ਤਾਜਾ ਖ਼ਬਰਾਂ


ਚਿੱਟ ਫੰਡ ਘੁਟਾਲੇ ਦੇ ਮਾਮਲੇ 11 ਅਚੱਲ ਸੰਪਤੀਆਂ ਕਬਜ਼ੇ ਵਿਚ
. . .  2 minutes ago
ਨਵੀਂ ਦਿੱਲੀ, 23 ਸਤੰਬਰ - ਇਨਫੋਰਸਮੈਂਟ ਡਾਇਰੈਕਟੋਰੇਟ (ਈ.ਡੀ) ਨੇ ਚਿੱਟ ਫੰਡ ਘੁਟਾਲੇ ਦੇ ਮਾਮਲੇ ਵਿਚ ਡੀ.ਜੇ.ਐਨ. ਜਵੈਲਰਜ਼ ਪ੍ਰਾਈਵੇਟ ਲਿਮਟਿਡ ਨਾਲ ਸਬੰਧਤ 1.01 ਕਰੋੜ ਰੁਪਏ ਦੀਆਂ 11 ...
ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਨਵੇਂ ਹੈੱਡ ਗ੍ਰੰਥੀ ਅਤੇ ਮੈਨੇਜਰ ਨੇ ਚਾਰਜ ਸੰਭਾਲ ਸੇਵਾ ਕੀਤੀ ਸ਼ੁਰੂ
. . .  9 minutes ago
ਸ੍ਰੀ ਅਨੰਦਪੁਰ ਸਾਹਿਬ, 23 ਸਤੰਬਰ (ਨਿੱਕੂਵਾਲ ,ਕਰਨੈਲ ਸਿੰਘ) - ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਨਵੇਂ ਆਏ ਹੈੱਡ ਗ੍ਰੰਥੀ ਗਿਆਨੀ ਪ੍ਰਨਾਮ ਸਿੰਘ ਅਤੇ ਮੈਨੇਜਰ ਭਗਵੰਤ ਸਿੰਘ ਨੇ ਆਪਣਾ ਚਾਰਜ ਸੰਭਾਲ ਕੇ...
ਸ਼੍ਰੋਮਣੀ ਕਮੇਟੀ ਦੇ ਮਾਮਲਿਆਂ ਸੰਬੰਧੀ ਇਕ ਉੱਚ ਪੱਧਰੀ ਵਫ਼ਦ ਕੇਂਦਰੀ ਗ੍ਰਹਿ ਮੰਤਰੀ ਨੂੰ ਮਿਲਣ ਲਈ ਭੇਜਿਆ ਜਾਵੇਗਾ - ਬੀਬੀ ਜਗੀਰ ਕੌਰ
. . .  22 minutes ago
ਅੰਮ੍ਰਿਤਸਰ, 23 ਸਤੰਬਰ (ਜਸਵੰਤ ਸਿੰਘ ਜੱਸ) - ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੱਜ ਇੱਥੇ ਹੋਈ ਅੰਤ੍ਰਿੰਗ ਕਮੇਟੀ ਦੀ ਇਕੱਤਰਤਾ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਪ੍ਰਧਾਨ ਬੀਬੀ ਜਗੀਰ ਕੌਰ ਨੇ ਕਿਹਾ ਸ਼੍ਰੋਮਣੀ ਕਮੇਟੀ ਦੇ ਨਾਲ...
ਰੰਜਸ਼ ਦੌਰਾਨ ਗੋਲੀ ਚੱਲੀ
. . .  28 minutes ago
ਮਮਦੋਟ, 23 ਸਤੰਬਰ (ਸੁਖਦੇਵ ਸਿੰਘ ਸੰਗਮ) - ਪੁਲਿਸ ਥਾਣਾ ਮਮਦੋਟ ਅਧੀਨ ਆਉਂਦੇ ਪਿੰਡ ਲੱਖਾ ਹਾਜੀ ਵਿਖੇ ਦੋ ਧਿਰਾਂ ਵਿਚਕਾਰ ਪੁਰਾਣੀ ਰੰਜਸ਼ ਨੂੰ ਲੈ ਕੇ ਹੋਈ ਲੜਾਈ ਦੌਰਾਨ ਇਕ ਧਿਰ ਵਲੋਂ ਗੋਲੀ ਚਲਾਉਣ ਦਾ...
ਅਪਰੇਸ਼ਨ ਦੌਰਾਨ ਮਾਰੇ ਗਏ ਅੱਤਵਾਦੀਆਂ ਕੋਲੋਂ ਹਥਿਆਰ ਬਰਾਮਦ
. . .  31 minutes ago
ਸ੍ਰੀਨਗਰ, 23 ਸਤੰਬਰ - ਜੰਮੂ -ਕਸ਼ਮੀਰ ਦੇ ਵਿਚ ਭਾਰਤੀ ਫ਼ੌਜ ਨੇ ਐਲ.ਓ.ਸੀ. 'ਤੇ ਉੜੀ ਨੇੜੇ ਰਾਮਪੁਰ ਸੈਕਟਰ 'ਚ 3 ਅੱਤਵਾਦੀਆਂ ਨੂੰ ਮਾਰਿਆ ਹੈ। ਜ਼ਿਕਰਯੋਗ ਹੈ ਕਿ ਉਹ ਹਾਲ ਹੀ ਵਿਚ ਪਾਕਿਸਤਾਨ ਦੇ ਕਬਜ਼ੇ ਵਾਲੇ ਕਸ਼ਮੀਰ ਤੋਂ ...
ਸੋਨੀਪਤ ਦੇ ਜ਼ਿਲ੍ਹਾ ਗਨੌਰ ਵਿਚ ਸਕੂਲ ਦੀ ਡਿੱਗੀ ਛੱਤ, ਕਈ ਬੱਚੇ ਅਤੇ ਅਧਿਆਪਕ ਜ਼ਖ਼ਮੀ
. . .  48 minutes ago
ਸੋਨੀਪਤ, 23 ਸਤੰਬਰ - ਹਰਿਆਣਾ ਦੇ ਸੋਨੀਪਤ ਦੇ ਜ਼ਿਲ੍ਹਾ ਗਨੌਰ ਵਿਚ ਇਕ ਸਕੂਲ ਦੀ ਛੱਤ ਡਿੱਗ ਗਈ ਜਿਸ ਕਾਰਨ ਕਈ ਬੱਚੇ ਅਤੇ ਅਧਿਆਪਕ ...
ਵਰ੍ਹਦੇ ਮੀਂਹ ਵਿਚ ਸਾਧੂ ਸਿੰਘ ਧਰਮਸੋਤ ਦਾ ਪੁਤਲਾ ਫੂਕ ਕੇ ਕੀਤਾ ਪ੍ਰਦਰਸ਼ਨ
. . .  44 minutes ago
ਨਾਭਾ, 23 ਸਤੰਬਰ (ਅਮਨਦੀਪ ਸਿੰਘ ਲਵਲੀ) - ਆਮ ਆਦਮੀ ਪਾਰਟੀ ਵਿਧਾਨ ਸਭਾ ਨਾਭਾ ਵਲੋਂ ਨਾਭਾ ਸ਼ਹਿਰ ਵਿਚ ਵੱਖਰੇ ਤਰੀਕੇ ਦਾ ਪੁਤਲਾ ਫੂਕ ਪ੍ਰਦਰਸ਼ਨ ਕੀਤਾ ਗਿਆ | ਗੁਰਦੇਵ ਸਿੰਘ ਦੇਵ ਮਾਨ ਹਲਕਾ ਇੰਚਾਰਜ ਵਿਧਾਨ ਸਭਾ ਨਾਭਾ ਤੇ ਮੇਘ ਚੰਦ ਸ਼ੇਰ...
'ਔਕਸ' ਵਿਚ ਭਾਰਤ ਨੂੰ ਨਹੀਂ ਕੀਤਾ ਜਾਵੇਗਾ ਸ਼ਾਮਿਲ - ਅਮਰੀਕਾ
. . .  about 1 hour ago
ਵਾਸ਼ਿੰਗਟਨ, 23 ਸਤੰਬਰ - ਅਮਰੀਕਾ ਨੇ ਹਿੰਦ-ਪ੍ਰਸ਼ਾਂਤ ਖੇਤਰ ਵਿਚ ਚੀਨ ਦੀ ਘੇਰਾਬੰਦੀ ਲਈ ਆਸਟ੍ਰੇਲੀਆ ਅਤੇ ਬ੍ਰਿਟੇਨ ਦੇ ਨਾਲ ਇਕ ਨਵਾਂ ਗੱਠਜੋੜ ਬਣਾਇਆ ਹੈ, ਜਿਸਦਾ ਨਾਂਅ 'ਔਕਸ'' ਹੈ। ਅਮਰੀਕਾ ਨੇ ਇਸ ਗਠਜੋੜ ਵਿਚ ਭਾਰਤ ਜਾਂ ਜਾਪਾਨ ਨੂੰ ਸ਼ਾਮਿਲ...
ਟੇਬਲ ਟੈਨਿਸ ਖਿਡਾਰਨ ਮਨਿਕਾ ਬੱਤਰਾ ਦੇ ਮਾਮਲੇ ਵਿਚ ਦਿੱਲੀ ਹਾਈਕੋਰਟ ਦਾ ਕੇਂਦਰ ਨੂੰ ਆਦੇਸ਼
. . .  about 1 hour ago
ਨਵੀਂ ਦਿੱਲੀ,23 ਸਤੰਬਰ - ਦਿੱਲੀ ਹਾਈਕੋਰਟ ਨੇ ਟੇਬਲ ਟੈਨਿਸ ਫੈਡਰੇਸ਼ਨ ਆਫ਼ ਇੰਡੀਆ ਦੇ ਉਸ ਨਿਯਮ 'ਤੇ ਅੰਤਰਿਮ ਰੋਕ ਲਗਾ ਦਿੱਤੀ ਹੈ ਜਿਸ ਵਿਚ ਕੌਮਾਂਤਰੀ ਮੁਕਾਬਲਿਆਂ ਲਈ ਚੁਣੇ ਜਾਣ ਵਾਲੇ ਕੌਮੀ ਕੋਚਿੰਗ ਕੈਂਪਾਂ 'ਚ ...
ਲਸ਼ਕਰ-ਏ-ਤੋਇਬਾ ਦੇ ਮੋਡੀਊਲ ਦਾ ਪਰਦਾਫਾਸ਼, ਚਾਰ ਕਾਬੂ
. . .  about 2 hours ago
ਸ੍ਰੀਨਗਰ, 23 ਸਤੰਬਰ - ਜੰਮੂ-ਕਸ਼ਮੀਰ ਪੁਲਿਸ ਨੇ ਹਾਜੀਨ, ਬਾਂਦੀਪੋਰਾ ਵਿਚ ਲਸ਼ਕਰ-ਏ-ਤੋਇਬਾ ਦੇ ਅੱਤਵਾਦੀ-ਕਮ-ਭਰਤੀ ਮੋਡੀਊਲ ਦਾ ਪਰਦਾਫਾਸ਼ ਕੀਤਾ ਅਤੇ ਚਾਰ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ...
ਭਾਰਤ ਭੂਸ਼ਨ ਆਸ਼ੂ ਵਲੋਂ ਨਗਰ ਨਿਗਮ ਦੇ ਜ਼ੋਨ ਡੀ. ਵਿਚ ਅਚਨਚੇਤ ਚੈਕਿੰਗ
. . .  about 2 hours ago
ਲੁਧਿਆਣਾ, 23 ਸਤੰਬਰ (ਅਮਰੀਕ ਸਿੰਘ ਬੱਤਰਾ, ਰੂਪੇਸ਼ ਕੁਮਾਰ) - ਲੁਧਿਆਣਾ ਦੇ ਹਲਕਾ ਪੱਛਮੀ ਤੋਂ ਵਿਧਾਇਕ ਭਾਰਤ ਭੂਸ਼ਣ ਆਸ਼ੂ ਵਲੋਂ ਸਰਾਭਾ ਨਗਰ ਸਥਿਤ ਲੁਧਿਆਣਾ ਨਗਰ ਨਿਗਮ ਦੇ ਜ਼ੋਨ ਡੀ ਵਿਚ...
ਪਟਾਕਾ ਭੰਡਾਰਨ ਵਿਚ ਧਮਾਕਾ, ਦੋ ਲੋਕਾਂ ਦੀ ਮੌਤ
. . .  1 minute ago
ਬੰਗਲੁਰੂ, 23 ਸਤੰਬਰ - ਕਰਨਾਟਕ ਦੇ ਬੰਗਲੁਰੂ ਦੇ ਇਕ ਖੇਤਰ ਵਿਚ ਅੱਜ ਸਵੇਰੇ ਪਟਾਕਾ ਭੰਡਾਰਨ ਵਿਚ ਧਮਾਕਾ ਹੋਇਆ ਜਿਸ ਵਿਚ ਦੋ ਲੋਕਾਂ ਦੀ ਮੌਤ ਹੋ ਗਈ ਅਤੇ ਤਿੰਨ ਹੋਰ...
ਗ਼ੈਰਹਾਜ਼ਰ ਪਾਏ ਗਏ ਅਧਿਕਾਰੀਆਂ ਨੂੰ ਕਾਰਨ ਦੱਸੋ ਨੋਟਿਸ ਜਾਰੀ
. . .  about 3 hours ago
ਅੰਮ੍ਰਿਤਸਰ, 23 ਸਤੰਬਰ - (ਹਰਮਿੰਦਰ ਸਿੰਘ) - ਪੰਜਾਬ ਦੇ ਨਵ ਨਿਯੁਕਤ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵਲੋਂ ਸਰਕਾਰੀ ਮੁਲਾਜ਼ਮਾਂ ਨੂੰ ਡਿਊਟੀ 'ਤੇ ਸਮੇਂ ਸਿਰ ਹਾਜ਼ਰ ਹੋਣ ਸੰਬੰਧੀ ਕੀਤੀਆਂ...
ਆਈ.ਕੇ ਗੁਜਰਾਲ ਪੰਜਾਬ ਟੈਕਨੀਕਲ ਯੂਨੀਵਰਸਿਟੀ ਪਹੁੰਚੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ
. . .  about 3 hours ago
ਕਪੂਰਥਲਾ, 23 ਸਤੰਬਰ - ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਆਈ.ਕੇ ਗੁਜਰਾਲ ਪੰਜਾਬ ਟੈਕਨੀਕਲ ਯੂਨੀਵਰਸਿਟੀ...
ਨਾਜਾਇਜ਼ ਉਸਾਰੀਆਂ 'ਤੇ ਹੋਈ ਕਾਰਵਾਈ
. . .  about 3 hours ago
ਅੰਮ੍ਰਿਤਸਰ, 23 ਸਤੰਬਰ (ਹਰਮਿੰਦਰ ਸਿੰਘ ) - ਨਗਰ ਨਿਗਮ ਦੇ ਬਿਲਡਿੰਗ ਵਿਭਾਗ ਵਲੋਂ ਹਵਾਈ ਅੱਡਾ ਮਾਰਗ 'ਤੇ ਅਣਅਧਿਕਾਰਤ ਤੌਰ 'ਤੇ ਹੋਈਆਂ ਉਸਾਰੀਆਂ 'ਤੇ ਕਾਰਵਾਈ ਕਰਦੇ ਹੋਏ ...
ਪੰਜਾਬ ਪ੍ਰਦੇਸ਼ ਕਾਂਗਰਸ ਦੇ ਜਨਰਲ ਸਕੱਤਰ ਪ੍ਰਗਟ ਸਿੰਘ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਹੋਏ ਨਤਮਸਤਕ
. . .  about 3 hours ago
ਸ੍ਰੀ ਅਨੰਦਪੁਰ ਸਾਹਿਬ (ਨਿੱਕੂਵਾਲ, ਕਰਨੈਲ ਸਿੰਘ) - ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਨਵੇਂ ਬਣੇ ਜਨਰਲ ਸਕੱਤਰ ਅਤੇ ਜਲੰਧਰ ਛਾਉਣੀ ਤੋਂ ਵਿਧਾਇਕ ਪਰਗਟ ਸਿੰਘ ਆਪਣੇ ਪਰਿਵਾਰ ਸਮੇਤ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਮੱਥਾ ਟੇਕਿਆ...
ਸੁਨਾਮ ਨੇੜੇ ਬੱਸ ਪਲਟਣ ਕਾਰਨ ਇਕ ਦਰਜਨ ਤੋਂ ਵੱਧ ਸਵਾਰੀਆਂ ਜ਼ਖ਼ਮੀ
. . .  about 4 hours ago
ਸੁਨਾਮ ਊਧਮ ਸਿੰਘ ਵਾਲਾ,ਛਾਜਲੀ, 23 ਸਤੰਬਰ (ਹਰਚੰਦ ਸਿੰਘ ਭੁੱਲਰ,ਸਰਬਜੀਤ ਸਿੰਘ ਧਾਲੀਵਾਲ,ਕੁਲਵਿੰਦਰ ਸਿੰਘ ਰਿੰਕਾ) - ਅੱਜ ਸਵੇਰੇ ਸੁਨਾਮ ਜਾਖ਼ਲ ਸੜਕ 'ਤੇ ਸੁਨਾਮ ਨੇੜੇ ਇਕ ਮਿੰਨੀ ਬੱਸ ਦੇ ਪਲਟਣ ਕਾਰਨ...
ਦੀਪਇੰਦਰ ਸਿੰਘ ਪਟਵਾਲੀਆ ਪੰਜਾਬ ਦੇ ਨਵੇਂ ਐਡਵੋਕੇਟ ਜਨਰਲ
. . .  about 3 hours ago
ਚੰਡੀਗੜ੍ਹ, 23 ਸਤੰਬਰ - ਪੰਜਾਬ ਦੇ ਨਵੇਂ ਐਡਵੋਕੇਟ ਜਨਰਲ ਦੀਪਇੰਦਰ ਸਿੰਘ ਪਟਵਾਲੀਆ ਨੂੰ ਬਣਾਇਆ ...
ਝੂਠੇ ਪੁਲਿਸ ਮੁਕਾਬਲੇ ਵਿਚ ਸੇਵਾਮੁਕਤ ਥਾਣੇਦਾਰ ਨੂੰ 10 ਸਾਲ ਦੀ ਕੈਦ
. . .  about 4 hours ago
ਐੱਸ. ਏ. ਐੱਸ. ਨਗਰ, 23 ਸਤੰਬਰ (ਜਸਬੀਰ ਸਿੰਘ ਜੱਸੀ) - 1992 ਵਿਚ ਪਿੰਡ ਫੇਰੂਮਾਨ ਜ਼ਿਲ੍ਹਾ ਅੰਮ੍ਰਿਤਸਰ ਦੇ ਰਹਿਣ ਵਾਲੇ 20 ਸਾਲ ਦੇ ਗੁਰਵਿੰਦਰ ਸਿੰਘ ਨੂੰ ਥਾਣਾ ਬਿਆਸ ਦੇ ਉਸ ਸਮੇਂ ਦੇ ਐੱਸ.ਐੱਚ.ਓ. ਵੱਸਣ ਸਿੰਘ ਅਤੇ ਥਾਣੇਦਾਰ ਅਮਰੀਕ ਸਿੰਘ ਵਲੋਂ...
ਵਰੁਣ ਰੂਜਮ ਬਣੇ ਪੰਜਾਬ ਦੇ ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਦੇ ਵਿਸ਼ੇਸ਼ ਪ੍ਰਮੁੱਖ ਸਕੱਤਰ
. . .  about 3 hours ago
ਚੰਡੀਗੜ੍ਹ, 23 ਸਤੰਬਰ - ਪੰਜਾਬ ਸਰਕਾਰ ਦੇ ਪ੍ਰਸੋਨਲ ਵਿਭਾਗ ਵਲੋਂ ਜਾਰੀ ਤਾਜ਼ਾ ਹੁਕਮਾਂ 'ਚ ਮਾਰਕਫੈੱਡ ਪੰਜਾਬ ਦੇ ਪ੍ਰਬੰਧਕੀ ਨਿਰਦੇਸ਼ਕ ਵਰੁਣ ਰੂਜਮ ਆਈ.ਏ.ਐੱਸ. ਨੂੰ ਉਪ ਮੁੱਖ...
ਉਮਰ ਖਾਲਿਦ ਦੀ ਜ਼ਮਾਨਤ ਪਟੀਸ਼ਨ 'ਤੇ ਸੁਣਵਾਈ 9 ਅਕਤੂਬਰ ਤੱਕ ਮੁਲਤਵੀ
. . .  about 4 hours ago
ਨਵੀਂ ਦਿੱਲੀ, 23 ਸਤੰਬਰ - ਦਿੱਲੀ ਦੀ ਇਕ ਅਦਾਲਤ ਨੇ 2020 ਦੇ ਦਿੱਲੀ ਦੰਗਿਆਂ ਦੇ ਸਾਜ਼ਿਸ਼ ਮਾਮਲੇ ਵਿਚ ਜੇ.ਐਨ.ਯੂ. ਦੇ ਸਾਬਕਾ ਵਿਦਿਆਰਥੀ ਆਗੂ ਉਮਰ ਖਾਲਿਦ ਦੀ ਜ਼ਮਾਨਤ ਪਟੀਸ਼ਨ 'ਤੇ ਸੁਣਵਾਈ ...
ਸ਼੍ਰੋਮਣੀ ਕਮੇਟੀ ਦੀ ਅੰਤ੍ਰਿੰਗ ਕਮੇਟੀ ਦੀ ਇਕੱਤਰਤਾ ਸ਼ੁਰੂ
. . .  about 5 hours ago
ਅੰਮ੍ਰਿਤਸਰ, 23 ਸਤੰਬਰ (ਜਸਵੰਤ ਸਿੰਘ ਜੱਸ) - ਸ਼੍ਰੋਮਣੀ ਗੁ: ਪ੍ਰ: ਕਮੇਟੀ ਦੀ ਅੰਤ੍ਰਿੰਗ ਕਮੇਟੀ ਦੀ ਇਕੱਤਰਤਾ ਅੱਜ ਇੱਥੇ ਮੁੱਖ ਦਫ਼ਤਰ ਦੇ ਕਾਨਫ਼ਰੰਸ ਹਾਲ ਵਿਖੇ ਹੋ ਰਹੀ ਹੈ...
ਭਿਆਨਕ ਸੜਕੀ ਹਾਦਸਾ, ਬੱਚਿਆਂ ਸਮੇਤ ਤਿੰਨ ਦੀ ਮੌਤ
. . .  about 5 hours ago
ਭੋਗਪੁਰ, 23 ਸਤੰਬਰ - ਜਲੰਧਰ ਪਠਾਨਕੋਟ ਨੈਸ਼ਨਲ ਹਾਈਵੇਅ 'ਤੇ ਪਚਰੰਗਾ ਨੇੜੇ ਸਵੇਰੇ ਸਕੂਟਰੀ ਅਤੇ ਫਾਰਚੂਨਰ ਦੀ ਹੋਈ ਟੱਕਰ ਵਿਚ ਦੋ ਛੋਟੇ ਬੱਚਿਆਂ ਸਮੇਤ ਤਿੰਨ ਦੀ ਮੌਤ ਹੋ ਗਈ...
ਪੈਗਾਸਸ ਮਾਮਲਾ - ਜਾਂਚ ਲਈ ਕਮੇਟੀ ਦਾ ਹੋਵੇਗਾ ਗਠਨ
. . .  about 5 hours ago
ਨਵੀਂ ਦਿੱਲੀ, 23 ਸਤੰਬਰ - ਸੀ.ਜੇ.ਆਈ. ਐਨ.ਵੀ. ਰਮੰਨਾ ਦਾ ਕਹਿਣਾ ਹੈ ਕਿ ਸੁਪਰੀਮ ਕੋਰਟ ਕਥਿਤ ਪੈਗਾਸਸ ਜਾਸੂਸੀ ਵਿਵਾਦ ਦੀ ਜਾਂਚ ਲਈ ਇਕ ਤਕਨੀਕੀ ਮਾਹਰ ਕਮੇਟੀ ਦਾ ਗਠਨ ...
ਅਨਿਰੁੱਧ ਤਿਵਾੜੀ ਹੋਣਗੇ ਪੰਜਾਬ ਦੇ ਨਵੇਂ ਮੁੱਖ ਸਕੱਤਰ, ਵਿਨੀ ਮਹਾਜਨ ਨੂੰ ਹਟਾਇਆ ਗਿਆ
. . .  about 3 hours ago
ਚੰਡੀਗੜ੍ਹ, 23 ਸਤੰਬਰ (ਸੁਰਿੰਦਰ) - ਪੰਜਾਬ ਨੂੰ ਹੁਣ ਨਵਾਂ ਮੁੱਖ ਸਕੱਤਰ ਮਿਲ ਗਿਆ ਹੈ | ਅਨਿਰੁੱਧ ਤਿਵਾੜੀ ਹੁਣ ਪੰਜਾਬ ਦੇ ਨਵੇਂ ਮੁੱਖ ਸਕੱਤਰ ਹੋਣਗੇ | ਵਿਨੀ ਮਹਾਜਨ ਨੂੰ ਇਸ ਅਹੁਦੇ ਤੋਂ ਹਟਾ ...
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 4 ਜੇਠ ਸੰਮਤ 553
ਵਿਚਾਰ ਪ੍ਰਵਾਹ: ਅਧਿਕਾਰ ਮਿਲਣਾ ਚੰਗੀ ਗੱਲ ਹੈ ਪਰ ਇਹ ਵੀ ਜ਼ਰੂਰੀ ਹੈ ਕਿ ਅਧਿਕਾਰਾਂ ਦੀ ਦੁਰਵਰਤੋਂ ਨਾ ਕੀਤੀ ਜਾਵੇ। -ਅਗਿਆਤ

ਪੰਜਾਬ / ਜਨਰਲ

ਪੱਟੀ ਵਿਖੇ ਥਾਣੇਦਾਰ ਦਲਵਿੰਦਰ ਸਿੰਘ ਦਾ ਸਰਕਾਰੀ ਸਨਮਾਨਾਂ ਨਾਲ ਸਸਕਾਰ

ਪੱਟੀ, 16 ਮਈ (ਕੁਲਵਿੰਦਰਪਾਲ ਸਿੰਘ ਕਾਲੇਕੇ, ਅਵਤਾਰ ਸਿੰਘ ਖਹਿਰਾ)-ਦਾਣਾ ਮੰਡੀ ਜਗਰਾਓਾ ਵਿਖੇ ਨਸ਼ਾ ਤਸਕਰਾਂ ਵਲੋਂ ਸੀ.ਆਈ.ਏ. ਸਟਾਫ਼ ਜਗਰਾਓਾ ਦੀ ਟੀਮ 'ਤੇ ਗੋਲੀਆਂ ਚਲਾਉਣ ਨਾਲ ਜੋ ਦੋ ਥਾਣੇਦਾਰ ਮਾਰੇ ਗਏ ਸਨ, ਉਨ੍ਹਾਂ ਵਿਚੋਂ ਇਕ ਥਾਣੇਦਾਰ ਦਲਵਿੰਦਰ ਸਿੰਘ ਵਿਧਾਨ ...

ਪੂਰੀ ਖ਼ਬਰ »

ਪਰਿਵਾਰਿਕ ਮੈਂਬਰਾਂ ਨੂੰ ਐੱਚ.ਡੀ.ਐੱਫ.ਸੀ. ਬੈਂਕ ਵਲੋਂ ਦਿੱਤੀ ਜਾਵੇਗੀ 1-1 ਕਰੋੜ ਦੀ ਰਾਸ਼ੀ- ਡੀ.ਜੀ.ਪੀ.

ਤਰਨ ਤਾਰਨ, 16 ਮਈ (ਹਰਿੰਦਰ ਸਿੰਘ)-ਦੋਵਾਂ ਸਹਾਇਕ ਸਬ ਇੰਸਪੈਕਟਰਾਂ ਭਗਵਾਨ ਸਿੰਘ ਅਤੇ ਦਲਵਿੰਦਰਜੀਤ ਸਿੰਘ ਦੇ ਪਰਿਵਾਰਕ ਮੈਂਬਰਾਂ ਨੂੰ ਐਚ.ਡੀ.ਐੱਫ.ਸੀ. ਬੈਂਕ ਵਲੋਂ 1-1 ਕਰੋੜ ਦੀ ਰਾਸ਼ੀ ਦੇ ਨਾਲ-ਨਾਲ ਵਿਭਾਗ ਵਲੋਂ ਨੌਕਰੀਆਂ ਅਤੇ ਹੋਰ ਲਾਭ ਵੀ ਦਿੱਤੇ ਜਾਣਗੇ | ਇਹ ...

ਪੂਰੀ ਖ਼ਬਰ »

ਜਗਰਾਉਂ ਵਿਖੇ ਥਾਣੇਦਾਰ ਭਗਵਾਨ ਸਿੰਘ ਦਾ ਸਰਕਾਰੀ ਸਨਮਾਨਾਂ ਨਾਲ ਅੰਤਿਮ ਸੰਸਕਾਰ

ਜਗਰਾਉਂ, 16 ਮਈ (ਜੋਗਿੰਦਰ ਸਿੰਘ, ਗੁਰਦੀਪ ਸਿੰਘ ਮਲਕ)-ਬੀਤੇ ਕੱਲ੍ਹ ਗੈਂਗਸਟਰਾਂ ਨਾਲ ਝੜਪ 'ਚ ਮਾਰੇ ਗਏ ਏ.ਐੱਸ.ਆਈ. ਭਗਵਾਨ ਸਿੰਘ ਦਾ ਅੱਜ ਜਗਰਾਉਂ ਦੇ ਨਾਲ ਪੈਂਦੇ ਪਿੰਡ ਕੋਠੇ ਅੱਠ ਚੱਕ ਵਿਖੇ ਸਰਕਾਰੀ ਸਨਮਾਨਾਂ ਨਾਲ ਅੰਤਿਮ ਸੰਸਕਾਰ ਕੀਤਾ ਗਿਆ | ਸਸਕਾਰ ਮੌਕੇ ਡਿਪਟੀ ...

ਪੂਰੀ ਖ਼ਬਰ »

ਨਾ-ਖ਼ੁਸ਼ ਕਾਂਗਰਸੀ ਮੰਤਰੀਆਂ ਤੇ ਵਿਧਾਇਕਾਂ ਵਿਰੁੱਧ ਮੁੱਖ ਮੰਤਰੀ ਦਾ ਸਖ਼ਤ ਰੁਖ਼

ਮੰਤਰੀਆਂ ਨੂੰ ਧਮਕੀਆਂ ਅਤੇ ਵਿਧਾਇਕਾਂ 'ਤੇ ਵਿਜੀਲੈਂਸ ਦਾ ਡਰ

ਚੰਡੀਗੜ੍ਹ, 16 ਮਈ (ਹਰਕਵਲਜੀਤ ਸਿੰਘ)-ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਕੋਟਕਪੂਰਾ ਗੋਲੀਕਾਂਡ ਦਾ ਕੇਸ ਫੇਲ੍ਹ ਹੋਣ ਤੋਂ ਬਾਅਦ ਮੰਤਰੀ ਮੰਡਲ ਦੇ ਮੈਂਬਰਾਂ ਅਤੇ ਪਾਰਟੀ ਵਿਧਾਇਕਾਂ 'ਚੋਂ ਉਠੇ ਵਿਰੋਧ ਨੂੰ ਦਬਾਉਣ ਲਈ ਕੈਪਟਨ ਧੜੇ ਵਲੋਂ ਵਿਰੋਧੀਆਂ ਨੂੰ ਧਮਕਾਉਣਾ ਅਤੇ ਵਿਜੀਲੈਂਸ ਦੇ ਕੇਸਾਂ ਦਾ ਡਰਾਵਾ ਦੇਣਾ ਸ਼ੁਰੂ ਕਰ ਦਿੱਤਾ ਗਿਆ ਹੈ | ਕੈਬਨਿਟ ਮੰਤਰੀ ਸ. ਸੁਖਜਿੰਦਰ ਸਿੰਘ ਰੰਧਾਵਾ ਨੂੰ ਇਕ ਹੋਰ ਕੈਬਨਿਟ ਮੰਤਰੀ ਰਾਹੀਂ ਧਮਕੀ ਦਿਵਾ ਕੇ ਇਸ ਪ੍ਰਕਿਰਿਆ ਦੀ ਸ਼ੁਰੂਆਤ ਹੋਈ | ਹਾਲਾਂਕਿ ਸੂਚਨਾ ਅਨੁਸਾਰ ਸ. ਰੰਧਾਵਾ ਵਲੋਂ ਜਿਸ ਸਖ਼ਤੀ ਨਾਲ ਧਮਕੀ ਦਾ ਟੈਲੀਫ਼ੋਨ 'ਤੇ ਹੀ ਮੌਕੇ 'ਤੇ ਜਵਾਬ ਦਿੱਤਾ ਗਿਆ ਅਤੇ ਜੋ ਸ਼ਬਦਾਵਲੀ ਵੀ ਵਰਤੀ ਗਈ ਉਸ ਤੋਂ ਬਾਅਦ ਵੀ ਇਕ ਹੋਰ ਕੈਬਨਿਟ ਮੰਤਰੀ ਅਤੇ ਵਿਧਾਇਕ ਪ੍ਰਗਟ ਸਿੰਘ ਨੂੰ ਮੁੱਖ ਮੰਤਰੀ ਦੇ ਇਕ ਸਹਾਇਕ ਵਲੋਂ ਵਿਜੀਲੈਂਸ ਕੇਸਾਂ ਦੀਆਂ ਧਮਕੀਆਂ ਦਿੰਦਿਆਂ ਕਿਹਾ ਗਿਆ ਕਿ ਉਹ ਮੁੱਖ ਮੰਤਰੀ ਦਾ ਵਿਰੋਧ ਕਰਨਾ ਬੰਦ ਕਰ ਦੇਣ ਨਹੀਂ ਤਾਂ ਨਤੀਜੇ ਭੁਗਤਣ ਲਈ ਤਿਆਰ ਰਹਿਣ | ਸੂਚਨਾ ਅਨੁਸਾਰ ਸ. ਪ੍ਰਗਟ ਸਿੰਘ ਨੇ ਵੀ ਸਖ਼ਤ ਲਵਜ਼ਾਂ ਵਿਚ ਜਵਾਬ ਦਿੰਦਿਆਂ ਕਿਹਾ ਕਿ ਮੁੱਖ ਮੰਤਰੀ ਮੇਰੇ ਵਿਰੁੱਧ ਜੋ ਕਰ ਸਕਦੇ ਹਨ ਕਰ ਲੈਣ | ਵਿਜੀਲੈਂਸ ਜੋ ਮਗਰਲੇ ਦੋ ਸਾਲਾਂ ਤੋਂ ਸਾਬਕਾ ਮੰਤਰੀ ਸ. ਨਵਜੋਤ ਸਿੰਘ ਸਿੱਧੂ ਵਿਰੁੱਧ ਵੀ ਜਾਂਚ ਦੀਆਂ ਗੱਲਾਂ ਕਰ ਰਿਹਾ ਹੈ ਪਰ ਸੂਚਨਾ ਅਨੁਸਾਰ ਸ. ਸਿੱਧੂ ਜਾਂਚ ਨਾਲ ਸਿੱਧੇ ਜੋੜ ਸਕਣ ਵਿਚ ਅਸਫ਼ਲ ਰਹਿਣ ਕਾਰਨ ਇਹ ਜਾਂਚ ਠੱਪ ਪਈ ਰਹੀ ਪਰ ਪਤਾ ਲੱਗਾ ਹੈ ਕਿ ਮੁੱਖ ਮੰਤਰੀ ਦੇ ਇਕ ਮੌਜੂਦਾ ਸਲਾਹਕਾਰ ਅੱਜ ਕੱਲ੍ਹ ਵਿਜੀਲੈਂਸ ਵਿਚ ਕਈ ਫਾਈਲਾਂ ਦੀ ਖ਼ੁਦ ਪੈਰਵਾਈ ਕਰ ਰਹੇ ਹਨ | ਇਹ ਵੀ ਪਤਾ ਲੱਗਾ ਹੈ ਕਿ ਕਈ ਵਿਧਾਇਕਾਂ ਨੂੰ ਉਨ੍ਹਾਂ ਸਬੰਧੀ ਵਿਜੀਲੈਂਸ ਵਿਚ ਫਾਈਲਾਂ ਖੁੱਲ੍ਹਣ ਦੀਆਂ ਸੂਚਨਾਵਾਂ ਦੇ ਕੇ ਦਬਾਅ ਹੇਠ ਰੱਖਣ ਦੀਆਂ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ | ਹਾਲਾਂਕਿ ਇਹ ਸਾਰਾ ਮਾਮਲਾ ਪਾਰਟੀ ਹਾਈਕਮਾਨ ਕੋਲ ਵੀ ਪਹੁੰਚਾ ਦਿੱਤਾ ਗਿਆ ਹੈ, ਜਦੋਂ ਕਿ ਸ. ਨਵਜੋਤ ਸਿੰਘ ਸਿੱਧੂ ਵਿਰੁੱਧ ਵਿਜੀਲੈਂਸ ਦੀ ਜਾਂਚਾਂ ਸ਼ੁਰੂ ਹੋਣ ਸਬੰਧੀ ਪਾਰਟੀ ਹਾਈਕਮਾਨ ਕੋਲ ਪਹਿਲਾਂ ਵੀ ਸ਼ਿਕਾਇਤਾਂ ਜਾਂਦੀਆਂ ਰਹੀਆਂ ਹਨ | ਇਸੇ ਦੌਰਾਨ ਕੈਬਨਿਟ ਮੰਤਰੀ ਸ. ਸੁਖਜਿੰਦਰ ਸਿੰਘ ਰੰਧਾਵਾ ਨੇ ਅਜਿਹੀਆਂ ਵਿਜੀਲੈਂਸ ਜਾਂਚਾਂ ਨੂੰ ਮੰਦਭਾਗਾ ਦਸਦਿਆਂ ਕਿਹਾ ਕਿ ਮੁੱਖ ਮੰਤਰੀ ਜਿਨ੍ਹਾਂ ਕੁਝ ਸਮਾਂ ਪਹਿਲਾਂ ਨਵਜੋਤ ਸਿੰਘ ਸਿੱਧੂ ਨੂੰ ਬੁਲਾ ਕੇ ਖਾਣੇ ਖਵਾਏ ਅਤੇ ਮੰਤਰੀ ਮੰਡਲ ਵਿਚ ਦੁਬਾਰਾ ਸ਼ਾਮਿਲ ਕਰਨ ਦੇ ਵੀ ਬਿਆਨ ਦਿੱਤੇ, ਉਨ੍ਹਾਂ ਉਸ ਮੌਕੇ ਕਿਉਂ ਨਹੀਂ ਕਿਹਾ ਕਿ ਨਵਜੋਤ ਸਿੰਘ ਸਿੱਧੂ ਵਿਰੁੱਧ ਵਿਜੀਲੈਂਸ ਦਾ ਕੇਸ ਹੈ | ਉਨ੍ਹਾਂ ਕਿਹਾ ਕਿ ਅਜਿਹੀਆਂ ਕਾਰਵਾਈਆਂ ਪਾਰਟੀ ਲਈ ਚੰਗੀਆਂ ਨਹੀਂ | ਉਨ੍ਹਾਂ ਕਿਹਾ ਕਿ ਬਾਦਲਾਂ ਵਿਰੁੱਧ ਮਗਰਲੀ ਕਾਂਗਰਸ ਸਰਕਾਰ ਦੌਰਾਨ ਬਣੇ ਕੇਸ ਜਿਨ੍ਹਾਂ ਅਧਿਕਾਰੀਆਂ ਵਲੋਂ ਬਿਆਨਾਂ ਤੋਂ ਮੁਕਰਨ ਕਾਰਨ ਫੇਲ੍ਹ ਹੋਏ, ਉਨ੍ਹਾਂ ਵਿਰੁੱਧ 'ਪਰਜਰੀ' ਦੇ ਦੋਸ਼ਾਂ 'ਚ ਕੇਸ ਦਰਜ ਕਰਕੇ ਸਾਡੀ ਸਰਕਾਰ ਵਲੋਂ ਕਾਰਵਾਈ ਹੋਣੀ ਚਾਹੀਦੀ ਸੀ ਅਤੇ ਉਨ੍ਹਾਂ ਨੂੰ ਬਰਤਰਫ਼ ਕੀਤਾ ਜਾਣਾ ਚਾਹੀਦਾ ਸੀ | ਦਿਲਚਸਪ ਗੱਲ ਇਹ ਹੈ ਕਿ ਅਜਿਹੇ ਅਧਿਕਾਰੀਆਂ ਵਿਚ ਵਿਜੀਲੈਂਸ ਮੌਜੂਦਾ ਚੀਫ਼ ਡਾਇਰੈਕਟਰ ਵੀ ਸ਼ਾਮਿਲ ਸਨ |
ਜਾਖੜ ਨੇ 'ਕੈਪਟਨ 2022 ਵਾਲੀ' ਵਟਸਐਪ ਤਸਵੀਰ ਬਦਲੀ
ਚੰਡੀਗੜ੍ਹ, (ਬਿਊਰੋ ਚੀਫ਼)-ਪੰਜਾਬ ਪ੍ਰਦੇਸ਼ ਕਾਂਗਰਸ ਦੇ ਪ੍ਰਧਾਨ ਸੁਨੀਲ ਜਾਖੜ ਵਲੋਂ ਅੱਜ ਆਪਣੇ ਵਟਸਐਪ 'ਤੇ ਕਾਫ਼ੀ ਸਮੇਂ ਤੋਂ ਲਗਾਈ ਹੋਈ ਕੈਪਟਨ ਅਮਰਿੰਦਰ ਸਿੰਘ ਦੀ ਤਸਵੀਰ ਅਤੇ ਕੈਪਟਨ 2022 ਵਾਲੀ ਡੀ.ਪੀ. ਉਤਾਰ ਲਈ | ਇਹ ਡੀ.ਪੀ. ਉਨ੍ਹਾਂ ਵਲੋਂ ਕੈਪਟਨ ਅਮਰਿੰਦਰ ਸਿੰਘ ਨੂੰ 2022 ਦੀਆਂ ਚੋਣਾਂ ਦੀ ਅਗਵਾਈ ਕਰਨ ਦੇ ਮੰਤਵ ਨਾਲ ਲਗਾਈ ਗਈ ਸੀ ਅਤੇ ਇਸ ਸਬੰਧੀ ਉਨ੍ਹਾਂ 'ਤੇ ਕਈ ਲੀਡਰਾਂ ਵਲੋਂ ਇਤਰਾਜ਼ ਵੀ ਉਠਾਏ ਜਾ ਰਹੇ ਸਨ ਕਿ ਪਾਰਟੀ ਹਾਈਕਮਾਨ ਵਲੋਂ ਅਗਲੀਆਂ ਚੋਣਾਂ ਦੀ ਅਗਵਾਈ ਕੈਪਟਨ ਨੂੰ ਦੇਣ ਦੇ ਫ਼ੈਸਲੇ ਤੋਂ ਬਿਨਾਂ ਹੀ ਉਨ੍ਹਾਂ ਇਹ ਡੀ.ਪੀ. ਕਿਵੇਂ ਲਗਾਈ ਹੋਈ ਹੈ ਪਰ ਸ੍ਰੀ ਜਾਖੜ ਨੇ ਕਾਫ਼ੀ ਸਮੇਂ ਇਸ ਡੀ.ਪੀ. ਨੂੰ ਆਪਣੇ ਵਟਸਐਪ 'ਤੇ ਲਗਾ ਕੇ ਰੱਖਿਆ ਪਰ ਅੱਜ ਅਚਾਨਕ ਹੀ ਉਤਾਰ ਲਿਆ ਗਿਆ, ਜਿਸ ਦਾ ਕਿ ਉਨ੍ਹਾਂ ਵਲੋਂ ਕੋਈ ਸਪੱਸ਼ਟੀਕਰਨ ਵੀ ਨਹੀਂ ਦਿੱਤਾ ਗਿਆ |
ਸਰਕਾਰ ਵਲੋਂ ਬਹਿਬਲ ਕਲਾਂ ਗੋਲੀਕਾਂਡ ਲਈ ਵੱਖਰੀ ਜਾਂਚ ਟੀਮ ਦਾ ਗਠਨ
ਕੋਟਕਪੂਰਾ ਗੋਲੀ ਕਾਂਡ ਸਬੰਧੀ ਹਾਈ ਕੋਰਟ ਵਲੋਂ ਕੰਵਰ ਵਿਜੇ ਪ੍ਰਤਾਪ ਸਿੰਘ ਦੀ ਅਗਵਾਈ ਵਾਲੀ ਵਿਸ਼ੇਸ਼ ਜਾਂਚ ਟੀਮ ਭੰਗ ਹੋਣ ਤੋਂ ਬਾਅਦ ਰਾਜ ਸਰਕਾਰ ਵਲੋਂ ਸ੍ਰੀ ਐਲ.ਕੇ. ਯਾਦਵ ਦੀ ਅਗਵਾਈ ਵਿਚ ਨਵੀਂ ਜਾਂਚ ਟੀਮ ਦੇ ਕੀਤੇ ਗਠਨ ਤੋਂ ਬਾਅਦ ਅੱਜ ਬਹਿਬਲ ਕਲਾਂ ਗੋਲੀਕਾਂਡ ਸਬੰਧੀ ਸਰਕਾਰ ਵਲੋਂ ਵੱਖਰੀ ਵਿਸ਼ੇਸ਼ ਜਾਂਚ ਟੀਮ ਬਣਾਉਣ ਦਾ ਫ਼ੈਸਲਾ ਲਿਆ ਗਿਆ | ਰਾਜ ਦੇ ਬਿਊਰੋ ਆਫ਼ ਇਨਵੈਸਟੀਗੇਸ਼ਨ ਵਲੋਂ ਜਾਰੀ ਹੁਕਮਾਂ ਅਨੁਸਾਰ ਲੁਧਿਆਣਾ ਦੇ ਆਈ.ਜੀ. ਨੌਨਿਹਾਲ ਸਿੰਘ ਨੂੰ ਜਾਂਚ ਟੀਮ ਦਾ ਮੁਖੀ ਬਣਾਇਆ ਗਿਆ ਹੈ | ਜਦੋਂਕਿ ਮੋਹਾਲੀ ਦੇ ਮੌਜੂਦਾ ਜ਼ਿਲ੍ਹਾ ਪੁਲਿਸ ਮੁਖੀ ਸਤਿੰਦਰ ਸਿੰਘ ਅਤੇ ਫ਼ਰੀਦਕੋਟ ਦੇ ਮੌਜੂਦਾ ਐਸ.ਐਸ.ਪੀ. ਸਵਰਨਦੀਪ ਸਿੰਘ ਨੂੰ ਸਿੱਟ ਦਾ ਮੈਂਬਰ ਲਗਾਇਆ ਗਿਆ ਹੈ | ਹੁਕਮਾਂ ਵਿਚ ਕਿਹਾ ਗਿਆ ਹੈ ਕਿ ਇਹ ਵਿਸ਼ੇਸ਼ ਜਾਂਚ ਟੀਮ ਹੋਰ ਵੀ ਕਿਸੇ ਅਧਿਕਾਰੀ ਜਾਂ ਮਾਹਿਰਾਂ ਦਾ ਮਦਦ ਪ੍ਰਾਪਤ ਕਰ ਸਕੇਗੀ ਅਤੇ ਜਾਂਚ ਨੂੰ ਛੇਤੀ ਪੂਰਾ ਕਰਕੇ ਅਦਾਲਤ ਵਿਚ ਚਲਾਨ ਪੇਸ਼ ਕਰੇਗੀ | ਪਰ ਦਿਲਚਸਪ ਗੱਲ ਇਹ ਹੈ ਕਿ ਇਸ ਘਟਨਾ ਸਬੰਧੀ ਜਾਂਚ ਪੂਰੀ ਕਰਨ ਲਈ ਕੋਈ ਸਮਾਂ ਸੀਮਾ ਨਿਸ਼ਚਿਤ ਨਹੀਂ ਕੀਤੀ ਗਈ ਹੈ, ਜਦੋਂ ਕਿ ਕੋਟਕਪੂਰਾ ਘਟਨਾ ਲਈ ਬਣਾਈ ਨਵੀਂ ਜਾਂਚ ਟੀਮ ਨੂੰ 6 ਮਹੀਨੇ ਦਾ ਸਮਾਂ ਦਿੱਤਾ ਗਿਆ ਹੈ |

ਖ਼ਬਰ ਸ਼ੇਅਰ ਕਰੋ

 

ਡੇਂਗੂ ਦੇ ਮੁਫ਼ਤ ਟੈਸਟ ਲਈ 4 ਨਵੀਆਂ ਲੈਬਾਰਟਰੀਆਂ ਸਥਾਪਿਤ

ਚੰਡੀਗੜ੍ਹ, 16 ਮਈ (ਅਜੀਤ ਬਿਊਰੋ)-ਸਿਹਤ ਮੰਤਰੀ ਸ. ਬਲਬੀਰ ਸਿੰਘ ਸਿੱਧੂ ਨੇ 16 ਮਈ ਨੂੰ ਕੌਮੀ ਡੇਂਗੂ ਦਿਵਸ ਮੌਕੇ ਸੂਬੇ ਦੇ ਲੋਕਾਂ ਨੂੰ ਡੇਂਗੂ ਦੇ ਮੁਫ਼ਤ ਟੈਸਟ ਲਈ 4 ਨਵੀਆਂ ਲੈਬਾਰਟਰੀਆਂ ਸਮਰਪਿਤ ਕੀਤੀਆਂ | ਨਵੀਂਆਂ ਲੈਬਾਂ ਨੂੰ ਸਬ-ਡਵੀਜਨਲ ਹਸਪਤਾਲ ਖਰੜ, ਰਾਜਪੁਰਾ, ...

ਪੂਰੀ ਖ਼ਬਰ »

ਨਕਲੀ ਪ੍ਰਸ਼ਾਂਤ ਕਿਸ਼ੋਰ ਦਾ ਸਾਥੀ ਗਿ੍ਫ਼ਤਾਰ

ਲੁਧਿਆਣਾ, 16 ਮਈ (ਪਰਮਿੰਦਰ ਸਿੰਘ ਆਹੂਜਾ)-ਨਕਲੀ ਪ੍ਰਸ਼ਾਂਤ ਕਿਸ਼ੋਰ ਬਣ ਕੇ ਵੱਖ-ਵੱਖ ਸੂਬਿਆਂ 'ਚ ਰਾਜਸੀ ਆਗੂਆਂ ਨਾਲ ਕਰੋੜਾਂ ਰੁਪਏ ਦੀ ਠੱਗੀ ਕਰ ਚੁੱਕੇ ਹਿੰਦੂ ਸ਼ਿਵ ਸੈਨਾ ਦੇ ਪ੍ਰਧਾਨ ਰਾਕੇਸ਼ ਕੁਮਾਰ ਉਰਫ਼ ਭਸੀਨ ਦੇ ਸਾਥੀ ਗੌਰਵ ਕੁਮਾਰ ਨੂੰ ਪੁਲਿਸ ਨੇ ਅੱਜ ...

ਪੂਰੀ ਖ਼ਬਰ »

- ਮਾਮਲਾ ਸ਼ਿਵ ਸੈਨਾ ਆਗੂ 'ਤੇ ਹਮਲਾ ਕਰਨ ਅਤੇ ਜਗਦੀਸ਼ ਗਗਨੇਜਾ ਦੇ ਕਤਲ ਦਾ -

ਐਨ.ਆਈ.ਏ. ਵਲੋਂ ਦੋਵੇਂ ਕੇਸ ਦਿੱਲੀ ਤਬਦੀਲ ਕਰਨ ਲਈ ਸੁਪਰੀਮ ਕੋਰਟ 'ਚ ਅਰਜ਼ੀ

ਐੱਸ.ਏ.ਐੱਸ. ਨਗਰ, 16 ਮਈ (ਜਸਬੀਰ ਸਿੰਘ ਜੱਸੀ)-ਲੁਧਿਆਣਾ ਵਿਖੇ ਸ਼ਿਵ ਸੈਨਾ ਆਗੂ ਅਮਿਤ ਅਰੋੜਾ 'ਤੇ ਗੋਲੀ ਚਲਾਉਣ ਅਤੇ ਆਰ. ਐਸ. ਐਸ. ਆਗੂ ਅਤੇ ਸੇਵਾ-ਮੁਕਤ ਬਿ੍ਗੇਡੀਅਰ ਜਗਦੀਸ਼ ਗਗਨੇਜਾ ਕਤਲ ਮਾਮਲੇ 'ਚ ਕੌਮੀ ਜਾਂਚ ਏਜੰਸੀ ਐਨ. ਆਈ. ਏ. ਵਲੋਂ ਦੋਵਾਂ ਮਾਮਲਿਆਂ ਨੂੰ ਪੰਜਾਬ ...

ਪੂਰੀ ਖ਼ਬਰ »

ਬਟਾਲਾ 'ਚ ਨਿਹੰਗ ਸਿੰਘ ਆਪਸ 'ਚ ਲੜੇ, ਇਕ ਦੀ ਮੌਤ

ਬਟਾਲਾ, 16 ਮਈ (ਸਚਲੀਨ ਸਿੰਘ ਭਾਟੀਆ, ਬੁੱਟਰ)-ਅੱਜ ਬਟਾਲਾ ਦੇ ਸਰਕੂਲਰ ਰੋਡ 'ਤੇ ਬਾਬਾ ਬੰਦਾ ਸਿੰਘ ਬਹਾਦਰ ਤਰਨਾ ਦਲ ਦੇ ਮੁਖੀ ਬਾਬਾ ਨਰਿੰਦਰ ਸਿੰਘ ਮਾਨ 'ਤੇ ਕੁਝ ਨਿਹੰਗ ਸਿੰਘਾਂ ਵਲੋਂ ਕਿਰਪਾਨਾਂ ਨਾਲ ਜਾਨਲੇਵਾ ਹਮਲਾ ਕਰ ਦਿੱਤਾ ਗਿਆ, ਜਿਸ ਕਾਰਨ ਬਾਬਾ ਨਰਿੰਦਰ ਸਿੰਘ ...

ਪੂਰੀ ਖ਼ਬਰ »

ਪ੍ਰਾਈਵੇਟ ਕਾਰਖ਼ਾਨੇ 'ਚ ਕੰਮ ਕਰਨ ਵਾਲੇ ਕਾਮੇ ਨੂੰ ਮੌਤ ਹੋਣ 'ਤੇ 7 ਲੱਖ ਰੁਪਏ ਮਿਲਣਗੇ

ਲੁਧਿਆਣਾ, 16 ਮਈ (ਪੁਨੀਤ ਬਾਵਾ)-ਕਿਰਤ ਤੇ ਰੁਜ਼ਗਾਰ ਵਿਭਾਗ ਵਲੋਂ ਆਈਸੁਰਾਇਸ ਸਕੀਮ 1976 ਤਹਿਤ ਕੋਵਿਡ-19 ਨਾਲ ਮਿ੍ਤਕ ਹੋਣ ਵਾਲੇ ਪ੍ਰਾਈਵੇਟ ਕੰਪਨੀ 'ਚ ਕੰਮ ਕਰਦੇ ਕਾਮੇ ਨੂੰ ਈ.ਡੀ.ਐਲ.ਆਈ. ਤਹਿਤ 7 ਲੱਖ ਰੁਪਏ ਦੇਣ ਦਾ ਐਲਾਨ ਕੀਤਾ ਗਿਆ ਹੈ, ਜੋ ਪਹਿਲਾਂ 6 ਲੱਖ ਰੁਪਏ ਸੀ | ...

ਪੂਰੀ ਖ਼ਬਰ »

ਮਾਨ ਵਲੋਂ ਦਲਿਤ ਵਿਦਿਆਰਥੀਆਂ ਦਾ ਭਵਿੱਖ ਰੋਲਣ ਵਾਲੇ ਕਾਂਗਰਸੀ ਆਗੂਆਂ ਖ਼ਿਲਾਫ਼ ਨਿਤਰਨ ਦੀ ਅਪੀਲ

ਫਗਵਾੜਾ, 16 ਮਈ (ਅਸ਼ੋਕ ਕੁਮਾਰ ਵਾਲੀਆ)-ਕਾਂਗਰਸ ਪਾਰਟੀ ਦੇ ਸੀਨੀਅਰ ਆਗੂ, ਪੰਜਾਬ ਦੇ ਸਾਬਕਾ ਮੰਤਰੀ ਅਤੇ ਪੰਜਾਬ ਐਗਰੋ ਇੰਡਸਟਰੀਜ਼ ਕਾਰਪੋਰੇਸ਼ਨ ਦੇ ਚੇਅਰਮੈਨ ਜੋਗਿੰਦਰ ਸਿੰਘ ਮਾਨ ਨੇ ਪੰਜਾਬ ਕਾਂਗਰਸ ਦੇ ਦਲਿਤ ਸੰਸਦ ਮੈਂਬਰਾਂ ਅਤੇ ਵਿਧਾਇਕਾਂ ਨੂੰ ਆਪਣੀ ...

ਪੂਰੀ ਖ਼ਬਰ »

ਸਨਅਤਕਾਰਾਂ ਨੂੰ ਸੀ.ਐੱਸ.ਆਰ. ਫ਼ੰਡ 'ਚੋਂ ਆਪਣੇ ਕਾਮਿਆਂ ਨੂੰ ਕੋਰੋਨਾ ਵੈਕਸੀਨ ਦੇ ਟੀਕੇ ਲਗਵਾਉਣੇ ਪੈਣਗੇ

ਲੁਧਿਆਣਾ, 16 ਮਈ (ਪੁਨੀਤ ਬਾਵਾ)-ਪੰਜਾਬ ਦੇ ਸਨਅਤਕਾਰਾਂ ਨੂੰ ਸੀ.ਐੱਸ.ਆਰ. ਫੰਡ 'ਚੋਂ ਆਪਣੇ ਕਾਮਿਆਂ ਨੂੰ ਕੋਰੋਨਾ ਵੈਕਸੀਨ ਦੇ ਟੀਕੇ ਲਗਵਾਉਣੇ ਪੈਣਗੇ, ਇਹ ਹਦਾਇਤ ਪੰਜਾਬ ਸਰਕਾਰ ਵਲੋਂ ਕੇਂਦਰ ਸਰਕਾਰ ਦੇ ਹੁਕਮਾਂ 'ਤੇ ਦਿੱਤੀ ਗਈ ਹੈ | ਜਾਣਕਾਰੀ ਅਨੁਸਾਰ ਜੇਕਰ ਕਿਸੇ ...

ਪੂਰੀ ਖ਼ਬਰ »

ਪੰਜਾਬ ਨੂੰ 31 ਤੱਕ ਮਿਲ ਜਾਣਗੀਆਂ ਕੋਵੈਕਸੀਨ ਦੀਆਂ 1.14 ਲੱਖ ਖੁਰਾਕਾਂ

ਚੰਡੀਗੜ੍ਹ, 16 ਮਈ (ਅਜੀਤ ਬਿਊਰੋ)-ਮੁੱਖ ਸਕੱਤਰ ਸ੍ਰੀਮਤੀ ਵਿਨੀ ਮਹਾਜਨ ਨੇ ਮੁੱਖ ਮੰਤਰੀ ਵਲੋਂ ਦਿੱਤੇ ਨਿਰਦੇਸ਼ਾਂ 'ਤੇ ਤੁਰੰਤ ਕਾਰਵਾਈ ਕਰਦਿਆਂ ਪੰਜਾਬ ਦੇ ਪਿੰਡ ਵਾਸੀਆਂ ਨੂੰ ਅਪੀਲ ਕੀਤੀ ਹੈ ਕਿ ਕੋਰੋਨਾ ਦੇ ਟੈਸਟ ਕਰਵਾਉਣ ਅਤੇ ਟੀਕਾਕਰਨ ਲਈ ਲੋਕ ਖੁਦ ਅੱਗੇ ਆਉਣ ...

ਪੂਰੀ ਖ਼ਬਰ »

'ਦਿਲ ਸੇ' ਪ੍ਰੋਗਰਾਮ 'ਚ ਸਿੱਖ ਧਰਮ ਦੀ ਅਣਥਕ ਸੇਵਾ ਦੀ ਸ਼ਲਾਘਾ

ਨਵੀਂ ਦਿੱਲੀ, 16 ਮਈ (ਏਜੰਸੀ)-ਦਿੱਲੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਲੋੜਵੰਦਾਂ ਲਈ ਕੀਤੀ ਜਾ ਰਹੀ ਅਣਥਕ ਸੇਵਾ ਨੂੰ ਲੈ ਕੇ ਇਕ ਚੈਨਲ ਵਲੋਂ 'ਦਿਲ ਸੇ' ਪ੍ਰੋਗਰਾਮ ਚਲਾਇਆ ਗਿਆ ਹੈ | ਇਸ ਪ੍ਰੋਗਰਾਮ 'ਚ ਵੱਖ-ਵੱਖ ਬੁਲਾਰਿਆਂ ਨੇ ਸਿੱਖ ਧਰਮ ਵਲੋਂ ਸਮੁੱਚੀ ਮਾਨਵਤਾ ਲਈ ...

ਪੂਰੀ ਖ਼ਬਰ »

ਕੁਝ ਨੇਤਾ ਕੋਰੋਨਾ ਕਾਲ 'ਚ ਰਾਜਨੀਤਕ ਰੋਟੀਆਂ ਸੇਕਣ ਦੀ ਤਾਕ 'ਚ- ਡਾ. ਰਾਜ

ਹੁਸ਼ਿਆਰਪੁਰ, 16 ਮਈ (ਬਲਜਿੰਦਰਪਾਲ ਸਿੰਘ)-'ਰੋਮ ਜਲ ਰਿਹਾ ਸੀ, ਤੇ ਨੀਰੋ ਬੰਸਰੀ ਵਜਾ ਰਿਹਾ ਸੀ' | ਇਹੀ ਕੰਮ ਅੱਜ ਸਾਡੇ ਆਪਣੀ ਪਾਰਟੀ ਦੇ ਨੇਤਾ ਸ਼ਮਸ਼ੇਰ ਸਿੰਘ ਦੂਲੋ ਅਤੇ ਨਵਜੋਤ ਸਿੰਘ ਸਿੱਧੂ ਕਰ ਰਹੇ ਹਨ | ਅੱਜ ਜਦੋਂ ਸਾਰਾ ਵਿਸ਼ਵ ਮਹਾਂਮਾਰੀ ਨੂੰ ਖਤਮ ਕਰਨ ਲਈ ...

ਪੂਰੀ ਖ਼ਬਰ »

ਮਲੇਰਕੋਟਲਾ ਨੂੰ ਧਰਮ ਦੇ ਆਧਾਰ 'ਤੇ ਵੰਡਣ ਦਾ ਫ਼ੈਸਲਾ ਮੰਦਭਾਗਾ- ਅਸ਼ਵਨੀ ਸ਼ਰਮਾ

ਚੰਡੀਗੜ੍ਹ, 16 ਮਈ (ਅਜੀਤ ਬਿਊਰੋ)-ਮਲੇਰਕੋਟਲਾ ਨੂੰ ਨਵਾਂ ਜ਼ਿਲ੍ਹਾ ਬਣਾਏ ਜਾਣ ਦੇ ਪੰਜਾਬ ਸਰਕਾਰ ਦੇ ਫ਼ੈਸਲੇ ਨੂੰ ਪੰਜਾਬ ਭਾਜਪਾ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਧਰਮ ਦੇ ਆਧਾਰ 'ਤੇ ਕੀਤੀ ਵੰਡ ਦੱਸਦੇ ਹੋਏ ਮੰਦਭਾਗਾ ਦੱਸਿਆ ਹੈ | ਸ਼ਰਮਾ ਨੇ ਕਿਹਾ ਕਿ ਇਕ ਨਵਾਂ ...

ਪੂਰੀ ਖ਼ਬਰ »

ਭਾਜਪਾ ਨੂੰ ਫ਼ਿਰਕਾਪ੍ਰਸਤੀ ਨੂੰ ਤੂਲ ਦੇਣ ਦੇ ਕੋਝੇ ਯਤਨ ਪੁੱਠੇ ਪੈਣਗੇ-ਕੈਪਟਨ

ਚੰਡੀਗੜ੍ਹ, 16 ਮਈ (ਅਜੀਤ ਬਿਊਰੋ)-ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਯੋਗੀ ਅਦਿੱਤਿਆਨਾਥ ਵਲੋਂ ਮਲੇਰਕੋਟਲਾ ਬਾਰੇ ਕੀਤੀਆਂ ਭੜਕਾਊ ਟਿੱਪਣੀਆਂ ਨੂੰ ਤੋਤੇ ਵਾਂਗ ਰਟਣ ਲਈ ਭਾਜਪਾ ਦੇ ਕੌਮੀ ਤੇ ਸੂਬਾਈ ਨੇਤਾਵਾਂ 'ਤੇ ਤਿੱਖਾ ਹਮਲਾ ਬੋਲਦਿਆਂ ਤਾੜਨਾ ਕੀਤੀ ...

ਪੂਰੀ ਖ਼ਬਰ »

ਕੈਪਟਨ ਸੰਕਟ ਨੂੰ ਸਮਝਣ ਤੇ ਉਸ ਅਨੁਸਾਰ ਕਾਰਵਾਈ ਕਰਨ-ਸੁਖਬੀਰ

ਚੰਡੀਗੜ੍ਹ, 16 ਮਈ (ਅਜੀਤ ਬਿਊਰੋ)-ਸ਼ੋ੍ਰਮਣੀ ਅਕਾਲੀ ਦਲ ਦੇ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਕੋਰੋਨਾ ਮਹਾਂਮਾਰੀ ਕਾਰਨ ਪੰਜਾਬ 'ਚ ਬਣੇ ਸੰਕਟ ਨੂੰ ਸਮਝਣ ਅਤੇ ਤੁਰੰਤ ਕੋਰੋਨਾ ਪੀੜਤ ਪਰਿਵਾਰਾਂ ਨੂੰ 2 ਲੱਖ ਰੁਪਏ ...

ਪੂਰੀ ਖ਼ਬਰ »

ਪੁਲਿਸ ਮੁਖੀਆਂ ਨੂੰ ਡਰੱਗ ਹਾਟਸਪਾਟ, ਨਾਮਵਰ ਨਸ਼ਾ ਤਸਕਰਾਂ ਦੀ ਪਛਾਣ ਕਰਨ ਦੇ ਆਦੇਸ਼

ਚੰਡੀਗੜ੍ਹ, 16 ਮਈ (ਅਜੀਤ ਬਿਊਰੋ)-ਨਸ਼ਿਆਂ ਖ਼ਿਲਾਫ਼ ਚੱਲ ਰਹੀ ਮੁਹਿੰਮ ਨੂੰ ਹੋਰ ਤੇਜ਼ ਕਰਨ ਲਈ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀ.ਜੀ.ਪੀ.) ਪੰਜਾਬ ਦਿਨਕਰ ਗੁਪਤਾ ਨੇ ਅੱਜ ਇਕ ਉੱਚ ਪੱਧਰੀ ਵਰਚੂਅਲ ਮੀਟਿੰਗ ਦੌਰਾਨ ਸਮੂਹ ਪੁਲਿਸ ਮੁਖੀਆਂ ਨੂੰ ਉਨ੍ਹਾਂ ਦੇ ਸਬੰਧਤ ...

ਪੂਰੀ ਖ਼ਬਰ »

ਡਿਜੀਟਲੀ ਤੌਰ 'ਤੇ ਸਮਰੱਥ ਬਣੇ ਪੰਜਾਬ ਦੇ ਕਿਸਾਨ

ਡਿਜੀਲਾਕਰ 'ਤੇ ਉਪਲਬਧ ਜੇ-ਫਾਰਮ ਨੂੰ ਯੋਗ ਦਸਤਾਵੇਜ਼ ਮੰਨਿਆ ਜਾਵੇਗਾ

ਚੰਡੀਗੜ੍ਹ, 16 ਮਈ (ਅਜੀਤ ਬਿਊਰੋ)-ਈ-ਗਵਰਨੈਂਸ ਨੂੰ ਉਤਸ਼ਾਹਿਤ ਕਰਨ ਤੋਂ ਇਲਾਵਾ ਇਕ ਹੋਰ ਕਿਸਾਨ ਪੱਖੀ ਪਹਿਲ ਕਦਮੀ ਕਰਦਿਆਂ ਪੰਜਾਬ ਕਿਸਾਨਾਂ ਲਈ ਡਿਜ਼ੀ-ਲਾਕਰ ਦੀ ਸਹੂਲਤ ਸ਼ੁਰੂ ਕਰਨ ਵਾਲਾ ਦੇਸ਼ ਦਾ ਪਹਿਲਾ ਸੂਬਾ ਬਣ ਗਿਆ ਹੈ | ਸੂਬੇ 'ਚ ਹੁਣ ਕਿਸਾਨਾਂ ਕੋਲ ਆਪਣੇ ...

ਪੂਰੀ ਖ਼ਬਰ »

ਕਰੋਨਾ ਤੋਂ ਹਾਰਿਆ ਕਿਰਤੀਆਂ ਦਾ ਸ਼ਾਇਰ ਮਹਿੰਦਰ ਸਾਥੀ

ਨੂਰਪੁਰ ਬੇਦੀ, ਮੋਗਾ, 16 ਮਈ (ਹਰਦੀਪ ਸਿੰਘ ਢੀਂਡਸਾ, ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ)-ਨਿਰੰਤਰ ਪੰਜ ਦਹਾਕੇ ਆਪਣੇ ਕ੍ਰਾਂਤੀਕਾਰੀ ਸ਼ਬਦਾਂ ਤੇ ਬੁਲੰਦ ਆਵਾਜ਼ ਰਾਹੀਂ ਕਿਰਤੀਆਂ ਤੇ ਮਿਹਨਤਕਸ਼ ਲੋਕਾਂ ਦੇ ਦੁੱਖਾਂ ਦੀ ਬਾਤ ਪਾਉਣ ਵਾਲਾ ਲੋਕ ਸ਼ਾਇਰ ਮਹਿੰਦਰ ਸਾਥੀ ...

ਪੂਰੀ ਖ਼ਬਰ »

ਗਿਆਨੀ ਜੋਗਿੰਦਰ ਸਿੰਘ ਵੇਦਾਂਤੀ ਦਾ ਸਸਕਾਰ ਕੱਲ੍ਹ

ਅੰਮ੍ਰਿਤਸਰ, 16 ਮਈ (ਹਰਮਿੰਦਰ ਸਿੰਘ)-ਬੀਤੇ ਦਿਨ ਸਦੀਵੀਂ ਵਿਛੋੜਾ ਦੇ ਗਏ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਸਿੰਘ ਸਾਹਿਬ ਗਿਆਨੀ ਜੋਗਿੰਦਰ ਸਿੰਘ ਵੇਦਾਂਤੀ ਦਾ ਅੰਤਿਮ ਸਸਕਾਰ ਉਨ੍ਹਾਂ ਦੀ ਬੇਟੀ ਦੇ ਡੈਨਮਾਰਕ ਤੋਂ ਪਰਤਣ ਬਾਅਦ 18 ਮਈ ਦਿਨ ਮੰਗਲਵਾਰ ਨੂੰ ...

ਪੂਰੀ ਖ਼ਬਰ »

ਭਾਰਤ-ਪਾਕਿ ਸਰਹੱਦ ਤੋਂ ਹੈਰੋਇਨ ਅਤੇ ਹਥਿਆਰ ਬਰਾਮਦ

ਫ਼ਾਜ਼ਿਲਕਾ, 16 ਮਈ (ਦਵਿੰਦਰ ਪਾਲ ਸਿੰਘ)-ਭਾਰਤ ਪਾਕਿਸਤਾਨ ਕੌਮਾਂਤਰੀ ਸਰਹੱਦ ਦੇ ਅਬੋਹਰ ਸੈਕਟਰ 'ਚ ਸੀਮਾ ਸੁਰੱਖਿਆ ਬਲ ਦੇ ਜਵਾਨਾਂ ਵਲ਼ੋਂ ਕਰੋੜਾਂ ਰੁਪਏ ਦੀ ਹੈਰੋਇਨ ਅਤੇ ਹਥਿਆਰ ਬਰਾਮਦ ਕੀਤਾ ਗਿਆ ਹੈ | ਜਾਣਕਾਰੀ ਮੁਤਾਬਿਕ ਸੀਮਾ ਸੁਰੱਖਿਆ ਬਲ ਦੀ 2 ਬਟਾਲੀਅਨ ਦੇ ...

ਪੂਰੀ ਖ਼ਬਰ »

ਨੌਵੇਂ ਪਾਤਸ਼ਾਹ ਦੇ ਇਤਿਹਾਸਕ ਸਥਾਨ (ਭਾਗ-30)

ਗੁਰਦੁਆਰਾ ਸਾਹਿਬ ਪਾਤਸ਼ਾਹੀ ਨੌਵੀਂ

ਰਾਮਪਾਲ ਸ਼ਰਮਾ ਹਿੰਦ ਦੀ ਚਾਦਰ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਚਰਨ ਛੋਹ ਪ੍ਰਾਪਤ ਕਰਨ ਦਾ ਮੌਕਾ ਵਿਸ਼ਵ ਪ੍ਰਸਿੱਧ ਧਾਰਮਿਕ ਸਥਾਨ ਕੁਰੂਕਸ਼ੇਤਰ ਨੂੰ ਵੀ ਮਿਲਿਆ | ਆਪਣੇ ਪਰਿਵਾਰ ਤੇ ਸੰਗਤ ਨਾਲ ਗੁਰੂ ਜੀ ਨੇ ਇਤਿਹਾਸਕ ਥਾਨੇਸ਼ਵਰ ਮਹਾਦੇਵ ਮੰਦਰ ਦੇ ਨੇੜੇ ਡੇਰਾ ...

ਪੂਰੀ ਖ਼ਬਰ »

ਪੈਟਰੋਲ, ਡੀਜ਼ਲ ਦੀਆਂ ਕੀਮਤਾਂ 'ਚ ਮੁੜ ਵਾਧਾ, ਮੁੰਬਈ 'ਚ ਪੈਟਰੋਲ 99 ਰੁਪਏ ਨੇੜੇ ਪੁੱਜਾ

ਨਵੀਂ ਦਿੱਲੀ, 16 ਮਈ (ਏਜੰਸੀ)- ਦੇਸ਼ 'ਚ ਐਤਵਾਰ ਨੂੰ ਪੈਟਰੋਲ 'ਚ 24 ਪੈਸੇ ਅਤੇ ਡੀਜ਼ਲ ਦੀਆਂ ਕੀਮਤਾਂ 'ਚ 27 ਪੈਸੇ ਦਾ ਵਾਧਾ ਹੋਣ ਬਾਅਦ ਮੁੰਬਈ 'ਚ ਪੈਟਰੋਲ ਦੀ ਕੀਮਤ 98.88 ਰੁਪਏ ਪ੍ਰਤੀ ਲੀਟਰ ਤੱਕ ਪੁੱਜ ਗਈ ਹੈ, ਜਦਕਿ ਰਾਜਸਥਾਨ, ਮੱਧ ਪ੍ਰਦੇਸ਼ ਤੇ ਮਹਾਰਾਸ਼ਟਰ ਦੇ ਕਈ ...

ਪੂਰੀ ਖ਼ਬਰ »

ਪਿਛਲੇ ਸਾਲ ਵੰਡੀ ਕਣਕ ਦੀ ਕਮਿਸ਼ਨ ਉਡੀਕ ਰਹੇ ਰਾਸ਼ਨ ਡੀਪੂ ਮਾਲਕ

ਜਲੰਧਰ, 16 ਮਈ (ਸ਼ਿਵ ਸ਼ਰਮਾ)-ਪ੍ਰਧਾਨ ਮੰਤਰੀ ਗ਼ਰੀਬ ਕਲਿਆਣ ਅੰਨ ਯੋਜਨਾ ਤਹਿਤ ਲੋੜਵੰਦਾਂ ਨੂੰ ਚਾਹੇ ਪਿਛਲੇ ਸਾਲ ਵੀ ਮੁਫ਼ਤ ਕਣਕ ਵੰਡੀ ਗਈ ਸੀ ਪਰ ਪਿਛਲੇ ਸਾਲ ਜੁਲਾਈ ਤੋਂ ਨਵੰਬਰ ਤੱਕ ਦੀ ਕਣਕ ਦੀ ਕਮਿਸ਼ਨ ਅਜੇ ਤੱਕ ਫ਼ੰਡ ਨਾ ਆਉਣ ਕਰਕੇ ਰਾਸ਼ਨ ਡਿਪੂ ਮਾਲਕਾਂ ਦੀ ...

ਪੂਰੀ ਖ਼ਬਰ »

ਭਾਜਪਾ ਨੂੰ ਫ਼ਿਰਕਾਪ੍ਰਸਤੀ ਨੂੰ ਤੂਲ ਦੇਣ ਦੇ ਕੋਝੇ ਯਤਨ ਪੁੱਠੇ ਪੈਣਗੇ-ਕੈਪਟਨ

ਚੰਡੀਗੜ੍ਹ, 16 ਮਈ (ਅਜੀਤ ਬਿਊਰੋ)-ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਯੋਗੀ ਅਦਿੱਤਿਆਨਾਥ ਵਲੋਂ ਮਲੇਰਕੋਟਲਾ ਬਾਰੇ ਕੀਤੀਆਂ ਭੜਕਾਊ ਟਿੱਪਣੀਆਂ ਨੂੰ ਤੋਤੇ ਵਾਂਗ ਰਟਣ ਲਈ ਭਾਜਪਾ ਦੇ ਕੌਮੀ ਤੇ ਸੂਬਾਈ ਨੇਤਾਵਾਂ 'ਤੇ ਤਿੱਖਾ ਹਮਲਾ ਬੋਲਦਿਆਂ ਤਾੜਨਾ ਕੀਤੀ ...

ਪੂਰੀ ਖ਼ਬਰ »

ਭਾਰਤ-ਪਾਕਿ ਸਰਹੱਦ ਤੋਂ ਹੈਰੋਇਨ ਅਤੇ ਹਥਿਆਰ ਬਰਾਮਦ

ਫ਼ਾਜ਼ਿਲਕਾ, 16 ਮਈ (ਦਵਿੰਦਰ ਪਾਲ ਸਿੰਘ)-ਭਾਰਤ ਪਾਕਿਸਤਾਨ ਕੌਮਾਂਤਰੀ ਸਰਹੱਦ ਦੇ ਅਬੋਹਰ ਸੈਕਟਰ 'ਚ ਸੀਮਾ ਸੁਰੱਖਿਆ ਬਲ ਦੇ ਜਵਾਨਾਂ ਵਲ਼ੋਂ ਕਰੋੜਾਂ ਰੁਪਏ ਦੀ ਹੈਰੋਇਨ ਅਤੇ ਹਥਿਆਰ ਬਰਾਮਦ ਕੀਤਾ ਗਿਆ ਹੈ | ਜਾਣਕਾਰੀ ਮੁਤਾਬਿਕ ਸੀਮਾ ਸੁਰੱਖਿਆ ਬਲ ਦੀ 2 ਬਟਾਲੀਅਨ ਦੇ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX