ਤਾਜਾ ਖ਼ਬਰਾਂ


ਰਜ਼ੀਆ ਸੁਲਤਾਨਾ ਨੇ ਦਿੱਤਾ ਅਸਤੀਫ਼ਾ
. . .  11 minutes ago
ਨਵਜੋਤ ਸਿੱਧੂ ਨੂੰ ਕੋਈ ਲਾਲਚ ਨਹੀਂ ਤੇ ਉਹ ਪੰਜਾਬ ਤੇ ਪੰਜਾਬੀਅਤ ਲਈ ਲੜ ਰਹੇ ਹਨ -ਰਜ਼ੀਆ ਸੁਲਤਾਨਾ
. . .  24 minutes ago
ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਸੱਦੀ ਹੰਗਾਮੀ ਬੈਠਕ
. . .  about 1 hour ago
ਚੰਡੀਗੜ੍ਹ, 28 ਸਤੰਬਰ - ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਹੰਗਾਮੀ ...
ਕੈਪਟਨ ਅਮਰਿੰਦਰ ਸਿੰਘ ਪਹੁੰਚੇ ਦਿੱਲੀ
. . .  about 1 hour ago
ਨਵੀਂ ਦਿੱਲੀ, 28 ਸਤੰਬਰ - ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦਿੱਲੀ ਪਹੁੰਚੇ ਹਨ . ਇਸ ਮੌਕੇ ਉਨ੍ਹਾਂ ਦਾ ਕਹਿਣਾ ਸੀ ਕਿ ਉਨ੍ਹਾਂ ਦਾ ਇੱਥੇ ਕੋਈ ਵੀ ਰਾਜਨੀਤਕ ਪ੍ਰੋਗਰਾਮ ਨਹੀਂ ਹੈ ...
ਕਾਂਗਰਸ ਦੇ ਹੋਏ ਕਨ੍ਹਈਆ ਕੁਮਾਰ ਅਤੇ ਜਿਗਨੇਸ਼ ਮੇਵਾਨੀ
. . .  about 1 hour ago
ਨਵੀਂ ਦਿੱਲੀ, 28 ਸਤੰਬਰ - ਸੀ.ਪੀ.ਆਈ. ਨੇਤਾ ਕਨ੍ਹਈਆ ਕੁਮਾਰ ਅਤੇ ਗੁਜਰਾਤ ਦੇ ਵਿਧਾਇਕ ਜਿਗਨੇਸ਼ ਮੇਵਾਨੀ ਨਵੀਂ ਦਿੱਲੀ ਵਿਚ ਰਾਹੁਲ ਗਾਂਧੀ ਦੀ ਮੌਜੂਦਗੀ ਵਿਚ...
ਅੰਗਹੀਣ ਵਿਅਕਤੀਆਂ ਨੂੰ ਦਿੱਤੇ ਜਾਣਗੇ 14.28 ਲੱਖ ਰੁਪਏ ਦੀ ਕੀਮਤ ਨਾਲ ਟ੍ਰਾਈ ਸਾਈਕਲ: ਸੋਮ ਪ੍ਰਕਾਸ਼
. . .  about 1 hour ago
ਫਗਵਾੜਾ, 28 ਸਤੰਬਰ (ਹਰਜੋਤ ਸਿੰਘ ਚਾਨਾ) - ਅੰਗਹੀਣ ਵਿਅਕਤੀਆਂ ਦੀਆਂ ਸਮੱਸਿਆਵਾਂ ਨੂੰ ਮੁੱਖ ਰੱਖਦਿਆਂ ਕੇਂਦਰੀ ਰਾਜ ਮੰਤਰੀ ਸੋਮ ਪ੍ਰਕਾਸ਼ ਨੇ 34 ਅਪਾਹਿਜ ਵਿਅਕਤੀਆਂ ਨੂੰ ਮੋਟਰਾਈਜ਼ਡ ਟ੍ਰਾਈ ਸਾਈਕਲ ਦਿੱਤੇ...
ਸਰਪੰਚ ਖ਼ਿਲਾਫ਼ ਮੁਕੱਦਮਾ ਦਰਜ ਕਰਨ ਦੀ ਮੰਗ ਨੂੰ ਲੈ ਕੇ ਬਸਪਾ ਵਲੋਂ ਜਮਸ਼ੇਰ ਵਿਚ ਲਗਾਇਆ ਗਿਆ ਜਾਮ
. . .  about 1 hour ago
ਜਮਸ਼ੇਰ ਖ਼ਾਸ,ਜੰਡਿਆਲਾ ਮੰਜਕੀ - 28 ਸਤੰਬਰ (ਅਵਤਾਰ ਤਾਰੀ, ਸੁਰਜੀਤ ਸਿੰਘ ਜੰਡਿਆਲਾ) - ਸੱਤਾਧਾਰੀ ਪਾਰਟੀ ਨਾਲ ਸੰਬੰਧਿਤ ਸਰਪੰਚ ਖ਼ਿਲਾਫ਼ ਬਸਪਾ ਵਲੋਂ ਅੱਜ ਜਮਸ਼ੇਰ ਖ਼ਾਸ ਵਿਚ ਜਾਮ ਲਾਇਆ ਗਿਆ...
ਨਵਜੋਤ ਸਿੰਘ ਸਿੱਧੂ ਦੇ ਅਸਤੀਫ਼ੇ ਤੋਂ ਬਾਅਦ ਰਾਘਵ ਚੱਢਾ ਦਾ ਬਿਆਨ
. . .  about 1 hour ago
ਚੰਡੀਗੜ੍ਹ, 28 ਸਤੰਬਰ - ਨਵਜੋਤ ਸਿੰਘ ਸਿੱਧੂ ਦੇ ਅਸਤੀਫ਼ੇ ਤੋਂ ਬਾਅਦ ਆਮ ਆਦਮੀ ਪਾਰਟੀ ਦੇ ਰਾਘਵ ਚੱਢਾ ਦਾ ਕਹਿਣਾ ਹੈ ਕਿ ਪੰਜਾਬ ਕਾਂਗਰਸ ਵਿਚ ਅਰਾਜਕਤਾ ਦੀ ਸੰਪੂਰਨ ਸਥਿਤੀ ਹੈ ...
ਮਨੀਸ਼ ਤਿਵਾੜੀ ਨੇ ਕੁਲਦੀਪ ਮਾਣਕ ਦੇ ਇਕ ਗੀਤ ਦੀਆਂ ਸਤਰਾਂ ਨਾਲ ਨਵਜੋਤ ਸਿੰਘ ਸਿੱਧੂ 'ਤੇ ਕੱਸਿਆ ਤਨਜ
. . .  about 2 hours ago
ਚੰਡੀਗੜ੍ਹ, 28 ਸਤੰਬਰ - ਨਵਜੋਤ ਸਿੰਘ ਸਿੱਧੂ ਦੇ ਅਸਤੀਫ਼ੇ ਤੋਂ ਬਾਅਦ ਮਨੀਸ਼ ਤਿਵਾੜੀ ਨੇ ਕੁਲਦੀਪ ਮਾਣਕ ਦੇ ਇਕ ਗੀਤ ਦੀਆਂ ਸਤਰਾਂ ਨਾਲ ਨਵਜੋਤ ਸਿੰਘ ਸਿੱਧੂ 'ਤੇ...
ਗੁਲਜ਼ਾਰ ਇੰਦਰ ਚਾਹਲ ਨੇ ਖ਼ਜ਼ਾਨਚੀ ਅਹੁਦੇ ਤੋਂ ਦਿੱਤਾ ਅਸਤੀਫ਼ਾ
. . .  about 2 hours ago
ਚੰਡੀਗੜ੍ਹ, 28 ਸਤੰਬਰ - ਗੁਲਜ਼ਾਰ ਇੰਦਰ ਚਾਹਲ ਨੇ ਖ਼ਜ਼ਾਨਚੀ ਅਹੁਦੇ ਤੋਂ ਦਿੱਤਾ ਅਸਤੀਫ਼ਾ ...
ਗੁਲਾਬੀ ਸੁੰਡੀ ਕਾਰਨ ਨਰਮਾ ਖ਼ਰਾਬ ਹੋਣ ਤੋਂ ਦੁਖੀ ਖੇਤ ਮਜ਼ਦੂਰ ਨੇ ਕੀਤੀ ਆਤਮਹੱਤਿਆ
. . .  about 2 hours ago
ਤਲਵੰਡੀ ਸਾਬੋ, 28 ਸਤੰਬਰ (ਰਣਜੀਤ ਸਿੰਘ ਰਾਜੂ) - ਮਾਲਵੇ ਦੀ ਨਰਮਾ ਪੱਟੀ ਦੇ ਉਕਤ ਖਿੱਤੇ ਦੇ ਪਿੰਡ ਜਗਾ ਰਾਮ ਤੀਰਥ ਦੇ ਇੱਕ ਖੇਤ ਮਜ਼ਦੂਰ ਮਹਿੰਦਰ ਸਿੰਘ ਨੇ ਆਪਣੇ ਖੇਤ ਵਿਚ ਫਾਹਾ ਲੈ ਕੇ ਜੀਵਨ ਲੀਲਾ ਖ਼ਤਮ ...
ਅਸੀਂ ਸਿੱਧੂ ਸਾਬ੍ਹ ਨਾਲ ਬੈਠ ਕੇ ਗੱਲ ਕਰਾਂਗੇ - ਚੰਨੀ
. . .  about 2 hours ago
ਚੰਡੀਗੜ੍ਹ, 28 ਸਤੰਬਰ - ਨਵਜੋਤ ਸਿੰਘ ਸਿੱਧੂ ਦੇ ਅਸਤੀਫ਼ੇ 'ਤੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦਾ ਕਹਿਣਾ ਹੈ ਕਿ ਉਨ੍ਹਾਂ ਦੇ ਅਸਤੀਫ਼ੇ ਬਾਰੇ ਉਨ੍ਹਾਂ ਨੂੰ ਜਾਣਕਾਰੀ ਨਹੀਂ ਹੈ...
ਕਾਨੂੰਨ ਰੱਦ ਕਰਨ ਲਈ ਸਪੈਸ਼ਲ ਸੈਸ਼ਨ ਬੁਲਾਇਆ ਜਾਵੇਗਾ - ਚੰਨੀ
. . .  about 2 hours ago
ਚੰਡੀਗੜ੍ਹ, 28 ਸਤੰਬਰ - ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦਾ ਕਹਿਣਾ ਹੈ ਕਿ ਖੇਤੀ ਕਾਨੂੰਨ ਰੱਦ ਕਰਨ ਲਈ ਸਪੈਸ਼ਲ ਸੈਸ਼ਨ ਬੁਲਾਇਆ...
ਪੰਜਾਬ ਨੂੰ ਜੰਮੂ ਕਸ਼ਮੀਰ ਨਾ ਬਣਾਇਆ ਜਾਵੇ - ਚੰਨੀ
. . .  about 2 hours ago
ਚੰਡੀਗੜ੍ਹ, 28 ਸਤੰਬਰ - ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦਾ ਕਹਿਣਾ ਹੈ ਕਿ ਪੰਜਾਬ ਨੂੰ ਜੰਮੂ ਕਸ਼ਮੀਰ ਨਾ ਬਣਾਇਆ ਜਾਵੇ, ...
ਚੰਨੀ ਦੀ ਕੇਂਦਰ ਨੂੰ ਕਿਸਾਨਾਂ ਦਾ ਕਰਜ਼ਾ ਮੁਆਫ਼ ਕਰਨ ਦੀ ਅਪੀਲ
. . .  about 2 hours ago
ਚੰਡੀਗੜ੍ਹ, 28 ਸਤੰਬਰ - ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਕੇਂਦਰ ਸਰਕਾਰ ਨੂੰ ਖੇਤੀ ਕਾਨੂੰਨ ਰੱਦ ਕਰਨ ਦੀ ਅਪੀਲ ਕੀਤੀ ਹੈ | ਇਸ ਨਾਲ ਹੀ ਕੇਂਦਰ ਨੂੰ ਕਿਸਾਨਾਂ ਦਾ ਕਰਜ਼ਾ ਮੁਆਫ਼ ਕਰਨ...
ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਪ੍ਰੈੱਸ ਵਾਰਤਾ ਸ਼ੁਰੂ, ਕੇਂਦਰ ਨੂੰ ਕੀਤੀ ਖੇਤੀ ਕਾਨੂੰਨ ਰੱਦ ਕਰਨ ਦੀ ਅਪੀਲ
. . .  about 2 hours ago
ਚੰਡੀਗੜ੍ਹ, 28 ਸਤੰਬਰ - ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਕੇਂਦਰ ਸਰਕਾਰ ਨੂੰ ਖੇਤੀ ਕਾਨੂੰਨ ਰੱਦ ਕਰਨ ਦੀ ਅਪੀਲ ਕੀਤੀ...
ਸਿੱਧੂ ਦੇ ਅਸਤੀਫ਼ੇ 'ਤੇ ਕੈਪਟਨ ਦਾ ਬਿਆਨ - ਮੈਂ ਤੁਹਾਨੂੰ ਪਹਿਲਾ ਹੀ ਕਿਹਾ ਸੀ ਉਹ ਇੱਕ ਸਟੇਬਲ (ਸਥਿਰ) ਆਦਮੀ ਨਹੀਂ ਹੈ ਅਤੇ ਸਰਹੱਦੀ ਰਾਜ ਪੰਜਾਬ ਦੇ ਅਨੁਕੂਲ ਨਹੀਂ ਹੈ।
. . .  about 3 hours ago
ਸਿੱਧੂ ਦੇ ਅਸਤੀਫ਼ੇ 'ਤੇ ਕੈਪਟਨ ਦਾ ਬਿਆਨ - ਮੈਂ ਤੁਹਾਨੂੰ ਪਹਿਲਾ ਹੀ ਕਿਹਾ ਸੀ ਉਹ ਇੱਕ ਸਟੇਬਲ (ਸਥਿਰ) ਆਦਮੀ ਨਹੀਂ ਹੈ ਅਤੇ ਸਰਹੱਦੀ ਰਾਜ ਪੰਜਾਬ ਦੇ ਅਨੁਕੂਲ ਨਹੀਂ ਹੈ..
ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਵਲੋਂ ਡਿਪਟੀ ਕਮਿਸ਼ਨਰਾਂ ਦੇ ਦਫ਼ਤਰਾਂ ਅੱਗੇ ਪੱਕੇ ਧਰਨਿਆਂ ਦੀ ਸ਼ੁਰੂਆਤ
. . .  about 3 hours ago
ਅੰਮ੍ਰਿਤਸਰ, 28 ਸਤੰਬਰ (ਸੁਰਿੰਦਰਪਾਲ ਸਿੰਘ ਵਰਪਾਲ) - ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਵਲੋਂ ਅੱਜ ਡਿਪਟੀ ਕਮਿਸ਼ਨਰਾਂ ਦੇ ਦਫ਼ਤਰਾਂ ਅੱਗੇ ਪੱਕੇ ਧਰਨਿਆਂ ਦੀ ਸ਼ੁਰੂਆਤ ਕੀਤੀ ਗਈ, ਜਿਸ ਦੀ ਅਗਵਾਈ ਬੀਬੀਆਂ ਵਲੋਂ ਕੀਤੀ ਜਾ ਰਹੀ ...
ਸ੍ਰੀ ਮੁਕਤਸਰ ਸਾਹਿਬ ਦੀ ਅਨਾਜ ਮੰਡੀ ਵਿਖੇ ਕੁਲਬੀਰ ਸਿੰਘ ਮੱਤਾ ਨੇ ਸਫ਼ਾਈ ਪ੍ਰਬੰਧਾਂ ਦਾ ਜਾਇਜ਼ਾ ਲਿਆ
. . .  about 3 hours ago
ਸ੍ਰੀ ਮੁਕਤਸਰ ਸਾਹਿਬ, 28 ਸਤੰਬਰ (ਰਣਜੀਤ ਸਿੰਘ ਢਿੱਲੋਂ) - ਪੰਜਾਬ ਮੰਡੀ ਬੋਰਡ ਫ਼ਿਰੋਜਪੁਰ ਡਵੀਜ਼ਨ ਦੇ ਅਫ਼ਸਰ ਕੁਲਬੀਰ ਸਿੰਘ ਮੱਤਾ ਅੱਜ ਅਨਾਜ ਮੰਡੀ ਸ੍ਰੀ ਮੁਕਤਸਰ ਸਾਹਿਬ ਵਿਖੇ...
ਨਵਜੋਤ ਸਿੰਘ ਸਿੱਧੂ ਨੇ ਦਿੱਤਾ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਦੇ ਅਹੁਦੇ ਤੋਂ ਅਸਤੀਫ਼ਾ
. . .  about 3 hours ago
ਚੰਡੀਗੜ੍ਹ, 28 ਸਤੰਬਰ - ਨਵਜੋਤ ਸਿੰਘ ਸਿੱਧੂ ਨੇ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਦੇ ਅਹੁਦੇ ਤੋਂ ਅਸਤੀਫ਼ਾ ਦੇ...
ਸੁਮੇਧ ਸਿੰਘ ਸੈਣੀ ਦੇ ਵਕੀਲ ਏ.ਪੀ.ਐੱਸ. ਦਿਓਲ ਨੂੰ ਐਡਵੋਕੇਟ ਜਨਰਲ ਲਗਾਉਣ ਦਾ ਆਮ ਆਦਮੀ ਪਾਰਟੀ ਨੇ ਕੀਤਾ ਵਿਰੋਧ
. . .  about 3 hours ago
ਚੰਡੀਗੜ੍ਹ, 28 ਸਤੰਬਰ (ਗੁਰਿੰਦਰ) - ਸੁਮੇਧ ਸਿੰਘ ਸੈਣੀ ਦੇ ਵਕੀਲ ਏ.ਪੀ.ਐੱਸ. ਦਿਓਲ ਨੂੰ ਐਡਵੋਕੇਟ ਜਨਰਲ ਲਗਾਉਣ ਦਾ ਆਮ ਆਦਮੀ ਪਾਰਟੀ ਨੇ ਵਿਰੋਧ ਕੀਤਾ ਹੈ | ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ, ਵਿਧਾਇਕ ਕੁਲਤਾਰ ਸਿੰਘ ਸੰਧਵਾਂ ਅਤੇ...
ਮੁੱਖ ਮੰਤਰੀ ਚੰਨੀ ਦੀ ਕੋਠੀ ਵਲ ਵੱਧ ਰਹੇ ਅਧਿਆਪਕ, ਪੁਲੀਸ ਵਲੋਂ ਰੋਕਣ ਦੇ ਯਤਨ ਜਾਰੀ
. . .  about 3 hours ago
ਖਰੜਾ, 28 ਸਤੰਬਰ (ਜੰਡਪੁਰੀ) - ਅੱਜ ਪੰਜਾਬ ਦੇ ਸਾਰੇ ਜ਼ਿਲ੍ਹਿਆਂ ਦੇ ਈ.ਟੀ.ਟੀ. ਟੈਟ ਪਾਸ ਅਧਿਆਪਕਾਂ ਵਲੋਂ ਖਰੜ ਦੀ ਮੁੱਖ ਮੰਤਰੀ ਦੀ ਰਿਹਾਇਸ਼ ਨੇੜੇ ਮਿਊਂਸੀਪਲ ਪਾਰਕ ਵਿਖੇ ਧਰਨਾ ਲਗਾਇਆ ਹੋਇਆ...
ਨਸ਼ਾ ਤਸਕਰੀ ਦੇ ਦੋਸ਼ਾਂ 'ਚ ਘਿਰੀ ਦੇਸੂਜੋਧਾ ਪੁਲਿਸ ਚੌਕੀ
. . .  about 4 hours ago
ਡੱਬਵਾਲੀ, 29 ਸਤੰਬਰ (ਇਕਬਾਲ ਸਿੰਘ ਸ਼ਾਂਤ) - ਪਿੰਡ ਦੇਸੂਜੋਧਾ ਵਿਚ ਵੱਡੇ ਪੱਧਰ 'ਤੇ ਚਿੱਟਾ ਨਸ਼ਾ ਤਸਕਰੀ ਅਤੇ ਨਸ਼ਿਆਂ ਕਰ ਕੇ ਨੌਜਵਾਨਾਂ ਦੀਆਂ ਲਗਾਤਾਰ ਮੌਤਾਂ ਦੇ ਖ਼ਿਲਾਫ਼ ਅੱਜ ਹਰਿਆਣਾ ਤੇ ਪੰਜਾਬ ਦੇ ਕਈ ਪਿੰਡਾਂ ਦੇ ...
ਕੈਪਟਨ ਦੇ ਮੀਡੀਆ ਸਲਾਹਕਾਰ ਦਾ ਕੈਪਟਨ ਦੀ ਦਿੱਲੀ ਫੇਰੀ 'ਤੇ ਵੱਡਾ ਬਿਆਨ
. . .  about 4 hours ago
ਚੰਡੀਗੜ੍ਹ, 28 ਸਤੰਬਰ - ਕੈਪਟਨ ਅਮਰਿੰਦਰ ਸਿੰਘ ਦੇ ਮੀਡੀਆ ਸਲਾਹਕਾਰ ਰਵੀਨ ਠੁਕਰਾਲ ਨੇ ਟਵੀਟ ਕਰ ਕੇ ਕੈਪਟਨ ਅਮਰਿੰਦਰ ਸਿੰਘ ਦੀ ਦਿੱਲੀ ਫੇਰੀ 'ਤੇ ਕਿਹਾ ਹੈ ਕਿ ਇਹ ਉਨ੍ਹਾਂ ਦਾ ਇਕ ਨਿੱਜੀ ਦੌਰਾ ਹੈ...
ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਨਾਲ ਹੋਵੇਗੀ ਕੱਲ੍ਹ ਸਰਕਾਰ ਦੀ ਬੈਠਕ
. . .  about 4 hours ago
ਚੰਡੀਗੜ੍ਹ, 28 ਸਤੰਬਰ - ਕਿਸਾਨੀ ਮੰਗਾਂ ਸੰਬੰਧੀ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਨਾਲ ਕੱਲ੍ਹ ਪੰਜਾਬ ਸਰਕਾਰ ਦੀ ਬੈਠਕ ...
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 2 ਹਾੜ ਸੰਮਤ 553
ਵਿਚਾਰ ਪ੍ਰਵਾਹ: ਕੋਈ ਵੀ ਗੱਲ ਇਹੋ ਜਿਹੀ ਨਹੀਂ, ਜਿਸ ਨੂੰ ਮਜ਼ਬੂਤ ਭਰੋਸਾ ਤੇ ਦ੍ਰਿੜ੍ਹ ਮਨੋਰਥ ਪੂਰਾ ਨਹੀਂ ਕਰ ਸਕਦੇ। -ਨੈਪੋਲੀਅਨ

ਅੰਮ੍ਰਿਤਸਰ / ਦਿਹਾਤੀ

ਮਾਣ ਭੱਤਾ, ਕੱਚਾ-ਕੰਟਰੈਕਟ ਮੁਲਾਜ਼ਮ ਮੋਰਚੇ ਵਲੋਂ ਰਈਆ ਵਿਖੇ ਰੈਲੀ

ਰਈਆ, 15 ਜੂਨ (ਸ਼ਰਨਬੀਰ ਸਿੰਘ ਕੰਗ)-ਪੰਜਾਬ ਸਰਕਾਰ ਵਲੋਂ ਆਸ਼ਾ, ਮਿਡ-ਡੇ-ਮੀਲ ਤੇ ਜੰਗਲਾਤ ਵਰਕਰਾਂ ਸਮੇਤ ਹੋਰ ਕੱਚੇ ਤੇ ਕੰਟਰੈਕਟ ਅਧਿਆਪਕਾਂ ਤੇ ਮੁਲਾਜ਼ਮਾਂ ਦੀਆਂ ਮੰਗਾਂ ਨੂੰ ਅੱਖੋਂ ਪਰੋਖੇ ਕਰਨ ਵਿਰੁੱਧ ਅੱਜ ਰਈਆ ਵਿਖੇ ''ਮਾਨ ਭੱਤਾ, ਕੱਚਾ-ਕੰਟਰੈਕਟ ਮੁਲਾਜ਼ਮ ...

ਪੂਰੀ ਖ਼ਬਰ »

ਧਾਰਮਿਕ ਖੇਤਰ 'ਚ ਅਹਿਮ ਸਥਾਨ ਰੱਖਦੈ ਪਿੰਡ ਵਰਪਾਲ ਬਾਬਾ ਫੌਜਾ ਸਿੰਘ ਵਾਲਾ

ਜੱਸਾ ਅਨਜਾਣ 84278-86534 ਚੱਬਾ-ਵਿਧਾਨ ਸਭਾ ਹਲਕਾ ਅਟਾਰੀ ਅਧੀਨ ਆਉਂਦਾ ਪਿੰਡ ਵਰਪਾਲ ਜਿਸਦੀ ਅਬਾਦੀ ਜ਼ਿਆਦਾ ਹੋਣ ਕਰਕੇ ਇਸ ਪਿੰਡ 'ਚੋੋਂ ਨਵਾਂ ਪਿੰਡ ਬਣਿਆ ਵਰਪਾਲ ਬਾਬਾ ਫੌਜਾ ਸਿੰਘ ਵਾਲਾ | ਬਾਬਾ ਫੌਜਾ ਸਿੰਘ ਇੱਕ ਸੰਤ-ਮਹਾਂਪੁਰਸ਼ ਰੱਬੀ ਰੂਹ ਹੋਏ ਹਨ | ਪਿੰਡ ਵਾਸੀਆਂ ...

ਪੂਰੀ ਖ਼ਬਰ »

ਰੰਜਿਸ਼ ਤਹਿਤ ਵਿਅਕਤੀ ਨੂੰ ਤੇਜ਼ਧਾਰ ਹਥਿਆਰਾਂ ਨਾਲ ਕੀਤਾ ਜ਼ਖ਼ਮੀ

ਮੱਤੇਵਾਲ, 15 ਜੂਨ (ਗੁਰਪ੍ਰੀਤ ਸਿੰਘ ਮੱਤੇਵਾਲ)-ਬੀਤੇ ਦਿਨੀਂ ਪਿੰਡ ਪੁਰਾਣਾ ਤਨੇਲ 'ਚ ਇਕ 12 ਸਾਲ ਦੀ ਬੱਚੀ ਨਾਲ ਗੁਆਂਢੀ ਵਲੋਂ ਜਬਰ ਜਨਾਹ ਦੀ ਵਾਰਦਾਤ ਤੋਂ ਬਾਅਦ ਥਾਣਾ ਮੱਤੇਵਾਲ ਦੀ ਪੁਲਿਸ ਵਲੋਂ ਪੀੜਤ ਲੜਕੀ ਦੇ ਚਾਚੇ ਦੇ ਬਿਆਨਾਂ 'ਤੇ ਉਪਰੋਕਤ ਦੋਸ਼ੀ ਖਿਲਾਫ ਮਾਮਲਾ ...

ਪੂਰੀ ਖ਼ਬਰ »

ਗੁੰਡਾਗਰਦੀ ਖ਼ਿਲਾਫ਼ ਡਵੀਜ਼ਨ ਬਾਬਾ ਬਕਾਲਾ ਵਿਖੇ ਪਾਵਰਕਾਮ ਮੁਲਾਜ਼ਮਾਂ ਵਲੋਂ ਰੋਸ ਵਿਖਾਵਾ

ਬਾਬਾ ਬਕਾਲਾ ਸਾਹਿਬ, 15 ਜੂਨ (ਸ਼ੇਲਿੰਦਰਜੀਤ ਸਿੰਘ ਰਾਜਨ)-ਅੰਗਰੇਜ਼ ਸਿੰਘ ਹਸਨਪੁਰ ਵਲੋਂ ਬਿਜਲੀ ਘਰ 66 ਕੇ. ਵੀ. ਸਬ ਸਟੇਸ਼ਨ ਲਿੱਧੜ ਵਿਖੇ 10-12 ਸਾਥੀਆਂ ਨਾਲ ਆ ਕੇ ਕੀਤੀ ਗਈ ਗੁੰਡਾਗਰਦੀ ਖ਼ਿਲਾਫ਼ ਸਬ ਡਵੀਜ਼ਨ ਬਾਬਾ ਬਕਾਲਾ ਸਾਹਿਬ ਵਿਖੇ ਪ੍ਰਧਾਨ ਹਰਜਿੰਦਰ ਸਿੰਘ ਚਾਹਲ ...

ਪੂਰੀ ਖ਼ਬਰ »

-ਰਾਏਪੁਰ ਖ਼ੁਰਦ ਨੌਜਵਾਨ ਕੁੱਟਮਾਰ ਮਾਮਲਾ-

ਅਜਨਾਲਾ ਪੁਲਿਸ ਵਲੋਂ ਕੁੱਟਮਾਰ ਕਰਨ ਵਾਲਾ ਨੌਜਵਾਨ ਕਾਬੂ

ਅਜਨਾਲਾ, 15 ਜੂਨ (ਗੁਰਪ੍ਰੀਤ ਸਿੰਘ ਢਿੱਲੋਂ)-ਬੀਤੀ 11 ਜੂਨ ਨੂੰ ਰਾਤ ਸਮੇਂ ਪਿੰਡ ਭੋਏਵਾਲੀ ਦੇ ਇਕ ਨੌਜਵਾਨ ਦੀ ਹੋਈ ਬੇਤਹਾਸ਼ਾ ਕੁੱਟਮਾਰ ਦੇ ਮਾਮਲੇ ਦੀ ਗੁੱਥੀ ਨੂੰ ਸੁਲਝਾਉਂਦਿਆਂ ਥਾਣਾ ਅਜਨਾਲਾ ਦੀ ਪੁਲਿਸ ਵਲੋਂ ਨੌਜਵਾਨ ਦੀ ਕੁੱਟਮਾਰ ਕਰਨ ਵਾਲੇ ਨੂੰ ...

ਪੂਰੀ ਖ਼ਬਰ »

ਸ਼ਰਾਰਤੀ ਅਨਸਰਾਂ ਖ਼ਿਲਾਫ਼ ਪਿੰਡ ਵਾਸੀਆਂ ਵਲੋਂ ਨਾਅਰੇਬਾਜ਼ੀ

ਜੈਂਤੀਪੁਰ, 15 ਜੂਨ (ਭੁਪਿੰਦਰ ਸਿੰਘ ਗਿੱਲ)-ਸਥਾਨਕ ਕਸਬੇ ਦੇ ਨਜ਼ਦੀਕੀ ਪੈਂਦੇ ਪਿੰਡ ਕੋਟਲੀ ਢੋਲੇਸ਼ਾਹ ਵਿਖੇ ਸਰਪੰਚ ਨਰਿੰਦਰ ਕੌਰ ਤੇ ਉਸਦੇ ਪਤੀ ਕਸ਼ਮੀਰ ਸਿੰਘ ਟੋਨਾ ਦੀ ਅਗਵਾਈ ਹੇਠ ਵੱਡੀ ਗਿਣਤੀ 'ਚ ਪਿੰਡ ਵਾਸੀਆਂ ਵਲੋਂ ਕੁਝ ਸ਼ਰਾਰਤੀ ਅਨਸਰਾਂ ਵਲੋਂ ਕੀਤੀਆਂ ...

ਪੂਰੀ ਖ਼ਬਰ »

ਜਨਤਕ ਜਥੇਬੰਦੀਆਂ ਦਾ ਤਹਿਸੀਲ ਦਫ਼ਤਰ ਵਿਰੁੱਧ ਧਰਨਾ ਤੇ ਮੁਜ਼ਾਹਰਾ ਜੇਤੂ ਰੈਲੀ 'ਚ ਤਬਦੀਲ

ਅਜਨਾਲਾ, 15 ਜੂਨ (ਐਸ. ਪ੍ਰਸ਼ੋਤਮ)-ਅੱਜ ਇਥੇ ਸੰਘਰਸ਼ੀਲ ਇਨਕਲਾਬੀ ਜਨਤਕ ਜਥੇਬੰਦੀਆਂ ਜਮਹੂਰੀ ਕਿਸਾਨ ਸਭਾ ਪੰਜਾਬ , ਦਿਹਾਤੀ ਮਜਦੂਰ ਸਭਾ, ਸ਼ਹੀਦ ਭਗਤ ਸਿੰਘ ਨੌਜਵਾਨ ਸਭਾ, ਜਨਵਾਦੀ ਇਸਤਰੀ ਸਭਾ ਵਲੋਂ ਸਥਾਨਕ ਤਹਿਸੀਲਦਾਰ ਦਫ਼ਤਰ ਸਾਹਮਣੇ ਦਿੱਤੇ ਜਾਣ ਵਾਲਾ ਰੋਸ ...

ਪੂਰੀ ਖ਼ਬਰ »

ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਵਰਕਰਾਂ ਦੀ ਇਕੱਤਰਤਾ

ਗੱਗੋਮਾਹਲ, 15 ਜੂਨ (ਬਲਵਿੰਦਰ ਸਿੰਘ ਸੰਧੂ)-ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਸਰਗਰਮ ਵਰਕਰਾਂ ਦੀ ਭਰਵੀਂ ਇਕੱਤਰਤਾ ਜ਼ਿਲ੍ਹਾ ਸੀਨੀਅਰ ਮੀਤ ਪ੍ਰਧਾਨ ਜਥੇਦਾਰ ਮੁਖਤਾਰ ਸਿੰਘ ਸੂਫੀਆਂ ਦੇ ਗ੍ਰਹਿ ਵਿਖੇ ਹੋਈ ਜਿਸ 'ਚ ਬੋਲਦਿਆਂ ਸੂਫੀ ਨੇ ਕਿਹਾ ਕਿ ਅਕਾਲੀ ਬਸਪਾ ਗੱਠਜੋੜ ...

ਪੂਰੀ ਖ਼ਬਰ »

ਕਾਂਗਰਸ ਨੇ ਦਲਿਤਾਂ ਨੂੰ ਹਮੇਸ਼ਾ ਵੋਟ ਬੈਂਕ ਵਜੋਂ ਇਸਤੇਮਾਲ ਕੀਤਾ- ਸਮਰਾ, ਨਈਅਰ

ਮਜੀਠਾ, 15 ਜੂਨ (ਮਨਿੰਦਰ ਸਿੰਘ ਸੋਖੀ)-ਭਾਰਤ ਵਿਚ ਕਾਂਗਰਸ ਨੇ ਹਮੇਸ਼ਾਂ ਹੀ ਦਲਿਤ ਤੇ ਦੱਬੇ ਕੁਚਲੇ ਲੋਕਾਂ ਨੂੰ ਆਪਣੇ ਵੋਟ ਬੈਂਕ ਵਜੋਂ ਇਸਤੇਮਾਲ ਕੀਤਾ ਹੈ, ਇਨ੍ਹਾਂ ਦੇ ਜੀਵਨ ਪੱਧਰ ਨੂੰ ਉਪਰ ਚੁੱਕਣ ਤੇ ਸਮਾਜ ਵਿਚ ਬਣਦਾ ਮਾਣ ਸਤਿਕਾਰ ਦੇਣ ਦੀ ਕੋਸ਼ਿਸ਼ ਨਹੀਂ ਕੀਤੀ ...

ਪੂਰੀ ਖ਼ਬਰ »

ਦਰਜਨਾਂ ਕਾਰਕੁੰਨ ਕਾਂਗਰਸ ਛੱਡ ਕੇ 'ਆਪ' 'ਚ ਸ਼ਾਮਿਲ

ਅਜਨਾਲਾ, 15 ਜੂਨ (ਐਸ. ਪ੍ਰਸ਼ੋਤਮ)-ਅੱਜ ਸਰਹੱਦੀ ਪਿੰਡ ਬਲੜਵਾਲ ਵਿਖੇ ਆਮ ਆਦਮੀ ਪਾਰਟੀ ਦੇ ਹਲਕਾ ਇੰਚਾਰਜ ਤੇ ਕਿਸਾਨ ਵਿੰਗ ਸੂਬਾ ਉੱਪ ਪ੍ਰਧਾਨ ਕੁਲਦੀਪ ਸਿੰਘ ਧਾਲੀਵਾਲ ਦੀ ਪ੍ਰਧਾਨਗੀ 'ਚ 'ਆਪ ਲਿਆਓ-ਪੰਜਾਬ ਬਚਾਓ' ਮੁਹਿੰਮ ਦਾ ਆਗਾਜ਼ ਕਰਨ ਲਈ ਹੋਈ ਮੀਟਿੰਗ 'ਚ ਸਥਾਨਕ ...

ਪੂਰੀ ਖ਼ਬਰ »

ਉੱਗਰ ਔਲਖ ਵਿਖੇ ਨੌਜਵਾਨਾਂ ਵਲੋਂ ਕਿ੍ਕਟ ਟੂਰਨਾਮੈਂਟ ਕਰਵਾਇਆ

ਅਜਨਾਲਾ, 15 ਜੂਨ (ਗੁਰਪ੍ਰੀਤ ਸਿੰਘ ਢਿੱਲੋਂ)-ਅਜਨਾਲਾ ਅੰਮਿ੍ਤਸਰ ਮੁੱਖ ਮਾਰਗ 'ਤੇ ਸਥਿਤ ਪਿੰਡ ਉੱਗਰ ਔਲਖ ਵਿਖੇ ਯੂਥ ਆਗੂ ਲਵਲੀ ਸ਼ਾਹ ਦੇ ਉੱਦਮ ਨਾਲ ਪਿੰਡ ਦੇ ਨੌਜਵਾਨਾਂ ਵਲੋਂ ਬਾਬਾ ਜੀਵਨ ਸਿੰਘ ਯਾਦ ਨੂੰ ਸਮਰਪਿਤ ਪਹਿਲਾ ਕਿ੍ਕਟ ਟੂਰਨਾਮੈਂਟ ਕਰਵਾਇਆ ਗਿਆ, ਜਿਸ ...

ਪੂਰੀ ਖ਼ਬਰ »

ਕਿਸਾਨ ਸੰਘਰਸ਼ ਕਮੇਟੀ ਨੇ ਪੰਜਵੇਂ ਪਾਤਸ਼ਾਹ ਦਾ ਸ਼ਹੀਦੀ ਦਿਹਾੜਾ ਨਿੱਜਰਪੁਰਾ ਟੋਲ ਪਲਾਜ਼ਾ 'ਤੇ ਮਨਾਇਆ

ਜੰਡਿਆਲਾ ਗੁਰੂ, 15 ਜੂਨ (ਰਣਜੀਤ ਸਿੰਘ ਜੋਸਨ)-ਸੰਯੁਕਤ ਕਿਸਾਨ ਮੋਰਚੇ ਦੇ ਸੱਦੇ 'ਤੇ ਕਿਸਾਨ ਸੰਘਰਸ਼ ਕਮੇਟੀ ਪੰਜਾਬ ਵਲੋਂ ਜੰਡਿਆਲਾ ਗੁਰੂ ਨਜ਼ਦੀਕ ਨਿੱਜਰਪੁਰਾ ਟੋਲ ਪਲਾਜ਼ਾ ਵਿਖੇ ਪੰਜਵੇਂ ਪਾਤਸ਼ਾਹ ਸ੍ਰੀ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਦਿਹਾੜਾ ਬੜੀ ਸ਼ਰਧਾ ...

ਪੂਰੀ ਖ਼ਬਰ »

ਤੇੜਾ ਦੇ ਸਨਮਾਨ 'ਚ ਸਾਬਕਾ ਵਿਧਾਇਕ ਬੋਨੀ ਦੀ ਅਗਵਾਈ 'ਚ ਸਮਾਗਮ

ਅਜਨਾਲਾ, 15 ਜੂਨ (ਐਸ. ਪ੍ਰਸ਼ੋਤਮ)-ਅੱਜ ਹਲਕਾ ਇੰਚਾਰਜ, ਸਾਬਕਾ ਅਕਾਲੀ ਵਿਧਾਇਕ ਤੇ ਅਕਾਲੀ ਦਲ (ਬ) ਕੌਮੀ ਮੀਤ ਪ੍ਰਧਾਨ ਬੋਨੀ ਅਮਰਪਾਲ ਸਿੰਘ ਅਜਨਾਲਾ ਨੇ ਕਿਹਾ ਕਿ ਆਜ਼ਾਦੀ ਪਿੱਛੋਂ ਸੂਬੇ ਦੀਆਂ ਕਾਂਗਰਸ ਸਰਕਾਰਾਂ ਨਾਲੋਂ ਸਭ ਤੋਂ ਕਥਿਤ ਤੌਰ 'ਤੇ ਨਖਿਧ ਸਾਬਤ ਹੋਈ ਤੇ ...

ਪੂਰੀ ਖ਼ਬਰ »

ਸ਼੍ਰੋਮਣੀ ਅਕਾਲੀ ਦਲ ਤੇ ਬਹੁਜਨ ਸਮਾਜ ਪਾਰਟੀ ਦੇ ਗੱਠਜੋੜ ਨਾਲ ਨਵੀਂ ਆਸ ਜਾਗੀ- ਮਸੀਹ ਆਗੂ

ਲੋਪੋਕੇ, 15 ਜੂਨ (ਗੁਰਵਿੰਦਰ ਸਿੰਘ ਕਲਸੀ)-ਬਹੁਜਨ ਸਮਾਜ ਪਾਰਟੀ ਤੇ ਸ਼੍ਰੋਮਣੀ ਅਕਾਲੀ ਦਲ ਦੇ ਹੋਏ ਗੱਠਜੋੜ ਨਾਲ ਜਿਥੇ ਦਲਿਤ ਈਸਾਈ ਭਾਈਚਾਰੇ ਵਿਚ ਖੁਸ਼ੀ ਦੀ ਲਹਿਰ ਹੈ, ਉਥੇ ਸ਼੍ਰੋਮਣੀ ਅਕਾਲੀ ਦਲ ਦੇ ਵਰਕਰਾਂ ਤੇ ਦਰਮਿਆਨੇ ਕਿਸਾਨਾਂ ਅੰਦਰ ਵੀ ਇਸ ਗੱਠਜੋੜ ਦਾ ...

ਪੂਰੀ ਖ਼ਬਰ »

ਬੋਨੀ ਅਜਨਾਲਾ ਦਾ ਰਮਦਾਸ ਪੁੱਜਣ 'ਤੇ ਸਵਾਗਤ

ਰਮਦਾਸ, 15 ਜੂਨ (ਜਸਵੰਤ ਸਿੰਘ ਵਾਹਲਾ)-ਵਿਧਾਨ ਸਭਾ ਹਲਕਾ ਅਜਨਾਲਾ ਦੇ ਇੰਚਾਰਜ ਤੇ ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਕੌਮੀ ਮੀਤ ਪ੍ਰਧਾਨ ਬੋਨੀ ਅਮਰਪਾਲ ਸਿੰਘ ਅਜਨਾਲਾ ਦਾ ਸੈਣੀ ਪੈਲੇਸ ਰਮਦਾਸ ਵਿਖੇ ਪੁੱਜਣ 'ਤੇ ਅਕਾਲੀ ਵਰਕਰਾਂ ਨੇ ਜੈਕਾਰਿਆਂ ਦੀ ਗੂੰਜ 'ਚ ਭਰਵਾਂ ...

ਪੂਰੀ ਖ਼ਬਰ »

ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ਮੌਕੇ 'ਸ਼ਹੀਦੀ ਕਵੀ ਦਰਬਾਰ'

ਬਾਬਾ ਬਕਾਲਾ ਸਾਹਿਬ, 15 ਜੂਨ (ਸ਼ੇਲਿੰਦਰਜੀਤ ਸਿੰਘ ਰਾਜਨ)-ਅੱਜ ਇੱਥੇ ਇਤਿਹਾਸਕ ਗੁਰਦੁਆਰਾ ਨੌਵੀਂ ਪਾਤਸ਼ਾਹੀ ਵਿਖੇ ਸ੍ਰੀ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਦਿਹਾੜਾ ਸ਼੍ਰੋਮਣੀ ਕਮੇਟੀ ਵਲੋਂ ਸ਼ਰਧਾ ਪੂਰਵਕ ਮਨਾਇਆ ਗਿਆ | ਸਵੇਰੇ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਪਾਏ ਗਏ | ਉਪਰੰਤ ਭਾਈ ਰੇਸ਼ਮ ਸਿੰਘ ਹਜ਼ੂਰੀ ਰਾਗੀ ਜਥੇ ਨੇ ਕੀਰਤਨ ਕੀਤਾ ਤੇ ਭਾਈ ਦਲਜੀਤ ਸਿੰਘ ਵਧੀਕ ਹੈੱਡ ਗ੍ਰੰਥੀ ਨੇ ਅਰਦਾਸ ਕੀਤੀ | ਉਪਰੰਤ ਪੰਜਾਬੀ ਸਾਹਿਤ ਸਭਾ ਬਾਬਾ ਬਕਾਲਾ ਸਾਹਿਬ ਵਲੋਂ ਸ੍ਰੀ ਗੁਰੂ ਅਰਜਨ ਦਵ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ 'ਸ਼ਹੀਦੀ ਕਵੀ ਦਰਬਾਰ' ਕਰਵਾਇਆ ਗਿਆ, ਜਿਸ ਵਿਚ ਅਵਤਾਰ ਸਿੰਘ ਗੋਇੰਦਵਾਲ, ਦਵਿੰਦਰ ਸਿੰਘ ਭੋਲਾ, ਬਲਬੀਰ ਸਿੰਘ ਬੀਰ, ਮਨਜੀਤ ਸਿੰਘ ਵੱਸੀ, ਪ੍ਰੀਤਪਾਲ ਸਿੰਘ ਗੋਇੰਦਵਾਲ, ਮੱਖਣ ਸਿੰਘ ਭੈਣੀਵਾਲਾ, ਸਰਬਜੀਤ ਸਿੰਘ ਪੱਡਾ, ਜਗਦੀਸ਼ ਸਿੰਘ ਸਹੋਤਾ, ਸਰਵਣ ਸਿੰਘ ਚੀਮਾਂ, ਸਕੱਤਰ ਸਿੰਘ ਪੁਰੇਵਾਲ, ਬਲਵਿੰਦਰ ਸਿੰਘ ਅਠੌਲਾ, ਅਮਰਜੀਤ ਸਿੰਘ ਘੁੱਕ, ਮਨਜੀਤ ਸਿੰਘ ਕੰਬੋ, ਸੁਖਦੇਵ ਸਿੰਘ ਭੁੱਲਰ, ਅੰਗਰੇਜ ਸਿੰਘ ਨੰਗਲੀ, ਸੁਖਵੰਤ ਕੌਰ ਵੱਸੀ, ਰਾਜਵਿੰਦਰ ਕੌਰ ਰਾਜ, ਗੁੁਰਮੀਤ ਕੌਰ ਬੱਲ, ਸੁਰਿੰਦਰ ਕੌਰ ਖਿਲਚੀਆਂ, ਸਰਬਜੀਤ ਸਿੰਘ ਜੰਡਿਆਲਾ ਆਦਿ ਨੇ ਕਾਵਿ ਰਚਨਾਵਾਂ ਰਾਹੀਂ ਗੁਰੂ ਸਾਹਿਬ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ | ਇਸ ਮੌਕੇ ਸਾਬਕਾ ਵਿਧਾਇਕ ਤੇ ਮੈਂਬਰ ਸ਼੍ਰੋਮਣੀ ਕਮੇਟੀ ਜਥੇ: ਬਲਜੀਤ ਸਿੰਘ ਜਲਾਲ ਉਸਮਾਂ ਅਤੇ ਮੀਤ ਮੈਨੇਜਰ ਭਾਈ ਮੋਹਣ ਸਿੰਘ ਕੰਗ ਨੇ ਸ੍ਰੀ ਗੁਰੂ ਅਰਜਨ ਦੇਵ ਜੀ ਦੀ ਸ਼ਹਾਦਤ 'ਤੇ ਰੌਸ਼ਨੀ ਪਾਈ |

ਖ਼ਬਰ ਸ਼ੇਅਰ ਕਰੋ

 

ਦਾਨ ਕੀਤੀ ਕੋਵਿਡ-19 ਜਾਗਰੂਕਤਾ ਵੈਨ ਨੂੰ ਡਿੰਪਾ ਨੇ ਹਰੀ ਝੰਡੀ ਦੇ ਕੇ ਕੀਤਾ ਰਵਾਨਾ

ਰਈਆ, 15 ਜੂਨ (ਸ਼ਰਨਬੀਰ ਸਿੰਘ ਕੰਗ)-ਕੋਵਿਡ-19 ਨਾਮ ਦੀ ਮਹਾਂਮਾਰੀ ਦੇ ਬੁਰੇ ਪ੍ਰਭਾਵਾਂ ਤੇ ਇਸ ਤੋਂ ਬਚਾਅ ਲਈ ਲੋਕਾਂ ਨੂੰ ਜਾਗਰੂਕ ਕੀਤੇ ਜਾਣ ਦੇ ਇਰਾਦੇ ਵਜੋਂ ਰਣਜੀਤ ਸਿੰਘ ਦੇ ਪਰਿਵਾਰ ਵਲੋਂ ਦਾਨ ਕੀਤੀ ਗਈ ਜਾਗਰੂਕਤਾ ਵੈਨ ਨੂੰ ਖਡੂਰ ਸਾਹਿਬ ਤੋਂ ਸੰਸਦ ਮੈਂਬਰ ...

ਪੂਰੀ ਖ਼ਬਰ »

ਸਿਹਤ ਵਿਭਾਗ ਵਲੋਂ ਮਲੇਰੀਆ ਜਾਗਰੂਕ ਕੈਂਪ ਲਗਾਇਆ

ਓਠੀਆਂ, 15 ਜੂਨ (ਗੁਰਵਿੰਦਰ ਸਿੰਘ ਛੀਨਾ) - ਸਿਹਤ ਵਿਭਾਗ ਦੀ ਮਿੰਨੀ ਪੀ.ਐਚ.ਸੀ. ਓਠੀਆਂ ਵਲੋਂ ਅੱਜ ਸਿਵਲ ਸਰਜਨ ਡਾਕਟਰ ਚਰਨਜੀਤ ਸਿੰਘ ਦੀਆਂ ਹਦਾਇਤਾਂ 'ਤੇ ਐਪੀਡੀਮੌਲੋਜਿਸਟ ਡਾਕਟਰ ਮਦਨ ਮੋਹਣ ਦੀ ਅਗਵਾਈ ਹੇਠ ਮੈਡੀਕਲ ਅਫਸਰ ਲੋਪੋਕੇ ਡਾਕਟਰ ਅਲੋਕ ਨਰਾਇਣ ਸ਼ਰਮਾ ਦੇ ...

ਪੂਰੀ ਖ਼ਬਰ »

ਹਰਪ੍ਰਤਾਪ ਵਲੋਂ 22 ਲੱਖ ਰੁਪਏ ਦੀ ਲਾਗਤ ਨਾਲ ਨਵ ਨਿਰਮਾਣ ਵਿਕਾਸ ਕਾਰਜਾਂ ਦਾ ਉਦਘਾਟਨ

ਅਜਨਾਲਾ, 15 ਜੂਨ (ਐਸ. ਪ੍ਰਸ਼ੋਤਮ, ਗੁਰਪ੍ਰੀਤ ਸਿੰਘ ਢਿੱਲੋਂ)-ਅੱਜ ਨੇੜਲੇ ਪਿੰਡ ਨਾਨਕਪੁਰਾ ਥੇਹ ਵਿਖੇ 22 ਲੱਖ ਰੁਪਏ ਦੀ ਲਾਗਤ ਨਾਲ ਨਵ ਨਿਰਮਾਣ ਅਧੀਨ ਫਿਰਨੀ (ਪੱਕੇ ਰਸਤੇ) ਦੇ ਵਿਕਾਸ ਕਾਰਜ ਸ਼ੁਰੂ ਕਰਨ ਲਈ ਰਿਬਨ ਕੱਟ ਕੇ ਉਦਘਾਟਨ ਕਰਦਿਆਂ ਹਲਕਾ ਵਿਧਾਇਕ ਸ: ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX