ਤਾਜਾ ਖ਼ਬਰਾਂ


ਪੰਜਾਬ ਭਰ ਦੇ ਡਿਪਟੀ ਕਮਿਸ਼ਨਰ, ਉਪ ਮੰਡਲ ਮੈਜਿਸਟ੍ਰੇਟ ਅਤੇ ਤਹਿਸੀਲ ਦਫ਼ਤਰ ਦੇ ਕਰਮਚਾਰੀ ਕੱਲ੍ਹ ਤੋਂ ਕਰਨਗੇ ਕਲਮਛੋੜ ਹੜਤਾਲ
. . .  27 minutes ago
ਅਜਨਾਲਾ, 21 ਸਤੰਬਰ (ਗੁਰਪ੍ਰੀਤ ਸਿੰਘ ਢਿੱਲੋਂ)-ਪੰਜਾਬ ਭਰ ਦੇ ਡੀ.ਸੀ, ਤਹਿਸੀਲ ਅਤੇ ਐੱਸ.ਡੀ.ਐਮ ਦਫ਼ਤਰਾਂ ਵਿਚ ਕੰਮ ਕਰਦੇ ਕਰਮਚਾਰੀਆਂ ਦੀਆਂ ਹੱਕੀ ਤੇ ਜਾਇਜ਼ ਮੰਗਾਂ ਨਾ ਮੰਨੇ ਜਾਣ ਦੇ ਰੋਸ ਵਜੋਂ ਪੰਜਾਬ ਦੇ ਸਮੂਹ ਕਰਮਚਾਰੀ ...
ਮੁੱਖ ਮੰਤਰੀ ਚਰਨਜੀਤ ਸਿੰਘ ਕੱਲ੍ਹ ਸਵੇਰੇ ਸ੍ਰੀ ਦਰਬਾਰ ਸਾਹਿਬ ਸਮੇਤ ਹੋਰਨਾਂ ਧਾਰਮਿਕ ਅਸਥਾਨਾਂ ’ਤੇ ਹੋਣਗੇ ਨਤਮਸਤਕ
. . .  30 minutes ago
ਅਜਨਾਲਾ, 21 ਸਤੰਬਰ (ਗੁਰਪ੍ਰੀਤ ਸਿੰਘ ਢਿੱਲੋਂ)-ਪੰਜਾਬ ਦੇ ਨਵੇਂ ਬਣੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਪ੍ਰਮਾਤਮਾ ਦਾ ਸ਼ੁਕਰਾਨਾ ਕਰਨ ਲਈ ਆਪਣੇ ਸਾਥੀਆਂ ਸਮੇਤ ਕੱਲ੍ਹ ਸਵੇਰੇ ਸ੍ਰੀ ਦਰਬਾਰ ਸਾਹਿਬ ਸਮੇਤ ਹੋਰਨਾਂ ਧਾਰਮਿਕ ਅਸਥਾਨਾਂ ਵਿਖੇ ...
ਸਿਰਸਾ ਨੂੰ ਵੱਡਾ ਝਟਕਾ, ਦਿੱਲੀ ਕਮੇਟੀ ਮੈਂਬਰ ਬਣਨ ਲਈ ਜ਼ਰੂਰੀ ਯੋਗਤਾ ਸਾਬਤ ਕਰਨ ’ਚ ਨਾਕਾਮ ਰਹੇ
. . .  about 1 hour ago
ਨਵੀਂ ਦਿੱਲੀ ,21 ਸਤੰਬਰ (ਜਗਤਾਰ ਸਿੰਘ)-ਦਿੱਲੀ ਕਮੇਟੀ ਦੇ ਪ੍ਰਧਾਨ ਮਨਜਿੰਦਰ ਸਿੰਘ ਸਿਰਸਾ, ਦਿੱਲੀ ਕਮੇਟੀ ਦਾ ਮੈਂਬਰ ਬਣਨ ਲਈ ਜ਼ਰੂਰੀ ਯੋਗਤਾ ਸਾਬਤ ਨਹੀਂ ਕਰ ਸਕੇ ਹਨ।ਦਿੱਲੀ ਹਾਈ ਕੋਰਟ ਦੇ ਆਦੇਸ਼ ’ਤੇ ਦਿੱਲੀ ਗੁਰਦੁਆਰਾ ...
ਪ੍ਰਧਾਨ ਮੰਤਰੀ ਮੋਦੀ ਦੀ ਫਰਾਂਸ ਦੇ ਰਾਸ਼ਟਰਪਤੀ ਨਾਲ ਫੋਨ 'ਤੇ ਗੱਲਬਾਤ
. . .  about 1 hour ago
ਨਵੀਂ ਦਿੱਲੀ,21 ਸਤੰਬਰ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਫਰਾਂਸ ਦੇ ਰਾਸ਼ਟਰਪਤੀ ਇਮੈਨੁਅਲ ਮੈਕਰੋਨ ਨੇ ਹਿੰਦ-ਪ੍ਰਸ਼ਾਂਤ ਖੇਤਰ ਬਾਰੇ ਟੈਲੀਫੋਨ 'ਤੇ ਗੱਲਬਾਤ ਕੀਤੀ...
ਬੱਸ 'ਚ ਲੜਕੀ ਨਾਲ ਜਬਰ ਜਨਾਹ, ਇਕ ਗ੍ਰਿਫ਼ਤਾਰ
. . .  about 2 hours ago
ਫ਼ਿਰੋਜ਼ਾਬਾਦ (ਯੂ.ਪੀ.), 21 ਸਤੰਬਰ - ਇਕ 15 ਸਾਲਾ ਲੜਕੀ ਨਾਲ ਕਥਿਤ ਤੌਰ 'ਤੇ ਸਲੀਪਰ ਬੱਸ ਵਿਚ ਜਬਰ ਜਨਾਹ ਕੀਤਾ ਗਿਆ ਹੈ | ਪੁਲਿਸ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਲੜਕੀ ਦੇ ਪਰਿਵਾਰਕ ਮੈਂਬਰਾਂ ਵਲੋਂ...
ਰਾਜੇਵਾਲ ਦੇ ਇਲਜ਼ਾਮ ਗਲਤ - ਅਕਾਲੀ ਦਲ
. . .  about 2 hours ago
ਚੰਡੀਗੜ੍ਹ, 21 ਸਤੰਬਰ (ਸੁਰਿੰਦਰ) - ਪ੍ਰੈੱਸ ਵਾਰਤਾ ਦੌਰਾਨ ਸ਼੍ਰੋਮਣੀ ਅਕਾਲੀ ਦਲ ਦਾ ਕਹਿਣਾ ਹੈ ਕਿ ਰਾਜੇਵਾਲ ਨੂੰ ਸ਼੍ਰੋਮਣੀ ਅਕਾਲੀ ਦਲ 'ਤੇ ਬਿਆਨ ਦੇ ਕੇ ਆਪਣੇ ਕੱਦ ਨੂੰ ਛੋਟਾ ਨਹੀਂ ਸੀ ਕਰਨਾ ਚਾਹੀਦਾ...
ਮਹਿਬੂਬਾ ਮੁਫ਼ਤੀ ਦਾ ਭਾਜਪਾ ਸਰਕਾਰ 'ਤੇ ਵੱਡਾ ਸ਼ਬਦੀ ਹਮਲਾ
. . .  about 3 hours ago
ਸ੍ਰੀਨਗਰ, 21 ਸਤੰਬਰ - ਪੀ.ਡੀ.ਪੀ. ਮੁਖੀ ਮਹਿਬੂਬਾ ਮੁਫ਼ਤੀ ਨੇ ਕੇਂਦਰ ਸਰਕਾਰ 'ਤੇ ਨਿਸ਼ਾਨਾ ਸਾਧਦੇ ਹੋਏ ਕਿਹਾ ਕਿ ਜੰਮੂ -ਕਸ਼ਮੀਰ ਦੀ ਪ੍ਰਯੋਗਸ਼ਾਲਾ ਵਜੋਂ ਵਰਤੋਂ ਕਰ ਇੱਥੇ ਪ੍ਰਯੋਗ ਕੀਤੇ ਜਾ ਰਹੇ ਹਨ...
ਬਾਈਡਨ ਦੀ ਮੇਜ਼ਬਾਨੀ ਵਿਚ ਕੋਵਿਡ 19 ਗਲੋਬਲ ਸੰਮੇਲਨ ਵਿਚ ਸ਼ਾਮਿਲ ਹੋਣਗੇ ਪ੍ਰਧਾਨ ਮੰਤਰੀ ਮੋਦੀ
. . .  about 3 hours ago
ਨਵੀਂ ਦਿੱਲੀ, 21 ਸਤੰਬਰ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਭਲਕੇ ਅਮਰੀਕੀ ਰਾਸ਼ਟਰਪਤੀ ਜੋ ਬਾਈਡਨ ਦੀ ਮੇਜ਼ਬਾਨੀ ਵਿਚ ਕੋਵਿਡ 19 ਗਲੋਬਲ ਸੰਮੇਲਨ ਵਿਚ ਸ਼ਾਮਿਲ...
ਪਿਓ - ਪੁੱਤਰ ਘਰ ਵਿਚ ਪਾਏ ਗਏ ਮ੍ਰਿਤਕ, ਪੁਲਿਸ ਨੇ ਕੀਤੀ ਜਾਂਚ ਸ਼ੁਰੂ
. . .  about 3 hours ago
ਨਵੀਂ ਦਿੱਲੀ, 21 ਸਤੰਬਰ - ਦਿੱਲੀ ਦੇ ਕਾਲਕਾਜੀ ਖੇਤਰ ਦੇ ਇਕ ਘਰ ਵਿਚ ਇਕ ਕਿਰਗਿਜ਼ਸਤਾਨ ਨਾਗਰਿਕ ਅਤੇ ਉਸ ਦਾ ਪੁੱਤਰ ਮ੍ਰਿਤਕ ਪਾਏ ਗਏ ਹਨ...
ਅੰਬਿਕਾ ਸੋਨੀ ਦੇ ਘਰ ਮੁੱਖ ਮੰਤਰੀ ਚੰਨੀ ਦੀ ਬੈਠਕ
. . .  about 3 hours ago
ਨਵੀਂ ਦਿੱਲੀ, 21 ਸਤੰਬਰ - ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਅੱਜ ਦਿੱਲੀ ਵਿਚ ਐਕਸ਼ਨ ਵਿਚ ਹਨ। ਦਿੱਲੀ ਪਹੁੰਚ ਉਨ੍ਹਾਂ ਦੇ ਵਲੋਂ ਅੰਬਿਕਾ ਸੋਨੀ ਦੇ ਘਰ ਬੈਠਕ ਕੀਤੀ ਜਾ ਰਹੀ ...
ਹਾਦਸਾਗ੍ਰਸਤ ਹੋਏ ਸੈਨਾ ਦੇ ਹੈਲੀਕਾਪਟਰ ਦੇ ਪਾਇਲਟਾਂ ਨੇ ਤੋੜਿਆ ਦਮ
. . .  about 4 hours ago
ਨਵੀਂ ਦਿੱਲੀ, 21 ਸਤੰਬਰ - ਸੈਨਾ ਦੇ ਹੈਲੀਕਾਪਟਰ ਹਾਦਸੇ ਵਿਚ ਗੰਭੀਰ ਰੂਪ ਨਾਲ ਜ਼ਖ਼ਮੀ ਹੋਏ ਦੋ ਪਾਇਲਟ ਦਮ ਤੋੜ ਗਏ ਹਨ | ਭਾਰਤੀ ਫੌਜ ਨੇ ਉਨ੍ਹਾਂ ਦੇ ਪਰਿਵਾਰਾਂ ਨਾਲ ਦੁੱਖ ਅਤੇ ਹਮਦਰਦੀ ਜਾਹਰ...
ਪਾਕਿਸਤਾਨ ਪਹੁੰਚੇ ਗਿਆਨੀ ਹਰਪ੍ਰੀਤ ਸਿੰਘ ਦੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਹੋਰ ਅਧਿਕਾਰੀਆਂ ਨਾਲ ਮੁਲਾਕਾਤ
. . .  about 4 hours ago
ਅੰਮ੍ਰਿਤਸਰ, 21 ਸਤੰਬਰ (ਸੁਰਿੰਦਰ ਕੋਛੜ ) - ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਦੀਆਂ ਲਾਹੌਰ ਵਿਚ ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਅਤੇ ਹੋਰ ਸਰਕਾਰੀ ਅਧਿਕਾਰੀਆਂ ਨਾਲ...
ਵਿਆਹੁਤਾ ਨੇ ਆਪਣੇ ਜਨਮ ਦਿਨ ਵਾਲੇ ਦਿਨ ਕੀਤੀ ਆਤਮਹੱਤਿਆ
. . .  about 4 hours ago
ਮਹਿਲ ਕਲਾਂ, 21 ਸਤੰਬਰ (ਅਵਤਾਰ ਸਿੰਘ ਅਣਖੀ) - ਪਿੰਡ ਧਨੇਰ ਨਾਲ ਸਬੰਧਤ ਇਕ ਨੌਜਵਾਨ ਵਿਆਹੁਤਾ ਲੜਕੀ ਵਲੋਂ ਜ਼ਹਿਰੀਲੀ ਚੀਜ਼ ਖਾ ਕੇ ਖ਼ੁਦਕੁਸ਼ੀ ਕਰਨ ਦਾ ਪਤਾ ਲੱਗਿਆ ਹੈ...
ਭਾਈ ਹਰਪਾਲ ਸਿੰਘ ਗੁ: ਮੰਜੀ ਸਾਹਿਬ ਨੇੜੇ ਸੜਕ ਹਾਦਸੇ 'ਚ ਗੰਭੀਰ ਰੂਪ ਵਿਚ ਜ਼ਖ਼ਮੀ
. . .  about 5 hours ago
ਬੀਜਾ, 21 ਸਤੰਬਰ (ਅਵਤਾਰ ਸਿੰਘ ਜੰਟੀ ਮਾਨ, ਬਲਜਿੰਦਰ ਸਿੰਘ) - ਪੰਥ ਦੇ ਪ੍ਰਸਿੱਧ ਕਥਾ ਵਾਚਕ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਦੇ ਹੈੱਡ ਗ੍ਰੰਥੀ ਸਿੰਘ ਸਾਹਿਬ ਗਿਆਨੀ ਹਰਪਾਲ ਸਿੰਘ ਦੇ...
ਚੰਡੀਗੜ੍ਹ ਤੋਂ ਦਿੱਲੀ ਜਾਣ ਲਈ ਪ੍ਰਾਈਵੇਟ ਜੈੱਟ ਕਿਉਂ - ਅਕਾਲੀ ਦਲ
. . .  about 5 hours ago
ਚੰਡੀਗੜ੍ਹ, 21 ਸਤੰਬਰ - ਅਕਾਲੀ ਦਲ ਦੇ ਵਲੋਂ ਨਵੇਂ ਬਣੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵਲੋਂ ਚਾਰਟਰਡ ਪਲੇਨ ਵਿਚ ਦਿੱਲੀ ਦੌਰੇ 'ਤੇ ਜਾਣ ਨੂੰ ਲੈ ਕੇ ਸਵਾਲ ਚੁੱਕੇ ਗਏ ਹਨ | ਅਕਾਲੀ ਦਲ ਦਾ ਕਹਿਣਾ ਹੈ ਕਿ ਇਹ ਕਹਿਣ ਤੋਂ ...
ਮੁੱਖ ਮੰਤਰੀ ਚੰਨੀ ਨੇ ਦਿੱਤੇ ਅਮਨ -ਕਾਨੂੰਨ ਭੰਗ ਕਰਨ ਵਾਲਿਆਂ ਖ਼ਿਲਾਫ਼ ਸਖ਼ਤ ਕਾਰਵਾਈ ਦੇ ਆਦੇਸ਼
. . .  about 5 hours ago
ਚੰਡੀਗੜ੍ਹ,21 ਸਤੰਬਰ - ਫਿਲੌਰ ਵਿਚ ਡਾਕਟਰ ਬੀ. ਆਰ. ਅੰਬੇਡਕਰ ਦੇ ਬੁੱਤ ਨੂੰ ਨੁਕਸਾਨ ਪਹੁੰਚਾਉਣ ਦੇ ਮਾਮਲੇ ਵਿਚ ਮੁੱਖ ਮੰਤਰੀ ਪੰਜਾਬ ਦੇ ਨਿਰਦੇਸ਼ਾਂ ਦੇ ਬਾਅਦ ਪੰਜਾਬ ਪੁਲਿਸ ਨੇ ਇਕ ਵਿਅਕਤੀ ਨੂੰ ਗ੍ਰਿਫ਼ਤਾਰ ...
ਬਾਬਾ ਸਾਹਿਬ ਅੰਬੇਡਕਰ ਦਾ ਅਪਮਾਨ ਕਰਨ ਵਾਲਾ ਦੋਸ਼ੀ ਕਾਬੂ
. . .  about 5 hours ago
ਫਿਲੌਰ, 21 ਸਤੰਬਰ (ਵਿਪਨ ਗੈਰੀ) - ਬੀਤੀ ਰਾਤ ਫਿਲੌਰ ਦੇ ਵਿਚ ਬਾਬਾ ਸਾਹਿਬ ਭੀਮ ਰਾਓ ਅੰਬੇਡਕਰ ਦੇ ਲੱਗੇ ਬੁੱਤ ਦੀ ਇਕ ਵਿਅਕਤੀ ਵਲੋਂ ਤੋੜ ਭੰਨ ਕੀਤੀ ਗਈ ਸੀ,...
ਦਿੱਲੀ ਪਹੁੰਚੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ
. . .  about 5 hours ago
ਨਵੀਂ ਦਿੱਲੀ , 21 ਸਤੰਬਰ - ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦਿੱਲੀ ਪਹੁੰਚ ਚੁੱਕੇ ...
ਭਾਰਤ ਸਰਹੱਦਾਂ 'ਤੇ ਨਵੇਂ ਯੁੱਧ ਨਮੂਨੇ ਦਾ ਸਾਹਮਣਾ ਕਰ ਰਿਹਾ - ਰਾਹੁਲ ਗਾਂਧੀ
. . .  about 6 hours ago
ਨਵੀਂ ਦਿੱਲੀ, 21 ਸਤੰਬਰ - ਕਾਂਗਰਸ ਨੇਤਾ ਰਾਹੁਲ ਗਾਂਧੀ ਦਾ ਕਹਿਣਾ ਹੈ ਕਿ ਭਾਰਤ ਸਰਹੱਦ 'ਤੇ ਇਕ ਨਵੇਂ ਯੁੱਧ ਨਮੂਨੇ ਦਾ ਸਾਹਮਣਾ ਕਰ ਰਿਹਾ ਹੈ | ਰਾਹੁਲ ਗਾਂਧੀ ਦਾ ਕਹਿਣਾ ਹੈ ਕਿ ਇਸ ਨੂੰ ਨਜ਼ਰ ਅੰਦਾਜ਼ ਕਰਨਾ ਸਹੀ ਨਹੀਂ ਹੈ...
ਹਾਦਸਾਗ੍ਰਸਤ ਹੋਏ ਜਹਾਜ਼ ਦੇ ਦੋ ਪਾਇਲਟ ਜ਼ਖ਼ਮੀ
. . .  about 6 hours ago
ਸ੍ਰੀਨਗਰ, 21 ਸਤੰਬਰ - ਭਾਰਤੀ ਫ਼ੌਜ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਹੈ ਕਿ ਜੰਮੂ -ਕਸ਼ਮੀਰ ਦੇ ਪਟਨੀਟੌਪ ਦੇ ਕੋਲ ਆਰਮੀ ਏਵੀਏਸ਼ਨ ਹੈਲੀਕਾਪਟਰ ਨੂੰ ਐਮਰਜੈਂਸੀ ਹਾਲਾਤ ਵਿਚ ਜ਼ਮੀਨ 'ਤੇ ਉਤਰਿਆ ਗਿਆ...
ਜਬਰ ਜਨਾਹ ਅਤੇ ਹੱਤਿਆ ਦੇ ਮਾਮਲੇ ਵਿਚ ਦੋਸ਼ੀ ਕਾਬੂ
. . .  about 6 hours ago
ਪੁਣੇ (ਮਹਾਰਾਸ਼ਟਰ) 21 ਸਤੰਬਰ - ਪੁਣੇ ਦੇ ਇਕ ਪਿੰਡ ਵਿਚ ਇਕ ਵਿਅਕਤੀ ਨੂੰ ਆਪਣੀ ਭਾਬੀ ਜਬਰ ਜਨਾਹ ਅਤੇ ਹੱਤਿਆ ਕਰਨ ਦੇ ਦੋਸ਼...
ਉਧਮਪੁਰ ਦੇ ਪਟਨੀਟੌਪ ਖੇਤਰ ਵਿਚ ਹੈਲੀਕਾਪਟਰ ਹੋਇਆ ਹਾਦਸਾਗ੍ਰਸਤ
. . .  about 7 hours ago
ਸ੍ਰੀਨਗਰ, 21 ਸਤੰਬਰ - ਜੰਮੂ -ਕਸ਼ਮੀਰ ਪੁਲਿਸ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਉਨ੍ਹਾਂ ਨੂੰ ਸਥਾਨਕ ਲੋਕਾਂ ਨੇ ਉਧਮਪੁਰ ਦੇ ਪਟਨੀਟੌਪ ਖੇਤਰ ਦੇ ਕੋਲ ਇਕ ਹੈਲੀਕਾਪਟਰ ਦੇ ਹਾਦਸਾਗ੍ਰਸਤ ਹੋਣ ਦੀ...
9 ਆਈ. ਏ. ਐੱਸ. ਤੇ 2 ਪੀ. ਸੀ. ਐੱਸ. ਅਫ਼ਸਰਾਂ ਦੇ ਤਬਾਦਲੇ
. . .  about 7 hours ago
ਚੰਡੀਗੜ੍ਹ, 21 ਸਤੰਬਰ (ਵਿਕਰਮਜੀਤ ਸਿੰਘ ਮਾਨ) - ਪੰਜਾਬ ਸਰਕਾਰ ਨੇ ਅੱਜ 9 ਆਈ. ਏ. ਐੱਸ. ਤੇ 2 ਪੀ. ਸੀ. ਐੱਸ. ਅਫ਼ਸਰਾਂ ਦਾ ਤਬਾਦਲਾ ਕਰ ਦਿੱਤਾ। ਜਾਰੀ ਕੀਤੇ ਗਏ...
ਦਿੱਲੀ ਲਈ ਰਵਾਨਾ ਹੋਏ ਮੁੱਖ ਮੰਤਰੀ ਅਤੇ ਉਪ ਮੁੱਖ ਮੰਤਰੀ
. . .  about 7 hours ago
ਚੰਡੀਗੜ੍ਹ, 21 ਸਤੰਬਰ (ਵਿਕਰਮਜੀਤ ਸਿੰਘ ਮਾਨ) - ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਅਤੇ ਦੋਵੇਂ ਉਪ ਮੁੱਖ ਮੰਤਰੀ ਚੰਡੀਗੜ੍ਹ ਏਅਰਪੋਰਟ ਤੋਂ ਦਿੱਲੀ ਲਈ ਰਵਾਨਾ ਹੋਏ ਹਨ...
ਭਾਰੀ ਬਾਰਸ਼ ਨਾਲ ਝੋਨੇ ਦੀ ਕਟਾਈ ਪ੍ਰਭਾਵਿਤ
. . .  about 7 hours ago
ਹੁਸ਼ਅਿਾਰਪੁਰ,ਗੜ੍ਹਸ਼ੰਕਰ - 21 ਸਤੰਬਰ (ਨਰਿੰਦਰ ਸਿੰਘ ਬੱਡਲਾ,ਧਾਲੀਵਾਲ) - ਦੋਆਬਾ ਖੇਤਰ 'ਚ ਸਵੇਰ ਤੋਂ ਹੋ ਰਹੀ ਭਾਰੀ ਬਾਰਸ਼ ਨਾਲ ਗਰਮੀ ਦੇ ਮੌਸਮ ਤੋਂ ਰਾਹਤ ਮਿਲੀ ਹੈ। ਬਾਰਸ਼ ਨਾਲ ਪਿਛਲੇ ਕੁਝ ਦਿਨਾਂ ਤੋਂ ਸ਼ੁਰੂ ਹੋਈ ...
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 4 ਜੇਠ ਸੰਮਤ 553
ਵਿਚਾਰ ਪ੍ਰਵਾਹ: ਅਧਿਕਾਰ ਮਿਲਣਾ ਚੰਗੀ ਗੱਲ ਹੈ ਪਰ ਇਹ ਵੀ ਜ਼ਰੂਰੀ ਹੈ ਕਿ ਅਧਿਕਾਰਾਂ ਦੀ ਦੁਰਵਰਤੋਂ ਨਾ ਕੀਤੀ ਜਾਵੇ। -ਅਗਿਆਤ

ਫ਼ਤਹਿਗੜ੍ਹ ਸਾਹਿਬ

ਐੱਸ. ਐੱਮ. ਓ. ਵਲੋਂ ਕੋਰੋਨਾ ਮਰੀਜ਼ਾਂ ਸਬੰਧੀ ਨਿੱਜੀ ਹਸਪਤਾਲਾਂ ਨੂੰ ਹਦਾਇਤਾਂ ਦਾ ਪੱਤਰ ਜਾਰੀ

ਖਮਾਣੋਂ, 16 ਮਈ (ਮਨਮੋਹਨ ਸਿੰਘ ਕਲੇਰ)-ਸੀਨੀਅਰ ਮੈਡੀਕਲ ਅਫ਼ਸਰ ਖਮਾਣੋਂ ਡਾ. ਨਰੇਸ਼ ਚੌਹਾਨ ਨੇ ਕੋਰੋਨਾ ਮਹਾਂਮਾਰੀ ਦੌਰਾਨ ਖਮਾਣੋਂ ਦੇ ਵੱਖ-ਵੱਖ ਨਿੱਜੀ ਹਸਪਤਾਲਾਂ ਨੂੰ ਇਕ ਹਦਾਇਤਾਂ ਸਬੰਧੀ ਇਕ ਪੱਤਰ ਜਾਰੀ ਕੀਤਾ ਗਿਆ ਹੈ | ਪੱਤਰ ਮੁਤਾਬਿਕ ਡਾ. ਚੌਹਾਨ ਨੇ ਕਿਹਾ ...

ਪੂਰੀ ਖ਼ਬਰ »

ਸਫ਼ਾਈ ਕਾਮਿਆਂ ਦੀ ਹੜਤਾਲ ਕਾਰਨ ਸ਼ਹਿਰ 'ਚ ਲੱਗੇ ਗੰਦਗੀ ਦੇ ਢੇਰ

ਖਮਾਣੋਂ, 16 ਮਈ (ਮਨਮੋਹਨ ਸਿੰਘ ਕਲੇਰ)-ਨਗਰ ਪੰਚਾਇਤ ਖਮਾਣੋਂ ਦੇ ਸਫ਼ਾਈ ਕਰਮਚਾਰੀਆਂ ਨੇ ਪੰਜਾਬ ਸਰਕਾਰ ਤੋਂ ਆਪਣੀਆਂ ਮੰਗਾਂ ਮਨਾਉਣ ਲਈ ਆਪਣਾ ਕੰਮਕਾਜ ਛੱਡ ਕੇ ਪਿਛਲੇ ਕਈ ਦਿਨਾਂ ਤੋਂ ਅਣਮਿੱਥੇ ਸਮੇਂ ਲਈ ਹੜਤਾਲ ਕੀਤੀ ਹੋਈ ਹੈ | ਸਫ਼ਾਈ ਕਰਮੀਆਂ ਦੇ ਹੜਤਾਲ 'ਤੇ ...

ਪੂਰੀ ਖ਼ਬਰ »

ਡੀ. ਏ. ਪੀ. ਖਾਦ ਦੀਆਂ ਕੀਮਤਾਂ 'ਚ ਕੀਤਾ ਵਾਧਾ ਵਾਪਸ ਲੈਣ ਦੀ ਮੰਗ

ਭੜੀ/ਸੰਘੋਲ, 16 ਮਈ (ਭਰਪੂਰ ਸਿੰਘ ਹਵਾਰਾ, ਗੁਰਨਾਮ ਸਿੰਘ ਚੀਨਾ)-ਇਲਾਕੇ ਦੇ ਕਿਸਾਨਾਂ ਦੀ ਇਕ ਜ਼ਰੂਰੀ ਮੀਟਿੰਗ ਖੇੜੀ ਨੌਧ ਸਿੰਘ ਵਿਖੇ ਹੋਈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਹਰਪ੍ਰੀਤ ਸਿੰਘ ਸ਼ਾਹੀ ਨੇ ਦੱਸਿਆ ਕਿ ਮੀਟਿੰਗ ਦੌਰਾਨ ਸਰਕਾਰ ਵਲੋਂ ਡੀ. ਏ. ਪੀ. ਖਾਦ ਦੀਆਂ ...

ਪੂਰੀ ਖ਼ਬਰ »

ਪੁਰਾ ਮੁਹੱਲਾ ਵਾਸੀਆਂ ਵਲੋਂ ਨਗਰ ਕੌਂਸਲ ਪ੍ਰਬੰਧਕਾਂ ਤੇ ਸੀਵਰੇਜ ਵਿਭਾਗ ਖ਼ਿਲਾਫ਼ ਨਾਅਰੇਬਾਜ਼ੀ

ਬਸੀ ਪਠਾਣਾਂ, 16 ਮਈ (ਰਵਿੰਦਰ ਮੌਦਗਿਲ)-ਸਮਾਜ ਸੇਵਕ ਰਾਜੀਵ ਕੁਮਾਰ ਅਤੇ ਕੌਂਸਲਰ ਮਨਪ੍ਰੀਤ ਸਿੰਘ ਹੈਪੀ ਦੀ ਅਗਵਾਈ ਹੇਠ ਇਕੱਤਰ ਹੋਏ ਬਸੀ ਪਠਾਣਾਂ ਦੇ ਪੁਰਾ ਮੁਹੱਲਾ ਵਾਸੀਆਂ ਨੇ ਕੌਂਸਲ ਪ੍ਰਬੰਧਕਾਂ ਅਤੇ ਸੀਵਰੇਜ ਵਿਭਾਗ ਖ਼ਿਲਾਫ਼ ਜ਼ੋਰਦਾਰ ਨਾਅਰੇਬਾਜ਼ੀ ਕੀਤੀ | ...

ਪੂਰੀ ਖ਼ਬਰ »

ਭੱਟੀ ਚੌਕ 'ਚ ਲੱਗੀ ਅੱਗ ਨਾਲ ਦਰੱਖ਼ਤ ਨੁਕਸਾਨੇ, ਵੱਡਾ ਹਾਦਸਾ ਹੋਣੋਂ ਟਲਿਆ

ਫ਼ਤਹਿਗੜ੍ਹ ਸਾਹਿਬ, 16 ਮਈ (ਮਨਪ੍ਰੀਤ ਸਿੰਘ)-ਅੱਜ ਦੁਪਹਿਰ ਬਾਅਦ ਭੱਟੀ ਚੌਂਕ ਗੁਦਾਮਾਂ ਨਜ਼ਦੀਕ ਅਚਾਨਕ ਅੱਗ ਲੱਗਣ ਕਾਰਨ ਵੱਡਾ ਹਾਦਸਾ ਹੋਣੋਂ ਟਲ ਗਿਆ, ਜਿਸ ਨੂੰ ਕਿ ਮਾਰਕੀਟ ਕਮੇਟੀ ਸਰਹਿੰਦ ਦੇ ਚੇਅਰਮੈਨ ਗੁਲਸ਼ਨ ਰਾਏ ਬੌਬੀ ਤੇ ਗੁਰਸ਼ਰਨ ਬਿੱਟੂ ਦੁਆਰਾ ਮੌਕੇ ...

ਪੂਰੀ ਖ਼ਬਰ »

ਕੋਵਿਡ-19 ਤੋਂ ਬਚਾਅ ਲਈ ਲੋਕ ਸਿਹਤ ਵਿਭਾਗ ਦਾ ਸਾਥ ਦੇਣ-ਸੁਭਾਸ਼ ਸੂਦ

ਫ਼ਤਹਿਗੜ੍ਹ ਸਾਹਿਬ, 16 ਮਈ (ਮਨਪ੍ਰੀਤ ਸਿੰਘ)-ਕੋਵਿਡ ਕੰਟਰੋਲ ਕਮੇਟੀ ਦੇ ਮੈਂਬਰ ਤੇ ਜ਼ਿਲ੍ਹਾ ਕਾਂਗਰਸ ਦੇ ਪ੍ਰਧਾਨ ਸੁਭਾਸ਼ ਸੂਦ ਦੁਆਰਾ ਸਿਵਲ ਸਰਜਨ ਫ਼ਤਹਿਗੜ੍ਹ ਸਾਹਿਬ ਡਾ. ਮਹਿੰਦਰ ਸਿੰਘ ਨਾਲ ਮੁਲਾਕਾਤ ਕੀਤੀ ਗਈ ਤੇ ਸਿਹਤ ਵਿਭਾਗ ਦੁਆਰਾ ਕੋਵਿਡ-19 ਤੋਂ ਬਚਾਅ ਲਈ ...

ਪੂਰੀ ਖ਼ਬਰ »

ਜੀਓ ਮੋਬਾਈਲ ਟਾਵਰ ਦੇ ਕੰਮ ਲਈ ਆਏ ਮੁਲਾਜ਼ਮਾਂ ਦਾ ਕੀਤਾ ਘਿਰਾਓ

ਫ਼ਤਹਿਗੜ੍ਹ ਸਾਹਿਬ, 16 ਮਈ (ਪ.ਪ)-ਮਾਤਾ ਗੁਜਰੀ ਕਾਲੋਨੀ ਫ਼ਤਹਿਗੜ੍ਹ ਸਾਹਿਬ ਵਿਖੇ ਕ੍ਰਾਂਤੀਕਾਰੀ ਕਿਸਾਨ ਯੂਨੀਅਨ ਦੇ ਆਗੂ ਗੁਰਜੀਤ ਕੌਰ ਦੀ ਅਗਵਾਈ 'ਚ ਜੀਓ ਮੋਬਾਈਲ ਟਾਵਰ ਦੇ ਕੰਮ ਲਈ ਆਏ ਮੁਲਾਜ਼ਮਾਂ ਦਾ ਘਿਰਾਓ ਕਰਕੇ ਨਾਅਰੇਬਾਜ਼ੀ ਕੀਤੀ ਗਈ | ਗੁਰਜੀਤ ਕੌਰ, ਛੋਟਾ ...

ਪੂਰੀ ਖ਼ਬਰ »

ਹਲਕਾ ਅਮਲੋਹ 'ਚ ਝੋਨੇ ਦੀ ਸਿੱਧੀ ਤੇ ਮਸ਼ੀਨੀ ਬਿਜਾਈ ਦਾ ਵਧਦਾ ਜਾ ਰਿਹੈ ਉਤਸ਼ਾਹ

ਅਮਲੋਹ, 16 ਮਈ (ਰਿਸ਼ੂ ਗੋਇਲ)-ਹਲਕਾ ਅਮਲੋਹ ਦੇ ਵੱਖ-ਵੱਖ ਪਿੰਡਾਂ 'ਚ ਕਿਸਾਨਾਂ ਵਲੋਂ ਕਣਕ, ਝੋਨਾ ਤੇ ਆਲੂ ਦੀ ਖੇਤੀ ਵੱਡੇ ਤੇ ਆਧੁਨਿਕ ਪੱਧਰ 'ਤੇ ਕੀਤੀ ਜਾ ਰਹੀ ਹੈ, ਜਿਸ ਦੇ ਚੱਲਦਿਆਂ ਹਲਕੇ ਦੇ ਕਈ ਪਿੰਡਾਂ ਦੇ ਕਿਸਾਨਾਂ ਵਲੋਂ ਕਣਕ ਦੀ ਕਟਾਈ ਤੋਂ ਬਾਅਦ ਆਪਣੇ ਖੇਤਾਂ 'ਚ ...

ਪੂਰੀ ਖ਼ਬਰ »

ਐਡ. ਟਿਵਾਣਾ ਵਲੋਂ ਵੱਖ-ਵੱਖ ਇਲਾਕਿਆਂ 'ਚ ਸੈਨੇਟਾਈਜ਼ੇਸ਼ਨ ਕਰਵਾਉਣ ਦੀ ਮੁਹਿੰਮ ਸ਼ੁਰੂ

ਫ਼ਤਹਿਗੜ੍ਹ ਸਾਹਿਬ, 16 ਮਈ (ਰਾਜਿੰਦਰ ਸਿੰਘ)-ਜ਼ਿਲ੍ਹਾ ਪ੍ਰਸ਼ਾਸਨ ਵਲੋਂ ਜ਼ਿਲ੍ਹੇ ਭਰ 'ਚ ਕੋਰੋਨਾ ਦੇ ਜ਼ਿਆਦਾ ਪ੍ਰਭਾਵਿਤ ਇਲਾਕਿਆਂ ਨੂੰ ਹਾਟ ਸਪਾਟ ਐਲਾਨਿਆ ਗਿਆ ਹੈ ਤਾਂ ਜੋ ਉਨ੍ਹਾਂ ਇਲਾਕਿਆਂ 'ਚ ਕੋਰੋਨਾ ਦੇ ਫੈਲਾਅ ਨੂੰ ਅੱਗੇ ਤੋਂ ਅੱਗੇ ਵਧਣ ਤੋਂ ਰੋਕਿਆ ਜਾ ...

ਪੂਰੀ ਖ਼ਬਰ »

ਸੰਯੁਕਤ ਕਿਸਾਨ ਮੋਰਚਾ ਬਲਾਕ ਖਮਾਣੋਂ ਦੀ ਵਿਸ਼ੇਸ਼ ਮੀਟਿੰਗ 19 ਨੂੰ

ਖਮਾਣੋਂ, 16 ਮਈ (ਜੋਗਿੰਦਰ ਪਾਲ)-ਸੰਯੁਕਤ ਕਿਸਾਨ ਮੋਰਚਾ ਬਲਾਕ ਖਮਾਣੋਂ ਦੀ ਵਿਸ਼ੇਸ਼ ਮੀਟਿੰਗ 19 ਮਈ ਨੂੰ ਗੁਰਦੁਆਰਾ ਗੋਬਿੰਦਗੜ੍ਹ ਸਾਹਿਬ ਰਾਣਵਾਂ ਵਿਖੇ ਹੋਵੇਗੀ | ਜਾਣਕਾਰੀ ਦਿੰਦਿਆਂ ਕਿਸਾਨ ਆਗੂਆਂ ਨੇ ਦੱਸਿਆ ਕਿ ਇਸ ਮੀਟਿੰਗ 'ਚ ਦਿੱਲੀ ਵਿਖੇ ਚੱਲ ਰਹੇ ਕਿਸਾਨ ...

ਪੂਰੀ ਖ਼ਬਰ »

ਜ਼ਿਲ੍ਹੇ 'ਚ 104 ਨਵੇਂ ਕੋਰੋਨਾ ਪੀੜਤਾਂ ਦੀ ਪੁਸ਼ਟੀ, 4 ਮਰੀਜ਼ਾਂ ਦੀ ਮੌਤ

ਫ਼ਤਹਿਗੜ੍ਹ ਸਾਹਿਬ, 16 ਮਈ (ਬਲਜਿੰਦਰ ਸਿੰਘ)-ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਦੇ ਸਿਵਲ ਸਰਜਨ ਡਾ. ਮਹਿੰਦਰ ਸਿੰਘ ਨੇ ਦੱਸਿਆ ਕਿ ਜ਼ਿਲ੍ਹੇ 'ਚ 4 ਕੋਰੋਨਾ ਪੀੜਤਾਂ ਦੀ ਮੌਤ ਹੋ ਗਈ ਹੈ ਜਦਕਿ ਵੱਖ-ਵੱਖ ਇਲਾਕਿਆਂ 'ਚੋਂ 104 ਨਵੇਂ ਕੋਰੋਨਾ ਪੀੜਤ ਸਾਹਮਣੇ ਆਏ ਹਨ | ਉਨ੍ਹਾਂ ...

ਪੂਰੀ ਖ਼ਬਰ »

ਬੱਸ 'ਚੋਂ ਭੁੱਕੀ ਬਰਾਮਦ, ਚਾਲਕ ਤੇ ਕੰਡਕਟਰ ਖ਼ਿਲਾਫ਼ ਕੇਸ ਦਰਜ

ਰਾਜਪੁਰਾ, 16 ਮਈ (ਜੀ.ਪੀ. ਸਿੰਘ)-ਥਾਣਾ ਸ਼ੰਭੂ ਦੀ ਪੁਲਿਸ ਨੇ ਮੁੱਖ ਕੌਮੀ ਸ਼ਾਹ ਮਾਰਗ ਨੰਬਰ-44 'ਤੇ ਨਾਕਾਬੰਦੀ ਦੌਰਾਨ ਇਕ ਬੱਸ 'ਚੋਂ 8 ਕਿੱਲੋ ਭੁੱਕੀ (ਚੂਰਾ ਪੋਸਤ) ਬਰਾਮਦ ਕਰਕੇ ਬੱਸ ਦੇ ਚਾਲਕ ਅਤੇ ਕੰਡਕਟਰ ਖ਼ਿਲਾਫ਼ ਕੇਸ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ | ...

ਪੂਰੀ ਖ਼ਬਰ »

ਲਾਇਨਜ਼ ਕਲੱਬ ਨੇ ਕੀਤੀ ਵਰਚੂਅਲ ਮੀਟਿੰਗ

ਮੰਡੀ ਗੋਬਿੰਦਗੜ੍ਹ, 16 ਮਈ (ਮੁਕੇਸ਼ ਘਈ)-ਲਾਇਨਜ਼ ਕਲੱਬ ਮੰਡੀ ਗੋਬਿੰਦਗੜ੍ਹ ਗਰੇਟਰ ਦੇ ਕਲੱਬ ਪ੍ਰਧਾਨ ਲਾਇਨ ਦਰਸ਼ਨ ਸਿੰਘ ਦੀ ਪ੍ਰਧਾਨਗੀ ਹੇਠ ਪਹਿਲੀ ਚੋਣ ਮੀਟਿੰਗ ਕੀਤੀ ਗਈ | ਆਨਲਾਈਨ ਹੋਈ ਇਸ ਮੀਟਿੰਗ ਦੌਰਾਨ ਲਾਇਨਜ਼ ਕਲੱਬ ਜ਼ਿਲ੍ਹਾ 321 ਐੱਫ ਦੇ ਸੈਕਿੰਡ ਉੱਪ ...

ਪੂਰੀ ਖ਼ਬਰ »

ਚੰਦੂਮਾਜਰਾ ਵਲੋਂ ਸ਼੍ਰੋਮਣੀ ਅਕਾਲੀ ਦਲ ਬੀ. ਸੀ. ਵਿੰਗ ਦੇ ਜ਼ਿਲ੍ਹਾ ਪ੍ਰਧਾਨ ਨਾਲ ਦੁੱਖ ਦਾ ਪ੍ਰਗਟਾਵਾ

ਮੰਡੀ ਗੋਬਿੰਦਗੜ੍ਹ, 16 ਮਈ (ਬਲਜਿੰਦਰ ਸਿੰਘ)-ਪੰਜਾਬ 'ਚ ਮਲੇਰਕੋਟਲਾ ਨੂੰ ਜ਼ਿਲ੍ਹਾ ਬਣਾਉਣ 'ਤੇ ਕੋਈ ਤਣਾਅ, ਵਿਵਾਦ ਜਾਂ ਇਤਰਾਜ਼ ਨਹੀਂ, ਬਲਕਿ ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਅਦਿੱਤਿਆ ਨਾਥ ਯੋਗੀ ਵਲੋਂ ਇਸ ਸਬੰਧੀ ਟਵੀਟ ਕਰਕੇ ਕੀਤੀ ਭੜਕਾਊ ਬਿਆਨਬਾਜ਼ੀ ਨਾਲ ...

ਪੂਰੀ ਖ਼ਬਰ »

ਕਾਂਗਰਸ ਰਾਜ 'ਚ ਖਸਤਾ ਹਾਲ ਸਿਹਤ ਵਿਭਾਗ ਕਾਰਨ ਜਾ ਰਹੀਆਂ ਲੋਕਾਂ ਦੀਆਂ ਜਾਨਾਂ-ਮੇਜਰ ਮਲਹੋਤਰਾ

ਪਟਿਆਲਾ, 16 ਮਈ (ਅ.ਸ. ਆਹਲੂਵਾਲੀਆ)-ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਮੇਜਰ ਆਰ. ਪੀ. ਐੱਸ. ਮਲਹੋਤਰਾ ਨੇ ਅੱਜ ਇੱਥੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਦੇ ਰਾਜ 'ਚ ਸੂਬੇ ਦੇ ਖ਼ਸਤਾ-ਹਾਲ ਸਿਹਤ ਢਾਂਚੇ ਕਰਕੇ ਲੋਕਾਂ ਦੀਆਂ ਜਾਨਾਂ ਜਾ ਰਹੀਆਂ ਹਨ | ਉਨ੍ਹਾਂ ਕਿਹਾ ਕਿ ਘਰ-ਘਰ ...

ਪੂਰੀ ਖ਼ਬਰ »

ਪੰਜਾਬੀ ਯੂਨੀਵਰਸਿਟੀ ਦੇ ਵਿਦਿਆਰਥੀ ਨੂੰ ਮਿਲਿਆ 20 ਲੱਖ ਤੋਂ ਵੱਧ ਦਾ ਪੈਕੇਜ

ਪਟਿਆਲਾ, 16 ਮਈ (ਕੁਲਵੀਰ ਸਿੰਘ ਧਾਲੀਵਾਲ)-ਕੰਪਿਊਟਰ ਸਾਇੰਸ ਐਂਡ ਇੰਜੀਨੀਅਰਿੰਗ ਵਿਭਾਗ ਪੰਜਾਬੀ ਯੂਨੀਵਰਸਿਟੀ ਦੇ ਇਕ ਵਿਦਿਆਰਥੀ ਅਮਨ ਮਲਹੋਤਰਾ ਨੂੰ ਬਹੁ-ਦੇਸ਼ੀ ਕੰਪਨੀ ਕਰੈਡ ਨੇ 20 ਲੱਖ ਰੁਪਏ ਤੋਂ ਵੀ ਵੱਧ ਦੇ ਸਾਲਾਨਾ ਪੈਕੇਜ 'ਤੇ ਚੁਣ ਲਿਆ | ਕੁਝ ਦਿਨ ਪਹਿਲਾਂ ਵੀ ...

ਪੂਰੀ ਖ਼ਬਰ »

ਬਾਜ਼ੀਗਰ ਬਰਾਦਰੀ ਨੂੰ ਜ਼ਮੀਨਾਂ ਦੇ ਮਾਲਕੀ ਹੱਕ ਦਿੱਤੇ ਜਾਣ-ਰਾਝਾ ਰਾਮ

ਡਕਾਲਾ, 16 ਮਈ (ਪਰਗਟ ਸਿੰਘ ਬਲਬੇੜ੍ਹਾ)-ਦੇਸ਼ ਦੀ ਵੰਡ ਸਮੇਂ ਪਾਕਿਸਤਾਨ ਤੋਂ ਉੱਜੜ ਕੇ ਆ ਕੇ ਸ਼ਾਮਲਾਟ ਜ਼ਮੀਨਾਂ 'ਚ ਬੈਠੇ ਬਾਜ਼ੀਗਰ ਬਰਾਦਰੀ ਦੇ ਲੋਕ ਹਾਲੇ ਵੀ ਜ਼ਮੀਨਾਂ ਦੇ ਮਾਲਕੀ ਹੱਕ ਨੂੰ ਤਰਸ ਰਹੇ ਹਨ ਅਤੇ ਉਨ੍ਹਾਂ 'ਤੇ ਹਮੇਸ਼ਾ ਘਰੋਂ ਬੇਘਰ ਹੋਣ ਦੀ ਤਲਵਾਰ ...

ਪੂਰੀ ਖ਼ਬਰ »

ਹੀਰਾ ਇਨਕਲੇਵ ਵੈੱਲਫੇਅਰ ਸੁਸਾਇਟੀ ਪੂਡਾ ਨੇ ਸਾਰੀ ਕਾਲੋਨੀ ਸੈਨੇਟਾਈਜ਼ ਕਰਵਾਈ

ਨਾਭਾ, 16 ਮਈ (ਕਰਮਜੀਤ ਸਿੰਘ)-ਕੋਰੋਨਾ ਮਹਾਂਮਾਰੀ ਦੌਰਾਨ ਵੱਧ ਰਹੇ ਕੇਸਾਂ ਨੂੰ ਲੈ ਕੇ ਸੁਸਾਇਟੀ ਦੀ ਸੁਰੱਖਿਆ ਲਈ ਹੀਰਾ ਇਨਕਲੇਵ ਵੈੱਲਫੇਅਰ ਸੁਸਾਇਟੀ ਪੂਡਾ ਨਾਭਾ (ਜ਼ਿਲ੍ਹਾ ਪਟਿਆਲਾ) ਵਲੋਂ ਸਾਰੀ ਕਾਲੋਨੀ ਨੂੰ ਸੈਨੇਟਾਈਜ਼ ਕਰਵਾਇਆ ਗਿਆ | ਇਸ ਮੌਕੇ ਹੀਰਾ ...

ਪੂਰੀ ਖ਼ਬਰ »

ਜੱਸੀ ਸੋਹੀਆਂ ਵਾਲਾ ਵਲੋਂ ਰਾਜਵਿੰਦਰ ਕੌਰ ਥਿਆੜਾ ਦਾ ਮਹਿਲਾ ਵਿੰਗ ਪੰਜਾਬ ਦੀ ਪ੍ਰਧਾਨ ਬਣਨ 'ਤੇ ਸਨਮਾਨ

ਨਾਭਾ, 16 ਮਈ (ਕਰਮਜੀਤ ਸਿੰਘ)-ਆਮ ਆਦਮੀ ਪਾਰਟੀ ਵਿਧਾਨ ਸਭਾ ਹਲਕਾ ਨਾਭਾ ਦੇ ਨੌਜਵਾਨ ਆਗੂ ਅਤੇ ਐੱਸ. ਸੀ. ਵਿੰਗ ਪੰਜਾਬ ਦੇ ਜੁਆਇੰਟ ਸੈਕਟਰੀ ਜੱਸੀ ਸੋਹੀਆਂ ਵਾਲਾ ਨੇ 'ਆਪ' ਦੀ ਮਹਿਲਾ ਆਗੂ ਰਾਜਵਿੰਦਰ ਕੌਰ ਥਿਆੜਾ ਨੂੰ ਮਹਿਲਾ ਵਿੰਗ ਪੰਜਾਬ ਦੀ ਪ੍ਰਧਾਨ ਅਤੇ ਰਿਟਾ. ਆਈ. ਜੀ. ਸੁਰਿੰਦਰ ਸਿੰਘ ਸੋਢੀ ਸਾਬਕਾ ਉਲੰਪੀਅਨ ਹਾਕੀ ਖਿਡਾਰੀ ਨੂੰ ਜ਼ਿਲ੍ਹਾ ਜਲੰਧਰ ਦਾ ਪ੍ਰਧਾਨ ਬਣਨ 'ਤੇ ਵਿਸ਼ੇਸ਼ ਤੌਰ 'ਤੇ ਸਨਮਾਨਿਤ ਕੀਤਾ | ਜੱਸੀ ਸੋਹੀਆਂ ਵਾਲਾ ਨੇ ਦੱਸਿਆ ਕਿ ਮਹਿਲਾ ਪ੍ਰਧਾਨ ਰਾਜਵਿੰਦਰ ਕੌਰ ਥਿਆੜਾ ਨਾਲ ਹੋਈ ਮੁਲਾਕਾਤ ਦੌਰਾਨ ਗੱਲਬਾਤ ਕਰਨ ਮੌਕੇ ਉਨ੍ਹਾਂ ਨਾਲ 2022 ਦੀਆਂ ਵਿਧਾਨ ਸਭਾ ਚੋਣਾਂ ਦੀ ਅਗਲੀ ਰਣਨੀਤੀ ਲਈ ਵਿਚਾਰ-ਵਟਾਂਦਰਾ ਕੀਤਾ ਅਤੇ ਉਨ੍ਹਾਂ ਨੂੰ ਮਹਿਲਾ ਵਿੰਗ ਦੀ ਸੂਬਾ ਪ੍ਰਧਾਨ ਨਿਯੁਕਤ ਹੋਣ 'ਤੇ ਵਧਾਈ ਦਿੱਤੀ | ਉਨ੍ਹਾਂ ਕਿਹਾ ਕਿ ਇਸ ਮੌਕੇ ਰਾਜਵਿੰਦਰ ਕੌਰ ਥਿਆੜਾ ਨੇ ਦੱਸਿਆ ਕਿ ਮਹਿਲਾ ਵਿੰਗ ਨੂੰ ਮਜ਼ਬੂਤ ਕਰਨ ਲਈ ਜਲਦੀ ਹੀ ਜ਼ਿਲ੍ਹਾ ਪੱਧਰ, ਬਲਾਕ ਪੱਧਰ ਅਤੇ ਬੂਥ ਪੱਧਰ 'ਤੇ ਇਕਾਈਆਂ ਕਾਇਮ ਕੀਤੀ ਜਾਣਗੀਆਂ ਅਤੇ ਹਰ ਸ਼ਹਿਰ ਤੇ ਪਿੰਡ-ਪਿੰਡ ਜਾ ਕੇ ਔਰਤਾਂ ਨੂੰ ਜਾਗਰੂਕ ਕੀਤਾ ਜਾਵੇਗਾ | ਉਨ੍ਹਾਂ ਦੱਸਿਆ ਕਿ ਪੰਜਾਬ 'ਚ 'ਆਪ' ਦੀ ਸਰਕਾਰ ਆਉਣ 'ਤੇ ਔਰਤਾਂ ਦੀ ਸੁਰੱਖਿਆ ਯਕੀਨੀ ਬਣਾਈ ਜਾਵੇਗੀ | ਇਸ ਮੌਕੇ ਆਬਜ਼ਰਵਰ ਵਿਸ਼ਵਿੰਦਰ ਚੌਧਰੀ, ਤਰਨਦੀਪ ਸਨੀ ਮੀਡੀਆ ਇੰਚਾਰਜ, ਸਤਗੁਰ ਸਿੰਘ ਖਹਿਰਾ ਬਲਾਕ ਪ੍ਰਧਾਨ ਹਲਕਾ ਨਾਭਾ ਆਦਿ ਮੌਜੂਦ ਸਨ |

ਖ਼ਬਰ ਸ਼ੇਅਰ ਕਰੋ

 

ਕੋਰੋਨਾ ਮਹਾਂਮਾਰੀ ਨੰੂ ਹਰਾਉਣ ਲਈ ਟੀਕਾਕਰਨ ਬਹੁਤ ਜ਼ਰੂਰੀ-ਮਿਲਟੀ ਕੰਬੋਜ

ਰਾਜਪੁਰਾ, 16 ਮਈ (ਰਣਜੀਤ ਸਿੰਘ)-ਦੇਸ਼ 'ਚ ਚਲ ਰਹੀ ਕੋਰੋਨਾ ਮਹਾਂਮਾਰੀ ਦੀ ਰੋਕਥਾਮ ਲਈ ਅਤੇ ਕੋਰੋਨਾ ਨੂੰ ਹਰਾਉਣ ਲਈ ਟੀਕਾਕਰਨ ਬਹੁਤ ਜ਼ਰੂਰੀ ਹੈ ਅਤੇ ਸਾਨੂੰ ਹਰ ਹਾਲ 'ਚ ਲਗਵਾਉਣਾ ਚਾਹੀਦਾ ਹੈ | ਇਹ ਪ੍ਰਗਟਾਵਾ ਯੂਥ ਕਾਂਗਰਸ ਦੇ ਜ਼ਿਲ੍ਹਾ ਪ੍ਰਧਾਨ ਨਿਰਭੈ ਸਿੰਘ ...

ਪੂਰੀ ਖ਼ਬਰ »

ਅਧਿਆਪਕਾ ਮੀਨਾਕਸ਼ੀ ਨੂੰ ਵਧੀਆ ਸੇਵਾਵਾਂ ਬਦਲੇ ਕੀਤਾ ਸਨਮਾਨਿਤ

ਚੁੰਨ੍ਹੀ, 16 ਮਈ (ਗੁਰਪ੍ਰੀਤ ਸਿੰਘ ਬਿਲਿੰਗ)-ਅਧਿਆਪਕਾ ਮੀਨਾਕਸ਼ੀ ਮਹਾਜਨ ਜਿੱਥੇ ਆਪਣੀ ਡਿਊਟੀ ਪ੍ਰਤੀ ਇਕ ਇਮਾਨਦਾਰ ਅਧਿਆਪਕਾ ਹਨ, ਉੱਥੇ ਹੀ ਉਹ ਜ਼ਰੂਰਤਮੰਦ ਵਿਦਿਆਰਥੀਆਂ ਦੀ ਸਹਾਇਤਾ ਲਈ ਹਮੇਸ਼ਾ ਤਤਪਰ ਰਹਿੰਦੇ ਹਨ | ਇਹ ਪ੍ਰਗਟਾਵਾ ਨੌਰੰਗ ਸਿੰਘ ਪ੍ਰਧਾਨ ਐੱਸ. ...

ਪੂਰੀ ਖ਼ਬਰ »

ਅਮਰ ਸ਼ਹੀਦ ਸੁਖਦੇਵ ਦੀ ਜੈਅੰਤੀ ਮੌਕੇ ਬੂਟੇ ਲਗਾਏ

ਫ਼ਤਹਿਗੜ੍ਹ ਸਾਹਿਬ, 16 ਮਈ (ਪ. ਪ.)-ਪਿਛਲੇ ਕਾਫ਼ੀ ਸਮੇਂ ਤੋਂ ਚਲਾਈ ਜਾ ਰਹੀ ਮੁਹਿੰਮ 'ਰੁੱਖਾਂ ਦੀ ਸਭ ਕਰੋ ਸੰਭਾਲ, ਸਾਡਾ ਜੀਵਨ ਇਨ੍ਹਾਂ ਨਾਲ' ਦੀ ਲੜੀ ਨੂੰ ਅੱਗੇ ਤੋਰਦੇ ਹੋਏ ਸ਼ਹੀਦ ਭਗਤ ਸਿੰਘ ਦੇ ਸਾਥੀ ਅਮਰ ਸ਼ਹੀਦ ਸੁਖਦੇਵ ਦੀ 115ਵੀਂ ਜੈਅੰਤੀ ਮੌਕੇ ਭਗਵਾਨ ਵਾਲਮੀਕਿ ...

ਪੂਰੀ ਖ਼ਬਰ »

ਸ਼ਹੀਦ-ਏ-ਆਜ਼ਮ ਸੁਖਦੇਵ ਦੇ ਜਨਮ ਦਿਨ ਮੌਕੇ ਲਗਾਏ ਬੂਟੇ

ਫ਼ਤਹਿਗੜ੍ਹ ਸਾਹਿਬ, 16 ਮਈ (ਬਲਜਿੰਦਰ ਸਿੰਘ)-ਸ਼ਹੀਦ-ਏ-ਆਜ਼ਮ ਸੁਖਦੇਵ ਦੇ ਜਨਮ ਦਿਨ ਮੌਕੇ ਬੈਂਕ ਕਾਲੋਨੀ ਸਰਹਿੰਦ ਵਾਸੀਆਂ ਵਲੋਂ ਕਾਲੋਨੀ 'ਚ ਛਾਂਦਾਰ ਅਤੇ ਫੁੱਲਦਾਰ ਬੂਟੇ ਲਗਾ ਕੇ ਦੇਸ਼ ਦੇ ਮਹਾਨ ਸ਼ਹੀਦ ਨੂੰ ਸ਼ਰਧਾ ਤੇ ਸਤਿਕਾਰ ਭੇਟ ਕੀਤਾ ਗਿਆ | ਇਸ ਮੌਕੇ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX