ਤਾਜਾ ਖ਼ਬਰਾਂ


ਤਰਨ ਤਾਰਨ ਵਿਖੇ 3 ਵਿਅਕਤੀ ਅਸਲੇ ਸਮੇਤ ਗ੍ਰਿਫ਼ਤਾਰ
. . .  1 minute ago
ਤਰਨ ਤਾਰਨ, 23 ਸਤੰਬਰ - ਤਰਨਤਾਰਨ ਜ਼ਿਲ੍ਹੇ ਦੇ ਅਧੀਨ ਪੈਂਦੇ ਥਾਣਾ ਭਿੱਖੀਵਿੰਡ ਦੀ ਪੁਲਿਸ ਨੇ ਬੀਤੀ ਰਾਤ ਤਿੰਨ ਲੋਕਾਂ ਨੂੰ ਭਾਰਤ-ਪਾਕਿਸਤਾਨ ਸਰਹੱਦ ਨੇੜੇ ਲੱਗਦੇ ਪਿੰਡ ਭਗਵਾਨ ਪੁਰਾ ਤੋਂ ਨਾਕੇ ਦੌਰਾਨ ਇਕ ਸਵਿਫ਼ਟ ਕਾਰ ਦੀ ...
ਫ਼ਿਰੋਜ਼ਪੁਰ 'ਚ ਬੰਦ ਪਏ ਕੋਲਡ ਸਟੋਰ 'ਚੋਂ ਗੈਸ ਲੀਕ ਹੋਣ ਨਾਲ ਮੱਚੀ ਹਫ਼ੜਾ ਦਫ਼ੜੀ
. . .  16 minutes ago
ਫ਼ਿਰੋਜ਼ਪੁਰ, 23 ਸਤੰਬਰ (ਗੁਰਿੰਦਰ ਸਿੰਘ) - ਫ਼ਿਰੋਜ਼ਪੁਰ ਸ਼ਹਿਰ ਦੀ ਸੰਘਣੀ ਆਬਾਦੀ ਵਾਲੇ ਇਲਾਕੇ ਵਿਚ ਪਿਛਲੇ ਲੰਬੇ ਸਮੇਂ ਤੋਂ ਬੰਦ ਪਏ ਕੋਲਡ ਸਟੋਰ ਵਿਚੋਂ ਅੱਜ ਸ਼ਾਮ ਅਮੋਨੀਆ ਗੈਸ ...
ਆਦਮਪੁਰ ਏਅਰਪੋਰਟ 'ਤੇ ਬਣ ਰਿਹਾ ਨਵਾਂ ਟਰਮੀਨਲ ਬਹੁਤ ਜਲਦ ਹੋਵੇਗਾ ਚਾਲੂ - ਸੋਮ ਪ੍ਰਕਾਸ਼
. . .  21 minutes ago
ਫਗਵਾੜਾ, 23 ਸਤੰਬਰ (ਹਰਜੋਤ ਸਿੰਘ ਚਾਨਾ) - ਆਦਮਪੁਰ ਏਅਰਪੋਰਟ 'ਤੇ ਨਵੇਂ ਟਰਮੀਨਲ ਬਿਲਡਿੰਗ ਦਾ ਨਿਰਮਾਣ, ਐਪਰਨ ਤੇ ਟੈਕਸੀ ਟਰੈਕ ਦਾ ਕੰਮ ਦਸੰਬਰ 2021 ਤੱਕ ਪੂਰਾ ਹੋ ਜਾਵੇਗਾ ਜਿਸ ਨਾਲ ਲੋਕਾਂ ਨੂੰ ਕਾਫ਼ੀ ਸਹੂਲਤ...
ਚਿੱਟ ਫੰਡ ਘੁਟਾਲੇ ਦੇ ਮਾਮਲੇ 11 ਅਚੱਲ ਸੰਪਤੀਆਂ ਕਬਜ਼ੇ ਵਿਚ
. . .  48 minutes ago
ਨਵੀਂ ਦਿੱਲੀ, 23 ਸਤੰਬਰ - ਇਨਫੋਰਸਮੈਂਟ ਡਾਇਰੈਕਟੋਰੇਟ (ਈ.ਡੀ) ਨੇ ਚਿੱਟ ਫੰਡ ਘੁਟਾਲੇ ਦੇ ਮਾਮਲੇ ਵਿਚ ਡੀ.ਜੇ.ਐਨ. ਜਵੈਲਰਜ਼ ਪ੍ਰਾਈਵੇਟ ਲਿਮਟਿਡ ਨਾਲ ਸਬੰਧਤ 1.01 ਕਰੋੜ ਰੁਪਏ ਦੀਆਂ 11 ...
ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਨਵੇਂ ਹੈੱਡ ਗ੍ਰੰਥੀ ਅਤੇ ਮੈਨੇਜਰ ਨੇ ਚਾਰਜ ਸੰਭਾਲ ਸੇਵਾ ਕੀਤੀ ਸ਼ੁਰੂ
. . .  30 minutes ago
ਸ੍ਰੀ ਅਨੰਦਪੁਰ ਸਾਹਿਬ, 23 ਸਤੰਬਰ (ਨਿੱਕੂਵਾਲ ,ਕਰਨੈਲ ਸਿੰਘ) - ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਨਵੇਂ ਆਏ ਹੈੱਡ ਗ੍ਰੰਥੀ ਗਿਆਨੀ ਪ੍ਰਨਾਮ ਸਿੰਘ ਅਤੇ ਮੈਨੇਜਰ ਭਗਵੰਤ ਸਿੰਘ ਨੇ ਆਪਣਾ ਚਾਰਜ ਸੰਭਾਲ ਕੇ...
ਸ਼੍ਰੋਮਣੀ ਕਮੇਟੀ ਦੇ ਮਾਮਲਿਆਂ ਸੰਬੰਧੀ ਇਕ ਉੱਚ ਪੱਧਰੀ ਵਫ਼ਦ ਕੇਂਦਰੀ ਗ੍ਰਹਿ ਮੰਤਰੀ ਨੂੰ ਮਿਲਣ ਲਈ ਭੇਜਿਆ ਜਾਵੇਗਾ - ਬੀਬੀ ਜਗੀਰ ਕੌਰ
. . .  about 1 hour ago
ਅੰਮ੍ਰਿਤਸਰ, 23 ਸਤੰਬਰ (ਜਸਵੰਤ ਸਿੰਘ ਜੱਸ) - ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੱਜ ਇੱਥੇ ਹੋਈ ਅੰਤ੍ਰਿੰਗ ਕਮੇਟੀ ਦੀ ਇਕੱਤਰਤਾ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਪ੍ਰਧਾਨ ਬੀਬੀ ਜਗੀਰ ਕੌਰ ਨੇ ਕਿਹਾ ਸ਼੍ਰੋਮਣੀ ਕਮੇਟੀ ਦੇ ਨਾਲ...
ਰੰਜਸ਼ ਦੌਰਾਨ ਗੋਲੀ ਚੱਲੀ
. . .  about 1 hour ago
ਮਮਦੋਟ, 23 ਸਤੰਬਰ (ਸੁਖਦੇਵ ਸਿੰਘ ਸੰਗਮ) - ਪੁਲਿਸ ਥਾਣਾ ਮਮਦੋਟ ਅਧੀਨ ਆਉਂਦੇ ਪਿੰਡ ਲੱਖਾ ਹਾਜੀ ਵਿਖੇ ਦੋ ਧਿਰਾਂ ਵਿਚਕਾਰ ਪੁਰਾਣੀ ਰੰਜਸ਼ ਨੂੰ ਲੈ ਕੇ ਹੋਈ ਲੜਾਈ ਦੌਰਾਨ ਇਕ ਧਿਰ ਵਲੋਂ ਗੋਲੀ ਚਲਾਉਣ ਦਾ...
ਅਪਰੇਸ਼ਨ ਦੌਰਾਨ ਮਾਰੇ ਗਏ ਅੱਤਵਾਦੀਆਂ ਕੋਲੋਂ ਹਥਿਆਰ ਬਰਾਮਦ
. . .  about 1 hour ago
ਸ੍ਰੀਨਗਰ, 23 ਸਤੰਬਰ - ਜੰਮੂ -ਕਸ਼ਮੀਰ ਦੇ ਵਿਚ ਭਾਰਤੀ ਫ਼ੌਜ ਨੇ ਐਲ.ਓ.ਸੀ. 'ਤੇ ਉੜੀ ਨੇੜੇ ਰਾਮਪੁਰ ਸੈਕਟਰ 'ਚ 3 ਅੱਤਵਾਦੀਆਂ ਨੂੰ ਮਾਰਿਆ ਹੈ। ਜ਼ਿਕਰਯੋਗ ਹੈ ਕਿ ਉਹ ਹਾਲ ਹੀ ਵਿਚ ਪਾਕਿਸਤਾਨ ਦੇ ਕਬਜ਼ੇ ਵਾਲੇ ਕਸ਼ਮੀਰ ਤੋਂ ...
ਸੋਨੀਪਤ ਦੇ ਜ਼ਿਲ੍ਹਾ ਗਨੌਰ ਵਿਚ ਸਕੂਲ ਦੀ ਡਿੱਗੀ ਛੱਤ, ਕਈ ਬੱਚੇ ਅਤੇ ਅਧਿਆਪਕ ਜ਼ਖ਼ਮੀ
. . .  about 1 hour ago
ਸੋਨੀਪਤ, 23 ਸਤੰਬਰ - ਹਰਿਆਣਾ ਦੇ ਸੋਨੀਪਤ ਦੇ ਜ਼ਿਲ੍ਹਾ ਗਨੌਰ ਵਿਚ ਇਕ ਸਕੂਲ ਦੀ ਛੱਤ ਡਿੱਗ ਗਈ ਜਿਸ ਕਾਰਨ ਕਈ ਬੱਚੇ ਅਤੇ ਅਧਿਆਪਕ ...
ਵਰ੍ਹਦੇ ਮੀਂਹ ਵਿਚ ਸਾਧੂ ਸਿੰਘ ਧਰਮਸੋਤ ਦਾ ਪੁਤਲਾ ਫੂਕ ਕੇ ਕੀਤਾ ਪ੍ਰਦਰਸ਼ਨ
. . .  about 1 hour ago
ਨਾਭਾ, 23 ਸਤੰਬਰ (ਅਮਨਦੀਪ ਸਿੰਘ ਲਵਲੀ) - ਆਮ ਆਦਮੀ ਪਾਰਟੀ ਵਿਧਾਨ ਸਭਾ ਨਾਭਾ ਵਲੋਂ ਨਾਭਾ ਸ਼ਹਿਰ ਵਿਚ ਵੱਖਰੇ ਤਰੀਕੇ ਦਾ ਪੁਤਲਾ ਫੂਕ ਪ੍ਰਦਰਸ਼ਨ ਕੀਤਾ ਗਿਆ | ਗੁਰਦੇਵ ਸਿੰਘ ਦੇਵ ਮਾਨ ਹਲਕਾ ਇੰਚਾਰਜ ਵਿਧਾਨ ਸਭਾ ਨਾਭਾ ਤੇ ਮੇਘ ਚੰਦ ਸ਼ੇਰ...
'ਔਕਸ' ਵਿਚ ਭਾਰਤ ਨੂੰ ਨਹੀਂ ਕੀਤਾ ਜਾਵੇਗਾ ਸ਼ਾਮਿਲ - ਅਮਰੀਕਾ
. . .  about 2 hours ago
ਵਾਸ਼ਿੰਗਟਨ, 23 ਸਤੰਬਰ - ਅਮਰੀਕਾ ਨੇ ਹਿੰਦ-ਪ੍ਰਸ਼ਾਂਤ ਖੇਤਰ ਵਿਚ ਚੀਨ ਦੀ ਘੇਰਾਬੰਦੀ ਲਈ ਆਸਟ੍ਰੇਲੀਆ ਅਤੇ ਬ੍ਰਿਟੇਨ ਦੇ ਨਾਲ ਇਕ ਨਵਾਂ ਗੱਠਜੋੜ ਬਣਾਇਆ ਹੈ, ਜਿਸਦਾ ਨਾਂਅ 'ਔਕਸ'' ਹੈ। ਅਮਰੀਕਾ ਨੇ ਇਸ ਗਠਜੋੜ ਵਿਚ ਭਾਰਤ ਜਾਂ ਜਾਪਾਨ ਨੂੰ ਸ਼ਾਮਿਲ...
ਟੇਬਲ ਟੈਨਿਸ ਖਿਡਾਰਨ ਮਨਿਕਾ ਬੱਤਰਾ ਦੇ ਮਾਮਲੇ ਵਿਚ ਦਿੱਲੀ ਹਾਈਕੋਰਟ ਦਾ ਕੇਂਦਰ ਨੂੰ ਆਦੇਸ਼
. . .  about 2 hours ago
ਨਵੀਂ ਦਿੱਲੀ,23 ਸਤੰਬਰ - ਦਿੱਲੀ ਹਾਈਕੋਰਟ ਨੇ ਟੇਬਲ ਟੈਨਿਸ ਫੈਡਰੇਸ਼ਨ ਆਫ਼ ਇੰਡੀਆ ਦੇ ਉਸ ਨਿਯਮ 'ਤੇ ਅੰਤਰਿਮ ਰੋਕ ਲਗਾ ਦਿੱਤੀ ਹੈ ਜਿਸ ਵਿਚ ਕੌਮਾਂਤਰੀ ਮੁਕਾਬਲਿਆਂ ਲਈ ਚੁਣੇ ਜਾਣ ਵਾਲੇ ਕੌਮੀ ਕੋਚਿੰਗ ਕੈਂਪਾਂ 'ਚ ...
ਲਸ਼ਕਰ-ਏ-ਤੋਇਬਾ ਦੇ ਮੋਡੀਊਲ ਦਾ ਪਰਦਾਫਾਸ਼, ਚਾਰ ਕਾਬੂ
. . .  about 3 hours ago
ਸ੍ਰੀਨਗਰ, 23 ਸਤੰਬਰ - ਜੰਮੂ-ਕਸ਼ਮੀਰ ਪੁਲਿਸ ਨੇ ਹਾਜੀਨ, ਬਾਂਦੀਪੋਰਾ ਵਿਚ ਲਸ਼ਕਰ-ਏ-ਤੋਇਬਾ ਦੇ ਅੱਤਵਾਦੀ-ਕਮ-ਭਰਤੀ ਮੋਡੀਊਲ ਦਾ ਪਰਦਾਫਾਸ਼ ਕੀਤਾ ਅਤੇ ਚਾਰ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ...
ਭਾਰਤ ਭੂਸ਼ਨ ਆਸ਼ੂ ਵਲੋਂ ਨਗਰ ਨਿਗਮ ਦੇ ਜ਼ੋਨ ਡੀ. ਵਿਚ ਅਚਨਚੇਤ ਚੈਕਿੰਗ
. . .  about 3 hours ago
ਲੁਧਿਆਣਾ, 23 ਸਤੰਬਰ (ਅਮਰੀਕ ਸਿੰਘ ਬੱਤਰਾ, ਰੂਪੇਸ਼ ਕੁਮਾਰ) - ਲੁਧਿਆਣਾ ਦੇ ਹਲਕਾ ਪੱਛਮੀ ਤੋਂ ਵਿਧਾਇਕ ਭਾਰਤ ਭੂਸ਼ਣ ਆਸ਼ੂ ਵਲੋਂ ਸਰਾਭਾ ਨਗਰ ਸਥਿਤ ਲੁਧਿਆਣਾ ਨਗਰ ਨਿਗਮ ਦੇ ਜ਼ੋਨ ਡੀ ਵਿਚ...
ਪਟਾਕਾ ਭੰਡਾਰਨ ਵਿਚ ਧਮਾਕਾ, ਦੋ ਲੋਕਾਂ ਦੀ ਮੌਤ
. . .  about 3 hours ago
ਬੰਗਲੁਰੂ, 23 ਸਤੰਬਰ - ਕਰਨਾਟਕ ਦੇ ਬੰਗਲੁਰੂ ਦੇ ਇਕ ਖੇਤਰ ਵਿਚ ਅੱਜ ਸਵੇਰੇ ਪਟਾਕਾ ਭੰਡਾਰਨ ਵਿਚ ਧਮਾਕਾ ਹੋਇਆ ਜਿਸ ਵਿਚ ਦੋ ਲੋਕਾਂ ਦੀ ਮੌਤ ਹੋ ਗਈ ਅਤੇ ਤਿੰਨ ਹੋਰ...
ਗ਼ੈਰਹਾਜ਼ਰ ਪਾਏ ਗਏ ਅਧਿਕਾਰੀਆਂ ਨੂੰ ਕਾਰਨ ਦੱਸੋ ਨੋਟਿਸ ਜਾਰੀ
. . .  about 4 hours ago
ਅੰਮ੍ਰਿਤਸਰ, 23 ਸਤੰਬਰ - (ਹਰਮਿੰਦਰ ਸਿੰਘ) - ਪੰਜਾਬ ਦੇ ਨਵ ਨਿਯੁਕਤ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵਲੋਂ ਸਰਕਾਰੀ ਮੁਲਾਜ਼ਮਾਂ ਨੂੰ ਡਿਊਟੀ 'ਤੇ ਸਮੇਂ ਸਿਰ ਹਾਜ਼ਰ ਹੋਣ ਸੰਬੰਧੀ ਕੀਤੀਆਂ...
ਆਈ.ਕੇ ਗੁਜਰਾਲ ਪੰਜਾਬ ਟੈਕਨੀਕਲ ਯੂਨੀਵਰਸਿਟੀ ਪਹੁੰਚੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ
. . .  about 4 hours ago
ਕਪੂਰਥਲਾ, 23 ਸਤੰਬਰ - ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਆਈ.ਕੇ ਗੁਜਰਾਲ ਪੰਜਾਬ ਟੈਕਨੀਕਲ ਯੂਨੀਵਰਸਿਟੀ...
ਨਾਜਾਇਜ਼ ਉਸਾਰੀਆਂ 'ਤੇ ਹੋਈ ਕਾਰਵਾਈ
. . .  about 4 hours ago
ਅੰਮ੍ਰਿਤਸਰ, 23 ਸਤੰਬਰ (ਹਰਮਿੰਦਰ ਸਿੰਘ ) - ਨਗਰ ਨਿਗਮ ਦੇ ਬਿਲਡਿੰਗ ਵਿਭਾਗ ਵਲੋਂ ਹਵਾਈ ਅੱਡਾ ਮਾਰਗ 'ਤੇ ਅਣਅਧਿਕਾਰਤ ਤੌਰ 'ਤੇ ਹੋਈਆਂ ਉਸਾਰੀਆਂ 'ਤੇ ਕਾਰਵਾਈ ਕਰਦੇ ਹੋਏ ...
ਪੰਜਾਬ ਪ੍ਰਦੇਸ਼ ਕਾਂਗਰਸ ਦੇ ਜਨਰਲ ਸਕੱਤਰ ਪ੍ਰਗਟ ਸਿੰਘ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਹੋਏ ਨਤਮਸਤਕ
. . .  about 4 hours ago
ਸ੍ਰੀ ਅਨੰਦਪੁਰ ਸਾਹਿਬ (ਨਿੱਕੂਵਾਲ, ਕਰਨੈਲ ਸਿੰਘ) - ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਨਵੇਂ ਬਣੇ ਜਨਰਲ ਸਕੱਤਰ ਅਤੇ ਜਲੰਧਰ ਛਾਉਣੀ ਤੋਂ ਵਿਧਾਇਕ ਪਰਗਟ ਸਿੰਘ ਆਪਣੇ ਪਰਿਵਾਰ ਸਮੇਤ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਮੱਥਾ ਟੇਕਿਆ...
ਸੁਨਾਮ ਨੇੜੇ ਬੱਸ ਪਲਟਣ ਕਾਰਨ ਇਕ ਦਰਜਨ ਤੋਂ ਵੱਧ ਸਵਾਰੀਆਂ ਜ਼ਖ਼ਮੀ
. . .  about 4 hours ago
ਸੁਨਾਮ ਊਧਮ ਸਿੰਘ ਵਾਲਾ,ਛਾਜਲੀ, 23 ਸਤੰਬਰ (ਹਰਚੰਦ ਸਿੰਘ ਭੁੱਲਰ,ਸਰਬਜੀਤ ਸਿੰਘ ਧਾਲੀਵਾਲ,ਕੁਲਵਿੰਦਰ ਸਿੰਘ ਰਿੰਕਾ) - ਅੱਜ ਸਵੇਰੇ ਸੁਨਾਮ ਜਾਖ਼ਲ ਸੜਕ 'ਤੇ ਸੁਨਾਮ ਨੇੜੇ ਇਕ ਮਿੰਨੀ ਬੱਸ ਦੇ ਪਲਟਣ ਕਾਰਨ...
ਦੀਪਇੰਦਰ ਸਿੰਘ ਪਟਵਾਲੀਆ ਪੰਜਾਬ ਦੇ ਨਵੇਂ ਐਡਵੋਕੇਟ ਜਨਰਲ
. . .  about 4 hours ago
ਚੰਡੀਗੜ੍ਹ, 23 ਸਤੰਬਰ - ਪੰਜਾਬ ਦੇ ਨਵੇਂ ਐਡਵੋਕੇਟ ਜਨਰਲ ਦੀਪਇੰਦਰ ਸਿੰਘ ਪਟਵਾਲੀਆ ਨੂੰ ਬਣਾਇਆ ...
ਝੂਠੇ ਪੁਲਿਸ ਮੁਕਾਬਲੇ ਵਿਚ ਸੇਵਾਮੁਕਤ ਥਾਣੇਦਾਰ ਨੂੰ 10 ਸਾਲ ਦੀ ਕੈਦ
. . .  about 5 hours ago
ਐੱਸ. ਏ. ਐੱਸ. ਨਗਰ, 23 ਸਤੰਬਰ (ਜਸਬੀਰ ਸਿੰਘ ਜੱਸੀ) - 1992 ਵਿਚ ਪਿੰਡ ਫੇਰੂਮਾਨ ਜ਼ਿਲ੍ਹਾ ਅੰਮ੍ਰਿਤਸਰ ਦੇ ਰਹਿਣ ਵਾਲੇ 20 ਸਾਲ ਦੇ ਗੁਰਵਿੰਦਰ ਸਿੰਘ ਨੂੰ ਥਾਣਾ ਬਿਆਸ ਦੇ ਉਸ ਸਮੇਂ ਦੇ ਐੱਸ.ਐੱਚ.ਓ. ਵੱਸਣ ਸਿੰਘ ਅਤੇ ਥਾਣੇਦਾਰ ਅਮਰੀਕ ਸਿੰਘ ਵਲੋਂ...
ਵਰੁਣ ਰੂਜਮ ਬਣੇ ਪੰਜਾਬ ਦੇ ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਦੇ ਵਿਸ਼ੇਸ਼ ਪ੍ਰਮੁੱਖ ਸਕੱਤਰ
. . .  about 4 hours ago
ਚੰਡੀਗੜ੍ਹ, 23 ਸਤੰਬਰ - ਪੰਜਾਬ ਸਰਕਾਰ ਦੇ ਪ੍ਰਸੋਨਲ ਵਿਭਾਗ ਵਲੋਂ ਜਾਰੀ ਤਾਜ਼ਾ ਹੁਕਮਾਂ 'ਚ ਮਾਰਕਫੈੱਡ ਪੰਜਾਬ ਦੇ ਪ੍ਰਬੰਧਕੀ ਨਿਰਦੇਸ਼ਕ ਵਰੁਣ ਰੂਜਮ ਆਈ.ਏ.ਐੱਸ. ਨੂੰ ਉਪ ਮੁੱਖ...
ਉਮਰ ਖਾਲਿਦ ਦੀ ਜ਼ਮਾਨਤ ਪਟੀਸ਼ਨ 'ਤੇ ਸੁਣਵਾਈ 9 ਅਕਤੂਬਰ ਤੱਕ ਮੁਲਤਵੀ
. . .  about 5 hours ago
ਨਵੀਂ ਦਿੱਲੀ, 23 ਸਤੰਬਰ - ਦਿੱਲੀ ਦੀ ਇਕ ਅਦਾਲਤ ਨੇ 2020 ਦੇ ਦਿੱਲੀ ਦੰਗਿਆਂ ਦੇ ਸਾਜ਼ਿਸ਼ ਮਾਮਲੇ ਵਿਚ ਜੇ.ਐਨ.ਯੂ. ਦੇ ਸਾਬਕਾ ਵਿਦਿਆਰਥੀ ਆਗੂ ਉਮਰ ਖਾਲਿਦ ਦੀ ਜ਼ਮਾਨਤ ਪਟੀਸ਼ਨ 'ਤੇ ਸੁਣਵਾਈ ...
ਸ਼੍ਰੋਮਣੀ ਕਮੇਟੀ ਦੀ ਅੰਤ੍ਰਿੰਗ ਕਮੇਟੀ ਦੀ ਇਕੱਤਰਤਾ ਸ਼ੁਰੂ
. . .  about 5 hours ago
ਅੰਮ੍ਰਿਤਸਰ, 23 ਸਤੰਬਰ (ਜਸਵੰਤ ਸਿੰਘ ਜੱਸ) - ਸ਼੍ਰੋਮਣੀ ਗੁ: ਪ੍ਰ: ਕਮੇਟੀ ਦੀ ਅੰਤ੍ਰਿੰਗ ਕਮੇਟੀ ਦੀ ਇਕੱਤਰਤਾ ਅੱਜ ਇੱਥੇ ਮੁੱਖ ਦਫ਼ਤਰ ਦੇ ਕਾਨਫ਼ਰੰਸ ਹਾਲ ਵਿਖੇ ਹੋ ਰਹੀ ਹੈ...
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 4 ਜੇਠ ਸੰਮਤ 553
ਵਿਚਾਰ ਪ੍ਰਵਾਹ: ਅਧਿਕਾਰ ਮਿਲਣਾ ਚੰਗੀ ਗੱਲ ਹੈ ਪਰ ਇਹ ਵੀ ਜ਼ਰੂਰੀ ਹੈ ਕਿ ਅਧਿਕਾਰਾਂ ਦੀ ਦੁਰਵਰਤੋਂ ਨਾ ਕੀਤੀ ਜਾਵੇ। -ਅਗਿਆਤ

ਪਹਿਲਾ ਸਫ਼ਾ

ਭਾਰਤ ਪੁੱਜੀ 'ਸਪੂਤਨਿਕ-ਵੀ' ਦੀ ਦੂਜੀ ਖੇਪ

ਛੇਤੀ ਹੀ ਦੇਸ਼ 'ਚ ਆਵੇਗੀ ਸਿੰਗਲ ਡੋਜ਼ ਵਾਲੀ ਵੈਕਸੀਨ ਕੋਰੋਨਾ ਵਿਰੋਧੀ ਦਵਾਈ 2-ਡੀਜੀ ਅੱਜ ਹੋਵੇਗੀ ਲਾਂਚ ਉਪਮਾ ਡਾਗਾ ਪਾਰਥ ਨਵੀਂ ਦਿੱਲੀ, 16 ਮਈ-ਰੂਸੀ ਵੈਕਸੀਨ ਸਪੂਤਨਿਕ-ਵੀ ਦੀਆਂ 60 ਹਜ਼ਾਰ ਖ਼ੁਰਾਕਾਂ ਦੀ ਦੂਜੀ ਖੇਪ ਐਤਵਾਰ ਨੂੰ ਹੈਦਰਾਬਾਦ ਪਹੁੰਚ ਗਈ | ਹੁਣ ...

ਪੂਰੀ ਖ਼ਬਰ »

ਨਵੇਂ ਮਾਮਲਿਆਂ ਦੀ ਮੱਠੀ ਪਈ ਰਫ਼ਤਾਰ

ਮੌਤਾਂ ਦਾ ਅੰਕੜਾ ਅਜੇ ਵੀ ਚਿੰਤਾ ਦਾ ਵਿਸ਼ਾ ਨਵੀਂ ਦਿੱਲੀ, 16 ਮਈ (ਉਪਮਾ ਡਾਗਾ ਪਾਰਥ)-ਸਥਿਰ ਹੁੰਦੀ ਕੋਰੋਨਾ ਦੀ ਦੂਜੀ ਲਹਿਰ 'ਚ ਪਿਛਲੇ 24 ਘੰਟਿਆਂ ਦੌਰਾਨ 3 ਲੱਖ 11 ਹਜ਼ਾਰ 170 ਨਵੇਂ ਮਾਮਲੇ ਸਾਹਮਣੇ ਆਏ ਹਨ | ਇਹ ਅੰਕੜਾ ਪਿਛਲੇ 25 ਦਿਨਾਂ 'ਚ ਸਭ ਤੋਂ ਘੱਟ ਹੈ | ਹਾਲਾਂਕਿ ...

ਪੂਰੀ ਖ਼ਬਰ »

ਕੋਵੈਕਸੀਨ ਕੋਰੋਨਾ ਵਾਇਰਸ ਦੇ ਰੂਪਾਂ 'ਤੇ ਅਸਰਦਾਰ

ਨਵੀਂ ਦਿੱਲੀ, 16 ਮਈ (ਪੀ. ਟੀ. ਆਈ.)-ਭਾਰਤ ਬਾਇਓਟੈੱਕ ਨੇ ਕਿਹਾ ਕਿ ਉਸਦਾ ਕੋਰੋਨਾ ਰੋਕੂ ਟੀਕਾ 'ਕੋਵੈਕਸੀਨ' ਭਾਰਤ ਅਤੇ ਬਰਤਾਨੀਆ 'ਚ ਮਿਲੇ ਕੋਰੋਨਾ ਵਾਇਰਸ ਦੇ ਰੂਪਾਂ ਦੇ ਖ਼ਿਲਾਫ਼ ਅਸਰਦਾਰ ਪਾਇਆ ਗਿਆ ਹੈ | ਇਕ ਮਸ਼ਹੂਰ ਮੈਡੀਕਲ ਮੈਗਜ਼ੀਨ 'ਚ ਪ੍ਰਕਾਸ਼ਿਤ ਅਧਿਐਨ ਦਾ ...

ਪੂਰੀ ਖ਼ਬਰ »

ਗੰਗਾ 'ਚ ਸੁੱਟੀਆਂ ਜਾ ਰਹੀਆਂ ਹਨ ਕੋਵਿਡ-19 ਪੀੜਤਾਂ ਦੀਆਂ ਲਾਸ਼ਾਂ

ਨਵੀਂ ਦਿੱਲੀ, 16 ਮਈ (ਏਜੰਸੀ)-ਗੰਗਾ ਨਦੀ 'ਚ ਬੀਤੇ ਕਈ ਦਿਨਾਂ ਤੋਂ ਲਾਸ਼ਾਂ ਮਿਲਣ ਦਾ ਸਿਲਸਿਲਾ ਜਾਰੀ ਹੈ, ਜਿਸ ਨੇ ਦੇਸ਼ ਵਾਸੀਆਂ ਨੂੰ ਝੰਜੋੜ ਕੇ ਰੱਖ ਦਿੱਤਾ ਹੈ | ਇਸੇ ਵਿਚਕਾਰ ਉੱਤਰ ਪ੍ਰਦੇਸ਼ ਰਾਜ ਦੇ ਇਕ ਸਰਕਾਰੀ ਦਸਤਾਵੇਜ਼ ਤੋਂ ਖੁਲਾਸਾ ਹੋਇਆ ਹੈ ਕਿ ਗੰਗਾਂ ਨਦੀ ...

ਪੂਰੀ ਖ਼ਬਰ »

ਹਿਸਾਰ 'ਚ ਕਿਸਾਨਾਂ ਵਲੋਂ ਖੱਟਰ ਦਾ ਜ਼ਬਰਦਸਤ ਵਿਰੋਧ

ਹਿਸਾਰ, 16 ਮਈ (ਏਜੰਸੀ)-ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਦੇ ਹਿਸਾਰ ਦੇ ਪ੍ਰਸਤਾਵਿਤ ਦੌਰੇ ਦਾ ਕਿਸਾਨਾਂ ਵਲੋਂ ਜ਼ਬਰਦਸਤ ਵਿਰੋਧ ਕੀਤਾ ਗਿਆ, ਜਦੋਂਕਿ ਪੁਲਿਸ ਵਲੋਂ ਕਿਸਾਨਾਂ 'ਤੇ ਬਲ ਪ੍ਰਯੋਗ ਕਰਦਿਆਂ ਲਾਠੀਚਾਰਜ ਕੀਤਾ ਗਿਆ ਤੇ ਅੱਥਰੂ ਗੈਸ ਦੇ ਗੋਲੇ ...

ਪੂਰੀ ਖ਼ਬਰ »

ਪੰਜਾਬ 'ਚ 31 ਤੱਕ ਵਧਾਈਆਂ ਪਾਬੰਦੀਆਂ ਹਾਲਾਤ ਖ਼ਰਾਬ ਢਿੱਲ ਦੀ ਗੁੰਜਾਇਸ਼ ਨਹੀਂ-ਕੈਪਟਨ

ਚੰਡੀਗੜ੍ਹ, 16 ਮਈ (ਹਰਕਵਲਜੀਤ ਸਿੰਘ)-ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਐਤਵਾਰ ਨੂੰ ਕੋਰੋਨਾ ਦੀ ਸਮੀਖਿਆ ਮੀਟਿੰਗ ਦੌਰਾਨ ਸੂਬੇ 'ਚ ਲਾਗੂ ਸਭ ਪਾਬੰਦੀਆਂ ਨੂੰ 31 ਮਈ ਤੱਕ ਵਧਾਉਣ ਦਾ ਫ਼ੈਸਲਾ ਲੈਂਦਿਆਂ ਕਿਹਾ ਕਿ ਹਾਲਾਤ ਅਜੇ ਖ਼ਰਾਬ ਹਨ ਅਤੇ ਕਿਸੇ ਤਰ੍ਹਾਂ ...

ਪੂਰੀ ਖ਼ਬਰ »

ਬਰਗਾੜੀ ਬੇਅਦਬੀ ਮਾਮਲੇ 'ਚ 6 ਡੇਰਾ ਪ੍ਰੇਮੀ ਗਿ੍ਫ਼ਤਾਰ

ਐੱਸ. ਆਈ. ਟੀ. ਦੀ ਵੱਡੀ ਕਾਰਵਾਈ ਜਸਵੰਤ ਸਿੰਘ ਪੁਰਬਾ ਫਰੀਦਕੋਟ, 16 ਮਈ-ਸੰਨ 2015 ਦੇ ਬਰਗਾੜੀ ਕਾਂਡ ਦੀ ਜਾਂਚ ਕਰ ਰਹੀ ਵਿਸ਼ੇਸ਼ ਜਾਂਚ ਟੀਮ ਦੇ ਹੱਥ ਉਸ ਵਕਤ ਵੱਡੀ ਸਫ਼ਲਤਾ ਲੱਗੀ ਜਦੋਂ ਇਸ ਮਾਮਲੇ ਨਾਲ ਸਬੰਧਿਤ 6 ਦੋਸ਼ੀਆਂ ਨੂੰ ਗਿ੍ਫ਼ਤਾਰ ਕਰਨ ਦੀ ਸੂਚਨਾ ਪ੍ਰਾਪਤ ਹੋਈ | ...

ਪੂਰੀ ਖ਼ਬਰ »

ਥਾਣੇਦਾਰਾਂ ਦੀ ਹੱਤਿਆ ਦੇ ਮਾਮਲੇ 'ਚ ਸ਼ਾਮਿਲ ਜੈਪਾਲ ਭੁੱਲਰ ਸਮੇਤ 4 ਗੈਂਗਸਟਰਾਂ ਦੀਆਂ ਤਸਵੀਰਾਂ ਜਾਰੀ

ਪੈੜ ਨੱਪਣ ਲਈ ਪਿੱਛਾ ਕਰ ਰਹੀਆਂ ਪੁਲਿਸ ਟੀਮਾਂ ਜਗਰਾਉਂ, 16 ਮਈ (ਜੋਗਿੰਦਰ ਸਿੰਘ)-ਜਗਰਾਉਂ 'ਚ ਪੁਲਿਸ ਪਾਰਟੀ 'ਤੇ ਗੋਲੀਆਂ ਚਲਾ ਕੇ ਦੋ ਥਾਣੇਦਾਰਾਂ ਦੀ ਹੱਤਿਆ ਕਰਨ ਦੇ ਮਾਮਲੇ 'ਚ ਪੁਲਿਸ ਨੇ ਨਾਮੀ ਗੈਂਗਸਟਰ ਜੈਪਾਲ ਭੁੱਲਰ ਵਾਸੀ ਫਿਰੋਜ਼ਪੁਰ ਤੇ ਉਸ ਦੇ ਤਿੰਨ ਹੋਰ ...

ਪੂਰੀ ਖ਼ਬਰ »

ਲੋਕ ਇਨਸਾਫ਼ ਪਾਰਟੀ ਤੇ ਅਕਾਲੀ ਦਲ ਦੇ ਵਰਕਰ ਭਿੜੇ-ਗੋਸ਼ੇ ਦੀ ਕੁੱਟਮਾਰ

ਲੁਧਿਆਣਾ 'ਚ ਸੜਕ ਦੇ ਉਦਘਾਟਨ ਨੂੰ ਲੈ ਕੇ ਹੋਇਆ ਟਕਰਾਅ
ਪਰਮਿੰਦਰ ਸਿੰਘ ਆਹੂਜਾ

ਲੁਧਿਆਣਾ, 16 ਮਈ-ਸਥਾਨਕ ਜਨਤਾ ਨਗਰ ਵਿਚ ਅੱਜ ਸਵੇਰੇ ਸਥਿਤੀ ਉਸ ਵਕਤ ਤਣਾਅ ਪੂਰਨ ਬਣ ਗਈ ਜਦੋਂ ਲੋਕ ਇਨਸਾਫ਼ ਪਾਰਟੀ ਦੇ ਮੁਖੀ ਵਿਧਾਇਕ ਸਿਮਰਜੀਤ ਸਿੰਘ ਬੈਂਸ ਅਤੇ ਯੂਥ ਅਕਾਲੀ ਦਲ ਦੇ ਸ਼ਹਿਰੀ ਪ੍ਰਧਾਨ ਗੁਰਦੀਪ ਸਿੰਘ ਗੋਸ਼ਾ ਦੇ ਸਮਰਥਕਾਂ ਵਿਚਾਲੇ ਜ਼ਬਰਦਸਤ ਲੜਾਈ ਹੋ ਗਈ | ਲੜਾਈ ਦੌਰਾਨ ਵਿਧਾਇਕ ਬੈਂਸ ਵਲੋਂ ਕਥਿਤ ਤੌਰ 'ਤੇ ਗੋਸ਼ਾ ਦੀ ਬੁਰੀ ਤਰ੍ਹਾਂ ਕੁੱਟਮਾਰ ਕੀਤੀ ਗਈ | ਜਾਣਕਾਰੀ ਅਨੁਸਾਰ ਘਟਨਾ ਅੱਜ ਸਵੇਰੇ ਉਸ ਵਕਤ ਵਾਪਰੀ ਜਦੋਂ ਵਿਧਾਇਕ ਬੈਂਸ ਜਨਤਾ ਨਗਰ ਸੜਕ ਦਾ ਉਦਘਾਟਨ ਕਰਨ ਲਈ ਆਪਣੇ ਸਾਥੀਆਂ ਸਮੇਤ ਉੱਥੇ ਪਹੁੰਚੇ | ਇਸ ਦੌਰਾਨ ਗੁਰਦੀਪ ਸਿੰਘ ਗੋਸ਼ਾ ਵੀ ਆਪਣੇ ਸਾਥੀਆਂ ਸਮੇਤ ਉੱਥੇ ਆ ਗਏ ਅਤੇ ਉਨ੍ਹਾਂ ਨੇ ਵਿਧਾਇਕ ਬੈਂਸ ਨੂੰ ਸੜਕ ਦੀ ਉਸਾਰੀ ਉਦਘਾਟਨ ਕਰਨ ਤੋਂ ਰੋਕਣ ਦੀ ਕੋਸ਼ਿਸ਼ ਕੀਤੀ | ਸ. ਗੋਸ਼ਾ ਦਾ ਕਹਿਣਾ ਸੀ ਕਿ ਸੜਕ ਦੀ ਉਸਾਰੀ ਦਾ ਕੰਮ ਅਕਾਲੀ ਸਰਕਾਰ ਵਲੋਂ ਪਾਸ ਕੀਤਾ ਗਿਆ ਸੀ | ਇਸ ਲਈ ਵਿਧਾਇਕ ਬੈਂਸ ਵਲੋਂ ਇਸ ਦੀ ਉਸਾਰੀ ਦਾ ਉਦਘਾਟਨ ਕਰਨ ਦਾ ਹੱਕ ਨਹੀਂ | ਮਾਮਲੇ ਨੂੰ ਲੈ ਕੇ ਦੋਹਾਂ ਵਿਚਾਲੇ ਤਕਰਾਰ ਹੋ ਗਿਆ, ਮਾਮੂਲੀ ਜਿਹੀ ਗੱਲ ਨੂੰ ਲੈ ਕੇ ਸ਼ੁਰੂ ਹੋਇਆ ਤਕਰਾਰ ਉਸ ਵਕਤ ਗੰਭੀਰ ਰੂਪ ਧਾਰਨ ਕਰ ਗਿਆ ਜਦੋਂ ਵਿਧਾਇਕ ਬੈਂਸ ਦੇ ਸਮਰਥਕ ਗੋਸ਼ਾ ਅਤੇ ਅਕਾਲੀ ਵਰਕਰਾਂ ਨਾਲ ਭਿੜ ਗਏ | ਵਿਧਾਇਕ ਬੈਂਸ ਖ਼ੁਦ ਗੋਸ਼ਾ ਦੀ ਕੁੱਟਮਾਰ ਕਰਦੇ ਨਜ਼ਰ ਆਏ | ਪੁਲਿਸ ਦੀ ਮੌਜੂਦਗੀ ਵਿਚ ਇਹ ਕੁੱਟਮਾਰ ਦਾ ਸਿਲਸਿਲਾ ਅੱਧਾ ਘੰਟਾ ਚਲਦਾ ਰਿਹਾ, ਇਸ ਦੌਰਾਨ 2 ਅਕਾਲੀ ਵਰਕਰਾਂ ਦੀਆਂ ਦਸਤਾਰਾਂ ਵੀ ਲੱਥ ਗਈਆਂ | ਬਾਅਦ ਵਿਚ ਵਿਧਾਇਕ ਬੈਂਸ ਸੜਕ ਦੀ ਉਸਾਰੀ ਦਾ ਕੰਮ ਦਾ ਉਦਘਾਟਨ ਕਰਨ ਤੋਂ ਬਾਅਦ ਉੱਥੋਂ ਚਲੇ ਗਏ | ਵਿਧਾਇਕ ਬੈਂਸ ਨੇ ਦੱਸਿਆ ਕਿ ਸੜਕ ਦੀ ਉਸਾਰੀ ਦਾ ਕੰਮ ਉਨ੍ਹਾਂ ਦੇ ਕੌਂਸਲਰ ਅਰਜਨ ਸਿੰਘ ਚੀਮਾ ਅਤੇ ਸਿਕੰਦਰ ਸਿੰਘ ਪੰਨੂ ਦੇ ਕੋਟੇ 'ਚੋਂ ਹੋਣਾ ਹੈ ਅਤੇ ਬਤੌਰ ਪਾਰਟੀ ਪ੍ਰਧਾਨ ਇਨ੍ਹਾਂ ਦੋਵਾਂ ਕੌਂਸਲਰਾ ਨੇ ਉਨ੍ਹਾਂ ਨੂੰ ਉਦਘਾਟਨ ਲਈ ਸੱਦਿਆ ਸੀ | ਉਨ੍ਹਾਂ ਦੱਸਿਆ ਕਿ ਇਸ ਸਬੰਧੀ ਪੁਲਿਸ ਪਾਸ ਸ਼ਿਕਾਇਤ ਦਿੱਤੀ ਹੈ | ਦੂਜੇ ਪਾਸੇ ਕੁੱਟਮਾਰ ਦਾ ਸ਼ਿਕਾਰ ਹੋਏ ਗੁਰਦੀਪ ਸਿੰਘ ਗੋਸ਼ਾ ਨੇ ਦੱਸਿਆ ਕਿ ਅਕਾਲੀ ਸਰਕਾਰ ਦੌਰਾਨ ਪਾਸ ਹੋਏ ਕੰਮਾਂ ਨੂੰ ਆਪਣੇ ਖਾਤੇ ਵਿਚ ਪਾ ਕੇ ਵਿਧਾਇਕ ਬੈਂਸ ਇਲਾਕੇ ਦੀ ਜਨਤਾ ਨੂੰ ਗੁੰਮਰਾਹ ਕਰ ਰਹੇ ਹਨ | ਉਨ੍ਹਾਂ ਦੱਸਿਆ ਕਿ ਵਿਧਾਇਕ ਬੈਂਸ ਨੂੰ ਅਜਿਹਾ ਕਰਨ ਦਾ ਕੋਈ ਹੱਕ ਨਹੀਂ ਹੈ | ਸ: ਗੋਸ਼ਾ ਨੇ ਕਿਹਾ ਕਿ ਉਹ ਵਿਧਾਇਕ ਬੈਂਸ ਨੂੰ ਸਿਰਫ਼ ਇੰਨੀ ਗੱਲ ਕਹਿਣ ਲਈ ਗਏ ਸਨ ਕਿ ਉਹ ਗੁੰਡਾਗਰਦੀ 'ਤੇ ਉਤਰ ਆਏ ਅਤੇ ਕੁੱਟਮਾਰ ਕਰਨੀ ਸ਼ੁਰੂ ਕਰ ਦਿੱਤੀ | ਸ: ਗੋਸ਼ਾ ਨੇ ਦੱਸਿਆ ਕਿ ਇਸ ਸਬੰਧੀ ਉਨ੍ਹਾਂ ਨੇ ਪੁਲਿਸ ਪਾਸ ਵੀ ਸ਼ਿਕਾਇਤ ਕੀਤੀ ਹੈ | ਇਸ ਦੌਰਾਨ ਥਾਣਾ ਡਵੀਜ਼ਨ ਨੰਬਰ 6 ਦੇ ਐਸ. ਐਚ. ਓ. ਅਮਨਦੀਪ ਸਿੰਘ ਬਰਾੜ ਨੇ ਦੱਸਿਆ ਕਿ ਪੁਲਿਸ ਵਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ ਅਤੇ ਜਾਂਚ ਦੌਰਾਨ ਜਿਹੜਾ ਵੀ ਦੋਸ਼ੀ ਪਾਇਆ ਗਿਆ ਉਸ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ |

ਖ਼ਬਰ ਸ਼ੇਅਰ ਕਰੋ

 

5ਵੀਂ ਵਾਰ ਸੰਗਰੂਰ ਦੀ ਹੱਦਬੰਦੀ ਨੇ ਜ਼ਿਲ੍ਹੇ ਦੀ ਹੋਂਦ ਨੰੂ ਮਾਰੀ ਸੱਟ

ਸੁਖਵਿੰਦਰ ਸਿੰਘ ਫੁੱਲ ਸੰਗਰੂਰ, 16 ਮਈ-ਪੰਜਾਬ ਦਾ 23ਵਾਂ ਨਵਾਂ ਜ਼ਿਲ੍ਹਾ ਮਲੇਰਕੋਟਲਾ ਬਣ ਜਾਣ ਕਾਰਨ ਜ਼ਿਲ੍ਹਾ ਸੰਗਰੂਰ ਦੀ 5ਵੀਂ ਵਾਰ ਹਿਲਜੁਲ ਹੋਈ ਹੈ | ਆਜ਼ਾਦੀ ਤੋਂ ਪਹਿਲਾਂ ਸੰਗਰੂਰ ਫੂਲਕੀਆ ਮਿਸਲਾਂ 'ਚੋਂ ਇਕ ਜੀਂਦ ਰਿਆਸਤ ਦੀ ਰਾਜਧਾਨੀ ਸੀ, ਜਿਸ ਵਿਚ ਤਿੰਨ ...

ਪੂਰੀ ਖ਼ਬਰ »

ਤੌਕਤੇ ਤੂਫ਼ਾਨ ਨਾਲ ਕਰਨਾਟਕ ਦੇ 73 ਪਿੰਡ ਪ੍ਰਭਾਵਿਤ-6 ਮੌਤਾਂ

ਬੈਂਗਲੁਰੂ, 16 ਮਈ (ਏਜੰਸੀ)-ਤੌਕਤੇ ਤੂਫ਼ਾਨ ਦੇ ਕਹਿਰ ਕਾਰਨ ਵਾਪਰੀਆਂ ਘਟਨਾਵਾਂ ਕਾਰਨ ਕਰਨਾਟਕ ਤੇ ਗੋਆ 'ਚ 6 ਲੋਕਾਂ ਦੀ ਮੌਤ ਹੋ ਗਈ | ਕਰਨਾਟਕ 'ਚ ਤੱਟਵਰਤੀ ਤੇ ਆਲੇ ਦੁਆਲੇ ਦੇ ਜ਼ਿਲਿ੍ਹਆਂ 'ਚ ਤੌਕਤੇ ਤੂਫ਼ਾਨ ਦੇ ਕਹਿਰ ਨਾਲ ਰਾਜ 'ਚ ਹੁਣ ਤੱਕ 4 ਮੌਤਾਂ ਹੋਣ ਦੀ ਸੂਚਨਾ ਹੈ | ...

ਪੂਰੀ ਖ਼ਬਰ »

ਕਾਂਗਰਸੀ ਸੰਸਦ ਮੈਂਬਰ ਰਾਜੀਵ ਸਾਤਵ ਦਾ ਦਿਹਾਂਤ

ਕਾਂਗਰਸੀ ਸੰਸਦ ਮੈਂਬਰ ਰਾਜੀਵ ਸਾਤਵ ਦਾ ਐਤਵਾਰ ਨੂੰ ਪੁਣੇ ਦੇ ਇਕ ਹਸਪਤਾਲ 'ਚ ਦਿਹਾਂਤ ਹੋ ਗਿਆ। 46 ਸਾਲਾ ਸਾਤਵ 9 ਮਈ ਨੂੰ ਹੀ ਕੋਰੋਨਾ ਤੋਂ ਠੀਕ ਹੋਏ ਸੀ, ਫਿਰ ਅਚਾਨਕ ਉਨ੍ਹਾਂ ਦੀ ਤਬੀਅਤ ਖ਼ਰਾਬ ਹੋਣ 'ਤੇ ਹਸਪਤਾਲ 'ਚ ਵੈਂਟੀਲੇਟਰ 'ਤੇ ਰੱਖਿਆ ਗਿਆ। ਹਸਪਤਾਲ ਹਲਕਿਆਂ ...

ਪੂਰੀ ਖ਼ਬਰ »

ਰਾਹੁਲ ਨੇ ਉਹੀ ਪੋਸਟਰ ਸਾਂਝਾ ਕਰਕੇ ਕਿਹਾ, ਮੈਨੂੰ ਵੀ ਗਿ੍ਫ਼ਤਾਰ ਕਰੋ

ਨਵੀਂ ਦਿੱਲੀ, 16 ਮਈ (ਉਪਮਾ ਡਾਗਾ ਪਾਰਥ)-ਕੋਵਿਡ ਵੈਕਸੀਨ 'ਤੇ ਸ਼ੁਰੂ ਹੋਏ ਪੋਸਟਰ ਵਿਵਾਦ 'ਚ ਸਰਕਾਰ ਵਲੋਂ ਕਈ ਵਿਅਕਤੀਆਂ ਦੀ ਗਿ੍ਫ਼ਤਾਰੀ ਦੀ ਨਿਖੇਧੀ ਕਰਦਿਆਂ ਕਾਂਗਰਸ ਨੇਤਾ ਰਾਹੁਲ ਗਾਂਧੀ, ਉਨ੍ਹਾਂ ਦੀ ਪਾਰਟੀ ਦੇ ਕਈ ਨੇਤਾਵਾਂ ਅਤੇ ਹੋਰ ਕਈ ਸਿਆਸੀ ਪਾਰਟੀਆਂ ਦੇ ...

ਪੂਰੀ ਖ਼ਬਰ »

'ਦਿਲ ਸੇ' ਪ੍ਰੋਗਰਾਮ 'ਚ ਸਿੱਖ ਧਰਮ ਦੀ ਅਣਥਕ ਸੇਵਾ ਦੀ ਸ਼ਲਾਘਾ

ਨਵੀਂ ਦਿੱਲੀ, 16 ਮਈ (ਏਜੰਸੀ)-ਦਿੱਲੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਲੋੜਵੰਦਾਂ ਲਈ ਕੀਤੀ ਜਾ ਰਹੀ ਅਣਥਕ ਸੇਵਾ ਨੂੰ ਲੈ ਕੇ ਇਕ ਚੈਨਲ ਵਲੋਂ 'ਦਿਲ ਸੇ' ਪ੍ਰੋਗਰਾਮ ਚਲਾਇਆ ਗਿਆ ਹੈ | ਇਸ ਪ੍ਰੋਗਰਾਮ 'ਚ ਵੱਖ-ਵੱਖ ਬੁਲਾਰਿਆਂ ਨੇ ਸਿੱਖ ਧਰਮ ਵਲੋਂ ਸਮੁੱਚੀ ਮਾਨਵਤਾ ਲਈ ...

ਪੂਰੀ ਖ਼ਬਰ »

ਪੰਜਾਬ 'ਚ 7038 ਨਵੇਂ ਮਾਮਲੇ-202 ਮੌਤਾਂ

ਚੰਡੀਗੜ੍ਹ, 16 ਮਈ (ਵਿਕਰਮਜੀਤ ਸਿੰਘ ਮਾਨ)-ਸਿਹਤ ਵਿਭਾਗ ਅਨੁਸਾਰ ਸੂਬੇ 'ਚ ਕੋਰੋਨਾ ਕਾਰਨ ਅੱਜ 202 ਹੋਰ ਮੌਤਾਂ ਹੋ ਗਈਆਂ, ਉੱਥੇ 9059 ਮਰੀਜ਼ਾਂ ਦੇ ਠੀਕ ਹੋਣ ਦੀ ਸੂਚਨਾ ਹੈ | ਦੂਜੇ ਪਾਸੇ ਸੂਬੇ 'ਚ ਵੱਖ-ਵੱਖ ਥਾਵਾਂ ਤੋਂ 7038 ਨਵੇਂ ਮਾਮਲੇ ਸਾਹਮਣੇ ਆਏ ਹਨ | ਅੱਜ ਹੋਈਆਂ 202 ਮੌਤਾਂ ...

ਪੂਰੀ ਖ਼ਬਰ »

ਕੋਰੋਨਾ ਵਿਰੋਧੀ ਦਵਾਈ 2-ਡੀਜੀ ਅੱਜ ਹੋਵੇਗੀ ਲਾਂਚ

ਨਵੀਂ ਦਿੱਲੀ, 16 ਮਈ (ਪੀ.ਟੀ.ਆਈ.)-ਡੀ.ਆਰ.ਡੀ.ਓ. ਵਲੋਂ ਬਣਾਈ ਗਈ ਕੋਰੋਨਾ ਵਿਰੋਧੀ ਦਵਾਈ 2-ਡੀਓਕਸੀ-ਡੀ-ਗੁਲੂਕੋਜ਼ (2-ਡੀਜੀ) ਦੀ ਪਹਿਲੀ ਖੇਪ ਸੋਮਵਾਰ ਨੂੰ ਰੱਖਿਆ ਮੰਤਰੀ ਰਾਜਨਾਥ ਸਿੰਘ ਤੇ ਸਿਹਤ ਮੰਤਰੀ ਹਰਸ਼ ਵਰਧਨ ਲਾਂਚ ਕਰਨਗੇ | ਰੱਖਿਆ ਖੋਜ ਤੇ ਵਿਕਾਸ ਸੰਗਠਨ ...

ਪੂਰੀ ਖ਼ਬਰ »

ਕਰਫ਼ਿਊ ਦੌਰਾਨ ਹੁੱਲੜਬਾਜ਼ੀ ਕਰਨ ਦੇ ਦੋਸ਼ ਤਹਿਤ 60 ਖ਼ਿਲਾਫ਼ ਕੇਸ ਦਰਜ

ਪੁਲਿਸ ਨੇ ਕਰਫ਼ਿਊ ਦੌਰਾਨ ਸੜਕ 'ਤੇ ਹੁੱਲੜਬਾਜ਼ੀ ਕਰਨ ਦੇ ਦੋਸ਼ ਤਹਿਤ ਲੋਕ ਇਨਸਾਫ਼ ਪਾਰਟੀ ਦੇ ਮੁਖੀ ਵਿਧਾਇਕ ਸਿਮਰਜੀਤ ਸਿੰਘ ਬੈਂਸ, ਉਨ੍ਹਾਂ ਦੇ ਲੜਕੇ ਅਜੇ ਪ੍ਰੀਤ ਸਿੰਘ, ਸਵਰਨ ਸਿੰਘ ਮੱਕੜ, ਅਮਰੀਕ ਸਿੰਘ ਗੋਗੀ, ਅਰਜਨ ਸਿੰਘ ਚੀਮਾ, ਸਿਕੰਦਰ ਸਿੰਘ ਪੰਨੂ, ਬੱਬੂ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX