ਤਾਜਾ ਖ਼ਬਰਾਂ


ਮੁੰਬਈ, ਬੈਂਗਲੁਰੂ ਅਤੇ ਲੰਡਨ ਵਿਸ਼ਵ ਦੇ ਸਰਬੋਤਮ ਸਟਾਰਟ ਅੱਪ ਕੇਂਦਰ
. . .  7 minutes ago
ਮੁੰਬਈ, 24 ਸਤੰਬਰ - ਵਿਸ਼ਵ ਦੇ ਸਰਬੋਤਮ ਸਟਾਰਟ ਅੱਪ ਕੇਂਦਰ ਵਜੋਂ ਮੁੰਬਈ, ਬੈਂਗਲੁਰੂ ਅਤੇ ਲੰਡਨ ਉੱਭਰੇ ਹਨ। ਸਿਖਰਲੇ 100 ਉੱਭਰਦੇ ਇਕੋਸਿਸਟਮ ਦੀ ਸੂਚੀ ਵਿਚ ਮੁੰਬਈ ਨੇ ਆਪਣਾ ਪਹਿਲਾ ਸਥਾਨ ਬਰਕਰਾਰ ਰੱਖਿਆ ਹੈ। 2021 ਦੇ ਪਹਿਲੇ ਅੱਧ ਤੱਕ ਭਾਰਤੀ ਸਟਾਰਟਅੱਪ 12.1 ਬਿਲੀਅਨ ਡਾਲਰ ਵਧਿਆ ਹੈ...
ਸੁਖਬੀਰ ਬਾਦਲ ਨੇ ਰਾਜਪਾਲ ਨਾਲ ਕੀਤੀ ਮੁਲਾਕਾਤ
. . .  19 minutes ago
ਚੰਡੀਗੜ੍ਹ, 24 ਸਤੰਬਰ (ਸੁਰਿੰਦਰਪਾਲ ਸਿੰਘ) - ਸ਼੍ਰੋਮਣੀ ਅਕਾਲੀ ਦਲ (ਬ) ਦੇ ਮੁੱਖ ਮੰਤਰੀ ਸ. ਸੁਖਬੀਰ ਸਿੰਘ ਬਾਦਲ ਨੇ ਅੱਜ ਪੰਜਾਬ ਦੇ ਰਾਜਪਾਲ ਨਾਲ ਮੁਲਾਕਾਤ ਕੀਤੀ। ਇਸ ਮੁਲਾਕਾਤ ਵਿਚ ਉਨ੍ਹਾਂ ਨੇ ਕਈ ਮੁੱਦਿਆਂ 'ਤੇ ਰਾਜਪਾਲ ਨਾਲ ਗੱਲਬਾਤ ਕੀਤੀ...
ਸੁਨੀਲ ਜਾਖੜ ਨੇ ਵਿਰੋਧੀ ਧਿਰਾਂ 'ਤੇ ਸਾਧਿਆ ਨਿਸ਼ਾਨਾ
. . .  23 minutes ago
ਚੰਡੀਗੜ੍ਹ, 24 ਸਤੰਬਰ - ਪੰਜਾਬ ਕਾਂਗਰਸ ਦੇ ਸੀਨੀਅਰ ਲੀਡਰ ਸੁਨੀਲ ਜਾਖੜ ਨੇ ਟਵੀਟ ਕਰਕੇ ਲਿਖਿਆ ਹੈ ਕਿ ਚਰਨਜੀਤ ਸਿੰਘ ਚੰਨੀ ਨੂੰ ਪੰਜਾਬ ਦਾ ਮੁੱਖ ਮੰਤਰੀ ਬਣਾਏ ਜਾਣ 'ਤੇ ਵਿਰੋਧੀ ਪਾਰਟੀਆਂ ਨੂੰ ਸੋਚਾਂ ਵਿਚ ਪਾ ਦਿੱਤਾ ਹੈ। ਕਾਂਗਰਸ ਲੀਡਰ ਰਾਹੁਲ ਗਾਂਧੀ ਵਲੋਂ ਚੰਨੀ ਨੂੰ ਮੁੱਖ ਮੰਤਰੀ ਚੁਣੇ ਜਾਣ ਨਾਲ ਵਿਰੋਧੀ...
ਸ਼੍ਰੋਮਣੀ ਕਮੇਟੀ ਵੱਲੋਂ ਭਾਈ ਲਾਲੋ ਜੀ ਦਾ ਜਨਮ ਦਿਹਾੜਾ ਉਤਸ਼ਾਹ ਨਾਲ ਮਨਾਇਆ ਗਿਆ
. . .  49 minutes ago
ਅੰਮ੍ਰਿਤਸਰ, 24 ਸਤੰਬਰ (ਜਸਵੰਤ ਸਿੰਘ ਜੱਸ) - ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਅੱਜ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਮਹਾਨ ਕਿਰਤੀ ਸਿੱਖ ਭਾਈ ਲਾਲੋ ਜੀ ਦਾ ਜਨਮ ਦਿਹਾੜਾ ਸ਼ਰਧਾ ਤੇ ਉਤਸ਼ਾਹ ਸਹਿਤ ਮਨਾਇਆ ਗਿਆ। ਇਸ ਸਬੰਧੀ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਸ੍ਰੀ ਅਖੰਡ ਪਾਠ ਦੇ ਭੋਗ...
ਬਠਿੰਡਾ 'ਚ ਯੂਨੀਅਨ ਬੈਂਕ ਦੀ ਬਰਾਂਚ ਵਿਚ ਲੱਗੀ ਅੱਗ
. . .  54 minutes ago
ਬਠਿੰਡਾ, 24 ਸਤੰਬਰ (ਅੰਮ੍ਰਿਤਪਾਲ ਸਿੰਘ ਵਲਾਣ) - ਅੱਜ ਬਠਿੰਡਾ ਵਿਚ ਯੂਨੀਅਨ ਬੈਂਕ ਦੀ ਇਕ ਬਰਾਂਚ ਵਿਚ ਅਚਾਨਕ ਅੱਗ ਲੱਗ ਗਈ। ਜਿਸ ਕਾਰਨ ਬੈਂਕ ਵਿਚਲਾ ਸਾਮਾਨ ਅਤੇ ਕਾਗ਼ਜ਼ਾਤ ਅੱਗ ਨਾਲ...
ਸਾਂਪਲਾ ਨੇ ਦੋਸ਼ੀ ਅਧਿਕਾਰੀਆਂ 'ਤੇ ਮਾਮਲਾ ਦਰਜ ਕਰਨ ਦੇ ਦਿੱਤੇ ਆਦੇਸ਼
. . .  about 1 hour ago
ਚੰਡੀਗੜ੍ਹ, 24 ਸਤੰਬਰ - ਐੱਸ.ਸੀ. ਕਮਿਸ਼ਨ ਦੇ ਆਦੇਸ਼ਾਂ ਦੇ ਬਾਵਜੂਦ ਪਰਿਵਾਰ ਨੂੰ ਮੁਆਵਜ਼ਾ ਨਾ ਮਿਲਣ ਦੇ ਚਲਦੇ ਸਾਂਪਲਾ ਨੇ ਡਵੀਜ਼ਨਲ ਕਮਿਸ਼ਨਰ ਫ਼ਰੀਦਕੋਟ ਨੂੰ ਦੋਸ਼ੀ ਸਰਕਾਰੀ ਅਧਿਕਾਰੀਆਂ ਵਿਰੁੱਧ ਕੇਸ ਦਰਜ ਕਰਨ ਦੇ ਆਦੇਸ਼ ਦਿੱਤੇ...
ਅਦਾਕਾਰ ਗੌਰਵ ਦੀਕਸ਼ਿਤ ਨੂੰ ਜ਼ਮਾਨਤ, ਬਿਨਾਂ ਇਜਾਜ਼ਤ ਸ਼ਹਿਰ ਤੋਂ ਨਹੀਂ ਜਾ ਸਕਦੇ ਬਾਹਰ
. . .  about 1 hour ago
ਮੁੰਬਈ, 24 ਸਤੰਬਰ - ਟੈਲੀਵਿਜ਼ਨ ਅਦਾਕਾਰ ਗੌਰਵ ਦੀਕਸ਼ਿਤ, ਜੋ ਡਰੱਗਜ਼ ਮਾਮਲੇ ਵਿਚ ਫਸੇ ਹੋਏ ਹਨ, ਨੂੰ ਮੁੰਬਈ ਦੀ ਅਦਾਲਤ ਨੇ 50,000 ਰੁਪਏ ਦੇ ਜੁਰਮਾਨੇ 'ਤੇ ਜ਼ਮਾਨਤ ਦੇ ਦਿੱਤੀ ਹੈ...
ਭਾਰਤ ਵਿਚ ਪਿਛਲੇ 24 ਘੰਟਿਆਂ ਵਿਚ 31,382 ਨਵੇਂ ਕੋਰੋਨਾ ਮਾਮਲੇ ਆਏ ਸਾਹਮਣੇ
. . .  about 1 hour ago
ਨਵੀਂ ਦਿੱਲੀ, 24 ਸਤੰਬਰ - ਭਾਰਤ ਵਿਚ ਪਿਛਲੇ 24 ਘੰਟਿਆਂ ਵਿਚ 31,382 ਨਵੇਂ ਕੋਰੋਨਾ ਮਾਮਲੇ ਸਾਹਮਣੇ ਆਏ ਹਨ | 32,542 ਮਰੀਜ ਠੀਕ ਹੋਣ ਦੇ ਨਾਲ - ਨਾਲ 318...
ਮਹਿਲ ਕਲਾਂ : ਤੇਜ਼ ਰਫ਼ਤਾਰ ਵਹੀਕਲ ਵਲੋਂ ਫੇਟ ਮਾਰਨ ਕਾਰਨ ਸਾਈਕਲ ਸਵਾਰ ਦੀ ਮੌਤ
. . .  1 minute ago
ਮਹਿਲ ਕਲਾਂ, 24 ਸਤੰਬਰ (ਅਵਤਾਰ ਸਿੰਘ ਅਣਖੀ) - ਸਥਾਨਕ ਕਸਬੇ ਅੰਦਰ ਗੁਰਪ੍ਰੀਤ ਹੋਲੀ ਹਾਰਟ ਸਕੂਲ ਨਜ਼ਦੀਕ ਲੁਧਿਆਣ-ਬਠਿੰਡਾ ਮੁੱਖ ਮਾਰਗ 'ਤੇ ਇਕ ਤੇਜ਼ ਰਫ਼ਤਾਰ ਵਹੀਕਲ ਵਲੋਂ ਲਪੇਟ 'ਚ ਲੈਣ ਕਾਰਨ ਸਾਈਕਲ ਸਵਾਰ ਦੀ...
ਅਮਰੀਕਾ 'ਚ ਮੋਦੀ ਨੇ ਜਾਪਾਨ ਦੇ ਪ੍ਰਧਾਨ ਮੰਤਰੀ ਨਾਲ ਕੀਤੀ ਮੁਲਾਕਾਤ
. . .  about 3 hours ago
ਵਾਸ਼ਿੰਗਟਨ, 24 ਸਤੰਬਰ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅਮਰੀਕਾ 'ਚ ਜਾਪਾਨ ਦੇ ਪ੍ਰਧਾਨ ਮੰਤਰੀ ਯੋਸ਼ੀਹਿਦੇ ਸੁਗਾ ਨਾਲ ਮੁਲਾਕਾਤ ਕੀਤੀ...
ਬੀ.ਐਸ.ਐਫ ਵਲੋਂ ਪਾਕਿਸਤਾਨੀ ਡਰੋਨ 'ਤੇ ਫਾਇਰਿੰਗ
. . .  about 3 hours ago
ਖਾਲੜਾ, 24 ਸਤੰਬਰ (ਜੱਜ ਪਾਲ ਸਿੰਘ ਜੱਜ) - ਖਾਲੜਾ ਸੈਕਟਰ ਅਧੀਨ ਆਉਂਦੀ ਬੀ.ਐਸ.ਐਫ ਦੀ ਸਰਹੱਦੀ ਚੌਕੀ ਧਰਮਾਂ ਦੇ ਅਧੀਨ ਆਉਂਦੇ ਇਲਾਕੇ ਅੰਦਰ ਅੱਜ ਤੜਕੇ ਕਰੀਬ ਸਾਢੇ 3:35 ਵਜੇ ਬੀ.ਐਸ.ਐਫ ਜਵਾਨਾਂ ਵਲੋਂ ਅੰਤਰਰਾਸ਼ਟਰੀ ਸਰਹੱਦ ਬੁਰਜੀ ਨੰਬਰ 137/20 ਦੇ ਸਾਹਮਣੇ ਪਾਕਿਸਤਾਨੀ ਡਰੋਨ...
ਕੁੱਟਮਾਰ ਦੌਰਾਨ ਜ਼ਖ਼ਮੀ ਹੋਏ ਵਿਅਕਤੀ ਦੀ ਮੌਤ, 13 ਖ਼ਿਲਾਫ਼ ਕਤਲ ਤੇ ਹੋਰ ਧਰਾਵਾਂ ਤਹਿਤ ਕੇਸ ਦਰਜ
. . .  about 3 hours ago
ਫਗਵਾੜਾ, 24 ਸਤੰਬਰ (ਹਰਜੋਤ ਸਿੰਘ ਚਾਨਾ) - ਬੀਤੀ ਰਾਤ ਪਿੰਡ ਗੰਢਵਾ ਵਿਖੇ ਮੋਟਰਸਾਈਕਲ 'ਤੇ ਜਾ ਰਹੇ ਦੋ ਵਿਅਕਤੀਆਂ ਦੀ ਘੇਰ ਕੇ ਕੁੱਟਮਾਰ ਕਰਨ ਮਗਰੋਂ ਜ਼ਖਮੀ ਹੋਏ ਇਕ ਵਿਅਕਤੀ ਦੀ ਦੇਰ ਰਾਤ ਮੌਤ ਹੋ ਗਈ। ਐੱਸ.ਐੱਚ.ਓ ਸਤਨਾਮਪੁਰਾ ਸੁਰਜੀਤ ਸਿੰਘ ਨੇ ਦੱਸਿਆ ਕਿ ਪੁਲਿਸ ਨੇ ਕੁੱਟਮਾਰ ਕਰਨ ਵਾਲੀ...
⭐ਮਾਣਕ - ਮੋਤੀ⭐
. . .  1 minute ago
ਆਈ. ਪੀ. ਐੱਲ. 2021-ਕੋਲਕਾਤਾ ਨਾਈਟ ਰਾਈਡਰਜ਼ ਨੇ ਮੁੰਬਈ ਇੰਡੀਅਨਜ਼ ਨੂੰ 7 ਵਿਕਟਾਂ ਨਾਲ ਹਰਾਇਆ
. . .  1 day ago
ਬਲਵਿੰਦਰ ਸਿੰਘ ਧਾਲੀਵਾਲ ਨੂੰ ਮੰਤਰੀ ਪਦ ਮਿਲਣਾ ਤੈਅ ਲੱਗਦਾ -ਸੂਤਰ
. . .  1 day ago
ਫਗਵਾੜਾ, 23 ਸਤੰਬਰ (ਅਸ਼ੋਕ ਕੁਮਾਰ ਵਾਲੀਆ)-ਫਗਵਾੜਾ ਹਲਕੇ ਦੇ ਵਿਧਾਇਕ ਬਲਵਿੰਦਰ ਸਿੰਘ ਧਾਲੀਵਾਲ ਰਿਟਾਇਰਡ ਆਈ. ਏ. ਐਸ. ਨੂੰ ਵੀ ਪੰਜਾਬ ਸਰਕਾਰ ਦੇ ਨਵੇਂ ਮੰਤਰੀ ਪਦ ਵਿਚ ਜਗ੍ਹਾਂ ਮਿਲ ਸਕਦੀ ਹੈ ...
ਚਰਨਜੀਤ ਸਿੰਘ ਚੰਨੀ ਦੀ ਰਾਹੁਲ ਗਾਂਧੀ ਦੀ ਮੀਟਿੰਗ ਜਾਰੀ
. . .  1 day ago
ਪੰਜਾਬ ਕੈਬਨਿਟ ਵਿਚ ਫੇਰਬਦਲ ਲਈ ਨਵੇਂ ਬਣੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦਿੱਲੀ ਪਹੁੰਚੇ
. . .  1 day ago
ਹਰਿਆਣਾ ਸਿਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਜਥੇ. ਜਗਦੀਸ਼ ਸਿੰਘ ਝੀਂਡਾ ਨੂੰ ਡੇਰਾ ਕਾਰ ਸੇਵਾ ਅੰਦਰ ਜਾਣ ਤੋਂ ਰੋਕਿਆ
. . .  1 day ago
ਕਰਨਾਲ, 23 ਸਤੰਬਰ (ਗੁਰਮੀਤ ਸਿੰਘ ਸੱਗੂ )-ਹਰਿਆਣਾ ਸਿਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਜਥੇ. ਜਗਦੀਸ਼ ਸਿੰਘ ਝੀਂਡਾ ਨੂੰ ਅਜ ਡੇਰਾ ਕਾਰ ਸੇਵਾ ਕਲੰਦਰੀ ਗੇਟ ਅੰਦਰ ਦਾਖਲ ਨਹੀ ਹੋਣ ਦਿਤਾ ਗਿਆ। ਜਥੇ. ਝੀਂਡਾ ਨੇ ਕਿਸਾਨ ਅੰਦੋਲਨ ...
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵਾਸ਼ਿੰਗਟਨ ਡੀਸੀ ਵਿਚ ਅਡੋਬ ਚੇਅਰਮੈਨ ਸ਼ਾਂਤਨੂ ਨਾਰਾਇਣ ਨਾਲ ਕੀਤੀ ਮੀਟਿੰਗ
. . .  1 day ago
ਉਤਰਾਖੰਡ ਦੇ ਰਾਜਪਾਲ, ਲੈ. ਜ. ਗੁਰਮੀਤ ਸਿੰਘ ਨੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਕੀਤੀ ਮੁਲਾਕਾਤ
. . .  1 day ago
ਅਸਾਮ ਵਿਚ ਪ੍ਰਦਰਸ਼ਨਕਾਰੀਆਂ ਅਤੇ ਪੁਲਿਸ ਦਰਮਿਆਨ ਹੋਈ ਝੜਪ ਵਿਚ ਦੋ ਲੋਕਾਂ ਦੀ ਮੌਤ
. . .  1 day ago
ਤਰਨ ਤਾਰਨ ਪੁਲਿਸ ਵਲੋਂ ਹੱਥ ਗੋਲੇ ਅਤੇ ਹਥਿਆਰਾਂ ਸਮੇਤ ਤਿੰਨ ਖਾੜਕੂ ਗ੍ਰਿਫ਼ਤਾਰ
. . .  1 day ago
ਤਰਨ ਤਾਰਨ, 23 ਸਤੰਬਰ (ਹਰਿੰਦਰ ਸਿੰਘ)- ਜ਼ਿਲ੍ਹਾ ਤਰਨ ਤਾਰਨ ਅਧੀਨ ਪੈਂਦੇ ਥਾਣਾ ਭਿੱਖੀਵਿੰਡ ਦੀ ਪੁਲਿਸ ਨੇ ਹੱਥ ਗੋਲੇ ਅਤੇ ਹਥਿਆਰਾਂ ਸਮੇਤ ਤਿੰਨ ਖਾੜਕੂਆਂ ਨੂੰ ਗ੍ਰਿਫ਼ਤਾਰ ਕਰਨ ਵਿਚ ਸਫਲਤਾ ਪ੍ਰਾਪਤ ਕੀਤੀ ਗਈ ਹੈ, ਜਿਨ੍ਹਾਂ...
ਫ਼ਿਰੋਜ਼ਪੁਰ 'ਚ ਬੰਦ ਪਏ ਕੋਲਡ ਸਟੋਰ 'ਚੋਂ ਗੈਸ ਲੀਕ ਹੋਣ ਨਾਲ ਮੱਚੀ ਹਫ਼ੜਾ ਦਫ਼ੜੀ
. . .  1 day ago
ਫ਼ਿਰੋਜ਼ਪੁਰ, 23 ਸਤੰਬਰ (ਗੁਰਿੰਦਰ ਸਿੰਘ) - ਫ਼ਿਰੋਜ਼ਪੁਰ ਸ਼ਹਿਰ ਦੀ ਸੰਘਣੀ ਆਬਾਦੀ ਵਾਲੇ ਇਲਾਕੇ ਵਿਚ ਪਿਛਲੇ ਲੰਬੇ ਸਮੇਂ ਤੋਂ ਬੰਦ ਪਏ ਕੋਲਡ ਸਟੋਰ ਵਿਚੋਂ ਅੱਜ ਸ਼ਾਮ ਅਮੋਨੀਆ ਗੈਸ ...
ਆਦਮਪੁਰ ਏਅਰਪੋਰਟ 'ਤੇ ਬਣ ਰਿਹਾ ਨਵਾਂ ਟਰਮੀਨਲ ਬਹੁਤ ਜਲਦ ਹੋਵੇਗਾ ਚਾਲੂ - ਸੋਮ ਪ੍ਰਕਾਸ਼
. . .  1 day ago
ਫਗਵਾੜਾ, 23 ਸਤੰਬਰ (ਹਰਜੋਤ ਸਿੰਘ ਚਾਨਾ) - ਆਦਮਪੁਰ ਏਅਰਪੋਰਟ 'ਤੇ ਨਵੇਂ ਟਰਮੀਨਲ ਬਿਲਡਿੰਗ ਦਾ ਨਿਰਮਾਣ, ਐਪਰਨ ਤੇ ਟੈਕਸੀ ਟਰੈਕ ਦਾ ਕੰਮ ਦਸੰਬਰ 2021 ਤੱਕ ਪੂਰਾ ਹੋ ਜਾਵੇਗਾ ਜਿਸ ਨਾਲ ਲੋਕਾਂ ਨੂੰ ਕਾਫ਼ੀ ਸਹੂਲਤ...
ਚਿੱਟ ਫੰਡ ਘੁਟਾਲੇ ਦੇ ਮਾਮਲੇ 11 ਅਚੱਲ ਸੰਪਤੀਆਂ ਕਬਜ਼ੇ ਵਿਚ
. . .  1 day ago
ਨਵੀਂ ਦਿੱਲੀ, 23 ਸਤੰਬਰ - ਇਨਫੋਰਸਮੈਂਟ ਡਾਇਰੈਕਟੋਰੇਟ (ਈ.ਡੀ) ਨੇ ਚਿੱਟ ਫੰਡ ਘੁਟਾਲੇ ਦੇ ਮਾਮਲੇ ਵਿਚ ਡੀ.ਜੇ.ਐਨ. ਜਵੈਲਰਜ਼ ਪ੍ਰਾਈਵੇਟ ਲਿਮਟਿਡ ਨਾਲ ਸਬੰਧਤ 1.01 ਕਰੋੜ ਰੁਪਏ ਦੀਆਂ 11 ...
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 4 ਜੇਠ ਸੰਮਤ 553
ਵਿਚਾਰ ਪ੍ਰਵਾਹ: ਅਧਿਕਾਰ ਮਿਲਣਾ ਚੰਗੀ ਗੱਲ ਹੈ ਪਰ ਇਹ ਵੀ ਜ਼ਰੂਰੀ ਹੈ ਕਿ ਅਧਿਕਾਰਾਂ ਦੀ ਦੁਰਵਰਤੋਂ ਨਾ ਕੀਤੀ ਜਾਵੇ। -ਅਗਿਆਤ

ਬਠਿੰਡਾ

ਕੋਰੋਨਾ ਨੇ ਫਿਰ ਸ਼ਿਮਲਾ ਮਿਰਚ ਉਤਪਾਦਕਾਂ ਦੇ ਸੁਪਨੇ ਚੂਰ ਕੀਤੇ

ਮਾਨਸਾ, 16 ਮਈ (ਬਲਵਿੰਦਰ ਸਿੰਘ ਧਾਲੀਵਾਲ)- ਮਾਲਵਾ ਖੇਤਰ ਦੇ ਸ਼ਿਮਲਾ ਮਿਰਚ ਕਾਸ਼ਤਕਾਰ ਕਿਸਾਨਾਂ ਨੂੰ ਐਤਕੀਂ ਫਿਰ ਕੋਰੋਨਾ ਨੇ ਵੱਡੀ ਮਾਰ ਪਾਈ ਹੈ | ਭਾਵੇਂ ਉਹ ਸਬਜ਼ੀ ਨੂੰ ਮੰਡੀਆਂ 'ਚ ਤਾਂ ਲੈ ਜਾਂਦੇ ਹਨ ਪਰ ਮਿੰਨੀ ਲਾਕਡਾਊਨ ਦੇ ਚੱਲਦਿਆਂ ਕੋਈ ਖ਼ਰੀਦਦਾਰ ਨਹੀਂ ...

ਪੂਰੀ ਖ਼ਬਰ »

ਸੰਪਰਕ ਸੜਕ ਦੇ ਕੰਮ ਦੀ ਪੰਚਾਇਤ ਨੇ ਕਰਵਾਈ ਸ਼ੁਰੂਆਤ

ਚਾਉਕੇ, 16 ਮਈ (ਮਨਜੀਤ ਸਿੰਘ ਘੜੈਲੀ)- ਪਿੰਡ ਚੋਟੀਆਂ ਦੇ ਸਰਪੰਚ ਮੇਜਰ ਸਿੰਘ ਅਤੇ ਪੰਚਾਇਤ ਨੇ ਅੱਜ ਪਿੰਡ ਚੋਟੀਆਂ ਦੇ ਬੁੱਗਰ ਰੋਡ ਤੋਂ ਫੂਲ ਰੋਡ ਤੱਕ ਪ੍ਰੀਮਿਕਸ ਨਾਲ ਬਣਨ ਵਾਲੀ ਸੰਪਰਕ ਸੜਕ ਦੇ ਕੰਮ ਦੀ ਸ਼ੁਰੂਆਤ ਕਰਵਾਈ | ਇਸ ਮੌਕੇ ਸਰਪੰਚ ਮੇਜਰ ਸਿੰਘ ਚੋਟੀਆਂ ਨੇ ...

ਪੂਰੀ ਖ਼ਬਰ »

-ਮਾਮਲਾ ਖੇਤੀ ਕਾਨੂੰਨ ਰੱਦ ਕਰਵਾਉਣ ਦਾ-

26 ਮਈ ਨੂੰ ਅਰਥੀ ਫੂਕ ਮੁਜ਼ਾਹਰੇ ਕਰਨ ਲਈ ਕਿਸਾਨ ਯੂਨੀਅਨ ਵੱਲੋਂ ਪਿੰਡਾਂ ਵਿਚ ਮੀਟਿੰਗਾਂ

ਰਾਮਾਂ ਮੰਡੀ, 16 ਮਈ (ਤਰਸੇਮ ਸਿੰਗਲਾ)-ਖੇਤੀ ਕਾਨੂੰਨ ਰੱਦ ਕਰਵਾਉਣ ਲਈ ਲੰਬੇ ਸਮੇਂ ਤੋਂ ਸੰਘਰਸ਼ ਕਰ ਰਹੇ ਸੰਯੁਕਤ ਕਿਸਾਨ ਮੋਰਚੇ ਦੇ ਸੱਦੇ 'ਤੇ 26 ਮਈ ਨੂੰ ਸਮੂਹ ਪਿੰਡਾਂ ਅਤੇ ਸ਼ਹਿਰਾਂ ਵਿਚ ਆਪਣੇ ਘਰਾਂ 'ਤੇ ਕਾਲੀਆਂ ਝੰਡੀਆਂ ਲਗਾਉਣ ਅਤੇ ਕੇਂਦਰ ਸਰਕਾਰ ਦੇ ਅਰਥੀ ...

ਪੂਰੀ ਖ਼ਬਰ »

ਕਿਸਾਨ ਆਗੂ ਮਨਜੀਤ ਸਿੰਘ ਧਨੇਰ ਦੇ ਹਰਸਿਮਰਤ ਕੌਰ ਬਾਦਲ ਖਿਲਾਫ ਆਏ ਬਿਆਨ ਦਾ ਅਕਾਲੀ ਆਗੂਆਂ ਲਿਆ ਗੰਭੀਰ ਨੋਟਿਸ

ਬਠਿੰਡਾ, 16 ਮਈ (ਅੰਮਿ੍ਤਪਾਲ ਸਿੰਘ ਵਲ੍ਹਾਣ)- ਕਿਸਾਨ ਆਗੂ ਮਨਜੀਤ ਸਿੰਘ ਧਨੇਰ ਵੱਲੋਂ ਇਕ ਸਟੇਜ 'ਤੇ ਸਾਬਕਾ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਖ਼ਿਲਾਫ਼ ਬੋਲੀ ਗਲਤ ਬਿਆਨਬਾਜ਼ੀ ਦਾ ਸ਼੍ਰੋਮਣੀ ਅਕਾਲੀ ਦਲ ਦੀ ਲੀਡਰਸ਼ਿਪ ਨੇ ਗੰਭੀਰ ਨੋਟਿਸ ਲੈਂਦਿਆਂ ਧਨੇਰ ...

ਪੂਰੀ ਖ਼ਬਰ »

ਜ਼ਿਲ੍ਹੇ 'ਚ ਕੋਰੋਨਾ ਪਾਜ਼ੀਟਿਵਾਂਸ ਦੇ 707 ਨਵੇਂ ਕੇਸ - 22 ਦੀ ਮੌਤ

ਬਠਿੰਡਾ, 16 ਮਈ (ਅਵਤਾਰ ਸਿੰਘ)-ਡਿਪਟੀ ਕਮਿਸ਼ਨਰ ਬੀ.ਸ਼੍ਰੀਨਿਵਾਸਨ ਦੱਸਿਆ ਕਿ ਜ਼ਿਲੇ੍ਹ ਚ ਬੀਤੇ 24 ਘੰਟਿਆਂ ਦੌਰਾਨ ਕੋਰੋਨਾ ਨਾਲ 22 ਦੀ ਮੌਤ, 707 ਨਵੇਂ ਕੇਸ ਆਏ ਤੇ 888 ਕੋਰੋਨਾ ਪ੍ਰਭਾਵਿਤ ਮਰੀਜ਼ ਠੀਕ ਹੋਣ ਉਪਰੰਤ ਆਪਣੇ-ਘਰ ਵਾਪਸ ਪਰਤ ਗਏ ਹਨ |ਇਸ ਸਬੰਧੀ ਹੋਰ ਜਾਣਕਾਰੀ ...

ਪੂਰੀ ਖ਼ਬਰ »

131594 ਵਿਅਕਤੀਆਂ ਨੇ ਲਗਵਾਈ ਕੋਰੋਨਾ ਵੈਕਸੀਨ

ਬਠਿੰਡਾ, 16 ਮਈ (ਅੰਮਿ੍ਤਪਾਲ ਸਿੰਘ ਵਲ੍ਹਾਣ)- ਡਿਪਟੀ ਕਮਿਸ਼ਨਰ ਸ੍ਰੀ ਬੀ. ਸ਼੍ਰੀਨਿਵਾਸਨ ਨੇ ਦੱਸਿਆ ਕਿ ਜ਼ਿਲੇ੍ਹ ਵਿਚ ਹੁਣ ਤੱਕ 131594 ਵਿਅਕਤੀ ਕੋਰੋਨਾ ਵੈਕਸੀਨ ਲਗਵਾ ਚੁੱਕੇ ਹਨ | ਇਨ੍ਹਾਂ ਵਿਚ 12469 ਹੈਲਥ ਵਰਕਰਜ਼, 26396 ਫ਼ਰੰਟ ਲਾਈਨ ਵਰਕਰਜ਼, 18 ਤੋਂ 44 ਸਾਲ ਤੱਕ ਦੇ ...

ਪੂਰੀ ਖ਼ਬਰ »

ਕਮਲਾ ਨਹਿਰੂ ਕਾਲੋਨੀ ਚੋਂ ਮਾਈਕਰੋ ਕੰਟੇਨਮੈਂਟ ਜੋਨ ਹਟਾਇਆ

ਬਠਿੰਡਾ, 16 ਮਈ (ਅੰਮਿ੍ਤਪਾਲ ਸਿੰਘ ਵਲ੍ਹਾਣ)- ਜ਼ਿਲ੍ਹਾ ਮੈਜਿਸਟੇ੍ਰਟ-ਕਮ-ਡਿਪਟੀ ਕਮਿਸ਼ਨਰ ਸ਼੍ਰੀ ਬੀ.ਸ਼੍ਰੀਨਿਵਾਸਨ ਵੱਲੋਂ ਜਾਰੀ ਹੁਕਮਾਂ ਅਨੁਸਾਰ ਕੋਵਿਡ-19 ਦੇ ਮੱਦੇਨਜ਼ਰ ਸਥਾਨਕ ਗੁਰੂ ਨਾਨਕ ਸਕੂਲ ਵਾਲੀ ਗਲੀ, ਕਮਲਾ ਨਹਿਰੂ ਬਠਿੰਡਾ ਦੇ ਏਰੀਆ ਹਾਊਸ ਨੰਬਰ 445 ...

ਪੂਰੀ ਖ਼ਬਰ »

ਸਫ਼ਾਈ ਸੇਵਕਾਂ ਵਲੋਂ ਆਪਣੀਆਂ ਮੰਗਾਂ ਸਬੰਧੀ ਧਰਨਾ

ਨਥਾਣਾ, 16 ਮਈ (ਗੁਰਦਰਸ਼ਨ ਲੁੱਧੜ) ਮਿਊਸਪਲ ਐਕਸ਼ਨ ਕਮੇਟੀ ਪੰਜਾਬ ਦੇ ਸੱਦੇ 'ਤੇ ਨਗਰ ਪੰਚਾਇਤ ਨਥਾਣਾ ਦੇ ਸਫ਼ਾਈ ਸੇਵਕਾਂ ਵਲੋਂ ਅਣਮਿਥੇ ਸਮੇਂ ਲਈ ਹੜਤਾਲ ਸ਼ੁਰੂ ਕੀਤੀ ਗਈ ਹੈ | ਯੂਨੀਅਨ ਦੇ ਆਗੂ ਸੋਨੀ ਸਿੰਘ ਨੇ ਦੱਸਿਆ ਕਿ ਸਫ਼ਾਈ ਸੇਵਕ ਪਿਛਲੇ ਲੰਬੇ ਸਮੇਂ ਤੋਂ ...

ਪੂਰੀ ਖ਼ਬਰ »

ਕੋਰੋਨਾ ਨਾਲ ਤਿੰਨ ਦੀ ਮੌਤ, ਰਾਸ਼ਟਰਪਤੀ ਐਵਾਰਡੀ ਸਮੇਤ 44 ਹੋਰ ਕੋਰੋਨਾ ਪਾਜ਼ੀਟਿਵ

ਤਲਵੰਡੀ ਸਾਬੋ 16 ਮਈ (ਰਣਜੀਤ ਸਿੰਘ ਰਾਜੂ)-ਇਲਾਕੇ ਅੰਦਰ ਕੋਰੋਨਾ ਮਰੀਜ਼ਾਂ ਦੀ ਗਿਣਤੀ ਵਿਚ ਲਗਾਤਾਰ ਇਜ਼ਾਫਾ ਹੁੰਦਾ ਜਾ ਰਿਹਾ ਹੈ | ਕੋਰੋਨਾ ਕਾਰਨ ਇਲਾਕੇ ਦੇ ਇੱਕ ਮਸ਼ਹੂਰ ਡਾਕਟਰ ਸਮੇਤ ਕੁੱਲ ਤਿੰਨ ਲੋਕਾਂ ਦੀ ਮੌਤ ਹੋ ਗਈ ਹੈ ਜਦੋਂਕਿ ਸਿਹਤ ਵਿਭਾਗ ਵੱਲੋਂ ਮੁਹੱਈਆ ...

ਪੂਰੀ ਖ਼ਬਰ »

ਪਿੰਡ ਅਕਲੀਆਂ ਤੇ ਅਨੰਤ ਅਨਾਥ ਆਸ਼ਰਮ ਨਥਾਣਾ ਨੂੰ ਮਾਈਕਰੋ ਕੰਟੇਨਮੈਂਟ ਜੋਨ ਐਲਾਨਿਆ

ਬਠਿੰਡਾ, 16 ਮਈ (ਅੰਮਿ੍ਤਪਾਲ ਸਿੰਘ ਵਲ੍ਹਾਣ)- ਸਿਹਤ ਤੇ ਪਰਿਵਾਰ ਭਲਾਈ ਵਿਭਾਗ ਦੁਆਰਾ ਜਾਰੀ ਹਦਾਇਤਾਂ ਦੀ ਪਾਲਣਾ ਕਰਦਿਆਂ ਜ਼ਿਲ੍ਹਾ ਮੈਜਿਸਟ੍ਰੇਟ-ਕਮ-ਡਿਪਟੀ ਕਮਿਸ਼ਨਰ ਸ੍ਰੀ ਬੀ. ਸ੍ਰੀਨਿਵਾਸਨ ਨੇ ਜ਼ਿਲ੍ਹੇ ਦੇ ਪਿੰਡ ਅਕਲੀਆਂ ਦੀ ਸਿੱਧੂ ਪੱਤੀ, ਮੇਨ ਗਲੀ, ਖੇਤਰ ...

ਪੂਰੀ ਖ਼ਬਰ »

ਜ਼ਿਲ੍ਹਾ ਮੈਜਿਸਟ੍ਰੇਟ ਵਲੋਂ ਪ੍ਰਾਈਵੇਟ ਹਸਪਤਾਲਾਂ ਨੂੰ ਆਇਸੋਲੇਸ਼ਨ ਸਹੂਲਤਾਂ 'ਚ ਵਾਧਾ ਕਰਨ ਦੇ ਆਦੇਸ਼

ਬਠਿੰਡਾ, 16 ਮਈ (ਅੰਮਿ੍ਤਪਾਲ ਸਿੰਘ ਵਲ੍ਹਾਣ)- ਜ਼ਿਲ੍ਹਾ ਮੈਜਿਸਟ੍ਰੇਟ-ਕਮ-ਡਿਪਟੀ ਕਮਿਸ਼ਨਰ ਸ਼੍ਰੀ ਬੀ. ਸ੍ਰੀਨਿਵਾਸਨ ਨੇ ਜ਼ਿਲੇ੍ਹ ਦੇ 39 ਪ੍ਰਮੁੱਖ ਹਸਪਤਾਲਾਂ ਨੂੰ ਕੋਵਿਡ-19 ਦੇ ਵਧਦੇ ਮਾਮਲਿਆਂ ਦੇ ਮੱਦੇਨਜ਼ਰ ਆਇਸੋਲੇਸ਼ਨ ਸਹੂਲਤ ਚ ਵਾਧਾ ਕਰਨ ਦੇ ਹੁਕਮ ਜਾਰੀ ...

ਪੂਰੀ ਖ਼ਬਰ »

ਕੋਰੋਨਾ ਤੋਂ ਛੁਟਕਾਰਾ ਪਾਉਣ ਲਈ ਸਰਕਾਰ ਦੀਆਂ ਹਦਾਇਤਾਂ ਦੀ ਪਾਲਣਾ ਕੀਤੀ ਜਾਵੇ-ਡੀ. ਸੀ.

ਬਠਿੰਡਾ, 16 ਮਈ (ਅੰਮਿ੍ਤਪਾਲ ਸਿੰਘ ਵਲ੍ਹਾਣ)- ਡਿਪਟੀ ਕਮਿਸ਼ਨਰ ਸ੍ਰੀ ਬੀ.ਸ਼੍ਰੀਨਿਵਾਸਨ ਨੇ ਦੱਸਿਆ ਕਿ ਕਰੋਨਾ ਦੇ ਵੱਧ ਰਹੇ ਪ੍ਰਕੋਪ ਨੂੰ ਰੋਕਣ ਦੇ ਮੱਦੇਨਜ਼ਰ ਪੰਜਾਬ ਸਰਕਾਰ ਵਲੋਂ ਜਾਰੀ ਦਿਸ਼ਾ-ਨਿਰਦੇਸ਼ਾਂ ਅਨੁਸਾਰ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਵਿਸ਼ੇਸ਼ ਉਪਰਾਲੇ ਕੀਤੇ ਜਾ ਰਹੇ ਹਨ | ਕੋਰੋਨਾ ਦੇ ਪ੍ਰਭਾਵ ਨੂੰ ਫੈਲਣ ਤੋਂ ਰੋਕਣ ਲਈ ਸਿਹਤ ਵਿਭਾਗ ਦੇ ਸਹਿਯੋਗ ਨਾਲ ਵੱਖ-ਵੱਖ ਟੀਮਾਂ ਵਲੋਂ ਸਰਕਾਰੀ ਦਫ਼ਤਰ, ਸੇਵਾ ਤੇ ਸੁਵਿਧਾ ਕੇਂਦਰਾਂ, ਤਹਿਸੀਲ ਕੰਪਲੈਕਸ ਵਿਚ ਜਾ ਕੇ ਕਰੋਨਾ ਵੈਕਸੀਨੇਸ਼ਨ ਤੇ ਸੈਂਪਲਿੰਗ ਕੈਂਪ ਲਗਾਏ ਜਾ ਰਹੇ ਹਨ | ਇਨ੍ਹਾਂ ਕੈਂਪਾਂ ਦੀ ਲੜੀ ਤਹਿਤ ਬੀਤੇ 24 ਘੰਟਿਆਂ ਦੌਰਾਨ 3183 ਸੈਂਪਲ ਲਏ ਗਏ ਤੇ 2265 ਲੋਕਾਂ ਦੀ ਵੈਕਸੀਨੇਸ਼ਨ ਹੋਈ | ਬੀਤੇ 24 ਘੰਟਿਆਂ ਦੌਰਾਨ ਸਿਹਤ ਵਿਭਾਗ ਦੀਆਂ ਟੀਮਾਂ ਵਲੋਂ ਕੀਤੀ ਗਈ ਸੈਂਪਲਿੰਗ ਬਾਰੇ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ 921 ਵੱਖ-ਵੱਖ ਪੁਲਿਸ ਨਾਕਿਆਂ ਦੁਆਰਾ, 27 ਵੱਖ-ਵੱਖ ਦਫ਼ਤਰਾਂ ਵਿਚ ਆਉਣ ਵਾਲੇ ਵਿਅਕਤੀਆਂ, 115 ਸਰਕਾਰੀ ਅਧਿਕਾਰੀਆਂ ਤੇ ਕਰਮਚਾਰੀਆਂ, 1087 ਸਿਹਤ ਵਿਭਾਗ ਤੇ 1033 ਪ੍ਰਾਈਵੇਟ ਹਸਪਤਾਲਾਂ ਵਲੋਂ ਸੈਂਪਲ ਲਏ ਗਏ | ਇਸੇ ਤਰ੍ਹਾਂ ਜ਼ਿਲੇ੍ਹ ਅੰਦਰ ਕੀਤੀ ਗਈ ਵੈਕਸੀਨੇਸ਼ਨ ਬਾਰੇ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਸਰਕਾਰੀ ਹਸਪਤਾਲਾਂ ਤੇ ਸਿਹਤ ਕੇਂਦਰਾਂ ਵਿਚ ਲਗਾਏ ਗਏ ਵੱਖ-ਵੱਖ ਕੈਂਪਾਂ ਦੌਰਾਨ 520 ਵਿਅਕਤੀਆਂ ਨੂੰ ਸ਼ਹਿਰੀ ਖੇਤਰ 'ਚ ਲਗਾਏ ਗਏ ਕੈਂਪ ਦੌਰਾਨ 74 ਵਿਅਕਤੀਆਂ ਤੋਂ ਇਲਾਵਾ 18 ਤੋਂ 44 ਵਰਗ ਦੇ 1635 ਉਸਾਰੀ ਕਿਰਤੀਆਂ ਦੇ ਵੈਕਸੀਨੇਸ਼ਨ ਕੀਤੀ ਗਈ | ਡਿਪਟੀ ਕਮਿਸ਼ਨਰ ਸ੍ਰੀ ਬੀ. ਸ਼੍ਰੀਨਿਵਾਸਨ ਨੇ ਆਮ ਲੋਕਾਂ ਨੂੰ ਪੁਰਜ਼ੋਰ ਅਪੀਲ ਕਰਦਿਆਂ ਕਿਹਾ ਕਿ ਉਹ ਸਰਕਾਰ ਵਲੋਂ ਸਮੇਂ-ਸਮੇਂ 'ਤੇ ਜਾਰੀ ਹਦਾਇਤਾਂ ਦੀ ਪਾਲਣਾ ਕਰਨਾ ਯਕੀਨੀ ਬਣਾਉਣ ਤੇ ਸੋਸ਼ਲ ਮੀਡੀਆ 'ਤੇ ਫੈਲ ਰਹੀਆਂ ਝੂਠੀਆਂ ਅਫ਼ਵਾਹਾਂ ਤੋਂ ਗੁਰੇਜ਼ ਕਰਨ | ਮੂੰਹ 'ਤੇ ਹਮੇਸ਼ਾ ਮਾਸਕ ਅਤੇ ਵਾਰ-ਵਾਰ ਸਾਫ਼ ਪਾਣੀ ਅਤੇ ਸੈਨੀਟਾਈਜ਼ਰ ਨਾਲ ਹੱਥ ਸਾਫ਼ ਕਰਦੇ ਰਹਿਣ | ਉਨ੍ਹਾਂ ਕਿਹਾ ਕਿ ਇਸ ਮਹਾਂਮਾਰੀ ਤੋਂ ਸਿਰਫ਼ ਪਰਹੇਜ਼ ਨਾਲ ਹੀ ਛੁਟਕਾਰਾ ਪਾਇਆ ਜਾ ਸਕਦਾ ਹੈ |

ਖ਼ਬਰ ਸ਼ੇਅਰ ਕਰੋ

 

24 ਘੰਟਿਆਂ ਵਿਚ 31 ਕੋਰੋਨਾ ਪਾਜ਼ੀਟਿਵਾਂ ਦੇ ਮਿ੍ਤਕ ਸਰੀਰ ਕੀਤੇ ਗਏ ਅਗਨ ਹਵਾਲੇ

ਬਠਿੰਡਾ, 16 ਮਈ (ਅਵਤਾਰ ਸਿੰਘ)-ਜ਼ਿਲੇ੍ਹ ਅੰਦਰ 24 ਘੰਟਿਆਂ ਦੌਰਾਨ ਜ਼ਿਲੇ੍ਹ ਵਿਚ ਸਹਾਰਾ ਜਨਸੇਵਾ ਬਠਿੰਡਾ ਦੀ ਕੋਰੋਨਾ ਯੋਧਿਆਂ ਦੀ ਟੀਮ ਨੇ ਵੱਖ-ਵੱਖ ਹਸਪਤਾਲਾਂ ਵਿਚੋਂ ਪੀਪੀਈ ਕਿੱਟਾਂ ਪਾ ਕੇ 31 ਮਿ੍ਤਕਾਂ ਦੀਆਂ ਲਾਸ਼ਾਂ ਨੂੰ ਲਿਆਉਣ ਉਪਰੰਤ ਸ਼ਮਸ਼ਾਨ ਘਾਟ ਵਿਚ ...

ਪੂਰੀ ਖ਼ਬਰ »

3000 ਨਸ਼ੀਲੀਆਂ ਗੋਲੀਆਂ ਸਮੇਤ ਇੱਕ ਕਾਬੂ, ਮਾਮਲਾ ਦਰਜ

ਤਲਵੰਡੀ ਸਾਬੋ, 16 ਮਈ (ਰਣਜੀਤ ਸਿੰਘ ਰਾਜੂ)- ਜ਼ਿਲ੍ਹਾ ਪੁਲਿਸ ਮੁਖੀ ਭੁਪਿੰਦਰਜੀਤ ਸਿੰਘ ਵਿਰਕ ਦੇ ਨਿਰਦੇਸ਼ਾਂ 'ਤੇ ਪੁਲਿਸ ਵਲੋਂ ਬੀਤੇ ਸਮੇਂ ਤੋਂ ਨਸ਼ਾ ਤਸਕਰਾਂ ਖ਼ਿਲਾਫ਼ ਕੀਤੀ ਜਾ ਰਹੀ ਸਖ਼ਤੀ ਦੌਰਾਨ ਪੁਲਿਸ ਨੂੰ ਉਸ ਸਮੇਂ ਸਫਲਤਾ ਮਿਲੀ ਜਦੋਂ ਉਸ ਨੇ ਇਕ ਵਿਅਕਤੀ ...

ਪੂਰੀ ਖ਼ਬਰ »

ਨਗਰ ਪੰਚਾਇਤ ਨੇ ਗੁ: ਬੁੰਗਾ ਸਾਹਿਬ ਤੋਂ ਸ਼ੁਰੂ ਕੀਤਾ ਸੈਨੀਟਾਈਜ਼ਰ ਕਰਨ ਦਾ ਕੰਮ

ਤਲਵੰਡੀ ਸਾਬੋ, 16 ਮਈ (ਰਣਜੀਤ ਸਿੰਘ ਰਾਜੂ)-ਇਤਿਹਾਸਿਕ ਨਗਰ ਵਿਚ ਕੋਰੋਨਾ ਮਰੀਜ਼ਾਂ ਦੀ ਲਗਾਤਾਰ ਵਧ ਰਹੀ ਗਿਣਤੀ ਨੂੰ ਦੇਖਦਿਆਂ ਨਗਰ ਪੰਚਾਇਤ ਤਲਵੰਡੀ ਸਾਬੋ ਨੇ ਨਗਰ ਦੀਆਂ ਜਨਤਕ ਥਾਵਾਂ ਨੂੰ ਸੈਨੀਟਾਈਜ਼ਰ ਕਰਨ ਦਾ ਕੰਮ ਅੱਜ ਗੁ:ਬੁੰਗਾ ਸਾਹਿਬ ਤੋਂ ਸ਼ੁਰੂ ਕੀਤਾ | ...

ਪੂਰੀ ਖ਼ਬਰ »

ਸਮਾਜ ਸੇਵੀ ਸੰਸਥਾ ਨੂੰ ਕੋਵਿਡ-19 ਦੇ ਮਰੀਜ਼ਾਂ ਦਾ ਮੁਫ਼ਤ ਇਲਾਜ ਕਰਨ ਲਈ ਹਸਪਤਾਲ ਦੀ ਮਨਜ਼ੂਰੀ ਨਾ ਦੇਣਾ ਮੰਦਭਾਗਾ-ਸਰਾਂ

ਬਠਿੰਡਾ, 16 ਮਈ (ਅਵਤਾਰ ਸਿੰਘ)-ਸਥਾਨਕ ਚਿਲਡਰਨ ਪਾਰਕ ਵਿਚ ਬੀਜੇਪੀ ਸੂਬਾ ਸਕੱਤਰ ਸੁਖਪਾਲ ਸਰਾਂ ਵਲੋਂ ਪ੍ਰੈੱਸ ਕਾਨਫ਼ਰੰਸ ਨੰੂ ਸੰਬੋਧਨ ਕਰਦਿਆਂ ਕਿਹਾ ਕਿ ਸਮਾਜ ਸੇਵੀ ਸੰਸਥਾ ਨੌਜਵਾਨ ਵੈੱਲਫੇਅਰ ਸੁਸਾਇਟੀ ਅਤੇ ਡਾ: ਵਿਤੁਲ ਗੁਪਤਾ ਦੇ ਸਹਿਯੋਗ ਨਾਲ ਕੋਰੋਨਾ ...

ਪੂਰੀ ਖ਼ਬਰ »

ਬਾਬਾ ਛੋਟਾ ਸਿੰਘ ਦੇ ਅਕਾਲ ਚਲਾਣੇ 'ਤੇ ਸ਼ੋਕ ਪ੍ਰਗਟ

ਚਾਉਕੇ , 16 ਮਈ (ਘੜੈਲੀ)- ਬਾਬਾ ਛੋਟਾ ਸਿੰਘ ਮੁੱਖ ਸੇਵਾਦਾਰ ਬੁੰਗਾ ਮਸਤੂਆਣਾ ਸ੍ਰੀ ਦਮਦਮਾ ਸਾਹਿਬ ਤਲਵੰਡੀ ਸਾਬੋ ਦੇ ਅਕਾਲ ਚਲਾਣੇ 'ਤੇ ਵੱਖ-ਵੱਖ ਰਾਜਨੀਤਕ ਅਤੇ ਧਾਰਮਿਕ ਆਗੂਆਂ ਨੇ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ | ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ ਅਤੇ ...

ਪੂਰੀ ਖ਼ਬਰ »

ਭੁੱਚੋ ਮੰਡੀ ਦੇ ਹਸਪਤਾਲ 'ਚ ਦੂਜੇ ਦਿਨ ਵੀ ਨਹੀਂ ਹੋਇਆ ਕੋਵਿਡ ਟੀਕਾਕਰਨ

ਭੁੱਚੋ ਮੰਡੀ, 16 ਮਈ (ਬਿੱਕਰ ਸਿੰਘ ਸਿੱਧੂ)- ਜਿਵੇਂ ਜਿਵੇਂ ਕੋਵਿਡ ਵੈਕਸੀਨ ਲਗਵਾਉਣ ਨੂੰ ਲੈ ਕੇ ਲੋਕਾਂ ਵਿਚ ਜਾਗਰੂਕਤਾ ਵਧ ਰਹੀ ਹੈ ਉਵੇਂ ਹੀ ਹਸਪਤਾਲਾਂ ਵਿਚੋਂ ਘਟ ਰਹੇ ਵੈਕਸੀਨ ਦੇ ਭੰਡਾਰ ਕਾਰਨ ਲੋਕਾਂ ਵਿਚ ਹਫ਼ੜਾ-ਤਫੜੀ ਵਾਲਾ ਮਾਹੌਲ ਬਣਦਾ ਜਾ ਰਿਹਾ ਹੈ | ...

ਪੂਰੀ ਖ਼ਬਰ »

ਔਰਤ ਵਰਗ ਦਾ ਅਪਮਾਨ ਕਰਨ ਵਾਲਾ ਮਨਜੀਤ ਧਨੇਰ ਤੁਰੰਤ ਮੁਆਫ਼ੀ ਮੰਗੇ- ਮਲੂਕਾ

ਭਗਤਾ ਭਾਈਕਾ, 16 ਮਈ (ਸੋਨੀ)-ਹਲਕਾ ਰਾਮਪੁਰਾ ਫੂਲ ਦੇ ਮੁੱਖ ਸੇਵਾਦਾਰ ਅਤੇ ਜ਼ਿਲ੍ਹਾ ਪ੍ਰੀਸ਼ਦ ਦੇ ਸਾਬਕਾ ਚੇਅਰਮੈਨ ਗੁਰਪ੍ਰੀਤ ਸਿੰਘ ਮਲੂਕਾ ਨੇ ਕਿਹਾ ਹੈ ਕਿ ਕਿਸਾਨ ਆਗੂ ਮਨਜੀਤ ਸਿੰਘ ਧਨੇਰ ਨੇ ਅਪ ਸਬਦ ਬੋਲ ਕੇ ਸਮੁੱਚੇ ਔਰਤ ਵਰਗ ਦਾ ਅਪਮਾਨ ਕੀਤਾ ਹੈ | ਇਸ ...

ਪੂਰੀ ਖ਼ਬਰ »

ਆਵਾਰਾ ਪਸ਼ੂ ਤੇ ਅਣਪਛਾਤੇ ਵਾਹਨ ਕਰ ਰਹੇ ਹਨ ਘਰਾਂ ਵਿਚੋਂ ਬਾਹਰ ਲੱਗੇ ਮੀਟਰਾਂ ਦਾ ਨੁਕਸਾਨ

ਮੌੜ ਮੰਡੀ, 16 ਮਈ (ਲਖਵਿੰਦਰ ਸਿੰਘ ਮੌੜ)- ਸਥਾਨਕ ਸ਼ਹਿਰ ਵਿਚ ਬੇਸਹਾਰਾ ਗਾਵਾਂ ਅਤੇ ਅਣਪਛਾਤੇ ਵਾਹਨ ਘਰਾਂ ਵਿਚੋਂ ਬਾਹਰ ਲੱਗੇ ਬਿਜਲੀ ਮੀਟਰਾਂ ਨੂੰ ਕਾਫੀ ਨੁਕਸਾਨ ਪਹੁੰਚਾ ਰਹੇ ਹਨ | ਇਸ ਸਬੰਧੀ ਟੀਚਰਜ਼ ਕਾਲੋਨੀ ਨਾਲ ਸਬੰਧਿਤ ਜੇ.ਈ.ਗੁਰਚਰਨ ਸਿੰਘ ਨੇ ਦੱਸਿਆ ਕਿ ...

ਪੂਰੀ ਖ਼ਬਰ »

ਸਫ਼ਾਈ ਕਾਮਿਆਂ ਨੇ ਮੰਗਾਂ ਨੂੰ ਲੈ ਕੇ ਕੀਤੀ ਨਾਅਰੇਬਾਜ਼ੀ

ਭਗਤਾ ਭਾਈਕਾ, 16 ਮਈ (ਸੁਖਪਾਲ ਸਿੰਘ ਸੋਨੀ)-ਮਿਊਾਸਪਲ ਮੁਲਾਜ਼ਮ ਐਕਸ਼ਨ ਕਮੇਟੀ ਪੰਜਾਬ ਦੇ ਸੱਦੇ ਅਨੁਸਾਰ ਨਗਰ ਪੰਚਾਇਤ ਮਲੂਕਾ ਦੇ ਸਫ਼ਾਈ ਕਾਮਿਆ ਵਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਹੜਤਾਲ ਕੀਤੀ ਗਈ | ਸਫ਼ਾਈ ਕਾਮਿਆ ਵਲੋਂ ਹੜਤਾਲ ਕਰਕੇ ਲਗਾਏ ਗਏ ਧਰਨੇ ਦੌਰਾਨ ...

ਪੂਰੀ ਖ਼ਬਰ »

ਵਾਤਾਵਰਨ ਪ੍ਰੇਮੀ ਮੁਕੇਸ਼ ਸਿੰਗਲਾ ਅਤੇ ਸਾਥੀਆਂ ਨੇ ਪੌਦੇ ਲਗਾਏ

ਭਗਤਾ ਭਾਈਕਾ, 16 ਮਈ (ਸੁਖਪਾਲ ਸਿੰਘ ਸੋਨੀ)-ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਭਗਤਾ ਭਾਈਕਾ ਵਿਖੇ ਨੌਜਵਾਨ ਵਾਤਾਵਰਨ ਪ੍ਰੇਮੀ ਮੁਕੇਸ਼ ਕੁਮਾਰ ਸਿੰਗਲਾ ਦੇ ਯਤਨਾਂ ਸਦਕਾ ਨੌਜਵਾਨਾਂ ਵਲੋਂ ਪੌਦੇ ਲਗਾਏ ਗਏ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਸ੍ਰੀ ਸਿੰਗਲਾ ਨੇ ...

ਪੂਰੀ ਖ਼ਬਰ »

ਵੇਅਰ ਹਾਊਸ ਮੈਨੇਜਰ ਅਤੇ ਆੜ੍ਹਤੀਏ ਦਾ ਰੱਫੜ ਥਾਣੇ ਪੁੱਜਾ

ਭਗਤਾ ਭਾਈਕਾ, 16 ਮਈ (ਸੁਖਪਾਲ ਸਿੰਘ ਸੋਨੀ) ਸਥਾਨਕ ਅਨਾਜ ਮੰਡੀ ਅੰਦਰ ਸਥਿਤ ਵੇਅਰ ਹਾਊਸ ਦੇ ਗੁਦਾਮਾਂ ਵਿਚ ਕਣਕ ਦੀ ਅਨਲੋਡਿੰਗ ਨੂੰ ਲੈ ਕੇ ਸਬੰਧਿਤ ਅਧਿਕਾਰੀਆਂ ਅਤੇ ਦੋ ਆੜ੍ਹਤੀਆਂ ਵਿਚਕਾਰ ਛਿੜਿਆ ਰੱਫੜ ਆਖ਼ਰ ਸਥਾਨਕ ਪੁਲਿਸ ਥਾਣੇ ਵਿਚ ਪਹੁੰਚ ਗਿਆ ਹੈ | ਸਬੰਧਿਤ ...

ਪੂਰੀ ਖ਼ਬਰ »

ਆਯੁਰਵੈਦਿਕ ਡੀ ਫਾਰਮੇਸੀ ਉਪਵੈਦ ਯੂਨੀਅਨ ਵਲੋਂ ਮੈਡੀਕਲ ਸਿੱਖਿਆ ਭਵਨ ਮੋਹਾਲੀ ਦਾ ਘਿਰਾਓ 25 ਨੂੰ

ਭਗਤਾ ਭਾਈਕਾ, 16 ਮਈ (ਸੁਖਪਾਲ ਸਿੰਗ ਸੋਨੀ)- ਆਯੁਰਵੈਦਿਕ ਡੀ ਫਾਰਮੇਸੀ ਉਪਵੈਦ ਯੂਨੀਅਨ ਪੰਜਾਬ (ਰਜਿ.15) ਦੇ ਸੂਬਾ ਪ੍ਰਧਾਨ ਜਸਪ੍ਰੀਤ ਸਿੰਘ ਦੀ ਅਗਵਾਈ ਹੇਠ ਬੋਰਡ ਆਫ਼ ਆਯੁਰਵੈਦਿਕ ਅਤੇ ਯੂਨਾਨੀ ਸਿਸਟਮ ਆਫ਼ ਮੈਡੀਸਨ ਪੰਜਾਬ ਵਲੋਂ ਉਪਵੈਦ ਦੀ ਰਜਿਸਟੇ੍ਰਸ਼ਨ ਦੀ ...

ਪੂਰੀ ਖ਼ਬਰ »

ਕੋਰੋਨਾ ਕਾਰਨ ਲਹਿਰਾ ਧੂਰਕੋਟ ਦੇ ਵਿਅਕਤੀ ਦੀ ਮੌਤ

ਲਹਿਰਾ ਮੁਹੱਬਤ, 16 ਮਈ (ਸੁਖਪਾਲ ਸਿੰਘ ਸੁੱਖੀ)- ਕੋਰੋਨਾ ਮਹਾਂਮਾਰੀ ਨੇ ਅੱਜ ਲਹਿਰਾ ਧੂਰਕੋਟ ਵਿਚ ਇਕ ਵਿਅਕਤੀ ਦੀ ਜਾਨ ਲੈ ਲਈ ਹੈ | ਪ੍ਰਾਪਤ ਜਾਣਕਾਰੀ ਅਨੁਸਾਰ ਪਿੰਡ ਲਹਿਰਾ ਧੂਰਕੋਟ ਵਾਸੀ ਗੁਰਸ਼ੇਰ ਸਿੰਘ ਸ਼ੇਰੀ ਗਰੇਵਾਲ (55) ਪੁੱਤਰ ਕੇਹਰ ਸਿੰਘ ਗਰੇਵਾਲ ਕੋਰੋਨਾ ...

ਪੂਰੀ ਖ਼ਬਰ »

-ਰਾਮਪੁਰਾ ਫੂਲ ਵਿਚ ਸੱਟੇ ਦਾ ਕਾਰੋਬਾਰ ਜ਼ੋਰਾਂ 'ਤੇ-

ਰੋਜ਼ਾਨਾ ਲੱਗਦੀ ਐ ਲੱਖਾਂ ਰੁਪਏ ਦੀ ਪਰਚੀ, ਪੁਲਿਸ ਨੇ ਅੱਖਾਂ ਮੀਚੀਆਂ

ਰਾਮਪੁਰਾ ਫੂਲ, 16 ਮਈ (ਨਰਪਿੰਦਰ ਸਿੰਘ ਧਾਲੀਵਾਲ)- ਰਾਮਪੁਰਾ ਫੂਲ ਵਿਚ ਸੱਟੇਬਾਜ਼ੀ ਦਾ ਕਾਰੋਬਾਰ ਧੜੱਲੇ ਨਾਲ ਚੱਲ ਰਿਹਾ ਹੈ ਜਦਕਿ ਲੱਖਾਂ ਰੁਪਏ ਦੇ ਲੱਗਦੇ ਸੱਟੇ ਸਬੰਧੀ ਪੁਲਿਸ ਨੇ ਅੱਖਾਂ ਮੀਟੀਆਂ ਹੋਈਆਂ ਹਨ | ਚਰਚਾ ਹੈ ਕਿ ਸੱਟੇਬਾਜ਼ਾਂ ਦੀ ਪੁਸ਼ਤਪੁਨਾਹੀ ਕੁਝ ...

ਪੂਰੀ ਖ਼ਬਰ »

ਸੇਖੂ ਸਿੰਘ ਸਰਾਂ ਦਾ ਵਸਾਇਆ ਪਿੰਡ ਸੇਖ

ਅਮਰਜੀਤ ਸਿੰਘ ਲਹਿਰੀ 9478454228 ਰਾਮਾਂ ਮੰਡੀ-ਪਿੰਡ ਸੇਖੂ ਰਾਮਾਂ ਮੰਡੀ ਤੋਂ 11 ਕਿੱਲੋਮੀਟਰ ਦੀ ਦੂਰੀ 'ਤੇ ਹਰਿਆਣਾ ਦੀ ਸਰਹੱਦ 'ਤੇ ਵਸਿਆ ਹੋਇਆ ਪੰਜਾਬ ਦਾ ਆਖ਼ਰੀ ਪਿੰਡ ਹੈ, ਦੀ ਨੀਂਹ 250 ਸਾਲ ਪਹਿਲਾਂ ਬਘੇਲਾ ਸਿੰਘ ਦਿਓ, ਨੌਧਾ ਸਿੰਘ, ਬੁਲਾਕਾ ਸਿੰਘ ਜੋ ਹਰਿਆਣਾ ਦੇ ਪਿੰਡ ...

ਪੂਰੀ ਖ਼ਬਰ »

ਕੋਵਿਡ-19 ਦੇ ਨਿਯਮਾਂ ਦੀ ਉਲੰਘਣਾ ਕਰਨ ਵਾਲੇ ਵਾਹਨ ਚਾਲਕਾਂ ਦੇ ਕੋਰੋਨਾ ਟੈਸਟ ਕਰਵਾਏ

ਰਾਮਾਂ ਮੰਡੀ, 16 ਮਈ (ਸਿੰਗਲਾ)-ਐਸ ਐਸ ਪੀ ਭੁਪਿੰਦਰ ਸਿੰਘ ਵਿਰਕ ਬਠਿੰਡਾ ਅਤੇ ਡੀ ਐਸ ਪੀ ਮਨੋਜ ਕੁਮਾਰ ਗੌਰਸੀ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਰਾਮਾਂ ਥਾਣਾ ਮੁਖੀ ਪਰਵਿੰਦਰ ਸਿੰਘ ਸੇਖੋਂ ਦੀ ਅਗਵਾਈ ਹੇਠ ਰੰਧਾਵਾ ਸਿੰਘ ਏ ਐਸ ਆਈ ਦੀ ਅਗਵਾਈ ਵਾਲੀ ਟੀਮ ਵੱਲੋਂ ...

ਪੂਰੀ ਖ਼ਬਰ »

ਕੋਰੋਨਾ ਪ੍ਰਕੋਪ ਵਿਚ ਅਧਿਆਪਕਾਂ ਨੂੰ ਦਾਖ਼ਲੇ ਲਈ ਘਰ ਘਰ ਭੇਜਣ ਦੇ ਹੁਕਮ ਦੇਣੇ ਗ਼ਲਤ- ਡੀ. ਟੀ. ਐੱਫ

ਬਠਿੰਡਾ, 16 ਮਈ (ਅੰਮਿ੍ਤਪਾਲ ਸਿੰਘ ਵਲ੍ਹਾਣ)- ਸਿੱਖਿਆ ਵਿਭਾਗ ਨੇ ਪੰਜਾਬ ਸਰਕਾਰ ਦੇ ਹੁਕਮਾਂ ਨੂੰ ਟਿੱਚ ਕਰਦਿਆਂ ਪੰਜਾਬ ਦੇ ਅਧਿਆਪਕਾਂ ਨੂੰ ਦਾਖਲਾ ਮੁਹਿੰਮ ਦੌਰਾਨ ਘਰ ਘਰ ਜਾ ਕੇ ਦਾਖ਼ਲੇ ਦੀ ਗਿਣਤੀ ਵਧਾਉਣ ਲਈ ਸਕੂਲ ਮੁਖੀਆਂ ਦੀ ਜੂਮ ਮੀਟਿੰਗ ਦੌਰਾਨ ਜ਼ਿਲ੍ਹਾ ...

ਪੂਰੀ ਖ਼ਬਰ »

ਵੈਕਸੀਨੇਸ਼ਨ ਸੈਂਟਰ 'ਚ 230 ਵਿਅਕਤੀਆਂ ਨੂੰ ਲੱਗੀ ਵੈਕਸੀਨ

ਗੋਨਿਆਣਾ, 16 ਮਈ (ਗਰਗ)- ਦੇਸ਼ ਵਿਚ ਕੋਰੋਨਾ ਮਹਾਂਮਾਰੀ ਦੇ ਵੱਧਦੇ ਪ੍ਰਕੋਪ ਨੂੰ ਕੰਟਰੋਲ ਕਰਨ ਲਈ ਕੇਂਦਰ ਸਰਕਾਰ ਵਲੋਂ ਦੇਸ਼ ਦੇ ਹਰ ਰਾਜ ਵਿਚ ਵੈਕਸੀਨ ਦਾ ਕੰਮ ਤੇਜ਼ ਕਰਨ ਅਤੇ 18 ਤੋਂ ਵੱਧ ਉਮਰ ਦੇ ਹਰ ਵਿਅਕਤੀਆਂ ਨੂੰ ਵੈਕਸੀਨ ਪ੍ਰਕਿ੍ਆ ਨੂੰ ਸਿਰੇ ਚੜ੍ਹਾਉਣ ਲਈ ...

ਪੂਰੀ ਖ਼ਬਰ »

ਪ੍ਰਧਾਨ ਯਾਦਵਿੰਦਰ ਸਿੰਘ ਰੁੱਘੂ ਬੰਗੀ ਨੂੰ ਸਦਮਾ-ਮਾਤਾ ਦਾ ਦਿਹਾਂਤ

ਰਾਮਾਂ ਮੰਡੀ, 16 ਮਈ (ਗੁਰਪ੍ਰੀਤ ਸਿੰਘ ਅਰੋੜਾ)- ਨੇੜਲੇ ਪਿੰਡ ਬੰਗੀ ਰੁੱਘੂ ਦੇ ਮਾਸਟਰ ਮਾਈਾਡ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਦੀ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਯਾਦਵਿੰਦਰ ਸਿੰਘ ਅਤੇ ਬਲਜਿੰਦਰ ਸਿੰਘ ਨੂੰ ਉਸ ਸਮੇਂ ਡੂੰਘਾ ਸਦਮਾ ਪੁੱਜਾ ਜਦੋਂ ਉਨ੍ਹਾਂ ਦੇ ...

ਪੂਰੀ ਖ਼ਬਰ »

ਸ਼੍ਰੋਮਣੀ ਅਕਾਲੀ ਦਲ ਨੇ ਏਮਜ਼ ਲਈ 50 ਕੰਸਨਟ੍ਰੇਟਰ ਸੌ ਾਪੇ

ਬਠਿੰਡਾ, 16 ਮਈ (ਅੰਮਿ੍ਤਪਾਲ ਸਿੰਘ ਵਲ੍ਹਾਣ)- ਸ਼੍ਰੋਮਣੀ ਅਕਾਲੀ ਦਲ ਨੇ ਅੱਜ ਏਮਜ਼ ਬਠਿੰਡਾ ਨੰੂ 50 ਕੰਸਨਟ੍ਰੇਟਰ ਸੌਂਪੇ ਜਿਸ ਸਦਕਾ ਸੰਸਥਾ ਵਿਚ ਖ਼ਿੱਤੇ ਦੇ ਕੋਰੋਨਾ ਮਰੀਜ਼ਾਂ ਦੇ ਇਲਾਜ ਲਈ ਐਲ 2 ਸਹੂਲਤ ਦੇ 50 ਬੈੱਡ ਹੋਰ ਵੱਧ ਜਾਣਗੇ | ਸਾਬਕਾ ਮੁੱਖ ਪਾਰਲੀਮਾਨੀ ...

ਪੂਰੀ ਖ਼ਬਰ »

ਕੋਰੋਨਾ ਨੂੰ ਲੈ ਕੇ ਲੋਕਾਂ ਦੇ ਕਾਰੋਬਾਰ ਮੰਦੇ, ਡਾਕਟਰੀ ਪੇਸ਼ਾ ਲੋਕਾਂ ਨੇ ਹੱਥ ਰੰਗੇ

ਸੀਂਗੋ ਮੰਡੀ, 16 ਮਈ (ਲੱਕਵਿੰਦਰ ਸ਼ਰਮਾ)-ਜਿੱਥੇ ਖੇਤਰ 'ਚ ਕੋਰੋਨਾ ਦਾ ਪ੍ਰਕੋਪ ਵਧਣ ਕਾਰਨ ਲਾਏ ਵੀਕ ਐੱਾਡ ਲਾਕ ਡਾਊਨ ਕਾਰਨ ਲੋਕਾਂ ਦੇ ਕੰਮ ਧੰਦੇ ਮੰਦੇ ਜਾਂ ਠੱਪ ਹੋ ਕੇ ਰਹਿ ਗਏ ਹਨ, ਉੱਥੇ ਹੀ ਹੁਣ ਡਾਕਟਰੀ ਪੇਸ਼ੇ ਨਾਲ ਸਬੰਧਿਤ ਲੋਕ ਪੈਸੇ ਨਾਲ ਹੱਥ ਰੰਗਣ ਬਾਰੇ ਲੋਕ ...

ਪੂਰੀ ਖ਼ਬਰ »

ਮਲੂਕਾ ਵਲੋਂ ਮਾਲ ਮੰਤਰੀ ਕਾਂਗੜ 'ਤੇ ਇੱਜਤ-ਹੱਤਕ ਦਾ ਦਾਅਵਾ ਠੋਕਣ ਦੀ ਤਿਆਰੀ, ਨੋਟਿਸ ਭੇਜਿਆ

ਰਾਮਪੁਰਾ ਫੂਲ, 16 ਮਈ (ਧਾਲੀਵਾਲ)- ਡੇਰਾ ਸਿਰਸਾ ਮੁੱਖੀ ਅਤੇ ਬਾਦਲਾਂ ਦੀ ਆਪਸੀ ਮੁਲਾਕਾਤ ਦੇ ਮਾਮਲੇ ਨੂੰ ਲੈ ਕੇ ਸਿਕੰਦਰ ਸਿੰਘ ਮਲੂਕਾ ਅਤੇ ਮਾਲ ਮੰਤਰੀ ਗੁਰਪ੍ਰੀਤ ਸਿੰਘ ਕਾਂਗੜ ਆਹਮੋ-ਸਾਹਮਣੇ ਹੋ ਗਏ ਹਨ | ਸ. ਮਲੂਕਾ ਨੇ ਮਾਲ ਮੰਤਰੀ ਕਾਂਗੜ ਅਤੇ ਕੁੱਝ ਹੋਰਨਾਂ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX