ਤਾਜਾ ਖ਼ਬਰਾਂ


ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਸੱਦੀ ਹੰਗਾਮੀ ਬੈਠਕ
. . .  40 minutes ago
ਚੰਡੀਗੜ੍ਹ, 28 ਸਤੰਬਰ - ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਹੰਗਾਮੀ ...
ਕੈਪਟਨ ਅਮਰਿੰਦਰ ਸਿੰਘ ਪਹੁੰਚੇ ਦਿੱਲੀ
. . .  48 minutes ago
ਨਵੀਂ ਦਿੱਲੀ, 28 ਸਤੰਬਰ - ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦਿੱਲੀ ਪਹੁੰਚੇ ਹਨ . ਇਸ ਮੌਕੇ ਉਨ੍ਹਾਂ ਦਾ ਕਹਿਣਾ ਸੀ ਕਿ ਉਨ੍ਹਾਂ ਦਾ ਇੱਥੇ ਕੋਈ ਵੀ ਰਾਜਨੀਤਕ ਪ੍ਰੋਗਰਾਮ ਨਹੀਂ ਹੈ ...
ਕਾਂਗਰਸ ਦੇ ਹੋਏ ਕਨ੍ਹਈਆ ਕੁਮਾਰ ਅਤੇ ਜਿਗਨੇਸ਼ ਮੇਵਾਨੀ
. . .  about 1 hour ago
ਨਵੀਂ ਦਿੱਲੀ, 28 ਸਤੰਬਰ - ਸੀ.ਪੀ.ਆਈ. ਨੇਤਾ ਕਨ੍ਹਈਆ ਕੁਮਾਰ ਅਤੇ ਗੁਜਰਾਤ ਦੇ ਵਿਧਾਇਕ ਜਿਗਨੇਸ਼ ਮੇਵਾਨੀ ਨਵੀਂ ਦਿੱਲੀ ਵਿਚ ਰਾਹੁਲ ਗਾਂਧੀ ਦੀ ਮੌਜੂਦਗੀ ਵਿਚ...
ਅੰਗਹੀਣ ਵਿਅਕਤੀਆਂ ਨੂੰ ਦਿੱਤੇ ਜਾਣਗੇ 14.28 ਲੱਖ ਰੁਪਏ ਦੀ ਕੀਮਤ ਨਾਲ ਟ੍ਰਾਈ ਸਾਈਕਲ: ਸੋਮ ਪ੍ਰਕਾਸ਼
. . .  about 1 hour ago
ਫਗਵਾੜਾ, 28 ਸਤੰਬਰ (ਹਰਜੋਤ ਸਿੰਘ ਚਾਨਾ) - ਅੰਗਹੀਣ ਵਿਅਕਤੀਆਂ ਦੀਆਂ ਸਮੱਸਿਆਵਾਂ ਨੂੰ ਮੁੱਖ ਰੱਖਦਿਆਂ ਕੇਂਦਰੀ ਰਾਜ ਮੰਤਰੀ ਸੋਮ ਪ੍ਰਕਾਸ਼ ਨੇ 34 ਅਪਾਹਿਜ ਵਿਅਕਤੀਆਂ ਨੂੰ ਮੋਟਰਾਈਜ਼ਡ ਟ੍ਰਾਈ ਸਾਈਕਲ ਦਿੱਤੇ...
ਸਰਪੰਚ ਖ਼ਿਲਾਫ਼ ਮੁਕੱਦਮਾ ਦਰਜ ਕਰਨ ਦੀ ਮੰਗ ਨੂੰ ਲੈ ਕੇ ਬਸਪਾ ਵਲੋਂ ਜਮਸ਼ੇਰ ਵਿਚ ਲਗਾਇਆ ਗਿਆ ਜਾਮ
. . .  about 1 hour ago
ਜਮਸ਼ੇਰ ਖ਼ਾਸ,ਜੰਡਿਆਲਾ ਮੰਜਕੀ - 28 ਸਤੰਬਰ (ਅਵਤਾਰ ਤਾਰੀ, ਸੁਰਜੀਤ ਸਿੰਘ ਜੰਡਿਆਲਾ) - ਸੱਤਾਧਾਰੀ ਪਾਰਟੀ ਨਾਲ ਸੰਬੰਧਿਤ ਸਰਪੰਚ ਖ਼ਿਲਾਫ਼ ਬਸਪਾ ਵਲੋਂ ਅੱਜ ਜਮਸ਼ੇਰ ਖ਼ਾਸ ਵਿਚ ਜਾਮ ਲਾਇਆ ਗਿਆ...
ਨਵਜੋਤ ਸਿੰਘ ਸਿੱਧੂ ਦੇ ਅਸਤੀਫ਼ੇ ਤੋਂ ਬਾਅਦ ਰਾਘਵ ਚੱਢਾ ਦਾ ਬਿਆਨ
. . .  about 1 hour ago
ਚੰਡੀਗੜ੍ਹ, 28 ਸਤੰਬਰ - ਨਵਜੋਤ ਸਿੰਘ ਸਿੱਧੂ ਦੇ ਅਸਤੀਫ਼ੇ ਤੋਂ ਬਾਅਦ ਆਮ ਆਦਮੀ ਪਾਰਟੀ ਦੇ ਰਾਘਵ ਚੱਢਾ ਦਾ ਕਹਿਣਾ ਹੈ ਕਿ ਪੰਜਾਬ ਕਾਂਗਰਸ ਵਿਚ ਅਰਾਜਕਤਾ ਦੀ ਸੰਪੂਰਨ ਸਥਿਤੀ ਹੈ ...
ਮਨੀਸ਼ ਤਿਵਾੜੀ ਨੇ ਕੁਲਦੀਪ ਮਾਣਕ ਦੇ ਇਕ ਗੀਤ ਦੀਆਂ ਸਤਰਾਂ ਨਾਲ ਨਵਜੋਤ ਸਿੰਘ ਸਿੱਧੂ 'ਤੇ ਕੱਸਿਆ ਤਨਜ
. . .  about 1 hour ago
ਚੰਡੀਗੜ੍ਹ, 28 ਸਤੰਬਰ - ਨਵਜੋਤ ਸਿੰਘ ਸਿੱਧੂ ਦੇ ਅਸਤੀਫ਼ੇ ਤੋਂ ਬਾਅਦ ਮਨੀਸ਼ ਤਿਵਾੜੀ ਨੇ ਕੁਲਦੀਪ ਮਾਣਕ ਦੇ ਇਕ ਗੀਤ ਦੀਆਂ ਸਤਰਾਂ ਨਾਲ ਨਵਜੋਤ ਸਿੰਘ ਸਿੱਧੂ 'ਤੇ...
ਗੁਲਜ਼ਾਰ ਇੰਦਰ ਚਾਹਲ ਨੇ ਖ਼ਜ਼ਾਨਚੀ ਅਹੁਦੇ ਤੋਂ ਦਿੱਤਾ ਅਸਤੀਫ਼ਾ
. . .  about 1 hour ago
ਚੰਡੀਗੜ੍ਹ, 28 ਸਤੰਬਰ - ਗੁਲਜ਼ਾਰ ਇੰਦਰ ਚਾਹਲ ਨੇ ਖ਼ਜ਼ਾਨਚੀ ਅਹੁਦੇ ਤੋਂ ਦਿੱਤਾ ਅਸਤੀਫ਼ਾ ...
ਗੁਲਾਬੀ ਸੁੰਡੀ ਕਾਰਨ ਨਰਮਾ ਖ਼ਰਾਬ ਹੋਣ ਤੋਂ ਦੁਖੀ ਖੇਤ ਮਜ਼ਦੂਰ ਨੇ ਕੀਤੀ ਆਤਮਹੱਤਿਆ
. . .  about 2 hours ago
ਤਲਵੰਡੀ ਸਾਬੋ, 28 ਸਤੰਬਰ (ਰਣਜੀਤ ਸਿੰਘ ਰਾਜੂ) - ਮਾਲਵੇ ਦੀ ਨਰਮਾ ਪੱਟੀ ਦੇ ਉਕਤ ਖਿੱਤੇ ਦੇ ਪਿੰਡ ਜਗਾ ਰਾਮ ਤੀਰਥ ਦੇ ਇੱਕ ਖੇਤ ਮਜ਼ਦੂਰ ਮਹਿੰਦਰ ਸਿੰਘ ਨੇ ਆਪਣੇ ਖੇਤ ਵਿਚ ਫਾਹਾ ਲੈ ਕੇ ਜੀਵਨ ਲੀਲਾ ਖ਼ਤਮ ...
ਅਸੀਂ ਸਿੱਧੂ ਸਾਬ੍ਹ ਨਾਲ ਬੈਠ ਕੇ ਗੱਲ ਕਰਾਂਗੇ - ਚੰਨੀ
. . .  about 2 hours ago
ਚੰਡੀਗੜ੍ਹ, 28 ਸਤੰਬਰ - ਨਵਜੋਤ ਸਿੰਘ ਸਿੱਧੂ ਦੇ ਅਸਤੀਫ਼ੇ 'ਤੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦਾ ਕਹਿਣਾ ਹੈ ਕਿ ਉਨ੍ਹਾਂ ਦੇ ਅਸਤੀਫ਼ੇ ਬਾਰੇ ਉਨ੍ਹਾਂ ਨੂੰ ਜਾਣਕਾਰੀ ਨਹੀਂ ਹੈ...
ਕਾਨੂੰਨ ਰੱਦ ਕਰਨ ਲਈ ਸਪੈਸ਼ਲ ਸੈਸ਼ਨ ਬੁਲਾਇਆ ਜਾਵੇਗਾ - ਚੰਨੀ
. . .  about 2 hours ago
ਚੰਡੀਗੜ੍ਹ, 28 ਸਤੰਬਰ - ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦਾ ਕਹਿਣਾ ਹੈ ਕਿ ਖੇਤੀ ਕਾਨੂੰਨ ਰੱਦ ਕਰਨ ਲਈ ਸਪੈਸ਼ਲ ਸੈਸ਼ਨ ਬੁਲਾਇਆ...
ਪੰਜਾਬ ਨੂੰ ਜੰਮੂ ਕਸ਼ਮੀਰ ਨਾ ਬਣਾਇਆ ਜਾਵੇ - ਚੰਨੀ
. . .  about 2 hours ago
ਚੰਡੀਗੜ੍ਹ, 28 ਸਤੰਬਰ - ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦਾ ਕਹਿਣਾ ਹੈ ਕਿ ਪੰਜਾਬ ਨੂੰ ਜੰਮੂ ਕਸ਼ਮੀਰ ਨਾ ਬਣਾਇਆ ਜਾਵੇ, ...
ਚੰਨੀ ਦੀ ਕੇਂਦਰ ਨੂੰ ਕਿਸਾਨਾਂ ਦਾ ਕਰਜ਼ਾ ਮੁਆਫ਼ ਕਰਨ ਦੀ ਅਪੀਲ
. . .  about 2 hours ago
ਚੰਡੀਗੜ੍ਹ, 28 ਸਤੰਬਰ - ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਕੇਂਦਰ ਸਰਕਾਰ ਨੂੰ ਖੇਤੀ ਕਾਨੂੰਨ ਰੱਦ ਕਰਨ ਦੀ ਅਪੀਲ ਕੀਤੀ ਹੈ | ਇਸ ਨਾਲ ਹੀ ਕੇਂਦਰ ਨੂੰ ਕਿਸਾਨਾਂ ਦਾ ਕਰਜ਼ਾ ਮੁਆਫ਼ ਕਰਨ...
ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਪ੍ਰੈੱਸ ਵਾਰਤਾ ਸ਼ੁਰੂ, ਕੇਂਦਰ ਨੂੰ ਕੀਤੀ ਖੇਤੀ ਕਾਨੂੰਨ ਰੱਦ ਕਰਨ ਦੀ ਅਪੀਲ
. . .  about 2 hours ago
ਚੰਡੀਗੜ੍ਹ, 28 ਸਤੰਬਰ - ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਕੇਂਦਰ ਸਰਕਾਰ ਨੂੰ ਖੇਤੀ ਕਾਨੂੰਨ ਰੱਦ ਕਰਨ ਦੀ ਅਪੀਲ ਕੀਤੀ...
ਸਿੱਧੂ ਦੇ ਅਸਤੀਫ਼ੇ 'ਤੇ ਕੈਪਟਨ ਦਾ ਬਿਆਨ - ਮੈਂ ਤੁਹਾਨੂੰ ਪਹਿਲਾ ਹੀ ਕਿਹਾ ਸੀ ਉਹ ਇੱਕ ਸਟੇਬਲ (ਸਥਿਰ) ਆਦਮੀ ਨਹੀਂ ਹੈ ਅਤੇ ਸਰਹੱਦੀ ਰਾਜ ਪੰਜਾਬ ਦੇ ਅਨੁਕੂਲ ਨਹੀਂ ਹੈ।
. . .  about 2 hours ago
ਸਿੱਧੂ ਦੇ ਅਸਤੀਫ਼ੇ 'ਤੇ ਕੈਪਟਨ ਦਾ ਬਿਆਨ - ਮੈਂ ਤੁਹਾਨੂੰ ਪਹਿਲਾ ਹੀ ਕਿਹਾ ਸੀ ਉਹ ਇੱਕ ਸਟੇਬਲ (ਸਥਿਰ) ਆਦਮੀ ਨਹੀਂ ਹੈ ਅਤੇ ਸਰਹੱਦੀ ਰਾਜ ਪੰਜਾਬ ਦੇ ਅਨੁਕੂਲ ਨਹੀਂ ਹੈ..
ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਵਲੋਂ ਡਿਪਟੀ ਕਮਿਸ਼ਨਰਾਂ ਦੇ ਦਫ਼ਤਰਾਂ ਅੱਗੇ ਪੱਕੇ ਧਰਨਿਆਂ ਦੀ ਸ਼ੁਰੂਆਤ
. . .  about 2 hours ago
ਅੰਮ੍ਰਿਤਸਰ, 28 ਸਤੰਬਰ (ਸੁਰਿੰਦਰਪਾਲ ਸਿੰਘ ਵਰਪਾਲ) - ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਵਲੋਂ ਅੱਜ ਡਿਪਟੀ ਕਮਿਸ਼ਨਰਾਂ ਦੇ ਦਫ਼ਤਰਾਂ ਅੱਗੇ ਪੱਕੇ ਧਰਨਿਆਂ ਦੀ ਸ਼ੁਰੂਆਤ ਕੀਤੀ ਗਈ, ਜਿਸ ਦੀ ਅਗਵਾਈ ਬੀਬੀਆਂ ਵਲੋਂ ਕੀਤੀ ਜਾ ਰਹੀ ...
ਸ੍ਰੀ ਮੁਕਤਸਰ ਸਾਹਿਬ ਦੀ ਅਨਾਜ ਮੰਡੀ ਵਿਖੇ ਕੁਲਬੀਰ ਸਿੰਘ ਮੱਤਾ ਨੇ ਸਫ਼ਾਈ ਪ੍ਰਬੰਧਾਂ ਦਾ ਜਾਇਜ਼ਾ ਲਿਆ
. . .  about 3 hours ago
ਸ੍ਰੀ ਮੁਕਤਸਰ ਸਾਹਿਬ, 28 ਸਤੰਬਰ (ਰਣਜੀਤ ਸਿੰਘ ਢਿੱਲੋਂ) - ਪੰਜਾਬ ਮੰਡੀ ਬੋਰਡ ਫ਼ਿਰੋਜਪੁਰ ਡਵੀਜ਼ਨ ਦੇ ਅਫ਼ਸਰ ਕੁਲਬੀਰ ਸਿੰਘ ਮੱਤਾ ਅੱਜ ਅਨਾਜ ਮੰਡੀ ਸ੍ਰੀ ਮੁਕਤਸਰ ਸਾਹਿਬ ਵਿਖੇ...
ਨਵਜੋਤ ਸਿੰਘ ਸਿੱਧੂ ਨੇ ਦਿੱਤਾ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਦੇ ਅਹੁਦੇ ਤੋਂ ਅਸਤੀਫ਼ਾ
. . .  about 3 hours ago
ਚੰਡੀਗੜ੍ਹ, 28 ਸਤੰਬਰ - ਨਵਜੋਤ ਸਿੰਘ ਸਿੱਧੂ ਨੇ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਦੇ ਅਹੁਦੇ ਤੋਂ ਅਸਤੀਫ਼ਾ ਦੇ...
ਸੁਮੇਧ ਸਿੰਘ ਸੈਣੀ ਦੇ ਵਕੀਲ ਏ.ਪੀ.ਐੱਸ. ਦਿਓਲ ਨੂੰ ਐਡਵੋਕੇਟ ਜਨਰਲ ਲਗਾਉਣ ਦਾ ਆਮ ਆਦਮੀ ਪਾਰਟੀ ਨੇ ਕੀਤਾ ਵਿਰੋਧ
. . .  about 3 hours ago
ਚੰਡੀਗੜ੍ਹ, 28 ਸਤੰਬਰ (ਗੁਰਿੰਦਰ) - ਸੁਮੇਧ ਸਿੰਘ ਸੈਣੀ ਦੇ ਵਕੀਲ ਏ.ਪੀ.ਐੱਸ. ਦਿਓਲ ਨੂੰ ਐਡਵੋਕੇਟ ਜਨਰਲ ਲਗਾਉਣ ਦਾ ਆਮ ਆਦਮੀ ਪਾਰਟੀ ਨੇ ਵਿਰੋਧ ਕੀਤਾ ਹੈ | ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ, ਵਿਧਾਇਕ ਕੁਲਤਾਰ ਸਿੰਘ ਸੰਧਵਾਂ ਅਤੇ...
ਮੁੱਖ ਮੰਤਰੀ ਚੰਨੀ ਦੀ ਕੋਠੀ ਵਲ ਵੱਧ ਰਹੇ ਅਧਿਆਪਕ, ਪੁਲੀਸ ਵਲੋਂ ਰੋਕਣ ਦੇ ਯਤਨ ਜਾਰੀ
. . .  about 3 hours ago
ਖਰੜਾ, 28 ਸਤੰਬਰ (ਜੰਡਪੁਰੀ) - ਅੱਜ ਪੰਜਾਬ ਦੇ ਸਾਰੇ ਜ਼ਿਲ੍ਹਿਆਂ ਦੇ ਈ.ਟੀ.ਟੀ. ਟੈਟ ਪਾਸ ਅਧਿਆਪਕਾਂ ਵਲੋਂ ਖਰੜ ਦੀ ਮੁੱਖ ਮੰਤਰੀ ਦੀ ਰਿਹਾਇਸ਼ ਨੇੜੇ ਮਿਊਂਸੀਪਲ ਪਾਰਕ ਵਿਖੇ ਧਰਨਾ ਲਗਾਇਆ ਹੋਇਆ...
ਨਸ਼ਾ ਤਸਕਰੀ ਦੇ ਦੋਸ਼ਾਂ 'ਚ ਘਿਰੀ ਦੇਸੂਜੋਧਾ ਪੁਲਿਸ ਚੌਕੀ
. . .  about 3 hours ago
ਡੱਬਵਾਲੀ, 29 ਸਤੰਬਰ (ਇਕਬਾਲ ਸਿੰਘ ਸ਼ਾਂਤ) - ਪਿੰਡ ਦੇਸੂਜੋਧਾ ਵਿਚ ਵੱਡੇ ਪੱਧਰ 'ਤੇ ਚਿੱਟਾ ਨਸ਼ਾ ਤਸਕਰੀ ਅਤੇ ਨਸ਼ਿਆਂ ਕਰ ਕੇ ਨੌਜਵਾਨਾਂ ਦੀਆਂ ਲਗਾਤਾਰ ਮੌਤਾਂ ਦੇ ਖ਼ਿਲਾਫ਼ ਅੱਜ ਹਰਿਆਣਾ ਤੇ ਪੰਜਾਬ ਦੇ ਕਈ ਪਿੰਡਾਂ ਦੇ ...
ਕੈਪਟਨ ਦੇ ਮੀਡੀਆ ਸਲਾਹਕਾਰ ਦਾ ਕੈਪਟਨ ਦੀ ਦਿੱਲੀ ਫੇਰੀ 'ਤੇ ਵੱਡਾ ਬਿਆਨ
. . .  about 3 hours ago
ਚੰਡੀਗੜ੍ਹ, 28 ਸਤੰਬਰ - ਕੈਪਟਨ ਅਮਰਿੰਦਰ ਸਿੰਘ ਦੇ ਮੀਡੀਆ ਸਲਾਹਕਾਰ ਰਵੀਨ ਠੁਕਰਾਲ ਨੇ ਟਵੀਟ ਕਰ ਕੇ ਕੈਪਟਨ ਅਮਰਿੰਦਰ ਸਿੰਘ ਦੀ ਦਿੱਲੀ ਫੇਰੀ 'ਤੇ ਕਿਹਾ ਹੈ ਕਿ ਇਹ ਉਨ੍ਹਾਂ ਦਾ ਇਕ ਨਿੱਜੀ ਦੌਰਾ ਹੈ...
ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਨਾਲ ਹੋਵੇਗੀ ਕੱਲ੍ਹ ਸਰਕਾਰ ਦੀ ਬੈਠਕ
. . .  about 3 hours ago
ਚੰਡੀਗੜ੍ਹ, 28 ਸਤੰਬਰ - ਕਿਸਾਨੀ ਮੰਗਾਂ ਸੰਬੰਧੀ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਨਾਲ ਕੱਲ੍ਹ ਪੰਜਾਬ ਸਰਕਾਰ ਦੀ ਬੈਠਕ ...
ਚੋਹਲਾ ਸਾਹਿਬ ਵਿਖੇ ਦਿਨ ਦਿਹਾੜੇ ਚੱਲੀਆਂ ਗੋਲੀਆਂ
. . .  about 4 hours ago
ਚੋਹਲਾ ਸਾਹਿਬ, 27 ਸਤੰਬਰ (ਬਲਵਿੰਦਰ ਸਿੰਘ ਚੋਹਲਾ) - ਇਤਿਹਾਸਿਕ ਕਸਬਾ ਚੋਹਲਾ ਸਾਹਿਬ ਵਿਖੇ ਸਥਿਤ ਗੁਰੂ ਅਰਜਨ ਦੇਵ ਜੀ ਸਟੇਡੀਅਮ ਦੇ ਬਾਹਰ 30-40 ਨੌਜਵਾਨਾਂ ਦੇ ਦੋ ਗਰੁੱਪ ਵਿਚ ਆਹਮੋ-ਸਾਹਮਣੇ ਗੋਲੀਆਂ ਚੱਲਣ ਦਾ ਸਮਾਚਾਰ...
ਸੁਖਬਿੰਦਰ ਸਿੰਘ ਸਰਕਾਰੀਆ ਨੇ ਸੰਭਾਲਿਆ ਕਾਰਜ ਭਾਰ
. . .  about 4 hours ago
ਚੰਡੀਗੜ੍ਹ, 28 ਸਤੰਬਰ - ਸੁਖਬਿੰਦਰ ਸਿੰਘ ਸਰਕਾਰੀਆ ਨੇ ਮੰਗਲਵਾਰ ਨੂੰ ਪੰਜਾਬ ਸਿਵਲ ਸਕੱਤਰੇਤ -1 ਚੰਡੀਗੜ੍ਹ ਵਿਖੇ ਕੈਬਨਿਟ ਮੰਤਰੀ ਵਜੋਂ ਕਾਰਜ ਭਾਰ ਸੰਭਾਲਿਆ। ਉਨ੍ਹਾਂ ਨੂੰ ਜਲ ਸਰੋਤ ਅਤੇ ਮਕਾਨ ਅਤੇ ...
ਹੋਰ ਖ਼ਬਰਾਂ..
ਜਲੰਧਰ : ਐਤਵਾਰ 3 ਜੇਠ ਸੰਮਤ 553
ਵਿਚਾਰ ਪ੍ਰਵਾਹ: ਜਦੋਂ ਕਾਤਲ ਸਜ਼ਾ ਤੋਂ ਬਚ ਜਾਂਦਾ ਹੈ ਤਾਂ ਸਭ ਦੀ ਸੁਰੱਖਿਆ ਨੂੰ ਖੋਰਾ ਲਗਦਾ ਹੈ। -ਡੇਨੀਅਲ ਵੈਥਸਟ

ਜਲੰਧਰ

ਜਦੋਂ ਇਕੱਲੇ ਬਾਪ ਨੇ ਹੀ ਦਿੱਤਾ ਬੇਟੀ ਦੀ ਲਾਸ਼ ਨੂੰ ਮੋਢਾ

ਮਕਸੂਦਾਂ, 15 ਮਈ (ਲਖਵਿੰਦਰ ਪਾਠਕ)-ਕੋਰੋਨਾ ਨੇ ਕਿਸ ਤਰ੍ਹਾਂ ਲੋਕਾਂ ਦੀ ਇਨਸਾਨੀਅਤ ਮਾਰ ਦਿੱਤੀ ਇਸ ਦੀ ਦਿਲ ਦਹਿਲਾ ਦੇਣ ਵਾਲੀ ਵੀਡੀਓ ਅੱਜ ਪੂਰਾ ਦਿਨ ਸੋਸ਼ਲ ਮੀਡੀਆ 'ਤੇ ਵਾਇਰਲ ਹੁੰਦੀ ਰਹੀ ਜਿਸ 'ਚ ਇਕ ਮਜ਼ਦੂਰ ਆਪਣੀ ਧੀ ਨੂੰ ਅਰਥੀ ਲਈ ਲੋਕਾਂ ਵਲੋਂ ਮੋਢਾ ਦੇਣ ਤੋਂ ...

ਪੂਰੀ ਖ਼ਬਰ »

ਕਰੋੜਾਂ ਦੇ ਪ੍ਰਾਜੈਕਟ ਸ਼ੁਰੂ ਕਰਨ ਵਾਲੀ ਸਮਾਰਟ ਸਿਟੀ ਕੰਪਨੀ ਦਾ ਘਟਿਆ ਸਟਾਫ਼

ਜਲੰਧਰ, 15 ਮਈ (ਸ਼ਿਵ)-ਕਰੋੜਾਂ ਰੁਪਏ ਦੇ ਪ੍ਰਾਜੈਕਟ ਸ਼ੁਰੂ ਹੋਣ ਤੋਂ ਬਾਅਦ ਸਮਾਰਟ ਸਿਟੀ ਕੰਪਨੀ ਵਿਚ ਕਰੀਬ ਅੱਧੇ ਸਟਾਫ਼ ਦੀ ਛਾਂਟੀ ਕਰ ਦਿੱਤੀ ਗਈ ਹੈ | ਕੇਂਦਰ ਵਲੋਂ ਜਲੰਧਰ ਨੂੰ ਸਮਾਰਟ ਸਿਟੀ ਸ਼ਹਿਰਾਂ ਦੀ ਸੂਚੀ ਵਿਚ ਸ਼ਾਮਿਲ ਕਰਨ ਤੋਂ ਬਾਅਦ ਜਲੰਧਰ ਵਿਚ ਸਮਾਰਟ ...

ਪੂਰੀ ਖ਼ਬਰ »

ਔਰਤ ਦੀਆਂ ਸੋਨੇ ਦੀਆਂ ਵਾਲੀਆਂ ਝਪਟ ਕੇ 2 ਐਕਟਿਵਾ ਸਵਾਰ ਫ਼ਰਾਰ

ਫਿਲੌਰ, 15 ਮਈ (ਸਤਿੰਦਰ ਸ਼ਰਮਾ)-ਸਥਾਨਕ ਪੁਲਿਸ ਨੇ 14 ਮਈ ਨੂੰ 2 ਅਣਪਛਾਤੇ ਦੋਸ਼ੀਆਂ ਦੇ ਵਿਰੁੱਧ ਕੇਸ ਦਰਜ ਕੀਤਾ ਸੀ | ਸ਼ਿਕਾਇਤ ਕਰਤਾ ਮੋਹਣੀ (65) ਪਤਨੀ ਦਰਸ਼ਨ ਲਾਲ ਵਾਸੀ ਮੁਹੱਲਾ ਚੌਧਰੀਆਂ ਨੇੜੇ ਸ਼ਿਵ ਮੰਦਿਰ ਫਿਲੌਰ ਨੇ ਦੱਸਿਆ ਕਿ ਉਹ 11 ਵਜੇ ਦੇ ਕਰੀਬ ਆਪਣੇ ਘਰ ਨੇੜੇ ...

ਪੂਰੀ ਖ਼ਬਰ »

ਕੇਂਦਰ ਵਲੋਂ ਕੋਰੋਨਾ ਟੀਕਿਆਂ ਦੀ ਸਪਲਾਈ ਨਾ ਆਉਣ ਕਰਕੇ ਬੰਦ ਰਹੇ ਟੀਕਾਕਰਨ ਕੇਂਦਰ

ਜਲੰਧਰ, 15 ਮਈ (ਐੱਮ. ਐੱਸ. ਲੋਹੀਆ)-ਕੇਂਦਰ ਸਰਕਾਰ ਵਲੋਂ ਭੇਜੀ ਜਾ ਰਹੀ ਕੋਰੋਨਾ ਟੀਕਿਆਂ ਦੀ ਖੇਪ ਨਾ ਪਹੁੰਚਣ ਕਰਕੇ ਅੱਜ ਵੀ ਜ਼ਿਲ੍ਹੇ ਦੇ ਕਈ ਟੀਕਾਕਰਨ ਕੇਂਦਰ ਬੰਦ ਰਹੇ | ਸਨਿਚਰਵਾਰ ਨੂੰ ਆਸ ਕੀਤੀ ਜਾ ਰਹੀ ਸੀ ਕਿ ਟੀਕਿਆਂ ਦੀ ਸਪਲਾਈ ਆ ਜਾਵੇਗੀ, ਪਰ ਦੇਰ ਰਾਤ ਤੱਕ ...

ਪੂਰੀ ਖ਼ਬਰ »

8 ਔਰਤਾਂ ਸਮੇਤ ਕੋਰੋਨਾ ਨੇ ਲਈ 11 ਵਿਅਕਤੀਆਂ ਦੀ ਜਾਨ

ਜਲੰਧਰ, 15 ਮਈ (ਐੱਮ. ਐੱਸ. ਲੋਹੀਆ)-ਜ਼ਿਲ੍ਹੇ 'ਚ ਅੱਜ 8 ਔਰਤਾਂ ਸਮੇਤ ਕੋਰੋਨਾ ਪੀੜਤ 11 ਵਿਅਕਤੀਆਂ ਦੀ ਮੌਤ ਹੋ ਗਈ ਹੈ, ਜਿਨ੍ਹਾਂ 'ਚੋਂ 2 ਵਿਅਕਤੀ 50 ਸਾਲ ਤੋਂ ਘੱਟ ਦੀ ਉਮਰ ਦੇ ਹਨ | ਹੁਣ ਤੱਕ ਕੋਰੋਨਾ ਨਾਲ ਮਰਨ ਵਾਲਿਆਂ ਦੀ ਗਿਣਤੀ 1238 ਹੋ ਗਈ ਹੈ, ਜਦਕਿ ਅੱਜ 573 ਹੋਰ ਮਰੀਜ਼ ਮਿਲਣ ...

ਪੂਰੀ ਖ਼ਬਰ »

ਜ਼ਿਲ੍ਹਾ ਸਿਹਤ ਵਿਭਾਗ ਨੂੰ ਮਿਲੇ 10 ਮੈਡੀਕਲ ਅਫ਼ਸਰ

ਜਲੰਧਰ, 15 ਮਈ (ਐੱਮ. ਐੱਸ. ਲੋਹੀਆ)-ਮੁਲਾਜ਼ਮਾਂ ਦੀ ਕਮੀ ਨਾਲ ਜੂਝ ਰਹੇ ਜ਼ਿਲ੍ਹਾ ਸਿਹਤ ਵਿਭਾਗ ਨੂੰ 10 ਮੈਡੀਕਲ ਅਫ਼ਸਰ ਮਿਲੇ ਹਨ, ਜਿਸ ਨਾਲ ਜ਼ਿਲ੍ਹੇ ਦੇ ਦਿਹਾਤੀ ਖੇਤਰ 'ਚ ਸਿਹਤ ਸੇਵਾਵਾਂ ਨੂੰ ਹੋਰ ਮਜ਼ਬੂਤ ਬਣਾਇਆ ਜਾ ਸਕੇਗਾ | ਇਸ ਸਬੰਧੀ ਸਿਵਲ ਸਰਜਨ ਡਾ. ਬਲਵੰਤ ...

ਪੂਰੀ ਖ਼ਬਰ »

ਪਿਮਸ ਹਸਪਤਾਲ 'ਚ ਕੋਰੋਨਾ ਪ੍ਰਭਾਵਿਤ ਔਰਤ ਦੀ ਮੌਤ ਪਰਿਵਾਰਿਕ ਮੈਂਬਰਾਂ ਨੇ ਪ੍ਰਬੰਧਕਾਂ 'ਤੇ ਲਗਾਏ ਲਾਪਰਵਾਹੀ ਦੇ ਦੋਸ਼

ਜਲੰਧਰ, 15 ਮਈ (ਐੱਮ. ਐੱਸ. ਲੋਹੀਆ)-ਸਥਾਨਕ ਪਿਮਸ ਹਸਪਤਾਲ 'ਚ ਦਾਖ਼ਲ ਕੋਰੋਨਾ ਦੀ ਮਰੀਜ਼ ਰਾਧਾ ਰਾਣੀ (54) ਦੀ ਮੌਤ ਹੋ ਜਾਣ ਤੋਂ ਬਾਅਦ ਉਸ ਦੇ ਪਰਿਵਾਰਕ ਮੈਂਬਰਾਂ ਨੇ ਪਿਮਸ ਹਸਪਤਾਲ ਦੇ ਪ੍ਰਬੰਧਕਾਂ 'ਤੇ ਲਾਪਰਵਾਹੀ ਦੇ ਦੋਸ਼ ਲਗਾਏ ਹਨ | ਮਿ੍ਤਕਾ ਦੇ ਲੜਕੇ ਸੂਰਜ ਕੁਮਾਰ ...

ਪੂਰੀ ਖ਼ਬਰ »

ਨਾਜਾਇਜ਼ ਕਾਲੋਨੀਆਂ 'ਚ ਨਿਗਮ ਨਹੀਂ ਬਣਾਏਗਾ ਸੜਕਾਂ

ਜਲੰਧਰ, 15 ਮਈ (ਸ਼ਿਵ)-ਨਾਜਾਇਜ਼ ਕਾਲੋਨੀਆਂ ਦੀ ਉਸਾਰੀ ਦਾ ਕੰਮ ਨਾ ਰੁਕਣ ਕਰਕੇ ਨਿਗਮ ਦੀ ਬੀ. ਐਂਡ. ਆਰ. ਐਡਹਾਕ ਕਮੇਟੀ ਵਲੋਂ ਹੁਣ ਸਖ਼ਤੀ ਕਰਨ ਦੀ ਤਿਆਰੀ ਕੀਤੀ ਜਾ ਰਹੀ ਹੈ | ਕਮੇਟੀ ਦੇ ਚੇਅਰਮੈਨ ਜਗਦੀਸ਼ ਦਕੋਹਾ ਵਲੋਂ ਅਗਲੇ ਹਫ਼ਤੇ ਹੋਣ ਵਾਲੀ ਮੀਟਿੰਗ 'ਚ ਇਸ ਮਤੇ ਨੂੰ ...

ਪੂਰੀ ਖ਼ਬਰ »

ਕੋਰੋਨਾ ਪ੍ਰਭਾਵਿਤ ਹੋਏ ਗਰੀਬ ਵਿਅਕਤੀਆਂ ਨੂੰ ਪੁਲਿਸ ਮੁਹੱਈਆ ਕਰਵਾਏਗੀ ਭੋਜਨ

ਜਲੰਧਰ, 15 ਮਈ (ਐੱਮ. ਐੱਸ. ਲੋਹੀਆ)-ਕੋਰੋਨਾ ਪ੍ਰਭਾਵਿਤ ਹੋਣ ਤੋਂ ਬਾਅਦ ਆਪਣੇ ਘਰਾਂ 'ਚ ਰਹਿਣ ਲਈ ਮਜਬੂਰ ਗਰੀਬ ਵਿਅਕਤੀ, ਜਿਨ੍ਹਾਂ ਨੂੰ ਭੋਜਨ ਮੁਹੱਈਆ ਕਰਵਾਉਣ ਲਈ ਹੋਰ ਕੋਈ ਸਹਾਰਾ ਨਹੀਂ ਹੈ, ਹੁਣ ਪੰਜਾਬ ਪੁਲਿਸ ਉਨ੍ਹਾਂ ਦਾ ਸਹਾਰਾ ਬਣ ਕੇ ਉਨ੍ਹਾਂ ਦੇ ਘਰਾਂ ਤੱਕ ...

ਪੂਰੀ ਖ਼ਬਰ »

ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਦੀ ਮੀਟਿੰਗ

ਲਾਂਬੜਾ, 15 ਮਈ (ਪਰਮੀਤ ਗੁਪਤਾ)-ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਦੀ ਮੀਟਿੰਗ ਜ਼ਿਲਾ ਪ੍ਰਧਾਨ ਜਸਵੰਤ ਸਿੰਘ, ਮੇਜਰ ਸਿੰਘ ਗਿੱਲ ਜਨਰਲ ਸਕੱਤਰ, ਨੰਬਰਦਾਰ ਹਰਕੰਵਲ ਸਿੰਘ ਮੁੱਧ ਪ੍ਰਧਾਨ ਹਲਕਾ ਨਕੋਦਰ ਦੀ ਅਗਵਾਈ ਹੇਠ ਹੋਈ | ਮੀਟਿੰਗ ਦੌਰਾਨ ਜਥੇਬੰਦੀ ਦੇ ਆਗੂਆਂ ਨੇ ...

ਪੂਰੀ ਖ਼ਬਰ »

ਕੌ ਾਸਲਰ ਸਮਰਾਏ ਵਲੋਂ ਜੱਜ ਨਿਸ਼ਾਂਤ ਬਾਂਗ਼ੜ ਦਾ ਸਨਮਾਨ

ਜਲੰਧਰ, 15 ਮਈ (ਸ਼ਿਵ)-ਆਪਣੀ ਮਿਹਨਤ ਕਰਕੇ ਜੱਜ ਦੇ ਅਹੁਦੇ 'ਤੇ ਪਹੁੰਚੇ ਨਿਸ਼ਾਂਤ ਬਾਂਗ਼ੜ ਦੀ ਅੱਜ ਨੋਟੀਫ਼ਿਕੇਸ਼ਨ ਜਾਰੀ ਹੋਣ 'ਤੇ ਉਨ੍ਹਾਂ ਦੇ ਘਰ ਪੰਜਾਬ ਸਟੇਟ ਸੀਡਜ਼ ਕਾਰਪੋਰੇਸ਼ਨ ਦੇ ਡਾਇਰੈਕਟਰ ਅਤੇ ਕੌਂਸਲਰ ਜਗਦੀਸ਼ ਸਮਰਾਏ ਨੇ ਆਪਣੇ ਸਾਥੀਆਂ ਨਾਲ ਨਿਸ਼ਾਂਤ ...

ਪੂਰੀ ਖ਼ਬਰ »

ਕੋਰੋਨਾ ਦੀ ਦੂਜੀ ਲਹਿਰ ਰੋਕਣ ਲਈ ਮੁਕੰਮਲ ਤਾਲਾਬੰਦੀ ਦੀ ਲੋੜ-ਰਾਜਵਿੰਦਰ ਕੌਰ ਰਾਜੂ

ਜਲੰਧਰ, 15 ਮਈ (ਜਸਪਾਲ ਸਿੰਘ)-ਕੋਵਿਡ ਦੀ ਜਾਰੀ ਦੂਜੀ ਲਹਿਰ ਦੌਰਾਨ ਪੰਜਾਬ ਭਰ 'ਚ ਰੋਜ਼ਾਨਾ 200 ਦੇ ਕਰੀਬ ਲੋਕ ਕੋਰੋਨਾ ਬੀਮਾਰੀ ਦੀ ਭੇਟ ਚੜ੍ਹ ਰਹੇ ਹਨ ਪਰ ਇਸ ਮਹਾਂਮਾਰੀ ਉੱਤੇ ਕਾਬੂ ਪਾਉਣ 'ਚ ਮੌਜੂਦਾ ਸਰਕਾਰਾਂ ਪੂਰੀ ਤਰ੍ਹਾਂ ਅਸਫਲ ਸਾਬਤ ਹੋਈਆਂ ਹਨ | ਪਿੰਡਾਂ ਅਤੇ ...

ਪੂਰੀ ਖ਼ਬਰ »

ਭਿ੍ਸ਼ਟ ਮੰਤਰੀਆਂ ਦੀ ਵਿਜੀਲੈਂਸ ਜਾਂਚ ਕਰਵਾਉਣ ਕੈਪਟਨ-ਅਰੋੜਾ

ਜਲੰਧਰ, 15 ਮਈ (ਸ਼ਿਵ)-ਪੰਜਾਬ ਭਾਜਪਾ ਦੇ ਬੁਲਾਰੇ ਦੀਵਾਨ ਅਮਿੱਤ ਅਰੋੜਾ ਨੇ ਆਪਣੇ ਜਾਰੀ ਬਿਆਨ ਵਿਚ ਕਿਹਾ ਹੈ ਕਿ ਜਿੱਥੇ ਸਾਬਕਾ ਸਥਾਨਕ ਸਰਕਾਰਾਂ ਵਿਭਾਗ ਦੇ ਮੰਤਰੀ ਨਵਜੋਤ ਸਿੰਘ ਸਿੱਧੂ ਦੇ ਕਾਰਜਕਾਲ ਵਿਚ ਵਿਜੀਲੈਂਸ ਜਾਂਚ ਕਰਵਾਉਣ ਦੀ ਗੱਲ ਕਹੀ ਗਈ ਹੈ ਤੇ ਮੁੱਖ ...

ਪੂਰੀ ਖ਼ਬਰ »

ਗੁ: ਯਾਦਗਾਰ ਬੀਬਾ ਨਿਰੰਜਣ ਕੌਰ ਵਿਖੇ ਸਰਬੱਤ ਦੇ ਭਲੇ ਲਈ ਅਰਦਾਸ ਸਮਾਗਮ

ਚੁਗਿੱਟੀ/ਜੰਡੂਸਿੰਘਾ, 15 ਮਈ (ਨਰਿੰਦਰ ਲਾਗੂ)- ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ-ਛਾਇਆ ਹੇਠ ਸਰਬੱਤ ਦੇ ਭਲੇ ਲਈ ਅਰਦਾਸ ਸਮਾਗਮ ਗੁਰਦੁਆਰਾ ਯਾਦਗਾਰ ਬੀਬਾ ਨਿਰੰਜਣ ਕੌਰ ਮੁਹੱਲਾ ਬਸ਼ੀਰਪੁਰਾ ਵਿਖੇ ਮੱੁਖ ਸੇਵਾਦਾਰ ਸੰਤ ਬਾਬਾ ਜਸਵਿੰਦਰ ਸਿੰਘ ਵਲੋਂ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਕਰਵਾਇਆ ਗਿਆ | ਪਾਠ ਦੇ ਭੋਗ ਉਪਰੰਤ ਸ੍ਰੀ ਜਪੁਜੀ ਸਾਹਿਬ, ਸੁਖਮਨੀ ਸਾਹਿਬ ਅਤੇ ਚੌਪਈ ਸਾਹਿਬ ਦੇ ਪਾਠ ਸੰਗਤੀ ਰੂਪ 'ਚ ਕੀਤੇ ਗਏ | ਇਸ ਦੌਰਾਨ ਸੰਤ ਬਾਬਾ ਜਸਵਿੰਦਰ ਸਿੰਘ ਨੇ ਸੰਗਤਾਂ ਨਾਲ ਆਪਣੇ ਵਿਚਾਰਾਂ ਦੀ ਸਾਂਝ ਪਾਉਂਦਿਆਂ ਕਿਹਾ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਲੜ ਲੱਗ ਕੇ ਭਜਨ ਸਿਮਰਨ 'ਚ ਧਿਆਨ ਲਗਾਉਣਾ ਚਾਹੀਦਾ ਹੈ | ਇਸ ਮੌਕੇ ਸੰਤ ਬਾਬਾ ਜਸਵਿੰਦਰ ਸਿੰਘ ਵਲੋਂ ਪ੍ਰਸਿੱਧ ਪੰਥਕ ਰਾਗੀ ਭਾਈ ਸੁਰਿੰਦਰ ਸਿੰਘ ਰਮਤਾ ਨੂੰ ਗੁਰੂ ਘਰ ਦੀ ਬਖਸ਼ਿਸ਼ ਸਿਰੋਪਾਓ ਸਾਹਿਬ ਭੇਟ ਕਰ ਕੇ ਸਨਮਾਨਿਤ ਕੀਤਾ ਗਿਆ | ਇਸ ਦੌਰਾਨ ਭਾਈ ਅਰਮਿੰਦਰ ਸਿੰਘ, ਸੁਖਮਨਦੀਪ ਸਿੰਘ, ਭਾਈ ਪ੍ਰਕਾਸ਼ ਸਿੰਘ, ਹਰਚਰਨ ਸਿੰਘ, ਤਰਲੋਚਨ ਸਿੰਘ, ਸੁਰਜੀਤ ਸਿੰਘ ਪੱਪੂ, ਸੋਢੀ ਸਿੰਘ, ਗੁਰਪ੍ਰੀਤ ਸਿੰਘ, ਪ੍ਰੇਮ ਯਾਦਵ ਆਦਿ ਹਾਜ਼ਰ ਸਨ |

ਖ਼ਬਰ ਸ਼ੇਅਰ ਕਰੋ

 

ਐੱਨ.ਐੱਚ.ਐੱਸ. ਹਸਪਤਾਲ ਵਿਖੇ ਪੀ.ਐੱਸ.ਏ. ਆਧਾਰਿਤ ਆਕਸੀਜਨ ਪਲਾਂਟ ਦਾ ਉਦਘਾਟਨ

ਜਲੰਧਰ, 15 ਮਈ (ਐੱਮ. ਐੱਸ. ਲੋਹੀਆ) - ਐਨ.ਐਚ.ਐਸ. ਹਸਪਤਾਲ, ਕਪੂਰਥਲਾ ਰੋਡ ਵਿਖੇ ਡਿਪਟੀ ਕਮਿਸ਼ਨਰ ਘਨਸ਼ਿਆਮ ਥੋਰੀ ਵਲੋਂ ਪ੍ਰੈਸ਼ਰ ਸਵਿੰਗ ਐਡਸੋਰਪਸ਼ਨ (ਪੀਐਸਏ) ਤਕਨਾਲੋਜੀ 'ਤੇ ਆਧਾਰਿਤ ਆਕਸੀਜਨ ਪਲਾਂਟ ਦਾ ਉਦਘਾਟਨ ਕੀਤਾ ਗਿਆ¢ ਇਸ ਮੌਕੇ ਹਸਪਤਾਲ ਦੇ ਪ੍ਰਬੰਧਕਾਂ ...

ਪੂਰੀ ਖ਼ਬਰ »

ਕੋਰੋਨਾ ਵਾਈਰਸ ਪੀੜਤਾਂ ਦੀ ਮਿ੍ਤਕ ਦੇਹ ਦਾ ਅੰਤਿਮ ਸੰਸਕਾਰ ਕਰਨ ਲਈ ਹਦਾਇਤਾਂ ਜਾਰੀ

ਜਲੰਧਰ, 15 ਮਈ (ਐੱਮ. ਐੱਸ. ਲੋਹੀਆ)-ਕਿਸੇ ਵੀ ਮਰੀਜ਼ ਦੀ ਕੋਵਿਡ-19 ਨਾਲ ਮÏਤ ਹੋਣ ਤੋਂ ਬਾਅਦ ਮਿ੍ਤਕ ਦੇਹ ਦਾ ਪੂਰੇ ਮਾਣ ਸਨਮਾਨ ਨਾਲ ਅਤੇ ਵਿਅਕਤੀ ਦੇ ਧਾਰਿਮਕ ਅਕੀਦੇ ਦੇ ਅਨੁਸਾਰ ਅੰਤਿਮ ਸੰਸਕਾਰ ਜਾਂ ਦਫਨਾਉਣ ਦੀ ਰਸਮ ਅਦਾ ਕਰਨ ਸਬੰਧੀ ਸਰਕਾਰ ਵਲੋਂ ਹਦਾਇਤਾਂ ਜਾਰੀ ...

ਪੂਰੀ ਖ਼ਬਰ »

ਘਰ ਵਿਚ ਰਹਿ ਕੇ ਕੋਰੋਨਾ ਦੀ ਚੇਨ ਤੋੜਨ ਲਈ ਸਹਿਯੋਗ ਦੇਣ ਲੋਕ-ਐੱਸ.ਐੱਮ.ਓ.

ਜਮਸ਼ੇਰ ਖ਼ਾਸ, 15 ਮਈ (ਅਵਤਾਰ ਤਾਰੀ)-ਕੋਰੋਨਾ ਮਹਾਂਮਾਰੀ ਦੀ ਦੂਜੀ ਲਹਿਰ ਦੌਰਾਨ ਕੋਰੋਨਾ ਪਾਜ਼ੀਟਿਵ ਮਰੀਜ਼ਾਂ ਦੀ ਗਿਣਤੀ ਲਗਾਤਾਰ ਵਧ ਰਹੀ ਹੈ | ਅਜਿਹੀ ਸਥਿਤੀ ਵਿਚ ਲੋਕਾਂ ਨੂੰ ਵਧੇਰੇ ਸਾਵਧਾਨੀ ਵਰਤਣ ਦੀ ਲੋੜ ਹੈ | ਮੁਢਲਾ ਸਿਹਤ ਕੇਂਦਰ ਜਮਸ਼ੇਰ ਖ਼ਾਸ ਦੇ ...

ਪੂਰੀ ਖ਼ਬਰ »

ਪਾਣੀ ਦੀਆਂ ਪਾਈਪਾਂ ਪੈਣ ਨਾਲ ਖਿੰਗਰਾਂ ਗੇਟ ਵਾਲੀ ਸੜਕ ਮਹੀਨੇ ਤੋਂ ਬੰਦ

ਜਲੰਧਰ, 15 ਮਈ (ਸ਼ਿਵ)- ਆਦਮਪੁਰ ਤੋਂ ਜਲੰਧਰ ਪਾਈਪ ਰਾਹੀਂ ਪਾਣੀ ਲਿਆਉਣ ਵਾਲੇ 525 ਕਰੋੜ ਦੇ ਨਹਿਰੀ ਪਾਣੀ ਪ੍ਰਾਜੈਕਟ ਦਾ ਕੰਮ ਅਜੇ ਤੇਜ਼ੀ ਨਾਲ ਸ਼ੁਰੂ ਨਾ ਹੋਣ ਕਰਕੇ ਕਈ ਸੜਕਾਂ ਬੰਦ ਪਈਆਂ ਹਨ ਜਿਸ ਕਰਕੇ ਉਨ੍ਹਾਂ ਦੁਕਾਨਦਾਰਾਂ ਲਈ ਤਾਂ ਪੱਕਾ ਹੀ ਲਾਕਡਾਊਨ ਲੱਗਿਆ ...

ਪੂਰੀ ਖ਼ਬਰ »

ਆਰਥੋਨੋਵਾ ਹਸਪਤਾਲ 'ਚ ਕੀਤਾ ਬਿਨਾਂ ਚੀਰੇ ਦੇ ਗਰਦਨ ਦੀ ਰੀੜ੍ਹ ਦੀ ਹੱਡੀ ਦਾ ਮੁਸ਼ਕਿਲ ਆਪ੍ਰੇਸ਼ਨ

ਜਲੰਧਰ, 15 ਮਈ (ਐੱਮ. ਐੱਸ. ਲੋਹੀਆ)-ਬਠਿੰਡਾ ਦਾ ਰਹਿਣ ਵਾਲਾ 29 ਸਾਲਾਂ ਦੇ ਅੰਮਿ੍ਤਪਾਲ ਸਿੰਘ ਨੂੰ ਸਰਵਾਇਕਲ ਸਪੋਂਡਿਲਾਇਸਸ (ਗਰਦਨ ਦਾ ਰੋਗ) ਹੋਣ ਕਰਕੇ, ਉਸ ਦੇ ਹੱਥ ਸੁੰਨ ਹੋ ਗਏ ਅਤੇ ਉਹ ਤੁਰਨ-ਫਿਰਨ ਤੋਂ ਵੀ ਅਸਮਰੱਥ ਹੋ ਗਿਆ | ਇਸ ਲਈ ਉਹ ਬਹੁਤ ਪ੍ਰੇਸ਼ਨ ਰਹਿਣ ਲੱਗਾ | ...

ਪੂਰੀ ਖ਼ਬਰ »

ਪਲਸ ਆਕਸੀਮੀਟਰ ਵਾਪਸ ਕਰਕੇ ਕੋਰੋਨਾ ਦੀ ਜੰਗ 'ਚ ਸਰਕਾਰ ਦਾ ਸਾਥ ਦਿਓ-ਡਾ. ਬਲਵੰਤ ਸਿੰਘ

ਜਲੰਧਰ, 15 ਮਈ (ਐੱਮ. ਐੱਸ. ਲੋਹੀਆ)-ਸਰਕਾਰੀ ਹਦਾਇਤਾਂ ਦਾ ਹਵਾਲਾ ਦਿੰਦਿਆਂ ਸਿਵਲ ਸਰਜਨ ਡਾ. ਬਲਵੰਤ ਸਿੰਘ ਵਲੋਂ ਜਲੰਧਰ ਵਾਸੀਆਂ ਨੂੰ ਕੋਰੋਨਾ ਦੀ ਜੰਗ 'ਚ ਸਰਕਾਰ ਦਾ ਸਾਥ ਦੇਣ ਦੀ ਅਪੀਲ ਕਰਦੇ ਹੋਏ ਕਿਹਾ ਗਿਆ ਹੈ ਕਿ ਕੋਰੋਨਾ ਪਾਜ਼ੀਟਿਵ ਆਉਣ ਤੋਂ ਬਾਅਦ ਸਰਕਾਰ ਵਲੋਂ ...

ਪੂਰੀ ਖ਼ਬਰ »

ਪੀਪਲਜ਼ ਪਾਰਟੀ ਆਫ਼ ਪੰਜਾਬ ਤੋਂ ਆਏ ਆਗੂ ਕਾਂਗਰਸ ਲਈ ਅੱਜ ਵੀ ਬੇਗਾਨੇ!

ਜਲੰਧਰ, 15 ਮਈ (ਜਸਪਾਲ ਸਿੰਘ)-ਲੰਘੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਮੌਜੂਦਾ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਦੇ ਨਾਲ ਪੀਪਲਜ਼ ਪਾਰਟੀ ਆਫ ਪੰਜਾਬ ਛੱਡ ਕੇ ਕਾਂਗਰਸ 'ਚ ਸ਼ਾਮਿਲ ਹੋਏ ਵੱਡੀ ਗਿਣਤੀ ਆਗੂ ਕਾਂਗਰਸ ਲਈ ਅੱਜ ਵੀ ਬੇਗਾਨੇ ਹਨ | ਕਾਂਗਰਸ 'ਚ ਇਨ੍ਹਾਂ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX