ਤਾਜਾ ਖ਼ਬਰਾਂ


ਹਰੀਸ਼ ਰਾਵਤ ਨੇ ਟਵੀਟ ਕਰਕੇ ਭਾਜਪਾ ਨੂੰ ਮੋਦੀ-ਨਵਾਜ ਦੀ ਗਲਵੱਕੜੀ ਤੇ ਬਿਰਿਆਨੀ ਯਾਦ ਕਰਵਾਈ
. . .  10 minutes ago
ਨਵੀਂ ਦਿੱਲੀ, 21 ਸਤੰਬਰ - ਭਾਜਪਾ ਵਲੋਂ ਪੰਜਾਬ ਕਾਂਗਰਸ ਪ੍ਰਧਾਨ ਨਵਜੋਤ ਸਿੰਘ ਸਿੱਧੂ 'ਤੇ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖਾਨ ਨਾਲ ਦੋਸਤੀ ਕਰਕੇ ਘੇਰਨ ਦੇ ਮੁੱਦੇ 'ਤੇ ਹਰੀਸ਼ ਰਾਵਤ ਨੇ ਟਵੀਟ ਕਰਕੇ ਕਿਹਾ ਕਿ ਜਦੋਂ ਸਿੱਧੂ ਭਾਜਪਾ ਵਿਚ ਸਨ ਤਾਂ ਉਸ ਵੇਲੇ ਵੀ ਉਨ੍ਹਾਂ ਦਾ ਦੋਸਤੀ ਇਮਰਾਨ ਖਾਨ ਨਾਲ ਸੀ...
ਡਿਪਟੀ ਕਮਿਸ਼ਨਰ ਲੁਧਿਆਣਾ 5 ਮਿੰਟ ਪਹਿਲਾ ਦਫ਼ਤਰ ਪੁੱਜੇ
. . .  about 1 hour ago
ਲੁਧਿਆਣਾ, 21 ਸਤੰਬਰ (ਪੁਨੀਤ ਬਾਵਾ) - ਪੰਜਾਬ ਦੇ ਨਵੇਂ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵਲੋਂ ਸੂਬੇ ਦੇ ਸਾਰੇ ਅਧਿਕਾਰੀਆਂ ਨੂੰ ਆਪਣੇ ਦਫ਼ਤਰਾਂ 'ਚ ਸਵੇਰੇ 9 ਵਜੇ ਪੁੱਜਣ ਦੀ ਹਦਾਇਤ ਕੀਤੀ ਗਈ ਹੈ। ਜਿਸ ਤਹਿਤ ਡਿਪਟੀ ਕਮਿਸ਼ਨਰ ਲੁਧਿਆਣਾ ਵਰਿੰਦਰ ਕੁਮਾਰ ਸ਼ਰਮਾ 9 ਵੱਜਣ ਤੋਂ ਪੰਜ ਮਿੰਟ ਪਹਿਲਾਂ ਹੀ...
ਕੈਲਗਰੀ ਫੋਰੈਸਟ ਲਾਉਨ ਤੋਂ ਕੰਜ਼ਰਵੇਟਿਵ ਉਮੀਦਵਾਰ ਜਸਰਾਜ ਸਿੰਘ ਹੱਲਣ ਨੇ ਪ੍ਰਾਪਤ ਕੀਤੀ ਜਿੱਤ
. . .  about 1 hour ago
ਕੈਲਗਰੀ, 21 ਸਤੰਬਰ (ਜਸਜੀਤ ਸਿੰਘ ਧਾਮੀ) - ਸੰਸਦੀ ਹਲਕਾ ਕੈਲਗਰੀ ਫੋਰੈਸਟ ਲਾਉਨ ਤੋਂ ਕੰਜ਼ਰਵੇਟਿਵ ਉਮੀਦਵਾਰ ਪੂਰਨ ਗੁਰਸਿੱਖ ਜਸਰਾਜ ਸਿੰਘ ਹੱਲਣ ਨੇ ਜਿੱਤ ਪ੍ਰਾਪਤ ਕੀਤੀ ਹੈ...
ਸ਼ੁਰੂਆਤੀ ਚੋਣ ਨਤੀਜਿਆਂ 'ਚ ਜਸਟਿਨ ਟਰੂਡੋ ਨੂੰ ਬੜ੍ਹਤ
. . .  about 1 hour ago
ਟੋਰਾਂਟੋ, 21 ਸਤੰਬਰ - ਅਧਿਕਾਰਕ ਨਤੀਜਿਆਂ ਮੁਤਾਬਿਕ ਕੈਨੇਡਾ ਦੀ ਜਸਟਿਨ ਟਰੂਡੋ ਦੀ ਅਗਵਾਈ ਹੇਠਲੀ ਸੱਤਾਧਿਰ ਲਿਬਰਲ ਪਾਰਟੀ ਨੇ ਕੈਨੇਡਾ ਦੀਆਂ 44ਵੀਆਂ ਕੌਮੀ ਚੋਣਾਂ ਵਿਚ ਇਕ ਫ਼ੀਸਦੀ ਨਾਲ ਸ਼ੁਰੂਆਤੀ ਬੜ੍ਹਤ ਬਣਾਈ ਹੈ...
⭐ਮਾਣਕ - ਮੋਤੀ⭐
. . .  about 1 hour ago
ਚੰਨੀ ਦੀ ਅਗਵਾਈ ‘ਚ ਮੰਤਰੀ ਮੰਡਲ ਦੀ ਪਹਿਲੀ ਮੀਟਿੰਗ ਦੌਰਾਨ ਵੱਖ-ਵੱਖ ਗਰੀਬ ਪੱਖੀ ਉਪਰਾਲਿਆਂ ਨੂੰ ਲਾਗੂ ਕਰਨ ਲਈ ਕੀਤਾ ਗਿਆ ਵਿਚਾਰ-ਵਟਾਂਦਰਾ
. . .  about 10 hours ago
ਚੰਡੀਗੜ੍ਹ , 21 ਸਤੰਬਰ- ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਅਗਵਾਈ ਵਿਚ ਮੰਤਰੀ ਮੰਡਲ ਦੀ ਪਹਿਲੀ ਮੀਟਿੰਗ ਦੌਰਾਨ ਵੱਖ-ਵੱਖ ਗਰੀਬ ਪੱਖੀ ਉਪਰਾਲਿਆਂ ਨੂੰ ਨਿਰਧਾਰਤ ਸਮੇਂ ਵਿਚ ਲਾਗੂ ਕਰਨ ਲਈ...
ਗਰੀਬ-ਪੱਖੀ ਉਪਰਾਲਿਆਂ ਦੀ ਸ਼ੁਰੂਆਤ ਰਾਸ਼ਟਰ ਪਿਤਾ ਮਹਾਤਮਾ ਗਾਂਧੀ ਦੇ ਜਨਮ ਦਿਵਸ ਉਤੇ 2 ਅਕਤੂਬਰ, 2021 ਤੋਂ ਕੀਤੀ ਜਾਵੇਗੀ
. . .  1 day ago
ਕਾਰ ਰਾਵੀ ਨਦੀ ਵਿਚ ਡਿੱਗੀ , ਜੋੜੇ ਦੀ ਦਰਦਨਾਕ ਮੌਤ
. . .  1 day ago
ਡਮਟਾਲ,20 ਸਤੰਬਰ (ਰਾਕੇਸ਼ ਕੁਮਾਰ)- ਚੰਬਾ-ਭਰਮੌਰ ਐਨ.ਐਚ. ਪਰ ਦੁਰਗੇਥੀ ਅਤੇ ਧਾਕੋਗ ਦੇ ਵਿਚਕਾਰ, ਇਕ ਕਾਰ ਬੇਕਾਬੂ ਹੋ ਗਈ ਅਤੇ ਰਾਵੀ ਨਦੀ ਵਿਚ ਜਾ ਡਿੱਗੀ । ਇਸ ਹਾਦਸੇ ਵਿਚ ਜੋੜੇ ਦੀ ਦਰਦਨਾਕ ਮੌਤ...
ਆਈ.ਪੀ.ਐਲ. 2021: ਕੇ.ਕੇ.ਆਰ. ਦੀ ਆਰ.ਸੀ.ਬੀ. ਉੱਤੇ ਇੱਕਤਰਫਾ ਜਿੱਤ
. . .  1 day ago
ਪੰਜਾਬ ਦੇ ਉਪ ਮੁੱਖ ਮੰਤਰੀ ਬਣੇ ਸੁਖਜਿੰਦਰ ਸਿੰਘ ਰੰਧਾਵਾ ਨੇ ਸੰਭਾਲਿਆ ਅਹੁਦਾ , ਸਿੱਧੂ ਰਹੇ ਗ਼ੈਰਹਾਜ਼ਰ
. . .  1 day ago
ਚੰਨੀ ਸਰਕਾਰ ਨੇ ਮੁਲਾਜ਼ਮਾਂ ਦੀ ਹਾਜ਼ਰੀ ਤੇ ਚੈਕਿੰਗ ਬਾਰੇ ਜਾਰੀ ਕੀਤੇ ਨਵੇਂ ਹੁਕਮ
. . .  1 day ago
ਚੰਡੀਗੜ੍ਹ, 20 ਸਤੰਬਰ - ਪੰਜਾਬ ਸਰਕਾਰ ਨੇ ਰਾਜ ਦੇ ਸਰਕਾਰੀ ਮੁਲਾਜ਼ਮਾਂ ਦਾ ਸਵੇਰੇ ਸਮੇਂ ਸਿਰ ਆਉਣਾ ਤੇ ਸ਼ਾਮ ਨੁੰ ਡਿਊਟੀ ਪੂਰੀ ਕਰ ਕੇ ਸਮੇਂ ਸਿਰ ਜਾਣਾ ਯਕੀਨੀ ਬਣਾਉਣ ਵਾਸਤੇ ਹੁਕਮ ਜਾਰੀ ਕੀਤੇ ਹਨ। ਰਾਜ ਦੇ ਪ੍ਰਸੋਨਲ ਵਿਭਾਗ...
ਪੰਜਾਬ ਮੰਤਰੀ ਮੰਡਲ ਦੀ ਪਹਿਲੀ ਮੀਟਿੰਗ ਚੱਲ ਰਹੀ ਹੈ: ਕਿਸੇ ਵੀ ਭ੍ਰਿਸ਼ਟ ਅਧਿਕਾਰੀ ਨੂੰ ਬਖਸ਼ਿਆ ਨਹੀਂ ਜਾਵੇਗਾ
. . .  1 day ago
ਪੰਜਾਬ ਕੈਬਨਿਟ ਦੀ ਮੀਟਿੰਗ ਸ਼ੁਰੂ
. . .  1 day ago
ਰਾਸ਼ਟਰਪਤੀ ਜੋ ਬਾਈਡਨ 24 ਸਤੰਬਰ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਦੁਵੱਲੀ ਮੀਟਿੰਗ ਵਿਚ ਸ਼ਾਮਲ ਹੋਣਗੇ
. . .  1 day ago
ਰਾਇਲ ਚੈਲੰਜਰਜ਼ ਬੰਗਲੌਰ ਨੇ ਟਾਸ ਜਿੱਤ ਕੇ ਪਹਿਲਾਂ ਬੱਲੇਬਾਜ਼ੀ ਕਰਨ ਦਾ ਕੀਤਾ ਫੈਸਲਾ
. . .  1 day ago
ਦਿੱਲੀ ਦੀ ਅਦਾਲਤ ਨੇ ਮਕੋਕਾ ਮਾਮਲੇ ’ਚ ਅਦਾਕਾਰਾ ਲੀਨਾ ਮਾਰੀਆ ਨੂੰ 27 ਸਤੰਬਰ ਤੱਕ ਨਿਆਇਕ ਹਿਰਾਸਤ ’ਚ ਭੇਜਿਆ
. . .  1 day ago
ਗੁਲਾਬੀ ਸੁੰਡੀ ਤੋਂ ਦੁਖੀ ਪਿੰਡ ਜੱਜ਼ਲ ’ਚ ਕਿਸਾਨਾਂ ਨੇ ਖੜ੍ਹੀ ਨਰਮੇ ਦੀ ਫ਼ਸਲ ਪੁੱਟੀ
. . .  1 day ago
ਰਾਮਾਂ ਮੰਡੀ (ਬਠਿੰਡਾ) ,20 ਸਤੰਬਰ (ਅਮਰਜੀਤ ਸਿੰਘ ਲਹਿਰੀ)-ਰਾਮਾਂ ਮੰਡੀ ਦੇ ਨੇੜਲੇ ਪਿੰਡ ਜੱਜ਼ਲ ਵਿਖੇ ਕਿਸਾਨ ਨੇ ਗੁਲਾਬੀ ਸੁੰਡੀ ਦੇ ਹਮਲੇ ਕਾਰਨ ਖ਼ਰਾਬ ਹੋਈ ਆਪਣੀ ਨਰਮੇ ਦੀ ਖੜ੍ਹੀ ਫ਼ਸਲ ਪੁੱਟ ਦਿੱਤੀ। ਪਿੰਡ ਦੇ ਸਰਪੰਚ ਗੁਰਸ਼ਰਨ ਸਿੰਘ ...
ਅਜਨਾਲਾ ਤੇਲ ਟੈਂਕਰ ਟਿਫ਼ਨ ਬੰਬ ਧਮਾਕਾ ਮਾਮਲੇ ਦੇ 3 ਕਥਿਤ ਮੁਲਜ਼ਮ ਅਦਾਲਤ ਨੇ ਮੁੜ 2 ਦਿਨ ਦੇ ਰਿਮਾਂਡ 'ਤੇ ਭੇਜੇ
. . .  1 day ago
ਅਜਨਾਲਾ, 20 ਸਤੰਬਰ (ਗੁਰਪ੍ਰੀਤ ਸਿੰਘ ਢਿੱਲੋਂ) - ਅਗਸਤ ਮਹੀਨੇ ਵਿਚ ਸ਼ਰਮਾ ਫਿਲਿੰਗ ਸਟੇਸ਼ਨ ਅਜਨਾਲਾ 'ਤੇ ਹੋਏ ਆਈ.ਈ.ਡੀ ਟਿਫ਼ਨ ਬੰਬ ਧਮਾਕਾ ਮਾਮਲੇ 'ਚ ਗ੍ਰਿਫ਼ਤਾਰ ਅਜਨਾਲਾ ਖੇਤਰ ਨਾਲ ਸੰਬੰਧਿਤ ਤਿੰਨ...
ਪਿੰਡ ਜੱਜ਼ਲ 'ਚ ਕਰਜ਼ੇ ਤੋਂ ਦੁਖੀ ਕਿਸਾਨ ਨੇ ਜ਼ਹਿਰੀਲੀ ਚੀਜ਼ ਨਿਗਲ ਕੇ ਕੀਤੀ ਜੀਵਨ ਲੀਲਾ ਸਮਾਪਤ
. . .  1 day ago
ਰਾਮਾਂ ਮੰਡੀ (ਬਠਿੰਡਾ) 20 ਸਤੰਬਰ (ਅਮਰਜੀਤ ਸਿੰਘ ਲਹਿਰੀ) - ਰਾਮਾਂ ਮੰਡੀ ਦੇ ਨੇੜਲੇ ਪਿੰਡ ਜੱਜ਼ਲ ਵਿਖੇ ਕਰਜ਼ੇ ਤੋਂ ਦੁਖੀ 42 ਸਾਲਾ ਕਿਸਾਨ ਨੇ ਜ਼ਹਿਰੀਲੀ ਵਸਤੂ ਨਿਗਲ ਕੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ...
ਹਿਮਾਚਲ ਪ੍ਰਦੇਸ਼ ਵਿਧਾਨ ਸਭਾ ਚੋਣਾਂ ਵਿਚ ਸਾਰੀਆਂ 68 ਸੀਟਾਂ 'ਤੇ 'ਆਪ' ਲੜੇਗੀ ਚੋਣ
. . .  1 day ago
ਨਵੀਂ ਦਿੱਲੀ, 20 ਸਤੰਬਰ - ਆਮ ਆਦਮੀ ਪਾਰਟੀ ਦੇ ਹਿਮਾਚਲ ਪ੍ਰਦੇਸ਼ ਇੰਚਾਰਜ ਰਤਨੇਸ਼ ਗੁਪਤਾ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਆਮ ਆਦਮੀ ਪਾਰਟੀ (ਆਪ) ਨਵੰਬਰ 2022 ਵਿਚ ਹਿਮਾਚਲ ਪ੍ਰਦੇਸ਼ ਵਿਧਾਨ ਸਭਾ...
ਰਾਜ ਕੁੰਦਰਾ ਨੂੰ ਮਿਲੀ ਜ਼ਮਾਨਤ
. . .  1 day ago
ਮੁੰਬਈ, 20 ਸਤੰਬਰ - ਮੁੰਬਈ ਦੀ ਅਦਾਲਤ ਨੇ ਅਸ਼ਲੀਲ ਫ਼ਿਲਮਾਂ ਬਣਾਉਣ ਦੇ ਮਾਮਲੇ ਵਿਚ ਕਾਰੋਬਾਰੀ ਅਤੇ ਅਦਾਕਾਰਾ ਸ਼ਿਲਪਾ ਸ਼ੈੱਟੀ ਦੇ ਪਤੀ ਰਾਜ ਕੁੰਦਰਾ ਨੂੰ 50,000 ਰੁਪਏ ਦੇ ਜੁਰਮਾਨੇ 'ਤੇ ਜ਼ਮਾਨਤ ਦੇ...
ਸੋਨੂੰ ਸੂਦ ਨੇ 20 ਕਰੋੜ ਰੁਪਏ ਦੇ ਟੈਕਸ ਚੋਰੀ ਦੇ ਇਲਜ਼ਾਮ 'ਤੇ ਕੀਤਾ ਬਿਆਨ ਜਾਰੀ
. . .  1 day ago
ਮੁੰਬਈ, 20 ਸਤੰਬਰ - ਸੋਨੂੰ ਸੂਦ ਦੇ ਘਰ ਅਤੇ ਕਈ ਹੋਰ ਟਿਕਾਣਿਆਂ 'ਤੇ ਆਮਦਨ ਕਰ ਵਿਭਾਗ ਵਲੋਂ ਸਰਵੇਖਣ ਕੀਤਾ ਜਾ ਰਿਹਾ ਹੈ | ਹੁਣ ਅਦਾਕਾਰ ਨੇ ਸੋਸ਼ਲ ਮੀਡੀਆ 'ਤੇ ਇੱਕ ਬਿਆਨ ਜਾਰੀ ਕੀਤਾ ਹੈ ...
ਮਾਮਲਾ ਤਖ਼ਤ ਸ਼੍ਰੀ ਕੇਸਗੜ੍ਹ ਸਾਹਿਬ ਵਿਖੇ ਹੋਈ ਬੇਅਦਬੀ ਦਾ, ਇਕ ਨਿਹੰਗ ਸਿੰਘ ਨਿਸ਼ਾਨ ਸਾਹਿਬ ਲੈ ਕੇ ਮੋਬਾਈਲ ਟਾਵਰ 'ਤੇ ਚੜਿਆ
. . .  1 day ago
ਸ੍ਰੀ ਅਨੰਦਪੁਰ ਸਾਹਿਬ, 20 ਸਤੰਬਰ (ਨਿੱਕੂਵਾਲ, ਕਰਨੈਲ ਸਿੰਘ) - ਖ਼ਾਲਸਾ ਪੰਥ ਦੇ ਜਨਮ ਸਥਾਨ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਹੋਈ ਬੇਅਦਬੀ ਦੀ ਘਟਨਾ ਨੂੰ ਲੈ ਕੇ ਜਿੱਥੇ ਕਈ ਦਿਨ ਨਿਹੰਗ ਸਿੰਘਾਂ ਸਣੇ ਸੰਗਤੀ ...
ਸਠਿਆਲਾ ਵਿਚ ਬਜ਼ੁਰਗ ਦਾ ਕਤਲ
. . .  1 day ago
ਸਠਿਆਲਾ, 20 ਸਤੰਬਰ (ਸਫਰੀ) - ਸਬ ਡਵੀਜ਼ਨ ਬਾਬਾ ਬਕਾਲਾ ਦੇ ਕਸਬਾ ਸਠਿਆਲਾ ਵਿਚ ਮੱਝ ਚੋਰਾਂ ਵਲੋਂ ਇਕ ਬਜ਼ੁਰਗ ਦਾ ਕਤਲ ਕੀਤਾ ਗਿਆ ਹੈ ...
ਭਿਆਨਕ ਸੜਕ ਹਾਦਸੇ ਵਿਚ ਇਕ ਦੀ ਮੌਤ ਅਤੇ ਦੂਜਾ ਗੰਭੀਰ ਜ਼ਖ਼ਮੀ
. . .  1 day ago
ਪਠਾਨਕੋਟ, 20 ਸਤੰਬਰ (ਚੌਹਾਨ) - ਐਤਵਾਰ ਰਾਤ ਨੂੰ ਪਠਾਨਕੋਟ ਜਲੰਧਰ ਹਾਈਵੇ 'ਤੇ ਤੋਕੀ ਦੇ ਕੋਲ ਹੋਏ ਇਕ ਭਿਆਨਕ ਸੜਕ ਹਾਦਸੇ ਵਿਚ ਮੋਟਰਸਾਈਕਲ ਸਵਾਰ ਇਕ ਨੌਜਵਾਨ ...
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 30 ਵੈਸਾਖ ਸੰਮਤ 553
ਵਿਚਾਰ ਪ੍ਰਵਾਹ: ਰਾਜਨੀਤੀ ਚਿੰਤਨ ਦਾ ਹੀ ਨਹੀਂ, ਕਾਰਜ ਅਤੇ ਅਣਥੱਕ ਜੱਦੋ-ਜਹਿਦ ਦਾ ਵੀ ਖੇਤਰ ਹੈ। -ਚਾਣਕਿਆ

ਨਾਰੀ ਸੰਸਾਰ

15 ਮਈ ਨੂੰ ਅੰਤਰਰਾਸ਼ਟਰੀ ਪਰਿਵਾਰ ਦਿਵਸ 'ਤੇ ਵਿਸ਼ੇਸ਼

ਮੌਜੂਦਾ ਸਮੇਂ ਦੇ ਖੋਖਲੇ ਰਿਸ਼ਤਿਆਂ ਨੂੰ ਮਜ਼ਬੂਤ ਤੇ ਪਵਿੱਤਰ ਬਣਾਉਣ ਲਈ ਯੋਜਨਾ ਦੀ ਥਾਂ ਸਲਾਹ ਦੀ ਜ਼ਰੂਰਤ

ਜ਼ਿੰਦਗੀ ਮੋਹ ਦਾ ਬਹੁਤ ਹੀ ਖ਼ੂਬਸੂਰਤ ਸਫ਼ਰ ਹੈ, ਤੇ ਇਹੀ ਸਫ਼ਰ ਵੱਖ-ਵੱਖ ਰਿਸ਼ਤਿਆਂ ਵਿਚ ਦੀ ਹੋ ਕੇ ਗੁਜ਼ਰਦਾ ਰਹਿੰਦਾ ਹੈ। ਭਾਵੇਂ ਅਸੀਂ ਕੁਝ ਤੱਥਾਂ ਦੇ ਆਧਾਰ 'ਤੇ ਜ਼ਿੰਦਗੀ ਤੇ ਰਿਸ਼ਤਿਆਂ ਨੂੰ ਪਰਿਭਾਸ਼ਿਤ ਕਰ ਸਕਦੇ ਹਾਂ ਪਰ ਇਥੇ ਵਕਤ ਦੇ ਹਿਸਾਬ ਨਾਲ ਹਰ ਪਰਿਭਾਸ਼ਾ ਬਦਲ ...

ਪੂਰੀ ਖ਼ਬਰ »

ਜ਼ਿਦ ਨਹੀਂ, ਬੱਚੇ ਦਾ ਆਤਮ-ਵਿਸ਼ਵਾਸ ਵਿਕਸਿਤ ਕਰੋ

ਮਾਂ ਦਾ ਇਹ ਫ਼ਰਜ਼ ਹੈ ਕਿ ਉਹ ਆਪਣੇ ਬੱਚਿਆਂ ਵਿਚ ਆਤਮ-ਸਨਮਾਨ ਦੀ ਭਾਵਨਾ ਪੈਦਾ ਕਰੇ। ਜਿਨ੍ਹਾਂ ਬੱਚਿਆਂ ਵਿਚ ਆਤਮ-ਸਨਮਾਨ ਦੀ ਭਾਵਨਾ ਘੱਟ ਹੁੰਦੀ ਹੈ, ਉਹ ਜ਼ਿੰਦਗੀ ਵਿਚ ਆਸਾਨੀ ਨਾਲ ਕਾਮਯਾਬ ਨਹੀਂ ਹੁੰਦੇ ਤੇ ਲੜਖੜਾਉਂਦੇ ਰਹਿੰਦੇ ਹਨ। ਅਜਿਹੀ ਹਾਲਤ ਵਿਚ ਉਹ ਮਾਪਿਆਂ ...

ਪੂਰੀ ਖ਼ਬਰ »

ਨਾਰੀ ਜੰਨਤ ਦੀ ਪਰਿਭਾਸ਼ਾ

* ਬਲਵਿੰਦਰ 'ਬਾਲਮ' ਗੁਰਦਾਸਪੁਰ *

ਨਾਰੀ ਜੰਨਤ ਦੀ ਪਰਿਭਾਸ਼ਾ। ਨਾਰੀ ਪੀੜ੍ਹੀ ਦੀ ਅਭਿਲਾਸ਼ਾ। ਨਾਰੀ ਮੰਦਰ ਵਿਚ ਜਿਉਂ ਜਯੋਤੀ। ਨਾਰੀ ਮਮਤਾ ਵਾਲੀ ਗੋਦੀ। ਨਾਰੀ ਸ਼ੁਭ ਮੰਗਲ ਅਭਿਵਾਦਨ। ਨਾਰੀ ਮਾਰੂਥਲ ਵਿਚ ਸਾਵਣ। ਨਾਰੀ ਅਗਨੀ ਵਾਲਾ ਮੰਜ਼ਰ। ਨਾਰੀ ਦੁਸ਼ਮਣ ਦੇ ਲਈ ਖੰਜ਼ਰ। ਨਾਰੀ ਸਤਿਅਮ ਸੁੰਦਰਮ ...

ਪੂਰੀ ਖ਼ਬਰ »

ਰੋਗ ਨਾਲ ਲੜਨ ਦੀ ਸਮਰੱਥਾ ਅਤੇ ਸੁੰਦਰਤਾ ਵਿਚ ਕੀ ਸਬੰਧ ਹੈ?

ਇਮਿਊਨਿਟੀ ਭਾਵ ਤੁਹਾਡੇ ਸਰੀਰ ਦੀ ਰੋਗ ਨਾਲ ਲੜਨ ਦੀ ਸਮਰੱਥਾ। ਜੇ ਸਰੀਰ ਵਿਚ ਜਾਣੇ-ਅਣਜਾਣੇ ਤਰੀਕੇ ਨਾਲ ਰੋਗਾਂ ਨਾਲ ਲੜਨ ਦੀ ਆਪਣੇ-ਆਪ ਵਿਚ ਸਮਰੱਥਾ ਹੈ, ਤਾਂ ਸਰੀਰ ਤੰਦਰੁਸਤ ਰਹਿੰਦਾ ਹੈ ਅਤੇ ਤੰਦਰੁਸਤ ਹੋਣਾ ਆਪਣੇ-ਆਪ ਵਿਚ ਸੁੰਦਰ ਹੋਣਾ ਹੈ। ਕੀ ਕਿਹਾ, ਤੁਸੀਂ ਇਸ ...

ਪੂਰੀ ਖ਼ਬਰ »

ਸਵਾਦੀ ਅਤੇ ਪੌਸ਼ਟਿਕ ਨਾਸ਼ਤਾ

ਸਵਾਦੀ ਸੂਜੀ ਉਪਮਾ ਉਪਮਾ ਨਾ ਸਿਰਫ ਬਹੁਤ ਸਵਾਦ ਸਗੋਂ ਬਹੁਤ ਤਾਕਤਵਰ ਵੀ ਹੁੰਦਾ ਹੈ। ਸਭ ਤੋਂ ਵੱਡੀ ਗੱਲ ਇਹ ਹੈ ਕਿ ਇਸ ਨੂੰ ਅਜਿਹੇ ਬਜ਼ੁਰਗ ਵੀ ਬੜੀ ਆਸਾਨੀ ਨਾਲ ਖਾ ਸਕਦੇ ਹਨ, ਜਿਨ੍ਹਾਂ ਦੇ ਮੂੰਹ 'ਚ ਦੰਦ ਨਹੀਂ ਹੁੰਦੇ। ਸੂਜੀ ਵਿਚ ਕਾਰਬੋਹਾਈਡ੍ਰੇਡ ਅਤੇ ਪ੍ਰੋਟੀਨ ...

ਪੂਰੀ ਖ਼ਬਰ »

ਕਿਵੇਂ ਦੂਰ ਕਰੀਏ ਅੱਖਾਂ ਦੇ ਕਾਲੇ ਧੱਬੇ

ਚਮਕਦਾਰ ਅੱਖਾਂ ਮਨੁੱਖ ਦੇ ਚਿਹਰੇ ਦੀ ਸੁੰਦਰਤਾ ਹੀ ਨਹੀਂ ਵਧਾਉਂਦੀਆਂ ਸਗੋਂ ਉਸ ਦੀ ਸ਼ਖ਼ਸੀਅਤ ਨੂੰ ਵੀ ਉਜਾਗਰ ਕਰਦੀਆਂ ਹਨ।
ਕਾਰਨ : (1) ਧੁੱਪ ਵਿਚਲੀਆਂ ਯੂ.ਵੀ. (ਅਲਟਰਾ ਵਾਇਲਟ) ਕਿਰਨਾਂ (2) ਤਣਾਅ ਭਰਿਆ ਜੀਵਨ ਢੰਗ (3) ਕੁਪੋਸ਼ਣ ਜਾਂ ਅਸੰਤੁਲਿਤ ਭੋਜਨ (4) ਵਿਰਸੇ ਜਾਂ ਖਾਨਦਾਨੀ ਕਾਰਨ (5) ਖੂਨ ਦੀ ਕਮੀ (6) ਚਮੜੀ ਦਾ ਰੋਗ ਡਰਮੇਟਾਈਟਸ (7) ਐਲਰਜੀ (8) ਨੀਂਦ ਦੀ ਘਾਟ (9) ਸਰੀਰਕ ਜਾਂ ਮਾਨਸਿਕ ਥਕਾਨ (10) ਅੱਖਾਂ ਨੂੰ ਜ਼ਿਆਦਾ ਰਗੜਨਾ (11) ਘੱਟ ਮਾਤਰਾ ਵਿਚ ਪਾਣੀ ਪੀਣਾ (12) ਗਲੁਕੋਮਾ (ਅੱਖਾਂ ਦੀ ਬਿਮਾਰੀ) ਦੇ ਇਲਾਜ ਲਈ ਵਰਤੀਆਂ ਜਾਂਦੀਆਂ ਦਵਾਈਆਂ ਅੱਖਾਂ ਦੁਆਲੇ ਧੱਬੇ ਪੈਦਾ ਕਰਦੀਆਂ ਹਨ ।
ਦੂਰ ਕਰਨ ਦੇ ਉਪਾਅ : (1) ਸਿੱਧੀ ਧੁੱਪ ਤੋਂ ਬਚਣਾ ਚਾਹੀਦਾ ਹੈ (2) ਦਿਨ ਵਿਚ ਦੋ-ਤਿੰਨ ਵਾਰ ਤਾਜ਼ੇ ਪਾਣੀ ਦੇ ਛਿੱਟੇ ਮਾਰਨਾ (3) ਖੂਨ ਦੀ ਕਮੀ ਨੂੰ ਦੂਰ ਕਰਨ ਲਈ ਪਾਲਕ, ਤਾਜ਼ੀਆਂ ਸਬਜ਼ੀਆਂ ਤੇ ਫਲ ਖਾਣਾ (4) ਭਰਪੂਰ ਨੀਂਦ ਲੈਣਾ (5) ਜ਼ਿਆਦਾ ਪਾਣੀ ਪੀਣਾ (6) ਘਰ ਤੋਂ ਬਾਹਰ ਜਾਣ ਲੱਗਿਆਂ ਮੋਇਸਚਰਾਈਜ਼ਰ ਚਿਹਰੇ ਉੱਤੇ ਲਗਾਉਣਾ (7) ਸੌਣ ਤੋਂ ਪਹਿਲਾਂ ਬਾਦਾਮ ਦੇ ਤੇਲ ਵਿਚ ਵਿਟਾਮਿਨ ਸੀ ਅਤੇ ਈ ਮਿਲਾ ਕੇ ਅੱਖਾਂ ਦੀ ਹਲਕੀ ਮਾਲਿਸ਼ ਕਰਨਾ (8) ਸਿਰ ਹੇਠ ਸਿਰਹਾਣਾ ਰੱਖ ਕੇ ਸੌਣਾ (9) ਖੀਰੇ ਦੇ ਟੁਕੜਿਆਂ ਨੂੰ ਅੱਖਾਂ ਉੱਤੇ ਰੱਖਣਾ (10) ਤਣਾਅ-ਮੁਕਤ ਜੀਵਨ ਢੰਗ ਬਤੀਤ ਕਰਨਾ (11) ਠੰਢੇ ਪਾਣੀ ਨਾਲ ਰੁਮਾਲ ਗਿੱਲਾ ਕਰਕੇ ਅੱਖਾਂ ਦੀ ਹਲਕੀ ਮਾਲਿਸ਼ ਕਰਨਾ (12) ਧੁੱਪ ਵਿਚ ਐਨਕ ਜਾਂ ਚਸ਼ਮੇ ਦੀ ਵਰਤੋਂ ਕਰਨਾ (13) ਠੰਢੇ ਦੁੱਧ ਵਿਚ ਕੱਪੜਾ ਗਿੱਲਾ ਕਰਕੇ ਅੱਖਾਂ ਉੱਤੇ ਰੱਖਣਾ (14) ਸ਼ਰਾਬ ਦੀ ਵਰਤੋਂ ਘਟਾਉਣਾ (15) ਨਾਰੀਅਲ ਦੇ ਤੇਲ ਦੀ ਹਲਕੀ ਮਾਲਿਸ਼ ਕਰਨਾ (16) ਸੰਤੁਲਿਤ ਭੋਜਨ ਖਾਣਾ । ਉਕਤ ਉਪਾਅ ਕਰਦਿਆਂ ਵਿਸ਼ੇਸ਼ ਧਿਆਨ ਰੱਖਿਆ ਜਾਵੇ ਕਿ ਅੱਖਾਂ ਨੂੰ ਜ਼ਿਆਦਾ ਦਬਾਇਆ ਨਾ ਜਾਵੇ ਅਤੇ ਨਾ ਹੀ ਗ਼ਲਤੀ ਨਾਲ ਕੋਈ ਵਸਤੂ ਅੱਖਾਂ ਦੇ ਅੰਦਰ ਚਲੀ ਜਾਵੇ।

-ਸੇਵਾਮਕੁਤ ਲੈਕਚਰਾਰ, ਸ੍ਰੀ ਚੰਦਰ ਨਗਰ, ਬਟਾਲਾ।
ਮੋਬਾਈਲ : 62842-20595

ਖ਼ਬਰ ਸ਼ੇਅਰ ਕਰੋ

 



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX