ਤਾਜਾ ਖ਼ਬਰਾਂ


ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਹੈੱਡ ਗ੍ਰੰਥੀ ਤੇ ਮੈਨੇਜਰ ਦਾ ਹੋਇਆ ਤਬਾਦਲਾ
. . .  43 minutes ago
ਸ੍ਰੀ ਅਨੰਦਪੁਰ ਸਾਹਿਬ, 22 ਸਤੰਬਰ (ਨਿੱਕੂਵਾਲ , ਕਰਨੈਲ ਸਿੰਘ)-ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਹੈੱਡ ਗ੍ਰੰਥੀ ਗਿਆਨੀ ਫੂਲਾ ਸਿੰਘ ਅਤੇ ਮੈਨੇਜਰ ਮਲਕੀਤ ਸਿੰਘ ਦਾ ਅੱਜ ਤਬਾਦਲਾ ਹੋ ਗਿਆ ਹੈ। ਜ਼ਿਕਰਯੋਗ ਹੈ ਕਿ ਪਿਛਲੀ 13 ...
ਸਿੱਧੂ ਨੂੰ ਮੁੱਖ ਮੰਤਰੀ ਬਣਨ ਤੋਂ ਰੋਕਣ ਲਈ ਕੋਈ ਵੀ ਕੁਰਬਾਨੀ ਦੇਣ ਲਈ ਤਿਆਰ ਹਨ ਕੈਪਟਨ
. . .  about 1 hour ago
ਏਅਰ ਚੀਫ ਮਾਰਸ਼ਲ ਆਰ.ਕੇ.ਐਸ. ਭਦੌਰੀਆ, ਹਵਾਈ ਸੈਨਾ ਮੁਖੀ ਨੇ ਅੱਜ ਰਾਸ਼ਟਰਪਤੀ ਰਾਮ ਨਾਥ ਕੋਵਿੰਦ ਨਾਲ ਕੀਤੀ ਮੁਲਾਕਾਤ
. . .  about 1 hour ago
ਅਮਰੀਕਾ ਦੁਨੀਆ ਨੂੰ 50 ਕਰੋੜ ਟੀਕਾ ਕਰੇਗਾ ਦਾਨ
. . .  about 1 hour ago
ਚਰਨਜੀਤ ਚੰਨੀ ਦੇ ਘਰ ਪਹੁੰਚਣ 'ਤੇ ਬ੍ਰਹਮ ਮਹਿੰਦਰਾ ਨੇ ਕੀਤਾ ਸਵਾਗਤ
. . .  about 1 hour ago
ਪ੍ਰਿਯੰਕਾ-ਰਾਹੁਲ ਮੇਰੇ ਬੱਚਿਆਂ ਵਰਗੇ, ਸਾਡਾ ਰਿਸ਼ਤਾ ਇਸ ਤਰ੍ਹਾਂ ਖਤਮ ਨਹੀਂ ਹੋਣਾ ਚਾਹੀਦਾ ਸੀ, ਮੈਨੂੰ ਸੱਟ ਲੱਗੀ -ਕੈਪਟਨ ਅਮਰਿੰਦਰ ਸਿੰਘ
. . .  36 minutes ago
ਅਸੀਂ ਕਿਸੇ ਨੂੰ ਵੀ ਭਾਰਤ ਨੂੰ ਵੰਡਣ ਨਹੀਂ ਦੇਵਾਂਗੇ - ਮਮਤਾ ਬੈਨਰਜੀ
. . .  1 minute ago
ਭਵਾਨੀਪੁਰ, 22 ਸਤੰਬਰ - ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਭਵਾਨੀਪੁਰ ਵਿਚ ਇਕ ਜਨਤਕ ਰੈਲੀ ਨੂੰ ਸੰਬੋਧਨ ਕਰ ਰਹੇ ਸਨ ਜਿਸ ਦੌਰਾਨ ਉਨ੍ਹਾਂ ਨੇ ਭਾਜਪਾ ਨੂੰ ਨਿਸ਼ਾਨੇ 'ਤੇ ਲੈਂਦੇ ਹੋਏ ਕਿਹਾ ਕਿ ਭਾਜਪਾ ਇਕ 'ਜੁਮਲਾ' ਪਾਰਟੀ...
ਕੈਨੇਡਾ ਸੰਸਦੀ ਚੋਣਾਂ 'ਚ ਜਿੱਤ ਹਾਸਲ ਕਰਨ ਵਾਲੇ ਪੰਜਾਬੀਆਂ ਤੇ ਜਸਟਿਨ ਟਰੂਡੋ ਨੂੰ ਬੀਬੀ ਜਗੀਰ ਕੌਰ ਨੇ ਦਿੱਤੀ ਵਧਾਈ
. . .  about 2 hours ago
ਅੰਮ੍ਰਿਤਸਰ, 22 ਸਤੰਬਰ (ਜਸਵੰਤ ਸਿੰਘ ਜੱਸ) - ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਨੇ ਕੈਨੇਡਾ ਦੀਆਂ ਸੰਸਦੀ ਚੋਣਾਂ ਵਿਚ 16 ਪੰਜਾਬੀਆਂ ਦੇ ਜਿੱਤ ਹਾਸਲ ਕਰਨ 'ਤੇ ਉਨ੍ਹਾਂ ਨੂੰ ਵਧਾਈ ਦਿੱਤੀ ਹੈ...
ਜੰਮੂ -ਕਸ਼ਮੀਰ ਸਰਕਾਰ ਨੇ 6 ਕਰਮਚਾਰੀਆਂ ਨੂੰ 'ਅੱਤਵਾਦੀ ਸੰਬੰਧਾਂ' ਦੇ ਕਾਰਨ ਕੀਤਾ ਬਰਖ਼ਾਸਤ
. . .  about 2 hours ago
ਸ੍ਰੀਨਗਰ, 22 ਸਤੰਬਰ - ਜੰਮੂ -ਕਸ਼ਮੀਰ ਸਰਕਾਰ ਨੇ ਬੁੱਧਵਾਰ ਨੂੰ ਆਪਣੇ ਛੇ ਕਰਮਚਾਰੀਆਂ ਨੂੰ ਕਥਿਤ ਤੌਰ 'ਤੇ ਅੱਤਵਾਦੀ ਸੰਬੰਧ ਰੱਖਣ ਅਤੇ ਜ਼ਮੀਨੀ ਕਰਮਚਾਰੀਆਂ ਦੇ ਤੌਰ' ਤੇ ਕੰਮ ਕਰਨ ਦੇ...
ਅਫ਼ਗਾਨਿਸਤਾਨ : ਅਣਪਛਾਤੇ ਬੰਦੂਕਧਾਰੀਆਂ ਦੀ ਗੋਲੀਬਾਰੀ ਵਿਚ ਤਿੰਨ ਦੀ ਮੌਤ
. . .  about 2 hours ago
ਕਾਬੁਲ, 22 ਸਤੰਬਰ - ਅਫ਼ਗਾਨਿਸਤਾਨ ਦੇ ਜਲਾਲਾਬਾਦ ਵਿਚ ਅੱਜ ਸਵੇਰੇ ਹੋਏ ਹਮਲੇ ਵਿਚ ਤਿੰਨ ਲੋਕ ਮਾਰੇ ਗਏ ਹਨ। ਚਸ਼ਮਦੀਦਾਂ ਦਾ ਕਹਿਣਾ ਹੈ ਕਿ ਮਾਰੇ ਗਏ ਲੋਕਾਂ ਵਿਚੋਂ ਦੋ ਤਾਲਿਬਾਨ ਫ਼ੌਜ ਦੇ ...
ਪਾਕਿਸਤਾਨੀ ਏਅਰ ਫੋਰਸ ਦਾ ਜਹਾਜ਼ ਹਾਦਸਾਗ੍ਰਸਤ
. . .  about 2 hours ago
ਇਸਲਾਮਾਬਾਦ, 22 ਸਤੰਬਰ - ਪਾਕਿਸਤਾਨੀ ਮੀਡੀਆ ਦੇ ਹਵਾਲੇ ਤੋਂ ਇਹ ਖ਼ਬਰ ਸਾਹਮਣੇ ਆਈ ਹੈ ਕਿ ਪਾਕਿਸਤਾਨੀ ਏਅਰ ਫੋਰਸ (ਪੀ.ਏ.ਐਫ.) ਦਾ ਇਕ ਛੋਟਾ ਟ੍ਰੇਨਰ ਜਹਾਜ਼ ਅੱਜ ਇਕ...
ਰਾਜੀਵ ਬਾਂਸਲ ਸ਼ਹਿਰੀ ਹਵਾਬਾਜ਼ੀ ਮੰਤਰਾਲੇ ਵਿਚ ਸਕੱਤਰ ਨਿਯੁਕਤ
. . .  about 2 hours ago
ਨਵੀਂ ਦਿੱਲੀ , 22 ਸਤੰਬਰ - ਏਅਰ ਇੰਡੀਆ ਦੇ ਚੇਅਰਮੈਨ ਰਾਜੀਵ ਬਾਂਸਲ ਨੂੰ ਸ਼ਹਿਰੀ ਹਵਾਬਾਜ਼ੀ ਮੰਤਰਾਲੇ ਵਿਚ ਸਕੱਤਰ ਨਿਯੁਕਤ...
3 ਮਹੀਨਿਆਂ ਵਿਚ ਕੀਤਾ ਜਾਵੇਗਾ 6 ਮਹੀਨਿਆਂ ਦਾ ਕੰਮ - ਕੁਲਦੀਪ ਸਿੰਘ ਵੈਦ
. . .  about 2 hours ago
ਲੁਧਿਆਣਾ, 22 ਸਤੰਬਰ - ਵਿਧਾਇਕ ਕੁਲਦੀਪ ਸਿੰਘ ਵੈਦ ਦਾ ਕਹਿਣਾ ਹੈ ਕਿ ਅਸੀਂ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਅਧੀਨ ਕੰਮ ਕਰ ਰਹੀ ਪੁਰਾਣੀ ਨੌਕਰਸ਼ਾਹੀ ਨੂੰ ਨਵੇਂ ਨਿਯੁਕਤ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਨਵੀਂ ...
ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵਲੋਂ ਅਟਾਰੀ ਬਿਜਲੀ ਘਰ ਵਿਖੇ ਧਰਨਾ
. . .  about 3 hours ago
ਅਟਾਰੀ, 22 ਅਕਤੂਬਰ (ਸੁਖਵਿੰਦਰਜੀਤ ਸਿੰਘ ਘਰਿੰਡਾ) - ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਬਲਾਕ ਅਟਾਰੀ ਵਲੋਂ ਬਿਜਲੀ ਘਰ ਅਟਾਰੀ (ਸਬਡਵੀਜ਼ਨ) ਵਿਖੇ ਧਰਨਾ ਲਗਾਇਆ ਗਿਆ...
ਪਾਣੀ ਦੀ ਵਾਰੀ ਨੂੰ ਲੈ ਕੇ ਹੋਏ ਝਗੜੇ 'ਚ ਬਜ਼ੁਰਗ ਦੀ ਮੌਤ, ਪੁੱਤਰ ਗੰਭੀਰ ਜ਼ਖ਼ਮੀ
. . .  about 3 hours ago
ਅਬੋਹਰ, 22 ਸਤੰਬਰ (ਕੁਲਦੀਪ ਸਿੰਘ ਸੰਧੂ) - ਉਪਮੰਡਲ ਦੇ ਪਿੰਡ ਅਮਰਪੁਰਾ ਵਿਖੇ ਪਾਣੀ ਦੀ ਵਾਰੀ ਨੂੰ ਲੈ ਕੇ ਦੋ ਗੁੱਟਾਂ ਦਰਮਿਆਨ ਹੋਏ ਝਗੜੇ ਵਿਚ ਇਕ ਬਜ਼ੁਰਗ ਦੀ ਮੌਤ ਹੋ ਗਈ...
ਐੱਸ. ਡੀ. ਐਮ. ਯਸ਼ਪਾਲ ਸ਼ਰਮਾ ਨੇ ਗ਼ੈਰ ਹਾਜ਼ਰ ਮਿਲ਼ੇ ਮੁਲਾਜ਼ਮਾਂ ਤੋਂ ਮੰਗਿਆ ਸਪਸ਼ਟੀਕਰਨ
. . .  about 3 hours ago
ਬੱਸੀ ਪਠਾਣਾਂ, 22 ਸਤੰਬਰ (ਰਵਿੰਦਰ ਮੌਦਗਿਲ, ਐੱਚ ਐੱਸ ਗੌਤਮ) - ਬੁੱਧਵਾਰ ਨੂੰ ਐੱਸ.ਡੀ.ਐਮ. ਬੱਸੀ ਪਠਾਣਾ ਅਤੇ ਨਾਇਬ ਤਹਿਸੀਲਦਾਰ ਏ.ਪੀ.ਐੱਸ. ਸੋਮਲ ਵਲੋਂ ਲੋਕਾਂ ਨੂੰ ਪ੍ਰੇਸ਼ਾਨੀ ਤੋਂ ਬਚਾਉਣ ਤੇ ਦਫ਼ਤਰਾਂ...
ਸਨਰਾਈਜ਼ਰਸ ਹੈਦਰਾਬਾਦ ਦੇ ਗੇਂਦਬਾਜ਼ ਟੀ. ਨਟਰਾਜਨ ਕੋਰੋਨਾ ਪਾਜ਼ੀਟਿਵ
. . .  about 4 hours ago
ਨਵੀਂ ਦਿੱਲੀ, 22 ਸਤੰਬਰ - ਸਨਰਾਈਜ਼ਰਸ ਹੈਦਰਾਬਾਦ ਦੇ ਗੇਂਦਬਾਜ਼ ਟੀ. ਨਟਰਾਜਨ ਕੋਰੋਨਾ ਪਾਜ਼ੀਟਿਵ ਪਾਏ ਗਏ ਹਨ | ਆਈ. ਪੀ. ਐਲ. ਵਿਚ ਕੋਰੋਨਾ ਦੀ ਐਂਟਰੀ ਤੋਂ ਬਾਅਦ ਨਟਰਾਜਨ ਦੇ ਸੰਪਰਕ ਵਿਚ ...
ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਬੇਅਦਬੀ ਘਟਨਾ ਸੰਬੰਧੀ ਸ਼੍ਰੋਮਣੀ ਕਮੇਟੀ ਨੇ ਕਰਵਾਇਆ ਪਸ਼ਚਾਤਾਪ ਸਮਾਗਮ
. . .  about 4 hours ago
ਸ੍ਰੀ ਅਨੰਦਪੁਰ ਸਾਹਿਬ, 22 ਸਤੰਬਰ (ਕਰਨੈਲ ਸਿੰਘ, ਜੇ ਐੱਸ ਨਿੱਕੂਵਾਲ) - ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਸ੍ਰੀ ਅਨੰਦਪੁਰ ਸਾਹਿਬ ਵਿਖੇ ਬੀਤੇ ਦਿਨੀਂ ਵਾਪਰੀ ਬੇਅਦਬੀ ਦੀ ਘਟਨਾ 'ਤੇ ਅੱਜ ਤਖ਼ਤ ਸਾਹਿਬ ਵਿਖੇ...
ਯੂ.ਕੇ. ਨੇ ਕੋਵਿਡਸ਼ੀਲਡ ਨੂੰ ਦਿੱਤੀ ਮਾਨਤਾ
. . .  about 4 hours ago
ਨਵੀਂ ਦਿੱਲੀ, 22 ਸਤੰਬਰ - ਬ੍ਰਿਟੇਨ ਨੇ ਆਖ਼ਰਕਾਰ ਸੀਰਮ ਇੰਸਟੀਚਿਊਟ ਆਫ਼ ਇੰਡੀਆ ਦੁਆਰਾ ਬਣਾਈ ਗਈ ਕੋਰੋਨਾ ਵੈਕਸੀਨ 'ਕੋਵੀਸ਼ਲਿਡ' ਨੂੰ ਆਪਣੇ ਨਵੇਂ ਯਾਤਰਾ ਨਿਯਮਾਂ ਵਿਚ ਮਨਜ਼ੂਰੀ ਦੇ ਦਿੱਤੀ...
ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵਲੋ ਖਟਕੜ ਕਲਾਂ 'ਚ ਸ਼ਹੀਦਾਂ ਨੂੰ ਸਿਜਦਾ
. . .  about 4 hours ago
ਬੰਗਾ, 22 ਸਤੰਬਰ (ਜਸਬੀਰ ਸਿੰਘ ਨੂਰਪੁਰ) - ਖਟਕੜ ਕਲਾਂ ਵਿਖੇ ‍ਚਰਨਜੀਤ ਸਿੰਘ ਚੰਨੀ ਮੁੱਖ ਮੰਤਰੀ ਪੰਜਾਬ ਵਲੋਂ ਸ਼ਹੀਦਾਂ ਨੂੰ ਸਿਜਦਾ ਕੀਤਾ ਗਿਆ | ਉਨ੍ਹਾਂ ਆਖਿਆ ਕਿ ਸ਼ਹੀਦਾਂ ਦੀਆਂ ਕੁਰਬਾਨੀਆਂ ਸਦਕਾ...
ਲੋਕਾਂ ਦੀਆਂ ਮੁਸ਼ਕਲਾਂ ਪਹਿਲ ਦੇ ਆਧਾਰ 'ਤੇ ਹੱਲ ਕੀਤੀਆਂ ਜਾਣਗੀਆਂ - ਕਮਿਸ਼ਨਰ ਭੁੱਲਰ
. . .  about 5 hours ago
ਲੁਧਿਆਣਾ, 22 ਸਤੰਬਰ (ਪਰਮਿੰਦਰ ਸਿੰਘ ਆਹੂਜਾ ) - ਲੁਧਿਆਣਾ ਦੇ ਨਵ ਨਿਯੁਕਤ ਪੁਲਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ਨੇ ਕਿਹਾ ਹੈ ਕਿ ਲੋਕਾਂ ਦੀਆਂ ਮੁਸ਼ਕਲਾਂ ਨੂੰ ਪਹਿਲ ਦੇ ਆਧਾਰ 'ਤੇ ਹੱਲ ਕੀਤਾ...
ਸ੍ਰੀ ਮੁਕਤਸਰ ਸਾਹਿਬ ਵਿਖੇ ਨਰਮੇ ਦੀ ਖ਼ਰੀਦ 'ਚ ਲੁੱਟ ਨੂੰ ਲੈ ਕੇ ਕਿਸਾਨਾਂ ਵਲੋਂ ਰੋਸ ਪ੍ਰਦਰਸ਼ਨ
. . .  about 5 hours ago
ਸ੍ਰੀ ਮੁਕਤਸਰ ਸਾਹਿਬ, 22 ਸਤੰਬਰ (ਰਣਜੀਤ ਸਿੰਘ ਢਿੱਲੋਂ) - ਸ੍ਰੀ ਮੁਕਤਸਰ ਸਾਹਿਬ ਦੀ ਮੁੱਖ ਅਨਾਜ ਮੰਡੀ ਵਿਚ ਨਰਮੇ ਦੀ ਹੋ ਰਹੀ ਬੇਕਦਰੀ ਨੂੰ ਲੈ ਕੇ ਕਿਸਾਨਾਂ ਵਿਚ ਭਾਰੀ ਰੋਸ ਵੇਖਣ ਨੂੰ ਮਿਲਿਆ...
ਥਾਣਾ ਸੰਗਤ ਦੀ ਪੁਲਿਸ ਨੇ 5400 ਨਸ਼ੀਲੀਆਂ ਗੋਲੀਆਂ ਸਮੇਤ ਮਾਸੀ ਭਾਣਜੀ ਨੂੰ ਕੀਤਾ ਕਾਬੂ
. . .  about 5 hours ago
ਸੰਗਤ ਮੰਡੀ, 22 ਸਤੰਬਰ (ਦੀਪਕ ਸ਼ਰਮਾ) - ਥਾਣਾ ਸੰਗਤ ਮੰਡੀ ਦੀ ਪੁਲਿਸ ਨੇ ਇਕ ਗਸ਼ਤ ਦੌਰਾਨ ਦੋ ਔਰਤਾਂ ਕੋਲੋਂ 5400 ਨਸ਼ੀਲੀਆਂ ਗੋਲੀਆਂ ਬਰਾਮਦ ਕੀਤੀਆਂ ਹਨ ...
ਜਗਦੇਵ ਸਿੰਘ ਬੋਪਾਰਾਏ ਅਕਾਲੀ ਦਲ ਵਿਚ ਹੋਏ ਸ਼ਾਮਿਲ
. . .  about 5 hours ago
ਚੰਡੀਗੜ੍ਹ, 22 ਸਤੰਬਰ( ਸੁਰਿੰਦਰ ) - ਕਾਂਗਰਸ ਛੱਡ ਜਗਦੇਵ ਸਿੰਘ ਬੋਪਾਰਾਏ ਸੁਖਬੀਰ ਸਿੰਘ ਬਾਦਲ ਦੀ ਮੌਜੂਦਗੀ ਵਿਚ ਅਕਾਲੀ ਦਲ ਵਿਚ ਸ਼ਾਮਿਲ ਹੋਏ...
ਫ਼ਿਰੋਜ਼ਪੁਰ ਕੇਂਦਰੀ ਜੇਲ੍ਹ 'ਚੋਂ ਹਵਾਲਾਤੀਆਂ ਕੋਲੋਂ ਨਸ਼ੀਲਾ ਪਾਊਡਰ, 7 ਮੋਬਾਈਲ ਫ਼ੋਨ ਤੇ ਡਾਟਾ ਕੇਬਲ ਬਰਾਮਦ
. . .  about 5 hours ago
ਫ਼ਿਰੋਜ਼ਪੁਰ, 22 ਸਤੰਬਰ (ਗੁਰਿੰਦਰ ਸਿੰਘ) - ਕੇਂਦਰੀ ਜੇਲ੍ਹ ਫ਼ਿਰੋਜ਼ਪੁਰ ਅੰਦਰ ਤਲਾਸ਼ੀ ਦੌਰਾਨ ਹਵਾਲਾਤੀਆਂ ਕੋਲੋਂ 3 ਗ੍ਰਾਮ ਨਸ਼ੀਲਾ ਪਾਊਡਰ, ਵੱਖ ਵੱਖ ਕੰਪਨੀਆਂ ਦੇ 7 ਮੋਬਾਈਲ ਫ਼ੋਨ ਸਮੇਤ ਬੈਟਰੀ ਤੇ ਸਿੰਮ ...
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 4 ਜੇਠ ਸੰਮਤ 553
ਵਿਚਾਰ ਪ੍ਰਵਾਹ: ਅਧਿਕਾਰ ਮਿਲਣਾ ਚੰਗੀ ਗੱਲ ਹੈ ਪਰ ਇਹ ਵੀ ਜ਼ਰੂਰੀ ਹੈ ਕਿ ਅਧਿਕਾਰਾਂ ਦੀ ਦੁਰਵਰਤੋਂ ਨਾ ਕੀਤੀ ਜਾਵੇ। -ਅਗਿਆਤ

ਸੰਪਾਦਕੀ

ਸਿਹਤ ਢਾਂਚੇ ਦਾ ਪੁਨਰਗਠਨ ਜ਼ਰੂਰੀ

ਕੋਰੋਨਾ ਮਹਾਂਮਾਰੀ ਦੀ ਸ਼ਹਿਰੀ ਖੇਤਰਾਂ ਵਿਚ ਦਿਖੀ ਵਿਕਰਾਲਤਾ ਤੋਂ ਬਾਅਦ ਦੇਸ਼ ਦੇ ਪੇਂਡੂ ਖੇਤਰ ਵਿਚ ਇਸ ਦੇ ਵਧਦੇ ਪ੍ਰਕੋਪ ਸਬੰਧੀ ਸਰਕਾਰ ਅਤੇ ਸਮਾਜ ਦਾ ਚਿੰਤਤ ਹੋਣਾ ਲਾਜ਼ਮੀ ਹੈ। ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਨੇ ਇਸ ਗੱਲ ਨੂੰ ਸਵੀਕਾਰ ਕੀਤਾ ਹੈ ਕਿ ਦੇਸ਼ ...

ਪੂਰੀ ਖ਼ਬਰ »

ਕਿਸਾਨਾਂ ਲਈ ਫ਼ਸਲਾਂ ਦਾ ਸਮਰਥਨ ਮੁੱਲ ਯਕੀਨੀ ਬਣਾਏ ਸਰਕਾਰ

ਕੋਵਿਡ-19 ਦੀ ਦੂਜੀ ਲਹਿਰ ਦੀ ਸੁਨਾਮੀ ਨੇ ਤਣਾਅ ਭਰੇ ਮਨੁੱਖੀ ਜੀਵਨ ਤੇ ਵਾਤਾਵਰਨ ਨੂੰ ਹੋਰ ਵੀ ਬਹੁਤ ਵੱਡੇ ਖ਼ਤਰੇ ਵਿਚ ਪਾ ਦਿੱਤਾ ਹੈ। ਨਿਰਮਾਣ ਅਤੇ ਸੇਵਾ ਖੇਤਰ, ਇਕ ਵਾਰ ਫੇਰ ਬੁਰੀ ਤਰ੍ਹਾਂ ਪ੍ਰਭਾਵਿਤ ਹੋਏ ਹਨ। ਖੇਤੀ ਖੇਤਰ ਵਿਚ ਫੇਰ ਵੀ ਇਕ ਉਮੀਦ ਦੀ ਕਿਰਨ ਪ੍ਰਤੱਖ ...

ਪੂਰੀ ਖ਼ਬਰ »

ਟੈਲੀਵਿਜ਼ਨ ਦੀ ਭਰੋਸੇਯੋਗਤਾ ਘਟੀ, ਅਖ਼ਬਾਰਾਂ ਦੀ ਵਧੀ

ਇਕ ਤਾਜ਼ਾ ਸਰਵੇ ਦੌਰਾਨ ਇਹ ਤੱਥ ਜ਼ੋਰਦਾਰ ਢੰਗ ਨਾਲ ਸਾਹਮਣੇ ਆਇਆ ਹੈ ਕਿ ਟੈਲੀਵਿਜ਼ਨ ਦੀ ਭਰੋਸੇਯੋਗਤਾ ਦਿਨੋ ਦਿਨ ਤੇਜ਼ੀ ਨਾਲ ਘਟਦੀ ਜਾ ਰਹੀ ਹੈ। ਪ੍ਰੰਤੂ ਅਖ਼ਬਾਰਾਂ ਨੇ ਪੱਤਰਕਾਰੀ ਦੇ ਮਾਪਦੰਡਾਂ ਨੂੰ ਅਪਣਾਉਂਦਿਆਂ ਆਪਣਾ ਵਿਸ਼ਵਾਸ ਬਹਾਲ ਰੱਖਿਆ ਹੈ। ਸੋਸ਼ਲ ਮੀਡੀਆ ਦਾ ...

ਪੂਰੀ ਖ਼ਬਰ »

ਕੇਂਦਰ ਦੀ ਟੀਕਾ ਨੀਤੀ ਕਾਰਨ ਵਧੇਗਾ ਰਾਜਾਂ 'ਚ ਟਕਰਾਅ

ਭਾਰਤ ਸਰਕਾਰ ਦੀ ਨਵੀਂ ਵੈਕਸੀਨ ਨੀਤੀ ਨੇ ਰਾਜਾਂ ਦਰਮਿਆਨ ਸਹਿਯੋਗ ਦੀ ਸੰਭਾਵਨਾ ਨੂੰ ਖ਼ਤਮ ਕਰ ਦਿੱਤਾ ਹੈ। ਉਂਜ ਪਹਿਲਾਂ ਵੀ ਰਾਜਾਂ ਦਰਮਿਆਨ ਟਕਰਾਅ ਚੱਲ ਰਿਹਾ ਸੀ। ਸਾਰੇ ਰਾਜ ਇਕ-ਦੂਜੇ 'ਤੇ ਆਕਸੀਜਨ ਦੀ ਸਪਲਾਈ ਰੋਕਣ ਦਾ ਦੋਸ਼ ਲਗਾ ਰਹੇ ਸਨ। ਬਿਹਾਰ ਅਤੇ ਉੱਤਰ ਪ੍ਰਦੇਸ਼ ਵਿਚ ਗੰਗਾ ਵਿਚ ਵਹਿ ਰਹੀਆਂ ਲਾਸ਼ਾਂ ਕਾਰਨ ਵੀ ਟਕਰਾਅ ਚੱਲ ਰਿਹਾ ਹੈ। ਪਰ ਹੁਣ ਵੈਕਸੀਨ ਨੀਤੀ ਕਾਰਨ ਇਹ ਟਕਰਾਅ ਵਧ ਸਕਦਾ ਹੈ। ਸਾਰੇ ਰਾਜ ਛੇਤੀ ਅਤੇ ਵੱਧ ਤੋਂ ਵੱਧ ਵੈਕਸੀਨ ਹਾਸਲ ਕਰਨ ਵਿਚ ਲੱਗੇ ਹੋਏ ਹਨ। ਹਾਲਾਂਕਿ ਸਫਲਤਾ ਕਿਸੇ ਨੂੰ ਮਿਲਦੀ ਦਿਖਾਈ ਨਹੀਂ ਦਿੰਦੀ। ਪਿਛਲੇ ਸਾਲ ਦੇ ਅੰਤ ਵਿਚ ਕੇਂਦਰ ਨੇ ਤੈਅ ਕੀਤਾ ਸੀ ਕਿ ਉਹ ਵੈਕਸੀਨ ਖਰੀਦੇਗੀ ਪਰ ਇਸ ਕੰਮ ਵਿਚ ਕੇਂਦਰ ਸਰਕਾਰ ਅਸਫਲ ਰਹੀ। ਜਦੋਂ ਸੰਕਟ ਵਧਿਆ ਤਾਂ ਉਸ ਨੇ ਆਪਣੀ ਜ਼ਿੰਮੇਵਾਰੀ ਤੋਂ ਪੱਲਾ ਝਾੜ ਲਿਆ ਅਤੇ ਰਾਜਾਂ ਨੂੰ ਕਿਹਾ ਕਿ ਉਹ ਖੁਦ ਵੈਕਸੀਨ ਖਰੀਦਣ। ਸੋ, ਹੁਣ ਸਾਰੇ ਰਾਜ ਗਲੋਬਲ ਟੈਂਡਰ ਕੱਢ ਰਹੇ ਹਨ। ਪਰ ਸਮੱਸਿਆ ਇਹ ਹੈ ਕਿ ਦੁਨੀਆ ਦੀ ਕਿਸੇ ਕੰਪਨੀ ਕੋਲ ਏਨੀ ਵੱਡੀ ਮਾਤਰਾ ਵਿਚ ਵੈਕਸੀਨ ਨਹੀਂ ਹੈ ਕਿ ਉਹ ਭਾਰਤ ਦੀ ਲੋੜ ਪੂਰੀ ਕਰ ਸਕੇ। ਸੋ, ਟੈਂਡਰ ਹੋਣ ਦੇ ਬਾਅਦ ਵੀ ਰਾਜਾਂ ਨੂੰ ਕਈ ਮਹੀਨੇ ਇੰਤਜ਼ਾਰ ਕਰਨਾ ਪੈ ਸਕਦਾ ਹੈ।
ਸੰਕਟ ਦੇ ਸਮੇਂ ਪ੍ਰਚਾਰ

ਕੋਰੋਨਾ ਮਹਾਂਮਾਰੀ ਦਰਮਿਆਨ ਸਰਕਾਰ ਸੰਕਟ ਦਾ ਹੱਲ ਕੱਢਣ ਦੀ ਬਜਾਏ ਪ੍ਰਚਾਰ ਕਰਨ ਵਿਚ ਜੁਟੀ ਹੋਈ ਹੈ। ਸਰਕਾਰ ਦੇ ਬਹੁਤ ਸਾਰੇ ਮੰਤਰੀ ਅਤੇ ਵਿਭਾਗ ਇਸ ਪ੍ਰਚਾਰ ਵਿਚ ਲੱਗੇ ਹਨ ਕਿ ਸਰਕਾਰ ਨੇ ਕੀ ਕੁਝ ਕੀਤਾ। ਸਵਾਲ ਹੈ ਕਿ ਜੇਕਰ ਸਰਕਾਰ ਨੇ ਬਹੁਤ ਕੁਝ ਕਰ ਦਿੱਤਾ ਤਾਂ ਫਿਰ ਪ੍ਰਚਾਰ ਰਾਹੀਂ ਪ੍ਰਾਪਤੀਆਂ ਗਿਣਾਉਣ ਦੀ ਜ਼ਰੂਰਤ ਹੈ? ਅਸਲ ਵਿਚ ਆਕਸੀਜਨ ਦੀ ਕਮੀ, ਦਵਾਈਆਂ ਦੀ ਕਾਲਾਬਾਜ਼ਾਰੀ, ਹਸਪਤਾਲ ਵਿਚ ਬਿਸਤਰਿਆਂ ਲਈ ਮਾਰਾ-ਮਾਰੀ, ਟੈਸਟਿੰਗ ਵਿਚ ਹੋ ਰਹੀ ਦੇਰੀ ਅਤੇ ਮੌਤਾਂ ਦੀ ਵਜ੍ਹਾ ਨਾਲ ਸ਼ਮਸ਼ਾਨਘਾਟ ਅਤੇ ਕਬਰਸਤਾਨ ਭਰ ਜਾਣ ਦੀਆਂ ਖ਼ਬਰਾਂ ਨਾਲ ਸਰਕਾਰ ਏਨੀ ਪ੍ਰੇਸ਼ਾਨ ਹੈ ਕਿ ਉਸ ਨੂੰ ਕੁਝ ਸਮਝ ਨਹੀਂ ਆ ਰਿਹਾ ਕਿ ਉਹ ਕੀ ਕਰੇ? ਇਸ ਲਈ ਉਸ ਨੇ ਇਹ ਪ੍ਰਚਾਰ ਸ਼ੁਰੂ ਕਰ ਦਿੱਤਾ ਕਿ ਰੇਲਵੇ ਨੇ ਕਿੰਨੀ ਆਕਸੀਜਨ ਦੀ ਢੋਆ-ਢੁਆਈ ਕੀਤੀ ਅਤੇ ਹਵਾਈ ਫ਼ੌਜ ਨੇ ਕਿੰਨੇ ਘੰਟੇ ਉਡਾਣ ਭਰੀ ਆਦਿ।
ਹਿੰਸਾ ਦਾ ਦਾਅ ਨਹੀਂ ਚੱਲਿਆ

ਪੱਛਮੀ ਬੰਗਾਲ ਵਿਚ ਚੋਣ ਨਤੀਜਿਆਂ ਤੋਂ ਬਾਅਦ ਹੋਈ ਹਿੰਸਾ ਦੇ ਮੁੱਦੇ ਨੂੰ ਭਾਜਪਾ ਨੇ ਵੱਡੀ ਪੱਧਰ 'ਤੇ ਪ੍ਰਚਾਰਿਆ। ਇਸ ਲਈ ਕਈ ਝੂਠੇ-ਸੱਚੇ ਅੰਕੜੇ ਵੀ ਪੇਸ਼ ਕੀਤੇ ਗਏ ਪਰ ਇਹ ਦਾਅ ਜ਼ਿਆਦਾ ਕੰਮ ਨਹੀਂ ਆਇਆ। ਅਸਲ ਵਿਚ ਭਾਜਪਾ ਅਤੇ ਕੇਂਦਰ ਸਰਕਾਰ ਕੋਰੋਨਾ ਨੂੰ ਰੋਕ ਸਕਣ ਵਿਚ ਅਸਫਲਤਾ ਅਤੇ ਆਕਸੀਜਨ ਦੀ ਕਮੀ ਕਾਰਨ ਅਦਾਲਤਾਂ ਤੋਂ ਰੋਜ਼ ਪੈ ਰਹੀਆਂ ਝਿੜਕਾਂ ਤੋਂ ਧਿਆਨ ਹਟਾਉਣਾ ਚਾਹੁੰਦੇ ਸਨ। ਹਾਲਾਂਕਿ ਹਰ ਰਾਜ ਵਿਚ ਚੋਣਾਂ ਤੋਂ ਪਹਿਲਾਂ ਜਾਂ ਬਾਅਦ ਵਿਚ ਹਿੰਸਾ ਹੁੰਦੀ ਹੈ। ਉੱਤਰ ਪ੍ਰਦੇਸ਼ ਵਿਚ ਵੀ ਪੰਚਾਇਤੀ ਚੋਣਾਂ ਤੋਂ ਬਾਅਦ ਹਿੰਸਾ ਹੋ ਰਹੀ ਹੈ। ਬਹੁਜਨ ਸਮਾਜ ਪਾਰਟੀ ਦੀ ਮੁਖੀ ਮਾਇਆਵਤੀ ਨੇ ਕੇਂਦਰ ਸਰਕਾਰ ਨੂੰ ਇਸ ਦੀ ਸ਼ਿਕਾਇਤ ਕੀਤੀ ਹੈ। ਯੂ.ਪੀ. ਦੇ ਕਈ ਜ਼ਿਲ੍ਹਿਆਂ ਵਿਚ ਪੰਚਾਇਤੀ ਚੋਣਾਂ ਦੇ ਨਤੀਜਿਆਂ ਤੋਂ ਬਾਅਦ ਹਿੰਸਾ ਹੋਈ ਪਰ ਕੇਂਦਰ ਸਰਕਾਰ ਨੇ ਬੰਗਾਲ ਦੀ ਹਿੰਸਾ ਦਾ ਪ੍ਰਚਾਰ ਕੀਤਾ। ਰਾਸ਼ਟਰੀ ਪ੍ਰਧਾਨ ਅਤੇ ਕੇਂਦਰੀ ਮੰਤਰੀਆਂ ਨੂੰ ਉਥੇ ਭੇਜਿਆ ਅਤੇ ਗ੍ਰਹਿ ਮੰਤਰਾਲੇ ਦੀ ਚਾਰ ਮੈਂਬਰੀ ਟੀਮ ਵੀ ਭੇਜੀ। ਇਸ ਦੇ ਬਾਵਜੂਦ ਕੋਰੋਨਾ ਦੀ ਅਸਫਲਤਾ ਤੋਂ ਧਿਆਨ ਨਹੀਂ ਹਟਾਇਆ ਜਾ ਸਕਿਆ।
ਸਿੰਧੀਆ ਦੀ ਹਸਰਤ

ਆਸਾਮ ਵਿਚ ਹੇਮੰਤਾ ਬਿਸਵਾ ਸਰਮਾ ਦੇ ਮੁੱਖ ਮੰਤਰੀ ਬਣਨ ਤੋਂ ਬਾਅਦ ਕਾਂਗਰਸ ਤੋਂ ਭਾਜਪਾ ਵਿਚ ਗਏ ਕਈ ਨੇਤਾਵਾਂ ਨੂੰ ਲੱਗ ਰਿਹਾ ਹੈ ਕਿ ਇਕ ਦਿਨ ਉਨ੍ਹਾਂ ਦੀ ਵੀ ਕਿਸਮਤ ਖੁੱਲ੍ਹ ਸਕਦੀ ਹੈ। ਪਰ ਸਮੱਸਿਆ ਇਹ ਹੈ ਕਿ ਕਿਸੇ ਅਹਿਮ ਅਹੁਦੇ 'ਤੇ ਪਹੁੰਚਣ ਲਈ ਅਜਿਹੇ ਨੇਤਾਵਾਂ ਨੂੰ ਆਪਣੀ ਕਾਬਲੀਅਤ ਸਾਬਤ ਕਰਨੀ ਪੈਂਦੀ ਹੈ, ਜਿਵੇਂ ਹੇਮੰਤਾ ਨੇ ਕੀਤੀ। ਹਾਲਾਂਕਿ ਉਨ੍ਹਾਂ ਤੋਂ ਪਹਿਲਾਂ ਵੀ ਭਾਜਪਾ ਪੂਰਬ ਉੱਤਰ ਵਿਚ ਕਾਂਗਰਸ ਦੇ ਤਿੰਨ ਨੇਤਾਵਾਂ ਨੂੰ ਮੁੱਖ ਮੰਤਰੀ ਬਣਾ ਚੁੱਕੀ ਹੈ। ਪਰ ਇਹ ਸਥਿਤੀ ਮੱਧ ਪ੍ਰਦੇਸ਼, ਮਹਾਰਾਸ਼ਟਰ ਜਾਂ ਉੱਤਰ ਅਤੇ ਪੱਛਮੀ ਭਾਰਤ ਦੇ ਕਿਸੇ ਦੂਜੇ ਰਾਜ ਵਿਚ ਨਹੀਂ ਹੈ। ਜੇਕਰ ਜਯੋਤੀਰਾਦਿੱਤਿਆ ਸਿੰਧੀਆ ਸੋਚ ਰਹੇ ਹੋਣਗੇ ਕਿ ਮੱਧ ਪ੍ਰਦੇਸ਼ ਵਿਚ ਉਨ੍ਹਾਂ ਦੀ ਕਿਸਮਤ ਚਮਕ ਸਕਦੀ ਹੈ ਤਾਂ ਇਹ ਖਿਆਲ ਉਨ੍ਹਾਂ ਨੂੰ ਦਿਮਾਗ 'ਚੋਂ ਕੱਢ ਦੇਣਾ ਚਾਹੀਦਾ ਹੈ। ਉਨ੍ਹਾਂ ਨੂੰ ਹਰਿਆਣਾ ਦੇ ਚੌਧਰੀ ਬੀਰੇਂਦਰ ਸਿੰਘ ਦੀ ਉਦਾਹਰਨ ਧਿਆਨ ਵਿਚ ਰੱਖਣੀ ਚਾਹੀਦੀ ਹੈ। ਮਜ਼ਬੂਤ ਜਾਟ ਨੇਤਾ ਹੋਣ ਅਤੇ ਵੱਡੀ ਵਿਰਾਸਤ ਦੇ ਬਾਵਜੂਦ ਭਾਜਪਾ ਨੇ ਉਨ੍ਹਾਂ ਨੂੰ ਮੁੱਖ ਮੰਤਰੀ ਨਹੀਂ ਬਣਾਇਆ।
ਸਵਾਮੀ ਦੀ ਸਲਾਹ

ਭਾਜਪਾ ਸੰਸਦ ਮੈਂਬਰ ਸੁਬਰਾਮਨੀਅਮ ਸੁਆਮੀ ਪਿਛਲੇ ਕੁਝ ਦਿਨਾਂ ਤੋਂ ਅਰਥਵਿਵਸਥਾ ਤੋਂ ਲੈ ਕੇ ਚੀਨ ਪ੍ਰਤੀ ਨੀਤੀ ਅਤੇ ਕੋਰੋਨਾ ਵਾਇਰਸ ਨਾਲ ਲੜਨ ਦੀ ਰਣਨੀਤੀ 'ਤੇ ਆਪਣੀ ਪਾਰਟੀ ਨੂੰ ਸੁਝਾਅ ਦੇ ਰਹੇ ਹਨ ਪਰ ਕੋਈ ਉਨ੍ਹਾਂ ਦੀ ਗੱਲ ਨਹੀਂ ਸੁਣ ਰਿਹਾ। ਕੁਝ ਸਮਾਂ ਪਹਿਲਾਂ ਉਨ੍ਹਾਂ ਨੇ ਪਾਰਟੀ ਨੂੰ ਸੁਝਾਅ ਦਿੱਤਾ ਸੀ ਕਿ ਕੋਰੋਨਾ ਵਾਇਰਸ ਨਾਲ ਲੜਨ ਲਈ ਕਮਾਨ ਪ੍ਰਧਾਨ ਮੰਤਰੀ ਦਫ਼ਤਰ ਆਪਣੇ ਹੱਥ ਵਿਚ ਨਾ ਰੱਖੇ। ਸਗੋਂ ਨਿਤਿਨ ਗਡਕਰੀ ਨੂੰ ਇਹ ਜ਼ਿੰਮੇਵਾਰੀ ਸੌਂਪੀ ਜਾਵੇ। ਜਦੋਂ ਪਿਛਲੇ ਦਿਨੀਂ ਸੁਪਰੀਮ ਕੋਰਟ ਨੇ 12 ਮੈਂਬਰਾਂ ਦੀ ਟਾਸਕ ਫੋਰਸ ਬਣਾਈ ਤਾਂ ਸੁਆਮੀ ਨੇ ਕਿਹਾ ਕਿ ਉਨ੍ਹਾਂ ਦੀ ਗੱਲ ਮੰਨੀ ਜਾਂਦੀ ਤਾਂ ਇਹ ਨੌਬਤ ਨਾ ਆਉਂਦੀ। ਹੁਣ ਉਨ੍ਹਾਂ ਨੇ ਪਾਰਟੀ ਨੂੰ ਨਵੀਂ ਸਲਾਹ ਦਿੱਤੀ ਕਿ ਦਿੱਲੀ ਦੇ ਦੀਨਦਿਆਲ ਉਪਾਧਿਆਇ ਮਾਰਗ 'ਤੇ ਸਥਿਤ ਪਾਰਟੀ ਦੇ ਨਵੇਂ ਪੰਜ ਤਾਰਾ ਦਫ਼ਤਰ ਨੂੰ ਕੋਵਿਡ ਸੈਂਟਰ ਬਣਾ ਦਿੱਤਾ ਜਾਵੇ। ਉਨ੍ਹਾਂ ਕਿਹਾ ਕਿ ਭਾਜਪਾ ਕੋਲ ਅਸ਼ੋਕ ਰੋਡ 'ਤੇ ਸਥਿਤ ਆਪਣਾ ਪੁਰਾਣਾ ਦਫ਼ਤਰ ਵੀ ਹੈ ਜੇਕਰ ਕੋਈ ਸਮੱਸਿਆ ਆਵੇਗੀ ਤਾਂ ਪਾਰਟੀ ਉਥੋਂ ਵੀ ਆਪਣਾ ਕੰਮ ਕਰ ਸਕਦੀ ਹੈ।*

ਖ਼ਬਰ ਸ਼ੇਅਰ ਕਰੋ

 



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX