ਤਾਜਾ ਖ਼ਬਰਾਂ


ਮਲੋਟ 'ਚ ਵਿਅਕਤੀ ਨੇ ਮਹਿਲਾ 'ਤੇ ਤੇਜ਼ਾਬ ਸੁੱਟਿਆ
. . .  1 day ago
ਮਲੋਟ, 28 ਮਾਰਚ (ਪਾਟਿਲ)-ਮਲੋਟ ਵਿਖੇ ਮੰਗਲਵਾਰ ਨੂੰ ਰਾਤ ਕਰੀਬ 8:30 ਵਜੇ ਵਾਪਰੀ ਘਟਨਾ ਵਿਚ ਇਕ ਵਿਅਕਤੀ ਨੇ ਮਹਿਲਾ 'ਤੇ ਤੇਜ਼ਾਬ ਸੁੱਟ ਦਿੱਤਾ । ਜਿਸ ਕਰਕੇ ਮਹਿਲਾ ਬੁਰੀ ਤਰ੍ਹਾਂ ਝੁਲਸ ਗਈ ...
ਜੈਕਲਿਨ ਨੇ ਅੰਮ੍ਰਿਤਸਰ ਫੇਰੀ ਦੀਆਂ ਤਸਵੀਰਾਂ ਸਾਂਝੀਆਂ ਕਰਦੇ ਹੋਏ ਕਿਹਾ ‘ਧੰਨਵਾਦ ਅੰਮ੍ਰਿਤਸਰ’
. . .  1 day ago
ਅੰਮ੍ਰਿਤਸਰ 28 ਮਾਰਚ (ਵਰਪਾਲ)-ਅਦਾਕਾਰਾ ਜੈਕਲਿਨ ਫਰਨਾਂਡਿਜ਼ ਅਦਾਕਾਰ ਸੋਨੂ ਸੂਦ ਨਾਲ ਆਪਣੀ ਆਉਣ ਵਾਲੀ ਫਿਲਮ ਫ਼ਤਿਹ ਦੀ ਸੂਟਿੰਗ ਲਈ ਅ੍ਰੰਮਿਤਸਰ ਆਈ ਹੋਈ ਹੈ । ਉਸ ਨੇ ਅੱਜ ਆਪਣੇ ਸੋਸ਼ਲ ਮੀਡੀਆ ...
ਭਾਰਤ ਖੇਤਰੀ ਸੁਰੱਖਿਆ ਨੂੰ ਉਤਸ਼ਾਹਿਤ ਕਰਨ, ਰੱਖਿਆ ਸਮਰੱਥਾ ਵਧਾਉਣ ਲਈ ਅਫਰੀਕੀ ਦੇਸ਼ਾਂ ਨਾਲ ਕੰਮ ਕਰਨਾ ਜਾਰੀ ਰੱਖੇਗਾ-ਰਾਜਨਾਥ ਸਿੰਘ
. . .  1 day ago
ਭਾਰਤ ਦੀ ਅਗਵਾਈ ਵਾਲੀ ਐਸ.ਸੀ.ਓ. ਐਨ.ਐਸ.ਏ. ਬੈਠਕ 'ਚ ਪਾਕਿਸਤਾਨ ਦੇ ਹਿੱਸਾ ਲੈਣ ਦੀ ਸੰਭਾਵਨਾ
. . .  1 day ago
ਮੁੱਖ ਮੰਤਰੀ ਦੇ ਟਵੀਟ ਦਾ ਗਿਆਨੀ ਹਰਪ੍ਰੀਤ ਸਿੰਘ ਨੇ ਦਿੱਤਾ ਜਵਾਬ
. . .  1 day ago
ਅੰਮ੍ਰਿਤਸਰ, 28 ਮਾਰਚ- ਮੁੱਖ ਮੰਤਰੀ ਵਲੋਂ ਕੀਤੇ ਗਏ ਟਵੀਟ ਦਾ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਵਲੋਂ ਜਵਾਬ ਦਿੱਤਾ ਗਿਆ ਹੈ। ਜਵਾਬ ਦਿੰਦਿਆ ਉਨ੍ਹਾਂ ਕਿਹਾ ਹੈ ਕਿ ਭਗਵੰਤ ਮਾਨ ਜੀ ਜਿਵੇਂ ਤੁਸੀਂ ਪੰਜਾਬ ਦੀ ਨੁਮਾਇੰਦਗੀ ਕਰਦੇ ਹੋ ਉਸੇ ਤਰ੍ਹਾਂ ਮੈਂ ਵੀ ਆਪਣੀ ਕੌਮ ਦਾ ਨਿਮਾਣਾ...
ਅੰਮ੍ਰਿਤਪਾਲ ਸਰਕਾਰ ਦਾ ਆਦਮੀ, ਜੋ ਸਰਕਾਰ ਕਹੇਗੀ ਉਹ ਹੀ ਕਹੇਗਾ - ਰਾਕੇਸ਼ ਟਿਕੇਤ
. . .  1 day ago
ਕਰਨਾਲ, 28 ਮਾਰਚ (ਗੁਰਮੀਤ ਸਿੰਘ ਸੱਗੂ)- ਭਾਰਤੀ ਕਿਸਾਨ ਯੂਨੀਅਨ ਦੇ ਸੀਨੀਅਰ ਆਗੂ ਰਾਕੇਸ਼ ਟਿਕੇਤ ਨੇ ਵਾਰਿਸ ਪੰਜਾਬ ਦੇ ਭਾਈ ਅੰਮ੍ਰਿਤਪਾਲ ਸਿੰਘ ਨੂੰ ਸਰਕਾਰ ਦਾ ਆਦਮੀ ਦੱਸਦੇ ਹੋਏ ਕਿਹਾ ਕਿ ਉਸ ਨੂੰ ਸਰਕਾਰ ਜੋ ਕਹੇਗੀ ਉਹ ਉਹ ਹੀ ਕਹੇਗਾ। ਉਨ੍ਹਾਂ ਕਿਹਾ ਕਿ ਦੇਸ਼ ਅੰਦਰ ਚਾਰੋਂ ਪਾਸੇ ਕੰਢੀਲੀਆ ਤਾਰਾਂ ਲੱਗੀਆ...
ਭਾਰਤ ਸਰਕਾਰ ਵਲੋਂ 18 ਫ਼ਾਰਮਾਂ ਕੰਪਨੀਆਂ ਦੇ ਲਾਇਸੈਂਸ ਰੱਦ
. . .  1 day ago
ਨਵੀਂ ਦਿੱਲੀ, 28 ਮਾਰਚ- ਅਧਿਕਾਰਤ ਸੂਤਰਾਂ ਨੂੰ ਮਿਲੀ ਜਾਣਕਾਰੀ ਅਨੁਸਾਰ ਭਾਰਤ ਸਰਕਾਰ ਨੇ 20 ਰਾਜਾਂ ਦੀਆਂ 76 ਕੰਪਨੀਆਂ ’ਤੇ ਡਰੱਗਜ਼ ਕੰਟਰੋਲਰ ਜਨਰਲ ਆਫ਼ ਇੰਡੀਆ ਵਲੋਂ ਨਿਰੀਖਣ ਤੋਂ ਬਾਅਦ ਨਕਲੀ ਦਵਾਈਆਂ ਦੇ ਨਿਰਮਾਣ ਲਈ 18 ਫ਼ਾਰਮਾ....
ਜਥੇਦਾਰ ਦੇ ਅਲਟੀਮੇਟਮ ’ਤੇ ਮੁੱਖ ਮੰਤਰੀ ਦਾ ਟਵੀਟ
. . .  1 day ago
ਚੰਡੀਗੜ੍ਹ, 28 ਮਾਰਚ- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਵਲੋਂ ਪੰਜਾਬ ਸਰਕਾਰ ਨੂੰ ਅੰਮ੍ਰਿਤਪਾਲ ਦੇ ਸਮਰਥਕਾਂ ਨੂੰ ਰਿਹਾਅ ਕਰਨ ਲਈ 24 ਘੰਟੇ ਦੇ ਦਿੱਤੇ ਗਏ ਅਲਟੀਮੇਟਮ ਤੋਂ ਬਾਅਦ ਦੂਜੇ ਦਿਨ ਮੁੱਖ ਮੰਤਰੀ ਨੇ ਟਵੀਟ ਕਰਦਿਆਂ ਜਥੇਦਾਰ ਉਪਰ ਹੀ ਸਵਾਲ ਖੜ੍ਹਾ ਕਰ ਦਿੱਤਾ ਹੈ....
ਵਿਰੋਧੀ ਪਾਰਟੀਆਂ ਲੋਕ ਸਭਾ ਸਪੀਕਰ ਖ਼ਿਲਾਫ਼ ਲਿਆ ਸਕਦੀਆਂ ਹਨ ਬੇਭਰੋਸਗੀ ਮਤਾ
. . .  1 day ago
ਨਵੀਂ ਦਿੱਲੀ, 28 ਮਾਰਚ- ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਵਿਰੋਧੀ ਪਾਰਟੀਆਂ ਸੋਮਵਾਰ ਨੂੰ ਲੋਕ ਸਭਾ ਸਪੀਕਰ ਓਮ ਬਿਰਲਾ ਖ਼ਿਲਾਫ਼ ਬੇਭਰੋਸਗੀ ਮਤਾ ਲਿਆ ਸਕਦੀਆਂ ਹਨ। ਇਹ ਪ੍ਰਸਤਾਵ ਕਾਂਗਰਸ ਦੇ ਸੰਸਦ ਮੈਂਬਰਾਂ ਦੀ ਬੈਠਕ ’ਚ ਰੱਖਿਆ ਗਿਆ ਸੀ। ਕਾਂਗਰਸ ਇਸ ਸੰਬੰਧੀ....
ਪੰਜਾਬ ਡਰੱਗ ਕੇਸ ਵਿਚ ਹਾਈਕੋਰਟ ਨੇ ਸਿੱਟ ਵਲੋਂ ਦਾਖ਼ਲ ਸੀਲ ਬੰਦ ਰਿਪੋਰਟਾਂ ਨੂੰ ਖੋਲ੍ਹਿਆ
. . .  1 day ago
ਚੰਡੀਗੜ੍ਹ, 28 ਮਾਰਚ (ਤਰੁਣ ਭਜਨੀ)- ਪੰਜਾਬ ਡਰੱਗ ਕੇਸ ਵਿਚ ਹਾਈਕੋਰਟ ਨੇ ਸਿੱਟ ਵਲੋਂ ਦਾਖ਼ਲ ਚਾਰ ਸੀਲ ਬੰਦ ਰਿਪੋਰਟਾਂ ਨੂੰ ਖੋਲ੍ਹ ਦਿੱਤਾ ਹੈ। ਇਨ੍ਹਾਂ ਰਿਪੋਰਟਾਂ ਵਿਚੋ ਤਿੰਨ ’ਤੇ ਸਰਕਾਰ ਨੂੰ ਕਾਰਵਾਈ ਕਰਨ ਦੇ ਆਦੇਸ਼ ਦਿੱਤੇ ਹਨ। ਚੌਥੀ ਰਿਪੋਰਟ ਜੋ ਸਿਧਾਰਥ ਚਟੋਪਾਧਿਆਏ ਦੀ ਵਿਅਕਤੀਗਤ ਹੈਸੀਅਤ ਵਿਚ ਦਾਇਰ ਕੀਤੀ ਗਈ ਸੀ, ਹਾਈ ਕੋਰਟ ਦੀ....
ਦੇਸ਼ ਭਰ ’ਚ ਕੀਤਾ ਜਾਵੇਗਾ ‘ਜੈ ਭਾਰਤ ਸੱਤਿਆਗ੍ਰਹਿ’ - ਜੈ ਰਾਮ ਰਮੇਸ਼
. . .  1 day ago
ਨਵੀਂ ਦਿੱਲੀ, 28 ਮਾਰਚ- ਕਾਂਗਰਸੀ ਆਗੂ ਜੈ ਰਾਮ ਰਮੇਸ਼ ਨੇ ਦੱਸਿਆ ਕਿ ਅੱਜ ਸ਼ਾਮ 7 ਵਜੇ ਕਾਂਗਰਸ ਪਾਰਟੀ ਦੇ ਸਾਰੇ ਸੰਸਦ ਮੈਂਬਰ ਅਤੇ ਆਗੂ ਲਾਲ ਕਿਲੇ ਤੋਂ ਟਾਊਨ ਹਾਲ ਤੱਕ ‘ਲੋਕਤੰਤਰ ਬਚਾਓ ਮਸ਼ਾਲ ਸ਼ਾਂਤੀ ਮਾਰਚ’ ’ਚ ਹਿੱਸਾ ਲੈਣਗੇ। ਉਨ੍ਹਾਂ ਅੱਗੇ ਕਿਹਾ ਕਿ ਅਗਲੇ 30 ਦਿਨਾਂ ’ਚ ਪਾਰਟੀ ਦੇ ਆਗੂਆਂ ਤੇ ਵਰਕਰਾਂ ਦੀ....
ਜਾਪਾਨ ਵਿਚ 6.1 ਰਿਕਟਰ ਪੈਮਾਨੇ ਦੀ ਤੀਬਰਤਾ ਨਾਲ ਆਇਆ ਭੂਚਾਲ-ਨੈਸ਼ਨਲ ਸੈਂਟਰ ਫ਼ਾਰ ਸਿਸਮੋਲਜੀ
. . .  1 day ago
ਜਾਪਾਨ ਵਿਚ 6.1 ਰਿਕਟਰ ਪੈਮਾਨੇ ਦੀ ਤੀਬਰਤਾ ਨਾਲ ਆਇਆ ਭੂਚਾਲ-ਨੈਸ਼ਨਲ ਸੈਂਟਰ ਫ਼ਾਰ ਸਿਸਮੋਲਜੀ
ਵਿਰੋਧੀ ਧਿਰ ਦੇ ਨਾਅਰੇਬਾਜ਼ੀ ਦੌਰਾਨ ਲੋਕ ਸਭਾ ਅਤੇ ਰਾਜ ਸਭਾ ਕੱਲ੍ਹ ਤੱਕ ਲਈ ਮੁਲਤਵੀ
. . .  1 day ago
ਵਿਰੋਧੀ ਧਿਰ ਦੇ ਨਾਅਰੇਬਾਜ਼ੀ ਦੌਰਾਨ ਲੋਕ ਸਭਾ ਅਤੇ ਰਾਜ ਸਭਾ ਕੱਲ੍ਹ ਤੱਕ ਲਈ ਮੁਲਤਵੀ
ਪੈਨ ਨੂੰ ਆਧਾਰ ਨਾਲ ਲਿੰਕ ਕਰਨ ਦੀ ਸਮਾਂ ਸੀਮਾ ’ਚ ਤਿੰਨ ਮਹੀਨੇ ਦਾ ਵਾਧਾ
. . .  1 day ago
ਨਵੀਂ ਦਿੱਲੀ, 28 ਮਾਰਚ- ਭਾਰਤ ਸਰਕਾਰ ਵਲੋਂ ਨਾਗਰਿਕਾਂ ਨੂੰ ਰਾਹਤ ਦਿੰਦੇ ਹੋਏ ਪੈਨ ਕਾਰਡ ਨੂੰ ਆਧਾਰ ਕਾਰਡ ਨਾਲ ਜੋੜਨ ਦੀ ਸਮਾਂ ਸੀਮਾ ਵਿਚ ਵਾਧਾ ਕਰ ਦਿੱਤਾ ਹੈ। ਪਹਿਲਾਂ ਇਹ ਮਿਤੀ 31 ਮਾਰਚ ....
ਜੱਸਾ ਸਿੰਘ ਰਾਮਗੜ੍ਹੀਆ ਦੀ ਸ਼ਤਾਬਦੀ 5 ਮਈ ਨੂੰ ਮਨਾਏਗੀ ਸ਼੍ਰੋਮਣੀ ਕਮੇਟੀ
. . .  1 day ago
ਅੰਮ੍ਰਿਤਸਰ, 28 ਮਾਰਚ- ਸ਼੍ਰੋਮਣੀ ਕਮੇਟੀ ਵਲੋਂ ਜੱਸਾ ਸਿੰਘ ਰਾਮਗੜ੍ਹੀਆ ਦੀ ਸ਼ਤਾਬਦੀ 5 ਮਈ 2023 ਅਤੇ ਜੈਤੋ ਦੇ ਮੋਰਚੇ ਦੀ ਸ਼ਤਾਬਦੀ 21 ਫ਼ਰਵਰੀ 2024 ਨੂੰ ਮਨਾਈ ਜਾਵੇਗੀ। ਜਿਸ ਲਈ ਸ਼੍ਰੋਮਣੀ ਕਮੇਟੀ....
ਗੁਲਤਾਜ ਸਿੰਘ ਘੁੰਮਣ ਵਲੋਂ ਸ਼੍ਰੋਮਣੀ ਕਮੇਟੀ ਨੂੰ 51000/- ਦਾ ਚੈੱਕ ਭੇਟ
. . .  1 day ago
ਅੰਮ੍ਰਿਤਸਰ, 28 ਮਾਰਚ (ਸੁਰਿੰਦਰਪਾਲ ਸਿੰਘ ਵਰਪਾਲ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਸ਼ੁਰੂ ਕੀਤੇ ਯੂ.ਪੀ.ਐਸ.ਸੀ. ਟੈਸਟ ਦੀ ਤਿਆਰੀ ਲਈ ਕੀਤੇ ਜਾ ਰਹੇ ਸਾਰਥਕ ਯਤਨ ਨੂੰ ਸਫ਼ਲ ਕਰਨ ਲਈ ਗੁਰਦਾਸਪੁਰ ਜ਼ਿਲ੍ਹੇ ਨਾਲ ਸੰਬੰਧਿਤ ਪੰਥਕ ਪਰਿਵਾਰ ਦੇ ਫ਼ਰਜ਼ੰਦ ਸ. ਗੁਲਤਾਜ ਸਿੰਘ ਘੁੰਮਣ ਸਪੁੱਤਰ ਸ. ਰਣਧੀਰ ਸਿੰਘ ਘੁੰਮਣ ਵਲੋਂ...
ਸਕੂਲ ਵਿਚ ਅਧਿਆਪਕਾਂ ਦੀ ਕਮੀ ਕਾਰਨ ਸਕੂਲ ਕਮੇਟੀ ਤੇ ਵਿਦਿਆਰਥੀਆਂ ਦੇ ਮਾਪਿਆਂ ਨੇ ਲਾਇਆ ਧਰਨਾ
. . .  1 day ago
ਤਪਾ ਮੰਡੀ, 28 ਮਾਰਚ (ਵਿਜੇ ਸ਼ਰਮਾ)- ਸਥਾਨਕ ਸਰਕਾਰੀ ਸੀਨੀਅਰ ਸਕੈਂਡਰੀ ਸਕੂਲ ਵਿਚ ਅਧਿਆਪਕਾਂ ਦੀਆਂ ਅਸਾਮੀਆਂ ਘੱਟ ਹੋਣ ਦੇ ਕਾਰਨ ਸਕੂਲ ਦੀ ਕਮੇਟੀ ਅਤੇ ਮਾਪਿਆਂ ਵਲੋਂ ਸਕੂਲ ਦੇ ਗੇਟ ਮੂਹਰੇ ਧਰਨਾ ਲਾਇਆ ਗਿਆ। ਇਸ ਮੌਕੇ ਕਮੇਟੀ ਦੇ ਚੇਅਰਮੈਨ ਵਿੱਕੀ ਬੇਪਰਵਾਹ, ਸਾਬਕਾ ਚੇਅਰਮੈਨ ਗੁਰਦੇਵ ਸਿੰਘ ਪਰਜਾਪਤ...
ਉਮੇਸ਼ ਪਾਲ ਹੱਤਿਆਕਾਂਡ: ਅਤੀਕ ਅਹਿਮਦ ਨੂੰ ਉਮਰ ਕੈਦ ਦੀ ਸਜ਼ਾ
. . .  1 day ago
ਲਖਨਊ, 28 ਮਾਰਚ- ਉਮੇਸ਼ ਪਾਲ ਅਗਵਾ ਕਾਂਡ ਵਿਚ ਪ੍ਰਯਾਗਰਾਜ ਦੇ ਐਮ.ਪੀ.-ਐਮ.ਐਲ.ਏ. ਕੋਰਟ ਨੇ ਮਾਫ਼ੀਆ ਤੋਂ ਸਿਆਸਤਦਾਨ ਬਣੇ ਅਤੀਕ ਅਹਿਮਦ ਨੂੰ ਉਮਰ ਕੈਦ ਦੀ ਸਜ਼ਾ ਸੁਣਾਈ ਹੈ ਅਤੇ ਇਸ ਦੇ ਨਾਲ ਹੀ ਉਸ ’ਤੇ 5,000 ਰੁਪਏ ਦਾ ਜੁਰਮਾਨਾ ਵੀ ਲਗਾਇਆ ਹੈ। ਅਦਾਲਤ ਨੇ ਇਸ ਮਾਮਲੇ ਵਿਚ ਅਤੀਕ ਅਹਿਮਦ,....
ਐਸ. ਜੀ. ਪੀ. ਸੀ. ਨੇ ਕੁੱਲ 11 ਅਰਬ 38 ਕਰੋੜ ਰੁਪਏ ਦਾ ਬਜਟ ਕੀਤਾ ਪੇਸ਼
. . .  1 day ago
ਅੰਮ੍ਰਿਤਸਰ, 28 ਮਾਰਚ (ਜਸਵੰਤ ਸਿੰਘ ਜੱਸ/ਵਰਪਾਲ)- ਐਸ. ਜੀ. ਪੀ. ਸੀ. ਦਾ ਸਾਲ 2023-24 ਲਈ ਕੁੱਲ 11 ਅਰਬ 38 ਕਰੋੜ ਰੁਪਏ ਦਾ ਬਜਟ ਪੇਸ਼ ਕੀਤਾ ਗਿਆ ਹੈ। ਇਸ ਵਿਚ ਹਰਿਆਣਾ ਦੇ ਗੁਰਦੁਆਰਿਆਂ ਲਈ 57 ਕਰੋੜ 11 ਲੱਖ...
ਫ਼ਾਜ਼ਿਲਕਾ ਸਰਹੱਦੀ ਜ਼ਿਲ੍ਹੇ ਵਿਚ ਪੁਲਿਸ ਨੇ ਕੱਢਿਆ ਫ਼ਲੈਗ ਮਾਰਚ
. . .  1 day ago
ਫ਼ਾਜ਼ਿਲਕਾ, 28 ਮਾਰਚ (ਪ੍ਰਦੀਪ ਕੁਮਾਰ)- ਫ਼ਾਜ਼ਿਲਕਾ ਸਰਹੱਦੀ ਜ਼ਿਲ੍ਹੇ ਵਿਚ ਅਮਨ ਕਾਨੂੰਨ ਨੂੰ ਬਰਕਰਾਰ ਰੱਖਣ ਲਈ ਐਸ.ਐਸ.ਪੀ. ਅਵਨੀਤ ਕੌਰ ਸਿੱਧੂ ਦੀ ਅਗਵਾਈ ਹੇਠ ਪੁਲਿਸ ਵਲੋਂ ਫ਼ਲੈਗ ਮਾਰਚ ਕੱਢਿਆ ਗਿਆ, ਜੋਕਿ ਫ਼ਾਜ਼ਿਲਕਾ ਤੋਂ ਸ਼ੂਰੁ ਕੀਤਾ ਗਿਆ ਅਤੇ ਜ਼ਿਲ੍ਹੇ ਦੇ ਵੱਖ ਵੱਖ ਹਿੱਸਿਆਂ ਵਿਚ ਕੱਢਿਆ ਗਿਆ। ਐਸ.ਐਸ.ਪੀ.....
ਪੰਜਾਬ ਮੰਤਰੀ ਪ੍ਰੀਸ਼ਦ ਦੀ ਮੀਟਿੰਗ 31 ਨੂੰ
. . .  1 day ago
ਚੰਡੀਗੜ੍ਹ, 28 ਮਾਰਚ - ਪੰਜਾਬ ਸਰਕਾਰ ਦੇ ਆਮ ਰਾਜ ਪ੍ਰਬੰਧ ਵਿਭਾਗ ਵਲੋਂ ਜਾਰੀ ਸੂਚਨਾ ਅਨੁਸਾਰ ਪੰਜਾਬ ਮੰਤਰੀ ਪ੍ਰੀਸ਼ਦ ਦੀ ਅਗਲੀ ਮੀਟਿੰਗ 31 ਮਾਰਚ ਦਿਨ ਸ਼ੁੱਕਰਵਾਰ ਨੂੰ ਸਵੇਰੇ 11 ਵਜੇ ਕਮੇਟੀ ਕਮਰਾ, ਦੂਜੀ ਮੰਜ਼ਿਲ....
ਐਸ. ਜੀ. ਪੀ. ਸੀ. ਦਾ ਸਲਾਨਾ ਬਜਟ ਇਜਲਾਸ ਸ਼ੁਰੂ
. . .  1 day ago
ਅੰਮ੍ਰਿਤਸਰ, 28 ਮਾਰਚ (ਜਸਵੰਤ ਸਿੰਘ ਜੱਸ)- ਐਸ. ਜੀ. ਪੀ. ਸੀ. ਦਾ ਸਾਲ 2023-24 ਲਈ ਸਲਾਨਾ ਬਜਟ ਇਜਲਾਸ ਤੇਜਾ ਸਿੰਘ ਸਮੁੰਦਰੀ ਹਾਲ ਵਿਖੇ ਸ਼ੁਰੂ....
ਅੰਮ੍ਰਿਤਪਾਲ ਦੇ ਤਿੰਨ ਸਾਥੀ ਅਦਾਲਤ ’ਚ ਪੇਸ਼
. . .  1 day ago
ਅਜਨਾਲਾ, 28 ਮਾਰਚ (ਗੁਰਪ੍ਰੀਤ ਸਿੰਘ ਢਿੱਲੋਂ)- ਅੰਮ੍ਰਿਤਪਾਲ ਸਿੰਘ ਦੇ ਗਿ੍ਫ਼ਤਾਰ ਕੀਤੇ ਗਏ ਤਿੰਨ ਸਾਥੀਆਂ ਜਗਦੇਸ਼ ਸਿੰਘ, ਪਰਸ਼ੋਤਮ ਸਿੰਘ ਅਤੇ ਹਰਮੇਲ ਸਿੰਘ ਜੋਧਾਂ ਨੂੰ ਮਾਣਯੋਗ ਅਦਾਲਤ ਵਿਚ ਪੇਸ਼ ਕੀਤਾ ਗਿਆ, ਜਿੱਥੇ ਕਿ ਅਦਾਲਤ ਵਲੋਂ ਉਨ੍ਹਾਂ ਨੂੰ ਨਿਆਂਇਕ ਹਿਰਾਸਤ ਵਿਚ ਭੇਜ ਦਿੱਤਾ ਗਿਆ ਹੈ। ਇਹ ਜਾਣਕਾਰੀ....
ਅੰਮ੍ਰਿਤਪਾਲ ਪੁਲਿਸ ਹਿਰਾਸਤ ਵਿਚ ਨਹੀਂ- ਏ.ਜੀ.
. . .  1 day ago
ਚੰਡੀਗੜ੍ਹ, 28 ਮਾਰਚ (ਤਰੁਣ ਭਜਨੀ)- ਹਾਈਕੋਰਟ ਵਿਚ ਪੰਜਾਬ ਸਰਕਾਰ ਨੇ ਕਿਹਾ ਕਿ ਅੰਮ੍ਰਿਤਪਾਲ ਸਿੰਘ ਪੁਲਿਸ ਦੀ ਹਿਰਾਸਤ ਵਿਚ ਨਹੀਂ ਹੈ ਪਰ ਪੁਲਿਸ ਉਸ ਨੂੰ ਫ਼ੜ੍ਹਨ ਦੇ ਕਾਫ਼ੀ ਨੇੜੇ ਹੈ। ਜਿਸ ਤੋਂ ਬਾਅਦ ਅਦਾਲਤ ਨੇ ਸਰਕਾਰ ਨੂੰ ਇਸ ਸੰਬੰਧੀ ਹਲਫ਼ਨਾਮਾ ਦਾਇਰ ਕਰਨ ਦੇ ਆਦੇਸ਼ ਦਿੱਤੇ ਹਨ। ਇਸ ਤੋਂ ਇਲਾਵਾ ਪਟੀਸ਼ਨਰ.....
ਸਾਰੇ ਭਾਜਪਾ ਸੰਸਦ ਮੈਂਬਰ 15 ਮਈ ਤੋਂ 15 ਜੂਨ ਤੱਕ ਆਪਣੇ ਹਲਕਿਆਂ ਦਾ ਦੌਰਾ ਕਰਨ- ਪ੍ਰਧਾਨ ਮੰਤਰੀ
. . .  1 day ago
ਨਵੀਂ ਦਿੱਲੀ, 28 ਮਾਰਚ- ਕੇਂਦਰੀ ਮੰਤਰੀ ਅਰਜੁਨ ਰਾਮ ਮੇਘਵਾਲ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ 15 ਮਈ ਤੋਂ 15 ਜੂਨ ਤੱਕ ਭਾਜਪਾ ਸਰਕਾਰ ਦੇ 9 ਸਾਲ ਪੂਰੇ ਹੋਣ ’ਤੇ ਸਾਰੇ ਸੰਸਦ ਮੈਂਬਰਾਂ ਨੂੰ ਆਪਣੇ ਹਲਕਿਆਂ ਦਾ ਦੌਰਾ ਕਰਨ ਲਈ ਕਿਹਾ ਹੈ। ਸੰਸਦ ਮੈਂਬਰਾਂ ਨੂੰ ਇਹ ਵੀ ਕਿਹਾ.....
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 2 ਜੇਠ ਸੰਮਤ 553

ਪੰਜਾਬ / ਜਨਰਲ

ਪ੍ਰਸ਼ਾਂਤ ਕਿਸ਼ੋਰ ਬਣ ਕੇ ਰਾਜਸੀ ਆਗੂਆਂ ਨਾਲ ਠੱਗੀਆਂ ਮਾਰਨ ਵਾਲਾ ਹਿੰਦੂ ਸ਼ਿਵ ਸੈਨਾ ਆਗੂ ਤੇ ਸਾਥੀ ਗਿ੍ਫ਼ਤਾਰ

ਲੁਧਿਆਣਾ/ਸੰਗਰੂਰ, 14 ਮਈ (ਪਰਮਿੰਦਰ ਸਿੰਘ ਆਹੂਜਾ, ਦਮਨਜੀਤ ਸਿੰਘ)-ਲੁਧਿਆਣਾ ਪੁਲਿਸ ਨੇ ਚੋਣ ਰਣਨੀਤੀਕਾਰ ਪ੍ਰਸ਼ਾਂਤ ਕਿਸ਼ੋਰ ਬਣ ਕੇ ਸੂਬੇ ਦੇ ਉੱਚ ਕਾਂਗਰਸੀ ਆਗੂਆਂ ਨਾਲ ਕਰੋੜਾਂ ਦੀ ਠੱਗੀ ਕਰ ਚੁੱਕੇ ਸ਼ਿਵ ਸੈਨਾ ਦੇ ਆਗੂ ਅਤੇ ਉਸ ਦੇ ਸਾਥੀ ਨੂੰ ਗਿ੍ਫ਼ਤਾਰ ਕੀਤਾ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਜੁਆਇੰਟ ਪੁਲਿਸ ਕਮਿਸ਼ਨਰ ਸਚਿਨ ਗੁਪਤਾ ਨੇ ਦੱਸਿਆ ਕਿ ਪੁਲਿਸ ਵਲੋਂ ਇਹ ਕਾਰਵਾਈ ਏ.ਡੀ.ਸੀ.ਪੀ. ਜਸਕਿਰਨਜੀਤ ਸਿੰਘ ਤੇਜਾ ਦੀ ਅਗਵਾਈ ਹੇਠ ਏ.ਸੀ.ਪੀ. ਜਸ਼ਨਜੀਤ ਸਿੰਘ ਗਿੱਲ ਦੀ ਪੁਲਿਸ ਪਾਰਟੀ ਨੇ ਅਮਲ 'ਚ ਲਿਆਉਂਦੀ ਹੈ ਅਤੇ ਗਿ੍ਫ਼ਤਾਰ ਕੀਤੇ ਗਏ ਕਥਿਤ ਦੋਸ਼ੀਆਂ ਵਿਚ ਹਿੰਦੂ ਸ਼ਿਵ ਸੈਨਾ ਸੂਰਿਆ ਵੰਸ਼ੀ ਦਾ ਪ੍ਰਧਾਨ ਰਾਕੇਸ਼ ਕੁਮਾਰ ਭਸੀਨ ਅਤੇ ਸਕੱਤਰ ਰਜਤ ਕੁਮਾਰ ਉਰਫ ਰਾਜਾ ਮਦਾਨ ਸ਼ਾਮਿਲ ਹਨ | ਪੁਲਿਸ ਅਧਿਕਾਰੀ ਨੇ ਦੱਸਿਆ ਕਿ ਕਥਿਤ ਦੋਸ਼ੀ ਪੰਜਾਬ, ਹਰਿਆਣਾ, ਬਿਹਾਰ, ਰਾਜਸਥਾਨ ਅਤੇ ਹੋਰ ਕਈ ਸੂਬਿਆਂ ਵਿਚ ਰਾਜਸੀ ਆਗੂਆਂ ਨਾਲ ਪੰਜ ਕਰੋੜ ਰੁਪਏ ਦੀ ਠੱਗੀ ਕਰ ਚੁੱਕੇ ਹਨ | ਉਨ੍ਹਾਂ ਦੱਸਿਆ ਕਿ ਪੰਜਾਬ ਵਿਚ ਇਹ ਕਾਂਗਰਸੀ ਆਗੂਆਂ ਨਾਲ ਪ੍ਰਸ਼ਾਂਤ ਕਿਸ਼ੋਰ ਬਣ ਕੇ ਗੱਲ ਕਰਦੇ ਸਨ ਅਤੇ ਕਾਂਗਰਸੀ ਆਗੂਆਂ ਨੂੰ ਪਾਰਟੀ ਵਿਚ ਉੱਚ ਅਹੁਦਾ ਅਤੇ ਵਿਧਾਨ ਸਭਾ ਦੀ ਟਿਕਟ ਦੁਆਉਣ ਦਾ ਝਾਂਸਾ ਦਿੰਦੇ ਸਨ, ਜਦਕਿ ਦਿੱਲੀ ਦੇ ਆਗੂਆਂ ਨਾਲ ਇਹ ਅਰਵਿੰਦ ਕੇਜਰੀਵਾਲ ਦਾ ਸਹਾਇਕ ਬਣਕੇ ਗੱਲ ਕਰਦੇ ਸਨ, ਜਦਕਿ ਰਾਜਸਥਾਨ ਵਿਚ ਉੱਥੋਂ ਦੇ ਐਮ.ਐਲ.ਏ. ਰਾਜ ਬਣ ਕੇ ਆਗੂਆਂ ਨਾਲ ਗੱਲ ਕਰਦੇ ਸਨ | ਇਸ ਤਰ੍ਹਾਂ ਬਿਹਾਰ ਅਤੇ ਹੋਰ ਸੂਬਿਆਂ ਵਿਚ ਵੀ ਸਿਆਸੀ ਆਗੂਆਂ ਨਾਲ ਠੱਗੀਆਂ ਕਰਨ ਲਈ ਅਜਿਹਾ ਤਰੀਕਾ ਹੀ ਅਪਨਾਉਂਦੇ ਸਨ | ਉਨ੍ਹਾਂ ਦੱਸਿਆ ਕਿ ਪੁਲਿਸ ਵਲੋਂ ਇਸ ਤਿੰਨ ਮੈਂਬਰੀ ਗਰੋਹ ਦੇ ਦੋ ਮੈਂਬਰਾਂ ਨੂੰ ਗਿ੍ਫ਼ਤਾਰ ਕੀਤਾ ਹੈ, ਜਦਕਿ ਇਨ੍ਹਾਂ ਦਾ ਤੀਜਾ ਸਾਥੀ ਅੰਮਿ੍ਤਸਰ ਦਾ ਰਹਿਣ ਵਾਲਾ ਗੌਰਵ ਸ਼ਰਮਾ ਉਰਫ ਗੋਰਾ ਅਜੇ ਫ਼ਰਾਰ ਹੈ | ਉਨ੍ਹਾਂ ਦੱਸਿਆ ਕਿ ਰਜਤ ਖ਼ਿਲਾਫ਼ ਅੰਮਿ੍ਤਸਰ ਪੁਲਿਸ ਵਲੋਂ ਕੁਝ ਸਮਾਂ ਪਹਿਲਾਂ ਨਸ਼ੀਲੇ ਪਦਾਰਥਾਂ ਦੀ ਤਸਕਰੀ ਦਾ ਮਾਮਲਾ ਦਰਜ ਕੀਤਾ ਗਿਆ ਸੀ, ਜਦਕਿ ਗੌਰਵ ਸ਼ਰਮਾ ਖ਼ਿਲਾਫ਼ ਅੰਮਿ੍ਤਸਰ, ਜੈਪੁਰ ਅਤੇ ਸੰਗਰੂਰ ਜ਼ਿਲਿ੍ਹਆਂ ਵਿਚ ਕਈ ਮਾਮਲੇ ਦਰਜ ਹਨ | ਉਨ੍ਹਾਂ ਦੱਸਿਆ ਕਿ ਗੌਰਵ ਸ਼ਰਮਾ ਦੇ ਦੋ ਨਾਮਵਰ ਵਕੀਲਾਂ ਨਾਲ ਸਬੰਧ ਹਨ ਅਤੇ ਇਹ ਵਕੀਲ ਵੀ ਇਨ੍ਹਾਂ ਦੀ ਮਦਦ ਕਰਦੇ ਹਨ | ਗਿ੍ਫ਼ਤਾਰ ਦੋਸ਼ੀ ਰਾਕੇਸ਼ ਕੁਮਾਰ ਉਰਫ਼ ਭਸੀਨ ਸ਼ਿਵ ਸੈਨਾ ਸੂਰਿਆ ਵੰਸ਼ੀ ਦਾ ਆਲ ਇੰਡੀਆ ਦਾ ਪ੍ਰਧਾਨ ਹੈ, ਜਦਕਿ ਰਜਤ ਕੁਮਾਰ ਸ਼ਿਵ ਸੈਨਾ ਦਾ ਸਕੱਤਰ ਹੈ | ਸਰਕਾਰ ਵਲੋਂ ਭਸੀਨ ਨੂੰ ਚਾਰ ਸਰਕਾਰੀ ਅੰਗ ਰੱਖਿਅਕ ਵੀ ਦਿੱਤੇ ਹੋਏ ਹਨ | ਪੁਲਿਸ ਅਨੁਸਾਰ ਇਹ ਕਥਿਤ ਦੋਸ਼ੀ ਆਪਣੇ ਮੋਬਾਇਲ ਵਿਚ ਇਕ ਖ਼ਾਸ ਤਰ੍ਹਾਂ ਦਾ ਸਾਫ਼ਟਵੇਅਰ ਰਾਹੀਂ ਗੱਲ ਕਰਦੇ ਸਨ ਤਾਂ ਜੋ ਆਗੂ ਨੂੰ ਸ਼ੱਕ ਨਾ ਹੋ ਸਕੇ | ਗਿ੍ਫ਼ਤਾਰ ਕੀਤੇ ਗਏ ਕਥਿਤ ਦੋਸ਼ੀਆਂ ਨੂੰ ਅਦਾਲਤ ਵਿਚ ਪੇਸ਼ ਕੀਤਾ ਗਿਆ, ਜਿੱਥੇ ਮਾਣਯੋਗ ਜੱਜ ਨੇ ਉਨ੍ਹਾਂ ਦਾ ਸੱਤ ਦਿਨ ਦਾ ਪੁਲਿਸ ਰਿਮਾਂਡ ਦੇ ਦਿੱਤਾ | ਪੁਲਿਸ ਨੇ ਇਨ੍ਹਾਂ ਦੇ ਕਬਜ਼ੇ ਵਿਚੋਂ ਇਕ ਸਕਾਰਪੀਓ ਕਾਰ ਵੀ ਬਰਾਮਦ ਕੀਤੀ ਹੈ, ਜਿਸ ਉੱਤੇ ਇਨ੍ਹਾਂ ਕਥਿਤ ਦੋਸ਼ੀਆਂ ਵਲੋਂ ਜਾਅਲੀ ਨੰਬਰ ਲਗਾਇਆ ਹੋਇਆ ਹੈ |

ਖ਼ਬਰ ਸ਼ੇਅਰ ਕਰੋ

 

ਸ਼ਹੀਦ ਭਗਤ ਸਿੰਘ ਦੇ ਭਤੀਜੇ ਅਭੈ ਸਿੰਘ ਸੰਧੂ ਦੀ ਕੋਰੋਨਾ ਨਾਲ ਮੌਤ

ਐੱਸ. ਏ. ਐੱਸ. ਨਗਰ, 14 ਮਈ (ਕੇ. ਐੱਸ. ਰਾਣਾ)-ਸ਼ਹੀਦ-ਏ-ਆਜ਼ਮ ਸ. ਭਗਤ ਸਿੰਘ ਦੇ ਭਤੀਜੇ ਅਭੈ ਸਿੰਘ ਸੰਧੂ ਦੀ ਅੱਜ ਬਾਅਦ ਦੁਪਹਿਰ ਮੌਤ ਹੋ ਗਈ | ਉਹ ਕੋਰੋਨਾ ਤੋਂ ਪੀੜਤ ਹੋਣ ਕਰਕੇ ਮੁਹਾਲੀ ਦੇ ਫੋਰਟਿਸ ਹਸਪਤਾਲ ਵਿਖੇ ਜ਼ੇਰੇ ਇਲਾਜ ਸਨ | ਪ੍ਰਾਪਤ ਜਾਣਕਾਰੀ ਅਨੁਸਾਰ ਉਨ੍ਹਾਂ ...

ਪੂਰੀ ਖ਼ਬਰ »

ਨਵਾਬ ਮਲੇਰਕੋਟਲਾ ਦੀ ਆਖ਼ਰੀ ਬੇਗਮ ਮੁਨੱਵਰ-ਓ-ਨਿਸ਼ਾ ਦੀ ਰਿਹਾਇਸ਼ਗਾਹ ਹੈ ਮੁਬਾਰਕ ਮੰਜ਼ਿਲ ਮਹਿਲ

ਮਲੇਰਕੋਟਲਾ, 14 ਮਈ (ਕੁਠਾਲਾ)-ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਅੱਜ ਈਦ ਉਲ ਫਿਤਰ ਦੇ ਪਵਿੱਤਰ ਦਿਹਾੜੇ 'ਤੇ ਮੁਸਲਿਮ ਭਾਈਚਾਰੇ ਨੂੰ ਈਦ ਦੀਆਂ ਮੁਬਾਰਕਾਂ ਪੇਸ਼ ਕਰਦਿਆਂ ਮਲੇਰਕੋਟਲਾ ਲਈ ਐਲਾਨੇ ਵੱਡੇ ਵਿਕਾਸ ਪ੍ਰਾਜੈਕਟਾਂ ਵਿਚ ਸ਼ਾਮਿਲ ਨਵਾਬ ...

ਪੂਰੀ ਖ਼ਬਰ »

ਕਾਮਰੇਡ ਸੱਜਣ ਸਿੰਘ ਦਾ ਕੋਰੋਨਾ ਕਾਰਨ ਦਿਹਾਂਤ

ਚੰਡੀਗੜ੍ਹ, 14 ਮਈ (ਅਜੀਤ ਬਿਊਰੋ)-ਸੂਬੇ ਦੇ ਮੁਲਾਜ਼ਮਾਂ ਦੇ ਹੱਕਾਂ ਲਈ ਲਗਾਤਾਰ ਤਕਰੀਬਨ 50 ਸਾਲ ਤੋਂ ਉੱਪਰ ਲੜਾਈ ਲੜਨ ਵਾਲੇ ਕਾਮਰੇਡ ਸੱਜਣ ਸਿੰਘ ਅੱਜ ਕੋਰੋਨਾ ਦੀ ਜੰਗ ਹਾਰ ਕੇ ਇਸ ਦੁਨੀਆ ਨੂੰ ਅਲਵਿਦਾ ਕਹਿ ਗਏ | ਮੁਲਾਜ਼ਮ ਮੰਗਾਂ ਲਈ ਸਮੇਂ ਦੀਆਂ ਸਰਕਾਰਾਂ ਨਾਲ ...

ਪੂਰੀ ਖ਼ਬਰ »

ਪਿੰਡਾਂ 'ਚ ਸਿਰਫ਼ ਕੋਰੋਨਾ ਮੁਕਤ ਵਿਅਕਤੀਆਂ ਨੂੰ ਹੀ ਪ੍ਰਵੇਸ਼ ਕਰਨ ਦਿੱਤਾ ਜਾਵੇ-ਮੁੱਖ ਮੰਤਰੀ

ਚੰਡੀਗੜ੍ਹ, 14 ਮਈ (ਅਜੀਤ ਬਿਊਰੋ)- ਸੂਬੇ ਵਿਚ ਕੋਵਿਡ ਦੀ ਪਹਿਲੀ ਲਹਿਰ ਤੋਂ ਵੱਡੀ ਪੱਧਰ ਉਤੇ ਬੇਅਸਰ ਰਹੇ ਪੇਂਡੂ ਇਲਾਕਿਆਂ ਵਿਚ ਹੁਣ ਕੋਵਿਡ ਦੇ ਪੈਰ ਪਸਾਰਨ ਦੇ ਮੱਦੇਨਜ਼ਰ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਪਿੰਡ ਵਾਸੀਆਂ ਨੂੰ ਆਪੋ-ਆਪਣੇ ...

ਪੂਰੀ ਖ਼ਬਰ »

ਪ੍ਰਸ਼ਾਂਤ ਕਿਸ਼ੋਰ ਭਾਵੇਂ ਪੰਜਾਬ ਨਹੀਂ ਪਰਤੇ ਪਰ ਟੀਮ ਸਰਗਰਮ

ਚੰਡੀਗੜ੍ਹ, 14 ਮਈ (ਹਰਕਵਲਜੀਤ ਸਿੰਘ)-ਦੇਸ਼ ਦੇ ਨਾਮਵਰ ਚੋਣ ਨੀਤੀ ਘਾੜੇ ਸ੍ਰੀ ਪ੍ਰਸ਼ਾਂਤ ਕਿਸ਼ੋਰ ਜੋ ਪੱਛਮੀ ਬੰਗਾਲ ਦੀ ਚੋਣ ਤੋਂ ਬਾਅਦ ਪੰਜਾਬ ਵਾਪਸ ਨਹੀਂ ਪਰਤੇ ਪਰ ਉਨ੍ਹਾਂ ਦੀ ਟੀਮ ਪੰਜਾਬ ਵਿਚ ਸਰਗਰਮੀ ਨਾਲ ਕੰਮ ਕਰ ਰਹੀ ਹੈ | ਜਾਣਕਾਰ ਸੂਤਰਾਂ ਅਨੁਸਾਰ ਸ੍ਰੀ ...

ਪੂਰੀ ਖ਼ਬਰ »

ਦਿੱਲੀ ਮੋਰਚੇ 'ਚ ਬੀਬੀਆਂ ਨੇ ਸੰਭਾਲੀ ਸਟੇਜ

ਨਵੀਂ ਦਿੱਲੀ, 14 ਮਈ (ਅਜੀਤ ਬਿਊਰੋ)-ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੇ ਜਨਰਲ ਸਕੱਤਰ ਸਰਵਣ ਸਿੰਘ ਪੰਧੇਰ, ਸੂਬਾ ਕਮੇਟੀ ਮੈਂਬਰ ਗੁਰਬਚਨ ਸਿੰਘ ਚੱਬਾ, ਲਖਵਿੰਦਰ ਸਿੰਘ ਵਰਿਆਮਨੰਗਲ ਅਤੇ ਬਾਜ ਸਿੰਘ ਸਾਰੰਗੜਾ ਨੇ ਇਕ ਬਿਆਨ 'ਚ ਕਿਹਾ ਹੈ ਕਿ ਲਗਾਤਾਰ ...

ਪੂਰੀ ਖ਼ਬਰ »

ਲਾਹੌਰ ਸਥਿਤ ਸਰ ਗੰਗਾਰਾਮ ਦੀ ਸਮਾਧ 10 ਸਾਲਾਂ ਬਾਅਦ ਸੈਲਾਨੀਆਂ ਲਈ ਖੋਲ੍ਹੀ ਜਾਵੇਗੀ-ਫ਼ਰਾਜ਼ ਅੱਬਾਸ

ਅੰਮਿ੍ਤਸਰ, 14 ਮਈ (ਸੁਰਿੰਦਰ ਕੋਛੜ)-ਉੱਘੇ ਹਿੰਦੂ ਸਮਾਜਸੇਵੀ ਅਤੇ ਲਾਹੌਰ ਸਥਿਤ ਆਧੁਨਿਕ ਇਮਾਰਤਾਂ ਦੇ ਆਰਕੀਟੈਕਟ ਸਰ ਗੰਗਾਰਾਮ ਦੀ ਲਾਹੌਰ ਦੀ ਰਾਵੀ ਰੋਡ 'ਤੇ ਟਕਸਾਲੀ ਗੇਟ ਦੇ ਨਜ਼ਦੀਕ ਸਥਿਤ ਸਮਾਧ ਨੂੰ ਇਸ ਮਈ ਮਹੀਨੇ ਦੇ ਅਖੀਰੀ ਹਫ਼ਤੇ 'ਚ ਆਮ ਲੋਕਾਂ ਲਈ ਖੋਲਿ੍ਹਆ ...

ਪੂਰੀ ਖ਼ਬਰ »

ਨੈਸ਼ਨਲ ਹਾਈਵੇ ਅਥਾਰਟੀ ਆਫ਼ ਇੰਡੀਆ ਵਲੋਂ ਪੰਜਾਬ ਤੇ ਹਰਿਆਣਾ ਦੇ ਸਾਰੇ ਟੋਲ ਪਲਾਜ਼ਾ ਕੰਪਨੀਆਂ ਦੇ ਟੈਂਡਰ ਮੁਅੱਤਲ

ਨਦਾਮਪੁਰ ਚੰਨੋ, 14 ਮਈ (ਹਰਜੀਤ ਸਿੰਘ ਨਿਰਮਾਣ) -ਖੇਤੀਬਾੜੀ ਵਿਰੋਧੀ ਕਾਨੂੰਨਾਂ ਖ਼ਿਲਾਫ਼ ਚੱਲ ਰਹੇ ਸੰਘਰਸ਼ ਦੇ ਵਿਰੋਧ ਵਜੋਂ ਪੰਜਾਬ ਅਤੇ ਹਰਿਆਣਾ ਦੇ ਸਾਰੇ ਟੋਲ ਪਲਾਜ਼ਾ ਬੰਦ ਚਲਦੇ ਕੇਂਦਰ ਸਰਕਾਰ ਨੇ ਨੈਸ਼ਨਲ ਹਾਈਵੇ ਅਥਾਰਿਟੀ ਆਫ਼ ਇੰਡੀਆ ਦੇ ਅਧੀਨ ਪੈਂਦੇ ਟੋਲ ...

ਪੂਰੀ ਖ਼ਬਰ »

ਘਰੇਲੂ ਕਲੇਸ਼ ਕਾਰਨ ਲੁਧਿਆਣਾ ਤੇ ਜਲੰਧਰ 'ਚ 2 ਔਰਤਾਂ ਦਾ ਕਤਲ

ਲੁਧਿਆਣਾ, 14 ਮਈ (ਪਰਮਿੰਦਰ ਸਿੰਘ ਆਹੂਜਾ)-ਥਾਣਾ ਮਾਡਲ ਟਾਊਨ ਦੇ ਘੇਰੇ ਅੰਦਰ ਪੈਂਦੇ ਇਲਾਕੇ ਆਤਮ ਨਗਰ ਵਿਚ ਇਕ ਕਾਰੋਬਾਰੀ ਵਲੋਂ ਆਪਣੀ ਪਤਨੀ ਦਾ ਕਤਲ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ | ਜਾਣਕਾਰੀ ਮਿ੍ਤਕ ਔਰਤ ਦੀ ਸ਼ਨਾਖਤ ਆਰਤੀ ਅਰੋੜਾ ਵਜੋਂ ਕੀਤੀ ਗਈ, ਉਸਦੀ ...

ਪੂਰੀ ਖ਼ਬਰ »

ਚਾਚੇ ਵਲੋਂ ਫ਼ੌਜੀ ਭਤੀਜੇ ਦੀ ਗੋਲੀਆਂ ਮਾਰ ਕੇ ਹੱਤਿਆ

ਜਲਾਲਾਬਾਦ/ ਮੰਡੀ ਘੁਬਾਇਆ, 14 ਮਈ (ਕਰਨ ਚੁਚਰਾ/ਅਮਨ ਬਵੇਜਾ)-ਪਿੰਡ ਗਹਿਲੇ ਵਾਲਾ ਵਿਖੇ ਸਾਬਕਾ ਸਰਪੰਚ ਵਲੋਂ ਘਰੇਲੂ ਝਗੜੇ ਦੇ ਚੱਲਦਿਆਂ ਫ਼ੌਜੀ ਭਤੀਜੇ ਨੂੰ ਗੋਲੀਆਂ ਨਾਲ ਵਿੰਨ੍ਹ ਦਿੱਤਾ ਗਿਆ | ਇਸ ਘਟਨਾ 'ਚ ਫ਼ੌਜੀ ਸੰਦੀਪ ਸਿੰਘ ਪੁੱਤਰ ਅਮਰ ਸਿੰਘ ਦੀ ਮੌਕੇ 'ਤੇ ਹੀ ...

ਪੂਰੀ ਖ਼ਬਰ »

ਡਿਫਾਲਟਰਾਂ ਦੀ ਗਿਣਤੀ 'ਚ ਵਾਧਾ ਹੋਣ ਨਾਲ ਪਾਵਰਕਾਮ ਦੇ ਬਜਟ ਨੂੰ ਲੱਗ ਰਿਹਾ ਖੋਰਾ

ਸ਼ਿਵ ਸ਼ਰਮਾ ਜਲੰਧਰ, 14 ਮਈ-ਲਗਾਤਾਰ ਵਧ ਰਹੀ ਡਿਫਾਲਟਰਾਂ ਦੀ ਗਿਣਤੀ ਨਾਲ ਪੰਜਾਬ ਰਾਜ ਬਿਜਲੀ ਨਿਗਮ ਲਿਮ. (ਪਾਵਰਕਾਮ) ਦੇ ਵਿੱਤੀ ਬਜਟ ਨੂੰ ਲਗਾਤਾਰ ਖੋਰਾ ਲੱਗ ਰਿਹਾ ਹੈ ਜਿਸ ਕਰਕੇ ਇਹ ਪਹਿਲੀ ਵਾਰ ਹੈ ਕਿ ਪੰਜਾਬ ਰਾਜ ਬਿਜਲੀ ਨਿਗਮ ਲਿਮਟਿਡ ਨੂੰ ਇਸ ਸਾਲ ਬਿਜਲੀ ...

ਪੂਰੀ ਖ਼ਬਰ »

ਦਿੱਲੀ ਅੰਦੋਲਨ ਤੋਂ ਪਰਤੇ 3 ਕਿਸਾਨਾਂ ਦੀ ਮੌਤ

ਸ੍ਰੀ ਚਮਕੌਰ ਸਾਹਿਬ, 14 ਮਈ (ਜਗਮੋਹਣ ਸਿੰਘ ਨਾਰੰਗ)-ਪਿੰਡ ਭੂਰੜੇ ਦੇ ਦਿੱਲੀ ਅੰਦੋਲਨ ਤੋਂ ਪਰਤੇ ਕਿਸਾਨ ਦੀ ਇਲਾਜ ਅਧੀਨ ਮੌਤ ਹੋ ਗਈ | ਪਿੰਡ ਦੇ ਸਰਪੰਚ ਬਲਵਿੰਦਰ ਸਿੰਘ ਲਵਲੀ ਅਤੇ ਮਿ੍ਤਕ ਕਿਸਾਨ ਦੇ ਵੱਡੇ ਭਰਾ ਗੁਰਦੀਪ ਸਿੰਘ ਕੀਪਾ ਭੰਗੂ ਨੇ ਦੱਸਿਆ ਕਿ ਉਕਤ ਮਿ੍ਤਕ ...

ਪੂਰੀ ਖ਼ਬਰ »

12ਵੀਂ ਦੀਆਂ ਬੋਰਡ ਪ੍ਰੀਖਿਆਵਾਂ ਰੱਦ ਹੋਣ ਦੀਆਂ ਖ਼ਬਰਾਂ ਫ਼ਰਜ਼ੀ-ਸੀ.ਬੀ.ਐਸ.ਈ.

ਨਵੀਂ ਦਿੱਲੀ, 14 ਮਈ (ਉਪਮਾ ਡਾਗਾ ਪਾਰਥ)- ਸੀ.ਬੀ.ਐਸ.ਈ. ਨੇ ਉਨ੍ਹਾਂ ਮੀਡੀਆ ਰਿਪੋਰਟਾਂ ਨੂੰ ਖ਼ਾਰਜ ਕੀਤਾ ਹੈ, ਜਿਨ੍ਹਾਂ 'ਚ ਕਿਹਾ ਗਿਆ ਹੈ ਕਿ ਬੋਰਡ 12ਵੀਂ ਕਲਾਸ ਦੀਆਂ ਬੋਰਡ ਪ੍ਰੀਖਿਆਵਾਂ ਨੂੰ ਰੱਦ ਕਰ ਸਕਦਾ ਹੈ | ਸੀ. ਬੀ. ਐਸ. ਈ. ਨੇ ਇਸ ਫਰਜ਼ੀ ਖ਼ਬਰ 'ਤੇ ਸਪੱਸ਼ਟੀਕਰਨ ...

ਪੂਰੀ ਖ਼ਬਰ »

ਨੌਵੇਂ ਪਾਤਸ਼ਾਹ ਦੇ ਇਤਿਹਾਸਕ ਸਥਾਨ (ਭਾਗ-29)

ਗੁਰਦੁਆਰਾ ਥੜ੍ਹਾ ਸਾਹਿਬ ਪਾਤਸ਼ਾਹੀ ਨੌਵੀਂ, ਯਮੁਨਾਨਗਰ (ਹਰਿਆਣਾ)

ਗੁਰਪ੍ਰੀਤ ਸਿੰਘ ਰਾਮਗੜ੍ਹੀਆ ਪਿਹੋਵਾ-ਗੁਰਦੁਆਰਾ ਥੜ੍ਹਾ ਸਾਹਿਬ ਪਾਤਸ਼ਾਹੀ ਨੌਵੀਂ, ਯਮੁਨਾਨਗਰ (ਹਰਿਆਣਾ) ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ ਚਰਨ ਛੋਹ ਪ੍ਰਾਪਤ ਇਤਿਹਾਸਕ ਅਸਥਾਨ ਹੈ | ਇਹ ਅਸਥਾਨ ਜ਼ਿਲ੍ਹਾ ਯਮੁਨਾਨਗਰ ਅਤੇ ਜ਼ਿਲ੍ਹਾ ਕੁਰੂਕਸ਼ੇਤਰ ਦੀ ਹੱਦ ...

ਪੂਰੀ ਖ਼ਬਰ »

5 ਨਕਸਲੀਆਂ ਵਲੋਂ ਆਤਮ-ਸਮਰਪਣ

ਰਾਏਪੁਰ, 14 ਮਈ (ਏਜੰਸੀ)-ਛੱਤੀਸਗੜ੍ਹ ਦੇ ਦਾਂਤੇਵਾੜਾ ਜ਼ਿਲ੍ਹੇ 'ਚ 5 ਨਕਸਲੀਆਂ ਨੇ ਆਤਮ-ਸਮਰਪਣ ਕੀਤਾ ਹੈ | ਜਿਨ੍ਹਾਂ 'ਚੋਂ ਇਕ ਕੋਰੋਨਾ ਪਾਜ਼ੀਟਿਵ ਹੈ | ਪੁਲਿਸ ਨੇ ਦੱਸਿਆ ਕਿ ਆਤਮ-ਸਮਰਪਣ ਕਰਨ ਵਾਲੇ ਨਕਸਲੀਆਂ 'ਤੇ 10-10 ਹਜ਼ਾਰ ਰੁਪਏ ਦਾ ਇਨਾਮ ਰੱਖਿਆ ਹੋਇਆ ਸੀ | ਕੋਰੋਨਾ ...

ਪੂਰੀ ਖ਼ਬਰ »

ਸੂਬਿਆਂ ਨੂੰ 15 ਦਿਨਾਂ 'ਚ ਵੈਕਸੀਨ ਦੀਆਂ 192 ਲੱਖ ਮੁਫ਼ਤ ਖ਼ੁਰਾਕਾਂ ਦੇਵੇਗਾ ਕੇਂਦਰ

ਨਵੀਂ ਦਿੱਲੀ, 14 ਮਈ (ਏਜੰਸੀ)-ਸੂਬਿਆਂ ਤੇ ਕੇਂਦਰ ਸ਼ਾਸਿਤ ਪ੍ਰਦੇਸ਼ਾਂ ਨੂੰ 16 ਮਈ ਤੋਂ 31 ਮਈ ਤੱਕ ਕੋਰੋਨਾ ਵੈਕਸੀਨ ਦੀਆਂ 191.99 ਲੱਖ ਖ਼ੁਰਾਕਾਂ ਮੁਫ਼ਤ ਦਿੱਤੀਆਂ ਜਾਣਗੀਆਂ | ਕੇਂਦਰੀ ਸਿਹਤ ਮੰਤਰਾਲੇ ਨੇ ਦੱਸਿਆ ਕਿ ਟੀਕਿਆਂ ਦੀ ਵੰਡ ਸਬੰਧੀ ਪਹਿਲਾਂ ਹੀ ਦੱਸ ਦਿੱਤਾ ...

ਪੂਰੀ ਖ਼ਬਰ »

ਵਿਧਵਾ ਨਾਲ ਜਬਰ ਜਨਾਹ ਮਾਮਲੇ ਦੀ ਜਾਂਚ ਲਈ ਸਿੱਟ ਦਾ ਗਠਨ

ਬਠਿੰਡਾ, 14 ਮਈ (ਅੰਮਿ੍ਤਪਾਲ ਸਿੰਘ ਵਲ੍ਹਾਣ)-ਲੰਘੇ ਦਿਨੀਂ ਪਿੰਡ ਬਾਠ ਵਿਖੇ ਵਿਧਵਾ ਔਰਤ ਨਾਲ ਸੀ.ਆਈ.ਏ. ਸਟਾਫ਼ ਦੇ ਇਕ ਏ.ਐਸ.ਆਈ. ਦੁਆਰਾ ਜਬਰ ਜਨਾਹ ਕਰਨ ਦੇ ਮਾਮਲੇ ਦੀ ਜਾਂਚ ਕਰਨ ਸਬੰਧੀ ਸੀਨੀਅਰ ਪੁਲੀਸ ਕਪਤਾਨ ਬਠਿੰਡਾ ਨੇ ਸਿੱਟ ਦਾ ਗਠਨ ਕੀਤਾ ਹੈ ਅਤੇ ਉਨ੍ਹਾਂ ਸਿੱਟ ...

ਪੂਰੀ ਖ਼ਬਰ »

ਨਵੀਂ ਨਿੱਜਤਾ ਨੀਤੀ ਸਵੀਕਾਰ ਕਰਨਾ ਲਾਜ਼ਮੀ ਨਹੀਂ-ਵਟਸਐਪ

ਨਵੀਂ ਦਿੱਲੀ, 14 ਮਈ (ਏਜੰਸੀ)-ਫੇਸਬੁੱਕ ਦੀ ਮਾਲਕੀ ਵਾਲੀ ਮੈਸੇਜਿੰਗ ਐਪ ਵਟਸਐਪ ਨੇ ਦਿੱਲੀ ਹਾਈ ਕੋਰਟ ਨੂੰ ਦੱਸਿਆ ਕਿ ਉਸ ਦੀ ਨਵੀਂ ਨਿੱਜਤਾ ਨੀਤੀ ਨੂੰ ਸਵਿਕਾਰ ਕਰਨਾ ਲਾਜ਼ਮੀ ਨਹੀਂ ਹੈ, ਕਿਉਂਕਿ ਉਹ ਕਿਸੇ ਵੀ ਉਪਭੋਗਤਾ ਨੂੰ ਇਸ ਲਈ ਮਜਬੂਰ ਨਹੀਂ ਕਰਦੀ | ਵਟਸਐਪ ਨੇ ...

ਪੂਰੀ ਖ਼ਬਰ »

ਸੰਤ ਗੁਰਦਿਆਲ ਸਿੰਘ ਵਲੋਂ ਕੋਰੋਨਾ ਮਰੀਜ਼ਾਂ ਦੀ ਸੇਵਾ ਲਈ ਐਂਬੂਲੈਂਸ ਤੇ ਆਕਸੀਜਨ ਦੀ ਮੁਫ਼ਤ ਸੇਵਾ ਸ਼ੁਰੂ

ਟਾਂਡਾ ਉੜਮੁੜ, 14 ਮਈ (ਦੀਪਕ ਬਹਿਲ)- ਕੋਰੋਨਾ ਦੇ ਮਰੀਜ਼ਾਂ ਦੀ ਸੇਵਾ ਅਤੇ ਮਨੁੱਖਤਾ ਦੇ ਭਲੇ ਲਈ ਸੰਤ ਗੁਰਦਿਆਲ ਸਿੰਘ ਅਤੇ ਬਾਬਾ ਬਲਵੰਤ ਸਿੰਘ ਮੈਮੋਰੀਅਲ ਹਸਪਤਾਲ ਟਾਂਡਾ ਇਕ ਨਵੇਕਲੀ ਪਹਿਲ ਕਰਦੇ ਹੋਏ ਮੁਫ਼ਤ ਆਕਸੀਜਨ ਆਨ ਵੀਲਸ ਦੀ ਮੁਹਿੰਮ ਦੀ ਆਰੰਭਤਾ ਕੀਤੀ ਹੈ | ...

ਪੂਰੀ ਖ਼ਬਰ »

ਕੋਰੋਨਾ ਪ੍ਰਭਾਵਿਤ ਪਰਿਵਾਰਾਂ ਵਲੋਂ ਪੁਲਿਸ ਜ਼ਰੀਏ ਘਰ-ਘਰ ਖਾਣਾ ਪਹੁੰਚਾਉਣ ਲਈ ਪੰਜਾਬ ਸਰਕਾਰ ਦਾ ਕੀਤਾ ਜਾ ਰਿਹਾ ਧੰਨਵਾਦ

ਚੰਡੀਗੜ੍ਹ, 14 ਮਈ (ਅਜੀਤ ਬਿਊਰੋ)-ਪਰਿਵਾਰ ਦੇ 9 ਮੈਂਬਰਾਂ ਦੇ ਕੋਵਿਡ-19 ਪਾਜ਼ੀਟਿਵ ਪਾਏ ਜਾਣ ਅਤੇ ਘਰੇਲੂ ਇਕਾਂਤਵਾਸ ਅਧੀਨ ਹੋਣ ਤੋਂ ਬਾਅਦ ਖਾਣਾ ਨਾ ਮਿਲਣ ਦਾ ਫ਼ਿਕਰ ਸਤਾਉਣ 'ਤੇ ਜਦੋਂ ਫ਼ਤਿਹਗੜ੍ਹ ਸਾਹਿਬ ਦੇ ਪਿੰਡ ਰਜਿੰਦਰਗੜ੍ਹ ਦੀ ਰਹਿਣ ਵਾਲੀ ਪਲਵਿੰਦਰਜੀਤ ਕੌਰ ...

ਪੂਰੀ ਖ਼ਬਰ »

ਕੋਰੋਨਾ ਪਾਬੰਦੀਆਂ ਨੇ ਪਾਣੀਓਾ ਪਤਲੀ ਕੀਤੀ ਕਿਰਤੀ ਲੋਕਾਂ ਦੀ ਹਾਲਤ

ਗੜ੍ਹਸ਼ੰਕਰ, 14 ਮਈ (ਧਾਲੀਵਾਲ)-ਕੋਰੋਨਾ ਮਹਾਂਮਾਰੀ ਦੇ ਵਧ ਰਹੇ ਪ੍ਰਕੋਪ ਕਾਰਨ ਜਿਥੇ ਆਮ ਜਨਜੀਵਨ ਪ੍ਰਭਾਵਿਤ ਹੋ ਰਿਹਾ ਹੈ, ਉਥੇ ਹੀ ਜ਼ਮੀਨੀ ਹਕੀਕਤ ਤੋਂ ਉਲਟ ਸਰਕਾਰ ਦੀਆਂ ਕੋਰੋਨਾ ਸਬੰਧੀ ਪਾਬੰਦੀਆਂ ਨਿਮਨ ਮੱਧਵਰਗੀ ਵਰਗ ਦਾ ਆਰਥਿਕ ਪੱਖੋਂ ਦਿਵਾਲਾ ਕੱਢ ਦਿੱਤਾ ...

ਪੂਰੀ ਖ਼ਬਰ »

ਦਿੱਲੀ ਅੰਦੋਲਨ ਤੋਂ ਪਰਤੇ ਕਿਸਾਨ ਦੀ ਮੌਤ

ਮੁੱਦਕੀ, 14 ਮਈ (ਭੁਪਿੰਦਰ ਸਿੰਘ)-ਡਾ: ਮਨਜੀਤ ਸਿੰਘ ਮੁੱਦਕੀ ਨੇ ਦੱਸਿਆ ਕਿ ਉਨ੍ਹਾਂ ਦਾ ਰਿਸ਼ਤੇਦਾਰ ਦਰਸ਼ਨ ਸਿੰਘ ਗਿੱਲ ਪੁੱਤਰ ਕਰਤਾਰ ਸਿੰਘ ਮਨਸੂਰਵਾਲ ਕਲਾਂ ਜੋ 10 ਦਿਨ ਦਿੱਲੀ ਦੇ ਟਿੱਕਰੀ ਬਾਰਡਰ 'ਤੇ ਕਿਸਾਨ ਅੰਦੋਲਨ 'ਚ ਸ਼ਮੂਲੀਅਤ ਕਰਨ ਤੋਂ ਬਾਅਦ ਵਾਪਸ ਪਿੰਡ ...

ਪੂਰੀ ਖ਼ਬਰ »

ਪੈਟਰੋਲ-ਡੀਜ਼ਲ ਦੇ ਭਾਅ ਫਿਰ ਵਧੇ

ਨਵੀਂ ਦਿੱਲੀ, 14 ਮਈ (ਏਜੰਸੀ)—ਪੈਟਰੋਲ ਤੇ ਡੀਜ਼ਲ ਦੇ ਭਾਅ ਸ਼ੁੱਕਰਵਾਰ ਨੂੰ ਦੇਸ਼ ਭਰ 'ਚ ਨਵੀਆਂ ਉਚਾਈਆਂ 'ਤੇ ਪੁੱਜ ਗਏ | ਹਫ਼ਤੇ ਦੌਰਾਨ ਚੌਥੀ ਵਾਰ ਇਨ੍ਹਾਂ ਤੇਲ ਉਤਪਾਦਾਂ ਦੇ ਭਾਅ ਵਧਾਏ ਗਏ ਹਨ | ਤੇਲ ਕੰਪਨੀਆਂ ਦੀ ਨਵੀਂ ਨੋਟੀਫ਼ਿਕੇਸ਼ਨ ਮੁਤਾਬਿਕ ਸ਼ੁੱਕਰਵਾਰ ਨੂੰ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX