ਤਾਜਾ ਖ਼ਬਰਾਂ


ਲਾਡੋਵਾਲ ਟੋਲ ਪਲਾਜ਼ਾ 'ਤੇ ਕਿਸਾਨਾਂ ਅਤੇ ਮਜ਼ਦੂਰਾਂ ਨੇ ਕੀਤਾ ਚੱਕਾ ਜਾਮ
. . .  0 minutes ago
ਸ੍ਰੀ ਮੁਕਤਸਰ ਸਾਹਿਬ 'ਚ ਦੁਕਾਨਾਂ ਮੁਕੰਮਲ ਬੰਦ -ਸੜਕੀ ਆਵਾਜਾਈ ਠੱਪ
. . .  1 minute ago
ਸ੍ਰੀ ਮੁਕਤਸਰ ਸਾਹਿਬ, 27 ਸਤੰਬਰ (ਰਣਜੀਤ ਸਿੰਘ ਢਿੱਲੋਂ ) - 3 ਕਾਲੇ ਖੇਤੀ ਕਾਨੂੰਨ ਰੱਦ ਕਰਵਾਉਣ ਲਈ ਸੰਯੁਕਤ ਕਿਸਾਨ ਮੋਰਚੇ ਵਲੋਂ ਦਿੱਤੇ ਭਾਰਤ ਬੰਦ ਦੇ ਸੱਦੇ ਨੂੰ ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹੇ ਵਿਚ ਭਰਵਾਂ ਹੁੰਗਾਰਾ ਮਿਲ ਰਿਹਾ ਹੈ , ਸਵੇਰ ਤੋਂ ਹੀ ਦੁਕਾਨਾਂ ਮੁਕੰਮਲ ਤੌਰ 'ਤੇ ਬੰਦ ਹਨ।
ਭੂੰਗਾ ਵਿਖੇ ਕਿਸਾਨ ਯੂਨੀਅਨ ਵਲੋਂ ਕੀਤੀ ਸੜਕ ਜਾਮ
. . .  11 minutes ago
ਲੋਹੀਆਂ ਵਿਖੇ ਕਿਸਾਨਾਂ ਵਲੋਂ ਨੈਸ਼ਨਲ ਹਾਈਵੇ ਜਾਮ
. . .  6 minutes ago
ਫ਼ਿਰੋਜ਼ਪੁਰ-ਜ਼ੀਰਾ ਮਾਰਗ ਕੁੱਲਗੜ੍ਹੀ ਅੱਡੇ 'ਤੇ ਕਿਸਾਨਾਂ ਵਲੋਂ ਕੀਤਾ ਗਿਆ ਠੱਪ
. . .  18 minutes ago
ਕੁੱਲਗੜ੍ਹੀ, 27 ਸਤੰਬਰ (ਸੁਖਜਿੰਦਰ ਸਿੰਘ ਸੰਧੂ) - 3 ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਸੰਯੁਕਤ ਕਿਸਾਨ ਮੋਰਚੇ ਵਲੋਂ ਦਿੱਤੇ ਗਏ ਭਾਰਤ ਬੰਦ ਦੇ ਸੱਦੇ 'ਤੇ ਅੱਜ ਕਿਸਾਨ ਜਥੇਬੰਦੀਆਂ ਵਲੋਂ ਫ਼ਿਰੋਜ਼ਪੁਰ-ਜ਼ੀਰਾ ਮਾਰਗ ਕੁੱਲਗੜ੍ਹੀ ਅੱਡੇ 'ਤੇ ਠੱਪ...
ਪਟਿਆਲਾ ਵਿਚ ਬੰਦ ਦਾ ਅਸਰ
. . .  14 minutes ago
ਪਟਿਆਲਾ, 27 ਸਤੰਬਰ (ਅਮਰਬੀਰ ਸਿੰਘ ਆਹਲੂਵਾਲੀਆ) - 3 ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਸੰਯੁਕਤ ਕਿਸਾਨ ਮੋਰਚੇ ਵਲੋਂ ਦਿੱਤੇ ਗਏ ਭਾਰਤ ਬੰਦ ਦੇ ਸੱਦੇ 'ਤੇ ਅੱਜ ਕਿਸਾਨ ਜਥੇਬੰਦੀਆਂ ਵਲੋਂ ਪਟਿਆਲਾ ਵਿਚ ਵੀ ਠੱਪ ਕਰ ਦਿੱਤਾ ਗਿਆ...
ਜੰਡਿਆਲਾ ਗੁਰੂ ਨਜਦੀਕ ਟੋਲ ਪਲਾਜਾ ਨਿੱਝਰਪੁਰਾ ਵਿਖੇ ਵੀ ਕਿਸਾਨਾਂ ਵੱਲੋਂ ਜਾਮ ਲਾ ਕੇ ਨੈਸ਼ਨਲ ਹਾਈਵੇ ਤੇ ਆਵਾਜਾਈ ਕੀਤੀ ਠੱਪ
. . .  26 minutes ago
ਜੰਡਿਆਲਾ ਗੁਰੂ, 27 ਸਤੰਬਰ (ਰਣਜੀਤ ਸਿੰਘ ਜੋਸਨ) - ਕਿਸਾਨ ਜਥੇਬੰਦੀਆਂ ਵੱਲੋਂ ਭਾਰਤ ਬੰਦ ਦੇ ਸੱਦੇ ਤਹਿਤ ਅੱਜ...
ਬੰਦ ਦਾ ਲੁਧਿਆਣਾ 'ਚ ਭਰਵਾਂ ਹੁੰਗਾਰਾ
. . .  29 minutes ago
ਲੁਧਿਆਣਾ, 27 ਸਤੰਬਰ (ਪਰਮਿੰਦਰ ਸਿੰਘ ਆਹੂਜਾ, ਰੁਪੇਸ਼ ਕੁਮਾਰ) - ਸੰਯੁਕਤ ਕਿਸਾਨ ਮੋਰਚੇ ਵੱਲੋਂ 27 ਸਤੰਬਰ ਨੂੰ ਦਿੱਤੀ ਗਈ ਭਾਰਤ ਬੰਦ ਦੇ ਕੌਲ ਦੇ ਤਹਿਤ ਅੱਜ ਜਿੱਥੇ ਪੂਰਾ ਭਾਰਤ ਬੰਦ ਹੈ। ਉੱਥੇ ਇਸ ਬੰਦ ਦਾ ਅਸਰ ਲੁਧਿਆਣਾ ਵਿਚ ਵੀ ਦੇਖਣ ਨੂੰ ਮਿਲ ਰਿਹਾ ਹੈ...
ਕਿਸਾਨਾਂ ਵਲੋਂ 'ਭਾਰਤ ਬੰਦ' ਦੇ ਸੱਦੇ 'ਤੇ ਮੰਡਿਆਲਾਂ ਵਿਖੇ ਹੁਸ਼ਿਆਰਪੁਰ-ਜਲੰਧਰ ਰੋਡ ਜਾਮ
. . .  32 minutes ago
ਕਸਬਾ ਹਰੀਕੇ ਪੱਤਣ ਵਿਖੇ ਬਾਜ਼ਾਰ ਮੁਕੰਮਲ ਬੰਦ
. . .  33 minutes ago
ਕਿਸਾਨਾਂ ਆਰਿਫ਼ਕੇ 'ਚ ਮਾਝਾ ਮਾਲਵਾ ਫਿਰੋਜ਼ਪੁਰ ਮੱਖੂ, ਅੰਮ੍ਰਿਤਸਰ ਕੀਤਾ ਜਾਮ
. . .  35 minutes ago
ਆਰਿਫ਼ ਕੇ (ਫਿਰੋਜ਼ਪੁਰ) 27 ਸਤੰਬਰ (ਬਲਬੀਰ ਸਿੰਘ ਜੋਸਨ) - ਕਸਬਾ ਆਰਿਫ਼ ਕੇ ਦੇ ਮੇਨ ਚੌਕ ਤੇ ਫਿਰੋਜ਼ਪੁਰ ਮੱਖੂ ਰੋਡ ਤੇ ਮਾਝਾ...
ਬੰਦ ਦੇ ਸੱਦੇ ਤਹਿਤ ਕਿਸਾਨਾਂ ਵੱਲੋਂ ਪਟਿਆਲਾ- ਕੈਥਲ ਸਟੇਟ ਹਾਈਵੇ ਜਾਮ
. . .  37 minutes ago
ਮੰਡੀ ਲਾਧੂਕਾ ਦਾ ਜੀ.ਟੀ. ਰੋਡ ਜਾਮ
. . .  38 minutes ago
ਭਾਰਤ ਬੰਦ ਨੂੰ ਮਲੌਦ 'ਚ ਮਿਲਿਆ ਭਰਵਾਂ ਹੁੰਗਾਰਾ
. . .  40 minutes ago
ਭਾਰਤ ਬੰਦ ਸੱਦੇ 'ਤੇ ਸਥਾਨਕ ਲੋਕਾਂ, ਦੁਕਾਨਦਾਰਾਂ ਨੇ ਮਿਲ ਕੇ ਜਲੰਧਰ ਪਠਾਨਕੋਟ ਜੰਮੂ ਕੌਮੀ ਸ਼ਾਹ ਮਾਰਗ ਨੂੰ ਕੀਤਾ ਬੰਦ
. . .  41 minutes ago
ਪਠਾਨਕੋਟ 27 ਸਤੰਬਰ (ਸੰਧੂ) - ਜਾਮ ਵਿਚ ਫਸੇ ਲੋਕਾਂ ਨੂੰ ਬਰੈੱਡ ਅਤੇ ਚਾਹ ਦਾ ਲੰਗਰ ਵਰਤਾ ਰਹੇ ਹਨ ਪ੍ਰਦਰਸ਼ਨ ਵਿਚ ਸ਼ਾਮਲ ਲੋਕ...
ਗੁਰੂ ਹਰਸਹਾਏ, ਹੰਡਿਆਇਆ, ਕੁਹਾੜਾ 'ਚ ਬੰਦ ਨੂੰ ਭਰਵਾਂ ਸਮਰਥਨ
. . .  46 minutes ago
ਗੁਰੂ ਹਰਸਹਾਏ/ਹੰਡਿਆਇਆ/ਕੁਹਾੜਾ, 27 ਸਤੰਬਰ (ਹਰਚਰਨ ਸਿੰਘ ਸੰਧੂ/ਗੁਰਜੀਤ ਸਿੰਘ ਖੁੱਡੀ/ਸੰਦੀਪ ਸਿੰਘ ਕੁਹਾੜਾ) - 3 ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਸੰਯੁਕਤ ਕਿਸਾਨ ਮੋਰਚੇ ਵਲੋਂ ਦਿੱਤੇ ਗਏ ਭਾਰਤ ਬੰਦ ਦੇ ਸੱਦੇ 'ਤੇ ਅੱਜ ਕਿਸਾਨ ਜਥੇਬੰਦੀਆਂ ਵਲੋਂ ਬੰਦ ਨੂੰ ਸਫਲ ਬਣਾਇਆ ਜਾ ਰਿਹਾ ਹੈ। ਜਿਸ...
ਜ਼ਿਲ੍ਹਾ ਬਰਨਾਲਾ ਵਿਚ ਭਾਰਤ ਬੰਦ ਦੇ ਸੱਦੇ ਨੂੰ ਪੂਰਨ ਸਮਰਥਨ, ਸੜਕਾਂ ਤੇ ਰੇਲਵੇ ਟਰੈਕ ਜਾਮ
. . .  52 minutes ago
ਬਰਨਾਲਾ, 27 ਸਤੰਬਰ (ਗੁਰਪ੍ਰੀਤ ਸਿੰਘ ਲਾਡੀ)-ਸੰਯੁਕਤ ਕਿਸਾਨ ਮੋਰਚੇ ਵਲੋਂ ਅੱਜ ਦਿੱਤੇ ਗਏ ਭਾਰਤ ਬੰਦ ਦੇ ਸੱਦੇ ਨੂੰ ਜ਼ਿਲ੍ਹਾ ਬਰਨਾਲਾ ਵਿਚ ਪੂਰਨ ਸਮਰਥਨ ਮਿਲਿਆ ਹੈ। ਜ਼ਿਲ੍ਹਾ ਬਰਨਾਲਾ ਨੂੰ ਆਉਣ ਵਾਲੀਆਂ ਸਾਰੀਆਂ ਮੁੱਖ ਸੜਕਾਂ ਅਤੇ ਰੇਲਵੇ ਟਰੈਕ ਕਿਸਾਨਾਂ ਵਲੋਂ ਜਾਮ ਕਰ ਦਿੱਤੇ ਗਏ ਹਨ ਅਤੇ ਸ਼ਹਿਰਾਂ ਵਿਚ ਬਾਜ਼ਾਰ ਪੂਰਨ ਤੌਰ 'ਤੇ ਬੰਦ ਹਨ...
ਭਾਰਤ ਬੰਦ ਦੇ ਸੱਦੇ 'ਤੇ ਫਗਵਾੜਾ ਤੇ ਸੁਲਤਾਨਪੁਰ ਲੋਧੀ 'ਚ ਮੁਕੰਮਲ ਬੰਦ
. . .  54 minutes ago
ਫਗਵਾੜਾ/ਸੁਲਤਾਨਪੁਰ ਲੋਧੀ, 27 ਸਤੰਬਰ (ਹਰਜੋਤ ਸਿੰਘ ਚਾਨਾ/ਥਿੰਦ, ਹੈਪੀ, ਲਾਡੀ) - 3 ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਸੰਯੁਕਤ ਕਿਸਾਨ ਮੋਰਚੇ ਵਲੋਂ ਦਿੱਤੇ ਗਏ ਭਾਰਤ ਬੰਦ ਦੇ ਸੱਦੇ 'ਤੇ ਅੱਜ ਕਿਸਾਨ ਜਥੇਬੰਦੀਆਂ ਵਲੋਂ ਬੰਦ ਨੂੰ ਸਫਲ ਬਣਾਇਆ ਜਾ ਰਿਹਾ ਹੈ। ਜਿਸ ਤਹਿਤ ਫਗਵਾੜਾ ਵਿਖੇ ਸ਼ੂਗਰ ਮਿਲ...
ਸੰਯੁਕਤ ਕਿਸਾਨ ਮੋਰਚਾ ਵਲੋਂ ਭਾਰਤ ਬੰਦ ਦੇ ਸੱਦੇ 'ਤੇ ਵੱਡਾ ਹੁੰਗਾਰਾ
. . .  59 minutes ago
ਖੰਨਾ, 27 ਸਤੰਬਰ (ਹਰਜਿੰਦਰ ਸਿੰਘ ਲਾਲ) - ਸੰਯੁਕਤ ਕਿਸਾਨ ਮੋਰਚਾ ਵਲੋਂ ਭਾਰਤ ਬੰਦ ਦੇ ਸੱਦੇ 'ਤੇ ਵੱਡਾ ਹੁੰਗਾਰਾ ਮਿਲ ਰਿਹਾ ਹੈ। ਅੱਜ ਵੱਖ-ਵੱਖ ਕਿਸਾਨ ਜਥੇਬੰਦੀਆਂ ਸਮੇਤ ਭਾਰਤੀ ਕਿਸਾਨ ਯੂਨੀਅਨ ਏਕਤਾ ਬੰਦ ਨੂੰ ਸਫ਼ਲ ਬਣਾਇਆ ਜਾ ਰਿਹਾ ਹੈ...
ਮਲੋਟ ਵਿਖੇ ਸ੍ਰੀ ਸੁਖਮਨੀ ਸਾਹਿਬ ਦੇ ਪਾਠ ਨਾਲ ਕਿਸਾਨ ਔਰਤਾਂ ਵਲੋਂ ਧਰਨੇ ਦੀ ਸ਼ੁਰੂਆਤ, ਤਪਾ ਮੰਡੀ ਵੀ ਬੰਦ, ਯਾਤਰੀਆਂ ਨੂੰ ਦਿੱਕਤਾਂ
. . .  about 1 hour ago
ਮਲੋਟ/ਤਪਾ ਮੰਡੀ, 27 ਸਤੰਬਰ (ਪਾਟਿਲ/ਪ੍ਰਵੀਨ ਗਰਗ, ਵਿਜੇ ਸ਼ਰਮਾ) - ਸ੍ਰੀ ਗੁਰੂ ਨਾਨਕ ਦੇਵ ਜੀ ਚੌਕ ਮਲੋਟ ਵਿਖੇ ਸੰਯੁਕਤ ਕਿਸਾਨ ਮੋਰਚੇ ਦੀਆਂ ਔਰਤਾਂ ਵਲੋਂ ਸ੍ਰੀ ਸੁਖਮਨੀ ਸਾਹਿਬ ਦੇ ਪਾਠ ਆਰੰਭ ਕਰਕੇ ਧਰਨੇ ਦੀ ਸ਼ੁਰੂਆਤ ਕਰ ਦਿੱਤੀ ਗਈ ਹੈ। ਉੱਤੇ ਹੀ, ਤਪਾ ਮੰਡੀ ਵਿਚ ਬੰਦ ਨੂੰ ਭਰਵਾਂ ਹੁੰਗਾਰਾ ਮਿਲ ਰਿਹਾ ਹੈ...
ਅੰਮ੍ਰਿਤਸਰ ਵਿਚ ਬੰਦ ਕਾਰਨ ਬੱਸਾਂ ਬੰਦ
. . .  about 1 hour ago
ਅੰਮ੍ਰਿਤਸਰ, 27 ਸਤੰਬਰ (ਸੁਰਿੰਦਰ ਕੋਛੜ) - 3 ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਸੰਯੁਕਤ ਕਿਸਾਨ ਮੋਰਚੇ ਵਲੋਂ ਦਿੱਤੇ ਗਏ ਭਾਰਤ ਬੰਦ ਦੇ ਸੱਦੇ 'ਤੇ ਅੱਜ ਕਿਸਾਨ ਜਥੇਬੰਦੀਆਂ ਵਲੋਂ ਬੰਦ ਨੂੰ ਸਫਲ ਬਣਾਇਆ ਜਾ ਰਿਹਾ ਹੈ। ਅੰਮ੍ਰਿਤਸਰ ਵਿਚ ਬੱਸਾਂ ਬੰਦ ਹਨ ਤੇ ਬੱਸਾਂ ਬੱਸ ਅੱਡੇ ਅੰਦਰ ਖੜੀਆਂ ਹੋਈਆਂ ਹਨ। ਇਸ ਦੇ ਨਾਲ ਹੀ ਮੁੱਖ ਰਸਤਿਆਂ ਨੂੰ ਬਦਲਿਆ ਗਿਆ ਹੈ...
ਟਾਂਡਾ ਤੇ ਦੋਰਾਹਾ 'ਚ ਭਾਰਤ ਬੰਦ ਨੂੰ ਭਰਪੂਰ ਸਮਰਥਨ
. . .  about 1 hour ago
ਟਾਂਡਾ/ਦੋਰਾਹਾ, 27 ਸਤੰਬਰ (ਭਗਵਾਨ ਸਿੰਘ ਸੈਣੀ/ਜਸਵੀਰ ਝੱਜ, ਮਨਜੀਤ ਸਿੰਘ ਗਿੱਲ) - 3 ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਸੰਯੁਕਤ ਕਿਸਾਨ ਮੋਰਚੇ ਵਲੋਂ ਦਿੱਤੇ ਗਏ ਭਾਰਤ ਬੰਦ ਦੇ ਸੱਦੇ 'ਤੇ ਅੱਜ ਟਾਂਡਾ ਵਿਖੇ ਦੋਆਬਾ ਕਿਸਾਨ ਕਮੇਟੀ ਨੇ ਚੱਕਾ ਜਾਮ ਕਰ ਦਿੱਤਾ ਅਤੇ ਦੋਰਾਹਾ ਵਿਖੇ ਕਿਸਾਨਾਂ ਵਲੋਂ ਨੈਸ਼ਨਲ ਹਾਈਵੇ ਠੱਪ ਕਰ ਦਿੱਤਾ ਗਿਆ...
ਭਾਰਤ ਬੰਦ ਨੂੰ ਅਜਨਾਲਾ 'ਚ ਮਿਲਿਆ ਪੂਰਾ ਸਮਰਥਨ
. . .  about 1 hour ago
ਅਜਨਾਲਾ, 27 ਸਤੰਬਰ (ਗੁਰਪ੍ਰੀਤ ਸਿੰਘ ਢਿੱਲੋਂ) - ਤਿੰਨ ਕਾਲੇ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਦਿੱਲੀ ਦੀਆਂ ਸਰਹੱਦਾਂ 'ਤੇ ਸੰਘਰਸ਼ ਕਰ ਰਹੇ ਕਿਸਾਨਾਂ ਦੀ ਅਗਵਾਈ ਕਰ ਰਹੇ ਸੰਯੁਕਤ ਕਿਸਾਨ ਮੋਰਚੇ ਵਲੋਂ ਦਿੱਤੇ ਭਾਰਤ ਬੰਦ ਦੇ ਸੱਦੇ ਨੂੰ ਅਜਨਾਲਾ ਖੇਤਰ 'ਚ ਪੂਰਾ ਸਮਰਥਨ ਮਿਲਿਆ ਹੈ। ਸਾਰੇ ਬਾਜ਼ਾਰ ਮੁਕੰਮਲ ਤੌਰ 'ਤੇ ਬੰਦ ਹਨ...
ਭਾਰਤ ਬੰਦ : ਕਿਸਾਨਾਂ ਵਲੋਂ ਦਿੱਲੀ-ਮੇਰਠ ਐਕਸਪ੍ਰੈਸ ਵੇਅ ਕੀਤਾ ਠੱਪ, ਗਾਜੀਪੁਰ ਬਾਰਡਰ ਵੀ ਬੰਦ
. . .  about 1 hour ago
ਭਾਰਤ ਬੰਦ : ਕਿਸਾਨਾਂ ਵਲੋਂ ਦਿੱਲੀ-ਮੇਰਠ ਐਕਸਪ੍ਰੈਸ ਵੇਅ ਕੀਤਾ ਠੱਪ, ਗਾਜੀਪੁਰ ਬਾਰਡਰ ਵੀ ਬੰਦ...
ਫ਼ਿਰੋਜ਼ਪੁਰ 'ਚ ਕਿਸਾਨਾਂ ਵਲੋਂ ਧਰਨਾ ਪ੍ਰਦਰਸ਼ਨ
. . .  about 1 hour ago
ਫ਼ਿਰੋਜ਼ਪੁਰ, 27 ਸਤੰਬਰ (ਕੁਲਬੀਰ ਸਿੰਘ ਸੋਢੀ) - ਕੇਂਦਰ ਸਰਕਾਰ ਦੀ ਮੋਦੀ ਸਰਕਾਰ ਵਲੋਂ ਤਾਨਾਸ਼ਾਹੀ ਰਵਈਆ ਨੂੰ ਅਪਣਾਉਂਦੇ ਹੋਏ ਖੇਤੀ ਸਬੰਧੀ ਕਾਲੇ ਕਾਨੂੰਨ ਪਾਸ ਕੀਤੇ ਗਏ ਸਨ। ਜਿਸ ਦੇ ਵਿਰੋਧ ਵਿਚ ਸੰਯੁਕਤ ਮੋਰਚੇ ਵਲੋਂ 27 ਸਤੰਬਰ ਨੂੰ ਭਾਰਤ ਬੰਦ ਦਾ ਫ਼ੈਸਲਾ ਲਿਆ ਗਿਆ ਸੀ। ਜਿਸ 'ਤੇ ਪਹਿਰਾ ਦਿੰਦੇ ਹੋਏ ਜ਼ਿਲ੍ਹੇ...
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 7 ਸਾਉਣ ਸੰਮਤ 553
ਵਿਚਾਰ ਪ੍ਰਵਾਹ: ਜੀਵਨ ਦੇ ਸੰਘਰਸ਼ ਵਿਚ ਉਹ ਜਿੱਤਦੇ ਹਨ, ਜਿਨ੍ਹਾਂ ਵਿਚ ਹਾਲਾਤ \'ਤੇ ਕਾਬੂ ਪਾਉਣ ਦੀ ਯੋਗਤਾ ਹੁੰਦੀ ਹੈ। -ਚਾਰਲਿਸ ਡਾਰਵਿਨ

ਰੂਪਨਗਰ

ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਅਰਦਾਸ ਉਪਰੰਤ ਕਿਸਾਨਾਂ ਦਾ ਜਥਾ ਸਿੰਘੂ ਬਾਰਡਰ ਲਈ ਰਵਾਨਾ

ਸ੍ਰੀ ਅਨੰਦਪੁਰ ਸਾਹਿਬ, 21 ਜੁਲਾਈ (ਕਰਨੈਲ ਸਿੰਘ, ਜੇ. ਐਸ. ਨਿੱਕੂਵਾਲ)-ਸੰਯੁੁਕਤ ਕਿਸਾਨ ਮੋਰਚਾ ਵਲੋਂ ਖੇਤੀ ਅਤੇ ਕਿਸਾਨ ਵਿਰੋਧੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਸੰਸਦ ਦੇ ਮੌਨਸੂਨ ਸੈਸ਼ਨ ਦੌਰਾਨ ਸੰਸਦ ਦੇ ਬਾਹਰ ਰੋਸ ਪ੍ਰਗਟਾਉਣ ਲਈ ਜਾਣ ਵਾਲੇ 200 ਕਿਸਾਨਾਂ ਦੇ ...

ਪੂਰੀ ਖ਼ਬਰ »

ਮਿਡ-ਡੇ-ਮੀਲ ਕੁੱਕ ਯੂਨੀਅਨ ਵਲੋਂ 14 ਅਗਸਤ ਨੂੰ ਪੰਜਾਬ ਭਰ 'ਚ ਰੈਲੀਆਂ ਦਾ ਐਲਾਨ

ਰੂਪਨਗਰ, 21 ਜੁਲਾਈ (ਸਤਨਾਮ ਸਿੰਘ ਸੱਤੀ)- ਮਿਡ-ਡੇ-ਮੀਲ ਕੁੱਕ ਯੂਨੀਅਨ ਸਬੰਧਿਤ ਇੰਟਕ ਦੀ ਮੀਟਿੰਗ ਜ਼ਿਲ੍ਹਾ ਪ੍ਰਧਾਨ ਜਸਵਿੰਦਰ ਕੌਰ ਦੀ ਪ੍ਰਧਾਨਗੀ ਹੇਠ ਮਹਾਰਾਜਾ ਰਣਜੀਤ ਸਿੰਘ ਬਾਗ਼ ਰੂਪਨਗਰ ਵਿਖੇ ਹੋਈ | ਮੀਟਿੰਗ ਵਿਚ ਅਮਰਜੀਤ ਕੌਰ ਸੂਬਾ ਸਕੱਤਰ ਵਿਸ਼ੇਸ਼ ਤੌਰ 'ਤੇ ਹਾਜ਼ਰ ਹੋਏ | ਅਮਰਜੀਤ ਕੌਰ ਨੇ ਦੱਸਿਆ ਕਿ ਪੰਜਾਬ ਅਤੇ ਕੇਂਦਰ ਸਰਕਾਰ ਵਲੋਂ ਮਿਡ-ਡੇ-ਮੀਲ ਕੁੱਕਾਂ ਨੂੰ ਅਣਦੇਖਿਆ ਕੀਤਾ ਜਾ ਰਿਹਾ ਹੈ ਪਰ ਹੁਣ ਇਹ ਬਰਦਾਸ਼ਤ ਨਹੀਂ ਕੀਤਾ ਜਾਵੇਗਾ | ਸੂਬਾ ਪ੍ਰਧਾਨ ਕਰਮ ਚੰਦ ਚਿੰਡਾਲੀਆ ਦੀ ਰਹਿਨੁਮਾਈ ਹੇਠ ਪੰਜਾਬ ਦੇ ਸਾਰੇ ਹੀ ਜ਼ਿਲਿਆਂ 'ਚ 14 ਅਗਸਤ ਤੋਂ ਕੁੱਕਾਂ ਦੇ ਹਿਤ ਵਿਚ ਰੈਲੀਆਂ ਅਤੇ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ ਕਿਉਂਕਿ ਮਿਡ ਡੇ ਮੀਲ ਕੁੱਕਾਂ ਨੂੰ 15-15 ਸਾਲ ਹੋ ਗਏ ਹਨ, ਪਰ ਅੱਜ ਤੱਕ ਨਾ ਤਾਂ ਕੁੱਕਾਂ ਨੂੰ ਬਣਦੇ ਹੱਕ ਦਿੱਤੇ ਗਏ ਹਨ ਅਤੇ ਨਾ ਹੀ ਕੀਤੇ ਵਾਅਦੇ ਅਨੁਸਾਰ 3000 ਰੁਪਏ ਕੁੱਕਾਂ ਨੂੰ ਦਿੱਤੇ ਜਾ ਰਹੇ ਹਨ | ਇਸ ਮੌਕੇ ਦਮਨਪ੍ਰੀਤ ਕੌਰ, ਹਰਦੀਪ ਕੌਰ, ਸਰਬਜੀਤ ਕੌਰ, ਕੁਲਦੀਪ ਕੌਰ, ਰੁਪਿੰਦਰ ਕੌਰ, ਅਮਰਜੀਤ ਕੌਰ, ਸੁਰਜੀਤ ਕੌਰ, ਨਰਿੰਦਰ ਕੌਰ, ਬਲਜੀਤ ਕੌਰ, ਆਸ਼ਾ ਰਾਣੀ, ਰੇਸ਼ਮੀ ਦੇਵੀ, ਵੀਰਪਾਲ ਕੌਰ, ਸਵੀਨਾ, ਭੌਲੀ ਅਤੇ ਵੱਡੀ ਗਿਣਤੀ ਵਿਚ ਕੂਕ ਸ਼ਾਮਿਲ ਹੋਏ |

ਖ਼ਬਰ ਸ਼ੇਅਰ ਕਰੋ

 

ਵਿਭਾਗੀ ਲਾਪ੍ਰਵਾਹੀ ਕਾਰਨ ਫਲਾਈ ਓਵਰ ਹੇਠਾਂ ਸੜਕ ਨੇ ਧਾਰਿਆ ਛੱਪੜੀ ਦਾ ਰੂਪ

ਨੰਗਲ, 21 ਜੁਲਾਈ (ਪ੍ਰੀਤਮ ਸਿੰਘ ਬਰਾਰੀ)-ਪੰਜਾਬ ਅਤੇ ਹਿਮਾਚਲ ਦੇ ਲੋਕਾਂ ਨੂੰ ਆਉਣ ਜਾਣ ਲਈ ਨੰਗਲ ਡੈਮ 'ਤੇ ਨਿੱਤ ਲੱਗਦੇ ਟ੍ਰੈਫਿਕ ਜਾਮ ਤੋਂ ਨਿਜਾਤ ਦੁਆਉਣ ਲਈ ਸਰਕਾਰ ਵਲੋਂ ਸਥਾਨਕ ਰਾਜੀਵ ਗਾਂਧੀ ਚੌਕ ਨਜ਼ਦੀਕ ਬਣਾਏ ਜਾ ਰਹੇ ਫਲਾਈ ਓਵਰ ਦਾ ਕੰਮ ਜਿੱਥੇ ਅੱਧ ...

ਪੂਰੀ ਖ਼ਬਰ »

1040 ਨਸ਼ੇ ਦੀਆਂ ਗੋਲੀਆਂ ਸਮੇਤ ਇੱਕ ਕਾਬੂ

ਸ੍ਰੀ ਚਮਕੌਰ ਸਾਹਿਬ, 21 ਜੁਲਾਈ (ਜਗਮੋਹਣ ਸਿੰਘ ਨਾਰੰਗ)-ਸਥਾਨਕ ਪੁਲਿਸ ਨੇ ਗਸ਼ਤ ਦੌਰਾਨ ਸ੍ਰੀ ਚਮਕੌਰ ਸਾਹਿਬ -ਬੇਲਾ ਮਾਰਗ 'ਤੇ ਪਿੰਡ ਜਟਾਣਾ ਦੀ ਪੁਲੀ ਨੇੜੇ ਇੱਕ ਵਿਅਕਤੀ ਨੂੰ ਨਸ਼ੇ ਦੀਆਂ ਗੋਲੀਆਂ ਸਮੇਤ ਕਾਬੂ ਕੀਤਾ ਹੈ | ਸਥਾਨਕ ਥਾਣਾ ਮੁਖੀ ਗੁਰਪ੍ਰੀਤ ਸਿੰਘ ਨੇ ...

ਪੂਰੀ ਖ਼ਬਰ »

ਬਕਰ-ਈਦ ਮੌਕੇ ਮਸਜਿਦਾਂ 'ਚ ਅਦਾ ਕੀਤੀ ਨਮਾਜ਼

ਰੂਪਨਗਰ, 21 ਜੁਲਾਈ (ਸਤਨਾਮ ਸਿੰਘ ਸੱਤੀ)-ਬਕਰ-ਈਦ ਮੌਕੇ ਅੱਜ ਮਸਜਿਦਾਂ 'ਚ ਨਮਾਜ਼ ਅਦਾ ਕੀਤੀ ਗਈ | ਰੂਪਨਗਰ ਦੀ ਪ੍ਰਮੁੱਖ ਜਾਮਾ ਮਸਜਿਦ 'ਚ ਕੋਵਿਡ-ਨਿਯਮਾਂ ਦੀ ਪਾਲਣਾ ਅਨੁਸਾਰ ਮਸਜਿਦ ਦੇ ਇਮਾਮ ਮੌਲਾਨਾ ਸੱਯਦ ਅਜ਼ਹਰ ਹਸਨ ਨੇ ਨਮਾਜ਼ ਅਦਾ ਕਰਵਾਈ | ਮਸਜਿਦ ਇੰਤਜ਼ਾਮੀਆ ...

ਪੂਰੀ ਖ਼ਬਰ »

ਸਰੀਆ ਚੋਰੀ ਦੇ ਮਾਮਲੇ 'ਚ 2 ਖ਼ਿਲਾਫ਼ ਕੇਸ ਦਰਜ

ਰੂਪਨਗਰ, 21 ਜੁਲਾਈ (ਗੁਰਪ੍ਰੀਤ ਸਿੰਘ ਹੁੰਦਲ)-ਥਾਣਾ ਸਿਟੀ ਪੁਲਿਸ ਨੇ ਸਰੀਆ ਚੋਰੀ ਕਰਨ ਦੇ ਇੱਕ ਮਾਮਲੇ ਵਿਚ ਸੀ.ਸੀ.ਟੀ.ਵੀ. ਫੁਟੇਜ਼ ਦੇ ਆਧਰ 'ਤੇ ਦੋ ਲੋਕਾਂ ਖਿਲਾਫ ਮਾਮਲਾ ਦਰਜ ਕਰਕੇ ਪੁਲਿਸ ਕਾਰਵਾਈ ਸ਼ੁਰੂ ਕਰ ਦਿੱਤੀ ਹੈ | ਜਾਣਕਾਰੀ ਮੁਤਾਬਿਕ ਸ਼ਿਕਾਇਤਕਰਤਾ ...

ਪੂਰੀ ਖ਼ਬਰ »

ਬੱਸ ਅੱਡਾ ਮੋਰਿੰਡਾ ਦੀ ਹਾਲਤ ਖਸਤਾ ਮੀਂਹ ਪੈਣ ਨਾਲ ਥਾਂ-ਥਾਂ ਤੋਂ ਚੋਂਦੀ ਹੈ ਬੱਸ ਅੱਡੇ ਦੀ ਛੱਤ

ਮੋਰਿੰਡਾ, 21 ਜੁਲਾਈ (ਪਿ੍ਤਪਾਲ ਸਿੰਘ)-ਬੱਸ ਅੱਡਾ ਮੋਰਿੰਡਾ ਦੀ ਹੋਈ ਖਸਤਾ ਹਾਲਤ ਕਾਰਨ ਬਰਸਾਤ ਦੇ ਮੌਸਮ ਵਿਚ ਸਵਾਰੀਆਂ ਨੂੰ ਭਾਰੀ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ | ਜਾਣਕਾਰੀ ਅਨੁਸਾਰ ਬੱਸ ਅੱਡਾ ਮੋਰਿੰਡਾ ਜਿੱਥੇ ਰੋਜ਼ਾਨਾ ਹੀ ਸੈਂਕੜੇ ਬੱਸਾਂ ਦੀ ...

ਪੂਰੀ ਖ਼ਬਰ »

ਬੀ. ਕੇ. ਯੂ. ਕਾਦੀਆਂ ਦੇ ਪ੍ਰਧਾਨ ਨਾਲ ਖਟਾਸ ਨੂੰ ਲੈ ਕੇ ਜ਼ਿਲ੍ਹਾ ਮੋਹਾਲੀ ਤੇ ਰੂਪਨਗਰ ਦੇ ਅਹੁਦੇਦਾਰਾਂ ਵਲੋਂ ਅਸਤੀਫ਼ੇ

ਰੂਪਨਗਰ, 21 ਜੁਲਾਈ (ਸਤਨਾਮ ਸਿੰਘ ਸੱਤੀ)-ਭਾਰਤੀ ਕਿਸਾਨ ਯੂਨੀਅਨ ਕਾਦੀਆਂ ਦੇ ਰੂਪਨਗਰ ਅਤੇ ਮੋਹਾਲੀ ਜ਼ਿਲਿ੍ਹਆਂ ਦੇ ਕਈ ਪ੍ਰਮੁੱਖ ਅਹੁਦੇਦਾਰਾਂ ਨੇ ਇੱਕ ਇਕੱਤਰਤਾ ਦੌਰਾਨ ਪ੍ਰਧਾਨ ਹਰਮੀਤ ਸਿੰਘ ਕਾਦੀਆਂ ਨਾਲ ਹੋਈ ਨਾਰਾਜ਼ਗੀ ਨੂੰ ਲੈ ਕੇ ਸਮੂਹਿਕ ਤੌਰ 'ਤੇ ...

ਪੂਰੀ ਖ਼ਬਰ »

ਮੌਲਿਕ ਅਧਿਕਾਰਾਂ ਅਤੇ ਕਰਤੱਵਾਂ ਵਿਸ਼ੇ 'ਤੇ ਸਰਕਾਰੀ ਕਾਲਜ 'ਚ ਵੈਬੀਨਾਰ ਕਰਵਾਇਆ

ਰੂਪਨਗਰ, 21 ਜੁਲਾਈ (ਸਤਨਾਮ ਸਿੰਘ ਸੱਤੀ)-ਸਰਕਾਰੀ ਕਾਲਜ ਰੂਪਨਗਰ ਵਿਖੇ ਪਿ੍ੰਸੀਪਲ ਡਾਕਟਰ ਜਸਵਿੰਦਰ ਕੌਰ ਦੀ ਅਗਵਾਈ ਹੇਠ ਚੇਤਨਾ ਨਸ਼ਾ ਵਿਰੋਧੀ ਲਹਿਰ ਦੁਆਰਾ ਮੌਲਿਕ ਅਧਿਕਾਰਾਂ ਅਤੇ ਮੌਲਿਕ ਕਰਤੱਵਾਂ ਸਬੰਧੀ ਵੈਬੀਨਾਰ ਕਰਵਾਇਆ ਗਿਆ | ਚੇਤਨਾ ਨਸ਼ਾ ਵਿਰੋਧੀ ਲਹਿਰ ...

ਪੂਰੀ ਖ਼ਬਰ »

ਮੋਰਿੰਡਾ ਵਿਖੇ ਪੁੱਜਣ 'ਤੇ ਕਿਸਾਨ ਆਗੂ ਗੁਰਨਾਮ ਸਿੰਘ ਚੜੂਨੀ ਦਾ ਭਰਵਾਂ ਸਵਾਗਤ

ਮੋਰਿੰਡਾ, 21 ਜੁਲਾਈ (ਕੰਗ)-ਮੋਰਿੰਡਾ ਵਿਖੇ ਪੁੱਜਣ 'ਤੇ ਕਿਸਾਨ ਆਗੂ ਗੁਰਨਾਮ ਸਿੰਘ ਚੜੂਨੀ ਦਾ ਭਰਵਾਂ ਸਵਾਗਤ ਕੀਤਾ ਗਿਆ | ਗੁਰਨਾਮ ਸਿੰਘ ਚੜੂਨੀ ਨੂੰ ਸਰਹਿੰਦ ਰੋਡ 'ਤੇ ਖੁੱਲ੍ਹੀ ਜੀਪ ਵਿਚ ਬਿਠਾ ਕੇ ਨਾਅਰੇਬਾਜ਼ੀ ਕਰਦੇ ਹੋਏ ਕਿਸਾਨ ਗੁਰਦੁਆਰਾ ਸ਼ਹੀਦਗੰਜ ...

ਪੂਰੀ ਖ਼ਬਰ »

ਨਵਜੋਤ ਸਿੰਘ ਸਿੱਧੂ ਦੇ ਪੰਜਾਬ ਕਾਂਗਰਸ ਪ੍ਰਧਾਨ ਬਣਨ ਦੀ ਖ਼ੁਸ਼ੀ 'ਚ ਯੂਥ ਕਾਂਗਰਸੀ ਵਰਕਰਾਂ ਨੇ ਵੰਡੇ ਲੱਡੂ

ਨੰਗਲ, 21 ਜੁਲਾਈ (ਪ੍ਰੀਤਮ ਸਿੰਘ ਬਰਾਰੀ)-ਕਾਂਗਰਸ ਪਾਰਟੀ ਹਾਈ ਕਮਾਂਡ ਵਲੋਂ ਨਵਜੋਤ ਸਿੰਘ ਸਿੱਧੂ ਨੂੰ ਪੰਜਾਬ ਕਾਂਗਰਸ ਕਮੇਟੀ ਦਾ ਪ੍ਰਧਾਨ ਬਣਾਏ ਜਾਣ 'ਤੇ ਯੂਥ ਕਾਂਗਰਸੀ ਵਰਕਰਾਂ ਵਲੋਂ ਲੱਡੂ ਵੰਡੇ ਅਤੇ ਢੋਲ ਵਜਾ ਕੇ ਖ਼ੁਸ਼ੀ ਦਾ ਪ੍ਰਗਟਾਵਾ ਕੀਤਾ ਗਿਆ | ਜ਼ਿਲ੍ਹਾ ...

ਪੂਰੀ ਖ਼ਬਰ »

ਉਦਮਪੁਰ 'ਚ ਜਨ ਜੋਤੀ ਕਲਿਆਣ ਸੰਮਤੀ ਨੇ ਲਗਾਇਆ ਜਾਗਰੂਕਤਾ ਕੈਂਪ

ਰੂਪਨਗਰ, 21 ਜੁਲਾਈ (ਸਤਨਾਮ ਸਿੰਘ ਸੱਤੀ)-ਜਨ ਜੋਤੀ ਕਲਿਆਣ ਸਮਿਤੀ ਅਬੋਹਰ ਫ਼ਾਜ਼ਿਲਕਾ ਵਲੋਂ ਪ੍ਰਾਜੈਕਟ ਅਧੀਨ ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ ਚੰਡੀਗੜ੍ਹ ਦੇ ਦਿਸ਼ਾ-ਨਿਰਦੇਸ਼ਾਂ ਮੁਤਾਬਿਕ ਪਿੰਡ ਉਦਮਪੁਰ ਵਿਚ ਨਸ਼ਿਆਂ ਵਿਰੁੱਧ ਜਾਗਰੂਕਤਾ ...

ਪੂਰੀ ਖ਼ਬਰ »

ਬੇਲਾ ਕਾਲਜ ਦੇ ਵਿਦਿਆਰਥੀਆਂ ਨੇ ਕੀਤਾ ਐਨ.ਸੀ.ਸੀ. ਦਾ 'ਸੀ' ਸਰਟੀਫਿਕੇਟ ਪਾਸ

ਬੇਲਾ, 21 ਜੁਲਾਈ (ਮਨਜੀਤ ਸਿੰਘ ਸੈਣੀ)-ਅਮਰ ਸ਼ਹੀਦ ਬਾਬਾ ਅਜੀਤ ਸਿੰਘ ਜੁਝਾਰ ਸਿੰਘ ਮੈਮੋਰੀਅਲ ਕਾਲਜ, ਬੇਲਾ ਦੇ ਵਿਦਿਆਰਥੀਆਂ ਨੇ 23 ਪੰਜਾਬ ਬਟਾਲੀਅਨ ਐਨ.ਸੀ.ਸੀ. ਦਾ 'ਸੀ' ਸਰਟੀਫਿਕੇਟ ਦਾ ਇਮਤਿਹਾਨ ਪਾਸ ਕਰ ਲਿਆ ਹੈ | ਇਸ ਮੌਕੇ ਕਾਲਜ ਪ੍ਰਬੰਧਕ ਕਮੇਟੀ ਦੇ ਮੈਨੇਜਰ ...

ਪੂਰੀ ਖ਼ਬਰ »

ਕਿਸਾਨ ਆਗੂਆਂ ਨੇ ਐੱਸ. ਐੱਸ. ਪੀ. ਨੂੰ ਦਿੱਤਾ ਮੰਗ ਪੱਤਰ

ਨੂਰਪੁਰ ਬੇਦੀ, 21 ਜੁਲਾਈ (ਪ. ਪ. ਰਾਹੀਂ)-ਕਿਰਤੀ ਕਿਸਾਨ ਮੋਰਚਾ ਅਤੇ ਜਨਤਕ ਜਥੇਬੰਦੀਆਂ ਨਾਲ ਸਬੰਧਤ ਇੱਕ ਵਫ਼ਦ ਅੱਡਾ ਬੈਂਸ ਦੇ ਡਾ. ਕਮਲਜੀਤ ਸਿੰਘ 'ਤੇ ਬੀਤੇ ਦਿਨੀਂ ਹੋਏ ਹਮਲੇ ਦੇ ਦੋਸ਼ੀਆਂ ਨੂੰ ਗਿ੍ਫ਼ਤਾਰ ਕਰਨ ਦੀ ਮੰਗ ਨੂੰ ਲੈ ਕੇ ਐੱਸ. ਐੱਸ. ਪੀ. ਰੂਪਨਗਰ ਅਖਿਲ ...

ਪੂਰੀ ਖ਼ਬਰ »

ਵਿਸ਼ਵ ਆਬਾਦੀ ਦਿਵਸ ਮਨਾਇਆ

ਪੁਰਖਾਲੀ, 21 ਜੁਲਾਈ (ਅੰਮਿ੍ਤਪਾਲ ਸਿੰਘ ਬੰਟੀ)-ਸਬ ਸੈਂਟਰ ਅਕਬਰਪੁਰ ਵਲੋਂ ਵਿਸ਼ਵ ਆਬਾਦੀ ਦਿਵਸ ਮਨਾਇਆ ਗਿਆ | ਇਸ ਮੌਕੇ ਪਿੰਡਾਂ ਦੀਆਂ ਔਰਤਾਂ ਨੂੰ ਵਿਸ਼ਵ ਆਬਾਦੀ ਸਬੰਧੀ ਦੱਸਿਆ ਗਿਆ | ਇਸ ਦੌਰਾਨ ਦੇਸ਼ 'ਚ ਵੱਧ ਰਹੀ ਆਬਾਦੀ 'ਤੇ ਵੀ ਚਿੰਤਾ ਪ੍ਰਗਟ ਕੀਤੀ ਗਈ ਤੇ ਵੱਧ ...

ਪੂਰੀ ਖ਼ਬਰ »

ਗੁਰਦੁਆਰਾ ਪਾਤਸ਼ਾਹੀ ਨੌਵੀਂ ਘਨੌਲੀ ਵਿਖੇ ਕੋਰੋਨਾ ਵੈਕਸੀਨੇਸ਼ਨ ਕੈਂਪ ਲਗਾਇਆ

ਘਨੌਲੀ, 21 ਜੁਲਾਈ (ਜਸਵੀਰ ਸਿੰਘ ਸੈਣੀ)-ਹੈਲਪਿੰਗ ਹੈਂਡ ਸੋਸਾਇਟੀ ਘਨੌਲੀ, ਗਰਾਮ ਪੰਚਾਇਤ ਘਨੌਲੀ ਤੇ ਧਰਮ ਪ੍ਰਚਾਰ ਟਰੱਸਟ ਦੇ ਉਪਰਾਲੇ ਸਦਕਾ ਸਿਹਤ ਵਿਭਾਗ ਵਲੋਂ ਗੁਰਦੁਆਰਾ ਪਾਤਸ਼ਾਹੀ ਨੌਵੀਂ ਘਨੌਲੀ ਵਿਖੇ ਕੋਰੋਨਾ ਵੈਕਸੀਨੇਸ਼ਨ ਕੈਂਪ ਲਗਾਇਆ ਗਿਆ | ਇਸ ਸਬੰਧੀ ...

ਪੂਰੀ ਖ਼ਬਰ »

ਸਪੀਕਰ ਰਾਣਾ ਕੇ.ਪੀ. ਸਿੰਘ ਅੱਜ ਸ੍ਰੀ ਅਨੰਦਪੁਰ ਸਾਹਿਬ ਵਿਖੇ

ਸ੍ਰੀ ਅਨੰਦਪੁਰ ਸਾਹਿਬ, 21 ਜੁਲਾਈ (ਜੇ. ਐਸ. ਨਿੱਕੂਵਾਲ)-ਪੰਜਾਬ ਵਿਧਾਨ ਸਭਾ ਦੇ ਸਪੀਕਰ ਰਾਣਾ ਕੇ.ਪੀ. ਸਿੰਘ 22 ਜੁਲਾਈ ਨੂੰ ਸਵੇਰੇ 11 ਵਜੇ ਸ੍ਰੀ ਅਨੰਦਪੁਰ ਸਾਹਿਬ ਦੇ ਐੱਸ.ਜੀ.ਐੱਸ. ਖ਼ਾਲਸਾ ਸੀਨੀਅਰ ਸੈਕੰਡਰੀ ਸਕੂਲ ਵਿਖੇ ਸ੍ਰੀ ਗੁਰੂ ਗੋਬਿੰਦ ਸਿੰਘ ਸਪੋਰਟਸ ਅਤੇ ...

ਪੂਰੀ ਖ਼ਬਰ »

ਜ਼ਮੀਨ 'ਤੇ ਹੋ ਰਹੀ ਨਾਜਾਇਜ਼ ਉਸਾਰੀ ਰੋਕਣ ਦੀ ਮੰਗ

ਸ੍ਰੀ ਅਨੰਦਪੁਰ ਸਾਹਿਬ, 21 ਜੁਲਾਈ (ਜੇ. ਐਸ. ਨਿੱਕੂਵਾਲ)-ਉਸ ਦੀ ਜ਼ਮੀਨ 'ਤੇ ਕੁੱਝ ਲੋਕਾਂ ਵਲੋਂ ਨਾਜਾਇਜ਼ ਉਸਾਰੀ ਕੀਤੀ ਜਾ ਰਹੀ ਹੈ ਜਿਸ ਦੇ ਖ਼ਿਲਾਫ਼ ਉਨ੍ਹਾਂ ਵਲੋਂ ਪੁਲਿਸ, ਮਾਲ ਮਹਿਕਮਾ, ਨਗਰ ਕੌਂਸਲ ਸ੍ਰੀ ਅਨੰਦਪੁਰ ਸਾਹਿਬ ਤੋਂ ਲੈ ਕੇ ਜ਼ਿਲ੍ਹਾ ਅਧਿਕਾਰੀਆਂ ਤੱਕ ...

ਪੂਰੀ ਖ਼ਬਰ »

ਰੂੜੇਵਾਲ ਵਿਖੇ ਠੇਕੇਦਾਰ ਹਰਮੇਸ਼ ਚੰਦ ਨੇ ਅਕਾਲੀ ਦਲ ਵਲੋਂ ਨਵ ਨਿਯੁਕਤ ਕੀਤੇ ਅਹੁਦੇਦਾਰਾਂ ਦਾ ਸਨਮਾਨ ਕੀਤਾ

ਨੂਰਪੁਰ ਬੇਦੀ, 21 ਜੁਲਾਈ (ਵਿੰਦਰ ਪਾਲ ਝਾਂਡੀਆ)-ਸ਼੍ਰੋਮਣੀ ਅਕਾਲੀ ਦਲ ਬਾਦਲ ਵਲੋਂ ਨੂਰਪੁਰ ਬੇਦੀ ਇਲਾਕੇ ਦੇ ਨਵ ਨਿਯੁਕਤ ਕੀਤੇ ਗਏ ਅਹੁਦੇਦਾਰਾਂ ਜਿਨ੍ਹਾਂ ਵਿਚ ਸੁਰਿੰਦਰ ਸਿੰਘ ਰੂੜੇਵਾਲ, ਭਜਨ ਲਾਲ ਕਾਂਗੜ, ਚਮਨ ਲਾਲ ਭਾਟੀਆ ਨੂੰ ਪਾਰਟੀ ਵਲੋਂ ਬਤੌਰ ਯੂਥ ਅਕਾਲੀ ...

ਪੂਰੀ ਖ਼ਬਰ »

ਏਕਨੂਰ ਚੈਰੀਟੇਬਲ ਸੁਸਾਇਟੀ ਰੂਪਨਗਰ ਨੇ ਲਗਾਇਆ ਮੁਫ਼ਤ ਕੋਵਿਡ ਟੀਕਾਕਰਨ ਕੈਂਪ

ਰੂਪਨਗਰ, 21 ਜੁਲਾਈ (ਸਤਨਾਮ ਸਿੰਘ ਸੱਤੀ)-ਏਕਨੂਰ ਚੈਰੀਟੇਬਲ ਸੁਸਾਇਟੀ ਰੂਪਨਗਰ ਵਲੋਂ ਸੈਨ ਭਗਤ ਮੰਦਰ ਕਮੇਟੀ ਅਤੇ ਖੱਤਰੀ ਸਭਾ ਰੂਪਨਗਰ ਦੇ ਸਹਿਯੋਗ ਨਾਲ ਸੈਨ ਭਗਤ ਮੰਦਰ ਨੇੜੇ ਜੇ.ਐੱਸ. ਰਿਜ਼ਾਰਟ ਵਿਖੇ ਮੁਫ਼ਤ ਕੋਵਿਡ ਟੀਕਾਕਰਨ ਕੈਂਪ ਲਗਾਇਆ | ਕੈਂਪ ਦਾ ਉਦਘਾਟਨ ...

ਪੂਰੀ ਖ਼ਬਰ »

ਮਿਡ-ਡੇ-ਮੀਲ ਵਰਕਰ ਯੂਨੀਅਨ ਬਲਾਕ ਨੂਰਪੁਰ ਬੇਦੀ ਦੀ ਨਵੀਂ ਚੋਣ

ਨੂਰਪੁਰ ਬੇਦੀ, 21 ਜੁਲਾਈ (ਵਿੰਦਰ ਪਾਲ ਝਾਂਡੀਆ)-ਮਿਡ-ਡੇ-ਮੀਲ ਵਰਕਰ ਯੂਨੀਅਨ ਪੰਜਾਬ ਦੇ ਸੱਦੇ ਮੁਤਾਬਿਕ ਬਲਾਕ ਨੂਰਪੁਰ ਬੇਦੀ ਦਾ ਇਕੱਠ ਸਥਾਨਿਕ ਪੰਚਾਇਤ ਸੰਮਤੀ ਰੈਸਟ ਹਾਊਸ ਵਿਖੇ ਹੋਇਆ | ਜਿਸ ਵਿਚ ਬਲਾਕ ਨੂਰਪੁਰ ਬੇਦੀ ਦੀ ਸਰਬਸੰਮਤੀ ਨਾਲ ਨਵੀਂ ਚੋਣ ਕਮਲੇਸ਼ ਕੌਰ ...

ਪੂਰੀ ਖ਼ਬਰ »

ਗੁ: ਸ੍ਰੀ ਦਸਮੇਸ਼ਗੜ੍ਹ ਸਾਹਿਬ ਭੈਰੋਮਾਜਰਾ ਨੇ ਕਰਵਾਇਆ 2 ਦਿਨਾ ਕਿ੍ਕਟ ਟੂਰਨਾਮੈਂਟ

ਸ੍ਰੀ ਚਮਕੌਰ ਸਾਹਿਬ, 21 ਜੁਲਾਈ (ਜਗਮੋਹਣ ਸਿੰਘ ਨਾਰੰਗ)-ਸਥਾਨਕ ਸਟੇਡੀਅਮ ਵਿਚ ਗੁ: ਸ੍ਰੀ ਦਸਮੇਸ਼ਗੜ੍ਹ ਸਾਹਿਬ ਭੈਰੋਮਾਜਰਾ ਦੇ ਪ੍ਰਬੰਧਕਾਂ ਵਲੋਂ ਸਾਹਿਬਜ਼ਾਦਾ ਬਾਬਾ ਅਜੀਤ ਸਿੰਘ ਅਤੇ ਬਾਬਾ ਜੁਝਾਰ ਸਿੰਘ ਦੀ ਯਾਦ ਨੂੰ ਸਮਰਪਿਤ ਕਰਵਾਏ ਪਹਿਲੇ ਦੋ ਦਿਨਾਂ ਕਿ੍ਕਟ ...

ਪੂਰੀ ਖ਼ਬਰ »

ਗੁ: ਸ੍ਰੀ ਦਸਮੇਸ਼ਗੜ੍ਹ ਸਾਹਿਬ ਭੈਰੋਮਾਜਰਾ ਨੇ ਕਰਵਾਇਆ 2 ਦਿਨਾ ਕਿ੍ਕਟ ਟੂਰਨਾਮੈਂਟ

ਸ੍ਰੀ ਚਮਕੌਰ ਸਾਹਿਬ, 21 ਜੁਲਾਈ (ਜਗਮੋਹਣ ਸਿੰਘ ਨਾਰੰਗ)-ਸਥਾਨਕ ਸਟੇਡੀਅਮ ਵਿਚ ਗੁ: ਸ੍ਰੀ ਦਸਮੇਸ਼ਗੜ੍ਹ ਸਾਹਿਬ ਭੈਰੋਮਾਜਰਾ ਦੇ ਪ੍ਰਬੰਧਕਾਂ ਵਲੋਂ ਸਾਹਿਬਜ਼ਾਦਾ ਬਾਬਾ ਅਜੀਤ ਸਿੰਘ ਅਤੇ ਬਾਬਾ ਜੁਝਾਰ ਸਿੰਘ ਦੀ ਯਾਦ ਨੂੰ ਸਮਰਪਿਤ ਕਰਵਾਏ ਪਹਿਲੇ ਦੋ ਦਿਨਾਂ ਕਿ੍ਕਟ ...

ਪੂਰੀ ਖ਼ਬਰ »

ਲਾਲ ਲਕੀਰ ਖ਼ਤਮ ਕਰਵਾਉਣ ਲਈ ਲੋਕ ਜਨ ਸ਼ਕਤੀ ਪਾਰਟੀ ਮੁੜ ਸੰਘਰਸ਼ ਦੇ ਰਾਹ

ਮੋਰਿੰਡਾ, 21 ਜੁਲਾਈ (ਪਿ੍ਤਪਾਲ ਸਿੰਘ)-ਪੰਜਾਬ 'ਚੋਂ ਲਾਲ ਲਕੀਰ ਨੂੰ ਖ਼ਤਮ ਕਰਵਾਉਣ ਲਈ ਸੰਘਰਸ਼ ਕਰ ਰਹੀ ਲੋਕ ਜਨ ਸ਼ਕਤੀ ਪਾਰਟੀ ਪੰਜਾਬ ਵਲੋਂ ਸੰਘਰਸ਼ ਦੇ ਅਗਲੇ ਪੜਾਅ 'ਚ ਹਰ ਜ਼ਿਲੇ੍ਹ ਦੇ ਡੀ. ਸੀ. ਸਾਹਿਬਾਨ ਰਾਹੀਂ ਮੁੱਖ ਮੰਤਰੀ ਪੰਜਾਬ ਨੂੰ ਮੰਗ ਪੱਤਰ ਦਿੱਤੇ ...

ਪੂਰੀ ਖ਼ਬਰ »

ਸਿੱਖਿਆ ਵਿਭਾਗ ਨੇ ਲੋਕਾਂ ਨੂੰ ਸਾਹਿਤ ਨਾਲ ਜੋੜਨ ਦੀ ਕੀਤੀ ਵਿਲੱਖਣ ਲਾਇਬ੍ਰੇਰੀ ਲੰਗਰ ਦੀ ਸ਼ੁਰੂਆਤ

ਸ੍ਰੀ ਅਨੰਦਪੁਰ ਸਾਹਿਬ, 21 ਜੁਲਾਈ (ਕਰਨੈਲ ਸਿੰਘ)-ਸਿੱਖਿਆ ਸਕੱਤਰ ਪੰਜਾਬ ਸਰਕਾਰ ਕਿ੍ਸ਼ਨ ਕੁਮਾਰ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਸਥਾਨਕ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਵਿਖੇ ਪਿ੍ੰਸੀਪਲ ਨੀਰਜ ਕੁਮਾਰ ਵਰਮਾ ਦੀ ਅਗਵਾਈ ਵਿਚ ਲਾਇਬਰੇਰੀ ਲੰਗਰ ...

ਪੂਰੀ ਖ਼ਬਰ »

ਪੀ. ਜੀ. ਆਈ. ਚੰਡੀਗੜ੍ਹ ਵਿਖੇ ਡਾਕਟਰਾਂ ਤੋਂ ਸਮਾਂ ਲੈਣ ਵਾਲੇ ਟੈਲੀਫ਼ੋਨਾਂ ਦੀ ਗਿਣਤੀ ਵਧਾਈ ਜਾਏ

ਸੰਤੋਖਗੜ੍ਹ, 21 ਜੁਲਾਈ (ਮਲਕੀਅਤ ਸਿੰਘ)-ਪੀ. ਜੀ. ਆਈ. ਚੰਡੀਗੜ੍ਹ ਵਿਖੇ ਮਰੀਜ਼ਾਂ ਨੂੰ ਚੈੱਕ ਕਰਵਾਉਣ ਲਈ ਡਾਕਟਰਾਂ ਤੋਂ ਸਮਾਂ ਲੈਣਾ ਅੱਜ ਕੱਲ੍ਹ ਇੱਕ ਬਹੁਤ ਵੱਡੀ ਸਿਰਦਰਦੀ ਬਣਿਆ ਹੋਇਆ ਹੈ ਕਿਉਂਕਿ ਪੀ. ਜੀ. ਆਈ. ਵਿਖੇ ਮਰੀਜ਼ ਨੂੰ ਚੈੱਕ ਕਰਾਉਣ ਲਈ ਜਾਣ ਤੋਂ ਪਹਿਲਾਂ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX