ਤਾਜਾ ਖ਼ਬਰਾਂ


ਇੰਡੀਅਨ ਪ੍ਰੀਮੀਅਰ ਲੀਗ 2021- ਚੇਨਈ ਸੁਪਰ ਕਿੰਗਜ਼ ਨੇ ਰਾਇਲ ਚੈਲੰਜਰਜ਼ ਬੰਗਲੌਰ ਨੂੰ 6 ਵਿਕਟਾਂ ਨਾਲ ਹਰਾਇਆ
. . .  1 day ago
ਪ੍ਰਧਾਨ ਮੰਤਰੀ ਨਰਿੰਦਰ ਮੋਦੀ-ਰਾਸ਼ਟਰਪਤੀ ਜੋ ਬਾਈਡਨ ਦੀ ਮੁਲਾਕਾਤ 2 ਘੰਟਿਆਂ ਬਾਅਦ ਸਮਾਪਤ ਹੋਈ
. . .  1 day ago
ਦਿੱਲੀ : ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਪਾਰਟੀ ਨੇਤਾ ਰਾਹੁਲ ਗਾਂਧੀ ਦੇ ਘਰ ਪਹੁੰਚੇ
. . .  1 day ago
ਭਾਰਤ ਅਤੇ ਅਮਰੀਕਾ ਵਿਚਕਾਰ ਅਤੇ ਬਹੁਤ ਮਜ਼ਬੂਤ ਦੋਸਤੀ- ਪ੍ਰਧਾਨ ਮੰਤਰੀ ਨਰਿੰਦਰ ਮੋਦੀ
. . .  1 day ago
ਨਵਦੀਪ ਸਿੰਘ ਬੱਬੂ ਬਰਾੜ ਪੀ.ਸੀ.ਸੀ. ਪ੍ਰਧਾਨ ਨਵਜੋਤ ਸਿੰਘ ਸਿੱਧੂ ਦੀ ਹਾਜ਼ਰੀ ’ਚ ਸ਼੍ਰੋਮਣੀ ਅਕਾਲੀ ਦਲ ਛੱਡ ਕੇ ਕਾਂਗਰਸ 'ਚ ਹੋਏ ਸ਼ਾਮਿਲ
. . .  1 day ago
ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਅਮਰੀਕੀ ਰਾਸ਼ਟਰਪਤੀ ਜੋ ਬਾਇਡਨ ਵਿਚਾਲੇ ਵ੍ਹਾਈਟ ਹਾਊਸ 'ਚ ਮੀਟਿੰਗ ਜਾਰੀ
. . .  1 day ago
ਵਿਧਾਨ ਸਭਾ ਹਲਕਾ ਭੋਆ ਤੋਂ ਰਾਕੇਸ਼ ਕੁਮਾਰ ਮਾਜਰਾ ਅਕਾਲੀ ਬਸਪਾ ਗੱਠਜੋੜ ਦੇ ਉਮੀਦਵਾਰ ਐਲਾਨੇ
. . .  1 day ago
ਪਠਾਨਕੋਟ , 24 ਸਤੰਬਰ (ਸੰਧੂ)- ਜ਼ਿਲ੍ਹਾ ਪਠਾਨਕੋਟ ਦੇ ਵਿਧਾਨ ਸਭਾ ਹਲਕਾ ਭੋਆ ਤੋਂ ਸ਼੍ਰੋਮਣੀ ਅਕਾਲੀ ਦਲ ਤੇ ਬਸਪਾ ਗੱਠਜੋੜ ਵਲੋਂ ਰਾਕੇਸ਼ ਕੁਮਾਰ ਨੂੰ ਉਮੀਦਵਾਰ ਐਲਾਨਿਆ ਹੈ । ਉਮੀਦਵਾਰ ਐਲਾਨਣ ਤੋਂ ਬਾਅਦ ਉਹ ਪਠਾਨਕੋਟ ...
ਲੇਹ, ਲੱਦਾਖ ‘ਚ ਆਯੋਜਿਤ ਕੀਤੇ ਜਾ ਰਹੇ ਪਹਿਲੇ ਹਿਮਾਲੀਅਨ ਫਿਲਮ ਫੈਸਟੀਵਲ ‘ਚ ਸਿਧਾਰਥ ਮਲਹੋਤਰਾ ਸੂਚਨਾ ਅਤੇ ਪ੍ਰਸਾਰਣ ਮੰਤਰੀ ਅਨੁਰਾਗ ਠਾਕੁਰ ਦੇ ਨਾਲ
. . .  1 day ago
ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ 4 ਦਿਨਾਂ ਵਿਚ ਤੀਸਰੀ ਵਾਰ ਫਿਰ ਦਿੱਲੀ ਪਹੁੰਚੇ
. . .  1 day ago
ਡਾ: ਨਿਤੀਸ਼ ਗੁਪਤਾ ਨੇ ਆਲ ਇੰਡੀਆ ਸਿਵਲ ਸਰਵਿਸਿਜ਼ ਦੀ ਪ੍ਰਤੀਯੋਗਤਾ ਵਿਚੋਂ 287 ਵਾਂ ਸਥਾਨ ਪ੍ਰਾਪਤ ਕੀਤਾ
. . .  1 day ago
ਭਦੌੜ ,24 ਸਤੰਬਰ ( ਰਜਿੰਦਰ ਬੱਤਾ, ਵਿਨੋਦ ਕਲਸੀ )- ਕਸਬਾ ਭਦੌੜ ਵਿਖੇ ਉਸ ਵੇਲੇ ਖੁਸ਼ੀ ਦੀ ਲਹਿਰ ਦੌੜ ਗਈ ਜਦੋਂ ਵਿੱਦਿਅਕ ਸਖ਼ਸੀਅਤ ਮਾ: ਸੋਮ ਨਾਥ ਗੁਪਤਾ ਦੇ ਸਪੁੱਤਰ ਅਤੇ ਕੈਮਿਸਟ ਐਸੋਸੀਏਸ਼ਨ ਦੇ ਸੂਬਾ ਸਕੱਤਰ ਵਿਪਨ ਕੁਮਾਰ ...
ਸਾਬਕਾ ਮੈਂਬਰ ਦਿੱਲੀ ਸਿੱਖ ਗੁਰਦੁਆਰਾ ਕਮੇਟੀ ਕੁਲਵੰਤ ਬਾਠ ਤੇ ਉਨ੍ਹਾਂ ਦੀ ਧਰਮ ਪਤਨੀ ਗੁਰਜੀਤ ਕੌਰ ਆਪ ‘ ਚ ਹੋਏ ਸ਼ਾਮਿਲ
. . .  1 day ago
ਸ੍ਰੀ ਅਨੰਦਪੁਰ ਸਾਹਿਬ/ਢੇਰ ,24 ਸਤੰਬਰ (ਜੇ. ਐਸ .ਨਿੱਕੂਵਾਲ,ਕਾਲੀਆ)-ਇਲਾਕੇ ਦੇ ਪਿੰਡ ਮਜਾਰੀ ਦੇ ਜੰਮ-ਪਲ ਅਤੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਮੈਂਬਰ ਭਾਜਪਾ ਆਗੂ ਕੁਲਵੰਤ ਸਿੰਘ ਬਾਠ ਅਤੇ ਉਨ੍ਹਾਂ ਦੀ ...
ਆਈ. ਪੀ. ਐੱਲ. 2021: ਚੇਨਈ ਸੁਪਰ ਕਿੰਗਜ਼ ਨੇ ਜਿੱਤਿਆ ਟਾਸ, ਬੰਗਲੌਰ ਦੀ ਪਹਿਲਾਂ ਬੱਲੇਬਾਜ਼ੀ
. . .  1 day ago
ਯੂ.ਪੀ.ਐਸ.ਸੀ. ਸਿਵਲ ਸੇਵਾਵਾਂ 2020 ਦੇ ਐਲਾਨੇ ਗਏ ਨਤੀਜੇ, 761 ਉਮੀਦਵਾਰ ਪਾਸ, ਸ਼ੁਭਮ ਕੁਮਾਰ ਟਾਪ
. . .  1 day ago
ਲੁਧਿਆਣਾ ’ਚ ਸੋਨਾ ਕਾਰੋਬਾਰੀ ਪਾਸੋਂ ਹਥਿਆਰਬੰਦ ਲੁਟੇਰੇ 35 ਲੱਖ ਦੀ ਨਕਦੀ ਲੁੱਟ ਕੇ ਹੋਏ ਫ਼ਰਾਰ
. . .  1 day ago
ਲੁਧਿਆਣਾ ,24 ਸਤੰਬਰ (ਪਰਮਿੰਦਰ ਸਿੰਘ ਆਹੂਜਾ )-ਸਥਾਨਕ ਮਿਲਰਗੰਜ ਚੌਂਕੀ ਦੇ ਬਿਲਕੁਲ ਨੇੜੇ ਸਥਿਤ ਕਿਸਮਤ ਕੰਪਲੈਕਸ ਵਿਚ ਸੋਨੇ ਦਾ ਕਾਰੋਬਾਰ ਕਰਨ ਵਾਲੇ ਕਾਰੋਬਾਰੀ ਪਾਸੋਂ ਦੋ ਹਥਿਆਰਬੰਦ ਲੁਟੇਰੇ 35 ਲੱਖ ਰੁਪਏ ...
ਅਬੋਹਰ 'ਚ ਭਿਆਨਕ ਸੜਕ ਹਾਦਸਾ ,4 ਦੀ ਮੌਤ
. . .  1 day ago
ਅਬੋਹਰ, 24 ਸਤੰਬਰ ( ਕੁਲਦੀਪ ਸਿੰਘ ਸੰਧੂ)-ਸਥਾਨਕ ਬਾਈਪਾਸ ’ਤੇ ਸਥਿਤ ਇਕ ਪੈਲੇਸ ਦੇ ਸਾਹਮਣੇ ਦੋ ਵਾਹਨਾਂ ਦੀ ਹੋਈ ਆਹਮੋ ਸਾਹਮਣੀ ਟੱਕਰ ਵਿਚ ਚਾਰ ਜਣਿਆਂ ਦੀ ਮੌਤ ਹੋਣ ਦੀ ਦੁਖਦਾਈ ਖ਼ਬਰ ਮਿਲੀ ...
ਸ੍ਰੀ ਮੁਕਤਸਰ ਸਾਹਿਬ : ਬਾਬਾ ਫ਼ਰੀਦ ਮੈਡੀਕਲ ਯੂਨੀਵਰਸਿਟੀ ਦੇ ਉੱਪ ਕੁਲਪਤੀ ਡਾ: ਰਾਜ ਬਹਾਦਰ ਸ੍ਰੀ ਦਰਬਾਰ ਸਾਹਿਬ ਵਿਖੇ ਹੋਏ ਨਤਮਸਤਕ
. . .  1 day ago
ਸ੍ਰੀ ਮੁਕਤਸਰ ਸਾਹਿਬ, 24 ਸਤੰਬਰ (ਰਣਜੀਤ ਸਿੰਘ ਢਿੱਲੋਂ)-ਬਾਬਾ ਫ਼ਰੀਦ ਮੈਡੀਕਲ ਯੂਨੀਵਰਸਿਟੀ ਫ਼ਰੀਦਕੋਟ ਦੇ ਉੱਪ-ਕੁਲਪਤੀ ਡਾ: ਰਾਜ ਬਹਾਦਰ, ਡਾ: ਹਰਮੋਹਿੰਦਰ ਸਿੰਘ ਮੋਹਾਲੀ, ਡਾ: ਨਰਿੰਦਰ ਕੌਰ, ਡਾ: ਨਰੇਸ਼ ਵਰਮਾ ਹਿਮਾਚਲ ...
ਕਰੰਟ ਲੱਗਣ ਨਾਲ ਪਿੰਡ ਕੋਹਾਲੀ ਦੇ ਪਹਿਲਵਾਨ ਦੀ ਹੋਈ ਮੌਤ
. . .  1 day ago
ਰਾਮ ਤੀਰਥ , 24 ਸਤੰਬਰ ( ਧਰਵਿੰਦਰ ਸਿੰਘ ਔਲਖ )- ਬਿਜਲੀ ਦਾ ਜ਼ੋਰਦਾਰ ਕਰੰਟ ਲੱਗਣ ਨਾਲ ਪਿੰਡ ਕੋਹਾਲੀ ਦੇ ਇਕ ਪਹਿਲਵਾਨ ਨੌਜਵਾਨ ਨਿਸ਼ਾਨ ਸਿੰਘ (26 ) ਪੁੱਤਰ ਹਰਭਜਨ ਸਿੰਘ ਦੀ ਦਰਦਨਾਕ ਮੌਤ ਹੋ ਗਈ , ਜੋ ਦੋ ਭੈਣਾਂ ਦਾ ਇਕਲੌਤਾ ਲਾਡਲਾ ...
ਸਿੱਖਿਆ ਬੋਰਡ ਵਲੋਂ ਰੈਗੂਲਰ ਪਰੀਖਿਆਰਥੀਆਂ ਲਈ ਅਕਾਦਮਿਕ ਸੈਸ਼ਨ ਨੂੰ 2 ਟਰਮਜ਼ ਵਿਚ ਵੰਡਿਆ
. . .  1 day ago
ਐੱਸ. ਏ. ਐੱਸ. ਨਗਰ, 24 ਸਤੰਬਰ (ਤਰਵਿੰਦਰ ਸਿੰਘ ਬੈਨੀਪਾਲ)-ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਅਕਾਦਮਿਕ ਸਾਲ 2021-22 ਦੌਰਾਨ ਰੈਗੂਲਰ ਪਰੀਖਿਆਰਥੀਆਂ ਲਈ ਪਰੀਖਿਆਵਾਂ ਦੀ ਨੀਤੀ ਨੂੰ ਤਰਕਸੰਗਤ ਬਣਾਏ ...
ਨੈਸ਼ਨਲ ਡਿਫੈਂਸ ਅਕੈਡਮੀ ਅਤੇ ਨੇਵਲ ਅਕੈਡਮੀ ਪ੍ਰੀਖਿਆ ਲਈ ਮੰਗੀਆਂ ਗਈਆਂ ਮਹਿਲਾ ਉਮੀਦਵਾਰਾਂ ਤੋਂ ਅਰਜ਼ੀਆਂ
. . .  1 day ago
ਨਵੀਂ ਦਿੱਲੀ, 24 ਸਤੰਬਰ - ਪਹਿਲੀ ਵਾਰ ਯੂ.ਪੀ.ਐਸ.ਸੀ. ਨੇ ਨੈਸ਼ਨਲ ਡਿਫੈਂਸ ਅਕੈਡਮੀ ਅਤੇ ਨੇਵਲ ਅਕੈਡਮੀ ਪ੍ਰੀਖਿਆ ਲਈ ਦਾਖ਼ਲਾ ਪ੍ਰੀਖਿਆ ਲਈ ਮਹਿਲਾ ਉਮੀਦਵਾਰਾਂ ਤੋਂ ਅਰਜ਼ੀਆਂ ਮੰਗੀਆਂ...
ਆਰਥਿਕ ਤੰਗੀ ਕਾਰਨ ਮਜ਼ਦੂਰ ਨੇ ਕੀਤੀ ਖ਼ੁਦਕੁਸ਼ੀ
. . .  1 day ago
ਚਾਉਕੇ, 24 ਸਤੰਬਰ (ਮਨਜੀਤ ਸਿੰਘ ਘੜੈਲੀ) - ਪਿੰਡ ਪਿੱਥੋ ਵਿਖੇ ਆਰਥਿਕ ਤੰਗੀ ਕਾਰਨ ਇਕ ਮਜ਼ਦੂਰ ਵਲੋਂ ਫਾਹਾ ਲੈ ਕੇ ਖ਼ੁਦਕੁਸ਼ੀ ਕਰ ਲਏ ਜਾਣ ਦੀ ਖ਼ਬਰ ਹੈ। ਪਰਿਵਾਰਕ ਮੈਂਬਰਾਂ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ...
ਸਵੱਛ ਸਰਵੇਖਣ ਗ੍ਰਾਮੀਣ (ਐੱਸ.ਐੱਸ.ਜੀ.) 2021 ਦੀ ਸ਼ੁਰੂਆਤ
. . .  1 day ago
ਚੰਡੀਗੜ੍ਹ, 24 ਸਤੰਬਰ - ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਪੰਜਾਬ ਵਲੋਂ ਗਿਣਾਤਮਿਕ ਅਤੇ ਗੁਣਾਤਮਿਕ ਸੈਨੀਟੇਸ਼ਨ (ਸਵੱਛਤਾ) ਮਾਪਦੰਡਾਂ ਦੇ ਅਧਾਰ 'ਤੇ ਕੌਮੀ ਰੈਂਕਿੰਗ ਪ੍ਰਾਪਤ ਕਰਨ ਦੇ ਉਦੇਸ਼ ਨਾਲ ਸਵੱਛ ਸਰਵੇਖਣ...
ਆਈ. ਜੀ. ਪੀ. ਰੈਂਕ ਦੇ ਆਈ. ਪੀ. ਐਸ. ਅਫਸਰਾਂ ਦੇ ਤਬਾਦਲੇ
. . .  1 day ago
ਚੰਡੀਗੜ੍ਹ, 24 ਸਤੰਬਰ - ਦੋ ਆਈ. ਜੀ. ਪੀ. ਰੈਂਕ ਦੇ ਆਈ. ਪੀ. ਐਸ. ਅਫਸਰਾਂ ਦੇ ਤਬਾਦਲੇ ਕੀਤੇ ਗਏ ...
ਮਹਾਰਾਸ਼ਟਰ ਵਿਚ 4 ਅਕਤੂਬਰ ਤੋਂ ਖੁੱਲਣਗੇ ਸਕੂਲ
. . .  1 day ago
ਮੁੰਬਈ, 24 ਸਤੰਬਰ - ਮਹਾਰਾਸ਼ਟਰ ਸਰਕਾਰ ਨੇ 4 ਅਕਤੂਬਰ ਤੋਂ ਸਕੂਲ ਦੁਬਾਰਾ ਖੋਲ੍ਹਣ ਦਾ ਐਲਾਨ ਕੀਤਾ ਹੈ | ਪੇਂਡੂ ਖੇਤਰਾਂ ਵਿਚ 5 ਵੀਂ ਤੋਂ 12 ਵੀਂ ਦੀਆਂ ਜਮਾਤਾਂ ...
ਸੁਖਬੀਰ ਸਿੰਘ ਬਾਦਲ ਵਲੋਂ ਸ਼੍ਰੋਮਣੀ ਅਕਾਲੀ ਦਲ ਦੇ ਮੁਲਾਜ਼ਮ ਵਿੰਗ ਦੇ ਜ਼ਿਲ੍ਹਾ ਪ੍ਰਧਾਨਾਂ ਦਾ ਐਲਾਨ
. . .  1 day ago
ਚੰਡੀਗੜ੍ਹ 24 ਸਤੰਬਰ - ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਸ਼੍ਰੋਮਣੀ ਅਕਾਲੀ ਦਲ ਦੇ ਮੁਲਾਜ਼ਮ ਵਿੰਗ ਦੇ ਕੋਆਰਡੀਨੇਟਰ ਸਿਕੰਦਰ ਸਿੰਘ ਮਲੂਕਾ, ਮੁਲਾਜ਼ਮ ਵਿੰਗ
ਸਾਉਣੀ ਸੀਜ਼ਨ ਨੂੰ ਧਿਆਨ ਵਿਚ ਰੱਖਦੇ ਹੋਏ ਮੁੱਖ ਮੰਤਰੀ ਚੰਨੀ ਦੀ ਕੇਂਦਰ ਨੂੰ ਮਦਦ ਦੀ ਅਪੀਲ
. . .  1 day ago
ਚੰਡੀਗੜ੍ਹ, 24 ਸਤੰਬਰ - ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵਲੋਂ ਆਉਣ ਵਾਲੇ ਸਾਉਣੀ ਸੀਜ਼ਨ ਨੂੰ ਧਿਆਨ ਵਿਚ ਰੱਖਦੇ ਹੋਏ ਖੁਰਾਕ ਅਤੇ ਜਨਤਕ ਵੰਡ ਦੇ ਕੇਂਦਰੀ ਸਕੱਤਰ ਨਾਲ ਵਿਸਥਾਰਤ ਵਿਚਾਰ ਵਟਾਂਦਰਾ...
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 4 ਜੇਠ ਸੰਮਤ 553
ਵਿਚਾਰ ਪ੍ਰਵਾਹ: ਅਧਿਕਾਰ ਮਿਲਣਾ ਚੰਗੀ ਗੱਲ ਹੈ ਪਰ ਇਹ ਵੀ ਜ਼ਰੂਰੀ ਹੈ ਕਿ ਅਧਿਕਾਰਾਂ ਦੀ ਦੁਰਵਰਤੋਂ ਨਾ ਕੀਤੀ ਜਾਵੇ। -ਅਗਿਆਤ

ਸ਼ਹੀਦ ਭਗਤ ਸਿੰਘ ਨਗਰ / ਬੰਗਾ

ਜ਼ਿਲੇ੍ਹ ਦੇ ਸਰਕਾਰੀ ਸਕੂਲਾਂ 'ਚ ਪਿਛਲੇ ਸਾਲ ਨਾਲੋਂ 9.71 ਫ਼ੀਸਦੀ ਦਾਖ਼ਲਾ ਵਧਿਆ-ਜਗਜੀਤ ਸਿੰਘ ਡੀ.ਈ.ਓ.

ਪੋਜੇਵਾਲ ਸਰਾਂ, 16 ਮਈ(ਨਵਾਂਗਰਾਈਾ)-ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦੇ ਸਰਕਾਰੀ ਸਕੂਲਾਂ ਵਿਚ ਦਾਖ਼ਲੇ ਦਾ ਕੋਰੋਨਾ ਬਿਮਾਰੀ ਦੇ ਚੱਲਦੇ ਹੋਏ ਵੀ ਇਸ ਸ਼ਾਲ ਰਿਕਾਰਡ ਵਾਧਾ ਦਰਜ ਕੀਤਾ ਗਿਆ ਹੈ | ਇਸ ਚਾਲੂ ਸੈਸ਼ਨ ਦੌਰਾਨ ਅੱਜ ਤੱਕ ਜ਼ਿਲੇ੍ਹ ਦੇ ਪ੍ਰਾਇਮਰੀ/ਮਿਡਲ/ਹਾਈ ਤੇ ਸੈਕੰਡਰੀ ਸਕੂਲਾਂ ਵਿਚ ਪਿਛਲੇ ਸਾਲ ਨਾਲੋਂ 9.71 ਫ਼ੀਸਦੀ ਬੱਚਿਆ ਦਾ ਵਾਧਾ ਹੋਇਆ ਹੈ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈ.ਸਿ/ਐਲੀ.ਸਿ) ਜਗਜੀਤ ਸਿੰਘ ਨੇ ਦੱਸਿਆ ਕਿ ਪਿਛਲੇ ਸਾਲ ਜ਼ਿਲੇ੍ਹ ਦੇ ਸਰਕਾਰੀ ਸਕੂਲਾਂ ਵਿਚ 57935 ਬੱਚੇ ਪੜ੍ਹਦੇ ਸਨ ਤੇ ਇਸ ਸੈਸ਼ਨ ਦੌਰਾਨ ਅੱਜ ਤੱਕ 63563 ਬੱਚੇ ਦਾਖਲ ਹੋ ਚੱਕੇ ਹਨ ਜੋ ਕਿ ਆਪਣੇ ਆਪ ਵਿਚ ਰਿਕਾਰਡ ਹੈ | ਉਨ੍ਹਾਂ ਇਹ ਵੀ ਦੱਸਿਆ ਕਿ ਜ਼ਿਲੇ੍ਹ ਵਿਚ ਅੱਜ ਤੱਕ ਨਿੱਜੀ ਸਕੂਲਾਂ ਵਿਚੋਂ 4405 ਬੱਚੇ ਹਟ ਕੇ ਸਰਕਾਰੀ ਸਕੂਲਾਂ ਵਿਚ ਦਾਖਲ ਹੋਏ ਹਨ ਅਤੇ ਅਜੇ ਅੰਕੜਾ ਹੋਰ ਕਾਫ਼ੀ ਵਧੇਗਾ | ਉਨ੍ਹਾਂ ਦੱਸਿਆ ਕਿ ਪ੍ਰਾਇਮਰੀ ਪੱਧਰ ਤੇ ਬਲਾਕ ਔੜ ਵਿਚ 11.42 ਫ਼ੀਸਦੀ, ਬਲਾਕ ਬਲਾਚੌਰ 1 ਵਿਚ 6.40 ਫ਼ੀਸਦੀ , ਬਲਾਕ ਬਲਾਚੌਰ 2 ਵਿਚ 5.00 ਫ਼ੀਸਦੀ, ਬਲਾਕ ਬੰਗਾ ਵਿਚ 11.03 ਫ਼ੀਸਦੀ, ਬਲਾਕ ਮੁਕੰਦਪੁਰ ਵਿਚ 9.70 ਫ਼ੀਸਦੀ, ਬਲਾਕ ਨਵਾਂਸ਼ਹਿਰ ਵਿਚ 7.67 ਫ਼ੀਸਦੀ, ਬਲਾਕ ਸੜੋਆ ਵਿਚ 13.90 ਫ਼ੀਸਦੀ ਦਾਖਲਾ ਪਿਛਲੇ ਸਾਲ ਨਾਲੋਂ ਵਧਿਆ ਹੈ | ਇਸੇ ਤਰਾਂ ਅਪਰ ਪ੍ਰਾਇਮਰੀ ਪੱਧਰ ਤੇ ਬਲਾਕ ਔੜ ਵਿਚ 8.68 ਫ਼ੀਸਦੀ, ਬਲਾਕ ਬਲਾਚੌਰ 1 ਵਿਚ 8.45 ਫ਼ੀਸਦੀ, ਬਲਾਕ ਬਲਾਚੌਰ 2 ਵਿਚ 10.85 ਫ਼ੀਸਦੀ, ਬਲਾਕ ਬੰਗਾ ਵਿਚ 9.96 ਫ਼ੀਸਦੀ, ਬਲਾਕ ਮੁਕੰਦਪੁਰ ਵਿਚ 10.31 ਫ਼ੀਸਦੀ, ਬਲਾਕ ਨਵਾਂਸ਼ਹਿਰ ਵਿਚ 12.41 ਫ਼ੀਸਦੀ, ਬਲਾਕ ਸੜੋਆ ਵਿਚ 12.92 ਫ਼ੀਸਦੀ ਦਾਖਲਾ ਪਿਛਲੇ ਸਾਲ ਨਾਲੋਂ ਵਧਿਆ ਹੈ | ਉਨ੍ਹਾਂ ਦੱਸਿਆ ਕਿ ਪ੍ਰਾਇਮਰੀ ਪੱਧਰ ਤੇ ਪਿਛਲੇ ਸਾਲ ਨਾਲੋਂ ਜ਼ਿਲੇ੍ਹ ਵਿਚ 2546 ਬੱਚੇ, ਅਤੇ ਅਪਰ ਪ੍ਰਾਇਮਰੀ ਪੱਧਰ ਤੇ 3082 ਬੱਚੇ ਪਿਛਲੇ ਸਾਲ ਨਾਲੋਂ ਇਸ ਸਾਲ ਅੱਜ ਤੱਕ ਵਧੇ ਹਨ | ਉਨ੍ਹਾਂ ਦੱਸਿਆ ਕਿ ਜ਼ਿਲੇ੍ਹ ਦੇ ਦੋ ਸੀਨੀਅਰ ਸੈਕੰਡਰੀ ਸਕੂਲਾਂ ਸ.ਸ.ਸ.ਸ. ਔੜ ਅਤੇ ਸ.ਸ.ਸ.ਸ ਨਵਾਂਸ਼ਹਿਰ ਵਿਖੇ ਪ੍ਰਾਇਮਰੀ ਕਲਾਸਾਂ ਸ਼ੁਰੂ ਕੀਤੀਆਂ ਗਈਆਂ ਹਨ ਤੇ ਸ.ਸ.ਸ.ਸ ਔੜ ਵਿਖੇ ਪ੍ਰਾਇਮਰੀ ਪੱਧਰ ਤੱਕ 11 ਬੱਚੇ ਤੇ ਸ.ਸ.ਸ.ਸ. ਨਵਾਂਸ਼ਹਿਰ ਵਿਖੇ ਹੁਣ ਤੱਕ 69 ਬੱਚੇ ਦਾਖਲ ਹੋਏ ਹਨ | ਇਸ ਵਾਧੇ ਦਾ ਸਿਹਰਾ ਉਨ੍ਹਾਂ ਮਿਹਨਤੀ ਸਕੂਲ ਮੁਖੀਆਂ, ਅਧਿਆਪਕਾਂ, ਪੜ੍ਹੋ ਪੰਜਾਬ ਪੜ੍ਹਾਓ ਪੰਜਾਬ ਦੀ ਜ਼ਿਲੇ੍ਹ ਦੀ ਸਮੁੱਚੀ ਟੀਮ, ਜ਼ਿਲੇ੍ਹ ਦੀ ਮੀਡੀਆ ਟੀਮ, ਨੁੱਕੜ ਨਾਟਕ ਟੀਮ ਸਮੂਹ ਬੀ.ਪੀ.ਈ.ਓ ,ਬੀ..ਐਨ.ਓ, ਜ਼ਿਲ੍ਹਾ ਸਿੱਖਿਆ ਸੁਧਾਰ ਟੀਮ, ਉਪ ਜ਼ਿਲ੍ਹਾ ਸਿੱਖਿਆ ਅਫ਼ਸਰ(ਸੈ.ਸਿ) ਅਮਰੀਕ ਸਿੰਘ, ਉਪ ਜ਼ਿਲ੍ਹਾ ਸਿੱਖਿਆ ਅਫ਼ਸਰ (ਐਲੀ.ਸਿ) ਛੋਟੂ ਰਾਮ ਅਤੇ ਜ਼ਿਲੇ੍ਹ ਦੀ ਟੀਮ ਨੂੰ ਦਿੰਦੇ ਹੋਏ ਕਿਹਾ ਕਿ ਇਹ ਸਭ ਇਹਨਾਂ ਦੀ ਮਿਹਨਤ ਦਾ ਨਤੀਜਾ ਹੈ ਜਿਨ੍ਹਾਂ ਨੇ ਘਰ ਬੈਠੇ ਬੈਠੇ ਆਨ ਲਾਈਨ ਦਾਖਲਾ ਕਰਕੇ ਜ਼ਿਲੇ੍ਹ ਦਾ ਮਾਣ ਵਧਾਇਆ ਹੈ ਉਨ੍ਹਾਂ ਇਹ ਵੀ ਕਿਹਾ ਕਿ ਇਹ ਵਾਧਾ ਆਉਣ ਵਾਲੇ ਦਿਨਾਂ ਵਿਚ ਹੋਰ ਵੀ ਵਧੇਗਾ ਕਿਉਂਕਿ ਸਮੁੱਚੀ ਟੀਮ ਬਹੁਤ ਸਰਗਰਮ ਹੈ |

ਖ਼ਬਰ ਸ਼ੇਅਰ ਕਰੋ

 

ਕੋਵਿਡ ਸਬੰਧੀ ਜਾਰੀ ਹਦਾਇਤਾਂ ਦੀ ਪਾਲਣਾ ਨੂੰ ਯਕੀਨੀ ਬਣਾਇਆ ਜਾਵੇ-ਡਾ: ਸੂਰੀ

ਭੱਦੀ, 16 ਮਈ (ਨਰੇਸ਼ ਧੌਲ)-ਕੋਰੋਨਾ ਵਾਇਰਸ ਦੀ ਦੂਜੀ ਲਹਿਰ ਜੋ ਆਏ ਦਿਨ ਭਿਆਨਕ ਰੂਪ ਧਾਰਨ ਕਰ ਰਹੀ ਹੈ ਤੋਂ ਬਚਾਅ ਹਿਤ ਪੰਜਾਬ ਸਰਕਾਰ ਅਤੇ ਸਿਹਤ ਵਿਭਾਗ ਵਲੋਂ ਕੋਵਿਡ-19 ਸਬੰਧੀ ਜਾਰੀ ਕੀਤੀਆਂ ਹਦਾਇਤਾਂ ਮਾਸਕ ਪਹਿਨਣਾ, ਸਮਾਜਿਕ ਦੂਰੀ, ਵਾਰ-ਵਾਰ ਹੱਥਾ ਧੋਣਾ ਜਾਂ ...

ਪੂਰੀ ਖ਼ਬਰ »

ਮੋਟਰਾਂ 'ਤੇ ਦਿਨੇ ਬਿਜਲੀ ਨਾ ਆਉਣ ਕਾਰਨ ਕਿਸਾਨ ਪ੍ਰੇਸ਼ਾਨ

ਸਮੁੰਦੜਾ, 16 ਮਈ (ਤੀਰਥ ਸਿੰਘ ਰੱਕੜ)-ਸਮੁੰਦੜਾ ਨੇੜਲੇ ਪਿੰਡ ਸਿੰਬਲੀ, ਅਲੀਪੁਰ, ਡੋਗਰਪੁਰ, ਬਸਿਆਲਾ, ਬਕਾਪੁਰ ਗੁਰੂ, ਰਸੂਲਪੁਰ, ਚੂਹੜਪੁਰ, ਬਘੌਰਾਂ ਆਦਿ ਵਿਖੇ ਦਿਨ ਵੇਲੇ ਮੋਟਰਾਂ ਦੀ ਬਿਜਲੀ ਨਾ ਆਉਣ ਕਾਰਨ ਕਿਸਾਨਾਂ ਨੂੰ ਕਈ ਤਰ੍ਹਾਂ ਦੀਆਂ ਦਿੱਕਤਾਂ ਦਾ ਸਾਹਮਣਾ ...

ਪੂਰੀ ਖ਼ਬਰ »

ਜ਼ਮੀਨੀ ਝਗੜੇ ਨੂੰ ਲੈ ਕੇ ਜਾਡਲੀ ਵਿਖੇ ਚੱਲੀ ਗੋਲੀ

ਜਾਡਲਾ, 16 ਮਈ (ਬੱਲੀ)-ਅੱਜ ਸ਼ਾਮ ਲਾਗਲੇ ਪਿੰਡ ਜਾਡਲੀ ਵਿਖੇ ਜ਼ਮੀਨੀ ਵਿਵਾਦ ਨੂੰ ਲੈ ਕੇ ਗੋਲੀ ਚੱਲਣ ਦੀ ਖਬਰ ਹੈ | ਪਤਾ ਲੱਗਾ ਹੈ ਕਿ ਸੁਖਵਿੰਦਰ ਸਿੰਘ ਪੁੱਤਰ ਨਰੰਜਣ ਸਿੰਘ ਹਾਲ ਵਾਸੀ ਰੁੜਕੀ ਮੁਗਲਾਂ ਨਾਮੀ ਵਿਆਕਤੀ ਨੇ ਆਪਣੇ ਚਚੇਰੇ ਭਰਾ ਬਲਵੀਰ ਸਿੰਘ ਅਤੇ ਉਸ ਦੇ ...

ਪੂਰੀ ਖ਼ਬਰ »

ਧੂੰਏਾ ਕਾਰਨ ਕਾਰ ਅਤੇ ਸਕੂਟਰ ਦੇ ਹਾਦਸੇ 'ਚ ਮਾਂ-ਪੁੱਤਰ ਜ਼ਖ਼ਮੀ

ਮੁਕੰਦਪੁਰ, 16 ਮਈ (ਦੇਸ ਰਾਜ ਬੰਗਾ)-ਕਸਬਾ ਮੁਕੰਦਪੁਰ ਤੋਂ 2 ਕਿਲੋਮੀਟਰ ਦੂਰੀ 'ਤੇ ਪਿੰਡ ਸ਼ੁਕਾਰਾਂ ਲਾਗੇ ਮੁਕੰਦਪੁਰ-ਚੱਕਦਾਨਾ ਸੜਕ 'ਤੇ ਸਵਿਫਟ ਕਾਰ ਅਤੇ ਸਕੂਟਰ ਦੀ ਆਹਮੋ-ਸਾਹਮਣੇ ਹੋਈ ਭਿਆਨਕ ਟੱਕਰ ਵਿਚ ਸਕੂਟਰ ਸਵਾਰ ਮਾਂ- ਪੁੱਤਰ ਦੇ ਜਖ਼ਮੀ ਹੋਣ ਦਾ ਸਮਾਚਾਰ ...

ਪੂਰੀ ਖ਼ਬਰ »

ਜ਼ਿਲ੍ਹੇ 'ਚ ਕੋਰੋਨਾ ਦੇ 103 ਨਵੇਂ ਮਾਮਲੇ, 2 ਮੌਤਾਂ

ਨਵਾਂਸ਼ਹਿਰ, 16 ਮਈ (ਗੁਰਬਖਸ਼ ਸਿੰਘ ਮਹੇ)-ਕੋਰੋਨਾ ਵਾਇਰਸ ਕਾਰਨ ਅੱਜ ਜ਼ਿਲੇ੍ਹ 'ਚ 103 ਵਿਅਕਤੀਆਂ ਦੀ ਰਿਪੋਰਟ ਕੋਰੋਨਾ ਪਾਜ਼ੀਟਿਵ ਆਈ ਹੈ | ਜਦ ਕਿ 44 ਸਾਲਾ ਔਰਤ ਅਤੇ 69 ਸਾਲਾ ਪੁਰਸ਼ ਜੋ ਕਿ ਵੱਖ-ਵੱਖ ਹਸਪਤਾਲਾਂ ਵਿਚ ਜੇਰੇ ਇਲਾਜ ਸਨ ਦੀ ਅੱਜ ਕੋਰੋਨਾ ਕਾਰਨ ਮੌਤ ਹੋ ਗਈ | ...

ਪੂਰੀ ਖ਼ਬਰ »

ਤੰਦਰੁਸਤ ਹੋ ਚੁੱਕੇ ਮਰੀਜ਼ ਨੇੜਲੇ ਸਿਹਤ ਕੇਂਦਰਾਂ 'ਚ ਜਮ੍ਹਾਂ ਕਰਵਾਉਣ 'ਪਲਸ ਆਕਸੀਮੀਟਰ' - ਡਾ: ਕੁਲਵਿੰਦਰ ਮਾਨ

ਬਲਾਚੌਰ, 16 ਮਈ (ਸ਼ਾਮ ਸੁੰਦਰ ਮੀਲੂ)-ਸਿਹਤ ਵਿਭਾਗ ਨੇ ਕੋਰੋਨਾ ਮਹਾਂਮਾਰੀ ਵਿਰੁੱਧ ਜੰਗ ਜਿੱਤ ਕੇ ਸਿਹਤਯਾਬ ਹੋ ਚੁੱਕੇ ਕੋਵਿਡ-19 ਪਾਜੀਟਿਵ ਮਰੀਜ਼ਾਂ ਕੋਲੋਂ ਸਹਿਯੋਗ ਦੀ ਮੰਗ ਕੀਤੀ ਹੈ | ਕੋਰੋਨਾ ਮਹਾਂਮਾਰੀ ਵਿਰੁੱਧ ਜੰਗ ਜਿੱਤ ਚੁੱਕੇ ਕੋਰੋਨਾ ਮਰੀਜ਼ਾਂ ਕੋਲੋਂ ...

ਪੂਰੀ ਖ਼ਬਰ »

ਜਿੱਤ ਦਾ ਝੰਡਾ ਝੁਲਾ ਕੇ ਹੀ ਦਿੱਲੀਓਾ ਪਰਤਾਂਗੇ-ਕਿਸਾਨ ਆਗੂ

ਨਵਾਂਸ਼ਹਿਰ/ਉਸਮਾਨਪੁਰ, 16 ਮਈ (ਹਰਵਿੰਦਰ ਸਿੰਘ, ਸੰਦੀਪ ਮਝੂਰ)-ਕਿਸਾਨ ਜਿੱਤ ਦਾ ਝੰਡਾ ਝੁਲਾਕੇ ਦਿੱਲੀਓਾ ਪਰਤਣਗੇ | ਇਹ ਵਿਚਾਰ ਅੱਜ ਕਿਰਤੀ ਕਿਸਾਨ ਯੂਨੀਅਨ ਦੀ ਇਲਾਕਾ ਕਮੇਟੀ ਨਵਾਂਸ਼ਹਿਰ ਦੀ ਮੀਟਿੰਗ ਨੂੰ ਸੰਬੋਧਨ ਕਰਦਿਆਂ ਯੂਨੀਅਨ ਦੇ ਸੂਬਾ ਕਮੇਟੀ ਮੈਂਬਰ ...

ਪੂਰੀ ਖ਼ਬਰ »

ਮਿਉਂਸੀਪਲ ਕਾਮਿਆਂ ਦੀ ਹੜਤਾਲ ਦੇ ਚਲਦਿਆਂ ਸ਼ਹਿਰ 'ਚ ਲੱਗਣ ਲੱਗੇ ਕੂੜੇ ਦੇ ਢੇਰ

ਨਵਾਂਸ਼ਹਿਰ, 16 ਮਈ (ਹਰਵਿੰਦਰ ਸਿੰਘ)-ਮਿਉਂਸੀਪਲ ਕਾਮਿਆਂ ਵਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਬੀਤੇ ਕਈ ਦਿਨਾਂ ਤੋਂ ਹੜਤਾਲ ਕੀਤੀ ਹੋਈ ਹੈ ਪਰ ਦੂਸਰੇ ਪਾਸੇ ਸਰਕਾਰ ਦੀ ਚੁੱਪੀ ਕਾਰਨ ਸ਼ਹਿਰ ਦੀਆਂ ਵੱਖ-ਵੱਖ ਥਾਵਾਂ 'ਤੇ ਕੂੜੇ ਦੇ ਵੱਡੇ-ਵੱਡੇ ਢੇਰ ਲੱਗਣੇ ਸ਼ੁਰੂ ਹੋ ਗਏ ...

ਪੂਰੀ ਖ਼ਬਰ »

ਹਫ਼ਤਾਵਾਰੀ ਤਾਲਾਬੰਦੀ ਦੌਰਾਨ ਮੁਕੰਮਲ ਬੰਦ ਰਿਹਾ ਨਵਾਂਸ਼ਹਿਰ, ਬਾਜ਼ਾਰਾਂ 'ਚ ਛਾਇਆ ਰਿਹਾ ਸੰਨਾਟਾ

ਨਵਾਂਸ਼ਹਿਰ, 16 ਮਈ (ਹਰਵਿੰਦਰ ਸਿੰਘ)-ਕੋਰੋਨਾ ਮਹਾਂਮਾਰੀ ਦੇ ਵਧਦੇ ਪ੍ਰਕੋਪ ਨੂੰ ਬਰੇਕਾਂ ਲਗਾਉਣ ਲਈ ਪੰਜਾਬ ਸਰਕਾਰ ਵਲੋਂ ਸੂਬੇ 'ਚ ਹਫ਼ਤਾਵਾਰੀ ਤਾਲਾ ਬੰਦੀ ਕੀਤੀ ਹੋਈ ਹੈ ਜਿਸ ਦੇ ਚੱਲਦਿਆਂ ਅੱਜ ਨਵਾਂਸ਼ਹਿਰ ਦੇ ਬਾਜ਼ਾਰ ਬੰਦ ਰਹੇ ਅਤੇ ਸੰਨਾਟਾ ਛਾਇਆ ਰਿਹਾ ਹੈ | ...

ਪੂਰੀ ਖ਼ਬਰ »

ਬਾਬਾ ਹਰਦੇਵ ਸਿੰਘ ਦੀ ਯਾਦ 'ਚ ਖ਼ੂਨਦਾਨ ਕੈਂਪ

ਨਵਾਂਸ਼ਹਿਰ, 16 ਮਈ (ਗੁਰਬਖਸ਼ ਸਿੰਘ ਮਹੇ)- ਖ਼ੂਨਦਾਨ ਭਵਨ, ਰਾਹੋਂ ਰੋਡ, ਨਵਾਂਸ਼ਹਿਰ ਵਿਖੇ 'ਸੰਤ ਨਿਰੰਕਾਰੀ ਮਿਸ਼ਨ ਬਰਾਂਚ ਨਵਾਂਸ਼ਹਿਰ' ਵਲੋਂ ਬੀ.ਡੀ.ਸੀ ਬਲੱਡ ਸਾੈਟਰ ਵਿਖੇ ਬਾਬਾ ਹਰਦੇਵ ਸਿੰਘ ਦੀ ਯਾਦ ਨੂੰ ਸਮਰਪਿਤ ਸਤਿਗੁਰੂ ਮਾਤਾ ਸੁਦੀਕਸ਼ਾ ਦੇ ਆਦੇਸ਼ਾਂ ...

ਪੂਰੀ ਖ਼ਬਰ »

ਮੰਗੂਪੁਰ ਨੇ ਸ੍ਰੀ ਬ੍ਰਹਮ ਸਰੋਵਰ ਧਾਮ ਮਾਲੇਵਾਲ ਕੰਢੀ ਵਿਖੇ ਹੈਰੀਟੇਜ ਸਰੋਵਰ ਦੇ ਨਿਰਮਾਣ ਕਾਰਜ ਦਾ ਲਿਆ ਜਾਇਜ਼ਾ

ਪੋਜੇਵਾਲ ਸਰਾਂ, 16 ਮਈ (ਰਮਨ ਭਾਟੀਆ)- ਹਲਕਾ ਬਲਾਚੌਰ ਦੇ ਵਿਧਾਇਕ ਚੌਧਰੀ ਦਰਸ਼ਨ ਲਾਲ ਮੰਗੂਪੁਰ ਦੇ ਸਪੁੱਤਰ ਤੇ ਕਾਂਗਰਸੀ ਆਗੂ ਅਜੇ ਕੁਮਾਰ ਮੰਗੂਪੁਰ ਵਲੋਂ ਸ੍ਰੀ ਬ੍ਰਹਮ ਸਰੋਵਰ ਧਾਮ ਆਸ਼ਰਮ ਮਾਲੇਵਾਲ ਕੰਢੀ ਵਿਖੇ ਸਤਿਗੁਰ ਭੂਰੀਵਾਲਿਆਂ ਦੀ ਚਰਨ ਛੋਹ ਧਰਤੀ ਤੇ ...

ਪੂਰੀ ਖ਼ਬਰ »

ਰੁੱਖਾਂ ਦਾ ਉਜਾੜਾ ਹੀ ਮਨੁੱਖੀ ਹੋਂਦ ਲਈ ਵੱਡਾ ਖ਼ਤਰਾ-ਸੰਧੂ, ਘੁੰਮਣ

ਸੰਧਵਾਂ, 16 ਮਈ (ਪ੍ਰੇਮੀ ਸੰਧਵਾਂ)-ਕਿਸਾਨ ਆਗੂ ਤੇ ਵਾਤਾਵਰਨ ਪ੍ਰੇਮੀ ਸ. ਨਿਰਮਲ ਸਿੰਘ ਸੰਧੂ ਸੰਧਵਾਂ ਤੇ ਉੱਘੇ ਸਮਾਜ ਸੇਵਕ ਮੈਨੇਜਰ ਸ. ਦਲਜੀਤ ਸਿੰਘ ਘੁੰਮਣ ਨੇ ਮੌਜੂਦਾ ਸਮੇਂ ਦੌਰਾਨ ਵਾਤਵਰਨ 'ਚ ਆਕਸੀਜਨ ਦਾ ਪੱਧਰ ਘੱਟਣ 'ਤੇ ਗਹਿਰੀ ਚਿੰਤਾ ਦਾ ਪ੍ਰਗਟਾਵਾ ਕਰਦਿਆਂ ...

ਪੂਰੀ ਖ਼ਬਰ »

ਡੇਂਗੂ ਦੀ ਰੋਕਥਾਮ ਘਰ ਤੋਂ ਹੀ ਸ਼ੁਰੂ ਕਰੋ-ਬਲਵੰਤ ਰਾਮ

ਔੜ, 16 ਮਈ (ਜਰਨੈਲ ਸਿੰਘ ਖ਼ੁਰਦ)-ਮਿੰਨੀ ਪੀ.ਐਚ.ਸੀ.ਔੜ ਵਿਖੇ ਭਾਰਤ ਸਰਕਾਰ ਵਲੋਂ ਸਾਲ 2021 ਦਾ ਥੀਮ ਡੇਂਗੂ ਦੀ ਰੋਕਥਾਮ ਘਰ ਤੋਂ ਹੀ ਸ਼ੁਰੂ ਕਰੋ ਜੋ ਦਿੱਤਾ ਗਿਆ ਹੈ ਦੀ ਪਾਲਣਾ ਕਰਦੇ ਹੋਏ ਡਾ: ਅਮਨਦੀਪ ਕੌਰ ਮੈਡੀਕਲ ਅਫ਼ਸਰ ਦੀ ਪ੍ਰਧਾਨਗੀ ਹੇਠ ਡੇਂਗੂ ਸਬੰਧੀ ਜਾਗਰੂਕਤਾ ...

ਪੂਰੀ ਖ਼ਬਰ »

ਕੁਲਾਰ ਪਿੰਡ ਤੋਂ ਬਹੁਗਿਣਤੀ ਪਰਿਵਾਰਾਂ ਨੇ ਵਿਧਾਇਕ ਮੰਗੂਪੁਰ ਦੀ ਹਾਜ਼ਰੀ 'ਚ ਫੜਿਆ ਕਾਂਗਰਸ ਦਾ ਪੱਲਾ

ਬਲਾਚੌਰ, 16 ਮਈ (ਸ਼ਾਮ ਸੁੰਦਰ ਮੀਲੂ)-ਸਥਾਨਕ ਹਲਕੇ ਤੋਂ ਕਾਂਗਰਸੀ ਵਿਧਾਇਕ ਚੌਧਰੀ ਦਰਸ਼ਨ ਲਾਲ ਮੰਗੂਪੁਰ ਦੀਆਂ ਸਰਵਪੱਖੀ ਵਿਕਾਸ ਨੀਤੀਆਂ, ਹਰ ਵਰਗ ਦੇ ਵਿਅਕਤੀ ਨੂੰ ਵਿਧਾਇਕ ਦਫ਼ਤਰ ਬਲਾਚੌਰ ਵਿਖੇ ਮਿਲ ਰਹੇ ਮਾਣ ਸਤਿਕਾਰ ਨੂੰ ਦੇਖਦਿਆਂ ਅੱਜ ਹਲਕਾ ਬਲਾਚੌਰ ਦੇ ...

ਪੂਰੀ ਖ਼ਬਰ »

ਸਰਬਪੱਖੀ ਵਿਕਾਸ ਨੂੰ ਤਰਸ ਰਿਹਾ ਸੜੋਆ ਬਲਾਕ ਦਾ ਪਿੰਡ ਘਮੌਰ

ਦੀਦਾਰ ਸਿੰਘ ਬਲਾਚੌਰੀਆ 94176-48151 ਬਲਾਚੌਰ: ਬਲਾਚੌਰ ਤੋਂ ਗੜ੍ਹਸ਼ੰਕਰ ਨੂੰ ਜਾਂਦੀ ਸੜਕ ਤੋਂ ਕਰੀਬ ਇਕ ਕਿਲੋਮੀਟਰ ਦੀ ਦੂਰੀ ਤੇ ਸਥਿਤ ਪਿੰਡ ਘਮੌਰ ਬਲਾਚੌਰ ਤਹਿਸੀਲ ਦੇ ਸੜੋਆ ਬਲਾਕ ਦਾ ਆਖ਼ਰੀ ਪਿੰਡ ਹੈ | ਪਿੰਡ ਦੇ ਸਿਆਣੇ ਲੋਕਾਂ ਅਨੁਸਾਰ ਇਸ ਪਿੰਡ ਵਿਚ ਪਹਿਲਾਂ ...

ਪੂਰੀ ਖ਼ਬਰ »

ਸਰਕਾਰ ਪਿੰਡਾਂ ਦੇ ਸਰਵਪੱਖੀ ਵਿਕਾਸ ਨੂੰ ਲੈ ਕੇ ਗੰਭੀਰ- ਅੰਗਦ ਸੈਣੀ

ਉੜਾਪੜ/ਲਸਾੜਾ, 16 ਮਈ (ਲਖਵੀਰ ਸਿੰਘ ਖੁਰਦ) - ਸੂਬਾ ਸਰਕਾਰ ਵਲੋਂ ਹਮੇਸ਼ਾਂ ਹੀ ਵਿਕਾਸ ਕਾਰਜਾਂ ਨੂੰ ਤਰਜੀਹ ਦਿੱਤੀ ਗਈ ਹੈ ਅਤੇ ਸਰਕਾਰ ਪਿੰਡਾਂ ਦੇ ਸਰਵਪੱਖੀ ਵਿਕਾਸ ਨੂੰ ਲੈ ਕੇ ਗੰਭੀਰ ਹੈ | ਜਿਸ ਲਈ ਸਰਕਾਰ ਵਲੋਂ ਪਿੰਡਾਂ ਵਿਚ ਬੁਨਿਆਦੀ ਸਹੂਲਤਾਂ ਉਪਲਬੱਧ ਕਰਵਾਉਣ ...

ਪੂਰੀ ਖ਼ਬਰ »

ਲਾਇਨਜ਼ ਕਲੱਬ ਬੰਗਾ ਨਿਸ਼ਚੇ ਦੀ ਹੋਈ ਚੋਣ

ਬੰਗਾ, 16 ਮਈ (ਜਸਬੀਰ ਸਿੰਘ ਨੂਰਪੁਰ)-ਬੰਗਾ ਵਿਖੇ ਲਾਇਨਜ਼ ਕਲੱਬ ਬੰਗਾ ਨਿਸ਼ਚੇ ਦੀ ਸਾਲ 2021 -22 ਦੀ ਟੀਮ ਦੀ ਚੋਣ ਕਰਨ ਲਈ ਸਮੂਹ ਮੈਂਬਰਾਂ ਦੀ ਇਕੱਤਰਤਾ ਹੋਈ | ਚੋਣ ਤੋਂ ਪਹਿਲਾ ਮੌਜੂਦਾ ਖ਼ਜ਼ਾਨਚੀ ਨੇ ਪਿਛਲੇ ਸਾਲ ਦੇ ਹਿਸਾਬ ਬਾਰੇ ਜਾਣਕਾਰੀ ਦਿੱਤੀ | ਮੌਜੂਦਾ ਪ੍ਰਧਾਨ ...

ਪੂਰੀ ਖ਼ਬਰ »

ਕਮਿਊਨਿਸਟ ਆਗੂ ਕਾ: ਕਪੂਰ ਸਿੰਘ ਜਾਡਲੀ ਨੂੰ ਸ਼ਰਧਾਂਜਲੀਆਂ ਭੇਟ

ਜਾਡਲਾ, 16 ਮਈ (ਬੱਲੀ)- ਜਿਹੜੇ ਸਾਥੀ ਨੇ ਫਾਸ਼ੀਵਾਦੀ ਤਾਕਤਾਂ ਦੇ ਖਿਲਾਫ਼ ਲੜਦਿਆਂ ਬਰਾਬਰੀ ਵਾਲੇ ਸਮਾਜ ਦੀ ਸਿਰਜਣਾ ਲਈ ਆਪਣਾ ਜੀਵਨ ਲੇਖੇ ਲਾਇਆ ਹੋਵੇ ਉਸ ਸਾਥੀ ਦਾ ਅਜਿਹੇ ਮੌਕੇ ਸਦੀਵੀ ਵਿਛੋੜਾ ਦੇ ਜਾਣਾ ਦੇਸ਼, ਸਮਾਜ, ਪਰਿਵਾਰ ਅਤੇ ਪਾਰਟੀ ਲਈ ਬਹੁਤ ਵੱਡਾ ਘਾਟਾ ...

ਪੂਰੀ ਖ਼ਬਰ »

ਮਨਰੇਗਾ ਮਜ਼ਦੂਰਾਂ ਵਲੋਂ ਨਹਿਰ ਦੀ ਸਫ਼ਾਈ ਦਾ ਕੰਮ ਸ਼ੁਰੂ

ਸੰਧਵਾਂ, 16 ਮਈ (ਪ੍ਰੇਮੀ ਸੰਧਵਾਂ) - ਮਕਸੂਦਪੁਰ- ਸੂੰਢ ਅਤੇ ਸੰਧਵਾਂ ਕੋਲੋਂ ਲੰਘਦੀ ਨਹਿਰ 'ਚ ਫੈਲੀ ਗੰਦਗੀ ਕਾਰਨ ਕਿਸਾਨ ਤੇ ਰਾਹਗੀਰ ਡਾਢੇ ਪ੍ਰੇਸ਼ਾਨ ਸਨ | ਗ੍ਰਾਮ ਪੰਚਾਇਤ ਸੰਧਵਾਂ ਵਲੋਂ ਸਰਪੰਚ ਸਤਿਕਰਤਾਰ ਸਿੰਘ ਸੰਧੂ ਦੀ ਅਗਵਾਈ 'ਚ ਮਨਰੇਗਾ ਕਾਮਿਆਂ ਵਲੋਂ ਨਹਿਰ ...

ਪੂਰੀ ਖ਼ਬਰ »

ਕਲਗੀਧਰ ਸੇਵਕ ਜਥਾ ਦੇ ਸੇਵਾਦਾਰ ਹੀਉਂ 'ਚ ਸਨਮਾਨਿਤ

ਬੰਗਾ, 16 ਮਈ (ਕਰਮ ਲਧਾਣਾ)-ਕਲਗੀਧਰ ਸੇਵਕ ਜਥਾ ਬੰਗਾ ਦੋਆਬਾ ਦੇ ਸੇਵਾਦਾਰ ਜੋ ਕਿ ਇਲਾਕੇ ਦੇ ਵੱਖ-ਵੱਖ ਗੁਰੂ ਘਰਾਂ 'ਚ ਜਾ ਕੇ ਉਥੋਂ ਦਾ ਰੱਖ ਰਖਾਵ ਕਰਨ ਅਤੇ ਬਹੁਤ ਹੀ ਬਾਰੀਕੀ ਅਤੇ ਸ਼ਰਧਾ ਨਾਲ ਸਾਫ਼-ਸਫ਼ਾਈ ਕਰਨ ਦੀ ਸੇਵਾ ਨਿਭਾਉਂਦੇ ਹਨ, ਦਾ ਗੁਰਦੁਆਰਾ ਸਿੰਘ ਸਭਾ ...

ਪੂਰੀ ਖ਼ਬਰ »

ਕੇ.ਸੀ. ਕਾਲਜ ਦੇ ਬੀ. ਬੀ. ਏ. 'ਚ ਦੀਪਿਕਾ ਅਤੇ ਨਿਰਦੋਸ਼ ਰਹੀਆਂ ਅੱਵਲ

ਨਵਾਂਸ਼ਹਿਰ, 16 ਮਈ (ਗੁਰਬਖਸ਼ ਸਿੰਘ ਮਹੇ)- ਕਰਿਆਮ ਰੋਡ 'ਤੇ ਸਥਿਤ ਕੇ.ਸੀ. ਸਕੂਲ ਆਫ਼ ਮੈਨੇਜਮੈਂਟ ਐਂਡ ਕੰਪਿਊਟਰ ਐਪਲੀਕੇਸ਼ਨਜ਼ (ਕੇ.ਸੀ.ਐੱਸ.ਐਮ.ਸੀ.ਏ.) ਕਾਲਜ ਦਾ ਇੰਦਰ ਕੁਮਾਰ ਗੁਜਰਾਲ ਪੰਜਾਬ ਟੈਕਨੀਕਲ ਯੂਨੀਵਰਸਿਟੀ ਵਲੋਂ ਨਵੰਬਰ-ਦਸੰਬਰ 2020 ਦਾ ਬੀ.ਬੀ.ਏ. (ਬੈਚਲਰ ...

ਪੂਰੀ ਖ਼ਬਰ »

ਸੁੱਕੇ ਦਰਖ਼ਤ ਬਣ ਰਹੇ ਹਨ ਸੜਕ ਹਾਦਸਿਆਂ ਦਾ ਕਾਰਨ

ਪੋਜੇਵਾਲ ਸਰਾਂ, 16 ਮਈ (ਨਵਾਂਗਰਾਈਾ)-ਸ੍ਰੀ ਗੁਰੂ ਤੇਗ਼ ਬਹਾਦਰ ਮਾਰਗ ਗੜ੍ਹਸ਼ੰਕਰ-ਸੀ੍ਰ ਆਨੰਦਪੁਰ ਸਾਹਿਬ ਤੇ ਸੈਂਕੜੇ ਸੁੱਕੇ ਦਰਖ਼ਤ ਖੜੇ ਹਨ ਜੋ ਕਿ ਕਦੇ ਵੀ ਹਾਦਸਿਆਂ ਦਾ ਕਾਰਨ ਬਣ ਸਕਦੇ ਹਨ | ਇੰਨਾ ਹੀ ਨਹੀਂ ਇਸ ਸਾਰੇ ਮਾਰਗ ਤੇ ਸੈਂਕੜਿਆਂ ਦੀ ਤਾਦਾਦ ਵਿਚ ਖੜ੍ਹੇ ...

ਪੂਰੀ ਖ਼ਬਰ »

ਵੈਟਰਨਰੀ ਇੰਸਪੈਕਟਰਾਂ ਦੇ ਸੇਵਾ ਨਿਯਮ ਬਣਨ ਨਾਲ ਵੈਟਰਨਰੀ ਇੰਸਪੈਕਟਰਾਂ ਦੀ ਨਵੀਂ ਭਰਤੀ ਅਤੇ ਤਰੱਕੀ ਦੇ ਰਾਹ ਖੁੱਲ੍ਹੇ

ਪਠਾਨਕੋਟ, 16 ਮਈ (ਸੰਧੂ)-ਸਾਲ 2009 ਵਿਚ ਵੈਟਰਨਰੀ ਫਾਰਮਾਸਿਸਟਾਂ ਤੋਂ ਬਣਾਏ ਗਏ ਵੈਟਰਨਰੀ ਇੰਸਪੈਕਟਰ ਅਜੇ ਤੱਕ ਆਪਣੇ ਸਰਵਿਸ ਨਿਯਮਾਂ ਤੋਂ ਸੱਖਣੇ ਸਨ | 12 ਸਾਲ ਦੇ ਲੰਬੇ ਸਮੇਂ ਤੋਂ ਬਾਅਦ ਕੈਬਨਿਟ ਮੰਤਰੀ ਪਸ਼ੂ ਪਾਲਣ, ਮੱਛੀ ਪਾਲਣ ਅਤੇ ਡੇਅਰੀ ਵਿਕਾਸ ਵਿਭਾਗ ਪੰਜਾਬ ...

ਪੂਰੀ ਖ਼ਬਰ »

ਗੁੱਜਰ ਬਰਾਦਰੀ ਦੀ ਵਿਰਾਸਤ ਹਿਤ ਸੋਹਣ ਆਦੋਆਣਾ ਵਲੋਂ ਕੀਤੇ ਜਾ ਰਹੇ ਉਪਰਾਲੇ ਸ਼ਲਾਘਾਯੋਗ-ਭਾਟੀਆ

ਭੱਦੀ, 16 ਮਈ (ਨਰੇਸ਼ ਧੌਲ)-ਸਮੁੱਚੀ ਗੁੱਜਰ ਬਰਾਦਰੀ ਦੀ ਵਿਰਾਸਤ ਨੂੰ ਸੰਭਾਲਣ ਹਿਤ ਇਲਾਕੇ ਦੇ ਨਾਮਵਰ ਉੱਘੇ ਲਿਖਾਰੀ ਅਤੇ ਸਾਹਿੱਤਕਾਰ ਸੋਹਣ ਆਦੋਆਣਾ ਵਲੋਂ ਕੀਤੇ ਜਾ ਰਹੇ ਉਪਰਾਲੇ ਅਤਿ ਸ਼ਲਾਘਾਯੋਗ ਹਨ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਸਰਪੰਚ ਚੌਧਰੀ ਸੁਰਜੀਤ ...

ਪੂਰੀ ਖ਼ਬਰ »

ਡੀ.ਪੀ.ਆਈ. ਵਲੋਂ ਮੀਟਿੰਗ

ਨਵਾਂਸ਼ਹਿਰ, 16 ਮਈ (ਹਰਵਿੰਦਰ ਸਿੰਘ)- ਅੱਜ ਡੈਮੋਕੇ੍ਰਟਿਕ ਪਾਰਟੀ ਆਫ਼ ਇੰਡੀਆ ਦੀ ਵਿਸ਼ੇਸ਼ ਮੀਟਿੰਗ ਨਵਾਂਸ਼ਹਿਰ ਵਿਖੇ ਹੋਈ | ਜਿਸ ਦੀ ਪ੍ਰਧਾਨਗੀ ਸੂਬਾ ਜਨਰਲ ਸਕੱਤਰ ਮੋਹਣ ਲਾਲ ਬੈਂਸ ਨੇ ਕੀਤੀ | ਇਸ ਮੌਕੇ ਸੰਬੋਧਨ ਕਰਦਿਆਂ ਕੌਮੀ ਪ੍ਰਧਾਨ ਪ੍ਰਸ਼ੋਤਮ ਚੱਢਾ ਨੇ ...

ਪੂਰੀ ਖ਼ਬਰ »

ਟੈਸਟਿੰਗ ਕਰਨ ਨਾਲ ਕੋਰੋਨਾ ਵਾਇਰਸ ਦੇ ਪ੍ਰਸਾਰ 'ਤੇ ਲੱਗੇਗੀ ਬਰੇਕ-ਡਾ. ਗੀਤਾਂਜਲੀ ਸਿੰਘ

ਨਵਾਂਸ਼ਹਿਰ, 16 ਮਈ (ਗੁਰਬਖਸ਼ ਸਿੰਘ ਮਹੇ)- ਸੀਨੀਅਰ ਮੈਡੀਕਲ ਅਫ਼ਸਰ ਡਾ ਗੀਤਾਂਜਲੀ ਸਿੰਘ ਨੇ ਅੱਜ ਸਿਹਤ ਬਲਾਕ ਮੁਜ਼ੱਫਰਪੁਰ ਅਧੀਨ ਪੈਂਦੇ ਲੰਗੜੋਆ ਨਾਕੇ ਉੱਤੇ ਤਾਇਨਾਤ ਸੈਂਪਲਿੰਗ ਟੀਮ ਦੇ ਕੰਮਕਾਜ ਦੀ ਸਮੀਖਿਆ ਕਰਨ ਉਪਰੰਤ ਦੱਸਿਆ ਕਿ ਪੂਰੇ ਬਲਾਕ ਵਿਚ ਅੱਜ ਕੁੱਲ ...

ਪੂਰੀ ਖ਼ਬਰ »

ਗੰਦਗੀ ਦੇ ਢੇਰਾਂ ਕਾਰਨ ਡੇਂਗੂ-ਮਲੇਰੀਏ ਵਰਗੀਆਂ ਭਿਆਨਕ ਬਿਮਾਰੀਆਂ ਫੈਲਣ ਦਾ ਡਰ

ਸੰਧਵਾਂ, 16 ਮਈ (ਪ੍ਰੇਮੀ ਸੰਧਵਾਂ)-ਇਕ ਪਾਸੇ ਕੋਰੋਨਾ ਮਹਾਂਮਾਰੀ ਦੇ ਪ੍ਰਕੋਪ ਨੇ ਲੋਕਾਂ ਦੀ ਜਾਨ ਮੁੱਠੀ ਵਿਚ ਲਿਆਂਦੀ ਹੋਈ ਹੈ ਤੇ ਲੋਕ ਘਰਾਂ 'ਚ ਹੀ ਰਹਿਣ ਲਈ ਮਜ਼ਬੂਰ ਹਨ, ਦੂਜੇ ਪਾਸੇ ਵੱਖ-ਵੱਖ ਸੜਕਾਂ ਦੇ ਕੰਢੇ ਅਤੇ ਹੋਰ ਥਾਵਾਂ 'ਤੇ ਗੰਦਗੀ ਦੇ ਲੱਗੇ ਢੇਰਾਂ ਕਾਰਨ ...

ਪੂਰੀ ਖ਼ਬਰ »

ਹੀਰ ਜਠੇਰਿਆਂ ਦੇ ਦਰਬਾਰ 'ਤੇ ਸ਼ਰਧਾ ਨਾਲ ਕਰਵਾਇਆ ਮੇਲਾ

ਸੰਧਵਾਂ, 16 ਮਈ (ਪ੍ਰੇਮੀ ਸੰਧਵਾਂ) - ਪਿੰਡ ਸੰਧਵਾਂ ਵਿਖੇ ਹੀਰ ਭਾਈਚਾਰੇ ਵਲੋਂ ਸੇਵਾਦਾਰ ਸੈਕਟਰੀ ਫਰਿੰਦਰ ਹੀਰਾ ਦੀ ਅਗਵਾਈ 'ਚ ਸਰਕਾਰੀ ਹਦਾਇਤਾਂ ਅਨੁਸਾਰ ਸਲਾਨਾ ਜੋੜ ਮੇਲ ਸ਼ਰਧਾ ਤੇ ਉਤਸ਼ਾਹ ਨਾਲ ਕਰਵਾਇਆ ਗਿਆ | ਦਰਬਾਰ 'ਤੇ ਝੰਡੇ ਦੀ ਰਸਮ ਤੋਂ ਬਾਅਦ ਸੰਤ ਹਾਕਮ ...

ਪੂਰੀ ਖ਼ਬਰ »

ਚਿੱਤਰਕਾਰ ਪੁਨੀਤ ਬਾਲੀ ਦਾ ਸਨਮਾਨ

ਜਾਡਲਾ, 16 ਮਈ (ਬਲਦੇਵ ਸਿੰਘ ਬੱਲੀ)-ਲਾਗਲੇ ਪਿੰਡ ਗੜ੍ਹੀ ਕਾਨੂੰਗੋਆਂ ਦੇ ਪੈਨਸਿਲ ਨਾਲ ਸਕੈੱਚ ਜਾਂ ਚਿੱਤਰ ਤਿਆਰ ਕਰਨ ਵਾਲੇ ਬਾਰ੍ਹਵੀਂ ਜਮਾਤ ਦੇ ਨੌਜਵਾਨ ਚਿੱਤਰਕਾਰ ਪੁਨੀਤ ਬਾਲੀ ਨੂੰ ਸ਼੍ਰੋਮਣੀ ਅਕਾਲੀ ਦਲ ਬੀ.ਸੀ.ਵਿੰਗ ਦੁਆਬਾ ਜ਼ੋਨ ਦੇ ਪ੍ਰਧਾਨ ਭਲਵਾਨ ...

ਪੂਰੀ ਖ਼ਬਰ »

ਕਾਜ਼ਮਪੁਰ ਵਿਖੇ ਭਾਈ ਰਣਜੀਤ ਸਿੰਘ ਦਾ ਵਿਸ਼ੇਸ਼ ਸਨਮਾਨ

ਉਸਮਾਨਪੁਰ, 16 ਮਈ (ਸੰਦੀਪ ਮਝੂਰ)-ਦਿੱਲੀ ਕਿਸਾਨੀ ਸੰਘਰਸ਼ ਵਿਚ ਦਿੱਲੀ ਪੁਲਿਸ ਦੇ ਤਸ਼ੱਦਦ ਦਾ ਸ਼ਿਕਾਰ ਹੋਣ ਉਪਰੰਤ ਪ੍ਰਸਿੱਧ ਹੋਏ ਪਿੰਡ ਕਾਜ਼ਮਪੁਰ ਦੇ ਗੁਰਸਿੱਖ ਨੌਜਵਾਨ ਭਾਈ ਰਣਜੀਤ ਸਿੰਘ ਦਾ ਅੱਜ ਦੁਆਬਾ ਜ਼ੋਨ ਬੀ.ਸੀ ਵਿੰਗ ਦੇ ਪ੍ਰਧਾਨ ਭਲਵਾਨ ਭੁਪਿੰਦਰ ਪਾਲ ...

ਪੂਰੀ ਖ਼ਬਰ »

ਸ੍ਰੀ ਵਰਧਮਾਨ ਸੇਵਾ ਸੰਘ ਨੇ ਲੋੜਵੰਦਾਂ ਨੂੰ ਵੰਡਿਆ ਰਾਸ਼ਨ

ਨਵਾਂਸ਼ਹਿਰ, 16 ਮਈ (ਹਰਵਿੰਦਰ ਸਿੰਘ)-ਸਥਾਨਕ ਰੇਲਵੇ ਰੋਡ 'ਤੇ ਸਥਿਤ ਜੈਨ ਉਪਾਸਰਾ ਵਿਖੇ ਹਰ ਮਹੀਨੇ ਕੀਤੇ ਜਾ ਰਹੇ ਸਮਾਜ ਸੇਵਾ ਦੇ ਕੰਮਾਂ ਨੂੰ ਅੱਗੇ ਤੋਰਦਿਆਂ ਸ੍ਰੀ ਵਰਧਮਾਨ ਜੈਨ ਸੇਵਾ ਸੰਘ ਵਲੋਂ ਲੋੜਵੰਦਾਂ ਨੂੰ ਰਾਸ਼ਨ ਵੰਡਿਆ ਗਿਆ | ਜੈਨ ਸੇਵਾ ਸੰਘ ਦੇ ਜਨਰਲ ...

ਪੂਰੀ ਖ਼ਬਰ »

ਗੁਰਮੀਤ ਸਿੰਘ ਸਕੋਹਪੁਰ ਸਹਿਕਾਰੀ ਸਭਾਵਾਂ ਦੇ ਬਲਾਕ ਪ੍ਰਧਾਨ ਬਣੇ

ਸਾਹਲੋਂ, 16 ਮਈ (ਜਰਨੈਲ ਸਿੰਘ ਨਿੱਘ੍ਹਾ)- ਬਹੁ-ਮੰਤਵੀ ਖੇਤੀਬਾੜੀ ਸਹਿਕਾਰੀ ਸਭਾਵਾਂ ਦੇ ਕਰਮਚਾਰੀ ਯੂਨੀਅਨ ਬਲਾਕ ਨਵਾਂਸ਼ਹਿਰ ਦੀ ਇਕ ਵਿਸ਼ੇਸ਼ ਮੀਟਿੰਗ ਪਿੰਡ ਕਰਿਆਮ ਦੀ ਸਹਿਕਾਰੀ ਸਭਾ ਵਿਖੇ ਹੋਈ | ਮੀਟਿੰਗ ਦੌਰਾਨ ਯੂਨੀਅਨ ਦੇ ਪ੍ਰਧਾਨ ਕਸ਼ਮੀਰ ਸਿੰਘ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX