ਤਾਜਾ ਖ਼ਬਰਾਂ


ਅਮਰੀਕਾ : ਨਿਊਯਾਰਕ ਦੇ ਬਫੇਲੋ ਵਿਚ 3.8 ਤੀਬਰਤਾ ਦੇ ਭੁਚਾਲ ਦੇ ਝਟਕੇ ਮਹਿਸੂਸ ਕੀਤੇ ਗਏ
. . .  1 day ago
ਵਿਜੀਲੈਂਸ ਵਲੋਂ ਆਮਦਨ ਤੋਂ ਵੱਧ ਜਾਇਦਾਦ ਬਣਾਉਣ ਦੇ ਮਾਮਲੇ 'ਚ ਸਾਬਕਾ ਮੰਤਰੀ ਸਾਧੂ ਸਿੰਘ ਧਰਮਸੋਤ ਗ੍ਰਿਫ਼ਤਾਰ
. . .  1 day ago
ਚੰਡੀਗੜ੍ਹ, 6 ਫਰਵਰੀ-ਪੰਜਾਬ ਵਿਜੀਲੈਂਸ ਬਿਊਰੋ ਵਲੋਂ ਸੂਬੇ ਵਿਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਮੁਹਿੰਮ ਦੌਰਾਨ ਸਾਬਕਾ ਮੰਤਰੀ ਸਾਧੂ ਸਿੰਘ ਧਰਮਸੋਤ ਨੂੰ ਆਮਦਨ ਦੇ ਜਾਣੂ ਸਰੋਤਾਂ ਤੋਂ ਵੱਧ ਜਾਇਦਾਦ ਬਣਾਉਣ ਦੇ ਦੋਸ਼ ਵਿਚ ਗ੍ਰਿਫ਼ਤਾਰ ਕਰ ਲਿਆ।
ਇੰਸਪੈਕਟਰ ਕੁਲਵੰਤ ਸਿੰਘ ਸੀ.ਆਈ.ਏ. ਸਟਾਫ਼ ਦੇ ਇੰਚਾਰਜ ਨਿਯੁਕਤ
. . .  1 day ago
ਲੁਧਿਆਣਾ , 6 ਫ਼ਰਵਰੀ (ਪਰਮਿੰਦਰ ਸਿੰਘ ਆਹੂਜਾ) - ਪੁਲਿਸ ਕਮਿਸ਼ਨਰ ਮਨਦੀਪ ਸਿੰਘ ਸਿੱਧੂ ਵਲੋਂ ਅੱਜ ਰਾਤ ਇਕ ਹੁਕਮ ਜਾਰੀ ਕਰਕੇ ਇੰਸਪੈਕਟਰ ਕੁਲਵੰਤ ਸਿੰਘ ਨੂੰ ਸੀ.ਆਈ.ਏ. ਸਟਾਫ਼ ਦੇ ...
ਕੈਨੇਡੀਅਨ ਵਿਦੇਸ਼ ਮੰਤਰੀ ਮੇਲਾਨੀਆ ਜੋਲੀ ਨੇ ਦਿੱਲੀ ਦੇ ਹੈਦਰਾਬਾਦ ਹਾਊਸ ਵਿਖੇ ਵਿਦੇਸ਼ ਮੰਤਰੀ ਡਾ.ਐਸ.ਜੈਸ਼ੰਕਰ ਨਾਲ ਕੀਤੀ ਮੁਲਾਕਾਤ
. . .  1 day ago
ਡੇਰਾ ਸਿਰਸਾ ਮੁਖੀ ਦੀ ਪੈਰੋਲ ਰੱਦ ਕਰਨ ਵਾਲੀ ਪਟੀਸ਼ਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਲਈ ਵਾਪਸ
. . .  1 day ago
ਚੰਡੀਗੜ੍ਹ, 6 ਫਰਵਰੀ- ਡੇਰਾ ਸਿਰਸਾ ਮੁਖੀ ਰਾਮ ਰਹੀਮ ਦੀ ਪੈਰੋਲ ਰੱਦ ਕਰਨ ਵਾਲੀ ਪਟੀਸ਼ਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਪੰਜਾਬ-ਹਰਿਆਣਾ ਹਾਈ ਕੋਰਟ ਵਿਚ ਵਾਪਸ ਲੈ ਲਈ ਗਈ ਹੈ। ਸ਼੍ਰੋਮਣੀ ਕਮੇਟੀ ਦੀ ਪਟੀਸ਼ਨ 'ਤੇ ਹਾਈਕੋਰਟ ...
ਬਜਟ ਵਿਚ ਪੰਜਾਬ ਨੂੰ ਵੀ ਬਾਕੀ ਸੂਬਿਆ ਦੀ ਤਰ੍ਹਾਂ ਬਣਦਾ ਹੱਕ ਦਿੱਤਾ ਗਿਆ- ਭਾਜਪਾ ਆਗੂ ਸਇਯਦ ਜਫ਼ਰ
. . .  1 day ago
ਅੰਮ੍ਰਿਤਸਰ, 6 ਫਰਵਰੀ (ਹਰਮਿੰਦਰ ਸਿੰਘ)- ਕੇਂਦਰ ਸਰਕਾਰ ਦੀ ਸੋਚ ਦੇਸ਼ ਦੀ ਅਰਥਿਕਤਾ ਦੀ ਮਜ਼ਬੂਤੀ ਹੈ। ਕੇਂਦਰ ਸਰਕਾਰ ਦੇ ਬਜਟ ਵਿਚ ਹਰ ਵਰਗ ਨੂੰ ਧਿਆਨ ’ਚ ਰੱਖਿਆ ਗਿਆ ਹੈ । ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਭਾਜਪਾ ਦੇ ਕੌਮੀ ਬੁਲਾਰੇ ਸਇਯਦ ਜਫ਼ਰ ਇਸਲਾਮ ਵਲੋਂ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਕੀਤਾ ਗਿਆ। ਉਨ੍ਹਾਂ ਕਿਹਾ ਕਿ...
ਭਾਜਪਾ ਨੇ ਕਸ਼ਮੀਰ ਨੂੰ ਅਫ਼ਗਾਨਿਸਤਾਨ ਬਣਾ ਦਿੱਤਾ: ਮਹਿਬੂਬਾ ਮੁਫ਼ਤੀ
. . .  1 day ago
ਸ੍ਰੀਨਗਰ, 6 ਫਰਵਰੀ- ਪੀ.ਡੀ.ਪੀ ਮੁਖੀ ਮਹਿਬੂਬਾ ਮੁਫ਼ਤੀ ਨੇ ਕਿਹਾ ਕਿ ਜੇਕਰ ਤੁਸੀਂ ਅੱਜ ਕਸ਼ਮੀਰ ’ਚ ਜਾਓਗੇ ਤਾਂ ਤੁਹਾਨੂੰ ਅਫ਼ਗਾਨਿਸਤਾਨ ਵਰਗਾ ਮਿਲੇਗਾ, ਕਿਉਂਕਿ ਇੱਥੇ ਬਹੁਤ ਸਾਰੇ ਬੁਲਡੋਜ਼ਰ ਹਨ, ਲੋਕਾਂ ਨੂੰ ਕਬਜ਼ੇ ਦੇ ਨਾਂ ’ਤੇ ਉਨ੍ਹਾਂ ਦੀ ਜ਼ਮੀਨ ਤੋਂ ਬਾਹਰ ਕੱਢਿਆ ਜਾ ਰਿਹਾ ਹੈ, ਭਾਜਪਾ ਨੇ ਸ਼ਾਇਦ ਇਜ਼ਰਾਈਲ ਤੋਂ ਸਬਕ ਲਿਆ....
ਅਗਲੇ ਸਾਲ ਭਾਰਤ ਆ ਸਕਦੇ ਹਨ ਪੋਪ ਫ਼ਰਾਂਸਿਸ
. . .  1 day ago
ਵੈਟੀਕਨ, 6 ਫਰਵਰੀ- ਵੈਟੀਕਨ ਨਿਊਜ਼ ਅਨੁਸਾਰ ਪੋਪ ਫ਼ਰਾਂਸਿਸ ਅਗਲੇ ਸਾਲ ਭਾਰਤ ਆਉਣ ਦੀ ਯੋਜਨਾ ਬਣਾ ਰਹੇ ਹਨ ਅਤੇ 2023 ਦੇ ਬਾਅਦ ਵਿਚ ਮੰਗੋਲੀਆ ਦੀ ਯਾਤਰਾ ਕਰਨ ਦੀ ਵੀ...
ਪਿਛਲੇ ਇਕ ਸਾਲ ਵਿਚ 63 ਯਾਤਰੀ ਨੋ ਫ਼ਲਾਈ ਲਿਸਟ ਵਿਚ- ਸ਼ਹਿਰੀ ਹਵਾਬਾਜ਼ੀ ਮੰਤਰਾਲਾ
. . .  1 day ago
ਨਵੀਂ ਦਿੱਲੀ, 6 ਫਰਵਰੀ- ਸ਼ਹਿਰੀ ਹਵਾਬਾਜ਼ੀ ਮੰਤਰਾਲੇ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪਿਛਲੇ ਇਕ ਸਾਲ ਵਿਚ 63 ਯਾਤਰੀਆਂ ਨੂੰ ਨੋ ਫ਼ਲਾਈ ਲਿਸਟ ਵਿਚ ਰੱਖਿਆ ਗਿਆ ਹੈ। ਇਨ੍ਹਾਂ ਵਿਚ ਜ਼ਿਆਦਾਤਰ ਯਾਤਰੀ ਉਹ ਹਨ ਜਿਨ੍ਹਾਂ ਨੇ ਜਾਂ ਤਾਂ ਮਾਸਕ ਨਹੀਂ ਪਾਇਆ ਸੀ ਜਾਂ ਫ਼ਿਰ ਜੋ ਚਾਲਕ ਦਲ ਦੇ ਮੈਂਬਰਾਂ ਨਾਲ...
ਬਿਹਾਰ: ਸਰਕਾਰ ਨੇ ਲਗਾਈ 23 ਸੋਸ਼ਲ ਨੈਟਵਰਕਿੰਗ ਐਪਲੀਕੇਸ਼ਨਾਂ ’ਤੇ ਪਾਬੰਦੀ
. . .  1 day ago
ਪਟਨਾ, 6 ਫਰਵਰੀ- ਬਿਹਾਰ ਸਰਕਾਰ ਨੇ ਸ਼ਾਂਤੀ ਬਣਾਈ ਰੱਖਣ ਲਈ ਸਾਰਨ ਜ਼ਿਲ੍ਹੇ ਵਿਚ 8 ਫਰਵਰੀ 12 ਵਜੇ ਤੱਕ 23 ਸੋਸ਼ਲ ਨੈਟਵਰਕਿੰਗ ਅਤੇ ਮੈਸੇਜਿੰਗ ਐਪਲੀਕੇਸ਼ਨਾਂ ’ਤੇ ਅਸਥਾਈ ਤੌਰ ’ਤੇ ਪਾਬੰਦੀ ਲਗਾ...
ਪ੍ਰਧਾਨ ਮੰਤਰੀ ਨੇ ਕੀਤਾ ਐਚ.ਏ.ਐਲ ਫ਼ੈਕਟਰੀ ਦਾ ਉਦਘਾਟਨ
. . .  1 day ago
ਬੈਂਗਲੁਰੂ, 6 ਫਰਵਰੀ- ਪ੍ਰਧਾਨ ਮੰਤਰੀ ਮੋਦੀ ਨੇ ਤੁਮਾਕੁਰੂ ਵਿਚ ਹਿੰਦੁਸਤਾਨ ਏਅਰੋਨੌਟਿਕਸ ਲਿਮਟਿਡ (ਐਚ.ਏ.ਐਲ.) ਦੀ ਹੈਲੀਕਾਪਟਰ ਫ਼ੈਕਟਰੀ ਦਾ ਉਦਘਾਟਨ ਕੀਤਾ। ਇਸ ਦੇ ਨਾਲ ਹੀ ਉਨ੍ਹਾਂ ਲਾਈਟ ਯੂਟੀਲਿਟੀ ਹੈਲੀਕਾਪਟਰ ਦਾ ਵੀ ਉਦਘਾਟਨ ਕੀਤਾ। ਇਸ ਮੌਕੇ ਰੱਖਿਆ ਮੰਤਰੀ ਰਾਜਨਾਥ ਸਿੰਘ...
ਤੁਰਕੀ ਭੂਚਾਲ : ਮਰਨ ਵਾਲਿਆਂ ਦੀ ਗਿਣਤੀ ਪਹੁੰਚੀ 1300
. . .  1 day ago
ਅੰਕਾਰਾ, 6 ਫਰਵਰੀ- ਤੁਰਕੀ ਵਿਚ ਆਏ ਭੂਚਾਲ ’ ਹੁਣ ਤੱਕ ਮਰਨ ਵਾਲਿਆਂ ਦੀ ਗਿਣਤੀ 1300 ’ਤੇ ਪਹੁੰਚ ਗਈ ਹੈ। ਨਿਊਜ਼ ਏਜੰਸੀ ਏ. ਪੀ. ਨੇ ਦੱਸਿਆ ਕਿ ਮਲਬੇ ਵਿਚ ਹਾਲੇ ਵੀ ...
ਤੁਰਕੀ ਵਿਚ 7.6 ਤੀਬਰਤਾ ਦਾ ਆਇਆ ਇਕ ਹੋਰ ਭੂਚਾਲ
. . .  1 day ago
ਅੰਕਾਰਾ, 6 ਫਰਵਰੀ- ਤੁਰਕੀ ਦੀ ਅਨਾਦੋਲੂ ਨਿਊਜ਼ ਏਜੰਸੀ ਨੇ ਦੇਸ਼ ਦੀ ਆਫ਼ਤ ਏਜੰਸੀ ਦਾ ਹਵਾਲਾ ਦਿੰਦੇ ਹੋਏ ਦੱਸਿਆ ਕਿ ਦੱਖਣੀ ਤੁਰਕੀ ਦੇ ਕਹਰਾਮਨਮਾਰਾਸ ਸੂਬੇ ਦੇ ਐਲਬਿਸਤਾਨ ਜ਼ਿਲ੍ਹੇ ਵਿਚ 7.6 ਤੀਬਰਤਾ ਦਾ ਇਕ ਹੋਰ ਤਾਜ਼ਾ ਭੂਚਾਲ...
ਸਿੱਖ ਰਹਿਣੀ ਦੇ ਮਾਮਲੇ ’ਚ ਕਿਸੇ ਵੀ ਤਰ੍ਹਾਂ ਦੀ ਦਖ਼ਲ ਅੰਦਾਜ਼ੀ ਬਰਦਾਸ਼ਤ ਨਹੀਂ ਕੀਤੀ ਜਾ ਸਕਦੀ - ਸਕੱਤਰ ਸ਼੍ਰੋਮਣੀ ਕਮੇਟੀ
. . .  1 day ago
ਅੰਮ੍ਰਿਤਸਰ, 6 ਫਰਵਰੀ (ਜਸਵੰਤ ਸਿੰਘ ਜੱਸ)- ਕੌਮੀ ਘੱਟ ਗਿਣਤੀ ਕਮਿਸ਼ਨ ਦੇ ਚੇਅਰਮੈਨ ਇਕਬਾਲ ਸਿੰਘ ਲਾਲਪੁਰਾ ਵਲੋਂ ਭਾਰਤ ਸਰਕਾਰ ਦੁਆਰਾ ਸਿੱਖ ਫ਼ੌਜੀਆਂ ਨੂੰ ਲੋਹਟੋਪ ਪਹਿਨਾਉਣ ਬਾਰੇ ਤਜਵੀਜ਼ ਦੀ ਕੀਤੀ ਜਾ ਰਹੀ ਵਕਾਲਤ ਤੇ ਪ੍ਰਤੀਕ੍ਰਿਆ ਦਿੰਦਿਆਂ ਸ਼੍ਰੋਮਣੀ ਕਮੇਟੀ ਦੇ ਸਕੱਤਰ ਸ. ਪ੍ਰਤਾਪ ਸਿੰਘ ਤੇ ਮੀਤ ਸਕੱਤਰ ਸ. ਜਸਵਿੰਦਰ ਸਿੰਘ ਜੱਸੀ ਨੇ ਕਿਹਾ ਸਿੱਖ ਰਹਿਣੀ...
ਤਿੰਨ ਕਰੋੜ ਦੀ ਫਿਰੌਤੀ ਮੰਗਣ ਵਾਲੇ ਇਕ ਅੰਤਰਰਾਸ਼ਟਰੀ ਗਰੋਹ ਦੇ 8 ਮੈਂਬਰ ਗ੍ਰਿਫ਼ਤਾਰ
. . .  1 day ago
ਕਪੂਰਥਲਾ, 6 ਫਰਵਰੀ (ਅਮਰਜੀਤ ਕੋਮਲ)-ਕਪੂਰਥਲਾ ਪੁਲਿਸ ਨੇ ਤਿੰਨ ਕਰੋੜ ਦੀ ਫਿਰੌਤੀ ਮੰਗਣ ਵਾਲੇ ਇਕ ਅੰਤਰਰਾਸ਼ਟਰੀ ਗਰੋਹ ਦਾ ਪਰਦਾਫਾਸ਼ ਕਰਕੇ ਗਰੋਹ ਦੇ 8 ਮੈਂਬਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ ਤੇ 7 ਹੋਰ ਕਥਿਤ ਦੋਸ਼ੀਆਂ ਦੀ ਸ਼ਨਾਖ਼ਤ ਕੀਤੀ ਹੈ। ਐਸ.ਐਸ.ਪੀ. ਕਪੂਰਥਲਾ ਨਵਨੀਤ ਸਿੰਘ ਬੈਂਸ ਨੇ ਦੱਸਿਆ ਕਿ ਪੁਲਿਸ ਨੇ ਇਸ ਗਰੋਹ ਦੇ ਮੈਂਬਰਾਂ ਕੋਲੋਂ ਇਕ ਸਫ਼ਾਰੀ...
ਸ੍ਰੀ ਮੁਕਤਸਰ ਸਾਹਿਬ ਵਿਖੇ ਲੱਗਾ ਮੇਲਾ ਬਜ਼ਾਰ ਨਗਰ ਕੌਂਸਲ ਅਤੇ ਪੁਲਿਸ ਨੇ ਹਟਵਾਇਆ
. . .  1 day ago
ਸ੍ਰੀ ਮੁਕਤਸਰ ਸਾਹਿਬ, 6 ਫਰਵਰੀ (ਬਲਕਰਨ ਸਿੰਘ ਖਾਰਾ)- ਸ੍ਰੀ ਮੁਕਤਸਰ ਸਾਹਿਬ ਵਿਖੇ ਮੇਲਾ ਮਾਘੀ ਸੰਬੰਧੀ ਮਲੋਟ ਰੋਡ ’ਤੇ ਲੱਗੇ ਮੇਲਾ ਬਾਜ਼ਾਰ ਜੋ ਕਿ ਸੜਕ ਦੇ ਦੋਵਾਂ ਕਿਨਾਰਿਆਂ ’ਤੇ ਲੱਗਾ ਹੋਇਆ ਸੀ, ਨੂੰ ਅੱਜ ਨਗਰ ਕੌਂਸ਼ਲ ਅਤੇ ਪੁਲਿਸ ਵਲੋਂ ਹਟਵਾਇਆ ਗਿਆ। ਦੱਸ ਦੇਈਏ ਕਿ ਮੇਲੇ ਮੌਕੇ ਲੱਗਣ ਵਾਲੇ ਇਸ ਬਜ਼ਾਰ ਦੌਰਾਨ ਮਲੋਟ,....
ਪਰਨੀਤ ਕੌਰ ਵਲੋਂ ਦਿੱਤੇ ਜਵਾਬ ’ਤੇ ਪੰਜਾਬ ਕਾਂਗਰਸ ਪ੍ਰਧਾਨ ਦਾ ਬਿਆਨ: ਤੁਹਾਨੂੰ ਨੈਤਿਕ ਤੌਰ ’ਤੇ ਅਸਤੀਫ਼ਾ ਦੇ ਦੇਣਾ ਚਾਹੀਦਾ ਸੀ
. . .  1 day ago
ਚੰਡੀਗੜ੍ਹ, 6 ਫਰਵਰੀ- ਪ੍ਰਨੀਤ ਕੌਰ ਵਲੋਂ ਨੋਟਿਸ ’ਤੇ ਦਿੱਤੇ ਜਵਾਬ ਤੋਂ ਬਾਅਦ ਪੰਜਾਬ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿ੍ਹੰਗ ਨੇ ਉਨ੍ਹਾਂ ਨੂੰ ਕਿਹਾ ਕਿ ਨੈਤਿਕ ਤੌਰ ’ਤੇ, ਤੁਹਾਨੂੰ ਅਸਤੀਫ਼ਾ ਦੇ ਦੇਣਾ ਚਾਹੀਦਾ ਸੀ ਅਤੇ ਆਪਣੇ ਹਲਕੇ ਦਾ ਸਾਹਮਣਾ ਕਰਨਾ ਚਾਹੀਦਾ ਸੀ, ਕਿਉਂਕਿ ਜਨਤਾ ਨੇ ਤੁਹਾਨੂੰ ਕਾਂਗਰਸੀ ਉਮੀਦਵਾਰ ਵਜੋਂ ਵੋਟ ਦਿੱਤੀ ਸੀ। ਆਮ...
ਭਾਰਤ ਦੇ ਮੋਂਟੀ ਦੇਸਾਈ ਨਿਪਾਲ ਦੀ ਪੁਰਸ਼ ਰਾਸ਼ਟਰੀ ਕ੍ਰਿਕਟ ਟੀਮ ਦਾ ਮੁੱਖ ਕੋਚ ਨਿਯੁਕਤ
. . .  1 day ago
ਕਾਠਮੰਡੂ, 6 ਫਰਵਰੀ- ਨਿਪਾਲ ਦੇ ਕ੍ਰਿਕਟ ਸੰਘ ਨੇ ਘੋਸ਼ਣਾ ਕਰਦਿਆਂ ਦੱਸਿਆ ਕਿ ਭਾਰਤ ਦੇ ਮੋਂਟੀ ਦੇਸਾਈ ਨੂੰ ਨਿਪਾਲ ਦੀ ਪੁਰਸ਼ ਰਾਸ਼ਟਰੀ ਕ੍ਰਿਕਟ ਟੀਮ ਦਾ ਮੁੱਖ ਕੋਚ ਨਿਯੁਕਤ ਕੀਤਾ ...
ਭਾਜਪਾ ਸੰਸਦੀ ਦਲ ਦੀ ਮੀਟਿੰਗ ਭਲਕੇ
. . .  1 day ago
ਨਵੀਂ ਦਿੱਲੀ, 6 ਫਰਵਰੀ- ਭਾਜਪਾ ਸੰਸਦੀ ਦਲ ਦੀ ਮੀਟਿੰਗ ਭਲਕੇ 7 ਫਰਵਰੀ ਨੂੰ ਦਿੱਲੀ ਵਿਚ ਸੰਸਦ ਲਾਇਬ੍ਰੇਰੀ ਭਵਨ ਵਿਚ ਹੋਵੇਗੀ।
ਸਰਕਾਰ ਦੀ ਪੂਰੀ ਕੋਸ਼ਿਸ਼ ਕੇ ਅਡਾਨੀ ਮੁੱਦੇ ’ਤੇ ਚਰਚਾ ਨਾ ਹੋਵੇ- ਰਾਹੁਲ ਗਾਂਧੀ
. . .  1 day ago
ਨਵੀਂ ਦਿੱਲੀ, 6 ਫਰਵਰੀ- ਕਾਂਗਰਸ ਸੰਸਦ ਮੈਂਬਰ ਰਾਹੁਲ ਗਾਂਧੀ ਨੇ ਅਡਾਨੀ ਮੁੱਦੇ ’ਤੇ ਗੱਲ ਕਰਦਿਆਂ ਕਿਹਾ ਕਿ ਸਰਕਾਰ ਪੂਰੀ ਕੋਸ਼ਿਸ਼ ਕਰੇਗੀ ਕਿ ਅਡਾਨੀ ਮੁੱਦੇ ’ਤੇ ਸੰਸਦ ’ਚ ਕੋਈ ਚਰਚਾ ਨਾ ਹੋਵੇ। ਸਰਕਾਰ ਨੂੰ ਇਸ ’ਤੇ ਸੰਸਦ ’ਚ ਚਰਚਾ ਦੀ ਇਜਾਜ਼ਤ...
ਜਲ ਸੈਨਾ ਦੇ ਪਾਇਲਟਾਂ ਨੇ ਆਈ.ਐਨ. ਐਸ. ਵਿਕਰਾਂਤ ’ਤੇ ਐਲ.ਸੀ.ਏ. (ਨੇਵੀ) ਦੀ ਕਰਵਾਈ ਸਫ਼ਲ ਲੈਂਡਿੰਗ
. . .  1 day ago
ਨਵੀਂ ਦਿੱਲੀ, 6 ਫਰਵਰੀ- ਭਾਰਤੀ ਜਲ ਸੈਨਾ ਵਲੋਂ ਉਦੋਂ ਆਤਮਨਿਰਭਰ ਭਾਰਤ ਵੱਲ ਇਕ ਇਤਿਹਾਸਕ ਮੀਲ ਪੱਥਰ ਪ੍ਰਾਪਤ ਕੀਤਾ ਗਿਆ, ਜਦੋਂ ਜਲ ਸੈਨਾ ਦੇ ਪਾਇਲਟਾਂ ਨੇ ਆਈ.ਐਨ. ਐਸ. ਵਿਕਰਾਂਤ ’ਤੇ ਐਲ.ਸੀ.ਏ. (ਨੇਵੀ) ਦੀ ਲੈਂਡਿੰਗ ਕੀਤੀ। ਇਹ ਸਵਦੇਸ਼ੀ ਲੜਾਕੂ ਜਹਾਜ਼ਾਂ ਦੇ ਨਾਲ ਸਵਦੇਸ਼ੀ ਏਅਰਕ੍ਰਾਫ਼ਟ ਕੈਰੀਅਰ ਦੇ ਡਿਜ਼ਾਈਨ, ਵਿਕਾਸ,...
ਸਾਨੂੰ ਅਡਾਨੀ ਮੁੱਦੇ ’ਤੇ ਪ੍ਰਧਾਨ ਮੰਤਰੀ ਮੋਦੀ ਦੇ ਬਿਆਨ ਦੀ ਜ਼ਰੂਰਤ- ਦਿਗਵਿਜੇ ਸਿੰਘ
. . .  1 day ago
ਨਵੀਂ ਦਿੱਲੀ, 6 ਫਰਵਰੀ- ਕਾਂਗਰਸ ਸੰਸਦ ਮੈਂਬਰ ਦਿਗਵਿਜੈ ਸਿੰਘ ਨੇ ਕਿਹਾ ਕਿ ਸਾਨੂੰ ਅਡਾਨੀ ਮੁੱਦੇ ’ਤੇ ਪ੍ਰਧਾਨ ਮੰਤਰੀ ਮੋਦੀ ਦੇ ਬਿਆਨ ਦੀ ਜ਼ਰੂਰਤ ਹੈ, ਜਿਸ ਨਾਲ ਲੋਕਾਂ ਦੀ ਜ਼ਿੰਦਗੀ ਪ੍ਰਭਾਵਿਤ ਹੋਈ ਹੈ ਅਤੇ ਕਰੋੜਾਂ ਰੁਪਏ ਦਾ ਨੁਕਸਾਨ ਹੋਇਆ ਹੈ। ਉਨ੍ਹਾਂ ਕਿਹਾ ਕਿ ਅਸੀਂ ਨਿਯਮ 267 ਦੇ ਤਹਿਤ ਚਰਚਾ ਚਾਹੁੰਦੇ ਹਾਂ। ਅਸੀਂ ਉਦੋਂ ਤੱਕ ਪਿੱਛੇ...
ਭਾਰਤ ਸਰਕਾਰ ਵਲੋਂ ਐਨ.ਡੀ.ਆਰ.ਐਫ਼ ਟੀਮਾਂ ਰਾਹਤ ਸਮੱਗਰੀ ਸਮੇਤ ਤੁਰਕੀ ਜਾਣ ਲਈ ਤਿਆਰ- ਪੀ.ਐਮ.ਓ.
. . .  1 day ago
ਨਵੀਂ ਦਿੱਲੀ, 6 ਫਰਵਰੀ- ਪ੍ਰਧਾਨ ਮੰਤਰੀ ਦਫ਼ਤਰ ਤੋਂ ਜਾਰੀ ਇਕ ਬਿਆਨ ਅਨੁਸਾਰ ਤੁਰਕੀ ਸਰਕਾਰ ਨਾਲ ਤਾਲਮੇਲ ਕਰਕੇ ਐਨ.ਡੀ.ਆਰ. ਐਫ਼ ਦੀਆਂ ਖ਼ੋਜ, ਬਚਾਅ ਅਤੇ ਮੈਡੀਕਲ ਟੀਮਾਂ ਰਾਹਤ ਸਮੱਗਰੀ ਦੇ ਨਾਲ ਤੁਰੰਤ ਤੁਰਕੀ ਰਵਾਨਾ ਕੀਤੀਆਂ ਜਾਣਗੀਆਂ। ਇਸ ਦੇ ਨਾਲ ਹੀ 100 ਕਰਮਚਾਰੀਆਂ ਦੀਆਂ 2 ਐਨ.ਡੀ.ਆਰ.ਐਫ਼ ਟੀਮਾਂ ਵਿਸ਼ੇਸ਼ ਤੌਰ ’ਤੇ ਸਿਖਲਾਈ ਪ੍ਰਾਪਤ...
ਆਸਟ੍ਰੀਆ ’ਚ ਬਰਫ਼ੀਲੇ ਤੂਫ਼ਾਨ ਕਾਰਨ ਘੱਟੋ-ਘੱਟ ਅੱਠ ਲੋਕਾਂ ਦੀ ਮੌਤ
. . .  1 day ago
ਵਿਆਨਾ, 6 ਫਰਵਰੀ- ਇਸ ਹਫ਼ਤੇ ਦੇ ਅੰਤ ’ਚ ਆਸਟ੍ਰੀਆ ’ਚ ਬਰਫ਼ੀਲੇ ਤੂਫ਼ਾਨ ਕਾਰਨ ਘੱਟੋ-ਘੱਟ ਅੱਠ ਲੋਕਾਂ ਦੀ ਮੌਤ ਹੋ ਗਈ। ਸਥਾਨਕ ਮੀਡੀਆ ਮੁਤਾਬਕ ਪੁਲਿਸ ਨੇ ਮੌਤ ਦੀ ਸੂਚਨਾ ਦਿੱਤੀ ਹੈ। ਪੁਲਿਸ ਦੇ ਅਨੁਸਾਰ ਸਕੂਲ ਦੀਆਂ ਛੁੱਟੀਆਂ ਦੌਰਾਨ ਵਿਆਨਾ ਵਿਚ ਸਕੀ ਰਿਜ਼ੋਰਟ ਭਰੇ ਹੋਏ ਸਨ। ਰਿਪੋਰਟ ਮੁਤਾਬਕ ਟਾਇਰੋਲ ਅਤੇ ਵੋਰਾਰਲਬਰਗ...
ਅਸੀਂ ਪ੍ਰਧਾਨ ਮੰਤਰੀ ਵਲੋਂ ਦਿੱਤੇ ਐਚ. ਆਈ. ਆਰ. ਏ. ਮੰਤਰ ’ਦੇ ਆਧਾਰ ’ਤੇ ਤ੍ਰਿਪੁਰਾ ਵਿਚ ਵਿਕਾਸ ਕੀਤਾ- ਕੇਂਦਰੀ ਗ੍ਰਹਿ ਮੰਤਰੀ
. . .  1 day ago
ਅਗਰਤਲਾ, 6 ਫਰਵਰੀ- ਆ ਰਹੀਆਂ ਤ੍ਰਿਪੁਰਾ ਚੋਣਾਂ ਸੰਬੰਧੀ ਇੱਥੇ ਇਕ ਰੈਲੀ ਨੂੰ ਸੰਬੋਧਨ ਕਰਦਿਆਂ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਕਿਹਾ ਕਿ ਕਮਿਊਨਿਸਟ, ਕਾਂਗਰਸ ਅਤੇ ਮੋਥਾ ਪਾਰਟੀ ਤਿੰਨੋਂ ਇਕਜੁੱਟ ਹਨ। ਕਾਂਗਰਸ ਅਤੇ ਕਮਿਊਨਿਸਟ ਆਹਮੋ-ਸਾਹਮਣੇ ਤੋਂ ਮਿਲੇ ਹਨ ਪਰ ਮੋਥਾ ਮੇਜ਼ ਦੇ ਹੇਠਾਂ ਤੋਂ ਰਲੇ ਹਨ। ਉਨ੍ਹਾਂ ਕਿਹਾ ਕਿ ਪਹਿਲਾਂ ਰਾਸ਼ਨ ਕਾਰਡ...
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 2 ਜੇਠ ਸੰਮਤ 553

ਫਿਰੋਜ਼ਪੁਰ

ਲਿਫ਼ਟਿੰਗ ਨਾ ਹੋਣ ਕਾਰਨ ਮੀਂਹ 'ਚ ਭਿੱਜੀ ਕਣਕ

ਕੁੱਲਗੜ੍ਹੀ, 14 ਮਈ (ਸੁਖਜਿੰਦਰ ਸਿੰਘ ਸੰਧੂ)- ਪੰਜਾਬ ਸਰਕਾਰ ਵਲੋਂ ਖ਼ਰੀਦ ਕੀਤੀ ਕਣਕ ਅਨਾਜ ਮੰਡੀ ਕੁੱਲਗੜ੍ਹੀ, ਸ਼ੇਰ ਖਾਂ ਅਤੇ ਲੋਹਗੜ੍ਹ ਵਿਖੇ ਖੁੱਲ੍ਹੇ ਅਸਮਾਨ ਹੇਠ ਬਾਰਿਸ਼ ਵਿਚ ਭਿੱਜ ਗਈ ਹੈ | ਕਣਕ ਦੀ ਆਮਦ ਮੰਡੀਆਂ ਵਿਚ ਬਿਲਕੁਲ ਬੰਦ ਹੋ ਗਈ ਹੈ | ਲਿਫ਼ਟਿੰਗ ਨਾ ...

ਪੂਰੀ ਖ਼ਬਰ »

ਨਾਬਾਲਗ ਲੜਕੀ ਨੂੰ ਵਰਗਲਾਉਣ ਵਾਲਿਆਂ ਦੀ ਗਿ੍ਫ਼ਤਾਰੀ ਦੀ ਮੰਗ ਨੂੰ ਲੈ ਕੇ ਧਰਨਾ

ਲੱਖੋਂ ਕੇ ਬਹਿਰਾਮ, 14 ਮਈ (ਰਾਜਿੰਦਰ ਸਿੰਘ ਹਾਂਡਾ)- ਪੁਲਿਸ ਥਾਣਾ ਲੱਖੋਂ ਕੇ ਬਹਿਰਾਮ ਅਧੀਨ ਆਉਂਦੇ ਪਿੰਡ ਝੋਕ ਟਹਿਲ ਸਿੰਘ ਵਾਲਾ ਦੀ ਇਕ ਨਾਬਾਲਗ ਲੜਕੀ ਨੂੰ ਪਿੰਡ ਦੇ ਨੌਜਵਾਨ ਵਲੋਂ ਸਾਥੀਆਂ ਦੀ ਮਦਦ ਨਾਲ ਵਰਗਲਾ ਕੇ ਆਲਟੋ ਕਾਰ ਰਾਹੀਂ ਭਜਾਉਣ ਦੇ ਮਾਮਲੇ ਵਿਚ ...

ਪੂਰੀ ਖ਼ਬਰ »

ਤਾਲਾਬੰਦੀ ਦੌਰਾਨ ਹੋਣ ਵਾਲੇ ਬਹੁਤੇ ਵਿਆਹ ਹੋਏ ਰੱਦ

ਫ਼ਿਰੋਜ਼ਪੁਰ, 14 ਮਈ (ਤਪਿੰਦਰ ਸਿੰਘ)-ਕੋਰੋਨਾ ਮਹਾਂਮਾਰੀ ਦੀ ਦੂਜੀ ਲਹਿਰ ਨੂੰ ਦੇਖਦਿਆਂ ਸੂਬੇ ਅੰਦਰ ਕੀਤੀ ਤਾਲਾਬੰਦੀ ਕਾਰਨ ਜਿੱਥੇ ਬਹੁਤੇ ਵਿਆਹ ਰੱਦ ਹੁੰਦੇ ਜਾ ਰਹੇ ਹਨ, ਉੱਥੇ ਸਰਕਾਰ ਵਲੋਂ ਵਿਆਹ ਆਦਿ ਖ਼ੁਸ਼ੀ ਦੇ ਸਮਾਗਮਾਂ ਵਿਚ ਮਿੱਥੇ 20 ਬੰਦਿਆਂ ਦੇ ਇਕੱਠ ...

ਪੂਰੀ ਖ਼ਬਰ »

ਜਬਰ-ਜਨਾਹ ਦਾ ਝੂਠਾ ਪਰਚਾ ਦਰਜ ਕਰਵਾਉਣ ਵਾਲੀਆਂ 2 ਮਹਿਲਾਵਾਂ ਵਿਰੱੁਧ ਮਾਮਲਾ ਦਰਜ

ਫ਼ਿਰੋਜ਼ਪੁਰ, 14 ਮਈ (ਕੁਲਬੀਰ ਸਿੰਘ ਸੋਢੀ)- ਥਾਣਾ ਸਦਰ ਫ਼ਿਰੋਜ਼ਪੁਰ ਦੀ ਪੁਲਿਸ ਵਲੋਂ ਜਬਰ-ਜਨਾਹ ਦੇ ਮੁਕੱਦਮੇ ਦੀ ਪੜਤਾਲ ਕਰਨ ਪਿੱਛੋਂ ਝੂਠਾ ਮਾਮਲਾ ਦਰਜ ਕਰਵਾਉਣ ਵਾਲੀਆਂ 2 ਮਹਿਲਾਵਾਂ 'ਤੇ ਵੱਖ-ਵੱਖ ਧਾਰਾਵਾਂ ਹੇਠ ਮਾਮਲਾ ਦਰਜ ਕਰਨ ਦਾ ਸਮਾਚਾਰ ਹੈ | ਜਾਰੀ ...

ਪੂਰੀ ਖ਼ਬਰ »

ਹੈਰੋਇਨ ਦੇ ਮਾਮਲੇ 'ਚ ਨਾਮਜ਼ਦ ਇਕ ਵਿਅਕਤੀ ਦੀ ਗਿ੍ਫ਼ਤਾਰੀ 'ਤੇ ਰੋਕ

ਫ਼ਿਰੋਜ਼ਪੁਰ, 14 ਮਈ (ਰਾਕੇਸ਼ ਚਾਵਲਾ)-ਥਾਣਾ ਮਮਦੋਟ ਪੁਲਿਸ ਵਲੋਂ ਹੈਰੋਇਨ ਦੇ ਮਾਮਲੇ ਵਿਚ ਨਾਮਜ਼ਦ ਇਕ ਵਿਅਕਤੀ ਦੀ ਗਿ੍ਫ਼ਤਾਰੀ 'ਤੇ ਜ਼ਿਲ੍ਹਾ ਅਦਾਲਤ ਨੇ ਰੋਕ ਲਗਾਉਂਦੇ ਹੋਏ ਅੰਤਰਿਮ ਪੇਸ਼ਗੀ ਜ਼ਮਾਨਤ ਮਨਜ਼ੂਰ ਕੀਤੀ ਹੈ | ਜਾਣਕਾਰੀ ਅਨੁਸਾਰ ਮਮਦੋਟ ਪੁਲਿਸ ਵਲੋਂ ...

ਪੂਰੀ ਖ਼ਬਰ »

ਫ਼ਰੰਟਲਾਈਨ 'ਤੇ ਕੰਮ ਕਰਨ ਵਾਲਿਆਂ ਨੂੰ ਸਰਕਾਰ ਦੇਵੇ ਮੁਆਵਜ਼ਾ- ਬੰਗੜ

ਫ਼ਿਰੋਜ਼ਪੁਰ, 14 ਮਈ (ਤਪਿੰਦਰ ਸਿੰਘ)- ਮਹਾਂਮਾਰੀ ਦੀ ਰੋਕਥਾਮ ਲਈ ਫ਼ਰੰਟ ਲਾਈਨ 'ਤੇ ਕੰਮ ਕਰਨ ਵਾਲੇ ਭਾਰਤ ਦੇ ਸਮੁੱਚੇ ਡਾਕਟਰਾਂ ਤੇ ਪੈਰਾ ਮੈਡੀਕਲ ਸਟਾਫ਼ ਤੇ ਆਕਸੀਜਨ ਦਾ ਪ੍ਰਬੰਧ ਕਰਕੇ ਦੇਣ ਵਾਲੇ ਸਮੁੱਚੇ ਪ੍ਰਬੰਧਕਾਂ ਦੀ ਸੀਨੀਅਰ ਆਪ ਨੇਤਾ ਆਸ਼ੂ ਬੰਗੜ ਹਲਕਾ ...

ਪੂਰੀ ਖ਼ਬਰ »

ਹੁਣ ਕੋਰੋਨਾ ਪੀੜਤ ਮਰੀਜ਼ਾਂ ਨੂੰ ਘਰ 'ਚ ਮਿਲੇਗਾ ਤਿਆਰ ਖਾਣਾ

ਫ਼ਿਰੋਜ਼ਪੁਰ, 14 ਮਈ (ਤਪਿੰਦਰ ਸਿੰਘ, ਗੁਰਿੰਦਰ ਸਿੰਘ)- ਕੋਰੋਨਾ ਮਹਾਂਮਾਰੀ ਤੋਂ ਪੀੜਤ ਘਰਾਂ ਵਿਚ ਇਕਾਂਤਵਾਸ ਕੀਤੇ ਲੋੜਵੰਦਾਂ ਨੂੰ ਪੰਜਾਬ ਪੁਲਿਸ ਵਲੋਂ ਪੱਕਿਆ ਖਾਣਾ ਪਹੁੰਚਣ ਦੀ ਮੁੱਖ ਮੰਤਰੀ ਪੰਜਾਬ ਅਤੇ ਡਾਇਰੈਕਟਰ ਜਨਰਲ ਪੁਲਿਸ ਪੰਜਾਬ ਦੀਆਂ ਹਦਾਇਤਾਂ 'ਤੇ ...

ਪੂਰੀ ਖ਼ਬਰ »

ਕੋਰੋਨਾ ਦੇ 229 ਮਾਮਲੇ ਆਏ ਸਾਹਮਣੇ, 3 ਦੀ ਮੌਤ

ਫ਼ਿਰੋਜ਼ਪੁਰ, 14 ਮਈ (ਤਪਿੰਦਰ ਸਿੰਘ)- ਕੋਰੋਨਾ ਮਹਾਂਮਾਰੀ ਦੇ ਚੱਲਦਿਆਂ ਸਿਹਤ ਵਿਭਾਗ ਦੀ ਟੀਮ ਵਲੋਂ ਅੱਜ 1174 ਸ਼ੱਕੀਆਂ ਦੇ ਕੋਰੋਨਾ ਸੈਂਪਲ ਲਏ ਗਏ, ਜਿਨ੍ਹਾਂ ਵਿਚੋਂ 229 ਦੀ ਰਿਪੋਰਟ ਪਾਜ਼ੀਟਿਵ ਆਈ ਹੈ, ਜਦਕਿ 700 ਦੀ ਰਿਪੋਰਟ ਅਜੇ ਆਉਣੀ ਬਾਕੀ ਹੈ | ਸਿਹਤ ਵਿਭਾਗ ਪਾਸੋਂ ...

ਪੂਰੀ ਖ਼ਬਰ »

ਸਾਬਕਾ ਮੰਤਰੀ ਜਥੇ: ਇੰਦਰਜੀਤ ਸਿੰਘ ਜ਼ੀਰਾ ਦੀਆਂ ਅਸਥੀਆਂ ਚੁਗੀਆਂ

ਜ਼ੀਰਾ 14 ਮਈ (ਜੋਗਿੰਦਰ ਸਿੰਘ ਕੰਡਿਆਲ)- ਸਾਬਕਾ ਮੰਤਰੀ ਅਤੇ ਕਾਂਗਰਸ ਪਾਰਟੀ ਦੇ ਮੁੱਖ ਬੁਲਾਰੇ ਜਥੇਦਾਰ ਇੰਦਰਜੀਤ ਸਿੰਘ ਜ਼ੀਰਾ ਜਿਨ੍ਹਾਂ ਦਾ ਬੀਤੇ ਦਿਨੀਂ ਦਿਹਾਂਤ ਹੋ ਗਿਆ ਸੀ ਦੇ ਅੰਤਿਮ ਸੰਸਕਾਰ ਤੋਂ ਤੀਜੇ ਦਿਨ ਅੱਜ ਅਸਥੀਆਂ ਚੁਗਣ ਦੀ ਰਸਮ ਪਰਿਵਾਰ ਅਤੇ ...

ਪੂਰੀ ਖ਼ਬਰ »

ਵਿਅਕਤੀ ਵਲੋਂ ਰੇਲ ਗੱਡੀ ਹੇਠ ਆ ਕੇ ਖ਼ੁਦਕੁਸ਼ੀ

ਤਲਵੰਡੀ ਭਾਈ, 14 ਮਈ (ਕੁਲਜਿੰਦਰ ਸਿੰਘ ਗਿੱਲ)- ਤਲਵੰਡੀ ਭਾਈ ਨੇੜੇ ਪਿੰਡ ਹਰਾਜ ਦੇ ਇਕ ਵਿਅਕਤੀ ਵਲੋਂ ਆਰਥਿਕ ਤੰਗੀ ਤੋਂ ਪ੍ਰੇਸ਼ਾਨ ਹੋ ਕੇ ਰੇਲ ਗੱਡੀ ਹੇਠ ਆ ਕੇ ਖ਼ੁਦਕੁਸ਼ੀ ਕਰ ਲੈਣ ਦਾ ਸਮਾਚਾਰ ਹੈ | ਜਾਣਕਾਰੀ ਅਨੁਸਾਰ ਬੀਤੀ ਸ਼ਾਮ ਤਲਵੰਡੀ ਭਾਈ-ਫ਼ਿਰੋਜ਼ਸ਼ਾਹ ...

ਪੂਰੀ ਖ਼ਬਰ »

ਆਤਮ ਹੱਤਿਆ ਦੇ ਮਾਮਲੇ 'ਚ ਇਕ ਵਿਅਕਤੀ ਦੀ ਪੇਸ਼ਗੀ ਜ਼ਮਾਨਤ ਖ਼ਾਰਜ

ਫ਼ਿਰੋਜ਼ਪੁਰ, 14 ਮਈ (ਰਾਕੇਸ਼ ਚਾਵਲਾ)- ਆਤਮ ਹੱਤਿਆ ਕਰਨ ਦੇ ਮਾਮਲੇ ਵਿਚ ਥਾਣਾ ਲੱਖੋਂ ਕੇ ਬਹਿਰਾਮ ਪੁਲਿਸ ਨੂੰ ਲੋੜੀਂਦੇ ਇਕ ਵਿਅਕਤੀ ਦੀ ਪੇਸ਼ਗੀ ਜ਼ਮਾਨਤ ਅਰਜ਼ੀ ਫ਼ਿਰੋਜ਼ਪੁਰ ਦੀ ਜ਼ਿਲ੍ਹਾ ਅਦਾਲਤ ਨੇ ਖ਼ਾਰਜ਼ ਕਰ ਦਿੱਤੀ ਹੈ | ਜਾਣਕਾਰੀ ਅਨੁਸਾਰ ਥਾਣਾ ਲੱਖੋਂ ...

ਪੂਰੀ ਖ਼ਬਰ »

ਕੇਂਦਰੀ ਜੇਲ੍ਹ 'ਚੋਂ ਹਵਾਲਾਤੀ ਕੋਲੋਂ ਦੋ ਮੋਬਾਈਲ ਫ਼ੋਨ, ਬੈਟਰੀਆਂ ਤੇ ਸਿੰਮ ਕਾਰਡ ਬਰਾਮਦ

ਫ਼ਿਰੋਜ਼ਪੁਰ, 14 ਮਈ (ਗੁਰਿੰਦਰ ਸਿੰਘ)- ਮੋਬਾਈਲ ਫੋਨਾਂ ਦੀ ਬਰਾਮਦਗੀ ਨੂੰ ਲੈ ਕੇ ਅਕਸਰ ਸੁਰਖ਼ੀਆਂ ਵਿਚ ਰਹਿਣ ਵਾਲੀ ਕੇਂਦਰੀ ਜੇਲ੍ਹ ਫ਼ਿਰੋਜ਼ਪੁਰ ਅੰਦਰ ਬੰਦ ਹਵਾਲਾਤੀ ਕੋਲੋਂ ਅਤੇ ਬੈਰਕ ਵਿਚੋਂ ਵੱਖ-ਵੱਖ ਕੰਪਨੀਆਂ ਦੇ ਦੋ ਮੋਬਾਈਲ ਫ਼ੋਨ, ਬੈਟਰੀਆਂ ਤੇ ਸਿੰਮ ...

ਪੂਰੀ ਖ਼ਬਰ »

ਬਸਤੀ ਮੱਘਰ ਸਿੰਘ ਵਾਲੀ 'ਚ ਆਬਕਾਰੀ ਵਿਭਾਗ ਨੇ 200 ਲੀਟਰ ਲਾਹਣ ਕੀਤੀ ਨਸ਼ਟ

ਗੁਰੂਹਰਸਹਾਏ, 14 ਮਈ (ਪ.ਪ. ਰਾਹੀਂ)- ਪਿਛਲੇ ਲੰਬੇ ਸਮੇਂ ਤੋਂ ਬਸਤੀ ਮੱਘਰ ਸਿੰਘ ਵਾਲੀ ਵਿਚ ਨਾਜਾਇਜ਼ ਸ਼ਰਾਬ ਦਾ ਕਾਰੋਬਾਰ ਚੱਲ ਰਿਹਾ ਹੈ | ਆਬਕਾਰੀ ਵਿਭਾਗ ਦੀਆਂ ਟੀਮਾਂ ਵਲੋਂ ਕਈ ਵਾਰ ਛਾਪੇਮਾਰੀ ਕੀਤੀ ਗਈ ਹੈ, ਜਿਸ ਵਿਚ ਹਜ਼ਾਰਾਂ ਲੀਟਰ ਲਾਹਣ ਬਰਾਮਦ ਹੋਈ ਸੀ ਤੇ ...

ਪੂਰੀ ਖ਼ਬਰ »

ਰਾਜਨ ਨਰੂਲਾ ਨੇ ਬਤੌਰ ਬੀ.ਪੀ.ਈ.ਓ. ਫ਼ਿਰੋਜ਼ਪੁਰ-2 ਬਲਾਕ ਦਾ ਸੰਭਾਲਿਆ ਚਾਰਜ

ਫ਼ਿਰੋਜ਼ਪੁਰ, 14 ਮਈ (ਤਪਿੰਦਰ ਸਿੰਘ)- ਡਾਇਰੈਕਟਰ ਸਿੱਖਿਆ ਵਿਭਾਗ ਪੰਜਾਬ ਐਲੀਮੈਂਟਰੀ ਸਿੱਖਿਆ ਲਲਿਤ ਕਿਸ਼ੋਰ ਘਈ ਵਲੋਂ 79 ਸੈਂਟਰ ਹੈੱਡ ਟੀਚਰਜ਼ ਨੂੰ ਬਤੌਰ ਬਲਾਕ ਪ੍ਰਾਇਮਰੀ ਸਿੱਖਿਆ ਅਫ਼ਸਰ ਤਰੱਕੀ ਦਿੱਤੀ ਗਈ ਹੈ, ਜਿਸ ਵਿਚ ਜ਼ਿਲ੍ਹਾ ਫ਼ਿਰੋਜ਼ਪੁਰ ਦੇ ਸਿੱਖਿਆ ...

ਪੂਰੀ ਖ਼ਬਰ »

ਆਨਲਾਈਨ ਅਰਨਿੰਗ ਐਪ 'ਪਾਵਰ ਬੈਂਕ' ਬੰਦ ਹੋਣ ਪਿੱਛੋਂ ਨਿਵੇਸ਼ਕਾਰਾਂ ਦੇ ਸੂਤੇ ਸਾਹ

ਤਲਵੰਡੀ ਭਾਈ, 14 ਮਈ (ਕੁਲਜਿੰਦਰ ਸਿੰਘ ਗਿੱਲ)- ਪਹਿਲਾਂ ਚਿੱਟ ਫ਼ੰਡ ਕੰਪਨੀਆਂ ਨੇ ਵਰਗ਼ਲਾ ਕੇ ਭੋਲੇ-ਭਾਲੇ ਲੋਕਾਂ ਨਾਲ ਠੱਗੀਆਂ ਮਾਰੀਆਂ ਤੇ ਹੁਣ ਆਨਲਾਈਨ ਠੱਗੀਆਂ ਦਾ ਦੌਰ ਸ਼ੁਰੂ ਹੋ ਗਿਆ ਹੈ | ਇਸੇ ਤਹਿਤ ਪਿਛਲੇ ਮਹੀਨੇ ਸ਼ੁਰੂ ਹੋਇਆ ਆਨਲਾਈਨ ਅਰਨਿੰਗ ਐਪ 'ਪਾਵਰ ਬੈਂਕ' ਵੱਡੀ ਪੱਧਰ 'ਤੇ ਲੋਕਾਂ ਤੋਂ ਨਿਵੇਸ਼ ਕਰਵਾ ਕੇ ਰਾਤੋ-ਰਾਤ ਬੰਦ ਹੋ ਗਿਆ ਤੇ ਹੁਣ ਵੱਧ ਕਮਾਈ ਕਰਨ ਦੇ ਲਾਲਚ 'ਚ ਪੈਸੇ ਨਿਵੇਸ਼ ਕਰਨ ਵਾਲੇ ਨਿਵੇਸ਼ਕ ਆਪਣੇ-ਆਪ ਨੂੰ ਕੋਸ ਰਹੇ ਹਨ | ਇੱਥੇ ਦੱਸਣਯੋਗ ਹੈ ਕਿ ਅਪ੍ਰੈਲ 2021 'ਚ ਆਨਲਾਈਨ ਅਰਨਿੰਗ ਐਪ ਲਾਂਚ ਹੋਇਆ | ਪਾਵਰ ਬੈਂਕ ਨਾਂਅ ਦਾ ਉਕਤ ਐਪ ਆਪਣੇ ਸਮਾਰਟ ਫ਼ੋਨ 'ਤੇ ਡਾਊਨਲੋਡ ਕਰਕੇ ਖਾਤਾ ਖੋਲ੍ਹਣ ਉਪਰੰਤ ਉਸ ਵਿਚ ਨਿਵੇਸ਼ ਕਰਨ ਵਾਲੇ ਨੂੰ ਚੰਗਾ ਮੁਨਾਫ਼ਾ ਦੇਣ ਦਾ ਲਾਲਚ ਦਿੱਤਾ ਗਿਆ ਸੀ ਤੇ ਨਿਵੇਸ਼ ਕਰਨ ਦੀ ਹੇਠਲੀ ਹੱਦ 600 ਰੁਪਏ ਪ੍ਰਤੀ ਖਾਤਾ ਰੱਖੀ ਸੀ | ਇਕ ਵਾਰ 600 ਰੁਪਏ ਦਾ ਨਿਵੇਸ਼ ਕਰਨ ਵਾਲੇ ਨੂੰ ਪ੍ਰਤੀ ਘੰਟਾ 5 ਤੋਂ 6 ਰੁਪਏ ਦਿੱਤੇ ਜਾਂਦੇ ਸਨ ਅਤੇ ਖਾਤੇ ਵਿਚ ਮੁਨਾਫ਼ੇ ਦੀ ਰਾਸ਼ੀ 200 ਰੁਪਏ ਜਮਾਂ ਹੋਣ ਉਪਰੰਤ ਨਿਵੇਸ਼ਕਾਰ ਉਕਤ ਪੈਸੇ ਆਪਣੇ ਬੈਂਕ ਖਾਤੇ ਟਰਾਂਸਫ਼ਰ ਕਰ ਸਕਦਾ ਸੀ | ਇਸ ਤੋਂ ਵੀ ਅੱਗੇ ਆਪਣੇ ਜਾਣਕਾਰਾਂ ਨੂੰ ਇਸ ਐਪ 'ਚ ਆਪਣੇ ਰੈਫ਼ਰ ਕੋਡ ਰਾਹੀਂ ਨਿਵੇਸ਼ ਕਰਵਾਉਣ ਵਾਲੇ ਖਾਤਾਧਾਰਕ ਨੂੰ ਵੀ 200 ਰੁਪਏ ਪ੍ਰਤੀ ਖਾਤਾ ਦਿੱਤੇ ਜਾਂਦੇ ਸਨ ਤੇ ਹੇਠਲੇ ਖਾਤਾਧਾਰਕ ਵਲੋਂ ਕੀਤੇ ਗਏ ਨਿਵੇਸ਼ ਤੋਂ ਇਲਾਵਾ ਅੱਗੇ ਚੱਲਣ ਵਾਲੀ ਚੇਨ ਤੋਂ ਵੀ ਹਿੱਸਾ ਦਿੱਤਾ ਜਾਂਦਾ ਸੀ, ਜਿਸ ਦੇ ਚੱਲਦਿਆਂ ਇਸ ਐਪ ਨੇ ਬਵਾਲ ਮਚਾ ਦਿੱਤਾ ਤੇ ਦਿਨਾਂ ਵਿਚ ਲੋਕਾਂ ਨੇ ਵੱਡੀ ਪੱਧਰ 'ਤੇ ਐਪ ਡਾਊਨਲੋਡ ਕਰਕੇ ਖ਼ੁਦ ਨਿਵੇਸ਼ ਕੀਤਾ ਤੇ ਜ਼ਿਆਦਾ ਮੁਨਾਫ਼ੇ ਦੇ ਲਾਲਚ 'ਚ ਹੋਰਨਾਂ ਨੂੰ ਨਿਵੇਸ਼ ਕਰਵਾਇਆ | ਨਿਵੇਸ਼ਕਾਰਾਂ ਦੇ ਖਾਤਿਆਂ 'ਚ ਪਾਵਰ ਬੈਂਕ ਵਲੋਂ ਕੀਤੇ ਵਾਅਦੇ ਮੁਤਾਬਿਕ ਮੁਨਾਫ਼ੇ ਦੇ ਪੈਸੇ ਵੀ ਆਏ | ਚੰਗਾ ਮੁਨਾਫ਼ਾ ਹੋਣ ਕਰਕੇ ਨਿਵੇਸ਼ਕਾਰ ਆਪਣੇ ਨਿਵੇਸ਼ ਦੀ ਰਾਸ਼ੀ ਲਗਾਤਾਰ ਵਧਾਉਂਦੇ ਗਏ, ਪ੍ਰੰਤੂ 9 ਮਈ ਦੀ ਰਾਤ ਨੂੰ ਪਾਵਰ ਬੈਂਕ ਐਪ ਅਚਾਨਕ ਬੰਦ ਹੋ ਗਿਆ ਤੇ ਮੁੜ ਚਾਲੂ ਨਹੀਂ ਕੀਤਾ ਗਿਆ | ਪਾਵਰ ਬੈਂਕ ਬੰਦ ਹੋਣ ਪਿੱਛੋਂ ਵੱਡੀ ਪੱਧਰ 'ਤੇ ਨਿਵੇਸ਼ ਕਰਨ ਵਾਲੇ ਲੋਕਾਂ ਦੇ ਸਾਹ ਸੂਤੇ ਗਏ ਹਨ |

ਖ਼ਬਰ ਸ਼ੇਅਰ ਕਰੋ

 


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX