ਤਾਜਾ ਖ਼ਬਰਾਂ


ਪੁਲਾੜ ਦੀ ਸੈਰ ਕਰਕੇ ਵਾਪਸ ਧਰਤੀ 'ਤੇ ਪਰਤੇ 4 ਆਮ ਲੋਕ
. . .  22 minutes ago
ਫਲੋਰੀਡਾ, 19 ਸਤੰਬਰ - ਧਰਤੀ ਦੇ ਤਿੰਨ ਦਿਨ ਤੱਕ ਚੱਕਰ ਲਗਾਉਣ ਵਾਲੇ ਚਾਰ ਲੋਕਾਂ ਨਾਲ ਰਵਾਨਾ ਹੋਇਆ ਸਪੇਸ ਐਕਸ ਧਰਤੀ ਦਾ ਚੱਕਰ ਲਗਾਉਣ ਤੋਂ ਬਾਅਦ ਸਫਲਤਾ ਨਾਲ ਉਤਰ ਗਿਆ। ਫਲੋਰੀਡਾ ਸਥਿਤ ਕੈਨੇਡੀ ਸਪੇਸ ਸੈਂਟਰ ਤੋਂ ਉਡਾਣ ਭਰਨ ਵਾਲਾ ਸਪੇਸ ਐਕਸ ਦਾ ਕ੍ਰੂ ਡ੍ਰੈਗਨ ਰਾਕਟ ਵੀ ਸਫਲਤਾ...
ਅੱਜ ਪੰਜਾਬ ਨੂੰ ਮਿਲੇਗਾ ਨਵਾਂ ਮੁੱਖ ਮੰਤਰੀ, ਸੁਨੀਲ ਜਾਖੜ ਦਾ ਨਾਂਅ ਸਭ ਤੋਂ ਅੱਗੇ
. . .  about 1 hour ago
ਚੰਡੀਗੜ੍ਹ, 19 ਸਤੰਬਰ - ਕੈਪਟਨ ਅਮਰਿੰਦਰ ਸਿੰਘ ਵਲੋਂ ਪੰਜਾਬ ਦੇ ਮੁੱਖ ਮੰਤਰੀ ਵਜੋਂ ਅਸਤੀਫ਼ਾ ਦੇ ਦਿੱਤਾ ਗਿਆ, ਜਿਸ ਤੋਂ ਬਾਅਦ ਪੰਜਾਬ ਵਿਧਾਇਕ ਦਲ ਦੀ ਮੀਟਿੰਗ ਹੋਈ, ਜਿਸ ਵਿਚ ਦੋ ਮਤੇ ਪਾਸ ਕੀਤੇ ਗਏ ਅਤੇ ਕਿਸ ਆਗੂ ਨੂੰ ਮੁੱਖ ਮੰਤਰੀ ਬਣਾਉਣਾ ਹੈ, ਇਹ ਸਾਰਾ ਫ਼ੈਸਲਾ ਆਲਾ ਹਾਈਕਮਾਨ 'ਤੇ ਛੱਡ ਦਿੱਤਾ...
⭐ਮਾਣਕ - ਮੋਤੀ⭐
. . .  about 1 hour ago
ਬੀ.ਆਰ.ਟੀ. ਬੱਸ ਨੇ ਨੌਜਵਾਨ ਕੁਚਲਿਆ
. . .  1 day ago
ਸੁਲਤਾਨਵਿੰਡ (ਅੰਮ੍ਰਿਤਸਰ) , 18 ਸਤੰਬਰ (ਗੁਰਨਾਮ ਸਿੰਘ ਬੁੱਟਰ) - ਅੰਮ੍ਰਿਤਸਰ-ਜਲੰਧਰ ਰੋਡ ਨੇੜੇ ਗੋਲਡਨ ਗੇਟ ਨਿਊ ਅੰਮ੍ਰਿਤਸਰ ਵਿਖੇ ਇਕ ਨੌਜਵਾਨ ਨੂੰ ਬੀ.ਆਰ.ਟੀ. ਬੱਸ ਵਲੋਂ ਕੁਚਲ ਦਿੱਤਾ ਗਿਆ। ਜਿਸ ਦੀ ਮੌਕੇ 'ਤੇ ਮੌਤ ਹੋ ਗਈ...
ਲੋਕ ਮੇਰੀ ਸਰਕਾਰ ਤੋਂ ਸਨ ਖ਼ੁਸ਼ - ਕੈਪਟਨ
. . .  1 day ago
ਚੰਡੀਗੜ੍ਹ, 18 ਸਤੰਬਰ - ਅਪਮਾਨਿਤ ਮਹਿਸੂਸ ਕਰ ਰਹੇ ਮੁੱਖ ਮੰਤਰੀ ਵਜੋਂ ਅਸਤੀਫ਼ਾ ਦੇ ਚੁੱਕੇ ਕੈਪਟਨ ਅਮਰਿੰਦਰ ਸਿੰਘ ਨੇ ਟਵੀਟ ਕਰਕੇ ਕਿਹਾ ਹੈ ਕਿ ਉਨ੍ਹਾਂ ਨੂੰ ਕਾਂਗਰਸ ਪਾਰਟੀ ਦੇ ਫ਼ੈਸਲੇ ਦੀ ਸਮਝ ਨਹੀਂ ਆਈ। ਉਨ੍ਹਾਂ ਨੇ ਕਿਹਾ ਕਿ ਲੋਕ ਉਨ੍ਹਾਂ ਦੀ ਸਰਕਾਰ ਤੋਂ ਖ਼ੁਸ਼ ਸਨ ਪ੍ਰੰਤੂ ਪਾਰਟੀ ਲੀਡਰਾਂ ਦੀ ਅਤਿ ਪ੍ਰਤੀਕਿਰਿਆ...
ਤਬਾਹੀ ਲੈ ਕੇ ਆਏਗਾ ਸਿੱਧੂ, ਪਾਕਿਸਤਾਨ ਨਾਲ ਹਨ ਨੇੜਲੇ ਸਬੰਧ, ਦੇਸ਼ ਦੀ ਸੁਰੱਖਿਆ ਲਈ ਖ਼ਤਰਾ - ਕੈਪਟਨ
. . .  1 day ago
ਚੰਡੀਗੜ੍ਹ, 18 ਸਤੰਬਰ - ਕੈਪਟਨ ਅਮਰਿੰਦਰ ਸਿੰਘ ਨੇ ਪੰਜਾਬ ਦੇ ਮੁੱਖ ਮੰਤਰੀ ਵਜੋਂ ਅਸਤੀਫ਼ਾ ਦੇਣ ਤੋਂ ਬਾਅਦ ਮੀਡੀਆ ਨਾਲ ਗੱਲਬਾਤ ਦੌਰਾਨ ਵੱਡਾ ਬਿਆਨ ਦਿੰਦੇ ਹੋਏ ਕਿਹਾ ਕਿ ਪੰਜਾਬ ਪ੍ਰਦੇਸ਼ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਨਾਕਾਬਲ ਵਿਅਕਤੀ ਹਨ। ਉਹ ਤਬਾਹਕੁਨ ਸਾਬਤ ਹੋਣਗੇ। ਕੈਪਟਨ ਨੇ ਕਿਹਾ ਕਿ...
ਅਗਲੇ ਪ੍ਰਬੰਧਾਂ ਤੱਕ ਅਜੇ ਕੈਪਟਨ ਸੰਭਾਲਣਗੇ ਮੁੱਖ ਮੰਤਰੀ ਦਫ਼ਤਰ ਦੀ ਜ਼ਿੰਮੇਵਾਰੀ
. . .  1 day ago
ਚੰਡੀਗੜ੍ਹ, 18 ਸਤੰਬਰ - ਪੰਜਾਬ ਦੇ ਰਾਜਪਾਲ ਨੇ ਕੈਪਟਨ ਅਮਰਿੰਦਰ ਸਿੰਘ ਵਲੋਂ ਮੁੱਖ ਮੰਤਰੀ ਵਜੋਂ ਤੇ ਉਨ੍ਹਾਂ ਦੀ ਵਜ਼ਾਰਤ ਵਲੋਂ ਦਿੱਤੇ ਗਏ ਅਸਤੀਫ਼ਿਆਂ ਨੂੰ ਪ੍ਰਵਾਨ ਕਰ ਲਿਆ ਹੈ ਪ੍ਰੰਤੂ ਇਸ ਦੇ ਨਾਲ ਹੀ ਉਨ੍ਹਾਂ ਨੂੰ ਉਸ ਵਕਤ ਤੱਕ ਵਿਭਾਗਾਂ ਵਿਚ ਵਿਚਰਨ ਲਈ ਕਿਹਾ ਗਿਆ ਹੈ, ਜਦੋਂ ਤੱਕ ਉਨ੍ਹਾਂ ਦੇ ਬਦਲ ਪ੍ਰਬੰਧ ਨਹੀਂ ਹੋ ਜਾਂਦਾ...
ਹਾਈਕਮਾਨ 'ਤੇ ਅਗਲਾ ਮੁੱਖ ਮੰਤਰੀ ਬਣਾਉਣ ਦਾ ਛੱਡਿਆ ਗਿਆ ਫ਼ੈਸਲਾ - ਹਰੀਸ਼ ਰਾਵਤ
. . .  1 day ago
ਹਾਈਕਮਾਨ 'ਤੇ ਅਗਲਾ ਮੁੱਖ ਮੰਤਰੀ ਬਣਾਉਣ ਦਾ ਛੱਡਿਆ ਗਿਆ ਫ਼ੈਸਲਾ - ਹਰੀਸ਼ ਰਾਵਤ...
ਪੰਜਾਬ ਵਿਧਾਇਕ ਦਲ ਦੀ ਮੀਟਿੰਗ 'ਚ ਦੋ ਮਤੇ ਸਰਬਸੰਮਤੀ ਨਾਲ ਹੋਏ ਪਾਸ - ਹਰੀਸ਼ ਰਾਵਤ
. . .  1 day ago
ਸੀ.ਐਲ.ਪੀ. ਦੀ ਮੀਟਿੰਗ ਵਿਚ ਨਵੇਂ ਮੁੱਖ ਮੰਤਰੀ ਦੇ ਚਿਹਰੇ ਲਈ ਮਤਾ ਹੋਇਆ ਪਾਸ
. . .  1 day ago
ਚੰਡੀਗੜ੍ਹ, 18 ਸਤੰਬਰ - ਕੈਪਟਨ ਅਮਰਿੰਦਰ ਸਿੰਘ ਵਲੋਂ ਮੁੱਖ ਮੰਤਰੀ ਵਜੋਂ ਅਸਤੀਫ਼ਾ ਦੇਣ ਤੋਂ ਬਾਅਦ ਕਾਂਗਰਸ ਵਿਧਾਇਕ ਦਲ ਦੀ ਮੀਟਿੰਗ ਖ਼ਤਮ ਹੋ ਗਈ ਹੈ ਅਤੇ ਨਵੇਂ ਚਿਹਰੇ ਲਈ ਮਤਾ ਪਾਸ ਕੀਤਾ ਗਿਆ ਹੈ...
ਕੈਪਟਨ ਦੇ ਅਸਤੀਫ਼ੇ 'ਤੇ ਅਨਿਲ ਵਿਜ ਦਾ ਵੱਡਾ ਬਿਆਨ
. . .  1 day ago
ਚੰਡੀਗੜ੍ਹ, 18 ਸਤੰਬਰ - ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਅਸਤੀਫ਼ੇ 'ਤੇ ਹਰਿਆਣਾ ਦੇ ਗ੍ਰਹਿ ਮੰਤਰੀ ਅਨਿਲ ਵਿਜ ਦਾ ਕਹਿਣਾ ਹੈ ਕਿ ਇਸ ਦੀ ਸਕ੍ਰਿਪਟ ਤਾਂ...
ਸਾਊਦੀ ਅਰਬ ਦੇ ਵਿਦੇਸ਼ ਮੰਤਰੀ ਕਰਨਗੇ ਭਾਰਤ ਦਾ ਦੌਰਾ, ਪ੍ਰਧਾਨ ਮੰਤਰੀ ਨਾਲ ਵੀ ਹੋਵੇਗੀ ਮੁਲਾਕਾਤ
. . .  1 day ago
ਨਵੀਂ ਦਿੱਲੀ, 18 ਸਤੰਬਰ - ਸਾਊਦੀ ਅਰਬ ਦੇ ਵਿਦੇਸ਼ ਮੰਤਰੀ ਪ੍ਰਿੰਸ ਫੈਸਲ ਬਿਨ ਫਰਹਾਨ ਅਲ ਸੌਦ ਭਾਰਤ ਆਉਣਗੇ। ਉਹ 19 ਸਤੰਬਰ ਨੂੰ ਵਿਦੇਸ਼ ਮੰਤਰੀ ਐੱਸ. ਜੈਸ਼ੰਕਰ ਨਾਲ ਮੁਲਾਕਾਤ ਕਰਨਗੇ...
ਸਰਹੱਦ ਨੇੜੇ ਪੈਂਦੇ ਪਿੰਡ ਧਰਮੂਵਾਲਾ ਦੇ ਖੇਤਾਂ ਨੂੰ ਜਾਂਦੇ ਕੱਚੇ ਰਸਤੇ 'ਚ ਮਿਲੀ ਬੰਬਨੁਮਾ ਵਸਤੂ
. . .  1 day ago
ਜਲਾਲਾਬਾਦ, 18 ਸਤੰਬਰ (ਕਰਨ ਚੁਚਰਾ) - ਸਰਹੱਦ ਨੇੜੇ ਪੈਂਦੇ ਪਿੰਡ ਧਰਮੂਵਾਲਾ ਦੇ ਖੇਤਾਂ ਨੂੰ ਜਾਂਦੇ ਕੱਚੇ ਰਸਤੇ 'ਤੇ ਵਿਸਫੋਟਕ ਸਮਗਰੀ ਮਿਲਣ ਦਾ ਸਮਾਚਾਰ ਹੈ। ਹਾਲਾਂਕਿ ਇਸ ਸਬੰਧੀ ਅਧਿਕਾਰਕ ਤੌਰ 'ਤੇ ਕੋਈ ਪੁਸ਼ਟੀ ਤਾਂ ਨਹੀਂ ਕੀਤੀ ਗਈ ਹੈ...
ਵਿਧਾਇਕ ਦਲ ਦੀ ਮੀਟਿੰਗ ਹੋਈ ਸ਼ੁਰੂ
. . .  1 day ago
ਚੰਡੀਗੜ੍ਹ, 18 ਸਤੰਬਰ - ਵਿਧਾਇਕ ਦਲ ਦੀ ਮੀਟਿੰਗ (ਸੀ.ਐੱਲ.ਪੀ.) ਹੋਈ...
ਮੇਰਾ ਕੀਤਾ ਗਿਆ ਅਪਮਾਨ, ਜੋ ਹਾਈਕਮਾਨ ਨੂੰ ਪਸੰਦ ਹੈ, ਉਸ ਨੂੰ ਬਣਾ ਲੈਣ ਮੁੱਖ ਮੰਤਰੀ - ਕੈਪਟਨ ਅਮਰਿੰਦਰ ਸਿੰਘ
. . .  1 day ago
ਚੰਡੀਗੜ੍ਹ, 18 ਸਤੰਬਰ (ਵਿਕਰਮਜੀਤ ਸਿੰਘ ਮਾਨ) - ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਰਾਜ ਭਵਨ ਵਿਚ ਪੰਜਾਬ ਦੇ ਰਾਜਪਾਲ ਨੂੰ ਮਿਲ ਕੇ ਆਪਣਾ ਅਤੇ ਮੰਤਰੀ ਮੰਡਲ ਦਾ ਅਸਤੀਫ਼ਾ ਸੌਂਪ ਦਿੱਤਾ। ਉਨ੍ਹਾਂ ਨੇ ਮੀਡੀਆ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ਉਨ੍ਹਾਂ ਦਾ ਵਾਰ-ਵਾਰ ਅਪਮਾਨ ਹੋਇਆ ਹੈ...
ਕੈਪਟਨ ਵਲੋਂ ਮੀਡੀਆ ਨੂੰ ਕੀਤਾ ਜਾ ਰਿਹਾ ਹੈ ਸੰਬੋਧਨ
. . .  1 day ago
ਚੰਡੀਗੜ੍ਹ, 18 ਸਤੰਬਰ (ਵਿਕਰਮਜੀਤ ਸਿੰਘ ਮਾਨ) - ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਰਾਜ ਭਵਨ ਵਿਚ ਪੰਜਾਬ ਦੇ ਰਾਜਪਾਲ ਨੂੰ ਮਿਲ ਕੇ ਆਪਣਾ ਅਤੇ ਮੰਤਰੀ ਮੰਡਲ ਦਾ ਅਸਤੀਫ਼ਾ ਸੌਂਪ ਦਿੱਤਾ ਹੈ...
ਕੈਪਟਨ ਤੇ ਉਨ੍ਹਾਂ ਦੇ ਮੰਤਰੀ ਮੰਡਲ ਵਲੋਂ ਪੰਜਾਬ ਦੇ ਰਾਜਪਾਲ ਨੂੰ ਸੌਂਪਿਆ ਅਸਤੀਫ਼ਾ
. . .  1 day ago
ਚੰਡੀਗੜ੍ਹ, 18 ਸਤੰਬਰ (ਵਿਕਰਮਜੀਤ ਸਿੰਘ ਮਾਨ) - ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਰਾਜ ਭਵਨ ਵਿਚ ਪੰਜਾਬ ਦੇ ਰਾਜਪਾਲ ਨੂੰ ਮਿਲ ਕੇ ਆਪਣਾ ਅਤੇ ਮੰਤਰੀ ਮੰਡਲ ਦਾ ਅਸਤੀਫ਼ਾ ਸੌਂਪ ਦਿੱਤਾ ਹੈ...
ਪੰਜਾਬ ਦੇ ਮੁੱਖ ਮੰਤਰੀ ਦੇ ਅਹੁਦੇ ਤੋਂ ਦਿੱਤਾ ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫ਼ਾ
. . .  1 day ago
ਚੰਡੀਗੜ੍ਹ, 18 ਸਤੰਬਰ (ਵਿਕਰਮਜੀਤ ਸਿੰਘ ਮਾਨ) - ਕੈਪਟਨ ਅਮਰਿੰਦਰ ਸਿੰਘ ਨੇ ਪੰਜਾਬ ਦੇ ਮੁੱਖ ਮੰਤਰੀ ਦੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਹੈ | ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੂੰ ਉਨ੍ਹਾਂ ਨੇ ਆਪਣਾ....
ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਪਹੁੰਚੇ ਰਾਜ ਭਵਨ
. . .  1 day ago
ਚੰਡੀਗੜ੍ਹ, 18 ਸਤੰਬਰ (ਵਿਕਰਮਜੀਤ ਸਿੰਘ ਮਾਨ) - ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਰਾਜ ਭਵਨ ਪਹੁੰਚੇ ...
ਰਾਜ ਭਵਨ ਦੇ ਬਾਹਰ ਮੀਡੀਆ ਨਾਲ ਕੈਪਟਨ ਕਰਨਗੇ ਗੱਲ, ਮੇਰੇ ਪਿਤਾ ਕਰਨਗੇ ਨਵੀਂ ਸ਼ੁਰੂਆਤ - ਰਣਇੰਦਰ ਸਿੰਘ
. . .  1 day ago
ਚੰਡੀਗੜ੍ਹ, 18 ਸਤੰਬਰ (ਵਿਕਰਮਜੀਤ ਸਿੰਘ ਮਾਨ) - ਕੁਝ ਹੀ ਮਿੰਟਾਂ ਵਿਚ ਸਾਰੀ ਸਥਿਤੀ ਸਪਸ਼ਟ ਹੋ ਜਾਵੇਗੀ ਅਤੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਰਾਜ ਭਵਨ ਦੇ ਬਾਹਰ ਮੀਡੀਆ ਨਾਲ ਮੁਖ਼ਾਤਬ ਹੋ ਕੇ ਸਾਰੀ ਗੱਲ ਤੋਂ ਪਰਦਾ ਚੁੱਕਣਗੇ। ਇਸ ਦੇ ਨਾਲ ਹੀ ਰਣਇੰਦਰ ਸਿੰਘ ਨੇ ਕਿਹਾ ਕਿ ਉਨ੍ਹਾਂ ਦੇ ਪਿਤਾ ਨਵੀਂ ਸ਼ੁਰੂਆਤ ਕਰਨਗੇ...
ਸਰਕਾਰੀ ਰਿਹਾਇਸ਼ ਤੋਂ ਰਾਜ ਭਵਨ ਲਈ ਰਵਾਨਾ ਹੋਏ ਕੈਪਟਨ
. . .  1 day ago
ਚੰਡੀਗੜ੍ਹ, 18 ਸਤੰਬਰ - ਸਰਕਾਰੀ ਰਿਹਾਇਸ਼ ਤੋਂ ਰਾਜ ਭਵਨ ਲਈ ਰਵਾਨਾ ਹੋਏ ਮੁੱਖ ਮੰਤਰੀ ਕੈਪਟਨ ਅਮਰਿੰਦਰ...
ਮੇਰੇ ਪਿਤਾ ਮੁੱਖ ਮੰਤਰੀ ਦੇ ਅਹੁਦੇ ਤੋਂ ਦੇ ਰਹੇ ਹਨ ਅਸਤੀਫ਼ਾ - ਕੈਪਟਨ ਦੇ ਬੇਟੇ ਰਣਇੰਦਰ ਸਿੰਘ ਨੇ ਕੀਤਾ ਟਵੀਟ
. . .  1 day ago
ਚੰਡੀਗੜ੍ਹ, 18 ਸਤੰਬਰ - ਕੈਪਟਨ ਦੇ ਪੁੱਤਰ ਰਣਇੰਦਰ ਸਿੰਘ ਨੇ ਟਵੀਟ ਕੀਤਾ ਹੈ ਕਿ ਉਨ੍ਹਾਂ ਦੇ ਪਿਤਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਪੰਜਾਬ ਦੇ ਮੁੱਖ ਮੰਤਰੀ ਦੇ ਅਹੁਦੇ ਤੋਂ ਅਸਤੀਫ਼ਾ ਦੇਣ ਜਾ...
ਮਾਮਲਾ ਤਖ਼ਤ ਸ਼੍ਰੀ ਕੇਸਗੜ੍ਹ ਸਾਹਿਬ ਵਿਖੇ ਹੋਈ ਬੇਅਦਬੀ ਦਾ, 21 ਸਤੰਬਰ ਤੱਕ ਪ੍ਰਸ਼ਾਸਨ ਨੂੰ ਅਲਟੀਮੇਟਮ
. . .  1 day ago
ਸ੍ਰੀ ਅਨੰਦਪੁਰ ਸਾਹਿਬ,18 ਸਤੰਬਰ (ਨਿੱਕੂਵਾਲ,ਕਰਨੈਲ ਸਿੰਘ) - ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਹੋਈ ਬੇਅਦਬੀ ਦੀ ਘਟਨਾ ਦਾ ਸਥਾਈ ਹੱਲ ਨਾ ਨਿਕਲਣ ਤੋਂ ਬਾਅਦ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਸਿੰਘ...
ਰਾਜ ਭਵਨ ਦੇ ਬਾਹਰ ਕੈਪਟਨ ਅਮਰਿੰਦਰ ਸਿੰਘ ਕਰਨਗੇ 4:30 ਵਜੇ ਪ੍ਰੈੱਸ ਕਾਨਫ਼ਰੰਸ
. . .  1 day ago
ਚੰਡੀਗੜ੍ਹ, 18 ਸਤੰਬਰ - ਰਾਜ ਭਵਨ ਦੇ ਬਾਹਰ ਕੈਪਟਨ ਅਮਰਿੰਦਰ ਸਿੰਘ ਕਰਨਗੇ 4:30 ਵਜੇ ਪ੍ਰੈੱਸ ਕਾਨਫ਼ਰੰਸ...
ਸ਼੍ਰੋਮਣੀ ਕਮੇਟੀ ਪ੍ਰਧਾਨ ਬੀਬੀ ਜਗੀਰ ਕੌਰ ਵਲੋਂ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਬੇਅਦਬੀ ਕਰਨ ਵਾਲੇ ਦੋਸ਼ੀ ਦਾ ਨਾਰਕੋ ਅਤੇ ਬਰੇਨ ਮੈਪਿੰਗ ਟੈੱਸਟ ਕਰਾਉਣ ਦੀ ਮੰਗ
. . .  1 day ago
ਅੰਮ੍ਰਿਤਸਰ, 18 ਸਤੰਬਰ (ਜਸਵੰਤ ਸਿੰਘ ਜੱਸ) - ਸ਼੍ਰੋਮਣੀ ਕਮੇਟੀ ਪ੍ਰਧਾਨ ਬੀਬੀ ਜਗੀਰ ਕੌਰ ਨੇ ਬੀਤੇ ਦਿਨੀਂ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਬੇਅਦਬੀ ਕਰਨ ਵਾਲੇ ਦੋਸ਼ੀ ਦਾ ਨਾਰਕੋ ਅਤੇ ਬਰੇਨ ਮੈਪਿੰਗ ਟੈੱਸਟ ਕਰਵਾਏ ਜਾਣ ਦੀ ਮੰਗ ਕੀਤੀ ਹੈ...
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 4 ਜੇਠ ਸੰਮਤ 553
ਵਿਚਾਰ ਪ੍ਰਵਾਹ: ਅਧਿਕਾਰ ਮਿਲਣਾ ਚੰਗੀ ਗੱਲ ਹੈ ਪਰ ਇਹ ਵੀ ਜ਼ਰੂਰੀ ਹੈ ਕਿ ਅਧਿਕਾਰਾਂ ਦੀ ਦੁਰਵਰਤੋਂ ਨਾ ਕੀਤੀ ਜਾਵੇ। -ਅਗਿਆਤ

ਫਰੀਦਕੋਟ

ਬੇ-ਜ਼ਮੀਨੇ ਮਜ਼ਦੂਰਾਂ ਸਿਰ ਚੜ੍ਹੇ ਸਰਕਾਰੀ ਤੇ ਗ਼ੈਰ ਸਰਕਾਰੀ ਕਰਜ਼ੇ ਮੁੁਆਫ਼ ਕੀਤੇ ਜਾਣ- ਆਗੂ

ਜੈਤੋ, 16 ਮਈ (ਗੁਰਚਰਨ ਸਿੰਘ ਗਾਬੜੀਆ)-ਪੇਂਡੂ ਤੇ ਖੇਤ ਮਜ਼ਦੂਰ ਜਥੇਬੰਦੀਆਂ ਦੇ ਸਾਂਝੇ ਮੋਰਚੇ ਦੇ ਸੱਦੇ 'ਤੇ ਪਿੰਡ ਸੇਵੇਵਾਲਾ ਵਿਖੇ ਮੀਟਿੰਗ ਕੀਤੀ ਗਈ | ਪ੍ਰੈੱਸ ਦੇ ਨਾਂਅ ਬਿਆਨ ਜਾਰੀ ਕਰਦਿਆਂ ਮਜ਼ਦੂਰ ਆਗੂ ਕਰਮਜੀਤ ਸਿੰਘ ਸੇਵੇਵਾਲਾ ਨੇ ਦੱਸਿਆ ਕਿ ਸਾਂਝੇ ਮੋਰਚੇ ...

ਪੂਰੀ ਖ਼ਬਰ »

ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹੇ 'ਚ ਕੋਰੋਨਾ ਕਾਰਨ 19 ਹੋਰ ਮੌਤਾਂ

ਸ੍ਰੀ ਮੁਕਤਸਰ ਸਾਹਿਬ, 16 ਮਈ (ਰਣਜੀਤ ਸਿੰਘ ਢਿੱਲੋਂ)-ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਿਚ ਕੋਰੋਨਾ ਮਹਾਂਮਾਰੀ ਦਾ ਕਹਿਰ ਲਗਾਤਾਰ ਜਾਰੀ 'ਤੇ ਮੌਤਾਂ ਹੋਣ ਦਾ ਅੰਕੜਾ ਰੁਕਣ ਦਾ ਨਾਂਅ ਨਹੀਂ ਲੈ ਰਿਹਾ | ਅੱਜ ਕੋਰੋਨਾ ਕਾਰਨ 19 ਹੋਰ ਮੌਤਾਂ ਹੋ ਜਾਣ ਦਾ ਸਮਾਚਾਰ ਪ੍ਰਾਪਤ ...

ਪੂਰੀ ਖ਼ਬਰ »

ਫ਼ਰੀਦਕੋਟ 'ਚ ਤਿੰਨ ਕੋਰੋਨਾ ਮਰੀਜ਼ਾਂ ਦੀ ਮੌਤ, 155 ਨਵੇਂ ਮਾਮਲੇ ਆਏ

ਫ਼ਰੀਦਕੋਟ, 16 ਮਈ (ਜਸਵੰਤ ਸਿੰਘ ਪੁਰਬਾ)-ਸਿਵਲ ਸਰਜਨ ਫ਼ਰੀਦਕੋਟ ਡਾ. ਸੰਜੇ ਕਪੂਰ ਨੇ ਦੱਸਿਆ ਕਿ ਅੱਜ ਪ੍ਰਾਪਤ ਹੋਈਆਂ ਰਿਪੋਰਟਾਂ ਵਿਚ ਜ਼ਿਲੇ੍ਹ ਅੰਦਰ 155 ਨਵੇਂ ਕੋਰੋਨਾ ਮਾਮਲੇ ਸਾਹਮਣੇ ਆਏ ਹਨ | ਜਦਕਿ ਤਿੰਨ ਕੋਰੋਨਾ ਮਰੀਜ਼ਾਂ ਦੀ ਮੌਤ ਹੋ ਗਈ ਹੈ | ਜ਼ਿਲ੍ਹੇ ਅੰਦਰ ...

ਪੂਰੀ ਖ਼ਬਰ »

ਪਿੰਡ ਕੁਰਾਈਵਾਲਾ 'ਚ 22 ਮਰੀਜ਼ ਪਾਜ਼ੀਟਿਵ

ਗਿੱਦੜਬਾਹਾ, 16 ਮਈ (ਪਰਮਜੀਤ ਸਿੰਘ ਥੇੜ੍ਹੀ)-ਗਿੱਦੜਬਾਹਾ ਹਲਕੇ ਦੇ ਪਿੰਡ ਕੁਰਾਈਵਾਲਾ ਵਿਖੇ 22 ਕੋਰੋਨਾ ਮਰੀਜ਼ ਪਾਜ਼ੀਟਿਵ ਆਉਣ ਨਾਲ ਵੱਡਾ ਧਮਾਕਾ ਹੋਇਆ ਹੈ, ਭਾਵੇਂ ਸਿਵਲ ਸਰਜਨ ਸ੍ਰੀ ਮੁਕਤਸਰ ਸਾਹਿਬ ਨੇ ਡਿਪਟੀ ਕਮਿਸ਼ਨਰ ਨੂੰ ਪਿੰਡ ਕੁਰਾਈਵਾਲਾ ਨੂੰ ਮਾਇਕਰੋ- ...

ਪੂਰੀ ਖ਼ਬਰ »

ਮਜ਼ਦੂਰ ਮੋਰਚੇ ਦੇ ਸੱਦੇ 'ਤੇ 18 ਨੂੰ ਡੀ. ਸੀ. ਦਫ਼ਤਰ ਅੱਗੇ ਧਰਨੇ ਲਈ ਖੇਤ ਮਜ਼ਦੂਰਾਂ ਵਲੋਂ ਮੁਹਿੰਮ ਜਾਰੀ

ਮੰਡੀ ਕਿੱਲਿਆਂਵਾਲੀ, 16 ਮਈ (ਇਕਬਾਲ ਸਿੰਘ ਸ਼ਾਂਤ)-ਪੇਂਡੂ ਤੇ ਖੇਤ ਮਜ਼ਦੂਰ ਜਥੇਬੰਦੀਆਂ ਦੇ ਸਾਂਝੇ ਮੋਰਚੇ ਦੇ ਸੱਦੇ 'ਤੇ ਖੇਤੀ ਕਾਨੂੰਨ ਰੱਦ ਕਰਨ ਅਤੇ ਕਿਰਤ ਕਾਨੂੰਨਾਂ 'ਚ ਕੀਤੀਆਂ ਸੋਧਾਂ ਵਾਪਸ ਲੈਣ, ਮਜ਼ਦੂਰਾਂ ਦੇ ਕਰਜ਼ੇ ਮੁਆਫ਼ ਕਰਨ, ਪੱਕੇ ਰੁਜ਼ਗਾਰ ਦਾ ...

ਪੂਰੀ ਖ਼ਬਰ »

ਪਰਮਬੰਸ ਸਿੰਘ ਰੋਮਾਣਾ ਕਾਂਗਰਸ ਦੀ ਬਜਾਏ ਅਕਾਲੀ ਦਲ 'ਚ ਝਾਤੀ ਮਾਰਨ- ਵਿਧਾਇਕ ਢਿੱਲੋਂ

ਫ਼ਰੀਦਕੋਟ, 16 ਮਈ (ਜਸਵੰਤ ਸਿੰਘ ਪੁਰਬਾ)-ਫ਼ਰੀਦਕੋਟ ਦੇ ਵਿਧਾਇਕ ਕੁਸ਼ਲਦੀਪ ਸਿੰਘ ਕਿੱਕੀ ਢਿੱਲੋਂ ਨੇ ਅੱਜ ਆਪਣੇ ਗ੍ਰਹਿ ਵਿਖੇ ਪ੍ਰੈੱਸ ਕਾਨਫ਼ਰੰਸ ਕਰਕੇ ਯੂਥ ਅਕਾਲੀ ਦਲ ਦੇ ਪ੍ਰਧਾਨ ਪਰਮਬੰਸ ਸਿੰਘ ਬੰਟੀ ਰੋਮਾਣਾ ਨੂੰ ਉਨ੍ਹਾਂ ਵਲੋਂ ਲਗਾਏ ਦੋਸ਼ਾਂ ਦੇ ਸਿੱਧੇ ...

ਪੂਰੀ ਖ਼ਬਰ »

ਪੰਜਾਬ ਰੋਡਵੇਜ਼/ਪਨਬੱਸ ਕੰਟਰੈਕਟ ਵਰਕਰਜ਼ ਯੂਨੀਅਨ ਤੇ ਪੀ. ਆਰ. ਟੀ. ਸੀ ਦੇ ਕੱਚੇ ਮੁਲਾਜ਼ਮਾਂ ਵਲੋਂ ਗੇਟ ਰੈਲੀ

ਫ਼ਰੀਦਕੋਟ, 16 ਮਈ (ਜਸਵੰਤ ਸਿੰਘ ਪੁਰਬਾ)-ਪੰਜਾਬ ਰੋਡਵੇਜ/ਪਨਬੱਸ ਕੰਟਰੈਕਟ ਵਰਕਰਜ਼ ਯੂਨੀਅਨ ਪੰਜਾਬ ਤੇ ਪੀ. ਆਰ. ਟੀ. ਸੀ. ਦੇ ਸਮੂਹ ਕੱਚੇ ਮੁਲਾਜ਼ਮਾਂ ਵਲੋਂ ਪੰਜਾਬ ਰੋਡਵੇਜ/ਪਨਬੱਸ ਅਤੇ ਪੀ. ਆਰ. ਟੀ. ਸੀ. ਦੇ ਡਿਪੂਆਂ 'ਤੇ ਭਰਵੀਆਂ ਗੇਟ ਰੈਲੀਆਂ ਕੀਤੀਆਂ ਗਈਆਂ | ...

ਪੂਰੀ ਖ਼ਬਰ »

ਜ਼ਿਲ੍ਹਾ ਮੈਜਿਸਟ੍ਰੇਟ ਵਲੋਂ ਸੈਲੂਨ ਦੀਆਂ ਦੁਕਾਨਾਂ ਖੋਲ੍ਹਣ ਦੀ ਇਜਾਜ਼ਤ

ਸ੍ਰੀ ਮੁਕਤਸਰ ਸਾਹਿਬ, 16 ਮਈ (ਰਣਜੀਤ ਸਿੰਘ ਢਿੱਲੋਂ, ਹਰਮਹਿੰਦਰ ਪਾਲ)-ਐੱਮ. ਕੇ. ਅਰਾਵਿੰਦ ਕੁਮਾਰ ਜ਼ਿਲ੍ਹਾ ਮੈਜਿਸਟ੍ਰੇਟ ਸ੍ਰੀ ਮੁਕਤਸਰ ਸਾਹਿਬ ਨੇ ਕੋਰੋਨਾ ਵਾਇਰਸ ਨੂੰ ਫੈਲਣ ਤੋਂ ਰੋਕਣ ਲਈ ਹੁਕਮ ਜਾਰੀ ਕੀਤੇ ਸਨ, ਇਨ੍ਹਾਂ ਹੁਕਮਾਂ ਦੀ ਲੜੀ ਤਹਿਤ ਜ਼ਿਲ੍ਹੇ ਦੀ ...

ਪੂਰੀ ਖ਼ਬਰ »

ਭਾਜਪਾ ਆਗੂ ਵਲੋਂ ਘਰ 'ਤੇ ਕਬਜ਼ਾ ਕਰਨ ਦੀ ਕੋਸ਼ਿਸ਼, ਮਾਮਲਾ ਦਰਜ

ਫ਼ਰੀਦਕੋਟ, 16 ਮਈ (ਸਰਬਜੀਤ ਸਿੰਘ)-ਭਾਰਤੀ ਜਨਤਾ ਪਾਰਟੀ ਫ਼ਰੀਦਕੋਟ ਦੇ ਇਕ ਯੂਥ ਆਗੂ ਵਲੋਂ ਕਥਿਤ ਤੌਰ 'ਤੇ ਇਕ ਔਰਤ ਦੇ ਘਰ ਉੱਪਰ ਨਾਜਾਇਜ਼ ਕਬਜ਼ਾ ਕਰਨ ਦੀ ਕੋਸ਼ਿਸ਼ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ | ਥਾਣਾ ਸਿਟੀ ਪੁਲਿਸ ਵਲੋਂ ਪੀੜਤ ਔਰਤ ਦੀ ਸ਼ਿਕਾਇਤ ਦੇ ਆਧਾਰ 'ਤੇ ...

ਪੂਰੀ ਖ਼ਬਰ »

ਨਾਜਾਇਜ਼ ਸ਼ਰਾਬ ਬਰਾਮਦ, ਮਾਮਲਾ ਦਰਜ

ਸ੍ਰੀ ਮੁਕਤਸਰ ਸਾਹਿਬ, 16 ਮਈ (ਹਰਮਹਿੰਦਰ ਪਾਲ)-ਥਾਣਾ ਸਦਰ ਸ੍ਰੀ ਮੁਕਤਸਰ ਸਾਹਿਬ ਪੁਲਿਸ ਨੇ 8 ਬੋਤਲਾਂ ਨਾਜਾਇਜ਼ ਸ਼ਰਾਬ ਬਰਾਮਦ ਕਰਕੇ ਇਕ ਵਿਅਕਤੀ ਖ਼ਿਲਾਫ਼ ਮਾਮਲਾ ਦਰਜ਼ ਕਰ ਲਿਆ ਹੈ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਸਹਾਇਕ ਥਾਣੇਦਾਰ ਜਰਨੈਲ ਸਿੰਘ ਨੇ ਦੱਸਿਆ ਕਿ ...

ਪੂਰੀ ਖ਼ਬਰ »

ਧੋਖੇ ਨਾਲ ਏ.ਟੀ. ਐੱਮ. ਵਿਚੋਂ ਪੈਸੇ ਕਢਵਾਏ

ਸ੍ਰੀ ਮੁਕਤਸਰ ਸਾਹਿਬ, 16 ਮਈ (ਰਣਜੀਤ ਸਿੰਘ ਢਿੱਲੋਂ)-ਹਰੀ ਕ੍ਰਿਸ਼ਨ ਸਭਰਵਾਲ ਪੁੱਤਰ ਸ੍ਰੀ ਰਾਮ ਜੀ ਦਾਸ ਗਲੀ ਨੰਬਰ-3ਏ ਸ਼ਹੀਦ ਬਾਬਾ ਦੀਪ ਸਿੰਘ ਨਗਰ ਸ੍ਰੀ ਮੁਕਤਸਰ ਸਾਹਿਬ ਨੇ ਐੱਸ.ਐੱਚ.ਓ. ਥਾਣਾ ਸਿਟੀ ਨੂੰ ਦਰਖਾਸਤ ਦਿੱਤੀ ਹੈ ਕਿ ਦੋ ਅਣਪਛਾਤੇ ਵਿਅਕਤੀਆਂ ਵਲੋਂ ...

ਪੂਰੀ ਖ਼ਬਰ »

ਕੇਂਦਰੀ ਜੇਲ੍ਹ 'ਚ ਮੋਬਾਈਲ ਤੇ ਹੋਰ ਇਤਰਾਜ਼ਯੋਗ ਸਾਮਾਨ ਸੁੱਟਣ ਦੀ ਤਾਕ 'ਚ ਦੋ ਕਾਬੂ

ਫ਼ਰੀਦਕੋਟ, 16 ਮਈ (ਸਰਬਜੀਤ ਸਿੰਘ)-ਥਾਣਾ ਸਿਟੀ ਫ਼ਰੀਦਕੋਟ ਪੁਲਿਸ ਵਲੋਂ ਸਥਾਨਕ ਕੇਂਦਰੀ ਮਾਡਰਨ ਜੇਲ੍ਹ ਦੇ ਪਿਛਲੇ ਪਾਸੇ ਦੋ ਵਿਅਕਤੀਆਂ ਨੂੰ ਜੇਲ੍ਹ 'ਚ ਮੋਬਾਈਲ ਫ਼ੋਨ, ਬੀੜੀਆਂ, ਜਰਦਾ ਆਦਿ ਸੁੱਟਣ ਦੀ ਤਾਕ 'ਚ ਕਾਬੂ ਕਰਨ ਦਾ ਦਾਅਵਾ ਕੀਤਾ ਗਿਆ ਹੈ | ਪੁਲਿਸ ਵਲੋਂ ...

ਪੂਰੀ ਖ਼ਬਰ »

ਲਾਹਣ ਸਮੇਤ ਇਕ ਕਾਬੂ, ਮਾਮਲਾ ਦਰਜ

ਫ਼ਰੀਦਕੋਟ, 16 ਮਈ (ਸਰਬਜੀਤ ਸਿੰਘ)-ਥਾਣਾ ਸਦਰ ਫ਼ਰੀਦਕੋਟ ਪੁਲਿਸ ਵਲੋਂ ਪਿੰਡ ਕੰਮੇਆਣਾ ਵਿਖੇ ਇਕ ਘਰ 'ਚ ਛਾਪੇਮਾਰੀ ਕਰਕੇ ਇਕ ਵਿਅਕਤੀ ਨੂੰ 20 ਲੀਟਰ ਲਾਹਨ ਸਮੇਤ ਕਾਬੂ ਕਰਨ ਦਾ ਦਾਅਵਾ ਕੀਤਾ ਗਿਆ ਹੈ | ਪੁਲਿਸ ਵਲੋਂ ਮਾਮਲਾ ਦਰਜ ਕਰਕੇ ਮਾਮਲੇ ਦੀ ਪੜਤਾਲ ਸ਼ੁਰੂ ਕਰ ...

ਪੂਰੀ ਖ਼ਬਰ »

ਜੈ ਬਾਬੇ ਦੀ ਬਲੱਡ ਸੇਵਾ ਸੁਸਾਇਟੀ ਦੇ ਸੇਵਾਦਾਰਾਂ ਨੇ ਕੀਤਾ ਖ਼ੂਨ ਦਾਨ

ਸ੍ਰੀ ਮੁਕਤਸਰ ਸਾਹਿਬ, 16 ਮਈ (ਰਣਜੀਤ ਸਿੰਘ ਢਿੱਲੋਂ)-ਜੈ ਬਾਬੇ ਦੀ ਬਲੱਡ ਸੇਵਾ ਸੁਸਾਇਟੀ ਵਲੋਂ ਖ਼ੂਨਦਾਨ ਕਰਨ ਦੀ ਸੇਵਾ ਲਗਾਤਾਰ ਜਾਰੀ ਹੈ ਤੇ ਸੁਸਾਇਟੀ ਦੇ ਨੌਜਵਾਨਾਂ ਖ਼ੂਨਦਾਨ ਕਰਕੇ ਲੋਕਾਂ ਦੀ ਜ਼ਿੰਦਗੀ ਬਚਾ ਰਹੇ ਹਨ | ਸੁਸਾਇਟੀ ਦੇ ਸੇਵਾਦਾਰ ਦੀਪਕ ਗਰਗ ਨੇ ...

ਪੂਰੀ ਖ਼ਬਰ »

ਗਿੱਦੜਬਾਹਾ 'ਚ ਕੋਰੋਨਾ ਦਾ ਟੈੱਸਟ ਕਰ ਰਹੀਆਂ ਅਣਗਿਣਤ ਅਣਅਧਿਕਾਰਤ ਲੈਬਾਰਟਰੀਆਂ

ਗਿੱਦੜਬਾਹਾ, 16 ਮਈ (ਪਰਮਜੀਤ ਸਿੰਘ ਥੇੜ੍ਹੀ)-ਕੋਰੋਨਾ ਮਰੀਜ਼ਾਂ ਦਾ ਟੈੱਸਟ ਕਰਨ ਵਾਲੀਆਂ ਗਿੱਦੜਬਾਹਾ ਵਿਚ ਸਿਰਫ਼ 5 ਲੈਬਾਰਟਰੀਆਂ ਹੀ ਸਿਹਤ ਵਿਭਾਗ ਤੇ ਪ੍ਰਸ਼ਾਸਨ ਵਲੋਂ ਮਨਜ਼ੂਰਸ਼ੁਦਾ ਹਨ, ਜਦੋਂਕਿ ਵੱਡੀ ਗਿਣਤੀ ਵਿਚ ਅਣਅਧਿਕਾਰਤ ਲੈਬਾਰਟਰੀਆਂ ਕੋਰੋਨਾ ਦਾ ...

ਪੂਰੀ ਖ਼ਬਰ »

ਅਭੈ ਢਿੱਲੋਂ ਨੇ ਸਾਂਸਦ ਗੁਜਰਾਲ ਨੂੰ ਕੋਰੋਨਾ ਮਰੀਜ਼ਾਂ ਦੀ ਮਦਦ ਲਈ ਲਿਖੀ ਚਿੱਠੀ

ਗਿੱਦੜਬਾਹਾ, 16 ਮਈ (ਪਰਮਜੀਤ ਸਿੰਘ ਥੇੜ੍ਹੀ)-ਸ਼ੋ੍ਰਮਣੀ ਅਕਾਲੀ ਦਲ ਦੇ ਹਲਕਾ ਗਿੱਦੜਬਾਹਾ ਦੇ ਇੰਚਾਰਜ ਹਰਦੀਪ ਸਿੰਘ ਡਿੰਪੀ ਢਿੱਲੋਂ ਦੇ ਭਤੀਜੇ ਯੂਥ ਅਕਾਲੀ ਆਗੂ ਅਭੈ ਢਿੱਲੋਂ ਨੇ ਰਾਜ ਸਭਾ ਮੈਂਬਰ ਨਰੇਸ਼ ਗੁਜਰਾਲ ਨੂੰ ਗਿੱਦੜਬਾਹਾ ਦੇ ਕੋਵਿਡ-19 ਦੇ ਮਰੀਜ਼ਾਂ ਦੀ ...

ਪੂਰੀ ਖ਼ਬਰ »

ਐੱਸ. ਡੀ. ਸਕੂਲ ਦੇ ਬੱਚਿਆਂ ਨੇ ਪਰਿਵਾਰ ਦਿਵਸ ਮਨਾਇਆ

ਮਲੋਟ, 16 ਮਈ (ਅਜਮੇਰ ਸਿੰਘ ਬਰਾੜ, ਪਾਟਿਲ)-ਕੋਰੋਨਾ ਮਹਾਂਮਾਰੀ ਦੇ ਚੱਲਦਿਆਂ ਜਿੱਥੇ ਸਕੂਲ ਬੰਦ ਹੋਣ ਕਾਰਨ ਬੱਚਿਆਂ ਦੀ ਆਨਲਾਈਨ ਪੜ੍ਹਾਈ ਜਾਰੀ ਹੈ, ਉੱਥੇ ਹੀ ਸਕੂਲਾਂ ਵਲੋਂ ਬੱਚਿਆਂ ਨੂੰ ਆਨਲਾਈਨ ਮਾਧਿਅਮ ਜ਼ਰੀਏ ਵੱਖ-ਵੱਖ ਗਤੀਵਿਧੀਆਂ ਨਾਲ ਜੋੜਨ ਲਈ ਵੀ ...

ਪੂਰੀ ਖ਼ਬਰ »

ਟੁੱਟੇ ਹੋਏ ਖ਼ਾਲੇ ਨੂੰ ਜਲਦੀ ਬਣਾਉਣ ਦੀ ਮੰਗ

ਮੰਡੀ ਬਰੀਵਾਲਾ, 16 ਮਈ (ਨਿਰਭੋਲ ਸਿੰਘ)-ਮੰਡੀ ਬਰੀਵਾਲਾ ਦੇ ਸੀਵਰੇਜ ਦਾ ਪਾਣੀ ਿਲੰਕ ਡਰੇਨ ਵਿਚ ਪਾਉਣ ਵਾਲਾ ਖਾਲਾ ਲੰਮੇ ਸਮੇਂ ਤੋਂ ਟੁੱਟਿਆ ਹੋਇਆ ਹੈ, ਪਰ ਪ੍ਰਸ਼ਾਸਨ ਕੁੰਭਕਰਨ ਦੀ ਨੀਂਦ ਸੌ ਰਿਹਾ ਹੈ | ਪ੍ਰਸ਼ਾਸਨ ਦੀ ਲਾਪ੍ਰਵਾਹੀ ਦਾ ਨਤੀਜਾ ਲੋਕਾਂ ਨੂੰ ਭੁਗਤਣਾ ...

ਪੂਰੀ ਖ਼ਬਰ »

ਸ਼ਹਿਰ ਨੂੰ ਸੈਨੀਟਾਈਜ਼ ਕਰਨ ਦਾ ਕੰਮ ਸ਼ੁਰੂ

ਗਿੱਦੜਬਾਹਾ, 16 ਮਈ (ਪਰਮਜੀਤ ਸਿੰਘ ਥੇੜ੍ਹੀ)-ਨਗਰ ਕੌਂਸਲ ਗਿੱਦੜਬਾਹਾ ਦੇ ਪ੍ਰਧਾਨ ਨਰਿੰਦਰ ਕੁਮਾਰ ਬਿੰਟਾ ਅਰੋੜਾ ਦੀ ਦੇਖ-ਰੇਖ 'ਚ ਗਰੀਨ ਐੱਸ. ਵੈੱਲਫੇਅਰ ਅਤੇ ਸਪੋਰਟਸ ਵਿੰਗ ਦੇ ਸਹਿਯੋਗ ਨਾਲ ਸ਼ਹਿਰ ਨੂੰ ਸੈਨੇਟਾਈਜ਼ ਕਰਨ ਦੇ ਕੰਮ ਦੀ ਸ਼ੁਰੂਆਤ ਕੀਤੀ ਗਈ | ਬਿੰਟਾ ...

ਪੂਰੀ ਖ਼ਬਰ »

ਦੇਸ਼ ਭਗਤ ਗਲੋਬਲ ਸਕੂਲ 'ਚ ਪਰਿਵਾਰ ਦਿਵਸ ਮਨਾਇਆ

ਸ੍ਰੀ ਮੁਕਤਸਰ ਸਾਹਿਬ, 16 ਮਈ (ਰਣਜੀਤ ਸਿੰਘ ਢਿੱਲੋਂ)-ਦੇਸ਼ ਭਗਤ ਗਲੋਬਲ ਸਕੂਲ ਸ੍ਰੀ ਮੁਕਤਸਰ ਸਾਹਿਬ ਵਿਖੇ ਦੇਸ਼ ਭਗਤ ਯੂਨਾਈਟਿਡ ਗਰੁੱਪ ਦੇ ਚਾਂਸਲਰ ਡਾ. ਜੋਰਾ ਸਿੰਘ ਤੇ ਪ੍ਰੋ. ਚਾਂਸਲਰ ਡਾ. ਤੇਜਿੰਦਰ ਕੌਰ, ਪਿ੍ੰਸੀਪਲ ਸੰਜੀਵ ਜਿੰਦਲ ਦੀ ਅਗਵਾਈ ਹੇਠ ...

ਪੂਰੀ ਖ਼ਬਰ »

ਵਿਧਾਇਕ ਰਾਜਾ ਵੜਿੰਗ ਵਲੋਂ ਸਥਾਪਿਤ ਹੈਲਪ ਡੈਸਕ ਮਰੀਜ਼ਾਂ ਲਈ ਸਹਾਈ

ਸ੍ਰੀ ਮੁਕਤਸਰ ਸਾਹਿਬ, 16 ਮਈ (ਰਣਜੀਤ ਸਿੰਘ ਢਿੱਲੋਂ)-ਗਿੱਦੜਬਾਹਾ ਹਲਕੇ ਦੇ ਵਿਧਾਇਕ ਤੇ ਮੁੱਖ ਮੰਤਰੀ ਪੰਜਾਬ ਦੇ ਸਿਆਸੀ ਸਲਾਹਕਾਰ ਅਮਰਿੰਦਰ ਸਿੰਘ ਰਾਜਾ ਵੜਿੰਗ ਵਲੋਂ ਸਰਕਾਰੀ ਹਸਪਤਾਲ ਸ੍ਰੀ ਮੁਕਤਸਰ ਸਾਹਿਬ ਵਿਖੇ ਕੋਰੋਨਾ ਮਰੀਜ਼ਾਂ ਦੀ ਮਦਦ ਲਈ ਹੈਲਪ ਡੈਸਕ ...

ਪੂਰੀ ਖ਼ਬਰ »

ਕਿਸਾਨ ਦਿੱਲੀ ਮੋਰਚੇ 'ਚ ਵੱਡੀ ਗਿਣਤੀ ਵਿਚ ਪਹੁੰਚਣ- ਰੁਲਦੂ ਸਿੰਘ

ਸ੍ਰੀ ਮੁਕਤਸਰ ਸਾਹਿਬ, 16 ਮਈ (ਰਣਜੀਤ ਸਿੰਘ ਢਿੱਲੋਂ)-ਹੁਣ ਕਣਕ ਦੀ ਫ਼ਸਲ ਵੇਚ ਕੇ ਤੂੜੀ-ਤੰਦ ਸੰਭਾਲਿਆ ਜਾ ਚੁੱਕਾ ਹੈ ਅਤੇ ਕਿਸਾਨਾਂ ਨੂੰ ਦਿੱਲੀ ਮੋਰਚੇ ਵਿਚ ਵੱਡੀ ਗਿਣਤੀ 'ਚ ਮੁੜ੍ਹ ਸ਼ਾਮਿਲ ਹੋ ਕੇ ਕੇਂਦਰ ਸਰਕਾਰ ਦੇ ਖੇਤੀ ਕਾਨੂੰਨ ਰੱਦ ਕਰਵਾਉਣ ਲਈ ਦਬਾਅ ਬਣਾਉਣਾ ...

ਪੂਰੀ ਖ਼ਬਰ »

ਬਾਰਿਸ਼ ਨਾਲ ਕਰੰਡ ਹੋਏ ਨਰਮੇ ਦਾ ਮੁਆਵਜ਼ਾ ਦਿੱਤਾ ਜਾਵੇ- ਕਿਸਾਨ ਆਗੂ

ਮੰਡੀ ਬਰੀਵਾਲਾ, 16 ਮਈ (ਨਿਰਭੋਲ ਸਿੰਘ)-ਭਾਰਤੀ ਕਿਸਾਨ ਯੂਨੀਅਨ ਰਜਿ: ਕਾਦੀਆਂ ਦੇ ਜਨਰਲ ਸਕੱਤਰ, ਹਰਪਾਲ ਸਿੰਘ ਡੋਹਕ ਜ਼ਿਲ੍ਹਾ ਮੀਤ ਪ੍ਰਧਾਨ ਤੇ ਹਰਮੇਲ ਸਿੰਘ ਆਦਿ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਬੀਤੇ ਦਿਨੀਂ ਹੋਏ ਬੇ-ਮੌਸਮੀ ਬਾਰਿਸ਼ ਕਾਰਨ ਕਿਸਾਨਾਂ ਦਾ ਨਰਮਾ ...

ਪੂਰੀ ਖ਼ਬਰ »

ਨਗਰ ਕੌ ਾਸਲ ਦੇ ਪ੍ਰਧਾਨ ਦਾ ਅਗਰਵਾਲ ਪੀਰਖਾਨਾ ਟਰੱਸਟ ਵਲੋਂ ਸਨਮਾਨ

ਮਲੋਟ, 16 ਮਈ (ਰਣਜੀਤ ਸਿੰਘ ਪਾਟਿਲ, ਅਜਮੇਰ ਸਿੰਘ ਬਰਾੜ)-ਨਗਰ ਕੌਂਸਲ ਦੇ ਨਵਨਿਯੁਕਤ ਪ੍ਰਧਾਨ ਸ਼ੁੱਭਦੀਪ ਸਿੰਘ ਬਿੱਟੂ ਦਾ ਅਗਰਵਾਲ ਪੀਰਖਾਨਾ ਟਰੱਸਟ ਵਲੋਂ ਬਾਬਾ ਰੁਲਦੂ ਰਾਮ ਤੇ ਟਰੱਸਟ ਦੇ ਹੋਰ ਅਹੁਦੇਦਾਰਾਂ ਵਲੋਂ ਸਨਮਾਨ ਕੀਤਾ ਗਿਆ | ਇਸ ਮੌਕੇ ਬਾਬਾ ਰੁਲਦੂ ਰਾਮ ...

ਪੂਰੀ ਖ਼ਬਰ »

ਮਿਸਤਰੀਆਂ ਤੇ ਮਜ਼ਦੂਰਾਂ ਲਈ ਵੈਕਸੀਨੇਸ਼ਨ ਕੈਂਪ ਲਗਾਇਆ

ਮਲੋਟ, 16 ਮਈ (ਅਜਮੇਰ ਸਿੰਘ ਬਰਾੜ)-ਪੰਜਾਬ ਸਰਕਾਰ ਦੀਆਂ ਹਦਾਇਤਾਂ ਮੁਤਾਬਕ ਮਜ਼ਦੂਰਾਂ ਤੇ ਮਿਸਤਰੀਆਂ ਨੂੰ ਜੋ ਪੰਜਾਬ ਸਰਕਾਰ ਵਲੋਂ ਦਿੱਤੀ ਸਕੀਮ ਤਹਿਤ ਰਜਿਸਟਰਡ ਹਨ, ਉਨ੍ਹਾਂ ਲਾਭਪਾਤਰੀਆਂ ਨੂੰ 18 ਤੋਂ 44 ਸਾਲ ਦੀ ਉਮਰ ਤੱਕ ਦੇ ਵਿਅਕਤੀਆਂ ਨੂੰ ਅੱਜ ਵੈਕਸੀਨ ਦੇ ...

ਪੂਰੀ ਖ਼ਬਰ »

ਸਿਹਤ ਵਿਭਾਗ ਤੇ ਨਿੱਜੀ ਲੈਬਾਰਟਰੀਆਂ ਦੀ ਰਿਪੋਰਟ ਅਲੱਗ-ਅਲੱਗ ਹੋਣ 'ਤੇ ਪੀੜਤ ਪਰਿਵਾਰਾਂ 'ਚ ਪਿਆ ਭੰਬਲਭੂਸਾ

ਲੰਬੀ, 16 ਮਈ (ਸ਼ਿਵਰਾਜ ਸਿੰਘ ਬਰਾੜ)-ਸਿਹਤ ਵਿਭਾਗ ਦੀ ਲੈਬਾਰਟਰੀ ਦੀ ਰੈਪਿਡ ਟੈੱਸਟ ਰਿਪੋਰਟ ਨਿੱਜੀ ਲੈਬਾਰਟਰੀਆਂ ਨਾਲ ਮੇਲ ਨਾ ਖਾਣ ਕਰਕੇ ਪੀੜਤ ਪਰਿਵਾਰਾਂ ਵਿਚ ਭੰਬਲਭੂਸਾ ਪਿਆ ਹੋਇਆ ਹੈ, ਜਿਸ ਨੇ ਲੈਬਾਰਟਰੀਆਂ 'ਤੇ ਸਵਾਲੀਆ ਚਿੰਨ੍ਹ ਲਗਾ ਦਿੱਤੇ ਹਨ | ਜ਼ਿਕਰਯੋਗ ...

ਪੂਰੀ ਖ਼ਬਰ »

ਖ਼ੂਨਦਾਨ ਕੈਂਪ ਲਗਾਇਆ

ਮਲੋਟ, 16 ਮਈ (ਅਜਮੇਰ ਸਿੰਘ ਬਰਾੜ, ਰਣਜੀਤ ਸਿੰਘ ਪਾਟਿਲ)-ਐਂਟੀ ਕ੍ਰਾਈਮ ਸਪੈਸ਼ਲ ਵਲੰਟੀਅਰ ਕਲੱਬ ਦੇ ਪੰਜਾਬ ਪ੍ਰਧਾਨ ਪਿ੍ੰਸ ਬਾਂਸਲ ਦੀ ਅਗਵਾਈ ਹੇਠ ਸਮੁੱਚੀ ਟੀਮ ਤੇ ਨਹਿਰੂ ਯੁਵਾ ਕੇਂਦਰ ਸ੍ਰੀ ਮੁਕਤਸਰ ਸਾਹਿਬ ਦੇ ਜ਼ਿਲ੍ਹਾ ਯੂਥ ਅਧਿਕਾਰੀ ਕੋਮਲ ਨਿਗਮ ਅਤੇ ਰਖਵਿੰਦਰ ਕੌਰ ਬਲਾਕ ਲੰਬੀ ਇੰਚਾਰਜ ਵਲੰਟੀਅਰ ਵਲੋਂ ਸਾਂਝੇ ਤੌਰ 'ਤੇ ਖ਼ੂਨਦਾਨ ਕੈਂਪ ਸਿਵਲ ਹਸਪਤਾਲ ਮਲੋਟ ਵਿਖੇ ਲਗਾਇਆ ਗਿਆ | ਇਸ ਮੌਕੇ ਵਿਸ਼ੇਸ਼ ਤੌਰ 'ਤੇ ਹਾਜ਼ਰ ਹੋਏ ਸਮੂਹ ਸਮਾਜਸੇਵੀ ਤੇ ਧਾਰਮਿਕ ਸੰਸਥਾਵਾਂ ਦੇ ਬਲਾਕ ਕੋਆਰਡੀਨੇਟਰ ਮਨੋਜ ਅਸੀਜਾ ਨੇ ਇਸ ਉਪਰਾਲੇ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਅੱਜ ਇਕੱਤਰ ਹੋਏ ਖ਼ੂਨ ਨਾਲ ਕੋਰੋਨਾ ਮਹਾਂਮਾਰੀ ਤੋਂ ਪੀੜਤ ਮਰੀਜ਼ਾਂ ਤੇ ਐਮਰਜੈਂਸੀ ਮਰੀਜ਼ਾਂ ਦੀ ਖ਼ੂਨ ਦੀ ਲੋੜ ਨੂੰ ਪੂਰਿਆ ਕੀਤਾ ਜਾ ਸਕੇ ਤੇ ਉਨ੍ਹਾਂ ਦੀ ਜਾਨ ਬਚਾਈ ਜਾ ਸਕੇ | ਇਸ ਕੈਂਪ ਵਿਚ ਪੰਜਾਬ ਪੁਲਿਸ ਟੀਮ ਸਮੂਹ ਥਾਣਾ ਸਿਟੀ ਮਲੋਟ, ਮਲੋਟ ਬਲੱਡ ਗਰੁੱਪ ਤੋਂ ਚਿੰਟੂ ਬਠਲਾ, ਭਾਰਤ ਵਿਕਾਸ ਪ੍ਰੀਸ਼ਦ ਦੇ ਪ੍ਰਧਾਨ ਪ੍ਰਦੀਪ ਬੱਬਰ, ਰਜਿੰਦਰ ਪਪਨੇਜਾ, ਭਗਤ ਪੂਰਨ ਸਿੰਘ ਸੰਸਕਾਰ ਕੇਂਦਰ ਦੀ ਸਮੁੱਚੀ ਟੀਮ, ਸ੍ਰੀ ਕਿ੍ਸ਼ਨਾ ਸੇਵਾ ਦਲ ਤੋਂ ਅਨਿਲ ਗੋਂਦਾਰਾ, ਸ੍ਰੀ ਦੁਰਗਾ ਮੰਦਰ ਕਮੇਟੀ ਤੋਂ ਜਗਜੀਵਨ ਸੁਖੀਜਾ, ਨਿਸ਼ਕਾਮ ਸੇਵਾ ਦਲ ਤੋਂ ਸਮਾਜ ਸੇਵੀ ਚਰਨਜੀਤ ਖੁਰਾਣਾ ਤੇ ਐਂਟੀ ਕ੍ਰਾਈਮ ਸਪੈਸ਼ਲ ਵਲੰਟੀਅਰ ਕਲੱਬ ਦੇ ਮੈਂਬਰ ਸ਼ਾਮਿਲ ਰਹੇ |

ਖ਼ਬਰ ਸ਼ੇਅਰ ਕਰੋ

 

ਲੇਖ ਰਾਜ ਬਠਲਾ ਨਹੀਂ ਰਹੇ

ਮਲੋਟ, 16 ਮਈ (ਰਣਜੀਤ ਸਿੰਘ ਪਾਟਿਲ)-ਵਰਕਿੰਗ ਜਰਨਲਿਸਟ ਐਸੋਸੀਏਸ਼ਨ ਦੇ ਸੀਨੀਅਰ ਮੀਤ ਪ੍ਰਧਾਨ ਅਨਿਲ ਬਠਲਾ ਅਤੇ ਅਧਿਆਪਕ ਆਗੂ ਹੈਰੀ ਬਠਲਾ ਦੇ ਪਿਤਾ ਲੇਖ ਰਾਜ ਬਠਲਾ ਦਾ ਦਿਹਾਂਤ ਹੋ ਗਿਆ ਹੈ | ਬਠਲਾ ਪਰਿਵਾਰ ਨਾਲ ਵਰਕਿੰਗ ਜਰਨਲਿਸਟ ਐਸੋਸੀਏਸ਼ਨ ਦੇ ਹਰਦੀਪ ਸਿੰਘ ...

ਪੂਰੀ ਖ਼ਬਰ »

ਕਰਮਜੀਤ ਕੌਰ ਸਰਾਏਨਾਗਾ ਦੀ ਮੌਤ

ਮੰਡੀ ਬਰੀਵਾਲਾ, 16 ਮਈ (ਨਿਰਭੋਲ ਸਿੰਘ)-ਸ਼ੋ੍ਰਮਣੀ ਅਕਾਲੀ ਦਲ ਬਾਦਲ ਦੇ ਆਗੂ ਸੁਖਜਿੰਦਰ ਸਿੰਘ ਛਿੰਦਾ ਸਰਾਏਨਾਗਾ ਦੀ ਮਾਤਾ ਕਰਮਜੀਤ ਕੌਰ ਪਤਨੀ ਬਸੰਤ ਸਿੰਘ ਦਾ ਦਿਹਾਂਤ ਹੋ ਗਿਆ ਹੈ | ਕਰਮਜੀਤ ਕੌਰ ਸਰਾਏਨਾਗਾ ਦੀ ਬੇਵਕਤੀ ਮੌਤ 'ਤੇ ਵਿਧਾਇਕ ਕੰਵਰਜੀਤ ਸਿੰਘ ਰੋਜ਼ੀ ...

ਪੂਰੀ ਖ਼ਬਰ »

ਕੁਲਵੰਤ ਸਿੰਘ ਨਮਿਤ ਅੰਤਿਮ ਅਰਦਾਸ ਕੱਲ੍ਹ

ਗਿੱਦੜਬਾਹਾ, 16 ਮਈ (ਪਰਮਜੀਤ ਸਿੰਘ ਥੇੜ੍ਹੀ)-ਦਿਲਬਾਗ ਸਿੰਘ, ਗੁਰਮੀਤ ਸਿੰਘ ਤੇ ਬਲਜਿੰਦਰ ਸਿੰਘ ਵਾਸੀਆਨ ਪਿੰਡ ਛੱਤਿਆਣਾ ਦੇ ਪਿਤਾ ਕੁਲਵੰਤ ਸਿੰਘ ਸਾਬਕਾ ਸਰਪੰਚ ਦਾ ਦਿਹਾਂਤ ਹੋ ਗਿਆ ਸੀ | ਸਵ. ਕੁਲਵੰਤ ਸਿੰਘ ਛੱਤਿਆਣਾ ਦੀ ਆਤਮਾ ਦੀ ਸ਼ਾਂਤੀ ਨਮਿਤ ਪਾਠ ਦਾ ਭੋਗ ਤੇ ...

ਪੂਰੀ ਖ਼ਬਰ »

ਭੀੜ ਜ਼ਿਆਦਾ ਹੋਣ ਕਾਰਨ ਆਈ ਸਮੱਸਿਆ-ਨਾਇਬ ਤਹਿਸੀਲਦਾਰ
ਟੀਕਾਕਰਨ ਕੈਂਪ 'ਚ ਪੱਖਪਾਤ ਕਰਨ ਦਾ ਦੋਸ਼

ਗਿੱਦੜਬਾਹਾ, 16 ਮਈ (ਪਰਮਜੀਤ ਸਿੰਘ ਥੇੜ੍ਹੀ)-ਮੰਡੀ ਵਾਲੀ ਧਰਮਸ਼ਾਲਾ ਗਿੱਦੜਬਾਹਾ ਵਿਖੇ ਚੱਲ ਰਹੇ ਕੋਰੋਨਾ ਵੈਕਸੀਨ ਟੀਕਾਕਰਨ ਕੈਂਪ ਵਿਚ ਮਾਹੌਲ ਉਸ ਸਮੇਂ ਤਣਾਅਪੂਰਨ ਹੋ ਗਿਆ, ਜਦੋਂ ਟੀਕਾਕਰਨ ਕਰਵਾਉਣ ਵਾਲੇ ਲੋਕਾਂ ਨੇ ਸਿਹਤ ਵਿਭਾਗ ਦੀ ਟੀਮ 'ਤੇ ਸਿਫ਼ਾਰਸ਼ ਨਾਲ ...

ਪੂਰੀ ਖ਼ਬਰ »

ਅਧਿਆਪਕ ਯੂਨੀਅਨ ਵਲੋਂ ਪ੍ਰਾਇਮਰੀ ਅਧਿਆਪਕਾਂ ਨੂੰ ਨੇੜਲੇ ਸਟੇਸ਼ਨਾਂ 'ਤੇ ਜਲਦ ਹਾਜ਼ਰ ਕਰਵਾਉਣ ਦੀ ਮੰਗ

ਕੋਟਕਪੂਰਾ, 16 ਮਈ (ਮੇਘਰਾਜ, ਮੋਹਰ ਗਿੱਲ)-ਸਿੱਖਿਆ ਵਿਭਾਗ ਵਲੋਂ ਇਸ ਸਾਲ ਕਈ ਬਦਲੀਆਂ ਕੀਤੀਆਂ ਗਈਆਂ ਸਨ, ਜਿਨ੍ਹਾਂ 'ਚੋਂ ਪ੍ਰਾਇਮਰੀ ਅਧਿਆਪਕਾਂ, ਮੁੱਖ ਅਧਿਆਪਕਾਂ ਤੇ ਸੈਂਟਰ ਮੁੱਖ ਅਧਿਆਪਕਾਂ ਦੀਆਂ ਬਦਲੀਆਂ 'ਤੇ ਵਿਭਾਗ ਵਲੋਂ ਹਫ਼ਤੇ-ਹਫ਼ਤੇ ਦੀ ਲਾਈ ਜਾਣ ਵਾਲੀ ਰੋਕ ...

ਪੂਰੀ ਖ਼ਬਰ »

ਟੀਕਾਕਰਨ ਕੈਂਪ 'ਚ ਪੱਖਪਾਤ ਕਰਨ ਦਾ ਦੋਸ਼

ਗਿੱਦੜਬਾਹਾ, 16 ਮਈ (ਪਰਮਜੀਤ ਸਿੰਘ ਥੇੜ੍ਹੀ)-ਮੰਡੀ ਵਾਲੀ ਧਰਮਸ਼ਾਲਾ ਗਿੱਦੜਬਾਹਾ ਵਿਖੇ ਚੱਲ ਰਹੇ ਕੋਰੋਨਾ ਵੈਕਸੀਨ ਟੀਕਾਕਰਨ ਕੈਂਪ ਵਿਚ ਮਾਹੌਲ ਉਸ ਸਮੇਂ ਤਣਾਅਪੂਰਨ ਹੋ ਗਿਆ, ਜਦੋਂ ਟੀਕਾਕਰਨ ਕਰਵਾਉਣ ਵਾਲੇ ਲੋਕਾਂ ਨੇ ਸਿਹਤ ਵਿਭਾਗ ਦੀ ਟੀਮ 'ਤੇ ਸਿਫ਼ਾਰਸ਼ ਨਾਲ ...

ਪੂਰੀ ਖ਼ਬਰ »

ਨਸ਼ੀਲੀ ਗੋਲੀਆਂ ਤੇ ਚੂਰਾ ਪੋਸਤ ਸਮੇਤ ਇਕ ਕਾਬੂ

ਸ੍ਰੀ ਮੁਕਤਸਰ ਸਾਹਿਬ, 16 ਮਈ (ਹਰਮਹਿੰਦਰ ਪਾਲ)-ਥਾਣਾ ਕੋਟਭਾਈ ਦੀ ਪੁਲਿਸ ਨੇ 600 ਨਸ਼ੀਲੀ ਗੋਲੀਆਂ ਅਤੇ 5 ਕਿੱਲੋ ਚੂਰਾ ਪੋਸਤ ਸਮੇਤ ਇਕ ਵਿਅਕਤੀ ਨੂੰ ਕਾਬੂ ਕਰ ਲਿਆ ਹੈ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਥਾਣੇਦਾਰ ਭਗਵਾਨ ਸਿੰਘ ਐਂਟੀ ਨਾਰਕੋਟਿਕ ਸੈੱਲ ਨੇ ਦੱਸਿਆ ਕਿ ...

ਪੂਰੀ ਖ਼ਬਰ »

ਭਾਕਿਯੂ ਵਲੋਂ ਡੱਬਵਾਲੀ-ਸੀਤੋ-ਅਬੋਹਰ ਮੁੱਖ ਸੜਕ 'ਤੇ ਰੋਸ ਧਰਨਾ

ਲੰਬੀ, 16 ਮਈ (ਮੇਵਾ ਸਿੰਘ)-ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਇਕਾਈ ਮਿੱਡੂਖੇੜਾ ਵਲੋਂ ਪਿੰਡ ਮਿੱਡੂਖੇੜਾ ਦੇ ਨਜ਼ਦੀਕ ਡੱਬਵਾਲੀ-ਸੀਤੋ-ਅਬੋਹਰ ਮੁੱਖ ਸੜਕ 'ਤੇ ਰੋਸ ਧਰਨਾ ਲਗਾ ਕੇ ਟ੍ਰੈਫ਼ਿਕ ਆਵਾਜਾਈ ਠੱਪ ਕਰਕੇ ਰੋਸ ਪ੍ਰਦਰਸ਼ਨ ਕੀਤਾ | ਇਸ ਸਬੰਧੀ ਜਾਣਕਾਰੀ ...

ਪੂਰੀ ਖ਼ਬਰ »

ਸਰਕਾਰੀ ਸਕੂਲ 'ਚੋਂ ਕੈਮਰੇ ਚੋਰੀ

ਸਾਦਿਕ, 16 ਮਈ (ਗੁਰਭੇਜ ਸਿੰਘ ਚੌਹਾਨ)-ਬੀਤੇ ਦਿਨ ਸਰਕਾਰੀ ਪ੍ਰਾਇਮਰੀ ਸਕੂਲ ਦੀਪ ਸਿੰਘ ਵਾਲਾ ਵਿਚੋਂ ਸੀ.ਸੀ.ਟੀ.ਵੀ. ਕੈਮਰੇ ਚੋਰੀ ਹੋਣ ਦਾ ਸਮਾਚਾਰ ਮਿਲਿਆ ਹੈ | ਪਿ੍ੰਸੀਪਲ ਡਿੰਪਲ ਰਾਣੀ ਵਲੋਂ ਥਾਣਾ ਸਾਦਿਕ ਦੀ ਪੁਲਿਸ ਨੂੰ ਲਿਖਤੀ ਸੂਚਨਾ ਦਿੱਤੀ ਗਈ ਹੈ ਤੇ ਬਣਦੀ ...

ਪੂਰੀ ਖ਼ਬਰ »

ਕੋਰੋਨਾ ਪੀੜਤ ਅਧਿਆਪਕ ਦੀ ਮੌਤ ਨਾਲ ਇਲਾਕੇ 'ਚ ਸਹਿਮ ਦਾ ਮਾਹੌਲ

ਬਾਜਾਖਾਨਾ, 16 ਮਈ (ਜਗਦੀਪ ਸਿੰਘ ਗਿੱਲ)-ਕਸਬਾ ਬਾਜਾਖਾਨਾ ਵਿਖੇ ਲਗਾਤਾਰ ਕੋਰੋਨਾ ਪੀੜਤ ਮਰੀਜ਼ਾਂ ਦੀਆਂ ਮੌਤਾਂ ਹੋਣ ਦਾ ਸਿਲਸਿਲਾ ਜਾਰੀ ਹੈ, ਜਿਸ ਕਾਰਨ ਇਲਾਕੇ 'ਚ ਸਹਿਮ ਦਾ ਮਾਹੌਲ ਬਣਿਆ ਹੋਇਆ ਹੈ | ਅੱਜ ਫ਼ਿਰ ਨਜ਼ਦੀਕੀ ਪਿੰਡ ਮੱਲ੍ਹਾ ਦੇ ਸਰਕਾਰੀ ਹਾਈ ਸਕੂਲ ਵਿਖੇ ...

ਪੂਰੀ ਖ਼ਬਰ »

ਜੈਤੋ 'ਚ ਕੋਰੋਨਾ ਨਾਲ ਦੋ ਔਰਤਾਂ ਦੀ ਮੌਤ

ਜੈਤੋ, 16 ਮਈ (ਗੁਰਚਰਨ ਸਿੰਘ ਗਾਬੜੀਆ)-ਸਥਾਨਕ ਸ਼ਹਿਰ 'ਚ ਕੋਰੋਨਾ ਦੀ ਭਿਆਨਕ ਬਿਮਾਰੀ ਕਾਰਨ ਦੋ ਔਰਤਾਂ ਦੀ ਮੌਤ ਹੋਣ ਦਾ ਪਤਾ ਲੱਗਿਆ ਹੈ | ਸੇਠ ਰਾਮ ਨਾਥ ਸਿਵਲ ਹਸਪਤਾਲ ਜੈਤੋ ਦੇ ਐੱਸ.ਐੱਮ.ਓ. ਡਾ. ਵਰਿੰਦਰ ਕੁਮਾਰ ਨੇ ਦੱਸਿਆ ਕਿ ਔਰਤ 'ਕਿਰਨਾ' ਜੋ ਕਿ ਕੋਰੋਨਾ ਬਿਮਾਰੀ ...

ਪੂਰੀ ਖ਼ਬਰ »

ਖ਼ੂਨਦਾਨ ਕੈਂਪ ਲਗਾਇਆ

ਕੋਟਕਪੂਰਾ, 16 ਮਈ (ਮੇਘਰਾਜ, ਮੋਹਰ ਗਿੱਲ)-ਕੋਵਿਡ-19 ਮਹਾਂਮਾਰੀ ਕਾਰਨ ਲੋੜ੍ਹਵੰਦ ਲੋਕਾਂ ਨੂੰ ਆ ਰਹੀ ਖ਼ੂਨ ਦੀ ਘਾਟ ਨੂੰ ਮੁੱਖ ਰੱਖਦਿਆਂ ਗੁਰਦੁਆਰਾ ਨਾਨਕਸਰ ਠਾਠ, ਦੇਵੀ ਵਾਲਾ ਵਿਖੇ ਬਾਬਾ ਇੰਦਰਪਾਲ ਸਿੰਘ ਵਲੋਂ ਪੀ. ਬੀ. ਜੀ. ਵੈਲਫ਼ੇਅਰ ਕਲੱਬ ਅਤੇ ਜ਼ਿਲ੍ਹਾ ਰੈੱਡ ...

ਪੂਰੀ ਖ਼ਬਰ »

ਡੀਪੂ ਹੋਲਡਰਾਂ ਦੀ ਮੀਟਿੰਗ ਹੋਈ

ਜੈਤੋ, 16 ਮਈ (ਗੁਰਚਰਨ ਸਿੰਘ ਗਾਬੜੀਆ)-ਡਿਪੂ ਹੋਲਡਰ ਐਸੋਸੀਏਸ਼ਨ ਰਜਿ: ਜੈਤੋ ਸਰਕਲ ਦਿਹਾਤੀ ਦੇ ਪ੍ਰਧਾਨ ਜੋਗਿੰਦਰ ਸਿੰਘ ਕਾਲੜਾ ਤੇ ਬਾਜਾਖਾਨਾ ਸਰਕਲ ਦੇ ਪ੍ਰਧਾਨ ਜਰਨੈਲ ਸਿੰਘ ਦੀ ਰਹਿਨੁੁਮਾਈ ਹੇਠ ਸਥਾਨਕ ਨਹਿਰੂ ਪਾਰਕ ਵਿਖੇ ਮੀਟਿੰਗ ਹੋਈ, ਜਿਸ ਵਿਚ ਅਹਿਮ ...

ਪੂਰੀ ਖ਼ਬਰ »

ਜਥੇ. ਕਾਲਾ ਸਿੰਘ ਦੀ ਮੌਤ 'ਤੇ ਦੁੱਖ ਦਾ ਪ੍ਰਗਟਾਵਾ

ਜੈਤੋ, 16 ਮਈ (ਗੁਰਚਰਨ ਸਿੰਘ ਗਾਬੜੀਆ)-ਪਿੰਡ ਮੜ੍ਹਾਕ ਦੇ ਇੰਦਰਜੀਤ ਸਿੰਘ ਬਰਾੜ, ਮਹਿੰਦਰ ਸਿੰਘ ਬਰਾੜ, ਪਰਮਜੀਤ ਸਿੰਘ ਬਰਾੜ, ਜਗਸੀਰ ਸਿੰਘ ਬਰਾੜ ਤੇ ਕੁਲਵਿੰਦਰ ਸਿੰਘ ਬਰਾੜ ਦੇ ਪਿਤਾ ਅਤੇ ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਬਲਾਕ ਜੈਤੋ ਦੇ ਪ੍ਰਧਾਨ ਹਰਪ੍ਰੀਤ ਸਿੰਘ ...

ਪੂਰੀ ਖ਼ਬਰ »

ਮਾਤਾ ਨਸੀਬ ਕੌਰ ਨੂੰ ਸ਼ਰਧਾਂਜਲੀਆਂ ਭੇਟ

ਬਾਜਾਖਾਨਾ, 16 ਮਈ (ਜਗਦੀਪ ਸਿੰਘ ਗਿੱਲ)-ਨਜ਼ਦੀਕੀ ਪਿੰਡ ਡੋਡ ਦੇ ਭਾਰਤੀ ਕਿਸਾਨ ਯੂਨੀਅਨ ਸਿੱਧੂਪੁਰ ਏਕਤਾ ਦੇ ਪ੍ਰਧਾਨ ਨਾਹਰ ਸਿੰਘ ਉਰਫ਼ ਪੱਪਾ ਡੋਡ ਤੇ ਮੰਗਲ ਸਿੰਘ ਉਰਫ਼ ਮੰਗੂ ਦੇ ਮਾਤਾ ਨਸੀਬ ਕੌਰ ਪਤਨੀ ਸਾਧੂ ਸਿੰਘ ਬੀਤੇ ਦਿਨੀਂ ਅਕਾਲ ਚਲਾਣਾ ਕਰ ਗਏ ਸਨ | ...

ਪੂਰੀ ਖ਼ਬਰ »

ਵਾਤਾਵਰਨ ਪ੍ਰੇਮੀਆਂ ਵਲੋਂ ਫ਼ਰੀਦਕੋਟ ਖੰਡ ਮਿੱਲ ਵਾਲੇ ਜੰਗਲ ਨੂੰ ਬਰਡ ਸੈਂਚਰੀ ਦਾ ਦਰਜਾ ਦੇਣ ਦੀ ਮੰਗ

ਫ਼ਰੀਦਕੋਟ, 16 ਮਈ (ਜਸਵੰਤ ਸਿੰਘ ਪੁਰਬਾ)-ਵੱਖ-ਵੱਖ ਸਮਾਜ ਸੇਵੀ ਸੰਸਥਾਵਾਂ ਨਾਲ ਜੁੜੇ ਵਾਤਾਵਰਨ ਪ੍ਰੇਮੀਆਂ ਨੇ ਭਾਈ ਗੁਰਪ੍ਰੀਤ ਸਿੰਘ ਚੰਦਬਾਜਾ, ਸੀਰ ਸੁਸਾਇਟੀ ਦੇ ਗੁਰਮੀਤ ਸਿੰਘ ਸੰਧੂ, ਸੰਦੀਪ ਅਰੋੜਾ, ਬੀੜ ਸੁਸਾਇਟੀ ਦੇ ਗੁਰਪ੍ਰੀਤ ਸਿੰਘ ਸਰਾਂ, ਉਘੇ ਸਮਾਜ ਸੇਵੀ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX