ਤਾਜਾ ਖ਼ਬਰਾਂ


ਮਾਣਕ ਮੋਤੀ
. . .  0 minutes ago
ਮਾਣਕ ਮੋਤੀ
ਇੰਡੀਅਨ ਪ੍ਰੀਮੀਅਰ ਲੀਗ 2021- ਚੇਨਈ ਸੁਪਰ ਕਿੰਗਜ਼ ਨੇ ਰਾਇਲ ਚੈਲੰਜਰਜ਼ ਬੰਗਲੌਰ ਨੂੰ 6 ਵਿਕਟਾਂ ਨਾਲ ਹਰਾਇਆ
. . .  1 day ago
ਪ੍ਰਧਾਨ ਮੰਤਰੀ ਨਰਿੰਦਰ ਮੋਦੀ-ਰਾਸ਼ਟਰਪਤੀ ਜੋ ਬਾਈਡਨ ਦੀ ਮੁਲਾਕਾਤ 2 ਘੰਟਿਆਂ ਬਾਅਦ ਸਮਾਪਤ ਹੋਈ
. . .  1 day ago
ਦਿੱਲੀ : ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਪਾਰਟੀ ਨੇਤਾ ਰਾਹੁਲ ਗਾਂਧੀ ਦੇ ਘਰ ਪਹੁੰਚੇ
. . .  1 day ago
ਭਾਰਤ ਅਤੇ ਅਮਰੀਕਾ ਵਿਚਕਾਰ ਅਤੇ ਬਹੁਤ ਮਜ਼ਬੂਤ ਦੋਸਤੀ- ਪ੍ਰਧਾਨ ਮੰਤਰੀ ਨਰਿੰਦਰ ਮੋਦੀ
. . .  1 day ago
ਨਵਦੀਪ ਸਿੰਘ ਬੱਬੂ ਬਰਾੜ ਪੀ.ਸੀ.ਸੀ. ਪ੍ਰਧਾਨ ਨਵਜੋਤ ਸਿੰਘ ਸਿੱਧੂ ਦੀ ਹਾਜ਼ਰੀ ’ਚ ਸ਼੍ਰੋਮਣੀ ਅਕਾਲੀ ਦਲ ਛੱਡ ਕੇ ਕਾਂਗਰਸ 'ਚ ਹੋਏ ਸ਼ਾਮਿਲ
. . .  1 day ago
ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਅਮਰੀਕੀ ਰਾਸ਼ਟਰਪਤੀ ਜੋ ਬਾਇਡਨ ਵਿਚਾਲੇ ਵ੍ਹਾਈਟ ਹਾਊਸ 'ਚ ਮੀਟਿੰਗ ਜਾਰੀ
. . .  1 day ago
ਵਿਧਾਨ ਸਭਾ ਹਲਕਾ ਭੋਆ ਤੋਂ ਰਾਕੇਸ਼ ਕੁਮਾਰ ਮਾਜਰਾ ਅਕਾਲੀ ਬਸਪਾ ਗੱਠਜੋੜ ਦੇ ਉਮੀਦਵਾਰ ਐਲਾਨੇ
. . .  1 day ago
ਪਠਾਨਕੋਟ , 24 ਸਤੰਬਰ (ਸੰਧੂ)- ਜ਼ਿਲ੍ਹਾ ਪਠਾਨਕੋਟ ਦੇ ਵਿਧਾਨ ਸਭਾ ਹਲਕਾ ਭੋਆ ਤੋਂ ਸ਼੍ਰੋਮਣੀ ਅਕਾਲੀ ਦਲ ਤੇ ਬਸਪਾ ਗੱਠਜੋੜ ਵਲੋਂ ਰਾਕੇਸ਼ ਕੁਮਾਰ ਨੂੰ ਉਮੀਦਵਾਰ ਐਲਾਨਿਆ ਹੈ । ਉਮੀਦਵਾਰ ਐਲਾਨਣ ਤੋਂ ਬਾਅਦ ਉਹ ਪਠਾਨਕੋਟ ...
ਲੇਹ, ਲੱਦਾਖ ‘ਚ ਆਯੋਜਿਤ ਕੀਤੇ ਜਾ ਰਹੇ ਪਹਿਲੇ ਹਿਮਾਲੀਅਨ ਫਿਲਮ ਫੈਸਟੀਵਲ ‘ਚ ਸਿਧਾਰਥ ਮਲਹੋਤਰਾ ਸੂਚਨਾ ਅਤੇ ਪ੍ਰਸਾਰਣ ਮੰਤਰੀ ਅਨੁਰਾਗ ਠਾਕੁਰ ਦੇ ਨਾਲ
. . .  1 day ago
ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ 4 ਦਿਨਾਂ ਵਿਚ ਤੀਸਰੀ ਵਾਰ ਫਿਰ ਦਿੱਲੀ ਪਹੁੰਚੇ
. . .  1 day ago
ਡਾ: ਨਿਤੀਸ਼ ਗੁਪਤਾ ਨੇ ਆਲ ਇੰਡੀਆ ਸਿਵਲ ਸਰਵਿਸਿਜ਼ ਦੀ ਪ੍ਰਤੀਯੋਗਤਾ ਵਿਚੋਂ 287 ਵਾਂ ਸਥਾਨ ਪ੍ਰਾਪਤ ਕੀਤਾ
. . .  1 day ago
ਭਦੌੜ ,24 ਸਤੰਬਰ ( ਰਜਿੰਦਰ ਬੱਤਾ, ਵਿਨੋਦ ਕਲਸੀ )- ਕਸਬਾ ਭਦੌੜ ਵਿਖੇ ਉਸ ਵੇਲੇ ਖੁਸ਼ੀ ਦੀ ਲਹਿਰ ਦੌੜ ਗਈ ਜਦੋਂ ਵਿੱਦਿਅਕ ਸਖ਼ਸੀਅਤ ਮਾ: ਸੋਮ ਨਾਥ ਗੁਪਤਾ ਦੇ ਸਪੁੱਤਰ ਅਤੇ ਕੈਮਿਸਟ ਐਸੋਸੀਏਸ਼ਨ ਦੇ ਸੂਬਾ ਸਕੱਤਰ ਵਿਪਨ ਕੁਮਾਰ ...
ਸਾਬਕਾ ਮੈਂਬਰ ਦਿੱਲੀ ਸਿੱਖ ਗੁਰਦੁਆਰਾ ਕਮੇਟੀ ਕੁਲਵੰਤ ਬਾਠ ਤੇ ਉਨ੍ਹਾਂ ਦੀ ਧਰਮ ਪਤਨੀ ਗੁਰਜੀਤ ਕੌਰ ਆਪ ‘ ਚ ਹੋਏ ਸ਼ਾਮਿਲ
. . .  1 day ago
ਸ੍ਰੀ ਅਨੰਦਪੁਰ ਸਾਹਿਬ/ਢੇਰ ,24 ਸਤੰਬਰ (ਜੇ. ਐਸ .ਨਿੱਕੂਵਾਲ,ਕਾਲੀਆ)-ਇਲਾਕੇ ਦੇ ਪਿੰਡ ਮਜਾਰੀ ਦੇ ਜੰਮ-ਪਲ ਅਤੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਮੈਂਬਰ ਭਾਜਪਾ ਆਗੂ ਕੁਲਵੰਤ ਸਿੰਘ ਬਾਠ ਅਤੇ ਉਨ੍ਹਾਂ ਦੀ ...
ਆਈ. ਪੀ. ਐੱਲ. 2021: ਚੇਨਈ ਸੁਪਰ ਕਿੰਗਜ਼ ਨੇ ਜਿੱਤਿਆ ਟਾਸ, ਬੰਗਲੌਰ ਦੀ ਪਹਿਲਾਂ ਬੱਲੇਬਾਜ਼ੀ
. . .  1 day ago
ਯੂ.ਪੀ.ਐਸ.ਸੀ. ਸਿਵਲ ਸੇਵਾਵਾਂ 2020 ਦੇ ਐਲਾਨੇ ਗਏ ਨਤੀਜੇ, 761 ਉਮੀਦਵਾਰ ਪਾਸ, ਸ਼ੁਭਮ ਕੁਮਾਰ ਟਾਪ
. . .  1 day ago
ਲੁਧਿਆਣਾ ’ਚ ਸੋਨਾ ਕਾਰੋਬਾਰੀ ਪਾਸੋਂ ਹਥਿਆਰਬੰਦ ਲੁਟੇਰੇ 35 ਲੱਖ ਦੀ ਨਕਦੀ ਲੁੱਟ ਕੇ ਹੋਏ ਫ਼ਰਾਰ
. . .  1 day ago
ਲੁਧਿਆਣਾ ,24 ਸਤੰਬਰ (ਪਰਮਿੰਦਰ ਸਿੰਘ ਆਹੂਜਾ )-ਸਥਾਨਕ ਮਿਲਰਗੰਜ ਚੌਂਕੀ ਦੇ ਬਿਲਕੁਲ ਨੇੜੇ ਸਥਿਤ ਕਿਸਮਤ ਕੰਪਲੈਕਸ ਵਿਚ ਸੋਨੇ ਦਾ ਕਾਰੋਬਾਰ ਕਰਨ ਵਾਲੇ ਕਾਰੋਬਾਰੀ ਪਾਸੋਂ ਦੋ ਹਥਿਆਰਬੰਦ ਲੁਟੇਰੇ 35 ਲੱਖ ਰੁਪਏ ...
ਅਬੋਹਰ 'ਚ ਭਿਆਨਕ ਸੜਕ ਹਾਦਸਾ ,4 ਦੀ ਮੌਤ
. . .  1 day ago
ਅਬੋਹਰ, 24 ਸਤੰਬਰ ( ਕੁਲਦੀਪ ਸਿੰਘ ਸੰਧੂ)-ਸਥਾਨਕ ਬਾਈਪਾਸ ’ਤੇ ਸਥਿਤ ਇਕ ਪੈਲੇਸ ਦੇ ਸਾਹਮਣੇ ਦੋ ਵਾਹਨਾਂ ਦੀ ਹੋਈ ਆਹਮੋ ਸਾਹਮਣੀ ਟੱਕਰ ਵਿਚ ਚਾਰ ਜਣਿਆਂ ਦੀ ਮੌਤ ਹੋਣ ਦੀ ਦੁਖਦਾਈ ਖ਼ਬਰ ਮਿਲੀ ...
ਸ੍ਰੀ ਮੁਕਤਸਰ ਸਾਹਿਬ : ਬਾਬਾ ਫ਼ਰੀਦ ਮੈਡੀਕਲ ਯੂਨੀਵਰਸਿਟੀ ਦੇ ਉੱਪ ਕੁਲਪਤੀ ਡਾ: ਰਾਜ ਬਹਾਦਰ ਸ੍ਰੀ ਦਰਬਾਰ ਸਾਹਿਬ ਵਿਖੇ ਹੋਏ ਨਤਮਸਤਕ
. . .  1 day ago
ਸ੍ਰੀ ਮੁਕਤਸਰ ਸਾਹਿਬ, 24 ਸਤੰਬਰ (ਰਣਜੀਤ ਸਿੰਘ ਢਿੱਲੋਂ)-ਬਾਬਾ ਫ਼ਰੀਦ ਮੈਡੀਕਲ ਯੂਨੀਵਰਸਿਟੀ ਫ਼ਰੀਦਕੋਟ ਦੇ ਉੱਪ-ਕੁਲਪਤੀ ਡਾ: ਰਾਜ ਬਹਾਦਰ, ਡਾ: ਹਰਮੋਹਿੰਦਰ ਸਿੰਘ ਮੋਹਾਲੀ, ਡਾ: ਨਰਿੰਦਰ ਕੌਰ, ਡਾ: ਨਰੇਸ਼ ਵਰਮਾ ਹਿਮਾਚਲ ...
ਕਰੰਟ ਲੱਗਣ ਨਾਲ ਪਿੰਡ ਕੋਹਾਲੀ ਦੇ ਪਹਿਲਵਾਨ ਦੀ ਹੋਈ ਮੌਤ
. . .  1 day ago
ਰਾਮ ਤੀਰਥ , 24 ਸਤੰਬਰ ( ਧਰਵਿੰਦਰ ਸਿੰਘ ਔਲਖ )- ਬਿਜਲੀ ਦਾ ਜ਼ੋਰਦਾਰ ਕਰੰਟ ਲੱਗਣ ਨਾਲ ਪਿੰਡ ਕੋਹਾਲੀ ਦੇ ਇਕ ਪਹਿਲਵਾਨ ਨੌਜਵਾਨ ਨਿਸ਼ਾਨ ਸਿੰਘ (26 ) ਪੁੱਤਰ ਹਰਭਜਨ ਸਿੰਘ ਦੀ ਦਰਦਨਾਕ ਮੌਤ ਹੋ ਗਈ , ਜੋ ਦੋ ਭੈਣਾਂ ਦਾ ਇਕਲੌਤਾ ਲਾਡਲਾ ...
ਸਿੱਖਿਆ ਬੋਰਡ ਵਲੋਂ ਰੈਗੂਲਰ ਪਰੀਖਿਆਰਥੀਆਂ ਲਈ ਅਕਾਦਮਿਕ ਸੈਸ਼ਨ ਨੂੰ 2 ਟਰਮਜ਼ ਵਿਚ ਵੰਡਿਆ
. . .  1 day ago
ਐੱਸ. ਏ. ਐੱਸ. ਨਗਰ, 24 ਸਤੰਬਰ (ਤਰਵਿੰਦਰ ਸਿੰਘ ਬੈਨੀਪਾਲ)-ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਅਕਾਦਮਿਕ ਸਾਲ 2021-22 ਦੌਰਾਨ ਰੈਗੂਲਰ ਪਰੀਖਿਆਰਥੀਆਂ ਲਈ ਪਰੀਖਿਆਵਾਂ ਦੀ ਨੀਤੀ ਨੂੰ ਤਰਕਸੰਗਤ ਬਣਾਏ ...
ਨੈਸ਼ਨਲ ਡਿਫੈਂਸ ਅਕੈਡਮੀ ਅਤੇ ਨੇਵਲ ਅਕੈਡਮੀ ਪ੍ਰੀਖਿਆ ਲਈ ਮੰਗੀਆਂ ਗਈਆਂ ਮਹਿਲਾ ਉਮੀਦਵਾਰਾਂ ਤੋਂ ਅਰਜ਼ੀਆਂ
. . .  1 day ago
ਨਵੀਂ ਦਿੱਲੀ, 24 ਸਤੰਬਰ - ਪਹਿਲੀ ਵਾਰ ਯੂ.ਪੀ.ਐਸ.ਸੀ. ਨੇ ਨੈਸ਼ਨਲ ਡਿਫੈਂਸ ਅਕੈਡਮੀ ਅਤੇ ਨੇਵਲ ਅਕੈਡਮੀ ਪ੍ਰੀਖਿਆ ਲਈ ਦਾਖ਼ਲਾ ਪ੍ਰੀਖਿਆ ਲਈ ਮਹਿਲਾ ਉਮੀਦਵਾਰਾਂ ਤੋਂ ਅਰਜ਼ੀਆਂ ਮੰਗੀਆਂ...
ਆਰਥਿਕ ਤੰਗੀ ਕਾਰਨ ਮਜ਼ਦੂਰ ਨੇ ਕੀਤੀ ਖ਼ੁਦਕੁਸ਼ੀ
. . .  1 day ago
ਚਾਉਕੇ, 24 ਸਤੰਬਰ (ਮਨਜੀਤ ਸਿੰਘ ਘੜੈਲੀ) - ਪਿੰਡ ਪਿੱਥੋ ਵਿਖੇ ਆਰਥਿਕ ਤੰਗੀ ਕਾਰਨ ਇਕ ਮਜ਼ਦੂਰ ਵਲੋਂ ਫਾਹਾ ਲੈ ਕੇ ਖ਼ੁਦਕੁਸ਼ੀ ਕਰ ਲਏ ਜਾਣ ਦੀ ਖ਼ਬਰ ਹੈ। ਪਰਿਵਾਰਕ ਮੈਂਬਰਾਂ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ...
ਸਵੱਛ ਸਰਵੇਖਣ ਗ੍ਰਾਮੀਣ (ਐੱਸ.ਐੱਸ.ਜੀ.) 2021 ਦੀ ਸ਼ੁਰੂਆਤ
. . .  1 day ago
ਚੰਡੀਗੜ੍ਹ, 24 ਸਤੰਬਰ - ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਪੰਜਾਬ ਵਲੋਂ ਗਿਣਾਤਮਿਕ ਅਤੇ ਗੁਣਾਤਮਿਕ ਸੈਨੀਟੇਸ਼ਨ (ਸਵੱਛਤਾ) ਮਾਪਦੰਡਾਂ ਦੇ ਅਧਾਰ 'ਤੇ ਕੌਮੀ ਰੈਂਕਿੰਗ ਪ੍ਰਾਪਤ ਕਰਨ ਦੇ ਉਦੇਸ਼ ਨਾਲ ਸਵੱਛ ਸਰਵੇਖਣ...
ਆਈ. ਜੀ. ਪੀ. ਰੈਂਕ ਦੇ ਆਈ. ਪੀ. ਐਸ. ਅਫਸਰਾਂ ਦੇ ਤਬਾਦਲੇ
. . .  1 day ago
ਚੰਡੀਗੜ੍ਹ, 24 ਸਤੰਬਰ - ਦੋ ਆਈ. ਜੀ. ਪੀ. ਰੈਂਕ ਦੇ ਆਈ. ਪੀ. ਐਸ. ਅਫਸਰਾਂ ਦੇ ਤਬਾਦਲੇ ਕੀਤੇ ਗਏ ...
ਮਹਾਰਾਸ਼ਟਰ ਵਿਚ 4 ਅਕਤੂਬਰ ਤੋਂ ਖੁੱਲਣਗੇ ਸਕੂਲ
. . .  1 day ago
ਮੁੰਬਈ, 24 ਸਤੰਬਰ - ਮਹਾਰਾਸ਼ਟਰ ਸਰਕਾਰ ਨੇ 4 ਅਕਤੂਬਰ ਤੋਂ ਸਕੂਲ ਦੁਬਾਰਾ ਖੋਲ੍ਹਣ ਦਾ ਐਲਾਨ ਕੀਤਾ ਹੈ | ਪੇਂਡੂ ਖੇਤਰਾਂ ਵਿਚ 5 ਵੀਂ ਤੋਂ 12 ਵੀਂ ਦੀਆਂ ਜਮਾਤਾਂ ...
ਸੁਖਬੀਰ ਸਿੰਘ ਬਾਦਲ ਵਲੋਂ ਸ਼੍ਰੋਮਣੀ ਅਕਾਲੀ ਦਲ ਦੇ ਮੁਲਾਜ਼ਮ ਵਿੰਗ ਦੇ ਜ਼ਿਲ੍ਹਾ ਪ੍ਰਧਾਨਾਂ ਦਾ ਐਲਾਨ
. . .  1 day ago
ਚੰਡੀਗੜ੍ਹ 24 ਸਤੰਬਰ - ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਸ਼੍ਰੋਮਣੀ ਅਕਾਲੀ ਦਲ ਦੇ ਮੁਲਾਜ਼ਮ ਵਿੰਗ ਦੇ ਕੋਆਰਡੀਨੇਟਰ ਸਿਕੰਦਰ ਸਿੰਘ ਮਲੂਕਾ, ਮੁਲਾਜ਼ਮ ਵਿੰਗ
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 7 ਸਾਉਣ ਸੰਮਤ 553
ਵਿਚਾਰ ਪ੍ਰਵਾਹ: ਜੀਵਨ ਦੇ ਸੰਘਰਸ਼ ਵਿਚ ਉਹ ਜਿੱਤਦੇ ਹਨ, ਜਿਨ੍ਹਾਂ ਵਿਚ ਹਾਲਾਤ \'ਤੇ ਕਾਬੂ ਪਾਉਣ ਦੀ ਯੋਗਤਾ ਹੁੰਦੀ ਹੈ। -ਚਾਰਲਿਸ ਡਾਰਵਿਨ

ਫਿਰੋਜ਼ਪੁਰ

ਬੰਟੀ ਰੋਮਾਣਾ ਵਲੋਂ ਯੂਥ ਅਕਾਲੀ ਆਗੂਆਂ ਨੂੰ ਜ਼ਿਲ੍ਹਾ ਪੱਧਰੀ ਢਾਂਚਿਆਂ ਦੇ ਵਿਸਥਾਰ ਦੀ ਹਦਾਇਤ

ਫ਼ਿਰੋਜ਼ਪੁਰ, 21 ਜੁਲਾਈ (ਗੁਰਿੰਦਰ ਸਿੰਘ)-ਆਗਾਮੀ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ ਯੂਥ ਵਿੰਗ ਵਲੋਂ ਆਪਣੀਆਂ ਸਰਗਰਮੀਆਂ ਤੇਜ਼ ਕਰਦਿਆਂ ਨੇੜ ਭਵਿੱਖ ਵਿਚ ਯੂਥ ਵਿੰਗ ਦੇ ਜ਼ਿਲ੍ਹਾ ਪੱਧਰੀ ਢਾਂਚਿਆਂ ਵਿਚ ਵਿਸਥਾਰ ਕਰਨ ਅਤੇ ਮਿਹਨਤੀ ਤੇ ਪਾਰਟੀ ...

ਪੂਰੀ ਖ਼ਬਰ »

ਮੁਸਲਿਮ ਭਾਈਚਾਰੇ ਨੇ ਉਤਸ਼ਾਹ ਨਾਲ ਮਨਾਈ ਈਦ

ਫ਼ਿਰੋਜ਼ਪੁਰ, 21 ਜੁਲਾਈ (ਜਸਵਿੰਦਰ ਸਿੰਘ ਸੰਧੂ)- ਕੁਰਬਾਨੀ ਤੇ ਤਿਆਗ ਦਾ ਪ੍ਰਤੀਕ ਬਕਰੀਦ (ਈਦ-ਉਲ-ਅਜ਼ਹਾ) ਤਿਉਹਾਰ ਮੁਸਲਿਮ ਭਾਈਚਾਰੇ ਵਲੋਂ ਅੱਜ ਜ਼ਿਲ੍ਹੇ ਅੰਦਰ ਪੂਰੇ ਉਤਸ਼ਾਹ ਮੁਸਲਿਮ ਭਾਈਚਾਰੇ ਵਲੋਂ ਅੱਜ ਜ਼ਿਲ੍ਹੇ ਭਰ ਅੰਦਰ ਪੂਰੇ ਉਤਸ਼ਾਹ ਨਾਲ ਮਨਾਇਆ ਗਿਆ | ...

ਪੂਰੀ ਖ਼ਬਰ »

ਮਿਡ-ਡੇ-ਮੀਲ ਕੁੱਕਾਂ ਨੇ ਮੰਗਾਂ ਨੂੰ ਲੈ ਕੇ ਪੰਜਾਬ ਸਰਕਾਰ ਖ਼ਿਲਾਫ਼ ਕੀਤਾ ਪ੍ਰਦਰਸ਼ਨ

ਗੁਰੂਹਰਸਹਾਏ, 21 ਜੁਲਾਈ (ਕਪਿਲ ਕੰਧਾਰੀ)- ਅੱਜ ਗੁਰੂਹਰਸਹਾਏ ਦੇ ਰੇਲਵੇ ਪਾਰਕ ਵਿਚ ਸਥਿਤ ਮਿਡ-ਡੇ ਮੀਲ ਕੁੱਕ ਯੂਨੀਅਨ ਇੰਟਕ ਦੀ ਮੀਟਿੰਗ ਰਜਨੀ ਦੇਵੀ ਦੀ ਪ੍ਰਧਾਨਗੀ ਹੇਠ ਹੋਈ | ਇਸ ਮੀਟਿੰਗ 'ਚ ਵਿਸ਼ੇਸ਼ ਤੌਰ 'ਤੇ ਸੂਬਾ ਜਨਰਲ ਸਕੱਤਰ ਪਰਮਜੀਤ ਕੌਰ ਨੇ ਵੀ ਭਾਗ ਲਿਆ | ਇਸ ...

ਪੂਰੀ ਖ਼ਬਰ »

ਤੇਜ਼ਧਾਰ ਹਥਿਆਰ ਨਾਲ ਹਮਲਾ ਕਰਨ ਵਾਲੇ ਵਿਅਕਤੀ ਦੀ ਪੇਸ਼ਗੀ ਜ਼ਮਾਨਤ ਖ਼ਾਰਜ

ਫ਼ਿਰੋਜ਼ਪੁਰ, 21 ਜੁਲਾਈ (ਰਾਕੇਸ਼ ਚਾਵਲਾ)-ਤੇਜ਼ਧਾਰ ਹਥਿਆਰ ਨਾਲ ਹਮਲਾ ਕਰ ਜ਼ਖ਼ਮੀ ਕਰਨ ਦੇ ਮਾਮਲੇ ਵਿਚ ਥਾਣਾ ਮੱਲਾਂਵਾਲਾ ਪੁਲਿਸ ਨੇ ਲੋੜੀਂਦੇ ਇਕ ਵਿਅਕਤੀ ਦੀ ਪੇਸ਼ਗੀ ਜ਼ਮਾਨਤ ਅਰਜ਼ੀ ਫ਼ਿਰੋਜ਼ਪੁਰ ਦੀ ਸੈਸ਼ਨ ਕੋਰਟ ਨੇ ਖਾਰਿਜ ਕਰ ਦਿੱਤੀ ਹੈ | ਜਾਣਕਾਰੀ ...

ਪੂਰੀ ਖ਼ਬਰ »

'ਆਪ' ਦੇ ਸੂਬਾ ਆਗੂ ਰਣਬੀਰ ਭੁੱਲਰ ਵਲੋਂ ਸ਼ਹਿਰੀ ਖੇਤਰ ਦੇ ਵਾਰਡਾਂ 'ਚ ਦੌਰੇ

ਫ਼ਿਰੋਜ਼ਪੁਰ, 21 ਜੁਲਾਈ (ਕੁਲਬੀਰ ਸਿੰਘ ਸੋਢੀ)- ਪੰਜਾਬ ਅੰਦਰ ਹੋਣ ਵਾਲੀਆਂ ਵਿਧਾਨ ਸਭਾ 2022 ਦੀਆਂ ਚੋਣਾਂ ਮੱਦੇਨਜ਼ਰ ਸੂਬੇ ਅੰਦਰ ਰਾਜਨੀਤਿਕ ਪਾਰਟੀਆਂ ਵਲੋਂ ਸਿਆਸਤ ਪੂਰੇ ਜ਼ੋਰ 'ਤੇ ਭਖਾਈ ਹੋਈ ਹੈ | ਇਸੇ ਲੜੀ ਦੇ ਚੱਲਦੇ ਫ਼ਿਰੋਜ਼ਪੁਰ ਸ਼ਹਿਰੀ ਹਲਕੇ ਤੋਂ ਆਮ ਆਦਮੀ ...

ਪੂਰੀ ਖ਼ਬਰ »

ਅਮਨਦੀਪ ਸਿੰਘ ਕੋਹਰ ਸਿੰਘ ਵਾਲਾ ਬਣੇ ਯੂਥ ਅਕਾਲੀ ਦਲ ਦੇ ਜੂਨੀਅਰ ਮੀਤ ਪ੍ਰਧਾਨ

ਗੁਰੂਹਰਸਹਾਏ, 21 ਜੁਲਾਈ (ਹਰਚਰਨ ਸਿੰਘ ਸੰਧੂ)- ਸ਼ੋ੍ਰਮਣੀ ਅਕਾਲੀ ਦਲ 'ਚ ਦਿੱਤੀਆਂ ਅਣਥੱਕ ਸੇਵਾਵਾਂ ਬਦਲੇ ਪਿੰਡ ਕੋਹਰ ਸਿੰਘ ਵਾਲਾ ਦੇ ਵਾਸੀ ਨੌਜਵਾਨ ਅਕਾਲੀ ਵਰਕਰ ਅਮਨਦੀਪ ਸਿੰਘ ਨੂੰ ਯੂਥ ਅਕਾਲੀ ਦਲ ਦਾ ਪੰਜਾਬ ਜੂਨੀਅਰ ਮੀਤ ਪ੍ਰਧਾਨ ਨਿਯੁਕਤ ਕੀਤਾ ਹੈ | ਅਕਾਲੀ ...

ਪੂਰੀ ਖ਼ਬਰ »

ਹੈਰੋਇਨ ਸਮੇਤ ਵਿਅਕਤੀ ਕਾਬੂ

ਫ਼ਿਰੋਜ਼ਪੁਰ, 21 ਜੁਲਾਈ (ਕੁਲਬੀਰ ਸਿੰਘ ਸੋਢੀ)- ਜ਼ਿਲ੍ਹਾ ਪੁਲਿਸ ਕਪਤਾਨ ਫ਼ਿਰੋਜ਼ਪੁਰ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸੀ.ਆਈ.ਏ. ਸਟਾਫ਼ ਪੁਲਿਸ ਵਲੋਂ ਚੈਕਿੰਗ ਦੌਰਾਨ ਇਕ ਵਿਅਕਤੀ ਨੂੰ ਹੈਰੋਇਨ ਸਮੇਤ ਕਾਬੂ ਕੀਤੇ ਜਾਣ ਦਾ ਸਮਾਚਾਰ ਹੈ | ਪ੍ਰਾਪਤ ਜਾਣਕਾਰੀ ...

ਪੂਰੀ ਖ਼ਬਰ »

ਧਾਰਮਿਕ ਤੇ ਸਮਾਜਿਕ ਹਿੱਤ ਲਈ ਵਾਲਮੀਕਿ ਅੰਬੇਡਕਰ ਅੰਦੋਲਨ ਵਲੋਂ ਮੀਟਿੰਗ

ਫ਼ਿਰੋਜ਼ਪੁਰ, 21 ਜੁਲਾਈ (ਜਸਵਿੰਦਰ ਸਿੰਘ ਸੰਧੂ)-ਆਦਿ ਸੰਸਕ੍ਰਿਤੀ ਨੂੰ ਮੁੜ ਸਥਾਪਿਤ ਕਰਨ ਲਈ ਧਰਮ ਗੁਰੂ ਦਰਸ਼ਨ ਰਤਨ ਰਾਵਣ ਵਲੋਂ ਕੌਮ ਹਿੱਤ ਵਿਚ ਕੀਤੇ ਜਾ ਰਹੇ ਕਾਰਜਾਂ ਤੋਂ ਜਾਣੰੂ ਕਰਵਾਉਣ ਲਈ ਵਾਲਮੀਕਿ ਅੰਬੇਡਕਰ ਅੰਦੋਲਨ ਅੰਤਰਗਤ (ਆਧਸ) ਦੀ ਇਕ ਵਿਸ਼ੇਸ਼ ...

ਪੂਰੀ ਖ਼ਬਰ »

ਡਾ: ਅਵਤਾਰ ਸਿੰਘ ਗਿੱਲ ਹਲਕਾ ਦਿਹਾਤੀ ਕਾਂਗਰਸ ਦੇ ਕੋਆਰਡੀਨੇਟਰ ਨਿਯੁਕਤ

ਫ਼ਿਰੋਜ਼ਪੁਰ, 21 ਜੁਲਾਈ (ਜਸਵਿੰਦਰ ਸਿੰਘ ਸੰਧੂ)- ਕਾਂਗਰਸ ਪਾਰਟੀ ਦੇ ਐੱਸ.ਸੀ. ਵਿਭਾਗ ਵਲੋਂ ਰਿਜ਼ਰਵ ਹਲਕਿਆਂ 'ਚ ਕੋਆਰਡੀਨੇਟਰ ਲਗਾਏ ਜਾਣ ਦੀ ਵਿੱਢੀ ਵਿਸ਼ੇਸ਼ ਮੁਹਿੰਮ ਤਹਿਤ ਨਿਤਿਨ ਰਾਉਤ ਚੇਅਰਮੈਨ ਆਲ ਇੰਡੀਆ ਕਾਂਗਰਸ ਐੱਸ.ਸੀ. ਵਿਭਾਗ, ਸਿਤਿਜ ਅਧਿਆਲਕਰ ...

ਪੂਰੀ ਖ਼ਬਰ »

ਹੈਰੋਇਨ ਸਮੇਤ ਵਿਅਕਤੀ ਕਾਬੂ

ਤਲਵੰਡੀ ਭਾਈ, 21 ਜੁਲਾਈ (ਕੁਲਜਿੰਦਰ ਸਿੰਘ ਗਿੱਲ)- ਥਾਣਾ ਤਲਵੰਡੀ ਭਾਈ ਦੀ ਪੁਲਿਸ ਵਲੋਂ ਇਕ ਵਿਅਕਤੀ ਨੂੰ 10 ਗ੍ਰਾਮ ਹੈਰੋਇਨ ਸਮੇਤ ਕਾਬੂ ਕਰਨ 'ਚ ਸਫਲਤਾ ਹਾਸਲ ਕੀਤੀ ਗਈ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਥਾਣਾ ਤਲਵੰਡੀ ਭਾਈ ਦੇ ਏ ਐੱਸ ਆਈ ਅਮਰਜੀਤ ਸਿੰਘ ਨੇ ਦੱਸਿਆ ...

ਪੂਰੀ ਖ਼ਬਰ »

ਕੰਬੋਜ ਬਰਾਦਰੀ ਵਲੋਂ ਸ਼ਹੀਦ ਊਧਮ ਸਿੰਘ ਦੀ ਯਾਦ 'ਚ ਗੇਟ ਬਣਾਉਣ ਦੀ ਮੰਗ

ਫ਼ਿਰੋਜ਼ਪੁਰ, 21 ਜੁਲਾਈ (ਤਪਿੰਦਰ ਸਿੰਘ)- ਫ਼ਿਰੋਜ਼ਪੁਰ ਵਿਚ ਵੱਸਦੀ ਕੰਬੋਜ ਬਰਾਦਰੀ ਵਲੋਂ ਸ਼ਹਿਰ ਦੇ ਸੁੰਦਰੀਕਰਨ ਲਈ ਬਣਾਏ ਜਾਣ ਵਾਲੇ ਗੇਟਾਂ ਵਿਚ ਇਕ ਗੇਟ ਦਾ ਨਾਮ ਸ਼ਹੀਦ ਊਧਮ ਸਿੰਘ ਦੇ ਨਾਮ ਉੱਪਰ ਰੱਖਣ ਦੀ ਜ਼ਿਲ੍ਹਾ ਪ੍ਰਸ਼ਾਸਨ ਤੇ ਵਿਧਾਇਕ ਪਰਮਿੰਦਰ ਸਿੰਘ ...

ਪੂਰੀ ਖ਼ਬਰ »

ਗੁਰੂ ਨਾਨਕ ਸਾਹਿਬ ਦੇ ਪ੍ਰਕਾਸ਼ ਦਿਹਾੜੇ 'ਤੇ ਪਾਕਿ ਜਾਣ ਵਾਲੇ ਜਥੇ ਨੂੰ 12 ਦਿਨਾਂ ਦਾ ਕਰਕੇ ਤਿੰਨ ਹੋਰ ਗੁਰਦੁਆਰਿਆਂ ਦੇ ਦਰਸ਼ਨ ਕਰਵਾਉਣ ਦੀ ਅਪੀਲ

ਫ਼ਿਰੋਜ਼ਪੁਰ, 21 ਜੁਲਾਈ (ਜਸਵਿੰਦਰ ਸਿੰਘ ਸੰਧੂ)- ਸਿੱਖ ਧਰਮ ਦੇ ਮੋਢੀ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਗੁਰਦੁਆਰਾ ਨਨਕਾਣਾ ਸਾਹਿਬ ਪਾਕਿਸਤਾਨ ਪਹੁੰਚ ਕੇ ਮਨਾਉਣ ਲਈ ਜਾਣ ਵਾਲੇ ਜਥੇ ਦਾ ਸਮਾਂ 12 ਦਿਨਾਂ ਦਾ ਕਰਨ ਦੇ ਨਾਲ-ਨਾਲ ਤਿੰਨ ਹੋਰ ਗੁਰਦੁਆਰਾ ...

ਪੂਰੀ ਖ਼ਬਰ »

ਵੱਖ-ਵੱਖ ਅਕਾਲੀ ਅਹੁਦੇਦਾਰਾਂ ਦਾ ਵਰਦੇਵ ਸਿੰਘ ਮਾਨ ਵਲੋਂ ਸਨਮਾਨ

ਗੁਰੂਹਰਸਹਾਏ, 21 ਜੁਲਾਈ (ਹਰਚਰਨ ਸਿੰਘ ਸੰਧੂ)- ਸ਼੍ਰੋਮਣੀ ਅਕਾਲੀ ਦਲ (ਬ) ਵਲੋਂ ਪਾਰਟੀ ਦੇ ਜਥੇਬੰਦਕ ਢਾਂਚੇ ਨੂੰ ਮਜ਼ਬੂਤ ਕਰਨ ਲਈ ਵੱਖ-ਵੱਖ ਮਿਹਨਤੀ ਆਗੂਆਂ ਨੂੰ ਅਹੁਦੇ ਦੇ ਕੇ ਨਿਵਾਜਿਆ ਜਾ ਰਿਹਾ ਹੈ | ਇਸੇ ਹੀ ਲੜੀ ਤਹਿਤ ਗੁਰੂਹਰਸਹਾਏ ਹਲਕੇ ਨਾਲ ਸਬੰਧਿਤ ...

ਪੂਰੀ ਖ਼ਬਰ »

ਰਾਏ ਸਿੱਖ ਬਰਾਦਰੀ ਨੇ ਕੀਤਾ ਨਸੀਬ ਸਿੰਘ ਸੰਧੂ ਦਾ ਸਨਮਾਨ

ਫ਼ਿਰੋਜ਼ਪੁਰ, 21 ਜੁਲਾਈ (ਜਸਵਿੰਦਰ ਸਿੰਘ ਸੰਧੂ)- ਰਾਏ ਸਿੱਖ ਭਾਈਚਾਰੇ ਦੀਆਂ ਸਮੱਸਿਆਵਾਂ ਦੇ ਹੱਲ ਕਰਵਾਉਣ ਅਤੇ ਭਾਈਚਾਰੇ ਦੇ ਆਗੂਆਂ ਨੂੰ ਮਿਲੇ ਨੌਕਰੀਆਂ ਦੇ ਹੱਕ ਬਹਾਲ ਕਰਵਾਉਣ 'ਚ ਵੱਡੀ ਭੂਮਿਕਾ ਨਿਭਾਉਣ ਵਾਲੇ ਰਾਣਾ ਗੁਰਮੀਤ ਸਿੰਘ ਸੋਢੀ ਕੈਬਨਿਟ ਮੰਤਰੀ ਦੇ ...

ਪੂਰੀ ਖ਼ਬਰ »

ਆਯੁਰਵੈਦਿਕ ਵਿਭਾਗ ਪੰਜਾਬ ਦੇ ਉਪ ਵੈਦ ਮਨਾਉਣਗੇ ਕਾਲਾ ਹਫ਼ਤਾ

ਜ਼ੀਰਾ, 21 ਜੁਲਾਈ (ਪ.ਪ.)-ਪੰਜਾਬ ਸਰਕਾਰ ਵਲੋਂ ਲਾਗੂ ਕੀਤੇ ਗਏ ਪੇ-ਕਮਿਸ਼ਨ ਦੇ ਵਿਰੋਧ ਵਿਚ ਪੰਜਾਬ ਭਰ ਦੇ ਆਯੁਰਵੈਦਿਕ ਵਿਭਾਗ ਦੇ ਉਪ ਵੈਦ ਰੋਸ ਵਜੋਂ ਕਾਲਾ ਹਫ਼ਤਾ ਮਨਾਉਂਦਿਆਂ ਕਾਲੀਆਂ ਪੱਟੀਆਂ ਲਗਾ ਕੇ ਕੰਮ ਕਰਨਗੇ | ਇਸ ਸਬੰਧੀ ਸਰਕਾਰੀ ਆਯੁਰਵੈਦਿਕ ਸਿਹਤ ਕੇਂਦਰ ...

ਪੂਰੀ ਖ਼ਬਰ »

ਕੇਂਦਰੀ ਜੇਲ੍ਹ 'ਚੋਂ ਤਲਾਸ਼ੀ ਦੌਰਾਨ ਮਿਲੇ ਮੋਬਾਈਲ ਫ਼ੋਨ, ਚਾਰਜਰ ਤੇ ਨਸ਼ੀਲੇ ਪਦਾਰਥ

ਅਣਪਛਾਤੇ ਸਮੇਤ 8 ਕੈਦੀਆਂ ਤੇ ਹਵਾਲਾਤੀਆਂ ਖ਼ਿਲਾਫ਼ ਮੁਕੱਦਮਾ ਦਰਜ ਫ਼ਿਰੋਜ਼ਪੁਰ, 21 ਜੁਲਾਈ (ਗੁਰਿੰਦਰ ਸਿੰਘ)-ਸਥਾਨਕ ਕੇਂਦਰੀ ਜੇਲ੍ਹ ਵਿਚੋਂ ਤਲਾਸ਼ੀ ਦੌਰਾਨ ਅਤੇ ਬਾਹਰੀ ਥਰੋਅ ਰਾਹੀਂ ਸੁੱਟੇ ਗੇਂਦ ਵਿਚੋਂ 4 ਮੋਬਾਈਲ, ਚਾਰਜਰ ਤੇ ਨਸ਼ੀਲੇ ਪਦਾਰਥ ਬਰਾਮਦ ਹੋਣ 'ਤੇ ...

ਪੂਰੀ ਖ਼ਬਰ »

ਲਾਇਨਜ਼ ਕਲੱਬ ਫ਼ਿਰੋਜ਼ਪੁਰ ਅਸ਼ੀਰਵਾਦ ਨੇ ਕੀਤੀ ਨਵੇਂ ਅਹੁਦੇਦਾਰ ਦੀ ਤਾਜਪੋਸ਼ੀ

ਫ਼ਿਰੋਜ਼ਪੁਰ, 21 ਜੁਲਾਈ (ਜਸਵਿੰਦਰ ਸਿੰਘ ਸੰਧੂ)- ਲਾਇਨਜ਼ ਕਲੱਬ ਫ਼ਿਰੋਜ਼ਪੁਰ ਅਸ਼ੀਰਵਾਦ ਦੀ ਪਰਿਵਾਰਕ ਬੀ.ਓ.ਡੀ. ਦੀ ਮੀਟਿੰਗ ਲਾਇਨ ਡਾ: ਰਵਿੰਦਰ ਮਰਵਾਹਾ ਦੀ ਪ੍ਰਧਾਨਗੀ ਹੇਠ ਫ਼ਿਰੋਜ਼ਪੁਰ ਸ਼ਹਿਰ ਵਿਖੇ ਹੋਈ | ਲਾਇਨ ਕਲੱਬ ਦੀ ਪਲੇਠੀ ਮੀਟਿੰਗ ਵਿਚ ਲਾਇਨ ਡਾ: ...

ਪੂਰੀ ਖ਼ਬਰ »

ਇਕਬਾਲ ਸਿੰਘ ਮੱਲਾ ਤੇ ਪਰਿਵਾਰ ਨਾਲ ਜਨਮੇਜਾ ਸਿੰਘ ਸੇਖੋਂ ਵਲੋਂ ਦੁੱਖ ਪ੍ਰਗਟ

ਆਰਿਫ਼ ਕੇ, 21 ਜੁਲਾਈ (ਬਲਬੀਰ ਸਿੰਘ ਜੋਸਨ)- ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲ੍ਹਾ ਸੀਨੀਅਰ ਮੀਤ ਪ੍ਰਧਾਨ ਇਕਬਾਲ ਸਿੰਘ ਮੱਲਾ ਦੀ ਮਾਤਾ ਹਰਭਜਨ ਕੌਰ ਦੇ ਅਚਾਨਕ ਦਿਹਾਂਤ 'ਤੇ ਉਨ੍ਹਾਂ ਦੇ ਜੱਦੀ ਪਿੰਡ ਕਾਮਲਵਾਲਾ ਉਰਫ਼ ਮੁੱਠਿਆਂ ਵਾਲਾ ਵਿਖੇ ਸ਼੍ਰੋਮਣੀ ਅਕਾਲੀ ਦਲ ਦੇ ...

ਪੂਰੀ ਖ਼ਬਰ »

ਤੇਜ਼ ਮੀਂਹ ਤੇ ਹਨ੍ਹੇਰੀ ਕਾਰਨ ਡਿੱਗੀ ਗ਼ਰੀਬ ਪਰਿਵਾਰ ਦੇ ਮਕਾਨ ਦੀ ਛੱਤ

ਗੁਰੂਹਰਸਹਾਏ, 21 ਜੁਲਾਈ (ਕਪਿਲ ਕੰਧਾਰੀ)- ਪਿੰਡ ਤੁਲਸੀ ਵਾਲਾ ਵਿਖੇ ਇਕ ਗ਼ਰੀਬ ਪਰਿਵਾਰ 'ਤੇ ਉਦੋਂ ਕਹਿਰ ਡਿੱਗ ਪਿਆ, ਜਦੋਂ ਤੇਜ਼ ਹਨੇ੍ਹਰੀ ਅਤੇ ਮੀਂਹ ਦੇ ਕਾਰਨ ਉਸ ਗ਼ਰੀਬ ਪਰਿਵਾਰ ਦੇ ਮਕਾਨ ਦੀ ਛੱਤ ਡਿੱਗ ਪਈ | ਇਸ ਮੌਕੇ ਜਾਣਕਾਰੀ ਦਿੰਦੇ ਹੋਏ ਰਮੇਸ਼ ਪੁੱਤਰ ...

ਪੂਰੀ ਖ਼ਬਰ »

ਗੁਰਵਿੰਦਰ ਸਿੰਘ ਮਹਾਲਮ ਬਣੇ ਸ਼੍ਰੋ. ਅ. ਦਲ (ਅੰਮਿ੍ਤਸਰ) ਦੇ ਜ਼ਿਲ੍ਹਾ ਯੂਥ ਪ੍ਰਧਾਨ

ਫ਼ਿਰੋਜ਼ਪੁਰ, 21 ਜੁਲਾਈ (ਗੁਰਿੰਦਰ ਸਿੰਘ)- ਸ਼੍ਰੋਮਣੀ ਅਕਾਲੀ ਦਲ ਅੰਮਿ੍ਤਸਰ ਵਲੋਂ ਪੰਥਕ ਮੁੱਦਿਆਂ ਅਤੇ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਇਕ ਭਰਵੀਂ ਇਕੱਤਰਤਾ ਕੀਤੀ ਗਈ, ਜਿਸ 'ਚ ਪਾਰਟੀ ਨੂੰ ਮਜ਼ਬੂਤ ਕਰਨ ਲਈ ਅਨੇਕ ਵਿਚਾਰਾਂ ਹੋਈਆਂ | ਇਸੇ ਤਹਿਤ ਯੂਥ ...

ਪੂਰੀ ਖ਼ਬਰ »

ਬਿਜਲੀ ਬੋਰਡ ਮੁਲਾਜ਼ਮ ਜਥੇਬੰਦੀ ਇੰਪਲਾਈਜ਼ ਫੈੱਡਰੇਸ਼ਨ (ਪਹਿਲਵਾਨ) ਦੀ ਚੋਣ ਸਬੰਧੀ ਇਜਲਾਸ

ਜ਼ੀਰਾ, 21 ਜੁਲਾਈ (ਜੋਗਿੰਦਰ ਸਿੰਘ ਕੰਡਿਆਲ)- ਬਿਜਲੀ ਬੋਰਡ ਮੁਲਾਜ਼ਮ ਜਥੇਬੰਦੀ ਇੰਪਲਾਈਜ਼ ਫੈਡਰੇਸ਼ਨ (ਪਹਿਲਵਾਨ) ਸਰਕਲ ਫ਼ਿਰੋਜ਼ਪੁਰ ਦਾ ਜਨਰਲ ਇਜਲਾਸ ਸ਼ਗਨ ਹੋਟਲ ਜ਼ੀਰਾ ਵਿਖੇ ਹੋਇਆ | ਇਸ ਸਮੇਂ ਸਰਕਲ ਕਮੇਟੀ ਫ਼ਿਰੋਜ਼ਪੁਰ ਦੇ ਪਿਛਲੇ 2 ਸਾਲ ਦੀਆਂ ਗਤੀਵਿਧੀਆਂ, ...

ਪੂਰੀ ਖ਼ਬਰ »

'ਆਪ' ਵਲੋਂ ਮੁਫ਼ਤ ਬਿਜਲੀ ਸਹੂਲਤ ਰਵਾਇਤੀ ਪਾਰਟੀਆਂ ਦਾ ਜੁਮਲਾ ਨਹੀਂ-ਆਸ਼ੂ ਬੰਗੜ

ਮਮਦੋਟ, 21 ਜੁਲਾਈ (ਸੁਖਦੇਵ ਸਿੰਘ ਸੰਗਮ)- ਵਿਧਾਨ ਸਭਾ ਹਲਕਾ ਫ਼ਿਰੋਜ਼ਪੁਰ ਦਿਹਾਤੀ ਤੋਂ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਅਮਰਦੀਪ ਸਿੰਘ (ਆਸ਼ੂ ਬੰਗੜ) ਵਲੋਂ ਬਲਾਕ ਪ੍ਰਧਾਨ ਮਮਦੋਟ ਬਲਵਿੰਦਰ ਸਿੰਘ ਰਾਊਕੇ ਦੀ ਅਗਵਾਈ 'ਚ ਬਲਾਕ ਦੇ ਵੱਖ-ਵੱਖ ਪਿੰਡਾਂ ਵਿਚ ਵਰਕਰਾਂ ...

ਪੂਰੀ ਖ਼ਬਰ »

ਬਾਬਾ ਪੀਰ ਸ਼ਾਹ ਦੇ ਸਾਲਾਨਾ ਮੇਲੇ 'ਚ ਲੱਗੀਆਂ ਰੌਣਕਾਂ

ਗੁਰੂਹਰਸਹਾਏ, 21 ਜੁਲਾਈ (ਹਰਚਰਨ ਸਿੰਘ ਸੰਧੂ)-ਗੁਰੂਹਰਸਹਾਏ ਨੇੜਲੇ ਪਿੰਡ ਸ਼ਰੀਹਵਾਲਾ ਬਰਾੜ ਵਿਖੇ ਸਮੂਹ ਨਗਰ ਨਿਵਾਸੀਆਂ, ਗ੍ਰਾਮ ਪੰਚਾਇਤ ਅਤੇ ਮੇਲਾ ਕਮੇਟੀ ਵਲੋਂ ਬਾਬਾ ਪੀਰ ਸ਼ਾਹ ਦੀ ਯਾਦ 'ਚ ਸਾਲਾਨਾ ਮੇਲਾ ਕਰਵਾਇਆ ਗਿਆ, ਜਿਸ ਦੌਰਾਨ ਬਾਬਾ ਜੀ ਦੀ ਦਰਗਾਹ 'ਤੇ ...

ਪੂਰੀ ਖ਼ਬਰ »

ਕਾਂਗਰਸ ਵਲੋਂ ਨਵਜੋਤ ਸਿੰਘ ਸਿੱਧੂ ਦੇ ਹੱਥ ਸੂਬੇ ਦੀ ਵਾਗਡੋਰ ਸੌਂਪਣ ਵਾਲਾ ਫੈਸਲਾ ਸ਼ਲਾਘਾਯੋਗ-ਬਰਾੜ

ਫ਼ਿਰੋਜ਼ਪੁਰ, 21 ਜੁਲਾਈ (ਜਸਵਿੰਦਰ ਸਿੰਘ ਸੰਧੂ)-ਕੁਲ ਹਿੰਦ ਕਾਂਗਰਸ ਵਲੋਂ ਨਵਜੋਤ ਸਿੰਘ ਸਿੱਧੂ ਨੂੰ ਪੰਜਾਬ ਕਾਂਗਰਸ ਦਾ ਪ੍ਰਧਾਨ ਬਣਾਏ ਜਾਣ ਦਾ ਸਵਾਗਤ ਕਰਦਿਆਂ ਸਾਬਕਾ ਵਿਧਾਇਕ ਗੁਰਨੈਬ ਸਿੰਘ ਬਰਾੜ ਨੇ ਪਾਰਟੀ ਦੇ ਫੈਸਲੇ ਨੂੰ ਸ਼ਲਾਘਾਯੋਗ ਦੱੱਸਦਿਆਂ ਕਿਹਾ ਕਿ ...

ਪੂਰੀ ਖ਼ਬਰ »

ਭਾਈ ਬਲਜਿੰਦਰ ਸਿੰਘ ਪਰਵਾਨਾ ਤੇ ਹੋਰ ਸਿੱਖ ਨੌਜਵਾਨਾਂ ਦੀ ਰਿਹਾਈ ਸਬੰਧੀ ਮੀਟਿੰਗ

ਮੱਲਾਂਵਾਲਾ, 21 ਜੁਲਾਈ (ਸੁਰਜਨ ਸਿੰਘ ਸੰਧੂ, ਗੁਰਦੇਵ ਸਿੰਘ)- ਗੁਰਦੁਆਰਾ ਵਿਸ਼ਵਕਰਮਾ ਸਿੰਘ ਸਭਾ ਵਿਚ ਵੱਖ-ਵੱਖ ਜਥੇਬੰਦੀਆਂ ਨੇ ਮੀਟਿੰਗ ਕਰਕੇ ਭਾਈ ਬਲਜਿੰਦਰ ਸਿੰਘ ਪਰਵਾਨਾ ਤੇ ਹੋਰ ਸਿੱਖ ਨੌਜਵਾਨਾਂ ਦੀ ਰਿਹਾਈ ਦੀ ਮੰਗ ਕੀਤੀ | ਮੀਟਿੰਗ ਵਿਚ ਆਜ਼ਾਦ ਨੌਜਵਾਨ ...

ਪੂਰੀ ਖ਼ਬਰ »

ਪੀ. ਐੱਸ. ਈ. ਬੀ. ਇੰਪਲਾਈਜ਼ ਫੈਡਰੇਸ਼ਨ ਦੀ ਮੀਟਿੰਗ ਹੋਈ

ਫ਼ਿਰੋਜ਼ਪੁਰ, 21 ਜੁਲਾਈ (ਤਪਿੰਦਰ ਸਿੰਘ)- ਪੀ.ਐੱਸ.ਈ.ਬੀ. ਇੰਪਲਾਈਜ਼ ਫੈਡਰੇਸ਼ਨ ਸਰਕਲ ਫ਼ਿਰੋਜ਼ਪੁਰ ਦੀ ਮੀਟਿੰਗ ਪ੍ਰਧਾਨ ਅਸ਼ਵਨੀ ਕੁਮਾਰ ਦੀ ਪ੍ਰਧਾਨਗੀ ਹੇਠ ਹੋਈ | ਮੀਟਿੰਗ ਵਿਚ ਜ਼ੋਨ ਪ੍ਰਧਾਨ ਬਲਕਾਰ ਸਿੰਘ ਭੁੱਲਰ, ਸੂਬਾ ਆਗੂ ਗੁਰਦਿੱਤ ਸਿੰਘ ਸਿੱਧੂ, ਸੂਬਾ ਆਗੂ ...

ਪੂਰੀ ਖ਼ਬਰ »

ਨਵਜੋਤ ਸਿੱਧੂ ਦੇ ਪ੍ਰਧਾਨ ਬਣਨ 'ਤੇ ਕਿਸਾਨਾਂ 'ਚ ਆਸ ਦੀ ਕਿਰਨ ਜਾਗੀ-ਕਿਸਾਨ ਆਗੂ

ਖੋਸਾ ਦਲ ਸਿੰਘ, 21 ਜੁਲਾਈ (ਮਨਪ੍ਰੀਤ ਸਿੰਘ ਸੰਧੂ)- ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਦੇ ਪੰਜਾਬ ਆਗੂ ਦਰਸ਼ਨ ਸਿੰਘ ਮੀਹਾਂ ਸਿੰਘ ਵਾਲਾ ਅਤੇ ਕਿਰਨਪਾਲ ਸਿੰਘ ਸੋਢੀ ਸਮੇਤ ਆੜ੍ਹਤੀਆ ਐਸੋਸੀਏਸ਼ਨ ਜ਼ੀਰਾ ਦੇ ਪ੍ਰਧਾਨ ਸੁਰਜੀਤ ਸਿੰਘ ਸੰਧੂ ਨੇ ਗੱਲਬਾਤ ਦੌਰਾਨ ਕਾਂਗਰਸ ਵਲੋਂ ਨਵਜੋਤ ਸਿੰਘ ਸਿੱਧੂ ਨੂੰ ਪੰਜਾਬ ਪ੍ਰਧਾਨ ਲਾਏ ਜਾਣ ਦਾ ਸਵਾਗਤ ਕੀਤਾ ਅਤੇ ਕਿਹਾ ਕਿ ਸਿੱਧੂ ਦੇ ਪ੍ਰਧਾਨ ਬਣਨ ਨਾਲ ਕਿਸਾਨਾਂ ਵਿਚ ਆਸ ਦੀ ਕਿਰਨ ਜਾਗੀ ਹੈ | ਉਨ੍ਹਾਂ ਉਮੀਦ ਪ੍ਰਗਟਾਈ ਕਿ ਨਵਜੋਤ ਸਿੰਘ ਸਿੱਧੂ ਕਿਸਾਨ ਕਰਜ਼ਾ ਮੁਆਫ਼ੀ, ਆੜ੍ਹਤੀਆਂ ਦੇ ਮਸਲੇ ਹੱਲ ਕਰਨ ਸਮੇਤ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਦੇ ਦੋਸ਼ੀਆਂ ਨੂੰ ਸਖ਼ਤ ਸਜਾਵਾਂ ਦਿਵਾਉਣ ਲਈ ਸਰਕਾਰ 'ਤੇ ਦਬਾਅ ਪਾ ਪੂਰੀ ਵਾਹ ਲਾਉਣਗੇ | ਕਿਸਾਨ ਆਗੂਆਂ ਨੇ ਕਿਹਾ ਕਿ ਨਵਜੋਤ ਸਿੰਘ ਸਿੱਧੂ ਦੇ ਮਨ ਵਿਚ ਕਿਸਾਨਾਂ ਲਈ ਪੀੜ ਹੈ ਤਾਂ ਹੀ ਉਨ੍ਹਾਂ ਪਿਛਲੇ ਸਮੇਂ ਪਠਾਨਕੋਟ ਅੰਦਰ ਕਿਸਾਨਾਂ ਦੀ ਪੱਕੀ ਕਣਕ ਨੂੰ ਅੱਗ ਲੱਗਣ 'ਤੇ ਆਪਣੀ ਜੇਬ ਤੋਂ 25 ਲੱਖ ਦੀ ਮਦਦ ਪੀੜਤ ਕਿਸਾਨਾਂ ਤੱਕ ਪਹੁੰਚਾਈ | ਉਨ੍ਹਾਂ ਕਿਹਾ ਕਿ ਨਵਜੋਤ ਸਿੱਧੂ ਇਕ ਸਾਫ਼ ਸ਼ਵੀ ਦੇ ਮਾਲਕ ਹਨ ਅਤੇ ਹਰ ਵਰਗ ਉਨ੍ਹਾਂ 'ਤੇ ਵਿਸ਼ਵਾਸ ਕਰ ਰਿਹਾ ਹੈ | ਕਿਸਾਨ ਆਗੂਆਂ ਨੇ ਨਵਜੋਤ ਸਿੱਧੂ ਨੂੰ ਵਧਾਈ ਦਿੰਦਿਆਂ ਆਸ ਪ੍ਰਗਟਾਈ ਕਿ ਉਨ੍ਹਾਂ ਵਲੋਂ ਜੋ ਮੁੱਦੇ ਉਜਾਗਰ ਕੀਤੇ ਗਏ ਸਨ, ਉਹ ਉਨ੍ਹਾਂ ਨੂੰ ਕਿਸੇ ਹੱਲ ਤੱਕ ਜ਼ਰੂਰ ਪਹੁੰਚਾਉਣ |

ਖ਼ਬਰ ਸ਼ੇਅਰ ਕਰੋ

 

ਅਰੋੜਾ ਸਭਾ ਨੇ ਐੱਡ. ਪ੍ਰਦੀਪ ਬਜਾਜ ਨੂੰ ਲੀਗਲ ਸੈੱਲ ਪੰਜਾਬ ਦਾ ਪ੍ਰਧਾਨ ਥਾਪਿਆ

ਜ਼ੀਰਾ, 21 ਜੁਲਾਈ (ਮਨਜੀਤ ਸਿੰਘ ਢਿੱਲੋਂ)-ਅਰੋੜ ਵੰਸ਼ ਮਹਾਂ ਸਭਾ (ਰਜਿ:) ਪੰਜਾਬ ਵੱਲੋਂ ਅਹੁਦੇਦਾਰਾਂ ਦੀਆਂ ਨਿਯੁਕਤੀਆਂ ਦੌਰਾਨ ਪੰਜਾਬ ਐਂਡ ਹਰਿਆਣਾ ਚੰਡੀਗੜ੍ਹ ਦੇ ਵਕੀਲ ਪ੍ਰਦੀਪ ਬਜਾਜ ਨੂੰ ਜਥੇਬੰਦੀ ਦੇ ਲੀਗਲ ਸੈੱਲ ਦਾ ਪੰਜਾਬ ਪ੍ਰਧਾਨ ਥਾਪਿਆ ਗਿਆ ਹੈ | ...

ਪੂਰੀ ਖ਼ਬਰ »

ਬਾਪੂ ਮੁਖ਼ਤਿਆਰ ਸਿੰਘ ਸਿੱਧੂ ਨਮਿਤ ਸ਼ਰਧਾਂਜਲੀ ਸਮਾਗਮ ਮੌਕੇ ਲਾਇਆ ਬੂਟਿਆਂ ਦਾ ਲੰਗਰ

ਫ਼ਿਰੋਜ਼ਪੁਰ, 21 ਜੁਲਾਈ (ਗੁਰਿੰਦਰ ਸਿੰਘ)-ਉੱਘੇ ਕਲਾਕਾਰ ਤੇ ਨੈਸ਼ਨਲ ਯੂਥ ਅਵਾਰਡੀ ਗੁਰਨਾਮ ਸਿੰਘ ਸਿੱਧੂ, ਸਤਨਾਮ ਸਿੰਘ ਸਿੱਧੂ ਤੇ ਸੁਖਵਿੰਦਰ ਸਿੰਘ ਸਿੱਧੂ ਦੇ ਪਿਤਾ ਮੁਖ਼ਤਿਆਰ ਸਿੰਘ ਸਿੱਧੂ ਨਮਿਤ ਪਾਠ ਦਾ ਭੋਗ ਅਤੇ ਸ਼ਰਧਾਂਜਲੀ ਸਮਾਗਮ ਪਿੰਡ ਟਿੱਬੀ ਕਲਾਂ ...

ਪੂਰੀ ਖ਼ਬਰ »

ਮੈਡੀਕਲ ਸਟਾਫ਼ ਨੇ ਸਖ਼ਤ ਨੋਟਿਸ ਲੈਂਦਿਆਂ ਕੀਤੀ ਪੁਲਿਸ ਨੂੰ ਸ਼ਿਕਾਇਤ

ਫ਼ਿਰੋਜ਼ਪੁਰ, 21 ਜੁਲਾਈ (ਜਸਵਿੰਦਰ ਸਿੰਘ ਸੰਧੂ)- ਕੋਰੋਨਾ ਮਹਾਂਮਾਰੀ ਨਾਲ ਲੜ ਰਹੇ ਸਿਹਤ ਵਿਭਾਗ ਦੀ ਟੀਮ ਵਲੋਂ ਸਿਵਲ ਹਸਪਤਾਲ ਅੰਦਰ ਤਾਇਨਾਤ ਕੀਤੇ ਕੋਰੋਨਾ ਟੈੱਸਟ ਸਟਾਫ਼ ਨਾਲ ਛਾਉਣੀ ਵਾਸੀ ਤਿੰਨ ਨੌਜਵਾਨਾਂ ਵਲੋਂ ਮਾੜਾ ਸਲੂਕ ਕਰਨ ਤੇ ਗੰਦੀ ਸ਼ਬਦਾਵਲੀ ਵਰਤ ...

ਪੂਰੀ ਖ਼ਬਰ »

ਪਿੰਡ ਸੋਢੇ ਵਾਲਾ ਵਾਸੀਆਂ ਨੂੰ ਮਿਲੀ 24 ਘੰਟੇ ਬਿਜਲੀ ਸਪਲਾਈ ਦੀ ਸਹੂਲਤ

ਫ਼ਿਰੋਜ਼ਪੁਰ, 21 ਜੁਲਾਈ (ਸੰਧੂ)- ਫ਼ਿਰੋਜ਼ਪੁਰ ਸ਼ਹਿਰੀ ਵਿਧਾਨ ਸਭਾ ਹਲਕੇ ਦੇ ਪਿੰਡ ਸੋਢੇ ਵਾਲਾ ਆਦਿ ਇਲਾਕਾ ਨਿਵਾਸੀਆਂ ਦੀਆਂ ਬਿਜਲੀ ਸਮੱਸਿਆਵਾਂ ਦੇ ਖ਼ਾਤਮੇ ਲਈ ਵਿਧਾਇਕ ਪਰਮਿੰਦਰ ਸਿੰਘ ਪਿੰਕੀ ਵਲੋਂ ਪੰਜਾਬ ਸਰਕਾਰ ਪਾਸੋਂ 1 ਕਰੋੜ 25 ਲੱਖ ਦੀ ਲਾਗਤ ਨਾਲ ਸੋਢੇ ...

ਪੂਰੀ ਖ਼ਬਰ »

ਪੈਸਟੀਸਾਈਡ ਐਂਡ ਫਰਟੀਲਾਈਜ਼ਰ ਡੀਲਰਾਂ ਨਾਲ ਮੁੱਖ ਖੇਤੀਬਾੜੀ ਅਫ਼ਸਰ ਨੇ ਕੀਤੀ ਮੀਟਿੰਗ

ਜ਼ੀਰਾ, 21 ਜੁਲਾਈ (ਕੰਡਿਆਲ)-ਮਾਰਕੀਟ ਵਿਚ ਯੂਰੀਆ ਆਦਿ ਖਾਂਦਾਂ ਦੀ ਕਿੱਲਤ ਦੇ ਮੱਦੇਨਜ਼ਰ ਜ਼ਿਲ੍ਹਾ ਮੁੱਖ ਖੇਤੀਬਾੜੀ ਅਫ਼ਸਰ ਫ਼ਿਰੋਜ਼ਪੁਰ ਡਾ: ਹਰਦੇਵ ਸਿੰਘ ਵੱਲੋਂ ਇਲਾਕੇ ਦੇ ਪੈਸਟੀਸਾਈਡ ਐਂਡ ਫਰਟੀਲਾਈਜ਼ਰ ਡੀਲਰਾਂ ਨਾਲ ਵਿਸ਼ੇਸ਼ ਮੀਟਿੰਗ ਕਰਕੇ ਯੂਰੀਆ ਅਤੇ ...

ਪੂਰੀ ਖ਼ਬਰ »

ਸ਼੍ਰੋਮਣੀ ਅਕਾਲੀ ਦਲ ਵਲੋਂ ਕੰਬੋਜ ਬਰਾਦਰੀ ਪੰਜਾਬ ਦੀ ਸਲਾਹਕਾਰ ਕਮੇਟੀ ਦਾ ਗਠਨ

ਫ਼ਿਰੋਜ਼ਪੁਰ, 21 ਜੁਲਾਈ (ਗੁਰਿੰਦਰ ਸਿੰਘ)- ਆਗਾਮੀ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਪਾਰਟੀ ਦੇ ਕੀਤੇ ਜਾ ਰਹੇ ਵਿਸਥਾਰ ਦਰਮਿਆਨ ਪਾਰਟੀ ਨੂੰ ਸੰਗਠਿਤ ਕਰਨ ਦੇ ਮਨੋਰਥ ਨਾਲ ਦਲ ਦੇ ਬੀ.ਸੀ ਵਿੰਗ ਅਧੀਨ ...

ਪੂਰੀ ਖ਼ਬਰ »

ਨਵਜੋਤ ਸਿੱਧੂ ਦੀ ਪ੍ਰਧਾਨਗੀ ਨਾਲ ਪੰਜਾਬ ਪ੍ਰਦੇਸ਼ ਕਾਂਗਰਸ ਵਿਚ ਨਵਾਂ ਉਤਸ਼ਾਹ ਪੈਦਾ ਹੋਵੇਗਾ-ਆਗੂ

ਜ਼ੀਰਾ, 21 ਜੁਲਾਈ (ਜੋਗਿੰਦਰ ਸਿੰਘ ਕੰਡਿਆਲ)-ਕੁੱਲ ਹਿੰਦ ਕਾਂਗਰਸ ਵੱਲੋਂ ਜੋ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦਾ ਜੋ ਨਵਜੋਤ ਸਿੰਘ ਸਿੱਧੂ ਨੂੰ ਨਵੇਂ ਪ੍ਰਧਾਨ ਬਣਾਇਆ ਗਿਆ ਹੈ, ਇਹ ਬਹੁਤ ਹੀ ਸ਼ਲਾਘਾਯੋਗ ਕਦਮ ਹੈ ਕਿਉਂਕਿ ਸ. ਸਿੱਧੂ ਜਿੱਥੇ ਇਕ ਬੇਦਾਗ਼ ਸ਼ਖ਼ਸੀਅਤ ...

ਪੂਰੀ ਖ਼ਬਰ »

ਡੇਂਗੂ ਰੋਗ ਦੀ ਰੋਕਥਾਮ ਲਈ ਜਾਗਰੂਕਤਾ ਕੈਂਪ ਲਗਾਇਆ

ਫ਼ਿਰੋਜ਼ਪੁਰ, 21 ਜੁਲਾਈ (ਜਸਵਿੰਦਰ ਸਿੰਘ ਸੰਧੂ)- ਸਿਵਲ ਸਰਜਨ ਡਾ: ਮਨਚੰਦਾ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਅਤੇ ਐਪੀਡਿਮੋਲੋਜਿਸਟ ਡਾ: ਹਰਵਿੰਦਰ ਕੌਰ, ਡਾ: ਯੁਵਰਾਜ ਨਾਰੰਗ ਦੇ ਹੁਕਮਾਂ ਸਦਕਾ ਅਤੇ ਮਾਸ ਮੀਡੀਆ ਅਫ਼ਸਰ ਰਾਜੀਵ ਸ਼ਰਮਾ ਦੀ ਅਗਵਾਈ ਹੇਠ ਇਕ ਕੈਂਪ ...

ਪੂਰੀ ਖ਼ਬਰ »

ਕੈਪਟਨ ਸਰਕਾਰ ਵਲੋਂ ਖੇਤ ਮਜ਼ਦੂਰਾਂ ਅਤੇ ਬੇਜ਼ਮੀਨੇ ਕਿਸਾਨਾਂ ਦੇ ਕਰਜ਼ੇ ਮੁਆਫ਼ੀ ਦਾ ਘਾਰੂ ਨੇ ਕੀਤਾ ਸਵਾਗਤ

ਫ਼ਿਰੋਜ਼ਪੁਰ, 21 ਜੁਲਾਈ (ਜਸਵਿੰਦਰ ਸਿੰਘ ਸੰਧੂ)- ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਪੰਜਾਬ ਕਾਂਗਰਸ ਸਰਕਾਰ ਵਲੋਂ ਖੇਤ ਮਜ਼ਦੂਰਾਂ ਅਤੇ ਬੇਜ਼ਮੀਨੇ ਕਿਸਾਨਾਂ ਸਿਰ ਚੜ੍ਹੀ ਕਰਜ਼ੇ ਦੀ ਪੰਡ ਲਾਹਉਂਦਿਆਂ 590 ਕਰੋੜ ਦਾ ਕਰਜ਼ ਮੁਆਫ਼ ਕਰਨ ਵਾਲੇ ...

ਪੂਰੀ ਖ਼ਬਰ »

ਨਰੇਸ਼ ਕਟਾਰੀਆ ਬਣੇ ਰਵਾਇਤੀ ਪਾਰਟੀਆਂ ਲਈ ਚਿੰਤਾ ਦਾ ਵਿਸ਼ਾ-ਗੁਰਵਿੰਦਰ ਗੋਰਾ

ਖੋਸਾ ਦਲ ਸਿੰਘ, 21 ਜੁਲਾਈ (ਮਨਪ੍ਰੀਤ ਸਿੰਘ ਸੰਧੂ)- ਜਿਵੇਂ-ਜਿਵੇਂ ਵਿਧਾਨ ਸਭਾ ਚੋਣਾਂ ਨੇੜੇ ਆ ਰਹੀਆਂ ਹਨ ਨਰੇਸ਼ ਕਟਾਰੀਆ ਦੀ ਲੋਕਾਂ ਵਿਚ ਵੱਧ ਰਹੀ ਲੋਕਪਿ੍ਯਤਾ ਰਵਾਇਤੀ ਪਾਰਟੀਆਂ ਲਈ ਚਿੰਤਾ ਦਾ ਵਿਸ਼ਾ ਬਣ ਰਹੀ ਹੈ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਆਪ ਦੇ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX