ਤਾਜਾ ਖ਼ਬਰਾਂ


ਤਬਾਹੀ ਲੈ ਕੇ ਆਏਗਾ ਸਿੱਧੂ, ਪਾਕਿਸਤਾਨ ਨਾਲ ਹਨ ਨੇੜਲੇ ਸਬੰਧ, ਦੇਸ਼ ਦੀ ਸੁਰੱਖਿਆ ਲਈ ਖ਼ਤਰਾ - ਕੈਪਟਨ
. . .  13 minutes ago
ਚੰਡੀਗੜ੍ਹ, 18 ਸਤੰਬਰ - ਕੈਪਟਨ ਅਮਰਿੰਦਰ ਸਿੰਘ ਨੇ ਪੰਜਾਬ ਦੇ ਮੁੱਖ ਮੰਤਰੀ ਵਜੋਂ ਅਸਤੀਫ਼ਾ ਦੇਣ ਤੋਂ ਬਾਅਦ ਮੀਡੀਆ ਨਾਲ ਗੱਲਬਾਤ ਦੌਰਾਨ ਵੱਡਾ ਬਿਆਨ ਦਿੰਦੇ ਹੋਏ ਕਿਹਾ ਕਿ ਪੰਜਾਬ ਪ੍ਰਦੇਸ਼ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਨਾਕਾਬਲ ਵਿਅਕਤੀ ਹਨ। ਉਹ ਤਬਾਹਕੁਨ ਸਾਬਤ ਹੋਣਗੇ। ਕੈਪਟਨ ਨੇ ਕਿਹਾ ਕਿ...
ਅਗਲੇ ਪ੍ਰਬੰਧਾਂ ਤੱਕ ਅਜੇ ਕੈਪਟਨ ਸੰਭਾਲਣਗੇ ਮੁੱਖ ਮੰਤਰੀ ਦਫ਼ਤਰ ਦੀ ਜ਼ਿੰਮੇਵਾਰੀ
. . .  26 minutes ago
ਚੰਡੀਗੜ੍ਹ, 18 ਸਤੰਬਰ - ਪੰਜਾਬ ਦੇ ਰਾਜਪਾਲ ਨੇ ਕੈਪਟਨ ਅਮਰਿੰਦਰ ਸਿੰਘ ਵਲੋਂ ਮੁੱਖ ਮੰਤਰੀ ਵਜੋਂ ਤੇ ਉਨ੍ਹਾਂ ਦੀ ਵਜ਼ਾਰਤ ਵਲੋਂ ਦਿੱਤੇ ਗਏ ਅਸਤੀਫ਼ਿਆਂ ਨੂੰ ਪ੍ਰਵਾਨ ਕਰ ਲਿਆ ਹੈ ਪ੍ਰੰਤੂ ਇਸ ਦੇ ਨਾਲ ਹੀ ਉਨ੍ਹਾਂ ਨੂੰ ਉਸ ਵਕਤ ਤੱਕ ਵਿਭਾਗਾਂ ਵਿਚ ਵਿਚਰਨ ਲਈ ਕਿਹਾ ਗਿਆ ਹੈ, ਜਦੋਂ ਤੱਕ ਉਨ੍ਹਾਂ ਦੇ ਬਦਲ ਪ੍ਰਬੰਧ ਨਹੀਂ ਹੋ ਜਾਂਦਾ...
ਹਾਈਕਮਾਨ 'ਤੇ ਅਗਲਾ ਮੁੱਖ ਮੰਤਰੀ ਬਣਾਉਣ ਦਾ ਛੱਡਿਆ ਗਿਆ ਫ਼ੈਸਲਾ - ਹਰੀਸ਼ ਰਾਵਤ
. . .  40 minutes ago
ਹਾਈਕਮਾਨ 'ਤੇ ਅਗਲਾ ਮੁੱਖ ਮੰਤਰੀ ਬਣਾਉਣ ਦਾ ਛੱਡਿਆ ਗਿਆ ਫ਼ੈਸਲਾ - ਹਰੀਸ਼ ਰਾਵਤ...
ਪੰਜਾਬ ਵਿਧਾਇਕ ਦਲ ਦੀ ਮੀਟਿੰਗ 'ਚ ਦੋ ਮਤੇ ਸਰਬਸੰਮਤੀ ਨਾਲ ਹੋਏ ਪਾਸ - ਹਰੀਸ਼ ਰਾਵਤ
. . .  46 minutes ago
ਸੀ.ਐਲ.ਪੀ. ਦੀ ਮੀਟਿੰਗ ਵਿਚ ਨਵੇਂ ਮੁੱਖ ਮੰਤਰੀ ਦੇ ਚਿਹਰੇ ਲਈ ਮਤਾ ਹੋਇਆ ਪਾਸ
. . .  about 1 hour ago
ਚੰਡੀਗੜ੍ਹ, 18 ਸਤੰਬਰ - ਕੈਪਟਨ ਅਮਰਿੰਦਰ ਸਿੰਘ ਵਲੋਂ ਮੁੱਖ ਮੰਤਰੀ ਵਜੋਂ ਅਸਤੀਫ਼ਾ ਦੇਣ ਤੋਂ ਬਾਅਦ ਕਾਂਗਰਸ ਵਿਧਾਇਕ ਦਲ ਦੀ ਮੀਟਿੰਗ ਖ਼ਤਮ ਹੋ ਗਈ ਹੈ ਅਤੇ ਨਵੇਂ ਚਿਹਰੇ ਲਈ ਮਤਾ ਪਾਸ ਕੀਤਾ ਗਿਆ ਹੈ...
ਕੈਪਟਨ ਦੇ ਅਸਤੀਫ਼ੇ 'ਤੇ ਅਨਿਲ ਵਿਜ ਦਾ ਵੱਡਾ ਬਿਆਨ
. . .  about 1 hour ago
ਚੰਡੀਗੜ੍ਹ, 18 ਸਤੰਬਰ - ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਅਸਤੀਫ਼ੇ 'ਤੇ ਹਰਿਆਣਾ ਦੇ ਗ੍ਰਹਿ ਮੰਤਰੀ ਅਨਿਲ ਵਿਜ ਦਾ ਕਹਿਣਾ ਹੈ ਕਿ ਇਸ ਦੀ ਸਕ੍ਰਿਪਟ ਤਾਂ...
ਸਾਊਦੀ ਅਰਬ ਦੇ ਵਿਦੇਸ਼ ਮੰਤਰੀ ਕਰਨਗੇ ਭਾਰਤ ਦਾ ਦੌਰਾ, ਪ੍ਰਧਾਨ ਮੰਤਰੀ ਨਾਲ ਵੀ ਹੋਵੇਗੀ ਮੁਲਾਕਾਤ
. . .  about 1 hour ago
ਨਵੀਂ ਦਿੱਲੀ, 18 ਸਤੰਬਰ - ਸਾਊਦੀ ਅਰਬ ਦੇ ਵਿਦੇਸ਼ ਮੰਤਰੀ ਪ੍ਰਿੰਸ ਫੈਸਲ ਬਿਨ ਫਰਹਾਨ ਅਲ ਸੌਦ ਭਾਰਤ ਆਉਣਗੇ। ਉਹ 19 ਸਤੰਬਰ ਨੂੰ ਵਿਦੇਸ਼ ਮੰਤਰੀ ਐੱਸ. ਜੈਸ਼ੰਕਰ ਨਾਲ ਮੁਲਾਕਾਤ ਕਰਨਗੇ...
ਸਰਹੱਦ ਨੇੜੇ ਪੈਂਦੇ ਪਿੰਡ ਧਰਮੂਵਾਲਾ ਦੇ ਖੇਤਾਂ ਨੂੰ ਜਾਂਦੇ ਕੱਚੇ ਰਸਤੇ 'ਚ ਮਿਲੀ ਬੰਬਨੁਮਾ ਵਸਤੂ
. . .  about 1 hour ago
ਜਲਾਲਾਬਾਦ, 18 ਸਤੰਬਰ (ਕਰਨ ਚੁਚਰਾ) - ਸਰਹੱਦ ਨੇੜੇ ਪੈਂਦੇ ਪਿੰਡ ਧਰਮੂਵਾਲਾ ਦੇ ਖੇਤਾਂ ਨੂੰ ਜਾਂਦੇ ਕੱਚੇ ਰਸਤੇ 'ਤੇ ਵਿਸਫੋਟਕ ਸਮਗਰੀ ਮਿਲਣ ਦਾ ਸਮਾਚਾਰ ਹੈ। ਹਾਲਾਂਕਿ ਇਸ ਸਬੰਧੀ ਅਧਿਕਾਰਕ ਤੌਰ 'ਤੇ ਕੋਈ ਪੁਸ਼ਟੀ ਤਾਂ ਨਹੀਂ ਕੀਤੀ ਗਈ ਹੈ...
ਵਿਧਾਇਕ ਦਲ ਦੀ ਮੀਟਿੰਗ ਹੋਈ ਸ਼ੁਰੂ
. . .  about 2 hours ago
ਚੰਡੀਗੜ੍ਹ, 18 ਸਤੰਬਰ - ਵਿਧਾਇਕ ਦਲ ਦੀ ਮੀਟਿੰਗ (ਸੀ.ਐੱਲ.ਪੀ.) ਹੋਈ...
ਮੇਰਾ ਕੀਤਾ ਗਿਆ ਅਪਮਾਨ, ਜੋ ਹਾਈਕਮਾਨ ਨੂੰ ਪਸੰਦ ਹੈ, ਉਸ ਨੂੰ ਬਣਾ ਲੈਣ ਮੁੱਖ ਮੰਤਰੀ - ਕੈਪਟਨ ਅਮਰਿੰਦਰ ਸਿੰਘ
. . .  about 2 hours ago
ਚੰਡੀਗੜ੍ਹ, 18 ਸਤੰਬਰ (ਵਿਕਰਮਜੀਤ ਸਿੰਘ ਮਾਨ) - ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਰਾਜ ਭਵਨ ਵਿਚ ਪੰਜਾਬ ਦੇ ਰਾਜਪਾਲ ਨੂੰ ਮਿਲ ਕੇ ਆਪਣਾ ਅਤੇ ਮੰਤਰੀ ਮੰਡਲ ਦਾ ਅਸਤੀਫ਼ਾ ਸੌਂਪ ਦਿੱਤਾ। ਉਨ੍ਹਾਂ ਨੇ ਮੀਡੀਆ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ਉਨ੍ਹਾਂ ਦਾ ਵਾਰ-ਵਾਰ ਅਪਮਾਨ ਹੋਇਆ ਹੈ...
ਕੈਪਟਨ ਵਲੋਂ ਮੀਡੀਆ ਨੂੰ ਕੀਤਾ ਜਾ ਰਿਹਾ ਹੈ ਸੰਬੋਧਨ
. . .  about 2 hours ago
ਚੰਡੀਗੜ੍ਹ, 18 ਸਤੰਬਰ (ਵਿਕਰਮਜੀਤ ਸਿੰਘ ਮਾਨ) - ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਰਾਜ ਭਵਨ ਵਿਚ ਪੰਜਾਬ ਦੇ ਰਾਜਪਾਲ ਨੂੰ ਮਿਲ ਕੇ ਆਪਣਾ ਅਤੇ ਮੰਤਰੀ ਮੰਡਲ ਦਾ ਅਸਤੀਫ਼ਾ ਸੌਂਪ ਦਿੱਤਾ ਹੈ...
ਕੈਪਟਨ ਤੇ ਉਨ੍ਹਾਂ ਦੇ ਮੰਤਰੀ ਮੰਡਲ ਵਲੋਂ ਪੰਜਾਬ ਦੇ ਰਾਜਪਾਲ ਨੂੰ ਸੌਂਪਿਆ ਅਸਤੀਫ਼ਾ
. . .  about 2 hours ago
ਚੰਡੀਗੜ੍ਹ, 18 ਸਤੰਬਰ (ਵਿਕਰਮਜੀਤ ਸਿੰਘ ਮਾਨ) - ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਰਾਜ ਭਵਨ ਵਿਚ ਪੰਜਾਬ ਦੇ ਰਾਜਪਾਲ ਨੂੰ ਮਿਲ ਕੇ ਆਪਣਾ ਅਤੇ ਮੰਤਰੀ ਮੰਡਲ ਦਾ ਅਸਤੀਫ਼ਾ ਸੌਂਪ ਦਿੱਤਾ ਹੈ...
ਪੰਜਾਬ ਦੇ ਮੁੱਖ ਮੰਤਰੀ ਦੇ ਅਹੁਦੇ ਤੋਂ ਕੈਪਟਨ ਅਮਰਿੰਦਰ ਸਿੰਘ ਨੇ ਦਿੱਤਾ ਅਸਤੀਫ਼ਾ
. . .  about 2 hours ago
ਚੰਡੀਗੜ੍ਹ, 18 ਸਤੰਬਰ (ਵਿਕਰਮਜੀਤ ਸਿੰਘ ਮਾਨ) - ਕੈਪਟਨ ਅਮਰਿੰਦਰ ਸਿੰਘ ਨੇ ਪੰਜਾਬ ਦੇ ਮੁੱਖ ਮੰਤਰੀ ਦੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਹੈ | ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੂੰ ਉਨ੍ਹਾਂ ਨੇ ਆਪਣਾ....
ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਪਹੁੰਚੇ ਰਾਜ ਭਵਨ
. . .  about 2 hours ago
ਚੰਡੀਗੜ੍ਹ, 18 ਸਤੰਬਰ (ਵਿਕਰਮਜੀਤ ਸਿੰਘ ਮਾਨ) - ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਰਾਜ ਭਵਨ ਪਹੁੰਚੇ ...
ਰਾਜ ਭਵਨ ਦੇ ਬਾਹਰ ਮੀਡੀਆ ਨਾਲ ਕੈਪਟਨ ਕਰਨਗੇ ਗੱਲ, ਮੇਰੇ ਪਿਤਾ ਕਰਨਗੇ ਨਵੀਂ ਸ਼ੁਰੂਆਤ - ਰਣਇੰਦਰ ਸਿੰਘ
. . .  about 2 hours ago
ਚੰਡੀਗੜ੍ਹ, 18 ਸਤੰਬਰ (ਵਿਕਰਮਜੀਤ ਸਿੰਘ ਮਾਨ) - ਕੁਝ ਹੀ ਮਿੰਟਾਂ ਵਿਚ ਸਾਰੀ ਸਥਿਤੀ ਸਪਸ਼ਟ ਹੋ ਜਾਵੇਗੀ ਅਤੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਰਾਜ ਭਵਨ ਦੇ ਬਾਹਰ ਮੀਡੀਆ ਨਾਲ ਮੁਖ਼ਾਤਬ ਹੋ ਕੇ ਸਾਰੀ ਗੱਲ ਤੋਂ ਪਰਦਾ ਚੁੱਕਣਗੇ। ਇਸ ਦੇ ਨਾਲ ਹੀ ਰਣਇੰਦਰ ਸਿੰਘ ਨੇ ਕਿਹਾ ਕਿ ਉਨ੍ਹਾਂ ਦੇ ਪਿਤਾ ਨਵੀਂ ਸ਼ੁਰੂਆਤ ਕਰਨਗੇ...
ਸਰਕਾਰੀ ਰਿਹਾਇਸ਼ ਤੋਂ ਰਾਜ ਭਵਨ ਲਈ ਰਵਾਨਾ ਹੋਏ ਕੈਪਟਨ
. . .  about 2 hours ago
ਚੰਡੀਗੜ੍ਹ, 18 ਸਤੰਬਰ - ਸਰਕਾਰੀ ਰਿਹਾਇਸ਼ ਤੋਂ ਰਾਜ ਭਵਨ ਲਈ ਰਵਾਨਾ ਹੋਏ ਮੁੱਖ ਮੰਤਰੀ ਕੈਪਟਨ ਅਮਰਿੰਦਰ...
ਮੇਰੇ ਪਿਤਾ ਮੁੱਖ ਮੰਤਰੀ ਦੇ ਅਹੁਦੇ ਤੋਂ ਦੇ ਰਹੇ ਹਨ ਅਸਤੀਫ਼ਾ - ਕੈਪਟਨ ਦੇ ਬੇਟੇ ਰਣਇੰਦਰ ਸਿੰਘ ਨੇ ਕੀਤਾ ਟਵੀਟ
. . .  about 2 hours ago
ਚੰਡੀਗੜ੍ਹ, 18 ਸਤੰਬਰ - ਕੈਪਟਨ ਦੇ ਪੁੱਤਰ ਰਣਇੰਦਰ ਸਿੰਘ ਨੇ ਟਵੀਟ ਕੀਤਾ ਹੈ ਕਿ ਉਨ੍ਹਾਂ ਦੇ ਪਿਤਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਪੰਜਾਬ ਦੇ ਮੁੱਖ ਮੰਤਰੀ ਦੇ ਅਹੁਦੇ ਤੋਂ ਅਸਤੀਫ਼ਾ ਦੇਣ ਜਾ...
ਮਾਮਲਾ ਤਖ਼ਤ ਸ਼੍ਰੀ ਕੇਸਗੜ੍ਹ ਸਾਹਿਬ ਵਿਖੇ ਹੋਈ ਬੇਅਦਬੀ ਦਾ, 21 ਸਤੰਬਰ ਤੱਕ ਪ੍ਰਸ਼ਾਸਨ ਨੂੰ ਅਲਟੀਮੇਟਮ
. . .  about 3 hours ago
ਸ੍ਰੀ ਅਨੰਦਪੁਰ ਸਾਹਿਬ,18 ਸਤੰਬਰ (ਨਿੱਕੂਵਾਲ,ਕਰਨੈਲ ਸਿੰਘ) - ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਹੋਈ ਬੇਅਦਬੀ ਦੀ ਘਟਨਾ ਦਾ ਸਥਾਈ ਹੱਲ ਨਾ ਨਿਕਲਣ ਤੋਂ ਬਾਅਦ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਸਿੰਘ...
ਰਾਜ ਭਵਨ ਦੇ ਬਾਹਰ ਕੈਪਟਨ ਅਮਰਿੰਦਰ ਸਿੰਘ ਕਰਨਗੇ 4:30 ਵਜੇ ਪ੍ਰੈੱਸ ਕਾਨਫ਼ਰੰਸ
. . .  about 3 hours ago
ਚੰਡੀਗੜ੍ਹ, 18 ਸਤੰਬਰ - ਰਾਜ ਭਵਨ ਦੇ ਬਾਹਰ ਕੈਪਟਨ ਅਮਰਿੰਦਰ ਸਿੰਘ ਕਰਨਗੇ 4:30 ਵਜੇ ਪ੍ਰੈੱਸ ਕਾਨਫ਼ਰੰਸ...
ਸ਼੍ਰੋਮਣੀ ਕਮੇਟੀ ਪ੍ਰਧਾਨ ਬੀਬੀ ਜਗੀਰ ਕੌਰ ਵਲੋਂ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਬੇਅਦਬੀ ਕਰਨ ਵਾਲੇ ਦੋਸ਼ੀ ਦਾ ਨਾਰਕੋ ਅਤੇ ਬਰੇਨ ਮੈਪਿੰਗ ਟੈੱਸਟ ਕਰਾਉਣ ਦੀ ਮੰਗ
. . .  about 3 hours ago
ਅੰਮ੍ਰਿਤਸਰ, 18 ਸਤੰਬਰ (ਜਸਵੰਤ ਸਿੰਘ ਜੱਸ) - ਸ਼੍ਰੋਮਣੀ ਕਮੇਟੀ ਪ੍ਰਧਾਨ ਬੀਬੀ ਜਗੀਰ ਕੌਰ ਨੇ ਬੀਤੇ ਦਿਨੀਂ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਬੇਅਦਬੀ ਕਰਨ ਵਾਲੇ ਦੋਸ਼ੀ ਦਾ ਨਾਰਕੋ ਅਤੇ ਬਰੇਨ ਮੈਪਿੰਗ ਟੈੱਸਟ ਕਰਵਾਏ ਜਾਣ ਦੀ ਮੰਗ ਕੀਤੀ ਹੈ...
ਜਲਾਲਾਬਾਦ ਧਮਾਕੇ ਦੇ ਮਾਮਲੇ 'ਚ ਪੁਲਿਸ ਨੇ ਪਿੰਡ ਧਰਮੂ ਵਾਲਾ ਘੇਰਿਆ
. . .  about 3 hours ago
ਫ਼ਾਜ਼ਿਲਕਾ, 18 ਸਤੰਬਰ(ਦਵਿੰਦਰ ਪਾਲ ਸਿੰਘ) - ਜਲਾਲਾਬਾਦ ਮੋਟਰਸਾਈਕਲ ਧਮਾਕੇ ਦੀਆਂ ਪਰਤਾਂ ਦਿਨੋ ਦਿਨ ਖੁੱਲ੍ਹਦੀਆਂ ਦਿਖਾਈ ਦੇ ਰਹੀਆਂ ਹਨ। ਪੰਜਾਬ ਅਤੇ ਕੇਂਦਰੀ ਜਾਂਚ ਏਜੰਸੀਆਂ ...
ਭਾਜਪਾ ਦੇ ਸਾਬਕਾ ਸੰਸਦ ਮੈਂਬਰ ਬਾਬੁਲ ਸੁਪਰੀਓ ਤ੍ਰਿਣਮੂਲ ਕਾਂਗਰਸ ਵਿਚ ਸ਼ਾਮਿਲ
. . .  about 3 hours ago
ਨਵੀਂ ਦਿੱਲੀ, 18 ਸਤੰਬਰ - ਸਾਬਕਾ ਕੇਂਦਰੀ ਮੰਤਰੀ ਅਤੇ ਭਾਜਪਾ ਦੇ ਸਾਬਕਾ ਸੰਸਦ ਮੈਂਬਰ ਬਾਬੁਲ ਸੁਪਰੀਓ ਰਸਮੀ ਤੌਰ 'ਤੇ ਤ੍ਰਿਣਮੂਲ ਕਾਂਗਰਸ (ਟੀ.ਐਮ.ਸੀ.) ਵਿਚ ਸ਼ਾਮਿਲ ਹੋ ਗਏ...
ਵਿਧਾਇਕ ਦਲ ਦੀ ਮੀਟਿੰਗ ਤੋਂ ਪਹਿਲਾਂ ਕੈਪਟਨ ਅਮਰਿੰਦਰ ਸਿੰਘ ਦੇਣਗੇ ਅਸਤੀਫ਼ਾ - ਸੂਤਰ
. . .  about 3 hours ago
ਚੰਡੀਗੜ੍ਹ,18 ਸਤੰਬਰ - (ਵਿਕਰਮਜੀਤ ਸਿੰਘ ਮਾਨ) - ਸੂਤਰਾਂ ਦੇ ਹਵਾਲੇ ਤੋਂ ਵੱਡੀ ਖ਼ਬਰ ਸਾਹਮਣੇ ਆਈ ਹੈ ਕਿ ਵਿਧਾਇਕ ਦਲ ਦੀ ਮੀਟਿੰਗ ਤੋਂ ਪਹਿਲਾਂ ਕੈਪਟਨ ਅਮਰਿੰਦਰ ਸਿੰਘ ਆਪਣੇ ਅਹੁਦੇ ਤੋਂ ਅਸਤੀਫ਼ਾ ਦੇਣਗੇ....
ਗੁਰਪ੍ਰੀਤ ਕਾਂਗੜ,ਬਲਬੀਰ ਸਿੱਧੂ ਅਤੇ ਪਰਨੀਤ ਕੌਰ ਵੀ ਮੁੱਖ ਮੰਤਰੀ ਨਿਵਾਸ 'ਤੇ ਹਾਜ਼ਰ
. . .  about 4 hours ago
ਚੰਡੀਗੜ੍ਹ, 18 ਸਤੰਬਰ (ਵਿਕਰਮਜੀਤ ਸਿੰਘ ਮਾਨ) ਗੁਰਪ੍ਰੀਤ ਕਾਂਗੜ ਬਲਬੀਰ ਸਿੱਧੂ ਅਤੇ ਪਰਨੀਤ ਕੌਰ ....
ਅੱਜ ਕਾਂਗਰਸ ਦੇ 79/80 ਵਿਧਾਇਕਾਂ ਲਈ ਮੁਕਤ ਹੋਣ ਦਾ ਸਮਾਂ ਹੈ - ਸਿੱਧੂ ਦੇ ਸਲਾਹਕਾਰ ਮੁਸਤਫ਼ਾ
. . .  about 4 hours ago
ਚੰਡੀਗੜ੍ਹ, 18 ਸਤੰਬਰ (ਵਿਕਰਮਜੀਤ ਸਿੰਘ ਮਾਨ) ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੱਧੂ ਦੇ ਪ੍ਰਮੁੱਖ ਰਣਨੀਤਕ ਸਲਾਹਕਾਰ ਮੁਹੰਮਦ ਮੁਸਤਫ਼ਾ ਨੇ ਟਵੀਟ ਕਰ ਕੇ ਕਿਹਾ ਹੈ ਕਿ ਅੱਜ ਕਾਂਗਰਸ ਦੇ 79/80 ਵਿਧਾਇਕਾਂ ਲਈ....
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 7 ਸਾਉਣ ਸੰਮਤ 553
ਵਿਚਾਰ ਪ੍ਰਵਾਹ: ਜੀਵਨ ਦੇ ਸੰਘਰਸ਼ ਵਿਚ ਉਹ ਜਿੱਤਦੇ ਹਨ, ਜਿਨ੍ਹਾਂ ਵਿਚ ਹਾਲਾਤ \'ਤੇ ਕਾਬੂ ਪਾਉਣ ਦੀ ਯੋਗਤਾ ਹੁੰਦੀ ਹੈ। -ਚਾਰਲਿਸ ਡਾਰਵਿਨ

ਫਰੀਦਕੋਟ

ਈਦ ਉਲ ਅਜ਼ਹਾ ਦਾ ਦਿਹਾੜਾ ਸ਼ਰਧਾਪੂਰਵਕ ਮਨਾਇਆ

ਫ਼ਰੀਦਕੋਟ, 21 ਜੁਲਾਈ (ਸਤੀਸ਼ ਬਾਗ਼ੀ)-ਜ਼ਿਲ੍ਹਾ ਮੁਸਲਿਮ ਵੈਲਫ਼ੇਅਰ ਸੁਸਾਇਟੀ ਦੇ ਪ੍ਰਧਾਨ ਹਾਜੀ ਦਿਲਾਵਰ ਹੁਸੈਨ ਦੀ ਅਗਵਾਈ ਹੇਠ ਸਥਾਨਕ ਈਦਗਾਹ ਵਿਖੇ ਈਦ ਉਲ ਅਜ਼ਹਾ ਦਾ ਦਿਹਾੜਾ ਸ਼ਰਧਾ ਪੂਰਵਕ ਮਨਾਇਆ ਗਿਆ | ਇਸ ਮੌਕੇ ਮੋਲਾਨਾ ਜਾਇਜ਼ ਦੀ ਅਗਵਾਈ ਹੇਠ ਨਮਾਜ਼ ਅਤਾ ...

ਪੂਰੀ ਖ਼ਬਰ »

ਕੋਰੋਨਾ ਵਾਇਰਸ ਨੂੰ ਫੈਲਣ ਤੋਂ ਰੋਕਣ ਲਈ ਜ਼ਿਲ੍ਹਾ ਪ੍ਰਸ਼ਾਸਨ ਵਲੋਂ 31 ਤੱਕ ਨਵੇਂ ਹੁਕਮ ਜਾਰੀ

ਸ੍ਰੀ ਮੁਕਤਸਰ ਸਾਹਿਬ, 21 ਜੁਲਾਈ (ਰਣਜੀਤ ਸਿੰਘ ਢਿੱਲੋਂ, ਹਰਮਹਿੰਦਰ ਪਾਲ)-ਸ੍ਰੀ ਐਮ.ਕੇ.ਅਰਾਵਿੰਦ ਕੁਮਾਰ ਜ਼ਿਲ੍ਹਾ ਮੈਜਿਸਟਰੇਟ ਸ੍ਰੀ ਮੁਕਤਸਰ ਸਾਹਿਬ ਨੇ ਪੰਜਾਬ ਸਰਕਾਰ ਵਲੋਂ ਜਾਰੀ ਕੀਤੇ ਗਏ ਨਵੇਂ ਨਿਰਦੇਸ਼ਾਂ ਅਨੁਸਾਰ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਿਚ ...

ਪੂਰੀ ਖ਼ਬਰ »

ਪਾਣੀ ਦੀ ਥੁੜ ਤੇ ਮੀਂਹਾਂ ਸਮੇਂ ਨਹਿਰੀ ਪਾੜ ਬਣਿਆ ਟੇਲ ਵਾਲੇ ਕਿਸਾਨਾਂ ਦੀ ਹੱਥਾਂ ਦੀ ਲਕੀਰ

ਮੰਡੀ ਕਿੱਲਿਆਂਵਾਲੀ, 21 ਜੁਲਾਈ (ਇਕਬਾਲ ਸਿੰਘ ਸ਼ਾਂਤ)-ਨਿੱਤ ਪਾਣੀ ਦੀ ਕਿੱਲਤ ਅਤੇ ਮੀਂਹਾਂ ਸਮੇਂ ਨਹਿਰੀ ਪਾੜ ਟੇਲ 'ਤੇ ਸਥਿਤ ਵੜਿੰਗ ਖੇੜਾ ਅਤੇ ਲੁਹਾਰਾ ਦੀ ਕਿਰਸਾਨੀ ਲਈ ਹੱਥਾਂ ਦੀਆਂ ਲਕੀਰਾਂ 'ਤੇ ਉਕੇਰੀ ਕਿਸਮਤ ਬਣ ਗਿਆ ਹੈ | ਸਾਲ ਵਿਚ ਤਿੰਨ-ਚਾਰ ਵਾਰ ਟੁੱਟਣ ...

ਪੂਰੀ ਖ਼ਬਰ »

ਪਿਸਤੌਲ ਦੇ ਜ਼ੋਰ 'ਤੇ ਪਤਨੀ ਨੂੰ ਲਿਜਾਣ ਵਾਲਾ ਪਤੀ ਗਿ੍ਫ਼ਤਾਰ-ਪਰਚਾ ਦਰਜ

ਮਲੋਟ, 21 ਜੁਲਾਈ (ਅਜਮੇਰ ਸਿੰਘ ਬਰਾੜ)-ਉਤਰਾਂਚਲ ਸੂਬੇ ਦੇ ਊਧਮ ਸਿੰਘ ਨਗਰ ਦੇ ਵਾਸੀ ਕੁਲਦੀਪ ਸਿੰਘ ਪੁੱਤਰ ਪੂਰਨ ਸਿੰਘ ਜੋ ਆਪਣੀ ਪਤਨੀ ਨੂੰ ਧੱਕੇ ਨਾਲ ਲਿਜਾਣ ਲਈ ਪਿੰਡ ਤਰਮਾਲਾ ਵਿਖੇ ਆਇਆ ਸੀ ਤੇ ਜਦ ਉਸ ਦੀ ਪਤਨੀ ਬਿਮਲਾ ਨੇ ਜਾਣ ਤੋਂ ਇਨਕਾਰ ਕੀਤਾ ਤਾਂ ਕੁਲਦੀਪ ...

ਪੂਰੀ ਖ਼ਬਰ »

ਫ਼ਰੀਦਕੋਟ ਸ਼ਹਿਰ 'ਚ ਵੱਖ-ਵੱਖ ਚੌ ਕਾਂ 'ਚ ਬੰਦ ਪਏ ਸੀ.ਸੀ.ਟੀ.ਵੀ. ਕੈਮਰੇ ਚਲਾਉਣ ਦੀ ਮੰਗ

ਫ਼ਰੀਦਕੋਟ, 21 ਜੁਲਾਈ (ਚਰਨਜੀਤ ਸਿੰਘ ਗੋਂਦਾਰਾ)-ਸਥਾਨਕ ਸ਼ਹਿਰ ਦੇ ਵੱਖ-ਵੱਖ ਚੌਂਕਾਂ 'ਚ ਸੁਰੱਖਿਆ ਪੱਖੋਂ ਲੱਗੇ ਹੋਏ ਸੀ.ਸੀ.ਟੀ.ਵੀ.ਕੈਮਰੇ ਪਿਛਲੇ ਕੁਝ ਸਮੇਂ ਤੋਂ ਬੰਦ ਹੋਣ ਦੀ ਜਾਣਕਾਰੀ ਮਿਲੀ ਹੈ | ਪ੍ਰਾਪਤ ਜਾਣਕਾਰੀ ਅਨੁਸਾਰ ਜ਼ਿਲ੍ਹਾ ਫ਼ਰੀਦਕੋਟ ਦੇ ਰਹਿ ਚੁੱਕੇ ...

ਪੂਰੀ ਖ਼ਬਰ »

ਖੇਤ ਮਜ਼ਦੂਰਾਂ ਵਲੋਂ ਪਟਿਆਲਾ 'ਚ ਤਿੰਨ ਰੋਜ਼ਾ ਮੋਰਚੇ ਲਈ ਮੁਜ਼ਾਹਰਾ

ਮੰਡੀ ਕਿੱਲਿਆਂਵਾਲੀ, 21 ਜੁਲਾਈ (ਇਕਬਾਲ ਸਿੰਘ ਸ਼ਾਂਤ)-ਪੰਜਾਬ ਦੀ ਕੈਪਟਨ ਸਰਕਾਰ ਵਲੋਂ ਚੋਣਾਂ ਦੌਰਾਨ ਮਜ਼ਦੂਰਾਂ, ਕਿਸਾਨਾਂ ਦੇ ਸਮੁੱਚੇ ਕਰਜ਼ੇ ਮੁਆਫ਼ ਕਰਨ ਦਾ ਵਾਅਦਾ ਮਜ਼ਾਕ ਬਣ ਕੇ ਰਹਿ ਗਿਆ ਹੈ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਪੰਜਾਬ ਖੇਤ ਮਜ਼ਦੂਰ ਯੂਨੀਅਨ ...

ਪੂਰੀ ਖ਼ਬਰ »

ਦਾਜ ਦੀ ਮੰਗ ਪੂਰੀ ਨਾ ਹੋਣ 'ਤੇ ਪਤੀ ਵਲੋਂ ਪਤਨੀ ਦੀ ਗਲਾ ਘੁੱਟ ਕੇ ਹੱਤਿਆ

ਮੰਡੀ ਲੱਖੇਵਾਲੀ, 21 ਜੁਲਾਈ (ਮਿਲਖ ਰਾਜ)-ਪੁਲਿਸ ਥਾਣਾ ਕਬਰਵਾਲਾ ਅਧੀਨ ਪੈਂਦੀ ਪੁਲਿਸ ਚੌਕੀ ਪੰਨੀਵਾਲਾ ਫੱਤਾ ਦੀ ਹਦੂਦ ਅੰਦਰ ਪੈਂਦੇ ਪਿੰਡ ਰੱਤਾਟਿੱਬਾ ਵਿਖੇ ਬੀਤੀ ਰਾਤ ਇਕ ਪਤੀ ਵਲੋਂ ਦਿਲ ਦਹਿਲਾ ਦੇਣ ਵਾਲੀ ਘਟਨਾ ਨੂੰ ਅੰਜਾਮ ਦਿੰਦਿਆਂ ਆਪਣੀ ਹੀ ਪਤਨੀ ਦੀ ਗਲਾ ...

ਪੂਰੀ ਖ਼ਬਰ »

7 ਗ੍ਰਾਮ ਹੈਰੋਇਨ ਸਮੇਤ ਇਕ ਗਿ੍ਫ਼ਤਾਰ

ਕੋਟਕਪੂਰਾ, 21 ਜੁਲਾਈ (ਮੋਹਰ ਸਿੰਘ ਗਿੱਲ)-ਐਸ.ਆਈ ਅਮਨਦੀਪ ਕੌਰ ਆਧਾਰਿਤ ਪੁਲਿਸ ਪਾਰਟੀ ਨੂੰ ਸ਼ਹਿਰੀ ਪੁਲਿਸ ਸਟੇਸ਼ਨ ਕੋਟਕਪੂਰਾ ਦੇ ਸਹਾਇਕ ਥਾਣੇਦਾਰ ਗੁਰਬਿੰਦਰ ਸਿੰਘ ਦਾ ਫੋਨ ਆਇਆ ਕਿ ਉਹ ਗਸ਼ਤ ਅਤੇ ਚੈਕਿੰਗ ਸਬੰਧੀ ਕੋਠੇ ਵੜਿੰਗ ਕੋਟਕਪੂਰਾ ਮੌਜੂਦ ਸੀ ਤਾਂ ਇਕ ...

ਪੂਰੀ ਖ਼ਬਰ »

ਸ੍ਰੀ ਮੁਕਤਸਰ ਸਾਹਿਬ ਵਿਖੇ 3 ਹੋਰ ਕੋਰੋਨਾ ਮਰੀਜ਼ਾਂ ਦੀ ਪੁਸ਼ਟੀ

ਸ੍ਰੀ ਮੁਕਤਸਰ ਸਾਹਿਬ, 21 ਜੁਲਾਈ (ਰਣਜੀਤ ਸਿੰਘ ਢਿੱਲੋਂ)-ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਿਖੇ ਅੱਜ ਕੋਰੋਨਾ ਵਾਇਰਸ ਦੇ 3 ਹੋਰ ਪਾਜ਼ੀਟਿਵ ਮਰੀਜ਼ਾਂ ਦੀ ਪੁਸ਼ਟੀ ਹੋਈ ਹੈ, ਜਿਨ੍ਹਾਂ ਵਿਚ ਲੰਬੀ ਦਾ 1, ਪਿੰਡ ਘੁਮਿਆਰਾ ਦਾ 1 ਅਤੇ ਪਿੰਡ ਚੰਨੂੰ ਦਾ 1 ਮਰੀਜ਼ ਸ਼ਾਮਿਲ ਹੈ | ...

ਪੂਰੀ ਖ਼ਬਰ »

ਫ਼ਰੀਦਕੋਟ 'ਚ ਕੋਰੋਨਾ ਦੇ 4 ਨਵੇਂ ਮਾਮਲੇ ਆਏ, 1 ਕੋਰੋਨਾ ਮਰੀਜ਼ ਦੀ ਮੌਤ

ਫ਼ਰੀਦਕੋਟ, 21 ਜੁਲਾਈ (ਜਸਵੰਤ ਸਿੰਘ ਪੁਰਬਾ)-ਸਿਵਲ ਸਰਜਨ ਫ਼ਰੀਦਕੋਟ ਡਾ. ਸੰਜੇ ਕਪੂਰ ਨੇ ਦੱਸਿਆ ਕਿ ਅੱਜ ਪ੍ਰਾਪਤ ਹੋਈਆਂ ਰਿਪੋਰਟਾਂ ਵਿਚ ਜ਼ਿਲੇ੍ਹ ਅੰਦਰ 4 ਨਵੇਂ ਕੋਰੋਨਾ ਮਾਮਲੇ ਸਾਹਮਣੇ ਆਏ ਹਨ | ਜਦਕਿ 1 ਕੋਰੋਨਾ ਮਰੀਜ਼ ਦੀ ਮੌਤ ਹੋ ਗਈ ਹੈ | ਜ਼ਿਲ੍ਹੇ ਅੰਦਰ ਐਕਟਿਵ ...

ਪੂਰੀ ਖ਼ਬਰ »

ਪਤਨੀ ਨੇ ਭਰਾਵਾਂ ਤੋਂ ਕੁਟਵਾਇਆ ਪਤੀ, ਮਾਮਲਾ ਦਰਜ

ਫ਼ਰੀਦਕੋਟ, 21 ਜੁਲਾਈ (ਸਰਬਜੀਤ ਸਿੰਘ)-ਪਿੰਡ ਘੁਗਿਆਣਾ ਵਿਖੇ ਪਤਨੀ ਵਲੋਂ ਹੀ ਆਪਣੇ ਪਤੀ ਨੂੰ ਭਰਾਵਾਂ ਤੋਂ ਕੁਟਵਾਉਣ ਦਾ ਮਾਮਲਾ ਸਾਹਮਣੇ ਆਇਆ ਹੈ | ਪੁਲਿਸ ਵਲੋਂ ਪੀੜਤ ਪਤੀ ਦੇ ਬਿਆਨਾਂ ਦੇ ਆਧਾਰ 'ਤੇ ਪਤਨੀ ਅਤੇ ਉਸ ਦੇ ਭਰਾ ਸਮੇਤ 6 ਵਿਅਕਤੀਆਂ ਵਿਰੁੱਧ ਮਾਮਲਾ ਦਰਜ ...

ਪੂਰੀ ਖ਼ਬਰ »

ਸਿੱਧੂ ਨੂੰ ਪ੍ਰਧਾਨ ਬਣਾਏ ਜਾਣ 'ਤੇ ਸਵਾਗਤ

ਸ੍ਰੀ ਮੁਕਤਸਰ ਸਾਹਿਬ, 21 ਜੁਲਾਈ (ਰਣਜੀਤ ਸਿੰਘ ਢਿੱਲੋਂ)-ਸ: ਨਵਜੋਤ ਸਿੰਘ ਸਿੱਧੂ ਨੂੰ ਪੰਜਾਬ ਪ੍ਰਦੇਸ਼ ਕਾਂਗਰਸ ਦਾ ਪ੍ਰਧਾਨ ਬਣਾਏ ਜਾਣ 'ਤੇ ਵੱਖ-ਵੱਖ ਆਗੂਆਂ ਨੇ ਸਵਾਗਤ ਕੀਤਾ ਹੈ | ਇਸ ਸਬੰਧ ਵਿਚ ਜ਼ਿਲ੍ਹਾ ਕਾਂਗਰਸ ਕਮੇਟੀ ਦੇ ਪ੍ਰਧਾਨ ਹਰਚਰਨ ਸਿੰਘ ਬਰਾੜ, ਟਕਸਾਲੀ ...

ਪੂਰੀ ਖ਼ਬਰ »

ਮੁਕਤਸਰ ਹੋਮਗਾਰਡਜ਼ ਵੈੱਲਫ਼ੇਅਰ ਐਸੋਸੀਏਸ਼ਨ ਨੇ ਹਨੀ ਫ਼ੱਤਣਵਾਲਾ ਨੂੰ ਸੌਂਪਿਆ ਮੰਗ ਪੱਤਰ

ਸ੍ਰੀ ਮੁਕਤਸਰ ਸਾਹਿਬ, 21 ਜੁਲਾਈ (ਰਣਜੀਤ ਸਿੰਘ ਢਿੱਲੋਂ)-ਮੁਕਤਸਰ ਹੋਮਗਾਰਡਜ਼ ਵੈੱਲਫ਼ੇਅਰ ਐਸੋਸੀਏਸ਼ਨ ਦਾ ਇਕ ਵਫ਼ਦ ਆਪਣੀਆਂ ਮੰਗਾਂ ਸਬੰਧੀ ਪੰਜਾਬ ਪ੍ਰਦੇਸ਼ ਕਾਂਗਰਸ ਦੇ ਜਨਰਲ ਸਕੱਤਰ ਜਗਜੀਤ ਸਿੰਘ ਹਨੀ ਫ਼ੱਤਣਵਾਲਾ ਨੂੰ ਸਥਾਨਕ ਕੋਟਕਪੂਰਾ ਰੋਡ ਸਥਿਤ ...

ਪੂਰੀ ਖ਼ਬਰ »

ਪੈਨਸ਼ਨਰਜ਼ ਐਸੋਸੀਏਸ਼ਨ ਵਲੋਂ 29 ਨੂੰ ਪਟਿਆਲਾ ਵਿਖੇ ਰੈਲੀ 'ਚ ਹਿੱਸਾ ਲੈਣ ਦੀ ਅਪੀਲ

ਮਲੋਟ, 21 ਜੁਲਾਈ (ਅਜਮੇਰ ਸਿੰਘ ਬਰਾੜ, ਰਣਜੀਤ ਸਿੰਘ ਪਾਟਿਲ)-ਪੰਜਾਬ ਸਰਕਾਰ ਪੈਨਸ਼ਨਰਜ਼ ਐਸੋਸੀਏਸ਼ਨ ਦੀ ਮੀਟਿੰਗ ਅੱਜ ਸਾਥੀ ਹਿੰਮਤ ਸਿੰਘ ਦੀ ਅਗਵਾਈ ਵਿਚ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਮੁੰਡੇ) ਮਲੋਟ ਵਿਖੇ ਹੋਈ | ਮੀਟਿੰਗ ਵਿਚ ਮੁਲਾਜ਼ਮ ਪੈਨਸ਼ਨਰਜ਼ ਸਾਂਝਾ ...

ਪੂਰੀ ਖ਼ਬਰ »

ਬਾਵਰੀਆ ਸਮਾਜ ਤੇ ਵਿਮੁਕਤ ਕਬੀਲਿਆਂ ਦੀ ਮੀਟਿੰਗ

ਸ੍ਰੀ ਮੁਕਤਸਰ ਸਾਹਿਬ, 21 ਜੁਲਾਈ (ਰਣਜੀਤ ਸਿੰਘ ਢਿੱਲੋਂ)-ਬਾਵਰੀਆ ਸਮਾਜ ਸੰਗਠਨ ਵਲੋਂ ਪਿਛਲੇ ਦਿਨੀਂ ਕੋਟਕਪੂਰਾ ਵਿਖੇ ਹੋਈ ਮੀਟਿੰਗ ਦੌਰਾਨ ਸਰਬਸੰਮਤੀ ਨਾਲ ਫ਼ੈਸਲਾ ਲਿਆ ਗਿਆ ਕਿ ਵਿਮੁਕਤ ਜਾਤੀਆਂ ਦੀਆਂ ਜਾਇਜ਼ ਤੇ ਹੱਕੀ ਮੰਗਾਂ ਦੀ ਪ੍ਰਾਪਤੀ ਲਈ ਅਖਿਲ ਭਾਰਤੀਯ ...

ਪੂਰੀ ਖ਼ਬਰ »

ਪ੍ਰਧਾਨ ਲੱਖਾ ਸ਼ਰਮਾ ਨੇ ਭਗਤ ਸਿੰਘ ਜਿੰਮ ਦਾ ਕੀਤਾ ਉਦਘਾਟਨ

ਮਲੋਟ, 21 ਜੁਲਾਈ (ਰਣਜੀਤ ਸਿੰਘ ਪਾਟਿਲ)-ਬਾਬਾ ਮੋਤੀ ਰਾਮ ਜੀ ਡੇਰਾ ਪਿੰਡ ਝੋਰੜ ਵਿਖੇ ਸ: ਭਗਤ ਸਿੰਘ ਜਿੰਮ ਦਾ ਉਦਘਾਟਨ ਕਿਸਾਨ ਆਗੂ ਲੱਖਾ ਸ਼ਰਮਾ ਬਲਾਕ ਪ੍ਰਧਾਨ ਸਿੱਧੂਪੁਰ ਨੇ ਕੀਤਾ | ਇਸ ਮੌਕੇ ਭਾਈ ਸਤਿਨਾਮ ਸਿੰਘ ਨੇ ਲੱਖਾ ਸ਼ਰਮਾ ਨੂੰ ਸਿਰਪਾਓ ਭੇਟ ਕੀਤਾ | ਉਦਘਾਟਨ ...

ਪੂਰੀ ਖ਼ਬਰ »

ਰੇਲਵੇ ਲਾਈਨ ਦੇ ਨਾਲ ਖੜ੍ਹੇ ਪਾਣੀ ਦੀ ਨਿਕਾਸੀ ਦਾ ਹੱਲ ਕੀਤਾ ਜਾਵੇ

ਮੰਡੀ ਬਰੀਵਾਲਾ, 21 ਜੁਲਾਈ (ਨਿਰਭੋਲ ਸਿੰਘ)-ਰੇਲਵੇ ਲਾਈਨ ਬਰੀਵਾਲਾ ਦੇ ਨਾਲ-ਨਾਲ ਬਾਰਿਸ਼ ਦਾ ਪਾਣੀ ਭਾਰੀ ਮਾਤਰਾ ਵਿਚ ਜਮ੍ਹਾਂ ਹੋ ਗਿਆ ਹੈ, ਜਿਸ ਕਾਰਨ ਲੋਕਾਂ ਨੂੰ ਆਉਣ ਜਾਣ ਵਿਚ ਭਾਰੀ ਦਿੱਕਤ ਮਹਿਸੂਸ ਹੋ ਰਹੀ ਹੈ | ਰੇਲਵੇ ਲਾਈਨ ਦੇ ਨਾਲ-ਨਾਲ ਪਾਣੀ ਖੜ੍ਹਨ ਨਾਲ ...

ਪੂਰੀ ਖ਼ਬਰ »

'ਆਪ' ਹੀ ਪੰਜਾਬ ਹਿਤੈਸ਼ੀ-ਐਡਵੋਕੇਟ ਪਿ੍ਤਪਾਲ ਸ਼ਰਮਾ

ਗਿੱਦੜਬਾਹਾ, 21 ਜੁਲਾਈ (ਪਰਮਜੀਤ ਸਿੰਘ ਥੇੜ੍ਹੀ)-ਆਉਣ ਵਾਲੀਆਂ 2022 ਦੀਆਂ ਵਿਧਾਨ ਸਭਾ ਚੋਣਾਂ 'ਚ ਜਿੱਤ ਪ੍ਰਾਪਤ ਕਰਨ ਲਈ ਰਾਜਨੀਤਿਕ ਪਾਰਟੀਆਂ ਨੂੰ ਪੰਜਾਬ ਦੇ ਲੋਕਾਂ ਨੂੰ ਜਾਤ-ਪਾਤ ਦੇ ਆਧਾਰ 'ਤੇ ਅਹੁਦੇ ਵੰਡ ਕੇ ਭਰਮਾਉਣ ਦੀ ਥਾਂ ਲੋਕ ਹਿੱਤਾਂ ਨੂੰ ਸਾਹਮਣੇ ਰੱਖ ਕੇ ਚੋਣ ਵਾਅਦੇ ਕਰਨੇ ਚਾਹੀਦੇ ਹਨ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਐਡਵੋਕੇਟ ਪਿ੍ਤਪਾਲ ਸ਼ਰਮਾ ਹਰੀਕੇ ਕਲਾਂ ਸਾਬਕਾ ਪ੍ਰਧਾਨ ਬਾਰ ਐਸੋਸੀਏਸ਼ਨ ਸ੍ਰੀ ਮੁਕਤਸਰ ਸਾਹਿਬ ਤੇ ਆਮ ਆਦਮੀ ਪਾਰਟੀ ਦੇ ਸਾਬਕਾ ਜੁਆਇੰਟ ਸਕੱਤਰ ਨੇ ਕੀਤਾ | ਉਨ੍ਹਾਂ ਕਿਹਾ ਕਿ ਸ਼ੋ੍ਰਮਣੀ ਅਕਾਲੀ ਦਲ ਅਤੇ ਕਾਂਗਰਸ ਕੋਲ ਕਿਸਾਨਾਂ ਦੀ ਆਰਥਿਕ ਹਾਲਤ ਸੁਧਾਰਨ ਲਈ, ਸਿੱਖਿਆ, ਸਿਹਤ ਸਹੂਲਤਾਂ ਅਤੇ ਨੌਜਵਾਨਾਂ ਨੂੰ ਰੁਜ਼ਗਾਰ ਦੇਣ ਲਈ ਕੋਈ ਪ੍ਰੋਗਰਾਮ ਨਹੀਂ ਹੈ | ਐਡਵੋਕੇਟ ਪਿ੍ਤਪਾਲ ਸ਼ਰਮਾ ਨੇ ਅਰਵਿੰਦ ਕੇਜਰੀਵਾਲ ਵਲੋਂ 300 ਯੂਨਿਟ ਮੁਫ਼ਤ ਬਿਜਲੀ ਤੇ 24 ਘੰਟੇ ਬਿਜਲੀ ਸਪਲਾਈ ਦੀ ਸ਼ਲਾਘਾ ਵੀ ਕੀਤੀ |

ਖ਼ਬਰ ਸ਼ੇਅਰ ਕਰੋ

 

ਸ਼ੋ੍ਰਮਣੀ ਅਕਾਲੀ ਦਲ (ਸੰਯੁਕਤ) ਵਲੋਂ ਪਿੰਡ ਕਾਨਿਆਂਵਾਲੀ ਵਿਖੇ ਮੀਟਿੰਗ

ਸ੍ਰੀ ਮੁਕਤਸਰ ਸਾਹਿਬ, 21 ਜੁਲਾਈ (ਰਣਜੀਤ ਸਿੰਘ ਢਿੱਲੋਂ)-ਤਿੰਨ ਖੇਤੀ ਕਾਨੂੰਨਾਂ ਨੂੰ ਲੈ ਕੇ ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹੇ ਅੰਦਰ ਚਲਾਈ ਲਹਿਰ ਆਪਣਾ ਅਸਰ ਦਿਖਾਉਣ ਲੱਗੀ ਹੈ ਅਤੇ ਹਰ ਪਿੰਡ ਵਿਚ ਸਿਆਸੀ ਲੀਡਰਾਂ ਦਾ ਵਿਰੋਧ ਹੋ ਰਿਹਾ ਹੈ, ਪਰ ਦੂਜੇ ਪਾਸੇ ਸ਼ੋ੍ਰਮਣੀ ...

ਪੂਰੀ ਖ਼ਬਰ »

ਐੱਨ.ਪੀ.ਏ. ਨੂੰ ਲੈ ਕੇ ਡਾਕਟਰਾਂ ਦੀ ਹੜਤਾਲ ਜਾਰੀ

ਸ੍ਰੀ ਮੁਕਤਸਰ ਸਾਹਿਬ, 21 ਜੁਲਾਈ (ਰਣਜੀਤ ਸਿੰਘ ਢਿੱਲੋਂ)-ਜੁਆਇੰਟ ਗੌਰਮਿੰਟ ਡਾਕਟਰਜ਼ ਕਮੇਟੀ ਦੇ ਸੱਦੇ 'ਤੇ ਪੰਜਾਬ ਭਰ ਵਿਚ ਸਾਰੇ ਡਾਕਟਰਾਂ ਵਲੋਂ ਐੱਨ.ਪੀ.ਏ. ਦੇ ਮੁੱਦੇ ਸਬੰਧੀ ਸੰਘਰਸ਼ 'ਤੇ ਚੱਲਦਿਆਂ ਪਿਛਲੇ ਦਿਨੀਂ ਚੰਡੀਗੜ੍ਹ ਵਿਖੇ ਹੰਗਾਮੀ ਮੀਟਿੰਗ ਕੀਤੀ ਗਈ ...

ਪੂਰੀ ਖ਼ਬਰ »

23 ਜੁਲਾਈ ਨੂੰ ਮੁੱਖ ਮੰਤਰੀ ਦੀ ਰਿਹਾਇਸ਼ ਵੱਲ ਮਾਰਚ ਕਰਨ ਦਾ ਐਲਾਨ
ਐੱਨ.ਪੀ.ਏ. ਨੂੰ ਲੈ ਕੇ ਡਾਕਟਰਾਂ ਦੀ ਹੜਤਾਲ ਜਾਰੀ

ਸ੍ਰੀ ਮੁਕਤਸਰ ਸਾਹਿਬ, 21 ਜੁਲਾਈ (ਰਣਜੀਤ ਸਿੰਘ ਢਿੱਲੋਂ)-ਜੁਆਇੰਟ ਗੌਰਮਿੰਟ ਡਾਕਟਰਜ਼ ਕਮੇਟੀ ਦੇ ਸੱਦੇ 'ਤੇ ਪੰਜਾਬ ਭਰ ਵਿਚ ਸਾਰੇ ਡਾਕਟਰਾਂ ਵਲੋਂ ਐੱਨ.ਪੀ.ਏ. ਦੇ ਮੁੱਦੇ ਸਬੰਧੀ ਸੰਘਰਸ਼ 'ਤੇ ਚੱਲਦਿਆਂ ਪਿਛਲੇ ਦਿਨੀਂ ਚੰਡੀਗੜ੍ਹ ਵਿਖੇ ਹੰਗਾਮੀ ਮੀਟਿੰਗ ਕੀਤੀ ਗਈ ...

ਪੂਰੀ ਖ਼ਬਰ »

'ਆਪ' ਦੇ ਹਲਕਾ ਇੰਚਾਰਜ ਨੇ ਵੱਖ-ਵੱਖ ਪਿੰਡਾਂ 'ਚ ਕੀਤੀਆਂ ਮੀਟਿੰਗਾਂ
ਪੰਜਾਬ ਦੇ ਲੋਕਾਂ ਨੂੰ ਲਾਵਾਰਸ ਛੱਡ ਸੂਬਾ ਸਰਕਾਰ ਸੁੱਤੀ ਪਈ-ਕਾਕਾ ਬਰਾੜ

ਸ੍ਰੀ ਮੁਕਤਸਰ ਸਾਹਿਬ, 21 ਜੁਲਾਈ (ਰਣਜੀਤ ਸਿੰਘ ਢਿੱਲੋਂ)-ਆਮ ਆਦਮੀ ਪਾਰਟੀ ਵਲੋਂ 2022 ਦੀਆਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਗਈਆਂ ਹਨ | ਆਮ ਆਦਮੀ ਪਾਰਟੀ ਵਲੋਂ ਸ਼ੁਰੂ ਕੀਤੇ ਗਏ ਬਿਜਲੀ ਅੰਦੋਲਨ ਤਹਿਤ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ...

ਪੂਰੀ ਖ਼ਬਰ »

ਪੰਜਾਬ ਦੇ ਲੋਕਾਂ ਨੂੰ ਲਾਵਾਰਸ ਛੱਡ ਸੂਬਾ ਸਰਕਾਰ ਸੁੱਤੀ ਪਈ-ਕਾਕਾ ਬਰਾੜ

ਸ੍ਰੀ ਮੁਕਤਸਰ ਸਾਹਿਬ, 21 ਜੁਲਾਈ (ਰਣਜੀਤ ਸਿੰਘ ਢਿੱਲੋਂ)-ਆਮ ਆਦਮੀ ਪਾਰਟੀ ਵਲੋਂ 2022 ਦੀਆਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਗਈਆਂ ਹਨ | ਆਮ ਆਦਮੀ ਪਾਰਟੀ ਵਲੋਂ ਸ਼ੁਰੂ ਕੀਤੇ ਗਏ ਬਿਜਲੀ ਅੰਦੋਲਨ ਤਹਿਤ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ...

ਪੂਰੀ ਖ਼ਬਰ »

ਪਵਨ ਗੋਇਲ ਦੇ ਕਾਂਗਰਸ ਦੇ ਸੂਬਾ ਕਾਰਜਕਾਰੀ ਪ੍ਰਧਾਨ ਬਣਨ 'ਤੇ ਹਲਕਾ ਨਿਵਾਸੀ ਬਾਗੋਬਾਗ

ਕੋਟਕਪੂਰਾ, 21 ਜੁਲਾਈ (ਮੇਘਰਾਜ)-ਜ਼ਿਲ੍ਹਾ ਯੋਜਨਾ ਬੋਰਡ ਫ਼ਰੀਦਕੋਟ ਦੇ ਚੇਅਰਮੈਨ ਪਵਨ ਗੋਇਲ ਸਪੁੱਤਰ ਸਵ. ਲਾਲਾ ਭਗਵਾਨ ਦਾਸ ਗੋਇਲ ਸਾਬਕਾ ਖੁਰਾਕ ਮੰਤਰੀ ਪੰਜਾਬ ਨੂੰ ਕਾਂਗਰਸ ਹਾਈਕਮਾਂਡ ਵਲੋਂ ਪੰਜਾਬ ਕਾਂਗਰਸ ਕਮੇਟੀ ਦੇ ਸੂਬਾ ਕਾਰਜਕਾਰੀ ਪ੍ਰਧਾਨ ਬਣਾਏ ਜਾਣ ...

ਪੂਰੀ ਖ਼ਬਰ »

ਪਵਨ ਗੋਇਲ ਦੇ ਕਾਰਜਕਾਰੀ ਪ੍ਰਧਾਨ ਬਣਨ 'ਤੇ ਮਨਜਿੰਦਰ ਸਿੰਘ 'ਹੈਪੀ' ਨੇ ਦਿੱਤੀ ਮੁਬਾਰਕਬਾਦ

ਜੈਤੋ, 21 ਜੁਲਾਈ (ਭੋਲਾ ਸ਼ਰਮਾ)-ਜ਼ਿਲ੍ਹਾ ਯੋਜਨਾ ਬੋਰਡ ਫ਼ਰੀਦਕੋਟ ਦੇ ਚੇਅਰਮੈਨ ਪਵਨ ਗੋਇਲ ਸਪੁੱਤਰ ਮਰਹੂਮ ਸ੍ਰੀ ਲਾਲਾ ਭਗਵਾਨ ਦਾਸ (ਸਾਬਕਾ ਖੁਰਾਕ ਤੇ ਸਪਲਾਈ ਮੰਤਰੀ ਪੰਜਾਬ) ਨੂੰ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦਾ ਕਾਰਜਕਾਰੀ ਪ੍ਰਧਾਨ ਬਣਾਉਣ 'ਤੇ ਜਿੱਥੇ ...

ਪੂਰੀ ਖ਼ਬਰ »

ਬਨਾਰਸੀ ਦਾਸ ਜੋਸ਼ੀ ਦੀ ਮੌਤ 'ਤੇ ਦੁੱਖ ਦਾ ਪ੍ਰਗਟਾਵਾ

ਕੋਟਕਪੂਰਾ, 21 ਜੁਲਾਈ (ਮੋਹਰ ਸਿੰਘ ਗਿੱਲ)-ਮਾਸਟਰ ਬਨਾਰਸੀ ਦਾਸ ਜੋਸ਼ੀ ਦੀ ਅਚਨਚੇਤ ਹੋਈ ਮੌਤ 'ਤੇ ਕੋਟਕਪੂਰਾ ਦੇ ਵਿਧਾਇਕ ਕੁਲਤਾਰ ਸਿੰਘ ਸੰਧਵਾਂ, ਸਾਬਕਾ ਵਿਧਾਇਕ ਮਨਤਾਰ ਸਿੰੰਘ ਬਰਾੜ, ਚੇਅਰਮੈਨ ਓਮਕਾਰ ਗੋਇਲ, ਮਹਾਸ਼ਾ ਲਖਵੰਤ ਸਿੰਘ ਬਰਾੜ, ਜ਼ਿਲ੍ਹਾ ਪ੍ਰਧਾਨ ...

ਪੂਰੀ ਖ਼ਬਰ »

ਸੜਕ ਦੇ ਕਿਨਾਰੇ ਪਹਾੜੀ ਕਿੱਕਰਾਂ ਦੀਆਂ ਟਾਹਣੀਆਂ ਨੂੰ ਛਾਂਗਣ ਦੀ ਮੰਗ

ਫ਼ਰੀਦਕੋਟ, 21 ਜੁਲਾਈ (ਚਰਨਜੀਤ ਸਿੰਘ ਗੋਂਦਾਰਾ)-ਸਥਾਨਕ ਕੋਟਕਪੂਰਾ-ਤਲਵੰਡੀ ਬਾਈਪਾਸ 'ਤੇ ਬਾਬਾ ਬੰਦਾ ਸਿੰਘ ਬਹਾਦਰ ਚੌਂਕ ਤੋਂ ਵੱਖ-ਵੱਖ ਪਿੰਡਾਂ ਰਾਹੀਂ ਕੋਟਕਪੂਰਾ ਸ਼ਹਿਰ ਨੂੰ ਮਿਲਾਉਂਦੀ ਹੋਈ ਪ੍ਰਧਾਨ ਮੰਤਰੀ ਯੋਜਨਾ ਤਹਿਤ ਸੜਕ ਬਣੀ ਹੋਈ ਹੈ ਤੇ ਉਪਰੋਕਤ ਰਸਤੇ ...

ਪੂਰੀ ਖ਼ਬਰ »

ਨੰਬਰਦਾਰ ਯੂਨੀਅਨ ਵਲੋਂ 2 ਦੀ ਪਟਿਆਲਾ ਰੈਲੀ 'ਚ ਪੁੱਜਣ ਦਾ ਫ਼ੈਸਲਾ

ਕੋਟਕਪੂਰਾ, 21 ਜੁਲਾਈ (ਮੋਹਰ ਸਿੰਘ ਗਿੱਲ)-ਨੰਬਰਦਾਰ ਯੂਨੀਅਨ (ਗਾਲਿਬ) ਜ਼ਿਲ੍ਹਾ ਫ਼ਰੀਦਕੋਟ ਦੀ ਇਕ ਵਿਸ਼ੇਸ਼ ਇਕੱਤਰਤਾ ਕੋਟਕਪੂਰਾ ਵਿਖੇ ਜ਼ਿਲ੍ਹਾ ਪ੍ਰਧਾਨ ਜਗਤਾਰ ਸਿੰਘ ਹਰੀਨੌਂ ਦੀ ਪ੍ਰਧਾਨਗੀ ਹੇਠ ਹੋਈ | ਜਿਸ ਵਿਚ ਸੀਨੀਅਰ ਅਹੁਦੇਦਾਰਾਂ ਅਤੇ ਮੈਂਬਰਾਂ ਨੇ ...

ਪੂਰੀ ਖ਼ਬਰ »

ਸ਼੍ਰੋਮਣੀ ਅਕਾਲੀ ਦਲ ਸਰਕਲ ਢੁੱਡੀ ਦੇ ਵਰਕਰਾਂ ਦੀ ਇਕੱਤਰਤਾ

ਕੋਟਕਪੂਰਾ, 21 ਜੁਲਾਈ (ਮੋਹਰ ਸਿੰਘ ਗਿੱਲ)-ਪਿੰਡ ਸੰਧਵਾਂ ਵਿਖੇ ਸ਼੍ਰੋਮਣੀ ਅਕਾਲੀ ਦਲ ਸਰਕਲ ਢੁੱਡੀ ਦੀ ਮੀਟਿੰਗ ਮਨਤਾਰ ਸਿੰਘ ਬਰਾੜ ਜ਼ਿਲ੍ਹਾ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ (ਦਿਹਾਤੀ) ਅਤੇ ਕੋਟਕਪੂਰਾ ਦੇ ਸਾਬਕਾ ਵਿਧਾਇਕ ਦੀ ਪ੍ਰਧਾਨਗੀ ਹੇਠ ਉਨ੍ਹਾਂ ਦੇ ਨਿਵਾਸ ...

ਪੂਰੀ ਖ਼ਬਰ »

ਰੋਮਾਣਾ ਦੀ ਸਰਕਲ ਪੱਖੀ ਕਲਾਂ ਦੇ ਵਰਕਰਾਂ ਨਾਲ ਅਹਿਮ ਮੀਟਿੰਗ

ਫ਼ਰੀਦਕੋਟ, 21 ਜੁਲਾਈ (ਜਸਵੰਤ ਸਿੰਘ ਪੁਰਬਾ)-ਯੂਥ ਅਕਾਲੀ ਦਲ ਦੇ ਕੌਮੀ ਪ੍ਰਧਾਨ ਅਤੇ ਵਿਧਾਨ ਸਭਾ ਹਲਕਾ ਫ਼ਰੀਦਕੋਟ ਦੇ ਇੰਚਾਰਜ ਪਰਮਬੰਸ ਸਿੰਘ ਰੋਮਾਣਾ ਵਲੋਂ ਆਪਣੇ ਹਲਕੇ ਦੇ ਵਰਕਰਾਂ ਨਾਲ ਮੀਟਿੰਗਾਂ ਦਾ ਸਿਲਸਿਲਾ ਲਗਾਤਾਰ ਜਾਰੀ ਹੈ | ਇਸ ਤਹਿਤ ਉਨ੍ਹਾਂ ਨੇ ਤਾਜ਼ਾ ...

ਪੂਰੀ ਖ਼ਬਰ »

ਬੀ.ਐੱਡ ਅਧਿਆਪਕ ਫ਼ਰੰਟ ਵਲੋਂ ਹਰਮੀਤ ਬਾਜਾਖਾਨਾ ਦਾ ਵਿਸ਼ੇਸ਼ ਸਨਮਾਨ

ਕੋਟਕਪੂਰਾ, 21 ਜੁਲਾਈ (ਮੋਹਰ ਸਿੰਘ ਗਿੱਲ)-ਪੰਜਾਬ ਸਰਕਾਰ ਵਲੋਂ ਇਸ ਵਾਰ ਆਨਲਾਈਨ ਬਦਲੀਆਂ ਦੇ ਤਹਿਤ ਜੈਤੋ ਬਲਾਕ ਤੇ ਅਧਿਆਪਕ ਹਰਮੀਤ ਸਿੰਘ ਬਾਜਾਖਾਨਾ ਦਾ ਬੀ.ਐੱਡ ਅਧਿਆਪਕ ਫ਼ਰੰਟ ਜ਼ਿਲ੍ਹਾ ਫ਼ਰੀਦਕੋਟ ਵਲੋਂ ਉਨ੍ਹਾਂ ਦੀਆਂ ਵਧੀਆ ਸੇਵਾਵਾਂ ਬਦਲੇ ਵਿਸ਼ੇਸ਼ ...

ਪੂਰੀ ਖ਼ਬਰ »

ਚੇਅਰਮੈਨ ਗੁਰਪ੍ਰੀਤ ਸਿੰਘ ਗੋਗੀ ਵਲੋਂ ਫ਼ੋਕਲ ਪੁਆਇੰਟ ਦੇ ਸਨਅਤਕਾਰਾਂ ਨਾਲ ਮੀਟਿੰਗ

ਕੋਟਕਪੂਰਾ, 21 ਜੁਲਾਈ (ਮੇਘਰਾਜ)-ਪੰਜਾਬ ਲਘੂ ਉਦਯੋਗ ਨਿਰਯਾਤ ਨਿਗਮ ਦੇ ਚੇਅਰਮੈਨ ਗੁਰਪ੍ਰੀਤ ਸਿੰਘ ਗੋਗੀ ਵਲੋਂ ਸਥਾਨਕ ਫ਼ਰੀਦਕੋਟ ਰੋਡ 'ਤੇ ਸਥਿਤ ਸਿਲੀਕਾ ਰਿਜੋਰਟ ਵਿਖੇ ਸ਼ਹਿਰ ਦੇ ਸਨਅਤਕਾਰਾਂ ਨਾਲ ਮੀਟਿੰਗ ਕੀਤੀ ਗਈ | ਇਸ ਮੌਕੇ ਗੁਰਪ੍ਰੀਤ ਸਿੰਘ ਗੋਗੀ ਨੇ ...

ਪੂਰੀ ਖ਼ਬਰ »

ਸਿੱਖਿਆ ਵਿਭਾਗ ਵਲੋਂ ਲਗਾਏ ਜਾ ਰਹੇ ਪੁਸਤਕਾਂ ਦੇ ਲੰਗਰਾਂ ਦਾ ਮਾਪੇ ਕਰ ਰਹੇ ਸਵਾਗਤ- ਮਨਿੰਦਰ ਕੌਰ

ਫ਼ਰੀਦਕੋਟ, 21 ਜੁਲਾਈ (ਜਸਵੰਤ ਸਿੰਘ ਪੁਰਬਾ)-ਵਿਦਿਆਰਥੀਆਂ ਨੂੰ ਲਾਇਬ੍ਰੇਰੀ ਨਾਲ ਜੋੜਨ ਲਈ ਅਤੇ ਸਰਕਾਰੀ ਸਕੂਲਾਂ ਵਿਚ ਪੜ੍ਹਦੇ ਵਿਦਿਆਰਥੀਆਂ ਅੰਦਰ ਪੜ੍ਹਨ ਰੁਚੀਆਂ ਨੂੰ ਉਤਸ਼ਾਹਿਤ ਕਰਨ ਲਈ ਅਤੇ ਸਾਹਿਤਕ ਰਚਨਾਵਾਂ ਨਾਲ ਜੋੜ੍ਹਨ ਦੇ ਮਕਸਦ ਨਾਲ ਕੀਤੇ ਜਾ ਰਹੇ ...

ਪੂਰੀ ਖ਼ਬਰ »

ਸੰਸਦ ਅੱਗੇ ਪ੍ਰਦਰਸ਼ਨ 'ਚ ਸ਼ਾਮਿਲ ਹੋਣ ਲਈ ਜਥੇ ਰਵਾਨਾ

ਸਾਦਿਕ, 21 ਜੁਲਾਈ (ਗੁਰਭੇਜ ਸਿੰਘ ਚੌਹਾਨ)-ਕੇਂਦਰ ਸਰਕਾਰ ਵਲੋਂ ਥੋਪੇ ਤਿੰਨ ਕਾਲੇ ਖੇਤੀ ਕਾਨੂੰਨਾਂ ਖ਼ਿਲਾਫ਼ ਪਿਛਲੇ 8 ਮਹੀਨਿਆਂ ਦੇ ਕਰੀਬ ਕਿਸਾਨ ਜਥੇਬੰਦੀਆਂ ਦਿੱਲੀ ਦੀਆਂ ਸਰਹੱਦਾਂ 'ਤੇ ਮੋਰਚੇ ਲਾਈ ਬੈਠੀਆਂ ਹਨ ਪਰ ਸਰਕਾਰ ਅਜੇ ਤੱਕ ਟੱਸ ਤੋਂ ਮੱਸ ਨਹੀਂ ਹੋਈ | ...

ਪੂਰੀ ਖ਼ਬਰ »

ਐਸ. ਐਸ. ਮਾਸਟਰ ਤੋਂ ਪੰਜਾਬੀ ਲੈਕਚਰਾਰ ਬਣੇ ਸੁਨੀਲ ਚੰਦਿਆਣਵੀ ਸਨਮਾਨਿਤ

ਫ਼ਰੀਦਕੋਟ, 21 ਜੁਲਾਈ (ਜਸਵੰਤ ਸਿੰਘ ਪੁਰਬਾ)-ਨੈਸ਼ਨਲ ਯੂਥ ਵੈੱਲਫ਼ੇਅਰ ਫ਼ਰੀਦਕੋਟ ਵਲੋਂ ਸਥਾਨਕ ਆਫ਼ੀਸਰ ਕਲੱਬ ਵਿਖੇ 'ਸੁਰਮਈ ਸ਼ਾਮ' ਸਮਾਗਮ ਕਰਵਾਇਆ ਗਿਆ | ਜਿਸ ਵਿਚ ਨਾਮਵਰ ਸ਼ਾਇਰ ਸੁਨੀਲ ਚੰਦਿਆਣਵੀ ਪ੍ਰਧਾਨ ਲਿਟਰੇਰੀ ਫ਼ੋਰਮ ਨੂੰ ਐਸ. ਐਸ. ਮਾਸਟਰ ਤੋਂ ਪੰਜਾਬੀ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX