ਤਾਜਾ ਖ਼ਬਰਾਂ


ਰਜ਼ੀਆ ਸੁਲਤਾਨਾ ਨੇ ਦਿੱਤਾ ਅਸਤੀਫ਼ਾ
. . .  36 minutes ago
ਨਵਜੋਤ ਸਿੱਧੂ ਨੂੰ ਕੋਈ ਲਾਲਚ ਨਹੀਂ ਤੇ ਉਹ ਪੰਜਾਬ ਤੇ ਪੰਜਾਬੀਅਤ ਲਈ ਲੜ ਰਹੇ ਹਨ -ਰਜ਼ੀਆ ਸੁਲਤਾਨਾ
. . .  49 minutes ago
ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਸੱਦੀ ਹੰਗਾਮੀ ਬੈਠਕ
. . .  about 1 hour ago
ਚੰਡੀਗੜ੍ਹ, 28 ਸਤੰਬਰ - ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਹੰਗਾਮੀ ...
ਕੈਪਟਨ ਅਮਰਿੰਦਰ ਸਿੰਘ ਪਹੁੰਚੇ ਦਿੱਲੀ
. . .  about 1 hour ago
ਨਵੀਂ ਦਿੱਲੀ, 28 ਸਤੰਬਰ - ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦਿੱਲੀ ਪਹੁੰਚੇ ਹਨ . ਇਸ ਮੌਕੇ ਉਨ੍ਹਾਂ ਦਾ ਕਹਿਣਾ ਸੀ ਕਿ ਉਨ੍ਹਾਂ ਦਾ ਇੱਥੇ ਕੋਈ ਵੀ ਰਾਜਨੀਤਕ ਪ੍ਰੋਗਰਾਮ ਨਹੀਂ ਹੈ ...
ਕਾਂਗਰਸ ਦੇ ਹੋਏ ਕਨ੍ਹਈਆ ਕੁਮਾਰ ਅਤੇ ਜਿਗਨੇਸ਼ ਮੇਵਾਨੀ
. . .  1 minute ago
ਨਵੀਂ ਦਿੱਲੀ, 28 ਸਤੰਬਰ - ਸੀ.ਪੀ.ਆਈ. ਨੇਤਾ ਕਨ੍ਹਈਆ ਕੁਮਾਰ ਅਤੇ ਗੁਜਰਾਤ ਦੇ ਵਿਧਾਇਕ ਜਿਗਨੇਸ਼ ਮੇਵਾਨੀ ਨਵੀਂ ਦਿੱਲੀ ਵਿਚ ਰਾਹੁਲ ਗਾਂਧੀ ਦੀ ਮੌਜੂਦਗੀ ਵਿਚ...
ਅੰਗਹੀਣ ਵਿਅਕਤੀਆਂ ਨੂੰ ਦਿੱਤੇ ਜਾਣਗੇ 14.28 ਲੱਖ ਰੁਪਏ ਦੀ ਕੀਮਤ ਨਾਲ ਟ੍ਰਾਈ ਸਾਈਕਲ: ਸੋਮ ਪ੍ਰਕਾਸ਼
. . .  about 2 hours ago
ਫਗਵਾੜਾ, 28 ਸਤੰਬਰ (ਹਰਜੋਤ ਸਿੰਘ ਚਾਨਾ) - ਅੰਗਹੀਣ ਵਿਅਕਤੀਆਂ ਦੀਆਂ ਸਮੱਸਿਆਵਾਂ ਨੂੰ ਮੁੱਖ ਰੱਖਦਿਆਂ ਕੇਂਦਰੀ ਰਾਜ ਮੰਤਰੀ ਸੋਮ ਪ੍ਰਕਾਸ਼ ਨੇ 34 ਅਪਾਹਿਜ ਵਿਅਕਤੀਆਂ ਨੂੰ ਮੋਟਰਾਈਜ਼ਡ ਟ੍ਰਾਈ ਸਾਈਕਲ ਦਿੱਤੇ...
ਸਰਪੰਚ ਖ਼ਿਲਾਫ਼ ਮੁਕੱਦਮਾ ਦਰਜ ਕਰਨ ਦੀ ਮੰਗ ਨੂੰ ਲੈ ਕੇ ਬਸਪਾ ਵਲੋਂ ਜਮਸ਼ੇਰ ਵਿਚ ਲਗਾਇਆ ਗਿਆ ਜਾਮ
. . .  about 2 hours ago
ਜਮਸ਼ੇਰ ਖ਼ਾਸ,ਜੰਡਿਆਲਾ ਮੰਜਕੀ - 28 ਸਤੰਬਰ (ਅਵਤਾਰ ਤਾਰੀ, ਸੁਰਜੀਤ ਸਿੰਘ ਜੰਡਿਆਲਾ) - ਸੱਤਾਧਾਰੀ ਪਾਰਟੀ ਨਾਲ ਸੰਬੰਧਿਤ ਸਰਪੰਚ ਖ਼ਿਲਾਫ਼ ਬਸਪਾ ਵਲੋਂ ਅੱਜ ਜਮਸ਼ੇਰ ਖ਼ਾਸ ਵਿਚ ਜਾਮ ਲਾਇਆ ਗਿਆ...
ਨਵਜੋਤ ਸਿੰਘ ਸਿੱਧੂ ਦੇ ਅਸਤੀਫ਼ੇ ਤੋਂ ਬਾਅਦ ਰਾਘਵ ਚੱਢਾ ਦਾ ਬਿਆਨ
. . .  about 2 hours ago
ਚੰਡੀਗੜ੍ਹ, 28 ਸਤੰਬਰ - ਨਵਜੋਤ ਸਿੰਘ ਸਿੱਧੂ ਦੇ ਅਸਤੀਫ਼ੇ ਤੋਂ ਬਾਅਦ ਆਮ ਆਦਮੀ ਪਾਰਟੀ ਦੇ ਰਾਘਵ ਚੱਢਾ ਦਾ ਕਹਿਣਾ ਹੈ ਕਿ ਪੰਜਾਬ ਕਾਂਗਰਸ ਵਿਚ ਅਰਾਜਕਤਾ ਦੀ ਸੰਪੂਰਨ ਸਥਿਤੀ ਹੈ ...
ਮਨੀਸ਼ ਤਿਵਾੜੀ ਨੇ ਕੁਲਦੀਪ ਮਾਣਕ ਦੇ ਇਕ ਗੀਤ ਦੀਆਂ ਸਤਰਾਂ ਨਾਲ ਨਵਜੋਤ ਸਿੰਘ ਸਿੱਧੂ 'ਤੇ ਕੱਸਿਆ ਤਨਜ
. . .  about 2 hours ago
ਚੰਡੀਗੜ੍ਹ, 28 ਸਤੰਬਰ - ਨਵਜੋਤ ਸਿੰਘ ਸਿੱਧੂ ਦੇ ਅਸਤੀਫ਼ੇ ਤੋਂ ਬਾਅਦ ਮਨੀਸ਼ ਤਿਵਾੜੀ ਨੇ ਕੁਲਦੀਪ ਮਾਣਕ ਦੇ ਇਕ ਗੀਤ ਦੀਆਂ ਸਤਰਾਂ ਨਾਲ ਨਵਜੋਤ ਸਿੰਘ ਸਿੱਧੂ 'ਤੇ...
ਗੁਲਜ਼ਾਰ ਇੰਦਰ ਚਾਹਲ ਨੇ ਖ਼ਜ਼ਾਨਚੀ ਅਹੁਦੇ ਤੋਂ ਦਿੱਤਾ ਅਸਤੀਫ਼ਾ
. . .  about 2 hours ago
ਚੰਡੀਗੜ੍ਹ, 28 ਸਤੰਬਰ - ਗੁਲਜ਼ਾਰ ਇੰਦਰ ਚਾਹਲ ਨੇ ਖ਼ਜ਼ਾਨਚੀ ਅਹੁਦੇ ਤੋਂ ਦਿੱਤਾ ਅਸਤੀਫ਼ਾ ...
ਗੁਲਾਬੀ ਸੁੰਡੀ ਕਾਰਨ ਨਰਮਾ ਖ਼ਰਾਬ ਹੋਣ ਤੋਂ ਦੁਖੀ ਖੇਤ ਮਜ਼ਦੂਰ ਨੇ ਕੀਤੀ ਆਤਮਹੱਤਿਆ
. . .  about 3 hours ago
ਤਲਵੰਡੀ ਸਾਬੋ, 28 ਸਤੰਬਰ (ਰਣਜੀਤ ਸਿੰਘ ਰਾਜੂ) - ਮਾਲਵੇ ਦੀ ਨਰਮਾ ਪੱਟੀ ਦੇ ਉਕਤ ਖਿੱਤੇ ਦੇ ਪਿੰਡ ਜਗਾ ਰਾਮ ਤੀਰਥ ਦੇ ਇੱਕ ਖੇਤ ਮਜ਼ਦੂਰ ਮਹਿੰਦਰ ਸਿੰਘ ਨੇ ਆਪਣੇ ਖੇਤ ਵਿਚ ਫਾਹਾ ਲੈ ਕੇ ਜੀਵਨ ਲੀਲਾ ਖ਼ਤਮ ...
ਅਸੀਂ ਸਿੱਧੂ ਸਾਬ੍ਹ ਨਾਲ ਬੈਠ ਕੇ ਗੱਲ ਕਰਾਂਗੇ - ਚੰਨੀ
. . .  about 3 hours ago
ਚੰਡੀਗੜ੍ਹ, 28 ਸਤੰਬਰ - ਨਵਜੋਤ ਸਿੰਘ ਸਿੱਧੂ ਦੇ ਅਸਤੀਫ਼ੇ 'ਤੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦਾ ਕਹਿਣਾ ਹੈ ਕਿ ਉਨ੍ਹਾਂ ਦੇ ਅਸਤੀਫ਼ੇ ਬਾਰੇ ਉਨ੍ਹਾਂ ਨੂੰ ਜਾਣਕਾਰੀ ਨਹੀਂ ਹੈ...
ਕਾਨੂੰਨ ਰੱਦ ਕਰਨ ਲਈ ਸਪੈਸ਼ਲ ਸੈਸ਼ਨ ਬੁਲਾਇਆ ਜਾਵੇਗਾ - ਚੰਨੀ
. . .  about 3 hours ago
ਚੰਡੀਗੜ੍ਹ, 28 ਸਤੰਬਰ - ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦਾ ਕਹਿਣਾ ਹੈ ਕਿ ਖੇਤੀ ਕਾਨੂੰਨ ਰੱਦ ਕਰਨ ਲਈ ਸਪੈਸ਼ਲ ਸੈਸ਼ਨ ਬੁਲਾਇਆ...
ਪੰਜਾਬ ਨੂੰ ਜੰਮੂ ਕਸ਼ਮੀਰ ਨਾ ਬਣਾਇਆ ਜਾਵੇ - ਚੰਨੀ
. . .  about 3 hours ago
ਚੰਡੀਗੜ੍ਹ, 28 ਸਤੰਬਰ - ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦਾ ਕਹਿਣਾ ਹੈ ਕਿ ਪੰਜਾਬ ਨੂੰ ਜੰਮੂ ਕਸ਼ਮੀਰ ਨਾ ਬਣਾਇਆ ਜਾਵੇ, ...
ਚੰਨੀ ਦੀ ਕੇਂਦਰ ਨੂੰ ਕਿਸਾਨਾਂ ਦਾ ਕਰਜ਼ਾ ਮੁਆਫ਼ ਕਰਨ ਦੀ ਅਪੀਲ
. . .  about 3 hours ago
ਚੰਡੀਗੜ੍ਹ, 28 ਸਤੰਬਰ - ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਕੇਂਦਰ ਸਰਕਾਰ ਨੂੰ ਖੇਤੀ ਕਾਨੂੰਨ ਰੱਦ ਕਰਨ ਦੀ ਅਪੀਲ ਕੀਤੀ ਹੈ | ਇਸ ਨਾਲ ਹੀ ਕੇਂਦਰ ਨੂੰ ਕਿਸਾਨਾਂ ਦਾ ਕਰਜ਼ਾ ਮੁਆਫ਼ ਕਰਨ...
ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਪ੍ਰੈੱਸ ਵਾਰਤਾ ਸ਼ੁਰੂ, ਕੇਂਦਰ ਨੂੰ ਕੀਤੀ ਖੇਤੀ ਕਾਨੂੰਨ ਰੱਦ ਕਰਨ ਦੀ ਅਪੀਲ
. . .  about 3 hours ago
ਚੰਡੀਗੜ੍ਹ, 28 ਸਤੰਬਰ - ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਕੇਂਦਰ ਸਰਕਾਰ ਨੂੰ ਖੇਤੀ ਕਾਨੂੰਨ ਰੱਦ ਕਰਨ ਦੀ ਅਪੀਲ ਕੀਤੀ...
ਸਿੱਧੂ ਦੇ ਅਸਤੀਫ਼ੇ 'ਤੇ ਕੈਪਟਨ ਦਾ ਬਿਆਨ - ਮੈਂ ਤੁਹਾਨੂੰ ਪਹਿਲਾ ਹੀ ਕਿਹਾ ਸੀ ਉਹ ਇੱਕ ਸਟੇਬਲ (ਸਥਿਰ) ਆਦਮੀ ਨਹੀਂ ਹੈ ਅਤੇ ਸਰਹੱਦੀ ਰਾਜ ਪੰਜਾਬ ਦੇ ਅਨੁਕੂਲ ਨਹੀਂ ਹੈ।
. . .  about 3 hours ago
ਸਿੱਧੂ ਦੇ ਅਸਤੀਫ਼ੇ 'ਤੇ ਕੈਪਟਨ ਦਾ ਬਿਆਨ - ਮੈਂ ਤੁਹਾਨੂੰ ਪਹਿਲਾ ਹੀ ਕਿਹਾ ਸੀ ਉਹ ਇੱਕ ਸਟੇਬਲ (ਸਥਿਰ) ਆਦਮੀ ਨਹੀਂ ਹੈ ਅਤੇ ਸਰਹੱਦੀ ਰਾਜ ਪੰਜਾਬ ਦੇ ਅਨੁਕੂਲ ਨਹੀਂ ਹੈ..
ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਵਲੋਂ ਡਿਪਟੀ ਕਮਿਸ਼ਨਰਾਂ ਦੇ ਦਫ਼ਤਰਾਂ ਅੱਗੇ ਪੱਕੇ ਧਰਨਿਆਂ ਦੀ ਸ਼ੁਰੂਆਤ
. . .  about 3 hours ago
ਅੰਮ੍ਰਿਤਸਰ, 28 ਸਤੰਬਰ (ਸੁਰਿੰਦਰਪਾਲ ਸਿੰਘ ਵਰਪਾਲ) - ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਵਲੋਂ ਅੱਜ ਡਿਪਟੀ ਕਮਿਸ਼ਨਰਾਂ ਦੇ ਦਫ਼ਤਰਾਂ ਅੱਗੇ ਪੱਕੇ ਧਰਨਿਆਂ ਦੀ ਸ਼ੁਰੂਆਤ ਕੀਤੀ ਗਈ, ਜਿਸ ਦੀ ਅਗਵਾਈ ਬੀਬੀਆਂ ਵਲੋਂ ਕੀਤੀ ਜਾ ਰਹੀ ...
ਸ੍ਰੀ ਮੁਕਤਸਰ ਸਾਹਿਬ ਦੀ ਅਨਾਜ ਮੰਡੀ ਵਿਖੇ ਕੁਲਬੀਰ ਸਿੰਘ ਮੱਤਾ ਨੇ ਸਫ਼ਾਈ ਪ੍ਰਬੰਧਾਂ ਦਾ ਜਾਇਜ਼ਾ ਲਿਆ
. . .  about 3 hours ago
ਸ੍ਰੀ ਮੁਕਤਸਰ ਸਾਹਿਬ, 28 ਸਤੰਬਰ (ਰਣਜੀਤ ਸਿੰਘ ਢਿੱਲੋਂ) - ਪੰਜਾਬ ਮੰਡੀ ਬੋਰਡ ਫ਼ਿਰੋਜਪੁਰ ਡਵੀਜ਼ਨ ਦੇ ਅਫ਼ਸਰ ਕੁਲਬੀਰ ਸਿੰਘ ਮੱਤਾ ਅੱਜ ਅਨਾਜ ਮੰਡੀ ਸ੍ਰੀ ਮੁਕਤਸਰ ਸਾਹਿਬ ਵਿਖੇ...
ਨਵਜੋਤ ਸਿੰਘ ਸਿੱਧੂ ਨੇ ਦਿੱਤਾ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਦੇ ਅਹੁਦੇ ਤੋਂ ਅਸਤੀਫ਼ਾ
. . .  about 4 hours ago
ਚੰਡੀਗੜ੍ਹ, 28 ਸਤੰਬਰ - ਨਵਜੋਤ ਸਿੰਘ ਸਿੱਧੂ ਨੇ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਦੇ ਅਹੁਦੇ ਤੋਂ ਅਸਤੀਫ਼ਾ ਦੇ...
ਸੁਮੇਧ ਸਿੰਘ ਸੈਣੀ ਦੇ ਵਕੀਲ ਏ.ਪੀ.ਐੱਸ. ਦਿਓਲ ਨੂੰ ਐਡਵੋਕੇਟ ਜਨਰਲ ਲਗਾਉਣ ਦਾ ਆਮ ਆਦਮੀ ਪਾਰਟੀ ਨੇ ਕੀਤਾ ਵਿਰੋਧ
. . .  about 4 hours ago
ਚੰਡੀਗੜ੍ਹ, 28 ਸਤੰਬਰ (ਗੁਰਿੰਦਰ) - ਸੁਮੇਧ ਸਿੰਘ ਸੈਣੀ ਦੇ ਵਕੀਲ ਏ.ਪੀ.ਐੱਸ. ਦਿਓਲ ਨੂੰ ਐਡਵੋਕੇਟ ਜਨਰਲ ਲਗਾਉਣ ਦਾ ਆਮ ਆਦਮੀ ਪਾਰਟੀ ਨੇ ਵਿਰੋਧ ਕੀਤਾ ਹੈ | ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ, ਵਿਧਾਇਕ ਕੁਲਤਾਰ ਸਿੰਘ ਸੰਧਵਾਂ ਅਤੇ...
ਮੁੱਖ ਮੰਤਰੀ ਚੰਨੀ ਦੀ ਕੋਠੀ ਵਲ ਵੱਧ ਰਹੇ ਅਧਿਆਪਕ, ਪੁਲੀਸ ਵਲੋਂ ਰੋਕਣ ਦੇ ਯਤਨ ਜਾਰੀ
. . .  about 4 hours ago
ਖਰੜਾ, 28 ਸਤੰਬਰ (ਜੰਡਪੁਰੀ) - ਅੱਜ ਪੰਜਾਬ ਦੇ ਸਾਰੇ ਜ਼ਿਲ੍ਹਿਆਂ ਦੇ ਈ.ਟੀ.ਟੀ. ਟੈਟ ਪਾਸ ਅਧਿਆਪਕਾਂ ਵਲੋਂ ਖਰੜ ਦੀ ਮੁੱਖ ਮੰਤਰੀ ਦੀ ਰਿਹਾਇਸ਼ ਨੇੜੇ ਮਿਊਂਸੀਪਲ ਪਾਰਕ ਵਿਖੇ ਧਰਨਾ ਲਗਾਇਆ ਹੋਇਆ...
ਨਸ਼ਾ ਤਸਕਰੀ ਦੇ ਦੋਸ਼ਾਂ 'ਚ ਘਿਰੀ ਦੇਸੂਜੋਧਾ ਪੁਲਿਸ ਚੌਕੀ
. . .  about 4 hours ago
ਡੱਬਵਾਲੀ, 29 ਸਤੰਬਰ (ਇਕਬਾਲ ਸਿੰਘ ਸ਼ਾਂਤ) - ਪਿੰਡ ਦੇਸੂਜੋਧਾ ਵਿਚ ਵੱਡੇ ਪੱਧਰ 'ਤੇ ਚਿੱਟਾ ਨਸ਼ਾ ਤਸਕਰੀ ਅਤੇ ਨਸ਼ਿਆਂ ਕਰ ਕੇ ਨੌਜਵਾਨਾਂ ਦੀਆਂ ਲਗਾਤਾਰ ਮੌਤਾਂ ਦੇ ਖ਼ਿਲਾਫ਼ ਅੱਜ ਹਰਿਆਣਾ ਤੇ ਪੰਜਾਬ ਦੇ ਕਈ ਪਿੰਡਾਂ ਦੇ ...
ਕੈਪਟਨ ਦੇ ਮੀਡੀਆ ਸਲਾਹਕਾਰ ਦਾ ਕੈਪਟਨ ਦੀ ਦਿੱਲੀ ਫੇਰੀ 'ਤੇ ਵੱਡਾ ਬਿਆਨ
. . .  about 4 hours ago
ਚੰਡੀਗੜ੍ਹ, 28 ਸਤੰਬਰ - ਕੈਪਟਨ ਅਮਰਿੰਦਰ ਸਿੰਘ ਦੇ ਮੀਡੀਆ ਸਲਾਹਕਾਰ ਰਵੀਨ ਠੁਕਰਾਲ ਨੇ ਟਵੀਟ ਕਰ ਕੇ ਕੈਪਟਨ ਅਮਰਿੰਦਰ ਸਿੰਘ ਦੀ ਦਿੱਲੀ ਫੇਰੀ 'ਤੇ ਕਿਹਾ ਹੈ ਕਿ ਇਹ ਉਨ੍ਹਾਂ ਦਾ ਇਕ ਨਿੱਜੀ ਦੌਰਾ ਹੈ...
ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਨਾਲ ਹੋਵੇਗੀ ਕੱਲ੍ਹ ਸਰਕਾਰ ਦੀ ਬੈਠਕ
. . .  about 4 hours ago
ਚੰਡੀਗੜ੍ਹ, 28 ਸਤੰਬਰ - ਕਿਸਾਨੀ ਮੰਗਾਂ ਸੰਬੰਧੀ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਨਾਲ ਕੱਲ੍ਹ ਪੰਜਾਬ ਸਰਕਾਰ ਦੀ ਬੈਠਕ ...
ਹੋਰ ਖ਼ਬਰਾਂ..
ਜਲੰਧਰ : ਐਤਵਾਰ 3 ਜੇਠ ਸੰਮਤ 553
ਵਿਚਾਰ ਪ੍ਰਵਾਹ: ਜਦੋਂ ਕਾਤਲ ਸਜ਼ਾ ਤੋਂ ਬਚ ਜਾਂਦਾ ਹੈ ਤਾਂ ਸਭ ਦੀ ਸੁਰੱਖਿਆ ਨੂੰ ਖੋਰਾ ਲਗਦਾ ਹੈ। -ਡੇਨੀਅਲ ਵੈਥਸਟ

ਸ੍ਰੀ ਮੁਕਤਸਰ ਸਾਹਿਬ

ਲਾਪਤਾ ਬੈਂਕ ਮੁਲਾਜ਼ਮ ਦੀ ਲਾਸ਼ ਮਿਲੀ

ਰੁਪਾਣਾ, 15 ਮਈ (ਜਗਜੀਤ ਸਿੰਘ)-ਨਜ਼ਦੀਕੀ ਪਿੰਡ ਦਬੜਾ ਦਾ ਵਾਸੀ ਸੁਮਨ ਕੁਮਾਰ ਪੁੱਤਰ ਭਗਵਾਨ ਦਾਸ ਜੋ ਕਿ ਪੰਜਾਬ ਨੈਸ਼ਨਲ ਬੈਂਕ ਲੱਖੇਵਾਲੀ 'ਚ ਸੇਵਾ ਨਿਭਾਅ ਰਿਹਾ ਸੀ | 12 ਮਈ ਨੂੰ ਬੈਂਕ 'ਚ ਜ਼ਰੂਰੀ ਕੰਮਕਾਰ ਲਈ 2 ਵਜੇ ਛੁੱਟੀ ਲੈ ਕੇ ਆਇਆ, ਪਰ ਸ਼ਾਮ ਤੱਕ ਘਰ ਵਾਪਸ ਨਾ ਆਉਣ ...

ਪੂਰੀ ਖ਼ਬਰ »

ਕੋਰੋਨਾ ਤੋਂ ਬਚਣ ਲਈ ਹਰੇਕ ਵਿਅਕਤੀ ਟੀਕਾਕਰਨ ਕਰਵਾਏ-ਡੀ. ਐਸ. ਪੀ.

ਸ੍ਰੀ ਮੁਕਤਸਰ ਸਾਹਿਬ, 15 ਮਈ (ਰਣਜੀਤ ਸਿੰਘ ਢਿੱਲੋਂ)-ਡੀ.ਐਸ.ਪੀ. ਹਰਵਿੰਦਰ ਸਿੰਘ ਚੀਮਾ ਨੇ ਸਿਹਤ ਵਿਭਾਗ ਵਲੋਂ ਲਾਏ ਕੈਂਪ ਵਿਚ ਟੀਕਾਕਰਨ ਕਰਵਾਇਆ | ਇਸ ਮੌਕੇ ਉਨ੍ਹਾਂ ਨਾਲ ਮੁਕਤੀਸਰ ਵੈੱਲਫੇਅਰ ਕਲੱਬ ਦੇ ਪ੍ਰਧਾਨ ਜਸਪ੍ਰੀਤ ਸਿੰਘ ਛਾਬੜਾ, ਐਮ.ਸੀ. ਰਾਜਬੀਰ ਸਿੰਘ ...

ਪੂਰੀ ਖ਼ਬਰ »

ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ 'ਚ 6 ਨਵੇਂ ਡਾਕਟਰਾਂ ਦੀ ਨਿਯੁਕਤੀ ਹੋਈ

ਮਲੋਟ, 15 ਮਈ (ਰਣਜੀਤ ਸਿੰਘ ਪਾਟਿਲ)-ਡਾਇਰੈਕਟਰ ਸਿਹਤ ਤੇ ਪਰਿਵਾਰ ਭਲਾਈ ਪੰਜਾਬ ਚੰਡੀਗੜ੍ਹ ਦੇ ਪੱਤਰ ਨੰ: ਈ -(9) ਪੰ: 2021/4117-38 ਮਿਤੀ 14/05/ 2021 ਰਾਹੀਂ ਭੇਜੇ ਗਏ ਨਵ ਨਿਯੁਕਤ 6 ਮੈਡੀਕਲ ਅਫ਼ਸਰਾਂ ਦੀ ਨਿਯੁਕਤੀ ਲਈ ਸਿਵਲ ਸਰਜਨ ਦਫ਼ਤਰ ਸ੍ਰੀ ਮੁਕਤਸਰ ਸਾਹਿਬ ਵਿਖੇ 15 ਮਈ 2021 ...

ਪੂਰੀ ਖ਼ਬਰ »

ਸ੍ਰੀ ਮੁਕਤਸਰ ਸਾਹਿਬ 'ਚ ਕੋਰੋਨਾ ਨਾਲ 14 ਹੋਰ ਮੌਤਾਂ

ਸ੍ਰੀ ਮੁਕਤਸਰ ਸਾਹਿਬ, 15 ਮਈ (ਰਣਜੀਤ ਸਿੰਘ ਢਿੱਲੋਂ)-ਸ੍ਰੀ ਮੁਕਤਸਰ ਸਾਹਿਬ ਇਲਾਕੇ 'ਚ ਕੋਰੋਨਾ ਵਾਇਰਸ ਕਾਰਨ ਅੱਜ 14 ਹੋਰ ਮੌਤਾਂ ਹੋਣ ਦਾ ਸਮਾਚਾਰ ਹੈ | ਮਿ੍ਤਕਾਂ ਵਿਚ ਸ੍ਰੀ ਮੁਕਤਸਰ ਸਾਹਿਬ 1, ਗਿੱਦੜਬਾਹਾ 2, ਮਲੋਟ 1, ਕਿੱਲਿਆਂਵਾਲੀ 2, ਘੁਮਿਆਰਾ 1, ਬਾਦੀਆਂ 1, ਮਧੀਰ 1, ...

ਪੂਰੀ ਖ਼ਬਰ »

ਸ਼ੋ੍ਰਮਣੀ ਕਮੇਟੀ ਟਿਕਰੀ ਬਾਰਡਰ 'ਤੇ ਇਕ ਮਹੀਨਾ ਲੰਗਰ ਲਾਏਗੀ-ਜਥੇ: ਕਾਉਣੀ

ਸ੍ਰੀ ਦਰਬਾਰ ਸਾਹਿਬ ਤੋਂ ਰਾਸ਼ਨ ਦਾ ਟਰੱਕ ਰਵਾਨਾ ਸ੍ਰੀ ਮੁਕਤਸਰ ਸਾਹਿਬ, 15 ਮਈ (ਰਣਜੀਤ ਸਿੰਘ ਢਿੱਲੋਂ)-ਸ੍ਰੀ ਦਰਬਾਰ ਸਾਹਿਬ ਸ੍ਰੀ ਮੁਕਤਸਰ ਸਾਹਿਬ ਤੋਂ ਟਿਕਰੀ ਬਾਰਡਰ ਲਈ ਅੱਜ ਰਾਸ਼ਨ ਦਾ ਟਰੱਕ ਰਵਾਨਾ ਕੀਤਾ ਗਿਆ | ਭਾਈ ਮਹਾਂ ਸਿੰਘ ਦੀਵਾਨ ਹਾਲ ਸ੍ਰੀ ਮੁਕਤਸਰ ...

ਪੂਰੀ ਖ਼ਬਰ »

ਮਜ਼ਦੂਰ ਜਥੇਬੰਦੀਆਂ ਵਲੋਂ ਡੀ. ਸੀ. ਦਫ਼ਤਰ ਅੱਗੇ ਧਰਨਾ 18 ਨੂੰ

ਸ੍ਰੀ ਮੁਕਤਸਰ ਸਾਹਿਬ, 15 ਮਈ (ਰਣਜੀਤ ਸਿੰਘ ਢਿੱਲੋਂ)-ਪੇਂਡੂ 'ਤੇ ਖੇਤ ਮਜ਼ਦੂਰ ਜਥੇਬੰਦੀਆਂ ਦੇ ਸਾਂਝੇ ਮੋਰਚੇ ਵਿਚ ਸ਼ਾਮਿਲ ਸੱਤ ਮਜ਼ਦੂਰ ਜਥੇਬੰਦੀਆਂ ਦੇ ਸੱਦੇ ਤੇ 18 ਮਈ ਨੂੰ ਡਿਪਟੀ ਕਮਿਸ਼ਨਰ ਦਫ਼ਤਰ ਸ੍ਰੀ ਮੁਕਤਸਰ ਸਾਹਿਬ ਮੂਹਰੇ ਦਿੱਤੇ ਜਾ ਰਹੇ ਧਰਨੇ ਦੀ ...

ਪੂਰੀ ਖ਼ਬਰ »

ਕੁੱਟਮਾਰ ਕਰਨ ਸਬੰਧੀ ਧਮਕੀਆਂ ਤੋਂ ਪ੍ਰੇਸ਼ਾਨ ਵਿਅਕਤੀ ਨੇ ਨਿਗਲੀ ਜਹਿਰ, ਮੌਤ

ਸ੍ਰੀ ਮੁਕਤਸਰ ਸਾਹਿਬ, 15 ਮਈ (ਹਰਮਹਿੰਦਰ ਪਾਲ)-ਪਿੰਡ ਦੇ ਹੀ ਇਕ ਵਿਅਕਤੀ ਤੋਂ ਕੁੱਟਮਾਰ ਕਰਨ ਸਬੰਧੀ ਮਿਲਦੀਆਂ ਧਮਕੀਆਂ ਤੋਂ ਪ੍ਰੇਸ਼ਾਨ ਆ ਕੇ ਚੱਕ ਜਵਾਹਰੇਵਾਲਾ ਦੇ ਵਾਸੀ ਇਕ ਵਿਅਕਤੀ ਨੇ ਜ਼ਹਿਰੀਲੀ ਦਵਾਈ ਪੀ ਲਈ, ਜਿਸ ਕਾਰਨ ਉਸਦੀ ਇਲਾਜ ਦੌਰਾਨ ਮੌਤ ਹੋ ਗਈ, ਜਿਸ ਸਬੰਧੀ ਥਾਣਾ ਸਦਰ ਸ੍ਰੀ ਮੁਕਤਸਰ ਸਾਹਿਬ ਦੀ ਪੁਲਿਸ ਨੇ ਇਕ ਵਿਅਕਤੀ ਵਿਰੁੱਧ ਮਾਮਲਾ ਦਰਜ ਕਰ ਲਿਆ ਹੈ | ਪੁਲਿਸ ਨੂੰ ਦਿੱਤੀ ਸ਼ਿਕਾਇਤ ਵਿਚ ਜਗਜੀਤ ਸਿੰਘ ਵਾਸੀ ਚੱਕ ਜਵਾਹਰੇਵਾਲਾ ਨੇ ਦੱਸਿਆ ਕਿ ਉਸਦੇ ਵੱਡੇ ਭਰਾ ਰਣਜੀਤ ਸਿੰਘ (30) ਦਾ ਪਿੰਡ 'ਚ ਜਗਦੇਵ ਸਿੰਘ ਉਰਫ ਜੱਗੂ ਪੁੱਤਰ ਹਰਬੰਸ ਸਿੰਘ ਵਾਸੀ ਚੱਕ ਜਵਾਹਰੇਵਾਲਾ ਨਾਲ ਪਿੰਡ 'ਚ ਹੀ ਲੜਾਈ ਝਗੜਾ ਚੱਲ ਰਿਹਾ ਸੀ ਤੇ ਜਗਦੇਵ ਸਿੰਘ ਉਰਫ ਜੱਗੂ ਜਦ ਵੀ ਸਾਨੂੰ ਰਸਤੇ ਵਿਚ ਮਿਲਦਾ ਸੀ ਤਾਂ ਸਾਡੀ ਕੁੱਟਮਾਰ ਕਰਨ ਸਬੰਧੀ ਧਮਕੀਆਂ ਦਿੰਦਾ ਰਹਿੰਦਾ ਸੀ, ਜਿਸ ਕਾਰਨ ਮੇਰਾ ਭਰਾ ਰਣਜੀਤ ਸਿੰਘ ਕਾਫ਼ੀ ਪ੍ਰੇਸ਼ਾਨ ਰਹਿੰਦਾ ਸੀ ਤੇ 13 ਮਈ ਨੂੰ ਰਣਜੀਤ ਸਿੰਘ ਘਰੇ ਬਿਨਾਂ ਪੁੱਛੇ ਦੱਸੇ ਚਲਾ ਗਿਆ ਸੀ | ਜਦ ਮੈਂ ਕੰਮ ਤੋਂ ਵਿਹਲਾ ਹੋ ਕੇ ਘਰ ਵਾਪਸ ਆਇਆ ਤਾਂ ਮੈਨੂੰ ਮੇਰੀ ਮਾਤਾ ਪ੍ਰੀਤਮ ਕੌਰ ਨੇ ਦੱਸਿਆ ਕਿ ਜਗਦੇਵ ਸਿੰਘ ਉਰਫ ਜੱਗੂ ਆਪਣੇ ਘਰ ਆਇਆ ਸੀ, ਜੋ ਰਣਜੀਤ ਸਿੰਘ ਨੂੰ ਕੁੱਟਮਾਰ ਕਰਨ ਸਬੰਧੀ ਧਮਕੀਆਂ ਦੇ ਕੇ ਗਿਆ ਸੀ, ਜਿਸ 'ਤੇ ਰਣਜੀਤ ਸਿੰਘ ਦਿਨ ਸਮੇਂ ਹੀ ਬਿਨਾਂ ਦੱਸੇ ਘਰੋਂ ਚਲਾ ਗਿਆ ਹੈ ਤੇ ਵਾਪਸ ਨਹੀਂ ਆਇਆ | ਜਿਸ 'ਤੇ ਮੈਂ ਤੇ ਮੇਰੇ ਚਾਚੇ ਦੇ ਲੜਕੇ ਸ਼ਮਿੰਦਰ ਸਿੰਘ ਨੇ ਮੇਰੇ ਭਰਾ ਦੀ ਪਿੰਡ 'ਚ ਤਲਾਸ਼ੀ ਕੀਤੀ ਪਰ ਕੁਝ ਪਤਾ ਨਹੀਂ ਚੱਲਿਆ, ਜਦ ਅਸੀਂ ਉਸਨੂੰ ਲੱਭਦੇ ਹੋਏ ਪਿੰਡ ਤੋਂ ਖੱਪਿਆਂਵਾਲੀ ਰੋਡ 'ਤੇ ਜਾ ਰਹੇ ਸੀ ਤਾਂ ਮੇਰਾ ਭਰਾ ਦੇਵ ਸਿੰਘ ਦੀ ਢਾਣੀ ਕੋਲ ਸੜਕ ਦੇ ਕਿਨਾਰੇ ਪਿਆ ਮਿਲ ਗਿਆ | ਜਿਸ ਨੇ ਕਾਫ਼ੀ ਸ਼ਰਾਬ ਪੀਤੀ ਹੋਈ ਸੀ, ਜਦ ਮੈਂ ਉਸਨੂੰ ਪੁੱਛਿਆ ਤਾਂ ਉਸ ਨੇ ਦੱਸਿਆ ਕਿ ਅੱਜ ਫਿਰ ਜਗਦੇਵ ਸਿੰਘ ਉਰਫ ਜੱਗੂ ਆਪਣੇ ਘਰ ਆਇਆ ਸੀ ਤੇ ਉਹ ਮੈਨੂੰ ਫਿਰ ਧਮਕੀਆਂ ਦੇ ਕੇ ਗਿਆ ਸੀ, ਮੈਂ ਉਸਦੀਆਂ ਧਮਕੀਆਂ ਤੋਂ ਪ੍ਰੇਸ਼ਾਨ ਹੋ ਚੁੱਕਾ ਹਾਂ ਜਿਸ ਕਾਰਨ ਮੈਂ ਪਹਿਲਾਂ ਸ਼ਰਾਬ ਪੀਤੀ ਤੇ ਹੁਣ ਜ਼ਹਿਰੀਲੀ ਦਵਾਈ ਪੀ ਲਈ ਹੈ | ਫਿਰ ਮੈਂ ਤੇ ਸ਼ਮਿੰਦਰ ਸਿੰਘ ਭਰਾ ਨੂੰ ਇਲਾਜ ਲਈ ਸਿਵਲ ਹਸਪਤਾਲ ਲੈ ਗਏ ਜਿਥੋਂ ਡਾਕਟਰ ਨੇ ਭਰਾ ਨੂੰ ਇਲਾਜ ਲਈ ਗੁਰੂ ਗੋਬਿੰਦ ਸਿੰਘ ਮੈਡੀਕਲ ਕਾਲਜ ਫ਼ਰੀਦਕੋਟ ਰੈਫ਼ਰ ਕਰ ਦਿੱਤਾ, ਜਿਥੇ ਉਸਦੀ ਇਲਾਜ ਦੌਰਾਨ ਮੌਤ ਹੋ ਗਈ | ਮੇਰੇ ਭਰਾ ਨੇ ਜਗਦੇਵ ਸਿੰਘ ਉਰਫ਼ ਜੱਗੂ ਦੀਆਂ ਧਮਕੀਆਂ ਤੋਂ ਪ੍ਰੇਸ਼ਾਨ ਹੋ ਕੇ ਜ਼ਹਿਰੀਲੀ ਸਪਰੇਅ ਪੀ ਕੇ ਜੀਵਨ ਲੀਲਾ ਸਮਾਪਤ ਕਰ ਲਈ ਹੈ | ਪੁਲਿਸ ਨੇ ਸ਼ਿਕਾਇਤਕਰਤਾ ਦੇ ਬਿਆਨਾਂ ਦੇ ਅਧਾਰ 'ਤੇ ਜਗਦੇਵ ਸਿੰਘ ਉਰਫ ਜੱਗੂ ਵਿਰੁੱਧ ਮਾਮਲਾ ਦਰਜ ਕਰ ਲਿਆ ਹੈ |

ਖ਼ਬਰ ਸ਼ੇਅਰ ਕਰੋ

 

ਸਿਹਤ ਵਿਭਾਗ ਦੀ ਟੀਮ ਨੇ ਮਾਈਕਰੋ ਕੰਟੇਨਮੈਂਟ ਜੋਨ ਵਿਚ ਲਏ ਕੋਰੋਨਾ ਦੇ ਨਮੂਨੇ

ਲੋਕ ਅਫ਼ਵਾਹਾਂ ਤੋਂ ਸੁਚੇਤ ਰਹਿਣ ਮੰਡੀ ਬਰੀਵਾਲਾ, 15 ਮਈ (ਨਿਰਭੋਲ ਸਿੰਘ)-ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੇ ਸਿਵਲ ਸਰਜਨ ਡਾ: ਰੰਜੂ ਸਿੰਗਲਾ ਦੇ ਨਿਰਦੇਸ਼ਾਂ ਅਨੁਸਾਰ ਸਿਹਤ ਵਿਭਾਗ ਦੀ ਟੀਮ ਨੇ ਹਰੀਕੇ ਕਲਾਂ ਵਿਚ ਮਾਈਕਰੋ ...

ਪੂਰੀ ਖ਼ਬਰ »

ਮਲੇਰਕੋਟਲਾ ਨੂੰ ਜ਼ਿਲ੍ਹਾ ਬਣਾਉਣਾ ਕੈਪਟਨ ਦਾ ਸ਼ਲਾਘਾਯੋਗ ਫ਼ੈਸਲਾ-ਭੁੱਟੀਵਾਲਾ

ਸ੍ਰੀ ਮੁਕਤਸਰ ਸਾਹਿਬ, 15 ਮਈ (ਰਣਜੀਤ ਸਿੰਘ ਢਿੱਲੋਂ)-ਕਿਰਤੀ ਕਿਸਾਨ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਬਲਵਿੰਦਰ ਸਿੰਘ ਭੁੱਟੀਵਾਲਾ ਨੇ ਈਦ ਦੇ ਪਾਵਨ ਦਿਹਾੜੇ 'ਤੇ ਇਤਿਹਾਸਕ ਸ਼ਹਿਰ ਮਲੇਰਕੋਟਲਾ ਨੂੰ ਜ਼ਿਲ੍ਹਾ ਬਣਾਉਣ ਦਾ ਸਵਾਗਤ ਕਰਦਿਆਂ ਕੈਪਟਨ ਅਮਰਿੰਦਰ ਸਿੰਘ ਦਾ ...

ਪੂਰੀ ਖ਼ਬਰ »

8 ਬੋਤਲਾਂ ਨਾਜਾਇਜ਼ ਸ਼ਰਾਬ ਸਣੇ ਇਕ ਕਾਬੂ

ਸ੍ਰੀ ਮੁਕਤਸਰ ਸਾਹਿਬ, 15 ਮਈ (ਹਰਮਹਿੰਦਰ ਪਾਲ)-ਥਾਣਾ ਸਦਰ ਸ੍ਰੀ ਮੁਕਤਸਰ ਸਾਹਿਬ ਦੀ ਪੁਲਿਸ ਨੇ 8 ਬੋਤਲਾਂ ਨਾਜਾਇਜ਼ ਸ਼ਰਾਬ ਬਰਾਮਦ ਕਰ ਕੇ ਇਕ ਵਿਅਕਤੀ ਨੂੰ ਗਿ੍ਫ਼ਤਾਰ ਕੀਤਾ ਹੈ | ਜਾਣਕਾਰੀ ਦਿੰਦੇ ਸਹਾਇਕ ਥਾਣੇਦਾਰ ਗੁਰਚਰਨ ਸਿੰਘ ਨੇ ਕਿਹਾ ਕਿ ਮੁਖ਼ਬਰ ਨੇ ਇਤਲਾਹ ...

ਪੂਰੀ ਖ਼ਬਰ »

ਐਸ. ਡੀ. ਓ ਸੁਖਮੰਦਰ ਸਿੰਘ ਗਿੱਲ ਨੂੰ ਸਦਮਾ, ਪਤਨੀ ਦਾ ਦਿਹਾਂਤ

ਮਲੋਟ, 15 ਮਈ (ਅਜਮੇਰ ਸਿੰਘ ਬਰਾੜ)-ਐਸ.ਡੀ.ਓ ਬੀ.ਐਂਡ.ਆਰ ਸੁਖਮੰਦਰ ਸਿੰਘ ਗਿੱਲ ਝੋਰੜਾਂ ਵਾਲੇ ਪੁੱਡਾ ਕਾਲੋਨੀ ਮਲੋਟ ਦੀ ਪਤਨੀ ਹਰਜੀਤ ਕੌਰ (ਲਗਪਗ 50 ਸਾਲ) ਦਾ ਦਿਹਾਂਤ ਹੋ ਗਿਆ ਹੈ | ਸਰਦਾਰਨੀ ਹਰਜੀਤ ਕੌਰ ਜੋ ਕਾਫ਼ੀ ਦਿਨਾਂ ਤੋਂ ਜ਼ਿਆਦਾ ਬਿਮਾਰ ਹੋਣ ਕਰਕੇ ਜੇਰੇ ਇਲਾਜ ...

ਪੂਰੀ ਖ਼ਬਰ »

ਸ੍ਰੀ ਮੋਹਨ ਲਾਲ ਮਲੋਟ ਸਿਟੀ ਦੇ ਐਸ. ਐਚ. ਓ. ਬਣੇ

ਮਲੋਟ, 15 ਮਈ (ਅਜਮੇਰ ਸਿੰਘ ਬਰਾੜ)-ਸ੍ਰੀ ਮੋਹਨ ਲਾਲ ਨੂੰ ਥਾਣਾ ਸਿਟੀ ਮਲੋਟ ਦਾ ਨਵਾਂ ਐੱਸ.ਐੱਚ.ਓ ਲਾ ਦਿੱਤਾ ਗਿਆ ਹੈ | ਸ੍ਰੀ ਮੋਹਨ ਲਾਲ ਜੋ ਸ੍ਰੀ ਮੁਕਤਸਰ ਸਾਹਿਬ ਥਾਣਾ ਸਿਟੀ ਵਿਖੇ ਐੱਸ.ਐੱਚ.ਓ ਵਜੋਂ ਸੇਵਾਵਾਂ ਨਿਭਾ ਰਹੇ ਸਨ ਤੇ ਹੁਣ ਮਲੋਟ ਸਿਟੀ ਵਿਖੇ ਆਪਣੀਆਂ ...

ਪੂਰੀ ਖ਼ਬਰ »

ਸਿੱਖਿਆ ਵਿਭਾਗ 'ਚ ਅਫ਼ਸਰਸ਼ਾਹੀ ਵਲੋਂ ਮਨਮਰਜ਼ੀ ਤੇ ਮਸ਼ੀਨੀ ਫ਼ੈਸਲੇ ਕਰਨ ਦੀ ਡੀ. ਟੀ. ਐਫ ਨੇ ਕੀਤੀ ਸਖ਼ਤ ਨਿਖੇਧੀ

ਸ੍ਰੀ ਮੁਕਤਸਰ ਸਾਹਿਬ, 15 ਮਈ (ਰਣਜੀਤ ਸਿੰਘ ਢਿੱਲੋਂ)-ਡੈਮੋਕ੍ਰੇਟਿਕ ਟੀਚਰਜ਼ ਫ਼ਰੰਟ (ਡੀ.ਟੀ.ਐਫ.) ਪੰਜਾਬ ਨੇ ਸਿੱਖਿਆ ਵਿਭਾਗ 'ਚ ਪੰਜਾਬ ਸਰਕਾਰ ਦੇ 50 ਪ੍ਰਤੀਸ਼ਤ ਸਟਾਫ਼ ਹਾਜ਼ਰੀ ਦੇ ਫ਼ੈਸਲੇ ਨੂੰ ਸਹੀ ਢੰਗ ਨਾਲ ਲਾਗੂ ਨਾ ਕਰਨ ਅਤੇ ਹੋਰਨਾਂ ਕਈ ਮਾਮਲਿਆਂ ਵਿਚ ਵੀ ...

ਪੂਰੀ ਖ਼ਬਰ »

ਲੋਹੇ ਦੀਆਂ ਚਾਦਰਾਂ ਤੋਂ ਡਿੱਗਣ ਕਾਰਨ ਨੌਜਵਾਨ ਦੀ ਮੌਤ

ਕੋਟਕਪੂਰਾ, 15 ਮਈ (ਮੋਹਰ ਸਿੰਘ ਗਿੱਲ, ਮੇਘਰਾਜ)-ਸਥਾਨਕ ਫ਼ੋਕਲ ਪੁਆਇੰਟ ਵਿਚ ਵਾਪਰੀ ਦੁਖਦਾਇਕ ਘਟਨਾ ਵਿਚ ਇਕ ਨੌਜਵਾਨ ਦੀ ਮੌਤ ਹੋ ਗਈ | ਮਿ੍ਤਕ ਗੁਰਪ੍ਰੀਤ ਸਿੰਘ (22) ਆਪਣੇ ਪਿੱਛੇ ਪਤਨੀ ਅਤੇ ਡੇਢ ਸਾਲ ਦੀ ਬੇਟੀ ਸਮੇਤ ਸਮੁੱਚੇ ਪਰਿਵਾਰ ਨੂੰ ਵਿਲਕਦਿਆਂ ਛੱਡ ਗਿਆ | ...

ਪੂਰੀ ਖ਼ਬਰ »

ਪੈਰੋਲ 'ਤੇ ਗਏ ਕੈਦੀ ਵਲੋਂ ਵਾਪਸ ਨਾ ਪਰਤਨ 'ਤੇ ਮਾਮਲਾ ਦਰਜ

ਫ਼ਰੀਦਕੋਟ, 15 ਮਈ (ਸਰਬਜੀਤ ਸਿੰਘ)-ਬਰਨਾਲਾ ਜੇਲ੍ਹ 'ਚ ਸਜ਼ਾ ਕੱਟ ਰਹੇ ਕੈਦੀ ਵਲੋਂ ਪੈਰੋਲ 'ਤੇ ਜਾਣ ਤੋਂ ਬਾਅਦ ਪੈਰੋਲ ਖ਼ਤਮ ਹੋਣ 'ਤੇ ਜੇਲ੍ਹ 'ਚ ਵਾਪਸ ਨਾ ਪਰਤਨ 'ਤੇ ਜੇਲ੍ਹ ਅਧਿਕਾਰੀ ਵਲੋਂ ਕੈਦੀ ਵਿਰੁੱਧ ਪੁਲਿਸ ਨੂੰ ਸ਼ਿਕਾਇਤ ਕੀਤੀ ਗਈ ਹੈ | ਪੁਲਿਸ ਵਲੋਂ ਜੇਲ੍ਹ ...

ਪੂਰੀ ਖ਼ਬਰ »

ਸਵੱਛ ਭਾਰਤ ਅਭਿਆਨ ਤਹਿਤ ਮੁਹੱਲਾ ਵਾਸੀਆਂ ਨਾਲ ਮੀਟਿੰਗ

ਕੋਟਕਪੂਰਾ, 15 ਮਈ (ਮੋਹਰ ਗਿੱਲ, ਮੇਘਰਾਜ)-ਸਵੱਛ ਭਾਰਤ ਅਭਿਆਨ ਤਹਿਤ ਮੁਹੱਲਾ ਪ੍ਰਤਾਪ ਨਗਰ ਨੂੰ ਇਕ ਮਾਡਲ ਕਾਲੋਨੀ ਬਣਾਉਣ ਅਤੇ ਇਸ ਇਲਾਕੇ ਨੂੰ ਪਲਾਸਟਿਕ ਮੁਕਤ ਇਲਾਕਾ ਬਣਾਉਣ ਦੀ ਲੜੀ ਤਹਿਤ ਮੁਹੱਲਾ ਵਾਸੀਆਂ ਦੀ ਮੀਟਿੰਗ, ਸਵੱਛ ਭਾਰਤ ਅਭਿਆਨ ਦੇ ਜ਼ਿਲ੍ਹਾ ...

ਪੂਰੀ ਖ਼ਬਰ »

ਡਿਪਟੀ ਕਮਿਸ਼ਨਰ ਫ਼ਰੀਦਕੋਟ ਵਲੋਂ ਸੀ. ਐਚ. ਸੀ. ਬਾਜਾਖਾਨਾ ਦਾ ਦੌਰਾ

ਬਾਜਾਖਾਨਾ, 15 ਮਈ (ਜਗਦੀਪ ਸਿੰਘ ਗਿੱਲ)-ਅੱਜ ਬਾਅਦ ਦੁਪਹਿਰ ਡਿਪਟੀ ਕਮਿਸ਼ਨਰ ਫ਼ਰੀਦਕੋਟ ਵਿਮਲ ਕੁਮਾਰ ਸੇਤੀਆਂ ਵਲੋਂ ਅਚਾਨਕ ਕਮਿਊਨਿਟੀ ਹੈਲਥ ਸੈਂਟਰ ਬਾਜਾਖਾਨਾ ਦਾ ਦੌਰਾ ਕੀਤਾ ਅਤੇ ਮੌਕੇ 'ਤੇ ਹਾਜ਼ਰ ਇੰਚਾਰਜ ਸੀਨੀਅਰ ਮੈਡੀਕਲ ਅਫ਼ਸਰ ਬਾਜਾਖਾਨਾ ਡਾ: ...

ਪੂਰੀ ਖ਼ਬਰ »

ਸਾਵਧਾਨੀ ਤੇ ਸਹੀ ਸਮੇਂ ਕਰਵਾਇਆ ਟੀਕਾਕਰਨ ਹੀ ਕੋਰੋਨਾ ਤੋਂ ਬਚਾ ਸਕਦਾ-ਬੱਬੂ ਬਰਾੜ

ਫ਼ਰੀਦਕੋਟ, 15 ਮਈ (ਜਸਵੰਤ ਸਿੰਘ ਪੁਰਬਾ)-ਰੋਜ਼ ਇਨਕਲੇਵ ਵਿਕਾਸ ਅਤੇ ਭਲਾਈ ਸੁਸਾਇਟੀ ਦੇ ਪ੍ਰਧਾਨ ਰਜਿੰਦਰ ਸਿੰਘ (ਬੱਬੂ) ਬਰਾੜ ਨੇ ਅਪੀਲ ਕੀਤੀ ਹੈ ਕਿ ਕੋਰੋਨਾ ਮਹਾਂਮਾਰੀ ਤੋਂ ਆਪਣੇ ਆਪ ਤੇ ਆਪਣੇ ਪਰਿਵਾਰ ਨੂੰ ਬਚਾਉਣ ਵਾਸਤੇ ਸਾਨੂੰ ਸਰਕਾਰ ਵਲੋਂ ਸਮੇਂ-ਸਮੇਂ ਜਾਰੀ ...

ਪੂਰੀ ਖ਼ਬਰ »

ਪਾਣੀ ਦੇ ਨਿਕਾਸ ਦੀ ਸਮੱਸਿਆ ਤੋਂ ਪਿੰਡ ਔਲਖ ਦੇ ਬਾਸ਼ਿੰਦਿਆਂ ਨੂੰ ਮਿਲੀ ਨਿਜ਼ਾਤ-ਊਧਮ ਔਲਖ

ਪੰਜਗਰਾਂਈ ਕਲਾਂ, 15 ਮਈ (ਸੁਖਮੰਦਰ ਸਿੰਘ ਬਰਾੜ)-ਪਿੰਡ ਔਲਖ ਦੇ ਵਾਸੀ ਪਿੰਡ ਦੇ ਪਾਣੀ ਦੇ ਨਿਕਾਸ ਦੀ ਸਮੱਸਿਆ ਨੂੰ ਲੈ ਕੇ ਲੰਮੇ ਸਮੇਂ ਮੁਸ਼ਕਿਲਾਂ ਦਾ ਸਾਹਮਣਾ ਕਰ ਰਹੇ ਸਨ | ਪਾਣੀ ਦੇ ਨਿਕਾਸ ਲਈ ਪਿੰਡ ਦੀ ਪੰਚਾਇਤ ਵੀ ਯਤਨਸ਼ੀਲ ਸੀ ਪ੍ਰੰਤੂ 5 ਕਿਲੋਮੀਟਰ ਲੰਬੀ ...

ਪੂਰੀ ਖ਼ਬਰ »

ਕੋਰੋਨਾ ਮਹਾਂਮਾਰੀ ਦੌਰਾਨ ਮਹਿੰਗਾਈ ਤੇ ਬੇਰੁਜ਼ਗਾਰੀ ਨੇ ਗ਼ਰੀਬਾਂ ਦਾ ਕਚੂੰਮਰ ਕੱਢਿਆ-ਗੋਰਾ ਪਿੱਪਲੀ

ਕੋਟਕਪੂਰਾ, 15 ਮਈ (ਮੋਹਰ ਸਿੰਘ ਗਿੱਲ)-ਨਰੇਗਾ ਰੁਜ਼ਗਾਰ ਪ੍ਰਾਪਤ ਮਜ਼ਦੂਰ ਯੂਨੀਅਨ ਜ਼ਿਲ੍ਹਾ ਫ਼ਰੀਦਕੋਟ ਵਲੋਂ ਹਲਕਾ ਕੋਟਕਪੂਰਾ ਦੇ ਪਿੰਡ ਮੋਰਾਂਵਾਲੀ ਵਿਖੇ ਨਰੇਗਾ ਮਜ਼ਦੂਰਾਂ ਅਤੇ ਆਮ ਵਰਕਰਾਂ ਦੀ ਮੀਟਿੰਗ ਕੀਤੀ ਗਈ | ਮੀਟਿੰਗ ਨੂੰ ਸੰਬੋਧਨ ਕਰਦਿਆਂ ਨਰੇਗਾ ...

ਪੂਰੀ ਖ਼ਬਰ »

ਲੱਖੋਵਾਲ ਯੂਨੀਅਨ ਦੇ ਇੰਦਰਜੀਤ ਸਿੰਘ ਸੰਧੂ ਸਾਥੀਆਂ ਸਮੇਤ ਪੰਜਾਬ ਕਿਸਾਨ ਯੂਨੀਅਨ 'ਚ ਰਲੇ

ਮਲੋਟ, 15 ਮਈ (ਅਜਮੇਰ ਸਿੰਘ ਬਰਾੜ)-ਪੰਜਾਬ ਕਿਸਾਨ ਯੂਨੀਅਨ (ਸਬੰਧਿਤ ਕੁੱਲ ਹਿੰਦ ਕਿਸਾਨ ਮਹਾਂ ਸਭਾ) ਦੀ ਜ਼ਿਲ੍ਹਾ ਪੱਧਰੀ ਮੀਟਿੰਗ ਪਿੰਡ ਅਸਪਾਲਾਂ ਵਿਖੇ ਹੋਈ | ਜ਼ਿਲ੍ਹਾ ਪ੍ਰਧਾਨ ਜਰਨੈਲ ਸਿੰਘ ਰੋੜਾਂਵਾਲਾ ਦੀ ਪ੍ਰਧਾਨਗੀ 'ਚ ਹੋਈ ਇਸ ਮੀਟਿੰਗ ਦੌਰਾਨ ਸੂਬਾ ਪ੍ਰਧਾਨ ...

ਪੂਰੀ ਖ਼ਬਰ »

ਡਾ. ਪ੍ਰਭਦੀਪ ਚਾਵਲਾ ਨੇ 'ਵਾਸ਼' ਪ੍ਰੋਗਰਾਮ ਸਫ਼ਲਤਾਪੂਰਵਕ ਕੀਤਾ ਮੁਕੰਮਲ

ਫ਼ਰੀਦਕੋਟ, 15 ਮਈ (ਜਸਵੰਤ ਸਿੰਘ ਪੁਰਬਾ)-ਸਿਹਤ ਵਿਭਾਗ ਫ਼ਰੀਦਕੋਟ ਅਧੀਨ ਪੀ.ਐਚ.ਸੀ ਜੰਡ ਸਾਹਿਬ ਵਿਖੇ ਮੀਡੀਆ ਅਫ਼ਸਰ ਬੀ.ਈ.ਈ ਡਾ. ਪ੍ਰਭਦੀਪ ਸਿੰਘ ਚਾਵਲਾ ਜੋ ਪਿਛਲੇ ਕਈ ਸਾਲਾਂ ਤੋਂ ਮਾਸਟਰ ਟ੍ਰੇਨਰ ਮਿਸ਼ਨ ਸਵੱਛ ਪੰਜਾਬ, ਟ੍ਰੇਨਰ ਪੇਂਡੂ ਸਿਹਤ ਸਫਾਈ ਤੇ ਪੋਸ਼ਣ ...

ਪੂਰੀ ਖ਼ਬਰ »

ਅਚੀਵਰ ਪੁਆਇੰਟ ਕੋਟਕਪੂਰਾ ਨੇ ਕੈਨੇਡਾ ਸਟੱਡੀ ਵੀਜ਼ਾ ਲਗਵਾਇਆ

ਫ਼ਰੀਦਕੋਟ, 15 ਮਈ (ਜਸਵੰਤ ਸਿੰਘ ਪੁਰਬਾ)-ਅਚੀਵਰ ਪੁਆਇੰਟ ਕੋਟਕਪੂਰਾ ਸੰਸਥਾ ਨੇ ਜੋਤੀ ਕੌਰ ਦਾ ਕੈਨੇਡਾ ਸਟੱਡੀ ਵੀਜ਼ਾ ਬਹੁਤ ਘੱਟ ਦਿਨਾਂ ਵਿਚ ਲਗਾ ਕੇ ਦਿੱਤਾ | ਜੋਤੀ ਨੇ ਗੱਲਬਾਤ ਦੌਰਾਨ ਦੱਸਿਆ ਕਿ ਉਸ ਦਾ ਕੈਨੇਡਾ ਵਿਚ ਪੜ੍ਹਾਈ ਕਰਨ ਦਾ ਸੁਪਨਾ ਅਚੀਵਰ ਪੁਆਇੰਟ ...

ਪੂਰੀ ਖ਼ਬਰ »

ਈਦ ਦਾ ਤਿਉਹਾਰ ਮਨਾਇਆ

ਕੋਟਕਪੂਰਾ, 15 ਮਈ (ਮੋਹਰ ਸਿੰਘ ਗਿੱਲ)-ਮੁਸਲਿਮ ਭਾਈਚਾਰੇ ਵਲੋਂ ਪਿੰਡ ਢਿੱਲਵਾਂ ਕਲਾਂ ਵਿਖੇ ਈਦ ਦਾ ਤਿਉਹਾਰ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ | ਇਸ ਮੌਕੇ ਸਭਨਾਂ ਨੇ ਇਕ ਦੂਜੇ ਨੂੰ ਈਦ ਮੁਬਾਰਕ ਕਹੀ | ਥਾਣਾ ਸਦਰ ਕੋਟਕਪੂਰਾ ਦੇ ਐਸ.ਐਚ.ਓ ਜਗਬੀਰ ਸਿੰਘ, ਏ.ਐਸ.ਆਈ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX