ਤਾਜਾ ਖ਼ਬਰਾਂ


ਸ਼੍ਰੋਮਣੀ ਕਮੇਟੀ ਵੱਲੋਂ ਭਾਈ ਲਾਲੋ ਜੀ ਦਾ ਜਨਮ ਦਿਹਾੜਾ ਉਤਸ਼ਾਹ ਨਾਲ ਮਨਾਇਆ ਗਿਆ
. . .  3 minutes ago
ਅੰਮ੍ਰਿਤਸਰ, 24 ਸਤੰਬਰ (ਜਸਵੰਤ ਸਿੰਘ ਜੱਸ) - ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਅੱਜ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਮਹਾਨ ਕਿਰਤੀ ਸਿੱਖ ਭਾਈ ਲਾਲੋ ਜੀ ਦਾ ਜਨਮ ਦਿਹਾੜਾ ਸ਼ਰਧਾ ਤੇ ਉਤਸ਼ਾਹ ਸਹਿਤ ਮਨਾਇਆ ਗਿਆ। ਇਸ ਸਬੰਧੀ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਸ੍ਰੀ ਅਖੰਡ ਪਾਠ ਦੇ ਭੋਗ...
ਬਠਿੰਡਾ 'ਚ ਯੂਨੀਅਨ ਬੈਂਕ ਦੀ ਬਰਾਂਚ ਵਿਚ ਲੱਗੀ ਅੱਗ
. . .  8 minutes ago
ਬਠਿੰਡਾ, 24 ਸਤੰਬਰ (ਅੰਮ੍ਰਿਤਪਾਲ ਸਿੰਘ ਵਲਾਣ) - ਅੱਜ ਬਠਿੰਡਾ ਵਿਚ ਯੂਨੀਅਨ ਬੈਂਕ ਦੀ ਇਕ ਬਰਾਂਚ ਵਿਚ ਅਚਾਨਕ ਅੱਗ ਲੱਗ ਗਈ। ਜਿਸ ਕਾਰਨ ਬੈਂਕ ਵਿਚਲਾ ਸਾਮਾਨ ਅਤੇ ਕਾਗ਼ਜ਼ਾਤ ਅੱਗ ਨਾਲ...
ਸਾਂਪਲਾ ਨੇ ਦੋਸ਼ੀ ਅਧਿਕਾਰੀਆਂ 'ਤੇ ਮਾਮਲਾ ਦਰਜ ਕਰਨ ਦੇ ਦਿੱਤੇ ਆਦੇਸ਼
. . .  21 minutes ago
ਚੰਡੀਗੜ੍ਹ, 24 ਸਤੰਬਰ - ਐੱਸ.ਸੀ. ਕਮਿਸ਼ਨ ਦੇ ਆਦੇਸ਼ਾਂ ਦੇ ਬਾਵਜੂਦ ਪਰਿਵਾਰ ਨੂੰ ਮੁਆਵਜ਼ਾ ਨਾ ਮਿਲਣ ਦੇ ਚਲਦੇ ਸਾਂਪਲਾ ਨੇ ਡਵੀਜ਼ਨਲ ਕਮਿਸ਼ਨਰ ਫ਼ਰੀਦਕੋਟ ਨੂੰ ਦੋਸ਼ੀ ਸਰਕਾਰੀ ਅਧਿਕਾਰੀਆਂ ਵਿਰੁੱਧ ਕੇਸ ਦਰਜ ਕਰਨ ਦੇ ਆਦੇਸ਼ ਦਿੱਤੇ...
ਅਦਾਕਾਰ ਗੌਰਵ ਦੀਕਸ਼ਿਤ ਨੂੰ ਜ਼ਮਾਨਤ, ਬਿਨਾਂ ਇਜਾਜ਼ਤ ਸ਼ਹਿਰ ਤੋਂ ਨਹੀਂ ਜਾ ਸਕਦੇ ਬਾਹਰ
. . .  37 minutes ago
ਮੁੰਬਈ, 24 ਸਤੰਬਰ - ਟੈਲੀਵਿਜ਼ਨ ਅਦਾਕਾਰ ਗੌਰਵ ਦੀਕਸ਼ਿਤ, ਜੋ ਡਰੱਗਜ਼ ਮਾਮਲੇ ਵਿਚ ਫਸੇ ਹੋਏ ਹਨ, ਨੂੰ ਮੁੰਬਈ ਦੀ ਅਦਾਲਤ ਨੇ 50,000 ਰੁਪਏ ਦੇ ਜੁਰਮਾਨੇ 'ਤੇ ਜ਼ਮਾਨਤ ਦੇ ਦਿੱਤੀ ਹੈ...
ਭਾਰਤ ਵਿਚ ਪਿਛਲੇ 24 ਘੰਟਿਆਂ ਵਿਚ 31,382 ਨਵੇਂ ਕੋਰੋਨਾ ਮਾਮਲੇ ਆਏ ਸਾਹਮਣੇ
. . .  about 1 hour ago
ਨਵੀਂ ਦਿੱਲੀ, 24 ਸਤੰਬਰ - ਭਾਰਤ ਵਿਚ ਪਿਛਲੇ 24 ਘੰਟਿਆਂ ਵਿਚ 31,382 ਨਵੇਂ ਕੋਰੋਨਾ ਮਾਮਲੇ ਸਾਹਮਣੇ ਆਏ ਹਨ | 32,542 ਮਰੀਜ ਠੀਕ ਹੋਣ ਦੇ ਨਾਲ - ਨਾਲ 318...
ਮਹਿਲ ਕਲਾਂ : ਤੇਜ਼ ਰਫ਼ਤਾਰ ਵਹੀਕਲ ਵਲੋਂ ਫੇਟ ਮਾਰਨ ਕਾਰਨ ਸਾਈਕਲ ਸਵਾਰ ਦੀ ਮੌਤ
. . .  about 1 hour ago
ਮਹਿਲ ਕਲਾਂ, 24 ਸਤੰਬਰ (ਅਵਤਾਰ ਸਿੰਘ ਅਣਖੀ) - ਸਥਾਨਕ ਕਸਬੇ ਅੰਦਰ ਗੁਰਪ੍ਰੀਤ ਹੋਲੀ ਹਾਰਟ ਸਕੂਲ ਨਜ਼ਦੀਕ ਲੁਧਿਆਣ-ਬਠਿੰਡਾ ਮੁੱਖ ਮਾਰਗ 'ਤੇ ਇਕ ਤੇਜ਼ ਰਫ਼ਤਾਰ ਵਹੀਕਲ ਵਲੋਂ ਲਪੇਟ 'ਚ ਲੈਣ ਕਾਰਨ ਸਾਈਕਲ ਸਵਾਰ ਦੀ...
ਅਮਰੀਕਾ 'ਚ ਮੋਦੀ ਨੇ ਜਾਪਾਨ ਦੇ ਪ੍ਰਧਾਨ ਮੰਤਰੀ ਨਾਲ ਕੀਤੀ ਮੁਲਾਕਾਤ
. . .  about 2 hours ago
ਵਾਸ਼ਿੰਗਟਨ, 24 ਸਤੰਬਰ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅਮਰੀਕਾ 'ਚ ਜਾਪਾਨ ਦੇ ਪ੍ਰਧਾਨ ਮੰਤਰੀ ਯੋਸ਼ੀਹਿਦੇ ਸੁਗਾ ਨਾਲ ਮੁਲਾਕਾਤ ਕੀਤੀ...
ਬੀ.ਐਸ.ਐਫ ਵਲੋਂ ਪਾਕਿਸਤਾਨੀ ਡਰੋਨ 'ਤੇ ਫਾਇਰਿੰਗ
. . .  about 2 hours ago
ਖਾਲੜਾ, 24 ਸਤੰਬਰ (ਜੱਜ ਪਾਲ ਸਿੰਘ ਜੱਜ) - ਖਾਲੜਾ ਸੈਕਟਰ ਅਧੀਨ ਆਉਂਦੀ ਬੀ.ਐਸ.ਐਫ ਦੀ ਸਰਹੱਦੀ ਚੌਕੀ ਧਰਮਾਂ ਦੇ ਅਧੀਨ ਆਉਂਦੇ ਇਲਾਕੇ ਅੰਦਰ ਅੱਜ ਤੜਕੇ ਕਰੀਬ ਸਾਢੇ 3:35 ਵਜੇ ਬੀ.ਐਸ.ਐਫ ਜਵਾਨਾਂ ਵਲੋਂ ਅੰਤਰਰਾਸ਼ਟਰੀ ਸਰਹੱਦ ਬੁਰਜੀ ਨੰਬਰ 137/20 ਦੇ ਸਾਹਮਣੇ ਪਾਕਿਸਤਾਨੀ ਡਰੋਨ...
ਕੁੱਟਮਾਰ ਦੌਰਾਨ ਜ਼ਖ਼ਮੀ ਹੋਏ ਵਿਅਕਤੀ ਦੀ ਮੌਤ, 13 ਖ਼ਿਲਾਫ਼ ਕਤਲ ਤੇ ਹੋਰ ਧਰਾਵਾਂ ਤਹਿਤ ਕੇਸ ਦਰਜ
. . .  about 3 hours ago
ਫਗਵਾੜਾ, 24 ਸਤੰਬਰ (ਹਰਜੋਤ ਸਿੰਘ ਚਾਨਾ) - ਬੀਤੀ ਰਾਤ ਪਿੰਡ ਗੰਢਵਾ ਵਿਖੇ ਮੋਟਰਸਾਈਕਲ 'ਤੇ ਜਾ ਰਹੇ ਦੋ ਵਿਅਕਤੀਆਂ ਦੀ ਘੇਰ ਕੇ ਕੁੱਟਮਾਰ ਕਰਨ ਮਗਰੋਂ ਜ਼ਖਮੀ ਹੋਏ ਇਕ ਵਿਅਕਤੀ ਦੀ ਦੇਰ ਰਾਤ ਮੌਤ ਹੋ ਗਈ। ਐੱਸ.ਐੱਚ.ਓ ਸਤਨਾਮਪੁਰਾ ਸੁਰਜੀਤ ਸਿੰਘ ਨੇ ਦੱਸਿਆ ਕਿ ਪੁਲਿਸ ਨੇ ਕੁੱਟਮਾਰ ਕਰਨ ਵਾਲੀ...
⭐ਮਾਣਕ - ਮੋਤੀ⭐
. . .  about 3 hours ago
ਆਈ. ਪੀ. ਐੱਲ. 2021-ਕੋਲਕਾਤਾ ਨਾਈਟ ਰਾਈਡਰਜ਼ ਨੇ ਮੁੰਬਈ ਇੰਡੀਅਨਜ਼ ਨੂੰ 7 ਵਿਕਟਾਂ ਨਾਲ ਹਰਾਇਆ
. . .  1 day ago
ਬਲਵਿੰਦਰ ਸਿੰਘ ਧਾਲੀਵਾਲ ਨੂੰ ਮੰਤਰੀ ਪਦ ਮਿਲਣਾ ਤੈਅ ਲੱਗਦਾ -ਸੂਤਰ
. . .  1 day ago
ਫਗਵਾੜਾ, 23 ਸਤੰਬਰ (ਅਸ਼ੋਕ ਕੁਮਾਰ ਵਾਲੀਆ)-ਫਗਵਾੜਾ ਹਲਕੇ ਦੇ ਵਿਧਾਇਕ ਬਲਵਿੰਦਰ ਸਿੰਘ ਧਾਲੀਵਾਲ ਰਿਟਾਇਰਡ ਆਈ. ਏ. ਐਸ. ਨੂੰ ਵੀ ਪੰਜਾਬ ਸਰਕਾਰ ਦੇ ਨਵੇਂ ਮੰਤਰੀ ਪਦ ਵਿਚ ਜਗ੍ਹਾਂ ਮਿਲ ਸਕਦੀ ਹੈ ...
ਚਰਨਜੀਤ ਸਿੰਘ ਚੰਨੀ ਦੀ ਰਾਹੁਲ ਗਾਂਧੀ ਦੀ ਮੀਟਿੰਗ ਜਾਰੀ
. . .  1 day ago
ਪੰਜਾਬ ਕੈਬਨਿਟ ਵਿਚ ਫੇਰਬਦਲ ਲਈ ਨਵੇਂ ਬਣੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦਿੱਲੀ ਪਹੁੰਚੇ
. . .  1 day ago
ਹਰਿਆਣਾ ਸਿਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਜਥੇ. ਜਗਦੀਸ਼ ਸਿੰਘ ਝੀਂਡਾ ਨੂੰ ਡੇਰਾ ਕਾਰ ਸੇਵਾ ਅੰਦਰ ਜਾਣ ਤੋਂ ਰੋਕਿਆ
. . .  1 day ago
ਕਰਨਾਲ, 23 ਸਤੰਬਰ (ਗੁਰਮੀਤ ਸਿੰਘ ਸੱਗੂ )-ਹਰਿਆਣਾ ਸਿਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਜਥੇ. ਜਗਦੀਸ਼ ਸਿੰਘ ਝੀਂਡਾ ਨੂੰ ਅਜ ਡੇਰਾ ਕਾਰ ਸੇਵਾ ਕਲੰਦਰੀ ਗੇਟ ਅੰਦਰ ਦਾਖਲ ਨਹੀ ਹੋਣ ਦਿਤਾ ਗਿਆ। ਜਥੇ. ਝੀਂਡਾ ਨੇ ਕਿਸਾਨ ਅੰਦੋਲਨ ...
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵਾਸ਼ਿੰਗਟਨ ਡੀਸੀ ਵਿਚ ਅਡੋਬ ਚੇਅਰਮੈਨ ਸ਼ਾਂਤਨੂ ਨਾਰਾਇਣ ਨਾਲ ਕੀਤੀ ਮੀਟਿੰਗ
. . .  1 day ago
ਉਤਰਾਖੰਡ ਦੇ ਰਾਜਪਾਲ, ਲੈ. ਜ. ਗੁਰਮੀਤ ਸਿੰਘ ਨੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਕੀਤੀ ਮੁਲਾਕਾਤ
. . .  1 day ago
ਅਸਾਮ ਵਿਚ ਪ੍ਰਦਰਸ਼ਨਕਾਰੀਆਂ ਅਤੇ ਪੁਲਿਸ ਦਰਮਿਆਨ ਹੋਈ ਝੜਪ ਵਿਚ ਦੋ ਲੋਕਾਂ ਦੀ ਮੌਤ
. . .  1 day ago
ਤਰਨ ਤਾਰਨ ਪੁਲਿਸ ਵਲੋਂ ਹੱਥ ਗੋਲੇ ਅਤੇ ਹਥਿਆਰਾਂ ਸਮੇਤ ਤਿੰਨ ਖਾੜਕੂ ਗ੍ਰਿਫ਼ਤਾਰ
. . .  1 day ago
ਤਰਨ ਤਾਰਨ, 23 ਸਤੰਬਰ (ਹਰਿੰਦਰ ਸਿੰਘ)- ਜ਼ਿਲ੍ਹਾ ਤਰਨ ਤਾਰਨ ਅਧੀਨ ਪੈਂਦੇ ਥਾਣਾ ਭਿੱਖੀਵਿੰਡ ਦੀ ਪੁਲਿਸ ਨੇ ਹੱਥ ਗੋਲੇ ਅਤੇ ਹਥਿਆਰਾਂ ਸਮੇਤ ਤਿੰਨ ਖਾੜਕੂਆਂ ਨੂੰ ਗ੍ਰਿਫ਼ਤਾਰ ਕਰਨ ਵਿਚ ਸਫਲਤਾ ਪ੍ਰਾਪਤ ਕੀਤੀ ਗਈ ਹੈ, ਜਿਨ੍ਹਾਂ...
ਫ਼ਿਰੋਜ਼ਪੁਰ 'ਚ ਬੰਦ ਪਏ ਕੋਲਡ ਸਟੋਰ 'ਚੋਂ ਗੈਸ ਲੀਕ ਹੋਣ ਨਾਲ ਮੱਚੀ ਹਫ਼ੜਾ ਦਫ਼ੜੀ
. . .  1 day ago
ਫ਼ਿਰੋਜ਼ਪੁਰ, 23 ਸਤੰਬਰ (ਗੁਰਿੰਦਰ ਸਿੰਘ) - ਫ਼ਿਰੋਜ਼ਪੁਰ ਸ਼ਹਿਰ ਦੀ ਸੰਘਣੀ ਆਬਾਦੀ ਵਾਲੇ ਇਲਾਕੇ ਵਿਚ ਪਿਛਲੇ ਲੰਬੇ ਸਮੇਂ ਤੋਂ ਬੰਦ ਪਏ ਕੋਲਡ ਸਟੋਰ ਵਿਚੋਂ ਅੱਜ ਸ਼ਾਮ ਅਮੋਨੀਆ ਗੈਸ ...
ਆਦਮਪੁਰ ਏਅਰਪੋਰਟ 'ਤੇ ਬਣ ਰਿਹਾ ਨਵਾਂ ਟਰਮੀਨਲ ਬਹੁਤ ਜਲਦ ਹੋਵੇਗਾ ਚਾਲੂ - ਸੋਮ ਪ੍ਰਕਾਸ਼
. . .  1 day ago
ਫਗਵਾੜਾ, 23 ਸਤੰਬਰ (ਹਰਜੋਤ ਸਿੰਘ ਚਾਨਾ) - ਆਦਮਪੁਰ ਏਅਰਪੋਰਟ 'ਤੇ ਨਵੇਂ ਟਰਮੀਨਲ ਬਿਲਡਿੰਗ ਦਾ ਨਿਰਮਾਣ, ਐਪਰਨ ਤੇ ਟੈਕਸੀ ਟਰੈਕ ਦਾ ਕੰਮ ਦਸੰਬਰ 2021 ਤੱਕ ਪੂਰਾ ਹੋ ਜਾਵੇਗਾ ਜਿਸ ਨਾਲ ਲੋਕਾਂ ਨੂੰ ਕਾਫ਼ੀ ਸਹੂਲਤ...
ਚਿੱਟ ਫੰਡ ਘੁਟਾਲੇ ਦੇ ਮਾਮਲੇ 11 ਅਚੱਲ ਸੰਪਤੀਆਂ ਕਬਜ਼ੇ ਵਿਚ
. . .  1 day ago
ਨਵੀਂ ਦਿੱਲੀ, 23 ਸਤੰਬਰ - ਇਨਫੋਰਸਮੈਂਟ ਡਾਇਰੈਕਟੋਰੇਟ (ਈ.ਡੀ) ਨੇ ਚਿੱਟ ਫੰਡ ਘੁਟਾਲੇ ਦੇ ਮਾਮਲੇ ਵਿਚ ਡੀ.ਜੇ.ਐਨ. ਜਵੈਲਰਜ਼ ਪ੍ਰਾਈਵੇਟ ਲਿਮਟਿਡ ਨਾਲ ਸਬੰਧਤ 1.01 ਕਰੋੜ ਰੁਪਏ ਦੀਆਂ 11 ...
ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਨਵੇਂ ਹੈੱਡ ਗ੍ਰੰਥੀ ਅਤੇ ਮੈਨੇਜਰ ਨੇ ਚਾਰਜ ਸੰਭਾਲ ਸੇਵਾ ਕੀਤੀ ਸ਼ੁਰੂ
. . .  1 day ago
ਸ੍ਰੀ ਅਨੰਦਪੁਰ ਸਾਹਿਬ, 23 ਸਤੰਬਰ (ਨਿੱਕੂਵਾਲ ,ਕਰਨੈਲ ਸਿੰਘ) - ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਨਵੇਂ ਆਏ ਹੈੱਡ ਗ੍ਰੰਥੀ ਗਿਆਨੀ ਪ੍ਰਨਾਮ ਸਿੰਘ ਅਤੇ ਮੈਨੇਜਰ ਭਗਵੰਤ ਸਿੰਘ ਨੇ ਆਪਣਾ ਚਾਰਜ ਸੰਭਾਲ ਕੇ...
ਸ਼੍ਰੋਮਣੀ ਕਮੇਟੀ ਦੇ ਮਾਮਲਿਆਂ ਸੰਬੰਧੀ ਇਕ ਉੱਚ ਪੱਧਰੀ ਵਫ਼ਦ ਕੇਂਦਰੀ ਗ੍ਰਹਿ ਮੰਤਰੀ ਨੂੰ ਮਿਲਣ ਲਈ ਭੇਜਿਆ ਜਾਵੇਗਾ - ਬੀਬੀ ਜਗੀਰ ਕੌਰ
. . .  1 day ago
ਅੰਮ੍ਰਿਤਸਰ, 23 ਸਤੰਬਰ (ਜਸਵੰਤ ਸਿੰਘ ਜੱਸ) - ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੱਜ ਇੱਥੇ ਹੋਈ ਅੰਤ੍ਰਿੰਗ ਕਮੇਟੀ ਦੀ ਇਕੱਤਰਤਾ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਪ੍ਰਧਾਨ ਬੀਬੀ ਜਗੀਰ ਕੌਰ ਨੇ ਕਿਹਾ ਸ਼੍ਰੋਮਣੀ ਕਮੇਟੀ ਦੇ ਨਾਲ...
ਰੰਜਸ਼ ਦੌਰਾਨ ਗੋਲੀ ਚੱਲੀ
. . .  1 day ago
ਮਮਦੋਟ, 23 ਸਤੰਬਰ (ਸੁਖਦੇਵ ਸਿੰਘ ਸੰਗਮ) - ਪੁਲਿਸ ਥਾਣਾ ਮਮਦੋਟ ਅਧੀਨ ਆਉਂਦੇ ਪਿੰਡ ਲੱਖਾ ਹਾਜੀ ਵਿਖੇ ਦੋ ਧਿਰਾਂ ਵਿਚਕਾਰ ਪੁਰਾਣੀ ਰੰਜਸ਼ ਨੂੰ ਲੈ ਕੇ ਹੋਈ ਲੜਾਈ ਦੌਰਾਨ ਇਕ ਧਿਰ ਵਲੋਂ ਗੋਲੀ ਚਲਾਉਣ ਦਾ...
ਹੋਰ ਖ਼ਬਰਾਂ..
ਜਲੰਧਰ : ਐਤਵਾਰ 3 ਜੇਠ ਸੰਮਤ 553
ਵਿਚਾਰ ਪ੍ਰਵਾਹ: ਜਦੋਂ ਕਾਤਲ ਸਜ਼ਾ ਤੋਂ ਬਚ ਜਾਂਦਾ ਹੈ ਤਾਂ ਸਭ ਦੀ ਸੁਰੱਖਿਆ ਨੂੰ ਖੋਰਾ ਲਗਦਾ ਹੈ। -ਡੇਨੀਅਲ ਵੈਥਸਟ

ਪੰਜਾਬ / ਜਨਰਲ

ਸੰਯੁਕਤ ਕਿਸਾਨ ਮੋਰਚੇ ਵਲੋਂ 26 ਨੂੰ ਕਾਲਾ ਦਿਨ ਮਨਾਉਣ ਦਾ ਫ਼ੈਸਲਾ

ਟਿਕੈਤ ਦੀ ਪ੍ਰਧਾਨਗੀ 'ਚ ਹੋਈ ਮੀਟਿੰਗ

ਖੰਨਾ, 15 ਮਈ (ਹਰਜਿੰਦਰ ਸਿੰਘ ਲਾਲ)-ਸੰਯੁਕਤ ਕਿਸਾਨ ਮੋਰਚੇ ਦੀ ਦਿੱਲੀ ਦੇ ਸਿੰਘੂ ਬਾਰਡਰ 'ਤੇ ਰਾਕੇਸ਼ ਟਿਕੈਤ ਦੀ ਪ੍ਰਧਾਨਗੀ ਹੇਠ ਹੋਈ ਮੀਟਿੰਗ 'ਚ ਕਿਸਾਨ ਅੰਦੋਲਨ ਦੇ 6 ਮਹੀਨੇ ਪੂਰੇ ਹੋਣ ਅਤੇ ਕੇਂਦਰ ਦੀ ਭਾਜਪਾ ਸਰਕਾਰ ਦੇ 7 ਸਾਲ ਪੂਰੇ ਹੋਣ ਮੌਕੇ ਕਿਸਾਨਾਂ ਦੀਆਂ ...

ਪੂਰੀ ਖ਼ਬਰ »

ਜਲੰਧਰ 'ਚ ਪਤੀ-ਪਤਨੀ ਵਲੋਂ ਖ਼ੁਦਕੁਸ਼ੀ

ਜਲੰਧਰ ਛਾਉਣੀ, 15 ਮਈ (ਪਵਨ ਖਰਬੰਦਾ)-ਥਾਣਾ ਰਾਮਾ ਮੰਡੀ ਦੇ ਅਧੀਨ ਆਉਂਦੇ ਨਿਉ ਉਪਕਾਰ ਨਗਰ ਵਿਖੇ ਆਪਣੇ ਪੈਕੇ ਘਰ ਆਈ ਵਿਆਹੁਤਾ ਔਰਤ ਤੇ ਉਸ ਦੇ ਪਤੀ ਵਲੋਂ ਜ਼ਹਿਰੀਲੀ ਚੀਜ਼ ਖਾ ਕੇ ਖੁਦਕੁਸ਼ੀ ਕੀਤੇ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ | ਘਟਨਾ ਦੀ ਸੂਚਨਾ ਮਿਲਦੇ ਹੀ ...

ਪੂਰੀ ਖ਼ਬਰ »

ਨਕਲੀ ਪ੍ਰਸ਼ਾਂਤ ਕਿਸ਼ੋਰ ਨੇ ਪੰਜਾਬ ਦੇ 10 ਕਾਂਗਰਸੀ ਆਗੂਆਂ ਨਾਲ ਮਾਰੀ 50 ਲੱਖ ਦੀ ਠੱਗੀ

ਲੁਧਿਆਣਾ, 15 ਮਈ (ਪਰਮਿੰਦਰ ਸਿੰਘ ਆਹੂਜਾ)-ਲੁਧਿਆਣਾ ਪੁਲਿਸ ਵਲੋਂ ਕਾਬੂ ਕੀਤੇ ਗਏ ਨਕਲੀ ਪ੍ਰਸ਼ਾਂਤ ਕਿਸ਼ੋਰ ਵਲੋਂ ਪੁਲਿਸ ਪੁੱਛ ਪੜਤਾਲ ਦੌਰਾਨ ਕਈ ਅਹਿਮ ਖੁਲਾਸੇ ਕੀਤੇ ਹਨ, ਜਿਸ ਵਿਚ ਉਸ ਨੇ ਪਿਛਲੇ ਕੁਝ ਦਿਨਾਂ ਵਿਚ ਹੀ ਪੰਜਾਬ ਦੇ 10 ਕਾਂਗਰਸੀ ਆਗੂਆਂ ਪਾਸੋਂ 50 ਲੱਖ ...

ਪੂਰੀ ਖ਼ਬਰ »

ਤੇਲ ਕੰਪਨੀਆਂ ਪੈਟਰੋਲ ਪੰਪਾਂ ਨੂੰ ਪੂਰਾ ਸਮਾਂ ਖੋਲ੍ਹਣ ਦੀਆਂ ਹਦਾਇਤਾਂ ਦੇਣ ਲੱਗੀਆਂ

ਜਲੰਧਰ, 15 ਮਈ (ਸ਼ਿਵ ਸ਼ਰਮਾ)-ਤੇਲ ਕੰਪਨੀਆਂ ਚਾਹੇ ਕੁਝ ਦਿਨਾਂ ਤੋਂ ਲਗਾਤਾਰ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ 'ਚ ਲਗਾਤਾਰ ਵਾਧਾ ਕਰਦੀਆਂ ਰਹੀਆਂ ਹਨ ਪਰ ਹੁਣ ਪੈਟਰੋਲ ਪੰਪਾਂ 'ਤੇ ਲਗਾਤਾਰ ਤੇਲ ਦੀ ਘੱਟ ਵਿਕਰੀ ਤੋਂ ਕਈ ਤੇਲ ਕੰਪਨੀਆਂ ਵੀ ਚਿੰਤਤ ਹੁੰਦੀਆਂ ਨਜ਼ਰ ਆ ...

ਪੂਰੀ ਖ਼ਬਰ »

'ਪੰਜਾਬ ਕੈਰੀਅਰ ਪੋਰਟਲ' ਸਿੱਖਿਆ ਵਿਭਾਗ ਦਾ ਨਿਵੇਕਲਾ ਉਪਰਾਲਾ

ਐੱਸ. ਏ. ਐੱਸ. ਨਗਰ, 15 ਮਈ (ਤਰਵਿੰਦਰ ਸਿੰਘ ਬੈਨੀਪਾਲ)-'ਪੰਜਾਬ ਕੈਰੀਅਰ ਪੋਰਟਲ' ਵਿਦਿਆਰਥੀਆਂ ਨੂੰ ਆਪਣੇ ਕੈਰੀਅਰ ਸਬੰਧੀ ਅਗਵਾਈ ਦੇਵੇਗਾ, ਜਿਸ ਤਹਿਤ ਵਿਦਿਆਰਥੀ ਆਪਣੇ ਰਾਜ, ਦੂਸਰੇ ਰਾਜਾਂ ਅਤੇ ਹੋਰ ਤਾਂ ਹੋਰ ਬਾਹਰਲੇ ਮੁਲਕਾਂ 'ਚ ਆਪਣੀ ਉਚੇਰੀ ਸਿੱਖਿਆ ਦੇ ਖੇਤਰ ਦੀ ...

ਪੂਰੀ ਖ਼ਬਰ »

ਕੋਰੋਨਾ ਕਾਰਨ ਸੰਪਰਦਾਇ ਮਸਤੂਆਣਾ ਮੁਖੀ ਬਾਬਾ ਛੋਟਾ ਸਿੰਘ ਦਾ ਦਿਹਾਂਤ

ਤਲਵੰਡੀ ਸਾਬੋ, 15 ਮਈ (ਰਣਜੀਤ ਸਿੰਘ ਰਾਜੂ/ਰਵਜੋਤ ਰਾਹੀ)-ਸਿੱਖ ਪੰਥ ਦੀ ਮਹਾਨ ਧਾਰਮਿਕ ਸ਼ਖ਼ਸੀਅਤ ਸੰਤ ਅਤਰ ਸਿੰਘ ਵਲੋਂ ਸਥਾਪਿਤ ਸੰਸਥਾ ਸੰਪਰਦਾਇ ਮਸਤੂਆਣਾ ਦੇ ਮੁਖੀ ਬਾਬਾ ਛੋਟਾ ਸਿੰਘ ਮੁੱਖ ਸੇਵਾਦਾਰ ਗੁ: ਬੁੰਗਾ ਮਸਤੂਆਣਾ ਸਾਹਿਬ ਜੋ ਬੀਤੇ ਦਿਨ ਕੋਰੋਨਾ ...

ਪੂਰੀ ਖ਼ਬਰ »

ਉਪਰੋਥਲੀ ਵਾਪਰੀਆਂ ਘਟਨਾਵਾਂ ਨਾਲ ਪੰਜਾਬ ਪੁਲਿਸ ਦਾ ਅਕਸ ਹੋਇਆ ਧੁੰਦਲਾ

ਜਲੰਧਰ, 15 ਮਈ (ਜਸਪਾਲ ਸਿੰਘ)-ਆਪਣੀ ਬਹਾਦਰੀ ਅਤੇ ਸੇਵਾ ਭਾਵਨਾ ਦੇ ਜਜ਼ਬੇ ਲਈ ਜਾਣੀ ਜਾਂਦੀ ਪੰਜਾਬ ਪੁਲਿਸ ਪਿਛਲੇ ਦਿਨਾਂ ਦੌਰਾਨ ਵਾਪਰੀਆਂ ਕੁੱਝ ਪੁਲਿਸ ਕਰਮੀਆਂ ਦੀਆਂ ਗੈਰ-ਜ਼ਿੰਮੇਵਾਰਾਨਾ ਘਟਨਾਵਾਂ ਕਾਰਨ ਚਰਚਾ 'ਚ ਹੈ | ਉਪਰੋਥਲੀ ਵਾਪਰੀਆਂ ਇਨ੍ਹਾਂ ਘਟਨਾਵਾਂ ...

ਪੂਰੀ ਖ਼ਬਰ »

ਯੂਥ ਕਾਂਗਰਸ ਦੇ ਕੌਮੀ ਪ੍ਰਧਾਨ ਤੋਂ ਕੀਤੀ ਪੁੱਛਗਿੱਛ ਅਤਿ ਨੀਵੇਂ ਪੱਧਰ ਦੀ ਰਾਜਨੀਤੀ-ਜਾਖੜ

ਚੰਡੀਗੜ੍ਹ, 15 ਮਈ (ਵਿਕਰਮਜੀਤ ਸਿੰਘ ਮਾਨ)-ਪੰਜਾਬ ਕਾਂਗਰਸ ਦੇ ਪ੍ਰਧਾਨ ਸ੍ਰੀ ਸੁਨੀਲ ਜਾਖੜ ਨੇ ਗੱਲਬਾਤ ਕਰਦਿਆਂ ਕਿਹਾ ਕਿ ਕੋਰੋਨਾ ਦੇ ਕਹਿਰ ਤੋਂ ਦੇਸ਼ ਦੇ ਅਵਾਮ ਨੂੰ ਬਚਾਉਣ ਵਿਚ ਪੂਰੀ ਤਰ੍ਹਾਂ ਅਸਫਲ ਸਿੱਧ ਹੋਈ ਭਾਜਪਾ ਸਰਕਾਰ ਇਸ ਮੁਸ਼ਕਲ ਦੌਰ ਵਿਚ ਜਨ ਸੇਵਾ ਵਿਚ ...

ਪੂਰੀ ਖ਼ਬਰ »

ਪ੍ਰੇਮੀ ਜੋੜੇ ਦੀ ਸੁਰੱਖਿਆ ਦੀ ਮੰਗ ਹਾਈਕੋਰਟ ਵਲੋਂ ਖ਼ਾਰਜ

ਚੰਡੀਗੜ੍ਹ, 15 ਮਈ (ਬਿ੍ਜੇਂਦਰ ਗੌੜ)-ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਲਿਵ-ਇਨ-ਰਿਲੇਸ਼ਨਸ਼ਿਪ 'ਚ ਰਹਿਣ ਵਾਲੇ ਇਕ ਪ੍ਰੇਮੀ ਜੋੜੇ ਦੀ ਸੁਰੱਖਿਆ ਸਬੰਧੀ ਮੰਗ ਨੂੰ ਇਹ ਕਹਿ ਕੇ ਖ਼ਾਰਜ ਕਰ ਦਿੱਤਾ ਕਿ ਇਨ੍ਹਾਂ ਦੀ ਮੰਗ 'ਤੇ ਆਦੇਸ਼ ਜਾਰੀ ਕਰਨ ਨਾਲ ਸਮਾਜਿਕ ਢਾਂਚਾ ਖ਼ਰਾਬ ...

ਪੂਰੀ ਖ਼ਬਰ »

ਕੋਰੋਨਾ ਮਹਾਂਮਾਰੀ 'ਚ ਬਲੱਡ ਬੈਂਕਾਂ ਤੋਂ ਖੂਨ ਨਾ ਮਿਲਣ ਕਾਰਨ ਮਰੀਜ਼ ਹੋ ਰਹੇ ਨੇ ਪ੍ਰੇਸ਼ਾਨ

ਵੈਕਸੀਨ ਲਗਵਾ ਕੇ 14 ਦਿਨ ਬਾਅਦ ਤੇ ਕੋਵਿਡ ਗ੍ਰਸਤ ਨੈਗੇਟਿਵ ਹੋਣ ਉਪਰੰਤ 1 ਮਹੀਨੇ ਬਾਅਦ ਖੂਨਦਾਨ ਦਿੱਤੇ ਜਾਣਾ ਵੀ ਕਿੱਲਤ ਦਾ ਪ੍ਰਮੁੱਖ ਕਾਰਨ

ਅੰਮਿ੍ਤਸਰ, 15 ਮਈ (ਰੇਸ਼ਮ ਸਿੰਘ)-ਕੋਰੋਨਾ ਮਹਾਂਮਾਰੀ ਕਾਰਨ ਜਿਥੇ ਆਮ ਲੋਕਾਂ 'ਚ ਡਰ ਤੇ ਸਹਿਮ ਹੈ ਉਥੇ ਖੂਨਦਾਨ ਕਰਨ ਵਾਲਿਆਂ ਦੀ ਗਿਣਤੀ 'ਚ ਵੀ ਲਗਾਤਾਰ ਕਮੀ ਵੀ ਆ ਰਹੀ ਹੈ ਜਿਸ ਕਾਰਨ ਬਲੱਡ ਬੈਂਕਾਂ ਤੋਂ ਖੂਨ ਮਿਲਣਾ ਵੀ ਔਖਾ ਹੋ ਗਿਆ ਹੈ | ਬੈਂਕਾਂ 'ਚ ਖੂਨ ਘਟਣ ਕਾਰਨ ...

ਪੂਰੀ ਖ਼ਬਰ »

ਸਿੱਖਿਆ ਵਿਭਾਗ ਨੇ ਅਧਿਆਪਕਾਂ ਨੂੰ ਇਕਾਂਤਵਾਸ ਛੁੱਟੀ ਦੇਣ ਤੋਂ ਕੀਤਾ ਇਨਕਾਰ

ਚੰਡੀਗੜ੍ਹ, 15 ਮਈ (ਵਿਕਰਮਜੀਤ ਸਿੰਘ ਮਾਨ)-ਸਿੱਖਿਆ ਵਿਭਾਗ ਨੇ ਕੋਰੋਨਾ ਲਾਗ ਦੇ ਪ੍ਰਭਾਵ ਅਧੀਨ ਆਏ ਅਧਿਆਪਕਾਂ ਨੂੰ ਇਕਾਂਤਵਾਸ ਛੁੱਟੀ ਦੇਣ ਦੀ ਥਾਂ ਮੈਡੀਕਲ ਛੁੱਟੀ ਜਾਂ ਕੋਈ ਹੋਰ ਛੁੱਟੀ ਲੈਣ ਦੇ ਨਿਰਦੇਸ਼ ਜਾਰੀ ਕਰਕੇ ਅਧਿਆਪਕਾਂ ਦੁਆਰਾ ਦਾਖ਼ਲੇ ਵਧਾਉਣ ਲਈ ਕੀਤੀ ...

ਪੂਰੀ ਖ਼ਬਰ »

10ਵੀਂ ਦੀ ਸਾਲਾਨਾ ਪ੍ਰੀਖਿਆ ਦਾ ਨਤੀਜਾ ਐਲਾਨਿਆ ਜਾ ਸਕਦੈ ਅਗਲੇ ਹਫ਼ਤੇ

ਐੱਸ. ਏ. ਐੱਸ. ਨਗਰ, 15 ਮਈ (ਤਰਵਿੰਦਰ ਸਿੰਘ ਬੈਨੀਪਾਲ)-ਕੋਰੋਨਾ ਮਹਾਂਮਾਰੀ ਦੇ ਚਲਦਿਆਂ ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ 10ਵੀਂ ਸ਼੍ਰੇਣੀ ਦੀ ਸਾਲਾਨਾ ਪ੍ਰੀਖਿਆ ਮਾਰਚ 2021 ਦਾ ਨਤੀਜਾ ਪ੍ਰੀ-ਬੋਰਡ ਪ੍ਰੀਖਿਆਵਾਂ 'ਚ ਪ੍ਰਾਪਤ ਅੰਕਾਂ ਦੇ ਆਧਾਰ 'ਤੇ ਅਗਲੇ ਹਫ਼ਤੇ ਦੇ ਸ਼ੁਰੂ 'ਚ ਹੀ ਐਲਾਨਣ ਲਈ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ | ਕੋਰੋਨਾ ਮਹਾਂਮਾਰੀ ਦੇ ਚਲਦਿਆਂ ਇਸ ਵਾਰ 10ਵੀਂ ਸ਼੍ਰੇਣੀ ਦੀ ਸਾਲਾਨਾ ਪ੍ਰੀਖਿਆ ਨਹੀਂ ਕਰਵਾਈ ਜਾ ਸਕੀ, ਇਸ ਲਈ ਰਾਜ ਵਿਚ 10ਵੀਂ ਸ਼੍ਰੇਣੀ ਦੇ ਪ੍ਰੀਖਿਆਰਥੀਆਂ ਦੀ ਸਾਲਾਨਾ ਪ੍ਰੀਖਿਆ ਦਾ ਨਤੀਜਾ ਵਿਦਿਅਕ ਸੈਸ਼ਨ 2020-21 ਵਿਚ ਕਰਵਾਈ ਗਈ ਪ੍ਰੀ-ਬੋਰਡ ਪ੍ਰੀਖਿਆ ਵਿਚ ਪ੍ਰਾਪਤ ਅੰਕਾਂ ਦੇ ਆਧਾਰ 'ਤੇ ਤਿਆਰ ਕੀਤਾ ਜਾ ਰਿਹਾ ਹੈ | ਵੱਖ-ਵੱਖ ਕਾਰਨਾਂ ਦੇ ਚਲਦਿਆਂ ਕਈ ਸਕੂਲਾਂ ਵਿਚ ਕੁਝ ਵਿਦਿਆਰਥੀ ਪ੍ਰੀ-ਬੋਰਡ ਪ੍ਰੀਖਿਆਵਾਂ ਵੀ ਨਹੀਂ ਦੇ ਸਕੇ ਸਨ, ਇਸ ਲਈ ਐਸ. ਸੀ. ਈ. ਆਰ. ਟੀ. ਵਲੋਂ ਸਮੂਹ ਸਕੂਲ ਮੁਖੀਆਂ ਨੂੰ ਹਦਾਇਤ ਕੀਤੀ ਗਈ ਹੈ ਕਿ ਅਜਿਹੇ ਵਿਦਿਆਰਥੀਆਂ ਦੇ ਪ੍ਰੀ-ਬੋਰਡ ਪ੍ਰੀਖਿਆ ਦੇ ਅੰਕਾਂ ਦਾ ਮੁਲਾਂਕਣ ਵਿਭਾਗ ਵਲੋਂ ਜੁਲਾਈ, ਸਤੰਬਰ, ਨਵੰਬਰ ਅਤੇ ਦਸੰਬਰ ਮਹੀਨੇ ਵਿਚ ਲਈਆਂ ਪ੍ਰੀਖਿਆਵਾਂ 'ਚੋਂ ਪ੍ਰਾਪਤ ਅੰਕਾਂ ਦੇ ਆਧਾਰ 'ਤੇ ਕਰ ਲਿਆ ਜਾਵੇ ਅਤੇ ਬੋਰਡ ਵਲੋਂ ਭੇਜੇ ਗਏ ਨਿਰਧਾਰਤ ਪ੍ਰੋਫਾਰਮੇ 'ਚ ਭਰ ਦਿੱਤਾ ਜਾਵੇ | ਪ੍ਰਾਪਤ ਜਾਣਕਾਰੀ ਅਨੁਸਾਰ ਪੰਜਾਬ ਸਕੂਲ ਸਿੱਖਿਆ ਬੋਰਡ ਨੇ ਅਕਾਦਮਿਕ ਸਾਲ 2020-21 ਦੇ 10ਵੀਂ ਜਮਾਤ ਨਾਲ ਸਬੰਧਿਤ ਵਿਦਿਆਰਥੀਆਂ ਦਾ ਨਤੀਜਾ ਤਿਆਰ ਕਰ ਲਿਆ ਹੈ | ਰਾਜ ਦੇ ਵੱਖ-ਵੱਖ ਸਰਕਾਰੀ ਤੇ ਪ੍ਰਾਈਵੇਟ ਸਕੂਲਾਂ ਦੇ 3 ਲੱਖ ਤੋਂ ਵੱਧ ਪ੍ਰੀਖਿਆਰਥੀਆਂ ਨੇ ਇਸ ਪ੍ਰੀਖਿਆ ਲਈ ਰਜਿਸਟ੍ਰੇਸ਼ਨ ਕਰਵਾਈ ਸੀ | ਸਕੂਲਾਂ ਵਲੋਂ ਪ੍ਰਾਪਤ ਵੇਰਵਿਆਂ ਦੇ ਆਧਾਰ 'ਤੇ ਇਨ੍ਹਾਂ ਪ੍ਰੀਖਿਆਰਥੀਆਂ ਦੇ ਨਤੀਜਾ ਕਾਰਡ ਤਿਆਰ ਕੀਤੇ ਜਾਣਗੇ | ਇਸ ਸਬੰਧੀ ਸਿੱਖਿਆ ਬੋਰਡ ਦੇ ਚੇਅਰਮੈਨ ਪ੍ਰੋ. ਯੋਗਰਾਜ ਨਾਲ ਸੰਪਰਕ ਕਰਨ 'ਤੇ ਉਨ੍ਹਾਂ ਕਿਹਾ ਕਿ ਨਤੀਜੇ ਦੀਆਂ ਤਿਆਰੀਆ ਮੁਕੰਮਲ ਕਰ ਲਈਆਂ ਗਈਆਂ ਹਨ ਅਤੇ ਅਗਲੇ ਹਫ਼ਤੇ ਦੀ ਸ਼ੁਰੂਆਤ 'ਚ ਹੀ 10ਵੀਂ ਸ਼੍ਰੇਣੀ ਦੀ ਸਾਲਾਨਾ ਪ੍ਰੀਖਿਆ ਦਾ ਨਤੀਜਾ ਘੋਸ਼ਿਤ ਕੀਤਾ ਜਾ ਸਕਦਾ ਹੈ |

ਖ਼ਬਰ ਸ਼ੇਅਰ ਕਰੋ

 

ਬੈਂਕ 'ਚੋਂ 45 ਲੱਖ ਲੁੱਟ ਦੇ ਮਾਮਲੇ 'ਚ ਸਹਾਇਕ ਮੈਨੇਜਰ ਹੀ ਨਿਕਲਿਆ ਸਾਜਿਸ਼ਘਾੜਾ

• 2 ਗਿ੍ਫ਼ਤਾਰ, ਤਿੰਨ 'ਤੇ ਮੁਕੱਦਮਾ ਦਰਜ • 45 ਲੱਖ ਰੁਪਏ ਦੀ ਨਕਦੀ, ਇਕ ਰਿਵਾਲਵਰ 32 ਬੋਰ ਸਮੇਤ ਜ਼ਿੰਦਾ ਕਾਰਤੂਸ ਬਰਾਮਦ

ਜਲਾਲਾਬਾਦ, 15 ਮਈ (ਕਰਨ ਚੁਚਰਾ/ਜਤਿੰਦਰ ਪਾਲ ਸਿੰਘ/ਸਤਿੰਦਰ ਸਿੰਘ ਸੋਢੀ)-ਜਲਾਲਾਬਾਦ ਸ੍ਰੀ ਮੁਕਤਸਰ ਸਾਹਿਬ ਰੋਡ 'ਤੇ ਪਿੰਡ ਸੈਦੋ ਕਾ ਨਜ਼ਦੀਕ ਕੋਟਕ ਮਹਿੰਦਰਾ ਬੈਂਕ ਦੀ 45 ਲੱਖ ਰੁਪਏ ਦੀ ਕੈਸ਼ ਦੀ ਲੁੱਟਖੋਹ ਦੇ ਮਾਮਲੇ 'ਚ ਪੁਲਿਸ ਨੂੰ ਵੱਡੀ ਕਾਮਯਾਬੀ ਮਿਲੀ ਹੈ | ਇਸ ...

ਪੂਰੀ ਖ਼ਬਰ »

ਕੇਂਦਰ ਦਾ ਕੋਰੋਨਾ ਨੂੰ ਲੈ ਕੇ ਪੰਜਾਬ ਨਾਲ ਵਿਤਕਰਾ ਨਿੰਦਣਯੋਗ-ਜਥੇਦਾਰ ਬ੍ਰਹਮਪੁਰਾ

ਅੰਮਿ੍ਤਸਰ, 15 ਮਈ (ਜੱੱਸ)-ਕੇਂਦਰ ਸਰਕਾਰ ਦਾ ਕੋਰੋਨਾ ਮਹਾਂਮਾਰੀ ਦੌਰਾਨ ਇਲਾਜ ਅਤੇ ਰੋਕਥਾਮ ਨੂੰ ਲੈ ਕੇ ਪੰਜਾਬ ਨਾਲ ਵਿਤਕਰਾ ਬੇਹੱਦ ਨਿੰਦਣਯੋਗ ਹੈ | ਇਸ ਗੱਲ ਦਾ ਪ੍ਰਗਟਾਵਾ ਸਾਬਕਾ ਕੈਬਨਿਟ ਮੰਤਰੀ ਤੇ ਸੀਨੀਅਰ ਅਕਾਲੀ ਆਗੂੁ ਜਥੇਦਾਰ ਰਣਜੀਤ ਸਿੰਘ ਬ੍ਰਹਮਪੁਰਾ ਨੇ ...

ਪੂਰੀ ਖ਼ਬਰ »

ਪੰਜਾਬ ਦੀ ਪਹਿਲੀ ਆਕਸੀਜਨ ਐਕਸਪੈੱ੍ਰਸ 40 ਮੀਟਿ੍ਕ ਟਨ ਤਰਲ ਮੈਡੀਕਲ ਆਕਸੀਜਨ ਲਿਆਉਣ ਲਈ ਬੋਕਾਰੋ ਰਵਾਨਾ

ਚੰਡੀਗੜ੍ਹ, 15 ਮਈ (ਅਜੀਤ ਬਿਊਰੋ)- ਅੱਜ ਸਵੇਰੇ ਬੋਕਾਰੋ ਵੱਲ ਪੰਜਾਬ ਦੀ ਪਹਿਲੀ ਆਕਸੀਜਨ ਐਕਸਪੈੱ੍ਰਸ ਦੇ ਰਵਾਨਾ ਹੋਣ ਨਾਲ ਸੂਬਾ ਜਲਦ ਹੀ ਆਪਣੇ 80 ਮੀਟਿ੍ਕ ਟਨ ਕੋਟੇ ਦੀ ਆਕਸੀਜਨ ਚੁੱਕਣ ਦੀ ਸਥਿਤੀ 'ਚ ਹੋਵੇਗਾ | ਜਿਸ ਨਾਲ ਸੂਬੇ ਦੇ ਜੀਵਨ ਰੱਖਿਅਕ ਮੈਡੀਕਲ ਸਮੱਗਰੀ ਦੇ ...

ਪੂਰੀ ਖ਼ਬਰ »

ਸਰਕਾਰ ਦਾ ਕੇਂਦਿ੍ਤ ਦਾਖਲਾ ਸਿਸਟਮ ਲਾਗੂ ਕਰਨ ਦਾ ਫ਼ੈਸਲਾ ਬੇਲੋੜਾ ਤੇ ਗ਼ਲਤ-ਧਾਲੀਵਾਲ

ਪਟਿਆਲਾ, 15 ਮਈ (ਗੁਰਵਿੰਦਰ ਸਿੰਘ ਔਲਖ)-ਸ਼੍ਰੋਮਣੀ ਕਮੇਟੀ ਦੇ ਡਾਇਰੈਕਟਰ ਐਜੂਕੇਸ਼ਨ ਡਾ. ਤੇਜਿੰਦਰ ਕੌਰ ਧਾਲੀਵਾਲ ਨੇ ਪੰਜਾਬ ਸਰਕਾਰ ਦੇ ਅੰਡਰ ਗ੍ਰੈਜੂਏਟ ਅਤੇ ਪੋਸਟ ਗ੍ਰੈਜੂਏਟ ਕਲਾਸਾਂ ਦੇ ਦਾਖ਼ਲੇ ਕੇਂਦਿ੍ਤ ਸਿਸਟਮ ਰਾਹੀਂ ਕਰਨ ਦੇ ਫ਼ੈਸਲੇ ਨੂੰ ਬੇਲੋੜਾ ਅਤੇ ...

ਪੂਰੀ ਖ਼ਬਰ »

ਲੋਕ ਪੱਖੀ ਪੰਜਾਬੀ ਸ਼ਾਇਰ ਮਹਿੰਦਰ ਸਾਥੀ ਕੋਰੋਨਾ ਨਾਲ ਲੜ ਰਿਹੈ ਲੜਾਈ

ਨੂਰਪੁਰ ਬੇਦੀ, 15 ਮਈ (ਹਰਦੀਪ ਸਿੰਘ ਢੀਂਡਸਾ)-ਲਗਾਤਾਰ ਪੰਜ ਦਹਾਕੇ ਆਪਣੇ ਸ਼ਬਦਾਂ 'ਤੇ ਬੁਲੰਦ ਆਵਾਜ਼ ਰਾਹੀਂ ਲੋਕਾਂ ਦੇ ਦੁੱਖਾਂ ਦਰਦਾਂ ਦੀ ਬਾਤ ਪਾਉਣ ਵਾਲਾ ਲੋਕ ਪੱਖੀ ਸ਼ਾਇਰ ਮਹਿੰਦਰ ਸਾਥੀ ਕੋਰੋਨਾ ਨਾਲ ਜ਼ਿੰਦਗੀ ਤੇ ਮੌਤ ਦੀ ਜੰਗ ਲੜ ਰਿਹਾ ਹੈ | ਦੋ ਦਿਨ ਪਹਿਲਾਂ ...

ਪੂਰੀ ਖ਼ਬਰ »

- ਮਾਮਲਾ ਡੇਰਾ ਮੁਖੀ ਤੇ ਬਾਦਲਾਂ ਦੀ ਮੁਲਾਕਾਤ ਦਾ -

ਕਾਂਗੜ ਵਲੋਂ ਆਪਣੇ ਵਿਰੋਧੀ ਮਲੂਕਾ 'ਤੇ ਲਗਾਏ ਇਲਜ਼ਾਮ

ਸਿਆਸਤ ਭਖੀ! ਮਲੂਕਾ ਨੇ ਆਪਣੇ ਸਿਆਸੀ ਸ਼ਰੀਕ ਕਾਂਗੜ ਨੂੰ ਵੰਗਾਰਿਆ

ਰਾਮਪੁਰਾ ਫੂਲ , 15 ਮਈ (ਨਰਪਿੰਦਰ ਸਿੰਘ ਧਾਲੀਵਾਲ)-ਪੰਜਾਬ ਅਤੇ ਦੇਸ਼ਾਂ-ਵਿਦੇਸ਼ਾਂ 'ਚ ਜਦ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦਾ ਮਾਮਲਾ ਭਖਿਆ ਹੋਇਆ ਹੈ, ਉਸ ਵਕਤ ਪੰਜਾਬ ਸਰਕਾਰ ਵਿਚ ਮਾਲ ਮੰਤਰੀ ਅਤੇ ਹਲਕਾ ਰਾਮਪੁਰਾ ਫੂਲ ਤੋਂ ਵਿਧਾਇਕ ਗੁਰਪ੍ਰੀਤ ਸਿੰਘ ...

ਪੂਰੀ ਖ਼ਬਰ »

ਭੋਗ 'ਤੇ ਵਿਸ਼ੇਸ਼

ਬਾਪੂ ਬਲਵੀਰ ਸਿੰਘ

ਮਖੂ-ਸਰਦਾਰ ਬਲਵੀਰ ਸਿੰਘ ਸਾਬਕਾ ਚੇਅਰਮੈਨ ਬਲਾਕ ਸੰਮਤੀ ਜ਼ੀਰਾ ਦਾ ਜਨਮ ਸੰਨ 1925 ਵਿਚ ਫ਼ਤਿਹਗੜ੍ਹ ਸਭਰਾਂ ਵਿਖੇ ਪਿਤਾ ਸ: ਕਾਲਾ ਸਿੰਘ ਦੇ ਗ੍ਰਹਿ ਮਾਤਾ ਸ੍ਰੀਮਤੀ ਕਿ੍ਸ਼ਨ ਕੌਰ ਕੁੱਖੋਂ ਹੋਇਆ | ਆਪ ਨੇ ਮੁੱਢਲੀ ਸਿੱਖਿਆ ਸਰਕਾਰੀ ਸਕੂਲ ਸਰਹਾਲੀ ਜ਼ਿਲ੍ਹਾ ਤਰਨਤਾਰਨ ...

ਪੂਰੀ ਖ਼ਬਰ »

ਬੇਅਦਬੀ ਮਾਮਲੇ ਨੰੂ ਕੌਣ ਭੁਲਾ ਸਕਦਾ ਹੈ-ਢੀਂਡਸਾ

ਸੰਗਰੂਰ, 15 ਮਈ (ਸੁਖਵਿੰਦਰ ਸਿੰਘ ਫੁੱਲ)-ਸ਼੍ਰੋਮਣੀ ਅਕਾਲੀ ਦਲ (ਡ) ਦੇ ਪ੍ਰਧਾਨ ਸ. ਸੁਖਦੇਵ ਸਿੰਘ ਢੀਂਡਸਾ ਨੇ ਕਿਹਾ ਹੈ ਕਿ ਪੰਜਾਬ ਦੇ ਲੋਕ ਹੋਰ ਸਾਰੀਆਂ ਗਲਤੀਆਂ ਭੁਲਾ ਸਕਦੇ ਹਨ ਪਰ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਹੋਈ ਬੇਅਦਬੀ ਨੰੂ ਬਿਲਕੁਲ ਨਹੀਂ ਭੁਲਾਇਆ ਜਾ ਸਕਦਾ ...

ਪੂਰੀ ਖ਼ਬਰ »

ਨੌਵੇਂ ਪਾਤਸ਼ਾਹ ਦੇ ਇਤਿਹਾਸਕ ਸਥਾਨ (ਭਾਗ-30)

ਗੁਰਦੁਆਰਾ ਪਾਤਸ਼ਾਹੀ ਛੇਵੀਂ ਤੇ ਨੌਵੀਂ ਚੀਕਾ

ਓ.ਪੀ. ਸੈਣੀ ਗੁਹਲਾ ਚੀਕਾ- ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ ਚਰਨ ਛੋਹ ਪ੍ਰਾਪਤ ਇਤਿਹਾਸਕ ਅਸਥਾਨ ਗੁਰਦੁਆਰਾ ਛੇਵੀਂ ਅਤੇ ਨੌਵੀਂ ਪਾਤਸ਼ਾਹੀ ਚੀਕਾ ਹਰਿਆਣਾ ਰਾਜ ਦੇ ਜ਼ਿਲ੍ਹਾ ਕੈਥਲ, ਤਹਿਸੀਲ ਗੁਹਲਾ ਪਿੰਡ ਚੀਕਾ 'ਚ ਪੈਂਦਾ ਹੈ | ਉਕਤ ਗੁਰਦੁਆਰਾ ਸਾਹਿਬ ਸ਼ਹੀਦ ...

ਪੂਰੀ ਖ਼ਬਰ »

ਪ੍ਰਧਾਨ ਮੰਤਰੀ 18 ਤੋਂ 44 ਸਾਲ ਦੇ ਉਮਰ ਵਰਗ ਲਈ ਵੈਕਸੀਨ ਖ਼ਰੀਦਣ ਤੇ ਵੰਡਣ ਲਈ ਇਕਲੌਤੀ ਏਜੰਸੀ ਬਣਾਉਣ- ਕੈਪਟਨ

ਚੰਡੀਗੜ੍ਹ, 15 ਮਈ (ਅਜੀਤ ਬਿਊਰੋ)- ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਪ੍ਰਧਾਨ ਮੰਤਰੀ ਨੂੰ 18-44 ਸਾਲ ਦੀ ਉਮਰ ਵਰਗ ਲਈ ਵੈਕਸੀਨ ਖ਼ਰੀਦਣ ਅਤੇ ਵੰਡਣ ਲਈ ਕੇਂਦਰ ਸਰਕਾਰ ਦੀ ਇਕਲੌਤੀ ਏਜੰਸੀ ਬਣਾਉਣ ਦੀ ਅਪੀਲ ਕੀਤੀ ਹੈ | ਮੁੱਖ ਮੰਤਰੀ ਨੇ ਪ੍ਰਧਾਨ ਮੰਤਰੀ ...

ਪੂਰੀ ਖ਼ਬਰ »

ਕੇਂਦਰ ਤੋਂ ਹੋਰ ਜ਼ਿਆਦਾ ਆਕਸੀਜਨ ਟੈਂਕਰਾਂ ਦੀ ਮੰਗ ਕਰੇਗੀ ਪੰਜਾਬ ਸਰਕਾਰ-ਮੁੱਖ ਸਕੱਤਰ

ਚੰਡੀਗੜ੍ਹ, 15 ਮਈ (ਅਜੀਤ ਬਿਊਰੋ)-ਮੈਡੀਕਲ ਆਕਸੀਜਨ ਦੀ ਵਧਦੀ ਮੰਗ ਅਤੇ ਪੂਰਤੀ ਵਿਚਲੇ ਖੱਪੇ ਨੂੰ ਭਰਨ ਲਈ ਪੰਜਾਬ ਸਰਕਾਰ ਕੇਂਦਰ ਸਰਕਾਰ ਤੋਂ ਹੋਰ ਜ਼ਿਆਦਾ ਆਕਸੀਜਨ ਟੈਂਕਰਾਂ ਦੀ ਮੰਗ ਕਰੇਗੀ ਤਾਂ ਜੋ ਜ਼ਿੰਦਗੀ ਬਚਾਊ ਇਸ ਗੈਸ ਦੀ ਲੋੜੀਂਦੀ ਸਪਲਾਈ ਪੰਜਾਬ ਨੂੰ ...

ਪੂਰੀ ਖ਼ਬਰ »

ਯੋਗੀ ਦੇ ਮਲੇਰਕੋਟਲਾ ਵਾਲੇ ਟਵੀਟ ਦੀ ਕੈਪਟਨ ਵਲੋਂ ਅਲੋਚਨਾ

ਚੰਡੀਗੜ੍ਹ, 15 ਮਈ (ਅਜੀਤ ਬਿਊਰੋ)- ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਯੋਗੀ ਅਦਿੱਤਿਆਨਾਥ ਵਲੋਂ ਪੰਜਾਬ ਵਿਚ ਮਲੇਰਕੋਟਲਾ ਨੂੰ 23ਵਾਂ ਜ਼ਿਲ੍ਹਾ ਐਲਾਨਣ ਉਤੇ ਕੀਤੇ ਭੜਕਾਊ ਟਵੀਟ ਦੀ ਕਰੜੇ ਸ਼ਬਦਾਂ ਵਿਚ ਨਿਖੇਧੀ ਕਰਦਿਆਂ ਇਸ ਨੂੰ ਭਾਜਪਾ ਦੀ ਵੰਡ-ਪਾਊ ਨੀਤੀ ਦੇ ...

ਪੂਰੀ ਖ਼ਬਰ »

32 ਕਿਸਾਨ ਜਥੇਬੰਦੀਆਂ ਵਲੋਂ ਗੰਨੇ ਦਾ ਭਾਅ ਵਧਾ ਕੇ ਹਰਿਆਣਾ ਬਰਾਬਰ ਕਰਨ ਦੀ ਮੰਗ

ਖੰਨਾ, 15 ਮਈ (ਹਰਜਿੰਦਰ ਸਿੰਘ ਲਾਲ)-ਪੰਜਾਬ ਦੀਆਂ 32 ਕਿਸਾਨ ਜਥੇਬੰਦੀਆਂ ਨੇ ਪੰਜਾਬ ਸਰਕਾਰ ਵਲੋਂ ਗੰਨੇ ਦੇ ਭਾਅ 'ਚ ਵਾਧਾ ਨਾ ਕੀਤੇ ਜਾਣ ਦੀ ਨਿਖੇਧੀ ਕਰਦਿਆਂ, ਪੰਜਾਬ ਵਿਚ ਗੰਨੇ ਦਾ ਭਾਅ 310 ਰੁਪਏ ਕੁਇੰਟਲ ਤੋਂ ਵਧਾ ਕੇ ਹਰਿਆਣਾ ਬਰਾਬਰ 358 ਰੁਪਏ ਪ੍ਰਤੀ ਕੁਇੰਟਲ ਕਰਨ ਦੀ ...

ਪੂਰੀ ਖ਼ਬਰ »

ਸਾਬਕਾ ਮੰਤਰੀ ਸਿੱਧੂ ਸਮੇਤ 6 ਨਜ਼ਦੀਕੀ ਵਿਜੀਲੈਂਸ ਦੇ ਨਿਸ਼ਾਨੇ 'ਤੇ

ਹੋ ਸਕਦੀ ਹੈ ਛਾਪੇਮਾਰੀ

ਚੰਡੀਗੜ੍ਹ, 15 ਮਈ (ਵਿਕਰਮਜੀਤ ਸਿੰਘ ਮਾਨ)- ਪੰਜਾਬ ਸਰਕਾਰ ਦੇ ਸਾਬਕਾ ਮੰਤਰੀ ਰਹੇ ਸ. ਨਵਜੋਤ ਸਿੰਘ ਸਿੱਧੂ ਵਲੋਂ ਆਪਣੀ ਸਰਕਾਰ ਦੇ ਖ਼ਿਲਾਫ਼ ਨਿਸ਼ਾਨੇ ਲਗਾਉਣ ਤੋਂ ਬਾਅਦ ਇਕ ਵੱਡੀ ਗੱਲ ਸਾਹਮਣੇ ਆ ਰਹੀ ਹੈ, ਜਿਸ ਵਿਚ ਕਿਹਾ ਜਾ ਰਿਹਾ ਹੈ ਕਿ ਵਿਜੀਲੈਂਸ ਵਲੋਂ ਸਿੱਧੂ ...

ਪੂਰੀ ਖ਼ਬਰ »

ਕੈਪਟਨ, ਸਿੱਧੂ ਅਤੇ ਭਗਵੰਤ ਮਾਨ ਬੇਅਦਬੀ ਮਾਮਲੇ ਸਬੰਧੀ ਸਬੂਤ ਜਨਤਕ ਕਰਨ-ਸੁਖਬੀਰ

ਚੰਡੀਗੜ੍ਹ, 15 ਮਈ (ਅਜੀਤ ਬਿਊਰੋ)-ਸ਼ੋ੍ਰਮਣੀ ਅਕਾਲੀ ਦਲ ਦੇ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਨੇ ਅੱਜ ਇੱਥੇ ਕਾਂਗਰਸ ਦੇ ਆਗੂਆਂ ਤੇ ਉਨ੍ਹਾਂ ਦੇ ਲੁਕਵੇਂ ਤੇ ਜਨਤਕ ਸਹਿਯੋਗੀਆਂ ਜਿਨ੍ਹਾਂ ਨੇ ਇਹ ਦਾਅਵਾ ਕੀਤਾ ਸੀ ਕਿ ਉਨ੍ਹਾਂ ਕੋਲ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ...

ਪੂਰੀ ਖ਼ਬਰ »

ਡੇਰਾਬੱਸੀ ਤੋਂ ਨਕਲੀ ਨੋਟ ਛਾਪਣ ਵਾਲੇ ਗਰੋਹ ਦੇ ਮੈਂਬਰ ਨਕਲੀ ਕਰੰਸੀ ਸਮੇਤ ਕਾਬੂ

ਡੇਰਾਬੱਸੀ, 15 ਮਈ (ਗੁਰਮੀਤ ਸਿੰਘ)-ਸਥਾਨਕ ਵਾਰਡ ਨੰ. 9 ਤਹਿਤ ਪੈਂਦੇ ਸ਼ਕਤੀ ਨਗਰ ਦੀ 19 ਨੰਬਰ ਗਲੀ 'ਚ ਸਥਿਤ ਇਕ ਘਰ 'ਚ ਛਾਪਾ ਮਾਰ ਕੇ ਪੰਚਕੂਲਾ ਪੁਲਿਸ ਨੇ ਨਕਲੀ ਨੋਟ ਛਾਪਣ ਵਾਲੇ ਗਿਰੋਹ ਦੇ ਮੈਂਬਰਾਂ ਨੂੰ ਕਾਬੂ ਕਰਨ 'ਚ ਸਫ਼ਲਤਾ ਹਾਸਿਲ ਕੀਤੀ ਹੈ | ਪੁਲਿਸ ਨੇ ਮੌਕੇ ਤੋਂ 3 ...

ਪੂਰੀ ਖ਼ਬਰ »

ਸਰਕਾਰ, ਪ੍ਰਸ਼ਾਸਨ ਤੇ ਲੋਕ ਕੋਰੋਨਾ ਦੀ ਮੌਜੂਦਾ ਸਥਿਤੀ ਲਈ ਜ਼ਿੰਮੇਵਾਰ-ਮੋਹਨ ਭਾਗਵਤ

ਨਵੀਂ ਦਿੱਲੀ, 15 ਮਈ (ਏਜੰਸੀ)-ਰਾਸ਼ਟਰੀ ਸਵੈ ਸੇਵਕ ਸੰਘ (ਆਰ.ਐਸ.ਐਸ.) ਦੇ ਮੁਖੀ ਮੋਹਨ ਭਾਗਵਤ ਨੇ ਕਿਹਾ ਕਿ ਦੇਸ਼ ਦੀ ਮੌਜੂਦਾ ਸਥਿਤੀ ਲਈ ਸਰਕਾਰ, ਪ੍ਰਸ਼ਾਸਨ ਤੇ ਲੋਕ ਜ਼ਿੰਮੇਵਾਰ ਹਨ, ਕਿਉਂਕਿ ਤਿੰਨੇ ਹੀ ਕੋਰੋਨਾ ਵਾਇਰਸ ਦੀ ਪਹਿਲੀ ਲਹਿਰ ਤੋਂ ਬਾਅਦ ਅਵੇਸਲੇ ਹੋ ਗਏ ਤੇ ...

ਪੂਰੀ ਖ਼ਬਰ »

ਕੋਰੋਨਾ ਨਾਲ ਮਾਰੇ ਗਏ ਲੋਕਾਂ ਦੇ ਪਰਿਵਾਰਿਕ ਮੈਂਬਰਾਂ ਲਈ ਮੁਆਵਜ਼ੇ ਸਬੰਧੀ ਸੁਪਰੀਮ ਕੋਰਟ 'ਚ ਅਰਜ਼ੀ ਦਾਇਰ

ਨਵੀਂ ਦਿੱਲੀ, 15 ਮਈ (ਪੀ.ਟੀ.ਆਈ.)-ਸੁਪਰੀਮ ਕੋਰਟ 'ਚ ਇਕ ਅਰਜ਼ੀ ਦਾਇਰ ਕਰਦਿਆਂ ਮੰਗ ਕੀਤੀ ਗਈ ਹੈ ਕਿ ਉਹ ਕੇਂਦਰ ਅਤੇ ਸੂਬਾ ਸਰਕਾਰਾਂ ਨੂੰ ਇਹ ਆਦੇਸ਼ ਜਾਰੀ ਕਰੇ ਕਿ ਕੋਰੋਨਾ ਨਾਲ ਮਾਰੇ ਗਏ ਲੋਕਾਂ ਦੇ ਪਰਿਵਾਰਕ ਮੈਂਬਰਾਂ ਨੂੰ 4 ਲੱਖ ਰੁਪਏ ਦਾ ਮੁਆਵਜ਼ਾ ਦਿੱਤਾ ਜਾਵੇ, ...

ਪੂਰੀ ਖ਼ਬਰ »

ਕੇਜਰੀਵਾਲ ਵਲੋਂ ਘਰਾਂ 'ਚ ਇਕਾਂਤਵਾਸ ਲੋਕਾਂ ਲਈ ਆਕਸੀਜਨ ਕੰਸਨਟ੍ਰੇਟਰ ਬੈਂਕ ਦੀ ਸ਼ੁਰੂਆਤ

ਨਵੀਂ ਦਿੱਲੀ, 15 ਮਈ (ਏਜੰਸੀ)-ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਦੱਸਿਆ ਕਿ ਰਾਸ਼ਟਰੀ ਰਾਜਧਾਨੀ 'ਚ ਕੋਰੋਨਾ ਦੀ ਸਥਿਤੀ 'ਚ ਸੁਧਾਰ ਹੋ ਰਿਹਾ ਹੈ ਅਤੇ ਬੀਤੇ 24 ਘੰਟਿਆਂ 'ਚ 6430 ਨਵੇਂ ਮਾਮਲੇ ਦਰਜ ਕੀਤੇ ਗਏ ਹਨ ਤੇ 337 ਹੋਰ ਮੌਤਾਂ ਹੋਈਆਂ ਹਨ | ਕੋਰੋਨਾ ਦੀ ...

ਪੂਰੀ ਖ਼ਬਰ »

ਰਾਏ ਅਜ਼ੀਜ਼ ਉੱਲਾ ਵਲੋਂ ਮਲੇਰਕੋਟਲਾ ਨੂੰ ਜ਼ਿਲ੍ਹਾ ਬਣਾਏ ਜਾਣ ਦਾ ਸਵਾਗਤ

ਜਲੰਧਰ, 15 ਮਈ (ਜਸਪਾਲ ਸਿੰਘ)-ਸਰਬੰਸਦਾਨੀ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਵਲੋਂ ਬਖਸ਼ੀ ਪਵਿੱਤਰ ਗੰਗਾ ਸਾਗਰ ਨੂੰ ਸੰਭਾਲਣ ਵਾਲੇ ਅਤੇ ਪਾਕਿਸਤਾਨ ਦੀ ਤਹਿਰੀਕ-ਏ-ਇਨਸਾਫ ਪਾਰਟੀ ਦੇ ਆਗੂ ਰਾਏ ਅਜ਼ੀਜ਼ ਉੱਲਾ ਖਾਨ, ਜਿਨ੍ਹਾਂ ਦੇ ਪਰਿਵਾਰ ਕੋਲ ਸਰਬੰਸਦਾਨੀ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX