ਤਾਜਾ ਖ਼ਬਰਾਂ


ਅਦਾਕਾਰ ਗੌਰਵ ਦੀਕਸ਼ਿਤ ਨੂੰ ਜ਼ਮਾਨਤ, ਬਿਨਾਂ ਇਜਾਜ਼ਤ ਸ਼ਹਿਰ ਤੋਂ ਨਹੀਂ ਜਾ ਸਕਦੇ ਬਾਹਰ
. . .  6 minutes ago
ਮੁੰਬਈ, 24 ਸਤੰਬਰ - ਟੈਲੀਵਿਜ਼ਨ ਅਦਾਕਾਰ ਗੌਰਵ ਦੀਕਸ਼ਿਤ, ਜੋ ਡਰੱਗਜ਼ ਮਾਮਲੇ ਵਿਚ ਫਸੇ ਹੋਏ ਹਨ, ਨੂੰ ਮੁੰਬਈ ਦੀ ਅਦਾਲਤ ਨੇ 50,000 ਰੁਪਏ ਦੇ ਜੁਰਮਾਨੇ 'ਤੇ ਜ਼ਮਾਨਤ ਦੇ ਦਿੱਤੀ ਹੈ...
ਭਾਰਤ ਵਿਚ ਪਿਛਲੇ 24 ਘੰਟਿਆਂ ਵਿਚ 31,382 ਨਵੇਂ ਕੋਰੋਨਾ ਮਾਮਲੇ ਆਏ ਸਾਹਮਣੇ
. . .  35 minutes ago
ਨਵੀਂ ਦਿੱਲੀ, 24 ਸਤੰਬਰ - ਭਾਰਤ ਵਿਚ ਪਿਛਲੇ 24 ਘੰਟਿਆਂ ਵਿਚ 31,382 ਨਵੇਂ ਕੋਰੋਨਾ ਮਾਮਲੇ ਸਾਹਮਣੇ ਆਏ ਹਨ | 32,542 ਮਰੀਜ ਠੀਕ ਹੋਣ ਦੇ ਨਾਲ - ਨਾਲ 318...
ਮਹਿਲ ਕਲਾਂ : ਤੇਜ਼ ਰਫ਼ਤਾਰ ਵਹੀਕਲ ਵਲੋਂ ਫੇਟ ਮਾਰਨ ਕਾਰਨ ਸਾਈਕਲ ਸਵਾਰ ਦੀ ਮੌਤ
. . .  44 minutes ago
ਮਹਿਲ ਕਲਾਂ, 24 ਸਤੰਬਰ (ਅਵਤਾਰ ਸਿੰਘ ਅਣਖੀ) - ਸਥਾਨਕ ਕਸਬੇ ਅੰਦਰ ਗੁਰਪ੍ਰੀਤ ਹੋਲੀ ਹਾਰਟ ਸਕੂਲ ਨਜ਼ਦੀਕ ਲੁਧਿਆਣ-ਬਠਿੰਡਾ ਮੁੱਖ ਮਾਰਗ 'ਤੇ ਇਕ ਤੇਜ਼ ਰਫ਼ਤਾਰ ਵਹੀਕਲ ਵਲੋਂ ਲਪੇਟ 'ਚ ਲੈਣ ਕਾਰਨ ਸਾਈਕਲ ਸਵਾਰ ਦੀ...
ਅਮਰੀਕਾ 'ਚ ਮੋਦੀ ਨੇ ਜਾਪਾਨ ਦੇ ਪ੍ਰਧਾਨ ਮੰਤਰੀ ਨਾਲ ਕੀਤੀ ਮੁਲਾਕਾਤ
. . .  about 1 hour ago
ਵਾਸ਼ਿੰਗਟਨ, 24 ਸਤੰਬਰ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅਮਰੀਕਾ 'ਚ ਜਾਪਾਨ ਦੇ ਪ੍ਰਧਾਨ ਮੰਤਰੀ ਯੋਸ਼ੀਹਿਦੇ ਸੁਗਾ ਨਾਲ ਮੁਲਾਕਾਤ ਕੀਤੀ...
ਬੀ.ਐਸ.ਐਫ ਵਲੋਂ ਪਾਕਿਸਤਾਨੀ ਡਰੋਨ 'ਤੇ ਫਾਇਰਿੰਗ
. . .  about 2 hours ago
ਖਾਲੜਾ, 24 ਸਤੰਬਰ (ਜੱਜ ਪਾਲ ਸਿੰਘ ਜੱਜ) - ਖਾਲੜਾ ਸੈਕਟਰ ਅਧੀਨ ਆਉਂਦੀ ਬੀ.ਐਸ.ਐਫ ਦੀ ਸਰਹੱਦੀ ਚੌਕੀ ਧਰਮਾਂ ਦੇ ਅਧੀਨ ਆਉਂਦੇ ਇਲਾਕੇ ਅੰਦਰ ਅੱਜ ਤੜਕੇ ਕਰੀਬ ਸਾਢੇ 3:35 ਵਜੇ ਬੀ.ਐਸ.ਐਫ ਜਵਾਨਾਂ ਵਲੋਂ ਅੰਤਰਰਾਸ਼ਟਰੀ ਸਰਹੱਦ ਬੁਰਜੀ ਨੰਬਰ 137/20 ਦੇ ਸਾਹਮਣੇ ਪਾਕਿਸਤਾਨੀ ਡਰੋਨ...
ਕੁੱਟਮਾਰ ਦੌਰਾਨ ਜ਼ਖ਼ਮੀ ਹੋਏ ਵਿਅਕਤੀ ਦੀ ਮੌਤ, 13 ਖ਼ਿਲਾਫ਼ ਕਤਲ ਤੇ ਹੋਰ ਧਰਾਵਾਂ ਤਹਿਤ ਕੇਸ ਦਰਜ
. . .  about 2 hours ago
ਫਗਵਾੜਾ, 24 ਸਤੰਬਰ (ਹਰਜੋਤ ਸਿੰਘ ਚਾਨਾ) - ਬੀਤੀ ਰਾਤ ਪਿੰਡ ਗੰਢਵਾ ਵਿਖੇ ਮੋਟਰਸਾਈਕਲ 'ਤੇ ਜਾ ਰਹੇ ਦੋ ਵਿਅਕਤੀਆਂ ਦੀ ਘੇਰ ਕੇ ਕੁੱਟਮਾਰ ਕਰਨ ਮਗਰੋਂ ਜ਼ਖਮੀ ਹੋਏ ਇਕ ਵਿਅਕਤੀ ਦੀ ਦੇਰ ਰਾਤ ਮੌਤ ਹੋ ਗਈ। ਐੱਸ.ਐੱਚ.ਓ ਸਤਨਾਮਪੁਰਾ ਸੁਰਜੀਤ ਸਿੰਘ ਨੇ ਦੱਸਿਆ ਕਿ ਪੁਲਿਸ ਨੇ ਕੁੱਟਮਾਰ ਕਰਨ ਵਾਲੀ...
⭐ਮਾਣਕ - ਮੋਤੀ⭐
. . .  about 2 hours ago
ਆਈ. ਪੀ. ਐੱਲ. 2021-ਕੋਲਕਾਤਾ ਨਾਈਟ ਰਾਈਡਰਜ਼ ਨੇ ਮੁੰਬਈ ਇੰਡੀਅਨਜ਼ ਨੂੰ 7 ਵਿਕਟਾਂ ਨਾਲ ਹਰਾਇਆ
. . .  1 day ago
ਬਲਵਿੰਦਰ ਸਿੰਘ ਧਾਲੀਵਾਲ ਨੂੰ ਮੰਤਰੀ ਪਦ ਮਿਲਣਾ ਤੈਅ ਲੱਗਦਾ -ਸੂਤਰ
. . .  1 day ago
ਫਗਵਾੜਾ, 23 ਸਤੰਬਰ (ਅਸ਼ੋਕ ਕੁਮਾਰ ਵਾਲੀਆ)-ਫਗਵਾੜਾ ਹਲਕੇ ਦੇ ਵਿਧਾਇਕ ਬਲਵਿੰਦਰ ਸਿੰਘ ਧਾਲੀਵਾਲ ਰਿਟਾਇਰਡ ਆਈ. ਏ. ਐਸ. ਨੂੰ ਵੀ ਪੰਜਾਬ ਸਰਕਾਰ ਦੇ ਨਵੇਂ ਮੰਤਰੀ ਪਦ ਵਿਚ ਜਗ੍ਹਾਂ ਮਿਲ ਸਕਦੀ ਹੈ ...
ਚਰਨਜੀਤ ਸਿੰਘ ਚੰਨੀ ਦੀ ਰਾਹੁਲ ਗਾਂਧੀ ਦੀ ਮੀਟਿੰਗ ਜਾਰੀ
. . .  1 day ago
ਪੰਜਾਬ ਕੈਬਨਿਟ ਵਿਚ ਫੇਰਬਦਲ ਲਈ ਨਵੇਂ ਬਣੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦਿੱਲੀ ਪਹੁੰਚੇ
. . .  1 day ago
ਹਰਿਆਣਾ ਸਿਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਜਥੇ. ਜਗਦੀਸ਼ ਸਿੰਘ ਝੀਂਡਾ ਨੂੰ ਡੇਰਾ ਕਾਰ ਸੇਵਾ ਅੰਦਰ ਜਾਣ ਤੋਂ ਰੋਕਿਆ
. . .  1 day ago
ਕਰਨਾਲ, 23 ਸਤੰਬਰ (ਗੁਰਮੀਤ ਸਿੰਘ ਸੱਗੂ )-ਹਰਿਆਣਾ ਸਿਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਜਥੇ. ਜਗਦੀਸ਼ ਸਿੰਘ ਝੀਂਡਾ ਨੂੰ ਅਜ ਡੇਰਾ ਕਾਰ ਸੇਵਾ ਕਲੰਦਰੀ ਗੇਟ ਅੰਦਰ ਦਾਖਲ ਨਹੀ ਹੋਣ ਦਿਤਾ ਗਿਆ। ਜਥੇ. ਝੀਂਡਾ ਨੇ ਕਿਸਾਨ ਅੰਦੋਲਨ ...
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵਾਸ਼ਿੰਗਟਨ ਡੀਸੀ ਵਿਚ ਅਡੋਬ ਚੇਅਰਮੈਨ ਸ਼ਾਂਤਨੂ ਨਾਰਾਇਣ ਨਾਲ ਕੀਤੀ ਮੀਟਿੰਗ
. . .  1 day ago
ਉਤਰਾਖੰਡ ਦੇ ਰਾਜਪਾਲ, ਲੈ. ਜ. ਗੁਰਮੀਤ ਸਿੰਘ ਨੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਕੀਤੀ ਮੁਲਾਕਾਤ
. . .  1 day ago
ਅਸਾਮ ਵਿਚ ਪ੍ਰਦਰਸ਼ਨਕਾਰੀਆਂ ਅਤੇ ਪੁਲਿਸ ਦਰਮਿਆਨ ਹੋਈ ਝੜਪ ਵਿਚ ਦੋ ਲੋਕਾਂ ਦੀ ਮੌਤ
. . .  1 day ago
ਤਰਨ ਤਾਰਨ ਪੁਲਿਸ ਵਲੋਂ ਹੱਥ ਗੋਲੇ ਅਤੇ ਹਥਿਆਰਾਂ ਸਮੇਤ ਤਿੰਨ ਖਾੜਕੂ ਗ੍ਰਿਫ਼ਤਾਰ
. . .  1 day ago
ਤਰਨ ਤਾਰਨ, 23 ਸਤੰਬਰ (ਹਰਿੰਦਰ ਸਿੰਘ)- ਜ਼ਿਲ੍ਹਾ ਤਰਨ ਤਾਰਨ ਅਧੀਨ ਪੈਂਦੇ ਥਾਣਾ ਭਿੱਖੀਵਿੰਡ ਦੀ ਪੁਲਿਸ ਨੇ ਹੱਥ ਗੋਲੇ ਅਤੇ ਹਥਿਆਰਾਂ ਸਮੇਤ ਤਿੰਨ ਖਾੜਕੂਆਂ ਨੂੰ ਗ੍ਰਿਫ਼ਤਾਰ ਕਰਨ ਵਿਚ ਸਫਲਤਾ ਪ੍ਰਾਪਤ ਕੀਤੀ ਗਈ ਹੈ, ਜਿਨ੍ਹਾਂ...
ਫ਼ਿਰੋਜ਼ਪੁਰ 'ਚ ਬੰਦ ਪਏ ਕੋਲਡ ਸਟੋਰ 'ਚੋਂ ਗੈਸ ਲੀਕ ਹੋਣ ਨਾਲ ਮੱਚੀ ਹਫ਼ੜਾ ਦਫ਼ੜੀ
. . .  1 day ago
ਫ਼ਿਰੋਜ਼ਪੁਰ, 23 ਸਤੰਬਰ (ਗੁਰਿੰਦਰ ਸਿੰਘ) - ਫ਼ਿਰੋਜ਼ਪੁਰ ਸ਼ਹਿਰ ਦੀ ਸੰਘਣੀ ਆਬਾਦੀ ਵਾਲੇ ਇਲਾਕੇ ਵਿਚ ਪਿਛਲੇ ਲੰਬੇ ਸਮੇਂ ਤੋਂ ਬੰਦ ਪਏ ਕੋਲਡ ਸਟੋਰ ਵਿਚੋਂ ਅੱਜ ਸ਼ਾਮ ਅਮੋਨੀਆ ਗੈਸ ...
ਆਦਮਪੁਰ ਏਅਰਪੋਰਟ 'ਤੇ ਬਣ ਰਿਹਾ ਨਵਾਂ ਟਰਮੀਨਲ ਬਹੁਤ ਜਲਦ ਹੋਵੇਗਾ ਚਾਲੂ - ਸੋਮ ਪ੍ਰਕਾਸ਼
. . .  1 day ago
ਫਗਵਾੜਾ, 23 ਸਤੰਬਰ (ਹਰਜੋਤ ਸਿੰਘ ਚਾਨਾ) - ਆਦਮਪੁਰ ਏਅਰਪੋਰਟ 'ਤੇ ਨਵੇਂ ਟਰਮੀਨਲ ਬਿਲਡਿੰਗ ਦਾ ਨਿਰਮਾਣ, ਐਪਰਨ ਤੇ ਟੈਕਸੀ ਟਰੈਕ ਦਾ ਕੰਮ ਦਸੰਬਰ 2021 ਤੱਕ ਪੂਰਾ ਹੋ ਜਾਵੇਗਾ ਜਿਸ ਨਾਲ ਲੋਕਾਂ ਨੂੰ ਕਾਫ਼ੀ ਸਹੂਲਤ...
ਚਿੱਟ ਫੰਡ ਘੁਟਾਲੇ ਦੇ ਮਾਮਲੇ 11 ਅਚੱਲ ਸੰਪਤੀਆਂ ਕਬਜ਼ੇ ਵਿਚ
. . .  1 day ago
ਨਵੀਂ ਦਿੱਲੀ, 23 ਸਤੰਬਰ - ਇਨਫੋਰਸਮੈਂਟ ਡਾਇਰੈਕਟੋਰੇਟ (ਈ.ਡੀ) ਨੇ ਚਿੱਟ ਫੰਡ ਘੁਟਾਲੇ ਦੇ ਮਾਮਲੇ ਵਿਚ ਡੀ.ਜੇ.ਐਨ. ਜਵੈਲਰਜ਼ ਪ੍ਰਾਈਵੇਟ ਲਿਮਟਿਡ ਨਾਲ ਸਬੰਧਤ 1.01 ਕਰੋੜ ਰੁਪਏ ਦੀਆਂ 11 ...
ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਨਵੇਂ ਹੈੱਡ ਗ੍ਰੰਥੀ ਅਤੇ ਮੈਨੇਜਰ ਨੇ ਚਾਰਜ ਸੰਭਾਲ ਸੇਵਾ ਕੀਤੀ ਸ਼ੁਰੂ
. . .  1 day ago
ਸ੍ਰੀ ਅਨੰਦਪੁਰ ਸਾਹਿਬ, 23 ਸਤੰਬਰ (ਨਿੱਕੂਵਾਲ ,ਕਰਨੈਲ ਸਿੰਘ) - ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਨਵੇਂ ਆਏ ਹੈੱਡ ਗ੍ਰੰਥੀ ਗਿਆਨੀ ਪ੍ਰਨਾਮ ਸਿੰਘ ਅਤੇ ਮੈਨੇਜਰ ਭਗਵੰਤ ਸਿੰਘ ਨੇ ਆਪਣਾ ਚਾਰਜ ਸੰਭਾਲ ਕੇ...
ਸ਼੍ਰੋਮਣੀ ਕਮੇਟੀ ਦੇ ਮਾਮਲਿਆਂ ਸੰਬੰਧੀ ਇਕ ਉੱਚ ਪੱਧਰੀ ਵਫ਼ਦ ਕੇਂਦਰੀ ਗ੍ਰਹਿ ਮੰਤਰੀ ਨੂੰ ਮਿਲਣ ਲਈ ਭੇਜਿਆ ਜਾਵੇਗਾ - ਬੀਬੀ ਜਗੀਰ ਕੌਰ
. . .  1 day ago
ਅੰਮ੍ਰਿਤਸਰ, 23 ਸਤੰਬਰ (ਜਸਵੰਤ ਸਿੰਘ ਜੱਸ) - ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੱਜ ਇੱਥੇ ਹੋਈ ਅੰਤ੍ਰਿੰਗ ਕਮੇਟੀ ਦੀ ਇਕੱਤਰਤਾ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਪ੍ਰਧਾਨ ਬੀਬੀ ਜਗੀਰ ਕੌਰ ਨੇ ਕਿਹਾ ਸ਼੍ਰੋਮਣੀ ਕਮੇਟੀ ਦੇ ਨਾਲ...
ਰੰਜਸ਼ ਦੌਰਾਨ ਗੋਲੀ ਚੱਲੀ
. . .  1 day ago
ਮਮਦੋਟ, 23 ਸਤੰਬਰ (ਸੁਖਦੇਵ ਸਿੰਘ ਸੰਗਮ) - ਪੁਲਿਸ ਥਾਣਾ ਮਮਦੋਟ ਅਧੀਨ ਆਉਂਦੇ ਪਿੰਡ ਲੱਖਾ ਹਾਜੀ ਵਿਖੇ ਦੋ ਧਿਰਾਂ ਵਿਚਕਾਰ ਪੁਰਾਣੀ ਰੰਜਸ਼ ਨੂੰ ਲੈ ਕੇ ਹੋਈ ਲੜਾਈ ਦੌਰਾਨ ਇਕ ਧਿਰ ਵਲੋਂ ਗੋਲੀ ਚਲਾਉਣ ਦਾ...
ਅਪਰੇਸ਼ਨ ਦੌਰਾਨ ਮਾਰੇ ਗਏ ਅੱਤਵਾਦੀਆਂ ਕੋਲੋਂ ਹਥਿਆਰ ਬਰਾਮਦ
. . .  1 day ago
ਸ੍ਰੀਨਗਰ, 23 ਸਤੰਬਰ - ਜੰਮੂ -ਕਸ਼ਮੀਰ ਦੇ ਵਿਚ ਭਾਰਤੀ ਫ਼ੌਜ ਨੇ ਐਲ.ਓ.ਸੀ. 'ਤੇ ਉੜੀ ਨੇੜੇ ਰਾਮਪੁਰ ਸੈਕਟਰ 'ਚ 3 ਅੱਤਵਾਦੀਆਂ ਨੂੰ ਮਾਰਿਆ ਹੈ। ਜ਼ਿਕਰਯੋਗ ਹੈ ਕਿ ਉਹ ਹਾਲ ਹੀ ਵਿਚ ਪਾਕਿਸਤਾਨ ਦੇ ਕਬਜ਼ੇ ਵਾਲੇ ਕਸ਼ਮੀਰ ਤੋਂ ...
ਸੋਨੀਪਤ ਦੇ ਜ਼ਿਲ੍ਹਾ ਗਨੌਰ ਵਿਚ ਸਕੂਲ ਦੀ ਡਿੱਗੀ ਛੱਤ, ਕਈ ਬੱਚੇ ਅਤੇ ਅਧਿਆਪਕ ਜ਼ਖ਼ਮੀ
. . .  1 day ago
ਸੋਨੀਪਤ, 23 ਸਤੰਬਰ - ਹਰਿਆਣਾ ਦੇ ਸੋਨੀਪਤ ਦੇ ਜ਼ਿਲ੍ਹਾ ਗਨੌਰ ਵਿਚ ਇਕ ਸਕੂਲ ਦੀ ਛੱਤ ਡਿੱਗ ਗਈ ਜਿਸ ਕਾਰਨ ਕਈ ਬੱਚੇ ਅਤੇ ਅਧਿਆਪਕ ...
ਵਰ੍ਹਦੇ ਮੀਂਹ ਵਿਚ ਸਾਧੂ ਸਿੰਘ ਧਰਮਸੋਤ ਦਾ ਪੁਤਲਾ ਫੂਕ ਕੇ ਕੀਤਾ ਪ੍ਰਦਰਸ਼ਨ
. . .  1 day ago
ਨਾਭਾ, 23 ਸਤੰਬਰ (ਅਮਨਦੀਪ ਸਿੰਘ ਲਵਲੀ) - ਆਮ ਆਦਮੀ ਪਾਰਟੀ ਵਿਧਾਨ ਸਭਾ ਨਾਭਾ ਵਲੋਂ ਨਾਭਾ ਸ਼ਹਿਰ ਵਿਚ ਵੱਖਰੇ ਤਰੀਕੇ ਦਾ ਪੁਤਲਾ ਫੂਕ ਪ੍ਰਦਰਸ਼ਨ ਕੀਤਾ ਗਿਆ | ਗੁਰਦੇਵ ਸਿੰਘ ਦੇਵ ਮਾਨ ਹਲਕਾ ਇੰਚਾਰਜ ਵਿਧਾਨ ਸਭਾ ਨਾਭਾ ਤੇ ਮੇਘ ਚੰਦ ਸ਼ੇਰ...
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 4 ਜੇਠ ਸੰਮਤ 553
ਵਿਚਾਰ ਪ੍ਰਵਾਹ: ਅਧਿਕਾਰ ਮਿਲਣਾ ਚੰਗੀ ਗੱਲ ਹੈ ਪਰ ਇਹ ਵੀ ਜ਼ਰੂਰੀ ਹੈ ਕਿ ਅਧਿਕਾਰਾਂ ਦੀ ਦੁਰਵਰਤੋਂ ਨਾ ਕੀਤੀ ਜਾਵੇ। -ਅਗਿਆਤ

ਤਰਨਤਾਰਨ

ਸਕੂਲ ਵਿਚੋਂ ਸਰੀਆ ਚੋਰੀ ਕਰਨ ਵਾਲੇ ਤਿੰਨ ਵਿਅਕਤੀਆਂ ਖਿਲਾਫ਼ ਪਰਚਾ ਦਰਜ

ਝਬਾਲ, 16 ਮਈ( ਸੁਖਦੇਵ ਸਿੰਘ)-ਸਰਕਾਰੀ ਹਾਈ ਸਕੂਲ ਖੈਰਦੀ ਵਿਚੋਂ ਸੱਤ ਕੁਇੰਟਲ ਸਰੀਆ ਚੋਰੀ ਕਰਨ ਵਾਲੇ ਤਿੰਨ ਵਿਅਕਤੀਆਂ ਨੂੰ ਥਾਣਾ ਝਬਾਲ ਦੀ ਪੁਲਿਸ ਨੇ ਗਿ੍ਫ਼ਤਾਰ ਕਰਕੇ ਉਨ੍ਹਾਂ ਖਿਲਾਫ਼ ਪਰਚਾ ਦਰਜ ਕਰ ਲਿਆ ਹੈ | ਇਸ ਸਬੰਧੀ ਥਾਣਾ ਝਬਾਲ ਦੇ ਥਾਣਾ ਮੁਖੀ ਇੰਸਪੈਕਟਰ ...

ਪੂਰੀ ਖ਼ਬਰ »

50 ਗ੍ਰਾਮ ਹੈਰੋਇਨ ਸਮੇਤ ਇਕ ਕਾਬੂ

ਪੱਟੀ, 16 ਮਈ (ਬੋਨੀ ਕਾਲੇਕੇ, ਖਹਿਰਾ)-ਪੁਲਿਸ ਥਾਣਾ ਸਿਟੀ ਪੱਟੀ ਦੀ ਪੁਲਿਸ ਵਲੋਂ 50 ਗ੍ਰਾਮ ਹੈਰੋਇਨ ਸਮੇਤ ਇਕ ਵਿਅਕਤੀ ਨੂੰ ਕਾਬੂ ਕਰਨ ਵਿਚ ਸਫ਼ਲਤਾ ਪ੍ਰਾਪਤ ਕੀਤੀ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਪੁਲਿਸ ਥਾਣਾ ਸਿਟੀ ਪੱਟੀ ਦੇ ਐੱਸ.ਐੱਚ.ਓ. ਲਖਬੀਰ ਸਿੰਘ ਨੇ ...

ਪੂਰੀ ਖ਼ਬਰ »

ਅੰਗਹੀਣ ਤੇ ਬਲਾਈਾਡ ਯੂਨੀਅਨ ਵਲੋਂ 26 ਨੂੰ ਚੱਕਾ ਜਾਮ ਕਰਨ ਦਾ ਐਲਾਨ

ਤਰਨ ਤਾਰਨ, 16 ਮਈ (ਪਰਮਜੀਤ ਜੋਸ਼ੀ)-ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੇ ਛੇ ਮਹੀਨੇ ਪੂਰੇ ਹੋਣ 'ਤੇ 26 ਮਈ ਨੂੰ ਕਾਲਾ ਦਿਵਸ ਵਜੋਂ ਮਨਾਉਣ ਦੇ ਐਲਾਨ ਦਾ ਸਮਰਥਨ ਕਰਦੇ ਹੋਏ ਅੰਗਹੀਣ ਅਤੇ ਬਲਾਈਾਡ ਯੂਨੀਅਨ ਪੰਜਾਬ ਵਲੋਂ ਬਿਆਸ ਦਰਿਆ ਦੇ ਪੁੱਲ ਰਈਆ ਵਿਖੇ ਚੱਕਾ ਜਾਮ ਕਰਨ ਦਾ ...

ਪੂਰੀ ਖ਼ਬਰ »

ਸੀ.ਐੱਚ.ਸੀ. ਕੈਰੋਂ ਵਿਖੇ 18 ਤੋਂ 44 ਸਾਲ ਉਮਰ ਵਾਲੇ ਲੋਕਾਂ ਨੂੰ ਕੋਵਿਡ ਵੈਕਸੀਨੇਸ਼ਨ ਦੀ ਸ਼ੁਰੂਆਤ

ਪੱਟੀ, 16 ਮਈ (ਬੋਨੀ ਕਾਲੇਕੇ, ਖਹਿਰਾ)-ਸਿਵਲ ਸਰਜਨ ਤਰਨ ਤਾਰਨ ਦੇ ਨਿਰਦੇਸ਼ ਮੁਤਾਬਿਕ ਐੱਸ.ਐੱਮ.ਓ. ਕੈਰੋਂ ਡਾ. ਸੰਜੀਵ ਕੁਮਾਰ ਕੋਹਲੀ ਦੀ ਅਗਵਾਈ ਵਿਚ 18 ਤੋਂ 44 ਸਾਲ ਦੇ ਉਮਰ ਦੇ ਲੋਕ ਜਿਨ੍ਹਾਂ ਵਿਚ ਲੇਬਰ, ਸਕੂਲਾਂ ਦੇ ਵਿਦਿਆਰਥੀਆਂ ਅਤੇ ਕਿਸੇ ਬਿਮਾਰੀਆਂ ਤੋਂ ਪੀੜਤ ...

ਪੂਰੀ ਖ਼ਬਰ »

ਕੋਰੋਨਾ ਕਾਰਨ ਤਰਨ ਤਾਰਨ ਜ਼ਿਲ੍ਹੇ ਵਿਚ 2 ਵਿਅਕਤੀਆਂ ਦੀ ਮੌਤ, 65 ਹੋਰ ਨਵੇਂ ਮਾਮਲੇ

ਤਰਨ ਤਾਰਨ, 16 ਮਈ (ਹਰਿੰਦਰ ਸਿੰਘ)¸ਕੋਰੋਨਾ ਵਾਇਰਸ ਕਾਰਨ ਜ਼ਿਲ੍ਹੇ ਵਿਚ ਦੋ ਹੋਰ ਵਿਅਕਤੀਆਂ ਦੀ ਮੌਤ ਹੋ ਗਈ, ਜਦਕਿ 65 ਹੋਰ ਵਿਅਕਤੀਆਂ ਦੇ ਕੋਰੋਨਾ ਪੀੜਤ ਪਾਏ ਜਾਣ ਦੀ ਖ਼ਬਰ ਹੈ | ਜ਼ਿਲ੍ਹਾ ਤਰਨ ਤਾਰਨ ਵਿਚ ਹੁਣ ਤੱਕ 1,14,740 ਵਿਅਕਤੀਆਂ ਨੂੰ ਕੋਵਿਡ-19 ਸਬੰਧੀ ਵੈਕਸੀਨ ਦੀ ...

ਪੂਰੀ ਖ਼ਬਰ »

ਹੈਰੋਇਨ, ਲਾਹਣ ਤੇ ਨਾਜਾਇਜ਼ ਸ਼ਰਾਬ ਸਮੇਤ ਦੋ ਵਿਅਕਤੀ ਗਿ੍ਫ਼ਤਾਰ, ਇਕ ਫ਼ਰਾਰ

ਤਰਨ ਤਾਰਨ, 16 ਮਈ (ਪਰਮਜੀਤ ਜੋਸ਼ੀ)-ਜ਼ਿਲ੍ਹਾ ਪੁਲਿਸ ਨੇ ਨਸ਼ੇ ਦਾ ਧੰਦਾ ਕਰਨ ਵਾਲੇ ਦੋ ਵਿਅਕਤੀਆਂ ਨੂੰ ਗਿ੍ਫ਼ਤਾਰ ਕੀਤਾ ਹੈ, ਜਦਕਿ ਇਕ ਹੋਰ ਵਿਅਕਤੀ ਮੌਕੇ ਤੋਂ ਫ਼ਰਾਰ ਹੋਣ ਵਿਚ ਕਾਮਯਾਬ ਹੋ ਗਿਆ | ਇਸ ਸਬੰਧੀ ਪੁਲਿਸ ਨੇ ਫੜੇ ਗਏ ਵਿਅਕਤੀਆਂ ਦੇ ਖ਼ਿਲਾਫ਼ ਕੇਸ ਦਰਜ ...

ਪੂਰੀ ਖ਼ਬਰ »

ਮੋਟਰਸਾਈਕਲ ਚੋਰੀ ਕਰਦਾ ਲੋਕਾਂ ਵਲੋਂ ਕਾਬੂ ਇਕ ਨੌਜਵਾਨ, ਦੂਜਾ ਛਾਪਾਮਾਰੀ ਦੌਰਾਨ ਗਿ੍ਫ਼ਤਾਰ

ਤਰਨ ਤਾਰਨ, 16 ਮਈ (ਹਰਿੰਦਰ ਸਿੰਘ)-ਫਤਿਆਬਾਦ ਬਾਜ਼ਾਰ ਵਿਚ ਕਿਸੇ ਦਾ ਮੋਟਰਸਾਈਕਲ ਚੋਰੀ ਕਰਦਿਆਂ ਲੋਕਾਂ ਨੇ ਇਕ ਨੌਜਵਾਨ ਨੂੰ ਮੌਕੇ 'ਤੇ ਕਾਬੂ ਕੀਤਾ ਹੈ | ਜਦਕਿ ਦੂਸਰਾ ਵਿਅਕਤੀ ਫ਼ਰਾਰ ਹੋ ਗਿਆ, ਜਿਸ ਨੂੰ ਬਾਅਦ ਵਿਚ ਪੁਲਿਸ ਨੇ ਛਾਪਾਮਾਰੀ ਦੌਰਾਨ ਗਿ੍ਫ਼ਤਾਰ ਕਰ ਲਿਆ ...

ਪੂਰੀ ਖ਼ਬਰ »

ਤਾਲਾਬੰਦੀ ਦੀ ਉਲੰਘਣਾ ਕਰਨ ਵਾਲੇ 5 ਗਿ੍ਫ਼ਤਾਰ

ਤਰਨ ਤਾਰਨ, 16 ਮਈ (ਹਰਿੰਦਰ ਸਿੰਘ)-ਜ਼ਿਲ੍ਹਾ ਤਰਨ ਤਾਰਨ ਵਿਚ ਲਗਾਏ ਗਏ ਲਾਕਡਾਊਨ ਦੀ ਉਲੰਘਣਾ ਕਰਨ ਦੀ ਦੇ ਦੋਸ਼ ਹੇਠ ਪੁਲਿਸ ਨੇ ਪੰਜ ਵਿਅਕਤੀਆਂ ਨੂੰ ਗਿ੍ਫ਼ਤਾਰ ਕਰਕੇ ਉਨ੍ਹਾਂ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ | ਇਸ ਸਬੰਧੀ ਐਸ.ਐਸ.ਪੀ. ਧਰੁਮਨ ਐਚ. ਨਿੰਬਾਲੇ ਨੇ ਦੱਸਿਆ ...

ਪੂਰੀ ਖ਼ਬਰ »

ਪੁਲਿਸ ਵਲੋਂ ਕੋਵਿਡ-19 ਪ੍ਰਤੀ ਲੋਕਾਂ ਦੀ ਸੁਰੱਖਿਆ ਲਈ ਕੀਤੇ ਜਾ ਰਹੇ ਹਨ ਅਹਿਮ ਉਪਰਾਲੇ-ਐੱਸ.ਐੱਸ.ਪੀ. ਨਿੰਬਾਲੇ

ਤਰਨ ਤਾਰਨ, 16 ਮਈ (ਹਰਿੰਦਰ ਸਿੰਘ)-ਤਰਨ ਤਾਰਨ ਦੇ ਐਸ.ਐਸ.ਪੀ. ਧਰੁਮਨ ਐਚ. ਨਿੰਬਾਲੇ ਵਲੋਂ ਕੋਵਿਡ-19 ਉਪਰ ਕਾਬੂ ਪਾਉਣ ਲਈ ਤੇ ਲੋਕਾਂ ਨੂੰ ਇਸ ਨਾਮੁਰਾਦ ਬਿਮਾਰੀ ਤੋਂ ਬਚਾਉਣ ਲਈ ਲੋਕਾਂ ਦੀ ਸੁਰੱਖਿਆ ਲਈ ਅਹਿਮ ਉਪਰਾਲੇ ਕੀਤੇ ਜਾ ਰਹੇ ਹਨ | ਜ਼ਿਲ੍ਹੇ ਵਿਚ ਡਿਪਟੀ ਕਮਿਸ਼ਨਰ ...

ਪੂਰੀ ਖ਼ਬਰ »

ਵਿਦਿਆਰਥੀ ਦੇ ਭਵਿੱਖ ਨੂੰ ਵਧੀਆ ਸੇਧ ਦੇਣ ਲਈ ਸਿੱਖਿਆ ਵਿਭਾਗ ਨੇ ਸਥਾਪਤ ਕੀਤਾ 'ਪੰਜਾਬ ਕੈਰੀਅਰ ਪੋਰਟਲ'

ਤਰਨ ਤਾਰਨ, 16 ਮਈ (ਪਰਮਜੀਤ ਜੋਸ਼ੀ)-ਸਕੱਤਰ ਸਕੂਲ ਸਿੱਖਿਆ ਕਿ੍ਸ਼ਨ ਕੁਮਾਰ ਦੀ ਅਗਵਾਈ 'ਚ ਬੀਤੇ ਕੱਲ੍ਹ ਰਾਜ ਦੇ ਸਮੂਹ ਜ਼ਿਲ੍ਹਾ ਸਿੱਖਿਆ ਅਫ਼ਸਰਾਂ ਤੇ ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰਾਂ ਦੀ 'ਪੰਜਾਬ ਕੈਰੀਅਰ ਪੋਰਟਲ' ਸਬੰਧੀ ਜ਼ੂਮ ਐਪ ਰਾਹੀਂ ਸਿਖਲਾਈ ਵਰਕਸ਼ਾਪ 'ਚ ਇਹ ...

ਪੂਰੀ ਖ਼ਬਰ »

ਮਨਜੀਤ ਸਿੰਘ ਮੰਨਾ ਜਥੇ. ਹਰਦੇਵ ਸਿੰਘ ਨਾਗੋਕੇ ਨਾਲ ਅਫਸੋਸ ਕਰਨ ਪੁੱਜੇ

ਮੀਆਂਵਿੰਡ, 16 ਮਈ (ਗੁਰਪ੍ਰਤਾਪ ਸਿੰਘ ਸੰਧੂ)-ਬੀਤੇ ਦਿਨੀਂ ਹਰਦੇਵ ਸਿੰਘ ਨਾਗੋਕੇ ਦੀ ਮਾਤਾ ਅਤੇ ਪ੍ਰਭਜੋਤ ਸਿੰਘ ਨਾਗੋਕੇ ਦੀ ਚਾਚੀ ਦੀ ਅਚਾਨਕ ਮੌਤ ਹੋ ਗਈ ਸੀ ਉਨ੍ਹਾਂ ਦੀ ਮੌਤ ਦਾ ਅਫਸੋਸ ਕਰਨ ਸਾਬਕਾ ਚੀਫ਼ ਪਾਰਲੀਮਾਨੀ ਸਕੱਤਰ ਹਲਕਾ ਬਾਬਾ ਬਕਾਲਾ ਸਾਹਿਬ ਦੇ ਇੰਚਾਰਜ ਮਨਜੀਤ ਸਿੰਘ ਮੰਨਾ ਪਿੰਡ ਨਾਗੋਕੇ ਮੋੜ ਉਨ੍ਹਾਂ ਦੇ ਗ੍ਰਹਿ ਪਹੁੰਚੇ | ਜਿੱਥੇ ਉਨ੍ਹਾਂ ਹਰਦੇਵ ਸਿੰਘ ਤੇ ਪ੍ਰਭਜੋਤ ਸਿੰਘ ਨਾਲ ਦੁੱਖ ਸਾਂਝਾ ਕੀਤਾ | ਇਸ ਮੌਕੇ ਉਨ੍ਹਾਂ ਕਿਹਾ ਕਿ ਮਾਤਾ ਦੀ ਮੌਤ ਨਾਲ ਪਰਿਵਾਰ ਨੂੰ ਬਹੁਤ ਵੱਡਾ ਘਾਟਾ ਪਿਆ ਹੈ | ਉਨ੍ਹਾਂ ਪਰਿਵਾਰ ਨੂੰ ਰੱਬ ਦਾ ਭਾਣਾ ਮੰਨਣ ਲਈ ਕਿਹਾ | ਇਸ ਮੌਕੇ ਉਨ੍ਹਾਂ ਨਾਲ ਸਾਬਕਾ ਚੇਅਰਮੈਨ ਰਣਜੀਤ ਸਿੰਘ, ਮਾਝਾ ਜ਼ੋਨ ਦੇ ਜਰਨਲ ਸਕੱਤਰ ਹਰਜੀਤ ਸਿੰਘ, ਸਾਬਕਾ ਸਰਪੰਚ ਪਲਵਿੰਦਰ ਸਿੰਘ ਮੀਆਂਵਿੰਡ, ਹੈਪੀ ਖੱਖ ਪੀ.ਏ., ਸਾਬਕਾ ਸਰਪੰਚ ਨੇਤਰਪਾਲ ਸਿੰਘ ਭਲਾਈਪੁਰ, ਡਿੰਪੀ ਮੀਆਂਵਿੰਡ, ਜਥੇਦਾਰ ਸੁਖਦੇਵ ਸਿੰਘ ਸਰਾਂ, ਹਰਪ੍ਰੀਤ ਸਿੰਘ ਭਿੰਡਰ, ਸਾਬਕਾ ਸਰਪੰਚ ਮਨਜਿੰਦਰ ਸਿੰਘ ਏਕਲਗੱਡਾ, ਥਾਣੇਦਾਰ ਹੀਰਾ ਸਿੰਘ ਜਵੰਦਪੁਰ, ਸਾਬਕਾ ਸਰਪੰਚ ਪਰਮਜੀਤ ਸਿੰਘ ਸਰਾਂ ਆਦਿ ਹਾਜ਼ਰ ਸਨ |

ਖ਼ਬਰ ਸ਼ੇਅਰ ਕਰੋ

 

ਸਰਕਾਰੀ ਐਲੀਮੈਂਟਰੀ ਸਕੂਲ ਮਾਣੋਚਾਲ੍ਹ ਕਲਾਂ ਦਾਖ਼ਲਾ ਮੁਹਿੰਮ ਵਿਚ ਮਾਰ ਰਿਹਾ ਮੱਲਾਂ

ਸ਼ਾਹਬਾਜ਼ਪੁਰ, 16 ਮਈ (ਪਰਦੀਪ ਬੇਗੇਪੁਰ)-ਸਰਕਾਰੀ ਸਕੂਲਾਂ ਵਿਚ ਸਮਾਜ ਦੀ ਵਿਸ਼ਵਾਸ ਬਹਾਲੀ ਦੀ ਇਕ ਹੋਰ ਉਦਾਹਰਣ ਹੈ ਸਰਕਾਰੀ ਐਲੀਮੈਂਟਰੀ ਸਕੂਲ ਮਾਣੋਚਾਹਲ ਕਲ੍ਹਾਂ | ਬਲਾਕ ਨੂਰਦੀ ਜ਼ਿਲ੍ਹਾ ਤਰਨ ਤਾਰਨ ਦੇ ਸਰਹੱਦੀ ਖੇਤਰ ਦੇ ਇਸ ਸਕੂਲ ਵਿਚ ਪਿਛਲੇ ਇਕ ਸਾਲ ਤੋਂ ਵੀ ...

ਪੂਰੀ ਖ਼ਬਰ »

ਸਿੰਘ ਸਾਹਿਬ ਜੋਗਿੰਦਰ ਸਿੰਘ ਵੇਦਾਂਤੀ ਦੇ ਤੁਰ ਜਾਣ ਨਾਲ ਪੰਥ ਨੂੰ ਬਹੁਤ ਘਾਟਾ ਪਿਆ-ਗਿੱਲ

ਖੇਮਕਰਨ, 16 ਮਈ (ਰਾਕੇਸ਼ ਬਿੱਲਾ)-ਸੀਨੀਅਰ ਟਕਸਾਲੀ ਤੇ ਪੰਥਕ ਆਗੂ ਦਲਜੀਤ ਸਿੰਘ ਗਿੱਲ ਅਮਰਕੋਟ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਗਿਆਨੀ ਜੋਗਿੰਦਰ ਸਿੰਘ ਵੇਦਾਂਤੀ ਦੇ ਅਕਾਲ ਚਲਾਣੇ 'ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ | ਉਨ੍ਹਾਂ ਕਿਹਾ ਕਿ ...

ਪੂਰੀ ਖ਼ਬਰ »

ਕਿਸਾਨ ਸੰਘਰਸ਼ ਕਮੇਟੀ ਦੀ ਹੋਈ ਚੋਣ 'ਚ ਗੁਰਦੇਵ ਡਿਆਲ ਬਣੇ ਪ੍ਰਧਾਨ

ਸ਼ਾਹਬਾਜ਼ਪੁਰ, 16 ਮਈ (ਪਰਦੀਪ ਬੇਗੇਪੁਰ)-ਕਿਸਾਨ ਸੰਘਰਸ਼ ਕਮੇਟੀ ਪੰਜਾਬ ਵਲੋਂ ਪਿੰਡ ਡਿਆਲ ਰਾਜਪੂਤਾਂ ਦੇ ਜ਼ੋਨ ਸ੍ਰੀ ਗੁਰੂ ਅਰਜਨ ਦੇਵ ਜੀ ਦੀ ਚੋਣ ਪ੍ਰਕਿਰਿਆ ਸਰਬ-ਸੰਮਤੀ ਨਾਲ ਪਿੰਡ ਦੇ ਮੁੱਖ ਗੁਰਦੁਆਰਾ ਬਾਬਾ ਸੁਰਜਨ ਸਾਹਿਬ ਜੀ ਵਿਖੇ ਵਿਸ਼ਾਲ ਇਕੱਠ ਦੌਰਾਨ ...

ਪੂਰੀ ਖ਼ਬਰ »

ਸੇਰੋਂ ਤੋਂ ਜਾਮਾਰਾਏ ਟੁੱਟੀ ਸੜਕ ਦੀ ਰਫ਼ਤਾਰ ਤੇਜ਼ ਕਰਕੇ ਲੋਕਾਂ ਨੂੰ ਰਾਹਤ ਦਿੱਤੀ ਜਾਵੇ-ਲੈਕ. ਹਰਪ੍ਰੀਤ ਕੋਟ

ਫਤਿਆਬਾਦ, 16 ਮਈ (ਹਰਵਿੰਦਰ ਸਿੰਘ ਧੂੰਦਾ)-ਪੰਜਾਬ ਸਰਕਾਰ ਵਲੋਂ ਅਪਣੇ ਬਜਟ ਇਜਲਾਸ ਵਿਚ ਵਿਕਾਸ ਦੀਆਂ ਬਹੁਤ ਗੱਲਾਂ ਕੀਤੀਆਂ ਗਈਆਂ ਸਨ ਕਿ ਪੰਜਾਬ ਸਰਕਾਰ ਨੇ ਪੰਜਾਬ ਦੀ ਨੁਹਾਰ ਬਦਲ ਦਿੱਤੀ ਹੈ, ਪ੍ਰੰਤੂ ਜ਼ਮੀਨੀ ਹਕੀਕਤ ਕੁਝ ਹੋਰ ਹੀ ਬਿਆਨ ਕਰਦੀ ਹੈ, ਜਿਸ ਅਨੁਸਾਰ ...

ਪੂਰੀ ਖ਼ਬਰ »

'ਆਪ' ਦੀ ਸਰਕਾਰ ਲਿਆਉਣ ਲਈ ਲੋਕਾਂ 'ਚ ਭਾਰੀ ਉਤਸ਼ਾਹ-ਸੁਰ ਸਿੰਘ

ਖਾਲੜਾ, 16 ਮਈ (ਜੱਜਪਾਲ ਸਿੰਘ)-ਪੰਜਾਬ ਦੀ ਜਨਤਾ ਇਸ ਵੇਲੇ ਰਾਜਨੀਤਿਕ ਸਿਆਸੀ ਪਾਰਟੀਆਂ ਸ਼ੋ੍ਰਮਣੀ ਅਕਾਲੀ ਦਲ ਤੇ ਕਾਂਗਰਸ ਤੋਂ ਸਤਾਈ ਪਈ ਹੈ | ਸ਼ੋ੍ਰਮਣੀ ਅਕਾਲੀ ਦਲ ਦੇ ਰਾਜ ਵੇਲੇ ਜਿਥੇ ਭਿ੍ਸ਼ਟਾਚਾਰ ਦਾ ਬੋਲਬਾਲਾ ਰਿਹਾ ਹੈ ਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ...

ਪੂਰੀ ਖ਼ਬਰ »

ਸਰਕਾਰ ਨੂੰ ਜਨਤਾ ਦੀ ਰੋਟੀ ਦੀ ਬਜਾਏ ਆਪਣਾ ਖਜ਼ਾਨਾ ਭਰਨ ਦੀ ਚਿੰਤਾ-ਅਰੋੜਾ

ਤਰਨ ਤਾਰਨ, 16 ਮਈ (ਹਰਿੰਦਰ ਸਿੰਘ)-ਲੋਕ ਲਹਿਰ ਪਾਰਟੀ ਦੀ ਮੀਟਿੰਗ ਕੌਮੀ ਪ੍ਰਧਾਨ ਗੁਰਜੀਤ ਸਿੰਘ ਅਰੋੜਾ ਦੀ ਪ੍ਰਧਾਨਗੀ ਹੇਠ ਹੋਈ, ਜਿਸ ਵਿਚ ਉਨ੍ਹਾ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਪੰਜਾਬ ਦੀ ਸੂਬਾ ਸਰਕਾਰ ਨੂੰ ਪੰਜਾਬ ਦੀ ਜਨਤਾ ਦੀ ਰੋਟੀ ਦੀ ਫ਼ਿਕਰ ...

ਪੂਰੀ ਖ਼ਬਰ »

ਵਿਧਾਇਕ ਡਾ. ਅਗਨੀਹੋਤਰੀ ਦੀ ਅਗਵਾਈ ਹੇਠ ਹਲਕੇ 'ਚ ਸਭ ਤੋਂ ਵਧੇਰੇ ਵਿਕਾਸ ਹੋਇਆ- ਝਬਾਲ, ਠੱਠਾ

ਝਬਾਲ, 16 ਮਈ (ਸਰਬਜੀਤ ਸਿੰਘ)-ਪੰਜਾਬ 'ਚ ਕਾਂਗਰਸ ਸਰਕਾਰ ਦੀ ਯੋਗ ਗਤੀਸ਼ੀਲ ਅਗਵਾਈ ਹੇਠ ਵਿਕਾਸ ਕਾਰਜਾ ਨੂੰ ਤੇਜੀ ਨਾਲ ਕਰਾਉਣ ਲਈ ਤਰਨ ਤਾਰਨ ਹਲਕੇ ਦੇ ਵਿਧਾਇਕ ਡਾ. ਧਰਮਬੀਰ ਅਗਨੀਹਤੋਰੀ ਨੇ ਵਿਸ਼ੇਸ਼ ਉੱਦਮ ਕਰਕੇ ਇਸ ਹਲਕੇ ਦਾ ਸਭ ਤੋਂ ਵਧੇਰੇ ਵਿਕਾਸ ਕਰਵਾ ਕੇ ਜਿਥੇ ...

ਪੂਰੀ ਖ਼ਬਰ »

ਪਿੰਡ ਕੰਗ 'ਚ ਜਥੇਬੰਦੀ ਦੀ ਹੋਈ ਨਵੀਂ ਚੋਣ, ਤਰਸੇਮ ਸਿੰਘ ਕੰਗ ਬਣੇ ਪ੍ਰਧਾਨ

ਖਡੂਰ ਸਾਹਿਬ, 16 ਮਈ (ਰਸ਼ਪਾਲ ਸਿੰਘ ਕੁਲਾਰ)-ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੇ ਜ਼ੋਨ ਸ਼ਹੀਦ ਬਾਬਾ ਬਲਾਕਾ ਸਿੰਘ ਜੀ ਕੰਗ ਦੇ ਪਿੰਡ ਕੰਗ 'ਚ ਵਿਧਾਨ ਮੁਤਾਬਿਕ ਸਾਲ ਬਾਅਦ ਹੋਈ ਚੋਣ 'ਚ ਸਰਬਸੰਮਤੀ ਨਾਲ ਤਰਸੇਮ ਸਿੰਘ ਨੂੰ ਪਿੰਡ ਕੰਗ ਦਾ ਪ੍ਰਧਾਨ ਚੁਣਿਆ ਗਿਆ | ...

ਪੂਰੀ ਖ਼ਬਰ »

ਬ੍ਰਹਮਪੁਰਾ ਵਲੋਂ ਦਿਲਬਾਗ ਸਿੰਘ ਭੋਜੋਵਾਲੀ ਦੇ ਭਰਾ ਦੀ ਮੌਤ 'ਤੇ ਦੁੱਖ ਪ੍ਰਗਟ

ਫਤਿਆਬਾਦ, 16 ਮਈ (ਹਰਵਿੰਦਰ ਸਿੰਘ ਧੂੰਦਾ)-ਪਿੰਡ ਭੋਜੋਵਾਲ ਦੇ ਮੈਂਬਰ ਪੰਚਾਇਤ ਦਿਲਬਾਗ ਸਿੰਘ ਦੇ ਭਰਾ ਬਲਬੀਰ ਸਿੰਘ ਬੀਰਾ ਦੀ ਅਚਨਚੇਤ ਮੌਤ ਤੇ ਸਾਬਕਾ ਵਿਧਾਇਕ ਰਵਿੰਦਰ ਸਿੰਘ ਬ੍ਰਹਮਪੁਰਾ ਨੇ ਉਨ੍ਹਾਂ ਦੇ ਗ੍ਰਹਿ ਪਹੁੰਚ ਕੇ ਪਰਿਵਾਰ ਨਾਲ ਦੁੱਖ ਦਾ ਪ੍ਰਗਟਾਵਾ ...

ਪੂਰੀ ਖ਼ਬਰ »

ਕੋਰੋਨਾ ਨਾਲ ਪਿੰਡ ਉਬੋਕੇ ਵਾਸੀ ਗੁਰਨਾਮ ਸਿੰਘ ਦੀ ਹੋਈ ਮੌਤ

ਪੱਟੀ, 16 ਮਈ (ਅਵਤਾਰ ਸਿੰਘ ਖਹਿਰਾ, ਬੋਨੀ ਕਾਲੇਕੇ)-ਪਿੰਡ ਉਬੋਕੇ ਦੇ ਨਿਵਾਸੀ ਗੁਰਨਾਮ ਸਿੰਘ ਪੁੱਤਰ ਸੁਹੇਲ ਸਿੰਘ ਉਮਰ 60 ਸਾਲ ਦੀ ਕੋਰੋਨਾ ਕਾਰਨ ਮੌਤ ਹੋ ਗਈ ਹੈ | ਗੁਰਨਾਮ ਸਿੰਘ ਜੋ ਗੁਰਦਿਆਂ ਦੀ ਬਿਮਾਰੀ ਤੋਂ ਪੀੜਤ ਸੀ | ਉਸ ਨੂੰ ਤਕਲੀਫ਼ ਵਧਣ ਤੇ ਕੱਲ੍ਹ ਸਵੇਰੇ ਪੱਟੀ ...

ਪੂਰੀ ਖ਼ਬਰ »

ਰੈੱਡ ਕਰਾਸ ਭਵਨ ਵਿਖੇ ਕੋਰੋਨਾ ਵੈਕਸੀਨੇਸ਼ਨ ਕੈਂਪ ਲਗਾਇਆ

ਤਰਨ ਤਾਰਨ, 16 ਮਈ (ਵਿਕਾਸ ਮਰਵਾਹਾ)-ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਜ਼ਿਲ੍ਹਾ ਪ੍ਰਸ਼ਾਸਨ ਦੇ ਵਲੋਂ ਐੱਸ.ਡੀ.ਐੱਮ. ਰਜਨੀਸ਼ ਅਰੋੜਾ ਦੀ ਰਹਿਨੁਮਾਈ ਹੇਠਾ ਰੈੱਡ ਕਰਾਸ ਭਵਨ ਤਹਿਸੀਲ ਕੰਪਲੈਕਸ ਤਰਨਤਾਰਨ ਵਿਖੇ ਕੋਰੋਨਾ ਵੈਕਸੀਨੇਸ਼ਨ ਲਈ ਕੈਂਪ ਲਗਾਇਆ ਗਿਆ, ...

ਪੂਰੀ ਖ਼ਬਰ »

ਕੋਰੋਨਾ ਕਾਲ 'ਚ ਲੋਕਾਂ ਨੂੰ ਸਹੂਲਤਾਂ ਦੇਣ ਵਿਚ ਅਸਮਰੱਥ ਰਹੀਆਂ ਸਰਕਾਰਾਂ-ਸੰਧੂ

ਤਰਨ ਤਾਰਨ, 16 ਮਈ (ਹਰਿੰਦਰ ਸਿੰਘ)-ਐੱਸ.ਐੱਸ. ਬੋਰਡ ਦੇ ਸਾਬਕਾ ਮੈਂਬਰ ਅਤੇ ਸੀਨੀਅਰ ਅਕਾਲੀ ਆਗੂ ਇਕਬਾਲ ਸਿੰਘ ਸੰਧੂ ਨੇ ਕਿਹਾ ਹੈ ਕਿ ਦੇਸ਼ ਅਤੇ ਪੰਜਾਬ ਵਿਚ ਕੋਰੋਨਾ ਮਹਾਂਮਾਰੀ ਦਾ ਦੂਸਰਾ ਦੌਰ ਬਹੁਤ ਹੀ ਭਿਆਨਕ ਰੂਪ ਧਾਰਨ ਕਰ ਚੁੱਕਾ ਹੈ | ਜਿਸ ਤੇਜ਼ੀ ਨਾਲ ਇਹ ...

ਪੂਰੀ ਖ਼ਬਰ »

ਕਾਂਗਰਸ ਸਰਕਾਰ ਵੇਲੇ ਕਿਸਾਨ ਮੰਡੀਆਂ 'ਚ ਰੁਲੇ ਅਤੇ ਆੜ੍ਹਤੀ ਹੋਏ ਪ੍ਰੇਸ਼ਾਨ-ਇਕਬਾਲ ਸਿੰਘ ਸੰਧੂ

ਝਬਾਲ, 16 ਮਈ (ਸੁਖਦੇਵ ਸਿੰਘ)-ਐੱਸ.ਐੱਸ. ਬੋਰਡ ਦੇ ਸਾਬਕਾ ਮੈਂਬਰ ਅਤੇ ਸੀਨੀਅਰ ਅਕਾਲੀ ਆਗੂ ਇਕਬਾਲ ਸਿੰਘ ਸੰਧੂ ਨੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਕਾਂਗਰਸ ਸਰਕਾਰ ਨੇ ਕਿਸਾਨਾਂ ਨੂੰ ਮੰਡੀਆਂ ਵਿਚ ਰੋਲਿਆ ਅਤੇ ਆੜ੍ਹਤੀਆਂ ਨੂੰ ਵੀ ਪ੍ਰੇਸ਼ਾਨ ...

ਪੂਰੀ ਖ਼ਬਰ »

ਪਿੰਡ ਘਰਿਆਲਾ ਵਿਖੇ 18 ਤੋਂ 44 ਸਾਲ ਤੱਕ ਦੇ ਯੁਵਕਾਂ ਲਈ ਕੋਵਿਡ ਦੀ ਵੈਕਸੀਨ ਲਗਾਉਣ ਲਈ ਸਪੈਸ਼ਲ ਕੈਂਪ ਲਗਾਇਆ

ਅਮਰਕੋਟ, 16 ਮਈ( ਗੁਰਚਰਨ ਸਿੰਘ ਭੱਟੀ)¸ਸਿਵਲ ਸਰਜਨ ਤਰਨ ਤਾਰਨ ਡਾ. ਰੋਹਿਤ ਮਹਿਤਾ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਅਤੇ ਜ਼ਿਲ੍ਹਾ ਟੀਕਾਕਰਨ ਅਫ਼ਸਰ ਡਾ. ਵਰਿੰਦਰ ਕੌਰ ਅਤੇ ਡਾ. ਨੀਤੂ ਸੀਨੀਅਰ ਮੈਡੀਕਲ ਅਫ਼ਸਰ ਸੀ.ਐੱਚ.ਸੀ. ਘਰਿਆਲਾ ਦੀ ਰਹਿਨੁਮਾਈ ਹੇਠ ਪਿੰਡ ਘਰਿਆਲਾ ...

ਪੂਰੀ ਖ਼ਬਰ »

ਰਜਿੰਦਰ ਸਿੰਘ ਟਪਿਆਲਾ ਦੀ ਮੌਤ 'ਤੇ ਦੁੱਖ ਪ੍ਰਗਟ

ਮੀਆਂਵਿੰਡ, 16 ਮਈ (ਗੁਰਪ੍ਰਤਾਪ ਸਿੰਘ ਸੰਧੂ)-ਹਲਕਾ ਬਾਬਾ ਬਕਾਲਾ ਸਾਹਿਬ ਦੇ ਸੀਨੀਅਰ ਕਾਂਗਰਸੀ ਆਗੂ ਮੰਡੀ ਬੋਰਡ ਪੰਜਾਬ ਦੇ ਡਾਇਰੈਕਟਰ ਐਡਵੋਕੇਟ ਰਜਿੰਦਰ ਸਿੰਘ ਟਪਿਆਲਾ ਦੀ ਮੌਤ ਹੋਣ 'ਤੇ ਹਲਕੇ ਵਿਚ ਸੋਗ ਦੀ ਲਹਿਰ ਹੈ | ਉਨ੍ਹਾਂ ਦੀ ਮੌਤ 'ਤੇ ਹਲਕੇ ਦੇ ਸੀਨੀਅਰ ...

ਪੂਰੀ ਖ਼ਬਰ »

ਸਾ. ਸਰਪੰਚ ਜਥੇ. ਮਹਿੰਦਰ ਸਿੰਘ ਧੂੰਦਾ ਦੇ ਦਿਹਾਂਤ 'ਤੇ ਬ੍ਰਹਮਪੁਰਾ ਵਲੋਂ ਦੁੱਖ ਪ੍ਰਗਟ

ਫਤਿਆਬਾਦ, 16 ਮਈ (ਹਰਵਿੰਦਰ ਸਿੰਘ ਧੂੰਦਾ)-ਪਿੰਡ ਧੂੰਦਾ ਦੇ ਲੰਮਾ ਸਮਾਂ ਸਰਪੰਚ ਰਹੇ ਲੈਂਡ ਲਾਰਡ ਸ਼ੰਗਾਰਾ ਸਿੰਘ ਦੇ ਵੱਡੇ ਸਪੁੱਤਰ ਜਥੇਦਾਰ ਮਹਿੰਦਰ ਸਿੰਘ ਧੂੰਦਾ ਜੋ ਪਿਛਲੇ ਦਿਨੀਂ ਪਰਿਵਾਰ ਨੂੰ ਸਦੀਵੀ ਵਿਛੋੜਾ ਦੇ ਗਏ ਸਨ | ਉਨ੍ਹਾਂ ਦੇ ਅਚਨਚੇਤ ਅਕਾਲ ਚਲਾਣਾ ਕਰ ...

ਪੂਰੀ ਖ਼ਬਰ »

'ਕਾਮਯਾਬ ਕਿਸਾਨ-ਖੁਸ਼ਹਾਲ ਪੰਜਾਬ' ਸਕੀਮ ਤਹਿਤ ਖੇਤੀਬਾੜੀ ਸੰਦਾਂ 'ਤੇ ਸਬਸਿਡੀ ਮੁਹੱਈਆ ਕਰਵਾਉਣ ਲਈ ਅਰਜ਼ੀਆਂ ਦੀ ਮੰਗ

ਤਰਨ ਤਾਰਨ, 16 ਮਈ (ਹਰਿੰਦਰ ਸਿੰਘ)- ਪੰਜਾਬ ਸਰਕਾਰ ਦੇ ਖੇਤੀਬਾੜੀ ਵਿਭਾਗ ਦੀ 'ਕਾਮਯਾਬ ਕਿਸਾਨ-ਖੁਸ਼ਹਾਲ ਪੰਜਾਬ' ਸਕੀਮ ਤਹਿਤ ਕਿਸਾਨਾਂ ਨੂੰ ਵਾਤਾਵਰਨ ਪੱਖੀ ਖੇਤੀਬਾੜੀ ਸੰਦਾਂ ਉੱਪਰ ਸਬਸਿਡੀ ਮੁਹੱਈਆ ਕਰਵਾਉਣ ਲਈ ਅਰਜ਼ੀਆਂ ਦੀ ਮੰਗ ਕੀਤੀ ਹੈ | ਇਹ ਜਾਣਕਾਰੀ ...

ਪੂਰੀ ਖ਼ਬਰ »

ਹਰਸਿਮਰਤ ਕੌਰ ਬਾਦਲ ਦੇ ਖ਼ਿਲਾਫ਼ ਕਿਸਾਨ ਆਗੂ ਵਲੋਂ ਮੰਦੀ ਸ਼ਬਦਾਵਲੀ ਬੋਲਣਾ ਨਿੰਦਣਯੋਗ-ਬੀਬੀ ਬਾਠ

ਤਰਨ ਤਾਰਨ, 16 ਮਈ (ਹਰਿੰਦਰ ਸਿੰਘ)-ਭਾਰਤੀ ਜਨਤਾ ਪਾਰਟੀ ਕਿਸਾਨ ਮੋਰਚਾ ਦੀ ਕੌਮੀ ਮੀਤ ਪ੍ਰਧਾਨ ਬੀਬੀ ਸਰਬਜੀਤ ਕੌਰ ਬਾਠ ਨੇ ਪਿਛਲੇ ਦਿਨੀਂ ਕਿਸਾਨ ਆਗੂ ਮਨਜੀਤ ਸਿੰਘ ਧਨੇਰ ਵਲੋਂ ਸਾਬਕਾ ਕੇਂਦਰੀ ਮੰਤਰੀ ਬੀਬੀ ਹਰਸਿਮਰਤ ਕੌਰ ਬਾਦਲ ਦੇ ਖ਼ਿਲਾਫ਼ ਮੰਦੀ ਸ਼ਬਦਾਵਲੀ ...

ਪੂਰੀ ਖ਼ਬਰ »

ਗਿ. ਜੋਗਿੰਦਰ ਸਿੰਘ ਵੇਦਾਂਤੀ ਦਾ ਅਕਾਲ ਚਲਾਣਾ ਕਦੇ ਨਾ ਪੂਰਾ ਹੋਣ ਵਾਲਾ ਘਾਟਾ-ਬਾਬਾ ਗੁਰਦੇਵ ਸਿੰਘ

ਸਰਹਾਲੀ ਕਲਾਂ, 16 ਮਈ (ਅਜੈ ਸਿੰਘ ਹੁੰਦਲ)-ਸਿੰਘ ਸਾਹਿਬ ਗਿਆਨੀ ਜੋਗਿੰਦਰ ਸਿੰਘ ਵੇਦਾਂਤੀ ਦੇ ਅਕਾਲ ਚਲਾਣੇ 'ਤੇ ਵੱਖ-ਵੱਖ ਸ਼ਖ਼ਸੀਅਤਾਂ ਨੇ ਡੂੰਘੇ ਦੁੱਖ ਦਾ ਇਜ਼ਹਾਰ ਕੀਤਾ | ਬ੍ਰਹਮ ਗਿਆਨੀ ਬਾਬਾ ਜਵੰਦ ਸਿੰਘ ਠੱਟੇ ਵਾਲਿਆਂ ਦੇ ਪਰਿਵਾਰ ਵਲੋਂ ਜਿਨ੍ਹਾਂ ਦੇ ਸਿੰਘ ...

ਪੂਰੀ ਖ਼ਬਰ »

ਜਥੇਦਾਰ ਵੇਦਾਂਤੀ ਦੇ ਅਕਾਲ ਚਲਾਣੇ ਨਾਲ ਗੁਰਮਤਿ ਦੀ ਵਿਦਵਤਾ ਦੇ ਖੇਤਰ 'ਚ ਕਦੇ ਨਾ ਪੂਰਾ ਹੋਣ ਵਾਲਾ ਘਾਟਾ ਪਿਆ-ਭੂਰਾ ਕੋਹਨਾ

ਖੇਮਕਰਨ, 16 ਮਈ (ਰਾਕੇਸ਼ ਕੁਮਾਰ ਬਿੱਲਾ)-ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇ. ਗਿਆਨੀ ਜੋਗਿੰਦਰ ਸਿੰਘ ਵੇਦਾਂਤੀ ਗੁਰਮਤਿ ਦੇ ਮਹਾਨ ਵਿਦਵਾਨ, ਗੁਰਬਾਣੀ ਵਿਆਕਰਣ ਮਾਹਰ ਅਤੇ ਵਿਆਖਿਆਕਾਰ ਸਨ, ਜਿਨ੍ਹਾਂ ਦੇ ਅਕਾਲ ਚਲਾਣੇ ਨਾਲ ਪੰਥਕ ਵਿਦਵਤਾ ਦੇ ਖੇਤਰ 'ਚ ਕਦੇ ਨਾ ...

ਪੂਰੀ ਖ਼ਬਰ »

ਕਾਂਗਰਸ ਸਰਕਾਰ ਦਾ ਦੁਬਾਰਾ ਸੱਤਾ ਵਿਚ ਆਉਣਾ ਤੈਅ-ਹਰਪਾਲ, ਬਿੱਟੂ

ਮੀਆਂਵਿੰਡ, 16 ਮਈ (ਗੁਰਪ੍ਰਤਾਪ ਸਿੰਘ ਸੰਧੂ)-ਕਾਂਗਰਸ ਸਰਕਾਰ ਦਾ ਦੁਬਾਰਾ ਸੱਤਾ ਵਿਚ ਆਉਣਾ ਤੈਅ ਹੈ | ਇਹ ਸ਼ਬਦ ਮੱਛੀ ਪਾਲਣ ਤੇ ਡੇਅਰੀ ਵਿਕਾਸ ਵਿਭਾਗ ਪੰਜਾਬ ਦੇ ਡਾਇਰੈਕਟਰ ਹਰਪਾਲ ਸਿੰਘ ਜਲਾਲਾਬਾਦ ਤੇ ਮਾਰਕੀਟ ਕਮੇਟੀ ਖਡੂਰ ਸਾਹਿਬ ਦੇ ਵਾਈਸ ਚੇਅਰਮੈਨ ਸਤਨਾਮ ...

ਪੂਰੀ ਖ਼ਬਰ »

ਗੋਇੰਦਵਾਲ ਸਾਹਿਬ ਤੇ ਨੇੜਲੇ ਪਿੰਡਾਂ ਵਿਚ ਠੀਕਰੀ ਪਹਿਰੇ ਲਗਾਉਣ ਦੀ ਸ਼ੁਰੂਆਤ

ਗੋਇੰਦਵਾਲ ਸਾਹਿਬ, 16 ਮਈ (ਸਕੱਤਰ ਸਿੰਘ ਅਟਵਾਲ)-ਦੇਸ਼ 'ਚ ਕੋਰੋਨਾ ਦੇ ਵੱਧ ਰਹੇ ਮਾਮਲਿਆਂ ਨੂੰ ਦੇਖਦਿਆਂ ਹੋਇਆਂ ਪੰਜਾਬ ਸਰਕਾਰ ਵਲੋਂ ਪਿੰਡਾਂ 'ਚ ਠੀਕਰੀ ਪਹਿਰੇ ਲਗਾਉਣ ਦੇ ਆਦੇਸ਼ ਜਾਰੀ ਕੀਤੇ ਗਏ ਹਨ ਜਿਸ ਤਹਿਤ ਪਿੰਡਾਂ 'ਚ ਪੁਲਿਸ ਵਲੋਂ ਪਿੰਡ ਵਾਸੀਆਂ ਦੇ ਸਹਿਯੋਗ ...

ਪੂਰੀ ਖ਼ਬਰ »

ਵੈਟਰਨਰੀ ਇੰਸਪੈਕਟਰਾਂ ਦੇ ਸੇਵਾ ਨਿਯਮ ਬਣਨ ਨਾਲ ਵੈਟਰਨਰੀ ਇੰਸਪੈਕਟਰਾਂ ਦੀ ਨਵੀਂ ਭਰਤੀ ਅਤੇ ਤਰੱਕੀ ਦੇ ਰਾਹ ਖੁੱਲ੍ਹੇ

ਪਠਾਨਕੋਟ, 16 ਮਈ (ਸੰਧੂ)-ਸਾਲ 2009 ਵਿਚ ਵੈਟਰਨਰੀ ਫਾਰਮਾਸਿਸਟਾਂ ਤੋਂ ਬਣਾਏ ਗਏ ਵੈਟਰਨਰੀ ਇੰਸਪੈਕਟਰ ਅਜੇ ਤੱਕ ਆਪਣੇ ਸਰਵਿਸ ਨਿਯਮਾਂ ਤੋਂ ਸੱਖਣੇ ਸਨ | 12 ਸਾਲ ਦੇ ਲੰਬੇ ਸਮੇਂ ਤੋਂ ਬਾਅਦ ਕੈਬਨਿਟ ਮੰਤਰੀ ਪਸ਼ੂ ਪਾਲਣ, ਮੱਛੀ ਪਾਲਣ ਅਤੇ ਡੇਅਰੀ ਵਿਕਾਸ ਵਿਭਾਗ ਪੰਜਾਬ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX