ਤਾਜਾ ਖ਼ਬਰਾਂ


ਜਸਟਿਨ ਟਰੂਡੋ ਨੂੰ ਮਿਲੀ ਜਿੱਤ
. . .  2 minutes ago
ਟੋਰਾਂਟੋ, 21 ਸਤੰਬਰ - ਜਸਟਿਨ ਟਰੂਡੋ ਨੇ ਜਿੱਤ ਹਾਸਲ ਕੀਤੀ ...
ਕੈਲਗਰੀ ਸਕਾਈਵਿਊ ਤੋਂ ਜਾਰਜ ਚਾਹਲ ਜੇਤੂ
. . .  31 minutes ago
ਕੈਲਗਰੀ 21 ਸਤੰਬਰ (ਜਸਜੀਤ ਸਿੰਘ ਧਾਮੀ) - ਸੰਸਦੀ ਹਲਕਾ ਕੈਲਗਰੀ ਸਕਾਈਵਿਊ ਤੋਂ ਲਿਬਰਲ ਉਮੀਦਵਾਰ ਜਾਰਜ ਚਾਹਲ ਨੇ...
ਅਸ਼ਲੀਲ ਫ਼ਿਲਮਾਂ ਬਣਾਉਣ ਦੇ ਮਾਮਲੇ ਵਿਚ ਫ਼ਰਾਰ ਮੁਲਜ਼ਮਾਂ ਦੇ ਵਿਰੁੱਧ ਲੁੱਕ ਆਊਟ ਸਰਕੁਲਰ ਜਾਰੀ
. . .  35 minutes ago
ਮੁੰਬਈ, 21 ਸਤੰਬਰ - ਮੁੰਬਈ ਪੁਲਿਸ ਦੀ ਅਪਰਾਧ ਸ਼ਾਖਾ ਨੇ ਅਸ਼ਲੀਲ ਫ਼ਿਲਮਾਂ ਬਣਾਉਣ ਦੇ ਮਾਮਲੇ ਵਿਚ ਫ਼ਰਾਰ ਮੁਲਜ਼ਮਾਂ ਦੇ ਵਿਰੁੱਧ ਲੁੱਕ ਆਊਟ ਸਰਕੁਲਰ ਜਾਰੀ ਕੀਤਾ ...
ਆਈ.ਈ.ਡੀ. ਰਿਕਵਰੀ ਨਾਲ ਜੁੜੇ ਮਾਮਲੇ ਵਿਚ ਸੱਤ ਥਾਵਾਂ 'ਤੇ ਤਲਾਸ਼ੀ ਅਭਿਆਨ
. . .  44 minutes ago
ਨਵੀਂ ਦਿੱਲੀ, 21 ਸਤੰਬਰ - ਆਈ.ਈ.ਡੀ. ਰਿਕਵਰੀ ਨਾਲ ਜੁੜੇ 27 ਜੂਨ ਦੇ ਮਾਮਲੇ ਵਿਚ ਰਾਸ਼ਟਰੀ ਜਾਂਚ ਏਜੰਸੀ ਵਲੋਂ ਅਨੰਤਨਾਗ, ਬਾਰਾਮੂਲਾ, ਸ੍ਰੀਨਗਰ, ਡੋਡਾ, ਕਿਸ਼ਤਵਾੜ ਸਮੇਤ ਸੱਤ...
ਪਿਛਲੇ 24 ਘੰਟਿਆਂ ਵਿਚ ਕੋਰੋਨਾ ਦੇ 26,115 ਨਵੇਂ ਮਾਮਲੇ ਆਏ ਸਾਹਮਣੇ
. . .  about 1 hour ago
ਨਵੀਂ ਦਿੱਲੀ, 21 ਸਤੰਬਰ - ਭਾਰਤ ਵਿਚ ਪਿਛਲੇ 24 ਘੰਟਿਆਂ ਵਿਚ ਕੋਰੋਨਾ ਦੇ 26,115 ਨਵੇਂ ਮਾਮਲੇ ਸਾਹਮਣੇ ਆਏ ਹਨ...
ਹਰੀਸ਼ ਰਾਵਤ ਨੇ ਟਵੀਟ ਕਰਕੇ ਭਾਜਪਾ ਨੂੰ ਮੋਦੀ-ਨਵਾਜ ਦੀ ਗਲਵੱਕੜੀ ਤੇ ਬਿਰਿਆਨੀ ਯਾਦ ਕਰਵਾਈ
. . .  about 1 hour ago
ਨਵੀਂ ਦਿੱਲੀ, 21 ਸਤੰਬਰ - ਭਾਜਪਾ ਵਲੋਂ ਪੰਜਾਬ ਕਾਂਗਰਸ ਪ੍ਰਧਾਨ ਨਵਜੋਤ ਸਿੰਘ ਸਿੱਧੂ 'ਤੇ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖਾਨ ਨਾਲ ਦੋਸਤੀ ਕਰਕੇ ਘੇਰਨ ਦੇ ਮੁੱਦੇ 'ਤੇ ਹਰੀਸ਼ ਰਾਵਤ ਨੇ ਟਵੀਟ ਕਰਕੇ ਕਿਹਾ ਕਿ ਜਦੋਂ ਸਿੱਧੂ ਭਾਜਪਾ ਵਿਚ ਸਨ ਤਾਂ ਉਸ ਵੇਲੇ ਵੀ ਉਨ੍ਹਾਂ ਦਾ ਦੋਸਤੀ ਇਮਰਾਨ ਖਾਨ ਨਾਲ ਸੀ...
ਡਿਪਟੀ ਕਮਿਸ਼ਨਰ ਲੁਧਿਆਣਾ 5 ਮਿੰਟ ਪਹਿਲਾ ਦਫ਼ਤਰ ਪੁੱਜੇ
. . .  about 2 hours ago
ਲੁਧਿਆਣਾ, 21 ਸਤੰਬਰ (ਪੁਨੀਤ ਬਾਵਾ) - ਪੰਜਾਬ ਦੇ ਨਵੇਂ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵਲੋਂ ਸੂਬੇ ਦੇ ਸਾਰੇ ਅਧਿਕਾਰੀਆਂ ਨੂੰ ਆਪਣੇ ਦਫ਼ਤਰਾਂ 'ਚ ਸਵੇਰੇ 9 ਵਜੇ ਪੁੱਜਣ ਦੀ ਹਦਾਇਤ ਕੀਤੀ ਗਈ ਹੈ। ਜਿਸ ਤਹਿਤ ਡਿਪਟੀ ਕਮਿਸ਼ਨਰ ਲੁਧਿਆਣਾ ਵਰਿੰਦਰ ਕੁਮਾਰ ਸ਼ਰਮਾ 9 ਵੱਜਣ ਤੋਂ ਪੰਜ ਮਿੰਟ ਪਹਿਲਾਂ ਹੀ...
ਕੈਲਗਰੀ ਫੋਰੈਸਟ ਲਾਉਨ ਤੋਂ ਕੰਜ਼ਰਵੇਟਿਵ ਉਮੀਦਵਾਰ ਜਸਰਾਜ ਸਿੰਘ ਹੱਲਣ ਨੇ ਪ੍ਰਾਪਤ ਕੀਤੀ ਜਿੱਤ
. . .  about 2 hours ago
ਕੈਲਗਰੀ, 21 ਸਤੰਬਰ (ਜਸਜੀਤ ਸਿੰਘ ਧਾਮੀ) - ਸੰਸਦੀ ਹਲਕਾ ਕੈਲਗਰੀ ਫੋਰੈਸਟ ਲਾਉਨ ਤੋਂ ਕੰਜ਼ਰਵੇਟਿਵ ਉਮੀਦਵਾਰ ਪੂਰਨ ਗੁਰਸਿੱਖ ਜਸਰਾਜ ਸਿੰਘ ਹੱਲਣ ਨੇ ਜਿੱਤ ਪ੍ਰਾਪਤ ਕੀਤੀ ਹੈ...
ਸ਼ੁਰੂਆਤੀ ਚੋਣ ਨਤੀਜਿਆਂ 'ਚ ਜਸਟਿਨ ਟਰੂਡੋ ਨੂੰ ਬੜ੍ਹਤ
. . .  about 2 hours ago
ਟੋਰਾਂਟੋ, 21 ਸਤੰਬਰ - ਅਧਿਕਾਰਕ ਨਤੀਜਿਆਂ ਮੁਤਾਬਿਕ ਕੈਨੇਡਾ ਦੀ ਜਸਟਿਨ ਟਰੂਡੋ ਦੀ ਅਗਵਾਈ ਹੇਠਲੀ ਸੱਤਾਧਿਰ ਲਿਬਰਲ ਪਾਰਟੀ ਨੇ ਕੈਨੇਡਾ ਦੀਆਂ 44ਵੀਆਂ ਕੌਮੀ ਚੋਣਾਂ ਵਿਚ ਇਕ ਫ਼ੀਸਦੀ ਨਾਲ ਸ਼ੁਰੂਆਤੀ ਬੜ੍ਹਤ ਬਣਾਈ ਹੈ...
⭐ਮਾਣਕ - ਮੋਤੀ⭐
. . .  about 2 hours ago
ਚੰਨੀ ਦੀ ਅਗਵਾਈ ‘ਚ ਮੰਤਰੀ ਮੰਡਲ ਦੀ ਪਹਿਲੀ ਮੀਟਿੰਗ ਦੌਰਾਨ ਵੱਖ-ਵੱਖ ਗਰੀਬ ਪੱਖੀ ਉਪਰਾਲਿਆਂ ਨੂੰ ਲਾਗੂ ਕਰਨ ਲਈ ਕੀਤਾ ਗਿਆ ਵਿਚਾਰ-ਵਟਾਂਦਰਾ
. . .  about 11 hours ago
ਚੰਡੀਗੜ੍ਹ , 21 ਸਤੰਬਰ- ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਅਗਵਾਈ ਵਿਚ ਮੰਤਰੀ ਮੰਡਲ ਦੀ ਪਹਿਲੀ ਮੀਟਿੰਗ ਦੌਰਾਨ ਵੱਖ-ਵੱਖ ਗਰੀਬ ਪੱਖੀ ਉਪਰਾਲਿਆਂ ਨੂੰ ਨਿਰਧਾਰਤ ਸਮੇਂ ਵਿਚ ਲਾਗੂ ਕਰਨ ਲਈ...
ਗਰੀਬ-ਪੱਖੀ ਉਪਰਾਲਿਆਂ ਦੀ ਸ਼ੁਰੂਆਤ ਰਾਸ਼ਟਰ ਪਿਤਾ ਮਹਾਤਮਾ ਗਾਂਧੀ ਦੇ ਜਨਮ ਦਿਵਸ ਉਤੇ 2 ਅਕਤੂਬਰ, 2021 ਤੋਂ ਕੀਤੀ ਜਾਵੇਗੀ
. . .  1 day ago
ਕਾਰ ਰਾਵੀ ਨਦੀ ਵਿਚ ਡਿੱਗੀ , ਜੋੜੇ ਦੀ ਦਰਦਨਾਕ ਮੌਤ
. . .  1 day ago
ਡਮਟਾਲ,20 ਸਤੰਬਰ (ਰਾਕੇਸ਼ ਕੁਮਾਰ)- ਚੰਬਾ-ਭਰਮੌਰ ਐਨ.ਐਚ. ਪਰ ਦੁਰਗੇਥੀ ਅਤੇ ਧਾਕੋਗ ਦੇ ਵਿਚਕਾਰ, ਇਕ ਕਾਰ ਬੇਕਾਬੂ ਹੋ ਗਈ ਅਤੇ ਰਾਵੀ ਨਦੀ ਵਿਚ ਜਾ ਡਿੱਗੀ । ਇਸ ਹਾਦਸੇ ਵਿਚ ਜੋੜੇ ਦੀ ਦਰਦਨਾਕ ਮੌਤ...
ਆਈ.ਪੀ.ਐਲ. 2021: ਕੇ.ਕੇ.ਆਰ. ਦੀ ਆਰ.ਸੀ.ਬੀ. ਉੱਤੇ ਇੱਕਤਰਫਾ ਜਿੱਤ
. . .  1 day ago
ਪੰਜਾਬ ਦੇ ਉਪ ਮੁੱਖ ਮੰਤਰੀ ਬਣੇ ਸੁਖਜਿੰਦਰ ਸਿੰਘ ਰੰਧਾਵਾ ਨੇ ਸੰਭਾਲਿਆ ਅਹੁਦਾ , ਸਿੱਧੂ ਰਹੇ ਗ਼ੈਰਹਾਜ਼ਰ
. . .  1 day ago
ਚੰਨੀ ਸਰਕਾਰ ਨੇ ਮੁਲਾਜ਼ਮਾਂ ਦੀ ਹਾਜ਼ਰੀ ਤੇ ਚੈਕਿੰਗ ਬਾਰੇ ਜਾਰੀ ਕੀਤੇ ਨਵੇਂ ਹੁਕਮ
. . .  1 day ago
ਚੰਡੀਗੜ੍ਹ, 20 ਸਤੰਬਰ - ਪੰਜਾਬ ਸਰਕਾਰ ਨੇ ਰਾਜ ਦੇ ਸਰਕਾਰੀ ਮੁਲਾਜ਼ਮਾਂ ਦਾ ਸਵੇਰੇ ਸਮੇਂ ਸਿਰ ਆਉਣਾ ਤੇ ਸ਼ਾਮ ਨੁੰ ਡਿਊਟੀ ਪੂਰੀ ਕਰ ਕੇ ਸਮੇਂ ਸਿਰ ਜਾਣਾ ਯਕੀਨੀ ਬਣਾਉਣ ਵਾਸਤੇ ਹੁਕਮ ਜਾਰੀ ਕੀਤੇ ਹਨ। ਰਾਜ ਦੇ ਪ੍ਰਸੋਨਲ ਵਿਭਾਗ...
ਪੰਜਾਬ ਮੰਤਰੀ ਮੰਡਲ ਦੀ ਪਹਿਲੀ ਮੀਟਿੰਗ ਚੱਲ ਰਹੀ ਹੈ: ਕਿਸੇ ਵੀ ਭ੍ਰਿਸ਼ਟ ਅਧਿਕਾਰੀ ਨੂੰ ਬਖਸ਼ਿਆ ਨਹੀਂ ਜਾਵੇਗਾ
. . .  1 day ago
ਪੰਜਾਬ ਕੈਬਨਿਟ ਦੀ ਮੀਟਿੰਗ ਸ਼ੁਰੂ
. . .  1 day ago
ਰਾਸ਼ਟਰਪਤੀ ਜੋ ਬਾਈਡਨ 24 ਸਤੰਬਰ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਦੁਵੱਲੀ ਮੀਟਿੰਗ ਵਿਚ ਸ਼ਾਮਲ ਹੋਣਗੇ
. . .  1 day ago
ਰਾਇਲ ਚੈਲੰਜਰਜ਼ ਬੰਗਲੌਰ ਨੇ ਟਾਸ ਜਿੱਤ ਕੇ ਪਹਿਲਾਂ ਬੱਲੇਬਾਜ਼ੀ ਕਰਨ ਦਾ ਕੀਤਾ ਫੈਸਲਾ
. . .  1 day ago
ਦਿੱਲੀ ਦੀ ਅਦਾਲਤ ਨੇ ਮਕੋਕਾ ਮਾਮਲੇ ’ਚ ਅਦਾਕਾਰਾ ਲੀਨਾ ਮਾਰੀਆ ਨੂੰ 27 ਸਤੰਬਰ ਤੱਕ ਨਿਆਇਕ ਹਿਰਾਸਤ ’ਚ ਭੇਜਿਆ
. . .  1 day ago
ਗੁਲਾਬੀ ਸੁੰਡੀ ਤੋਂ ਦੁਖੀ ਪਿੰਡ ਜੱਜ਼ਲ ’ਚ ਕਿਸਾਨਾਂ ਨੇ ਖੜ੍ਹੀ ਨਰਮੇ ਦੀ ਫ਼ਸਲ ਪੁੱਟੀ
. . .  1 day ago
ਰਾਮਾਂ ਮੰਡੀ (ਬਠਿੰਡਾ) ,20 ਸਤੰਬਰ (ਅਮਰਜੀਤ ਸਿੰਘ ਲਹਿਰੀ)-ਰਾਮਾਂ ਮੰਡੀ ਦੇ ਨੇੜਲੇ ਪਿੰਡ ਜੱਜ਼ਲ ਵਿਖੇ ਕਿਸਾਨ ਨੇ ਗੁਲਾਬੀ ਸੁੰਡੀ ਦੇ ਹਮਲੇ ਕਾਰਨ ਖ਼ਰਾਬ ਹੋਈ ਆਪਣੀ ਨਰਮੇ ਦੀ ਖੜ੍ਹੀ ਫ਼ਸਲ ਪੁੱਟ ਦਿੱਤੀ। ਪਿੰਡ ਦੇ ਸਰਪੰਚ ਗੁਰਸ਼ਰਨ ਸਿੰਘ ...
ਅਜਨਾਲਾ ਤੇਲ ਟੈਂਕਰ ਟਿਫ਼ਨ ਬੰਬ ਧਮਾਕਾ ਮਾਮਲੇ ਦੇ 3 ਕਥਿਤ ਮੁਲਜ਼ਮ ਅਦਾਲਤ ਨੇ ਮੁੜ 2 ਦਿਨ ਦੇ ਰਿਮਾਂਡ 'ਤੇ ਭੇਜੇ
. . .  1 day ago
ਅਜਨਾਲਾ, 20 ਸਤੰਬਰ (ਗੁਰਪ੍ਰੀਤ ਸਿੰਘ ਢਿੱਲੋਂ) - ਅਗਸਤ ਮਹੀਨੇ ਵਿਚ ਸ਼ਰਮਾ ਫਿਲਿੰਗ ਸਟੇਸ਼ਨ ਅਜਨਾਲਾ 'ਤੇ ਹੋਏ ਆਈ.ਈ.ਡੀ ਟਿਫ਼ਨ ਬੰਬ ਧਮਾਕਾ ਮਾਮਲੇ 'ਚ ਗ੍ਰਿਫ਼ਤਾਰ ਅਜਨਾਲਾ ਖੇਤਰ ਨਾਲ ਸੰਬੰਧਿਤ ਤਿੰਨ...
ਪਿੰਡ ਜੱਜ਼ਲ 'ਚ ਕਰਜ਼ੇ ਤੋਂ ਦੁਖੀ ਕਿਸਾਨ ਨੇ ਜ਼ਹਿਰੀਲੀ ਚੀਜ਼ ਨਿਗਲ ਕੇ ਕੀਤੀ ਜੀਵਨ ਲੀਲਾ ਸਮਾਪਤ
. . .  1 day ago
ਰਾਮਾਂ ਮੰਡੀ (ਬਠਿੰਡਾ) 20 ਸਤੰਬਰ (ਅਮਰਜੀਤ ਸਿੰਘ ਲਹਿਰੀ) - ਰਾਮਾਂ ਮੰਡੀ ਦੇ ਨੇੜਲੇ ਪਿੰਡ ਜੱਜ਼ਲ ਵਿਖੇ ਕਰਜ਼ੇ ਤੋਂ ਦੁਖੀ 42 ਸਾਲਾ ਕਿਸਾਨ ਨੇ ਜ਼ਹਿਰੀਲੀ ਵਸਤੂ ਨਿਗਲ ਕੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ...
ਹਿਮਾਚਲ ਪ੍ਰਦੇਸ਼ ਵਿਧਾਨ ਸਭਾ ਚੋਣਾਂ ਵਿਚ ਸਾਰੀਆਂ 68 ਸੀਟਾਂ 'ਤੇ 'ਆਪ' ਲੜੇਗੀ ਚੋਣ
. . .  1 day ago
ਨਵੀਂ ਦਿੱਲੀ, 20 ਸਤੰਬਰ - ਆਮ ਆਦਮੀ ਪਾਰਟੀ ਦੇ ਹਿਮਾਚਲ ਪ੍ਰਦੇਸ਼ ਇੰਚਾਰਜ ਰਤਨੇਸ਼ ਗੁਪਤਾ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਆਮ ਆਦਮੀ ਪਾਰਟੀ (ਆਪ) ਨਵੰਬਰ 2022 ਵਿਚ ਹਿਮਾਚਲ ਪ੍ਰਦੇਸ਼ ਵਿਧਾਨ ਸਭਾ...
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 6 ਅੱਸੂ ਸੰਮਤ 553
ਿਵਚਾਰ ਪ੍ਰਵਾਹ: ਰਾਜ ਅਜਿਹੇ ਲੋਕਾਂ ਦਾ ਹੋਵੇ, ਜੋ ਦੌਲਤ ਤੇ ਸ਼ੁਹਰਤ ਦੀ ਥਾਂ ਲੋਕਾਂ ਦੇ ਕਲਿਆਣ ਅਤੇ ਸੇਵਾ ਨੂੰ ਤਰਜੀਹ ਦੇਣ। ਬਰਿੰਗਮ ਯੰਗ

ਪਹਿਲਾ ਸਫ਼ਾ

ਚਰਨਜੀਤ ਸਿੰਘ ਚੰਨੀ ਨੇ ਮੁੱਖ ਮੰਤਰੀ ਵਜੋਂ ਲਿਆ ਹਲਫ਼

* ਸੁਖਜਿੰਦਰ ਸਿੰਘ ਰੰਧਾਵਾ ਅਤੇ ਓ.ਪੀ. ਸੋਨੀ ਉਪ ਮੁੱਖ ਮੰਤਰੀ ਬਣੇ * ਰਾਹੁਲ, ਰਾਵਤ, ਸਿੱਧੂ, ਜਾਖੜ ਅਤੇ ਭੱਠਲ ਸਮੇਤ ਕਈ ਆਗੂ ਹੋਏ ਹਾਜ਼ਰ, ਕੈਪਟਨ ਅਮਰਿੰਦਰ ਸਿੰਘ ਰਹੇ ਗ਼ੈਰ-ਹਾਜ਼ਰ

ਵਿਕਰਮਜੀਤ ਸਿੰਘ ਮਾਨ
ਚੰਡੀਗੜ੍ਹ, 20 ਸਤੰਬਰ -ਕਾਂਗਰਸ ਦੇ ਕੌਮੀ ਜਨਰਲ ਸਕੱਤਰ ਰਾਹੁਲ ਗਾਂਧੀ ਦੀ ਹਾਜ਼ਰੀ 'ਚ ਅੱਜ ਚਰਨਜੀਤ ਸਿੰਘ ਚੰਨੀ ਨੇ ਪੰਜਾਬ ਦੇ 16ਵੇਂ ਮੁੱਖ ਮੰਤਰੀ ਵਜੋਂ ਸਹੁੰ ਚੁੱਕੀ। ਉਨ੍ਹਾਂ ਦੇ ਨਾਲ ਹੀ ਸੁਖਜਿੰਦਰ ਸਿੰਘ ਰੰਧਾਵਾ ਅਤੇ ਓਮ ਪ੍ਰਕਾਸ਼ ਸੋਨੀ ਨੇ ਵੀ ਉਪ ਮੁੱਖ ਮੰਤਰੀ ਵਜੋਂ ਹਲਫ਼ ਲਿਆ। ਹਾਲਾਂਕਿ ਉਪ ਮੁੱਖ ਮੰਤਰੀ ਬਣਾਏ ਜਾਣ ਲਈ ਬ੍ਰਹਮਾ ਮਹਿੰਦਰਾ ਦਾ ਨਾਂਅ ਚਰਚਾ ਵਿਚ ਸੀ, ਪਰ ਆਖ਼ਰੀ ਮੌਕੇ ਉਨ੍ਹਾਂ ਦੀ ਜਗ੍ਹਾ ਓ.ਪੀ. ਸੋਨੀ ਦਾ ਨਾਂਅ ਐਲਾਨ ਦਿੱਤਾ ਗਿਆ। ਸੂਤਰਾਂ ਦਾ ਕਹਿਣਾ ਹੈ ਕਿ ਬ੍ਰਹਮਾ ਮਹਿੰਦਰਾ ਕੈਪਟਨ ਖੇਮੇ ਦੇ ਮੰਨੇ ਜਾਂਦੇ ਹਨ, ਇਸ ਲਈ ਉਨ੍ਹਾਂ ਦਾ ਨਾਂਅ ਕੱਟੇ ਜਾਣ ਦੀ ਚਰਚਾ ਹੈ, ਪਰ ਇਹ ਵੀ ਕਿਹਾ ਜਾ ਰਿਹਾ ਹੈ ਕਿ ਉਨ੍ਹਾਂ ਵਲੋਂ ਖ਼ੁਦ ਹੀ ਉਪ ਮੁੱਖ ਮੰਤਰੀ ਦਾ ਅਹੁਦਾ ਲੈਣ ਤੋਂ ਇਨਕਾਰ ਕੀਤਾ ਗਿਆ ਹੈ। ਸਹੁੰ ਚੁੱਕ ਸਮਾਗਮ ਸਵੇਰੇ 11 ਵਜੇ ਸ਼ੁਰੂ ਹੋਣਾ ਸੀ, ਪਰ 22 ਮਿੰਟ ਦੇਰੀ ਨਾਲ ਸ਼ੁਰੂ ਹੋਇਆ ਕਿਉਂਕਿ ਰਾਹੁਲ ਗਾਂਧੀ ਸਮਾਗਮ 'ਚ ਹਿੱਸਾ ਲੈਣ ਆ ਰਹੇ ਸਨ। ਉਨ੍ਹਾਂ ਦੇ ਆਉਣ 'ਤੇ ਹੀ ਮੁੱਖ ਮੰਤਰੀ ਅਤੇ ਉਪ ਮੁੱਖ ਮੰਤਰੀਆਂ ਨੂੰ ਸਹੁੰ ਚੁਕਾਈ ਗਈ। ਰਾਹੁਲ ਗਾਂਧੀ ਦੇ ਆਉਣ ਦੇ ਬਾਵਜੂਦ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਸਮਾਰੋਹ ਵਿਚ ਸ਼ਾਮਿਲ ਨਹੀਂ ਹੋਏ, ਜਦਕਿ ਦੱਸਿਆ ਜਾ ਰਿਹਾ ਹੈ ਕਿ ਨਵੇਂ ਮੁੱਖ ਮੰਤਰੀ ਵਲੋਂ ਖ਼ੁਦ ਉਨ੍ਹਾਂ ਨੂੰ ਸੱਦਾ ਦਿੱਤਾ ਗਿਆ ਸੀ। ਚੰਡੀਗੜ੍ਹ ਸਥਿਤ ਪੰਜਾਬ ਰਾਜ ਭਵਨ 'ਚ ਕਰਵਾਏ ਸਾਦੇ ਸਮਾਗਮ ਵਿਚ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੇ ਸਹੁੰ ਚੁਕਾਈ। ਸਹੁੰ ਚੁੱਕ ਸਮਾਗਮ ਦੇ ਬਾਅਦ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵਲੋਂ ਰਾਹੁਲ ਗਾਂਧੀ ਨਾਲ ਮੰਤਰੀ ਮੰਡਲ ਅਤੇ ਤੁਰੰਤ ਲਾਏ ਜਾਣ ਵਾਲੇ ਸੰਭਾਵੀ ਫ਼ੈਸਲਿਆਂ ਬਾਰੇ ਵੀ ਸੰਖੇਪ ਚਰਚਾ ਕੀਤੀ ਗਈ। ਕੋਵਿਡ ਪ੍ਰੋਟੋਕਾਲ ਦੇ ਚੱਲਦਿਆਂ ਰਾਜ ਭਵਨ ਵਿਚ ਸਿਰਫ਼ 40 ਦੇ ਕਰੀਬ ਮਹਿਮਾਨਾਂ ਨੂੰ ਸੱਦਿਆ ਗਿਆ ਅਤੇ ਮੀਡੀਆ ਨੂੰ ਵੀ ਇਸ ਦੌਰਾਨ ਸਮਾਗਮ ਵਿਚ ਸ਼ਾਮਿਲ ਹੋਣ ਦਾ ਸੱਦਾ ਨਹੀਂ ਦਿੱਤਾ ਗਿਆ। ਇਸ ਮੌਕੇ ਪੰਜਾਬ ਮਾਮਲਿਆਂ ਦੇ ਇੰਚਾਰਜ ਹਰੀਸ਼ ਰਾਵਤ, ਹਰੀਸ਼ ਚੌਧਰੀ, ਅਜੈ ਮਾਕਨ, ਸਾਬਕਾ ਮੁੱਖ ਮੰਤਰੀ ਰਾਜਿੰਦਰ ਕੌਰ ਭੱਠਲ, ਪੰਜਾਬ ਪ੍ਰਦੇਸ਼ ਕਾਂਗਰਸ ਪਾਰਟੀ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ, ਪੰਜਾਬ ਪ੍ਰਦੇਸ਼ ਕਾਂਗਰਸ ਪਾਰਟੀ ਦੇ ਕਾਰਜਕਾਰੀ ਪ੍ਰਧਾਨ ਕੁਲਜੀਤ ਸਿੰਘ ਨਾਗਰਾ, ਸੁਖਵਿੰਦਰ ਸਿੰਘ ਡੈਨੀ ਅਤੇ ਸੰਗਤ ਸਿੰਘ ਗਿਲਜੀਆਂ, ਪੰਜਾਬ ਵਿਧਾਨ ਸਭਾ ਦੇ ਸਾਬਕਾ ਸਪੀਕਰ ਰਾਣਾ ਕੇ.ਪੀ. ਸਿੰਘ ਅਤੇ ਸਾਬਕਾ ਮੰਤਰੀ ਤ੍ਰਿਪਤ ਰਜਿੰਦਰ ਸਿੰਘ ਬਾਜਵਾ, ਅਰੁਣਾ ਚੌਧਰੀ, ਬਲਬੀਰ ਸਿੰਘ ਸਿੱਧੂ, ਮਨਪ੍ਰੀਤ ਸਿੰਘ ਬਾਦਲ, ਰਾਣਾ ਗੁਰਮੀਤ ਸਿੰਘ ਸੋਢੀ, ਸੁਖਬਿੰਦਰ ਸਿੰਘ ਸਰਕਾਰੀਆ, ਵਿਜੈ ਇੰਦਰ ਸਿੰਗਲਾ, ਰਜ਼ੀਆ ਸੁਲਤਾਨਾ, ਗੁਰਪ੍ਰੀਤ ਸਿੰਘ ਕਾਂਗੜ, ਸਾਧੂ ਸਿੰਘ ਧਰਮਸੋਤ, ਸੰਸਦ ਮੈਂਬਰ ਪ੍ਰਤਾਪ ਸਿੰਘ ਬਾਜਵਾ, ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਸੁਨੀਲ ਜਾਖੜ, ਪੰਜਾਬ ਰਾਜ ਤਕਨੀਕੀ ਸਿੱਖਿਆ ਅਤੇ ਉਦਯੋਗਿਕ ਸਿਖਲਾਈ ਬੋਰਡ ਦੇ ਚੇਅਰਮੈਨ ਮਹਿੰਦਰ ਸਿੰਘ ਕੇ.ਪੀ., ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਲਾਲ ਸਿੰਘ ਤੋਂ ਇਲਾਵਾ ਨਵੇਂ ਚੁਣੇ ਮੰਤਰੀਆਂ ਦੇ ਪਰਿਵਾਰਕ ਮੈਂਬਰ ਵੀ ਹਾਜ਼ਰ ਸਨ।

ਮਾਲਕਾਂ ਨੂੰ ਦਿੱਤੀ ਜਾਵੇਗੀ ਆਪਣੀ ਜ਼ਮੀਨ 'ਚੋਂ ਮੁਫ਼ਤ ਰੇਤਾ ਕੱਢਣ ਦੀ ਆਗਿਆ

ਚੰਡੀਗੜ੍ਹ, 20 ਸਤੰਬਰ (ਵਿਕਰਮਜੀਤ ਸਿੰਘ ਮਾਨ)-ਨਵੇਂ ਮੁੱਖ ਮੰਤਰੀ ਸ. ਚਰਨਜੀਤ ਸਿੰਘ ਚੰਨੀ ਦੀ ਅਗਵਾਈ 'ਚ ਪਹਿਲੇ ਮੰਤਰੀ ਮੰਡਲ ਦੀ ਪਹਿਲੀ ਮੀਟਿੰਗ ਦੌਰਾਨ ਵੱਖ-ਵੱਖ ਗ਼ਰੀਬ ਪੱਖੀ ਉਪਰਾਲਿਆਂ ਨੂੰ ਨਿਰਧਾਰਤ ਸਮੇਂ 'ਚ ਲਾਗੂ ਕਰਨ ਲਈ ਵਿਚਾਰ-ਵਟਾਂਦਰਾ ਕੀਤਾ ਗਿਆ। ਮੀਟਿੰਗ ਦੌਰਾਨ ਇਹ ਫ਼ੈਸਲਾ ਕੀਤਾ ਗਿਆ ਕਿ ਇਨ੍ਹਾਂ ਗਰੀਬ-ਪੱਖੀ ਉਪਰਾਲਿਆਂ ਦੀ ਸ਼ੁਰੂਆਤ ਰਾਸ਼ਟਰ ਪਿਤਾ ਮਹਾਤਮਾ ਗਾਂਧੀ ਦੇ ਜਨਮ ਦਿਵਸ ਮੌਕੇ 2 ਅਕਤੂਬਰ, 2021 ਤੋਂ ਕੀਤੀ ਜਾਵੇਗੀ। ਮੰਤਰੀ ਮੰਡਲ ਨੇ ਸਿੱਖਿਆ ਅਤੇ ਸਿਹਤ ਦੇ ਪ੍ਰਮੁੱਖ ਖੇਤਰਾਂ 'ਤੇ ਵਿਸ਼ੇਸ਼ ਧਿਆਨ ਦੇਣ 'ਤੇ ਜ਼ੋਰ ਦਿੱਤਾ ਤਾਂ ਕਿ ਮਿਆਰੀ ਸਿਹਤ ਸੇਵਾਵਾਂ ਅਤੇ ਸਿੱਖਿਆ ਸਹੂਲਤ ਮੁਹੱਈਆ ਕਰਵਾਈ ਜਾ ਸਕੇ। ਮੰਤਰੀ ਮੰਡਲ ਨੇ ਮਕਾਨ ਤੇ ਸ਼ਹਿਰੀ ਵਿਕਾਸ ਵਿਭਾਗ ਨੂੰ ਆਦੇਸ਼ ਦਿੱਤਾ ਹੈ ਕਿ ਆਰਥਿਕ ਤੌਰ 'ਤੇ ਕਮਜ਼ੋਰ ਵਰਗਾਂ ਲਈ ਤੁਰੰਤ 32,000 ਘਰਾਂ ਦਾ ਨਿਰਮਾਣ ਪਹਿਲ ਦੇ ਆਧਾਰ 'ਤੇ ਕੀਤਾ ਜਾਵੇ। ਇਹ ਘਰ ਯੋਗ ਲਾਭਪਾਤਰੀਆਂ ਨੂੰ ਵਾਜਬ ਕਿਸ਼ਤਾਂ ਉਤੇ ਉਪਲਬਧ ਕਰਵਾਏ ਜਾਣਗੇ। ਮੰਤਰੀ ਮੰਡਲ ਨੇ ਇਹ ਵੀ ਵਿਚਾਰ ਕੀਤੀ ਕਿ ਠੇਕੇਦਾਰੀ ਵਿਵਸਥਾ ਨੂੰ ਖ਼ਤਮ ਕਰਨ ਲਈ ਜ਼ਮੀਨ ਮਾਲਕਾਂ ਨੂੰ ਆਪਣੀ ਜ਼ਮੀਨ 'ਚੋਂ ਮੁਫ਼ਤ ਰੇਤਾ ਕੱਢਣ ਦੀ ਆਗਿਆ ਦਿੱਤੀ ਜਾਵੇਗੀ। ਇਸ ਪ੍ਰਣਾਲੀ ਨਾਲ ਕੋਈ ਵੀ ਜ਼ਮੀਨ ਮਾਲਕ ਆਪਣੀ ਜ਼ਮੀਨ 'ਚੋਂ ਰੇਤਾ ਕੱਢ ਸਕੇਗਾ ਜਿਸ ਨਾਲ ਖਪਤਕਾਰਾਂ ਨੂੰ ਵਾਜਬ ਕੀਮਤਾਂ 'ਤੇ ਰੇਤਾ ਮੁਹੱਈਆ ਹੋਣ ਨੂੰ ਯਕੀਨੀ ਬਣਾਇਆ ਜਾ ਸਕੇਗਾ। ਮੰਤਰੀ ਮੰਡਲ ਨੇ ਅਨੁਸੂਚਿਤ ਜਾਤੀਆਂ/ਗ਼ਰੀਬੀ ਰੇਖਾ ਤੋਂ ਹੇਠਲੇ ਘਰੇਲੂ ਖਪਤਕਾਰਾਂ ਲਈ ਮੁਫ਼ਤ ਬਿਜਲੀ ਦੇ ਯੂਨਿਟ 200 ਯੂਨਿਟਾਂ ਤੋਂ ਵਧਾ ਕੇ 300 ਯੂਨਿਟ ਕਰਨ 'ਤੇ ਵੀ ਵਿਚਾਰ ਕੀਤੀ। ਮੰਤਰੀ ਮੰਡਲ ਨੇ ਵਧੀਕ ਮੁੱਖ ਸਕੱਤਰ (ਬਿਜਲੀ) ਨੂੰ ਅਗਲੀ ਕੈਬਨਿਟ ਵਿਚ ਤਜਵੀਜ਼ ਲਿਆਉਣ ਲਈ ਆਖਿਆ ਤਾਂ ਕਿ ਗ਼ਰੀਬ ਅਤੇ ਲੋੜਵੰਦਾਂ ਨੂੰ ਰਾਹਤ ਦਿੱਤੀ ਜਾ ਸਕੇ। ਮੰਤਰੀ ਮੰਡਲ ਵਲੋਂ ਪੇਂਡੂ ਜਲ ਸਪਲਾਈ ਸਕੀਮਾਂ ਅਧੀਨ ਚੱਲ ਰਹੇ ਟਿਊਬਵੈੱਲਾਂ ਦੇ ਬਕਾਇਆ ਬਿਜਲੀ ਬਿੱਲਾਂ ਨੂੰ ਮੁਆਫ਼ ਕਰਨ 'ਤੇ ਵਿਚਾਰ-ਵਟਾਂਦਰਾ ਕੀਤਾ ਗਿਆ ਅਤੇ ਪੇਂਡੂ ਇਲਾਕਿਆਂ ਵਿਚ ਪਾਣੀ ਦੀ ਮੁਫ਼ਤ ਸਪਲਾਈ ਵੀ ਕੀਤੀ ਜਾਵੇਗੀ। ਮੰਤਰੀ ਮੰਡਲ ਨੇ ਸ਼ਹਿਰੀ ਖੇਤਰਾਂ ਦੇ ਖਪਤਕਾਰਾਂ ਨੂੰ ਘਰੇਲੂ ਪਾਣੀ ਤੇ ਸੀਵਰੇਜ ਦਰਾਂ ਤੋਂ ਰਾਹਤ ਦੇਣ ਲਈ ਵਿਚਾਰ ਕੀਤੀ। ਇਹ ਫ਼ੈਸਲਾ ਕੀਤਾ ਗਿਆ ਕਿ ਸਥਾਨਕ ਸਰਕਾਰਾਂ ਬਾਰੇ ਵਿਭਾਗ ਵਲੋਂ ਇਸ ਸਬੰਧ ਵਿਚ ਅਗਲੀ ਕੈਬਨਿਟ 'ਚ ਪ੍ਰਸਤਾਵ ਲਿਆਂਦਾ ਜਾਵੇਗਾ। ਮੰਤਰੀ ਮੰਡਲ ਨੇ ਪੰਜ ਮਰਲੇ ਦੇ ਪਲਾਟ ਅਲਾਟ ਕਰਨ ਦੀ ਪ੍ਰਕਿਰਿਆ ਨੂੰ ਸੁਖਾਲਾ ਕਰ ਦਿੱਤਾ ਅਤੇ ਇਨ੍ਹਾਂ ਕੇਸਾਂ ਦਾ ਫ਼ੈਸਲਾ ਕਰਨ ਦੇ ਅਧਿਕਾਰ ਪੰਚਾਇਤ ਸੰਮਤੀਆਂ ਨੂੰ ਦਿੱਤੇ। ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਵਲੋਂ ਇਕ ਵਿਸ਼ੇਸ਼ ਮੁਹਿੰਮ ਚਲਾਈ ਜਾਵੇਗੀ ਤਾਂ ਕਿ ਯੋਗ ਲਾਭਪਾਤਰੀਆਂ ਦੀ ਸ਼ਨਾਖ਼ਤ ਕਰਕੇ ਦੋ ਮਹੀਨਿਆਂ ਦੇ ਅੰਦਰ ਪਲਾਟਾਂ ਦੀ ਅਲਾਟਮੈਂਟ ਨੂੰ ਅੰਤਿਮ ਰੂਪ ਦਿੱਤਾ ਜਾ ਸਕੇ। ਇਸੇ ਤਰ੍ਹਾਂ ਮੰਤਰੀ ਮੰਡਲ ਨੇ ਵਿਭਾਗ ਨੂੰ ਜਿਥੇ ਕਿਤੇ ਵੀ ਛੱਪੜ, ਸ਼ਮਸ਼ਾਨਘਾਟ ਅਤੇ ਕਬਰਿਸਤਾਨ ਲਈ ਜ਼ਮੀਨ ਖ਼ਰੀਦਣ ਦੀ ਲੋੜ ਹੈ, ਉੱਥੇ ਇਸ ਉਦੇਸ਼ ਲਈ ਨੀਤੀ ਲਿਆਂਦੀ ਜਾਵੇ। ਇਸ ਸਬੰਧੀ ਜ਼ਮੀਨ ਦੇ ਭਾਅ ਤੈਅ ਕਰਨ ਦੇ ਅਧਿਕਾਰ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਦੇ ਪੱਧਰ ਉਤੇ ਦਿੱਤੇ ਜਾਣਗੇ। ਪੰਜਾਬ ਅਨੁਸੂਚਿਤ ਜਾਤੀਆਂ ਭੌਂ ਵਿਕਾਸ ਤੇ ਵਿੱਤ ਨਿਗਮ (ਪੀ.ਐਸ.ਸੀ.ਐਫ.ਸੀ.) ਵਲੋਂ ਕਾਬਜ਼ਕਾਰਾਂ ਨੂੰ ਵਾਜਬ ਕੀਮਤਾਂ ਉਤੇ ਜ਼ਮੀਨ ਅਲਾਟ ਕਰਨ ਲਈ ਨੀਤੀ ਘੜੀ ਜਾਵੇਗੀ। ਸਿੱਖਿਆ ਦੀ ਮਹੱਤਤਾ ਨੂੰ ਦਰਸਾਉਂਦਿਆਂ ਮੰਤਰੀ ਮੰਡਲ ਨੇ ਫ਼ੈਸਲਾ ਕੀਤਾ ਕਿ ਸਿੱਖਿਆ ਦੇ ਅਧਿਕਾਰ ਐਕਟ ਨੂੰ ਸਹੀ ਢੰਗ ਨਾਲ ਲਾਗੂ ਕਰਨ ਸਬੰਧੀ ਅਤੇ ਯੋਗ ਵਿਦਿਅਕ ਸੰਸਥਾਵਾਂ ਨੂੰ ਵਿੱਤੀ ਮਦਦ ਪ੍ਰਦਾਨ ਕਰਨ ਲਈ ਵਿਆਪਕ ਨੀਤੀ ਤਿਆਰ ਕੀਤੀ ਜਾਵੇਗੀ, ਜਿਸ ਨੂੰ ਅਗਲੀ ਮੀਟਿੰਗ ਵਿਚ ਪੇਸ਼ ਕੀਤਾ ਜਾਵੇਗਾ। ਹੁਸ਼ਿਆਰਪੁਰ ਜ਼ਿਲ੍ਹੇ 'ਚ ਸ੍ਰੀ ਖੁਰਾਲਗੜ੍ਹ ਵਿਖੇ ਸ੍ਰੀ ਗੁਰੂ ਰਵਿਦਾਸ ਜੀ ਯਾਦਗਾਰ ਦੀ ਪ੍ਰਬੰਧਕੀ ਕਮੇਟੀ ਦੀ ਮੰਗ ਪ੍ਰਵਾਨ ਕਰਦੇ ਹੋਏ ਮੰਤਰੀ ਮੰਡਲ ਨੇ ਕੰਪਲੈਕਸ ਦੇ ਅੰਦਰ ਤੁਰੰਤ ਨਵਾਂ ਟਿਊਬਵੈੱਲ ਲਾਉਣ ਦੀ ਪ੍ਰਵਾਨਗੀ ਦੇ ਦਿੱਤੀ ਹੈ।

ਸੋਨੀ ਨੇ ਉਪ ਮੁੱਖ ਮੰਤਰੀ ਬਣ ਕੇ ਰਚਿਆ ਇਤਿਹਾਸ

ਅੰਮ੍ਰਿਤਸਰ, 20 ਸਤੰਬਰ (ਰੇਸ਼ਮ ਸਿੰਘ)- ਅੰਮ੍ਰਿਤਸਰ ਦੇ ਸਰਹੱਦੀ ਖੇਤਰ ਲੋਪੋਕੇ ਦੇ ਪਛੜੇ ਪਿੰਡ ਭੀਲੋਵਾਲ 'ਚ 3 ਜੁਲਾਈ 1957 ਨੂੰ ਪੈਦਾ ਹੋਏ ਸ੍ਰੀ ਓਮ ਪ੍ਰਕਾਸ਼ ਸੋਨੀ ਦਾ ਸਿਆਸੀ ਸਫਰ ਅੰਮ੍ਰਿਤਸਰ ਸ਼ਹਿਰ ਦੇ ਬਤੌਰ ਕੌਂਸਲਰ, ਮੇਅਰ ਤੋਂ ਸ਼ੁਰੂ ਹੋ ਕੇ ਕੈਬਨਿਟ ਮੰਤਰੀ ਤੇ ਹੁਣ ਉਪ ਮੁੱਖ ਮੰਤਰੀ ਤੱਕ ਜਾ ਪੁੱਜਿਆ ਹੈ। ਕਾਂਗਰਸੀ ਆਗੂ ਸ੍ਰੀ ਜਗਤ ਮਿੱਤਰ ਸੋਨੀ ਦੇ ਘਰ ਪੈਦਾ ਹੋਏ ਸ੍ਰੀ ਸੋਨੀ ਨੇ ਮਿਡਲ ਤੱਕ ਦੀ ਪੜ੍ਹਾਈ ਪਿੰਡ ਭੀਲੋਵਾਲ ਦੇ ਸਰਕਾਰੀ ਸਕੂਲ ਤੋਂ ਤੇ ਹਾਇਰ ਸੈਕੰਡਰੀ ਦੀ ਪੜ੍ਹਾਈ ਲੋਪੋਕੇ ਤੋਂ ਪੂਰੀ ਕਰਨ ਉਪਰੰਤ ਉਹ ਅਗਲੇਰੀ ਪੜ੍ਹਾਈ ਲਈ ਹਿੰਦੂ ਕਾਲਜ 'ਚ ਵੀ ਦਾਖਲ ਹੋਏ। ਇਸ ਉਪਰੰਤ ਇਨ੍ਹਾਂ ਸ਼ਹਿਰ ਆ ਕੇ ਇੱਥੇ ਆਪਣਾ ਸਿਆਸੀ ਸਫਰ ਬਤੌਰ ਕੌਂਸਲਰ ਸ਼ੁਰੂ ਕੀਤਾ ਤੇ ਉਸੇ ਸਾਲ 1991 'ਚ ਹੀ ਤਤਕਾਲੀ ਮੁੱਖ ਮੰਤਰੀ ਸਵ: ਬੇਅੰਤ ਸਿੰਘ ਦੀ ਸਰਕਾਰ 'ਚ ਗੁਰੂ ਨਗਰੀ ਦੀ ਨਗਰ ਨਿਗਮ ਦੇ ਪਹਿਲੇ ਮੇਅਰ ਵਜੋਂ ਆਪਣੇ ਸਿਆਸੀ ਸਫਰ ਦੀ ਪਾਰੀ ਦੀ ਵਧੀਆ ਸ਼ੁਰੂਆਤ ਕੀਤੀ। ਕਾਮਰੇਡਾਂ ਦੇ ਗੜ੍ਹ ਮੰਨੇ ਜਾਂਦੇ ਹਲਕਾ ਪੱਛਮੀਂ 'ਚ ਉਨ੍ਹਾਂ ਪਹਿਲੀ ਵਾਰ ਕਾਮਰੇਡਾਂ ਦੇ ਵੋਟ ਬੈਂਕ ਨੂੰ ਸੰਨ ਲਾ ਕੇ ਆਜ਼ਾਦ ਤੌਰ 'ਤੇ 1997 ਤੇ ਫਿਰ 2002 'ਚ ਚੋਣ ਲੜੀ ਤੇ ਜੇਤੂ ਰਹੇ। ਤੀਜੀ ਵਾਰ ਉਨ੍ਹਾਂ ਕਾਂਗਰਸ ਪਾਰਟੀ ਦੀ ਟਿਕਟ 'ਤੇ ਹਲਕਾ ਪੱਛਮੀ ਤੋਂ 2007 'ਚ ਚੋਣ ਜਿੱਤੀ। ਉਪਰੰਤ ਹਲਕਾ ਪੱਛਮੀਂ ਰਾਖਵਾਂ ਹੋਣ ਕਾਰਨ ਉਹ ਸ਼ਹਿਰੀ ਵੋਟ ਵਾਲੇ ਹਲਕੇ ਕੇਂਦਰੀ ਤੋਂ 2012 ਤੋਂ ਹੁਣ ਤੱਕ ਦੋ ਵਾਰ ਭਾਜਪਾ ਉਮੀਦਵਾਰਾਂ ਨੂੰ ਸਿੱਧੇ ਮੁਕਾਬਲੇ 'ਚ ਹਰਾ ਕੇ ਕੁੱਲ 5 ਵਾਰ ਵਿਧਾਇਕ ਬਣ ਚੁੱਕੇ ਹਨ। ਉਹ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਸਰਕਾਰ 'ਚ ਸਿੱਖਿਆ ਮੰਤਰੀ ਬਣੇ ਤੇ ਬਾਅਦ ਮੰਤਰੀ ਮੰਡਲ 'ਚ ਹੋਏ ਫੇਰ ਬਦਲ ਉਪਰੰਤ ਉਹ ਇਸ ਵੇਲੇ ਮੈਡੀਕਲ ਸਿੱਖਿਆ ਤੇ ਖੋਜ ਮੰਤਰੀ, ਫੂਡ ਪ੍ਰੋਸੈਸਿੰਗ ਤੇ ਆਜ਼ਾਦੀ ਘੁਲਾਟੀ ਮਾਮਲੇ ਨਾਲ ਸਬੰਧਿਤ ਮੰਤਰਾਲੇ ਵੀ ਸੰਭਾਲ ਰਹੇ ਹਨ। ਜਦੋਂ ਕਿ ਹੁਣ ਹੋਏ ਸਿਆਸੀ ਫੇਰ ਬਦਲ 'ਚ ਉਹ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਅਗਵਾਈ ਵਾਲੀ ਸਰਕਾਰ 'ਚ ਉਪ ਮੁੱਖ ਮੰਤਰੀ ਦੇ ਮਹੱਤਵਪੂਰਨ ਅਹੁਦੇ ਲਈ ਨਾਮਜ਼ਦ ਹੋਏ ਹਨ।

ਮੰਤਰੀ ਮੰਡਲ ਦਾ ਵਿਸਤਾਰ ਛੇਤੀ

ਅੱਜ ਦਿੱਲੀ 'ਚ ਬਾਕੀ ਮੰਤਰੀਆਂ ਦੇ ਨਾਵਾਂ 'ਤੇ ਹੋਵੇਗਾ ਵਿਚਾਰ

ਚੰਡੀਗੜ੍ਹ, 20 ਸਤੰਬਰ (ਹਰਕਵਲਜੀਤ ਸਿੰਘ)-ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਅਗਵਾਈ ਵਾਲੇ ਨਵੇਂ ਮੰਤਰੀ ਮੰਡਲ ਦਾ ਵਿਸਤਾਰ ਅਗਲੇ ਇਕ ਦੋ ਦਿਨਾਂ ਵਿਚ ਸੰਭਵ ਹੈ। ਕਾਂਗਰਸ ਦੇ ਅਧਿਕਾਰਤ ਸੂਤਰਾਂ ਅਨੁਸਾਰ ਰਾਹੁਲ ਗਾਂਧੀ ਵਲੋਂ ਇਸ ਸਬੰਧੀ ਨਾਵਾਂ ਦੀ ਸੂਚੀ ਹਰੀਸ਼ ਰਾਵਤ ਆਦਿ ਨਾਲ ਵਿਚਾਰੀ ਜਾਵੇਗੀ। ਰਾਵਤ ਜਿਨ੍ਹਾਂ ਅੱਜ ਇਥੇ ਪ੍ਰਦੇਸ਼ ਕਾਂਗਰਸ ਪ੍ਰਧਾਨ ਨਵਜੋਤ ਸਿੰਘ ਸਿੱਧੂ ਅਤੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨਾਲ ਵਿਚਾਰ-ਵਟਾਂਦਰਾ ਕੀਤਾ ਗਿਆ, ਵਲੋਂ ਸੂਚੀ ਕੱਲ੍ਹ ਰਾਹੁਲ ਗਾਂਧੀ ਨੂੰ ਪੇਸ਼ ਕੀਤੀ ਜਾਵੇਗੀ। ਚਰਚਾ ਇਹ ਵੀ ਹੈ ਕਿ ਨਵੇਂ ਮੰਤਰੀ ਮੰਡਲ ਵਿਚ 3 ਤੋਂ 5 ਮੌਜੂਦਾ ਮੰਤਰੀਆਂ ਦੀ ਛਾਂਟੀ ਵੀ ਹੋ ਸਕਦੀ ਹੈ ਅਤੇ ਇਨ੍ਹਾਂ ਵਿਚ ਦੋ ਉਹ ਮੰਤਰੀ ਵੀ ਸ਼ਾਮਿਲ ਹੋ ਸਕਦੇ ਹਨ, ਜਿਨ੍ਹਾਂ ਵਿਰੁੱਧ ਮਗਰਲੇ ਦਿਨਾਂ ਦੌਰਾਨ ਘੁਟਾਲੇ ਵਿਚ ਸ਼ਮੂਲੀਅਤ ਸਬੰਧੀ ਮਾਮਲੇ ਅਦਾਲਤਾਂ ਵਿਚ ਵੀ ਪੁੱਜੇ। ਇਸੇ ਤਰ੍ਹਾਂ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਅਤਿ ਨਿਕਟਵਰਤੀ ਇਕ ਦੋ ਮੰਤਰੀਆਂ ਦੀ ਛਾਂਟੀ ਦੀ ਵੀ ਕੋਸ਼ਿਸ਼ ਹੋ ਸਕਦੀ ਹੈ। ਇਸੇ ਤਰ੍ਹਾਂ ਕੈਪਟਨ ਮੰਤਰੀ ਮੰਡਲ ਵਿਚ ਦੂਸਰੇ ਨੰਬਰ ਦੇ ਮੰਤਰੀ ਬ੍ਰਹਮ ਮਹਿੰਦਰਾ ਦੇ ਨਵੇਂ ਮੰਤਰੀ ਮੰਡਲ ਵਿਚ ਸ਼ਾਮਿਲ ਹੋਣ 'ਤੇ ਸਵਾਲੀਆ ਨਿਸ਼ਾਨ ਲੱਗ ਗਿਆ ਹੈ, ਕਿਉਂਕਿ ਹੁਣ ਉਨ੍ਹਾਂ ਨੂੰ ਮੰਤਰੀ ਮੰਡਲ ਵਿਚ ਚੌਥਾ ਸਥਾਨ ਹੀ ਮਿਲ ਸਕਦਾ ਹੈ, ਜਦੋਂਕਿ ਉਨ੍ਹਾਂ ਤੋਂ ਉੱਪਰ ਵਾਲੇ ਤਿੰਨੋਂ ਮੰਤਰੀ ਪਹਿਲਾਂ ਉਨ੍ਹਾਂ ਤੋਂ ਜੂਨੀਅਰ ਸਨ। ਚਰਚਾ ਇਹ ਵੀ ਹੈ ਕਿ ਬ੍ਰਹਮ ਮਹਿੰਦਰਾ ਨੂੰ ਵਿਧਾਨ ਸਭਾ ਦਾ ਸਪੀਕਰ ਵੀ ਬਣਾਇਆ ਜਾ ਸਕਦਾ ਹੈ। ਲੇਕਿਨ ਵਿਧਾਨ ਸਭਾ ਦੇ ਮੌਜੂਦਾ ਸਪੀਕਰ ਰਾਣਾ ਕੇ.ਪੀ. ਸਿੰਘ ਵਲੋਂ ਅੱਜ ਇਥੇ ਹਰੀਸ਼ ਰਾਵਤ ਨੂੰ ਇਹ ਸਪਸ਼ਟ ਕੀਤੇ ਜਾਣ ਦੇ ਚਰਚੇ ਹਨ ਕਿ ਉਹ ਹੁਣ ਤਿੰਨ ਮਹੀਨਿਆਂ ਲਈ ਮੰਤਰੀ ਨਹੀਂ ਬਣਨਾ ਚਾਹੁੰਦੇ ਅਤੇ ਆਪਣੇ ਮੌਜੂਦਾ ਅਹੁਦੇ 'ਤੇ ਰਹਿ ਕੇ ਹੀ ਖ਼ੁਸ਼ ਹਨ। ਸਾਬਕਾ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਜਿਨ੍ਹਾਂ ਦੀ ਨਵੇਂ ਮੁੱਖ ਮੰਤਰੀ ਨਾਲ ਨਹੀਂ ਬਣਦੀ ਰਹੀ, ਹੁਣ ਦੁਬਾਰਾ ਮੰਤਰੀ ਮੰਡਲ ਵਿਚ ਕੀ ਥਾਂ ਲੈਣਗੇ। ਇਹ ਵੀ ਵੇਖਣ ਵਾਲੀ ਗੱਲ ਹੋਵੇਗੀ। ਦਿਲਚਸਪ ਗੱਲ ਇਹ ਹੈ ਕਿ ਅੱਜ ਰਾਜ ਭਵਨ ਵਿਖੇ ਸਹੁੰ ਚੁੱਕ ਸਮਾਗਮ ਦੌਰਾਨ ਰਾਹੁਲ ਗਾਂਧੀ ਦੀ ਹਾਜ਼ਰੀ ਕਾਰਨ ਕੁਝ ਮੰਤਰੀਆਂ ਤੇ ਵਿਧਾਇਕਾਂ ਵਲੋਂ ਰਾਹੁਲ ਗਾਂਧੀ ਕੋਲ ਆਪਣੀ ਲਾਬੀ ਕਰਨ ਦੀ ਕਾਫ਼ੀ ਕੋਸ਼ਿਸ਼ ਕੀਤੀ ਗਈ, ਪ੍ਰੰਤੂ ਉਨ੍ਹਾਂ ਕਿਸੇ ਨੂੰ ਬਹੁਤੀ ਤਵੱਜੋ ਨਹੀਂ ਦਿੱਤੀ।
ਰਾਹੁਲ ਗਾਂਧੀ ਨੇ ਰਜ਼ੀਆ ਸੁਲਤਾਨਾ ਨੂੰ ਕੀ ਕਿਹਾ?
ਅੱਜ ਪੰਜਾਬ ਦੇ ਨਵੇਂ ਮੁੱਖ ਮੰਤਰੀ ਸ: ਚਰਨਜੀਤ ਸਿੰਘ ਚੰਨੀ ਦੇ ਸਹੁੰ ਚੁੱਕ ਸਮਾਗਮ ਵਿਚ ਉਚੇਚੇ ਤੌਰ 'ਤੇ ਸ਼ਾਮਿਲ ਹੋਏ ਆਲ ਇੰਡੀਆ ਕਾਂਗਰਸ ਦੇ ਸਾਬਕਾ ਪ੍ਰਧਾਨ ਸ੍ਰੀ ਰਾਹੁਲ ਗਾਂਧੀ ਵਲੋਂ ਪੰਜਾਬ ਰਾਜ ਭਵਨ ਵਿਖੇ ਮਲੇਰਕੋਟਲਾ ਤੋਂ ਕਾਂਗਰਸੀ ਵਿਧਾਇਕਾ ਤੇ ਕੈਪਟਨ ਸਰਕਾਰ ਵਿਚ ਕੈਬਨਿਟ ਮੰਤਰੀ ਸ੍ਰੀਮਤੀ ਰਜ਼ੀਆ ਸੁਲਤਾਨਾ ਨਾਲ ਕੰਨ ਵਿਚ ਕੀਤੀ ਘੁਸਰ-ਮੁਸਰ ਮੌਕੇ 'ਤੇ ਮੌਜੂਦ ਪੰਜਾਬ ਕਾਂਗਰਸ ਦੀ ਸਿਖਰਲੀ ਲੀਡਰਸ਼ਿਪ ਅੰਦਰ ਚਰਚਾ ਦਾ ਵਿਸ਼ਾ ਬਣੀ ਰਹੀ। ਸ੍ਰੀ ਗਾਂਧੀ ਨੇ ਰਜ਼ੀਆ ਸੁਲਤਾਨਾ ਦੇ ਕੰਨ ਵਿਚ ਕੀ ਕਿਹਾ? ਬਾਰੇ ਤਾਂ ਕੋਈ ਪਤਾ ਨਹੀਂ ਲੱਗ ਸਕਿਆ ਪ੍ਰੰਤੂ ਸ੍ਰੀਮਤੀ ਰਜ਼ੀਆ ਸੁਲਤਾਨਾ ਦੇ ਚਿਹਰੇ ਦੀ ਮੁਸਕਰਾਹਟ ਦੇ ਸਿਆਸੀ ਹਲਕਿਆਂ ਅੰਦਰ ਕਈ ਤਰ੍ਹਾਂ ਦੇ ਅਰਥ ਕੱਢੇ ਜਾ ਰਹੇ ਹਨ। ਪ੍ਰਾਪਤ ਜਾਣਕਾਰੀ ਮੁਤਾਬਿਕ ਰਾਜ ਭਵਨ ਵਿਖੇ ਸਹੁੰ ਚੁੱਕ ਸਮਾਗਮ ਲਈ ਕੋਵਿਡ-19 ਦੇ ਮੱਦੇਨਜ਼ਰ ਕੇਵਲ 40 ਕੁ ਲੋਕਾਂ ਨੂੰ ਹੀ ਸ਼ਾਮਿਲ ਹੋਣ ਦੀ ਆਗਿਆ ਦਿੱਤੀ ਗਈ ਸੀ ਅਤੇ ਇਸ ਸਮਾਗਮ 'ਚ ਕਾਂਗਰਸ ਪਾਰਟੀ ਦੇ ਕਈ ਵਿਧਾਇਕਾਂ ਤੇ ਸਾਬਕਾ ਵਜ਼ੀਰਾਂ ਸਮੇਤ ਕਈ ਵੱਡੇ ਅਧਿਕਾਰੀ ਮੌਜੂਦ ਸਨ। ਇਕ ਕਾਂਗਰਸੀ ਆਗੂ ਮੁਤਾਬਿਕ ਸ੍ਰੀ ਰਾਹੁਲ ਗਾਂਧੀ ਨੇ ਦੂਰ ਖੜ੍ਹੀ ਸ੍ਰੀਮਤੀ ਰਜ਼ੀਆ ਸੁਲਤਾਨਾ ਨੂੰ ਇਸ਼ਾਰਾ ਕਰਕੇ ਆਪਣੇ ਕੋਲ ਬੁਲਾਇਆ ਅਤੇ ਰਾਜ ਭਵਨ ਦੇ ਲਾਅਨ ਵਿਚ ਇਕ ਪਾਸੇ ਲਿਜਾ ਕੇ ਰਜ਼ੀਆ ਦੇ ਕੰਨ ਵਿਚ ਕੋਈ ਗੱਲ ਕੀਤੀ। ਸੂਬਾਈ ਕਾਂਗਰਸ ਦੀ ਸੀਨੀਅਰ ਲੀਡਰਸ਼ਿਪ ਦੀ ਮੌਜੂਦਗੀ ਵਿਚ ਸ੍ਰੀ ਗਾਂਧੀ ਵਲੋਂ ਕੇਵਲ ਰਜ਼ੀਆ ਸੁਲਤਾਨਾ ਨੂੰ ਇਕ ਪਾਸੇ ਲਿਜਾ ਕੇ ਇਕੱਲਿਆਂ ਕੰਨ 'ਚ ਕੀਤੀ ਗੱਲਬਾਤ ਦਾ ਭੇਤ ਜਾਣਨ ਲਈ ਕਈ ਕਾਂਗਰਸੀ ਆਗੂ ਤਰਲੋਮੱਛੀ ਹੁੰਦੇ ਵੇਖੇ ਗਏ। ਵਰਨਣਯੋਗ ਹੈ ਕਿ ਸ੍ਰੀਮਤੀ ਰਜ਼ੀਆ ਸੁਲਤਾਨਾ ਦੇ ਪਤੀ ਸਾਬਕਾ ਡੀ.ਜੀ.ਪੀ. ਮੁਹੰਮਦ ਮੁਸਤਫਾ ਇਸ ਵੇਲੇ ਪੰਜਾਬ ਕਾਂਗਰਸ ਪ੍ਰਧਾਨ ਨਵਜੋਤ ਸਿੰਘ ਸਿੱਧੂ ਦੇ ਪ੍ਰਿੰਸੀਪਲ ਰਣਨੀਤਕ ਸਲਾਹਕਾਰ ਅਤੇ ਪੰਜਾਬ ਕਾਂਗਰਸ ਤੇ ਕੇਂਦਰੀ ਕਾਂਗਰਸ ਦਰਮਿਆਨ ਕੋਆਰਡੀਨੇਟਰ ਹਨ।

ਮੈਂ ਅਮੀਰਾਂ ਦਾ ਨਹੀਂ ਆਮ ਆਦਮੀ ਦਾ ਨੁਮਾਇੰਦਾ-ਚੰਨੀ

ਚੰਡੀਗੜ੍ਹ, 20 ਸਤੰਬਰ (ਵਿਕਰਮਜੀਤ ਸਿੰਘ ਮਾਨ)-ਸਹੁੰ ਚੁੱਕਣ ਦੇ ਤੁਰੰਤ ਬਾਅਦ ਪੰਜਾਬ ਦੇ ਨਵੇਂ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਪੰਜਾਬ ਭਵਨ 'ਚ ਪਹਿਲੀ ਪ੍ਰੈੱਸ ਕਾਨਫ਼ਰੰਸ ਦੌਰਾਨ ਕਿਹਾ ਕਿ ਉਹ ਦਿਹਾੜੀ ਮਜ਼ਦੂਰਾਂ ਅਤੇ ਕਿਸਾਨਾਂ ਸਮੇਤ ਸਮਾਜ ਦੇ ਗ਼ਰੀਬ ਤਬਕੇ ਦੇ ਨੁਮਾਇੰਦੇ ਹਨ। ਉਨ੍ਹਾਂ ਕਿਹਾ ਮੈਂ ਅਮੀਰਾਂ ਦਾ ਨਹੀਂ, ਮੈਂ ਪੰਜਾਬ ਦੇ ਆਮ ਆਦਮੀ ਦਾ ਨੁਮਾਇੰਦਾ ਹਾਂ। ਉਨ੍ਹਾਂ ਕਿਹਾ ਕਿ ਮੈਨੂੰ ਉਹੀ ਆ ਕੇ ਮਿਲੇ ਜੋ ਪੰਜਾਬ ਦੀ ਸੇਵਾ ਕਰਨਾ ਚਾਹੁੰਦਾ ਹੈ, ਜੋ ਰੇਤ ਮਾਫ਼ੀਆ ਦਾ ਕਾਰੋਬਾਰ ਕਰਦੇ ਹਨ ਉਹ ਮੇਰੇ ਕੋਲ ਨਾ ਆਉਣ। ਉਨ੍ਹਾਂ ਦੀ ਸਰਕਾਰ ਕਿਸਾਨਾਂ ਦੇ ਪਾਣੀ ਅਤੇ ਬਿਜਲੀ ਦੇ ਬਿੱਲ ਤੁਰੰਤ ਮੁਆਫ਼ ਕਰੇਗੀ ਪਰ ਗ਼ਰੀਬ ਵਰਗ ਦੇ ਵੀ ਪਾਣੀ ਤੇ ਬਿਜਲੀ ਦੇ ਬਿੱਲ ਮੁਆਫ਼ ਹੋਣਗੇ। ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਕਿਸਾਨਾਂ ਦੇ ਨਾਲ ਖੜ੍ਹੀ ਹੈ। ਅਸੀਂ ਕੇਂਦਰ ਨੂੰ ਤਿੰਨ ਖੇਤੀਬਾੜੀ ਕਾਨੂੰਨਾਂ ਨੂੰ ਵਾਪਸ ਲੈਣ ਦੀ ਅਪੀਲ ਕਰਦੇ ਹਾਂ। ਉਨ੍ਹਾਂ ਕਿਹਾ ਕਿ ਅਸੀਂ ਕਿਸਾਨਾਂ ਦੇ ਹਿਤਾਂ 'ਤੇ ਮੁਸੀਬਤ ਨਹੀਂ ਆਉਣ ਦੇਵਾਂਗੇ। ਜੇਕਰ ਕਿਸਾਨ ਡੁੱਬਿਆ ਤਾਂ ਦੇਸ਼ ਦੀ ਪੂਰੀ ਮਾਲੀ ਹਾਲਤ ਡੁੱਬ ਜਾਵੇਗੀ ਅਤੇ ਪੰਜਾਬ ਡੁੱਬ ਜਾਵੇਗਾ। ਹਾਈਕਮਾਨ ਦਾ ਧੰਨਵਾਦ ਕਰਦਿਆਂ ਉਨ੍ਹਾਂ ਕਿਹਾ ਕਿ ਰਾਹੁਲ ਗਾਂਧੀ ਇਕ ਕ੍ਰਾਂਤੀਵਾਦੀ ਨੇਤਾ ਹਨ। ਇਸ ਮੌਕੇ ਉਨ੍ਹਾਂ ਕੈਪਟਨ ਅਮਰਿੰਦਰ ਸਿੰਘ ਦੀ ਤਾਰੀਫ਼ ਕਰਦਿਆਂ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਨੇ ਪੰਜਾਬ ਦੇ ਲੋਕਾਂ ਲਈ ਚੰਗਾ ਕੰਮ ਕੀਤਾ ਹੈ ਅਤੇ ਜੋ ਬਾਕੀ ਰਹਿ ਗਿਆ ਹੈ ਉਹ ਪੂਰਾ ਕੀਤਾ ਜਾਵੇਗਾ। ਸਰਕਾਰ ਦੀ ਕਿਸੇ ਦੇ ਖ਼ਿਲਾਫ਼ ਕੋਈ ਬਦਲਾਖੋਰੀ ਦੀ ਭਾਵਨਾ ਨਹੀਂ ਹੈ, ਕਿਸੇ ਬੇਦੋਸ਼ਿਆਂ ਨੂੰ ਥਾਣਿਆਂ 'ਚ ਰੁਲਣ ਨਹੀਂ ਦਿੱਤਾ ਜਾਵੇਗਾ ਸਭ ਨੂੰ ਇਨਸਾਫ਼ ਮਿਲੇਗਾ, ਤਹਿਸੀਲਾਂ 'ਚ ਕੰਮ ਦਰੁਸਤ ਕੀਤਾ ਜਾਵੇਗਾ ਅਤੇ ਜੋ ਦੋਸ਼ੀ ਹੋਵੇਗਾ ਉਹ ਕਾਨੂੰਨ ਤੋਂ ਬਚ ਨਹੀਂ ਸਕੇਗਾ। ਅਸੀਂ ਕਾਂਗਰਸ ਪਾਰਟੀ ਦੁਆਰਾ ਪ੍ਰਸਤਾਵਿਤ ਏਜੰਡੇ 'ਤੇ ਕੰਮ ਕਰਾਂਗੇ। ਪਾਰਟੀ ਸਰਵਉੱਚ ਹੈ, ਮੁੱਖ ਮੰਤਰੀ ਜਾਂ ਕੈਬਨਿਟ ਨਹੀਂ। ਹਾਈਕਮਾਨ ਵਲੋਂ ਦਿੱਤੇ 18 ਨੁਕਾਤੀ ਪ੍ਰੋਗਰਾਮ ਨੂੰ ਜਲਦ ਪੂਰਾ ਕੀਤਾ ਜਾਵੇਗਾ। ਉਹ ਹਫ਼ਤੇ 'ਚ ਦੋ ਦਿਨ ਆਮ ਲੋਕਾਂ ਨਾਲ ਮਿਲਣ ਲਈ ਸਕੱਤਰੇਤ ਵਿਚ ਮੌਜੂਦ ਰਹਿਣਗੇ। ਉਨ੍ਹਾਂ ਨੇ ਸਕੱਤਰੇਤ ਦੇ ਅਫ਼ਸਰਾਂ ਨੂੰ ਵੀ ਤਾਕੀਦ ਕੀਤੀ ਕਿ ਉਹ ਸਮੱਸਿਆਵਾਂ ਲੈ ਕੇ ਪੁੱਜਣ ਵਾਲੇ ਲੋਕਾਂ ਨੂੰ ਮਿਲ ਕੇ ਉਨ੍ਹਾਂ ਦੀ ਸਮੱਸਿਆਵਾਂ ਦਾ ਹੱਲ ਕਰਨ। ਉਨ੍ਹਾਂ ਡਿਪਟੀ ਕਮਿਸ਼ਨਰਾਂ ਨੂੰ ਹਦਾਇਤ ਦਿੱਤੀ ਕਿ ਆਮ ਲੋਕਾਂ ਨੂੰ ਮਿਲਣ ਲਈ ਦਫ਼ਤਰਾਂ 'ਚ ਮੌਜੂਦ ਰਹਿਣ। ਹੁਣ ਇਹ ਨਹੀਂ ਹੋਵੇਗਾ ਕਿ ਡੀ.ਸੀ ਅੰਦਰ ਬੈਠੇ ਚਾਹ ਪੀ ਰਹੇ ਹਨ ਅਤੇ ਲੋਕ ਬੈਠੇ ਉਨ੍ਹਾਂ ਦਾ ਇੰਤਜ਼ਾਰ ਕਰ ਰਹੇ ਹਨ। ਇਸ ਮੌਕੇ ਪੰਜਾਬ ਕਾਂਗਰਸ ਪ੍ਰਧਾਨ ਨਵਜੋਤ ਸਿੰਘ ਸਿੱਧੂ, ਪਾਰਟੀ ਦੇ ਇੰਚਾਰਜ ਹਰੀਸ਼ ਰਾਵਤ, ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਅਤੇ ਓ.ਪੀ ਸੋਨੀ ਵੀ ਹਾਜ਼ਰ ਸਨ।
ਹੜਤਾਲੀ ਮੁਲਾਜ਼ਮ ਕੰਮ 'ਤੇ ਪਰਤਣ, ਹੋਣਗੇ ਸਾਰੇ ਹੱਲ
ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਦੇ ਮੁਲਾਜ਼ਮ ਸਰਕਾਰ ਦੀ ਰੀੜ੍ਹ ਦੀ ਹੱਡੀ ਹਨ। ਉਨ੍ਹਾਂ ਸਾਰੇ ਮੁਲਾਜ਼ਮਾਂ ਨੂੰ ਅਪੀਲ ਕੀਤੀ ਕਿ ਜਲਦ ਤੋਂ ਜਲਦ ਸਾਰੇ ਹੜਤਾਲ ਖ਼ਤਮ ਕਰਕੇ ਕੰਮ 'ਤੇ ਪਰਤ ਆਉਣ ਅਤੇ ਮੈਨੂੰ ਥੋੜ੍ਹਾ ਸਮਾਂ ਦੇਣ। ਉਨ੍ਹਾਂ ਦੀ ਹਰ ਮੰਗ ਪੂਰੀ ਕਰ ਦਿੱਤੀ ਜਾਵੇਗੀ ਕੱਚੇ ਮੁਲਾਜ਼ਮ ਪੱਕੇ ਕੀਤੇ ਜਾਣਗੇ, ਬਕਾਇਆ ਜਲਦ ਦਿੱਤਾ ਜਾਵੇਗਾ ਅਤੇ ਹਰ ਸਮੱਸਿਆ ਦਾ ਹੱਲ ਕਰ ਦਿੱਤਾ ਜਾਵੇਗਾ।
ਮੈਂ ਕਾਰ 'ਚ ਲਗਾ ਰੱਖਿਆ ਹੈ ਬਿਸਤਰਾ
ਇਸ ਮੌਕੇ ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਨੇ ਆਪਣੀ ਕਾਰ ਵਿਚ ਹੀ ਬਿਸਤਰਾ ਲਗਾ ਰੱਖਿਆ ਹੈ। ਸਵੇਰੇ 4 ਵਜੇ ਨਿਕਲ ਕੇ 7 ਵਜੇ ਤੱਕ ਆਪਣੇ ਕੰਮ ਉੱਤੇ ਪਹੁੰਚ ਜਾਂਦਾ ਹਾਂ। ਉਨ੍ਹਾਂ ਨੇ ਕਿਹਾ ਕਿ ਸਾਰੇ ਅਧਿਕਾਰੀ ਸਮੇਂ ਦੀ ਰੋਕ ਦਾ ਧਿਆਨ ਰੱਖੋ ਅਤੇ ਲਾਪਰਵਾਹੀ ਨਾ ਵਰਤੋ।
ਮੀਡੀਆ ਦੇ ਸਵਾਲਾਂ ਤੋਂ ਭੱਜੇ ਨਵੇਂ ਮੁੱਖ ਮੰਤਰੀ
ਪ੍ਰੈੱਸ ਕਾਨਫ਼ਰੰਸ ਦੌਰਾਨ ਨਵੇਂ ਮੁੱਖ ਮੰਤਰੀ ਨੇ ਕਰੀਬ 40 ਮਿੰਟ ਤੱਕ ਆਪਣੀ ਗੱਲ ਰੱਖੀ। ਹਾਲਾਂਕਿ ਇਸ ਮੌਕੇ ਉਨ੍ਹਾਂ ਦੇ ਨਾਲ ਉੱਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਅਤੇ ਓ.ਪੀ ਸੋਨੀ ਵੀ ਮੌਜੂਦ ਸਨ, ਪਰ ਦੋਵੇਂ ਕੁਝ ਨਹੀਂ ਬੋਲੇ। ਮੁੱਖ ਮੰਤਰੀ ਨੇ ਜਦੋਂ ਆਪਣੀ ਗੱਲ ਖ਼ਤਮ ਕੀਤੀ ਤਾਂ ਸਵਾਲਾਂ ਦੀ ਬੁਛਾਰ ਦੇ ਨਾਲ ਤਿਆਰ ਪੱਤਰਕਾਰ ਇਸ ਤੋਂ ਪਹਿਲਾਂ ਕੋਈ ਸਵਾਲ ਪੁੱਛਦੇ, ਮੁੱਖ ਮੰਤਰੀ ਇਹ ਕਹਿੰਦੇ ਹੋਏ ਉੱਠ ਕੇ ਚਲੇ ਗਏ ਕਿ ਅੱਜ ਇੰਨਾ ਹੀ ਕਾਫ਼ੀ ਹੈ। ਬਾਕੀ ਗੱਲਾਂ ਫਿਰ ਕਿਸੇ ਦਿਨ ਕਰਾਂਗੇ।
ਪਾਰਦਰਸ਼ੀ ਸਰਕਾਰ ਬਣਾਈ ਜਾਵੇਗੀ
ਮੁੱਖ ਮੰਤਰੀ ਨੇ ਕਿਹਾ ਕਿ ਲੋਕਾਂ ਨੂੰ ਇਕ ਪਾਰਦਰਸ਼ੀ ਸਰਕਾਰ ਦਿੱਤੀ ਜਾਵੇਗੀ, ਕਰਮਚਾਰੀਆਂ ਦੀਆਂ ਮੰਗਾਂ ਪੂਰੀਆਂ ਹੋਣਗੀਆਂ, ਪੰਜਾਬ ਏਕਤਾ ਅਤੇ ਅਖੰਡਤਾ ਨਾਲ ਅੱਗੇ ਵਧੇਗਾ, ਧਰਮ ਅਤੇ ਜਾਤ ਦੇ ਨਾਂਅ 'ਤੇ ਕੋਈ ਬਖੇੜਾ ਨਹੀਂ ਖੜ੍ਹਾ ਹੋਵੇਗਾ, ਕਿਸੇ ਗ਼ਰੀਬ ਦਾ ਪਾਣੀ ਦਾ ਕੁਨੈਕਸ਼ਨ ਨਹੀਂ ਕੱਟਿਆ ਜਾਵੇਗਾ ਅਤੇ ਜੋ ਕੁਨੈਕਸ਼ਨ ਕੱਟੇ ਗਏ ਹਨ ਉਹ ਬਹਾਲ ਹੋਣਗੇ ਅਤੇ ਉਨ੍ਹਾਂ ਦੇ ਬਕਾਇਆ ਪਾਣੀ ਦੇ ਬਿੱਲ ਮੁਆਫ਼ ਕੀਤੇ ਜਾਣਗੇ। ਸ਼ਹਿਰਾਂ 'ਚ ਡੇਢ ਸੌ ਤੋਂ ਦੋ ਸੌ ਗਜ਼ ਦੇ ਮਕਾਨਾਂ 'ਚ ਰਹਿੰਦੇ ਲੋਕਾਂ ਦੇ ਵਾਟਰ ਸਪਲਾਈ ਸੀਵਰੇਜ ਦੇ ਬਿੱਲ ਮੁਆਫ਼ ਕਰਨ ਬਾਰੇ ਕੈਬਨਿਟ 'ਚ ਫ਼ੈਸਲਾ ਲਿਆ ਜਾਵੇਗਾ।
ਭਾਵੁਕ ਹੋ ਕੇ ਦੱਸੀ ਆਪਣੀ ਗ਼ਰੀਬੀ ਦੀ ਦਾਸਤਾਂ ...
ਇਸ ਦੌਰਾਨ ਮੁੱਖ ਮੰਤਰੀ ਨੇ ਕਿਹਾ ਕਿ ਜੋ ਆਮ ਆਦਮੀ-ਆਮ ਆਦਮੀ ਕਰਦੇ ਫਿਰ ਰਹੇ ਹਨ ਕਾਂਗਰਸ ਨੇ ਦਿਖਾ ਦਿੱਤਾ ਕਿ ਆਮ ਆਦਮੀ ਨੂੰ ਕਿਸ ਤਰ੍ਹਾਂ ਮੁੱਖ ਮੰਤਰੀ ਬਣਾਇਆ ਜਾਂਦਾ ਹੈ। ਉਨ੍ਹਾਂ ਕਿਹਾ ਕਾਂਗਰਸ ਹਾਈਕਮਾਨ ਨੇ ਇਕ ਆਮ ਆਦਮੀ ਨੂੰ, ਜਿਸ ਦੇ ਕੋਲ ਕੁਝ ਨਹੀਂ ਸੀ, ਨੂੰ ਮੁੱਖ ਮੰਤਰੀ ਦੀ ਕੁਰਸੀ 'ਤੇ ਬਿਠਾ ਦਿੱਤਾ। ਉਨ੍ਹਾਂ ਆਪਣੀ ਮਾਤਾ ਜੀ ਨੂੰ ਯਾਦ ਕਰਦਿਆਂ ਅੱਖਾਂ ਭਰ ਲਈਆਂ ਅਤੇ ਭਾਵੁਕ ਹੁੰਦਿਆਂ ਕਿਹਾ ਕਿ ਮੈਂ ਆਪਣੀ ਮਾਂ ਦੇ ਨਾਲ ਛੱਪੜ 'ਚੋਂ ਗਾਰ ਕੱਢ ਕੇ ਲਿਆਉਂਦਾ ਸੀ ਅਤੇ ਘਰ ਦੀਆਂ ਕੰਧਾਂ ਲਿੱਪਿਆ ਕਰਦਾ ਸੀ। ਉਨ੍ਹਾਂ ਕਿਹਾ ਕਿ ਮੇਰੇ ਪਿਤਾ ਟੈਂਟ ਲਗਾਉਂਦੇ ਸਨ ਅਤੇ ਕਾਂਗਰਸ ਨੇ ਇਕ ਗ਼ਰੀਬ ਨੂੰ ਮੁੱਖ ਮੰਤਰੀ ਦੀ ਕੁਰਸੀ 'ਤੇ ਬਿਠਾ ਦਿੱਤਾ। ਉਨ੍ਹਾਂ ਕਿਹਾ ਕਿ ਜੋ ਗ਼ਰੀਬੀ 'ਚੋਂ ਉੱਠ ਰਹੇ ਹਨ ਅੱਗੇ ਵੱਧ ਰਹੇ ਹਨ ਉਨ੍ਹਾਂ ਦੀ ਬਾਂਹ ਰਾਹੁਲ ਗਾਂਧੀ ਨੇ ਫੜੀ ਹੈ।

 

ਮੋਦੀ ਵਲੋਂ ਚੰਨੀ ਨੂੰ ਮੁੱਖ ਮੰਤਰੀ ਬਣਨ 'ਤੇ ਵਧਾਈ

ਨਵੀਂ ਦਿੱਲੀ, 20 ਸਤੰਬਰ (ਏਜੰਸੀ)-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਪੰਜਾਬ ਦਾ ਮੁੱਖ ਮੰਤਰੀ ਬਣਨ 'ਤੇ ਚਰਨਜੀਤ ਸਿੰਘ ਚੰਨੀ ਨੂੰ ਵਧਾਈ ਦਿੱਤੀ ਅਤੇ ਕਿਹਾ ਕਿ ਉਹ ਸੂਬਾ ਸਰਕਾਰ ਦੇ ਨਾਲ ਮਿਲ ਕੇ ਪੰਜਾਬ ਦੀ ਬਿਹਤਰੀ ਲਈ ਕੰਮ ਜਾਰੀ ਰੱਖਣਗੇ। ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੇ ਚੰਡੀਗੜ੍ਹ ਸਥਿਤ ਪੰਜਾਬ ਰਾਜ ਭਵਨ ਵਿਚ ਇਕ ਸਾਦੇ ਸਮਾਰੋਹ ਦੌਰਾਨ ਸ੍ਰੀ ਚੰਨੀ ਨੂੰ ਅਹੁਦੇ ਦੀ ਸਹੁੰ ਚੁਕਵਾਈ। ਪ੍ਰਧਾਨ ਮੰਤਰੀ ਨੇ ਇਕ ਟਵੀਟ ਕਰ ਕੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਵਜੋਂ ਸਹੁੰ ਚੁੱਕਣ 'ਤੇ ਚਰਨਜੀਤ ਸਿੰਘ ਚੰਨੀ ਨੂੰ ਵਧਾਈ। ਪੰਜਾਬ ਸਰਕਾਰ ਦੇ ਨਾਲ ਮਿਲ ਕੇ ਅਸੀਂ ਸੂਬੇ ਤੇ ਸੂਬੇ ਦੇ ਲੋਕਾਂ ਦੀ ਬਿਹਤਰੀ ਲਈ ਕੰਮ ਜਾਰੀ ਰੱਖਾਂਗੇ।

ਕੌਮੀ ਮਹਿਲਾ ਕਮਿਸ਼ਨ ਨੇ ਜਤਾਇਆ ਇਤਰਾਜ਼

ਨਵੀਂ ਦਿੱਲੀ, 20 ਸਤੰਬਰ (ਏਜੰਸੀ)-ਕੌਮੀ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਰੇਖਾ ਸ਼ਰਮਾ ਨੇ ਪੰਜਾਬ ਦੇ ਨਵੇਂ ਬਣੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਖ਼ਿਲਾਫ਼ 'ਮੀ-ਟੂ' ਮੁਹਿੰਮ ਤਹਿਤ ਦੋਸ਼ ਲਗਾਉਂਦਿਆਂ ਉਨ੍ਹਾਂ ਦੇ ਅਸਤੀਫ਼ੇ ਦੀ ਮੰਗ ਕੀਤੀ ਹੈ। ਰੇਖਾ ਸ਼ਰਮਾ ਨੇ ਇਕ ਬਿਆਨ ਜਾਰੀ ਕਰਕੇ ਕਿਹਾ ਕਿ ਇਕ ਇਹੋ ਜਿਹੇ ਵਿਅਕਤੀ ਨੂੰ ਪੰਜਾਬ ਦਾ ਮੁੱਖ ਮੰਤਰੀ ਬਣਾਇਆ ਜਾਣਾ ਸ਼ਰਮਨਾਕ ਤੇ ਕਾਫ਼ੀ ਇਤਰਾਜ਼ਯੋਗ ਹੈ। ਉਨ੍ਹਾਂ ਕਿਹਾ ਕਿ ਅਸੀਂ ਨਹੀਂ ਚਾਹੁੰਦੇ ਕਿ ਫਿਰ ਤੋਂ ਕਿਸੇ ਔਰਤ ਨੂੰ ਉਹੀ ਸਭ ਕੁਝ ਸਹਿਣ ਕਰਨਾ ਪਵੇ ਅਤੇ ਉਹੀ ਪ੍ਰੇਸ਼ਾਨੀ ਝੱਲਣੀ ਪਵੇ ਜੋ ਕਿ ਪਹਿਲਾਂ ਇਕ ਆਈ.ਏ.ਐੱਸ ਅਧਿਕਾਰੀ ਨੇ ਝੱਲੀ ਸੀ। ਉਨ੍ਹਾਂ ਕਿਹਾ ਕਿ ਚੰਨੀ ਨੂੰ ਉਨ੍ਹਾਂ ਦੋਸ਼ਾਂ ਪ੍ਰਤੀ ਜਵਾਬਦੇਹ ਹੁੰਦੇ ਹੋਏ ਮੁੱਖ ਮੰਤਰੀ ਦੇ ਅਹੁਦੇ ਤੋਂ ਅਸਤੀਫ਼ਾ ਦੇ ਦੇਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਰਾਜ ਮਹਿਲਾ ਕਮਿਸ਼ਨ ਨੇ ਇਸ ਘਟਨਾ ਦਾ ਨੋਟਿਸ ਲਿਆ ਸੀ ਪਰ ਸੂਬਾ ਸਰਕਾਰ ਨੇ ਉਸ ਵਿਰੁੱਧ ਕੋਈ ਕਾਰਵਾਈ ਨਹੀਂ ਕੀਤੀ ਸੀ।

ਰੰਧਾਵਾ ਦੇ ਹਲਕੇ 'ਚ ਵਿਆਹ ਵਰਗਾ ਮਾਹੌਲ

ਕੋਟਲੀ ਸੂਰਤ ਮੱਲ੍ਹੀ, 20 ਸਤੰਬਰ (ਕੁਲਦੀਪ ਸਿੰਘ ਨਾਗਰਾ)- ਸੁਖਜਿੰਦਰ ਸਿੰਘ ਰੰਧਾਵਾ ਦੇ ਪੰਜਾਬ ਦੇ ਉੁਪ ਮੁੱਖ ਮੰਤਰੀ ਬਣਨ ਦੀਆਂ ਖ਼ਬਰਾਂ ਨੇ ਜਿੱਥੇ ਉਨ੍ਹਾਂ ਦੇ ਜੱਦੀ ਪਿੰਡ ਧਾਰੋਵਾਲੀ 'ਚ ਵਿਆਹ ਵਰਗਾ ਮਾਹੌਲ ਬਣਾ ਦਿੱਤਾ, ਉੱਥੇ ਸਮੁੱਚੇ ਹਲਕਾ ਡੇਰਾ ਬਾਬਾ ਨਾਨਕ ...

ਪੂਰੀ ਖ਼ਬਰ »

ਨਵੇਂ ਮੁੱਖ ਮੰਤਰੀ ਦੀ ਚੋਣ 'ਚ ਸਰਵੇ ਏਜੰਸੀਆਂ ਤੇ ਸਿੱਧੂ ਦੀ ਰਹੀ ਅਹਿਮ ਭੂਮਿਕਾ

ਹਰਕਵਲਜੀਤ ਸਿੰਘ ਚੰਡੀਗੜ੍ਹ, 20 ਸਤੰਬਰ-ਪੰਜਾਬ ਦੇ ਨਵੇਂ ਮੁੱਖ ਮੰਤਰੀ ਦੀ ਚੋਣ ਲਈ ਕਾਂਗਰਸ ਦੀਆਂ ਸਰਵੇ ਏਜੰਸੀਆਂ ਤੇ ਸੂਬਾ ਕਾਂਗਰਸ ਪ੍ਰਧਾਨ ਸ. ਨਵਜੋਤ ਸਿੰਘ ਸਿੱਧੂ ਦੀ ਅਹਿਮ ਭੂਮਿਕਾ ਰਹੀ। ਉੱਚ ਪਾਰਟੀ ਸੂਤਰਾਂ ਅਨੁਸਾਰ ਕਾਂਗਰਸ ਹਾਈਕਮਾਨ ਨੂੰ ਸਰਵੇ ਏਜੰਸੀਆਂ ...

ਪੂਰੀ ਖ਼ਬਰ »

ਚੰਨੀ ਤੇ ਸਿੱਧੂ ਦੋਵਾਂ ਦੀ ਅਗਵਾਈ 'ਚ ਲੜੀਆਂ ਜਾਣਗੀਆਂ ਚੋਣਾਂ-ਸੂਰਜੇਵਾਲਾ

ਨਵੀਂ ਦਿੱਲੀ, 20 ਸਤੰਬਰ (ਏਜੰਸੀ)-ਕਾਂਗਰਸ ਨੇ ਆਪਣੇ ਪੰਜਾਬ ਮਾਮਲਿਆਂ ਦੇ ਇੰਚਾਰਜ ਹਰੀਸ਼ ਰਾਵਤ ਦੇ ਕਥਿਤ ਬਿਆਨ ਕਾਰਨ ਖੜ੍ਹੇ ਹੋਏ ਵਿਵਾਦ ਦੇ ਮੱਦੇਨਜ਼ਰ ਅੱਜ ਕਿਹਾ ਕਿ ਆਗਾਮੀ ਪੰਜਾਬ ਵਿਧਾਨ ਸਭਾ ਚੋਣਾਂ ਵਿਚ ਚਰਨਜੀਤ ਸਿੰਘ ਚੰਨੀ ਅਤੇ ਨਵਜੋਤ ਸਿੰਘ ਸਿੱਧੂ ਦੋਵੇਂ ...

ਪੂਰੀ ਖ਼ਬਰ »

ਸੁਖਜਿੰਦਰ ਸਿੰਘ ਰੰਧਾਵਾ ਨੇ ਸੰਭਾਲਿਆ ਅਹੁਦਾ

ਚੰਡੀਗੜ੍ਹ, 20 ਸਤੰਬਰ (ਵਿਕਰਮਜੀਤ ਸਿੰਘ ਮਾਨ)-ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਨਾਲ ਸਹੁੰ ਚੁੱਕਣ ਵਾਲੇ ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਅੱਜ ਪੰਜਾਬ ਸਿਵਲ ਸਕੱਤਰੇਤ ਵਿਚ ਮੁੱਖ ਮੰਤਰੀ ਦਫ਼ਤਰ ਦੇ ਕਮਰਾ ਨੰ: 3 ਵਿਚ ਆਪਣਾ ਅਹੁਦਾ ਸੰਭਾਲ ਲਿਆ। ਅੱਜ ...

ਪੂਰੀ ਖ਼ਬਰ »

ਸਰਕਾਰੀ ਮੁਲਾਜ਼ਮਾਂ ਨੂੰ ਹੁਣ 9 ਵਜੇ ਪੁੱਜਣਾ ਹੋਵੇਗਾ ਦਫ਼ਤਰ

ਸੂਬਾ ਸਰਕਾਰ ਵਲੋਂ ਹੁਕਮ ਜਾਰੀ

ਚੰਡੀਗੜ੍ਹ, 20 ਸਤੰਬਰ (ਵਿਕਰਮਜੀਤ ਸਿੰਘ ਮਾਨ)- ਪੰਜਾਬ ਦੀ ਨਵੀਂ ਸਰਕਾਰ ਨੇ ਆਪਣੇ ਕੰਮ 'ਚ ਤੇਜ਼ੀ ਲਿਆਉਣ ਲਈ ਸਾਰੇ ਅਧਿਕਾਰੀਆਂ ਤੇ ਕਰਮਚਾਰੀਆਂ ਨੂੰ ਸਵੇਰੇ 9 ਵਜੇ ਦਫ਼ਤਰਾਂ ਵਿਚ ਆਪਣੀ ਹਾਜ਼ਰੀ ਦਰਜ ਕਰਾਉਣ ਦੇ ਆਦੇਸ਼ ਜਾਰੀ ਕੀਤੇ ਹਨ ਅਤੇ ਇਹ ਸਪੱਸ਼ਟ ਕੀਤਾ ਹੈ ਕਿ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX