ਤਾਜਾ ਖ਼ਬਰਾਂ


3 ਆਈ.ਏ.ਐਸ. ਅਤੇ 3 ਪੀ.ਸੀ.ਐਸ. ਅਫ਼ਸਰਾਂ ਦੇ ਤਬਾਦਲੇ
. . .  1 day ago
ਫਗਵਾੜਾ, 25 ਸਤੰਬਰ (ਕਿੰਨੜਾ) - ਪੰਜਾਬ ਵਿਚ 3 ਆਈ.ਏ.ਐਸ. ਅਤੇ 3 ਪੀ.ਸੀ.ਐਸ. ਅਫਸਰਾਂ ਦੇ ਤਬਾਦਲੇ ਹੋਏ ਹਨ...
ਲੋਹੀਆਂ 'ਚ ਜ਼ਹਿਰੀਲੀ ਸ਼ਰਾਬ ਪੀਣ ਨਾਲ ਇੱਕ ਵਿਅਕਤੀ ਦੀ ਮੌਤ
. . .  1 day ago
ਲੋਹੀਆਂ ਖ਼ਾਸ, 25 ਸਤੰਬਰ (ਗੁਰਪਾਲ ਸਿੰਘ ਸ਼ਤਾਬਗੜ੍ਹ) - ਥਾਣੇ ਦੀ ਬਗ਼ਲ ਵਿਚ ਪਿਛਲੇ ਲੰਬੇ ਅਰਸੇ ਤੋਂ ਜ਼ਹਿਰੀਲੀ ਸ਼ਰਾਬ ਦੇ ਧੰਦੇ ਬਾਰੇ ਚਲਦੀ ਚਰਚਾ ਦੀ ਚੰਗਿਆੜੀ ਨੇ ਉਸ ਵੇਲੇ ਭਾਂਬੜ ਦਾ ਰੂਪ ਧਾਰ ਲਿਆ। ਜਦੋਂ ਇਸ ਜ਼ਹਿਰੀਲੀ ਸ਼ਰਾਬ ਦੇ ਪੀਣ ਨਾਲ ਇਕ ਵਿਅਕਤੀ ਦੀ ਮੌਤ ਹੋ ਗਈ ਅਤੇ ਵੱਖ-ਵੱਖ...
ਦੋ ਆਈ.ਏ.ਐਸ. ਅਫ਼ਸਰਾਂ ਦੀ ਹੋਏ ਤਬਾਦਲੇ
. . .  1 day ago
ਚੰਡੀਗੜ੍ਹ, 25 ਸਤੰਬਰ - ਪੰਜਾਬ ਵਿਚ ਦੋ ਆਈ.ਏ.ਐੱਸ. ਅਫ਼ਸਰਾਂ ਦੇ ਤਬਾਦਲੇ ਹੋਏ ਹਨ...
ਬਠਿੰਡਾ 'ਚ ਇਕ ਏ.ਐਸ.ਆਈ. ਨਾਲ ਕੁੱਟਮਾਰ ਤੇ ਪਾੜੀ ਗਈ ਵਰਦੀ
. . .  1 day ago
ਬਠਿੰਡਾ, 25 ਸਤੰਬਰ (ਨਾਇਬ ਸਿੱਧੂ) - ਬਠਿੰਡਾ ਦੇ ਥਾਣਾ ਕਨਾਲ ਕਾਲੋਨੀ ਅਧੀਨ ਪੈਂਦੀ ਚੌਕੀ ਵਰਧਮਾਨ ਵਿਖੇ ਤਾਇਨਾਤ ਇਕ ਏ.ਐਸ.ਆਈ. ਦੀ ਚੌਂਕੀ ਇੰਚਾਰਜ ਵਲੋਂ ਕੁੱਟਮਾਰ ਕਰਨ, ਸਰਕਾਰੀ ਰਿਵਾਲਵਰ ਲੈਣ ਤੇ ਵਰਦੀ ਪਾੜਨ ਦਾ ਮਾਮਲਾ ਸਾਹਮਣੇ ਆਇਆ ਹੈ...
ਅਫ਼ਗ਼ਾਨਿਸਤਾਨ ਦੀ ਧਰਤੀ ਦਾ ਇਸਤੇਮਾਲ ਅੱਤਵਾਦ ਲਈ ਨਾ ਹੋਵੇ, ਅਫ਼ਗ਼ਾਨ ਲੋਕਾਂ ਦੀ ਮਦਦ ਜ਼ਰੂਰੀ - ਪ੍ਰਧਾਨ ਮੰਤਰੀ ਮੋਦੀ
. . .  1 day ago
ਕੁਝ ਦੇਸ਼ ਅੱਤਵਾਦ ਨੂੰ ਸਿਆਸੀ ਮੰਤਵਾਂ ਲਈ ਵਰਤ ਰਹੇ ਹਨ - ਪ੍ਰਧਾਨ ਮੰਤਰੀ ਮੋਦੀ
. . .  1 day ago
ਵਿਸ਼ਵ ਦੇ ਸਾਹਮਣੇ ਕੱਟੜਵਾਦ ਦਾ ਖ਼ਤਰਾ ਵੱਧ ਰਿਹਾ ਹੈ - ਪ੍ਰਧਾਨ ਮੰਤਰੀ ਮੋਦੀ
. . .  1 day ago
ਵਿਸ਼ਵ ਦਾ ਹਰ ਛੇਵਾਂ ਵਿਅਕਤੀ ਭਾਰਤੀ, ਭਾਰਤ ਦੇ ਵਿਕਾਸ ਨਾਲ ਦੁਨੀਆ ਨੂੰ ਮਿਲਦੀ ਹੈ ਰਫ਼ਤਾਰ - ਪ੍ਰਧਾਨ ਮੰਤਰੀ ਮੋਦੀ
. . .  1 day ago
ਦੁਨੀਆ ਸਭ ਤੋਂ ਵੱਡੀ ਮਹਾਂਮਾਰੀ ਨਾਲ ਲੜ ਰਹੀ ਹੈ - ਮੋਦੀ
. . .  1 day ago
ਪ੍ਰਧਾਨ ਮੰਤਰੀ ਮੋਦੀ ਵਲੋਂ ਯੂ.ਐਨ. ਵਿਚ ਸੰਬੋਧਨ
. . .  1 day ago
ਵਾਸ਼ਿੰਗਟਨ, 25 ਸਤੰਬਰ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਲੋਂ ਸੰਯੁਕਤ ਰਾਸ਼ਟਰ ਦੇ 76ਵੇਂ ਇਜਲਾਸ ਵਿਚ ਸੰਬੋਧਨ ਕੀਤਾ ਜਾ ਰਿਹਾ ਹੈ...
ਸ਼੍ਰੋਮਣੀ ਅਕਾਲੀ ਦਲ ਦੇ ਸਾਬਕਾ ਜ਼ਿਲ੍ਹਾ ਦਿਹਾਤੀ ਪ੍ਰਧਾਨ ਕਾਂਗਰਸ ਪਾਰਟੀ 'ਚ ਸ਼ਾਮਲ
. . .  1 day ago
ਪਠਾਨਕੋਟ, 25 ਸਤੰਬਰ (ਸੰਧੂ) - ਸ਼੍ਰੋਮਣੀ ਅਕਾਲੀ ਦਲ ਜ਼ਿਲ੍ਹਾ ਪਠਾਨਕੋਟ ਦੇ ਸਾਬਕਾ ਦਿਹਾਤੀ ਜ਼ਿਲ੍ਹਾ ਪ੍ਰਧਾਨ ਤੇ ਮੌਜੂਦਾ ਸਰਪੰਚ ਪਿੰਡ ਆਬਾਦਗੜ੍ਹ ਲਖਵਿੰਦਰ ਸਿੰਘ ਲੱਖੀ ਅੱਜ ਕਾਂਗਰਸ ਪਾਰਟੀ ਵਿਚ ਸ਼ਾਮਲ ਹੋਏ। ਉਨ੍ਹਾਂ ਨੂੰ ਵਿਧਾਇਕ ਅਮਿਤ ਵਿੱਜ ਵਲੋਂ ਕਾਂਗਰਸ ਪਾਰਟੀ ਵਿਚ ਸ਼ਾਮਲ ਕੀਤਾ ਗਿਆ। ਇਸ...
ਮੁੱਖ ਮੰਤਰੀ ਨੇ ਆਈ.ਪੀ.ਐਸ. ਸਹੋਤਾ ਨੂੰ ਦਿੱਤੀ ਵਧਾਈ
. . .  1 day ago
ਚੰਡੀਗੜ੍ਹ, 29 ਸਤੰਬਰ - ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਪੰਜਾਬ ਦੇ ਵਧੀਕ ਡੀ.ਜੀ.ਪੀ. ਵਜੋਂ ਜ਼ਿੰਮੇਵਾਰੀ ਸੰਭਾਲਣ ਲਈ ਆਈ.ਪੀ.ਐਸ. ਇਕਬਾਲ ਪ੍ਰੀਤ ਸਿੰਘ ਸਹੋਤਾ ਨੂੰ ਵਧਾਈ ਦਿੱਤੀ...
27 ਨੂੰ ਭਾਰਤ ਬੰਦ ਦੇ ਸਬੰਧ 'ਚ ਕਿਸਾਨਾਂ ਵਲੋਂ ਰੇਲ ਤੇ ਸੜਕੀ ਮਾਰਗ ਕੀਤੇ ਜਾਣਗੇ ਬੰਦ
. . .  1 day ago
ਚੰਡੀਗੜ੍ਹ, 25 ਸਤੰਬਰ - 27 ਨੂੰ ਭਾਰਤ ਬੰਦ ਦੇ ਸਬੰਧ 'ਚ ਕਿਸਾਨਾਂ ਵਲੋਂ ਰੇਲ ਤੇ ਸੜਕੀ ਮਾਰਗ ਕੀਤੇ ਜਾਣਗੇ ਬੰਦ, ਜਿਸ ਸਬੰਧ ਵਿਚ ਸੂਚੀ ਜਾਰੀ ਕੀਤੀ ਗਈ ਹੈ...
ਸੋਨਾ ਕਾਰੋਬਾਰੀ ਦੀ 35 ਲੱਖ ਦੀ ਨਕਦੀ ਲੁੱਟਣ ਵਾਲੇ ਮੁਲਾਜ਼ਮ ਅਤੇ ਉਸ ਦੇ ਦੋ ਸਾਥੀ ਗ੍ਰਿਫ਼ਤਾਰ
. . .  1 day ago
ਲੁਧਿਆਣਾ, 25 ਸਤੰਬਰ (ਪਰਮਿੰਦਰ ਸਿੰਘ ਆਹੂਜਾ) - ਸਥਾਨਕ ਵਿਸ਼ਵਕਰਮਾ ਚੌਕ ਨੇੜੇ ਸਥਿਤ ਕਿਸਮਤ ਕੰਪਲੈਕਸ ਵਿਚ ਬੀਤੀ ਦੇਰ ਸ਼ਾਮ ਸੋਨਾ ਕਾਰੋਬਾਰੀ ਦੀ 35 ਲੱਖ ਦੀ ਨਕਦੀ ਲੁੱਟਣ ਦੇ ਮਾਮਲੇ ਵਿਚ ਪੁਲਿਸ ਨੇ ਕਾਰੋਬਾਰੀ ਦੇ ਮੁਲਾਜ਼ਮ ਗਗਨਦੀਪ ਸਿੰਘ ਅਤੇ ਉਸ ਦੇ ਦੋ ਸਾਥੀ ਸੀਪਾ ਅਤੇ ਸੈਂਡੀ ਨੂੰ ਗ੍ਰਿਫ਼ਤਾਰ...
ਪਤੀ ਵਲੋਂ ਘੋਟਣਾ ਮਾਰ ਕੇ ਪਤਨੀ ਦਾ ਕਤਲ
. . .  1 day ago
ਕੋਟਫੱਤਾ (ਬਠਿੰਡਾ), 25 ਸਤੰਬਰ (ਰਣਜੀਤ ਸਿੰਘ ਬੁੱਟਰ) - ਬਠਿੰਡਾ ਜ਼ਿਲ੍ਹੇ ਦੇ ਪਿੰਡ ਕੋਟਸ਼ਮੀਰ 'ਚ ਅੱਜ ਸਵੇਰੇ 10 ਕੁ ਵਜੇ ਉਸ ਸਮੇਂ ਸਨਸਨੀ ਫੈਲ ਗਈ ਜਦੋਂ ਖੇਤਾਂ ਵਿਚ ਰਹਿੰਦੇ ਮੱਖਣ...
ਗੁਲਾਬੀ ਸੁੰਡੀ ਨਾਲ ਬਰਬਾਦ ਹੋਏ ਨਰਮੇ ਦਾ ਜਾਇਜ਼ਾ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਲੈ ਕੇ ਪੰਜਾਬ ਸਰਕਾਰ ਤੋਂ 50 ਹਜ਼ਾਰ ਪ੍ਰਤੀ ਏਕੜ ਮੁਆਵਜ਼ਾ ਦੇਣ ਦੀ ਕੀਤੀ ਮੰਗ
. . .  1 day ago
ਤਲਵੰਡੀ ਸਾਬੋ / ਸੀੰਗੋ ਮੰਡੀ 25 ਸਤੰਬਰ (ਲੱਕਵਿੰਦਰ ਸ਼ਰਮਾ) ਮਾਲਵੇ ਵਿਚ ਚਿੱਟੇ ਸੋਨੇ ਵਜੋਂ ਜਾਣੀ ਜਾਂਦੀ ਨਰਮੇ ਦੀ ਫ਼ਸਲ ਨੂੰ ਗੁਲਾਬੀ ਸੁੰਡੀ ਨੇ ਬਰਬਾਦ ਕਰਕੇ....
ਹਰ ਮੰਗਲਵਾਰ ਦੁਪਹਿਰ 3 ਵਜੇ ਕੈਬਨਿਟ ਦੀ ਮੀਟਿੰਗ ਹੋਇਆ ਕਰੇਗੀ - ਮੁੱਖ ਮੰਤਰੀ ਚੰਨੀ
. . .  1 day ago
ਚੰਡੀਗੜ੍ਹ, 25 ਸਤੰਬਰ - ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਕਿਹਾ ਕਿ ਹਰ ਮੰਗਲਵਾਰ ਸਵੇਰੇ 11:30 ਤੋਂ 2:30 ਵਜੇ ਤੱਕ ਮੰਤਰੀਆਂ,ਵਿਧਾਇਕਾਂ ਤੇ ਹੋਰ ਰਾਜਨੀਤਿਕ ਅਧਿਕਾਰੀਆਂ ਨੂੰ ਆਪਣੇ ਦਫ਼ਤਰ ਵਿਖੇ ਮਿਲਾਂਗਾ ਤੇ ਹਰ ਮੰਗਲਵਾਰ ਦੁਪਹਿਰ....
ਮੁਕਤਸਰ ਸਾਹਿਬ: ਵਿਧਾਇਕ ਰਾਜਾ ਵੜਿੰਗ ਕੈਬਨਿਟ ਮੰਤਰੀ ਬਣਨ 'ਚ ਸਫ਼ਲ, ਕਾਂਗਰਸ ਵਰਕਰ ਹੋਏ ਬਾਗੋ-ਬਾਗ
. . .  1 day ago
ਸ੍ਰੀ ਮੁਕਤਸਰ ਸਾਹਿਬ, 25 ਸਤੰਬਰ (ਰਣਜੀਤ ਸਿੰਘ ਢਿੱਲੋਂ) - ਕੁੱਲ ਹਿੰਦ ਯੂਥ ਕਾਂਗਰਸ ਦੇ ਸਾਬਕਾ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਜੋ ਗਿੱਦੜਬਾਹਾ ਤੋਂ ਦੂਜੀ ਵਾਰ ਵਿਧਾਇਕ ਬਣੇ ਸਨ....
ਮਾਛੀਵਾੜਾ ਦੇ ਡਾ. ਰਾਜਦੀਪ ਸਿੰਘ ਬਣੇ ਆਈ.ਏ.ਐੱਸ.
. . .  1 day ago
ਮਾਛੀਵਾੜਾ ਸਾਹਿਬ, 25 ਸਤੰਬਰ (ਸੁਖਵੰਤ ਸਿੰਘ ਗਿੱਲ) - ਹਰੇਕ ਮਾਤਾ-ਪਿਤਾ ਦਾ ਸੁਪਨਾ ਹੁੰਦਾ ਹੈ ਕਿ ਉਸ ਦੇ ਬੱਚੇ ਵੱਡੀਆਂ ਪੁਲਾਂਘਾਂ ਪੁੱਟਦੇ ਹੋਏ ਚੰਗਾ.....
ਚੰਨੀ ਭੰਗੜਾ ਪਾਉਣ ਦੀ ਵਜਾਏ ਨਰਮਾ ਉਤਪਾਦਕ ਕਿਸਾਨਾਂ ਦੇ ਆ ਕੇ ਸੁਣਨ ਦੁੱਖ - ਸੁਖਬੀਰ ਸਿੰਘ ਬਾਦਲ
. . .  1 day ago
ਤਲਵੰਡੀ ਸਾਬੋ 25 ਸਤੰਬਰ (ਰਣਜੀਤ ਸਿੰਘ ਰਾਜੂ) ਗੁਲਾਬੀ ਸੁੰਡੀ ਨਾਲ ਮਾਲਵਾ ਪੱਟੀ ਦੇ ਉਕਤ ਖ਼ਿੱਤੇ ਵਿਚ ਨਰਮੇ ਦੀ ਫ਼ਸਲ ਦੇ ਹੋਏ ਨੁਕਸਾਨ ਦਾ ਜਾਇਜ਼ਾ ਲੈਣ ਪੁੱਜੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ.ਸੁਖਬੀਰ ਸਿੰਘ ਬਾਦਲ ਨੇ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ.....
ਕੱਲ੍ਹ ਸ਼ਾਮ 4:30 ਵਜੇ ਹੋਵੇਗਾ ਚੰਨੀ ਕੈਬਨਿਟ ਦਾ ਸਹੁੰ ਚੁੱਕ ਸਮਾਗਮ।
. . .  1 day ago
ਕੱਲ੍ਹ ਸ਼ਾਮ 4:30 ਵਜੇ ਹੋਵੇਗਾ ਚੰਨੀ ਕੈਬਨਿਟ ਦਾ ਸਹੁੰ ਚੁੱਕ.....
ਵੱਖ-ਵੱਖ ਜਥੇਬੰਦੀਆਂ ਵਲੋਂ ਮਜ਼ਦੂਰ ਪਰਿਵਾਰ ਨੂੰ ਇਨਸਾਫ਼ ਦੁਆਉਣ ਲਈ ਥਾਣਾ ਠੁੱਲੀਵਾਲ ਮੂਹਰੇ ਰੋਸ ਧਰਨਾ
. . .  1 day ago
ਮਹਿਲ ਕਲਾਂ,25 ਸਤੰਬਰ (ਅਵਤਾਰ ਸਿੰਘ ਅਣਖੀ) ਕੁੱਟਮਾਰ ਦਾ ਸ਼ਿਕਾਰ ਹੋਏ ਪਿੰਡ ਸਹੌਰ ਦੇ ਗਰੀਬ ਮਜ਼ਦੂਰ ਪਰਿਵਾਰ ਨੂੰ ਇਨਸਾਫ਼ ਦੁਆਉਣ ਲਈ ਅੱਜ ਵੱਖ-ਵੱਖ ....
ਗੈਂਗਸਟਰ ਜਿਤੇਂਦਰ ਮਾਨ ਗੋਗੀ ਦੀ ਅਦਾਲਤ ਵਿਚ ਕੱਲ੍ਹ ਹੋਈ ਗੋਲੀਬਾਰੀ ਦੇ ਮੱਦੇਨਜ਼ਰ ਕ੍ਰਾਈਮ ਬਰਾਂਚ ਦੀ ਟੀਮ ਰੋਹਿਣੀ ਅਦਾਲਤ ਪਹੁੰਚੀ
. . .  1 day ago
ਨਵੀਂ ਦਿੱਲੀ, 25 ਸਤੰਬਰ - ਗੈਂਗਸਟਰ ਜਿਤੇਂਦਰ ਮਾਨ ਗੋਗੀ ਦੀ ਅਦਾਲਤ ਵਿਚ ਕੱਲ੍ਹ ਹੋਈ ਗੋਲੀਬਾਰੀ ਦੇ ਮੱਦੇਨਜ਼ਰ ਕ੍ਰਾਈਮ ਬਰਾਂਚ ਦੀ ....
ਇਕਬਾਲਪ੍ਰੀਤ ਸਹੋਤਾ ਬਣੇ ਪੰਜਾਬ ਦੇ ਨਵੇਂ ਡੀ.ਜੀ.ਪੀ., ਦਿਨਕਰ ਗੁਪਤਾ ਨੂੰ ਹਟਾਇਆ
. . .  1 day ago
ਇਕਬਾਲਪ੍ਰੀਤ ਸਹੋਤਾ ਬਣੇ ਪੰਜਾਬ ਦੇ ਨਵੇਂ ਡੀ.ਜੀ.ਪੀ., ਦਿਨਕਰ ਗੁਪਤਾ ਨੂੰ ਹਟਾਇਆ...
27 ਦੇ ਬੰਦ ਨੂੰ ਲੈ ਕੇ ਕਿਸਾਨ ਜਥੇਬੰਦੀਆਂ ਵਲੋਂ ਕੀਤੀ ਮੀਟਿੰਗ
. . .  1 day ago
ਗੁਰੂ ਹਰਸਹਾਏ 25 ਸਤੰਬਰ (ਕਪਿਲ ਕੰਧਾਰੀ) ਸੰਯੁਕਤ ਕਿਸਾਨ ਮੋਰਚੇ ਵਲੋਂ ਦਿੱਤੇ ਗਏ ਸੱਦੇ ਤਹਿਤ ਅੱਜ ਭਾਰਤੀ ਕਿਸਾਨ ਯੂਨੀਅਨ ਲੱਖੋਵਾਲ,ਬੀ.ਕੇ.ਯੂ. ਸਿੱਧੂਪੁਰ ,ਬੀ.ਕੇ.ਯੂ. ਡਕੌਂਦਾ, ਕ੍ਰਾਂਤੀਕਾਰੀ ਕਿਸਾਨ ਯੂਨੀਅਨ ....
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 4 ਜੇਠ ਸੰਮਤ 553
ਵਿਚਾਰ ਪ੍ਰਵਾਹ: ਅਧਿਕਾਰ ਮਿਲਣਾ ਚੰਗੀ ਗੱਲ ਹੈ ਪਰ ਇਹ ਵੀ ਜ਼ਰੂਰੀ ਹੈ ਕਿ ਅਧਿਕਾਰਾਂ ਦੀ ਦੁਰਵਰਤੋਂ ਨਾ ਕੀਤੀ ਜਾਵੇ। -ਅਗਿਆਤ

ਬਰਨਾਲਾ

18 ਤੋਂ 44 ਸਾਲ ਤੱਕ ਦੇ ਵਿਅਕਤੀਆਂ ਨੂੰ ਵੈਕਸੀਨ ਲੈਣੀ ਜ਼ਰੂਰੀ-ਡਿਪਟੀ ਕਮਿਸ਼ਨਰ

ਤਪਾ ਮੰਡੀ, 16 ਮਈ (ਵਿਜੇ ਸ਼ਰਮਾ)-ਕੋਰੋਨਾ ਮਹਾਂਮਾਰੀ ਦੇ ਵੱਧ ਰਹੇ ਪ੍ਰਕੋਪ 'ਤੇ ਸਰਕਾਰ ਵਲੋਂ ਜ਼ਿਲ੍ਹਾ ਬਰਨਾਲਾ ਅੰਦਰ ਵੈਕਸੀਨ ਸੈਂਟਰ ਸ਼ੁਰੂ ਕੀਤੇ ਗਏ ਹਨ ਤਾਂ ਜੋ ਸਰਕਾਰ ਦੀਆਂ ਹਦਾਇਤਾਂ ਦੇ ਚਲਦਿਆਂ 18 ਸਾਲ ਤੋਂ ਲੈ ਕੇ 44 ਸਾਲ ਦੇ ਵਿਅਕਤੀਆਂ ਦੇ ਵੈਕਸੀਨ ਲੱਗ ਸਕੇ | ...

ਪੂਰੀ ਖ਼ਬਰ »

ਰਾਜਨੀਤਕ ਤੌਰ 'ਤੇ ਪਛੜ ਜਾਣ ਕਾਰਨ 14 ਸਾਲਾਂ 'ਚ ਵੀ ਨਹੀਂ ਹੋ ਸਕਿਆ ਜ਼ਿਲ੍ਹਾ ਬਰਨਾਲਾ ਦਾ ਵਿਸਥਾਰ

ਬਰਨਾਲਾ, 16 ਮਈ (ਗੁਰਪ੍ਰੀਤ ਸਿੰਘ ਲਾਡੀ)-ਜ਼ਿਲ੍ਹਾ ਸੰਗਰੂਰ ਦੀ ਤਹਿਸੀਲ ਮਲੇਰਕੋਟਲਾ ਨੂੰ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਜ਼ਿਲ੍ਹਾ ਐਲਾਨਣ ਨਾਲ ਹੁਣ ਪੰਜਾਬ ਵਿਚ 23 ਜ਼ਿਲ੍ਹੇ ਹੋ ਗਏ ਹਨ | ਦੇਖਣ ਵਾਲੀ ਗੱਲ ਹੈ ਕਿ ਸਾਲ 2006 ਵਿਚ ਜਦੋਂ ਬਰਨਾਲਾ ਨੂੰ ...

ਪੂਰੀ ਖ਼ਬਰ »

ਮਾਸਕ ਪਹਿਨਣ ਤੇ ਇਕ ਦੂਜੇ ਤੋਂ ਮਿਥੀ ਦੂਰੀ ਦੀ ਪਾਲਣਾ ਲਾਜ਼ਮੀ ਕਰਨਾ ਸਮੇਂ ਦੀ ਲੋੜ-ਡੀ. ਐਸ. ਪੀ.

ਟੱਲੇਵਾਲ, 16 ਮਈ (ਸੋਨੀ ਚੀਮਾ)-ਕੋਵਿਡ-19 ਦੇ ਮੁੜ ਪੈਰ ਪਸਾਰਨ ਨੂੰ ਲੈ ਕੇ ਲੋਕ ਆਪਣੀ ਰੋਜ਼ਮਰਾ ਦੀ ਜ਼ਿੰਦਗੀ ਵਿਚ ਲੋੜੀਂਦੀ ਅਹਿਤਿਆਤ ਹਰ ਹਾਲ ਯਕੀਨੀ ਬਣਾਉਣ ਤਾਂ ਜੋ ਇਸ ਜਾਨਲੇਵਾ ਵਾਇਰਸ ਨੂੰ ਹੋਰ ਫੈਲਣੋਂ ਰੋਕਿਆ ਜਾ ਸਕੇ | ਇਹ ਸ਼ਬਦ ਕੁਲਦੀਪ ਸਿੰਘ ਡੀ.ਐਸ.ਪੀ. ਮਹਿਲ ...

ਪੂਰੀ ਖ਼ਬਰ »

ਕਿਸਾਨ ਜਥੇਬੰਦੀਆਂ ਵਲੋਂ ਕਾਲੇ ਕਾਨੂੰਨ ਰੱਦ ਕਰਵਾਉਣ ਲਈ ਭਾਜਪਾ ਆਗੂਆਂ ਤੇ ਕਾਰਪੋਰੇਟ ਅਦਾਰਿਆਂ ਅੱਗੇ ਧਰਨੇ ਜਾਰੀ

ਬਰਨਾਲਾ, 16 ਮਈ (ਧਰਮਪਾਲ ਸਿੰਘ)-ਸੰਯੁਕਤ ਕਿਸਾਨ ਮੋਰਚੇ ਵਲੋਂ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਬਰਨਾਲਾ ਰੇਲਵੇ ਸਟੇਸ਼ਨ 'ਤੇ ਧਰਨਾ 228ਵੇਂ ਦਿਨ ਵੀ ਜਾਰੀ ਰਿਹਾ ਹੈ | ਧਰਨੇ ਨੂੰ ਬਲਵੰਤ ਸਿੰਘ ਉਪਲੀ, ਕਰਨੈਲ ਸਿੰਘ ਗਾਂਧੀ, ਨਰੈਣ ਦੱਤ, ਗੁਰਨਾਮ ਸਿੰਘ ...

ਪੂਰੀ ਖ਼ਬਰ »

ਠੇਕੇ ਦੇ ਸੇਲਜ਼ਮੈਨ 'ਤੇ ਪਰਚਾ ਦਰਜ

ਟੱਲੇਵਾਲ, 16 ਮਈ (ਸੋਨੀ ਚੀਮਾ)-ਥਾਣਾ ਟੱਲੇਵਾਲ ਅਧੀਨ ਆਉਂਦੇ ਪਿੰਡ ਵਿਧਾਤਾ ਵਿਖੇ ਸ਼ਰਾਬ ਦੇ ਠੇਕੇ 'ਤੇ ਲੱਗੇ ਸੇਲਜ਼ਮੈਨ ਵਲੋਂ ਕੋਵਿਡ ਨਿਯਮਾਂ ਦੀ ਉਲੰਘਣਾ ਕਰਨ 'ਤੇ ਪਰਚਾ ਦਰਜ ਕੀਤਾ ਗਿਆ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਥਾਣੇਦਾਰ ਸੁਖਵਿੰਦਰ ਸਿੰਘ ਖੇੜੀ ਨੇ ...

ਪੂਰੀ ਖ਼ਬਰ »

ਲਿੰਕ ਸੜਕਾਂ ਦੀਆਂ ਸਾਈਡਾਂ 'ਤੇ ਲੱਗੇ ਰੂੜੀਆਂ ਦੇ ਢੇਰਾਂ ਕਾਰਨ ਕਿਸੇ ਵੀ ਸਮੇਂ ਵਾਪਰ ਸਕਦੈ ਵੱਡਾ ਹਾਦਸਾ

ਤਪਾ ਮੰਡੀ, 16 ਮਈ (ਪ੍ਰਵੀਨ ਗਰਗ)-ਜਿੱਥੇ ਪਿਛਲੇ ਕੁਝ ਮਹੀਨੇ ਪਹਿਲਾਂ ਸਬੰਧਿਤ ਵਿਭਾਗ ਨੇ ਤਪਾ ਪੱਖੋਂ ਕੈਂਚੀਆਂ ਸੜਕ ਦਾ ਨਿਰਮਾਣ ਕਰ ਕੇ ਰਾਹਗੀਰਾਂ ਨੂੰ ਵੱਡੀ ਰਾਹਤ ਦਿੱਤੀ ਹੈ, ਉੱਥੇ ਲੋਕਾਂ ਨੇ ਆਪਣੀ ਜਗ੍ਹਾ ਵਿਚ ਰੂੜੀਆਂ ਸੁੱਟਣ ਦੀ ਬਜਾਏ ਪਿੰਡਾਂ ਨੂੰ ਜਾਣ ...

ਪੂਰੀ ਖ਼ਬਰ »

ਮੁਸਲਮਾਨ ਭਾਈਚਾਰੇ ਨੇ ਆਪਣੀਆਂ ਮੰਗਾਂ ਸਬੰਧੀ ਸੌਂਪਿਆ ਮੰਗ-ਪੱਤਰ

ਸ਼ਹਿਣਾ, 16 ਮਈ (ਸੁਰੇਸ਼ ਗੋਗੀ)-ਮੁਸਲਮਾਨ ਭਾਈਚਾਰੇ ਨੇ ਆਪਣੀਆਂ ਮੰਗਾਂ ਸਬੰਧੀ ਸਰਪੰਚ ਮਲਕੀਤ ਕੌਰ ਕਲਕੱਤਾ ਦੇ ਪੁੱਤਰ ਸੁਖਵਿੰਦਰ ਸਿੰਘ ਕਲਕੱਤਾ ਨੂੰ ਗਿੱਲ ਖੋਟੇ ਗਵਾੜ ਵਾਲੀ ਮਸਜਿਦ ਵਿਚ ਮੰਗ-ਪੱਤਰ ਸੌਂਪਿਆ | ਜਿਸ ਵਿਚ ਪ੍ਰਧਾਨ ਹਾਜੀ ਪ੍ਰਵੀਨ, ਕਾਲਾਂ ਖਾ, ...

ਪੂਰੀ ਖ਼ਬਰ »

ਚੌਕੀ ਇੰਚਾਰਜ ਵਲੋਂ ਪਿੰਡ ਵਾਸੀਆਂ ਨਾਲ ਮੀਟਿੰਗ

ਟੱਲੇਵਾਲ, 16 ਮਈ (ਸੋਨੀ ਚੀਮਾ)-ਥਾਣਾ ਸਦਰ ਅਧੀਨ ਆਉਂਦੀ ਪੁਲਿਸ ਚੌਂਕੀ ਪੱਖੋ ਕੈਂਚੀਆਂ ਦੇ ਇੰਚਾਰਜ ਕਮਲਦੀਪ ਸਿੰਘ ਨੇ ਪਿੰਡ ਚੀਮਾ ਦੇ ਪਾਰਕ ਵਿਖੇ ਪੰਚਾਇਤ ਅਤੇ ਪਿੰਡ ਵਾਸੀਆਂ ਨਾਲ ਸਰਕਾਰ ਵਲੋਂ ਜਾਰੀ ਹਦਾਇਤਾਂ ਸਬੰਧੀ ਮੀਟਿੰਗ ਕੀਤੀ ਗਈ | ਇਸ ਮੌਕੇ ਉਨ੍ਹਾਂ ਕਿਹਾ ...

ਪੂਰੀ ਖ਼ਬਰ »

ਤੰਦਰੁਸਤ ਹੋ ਚੁੱਕੇ ਕੋਰੋਨਾ ਮਰੀਜ਼ਾਂ ਨੂੰ ਪਲਸ ਆਕਸੀਮੀਟਰ ਵਾਪਸ ਜਮ੍ਹਾ ਕਰਵਾਉਣ-ਸਿਵਲ ਸਰਜਨ

ਬਰਨਾਲਾ, 16 ਮਈ (ਰਾਜ ਪਨੇਸਰ)-ਪੰਜਾਬ ਸਰਕਾਰ ਸਿਹਤ ਵਿਭਾਗ ਵਲੋਂ ਕੋਰੋਨਾ ਮਹਾਂਮਾਰੀ ਸ਼ੁਰੂ ਹੋਣ 'ਤੇ ਘਰਾਂ 'ਚ ਇਕਾਂਤਵਾਸ ਕੋਰੋਨਾ ਮਰੀਜ਼ਾਂ ਲਈ ਲਗਭਗ ਇਕ ਲੱਖ ਕੋਰੋਨਾ ਫ਼ਤਿਹ ਕਿੱਟਾਂ ਸਿਹਤ ਕਰਮਚਾਰੀਆਂ ਦੁਆਰਾ ਘਰਾਂ 'ਚ ਉਪਲਬਧ ਕਰਵਾਈਆਂ ਜਾ ਚੁੱਕੀਆਂ ਹਨ | ...

ਪੂਰੀ ਖ਼ਬਰ »

ਧੌਲਾ ਤੋਂ ਸ੍ਰੀ ਹਜ਼ੂਰ ਸਾਹਿਬ ਦੇ ਲੰਗਰਾਂ ਲਈ ਕਣਕ ਦੇ ਟਰੱਕ ਰਵਾਨਾ

ਰੂੜੇਕੇ ਕਲਾਂ, 16 ਮਈ (ਗੁਰਪ੍ਰੀਤ ਸਿੰਘ ਕਾਹਨੇਕੇ)-ਗੁਰਦੁਆਰਾ ਲੰਗਰ ਸਾਹਿਬ ਸ੍ਰੀ ਹਜ਼ੂਰ ਸਾਹਿਬ ਦੇ ਲੰਗਰਾਂ ਲਈ ਪਿੰਡ ਧੌਲਾ ਦੀਆਂ ਸੰਗਤਾਂ ਵਲੋਂ ਕਣਕ ਇਕੱਠੀ ਕਰ ਕੇ ਗੁਰਦੁਆਰਾ ਗੁਰੂ ਕਾ ਬਾਗ਼ ਧੌਲਾ ਤੋਂ ਕਣਕ ਦੇ ਟਰੱਕ ਮੁੱਖ ਸੇਵਾਦਾਰ ਜਗਰਾਜ ਸਿੰਘ ਹਰੀਗੜ੍ਹ, ...

ਪੂਰੀ ਖ਼ਬਰ »

ਥਾਣਾ ਮੁਖੀ ਮਨੀਸ਼ ਕੁਮਾਰ ਨੇ ਕੌਂਸਲਰ ਤੇ ਸਰਪੰਚਾਂ ਨਾਲ ਕੀਤੀ ਮੀਟਿੰਗ

ਭਦੌੜ, 16 ਮਈ (ਰਜਿੰਦਰ ਬੱਤਾ, ਵਿਨੋਦ ਕਲਸੀ)-ਕੋਰੋਨਾ ਮਹਾਂਮਾਰੀ ਦੇ ਵਧਦੇ ਕੇਸਾਂ ਨੂੰ ਦੇਖਦੇ ਹੋਏ ਲੋਕਾਂ ਦੇ ਬਚਾਅ ਲਈ ਪੰਜਾਬ ਸਰਕਾਰ ਨੇ ਜਨਤਕ ਇਕੱਠਾਂ ਅਤੇ ਕਾਰੋਬਾਰ ਉੱਪਰ 31 ਮਈ ਤੱਕ ਪਾਬੰਦੀਆਂ ਵਧਾ ਦਿੱਤੀਆਂ ਹਨ | ਇਸੇ ਤਹਿਤ ਕਸਬਾ ਭਦੌੜ ਅਤੇ ਪਿੰਡਾਂ ਦੇ ਬਚਾਅ ...

ਪੂਰੀ ਖ਼ਬਰ »

ਜ਼ਿਲ੍ਹਾ ਬਰਨਾਲਾ ਵਿਚ ਕੋਰੋਨਾ ਦੇ ਆਏ 148 ਨਵੇਂ ਕੇਸ, ਦੋ ਮੌਤਾਂ

ਬਰਨਾਲਾ, 16 ਮਈ (ਗੁਰਪ੍ਰੀਤ ਸਿੰਘ ਲਾਡੀ)-ਜ਼ਿਲ੍ਹਾ ਬਰਨਾਲਾ ਵਿਚ ਕੋਰੋਨਾ ਵਾਇਰਸ ਦੇ ਅੱਜ 148 ਨਵੇਂ ਕੇਸ ਸਾਹਮਣੇ ਆਏ ਹਨ ਅਤੇ ਦੋ ਹੋਰ ਮਰੀਜ਼ਾਂ ਦੀ ਮੌਤ ਹੋਈ ਹੈ ਜਦਕਿ 59 ਮਰੀਜ਼ ਸਿਹਤਯਾਬ ਹੋਏ ਹਨ | ਸਿਹਤ ਵਿਭਾਗ ਤੋਂ ਪ੍ਰਾਪਤ ਜਾਣਕਾਰੀ ਅਨੁਸਾਰ ਬਲਾਕ ਤਪਾ ਤੋਂ ਇਕ 50 ...

ਪੂਰੀ ਖ਼ਬਰ »

ਸਰਕਾਰ ਕਿਰਤੀਆਂ ਦੇ ਖਾਣ-ਪੀਣ, ਦਵਾਈਆਂ ਤੇ ਹੋਰ ਰੋਜ਼ਮਰਾ ਦੀਆਂ ਚੀਜ਼ਾਂ ਦਾ ਪ੍ਰਬੰਧ ਕਰੇ - ਕਿਸਾਨ ਯੂਨੀਅਨ

ਲਹਿਰਾਗਾਗਾ, 16 ਮਈ (ਪ੍ਰਵੀਨ ਖੋਖਰ) - ਲਹਿਲ ਖ਼ੁਰਦ ਪਿੰਡ ਦੇ ਨਾਲ ਲਗਦੇ ਰਿਲਾਇੰਸ ਦੇ ਪੈਟਰੋਲ ਪੰਪ ਉੱਤੇ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਬਲਾਕ ਲਹਿਰਾ ਦੇ ਪ੍ਰਧਾਨ ਧਰਮਿੰਦਰ ਸਿੰਘ ਪਸੋਰ ਦੀ ਰਹਿਨੁਮਾਈ ਹੇਠ ਖੇਤੀ ਵਿਰੋਧੀ ਕਾਲੇ ਕਾਨੂੰਨਾਂ ਖ਼ਿਲਾਫ਼ ...

ਪੂਰੀ ਖ਼ਬਰ »

ਸੀਜ਼ਨ ਦੌਰਾਨ 88264 ਮੀਟਿ੍ਕ ਟਨ ਕਣਕ ਦੀ ਹੋਈ ਖਰੀਦ-ਸਕੱਤਰ

ਚੀਮਾ ਮੰਡੀ, 16 ਮਈ (ਜਸਵਿੰਦਰ ਸਿੰਘ ਸੇਰੋਂ) - ਸ੍ਰ. ਜਸਵੀਰ ਸਿੰਘ ਸਮਾਓ ਸੈਕਟਰੀ ਮਾਰਕਿਟ ਕਮੇਟੀ ਚੀਮਾ ਮੰਡੀ ਨੇ ਅਜੀਤ ਦੇ ਪੱਤਰਕਾਰ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ 13 ਮਈ ਤੋਂ ਕਣਕ ਦੀ ਸਰਕਾਰੀ ਖ਼ਰੀਦ ਬੰਦ ਹੋ ਚੁੱਕੀ ਹੈ | ਉਨ੍ਹਾਂ ਦੱਸਿਆ ਕਿ ਮਾਰਕਿਟ ਕਮੇਟੀ ...

ਪੂਰੀ ਖ਼ਬਰ »

ਕੈਪਟਨ ਤੇ ਸਿੱਧੂ ਕੁਰਸੀ ਦੀ ਲੜਾਈ ਵਿਚ ਹੀ ਉੱਲਝੇ - ਪੂਨੀਆ, ਗਰਗ

ਸੰਗਰੂਰ, 16 ਮਈ (ਅਮਨਦੀਪ ਸਿੰਘ ਬਿੱਟਾ) - ਭਾਰਤੀ ਜਨਤਾ ਪਾਰਟੀ ਦੇ ਸੂਬਾਈ ਆਗੂ ਅਮਨਦੀਪ ਸਿੰਘ ਪੂਨੀਆ ਅਤੇ ਜ਼ਿਲ੍ਹਾ ਭਾਜਪਾ ਦੇ ਮੀਤ ਪ੍ਰਧਾਨ ਪਵਨ ਕੁਮਾਰ ਗਰਗ ਨੇ ਕਿਹਾ ਕਿ ਆਪਸੀ ਪਾਟੋਧਾੜ ਦਾ ਸ਼ਿਕਾਰ ਪੰਜਾਬ ਸਰਕਾਰ ਅੱਜ ਹਰ ਮੁੱਦੇ ਉੱਤੇ ਫ਼ੇਲ੍ਹ ਸਾਬਤ ਹੋਈ ਹੈ | ...

ਪੂਰੀ ਖ਼ਬਰ »

ਰੰਗੀਆ ਪਿੰਡ ਦੇ ਵਿਕਾਸ ਕਾਰਜਾਂ ਵਿਚ ਆਈ ਤੇਜ਼ੀ

ਮੂਲੋਵਾਲ, 16 ਮਈ (ਰਤਨ ਸਿੰਘ ਭੰਡਾਰੀ) - ਪੰਜਾਬ ਸਰਕਾਰ ਵਲੋਂ ਆਈ ਗਰਾਂਟ ਨਾਲ ਪਿੰਡ ਰੰਗੀਆ ਦੇ ਸਰਪੰਚ ਦੀ ਅਗਵਾਈ ਵਿਚ ਵਿਕਾਸ ਕਾਰਜ ਕਰਵਾਏ ਗਏ ਹਨ | ਪਿੰਡ ਦੇ ਪੰਚ ਭੀਮ ਸਿੰਘ ਨੇ ਦੱਸਿਆ ਕਿ ਵਿਧਾਇਕ ਦਲਵੀਰ ਸਿੰਘ ਗੋਲਡੀ ਦੀ ਪਤਨੀ ਸਿਮਰਤ ਖੰਗੂੜਾ ਵੱਲੋਂ ਪਿੰਡ ਦੇ ...

ਪੂਰੀ ਖ਼ਬਰ »

ਨਾਲੀਆਂ ਦੀ ਸਹੀ ਨਿਕਾਸੀ ਨਾ ਹੋਣ ਕਾਰਨ ਲੋਕ 'ਨਰਕ ਭਰੀ' ਜ਼ਿੰਦਗੀ ਜਿਊਣ ਲਈ ਮਜਬੂਰ

ਮਾਲੇਰਕੋਟਲਾ, 16 ਮਈ (ਮੁਹੰਮਦ ਹਨੀਫ਼ ਥਿੰਦ) - ਡਾ. ਦਿਆ ਕਿ੍ਸ਼ਨ ਸਟ੍ਰੀਟ (ਵਾਰਡ ਨੰਬਰ 25) ਦੇ ਲੋਕ ਇਨ੍ਹਾਂ ਦਿਨੀਂ 'ਨਰਕ ਭਰੀ' ਜ਼ਿੰਦਗੀ ਜਿਊਣ ਲਈ ਮਜਬੂਰ ਹਨ | ਉਕਤ ਮੁਹੱਲਾ ਵਾਸੀ ਐਡਵੋਕੇਟ ਰੋਹਿਤ ਜੈਨ, ਵਰਿੰਦਰ ਜੈਨ, ਡਾ. ਸੂਰਜ ਜੈਨ, ਰਮਨ ਜੈਨ, ਜੀਵਨ ਪ੍ਰਕਾਸ਼, ...

ਪੂਰੀ ਖ਼ਬਰ »

ਕਿਸਾਨ ਯੂਨੀਅਨ ਦੇ ਅਹੁਦੇਦਾਰਾਂ ਦੀ ਚੋਣ

ਲੌਂਗੋਵਾਲ, 16 ਮਈ (ਵਿਨੋਦ, ਸ.ਸ. ਖੰਨਾ) - ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਇਕਾਈ ਸ਼ੇਰੋਂ ਦੇ ਅਹੁਦੇਦਾਰਾਂ ਦੀ ਚੋਣ ਪਿੰਡ ਵਾਸੀਆਂ ਵਲੋਂ ਸਰਬਸੰਮਤੀ ਨਾਲ ਕੀਤੀ ਗਈ | ਇਹ ਚੋਣ ਜਥੇਬੰਦੀ ਦੇ ਬਲਾਕ ਸੰਗਰੂਰ ਤੋਂ ਪੁੱਜੇ ਅਹੁਦੇਦਾਰਾਂ ਹਰਪਾਲ ਸਿੰਘ ਹੈਪੀ, ਬੂਟਾ ਸਿੰਘ ਲੌਂਗੋਵਾਲ, ਲਾਭ ਸਿੰਘ ਖੁਰਾਣਾ, ਕਰਮਜੀਤ ਸਿੰਘ ਖੁਰਾਣਾ ਅਤੇ ਸੁਰਜੀਤ ਸਿੰਘ ਲੌਂਗੋਵਾਲ ਦੀ ਦੇਖ ਰੇਖ ਨੇਪਰੇ ਚੜ੍ਹੀ | ਨਵੀਂ ਚੁਣੇ ਗਏ ਅਹੁਦੇਦਾਰਾਂ ਵਿਚ ਇਕਾਈ ਪ੍ਰਧਾਨ ਜਗਪਾਲ ਸਿੰਘ ਮੱਖਣ, ਸੀਨੀਅਰ ਮੀਤ ਪ੍ਰਧਾਨ ਬਲਵਿੰਦਰ ਸਿੰਘ, ਮੀਤ ਪ੍ਰਧਾਨ ਭੂਰਾ ਸਿੰਘ, ਜਰਨਲ ਸਕੱਤਰ ਲਖਵੀਰ ਸਿੰਘ, ਸਕੱਤਰ ਜੋਬਨਵੀਰ ਸਿੰਘ, ਸੰਗਠਨ ਸਕੱਤਰ ਸੁਰਜੀਤ ਸਿੰਘ, ਸਹਿ. ਸਕੱਤਰ ਹਰਬੰਸ ਸਿੰਘ, ਪ੍ਰੈੱਸ ਸਕੱਤਰ ਕੁਲਵੀਰ ਸਿੰਘ, ਖ਼ਜ਼ਾਨਚੀ ਬਲਵਿੰਦਰ ਸਿੰਘ ਮੈਂਬਰ, ਮੱਖਣ ਸਿੰਘ ਅਤੇ ਮੇਵਾ ਸਿੰਘ ਚੁਣੇ ਗਏ ਹਨ | ਇਸ ਦੌਰਾਨ ਆਗੂਆਂ ਨੇ ਚੱਲ ਰਹੇ ਸੰਘਰਸ਼ ਦੀ ਆਗਾਮੀ ਰਣਨੀਤੀ ਅਤੇ ਫ਼ੰਡ ਇਕੱਤਰ ਕਰਨ ਸੰਬੰਧੀ ਵਿਚਾਰ ਚਰਚਾ ਕੀਤੀ |

ਖ਼ਬਰ ਸ਼ੇਅਰ ਕਰੋ

 

ਮੁਲਾਜ਼ਮਾਂ ਤੇ ਪੈਨਸ਼ਨਰਾਂ ਵਲੋਂ ਸ਼ੋਕ ਸਭਾ

ਸੁਨਾਮ ਊਧਮ ਸਿੰਘ ਵਾਲਾ, 16 ਮਈ (ਧਾਲੀਵਾਲ, ਭੁੱਲਰ) - ਮੁਲਾਜ਼ਮ ਸੰਘਰਸ਼ਾਂ ਦੇ ਮਹਾਨ ਨਾਇਕ ਸਾਥੀ ਸੱਜਣ ਸਿੰਘ ਦੇ ਸਦੀਵੀ ਵਿਛੋੜੇ 'ਤੇ ਵੱਖ-ਵੱਖ ਮੁਲਾਜ਼ਮ ਅਤੇ ਪੈਨਸ਼ਨਰਜ਼ ਜਥੇਬੰਦੀਆਂ ਵਲੋਂ ਸਥਾਨਕ ਸ਼ਹੀਦ ਊਧਮ ਸਿੰਘ ਸਿਵਲ ਹਸਪਤਾਲ ਵਿਖੇ ਸੋਕ ਸਭਾ ਕਰ ਕੇ ਸਾਥੀ ...

ਪੂਰੀ ਖ਼ਬਰ »

ਪੰਜਾਬ ਰੋਡਵੇਜ਼, ਪਨਬਸ, ਪੀ. ਆਰ. ਟੀ. ਸੀ. ਦੇ ਕੱਚੇ ਵਰਕਰਾਂ ਨੇ ਕੀਤੀ ਗੇਟ ਰੈਲੀ

ਬਰਨਾਲਾ, 16 ਮਈ (ਰਾਜ ਪਨੇਸਰ)-ਪੰਜਾਬ ਰੋਡਵੇਜ਼, ਪਨਬਸ ਕੰਟਰੈਕਟ ਵਰਕਰਜ਼ ਯੂਨੀਅਨ ਅਤੇ ਪੀ.ਆਰ.ਟੀ.ਸੀ. ਦੇ ਕੱਚੇ ਮੁਲਾਜ਼ਮਾਂ ਦੀ ਸਾਂਝੀ ਐਕਸ਼ਨ ਕਮੇਟੀ ਬਰਨਾਲਾ ਵਲੋਂ ਆਪਣੀਆਂ ਮੰਗਾਂ ਸਬੰਧੀ ਗੇਟ ਰੈਲੀ ਕੀਤੀ ਗਈ | ਜਾਣਕਾਰੀ ਦਿੰਦਿਆਂ ਪ੍ਰਧਾਨ ਕਿਰਪਾਲ ਸਿੰਘ ਪੱਪੂ, ...

ਪੂਰੀ ਖ਼ਬਰ »

ਟਰਾਈਡੈਂਟ ਗਰੁੱਪ ਨੇ ਜ਼ਿਲ੍ਹਾ ਪ੍ਰਸ਼ਾਸਨ ਨੂੰ ਦੋ ਆਕਸੀਜਨ ਕੰਸਨਟ੍ਰੇਟਰ ਕੀਤੇ ਭੇਟ

ਬਰਨਾਲਾ, 16 ਮਈ (ਗੁਰਪ੍ਰੀਤ ਸਿੰਘ ਲਾਡੀ)-ਟਰਾਈਡੈਂਟ ਗਰੁੱਪ ਦੇ ਚੇਅਰਮੈਨ ਸ੍ਰੀ ਰਾਜਿੰਦਰ ਗੁਪਤਾ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਟਰਾਈਡੈਂਟ ਗਰੁੱਪ ਵਲੋਂ ਕੋਰੋਨਾ ਮਹਾਂਮਾਰੀ ਦੇ ਮੱਦੇਨਜ਼ਰ ਜ਼ਿਲ੍ਹਾ ਪ੍ਰਸ਼ਾਸਨ ਨੂੰ ਦੋ ਆਕਸੀਜਨ ਕਨਸਨਟ੍ਰੇਟਰ ਭੇਟ ਕੀਤੇ ਗਏ ...

ਪੂਰੀ ਖ਼ਬਰ »

ਕੇਵਲ ਸਿੰਘ ਢਿੱਲੋਂ ਦੇ ਯਤਨਾਂ ਸਦਕਾ ਪਿੰਡ ਦਾਨਗੜ੍ਹ ਵਿਖੇ ਚੱਲ ਰਹੇ ਹਨ ਵਿਕਾਸ ਕਾਰਜ-ਦੀਪ ਸੰਘੇੜਾ, ਹੈਪੀ ਢਿੱਲੋਂ

ਧਨੌਲਾ, 16 ਮਈ (ਚੰਗਾਲ)-ਸ਼੍ਰੋਮਣੀ ਅਕਾਲੀ ਦਲ ਨੇ ਆਪਣੇ 10 ਸਾਲ ਦੇ ਰਾਜ ਕਾਲ ਦੌਰਾਨ ਸੂਬੇ ਨੂੰ ਆਰਥਿਕ ਪੱਖੋਂ ਲੁੱਟ ਕੇ ਕੰਗਾਲ ਬਣਾ ਕੇ ਰੱਖ ਦਿੱਤਾ, ਪੰਜਾਬ ਸੂਬੇ ਨੂੰ ਕਰਜ਼ਾਈ ਬਣਾ ਕੇ ਰੱਖ ਦਿੱਤਾ ਜਿਸ ਦੀ ਬਦੌਲਤ ਸਾਡਾ ਪੰਜਾਬ ਸੂਬਾ ਵਿਕਾਸ ਪੱਖੋਂ ਪਛੜ ਕੇ ਰਹਿ ...

ਪੂਰੀ ਖ਼ਬਰ »

ਨਵੀਂ ਮੋਟਰ ਲਾਏ ਜਾਣ ਦਾ ਰਸਮੀ ਉਦਘਾਟਨ

ਧਨੌਲਾ, 16 ਮਈ (ਜਤਿੰਦਰ ਸਿੰਘ ਧਨੌਲਾ, ਚੰਗਾਲ)-ਬਾਜ਼ੀਗਰ ਬਸਤੀ ਧਨੌਲਾ ਵਿਖੇ ਨਵੀਂ ਪਾਣੀ ਵਾਲੀ ਮੋਟਰ ਲਗਾਏ ਜਾਣ ਦਾ ਰਸਮੀ ਉਦਘਾਟਨ ਸਰਪੰਚ ਹਰਪ੍ਰੀਤ ਕੌਰ ਦੇ ਪਤੀ ਪਰਮਜੀਤ ਸਿੰਘ ਪੰਮਾ ਅਤੇ ਸਮੁੱਚੇ ਪਤਵੰਤਿਆਂ ਨੇ ਸਾਂਝੇ ਤੌਰ 'ਤੇ ਕੀਤਾ | ਇਸ ਮੌਕੇ ਜਗਸੀਰ ਰਾਮ ਪੰਚ, ...

ਪੂਰੀ ਖ਼ਬਰ »

ਪਿੰਡਾਂ 'ਚੋਂ ਸੰਯੁਕਤ ਕਿਸਾਨ ਧਿਰਾਂ ਨੂੰ ਮਿਲ ਰਿਹੈ ਭਰਵਾ ਸਹਿਯੋਗ-ਜਗਰਾਜ ਹਰਦਾਸਪੁਰਾ

ਮਹਿਲ ਕਲਾਂ, 16 ਮਈ (ਤਰਸੇਮ ਸਿੰਘ ਗਹਿਲ)-ਕੇਂਦਰ ਦੀ ਮੋਦੀ ਸਰਕਾਰ ਵਲੋਂ ਪਾਸ ਕੀਤੇ ਤਿੰਨ ਖੇਤੀ ਕਾਨੂੰਨਾਂ ਦੇ ਖ਼ਿਲਾਫ਼ ਪਿਛਲੇ ਕਈ ਮਹੀਨਿਆਂ ਤੋਂ ਦਿੱਲੀ ਸਮੇਤ ਪੰਜਾਬ ਦੀਆਂ ਵੱਖ-ਵੱਖ ਥਾਵਾਂ 'ਤੇ ਸੰਯੁਕਤ ਕਿਸਾਨ ਜਥੇਬੰਦੀਆਂ ਵਲੋਂ ਲੜੇ ਜਾ ਰਹੇ ਸੰਘਰਸ਼ ਲਈ ...

ਪੂਰੀ ਖ਼ਬਰ »

ਗੰਦਾ ਪਾਣੀ ਸੜਕ 'ਤੇ ਖੜ੍ਹਨ ਕਾਰਨ ਰਾਹਗੀਰ ਪ੍ਰੇਸ਼ਾਨ

ਹੰਡਿਆਇਆ, 16 ਮਈ (ਗੁਰਜੀਤ ਸਿੰਘ ਖੁੱਡੀ)-ਹੰਡਿਆਇਆ ਦੀ ਸਲਾਨੀ ਪੱਤੀ ਵਿਖੇ ਨਾਲੀਆਂ ਦਾ ਗੰਦਾ ਪਾਣੀ ਸੜਕ ਉੱਪਰ ਆਉਣ ਕਾਰਨ ਵਾਸੀਆਂ ਨੂੰ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈਂਦਾ ਹੈ | ਇੱਥੋਂ ਦੇ ਵਾਸੀਆਂ ਨੂੰ ਲੰਘਣ ਸਮੇਂ ਜਿੱਥੇ ਮੁਸ਼ਕਲਾਂ ਆਉਂਦੀਆਂ ਹਨ | ਉੱਥੇ ...

ਪੂਰੀ ਖ਼ਬਰ »

ਪਾਵਰਕਾਮ ਵਲੋਂ ਖ਼ਪਤਕਾਰਾਂ ਨੂੰ ਪੁਰਾਣੇ ਬਿੱਲ ਭਰਨ 'ਚ ਵਿਸ਼ੇਸ਼ ਛੋਟ

ਹੰਡਿਆਇਆ, 16 ਮਈ (ਗੁਰਜੀਤ ਸਿੰਘ ਖੁੱਡੀ)-ਪੰਜਾਬ ਰਾਜ ਪਾਵਰਕਾਮ ਕਾਰਪੋਰੇਸ਼ਨ ਲਿਮਟਿਡ ਵਲੋਂ ਸਰਕਾਰੀ/ਗੈਰ ਸਰਕਾਰੀ ਖਪਤਕਾਰਾਂ ਨੂੰ ਬਕਾਇਆ ਬਿਜਲੀ ਦੇ ਬਿੱਲ ਭਰਨ ਤੋਂ ਅਸਮਰਥ ਖਪਤਕਾਰਾਂ ਨੂੰ ਵਿਸ਼ੇਸ਼ ਛੋਟ ਦਿੱਤੀ ਗਈ ਹੈ | ਇਸ ਸਬੰਧੀ ਪਾਵਰਕਾਮ ਬਰਨਾਲਾ ਦੇ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX