ਤਾਜਾ ਖ਼ਬਰਾਂ


ਸੰਜੇ ਰਾਉਤ ਧਮਕੀ ਮਾਮਲਾ: ਗੈਂਗਸਟਰ ਲਾਰੇਂਸ ਬਿਸ਼ਨੋਈ 'ਤੇ ਮੁੰਬਈ 'ਚ ਮਾਮਲਾ ਦਰਜ
. . .  10 minutes ago
ਆਈ.ਪੀ.ਐਲ. -2023 : ਲਖਨਊ ਨੇ ਦਿੱਤਾ ਦਿੱਲੀ ਨੂੰ 194 ਦੌੜਾਂ ਦਾ ਟੀਚਾ
. . .  54 minutes ago
ਯੂ.ਐਸ.: ਅਰਕਨਸਾਸ, ਇਲੀਨੋਇਸ ਵਿਚ ਤੁਫ਼ਾਨ ਦੇ ਕਾਰਨ 7 ਦੀ ਮੌਤ, ਦਰਜਨਾਂ ਹਸਪਤਾਲ ਵਿਚ ਦਾਖ਼ਲ
. . .  about 1 hour ago
ਆਈ.ਪੀ.ਐਲ-2023: ਪੰਜਾਬ ਨੇ ਕੋਲਕਾਤਾ ਨੂੰ 7 ਦੌੜਾਂ ਨਾਲ ਹਰਾਇਆ
. . .  about 2 hours ago
ਪ੍ਰਧਾਨ ਮੰਤਰੀ ਮੋਦੀ ਦੀ ਅਗਵਾਈ ਵਾਲੀ ਸੀ.ਸੀ.ਐਸ. ਨੇ 17 ਜੰਗੀ ਜਹਾਜ਼ਾਂ ਨੂੰ ਦਿੱਤੀ ਮਨਜ਼ੂਰੀ-ਸਾਬਕਾ ਜਲ ਸੈਨਾ ਉਪ ਮੁਖੀ
. . .  about 2 hours ago
ਨਵੀਂ ਦਿੱਲੀ, 1 ਅਪ੍ਰੈਲ-ਸਾਬਕਾ ਜਲ ਸੈਨਾ ਮੁਖੀ ਵਾਈਸ ਐਡਮਿਰਲ ਐਸ.ਐਨ. ਘੋਰਪੜੇ (ਸੇਵਾਮੁਕਤ) ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਸੁਰੱਖਿਆ ਬਾਰੇ ਕੈਬਨਿਟ ਕਮੇਟੀ...
ਆਈ.ਪੀ.ਐਲ. ਪੰਜਾਬ ਬਨਾਮ ਕੋਲਕਾਤਾ:ਮੀਂਹ ਕਾਰਨ ਰੁਕੀ ਖੇਡ:ਕੋਲਕਾਤਾ ਨੂੰ ਜਿੱਤਣ ਲਈ 24 ਗੇਂਦਾਂ 'ਚ 46 ਦੌੜਾਂ ਦੀ ਲੋੜ
. . .  about 2 hours ago
ਮੋਹਾਲੀ, 1 ਅਪ੍ਰੈਲ-ਆਈ.ਪੀ.ਐਲ. 2023 ਦੇ ਇਕ ਮੁਕਾਬਲੇ ਵਿਚ ਪੰਜਾਬ ਕਿੰਗਸ ਵਲੋਂ ਮਿਲੇ 192 ਦੌੜਾਂ ਦੇ ਟੀਚੇ ਦਾ ਪਿੱਛਾ ਕਰਦਿਆਂ ਕੋਲਕਾਤਾ ਨਾਈਟ ਰਾਇਡਰਜ਼ ਨੇ 16 ਓਵਰਾਂ 'ਚ 7 ਵਿਕਟਾਂ ਦੇ ਨੁਕਸਾਨ...
ਆਈ.ਪੀ.ਐਲ-2023:ਲਖਨਊ ਖ਼ਿਲਾਫ਼ ਟਾਸ ਜਿੱਤ ਕੇ ਦਿੱਲੀ ਵਲੋਂ ਪਹਿਲਾਂ ਗੇਂਦਬਾਜ਼ੀ ਦਾ ਫ਼ੈਸਲਾ
. . .  about 2 hours ago
ਲਖਨਊ, 1 ਅਪ੍ਰੈਲ-ਆਈ.ਪੀ.ਐਲ-2023 ਦੇ ਤੀਸਰੇ ਮੁਕਾਬਲੇ ਵਿਚ ਲਖਨਊ ਸੁਪਰ ਜਾਇੰਟਸ ਖ਼ਿਲਾਫ਼ ਟਾਸ ਜਿੱਤ ਕੇ ਦਿੱਲੀ ਕੈਪੀਟਲਸ ਦੇ ਕਪਤਾਨ ਡੇਵਿਡ ਵਾਰਨਰ ਨੇ ਪਹਿਲਾਂ ਗੇਂਦਬਾਜ਼ੀ ਦਾ ਫ਼ੈਸਲਾ...
ਦਿੱਲੀ 'ਚ ਵਕੀਲ ਦੀ ਗੋਲੀ ਮਾਰ ਕੇ ਹੱਤਿਆ
. . .  about 3 hours ago
ਨਵੀਂ ਦਿੱਲੀ, 1 ਅਪ੍ਰੈਲ-ਐਡਵੋਕੇਟ ਵਰਿੰਦਰ ਕੁਮਾਰ ਦੀ ਅੱਜ ਸ਼ਾਮ ਦਵਾਰਕਾ ਇਲਾਕੇ ਵਿਚ ਮੋਟਰਸਾਈਕਲ ਸਵਾਰ ਹਮਲਾਵਰਾਂ ਨੇ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ। ਦਿੱਲੀ ਪੁਲਿਸ ਦੇ ਅਧਿਕਾਰੀ ਅਨੁਸਾਰ...
ਰਿਆਸਤ ਮਲੇਰਕੋਟਲਾ ਦੀ ਆਖ਼ਰੀ ਬੇਗਮ ਫ਼ਤਹਿਗੜ੍ਹ ਸਾਹਿਬ ਹੋਏ ਨਤਮਸਤਕ
. . .  about 3 hours ago
ਸੰਦੋੜ, 1 ਅਪ੍ਰੈਲ ( ਜਸਵੀਰ ਸਿੰਘ ਜੱਸੀ)- ਮਲੇਰਕੋਟਲਾ ਰਿਆਸਤ ਦੀ 8ਵੀਂ ਪੀੜ੍ਹੀ ਦੇ ਆਖ਼ਰੀ ਬੇਗਮ ਮੁਨਾਬਰ ਉਨ ਨਿਸ਼ਾ ਜੋਂ 100 ਸਾਲ ਤੋਂ ਵਧੇਰੇ ਉਮਰ ਦੇ ਹਨ, ਅੱਜ ਫ਼ਤਹਿਗੜ੍ਹ ਸਾਹਿਬ ਦੇ ਗੁਰਦੁਆਰੇ ਵਿਖੇ ਨਤਮਸਤਕ....
ਸਾਬਕਾ ਕੈਬਨਿਟ ਮੰਤਰੀ ਚੌਧਰੀ ਸਵਰਨਾ ਰਾਮ ਦਾ ਦਿਹਾਂਤ
. . .  about 3 hours ago
ਫਗਵਾੜਾ, 1 ਅਪ੍ਰੈਲ (ਹਰਜੋਤ ਸਿੰਘ ਚਾਨਾ)- ਪੰਜਾਬ ਦੇ ਸੀਨੀਅਰ ਭਾਜਪਾ ਆਗੂ ਤੇ ਸਾਬਕਾ ਕੈਬਨਿਟ ਮੰਤਰੀ ਚੌਧਰੀ ਸਵਰਨਾ ਰਾਮ ਦਾ ਅੱਜ ਬਿਮਾਰੀ ਪਿਛੋਂ ਦਿਹਾਂਤ ਹੋ ਗਿਆ। ਉਹ....
ਕਾਨੂੰਨ ਵਿਵਸਥਾ ਬਾਰੇ ਸਿੱਧੂ ਮੂਸੇਵਾਲਾ ਦੇ ਘਰ ਜਾ ਕੇ ਬੋਲਾਂਗਾ- ਨਵਜੋਤ ਸਿੰਘ ਸਿੱਧੂ
. . .  about 3 hours ago
ਪਟਿਆਲਾ, 1 ਅਪ੍ਰੈਲ- ਜੇਲ੍ਹ ਤੋਂ ਬਾਹਰ ਆਏ ਨਵਜੋਤ ਸਿੰਘ ਸਿੱਧੂ ਨੇ ਮੁੱਖ ਮੰਤਰੀ ਭਗਵੰਤ ਮਾਨ ’ਤੇ ਨਿਸ਼ਾਨਾ ਸਾਧਦਿਆਂ ਕਿਹਾ ਕਿ ਉਹ ਹੁਣ ਅਖ਼ਬਾਰੀ ਮੁੱਖ ਮੰਤਰੀ ਬਣ ਕੇ ਰਹਿ ਗਿਆ ਹੈ। ਉਨ੍ਹਾਂ ਕਿਹਾ ਕਿ ਪੰਜਾਬ ਵਿਚ ਖ਼ੌਫ਼ ਦਾ ਮਾਹੌਲ ਸਿਰਜਿਆ ਜਾ ਰਿਹਾ ਹੈ। ਕਾਨੂੰਨ ਵਿਵਸਥਾ ਬਾਰੇ....
ਜੋ ਪੰਜਾਬ ਨੂੰ ਕੰਮਜ਼ੋਰ ਕਰੇਗਾ, ਉਹ ਖ਼ੁਦ ਕੰਮਜ਼ੋਰ ਹੋ ਜਾਵੇਗਾ- ਨਵਜੋਤ ਸਿੰਘ ਸਿੱਧੂ
. . .  about 4 hours ago
ਪਟਿਆਲਾ, 1 ਅਪ੍ਰੈਲ- ਜੇਲ੍ਹ ਤੋਂ ਬਾਹਰ ਆਉਂਦਿਆਂ ਹੀ ਨਵਜੋਤ ਸਿੰਘ ਸਿੱਧੂ ਨੇ ਪੱਤਰਕਾਰਾਂ ਨਾਲ ਗੱਲ ਕਰਦਿਆਂ ਰਾਹੁਲ ਗਾਂਧੀ ਦੀ ਤਾਰੀਫ਼ ਕੀਤੀ ਅਤੇ ਕਿਹਾ ਕਿ ਜਦੋਂ ਵੀ ਤਾਨਾਸ਼ਾਹੀ ਹੋਈ ਹੈ ਤਾਂ ਦੇਸ਼ ਵਿਚ ਇਕ ਕ੍ਰਾਂਤੀ ਆਈ ਹੈ ਅਤੇ ਉਸ ਕ੍ਰਾਂਤੀ ਦਾ ਨਾਮ ਹੈ ਰਾਹੁਲ ਗਾਂਧੀ। ਉਨ੍ਹਾਂ ਕਿਹਾ ਕਿ ਜੋ...
ਜੇਲ੍ਹ ਤੋਂ ਬਾਹਰ ਆਏ ਨਵਜੋਤ ਸਿੰਘ ਸਿੱਧੂ
. . .  about 4 hours ago
ਜੇਲ੍ਹ ਤੋਂ ਬਾਹਰ ਆਏ ਨਵਜੋਤ ਸਿੰਘ ਸਿੱਧੂ
ਕਾਰ ਵਿਚ ਟੱਕਰ ਵੱਜਣ ਨਾਲ ਭਾਰਤੀ ਨੌਜਵਾਨ ਦਰਬਾਰਾ ਸਿੰਘ ਪਿਹੋਵਾ ਦੀ ਮੌਤ
. . .  about 5 hours ago
ਇਟਲੀ, 1 ਅਪ੍ਰੈਲ (ਹਰਦੀਪ ਸਿੰਘ ਕੰਗ)-ਇਟਲੀ ਵਿਚ ਜ਼ਿਲ੍ਹਾ ਲਾਤੀਨਾ ਦੇ ਪੁਨਤੀਨੀਆਂ ਸ਼ਹਿਰ ਨੇੜੇ ਬੀਤੇ ਦਿਨ ਇਕ ਵਧੇਰੀ ਉਮਰ ਦੇ ਇਟਾਲੀਅਨ ਨੇ ਸਾਇਕਲ ਉੱਪਰ ਜਾ ਰਹੇ ਭਾਰਤੀ ਨੂੰ ਪਿੱਛੋ ਅਜਿਹੀ ਜ਼ਬਰਦਸਤ ਟੱਕਰ ਮਾਰੀ ਕਿ ਉਸ ਦੀ ਮੌਕੇ ’ਤੇ ਹੀ ਮੌਤ ਹੋ ਗਈ। ਇਸ ਸੰਬੰਧੀ ਮ੍ਰਿਤਕ ਦੇ ਛੋਟੇ ਭਰਾ ਸੁਰਜੀਤ ਸਿੰਘ.....
ਡਾ. ਪ੍ਰਭਲੀਨ ਸਿੰਘ ਦੀ ਲਿਖੀ ਪੁਸਤਕ ਸਿੱਖ ਬਿਜਨਸ ਲੀਡਰਸ ਆਫ਼ ਇੰਡੀਆ ਰਿਲੀਜ਼
. . .  about 5 hours ago
ਨਵੀਂ ਦਿੱਲੀ, 1 ਅਪ੍ਰੈਲ (ਬਲਵਿੰਦਰ ਸਿੰਘ ਸੋਢੀ)- ਪ੍ਰਸਿੱਧ ਲੇਖਕ ਡਾ. ਪ੍ਰਭਲੀਨ ਸਿੰਘ ਦੀ ਲਿਖੀ ਪੁਸਤਕ ਸਿੱਖ ਬਿਜਨਸ ਲੀਡਰਸ ਆਫ਼ ਇੰਡੀਆ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੇ ਰੀਲੀਜ਼ ਕੀਤੀ। ਇਸ ਵਿਚ ਵੱਖ ਵੱਖ 37 ਵਪਾਰਕ ਸ਼ਖ਼ਸੀਅਤਾਂ ਦੇ ਬਾਰੇ ਜ਼ਿਕਰ ਕੀਤਾ ਗਿਆ ਹੈ, ਜਿਨ੍ਹਾਂ ਨੇ ਸਮਾਜ, ਰਾਜ....
ਪ੍ਰਧਾਨ ਮੰਤਰੀ ਨੇ ਭੋਪਾਲ-ਨਵੀਂ ਦਿੱਲੀ ਵੰਦੇ ਭਾਰਤ ਰੇਲਗੱਡੀ ਨੂੰ ਦਿਖਾਈ ਹਰੀ ਝੰਡੀ
. . .  1 minute ago
ਭੋਪਾਲ, 1 ਅਪ੍ਰੈਲ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਰਾਣੀ ਕਮਲਾਪਤੀ ਰੇਲਵੇ ਸਟੇਸ਼ਨ ’ਤੇ ਭੋਪਾਲ-ਨਵੀਂ ਦਿੱਲੀ ਵੰਦੇ ਭਾਰਤ ਰੇਲਗੱਡੀ ਨੂੰ ਹਰੀ ਝੰਡੀ ਦਿਖਾਈ। ਇਸ ਮੌਕੇ ਮੱਧ ਪ੍ਰਦੇਸ਼ ਦੇ ਮੁੱਖ ਮੰਤਰੀ ਸ਼ਿਵਰਾਜ ਸਿੰਘ ਚੌਹਾਨ....
ਆਈ. ਪੀ.ਐਲ. ਕ੍ਰਿਕਟ: ਕੋਲਕਾਤਾ ਨਾਈਟ ਰਾਈਡਰਜ਼ ਨੇ ਜਿੱਤਿਆ ਟਾਸ
. . .  about 6 hours ago
ਐਸ. ਏ. ਐਸ. ਨਗਰ. 1 ਅਪ੍ਰੈਲ (ਤਰਵਿੰਦਰ ਸਿੰਘ ਬੈਨੀਪਾਲ)- ਮੁਹਾਲੀ ਦੇ ਪੀ. ਸੀ. ਏ. ਸਟੇਡੀਅਮ ਵਿਖੇ ਖ਼ੇਡੇ ਜਾ ਰਹੇ ਆਈ. ਪੀ. ਐਲ. ਦੇ ਦੂਜੇ ਮੈਚ ਵਿਚ ਕੋਲਕਾਤਾ ਨਾਈਟ ਰਾਈਡਰਜ਼ ਨੇ ਟਾਸ ਜਿੱਤ ਕੇ ਪੰਜਾਬ ਕਿੰਗਜ਼ ਨੂੰ ਬੱਲੇਬਾਜ਼ੀ ਦਾ ਸੱਦਾ ਦਿੱਤਾ ਹੈ। ਕੁੱਝ ਮਿੰਟਾਂ ਬਾਅਦ ਮੈਚ ਸ਼ੁਰੂ ਹੋਵੇਗਾ। ਦੋਹਾਂ ਟੀਮਾਂ....
ਦਿੱਲੀ ਏਅਰਪੋਰਟ ’ਤੇ ਐਮਰਜੈਂਸੀ ਘੋਸ਼ਿਤ
. . .  about 6 hours ago
ਨਵੀਂ ਦਿੱਲੀ, 1 ਅਪ੍ਰੈਲ- ਦਿੱਲੀ ਏਅਰਪੋਰਟ ਤੋਂ ਦੁਬਈ ਜਾ ਰਹੇ ਫੈਡਐਕਸ ਜਹਾਜ਼ ਨੇ ਜਿਵੇਂ ਹੀ ਉਡਾਣ ਭਰੀ ਤਾਂ ਉਹ ਇਕ ਪੰਛੀ ਨਾਲ ਟਕਰਾ ਗਿਆ, ਜਿਸ ਤੋਂ ਬਾਅਦ ਇਸ ਦੀ ਐਮਰਜੈਂਸੀ ਲੈਂਡਿੰਗ ਕਰਵਾਈ ਜਾ ਰਹੀ ਹੈ। ਇਸ ਕਾਰਨ ਹਵਾਈ ਅੱਡਾ ਪ੍ਰਸ਼ਾਸਨ ਨੇ ਐਮਰਜੈਂਸੀ ਘੋਸ਼ਿਤ ਕਰ ਦਿੱਤੀ ਹੈ,...
ਭੂਟਾਨ ਦੇ ਰਾਜਾ 3 ਤੋਂ 5 ਅਪ੍ਰੈਲ ਤੱਕ ਭਾਰਤੀ ਦੌਰੇ ’ਤੇ
. . .  about 6 hours ago
ਨਵੀਂ ਦਿੱਲੀ, 1 ਅਪ੍ਰੈਲ- ਭਾਰਤੀ ਵਿਦੇਸ਼ ਮੰਤਰਾਲੇ ਦੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਭੂਟਾਨ ਦੇ ਰਾਜਾ ਜਿਗਮੇ ਖ਼ੇਸਰ ਨਾਮਗਾਇਲ ਵਾਂਗਚੱਕ 3 ਤੋਂ 5 ਅਪ੍ਰੈਲ ਤੱਕ ਭਾਰਤ ਦੇ ਅਧਿਕਾਰਤ ਦੌਰੇ ’ਤੇ ਹੋਣਗੇ। ਉਨ੍ਹਾਂ ਦੇ ਨਾਲ ਵਿਦੇਸ਼ ਮਾਮਲਿਆਂ ਅਤੇ ਵਿਦੇਸ਼ ਵਪਾਰ ਮੰਤਰੀ ਡਾ. ਟਾਂਡੀ ਦੋਰਜੀ ਅਤੇ ਭੂਟਾਨ ਦੀ ਸ਼ਾਹੀ ਸਰਕਾਰ ਦੇ....
ਕੋਟਕਪੂਰਾ ਗੋਲੀਕਾਂਡ ਮਾਮਲਾ: ਸੁਮੇਧ ਸੈਣੀ ਅਦਾਲਤ ਵਿਚ ਹੋਏ ਪੇਸ਼
. . .  about 5 hours ago
ਫਰੀਦਕੋਟ, 1 ਅਪ੍ਰੈਲ (ਜਸਵੰਤ ਪੁਰਬਾ, ਸਰਵਜੀਤ ਸਿੰਘ)- ਕੋਟਕਪੂਰਾ ਗੋਲੀਕਾਂਡ ਵਿਚ ਪੰਜਾਬ ਦੇ ਸਾਬਕਾ ਡੀ.ਜੀ.ਪੀ. ਸੁਮੇਧ ਸੈਣੀ ਅੱਜ ਇਥੇ ਇਲਾਕਾ ਮੈਜਿਸਟਰੇਟ ਅਜੇਪਾਲ ਸਿੰਘ ਦੀ ਅਦਾਲਤ ਵਿਚ ਪੇਸ਼ ਹੋਏ। ਅਦਾਲਤ ਨੇ ਸਾਬਕਾ ਡੀ.ਜੀ.ਪੀ. ਨੂੰ ਚਲਦੇ ਮੁਕੱਦਮੇ ਤੱਕ ਜ਼ਮਾਨਤ.....
ਮੁੰਬਈ: ਰਾਜ ਸਭਾ ਸਾਂਸਦ ਨੂੰ ਧਮਕੀ ਦੇਣ ਦੇ ਮਾਮਲੇ ਵਿਚ ਲਾਰੈਂਸ ਬਿਸ਼ਨੋਈ ਵਿਰੁੱਧ ਕੇਸ ਦਰਜ
. . .  about 7 hours ago
ਮਹਾਰਾਸ਼ਟਰ, 1 ਅਪ੍ਰੈਲ- ਰਾਜ ਸਭਾ ਸਾਂਸਦ ਸੰਜੇ ਰਾਉਤ ਨੂੰ ਜਾਨੋਂ ਮਾਰਨ ਦੀ ਧਮਕੀ ਦੇਣ ਦੇ ਮਾਮਲੇ ਵਿਚ ਮੁੰਬਈ ਦੇ ਕੰਜੂਰ ਮਾਰਗ ਪੁਲਿਸ ਸਟੇਸ਼ਨ ਵਿਚ ਲਾਰੈਂਸ ਬਿਸ਼ਨੋਈ ਵਿਰੁੱਧ ਧਾਰਾ 506(2) ਅਤੇ 504 ਆਈ.ਪੀ.ਸੀ.....
ਕਾਗਜ਼ੀ ਕਾਰਵਾਈ ਕਾਰਨ ਰਿਹਾਈ ’ਚ ਹੋ ਰਹੀ ਦੇਰੀ- ਕਰਨ ਸਿੱਧੂ
. . .  about 7 hours ago
ਪਟਿਆਲਾ, 1 ਅਪ੍ਰੈਲ- ਜੇਲ੍ਹ ਤੋਂ ਬਾਹਰ ਨਵਜੋਤ ਸਿੰਘ ਸਿੱਧੂ ਦੇ ਬੇਟੇ ਕਰਨ ਸਿੱਧੂ ਜਾਣਕਾਰੀ ਦਿੰਦਿਆਂ ਦੱਸਿਆ ਕਿ ਅੰਦਰ ਫ਼ਿਲਹਾਲ ਕੁੱਝ ਰਸਮੀ ਕਾਰਵਾਈਆਂ ਕੀਤੀਆਂ ਜਾ ਰਹੀਆਂ ਹਨ, ਜਿਸ ਕਾਰਨ ਰਿਹਾਈ ਵਿਚ ਦੇਰੀ ਹੋ ਰਹੀ ਹੈ। ਇਹ ਕਾਰਵਾਈ ਪੂਰੀ....
ਕੰਝਾਵਲਾ ਕੇਸ: ਪੁਲਿਸ ਵਲੋਂ 7 ਮੁਲਜ਼ਮਾਂ ਖ਼ਿਲਾਫ਼ ਚਾਰਜਸ਼ੀਟ ਦਾਖ਼ਲ
. . .  about 7 hours ago
ਨਵੀਂ ਦਿੱਲੀ, 1 ਅਪ੍ਰੈਲ- ਦਿੱਲੀ ਪੁਲਿਸ ਨੇ ਅੱਜ ਕੰਝਾਵਲਾ ਹਿੱਟ ਐਂਡ ਡਰੈਗ ਕੇਸ ਵਿਚ ਸੱਤ ਮੁਲਜ਼ਮਾਂ ਖ਼ਿਲਾਫ਼ 800 ਪੰਨਿਆਂ ਦੀ ਚਾਰਜਸ਼ੀਟ ਦਾਖ਼ਲ ਕੀਤੀ ਹੈ। ਦਿੱਲੀ ਪੁਲਿਸ ਨੇ ਚਾਰ ਮੁਲਜ਼ਮਾਂ ਖ਼ਿਲਾਫ਼ ਕਤਲ ਅਤੇ ਸਾਜ਼ਿਸ਼ ਦੀਆਂ ਧਾਰਾਵਾਂ ਲਾਈਆਂ ਹਨ ਅਤੇ ਤਿੰਨ ਮੁਲਜ਼ਮਾਂ ਖ਼ਿਲਾਫ਼ ਸਬੂਤਾਂ ਨੂੰ ਨਸ਼ਟ ਕਰਨ....
ਮਿਜ਼ੋਰਮ: ਕੇਂਦਰੀ ਗ੍ਰਹਿ ਮੰਤਰੀ ਕਰਨਗੇ 2415 ਕਰੋੜ ਰੁਪਏ ਦੇ ਪ੍ਰਾਜੈਕਟਾਂ ਦਾ ਉਦਘਾਟਨ
. . .  about 8 hours ago
ਮਿਜ਼ੋਰਮ, 1 ਅਪ੍ਰੈਲ- ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ 2,415 ਕਰੋੜ ਰੁਪਏ ਦੇ ਵੱਖ-ਵੱਖ ਪ੍ਰੋਜੈਕਟਾਂ ਦਾ ਉਦਘਾਟਨ ਕਰਨ ਅਤੇ ਨੀਂਹ ਪੱਥਰ ਰੱਖਣ ਲਈ ਅੱਜ ਆਈਜ਼ਵਾਲ...
ਯੂ.ਐਸ. ਜਾਰਜੀਆ ਅਸੈਂਬਲੀ ਨੇ ਹਿੰਦੂਫੋਬੀਆ ਦੀ ਨਿੰਦਾ ਕਰਨ ਵਾਲਾ ਪਹਿਲਾ ਮਤਾ ਕੀਤਾ ਪਾਸ
. . .  about 8 hours ago
ਵਾਸ਼ਿੰਗਟਨ, 1 ਅਪ੍ਰੈਲ- ਇਕ ਇਤਿਹਾਸਕ ਕਦਮ ਵਿਚ ਯੂ.ਐਸ. ਜਾਰਜੀਆ ਅਸੈਂਬਲੀ ਨੇ ਹਿੰਦੂਫੋਬੀਆ ਦੀ ਨਿੰਦਾ ਕਰਨ ਵਾਲਾ ਪਹਿਲਾ ਮਤਾ ਪਾਸ ਕੀਤਾ ਹੈ ਅਤੇ ਅਜਿਹਾ ਕਰਨ ਵਾਲਾ ਇਹ ਪਹਿਲਾ ਅਮਰੀਕੀ ਰਾਜ ਬਣ ਗਿਆ ਹੈ। ਉੱਤਰੀ ਅਮਰੀਕਾ ਦੇ ਹਿੰਦੂਆਂ ਦੇ ਗੱਠਜੋੜ ਦੇ ਅਧਿਕਾਰਤ...
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 30 ਵੈਸਾਖ ਸੰਮਤ 553

ਪੰਜਾਬ / ਜਨਰਲ

ਖਮਾਣੋਂ ਨੇੜੇ ਕਾਰ ਤੇ ਟਰੱਕ 'ਚ ਸਿੱਧੀ ਟੱਕਰ-3 ਨੌਜਵਾਨਾਂ ਦੀ ਮੌਤ

ਖਮਾਣੋਂ/ਸੰਘੋਲ, 11 ਮਈ (ਮਨਮੋਹਣ ਸਿੰਘ ਕਲੇਰ, ਹਰਜੀਤ ਸਿੰਘ ਮਾਵੀ, ਗੁਰਨਾਮ ਸਿੰਘ ਚੀਨਾ, ਜੋਗਿੰਦਰ ਪਾਲ)-ਖਮਾਣੋਂ ਦੇ ਨੇੜਲੇ ਪਿੰਡ ਰਾਣਵਾਂ ਨਜ਼ਦੀਕ ਲੁਧਿਆਣਾ-ਚੰਡੀਗੜ੍ਹ ਨੈਸ਼ਨਲ ਹਾਈਵੇ ਨੰ. 5 'ਤੇ ਸੋਮਵਾਰ ਅਤੇ ਮੰਗਲਵਾਰ ਦੀ ਦਰਮਿਆਨੀ ਰਾਤ ਨੂੰ ਕਰੀਬ 12 ਤੋਂ 1 ਵਜੇ ...

ਪੂਰੀ ਖ਼ਬਰ »

ਧੂਰੀ 'ਚ ਸੋਗ ਦੀ ਲਹਿਰ

ਧੂਰੀ, 11 ਮਈ (ਸੰਜੇ ਲਹਿਰੀ, ਦੀਪਕ, ਭੁੱਲਰ) -ਬੀਤੀ ਰਾਤ ਖੁਮਾਣੋਂ ਨੇੜੇ ਪਿੰਡ ਰਾਣਵਾਂ ਵਿਖੇ ਇਕ ਟਰੱਕ ਅਤੇ ਕਾਰ ਦੀ ਹੋਈ ਆਪਸੀ ਟੱਕਰ ਵਿਚ ਧੂਰੀ ਤੋਂ 'ਆਪ' ਆਗੂ ਅਤੇ ਪ੍ਰਸਿੱਧ ਸਮਾਜਸੇਵੀ ਸ੍ਰੀ ਸੰਦੀਪ ਸਿੰਗਲਾ ਸਮੇਤ ਤਿੰਨ ਵਿਅਕਤੀਆਂ ਦੀ ਹੋਈ ਬੇਵਕਤੀ ਮੌਤ ਨਾਲ ...

ਪੂਰੀ ਖ਼ਬਰ »

ਸੰਗਰੂਰ 'ਚ ਮਹਾਰਾਜੇ ਦੇ ਦਰਬਾਰ ਹਾਲ ਨੰੂ ਬਣਾਇਆ ਸ਼ਾਨਦਾਰ ਵਿਰਾਸਤੀ ਹੋਟਲ

ਸੰਗਰੂਰ, 11 ਮਈ (ਸੁਖਵਿੰਦਰ ਸਿੰਘ ਫੁੱਲ, ਅਮਨਦੀਪ ਸਿੰਘ ਬਿੱਟਾ)-ਰਿਆਸਤਾਂ ਸਮੇਂ ਸੰਗਰੂਰ 'ਚ ਦਰਬਾਰੇ ਆਮ ਅਤੇ ਦਰਬਾਰੇ ਖਾਸ ਵਜੋਂ ਉਸਾਰੀਆਂ ਇਮਾਰਤਾਂ ਪੰਜਾਬ ਸਭਿਆਚਾਰ ਅਤੇ ਸੈਰ ਸਪਾਟਾ ਵਿਭਾਗ ਦੇ ਯਤਨਾਂ ਸਦਕਾ ਸੰਭਾਲ ਲਈਆਂ ਗਈਆਂ ਹਨ ਅਤੇ ਇੱਥੇ ਬਹੁਤ ਖ਼ੁਬਸੂਰਤ ...

ਪੂਰੀ ਖ਼ਬਰ »

ਮੁੱਖ ਮੰਤਰੀ ਵਲੋਂ 'ਬਸੇਰਾ' ਯੋਜਨਾ 'ਚ ਤੇਜ਼ੀ ਨਾਲ ਅਮਲ 'ਚ ਲਿਆਉਣ ਦੇ ਹੁਕਮ

ਚੰਡੀਗੜ੍ਹ, 11 ਮਈ (ਅਜੀਤ ਬਿਊਰੋ)-ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸ਼ਹਿਰੀ ਗਰੀਬਾਂ ਨੂੰ ਘਰ ਮੁਹੱਈਆ ਕਰਵਾਉਣ ਲਈ ਆਪਣੀ ਵਚਨਬੱਧਤਾ ਪ੍ਰਗਟ ਕਰਦੇ ਹੋਏ ਸਥਾਨਕ ਸਰਕਾਰਾਂ ਬਾਰੇ ਵਿਭਾਗ ਨੂੰ ਆਪਣੇ ਪ੍ਰਮੁੱਖ ਪ੍ਰੋਗਰਾਮ 'ਬਸੇਰਾ' ਦੇ ਕੰਮਾਂ 'ਚ ਤੇਜ਼ੀ ਲਿਆਉਣ ...

ਪੂਰੀ ਖ਼ਬਰ »

ਹਰੀਕੇ ਝੀਲ 'ਚ ਸਤਲੁਜ ਦਰਿਆ ਦੇ ਪ੍ਰਦੂਸ਼ਿਤ ਪਾਣੀ ਨਾਲ ਮੱਛੀਆਂ ਮਰੀਆਂ

ਹਰੀਕੇ ਪੱਤਣ, 11 ਮਈ (ਸੰਜੀਵ ਕੁੰਦਰਾ)-ਵਾਤਾਵਰਣ ਨੂੰ ਸ਼ੁੱਧ ਰੱਖਣ ਲਈ ਸਰਕਾਰਾਂ ਵਾਅਦੇ ਤੇ ਦਾਅਵੇ ਤਾਂ ਬਹੁਤ ਕਰਦੀਆਂ ਹਨ ਪ੍ਰੰਤੂ ਇਹ ਸਭ ਕੁਝ ਕਾਗਜ਼ਾਂ ਅਤੇ ਜੁਮਲਿਆਂ 'ਚ ਹੀ ਰਹਿ ਜਾਂਦਾ ਹੈ, ਜਦਕਿ ਹਕੀਕਤ ਇਹ ਹੈ ਕਿ ਗੰਧਲੇ ਤੇ ਪ੍ਰਦੂਸ਼ਿਤ ਵਾਤਾਵਰਣ ਕਾਰਨ ਜਿੱਥੇ ...

ਪੂਰੀ ਖ਼ਬਰ »

ਪੀ.ਐਮ. ਕੇਅਰਜ਼ ਅਧੀਨ ਪ੍ਰਾਪਤ ਵੈਂਟੀਲੇਟਰ ਘਟੀਆ ਮਿਆਰ ਦੇ-ਬਾਬਾ ਫ਼ਰੀਦ ਯੂਨੀਵਰਸਿਟੀ

ਫ਼ਰੀਦਕੋਟ, 11 ਮਈ (ਜਸਵੰਤ ਸਿੰਘ ਪੁਰਬਾ)-ਬਾਬਾ ਫ਼ਰੀਦ ਯੂਨੀਵਰਸਿਟੀ ਆਫ਼ ਹੈਲਥ ਸਾਇੰਸਜ਼ ਫ਼ਰੀਦਕੋਟ ਨੇ ਇਕ ਪ੍ਰੈਸ ਰੀਲੀਜ਼ ਜਾਰੀ ਕਰਦਿਆਂ ਸਪੱਸ਼ਟੀਕਰਨ ਦਿੱਤਾ ਹੈ ਕਿ ਯੂਨੀਵਰਸਿਟੀ ਮੈਡੀਕਲ ਹਸਪਤਾਲ 'ਚ ਕੁੱਲ 119 ਵੈਂਟੀਲੇਟਰ ਮੌਜੂਦ ਹਨ | ਜਿਨ੍ਹਾਂ 'ਚੋਂ 73 ...

ਪੂਰੀ ਖ਼ਬਰ »

ਸੇਵਾ ਮੁਕਤੀ ਤੋਂ ਇਕ ਦਿਨ ਪਹਿਲਾਂ ਗਿ੍ਫ਼ਤਾਰ ਏ. ਐਸ. ਆਈ. ਦੇ ਨਸ਼ਾ ਤਸਕਰਾਂ ਨਾਲ ਸਨ ਸਬੰਧ-ਐਸ.ਐਸ.ਪੀ.

ਚੰਡੀਗੜ੍ਹ, 11 ਮਈ (ਬਿ੍ਜੇਂਦਰ ਗੌੜ)-ਪੰਜਾਬ ਪੁਲਿਸ ਦੇ ਇਕ ਏ.ਐਸ.ਆਈ ਨੂੰ ਸੇਵਾ ਮੁਕਤੀ ਤੋਂ ਇਕ ਦਿੰਨ ਪਹਿਲਾਂ ਚੁੱਕ ਕੇ ਕਥਿਤ ਤੌਰ 'ਤੇ ਝੂਠੇ ਕੇਸ ਵਿਚ ਫਸਾਉਣ ਦੇ ਦੋਸ਼ਾਂ ਵਾਲੀਆਂ ਏ.ਐਸ.ਆਈ. ਦੇ ਬੇਟੇ ਦੀਆਂ ਤਿੰਨ ਈ-ਮੇਲਾਂ ਨੂੰ ਗੰਭੀਰਤਾ ਨਾਲ ਲੈਂਦੀਆਂ ਪੰਜਾਬ ਅਤੇ ...

ਪੂਰੀ ਖ਼ਬਰ »

ਮੁਸਲਮਾਨ ਅੱਜ ਦੇਖਣ ਈਦ ਦਾ ਚੰਨ-ਸ਼ਾਹੀ ਇਮਾਮ ਪੰਜਾਬ

ਲੁਧਿਆਣਾ, 11 ਮਈ (ਕਵਿਤਾ ਖੁੱਲਰ)-ਅੱਜ ਇੱਥੇ ਪੰਜਾਬ ਦੇ ਦੀਨੀ ਮਰਕਜ ਜਾਮਾ ਮਸਜਿਦ ਲੁਧਿਆਣਾ ਤੋਂ ਪੰਜਾਬ ਦੇ ਸ਼ਾਹੀ ਇਮਾਮ ਅਤੇ ਰੂਅਤੇ ਹਿਲਾਲ ਕਮੇਟੀ ਪੰਜਾਬ (ਚੰਨ ਦੇਖਣ ਵਾਲੀ ਕਮੇਟੀ) ਦੇ ਪ੍ਰਧਾਨ ਮੌਲਾਨਾ ਹਬੀਬ-ਉਰ-ਰਹਿਮਾਨ ਸਾਨੀ ਲੁਧਿਆਣਵੀ ਨੇ ਪੰਜਾਬ ਭਰ ਦੇ ...

ਪੂਰੀ ਖ਼ਬਰ »

ਗੋਲੀ ਲੱਗਣ ਨਾਲ ਨੌਜਵਾਨ ਦੀ ਮੌਤ

ਮੰਡੀ ਅਰਨੀਵਾਲਾ, 11 ਮਈ (ਨਿਸ਼ਾਨ ਸਿੰਘ ਸੰਧੂ)-ਪਿੰਡ ਮਾਹੰੂਆਣਾ ਬੋਦਲਾ ਦੇ ਇਕ ਨੌਜਵਾਨ ਦੀ ਗੋਲੀ ਲੱਗਣ ਨਾਲ ਮੌਤ ਹੋ ਗਈ ਹੈ | ਇਸ ਸਬੰਧੀ ਪੁਲਿਸ ਥਾਣਾ ਅਰਨੀਵਾਲਾ ਵਿਖੇ ਮਾਮਲਾ ਦਰਜ ਕਰ ਲਿਆ ਗਿਆ ਹੈ | ਪੁਲਿਸ ਨੂੰ ਦਿੱਤੇ ਬਿਆਨਾਂ ਵਿਚ ਸ਼ੀਲੋਂ ਬਾਈ ਪਤਨੀ ਜਗਸੀਰ ...

ਪੂਰੀ ਖ਼ਬਰ »

ਸਰਕਾਰ ਨੇ ਨੌਕਰੀਓਾ ਕੱਢੇ ਐਨ. ਐੱਚ. ਐੱਮ. ਮੁਲਾਜ਼ਮਾਂ ਨੂੰ ਕੀਤਾ ਮੁੜ ਬਹਾਲ

ਤਰਨ ਤਾਰਨ/ਚੰਡੀਗੜ੍ਹ, 11 ਮਈ (ਹਰਿੰਦਰ ਸਿੰਘ, ਵਿਕਰਮਜੀਤ ਸਿੰਘ ਮਾਨ)-ਪਿਛਲੇ ਕੁਝ ਦਿਨਾਂ ਤੋਂ ਆਪਣੀਆਂ ਮੰਗਾਂ ਨੂੰ ਲੈ ਕੇ ਹੜਤਾਲ ਕਰਕੇ ਬੈਠੇ ਐੱਨ.ਐੱਚ.ਐਮ. ਮੁਲਾਜ਼ਮਾਂ ਨੂੰ ਸਰਕਾਰ ਵਲੋਂ ਬੀਤੇ ਦਿਨ ਨੌਕਰੀ ਤੋਂ ਫ਼ਾਰਗ ਕਰਨ ਦੇ ਹੁਕਮਾਂ ਤੋਂ ਇਕ ਦਿਨ ਬਾਅਦ ਹੀ ...

ਪੂਰੀ ਖ਼ਬਰ »

15 ਦਿਨਾਂ ਦਾ ਅਲਟੀਮੇਟਮ ਦੇ ਕੇ ਕੰਮ 'ਤੇ ਪਰਤੇ-ਆਗੂ

ਸੰਗਰੂਰ, 11 ਮਈ (ਧੀਰਜ ਪਸ਼ੌਰੀਆ)-ਐਨ.ਐਚ.ਐਮ. ਇੰਪਲਾਈਜ਼ ਯੂਨੀਅਨ ਦੇ ਸੂਬਾ ਪ੍ਰਧਾਨ ਅਮਰਜੀਤ ਸਿੰਘ ਅਤੇ ਐਨ.ਆਰ.ਐਚ.ਐਮ. ਇੰਪਲਾਈਜ਼ ਐਸੋਸੀਏਸ਼ਨ ਦੇ ਸੂਬਾ ਪ੍ਰਧਾਨ ਡਾ. ਇੰਦਰਜੀਤ ਸਿੰਘ ਰਾਣਾ ਨੇ ਦੱਸਿਆ ਕਿ ਸੂਬਾ ਸਰਕਾਰ ਨੰੂ ਮੁਲਾਜ਼ਮਾਂ ਨਾਲ ਕੀਤੇ ਵਾਅਦਿਆਂ ਨੰੂ ...

ਪੂਰੀ ਖ਼ਬਰ »

ਸ਼ੋ੍ਰਮਣੀ ਕਮੇਟੀ ਅੱਜ ਭੁਲੱਥ 'ਚ ਤੀਜਾ ਕੋਰੋਨਾ ਕੇਅਰ ਸੈਂਟਰ ਸ਼ੁਰੂ ਕਰੇਗੀ-ਬੀਬੀ ਜਗੀਰ ਕੌਰ

ਕਪੂਰਥਲਾ/ਭੁਲੱਥ, 11 ਮਈ (ਅਮਰਜੀਤ ਕੋਮਲ, ਮਨਜੀਤ ਸਿੰਘ ਰਤਨ)-ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਕੋਰੋਨਾ ਪੀੜਤ ਮਰੀਜ਼ਾਂ ਦੇ ਇਲਾਜ ਲਈ ਭੁਲੱਥ ਵਿਖੇ ਰਾਇਲ ਪੈਲੇਸ 'ਚ ਤੀਜਾ ਕੋਰੋਨਾ ਕੇਅਰ ਸੈਂਟਰ 12 ਮਈ ਤੋਂ ਕੰਮ ਕਰਨਾ ਸ਼ੁਰੂ ਕਰ ਦੇਵੇਗਾ | ਬੀਬੀ ਜਗੀਰ ...

ਪੂਰੀ ਖ਼ਬਰ »

ਪੰਜਾਬ ਦੇ ਕੱਚੇ ਮੁਲਾਜ਼ਮਾਂ ਨੂੰ ਪੱਕਾ ਕਰਨ ਦੀ ਲੜਾਈ ਲੜੇਗੀ ਬਸਪਾ-ਗੜ੍ਹੀ

ਜਲੰਧਰ, 11 ਮਈ (ਸ. ਰ.)-ਬਹੁਜਨ ਸਮਾਜ ਪਾਰਟੀ ਦੇ ਸੂਬਾ ਪ੍ਰਧਾਨ ਸ: ਜਸਵੀਰ ਸਿੰਘ ਗੜ੍ਹੀ ਨੇ ਇਕ ਬਿਆਨ ਜਾਰੀ ਕਰਦਿਆਂ ਕਿਹਾ ਕਿ ਆਜ਼ਾਦੀ ਦੇ 74 ਸਾਲਾਂ 'ਚ ਪੰਜਾਬੀ ਨੌਜਵਾਨਾਂ ਨੂੰ ਪੰਜਾਬ ਦੇ ਹੁਕਮਰਾਨਾ ਨੇ ਆਰਥਿਕ ਸੋਸ਼ਣ ਦਾ ਸ਼ਿਕਾਰ ਬਣਾ ਕੇ ਪੰਜਾਬ ਦਾ ਭਵਿੱਖ ਅੰਧੇਰਮਈ ...

ਪੂਰੀ ਖ਼ਬਰ »

ਸ਼ਿਵ ਸੈਨਾ ਦੇ ਸੂਬਾ ਉਪ-ਪ੍ਰਧਾਨ 'ਤੇ ਕੋਵਿਡ ਨਿਯਮਾਂ ਦੀ ਉਲੰਘਣਾ ਕਰਨ ਦਾ ਮਾਮਲਾ ਦਰਜ

ਗੁਰਦਾਸਪੁਰ, 11 ਮਈ (ਆਰਿਫ਼/ ਗੋਰਾਇਆ)-ਸ਼ਿਵ ਸੈਨਾ ਬਾਲ ਠਾਕਰੇ ਦੇ ਸੂਬਾ ਉਪ-ਪ੍ਰਧਾਨ ਅਤੇ ਅਕਸਰ ਹੀ ਸੁਰਖ਼ੀਆਂ ਵਿਚ ਰਹਿਣ ਵਾਲੇ ਹਰਵਿੰਦਰ ਸੋਨੀ 'ਤੇ ਪੁਲਿਸ ਨੇ ਸ਼ਰਾਬ ਪੀ ਕੇ ਸਰਕਾਰੀ ਬੁਲੇਟ ਪਰੂਫ਼ ਗੱਡੀ ਨੰੂ ਹਾਦਸਾ ਗ੍ਰਸਤ ਕਰਨ ਅਤੇ ਕੋਵਿਡ 19 ਦੇ ਨਿਯਮਾਂ ਦੀ ...

ਪੂਰੀ ਖ਼ਬਰ »

ਦਿੱਲੀ ਸਰਕਾਰ 'ਪੀ.ਐਮ. ਕੇਅਰਜ਼' ਤਹਿਤ ਮੁਹੱਈਆ ਕਰਵਾਏ ਵੈਂਟੀਲੇਟਰ ਹੀ ਵਰਤ ਰਹੀ-ਭਾਜਪਾ

ਨਵੀਂ ਦਿੱਲੀ, 11 ਮਈ (ਏਜੰਸੀ)- ਭਾਜਪਾ ਆਗੂ ਮਿਨਾਕਸ਼ੀ ਲੇਖੀ ਨੇ ਕਿਹਾ ਕਿ ਦਿੱਲੀ ਸਰਕਾਰ ਨੇ ਪਿਛਲੇ ਸਾਲ ਕੋਈ ਵੀ ਨਵਾਂ ਵੈਂਟੀਲੇਟਰ ਨਹੀਂ ਖਰੀਦਿਆ ਤੇ ਕੇਵਲ ਓਹੀ ਵੈਂਟੀਲੇਟਰ ਵਰਤ ਰਹੀ ਹੈ, ਜਿਹੜੇ ਪੀ.ਐਮ. ਕੇਅਰਜ਼ ਫੰਡ ਤਹਿਤ ਮੁਹੱਈਆ ਕਰਵਾਏ ਗਏ ਹਨ | ਪ੍ਰੈਸ ...

ਪੂਰੀ ਖ਼ਬਰ »

ਅਗਵਾ ਕੀਤੀ ਹਿੰਦੂ ਲੜਕੀ ਵਾਰਸਾਂ ਹਵਾਲੇ ਕੀਤੀ

ਅੰਮਿ੍ਤਸਰ, 11 ਮਈ (ਸੁਰਿੰਦਰ ਕੋਛੜ)-ਤਿੰਨ ਦਿਨ ਪਹਿਲਾਂ ਸੂਬਾ ਸਿੰਧ ਦੇ ਜ਼ਿਲ੍ਹਾ ਬਦੀਨ ਦੇ ਤਲਹਾਰ ਤੋਂ ਅਗਵਾ ਕੀਤੀ ਗਈ ਇਕ ਮਾਸੂਮ ਲੜਕੀ ਸਲਮਾ ਕੋਲਹੀ (13 ਸਾਲ) ਨੂੰ ਪੁਲਿਸ ਦੁਆਰਾ ਅਗਵਾਕਾਰਾਂ ਦੇ ਕਬਜ਼ੇ 'ਚੋਂ ਰਿਹਾਅ ਕਰਵਾ ਕੇ ਅੱਜ ਬਦੀਨ ਸਿਵਲ ਕੋਰਟ 'ਚ ਪੇਸ਼ ...

ਪੂਰੀ ਖ਼ਬਰ »

ਇਕਨਾਮਿਕਸ ਲੈਕਚਰਾਰ ਦੀ ਭਰਤੀ ਲਈ ਟੀਚਿੰਗ ਆਫ਼ ਸੋਸ਼ਲ ਸਾਇੰਸ ਨੂੰ ਯੋਗ ਮੰਨਦਿਆਂ ਸਿੱਖਿਆ ਵਿਭਾਗ ਵਲੋਂ ਸੋਧ ਪੱਤਰ ਜਾਰੀ

ਚੰਡੀਗੜ੍ਹ, 11 ਮਈ (ਵਿਕਰਮਜੀਤ ਸਿੰਘ ਮਾਨ)-ਡੈਮੋਕ੍ਰੇਟਿਕ ਟੀਚਰਜ਼ ਫਰੰਟ (ਡੀ.ਟੀ.ਐੱਫ) ਪੰਜਾਬ ਵਲੋਂ ਟੀਚਿੰਗ ਆਫ਼ ਸੋਸ਼ਲ ਸਾਇੰਸ ਨੂੰ ਸਮਾਜਿਕ ਸਿੱਖਿਆ ਦੇ ਸਾਰੇ ਵਿਸ਼ਿਆਂ ਦੇ ਲੈਕਚਰਾਰਾਂ ਦੀ ਭਰਤੀ ਵਿਚ ਵਿਚਾਰਨ ਅਤੇ ਲੈਕਚਰਾਰਾਂ ਦੇ ਸਾਰੇ ਵਿਸ਼ਿਆਂ ਦੀਆਂ ...

ਪੂਰੀ ਖ਼ਬਰ »

ਐਡਵਾਂਸਡ ਕੈਂਸਰ ਇੰਸਟੀਚਿਊਟ ਬਠਿੰਡਾ ਪਹਿਲਾਂ ਵਾਂਗ ਹੀ ਕਰ ਰਿਹਾ ਕੰਮ-ਡਾ. ਰਾਜ ਬਹਾਦਰ

ਫ਼ਰੀਦਕੋਟ, 11 ਮਈ (ਜਸਵੰਤ ਸਿੰਘ ਪੁਰਬਾ)-ਬਠਿੰਡਾ ਸਥਿਤ ਐਡਵਾਂਸਡ ਕੈਂਸਰ ਇੰਸਟੀਚਿਊਟ ਲਗਾਤਾਰ ਕੈਂਸਰ ਪੀੜਤਾਂ ਨੂੰ ਸਿਹਤ ਸਹੂਲਤਾਂ ਮੁਹੱਈਆ ਕਰਵਾ ਰਿਹਾ ਹੈ ਅਤੇ ਇਥੇ ਸਥਾਪਿਤ ਕੀਤੇ ਗਏ ਕੋਵਿਡ ਕੇਅਰ ਸੈਂਟਰ ਕਾਰਨ ਕੈਂਸਰ ਪੀੜਤਾਂ ਨੂੰ ਇਲਾਜ ਕਰਵਾਉਣ ਵਿਚ ...

ਪੂਰੀ ਖ਼ਬਰ »

ਆਕਸੀਜਨ ਦੀ ਘਾਟ ਕਾਰਨ ਆਰ.ਸੀ.ਐਫ. 'ਚ ਰੇਲ ਡੱਬੇ ਬਣਾਉਣ ਦਾ ਕੰਮ ਬੁਰੀ ਤਰ੍ਹਾਂ ਪ੍ਰਭਾਵਿਤ

ਕਪੂਰਥਲਾ, 11 ਮਈ (ਅਮਰਜੀਤ ਕੋਮਲ)-ਕੋਰੋਨਾ ਮਹਾਂਮਾਰੀ ਕਾਰਨ ਕੇਂਦਰ ਸਰਕਾਰ ਵਲੋਂ ਉਦਯੋਗਿਕ ਇਕਾਈਆਂ ਨੂੰ ਦਿੱਤੀ ਜਾਂਦੀ ਆਕਸੀਜ਼ਨ ਦੀ ਸਪਲਾਈ ਬੰਦ ਕੀਤੇ ਜਾਣ ਕਾਰਨ ਰੇਲ ਕੋਚ ਫ਼ੈਕਟਰੀ ਕਪੂਰਥਲਾ ਸਮੇਤ ਹੋਰ ਵੱਡੇ ਉਦਯੋਗਾਂ ਦਾ ਉਤਪਾਦਨ ਪ੍ਰਭਾਵਿਤ ਹੋਇਆ ਹੈ | ...

ਪੂਰੀ ਖ਼ਬਰ »

ਨੌਵੇਂ ਪਾਤਸ਼ਾਹ ਦੇ ਇਤਿਹਾਸਕ ਸਥਾਨ (ਭਾਗ-28)

ਗੁਰਦੁਆਰਾ ਮਗਰ ਸਾਹਿਬ ਇਸਰਹੇੜੀ (ਦੇਵੀਗੜ੍ਹ)

ਰਾਜਿੰਦਰ ਸਿੰਘ ਮੌਜੀ ਦੇਵੀਗੜ੍ਹ-ਪਟਿਆਲਾ ਤੋਂ ਤਕਰੀਬਨ 35 ਕਿੱਲੋਮੀਟਰ ਦੀ ਦੂਰੀ 'ਤੇ ਚੜ੍ਹਦੇ ਪਾਸੇ ਪਾਤਸ਼ਾਹੀ ਨੌਵੀਂ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ ਚਰਨ ਛੋਹ ਪ੍ਰਾਪਤ ਗੁਰਦੁਆਰਾ ਮਗਰ ਸਾਹਿਬ ਇਸਰਹੇੜੀ ਨੇੜੇ ਦੇਵੀਗੜ੍ਹ ਵਿਖੇ ਸਥਿਤ ਹੈ | ਜਦੋਂ ਸ੍ਰੀ ...

ਪੂਰੀ ਖ਼ਬਰ »

ਕੋਰੋਨਾ ਦੇ ਮਾਹੌਲ 'ਚ ਸੇਵਾ ਨਿਭਾਅ ਰਹੇ ਨਰਸਿੰਗ ਸਟਾਫ਼ ਦਾ ਸ਼ਲਾਘਾਯੋਗ ਯੋਗਦਾਨ

ਸੰਗਰੂਰ-ਅੱਜ ਤੋਂ ਲਗਪਗ 160 ਵਰੇ੍ਹ ਪਹਿਲਾਂ ਫਲੋਰੈਂਸ ਨਾਈਟਇੰਗੇਲ ਜਿਸ ਨੰੂ ਲੈਂਪ ਵਾਲੀ ਦੇਵੀ ਵੀ ਕਿਹਾ ਜਾਂਦਾ ਹੈ, ਨੇ ਨਰਸਿੰਗ ਪ੍ਰਥਾ ਦੀ ਸ਼ੁਰੂਆਤ ਕੀਤੀ ਸੀ | ਕਰੀਮੀਆ ਜੰਗ ਦੌਰਾਨ 34 ਵਰਿ੍ਹਆਂ ਦੀ ਨਾਈਟਇੰਗੇਲ ਰਾਤ ਨੰੂ ਹੱਥ ਵਿਚ ਲਾਲਟੈਨ ਲੈ ਕੇ ਫੱਟੜ ਮਰੀਜ਼ਾਂ ...

ਪੂਰੀ ਖ਼ਬਰ »

ਬਿਜਲੀ ਦਾ ਖੰਭਾ ਜ਼ਬਰਦਸਤੀ ਰਸਤੇ 'ਚ ਲਗਵਾਉਣ ਦੇ ਕਿਸਾਨ ਨੇ ਜੇ. ਈ.'ਤੇ ਲਗਾਏ ਦੋਸ਼

ਗੁਰਦਾਸਪੁਰ, 11 ਮਈ (ਭਾਗਦੀਪ ਸਿੰਘ ਗੋਰਾਇਆ)-ਗੁਰਦਾਸਪੁਰ ਦੇ ਹਰਦੋਛੰਨੀਆਂ ਰੋਡ 'ਤੇ ਪੈਂਦੇ ਪਿੰਡ ਸਰਾਏ ਦੇ ਵਸਨੀਕ ਕਿਸਾਨ ਪ੍ਰਦੁਮਣ ਸਿੰਘ ਪੁੱਤਰ ਕਰਤਾਰ ਸਿੰਘ ਨੇ ਬਿਜਲੀ ਦਾ ਖੰਬਾ ਜ਼ਬਰਦਸਤੀ ਰਸਤੇ ਵਿਚ ਲਗਾਉਣ ਦੇ ਜੇ.ਈ ਉੱਪਰ ਦੋਸ਼ ਲਗਾਏ ਹਨ। ਅਜੀਤ ਉਪ ਦਫ਼ਤਰ ...

ਪੂਰੀ ਖ਼ਬਰ »

ਮੰਡਲ ਕਾਦੀਆਂ ਵਿਚ ਏਟਕ ਕਾਮਿਆਂ ਵਲੋਂ ਝੰਡਾ ਲਹਿਰਾਇਆ

ਕਾਦੀਆਂ, 11 ਮਈ (ਕੁਲਵਿੰਦਰ ਸਿੰਘ)-ਪੀ.ਐਸ.ਈ.ਬੀ. ਇੰਪਲਾਈਜ਼ ਫ਼ੈਡਰੇਸ਼ਨ ਏਟਕ ਮੰਡਲ ਕਾਦੀਆਂ ਵਲੋਂ ਮਹੀਨਾਵਾਰ ਮੀਟਿੰਗ ਮੰਡਲ ਪ੍ਰਧਾਨ ਸਾਥੀ ਪਿਆਰਾ ਸਿੰਘ ਭਾਮੜੀ ਦੀ ਪ੍ਰਧਾਨਗੀ ਹੇਠ ਕੀਤੀ ਗਈ। ਮੀਟਿੰਗ ਦੀ ਸ਼ੁਰੂਆਤ ਕਰਨ ਤੋਂ ਪਹਿਲਾਂ ਝੰਡਾ ਲਹਿਰਾਇਆ ਗਿਆ ਤੇ ਸ਼ਿਕਾਗੋ ...

ਪੂਰੀ ਖ਼ਬਰ »

ਪੰਜਾਬ ਸਰਕਾਰ ਦੀ ਮੁਫ਼ਤ ਸਫਰ ਸਕੀਮ ਤਹਿਤ ਪੰਜਾਬ ਸਰਕਾਰ ਨੂੰ ਸਾਲਾਨਾ ਪਵੇਗਾ ਦੋ ਅਰਬ ਦੇ ਕਰੀਬ ਘਾਟਾ

ਖਾਸਾ, 11 ਮਈ (ਗੁਰਨੇਕ ਸਿੰਘ ਪੰਨੂ)-ਪੰਜਾਬ ਸਰਕਾਰ ਵਲੋਂ ਪਿਛਲੇ ਦਿਨੀਂ ਪੰਜਾਬ ਰੋਡਵੇਜ਼ 'ਚ ਔਰਤਾਂ ਲਈ ਮੁਫ਼ਤ ਸਫਰ ਦੀ ਸ਼ੁਰੂਆਤ ਕੀਤੀ ਗਈ ਹੈ। ਇਸ ਸਬੰਧੀ ਜਦ ਪੰਜਾਬ ਰੋਡਵੇਜ਼ ਦੇ ਕਈ ਉੱਚ ਅਧਿਕਾਰੀ ਨਾਲ ਗੱਲ ਕੀਤੀ ਤਾਂ ਉਨ੍ਹਾਂ ਕਿਹਾ ਕਿ ਇਸ ਸਕੀਮ ਤਹਿਤ ਪੰਜਾਬ ਸਰਕਾਰ ...

ਪੂਰੀ ਖ਼ਬਰ »

ਐੱਸ.ਸੀ. ਕਮਿਸ਼ਨ ਦੇ ਮੈਂਬਰ ਸਿਆਲਕਾ ਨੇ ਲਿਆ ਨੋਟਿਸ

ਸ਼ਾਹਬਾਜ਼ਪੁਰ, 11 ਮਈ (ਪ੍ਰਦੀਪ ਬੇਗੇਪੁਰ)-ਦਲਿਤਾਂ 'ਤੇ ਅੱਤਿਆਚਾਰ ਨੂੰ ਲੈ ਕੇ ਸੂਬੇ ਅੰਦਰ ਵੱਧ ਰਹੀਆਂ ਘਟਨਾਵਾਂ ਦਾ ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਮੈਂਬਰ ਡਾ. ਤਰਸੇਮ ਸਿੰਘ ਸਿਆਲਕਾ ਨੇ ਗੰਭੀਰ ਨੋਟਿਸ ਲਿਆ ਹੈ। ਜਾਰੀ ਪ੍ਰੈਸ ਬਿਆਨ 'ਚ ਡਾ. ਤਰਸੇਮ ਸਿੰਘ ...

ਪੂਰੀ ਖ਼ਬਰ »

ਤਿੰਨ ਦਿਨਾਂ 'ਚ ਮੰਗਾਂ ਪੂਰੀਆਂ ਨਾ ਹੋਣ ਦੀ ਸੂਰਤ 'ਚ ਰਾਤ-ਦਿਨ ਦਾ ਧਰਨਾ ਹੋਵੇਗਾ ਸ਼ੁਰੂ-ਆਗੂ

ਗੁਰਦਾਸਪੁਰ, 11 ਮਈ (ਪੰਕਜ ਸ਼ਰਮਾ)-ਆਪਣੀਆਂ ਮੰਗਾਂ ਨੂੰ ਲੈ ਕੇ ਅੱਜ ਭੱਠਾ ਮਜ਼ਦੂਰਾਂ ਨੇ ਗੁਰੂ ਨਾਨਕ ਪਾਰਕ ਵਿਖੇ ਇਕੱਠੇ ਹੋਣ ਤੋਂ ਬਾਅਦ ਡੀ. ਸੀ. ਦਫ਼ਤਰ ਦੇ ਬਾਹਰ ਏਕਟੂ ਤੇ ਸੀ. ਟੀ. ਯੂ. ਯੂਨੀਅਨ ਪੰਜਾਬ ਦੀ ਅਗਵਾਈ ਹੇਠ ਧਰਨਾ ਦਿੱਤਾ ਤੇ ਘੱਟੋ-ਘੱਟ ਉਜ਼ਰਤਾਂ ਵਿਚ ਵਾਧਾ ...

ਪੂਰੀ ਖ਼ਬਰ »

ਅਕਾਲੀ ਆਗੂ ਢੋਟ ਕੰਬੋਜ ਭਾਈਚਾਰੇ ਦੀ ਪੰਜਾਬ ਪੱਧਰੀ ਸਲਾਹਕਾਰ ਕਮੇਟੀ ਦੇ ਮੈਂਬਰ ਬਣੇ

ਸ਼ਾਹਕੋਟ, 11 ਮਈ (ਸਚਦੇਵਾ)-ਸੀਨੀਅਰ ਅਕਾਲੀ ਆਗੂ ਸੁਖਦੇਵ ਸਿੰਘ ਢੋਟ ਪਿੰਡ ਬਾਹਮਣੀਆਂ (ਸ਼ਾਹਕੋਟ) ਵਲੋਂ ਪਾਰਟੀ ਪ੍ਰਤੀ ਵਧੀਆ ਸੇਵਾਵਾਂ ਨਿਭਾਉਣ ਕਰਕੇ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਢੋਟ ਨੂੰ ਕੰਬੋਜ ਭਾਈਚਾਰੇ ਦੀ ਪੰਜਾਬ ਪੱਧਰੀ ਸਲਾਹਕਾਰ ...

ਪੂਰੀ ਖ਼ਬਰ »

ਸੈਲਫ ਹੈਲਪ ਗਰੁੱਪ ਦੀਆਂ ਔਰਤਾਂ ਨੇ ਮਾਸਕ ਬਣਾਏ

ਆਦਮਪੁਰ, 11 ਮਈ (ਰਮਨ ਦਵੇਸਰ)-ਪੰਜਾਬ ਰਾਜ ਦਿਹਾਤੀ ਆਜੀਵਿਕਾ ਮਿਸ਼ਨ ਆਦਮਪੁਰ ਜ਼ਿਲ੍ਹਾ ਜਲੰਧਰ ਵਲੋਂ ਚਲਾਏ ਜਾ ਰਹੇੇ ਸੈਲਫ ਹੈਲਪ ਗਰੁੱਪ ਰਾਹੀਂ ਲਗਭਗ 7000 ਮਾਸਕ ਬਣਾਏ ਗਏ। ਜਿਸ 'ਚ ਬਲਾਕ ਆਦਮਪੁਰ ਦੇ 10 ਪਿੰਡ ਅਰੁਜਨਵਾਲ, ਦੋਲਤਪੁਰ, ਮਹਿਮਦਪੁਰ, ਲੇਸੜੀਵਾਲ, ਚੂਹੜਵਾਲੀ, ਕੰਡਿਆਣਾ, ਨਾਰੰਗਪੁਰ, ਕਪੂਰ ਪਿੰਡ, ਤਲਵੰਡੀ ਅਰਾਈਆ ਅਤੇ ਬਿਆਸ ਪਿੰਡ ਵਿੱਚ ਇਹ ਮਾਸਕ ਬਣਾਏ ਗਏ ਸਨ ਅਤੇ ਇਸ ਸਵੈ ਸਹਾਇਤਾ ਸਮੂਹਾਂ ਨੂੰ ਬੀ.ਡੀ.ਪੀ.ਓ. ਆਦਮਪੁਰ ਸਿਧਾਰਥ ਅੱਤਰੀ ਵਲੋਂ ਸਮੂਹਾਂ ਦੀਆਂ ਔਰਤਾਂ ਨੂੰ 49910 ਰੁਪਏ ਦੇ ਚੈੱਕ ਦਿੱਤੇ ਗਏ। ਇਸ ਕੋਰੋਨਾ ਸੰਕਟ ਦੌਰਾਨ ਸੈਲਫ ਹੈਲਪ ਗਰੁੱਪ ਦੀਆਂ ਔਰਤਾਂ ਵਲੋਂ ਮਾਸਕ ਬਣਾ ਕੇ ਲੋਕਾਂ ਦੀ ਮਦਦ ਕੀਤੀ ਗਈ।

ਖ਼ਬਰ ਸ਼ੇਅਰ ਕਰੋ

 

ਡਿਜ਼ੀਟਲ ਸਿੱਖਿਆ ਵਿਭਾਗ ਵਲੋਂ ਪਿ੍ੰਸੀਪਲ ਨੂੰ ਦੋਸ਼ੀ ਸਾਬਿਤ ਕਰਨ ਲਈ ਲੱਗੇ ਤਿੰਨ ਸਾਲ

ਜਲੰਧਰ, 11 ਮਈ (ਰਣਜੀਤ ਸਿੰਘ ਸੋਢੀ)-ਪੰਜ ਸਾਲ ਪਹਿਲਾਂ ਸਾਲ 2016 'ਚ ਗੁਰਦਾਸਪੁਰ ਜ਼ਿਲ੍ਹੇ ਦੇ ਸਰਕਾਰੀ ਇਨ ਸਰਵਿਸ ਅਧਿਆਪਕ ਟਰੇਨਿੰਗ ਸੈਂਟਰ 'ਚ ਹੋਏ ਸੈਮੀਨਾਰ ਦੌਰਾਨ ਵੱਡੀ ਪੱਧਰ 'ਤੇ ਹੋਏ ਘੁਟਾਲੇ ਦੀ ਕੀੜੀ ਚਾਲ ਚੱਲਦਿਆਂ ਜਾਂਚ ਪੜਤਾਲ ਦੇ ਨਤੀਜੇ ਸਾਹਮਣੇ ਆਉਣ ਲੱਗ ...

ਪੂਰੀ ਖ਼ਬਰ »

ਮੁਸਲਿਮ ਔਰਤ ਨੇ ਨਿਭਾਈਆਂ ਹਿੰਦੂ ਵਿਅਕਤੀ ਦੀਆਂ ਅੰਤਿਮ ਰਸਮਾਂ

ਮੁੰਬਈ, 11 ਮਈ (ਏਜੰਸੀ)-ਮਨੁੱਖਤਾ ਨੂੰ ਧਰਮ ਤੋਂ ਉੱਪਰ ਰੱਖਦੇ ਹੋਏ ਮਹਾਰਾਸ਼ਟਰ ਦੇ ਕੋਹਲਾਪੁਰ ਸ਼ਹਿਰ ਵਿਚ ਇਕ ਮੁਸਲਿਮ ਔਰਤ ਨੇ ਕੋਰੋਨਾ ਕਾਰਨ ਮਰੇ ਇਕ ਹਿੰਦੂ ਵਿਅਕਤੀ ਦੀਆਂ ਅੰਤਿਮ ਰਸਮਾਂ ਉਸ ਸਮੇਂ ਪੂਰੀਆਂ ਕੀਤੀਆਂ, ਜਦੋਂ ਮਿ੍ਤਕ ਦਾ ਕੋਈ ਵੀ ਰਿਸ਼ਤੇਦਾਰ ...

ਪੂਰੀ ਖ਼ਬਰ »

ਕੁਪਵਾੜਾ 'ਚ ਅੱਤਵਾਦੀਆਂ ਦਾ ਸਹਿਯੋਗੀ ਗਿ੍ਫ਼ਤਾਰ

ਸ੍ਰੀਨਗਰ, 11 ਮਈ (ਮਨਜੀਤ ਸਿੰਘ)-ਉੱਤਰੀ ਕਸ਼ਮੀਰ ਦੇ ਕੁਪਵਾੜਾ ਜ਼ਿਲ੍ਹੇ 'ਚ ਪੁਲਿਸ ਨੇ ਅੱਤਵਾਦੀਆਂ ਦੇ ਇਕ ਸਹਿਯੋਗੀ ਨੂੰ ਗਿ੍ਫ਼ਤਾਰ ਕਰਕੇ ਉਸ ਕੋਲੋਂ 9 ਗ੍ਰਨੇਡਾਂ ਸਮੇਤ ਗੋਲੀ-ਸਿੱਕਾ ਬਰਾਮਦ ਕੀਤਾ ਹੈ | ਪੁਲਿਸ ਦੇ ਬੁਲਾਰੇ ਨੇ ਦੱਸਿਆ ਕਿ ਪੱਕੀ ਸੂਚਨਾ 'ਤੇ ਪੁਲਿਸ ...

ਪੂਰੀ ਖ਼ਬਰ »

ਕਾਂਗਰਸ ਕੋਰੋਨਾ ਬਾਰੇ ਡਰ ਦਾ ਝੂਠਾ ਮਾਹੌਲ ਪੈਦਾ ਕਰ ਰਹੀ- ਨੱਢਾ

ਨਵੀਂ ਦਿੱਲੀ, 11 ਮਈ (ਏਜੰਸੀ)-ਭਾਜਪਾ ਪ੍ਰਧਾਨ ਜੇ. ਪੀ. ਨੱਢਾ ਨੇ ਕਾਂਗਰਸ 'ਤੇ ਕੋਰੋਨਾ ਖ਼ਿਲਾਫ਼ ਜਾਰੀ ਦੇਸ਼ ਦੀ ਲੜਾਈ 'ਚ ਲੋਕਾਂ ਨੂੰ ਗੁੰਮਰਾਹ ਕਰਨ ਅਤੇ ਡਰ ਦਾ ਝੂਠਾ ਮਾਹੌਲ ਪੈਦਾ ਕਰਨ ਦਾ ਦੋਸ਼ ਲਗਾਇਆ ਅਤੇ ਕਿਹਾ ਕਿ ਸੰਕਟ ਦੇ ਇਸ ਦੌਰ 'ਚ ਰਾਹੁਲ ਗਾਂਧੀ ਸਮੇਤ ...

ਪੂਰੀ ਖ਼ਬਰ »

ਭਾਰਤ ਨਾਲ ਕਸ਼ਮੀਰ ਬਾਰੇ ਫੈਸਲੇ ਵਾਪਸ ਲੈਣ ਤੱਕ ਗੱਲਬਾਤ ਨਹੀਂ- ਇਮਰਾਨ ਖ਼ਾਨ

ਇਸਲਾਮਾਬਾਦ, 11 ਮਈ (ਏਜੰਸੀ)- ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖ਼ਾਨ ਨੇ ਕਿਹਾ ਕਿ ਪਾਕਿਸਤਾਨ ਭਾਰਤ ਨਾਲ ਉਦੋਂ ਤੱਕ ਗੱਲਬਾਤ ਨਹੀਂ ਕਰੇਗਾ, ਜਦੋਂ ਤੱਕ ਨਵੀਂ ਦਿੱਲੀ ਜੰਮੂ ਕਸ਼ਮੀਰ ਦੇ ਵਿਸ਼ੇਸ਼ ਦਰਜੇ ਨੂੰ ਖਤਮ ਕਰਨ ਦੇ ਆਪਣੇ ਫੈਸਲੇ ਨੂੰ ਵਾਪਸ ਨਹੀਂ ਲੈ ...

ਪੂਰੀ ਖ਼ਬਰ »

ਬੰਗਾਲ 'ਚ ਤਿ੍ਣਮੂਲ ਆਗੂ ਨੂੰ ਗੋਲੀ ਮਾਰੀ-ਭਾਜਪਾ ਕਾਰਕੁੰਨ ਦੀ ਲਾਸ਼ ਮਿਲੀ

ਕੋਲਕਾਤਾ, 11 ਮਈ (ਰਣਜੀਤ ਸਿੰਘ ਲੁਧਿਆਣਵੀ)-ਪੱਛਮੀ ਬੰਗਾਲ ਦੇ ਹੁਗਲੀ ਜ਼ਿਲ੍ਹੇ 'ਚ ਤਿ੍ਣਮੂਲ ਕਾਂਗਰਸ ਦੇ ਆਗੂ ਤੇ ਬਾਂਸਬੇੜੀਆ ਨਗਰਪਾਲਿਕਾ ਦੇ ਸਾਬਕਾ ਮੀਤ ਪ੍ਰਧਾਨ ਆਦਿਤਯ ਨਿਯੋਗੀ ਨੂੰ ਅਣਪਛਾਤਿਆਂ ਨੇ ਉਸ ਸਮੇਂ ਗੋਲੀ ਮਾਰ ਦਿੱਤੀ ਗਈ, ਜਦੋਂ ਉਹ ਬਾਜ਼ਾਰ 'ਚੋਂ ...

ਪੂਰੀ ਖ਼ਬਰ »

ਸਿੰਘ ਸਭਾ ਸਪੋਰਟਸ ਕਲੱਬ ਹਾਂਗਕਾਂਗ ਵਲੋਂ ਮਨੁੱਖਤਾ ਦੀ ਸੇਵਾ ਲਈ ਲੋਕਾਂ ਨੂੰ ਅੱਗੇ ਆਉਣ ਦਾ ਸੱਦਾ

ਅਬੋਹਰ, 11 ਮਈ (ਕੁਲਦੀਪ ਸਿੰਘ ਸੰਧੂ)-ਦੇਸ਼ 'ਚ ਲਗਾਤਾਰ ਫੈਲ ਰਹੀ ਕੋਰੋਨਾ ਮਹਾਂਮਾਰੀ ਨਾਲ ਨਜਿੱਠਣ ਲਈ ਜਿੱਥੇ ਸਰਕਾਰਾਂ ਯਤਨ ਕਰ ਰਹੀਆਂ ਹਨ | ਉੱਥੇ ਲੋਕਾਂ ਦੇ ਭਲੇ ਬਾਰੇ ਸੋਚਣ ਵਾਲੀਆਂ ਸੰਸਥਾਵਾਂ ਤੇ ਵਿਦੇਸ਼ਾਂ ਵਿਚ ਬੈਠੇ ਲੋਕ ਵੀ ਫ਼ਿਕਰਮੰਦ ਹਨ | ਸਿੰਘ ਸਭਾ ...

ਪੂਰੀ ਖ਼ਬਰ »

ਸਿੰਧ 'ਚ ਜੁੱਤੀਆਂ ਪਾਲਿਸ਼ ਕਰਨ ਵਾਲੇ ਹਿੰਦੂ ਨੂੰ ਅਗਵਾ ਕਰ ਕੇ ਮੰਗੀ 50 ਲੱਖ ਦੀ ਫਿਰੌਤੀ

ਅੰਮਿ੍ਤਸਰ, 11 ਮਈ (ਸੁਰਿੰਦਰ ਕੋਛੜ)-ਪਾਕਿਸਤਾਨ ਦੇ ਸੂਬਾ ਸਿੰਧ ਦੇ ਜ਼ਿਲ੍ਹਾ ਡਹਰਕੀ 'ਚ ਜੁੱਤੀਆਂ ਪਾਲਿਸ਼ ਕਰਕੇ ਆਪਣੇ ਪਰਿਵਾਰ ਦਾ ਪਾਲਣ-ਪੋਸ਼ਣ ਕਰਨ ਵਾਲੇ ਗਰੀਬ ਹਿੰਦੂ ਮੋਹਨ ਲਾਲ ਨੂੰ ਰਾਵੰਤੀ ਖੇਤਰ 'ਚੋਂ ਅਣਪਛਾਤੇ ਵਿਅਕਤੀਆਂ ਵਲੋਂ ਅਗਵਾ ਕਰਨ ਦਾ ਮਾਮਲਾ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX