ਤਾਜਾ ਖ਼ਬਰਾਂ


ਸ਼੍ਰੋਮਣੀ ਕਮੇਟੀ ਵੱਲੋਂ ਭਾਈ ਲਾਲੋ ਜੀ ਦਾ ਜਨਮ ਦਿਹਾੜਾ ਉਤਸ਼ਾਹ ਨਾਲ ਮਨਾਇਆ ਗਿਆ
. . .  4 minutes ago
ਅੰਮ੍ਰਿਤਸਰ, 24 ਸਤੰਬਰ (ਜਸਵੰਤ ਸਿੰਘ ਜੱਸ) - ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਅੱਜ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਮਹਾਨ ਕਿਰਤੀ ਸਿੱਖ ਭਾਈ ਲਾਲੋ ਜੀ ਦਾ ਜਨਮ ਦਿਹਾੜਾ ਸ਼ਰਧਾ ਤੇ ਉਤਸ਼ਾਹ ਸਹਿਤ ਮਨਾਇਆ ਗਿਆ। ਇਸ ਸਬੰਧੀ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਸ੍ਰੀ ਅਖੰਡ ਪਾਠ ਦੇ ਭੋਗ...
ਬਠਿੰਡਾ 'ਚ ਯੂਨੀਅਨ ਬੈਂਕ ਦੀ ਬਰਾਂਚ ਵਿਚ ਲੱਗੀ ਅੱਗ
. . .  9 minutes ago
ਬਠਿੰਡਾ, 24 ਸਤੰਬਰ (ਅੰਮ੍ਰਿਤਪਾਲ ਸਿੰਘ ਵਲਾਣ) - ਅੱਜ ਬਠਿੰਡਾ ਵਿਚ ਯੂਨੀਅਨ ਬੈਂਕ ਦੀ ਇਕ ਬਰਾਂਚ ਵਿਚ ਅਚਾਨਕ ਅੱਗ ਲੱਗ ਗਈ। ਜਿਸ ਕਾਰਨ ਬੈਂਕ ਵਿਚਲਾ ਸਾਮਾਨ ਅਤੇ ਕਾਗ਼ਜ਼ਾਤ ਅੱਗ ਨਾਲ...
ਸਾਂਪਲਾ ਨੇ ਦੋਸ਼ੀ ਅਧਿਕਾਰੀਆਂ 'ਤੇ ਮਾਮਲਾ ਦਰਜ ਕਰਨ ਦੇ ਦਿੱਤੇ ਆਦੇਸ਼
. . .  22 minutes ago
ਚੰਡੀਗੜ੍ਹ, 24 ਸਤੰਬਰ - ਐੱਸ.ਸੀ. ਕਮਿਸ਼ਨ ਦੇ ਆਦੇਸ਼ਾਂ ਦੇ ਬਾਵਜੂਦ ਪਰਿਵਾਰ ਨੂੰ ਮੁਆਵਜ਼ਾ ਨਾ ਮਿਲਣ ਦੇ ਚਲਦੇ ਸਾਂਪਲਾ ਨੇ ਡਵੀਜ਼ਨਲ ਕਮਿਸ਼ਨਰ ਫ਼ਰੀਦਕੋਟ ਨੂੰ ਦੋਸ਼ੀ ਸਰਕਾਰੀ ਅਧਿਕਾਰੀਆਂ ਵਿਰੁੱਧ ਕੇਸ ਦਰਜ ਕਰਨ ਦੇ ਆਦੇਸ਼ ਦਿੱਤੇ...
ਅਦਾਕਾਰ ਗੌਰਵ ਦੀਕਸ਼ਿਤ ਨੂੰ ਜ਼ਮਾਨਤ, ਬਿਨਾਂ ਇਜਾਜ਼ਤ ਸ਼ਹਿਰ ਤੋਂ ਨਹੀਂ ਜਾ ਸਕਦੇ ਬਾਹਰ
. . .  38 minutes ago
ਮੁੰਬਈ, 24 ਸਤੰਬਰ - ਟੈਲੀਵਿਜ਼ਨ ਅਦਾਕਾਰ ਗੌਰਵ ਦੀਕਸ਼ਿਤ, ਜੋ ਡਰੱਗਜ਼ ਮਾਮਲੇ ਵਿਚ ਫਸੇ ਹੋਏ ਹਨ, ਨੂੰ ਮੁੰਬਈ ਦੀ ਅਦਾਲਤ ਨੇ 50,000 ਰੁਪਏ ਦੇ ਜੁਰਮਾਨੇ 'ਤੇ ਜ਼ਮਾਨਤ ਦੇ ਦਿੱਤੀ ਹੈ...
ਭਾਰਤ ਵਿਚ ਪਿਛਲੇ 24 ਘੰਟਿਆਂ ਵਿਚ 31,382 ਨਵੇਂ ਕੋਰੋਨਾ ਮਾਮਲੇ ਆਏ ਸਾਹਮਣੇ
. . .  about 1 hour ago
ਨਵੀਂ ਦਿੱਲੀ, 24 ਸਤੰਬਰ - ਭਾਰਤ ਵਿਚ ਪਿਛਲੇ 24 ਘੰਟਿਆਂ ਵਿਚ 31,382 ਨਵੇਂ ਕੋਰੋਨਾ ਮਾਮਲੇ ਸਾਹਮਣੇ ਆਏ ਹਨ | 32,542 ਮਰੀਜ ਠੀਕ ਹੋਣ ਦੇ ਨਾਲ - ਨਾਲ 318...
ਮਹਿਲ ਕਲਾਂ : ਤੇਜ਼ ਰਫ਼ਤਾਰ ਵਹੀਕਲ ਵਲੋਂ ਫੇਟ ਮਾਰਨ ਕਾਰਨ ਸਾਈਕਲ ਸਵਾਰ ਦੀ ਮੌਤ
. . .  about 1 hour ago
ਮਹਿਲ ਕਲਾਂ, 24 ਸਤੰਬਰ (ਅਵਤਾਰ ਸਿੰਘ ਅਣਖੀ) - ਸਥਾਨਕ ਕਸਬੇ ਅੰਦਰ ਗੁਰਪ੍ਰੀਤ ਹੋਲੀ ਹਾਰਟ ਸਕੂਲ ਨਜ਼ਦੀਕ ਲੁਧਿਆਣ-ਬਠਿੰਡਾ ਮੁੱਖ ਮਾਰਗ 'ਤੇ ਇਕ ਤੇਜ਼ ਰਫ਼ਤਾਰ ਵਹੀਕਲ ਵਲੋਂ ਲਪੇਟ 'ਚ ਲੈਣ ਕਾਰਨ ਸਾਈਕਲ ਸਵਾਰ ਦੀ...
ਅਮਰੀਕਾ 'ਚ ਮੋਦੀ ਨੇ ਜਾਪਾਨ ਦੇ ਪ੍ਰਧਾਨ ਮੰਤਰੀ ਨਾਲ ਕੀਤੀ ਮੁਲਾਕਾਤ
. . .  about 2 hours ago
ਵਾਸ਼ਿੰਗਟਨ, 24 ਸਤੰਬਰ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅਮਰੀਕਾ 'ਚ ਜਾਪਾਨ ਦੇ ਪ੍ਰਧਾਨ ਮੰਤਰੀ ਯੋਸ਼ੀਹਿਦੇ ਸੁਗਾ ਨਾਲ ਮੁਲਾਕਾਤ ਕੀਤੀ...
ਬੀ.ਐਸ.ਐਫ ਵਲੋਂ ਪਾਕਿਸਤਾਨੀ ਡਰੋਨ 'ਤੇ ਫਾਇਰਿੰਗ
. . .  about 2 hours ago
ਖਾਲੜਾ, 24 ਸਤੰਬਰ (ਜੱਜ ਪਾਲ ਸਿੰਘ ਜੱਜ) - ਖਾਲੜਾ ਸੈਕਟਰ ਅਧੀਨ ਆਉਂਦੀ ਬੀ.ਐਸ.ਐਫ ਦੀ ਸਰਹੱਦੀ ਚੌਕੀ ਧਰਮਾਂ ਦੇ ਅਧੀਨ ਆਉਂਦੇ ਇਲਾਕੇ ਅੰਦਰ ਅੱਜ ਤੜਕੇ ਕਰੀਬ ਸਾਢੇ 3:35 ਵਜੇ ਬੀ.ਐਸ.ਐਫ ਜਵਾਨਾਂ ਵਲੋਂ ਅੰਤਰਰਾਸ਼ਟਰੀ ਸਰਹੱਦ ਬੁਰਜੀ ਨੰਬਰ 137/20 ਦੇ ਸਾਹਮਣੇ ਪਾਕਿਸਤਾਨੀ ਡਰੋਨ...
ਕੁੱਟਮਾਰ ਦੌਰਾਨ ਜ਼ਖ਼ਮੀ ਹੋਏ ਵਿਅਕਤੀ ਦੀ ਮੌਤ, 13 ਖ਼ਿਲਾਫ਼ ਕਤਲ ਤੇ ਹੋਰ ਧਰਾਵਾਂ ਤਹਿਤ ਕੇਸ ਦਰਜ
. . .  about 3 hours ago
ਫਗਵਾੜਾ, 24 ਸਤੰਬਰ (ਹਰਜੋਤ ਸਿੰਘ ਚਾਨਾ) - ਬੀਤੀ ਰਾਤ ਪਿੰਡ ਗੰਢਵਾ ਵਿਖੇ ਮੋਟਰਸਾਈਕਲ 'ਤੇ ਜਾ ਰਹੇ ਦੋ ਵਿਅਕਤੀਆਂ ਦੀ ਘੇਰ ਕੇ ਕੁੱਟਮਾਰ ਕਰਨ ਮਗਰੋਂ ਜ਼ਖਮੀ ਹੋਏ ਇਕ ਵਿਅਕਤੀ ਦੀ ਦੇਰ ਰਾਤ ਮੌਤ ਹੋ ਗਈ। ਐੱਸ.ਐੱਚ.ਓ ਸਤਨਾਮਪੁਰਾ ਸੁਰਜੀਤ ਸਿੰਘ ਨੇ ਦੱਸਿਆ ਕਿ ਪੁਲਿਸ ਨੇ ਕੁੱਟਮਾਰ ਕਰਨ ਵਾਲੀ...
⭐ਮਾਣਕ - ਮੋਤੀ⭐
. . .  about 3 hours ago
ਆਈ. ਪੀ. ਐੱਲ. 2021-ਕੋਲਕਾਤਾ ਨਾਈਟ ਰਾਈਡਰਜ਼ ਨੇ ਮੁੰਬਈ ਇੰਡੀਅਨਜ਼ ਨੂੰ 7 ਵਿਕਟਾਂ ਨਾਲ ਹਰਾਇਆ
. . .  1 day ago
ਬਲਵਿੰਦਰ ਸਿੰਘ ਧਾਲੀਵਾਲ ਨੂੰ ਮੰਤਰੀ ਪਦ ਮਿਲਣਾ ਤੈਅ ਲੱਗਦਾ -ਸੂਤਰ
. . .  1 day ago
ਫਗਵਾੜਾ, 23 ਸਤੰਬਰ (ਅਸ਼ੋਕ ਕੁਮਾਰ ਵਾਲੀਆ)-ਫਗਵਾੜਾ ਹਲਕੇ ਦੇ ਵਿਧਾਇਕ ਬਲਵਿੰਦਰ ਸਿੰਘ ਧਾਲੀਵਾਲ ਰਿਟਾਇਰਡ ਆਈ. ਏ. ਐਸ. ਨੂੰ ਵੀ ਪੰਜਾਬ ਸਰਕਾਰ ਦੇ ਨਵੇਂ ਮੰਤਰੀ ਪਦ ਵਿਚ ਜਗ੍ਹਾਂ ਮਿਲ ਸਕਦੀ ਹੈ ...
ਚਰਨਜੀਤ ਸਿੰਘ ਚੰਨੀ ਦੀ ਰਾਹੁਲ ਗਾਂਧੀ ਦੀ ਮੀਟਿੰਗ ਜਾਰੀ
. . .  1 day ago
ਪੰਜਾਬ ਕੈਬਨਿਟ ਵਿਚ ਫੇਰਬਦਲ ਲਈ ਨਵੇਂ ਬਣੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦਿੱਲੀ ਪਹੁੰਚੇ
. . .  1 day ago
ਹਰਿਆਣਾ ਸਿਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਜਥੇ. ਜਗਦੀਸ਼ ਸਿੰਘ ਝੀਂਡਾ ਨੂੰ ਡੇਰਾ ਕਾਰ ਸੇਵਾ ਅੰਦਰ ਜਾਣ ਤੋਂ ਰੋਕਿਆ
. . .  1 day ago
ਕਰਨਾਲ, 23 ਸਤੰਬਰ (ਗੁਰਮੀਤ ਸਿੰਘ ਸੱਗੂ )-ਹਰਿਆਣਾ ਸਿਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਜਥੇ. ਜਗਦੀਸ਼ ਸਿੰਘ ਝੀਂਡਾ ਨੂੰ ਅਜ ਡੇਰਾ ਕਾਰ ਸੇਵਾ ਕਲੰਦਰੀ ਗੇਟ ਅੰਦਰ ਦਾਖਲ ਨਹੀ ਹੋਣ ਦਿਤਾ ਗਿਆ। ਜਥੇ. ਝੀਂਡਾ ਨੇ ਕਿਸਾਨ ਅੰਦੋਲਨ ...
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵਾਸ਼ਿੰਗਟਨ ਡੀਸੀ ਵਿਚ ਅਡੋਬ ਚੇਅਰਮੈਨ ਸ਼ਾਂਤਨੂ ਨਾਰਾਇਣ ਨਾਲ ਕੀਤੀ ਮੀਟਿੰਗ
. . .  1 day ago
ਉਤਰਾਖੰਡ ਦੇ ਰਾਜਪਾਲ, ਲੈ. ਜ. ਗੁਰਮੀਤ ਸਿੰਘ ਨੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਕੀਤੀ ਮੁਲਾਕਾਤ
. . .  1 day ago
ਅਸਾਮ ਵਿਚ ਪ੍ਰਦਰਸ਼ਨਕਾਰੀਆਂ ਅਤੇ ਪੁਲਿਸ ਦਰਮਿਆਨ ਹੋਈ ਝੜਪ ਵਿਚ ਦੋ ਲੋਕਾਂ ਦੀ ਮੌਤ
. . .  1 day ago
ਤਰਨ ਤਾਰਨ ਪੁਲਿਸ ਵਲੋਂ ਹੱਥ ਗੋਲੇ ਅਤੇ ਹਥਿਆਰਾਂ ਸਮੇਤ ਤਿੰਨ ਖਾੜਕੂ ਗ੍ਰਿਫ਼ਤਾਰ
. . .  1 day ago
ਤਰਨ ਤਾਰਨ, 23 ਸਤੰਬਰ (ਹਰਿੰਦਰ ਸਿੰਘ)- ਜ਼ਿਲ੍ਹਾ ਤਰਨ ਤਾਰਨ ਅਧੀਨ ਪੈਂਦੇ ਥਾਣਾ ਭਿੱਖੀਵਿੰਡ ਦੀ ਪੁਲਿਸ ਨੇ ਹੱਥ ਗੋਲੇ ਅਤੇ ਹਥਿਆਰਾਂ ਸਮੇਤ ਤਿੰਨ ਖਾੜਕੂਆਂ ਨੂੰ ਗ੍ਰਿਫ਼ਤਾਰ ਕਰਨ ਵਿਚ ਸਫਲਤਾ ਪ੍ਰਾਪਤ ਕੀਤੀ ਗਈ ਹੈ, ਜਿਨ੍ਹਾਂ...
ਫ਼ਿਰੋਜ਼ਪੁਰ 'ਚ ਬੰਦ ਪਏ ਕੋਲਡ ਸਟੋਰ 'ਚੋਂ ਗੈਸ ਲੀਕ ਹੋਣ ਨਾਲ ਮੱਚੀ ਹਫ਼ੜਾ ਦਫ਼ੜੀ
. . .  1 day ago
ਫ਼ਿਰੋਜ਼ਪੁਰ, 23 ਸਤੰਬਰ (ਗੁਰਿੰਦਰ ਸਿੰਘ) - ਫ਼ਿਰੋਜ਼ਪੁਰ ਸ਼ਹਿਰ ਦੀ ਸੰਘਣੀ ਆਬਾਦੀ ਵਾਲੇ ਇਲਾਕੇ ਵਿਚ ਪਿਛਲੇ ਲੰਬੇ ਸਮੇਂ ਤੋਂ ਬੰਦ ਪਏ ਕੋਲਡ ਸਟੋਰ ਵਿਚੋਂ ਅੱਜ ਸ਼ਾਮ ਅਮੋਨੀਆ ਗੈਸ ...
ਆਦਮਪੁਰ ਏਅਰਪੋਰਟ 'ਤੇ ਬਣ ਰਿਹਾ ਨਵਾਂ ਟਰਮੀਨਲ ਬਹੁਤ ਜਲਦ ਹੋਵੇਗਾ ਚਾਲੂ - ਸੋਮ ਪ੍ਰਕਾਸ਼
. . .  1 day ago
ਫਗਵਾੜਾ, 23 ਸਤੰਬਰ (ਹਰਜੋਤ ਸਿੰਘ ਚਾਨਾ) - ਆਦਮਪੁਰ ਏਅਰਪੋਰਟ 'ਤੇ ਨਵੇਂ ਟਰਮੀਨਲ ਬਿਲਡਿੰਗ ਦਾ ਨਿਰਮਾਣ, ਐਪਰਨ ਤੇ ਟੈਕਸੀ ਟਰੈਕ ਦਾ ਕੰਮ ਦਸੰਬਰ 2021 ਤੱਕ ਪੂਰਾ ਹੋ ਜਾਵੇਗਾ ਜਿਸ ਨਾਲ ਲੋਕਾਂ ਨੂੰ ਕਾਫ਼ੀ ਸਹੂਲਤ...
ਚਿੱਟ ਫੰਡ ਘੁਟਾਲੇ ਦੇ ਮਾਮਲੇ 11 ਅਚੱਲ ਸੰਪਤੀਆਂ ਕਬਜ਼ੇ ਵਿਚ
. . .  1 day ago
ਨਵੀਂ ਦਿੱਲੀ, 23 ਸਤੰਬਰ - ਇਨਫੋਰਸਮੈਂਟ ਡਾਇਰੈਕਟੋਰੇਟ (ਈ.ਡੀ) ਨੇ ਚਿੱਟ ਫੰਡ ਘੁਟਾਲੇ ਦੇ ਮਾਮਲੇ ਵਿਚ ਡੀ.ਜੇ.ਐਨ. ਜਵੈਲਰਜ਼ ਪ੍ਰਾਈਵੇਟ ਲਿਮਟਿਡ ਨਾਲ ਸਬੰਧਤ 1.01 ਕਰੋੜ ਰੁਪਏ ਦੀਆਂ 11 ...
ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਨਵੇਂ ਹੈੱਡ ਗ੍ਰੰਥੀ ਅਤੇ ਮੈਨੇਜਰ ਨੇ ਚਾਰਜ ਸੰਭਾਲ ਸੇਵਾ ਕੀਤੀ ਸ਼ੁਰੂ
. . .  1 day ago
ਸ੍ਰੀ ਅਨੰਦਪੁਰ ਸਾਹਿਬ, 23 ਸਤੰਬਰ (ਨਿੱਕੂਵਾਲ ,ਕਰਨੈਲ ਸਿੰਘ) - ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਨਵੇਂ ਆਏ ਹੈੱਡ ਗ੍ਰੰਥੀ ਗਿਆਨੀ ਪ੍ਰਨਾਮ ਸਿੰਘ ਅਤੇ ਮੈਨੇਜਰ ਭਗਵੰਤ ਸਿੰਘ ਨੇ ਆਪਣਾ ਚਾਰਜ ਸੰਭਾਲ ਕੇ...
ਸ਼੍ਰੋਮਣੀ ਕਮੇਟੀ ਦੇ ਮਾਮਲਿਆਂ ਸੰਬੰਧੀ ਇਕ ਉੱਚ ਪੱਧਰੀ ਵਫ਼ਦ ਕੇਂਦਰੀ ਗ੍ਰਹਿ ਮੰਤਰੀ ਨੂੰ ਮਿਲਣ ਲਈ ਭੇਜਿਆ ਜਾਵੇਗਾ - ਬੀਬੀ ਜਗੀਰ ਕੌਰ
. . .  1 day ago
ਅੰਮ੍ਰਿਤਸਰ, 23 ਸਤੰਬਰ (ਜਸਵੰਤ ਸਿੰਘ ਜੱਸ) - ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੱਜ ਇੱਥੇ ਹੋਈ ਅੰਤ੍ਰਿੰਗ ਕਮੇਟੀ ਦੀ ਇਕੱਤਰਤਾ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਪ੍ਰਧਾਨ ਬੀਬੀ ਜਗੀਰ ਕੌਰ ਨੇ ਕਿਹਾ ਸ਼੍ਰੋਮਣੀ ਕਮੇਟੀ ਦੇ ਨਾਲ...
ਰੰਜਸ਼ ਦੌਰਾਨ ਗੋਲੀ ਚੱਲੀ
. . .  1 day ago
ਮਮਦੋਟ, 23 ਸਤੰਬਰ (ਸੁਖਦੇਵ ਸਿੰਘ ਸੰਗਮ) - ਪੁਲਿਸ ਥਾਣਾ ਮਮਦੋਟ ਅਧੀਨ ਆਉਂਦੇ ਪਿੰਡ ਲੱਖਾ ਹਾਜੀ ਵਿਖੇ ਦੋ ਧਿਰਾਂ ਵਿਚਕਾਰ ਪੁਰਾਣੀ ਰੰਜਸ਼ ਨੂੰ ਲੈ ਕੇ ਹੋਈ ਲੜਾਈ ਦੌਰਾਨ ਇਕ ਧਿਰ ਵਲੋਂ ਗੋਲੀ ਚਲਾਉਣ ਦਾ...
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 4 ਜੇਠ ਸੰਮਤ 553
ਵਿਚਾਰ ਪ੍ਰਵਾਹ: ਅਧਿਕਾਰ ਮਿਲਣਾ ਚੰਗੀ ਗੱਲ ਹੈ ਪਰ ਇਹ ਵੀ ਜ਼ਰੂਰੀ ਹੈ ਕਿ ਅਧਿਕਾਰਾਂ ਦੀ ਦੁਰਵਰਤੋਂ ਨਾ ਕੀਤੀ ਜਾਵੇ। -ਅਗਿਆਤ

ਰੂਪਨਗਰ

ਮੰਤਰੀ ਤੇ ਕਾਂਗਰਸ ਆਗੂ ਖ਼ੁਦ ਹੀ ਉਡਾ ਰਹੇ ਕੋਰੋਨਾ ਨਿਯਮਾਂ ਦੀਆਂ ਧੱਜੀਆਂ

ਰੂਪਨਗਰ, 16 ਮਈ (ਸਤਨਾਮ ਸਿੰਘ ਸੱਤੀ)-ਕੋਰੋਨਾ ਮਹਾਂਮਾਰੀ ਦੇ ਫੈਲਾਅ ਕਾਰਨ ਸੂਬਾ ਸਰਕਾਰ ਨੇ ਤਾਲਾਬੰਦੀ ਕਰ ਕੇ ਕੋਵਿਡ ਨਿਯਮਾਂ ਨੂੰ ਲਾਗੂ ਕਰਨ ਲਈ ਪ੍ਰਚਾਰ ਤੇ ਕਾਨੂੰਨੀ ਸ਼ਿਕੰਜੇ 'ਤੇ ਜ਼ੋਰ ਲਗਾ ਦਿੱਤਾ ਹੈ ਪਰ ਪੰਜਾਬ ਸਰਕਾਰ ਦੇ ਮੰਤਰੀ, ਵਿਧਾਇਕ ਤੇ ਕਾਂਗਰਸ ਦੇ ...

ਪੂਰੀ ਖ਼ਬਰ »

ਮੁੱਖ ਇੰਜੀਨੀਅਰ ਪੰਚਾਇਤੀ ਰਾਜ ਵਲੋਂ ਚੱਲ ਰਹੇ/ ਮੁਕੰਮਲ ਹੋਏ ਵਿਕਾਸ ਕਾਰਜਾਂ ਦਾ ਨਿਰੀਖਣ

ਸ੍ਰੀ ਅਨੰਦਪੁਰ ਸਾਹਿਬ, 16 ਮਈ (ਜੇ. ਐਸ. ਨਿੱਕੂਵਾਲ)-ਪੰਜਾਬ ਸਰਕਾਰ ਵਲੋਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਿਚ ਪੰਜਾਬ ਵਿਧਾਨ ਸਭਾ ਦੇ ਸਪੀਕਰ ਰਾਣਾ ਕੇ. ਪੀ. ਸਿੰਘ ਦੇ ਯਤਨਾਂ ਨਾਲ ਸ੍ਰੀ ਅਨੰਦਪੁਰ ਸਾਹਿਬ ਹਲਕੇ ਦਾ ਸਰਵਪੱਖੀ ...

ਪੂਰੀ ਖ਼ਬਰ »

ਪੁਰਾਣੀ ਐੱਨ. ਐੱਚ.-95 ਦੀ ਹਾਲਤ ਤਰਸਯੋਗ, ਕੋਈ ਮਹਿਕਮਾ ਨਹੀਂ ਲੈ ਰਿਹਾ ਜ਼ਿੰਮੇਵਾਰੀ

ਮੋਰਿੰਡਾ, 16 ਮਈ (ਕੰਗ)-ਐੱਨ. ਐੱਚ. 95 ਸੜਕ ਜੋ ਕਿ ਮੋਰਿੰਡਾ ਸ਼ਹਿਰ ਦੀ ਮੁੱਖ ਸੜਕ ਹੈ | ਇਹ ਸੜਕ ਪਹਿਲਾਂ ਨੈਸ਼ਨਲ ਹਾਈਵੇ ਦੇ ਅਧੀਨ ਹੋਇਆ ਕਰਦੀ ਸੀ ਪਰ ਜਦੋਂ ਤੋਂ ਨੈਸ਼ਨਲ ਹਾਈਵੇ ਵਲੋਂ ਨਵਾਂ ਐਨ. ਐੱਚ. 1 ਬਣਾਇਆ ਹੈ ਤੇ ਮੋਰਿੰਡਾ-ਬਾਈਪਾਸ ਕੱਢਿਆ ਗਿਆ ਹੈ, ਇਸ ਸੜਕ ਦੀ ਨਾ ...

ਪੂਰੀ ਖ਼ਬਰ »

ਰੂਪਨਗਰ 'ਚ 148 ਨਵੇਂ ਕੋਰੋਨਾ ਮਾਮਲੇ, ਇਕ ਮੌਤ

ਰੂਪਨਗਰ, 16 ਮਈ (ਸ.ਰ.)-ਜ਼ਿਲ੍ਹਾ ਰੂਪਨਗਰ 'ਚ ਅੱਜ 148 ਨਵੇਂ ਪਾਜ਼ੀਟਿਵ ਕੇਸ ਸਾਹਮਣੇ ਆਏ | ਜਾਣਕਾਰੀ ਦਿੰਦੇ ਹੋਏ ਸਿਵਲ ਸਰਜਨ ਰੂਪਨਗਰ ਡਾ: ਦਵਿੰਦਰ ਕੁਮਾਰ ਢਾਂਡਾ ਨੇ ਦੱਸਿਆ ਕਿ ਅੱਜ ਇਕ ਕਰੋਨਾ ਪਾਜ਼ੀਟਿਵ ਮਰੀਜ਼ ਦੀ ਮੌਤ ਵੀ ਹੋ ਗਈ | ਉਨ੍ਹਾਂ ਦੱਸਿਆ ਕਿ ਅੱਜ 794 ਸੈਂਪਲ ...

ਪੂਰੀ ਖ਼ਬਰ »

ਡਾ: ਰਣਵੀਰ ਸਿੰਘ ਦੀ ਹੋਈ ਮੁੜ ਵਾਪਸੀ

ਸ੍ਰੀ ਅਨੰਦਪੁਰ ਸਾਹਿਬ, 16 ਮਈ (ਜੇ.ਐਸ. ਨਿੱਕੁਵਾਲ)-ਸਥਾਨਕ ਭਾਈ ਜੈਤਾ ਜੀ ਸਿਵਲ ਹਸਪਤਾਲ ਵਿਖੇ ਤਾਇਨਾਤ ਮੈਡੀਕਲ ਅਫ਼ਸਰ ਡਾ: ਰਣਵੀਰ ਸਿੰਘ ਦੀ ਮੁੜ ਵਾਪਸੀ ਹੋ ਗਈ ਹੈ ਤੇ ਉਨ੍ਹਾਂ ਚਾਰਜ ਸੰਭਾਲ ਕੇ ਮੁੜ ਕੰਮ ਕਰਨਾ ਸ਼ੁਰੂ ਕਰ ਦਿੱਤਾ ਹੈ | ਦੱਸਣਯੋਗ ਹੈ ਕਿ ਕੁਝ ਦਿਨ ...

ਪੂਰੀ ਖ਼ਬਰ »

ਫਰੀਦ ਦੀ ਪੰਚਾਇਤ ਵਲੋਂ ਕੈਬਨਿਟ ਮੰਤਰੀ ਚੰਨੀ ਦੇ ਹੱਕ 'ਚ ਮਤਾ ਪਾਸ

ਬੇਲਾ, 16 ਮਈ (ਮਨਜੀਤ ਸਿੰਘ ਸੈਣੀ)-ਨੇੜਲੇ ਪਿੰਡ ਫਰੀਦ ਦੀ ਗ੍ਰਾਮ ਪੰਚਾਇਤ ਨੇ ਕੈਬਨਿਟ ਮੰਤਰੀ ਚਰਨਜੀਤ ਸਿੰਘ ਚੰਨੀ ਵਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਦੋਸ਼ੀਆ ਨੂੰ ਸਜ਼ਾਵਾਂ ਦਿਵਾਉਣ ਲਈ ਕੀਤੇ ਉਪਰਾਲੇ ਦੀ ਸ਼ਲਾਘਾ ਕਰਦੇ ਹੋਏ ਗ੍ਰਾਮ ਪੰਚਾਇਤ ਵਲੋਂ ਮਤਾ ...

ਪੂਰੀ ਖ਼ਬਰ »

ਕੋਰੋਨਾ ਕਾਰਨ ਖ਼ੂਨ ਦੀ ਕਮੀ ਪੂਰੀ ਕਰਨ ਲਈ ਬਲੱਡ ਬੈਂਕ ਰੂਪਨਗਰ 'ਚ ਖ਼ੂਨਦਾਨ ਕੈਂਪ

ਰੂਪਨਗਰ, 16 ਮਈ (ਸਤਨਾਮ ਸਿੰਘ ਸੱਤੀ)-ਰੂਪਨਗਰ ਦੇ ਸਿਵਲ ਹਸਪਤਾਲ ਦੇ ਬਲੱਡ ਬੈਂਕ 'ਚ ਜ਼ਿਲ੍ਹਾ ਯੂਥ ਕਾਂਗਰਸ ਵਲੋਂ ਖੂਨਦਾਨ ਕੈਂਪ ਜ਼ਿਲ੍ਹਾ ਯੂਥ ਪ੍ਰਧਾਨ ਸੁਰਿੰਦਰ ਸਿੰਘ ਹਰੀਪੁਰ ਦੀ ਅਗਵਾਈ ਹੇਠ ਲਗਾਇਆ ਗਿਆ | ਇਸ ਮੌਕੇ ਸੁਰਿੰਦਰ ਸਿੰਘ ਹਰੀਪੁਰ ਨੇ ਕਿਹਾ ਕਿ ਇਹ ...

ਪੂਰੀ ਖ਼ਬਰ »

ਸ੍ਰੀ ਹਜ਼ੂਰ ਸਾਹਿਬ (ਨਾਂਦੇੜ) ਲੰਗਰਾਂ ਲਈ ਕਣਕ ਦਾ ਟਰੱਕ ਭੇਜਿਆ

ਘਨੌਲੀ, 16 ਮਈ (ਜਸਵੀਰ ਸਿੰਘ ਸੈਣੀ)-ਬਾਬਾ ਨਿਧਾਨ ਸਿੰਘ ਲੰਗਰ ਸਾਹਿਬ ਹਜ਼ੂਰ ਸਾਹਿਬ ਨਾਂਦੇੜ ਲਈ ਲੋਹਗੜ੍ਹ ਫਿੱਡੇ ਵਾਸੀ ਅਮਰਜੀਤ ਸਿੰਘ ਤੇ ਹੋਰ ਸੰਗਤਾਂ ਦੇ ਉਪਰਾਲੇ ਸਦਕਾ ਇਲਾਕੇ ਦੇ ਵੱਖ-ਵੱਖ ਪਿੰਡਾਂ ਦੀਆਂ ਸੰਗਤਾਂ ਵਲੋਂ ਇਕ ਟਰੱਕ ਭਰ ਕੇ ਕਣਕ ਦਾ ਗੁਰਦੁਆਰਾ ...

ਪੂਰੀ ਖ਼ਬਰ »

ਬਲਾਕ ਸ੍ਰੀ ਚਮਕੌਰ ਸਾਹਿਬ ਦੇ 25 ਪਿੰਡਾਂ 'ਚ ਖੋਲੇ੍ਹ ਜਾ ਰਹੇ ਕੋਵਿਡ ਇਕਾਂਤਵਾਸ ਕੇਂਦਰ

ਸ੍ਰੀ ਚਮਕੌਰ ਸਾਹਿਬ, 16 ਮਈ (ਜਗਮੋਹਣ ਸਿੰਘ ਨਾਰੰਗ)-ਕੋਰੋਨਾ ਦੇ ਵਧਦੇ ਪ੍ਰਭਾਵ ਨੂੰ ਵੇਖਦਿਆਂ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਪਿੰਡਾਂ 'ਚ ਇਕਾਂਤਵਾਸ ਕੇਂਦਰ ਖੋਲ੍ਹਣ ਦੀਆਂ ਹਦਾਇਤਾਂ 'ਤੇ ਬਲਾਕ ਸ੍ਰੀ ਚਮਕੌਰ ਸਾਹਿਬ ਦੇ 25 ਪਿੰਡਾਂ 'ਚ ਇਕਾਂਤਵਾਸ ਕੇਂਦਰ ਖੋਲੇ੍ਹ ਜਾ ...

ਪੂਰੀ ਖ਼ਬਰ »

ਪੰਜਾਬ ਦੀ ਕਾਂਗਰਸ ਸਰਕਾਰ 85ਵੀਂ ਸੰਵਿਧਾਨਕ ਸੋਧ ਤੇ ਮੰਡਲ ਕਮਿਸ਼ਨ ਦੀ ਰਿਪੋਰਟ ਤੁਰੰਤ ਲਾਗੂ ਕਰੇ

ਮੋਰਿੰਡਾ, 16 ਮਈ (ਪਿ੍ਤਪਾਲ ਸਿੰਘ)-ਦਲਿਤਾਂ ਦੀ ਹਿਤੈਸ਼ੀ ਕਹਿਣ ਵਾਲੀ ਪੰਜਾਬ ਦੀ ਕਾਂਗਰਸ ਸਰਕਾਰ ਪੰਜਾਬ 'ਚ 85ਵੀਂ ਸੰਵਿਧਾਨਕ ਸੋਧ ਤੇ ਮੰਡਲ ਕਮਿਸ਼ਨ ਦੀ ਰਿਪੋਰਟ ਤੁਰੰਤ ਲਾਗੂ ਕਰੇ | ਇਹ ਵਿਚਾਰ ਨਰਿੰਦਰ ਸਿੰਘ ਬਡਵਾਲੀ ਹਲਕਾ ਪ੍ਰਧਾਨ ਬਹੁਜਨ ਸਮਾਜ ਪਾਰਟੀ ਹਲਕਾ ...

ਪੂਰੀ ਖ਼ਬਰ »

ਸ਼ਿਵ ਮੰਦਰ ਕਮੇਟੀ ਘਨੌਲੀ ਵਲੋਂ ਜ਼ਰੂਰਤਮੰਦ ਪਰਿਵਾਰਾਂ ਨੂੰ ਰਾਸ਼ਨ ਕਿੱਟਾਂ ਵੰਡੀਆਂ

ਘਨੌਲੀ, 16 ਮਈ (ਜਸਵੀਰ ਸਿੰਘ ਸੈਣੀ)-ਐਨ. ਆਰ. ਆਈ. ਓਮ ਪ੍ਰਕਾਸ਼ ਧੀਮਾਨ ਘਨੌਲੀ ਵਲੋਂ ਭੇਜੀ ਗਈ ਰਾਸ਼ੀ ਦੇ ਸਦਕੇ ਐਡਵੋਕੇਟ ਅੰਮਿ੍ਤ ਲਾਲ ਵਰਮਾ ਦੇ ਸਹਿਯੋਗ ਨਾਲ ਪੰਜਾਹ ਜ਼ਰੂਰਤਮੰਦ ਪਰਿਵਾਰਾਂ ਨੂੰ ਰਾਸ਼ਨ ਕਿੱਟਾਂ ਸ਼ਿਵ ਮੰਦਰ ਘਨੌਲੀ ਦੀ ਪ੍ਰਬੰਧਕੀ ਕਮੇਟੀ ਵਲੋਂ ਵੰਡੀਆਂ ਗਈਆਂ | ਰਾਸ਼ਨ ਕਿੱਟਾਂ ਵੰਡਣ ਮੌਕੇ ਜ਼ਿਲ੍ਹਾ ਪ੍ਰਧਾਨ ਭਾਜਪਾ ਜਤਿੰਦਰ ਸਿੰਘ ਅਟਵਾਲ, ਜ਼ਿਲ੍ਹਾ ਜਨਰਲ ਸਕੱਤਰ ਭਾਜਪਾ ਪਿ੍ੰਸ ਕੌਸ਼ਿਕ, ਹਰਵਿੰਦਰ ਪਾਲ ਸਿੰਘ ਆਹਲੂਵਾਲੀਆ ਭਾਜਪਾ ਮੰਡਲ ਪ੍ਰਧਾਨ, ਰਮਨ ਜਿੰਦਲ, ਆਗੂਆਂ ਨੇ ਸਾਂਝੇ ਤੌਰ 'ਤੇ ਜ਼ਰੂਰਤਮੰਦ ਪਰਿਵਾਰਾਂ ਨੂੰ ਰਾਸ਼ਨ ਕਿੱਟਾਂ ਵੰਡਣ ਦੀ ਰਸਮ ਅਦਾ ਕੀਤੀ | ਪਿ੍ੰਸ ਕੌਸ਼ਿਕ ਨੇ ਦੱਸਿਆ ਕਿ ਕਰੋਨਾ ਵਾਇਰਸ ਦੇ ਮੱਦੇਨਜ਼ਰ ਤਾਲਾਬੰਦੀ ਕਰ ਕੇ ਕਈ ਜ਼ਰੂਰਤਮੰਦ ਪਰਿਵਾਰਾਂ ਦੀ ਦੋ ਵਕਤ ਦੀ ਰੋਟੀ ਚਲਾਉਣੀ ਵੀ ਔਖੀ ਹੋਈ ਹੈ ਕਿ ਇਸ ਸੰਕਟ ਦੇ ਸਮੇਂ 'ਚ ਜ਼ਰੂਰਤਮੰਦ ਪਰਿਵਾਰਾਂ ਨੂੰ ਮੁਸ਼ਕਿਲਾਂ ਦਾ ਸਾਹਮਣਾ ਨਾ ਕਰਨਾ ਪਵੇ, ਇਸ ਮਕਸਦ ਦੇ ਤਹਿਤ ਰਾਸ਼ਨ ਕਿੱਟਾਂ ਮੁਹੱਈਆ ਕਰਵਾਈਆਂ ਗਈਆਂ ਹਨ | ਇਸ ਮੌਕੇ ਜ਼ਿਲ੍ਹਾ ਪ੍ਰਧਾਨ ਜਤਿੰਦਰ ਸਿੰਘ ਅਠਵਾਲ, ਸਕੱਤਰ ਪਿ੍ੰਸ ਕੌਸ਼ਿਕ, ਬਲਵਿੰਦਰ ਸਿੰਘ ਹਰਮਿੰਦਰਪਾਲ ਸਿੰਘ ਆਹਲੂਵਾਲੀਆ ਮੰਡਲ ਪ੍ਰਧਾਨ ਰੂਪਨਗਰ, ਰਮਨ ਜਿੰਦਲ, ਸੰਜੀਵ ਕਸ਼ਯਪ, ਸੰਜੂ ਬਹਿਕੀ, ਰਿੱਕੀ ਬਹਿਕੀ, ਸੁਸ਼ੀਲ ਬੱਟੂ, ਨਰਿੰਦਰ ਸੂਦ, ਬਲਕਾਰ ਸਿੰਘ, ਗੁਲਸ਼ਨ ਕੁਮਾਰ, ਗੁਰਿੰਦਰ ਸਿੰਘ, ਸੁਖਦੇਵ ਸਿੰਘ, ਤਿਲਕ ਰਾਜ ਆਦਿ ਹਾਜ਼ਰ ਸਨ | ਉੱਥੇ ਹੀ ਇਸ ਦੌਰਾਨ ਕੋਈ ਅਣਸੁਖਾਵੀਂ ਘਟਨਾ ਨਾ ਵਾਪਰੇ ਡੀ. ਐਸ. ਪੀ. ਡੀ. ਆਰ ਤਲਵਿੰਦਰ ਸਿੰਘ ਸਮੇਤ ਵੱਡੀ ਗਿਣਤੀ 'ਚ ਪੁਲਿਸ ਮੁਲਾਜ਼ਮਾਂ ਦੀ ਫੋਰਸ ਘਨੌਲੀ ਪੁੱਜੀ ਹੋਈ ਸੀ |

ਖ਼ਬਰ ਸ਼ੇਅਰ ਕਰੋ

 

ਭਾਖੜਾ ਨਹਿਰ 'ਚੋਂ ਅਣਪਛਾਤੀ ਔਰਤ ਦੀ ਲਾਸ਼ ਬਰਾਮਦ

ਸ੍ਰੀ ਅਨੰਦਪੁਰ ਸਾਹਿਬ, 16 ਮਈ (ਜੇ. ਐਸ. ਨਿੱਕੂਵਾਲ)-ਸਥਾਨਕ ਪੁਲਿਸ ਨੂੰ ਨੇੜਲੀ ਭਾਖੜਾ ਨਹਿਰ 'ਚੋਂ ਇਕ ਅਣਪਛਾਤੀ ਔਰਤ ਦੀ ਲਾਸ਼ ਬਰਾਮਦ ਹੋਈ ਹੈ | ਜਾਣਕਾਰੀ ਦਿੰਦਿਆਂ ਤਫਸ਼ੀਸ਼ੀ ਅਫਸਰ ਜੀਤ ਰਾਮ ਨੇ ਦੱਸਿਆ ਕਿ ਕੋਟਲਾ ਪਾਵਰ ਹਾਊਸ ਕੋਲੋਂ ਪੁਰਾਣੀ ਭਾਖੜਾ ਨਹਿਰ 'ਚੋਂ ...

ਪੂਰੀ ਖ਼ਬਰ »

ਲੜਾਈ ਦੌਰਾਨ ਹੋਈ ਮੌਤ ਦੇ ਮਾਮਲੇ 'ਚ ਫੜੇ 4 ਵਿਅਕਤੀਆਂ ਨੂੰ ਕੀਤਾ ਅਦਾਲਤ 'ਚ ਪੇਸ਼

ਨੰਗਲ, 16 ਮਈ (ਪ੍ਰੀਤਮ ਸਿੰਘ ਬਰਾਰੀ)-ਬੀਤੇ ਕੱਲ੍ਹ ਨੰਗਲ ਸ਼ਹਿਰ ਦੇ ਕੀਲਨ ਏਰੀਆ ਇਲਾਕੇ ਵਿਚ ਦੋ ਧਿਰਾਂ ਵਿਚਾਲੇ ਕਬਾੜ ਦੇ ਸਾਮਾਨ ਨੂੰ ਲੈ ਕੇ ਹੋਈ ਲੜਾਈ ਦੌਰਾਨ ਇਕ ਵਿਅਕਤੀ ਵਰਿੰਦਰ ਪੁਰੀ ਪੁੱਤਰ ਲੇਟ ਤੇਲੂ ਰਾਮ ਮਕਾਨ ਨੰਬਰ 152 ਕਿਲਨ ਏਰੀਆ ਨੰਗਲ ਥਾਣਾ ਨੰਗਲ ਦੀ ...

ਪੂਰੀ ਖ਼ਬਰ »

ਰੂਪਨਗਰ 'ਚ 148 ਨਵੇਂ ਕੋਰੋਨਾ ਮਾਮਲੇ, ਇਕ ਮੌਤ

ਰੂਪਨਗਰ, 16 ਮਈ (ਸ.ਰ.)-ਜ਼ਿਲ੍ਹਾ ਰੂਪਨਗਰ 'ਚ ਅੱਜ 148 ਨਵੇਂ ਪਾਜ਼ੀਟਿਵ ਕੇਸ ਸਾਹਮਣੇ ਆਏ | ਜਾਣਕਾਰੀ ਦਿੰਦੇ ਹੋਏ ਸਿਵਲ ਸਰਜਨ ਰੂਪਨਗਰ ਡਾ: ਦਵਿੰਦਰ ਕੁਮਾਰ ਢਾਂਡਾ ਨੇ ਦੱਸਿਆ ਕਿ ਅੱਜ ਇਕ ਕਰੋਨਾ ਪਾਜ਼ੀਟਿਵ ਮਰੀਜ਼ ਦੀ ਮੌਤ ਵੀ ਹੋ ਗਈ | ਉਨ੍ਹਾਂ ਦੱਸਿਆ ਕਿ ਅੱਜ 794 ਸੈਂਪਲ ...

ਪੂਰੀ ਖ਼ਬਰ »

ਠੀਕਰੀ ਪਹਿਰੇ ਤੇ ਨਾਕੇ ਲਗਾਉਣ ਦੇ ਹੁਕਮਾਂ ਨਾਲ ਪੰਚਾਇਤਾਂ ਮੁਸ਼ਕਿਲਾਂ ਨਾਲ ਘਿਰੀਆਂ

ਪੁਰਖਾਲੀ, 16 ਮਈ (ਅੰਮਿ੍ਤਪਾਲ ਸਿੰਘ ਬੰਟੀ)-ਸਰਕਾਰ ਵਲੋਂ ਪਿੰਡਾਂ 'ਚ ਠੀਕਰੀ ਪਹਿਰੇ ਸ਼ੁਰੂ ਕਰਨ ਤੇ ਪਿੰਡਾਂ 'ਚ ਨਾਕੇ ਲਗਾਉਣ ਨੂੰ ਲੈ ਕੇ ਦਿੱਤੇ ਹੁਕਮਾਂ ਨਾਲ ਪਿੰਡਾਂ ਦੀਆਂ ਪੰਚਾਇਤਾਂ ਮੁਸ਼ਕਿਲ ਵਿਚ ਘਿਰ ਗਈਆਂ ਹਨ | ਪੰਚਾਇਤਾਂ ਨੇ ਸਰਕਾਰ ਤੋਂ ਮੰਗ ਕੀਤੀ ਕਿ ...

ਪੂਰੀ ਖ਼ਬਰ »

ਬੇਲਾ ਫਾਰਮੇਸੀ ਕਾਲਜ ਵਿਖੇ ਸਿਖਲਾਈ ਪ੍ਰੋਗਰਾਮ ਸਮਾਪਤ

ਬੇਲਾ, 16 ਮਈ (ਮਨਜੀਤ ਸਿੰਘ ਸੈਣੀ)-ਅਮਰ ਸ਼ਹੀਦ ਬਾਬਾ ਅਜੀਤ ਸਿੰਘ ਜੁਝਾਰ ਸਿੰਘ ਮੈਮੋਰੀਅਲ ਕਾਲਜ ਆਫ਼ ਫਾਰਮੇਸੀ ਬੇਲਾ ਵਿਖੇ ਆਲ ਇੰਡੀਆ ਕਾਊਾਸਿਲ ਫਾਰ ਟੈਕਨੀਕਲ ਐਜ਼ੂਕੇਸ਼ਨ ਨਵੀਂ ਦਿੱਲੀ ਵਲੋਂ ਪ੍ਰਾਯੋਜਿਤ ਹਫ਼ਤਾਵਾਰੀ ਆਨਲਾਈਨ ਸ਼ਾਰਟ ਟਰਮ ਟ੍ਰੇਨਿੰਗ ...

ਪੂਰੀ ਖ਼ਬਰ »

ਨੰਗਲ ਦੇ ਧਨੰਤਰ ਕੋਰੋਨਾ ਯੋਧਿਆਂ ਬਾਰੇ ਘੁਸਰ ਮੁਸਰ..

ਨੰਗਲ, 16 ਮਈ (ਗੁਰਪ੍ਰੀਤ ਸਿੰਘ ਗਰੇਵਾਲ)-ਕੋਰੋਨਾ ਦੀ ਪਹਿਲੀ ਲਹਿਰ ਦੌਰਾਨ ਬਹੁਤ ਹੀ ਸਰਗਰਮ ਰਹੇ ਕੋਰੋਨਾ ਯੋਧੇ ਚਾਣਚੱਕ ਗ਼ਾਇਬ ਹੀ ਹੋ ਗਏ ਹਨ | ਲੋਕਾਂ 'ਚ ਕੋਰੋਨਾ ਯੋਧਿਆਂ ਬਾਰੇ ਘੁਸਰ ਮੁਸਰ ਹੀ ਨਹੀਂ ਹੋ ਰਹੀ ਸਗੋਂ ਉਨ੍ਹਾਂ ਅਫ਼ਸਰਾਂ ਬਾਰੇ ਵੀ ਚਰਚਾ ਚੱਲ ਰਹੀ ...

ਪੂਰੀ ਖ਼ਬਰ »

ਨਿੱਜੀ ਹਸਪਤਾਲਾਂ ਵਲੋਂ ਕੋਰੋਨਾ ਮਰੀਜ਼ਾਂ ਦੀ ਕੀਤੀ ਜਾ ਰਹੀ ਲੁੱਟ 'ਤੇ ਕਾਰਵਾਈ ਕਰੇ ਸਰਕਾਰ-ਸ਼ਰਮਾ

ਨੂਰਪੁਰ ਬੇਦੀ, 16 ਮਈ (ਹਰਦੀਪ ਸਿੰਘ ਢੀਂਡਸਾ)-ਨੂਰਪੁਰ ਬੇਦੀ ਵਿਖੇ ਇਕ ਅਹਿਮ ਮੀਟਿੰਗ ਯੂਥ ਆਗੂ ਤੇ ਸਮਾਜ ਸੇਵੀ ਐਮ. ਪੀ. ਸ਼ਰਮਾ ਦੀ ਪ੍ਰਧਾਨਗੀ ਹੇਠ ਹੋਈ | ਇਸ ਮੌਕੇ ਉਨ੍ਹਾਂ ਦੱਸਿਆ ਕਿ ਨਿੱਜੀ ਹਸਪਤਾਲਾਂ ਵਲੋਂ ਕੋਰੋਨਾ ਮਰੀਜ਼ਾਂ ਦੇ ਮਹਿੰਗੇ ਇਲਾਜ ਦੇ ਨਾਂਅ 'ਤੇ ਹੋ ...

ਪੂਰੀ ਖ਼ਬਰ »

ਹੰਬੇਵਾਲ 'ਚ ਠੀਕਰੀ ਪਹਿਰਾ ਸ਼ੁਰੂ

ਨੰਗਲ, 16 ਮਈ (ਗੁਰਪ੍ਰੀਤ ਸਿੰਘ ਗਰੇਵਾਲ)-ਪਿੰਡ ਹੰਬੇਵਾਲ ਦੇ ਸਰਪੰਚ ਸੰਜੀਵ ਕੁਮਾਰ ਨੇ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਰੂਪਨਗਰ ਦੇ ਹੁਕਮ ਅਨੁਸਾਰ ਠੀਕਰੀ ਪਹਿਰਾ ਸ਼ੁਰੂ ਕੀਤਾ ਗਿਆ ਹੈ | ਪਿੰਡ ਦੇ ਦੋ ਵੱਡੇ ਧਾਰਮਿਕ ਅਸਥਾਨਾਂ ਮਾਤਾ ਜਾਲਫਾ ਮੰਦਰ ਤੇ ਭਾਈ ਲਾਲ ਦਾਸ ...

ਪੂਰੀ ਖ਼ਬਰ »

ਕਿਸਾਨ ਆਗੂ ਦਾ ਬੇਟਾ ਕਾਂਗਰਸ 'ਚ ਹੋਇਆ ਸ਼ਾਮਿਲ

ਸ੍ਰੀ ਅਨੰਦਪੁਰ ਸਾਹਿਬ, 16 ਮਈ (ਜੇ. ਐਸ. ਨਿੱਕੁੂਵਾਲ)-ਸੰਘਰਸ਼ਸ਼ੀਲ ਕਿਸਾਨ ਆਗੂ ਤਰਲੋਚਨ ਸਿੰਘ ਚੱਠਾ ਦੇ ਨੌਜਵਾਨ ਸਪੁੱਤਰ ਮਨਿੰਦਰਪਾਲ ਸਿੰਘ ਮਨੀ ਨੇ ਕਾਂਗਰਸ ਪਾਰਟੀ 'ਚ ਸ਼ਮੂਲੀਅਤ ਕਰ ਲਈ | ਹਲਕੇ ਦੇ ਵਿਧਾਇਕ ਤੇ ਸਪੀਕਰ ਪੰਜਾਬ ਵਿਧਾਨ ਸਭਾ ਰਾਣਾ ਕੇ. ਪੀ. ਸਿੰਘ ਦੀ ...

ਪੂਰੀ ਖ਼ਬਰ »

ਡੇਂਗੂ ਤੋਂ ਬਚਾਅ ਲਈ ਵਰਤੀਆਂ ਜਾਣ ਵਾਲੀਆਂ ਸਾਵਧਾਨੀਆਂ ਬਾਰੇ ਕੀਤਾ ਜਾਗਰੂਕ

ਨੂਰਪੁਰ ਬੇਦੀ, 16 ਮਈ (ਵਿੰਦਰ ਪਾਲ ਝਾਂਡੀਆਂ)-ਡੇਂਗੂ ਬੁਖ਼ਾਰ ਮਾਦਾ ਏਡੀਜ਼ ਐਜੀਪਟੀ ਮੱਛਰ ਦੇ ਕੱਟਣ ਨਾਲ ਫੈਲਦਾ ਹੈ | ਇਹ ਮੱਛਰ ਸਾਫ਼ ਖੜੇ੍ਹ ਪਾਣੀ 'ਚ ਪੈਦਾ ਹੁੰਦਾ ਹੈ ਤੇ ਦਿਨ ਵੇਲੇ ਕੱਟਦਾ ਹੈ | ਇਸ ਤੋਂ ਬਚਾਅ ਲਈ ਜ਼ਰੂਰੀ ਹੈ ਕਿ ਆਪਣੇ ਆਪ ਨੂੰ ਮੱਛਰਾਂ ਤੋਂ ਕੱਟਣ ...

ਪੂਰੀ ਖ਼ਬਰ »

ਸਫ਼ਾਈ ਸੇਵਕਾਂ ਦੀ ਹੜਤਾਲ ਕਾਰਨ ਸ਼ਹਿਰ 'ਚ ਲੱਗੇ ਗੰਦਗੀ ਦੇ ਢੇਰ

ਸ੍ਰੀ ਚਮਕੌਰ ਸਾਹਿਬ, 16 ਮਈ (ਜਗਮੋਹਣ ਸਿੰਘ ਨਾਰੰਗ)-ਨਗਰ ਪੰਚਾਇਤ ਸ੍ਰੀ ਚਮਕੌਰ ਸਾਹਿਬ ਦੇ ਸਫ਼ਾਈ ਸੇਵਕਾਂ ਦੀ ਚੱਲ ਰਹੀ ਅਣਮਿਥੇ ਸਮੇਂ ਦੀ ਹੜਤਾਲ ਕਾਰਨ ਸ਼ਹਿਰ ਅੰਦਰ ਗੰਦਗੀ ਦੇ ਢੇਰ ਲੱਗ ਗਏ ਹਨ | ਨਗਰ ਪੰਚਾਇਤ ਵਲੋਂ ਸ਼ਹਿਰ ਦੇ ਚੌਕਾਂ 'ਚ ਰੱਖੇ ਕਨਟੇਨਰ ਭਰਨ ਤੋਂ ...

ਪੂਰੀ ਖ਼ਬਰ »

ਜਵਾਹਰ ਮਾਰਕੀਟ ਨੂੰ ਸੈਨੇਟਾਈਜ਼ ਕਰਵਾਉਣ ਦੀ ਮੰਗ

ਨੰਗਲ, 16 ਮਈ (ਗੁਰਪ੍ਰੀਤ ਸਿੰਘ ਗਰੇਵਾਲ)-ਵਾਰਡ ਨੰਬਰ 11 ਤੋਂ ਸੁਤੰਤਰ ਕੌਂਸਲਰ ਮੈਡਮ ਮੀਨਾਕਸ਼ੀ ਬਾਲੀ ਨੇ ਈ. ਓ. ਨਗਰ ਕੌਂਸਲ ਤੋਂ ਮੰਗ ਕੀਤੀ ਹੈ ਕਿ ਥੋਕ ਵਸਤਾਂ ਦੀ ਜਵਾਹਰ ਮਾਰਕੀਟ ਨੂੰ ਤੁਰੰਤ ਸੈਨੇਟਾਈਜ਼ ਕੀਤਾ ਜਾਵੇ | ਇਸ ਮਾਰਕੀਟ 'ਚ ਸਮੁੱਚੇ ਇਲਾਕੇ ਤੋਂ ਲੋਕ ਆ ...

ਪੂਰੀ ਖ਼ਬਰ »

ਗਿਆਨੀ ਜੋਗਿੰਦਰ ਸਿੰਘ ਵੇਦਾਂਤੀ ਦਾ ਵਿਛੋੜਾ ਸਿੱਖ ਕੌਮ ਲਈ ਨਾ ਪੂਰਾ ਹੋਣ ਵਾਲਾ ਘਾਟਾ-ਸਟੱਡੀ ਸਰਕਲ

ਨੰਗਲ, 16 ਮਈ (ਪ੍ਰੀਤਮ ਸਿੰਘ ਬਰਾਰੀ)-ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਦੇ ਕੇਂਦਰੀ ਦਫ਼ਤਰ ਵਲੋਂ ਜਾਰੀ ਇਕ ਬਿਆਨ 'ਚ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਸਿੰਘ ਸਾਹਿਬ ਗਿਆਨੀ ਜੋਗਿੰਦਰ ਸਿੰਘ ਵੇਦਾਂਤੀ ਦੇ ਅਕਾਲ ਚਲਾਣੇ 'ਤੇ ਵੈਰਾਗਮਈ ਮਤਾ ਪਾਸ ਕੀਤਾ ਗਿਆ ...

ਪੂਰੀ ਖ਼ਬਰ »

ਨੰਗਲ ਨਗਰ ਕੌ ਾਸਲ ਦੇ ਕਰਮਚਾਰੀ ਪੱਕੇ ਕੀਤੇ ਜਾਣ-ਲੱਕੀ

ਨੰਗਲ, 16 ਮਈ (ਗੁਰਪ੍ਰੀਤ ਸਿੰਘ ਗਰੇਵਾਲ)-ਜ਼ਿਲ੍ਹਾ ਭਾਜਪਾ ਰੂਪਨਗਰ ਦੇ ਸਕੱਤਰ ਰਣਜੀਤ ਸਿੰਘ ਲੱਕੀ ਨੇ ਇਕ ਪ੍ਰੈੱਸ ਬਿਆਨ ਰਾਹੀਂ ਮੰਗ ਕੀਤੀ ਹੈ ਕਿ ਨਗਰ ਕੌਂਸਲ ਦੇ ਕੱਚੇ ਕਾਮੇ ਰੈਗੂਲਰ ਕੀਤੇ ਜਾਣ | ਜਿਨ੍ਹਾਂ ਨੂੰ ਕੰਨਟਰੇਕਟ ਲੈਟਰ ਮਿਲ ਚੁੱਕਾ ਹੈ ਉਨ੍ਹਾਂ ਨੂੰ ...

ਪੂਰੀ ਖ਼ਬਰ »

ਸਮਾਜ ਸੇਵੀਆਂ ਵਲੋਂ ਯੋਗੀ ਅਦਿੱਤਿਆਨਾਥ ਦੀ ਨੁਕਤਾਚੀਨੀ

ਨੰਗਲ, 16 ਮਈ (ਗੁਰਪ੍ਰੀਤ ਸਿੰਘ ਗਰੇਵਾਲ)-ਜ਼ਿਲ੍ਹਾ ਜੁਵੇਨਾਈਲ ਜਸਟਿਸ ਬੋਰਡ ਰੂਪਨਗਰ ਦੀ ਮੈਂਬਰ ਕੈਲਾਸ਼ ਠਾਕੁਰ, ਸਾਹਿਤਕਾਰ ਬਲਬੀਰ ਸੈਣੀ, ਆਰ. ਟੀ. ਆਈ. ਕਾਰਕੁਨ ਯੋਗੇਸ਼ ਸੱਚਦੇਵਾ, ਨਵਾਬ ਫ਼ੈਸਲ ਖ਼ਾਨ, ਐਡਵੋਕੇਟ ਪਰਮਜੀਤ ਪੰਮਾ ਕੌਂਸਲਰ, ਮੈਡਮ ਕਮਲੇਸ਼ ਨੱਡਾ, ਡਾ: ...

ਪੂਰੀ ਖ਼ਬਰ »

18-44 ਸਾਲ ਉਮਰ ਦੇ ਸਹਿ ਰੋਗਾਂ ਤੋਂ ਪੀੜਤ ਵਿਅਕਤੀਆਂ ਦੇ ਮੁਫ਼ਤ ਟੀਕਾਕਰਨ ਦੀ ਸ਼ੁਰੂਆਤ

ਨੂਰਪੁਰ ਬੇਦੀ, 16 ਮਈ (ਵਿੰਦਰ ਪਾਲ ਝਾਂਡੀਆਂ)-ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲੜਕੇ ਨੂਰਪੁਰ ਬੇਦੀ ਵਿਖੇ 18-44 ਸਾਲ ਉਮਰ ਦੇ ਸਹਿ ਰੋਗਾਂ ਤੋਂ ਪੀੜਤ ਵਿਅਕਤੀਆਂ ਦੇ ਮੁਫ਼ਤ ਟੀਕਾਕਰਨ ਦੀ ਸ਼ੁਰੂਆਤ ਹੋ ਗਈ ਹੈ | ਇਸ ਮੌਕੇ ਸਿਹਤ ਵਿਭਾਗ ਦੇ ਇਕ ਬੁਲਾਰੇ ਨੇ ਦੱਸਿਆ ਕਿ ...

ਪੂਰੀ ਖ਼ਬਰ »

ਆਵਾਰਾ ਢੱਠਿਆਂ ਦੀ ਸਰਦਾਰੀ ਨੇ ਕੱਢੀ 'ਸਵੱਛ ਭਾਰਤ ਮੁਹਿੰਮ' ਦੀ ਫ਼ੂਕ

ਨੰਗਲ, 16 ਮਈ (ਗੁਰਪ੍ਰੀਤ ਸਿੰਘ ਗਰੇਵਾਲ)-ਆਵਾਰਾ ਜਾਨਵਰਾਂ ਦੀ ਭਰਮਾਰ ਕਾਰਨ ਨੰਗਲ 'ਚ 'ਸਵੱਛ ਭਾਰਤ ਮੁਹਿੰਮ' ਬੁਰੀ ਤਰ੍ਹਾਂ ਫ਼ੇਲ੍ਹ ਹੋ ਗਈ ਹੈ | ਇਕ ਪਾਸੇ ਸਰਕਾਰੀ ਅਫ਼ਸਰ ਤੇ ਪਤਵੰਤੇ ਜੇ. ਸੀ. ਬੀ. ਅੱਗੇ ਖੜ੍ਹ ਕੇ ਹੱਥ 'ਚ ਝਾੜੂ ਫੜ ਕੇ ਘੈਂਟ ਪੋਜ਼ ਬਣਾ ਕੇ ਤਸਵੀਰਾਂ ...

ਪੂਰੀ ਖ਼ਬਰ »

ਵੈਟਰਨਰੀ ਇੰਸਪੈਕਟਰਾਂ ਦੇ ਸੇਵਾ ਨਿਯਮ ਬਣਨ ਨਾਲ ਨਵੀਂ ਭਰਤੀ ਅਤੇ ਤਰੱਕੀ ਦੇ ਰਾਹ ਖੁੱਲ੍ਹੇ

ਪਠਾਨਕੋਟ, 16 ਮਈ (ਸੰਧੂ)-ਸਾਲ 2009 ਵਿਚ ਵੈਟਰਨਰੀ ਫਾਰਮਾਸਿਸਟਾਂ ਤੋਂ ਬਣਾਏ ਗਏ ਵੈਟਰਨਰੀ ਇੰਸਪੈਕਟਰ ਅਜੇ ਤੱਕ ਆਪਣੇ ਸਰਵਿਸ ਨਿਯਮਾਂ ਤੋਂ ਸੱਖਣੇ ਸਨ | 12 ਸਾਲ ਦੇ ਲੰਬੇ ਸਮੇਂ ਤੋਂ ਬਾਅਦ ਕੈਬਨਿਟ ਮੰਤਰੀ ਪਸ਼ੂ ਪਾਲਣ, ਮੱਛੀ ਪਾਲਣ ਅਤੇ ਡੇਅਰੀ ਵਿਕਾਸ ਵਿਭਾਗ ਪੰਜਾਬ ...

ਪੂਰੀ ਖ਼ਬਰ »

ਸੰਸਥਾ ਪਹਿਲਾਂ ਇਨਸਾਨੀਅਤ ਦੀ ਟੀਮ ਵਲੋਂ ਕੋਰੋਨਾ ਪਾਜ਼ੀਟਿਵ ਘਰਾਂ ਨੂੰ ਕੀਤਾ ਸੈਨੇਟਾਈਜ਼

ਰੂਪਨਗਰ, 16 ਮਈ (ਸਤਨਾਮ ਸਿੰਘ ਸੱਤੀ)-ਰੋਪੜ ਦੇ ਮੇਨ ਬਾਜ਼ਾਰ 'ਚ ਕਿ੍ਸ਼ਨਾ ਨਗਰ ਵਿਚ 4 ਪਾਜ਼ੀਟਿਵ ਕੇਸ ਆਏ ਸਨ ਇਸ ਨੂੰ ਦੇਖਦੇ ਹੋਏ ਸੰਸਥਾ ਪਹਿਲਾਂ ਇਨਸਾਨੀਅਤ ਦੀ ਟੀਮ ਵਲੋਂ ਇਨ੍ਹਾਂ ਦੇ ਘਰਾਂ ਨੂੰ ਚੰਗੀ ਤਰਾਂ ਸੇਂਨੇਟਾਈਜ਼ ਕੀਤਾ ਗਿਆ | ਇਸ ਮੌਕੇ ਅਜੈਵੀਰ ਸਿੰਘ ...

ਪੂਰੀ ਖ਼ਬਰ »

ਪਿੰਡਾਂ 'ਚ ਲਗਾਏ ਠੀਕਰੇ ਪਹਿਰੇ

ਮੋਰਿੰਡਾ, 16 ਮਈ (ਪਿ੍ਤਪਾਲ ਸਿੰਘ)-ਥਾਣਾ ਮੋਰਿੰਡਾ ਦੀ ਐਸ. ਐਚ. ਓ. ਬਲਜਿੰਦਰ ਕੌਰ ਸੈਣੀ ਵਲੋਂ ਕੋਵਿਡ-19 ਮਹਾਂਮਾਰੀ ਸਬੰਧੀ ਹਦਾਇਤਾਂ ਨੂੰ ਸਖ਼ਤੀ ਨਾਲ ਲਾਗੂ ਕਰਵਾਉਣ ਲਈ ਇਲਾਕੇ ਦੇ ਵੱਖ-ਵੱਖ ਪਿੰਡਾ ਦਾ ਦੌਰਾ ਕਰ ਕੇ ਆਮ ਲੋਕਾਂ ਨੂੰ ਜਾਗਰੂਕ ਕੀਤਾ ਗਿਆ | ਐਸ. ਐਚ. ਓ. ...

ਪੂਰੀ ਖ਼ਬਰ »

ਲਾਇਨਜ਼ ਕਲੱਬ ਸ੍ਰੀ ਅਨੰਦਪੁਰ ਸਾਹਿਬ ਦੀ ਚੋਣ

ਸ੍ਰੀ ਅਨੰਦਪੁਰ ਸਾਹਿਬ, 16 ਮਈ (ਜੇ. ਐਸ. ਨਿੱਕੂਵਾਲ)-ਇੰਟਰਨੈਸ਼ਨਲ ਸਮਾਜ ਸੇਵੀ ਸੰਸਥਾ ਲਾਇਨਜ਼ ਕਲੱਬ ਸ੍ਰੀ ਅਨੰਦਪੁਰ ਸਾਹਿਬ ਦੀ 2021-22 ਲਈ ਸਰਬਸੰਮਤੀ ਨਾਲ ਹੋਈ ਚੋਣ 'ਚ ਸੀਨੀਅਰ ਲਾਇਨ ਮੈਂਬਰ ਤਜਿੰਦਰ ਸਿੰਘ ਚੰਨ ਪ੍ਰਧਾਨ ਚੁਣੇ ਗਏ | ਕਲੱਬ ਦੇ ਜਨਰਲ ਸਕੱਤਰ ਦਲਜੀਤ ...

ਪੂਰੀ ਖ਼ਬਰ »

ਕੋਵਿਡ-19 ਦੇ ਮਰੀਜ਼ਾਂ ਨੂੰ ਕੋਰੋਨਾ ਫ਼ਤਹਿ ਕਿੱਟਾਂ ਵੰਡੀਆਂ

ਪੁਰਖਾਲੀ, 16 ਮਈ (ਅੰਮਿ੍ਤਪਾਲ ਸਿੰਘ ਬੰਟੀ)-ਤੰਦਰੁਸਤ ਪੰਜਾਬ ਸਿਹਤ ਕੇਂਦਰ ਭੱਦਲ ਦੀ ਟੀਮ ਵਲੋਂ ਕੋਰੋਨਾ ਮਰੀਜ਼ਾਂ ਨੂੰ 'ਕੋਰੋਨਾ ਫ਼ਤਹਿ ਕਿੱਟਾਂ' ਦਿੱਤੀਆਂ ਗਈਆਂ ਤੇ ਇਨ੍ਹਾਂ ਕਿੱਟਾਂ ਸਬੰਧੀ ਜਾਣਕਾਰੀ ਦਿੱਤੀ ਗਈ | ਇਸ ਸਬੰਧੀ ਹੈਲਥ ਵਰਕਰ ਹਰਗੋਪਾਲ ਸੈਣੀ ਨੇ ...

ਪੂਰੀ ਖ਼ਬਰ »

ਤਿਵਾੜੀ ਸਾਹਿਬ..ਦੋ ਨਿੰਮ ਕਰੇਲਾ ਚਿੱਠੀਆਂ ਹੋਰ ਲਿਖੋ ਆਰ. ਕੇ. ਸਿੰਘ ਤੇ ਮਨਸੁੱਖ ਮੰਡਾਵੀਆਂ ਨੂੰ

ਨੰਗਲ, 16 ਮਈ (ਗੁਰਪ੍ਰੀਤ ਸਿੰਘ ਗਰੇਵਾਲ)-ਕੋਰੋਨਾ ਮਹਾਂਮਾਰੀ ਤੇ ਭਾਰਤ ਦੇ ਮਹਾਂਮਾਰੀ ਐਕਟ ਵਿਚਲੀਆਂ ਖ਼ਾਮੀਆਂ ਬਾਰੇ ਖੋਜ ਭਰਪੂਰ ਲੇਖ ਲਿਖਣ ਵਾਲੇ ਸ੍ਰੀ ਅਨੰਦਪੁਰ ਸਾਹਿਬ ਤੋਂ ਸੰਸਦ ਮੈਬਰ ਮਨੀਸ਼ ਤਿਵਾੜੀ ਕੇਂਦਰ ਸਰਕਾਰ ਨੂੰ ਲਿਖੀ ਚਿੱਠੀ ਕਾਰਨ ਚਰਚਾ 'ਚ ਹਨ | ...

ਪੂਰੀ ਖ਼ਬਰ »

ਪੰਜਾਬ 'ਚ ਲੁਧਿਆਣਾ ਘਟਨਾਕ੍ਰਮ ਨੇ ਸਵਾਲੀਆ ਨਿਸ਼ਾਨ ਲਗਾਇਆ-ਪ੍ਰੋ: ਚੰਦੂਮਾਜਰਾ

ਸ੍ਰੀ ਅਨੰਦਪੁਰ ਸਾਹਿਬ, 16 ਮਈ (ਜੇ. ਐੱਸ. ਨਿੱਕੂਵਾਲ, ਕਰਨੈਲ ਸਿੰਘ ਸੈਣੀ)-ਪੰਜਾਬ 'ਚ ਸਰਕਾਰ ਨਾਂਅ ਦੀ ਕੋਈ ਚੀਜ਼ ਨਹੀਂ ਹੈ ਜੋ ਕਿ ਆਪਣੇ ਆਪ ਚੱਲ ਰਹੀ ਹੈ ਕਿਉਂਕਿ ਲੁਧਿਆਣਾ 'ਚ ਵਾਪਰੀਆਂ ਘਟਨਾਵਾਂ ਨੇ ਪੰਜਾਬ ਦੀ ਕਾਨੂੰਨ ਤੇ ਵਿਵਸਥਾ 'ਤੇ ਵੀ ਸਵਾਲੀਆ ਨਿਸ਼ਾਨ ਲਗਾ ...

ਪੂਰੀ ਖ਼ਬਰ »

ਏਡਿਡ ਸਕੂਲਾਂ ਦੇ ਹਜ਼ਾਰਾਂ ਅਧਿਆਪਕ ਦੋ ਮਹੀਨਿਆਂ ਤੋਂ ਤਨਖ਼ਾਹਾਂ ਤੋਂ ਵਾਂਝੇ

ਨੂਰਪੁਰ ਬੇਦੀ, 16 ਮਈ (ਪੱਤਰ ਪ੍ਰੇਰਕ)-ਪੰਜਾਬ ਦੇ ਸਰਕਾਰੀ ਸਹਾਇਤਾ ਪ੍ਰਾਪਤ ਏਡਿਡ ਸਕੂਲਾਂ 'ਚ ਪੜ੍ਹਾ ਰਹੇ ਹਜ਼ਾਰਾਂ ਅਧਿਆਪਕ ਪਿਛਲੇ ਦੋ ਮਹੀਨਿਆਂ ਤੋਂ ਤਨਖ਼ਾਹਾਂ ਤੋਂ ਵਾਂਝੇ ਹਨ | ਇਸ ਸਬੰਧੀ ਯੂਨੀਅਨ ਦੇ ਸੂਬਾ ਜਨਰਲ ਸਕੱਤਰ ਅਸ਼ਵਨੀ ਸ਼ਰਮਾ ਨੇ ਦੱਸਿਆ ਕਿ ਪੰਜਾਬ ...

ਪੂਰੀ ਖ਼ਬਰ »

ਫਰੈਂਡਜ਼ ਯੂਥ ਕਲੱਬ ਬ੍ਰਹਮਪੁਰ ਨੇ ਲਗਾਇਆ ਖ਼ੂਨਦਾਨ ਕੈਂਪ

ਨੰਗਲ, 16 ਮਈ (ਪ੍ਰੀਤਮ ਸਿੰਘ ਬਰਾਰੀ)-ਫਰੈਂਡਜ਼ ਯੂਥ ਕਲੱਬ ਬ੍ਰਹਮਪੁਰ ਵਲੋਂ ਸ਼ੀਤਲਾ ਮਾਤਾ ਮੰਦਰ ਬ੍ਰਹਮਪੁਰ ਉੱਪਰਲਾ ਵਿਖੇ ਵਿਸ਼ਾਲ ਖ਼ੂਨਦਾਨ ਕੈਂਪ ਦਾ ਆਯੋਜਨ ਕੀਤਾ ਗਿਆ | ਕੈਂਪ ਦਾ ਉਦਘਾਟਨ ਸੰਤ ਕਿ੍ਪਾਲਾ ਨੰਦ ਦਡੋਲੀ ਵਾਲਿਆਂ ਵਲੋਂ ਕੀਤਾ ਗਿਆ | ਕੈਂਪ 'ਚ ਖ਼ੂਨ ...

ਪੂਰੀ ਖ਼ਬਰ »

ਦੁੱਮਣਾ ਵਾਸੀਆਂ ਵਲੋਂ ਐਸ. ਸੀ. ਸ਼ਮਸ਼ਾਨਘਾਟ ਨੂੰ ਬਾਹਰ ਤਲਦੀਲ ਕਰਨ ਦੀ ਮੰਗ

ਮੋਰਿੰਡਾ, 16 ਮਈ (ਪਿ੍ਤਪਾਲ ਸਿੰਘ)-ਨਜ਼ਦੀਕੀ ਪਿੰਡ ਦੁਮਣਾ ਨਿਵਾਸੀਆਂ ਵਲੋਂ ਪਿੰਡ ਦੀ ਐਸ. ਸੀ. ਸ਼ਮਸ਼ਾਨਘਾਟ ਜੋ ਕਿ ਘਰਾਂ ਦੇ ਬਿਲਕੁਲ ਨਜ਼ਦੀਕ ਹੈ, ਉਸ ਨੂੰ ਪਿੰਡ ਦੇ ਬਾਹਰ ਤਲਦੀਲ ਕਰਨ ਦੀ ਪੰਜਾਬ ਸਰਕਾਰ ਤੋਂ ਜ਼ੋਰਦਾਰ ਮੰਗ ਕੀਤੀ ਗਈ ਹੈ | ਇਸ ਸਬੰਧੀ ਸਮਾਜ ਸੇਵੀ ...

ਪੂਰੀ ਖ਼ਬਰ »

ਯੂਥ ਅਕਾਲੀ ਦਲ ਵਲੋਂ ਵੱਖ-ਵੱਖ ਪਿੰਡਾਂ 'ਚ ਮੀਟਿੰਗਾਂ

ਨੂਰਪੁਰ ਬੇਦੀ, 16 ਮਈ (ਹਰਦੀਪ ਸਿੰਘ ਢੀਂਡਸਾ)-ਯੂਥ ਅਕਾਲੀ ਦਲ ਦੇ ਸਰਕਲ ਪ੍ਰਧਾਨ ਮਨਦੀਪ ਸਿੰਘ ਮੂਸਾਪੁਰ ਵਲੋਂ ਬਲਾਕ ਦੇ ਵੱਖ-ਵੱਖ ਪਿੰਡਾਂ 'ਚ ਯੂਥ ਅਕਾਲੀ ਦਲ ਨੂੰ ਲਾਮਬੰਦ ਕਰਨ ਲਈ ਮੀਟਿੰਗਾਂ ਕੀਤੀਆਂ ਗਈਆਂ | ਬਲਾਕ ਦੇ ਪਿੰਡ ਖੇੜੀ ਤੇ ਹਿਆਤਪੁਰ ਵਿਖੇ ਸਰਕਲ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX