ਤਾਜਾ ਖ਼ਬਰਾਂ


ਸੁਖਬਿੰਦਰ ਸਿੰਘ ਸਰਕਾਰੀਆ ਨੇ ਸੰਭਾਲਿਆ ਕਾਰਜ ਭਾਰ
. . .  1 minute ago
ਚੰਡੀਗੜ੍ਹ, 28 ਸਤੰਬਰ - ਸੁਖਬਿੰਦਰ ਸਿੰਘ ਸਰਕਾਰੀਆ ਨੇ ਮੰਗਲਵਾਰ ਨੂੰ ਪੰਜਾਬ ਸਿਵਲ ਸਕੱਤਰੇਤ -1 ਚੰਡੀਗੜ੍ਹ ਵਿਖੇ ਕੈਬਨਿਟ ਮੰਤਰੀ ਵਜੋਂ ਕਾਰਜ ਭਾਰ ਸੰਭਾਲਿਆ। ਉਨ੍ਹਾਂ ਨੂੰ ਜਲ ਸਰੋਤ ਅਤੇ ਮਕਾਨ ਅਤੇ ...
ਉੜੀ ਸੈਕਟਰ ਵਿਚ ਇਕ ਅਪਰੇਸ਼ਨ ਦੌਰਾਨ ਫ਼ੌਜ ਨੂੰ ਮਿਲੀ ਵੱਡੀ ਕਾਮਯਾਬੀ,ਅੱਤਵਾਦੀ ਨੇ ਕੀਤਾ ਆਤਮ ਸਮਰਪਣ
. . .  6 minutes ago
ਉੜੀ, 28 ਸਤੰਬਰ - ਜੰਮੂ -ਕਸ਼ਮੀਰ ਦੇ ਉੜੀ ਸੈਕਟਰ ਵਿਚ ਇਕ ਅਪਰੇਸ਼ਨ ਦੌਰਾਨ ਇਕ ਅੱਤਵਾਦੀ ਨੂੰ ਮਾਰ ਦਿੱਤਾ ਗਿਆ ਹੈ ਜਦਕਿ ਇਕ ਹੋਰ ਅੱਤਵਾਦੀ ਨੂੰ ਜਿੰਦਾ ਫੜਿਆ ਗਿਆ ਹੈ ਜੋ ...
ਰਾਘਵ ਚੱਡਾ ਨੇ ਮਾਲਵੇ ਦੇ ਕਿਸਾਨਾਂ ਦੀਆਂ ਫ਼ਸਲਾਂ ਖਰਾਬ ਹੋਣ 'ਤੇ ਸਰਕਾਰ ਤੋਂ ਮੁਆਵਜ਼ਾ ਦੇਣ ਦੀ ਕੀਤੀ ਮੰਗ
. . .  13 minutes ago
ਜਲੰਧਰ, 28 ਸਤੰਬਰ (ਸ਼ਿਵ) - ਆਮ ਆਦਮੀ ਪਾਰਟੀ ਪੰਜਾਬ ਦੇ ਸਹਿ ਇੰਚਾਰਜ ਰਾਘਵ ਚੱਡਾ ਨੇ ਮਾਲਵੇ ਦੇ ਕਿਸਾਨਾਂ ਦੀਆਂ ਫ਼ਸਲਾਂ ਖਰਾਬ ਹੋਣ 'ਤੇ ਸਰਕਾਰ ਤੋਂ ਮੁਆਵਜ਼ਾ ਦੇਣ ...
ਅਰਵਿੰਦ ਕੇਜਰੀਵਾਲ ਕੱਲ੍ਹ ਤੋਂ ਦੋ ਦਿਨ ਦੇ ਪੰਜਾਬ ਦੌਰੇ 'ਤੇ, ਕੱਲ੍ਹ ਪਹੁੰਚ ਰਹੇ ਹਨ ਲੁਧਿਆਣਾ
. . .  37 minutes ago
ਜਲੰਧਰ, 28 ਸਤੰਬਰ - ਅਰਵਿੰਦ ਕੇਜਰੀਵਾਲ ਕੱਲ੍ਹ ਤੋਂ ਦੋ ਦਿਨ ਦੇ ਪੰਜਾਬ ਦੌਰੇ 'ਤੇ ਹੋਣਗੇ | ਕੇਜਰੀਵਾਲ ਲੁਧਿਆਣਾ ਵਿਖੇ ਆ ਰਹੇ ਹਨ ...
ਸ਼ਹੀਦ ਭਗਤ ਸਿੰਘ ਦੇ ਜਨਮ ਦਿਨ 'ਤੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵਲੋਂ ਖਟਕੜ ਕਲਾਂ 'ਚ ਸਮਾਰਕ 'ਤੇ ਸਿਜਦਾ
. . .  about 1 hour ago
ਬੰਗਾ, 28 ਸਤੰਬਰ (ਜਸਬੀਰ ਸਿੰਘ ਨੂਰਪੁਰ ) - ਸ਼ਹੀਦੇ ਆਜ਼ਮ ਸਰਦਾਰ ਭਗਤ ਸਿੰਘ ਦੇ ਜਨਮਦਿਨ 'ਤੇ ਖਟਕੜ ਕਲਾਂ ਵਿਖੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵਲੋਂ ਸ਼ਹੀਦਾਂ ਦੇ ਸਮਾਰਕ 'ਤੇ ਸਿਜਦਾ ਕੀਤਾ ਗਿਆ ...
ਸ਼ਹੀਦ ਭਗਤ ਸਿੰਘ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ ਆਪ ਦੀ ਜ਼ਿਲ੍ਹਾ ਪੱਧਰੀ ਟੀਮ ਵਲੋਂ ਨਸ਼ਅਿਾਂ ਵਿਰੁੱਧ ਮੋਟਰਸਾਈਕਲ ਜਾਗਰੂਕਤਾ ਮਾਰਚ
. . .  about 1 hour ago
ਫ਼ਿਰੋਜ਼ਪੁਰ,ਸੰਗਰੂਰ 28 ਸਤੰਬਰ (ਕੁਲਬੀਰ ਸਿੰਘ ਸੋਢੀ,ਧੀਰਜ ਪਸ਼ੋਰੀਆ ) ਫ਼ਿਰੋਜ਼ਪੁਰ ਵਿਚ ਆਪ ਦੀ ਜ਼ਿਲ੍ਹਾ ਪੱਧਰੀ ਟੀਮ ਵਲੋਂ ਸ਼ਹੀਦ ਏ ਆਜ਼ਮ ਭਗਤ ਸਿੰਘ ਦੇ ਜਨਮ ਦਿਨ ਦਿਹਾੜੇ ਨੂੰ ਸਮਰਪਿਤ ਨਸ਼ਿਆਂ ਵਿਰੁੱਧ ਮੋਟਰਸਾਈਕਲ ਜਾਗਰੂਕਤਾ ਮਾਰਚ ...
ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅੱਜ ਜਾਣਗੇ ਦਿੱਲੀ - ਸੂਤਰ
. . .  about 1 hour ago
ਚੰਡੀਗੜ੍ਹ, 28 ਸਤੰਬਰ - ਸੂਤਰਾਂ ਦੇ ਹਵਾਲੇ ਤੋਂ ਇਹ ਖ਼ਬਰ ਸਾਹਮਣੇ ਆ ਰਹੀ ਹੈ ਕਿ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅੱਜ ਦਿੱਲੀ ਜਾਣਗੇ...
ਕਾਲੇ ਕਾਨੂੰਨ ਰੱਦ ਕਰਨ ਲਈ ਪਾਰਲੀਮੈਂਟ ਦਾ ਫੌਰੀ ਹੰਗਾਮੀ ਸੈਸ਼ਨ ਸੱਦਿਆ ਜਾਵੇ - ਸੁਖਬੀਰ ਸਿੰਘ ਬਾਦਲ
. . .  about 1 hour ago
ਚੰਡੀਗੜ੍ਹ, 28 ਸਤੰਬਰ (ਵਿਕਰਮਜੀਤ ਸਿੰਘ ਮਾਨ) - ਸੁਖਬੀਰ ਸਿੰਘ ਬਾਦਲ ਨੇ ਮੰਗ ਕੀਤੀ ਹੈ ਕਿ ਖੇਤੀਬਾੜੀ ਕਾਨੂੰਨ ਰੱਦ ਕਰਨ ਲਈ ਪਾਰਲੀਮੈਂਟ ਦਾ ਫੌਰੀ ਹੰਗਾਮੀ ਸੈਸ਼ਨ ਸੱਦਿਆ ਜਾਵੇ | ਉਨ੍ਹਾਂ ਨੇ ਪ੍ਰਧਾਨ ਮੰਤਰੀ ਨੂੰ ਕਿਹਾ ਹੈ ਕਿ ਕਿਸਾਨਾਂ ਨੂੰ...
ਮੁੱਖ ਮੰਤਰੀ ਸ. ਚਰਨਜੀਤ ਸਿੰਘ ਚੰਨੀ ਸਪੀਕਰ ਸ੍ਰੀ ਰਾਣਾ ਕੇ.ਪੀ ਸਿੰਘ ਨੂੰ ਮਿਲਣ ਉਨ੍ਹਾਂ ਦੀ ਰਹਾਇਸ਼ 'ਤੇ ਪਹੁੰਚੇ
. . .  about 1 hour ago
ਰੂਪਨਗਰ, 28 ਸਤੰਬਰ - ਮੁੱਖ ਮੰਤਰੀ ਸ. ਚਰਨਜੀਤ ਸਿੰਘ ਚੰਨੀ ਖਟਕੜ ਕਲਾਂ ਨੂੰ ਜਾਂਦੇ ਹੋਏ ਅਚਾਨਕ ਰੋਪੜ ਵਿਖੇ ਸਪੀਕਰ ਸ੍ਰੀ ਰਾਣਾ ਕੇ.ਪੀ ਸਿੰਘ ਨੂੰ ਮਿਲਣ ਉਨ੍ਹਾਂ ਦੀ ਰਹਾਇਸ਼ 'ਤੇ ਪਹੁੰਚੇ। ਜਿੱਥੇ ਸਪੀਕਰ ਸ੍ਰੀ ਰਾਣਾ ਕੇ.ਪੀ. ਜੀ ਨੇ.....
ਮੁੱਖ ਮੰਤਰੀ ਚੰਨੀ ਨੇ ਵੰਡੇ ਮੰਤਰੀਆਂ ਨੂੰ ਮਹਿਕਮੇ, ਜਾਣੋ ਕਿਸਨੂੰ ਮਿਲਿਆ ਕਿਹੜਾ ਮਹਿਕਮਾ
. . .  34 minutes ago
ਚੰਡੀਗੜ੍ਹ, 28 ਸਤੰਬਰ (ਵਿਕਰਮਜੀਤ ਸਿੰਘ ਮਾਨ) - ਮੁੱਖ ਮੰਤਰੀ ਚੰਨੀ ਸੰਭਾਂਲਣਗੇ ਵਿਜੀਲੈਂਸ ਮਹਿਕਮਾ, ਉੱਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੂੰ ਦਿੱਤਾ ਗਿਆ ਗ੍ਰਹਿ ...
ਮੁੱਖ ਮੰਤਰੀ ਚੰਨੀ ਦੀ ਅੱਜ ਹੋਵੇਗੀ ਬੇਰੁਜ਼ਗਾਰ ਅਧਿਆਪਕਾਂ ਨਾਲ ਬੈਠਕ
. . .  about 2 hours ago
ਚੰਡੀਗੜ੍ਹ, 28 ਸਤੰਬਰ - ਮੁੱਖ ਮੰਤਰੀ ਚੰਨੀ ਦੀ ਅੱਜ ਬੇਰੁਜ਼ਗਾਰ ਅਧਿਆਪਕਾਂ ਨਾਲ ਬੈਠਕ ਹੋਵੇਗੀ...
ਹਰਿਆਣਾ ਦੀ ਏਲਨਾਬਾਦ ਸੀਟ 'ਤੇ 30 ਅਕਤੂਬਰ ਨੂੰ ਹੋਵੇਗੀ ਜ਼ਿਮਨੀ ਚੋਣ
. . .  about 2 hours ago
ਚੰਡੀਗੜ੍ਹ, 28 ਸਤੰਬਰ (ਰਾਮ ਸਿੰਘ ਬਰਾੜ) - ਹਰਿਆਣਾ ਦੀ ਏਲਨਾਬਾਦ ਸੀਟ 'ਤੇ 30 ਅਕਤੂਬਰ ਨੂੰ ਜ਼ਿਮਨੀ ਚੋਣ ਹੋਵੇਗੀ | 2 ਨਵੰਬਰ ਨੂੰ ਨਤੀਜੇ ਆਉਣਗੇ। ਜ਼ਿਕਰਯੋਗ ਹੈ ਕਿ ਇਨੈਲੋ ਵਿਧਾਇਕ ਅਭੈ ਸਿੰਘ ਚੌਟਾਲਾ ਵਲੋਂ...
30 ਅਕਤੂਬਰ ਨੂੰ ਹੋਣਗੀਆਂ 30 ਵਿਧਾਨ ਸਭਾ ਹਲਕਿਆਂ ਦੀਆਂ ਉਪ ਚੋਣਾਂ
. . .  about 2 hours ago
ਨਵੀਂ ਦਿੱਲੀ,28 ਸਤੰਬਰ - ਕੇਂਦਰ ਸ਼ਾਸਿਤ ਪ੍ਰਦੇਸ਼ ਦਾਦਰਾ ਅਤੇ ਨਗਰ ਹਵੇਲੀ ਅਤੇ ਦਮਨ ਅਤੇ ਦੀਵ, ਮੱਧ ਪ੍ਰਦੇਸ਼ ਅਤੇ ਹਿਮਾਚਲ ਪ੍ਰਦੇਸ਼ ਦੇ ਤਿੰਨ ਸੰਸਦੀ ਹਲਕਿਆਂ ਅਤੇ ਵੱਖ-ਵੱਖ ਰਾਜਾਂ ਦੇ 30 ਵਿਧਾਨ ਸਭਾ ਹਲਕਿਆਂ ਦੀਆਂ ਉਪ ਚੋਣਾਂ 30 ਅਕਤੂਬਰ ...
ਸ਼ੁਤਰਾਣਾ ਵਿਖੇ ਪਤੀ ਵਲੋਂ ਪਤਨੀ ਦਾ ਕਤਲ
. . .  about 3 hours ago
ਸ਼ੁਤਰਾਣਾ, 28 ਸਤੰਬਰ (ਬਲਦੇਵ ਸਿੰਘ ਮਹਿਰੋਕ) - ਪਟਿਆਲਾ ਜ਼ਿਲ੍ਹੇ ਦੇ ਵਿਧਾਨ ਸਭਾ ਹਲਕਾ ਸ਼ੁਤਰਾਣਾ ਦੇ ਕਸਬਾ ਸ਼ੁਤਰਾਣਾ ਵਿਖੇ ਗ੍ਰਾਮ ਪੰਚਾਇਤ ਹੀਰਾ ਨਗਰ ਵਿਚ ਬੀਤੀ ਦੇਰ ਰਾਤ ਇਕ ਔਰਤ ਦਾ ਕਤਲ ਕੀਤਾ ਗਿਆ ਹੈ। ...
ਗੁਰਦੁਆਰੇ ਦੀ ਜਗ੍ਹਾ 'ਤੇ ਦੁਕਾਨਾਂ ਪਾਉਣ ਨੂੰ ਲੈ ਕੇ ਹੋਏ ਵਿਵਾਦ 'ਚ ਸਰਪੰਚ ਵਲੋਂ ਗੋਲੀ ਚਲਾਉਣ ਨਾਲ ਇਕ ਗੰਭੀਰ ਜ਼ਖ਼ਮੀ,ਸਰਪੰਚ ਸਮੇਤ 30 ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ
. . .  about 3 hours ago
ਭਿੱਖੀਵਿੰਡ 28ਸਤੰਬਰ (ਬੌਬੀ) ਪਿੰਡ ਦਿਆਲਪੁਰਾ ਦੇ ਮੌਜੂਦਾ ਸਰਪੰਚ ਅੰਮ੍ਰਿਤਪਾਲ ਸਿੰਘ ਵਲੋਂ ਪਿੰਡ ਦੇ ਗੁਰਦੁਆਰਾ ਬਾਬਾ ਜੀਵਨ ਸਿੰਘ ਜੀ ਦੀ ਜਗ੍ਹਾ 'ਤੇ ਪੰਚਾਇਤੀ ਦੁਕਾਨਾਂ ....
ਪੁਲਵਾਮਾ ਵਿਚ ਦੋ ਜ਼ਮੀਨੀ ਕਰਮਚਾਰੀ ਗ੍ਰਿਫ਼ਤਾਰ
. . .  about 3 hours ago
ਸ੍ਰੀਨਗਰ, 28 ਸਤੰਬਰ - ਪੁਲਿਸ ਨੇ ਮੰਗਲਵਾਰ ਨੂੰ ਪੁਲਵਾਮਾ ਵਿਚ ਦੋ ਅੱਤਵਾਦੀਆਂ ਦੇ ਸਾਥੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ | ਪੁਲਿਸ ਅਧਿਕਾਰੀ ਨੇ ਦੱਸਿਆ ਕਿ ਸ੍ਰੀਨਗਰ ਪੁਲਿਸ ਨੇ ਪੁਲਵਾਮਾ ਪੁਲਿਸ ਅਤੇ 50 ਆਰ.ਆਰ. ਦੀ ਸਹਾਇਤਾ ਨਾਲ ...
ਕਰਿਆਨਾ ਸਟੋਰ ਨੂੰ ਅੱਗ ਲੱਗਣ ਨਾਲ ਲੱਖਾਂ ਦਾ ਨੁਕਸਾਨ
. . .  about 4 hours ago
ਭਵਾਨੀਗੜ੍ਹ,28 ਸਤੰਬਰ (ਰਣਧੀਰ ਸਿੰਘ ਫੱਗੂਵਾਲਾ) - ਭਵਾਨੀਗੜ੍ਹ ਮੁੱਖ ਸੜਕ 'ਤੇ ਇਕ ਕਰਿਆਨੇ ਦੀ ਦੁਕਾਨ ਨੂੰ ਅੱਗ ਲੱਗਣ ਨਾਲ ਲੱਖਾਂ ਦਾ ਨੁਕਸਾਨ ਹੋ ਜਾਣ ਦੀ ਖ਼ਬਰ ਹੈ। ਦੁਕਾਨ ਦੇ ਮਾਲਕ ਡਿਪਟੀ ਚੰਦ ਗਰਗ ਨੇ ਦੱਸਿਆ ਕਿ ਉਹ ਬੀਤੀ....
ਭਾਰਤ 'ਚ ਪਿਛਲੇ 24 ਘੰਟਿਆਂ ਦੌਰਾਨ 18,795 ਨਵੇਂ ਕੋਰੋਨਾ ਮਾਮਲੇ , 79 ਮੌਤਾਂ
. . .  about 4 hours ago
ਨਵੀਂ ਦਿੱਲੀ, 28 ਸਤੰਬਰ - ਭਾਰਤ ਵਿਚ ਪਿਛਲੇ 24 ਘੰਟਿਆਂ ਦੌਰਾਨ 18,795 ਨਵੇਂ ਕੋਰੋਨਾ ਮਾਮਲੇ ਆਏ 79 ....
ਰਾਹੁਲ ਗਾਂਧੀ ਦਿੱਲੀ ਤੋਂ ਪੰਜਾਬ ਦੀ ਸਰਕਾਰ ਚਲਾਉਣਾ ਬੰਦ ਕਰੇ - ਮਜੀਠੀਆ
. . .  about 4 hours ago
ਬੰਗਾ,28 ਸਤੰਬਰ (ਜਸਬੀਰ ਸਿੰਘ ਨੂਰਪੁਰ) ਖਟਕੜ ਕਲਾਂ ਵਿਖੇ ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ ਦੇ ਜਨਮਦਿਨ 'ਤੇ ਸ਼ਰਧਾ ਦੇ ਫੁਲ ਭੇਟ ਕਰਨ ਪੁੱਜੇ ਬਿਕਰਮ ਸਿੰਘ ਮਜੀਠੀਆ ਸਾਬਕਾ ਕੈਬਨਿਟ ਮੰਤਰੀ ਨੇ ਆਖਿਆ ਕਿ ....
ਸਤਿਕਾਰਯੋਗ ਲਤਾ ਦੀਦੀ ਨੂੰ ਜਨਮਦਿਨ ਦੀਆਂ ਸ਼ੁੱਭਕਾਮਨਾਵਾਂ - ਪ੍ਰਧਾਨ ਮੰਤਰੀ
. . .  about 4 hours ago
ਨਵੀਂ ਦਿੱਲੀ, 28 ਸਤੰਬਰ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸਤਿਕਾਰਯੋਗ ਲਤਾ ਦੀਦੀ ਨੂੰ ਜਨਮਦਿਨ ਦੀਆਂ ਸ਼ੁੱਭਕਾਮਨਾਵਾਂ ਦਿੱਤੀਆਂ। ਉਸ ਦੀ ਸੁਰੀਲੀ ਆਵਾਜ਼ ਦੁਨੀਆ ਭਰ ਵਿਚ ਗੂੰਜਦੀ ਹੈ। ਭਾਰਤੀ ਸੰਸਕ੍ਰਿਤੀ ਪ੍ਰਤੀ ਉਸ ਦੀ ਨਿਮਰਤਾ ...
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਆਜ਼ਾਦੀ ਘੁਲਾਟੀਏ ਭਗਤ ਸਿੰਘ ਨੂੰ ਉਨ੍ਹਾਂ ਦੀ ਜਯੰਤੀ 'ਤੇ ਸ਼ਰਧਾਂਜਲੀ ਭੇਟ ਕੀਤੀ
. . .  about 4 hours ago
ਨਵੀਂ ਦਿੱਲੀ, 28 ਸਤੰਬਰ - ਪ੍ਰਧਾਨ ਮੰਤਰੀ ਨੇ ਟਵੀਟ ਕਰਕੇ ਆਜ਼ਾਦੀ ਘੁਲਾਟੀਏ ਭਗਤ ਸਿੰਘ ਨੂੰ ਉਨ੍ਹਾਂ ਦੀ ਜਯੰਤੀ 'ਤੇ ਸ਼ਰਧਾਂਜਲੀ ਭੇਟ ਕੀਤੀ। ਉਹ ਹਰ ਭਾਰਤੀ ਦੇ ਦਿਲ ਵਿਚ ਵੱਸਦੇ....
ਸਾਡਾ ਫ਼ਰਜ਼ ਬਣਦਾ ਹੈ ਕਿ ਅਸੀਂ ਭਗਤ ਸਿੰਘ ਦੀ ਸੋਚ 'ਤੇ ਪਹਿਰਾ ਦਈਏ ਤੇ ਉਨ੍ਹਾਂ ਦੀ ਹੋਂਦ ਨੂੰ ਅਮਰ ਰੱਖੀਏ - ਚਰਨਜੀਤ ਸਿੰਘ ਚੰਨੀ
. . .  about 5 hours ago
ਨਵੀਂ ਦਿੱਲੀ, 28 ਸਤੰਬਰ - ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਕਿਹਾ ਕਿ ਸ਼ਹੀਦ ਭਗਤ ਸਿੰਘ ਜੀ ਹਰ ਭਾਰਤੀ ਦੀ ਰੂਹ 'ਚ ਵੱਸਦੇ ਹਨ। ਸਾਡੀ ਆਜ਼ਾਦੀ ਉਨ੍ਹਾਂ ਦੀ ਹੀ ਦੇਣ ਹੈ। ਨੌਜਵਾਨ ਉਮਰ ਵਿਚ ਦੇਸ਼ ਤੇ ਆਪਣੇ ਲੋਕਾਂ ਲਈ ....
ਅਮਰੀਕਾ ਦੇ ਉਪ ਵਿਦੇਸ਼ ਮੰਤਰੀ ਵੈਂਡੀ ਸ਼ੇਰਮਨ ਅਗਲੇ ਮਹੀਨੇ ਭਾਰਤ ਦੀ ਫੇਰੀ 'ਤੇ
. . .  about 5 hours ago
ਵਾਸ਼ਿੰਗਟਨ, 28 ਸਤੰਬਰ - ਅਮਰੀਕਾ ਦੇ ਉਪ ਵਿਦੇਸ਼ ਮੰਤਰੀ ਵੈਂਡੀ ਸ਼ੇਰਮਨ ਅਗਲੇ ਮਹੀਨੇ ਭਾਰਤ ਦੀ ਫੇਰੀ 'ਤੇ ਦੋ -ਪੱਖੀ ਮੀਟਿੰਗਾਂ, ਸਿਵਲ....
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਮੰਤਰੀ ਮੰਡਲ ਦੀ ਮੀਟਿੰਗ ਦੀ ਕਰਨਗੇ ਪ੍ਰਧਾਨਗੀ
. . .  about 5 hours ago
ਨਵੀਂ ਦਿੱਲੀ, 28 ਸਤੰਬਰ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਮੰਤਰੀ ਮੰਡਲ ਦੀ ਮੀਟਿੰਗ ਦੀ ਪ੍ਰਧਾਨਗੀ ਕਰਨਗੇ....
ਸ਼ਹੀਦ-ਏ-ਆਜ਼ਮ ਭਗਤ ਸਿੰਘ ਦੇ ਜਨਮ ਦਿਨ 'ਤੇ ਅਦਾਰਾ ਅਜੀਤ ਉਨ੍ਹਾਂ ਦੀ ਮਹਾਨ ਸ਼ਹਾਦਤ ਨੂੰ ਪ੍ਰਣਾਮ ਕਰਦਾ ਹੈ
. . .  about 6 hours ago
ਸ਼ਹੀਦ-ਏ-ਆਜ਼ਮ ਭਗਤ ਸਿੰਘ ਦੇ ਜਨਮ ਦਿਨ 'ਤੇ ਅਦਾਰਾ ਅਜੀਤ ਉਨ੍ਹਾਂ ਦੀ ਮਹਾਨ ਸ਼ਹਾਦਤ ਨੂੰ ਪ੍ਰਣਾਮ ਕਰਦਾ ਹੈ
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 4 ਜੇਠ ਸੰਮਤ 553
ਵਿਚਾਰ ਪ੍ਰਵਾਹ: ਅਧਿਕਾਰ ਮਿਲਣਾ ਚੰਗੀ ਗੱਲ ਹੈ ਪਰ ਇਹ ਵੀ ਜ਼ਰੂਰੀ ਹੈ ਕਿ ਅਧਿਕਾਰਾਂ ਦੀ ਦੁਰਵਰਤੋਂ ਨਾ ਕੀਤੀ ਜਾਵੇ। -ਅਗਿਆਤ

ਅੰਮ੍ਰਿਤਸਰ

ਮਿਲਾਪ ਐਵੇਨਿਊ ਵਿਖੇ ਚੱਲੇ ਇੱਟਾਂ-ਵੱਟੇ ਤੇ ਕਿਰਪਾਨਾਂ

ਛੇਹਰਟਾ, 16 ਮਈ (ਸੁਰਿੰਦਰ ਸਿੰਘ ਵਿਰਦੀ)-ਪੁਲਿਸ ਚੌਂਕੀ ਘਣੂੰਪੁਰ ਕਾਲੇ ਦੇ ਅਧੀਨ ਆਉਂਦੇ ਇਲਾਕਾ ਮਿਲਾਪ ਐਵੀਨਿਊ ਵਿਖੇ ਬੀਤੇ ਦਿਨੀਂ ਦੇਰ ਸ਼ਾਮ ਸਾਢੇ ਸੱਤ ਵਜੇ ਦੇ ਕਰੀਬ ਕੁੱਝ ਨੌਜਵਾਨਾਂ ਦਾ ਝਗੜਾ ਹੋ ਜਾਣ ਦੀ ਖਬਰ ਸਾਹਮਣੇ ਆਈ ਹੈ | ਜਿਸ ਦੌਰਾਨ 2 ਵਿਅਕਤੀਆਂ ਨੂੰ ...

ਪੂਰੀ ਖ਼ਬਰ »

ਜੇਲ੍ਹ 'ਚ ਬੰਦ ਦੋ ਹਵਾਲਾਤੀਆਂ ਕੋਲੋਂ ਨਸ਼ੀਲਾ ਪਦਾਰਥ ਤੇ ਮੋਬਾਈਲ ਬਰਾਮਦ

ਅੰਮਿ੍ਤਸਰ, 16 ਮਈ (ਹਰਮਿੰਦਰ ਸਿੰਘ)-ਕੇਂਦਰੀ ਸੁਧਾਰ ਘਰ ਫਤਾਹਪੁਰ ਦੀ ਪੁਲਿਸ ਨੇ ਜੇਲ੍ਹ ਅੰਦਰ ਤਲਾਸ਼ੀ ਲੈਣ ਦੌਰਾਨ ਦੋ ਵਿਅਕਤੀਆਂ ਕੋਲੋਂ ਨਸ਼ੀਲਾ ਪਦਾਰਥ ਤੇ ਇਕ ਮੋਬਾਈਲ ਫ਼ੋਨ ਬਰਾਮਦ ਕੀਤਾ ਹੈ | ਇਸ ਸਬੰਧ ਵਿਚ ਸਹਾਇਕ ਸੁਪਰਡੈਂਟ ਦਵਿੰਦਰ ਸਿੰਘ ਤੇ ਸਹਾਇਕ ...

ਪੂਰੀ ਖ਼ਬਰ »

ਜੀ. ਟੀ. ਰੋਡ ਛੇਹਰਟਾ ਪੁਰਾਣੀ ਚੁੰਗੀ ਸਥਿਤ ਵੂਲਨ ਮਿੱਲ 'ਚ ਲੱਗੀ ਅੱਗ

ਛੇਹਰਟਾ, 16 ਮਈ (ਸੁਰਿੰਦਰ ਸਿੰਘ ਵਿਰਦੀ)-ਪੁਲਿਸ ਚੌਂਕੀ ਖੰਡਵਾਲਾ ਦੇ ਅਧੀਨ ਆਉਂਦੇ ਇਲਾਕਾ ਸੁੰਦਰ ਨਗਰ ਸਥਿਤ ਅੰਮਿ੍ਤਸਰ ਵੂਲਨ ਮਿਲ ਵਿਚ ਅੱਗ ਲੱਗ ਜਾਣ ਦੀ ਖ਼ਬਰ ਸਾਹਮਣੇ ਆਈ ਹੈ | ਮੌਕੇ ਤੋਂ ਮਿਲੀ ਜਾਣਕਾਰੀ ਅਨੁਸਾਰ ਫੈਕਟਰੀ ਦੇ ਮਾਲਕ ਸਰਵਪ੍ਰੀਤ ਸਿੰਘ ਪੁੱਤਰ ਕਿਰਪਾਲ ਸਿੰਘ ਵਾਸੀ ਮਾਲ ਰੋਡ ਅੰਮਿ੍ਤਸਰ ਨੇ ਦੱਸਿਆ ਕਿ ਤਾਲਾਬੰਦੀ ਦੇ ਚੱਲਦਿਆਂ ਕੰਮਕਾਜ ਤਾਂ ਪਹਿਲਾਂ ਹੀ ਸਾਰੇ ਠੱਪ ਹੋ ਚੁੱਕੇ ਹਨ | ਜਿਸ ਕਰਕੇ ਜ਼ਿਆਦਾਤਰ ਫੈਕਟਰੀਆਂ ਬੰਦੇ ਹੀ ਹਨ | ਫੈਕਟਰੀ ਦੇ ਮਾਲਕ ਸਰਵਪ੍ਰੀਤ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ 5 ਵਜੇ ਦੇ ਕਰੀਬ ਫੈਕਟਰੀ 'ਚ ਰਹਿੰਦੇ ਇਕ ਮੁਲਾਜ਼ਮ ਦਾ ਫ਼ੋਨ ਆਇਆ ਕਿ ਫੈਕਟਰੀ 'ਚ ਅੱਗ ਲੱਗ ਗਈ ਹੈ | ਜਿਸ ਬਾਰੇ ਤੁਰੰਤ ਫਾਇਰ ਬਿ੍ਗੇਡ ਤੇ ਸਬੰਧਤ ਪੁਲਿਸ ਚੌਕੀ ਨੂੰ ਸੂਚਿਤ ਕੀਤਾ ਗਿਆ | ਅਸੀਂ ਤੁਰੰਤ ਫੈਕਟਰੀ ਪਹੁੰਚ ਗਏ ਤੇ ਦੇਖਿਆ ਕਿ ਨਿਟਿੰਗ ਖਾਤੇ ਵਿਚ ਅੱਗ ਪੂਰੀ ਤਰ੍ਹਾਂ ਫੈਲ ਚੁੱਕੀ ਸੀ | ਥਾਣਾ ਛੇਹਰਟਾ ਤੋਂ ਰੀਡਰ ਰਵਿੰਦਰ ਸਿੰਘ ਤੇ ਪੁਲਿਸ ਚੌਕੀ ਖੰਡਵਾਲਾ ਦੇ ਇੰਚਾਰਜ ਬਲਦੇਵ ਸਿੰਘ ਪੁਲਿਸ ਟੀਮ ਦੇ ਨਾਲ ਘਟਨਾ ਸਥਾਨ 'ਤੇ ਪੁੱਜ ਗਏ ਤੇ ਸਾਰੀ ਸਥਿਤੀ ਦਾ ਜਾਇਜ਼ਾ ਲਿਆ | ਫੈਕਟਰੀ 'ਚ ਲੱਗੀ ਅੱਗ ਦੇ ਕਾਰਨ ਫੈਕਟਰੀ ਦੀਆਂ ਮਸ਼ੀਨਾਂ ਤੇ ਧਾਗਾ ਭਾਵ ਸਭ ਕੁਝ ਸੜ ਕੇ ਸੁਆਹ ਹੋ ਗਿਆ ਹੈ | ਮਾਲਕ ਸਰਵਪ੍ਰੀਤ ਸਿੰਘ ਨੇ ਦੱਸਿਆ ਕਿ ਉਨ੍ਹਾਂ ਦਾ ਲੱਖਾਂ ਰੁਪਏ ਦਾ ਨੁਕਸਾਨ ਹੋ ਗਿਆ ਹੈ | ਪੁਲਿਸ ਚੌਂਕੀ ਖੰਡਵਾਲਾ ਇੰਚਾਰਜ ਬਲਦੇਵ ਸਿੰਘ ਨੇ ਦੱਸਿਆ ਕਿ ਅੱਗ ਸ਼ਾਰਟ ਸਰਕਟ ਹੋ ਜਾਣ ਕਾਰਨ ਲੱਗੀ ਹੈ ਤੇ ਵੂਲਨ ਧਾਗਾ ਜ਼ਿਆਦਾ ਹੋਣ ਕਾਰਨ ਅੱਗ ਬਹੁਤ ਤੇਜ਼ੀ ਨਾਲ ਫੈਲ ਗਈ | ਫਾਇਰ ਬਿ੍ਗੇਡ ਵਿਭਾਗ ਦੇ ਕਰਮਚਾਰੀਆਂ ਵਲੋਂ ਕਾਫੀ ਮਿਹਨਤ ਤੋਂ ਬਾਅਦ ਅੱਗ 'ਤੇ ਕਾਬੂ ਪਾ ਲਿਆ ਗਿਆ ਹੈ |

ਖ਼ਬਰ ਸ਼ੇਅਰ ਕਰੋ

 

ਕੋਰੋਨਾ ਦੇ 396 ਨਵੇਂ ਮਾਮਲੇ ਆਏ ਸਾਹਮਣੇ- 11 ਮਰੀਜ਼ਾਂ ਦੀ ਮੌਤ

ਅੰਮਿ੍ਤਸਰ, 16 ਮਈ (ਸੁਰਿੰਦਰਪਾਲ ਸਿੰਘ ਵਰਪਾਲ)-ਕੋਰੋਨਾ ਮਹਾਂਮਾਰੀ ਕਾਰਨ ਅੱਜ ਅੰਮਿ੍ਤਸਰ 'ਚ 11 ਮਰੀਜਾਂ ਦੀ ਦੁਖਦਾਈ ਮੌਤਾਂ ਹੋਣ ਦੀ ਖ਼ਬਰ ਹੈ | ਇਹ ਸਾਰੇ ਮਰੀਜ਼ ਇਥੇ ਵੱਖ-ਵੱਖ ਸਰਕਾਰੀ ਤੇ ਗ਼ੈਰ ਸਰਕਾਰੀ ਹਸਪਤਾਲਾਂ 'ਚ ਜੇਰੇ ਇਲਾਜ ਸਨ ਜੋ ਅੱਜ ਬਿਮਾਰੀ ਨਾਲ ਲੜਦੇ ...

ਪੂਰੀ ਖ਼ਬਰ »

ਅੱਗ ਲੱਗਣ ਨਾਲ 2 ਤੂੜੀ ਵਾਲੇ ਮੂਸਲ ਸੜੇ

ਰਮਦਾਸ, 16 ਮਈ (ਜਸਵੰਤ ਸਿੰਘ ਵਾਹਲਾ)-ਸਥਾਨਕ ਕਸਬੇ ਨਜ਼ਦੀਕ ਦੋ ਤੂੜੀ ਵਾਲੇ ਮੂਸਲ ਸੜਨ ਦਾ ਸਮਾਚਾਰ ਮਿਲਿਆ ਹੈ | ਪ੍ਰਾਪਤ ਜਾਣਕਾਰੀ ਅਨੁਸਾਰ ਕਿਸਾਨ ਬਲਜੀਤ ਸਿੰਘ ਤੇ ਚਰਨ ਸਿੰਘ ਦੇ ਦੋ ਤੂੜੀ ਵਾਲੇ ਮੂਸਲਾਂ ਨੂੰ ਅੱਗ ਲੱਗ ਗਈ, ਜਿਸ ਨਾਲ ਉਹ ਬੁਰੀ ਤਰ੍ਹਾਂ ਸੜ੍ਹ ਗਏ | ...

ਪੂਰੀ ਖ਼ਬਰ »

ਨਾਜਾਇਜ਼ ਦੇਸੀ ਸ਼ਰਾਬ ਸਮੇਤ 2 ਕਾਬੂ- ਮਾਮਲਾ ਦਰਜ

ਅਜਨਾਲਾ, 16 ਮਈ (ਗੁਰਪ੍ਰੀਤ ਸਿੰਘ ਢਿੱਲੋਂ)-ਥਾਣਾ ਅਜਨਾਲਾ ਦੀ ਪੁਲਿਸ ਵਲੋਂ ਨਾਜਾਇਜ਼ ਦੇਸੀ ਸ਼ਰਾਬ ਦਾ ਧੰਦਾ ਕਰਨ ਵਾਲੇ ਵਿਅਕਤੀਆਂ ਖ਼ਿਲਾਫ਼ ਚਲਾਈ ਮੁਹਿੰਮ ਤਹਿਤ 2 ਮੋਟਰਸਾਈਕਲ ਸਵਾਰ ਵਿਅਕਤੀਆਂ ਨੂੰ 100 ਬੋਤਲਾਂ ਨਾਜਾਇਜ਼ ਦੇਸੀ ਸ਼ਰਾਬ ਸਮੇਤ ਕਾਬੂ ਕਰਨ 'ਚ ...

ਪੂਰੀ ਖ਼ਬਰ »

ਕਰੰਟ ਲੱਗਣ ਨਾਲ ਕਿਸਾਨ ਦੀ ਮੌਤ

ਚੌਕ ਮਹਿਤਾ, 16 ਮਈ (ਜਗਦੀਸ਼ ਸਿੰਘ ਬਮਰਾਹ)-ਪਿੰਡ ਜਲਾਲ ਉਸਮਾਂ ਦੇ ਇਕ ਕਿਸਾਨ ਦੀ ਟਿਊਬਵੈੱਲ ਦੇ ਟਰਾਂਸਫਾਰਮ ਤੋਂ ਬਿਜਲੀ ਦਾ ਕਰੰਟ ਲੱਗਣ ਨਾਲ ਮੌਤ ਹੋ ਗਈ ਹੈ | ਪਿੰਡ ਦੇ ਸਰਪੰਚ ਗੁਰਬਖਸ਼ ਸਿੰਘ ਵਲੋਂ ਮਿਲੀ ਜਾਣਕਾਰੀ ਅਨੁਸਾਰ ਨੌਜਵਾਨ ਕਿਸਾਨ ਸਾਹਿਬ ਸਿੰਘ ਪੁੱਤਰ ...

ਪੂਰੀ ਖ਼ਬਰ »

ਲੁੱਟਖੋਹ ਕਰਨ ਵਾਲੇ 3 ਵਿਅਕਤੀ ਕਾਬੂ

ਅੰਮਿ੍ਤਸਰ, 16 ਮਈ (ਹਰਮਿੰਦਰ ਸਿੰਘ)-ਥਾਣਾ ਸਦਰ ਦੀ ਪੁਲਿਸ ਨੇ ਵਾਹਨ ਚੋਰੀ ਕਰਨ ਤੇ ਰਾਹਗੀਰਾਂ ਨੂੰ ਲੁੱਟਣ ਵਾਲੇ 3 ਵਿਅਕਤੀਆਂ ਨੂੰ ਕਾਬੂ ਕੀਤਾ ਹੈ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਇੰਸਪੈਕਟਰ ਪ੍ਰਵੀਨ ਕੁਮਾਰ ਨੇ ਦੱਸਿਆ ਕਿ ਉਕਤ ਗਿ੍ਫ਼ਤਾਰ ਕੀਤੇ ਗਏ ਤਿੰਨ ...

ਪੂਰੀ ਖ਼ਬਰ »

ਗੁ: ਸ਼ਹੀਦਗੰਜ ਸਾਹਿਬ ਵਿਖੇ ਕਾਰ ਪਾਰਕਿੰਗ ਦਾ ਲੈਂਟਰ ਪਾਇਆ

ਅੰਮਿ੍ਤਸਰ, 16 ਮਈ (ਹਰਮਿੰਦਰ ਸਿੰਘ)-ਸ੍ਰੀ ਹਰਿਮੰਦਰ ਸਾਹਿਬ ਤੇ ਹੋਰ ਗੁਰਧਾਮਾਂ ਦੇ ਦਰਸ਼ਨ ਦੀਦਾਰੇ ਕਰਨ ਲਈ ਦੂਰ ਦਰਾਡੇ ਤੋਂ ਆਉਣ ਵਾਲੇ ਸ਼ਰਧਾਲੂਆਂ ਨੂੰ ਕਾਰ ਪਾਰਕਿੰਗ ਸਬੰਧੀ ਦਰਪੇਸ਼ ਆਉਣ ਵਾਲੀਆਂ ਸਮੱਸਿਆਵਾਂ ਨੂੰ ਧਿਆਨ 'ਚ ਰੱਖਦੇ ਹੋਏ ਸੰਪ੍ਰਦਾਇ ਕਾਰ ...

ਪੂਰੀ ਖ਼ਬਰ »

ਹੈਰੋਇਨ ਸਮੇਤ ਕਾਬੂ

ਅੰਮਿ੍ਤਸਰ, 16 ਮਈ (ਹਰਮਿੰਦਰ ਸਿੰਘ)-ਥਾਣਾ ਗੇਟ ਹਕੀਮਾ ਦੀ ਪੁਲਿਸ ਵਲੋਂ ਇਕ ਵਿਅਕਤੀ ਨੂੰ ਕਾਬੂ ਕਰਕੇ ਉਸ ਕੋਲੋਂ 80 ਗ੍ਰਾਮ ਹੈਰੋਇਨ ਬਰਾਮਦ ਕਰਨ ਦਾ ਦਾਅਵਾ ਕੀਤਾ ਹੈ | ਉਕਤ ਵਿਕਅਤੀ ਦੀ ਪਹਿਚਾਣ ਮਨਜੀਤ ਸਿੰਘ ਵਾਸੀ ਅੰਨ੍ਹਗੜ੍ਹ ਦੇ ਤੌਰ 'ਤੇ ਹੋਈ ਹੈ | ਜਿਸ ਦੇ ਖ਼ਿਲਾਫ਼ ...

ਪੂਰੀ ਖ਼ਬਰ »

ਪਾਕਿ ਸਿੱਖ ਆਗੂਆਂ ਵਲੋਂ ਗਿਆਨੀ ਜੋਗਿੰਦਰ ਸਿੰਘ ਵੇਦਾਂਤੀ ਦੇ ਦਿਹਾਂਤ 'ਤੇ ਦੁੱਖ ਦਾ ਪ੍ਰਗਟਾਵਾ

ਅੰਮਿ੍ਤਸਰ, 16 ਮਈ (ਸੁਰਿੰਦਰ ਕੋਛੜ)-ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸਤਵੰਤ ਸਿੰਘ, ਜਨਰਲ ਸਕੱਤਰ ਅਮੀਰ ਸਿੰਘ, ਸਾਬਕਾ ਪ੍ਰਧਾਨ ਤੇ ਸਿੱਖ ਆਗੂ ਬਿਸ਼ਨ ਸਿੰਘ, ਪੰਜਾਬੀ ਸਿੱਖ ਸੰਗਤ ਦੇ ਚੇਅਰਮੈਨ ਗੋਪਾਲ ਸਿੰਘ ਚਾਵਲਾ, ਪਿਸ਼ਾਵਰੀ ਸਿੱਖ ...

ਪੂਰੀ ਖ਼ਬਰ »

ਡਾ: ਵੇਰਕਾ ਵਲੋਂ ਭਾਈ ਹਿੰਮਤ ਸਿੰਘ ਸੈਟੇਲਾਈਟ ਹਸਪਤਾਲ ਦਾ ਦੌਰਾ

ਛੇਹਰਟਾ, 16 ਮਈ (ਵਡਾਲੀ)-ਵਿਧਾਨ ਸਭਾ ਹਲਕਾ ਪੱਛਮੀ ਅਧੀਨ ਪੈਂਦੇ ਇਲਾਕਾ ਨਰੈਣਗੜ੍ਹ੍ਹ ਸਥਿਤ ਭਾਈ ਹਿੰਮਤ ਸਿੰਘ ਸੈਟੇਲਾਈਟ ਹਸਪਤਾਲ ਵਿਖੇ ਪਿਛਲੇ ਦਿਨੀਂ ਹਲਕਾ ਵਿਧਾਇਕ ਵਲੋਂ ਕੋਰੋਨਾ ਪੀੜਤ ਮਰੀਜ਼ਾਂ ਦੇ ਇਲਾਜ ਲਈ 30 ਬੈੱਡ ਦਾ ਹਸਪਤਾਲ ਬਣਾਉਣ ਤੇ ਜਿਸ ਵਿਚ ...

ਪੂਰੀ ਖ਼ਬਰ »

ਭਾਰਤ ਗਲੋਂ ਗੁਲਾਮੀ ਲਾਹੁਣ ਵਾਲਿਆਂ 'ਚ ਸ਼ਾਮਿਲ ਯੋਧੇ ਬੇਅੰਤ ਸਿੰਘ ਬੱਬਰ ਅਕਾਲੀ ਦਾ ਪਿੰਡ 'ਝੰਜੋਟੀ'

ਸੁਖਜਿੰਦਰ ਸਿੰਘ ਹੇਰ 98728 49349 ਰਾਜਾਸਾਂਸੀ-ਸੈਂਕੜੇ ਵਰ੍ਹੇ ਹਿੰਦੁਸਤਾਨ ਦੇ ਗਲ਼ ਪਏ ਰਹੇ ਗੁਲਾਮੀ ਦੇ ਜੂਲ਼ੇ ਨੂੰ ਲਾਹੁਣ ਦਾ ਤਹੱਈਆ ਕਰਨ ਵਾਲੇ ਸੂਰਬੀਰ ਯੋਧਿਆਂ ਦੀ ਸੂਚੀ 'ਚ ਸ਼ਾਮਿਲ ਕਾਮਰੇਡ ਸੋਚ ਤੋਂ ਬੱਬਰ ਅਕਾਲੀ ਬਣਨ ਵਾਲੇ ਸ: ਬੇਅੰਤ ਸਿੰਘ ਹੀ ਨਹੀਂ ਸਗੋਂ ...

ਪੂਰੀ ਖ਼ਬਰ »

ਫਿੱਕੀ ਫਲੋ ਵਲੋਂ ਕੌਮਾਤਰੀ ਨਰਸ ਦਿਵਸ ਮੌਕੇ ਨਰਸਾਂ ਦਾ ਸਨਮਾਨ

ਅੰਮਿ੍ਤਸਰ 16 ਮਈ (ਸੁਰਿੰਦਰਪਾਲ ਸਿੰਘ ਵਰਪਾਲ)-ਫਿੱਕੀ ਫਲੋ ਵਲੋਂ ਚੇਅਰਪਰਸਨ ਮਨਜੌਤ ਢਿੱਲੋਂ ਦੀ ਅਗਵਾਈ ਹੇਠ ਕੌਮਾਤਰੀ ਨਰਸ ਦਿਵਸ ਮੌਕੇ ਜ਼ਿਲ੍ਹਾ ਅੰਮਿ੍ਤਸਰ ਦੀ ਅਧਿਕਾਰਤ ਟੀਮ ਵਲੋਂ ਡਿਪਟੀ ਕਮਿਸ਼ਨਰ ਗੁਰਪ੍ਰੀਤ ਸਿੰਘ ਦੇ ਦਫ਼ਤਰ ਵਿਖੇ ਸਰਕਾਰੀ ਮੈਡੀਕਲ ਕਾਲਜ ...

ਪੂਰੀ ਖ਼ਬਰ »

ਸਿਹਤ ਕੇਂਦਰ ਮਾਨਾਂਵਾਲਾ ਵਿਖੇ 18 ਤੋਂ 44 ਸਾਲ ਤੱਕ ਦੇ ਲੋਕਾਂ ਲਈ ਕੋਰੋਨਾ ਮੁਕਤ ਮੁਫ਼ਤ ਟੀਕਾਕਰਨ ਆਰੰਭ

ਮਾਨਾਂਵਾਲਾ, 16 ਮਈ (ਗੁਰਦੀਪ ਸਿੰਘ ਨਾਗੀ)-ਪੰਜਾਬ ਸਰਕਾਰ ਦੀਆਂ ਹਦਾਇਤਾਂ ਤੇ ਸਿਵਲ ਸਰਜਨ ਡਾ: ਚਰਨਜੀਤ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਕਮਿਉਨਿਟੀ ਸਿਹਤ ਕੇਂਦਰ ਮਾਨਾਂਵਾਲਾ ਵਿਖੇ ਐਸ. ਐਮ. ਓ. ਡਾ: ਸੁਮੀਤ ਸਿੰਘ ਦੀ ਰਹਿਨੁਮਾਈ ਹੇਠ ਕੋਰੋਨਾ ਤੋਂ ਮੁਕਤ ਕਰਨ ...

ਪੂਰੀ ਖ਼ਬਰ »

ਖ਼ਾਸਾ ਰੇਲਵੇ ਸਟੇਸ਼ਨ ਵਿਖੇ ਮਾਲ ਗੱਡੀ 'ਚ ਕਣਕ ਦੀ ਲੋਡਿੰਗ ਕਰਦਿਆਂ ਲੋਕਾਂ ਨੂੰ ਹੁੰਦੀ ਹੈ ਭਾਰੀ ਪ੍ਰੇਸ਼ਾਨੀ

ਖ਼ਾਸਾ, 16 ਮਈ (ਗੁਰਨੇਕ ਸਿੰਘ ਪੰਨੂ)-ਖ਼ਾਸਾ ਰੇਲਵੇ ਸਟੇਸ਼ਨ ਨੂੰ ਵੱਡਾ ਕਰਕੇ ਪਿਛਲੇ ਕੁਝ ਸਮੇਂ ਤੋਂ ਜੋ ਪਹਿਲਾਂ ਮਾਲ ਗੱਡੀ ਦੀ ਲੋਡਿੰਗ ਛੇਹਰਟਾ ਰੇਲਵੇ ਸਟੇਸ਼ਨ 'ਤੇ ਹੁੰਦੀ ਸੀ, ਜਿੱਥੇ ਸਥਾਨਕ ਲੋਕਾਂ ਨੇ ਭਾਰੀ ਜਦੋ-ਜਹਿਦ ਕਰਕੇ ਉਥੇ ਮਾਲ ਗੱਡੀ ਦੀ ਲੋਡਿੰਗ ਬੰਦ ...

ਪੂਰੀ ਖ਼ਬਰ »

ਗੁਰਦੁਆਰਾ ਸ੍ਰੀ ਪਿੱਪਲੀ ਸਾਹਿਬ ਵਿਖੇ ਸੰਗਤ ਵਲੋਂ ਵਿਸ਼ੇਸ਼ ਮੀਟਿੰਗ

ਛੇਹਰਟਾ, 16 ਮਈ (ਸੁਰਿੰਦਰ ਸਿੰਘ ਵਿਰਦੀ)-ਪੁਤਲੀਘਰ ਵਿਖੇ ਸੁਸ਼ੋਭਿਤ ਇਤਿਹਾਸਕ ਗੁਰਦੁਆਰਾ ਪਿੱਪਲੀ ਸਾਹਿਬ ਵਿਖੇ ਪਿਛਲੇ ਲੰਬੇ ਸਮੇਂ ਤੋਂ ਸੇਵਾਵਾਂ ਨਿਭਾਅ ਰਹੇ ਕਥਾ ਵਾਚਕ ਗਿਆਨੀ ਅਮਰੀਕ ਸਿੰਘ ਦੀਆਂ ਸਿੱਖਿਆਵਾਂ ਤੇ ਸੇਵਾਵਾਂ ਤੋਂ ਆਸ ਪਾਸ ਦੀਆਂ ਸੰਗਤਾਂ ਤੇ ...

ਪੂਰੀ ਖ਼ਬਰ »

ਕੋਰੋਨਾ ਮਹਾਂਮਾਰੀ ਤੋਂ ਬਚਾਅ ਲਈ ਲੋਕ ਸਿਹਤ ਮਹਿਕਮੇ ਦੀਆਂ ਹਦਾਇਤਾਂ ਦੀ ਪਾਲਣਾ ਕਰਨ-ਡਾ: ਰੰਧਾਵਾ

ਮਾਨਾਂਵਲਾ, 16 ਮਈ (ਗੁਰਦੀਪ ਸਿੰਘ ਨਾਗੀ)-ਕੋਰੋਨਾ ਮਹਾਂਮਾਰੀ ਦੌਰਾਨ ਸਿਹਤ ਵਿਭਾਗ ਦੀਆਂ ਹਦਾਇਤਾਂ ਜਿਵੇਂ ਕਿ ਮਾਸਕ ਨਾਲ ਨੱਕ, ਮੂੰਹ ਢੱਕਣਾ, ਇਕ ਦੂਸਰੇ ਤੋਂ ਦੂਰੀ ਬਣਾ ਕੇ ਰੱਖਣਾ, ਹੱਥਾਂ ਨੂੰ ਵਾਰ ਵਾਰ ਸਾਫ਼ ਕਰਨਾ, ਭੀੜ ਵਾਲੀ ਜਗ੍ਹਾ 'ਤੇ ਜਾਣ ਤੋਂ ਪ੍ਰਹੇਜ ਕਰਨਾ, ...

ਪੂਰੀ ਖ਼ਬਰ »

ਸੁਲਤਾਨਵਿੰਡ ਮੇਨ ਬਾਜ਼ਾਰ 'ਚ ਮੀਟਰ ਬਾਕਸ 'ਚੋਂ ਤਾਰਾਂ ਚੋਰੀ

ਸੁਲਤਾਨਵਿੰਡ, 16 ਮਈ (ਗੁਰਨਾਮ ਸਿੰਘ ਬੁੱਟਰ)-ਕਸਬਾ ਸੁਲਤਾਨਵਿੰਡ ਦੇ ਵੱਖ-ਵੱਖ ਇਲਾਕਿਆਂ 'ਚ ਚੋਰਾਂ ਵਲੋਂ ਲਗਾਤਾਰ ਮੀਟਰ ਬਕਸਿਆਂ 'ਚੋਂ ਕੀਤੀਆਂ ਜਾਂਦੀਆਂ ਬਿਜਲੀ ਦੀਆਂ ਤਾਰਾਂ ਚੋਰੀ ਰੁਕਣ ਦਾ ਨਾਮ ਨਹੀਂ ਲੈ ਰਹੀਆਂ | ਸੁਲਤਾਨਵਿੰਡ ਦੇ ਵੱਖ-ਵੱਖ ਇਲਾਕਾ ਵਾਸੀਆਂ ...

ਪੂਰੀ ਖ਼ਬਰ »

ਸ੍ਰੀ ਗੁਰੂ ਅੰਗਦ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਮਤਿ ਸਮਾਗਮ

ਵੇਰਕਾ, 16 ਮਈ (ਪਰਮਜੀਤ ਸਿੰਘ ਬੱਗਾ)-ਗੁਰਦੁਆਰਾ ਸ੍ਰੀ ਗੁਰੂ ਹਰਿ ਰਾਇ ਸਾਹਿਬ ਗੋਪਾਲ ਨਗਰ ਮਜੀਠਾ ਰੋਡ ਦੀ ਪ੍ਰਬੰਧਕ ਕਮੇਟੀ ਦੁਆਰਾ ਇਲਾਕੇ ਦੀਆਂ ਸੰਗਤਾਂ ਦੇ ਸਹਿਯੋਗ ਨਾਲ ਸ੍ਰੀ ਗੁਰੂ ਅੰਗਦ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ੇਸ਼ ਗੁਰਮਤਿ ਸਮਾਗਮ ...

ਪੂਰੀ ਖ਼ਬਰ »

ਵੈਟਰਨਰੀ ਇੰਸਪੈਕਟਰਾਂ ਦੇ ਸੇਵਾ ਨਿਯਮ ਬਣਨ ਨਾਲ ਵੈਟਰਨਰੀ ਇੰਸਪੈਕਟਰਾਂ ਦੀ ਨਵੀਂ ਭਰਤੀ ਅਤੇ ਤਰੱਕੀ ਦੇ ਰਾਹ ਖੁੱਲ੍ਹੇ

ਪਠਾਨਕੋਟ, 16 ਮਈ (ਸੰਧੂ)-ਸਾਲ 2009 ਵਿਚ ਵੈਟਰਨਰੀ ਫਾਰਮਾਸਿਸਟਾਂ ਤੋਂ ਬਣਾਏ ਗਏ ਵੈਟਰਨਰੀ ਇੰਸਪੈਕਟਰ ਅਜੇ ਤੱਕ ਆਪਣੇ ਸਰਵਿਸ ਨਿਯਮਾਂ ਤੋਂ ਸੱਖਣੇ ਸਨ | 12 ਸਾਲ ਦੇ ਲੰਬੇ ਸਮੇਂ ਤੋਂ ਬਾਅਦ ਕੈਬਨਿਟ ਮੰਤਰੀ ਪਸ਼ੂ ਪਾਲਣ, ਮੱਛੀ ਪਾਲਣ ਅਤੇ ਡੇਅਰੀ ਵਿਕਾਸ ਵਿਭਾਗ ਪੰਜਾਬ ...

ਪੂਰੀ ਖ਼ਬਰ »

ਕੇਂਦਰ ਤੇ ਸੂਬਾ ਸਰਕਾਰ ਮਹਿੰਗਾਈ ਨੂੰ ਨੱਥ ਪਾਵੇ-ਪੱਪੂ ਗਰੋਵਰ

ਮਾਨਾਂਵਾਲਾ, 16 ਮਈ (ਗੁਰਦੀਪ ਸਿੰਘ ਨਾਗੀ)-ਦੇਸ਼ ਹੀ ਨਹੀਂ ਦੁਨੀਆਂ ਭਰ 'ਚ ਕੋਰੋਨਾ ਮਹਾਂਮਾਰੀ ਚੱਲ ਰਹੀ ਹੈ ਪਰ ਭਾਰਤ ਨੂੰ ਛੱਡ ਕੇ ਦੁਨੀਆਂ ਦੇ ਹੋਰਨਾ ਦੇਸ਼ਾਂ 'ਚ ਸਰਕਾਰਾਂ ਵਲੋਂ ਆਪਣੇ ਦੇਸ਼ ਵਾਸੀਆਂ ਲਈ ਅਨੇਕਾਂ ਸਹੂਲਤਾਂ ਤੇ ਰਿਆਇਤਾਂ ਦਿੱਤੀਆਂ ਜਾ ਰਹੀਆਂ ਹਨ ...

ਪੂਰੀ ਖ਼ਬਰ »

ਦੀ ਰੈਵੀਨਿਊ ਪਟਵਾਰ ਯੂਨੀਅਨ ਵਲੋਂ ਅਗਲੇ ਸੰਘਰਸ਼ ਦਾ ਐਲਾਨ-ਡੇਹਰੀਵਾਲ

ਅੰਮਿ੍ਤਸਰ, 16 ਮਈ (ਹਰਮਿੰਦਰ ਸਿੰਘ)-ਦੀ ਰੈਵੀਨਿਊ ਪਟਵਾਰ ਯੂਨੀਅਨ ਅੰਮਿ੍ਤਸਰ ਦੀ ਬੈਠਕ ਜ਼ਿਲ੍ਹਾ ਪ੍ਰਧਾਨ ਕੁਲਵੰਤ ਸਿੰਘ ਡੇਹਰੀਵਾਲ ਦੀ ਪ੍ਰਧਾਨਗੀ ਹੇਠ ਹੋਈ, ਜਿਸ ਵਿਚ ਸਮੂਹ ਤਹਿਸੀਲ ਪ੍ਰਧਾਨਾਂ ਨੇ ਸ਼ਿਰਕਤ ਕੀਤੀ | ਬੈਠਕ ਦੌਰਾਨ ਪੰਜਾਬ ਬਾਡੀ ਪ੍ਰਵਾਨ ਕੀਤੇ ...

ਪੂਰੀ ਖ਼ਬਰ »

26 ਕਾਂਗਰਸੀ ਪਰਿਵਾਰ ਅਕਾਲੀ ਦਲ 'ਚ ਸ਼ਾਮਿਲ

ਖ਼ਾਸਾ, 16 ਮਈ (ਗੁਰਨੇਕ ਸਿੰਘ ਪੰਨੂ)-ਹਲਕਾ ਅਟਾਰੀ ਵਿਖੇ ਸਾਬਕਾ ਕੈਬਨਿਟ ਮੰਤਰੀ ਜਥੇਦਾਰ ਗੁਲਜਾਰ ਸਿੰਘ ਰਣੀਕੇ ਦੀ ਅਗਵਾਈ ਹੇਠ ਪਿੰਡ ਨੱਥੂਪੁਰਾ ਤੋਂ 24 ਕਾਂਗਰਸੀ ਪਰਿਵਾਰ ਤੇ ਪਿੰਡ ਖੁਰਮਣੀਆਂ ਤੋਂ 2 ਕਾਂਗਰਸੀ ਪਰਿਵਾਰ ਅਕਾਲੀ ਦੱਲ 'ਚ ਸ਼ਾਮਿਲ ਹੋਏ | ਇਸ ਮੌਕੇ ਜਥੇ: ...

ਪੂਰੀ ਖ਼ਬਰ »

ਨਸ਼ੀਲੀਆਂ ਗੋਲੀਆਂ ਸਮੇਤ ਕਾਬੂ

ਅੰਮਿ੍ਤਸਰ, 16 ਮਈ (ਹਰਮਿੰਦਰ ਸਿੰਘ)-ਵੱਖ-ਵੱਖ ਥਾਣਿਆਂ ਦੀ ਪੁਲਿਸ ਨੇ ਨਸ਼ੀਲੀਆਂ ਗੋਲੀਆਂ ਨਾਲ ਦੋ ਵਿਅਕਤੀਆ ਨੂੰ ਕਾਬੂ ਕੀਤਾ ਹੈ | ਥਾਣਾ ਰਣਜੀਤ ਐਵੀਨਿਊ ਦੀ ਪੁਲਿਸ ਨੇ ਪ੍ਰਭਜੀਤ ਸਿੰਘ ਨਾਮਕ ਇਕ ਵਿਅਕਤੀ ਨੂੰ ਕਾਬੂ ਕੀਤਾ ਹੈ ਜਿਸ ਦੇ ਕਬਜ਼ੇ 'ਚੋਂ 9 ਹਜਾਰ ਤੋਂ ...

ਪੂਰੀ ਖ਼ਬਰ »

ਮੋਟਰਸਾਈਕਲ ਸਮੇਤ ਕਾਬੂ

ਅੰਮਿ੍ਤਸਰ, 16 ਮਈ (ਹਰਮਿੰਦਰ ਸਿੰਘ)-ਥਾਣਾ ਸੀ ਡਵੀਜਨ ਦੀ ਪੁਲਿਸ ਨੇ ਇਕ ਵਿਅਕਤੀ ਨੂੰ ਕਾਬੂ ਕਰਕੇ ਉਸ ਤੋਂ ਬਿਨ੍ਹਾਂ ਨੰਬਰੀ ਮੋਟਰ ਸਾਈਕਲ ਬਰਾਬਦ ਕੀਤਾ ਹੈ | ਇਸ ਮਾਮਲੇ ਦੀ ਪੜਤਾਲ ਏ. ਐਸ. ਆਈ. ਹਰਮਨਜੀਤ ਸਿੰਘ ਵਲੋਂ ਕੀਤੀ ਜਾ ਰਹੀ ਹੈ | ਉਕਤ ਵਿਅਕਤੀ ਦੀ ਪਹਿਚਾਣ ਜਸਪਾਲ ...

ਪੂਰੀ ਖ਼ਬਰ »

ਐਲੀਮੈਂਟਰੀ ਟੀਚਰ ਯੂਨੀਅਨ ਨੇ ਜ਼ਿਲ੍ਹਾ ਸਿੱਖਿਆ ਅਧਿਕਾਰੀਆਂ ਨੂੰ ਮੰਗ ਪੱਤਰ ਦਿੱਤੇ

ਅੰਮ੍ਰਤਸਰ, 16 ਮਈ (ਸੁਰਿੰਦਰਪਾਲ ਸਿੰਘ ਵਰਪਾਲ)-ਐਲੀਮੈਂਟਰੀ ਟੀਚਰਜ ਯੂਨੀਅਨ ਦੀ ਅੰਮਿ੍ਤਸਰ ਇਕਾਈ ਵਲੋਂ ਜ਼ਿਲ੍ਹਾ ਪ੍ਰਧਾਨ ਸਤਬੀਰ ਸਿੰਘ ਬੋਪਾਰਾਏ, ਸੂਬਾਈ ਆਗੂ ਸੁਧੀਰ ਢੰਡ ਤੇ ਜਤਿੰਦਰਪਾਲ ਸਿੰਘ ਰੰਧਾਵਾ ਦੀ ਅਗਵਾਈ ਹੇਠ ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ ...

ਪੂਰੀ ਖ਼ਬਰ »

ਸੂਬੇ ਦੇ 8.5 ਲੱਖ ਵਿਦਿਆਰਥੀਆਂ ਲਈ 'ਪੰਜਾਬ ਕੈਰੀਅਰ ਪੋਰਟਲ' ਬਣੇਗਾ ਵਰਦਾਨ

ਅੰਮਿ੍ਤਸਰ, 16 ਮਈ (ਸੁਰਿੰਦਰਪਾਲ ਸਿੰਘ ਵਰਪਾਲ)-ਸਿੱਖਿਆ ਵਿਭਾਗ ਪੰਜਾਬ ਵਲੋਂ ਸ਼ੁਰੂ ਪੰਜਾਬ ਕੈਰੀਅਰ ਪੋਰਟਲ ਸਬੰਧੀ ਜੂਮ ਐਪ ਰਾਹੀਂ ਵਰਕਸ਼ਾਪ 'ਚ ਭਾਗ ਲੈਣ ਉਪਰੰਤ ਜਾਣਕਾਰੀ ਦਿੰਦਿਆਂ ਸਤਿੰਦਰਬੀਰ ਸਿੰਘ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈ.ਸਿੱ) ਨੇ ਦੱਸਿਆ ਕਿ ...

ਪੂਰੀ ਖ਼ਬਰ »

ਜ਼ਿਲ੍ਹਾ ਸਿੱਖਿਆ ਅਫ਼ਸਰ ਵਲੋਂ ਬਲਾਕ ਸਿੱਖਿਆ ਅਧਿਕਾਰੀਆਂ ਨਾਲ ਜੂਮ ਮੀਟਿੰਗ

ਅੰਮਿ੍ਤਸਰ, 16 ਮਈ (ਸੁਰਿੰਦਰਪਾਲ ਸਿੰਘ ਵਰਪਾਲ)-ਸੂਬੇ ਦੇ ਸਰਕਾਰੀ ਸਕੂਲਾਂ 'ਚ ਵੱਧ ਤੋਂ ਵੱਧ ਗਿਣਤੀ ਵਿਚ ਵਿਦਿਆਰਥੀਆਂ ਦਾ ਦਾਖ਼ਲਾ ਕਰਨ ਦੇ ਮਕਸਦ ਨਾਲ ਸ਼ੁਰੂ ਕੀਤੀ ਦਾਖ਼ਲਾ ਮੁਹਿੰਮ 'ਈਚ ਵੰਨ ਬਰਿੰਗ ਵੰਨ' ਸਮੇਤ ਹੋਰਨਾਂ ਵਿਭਾਗੀ ਗਤੀਵਿਧੀਆਂ ਦੀ ਸਮੀਖਿਆ ਕਰਨ ਲਈ ...

ਪੂਰੀ ਖ਼ਬਰ »

ਦਾਣਾ ਮੰਡੀ ਭਗਤਾਂਵਾਲਾ ਦੇ ਪ੍ਰਧਾਨ ਛੀਨਾ ਨੂੰ ਸਦਮਾ- ਤਾਈ ਦਾ ਦਿਹਾਂਤ

ਹਰਸਾ ਛੀਨਾ, 16 ਮਈ (ਕੜਿਆਲ)-ਵਿਧਾਨ ਸਭਾ ਹਲਕਾ ਰਾਜਾਸਾਂਸੀ ਦੇ ਸਿਆਸੀ ਖੇਤਰ 'ਚ ਅਹਿਮ ਸਥਾਨ ਰੱਖਦੇ ਵਰਨਾਲੀ ਪਰਿਵਾਰ ਨੂੰ ਉਸ ਵੇਲੇ ਗਹਿਰਾ ਸਦਮਾ ਪੁੱਜਾ ਜਦ ਦਾਣਾਂ ਮੰਡੀ ਭਗਤਾਂਵਾਲਾ ਦੇ ਪ੍ਰਧਾਨ ਆੜਤੀ ਅਮਨਦੀਪ ਸਿੰਘ ਛੀਨਾ ਦੇ ਤਾਈ ਤੇ ਸਮਾਜ ਸੇਵਕ ਜਗਦੀਪ ਸਿੰਘ ...

ਪੂਰੀ ਖ਼ਬਰ »

ਸਿੱਖਿਆ ਵਿਭਾਗ ਵਲੋਂ ਜ਼ਿਲ੍ਹਾ ਸਿੱਖਿਆ ਦਫ਼ਤਰ ਸਮੇਤ ਬਲਾਕ ਸਿੱਖਿਆ ਦਫ਼ਤਰ ਕੀਤੇ ਸੈਨੇਟਾਈਜ਼

ਅੰਮਿ੍ਤਸਰ, 16 ਮਈ (ਸੁਰਿੰਦਰਪਾਲ ਸਿੰਘ ਵਰਪਾਲ)-ਕੋਰੋਨਾ ਮਹਾਂਮਾਰੀ ਦੇ ਵੱਧ ਰਹੇ ਪ੍ਰਕੋਪ ਨੂੰ ਦੇਖਦਿਆਂ ਸਿੱਖਿਆ ਵਿਭਾਗ ਦੀ ਜ਼ਿਲ੍ਹਾ ਮੀਡੀਆ ਟੀਮ ਵਲੋਂ ਸਤਿੰਦਰਬੀਰ ਸਿੰਘ ਤੇ ਸੁਸ਼ੀਲ ਕੁਮਾਰ ਤੁੱਲੀ ਜ਼ਿਲ੍ਹਾ ਸਿੱਖਿਆ ਅਫਸਰ (ਸੈ. ਅਤੇ ਐ. ਸਿੱ), ਹਰਭਗਵੰਤ ਸਿੰਘ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX