ਤਾਜਾ ਖ਼ਬਰਾਂ


⭐ਮਾਣਕ - ਮੋਤੀ⭐
. . .  19 minutes ago
⭐ਮਾਣਕ - ਮੋਤੀ⭐
ਆਈ.ਪੀ.ਐੱਲ .2021-ਮੁੰਬਈ ਨੇ ਪੰਜਾਬ ਨੂੰ 6 ਵਿਕਟਾਂ ਨਾਲ ਹਰਾਇਆ, ਹਾਰਦਿਕ ਪੰਡਯਾ ਨੇ ਦਿਵਾਈ ਜਿੱਤ
. . .  1 day ago
ਦਿੱਲੀ ਵਿਚ 1 ਜਨਵਰੀ ਤੱਕ ਪਟਾਕਿਆਂ 'ਤੇ ਪੂਰੀ ਤਰ੍ਹਾਂ ਪਾਬੰਦੀ, ਡੀ.ਪੀ.ਸੀ.ਸੀ. ਨੇ ਕੀਤਾ ਨੋਟੀਫਿਕੇਸ਼ਨ ਜਾਰੀ
. . .  1 day ago
ਨਵਜੋਤ ਸਿੰਘ ਸਿੱਧੂ ਨੂੰ ਮਿਲਣ ਤੋਂ ਬਾਅਦ ਕੈਬਨਿਟ ਮੰਤਰੀ ਰਾਜਾ ਵੜਿੰਗ ਨੇ ਕਿਹਾ ਕਿ ਕੱਲ੍ਹ ਨੂੰ ਸਾਰਾ ਮਸਲਾ ਹੱਲ ਕਰ ਲਿਆ ਜਾਵੇਗਾ
. . .  1 day ago
ਨਵਜੋਤ ਸਿੱਧੂ ਦੇ ਅਸਤੀਫੇ ਤੋਂ ਬਾਅਦ ਸੁਨੀਲ ਜਾਖੜ ਦਾ ਤਿੱਖਾ ਬਿਆਨ
. . .  1 day ago
ਨਵਜੋਤ ਸਿੰਘ ਸਿੱਧੂ ਦੇ ਘਰ ਪਹੁੰਚੇ ਰਾਜਾ ਵੜਿੰਗ, ਪ੍ਰਗਟ ਸਿੰਘ , ਨਿਰਮਲ ਸ਼ਤਰਾਣਾ ,ਕੁਲਬੀਰ ਜ਼ੀਰਾ
. . .  1 day ago
ਬਸਪਾ ਦੀ ਭਵਿੱਖਬਾਣੀ ਅਨੁਸਾਰ ਸਿੱਧੂ ਕਾਂਗਰਸ ਦਾ 'ਗੱਠਾ ਪਟਾਕਾ' ਜਿਹੜਾ ਕਾਂਗਰਸ ਦੇ ਪੰਜੇ ਵਿਚ ਫੱਟ ਗਿਆ - ਗੜ੍ਹੀ
. . .  1 day ago
ਗੜ੍ਹਸ਼ੰਕਰ, 28 ਸਤੰਬਰ (ਧਾਲੀਵਾਲ)-ਪੰਜਾਬ ਪ੍ਰਦੇਸ਼ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਵਲੋਂ ਦਿੱਤੇ ਗਏ ਅਸਤੀਫੇ ਤੇ ਪ੍ਰਤੀਕਰਮ ਦਿੰਦਿਆਂ ਬਹੁਜਨ ਸਮਾਜ ਪਾਰਟੀ ਦੇ ਪੰਜਾਬ ਪ੍ਰਧਾਨ ਜਸਵੀਰ ਸਿੰਘ ਗੜ੍ਹੀ ਨੇ ਕਿਹਾ ਕਿ ਉਹ ਦੋ ਮਹੀਨੇ ਪਹਿਲਾਂ ...
ਜਲੰਧਰ ਦੇ ਬਸ਼ੀਰ ਪੁਰਾ ਫਾਟਕ 'ਤੇ ਮਾਲਗੱਡੀ ਪਟੜੀ ਤੋਂ ਉੱਤਰੀ , ਆਵਾਜਾਈ ਪ੍ਰਭਾਵਿਤ
. . .  1 day ago
ਸਿੱਧੂ ਨੇ ਪੰਜਾਬ ਵਿਚ ਭ੍ਰਿਸ਼ਟਾਚਾਰ ਵਿਰੁੱਧ ਸਟੈਂਡ ਲਿਆ- ਖਹਿਰਾ
. . .  1 day ago
ਚੰਡੀਗੜ੍ਹ , 28 ਸਤੰਬਰ-ਕਾਂਗਰਸੀ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੇ ਕਿਹਾ ਹੈ ਕਿ ਉਨ੍ਹਾਂ (ਨਵਜੋਤ ਸਿੰਘ ਸਿੱਧੂ) ਨੇ ਪੰਜਾਬ ਵਿਚ ਭ੍ਰਿਸ਼ਟਾਚਾਰ ਵਿਰੁੱਧ ਸਟੈਂਡ ਲਿਆ ਸੀ । ਅਸੀਂ ਉਨ੍ਹਾਂ ਨੂੰ ਅਪੀਲ ਕਰਦੇ ਹਾਂ ਕਿ ਉਹ ਅਸਤੀਫਾ ...
ਨਵਜੋਤ ਸਿੰਘ ਸਿੱਧੂ ਦਾ ਅਸਤੀਫਾ ਸਵੀਕਾਰ ਨਹੀਂ ​ਕੀਤਾ ਗਿਆ ਹੈ - ਕਾਂਗਰਸ ਸੂਤਰ
. . .  1 day ago
ਜੋਗਿੰਦਰ ਢੀਂਗਰਾ ਨੇ ਪੰਜਾਬ ਕਾਂਗਰਸ ਦੇ ਜਨਰਲ ਸਕੱਤਰ ਤੋਂ ਦਿੱਤਾ ਅਸਤੀਫ਼ਾ
. . .  1 day ago
ਮੁੰਬਈ ਇੰਡੀਅਨ ਨੇ ਟਾਸ ਜਿੱਤਿਆ, ਪੰਜਾਬ ਨੂੰ ਬੱਲੇਬਾਜ਼ੀ ਦਾ ਸੱਦਾ
. . .  1 day ago
ਰਜ਼ੀਆ ਸੁਲਤਾਨਾ ਨੇ ਦਿੱਤਾ ਅਸਤੀਫ਼ਾ
. . .  1 day ago
ਨਵਜੋਤ ਸਿੱਧੂ ਨੂੰ ਕੋਈ ਲਾਲਚ ਨਹੀਂ ਤੇ ਉਹ ਪੰਜਾਬ ਤੇ ਪੰਜਾਬੀਅਤ ਲਈ ਲੜ ਰਹੇ ਹਨ -ਰਜ਼ੀਆ ਸੁਲਤਾਨਾ
. . .  1 day ago
ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਸੱਦੀ ਹੰਗਾਮੀ ਬੈਠਕ
. . .  1 day ago
ਚੰਡੀਗੜ੍ਹ, 28 ਸਤੰਬਰ - ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਹੰਗਾਮੀ ...
ਕੈਪਟਨ ਅਮਰਿੰਦਰ ਸਿੰਘ ਪਹੁੰਚੇ ਦਿੱਲੀ
. . .  1 day ago
ਨਵੀਂ ਦਿੱਲੀ, 28 ਸਤੰਬਰ - ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦਿੱਲੀ ਪਹੁੰਚੇ ਹਨ . ਇਸ ਮੌਕੇ ਉਨ੍ਹਾਂ ਦਾ ਕਹਿਣਾ ਸੀ ਕਿ ਉਨ੍ਹਾਂ ਦਾ ਇੱਥੇ ਕੋਈ ਵੀ ਰਾਜਨੀਤਕ ਪ੍ਰੋਗਰਾਮ ਨਹੀਂ ਹੈ ...
ਕਾਂਗਰਸ ਦੇ ਹੋਏ ਕਨ੍ਹਈਆ ਕੁਮਾਰ ਅਤੇ ਜਿਗਨੇਸ਼ ਮੇਵਾਨੀ
. . .  1 day ago
ਨਵੀਂ ਦਿੱਲੀ, 28 ਸਤੰਬਰ - ਸੀ.ਪੀ.ਆਈ. ਨੇਤਾ ਕਨ੍ਹਈਆ ਕੁਮਾਰ ਅਤੇ ਗੁਜਰਾਤ ਦੇ ਵਿਧਾਇਕ ਜਿਗਨੇਸ਼ ਮੇਵਾਨੀ ਨਵੀਂ ਦਿੱਲੀ ਵਿਚ ਰਾਹੁਲ ਗਾਂਧੀ ਦੀ ਮੌਜੂਦਗੀ ਵਿਚ...
ਅੰਗਹੀਣ ਵਿਅਕਤੀਆਂ ਨੂੰ ਦਿੱਤੇ ਜਾਣਗੇ 14.28 ਲੱਖ ਰੁਪਏ ਦੀ ਕੀਮਤ ਨਾਲ ਟ੍ਰਾਈ ਸਾਈਕਲ: ਸੋਮ ਪ੍ਰਕਾਸ਼
. . .  1 day ago
ਫਗਵਾੜਾ, 28 ਸਤੰਬਰ (ਹਰਜੋਤ ਸਿੰਘ ਚਾਨਾ) - ਅੰਗਹੀਣ ਵਿਅਕਤੀਆਂ ਦੀਆਂ ਸਮੱਸਿਆਵਾਂ ਨੂੰ ਮੁੱਖ ਰੱਖਦਿਆਂ ਕੇਂਦਰੀ ਰਾਜ ਮੰਤਰੀ ਸੋਮ ਪ੍ਰਕਾਸ਼ ਨੇ 34 ਅਪਾਹਿਜ ਵਿਅਕਤੀਆਂ ਨੂੰ ਮੋਟਰਾਈਜ਼ਡ ਟ੍ਰਾਈ ਸਾਈਕਲ ਦਿੱਤੇ...
ਸਰਪੰਚ ਖ਼ਿਲਾਫ਼ ਮੁਕੱਦਮਾ ਦਰਜ ਕਰਨ ਦੀ ਮੰਗ ਨੂੰ ਲੈ ਕੇ ਬਸਪਾ ਵਲੋਂ ਜਮਸ਼ੇਰ ਵਿਚ ਲਗਾਇਆ ਗਿਆ ਜਾਮ
. . .  1 day ago
ਜਮਸ਼ੇਰ ਖ਼ਾਸ,ਜੰਡਿਆਲਾ ਮੰਜਕੀ - 28 ਸਤੰਬਰ (ਅਵਤਾਰ ਤਾਰੀ, ਸੁਰਜੀਤ ਸਿੰਘ ਜੰਡਿਆਲਾ) - ਸੱਤਾਧਾਰੀ ਪਾਰਟੀ ਨਾਲ ਸੰਬੰਧਿਤ ਸਰਪੰਚ ਖ਼ਿਲਾਫ਼ ਬਸਪਾ ਵਲੋਂ ਅੱਜ ਜਮਸ਼ੇਰ ਖ਼ਾਸ ਵਿਚ ਜਾਮ ਲਾਇਆ ਗਿਆ...
ਨਵਜੋਤ ਸਿੰਘ ਸਿੱਧੂ ਦੇ ਅਸਤੀਫ਼ੇ ਤੋਂ ਬਾਅਦ ਰਾਘਵ ਚੱਢਾ ਦਾ ਬਿਆਨ
. . .  1 day ago
ਚੰਡੀਗੜ੍ਹ, 28 ਸਤੰਬਰ - ਨਵਜੋਤ ਸਿੰਘ ਸਿੱਧੂ ਦੇ ਅਸਤੀਫ਼ੇ ਤੋਂ ਬਾਅਦ ਆਮ ਆਦਮੀ ਪਾਰਟੀ ਦੇ ਰਾਘਵ ਚੱਢਾ ਦਾ ਕਹਿਣਾ ਹੈ ਕਿ ਪੰਜਾਬ ਕਾਂਗਰਸ ਵਿਚ ਅਰਾਜਕਤਾ ਦੀ ਸੰਪੂਰਨ ਸਥਿਤੀ ਹੈ ...
ਮਨੀਸ਼ ਤਿਵਾੜੀ ਨੇ ਕੁਲਦੀਪ ਮਾਣਕ ਦੇ ਇਕ ਗੀਤ ਦੀਆਂ ਸਤਰਾਂ ਨਾਲ ਨਵਜੋਤ ਸਿੰਘ ਸਿੱਧੂ 'ਤੇ ਕੱਸਿਆ ਤਨਜ
. . .  1 day ago
ਚੰਡੀਗੜ੍ਹ, 28 ਸਤੰਬਰ - ਨਵਜੋਤ ਸਿੰਘ ਸਿੱਧੂ ਦੇ ਅਸਤੀਫ਼ੇ ਤੋਂ ਬਾਅਦ ਮਨੀਸ਼ ਤਿਵਾੜੀ ਨੇ ਕੁਲਦੀਪ ਮਾਣਕ ਦੇ ਇਕ ਗੀਤ ਦੀਆਂ ਸਤਰਾਂ ਨਾਲ ਨਵਜੋਤ ਸਿੰਘ ਸਿੱਧੂ 'ਤੇ...
ਗੁਲਜ਼ਾਰ ਇੰਦਰ ਚਾਹਲ ਨੇ ਖ਼ਜ਼ਾਨਚੀ ਅਹੁਦੇ ਤੋਂ ਦਿੱਤਾ ਅਸਤੀਫ਼ਾ
. . .  1 day ago
ਚੰਡੀਗੜ੍ਹ, 28 ਸਤੰਬਰ - ਗੁਲਜ਼ਾਰ ਇੰਦਰ ਚਾਹਲ ਨੇ ਖ਼ਜ਼ਾਨਚੀ ਅਹੁਦੇ ਤੋਂ ਦਿੱਤਾ ਅਸਤੀਫ਼ਾ ...
ਗੁਲਾਬੀ ਸੁੰਡੀ ਕਾਰਨ ਨਰਮਾ ਖ਼ਰਾਬ ਹੋਣ ਤੋਂ ਦੁਖੀ ਖੇਤ ਮਜ਼ਦੂਰ ਨੇ ਕੀਤੀ ਆਤਮਹੱਤਿਆ
. . .  1 day ago
ਤਲਵੰਡੀ ਸਾਬੋ, 28 ਸਤੰਬਰ (ਰਣਜੀਤ ਸਿੰਘ ਰਾਜੂ) - ਮਾਲਵੇ ਦੀ ਨਰਮਾ ਪੱਟੀ ਦੇ ਉਕਤ ਖਿੱਤੇ ਦੇ ਪਿੰਡ ਜਗਾ ਰਾਮ ਤੀਰਥ ਦੇ ਇੱਕ ਖੇਤ ਮਜ਼ਦੂਰ ਮਹਿੰਦਰ ਸਿੰਘ ਨੇ ਆਪਣੇ ਖੇਤ ਵਿਚ ਫਾਹਾ ਲੈ ਕੇ ਜੀਵਨ ਲੀਲਾ ਖ਼ਤਮ ...
ਅਸੀਂ ਸਿੱਧੂ ਸਾਬ੍ਹ ਨਾਲ ਬੈਠ ਕੇ ਗੱਲ ਕਰਾਂਗੇ - ਚੰਨੀ
. . .  1 day ago
ਚੰਡੀਗੜ੍ਹ, 28 ਸਤੰਬਰ - ਨਵਜੋਤ ਸਿੰਘ ਸਿੱਧੂ ਦੇ ਅਸਤੀਫ਼ੇ 'ਤੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦਾ ਕਹਿਣਾ ਹੈ ਕਿ ਉਨ੍ਹਾਂ ਦੇ ਅਸਤੀਫ਼ੇ ਬਾਰੇ ਉਨ੍ਹਾਂ ਨੂੰ ਜਾਣਕਾਰੀ ਨਹੀਂ ਹੈ...
ਕਾਨੂੰਨ ਰੱਦ ਕਰਨ ਲਈ ਸਪੈਸ਼ਲ ਸੈਸ਼ਨ ਬੁਲਾਇਆ ਜਾਵੇਗਾ - ਚੰਨੀ
. . .  1 day ago
ਚੰਡੀਗੜ੍ਹ, 28 ਸਤੰਬਰ - ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦਾ ਕਹਿਣਾ ਹੈ ਕਿ ਖੇਤੀ ਕਾਨੂੰਨ ਰੱਦ ਕਰਨ ਲਈ ਸਪੈਸ਼ਲ ਸੈਸ਼ਨ ਬੁਲਾਇਆ...
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 7 ਸਾਉਣ ਸੰਮਤ 553
ਵਿਚਾਰ ਪ੍ਰਵਾਹ: ਜੀਵਨ ਦੇ ਸੰਘਰਸ਼ ਵਿਚ ਉਹ ਜਿੱਤਦੇ ਹਨ, ਜਿਨ੍ਹਾਂ ਵਿਚ ਹਾਲਾਤ \'ਤੇ ਕਾਬੂ ਪਾਉਣ ਦੀ ਯੋਗਤਾ ਹੁੰਦੀ ਹੈ। -ਚਾਰਲਿਸ ਡਾਰਵਿਨ

ਬਰਨਾਲਾ

23 ਨੂੰ ਹੋ ਰਹੀ ਜ਼ਿਲ੍ਹਾ ਸ਼ਿਕਾਇਤ ਨਿਵਾਰਨ ਕਮੇਟੀ ਦੀ ਮੀਟਿੰਗ ਤੋਂ ਪਹਿਲਾਂ ਪ੍ਰਸ਼ਾਸਨ ਨੇ ਨਹੀਂ ਕੀਤੀ ਰੀਵਿਊ ਮੀਟਿੰਗ-ਜਤਿੰਦਰ ਜਿੰਮੀ

ਬਰਨਾਲਾ, 21 ਜੁਲਾਈ (ਗੁਰਪ੍ਰੀਤ ਸਿੰਘ ਲਾਡੀ)- ਜ਼ਿਲ੍ਹਾ ਸ਼ਿਕਾਇਤ ਨਿਵਾਰਨ ਕਮੇਟੀ ਦੇ ਮੈਂਬਰ ਅਤੇ ਸੀਨੀਅਰ ਅਕਾਲੀ ਆਗੂ ਸ੍ਰੀ ਜਤਿੰਦਰ ਜਿੰਮੀ ਨੇ 'ਅਜੀਤ' ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਜ਼ਿਲ੍ਹਾ ਸ਼ਿਕਾਇਤ ਨਿਵਾਰਨ ਕਮੇਟੀ ਦੀ ...

ਪੂਰੀ ਖ਼ਬਰ »

ਮੌਨਸੂਨ ਦੀ ਪਹਿਲੀ ਬਰਸਾਤ ਨਾਲ ਮੁੱਖ ਮਾਰਗ 'ਤੇ ਪਏ ਘਾਰੇ

ਮੁਸਾਫਿਰਾਂ ਨੂੰ ਕਰਨਾ ਪਿਆ ਭਾਰੀ ਮੁਸ਼ਕਿਲਾਂ ਦਾ ਸਾਹਮਣਾ

ਤਪਾ ਮੰਡੀ, 21 ਜੁਲਾਈ (ਪ੍ਰਵੀਨ ਗਰਗ)- ਬੀਤੇ ਦਿਨੀਂ ਸਾਉਣ ਦੇ ਪਹਿਲੇ ਭਾਰੀ ਮੌਸਮ ਨੇ ਜਿੱਥੇ ਮੌਸਮ ਠੰਢਾ ਕਰ ਕੇ ਰੱਖ ਦਿੱਤਾ ਉੱਥੇ ਸ਼ਹਿਰ ਅਤੇ ਆਸ-ਪਾਸ ਦੇ ਇਲਾਕਿਆਂ 'ਚ ਪਾਣੀ ਖੜ੍ਹਨ ਕਾਰਨ ਲੋਕਾਂ ਨੂੰ ਭਾਰੀ ਮੁਸ਼ਕਿਲਾਂ ਦਾ ਸਾਹਮਣਾ ਵੀ ਕਰਨਾ ਪਿਆ | ਬਰਨਾਲਾ ...

ਪੂਰੀ ਖ਼ਬਰ »

ਲਵਪ੍ਰੀਤ ਦੀ ਖ਼ੁਦਕੁਸ਼ੀ ਲਈ ਜਿੰਮੇਵਾਰਾਂ ਵਿਰੁੱਧ ਸਖ਼ਤ ਕਾਰਵਾਈ ਕਰਨ ਤੱਕ ਸੰਘਰਸ਼ ਜਾਰੀ ਰੱਖਿਆ ਜਾਵੇਗਾ- ਗੁਰਮੁੱਖ ਸਿੰਘ

ਧਨੌਲਾ, 21 ਜੁਲਾਈ (ਜਤਿੰਦਰ ਸਿੰਘ ਧਨੌਲਾ)- ਭਾਰੀ ਰਾਸ਼ੀ ਖ਼ਰਚ ਕਰਨ ਉਪਰੰਤ ਕੈਨੇਡਾ ਨਾ ਲਿਜਾਣ ਕਰ ਕੇ ਖ਼ੁਦਕੁਸ਼ੀ ਕਰ ਚੁੱਕੇ ਕੋਠੇ ਗੋਬਿੰਦਪੁਰਾ ਦੇ ਨੌਜਵਾਨ ਲਵਪ੍ਰੀਤ ਸਿੰਘ ਪੁੱਤਰ ਬਲਵਿੰਦਰ ਸਿੰਘ ਮਾਮਲੇ 'ਚ ਚਰਚਿਤ ਬੇਅੰਤ ਕੌਰ ਨਿਵਾਸੀ ਖੁੱਡੀ ਕਲਾਂ ਹਾਲ ...

ਪੂਰੀ ਖ਼ਬਰ »

ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਨੇ ਲਖਵੀਰ ਸਿੰਘ ਦੁੱਲਮਸਰ ਨੂੰ ਜਥੇਬੰਦੀ 'ਚੋਂ ਕੀਤਾ ਫ਼ਾਰਗ

ਸ਼ਹਿਣਾ, 21 ਜੁਲਾਈ (ਸੁਰੇਸ਼ ਗੋਗੀ)- ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਦੀ ਜ਼ਿਲ੍ਹਾ ਜਥੇਬੰਦੀ ਦੀ ਮੀਟਿੰਗ ਦਰਸ਼ਨ ਸਿੰਘ ਉਗੋਕੇ ਜ਼ਿਲ੍ਹਾ ਪ੍ਰਧਾਨ ਦੀ ਅਗਵਾਈ ਹੇਠ ਹੋਈ ਜਿਸ ਵਿਚ ਭੋਲਾ ਸਿੰਘ ਛੰਨਾ ਬਲਾਕ ਪ੍ਰਧਾਨ, ਕੁਲਵੰਤ ਸਿੰਘ ਮਾਨ ਜਨਰਲ ਸਕੱਤਰ, ਹਰਮੰਡਲ ...

ਪੂਰੀ ਖ਼ਬਰ »

ਸ਼ਹਿਣਾ ਵਿਖੇ ਕਿਸਾਨ ਜਥੇਬੰਦੀਆਂ ਨੇ ਸਿਆਸੀ ਆਗੂਆਂ ਦਾ ਪਿੰਡ 'ਚ ਦਾਖ਼ਲਾ ਕੀਤਾ ਬੰਦ

ਸ਼ਹਿਣਾ, 21 ਜੁਲਾਈ (ਸੁਰੇਸ਼ ਗੋਗੀ)-ਸ਼ਹਿਣਾ ਦੇ ਗੁਰਦੁਆਰਾ ਤਿ੍ਵੇਣੀ ਸਾਹਿਬ ਵਿਖੇ ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਭਾਕਿਯੂ ਕਿਸਾਨ ਯੂਨੀਅਨ ਏਕਤਾ ਉਗਰਾਹਾਂ, ਭਾਰਤੀ ਕਿਸਾਨ ਯੂਨੀਅਨ ਕਾਦੀਆਂ ਤੇ ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਦੀ ਸਾਂਝੀ ਮੀਟਿੰਗ ...

ਪੂਰੀ ਖ਼ਬਰ »

ਬਡਬਰ 'ਚ ਨੌਜਵਾਨ ਨੇ ਫਾਹਾ ਲਾ ਕੇ ਕੀਤੀ ਖ਼ੁਦਕੁਸ਼ੀ ਖ਼ੁਦਕੁਸ਼ੀ ਨੋਟ 'ਚ 6 ਜਣਿਆਂ ਦੇ ਲਿਖੇ ਨਾਂਅ

ਧਨੌਲਾ, 21 ਜੁਲਾਈ (ਚੰਗਾਲ, ਜਤਿੰਦਰ ਸਿੰਘ ਧਨੌਲਾ)-ਨਜ਼ਦੀਕੀ ਪਿੰਡ ਬਡਬਰ ਦੇ ਇਕ ਵਿਅਕਤੀ ਵਲੋਂ ਫਾਹਾ ਲੈ ਕੇ ਆਪਣੀ ਜੀਵਨ ਲੀਲ੍ਹਾ ਸਮਾਪਤ ਕਰ ਲੈਣ ਦਾ ਸਮਾਚਾਰ ਹੈ | ਜਾਣਕਾਰੀ ਅਨੁਸਾਰ ਜੱਸਾ ਸਿੰਘ ਕਰੀਬ 35 ਸਾਲ ਪੁੱਤਰ ਤੇਜਾ ਸਿੰਘ ਨੇ ਆਪਣੀ ਘਰ ਰਸੋਈ 'ਚ ਲੱਗੀ ਪਾਈਪ ...

ਪੂਰੀ ਖ਼ਬਰ »

ਨੌਜਵਾਨਾਂ ਵਲੋਂ ਸ਼੍ਰੋਮਣੀ ਅਕਾਲੀ ਦਲ ਹਲਕਾ ਭਦੌੜ ਦੇ ਇੰਚਾਰਜ ਨੂੰ ਬਦਲਣ ਦੀ ਮੰਗ

ਧਨੌਲਾ, 21 ਜੁਲਾਈ (ਚੰਗਾਲ)- ਹਲਕਾ ਭਦੌੜ ਅੰਦਰ ਸ਼ੋ੍ਰਮਣੀ ਅਕਾਲੀ ਦਲ 'ਚ ਚੱਲ ਰਹੀ ਗੁੱਟਬੰਦੀ ਨੂੰ ਲੈ ਕੇ ਸਰਕਲ ਕਾਲੇਕੇ ਦੇ ਸੈਂਕੜੇ ਨੌਜਵਾਨਾਂ ਵਲੋਂ ਪਿੰਡ ਅਸਪਾਲ ਕਲਾਂ ਵਿਖੇ ਬਲਾਕ ਸੰਮਤੀ ਦੇ ਸਾਬਕਾ ਚੇਅਰਮੈਨ ਅਤੇ ਸੀਨੀਅਰ ਅਕਾਲੀ ਆਗੂ ਚਮਕੌਰ ਸਿੰਘ ਚਹਿਲ ਦੀ ...

ਪੂਰੀ ਖ਼ਬਰ »

ਅਸ਼ਲੀਲ ਵੀਡੀਓ ਬਣਾ ਕੇ ਬਲੈਕਮੇਲ ਕਰਨ ਵਾਲਿਆਂ ਖ਼ਿਲਾਫ਼ ਮਾਮਲਾ ਦਰਜ

ਬਰਨਾਲਾ, 21 ਜੁਲਾਈ (ਰਾਜ ਪਨੇਸਰ)- ਇਕ ਵਿਅਕਤੀ ਨੂੰ ਘਰ ਬੁਲਾ ਕੇ ਅਸ਼ਲੀਲ ਵੀਡੀਓ ਬਣਾ ਕੇ ਬਲੈਕਮੇਲ ਕਰਨ ਵਾਲੀ ਔਰਤ ਸਣੇ ਦੋ ਖ਼ਿਲਾਫ਼ ਥਾਣਾ ਸਿਟੀ-1 ਪੁਲਿਸ ਵਲੋਂ ਮਾਮਲਾ ਦਰਜ ਕੀਤਾ ਗਿਆ ਹੈ | ਜਾਣਕਾਰੀ ਦਿੰਦਿਆਂ ਸਹਾਇਕ ਥਾਣੇਦਾਰ ਅਮਰਜੀਤ ਸਿੰਘ ਨੇ ਦੱਸਿਆ ਕਿ ...

ਪੂਰੀ ਖ਼ਬਰ »

ਨਾਬਾਲਗ ਨੂੰ ਵਰਗ਼ਲਾ ਕੇ ਲੈ ਜਾਣ ਵਾਲੇ ਖ਼ਿਲਾਫ਼ ਮਾਮਲਾ ਦਰਜ

ਬਰਨਾਲਾ, 21 ਜੁਲਾਈ (ਰਾਜ ਪਨੇਸਰ)- ਥਾਣਾ ਸਿਟੀ-1 ਪੁਲਿਸ ਵਲੋਂ 9ਵੀਂ ਕਲਾਸ ਦੀ ਨਾਬਾਲਗ ਲੜਕੀ ਨੂੰ ਵਿਆਹ ਦਾ ਝਾਂਸਾ ਦੇ ਕੇ ਵਰਗ਼ਲਾ ਕੇ ਲੈ ਜਾਣ ਵਾਲੇ ਨਾਮਾਲੂਮ ਵਿਅਕਤੀ ਖ਼ਿਲਾਫ਼ ਮਾਮਲਾ ਦਰਜ ਕੀਤਾ ਗਿਆ ਹੈ | ਸਹਾਇਕ ਥਾਣੇਦਾਰ ਕਮਲਜੀਤ ਸਿੰਘ ਨੇ ਦੱਸਿਆ ਕਿ 9ਵੀਂ ਜਮਾਤ ...

ਪੂਰੀ ਖ਼ਬਰ »

ਗ੍ਰੰਥੀ ਨੂੰ ਜਾਨੋਂ ਮਾਰਨ ਦੀਆਂ ਧਮਕੀਆਂ ਦੇਣ ਦੇ ਮਾਮਲੇ 'ਚੋਂ ਇਕ ਵਿਅਕਤੀ ਬਰੀ

ਬਰਨਾਲਾ, 21 ਜੁਲਾਈ (ਧਰਮਪਾਲ ਸਿੰਘ)- ਐਡੀਸ਼ਨਲ ਚੀਫ਼ ਜੁਡੀਸ਼ੀਅਲ ਮੈਜਿਸਟੇ੍ਰਟ ਬਰਨਾਲਾ ਸ੍ਰੀ ਵਿਨੀਤ ਕੁਮਾਰ ਨਰੰਗ ਦੀ ਅਦਾਲਤ ਨੇ ਗੁਰਦੁਆਰਾ ਸਾਹਿਬ ਅੰਦਰ ਦਾਖ਼ਲ ਹੋ ਕੇ ਗ੍ਰੰਥੀ ਨੂੰ ਜਾਨੋਂ ਮਾਰਨ ਦੀਆਂ ਧਮਕੀਆਂ ਦੇਣ ਦੇ ਮਾਮਲੇ ਵਿਚ ਨਾਮਜ਼ਦ ਜਗਤਾਰ ਸਿੰਘ ...

ਪੂਰੀ ਖ਼ਬਰ »

ਜ਼ਿਲ੍ਹੇ ਦੇ ਸਮੂਹ ਸਰਕਾਰੀ ਸਕੂਲਾਂ 'ਚ ਅੱਜ ਵੰਡੀਆਂ ਜਾਣਗੀਆਂ ਪੁਸਤਕਾਂ

ਬਰਨਾਲਾ, 21 ਜੁਲਾਈ (ਅਸ਼ੋਕ ਭਾਰਤੀ)-ਜ਼ਿਲ੍ਹੇ ਦੇ ਸਮੂਹ ਸਰਕਾਰੀ ਪ੍ਰਾਇਮਰੀ, ਮਿਡਲ, ਹਾਈ ਅਤੇ ਸੀਨੀਅਰ ਸੈਕੰਡਰੀ ਸਕੂਲਾਂ ਵਲੋਂ 22 ਜੁਲਾਈ ਨੂੰ ਵਿਦਿਆਰਥੀਆਂ ਨੂੰ ਪੁਸਤਕਾਂ ਮੁਹੱਈਆ ਕਰਵਾਈਆਂ ਜਾਣਗੀਆਂ | ਇਸ ਬਾਰੇ ਜਾਣਕਾਰੀ ਦਿੰਦਿਆਂ ਸਰਬਜੀਤ ਸਿੰਘ ਤੂਰ ...

ਪੂਰੀ ਖ਼ਬਰ »

ਦੁਕਾਨਾਂ ਦਾ ਸਾਮਾਨ ਮਾਲਕੀ ਦੀ ਹੱਦ ਅੰਦਰ ਹੀ ਰੱਖਿਆ ਜਾਵੇ-ਜ਼ਿਲ੍ਹਾ ਮੈਜਿਸਟੇ੍ਰਟ

ਬਰਨਾਲਾ, 21 ਜੁਲਾਈ (ਗੁਰਪ੍ਰੀਤ ਸਿੰਘ ਲਾਡੀ)- ਜ਼ਿਲ੍ਹਾ ਮੈਜਿਸਟਰੇਟ ਸ: ਤੇਜ ਪ੍ਰਤਾਪ ਸਿੰਘ ਫੂਲਕਾ ਨੇ ਫ਼ੌਜਦਾਰੀ ਜ਼ਾਬਤਾ ਸੰਘਤਾ 1973 (1974 ਦਾ ਐਕਟ ਨੰ: 2) ਦੀ ਧਾਰਾ 144 ਅਧੀਨ ਮਿਲੇ ਅਧਿਕਾਰਾਂ ਦੀ ਵਰਤੋਂ ਕਰਦਿਆਂ ਕਿਹਾ ਕਿ ਦੁਕਾਨਦਾਰਾਂ ਵਲੋਂ ਦੁਕਾਨਾਂ ਦਾ ਸਾਮਾਨ ...

ਪੂਰੀ ਖ਼ਬਰ »

ਮਹਿਲ ਕਲਾਂ 'ਚ ਯੂਥ ਕਾਂਗਰਸ ਆਗੂਆਂ ਨੇ ਵੰਡੇ 200 ਦੇ ਕਰੀਬ ਬੂਟੇ

ਮਹਿਲ ਕਲਾਂ, 21 ਜੁਲਾਈ (ਤਰਸੇਮ ਸਿੰਘ ਗਹਿਲ)-ਪੰਜਾਬ ਪ੍ਰਦੇਸ਼ ਯੂਥ ਕਾਂਗਰਸ ਦੇ ਸੂਬਾ ਆਗੂ ਬਨੀ ਖਹਿਰਾ ਦੀ ਅਗਵਾਈ ਹੇਠ ਮਹਿਲ ਕਲਾਂ ਵਿਖੇ ਯੂਥ ਵਿੰਗ ਦੇ ਆਗੂਆਂ ਅਤੇ ਵਰਕਰਾਂ ਵਲੋਂ ਨਵਜੋਤ ਸਿੰਘ ਸਿੱਧੂ ਨੂੰ ਪੰਜਾਬ ਕਾਂਗਰਸ ਦਾ ਪ੍ਰਧਾਨ ਬਣਾਏ ਜਾਣ ਦੀ ਖ਼ੁਸ਼ੀ ਵਿਚ ...

ਪੂਰੀ ਖ਼ਬਰ »

ਪੈਨਸ਼ਨਰਜ਼ ਐਸੋਸੀਏਸ਼ਨ ਪੀ. ਐਸ. ਪੀ. ਸੀ. ਐਲ. ਸੂਬਾ ਕਮੇਟੀ ਦੇ ਸੱਦੇ 'ਤੇ ਮੀਟਿੰਗ

ਬਰਨਾਲਾ, 21 ਜੁਲਾਈ (ਅਸ਼ੋਕ ਭਾਰਤੀ)-ਪੈਨਸ਼ਨਰਜ਼ ਐਸੋਸੀਏਸ਼ਨ ਪੀ.ਐਸ.ਪੀ.ਸੀ.ਐਲ. ਸੂਬਾ ਕਮੇਟੀ ਦੇ ਸੱਦੇ ਅਨੁਸਾਰ ਸਰਕਲ ਬਰਨਾਲਾ ਦੀ ਮੀਟਿੰਗ ਸਰਕਲ ਪ੍ਰਧਾਨ ਸਾਥੀ ਪਿਆਰਾ ਲਾਲ ਦੀ ਪ੍ਰਧਾਨਗੀ ਹੇਠ ਹੋਈ ਜਿਸ ਵਿਚ ਸੂਬਾਈ ਪ੍ਰਧਾਨ ਸਾਥੀ ਅਵਿਨਾਸ਼ ਸ਼ਰਮਾ ਨੇ ਵਿਸ਼ੇਸ਼ ...

ਪੂਰੀ ਖ਼ਬਰ »

ਇੰਗਲਿਸ਼ ਸਕੂਲ ਵਿਖੇ ਆਈਲਟਸ ਦਾ ਨਵਾਂ ਬੈਚ ਕੱਲ੍ਹ ਤੋਂ

ਬਰਨਾਲਾ, 21 ਜੁਲਾਈ (ਗੁਰਪ੍ਰੀਤ ਸਿੰਘ ਲਾਡੀ)-ਵਿਦਿਆਰਥੀਆਂ ਨੂੰ ਆਈਲਟਸ ਦੀ ਸਿੱਖਿਆ ਪ੍ਰਦਾਨ ਕਰਨ ਵਾਲੀ ਪ੍ਰਸਿੱਧ ਸੰਸਥਾ ਇੰਗਲਿਸ਼ ਸਕੂਲ, 16 ਏਕੜ ਬਰਨਾਲਾ ਵਿਖੇ 23 ਜੁਲਾਈ ਤੋਂ ਆਈਲਟਸ ਦਾ ਨਵਾਂ ਬੈਚ ਸ਼ੁਰੂ ਹੋ ਰਿਹਾ ਹੈ | ਸੰਸਥਾ ਦੇ ਮੈਨੇਜਿੰਗ ਡਾਇਰੈਕਟਰ ...

ਪੂਰੀ ਖ਼ਬਰ »

ਨੰਬਰਦਾਰ ਯੂਨੀਅਨ ਨੇ ਹੱਕੀ ਮੰਗਾਂ ਨੂੰ ਲੈ ਕੇ ਕੀਤੀ ਮੀਟਿੰਗ

ਤਪਾ ਮੰਡੀ, 21 ਜੁਲਾਈ (ਵਿਜੇ ਸ਼ਰਮਾ)-ਪੰਜਾਬ ਨੰਬਰਦਾਰ ਯੂਨੀਅਨ ਤਹਿਸੀਲ ਤਪਾ ਦੀ ਮੀਟਿੰਗ ਪ੍ਰਧਾਨ ਰਾਜ ਸਿੰਘ ਭੈਣੀ ਦੀ ਪ੍ਰਧਾਨਗੀ ਹੇਠ ਸਥਾਨਕ ਤਹਿਸੀਲ ਕੰਪਲੈਕਸ ਵਿਖ ਹੋਈ, ਜਿਸ ਵਿਚ ਨੰਬਰਦਾਰਾਂ ਨੂੰ ਆ ਰਹੀਆਂ ਮੁਸ਼ਕਲਾਂ 'ਤੇ ਵਿਚਾਰ ਵਟਾਂਦਰਾ ਕੀਤਾ ਗਿਆ | ...

ਪੂਰੀ ਖ਼ਬਰ »

ਭਾਰਤੀ ਕਿਸਾਨ ਯੂਨੀਅਨ ਕਾਦੀਆਂ ਦੀ ਅਹਿਮ ਮੀਟਿੰਗ

ਧਨੌਲਾ, 21 ਜੁਲਾਈ (ਚੰਗਾਲ)-ਭਾਰਤੀ ਕਿਸਾਨ ਯੂਨੀਅਨ ਕਾਦੀਆਂ ਬਲਾਕ ਦੀ ਮੀਟਿੰਗ ਗੁਰਦੁਆਰਾ ਪਾਤਸ਼ਾਹੀ ਨੌਵੀਂ ਬਰਨਾਲਾ ਰੋਡ ਧਨੌਲਾ ਵਿਖੇ ਸੂਬਾ ਆਗੂ ਮਹਿੰਦਰ ਸਿੰਘ ਵੜੈਚ ਦੀ ਅਗਵਾਈ ਵਿਚ ਹੋਈ | ਮੀਟਿੰਗ ਵਿਚ ਜਥੇਬੰਦੀ ਵਲੋਂ ਅਹਿਮ ਮੁੱਦੇ ਵਿਚਾਰੇ ਗਏ ਤੇ ਦਿੱਲੀ ...

ਪੂਰੀ ਖ਼ਬਰ »

ਭਾਕਿਯੂ ਉਗਰਾਹਾਂ ਵਰਕਰ ਬੂਟਾ ਸਿੰਘ ਭੋਤਨਾ ਦਾ ਦਿਹਾਂਤ

ਟੱਲੇਵਾਲ, 21 ਜੁਲਾਈ (ਸੋਨੀ ਚੀਮਾ)-ਕੈਂਸਰ ਦੀ ਨਾ-ਮੁਰਾਦ ਬਿਮਾਰੀ ਨੇ ਪਿੰਡ ਭੋਤਨਾ ਦੇ ਗੁਰਦੁਆਰਾ ਪਾਤਸ਼ਾਹੀ ਛੇਵੀਂ ਦੇ ਸਾਬਕਾ ਪ੍ਰਧਾਨ ਤੇ ਭਾਕਿਯੂ ਉਗਰਾਹਾਂ ਦੇ ਸਰਗਰਮ ਵਰਕਰ ਬੂਟਾ ਸਿੰਘ ਭੋਤਨਾ ਨੂੰ ਆਪਣੇ ਕਲਾਵੇ ਵਿਚ ਲੈ ਲਿਆ | ਇਸ ਹੋਈ ਬੇਵਕਤੀ ਮੌਤ 'ਤੇ ...

ਪੂਰੀ ਖ਼ਬਰ »

ਗ੍ਰਾਮ ਪੰਚਾਇਤ ਭਗਤਪੁਰਾ ਦੀ ਅਗਵਾਈ 'ਚ ਪਿੰਡ ਵਾਸੀਆਂ ਨੇ ਸੜਕ ਕੀਤੀ ਜਾਮ

ਸ਼ਹਿਣਾ, 21 ਜੁਲਾਈ (ਸੁਰੇਸ਼ ਗੋਗੀ)- ਪਿੰਡ ਭਗਤਪੁਰਾ ਦੀ ਦਾਣਾ ਮੰਡੀ ਨੂੰ ਲੈ ਕੇ ਅੱਜ ਪਿੰਡ ਦੀ ਪੰਚਾਇਤ ਅਤੇ ਸਰਪੰਚ ਅੰਗਰੇਜ਼ ਸਿੰਘ ਦੀ ਅਗਵਾਈ ਵਿਚ ਪਿੰਡ ਵਾਸੀਆਂ ਨੇ ਧਰਨਾ ਲਾਇਆ | ਇਸ ਸਮੇਂ ਸਰਪੰਚ ਅੰਗਰੇਜ਼ ਸਿੰਘ ਨੇ ਕਿਹਾ ਕਿ ਜਦ ਤੱਕ ਨਵੀਂ ਮੰਡੀ ਦਾ ਕੰਮ ...

ਪੂਰੀ ਖ਼ਬਰ »

ਮਨਜੀਤ ਧਨੇਰ ਦੀ ਅਗਵਾਈ ਹੇਠ ਅੱਜ ਕਿਸਾਨਾਂ ਦਾ ਪਹਿਲਾ ਜਥਾ ਪਾਰਲੀਮੈਂਟ ਵੱਲ ਕਰੇਗਾ ਕੂਚ

ਮਹਿਲ ਕਲਾਂ, 21 ਜੁਲਾਈ (ਅਵਤਾਰ ਸਿੰਘ ਅਣਖੀ)-ਸੰਘਰਸ਼ਸ਼ੀਲ ਸੰਗਰਾਮਾਂ ਦੀ ਧਰਤੀ ਬਰਨਾਲਾ ਦੇ ਵਾਰਸਾਂ ਨੂੰ 22 ਜੁਲਾਈ ਨੂੰ ਪਾਰਲੀਮੈਂਟ ਜਾਣ ਵਾਲੇ ਭਾਕਿਯੂ ਡਕੌਂਦਾ ਜ਼ਿਲ੍ਹਾ ਬਰਨਾਲਾ ਦੇ ਕਾਫ਼ਲੇ ਨੂੰ ਮਨਜੀਤ ਧਨੇਰ ਦੀ ਅਗਵਾਈ ਹੇਠ ਨੁਮਾਇੰਦਗੀ ਕਰਨ ਦੀ ...

ਪੂਰੀ ਖ਼ਬਰ »

ਕਿਸਾਨ ਆਗੂਆਂ 'ਤੇ ਦਰਜ ਕੀਤੇ ਦੇਸ਼ ਧ੍ਰੋਹ ਦੇ ਪਰਚੇ ਤੁਰੰਤ ਰੱਦ ਕੀਤੇ ਜਾਣ ਦੀ ਮੰਗ

ਮਹਿਲ ਕਲਾਂ, 21 ਜੁਲਾਈ (ਅਵਤਾਰ ਸਿੰਘ ਅਣਖੀ)- ਕਿਸਾਨ ਮਾਰੂ ਤਿੰਨ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਸੰਯੁਕਤ ਕਿਸਾਨ ਮੋਰਚੇ ਦੀ ਅਗਵਾਈ ਹੇਠ ਟੋਲ ਪਲਾਜ਼ਾ ਮਹਿਲ ਕਲਾਂ ਉਪਰ ਚੱਲ ਰਹੇ ਕਿਸਾਨ ਮੋਰਚੇ ਵਿਚ 295ਵੇਂ ਦਿਨ ਵੀ ਇਲਾਕੇ ਭਰ ਦੇ ਵੱਖ-ਵੱਖ ਪਿੰਡਾਂ ਤੋਂ ਵੱਡੀ ਗਿਣਤੀ 'ਚ ਕਿਸਾਨਾਂ, ਮਜ਼ਦੂਰਾਂ, ਖ਼ਾਸਕਰ ਔਰਤਾਂ ਨੇ ਕਾਫ਼ਲੇ ਬੰਨ੍ਹ ਕੇ ਸ਼ਮੂਲੀਅਤ ਕੀਤੀ | ਇਸ ਮੌਕੇ ਬੋਲਦਿਆਂ ਕਿਸਾਨ ਆਗੂ ਜਗਰਾਜ ਸਿੰਘ ਹਰਦਾਸਪੁਰਾ, ਜਥੇ: ਅਜਮੇਰ ਸਿੰਘ ਮਹਿਲ ਕਲਾਂ, ਅਮਰਜੀਤ ਸਿੰਘ ਠੁੱਲੀਵਾਲ, ਪਿਸ਼ੌਰਾ ਸਿੰਘ ਹਮੀਦੀ, ਮਾ: ਸੋਹਣ ਸਿੰਘ, ਕੁਲਵੰਤ ਸਿੰਘ ਟਿੱਬਾ, ਸੁਖਵਿੰਦਰ ਸਿੰਘ ਕਲਾਲ ਮਾਜਰਾ, ਸੁਖਦੇਵ ਸਿੰਘ ਕੁਰੜ, ਅਮਰਜੀਤ ਸਿੰਘ ਬੱਸੀਆਂ, ਬਾਬਾ ਸ਼ੇਰ ਸਿੰਘ ਖਾਲਸਾ ਨੇ ਖੇਤੀ ਵਿਰੋਧੀ ਕਾਲੇ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਚੱਲ ਰਹੇ ਸੰਘਰਸ਼ ਵਿਚ ਫ਼ੌਤ ਹੋ ਗਏ 500 ਵੱਧ ਕਿਸਾਨਾਂ ਮਜ਼ਦੂਰਾਂ ਔਰਤਾਂ ਨੂੰ ਮਾਨਸੂਨ ਸੈਸ਼ਨ ਦੌਰਾਨ ਸ਼ਰਧਾਂਜਲੀ ਦੇਣ ਦਾ ਮਤਾ ਨਾ ਲਿਆਉਣ ਦੀ ਸਖ਼ਤ ਸ਼ਬਦਾਂ ਵਿਚ ਨਿੰਦਾ ਕੀਤੀ | ਆਗੂਆਂ ਨੇ ਕਿਹਾ ਕਿ ਦਿੱਲੀ ਪੁਲਿਸ ਪ੍ਰਸ਼ਾਸਨ ਵਲੋਂ ਆਗੂਆਂ ਨੂੰ ਆਪਣੀ ਆਵਾਜ਼ ਸੰਸਦ ਤੱਕ ਪਹੁੰਚਾਉਣ ਦੀ ਆਗਿਆ ਨਾ ਦੇ ਕੇ ਜਮਹੂਰੀਅਤ ਦਾ ਗਲਾ ਘੁੱਟਿਆ ਹੈ | ਉਨ੍ਹਾਂ ਹਰਿਆਣਾ ਵਿਚ ਡਿਪਟੀ ਸਪੀਕਰ ਖ਼ਿਲਾਫ਼ ਰੋਸ ਪ੍ਰਦਰਸ਼ਨ ਕਰਦੇ ਕਿਸਾਨ ਆਗੂਆਂ ਤੇ ਵਰਕਰਾਂ ਖ਼ਿਲਾਫ਼ ਦਰਜ ਕੀਤੇ ਗਏ ਦੇਸ਼ ਧਰੋਹ ਦੇ ਮੁਕੱਦਮੇ ਤੁਰੰਤ ਵਾਪਸ ਲੈਣ ਦੀ ਮੰਗ ਕੀਤੀ | ਢਾਡੀ ਕਰਨੈਲ ਸਿੰਘ ਛਾਪਾ, ਅਜਮੇਰ ਸਿੰਘ ਅਕਲੀਆ, ਗੋਬਿੰਦਰ ਸਿੰਘ ਸਿੱਧੂ, ਕਾਕਾ ਕਪਤਾਨ ਸਿੰਘ ਨੇ ਇਨਕਲਾਬੀ ਗੀਤ ਅਤੇ ਵਾਰਾਂ ਪੇਸ਼ ਕਰ ਕੇ ਰੰਗ ਬੰਨਿ੍ਹਆ | ਇਸ ਸਮੇਂ ਗੁਰਮੇਲ ਸਿੰਘ ਠੁੱਲੀਵਾਲ, ਸਰਬਜੀਤ ਕੌਰ ਦੱਧਾਹੂਰ, ਬੀਬੀ ਜਸਵੀਰ ਕੌਰ, ਮਨਜੀਤ ਕੌਰ, ਜਸਵੰਤ ਕੌਰ, ਪਿਆਰ ਕੌਰ ਮਹਿਲ ਕਲਾਂ, ਜਗਤਾਰ ਸਿੰਘ ਕਲਾਲ ਮਾਜਰਾ, ਨੱਥਾ ਸਿੰਘ, ਪਿਆਰਾ ਸਿੰਘ ਮਹਿਲ ਖ਼ੁਰਦ, ਜਰਨੈਲ ਸਿੰਘ ਭੋਲਾ, ਅਮਨਦੀਪ ਸਿੰਘ ਸਿੱਧੂ, ਸ਼ੇਰ ਸਿੰਘ ਜੌਹਲ, ਪਰਮਜੀਤ ਸਿੰਘ ਗਾਂਧੀ ਆਦਿ ਹਾਜ਼ਰ ਸਨ |

ਖ਼ਬਰ ਸ਼ੇਅਰ ਕਰੋ

 

ਸੁਰਜੀਤ ਕੌਰ ਸਹੌਰ ਦੀ ਮੌਤ 'ਤੇ ਦੁੱਖ ਪ੍ਰਗਟ

ਮਹਿਲ ਕਲਾਂ, 21 ਜੁਲਾਈ (ਤਰਸੇਮ ਸਿੰਘ ਗਹਿਲ)- ਸਤਿਕਰਤਾਰ ਸੋਨਾਲੀਕਾ ਟਰੈਕਟਰ ਏਜੰਸੀ ਬਰਨਾਲਾ ਦੇ ਮਾਲਕ ਕਰਮਜੀਤ ਸਿੰਘ ਗਿੱਲ ਤੇ ਸੁਖਵਿੰਦਰ ਸਿੰਘ ਗਿੱਲ ਦੇ ਮਾਤਾ ਸੁਰਜੀਤ ਕੌਰ ਸਹੌਰ ਪਤਨੀ ਸ: ਮਲਕੀਤ ਸਿੰਘ ਗਿੱਲ ਦੀ ਬੇਵਕਤੀ ਮੌਤ 'ਤੇ ਵੱਖ-ਵੱਖ ਰਾਜਨੀਤਿਕ ਤੇ ...

ਪੂਰੀ ਖ਼ਬਰ »

ਲੋਕਾਂ ਵਲੋਂ ਲੋਕ ਨਿਰਮਾਣ ਵਿਭਾਗ ਵਿਰੁੱਧ ਜੰਮ ਕੇ ਨਾਅਰੇਬਾਜ਼ੀ

ਤਪਾ ਮੰਡੀ, 21 ਜੁਲਾਈ (ਪ੍ਰਵੀਨ ਗਰਗ)- ਸ਼ਹਿਰ ਦਾ ਨਾਮਦੇਵ ਮਾਰਗ ਅਕਸਰ ਹੀ ਸੁਰਖ਼ੀਆਂ ਵਿਚ ਰਹਿੰਦਾ ਹੈ, ਜਿੱਥੇ ਲੋਕ ਨਿਰਮਾਣ ਵਿਭਾਗ ਵਲੋਂ ਪਿਛਲੇ ਕਰੀਬ ਦੋ ਕੁ ਸਾਲਾਂ ਦੇ ਵਕਫ਼ੇ 'ਚ ਕਰੋੜਾਂ ਰੁਪਏ ਖਰਚੇ ਜਾ ਚੁੱਕੇ ਹਨ, ਪਰ ਵਿਭਾਗ ਦੀ ਅਣਗਹਿਲੀ ਦਾ ਖ਼ਮਿਆਜ਼ਾ ਆਸ ...

ਪੂਰੀ ਖ਼ਬਰ »

ਕੁੱਟਮਾਰ ਕਰਨ ਦੇ ਮਾਮਲੇ 'ਚ ਮੁਕੱਦਮਾ ਦਰਜ

ਮਹਿਲ ਕਲਾਂ, 21 ਜੁਲਾਈ (ਤਰਸੇਮ ਸਿੰਘ ਗਹਿਲ)- ਬਲਾਕ ਮਹਿਲ ਕਲਾਂ ਅਧੀਨ ਆਉਂਦੇ ਪਿੰਡ ਛਾਪਾ ਵਿਖੇ ਗਲੀ ਵਿਚ ਪਾਣੀ ਵਾਲੀ ਪਾਈਪ ਰੱਖਣ ਦੇ ਮਾਮਲੇ ਨੂੰ ਲੈ ਕੇ ਹੋਏ ਝਗੜੇ ਵਿਚ ਪੁਲਿਸ ਥਾਣਾ ਠੁੱਲੀਵਾਲ ਵਾਲੋਂ ਪਿੰਡ ਛਾਪਾ ਦੀਆਂ ਦੋ ਔਰਤਾਂ ਸਮੇਤ ਪੰਜ ਵਿਅਕਤੀਆਂ ...

ਪੂਰੀ ਖ਼ਬਰ »

ਕਿਸਾਨ ਜਥੇਬੰਦੀਆਂ ਵਲੋਂ ਭਾਜਪਾ ਆਗੂਆਂ ਤੇ ਕਾਰਪੋਰੇਟ ਘਰਾਨਿਆਂ ਦੇ ਅਦਾਰਿਆਂ ਅੱਗੇ ਲਗਾਤਾਰ ਧਰਨੇ ਜਾਰੀ

ਬਰਨਾਲਾ, 21 ਜੁਲਾਈ (ਧਰਮਪਾਲ ਸਿੰਘ)- ਸੰਯੁਕਤ ਕਿਸਾਨ ਮੋਰਚੇ ਵਲੋਂ ਰੇਲਵੇ ਸਟੇਸ਼ਨ 'ਤੇ ਲਾਇਆ ਧਰਨਾ 294ਵੇਂ ਦਿਨ 'ਚ ਸ਼ਾਮਲ ਹੋ ਗਿਆ | ਧਰਨੇ ਨੂੰ ਸੰਬੋਧਨ ਕਰਦਿਆਂ ਬਲਵੰਤ ਸਿੰਘ ਉੱਪਲੀ, ਕਰਨੈਲ ਸਿੰਘ ਗਾਂਧੀ, ਮੇਲਾ ਸਿੰਘ ਕੱਟੂ, ਨਛੱਤਰ ਸਿੰਘ ਸਹੌਰ, ਨਰੈਣ ਦੱਤ, ਹਰਚਰਨ ...

ਪੂਰੀ ਖ਼ਬਰ »

ਮੁਲਾਜ਼ਮ 29 ਨੂੰ ਪਟਿਆਲਾ ਵਿਖੇ ਲਗਾਉਣਗੇ ਧਰਨਾ

ਲਹਿਰਾਗਾਗਾ, 21 ਜੁਲਾਈ (ਅਸ਼ੋਕ ਗਰਗ) - ਪੀ.ਐਸ.ਈ.ਬੀ. ਇੰਪਲਾਈਜ਼ ਅਤੇ ਪੈਨਸ਼ਨਰਜ਼ ਐਸੋਸੀਏਸ਼ਨ ਤਾਲਮੇਲ ਸੰਘਰਸ਼ ਕਮੇਟੀ ਡਵੀਜ਼ਨ ਲਹਿਰਾਗਾਗਾ ਦੀ ਇਕ ਮੀਟਿੰਗ ਗੁਰਮੇਲ ਸਿੰਘ ਖਾਈ ਦੀ ਪ੍ਰਧਾਨਗੀ ਹੇਠ ਡਵੀਜ਼ਨ ਦਫਤਰ ਲਹਿਰਾਗਾਗਾ ਵਿਖੇ ਹੋਈ ਜਿਸ ਵਿਚ ਸੀਤਾ ਰਾਮ ...

ਪੂਰੀ ਖ਼ਬਰ »

ਸਨਾਤਨ ਧਰਮ ਸਭਾ ਦੇ ਸਰਬਪੱਖੀ ਵਿਕਾਸ ਲਈ ਕੋਈ ਘਾਟ ਨਹੀਂ ਰਹਿਣ ਦਿੱਤੀ ਜਾਵੇਗੀ- ਬਾਂਸਲ

ਧਨੌਲਾ, 21 ਜੁਲਾਈ (ਜਤਿੰਦਰ ਸਿੰਘ ਧਨੌਲਾ)- 24 ਲੱਖ ਰੁਪਏ ਦੀ ਲਾਗਤ ਨਾਲ ਬਣਾਏ ਜਾਣ ਵਾਲੇ ਲੰਗਰ ਹਾਲ, ਰਸੋਈ ਘਰ ਤੇ ਕਮਰਿਆਂ ਦਾ ਰਸਮੀ ਆਰੰਭ ਸਨਾਤਨ ਧਰਮ ਸਭਾ ਕਮੇਟੀ ਦੇ ਪ੍ਰਧਾਨ ਸ੍ਰੀ ਜਨਕ ਰਾਜ ਬਾਂਸਲ, ਉੱਘੇ ਵਿਦਵਾਨ ਪੰਡਤ ਪੰਡਿਤ ਚੂਨੀ ਲਾਲ ਸ਼ਰਮਾ, ਮਾਰਕੀਟ ਕਮੇਟੀ ...

ਪੂਰੀ ਖ਼ਬਰ »

ਪੈਨਸ਼ਨਰਜ਼ ਵੈੱਲਫੇਅਰ ਐਸੋਸੀਏਸ਼ਨ ਯੂਨਿਟ ਬਰਨਾਲਾ ਦੀ ਮੀਟਿੰਗ

ਬਰਨਾਲਾ, 21 ਜੁਲਾਈ (ਅਸ਼ੋਕ ਭਾਰਤੀ)-ਪੈਨਸ਼ਨਰਜ਼ ਵੈੱਲਫੇਅਰ ਐਸੋਸੀਏਸ਼ਨ ਯੂਨਿਟ ਬਰਨਾਲਾ ਦੀ ਮੀਟਿੰਗ ਜ਼ਿਲ੍ਹਾ ਸੀਨੀਅਰ ਮੀਤ ਪ੍ਰਧਾਨ ਪਰਮਜੀਤ ਸਿੰਘ ਪਾਸੀ ਦੀ ਪ੍ਰਧਾਨਗੀ ਹੇਠ ਹੋਈ | ਮੀਟਿੰਗ ਦੌਰਾਨ ਯੂਨਿਟ ਪ੍ਰਧਾਨ ਟਹਿਲ ਸਿੰਘ, ਜ਼ਿਲ੍ਹਾ ਖ਼ਜ਼ਾਨਚੀ ਜਗਵੰਤ ...

ਪੂਰੀ ਖ਼ਬਰ »

25 ਨੂੰ ਮਨਾਇਆ ਜਾਵੇਗਾ ਕਾਰਗਿਲ ਵਿਜੈ ਦਿਵਸ

ਬਰਨਾਲਾ, 21 ਜੁਲਾਈ (ਗੁਰਪ੍ਰੀਤ ਸਿੰਘ ਲਾਡੀ)-ਸਾਬਕਾ ਸੈਨਿਕ ਵਿੰਗ ਸ਼ੋ੍ਰਮਣੀ ਅਕਾਲੀ ਦਲ ਅਤੇ ਰਨਯੋਧੇ ਵੀਰ ਫਾਊਾਡੇਸ਼ਨ ਵਲੋਂ ਕਾਰਗਿਲ ਵਿਜੈ ਦਿਵਸ ਮਿਤੀ 25 ਜੁਲਾਈ ਨੂੰ ਸਵੇਰੇ 9 ਤੋਂ ਦੁਪਹਿਰ 12 ਵਜੇ ਤੱਕ ਗੁਰਦੁਆਰਾ ਤਪ ਅਸਥਾਨ ਬੀਬੀ ਪ੍ਰਧਾਨ ਕੌਰ ਜੀ ਬਰਨਾਲਾ ...

ਪੂਰੀ ਖ਼ਬਰ »

ਕਿਸਾਨ ਆਗੂਆਂ ਵਲੋਂ ਪਿੰਡਾਂ 'ਚ ਮਜ਼ਦੂਰ ਆਗੂਆਂ ਤੇ ਵਰਕਰਾਂ ਨਾਲ ਮੀਟਿੰਗਾਂ

ਧਨੌਲਾ, 21 ਜੁਲਾਈ (ਚੰਗਾਲ)- ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਬਲਾਕ ਬਰਨਾਲਾ ਦੀ ਸੂਬਾ ਕਮੇਟੀ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਪੰਜਾਬ ਦੀਆਂ 7 ਮਜ਼ਦੂਰ ਜਥੇਬੰਦੀਆਂ ਵਲੋਂ ਚਿਰਾਂ ਤੋਂ ਲਟਕਦੀਆਂ ਆ ਰਹੀਆਂ ਮੰਗਾਂ ਨੂੰ ਲੈ ਕੇ 9 ਤੋਂ 11 ਅਗਸਤ ਤੱਕ ਪਟਿਆਲਾ ਵਿਖੇ ...

ਪੂਰੀ ਖ਼ਬਰ »

ਮੁਸਲਿਮ ਭਾਈਚਾਰੇ ਨੇ ਵੱਖ-ਵੱਖ ਥਾਵਾਂ 'ਤੇ ਮਨਾਇਆ ਈਦ ਦਾ ਦਿਹਾੜਾ

ਬਰਨਾਲਾ, 21 ਜੁਲਾਈ (ਗੁਰਪ੍ਰੀਤ ਸਿੰਘ ਲਾਡੀ)- ਮੁਸਲਿਮ ਭਾਈਚਾਰੇ ਵਲੋਂ ਕੁਰਬਾਨੀ ਦਾ ਪ੍ਰਤੀਕ ਈਦ-ਉਲ-ਜੂਹਾ (ਬਕਰੀਦ) ਦਾ ਪਵਿੱਤਰ ਦਿਹਾੜਾ ਜ਼ਿਲ੍ਹ•ੇ 'ਚ ਸ਼ਰਧਾ ਨਾਲ ਮਨਾਇਆ ਗਿਆ | ਬਾਬਾ ਆਲਾ ਸਿੰਘ ਵੇਲੇ ਦੀ ਅਨੈਤ ਸ਼ਾਹ ਬਲੀ ਦੀ ਜਗ੍ਹ•ਾ 'ਤੇ ਗੱਦੀਨਸ਼ੀਨ ਹੰਸ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX