ਤਾਜਾ ਖ਼ਬਰਾਂ


ਬਠਿੰਡਾ 'ਚ ਯੂਨੀਅਨ ਬੈਂਕ ਦੀ ਬਰਾਂਚ ਵਿਚ ਲੱਗੀ ਅੱਗ
. . .  4 minutes ago
ਬਠਿੰਡਾ, 24 ਸਤੰਬਰ (ਅੰਮ੍ਰਿਤਪਾਲ ਸਿੰਘ ਵਲਾਣ) - ਅੱਜ ਬਠਿੰਡਾ ਵਿਚ ਯੂਨੀਅਨ ਬੈਂਕ ਦੀ ਇਕ ਬਰਾਂਚ ਵਿਚ ਅਚਾਨਕ ਅੱਗ ਲੱਗ ਗਈ। ਜਿਸ ਕਾਰਨ ਬੈਂਕ ਵਿਚਲਾ ਸਾਮਾਨ ਅਤੇ ਕਾਗ਼ਜ਼ਾਤ ਅੱਗ ਨਾਲ...
ਸਾਂਪਲਾ ਨੇ ਦੋਸ਼ੀ ਅਧਿਕਾਰੀਆਂ 'ਤੇ ਮਾਮਲਾ ਦਰਜ ਕਰਨ ਦੇ ਦਿੱਤੇ ਆਦੇਸ਼
. . .  17 minutes ago
ਚੰਡੀਗੜ੍ਹ, 24 ਸਤੰਬਰ - ਐੱਸ.ਸੀ. ਕਮਿਸ਼ਨ ਦੇ ਆਦੇਸ਼ਾਂ ਦੇ ਬਾਵਜੂਦ ਪਰਿਵਾਰ ਨੂੰ ਮੁਆਵਜ਼ਾ ਨਾ ਮਿਲਣ ਦੇ ਚਲਦੇ ਸਾਂਪਲਾ ਨੇ ਡਵੀਜ਼ਨਲ ਕਮਿਸ਼ਨਰ ਫ਼ਰੀਦਕੋਟ ਨੂੰ ਦੋਸ਼ੀ ਸਰਕਾਰੀ ਅਧਿਕਾਰੀਆਂ ਵਿਰੁੱਧ ਕੇਸ ਦਰਜ ਕਰਨ ਦੇ ਆਦੇਸ਼ ਦਿੱਤੇ...
ਅਦਾਕਾਰ ਗੌਰਵ ਦੀਕਸ਼ਿਤ ਨੂੰ ਜ਼ਮਾਨਤ, ਬਿਨਾਂ ਇਜਾਜ਼ਤ ਸ਼ਹਿਰ ਤੋਂ ਨਹੀਂ ਜਾ ਸਕਦੇ ਬਾਹਰ
. . .  33 minutes ago
ਮੁੰਬਈ, 24 ਸਤੰਬਰ - ਟੈਲੀਵਿਜ਼ਨ ਅਦਾਕਾਰ ਗੌਰਵ ਦੀਕਸ਼ਿਤ, ਜੋ ਡਰੱਗਜ਼ ਮਾਮਲੇ ਵਿਚ ਫਸੇ ਹੋਏ ਹਨ, ਨੂੰ ਮੁੰਬਈ ਦੀ ਅਦਾਲਤ ਨੇ 50,000 ਰੁਪਏ ਦੇ ਜੁਰਮਾਨੇ 'ਤੇ ਜ਼ਮਾਨਤ ਦੇ ਦਿੱਤੀ ਹੈ...
ਭਾਰਤ ਵਿਚ ਪਿਛਲੇ 24 ਘੰਟਿਆਂ ਵਿਚ 31,382 ਨਵੇਂ ਕੋਰੋਨਾ ਮਾਮਲੇ ਆਏ ਸਾਹਮਣੇ
. . .  about 1 hour ago
ਨਵੀਂ ਦਿੱਲੀ, 24 ਸਤੰਬਰ - ਭਾਰਤ ਵਿਚ ਪਿਛਲੇ 24 ਘੰਟਿਆਂ ਵਿਚ 31,382 ਨਵੇਂ ਕੋਰੋਨਾ ਮਾਮਲੇ ਸਾਹਮਣੇ ਆਏ ਹਨ | 32,542 ਮਰੀਜ ਠੀਕ ਹੋਣ ਦੇ ਨਾਲ - ਨਾਲ 318...
ਮਹਿਲ ਕਲਾਂ : ਤੇਜ਼ ਰਫ਼ਤਾਰ ਵਹੀਕਲ ਵਲੋਂ ਫੇਟ ਮਾਰਨ ਕਾਰਨ ਸਾਈਕਲ ਸਵਾਰ ਦੀ ਮੌਤ
. . .  about 1 hour ago
ਮਹਿਲ ਕਲਾਂ, 24 ਸਤੰਬਰ (ਅਵਤਾਰ ਸਿੰਘ ਅਣਖੀ) - ਸਥਾਨਕ ਕਸਬੇ ਅੰਦਰ ਗੁਰਪ੍ਰੀਤ ਹੋਲੀ ਹਾਰਟ ਸਕੂਲ ਨਜ਼ਦੀਕ ਲੁਧਿਆਣ-ਬਠਿੰਡਾ ਮੁੱਖ ਮਾਰਗ 'ਤੇ ਇਕ ਤੇਜ਼ ਰਫ਼ਤਾਰ ਵਹੀਕਲ ਵਲੋਂ ਲਪੇਟ 'ਚ ਲੈਣ ਕਾਰਨ ਸਾਈਕਲ ਸਵਾਰ ਦੀ...
ਅਮਰੀਕਾ 'ਚ ਮੋਦੀ ਨੇ ਜਾਪਾਨ ਦੇ ਪ੍ਰਧਾਨ ਮੰਤਰੀ ਨਾਲ ਕੀਤੀ ਮੁਲਾਕਾਤ
. . .  about 2 hours ago
ਵਾਸ਼ਿੰਗਟਨ, 24 ਸਤੰਬਰ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅਮਰੀਕਾ 'ਚ ਜਾਪਾਨ ਦੇ ਪ੍ਰਧਾਨ ਮੰਤਰੀ ਯੋਸ਼ੀਹਿਦੇ ਸੁਗਾ ਨਾਲ ਮੁਲਾਕਾਤ ਕੀਤੀ...
ਬੀ.ਐਸ.ਐਫ ਵਲੋਂ ਪਾਕਿਸਤਾਨੀ ਡਰੋਨ 'ਤੇ ਫਾਇਰਿੰਗ
. . .  about 2 hours ago
ਖਾਲੜਾ, 24 ਸਤੰਬਰ (ਜੱਜ ਪਾਲ ਸਿੰਘ ਜੱਜ) - ਖਾਲੜਾ ਸੈਕਟਰ ਅਧੀਨ ਆਉਂਦੀ ਬੀ.ਐਸ.ਐਫ ਦੀ ਸਰਹੱਦੀ ਚੌਕੀ ਧਰਮਾਂ ਦੇ ਅਧੀਨ ਆਉਂਦੇ ਇਲਾਕੇ ਅੰਦਰ ਅੱਜ ਤੜਕੇ ਕਰੀਬ ਸਾਢੇ 3:35 ਵਜੇ ਬੀ.ਐਸ.ਐਫ ਜਵਾਨਾਂ ਵਲੋਂ ਅੰਤਰਰਾਸ਼ਟਰੀ ਸਰਹੱਦ ਬੁਰਜੀ ਨੰਬਰ 137/20 ਦੇ ਸਾਹਮਣੇ ਪਾਕਿਸਤਾਨੀ ਡਰੋਨ...
ਕੁੱਟਮਾਰ ਦੌਰਾਨ ਜ਼ਖ਼ਮੀ ਹੋਏ ਵਿਅਕਤੀ ਦੀ ਮੌਤ, 13 ਖ਼ਿਲਾਫ਼ ਕਤਲ ਤੇ ਹੋਰ ਧਰਾਵਾਂ ਤਹਿਤ ਕੇਸ ਦਰਜ
. . .  about 2 hours ago
ਫਗਵਾੜਾ, 24 ਸਤੰਬਰ (ਹਰਜੋਤ ਸਿੰਘ ਚਾਨਾ) - ਬੀਤੀ ਰਾਤ ਪਿੰਡ ਗੰਢਵਾ ਵਿਖੇ ਮੋਟਰਸਾਈਕਲ 'ਤੇ ਜਾ ਰਹੇ ਦੋ ਵਿਅਕਤੀਆਂ ਦੀ ਘੇਰ ਕੇ ਕੁੱਟਮਾਰ ਕਰਨ ਮਗਰੋਂ ਜ਼ਖਮੀ ਹੋਏ ਇਕ ਵਿਅਕਤੀ ਦੀ ਦੇਰ ਰਾਤ ਮੌਤ ਹੋ ਗਈ। ਐੱਸ.ਐੱਚ.ਓ ਸਤਨਾਮਪੁਰਾ ਸੁਰਜੀਤ ਸਿੰਘ ਨੇ ਦੱਸਿਆ ਕਿ ਪੁਲਿਸ ਨੇ ਕੁੱਟਮਾਰ ਕਰਨ ਵਾਲੀ...
⭐ਮਾਣਕ - ਮੋਤੀ⭐
. . .  about 3 hours ago
ਆਈ. ਪੀ. ਐੱਲ. 2021-ਕੋਲਕਾਤਾ ਨਾਈਟ ਰਾਈਡਰਜ਼ ਨੇ ਮੁੰਬਈ ਇੰਡੀਅਨਜ਼ ਨੂੰ 7 ਵਿਕਟਾਂ ਨਾਲ ਹਰਾਇਆ
. . .  1 day ago
ਬਲਵਿੰਦਰ ਸਿੰਘ ਧਾਲੀਵਾਲ ਨੂੰ ਮੰਤਰੀ ਪਦ ਮਿਲਣਾ ਤੈਅ ਲੱਗਦਾ -ਸੂਤਰ
. . .  1 day ago
ਫਗਵਾੜਾ, 23 ਸਤੰਬਰ (ਅਸ਼ੋਕ ਕੁਮਾਰ ਵਾਲੀਆ)-ਫਗਵਾੜਾ ਹਲਕੇ ਦੇ ਵਿਧਾਇਕ ਬਲਵਿੰਦਰ ਸਿੰਘ ਧਾਲੀਵਾਲ ਰਿਟਾਇਰਡ ਆਈ. ਏ. ਐਸ. ਨੂੰ ਵੀ ਪੰਜਾਬ ਸਰਕਾਰ ਦੇ ਨਵੇਂ ਮੰਤਰੀ ਪਦ ਵਿਚ ਜਗ੍ਹਾਂ ਮਿਲ ਸਕਦੀ ਹੈ ...
ਚਰਨਜੀਤ ਸਿੰਘ ਚੰਨੀ ਦੀ ਰਾਹੁਲ ਗਾਂਧੀ ਦੀ ਮੀਟਿੰਗ ਜਾਰੀ
. . .  1 day ago
ਪੰਜਾਬ ਕੈਬਨਿਟ ਵਿਚ ਫੇਰਬਦਲ ਲਈ ਨਵੇਂ ਬਣੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦਿੱਲੀ ਪਹੁੰਚੇ
. . .  1 day ago
ਹਰਿਆਣਾ ਸਿਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਜਥੇ. ਜਗਦੀਸ਼ ਸਿੰਘ ਝੀਂਡਾ ਨੂੰ ਡੇਰਾ ਕਾਰ ਸੇਵਾ ਅੰਦਰ ਜਾਣ ਤੋਂ ਰੋਕਿਆ
. . .  1 day ago
ਕਰਨਾਲ, 23 ਸਤੰਬਰ (ਗੁਰਮੀਤ ਸਿੰਘ ਸੱਗੂ )-ਹਰਿਆਣਾ ਸਿਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਜਥੇ. ਜਗਦੀਸ਼ ਸਿੰਘ ਝੀਂਡਾ ਨੂੰ ਅਜ ਡੇਰਾ ਕਾਰ ਸੇਵਾ ਕਲੰਦਰੀ ਗੇਟ ਅੰਦਰ ਦਾਖਲ ਨਹੀ ਹੋਣ ਦਿਤਾ ਗਿਆ। ਜਥੇ. ਝੀਂਡਾ ਨੇ ਕਿਸਾਨ ਅੰਦੋਲਨ ...
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵਾਸ਼ਿੰਗਟਨ ਡੀਸੀ ਵਿਚ ਅਡੋਬ ਚੇਅਰਮੈਨ ਸ਼ਾਂਤਨੂ ਨਾਰਾਇਣ ਨਾਲ ਕੀਤੀ ਮੀਟਿੰਗ
. . .  1 day ago
ਉਤਰਾਖੰਡ ਦੇ ਰਾਜਪਾਲ, ਲੈ. ਜ. ਗੁਰਮੀਤ ਸਿੰਘ ਨੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਕੀਤੀ ਮੁਲਾਕਾਤ
. . .  1 day ago
ਅਸਾਮ ਵਿਚ ਪ੍ਰਦਰਸ਼ਨਕਾਰੀਆਂ ਅਤੇ ਪੁਲਿਸ ਦਰਮਿਆਨ ਹੋਈ ਝੜਪ ਵਿਚ ਦੋ ਲੋਕਾਂ ਦੀ ਮੌਤ
. . .  1 day ago
ਤਰਨ ਤਾਰਨ ਪੁਲਿਸ ਵਲੋਂ ਹੱਥ ਗੋਲੇ ਅਤੇ ਹਥਿਆਰਾਂ ਸਮੇਤ ਤਿੰਨ ਖਾੜਕੂ ਗ੍ਰਿਫ਼ਤਾਰ
. . .  1 day ago
ਤਰਨ ਤਾਰਨ, 23 ਸਤੰਬਰ (ਹਰਿੰਦਰ ਸਿੰਘ)- ਜ਼ਿਲ੍ਹਾ ਤਰਨ ਤਾਰਨ ਅਧੀਨ ਪੈਂਦੇ ਥਾਣਾ ਭਿੱਖੀਵਿੰਡ ਦੀ ਪੁਲਿਸ ਨੇ ਹੱਥ ਗੋਲੇ ਅਤੇ ਹਥਿਆਰਾਂ ਸਮੇਤ ਤਿੰਨ ਖਾੜਕੂਆਂ ਨੂੰ ਗ੍ਰਿਫ਼ਤਾਰ ਕਰਨ ਵਿਚ ਸਫਲਤਾ ਪ੍ਰਾਪਤ ਕੀਤੀ ਗਈ ਹੈ, ਜਿਨ੍ਹਾਂ...
ਫ਼ਿਰੋਜ਼ਪੁਰ 'ਚ ਬੰਦ ਪਏ ਕੋਲਡ ਸਟੋਰ 'ਚੋਂ ਗੈਸ ਲੀਕ ਹੋਣ ਨਾਲ ਮੱਚੀ ਹਫ਼ੜਾ ਦਫ਼ੜੀ
. . .  1 day ago
ਫ਼ਿਰੋਜ਼ਪੁਰ, 23 ਸਤੰਬਰ (ਗੁਰਿੰਦਰ ਸਿੰਘ) - ਫ਼ਿਰੋਜ਼ਪੁਰ ਸ਼ਹਿਰ ਦੀ ਸੰਘਣੀ ਆਬਾਦੀ ਵਾਲੇ ਇਲਾਕੇ ਵਿਚ ਪਿਛਲੇ ਲੰਬੇ ਸਮੇਂ ਤੋਂ ਬੰਦ ਪਏ ਕੋਲਡ ਸਟੋਰ ਵਿਚੋਂ ਅੱਜ ਸ਼ਾਮ ਅਮੋਨੀਆ ਗੈਸ ...
ਆਦਮਪੁਰ ਏਅਰਪੋਰਟ 'ਤੇ ਬਣ ਰਿਹਾ ਨਵਾਂ ਟਰਮੀਨਲ ਬਹੁਤ ਜਲਦ ਹੋਵੇਗਾ ਚਾਲੂ - ਸੋਮ ਪ੍ਰਕਾਸ਼
. . .  1 day ago
ਫਗਵਾੜਾ, 23 ਸਤੰਬਰ (ਹਰਜੋਤ ਸਿੰਘ ਚਾਨਾ) - ਆਦਮਪੁਰ ਏਅਰਪੋਰਟ 'ਤੇ ਨਵੇਂ ਟਰਮੀਨਲ ਬਿਲਡਿੰਗ ਦਾ ਨਿਰਮਾਣ, ਐਪਰਨ ਤੇ ਟੈਕਸੀ ਟਰੈਕ ਦਾ ਕੰਮ ਦਸੰਬਰ 2021 ਤੱਕ ਪੂਰਾ ਹੋ ਜਾਵੇਗਾ ਜਿਸ ਨਾਲ ਲੋਕਾਂ ਨੂੰ ਕਾਫ਼ੀ ਸਹੂਲਤ...
ਚਿੱਟ ਫੰਡ ਘੁਟਾਲੇ ਦੇ ਮਾਮਲੇ 11 ਅਚੱਲ ਸੰਪਤੀਆਂ ਕਬਜ਼ੇ ਵਿਚ
. . .  1 day ago
ਨਵੀਂ ਦਿੱਲੀ, 23 ਸਤੰਬਰ - ਇਨਫੋਰਸਮੈਂਟ ਡਾਇਰੈਕਟੋਰੇਟ (ਈ.ਡੀ) ਨੇ ਚਿੱਟ ਫੰਡ ਘੁਟਾਲੇ ਦੇ ਮਾਮਲੇ ਵਿਚ ਡੀ.ਜੇ.ਐਨ. ਜਵੈਲਰਜ਼ ਪ੍ਰਾਈਵੇਟ ਲਿਮਟਿਡ ਨਾਲ ਸਬੰਧਤ 1.01 ਕਰੋੜ ਰੁਪਏ ਦੀਆਂ 11 ...
ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਨਵੇਂ ਹੈੱਡ ਗ੍ਰੰਥੀ ਅਤੇ ਮੈਨੇਜਰ ਨੇ ਚਾਰਜ ਸੰਭਾਲ ਸੇਵਾ ਕੀਤੀ ਸ਼ੁਰੂ
. . .  1 day ago
ਸ੍ਰੀ ਅਨੰਦਪੁਰ ਸਾਹਿਬ, 23 ਸਤੰਬਰ (ਨਿੱਕੂਵਾਲ ,ਕਰਨੈਲ ਸਿੰਘ) - ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਨਵੇਂ ਆਏ ਹੈੱਡ ਗ੍ਰੰਥੀ ਗਿਆਨੀ ਪ੍ਰਨਾਮ ਸਿੰਘ ਅਤੇ ਮੈਨੇਜਰ ਭਗਵੰਤ ਸਿੰਘ ਨੇ ਆਪਣਾ ਚਾਰਜ ਸੰਭਾਲ ਕੇ...
ਸ਼੍ਰੋਮਣੀ ਕਮੇਟੀ ਦੇ ਮਾਮਲਿਆਂ ਸੰਬੰਧੀ ਇਕ ਉੱਚ ਪੱਧਰੀ ਵਫ਼ਦ ਕੇਂਦਰੀ ਗ੍ਰਹਿ ਮੰਤਰੀ ਨੂੰ ਮਿਲਣ ਲਈ ਭੇਜਿਆ ਜਾਵੇਗਾ - ਬੀਬੀ ਜਗੀਰ ਕੌਰ
. . .  1 day ago
ਅੰਮ੍ਰਿਤਸਰ, 23 ਸਤੰਬਰ (ਜਸਵੰਤ ਸਿੰਘ ਜੱਸ) - ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੱਜ ਇੱਥੇ ਹੋਈ ਅੰਤ੍ਰਿੰਗ ਕਮੇਟੀ ਦੀ ਇਕੱਤਰਤਾ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਪ੍ਰਧਾਨ ਬੀਬੀ ਜਗੀਰ ਕੌਰ ਨੇ ਕਿਹਾ ਸ਼੍ਰੋਮਣੀ ਕਮੇਟੀ ਦੇ ਨਾਲ...
ਰੰਜਸ਼ ਦੌਰਾਨ ਗੋਲੀ ਚੱਲੀ
. . .  1 day ago
ਮਮਦੋਟ, 23 ਸਤੰਬਰ (ਸੁਖਦੇਵ ਸਿੰਘ ਸੰਗਮ) - ਪੁਲਿਸ ਥਾਣਾ ਮਮਦੋਟ ਅਧੀਨ ਆਉਂਦੇ ਪਿੰਡ ਲੱਖਾ ਹਾਜੀ ਵਿਖੇ ਦੋ ਧਿਰਾਂ ਵਿਚਕਾਰ ਪੁਰਾਣੀ ਰੰਜਸ਼ ਨੂੰ ਲੈ ਕੇ ਹੋਈ ਲੜਾਈ ਦੌਰਾਨ ਇਕ ਧਿਰ ਵਲੋਂ ਗੋਲੀ ਚਲਾਉਣ ਦਾ...
ਅਪਰੇਸ਼ਨ ਦੌਰਾਨ ਮਾਰੇ ਗਏ ਅੱਤਵਾਦੀਆਂ ਕੋਲੋਂ ਹਥਿਆਰ ਬਰਾਮਦ
. . .  1 day ago
ਸ੍ਰੀਨਗਰ, 23 ਸਤੰਬਰ - ਜੰਮੂ -ਕਸ਼ਮੀਰ ਦੇ ਵਿਚ ਭਾਰਤੀ ਫ਼ੌਜ ਨੇ ਐਲ.ਓ.ਸੀ. 'ਤੇ ਉੜੀ ਨੇੜੇ ਰਾਮਪੁਰ ਸੈਕਟਰ 'ਚ 3 ਅੱਤਵਾਦੀਆਂ ਨੂੰ ਮਾਰਿਆ ਹੈ। ਜ਼ਿਕਰਯੋਗ ਹੈ ਕਿ ਉਹ ਹਾਲ ਹੀ ਵਿਚ ਪਾਕਿਸਤਾਨ ਦੇ ਕਬਜ਼ੇ ਵਾਲੇ ਕਸ਼ਮੀਰ ਤੋਂ ...
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 7 ਸਾਉਣ ਸੰਮਤ 553
ਵਿਚਾਰ ਪ੍ਰਵਾਹ: ਜੀਵਨ ਦੇ ਸੰਘਰਸ਼ ਵਿਚ ਉਹ ਜਿੱਤਦੇ ਹਨ, ਜਿਨ੍ਹਾਂ ਵਿਚ ਹਾਲਾਤ \'ਤੇ ਕਾਬੂ ਪਾਉਣ ਦੀ ਯੋਗਤਾ ਹੁੰਦੀ ਹੈ। -ਚਾਰਲਿਸ ਡਾਰਵਿਨ

ਪੰਜਾਬ / ਜਨਰਲ

ਬੇਰੁਜ਼ਗਾਰ ਈ.ਟੀ.ਟੀ. ਟੈੱਟ ਪਾਸ ਅਧਿਆਪਕਾਂ ਵਲੋਂ ਮੋਤੀ ਮਹਿਲ ਦਾ ਘਿਰਾਓ

ਪਟਿਆਲਾ, 21 ਜੁਲਾਈ (ਧਰਮਿੰਦਰ ਸਿੰਘ ਸਿੱਧੂ)- ਰੁਜ਼ਗਾਰ ਦੀ ਮੰਗ ਲੈ ਕੇ ਸੰਘਰਸ਼ ਕਰ ਰਹੇ ਬੇਰੁਜ਼ਗਾਰ ਈ.ਟੀ.ਟੀ. ਟੈੱਟ ਪਾਸ ਅਧਿਆਪਕਾਂ ਵਲੋਂ ਅੱਜ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦਾ ਬਹਿਰੂਪੀਆ ਤਿਆਰ ਕਰਕੇ ਲੀਲਾ ਭਵਨ ਚੌਕ ਤੋਂ ਲੈ ਕੇ ਵਾਈ.ਪੀ.ਐਸ. ਚੌਕ ਤੱਕ ...

ਪੂਰੀ ਖ਼ਬਰ »

ਮਲੇਰਕੋਟਲਾ ਵਿਖੇ ਮੁਸਲਮਾਨ ਭਾਈਚਾਰੇ ਨੇ ਬਕਰੀਦ ਦੀ ਨਮਾਜ਼ ਅਦਾ ਕੀਤੀ

ਮਾਲੇਰਕੋਟਲਾ, 21 ਜੁਲਾਈ (ਪਰਮਜੀਤ ਕੁਠਾਲਾ/ਹਨੀਫ਼ ਥਿੰਦ)- ਇਸਲਾਮ 'ਚ ਹਜ਼ਰਤ ਇਬਰਾਹੀਮ (ਅਲੈ:) ਵਲੋਂ ਰੱਬ ਦੇ ਹੁਕਮ 'ਤੇ ਆਪਣੇ ਪਿਆਰੇ ਤੇ ਇਕਲੌਤੇ ਪੁੱਤਰ ਇਸਮਾਇਲ ਦੀ ਦਿੱਤੀ ਕੁਰਬਾਨੀ ਦੀ ਯਾਦ 'ਚ ਅੱਜ ਪੂਰੇ ਵਿਸ਼ਵ ਅੰਦਰ ਮੁਸਲਿਮ ਭਾਈਚਾਰੇ ਵਲੋਂ ਈਦ-ਉਲ-ਜੁਹਾ ...

ਪੂਰੀ ਖ਼ਬਰ »

ਮਕਾਨ ਦੀ ਛੱਤ ਡਿਗਣ ਨਾਲ 2 ਬੱਚਿਆਂ ਦੀ ਮੌਤ, 5 ਜ਼ਖਮੀ

ਦੇਵੀਗੜ੍ਹ, 21 ਜੁਲਾਈ (ਰਾਜਿੰਦਰ ਸਿੰਘ ਮੌਜੀ)-ਪਿੰਡ ਦੁੱਧਨ ਸਾਧਾਂ ਵਿਖੇ ਅੱਜ ਸਵੇਰੇ ਤਕਰੀਬਨ ਪੰਜ ਵਜੇ ਇਕ ਗ਼ਰੀਬ ਪਰਿਵਾਰ ਦੇ ਮਕਾਨ ਦੀ ਛੱਤ ਡਿੱਗਣ ਨਾਲ ਪਰਿਵਾਰ ਦੇ ਪੰਜ ਮੈਂਬਰ ਗੰਭੀਰ ਜ਼ਖਮੀ ਹੋਣ ਅਤੇ ਦੋ ਬੱਚਿਆਂ ਦੀ ਮੌਤ ਹੋ ਗਈ | ਸਰਪੰਚ ਜਗਦੇਵ ਸਿੰਘ ਨੇ ...

ਪੂਰੀ ਖ਼ਬਰ »

ਐਨ.ਡੀ.ਏ. ਸਰਕਾਰ ਨੇ ਸੰਵਿਧਾਨਕ ਨਿੱਜਤਾ ਦੇ ਅਧਿਕਾਰ ਦਾ ਘਾਣ ਕੀਤਾ- ਰਾਣਾ ਸੋਢੀ

ਚੰਡੀਗੜ੍ਹ, 21 ਜੁਲਾਈ (ਅਜੀਤ ਬਿਊਰੋ)- ਪੈਗਾਸਸ ਸਪਾਈਵੇਅਰ ਸਕੈਂਡਲ ਮਾਮਲੇ 'ਚ ਭਾਜਪਾ ਦੀ ਅਗਵਾਈ ਵਾਲੀ ਐਨ.ਡੀ.ਏ. ਸਰਕਾਰ ਨੂੰ ਕਰੜੇ ਹੱਥੀਂ ਲੈਂਦਿਆਂ ਪੰਜਾਬ ਦੇ ਖੇਡ ਅਤੇ ਯੁਵਕ ਮਾਮਲਿਆਂ ਬਾਰੇ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ਨੇ ਬੁੱਧਵਾਰ ਨੂੰ ਇਸ ਨੂੰ ...

ਪੂਰੀ ਖ਼ਬਰ »

ਮੁੱਖ ਗ੍ਰੰਥੀ, ਗ੍ਰੰਥੀ ਸਿੰਘਾਂ, ਕਥਾਵਾਚਕਾਂ ਤੇ ਪ੍ਰਚਾਰਕਾਂ ਨੂੰ ਦੋ ਮਹੀਨੇ 'ਚ ਨਿਤਨੇਮ ਦੀਆਂ ਬਾਣੀਆਂ ਕੰਠ ਕਰਨ ਸਬੰਧੀ ਜਾਰੀ ਪੱਤਰ ਨੇ ਛੇੜੀ ਚਰਚਾ!

ਅੰਮਿ੍ਤਸਰ, 21 ਜੁਲਾਈ (ਜਸਵੰਤ ਸਿੰਘ ਜੱਸ)¸ਸ੍ਰੀ ਹਰਿਮੰਦਰ ਸਾਹਿਬ ਲਈ ਨਵੇਂ ਗ੍ਰੰਥੀ ਸਿੰਘਾਂ ਦੀ ਨਿਯੁਕਤੀ ਲਈ ਚੱਲ ਰਹੀ ਚੋਣ ਪ੍ਰਕਿਰਿਆ ਦੌਰਾਨ ਸ਼ੋ੍ਰਮਣੀ ਕਮੇਟੀ, ਧਰਮ ਪ੍ਰਚਾਰ ਕਮੇਟੀ ਦੇ ਪ੍ਰਬੰਧਾਂ ਅਧੀਨ ਸੇਵਾ ਨਿਭਾਅ ਰਹੇ ਹੈੱਡ ਗ੍ਰੰਥੀ, ਗ੍ਰੰਥੀ ਸਿੰਘਾਂ, ...

ਪੂਰੀ ਖ਼ਬਰ »

ਨਸ਼ੇ ਦੀ ਵੱਧ ਮਾਤਰਾ ਲੈਣ ਨਾਲ ਨੌਜਵਾਨ ਦੀ ਮੌਤ

ਗੁਰੂਹਰਸਹਾਏ, 21 ਜੁਲਾਈ (ਕਪਿਲ ਕੰਧਾਰੀ, ਹਰਚਰਨ ਸਿੰਘ ਸੰਧੂ)- ਗੁਰੂਹਰਸਹਾਏ ਨਾਲ ਲੱਗਦੇ ਪਿੰਡ ਚੱਕ ਟਾਹਲੀ ਵਾਲਾ (ਮੌਲਵੀ ਵਾਲਾ) ਵਿਖੇ ਇਕ 25 ਸਾਲਾ ਨੌਜਵਾਨ ਦੀ ਨਸ਼ੇ ਦੀ ਵਧ ਮਾਤਰਾ ਲੈਣ ਨਾਲ ਮੌਤ ਹੋ ਗਈ | ਜਾਣਕਾਰੀ ਅਨੁਸਾਰ ਸੁਖਚੈਨ ਸਿੰਘ ਪੁੱਤਰ ਸੂਬਾ ਸਿੰਘ ਜੋ ...

ਪੂਰੀ ਖ਼ਬਰ »

ਅਕਾਲੀ-ਬਸਪਾ ਤਾਲਮੇਲ ਕਮੇਟੀ ਦੀ ਮੀਟਿੰਗ ਮੁਲਤਵੀ- ਗੜ੍ਹੀ

ਚੰਡੀਗੜ੍ਹ, 21 ਜੁਲਾਈ (ਐਨ.ਐਸ. ਪਰਵਾਨਾ)-ਬਹੁਜਨ ਸਮਾਜ ਪਾਰਟੀ ਪੰਜਾਬ ਦੇ ਪ੍ਰਧਾਨ ਜਸਬੀਰ ਸਿੰਘ ਗੜ੍ਹੀ ਨੇ ਦਾਅਵਾ ਕੀਤਾ ਕਿ ਉਨ੍ਹਾਂ ਦੀ ਪਾਰਟੀ 'ਚ ਕੋਈ ਬਗਾਵਤ ਨਹੀਂ ਹੋ ਰਹੀ | ਅਕਾਲੀ-ਬਸਪਾ ਗਠਜੋੜ ਠੀਕ-ਠਾਕ ਚੱਲ ਰਿਹਾ ਹੈ | ਸੰਸਦ ਦੇ ਮੌਨਸੂਨ ਸੈਸ਼ਨ ਕਾਰਨ ਤਾਲਮੇਲ ...

ਪੂਰੀ ਖ਼ਬਰ »

ਜੰਗ-ਏ-ਆਜ਼ਾਦੀ ਯਾਦਗਾਰ ਵਿਖੇ ਸੀ.ਆਰ.ਪੀ.ਐੱਫ. ਵਲੋਂ ਆਜ਼ਾਦੀ ਜਸ਼ਨਾਂ ਨੂੰ ਸਮਰਪਿਤ ਬੈਂਡ ਡਿਸਪਲੇਅ

ਜਲੰਧਰ, 21 ਜੁਲਾਈ (ਅ.ਬ)-ਜੰਗ-ਏ-ਆਜ਼ਾਦੀ ਯਾਦਗਾਰ ਕਰਤਾਰਪੁਰ ਵਿਖੇ ਆਜ਼ਾਦੀ ਦੀ 75ਵੀਂ ਵਰ੍ਹੇਗੰਢ ਨੂੰ ਸਮਰਪਿਤ ਸਮਾਰੋਹਾਂ ਦੀ ਲੜੀ 'ਆਜ਼ਾਦੀ ਕਾ ਅੰਮਿ੍ਤ' ਸਿਰਲੇਖ ਅਧੀਨ ਸੀ.ਆਰ.ਪੀ.ਐੱਫ਼. ਵਲੋਂ ਬੈਂਡ ਡਿਸਪਲੇਅ ਦਾ ਆਯੋਜਨ ਕੀਤਾ ਗਿਆ | ਸੀ.ਆਰ.ਪੀ.ਐੱਫ. ਦੇ ਸਰਾਏ ਖਾਸ ...

ਪੂਰੀ ਖ਼ਬਰ »

ਈਰਾਨ 'ਚ ਫਸੇ 5 ਭਾਰਤੀ ਨੌਜਵਾਨਾਂ ਨੇ ਸਰਕਾਰ ਤੋਂ ਮਦਦ ਨਾ ਮਿਲਣ ਦਾ ਲਗਾਇਆ ਦੋਸ਼

ਅੰਮਿ੍ਤਸਰ, 21 ਜੁਲਾਈ (ਸੁਰਿੰਦਰ ਕੋਛੜ)-ਈਰਾਨ 'ਚ ਨਸ਼ਾ ਤਸਕਰੀ ਦੇ ਝੂਠੇ ਕੇਸ 'ਚ ਨਿਰਦੋਸ਼ ਸਾਬਤ ਹੋਏ 5 ਭਾਰਤੀਆਂ ਨੇ ਭਾਰਤ ਸਰਕਾਰ ਵਲੋਂ ਮਦਦ ਨਾ ਕੀਤੇ ਜਾਣ ਦਾ ਦੋਸ਼ ਲਾਇਆ ਹੈ | ਇਹ ਪੰਜ ਮਲਾਹ ਹੁਣ ਤਹਿਰਾਨ ਪਹੁੰਚ ਗਏ ਹਨ ਅਤੇ ਉੱਥੇ ਭਾਰਤੀ ਦੂਤਘਰ ਦੇ ਬਾਹਰ ਮਦਦ ਦੀ ...

ਪੂਰੀ ਖ਼ਬਰ »

ਪੰਜਾਬ ਰਾਜ ਅਧਿਆਪਕ ਸੰਗਠਨ ਦੀ ਅਗਵਾਈ ਹੇਠ ਸਰਕਾਰ ਖ਼ਿਲਾਫ਼ ਰੋਸ ਰੈਲੀ

ਸੂਬਾ ਭਰ ਤੋਂ ਵੱਡੀ ਗਿਣਤੀ 'ਚ ਪਹੁੰਚੇ ਅਧਿਆਪਕ

ਮਾਜਰੀ, 21 ਜੁਲਾਈ (ਕੁਲਵੰਤ ਸਿੰਘ ਧੀਮਾਨ)-ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਸਿਸਵਾਂ ਸਥਿਤ ਫਾਰਮ ਹਾਊਸ ਨੂੰ ਜਾਣ ਵਾਲੀ ਸੰਪਰਕ ਸੜਕ 'ਤੇ ਪੈਂਦੇ ਮਾਜਰਾ ਟੀ-ਪੁਆਇੰਟ 'ਤੇ ਸੂਬੇ ਦੀਆਂ ਵੱਖ-ਵੱਖ ਜਥੇਬੰਦੀਆਂ ਨਾਲ ਸਬੰਧਿਤ ਅਧਿਆਪਕਾਂ ਵਲੋਂ ਪੰਜਾਬ ਰਾਜ ...

ਪੂਰੀ ਖ਼ਬਰ »

ਸਿੱਖਿਆ ਵਿਭਾਗ ਦਾ ਜੂਨੀਅਰ ਸਹਾਇਕ 1 ਲੱਖ ਰੁਪਏ ਰਿਸ਼ਵਤ ਲੈਂਦਾ ਕਾਬੂ

ਸਾਢੇ 3 ਲੱਖ 'ਚ ਤੈਅ ਹੋਇਆ ਸੀ ਸੌਦਾ, ਘਰ ਦੀ ਤਲਾਸ਼ੀ ਦੌਰਾਨ ਮਿਲੇ 50 ਹਜ਼ਾਰ

ਐੱਸ.ਏ.ਐੱਸ. ਨਗਰ, 21 ਜੁਲਾਈ (ਜਸਬੀਰ ਸਿੰਘ ਜੱਸੀ)-ਵਿਜੀਲੈਂਸ ਵਿਭਾਗ ਵਲੋਂ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਸਿੱਖਿਆ ਵਿਭਾਗ ਦੇ ਦਫ਼ਤਰ 'ਚ ਤਾਇਨਾਤ ਜੂਨੀਅਰ ਸਹਾਇਕ ਨੂੰ 1 ਲੱਖ ਰੁਪਏ ਦੀ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਕਾਬੂ ਕਰਨ ਦਾ ਮਾਮਲਾ ਸਾਹਮਣੇ ...

ਪੂਰੀ ਖ਼ਬਰ »

ਸੂਬੇ 'ਚ ਭਰਵੀਂ ਬਾਰਿਸ਼ ਕਰਕੇ ਬਿਜਲੀ ਦੀ ਮੰਗ ਘਟੀ

ਸਰਕਾਰੀ ਤਾਪ ਘਰਾਂ ਦੇ ਸਾਰੇ ਯੂਨਿਟ ਬੰਦ

ਲਹਿਰਾ ਮੁਹੱਬਤ, 21 ਜੁਲਾਈ (ਸੁਖਪਾਲ ਸਿੰਘ ਸੁੱਖੀ)-ਸੂਬੇ 'ਚ ਭਰਵੀਂ ਬਾਰਿਸ਼ ਦੀ ਆਮਦ ਨਾਲ ਬਿਜਲੀ ਸੰਕਟ ਤੋਂ ਪਾਵਰਕਾਮ ਨੂੰ ਨਿਜਾਤ ਮਿਲਣ ਨਾਲ ਸਰਕਾਰੀ ਖੇਤਰ ਦੇ ਦੋਵੇਂ ਤਾਪ ਬਿਜਲੀ ਘਰਾਂ ਦੇ 8 ਤੇ ਨਿੱਜੀ ਤਾਪ ਘਰ ਗੋਇੰਦਵਾਲ ਦਾ ਇਕ ਯੂਨਿਟ ਬੰਦ ਕਰਨੇ ਪਏ ਹਨ | ਬੀਤੇ ...

ਪੂਰੀ ਖ਼ਬਰ »

ਈਦ ਮੌਕੇ ਭਾਰਤ-ਪਾਕਿ ਵਿਚਕਾਰ ਹੋਇਆ ਮਠਿਆਈਆਂ ਦਾ ਅਦਾਨ ਪ੍ਰਦਾਨ

ਫ਼ਾਜ਼ਿਲਕਾ, 21 ਜੁਲਾਈ (ਦਵਿੰਦਰ ਪਾਲ ਸਿੰਘ)- ਭਾਰਤ-ਪਾਕਿਸਤਾਨ ਕੌਮਾਂਤਰੀ ਸਰਹੱਦ 'ਤੇ ਈਦ-ਉਲ-ਅਜ਼ਹਾ ਮੌਕੇ ਸੀਮਾ ਸੁਰੱਖਿਆ ਬਲ ਦੇ ਅਧਿਕਾਰੀਆਂ ਵਲੋਂ ਪਾਕਿਸਤਾਨੀ ਰੇਂਜਰ ਅਧਿਕਾਰੀਆਂ ਨੂੰ ਫ਼ਾਜ਼ਿਲਕਾ ਸੈਕਟਰ ਦੀ ਸਾਦਕੀ ਚੌਕੀ 'ਤੇ ਮਠਿਆਈਆਂ ਅਤੇ ਫਲ ਦੇ ਕੇ ...

ਪੂਰੀ ਖ਼ਬਰ »

ਤਰਨਾ ਦਲ ਬਾਬਾ ਬਕਾਲਾ ਦੇ ਸੇਵਾਦਾਰ ਬਾਬਾ ਕਾਬਲ ਸਿੰਘ ਦੀ ਕੁੱਟਮਾਰ ਨਾਲ ਮੌਤ

ਬਾਬਾ ਬਕਾਲਾ ਸਾਹਿਬ/ ਖਿਲਚੀਆਂ, 21 ਜੁਲਾਈ (ਸ਼ੇਲਿੰਦਰਜੀਤ ਸਿੰਘ ਰਾਜਨ, ਕਰਮਜੀਤ ਸਿੰਘ)-ਅੱਜ ਇਥੇ ਤਰਨਾ ਦਲ ਬਾਬਾ ਬਕਾਲਾ ਸਾਹਿਬ ਦੇ ਸੇਵਾਦਾਰ ਬਾਬਾ ਕਾਬਲ ਸਿੰਘ ਬੁਟਾਰੀ (ਡਰਾਈਵਰ ਤਰਨਾ ਦਲ) ਦੀ ਪਿੰਡ ਦੇ ਕੁਝ ਨੌਜਵਾਨਾਂ ਵਲੋਂ ਕੁੱਟਮਾਰ ਕੀਤੇ ਜਾਣ ਉਪਰੰਤ ...

ਪੂਰੀ ਖ਼ਬਰ »

ਮੇਰੀ ਮੌਤ ਲਈ ਮੋਦੀ, ਸ਼ਾਹ ਤੇ ਤੋਮਰ ਹੋਣਗੇ ਜ਼ਿੰਮੇਵਾਰ-ਬਲਦੇਵ ਸਿੰਘ ਸਿਰਸਾ

ਸਿਰਸਾ, 21 ਜੁਲਾਈ (ਭੁਪਿੰਦਰ ਪੰਨੀਵਾਲੀਆ)- ਸਿਰਸਾ ਦੇ ਮਿੰਨੀ ਸਕੱਤਰੇਤ ਦੇ ਮੁੱਖ ਗੇਟ ਅੱਗੇ ਦੇਸ਼ਧ੍ਰੋਹ ਦੇ ਕੇਸ 'ਚ ਜੇਲ੍ਹ ਵਿਚ ਬੰਦ ਪੰਜ ਕਿਸਾਨਾਂ ਦੀ ਰਿਹਾਈ ਦੀ ਮੰਗ ਨੂੰ ਲੈ ਕੇ ਸੰਯੁਕਤ ਕਿਸਾਨ ਮੋਰਚਾ ਦੇ ਆਗੂ ਬਲਦੇਵ ਸਿੰਘ ਸਿਰਸਾ ਦਾ ਮਰਨ ਵਰਤ ਅੱਜ ਚੌਥੇ ਦਿਨ ...

ਪੂਰੀ ਖ਼ਬਰ »

ਡੀ.ਸੀ. ਦਫਤਰਾਂ ਦੇ ਕਾਮਿਆਂ ਵਲੋਂ 25 ਤੱਕ ਹੜਤਾਲ 'ਚ ਵਾਧਾ

ਲੁਧਿਆਣਾ, 21 ਜੁਲਾਈ (ਸਲੇਮਪੁਰੀ)-ਪੰਜਾਬ ਦੇ ਸਮੂਹ ਜ਼ਿਲਿ੍ਹਆਂ ਦੇ ਡਿਪਟੀ ਕਮਿਸ਼ਨਰਾਂ ਦੇ ਦਫਤਰਾਂ 'ਚ ਤਾਇਨਾਤ ਦਫਤਰੀ ਕਾਮਿਆਂ ਵਲੋਂ ਮੰਗਾਂ ਨੂੰ ਲੈ ਕੇ ਹੜਤਾਲ ਵਿਚ ਹੋਰ ਵਾਧਾ ਕਰਨ ਦਾ ਫੈਸਲਾ ਕੀਤਾ ਗਿਆ ਹੈ | ਪੰਜਾਬ ਡੀ. ਸੀ. ਦਫਤਰ ਕਰਮਚਾਰੀ ਯੂਨੀਅਨ ਦੇ ਸੂਬਾਈ ...

ਪੂਰੀ ਖ਼ਬਰ »

ਕੈਪਟਨ ਵਾਂਗ ਪੰਜਾਬੀਆਂ ਨੇ ਸਿੱਧੂ ਨੰੂ ਵੀ ਪਰਖਿਆ ਹੋਇਆ ਹੈ-ਚੀਮਾ

ਸੰਗਰੂਰ, 21 ਜੁਲਾਈ (ਸੁਖਵਿੰਦਰ ਸਿੰਘ ਫੁੱਲ, ਦਮਨਜੀਤ ਸਿੰਘ) - ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਤੇ ਪੰਜਾਬ ਵਿਧਾਨ ਸਭਾ 'ਚ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਨਵਜੋਤ ਸਿੰਘ ਸਿੱਧੂ ਦੇ ਪੰਜਾਬ ਕਾਂਗਰਸ ਦਾ ਪ੍ਰਧਾਨ ਬਣਨ ਨਾਲ ਸੂਬੇ ਅੰਦਰ ਕੋਈ ...

ਪੂਰੀ ਖ਼ਬਰ »

ਚੀਮਾ ਨੇ ਬੇਲੋੜੀ ਸਿਆਸੀ ਹਲਚਲ ਨੂੰ ਦੱਸਿਆ ਮੰਦਭਾਗਾ

ਚੰਡੀਗੜ੍ਹ, 21 ਜੁਲਾਈ (ਅਜੀਤ ਬਿਊਰੋ)- ਸੀਨੀਅਰ ਕਾਂਗਰਸੀ ਆਗੂ ਤੇ ਉੱਘੇ ਟ੍ਰੇਡ ਯੂਨੀਅਨਨਿਸਟ ਐੱਮ. ਐੱਮ. ਸਿੰਘ ਚੀਮਾ ਨੇ ਬੀਤੇ ਕੁਝ ਦਿਨਾਂ ਤੋਂ ਬੇਲੋੜੀ ਸਿਆਸੀ ਹਲਚਲ ਨੂੰ ਮੰਦਭਾਗਾ ਦੱਸਦੇ ਹੋਏ ਆਖਿਆ ਕਿ ਜਿਸ ਤਰ੍ਹਾਂ ਦੀਆਂ ਖ਼ਬਰਾਂ ਪਿ੍ੰਟ ਅਤੇ ਇਲੈਕਟ੍ਰਾਨਿਕ ...

ਪੂਰੀ ਖ਼ਬਰ »

ਵਿਧਾਇਕਾਂ ਦਾ ਸਮਰਥਨ ਜੁਟਾਉਣ 'ਚ ਜੁਟੇ ਸਿੱਧੂ-ਕੈਪਟਨ ਖ਼ਾਮੋਸ਼

• ਮੁਆਫ਼ੀ ਦੀ ਸ਼ਰਤ ਬਣੀ ਕੈਪਟਨ ਤੇ ਸਿੱਧੂ ਵਿਚਾਲੇ ਮੁਲਾਕਾਤ 'ਚ ਅੜਿੱਕਾ • ਸਿੱਧੂ ਦੀ ਤਾਜਪੋਸ਼ੀ ਮੌਕੇ ਕੈਪਟਨ ਦੀ ਗੈਰ-ਹਾਜ਼ਰੀ ਵਧਾ ਸਕਦੀ ਹੈ ਫ਼ਾਸਲੇ

ਵਿਕਰਮਜੀਤ ਸਿੰਘ ਮਾਨ ਚੰਡੀਗੜ੍ਹ, 21 ਜੁਲਾਈ -ਪੰਜਾਬ ਕਾਂਗਰਸ ਪ੍ਰਧਾਨ ਨਵਜੋਤ ਸਿੰਘ ਸਿੱਧੂ ਜਿਥੇ ਪਾਰਟੀ ਵਿਧਾਇਕਾਂ ਦਾ ਸਮਰਥਨ ਜੁਟਾਉਣ 'ਚ ਜੁਟੇ ਹਨ, ਉਥੇ ਕੈਪਟਨ ਦੀ ਖ਼ਾਮੋਸ਼ੀ ਵੀ ਚਰਚਾ ਦਾ ਵਿਸ਼ਾ ਬਣੀ ਹੋਈ ਹੈ | ਦੂਜੇ ਪਾਸੇ ਕੈਪਟਨ ਵਲੋਂ ਸਿੱਧੂ ਤੋਂ ਮੁਆਫ਼ੀ ...

ਪੂਰੀ ਖ਼ਬਰ »

ਸਿੱਧੂ ਦੇ ਪ੍ਰਧਾਨ ਬਣਨ ਨਾਲ ਕਾਂਗਰਸ ਹੋਰ ਮਜ਼ਬੂਤ ਹੋਈ-ਦਾਖਾ

ਜਲੰਧਰ, 21 ਜੁਲਾਈ (ਜਸਪਾਲ ਸਿੰਘ)-ਸਾਬਕਾ ਮੰਤਰੀ ਤੇ ਸੀਨੀਅਰ ਕਾਂਗਰਸੀ ਆਗੂ ਮਲਕੀਤ ਸਿੰਘ ਦਾਖਾ ਨੇ ਪੰਜਾਬ ਕਾਂਗਰਸ ਦੇ ਨਵ ਨਿਯੁਕਤ ਪ੍ਰਧਾਨ ਨਵਜੋਤ ਸਿੰਘ ਸਿੱਧੂ ਦੀ ਨਿਯੁਕਤੀ ਦਾ ਸਵਾਗਤ ਕਰਦੇ ਹੋਏ ਕਿਹਾ ਕਿ ਉਨ੍ਹਾਂ ਦੇ ਪ੍ਰਧਾਨ ਬਣਨ ਨਾਲ ਪਾਰਟੀ 'ਚ ਨਵੀਂ ਰੂਹ ...

ਪੂਰੀ ਖ਼ਬਰ »

ਸਿੱਖ ਰਾਜਪੂਤ ਭਾਈਚਾਰੇ ਦੀ ਸੁਖਬੀਰ ਨਾਲ ਮੀਟਿੰਗ

ਖੰਨਾ, 21 ਜੁਲਾਈ (ਹਰਜਿੰਦਰ ਸਿੰਘ ਲਾਲ)-ਸਿੱਖ ਰਾਜਪੂਤ ਭਾਈਚਾਰੇ ਦੇ ਮੁੱਦਿਆਂ ਨੂੰ ਸਮਝਣ ਅਤੇ ਸਰਕਾਰ ਆਉਣ 'ਤੇ ਉਨ੍ਹਾਂ ਦਾ ਪਹਿਲ ਦੇ ਆਧਾਰ 'ਤੇ ਹੱਲ ਕਰਨ ਦੇ ਮਕਸਦ ਨਾਲ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਸਿੱਖ ਰਾਜਪੂਤ ਭਾਈਚਾਰੇ ਦੇ ਪ੍ਰਮੁੱਖ ...

ਪੂਰੀ ਖ਼ਬਰ »

ਲੇਜ਼ਰ ਕਿਰਨਾਂ ਨਾਲ ਬਵਾਸੀਰ ਤੇ ਭਗੰਦਰ ਦੇ ਆਪ੍ਰੇਸ਼ਨ ਦਾ ਰਿਆਇਤੀ ਇਲਾਜ

3 ਦਿਨਾ ਮੁਫ਼ਤ ਜਾਂਚ ਕੈਂਪ ਅੱਜ ਤੋਂ

ਜਲੰਧਰ, 21 ਜੁਲਾਈ (ਐੱਮ. ਐੱਸ. ਲੋਹੀਆ)-ਸਥਾਨਕ ਕਪੂਰਥਲਾ ਚੌਕ ਨੇੜੇ ਚੱਲ ਰਹੇ ਕਰਨ ਹਸਪਤਾਲ 'ਚ ਲੇਜ਼ਰ ਕਿਰਨਾਂ ਨਾਲ ਭਗੰਦਰ, ਬਵਾਸੀਰ ਅਤੇ ਪਿੱਠ 'ਚ ਫੋੜੇ ਹੋਣ ਤੇ ਫਿਸ਼ਰਾ ਦਾ ਇਲਾਜ ਰਿਆਇਤੀ ਦਰਾਂ 'ਤੇ ਕੀਤਾ ਜਾ ਰਿਹਾ ਹੈ | ਇਸ ਸਬੰਧੀ 22 ਜੁਲਾਈ ਤੋਂ 24 ਜੁਲਾਈ ਤੱਕ ...

ਪੂਰੀ ਖ਼ਬਰ »

ਕਾਂਗਰਸ ਦੀ ਡੁੱਬ ਰਹੀ ਬੇੜੀ ਨੂੰ ਸਿੱਧੂ ਨਹੀਂ ਬਚਾ ਸਕੇਗਾ-ਭੋਲਾ ਗਰੇਵਾਲ

ਲੁਧਿਆਣਾ, 21 ਜੁਲਾਈ (ਪਰਮਿੰਦਰ ਸਿੰਘ ਆਹੂਜਾ)-ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਦਲਜੀਤ ਸਿੰਘ ਭੋਲਾ ਗਰੇਵਾਲ ਨੇ ਕਿਹਾ ਕਿ ਕਾਂਗਰਸ ਦੀ ਡੁੱਬ ਰਹੀ ਬੇੜੀ ਨੂੰ ਸਿੱਧੂ ਨਹੀਂ ਬਚਾ ਸਕੇਗਾ ਅਤੇ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਵਿਚ ਆਮ ਆਦਮੀ ਪਾਰਟੀ ਸੱਤਾ 'ਚ ਆਵੇਗੀ | ...

ਪੂਰੀ ਖ਼ਬਰ »

ਸਿੱਧੂ ਨੂੰ ਪ੍ਰਧਾਨ ਬਣਾਏ ਜਾਣ ਕਾਰਨ ਕਾਂਗਰਸੀ ਵਰਕਰਾਂ 'ਚ ਵਧ ਰਿਹੈ ਉਤਸ਼ਾਹ- ਸ਼ਿਮਲਾਪੁਰੀ

ਲੁਧਿਆਣਾ, 21 ਜੁਲਾਈ (ਕਵਿਤਾ ਖੁੱਲਰ)-ਸਾਬਕਾ ਕੈਬਨਿਟ ਮੰਤਰੀ ਨਵਜੋਤ ਸਿੰਘ ਸਿੱਧੂ ਨੂੰ ਪੰਜਾਬ ਕਾਂਗਰਸ ਦਾ ਪ੍ਰਧਾਨ ਬਣਾਏ ਜਾਣ ਦਾ ਸਵਾਗਤ ਕਰਦਿਆਂ ਡਿਪਟੀ ਮੇਅਰ ਸਰਬਜੀਤ ਕੌਰ, ਬਲਾਕ ਕਾਂਗਰਸ ਪ੍ਰਧਾਨ ਜਰਨੈਲ ਸਿੰਘ ਸ਼ਿਮਲਾਪੁਰੀ ਨੇ ਕਾਂਗਰਸ ਦੇ ਕੌਮੀ ਪ੍ਰਧਾਨ ...

ਪੂਰੀ ਖ਼ਬਰ »

ਕੈਪਟਨ-ਸਿੱਧੂ ਦੀ ਆਪਸੀ ਖਿੱਚੋਤਾਣ ਲੋਕਾਂ ਦਾ ਧਿਆਨ ਅਸਲ ਮੁੱਦਿਆਂ ਤੋਂ ਭਟਕਾਉਣ ਦੀ ਸਾਜਿਸ਼-ਪਰਮਿੰਦਰ ਸਿੰਘ ਢੀਂਡਸਾ

ਐੱਸ. ਏ. ਐੱਸ. ਨਗਰ, 21 ਜੁਲਾਈ (ਕੇ. ਐੱਸ. ਰਾਣਾ)-ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਦੇ ਸੀਨੀਅਰ ਆਗੂ ਤੇ ਵਿਧਾਇਕ ਪਰਮਿੰਦਰ ਸਿੰਘ ਢੀਂਡਸਾ ਨੇ ਕਿਹਾ ਕਿ ਕੈਪਟਨ ਤੇ ਸਿੱਧੂ ਦੀ ਚੱਲ ਰਹੀ ਆਪਸੀ ਖਿੱਚੋਤਾਣ ਯੋਜਨਾਬੱਧ ਤਰੀਕੇ ਨਾਲ ਪੰਜਾਬ ਦੇ ਲੋਕਾਂ ਦਾ ਧਿਆਨ ਅਸਲ ਮੁੱਦਿਆਂ ...

ਪੂਰੀ ਖ਼ਬਰ »

ਸਰਕਾਰਾਂ ਨੇ ਪੰਜਾਬ ਦੀ ਨੌਜਵਾਨੀ ਨੂੰ ਬਰਬਾਦ ਕਰਨ ਲਈ ਮਿੱਥ ਕੇ ਤਬਾਹ ਕੀਤੀ ਉੱਚ ਸਿੱਖਿਆ-ਗਿਆਸਪੁਰਾ

ਚੰਡੀਗੜ੍ਹ, 21 ਜੁਲਾਈ (ਅਜੀਤ ਬਿਊਰੋ)-ਇੱਥੇ ਪੈੱ੍ਰਸ ਕਾਨਫ਼ਰੰਸ ਦੌਰਾਨ ਪੰਜਾਬ ਦੇ ਸਰਕਾਰੀ ਕਾਲਜਾਂ ਅਤੇ ਉੱਚ ਸਿੱਖਿਆ ਪ੍ਰਣਾਲੀ ਦੀ ਤਬਾਹੀ ਦਾ ਪ੍ਰਗਟਾਵਾ ਕਰਦਿਆਂ 'ਆਪ' ਦੇ ਸੀਨੀਅਰ ਆਗੂ ਅਤੇ ਵਿਧਾਨ ਸਭਾ ਹਲਕਾ ਪਾਇਲ ਦੇ ਇੰਚਾਰਜ ਮਨਵਿੰਦਰ ਸਿੰਘ ਗਿਆਸਪੁਰਾ ਨੇ ...

ਪੂਰੀ ਖ਼ਬਰ »

ਬਸਪਾ ਨੇ ਚਾਰ ਵਿਧਾਨ ਸਭਾ ਹਲਕਿਆਂ ਦੇ ਇੰਚਾਰਜ ਐਲਾਨੇ

ਚੰਡੀਗੜ੍ਹ, 21 ਜੁਲਾਈ (ਅਜੀਤ ਬਿਊਰੋ)- ਬਹੁਜਨ ਸਮਾਜ ਪਾਰਟੀ ਦੇ ਰਾਸ਼ਟਰੀ ਪ੍ਰਧਾਨ ਕੁਮਾਰੀ ਮਾਇਆਵਤੀ ਦੇ ਨਿਰਦੇਸ਼ਾਂ ਤਹਿਤ ਪੰਜਾਬ ਇੰਚਾਰਜ ਰਣਧੀਰ ਸਿੰਘ ਬੈਣੀਵਾਲ ਵਲੋਂ ਅੱਜ ਚਾਰ ਵਿਧਾਨ ਸਭਾ ਦੇ ਹਲਕਾ ਇੰਚਾਰਜ ਐਲਾਨੇ ਗਏ | ਇਹ ਸੀਟਾਂ ਅਕਾਲੀ ਦਲ ਨਾਲ ਚੋਣ ...

ਪੂਰੀ ਖ਼ਬਰ »

ਬਾਰਿਸ਼ ਝੋਨੇ ਦੀ ਫ਼ਸਲ ਲਈ ਲਾਹੇਵੰਦ

ਪਟਿਆਲਾ, 21 ਜੁਲਾਈ (ਭਗਵਾਨ ਦਾਸ)- ਪਿਛਲੇ ਤਿੰਨ ਦਿਨ ਹੋਈ ਬਾਰਿਸ਼ ਝੋਨੇ ਦੀ ਫ਼ਸਲ ਲਈ ਬਹੁਤ ਲਾਹੇਵੰਦ ਹੈ, ਜੋ ਫ਼ਸਲ ਮੌਨਸੂਨ ਦੀ ਆਮਦ 'ਚ ਦੇਰੀ ਹੋਣ ਕਾਰਨ ਮਰਨ ਦੇ ਕੰਢੇ ਸੀ, ਉਹ ਜੀਵਤ ਹੋ ਗਈ ਹੈ | ਹੁਣ ਕੁੱਝ ਚੰਗੀ ਫ਼ਸਲ ਹੋਣ ਦੀ ਉਮੀਦ ਬਣ ਗਈ ਹੈ | ਜਿਨ੍ਹਾਂ ਖੇਤਾਂ 'ਚ ...

ਪੂਰੀ ਖ਼ਬਰ »

ਹਿਮਾਚਲ 'ਚ ਮੀਂਹ ਪੈਣ ਨਾਲ ਡੈਮਾਂ ਦੇ ਪਾਣੀ ਦੇ ਪੱਧਰ 'ਚ ਹੋਣ ਲੱਗਾ ਮਾਮੂਲੀ ਵਾਧਾ

ਜਲੰਧਰ, 21 ਜੁਲਾਈ (ਸ਼ਿਵ ਸ਼ਰਮਾ)-ਹਿਮਾਚਲ ਪ੍ਰਦੇਸ਼ 'ਚ ਕੁਝ ਦਿਨਾਂ ਤੋਂ ਪੈ ਰਹੇ ਮੀਂਹ ਨਾਲ ਜਿੱਥੇ ਕਈ ਡੈਮਾਂ 'ਚ ਪਾਣੀ ਦਾ ਪੱਧਰ ਵਧਣ ਲੱਗ ਪਿਆ ਹੈ, ਇਸ ਦੇ ਬਾਵਜੂਦ ਪਾਵਰਕਾਮ ਨੂੰ ਇਸ ਨਾਲ ਹੋਰ ਵਾਧੂ ਬਿਜਲੀ ਮਿਲਣ ਦੀ ਕੋਈ ਸੰਭਾਵਨਾ ਨਹੀਂ | ਪੰਜਾਬ ਨੂੰ ਭਾਖੜਾ ਡੈਮ ...

ਪੂਰੀ ਖ਼ਬਰ »

ਕੱਚੇ ਅਧਿਆਪਕਾਂ ਵਲੋਂ ਮੁੱਖ ਮੰਤਰੀ ਦੀ ਚੰਡੀਗੜ੍ਹ ਵਿਚਲੀ ਰਿਹਾਇਸ਼ ਵੱਲ ਰੋਸ ਮਾਰਚ

ਐੱਸ.ਏ.ਐੱਸ. ਨਗਰ, 21 ਜੁਲਾਈ (ਤਰਵਿੰਦਰ ਸਿੰਘ ਬੈਨੀਪਾਲ)-ਲੰਬੇ ਸਮੇਂ ਤੋਂ ਆਪਣੀਆਂ ਸੇਵਾਵਾਂ ਰੈਗੂਲਰ ਕਰਵਾਉਣ ਦੀ ਮੰਗ ਨੂੰ ਲੈ ਕੇ ਸੰਘਰਸ਼ ਕਰ ਰਹੇ ਸਿੱਖਿਆ ਪ੍ਰੋਵਾਈਡਰ, ਈ. ਜੀ. ਐਸ., ਐਸ. ਟੀ. ਆਰ., ਏ. ਆਈ. ਈ. ਅਤੇ ਆਈ. ਈ. ਵੀ. ਵਲੰਟੀਅਰ ਆਦਿ ਵਲੋਂ ਕੱਚੇ ਅਧਿਆਪਕ ਯੂਨੀਅਨ ...

ਪੂਰੀ ਖ਼ਬਰ »

ਅੱਜ ਆਏ ਨਵੇਂ 68 ਮਾਮਲੇ, 3 ਮੌਤਾਂ

ਚੰਡੀਗੜ੍ਹ, 21 ਜੁਲਾਈ (ਅ.ਬ.)- ਸਿਹਤ ਵਿਭਾਗ ਅਨੁਸਾਰ ਸੂਬੇ 'ਚ ਕੋਰੋਨਾ ਕਾਰਨ ਅੱਜ 3 ਹੋਰ ਮੌਤਾਂ ਹੋ ਗਈਆਂ, ਉਥੇ 94 ਮਰੀਜ਼ਾਂ ਦੇ ਠੀਕ ਹੋਣ ਦੀ ਸੂਚਨਾ ਹੈ | ਦੂਜੇ ਪਾਸੇ 68 ਨਵੇਂ ਮਾਮਲੇ ਸਾਹਮਣੇ ਆਏ ਹਨ | ਅੱਜ ਹੋਈਆਂ 3 ਮੌਤਾਂ ਵਿਚੋਂ ਫ਼ਰੀਦਕੋਟ ਤੋਂ 1, ਜਲੰਧਰ ਤੋਂ 1, ਪਟਿਆਲਾ ਤੋਂ 1 ਮੌਤ ਸ਼ਾਮਿਲ ਹੈ | ਸੂਬੇ ਵਿਚ ਲੁਧਿਆਣਾ ਤੋਂ 5, ਜਲੰਧਰ ਤੋਂ 10, ਪਟਿਆਲਾ ਤੋਂ 5, ਐਸ.ਏ.ਐਸ. ਨਗਰ ਤੋਂ 5, ਅੰਮਿ੍ਤਸਰ ਤੋਂ 5, ਗੁਰਦਾਸਪੁਰ ਤੋਂ 1, ਬਠਿੰਡਾ ਤੋਂ 6, ਹੁਸ਼ਿਆਰਪੁਰ ਤੋਂ 4, ਫ਼ਿਰੋਜ਼ਪੁਰ ਤੋਂ 6, ਪਠਾਨਕੋਟ ਤੋਂ 1, ਸੰਗਰੂਰ ਤੋਂ 2, ਕਪੂਰਥਲਾ ਤੋਂ 2, ਫ਼ਰੀਦਕੋਟ ਤੋਂ 4, ਮੁਕਤਸਰ ਤੋਂ 3, ਫ਼ਾਜ਼ਿਲਕਾ ਤੋਂ 5, ਮੋਗਾ ਤੋਂ 1, ਰੋਪੜ ਤੋਂ 1, ਬਰਨਾਲਾ ਤੋਂ 1, ਤਰਨਤਾਰਨ ਤੋਂ 1 ਮਰੀਜ਼ ਨਵੇਂ ਪਾਏ ਗਏ ਹਨ |

ਖ਼ਬਰ ਸ਼ੇਅਰ ਕਰੋ

 

ਹਵਾਲਗੀ ਨੂੰ ਲੈ ਕੇ ਨੀਰਵ ਮੋਦੀ ਦੇ ਵਕੀਲਾਂ ਵਲੋਂ ਖੁਦਕੁਸ਼ੀ ਦਾ ਖਦਸ਼ਾ

ਲੰਡਨ, 21 ਜੁਲਾਈ (ਮਨਪ੍ਰੀਤ ਸਿੰਘ ਬੱਧਨੀ ਕਲਾਂ)-ਪੰਜਾਬ ਨੈਸ਼ਨਲ ਬੈਂਕ (ਪੀ.ਐੱਨ.ਬੀ.) ਦੇ 2 ਅਰਬ ਡਾਲਰ ਦੀ ਧੋਖਾਧੜੀ ਦੇ ਮਾਮਲੇ 'ਚ ਲੋੜੀਂਦਾ ਨੀਰਵ ਮੋਦੀ ਦੱਖਣ-ਪੱਛਮੀ ਲੰਡਨ ਦੀ ਵੈਨਟਵਰਥ ਜੇਲ੍ਹ ਵਿਚੋਂ ਅੱਜ ਲੰਡਨ ਅਦਾਲਤ 'ਚ ਵੀਡੀਓ ਕਾਨਫਰੰਸ ਰਾਹੀਂ ਪੇਸ਼ ਹੋਇਆ | ...

ਪੂਰੀ ਖ਼ਬਰ »

ਸਿੰਘੂ ਬਾਰਡਰ 'ਤੇ ਵਿਚਾਰ ਚਰਚਾ 'ਚ ਦੇਸ਼ ਭਰ ਤੋਂ ਸਵਾ ਸੌ ਦੇ ਕਰੀਬ ਡੈਲੀਗੇਟਾਂ ਨੇ ਲਿਆ ਹਿੱਸਾ

ਜਲੰਧਰ, 21 ਜੁਲਾਈ (ਜਸਪਾਲ ਸਿੰਘ)-ਕੁੱਲ ਹਿੰਦ ਕਿਸਾਨ ਮਜ਼ਦੂਰ ਸਭਾ ਦੀ ਜਨਰਲ ਕੌਂਸਲ ਦੀ ਦੋ ਦਿਨਾ ਮੀਟਿੰਗ ਸਿੰਘੂ ਬਾਰਡਰ ਵਿਖੇ ਹੋਈ, ਜਿਸ 'ਚ ਪੰਜਾਬ, ਯੂ. ਪੀ., ਰਾਜਸਥਾਨ, ਬਿਹਾਰ, ਬੰਗਾਲ, ਉੜੀਸਾ, ਤੇਲੰਗਾਨਾ ਤੇ ਆਂਧਰਾ ਪ੍ਰਦੇਸ਼ ਆਦਿ ਸੂਬਿਆਂ ਤੋਂ ਸਵਾ ਸੌ ਦੇ ਕਰੀਬ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX