ਤਾਜਾ ਖ਼ਬਰਾਂ


ਭਾਰਤ ਬੰਦ ਦੌਰਾਨ ਕਿਸਾਨਾਂ ਬਠਿੰਡਾ-ਚੰਡੀਗੜ੍ਹ ਮੁੱਖ ਸੜਕ 'ਤੇ ਟੈਂਟ ਲਗਾ ਕੇ ਕੀਤੀ ਸੜਕ ਜਾਮ
. . .  2 minutes ago
ਲਾਡੋਵਾਲ ਟੋਲ ਪਲਾਜ਼ਾ 'ਤੇ ਕਿਸਾਨਾਂ ਅਤੇ ਮਜ਼ਦੂਰਾਂ ਨੇ ਕੀਤਾ ਚੱਕਾ ਜਾਮ
. . .  3 minutes ago
ਸ੍ਰੀ ਮੁਕਤਸਰ ਸਾਹਿਬ 'ਚ ਦੁਕਾਨਾਂ ਮੁਕੰਮਲ ਬੰਦ -ਸੜਕੀ ਆਵਾਜਾਈ ਠੱਪ
. . .  4 minutes ago
ਸ੍ਰੀ ਮੁਕਤਸਰ ਸਾਹਿਬ, 27 ਸਤੰਬਰ (ਰਣਜੀਤ ਸਿੰਘ ਢਿੱਲੋਂ ) - 3 ਕਾਲੇ ਖੇਤੀ ਕਾਨੂੰਨ ਰੱਦ ਕਰਵਾਉਣ ਲਈ ਸੰਯੁਕਤ ਕਿਸਾਨ ਮੋਰਚੇ ਵਲੋਂ ਦਿੱਤੇ ਭਾਰਤ ਬੰਦ ਦੇ ਸੱਦੇ ਨੂੰ ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹੇ ਵਿਚ ਭਰਵਾਂ ਹੁੰਗਾਰਾ ਮਿਲ ਰਿਹਾ ਹੈ , ਸਵੇਰ ਤੋਂ ਹੀ ਦੁਕਾਨਾਂ ਮੁਕੰਮਲ ਤੌਰ 'ਤੇ ਬੰਦ ਹਨ।
ਭੂੰਗਾ ਵਿਖੇ ਕਿਸਾਨ ਯੂਨੀਅਨ ਵਲੋਂ ਕੀਤੀ ਸੜਕ ਜਾਮ
. . .  14 minutes ago
ਲੋਹੀਆਂ ਵਿਖੇ ਕਿਸਾਨਾਂ ਵਲੋਂ ਨੈਸ਼ਨਲ ਹਾਈਵੇ ਜਾਮ
. . .  9 minutes ago
ਫ਼ਿਰੋਜ਼ਪੁਰ-ਜ਼ੀਰਾ ਮਾਰਗ ਕੁੱਲਗੜ੍ਹੀ ਅੱਡੇ 'ਤੇ ਕਿਸਾਨਾਂ ਵਲੋਂ ਕੀਤਾ ਗਿਆ ਠੱਪ
. . .  21 minutes ago
ਕੁੱਲਗੜ੍ਹੀ, 27 ਸਤੰਬਰ (ਸੁਖਜਿੰਦਰ ਸਿੰਘ ਸੰਧੂ) - 3 ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਸੰਯੁਕਤ ਕਿਸਾਨ ਮੋਰਚੇ ਵਲੋਂ ਦਿੱਤੇ ਗਏ ਭਾਰਤ ਬੰਦ ਦੇ ਸੱਦੇ 'ਤੇ ਅੱਜ ਕਿਸਾਨ ਜਥੇਬੰਦੀਆਂ ਵਲੋਂ ਫ਼ਿਰੋਜ਼ਪੁਰ-ਜ਼ੀਰਾ ਮਾਰਗ ਕੁੱਲਗੜ੍ਹੀ ਅੱਡੇ 'ਤੇ ਠੱਪ...
ਪਟਿਆਲਾ ਵਿਚ ਬੰਦ ਦਾ ਅਸਰ
. . .  17 minutes ago
ਪਟਿਆਲਾ, 27 ਸਤੰਬਰ (ਅਮਰਬੀਰ ਸਿੰਘ ਆਹਲੂਵਾਲੀਆ) - 3 ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਸੰਯੁਕਤ ਕਿਸਾਨ ਮੋਰਚੇ ਵਲੋਂ ਦਿੱਤੇ ਗਏ ਭਾਰਤ ਬੰਦ ਦੇ ਸੱਦੇ 'ਤੇ ਅੱਜ ਕਿਸਾਨ ਜਥੇਬੰਦੀਆਂ ਵਲੋਂ ਪਟਿਆਲਾ ਵਿਚ ਵੀ ਠੱਪ ਕਰ ਦਿੱਤਾ ਗਿਆ...
ਜੰਡਿਆਲਾ ਗੁਰੂ ਨਜਦੀਕ ਟੋਲ ਪਲਾਜਾ ਨਿੱਝਰਪੁਰਾ ਵਿਖੇ ਵੀ ਕਿਸਾਨਾਂ ਵੱਲੋਂ ਜਾਮ ਲਾ ਕੇ ਨੈਸ਼ਨਲ ਹਾਈਵੇ ਤੇ ਆਵਾਜਾਈ ਕੀਤੀ ਠੱਪ
. . .  29 minutes ago
ਜੰਡਿਆਲਾ ਗੁਰੂ, 27 ਸਤੰਬਰ (ਰਣਜੀਤ ਸਿੰਘ ਜੋਸਨ) - ਕਿਸਾਨ ਜਥੇਬੰਦੀਆਂ ਵੱਲੋਂ ਭਾਰਤ ਬੰਦ ਦੇ ਸੱਦੇ ਤਹਿਤ ਅੱਜ...
ਬੰਦ ਦਾ ਲੁਧਿਆਣਾ 'ਚ ਭਰਵਾਂ ਹੁੰਗਾਰਾ
. . .  32 minutes ago
ਲੁਧਿਆਣਾ, 27 ਸਤੰਬਰ (ਪਰਮਿੰਦਰ ਸਿੰਘ ਆਹੂਜਾ, ਰੁਪੇਸ਼ ਕੁਮਾਰ) - ਸੰਯੁਕਤ ਕਿਸਾਨ ਮੋਰਚੇ ਵੱਲੋਂ 27 ਸਤੰਬਰ ਨੂੰ ਦਿੱਤੀ ਗਈ ਭਾਰਤ ਬੰਦ ਦੇ ਕੌਲ ਦੇ ਤਹਿਤ ਅੱਜ ਜਿੱਥੇ ਪੂਰਾ ਭਾਰਤ ਬੰਦ ਹੈ। ਉੱਥੇ ਇਸ ਬੰਦ ਦਾ ਅਸਰ ਲੁਧਿਆਣਾ ਵਿਚ ਵੀ ਦੇਖਣ ਨੂੰ ਮਿਲ ਰਿਹਾ ਹੈ...
ਕਿਸਾਨਾਂ ਵਲੋਂ 'ਭਾਰਤ ਬੰਦ' ਦੇ ਸੱਦੇ 'ਤੇ ਮੰਡਿਆਲਾਂ ਵਿਖੇ ਹੁਸ਼ਿਆਰਪੁਰ-ਜਲੰਧਰ ਰੋਡ ਜਾਮ
. . .  35 minutes ago
ਕਸਬਾ ਹਰੀਕੇ ਪੱਤਣ ਵਿਖੇ ਬਾਜ਼ਾਰ ਮੁਕੰਮਲ ਬੰਦ
. . .  36 minutes ago
ਕਿਸਾਨਾਂ ਆਰਿਫ਼ਕੇ 'ਚ ਮਾਝਾ ਮਾਲਵਾ ਫਿਰੋਜ਼ਪੁਰ ਮੱਖੂ, ਅੰਮ੍ਰਿਤਸਰ ਕੀਤਾ ਜਾਮ
. . .  38 minutes ago
ਆਰਿਫ਼ ਕੇ (ਫਿਰੋਜ਼ਪੁਰ) 27 ਸਤੰਬਰ (ਬਲਬੀਰ ਸਿੰਘ ਜੋਸਨ) - ਕਸਬਾ ਆਰਿਫ਼ ਕੇ ਦੇ ਮੇਨ ਚੌਕ ਤੇ ਫਿਰੋਜ਼ਪੁਰ ਮੱਖੂ ਰੋਡ ਤੇ ਮਾਝਾ...
ਬੰਦ ਦੇ ਸੱਦੇ ਤਹਿਤ ਕਿਸਾਨਾਂ ਵੱਲੋਂ ਪਟਿਆਲਾ- ਕੈਥਲ ਸਟੇਟ ਹਾਈਵੇ ਜਾਮ
. . .  40 minutes ago
ਮੰਡੀ ਲਾਧੂਕਾ ਦਾ ਜੀ.ਟੀ. ਰੋਡ ਜਾਮ
. . .  41 minutes ago
ਭਾਰਤ ਬੰਦ ਨੂੰ ਮਲੌਦ 'ਚ ਮਿਲਿਆ ਭਰਵਾਂ ਹੁੰਗਾਰਾ
. . .  43 minutes ago
ਭਾਰਤ ਬੰਦ ਸੱਦੇ 'ਤੇ ਸਥਾਨਕ ਲੋਕਾਂ, ਦੁਕਾਨਦਾਰਾਂ ਨੇ ਮਿਲ ਕੇ ਜਲੰਧਰ ਪਠਾਨਕੋਟ ਜੰਮੂ ਕੌਮੀ ਸ਼ਾਹ ਮਾਰਗ ਨੂੰ ਕੀਤਾ ਬੰਦ
. . .  44 minutes ago
ਪਠਾਨਕੋਟ 27 ਸਤੰਬਰ (ਸੰਧੂ) - ਜਾਮ ਵਿਚ ਫਸੇ ਲੋਕਾਂ ਨੂੰ ਬਰੈੱਡ ਅਤੇ ਚਾਹ ਦਾ ਲੰਗਰ ਵਰਤਾ ਰਹੇ ਹਨ ਪ੍ਰਦਰਸ਼ਨ ਵਿਚ ਸ਼ਾਮਲ ਲੋਕ...
ਗੁਰੂ ਹਰਸਹਾਏ, ਹੰਡਿਆਇਆ, ਕੁਹਾੜਾ 'ਚ ਬੰਦ ਨੂੰ ਭਰਵਾਂ ਸਮਰਥਨ
. . .  49 minutes ago
ਗੁਰੂ ਹਰਸਹਾਏ/ਹੰਡਿਆਇਆ/ਕੁਹਾੜਾ, 27 ਸਤੰਬਰ (ਹਰਚਰਨ ਸਿੰਘ ਸੰਧੂ/ਗੁਰਜੀਤ ਸਿੰਘ ਖੁੱਡੀ/ਸੰਦੀਪ ਸਿੰਘ ਕੁਹਾੜਾ) - 3 ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਸੰਯੁਕਤ ਕਿਸਾਨ ਮੋਰਚੇ ਵਲੋਂ ਦਿੱਤੇ ਗਏ ਭਾਰਤ ਬੰਦ ਦੇ ਸੱਦੇ 'ਤੇ ਅੱਜ ਕਿਸਾਨ ਜਥੇਬੰਦੀਆਂ ਵਲੋਂ ਬੰਦ ਨੂੰ ਸਫਲ ਬਣਾਇਆ ਜਾ ਰਿਹਾ ਹੈ। ਜਿਸ...
ਜ਼ਿਲ੍ਹਾ ਬਰਨਾਲਾ ਵਿਚ ਭਾਰਤ ਬੰਦ ਦੇ ਸੱਦੇ ਨੂੰ ਪੂਰਨ ਸਮਰਥਨ, ਸੜਕਾਂ ਤੇ ਰੇਲਵੇ ਟਰੈਕ ਜਾਮ
. . .  55 minutes ago
ਬਰਨਾਲਾ, 27 ਸਤੰਬਰ (ਗੁਰਪ੍ਰੀਤ ਸਿੰਘ ਲਾਡੀ)-ਸੰਯੁਕਤ ਕਿਸਾਨ ਮੋਰਚੇ ਵਲੋਂ ਅੱਜ ਦਿੱਤੇ ਗਏ ਭਾਰਤ ਬੰਦ ਦੇ ਸੱਦੇ ਨੂੰ ਜ਼ਿਲ੍ਹਾ ਬਰਨਾਲਾ ਵਿਚ ਪੂਰਨ ਸਮਰਥਨ ਮਿਲਿਆ ਹੈ। ਜ਼ਿਲ੍ਹਾ ਬਰਨਾਲਾ ਨੂੰ ਆਉਣ ਵਾਲੀਆਂ ਸਾਰੀਆਂ ਮੁੱਖ ਸੜਕਾਂ ਅਤੇ ਰੇਲਵੇ ਟਰੈਕ ਕਿਸਾਨਾਂ ਵਲੋਂ ਜਾਮ ਕਰ ਦਿੱਤੇ ਗਏ ਹਨ ਅਤੇ ਸ਼ਹਿਰਾਂ ਵਿਚ ਬਾਜ਼ਾਰ ਪੂਰਨ ਤੌਰ 'ਤੇ ਬੰਦ ਹਨ...
ਭਾਰਤ ਬੰਦ ਦੇ ਸੱਦੇ 'ਤੇ ਫਗਵਾੜਾ ਤੇ ਸੁਲਤਾਨਪੁਰ ਲੋਧੀ 'ਚ ਮੁਕੰਮਲ ਬੰਦ
. . .  57 minutes ago
ਫਗਵਾੜਾ/ਸੁਲਤਾਨਪੁਰ ਲੋਧੀ, 27 ਸਤੰਬਰ (ਹਰਜੋਤ ਸਿੰਘ ਚਾਨਾ/ਥਿੰਦ, ਹੈਪੀ, ਲਾਡੀ) - 3 ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਸੰਯੁਕਤ ਕਿਸਾਨ ਮੋਰਚੇ ਵਲੋਂ ਦਿੱਤੇ ਗਏ ਭਾਰਤ ਬੰਦ ਦੇ ਸੱਦੇ 'ਤੇ ਅੱਜ ਕਿਸਾਨ ਜਥੇਬੰਦੀਆਂ ਵਲੋਂ ਬੰਦ ਨੂੰ ਸਫਲ ਬਣਾਇਆ ਜਾ ਰਿਹਾ ਹੈ। ਜਿਸ ਤਹਿਤ ਫਗਵਾੜਾ ਵਿਖੇ ਸ਼ੂਗਰ ਮਿਲ...
ਸੰਯੁਕਤ ਕਿਸਾਨ ਮੋਰਚਾ ਵਲੋਂ ਭਾਰਤ ਬੰਦ ਦੇ ਸੱਦੇ 'ਤੇ ਵੱਡਾ ਹੁੰਗਾਰਾ
. . .  about 1 hour ago
ਖੰਨਾ, 27 ਸਤੰਬਰ (ਹਰਜਿੰਦਰ ਸਿੰਘ ਲਾਲ) - ਸੰਯੁਕਤ ਕਿਸਾਨ ਮੋਰਚਾ ਵਲੋਂ ਭਾਰਤ ਬੰਦ ਦੇ ਸੱਦੇ 'ਤੇ ਵੱਡਾ ਹੁੰਗਾਰਾ ਮਿਲ ਰਿਹਾ ਹੈ। ਅੱਜ ਵੱਖ-ਵੱਖ ਕਿਸਾਨ ਜਥੇਬੰਦੀਆਂ ਸਮੇਤ ਭਾਰਤੀ ਕਿਸਾਨ ਯੂਨੀਅਨ ਏਕਤਾ ਬੰਦ ਨੂੰ ਸਫ਼ਲ ਬਣਾਇਆ ਜਾ ਰਿਹਾ ਹੈ...
ਮਲੋਟ ਵਿਖੇ ਸ੍ਰੀ ਸੁਖਮਨੀ ਸਾਹਿਬ ਦੇ ਪਾਠ ਨਾਲ ਕਿਸਾਨ ਔਰਤਾਂ ਵਲੋਂ ਧਰਨੇ ਦੀ ਸ਼ੁਰੂਆਤ, ਤਪਾ ਮੰਡੀ ਵੀ ਬੰਦ, ਯਾਤਰੀਆਂ ਨੂੰ ਦਿੱਕਤਾਂ
. . .  about 1 hour ago
ਮਲੋਟ/ਤਪਾ ਮੰਡੀ, 27 ਸਤੰਬਰ (ਪਾਟਿਲ/ਪ੍ਰਵੀਨ ਗਰਗ, ਵਿਜੇ ਸ਼ਰਮਾ) - ਸ੍ਰੀ ਗੁਰੂ ਨਾਨਕ ਦੇਵ ਜੀ ਚੌਕ ਮਲੋਟ ਵਿਖੇ ਸੰਯੁਕਤ ਕਿਸਾਨ ਮੋਰਚੇ ਦੀਆਂ ਔਰਤਾਂ ਵਲੋਂ ਸ੍ਰੀ ਸੁਖਮਨੀ ਸਾਹਿਬ ਦੇ ਪਾਠ ਆਰੰਭ ਕਰਕੇ ਧਰਨੇ ਦੀ ਸ਼ੁਰੂਆਤ ਕਰ ਦਿੱਤੀ ਗਈ ਹੈ। ਉੱਤੇ ਹੀ, ਤਪਾ ਮੰਡੀ ਵਿਚ ਬੰਦ ਨੂੰ ਭਰਵਾਂ ਹੁੰਗਾਰਾ ਮਿਲ ਰਿਹਾ ਹੈ...
ਅੰਮ੍ਰਿਤਸਰ ਵਿਚ ਬੰਦ ਕਾਰਨ ਬੱਸਾਂ ਬੰਦ
. . .  about 1 hour ago
ਅੰਮ੍ਰਿਤਸਰ, 27 ਸਤੰਬਰ (ਸੁਰਿੰਦਰ ਕੋਛੜ) - 3 ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਸੰਯੁਕਤ ਕਿਸਾਨ ਮੋਰਚੇ ਵਲੋਂ ਦਿੱਤੇ ਗਏ ਭਾਰਤ ਬੰਦ ਦੇ ਸੱਦੇ 'ਤੇ ਅੱਜ ਕਿਸਾਨ ਜਥੇਬੰਦੀਆਂ ਵਲੋਂ ਬੰਦ ਨੂੰ ਸਫਲ ਬਣਾਇਆ ਜਾ ਰਿਹਾ ਹੈ। ਅੰਮ੍ਰਿਤਸਰ ਵਿਚ ਬੱਸਾਂ ਬੰਦ ਹਨ ਤੇ ਬੱਸਾਂ ਬੱਸ ਅੱਡੇ ਅੰਦਰ ਖੜੀਆਂ ਹੋਈਆਂ ਹਨ। ਇਸ ਦੇ ਨਾਲ ਹੀ ਮੁੱਖ ਰਸਤਿਆਂ ਨੂੰ ਬਦਲਿਆ ਗਿਆ ਹੈ...
ਟਾਂਡਾ ਤੇ ਦੋਰਾਹਾ 'ਚ ਭਾਰਤ ਬੰਦ ਨੂੰ ਭਰਪੂਰ ਸਮਰਥਨ
. . .  about 1 hour ago
ਟਾਂਡਾ/ਦੋਰਾਹਾ, 27 ਸਤੰਬਰ (ਭਗਵਾਨ ਸਿੰਘ ਸੈਣੀ/ਜਸਵੀਰ ਝੱਜ, ਮਨਜੀਤ ਸਿੰਘ ਗਿੱਲ) - 3 ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਸੰਯੁਕਤ ਕਿਸਾਨ ਮੋਰਚੇ ਵਲੋਂ ਦਿੱਤੇ ਗਏ ਭਾਰਤ ਬੰਦ ਦੇ ਸੱਦੇ 'ਤੇ ਅੱਜ ਟਾਂਡਾ ਵਿਖੇ ਦੋਆਬਾ ਕਿਸਾਨ ਕਮੇਟੀ ਨੇ ਚੱਕਾ ਜਾਮ ਕਰ ਦਿੱਤਾ ਅਤੇ ਦੋਰਾਹਾ ਵਿਖੇ ਕਿਸਾਨਾਂ ਵਲੋਂ ਨੈਸ਼ਨਲ ਹਾਈਵੇ ਠੱਪ ਕਰ ਦਿੱਤਾ ਗਿਆ...
ਭਾਰਤ ਬੰਦ ਨੂੰ ਅਜਨਾਲਾ 'ਚ ਮਿਲਿਆ ਪੂਰਾ ਸਮਰਥਨ
. . .  about 1 hour ago
ਅਜਨਾਲਾ, 27 ਸਤੰਬਰ (ਗੁਰਪ੍ਰੀਤ ਸਿੰਘ ਢਿੱਲੋਂ) - ਤਿੰਨ ਕਾਲੇ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਦਿੱਲੀ ਦੀਆਂ ਸਰਹੱਦਾਂ 'ਤੇ ਸੰਘਰਸ਼ ਕਰ ਰਹੇ ਕਿਸਾਨਾਂ ਦੀ ਅਗਵਾਈ ਕਰ ਰਹੇ ਸੰਯੁਕਤ ਕਿਸਾਨ ਮੋਰਚੇ ਵਲੋਂ ਦਿੱਤੇ ਭਾਰਤ ਬੰਦ ਦੇ ਸੱਦੇ ਨੂੰ ਅਜਨਾਲਾ ਖੇਤਰ 'ਚ ਪੂਰਾ ਸਮਰਥਨ ਮਿਲਿਆ ਹੈ। ਸਾਰੇ ਬਾਜ਼ਾਰ ਮੁਕੰਮਲ ਤੌਰ 'ਤੇ ਬੰਦ ਹਨ...
ਭਾਰਤ ਬੰਦ : ਕਿਸਾਨਾਂ ਵਲੋਂ ਦਿੱਲੀ-ਮੇਰਠ ਐਕਸਪ੍ਰੈਸ ਵੇਅ ਕੀਤਾ ਠੱਪ, ਗਾਜੀਪੁਰ ਬਾਰਡਰ ਵੀ ਬੰਦ
. . .  about 1 hour ago
ਭਾਰਤ ਬੰਦ : ਕਿਸਾਨਾਂ ਵਲੋਂ ਦਿੱਲੀ-ਮੇਰਠ ਐਕਸਪ੍ਰੈਸ ਵੇਅ ਕੀਤਾ ਠੱਪ, ਗਾਜੀਪੁਰ ਬਾਰਡਰ ਵੀ ਬੰਦ...
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 7 ਸਾਉਣ ਸੰਮਤ 553
ਵਿਚਾਰ ਪ੍ਰਵਾਹ: ਜੀਵਨ ਦੇ ਸੰਘਰਸ਼ ਵਿਚ ਉਹ ਜਿੱਤਦੇ ਹਨ, ਜਿਨ੍ਹਾਂ ਵਿਚ ਹਾਲਾਤ \'ਤੇ ਕਾਬੂ ਪਾਉਣ ਦੀ ਯੋਗਤਾ ਹੁੰਦੀ ਹੈ। -ਚਾਰਲਿਸ ਡਾਰਵਿਨ

ਜਗਰਾਓਂ

ਵੱਖ-ਵੱਖ ਥਾਈਾ ਈਦ ਦਾ ਤਿਉਹਾਰ ਸ਼ਰਧਾ ਨਾਲ ਮਨਾਇਆ

ਜਗਰਾਉਂ, 21 ਜੁਲਾਈ (ਹਰਵਿੰਦਰ ਸਿੰਘ ਖ਼ਾਲਸਾ)-ਮੁਸਲਮਾਨ ਭਾਈਚਾਰੇ ਨੇ ਜਗਰਾਉਂ ਵਿਖੇ ਈਦ (ਬਕਰੀਦ) ਦਾ ਦਿਹਾੜਾ ਬੜੀ ਸ਼ਰਧਾ ਤੇ ਸਤਿਕਾਰ ਨਾਲ ਮਨਾਇਆ | ਖ਼ਾਲਸਾ ਸਕੂਲ (ਲੜਕੇ) ਵਿਖੇ ਮੌਲਵੀ ਕਾਰੀ ਅਲਾ ਦੀਆ ਤੇ ਮਦੀਨਾ ਮਸਜਿਦ ਵਿਖੇ ਮੌਲਵੀ ਮੁਹੰਮਦ ਰਾਕਬ ਨੇ ਬਕਰੀਦ ਦੀ ...

ਪੂਰੀ ਖ਼ਬਰ »

ਕਿਸਾਨਾਂ ਦੇ ਸੰਸਦ ਮਾਰਚ ਦੇ ਸਮਰਥਨ 'ਚ ਸੈਂਕੜੇ ਔਰਤਾਂ ਨੇ ਕੱਢੀ ਜਾਗੋ

ਖੇਤੀ ਕਾਨੂੰਨ ਰੱਦ ਨਾ ਕਰਨ 'ਤੇ ਕੇਂਦਰ ਸਰਕਾਰ ਦੀ ਨਿਖੇਧੀ ਗੁਰੂਸਰ ਸੁਧਾਰ, 21 ਜੁਲਾਈ (ਬਲਵਿੰਦਰ ਸਿੰਘ ਧਾਲੀਵਾਲ)-ਕਿਸਾਨ ਜਥੇਬੰਦੀਆਂ ਦੇ ਸੰਯੁਕਤ ਕਿਸਾਨ ਮੋਰਚੇ ਵਲੋਂ ਕਾਲੇ ਤੇ ਵਿਵਾਦਿਤ ਐਲਾਨੇ ਗਏ ਤਿੰਨੇ ਖੇਤੀ ਕਾਨੂੰਨਾਂ ਦੇ ਵਿਰੋਧ 'ਚ 22 ਜੁਲਾਈ ਨੂੰ ...

ਪੂਰੀ ਖ਼ਬਰ »

ਕਾਂਗਰਸ ਸਰਕਾਰ ਦੀਆਂ ਮਾੜੀਆਂ ਨੀਤੀਆਂ ਕਾਰਨ ਕਾਂਗਰਸ ਪਤਨ ਦੇ ਨੇੜੇ ਪੁੱਜੀ-ਵਿਧਾਇਕ ਇਯਾਲੀ

ਹੰਬੜਾਂ, 21 ਜੁਲਈ (ਮੇਜਰ ਹੰਬੜਾਂ)-ਸੂਬੇ ਦੀ ਕਾਂਗਰਸ ਸਰਕਾਰ ਨੂੰ ਲੋਕ ਇਸ ਦੀਆਂ ਮਾੜੀਆਂ ਨੀਤੀਆਂ ਕਾਰਨ ਮੁੱਢੋ ਨਕਾਰ ਚੁੱਕੇ ਹਨ ਤੇ ਹੁਣ ਭਾਵੇਂ ਕੋਈ ਵੀ ਇਸ ਦਾ ਪ੍ਰਧਾਨ ਬਣ ਜਾਵੇ ਕਾਂਗਰਸ ਸਰਕਾਰ ਪਤਨ ਦੇ ਨੇੜੇ ਪੁੱਜ ਚੁੱਕੀ ਹੈ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ...

ਪੂਰੀ ਖ਼ਬਰ »

ਟੋਲ ਪਲਾਜ਼ੇ 'ਤੇ ਕਿਸਾਨਾਂ-ਮਜ਼ਦੂਰਾਂ ਵਲੋਂ ਧਰਨਾ ਜਾਰੀ

ਚੌਂਕੀਮਾਨ, 21 ਜੁਲਾਈ (ਤੇਜਿੰਦਰ ਸਿੰਘ ਚੱਢਾ)- ਲੁਧਿਆਣਾ-ਜਗਰਾਉਂ ਮੁੱਖ ਮਾਰਗ 'ਤੇ ਪਿੰਡ ਚੌਂਕੀਮਾਨ ਦੇ ਨਜ਼ਦੀਕ ਬਣੇ ਟੋਲ ਪਲਾਜ਼ੇ 'ਤੇ ਸਮੁੱਚੀਆਂ ਕਿਸਾਨ ਜਥੇਬੰਦੀਆਂ ਵਲੋਂ ਕੇਂਦਰ ਦੇ ਕਾਲੇ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਕੇਂਦਰ ਦੀ ਮੋਦੀ ਸਰਕਾਰ ...

ਪੂਰੀ ਖ਼ਬਰ »

ਵਿਧਾਇਕ ਇਯਾਲੀ, ਪ੍ਰਧਾਨ ਗਰੇਵਾਲ ਨੇ ਹਲਕਾ ਗਿੱਲ 'ਚ ਨਾਰਾਜ਼ ਆਗੂਆਂ ਨੂੰ ਸ਼ਿਵਾਲਿਕ ਨਾਲ ਤੋਰਿਆ

ਹੰਬੜਾਂ, 21 ਜੁਲਾਈ (ਮੇਜਰ ਹੰਬੜਾਂ)-ਹਲਕਾ ਗਿੱਲ 'ਚ ਸ਼੍ਰੋਮਣੀ ਅਕਾਲੀ ਦਲ ਦੇ ਕੁੱਝ ਆਗੂ ਸਾਬਕਾ ਵਿਧਾਇਕ ਦਰਸ਼ਨ ਸਿੰਘ ਸ਼ਿਵਾਲਿਕ ਨਾਲ ਮਤਭੇਦ ਹੋਣ ਕਾਰਨ ਉਨ੍ਹਾਂ ਤੋਂ ਨਰਾਜ ਚੱਲ ਰਹੇ ਸਨ ਜਿਨ੍ਹਾਂ ਨੂੰ ਵਿਧਾਇਕ ਮਨਪ੍ਰੀਤ ਸਿੰਘ ਇਯਾਲੀ ਵਲੋਂ ਪਾਰਟੀ ਪ੍ਰਧਾਨ ...

ਪੂਰੀ ਖ਼ਬਰ »

ਸੁਖਬੀਰ ਵਲੋਂ ਹਿੰਦੂ ਵਰਗ ਦਾ ਉੱਪ ਮੁੱਖ ਮੰਤਰੀ ਐਲਾਨਣ ਨਾਲ ਹਿੰਦੂ ਭਾਈਚਾਰੇ 'ਚ ਖੁਸ਼ੀ ਦੀ ਲਹਿਰ-ਬਾਵਾ ਰਾਏਕੋਟ

ਰਾਏਕੋਟ, 21 ਜੁਲਾਈ (ਬਲਵਿੰਦਰ ਸਿੰਘ ਲਿੱਤਰ)-ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਸਰਕਾਰ ਆਉਣ 'ਤੇ ਹਿੰਦੂ ਵਰਗ ਦਾ ਉੱਪ ਮੁੱਖ ਮੰਤਰੀ ਬਣਾਉਣ ਦੇ ਐਲਾਨ ਨਾਲ ਹਿੰਦੂ ਭਾਈਚਾਰੇ 'ਚ ਖੁਸ਼ੀ ਦਾ ਮਾਹੌਲ ਬਣਿਆ ਹੋਇਆ ਹੈ | ਇਨ੍ਹਾਂ ਸ਼ਬਦਾਂ ਦਾ ...

ਪੂਰੀ ਖ਼ਬਰ »

ਪਿੰਡ ਝੋਰੜਾਂ ਵਿਖੇ ਤੀਆਂ-ਤੀਜ ਦੇ ਤਿਉਹਾਰ ਦੀ ਸ਼ੁਰੂਆਤ

ਰਾਏਕੋਟ, 21 ਜੁਲਾਈ (ਬਲਵਿੰਦਰ ਸਿੰਘ ਲਿੱਤਰ)-ਬਾਬਾ ਈਸ਼ਰ ਸਿੰਘ ਸਟੇਡੀਅਮ ਪਿੰਡ ਝੋਰੜਾਂ ਵਿਖੇ 'ਤੀਆਂ ਤੀਜ਼ ਦੇ ਤਿਉਹਾਰ' ਦੀ ਸਰਪੰਚ ਦਵਿੰਦਰ ਕੌਰ ਗਿੱਲ ਨੇ ਸੱਭਿਆਚਾਰਕ ਬੋਲੀਆਂ ਪਾਉਂਦਿਆਂ ਸ਼ੁਰੂਆਤ ਕਰਵਾਈ | ਇਸ ਮੌਕੇ ਸਰਪੰਚ ਦਵਿੰਦਰ ਕੌਰ ਗਿੱਲ ਨੇ ਆਖਿਆ ਕਿ ...

ਪੂਰੀ ਖ਼ਬਰ »

ਬਲੌਜ਼ਮ ਕਾਨਵੈਂਟ ਸਕੂਲ ਵਲੋਂ ਈਦ ਦੀਆਂ ਮੁਬਾਰਕਾਂ-ਡਾ: ਨਾਜ਼

ਜਗਰਾਉਂ, 21 ਜੁਲਾਈ (ਜੋਗਿੰਦਰ ਸਿੰਘ)-ਬਲੌਜ਼ਮ ਕਾਨਵੈਂਟ ਸਕੂਲ ਵਲੋਂ ਅੱਜ ਆਨਲਾਈਨ ਕਲਾਸਾਂ ਰਾਹੀਂ ਬੱਚਿਆਂ ਨੂੰ ਮੁਸਲਿਮ ਭਾਈਚਾਰੇ ਨਾਲ ਸਬੰਧਿਤ ਬਕਰੀਦ ਦੇ ਪਵਿੱਤਰ ਤਿਉਹਾਰ ਬਾਰੇ ਜਾਣਕਾਰੀ ਦਿੱਤੀ ਗਈ | ਜਿਸ ਰਾਹੀਂ ਸਾਰੇ ਹੀ ਬੱਚਿਆਂ ਨੇ ਇਸ ਦੀ ਮਹੱਤਤਾ ਬਾਰੇ ...

ਪੂਰੀ ਖ਼ਬਰ »

ਸੂਏ ਦੇ ਪੁਲ ਦਾ ਚੇਅਰਮੈਨ ਦਾਖਾ ਤੇ ਚੇਅਰਮੈਨ ਗਰੇਵਾਲ ਵਲੋਂ ਉਦਘਾਟਨ

ਜਗਰਾਉਂ, 21 ਜੁਲਾਈ (ਗੁਰਦੀਪ ਸਿੰਘ ਮਲਕ)-ਮਾਰਕੀਟ ਕਮੇਟੀ ਜਗਰਾਉਂ ਅਧੀਨ ਆਉਂਦੀ ਸੜਕਾਂ ਅਤੇ ਸੜਕਾਂ 'ਤੇ ਪੈਂਦੇ ਪੁਲਾਂ ਦਾ ਨਿਰਮਾਣ ਜੰਗੀ ਪੱਧਰ 'ਤੇ ਕੀਤਾ ਜਾ ਰਿਹਾ ਹੈ ਤੇ ਆਉਂਦੇ ਇਕ ਮਹੀਨੇ ਦੌਰਾਨ ਖੇਤਰ ਦੀਆਂ ਸਮੁੱਚੀਆਂ ਸੜਕਾਂ ਦੀ ਨੁਹਾਰ ਬਦਲ ਦਿੱਤੀ ਜਾਵੇਗੀ | ...

ਪੂਰੀ ਖ਼ਬਰ »

ਸੰਧੂ ਨੇ ਜ਼ਿਲ੍ਹਾ ਲੁਧਿਆਣਾ ਦੇ ਐੱਸ.ਸੀ. ਵਿੰਗ ਦੇ ਅਹੁਦੇਦਾਰਾਂ ਨੂੰ ਨਿਯੁਕਤੀ ਪੱਤਰ ਵੰਡੇ

ਰਾਏਕੋਟ, 21 ਜੁਲਾਈ (ਬਲਵਿੰਦਰ ਸਿੰਘ ਲਿੱਤਰ)-ਜ਼ਿਲ੍ਹਾ ਲੁਧਿਆਣਾ ਐੱਸ.ਸੀ ਵਿੰਗ ਵਿਚ ਨਿਯੁਕਤੀ ਕਰਦਿਆਂ ਰਣਜੀਤ ਸਿੰਘ ਹੈਪੀ ਨੂੰ ਜਨਰਲ ਸਕੱਤਰ, ਹਰਜਿੰਦਰ ਸਿੰਘ ਅਤੇ ਲਾਲ ਸਿੰਘ ਦੋਵਾਂ ਨੂੰ ਮੀਤ ਪ੍ਰਧਾਨ ਨਿਯੁਕਤੀ ਕੀਤਾ ਗਿਆ | ਇਸ ਸਬੰਧ ਵਿੱਚ ਪਿੰਡ ਬੱਸੀਆਂ ਵਿਖੇ ...

ਪੂਰੀ ਖ਼ਬਰ »

ਮੀਰੀ-ਪੀਰੀ ਦਿਵਸ ਸ਼ਰਧਾ ਤੇ ਸਤਿਕਾਰ ਨਾਲ ਮਨਾਇਆ

ਜਗਰਾਉਂ, 21 ਜੁਲਾਈ (ਹਰਵਿੰਦਰ ਸਿੰਘ ਖ਼ਾਲਸਾ)-ਸ਼੍ਰੋਮਣੀ ਗੁਰਮੀਤ ਗ੍ਰੰਥੀ ਸਭਾ ਵਲੋਂ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦਾ ਪ੍ਰਕਾਸ਼ ਪੁਰਬ ਤੇ ਮੀਰੀ-ਪੀਰੀ ਦਿਵਸ ਗੁਰਦੁਆਰਾ ਭਜਨਗੜ੍ਹ ਸਾਹਿਬ ਜੀ ਜਗਰਾਉਂ ਵਿਖੇ ਮਨਾਇਆ ਗਿਆ | ਸਮਾਗਮ ਵਿਚ ਪ੍ਰਕਾਸ਼ ਕਰਵਾਏ ...

ਪੂਰੀ ਖ਼ਬਰ »

ਭੈਣੀ ਪਰਿਵਾਰ ਕਾਂਗਰਸ ਦੇ ਨਵੇਂ ਬਣੇ ਸੂਬਾ ਪ੍ਰਧਾਨ ਸਿੱਧੂ ਦੇ ਹੱਕ 'ਚ ਨਿੱਤਰਿਆ

ਸਿੱਧਵਾਂ ਬੇਟ, 21 ਜੁਲਾਈ (ਜਸਵੰਤ ਸਿੰਘ ਸਲੇਮਪੁਰੀ)-ਭਲੇ ਹੀ 2017 ਦੀਆਂ ਵਿਧਾਨ ਸਭਾ ਚੋਣਾਂ ਵਿਚ ਹਲਕਾ ਦਾਖਾ ਤੋਂ ਕਾਂਗਰਸ ਦੀ ਟਿਕਟ 'ਤੇ ਚੋਣ ਲੜਣ ਵਾਲੇ ਸੀਨੀਅਰ ਕਾਂਗਰਸੀ ਆਗੂ ਮੇਜਰ ਸਿੰਘ ਭੈਣੀ ਇਸ ਸਮੇਂ ਵਿਦੇਸ਼ੀ ਯਾਤਰਾ 'ਤੇ ਹਨ | ਪਰ ਉਨ੍ਹਾਂ ਦੇ ਪਿਤਾ ਤੇ ਵਿਧਾਨ ...

ਪੂਰੀ ਖ਼ਬਰ »

ਬੀਰਮੀ ਵਲੋਂ ਸਿੱਧੂ ਦੀ ਪ੍ਰਧਾਨ ਬਣਨ 'ਤੇ ਖੁਸ਼ੀ ਦਾ ਇਜ਼ਹਾਰ

ਮੁੱਲਾਂਪੁਰ-ਦਾਖਾ, 21 ਜੁਲਾਈ (ਨਿਰਮਲ ਸਿੰਘ ਧਾਲੀਵਾਲ)- ਟਕਸਾਲੀ ਕਾਂਗਰਸੀਆਂ ਦੇ ਵੱਡੇ ਤਬਕੇ ਦੀਆਂ ਨਾਰਾਜ਼ਗੀਆਂ ਤੇ ਇਤਰਾਜ਼ਾਂ ਦੀ ਸੁਣਵਾਈ ਬਾਅਦ ਕਾਂਗਰਸ ਦੀ ਅੰਤਿ੍ਮ ਪ੍ਰਧਾਨ ਸੋਨੀਆ ਗਾਂਧੀ ਵਲੋਂ ਨਵਜੋਤ ਸਿੰਘ ਸਿੱਧੂ ਨੂੰ ਪੰਜਾਬ ਕਾਂਗਰਸ ਪ੍ਰਧਾਨ ਬਣਾਉਣ ...

ਪੂਰੀ ਖ਼ਬਰ »

ਬੁੱਢੇ ਨਾਲੇ ਦੀ ਸਫ਼ਾਈ ਨਾ ਹੋਣ ਕਾਰਨ ਕਈ ਕਿਸਾਨਾਂ ਦੀਆਂ ਨੀਵੀਆਂ ਫ਼ਸਲਾਂ ਪਾਣੀ 'ਚ ਡੁੱਬੀਆਂ

ਸਿੱਧਵਾਂ ਬੇਟ, 21 ਜੁਲਾਈ (ਜਸਵੰਤ ਸਿੰਘ ਸਲੇਮਪੁਰੀ)-ਪੂਰੇ ਬੇਟ ਇਲਾਕੇ 'ਚ ਹੋਈ ਤੇਜ਼ ਬਾਰਿਸ਼ ਨੇ ਭਾਵੇਂ ਕਿਸਾਨਾਂ ਤੇ ਆਮ ਲੋਕਾਂ ਨੂੰ ਵੱਡੀ ਰਾਹਤ ਦਿੱਤੀ, ਪਰ ਆਸ ਤੋਂ ਵੱਧ ਹੋਈ ਬਾਰਿਸ਼ ਨੇ ਨੀਵੀਂਆਂ ਫ਼ਸਲਾਂ ਪਾਣੀ ਵਿਚ ਡਬੋ ਕੇ ਕਈ ਕਿਸਾਨਾਂ ਦੀਆਂ ਆਸਾਂ 'ਤੇ ਪਾਣੀ ਫੇਰ ਦਿੱਤਾ | ਜਿਸ ਦਾ ਸਭ ਤੋਂ ਵੱਧ ਅਸਰ ਲਾਗਲੇ ਪਿੰਡ ਭੈਣੀ ਅਰਾਈਆਂ ਨਜ਼ਦੀਕ ਵੇਖਣ ਨੂੰ ਮਿਲਿਆ ਜਿੱਥੇ ਮੀਂਹ ਵਾਲੇ ਪਾਣੀ ਦਾ ਸਹੀ ਨਿਕਾਸ ਨਾ ਹੋਣ ਕਾਰਨ ਕਿਸਾਨਾਂ ਦੀ ਝੋਨੇ ਦੀ ਫ਼ਸਲ ਦੇ ਨਾਲ-ਨਾਲ ਹਰੇ ਚਾਰੇ ਦੀ ਫ਼ਸਲ ਵੀ ਡੁੱਬੀ ਪਈ ਸੀ | ਇਸ ਮੌਕੇ 'ਤੇ ਮੌਜੂਦ ਕਈ ਲੋਕਾਂ ਨੇ ਦੱਸਿਆ ਕਿ ਜਦੋਂ ਪਹਿਲਾਂ ਇਸ ਇਲਾਕੇ 'ਚ ਫ਼ਸਲਾਂ ਡੁੱਬ ਜਾਂਦੀਆਂ ਸਨ ਤਾਂ ਵਾਧੂ ਪਾਣੀ ਦਾ ਨਿਕਾਸ ਪਿੰਡ ਭੈਣੀ ਅਰਾਈਆਂ ਕੋਲੋਂ ਲੰਘਦੇ ਬੁੱਢੇ ਨਾਲ 'ਚ ਕਰ ਦਿੱਤਾ ਜਾਂਦਾ ਸੀ ਤੇ ਫ਼ਸਲਾਂ ਕਿਸੇ ਹੱਦ ਤੱਕ ਬੱਚ ਜਾਂਦੀਆਂ ਸਨ | ਪਰ ਕੁਝ ਸਾਲਾਂ ਤੋਂ ਇਸ ਬੁੱਢੇ ਨਾਲੇ ਦੀ ਹੋਂਦ ਹੀ ਖ਼ਤਮ ਹੋ ਚੁੱਕੀ ਹੈ ਤੇ ਲਾਗਲੇ ਕਿਸਾਨਾਂ ਨੇ ਬੁੱਢੇ ਨਾਲੇ ਦੇ ਰਕਬੇ ਨੂੰ ਪੱਧਰ ਕਰਕੇ ਆਪਣੀਆਂ ਜ਼ਮੀਨਾਂ ਨਾਲ ਰਲਾ ਲਿਆ ਹੈ | ਜਿਸ ਕਾਰਨ ਪਾਣੀ ਦਾ ਕਿਸੇ ਵੀ ਪਾਸੇ ਕੋਈ ਨਿਕਾਸ ਨਹੀਂ | ਲੋਕਾਂ ਨੇ ਮੰਗ ਕੀਤੀ ਕਿ ਇਸ ਬੁੱਢੇ ਨਾਲੇ ਦੀ ਤੁਰੰਤ ਸਫ਼ਾਈ ਕਰਵਾਈ ਜਾਵੇ ਤਾਂ ਜੋ ਜ਼ਿਆਦਾ ਮੀਂਹ ਪੈਣ ਉਪਰੰਤ ਪ੍ਰਭਾਵਿਤ ਹੋਣ ਵਾਲੇ ਕਿਸਾਨਾਂ ਨੂੰ ਜ਼ਿਆਦਾ ਨੁਕਸਾਨ ਨਾ ਉਠਾਉਣਾ ਪਵੇ |

ਖ਼ਬਰ ਸ਼ੇਅਰ ਕਰੋ

 

ਸਿੱਧੂ ਦੇ ਪ੍ਰਧਾਨ ਚੁਣੇ ਜਾਣ 'ਤੇ ਭੈਣੀ ਦੀ ਅਗਵਾਈ ਹੇਠ ਮੁੱਲਾਂਪੁਰ ਦਾਖਾ 'ਚ ਲੱਡੂ ਵੰਡੇ

ਮੁੱਲਾਂਪੁਰ-ਦਾਖਾ, 21 ਜੁਲਾਈ (ਨਿਰਮਲ ਸਿੰਘ ਧਾਲੀਵਾਲ)-ਕੁੱਲ ਹਿੰਦ ਕਾਂਗਰਸ ਹਾਈਕਮਾਂਡ ਵਲੋਂ ਪੰਜਾਬ ਕਾਂਗਰਸ ਲਈ ਨਵੇਂ ਚੁਣੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਦੀ ਪ੍ਰਧਾਨਗੀਂ ਨੂੰ ਲੈ ਕੇ ਹਲਕਾ ਦਾਖਾ ਕਾਂਗਰਸ ਅੱਜ ਦੋ ਧੜਿਆਂ 'ਚ ਵੰਡੀ ਨਜ਼ਰ ਆਈ | ਨਵਜੋਤ ਸਿੰਘ ...

ਪੂਰੀ ਖ਼ਬਰ »

ਕਾਮਿਲ ਬੋਪਾਰਾਏ ਵਲੋਂ ਆਂਗਣਵਾੜੀ ਸੈਂਟਰ ਤੇ ਓਪਨ ਜਿੰਮ ਦਾ ਉਦਘਾਟਨ

ਗੁਰੂਸਰ ਸੁਧਾਰ, 21 ਜੁਲਾਈ (ਬਲਵਿੰਦਰ ਸਿੰਘ ਧਾਲੀਵਾਲ)-ਲੋਕ ਸਭਾ ਮੈਂਬਰ ਡਾ: ਅਮਰ ਸਿੰਘ ਬੋਪਾਰਾਏ ਦੇ ਸਪੁੱਤਰ ਕਾਂਗਰਸ ਹਲਕਾ ਇੰਚਾਰਜ ਰਾਏਕੋਟ ਕਾਮਿਲ ਅਮਰ ਸਿੰਘ ਬੋਪਾਰਾਏ ਵਲੋਂ ਐਤੀਆਣਾ 'ਚ 10 ਲੱਖ ਰੁਪਏ ਦੀ ਲਾਗਤ ਨਾਲ ਬਣੇ ਆਧੁਨਿਕ ਆਂਗਨਵਾੜੀ ਸੈਂਟਰ ਤੇ ਓਪਨ ...

ਪੂਰੀ ਖ਼ਬਰ »

ਠੇਕੇਦਾਰ ਹਾਕਮ ਸਿੰਘ ਵਲੋਂ ਲੋਕਾਂ ਨਾਲ ਮੀਟਿੰਗ

ਰਾਏਕੋਟ, 21 ਜੁਲਾਈ (ਬਲਵਿੰਦਰ ਸਿੰਘ ਲਿੱਤਰ)-ਕਾਂਗਰਸ ਤੇ ਅਕਾਲੀ ਦਲ ਸਰਕਾਰ ਦੀਆਂ ਗਲਤ ਨੀਤੀਆਂ ਕਾਰਨ ਸੂਬੇ ਦਾ ਹਰ ਵਰਗ ਖਮਿਆਜ਼ਾ ਭੁਗਤ ਰਿਹਾ ਹੈ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਆਮ ਆਦਮੀ ਪਾਰਟੀ ਦੇ ਆਗੂ ਠੇਕੇਦਾਰ ਹਾਕਮ ਸਿੰਘ ਰਾਏਕੋਟ ਨੇ ਵਾਰਡ ਨੰਬਰ-13 ਵਿਚ ...

ਪੂਰੀ ਖ਼ਬਰ »

ਨਵਜੋਤ ਸਿੰਘ ਸਿੱਧੂ ਦੀ ਪ੍ਰਧਾਨਗੀ ਦੇ ਜਸ਼ਨਾਂ ਦੀ ਮੁਹਿੰਮ ਦੌਰਾਨ ਜਗਰਾਉਂ ਦੇ ਕਾਂਗਰਸੀਆਂ ਨੂੰ ਲੱਡੂ 'ਮਹਿੰਗੇ' ਲੱਗਣ ਲੱਗੇ

ਜਗਰਾਉਂ, 21 ਜੁਲਾਈ (ਜੋਗਿੰਦਰ ਸਿੰਘ)-ਪੰਜਾਬ ਕਾਂਗਰਸ ਦੀ ਪ੍ਰਧਾਨਗੀ ਦਾ ਤਾਜ ਨਵਜੋਤ ਸਿੰਘ ਸਿੱਧੂ ਦੇ ਸਿਰ ਸਜਣ ਤੋਂ ਬਾਅਦ ਜਗਰਾਉਂ ਦੇ ਕਾਂਗਰਸੀਆਂ ਲਈ ਲੱਡੂ ਮਹਿੰਗੇ ਹੋ ਗਏ ਜਾਪਦੇ ਨੇ, ਭਾਵ ਇਥੋਂ ਦੇ ਕਾਂਗਰਸੀਆਂ ਦੇ ਮਨਾਂ 'ਚ ਸ਼ਾਇਦ ਅਜੇ ਵੀ ਇਹ ਡਰ ਬਣਿਆ ਹੋਇਆ ਹੈ ...

ਪੂਰੀ ਖ਼ਬਰ »

ਜੀ.ਐੱਚ.ਜੀ ਅਕੈਡਮੀ ਜਗਰਾਉਂ ਵਿਖੇ ਆਨਲਾਈਨ ਈਦ ਦਾ ਤਿਉਹਾਰ ਮਨਾਇਆ

ਜਗਰਾਉਂ, 21 ਜੁਲਾਈ (ਜੋਗਿੰਦਰ ਸਿੰਘ)-ਜੀ.ਐੱਚ.ਜੀ. ਅਕੈਡਮੀ ਜਗਰਾਉਂ ਵਿਖੇ ਆਨਲਾਈਨ ਈਦ-ਉਲ ਅਜ਼ਹਾ ਦਾ ਤਿਉਹਾਰ ਮਨਾਇਆ ਗਿਆ | ਇਸ ਮੌਕੇ 'ਤੇ ਅੱਠਵੀਂ ਜਮਾਤ ਦੀ ਵਿਦਿਆਰਥਣ ਅਵਨੀਤਪਾਲ ਕੌਰ ਅਤੇ ਸੱਤਵੀਂ ਜਮਾਤ ਦੀ ਵਿਦਿਆਰਥਣ ਗੁਰਸਿਮਰਨ ਕੌਰ ਨੇ ਆਪਣੇ ਭਾਸ਼ਣ ਰਾਹੀਂ ...

ਪੂਰੀ ਖ਼ਬਰ »

ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਦੇਹੜਕਾ ਵਿਖੇ ਵਣ-ਮਹਾਂਉਤਸਵ ਮਨਾਇਆ

ਹਠੂਰ, 21 ਜੁਲਾਈ (ਜਸਵਿੰਦਰ ਸਿੰਘ ਛਿੰਦਾ)-ਸਰਕਾਰੀ ਸੀਨੀਅਰ ਸੈਕੰਡਰੀ ਸਮਰਾਟ ਸਕੂਲ ਦੇਹੜਕਾ ਵਿਖੇ ਪਿ੍ੰ: ਉਰਵਿੰਦਰ ਕੌਰ ਦੀ ਅਗਵਾਈ ਹੇਠ ਵੱਖ-ਵੱਖ ਤਰ੍ਹਾਂ ਦੇ ਬੂਟੇ ਲਾ ਕੇ ਵਣ-ਮਹਾਂਉਤਸ਼ਵ ਮਨਾਇਆ ਗਿਆ | ਪਿ੍ੰ: ਉਰਵਿੰਦਰ ਕੌਰ ਨੇ ਇਸ ਮੌਕੇ ਕਿਹਾ ਕਿ ਹਰ ਇਨਸਾਨ ਨੂੰ ...

ਪੂਰੀ ਖ਼ਬਰ »

2 ਰੋਜ਼ਾ ਧਾਰਮਿਕ ਦੀਵਾਨ ਸਜਾਏ

ਭੂੰਦੜੀ, 21 ਜੁਲਾਈ (ਕੁਲਦੀਪ ਸਿੰਘ ਮਾਨ)-ਸਥਾਨਕ ਗੁਰਦੁਆਰਾ ਦੁਖ ਨਿਵਾਰਨ ਸਾਹਿਬ ਵਿਖੇ ਨਗਰ ਨਿਵਾਸੀਆਂ, ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਹਿਯੋਗ ਨਾਲ 2 ਰੋਜ਼ਾ ਧਾਰਮਿਕ ਦੀਵਾਨ ਸਜਾਏ ਗਏ | ਇਸ ਮੌਕੇ ਸਰਬੱਤ ਦੇ ਭਲੇ ਲਈ ਅਰਦਾਸ ਕੀਤੀ ਗਈ | ਇਸ ਮੌਕੇ ਬਾਬਾ ਭਜਨ ਸਿੰਘ ...

ਪੂਰੀ ਖ਼ਬਰ »

ਸ਼ਹੀਦ ਬਾਬਾ ਮਹਿਲ ਸਿੰਘ ਦੀ ਬਰਸੀ ਮਨਾਈ

ਚੌਂਕੀਮਾਨ, 21 ਜੁਲਾਈ (ਤੇਜਿੰਦਰ ਸਿੰਘ ਚੱਢਾ)-ਗੁਰਦੁਆਰਾ ਬੁਰਜ ਸਾਹਿਬ ਪਿੰਡ ਚੌਂਕੀਮਾਨ ਵਿਖੇ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਗ੍ਰਾਮ ਪੰਚਾਇਤ, ਨੌਜਵਾਨ ਵੀਰ ਤੇ ਸਮੂਹ ਨਗਰ ਨਿਵਾਸੀਆਂ ਵਲੋਂ ਸ਼ਹੀਦ ਬਾਬਾ ਮਹਿਲ ਸਿੰਘ ਜੀ ਦੀ ਸਾਲਾਨਾ ਬਰਸੀ ਤੇ ਦਸਮੀਂ ਦਾ ...

ਪੂਰੀ ਖ਼ਬਰ »

ਸਰਕਾਰੀ ਡਿਸਪੈਂਸਰੀ ਦੇ ਨਵੇਂ ਕਮਰੇ ਦੀ ਨੀਂਹ ਰੱਖੀ

ਹਠੂਰ, 21 ਜੁਲਾਈ (ਜਸਵਿੰਦਰ ਸਿੰਘ ਛਿੰਦਾ)-ਪਿੰਡ ਦੇਹੜਕਾ ਵਿਖੇ ਸਰਕਾਰੀ ਡਿਸਪੈਂਸਰੀ ਦੀ ਨਵੀਂ ਇਮਾਰਤ ਬਣਾਉਣ ਲਈ ਅੱਜ ਪਿੰਡ ਦੀ ਪੰਚਾਇਤ ਵਲੋਂਸਰਪੰਚ ਕਰਮਜੀਤ ਸਿੰਘ ਕੱਕੂ ਦੀ ਅਗਵਾਈ ਹੇਠ ਨੀਂਹ ਰੱਖੀ ਗਈ | ਇਸ ਮੌਕੇ ਨੰਬਰਦਾਰ ਜਸਵੀਰ ਸਿੰਘ ਦੇਹੜਕਾ ਤੇ ਸਰਪੰਚ ...

ਪੂਰੀ ਖ਼ਬਰ »

ਦਾਖਾ ਵਲੋਂ ਵਿਕਾਸ ਕਾਰਜਾਂ ਦਾ ਉਦਘਾਟਨ

ਸਿੱਧਵਾਂ ਬੇਟ, 21 ਜੁਲਾਈ (ਜਸਵੰਤ ਸਿੰਘ ਸਲੇਮਪੁਰੀ)-ਜ਼ਿਲ੍ਹਾ ਯੋਜਨਾ ਬੋਰਡ ਦੇ ਚੇਅਰਮੈਨ ਅਤੇ ਹਲਕਾ ਜਗਰਾਉਂ ਦੇ ਇੰਚਾਰਜ ਮਲਕੀਤ ਸਿੰਘ ਸਾਬਕਾ ਮੰਤਰੀ ਪੰਜਾਬ ਨੇ ਲਾਗਲੇ ਪਿੰਡ ਜਨੇਤਪੁਰਾ ਵਿਖੇ 25 ਲੱਖ ਰੁਪਏ ਦੀ ਲਾਗਤ ਨਾਲ ਹੋਏ ਵਿਕਾਸ ਕੰਮਾਂ ਦਾ ਉਦਘਾਟਨ ਕੀਤਾ | ...

ਪੂਰੀ ਖ਼ਬਰ »

ਸੰਘਰਸ਼ ਦੀ ਤਿਆਰੀ ਲਈ ਫੈੱਡਰੇਸ਼ਨ ਏਟਕ ਵਲੋਂ ਮੀਟਿੰਗ

ਹਠੂਰ, 21 ਜੁਲਾਈ (ਜਸਵਿੰਦਰ ਸਿੰਘ ਛਿੰਦਾ)-ਪੀ.ਐੱਸ.ਈ.ਬੀ. ਇਪਲਾਈਜ਼ ਫੈੱਡਰੇਸ਼ਨ ਏਟਕ ਸਬ ਅਰਬਨ ਸਰਕਲ ਲੁਧਿਆਣਾ ਵਲੋਂ ਪਾਵਰਕਾਮ ਮੈਨੇਜਮੈਂਟ ਵਲੋਂ ਕਰਮਚਾਰੀਆਂ ਦੀਆਂ ਹੱਕੀ ਮੰਗਾਂ ਲਾਗੂ ਨਾ ਕਰਨ ਦੇ ਰੋਸ ਵਜੋਂ 27 ਜੁਲਾਈ ਨੂੰ ਕੀਤੀ ਜਾ ਰਹੀ ਸਰਕਲ ਕਨਵੈਨਸ਼ਨ ਤੇ 11 ...

ਪੂਰੀ ਖ਼ਬਰ »

ਸੰਯੁਕਤ ਕਿਸਾਨ ਮੋਰਚੇ ਦੀ ਅਗਵਾਈ 'ਚ ਜਗਰਾਉਂ ਧਰਨਾ 294ਵੇਂ ਦਿਨ 'ਚ ਸ਼ਾਮਿਲ

ਜਗਰਾਉਂ, 21 ਜੁਲਾਈ (ਜੋਗਿੰਦਰ ਸਿੰਘ)-294ਵੇਂ ਦਿਨ 'ਚ ਦਾਖ਼ਲ ਹੋਏ ਸਥਾਨਕ ਰੇਲ ਪਾਰਕ ਜਗਰਾਉਂ 'ਚ ਚੱਲ ਰਹੇ ਕਿਸਾਨ ਸੰਘਰਸ਼ ਮੋਰਚੇ 'ਚ ਅੱਜ ਸਭ ਤੋਂ ਪਹਿਲਾਂ ਅੱਜ ਦੇ ਦਿਨ 1965 'ਚ ਵਿਛੋੜਾ ਦੇ ਗਏ ਯੋਧੇ ਸਾਥੀ ਬਾਟੂਕੇਸ਼ਵਰ ਦੱਤ ਨੂੰ ਸ਼ਰਧਾਂਜਲੀ ਭੇਟ ਕੀਤੀ | ਸ਼ਹੀਦ ਬੀ.ਕੇ. ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX