ਤਾਜਾ ਖ਼ਬਰਾਂ


ਕਾਲੇ ਕਾਨੂੰਨ ਰੱਦ ਕਰਨ ਲਈ ਪਾਰਲੀਮੈਂਟ ਦਾ ਫੌਰੀ ਹੰਗਾਮੀ ਸੈਸ਼ਨ ਸੱਦਿਆ ਜਾਵੇ - ਸੁਖਬੀਰ ਸਿੰਘ ਬਾਦਲ
. . .  1 minute ago
ਚੰਡੀਗੜ੍ਹ, 28 ਸਤੰਬਰ (ਵਿਕਰਮਜੀਤ ਸਿੰਘ ਮਾਨ) - ਸੁਖਬੀਰ ਸਿੰਘ ਬਾਦਲ ਨੇ ਮੰਗ ਕੀਤੀ ਹੈ ਕਿ ਖੇਤੀਬਾੜੀ ਕਾਨੂੰਨ ਰੱਦ ਕਰਨ ਲਈ ਪਾਰਲੀਮੈਂਟ ਦਾ ਫੌਰੀ ਹੰਗਾਮੀ ਸੈਸ਼ਨ ਸੱਦਿਆ ਜਾਵੇ | ਉਨ੍ਹਾਂ ਨੇ ਪ੍ਰਧਾਨ ਮੰਤਰੀ ਨੂੰ ਕਿਹਾ ਹੈ ਕਿ ਕਿਸਾਨਾਂ ਨੂੰ...
ਮੁੱਖ ਮੰਤਰੀ ਸ. ਚਰਨਜੀਤ ਸਿੰਘ ਚੰਨੀ ਸਪੀਕਰ ਸ੍ਰੀ ਰਾਣਾ ਕੇ.ਪੀ ਸਿੰਘ ਨੂੰ ਮਿਲਣ ਉਨ੍ਹਾਂ ਦੀ ਰਹਾਇਸ਼ 'ਤੇ ਪਹੁੰਚੇ
. . .  12 minutes ago
ਰੂਪਨਗਰ, 28 ਸਤੰਬਰ - ਮੁੱਖ ਮੰਤਰੀ ਸ. ਚਰਨਜੀਤ ਸਿੰਘ ਚੰਨੀ ਖਟਕੜ ਕਲਾਂ ਨੂੰ ਜਾਂਦੇ ਹੋਏ ਅਚਾਨਕ ਰੋਪੜ ਵਿਖੇ ਸਪੀਕਰ ਸ੍ਰੀ ਰਾਣਾ ਕੇ.ਪੀ ਸਿੰਘ ਨੂੰ ਮਿਲਣ ਉਨ੍ਹਾਂ ਦੀ ਰਹਾਇਸ਼ 'ਤੇ ਪਹੁੰਚੇ। ਜਿੱਥੇ ਸਪੀਕਰ ਸ੍ਰੀ ਰਾਣਾ ਕੇ.ਪੀ. ਜੀ ਨੇ.....
ਨਵੀਂ ਸਰਕਾਰ ਵਿਚ ਵਿਭਾਗਾਂ ਦੀ ਹੋਈ ਵੰਡ
. . .  7 minutes ago
ਚੰਡੀਗੜ੍ਹ, 28 ਸਤੰਬਰ (ਵਿਕਰਮਜੀਤ ਸਿੰਘ ਮਾਨ) - ਮੁੱਖ ਮੰਤਰੀ ਚੰਨੀ ਸੰਭਾਂਲਣਗੇ ਵਿਜੀਲੈਂਸ ਮਹਿਕਮਾ, ਉੱਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੂੰ ਦਿੱਤਾ ਗਿਆ ਗ੍ਰਹਿ ...
ਮੁੱਖ ਮੰਤਰੀ ਚੰਨੀ ਦੀ ਅੱਜ ਹੋਵੇਗੀ ਬੇਰੁਜ਼ਗਾਰ ਅਧਿਆਪਕਾਂ ਨਾਲ ਬੈਠਕ
. . .  42 minutes ago
ਚੰਡੀਗੜ੍ਹ, 28 ਸਤੰਬਰ - ਮੁੱਖ ਮੰਤਰੀ ਚੰਨੀ ਦੀ ਅੱਜ ਬੇਰੁਜ਼ਗਾਰ ਅਧਿਆਪਕਾਂ ਨਾਲ ਬੈਠਕ ਹੋਵੇਗੀ...
ਹਰਿਆਣਾ ਦੀ ਏਲਨਾਬਾਦ ਸੀਟ 'ਤੇ 30 ਅਕਤੂਬਰ ਨੂੰ ਹੋਵੇਗੀ ਜ਼ਿਮਨੀ ਚੋਣ
. . .  46 minutes ago
ਚੰਡੀਗੜ੍ਹ, 28 ਸਤੰਬਰ (ਰਾਮ ਸਿੰਘ ਬਰਾੜ) - ਹਰਿਆਣਾ ਦੀ ਏਲਨਾਬਾਦ ਸੀਟ 'ਤੇ 30 ਅਕਤੂਬਰ ਨੂੰ ਜ਼ਿਮਨੀ ਚੋਣ ਹੋਵੇਗੀ | 2 ਨਵੰਬਰ ਨੂੰ ਨਤੀਜੇ ਆਉਣਗੇ। ਜ਼ਿਕਰਯੋਗ ਹੈ ਕਿ ਇਨੈਲੋ ਵਿਧਾਇਕ ਅਭੈ ਸਿੰਘ ਚੌਟਾਲਾ ਵਲੋਂ...
30 ਅਕਤੂਬਰ ਨੂੰ ਹੋਣਗੀਆਂ 30 ਵਿਧਾਨ ਸਭਾ ਹਲਕਿਆਂ ਦੀਆਂ ਉਪ ਚੋਣਾਂ
. . .  1 minute ago
ਨਵੀਂ ਦਿੱਲੀ,28 ਸਤੰਬਰ - ਕੇਂਦਰ ਸ਼ਾਸਿਤ ਪ੍ਰਦੇਸ਼ ਦਾਦਰਾ ਅਤੇ ਨਗਰ ਹਵੇਲੀ ਅਤੇ ਦਮਨ ਅਤੇ ਦੀਵ, ਮੱਧ ਪ੍ਰਦੇਸ਼ ਅਤੇ ਹਿਮਾਚਲ ਪ੍ਰਦੇਸ਼ ਦੇ ਤਿੰਨ ਸੰਸਦੀ ਹਲਕਿਆਂ ਅਤੇ ਵੱਖ-ਵੱਖ ਰਾਜਾਂ ਦੇ 30 ਵਿਧਾਨ ਸਭਾ ਹਲਕਿਆਂ ਦੀਆਂ ਉਪ ਚੋਣਾਂ 30 ਅਕਤੂਬਰ ...
ਸ਼ੁਤਰਾਣਾ ਵਿਖੇ ਪਤੀ ਵਲੋਂ ਪਤਨੀ ਦਾ ਕਤਲ
. . .  about 1 hour ago
ਸ਼ੁਤਰਾਣਾ, 28 ਸਤੰਬਰ (ਬਲਦੇਵ ਸਿੰਘ ਮਹਿਰੋਕ) - ਪਟਿਆਲਾ ਜ਼ਿਲ੍ਹੇ ਦੇ ਵਿਧਾਨ ਸਭਾ ਹਲਕਾ ਸ਼ੁਤਰਾਣਾ ਦੇ ਕਸਬਾ ਸ਼ੁਤਰਾਣਾ ਵਿਖੇ ਗ੍ਰਾਮ ਪੰਚਾਇਤ ਹੀਰਾ ਨਗਰ ਵਿਚ ਬੀਤੀ ਦੇਰ ਰਾਤ ਇਕ ਔਰਤ ਦਾ ਕਤਲ ਕੀਤਾ ਗਿਆ ਹੈ। ...
ਗੁਰਦੁਆਰੇ ਦੀ ਜਗ੍ਹਾ 'ਤੇ ਦੁਕਾਨਾਂ ਪਾਉਣ ਨੂੰ ਲੈ ਕੇ ਹੋਏ ਵਿਵਾਦ 'ਚ ਸਰਪੰਚ ਵਲੋਂ ਗੋਲੀ ਚਲਾਉਣ ਨਾਲ ਇਕ ਗੰਭੀਰ ਜ਼ਖ਼ਮੀ,ਸਰਪੰਚ ਸਮੇਤ 30 ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ
. . .  about 1 hour ago
ਭਿੱਖੀਵਿੰਡ 28ਸਤੰਬਰ (ਬੌਬੀ) ਪਿੰਡ ਦਿਆਲਪੁਰਾ ਦੇ ਮੌਜੂਦਾ ਸਰਪੰਚ ਅੰਮ੍ਰਿਤਪਾਲ ਸਿੰਘ ਵਲੋਂ ਪਿੰਡ ਦੇ ਗੁਰਦੁਆਰਾ ਬਾਬਾ ਜੀਵਨ ਸਿੰਘ ਜੀ ਦੀ ਜਗ੍ਹਾ 'ਤੇ ਪੰਚਾਇਤੀ ਦੁਕਾਨਾਂ ....
ਪੁਲਵਾਮਾ ਵਿਚ ਦੋ ਜ਼ਮੀਨੀ ਕਰਮਚਾਰੀ ਗ੍ਰਿਫ਼ਤਾਰ
. . .  1 minute ago
ਸ੍ਰੀਨਗਰ, 28 ਸਤੰਬਰ - ਪੁਲਿਸ ਨੇ ਮੰਗਲਵਾਰ ਨੂੰ ਪੁਲਵਾਮਾ ਵਿਚ ਦੋ ਅੱਤਵਾਦੀਆਂ ਦੇ ਸਾਥੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ | ਪੁਲਿਸ ਅਧਿਕਾਰੀ ਨੇ ਦੱਸਿਆ ਕਿ ਸ੍ਰੀਨਗਰ ਪੁਲਿਸ ਨੇ ਪੁਲਵਾਮਾ ਪੁਲਿਸ ਅਤੇ 50 ਆਰ.ਆਰ. ਦੀ ਸਹਾਇਤਾ ਨਾਲ ...
ਕਰਿਆਨਾ ਸਟੋਰ ਨੂੰ ਅੱਗ ਲੱਗਣ ਨਾਲ ਲੱਖਾਂ ਦਾ ਨੁਕਸਾਨ
. . .  about 2 hours ago
ਭਵਾਨੀਗੜ੍ਹ,28 ਸਤੰਬਰ (ਰਣਧੀਰ ਸਿੰਘ ਫੱਗੂਵਾਲਾ) - ਭਵਾਨੀਗੜ੍ਹ ਮੁੱਖ ਸੜਕ 'ਤੇ ਇਕ ਕਰਿਆਨੇ ਦੀ ਦੁਕਾਨ ਨੂੰ ਅੱਗ ਲੱਗਣ ਨਾਲ ਲੱਖਾਂ ਦਾ ਨੁਕਸਾਨ ਹੋ ਜਾਣ ਦੀ ਖ਼ਬਰ ਹੈ। ਦੁਕਾਨ ਦੇ ਮਾਲਕ ਡਿਪਟੀ ਚੰਦ ਗਰਗ ਨੇ ਦੱਸਿਆ ਕਿ ਉਹ ਬੀਤੀ....
ਭਾਰਤ 'ਚ ਪਿਛਲੇ 24 ਘੰਟਿਆਂ ਦੌਰਾਨ 18,795 ਨਵੇਂ ਕੋਰੋਨਾ ਮਾਮਲੇ , 79 ਮੌਤਾਂ
. . .  about 2 hours ago
ਨਵੀਂ ਦਿੱਲੀ, 28 ਸਤੰਬਰ - ਭਾਰਤ ਵਿਚ ਪਿਛਲੇ 24 ਘੰਟਿਆਂ ਦੌਰਾਨ 18,795 ਨਵੇਂ ਕੋਰੋਨਾ ਮਾਮਲੇ ਆਏ 79 ....
ਰਾਹੁਲ ਗਾਂਧੀ ਦਿੱਲੀ ਤੋਂ ਪੰਜਾਬ ਦੀ ਸਰਕਾਰ ਚਲਾਉਣਾ ਬੰਦ ਕਰੇ - ਮਜੀਠੀਆ
. . .  about 2 hours ago
ਬੰਗਾ,28 ਸਤੰਬਰ (ਜਸਬੀਰ ਸਿੰਘ ਨੂਰਪੁਰ) ਖਟਕੜ ਕਲਾਂ ਵਿਖੇ ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ ਦੇ ਜਨਮਦਿਨ 'ਤੇ ਸ਼ਰਧਾ ਦੇ ਫੁਲ ਭੇਟ ਕਰਨ ਪੁੱਜੇ ਬਿਕਰਮ ਸਿੰਘ ਮਜੀਠੀਆ ਸਾਬਕਾ ਕੈਬਨਿਟ ਮੰਤਰੀ ਨੇ ਆਖਿਆ ਕਿ ....
ਸਤਿਕਾਰਯੋਗ ਲਤਾ ਦੀਦੀ ਨੂੰ ਜਨਮਦਿਨ ਦੀਆਂ ਸ਼ੁੱਭਕਾਮਨਾਵਾਂ - ਪ੍ਰਧਾਨ ਮੰਤਰੀ
. . .  about 2 hours ago
ਨਵੀਂ ਦਿੱਲੀ, 28 ਸਤੰਬਰ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸਤਿਕਾਰਯੋਗ ਲਤਾ ਦੀਦੀ ਨੂੰ ਜਨਮਦਿਨ ਦੀਆਂ ਸ਼ੁੱਭਕਾਮਨਾਵਾਂ ਦਿੱਤੀਆਂ। ਉਸ ਦੀ ਸੁਰੀਲੀ ਆਵਾਜ਼ ਦੁਨੀਆ ਭਰ ਵਿਚ ਗੂੰਜਦੀ ਹੈ। ਭਾਰਤੀ ਸੰਸਕ੍ਰਿਤੀ ਪ੍ਰਤੀ ਉਸ ਦੀ ਨਿਮਰਤਾ ...
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਆਜ਼ਾਦੀ ਘੁਲਾਟੀਏ ਭਗਤ ਸਿੰਘ ਨੂੰ ਉਨ੍ਹਾਂ ਦੀ ਜਯੰਤੀ 'ਤੇ ਸ਼ਰਧਾਂਜਲੀ ਭੇਟ ਕੀਤੀ
. . .  about 2 hours ago
ਨਵੀਂ ਦਿੱਲੀ, 28 ਸਤੰਬਰ - ਪ੍ਰਧਾਨ ਮੰਤਰੀ ਨੇ ਟਵੀਟ ਕਰਕੇ ਆਜ਼ਾਦੀ ਘੁਲਾਟੀਏ ਭਗਤ ਸਿੰਘ ਨੂੰ ਉਨ੍ਹਾਂ ਦੀ ਜਯੰਤੀ 'ਤੇ ਸ਼ਰਧਾਂਜਲੀ ਭੇਟ ਕੀਤੀ। ਉਹ ਹਰ ਭਾਰਤੀ ਦੇ ਦਿਲ ਵਿਚ ਵੱਸਦੇ....
ਸਾਡਾ ਫ਼ਰਜ਼ ਬਣਦਾ ਹੈ ਕਿ ਅਸੀਂ ਭਗਤ ਸਿੰਘ ਦੀ ਸੋਚ 'ਤੇ ਪਹਿਰਾ ਦਈਏ ਤੇ ਉਨ੍ਹਾਂ ਦੀ ਹੋਂਦ ਨੂੰ ਅਮਰ ਰੱਖੀਏ - ਚਰਨਜੀਤ ਸਿੰਘ ਚੰਨੀ
. . .  about 3 hours ago
ਨਵੀਂ ਦਿੱਲੀ, 28 ਸਤੰਬਰ - ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਕਿਹਾ ਕਿ ਸ਼ਹੀਦ ਭਗਤ ਸਿੰਘ ਜੀ ਹਰ ਭਾਰਤੀ ਦੀ ਰੂਹ 'ਚ ਵੱਸਦੇ ਹਨ। ਸਾਡੀ ਆਜ਼ਾਦੀ ਉਨ੍ਹਾਂ ਦੀ ਹੀ ਦੇਣ ਹੈ। ਨੌਜਵਾਨ ਉਮਰ ਵਿਚ ਦੇਸ਼ ਤੇ ਆਪਣੇ ਲੋਕਾਂ ਲਈ ....
ਅਮਰੀਕਾ ਦੇ ਉਪ ਵਿਦੇਸ਼ ਮੰਤਰੀ ਵੈਂਡੀ ਸ਼ੇਰਮਨ ਅਗਲੇ ਮਹੀਨੇ ਭਾਰਤ ਦੀ ਫੇਰੀ 'ਤੇ
. . .  about 3 hours ago
ਵਾਸ਼ਿੰਗਟਨ, 28 ਸਤੰਬਰ - ਅਮਰੀਕਾ ਦੇ ਉਪ ਵਿਦੇਸ਼ ਮੰਤਰੀ ਵੈਂਡੀ ਸ਼ੇਰਮਨ ਅਗਲੇ ਮਹੀਨੇ ਭਾਰਤ ਦੀ ਫੇਰੀ 'ਤੇ ਦੋ -ਪੱਖੀ ਮੀਟਿੰਗਾਂ, ਸਿਵਲ....
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਮੰਤਰੀ ਮੰਡਲ ਦੀ ਮੀਟਿੰਗ ਦੀ ਕਰਨਗੇ ਪ੍ਰਧਾਨਗੀ
. . .  about 4 hours ago
ਨਵੀਂ ਦਿੱਲੀ, 28 ਸਤੰਬਰ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਮੰਤਰੀ ਮੰਡਲ ਦੀ ਮੀਟਿੰਗ ਦੀ ਪ੍ਰਧਾਨਗੀ ਕਰਨਗੇ....
ਸ਼ਹੀਦ-ਏ-ਆਜ਼ਮ ਭਗਤ ਸਿੰਘ ਦੇ ਜਨਮ ਦਿਨ 'ਤੇ ਅਦਾਰਾ ਅਜੀਤ ਉਨ੍ਹਾਂ ਦੀ ਮਹਾਨ ਸ਼ਹਾਦਤ ਨੂੰ ਪ੍ਰਣਾਮ ਕਰਦਾ ਹੈ
. . .  about 4 hours ago
ਸ਼ਹੀਦ-ਏ-ਆਜ਼ਮ ਭਗਤ ਸਿੰਘ ਦੇ ਜਨਮ ਦਿਨ 'ਤੇ ਅਦਾਰਾ ਅਜੀਤ ਉਨ੍ਹਾਂ ਦੀ ਮਹਾਨ ਸ਼ਹਾਦਤ ਨੂੰ ਪ੍ਰਣਾਮ ਕਰਦਾ ਹੈ
⭐ਮਾਣਕ - ਮੋਤੀ⭐
. . .  about 4 hours ago
⭐ਮਾਣਕ - ਮੋਤੀ⭐
ਮੁੱਖ ਮੰਤਰੀ ਚੰਨੀ ਨੇ ਰਾਜ ਦੇ ਵਿਕਾਸ ਨੂੰ ਯਕੀਨੀ ਬਣਾਉਣ ਲਈ 100 ਦਿਨਾਂ ਦਾ ਰੋਡਮੈਪ ਤਿਆਰ ਕਰਨ ਨੂੰ ਕਿਹਾ
. . .  1 day ago
ਚੰਡੀਗੜ੍ਹ, 27 ਸਤੰਬਰ- ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਪ੍ਰਸ਼ਾਸਕੀ ਸਕੱਤਰਾਂ ਨੂੰ ਉਨ੍ਹਾਂ ਦੇ ਵਿਭਾਗਾਂ ਦੇ 100 ਦਿਨਾਂ ਦਾ ਵਿਆਪਕ ਰੋਡਮੈਪ ਤਿਆਰ ਕਰਨ ਲਈ ਕਿਹਾ ਹੈ ਤਾਂ ਜੋ ਵਧੇਰੇ ਕੁਸ਼ਲਤਾ ਅਤੇ ਪਾਰਦਰਸ਼ਤਾ ਲਿਆਂਦੀ ...
ਥਾਣੇਦਾਰ ਨੇ ਅਦਾਲਤ ਜਾਂਦੇ ਵਕੀਲ ਦਾ ਪਾੜਿਆ ਸਿਰ
. . .  1 day ago
ਤਲਵੰਡੀ ਸਾਬੋ/ਸੀਂਗੋ ਮੰਡੀ 27 ਸਤੰਬਰ (ਲੱਕਵਿੰਦਰ ਸ਼ਰਮਾ)- ਅੱਜ ਭਾਰਤ ਬੰਦ ਦੌਰਾਨ ਇੱਕ ਨਾਕੇ ਕੋਲੋਂ ਲੰਘਦੇ ਵਕਤ ਰਸਤੇ ਵਿਚ ਰਸਤਾ ਰੋਕਣ ਲਈ ਰੱਖੇ ਢੋਲ ਪਾਸੇ ਕਰਕੇ ਲੰਘਣ ਲੱਗੇ ਇਕ ਨਾਮੀ ਵਕੀਲ ਨੂੰ ਪੁਲਿਸ ਦੇ ਇੱਕ ਥਾਣੇਦਾਰ ਨੇ ਸਿਰ ਵਿਚ ਸੱਟ ...
ਆਕਾਸ਼ ਮਿਜ਼ਾਈਲ ਦੇ ਨਵੇਂ ਸੰਸਕਰਣ - 'ਆਕਾਸ਼ ਪ੍ਰਾਈਮ' ਦਾ ਅੱਜ ਚਾਂਦੀਪੁਰ, ਉੜੀਸ਼ਾ ਤੋਂ ਸਫਲਤਾਪੂਰਵਕ ਪ੍ਰੀਖਣ
. . .  1 day ago
ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਆਪਣੀ ਸੁਰੱਖਿਆ ਘਟਾਉਣ ਨੂੰ ਕਿਹਾ
. . .  1 day ago
ਅਮਰਪ੍ਰੀਤ ਸਿੰਘ ਦਿਓਲ ਪੰਜਾਬ ਦੇ ਐਡਵੋਕੇਟ ਜਨਰਲ ਨਿਯੁਕਤ
. . .  1 day ago
ਚਾਚੇ ਨਾਲ ਕੰਧ ਦੇ ਰੌਲ਼ੇ ਤੋਂ ਪ੍ਰੇਸ਼ਾਨ ਭਤੀਜੇ ਨੇ ਨਹਿਰ 'ਚ ਛਾਲ ਮਾਰ ਕੇ ਕੀਤੀ ਖ਼ੁਦਕੁਸ਼ੀ
. . .  1 day ago
ਲੋਹਟਬੱਦੀ, 27 ਸਤੰਬਰ (ਕੁਲਵਿੰਦਰ ਸਿੰਘ ਡਾਂਗੋਂ) - ਪਿੰਡ ਲੋਹਟਬੱਦੀ (ਲੁਧਿਆਣਾ) ਵਿਖੇ ਅੱਜ 42 ਸਾਲਾ ਵਿਅਕਤੀ ਨੇ ਆਰਥਿਕ ਤੰਗੀ ਨਾਲ ਜੂਝਦਿਆਂ ਅਤੇ ਸਕੇ ਚਾਚੇ ਨਾਲ ਮਕਾਨ ਦੀ ਕੰਧ ਤੋਂ ਪ੍ਰੇਸ਼ਾਨ ਅਤੇ ਕੋਈ ਸੁਣਵਾਈ ਨਾ ਹੋਣ ਕਾਰਨ ਅੱਜ...
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 2 ਹਾੜ ਸੰਮਤ 553
ਵਿਚਾਰ ਪ੍ਰਵਾਹ: ਕੋਈ ਵੀ ਗੱਲ ਇਹੋ ਜਿਹੀ ਨਹੀਂ, ਜਿਸ ਨੂੰ ਮਜ਼ਬੂਤ ਭਰੋਸਾ ਤੇ ਦ੍ਰਿੜ੍ਹ ਮਨੋਰਥ ਪੂਰਾ ਨਹੀਂ ਕਰ ਸਕਦੇ। -ਨੈਪੋਲੀਅਨ

ਬਠਿੰਡਾ

ਕਮਿਸ਼ਨਰ ਦਾ ਦਾਅਵਾ, ਬਰਸਾਤਾਂ ਮੌਕੇ ਬਠਿੰਡਾ ਵਾਸੀਆਂ ਨੂੰ ਪਹਿਲਾਂ ਵਾਂਗ ਨਹੀਂ ਆਉਣਗੀਆਂ ਮੁਸ਼ਕਲਾਂ

ਬਠਿੰਡਾ, 15 ਜੂਨ (ਅੰਮਿ੍ਤਪਾਲ ਸਿੰਘ ਵਲ੍ਹਾਣ)- ਅੱਜ ਨਗਰ ਨਿਗਮ, ਬਠਿੰਡਾ ਦੇ ਕਮਿਸ਼ਨਰ ਬਿਕਰਮਜੀਤ ਸਿੰਘ ਸ਼ੇਰਗਿੱਲ ਨੇ ਪੈੱ੍ਰਸ ਕਾਨਫ਼ਰੰਸ ਦੌਰਾਨ ਦਾਅਵਾ ਕੀਤਾ ਕਿ ਐਤਕੀਂ ਬਰਸਾਤਾਂ ਮੌਕੇ ਬਠਿੰਡਾ ਵਾਸੀਆਂ ਨੂੰ ਪਹਿਲਾਂ ਵਾਂਗ ਮੁਸ਼ਕਿਲਾਂ ਦਾ ਸਾਹਮਣਾ ਨਹੀਂ ...

ਪੂਰੀ ਖ਼ਬਰ »

ਈ.ਟੀ.ਟੀ. ਟੀਚਰਜ਼ ਯੂਨੀਅਨ ਦੇ ਨੁਮਾਇੰਦੀਆਂ ਨੇ ਸਿੱਖਿਆ ਸਕੱਤਰ ਨਾਲ ਕੀਤੀ ਜੂਮ ਬੈਠਕ

ਬਠਿੰਡਾ, 15 ਜੂਨ (ਅੰਮਿ੍ਤਪਾਲ ਸਿੰਘ ਵਲ੍ਹਾਣ)-ਈ.ਟੀ.ਟੀ. ਟੀਚਰਜ਼ ਯੂਨੀਅਨ ਦੇ ਨੁਮਾਇੰਦੀਆਂ ਦੀ ਸੂਬਾ ਪ੍ਰਧਾਨ ਜਗਸੀਰ ਸਿੰਘ ਸਹੋਤਾ ਦੀ ਅਗਵਾਈ ਵਿਚ ਅਧਿਆਪਕ ਮਸਲਿਆਂ ਸਬੰਧੀ ਸਿੱਖਿਆ ਸਕੱਤਰ ਕ੍ਰਿਸ਼ਨ ਕੁਮਾਰ ਨਾਲ ਜੂਮ ਮੀਟਿੰਗ ਹੋਈ | ਜਿਸ ਵਿਚ ਅਧਿਆਪਕ ਆਗੂਆਂ ਨੇ ...

ਪੂਰੀ ਖ਼ਬਰ »

ਸਾਬਕਾ ਵਿਧਾਇਕ ਮਹਿਤਾਬ ਸਿੰਘ ਆਪਣੇ ਸੈਂਕੜੇ ਸਾਥੀਆਂ ਨਾਲ 'ਆਪ' 'ਚ ਸ਼ਾਮਿਲ

ਚੰਡੀਗੜ੍ਹ, 15 ਜੂਨ (ਅਜੀਤ ਬਿਊਰੋ)-ਲੰਮਾ ਸਮਾਂ ਪੰਜਾਬ ਦੀ ਰਾਜਨੀਤੀ ਵਿਚ ਸਰਗਰਮ ਰਹੇ ਤੇ ਤਿੰਨ ਵਾਰ ਜਲਾਲਾਬਾਦ ਤੋਂ ਵਿਧਾਇਕ ਰਹੇ ਮਹਿਤਾਬ ਸਿੰਘ ਆਪਣੇ ਸੈਂਕੜੇ ਸਾਥੀਆਂ ਨਾਲ ਆਮ ਆਦਮੀ ਪਾਰਟੀ (ਆਪ) ਪੰਜਾਬ 'ਚ ਸ਼ਾਮਿਲ ਹੋ ਗਏ | ਇਸੇ ਤਰ੍ਹਾਂ ਬਠਿੰਡਾ ਦੇ ਸਮਾਜ ਸੇਵੀ ...

ਪੂਰੀ ਖ਼ਬਰ »

ਸੁਖਬੀਰ ਬਾਦਲ ਦਾ ਮੁੱਖ ਮੰਤਰੀ ਬਣਨ ਦਾ ਸੁਪਨਾ ਕਦੇ ਪੂਰਾ ਨਹੀਂ ਹੋਵੇਗਾ-ਕਾਂਗੜ

ਭਗਤਾ ਭਾਈਕਾ, 15 ਜੂਨ (ਸੁਖਪਾਲ ਸਿੰਘ ਸੋਨੀ)-ਇੱਥੇ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮ: ਦੇ ਆਊਟਲੈੱਟ ਸਟੋਰ ਬਣਨ ਨਾਲ ਹਜ਼ਾਰਾਂ ਕਿਸਾਨਾਂ ਨੂੰ ਜਿੱਥੇ ਵੱਡੀ ਖੱਜਲ ਖੁਆਰੀ ਤੋਂ ਰਾਹਤ ਹੋਵੇਗੀ ਉੱਥੇ ਕਿਸਾਨਾਂ ਦੇ ਸਮੇਂ ਦੀ ਵੀ ਬੱਚਤ ਹੋਵੇਗੀ | ਇਹ ਸਟੋਰ ਇਲਾਕੇ ...

ਪੂਰੀ ਖ਼ਬਰ »

ਯੁੱਧ ਅਭਿਆਸ ਦੌਰਾਨ ਧਮਾਕੇ ਵਿਚ ਜ਼ਖ਼ਮੀ ਪਿੰਡ ਸ਼ੇਖਪੁਰਾ ਦਾ ਫੌਜੀ ਜਵਾਨ ਹੋਇਆ ਸ਼ਹੀਦ

ਤਲਵੰਡੀ ਸਾਬੋ, 15 ਜੂਨ (ਰਣਜੀਤ ਸਿੰਘ ਰਾਜੂ)-ਰਾਜਸਥਾਨ ਦੇ ਮਹਾਜਨ ਫ਼ੀਲਡ ਫ਼ਾਇਰਿੰਗ ਰੇਂਜ ਵਿਚ ਬੀਤੇ ਦਿਨੀਂ ਯੁੱਧ ਅਭਿਆਸ ਦੇ ਦੌਰਾਨ ਹੋਏ ਵਿਸਫੋਟਕ ਧਮਾਕੇ ਵਿਚ ਗੰਭੀਰ ਜ਼ਖ਼ਮੀ ਹੋਇਆ ਨੇੜਲੇ ਪਿੰਡ ਸ਼ੇਖਪੁਰਾ ਦਾ ਫੌਜੀ ਜਵਾਨ ਜੁਗਰਾਜ ਸਿੰਘ ਬੀਤੀ ਦੇਰ ਰਾਤ ...

ਪੂਰੀ ਖ਼ਬਰ »

-ਮਾਮਲਾ ਕੈਂਸਰ ਪੀੜ੍ਹਤ ਔਰਤ ਦਾ-

ਸਿਹਤ ਮੰਤਰੀ ਦੀਆਂ ਹਦਾਇਤਾਂ 'ਤੇ ਵਿਭਾਗ ਦੀਆਂ ਟੀਮਾਂ ਨੇ ਕੀਤਾ ਪਿੰਡ ਮਹਿਮਾ ਸਰਜਾ ਦਾ ਦੌਰਾ

ਮਹਿਮਾ ਸਰਜਾ, 15 ਜੂਨ (ਰਾਮਜੀਤ ਸ਼ਰਮਾ)-ਪਿਛਲੇ ਦਿਨੀਂ ਸ਼ੋਸ਼ਲ ਮੀਡੀਆ 'ਤੇ ਚਰਚਿਤ ਹੋਈ ਪਿੰਡ ਮਹਿਮਾ ਸਰਜਾ ਦੀ ਕੈਂਸਰ ਪੀੜ੍ਹਤ ਔਰਤ ਦੀ ਜਾਂਚ ਲਈ ਸਿਹਤ ਮੰਤਰੀ ਪੰਜਾਬ ਬਲਵੀਰ ਸਿੰਘ ਸਿੱਧੂ ਦੇ ਹੁਕਮਾਂ 'ਤੇ ਬਠਿੰਡਾ ਦੇ ਸਿਵਲ ਸਰਜਨ ਡਾਕਟਰ ਤੇਜਵੰਤ ਸਿੰਘ ਢਿੱਲੋਂ ...

ਪੂਰੀ ਖ਼ਬਰ »

-ਮਾਮਲਾ ਸਕਾਲਰਸ਼ਿਪ ਘੁਟਾਲੇ ਦਾ-

'ਆਪ' ਵਲੋਂ ਸਾਧੂ ਸਿੰਘ ਧਰਮਸੋਤ ਵਿਰੁੱਧ ਕਾਰਵਾਈ ਲਈ ਲੜੀਵਾਰ ਭੁੱਖ ਹੜਤਾਲ ਸ਼ੁਰੂ

ਬਠਿੰਡਾ, 15 ਜੂਨ (ਅੰਮਿ੍ਤਪਾਲ ਸਿੰਘ ਵਲ੍ਹਾਣ)-ਆਮ ਆਦਮੀ ਪਾਰਟੀ ਵਲੋਂ ਬਠਿੰਡਾ ਵਿਚ ਦਲਿਤ ਵਿਦਿਆਰਥੀਆਂ ਦੇ ਵਜ਼ੀਫੇ ਵਿਚ ਹੋਏ ਘੁਟਾਲੇ ਨੂੰ ਲੈ ਕੇ ਕੈਬਨਿਟ ਮੰਤਰੀ ਸਾਧੂ ਸਿੰਘ ਧਰਮਸੋਤ ਖਿਲਾਫ਼ ਕਰਵਾਈ ਕਰਵਾਉਣ ਲਈ ਲੜੀਵਾਰ ਭੁੱਖ ਹੜ੍ਹਤਾਲ ਸ਼ੁਰੂ ਕੀਤੀ ਗਈ ਹੈ | ...

ਪੂਰੀ ਖ਼ਬਰ »

ਨਗਰ ਕੌਂਸਲ ਨੇ ਬੈਂਕਾਂ ਦੇ ਬਾਹਰ ਪਏ ਜਰਨੇਟਰ ਚੁੱਕੇ-10 ਦਿਨਾਂ ਦੀ ਮੋਹਲਤ ਦੇ ਕੇ ਛੱਡੇ

ਭੁੱਚੋ ਮੰਡੀ, 15 ਜੂਨ (ਪਰਵਿੰਦਰ ਸਿੰਘ ਜੌੜਾ, ਬਿੱਕਰ ਸਿੰਘ ਸਿੱਧੂ)-ਸਥਾਨਕ ਨਗਰ ਕੌਂਸਲ ਨੇ ਬੈਂਕਾਂ ਖ਼ਿਲਾਫ਼ ਸਖ਼ਤ ਕਾਰਵਾਈ ਕਰਦਿਆਂ ਬੈਂਕਾਂ ਦੇ ਬਾਹਰ ਪਏ ਜਰਨੇਟਰ ਚੁੱਕ ਲਏ | ਕੌਂਸਲ ਨੇ ਇਹ ਕਾਰਵਾਈ ਬੈਂਕਾਂ ਨੂੰ ਹਫ਼ਤੇ ਭਰ ਦਾ ਸਮਾਂ ਨੋਟਿਸ ਦੇਣ ਤੋਂ ਬਾਅਦ ਅਮਲ ...

ਪੂਰੀ ਖ਼ਬਰ »

ਸਫ਼ਾਈ ਸੇਵਕਾਂ ਨੇ ਮੰਗਾਂ ਨੂੰ ਲੈ ਕੇ ਮੋਟਰ ਸਾਈਕਲ ਰੈਲੀ ਕੱਢੀ

ਭੁੱਚੋ ਮੰਡੀ, 15 ਜੂਨ (ਬਿੱਕਰ ਸਿੰਘ ਸਿੱਧੂ)-ਨਗਰ ਕੌਂਸਲ ਦੇ ਸਫ਼ਾਈ ਸੇਵਕਾਂ ਵਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਨਗਰ ਕੌਂਸਲ ਦੇ ਦਫ਼ਤਰ ਅੱਗੇ ਦਿੱਤਾ ਜਾ ਰਿਹਾ ਧਰਨਾ ਅੱਜ 34ਵੇਂ ਦਿਨ ਵਿਚ ਦਾਖ਼ਲ ਹੋ ਗਿਆ | ਸਫ਼ਾਈ ਸੇਵਕਾਂ ਨੇ ਪੰਜਾਬ ਸਰਕਾਰ 'ਤੇ ਮਤਰੇਈ ਮਾਂ ਵਾਲਾ ...

ਪੂਰੀ ਖ਼ਬਰ »

ਸਵੱਛ ਭਾਰਤ ਮਿਸ਼ਨ ਵਲੋਂ ਘਰਾਂ ਦੇ ਕੂੜੇ ਤੋਂ ਤਿਆਰ ਕੀਤੀ ਆਰਗੈਨਿਕ ਖਾਦ ਵੰਡੀ

ਮਹਿਰਾਜ, 15 ਜੂਨ (ਸੁਖਪਾਲ ਮਹਿਰਾਜ)-ਸਵੱਛ ਭਾਰਤ ਮਿਸ਼ਨ ਦੇ ਪ੍ਰੋਗਰਾਮ ਕੋਆਰਡੀਨੇਟਰ ਸੁਮਨਪ੍ਰੀਤ ਕੌਰ ਦੀ ਅਗਵਾਈ ਹੇਠ ਨਗਰ ਪੰਚਾਇਤ ਮਹਿਰਾਜ ਅਤੇ ਹੋਰ ਵੱਖ-ਵੱਖ ਥਾਵਾਂ 'ਤੇ ਆਕਸੀਜਨ ਅਤੇ ਕਈ ਕਿਸਮਾਂ ਦੇ ਪੌਦੇ ਲਗਾਏ ਗਏ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ...

ਪੂਰੀ ਖ਼ਬਰ »

ਝੋਨੇ ਦੀ ਬੀਜਾਈ ਜ਼ੋਰਾਂ 'ਤੇ ਹੋਣ ਦੇ ਬਾਵਜੂਦ ਸਹਿਕਾਰੀ ਬੈਂਕਾਂ ਵਿਚ ਖਾਤੇ ਨਾ ਖੁੱਲ੍ਹਣ ਕਾਰਨ ਕਿਸਾਨ ਪ੍ਰੇਸ਼ਾਨ

ਭੁੱਚੋ ਮੰਡੀ, 15 ਜੂਨ (ਪਰਵਿੰਦਰ ਸਿੰਘ ਜੌੜਾ)-ਝੋਨੇ ਦੀ ਬੀਜਾਈ ਦਾ ਕੰਮ ਜ਼ੋਰਾਂ 'ਤੇ ਹੋਣ ਦੇ ਬਾਵਜੂਦ ਸਹਿਕਾਰੀ ਬੈਂਕਾਂ ਵਿਚ ਖਾਤੇ ਨਾ ਖੁੱਲ੍ਹਣ ਕਾਰਨ ਕਿਸਾਨ ਭਾਰੀ ਪ੍ਰੇਸ਼ਾਨੀ ਦੇ ਆਲਮ ਵਿਚ ਹਨ | ਕੰਪਿਊਟਰੀ ਯੁੱਗ ਹੋਣ ਦੇ ਬਾਵਜੂਦ ਸਹਿਕਾਰੀ ਬੈਂਕਾਂ ਵਿਚ ਪੂਰੇ ...

ਪੂਰੀ ਖ਼ਬਰ »

ਝੋਨੇ ਦੀ ਫ਼ਸਲ ਲਈ ਅੰਮਿ੍ਤ ਬਣ ਕੇ ਵਰਿ੍ਹਆ ਮੀਂਹ

ਸੀਂਗੋ ਮੰਡੀ, 15 ਜੂਨ (ਸ਼ਰਮਾ)-ਹਾੜ ਦੀ ਸੰਗਰਾਂਦ ਵਾਲੇ ਦਿਨ ਇਲਾਕੇ ਵਿਚ ਪਈ ਵਰਖਾ ਨਾਲ ਕਿਸਾਨ ਬਾਗੋ-ਬਾਗ ਹਨ, ਨੇ ਦਾਤੇ ਦਾ ਸ਼ੁਕਰਾਨਾ ਕੀਤਾ ਉੱਥੇ ਹੀ ਨੀਵੀਂਆਂ ਸੜਕਾਂ ਤੇ ਪਾਣੀ ਭਰਨ ਨਾਲ ਰਾਹਗੀਰਾਂ ਨੂੰ ਕਾਫੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪਿਆ ਹੈ | ਇਸ ਸਬੰਧੀ ...

ਪੂਰੀ ਖ਼ਬਰ »

ਮੁੱਖ ਮੰਤਰੀ ਦੀ ਕੋਠੀ ਦੇ ਘਿਰਾਓ ਲਈ ਬਠਿੰਡਾ ਤੋਂ ਸ਼ਾਮਿਲ ਹੋਇਆ ਯੂਥ ਵਰਕਰਾਂ ਦਾ ਕਾਫ਼ਲਾ

ਬਠਿੰਡਾ, 15 ਜੂਨ (ਅੰਮਿ੍ਤਪਾਲ ਸਿੰਘ ਵਲ੍ਹਾਣ)-ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸਰੂਪ ਚੰਦ ਸਿੰਗਲਾ ਦੀ ਅਗਵਾਈ ਵਿਚ ਬਠਿੰਡਾ ਸ਼ਹਿਰੀ ਯੂਥ ਅਕਾਲੀ ਦਲ ਦੇ ਪ੍ਰਧਾਨ ਹਰਪਾਲ ਸਿੰਘ ਢਿੱਲੋਂ ਨੇ ਅੱਜ ਯੂਥ ...

ਪੂਰੀ ਖ਼ਬਰ »

ਜ਼ਿਲ੍ਹੇ 'ਚ 47 ਨਵੇਂ ਕੋਰੋਨਾ ਪਾਜ਼ੀਟਿਵ ਮਾਮਲੇ ਆਏ ਸਾਹਮਣੇ-7 ਮਰੀਜ਼ਾਂ ਦੀ ਮੌਤਾਂ

ਬਠਿੰਡਾ, 15 ਜੂਨ (ਅਵਤਾਰ ਸਿੰਘ)-ਬੀਤੇ 24 ਘੰਟਿਆਂ ਦੌਰਾਨ ਕੋਰੋਨਾ ਪ੍ਰਭਾਵਿਤ 7 ਵਿਅਕਤੀਆਂ ਦੀ ਮੌਤ ਹੋ ਗਈ , 47 ਨਵੇਂ ਮਾਮਲੇ ਆਏ ਅਤੇ 165 ਕੋਰੋਨਾ ਪ੍ਰਭਾਵਿਤ ਮਰੀਜ਼ ਠੀਕ ਹੋਣ ਉਪਰੰਤ ਆਪਣੇ ਘਰ ਵਾਪਸ ਪਰਤ ਗਏ ਹਨ | ਕੋਰੋਨਾ ਮਹਾਂਮਾਰੀ ਨਾਲ ਨਜਿੱਠਣ ਲਈ ਜ਼ਿਲੇ ਅੰਦਰ ...

ਪੂਰੀ ਖ਼ਬਰ »

ਈ.ਟੀ.ਟੀ. 2364 ਅਧਿਆਪਕ ਯੂਨੀਅਨ ਘੇਰੇਗੀ ਮੋਤੀ ਮਹਿਲ

ਬਠਿੰਡਾ, 15 ਜੂਨ (ਅੰਮਿ੍ਤਪਾਲ ਸਿੰਘ ਵਲ੍ਹਾਣ)-ਅੱਜ ਈ.ਟੀ.ਟੀ 2364 ਅਧਿਆਪਕ ਯੂਨੀਅਨ ਦੀ ਮੀਟਿੰਗ ਚਿਲਡਰਨ ਪਾਰਕ ਬਠਿੰਡਾ ਵਿਖੇ ਹੋਈ | ਜਿਸ ਵਿਚ ਮੌਜੂਦ ਅਧਿਆਪਕਾਂ ਨੇ ਦੱਸਿਆ ਕਿ ਉਨ੍ਹਾਂ ਦੀ ਭਰਤੀ ਵਿਚ ਸਕਰੂਟਨੀ ਹੋਈ ਨੂੰ ਲਗਭਗ 6 ਮਹੀਨੇ ਤੋਂ ਵੱਧ ਦਾ ਸਮਾਂ ਬੀਤ ...

ਪੂਰੀ ਖ਼ਬਰ »

ਦੇਸ਼ ਨੂੰ ਆਜ਼ਾਦ ਕਰਵਾਉਣ ਲਈ ਯੋਗਦਾਨ ਪਾਉਣ ਵਾਲੇ ਮਹਾਨ ਦੇਸ਼ ਭਗਤਾਂ ਦਾ ਵੱਡਾ ਪਿੰਡ ਸ਼ੇਖਪੁਰਾ

ਪਿ੍ੰਸ ਗਰਗ 84376-47527 ਸੀਂਗੋ ਮੰਡੀ-ਵਿਧਾਨ ਸਭਾ ਹਲਕਾ ਤਲਵੰਡੀ ਸਾਬੋ ਦੇ ਪਿੰਡਾਂ ਵਿਚ ਇਕ ਪਿੰਡ ਸ਼ੇਖ਼ਪੁਰਾ ਤਲਵੰਡੀ ਸਾਬੋ ਤੋਂ ਲੱਗਭੱਗ 7 ਕਿਲੋਮੀਟਰ ਦੀ ਦੂਰੀ 'ਤੇ ਪੂਰਬ ਵੱਲ ਮੌੜ ਰੋਡ 'ਤੇ ਸਥਿਤ ਹੈ, ਪਿੰਡ ਦੀ ਵਿਸ਼ੇਸ਼ਤਾ ਇਹ ਹੈ ਕਿ ਇਥੋਂ ਬਹੁਤੀ ਗਿਣਤੀ 'ਚ ਅਜ਼ਾਦੀ ...

ਪੂਰੀ ਖ਼ਬਰ »

ਕੀਮਤਾਂ ਦੀ ਗਿਰਾਵਟ ਕਾਰਨ ਮੰੂਗੀ ਉਤਪਾਦਕਾਂ ਦੇ ਹੌਂਸਲੇ ਪਸਤ

ਨਥਾਣਾ, 15 ਜੂਨ (ਗੁਰਦਰਸ਼ਨ ਲੁੱਧੜ)-ਮਾਲਵੇ ਦੇ ਖੇਤਾਂ ਵਿਚ ਅੱਜ ਕੱਲ੍ਹ ਮੂੰਗੀ ਦੀ ਵਾਢੀ ਅਤੇ ਗਹਾਈ ਦਾ ਸੀਜਨ ਚੱਲ ਰਿਹਾ ਹੈ ਅਤੇ ਫ਼ਸਲੀ ਵਿਭਿੰਨਤਾ ਤਹਿਤ ਕਾਸ਼ਤ ਕਰਨ ਵਾਲੇ ਮੂੰਗੀ ਉਤਪਾਦਕ ਕਿਸਾਨਾਂ ਵਿਚ ਇਸ ਫ਼ਸਲ ਪ੍ਰਤੀ ਕੋਈ ਖਾਸ ਉਤਸ਼ਾਹ ਵੇਖਣ ਨੂੰ ਨਹੀਂ ਮਿਲ ...

ਪੂਰੀ ਖ਼ਬਰ »

ਸ੍ਰੀ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਦਿਹਾੜਾ ਮਨਾਇਆ

ਚਾਉਕੇ, 15 ਜੂਨ (ਘੜੈਲੀ)-ਸ਼ਹੀਦਾ ਦੇ ਸਿਰਤਾਜ ਸ੍ਰੀ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਦਿਹਾੜਾ ਪਿੰਡ ਕਰਾੜਵਾਲਾ ਵਿਖੇ ਭਗਤ ਪੂਰਨ ਸਿੰਘ ਯੁਵਕ ਭਲਾਈ ਕਲੱਬ ਅਤੇ ਗੁਰਦੁਆਰਾ ਕਮੇਟੀ ਵਲੋਂ ਮਨਾਇਆ ਗਿਆ | ਇਸ ਮੌਕੇ ਸ੍ਰੀ ਅਖੰਡ ਪਾਠ ਦੇ ਭੋਗ ਪਾਏ ਗਏ ਉਪਰੰਤ ਗੁਰੂ ਕਾ ...

ਪੂਰੀ ਖ਼ਬਰ »

ਕਾਂਗੜ ਵਲੋਂ 84 ਲੋੜਵੰਦ ਪਰਿਵਾਰਾਂ ਨੂੰ ਮਕਾਨ ਉਸਾਰੀ ਲਈ 40 ਲੱਖ ਦੀ ਸਹਾਇਤਾ ਪ੍ਰਦਾਨ

ਭਗਤਾ ਭਾਈਕਾ, 15 ਜੂਨ (ਸੁਖਪਾਲ ਸਿੰਘ ਸੋਨੀ)-ਨਗਰ ਪੰਚਾਇਤ ਭਗਤਾ ਭਾਈਕਾ ਦੇ ਪ੍ਰਧਾਨ ਬੂਟਾ ਸਿੰਘ ਸਿੱਧੂ ਦੀ ਅਗਵਾਈ ਹੇਠ ਪਾਸ ਹੋਏ ਪ੍ਰਧਾਨ ਮੰਤਰੀ ਅਵਾਸ ਯੋਜਨਾ ਤਹਿਤ 84 ਪਰਿਵਾਰਾਂ ਨੂੰ 40 ਲੱਖ ਦੀ ਸਹਾਇਤਾ ਰਾਸ਼ੀ ਦੇ ਚੈੱਕ ਵੰਡੇ ਗਏ | ਚੈੱਕ ਵੰਡਣ ਦੀ ਰਸਮ ਸ: ...

ਪੂਰੀ ਖ਼ਬਰ »

ਸਿਵਲ ਹਸਪਤਾਲ 'ਚ ਮਲੇਰੀਆ ਜਾਗਰੂਕਤਾ ਕੈਂਪ ਲਗਾਇਆ

ਤਲਵੰਡੀ ਸਾਬੋ, 15 ਜੂਨ (ਰਣਜੀਤ ਸਿੰਘ ਰਾਜੂ, ਰਵਜੋਤ ਸਿੰਘ ਰਾਹੀ)-ਸਿਵਲ ਸਰਜਨ ਬਠਿੰਡਾ ਡਾ: ਤੇਜਵੰਤ ਸਿੰਘ ਢਿੱਲੋਂ ਦੇ ਨਿਰਦੇਸ਼ਾਂ ਦੀ ਪਾਲਣਾ ਕਰਦੇ ਹੋਏ ਸਬ-ਸੈਂਟਰ ਤਲਵੰਡੀ ਸਾਬੋ-ਬੀ ਵਿਖੇ ਡਾ: ਦਰਸ਼ਨ ਕੌਰ ਐਸ. ਐਮ. ਓ. ਤਲਵੰਡੀ ਸਾਬੋ ਦੀ ਅਗਵਾਈ ਹੇਠ ਰਾਕੇਸ਼ ਕੁਮਾਰ ...

ਪੂਰੀ ਖ਼ਬਰ »

ਡੀ. ਸੀ. ਦਫ਼ਤਰ ਕਰਮਚਾਰੀ ਯੂਨੀਅਨ ਦੀ ਮੀਟਿੰਗ ਹੋਈ

ਭੁੱਚੋ ਮੰਡੀ, 15 ਜੂਨ (ਬਿੱਕਰ ਸਿੰਘ ਸਿੱਧੂ) ਡੀ. ਸੀ. ਦਫ਼ਤਰ ਕਰਮਚਾਰੀ ਯੂਨੀਅਨ ਪੰਜਾਬ ਦੀ ਵਰਚੁੁਅਲ ਮੀਟਿੰਗ ਸੂਬਾ ਪ੍ਰਧਾਨ ਗੁੁਰਨਾਮ ਸਿੰਘ ਵਿਰਕ ਦੀ ਪ੍ਰਧਾਨਗੀ ਹੇਠ ਹੋਈ | ਇਸ ਮੀਟਿੰਗ ਵਿਚ 24 ਮਈ ਤੋਂ ਸ਼ੁੁਰੂ ਹੋਏ ਸਮੂਹਿਕ ਛੁੱਟੀ ਦੇ ਹੜ੍ਹਤਾਲ 'ਤੇ ਚੱਲੇ 9 ਜੂਨ ...

ਪੂਰੀ ਖ਼ਬਰ »

ਗਠਜੋੜ ਹੋਣ ਦੀ ਖੁਸ਼ੀ ਵਿਚ ਅਕਾਲੀ-ਬਸਪਾ ਸਮਰਥਕਾਂ ਨੇ ਲੱਡੂ ਵੰਡੇ

ਭਗਤਾ ਭਾਈਕਾ, 15 ਜੂਨ (ਸੁਖਪਾਲ ਸਿੰਘ ਸੋਨੀ)-ਸ਼੍ਰੋਮਣੀ ਅਕਾਲੀ ਦਲ ਅਤੇ ਬਹੁਜਨ ਸਮਾਜ ਪਾਰਟੀ ਵਿਚਕਾਰ ਸਮਝੌਤਾ ਹੋਣ ਦੀ ਖੁਸ਼ੀ ਵਿਚ ਅੱਜ ਅਕਾਲੀ-ਬਸਪਾ ਸਮਰਥਕਾਂ ਵਲੋਂ ਲੱਡੂ ਵੰਡੇ ਗਏ | ਇਸ ਮੌਕੇ ਗਠਜੋੜ ਦੀ ਸ਼ਾਨਦਾਰ ਜਿੱਤ ਲਈ ਨਾਅਰੇਬਾਜ਼ੀ ਵੀ ਕੀਤੀ ਗਈ | ਇਸ ਸਮੇਂ ...

ਪੂਰੀ ਖ਼ਬਰ »

ਮੈਰਿਟ ਸਕਾਲਰਸ਼ਿਪ ਪ੍ਰਾਪਤ ਵਿਦਿਆਰਥੀਆਂ ਦਾ ਸਨਮਾਨ

ਭਗਤਾ ਭਾਈਕਾ, 15 ਜੂਨ (ਸੁਖਪਾਲ ਸਿੰਘ ਸੋਨੀ)-ਸ. ਸ. ਸ. ਸਕੂਲ ਜਲਾਲ ਜ਼ਿਲ੍ਹਾ ਬਠਿੰਡਾ ਦੇ ਨੌਵੀਂ ਜਮਾਤ ਵਿਚ ਪੜ੍ਹਦੇ ਵਿਦਿਆਰਥੀ ਧਰਮਪ੍ਰੀਤ ਸਿੰਘ ਪੁੱਤਰ ਕਸ਼ਮੀਰ ਸਿੰਘ ਨੇ ਸਿੱਖਿਆ ਵਿਭਾਗ ਦੁਆਰਾ ਲਈ ਗਈ ਨੈਸ਼ਨਲ ਮੀਨਜ਼ ਕਮ ਮੈਰਿਟ ਸਕਾਲਰਸ਼ਿਪ (ਐਨ. ਐਮ. ਐਮ. ਐਸ.) ...

ਪੂਰੀ ਖ਼ਬਰ »

ਸੀਵਰੇਜ ਕਾਮਿਆਂ ਦੇ ਵੀ ਹੜਤਾਲ 'ਤੇ ਜਾਣ ਨਾਲ ਗਲੀਆਂ 'ਚ ਸੀਵਰੇਜ ਹੋਇਆ ਓਵਰਫ਼ਲੋ

ਤਲਵੰਡੀ ਸਾਬੋ, 15 ਜੂਨ (ਰਣਜੀਤ ਸਿੰਘ ਰਾਜੂ)-ਸਫ਼ਾਈ ਕਰਮੀਆਂ ਦੀਆਂ ਹੱਕੀ ਮੰਗਾਂ ਲਈ ਪਿਛਲੇ ਕਰੀਬ ਇਕ ਮਹੀਨੇ ਤੋਂ ਸਥਾਨਕ ਨਗਰ ਪੰਚਾਇਤ ਦਫ਼ਤਰ ਅੱਗੇ ਚੱਲ ਰਹੇ ਸੰਘਰਸ਼ ਵਿਚ ਹੁਣ ਸੀਵਰੇਜ ਕਾਮਿਆਂ ਵਲੋਂ ਵੀ ਸ਼ਾਮਿਲ ਹੋ ਜਾਣ ਨਾਲ ਇਤਿਹਾਸਿਕ ਨਗਰ ਦੇ ਦੇ ਪਹਿਲਾਂ ...

ਪੂਰੀ ਖ਼ਬਰ »

ਭਾਕਿਯੂ (ਉਗਰਾਹਾਂ) ਵਲੋਂ ਜ਼ਿਲ੍ਹਾ ਪੱਧਰੀ ਮੀਟਿੰਗ

ਭੁੱਚੋ ਮੰਡੀ, 15 ਜੂਨ (ਪਰਵਿੰਦਰ ਸਿੰਘ ਜੌੜਾ)-ਭਲਕੇ ਬੁੱਧਵਾਰ ਤੋਂ ਕਿਸਾਨ ਔਰਤਾਂ ਦੇ ਵੱਡੇ ਕਾਫ਼ਲੇ ਦਿੱਲੀ ਮੋਰਚਿਆਂ ਵਲ ਰਵਾਨਾ ਹੋਣੇ ਸ਼ੁਰੂ ਹੋਣਗੇ | ਕਿਸਾਨ ਜੱਥੇਬੰਦੀਆਂ ਨੇ ਅਹਿਦ ਕੀਤਾ ਹੈ ਕਿ ਪੰਜਾਬ ਵਿਚ ਝੋਨਾ ਲੁਆਈ ਦੇ ਮੌਜੂਦਾ ਸੀਜ਼ਨ ਦੌਰਾਨ ਦਿੱਲੀ ...

ਪੂਰੀ ਖ਼ਬਰ »

ਟਰੱਕ ਆਪ੍ਰੇਟਰਾਂ ਵਲੋਂ ਮੰਗਾਂ ਨੂੰ ਲੈ ਕੇ ਸੰਘਰਸ਼ ਤੇਜ਼

ਮੌੜ ਮੰਡੀ, 15 ਜੂਨ (ਗੁਰਜੀਤ ਸਿੰਘ ਕਮਾਲੂ) ਦ ਟਰੱਕ ਆਪਰੇਟਰ ਵੈਲਫੇਅਰ ਸੁਸਾਇਟੀ ਰਜਿ ਦੀ ਇਕ ਅਹਿਮ ਮੀਟਿੰਗ ਇੱਥੇ ਪ੍ਰਧਾਨ ਰੇਸ਼ਮ ਸਿੰਘ ਕੁੱਤੀਵਾਲ ਦੀ ਅਗਵਾਈ ਵਿਚ ਹੋਈ ਜਿਸ ਵਿਚ ਵੱਡੀ ਗਿਣਤੀ ਵਿਚ ਟਰੱਕ ਆਪਰੇਟਰਾਂ ਨੇ ਭਾਗ ਲਿਆ | ਇਸ ਮੀਟਿੰਗ ਵਿਚ ਟਰੱਕ ...

ਪੂਰੀ ਖ਼ਬਰ »

ਆਪ' ਮਹਿਲਾ ਵਿੰਗ ਦੀ ਨਵਨਿਯੁਕਤ ਜ਼ਿਲ੍ਹਾ ਪ੍ਰਧਾਨ ਕੁਲਦੀਪ ਕੌਰ ਦਾ ਸਨਮਾਨ

ਭੁੱਚੋ ਮੰਡੀ, 15 ਜੂਨ (ਪਰਵਿੰਦਰ ਸਿੰਘ ਜੌੜਾ)-ਆਮ ਆਦਮੀ ਪਾਰਟੀ ਵਲੋਂ ਆਪਣੇ ਸੰਗਠਨ ਦਾ ਵਿਸਥਾਰ ਕਰਦਿਆਂ ਨਵੇਂ ਅਹੁਦੇਦਾਰਾਂ ਦਾ ਐਲਾਨ ਕੀਤਾ ਗਿਆ ਸੀ, ਵਿਚ ਬਠਿੰਡਾ ਜ਼ਿਲ੍ਹੇ ਦੇ ਮਹਿਲਾ ਵਿੰਗ ਦੇ ਪ੍ਰਧਾਨ ਦੀ ਜ਼ਿੰਮੇਵਾਰੀ ਕੁਲਦੀਪ ਕੌਰ ਭਗਤਾ ਭਾਈ ਕਾ ਨੂੰ ਸੌਂਪੀ ਗਈ ਹੈ | ਪਾਰਟੀ ਮਹਿਲਾ ਵਿੰਗ ਦੀ ਸੂਬਾ ਮੀਤ ਪ੍ਰਧਾਨ ਬਲਜਿੰਦਰ ਕੌਰ ਤੁੰਗਵਾਲੀ ਦੀ ਅਗਵਾਈ ਵਿਚ ਜ਼ਿਲ੍ਹਾ ਟੀਮ ਵਲੋਂ ਕੁਲਦੀਪ ਕੌਰ ਨੂੰ ਵਧਾਈ ਦਿੱਤੀ ਗਈ ਅਤੇ ਸਨਮਾਨਤ ਕੀਤਾ ਗਿਆ | ਇਸ ਮੌਕੇ ਜ਼ਿਲ੍ਹਾ ਪ੍ਰਧਾਨ ਕੁਲਦੀਪ ਕੌਰ ਵਲੋਂ ਜ਼ਿਲ੍ਹਾ ਟੀਮ ਅਤੇ ਹਾਈ ਕਮਾਂਡ ਦਾ ਧੰਨਵਾਦ ਕਰਦਿਆਂ ਕਿਹਾ ਗਿਆ ਕਿ ਉਹ ਪਾਰਟੀ ਵਲੋਂ ਦਿੱਤੀ ਗਈ ਹਰ ਜ਼ਿੰਮੇਵਾਰੀ ਨੂੰ ਪੂਰੀ ਤਨਦੇਹੀ ਨਾਲ ਨਿਭਾਉਣਗੇ ਅਤੇ ਮਹਿਲਾ ਵਿੰਗ ਦਾ ਵੱਧ ਤੋਂ ਵੱਧ ਵਿਸਥਾਰ ਕਰਨਗੇ | ਇਸ ਮੌਕੇ 'ਆਪ' ਦੀ ਜ਼ਿਲ੍ਹਾ ਲੀਡਰਸ਼ਿਪ ਗੁਰਜੰਟ ਸਿੰਘ ਸਿਵੀਆਂ ਜ਼ਿਲ੍ਹਾ ਪ੍ਰਧਾਨ ਦਿਹਾਤੀ, ਜਤਿੰਦਰ ਸਿੰਘ ਭੱਲਾ ਜ਼ਿਲ੍ਹਾ ਪ੍ਰਧਾਨ ਕਿਸਾਨ ਵਿੰਗ, ਬਲਕਾਰ ਸਿੰਘ ਭੋਖੜਾ ਜ਼ਿਲ੍ਹਾ ਮੀਡੀਆ ਇੰਚਾਰਜ, ਯਾਦਵਿੰਦਰ ਤੁੰਗਵਾਲੀ ਬਲਾਕ ਪ੍ਰਧਾਨ, ਕਰਮਜੀਤ ਕੌਰ ਭੁੱਚੋ ਅਤੇ ਹੋਰ ਵਰਕਰ ਹਾਜ਼ਰ ਸਨ |

ਖ਼ਬਰ ਸ਼ੇਅਰ ਕਰੋ

 



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX