ਤਾਜਾ ਖ਼ਬਰਾਂ


ਲੋਕਾਂ ਦੀਆਂ ਮੁਸ਼ਕਲਾਂ ਪਹਿਲ ਦੇ ਆਧਾਰ 'ਤੇ ਹੱਲ ਕੀਤੀਆਂ ਜਾਣਗੀਆਂ - ਕਮਿਸ਼ਨਰ ਭੁੱਲਰ
. . .  9 minutes ago
ਲੁਧਿਆਣਾ, 22 ਸਤੰਬਰ (ਪਰਮਿੰਦਰ ਸਿੰਘ ਆਹੂਜਾ ) - ਲੁਧਿਆਣਾ ਦੇ ਨਵ ਨਿਯੁਕਤ ਪੁਲਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ਨੇ ਕਿਹਾ ਹੈ ਕਿ ਲੋਕਾਂ ਦੀਆਂ ਮੁਸ਼ਕਲਾਂ ਨੂੰ ਪਹਿਲ ਦੇ ਆਧਾਰ 'ਤੇ ਹੱਲ ਕੀਤਾ...
ਸ੍ਰੀ ਮੁਕਤਸਰ ਸਾਹਿਬ ਵਿਖੇ ਨਰਮੇ ਦੀ ਖ਼ਰੀਦ 'ਚ ਲੁੱਟ ਨੂੰ ਲੈ ਕੇ ਕਿਸਾਨਾਂ ਵਲੋਂ ਰੋਸ ਪ੍ਰਦਰਸ਼ਨ
. . .  14 minutes ago
ਸ੍ਰੀ ਮੁਕਤਸਰ ਸਾਹਿਬ, 22 ਸਤੰਬਰ (ਰਣਜੀਤ ਸਿੰਘ ਢਿੱਲੋਂ) - ਸ੍ਰੀ ਮੁਕਤਸਰ ਸਾਹਿਬ ਦੀ ਮੁੱਖ ਅਨਾਜ ਮੰਡੀ ਵਿਚ ਨਰਮੇ ਦੀ ਹੋ ਰਹੀ ਬੇਕਦਰੀ ਨੂੰ ਲੈ ਕੇ ਕਿਸਾਨਾਂ ਵਿਚ ਭਾਰੀ ਰੋਸ ਵੇਖਣ ਨੂੰ ਮਿਲਿਆ...
ਥਾਣਾ ਸੰਗਤ ਦੀ ਪੁਲਿਸ ਨੇ 5400 ਨਸ਼ੀਲੀਆਂ ਗੋਲੀਆਂ ਸਮੇਤ ਮਾਸੀ ਭਾਣਜੀ ਨੂੰ ਕੀਤਾ ਕਾਬੂ
. . .  21 minutes ago
ਸੰਗਤ ਮੰਡੀ, 22 ਸਤੰਬਰ (ਦੀਪਕ ਸ਼ਰਮਾ) - ਥਾਣਾ ਸੰਗਤ ਮੰਡੀ ਦੀ ਪੁਲਿਸ ਨੇ ਇਕ ਗਸ਼ਤ ਦੌਰਾਨ ਦੋ ਔਰਤਾਂ ਕੋਲੋਂ 5400 ਨਸ਼ੀਲੀਆਂ ਗੋਲੀਆਂ ਬਰਾਮਦ ਕੀਤੀਆਂ ਹਨ ...
ਜਗਦੇਵ ਸਿੰਘ ਬੋਪਾਰਾਏ ਅਕਾਲੀ ਦਲ ਵਿਚ ਹੋਏ ਸ਼ਾਮਿਲ
. . .  26 minutes ago
ਚੰਡੀਗੜ੍ਹ, 22 ਸਤੰਬਰ( ਸੁਰਿੰਦਰ ) - ਕਾਂਗਰਸ ਛੱਡ ਜਗਦੇਵ ਸਿੰਘ ਬੋਪਾਰਾਏ ਸੁਖਬੀਰ ਸਿੰਘ ਬਾਦਲ ਦੀ ਮੌਜੂਦਗੀ ਵਿਚ ਅਕਾਲੀ ਦਲ ਵਿਚ ਸ਼ਾਮਿਲ ਹੋਏ...
ਫ਼ਿਰੋਜ਼ਪੁਰ ਕੇਂਦਰੀ ਜੇਲ੍ਹ 'ਚੋਂ ਹਵਾਲਾਤੀਆਂ ਕੋਲੋਂ ਨਸ਼ੀਲਾ ਪਾਊਡਰ, 7 ਮੋਬਾਈਲ ਫ਼ੋਨ ਤੇ ਡਾਟਾ ਕੇਬਲ ਬਰਾਮਦ
. . .  36 minutes ago
ਫ਼ਿਰੋਜ਼ਪੁਰ, 22 ਸਤੰਬਰ (ਗੁਰਿੰਦਰ ਸਿੰਘ) - ਕੇਂਦਰੀ ਜੇਲ੍ਹ ਫ਼ਿਰੋਜ਼ਪੁਰ ਅੰਦਰ ਤਲਾਸ਼ੀ ਦੌਰਾਨ ਹਵਾਲਾਤੀਆਂ ਕੋਲੋਂ 3 ਗ੍ਰਾਮ ਨਸ਼ੀਲਾ ਪਾਊਡਰ, ਵੱਖ ਵੱਖ ਕੰਪਨੀਆਂ ਦੇ 7 ਮੋਬਾਈਲ ਫ਼ੋਨ ਸਮੇਤ ਬੈਟਰੀ ਤੇ ਸਿੰਮ ...
ਵਾਲਮੀਕੀ ਆਸ਼ਰਮ ਦੇ ਵਿਕਾਸ ਲਈ 100 ਕਰੋੜ ਖ਼ਰਚਣ ਦਾ ਮੁੱਖ ਮੰਤਰੀ ਚੰਨੀ ਨੇ ਕੀਤਾ ਵਾਅਦਾ
. . .  42 minutes ago
ਰਾਮ ਤੀਰਥ , 22 ਸਤੰਬਰ ( ਧਰਵਿੰਦਰ ਸਿੰਘ ਔਲਖ ) ਪੰਜਾਬ ਦੇ ਮੁੱਖ ਮੰਤਰੀ ਬਣਨ ਤੋਂ ਬਾਅਦ ਚਰਨਜੀਤ ਸਿੰਘ ਚੰਨੀ ਅੱਜ ਪਹਿਲੀ ਵਾਰ ਵਾਲਮੀਕੀ ਤੀਰਥ ਵਿਖੇ ਨਤਮਸਤਕ ਹੋਣ ਲਈ ਪਹੁੰਚੇ , ਜਿੱਥੇ ਉਨ੍ਹਾਂ ਨੇ ਸ਼ਰਧਾ ਨਾਲ ਭਗਵਾਨ ਵਾਲਮੀਕੀ ...
ਬਟਾਲਾ 'ਚ ਤ੍ਰਿਪਤ ਰਜਿੰਦਰ ਸਿੰਘ ਬਾਜਵਾ ਦਾ ਧੜਾ ਮੁੜ ਭਾਰੀ, ਪ੍ਰਤਾਪ ਸਿੰਘ ਬਾਜਵਾ ਦਾ ਚੇਅਰਮੈਨ ਹਟਾਇਆ
. . .  46 minutes ago
ਬਟਾਲਾ, 22 ਸਤੰਬਰ (ਕਾਹਲੋਂ) - ਪੰਜਾਬ ਦੀ ਕਾਂਗਰਸ ਸਰਕਾਰ 'ਚ ਆਏ ਬਦਲਾਅ ਤੋਂ ਬਾਅਦ ਬਟਾਲਾ 'ਚ ਸ. ਤ੍ਰਿਪਤ ਰਜਿੰਦਰ ਸਿੰਘ ਬਾਜਵਾ ਦਾ ਧੜਾ ਮੁੜ ਭਾਰੀ ਪੈਣਾ ਸ਼ੁਰੂ ਹੋ ਗਿਆ ਹੈ ...
ਡੀ.ਏ.ਵੀ. ਯੂਨੀਵਰਸਿਟੀ ਪਹੁੰਚੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ
. . .  54 minutes ago
ਜਲੰਧਰ, 22 ਸਤੰਬਰ - ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਡੀ.ਏ.ਵੀ. ਯੂਨੀਵਰਸਿਟੀ ਪਹੁੰਚੇ ਅਤੇ ਵਿਦਿਆਰਥੀਆਂ ਨਾਲ ...
ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਡੇਰਾ ਸੱਚਖੰਡ ਬੱਲਾਂ ਵਿਖੇ ਪਹੁੰਚੇ
. . .  about 1 hour ago
ਕਿਸ਼ਨਗੜ੍ਹ, 22 ਸਤੰਬਰ (ਹੁਸਨ ਲਾਲ) - ਪੰਜਾਬ ਦੇ ਨਵੇਂ ਬਣੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਡੇਰਾ ਸੱਚਖੰਡ ਬੱਲਾਂ ਵਿਖੇ ਪਹੁੰਚ ਗਏ ਹਨ | ਸਭ ਤੋਂ ਪਹਿਲਾਂ ਉਨ੍ਹਾਂ ਨੇ ਸੰਤ ...
ਸੁਪਰੀਮ ਕੋਰਟ ਨੇ ਕੇਂਦਰ ਨੂੰ ਦਿੱਤਾ ਆਦੇਸ਼, ਇਸੇ ਸਾਲ ਤੋਂ ਮਹਿਲਾਵਾਂ ਨੂੰ ਮਿਲੇ ਐਨ.ਡੀ.ਏ.ਦੀ ਪ੍ਰੀਖਿਆ ਵਿਚ ਬੈਠਣ ਦੀ ਇਜਾਜ਼ਤ
. . .  about 1 hour ago
ਨਵੀਂ ਦਿੱਲੀ, 22 ਸਤੰਬਰ - ਸੁਪਰੀਮ ਕੋਰਟ ਨੇ ਕੇਂਦਰ ਸਰਕਾਰ ਨੂੰ ਮਹਿਲਾਵਾਂ ਨੂੰ ਇਸ ਸਾਲ ਤੋਂ ਹੀ ਐਨ.ਡੀ.ਏ. ਦੀ ਪ੍ਰਵੇਸ਼ ਪ੍ਰੀਖਿਆ ਵਿਚ ਬੈਠਣ ਦੀ ਆਗਿਆ ਦੇਣ ਦਾ ਆਦੇਸ਼ ਦਿੱਤਾ ਹੈ। ਕੇਂਦਰ ...
ਭੇਦ - ਭਰੇ ਹਾਲਾਤ ਅੰਦਰ ਨੌਜਵਾਨ ਦੀ ਮੌਤ
. . .  about 1 hour ago
ਬਲਾਚੌਰ, 22 ਸਤੰਬਰ (ਨਰੇਸ਼ ਧੌਲ) - ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦੀ ਤਹਿਸੀਲ ਬਲਾਚੌਰ ਦੇ ਪਿੰਡ ਜੋਗੇਵਾਲ ਵਿਖੇ ਇਕ ਨੌਜਵਾਨ ਦੀ ਬੀਤੀ ਰਾਤ ਭੇਦ - ਭਰੇ ਹਲਾਤਾਂ ਅੰਦਰ ਮੌਤ ਹੋਣ ਦਾ ਮਾਮਲਾ ਸਾਹਮਣੇ...
ਨੈਸ਼ਨਲ ਐਵਾਰਡੀ ਅਧਿਆਪਕ ਦੀ ਬਦਲੀ ਖ਼ਿਲਾਫ਼ ਪੰਚਾਇਤ ਤੇ ਪਿੰਡ ਵਾਸੀਆਂ ਨੇ ਸਰਕਾਰੀ ਸਕੂਲ ਦੀ ਕੀਤੀ ਤਾਲਾਬੰਦੀ
. . .  about 1 hour ago
ਐੱਸ. ਏ. ਐੱਸ. ਨਗਰ, 22 ਸਤੰਬਰ (ਤਰਵਿੰਦਰ ਸਿੰਘ ਬੈਨੀਪਾਲ) - ਇੱਥੋਂ ਨੇੜਲੇ ਪਿੰਡ ਸਿਆਊ ਦੇ ਸਰਕਾਰੀ ਮਿਡਲ ਸਕੂਲ ਦੇ ਨੈਸ਼ਨਲ ਐਵਾਰਡੀ ਪੰਜਾਬੀ ਅਧਿਆਪਕ ਜਸਵਿੰਦਰ ਸਿੰਘ ਔਲਖ ਦੀ...
ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਦੇ ਘਰ ਪਹੁੰਚੇ
. . .  38 minutes ago
ਅੰਮ੍ਰਿਤਸਰ , 22 ਸਤੰਬਰ (ਰੇਸ਼ਮ ਸਿੰਘ ) - ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ...
ਅੰਮ੍ਰਿਤਸਰ ਨਗਰ ਸੁਧਾਰ ਟਰੱਸਟ ਦਾ ਬਦਲਿਆ ਗਿਆ ਚੇਅਰਮੈਨ
. . .  about 2 hours ago
ਅੰਮ੍ਰਿਤਸਰ, 22 ਸਤੰਬਰ (ਸੁਰਿੰਦਰ ਕੋਛੜ) - ਅੰਮ੍ਰਿਤਸਰ ਨਗਰ ਸੁਧਾਰ ਟਰੱਸਟ ਦੇ ਚੇਅਰਮੈਨ ਦਿਨੇਸ਼ ਬੱਸੀ ਨੂੰ ਹਟਾ ਕੇ ਸਿੱਧੂ ਦੇ ਕਰੀਬੀ ਦਮਨਦੀਪ ਸਿੰਘ ਨੂੰ ਚੇਅਰਮੈਨ ਬਣਾਇਆ ਗਿਆ...
ਸਰਕਾਰੀ ਬੱਸਾਂ ਤੋਂ ਹਟਣਗੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਪੋਸਟਰ
. . .  about 2 hours ago
ਚੰਡੀਗੜ੍ਹ, 22 ਸਤੰਬਰ - ਸਰਕਾਰੀ ਬੱਸਾਂ ਤੋਂ ਹੁਣ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਪੋਸਟਰ ਹਟਾਏ ਜਾਣਗੇ...
ਡੇਅਰੀ ਕੰਪਲੈਕਸ ਦੀ ਡਿੱਗੀ ਛੱਤ, 12 ਮੱਝਾਂ ਦੀ ਮੌਤ
. . .  about 2 hours ago
ਲੁਧਿਆਣਾ, 22 ਸਤੰਬਰ ( ਅਮਰੀਕ ਸਿੰਘ ਬਤਰਾ, ਰੁਪੇਸ਼ ਕੁਮਾਰ) - ਲੁਧਿਆਣਾ ਦੇ ਹੰਬੜਾਂ ਰੋਡ ਸਥਿਤ ਡੇਅਰੀ ਕੰਪਲੈਕਸ 'ਚ ਇਕ ਛੱਤ ਡਿੱਗਣ ਨਾਲ ਕਰੀਬ 12 ਮੱਝਾਂ ਦੀ ਮੌਤ ਹੋ...
ਸਲਾਮੀ ਲੈਣ ਤੋਂ ਬਾਅਦ ਪੁਲਿਸ ਦੀ ਬੈਂਡ ਟੀਮ ਨਾਲ ਕਰਵਾਈ ਮੁੱਖ ਮੰਤਰੀ ਚੰਨੀ ਨੇ ਤਸਵੀਰ
. . .  about 2 hours ago
ਅੰਮ੍ਰਿਤਸਰ, 22 ਸਤੰਬਰ (ਜਸਵੰਤ ਸਿੰਘ ਜੱਸ) - ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਅੰਮ੍ਰਿਤਸਰ ਵਿਚ ਸਲਾਮੀ ਲੈਣ ਤੋਂ ਬਾਅਦ ਪੁਲਿਸ ਦੀ ਬੈਂਡ...
ਪੰਜਾਬ ਪੁਲਿਸ 'ਚ 2016 ਨੂੰ ਕੀਤੀ ਭਰਤੀ ਦੇ ਇੰਤਜ਼ਾਰ ਸੂਚੀ 'ਚ ਸ਼ਾਮਿਲ 780 ਮੁਲਾਜ਼ਮ ਪਹੁੰਚੇ ਸ੍ਰੀ ਚਮਕੌਰ ਸਾਹਿਬ
. . .  about 2 hours ago
ਸ੍ਰੀ ਚਮਕੌਰ ਸਾਹਿਬ, 22 ਸਤੰਬਰ (ਜਗਮੋਹਣ ਸਿੰਘ ਨਾਰੰਗ) - ਪੰਜਾਬ ਪੁਲਿਸ 'ਚ 2016 ਨੂੰ ਕੀਤੀ ਭਰਤੀ ਦੇ ਇੰਤਜ਼ਾਰ ਸੂਚੀ 'ਚ ਸ਼ਾਮਿਲ 780 ਮੁਲਾਜ਼ਮ ਸ੍ਰੀ ਚਮਕੌਰ ਸਾਹਿਬ ਪਹੁੰਚੇ...
ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਦਿਲ ਦਾ ਦੌਰਾ ਪੈਣ ਕਾਰਨ ਹਸਪਤਾਲ ਦਾਖ਼ਲ
. . .  about 3 hours ago
ਅੰਮ੍ਰਿਤਸਰ, 22 ਸਤੰਬਰ (ਜਸਵੰਤ ਸਿੰਘ ਜੱਸ) - ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਸ੍ਰੀ ਅਨੰਦਪੁਰ ਸਾਹਿਬ ਦੇ ਕਾਰਜਕਾਰੀ ਜਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਨੂੰ ਦਿਲ ਦਾ ਦੌਰਾ ਪੈਣ ਕਾਰਨ ਜਲੰਧਰ ਦੇ ਨਿੱਜੀ ਹਸਪਤਾਲ ਵਿਚ ...
ਕੈਨੇਡਾ ਨੇ ਭਾਰਤ ਤੋਂ ਵਪਾਰਕ ਅਤੇ ਨਿੱਜੀ ਯਾਤਰੀ ਉਡਾਣਾਂ 'ਤੇ ਪਾਬੰਦੀ 26 ਸਤੰਬਰ ਤੱਕ ਵਧਾਈ
. . .  about 3 hours ago
ਨਵੀਂ ਦਿੱਲੀ, 22 ਸਤੰਬਰ - ਕੈਨੇਡਾ ਨੇ ਭਾਰਤ ਤੋਂ ਵਪਾਰਕ ਅਤੇ ਨਿੱਜੀ ਯਾਤਰੀ ਉਡਾਣਾਂ 'ਤੇ ਪਾਬੰਦੀ 26 ਸਤੰਬਰ ਤੱਕ ਵਾਧਾ...
ਐੱਸ. ਡੀ. ਐਮ. ਖਮਾਣੋਂ ਵਲੋਂ ਪ੍ਰਬੰਧਕੀ ਕੰਪਲੈਕਸ ਵਿਖੇ ਵੱਖ - ਵੱਖ ਦਫ਼ਤਰਾਂ ਦੀ ਕੀਤੀ ਗਈ ਚੈਕਿੰਗ, ਕਈ ਅਧਿਕਾਰੀ ਅਤੇ ਕਰਮਚਾਰੀ ਮਿਲੇ ਗ਼ੈਰਹਾਜ਼ਰ
. . .  about 3 hours ago
ਖਮਾਣੋਂ, 22 ਸਤੰਬਰ (ਮਨਮੋਹਣ ਸਿੰਘ ਕਲੇਰ) - ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀਆਂ ਹਦਾਇਤਾਂ ਤੇ ਸਰਕਾਰੀ ਅਫ਼ਸਰਾਂ, ਕਰਮਚਾਰੀਆਂ ਨੂੰ ਦਫ਼ਤਰੀ ਸਮੇਂ ਸਵੇਰੇ ਨੌਂ ਵਜੇ ਹਾਜ਼ਰ ਰਹਿਣ ...
ਪੀ.ਐਮ.ਦਾ ਅਮਰੀਕਾ ਦੌਰਾ, ਕਈ ਅਹਿਮ ਮੁੱਦਿਆਂ 'ਤੇ ਹੋਵੇਗੀ ਚਰਚਾ
. . .  about 3 hours ago
ਨਵੀਂ ਦਿੱਲੀ, 22 ਸਤੰਬਰ - ਅਮਰੀਕਾ ਰਵਾਨਾ ਹੋਣ ਤੋਂ ਪਹਿਲਾਂ ਪੀ.ਐਮ. ਮੋਦੀ ਦਾ ਕਹਿਣਾ ਹੈ ਕਿ ਉਨ੍ਹਾਂ ਦੀ ਅਮਰੀਕਾ ਯਾਤਰਾ ਅਮਰੀਕਾ ਦੇ ਨਾਲ ਵਿਆਪਕ ਗਲੋਬਲ ਰਣਨੀਤਕ ਸਾਂਝੇਦਾਰੀ ਨੂੰ...
26,964 ਨਵੇਂ ਕੋਰੋਨਾ ਦੇ ਮਾਮਲੇ, 383 ਮੌਤਾਂ
. . .  about 3 hours ago
ਨਵੀਂ ਦਿੱਲੀ, 22 ਸਤੰਬਰ - ਭਾਰਤ ਵਿਚ ਪਿਛਲੇ 24 ਘੰਟਿਆਂ ਵਿਚ 26,964 ਨਵੇਂ ਕੋਰੋਨਾ ਮਾਮਲੇ ਸਾਹਮਣੇ...
ਹੁੱਡਾ ਨੇ ਚੰਡੀਗੜ੍ਹ ਵਿਚ ਬੁਲਾਈ ਸੀ.ਐਲ.ਪੀ. ਦੀ ਮੀਟਿੰਗ
. . .  about 3 hours ago
ਚੰਡੀਗੜ੍ਹ, 22 ਸਤੰਬਰ - ਹਰਿਆਣਾ ਦੇ ਸਾਬਕਾ ਮੁੱਖ ਮੰਤਰੀ ਅਤੇ ਰਾਜ ਕਾਂਗਰਸ ਦੇ ਵਿਧਾਇਕ ਦਲ (ਸੀ.ਐਲ.ਪੀ.) ਦੇ ਨੇਤਾ ਭੁਪਿੰਦਰ ਸਿੰਘ ਹੁੱਡਾ ਨੇ ਅੱਜ ਚੰਡੀਗੜ੍ਹ ਵਿਚ ਸੀ.ਐਲ.ਪੀ....
ਸੰਯੁਕਤ ਰਾਸ਼ਟਰ ਮਹਾਸਭਾ ਨੂੰ ਸੰਬੋਧਨ ਕਰਨਾ ਚਾਹੁੰਦਾ ਹੈ ਤਾਲਿਬਾਨ
. . .  about 4 hours ago
ਸੰਯੁਕਤ ਰਾਸ਼ਟਰ, 22 ਸਤੰਬਰ - ਤਾਲਿਬਾਨ ਸੰਯੁਕਤ ਰਾਸ਼ਟਰ ਮਹਾਸਭਾ ਨੂੰ ਸੰਬੋਧਨ ਕਰਨਾ ਚਾਹੁੰਦਾ ਹੈ | ਮੀਡੀਆ ਰਿਪੋਰਟਾਂ ਅਨੁਸਾਰ ਤਾਲਿਬਾਨ ਨੇ ਇਸ ਹਫ਼ਤੇ ਨਿਊ ਯਾਰਕ ਵਿਚ...
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 4 ਜੇਠ ਸੰਮਤ 553
ਵਿਚਾਰ ਪ੍ਰਵਾਹ: ਅਧਿਕਾਰ ਮਿਲਣਾ ਚੰਗੀ ਗੱਲ ਹੈ ਪਰ ਇਹ ਵੀ ਜ਼ਰੂਰੀ ਹੈ ਕਿ ਅਧਿਕਾਰਾਂ ਦੀ ਦੁਰਵਰਤੋਂ ਨਾ ਕੀਤੀ ਜਾਵੇ। -ਅਗਿਆਤ

ਚੰਡੀਗੜ੍ਹ / ਸਾਹਿਬਜ਼ਾਦਾ ਅਜੀਤ ਸਿੰਘ ਨਗਰ

ਚੰਡੀਗੜ੍ਹ 'ਚ ਕੋਰੋਨਾ ਦੇ 664 ਨਵੇਂ ਮਾਮਲੇ, 10 ਦੀ ਮੌਤ

ਚੰਡੀਗੜ੍ਹ, 16 ਮਈ (ਗੁਰਪ੍ਰੀਤ ਸਿੰਘ ਜਾਗੋਵਾਲ)-ਸ਼ਹਿਰ 'ਚ ਬੀਤੇ 24 ਘੰਟਿਆਂ ਦੌਰਾਨ ਕੋਰੋਨਾ ਦੇ 664 ਨਵੇਂ ਮਾਮਲੇ ਸਾਹਮਣੇ ਆਏ ਹਨ ਜਦ ਕਿ 10 ਲੋਕਾਂ ਦੀ ਕੋਰੋਨਾ ਕਰ ਕੇ ਮੌਤ ਵੀ ਹੋਈ ਹੈ | 664 ਨਵੇਂ ਮਰੀਜ਼ਾਂ ਦੇ ਸਾਹਮਣੇ ਆਉਣ ਨਾਲ ਸ਼ਹਿਰ 'ਚ ਐਕਟਿਵ ਕੇਸਾਂ ਦੀ ਗਿਣਤੀ 7644 ਹੋ ...

ਪੂਰੀ ਖ਼ਬਰ »

ਹਰਿਆਣਾ 'ਚ ਚਾਰ ਅਧਿਕਾਰੀਆਂ ਦੇ ਤਬਾਦਲੇ

ਚੰਡੀਗੜ੍ਹ, 16 ਮਈ (ਵਿਸ਼ੇਸ਼ ਪ੍ਰਤੀਨਿਧ)-ਹਰਿਆਣਾ ਸਰਕਾਰ ਨੇ ਤੁਰੰਤ ਪ੍ਰਭਾਵ ਨਾਲ ਚਾਰ ਆਈ. ਏ. ਐਸ. ਅਧਿਕਾਰੀਆਂ ਦੇ ਤਬਾਦਲੇ ਤੇ ਨਿਯੁਕਤੀ ਆਦੇਸ਼ ਜਾਰੀ ਕੀਤੇ ਹਨ | ਮਨੁੱਖੀ ਅਧਿਕਾਰੀ ਕਮਿਸ਼ਨ ਦੇ ਸਕੱਤਰ ਵਜੀਰ ਸਿੰਘ ਗੋਇਤ ਨੂੰ ਵਿੱਤ ਵਿਭਾਗ ਦੇ ਸਕੱਤਰ ਦਾ ਵਾਧੂ ...

ਪੂਰੀ ਖ਼ਬਰ »

ਨਵ ਜਨਮੀ ਬੱਚੀ ਨੂੰ ਗੰਦੇ ਨਾਲੇ ਕੋਲ ਛੱਡਣ ਵਾਲੇ ਮਾਪਿਆਂ/ਪਾਲਣਹਾਰ ਖ਼ਿਲਾਫ਼ ਮਾਮਲਾ ਦਰਜ

ਐੱਸ. ਏ. ਐੱਸ. ਨਗਰ, 16 ਮਈ (ਜਸਬੀਰ ਸਿੰਘ ਜੱਸੀ)-ਬੀਤੇ ਦਿਨੀ ਮਾਪਿਆਂ ਜਾਂ ਪਾਲਣਹਾਰ ਵਲੋਂ 10/12 ਦਿਨ ਦੀ ਨਵਜਨਮੀ ਬੱਚੀ ਨੂੰ ਸੈਕਟਰ-67 ਦੇ ਗੰਦੇ ਨਾਲੇ ਕੋਲ ਛੱਡਣ ਦਾ ਮਾਮਲਾ ਸਾਹਮਣੇ ਆਇਆ ਹੈ | ਪੁਲਿਸ ਨੂੰ ਇਸ ਸਬੰਧੀ ਕਿਸੇ ਰਾਹਗੀਰ ਨੇ ਸੂਚਨਾ ਦਿੱਤੀ ਅਤੇ ਥਾਣਾ ਫੇਜ਼-11 ...

ਪੂਰੀ ਖ਼ਬਰ »

ਲੋਕ ਮਰ ਰਹੇ ਨੇ, ਕਾਂਗਰਸੀ ਕੁਰਸੀ ਦੀ ਲੜਾਈ ਲੜ ਰਹੇ ਨੇ-ਚੀਮਾ

ਚੰਡੀਗੜ੍ਹ, 16 ਮਈ (ਅਜੀਤ ਬਿਊਰੋ)-ਆਮ ਆਦਮੀ ਪਾਰਟੀ ਪੰਜਾਬ ਦੇ ਵਿਧਾਨ ਸਭਾ 'ਚ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਪੰਜਾਬ ਦੇ ਪਿੰਡ-ਪਿੰਡ ਤੇ ਸ਼ਹਿਰ–ਸ਼ਹਿਰ ਲੋਕ ਕੋਰੋਨਾ ਨਾਲ ਮਰ ਰਹੇ ਨੇ, ਪਰ ਕਾਂਗਰਸੀ ਕੁਰਸੀ ਦੀ ਲੜਾਈ ਲੜ ਰਹੇ ਹਨ | ਉਨ੍ਹਾਂ ...

ਪੂਰੀ ਖ਼ਬਰ »

ਮੋਦੀ ਸਰਕਾਰ ਦੀਆਂ ਦਮਨਕਾਰੀ ਨੀਤੀਆਂ ਖ਼ਿਲਾਫ਼ ਮੁਹਿੰਮ ਚਲਾਏਗੀ ਕਾਂਗਰਸ-ਜਾਖੜ

ਚੰਡੀਗੜ੍ਹ, 16 ਮਈ (ਵਿਕਰਮਜੀਤ ਸਿੰਘ ਮਾਨ)-ਪੰਜਾਬ ਕਾਂਗਰਸ ਪ੍ਰਧਾਨ ਸ੍ਰੀ ਸੁਨੀਲ ਜਾਖੜ ਨੇ ਇਥੇ ਕਿਹਾ ਹੈ ਕਿ ਕੇਂਦਰ ਦੀ ਮੋਦੀ ਸਰਕਾਰ ਕੋਵਿਡ ਪ੍ਰਬੰਧਨ 'ਚ ਪੂਰੀ ਤਰ੍ਹਾਂ ਨਾਲ ਨਕਾਮ ਸਿੱਧ ਹੋਈ ਹੈ | ਭਾਰਤ ਸਰਕਾਰ ਨੇ ਸਮਾਂ ਰਹਿੰਦੇ ਕੋਈ ਇੰਤਜ਼ਾਮ ਨਹੀਂ ਕੀਤੇ, ਬਲਕਿ ...

ਪੂਰੀ ਖ਼ਬਰ »

ਚੀਮਾ ਵਲੋਂ ਮੁੱਖ ਮੰਤਰੀ ਯੋਗੀ ਦੇ ਬਿਆਨ ਦੀ ਨਿਖੇਧੀ

ਚੰਡੀਗੜ੍ਹ, 16 ਮਈ (ਅਜੀਤ ਬਿਊਰੋ)-ਸੀਨੀਅਰ ਟਰੇਡ ਯੂਨੀਅਨ ਆਗੂ ਤੇ ਮੈਂਬਰ ਏ. ਆਈ. ਸੀ. ਸੀ. ਐਮ. ਐਮ. ਸਿੰਘ ਚੀਮਾ ਨੇ ਯੂ. ਪੀ. ਦੇ ਮੁੱਖ ਮੰਤਰੀ ਯੋਗੀ ਆਦਿੱਤਿਆ ਨਾਥ ਦੇ ਪੰਜਾਬ 'ਚ ਨਵੇਂ ਬਣੇ ਜ਼ਿਲੇ੍ਹ ਮਲੇਰਕੋਟਲਾ ਪ੍ਰਤੀ ਦਿੱਤੇ ਗਏ ਗੈਰ ਸੰਜੀਦਾ ਬਿਆਨ ਦੀ ਸਖ਼ਤ ਨਿਖੇਧੀ ...

ਪੂਰੀ ਖ਼ਬਰ »

ਸਬੂਤ ਮਿਟਾਉਣ ਵਾਲਿਆਂ ਖ਼ਿਲਾਫ਼ ਸਬੂਤਾਂ ਦੀ ਕਮੀ ਨਹੀਂ-ਭਗਵੰਤ ਮਾਨ

ਚੰਡੀਗੜ੍ਹ, 16 ਮਈ (ਅਜੀਤ ਬਿਊਰੋ)-ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਤੇ ਇਨਸਾਫ਼ ਮੰਗ ਰਹੇ ਸਿੱਖਾਂ 'ਤੇ ਗੋਲੀ ਚਲਾਉਣ ਦੇ ਮਾਮਲਿਆਂ 'ਚ ਸੁਖਬੀਰ ਸਿੰਘ ਬਾਦਲ ਵਲੋਂ ਸਬੂਤ ਪੇਸ਼ ਕਰਨ ਦੀ ਕੀਤੀ ਵੰਗਾਰ ਦਾ ਜਵਾਬ ਦਿੰਦਿਆਂ ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਪ੍ਰਧਾਨ ...

ਪੂਰੀ ਖ਼ਬਰ »

ਵਾਹਨ ਚੋਰੀ ਦੇ ਮਾਮਲਿਆਂ 'ਚ ਇਕ ਗਿ੍ਫ਼ਤਾਰ

ਚੰਡੀਗੜ੍ਹ, 16 ਮਈ (ਗੁਰਪ੍ਰੀਤ ਸਿੰਘ ਜਾਗੋਵਾਲ)-ਸਥਾਨਕ ਪੁਲਿਸ ਨੇ ਵਾਹਨ ਚੋਰੀ ਦੇ ਦੋ ਮਾਮਲਿਆਂ 'ਚ ਇਕ ਵਿਅਕਤੀ ਨੂੰ ਗਿ੍ਫ਼ਤਾਰ ਕੀਤਾ ਹੈ, ਜਿਸ ਦੀ ਪਛਾਣ ਨਇਆ ਗਾਂਓ ਦੇ ਰਹਿਣ ਵਾਲੇ ਹਰਪ੍ਰੀਤ ਸਿੰਘ ਵਜੋਂ ਹੋਈ ਹੈ | ਜਾਣਕਾਰੀ ਅਨੁਸਾਰ ਸਬੰਧਤ ਮਾਮਲੇ ਦੀ ਸ਼ਿਕਾਇਤ ...

ਪੂਰੀ ਖ਼ਬਰ »

ਹੋਟਲ 'ਚ ਚੱਲਦੇ ਦੇਹ ਵਪਾਰ ਦੇ ਧੰਦੇ ਦਾ ਪਰਦਾਫਾਸ਼

ਜ਼ੀਰਕਪੁਰ, 16 ਮਈ (ਹੈਪੀ ਪੰਡਵਾਲਾ)-ਜ਼ੀਰਕਪੁਰ ਪੁਲਿਸ ਨੇ ਇਕ ਹੋਟਲ 'ਚ ਛਾਪਾ ਮਾਰ ਕੇ ਦੇਹ ਵਪਾਰ ਦੇ ਧੰਦੇ ਦਾ ਪਰਦਾਫਾਸ਼ ਕੀਤਾ ਹੈ | ਪੁਲਿਸ ਨੇ ਮੌਕੇ ਤੋਂ ਹੋਟਲ ਮੈਨੇਜਰ ਸਣੇ 10 ਜਣਿਆਂ ਨੂੰ ਕਾਬੂ ਕੀਤਾ ਹੈ ਜਦ ਕਿ 6 ਕੁੜੀਆਂ ਨੂੰ ਉਨ੍ਹਾਂ ਦੇ ਵਾਰਸਾਂ ਹਵਾਲੇ ਕਰ ...

ਪੂਰੀ ਖ਼ਬਰ »

18 ਸਾਲਾ ਲੜਕੀ ਨੇ ਕੀਤੀ ਆਤਮ ਹੱਤਿਆ

ਚੰਡੀਗੜ੍ਹ, 16 ਮਈ (ਗੁਰਪ੍ਰੀਤ ਸਿੰਘ ਜਾਗੋਵਾਲ)-ਦੜੂਆ 'ਚ ਰਹਿਣ ਵਾਲੀ ਇਕ 18 ਸਾਲਾ ਲੜਕੀ ਨੇ ਫਾਹਾ ਲਗਾ ਕੇ ਆਤਮ ਹੱਤਿਆ ਕਰ ਲਈ | ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਮਿ੍ਤਕ ਲੜਕੀ ਦੀ ਪਛਾਣ ਸਾਕਸ਼ੀ ਵਜੋਂ ਹੋਈ ਹੈ, ਜੋ ਬੀ. ਕਾਮ. ਦੀ ਵਿਦਿਆਰਥਣ ਸੀ | ਬੀਤੀ ਰਾਤ ਉਹ ਖਾਣਾ ...

ਪੂਰੀ ਖ਼ਬਰ »

ਮੁੱਖ ਮੰਤਰੀ ਵਲੋਂ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਦੇ ਸੰਦੇਸ਼ ਨੂੰ ਅੱਗੇ ਵਧਾਉਣ ਦੀ ਲੋੜ 'ਤੇ ਜ਼ੋਰ

ਚੰਡੀਗੜ੍ਹ, 16 ਮਈ (ਅਜੀਤ ਬਿਊਰੋ)-ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸ੍ਰੀ ਗੁਰੂ ਤੇਗ ਬਹਾਦਰ ਜੀ ਦੀ ਵਿਚਾਰਧਾਰਾ ਨੂੰ ਦੁਨੀਆ ਭਰ 'ਚ ਫੈਲਾਉਣ ਦੀ ਲੋੜ 'ਤੇ ਜ਼ੋਰ ਦਿੱਤਾ ਤਾਂ ਜੋ ਸ਼ਾਂਤੀ, ਸਦਭਾਵਨਾ, ਧਰਮ ਨਿਰਪੱਖਤਾ ਤੇ ਸਹਿ-ਹੋਂਦ ਦੀਆਂ ਕਦਰਾਂ ਕੀਮਤਾਂ ਨੂੰ ...

ਪੂਰੀ ਖ਼ਬਰ »

ਚਿੱਲਾ ਦੀਆਂ ਬੀਬੀਆਂ 26 ਨਵੰਬਰ ਤੋਂ ਸਿੰਘੂ ਬਾਰਡਰ 'ਤੇ ਲੰਗਰ ਦੀ ਸੇਵਾ 'ਚ ਡਟੀਆਂ

ਐੱਸ. ਏ. ਐੱਸ. ਨਗਰ, 16 ਮਈ (ਸ. ਰ.)-ਪਿੰਡ ਚਿੱਲਾ, ਰਾਏਪੁਰ ਖੁਰਦ, ਰਾਏਪੁਰ ਕਲਾਂ, ਬਠਲਾਣਾ, ਸੰਤੇਮਾਜਰਾ, ਦਾਦੂਮਾਜਰਾ ਆਦਿ ਪਿੰਡਾਂ ਵਲੋਂ ਦਿੱਲੀ ਦੇ ਸਿੰਘੂ ਬਾਰਡਰ 'ਤੇ ਚੱਲ ਰਹੇ ਕਿਸਾਨ ਸੰਘਰਸ਼ 'ਚ 26 ਨਵੰਬਰ ਤੋਂ ਲਗਾਤਾਰ ਚਲਾਏ ਜਾ ਰਹੇ ਲੰਗਰਾਂ 'ਚ ਸੇਵਾ ਕਰਨ ਲਈ ਪਿਛਲੇ ਕਈਾ ਦਿਨਾਂ ਤੋਂ ਪਿੰਡ ਚਿੱਲਾ ਦੀਆਂ ਦਰਜਨ ਦੇ ਕਰੀਬ ਔਰਤਾਂ ਦਿੱਲੀ ਪਹੁੰਚੀਆਂ ਹੋਈਆਂ ਹਨ | ਇਸ ਸਬੰਧੀ ਕਰਮਜੀਤ ਸਿੰਘ ਚਿੱਲਾ ਨੇ ਦੱਸਿਆ ਕਿ ਪਿੰਡ ਦੀ ਗੁਰਦੁਆਰਾ ਕਮੇਟੀ ਦੇ ਪ੍ਰਧਾਨ ਭਾਈ ਸੁਖਚੈਨ ਸਿੰਘ, ਅਮਰੀਕ ਸਿੰਘ, ਮਨਪ੍ਰੀਤ ਸਿੰਘ ਕਾਲਾ ਦੀ ਅਗਵਾਈ ਹੇਠ ਦਿੱਲੀ ਗਈਆਂ ਮਹਿਲਾਵਾਂ ਦੇ ਜਥੇ 'ਚ ਸ਼ਾਮਿਲ ਸੁਰਿੰਦਰ ਕੌਰ, ਭੁਪਿੰਦਰ ਕੌਰ, ਰਣਵੀਰ ਕੌਰ ਆਦਿ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਚੱਲ ਰਹੇ ਸੰਘਰਸ਼ 'ਚ ਪਿੰਡ ਚਿੱਲਾ ਦੀਆਂ ਮਹਿਲਾਵਾਂ ਵਲੋਂ ਪੂਰਾ ਯੋਗਦਾਨ ਦਿੱਤਾ ਜਾ ਰਿਹਾ ਹੈ | ਇਸੇ ਦੌਰਾਨ ਪਿੰਡ ਚਿੱਲਾ ਦੇ ਵਸਨੀਕਾਂ ਨੇ ਵੱਡੀ ਮਾਤਰਾ ਵਿਚ ਆਟਾ ਤੇ ਹੋਰ ਵਸਤਾਂ ਇਕੱਤਰ ਕਰਕੇ ਦਿੱਲੀ ਭੇਜੀਆਂ | ਉਪਰੋਕਤ ਪਿੰਡਾਂ ਦੇ ਵਸਨੀਕਾਂ ਵਲੋਂ ਚਲਾਏ ਜਾ ਰਹੇ ਸਾਂਝੇ ਲੰਗਰਾਂ ਵਿਚ ਸੰਗਤ ਦੇ ਸਹਿਯੋਗ ਨਾਲ ਟੀਨਾਂ ਦਾ ਇਕ ਸ਼ੈੱਡ ਉਸਾਰਿਆ ਜਾ ਚੁੱਕਾ ਹੈ ਅਤੇ ਦੂਜੇ ਸੈੱਡ ਦੀ ਅਗਲੇ ਦਿਨਾਂ ਵਿਚ ਉਸਾਰੀ ਕਰਵਾਉਣ ਲਈ ਵਿਉਂਤਬੰਦੀ ਕੀਤੀ ਜਾ ਰਹੀ ਹੈ |

ਖ਼ਬਰ ਸ਼ੇਅਰ ਕਰੋ

 

ਨੰਨ੍ਹਹੇੜੀਆਂ 'ਚ ਦੂਸ਼ਿਤ ਪਾਣੀ ਦੀ ਨਿਕਾਸੀ ਨਾ ਹੋਣ ਕਾਰਨ ਪਿੰਡ ਵਾਸੀ ਪ੍ਰੇਸ਼ਾਨ

ਕੁਰਾਲੀ, 16 ਮਈ (ਹਰਪ੍ਰੀਤ ਸਿੰਘ)-ਨੇੜਲੇ ਪਿੰਡ ਨੰਨਹੇੜੀਆਂ ਦੀਆਂ ਗਲੀਆਂ 'ਚ ਦੂਸ਼ਿਤ ਪਾਣੀ ਦੀ ਨਿਕਾਸੀ ਦੇ ਨਾਕਸ ਪ੍ਰਬੰਧਾਂ ਕਾਰਨ ਗਲੀਆਂ ਨੇ ਛੱਪੜ ਦਾ ਰੂਪ ਧਾਰਨ ਕੀਤਾ ਹੋਇਆ ਹੈ | ਇਸ ਸਬੰਧੀ ਬਹੁਜਨ ਸਮਾਜ ਪਾਰਟੀ ਦੇ ਸੂਬਾ ਜਨਰਲ ਸਕੱਤਰ ਤੇ ਸੀਨੀਅਰ ਆਗੂ ...

ਪੂਰੀ ਖ਼ਬਰ »

ਸਿਹਤ ਮੰਤਰੀ ਪੰਜਾਬ ਕੋਰੋਨਾ ਮਹਾਂਮਾਰੀ ਦੇ ਦੌਰ 'ਚ ਫੇਲ੍ਹ ਸਾਬਤ ਹੋਏ-ਸੋਹਾਣਾ

ਐੱਸ. ਏ. ਐੱਸ. ਨਗਰ, 16 ਮਈ (ਕੇ. ਐੱਸ. ਰਾਣਾ)-ਲੇਬਰਫੈੱਡ ਪੰਜਾਬ ਦੇ ਸਾਬਕਾ ਐਮ. ਡੀ. ਪਰਵਿੰਦਰ ਸਿੰਘ ਸੋਹਾਣਾ ਨੇ ਸਿਹਤ ਵਿਭਾਗ ਪੰਜਾਬ ਨੂੰ ਕੋਰੋਨਾ ਮਹਾਂਮਾਰੀ ਦੇ ਇਸ ਦੌਰ 'ਚ ਬੁਰੀ ਤਰ੍ਹਾਂ ਫੇਲ੍ਹ ਸਾਬਤ ਹੋਇਆ ਕਰਾਰ ਦਿੱਤਾ ਹੈ ਤੇ ਕਿਹਾ ਕਿ ਸਿਹਤ ਮੰਤਰੀ ਪੰਜਾਬ ਦੇ ...

ਪੂਰੀ ਖ਼ਬਰ »

ਕ੍ਰਿਸਚਨ ਵੈੱਲਫੇਅਰ ਸੁਸਾਇਟੀ ਨੇ ਕਬਰਸਤਾਨ ਲਈ ਜਗ੍ਹਾ ਅਲਾਟ ਕਰਨ ਲਈ ਦਿੱਤਾ ਪੱਤਰ

ਖਰੜ, 16 ਮਈ (ਗੁਰਮੁੱਖ ਸਿੰਘ ਮਾਨ)-ਖਰੜ ਸ਼ਹਿਰ 'ਚ ਕ੍ਰਿਸਚਨ ਭਾਈਚਾਰੇ ਲਈ ਮਿ੍ਤਕ ਦੇਹਾਂ ਦਫਨਾਉਣ ਲਈ ਕ੍ਰਿਸ਼ਚਨ ਵੈਲਫੇਅਰ ਸੁਸਾਇਟੀ ਖਰੜ ਵਲੋਂ ਪੰਜਾਬ ਰਾਜ ਪੱਛੜੀ ਸ਼੍ਰੇਣੀ ਕਮਿਸ਼ਨ ਦੇ ਵਾਈਸ ਚੇਅਰਮੈਨ ਗੁਰਿੰਦਰ ਸਿੰਘ ਬਿੱਲਾ ਨੂੰ ਪੱਤਰ ਦੇ ਕੇ ਜ਼ਮੀਨ ਅਲਾਟ ...

ਪੂਰੀ ਖ਼ਬਰ »

ਸਿਹਤ ਮੰਤਰੀ ਸਿੱਧੂ ਵਲੋਂ ਗੀਗੇਮਾਜਰਾ ਸਕੂਲ ਦੇ ਨਵੇਂ ਬਣੇ ਕਮਰੇ ਵਿਦਿਆਰਥੀਆਂ ਨੂੰ ਕੀਤੇ ਸਮਰਪਿਤ

ਐੱਸ. ਏ. ਐੱਸ. ਨਗਰ, 16 ਮਈ (ਕੇ. ਐੱਸ. ਰਾਣਾ)-ਪੰਜਾਬ ਸਰਕਾਰ ਪਿੰਡਾਂ ਦੇ ਸਰਬਪੱਖੀ ਵਿਕਾਸ ਲਈ ਪੂਰੀ ਵਚਨਬੱਧ ਹੈ ਤੇ ਪਿੰੰਡਾਂ ਦੇ ਲੋਕਾਂ ਨੂੰ ਸ਼ਹਿਰਾਂ ਵਰਗੀਆਂ ਸਹੂਲਤਾਂ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ | ਇਹ ਪ੍ਰਗਟਾਵਾ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਬਲਬੀਰ ...

ਪੂਰੀ ਖ਼ਬਰ »

ਐਸੋਸੀਏਸ਼ਨ ਨੇ ਡੀ. ਸੀ. ਮੁਹਾਲੀ ਤੋਂ ਸੈਕਟਰ 69 ਵਿਚਲਾ ਕੋਵਿਡ ਸੈਂਟਰ ਤਬਦੀਲ ਕਰਨ ਦੀ ਕੀਤੀ ਮੰਗ

ਐੱਸ. ਏ. ਐੱਸ. ਨਗਰ, 16 ਮਈ (ਕੇ. ਐੱਸ. ਰਾਣਾ)-ਮੁਹਾਲੀ ਵਿਚਲੇ ਸੈਕਟਰ 69 ਦੀ ਸੰਸਥਾ ਆਲ ਰੈਜੀਡੈਂਟਸ ਵੈਲਫੇਅਰ ਐਸੋਸੀਏਸ਼ਨ ਵਲੋਂ ਡਿਪਟੀ ਕਮਿਸ਼ਨਰ ਨੂੰ ਲਿਖੇ ਪੱਤਰ 'ਚ ਕਿਹਾ ਕਿ ਉਨ੍ਹਾਂ ਵਲੋਂ ਕੋਵਿਡ 19 ਨਾਲ ਨਜਿੱਠਣ ਲਈ ਕੀਤੇ ਜਾ ਰਹੇ ਪ੍ਰਬੰਧ ਸ਼ਲਾਘਾਯੋਗ ਹਨ ਪਰ ...

ਪੂਰੀ ਖ਼ਬਰ »

ਏਅਰਟੈੱਲ ਕੰਪਨੀ ਦਾ ਟਾਵਰ ਲਗਾਉਣ ਦਾ ਖਿਜ਼ਰਾਬਾਦ ਵਾਸੀਆਂ ਨੇ ਕੀਤਾ ਵਿਰੋਧ

ਮਾਜਰੀ, 16 ਮਈ (ਕੁਲਵੰਤ ਸਿੰਘ ਧੀਮਾਨ)-ਪਿੰਡ ਖਿਜ਼ਰਾਬਾਦ ਉਪਰਲੀ ਪੱਤੀ ਵਿਖੇ ਸਕੂਲ ਨੇੜੇ ਏਅਰਟੈਲ ਕੰਪਨੀ ਦਾ ਟਾਵਰ ਖਿਜ਼ਰਾਬਾਦ ਤੇ ਕੁਬਾਹੇੜੀ ਮਾਰਗ 'ਤੇ ਲਗਾਉਣ ਦਾ ਪਿੰਡ ਵਾਸੀਆਂ ਤੇ ਗ੍ਰਾਮ ਪੰਚਾਇਤ ਮੈਂਬਰਾਂ ਨੇ ਸਖ਼ਤ ਵਿਰੋਧ ਕੀਤਾ ਤੇ ਏਅਰਟੈਲ ਕੰਪਨੀ ...

ਪੂਰੀ ਖ਼ਬਰ »

ਸਿਹਤ ਮੰਤਰੀ ਸਿੱਧੂ ਦੇ ਨਿਰਦੇਸ਼ਾਂ ਤਹਿਤ ਲੋਕ ਸਮੱਸਿਆਵਾਂ ਦੇ ਹੱਲ ਲਈ ਬਲੌਂਗੀ ਵਿਚ ਖੋਲਿ੍ਹਆ ਦਫ਼ਤਰ

ਐੱਸ. ਏ. ਐੱਸ. ਨਗਰ, 16 ਮਈ (ਕੇ. ਐੱਸ. ਰਾਣਾ)-ਸਿਹਤ ਤੇ ਪਰਿਵਾਰ ਭਲਾਈ ਮੰਤਰੀ ਪੰਜਾਬ ਬਲਬੀਰ ਸਿੰਘ ਸਿੱਧੂ ਦੇ ਦਿਸ਼ਾ ਨਿਰਦੇਸ਼ਾਂ ਸਦਕਾ ਪਿੰਡ ਬਲੌਗੀ ਦੇ ਲੋਕਾਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਤੇ ਕੋਰੋਨਾ ਮਹਾਂਮਾਰੀ ਦੇ ਦੌਰ ਵਿਚ ਕੰਮਕਾਜ ਲਈ ਇਧਰ ਉਧਰ ਦੀ ਭੱਜ ਨੱਠ ...

ਪੂਰੀ ਖ਼ਬਰ »

-ਮਾਮਲਾ ਲੱਖਾਂ ਰੁਪਏ ਦੀ ਰਿਸ਼ਵਤ ਲੈਣ ਦਾ-

ਅਦਾਲਤ ਨੇ ਬਲਾਕ ਅਫ਼ਸਰ ਦੀ ਅਗਾਊਾ ਜ਼ਮਾਨਤ ਅਰਜ਼ੀ ਕੀਤੀ ਖ਼ਾਰਜ

ਐੱਸ. ਏ. ਐੱਸ. ਨਗਰ, 16 ਮਈ (ਜਸਬੀਰ ਸਿੰਘ ਜੱਸੀ)-ਵਿਜੀਲੈਂਸ ਮੁਹਾਲੀ ਦੀ ਟੀਮ ਵਲੋਂ ਖੈਰ ਦੇ ਦਰੱਖਤਾਂ ਨੂੰ ਵੱਢਣ ਨੂੰ ਲੈ ਕੇ ਭੁਪਾਲ ਕੁਮਾਰ ਨਾਂਅ ਦੇ ਠੇਕੇਦਾਰ ਨੂੰ ਦਰੱਖਤਾਂ ਨੂੰ ਕੱਟਣ ਬਦਲੇ ਬੇਨਿਯਮੀਆਂ ਦਾ ਡਰਾਵਾ ਦੇ ਕੇ ਲੱਖਾਂ ਰੁਪਏ ਦੀ ਰਿਸ਼ਵਤ ਲੈਣ ਦੇ ...

ਪੂਰੀ ਖ਼ਬਰ »

ਜ਼ਿਲ੍ਹੇ 'ਚ ਕੋਰੋਨਾ ਦੇ 542 ਨਵੇਂ ਮਾਮਲੇ, 13 ਦੀ ਮੌਤ

ਐੱਸ. ਏ. ਐੱਸ. ਨਗਰ, 16 ਮਈ (ਕੇ. ਐੱਸ. ਰਾਣਾ)-ਜ਼ਿਲ੍ਹਾ ਐੱਸ. ਏ. ਐੱਸ. ਨਗਰ ਅੰਦਰ ਐਤਵਾਰ ਨੂੰ ਕੋਰੋਨਾ ਦੇ 542 ਨਵੇਂ ਪਾਜ਼ੀਟਿਵ ਮਰੀਜ਼ ਸਾਹਮਣੇ ਆਏ ਤੇ 13 ਮਰੀਜ਼ਾਂ ਦੀ ਕੋਰੋਨਾ ਨਾਲ ਮੌਤ ਹੋ ਗਈ ਜਦ ਕਿ 1923 ਮਰੀਜ਼ ਸਿਹਤਯਾਬ ਹੋਏ ਹਨ | ਇਸ ਸਬੰਧੀ ਡਿਪਟੀ ਕਮਿਸ਼ਨਰ ਗਿਰੀਸ਼ ...

ਪੂਰੀ ਖ਼ਬਰ »

ਚੰਡੀਗੜ੍ਹ ਤੋਂ ਨਸ਼ੀਲੀਆਂ ਗੋਲੀਆਂ ਲਿਆ ਕੇ ਮੁਹਾਲੀ 'ਚ ਵੇਚਣ ਵਾਲਾ ਗਿ੍ਫ਼ਤਾਰ

ਐੱਸ. ਏ. ਐੱਸ. ਨਗਰ, 16 ਮਈ (ਜਸਬੀਰ ਸਿੰਘ ਜੱਸੀ)-ਸੀ. ਆਈ. ਏ. ਸਟਾਫ਼ ਮੁਹਾਲੀ ਵਲੋਂ ਚੰਡੀਗੜ੍ਹ ਤੋਂ ਮੁਹਾਲੀ 'ਚ ਨਸ਼ੀਲੀਆਂ ਗੋਲੀਆਂ ਲਿਆ ਕੇ ਵੇਚਣ ਵਾਲੇ 1 ਸਕੂਟਰ ਸਵਾਰ ਨੂੰ ਗਿ੍ਫ਼ਤਾਰ ਕਰਨ 'ਚ ਸਫਲਤਾ ਹਾਸਲ ਕੀਤੀ ਹੈ | ਮੁਲਜ਼ਮ ਦੀ ਪਛਾਣ ਅਰੁਨ ਕੁਮਾਰ ਸ਼ਰਮਾ ਉਰਫ ਅਰੁਣ ...

ਪੂਰੀ ਖ਼ਬਰ »

ਕਿਰਾਇਆ ਦੇਣ ਨਾ ਦੇਣ 'ਤੇ ਮਕਾਨ ਮਾਲਕ ਨੇ ਔਰਤ ਖ਼ਿਲਾਫ਼ ਕੀਤੀ ਪੁਲਿਸ ਸ਼ਿਕਾਇਤ

ਡੇਰਾਬੱਸੀ, 16 ਮਈ (ਗੁਰਮੀਤ ਸਿੰਘ)-ਬੀਤੇ ਦਿਨ ਡੇਰਾਬੱਸੀ ਵਿਖੇ ਸਾਹਮਣੇ ਆਇਆ ਹੈ ਜਿਥੇ ਮਕਾਨ ਮਾਲਕ ਤੋਂ ਪ੍ਰੇਸ਼ਾਨ ਹੋ ਕੇ ਇਕ ਔਰਤ ਰੇਲ ਗੱਡੀ ਦੀ ਪਟਰੀ 'ਤੇ ਮਰਨ ਲਈ ਬੈਠ ਜਾਂਦੀ ਹੈ | ਰਾਤ ਦੇ ਹਨ੍ਹੇਰੇ 'ਚ ਪਟਰੀ 'ਤੇ ਬੈਠੀ ਔਰਤ ਨੂੰ ਲੋਕ ਜਬਰਨ ਪਾਸੇ ਕਰਦੇ ਹਨ | ਇਸ ...

ਪੂਰੀ ਖ਼ਬਰ »

ਐਸ. ਟੀ. ਐਫ. ਵਲੋਂ ਹੈਰੋਇਨ ਸਮੇਤ 2 ਨੌਜਵਾਨ ਕਾਬੂ

ਐੱਸ. ਏ. ਐੱਸ. ਨਗਰ, 16 ਮਈ (ਜਸਬੀਰ ਸਿੰਘ ਜੱਸੀ)-ਐਸ. ਟੀ. ਐਫ. ਵਲੋਂ ਮੁਹਾਲੀ ਵਿਚਲੇ ਇਲਾਕੇ 'ਚ ਗੁਪਤ ਸੂਚਨਾ ਦੇ ਆਧਾਰ 'ਤੇ 2 ਨੌਜਵਾਨਾਂ ਨੂੰ 80 ਗ੍ਰਾਮ ਹੈਰੋਇਨ ਸਮੇਤ ਗਿ੍ਫ਼ਤਾਰ ਕਰਨ 'ਚ ਸਫਲਤਾ ਹਾਸਲ ਕੀਤੀ ਹੈ | ਉਕਤ ਨੌਜਵਾਨਾਂ ਦੀ ਪਛਾਣ ਮਨਿੰਦਰ ਸਿੰਘ ਉਰਫ ਰਾਜਾ ਵਾਸੀ ...

ਪੂਰੀ ਖ਼ਬਰ »

ਲੋਕਾਂ ਵਲੋਂ ਇਕੱਠ ਕਰ ਕੇ ਮੀਟਿੰਗ ਕਰਨ ਸਬੰਧੀ ਪੁਲਿਸ ਨੂੰ ਦਿੱਤੀ ਸ਼ਿਕਾਇਤ

ਐੱਸ. ਏ. ਐੱਸ. ਨਗਰ, 16 ਮਈ (ਜਸਬੀਰ ਸਿੰਘ ਜੱਸੀ)-ਕੋਰੋਨਾ ਮਹਾਂਮਾਰੀ ਦੌਰਾਨ ਜਿਥੇ ਮੁਹਾਲੀ ਜ਼ਿਲੇ੍ਹ 'ਚ ਵੀਕੈਂਡ ਲਾਕਡਾਊਨ ਲੱਗਾ ਹੋਇਆ ਹੈ, ਉਥੇ ਕੁਝ ਲੋਕ ਸਰਕਾਰ ਵਲੋਂ ਜਾਰੀ ਹਦਾਇਤਾਂ ਦੇ ਉਲਟ ਇਕੱਠ ਕਰ ਕੇ ਇਸ ਮਹਾਂਮਾਰੀ ਨੂੰ ਫੈਲਾਉਣ ਤੋਂ ਗੁਰੇਜ਼ ਨਹੀਂ ਕਰਦੇ | ...

ਪੂਰੀ ਖ਼ਬਰ »

ਵੈਟਰਨਰੀ ਇੰਸਪੈਕਟਰਾਂ ਦੇ ਸੇਵਾ ਨਿਯਮ ਬਣਨ ਨਾਲ ਨਵੀਂ ਭਰਤੀ ਅਤੇ ਤਰੱਕੀ ਦੇ ਰਾਹ ਖੁੱਲ੍ਹੇ

ਪਠਾਨਕੋਟ, 16 ਮਈ (ਸੰਧੂ)-ਸਾਲ 2009 ਵਿਚ ਵੈਟਰਨਰੀ ਫਾਰਮਾਸਿਸਟਾਂ ਤੋਂ ਬਣਾਏ ਗਏ ਵੈਟਰਨਰੀ ਇੰਸਪੈਕਟਰ ਅਜੇ ਤੱਕ ਆਪਣੇ ਸਰਵਿਸ ਨਿਯਮਾਂ ਤੋਂ ਸੱਖਣੇ ਸਨ | 12 ਸਾਲ ਦੇ ਲੰਬੇ ਸਮੇਂ ਤੋਂ ਬਾਅਦ ਕੈਬਨਿਟ ਮੰਤਰੀ ਪਸ਼ੂ ਪਾਲਣ, ਮੱਛੀ ਪਾਲਣ ਅਤੇ ਡੇਅਰੀ ਵਿਕਾਸ ਵਿਭਾਗ ਪੰਜਾਬ ...

ਪੂਰੀ ਖ਼ਬਰ »

ਹਾਈਕੋਰਟ ਬਾਰ ਐਸੋਸੀਏਸ਼ਨ ਨੇ ਲਗਾਇਆ ਦੋ ਰੋਜ਼ਾ ਵੈਕਸੀਨੇਸ਼ਨ ਕੈਂਪ

ਜ਼ੀਰਕਪੁਰ, 16 ਮਈ (ਅਵਤਾਰ ਸਿੰਘ)-ਜ਼ੀਰਕਪੁਰ ਦੇ ਮੈਰੀਲੈਂਡ ਹੋਟਲ ਵਿਖੇ ਪੰਜਾਬ ਤੇ ਹਰਿਆਣਾ ਹਾਈਕੋਰਟ ਬਾਰ ਐਸੋਸੀਏਸ਼ਨ ਵਲੋਂ ਦੋ ਰੋਜ਼ਾ ਕੋਵਿਡ ਵੈਕਸੀਨੇਸ਼ਨ ਕੈਂਪ ਲਗਾਇਆ ਗਿਆ | ਕੈਂਪ ਦੌਰਾਨ 478 ਵਿਅਕਤੀਆਂ ਦੇ ਕੋਵਿਡ ਵੈਕਸੀਨ ਦਾ ਟੀਕਾ ਲਗਾਇਆ ਗਿਆ | ਇਸ ਸਬੰਧੀ ...

ਪੂਰੀ ਖ਼ਬਰ »

ਭਗਵਾਨ ਪਰਸ਼ੂਰਾਮ ਦਾ ਜਨਮ ਦਿਹਾੜਾ ਮਨਾਇਆ

ਖਰੜ, 16 ਮਈ (ਜੰਡਪੁਰੀ)-ਪਰਸ਼ੂਰਾਮ ਭਵਨ ਵਿਖੇ ਕੋਵਿਡ ਦੇ ਨਿਯਮਾਂ ਦੀ ਪਾਲਣਾ ਕਰਦੇ ਹੋਏ ਭਗਵਾਨ ਸ੍ਰੀ ਪਰਸ਼ੂਰਾਮ ਜੀ ਦਾ ਜਨਮ ਦਿਹਾੜਾ ਮਨਾਇਆ ਗਿਆ | ਇਸ ਮੌਕੇ ਹਾਜ਼ਰ ਸ਼ਰਧਾਲੂਆਂ ਵਲੋਂ ਭਗਵਾਨ ਸ੍ਰੀ ਪਰਸ਼ੂਰਾਮ ਜੀ ਦੀ ਆਰਤੀ ਕਰਦਿਆਂ ਦੁਨੀਆਂ ਨੂੰ ਕੋਰੋਨਾ ...

ਪੂਰੀ ਖ਼ਬਰ »

ਭਾਗੋਮਾਜਰਾ ਟੋਲ ਪਲਾਜ਼ਾ ਤੋਂ ਦਿੱਲੀ ਧਰਨੇ ਲਈ ਰਾਸ਼ਨ ਤੇ ਹੋਰ ਸਮੱਗਰੀ ਭੇਜੀ

ਖਰੜ, 16 ਮਈ (ਗੁਰਮੁੱਖ ਸਿੰਘ ਮਾਨ)-ਭਾਗੋਮਾਜਰਾ ਟੋਲ ਪਲਾਜ਼ਾ ਤੋਂ ਦਿੱਲੀ ਵਿਖੇ ਜਾਰੀ ਅੰਦੋਲਨ 'ਚ ਸ਼ਾਮਿਲ ਹੋਣ ਲਈ ਕਿਸਾਨ ਆਗੂਆਂ ਵਲੋਂ ਬੱਸ ਰਾਹੀਂ ਇਕ ਹੋਰ ਜਥੇ ਨੂੰ ਰਵਾਨਾ ਕੀਤਾ ਗਿਆ | ਇਸ ਸਬੰਧੀ ਦਿਲਬਾਗ ਸਿੰਘ ਮਾਨ ਤੇ ਪਰਮਪ੍ਰੀਤ ਸਿੰਘ ਨੇ ਦੱਸਿਆ ਕਿ ਅੱਜ ਦੇ ...

ਪੂਰੀ ਖ਼ਬਰ »

ਵਾ. ਨੰ. 9 ਵਿਖੇ ਰੋਡ-ਗਲੀਆਂ ਦੀ ਸਫ਼ਾਈ ਦਾ ਕੰਮ ਸ਼ੁਰੂ ਕਰਵਾਇਆ

ਐੱਸ. ਏ. ਐੱਸ. ਨਗਰ, 16 ਮਈ (ਕੇ. ਐੱਸ. ਰਾਣਾ)-ਸਥਾਨਕ ਵਾ. ਨੰ. 9 ਤੋਂ ਕੌਂਸਲਰ ਬਲਰਾਜ ਧਾਲੀਵਾਲ ਵਲੋਂ ਆਪਣੇ ਵਾਰਡ ਅੰਦਰ ਰੋਡ-ਗਲੀਆਂ ਦੀ ਸਫ਼ਾਈ ਦਾ ਕੰਮ ਸ਼ੁਰੂ ਕਰਵਾਇਆ ਗਿਆ, ਜਿਸ ਦਾ ਉਦਘਾਟਨ ਮੇਅਰ ਅਮਰਜੀਤ ਸਿੰਘ ਜੀਤੀ ਸਿੱਧੂ ਤੇ ਡਿਪਟੀ ਮੇਅਰ ਕੁਲਜੀਤ ਸਿੰਘ ਬੇਦੀ ...

ਪੂਰੀ ਖ਼ਬਰ »

ਅਕਾਲੀ ਆਗੂਆਂ ਵਲੋਂ ਕੋਵਿਡ ਸੈਂਟਰ ਲਈ 81 ਹਜ਼ਾਰ ਦੀ ਮਾਲੀ ਮਦਦ ਭੇਟ

ਲਾਲੜੂ, 16 ਮਈ (ਰਾਜਬੀਰ ਸਿੰਘ)-ਹਲਕਾ ਵਿਧਾਇਕ ਐਨ. ਕੇ. ਸ਼ਰਮਾ ਵਲੋਂ ਜ਼ੀਰਕਪੁਰ ਸਥਿਤ ਸ਼ਰਮਾ ਫਾਰਮ ਵਿਖੇ ਬਣਾਏ ਗਏ ਕੋਵਿਡ-19 ਕੇਅਰ ਸੈਂਟਰ 'ਚ ਕੋਰੋਨਾ ਦੇ ਮਰੀਜ਼ਾਂ ਦੇ ਇਲਾਜ ਲਈ ਸ਼੍ਰੋਮਣੀ ਅਕਾਲੀ ਦਲ ਸਰਕਲ ਹੰਡੇਸਰਾ ਵਲੋਂ 81 ਹਜ਼ਾਰ ਰੁ. ਦੀ ਮਾਲੀ ਮਦਦ ਭੇਟ ਕੀਤੀ ਗਈ ...

ਪੂਰੀ ਖ਼ਬਰ »

ਸਿਵਲ ਸਰਜਨ ਵਲੋਂ ਸਿਹਤਯਾਬ ਹੋਏ ਮਰੀਜ਼ਾਂ ਨੂੰ ਪਲਸ ਆਕਸੀਮੀਟਰ ਵਾਪਸ ਕਰਨ ਦੀ ਅਪੀਲ

ਐੱਸ. ਏ. ਐੱਸ. ਨਗਰ, 16 ਮਈ (ਕੇ. ਐੱਸ. ਰਾਣਾ)-ਸਿਵਲ ਸਰਜਨ ਡਾ: ਆਦਰਸ਼ਪਾਲ ਕੌਰ ਨੇ ਕੋਵਿਡ-19 ਮਹਾਂਮਾਰੀ ਤੋਂ ਠੀਕ ਹੋਏ ਮਰੀਜ਼ਾਂ ਨੂੰ ਅਪੀਲ ਕੀਤੀ ਕਿ ਜਿਨ੍ਹਾਂ ਕੋਵਿਡ-19 ਪੀੜਤਾਂ ਨੂੰ 'ਫਤਹਿ ਕਿੱਟਾਂ' ਮੁਹੱਈਆ ਕਰਵਾਈਆਂ ਗਈਆਂ ਹਨ, ਉਨ੍ਹਾਂ ਵਿਚਲੇ 'ਆਕਸੀਮੀਟਰ' ਸਿਹਤ ...

ਪੂਰੀ ਖ਼ਬਰ »

ਪੁਲਿਸ ਵਲੋਂ ਪਿੰਡਾਂ 'ਚ ਠੀਕਰੀ ਪਹਿਰੇ ਲਗਾਉਣ ਲਈ ਪੰਚਾਇਤਾਂ ਨਾਲ ਮੀਟਿੰਗਾਂ

ਖਰੜ, 16 ਮਈ (ਗੁਰਮੁੱਖ ਸਿੰਘ ਮਾਨ)-ਕੋਰੋਨਾ ਤੋਂ ਬਚਾਓ ਕਰਨ ਹਿੱਤ ਘੜੂੰਆਂ ਪੁਲਿਸ ਵਲੋਂ ਥਾਣਾ ਘੜੂੰਆਂ ਖੇਤਰ ਤਹਿਤ ਪੈਂਦੇ ਪਿੰਡਾਂ 'ਚ ਸਰਪੰਚ, ਪੰਚਾਂ ਤੇ ਮੁਹਤਵਰਾਂ ਨਾਲ ਮੀਟਿੰਗਾਂ ਕਰਕੇ ਦਿਨ ਸਮੇਂ ਠੀਕਰੀ ਪਹਿਰੇ ਲਗਾਉਣ ਦੀ ਅਪੀਲ ਕੀਤੀ ਗਈ ਹੈ | ਥਾਣਾ ਘੜੂੰਆਂ ...

ਪੂਰੀ ਖ਼ਬਰ »

ਪ੍ਰੀਮਿਕਸ ਪਾਉਣ ਦਾ ਕੰਮ ਸ਼ੁਰੂ ਕਰਵਾਇਆ

ਮਾਜਰੀ, 16 ਮਈ (ਕੁਲਵੰਤ ਸਿੰਘ ਧੀਮਾਨ)-ਖਿਜ਼ਰਾਬਾਦ ਹੇਠਲੀ ਪੱਤੀ ਦੇ ਸ਼ਮਸਾਨਘਾਟ ਨੂੰ ਜਾਣ ਵਾਲੀ ਸੰਪਰਕ ਸੜਕ 'ਤੇ ਪ੍ਰੀਮਿਕਸ ਪਾਉਣ ਦਾ ਕੰਮ ਦੀ ਸ਼ੁਰੂਆਤ ਗ੍ਰਾਮ ਪੰਚਾਇਤ ਸਰਪੰਚ ਗੁਰਿੰਦਰ ਸਿੰਘ ਵਲੋਂ ਕਰਵਾਈ ਗਈ | ਇਸ ਸਬੰਧੀ ਚੇਅਰਮੈਨ ਹਰਚਰਨ ਸਿੰਘ ਨੇ ਦੱਸਿਆ ਕਿ ...

ਪੂਰੀ ਖ਼ਬਰ »

ਘੜੂੰਆਂ ਦੇ ਸਮਾਜ ਸੇਵੀ ਨੌਜਵਾਨਾਂ ਨੇ ਲੋੜਵੰਦ ਪਰਿਵਾਰ ਦੇ ਮਕਾਨ ਦਾ ਲੈਂਟਰ ਪਵਾਇਆ

ਖਰੜ, 16 ਮਈ (ਗੁਰਮੁੱਖ ਸਿੰਘ ਮਾਨ)-ਖਰੜ ਤਹਿਸੀਲ ਤਹਿਤ ਪੈਂਦੇ ਪਿੰਡ ਘੜੂੰਆਂ ਦੇ ਨੌਜਵਾਨਾਂ ਵਲੋਂ ਸਮਾਜ ਸੇਵੀ ਆਗੂ ਗੁਰਪ੍ਰੀਤ ਸਿੰਘ ਧਨੋਆ ਦੀ ਰਹਿਨੁਮਾਈ 'ਚ ਪਿੰਡ ਦੇ ਇਕ ਮਜ਼ਦੂਰ ਪਰਿਵਾਰ ਦੇ ਘਰ ਦਾ ਲੈਂਟਰ ਪਵਾਇਆ ਗਿਆ | ਗੁਰਪ੍ਰੀਤ ਸਿੰਘ ਧਨੋਆ ਨੇ ਦੱਸਿਆ ਕਿ ...

ਪੂਰੀ ਖ਼ਬਰ »

ਸੜਕ ਦਰਮਿਆਨ ਬਣਿਆ ਟੋਇਆ ਕਦੇ ਵੀ ਦੇ ਸਕਦੈ ਹਾਦਸੇ ਨੂੰ ਸੱਦਾ

ਖਰੜ, 16 ਮਈ (ਜੰਡਪੁਰੀ)-ਖਰੜ ਬੱਸ ਸਟੈਂਡ ਤੋਂ ਹਸਪਤਾਲ ਨੂੰ ਜਾਂਦੇ ਹੋਏ ਮਾਰਗ 'ਤੇ ਖੱਦਰ ਭੰਡਾਰ ਸਾਹਮਣੇ ਬਣਿਆ ਸਟਾਰਕ 'ਤੇ ਟੋਇਆ ਕਿਸੇ ਵੀ ਸਮੇਂ ਹਾਦਸਿਆਂ ਨੂੰ ਸੱਦਾ ਦੇ ਸਕਦਾ ਹੈ | ਇਸ ਸਬੰਧੀ ਸ਼ਹਿਰ ਵਾਸੀਆਂ ਨੇ ਦੱਸਿਆ ਕਿ ਇਹ ਸੜਕ ਭਾਵੇਂ ਸਾਫ ਸੁਥਰੀ ਬਣੀ ਹੋਈ ਹੈ ...

ਪੂਰੀ ਖ਼ਬਰ »

125 ਨਿਰੰਕਾਰੀ ਸ਼ਰਧਾਲੂਆਂ ਨੇ ਕੈਂਪ 'ਚ ਕੀਤਾ ਖ਼ੂਨਦਾਨ

ਡੇਰਾਬੱਸੀ, 16 ਮਈ (ਗੁਰਮੀਤ ਸਿੰਘ)-ਸੰਤ ਨਿਰੰਕਾਰੀ ਮਿਸ਼ਨ ਵਲੋਂ ਸਥਾਨਕ ਸੰਤ ਨਿਰੰਕਾਰੀ ਸਤਿਸੰਗ ਭਵਨ ਵਿਖੇ ਖੂਨਦਾਨ ਕੈਂਪ ਲਗਾਇਆ ਗਿਆ | ਸਤਿਗੁਰੂ ਮਾਤਾ ਸੁਦੀਕਸ਼ਾ ਮਹਾਰਾਜ ਦੀ ਕਿਰਪਾ ਨਾਲ ਕੁੱਲ 125 ਸ਼ਰਧਾਲੂਆਂ ਨੇ ਖੂਨਦਾਨ ਕੀਤਾ | ਡੇਰਾਬੱਸੀ ਬ੍ਰਾਂਚ ਦਾ ਇਹ ...

ਪੂਰੀ ਖ਼ਬਰ »

ਮੱਛਲੀ ਕਲਾਂ ਵਲੋਂ ਚਡਿਆਲਾ ਸੂਦਾਂ 'ਚ ਕਰਵਾਈ ਵਿਕਾਸ ਕਾਰਜਾਂ ਦੀ ਸ਼ੁਰੂਆਤ

ਖਰੜ, 16 ਮਈ (ਜੰਡਪੁਰੀ)-ਮਾਰਕੀਟ ਕਮੇਟੀ ਖਰੜ ਦੇ ਚੇਅਰਮੈਨ ਤੇ ਕੈਬਨਿਟ ਮੰਤਰੀ ਬਲਬੀਰ ਸਿੰਘ ਸਿੱਧੂ ਦੇ ਸਿਆਸੀ ਸਲਾਹਕਾਰ ਹਰਕੇਸ਼ ਚੰਦ ਸ਼ਰਮਾ ਮੱਛਲੀ ਕਲਾਂ ਨੇ ਪਿੰਡ ਚਡਿਆਲਾ ਸੂਦਾਂ 'ਚ ਵੱਖ-ਵੱਖ ਵਿਕਾਸ ਕਾਰਜਾਂ ਦੀ ਸ਼ੁਰੂਆਤ ਕਰਵਾਈ | ਮੱਛਲੀ ਕਲਾਂ ਨੇ ਦੱਸਿਆ ਕਿ ...

ਪੂਰੀ ਖ਼ਬਰ »

ਮੁੱਖ ਮੰਤਰੀ ਯੋਗੀ ਦਾ ਮਲੇਰਕੋਟਲਾ ਨੂੰ ਜ਼ਿਲ੍ਹਾ ਬਣਾਉਣ 'ਤੇ ਟਵੀਟ ਦੀ ਬਡਹੇੜੀ ਵਲੋਂ ਅਲੋਚਨਾ

ਐੱਸ. ਏ. ਐੱਸ. ਨਗਰ, 16 ਮਈ (ਕੇ. ਐੱਸ. ਰਾਣਾ)-ਉੱਘੇ ਸਿੱਖ ਕਿਸਾਨ ਨੇਤਾ, ਆਲ ਇੰਡੀਆ ਜੱਟ ਮਹਾਂ ਸਭਾ ਦੇ ਕੌਮੀ ਡੈਲੀਗੇਟ ਤੇ ਸੂਬਾ ਪ੍ਰਧਾਨ ਚੰਡੀਗੜ੍ਹ ਨੇ ਉੱਤਰ ਪ੍ਰਦੇਸ਼ ਦੀ ਭਾਜਪਾ ਸਰਕਾਰ ਦੇ ਮੁੱਖ ਮੰਤਰੀ ਯੋਗੀ ਅਦਿੱਤਿਆ ਨਾਥ ਵਲੋਂ ਪੰਜਾਬ ਸਰਕਾਰ ਵਲੋਂ ਮਲੇਰਕੋਟਲਾ ...

ਪੂਰੀ ਖ਼ਬਰ »

ਡਾ: ਦਲਜੀਤ ਸਿੰਘ ਚੌਹਾਨ ਬਠਿੰਡਾ ਤਿ੍ਣਮੂਲ ਕਾਂਗਰਸ ਪਾਰਟੀ 'ਚ ਸ਼ਾਮਿਲ

ਖਰੜ, 16 ਮਈ (ਜੰਡਪੁਰੀ)-ਨੈਸ਼ਲਿਸਟ ਕਾਂਗਰਸ ਪਾਰਟੀ ਦੇ ਆਗੂ ਡਾ: ਦਲਜੀਤ ਸਿੰਘ ਚੌਹਾਨ ਬਠਿੰਡਾ ਅੱਜ ਤਿ੍ਣਮੂਲ ਕਾਂਗਰਸ ਪਾਰਟੀ 'ਚ ਸ਼ਾਮਿਲ ਹੋ ਗਏ ਹਨ, ਜਿਨ੍ਹਾਂ ਦਾ ਤਿ੍ਣਮੂਲ ਕਾਂਗਰਸ ਪਾਰਟੀ ਦੇ ਸੂਬਾ ਪ੍ਰਧਾਨ ਮਨਜੀਤ ਸਿੰਘ ਮੁਹਾਲੀ ਵਲੋਂ ਪਾਰਟੀ 'ਚ ਸਵਾਗਤ ਕੀਤਾ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX