ਤਾਜਾ ਖ਼ਬਰਾਂ


ਉੜੀ ਸੈਕਟਰ ਵਿਚ ਇਕ ਅਪਰੇਸ਼ਨ ਦੌਰਾਨ ਫ਼ੌਜ ਨੂੰ ਮਿਲੀ ਵੱਡੀ ਕਾਮਯਾਬੀ,ਅੱਤਵਾਦੀ ਨੇ ਕੀਤਾ ਆਤਮ ਸਮਰਪਣ
. . .  3 minutes ago
ਉੜੀ, 28 ਸਤੰਬਰ - ਜੰਮੂ -ਕਸ਼ਮੀਰ ਦੇ ਉੜੀ ਸੈਕਟਰ ਵਿਚ ਇਕ ਅਪਰੇਸ਼ਨ ਦੌਰਾਨ ਇਕ ਅੱਤਵਾਦੀ ਨੂੰ ਮਾਰ ਦਿੱਤਾ ਗਿਆ ਹੈ ਜਦਕਿ ਇਕ ਹੋਰ ਅੱਤਵਾਦੀ ਨੂੰ ਜਿੰਦਾ ਫੜਿਆ ਗਿਆ ਹੈ ਜੋ ...
ਰਾਘਵ ਚੱਡਾ ਨੇ ਮਾਲਵੇ ਦੇ ਕਿਸਾਨਾਂ ਦੀਆਂ ਫ਼ਸਲਾਂ ਖਰਾਬ ਹੋਣ 'ਤੇ ਸਰਕਾਰ ਤੋਂ ਮੁਆਵਜ਼ਾ ਦੇਣ ਦੀ ਕੀਤੀ ਮੰਗ
. . .  10 minutes ago
ਜਲੰਧਰ, 28 ਸਤੰਬਰ (ਸ਼ਿਵ) - ਆਮ ਆਦਮੀ ਪਾਰਟੀ ਪੰਜਾਬ ਦੇ ਸਹਿ ਇੰਚਾਰਜ ਰਾਘਵ ਚੱਡਾ ਨੇ ਮਾਲਵੇ ਦੇ ਕਿਸਾਨਾਂ ਦੀਆਂ ਫ਼ਸਲਾਂ ਖਰਾਬ ਹੋਣ 'ਤੇ ਸਰਕਾਰ ਤੋਂ ਮੁਆਵਜ਼ਾ ਦੇਣ ...
ਅਰਵਿੰਦ ਕੇਜਰੀਵਾਲ ਕੱਲ੍ਹ ਤੋਂ ਦੋ ਦਿਨ ਦੇ ਪੰਜਾਬ ਦੌਰੇ 'ਤੇ, ਕੱਲ੍ਹ ਪਹੁੰਚ ਰਹੇ ਹਨ ਲੁਧਿਆਣਾ
. . .  34 minutes ago
ਜਲੰਧਰ, 28 ਸਤੰਬਰ - ਅਰਵਿੰਦ ਕੇਜਰੀਵਾਲ ਕੱਲ੍ਹ ਤੋਂ ਦੋ ਦਿਨ ਦੇ ਪੰਜਾਬ ਦੌਰੇ 'ਤੇ ਹੋਣਗੇ | ਕੇਜਰੀਵਾਲ ਲੁਧਿਆਣਾ ਵਿਖੇ ਆ ਰਹੇ ਹਨ ...
ਸ਼ਹੀਦ ਭਗਤ ਸਿੰਘ ਦੇ ਜਨਮ ਦਿਨ 'ਤੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵਲੋਂ ਖਟਕੜ ਕਲਾਂ 'ਚ ਸਮਾਰਕ 'ਤੇ ਸਿਜਦਾ
. . .  about 1 hour ago
ਬੰਗਾ, 28 ਸਤੰਬਰ (ਜਸਬੀਰ ਸਿੰਘ ਨੂਰਪੁਰ ) - ਸ਼ਹੀਦੇ ਆਜ਼ਮ ਸਰਦਾਰ ਭਗਤ ਸਿੰਘ ਦੇ ਜਨਮਦਿਨ 'ਤੇ ਖਟਕੜ ਕਲਾਂ ਵਿਖੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵਲੋਂ ਸ਼ਹੀਦਾਂ ਦੇ ਸਮਾਰਕ 'ਤੇ ਸਿਜਦਾ ਕੀਤਾ ਗਿਆ ...
ਸ਼ਹੀਦ ਭਗਤ ਸਿੰਘ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ ਆਪ ਦੀ ਜ਼ਿਲ੍ਹਾ ਪੱਧਰੀ ਟੀਮ ਵਲੋਂ ਨਸ਼ਅਿਾਂ ਵਿਰੁੱਧ ਮੋਟਰਸਾਈਕਲ ਜਾਗਰੂਕਤਾ ਮਾਰਚ
. . .  about 1 hour ago
ਫ਼ਿਰੋਜ਼ਪੁਰ,ਸੰਗਰੂਰ 28 ਸਤੰਬਰ (ਕੁਲਬੀਰ ਸਿੰਘ ਸੋਢੀ,ਧੀਰਜ ਪਸ਼ੋਰੀਆ ) ਫ਼ਿਰੋਜ਼ਪੁਰ ਵਿਚ ਆਪ ਦੀ ਜ਼ਿਲ੍ਹਾ ਪੱਧਰੀ ਟੀਮ ਵਲੋਂ ਸ਼ਹੀਦ ਏ ਆਜ਼ਮ ਭਗਤ ਸਿੰਘ ਦੇ ਜਨਮ ਦਿਨ ਦਿਹਾੜੇ ਨੂੰ ਸਮਰਪਿਤ ਨਸ਼ਿਆਂ ਵਿਰੁੱਧ ਮੋਟਰਸਾਈਕਲ ਜਾਗਰੂਕਤਾ ਮਾਰਚ ...
ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅੱਜ ਜਾਣਗੇ ਦਿੱਲੀ - ਸੂਤਰ
. . .  about 1 hour ago
ਚੰਡੀਗੜ੍ਹ, 28 ਸਤੰਬਰ - ਸੂਤਰਾਂ ਦੇ ਹਵਾਲੇ ਤੋਂ ਇਹ ਖ਼ਬਰ ਸਾਹਮਣੇ ਆ ਰਹੀ ਹੈ ਕਿ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅੱਜ ਦਿੱਲੀ ਜਾਣਗੇ...
ਕਾਲੇ ਕਾਨੂੰਨ ਰੱਦ ਕਰਨ ਲਈ ਪਾਰਲੀਮੈਂਟ ਦਾ ਫੌਰੀ ਹੰਗਾਮੀ ਸੈਸ਼ਨ ਸੱਦਿਆ ਜਾਵੇ - ਸੁਖਬੀਰ ਸਿੰਘ ਬਾਦਲ
. . .  about 1 hour ago
ਚੰਡੀਗੜ੍ਹ, 28 ਸਤੰਬਰ (ਵਿਕਰਮਜੀਤ ਸਿੰਘ ਮਾਨ) - ਸੁਖਬੀਰ ਸਿੰਘ ਬਾਦਲ ਨੇ ਮੰਗ ਕੀਤੀ ਹੈ ਕਿ ਖੇਤੀਬਾੜੀ ਕਾਨੂੰਨ ਰੱਦ ਕਰਨ ਲਈ ਪਾਰਲੀਮੈਂਟ ਦਾ ਫੌਰੀ ਹੰਗਾਮੀ ਸੈਸ਼ਨ ਸੱਦਿਆ ਜਾਵੇ | ਉਨ੍ਹਾਂ ਨੇ ਪ੍ਰਧਾਨ ਮੰਤਰੀ ਨੂੰ ਕਿਹਾ ਹੈ ਕਿ ਕਿਸਾਨਾਂ ਨੂੰ...
ਮੁੱਖ ਮੰਤਰੀ ਸ. ਚਰਨਜੀਤ ਸਿੰਘ ਚੰਨੀ ਸਪੀਕਰ ਸ੍ਰੀ ਰਾਣਾ ਕੇ.ਪੀ ਸਿੰਘ ਨੂੰ ਮਿਲਣ ਉਨ੍ਹਾਂ ਦੀ ਰਹਾਇਸ਼ 'ਤੇ ਪਹੁੰਚੇ
. . .  about 1 hour ago
ਰੂਪਨਗਰ, 28 ਸਤੰਬਰ - ਮੁੱਖ ਮੰਤਰੀ ਸ. ਚਰਨਜੀਤ ਸਿੰਘ ਚੰਨੀ ਖਟਕੜ ਕਲਾਂ ਨੂੰ ਜਾਂਦੇ ਹੋਏ ਅਚਾਨਕ ਰੋਪੜ ਵਿਖੇ ਸਪੀਕਰ ਸ੍ਰੀ ਰਾਣਾ ਕੇ.ਪੀ ਸਿੰਘ ਨੂੰ ਮਿਲਣ ਉਨ੍ਹਾਂ ਦੀ ਰਹਾਇਸ਼ 'ਤੇ ਪਹੁੰਚੇ। ਜਿੱਥੇ ਸਪੀਕਰ ਸ੍ਰੀ ਰਾਣਾ ਕੇ.ਪੀ. ਜੀ ਨੇ.....
ਮੁੱਖ ਮੰਤਰੀ ਚੰਨੀ ਨੇ ਵੰਡੇ ਮੰਤਰੀਆਂ ਨੂੰ ਮਹਿਕਮੇ, ਜਾਣੋ ਕਿਸਨੂੰ ਮਿਲਿਆ ਕਿਹੜਾ ਮਹਿਕਮਾ
. . .  31 minutes ago
ਚੰਡੀਗੜ੍ਹ, 28 ਸਤੰਬਰ (ਵਿਕਰਮਜੀਤ ਸਿੰਘ ਮਾਨ) - ਮੁੱਖ ਮੰਤਰੀ ਚੰਨੀ ਸੰਭਾਂਲਣਗੇ ਵਿਜੀਲੈਂਸ ਮਹਿਕਮਾ, ਉੱਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੂੰ ਦਿੱਤਾ ਗਿਆ ਗ੍ਰਹਿ ...
ਮੁੱਖ ਮੰਤਰੀ ਚੰਨੀ ਦੀ ਅੱਜ ਹੋਵੇਗੀ ਬੇਰੁਜ਼ਗਾਰ ਅਧਿਆਪਕਾਂ ਨਾਲ ਬੈਠਕ
. . .  about 2 hours ago
ਚੰਡੀਗੜ੍ਹ, 28 ਸਤੰਬਰ - ਮੁੱਖ ਮੰਤਰੀ ਚੰਨੀ ਦੀ ਅੱਜ ਬੇਰੁਜ਼ਗਾਰ ਅਧਿਆਪਕਾਂ ਨਾਲ ਬੈਠਕ ਹੋਵੇਗੀ...
ਹਰਿਆਣਾ ਦੀ ਏਲਨਾਬਾਦ ਸੀਟ 'ਤੇ 30 ਅਕਤੂਬਰ ਨੂੰ ਹੋਵੇਗੀ ਜ਼ਿਮਨੀ ਚੋਣ
. . .  about 2 hours ago
ਚੰਡੀਗੜ੍ਹ, 28 ਸਤੰਬਰ (ਰਾਮ ਸਿੰਘ ਬਰਾੜ) - ਹਰਿਆਣਾ ਦੀ ਏਲਨਾਬਾਦ ਸੀਟ 'ਤੇ 30 ਅਕਤੂਬਰ ਨੂੰ ਜ਼ਿਮਨੀ ਚੋਣ ਹੋਵੇਗੀ | 2 ਨਵੰਬਰ ਨੂੰ ਨਤੀਜੇ ਆਉਣਗੇ। ਜ਼ਿਕਰਯੋਗ ਹੈ ਕਿ ਇਨੈਲੋ ਵਿਧਾਇਕ ਅਭੈ ਸਿੰਘ ਚੌਟਾਲਾ ਵਲੋਂ...
30 ਅਕਤੂਬਰ ਨੂੰ ਹੋਣਗੀਆਂ 30 ਵਿਧਾਨ ਸਭਾ ਹਲਕਿਆਂ ਦੀਆਂ ਉਪ ਚੋਣਾਂ
. . .  about 2 hours ago
ਨਵੀਂ ਦਿੱਲੀ,28 ਸਤੰਬਰ - ਕੇਂਦਰ ਸ਼ਾਸਿਤ ਪ੍ਰਦੇਸ਼ ਦਾਦਰਾ ਅਤੇ ਨਗਰ ਹਵੇਲੀ ਅਤੇ ਦਮਨ ਅਤੇ ਦੀਵ, ਮੱਧ ਪ੍ਰਦੇਸ਼ ਅਤੇ ਹਿਮਾਚਲ ਪ੍ਰਦੇਸ਼ ਦੇ ਤਿੰਨ ਸੰਸਦੀ ਹਲਕਿਆਂ ਅਤੇ ਵੱਖ-ਵੱਖ ਰਾਜਾਂ ਦੇ 30 ਵਿਧਾਨ ਸਭਾ ਹਲਕਿਆਂ ਦੀਆਂ ਉਪ ਚੋਣਾਂ 30 ਅਕਤੂਬਰ ...
ਸ਼ੁਤਰਾਣਾ ਵਿਖੇ ਪਤੀ ਵਲੋਂ ਪਤਨੀ ਦਾ ਕਤਲ
. . .  about 2 hours ago
ਸ਼ੁਤਰਾਣਾ, 28 ਸਤੰਬਰ (ਬਲਦੇਵ ਸਿੰਘ ਮਹਿਰੋਕ) - ਪਟਿਆਲਾ ਜ਼ਿਲ੍ਹੇ ਦੇ ਵਿਧਾਨ ਸਭਾ ਹਲਕਾ ਸ਼ੁਤਰਾਣਾ ਦੇ ਕਸਬਾ ਸ਼ੁਤਰਾਣਾ ਵਿਖੇ ਗ੍ਰਾਮ ਪੰਚਾਇਤ ਹੀਰਾ ਨਗਰ ਵਿਚ ਬੀਤੀ ਦੇਰ ਰਾਤ ਇਕ ਔਰਤ ਦਾ ਕਤਲ ਕੀਤਾ ਗਿਆ ਹੈ। ...
ਗੁਰਦੁਆਰੇ ਦੀ ਜਗ੍ਹਾ 'ਤੇ ਦੁਕਾਨਾਂ ਪਾਉਣ ਨੂੰ ਲੈ ਕੇ ਹੋਏ ਵਿਵਾਦ 'ਚ ਸਰਪੰਚ ਵਲੋਂ ਗੋਲੀ ਚਲਾਉਣ ਨਾਲ ਇਕ ਗੰਭੀਰ ਜ਼ਖ਼ਮੀ,ਸਰਪੰਚ ਸਮੇਤ 30 ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ
. . .  about 3 hours ago
ਭਿੱਖੀਵਿੰਡ 28ਸਤੰਬਰ (ਬੌਬੀ) ਪਿੰਡ ਦਿਆਲਪੁਰਾ ਦੇ ਮੌਜੂਦਾ ਸਰਪੰਚ ਅੰਮ੍ਰਿਤਪਾਲ ਸਿੰਘ ਵਲੋਂ ਪਿੰਡ ਦੇ ਗੁਰਦੁਆਰਾ ਬਾਬਾ ਜੀਵਨ ਸਿੰਘ ਜੀ ਦੀ ਜਗ੍ਹਾ 'ਤੇ ਪੰਚਾਇਤੀ ਦੁਕਾਨਾਂ ....
ਪੁਲਵਾਮਾ ਵਿਚ ਦੋ ਜ਼ਮੀਨੀ ਕਰਮਚਾਰੀ ਗ੍ਰਿਫ਼ਤਾਰ
. . .  about 3 hours ago
ਸ੍ਰੀਨਗਰ, 28 ਸਤੰਬਰ - ਪੁਲਿਸ ਨੇ ਮੰਗਲਵਾਰ ਨੂੰ ਪੁਲਵਾਮਾ ਵਿਚ ਦੋ ਅੱਤਵਾਦੀਆਂ ਦੇ ਸਾਥੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ | ਪੁਲਿਸ ਅਧਿਕਾਰੀ ਨੇ ਦੱਸਿਆ ਕਿ ਸ੍ਰੀਨਗਰ ਪੁਲਿਸ ਨੇ ਪੁਲਵਾਮਾ ਪੁਲਿਸ ਅਤੇ 50 ਆਰ.ਆਰ. ਦੀ ਸਹਾਇਤਾ ਨਾਲ ...
ਕਰਿਆਨਾ ਸਟੋਰ ਨੂੰ ਅੱਗ ਲੱਗਣ ਨਾਲ ਲੱਖਾਂ ਦਾ ਨੁਕਸਾਨ
. . .  about 4 hours ago
ਭਵਾਨੀਗੜ੍ਹ,28 ਸਤੰਬਰ (ਰਣਧੀਰ ਸਿੰਘ ਫੱਗੂਵਾਲਾ) - ਭਵਾਨੀਗੜ੍ਹ ਮੁੱਖ ਸੜਕ 'ਤੇ ਇਕ ਕਰਿਆਨੇ ਦੀ ਦੁਕਾਨ ਨੂੰ ਅੱਗ ਲੱਗਣ ਨਾਲ ਲੱਖਾਂ ਦਾ ਨੁਕਸਾਨ ਹੋ ਜਾਣ ਦੀ ਖ਼ਬਰ ਹੈ। ਦੁਕਾਨ ਦੇ ਮਾਲਕ ਡਿਪਟੀ ਚੰਦ ਗਰਗ ਨੇ ਦੱਸਿਆ ਕਿ ਉਹ ਬੀਤੀ....
ਭਾਰਤ 'ਚ ਪਿਛਲੇ 24 ਘੰਟਿਆਂ ਦੌਰਾਨ 18,795 ਨਵੇਂ ਕੋਰੋਨਾ ਮਾਮਲੇ , 79 ਮੌਤਾਂ
. . .  about 4 hours ago
ਨਵੀਂ ਦਿੱਲੀ, 28 ਸਤੰਬਰ - ਭਾਰਤ ਵਿਚ ਪਿਛਲੇ 24 ਘੰਟਿਆਂ ਦੌਰਾਨ 18,795 ਨਵੇਂ ਕੋਰੋਨਾ ਮਾਮਲੇ ਆਏ 79 ....
ਰਾਹੁਲ ਗਾਂਧੀ ਦਿੱਲੀ ਤੋਂ ਪੰਜਾਬ ਦੀ ਸਰਕਾਰ ਚਲਾਉਣਾ ਬੰਦ ਕਰੇ - ਮਜੀਠੀਆ
. . .  about 4 hours ago
ਬੰਗਾ,28 ਸਤੰਬਰ (ਜਸਬੀਰ ਸਿੰਘ ਨੂਰਪੁਰ) ਖਟਕੜ ਕਲਾਂ ਵਿਖੇ ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ ਦੇ ਜਨਮਦਿਨ 'ਤੇ ਸ਼ਰਧਾ ਦੇ ਫੁਲ ਭੇਟ ਕਰਨ ਪੁੱਜੇ ਬਿਕਰਮ ਸਿੰਘ ਮਜੀਠੀਆ ਸਾਬਕਾ ਕੈਬਨਿਟ ਮੰਤਰੀ ਨੇ ਆਖਿਆ ਕਿ ....
ਸਤਿਕਾਰਯੋਗ ਲਤਾ ਦੀਦੀ ਨੂੰ ਜਨਮਦਿਨ ਦੀਆਂ ਸ਼ੁੱਭਕਾਮਨਾਵਾਂ - ਪ੍ਰਧਾਨ ਮੰਤਰੀ
. . .  about 4 hours ago
ਨਵੀਂ ਦਿੱਲੀ, 28 ਸਤੰਬਰ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸਤਿਕਾਰਯੋਗ ਲਤਾ ਦੀਦੀ ਨੂੰ ਜਨਮਦਿਨ ਦੀਆਂ ਸ਼ੁੱਭਕਾਮਨਾਵਾਂ ਦਿੱਤੀਆਂ। ਉਸ ਦੀ ਸੁਰੀਲੀ ਆਵਾਜ਼ ਦੁਨੀਆ ਭਰ ਵਿਚ ਗੂੰਜਦੀ ਹੈ। ਭਾਰਤੀ ਸੰਸਕ੍ਰਿਤੀ ਪ੍ਰਤੀ ਉਸ ਦੀ ਨਿਮਰਤਾ ...
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਆਜ਼ਾਦੀ ਘੁਲਾਟੀਏ ਭਗਤ ਸਿੰਘ ਨੂੰ ਉਨ੍ਹਾਂ ਦੀ ਜਯੰਤੀ 'ਤੇ ਸ਼ਰਧਾਂਜਲੀ ਭੇਟ ਕੀਤੀ
. . .  about 4 hours ago
ਨਵੀਂ ਦਿੱਲੀ, 28 ਸਤੰਬਰ - ਪ੍ਰਧਾਨ ਮੰਤਰੀ ਨੇ ਟਵੀਟ ਕਰਕੇ ਆਜ਼ਾਦੀ ਘੁਲਾਟੀਏ ਭਗਤ ਸਿੰਘ ਨੂੰ ਉਨ੍ਹਾਂ ਦੀ ਜਯੰਤੀ 'ਤੇ ਸ਼ਰਧਾਂਜਲੀ ਭੇਟ ਕੀਤੀ। ਉਹ ਹਰ ਭਾਰਤੀ ਦੇ ਦਿਲ ਵਿਚ ਵੱਸਦੇ....
ਸਾਡਾ ਫ਼ਰਜ਼ ਬਣਦਾ ਹੈ ਕਿ ਅਸੀਂ ਭਗਤ ਸਿੰਘ ਦੀ ਸੋਚ 'ਤੇ ਪਹਿਰਾ ਦਈਏ ਤੇ ਉਨ੍ਹਾਂ ਦੀ ਹੋਂਦ ਨੂੰ ਅਮਰ ਰੱਖੀਏ - ਚਰਨਜੀਤ ਸਿੰਘ ਚੰਨੀ
. . .  about 5 hours ago
ਨਵੀਂ ਦਿੱਲੀ, 28 ਸਤੰਬਰ - ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਕਿਹਾ ਕਿ ਸ਼ਹੀਦ ਭਗਤ ਸਿੰਘ ਜੀ ਹਰ ਭਾਰਤੀ ਦੀ ਰੂਹ 'ਚ ਵੱਸਦੇ ਹਨ। ਸਾਡੀ ਆਜ਼ਾਦੀ ਉਨ੍ਹਾਂ ਦੀ ਹੀ ਦੇਣ ਹੈ। ਨੌਜਵਾਨ ਉਮਰ ਵਿਚ ਦੇਸ਼ ਤੇ ਆਪਣੇ ਲੋਕਾਂ ਲਈ ....
ਅਮਰੀਕਾ ਦੇ ਉਪ ਵਿਦੇਸ਼ ਮੰਤਰੀ ਵੈਂਡੀ ਸ਼ੇਰਮਨ ਅਗਲੇ ਮਹੀਨੇ ਭਾਰਤ ਦੀ ਫੇਰੀ 'ਤੇ
. . .  about 5 hours ago
ਵਾਸ਼ਿੰਗਟਨ, 28 ਸਤੰਬਰ - ਅਮਰੀਕਾ ਦੇ ਉਪ ਵਿਦੇਸ਼ ਮੰਤਰੀ ਵੈਂਡੀ ਸ਼ੇਰਮਨ ਅਗਲੇ ਮਹੀਨੇ ਭਾਰਤ ਦੀ ਫੇਰੀ 'ਤੇ ਦੋ -ਪੱਖੀ ਮੀਟਿੰਗਾਂ, ਸਿਵਲ....
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਮੰਤਰੀ ਮੰਡਲ ਦੀ ਮੀਟਿੰਗ ਦੀ ਕਰਨਗੇ ਪ੍ਰਧਾਨਗੀ
. . .  about 5 hours ago
ਨਵੀਂ ਦਿੱਲੀ, 28 ਸਤੰਬਰ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਮੰਤਰੀ ਮੰਡਲ ਦੀ ਮੀਟਿੰਗ ਦੀ ਪ੍ਰਧਾਨਗੀ ਕਰਨਗੇ....
ਸ਼ਹੀਦ-ਏ-ਆਜ਼ਮ ਭਗਤ ਸਿੰਘ ਦੇ ਜਨਮ ਦਿਨ 'ਤੇ ਅਦਾਰਾ ਅਜੀਤ ਉਨ੍ਹਾਂ ਦੀ ਮਹਾਨ ਸ਼ਹਾਦਤ ਨੂੰ ਪ੍ਰਣਾਮ ਕਰਦਾ ਹੈ
. . .  about 6 hours ago
ਸ਼ਹੀਦ-ਏ-ਆਜ਼ਮ ਭਗਤ ਸਿੰਘ ਦੇ ਜਨਮ ਦਿਨ 'ਤੇ ਅਦਾਰਾ ਅਜੀਤ ਉਨ੍ਹਾਂ ਦੀ ਮਹਾਨ ਸ਼ਹਾਦਤ ਨੂੰ ਪ੍ਰਣਾਮ ਕਰਦਾ ਹੈ
⭐ਮਾਣਕ - ਮੋਤੀ⭐
. . .  about 6 hours ago
⭐ਮਾਣਕ - ਮੋਤੀ⭐
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 30 ਵੈਸਾਖ ਸੰਮਤ 553
ਵਿਚਾਰ ਪ੍ਰਵਾਹ: ਰਾਜਨੀਤੀ ਚਿੰਤਨ ਦਾ ਹੀ ਨਹੀਂ, ਕਾਰਜ ਅਤੇ ਅਣਥੱਕ ਜੱਦੋ-ਜਹਿਦ ਦਾ ਵੀ ਖੇਤਰ ਹੈ। -ਚਾਣਕਿਆ

ਸੰਗਰੂਰ

ਕੋਰੋਨਾਂ ਮਹਾਂਮਾਰੀ ਦਾ ਕਹਿਰ: ਐਤਕੀਂ ਵੀ ਮੁਸਲਿਮ ਭਾਈਚਾਰਾ ਈਦਗਾਹਾਂ ਵਿਚ ਨਹੀਂ ਅਦਾ ਕਰੇਗਾ ਈਦ ਉਲ ਫਿਤਰ ਦੀ ਨਮਾਜ਼

ਮਲੇਰਕੋਟਲਾ, 11 ਮਈ (ਕੁਠਾਲਾ, ਹਨੀਫ਼ ਥਿੰਦ) - ਈਦ ਉਲ ਫਿਤਰ ਸਮੇਂ ਪੰਜਾਬ ਸਰਕਾਰ ਵਲੋਂ ਕੋਰੋਨਾ ਵਾਇਰਸ ਨੂੰ ਫੈਲਣ ਤੋਂ ਰੋਕਣ ਲਈ ਜਾਰੀ ਕੀਤੀਆਂ ਗਈਆਂ ਹਦਾਇਤਾਂ ਦੀ ਪਾਲਣਾ ਯਕੀਨੀ ਬਣਾਉਣ ਲਈ ਅੱਜ ਐਸ.ਡੀ.ਐਮ. ਦਫਤਰ ਮਲੇਰਕੋਟਲਾ ਵਿਖੇ ਸ੍ਰੀਮਤੀ ਸਿਮਰਪ੍ਰੀਤ ਕੌਰ, ...

ਪੂਰੀ ਖ਼ਬਰ »

20 ਬੈੱਡ ਵਾਲਾ ਰੂਰਲ ਹਸਪਤਾਲ ਮੰਡਵੀ ਵਿਚ ਸਟਾਫ਼ ਦੀ ਕਮੀ ਕਾਰਨ ਹੋਇਆ ਬਿਮਾਰ

ਮੰਡਵੀ, 11 ਮਈ (ਪ੍ਰਵੀਨ ਮਦਾਨ)- 2021 ਸਰਕਾਰ ਜਿੱਥੇ ਵਿਕਾਸ ਕਰਨ ਸਿਹਤ ਸਹੂਲਤਾਂ ਦੇਣ ਦੇ ਦਾਅਵੇ ਕਰਦੀ ਨਹੀ ਥੱਕਦੀ ਉੱਥੇ ਹੀ ਮੰਡਵੀ ਵਿਚ ਬਣਾਏ 20 ਬੈੱਡ ਵਾਲਾ ਰੂਰਲ ਹਸਪਤਾਲ ਮੰਡਵੀ ਵਿਚ ਸਟਾਫ਼ ਦੀ ਕਮੀ ਬਿਲਡਿੰਗ ਦੀ ਖਸਤਾ ਹਾਲਤ ਕਾਰਨ ਖ਼ੁਦ ਬਿਮਾਰ ਹੈ ਜਿਸ ਕਾਰਨ ਲੋਕ ...

ਪੂਰੀ ਖ਼ਬਰ »

ਦਲਿਤ ਭਾਈਚਾਰੇ ਵਲੋਂ ਜ਼ਮੀਨ ਦੀ ਬੋਲੀ ਘੱਟ ਰੇਟ 'ਤੇ ਕਰਵਾਉਣ ਸੰਬੰਧੀ ਰੋਸ ਪ੍ਰਦਰਸ਼ਨ

ਧਰਮਗੜ੍ਹ, 11 ਮਈ (ਗੁਰਜੀਤ ਸਿੰਘ ਚਹਿਲ) - ਕ੍ਰਾਂਤੀਕਾਰੀ ਪੇਂਡੂ ਮਜ਼ਦੂਰ ਯੂਨੀਅਨ ਵਲੋਂ ਪਿੰਡ ਫਤਹਿਗੜ੍ਹ ਗੰਢੂਆਂ ਵਿਖੇ ਤੀਜੇ ਹਿੱਸੇ ਦੀ ਪੰਚਾਇਤੀ ਜ਼ਮੀਨ ਦੀ ਬੋਲੀ ਘੱਟ ਰੇਟ 'ਤੇ ਸਾਂਝੇ ਤੌਰ 'ਤੇ ਕਰਵਾਉਣ ਤੋਂ ਇਲਾਵਾ ਇਹ ਬੋਲੀ ਪੇਂਡੂ ਦਲਿਤ ਬੇਜ਼ਮੀਨਿਆਂ ਦੀ ...

ਪੂਰੀ ਖ਼ਬਰ »

ਹੁਣ ਪੁਲਿਸ ਲਾਇਨ 'ਚ ਲੱਗੇਗੀ ਵੈਕਸੀਨ

ਸੰਗਰੂਰ, 11 ਮਈ (ਅਮਨਦੀਪ ਸਿੰਘ ਬਿੱਟਾ) - ਡਿਪਟੀ ਕਮਿਸ਼ਨਰ ਸ੍ਰੀ ਰਾਮਵੀਰ ਨੇ ਦੱਸਿਆ ਕਿ ਕੋਵਿਡ ਵੈਕਸੀਨੇਸ਼ਨ ਕੇਂਦਰ ਹੁਣ ਸਿਵਲ ਹਸਪਤਾਲ ਦੀ ਬਜਾਇ ਪੁਲਿਸ ਲਾਇਨ ਸੰਗਰੂਰ ਦੇ ਹਸਪਤਾਲ ਵਿਚ ਤਬਦੀਲ ਕੀਤਾ ਗਿਆ ਹੈ | ਉਨ੍ਹਾਂ ਦੱਸਿਆ ਕਿ ਪ੍ਰਮੁੱਖ ਸਕੱਤਰ ਸਿਹਤ ਅਤੇ ਪਰਿਵਾਰ ਭਲਾਈ ਦੇ ਜ਼ਿਲ੍ਹਾ ਪ੍ਰਸਾਸਨ ਨੂੰ ਮਿਲੇ ਪੱਤਰ ਉਪਰੰਤ ਇਹ ਫ਼ੈਸਲਾ ਲਿਆ ਗਿਆ ਹੈ, ਜਿਸ ਅਨੁਸਾਰ ਸਿਵਲ ਹਸਪਤਾਲਾਂ ਵਿਚ ਕੋਵਿਡ ਦੇ ਮਰੀਜ਼ ਦਾਖਲ ਹੋਣ ਕਾਰਨ ਵੈਕਸੀਨੇਸ਼ਨ ਕੇਂਦਰਾਂ ਵਿਚ ਵੈਕਸੀਨੇਸ਼ਨ ਕਰਵਾਉਣ ਆਉਣ ਵਾਲੀ ਪਬਲਿਕ ਨੂੰ ਸੰਬੰਧਤ ਬਿਮਾਰੀ ਤੋਂ ਸੰਕਰਮਿਤ ਹੋਣ ਦਾ ਖ਼ਤਰਾ ਹੈ | ਇਸ ਪੱਤਰ ਨੂੰ ਆਧਾਰ ਮੰਨਦਿਆਂ ਹੁਣ ਵੈਕਸੀਨੇਸ਼ਨ ਕੇਂਦਰ ਪੁਲਿਸ ਲਾਇਨ ਦੇ ਹਸਪਤਾਲ ਵਿਚ ਸਥਾਪਤ ਕੀਤਾ ਗਿਆ ਹੈ |

ਖ਼ਬਰ ਸ਼ੇਅਰ ਕਰੋ

 

ਮੁਸਲਿਮ ਭਾਈਚਾਰਾ ਆਗਾਮੀ ਵਿਧਾਨ ਸਭਾ ਚੋਣਾਂ ਵਿਚ ਸ਼ੋ੍ਰਮਣੀ ਅਕਾਲੀ ਦਲ ਦਾ ਹਰਾਵਲ ਦਸਤਾ ਸਾਬਤ ਹੋਵੇਗਾ- ਐਡਵੋਕੇਟ ਝੂੰਦਾਂ

ਮਲੇਰਕੋਟਲਾ, 11 ਮਈ (ਕੁਠਾਲਾ) - ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਵੱਲੋਂ ਮੁਸਲਿਮ ਭਾਈਚਾਰੇ ਦੀ ਗਠਿਤ ਕੀਤੀ ਗਈ ਪੰਜਾਬ ਪੱਧਰੀ ਸਲਾਹਕਾਰ ਕਮੇਟੀ ਦੇ ਨਵੇਂ ਨਿਯੁਕੱਤ ਕੀਤੇ ਕੋਆਰਡੀਨੇਟਰ ਸ਼੍ਰੋਮਣੀ ਅਕਾਲੀ ਦਲ ਜ਼ਿਲ੍ਹਾ ਸੰਗਰੂਰ ਦੇ ...

ਪੂਰੀ ਖ਼ਬਰ »

ਜ਼ਿਲ੍ਹਾ ਸੰਗਰੂਰ 'ਚ ਕੋਰੋਨਾ ਮਹਾਂਮਾਰੀ ਨੰੂ ਮੋੜਾ ਪੈਣਾ ਸ਼ੁਰੂ156 ਨਵੇਂ ਮਰੀਜ਼ ਆਏ ਅਤੇ 216 ਹੋਏ ਤੰਦਰੁਸਤ

ਸੰਗਰੂਰ, 11 ਮਈ (ਚੌਧਰੀ ਨੰਦ ਲਾਲ ਗਾਂਧੀ)- ਜ਼ਿਲ੍ਹਾ ਸੰਗਰੂਰ ਵਿਚ ਕੋਰੋਨਾ ਮਹਾਂਮਾਰੀ ਨੰੂ ਮੋੜਾ ਪੈਣਾ ਸ਼ੁਰੂ ਹੋ ਗਿਆ ਹੈ | ਅੱਜ 156 ਨਵੇਂ ਕੇਸ ਆਏ ਜਦਕਿ ਪੁਰਾਣਿਆਂ ਵਿਚੋਂ 216 ਤੰਦਰੁਸਤ ਹੋ ਕੇ ਘਰਾਂ ਨੰੂ ਪਰਤ ਗਏ | ਸਰਕਾਰ ਬੁਲਾਰੇ ਅਨੁਸਾਰ ਹੁਣ ਜ਼ਿਲ੍ਹੇ ਵਿਚ ...

ਪੂਰੀ ਖ਼ਬਰ »

ਜੇਜੀ ਪਰਿਵਾਰ ਵਲੋਂ ਸਰਕਾਰੀ ਹਸਪਤਾਲ ਨੂੰ ਕੀਤਾ ਲੋੜੀਂਦਾ ਸਾਮਾਨ ਭੇਟ

ਲਹਿਰਾਗਾਗਾ, ਮੂਣਕ, 11 ਮਈ (ਪ੍ਰਵੀਨ ਖੋਖਰ, ਭਾਰਦਵਾਜ, ਸਿੰਗਲਾ) - ਵਿਧਾਨ ਸਭਾ ਹਲਕਾ ਲਹਿਰਾ ਦੇ ਸਾਬਕਾ ਵਿਧਾਇਕ ਅਤੇ ਜਸਮੇਰ ਸਿੰਘ ਜੇਜੀ ਕਾਲਜ ਗੁਰਨੇ ਦੇ ਚੇਅਰਮੈਨ ਸ੍ਰ. ਇੰਦਰਜੀਤ ਸਿੰਘ ਜੇਜੀ, ਉਨ੍ਹਾਂ ਦੀ ਧਰਮ-ਪਤਨੀ ਸ਼ਵਿੰਦਰਪਾਲ ਕੌਰ ਜੇਜੀ ਅਤੇ ਪਰਿਵਾਰਕ ...

ਪੂਰੀ ਖ਼ਬਰ »

ਸਰਪੰਚ ਨੇ ਦੋ ਸਕੇ ਭਰਾਵਾਂ ਦੀ ਮੌਤ 'ਤੇ ਕੀਤਾ ਦੁੱਖ ਪ੍ਰਗਟ

ਲਹਿਰਾਗਾਗਾ, 11 ਮਈ (ਅਸ਼ੋਕ ਗਰਗ) - ਪਿੰਡ ਗਾਗਾ ਦੀ ਸਰਪੰਚ ਰਣਜੀਤ ਕੌਰ ਦੇ ਪਤੀ ਰਾਜਿੰਦਰ ਸਿੰਘ ਨੇ ਪਿੰਡ ਦੇ ਦੋ ਸਕੇ ਬਜ਼ੁਰਗ ਭਰਾ ਨਿਰੰਜਣ ਸਿੰਘ ਅਤੇ ਅਜੈਬ ਸਿੰਘ ਪੁੱਤਰ ਕਾਕਾ ਸਿੰਘ ਵਾਸੀ ਗਾਗਾ ਦੀ ਮੌਤ ਹੋ ਜਾਣ ਦੇ ਸਬੰਧ ਵਿਚ ਦੱਸਿਆ ਹੈ ਕਿ ਦੋਵੇਂ ਬਜ਼ੁਰਗ ਅਤਿ ...

ਪੂਰੀ ਖ਼ਬਰ »

ਪੋ੍ਰ. ਯੋਗਰਾਜ ਨੇ ਸੀਬਾ ਟਾਇਮਜ਼-2020 ਮੈਗਜ਼ੀਨ ਨੂੰ ਕੀਤਾ ਲੋਕ ਅਰਪਣ

ਲਹਿਰਾਗਾਗਾ, 11 ਮਈ (ਅਸ਼ੋਕ ਗਰਗ) - ਸਥਾਨਕ ਸੀਬਾ ਸਕੂਲ ਦੇ ਲਾਕਡਾਊਨ ਸਮੇਂ ਕੱਢੇ ਗਏ ਮੈਗਜ਼ੀਨ ਸੀਬਾ ਟਾਇਮਜ਼-2020 ਨੂੰ ਪੰਜਾਬ ਸਕੂਲ ਸਿੱਖਿਆ ਬੋਰਡ ਮੋਹਾਲੀ ਦੇ ਚੇਅਰਮੈਨ ਪੋ੍ਰ. ਯੋਗਰਾਜ ਨੇ ਰਿਲੀਜ਼ ਕੀਤਾ | ਉਨ੍ਹਾਂ ਸੀਬਾ ਦੇ ਇਸ ਉੱਦਮ ਦੀ ਸ਼ਲਾਘਾ ਕਰਦਿਆਂ ਕਿਹਾ ...

ਪੂਰੀ ਖ਼ਬਰ »

ਦਸਤਾਰ ਤੇ ਗੁਰਮਤਿ ਸਿਖਲਾਈ ਕੈਂਪ ਲਗਾਇਆ

ਲਹਿਰਾਗਾਗਾ, 11 ਮਈ (ਗਰਗ, ਢੀਂਡਸਾ) - ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਗੁਰਦੁਆਰਾ ਸਾਹਿਬ ਭਗਤ ਧੰਨਾ ਪਿੰਡ ਰਾਮਗੜ੍ਹ ਸੰਧੂਆਂ ਵਿਖੇ 12 ਰੋਜ਼ਾ ਦਸਤਾਰ ਤੇ ਗੁਰਮਤਿ ਸਿਖਲਾਈ ਕੈਂਪ ਲਗਾਇਆ ਜਿਸ ਵਿਚ 50 ਬੱਚਿਆਂ ਨੇ ਭਾਗ ਲਿਆ | ਦਸਤਾਰ ਦੀ ਸਿਖਲਾਈ ਭਾਈ ...

ਪੂਰੀ ਖ਼ਬਰ »

ਤੇਲ ਕੰਪਨੀਆਂ ਅਤੇ ਮੋਦੀ ਸਰਕਾਰ ਵਲੋਂ ਹੋ ਰਹੀ ਹੈ ਇਕ ਦੂਜੇ ਦੇ ਹਿਤਾਂ ਦੀ ਰਾਖੀ - ਮਿੰਕੂ ਜਵੰਧਾ

ਸੰਗਰੂਰ, 11 ਮਈ (ਸੁਖਵਿੰਦਰ ਸਿੰਘ ਫੁੱਲ) - ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਡਾ. ਗੁਨਿੰਦਰਜੀਤ ਸਿੰਘ ਮਿੰਕੂ ਜਵੰਧਾ ਨੇ ਕਿਹਾ ਹੈ ਕਿ ਤੇਲ ਦੀਆਂ ਕੀਮਤਾਂ ਵਿਚ ਪਿਛਲੇ 2 ਦਿਨਾਂ ਤੋਂ ਲਗਾਤਾਰ ਹੋ ਰਹੇ ਵਾਧੇ ਤੋਂ ਸਪਸ਼ਟ ਹੋ ਗਿਆ ਹੈ ਕਿ ਕਾਰਪੋਰੇਟ ਘਰਾਣੇ ਅਤੇ ਮੋਦੀ ...

ਪੂਰੀ ਖ਼ਬਰ »

ਝੂੰਦਾਂ ਨੂੰ ਕੋਆਰਡੀਨੇਟਰ ਨਿਯੁਕਤ ਕਰਨ 'ਤੇ ਖ਼ੁਸ਼ੀ ਦੀ ਲਹਿਰ - ਸੰਘਰੇੜੀ, ਸ਼ੇਰਪੁਰ

ਸ਼ੇਰਪੁਰ, 11 ਮਈ (ਦਰਸਨ ਸਿੰਘ ਖੇੜੀ) - ਸ਼ੋ੍ਰਮਣੀ ਅਕਾਲੀ ਦਲ ਵਲੋਂ ਬਹੁਤ ਹੀ ਵਿਉਂਤਬੰਦੀ ਨਾਲ ਪਾਰਟੀ ਦੀ ਦਿੱਖ ਨਿਖਾਰਨ ਅਤੇ ਜਥੇਬੰਦਕ ਮਜ਼ਬੂਤੀ ਲਈ ਅਹਿਮ ਜ਼ਿੰਮੇਵਾਰੀਆਂ ਕਾਬਿਲ ਆਗੂਆਂ ਨੂੰ ਸੌਂਪੀਆਂ ਜਾ ਰਹੀਆਂ ਹਨ | ਇਸ ਕੜੀ ਵਜੋਂ ਹੀ ਜ਼ਿਲ੍ਹਾ ਅਕਾਲੀ ਜਥਾ ...

ਪੂਰੀ ਖ਼ਬਰ »

ਤਕੀਪੁਰ ਦੇ 157 ਵਿਅਕਤੀਆਂ ਦੇ ਕੋਰੋਨਾ ਨਮੂਨੇ ਨੈਗੇਟਿਵ

ਲੌਂਗੋਵਾਲ, 11 ਮਈ (ਵਿਨੋਦ, ਖੰਨਾ) - ਪਿੰਡ ਤਕੀਪੁਰ ਵਿਖੇ ਕੋਰੋਨਾ ਕਾਰਨ ਇਕੋ ਪਰਿਵਾਰ ਵਿਚ ਹੋਈਆਂ 4 ਮੌਤਾਂ ਤੋਂ ਬਾਅਦ ਅੱਜ ਤੀਜੇ ਦਿਨ ਵੀ ਸਿਹਤ ਵਿਭਾਗ ਵਲੋਂ ਕੋਰੋਨਾ ਪ੍ਰੀਖਣ ਕੀਤੇ ਗਏ | ਰਾਹਤ ਦੀ ਖ਼ਬਰ ਇਹ ਹੈ ਕਿ ਅੱਜ ਲਏ ਗਏ 83 ਨਮੂਨਿਆਂ 'ਚੋਂ ਸਾਰੇ ਦੇ ਸਾਰੇ ...

ਪੂਰੀ ਖ਼ਬਰ »

ਮਿੰਨੀ ਪੀ. ਐਚ. ਸੀ. ਜਖੇਪਲ ਵਿਖੇ ਨਵੀਂ ਬਿਲਡਿੰਗ ਬਣਾਉਣ ਦੀ ਮੰਗ

ਜਖੇਪਲ, 11 ਮਈ (ਮੇਜਰ ਸਿੰਘ ਸਿੱਧੂ) - ਚੱਲ ਰਹੇ ਇਸ ਕੋਰੋਨਾ ਮਹਾਂਮਾਰੀ ਦੇ ਦੌਰ ਵਿੱਚ ਸਰਕਾਰ ਨੂੰ ਸਿਹਤ ਸਹੂਲਤਾਂ ਵੱਲ ਧਿਆਨ ਦੇਣ ਦੀ ਲੋੜ ਹੈ | ਪੰਚਾਇਤ ਸਰਪ੍ਰਸਤ ਅਤੇ ਸੁਸਾਇਟੀ ਪ੍ਰਧਾਨ ਹਰਭਜਨ ਸਿੰਘ ਸਿੱਧੂ ਨੇ ਸਰਕਾਰ ਤੋਂ ਮੰਗ ਕੀਤੀ ਹੈ ਕਿ ਮਿੰਨੀ ਪੀ.ਐਚ.ਸੀ. ...

ਪੂਰੀ ਖ਼ਬਰ »

ਦਿਹਾਤੀ ਮਜ਼ਦੂਰ ਸਭਾ ਜ਼ਿਲ੍ਹਾ ਬਰਨਾਲਾ ਦੇ ਪ੍ਰਧਾਨ ਭਾਨ ਸਿੰਘ ਸੰਘੇੜਾ ਦਾ ਦਿਹਾਂਤ

ਬਰਨਾਲਾ, 11 ਮਈ (ਧਰਮਪਾਲ ਸਿੰਘ)-ਲੋਕਾਂ ਦੀਆਂ ਹੱਕੀ ਮੰਗਾਂ ਮੰਨਵਾਉਣ ਲਈ ਸੰਘਰਸ਼ ਵਿਚ ਮੋਹਰੀ ਭੂਮਿਕਾ ਨਿਭਾਉਣ ਵਾਲੇ ਦਿਹਾਤੀ ਮਜ਼ਦੂਰ ਸਭਾ ਜ਼ਿਲ੍ਹਾ ਬਰਨਾਲਾ ਦੇ ਪ੍ਰਧਾਨ ਕਾਮਰੇਡ ਭਾਨ ਸਿੰਘ ਸੰਘੇੜਾ ਦਾ ਸੰਖੇਪ ਬਿਮਾਰੀ ਕਾਰਨ ਅੱਜ ਦੇਹਾਂਤ ਹੋ ਗਿਆ | ਜਿਸ ਦੀ ...

ਪੂਰੀ ਖ਼ਬਰ »

ਠੇਕਾ ਮੁਲਾਜ਼ਮਾਂ ਵਲੋਂ ਸਿਹਤ ਮੁਲਾਜ਼ਮਾਂ ਨੂੰ ਬਰਖ਼ਾਸਤ ਕਰਨ ਦੀ ਨਿਖੇਧੀ

ਲੌਂਗੋਵਾਲ, 11 ਮਈ (ਵਿਨੋਦ) - ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ (ਪੰਜਾਬ) ਦੇ ਸੂਬਾਈ ਆਗੂਆਂ ਸ਼ੇਰ ਸਿੰਘ ਖੰਨਾ, ਜਗਰੂਪ ਸਿੰਘ ਲਹਿਰਾ, ਵਰਿੰਦਰ ਸਿੰਘ ਮੋਮੀ, ਰੇਸ਼ਮ ਸਿੰਘ ਗਿੱਲ, ਗੁਰਵਿੰਦਰ ਸਿੰਘ ਪੰਨੂੰ, ਬਲਿਹਾਰ ਸਿੰਘ ਕਟਾਰੀਆ, ਵਰਿੰਦਰ ਸਿੰਘ ਬੀਬੀਵਾਲਾ, ਸੇਵਕ ਸਿੰਘ ...

ਪੂਰੀ ਖ਼ਬਰ »

ਪ੍ਰਸ਼ਾਸਨ ਦੀ ਅੱਖੀਂ ਘੱਟਾ ਪਾ ਕੇ ਪਿੰਡਾਂ ਵਿਚ ਘਰਾਂ ਅੰਦਰ ਚੱਲ ਰਹੇ ਨੇ ਕੋਚਿੰਗ ਸੈਂਟਰ

ਸ਼ੇਰਪੁਰ, 11 ਮਈ (ਸੁਰਿੰਦਰ ਚਹਿਲ)- ਕੋਰੋਨਾ ਮਹਾਂਮਾਰੀ ਨੂੰ ਰੋਕਣ ਲਈ ਸੂਬਾ ਸਰਕਾਰ ਨੇ ਸਖ਼ਤ ਪਾਬੰਦੀਆਂ ਲਾਈਆਂ ਹੋਈਆਂ ਹਨ ਪਰ ਫੇਰ ਵੀ ਕੁੱਝ ਲੋਕ ਸਰਕਾਰੀ ਹੁਕਮਾਂ ਨੂੰ ਟਿੱਚ ਸਮਝਦੇ ਹੋਏ, ਵਿਦਿਆਰਥੀਆਂ ਦੀ ਜਾਨ ਜੋਖ਼ਮ ਵਿਚ ਪਾ ਕੇ ਲੁਕਵੇਂ ਢੰਗ ਤਰੀਕਿਆਂ ...

ਪੂਰੀ ਖ਼ਬਰ »

ਪਟਵਾਰੀਆਂ ਦੀਆਂ ਮੰਗਾਂ ਲਈ ਵਿਧਾਇਕ ਧੀਮਾਨ ਨੇ ਮੁੱਖ ਮੰਤਰੀ ਨੂੰ ਲਿਖਿਆ ਪੱਤਰ

ਅਮਰਗੜ੍ਹ, 11 ਮਈ (ਸੁਖਜਿੰਦਰ ਸਿੰਘ ਝੱਲ) - ਦੀ ਰੈਵੀਨਿਊ ਪਟਵਾਰ ਯੂਨੀਅਨ ਪੰਜਾਬ ਵਲੋਂ ਆਪਣੀਆਂ ਮੰਗਾਂ ਸਬੰਧੀ ਹਲਕਾ ਵਿਧਾਇਕ ਸੁਰਜੀਤ ਸਿੰਘ ਧੀਮਾਨ ਨੂੰ ਮੰਗ ਪੱਤਰ ਸੌਂਪਿਆ ਗਿਆ ਸੀ, ਇਨ੍ਹਾਂ ਮੰਗਾਂ ਨੂੰ ਮੰਨੇ ਜਾਣ ਸਬੰਧੀ ਵਿਧਾਇਕ ਧੀਮਾਨ ਵਲੋਂ ਮੁੱਖ ਮੰਤਰੀ ...

ਪੂਰੀ ਖ਼ਬਰ »

ਮੈਡਮ ਦਾਮਨ ਨੇ ਸੁਨਾਮ 'ਚ ਕੋਵਿਡ ਸੈਂਟਰ ਖੋਲ੍ਹਣ ਲਈ ਡੀ. ਸੀ. ਨੂੰ ਲਿਖਿਆ ਪੱਤਰ

ਸੁਨਾਮ ਊਧਮ ਸਿੰਘ ਵਾਲਾ, 11 ਮਈ (ਧਾਲੀਵਾਲ, ਭੁੱਲਰ) - ਕੁਲ ਹਿੰਦ ਯੂਥ ਕਾਂਗਰਸ ਕਮੇਟੀ ਦੇ ਕੌਮੀ ਸਕੱਤਰ ਅਤੇ ਕਾਂਗਰਸ ਦੀ ਹਲਕਾ ਇੰਚਾਰਜ ਮੈਡਮ ਦਾਮਨ ਥਿੰਦ ਬਾਜਵਾ ਨੇ ਡਿਪਟੀ ਕਮਿਸ਼ਨਰ ਸੰਗਰੂਰ ਨੂੰ ਇਕ ਪੱਤਰ ਲਿਖ ਕੇ ਸੰਗਰੂਰ ਅਤੇ ਮਲੇਰਕੋਟਲਾ ਵਿਖੇ ਚੱਲ ਰਹੇ ...

ਪੂਰੀ ਖ਼ਬਰ »

ਨਹਿਰ 'ਚ ਨਹਾਉਣ ਸਮੇਂ 21 ਸਾਲਾ ਮੋਟਰਸਾਈਕਲ ਮਕੈਨਿਕ ਦੀ ਮੌਤ

ਲਹਿਰਾਗਾਗਾ, 11 ਮਈ (ਪ੍ਰਵੀਨ ਖੋਖਰ)- ਇੱਥੇ ਨਹਿਰ 'ਚ ਨਹਾਉਣ ਸਮੇਂ 21 ਸਾਲਾ ਮੋਟਰਸਾਈਕਲ ਮਕੈਨਿਕ ਗੁਰਮੀਤ ਸਿੰਘ ਪੁੱਤਰ ਬਾਬੂ ਸਿੰਘ ਦੀ ਮੌਤ ਦੀ ਪੁਸ਼ਟੀ ਹੋਈ ਹੈ | ਪਰਿਵਾਰ ਲਗਾਤਾਰ ਨਹਿਰ ਕਿਨਾਰੇ ਉਸਦੀ ਭਾਲ ਕਰ ਰਿਹਾ ਸੀ ਜੋ ਕਿ ਕਾਹਨਗੜ੍ਹ ਬਰੇਟਾ ਕੋਲ ਨਹਿਰ 'ਚੋਂ ...

ਪੂਰੀ ਖ਼ਬਰ »

'ਆਪ' ਆਗੂਆਂ ਨੇ ਹੜਤਾਲ 'ਤੇ ਚੱਲ ਰਹੇ ਐਨ.ਐਚ.ਐਮ. ਮੁਲਾਜਮਾਂ ਨੂੰ ਸਰਕਾਰ ਵਲੋਂ ਕੀਤੇ ਮੁਅੱਤਲੀ ਦੇ ਹੁਕਮਾਂ ਦੀ ਕੀਤੀ ਨਿੰਦਾ

ਸੰਗਰੂਰ, 11 ਮਈ (ਧੀਰਜ ਪਸ਼ੌਰੀਆ)- ਰੈਗੂਲਰ ਕੀਤੇ ਜਾਣ ਦੀ ਮੰਗ ਨੂੰ ਲੈ ਕਈ ਸਾਲਾਂ ਤੋਂ ਸੰਘਰਸ਼ ਕਰ ਰਹੇ ਰਾਸ਼ਟਰੀ ਸਿਹਤ ਮਿਸ਼ਨ ਅਧੀਨ ਕੰਮ ਕਰ ਰਹੇ ਮੁਲਾਜਮਾਂ ਜੋ ਹੜਤਾਲ ਉੱਤੇ ਚੱਲ ਰਹੇ ਹਨ ਨੂੰ ਸੂਬਾ ਸਰਕਾਰ ਵਲੋਂ ਕੀਤੇ ਮੁਅੱਤਲੀ ਦੇ ਹੁਕਮਾਂ ਦੀ ਆਮ ਆਦਮੀ ...

ਪੂਰੀ ਖ਼ਬਰ »

ਛਾਜਲੀ ਦੇ ਨੌਜਵਾਨ ਨੂੰ ਕੋਰੋਨਾ ਨੇ ਨਿਗਲਿਆ

ਛਾਜਲੀ, 11 ਮਈ (ਕੁਲਵਿੰਦਰ ਸਿੰਘ ਰਿੰਕਾ)- ਅੱਜ ਪਿੰਡ ਛਾਜਲੀ ਸ਼ਮਸ਼ਾਨ ਘਾਟ ਵਿਚ ਸਥਿਤੀ ਭਾਵੁਕ ਅਤੇ ਤਣਾਅਪੂਰਨ ਬਣ ਗਈ | ਜਦੋਂ ਕੋਰੋਨਾ ਨਾਲ ਮਰੇ ਪਰੇਮ ਸਿੰਘ ਲਾਲੀ ਪੁੱਤਰ ਸਵ: ਬਲਜੀਤ ਸਿੰਘ (ਲੀਲਾ) ਦੀ ਲਾਸ ਐਂਬੂਲੈਂਸ ਰਾਹੀਂ ਸ਼ਮਸ਼ਾਨ ਘਾਟ ਵਿਚ ਪੁੱਜੀ | ਕੁੱਝ ...

ਪੂਰੀ ਖ਼ਬਰ »

ਕਾਲਜਾਂ 'ਚੋਂ ਕੀਤਾ ਵਿਦਿਆਰਥੀਆਂ ਲਈ ਆਨਲਾਈਨ ਪੜ੍ਹਾਈ ਦਾ ਸੁਚੱਜਾ ਪ੍ਰਬੰਧ

ਮਸਤੂਆਣਾ ਸਾਹਿਬ, 11 ਮਈ (ਦਮਦਮੀ) - ਕੋਰੋਨਾ ਦੀ ਮਹਾਂਮਾਰੀ ਫੈਲਣ ਕਾਰਨ ਆਮ ਜਨ-ਜੀਵਨ ਪੂਰੀ ਤਰ੍ਹਾਂ ਠੱਪ ਹੋ ਕੇ ਰਹਿ ਗਿਆ ਹੈ | ਇਸ ਦੇ ਚੱਲਦਿਆਂ ਅਕਾਲ ਕਾਲਜ ਕੌਂਸਲ ਮਸਤੂਆਣਾ ਸਾਹਿਬ ਅਧੀਨ ਚੱਲ ਰਹੀਆਂ ਵਿੱਦਿਅਕ ਸੰਸਥਾਵਾਂ ਵਲੋਂ ਵਿਦਿਆਰਥੀਆਂ ਦੇ ਭਵਿੱਖ ਨੂੰ ...

ਪੂਰੀ ਖ਼ਬਰ »

ਛਾਜਲੀ ਪਿੰਡ ਦੀ ਮੇਨ ਬੱਸ ਸਟੈਂਡ ਰੋਡ ਤੇ ਅੰਦਰਲੀ ਬਾਰਾਂਦਰੀ ਵਾਲੀ ਰੋਡ ਦੁਬਾਰਾ ਬਣਾਉਣ ਦੀ ਮੰਗ

ਛਾਜਲੀ, 11 ਮਈ (ਕੁਲਵਿੰਦਰ ਸਿੰਘ ਰਿੰਕਾ) - ਪਿੰਡ ਛਾਜਲੀ ਦੀ ਮੇਨ ਰੋਡ ਦੁਬਾਰਾ ਬਣਾਉਣ ਦੀ ਮੰਗ ਪਿੰਡ ਦੇ ਆਮ ਲੋਕਾਂ ਅਤੇ ਦੁਕਾਨਦਾਰਾਂ ਨੇ ਜੋਰ ਨਾਲ ਉਠਾਈ ਹੈ | ਇਸ ਮੌਕੇ ਮਾਰਕੀਟ ਪ੍ਰਧਾਨ ਮੰਗਲ ਸਿੰਘ ਅਤੇ ਸਕੂਲ ਮੈਨੇਜਮੈਂਟ ਕਮੇਟੀ ਦੇ ਪ੍ਰਧਾਨ ਬਲਜੀਤ ਸਿੰਘ ਨੇ ...

ਪੂਰੀ ਖ਼ਬਰ »

ਡਿਪੂ ਹੋਲਡਰਾਂ ਵਲੋਂ ਹੜਤਾਲ 'ਤੇ ਜਾਣ ਦੀ ਚਿਤਾਵਨੀ

ਲੌਂਗੋਵਾਲ, 11 ਮਈ (ਵਿਨੋਦ, ਖੰਨਾ) - ਕੋਰੋਨਾ ਮਹਾਂਮਾਰੀ ਦੇ ਚੱਲਦਿਆਂ ਪੰਜਾਬ ਡਿਪੂ ਹੋਲਡਰ ਫੈਡਰੇਸ਼ਨ ਨੇ ਰਾਸ਼ਨ ਦੀ ਵੰਡ ਮੌਕੇ ਸੁਰੱਖਿਆ ਮਾਪਦੰਡਾਂ ਨੂੰ ਸਖ਼ਤੀ ਨਾਲ ਲਾਗੂ ਕੀਤੇ ਜਾਣ ਅਤੇ ਡਿਪੂ ਹੋਲਡਰਾਂ ਦੀਆਂ ਹੱਕੀ ਮੰਗਾਂ ਨੂੰ ਤੁਰੰਤ ਲਾਗੂ ਕੀਤੇ ਜਾਣ ਦੀ ...

ਪੂਰੀ ਖ਼ਬਰ »

ਖ਼ਾਲਸਾ ਏਡ ਵਲੋਂ ਮਸਤੂਆਣਾ ਸਾਹਿਬ ਲਈ 10 ਆਕਸੀਜਨ ਕੰਨਸਟ੍ਰੇਟਰ ਭੇਟ

ਮਸਤੂਆਣਾ ਸਾਹਿਬ, 11 ਮਈ (ਦਮਦਮੀ) - ਅਕਾਲ ਕਾਲਜ ਕੌਂਸਲ ਦੇ ਪ੍ਰਬੰਧ ਅਧੀਨ ਮਸਤੂਆਣਾ ਸਾਹਿਬ ਵਿਖੇ ਚੱਲਣ ਵਾਲੇ ਕੋਵਿਡ ਕੇਅਰ ਸੈਂਟਰ ਲਈ ਵਿਸ਼ਵ ਪ੍ਰਸਿੱਧ ਸੰਸਥਾ ਖ਼ਾਲਸਾ ਏਡ ਵੱਲੋਂ 10 ਆਕਸੀਜਨ ਕੰਨਸਟ੍ਰੇਟਰ ਭੇਜੇ ਗਏ ਹਨ | ਕੋਵਿਡ ਕਾਰਨ ਵਿਗੜ ਰਹੇ ਹਾਲਾਤਾਂ ਦੇ ...

ਪੂਰੀ ਖ਼ਬਰ »

ਕਿਸਾਨਾਂ ਨੇ ਧਰਨਿਆਂ ਦੌਰਾਨ ਕੇਂਦਰ ਸਰਕਾਰ ਖ਼ਿਲਾਫ਼ ਕੱਢੀ ਭੜਾਸ

ਸੰਗਰੂਰ, 11 ਮਈ (ਅਮਨਦੀਪ ਸਿੰਘ ਬਿੱਟਾ) - ਕਿਸਾਨ ਸੰਘਰਸ਼ ਦਾ ਵੱਡਾ ਕੇਂਦਰ ਬਣ ਚੁੱਕੇ ਜ਼ਿਲ੍ਹਾ ਸੰਗਰੂਰ ਵਿਚ ਕਿਸਾਨਾਂ ਵਲੋਂ ਅੱਜ ਵੀ ਪ੍ਰਭਾਵਸ਼ਾਲੀ ਧਰਨਿਆਂ ਰਾਹੀਂ ਕੇਂਦਰ ਖ਼ਿਲਾਫ਼ ਭੜਾਸ ਕੱਢੀ ਗਈ | ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵਲੋਂ 1 ਅਕਤੂਬਰ ਤੋਂ ...

ਪੂਰੀ ਖ਼ਬਰ »

ਸਿਹਤ ਵਿਭਾਗ ਐਨ.ਐਚ.ਐਮ. ਕਾਮਿਆਂ ਦੇ ਬਰਖਾਸਤੀ ਦੇ ਹੁਕਮ ਤੁਰੰਤ ਵਾਪਸ ਲਵੇ- ਮੰਗਵਾਲ, ਗੰਢੂਆ

ਸੁਨਾਮ ਊਧਮ ਸਿੰਘ ਵਾਲਾ, 11 ਮਈ (ਭੁੱਲਰ, ਧਾਲੀਵਾਲ)- ਸਿਹਤ ਵਿਭਾਗ 'ਚ ਠੇਕੇ 'ਤੇ ਕੰਮ ਕਰ ਰਹੇ ਐਨ.ਐਚ.ਐਮ. ਮੁਲਾਜ਼ਮ ਪਿਛਲੇ ਦਿਨਾਂ ਤੋਂ ਆਪਣੀਆਂ ਮੰਗਾ ਨੂੰ ਲੈ ਕੇ ਹੜਤਾਲ 'ਤੇ ਚੱਲ ਰਹੇ ਸਨ | ਉਕਤ ਸਿਹਤ ਕਾਮੇ ਕੋਰੋਨਾ ਮਹਾਂਮਾਰੀ ਦੌਰਾਨ ਬਹੁਤ ਹੀ ਸ਼ਲਾਘਾਯੋਗ ਸੇਵਾਵਾਂ ...

ਪੂਰੀ ਖ਼ਬਰ »

ਪਿੰਡ ਨਾਗਰਾ ਦੀ ਸਰਪੰਚ ਦੇ ਪੁੱਤਰ ਦੀ ਮੌਤ ਸਬੰਧੀ ਪੁਲਿਸ ਵਲੋਂ ਔਰਤ ਸਮੇਤ 3 ਨਾਮਜ਼ਦ, 2 ਗਿ੍ਫ਼ਤਾਰ

ਭਵਾਨੀਗੜ੍ਹ, 11 ਮਈ (ਰਣਧੀਰ ਸਿੰਘ ਫੱਗੂਵਾਲਾ) - ਲੰਘੀ 24 ਅਪ੍ਰੈਲ ਨੂੰ ਸੁਨਾਮ ਨੂੰ ਜਾਂਦੀ ਸੜਕ 'ਤੇ ਕਾਰ ਵਿਚੋਂ ਮਿ੍ਤਕ ਹਾਲਤ ਵਿਚ ਮਿਲੇ ਪਿੰਡ ਨਾਗਰਾ ਦੀ ਸਰਪੰਚ ਦੇ ਨੌਜਵਾਨ ਪੁੱਤਰ ਦੇ ਸਬੰਧ ਵਿਚ ਪੁਲਿਸ ਨੇ ਇਕ ਔਰਤ ਸਮੇਤ ਤਿੰਨ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ...

ਪੂਰੀ ਖ਼ਬਰ »

ਝੋਨੇ ਦੀ ਸਿੱਧੀ ਬਿਜਾਈ ਕਰਨ ਵਾਲਾ ਅਗਾਂਹਵਧੂ ਮੋਹਰੀ ਕਿਸਾਨ ਜਗਦੀਸ਼ ਸਿੰਘ ਭੰਮਾਬੱਦੀ

ਮਸਤੂਆਣਾ ਸਾਹਿਬ, 11 ਮਈ (ਦਮਦਮੀ) - ਪੰਜਾਬ ਵਿੱਚ ਰਵਾਇਤੀ ਤਰੀਕੇ ਨਾਲ ਝੋਨੇ ਦੀ ਕਾਸ਼ਤ ਲਗਾਤਾਰ ਕਰਨ ਕਾਰਨ ਪਾਣੀ ਦਾ ਪੱਧਰ ਲਗਾਤਾਰ ਨੀਚੇ ਜਾ ਰਿਹਾ ਹੈ | ਪ੍ਰੰਤੂ ਪਿੰਡ ਭੰਮਾਬੱਦੀ ਦੇ ਅਗਾਂਹਵਧੂ ਕਿਸਾਨ ਜਗਦੀਸ ਸਿੰਘ ਪੁੱਤਰ ਸ੍ਰ. ਹਾਕਮ ਸਿੰਘ ਨੇ ਇਸ ਰਵਾਇਤ ਨੂੰ ...

ਪੂਰੀ ਖ਼ਬਰ »

ਵੱਡੀ ਈਦਗਾਹ 'ਚ ਈਦ ਦੀ ਨਮਾਜ਼ ਅਦਾ ਕਰਨ ਦੀ ਮਨਜ਼ੂਰੀ ਲਈ ਦਿੱਤਾ ਮੰਗ ਪੱਤਰ

ਮਲੇਰਕੋਟਲਾ, 11 ਮਈ (ਪਾਰਸ ਜੈਨ, ਹਨੀਫ਼ ਥਿੰਦ)- ਕੋਰੋਨਾ ਮਹਾਂਮਾਰੀ ਤਹਿਤ ਪੰਜਾਬ ਸਰਕਾਰ ਵਲੋਂ ਸੂਬੇ ਅੰਦਰ ਸਿਆਸੀ, ਸਮਾਜੀ ਤੇ ਧਾਰਮਿਕ ਸਮਾਗਮਾਂ ਦੇ ਇਕੱਠਾਂ 'ਤੇ ਲਾਈਆਂ ਪਾਬੰਦੀਆਂ ਦੇ ਮੱਦੇਨਜ਼ਰ ਮਲੇਰਕੋਟਲਾ ਦੀ ਵੱਡੀ ਈਦਗਾਹ ਪ੍ਰਬੰਧਕ ਕਮੇਟੀ ਨੇ ਸਥਾਨਕ ...

ਪੂਰੀ ਖ਼ਬਰ »

ਕੋਰੋਨਾ ਦੀ ਮਹਾਂਮਾਰੀ ਦੌਰਾਨ ਲੋਕਾਂ ਦੀ ਸਹਾਇਤਾ ਕਰ ਕੇ ਭਲਾ ਕਰਨ ਦੀ ਲੋੜ-ਸਰਪੰਚ ਚੱਠਾ

ਮਸਤੂਆਣਾ ਸਾਹਿਬ, 11 ਮਈ (ਦਮਦਮੀ) - ਬਲਾਕ ਸੰਗਰੂਰ ਦੇ ਸਰਪੰਚ ਯੂਨੀਅਨ ਦੀ ਪ੍ਰਧਾਨ ਸਰਪੰਚ ਕਿਰਨਜੀਤ ਕੌਰ ਚੱਠਾ ਨੇ ਪੈੱ੍ਰਸ ਬਿਆਨ ਜਾਰੀ ਕਰਦਿਆਂ ਕਿਹਾ ਕਿ ਅੱਜ ਪੂਰੇ ਦੇਸ਼ ਦੇ ਲੋਕਾਂ ਨੂੰ ਕੋਰੋਨਾ ਨਾਮ ਦੀ ਮਹਾਂਮਾਰੀ ਨੇ ਕਾਫੀ ਮੁਸ਼ਕਲਾਂ ਵਿਚ ਪਾ ਰੱਖਿਆ ਹੈ | ...

ਪੂਰੀ ਖ਼ਬਰ »

ਕੌਂਸਲਰ ਮਨਪ੍ਰੀਤ ਮਨੀ ਨੂੰ ਸਦਮਾ, ਦਾਦੀ ਦਾ ਦਿਹਾਂਤ

ਸੁਨਾਮ ਊਧਮ ਸਿੰਘ ਵਾਲਾ, 11 ਮਈ (ਰੁਪਿੰਦਰ ਸਿੰਘ ਸੱਗੂ) - ਸ਼ਹਿਰ ਦੇ 12 ਨੰਬਰ ਵਾਰਡ ਦੇ ਕੌਂਸਲਰ ਅਤੇ ਸੀਨੀਅਰ ਕਾਂਗਰਸੀ ਆਗੂ ਸ੍ਰ ਮਨਪ੍ਰੀਤ ਸਿੰਘ ਮਨੀ ਨੂੰ ਅੱਜ ਉਸ ਸਮੇਂ ਗਹਿਰਾ ਸਦਮਾ ਲੱਗਾ ਜੱਦੋ ਉਨ੍ਹਾਂ ਦੇ ਦਾਦੀ ਸਰਦਾਰਨੀ ਕਪੂਰ ਕੌਰ ਪਤਨੀ ਸਵ: ਅਵਤਾਰ ਸਿੰਘ ...

ਪੂਰੀ ਖ਼ਬਰ »

ਛੱਪੜ ਦੇ ਨਿਰਮਾਣ ਕਾਰਜਾਂ ਦੀ ਜਾਂਚ ਕਰਵਾਏ ਜਾਣ ਦੀ ਮੰਗ

ਲੌਂਗੋਵਾਲ, 11 ਮਈ (ਵਿਨੋਦ, ਖੰਨਾ) - ਸ਼੍ਰੋਮਣੀ ਅਕਾਲੀ ਦਲ ਡੈਮੋਕ੍ਰੇਟਿਕ ਦੇ ਆਗੂਆਂ ਨੇ ਪਿੰਡ ਸ਼ੇਰੋਂ ਵਿਖੇ ਨਵੇਂ ਬਣਾਏ ਗਏ ਛੱਪੜ ਦੀ ਵਰਤੋਂ ਤੋਂ ਪਹਿਲਾਂ ਹੀ ਟੁੱਟ ਜਾਣ ਦਾ ਗੰਭੀਰ ਨੋਟਿਸ ਲਿਆ ਹੈ ਇਸ ਦੀ ਉਸਾਰੀ ਵਿਚ ਫ਼ੰਡਾਂ ਦੀ ਹੇਰਾ ਫੇਰੀ ਦੇ ਦੋਸ਼ ਲਾਉਂਦਿਆਂ ...

ਪੂਰੀ ਖ਼ਬਰ »

ਪੰਜਾਬ ਦੇ ਸਮੂਹ ਪਟਵਾਰੀ ਤੇ ਕਾਨੂੰਗੋਆਂ ਵਲੋਂ ਸਮੂਹਿਕ ਛੁੱਟੀ ਦਾ ਐਲਾਨ

ਮੂਣਕ, 11 ਮਈ (ਭਾਰਦਵਾਜ/ਸਿੰਗਲਾ) - ਦੀ ਰੈਵੀਨਿਊ ਪਟਵਾਰ ਯੂਨੀਅਨ ਪੰਜਾਬ ਤੇ ਦੀ ਰੈਵੀਨਿਊ ਕਾਨੂੰਗੋ ਐਸੋਸੀਏਸ਼ਨ ਦੇ ਫ਼ੈਸਲੇ ਅਨੁਸਾਰ ਪਟਵਾਰੀ ਅਤੇ ਕਾਨੂੰਗੋ ਆਪਣੀਆਂ ਹੱਕੀ ਮੰਗਾ ਨਾਂ ਮੰਨਣ ਦੇ ਰੋਸ ਵਜੋਂ 12 ਤੇ 13 ਮਈ ਨੂੰ ਦੋ ਦਿਨ ਦੀ ਸਮੂਹਿਕ ਛੁੱਟੀ 'ਤੇ ਚਲੇ ਜਾਣ ...

ਪੂਰੀ ਖ਼ਬਰ »

ਛੇਵੀਂ ਤਨਖ਼ਾਹ ਕਮਿਸ਼ਨ ਰਿਪੋਰਟ ਨੂੰ ਜਲਦੀ ਹੀ ਲਾਗੂ ਕਰਵਾਇਆ ਜਾਵੇਗਾ-ਟੀਟੂ

ਸੰਗਰੂਰ, 11 ਮਈ (ਸੁਖਵਿੰਦਰ ਸਿੰਘ ਫੁੱਲ) - ਪੰਜਾਬ ਸਰਕਾਰ ਵਲੋਂ ਚੋਣ ਕੰਪੈਨ ਦੌਰਾਨ ਮੁਲਾਜ਼ਮ ਨੂੰ ਜੋ ਵਾਅਦਾ ਕੀਤਾ ਸੀ ਉਨ੍ਹਾਂ ਵਾਅਦਿਆਂ ਨੂੰ ਜਲਦੀ ਹੀ ਪੂਰਾ ਕੀਤਾ ਜਾਵੇਗਾ | ਮੁਲਾਜ਼ਮ ਦੀ ਮੁੱਖ ਮੰਗ ਛੇਵੇਂ ਤਨਖ਼ਾਹ ਕਮਿਸ਼ਨ ਨੂੰ ਜਲਦ ਹੀ ਲਾਗੂ ਕਰਵਾਇਆ ...

ਪੂਰੀ ਖ਼ਬਰ »

ਹਿੰਦੂ-ਸਿੱਖ ਭਾਈਚਾਰੇ ਨੇ ਮੁਸਲਿਮ ਭਰਾਵਾਂ ਦੇ ਰੋਜ਼ੇ ਖੁੱਲ੍ਹਵਾਏ

ਮਾਲੇਰਕੋਟਲਾ, 11 ਮਈ (ਮੁਹੰਮਦ ਹਨੀਫ਼ ਥਿੰਦ)- ਹਿੰਦੂ-ਮੁਸਲਿਮ ਤੇ ਸਿੱਖ ਭਾਈਚਾਰੇ ਨੂੰ ਹੋਰ ਮਜ਼ਬੂਤ ਕਰਨ ਅਤੇ ਵਿਸ਼ਵ ਭਰ ਵਿਚ ਫੈਲੀ ਕੋਰੋਨਾ ਮਹਾਂਮਾਰੀ ਤੋਂ ਛੁਟਕਾਰਾ ਪਾਉਣ ਦੇ ਮੰਤਵ ਨਾਲ ਮਲੇਰਕੋਟਲਾ ਅਬਰੋਡ ਕੰਸਲਟੈਂਟਸ ਐਸੋਸੀਏਸ਼ਨ (ਮਾਕਾ) ਵਲੋਂ ਮੁਸਲਿਮ ...

ਪੂਰੀ ਖ਼ਬਰ »

ਡੀ.ਟੀ.ਐੱਫ. ਦੀ 31ਵੀਂ ਸਾਲਾਨਾ ਵਜ਼ੀਫ਼ਾ ਪ੍ਰੀਖਿਆ ਦਾ ਨਤੀਜਾ ਐਲਾਨਿਆ

ਲਹਿਰਾਗਾਗਾ, ਸੰਗਰੂਰ, 11 ਮਈ (ਪ੍ਰਵੀਨ ਖੋਖਰ, ਧੀਰਜ ਪਸ਼ੌਰੀਆ)- ਡੈਮੋਕਰੈਟਿਕ ਟੀਚਰਜ਼ ਫ਼ਰੰਟ ਪੰਜਾਬ ਦੀ ਜ਼ਿਲ੍ਹਾ ਇਕਾਈ ਸੰਗਰੂਰ ਵਲੋਂ 28 ਫਰਵਰੀ 2021 ਨੂੰ ਪੰਜਵੀਂ, ਅੱਠਵੀਂ, ਦਸਵੀਂ ਅਤੇ ਬਾਰ੍ਹਵੀਂ ਕਲਾਸ ਦੀ ਕਰਵਾਈ 31ਵੀਂ ਸਾਲਾਨਾ ਵਜ਼ੀਫ਼ਾ ਪ੍ਰੀਖਿਆ ਦਾ ਨਤੀਜਾ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX