ਤਾਜਾ ਖ਼ਬਰਾਂ


ਨਵ ਜਨਮੇ ਬੱਚੇ ਦੀ ਲਾਸ਼ ਮਿਲਣ ਕਾਰਨ ਫੈਲੀ ਸਨਸਨੀ
. . .  1 day ago
ਕੋਟਫੱਤਾ (ਮਾਨਸਾ), 17 ਸਤੰਬਰ (ਰਣਜੀਤ ਸਿੰਘ ਬੁੱਟਰ) - ਨਗਰ ਕੋਟਸ਼ਮੀਰ ਵਿਖੇ ਇਕ ਨਵ ਜਨਮੇ ਬੱਚੇ (ਲੜਕੇ) ਦੀ ਲਾਸ਼ ਮਿਲਣ ਕਾਰਨ ਸਨਸਨੀ ਫੈਲ ਗਈ। ਪੁਲਿਸ ਵਲੋਂ ਮਾਮਲੇ ਦੀ ਪੜਤਾਲ ਕੀਤੀ ਗਈ। ਇਕ ਕੁੱਤਾ ਬੱਚੇ ਦੀ ਲਾਸ਼ ਨੂੰ ਚੁੱਕ ਕੇ ਭੱਜ ਰਿਹਾ ਸੀ...
ਤਖਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਹੋਈ ਬੇਅਦਬੀ ਦੀ ਪੁਲਿਸ ਜਾਂਚ ਤੋਂ ਸੰਗਤ ਨਹੀਂ ਹੈ ਸੰਤੁਸ਼ਟ - ਸਿੰਘ ਸਾਹਿਬ
. . .  1 day ago
ਸ੍ਰੀ ਅਨੰਦਪੁਰ ਸਾਹਿਬ, 17 ਸਤੰਬਰ (ਜੇ.ਐਸ ਨਿੱਕੂਵਾਲ/ਕਰਨੈਲ ਸਿੰਘ ਸੈਣੀ) - ਤਖਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਹੋਈ ਬੇਅਦਬੀ ਤੋਂ ਬਾਅਦ ਚੱਲ ਰਹੀ ਪੁਲਿਸ ਜਾਂਚ ਤੋਂ ਸੰਗਤ ਸੰਤੁਸ਼ਟ ਨਹੀਂ ਹੈ। ਕਿਉਂਕਿ ਇਸ ਜਾਂਚ ਵਿਚ ਕੋਈ ਵੀ ਸਹੀ ਨਤੀਜਾ ਸਾਹਮਣੇ ਨਹੀਂ ਆਇਆ ਹੈ, ਜਿਸ ਕਾਰਨ ਉਹ ਪੁਲਿਸ ਦੇ ਸਹਿਯੋਗ...
ਭੇਦਭਰੀ ਹਾਲਤ ਵਿਚ ਵਿਆਹੁਤਾ ਦੀ ਮੌਤ
. . .  1 day ago
ਮਮਦੋਟ, 17 ਸਤੰਬਰ (ਸੁਖਦੇਵ ਸਿੰਘ ਸੰਗਮ) - ਥਾਣਾ ਮਮਦੋਟ (ਫ਼ਿਰੋਜਪੁਰ) ਅਧੀਨ ਆਉਂਦੇ ਪਿੰਡ ਛਾਂਗਾ ਖ਼ੁਰਦ ਵਿਖੇ ਨੌਜਵਾਨ ਵਿਆਹੁਤਾ ਲੜਕੀ ਦੀ ਭੇਦਭਰੀ ਹਾਲਤ ਵਿਚ ਮੌਤ ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਮੁੱਢਲੀ ਜਾਣਕਾਰੀ ਮੁਤਾਬਿਕ ਮ੍ਰਿਤਕ ਸਰੋਜ ਰਾਣੀ ਦੇ ਰਿਸ਼ਤੇਦਾਰਾਂ ਵਲੋਂ ਸਹੁਰੇ ਪਰਿਵਾਰ 'ਤੇ...
ਲੁਧਿਆਣਾ ਵਿਚ ਧਾਰਾ 144 ਲਾਗੂ
. . .  1 day ago
ਲੁਧਿਆਣਾ, 17 ਸਤੰਬਰ (ਪਰਮਿੰਦਰ ਸਿੰਘ ਆਹੂਜਾ) - ਲੁਧਿਆਣਾ ਪੁਲਿਸ ਪ੍ਰਸ਼ਾਸਨ ਵਲੋਂ ਅੱਜ ਦੇਰ ਰਾਤ ਇਕ ਹੁਕਮ ਜਾਰੀ ਕਰਕੇ ਪੂਰੇ ਸ਼ਹਿਰ ਵਿਚ ਧਾਰਾ 144 ਲਾਗੂ ਕਰ ਦਿੱਤੀ ਗਈ ਹੈ। ਪੁਲਿਸ ਕਮਿਸ਼ਨਰ ਨੌਨਿਹਾਲ ਸਿੰਘ ਵਲੋਂ ਜਾਰੀ ਕੀਤੇ ਗਏ ਹੁਕਮਾਂ ਵਿਚ ਦੱਸਿਆ ਗਿਆ ਹੈ ਕਿ ਸ਼ਹਿਰ ਵਿਚ ਪੰਜ...
ਤੇਲ ਟੈਂਕਰ ਟਿਫ਼ਨ ਬੰਬ ਧਮਾਕਾ ਮਾਮਲੇ ਦੀ ਜਾਂਚ ਲਈ ਅਜਨਾਲਾ ਪੁੱਜੀ ਐਨ.ਐੱਸ.ਜੀ. ਟੀਮ
. . .  1 day ago
ਅਜਨਾਲਾ, 17 ਸਤੰਬਰ (ਗੁਰਪ੍ਰੀਤ ਸਿੰਘ ਢਿੱਲੋਂ) - ਅਜਨਾਲਾ ਦੇ ਸ਼ਰਮਾ ਫਿਲਿੰਗ ਸਟੇਸ਼ਨ 'ਤੇ ਹੋਏ ਆਈ.ਈ.ਡੀ ਟਿਫ਼ਨ ਬੰਬ ਧਮਾਕਾ ਮਾਮਲੇ ਦੀ ਜਾਂਚ ਲਈ ਅੱਜ ਐਨ.ਐੱਸ.ਜੀ. ਦੀ ਇਕ ਟੀਮ ਅਜਨਾਲਾ ਪੁੱਜੀ ਹੈ। ਇਸ ਟੀਮ ਦੇ ਮੈਂਬਰਾਂ ਵਲੋਂ ਧਮਾਕੇ ਨਾਲ ਜੁੜੇ ਵੱਖ-ਵੱਖ ਪਹਿਲੂਆਂ ਤੋਂ ਜਾਂਚ ਕੀਤੀ ਜਾ ਰਹੀ ਹੈ...
ਦਿੱਲੀ ਦੀ ਰੋਹਿਣੀ ਅਦਾਲਤ ਨੇ ਲੱਖਾ ਸਿਧਾਣਾ ਨੂੰ ਦਿੱਤੀ ਅਗਾਊਂ ਜ਼ਮਾਨਤ
. . .  1 day ago
ਨਵੀਂ ਦਿੱਲੀ, 17 ਸਤੰਬਰ - ਦਿੱਲੀ ਦੀ ਰੋਹਿਣੀ ਅਦਾਲਤ ਨੇ ਗਣਤੰਤਰ ਦਿਹਾੜੇ ਦੇ ਹਿੰਸਾ ਮਾਮਲੇ ਵਿਚ ਲਖਬੀਰ ਸਿੰਘ ਉਰਫ ਲੱਖਾ ਸਿਧਾਣਾ ਨੂੰ ਅਗਾਊਂ...
ਜ਼ਿਲ੍ਹਾ ਬਰਨਾਲਾ ਦੇ ਪਿੰਡ ਸੱਦੋਵਾਲ ਤੋ ਮਾਂ ਤੇ ਧੀ ਨੂੰ ਕੀਤਾ ਅਗਵਾ
. . .  1 day ago
ਟੱਲੇਵਾਲ, 17 ਸਤੰਬਰ (ਸੋਨੀ ਚੀਮਾ) - ਜ਼ਿਲ੍ਹਾ ਬਰਨਾਲਾ ਦੇ ਪਿੰਡ ਸੱਦੋਵਾਲ ਤੋ ਮਾਂ ਤੇ ਧੀ ਨੂੰ ਇਕ ਕਾਰ ਸਵਾਰ ਵਿਅਕਤੀਆਂ ਵਲੋਂ ਅਗਵਾ ਕਰ ਲਿਆ ਗਿਆ | ਸਾਰਾ ਦਿਨ ਬੀਤ ਜਾਣ ਦੇ ਬਾਵਜੂਦ ਪੁਲਿਸ ਦੇ ਹੱਥ ਕੁਝ ਨਹੀਂ ਲੱਗਿਆ...
ਸ੍ਰੀ ਹਰਿਮੰਦਰ ਸਾਹਿਬ ਪਰਿਵਾਰ ਸਮੇਤ ਪਹੁੰਚੇ ਨੀਦਰਲੈਂਡ ਦੇ ਭਾਰਤ ਵਿਚ ਰਾਜਦੂਤ ਮਾਰਟਿਨ ਵਾਨ ਡੇਨ ਬਰਗ
. . .  1 day ago
ਅੰਮ੍ਰਿਤਸਰ, 17 ਸਤੰਬਰ (ਜਸਵੰਤ ਸਿੰਘ ਜੱਸ) - ਨੀਦਰਲੈਂਡ ਦੇ ਭਾਰਤ ਵਿਚ ਰਾਜਦੂਤ ਮਾਰਟਿਨ ਵਾਨ ਡੇਨ ਬਰਗ ਅੱਜ ਸ਼ਾਮ ਆਪਣੇ ਪਰਿਵਾਰ ਸਮੇਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਦਰਸ਼ਨ ਕਰਨ ਪੁੱਜੇ...
ਐਨ.ਆਈ.ਏ. ਨੇ ਇਕ ਹੌਟਲਾਈਨ ਨੰਬਰ ਕੀਤਾ ਜਾਰੀ, ਆਈ.ਐਸ.ਆਈ.ਐਸ. ਦੀ ਵਿਚਾਰਧਾਰਾ ਦਾ ਪ੍ਰਚਾਰ ਕਰਨ ਵਾਲਿਆਂ ਖ਼ਿਲਾਫ਼ ਹੋਵੇਗੀ ਕਾਰਵਾਈ
. . .  1 day ago
ਨਵੀਂ ਦਿੱਲੀ, 17 ਸਤੰਬਰ - ਰਾਸ਼ਟਰੀ ਜਾਂਚ ਏਜੰਸੀ (ਐਨ.ਆਈ.ਏ.) ਨੇ ਸੋਸ਼ਲ ਮੀਡੀਆ 'ਤੇ ਆਈ.ਐਸ.ਆਈ.ਐਸ. ਦੀ ਵਿਚਾਰਧਾਰਾ ਦਾ ਪ੍ਰਚਾਰ ਕਰਨ ਵਾਲੇ ਲੋਕਾਂ ਵਿਰੁੱਧ ਸ਼ਿਕਾਇਤਾਂ ਦਰਜ ਕਰਨ ਲਈ ਇਕ ਹੌਟਲਾਈਨ ਨੰਬਰ...
ਦਰਜਨ ਦੇ ਕਰੀਬ ਲੁੱਟ ਖੋਹ ਦੀਆਂ ਵਾਰਦਾਤਾਂ ਨੂੰ ਅੰਜਾਮ ਦੇਣ ਵਾਲੇ ਲੁਟੇਰੇ ਕਾਬੂ
. . .  1 day ago
ਅੰਮ੍ਰਿਤਸਰ, 17 ਸਤੰਬਰ (ਰੇਸ਼ਮ ਸਿੰਘ) - ਅੰਮ੍ਰਿਤਸਰ 'ਚ ਦਰਜਨ ਦੇ ਕਰੀਬ ਲੁੱਟ ਖੋਹ ਦੀਆਂ ਵਾਰਦਾਤਾਂ ਨੂੰ ਅੰਜਾਮ ਦੇਣ ਵਾਲੇ ਦੋ ਲੁਟੇਰੇ ਕਾਬੂ ਕੀਤੇ ਗਏ ਹਨ | ਇਹ ਲੁਟੇਰੇ ਸਪਲੈਂਡਰ ਮੋਟਰਸਾਈਕਲ 'ਤੇ ਪਿਸਤੌਲ ...
ਕੈਬਨਿਟ ਮੀਟਿੰਗ ਵਿਚ ਪੰਜਾਬ ਕਸਟਮ ਮਿਲਿੰਗ ਨੀਤੀ ਨੂੰ ਪ੍ਰਵਾਨਗੀ
. . .  1 day ago
ਚੰਡੀਗੜ੍ਹ, 17 ਸਤੰਬਰ - ਪੰਜਾਬ ਕੈਬਨਿਟ ਮੀਟਿੰਗ ਵਿਚ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਝੋਨੇ ਦੇ ਖਰੀਦ ਪ੍ਰਬੰਧਾਂ ਦੀ ਸਮੀਖਿਆ ਕੀਤੀ ਗਈ | ਇਸ ਦੌਰਾਨ ਸਾਉਣੀ 2021-22 ਲਈ ...
18 ਨਵੇਂ ਸਰਕਾਰੀ ਕਾਲਜਾਂ ਲਈ 160 ਸਹਾਇਕ ਪ੍ਰੋਫੈਸਰਾਂ ਅਤੇ 17 ਲਾਇਬ੍ਰੇਰੀਅਨਾਂ ਦੀ ਭਰਤੀ ਨੂੰ ਮਨਜ਼ੂਰੀ
. . .  1 day ago
ਚੰਡੀਗੜ੍ਹ, 17 ਸਤੰਬਰ (ਵਿਕਰਮਜੀਤ ਸਿੰਘ ਮਾਨ) - ਪੰਜਾਬ ਕੈਬਨਿਟ ਦੀ ਅਗਵਾਈ ਵਿਚ ਐੱਸ.ਬੀ.ਐੱਸ. ਨਗਰ ਵਿਚ 'ਲੈਮਰਿਨ ਟੈਕ ਸਕਿੱਲਜ਼ ਯੂਨੀਵਰਸਿਟੀ ਦੀ ਸਥਾਪਨਾ ਨੂੰ ਪ੍ਰਵਾਨਗੀ ਦੇ ਦਿੱਤੀ ਹੈ....
5 ਬੰਗਲਾਦੇਸ਼ੀ ਨਾਗਰਿਕ ਭਾਰਤੀ ਪਾਸਪੋਰਟ ਸਮੇਤ ਗ੍ਰਿਫ਼ਤਾਰ
. . .  1 day ago
ਨਵੀਂ ਦਿੱਲੀ, 17 ਸਤੰਬਰ - ਡੀ.ਸੀ.ਪੀ. (ਏਅਰਪੋਰਟ) ਵਿਕਰਮ ਪੋਰਵਾਲ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ 6 ਦੋਸ਼ੀ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ, ਜਿਨ੍ਹਾਂ ਵਿਚ 5 ਬੰਗਲਾਦੇਸ਼ੀ ਨਾਗਰਿਕ ਵੀ ਸ਼ਾਮਿਲ ਹਨ...
ਗਾਇਕ ਹਰਜੀਤ ਹਰਮਨ ਦਾ ਕਹਿਣਾ, ਮਹਿਲਾ ਕਮਿਸ਼ਨ ਸਾਹਮਣੇ ਪੇਸ਼ ਹੋ ਕੇ ਰੱਖਣਗੇ ਆਪਣਾ ਪੱਖ
. . .  1 day ago
ਚੰਡੀਗੜ੍ਹ, 17 ਸਤੰਬਰ - ਪੰਜਾਬ ਮਹਿਲਾ ਕਮਿਸ਼ਨ ਵਲੋਂ ਪੰਜਾਬੀ ਗਾਇਕ ਹਰਜੀਤ ਹਰਮਨ ਸਮੇਤ ਕਰਨ ਔਜਲਾ ਨੂੰ ਨਿੱਜੀ ਸੁਣਵਾਈ ਲਈ ਬੁਲਾਇਆ ਗਿਆ ...
ਸ਼੍ਰੋਮਣੀ ਅਕਾਲੀ ਦਲ ਵਲੋਂ ਦਿੱਤਾ ਗਿਆ ਪ੍ਰਧਾਨ ਮੰਤਰੀ ਦੇ ਨਾਂਅ ਮੰਗ ਪੱਤਰ
. . .  1 day ago
ਨਵੀਂ ਦਿੱਲੀ, 17 ਸਤੰਬਰ - ਸ਼੍ਰੋਮਣੀ ਅਕਾਲੀ ਦਲ ਵਲੋਂ ਤਿੰਨ ਖੇਤੀ ਕਾਨੂੰਨਾਂ ਦੇ ਖ਼ਿਲਾਫ਼ ਕਾਰਜਕਾਰੀ ਮੈਜਿਸਟ੍ਰੇਟ ਰਾਹੀਂ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਨਾਂਅ ਮੰਗ ਪੱਤਰ ਦਿੱਤਾ ਗਿਆ ਹੈ ...
ਐੱਸ.ਸੀ. ਸਕਾਲਰਸ਼ਿਪ ਘੁਟਾਲੇ ਨੂੰ ਲੈ ਕੇ ਵਿਜੇ ਸਾਂਪਲਾ ਦਾ ਵੱਡਾ ਬਿਆਨ
. . .  1 day ago
ਚੰਡੀਗੜ੍ਹ, 17 ਸਤੰਬਰ (ਸੁਰਿੰਦਰ ) - ਪੰਜਾਬ ਦੇ ਐੱਸ.ਸੀ. ਸਕਾਲਰਸ਼ਿਪ ਘੁਟਾਲੇ ਨੂੰ ਲੈ ਕੇ ਵਿਜੇ ਸਾਂਪਲਾ ਦਾ ਕਹਿਣਾ ਹੈ ਕਿ ਕੇਂਦਰ ਸਰਕਾਰ ਵਲੋਂ ਕੋਈ ਵੀ ਬਕਾਇਆ...
ਜੰਗਲਾਤ ਮੰਤਰੀ ਦੀ ਰਿਹਾਇਸ਼ ਵਲ ਮਾਰਚ ਕਰਨਗੇ ਜੰਗਲਾਤ ਕਾਮੇ
. . .  1 day ago
ਨਾਭਾ, 17 ਸਤੰਬਰ (ਕਰਮਜੀਤ ਸਿੰਘ) - ਜੰਗਲਾਤ ਵਰਕਰਜ਼ ਯੂਨੀਅਨ ਪੰਜਾਬ ਨੇ ਫ਼ੈਸਲਾ ਕੀਤਾ ਕਿ ਲੰਮੇ ਸਮੇਂ ਤੋ ਕੰਮ ਕਰਦੇ ਕੱਚੇ ਕਾਮੇ ਆਪਣੀਆਂ ਸੇਵਾਵਾਂ ਰੈਗੂਲਰ ਕਰਵਾਉਣ ਲਈ ਜੰਗਲਾਤ ...
ਬਿਕਰਮ ਸਿੰਘ ਮਜੀਠੀਆ ਮਾਣਹਾਨੀ ਕੇਸ ਦੀ ਅਗਲੀ ਸੁਣਵਾਈ 1 ਅਕਤੂਬਰ ਤਕ ਮੁਲਤਵੀ
. . .  1 day ago
ਲੁਧਿਆਣਾ, 17 ਸਤੰਬਰ (ਪਰਮਿੰਦਰ ਸਿੰਘ ਆਹੂਜਾ) - ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ ਅਤੇ ਸੀਨੀਅਰ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਵਲੋਂ ਆਮ ਆਦਮੀ ਪਾਰਟੀ ਦੇ ਸਾਂਸਦ ਸੰਜੇ ਸਿੰਘ ਖ਼ਿਲਾਫ਼ ...
ਮੁੱਖ ਮੰਤਰੀ 20 ਸਤੰਬਰ ਨੂੰ ਬਰਨਾਲਾ ਵਿਖੇ ਸੁਪਰ ਮਲਟੀ ਸਪੈਸ਼ਲਿਟੀ ਹਸਪਤਾਲ ਦਾ ਰੱਖਣਗੇ ਨੀਂਹ ਪੱਥਰ
. . .  1 day ago
ਬਰਨਾਲਾ, 17 ਸਤੰਬਰ (ਗੁਰਪ੍ਰੀਤ ਸਿੰਘ ਲਾਡੀ) - ਪੰਜਾਬ ਕਾਂਗਰਸ ਦੇ ਸੀਨੀਅਰ ਆਗੂ ਤੇ ਸਾਬਕਾ ਵਿਧਾਇਕ ਕੇਵਲ ਸਿੰਘ ਢਿੱਲੋਂ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਬਰਨਾਲਾ ਜ਼ਿਲ੍ਹੇ ਦੇ ਲੋਕਾਂ ਨਾਲ ਕੀਤੇ ਵਾਅਦੇ ਅਨੁਸਾਰ....
ਨਿਊਜ਼ੀਲੈਂਡ ਦੀ ਕ੍ਰਿਕਟ ਟੀਮ ਨੇ ਪਾਕਿਸਤਾਨ ਦਾ ਦੌਰਾ ਕੀਤਾ ਰੱਦ
. . .  1 day ago
ਨਵੀਂ ਦਿੱਲੀ, 17 ਸਤੰਬਰ - ਨਿਊਜ਼ੀਲੈਂਡ ਦੀ ਕ੍ਰਿਕਟ ਟੀਮ ਨੇ ਨਿਊਜ਼ੀਲੈਂਡ ਸਰਕਾਰ ਦੀ ਸੁਰੱਖਿਆ ਚਿਤਾਵਨੀ ਤੋਂ ਬਾਅਦ ਆਪਣਾ ਪਾਕਿਸਤਾਨ ਦਾ ਦੌਰਾ ਰੱਦ ਕਰ...
ਟਿਫ਼ਨ ਬੰਬ ਮਾਮਲੇ ਨਾਲ ਸਬੰਧਿਤ ਗੁਰਮੁਖ ਸਿੰਘ ਰੋਡੇ ਨਾਲ ਜੁੜੇ ਦਰਵੇਸ਼ ਸਿੰਘ 'ਤੇ ਪੁਲਿਸ ਨੇ ਲਾਇਆ ਯੂ. ਏ. ਪੀ. ਏ. ਐਕਟ
. . .  1 day ago
ਮਮਦੋਟ, 17 ਸਤੰਬਰ (ਸੁਖਦੇਵ ਸਿੰਘ ਸੰਗਮ) - ਅਸਲਾ ਅਤੇ ਧਮਾਕਾਖ਼ੇਜ਼ ਸਮਗਰੀ ਤੇ ਹੈਰੋਇਨ ਸਮਗਲਿੰਗ ਦੇ ਦੋਸ਼ ਹੇਠ ਮਮਦੋਟ ਪੁਲਿਸ ਵਲੋਂ ਫੜੇ ਗਏ ਨਜ਼ਦੀਕੀ ਪਿੰਡ ਨਿਹਾਲਾ ਕਿਲਚਾ ਵਾਸੀ ਦਰਵੇਸ਼ ਸਿੰਘ ਖ਼ਿਲਾਫ਼ ਪੁਲਿਸ ਵਲੋਂ ...
ਨਵਜੋਤ ਸਿੰਘ ਸਿੱਧੂ ਪੰਜਾਬ ਦੀ ਸਿਆਸਤ ਦੀ ਰਾਖੀ ਸਾਵੰਤ - ਰਾਘਵ ਚੱਢਾ
. . .  1 day ago
ਨਵੀਂ ਦਿੱਲੀ, 17 ਸਤੰਬਰ - ਨਵਜੋਤ ਸਿੰਘ ਸਿੱਧੂ 'ਤੇ ਪਲਟਵਾਰ ਕਰਦੇ ਹੋਏ ਆਪ ਦੇ ਆਗੂ ਰਾਘਵ ਚੱਢਾ ਦਾ ਕਹਿਣਾ ਹੈ ਕਿ ਨਵਜੋਤ ਸਿੰਘ ਸਿੱਧੂ ਪੰਜਾਬ ਦੀ ਸਿਆਸਤ ਦੀ ਰਾਖੀ ਸਾਵੰਤ ਹੈ | ਜ਼ਿਕਰਯੋਗ ਹੈ ਕਿ ਸਿੱਧੂ ਵਲੋਂ ਖੇਤੀ ...
ਪਿੰਡ ਰਾਮਪੁਰ ਵਿਚ ਖ਼ੁਫ਼ੀਆ ਪੁਲਿਸ ਦੀ ਰੇਡ, ਇਕ ਘਰ ਵਿਚੋਂ ਬਰਾਮਦ ਕੀਤੀ ਖ਼ਾਲਿਸਤਾਨੀ ਸਮਗਰੀ
. . .  1 day ago
ਦੋਰਾਹਾ,17 ਸਤੰਬਰ (ਜਸਵੀਰ ਝੱਜ, ਮਨਜੀਤ ਸਿੰਘ ਗਿੱਲ) - ਦੋਰਾਹਾ ਦੇ ਨੇੜਲੇ ਪਿੰਡ ਰਾਮਪੁਰ ਵਿਖੇ ਇਕ ਘਰ ਵਿਚ ਖ਼ੁਫ਼ੀਆ ਏਜੰਸੀਆਂ ਨੇ ਸਵੇਰ ਤੋਂ ਛਾਪਾ ਮਾਰਿਆ। ਜਿਸ ਦੇ ਵਿਚ ਕੁਝ ਖ਼ਾਲਸਾਤਾਨੀ ਸਮਗਰੀ ਤੇ ਪ੍ਰਿੰਟਿੰਗ ਪ੍ਰੈੱਸ ਬਰਾਮਦ ਕੀਤੀ ...
ਸ੍ਰੀ ਹੇਮਕੁੰਟ ਸਾਹਿਬ ਦੀ ਯਾਤਰਾ ਕੱਲ੍ਹ ਤੋਂ ਸ਼ੁਰੂ
. . .  1 day ago
ਅੰਮ੍ਰਿਤਸਰ, 17 ਸਤੰਬਰ (ਸੁਰਿੰਦਰਪਾਲ ਸਿੰਘ ਵਰਪਾਲ) - ਸ੍ਰੀ ਹੇਮਕੁੰਟ ਸਾਹਿਬ ਦੀ ਯਾਤਰਾ 18 ਸਤੰਬਰ ਤੋਂ ਸ਼ੁਰੂ ਹੋਵੇਗੀ | ਉਕਤ ਜਾਣਕਾਰੀ ਸ੍ਰੀ ਹੇਮਕੁੰਟ ਸਾਹਿਬ ਟਰੱਸਟ ਦੇ ਉਪ ਪ੍ਰਧਾਨ ਨਰਿੰਦਰਜੀਤ...
ਕਿਸਾਨੀ ਮੁੱਦੇ 'ਤੇ ਅਕਾਲੀ ਦਲ ਮਗਰਮੱਛ ਦੇ ਅੱਥਰੂ ਵਹਾ ਰਿਹਾ - ਰਾਣਾ ਸੋਢੀ
. . .  1 day ago
ਲੁਧਿਆਣਾ, 17 ਸਤੰਬਰ (ਪਰਮਿੰਦਰ ਸਿੰਘ ਆਹੂਜਾ) - ਪੰਜਾਬ ਦੇ ਖੇਡ ਮੰਤਰੀ ਰਾਣਾ ਸੋਢੀ ਨੇ ਕਿਹਾ ਕਿ ਅਕਾਲੀ ਦਲ ਕਿਸਾਨੀ ਮੁੱਦੇ 'ਤੇ ਮਗਰਮੱਛ ਦੇ ਅੱਥਰੂ ਵਹਾ ਰਿਹਾ ਹੈ ਅਤੇ ਸਿਆਸਤ ਕੀਤੀ ਜਾ ...
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 4 ਜੇਠ ਸੰਮਤ 553
ਵਿਚਾਰ ਪ੍ਰਵਾਹ: ਅਧਿਕਾਰ ਮਿਲਣਾ ਚੰਗੀ ਗੱਲ ਹੈ ਪਰ ਇਹ ਵੀ ਜ਼ਰੂਰੀ ਹੈ ਕਿ ਅਧਿਕਾਰਾਂ ਦੀ ਦੁਰਵਰਤੋਂ ਨਾ ਕੀਤੀ ਜਾਵੇ। -ਅਗਿਆਤ

ਪਟਿਆਲਾ

ਮੋਤੀ ਮਹਿਲ ਦੇ ਆਲੇ-ਦੁਆਲੇ ਲੱਗੇ ਬੈਰੀਕੇਡ ਲੋਕਾਂ ਲਈ ਬਣੇ ਪ੍ਰੇਸ਼ਾਨੀ ਦਾ ਸਬੱਬ

ਪਟਿਆਲਾ, 16 ਮਈ (ਅਮਰਬੀਰ ਸਿੰਘ ਆਹਲੂਵਾਲੀਆ)-ਪਿਛਲੇ ਕੁਝ ਮਹੀਨਿਆਂ ਤੋਂ ਪਟਿਆਲਾ ਵੱਖ-ਵੱਖ ਜਥੇਬੰਦੀਆਂ ਵਲੋਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਤੱਕ ਹੱਕੀ ਮੰਗਾਂ ਪਹੁੰਚਾਉਣ ਲਈ ਕਰਮ ਭੂਮੀ ਬਣਿਆ ਪਿਆ ਹੈ | ਕਿਸਾਨਾਂ ਤੇ ਮੁਲਾਜ਼ਮਾਂ ਦੇ ਵੱਡੇ ਪ੍ਰਦਰਸ਼ਨਾਂ ...

ਪੂਰੀ ਖ਼ਬਰ »

ਹਰਿਆਣਾ ਸਰਕਾਰ ਵਲੋਂ ਕਿਸਾਨਾਂ 'ਤੇ ਲਾਠੀਚਾਰਜ ਕਰਨ ਦੇ ਵਿਰੋਧ 'ਚ ਲਗਾਇਆ ਜਾਮ

ਰਾਜਪੁਰਾ, 16 ਮਈ (ਰਣਜੀਤ ਸਿੰਘ)-ਅੱਜ ਮੁੱਖ ਮੰਤਰੀ ਹਰਿਆਣਾ ਮਨੋਹਰ ਲਾਲ ਖੱਟਰ ਦੇ ਸਮਾਗਮ ਦਾ ਹਿਸਾਰ ਵਿਖੇ ਕਿਸਾਨਾਂ ਵਲੋਂ ਵਿਰੋਧ ਕੀਤੇ ਜਾਣ 'ਤੇ ਪੁਲਿਸ ਨੇ ਕਿਸਾਨਾਂ 'ਤੇ ਲਾਠੀਚਾਰਜ ਕੀਤਾ, ਇਸ ਕਾਰਨ ਕਈ ਕਿਸਾਨ ਜ਼ਖ਼ਮੀ ਹੋ ਗਏ | ਇਸ ਦੇ ਰੋਸ ਵਜੋਂ ਰਾਜਪੁਰਾ ...

ਪੂਰੀ ਖ਼ਬਰ »

ਬੱਸ 'ਚੋਂ ਭੁੱਕੀ ਬਰਾਮਦ, ਚਾਲਕ ਤੇ ਕੰਡਕਟਰ ਖ਼ਿਲਾਫ਼ ਕੇਸ ਦਰਜ

ਰਾਜਪੁਰਾ, 16 ਮਈ (ਜੀ.ਪੀ. ਸਿੰਘ)-ਥਾਣਾ ਸ਼ੰਭੂ ਦੀ ਪੁਲਿਸ ਨੇ ਮੁੱਖ ਕੌਮੀ ਸ਼ਾਹ ਮਾਰਗ ਨੰਬਰ-44 'ਤੇ ਨਾਕਾਬੰਦੀ ਦੌਰਾਨ ਇਕ ਬੱਸ 'ਚੋਂ 8 ਕਿੱਲੋ ਭੁੱਕੀ (ਚੂਰਾ ਪੋਸਤ) ਬਰਾਮਦ ਕਰਕੇ ਬੱਸ ਦੇ ਚਾਲਕ ਅਤੇ ਕੰਡਕਟਰ ਖ਼ਿਲਾਫ਼ ਕੇਸ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ | ...

ਪੂਰੀ ਖ਼ਬਰ »

ਸ਼ਿਵ ਮੰਦਰ ਬਾਹਰੋਂ ਮੋਟਰਸਾਈਕਲ ਚੋਰੀ

ਰਾਜਪੁਰਾ, 16 ਮਈ (ਜੀ.ਪੀ. ਸਿੰਘ)-ਸਥਾਨਕ ਸ਼ਿਵ ਮੰਦਰ ਰਾਜਪੁਰਾ ਟਾਊਨ ਦੇ ਬਾਹਰ ਖੜ੍ਹਾ ਇਕ ਪਲੈਟੀਨਾ ਮੋਟਰਸਾਈਕਲ ਚੋਰੀ ਹੋ ਗਿਆ | ਮੋਟਰਸਾਈਕਲ ਦੇ ਮਾਲਕ ਮਹੇਸ਼ ਕੁਮਾਰ ਨੇ ਦੱਸਿਆ ਕਿ ਉਹ ਸਵੇਰੇ ਕਰੀਬ ਸਾਢੇ 9 ਵਜੇ ਆਪਣੇ ਮੋਟਰਸਾਈਕਲ 'ਤੇ ਸਵਾਰ ਹੋ ਕੇ ਸ਼ਿਵ ਮੰਦਰ ...

ਪੂਰੀ ਖ਼ਬਰ »

ਕੁੱਟਮਾਰ ਤੇ ਜਾਨੋਂ ਮਾਰਨ ਦੀਆਂ ਧਮਕੀਆਂ ਦੇਣ 'ਤੇ ਪਰਚਾ ਦਰਜ

ਪਟਿਆਲਾ, 16 ਮਈ (ਧਰਮਿੰਦਰ ਸਿੰਘ ਸਿੱਧੂ)-ਥਾਣਾ ਲਾਹੌਰੀ ਗੇਟ ਪੁਲਿਸ ਕੋਲ ਰੋਜ਼ੀ ਵਾਸੀ ਭੀਮ ਨਗਰ ਸਫ਼ਾਬਾਦੀ ਗੇਟ ਨੇ ਸ਼ਿਕਾਇਤ ਦਰਜ ਕਰਵਾਈ ਕਿ 13 ਮਈ ਨੂੰ ਸਵੇਰੇ ਸਾਡੇ 8 ਵਜੇ ਨੋਨੂ ਨੇ ਉਸ ਦੇ ਘਰ ਦੇ ਬਾਹਰ ਖੜ੍ਹਾ ਹੋ ਗਾਲੀ-ਗਲੋਚ ਕਰ ਰਿਹਾ ਸੀ, ਜਦੋਂ ਉਹ ਬਾਹਰ ਆਈ ਤਾਂ ...

ਪੂਰੀ ਖ਼ਬਰ »

ਜ਼ਿਲ੍ਹੇ 'ਚ 326 ਕੋਰੋਨਾ ਮਾਮਲਿਆਂ ਦੀ ਪੁਸ਼ਟੀ, 15 ਮਰੀਜ਼ਾਂ ਦੀ ਮੌਤ

ਪਟਿਆਲਾ, 16 ਮਈ (ਧਰਮਿੰਦਰ ਸਿੰਘ ਸਿੱਧੂ)-ਸਿਵਲ ਸਰਜਨ ਡਾ. ਸਤਿੰਦਰ ਸਿੰਘ ਅਤੇ ਜ਼ਿਲ੍ਹਾ ਟੀਕਾਕਰਨ ਅਫ਼ਸਰ ਡਾ. ਵੀਨੂੰ ਗੋਇਲ ਨੇ ਦੱਸਿਆ ਕਿ ਐਤਵਾਰ ਛੁੱਟੀ ਹੋਣ ਦੇ ਬਾਵਜੂਦ ਵੀ ਜ਼ਿਲ੍ਹੇ 'ਚ ਕੋਵਿਡ ਟੀਕਾਕਰਨ ਪ੍ਰਕਿਰਿਆ ਜਾਰੀ ਰਹੀ ਅਤੇ ਅੱਜ 3604 ਨਾਗਰਿਕਾਂ ਨੇ ਕੋਵਿਡ ...

ਪੂਰੀ ਖ਼ਬਰ »

ਭਾਖੜਾ ਨਹਿਰ 'ਚ ਡੁੱਬੇ ਨੌਜਵਾਨ ਦੀ ਮੌਤ ਦੇ ਮਾਮਲੇ 'ਚ 4 ਜਣੇ ਕਾਬੂ

ਸਮਾਣਾ, 16 ਮਈ (ਹਰਵਿੰਦਰ ਸਿੰਘ ਟੋਨੀ)-ਥਾਣਾ ਸ਼ਹਿਰੀ ਪੁਲਿਸ ਵਲੋਂ ਮੋਤੀਆ ਬਾਜ਼ਾਰ 'ਚ ਰਹਿਣ ਵਾਲੇ 20 ਸਾਲਾ ਨੌਜਵਾਨ ਵਿੱਕੀ ਕੁਮਾਰ ਦੇ ਭਾਖੜਾ ਨਹਿਰ 'ਚ ਡਿੱਗ ਕੇ ਹੋਈ ਮੌਤ ਦੇ ਮਾਮਲੇ 'ਚ 4 ਨੌਜਵਾਨਾਂ ਨੂੰ ਕਾਬੂ ਕਰਦਿਆਂ ਗਿ੍ਫ਼ਤਾਰ ਕੀਤਾ ਗਿਆ ਹੈ | ਥਾਣਾ ਸ਼ਹਿਰੀ ਦੇ ...

ਪੂਰੀ ਖ਼ਬਰ »

ਹਿਸਾਰ 'ਚ ਪੁਲਿਸ ਵਲੋਂ ਕੀਤੇ ਗਏ ਲਾਠੀਚਾਰਜ ਦੇ ਵਿਰੋਧ 'ਚ ਕਿਸਾਨਾਂ ਨੇ ਲਗਾਇਆ ਜਾਮ

ਪਿਹੋਵਾ, 16 ਮਈ (ਗੁਰਪ੍ਰੀਤ ਸਿੰਘ ਰਾਮਗੜ੍ਹੀਆ)-ਹਿਸਾਰ 'ਚ ਪੁਲਿਸ ਵਲੋਂ ਕੀਤੇ ਗਏ ਲਾਠੀਚਾਰਜ ਦੇ ਵਿਰੋਧ 'ਚ ਕਿਸਾਨਾਂ ਨੇ ਪਿਹੋਵਾ ਦੇ ਥਾਣਾ ਟੋਲ ਪਲਾਜ਼ਾ ਵਿਖੇ ਅੰਬਾਲਾ-ਹਿਸਾਰ ਨੈਸ਼ਨਲ ਹਾਈਵੇ ਨੂੰ 2 ਘੰਟੇ ਜਾਮ ਕੀਤਾ | ਇਸ ਦੌਰਾਨ ਉਨ੍ਹਾਂ ਪੁਲਿਸ ਵਲੋਂ ਕੀਤੇ ...

ਪੂਰੀ ਖ਼ਬਰ »

ਕਿਸਾਨਾਂ ਨੇ ਗੂਹਲਾ ਚੀਕਾ ਮੁੱਖ ਮਾਰਗ 'ਤੇ ਲਗਾਇਆ ਜਾਮ

ਗੂਹਲਾ ਚੀਕਾ, 16 ਮਈ (ਓ.ਪੀ.ਸੈਣੀ)-ਅੱਜ ਇੱਥੇ ਗੂਹਲਾ ਚੀਕਾ 'ਚ ਹਿਸਾਰ ਵਿਚ ਕਿਸਾਨਾਂ ਨਾਲ ਹੋਏ ਲਾਠੀਚਾਰਜ ਕਾਰਨ ਕਿਸਾਨਾਂ ਨੇ ਮੁੱਖ ਸੜਕਾਂ ਜਾਮ ਕਰ ਦਿੱਤੀਆਂ ਅਤੇ ਕਰੀਬ 2 ਘੰਟੇ ਜਾਮ ਲਗਾਇਆ ਪਰ ਇਸ ਤੋਂ ਬਾਅਦ ਕਿਸਾਨਾਂ ਨੇ ਜਾਮ ਖੋਲ੍ਹ ਦਿੱਤਾ | ਜਾਮ ਦੌਰਾਨ, ਕਿਸਾਨ ...

ਪੂਰੀ ਖ਼ਬਰ »

27 ਸਾਲਾ ਨੌਜਵਾਨ ਨੇ ਨੌਕਰੀ ਨਾ ਮਿਲਣ 'ਤੇ ਕੀਤੀ ਆਤਮ ਹੱਤਿਆ

ਨਾਭਾ, 16 ਮਈ (ਅਮਨਦੀਪ ਸਿੰਘ ਲਵਲੀ)-ਸ਼ਹਿਰ ਨਾਭਾ ਦੇ ਮੁਹੱਲਾ ਸੰਗਤਪੁਰਾ 'ਚ ਰਹਿੰਦੇ 27 ਸਾਲਾ ਨੌਜਵਾਨ ਵਿਸ਼ਾਲ ਜਿੰਦਲ ਪੁੱਤਰ ਸੁਰੇਸ਼ ਕੁਮਾਰ ਜਿੰਦਲ ਉਰਫ਼ ਟਿੰਕਾ ਵਲੋਂ ਨਹਿਰ 'ਚ ਛਾਲ ਮਾਰ ਆਪਣੀ ਜੀਵਨ ਲੀਲਾ ਖ਼ਤਮ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ | ਮਿਲੀ ...

ਪੂਰੀ ਖ਼ਬਰ »

ਜਾਇਦਾਦ ਖ਼ਰੀਦਣ ਦੇ ਚਾਹਵਾਨਾਂ ਸਿਰ ਸਰਕਾਰ 18 ਫ਼ੀਸਦੀ ਜੀ. ਐੱਸ. ਟੀ. ਦੀ ਪੰਡ ਧਰਨ ਲਈ ਪੱਬਾਂ ਭਾਰ

ਪਟਿਆਲਾ, 16 ਮਈ (ਅਮਰਬੀਰ ਸਿੰਘ ਆਹਲੂਵਾਲੀਆ)-ਸੂਬਾ ਸਰਕਾਰ ਵਲੋਂ ਕੋਰੋਨਾ ਮਹਾਂਮਾਰੀ ਨਾਲ ਲੜਾਈ 'ਚ ਜਾਨੀ ਤੇ ਮਾਲੀ ਨੁਕਸਾਨ ਸਹਿਣ ਤੋਂ ਬਾਅਦ ਆਪ ਤੇ ਕਾਰੋਬਾਰ ਨੂੰ ਉਭਾਰਨ ਦੀ ਜੱਦੋ-ਜਹਿਦ 'ਚ ਲੱਗੇ ਨਾਗਰਿਕਾਂ 'ਤੇ ਜਾਇਦਾਦ ਖ਼ਰੀਦਣ ਸਮੇਂ ਜੀ. ਐੱਸ. ਟੀ. ਲਾਉਣ ਦਾ ...

ਪੂਰੀ ਖ਼ਬਰ »

57ਵੇਂ ਦਿਨ ਵੀ ਟਾਵਰ 'ਤੇ ਬੈਠੇ ਬੇਰੁਜ਼ਗਾਰਾਂ ਦੀ ਨਹੀਂ ਲੈ ਰਿਹਾ ਕੋਈ ਸਾਰ, ਹਾਲਤ ਗੰਭੀਰ

ਪਟਿਆਲਾ, 16 ਮਈ (ਧਰਮਿੰਦਰ ਸਿੰਘ ਸਿੱਧੂ)-ਈ. ਟੀ. ਟੀ. ਟੈੱਟ ਪਾਸ ਦੋ ਬੇਰੁਜ਼ਗਾਰ ਅਧਿਆਪਕਾਂ ਨੂੰ ਲੀਲਾ ਭਵਨ 'ਚ ਬੀ. ਐੱਸ. ਐੱਨ. ਐੱਲ. ਟਾਵਰ 'ਤੇ ਅੱਜ 57 ਦਿਨਾਂ ਤੋਂ ਆਪਣੀਆਂ ਮੰਗਾਂ ਲਈ ਡੱਟੇ ਬੈਠੇ ਹਨ | ਉਹ ਸਰੀਰਕ ਹਾਲਤ ਵਿਗੜਨ ਦੇ ਬਾਵਜੂਦ ਤੇ ਅੱਤ ਦੀ ਗਰਮੀ 'ਚ ਟਾਵਰ ...

ਪੂਰੀ ਖ਼ਬਰ »

24 ਬੋਤਲਾਂ ਸ਼ਰਾਬ ਬਰਾਮਦ

ਪਟਿਆਲਾ, 16 ਮਈ (ਧਰਮਿੰਦਰ ਸਿੰਘ ਸਿੱਧੂ)-ਥਾਣਾ ਲਹੌਰੀ ਗੇਟ ਦੀ ਪੁਲਿਸ ਪਾਰਟੀ ਗਸ਼ਤ ਦੌਰਾਨ ਕੁਮਾਰ ਸਭਾ ਸਕੂਲ ਦੇ ਕੋਲ ਮੌਜੂਦ ਸੀ, ਜਿੱਥੇ ਇਕ ਮੁਖ਼ਬਰ ਦੀ ਇਤਲਾਹ 'ਤੇ ਢੇਹਾ ਬਸਤੀ ਭੀਮ ਨਗਰ ਵਿਖੇ ਇਕ ਵਿਅਕਤੀ ਕੋਲੋਂ ਦੇਸੀ ਸ਼ਰਾਬ ਵੇਚਣ ਦੀ ਜਾਣਕਾਰੀ ਮਿਲੀ | ਪੁਲਿਸ ...

ਪੂਰੀ ਖ਼ਬਰ »

ਹਵਾਲਾਤੀ ਕੋਲੋਂ ਮੋਬਾਈਲ ਬਰਾਮਦ

ਪਟਿਆਲਾ, 16 ਮਈ (ਧਰਮਿੰਦਰ ਸਿੰਘ ਸਿੱਧੂ)-ਕੇਂਦਰੀ ਜੇਲ੍ਹ ਪਟਿਆਲਾ ਵਿਖੇ ਸਹਾਇਕ ਜੇਲ੍ਹ ਸੁਪਰਡੈਂਟ ਨੂੰ ਮਿਲੀ ਗੁਪਤ ਸੂਚਨਾ ਦੇ ਆਧਾਰ 'ਤੇ ਹਵਾਲਾਤੀ ਬਲਵਿੰਦਰ ਸਿੰਘ ਵਾਸੀ ਬਹਾਦਰਕੇ ਜ਼ਿਲ੍ਹਾ ਲੁਧਿਆਣਾ ਦੀ ਤਲਾਸ਼ੀ ਕਰਨ 'ਤੇ ਇਕ ਰੈੱਡਮੀ ਕੰਪਨੀ ਦੀ ਟੁੱਟੀ ਹੋਈ ...

ਪੂਰੀ ਖ਼ਬਰ »

ਕੋਵਿਡ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖ਼ਿਲਾਫ਼ ਪੁਲਿਸ ਹੋਈ ਸਖ਼ਤ

ਸ਼ੁਤਰਾਣਾ, 16 ਮਈ (ਬਲਦੇਵ ਸਿੰਘ ਮਹਿਰੋਕ)-ਲੋਕਾਂ ਨੂੰ ਕੋਰੋਨਾ ਮਹਾਂਮਾਰੀ ਤੋਂ ਬਚਾਉਣ ਲਈ ਸਰਕਾਰਾਂ ਨੇ ਤਾਲਾਬੰਦੀ ਆਦਿ ਲਾ ਕੇ ਪ੍ਰਸ਼ਾਸਨ ਨੂੰ ਇਸ ਨੂੰ ਸਖ਼ਤੀ ਨਾਲ ਲਾਗੂ ਕਰਨ ਦੇ ਹੁਕਮ ਜਾਰੀ ਕੀਤੇ ਹੋਏ ਹਨ ਪਰ ਕੁਝ ਲੋਕ ਤਾਲਾਬੰਦੀ ਦੇ ਹੁਕਮਾਂ ਦੀ ਉਲੰਘਣਾ ਕਰ ...

ਪੂਰੀ ਖ਼ਬਰ »

ਕਾਂਗਰਸ ਰਾਜ 'ਚ ਖਸਤਾ ਹਾਲ ਸਿਹਤ ਵਿਭਾਗ ਕਾਰਨ ਜਾ ਰਹੀਆਂ ਲੋਕਾਂ ਦੀਆਂ ਜਾਨਾਂ-ਮੇਜਰ ਮਲਹੋਤਰਾ

ਪਟਿਆਲਾ, 16 ਮਈ (ਅ.ਸ. ਆਹਲੂਵਾਲੀਆ)-ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਮੇਜਰ ਆਰ. ਪੀ. ਐੱਸ. ਮਲਹੋਤਰਾ ਨੇ ਅੱਜ ਇੱਥੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਦੇ ਰਾਜ 'ਚ ਸੂਬੇ ਦੇ ਖ਼ਸਤਾ-ਹਾਲ ਸਿਹਤ ਢਾਂਚੇ ਕਰਕੇ ਲੋਕਾਂ ਦੀਆਂ ਜਾਨਾਂ ਜਾ ਰਹੀਆਂ ਹਨ | ਉਨ੍ਹਾਂ ਕਿਹਾ ਕਿ ਘਰ-ਘਰ ...

ਪੂਰੀ ਖ਼ਬਰ »

ਪੰਜਾਬੀ ਯੂਨੀਵਰਸਿਟੀ ਦੇ ਵਿਦਿਆਰਥੀ ਨੂੰ ਮਿਲਿਆ 20 ਲੱਖ ਤੋਂ ਵੱਧ ਦਾ ਪੈਕੇਜ

ਪਟਿਆਲਾ, 16 ਮਈ (ਕੁਲਵੀਰ ਸਿੰਘ ਧਾਲੀਵਾਲ)-ਕੰਪਿਊਟਰ ਸਾਇੰਸ ਐਂਡ ਇੰਜੀਨੀਅਰਿੰਗ ਵਿਭਾਗ ਪੰਜਾਬੀ ਯੂਨੀਵਰਸਿਟੀ ਦੇ ਇਕ ਵਿਦਿਆਰਥੀ ਅਮਨ ਮਲਹੋਤਰਾ ਨੂੰ ਬਹੁ-ਦੇਸ਼ੀ ਕੰਪਨੀ ਕਰੈਡ ਨੇ 20 ਲੱਖ ਰੁਪਏ ਤੋਂ ਵੀ ਵੱਧ ਦੇ ਸਾਲਾਨਾ ਪੈਕੇਜ 'ਤੇ ਚੁਣ ਲਿਆ | ਕੁਝ ਦਿਨ ਪਹਿਲਾਂ ਵੀ ...

ਪੂਰੀ ਖ਼ਬਰ »

ਲੋਕਾਂ ਨੂੰ ਜਾਗਰੂਕ ਕਰਦਿਆਂ ਸਾਈਕਲ 'ਤੇ ਪਾਤੜਾਂ ਪੁੱਜੇ ਅਰਸ਼ ਉਮਰੀਆਣਾ ਦਾ ਕੀਤਾ ਸਵਾਗਤ

ਪਾਤੜਾਂ, 16 ਮਈ (ਜਗਦੀਸ਼ ਸਿੰਘ ਕੰਬੋਜ)-ਪਿੰਡ ਉਮਰੀਆਣਾਂ ਜ਼ਿਲ੍ਹਾ ਮੋਗਾ ਦਾ ਰਹਿਣ ਵਾਲਾ ਇਹ ਸਾਈਕਲ ਸਵਾਰ ਨੌਜਵਾਨ ਅਰਸ਼ ਲੋਕਾਂ ਨੂੰ ਵੱਖਰੇ ਢੰਗ ਨਾਲ ਆਪਣੀ ਗੱਲ ਕਹਿ ਕੇ ਜਾਗਰੂਕ ਕਰ ਰਿਹਾ ਹੈ | ਹੁਸੈਨੀਵਾਲਾ ਤੋਂ ਆਪਣੀ ਇਹ ਸਾਈਕਲ ਯਾਤਰਾ ਸ਼ੁਰੂ ਕਰਕੇ ਵੱਖ-ਵੱਖ ...

ਪੂਰੀ ਖ਼ਬਰ »

ਹਰਿਆਣਾ ਲੋਕਤੰਤਰੀ ਸਰਕਾਰ ਨਹੀਂ, ਸਗੋਂ ਤਾਨਾਸ਼ਾਹੀ ਸਰਕਾਰ ਹੈ-ਦਲਬੀਰ ਨੈਨ

ਗੂਹਲਾ-ਚੀਕਾ, 16 ਮਈ (ਓ.ਪੀ. ਸੈਣੀ)-ਲੋਕਤੰਤਰ 'ਚ ਹਰ ਵਿਅਕਤੀ ਨੂੰ ਸਰਕਾਰ ਦੀਆਂ ਗਲਤ ਨੀਤੀਆਂ ਦਾ ਵਿਰੋਧ ਕਰਨ ਦਾ ਅਧਿਕਾਰ ਹੈ ਪਰ ਜਦੋਂ ਵੀ ਲੋਕ ਸਰਕਾਰ ਦਾ ਵਿਰੋਧ ਕਰਦੇ ਹਨ ਤਾਂ ਭਾਜਪਾ ਸਰਕਾਰ ਆਪਣਾ ਵਿਰੋਧ ਸਹਿਣ 'ਚ ਅਸਮਰਥ ਹੁੰਦੀ ਹੈ | ਕਿਸਾਨ ਆਗੂ ਐਡਵੋਕੇਟ ਦਲਬੀਰ ...

ਪੂਰੀ ਖ਼ਬਰ »

ਪ੍ਰਧਾਨ ਸ਼ੈਂਟੀ ਨੇ ਖੁਦ ਵਾਰਡ ਨੰਬਰ-9 ਨੂੰ ਕੀਤਾ ਸੈਨੇਟਾਈਜ਼

ਨਾਭਾ, 16 ਮਈ (ਕਰਮਜੀਤ ਸਿੰਘ)-ਨਗਰ ਕੌਂਸਲ ਨਾਭਾ ਦੇ ਪ੍ਰਧਾਨ ਰਜਨੀਸ਼ ਮਿੱਤਲ ਸ਼ੈਂਟੀ ਵਲੋਂ ਜਿੱਥੇ ਸਮੁੱਚੇ ਸ਼ਹਿਰ ਨੂੰ ਸੈਨੇਟਾਈਜ਼ ਕਰਨ ਲਈ ਕੌਂਸਲਰਾਂ ਨਾਲ ਮੀਟਿੰਗ ਕੀਤੀ ਗਈ, ਉੱਥੇ ਅੱਜ ਉਨ੍ਹਾਂ ਵਲੋਂ ਆਪਣੀ ਧਰਮ ਪਤਨੀ ਮਮਤਾ ਮਿੱਤਲ ਦੇ ਵਾਰਡ ਨੰਬਰ-9 'ਚ ਜਾ ਕੇ ...

ਪੂਰੀ ਖ਼ਬਰ »

ਲੋਕ ਭਲਾਈ ਟਰੱਸਟ ਨੇ ਖ਼ੂਨਦਾਨ ਕੈਂਪ ਲਗਾਇਆ

ਰਾਜਪੁਰਾ, 16 ਮਈ (ਜੀ.ਪੀ. ਸਿੰਘ)-ਅੱਜ ਸਥਾਨਕ ਆਰੀਆ ਸਮਾਜ ਮੰਦਰ ਦੇ ਹਾਲ 'ਚ ਆਲ ਇੰਡੀਆ ਲੋਕ ਭਲਾਈ ਟਰੱਸਟ ਵਲੋਂ ਪ੍ਰਧਾਨ ਜਗਦੀਸ਼ ਕੁਮਾਰ ਜੱਗਾ ਅਤੇ ਚੇਅਰਮੈਨ ਅਸ਼ੋਕ ਚੱਕਰਵਰਤੀ ਦੀ ਦੇਖ-ਰੇਖ 'ਚ ਮਹਾਂਵੀਰ ਕ੍ਰਾਂਤੀਕਾਰੀ ਸੇਵਾ ਸੰਘ ਦੇ ਸਹਿਯੋਗ ਨਾਲ ਖ਼ੂਨਦਾਨ ਕੈਂਪ ...

ਪੂਰੀ ਖ਼ਬਰ »

ਹੀਰਾ ਇਨਕਲੇਵ ਵੈੱਲਫੇਅਰ ਸੁਸਾਇਟੀ ਪੁੱਡਾ ਨੇ ਸਾਰੀ ਕਾਲੋਨੀ ਸੈਨੇਟਾਈਜ਼ ਕਰਵਾਈ

ਨਾਭਾ, 16 ਮਈ (ਕਰਮਜੀਤ ਸਿੰਘ)-ਕੋਰੋਨਾ ਮਹਾਂਮਾਰੀ ਦੌਰਾਨ ਵੱਧ ਰਹੇ ਕੇਸਾਂ ਨੂੰ ਲੈ ਕੇ ਸੁਸਾਇਟੀ ਦੀ ਸੁਰੱਖਿਆ ਲਈ ਹੀਰਾ ਇਨਕਲੇਵ ਵੈੱਲਫੇਅਰ ਸੁਸਾਇਟੀ ਪੂਡਾ ਨਾਭਾ (ਜ਼ਿਲ੍ਹਾ ਪਟਿਆਲਾ) ਵਲੋਂ ਸਾਰੀ ਕਾਲੋਨੀ ਨੂੰ ਸੈਨੇਟਾਈਜ਼ ਕਰਵਾਇਆ ਗਿਆ | ਇਸ ਮੌਕੇ ਹੀਰਾ ...

ਪੂਰੀ ਖ਼ਬਰ »

ਜੱਸੀ ਸੋਹੀਆਂ ਵਾਲਾ ਵਲੋਂ ਰਾਜਵਿੰਦਰ ਕੌਰ ਥਿਆੜਾ ਦਾ ਮਹਿਲਾ ਵਿੰਗ ਪੰਜਾਬ ਦੀ ਪ੍ਰਧਾਨ ਬਣਨ 'ਤੇ ਸਨਮਾਨ

ਨਾਭਾ, 16 ਮਈ (ਕਰਮਜੀਤ ਸਿੰਘ)-ਆਮ ਆਦਮੀ ਪਾਰਟੀ ਵਿਧਾਨ ਸਭਾ ਹਲਕਾ ਨਾਭਾ ਦੇ ਨੌਜਵਾਨ ਆਗੂ ਅਤੇ ਐੱਸ. ਸੀ. ਵਿੰਗ ਪੰਜਾਬ ਦੇ ਜੁਆਇੰਟ ਸੈਕਟਰੀ ਜੱਸੀ ਸੋਹੀਆਂ ਵਾਲਾ ਨੇ 'ਆਪ' ਦੀ ਮਹਿਲਾ ਆਗੂ ਰਾਜਵਿੰਦਰ ਕੌਰ ਥਿਆੜਾ ਨੂੰ ਮਹਿਲਾ ਵਿੰਗ ਪੰਜਾਬ ਦੀ ਪ੍ਰਧਾਨ ਅਤੇ ਰਿਟਾ. ਆਈ. ...

ਪੂਰੀ ਖ਼ਬਰ »

ਕੋਰੋਨਾ ਮਹਾਂਮਾਰੀ ਨੰੂ ਹਰਾਉਣ ਲਈ ਟੀਕਾਕਰਨ ਬਹੁਤ ਜ਼ਰੂਰੀ ਹੈ-ਮਿਲਟੀ ਕੰਬੋਜ

ਰਾਜਪੁਰਾ, 16 ਮਈ (ਰਣਜੀਤ ਸਿੰਘ)-ਦੇਸ਼ 'ਚ ਚਲ ਰਹੀ ਕੋਰੋਨਾ ਮਹਾਂਮਾਰੀ ਦੀ ਰੋਕਥਾਮ ਲਈ ਅਤੇ ਕੋਰੋਨਾ ਨੂੰ ਹਰਾਉਣ ਲਈ ਟੀਕਾਕਰਨ ਬਹੁਤ ਜ਼ਰੂਰੀ ਹੈ ਅਤੇ ਸਾਨੂੰ ਹਰ ਹਾਲ 'ਚ ਲਗਵਾਉਣਾ ਚਾਹੀਦਾ ਹੈ | ਇਹ ਪ੍ਰਗਟਾਵਾ ਯੂਥ ਕਾਂਗਰਸ ਦੇ ਜ਼ਿਲ੍ਹਾ ਪ੍ਰਧਾਨ ਨਿਰਭੈ ਸਿੰਘ ...

ਪੂਰੀ ਖ਼ਬਰ »

ਕੋਰੋਨਾ ਪੀੜਤ ਪਰਿਵਾਰਾਂ ਲਈ ਵਰਦਾਨ ਸਾਬਤ ਹੋਣ ਲੱਗੀ ਵਰਧਮਾਨ ਮਹਾਂਵੀਰ ਜਨਹਿਤ ਰਸੋਈ

ਪਟਿਆਲਾ, 16 ਮਈ (ਗੁਰਵਿੰਦਰ ਸਿੰਘ ਔਲਖ)-ਉੱਘੇ ਸਮਾਜ ਸੇਵੀ ਸੋਰਵ ਜੈਨ ਵਲੋਂ ਕੋਰੋਨਾ ਪੀੜਤ ਪਰਿਵਾਰਾਂ ਦੇ ਘਰਾਂ ਤੱਕ ਖਾਣਾ ਪਹੰੁਚਾਉਣ ਦੀ ਸੇਵਾ ਵਰਦਾਨ ਸਾਬਤ ਹੋ ਹੈ | ਉਨ੍ਹਾਂ ਵਲੋਂ ਰਾਜਪੁਰਾ ਰੋਡ ਤੇ ਵਰਧਮਾਨ ਮਹਾਵੀਰ ਜਨਹਿਤ ਨਾਮਕ ਰਸੋਈ ਸਥਾਪਿਤ ਕਰਕੇ ਲੋਕਾਂ ...

ਪੂਰੀ ਖ਼ਬਰ »

24 ਤੱਕ ਮਹਾਂਮਾਰੀ ਦੀ ਚਿਤਾਵਨੀ ਵਧੀ, ਹਰਿਆਣਾ ਸਰਕਾਰ ਨੇ ਜਾਰੀ ਕੀਤੇ ਹੁਕਮ

ਗੂਹਲਾ ਚੀਕਾ/ਕੈਥਲ, 16 ਮਈ (ਓ.ਪੀ. ਸੈਣੀ)-ਕੋਰੋਨਾ ਵਾਇਰਸ ਦੀ ਲਾਗ ਦੇ ਮੱਦੇਨਜ਼ਰ, ਸਰਕਾਰ ਨੇ ਰਾਜ ਵਿਚ ਮਹਾਂਮਾਰੀ ਦੀ ਚਿਤਾਵਨੀ-ਸੁਰੱਖਿਅਤ ਹਰਿਆਣਾ ਨੂੰ 17 ਤੋਂ ਵਧਾ ਕੇ 24 ਮਈ ਤੱਕ ਵਧਾਉਣ ਲਈ ਦਿਸ਼ਾ ਨਿਰਦੇਸ਼ ਜਾਰੀ ਕੀਤੇ ਹਨ | ਇਸ ਬਾਰੇ ਵਿਸਥਾਰਪੂਰਵਕ ਜਾਣਕਾਰੀ ...

ਪੂਰੀ ਖ਼ਬਰ »

ਸ਼ਰਾਬ ਦੇ ਠੇਕੇ ਬਾਹਰ ਦਿੱਤਾ ਧਰਨਾ

ਪਟਿਆਲਾ, 16 ਮਈ (ਅ.ਸ.ਆਹਲੂਵਾਲੀਆ)-ਕੋਰੋਨਾ ਦੀ ਮਾਰ ਤੋਂ ਬਚਾਉਣ ਲਈ ਸਰਕਾਰ ਵਲੋਂ ਕਈ ਤਰ੍ਹਾਂ ਦੀਆਂ ਪਾਬੰਦੀਆਂ ਲਗਾਈਆਂ ਗਈਆਂ ਹਨ | ਆਮ ਆਦਮੀ ਪਾਰਟੀ ਦੇ ਆਗੂਆਂ ਵਲੋਂ ਸ਼ਰਾਬ ਦੇ ਠੇਕੇ ਖੋਲ੍ਹੇ ਜਾਣ ਦੀ ਇਜਾਜ਼ਤ ਦੇ ਖ਼ਿਲਾਫ਼ ਪ੍ਰਦਰਸ਼ਨ ਕੀਤਾ ਗਿਆ | ਇਨ੍ਹਾਂ ਵਲੋਂ ਸ਼ੇਰਾਂ ਵਾਲਾ ਗੇਟ ਕੋਲ ਸਥਿਤ ਸ਼ਰਾਬ ਦੇ ਠੇਕੇ ਦੇ ਬਾਹਰ ਧਰਨਾ ਦਿੱਤਾ ਗਿਆ | ਇਨ੍ਹਾਂ ਦੇ ਕਹਿਣ ਮੁਤਾਬਿਕ ਬਾਕੀ ਕਾਰੋਬਾਰੀਆਂ ਵਾਂਗ ਇਹ ਵੀ ਸਮਾਂਬੱਧ ਹੋ ਕੇ ਖੋਲ੍ਹਣ ਤੇ ਬੰਦ ਹੋਣ | ਇਸ ਮੌਕੇ ਪ੍ਰੋ. ਸੁਮੇਰ ਸਿੰਘ, ਡਾ. ਪ੍ਰੇਮ ਪਾਲ ਢਿੱਲੋਂ, ਰਾਜਵੀਰ ਸਿੰਘ, ਹਰੀਸ਼ ਕਾਂਤ ਵਾਲੀਆ, ਕ੍ਰਿਸ਼ਨ ਕੁਮਾਰ, ਵਿਕਰਮ ਸ਼ਰਮਾ, ਅਮਿਤ ਡਾਬੀ, ਸੰਦੀਪ ਬੰਧੂ ਆਦਿ ਹਾਜ਼ਰ ਸਨ |

ਖ਼ਬਰ ਸ਼ੇਅਰ ਕਰੋ

 

ਨਾਬਾਲਗਾ ਨਾਲ ਜਬਰ ਜਨਾਹ ਦੀ ਕੋਸ਼ਿਸ਼, ਦੋਸ਼ੀ ਫ਼ਰਾਰ

ਸਮਾਣਾ, 16 ਮਈ (ਹਰਵਿੰਦਰ ਸਿੰਘ ਟੋਨੀ)-ਘਰ 'ਚ ਦਾਖ਼ਲ ਹੋ ਕੇ ਨਾਬਾਲਗ ਲੜਕੀ ਦੇ ਨਾਲ ਜਬਰਜਿਨਾਹ ਕਰਨ ਦੀ ਕੋਸ਼ਿਸ਼ ਦੇ ਇਕ ਮਾਮਲੇ 'ਚ ਸਿਟੀ ਪੁਲਿਸ ਨੇ ਇਕ ਨੌਜਵਾਨ ਖ਼ਿਲਾਫ਼ ਪੋਸਕੋ ਐਕਟ ਸਣੇ ਹੋਰ ਧਾਰਾਵਾਂ ਤਹਿਤ ਮਾਮਲਾ ਦਰਜ਼ ਕੀਤਾ ਹੈ | ਦੋਸ਼ੀ ਦੀ ਪਹਿਚਾਣ ਸੰਜਮ ਸਿੰਘ ...

ਪੂਰੀ ਖ਼ਬਰ »

ਗੁਰਦੁਆਰਾ ਦਸਮੇਸ਼ ਨਗਰ ਕਮੇਟੀ ਦੀ ਚੋਣ

ਪਟਿਆਲਾ, 16 ਮਈ (ਅ.ਸ. ਆਹਲੂਵਾਲੀਆ)-ਗੁਰਦੁਆਰਾ ਸਾਹਿਬ ਦਸ਼ਮੇਸ਼ ਨਗਰ ਪਟਿਆਲਾ ਦੇ ਵਾਰਡ ਨੰ. 4 ਦੀ ਚੋਣ ਲਈ ਇਕ ਬੈਠਕ ਕੀਤੀ ਗਈ, ਜਿਸ 'ਚ ਪੁਰਾਣੀ ਕਮੇਟੀ ਵਲੋਂ ਕੀਤੇ ਗਏ ਸ਼ਲਾਘਾਯੋਗ ਕਾਰਜਾਂ ਦੀ ਸਮੀਖਿਆ ਕਰਦਿਆਂ ਉਸ ਕਮੇਟੀ ਨੂੰ ਸਰਬਸੰਮਤੀ ਨਾਲ ਚੁਣ ਲਿਆ ਗਿਆ | ਹੋਰ ...

ਪੂਰੀ ਖ਼ਬਰ »

ਬੇਰੁਜ਼ਗਾਰ ਸਾਂਝਾ ਮੋਰਚਾ 19 ਨੂੰ ਘੇਰੇਗਾ ਮੋਤੀ ਮਹਿਲ

ਪਟਿਆਲਾ, 16 ਮਈ (ਧਰਮਿੰਦਰ ਸਿੰਘ ਸਿੱਧੂ)-ਰੁਜ਼ਗਾਰ ਪ੍ਰਾਪਤੀ ਲਈ ਪਿਛਲੇ 31 ਦਸੰਬਰ ਤੋਂ ਸਿੱਖਿਆ ਮੰਤਰੀ ਵਿਜੇ ਇੰਦਰ ਸਿੰਗਲਾ ਦੀ ਕੋਠੀ ਅੱਗੇ ਸੰਗਰੂਰ ਵਿਖੇ ਪੱਕਾ ਮੋਰਚਾ ਲਗਾ ਕੇ ਬੈਠੇ ਬੇਰੁਜ਼ਗਾਰ ਸਾਂਝੇ ਮੋਰਚੇ ਨੇ 19 ਨੂੰ ਮੁੱਖ ਮੰਤਰੀ ਪੰਜਾਬ ਦੇ ਪਟਿਆਲਾ ...

ਪੂਰੀ ਖ਼ਬਰ »

ਗੁਰਦਿਆਲਪੁਰਾ ਬੀੜ 'ਚੋਂ ਨੌਜਵਾਨ ਦੀ ਲਾਸ਼ ਮਿਲੀ

ਸਮਾਣਾ, 16 ਮਈ (ਹਰਵਿੰਦਰ ਸਿੰਘ ਟੋਨੀ)-ਥਾਣਾ ਸਦਰ ਅਧੀਨ ਪੈਂਦੀ ਪੁਲਿਸ ਚੌਂਕੀ ਮਵੀ ਕਲਾਂ ਦੇ ਪਿੰਡ ਰਾਈਮਾਜਰਾ ਦੇ ਰਹਿਣ ਵਾਲੇ ਇਕ 25 ਸਾਲਾ ਨੌਜਵਾਨ ਦੀ ਭੇਦਭਰੀ ਹਾਲਤ 'ਚ ਮੌਤ ਹੋਣ ਤੇ ਲਾਸ਼ ਮਿਲੀ ਹੈ | ਮਿ੍ਤਕ ਨੌਜਵਾਨ ਬਲਵਿੰਦਰ ਸਿੰਘ (25) ਪੁੱਤਰ ਭੁਪਿੰਦਰ ਸਿੰਘ ਦੇ ...

ਪੂਰੀ ਖ਼ਬਰ »

ਕਿਸਾਨ ਆਗੂ ਮਨਜੀਤ ਧਨੇਰ ਵਲੋਂ ਬੀਬੀ ਬਾਦਲ ਖ਼ਿਲਾਫ਼ ਬੋਲੀ ਭੱਦੀ ਸ਼ਬਦਾਵਲੀ ਦੀ ਬੀਬੀ ਮੁਖਮੈਲਪੁਰ ਵਲੋਂ ਨਿਖੇਧੀ

ਘਨੌਰ, 16 ਮਈ (ਜਾਦਵਿੰਦਰ ਸਿੰਘ ਜੋਗੀਪੁਰ)-ਜਿਸ ਇਸਤਰੀ ਜਾਤੀ ਨੂੰ ਸਿੱਖਾਂ ਦੇ ਪਹਿਲੇ ਗੁਰੂ ਸ੍ਰੀ ਗੁਰੂ ਨਾਨਕ ਦੇਵ ਜੀ ਨੇ ਉੱਚ ਦਰਜਾ ਦਿੱਤਾ, ਉਸ ਬਾਰੇ 'ਚ ਅਖੌਤੀ ਕਿਸਾਨ ਆਗੂ ਮਨਜੀਤ ਧਨੇਰ ਨੇ ਇਕ ਕਿਸਾਨ ਰੈਲੀ ਨੂੰ ਸੰਬੋਧਨ ਕਰਦਿਆਂ 'ਮਸ਼ੂਕ' ਵਰਗੇ ਸ਼ਬਦਾਂ ਦਾ ...

ਪੂਰੀ ਖ਼ਬਰ »

ਪਾਵਰ ਸਪਲਾਈ ਦੀ ਘਾਟ ਤੋਂ ਕਿਸਾਨ ਪ੍ਰੇਸ਼ਾਨ, ਸਬਜ਼ੀਆਂ ਤੇ ਹੋਰ ਫ਼ਸਲਾਂ ਸੁੱਕਣ ਲੱਗੀਆਂ

ਬਨੂੜ, 16 ਮਈ (ਭੁਪਿੰਦਰ ਸਿੰਘ)-ਪਾਵਰ ਸਪਲਾਈ ਦੀ ਘਾਟ ਤੋਂ ਬਨੂੜ ਖੇਤਰ ਦੇ ਪਿੰਡਾਂ ਦੇ ਕਿਸਾਨ ਬੇਹੱਦ ਪ੍ਰੇਸ਼ਾਨ ਹਨ, ਇਸ ਖੇਤਰ 'ਚ ਵੱਡੇ ਪੱਧਰ 'ਤੇ ਸਬਜ਼ੀਆਂ ਦੀ ਪੈਦਾਵਾਰ ਹੁੰਦੀ ਹੈ | ਕਿਸਾਨ ਸਭਾ ਦੇ ਆਗੂਆਂ ਨੇ ਪਾਵਰਕਾਮ ਤੋਂ ਤੁਰੰਤ 8 ਘੰਟੇ ਪਾਵਰ ਸਪਲਾਈ ਦੇਣ ਦੀ ...

ਪੂਰੀ ਖ਼ਬਰ »

ਪਾਵਰ ਸਪਲਾਈ ਦੀ ਘਾਟ ਤੋਂ ਕਿਸਾਨ ਪ੍ਰੇਸ਼ਾਨ, ਸਬਜ਼ੀਆਂ ਤੇ ਹੋਰ ਫ਼ਸਲਾਂ ਸੁੱਕਣ ਲੱਗੀਆਂ

ਬਨੂੜ, 16 ਮਈ (ਭੁਪਿੰਦਰ ਸਿੰਘ)-ਪਾਵਰ ਸਪਲਾਈ ਦੀ ਘਾਟ ਤੋਂ ਬਨੂੜ ਖੇਤਰ ਦੇ ਪਿੰਡਾਂ ਦੇ ਕਿਸਾਨ ਬੇਹੱਦ ਪ੍ਰੇਸ਼ਾਨ ਹਨ, ਇਸ ਖੇਤਰ 'ਚ ਵੱਡੇ ਪੱਧਰ 'ਤੇ ਸਬਜ਼ੀਆਂ ਦੀ ਪੈਦਾਵਾਰ ਹੁੰਦੀ ਹੈ | ਕਿਸਾਨ ਸਭਾ ਦੇ ਆਗੂਆਂ ਨੇ ਪਾਵਰਕਾਮ ਤੋਂ ਤੁਰੰਤ 8 ਘੰਟੇ ਪਾਵਰ ਸਪਲਾਈ ਦੇਣ ਦੀ ...

ਪੂਰੀ ਖ਼ਬਰ »

ਵਾਰਡ ਨੰਬਰ-50 'ਚ ਗੰਦੇ ਨਾਲੇ ਨੂੰ ਢੱਕਣ ਦਾ ਕੰਮ ਜ਼ੋਰਾਂ 'ਤੇ

ਪਟਿਆਲਾ, 16 ਮਈ (ਅ.ਸ. ਆਹਲੂਵਾਲੀਆ)-ਨਗਰ ਨਿਗਮ ਦੇ ਵਾਰਡ ਨੰਬਰ- 50 'ਚ ਭਾਸ਼ਾ ਵਿਭਾਗ ਦੇ ਕੋਲੋਂ ਲੰਘਦੇ ਗੰਦੇ ਨਾਲੇ ਨੂੰ ਅੰਡਰ ਗਰਾਊਾਡ ਕਰਵਾਉਣ ਲਈ ਨਗਰ ਨਿਗਮ ਦੀ ਐੱਫ. ਐਂਡ ਸੀ. ਸੀ. ਦੇ ਮੈਂਬਰ ਤੇ ਕੌਂਸਲਰ ਹਰਵਿੰਦਰ ਸਿੰਘ ਨਿੱਪੀ ਵਲੋਂ ਸ਼ੁਰੂਆਤ ਕਰਵਾ ਦਿੱਤੀ ਗਈ ਹੈ | ...

ਪੂਰੀ ਖ਼ਬਰ »

'ਆਪ' ਆਗੂਆਂ 'ਤੇ ਕਾਂਗਰਸ ਸਰਕਾਰ ਵਲੋਂ ਕੀਤੇ ਜਾ ਰਹੇ ਨਾਜਾਇਜ਼ ਪਰਚੇ ਬਰਦਾਸ਼ਤ ਨਹੀਂ ਕਰਾਂਗੇ-ਜੱਸੀ ਸੋਹੀਆਂ ਵਾਲਾ

ਨਾਭਾ, 16 ਮਈ (ਕਰਮਜੀਤ ਸਿੰਘ)-ਆਮ ਆਦਮੀ ਪਾਰਟੀ ਹਲਕਾ ਨਾਭਾ ਦੇ ਪ੍ਰਮੁੱਖ ਆਗੂ ਅਤੇ ਐੱਸ.ਸੀ. ਵਿੰਗ ਪੰਜਾਬ ਦੇ ਜੁਆਇੰਟ ਸੈਕਟਰੀ ਜੱਸੀ ਸੋਹੀਆਂ ਵਾਲਾ ਨੇ ਕਿਹਾ ਕਿ 2022 ਦੀਆਂ ਆ ਰਹੀਆ ਚੋਣਾਂ 'ਚ ਸੂਬੇ ਅੰਦਰ ਆਮ ਆਦਮੀ ਪਾਰਟੀ ਦੀ ਲੋਕਾਂ 'ਚ ਵਧ ਰਹੀ ਲੋਕਪਿ੍ਯਤਾ ਨੂੰ ...

ਪੂਰੀ ਖ਼ਬਰ »

ਮਹੰਤ ਖਨੌੜਾ ਵਲੋਂ ਕੋਰੋਨਾ ਤੋਂ ਬਚਾਅ ਲਈ ਪਿੰਡਾਂ ਦੀਆਂ ਪੰਚਾਇਤਾਂ ਨਾਲ ਬੈਠਕਾਂ

ਭਾਦਸੋਂ, 16 ਮਈ (ਗੁਰਬਖ਼ਸ਼ ਸਿੰਘ ਵੜੈਚ)-ਪੰਜਾਬ 'ਚ ਕੋਰੋਨਾ ਨਾਲ ਹੋ ਰਹੀਆਂ ਮੌਤਾਂ ਦੀ ਦਰ ਵਧਣ 'ਤੇ ਚਿੰਤਾ ਕਰਦਿਆਂ ਕਾਂਗਰਸ ਦੇ ਸੂਬਾ ਜਨਰਲ ਸਕੱਤਰ ਤੇ ਕੋਰੋਨਾ ਕੰਟਰੋਲ ਕਮੇਟੀ ਦੇ ਮੈਂਬਰ ਮਹੰਤ ਹਰਵਿੰਦਰ ਸਿੰਘ ਖਨੌੜਾ ਨੇ ਕੇਂਦਰ ਸਰਕਾਰ ਤੋਂ ਟੀਕਾਕਰਨ ਸਬੰਧੀ ...

ਪੂਰੀ ਖ਼ਬਰ »

ਵੈਟਰਨਰੀ ਇੰਸਪੈਕਟਰਾਂ ਦੇ ਸੇਵਾ ਨਿਯਮ ਬਣਨ ਨਾਲ ਵੈਟਰਨਰੀ ਇੰਸਪੈਕਟਰਾਂ ਦੀ ਨਵੀਂ ਭਰਤੀ ਅਤੇ ਤਰੱਕੀ ਦੇ ਰਾਹ ਖੁੱਲ੍ਹੇ

ਪਠਾਨਕੋਟ, 16 ਮਈ (ਸੰਧੂ)-ਸਾਲ 2009 ਵਿਚ ਵੈਟਰਨਰੀ ਫਾਰਮਾਸਿਸਟਾਂ ਤੋਂ ਬਣਾਏ ਗਏ ਵੈਟਰਨਰੀ ਇੰਸਪੈਕਟਰ ਅਜੇ ਤੱਕ ਆਪਣੇ ਸਰਵਿਸ ਨਿਯਮਾਂ ਤੋਂ ਸੱਖਣੇ ਸਨ | 12 ਸਾਲ ਦੇ ਲੰਬੇ ਸਮੇਂ ਤੋਂ ਬਾਅਦ ਕੈਬਨਿਟ ਮੰਤਰੀ ਪਸ਼ੂ ਪਾਲਣ, ਮੱਛੀ ਪਾਲਣ ਅਤੇ ਡੇਅਰੀ ਵਿਕਾਸ ਵਿਭਾਗ ਪੰਜਾਬ ...

ਪੂਰੀ ਖ਼ਬਰ »

ਧੱਕੇਸ਼ਾਹੀ ਕਰਕੇ ਸਰਕਾਰ ਵਿਰੋਧੀਆਂ ਦੀ ਆਵਾਜ਼ ਦਬਾ ਨਹੀਂ ਸਕਦੀ-ਸੰਧੂ

ਡਕਾਲਾ, 16 ਮਈ (ਪਰਗਟ ਸਿੰਘ ਬਲਬੇੜ੍ਹਾ)-ਆਮ ਆਦਮੀ ਪਾਰਟੀ ਦੇ ਜ਼ਿਲ੍ਹਾ ਪਟਿਆਲਾ ਦੇ ਯੂਥ ਪ੍ਰਧਾਨ ਵਰਿੰਦਰ ਬਿੱਟੂ 'ਤੇ ਐੱਫ. ਆਈ. ਆਰ. ਦਰਜ ਕਰਵਾਉਣ ਦਾ ਨੋਟਿਸ ਲੈਂਦਿਆਂ ਆਮ ਆਦਮੀ ਪਾਰਟੀ ਹਲਕਾ ਸਨੌਰ ਦੇ ਆਗੂ ਅਤੇ ਕਿਸਾਨ ਵਿੰਗ ਪੰਜਾਬ ਦੇ ਜੁਆਇੰਟ ਸਕੱਤਰ ਇੰਦਰਜੀਤ ...

ਪੂਰੀ ਖ਼ਬਰ »

ਪਿੰਡ ਲੌਟ 'ਚ ਕੋਰੋਨਾ ਜਾਂਚ ਕੈਂਪ ਲਗਾਇਆ

ਭਾਦਸੋਂ, 16 ਮਈ (ਗੁਰਬਖ਼ਸ਼ ਸਿੰਘ ਵੜੈਚ)-ਸਿਵਲ ਸਰਜਨ ਪਟਿਆਲਾ ਦੇ ਦਿਸ਼ਾ-ਨਿਰਦੇਸ਼ਾਂ ਹੇਠ ਐੱਸ. ਐੱਮ. ਓ. ਡਾ. ਦਵਿੰਦਰਜੀਤ ਕੌਰ ਦੀ ਅਗਵਾਈ 'ਚ ਪਿੰਡ ਲੌਟ ਵਿਖੇ ਕੋਰੋਨਾ ਟੈਸਟਿੰਗ ਕੈਂਪ ਲਗਾਇਆ ਗਿਆ | ਜ਼ਿਕਰਯੋਗ ਹੈ ਪਿੰਡ ਲੌਟ ਨੂੰ ਕੋਰੋਨਾ ਦੇ ਵਧਦੇ ਕੇਸਾਂ ਕਾਰਨ ...

ਪੂਰੀ ਖ਼ਬਰ »

ਵਿਦਿਆਰਥੀ ਦੇ ਭਵਿੱਖ ਨੂੰ ਚੰਗੀ ਸੇਧ ਦੇਣ ਲਈ ਸਿੱਖਿਆ ਵਿਭਾਗ ਨੇ ਸਥਾਪਿਤ ਕੀਤਾ 'ਪੰਜਾਬ ਕੈਰੀਅਰ ਪੋਰਟਲ'

ਪਟਿਆਲਾ, 16 ਮਈ (ਧਰਮਿੰਦਰ ਸਿੰਘ ਸਿੱਧੂ)-ਸਕੱਤਰ ਸਕੂਲ ਸਿੱਖਿਆ ਕਿ੍ਸ਼ਨ ਕੁਮਾਰ ਦੀ ਅਗਵਾਈ 'ਚ ਬੀਤੇ ਕੱਲ੍ਹ ਰਾਜ ਦੇ ਸਮੂਹ ਜ਼ਿਲ੍ਹਾ ਸਿੱਖਿਆ ਅਫ਼ਸਰਾਂ ਤੇ ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰਾਂ ਦੀ 'ਪੰਜਾਬ ਕੈਰੀਅਰ ਪੋਰਟਲ' ਸਬੰਧੀ ਜ਼ੂਮ ਐਪ ਰਾਹੀਂ ਆਯੋਜਿਤ ਸਿਖਲਾਈ ...

ਪੂਰੀ ਖ਼ਬਰ »

ਪ੍ਰਸ਼ਾਸਨ ਤੇ ਨਗਰ ਕੌਂਸਲ ਤੋਂ ਕੀਤੀ ਇਨਸਾਫ਼ ਦੀ ਮੰਗ

ਨਾਭਾ, 16 ਮਈ (ਕਰਮਜੀਤ ਸਿੰਘ)-ਸਥਾਨਕ ਹੀਰਾ ਮਹਿਲ ਨਿਵਾਸੀ ਗੁਰਜੀਤ ਸਿੰਘ ਪੁੱਤਰ ਗੁਰਦੇਵ ਸਿੰਘ ਨੇ ਮੁੱਖ ਸਕੱਤਰ ਪੰਜਾਬ ਸਰਕਾਰ, ਸਕੱਤਰ ਸਥਾਨਕ ਸਰਕਾਰਾਂ, ਡਿਪਟੀ ਕਮਿਸ਼ਨਰ ਪਟਿਆਲਾ, ਪ੍ਰਧਾਨ ਨਗਰ ਕੌਂਸਲ ਨਾਭਾ ਅਤੇ ਕਾਰਜਸਾਧਕ ਅਫ਼ਸਰ ਨਗਰ ਕੌਂਸਲ ਨਾਭਾ ਨੂੰ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX