ਤਾਜਾ ਖ਼ਬਰਾਂ


ਖੇਤੀ ਕਾਨੂੰਨ ਰੱਦ ਕਰਨ ਦੀ ਮੰਗ ਨੂੰ ਲੈ ਕੇ ਅਕਾਲੀ ਦਲ ਦਾ ਸੰਸਦ ਵੱਲ ਮਾਰਚ ਅੱਜ

ਅਕਾਲੀ ਵਰਕਰਾਂ ਨੂੰ ਦਿੱਲੀ ਦੇ ਬਾਰਡਰਾਂ 'ਤੇ ਰੋਕਿਆ-ਡਾ: ਚੀਮਾ

. . .  about 2 hours ago
ਵਿਰਾਟ ਕੋਹਲੀ ਦੇ ਕੋਚ ਰਾਜ ਕੁਮਾਰ ਸ਼ਰਮਾ ਨੇ ਕਿਹਾ - ਇਹ ਸਹੀ ਸਮੇਂ ’ਤੇ ਸਹੀ ਫੈਸਲਾ ਹੈ
. . .  1 day ago
ਸਕੂਲ ਬੱਸ ਅਤੇ ਮੋਟਰਸਾਈਕਲ ਹਾਦਸੇ 'ਚ ਸਿੱਧੂਪੁਰ ਦੇ ਨੌਜਵਾਨ ਦੀ ਮੌਤ
. . .  1 day ago
ਲੋਹੀਆਂ ਖ਼ਾਸ, 16 ਸਤੰਬਰ (ਗੁਰਪਾਲ ਸਿੰਘ ਸ਼ਤਾਬਗੜ੍ਹ) -ਲੋਹੀਆਂ ਤੋਂ ਸਿੱਧੂਪੁਰ ਸੜਕ 'ਤੇ ਇੱਕ ਸਕੂਲ ਬੱਸ ਅਤੇ ਮੋਟਰਸਾਈਕਲ ਹਾਦਸੇ 'ਚ ਪਿੰਡ ਸਿੱਧੂਪੁਰ ਦੇ ਨੌਜਵਾਨ ਦੀ ਦਰਦਨਾਕ ਮੌਤ ਹੋ ਜਾਣ ਦਾ ਸਮਾਚਾਰ ...
ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੇ ਦਿੱਲੀ ਵਿਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਕੀਤੀ ਮੁਲਾਕਾਤ
. . .  1 day ago
ਭਾਰਤ ਦੀ ਟੀ -20 ਦੀ ਕਪਤਾਨੀ ਛੱਡ ਦੇਣਗੇ ਵਿਰਾਟ ਕੋਹਲੀ
. . .  1 day ago
ਨਵੀਂ ਦਿੱਲੀ, 16 ਸਤੰਬਰ - ਵਿਰਾਟ ਕੋਹਲੀ ਨੇ ਘੋਸ਼ਣਾ ਕੀਤੀ ਕਿ ਉਹ ਯੂ.ਏ.ਈ. ਵਿਚ ਟੀ -20 ਵਿਸ਼ਵ ਕੱਪ ਤੋਂ ਬਾਅਦ ਭਾਰਤ ਦੇ ਟੀ -20 ਕਪਤਾਨ ਦੇ ਅਹੁਦੇ ਤੋਂ ਅਸਤੀਫਾ ਦੇ...
ਪੰਜਾਬ ਸਰਕਾਰ ਵਲੋਂ ਲਗਾਈਆਂ ਗਈਆਂ ਕੋਰੋਨਾ ਪਾਬੰਦੀਆਂ ਹੁਣ 30 ਸਤੰਬਰ ਤੱਕ ਲਾਗੂ
. . .  1 day ago
ਚੰਡੀਗੜ੍ਹ, 16 ਸਤੰਬਰ - ਪੰਜਾਬ ਸਰਕਾਰ ਵਲੋਂ ਲਗਾਈਆਂ ਗਈਆਂ ਕੋਰੋਨਾ ਪਾਬੰਦੀਆਂ ਹੁਣ 30 ਸਤੰਬਰ ਤੱਕ ਲਾਗੂ ਰਹਿਣਗੀਆਂ...
ਸਰਪੰਚ ਤੇ ਉਸ ਦਾ ਪਤੀ ਹੈਰੋਇਨ ਤੇ ਡਰੱਗ ਮਨੀ ਸਮੇਤ ਕਾਬੂ
. . .  1 day ago
ਗੜਸ਼ੰਕਰ,16 ਸਤੰਬਰ (ਧਾਲੀਵਾਲ) - ਗੜ੍ਹਸ਼ੰਕਰ ਪੁਲਿਸ ਨੇ ਪਿੰਡ ਚੱਕ ਰੌਤਾਂ ਦੀ ਸਰਪੰਚ ਤੇ ਉਸ ਦੇ ਪਤੀ ਨੂੰ ਹੈਰੋਇਨ ਅਤੇ ਡਰੱਗ ਮਨੀ ਸਮੇਤ ਕਾਬੂ ਕੀਤਾ ਹੈ। ਐੱਸ.ਐੱਚ.ਓ. ਇਕਬਾਲ ਸਿੰਘ ਨੇ ਦੱਸਿਆ ਕਿ...
ਨੈਸ਼ਨਲ ਐਸੇਟ ਰਿਕੰਸਟ੍ਰਕਸ਼ਨ ਕੰਪਨੀ ਲਿਮਟਿਡ ਲਈ 30,600 ਕਰੋੜ ਰੁਪਏ ਦੀ ਸਰਕਾਰੀ ਗਰੰਟੀ ਦੀ ਘੋਸ਼ਣਾ
. . .  1 day ago
ਨਵੀਂ ਦਿੱਲੀ,16 ਸਤੰਬਰ - ਵਿੱਤ ਮੰਤਰੀ ਨਿਰਮਲਾ ਸੀਤਾਰਮਨ ਵਲੋਂ ਦੱਸਿਆ ਗਿਆ ਹੈ ਕਿ ਕੇਂਦਰੀ ਮੰਤਰੀ ਮੰਡਲ ਨੇ ਕੱਲ੍ਹ ਰਾਸ਼ਟਰੀ ਸੰਪਤੀ ਪੁਨਰ ਨਿਰਮਾਣ ਕੰਪਨੀ ਲਿਮਟਿਡ ਦੁਆਰਾ ਜਾਰੀ ਕੀਤੀ ਜਾਣ ਵਾਲੀ ...
ਉੱਤਰ ਪ੍ਰਦੇਸ਼ ਅਤੇ ਦਿੱਲੀ ਵਿਚ ਲਗਾਤਾਰ ਪੈ ਰਿਹਾ ਮੀਂਹ, ਯੂ.ਪੀ. ਦੇ 30 ਜ਼ਿਲ੍ਹਿਆਂ ਲਈ ਅਲਰਟ ਜਾਰੀ
. . .  1 day ago
ਨਵੀਂ ਦਿੱਲੀ,16 ਸਤੰਬਰ - ਉੱਤਰ ਪ੍ਰਦੇਸ਼ ਅਤੇ ਦਿੱਲੀ ਵਿਚ ਲਗਾਤਾਰ ਪੈ ਰਹੇ ਮੀਂਹ ਦੇ ਕਾਰਨ ਜਨਜੀਵਨ ਪ੍ਰਭਾਵਿਤ ਹੋਇਆ ਹੈ। ਮੌਸਮ ਵਿਭਾਗ ਨੇ ਅਗਲੇ 48 ਘੰਟਿਆਂ ਨੂੰ ਮੁਸ਼ਕਿਲ ਦੱਸਿਆ ਹੈ, ਨਾਲ ਹੀ ਯੂ.ਪੀ. ਦੇ 30 ਜ਼ਿਲ੍ਹਿਆਂ...
ਕਣਕ ਘੁਟਾਲਾ : ਪੰਜਾਬ ਰਾਜ ਖ਼ੁਰਾਕ ਕਮਿਸ਼ਨ ਨੇ ਖ਼ੁਰਾਕ ਅਤੇ ਸਿਵਲ ਸਪਲਾਈ ਵਿਭਾਗ ਤੋਂ 15 ਦਿਨਾਂ ਅੰਦਰ ਵਿਸਥਾਰਤ ਰਿਪੋਰਟ ਮੰਗੀ
. . .  1 day ago
ਚੰਡੀਗੜ੍ਹ,16 ਸਤੰਬਰ - ਪੰਜਾਬ ਰਾਜ ਖ਼ੁਰਾਕ ਕਮਿਸ਼ਨ ਵਲੋਂ ਕਣਕ ਘੁਟਾਲੇ ਵਿਚ ਖ਼ੁਰਾਕ ਅਤੇ ਸਿਵਲ ਸਪਲਾਈ ਵਿਭਾਗ ਤੋਂ 15 ਦਿਨਾਂ ਅੰਦਰ ਵਿਸਥਾਰਤ ਰਿਪੋਰਟ ਦੀ ਮੰਗ ਕੀਤੀ ਗਈ ਹੈ। ਇਸ ਸੰਬੰਧੀ ਜਾਣਕਾਰੀ ਸਾਂਝੀ ਕਰਦਿਆਂ ਪੰਜਾਬ ਰਾਜ ਖ਼ੁਰਾਕ ...
ਸ੍ਰੀ ਮੁਕਤਸਰ ਸਾਹਿਬ ਤੋਂ ਦਿੱਲੀ ਲਈ ਅਕਾਲੀ ਦਲ ਦਾ ਜਥਾ ਰਵਾਨਾ
. . .  1 day ago
ਸ੍ਰੀ ਮੁਕਤਸਰ ਸਾਹਿਬ, 16 ਸਤੰਬਰ (ਰਣਜੀਤ ਸਿੰਘ ਢਿੱਲੋਂ) - ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਅਤੇ ਹਲਕਾ ਸ੍ਰੀ ਮੁਕਤਸਰ ਸਾਹਿਬ ਤੋਂ ਵਿਧਾਇਕ ਕੰਵਰਜੀਤ ਸਿੰਘ ਰੋਜ਼ੀ ਬਰਕੰਦੀ ਦੀ ਅਗਵਾਈ ਵਿਚ ਸ੍ਰੀ ...
17 ਸਤੰਬਰ ਦਾ ਰੋਸ ਮਾਰਚ ਕੋਈ ਸਿਆਸੀ ਨਹੀਂ, ਬਲਕਿ ਨਿਰੋਲ ਕਿਸਾਨ ਪੱਖੀ - ਸੁਖਬੀਰ ਸਿੰਘ ਬਾਦਲ
. . .  1 day ago
ਚੰਡੀਗੜ੍ਹ, 16 ਸਤੰਬਰ - ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦਾ ਕਹਿਣਾ ਹੈ ਕਿ 17 ਸਤੰਬਰ ਦਾ ਰੋਸ ਮਾਰਚ ਕੋਈ ਸਿਆਸੀ ਨਹੀਂ, ਬਲਕਿ ਨਿਰੋਲ ਕਿਸਾਨ ਪੱਖੀ...
ਅਜਨਾਲਾ ਟਿਫ਼ਨ ਬੰਬ ਬਲਾਸਟ ਮਾਮਲੇ 'ਚ ਗ੍ਰਿਫ਼ਤਾਰ 3 ਦਹਿਸ਼ਤਗਰਦਾਂ ਨੂੰ ਅਦਾਲਤ ਨੇ 4 ਦਿਨ ਦੇ ਪੁਲਿਸ ਰਿਮਾਂਡ 'ਤੇ ਭੇਜਿਆ
. . .  1 day ago
ਅਜਨਾਲਾ, 16 ਸਤੰਬਰ (ਗੁਰਪ੍ਰੀਤ ਸਿੰਘ ਢਿੱਲੋਂ) - ਅਗਸਤ ਮਹੀਨੇ ਵਿਚ ਅਜਨਾਲਾ ਦੇ ਸ਼ਰਮਾ ਪੈਟਰੋਲ ਪੰਪ 'ਤੇ ਹੋਏ ਟਿਫ਼ਨ ਬੰਬ ਬਲਾਸਟ ਮਾਮਲੇ ਵਿਚ ਗ੍ਰਿਫ਼ਤਾਰ ਕੀਤੇ ਗਏ ਤਿੰਨ ਦਹਿਸ਼ਤਗਰਦਾਂ ਵਿੱਕੀ ਭੱਟੀ ...
ਪੱਟੀ 100 ਫ਼ੀਸਦੀ ਕੋਰੋਨਾ ਟੀਕਾਕਰਨ ਕਰਵਾਉਣ ਵਾਲਾ ਪੰਜਾਬ ਦਾ ਪਹਿਲਾ ਸ਼ਹਿਰ ਬਣਿਆ
. . .  1 day ago
ਤਰਨਤਾਰਨ, 16 ਸਤੰਬਰ - ਪੰਜਾਬ ਸਰਕਾਰ ਵਲੋਂ ਕੋਰੋਨਾ ਦੇ ਖ਼ਾਤਮੇ ਲਈ ਵਿੱਢੀ ਟੀਕਾਕਰਨ ਮੁਹਿੰਮ ਵਿਚ ਤਰਨਤਾਰਨ ਜ਼ਿਲ੍ਹੇ ਨੂੰ ਵੱਡੀ ਪ੍ਰਾਪਤੀ ਮਿਲੀ ਹੈ...
'ਆਪ' ਦਾ ਯੂ.ਪੀ. ਦੇ ਲੋਕਾਂ ਨਾਲ ਵਾਅਦਾ, ਸੱਤਾ ਵਿਚ ਆਉਣ ਤੋਂ ਬਾਅਦ ਦਿੱਤੀ ਜਾਵੇਗੀ 24 ਘੰਟੇ ਬਿਜਲੀ, ਹੋਣਗੇ ਬਕਾਏ ਮੁਆਫ਼
. . .  1 day ago
ਨਵੀਂ ਦਿੱਲੀ,16 ਸਤੰਬਰ - 'ਆਪ' ਨੇ ਵਾਅਦਾ ਕੀਤਾ ਹੈ ਕਿ ਜੇ ਕਰ ਉਹ ਯੂ.ਪੀ. ਵਿਚ ਸੱਤਾ ਵਿਚ ਆਉਂਦੀ ਹੈ ਤਾਂ ਉਨ੍ਹਾਂ ਦੀ ਸਰਕਾਰ ਸਾਰੇ ਘਰੇਲੂ ਖਪਤਕਾਰਾਂ ਨੂੰ 300 ਯੂਨਿਟ ਬਿਜਲੀ ਮੁਫ਼ਤ...
ਬੀਬੀ ਜਗੀਰ ਕੌਰ ਨੇ ਅਮੀਰ ਸਿੰਘ ਨੂੰ ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਪ੍ਰਧਾਨ ਬਣਨ 'ਤੇ ਦਿੱਤੀ ਵਧਾਈ
. . .  1 day ago
ਅੰਮ੍ਰਿਤਸਰ, 16 ਸਤੰਬਰ (ਜਸਵੰਤ ਸਿੰਘ ਜੱਸ) - ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਨੇ ਸ. ਅਮੀਰ ਸਿੰਘ ਨੂੰ ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਪ੍ਰਧਾਨ ਬਣਨ 'ਤੇ ਵਧਾਈ ਦਿੱਤੀ ਹੈ। ਉਨ੍ਹਾਂ ਆਖਿਆ ਕਿ ਪਾਕਿਸਤਾਨ ਅੰਦਰ ਸਿੱਖਾਂ ਦੇ ਇਤਿਹਾਸਕ ਮਹੱਤਵ ਵਾਲੇ...
ਸੋਨੂੰ ਸੂਦ ਦੀ ਰਿਹਾਇਸ਼ 'ਤੇ ਇਨਕਮ ਟੈਕਸ ਦਾ ਸਰਵੇਖਣ ਜਾਰੀ
. . .  1 day ago
ਮੁੰਬਈ,16 ਸਤੰਬਰ - ਅਦਾਕਾਰ ਸੋਨੂੰ ਸੂਦ ਦੀ ਰਿਹਾਇਸ਼ 'ਤੇ ਇਨਕਮ ਟੈਕਸ ਦਾ ਸਰਵੇਖਣ ਚੱਲ ਰਿਹਾ ਹੈ। ਮੁੰਬਈ ਵਿਚ ਸੋਨੂੰ ਸੂਦ ਦੀ ਇਮਾਰਤ ਦੇ ਕੁਝ ਦ੍ਰਿਸ਼ ਸਾਹਮਣੇ...
ਸੜਕ ਹਾਦਸੇ 'ਚ ਮੋਟਰਸਾਈਕਲ ਸਵਾਰ ਬਜ਼ੁਰਗ ਦੀ ਮੌਤ
. . .  1 day ago
ਤਪਾ ਮੰਡੀ, 16 ਸਤੰਬਰ (ਪ੍ਰਵੀਨ ਗਰਗ) - ਸ਼ਹਿਰ ਦੇ ਰਾਮ ਬਾਗ ਨਜ਼ਦੀਕ ਇਕ ਟਰਾਲੇ ਦੀ ਲਪੇਟ 'ਚ ਆਉਣ ਕਾਰਨ ਮੋਟਰਸਾਈਕਲ ਸਵਾਰ ਬਜ਼ੁਰਗ ਦੀ ਮੌਤ ਹੋ ਜਾਣ ...
ਸ੍ਰੀ ਮੁਕਤਸਰ ਸਾਹਿਬ ਵਿਖੇ ਰੁਜ਼ਗਾਰ ਮੇਲੇ ਵਿਚ ਰੋਸ ਪ੍ਰਦਰਸ਼ਨ
. . .  1 day ago
ਸ੍ਰੀ ਮੁਕਤਸਰ ਸਾਹਿਬ, 16 ਸਤੰਬਰ (ਰਣਜੀਤ ਸਿੰਘ ਢਿੱਲੋਂ) - ਸ੍ਰੀ ਮੁਕਤਸਰ ਸਾਹਿਬ ਵਿਖੇ ਪੰਜਾਬ ਸਰਕਾਰ ਵਲੋਂ ਲਾਏ ਰੁਜ਼ਗਾਰ ਮੇਲੇ ਵਿਚ ਉਸ ਸਮੇਂ ਹੰਗਾਮਾ ਖੜ੍ਹਾ ਹੋ ਗਿਆ, ਜਦੋਂ ਬੀ.ਐਡ ਟੈਟ ਪਾਸ ਬੇਰੁਜ਼ਗਾਰ ਅਧਿਆਪਕ ਯੂਨੀਅਨ ਦੇ...
ਨਾਜਾਇਜ਼ ਕਾਲੋਨੀਆਂ 'ਤੇ ਕਾਰਵਾਈ ਨੂੰ ਲੈ ਕੇ ਗਲਾਡਾ ਅਤੇ ਕਲੋਨਾਈਜ਼ਰ ਹੋਏ ਆਹਮਣੇ ਸਾਹਮਣੇ, ਸਥਿਤੀ ਤਣਾਅ ਪੂਰਨ
. . .  1 day ago
ਲੁਧਿਆਣਾ, (ਅਮਰੀਕ ਸਿੰਘ ਬੱਤਰਾ, ਰੂਪੇਸ਼ ਕੁਮਾਰ ),16 ਸਤੰਬਰ - ਨਾਜਾਇਜ਼ ਕਾਲੋਨੀਆਂ 'ਤੇ ਕਾਰਵਾਈ ਨੂੰ ਲੈ ਕੇ ਲੁਧਿਆਣਾ ਵਿਚ ਗਲਾਡਾ ਅਤੇ ਕਲੋਨਾਈਜ਼ਰ ਆਹਮੋ ਸਾਹਮਣੇ ਹੋ ਗਏ...
ਦਿੱਲੀ ਰੋਸ ਮਾਰਚ 'ਚ ਸ਼ਮੂਲੀਅਤ ਲਈ ਤਲਵੰਡੀ ਸਾਬੋ ਤੋਂ ਅਕਾਲੀਆਂ ਦੇ ਜਥੇ ਰਵਾਨਾ
. . .  1 day ago
ਤਲਵੰਡੀ ਸਾਬੋ,16 ਸਤੰਬਰ (ਰਣਜੀਤ ਸਿੰਘ ਰਾਜੂ) - ਕੇਂਦਰ ਸਰਕਾਰ ਵਲੋਂ ਪਾਸ ਕੀਤੇ 3 ਖੇਤੀ ਕਾਨੂੰਨਾਂ ਦੇ ਇਕ ਸਾਲ ਪੂਰਾ ਹੋਣ 'ਤੇ ਸ਼੍ਰੋਮਣੀ ਅਕਾਲੀ ਦਲ ਵਲੋਂ 17 ਸਤੰਬਰ ਨੂੰ ਦਿੱਲੀ...
ਪੰਜਾਬ ਰਾਜ ਸਫ਼ਾਈ ਕਮਿਸ਼ਨ ਦੇ ਚੇਅਰਮੈਨ ਵਲੋਂ ਨਾਭਾ ਦਾ ਦੌਰਾ, ਸਫ਼ਾਈ ਕਰਮਚਾਰੀਆਂ ਤੇ ਸੀਵਰਮੈਨਾਂ ਦੀਆਂ ਸੁਣੀਆਂ ਮੁਸ਼ਕਿਲਾਂ
. . .  1 day ago
ਨਾਭਾ, 16 ਸਤੰਬਰ ( ਕਰਮਜੀਤ ਸਿੰਘ) - ਪੰਜਾਬ ਰਾਜ ਸਫ਼ਾਈ ਕਮਿਸ਼ਨ ਦੇ ਚੇਅਰਮੈਨ ਗੇਜਾ ਰਾਮ ਨੇ ਅੱਜ ਨਾਭਾ ਦਾ ਦੌਰਾ ਕਰ ਕੇ ਇੱਥੇ ਨਗਰ ਕੌਂਸਲ ਵਿਖੇ ਨਗਰ ਕੌਂਸਲ ਨਾਭਾ ਅਤੇ ਨਗਰ ਪੰਚਾਇਤ ....
ਕਿਸਾਨ ਰੈਲੀ ਵਿਚ ਹੋਇਆ ਹਜ਼ਾਰਾਂ ਦਾ ਇਕੱਠ
. . .  1 day ago
ਅਮਰਕੋਟ,16 ਸਤੰਬਰ( ਗੁਰਚਰਨ ਸਿੰਘ ਭੱਟੀ) - ਸਰਹੱਦੀ ਖੇਤਰ ਦੇ ਕਸਬਾ ਅਮਰਕੋਟ ਦੀ ਦਾਣਾ ਮੰਡੀ 'ਚ ਨੌਜਵਾਨ ਕਿਸਾਨ ਏਕਤਾ ਵਲਟੋਹਾ ਦੇ ਨੌਜਵਾਨਾਂ ਵਲੋਂ ਕਿਸਾਨ ਰੈਲੀ ਕਰਵਾਈ ਗਈ ...
ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਬੇਅਦਬੀ ਮਾਮਲੇ ਦੇ ਦੋਸ਼ੀ 'ਤੇ ਸ਼੍ਰੋਮਣੀ ਕਮੇਟੀ ਪ੍ਰਧਾਨ ਦੀ ਮੰਗ 'ਤੇ ਯੂ.ਏ.ਪੀ.ਏ. ਲਾ ਕੇ ਧਾਰਾਵਾਂ 'ਚ ਵਾਧਾ, 21 ਤੱਕ ਵਧਿਆ ਪੁਲਿਸ ਰਿਮਾਂਡ
. . .  1 day ago
ਸ੍ਰੀ ਅਨੰਦਪੁਰ ਸਾਹਿਬ, 16 ਸਤੰਬਰ (ਜੇ.ਐੱਸ. ਨਿੱਕੂਵਾਲ, ਕਰਨੈਲ ਸਿੰਘ ਸੈਣੀ) ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਬੇਅਦਬੀ ਕਰਨ ਵਾਲੇ ਦੋਸ਼ੀ ....
ਸ਼ਿਮਲਾ ਪਹੁੰਚੇ ਰਾਸ਼ਟਰਪਤੀ ਰਾਮ ਨਾਥ ਕੋਵਿੰਦ
. . .  1 day ago
ਨਵੀਂ ਦਿੱਲੀ ,16 ਸਤੰਬਰ - ਰਾਸ਼ਟਰਪਤੀ ਰਾਮ ਨਾਥ ਕੋਵਿੰਦ ਹਿਮਾਚਲ ਪ੍ਰਦੇਸ਼ ਦੇ ਚਾਰ ਦਿਨਾਂ ਦੌਰੇ 'ਤੇ ਸ਼ਿਮਲਾ ...
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 5 ਜੇਠ ਸੰਮਤ 553
ਵਿਚਾਰ ਪ੍ਰਵਾਹ: ਮਾਨਸਿਕ ਵੇਦਨਾ, ਸਰੀਰਕ ਪੀੜਾ ਨਾਲੋਂ ਵੀ ਵੱਧ ਦੁਖਦਾਈ ਹੁੰਦੀ ਹੈ। -ਸਾਇਰਸ

ਫਾਜ਼ਿਲਕਾ / ਅਬੋਹਰ

ਸਰਕਾਰ ਜੀ! ਫ਼ਾਜ਼ਿਲਕਾ 'ਚ ਕੋਰੋਨਾ ਮਹਾਂਮਾਰੀ ਨੂੰ ਕਿਵੇਂ ਪਵੇਗੀ ਠੱਲ੍ਹ ਫ਼ਾਜ਼ਿਲਕਾ ਸ਼ਹਿਰ ਦੇ ਬੈਂਕਾਂ ਦੇ ਬਾਹਰ ਕੋਰੋਨਾ ਬਚਾਅ ਦੇ ਨਿਯਮਾਂ ਦੀਆਂ ਉਡੀਆਂ ਧੱਜੀਆਂ

ਫ਼ਾਜ਼ਿਲਕਾ, 17 ਮਈ (ਦਵਿੰਦਰ ਪਾਲ ਸਿੰਘ)-ਪੰਜਾਬ ਅੰਦਰ ਕੋਰੋਨਾ ਮਹਾਂਮਾਰੀ ਨੂੰ ਲੈ ਕੇ ਜਿੱਥੇ ਕੋਰੋਨਾ ਪਾਜ਼ੀਟਿਵ ਦੇ ਕੇਸਾਂ ਅਤੇ ਮੌਤ ਦਰ ਵਿਚ ਭਾਰੀ ਵਾਧਾ ਹੋ ਰਿਹਾ ਹੈ | ਕੋਰੋਨਾ ਤੋਂ ਬਚਣ ਲਈ ਸਰਕਾਰਾਂ ਇਸ ਦੇ ਉਪਾਅ, ਸਮਾਜਿਕ ਦੂਰੀ ਆਦਿ ਰੱਖਣ ਲਈ ਵੱਡੇ-ਵੱਡੇ ...

ਪੂਰੀ ਖ਼ਬਰ »

ਪਿੰਡ ਟਿਵਾਣਾ ਕਲਾਂ 'ਚ ਪੁਲਿਸ ਪ੍ਰਸ਼ਾਸਨ ਵਲੋਂ ਵੱਡੀ ਕਾਰਵਾਈ

ਜਲਾਲਾਬਾਦ, 17 ਮਈ (ਜਤਿੰਦਰ ਪਾਲ ਸਿੰਘ/ਕਰਨ ਚੁਚਰਾ)- ਜਲਾਲਾਬਾਦ ਨੇੜੇ ਸਥਿਤ ਅਤੇ ਨਸ਼ੇ ਲਈ ਬਦਨਾਮ ਪਿੰਡ ਟਿਵਾਣਾ ਕਲਾਂ ਵਿਖੇ ਫ਼ਿਰੋਜ਼ਪੁਰ ਰੇਂਜ ਦੇ ਡੀ.ਆਈ ਜੀ ਹਰਦਿਆਲ ਸਿੰਘ ਮਾਨ ਦੇ ਦਿਸ਼ਾ ਨਿਰਦੇਸ਼ਾਂ ਦੇ ਅਨੁਸਾਰ ਐੱਸ.ਐੱਸ.ਪੀ ਫ਼ਾਜ਼ਿਲਕਾ ਦੀਪਕ ਹਿਲੋਰੀ ਦੀ ...

ਪੂਰੀ ਖ਼ਬਰ »

ਲਾਪਤਾ ਦੁਕਾਨਦਾਰ ਦੀ ਲਾਸ਼ ਨਹਿਰ 'ਚੋਂ ਮਿਲੀ

ਅਬੋਹਰ, 17 ਮਈ (ਸੰਧੂ)-ਬੀਤੇ ਦਿਨੀਂ ਘਰੋਂ ਲਾਪਤਾ ਹੋਏ ਵਰਿਆਮ ਖੇੜਾ ਨਿਵਾਸੀ ਇਕ ਦੁਕਾਨਦਾਰ ਦੀ ਲਾਸ਼ ਅੱਜ ਦੀਵਾਨ ਖੇੜਾ ਨੇੜਿਓਾ ਨਹਿਰ ਵਿਚੋਂ ਮਿਲ ਗਈ ਹੈ | ਸੂਚਨਾ ਮਿਲਦੇ ਨਰ ਸੇਵਾ ਨਰਾਇਣ ਸੇਵਾ ਸੰਸਥਾ ਦੇ ਸੇਵਾਦਾਰਾਂ ਨੇ ਪੁਲੀਸ ਦੀ ਮੌਜੂਦਗੀ ਚ ਲਾਸ਼ ਨੂੰ ਬਾਹਰ ...

ਪੂਰੀ ਖ਼ਬਰ »

ਫ਼ਾਜ਼ਿਲਕਾ ਜ਼ਿਲੇ੍ਹ 'ਚ 8 ਥਾਵਾਂ 'ਤੇ ਅੱਜ ਹੋਵੇਗਾ ਟੀਕਾਕਰਨ- ਡਿਪਟੀ ਕਮਿਸ਼ਨਰ

ਫ਼ਾਜ਼ਿਲਕਾ 17 ਮਈ(ਦਵਿੰਦਰ ਪਾਲ ਸਿੰਘ)-ਡਿਪਟੀ ਕਮਿਸ਼ਨਰ ਹਰੀਸ਼ ਨਾਇਰ ਆਈ.ਏ.ਐੱਸ ਨੇ ਦੱਸਿਆ ਕਿ ਫ਼ਾਜ਼ਿਲਕਾ ਜ਼ਿਲ੍ਹੇ ਵਿਚ ਵੱਖ-ਵੱਖ 8 ਥਾਵਾਂ 'ਤੇ 18 ਮਈ ਨੂੰ ਕੋਰੋਨਾ ਦਾ ਟੀਕਾ ਲਗਾਇਆ ਜਾਵੇਗਾ | ਉਨ੍ਹਾਂ ਅਪੀਲ ਕਰਦਿਆਂ ਕਿਹਾ ਕਿ ਹਰੇਕ ਵਿਅਕਤੀ ਨੂੰ ਇਹ ਟੀਕਾ ...

ਪੂਰੀ ਖ਼ਬਰ »

ਦੁਕਾਨਦਾਰਾਂ ਵਲੋਂ 23 ਤੱਕ ਦੁਕਾਨਾਂ ਬੰਦ ਰੱਖਣ ਦਾ ਐਲਾਨ

ਫ਼ਾਜ਼ਿਲਕਾ, 17 ਮਈ (ਦਵਿੰਦਰ ਪਾਲ ਸਿੰਘ)-ਕੋਰੋਨਾ ਦੇ ਵਧਦੇ ਮਾਮਲਿਆਂ ਨੂੰ ਦੇਖਦੇ ਹੋਏ ਫ਼ਾਜ਼ਿਲਕਾ ਅਧੀਨ ਪੈਂਦੇ ਅਰਨੀਵਾਲਾ ਸ਼ੇਖ਼ ਸੁਭਾਨ ਦੇ ਦੁਕਾਨਦਾਰਾਂ ਵਲੋਂ ਜਿੱਥੇ 23 ਮਈ ਤੱਕ ਬਾਜ਼ਾਰ ਬੰਦ ਰੱਖਣ ਦਾ ਫ਼ੈਸਲਾ ਕੀਤਾ ਹੈ ਉੱਥੇ ਇਨ੍ਹਾਂ ਦਿਨਾਂ ਦੇ ਬੰਦ ...

ਪੂਰੀ ਖ਼ਬਰ »

ਨਰਮੇ ਦੀ ਫ਼ਸਲ ਲਈ ਨਹਿਰਾਂ 'ਚ ਪਾਣੀ ਤੇ ਪਿੰਡਾਂ ਨੂੰ ਬਿਜਲੀ ਪੂਰੀ ਦੇਣ ਦੀ ਮੰਗ ਨੂੰ ਲੈ ਕੇ ਕਿਸਾਨ ਯੂਨੀਅਨ ਨੇ ਸੌਂਪਿਆ ਮੰਗ ਪੱਤਰ

ਫ਼ਾਜ਼ਿਲਕਾ, 17 ਮਈ (ਦਵਿੰਦਰ ਪਾਲ ਸਿੰਘ)-ਨਰਮੇ ਦੀ ਫ਼ਸਲ ਲਈ ਪਾਣੀ ਅਤੇ ਬਿਜਲੀ ਲਗਾਤਾਰ ਦੇਣ ਦੀ ਮੰਗ ਨੂੰ ਲੈ ਕੇ ਭਾਰਤੀ ਕਿਸਾਨ ਯੂਨੀਅਨ ਏਕਤਾ (ਸਿੱਧੂਪੁਰ) ਨੇ ਐੱਸ.ਡੀ.ਐਮ. ਫ਼ਾਜ਼ਿਲਕਾ ਦੇ ਦਫ਼ਤਰ ਵਿਖੇ ਮੰਗ ਪੱਤਰ ਸੌਂਪਿਆ | ਸੁਖਵੀਰ ਸਿੰਘ ਬਲਾਕ ਪ੍ਰਧਾਨ ਖੂਈਆਂ ...

ਪੂਰੀ ਖ਼ਬਰ »

ਰੋਕ ਦੇ ਬਾਵਜੂਦ ਰਿਹਾਇਸ਼ੀ ਖੇਤਰ 'ਚ ਧੜਾ-ਧੜ ਲੰਘ ਰਹੀਆਂ ਮਿੱਟੀ ਦੀਆਂ ਟਰਾਲੀਆਂ

ਮੰਡੀ ਘੁਬਾਇਆ, 17 ਮਈ (ਅਮਨ ਬਵੇਜਾ)-ਕੋਰੋਨਾ ਮਹਾਂਮਾਰੀ ਦੇ ਚੱਲਦਿਆਂ ਜਿੱਥੇ ਸਰਕਾਰ ਵਲ਼ੋਂ ਹਵਾ 'ਚ ਹੋਣ ਵਾਲੇ ਪ੍ਰਦੂਸ਼ਣ ਲਈ ਕਦਮ ਚੁੱਕੇ ਜਾ ਰਹੇ ਹਨ ਉੱਥੇ ਹੀ ਮੰਡੀ ਘੁਬਾਇਆ 'ਚ ਭੱਠਾ ਮਾਲਕਾਂ ਦੀ ਸ਼ਹਿ ਹੇਠਾਂ ਰਿਹਾਇਸ਼ੀ ਖੇਤਰ 'ਚ ਲੰਘ ਰਹੀਆਂ ਮਿੱਟੀ ਦੀਆਂ ...

ਪੂਰੀ ਖ਼ਬਰ »

ਜ਼ਿਲ੍ਹਾ ਮੈਜਿਸਟ੍ਰੇਟ ਵਲੋਂ ਕੋਵਿਡ ਦੇ ਮੱਦੇਨਜ਼ਰ ਲਗਾਈਆਂ ਪਾਬੰਦੀਆਂ 'ਚ 31 ਮਈ ਤੱਕ ਦਾ ਵਾਧਾ

ਫ਼ਾਜ਼ਿਲਕਾ, 17 ਮਈ (ਦਵਿੰਦਰ ਪਾਲ ਸਿੰਘ)-ਜ਼ਿਲ੍ਹਾ ਮੈਜਿਸਟ੍ਰੇਟ ਹਰੀਸ਼ ਨਾਇਰ ਨੇ ਪੰਜਾਬ ਸਰਕਾਰ ਵਲ਼ੋਂ ਜਾਰੀ ਨਿਰਦੇਸ਼ਾਂ ਤਹਿਤ ਕੋਵਿਡ ਦੇ ਮੱਦੇਨਜ਼ਰ ਲਗਾਈਆਂ ਪਾਬੰਦੀਆਂ ਵਿਚ 31 ਮਈ 2021 ਤੱਕ ਦਾ ਵਾਧਾ ਕੀਤਾ ਹੈ | ਇਨ੍ਹਾਂ ਪਾਬੰਦੀਆਂ ਦੀ ਉਲੰਘਣਾ ਕਰਨ 'ਤੇ ਸਖ਼ਤ ...

ਪੂਰੀ ਖ਼ਬਰ »

ਸ੍ਰੀ ਰਾਮ ਕਿਰਪਾ ਸੇਵਾ ਸੰਘ ਦੇ ਕੈਂਪ 'ਚ 80 ਯੂਨਿਟ ਖ਼ੂਨਦਾਨ

ਫ਼ਾਜ਼ਿਲਕਾ, 17 ਮਈ (ਦਵਿੰਦਰ ਪਾਲ ਸਿੰਘ)-ਕੋਰੋਨਾ ਮਹਾਂਮਾਰੀ ਦੇ ਸੰਕਟ ਵਿਚ ਸ੍ਰੀ ਰਾਮ ਕਿਰਪਾ ਸੇਵਾ ਸੰਘ ਵੈੱਲਫੇਅਰ ਸੁਸਾਇਟੀ ਵਲੋਂ ਖ਼ੂਨਦਾਨ ਕੈਂਪ ਦਾ ਆਯੋਜਨ ਫ਼ਾਜ਼ਿਲਕਾ ਦੇ ਸਰਕਾਰੀ ਹਸਪਤਾਲ ਵਿਚ ਕੀਤਾ ਗਿਆ | ਜਿਸ ਵਿਚ 80 ਨੌਜਵਾਨਾਂ ਨੇ ਖ਼ੂਨਦਾਨ ਕੀਤਾ | ਇਸ ...

ਪੂਰੀ ਖ਼ਬਰ »

ਅਬੋਹਰ ਵੈੱਲਫੇਅਰ ਸੋਸਾਇਟੀ ਨੇ ਕਿੱਲਿ੍ਹਆਂਵਾਲੀ 'ਚ ਲੋਕਾਂ ਨੂੰ ਵੰਡੀ ਦਵਾਈ

ਅਬੋਹਰ, 17 ਮਈ (ਕੁਲਦੀਪ ਸਿੰਘ ਸੰਧੂ)-ਅਬੋਹਰ ਵੈੱਲਫੇਅਰ ਸੁਸਾਇਟੀ ਵਲ਼ੋਂ ਲਗਾਤਾਰ ਲੋਕਾਂ ਨੂੰ ਕੋਰੋਨਾ ਦੀ ਮਹਾਂਮਾਰੀ ਨੂੰ ਲੈ ਕੇ ਜਾਗਰੂਕ ਕੀਤਾ ਜਾ ਰਿਹਾ ਹੈ | ਇਸ ਤਹਿਤ ਸੁਸਾਇਟੀ ਵਲ਼ੋਂ ਡਾ: ਵਿਸ਼ਾਲ ਤਨੇਜਾ ਦੀ ਅਗਵਾਈ ਵਿਚ ਕਿੱਲਿ੍ਹਆਂਵਾਲੀ ਵਿਖੇ ਕਮਿਊਨਿਟੀ ...

ਪੂਰੀ ਖ਼ਬਰ »

ਜਲਾਲਾਬਾਦ-ਫ਼ਿਰੋਜ਼ਪੁਰ ਸੜਕ 'ਤੇ ਹਾਦਸੇ 'ਚ 1 ਨੌਜਵਾਨ ਦੀ ਮੌਤ, 1 ਜ਼ਖਮੀ

ਜਲਾਲਾਬਾਦ, 17 ਮਈ (ਜਤਿੰਦਰ ਪਾਲ ਸਿੰਘ)-ਜਲਾਲਾਬਾਦ ਫ਼ਿਰੋਜਪੁਰ ਸੜਕ 'ਤੇ ਸਥਿਤ ਪਿੰਡ ਜੀਵਾਂ ਅਰਾਈਾ ਦੇ ਕੋਲ ਬੀਤੀ ਰਾਤ ਹੋਏ ਸੜਕ ਹਾਦਸੇ ਵਿਚ ਮੋਟਰਸਾਈਕਲ ਸਵਾਰ ਇਕ ਨੌਜਵਾਨ ਦੀ ਮੌਕੇ 'ਤੇ ਹੀ ਮੌਤ ਹੋ ਗਈ ਜਦਕਿ ਦੂਸਰਾ ਸਖ਼ਤ ਜ਼ਖਮੀ ਹੋ ਗਿਆ | ਜਾਣਕਾਰੀ ਅਨੁਸਾਰ ...

ਪੂਰੀ ਖ਼ਬਰ »

ਫ਼ਾਰ ਪੰਜਾਬੀ ਸੱਭਿਆਚਾਰ ਮੰਚ ਨੇ ਥਾਣਾ ਮੁਖੀ ਤੇ ਟੀਮ ਨੂੰ ਕੀਤਾ ਸਨਮਾਨਿਤ

ਅਬੋਹਰ, 17 ਮਈ (ਕੁਲਦੀਪ ਸਿੰਘ ਸੰਧੂ)-ਪੰਜਾਬੀ ਸਭਿਆਚਾਰ ਮੰਚ ਵਲ਼ੋਂ ਕੋਰੋਨਾ ਯੋਧਿਆਂ ਦੇ ਰੂਪ ਵਿਚ ਕੰਮ ਕਰ ਰਹੇ ਥਾਣਾ ਸਿਟੀ-1 ਦੇ ਮੁਖੀ ਤੇਜਿੰਦਰ ਪਾਲ ਸਿੰਘ ਅਤੇ ਉਨ੍ਹਾਂ ਦੀ ਟੀਮ ਨੂੰ ਫ਼ੁਲ ਮਾਲਾਵਾਂ ਪਾ ਕੇ ਸਨਮਾਨਿਤ ਕੀਤਾ ਗਿਆ | ਇਸ ਮੌਕੇ ਮੰਚ ਦੇ ਪ੍ਰਧਾਨ ...

ਪੂਰੀ ਖ਼ਬਰ »

ਮੋਦੀਖ਼ਾਨਾ ਸੁਸਾਇਟੀ ਨੇ ਜ਼ਰੂਰਤਮੰਦਾਂ ਨੂੰ ਰਾਸ਼ਨ ਵੰਡਿਆ

ਅਬੋਹਰ, 17 ਮਈ (ਕੁਲਦੀਪ ਸਿੰਘ ਸੰਧੂ)-ਸਮਾਜ ਸੇਵੀ ਸੰਸਥਾ ਸ੍ਰੀ ਗੁਰੂ ਨਾਨਕ ਮੋਦੀਖ਼ਾਨਾ ਸੇਵਾ ਸੁਸਾਇਟੀ ਵਲ਼ੋਂ ਹਰ ਮਹੀਨੇ ਦੀ ਤਰ੍ਹਾਂ ਇਸ ਵਾਰ ਵੀ ਜ਼ਰੂਰਤਮੰਦਾਂ ਨੂੰ ਰਾਸ਼ਨ ਭੇਟ ਕੀਤਾ ਗਿਆ | ਇਸ ਮੌਕੇ ਸੰਸਥਾ ਦੇ ਅਹੁਦੇਦਾਰਾਂ ਨੇ ਕੋਰੋਨਾ ਮਹਾਂਮਾਰੀ ਨੂੰ ...

ਪੂਰੀ ਖ਼ਬਰ »

ਅਬੋਹਰ 'ਚ 15 ਦਿਨ ਦੇ ਸਖ਼ਤ ਲਾਕ ਡਾਊਨ ਦੇ ਨਾਲ-ਨਾਲ ਆਕਸੀਜਨ ਪਲਾਂਟ ਸਥਾਪਤ ਕਰਨਾ ਜ਼ਰੂਰੀ-ਡਾ-ਰਿਸ਼ੀ ਨਾਰੰਗ

ਅਬੋਹਰ, 17 ਮਈ (ਕੁਲਦੀਪ ਸਿੰਘ ਸੰਧੂ)-ਅਬੋਹਰ ਵਿਚ 15 ਦਿਨ ਦੇ ਸਖ਼ਤ ਲਾਕ ਡਾਊਨ ਦੇ ਨਾਲ-ਨਾਲ ਆਕਸੀਜਨ ਪਲਾਂਟ ਸਥਾਪਿਤ ਕਰਨਾ ਬਹੁਤ ਜ਼ਰੂਰੀ ਹੈ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਡਾ: ਰਿਸ਼ੀ ਨਾਰੰਗ ਨੇ ਕੀਤਾ ਹੈ | ਉਨ੍ਹਾਂ ਕਿਹਾ ਕਿ ਇਕ ਪਲਾਂਟ 'ਤੇ 50 ਲੱਖ ਰੁਪਏ ਖ਼ਰਚ ...

ਪੂਰੀ ਖ਼ਬਰ »

ਰੇਤੇ ਦੀ ਚੋਰੀ ਕਰਨ ਦੇ ਦੋਸ਼ 'ਚ ਇਕ ਗਿ੍ਫ਼ਤਾਰ

ਫ਼ਾਜ਼ਿਲਕਾ, 17 ਮਈ (ਦਵਿੰਦਰ ਪਾਲ ਸਿੰਘ)-ਰੇਤੇ ਦੀ ਚੋਰੀ ਕਰਨ ਦੇ ਦੋਸ਼ ਵਿਚ ਸਦਰ ਥਾਣਾ ਪੁਲਿਸ ਨੇ ਇਕ ਵਿਅਕਤੀ ਖ਼ਿਲਾਫ਼ ਮਾਮਲਾ ਦਰਜ ਕਰ ਕੇ ਉਸ ਨੂੰ ਗਿ੍ਫ਼ਤਾਰ ਕਰ ਲਿਆ ਹੈ | ਪੁਲਿਸ ਨੂੰ ਮੁਖ਼ਬਰ ਖ਼ਾਸ ਨੇ ਇਤਲਾਹ ਦਿੱਤੀ ਕਿ ਗੁਰਵਿੰਦਰ ਸਿੰਘ ਪੁੱਤਰ ਮੰਗਲ ਸਿੰਘ ...

ਪੂਰੀ ਖ਼ਬਰ »

ਪੈਸੇ ਕਢਵਾਉਣ ਲਈ ਲੋਕ ਐੱਸ. ਬੀ. ਆਈ. ਬੈਂਕ ਦੇ ਬਾਹਰ ਹੋ ਰਹੇ ਨੇ ਖੱਜਲ ਖੁਆਰ

ਜਲਾਲਾਬਾਦ, 17 ਮਈ (ਜਤਿੰਦਰ ਪਾਲ ਸਿੰਘ)-ਜਲਾਲਾਬਾਦ ਦੇ ਥਾਣਾ ਸਿਟੀ ਕੋਲ ਸਥਿਤ ਸਟੇਟ ਬੈਂਕ ਆਫ਼ ਇੰਡੀਆ ਦੇ ਬਾਹਰ ਲੋਕਾਂ ਦੀ ਵੱਡੀ ਭੀੜ ਇਕੱਠੀ ਹੋ ਰਹੀ ਹੈ | ਭੀੜ ਵਲ਼ੋਂ ਕੋਰੋਨਾ ਮਹਾਂਮਾਰੀ ਦੀਆਂ ਹਦਾਇਤਾਂ ਦੀ ਵੀ ਉਲੰਘਣਾ ਕੀਤੀ ਜਾ ਰਹੀ ਹੈ | ਇਸ ਪ੍ਰਤੀ ਨਾ ਤਾਂ ਬੈਂਕ ਦੇ ਅਧਿਕਾਰੀ ਪੁਲਿਸ ਪ੍ਰਸ਼ਾਸਨ ਨੂੰ ਸੂਚਨਾ ਦੇ ਕੇ ਮਦਦ ਲੈ ਰਹੇ ਹਨ ਅਤੇ ਨਾ ਹੀ ਪੁਲਿਸ ਪ੍ਰਸ਼ਾਸਨ ਥਾਣਾ ਸਿਟੀ ਨੇੜੇ ਹੋਣ ਦੇ ਬਾਵਜੂਦ ਕਿਸੇ ਮੁਲਾਜ਼ਮ ਦੀ ਡਿਊਟੀ ਲਗਾ ਕੇ ਕੋਵਿਡ ਦੀਆਂ ਹਿਦਾਇਤਾਂ ਦੀ ਪਾਲਨਾ ਕਰਵਾ ਰਿਹਾ ਹੈ | ਬੈਂਕ ਦੇ ਬਾਹਰ ਵੱਡੀ ਗਿਣਤੀ ਵਿਚ ਖੜੇ ਲੋਕ ਕਣਕ ਵੇਚਣ ਤੋਂ ਬਾਅਦ ਆਏ ਪੈਸੇ, ਮੋਦੀ ਸਰਕਾਰ ਵਲ਼ੋਂ ਪਾਏ ਗਏ ਪੈਸੇ ਜਾਂ ਫਿਰ ਪੈਨਸ਼ਨ ਦੇ ਪੈਸੇ ਲੈਣ ਲਈ ਅਲੱਗ ਤੋਂ ਖੱਜਲ ਖਵਾਰ ਹੋ ਰਹੇ ਹਨ | ਬੈਂਕ ਦੇ ਅੰਦਰ ਜਾਣ ਲਈ ਭਾਰੀ ਭੀੜ ਵਿਚ ਸ਼ਾਮਿਲ ਲੋਕ ਤਰਲੋ ਮੱਛੀ ਹੋ ਰਹੇ ਹਨ | ਬੈਂਕ ਦੇ ਮੁਲਾਜ਼ਮਾਂ ਵਲ਼ੋਂ ਗੇਟ ਵੀ ਮਰਜ਼ੀ ਦੇ ਨਾਲ ਬੰਦ ਕਰ ਦਿੱਤਾ ਜਾ ਰਿਹਾ ਹੈ | ਮੁਲਾਜ਼ਮਾਂ ਵਲ਼ੋਂ ਭਾਰੀ ਭੀੜ ਨੂੰ ਸੰਭਾਲਣ ਲਈ ਅਤੇ ਬੈਂਕ ਤੋਂ ਪੈਸੇ ਲੈਣ ਆਏ ਲੋਕਾਂ ਲਈ ਕੋਈ ਵੀ ਨੀਤੀ ਨਹੀਂ ਬਣਾਈ ਜਾ ਰਹੀ | ਇਸ ਬਾਬਤ ਜਦੋਂ ਥਾਣਾ ਸਿਟੀ ਜਲਾਲਾਬਾਦ ਦੇ ਮੁਖੀ ਸਬ ਇੰਸਪੈਕਟਰ ਮਲਕੀਤ ਸਿੰਘ ਨਾਲ ਗੱਲ ਕੀਤੀ ਗਈ ਤਾਂ ਉਨ੍ਹਾਂ ਕਿਹਾ ਕਿ ਪੁਲਿਸ ਕਰਮੀ ਦੀ ਡਿਊਟੀ ਲਗਾਈ ਜਾਂਦੀ ਹੈ, ਲੋਕਾਂ ਦੀਆਂ ਲਾਈਨਾਂ ਵੀ ਲਗਵਾਉਂਦੇ ਹਾਂ ਪਰ ਜੇਕਰ ਮੁਲਾਜ਼ਮ ਨੂੰ ਕਿਸੇ ਹੋਰ ਪਾਸੇ ਭੇਜਿਆ ਜਾਵੇ ਤਾਂ ਲੋਕ ਫੇਰ ਲਾਈਨਾਂ ਤੋੜ ਲੈਂਦੇ ਹਨ |

ਖ਼ਬਰ ਸ਼ੇਅਰ ਕਰੋ

 

ਹਲਕਾ ਵਿਧਾਇਕ ਆਵਲਾ ਲੋਕਾਂ ਦੀ ਸੇਵਾ 'ਚ ਜੀਅ ਜਾਨ ਨਾਲ ਜੁਟੇ-ਘੁੜਿਆਣਾ

ਮੰਡੀ ਅਰਨੀਵਾਲਾ, 17 ਮਈ(ਨਿਸ਼ਾਨ ਸਿੰਘ ਸੰਧੂ)-ਹਲਕਾ ਜਲਾਲਾਬਾਦ ਤੋਂ ਵਿਧਾਇਕ ਰਮਿੰਦਰ ਆਵਲਾ ਵਲ਼ੋਂ ਕੋਰੋਨਾ ਕਾਲ ਦੌਰਾਨ ਹਲਕੇ ਦੇ ਲੋਕਾਂ ਵਿਚ ਰਹਿ ਕੇ ਉਨ੍ਹਾਂ ਦੀ ਕੀਤੀ ਜਾ ਰਹੀ ਸੇਵਾ ਦੀ ਪ੍ਰਸੰਸਾ ਕਰਦਿਆਂ ਬਲਾਕ ਅਰਨੀਵਾਲਾ ਸਰਪੰਚ ਪੰਚ ਯੂਨੀਅਨ ਦੇ ਪ੍ਰਧਾਨ ...

ਪੂਰੀ ਖ਼ਬਰ »

ਪੇਂਡੂ ਖੇਤਰ 'ਚ ਸਹਾਈ ਹੋਵੇਗਾ ਪਿੰਡ ਕੋਵਿਡ ਫ਼ਤਹਿ ਪ੍ਰੋਗਰਾਮ

ਫ਼ਾਜ਼ਿਲਕਾ, 17 ਮਈ (ਦਵਿੰਦਰ ਪਾਲ ਸਿੰਘ)-ਡਿਪਟੀ ਕਮਿਸ਼ਨਰ ਹਰੀਸ਼ ਨਾਇਰ ਨੇ ਦੱਸਿਆ ਕਿ ਕੋਰੋਨਾ ਵਾਇਰਸ ਦੇ ਫੈਲਾਅ ਨੂੰ ਰੋਕਣ ਲਈ ਜਿੱਥੇ ਸ਼ਹਿਰ ਪੱਧਰ 'ਤੇ ਜਾਗਰੂਕਤਾ ਗਤੀਵਿਧੀਆਂ ਲਗਾਤਾਰ ਜਾਰੀ ਹਨ ਉੱਥੇ ਪੇਂਡੂ ਖੇਤਰ ਵਿਚ ਵੀ ਸੈਂਪਲਿੰਗ ਅਤੇ ਵੈਕਸੀਨ ਲਗਵਾਉਣ ...

ਪੂਰੀ ਖ਼ਬਰ »

ਅਬੋਹਰ ਇਲਾਕੇ 'ਚ ਕੋਰੋਨਾ ਦਾ ਪ੍ਰਕੋਪ ਇਕੋ ਦਿਨ 'ਚ ਨੌਜਵਾਨ ਸਮੇਤ ਤਿੰਨ ਜਣਿਆਂ ਦੀ ਕੋਰੋਨਾ ਕਾਰਨ ਮੌਤ

ਅਬੋਹਰ, 17 ਮਈ (ਕੁਲਦੀਪ ਸਿੰਘ ਸੰਧੂ)-ਅਬੋਹਰ ਇਲਾਕੇ ਵਿਚ ਦਿਨੋਂ ਦਿਨ ਕੋਰੋਨਾ ਦਾ ਪ੍ਰਕੋਪ ਖ਼ਤਰੇ ਦੇ ਪੱਧਰ ਤੱਕ ਵੱਧ ਰਿਹਾ ਹੈ | ਪਿਛਲੇ ਦਿਨੀਂ ਜਿੱਥੇ 7-7 ਜਣਿਆਂ ਦੀ ਕੋਰੋਨਾ ਕਾਰਨ ਮੌਤ ਹੋ ਚੁੱਕੀ ਹੈ ਉੱਥੇ ਅੱਜ ਇਕੋ ਦਿਨ ਵਿਚ ਇਕ ਨੌਜਵਾਨ ਸਮੇਤ ਤਿੰਨ ਜਣਿਆਂ ਦੀ ...

ਪੂਰੀ ਖ਼ਬਰ »

ਸਾਂਝਾ ਅਧਿਆਪਕ ਮੋਰਚਾ ਨੇ ਫੂਕੀ ਪੰਜਾਬ ਸਰਕਾਰ ਦੀ ਅਰਥੀ

ਅਬੋਹਰ, 17 ਮਈ (ਕੁਲਦੀਪ ਸਿੰਘ ਸੰਧੂ)-ਸਾਂਝਾ ਅਧਿਆਪਕ ਮੋਰਚਾ ਪੰਜਾਬ ਦੇ ਸੱਦੇ 'ਤੇ ਬਲਾਕ ਅਬੋਹਰ 1 ਵਿਖੇ ਵਿਨੈ ਕੁਮਾਰ ਅਤੇ ਬਲਾਕ ਅਬੋਹਰ 2 ਵਿਖੇ ਮਹਾਵੀਰ ਕੁਮਾਰ ਅਤੇ ਖੂਈਆਂ ਸਰਵਰ ਵਿਖੇ ਰਾਕੇਸ਼ ਮਾਹਰ ਦੀ ਅਗਵਾਈ ਵਿਚ ਪੰਜਾਬ ਸਰਕਾਰ ਦੀ ਅਰਥੀ ਫੂਕੀ ਗਈ | ਅਰਥੀ ਫ਼ੂਕ ...

ਪੂਰੀ ਖ਼ਬਰ »

ਚਾਵਲਾ ਪਰਿਵਾਰ ਵਲੋਂ ਜਾਖੜ ਟੀਮ ਨੂੰ ਕੰਸਨਟ੍ਰੇਟਰ ਭੇਟ

ਅਬੋਹਰ, 17 ਮਈ (ਕੁਲਦੀਪ ਸਿੰਘ ਸੰਧੂ)-ਕੋਰੋਨਾ ਦੇ ਮਰੀਜ਼ਾਂ ਦੀ ਸੇਵਾ ਲਈ ਇੱਥੇ ਸੰਦੀਪ ਜਾਖੜ ਦੀ ਅਗਵਾਈ ਵਿਚ ਸ਼ੁਰੂ ਹੋਈ ਮਨੁੱਖਤਾ ਦੀ ਸੇਵਾ ਮੁਹਿੰਮ ਤਹਿਤ ਕੇਵਲ ਕਿ੍ਸ਼ਨ ਸੁਭਾਸ਼ ਚੰਦਰ ਚਾਵਲਾ ਫ਼ਰਮ ਦੇ ਸੰਚਾਲਕ ਸੁਭਾਸ਼ ਚੰਦਰ ਚਾਵਲਾ ਅਤੇ ਉਨ੍ਹਾਂ ਦੇ ਪਰਿਵਾਰ ...

ਪੂਰੀ ਖ਼ਬਰ »

ਡਾ. ਨਰਿੰਦਰ ਪਾਲ ਸਿੰਘ ਪਸ਼ੂ ਪਾਲਣ ਵਿਭਾਗ ਪੰਜਾਬ ਦੇ ਜੁਆਇੰਟ ਡਾਇਰੈਕਟਰ ਬਣੇ

ਫ਼ਾਜ਼ਿਲਕਾ, 17 ਮਈ (ਦਵਿੰਦਰ ਪਾਲ ਸਿੰਘ)-ਜ਼ਿਲ੍ਹਾ ਫ਼ਾਜ਼ਿਲਕਾ ਦੇ ਪਸ਼ੂ ਪਾਲਨ ਵਿਭਾਗ ਵਿਚ ਬਤੌਰ ਡਿਪਟੀ ਡਾਇਰੈਕਟਰ ਵਜੋਂ ਆਪਣੀਆਂ ਸੇਵਾਵਾਂ ਨਿਭਾਅ ਰਹੇ ਡਾ. ਨਰਿੰਦਰ ਪਾਲ ਸਿੰਘ ਨੂੰ ਪੰਜਾਬ ਸਰਕਾਰ ਵਲ਼ੋਂ ਤਰੱਕੀ ਦੇ ਕੇ ਜੁਆਇੰਟ ਡਾਇਰੈਕਟਰ ਬਣਾਇਆ ਗਿਆ ਹੈ | ...

ਪੂਰੀ ਖ਼ਬਰ »

ਕਾਂਗਰਸੀ ਕੁਰਸੀ ਪਿੱਛੇ ਕਾਟੋ ਕਲੇਸ਼ 'ਚ - ਗੁਰਾਇਆ

ਜਲਾਲਾਬਾਦ, 17 ਮਈ (ਜਤਿੰਦਰ ਪਾਲ ਸਿੰਘ)- ਪੰਜਾਬ ਇਸ ਸਮੇਂ ਕੋਰੋਨਾ ਦੀ ਬਿਮਾਰੀ ਨਾਲ ਜੂਝ ਰਿਹਾ ਹੈ ਅਤੇ ਇਸ ਭਿਆਨਕ ਬਿਮਾਰੀ ਕਾਰਨ ਨਾਜ਼ੁਕ ਹਾਲਾਤ ਵਿਚੋਂ ਗੁਜ਼ਰ ਰਿਹਾ ਹੈ ਪਰ ਦੂਸਰੇ ਪਾਸੇ ਪੰਜਾਬ ਦੇ ਕਾਂਗਰਸੀ ਆਗੂ ਕੁਰਸੀ ਦੀ ਲੜਾਈ ਪਿੱਛੇ ਆਪਸ ਵਿਚ ਕਾਟੋ ਕਲੇਸ਼ ...

ਪੂਰੀ ਖ਼ਬਰ »

30 ਬੋਤਲਾਂ ਨਾਜਾਇਜ਼ ਸ਼ਰਾਬ ਸਣੇ 1 ਕਾਬੂ

ਜਲਾਲਾਬਾਦ, 17 ਮਈ (ਜਤਿੰਦਰ ਪਾਲ ਸਿੰਘ)-ਥਾਣਾ ਸਦਰ ਵੈਰੋਂ ਕੇ ਪੁਲਿਸ ਨੇ ਇਕ ਵਿਅਕਤੀ ਨੂੰ ਸਵਾ 30 ਬੋਤਲਾਂ ਨਾਜਾਇਜ਼ ਸ਼ਰਾਬ ਸਣੇ ਕਾਬੂ ਕਰਨ ਵਿਚ ਸਫਲਤਾ ਹਾਸਿਲ ਕੀਤੀ ਹੈ | ਥਾਣਾ ਸਦਰ ਵੈਰੋਂ ਕੇ ਦੇ ਮੁਲਾਜ਼ਮ ਸਹਾਇਕ ਥਾਣੇਦਾਰ ਪਰਮਜੀਤ ਸਿੰਘ ਨੇ ਦੱਸਿਆ ਕਿ ਉਹ ...

ਪੂਰੀ ਖ਼ਬਰ »

ਪੈਰੋਲ 'ਤੇ ਆਏ ਕੈਦੀ ਦੇ ਵਾਪਸ ਨਾ ਮੁੜਨ 'ਤੇ ਮੁਕੱਦਮਾ ਦਰਜ

ਜਲਾਲਾਬਾਦ, 17 ਮਈ (ਜਤਿੰਦਰ ਪਾਲ ਸਿੰਘ)-ਥਾਣਾ ਸਦਰ ਅਮੀਰ ਖ਼ਾਸ ਪੁਲਿਸ ਨੇ ਕੇਂਦਰੀ ਜੇਲ੍ਹ ਫ਼ਰੀਦਕੋਟ ਤੋਂ ਪੈਰੋਲ 'ਤੇ ਆਏ ਕੈਦੀ ਦੇ ਵਾਪਸ ਨਾ ਪਰਤਣ 'ਤੇ ਉਸ ਖ਼ਿਲਾਫ਼ ਮੁਕੱਦਮਾ ਦਰਜ ਕੀਤਾ ਹੈ | ਏ. ਐੱਸ. ਆਈ ਹਰਕਿਸ਼ਨ ਲਾਲ ਨੇ ਦੱਸਿਆ ਕਿ ਸੁਖਦੇਵ ਸਿੰਘ ਉਰਫ਼ ਗਗਨ ...

ਪੂਰੀ ਖ਼ਬਰ »

ਭਾਗ ਸਿੰਘ ਖ਼ਾਲਸਾ ਕਾਲਜ ਫ਼ਾਰ ਵੁਮੈਨ ਵਿਚ ਪ੍ਰਤੀਯੋਗਤਾ ਕਰਵਾਈ

ਅਬੋਹਰ, 17 ਮਈ (ਕੁਲਦੀਪ ਸਿੰਘ ਸੰਧੂ)-ਭਾਗ ਸਿੰਘ ਖ਼ਾਲਸਾ ਕਾਲਜ ਕਾਲਾ ਟਿੱਬਾ ਦੇ ਰੈੱਡ ਰਿਬਨ ਕਲੱਬ ਵਲ਼ੋਂ ਵਿਦਿਆਰਥੀਆਂ ਨੂੰ ਖ਼ੂਨਦਾਨ ਕਰਨ ਲਈ ਪ੍ਰੇਰਿਤ ਕਰਨ ਹਿੱਤ ਆਨ ਲਾਈਨ ਪੋਸਟਰ ਮੇਕਿੰਗ ਅਤੇ ਸਲੋਗਨ ਰਾਈਟਿੰਗ ਪ੍ਰਤੀਯੋਗਤਾ ਕਰਵਾਈ ਗਈ | ਇਸ ਪ੍ਰਤੀਯੋਗਤਾ ...

ਪੂਰੀ ਖ਼ਬਰ »

24 ਦੀ ਬੰਦੀ ਨੂੰ ਲੈ ਕੇ ਕਿਸਾਨਾਂ ਵਲ਼ੋਂ ਐਕਸੀਅਨ ਰਾਣਾ ਨੂੰ ਮੰਗ ਪੱਤਰ

ਬੱਲੂਆਣਾ, 17 ਮਈ (ਜਸਮੇਲ ਸਿੰਘ ਢਿੱਲੋਂ)-ਅਬੋਹਰ ਅਤੇ ਬੱਲੂਆਣਾ ਹਲਕੇ ਦੀਆਂ ਨਹਿਰਾਂ ਦੀ 24 ਮਈ ਨੂੰ ਬੰਦੀ ਦੇ ਸਬੰਧ ਵਿਚ ਅੱਜ ਕਿਸਾਨਾਂ ਨੇ ਐਕਸੀਅਨ ਰਾਣਾ ਨੂੰ ਮੰਗ ਪੱਤਰ ਸੌਂਪਿਆ | ਕਿਸਾਨਾਂ ਨੇ ਮੰਗ ਪੱਤਰ ਵਿਚ ਲਿਖਿਆ ਕਿ ਅਜੇ ਤੱਕ ਕਿਸਾਨਾਂ ਦੀ ਸਾਉਣੀ ਫ਼ਸਲ ਦੀ ...

ਪੂਰੀ ਖ਼ਬਰ »

ਪਰਿਵਾਰ ਨੂੰ ਨਸ਼ੀਲੀ ਦਵਾਈ ਪਿਆ ਕੇ ਘਰੋਂ ਭੱਜਣ ਵਾਲਿਆਂ ਖ਼ਿਲਾਫ਼ ਮਾਮਲਾ ਦਰਜ

ਬੱਲੂਆਣਾ, 17 ਮਈ (ਜਸਮੇਲ ਸਿੰਘ ਢਿੱਲੋਂ)-ਹਲਕੇ ਦੇ ਪਿੰਡ ਬਜੀਦਪੁਰ ਭੋਮਾ ਤੋਂ 3 ਮਈ ਦੀ ਰਾਤ ਨੂੰ ਇਕ ਔਰਤ ਵਲ਼ੋਂ ਪਰਿਵਾਰ ਨੂੰ ਨਸ਼ੀਲੀ ਦਵਾਈ ਪਿਆ ਕੇ ਆਪਣੇ ਪ੍ਰੇਮੀ ਨਾਲ ਭੱਜਣ ਵਿਚ ਸਫਲਤਾ ਪ੍ਰਾਪਤ ਕਰਨ 'ਤੇ ਦੋਨਾਂ ਜਣਿਆਂ ਖ਼ਿਲਾਫ਼ ਥਾਣਾ ਬਹਾਵਵਾਲਾ ਦੀ ਪੁਲਿਸ ਨੇ ...

ਪੂਰੀ ਖ਼ਬਰ »

ਜੋਸਨ ਨੇ ਅਕਾਲੀ ਵਰਕਰਾਂ ਨਾਲ ਕੀਤੀ ਰਾਜਨੀਤਿਕ ਵਿਚਾਰ ਚਰਚਾ

ਫ਼ਾਜ਼ਿਲਕਾ, 17 ਮਈ (ਦਵਿੰਦਰ ਪਾਲ ਸਿੰਘ)- ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਜਨਰਲ ਸਕੱਤਰ ਅਤੇ ਸਾਬਕਾ ਮੰਤਰੀ ਹੰਸ ਰਾਜ ਜੋਸਨ ਨੇ ਵੱਖ-ਵੱਖ ਵਾਰਡਾਂ ਵਿਚ ਜਾ ਕੇ ਵਰਕਰਾਂ ਨਾਲ ਮੁਲਾਕਾਤ ਕੀਤੀ ਅਤੇ ਉਨ੍ਹਾਂ ਦੀਆਂ ਸਮੱਸਿਆਵਾਂ ਸੁਣੀਆਂ | ਇਸ ਦੌਰਾਨ ਰਾਜਨੀਤਿਕ ਚਰਚਾ ਵੀ ...

ਪੂਰੀ ਖ਼ਬਰ »

ਜੋਸਨ, ਡਾ. ਰਿਣਵਾ ਦਾ ਅਕਾਲੀ ਦਲ 'ਚ ਸ਼ਾਮਿਲ ਹੋਣਾ ਪਾਰਟੀ ਨੂੰ ਮਜ਼ਬੂਤ ਕਰੇਗਾ-ਸਵੀ

ਫ਼ਾਜ਼ਿਲਕਾ, 17 ਮਈ (ਦਵਿੰਦਰ ਪਾਲ ਸਿੰਘ)-ਫ਼ਾਜ਼ਿਲਕਾ ਜ਼ਿਲ੍ਹੇ ਨਾਲ ਸਬੰਧਿਤ ਦੋ ਸੀਨੀਅਰ ਕਾਂਗਰਸੀ ਆਗੂਆਂ ਦਾ ਅਕਾਲੀ ਦਲ ਵਿਚ ਰਲਣਾ ਸਰਹੱਦੀ ਜ਼ਿਲ੍ਹੇ ਅੰਦਰ ਪਾਰਟੀ ਨੂੰ ਮਜ਼ਬੂਤ ਕਰੇਗਾ | ਪੰਜਾਬ ਦੇ ਸਾਬਕਾ ਮੰਤਰੀ ਹੰਸ ਰਾਜ ਜੋਸਨ ਅਤੇ ਫ਼ਾਜ਼ਿਲਕਾ ਦੇ ਸਾਬਕਾ ...

ਪੂਰੀ ਖ਼ਬਰ »

ਫ਼ਾਜ਼ਿਲਕਾ ਜ਼ਿਲ੍ਹੇ 'ਚ ਕੋਰੋਨਾ ਨੇ ਲਈਆਂ 15 ਹੋਰ ਜਾਨਾਂ, 394 ਨਵੇਂ ਕੇਸ ਆਏ

ਫ਼ਾਜ਼ਿਲਕਾ, 17 ਮਈ (ਦਵਿੰਦਰ ਪਾਲ ਸਿੰਘ)-ਫ਼ਾਜ਼ਿਲਕਾ ਜ਼ਿਲ੍ਹੇ ਵਿਚ ਕੋਰੋਨਾ ਵਾਈਰਸ ਨਾਲ ਅੱਜ 15 ਵਿਅਕਤੀਆਂ ਦੀ ਮੌਤ ਹੋ ਗਈ ਹੈ, ਜਿਸ ਕਾਰਨ ਮੌਤ ਦਾ ਆਂਕੜਾ ਵੱਧ ਕੇ 310 ਹੋ ਗਿਆ ਹੈ | ਜਦੋਂਕਿ ਅੱਜ 394 ਹੋਰ ਵਿਅਕਤੀ ਕੋਰੋਨਾ ਵਾਈਰਸ ਦੀ ਬਿਮਾਰੀ ਨਾਲ ਪੀੜਤ ਹੋ ਗਏ ਹਨ ਪਰ ...

ਪੂਰੀ ਖ਼ਬਰ »

ਸਾਂਝਾ ਅਧਿਆਪਕ ਮੋਰਚਾ ਨੇ ਬੀ.ਪੀ.ਈ.ਓ ਦਫ਼ਤਰ ਵਿਖੇ ਸਰਕਾਰ ਦੀ ਅਰਥੀ ਫੂਕੀ

ਜਲਾਲਾਬਾਦ,17 ਮਈ (ਜਤਿੰਦਰ ਪਾਲ ਸਿੰਘ)-ਸਾਂਝਾ ਅਧਿਆਪਕ ਮੋਰਚਾ ਪੰਜਾਬ ਵਲ਼ੋਂ ਦਿੱਤੇ ਸੱਦੇ ਅਨੁਸਾਰ ਸਥਾਨਕ ਬੀ. ਪੀ. ਈ. ਓ. ਦਫ਼ਤਰ ਵਿਖੇ ਅਧਿਆਪਕਾਂ ਵਲ਼ੋਂ ਪੰਜਾਬ ਸਰਕਾਰ ਵਿਰੁੱਧ ਅਰਥੀ ਫ਼ੂਕ ਕੇ ਰੋਸ ਪ੍ਰਦਰਸ਼ਨ ਕੀਤਾ ਗਿਆ | ਗੱਲਬਾਤ ਕਰਦੇ ਹੋਏ ਆਗੂਆਂ ਮੇਜਰ ...

ਪੂਰੀ ਖ਼ਬਰ »

ਅਰਦਾਸ ਸਪੀਚ ਤੇ ਹੀਅਰਿੰਗ ਕਲੀਨਿਕ ਨੇ ਵਿਸ਼ੇਸ਼ ਕੈਂਪ ਲਾ ਕੇ ਬੱਚਿਆਂ ਦੀ ਕੀਤੀ ਜਾਂਚ

ਫ਼ਾਜ਼ਿਲਕਾ, 17 ਮਈ (ਦਵਿੰਦਰ ਪਾਲ ਸਿੰਘ)-ਅਰਦਾਸ ਸਪੀਚ ਅਤੇ ਹੀਅਰਿੰਗ ਕਲੀਨਿਕ ਵਲ਼ੋਂ ਛੋਟੇ ਬੱਚਿਆਂ ਲਈ ਇਕ ਵਿਸ਼ੇਸ਼ ਫ਼ਾਜ਼ਿਲਕਾ ਦੀ ਮੁਲਤਾਨੀ ਚੂੰਗੀ ਨੇੜੇ ਸਥਿਤ ਸੇਠੀ ਹਸਪਤਾਲ ਵਿਖੇ ਕੈਂਪ ਲਗਾਇਆ ਗਿਆ | ਇਸ ਸਬੰਧੀ ਜਾਣਕਾਰੀ ਦਿੰਦਿਆਂ ਸਪੀਚ ਥਰੈਪਿਸਟ ...

ਪੂਰੀ ਖ਼ਬਰ »

ਜ਼ਿਲ੍ਹਾ ਫ਼ਾਜ਼ਿਲਕਾ ਪੁਲਿਸ ਨੇ ਸ਼ਰਾਬ ਤਸਕਰਾਂ 'ਤੇ ਕੱਸਿਆ ਸ਼ਿੰਕਜਾ

ਜਲਾਲਾਬਾਦ, 17 ਮਈ (ਜਤਿੰਦਰ ਪਾਲ ਸਿੰਘ/ਕਰਨ ਚੁਚਰਾ)-ਐੱਸ.ਐੱਸ.ਪੀ ਫ਼ਾਜ਼ਿਲਕਾ ਦੀਪਕ ਹਿਲੋਰੀ ਦੀ ਅਗਵਾਈ 'ਚ ਫ਼ਾਜ਼ਿਲਕਾ ਦੇ ਐੱਸ.ਪੀ(ਡੀ) ਜੀ.ਐੱਸ ਸੰਧੂ ਅਤੇ ਡੀ.ਐੱਸ.ਪੀ ਜਲਾਲਾਬਾਦ ਪਲਵਿੰਦਰ ਸਿੰਘ ਸਿੱਧੂ ਵਲ਼ੋਂ ਲਗਪਗ 8 ਥਾਣਿਆਂ ਦੀ ਪੁਲਿਸ ਮੁਖੀ ਅਤੇ ਮੁਲਾਜ਼ਮਾਂ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX