ਤਾਜਾ ਖ਼ਬਰਾਂ


ਡਿਪਟੀ ਕਮਿਸ਼ਨਰ ਲੁਧਿਆਣਾ 5 ਮਿੰਟ ਪਹਿਲਾ ਦਫ਼ਤਰ ਪੁੱਜੇ
. . .  about 1 hour ago
ਲੁਧਿਆਣਾ, 21 ਸਤੰਬਰ (ਪੁਨੀਤ ਬਾਵਾ) - ਪੰਜਾਬ ਦੇ ਨਵੇਂ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵਲੋਂ ਸੂਬੇ ਦੇ ਸਾਰੇ ਅਧਿਕਾਰੀਆਂ ਨੂੰ ਆਪਣੇ ਦਫ਼ਤਰਾਂ 'ਚ ਸਵੇਰੇ 9 ਵਜੇ ਪੁੱਜਣ ਦੀ ਹਦਾਇਤ ਕੀਤੀ ਗਈ ਹੈ। ਜਿਸ ਤਹਿਤ ਡਿਪਟੀ ਕਮਿਸ਼ਨਰ ਲੁਧਿਆਣਾ ਵਰਿੰਦਰ ਕੁਮਾਰ ਸ਼ਰਮਾ 9 ਵੱਜਣ ਤੋਂ ਪੰਜ ਮਿੰਟ ਪਹਿਲਾਂ ਹੀ...
ਕੈਲਗਰੀ ਫੋਰੈਸਟ ਲਾਉਨ ਤੋਂ ਕੰਜ਼ਰਵੇਟਿਵ ਉਮੀਦਵਾਰ ਜਸਰਾਜ ਸਿੰਘ ਹੱਲਣ ਨੇ ਪ੍ਰਾਪਤ ਕੀਤੀ ਜਿੱਤ
. . .  about 1 hour ago
ਕੈਲਗਰੀ, 21 ਸਤੰਬਰ (ਜਸਜੀਤ ਸਿੰਘ ਧਾਮੀ) - ਸੰਸਦੀ ਹਲਕਾ ਕੈਲਗਰੀ ਫੋਰੈਸਟ ਲਾਉਨ ਤੋਂ ਕੰਜ਼ਰਵੇਟਿਵ ਉਮੀਦਵਾਰ ਪੂਰਨ ਗੁਰਸਿੱਖ ਜਸਰਾਜ ਸਿੰਘ ਹੱਲਣ ਨੇ ਜਿੱਤ ਪ੍ਰਾਪਤ ਕੀਤੀ ਹੈ...
ਸ਼ੁਰੂਆਤੀ ਚੋਣ ਨਤੀਜਿਆਂ 'ਚ ਜਸਟਿਨ ਟਰੂਡੋ ਨੂੰ ਬੜ੍ਹਤ
. . .  about 1 hour ago
ਟੋਰਾਂਟੋ, 21 ਸਤੰਬਰ - ਅਧਿਕਾਰਕ ਨਤੀਜਿਆਂ ਮੁਤਾਬਿਕ ਕੈਨੇਡਾ ਦੀ ਜਸਟਿਨ ਟਰੂਡੋ ਦੀ ਅਗਵਾਈ ਹੇਠਲੀ ਸੱਤਾਧਿਰ ਲਿਬਰਲ ਪਾਰਟੀ ਨੇ ਕੈਨੇਡਾ ਦੀਆਂ 44ਵੀਆਂ ਕੌਮੀ ਚੋਣਾਂ ਵਿਚ ਇਕ ਫ਼ੀਸਦੀ ਨਾਲ ਸ਼ੁਰੂਆਤੀ ਬੜ੍ਹਤ ਬਣਾਈ ਹੈ...
⭐ਮਾਣਕ - ਮੋਤੀ⭐
. . .  about 1 hour ago
ਚੰਨੀ ਦੀ ਅਗਵਾਈ ‘ਚ ਮੰਤਰੀ ਮੰਡਲ ਦੀ ਪਹਿਲੀ ਮੀਟਿੰਗ ਦੌਰਾਨ ਵੱਖ-ਵੱਖ ਗਰੀਬ ਪੱਖੀ ਉਪਰਾਲਿਆਂ ਨੂੰ ਲਾਗੂ ਕਰਨ ਲਈ ਕੀਤਾ ਗਿਆ ਵਿਚਾਰ-ਵਟਾਂਦਰਾ
. . .  about 10 hours ago
ਚੰਡੀਗੜ੍ਹ , 21 ਸਤੰਬਰ- ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਅਗਵਾਈ ਵਿਚ ਮੰਤਰੀ ਮੰਡਲ ਦੀ ਪਹਿਲੀ ਮੀਟਿੰਗ ਦੌਰਾਨ ਵੱਖ-ਵੱਖ ਗਰੀਬ ਪੱਖੀ ਉਪਰਾਲਿਆਂ ਨੂੰ ਨਿਰਧਾਰਤ ਸਮੇਂ ਵਿਚ ਲਾਗੂ ਕਰਨ ਲਈ...
ਗਰੀਬ-ਪੱਖੀ ਉਪਰਾਲਿਆਂ ਦੀ ਸ਼ੁਰੂਆਤ ਰਾਸ਼ਟਰ ਪਿਤਾ ਮਹਾਤਮਾ ਗਾਂਧੀ ਦੇ ਜਨਮ ਦਿਵਸ ਉਤੇ 2 ਅਕਤੂਬਰ, 2021 ਤੋਂ ਕੀਤੀ ਜਾਵੇਗੀ
. . .  1 day ago
ਕਾਰ ਰਾਵੀ ਨਦੀ ਵਿਚ ਡਿੱਗੀ , ਜੋੜੇ ਦੀ ਦਰਦਨਾਕ ਮੌਤ
. . .  1 day ago
ਡਮਟਾਲ,20 ਸਤੰਬਰ (ਰਾਕੇਸ਼ ਕੁਮਾਰ)- ਚੰਬਾ-ਭਰਮੌਰ ਐਨ.ਐਚ. ਪਰ ਦੁਰਗੇਥੀ ਅਤੇ ਧਾਕੋਗ ਦੇ ਵਿਚਕਾਰ, ਇਕ ਕਾਰ ਬੇਕਾਬੂ ਹੋ ਗਈ ਅਤੇ ਰਾਵੀ ਨਦੀ ਵਿਚ ਜਾ ਡਿੱਗੀ । ਇਸ ਹਾਦਸੇ ਵਿਚ ਜੋੜੇ ਦੀ ਦਰਦਨਾਕ ਮੌਤ...
ਆਈ.ਪੀ.ਐਲ. 2021: ਕੇ.ਕੇ.ਆਰ. ਦੀ ਆਰ.ਸੀ.ਬੀ. ਉੱਤੇ ਇੱਕਤਰਫਾ ਜਿੱਤ
. . .  1 day ago
ਪੰਜਾਬ ਦੇ ਉਪ ਮੁੱਖ ਮੰਤਰੀ ਬਣੇ ਸੁਖਜਿੰਦਰ ਸਿੰਘ ਰੰਧਾਵਾ ਨੇ ਸੰਭਾਲਿਆ ਅਹੁਦਾ , ਸਿੱਧੂ ਰਹੇ ਗ਼ੈਰਹਾਜ਼ਰ
. . .  1 day ago
ਚੰਨੀ ਸਰਕਾਰ ਨੇ ਮੁਲਾਜ਼ਮਾਂ ਦੀ ਹਾਜ਼ਰੀ ਤੇ ਚੈਕਿੰਗ ਬਾਰੇ ਜਾਰੀ ਕੀਤੇ ਨਵੇਂ ਹੁਕਮ
. . .  1 day ago
ਚੰਡੀਗੜ੍ਹ, 20 ਸਤੰਬਰ - ਪੰਜਾਬ ਸਰਕਾਰ ਨੇ ਰਾਜ ਦੇ ਸਰਕਾਰੀ ਮੁਲਾਜ਼ਮਾਂ ਦਾ ਸਵੇਰੇ ਸਮੇਂ ਸਿਰ ਆਉਣਾ ਤੇ ਸ਼ਾਮ ਨੁੰ ਡਿਊਟੀ ਪੂਰੀ ਕਰ ਕੇ ਸਮੇਂ ਸਿਰ ਜਾਣਾ ਯਕੀਨੀ ਬਣਾਉਣ ਵਾਸਤੇ ਹੁਕਮ ਜਾਰੀ ਕੀਤੇ ਹਨ। ਰਾਜ ਦੇ ਪ੍ਰਸੋਨਲ ਵਿਭਾਗ...
ਪੰਜਾਬ ਮੰਤਰੀ ਮੰਡਲ ਦੀ ਪਹਿਲੀ ਮੀਟਿੰਗ ਚੱਲ ਰਹੀ ਹੈ: ਕਿਸੇ ਵੀ ਭ੍ਰਿਸ਼ਟ ਅਧਿਕਾਰੀ ਨੂੰ ਬਖਸ਼ਿਆ ਨਹੀਂ ਜਾਵੇਗਾ
. . .  1 day ago
ਪੰਜਾਬ ਕੈਬਨਿਟ ਦੀ ਮੀਟਿੰਗ ਸ਼ੁਰੂ
. . .  1 day ago
ਰਾਸ਼ਟਰਪਤੀ ਜੋ ਬਾਈਡਨ 24 ਸਤੰਬਰ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਦੁਵੱਲੀ ਮੀਟਿੰਗ ਵਿਚ ਸ਼ਾਮਲ ਹੋਣਗੇ
. . .  1 day ago
ਰਾਇਲ ਚੈਲੰਜਰਜ਼ ਬੰਗਲੌਰ ਨੇ ਟਾਸ ਜਿੱਤ ਕੇ ਪਹਿਲਾਂ ਬੱਲੇਬਾਜ਼ੀ ਕਰਨ ਦਾ ਕੀਤਾ ਫੈਸਲਾ
. . .  1 day ago
ਦਿੱਲੀ ਦੀ ਅਦਾਲਤ ਨੇ ਮਕੋਕਾ ਮਾਮਲੇ ’ਚ ਅਦਾਕਾਰਾ ਲੀਨਾ ਮਾਰੀਆ ਨੂੰ 27 ਸਤੰਬਰ ਤੱਕ ਨਿਆਇਕ ਹਿਰਾਸਤ ’ਚ ਭੇਜਿਆ
. . .  1 day ago
ਗੁਲਾਬੀ ਸੁੰਡੀ ਤੋਂ ਦੁਖੀ ਪਿੰਡ ਜੱਜ਼ਲ ’ਚ ਕਿਸਾਨਾਂ ਨੇ ਖੜ੍ਹੀ ਨਰਮੇ ਦੀ ਫ਼ਸਲ ਪੁੱਟੀ
. . .  1 day ago
ਰਾਮਾਂ ਮੰਡੀ (ਬਠਿੰਡਾ) ,20 ਸਤੰਬਰ (ਅਮਰਜੀਤ ਸਿੰਘ ਲਹਿਰੀ)-ਰਾਮਾਂ ਮੰਡੀ ਦੇ ਨੇੜਲੇ ਪਿੰਡ ਜੱਜ਼ਲ ਵਿਖੇ ਕਿਸਾਨ ਨੇ ਗੁਲਾਬੀ ਸੁੰਡੀ ਦੇ ਹਮਲੇ ਕਾਰਨ ਖ਼ਰਾਬ ਹੋਈ ਆਪਣੀ ਨਰਮੇ ਦੀ ਖੜ੍ਹੀ ਫ਼ਸਲ ਪੁੱਟ ਦਿੱਤੀ। ਪਿੰਡ ਦੇ ਸਰਪੰਚ ਗੁਰਸ਼ਰਨ ਸਿੰਘ ...
ਅਜਨਾਲਾ ਤੇਲ ਟੈਂਕਰ ਟਿਫ਼ਨ ਬੰਬ ਧਮਾਕਾ ਮਾਮਲੇ ਦੇ 3 ਕਥਿਤ ਮੁਲਜ਼ਮ ਅਦਾਲਤ ਨੇ ਮੁੜ 2 ਦਿਨ ਦੇ ਰਿਮਾਂਡ 'ਤੇ ਭੇਜੇ
. . .  1 day ago
ਅਜਨਾਲਾ, 20 ਸਤੰਬਰ (ਗੁਰਪ੍ਰੀਤ ਸਿੰਘ ਢਿੱਲੋਂ) - ਅਗਸਤ ਮਹੀਨੇ ਵਿਚ ਸ਼ਰਮਾ ਫਿਲਿੰਗ ਸਟੇਸ਼ਨ ਅਜਨਾਲਾ 'ਤੇ ਹੋਏ ਆਈ.ਈ.ਡੀ ਟਿਫ਼ਨ ਬੰਬ ਧਮਾਕਾ ਮਾਮਲੇ 'ਚ ਗ੍ਰਿਫ਼ਤਾਰ ਅਜਨਾਲਾ ਖੇਤਰ ਨਾਲ ਸੰਬੰਧਿਤ ਤਿੰਨ...
ਪਿੰਡ ਜੱਜ਼ਲ 'ਚ ਕਰਜ਼ੇ ਤੋਂ ਦੁਖੀ ਕਿਸਾਨ ਨੇ ਜ਼ਹਿਰੀਲੀ ਚੀਜ਼ ਨਿਗਲ ਕੇ ਕੀਤੀ ਜੀਵਨ ਲੀਲਾ ਸਮਾਪਤ
. . .  1 day ago
ਰਾਮਾਂ ਮੰਡੀ (ਬਠਿੰਡਾ) 20 ਸਤੰਬਰ (ਅਮਰਜੀਤ ਸਿੰਘ ਲਹਿਰੀ) - ਰਾਮਾਂ ਮੰਡੀ ਦੇ ਨੇੜਲੇ ਪਿੰਡ ਜੱਜ਼ਲ ਵਿਖੇ ਕਰਜ਼ੇ ਤੋਂ ਦੁਖੀ 42 ਸਾਲਾ ਕਿਸਾਨ ਨੇ ਜ਼ਹਿਰੀਲੀ ਵਸਤੂ ਨਿਗਲ ਕੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ...
ਹਿਮਾਚਲ ਪ੍ਰਦੇਸ਼ ਵਿਧਾਨ ਸਭਾ ਚੋਣਾਂ ਵਿਚ ਸਾਰੀਆਂ 68 ਸੀਟਾਂ 'ਤੇ 'ਆਪ' ਲੜੇਗੀ ਚੋਣ
. . .  1 day ago
ਨਵੀਂ ਦਿੱਲੀ, 20 ਸਤੰਬਰ - ਆਮ ਆਦਮੀ ਪਾਰਟੀ ਦੇ ਹਿਮਾਚਲ ਪ੍ਰਦੇਸ਼ ਇੰਚਾਰਜ ਰਤਨੇਸ਼ ਗੁਪਤਾ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਆਮ ਆਦਮੀ ਪਾਰਟੀ (ਆਪ) ਨਵੰਬਰ 2022 ਵਿਚ ਹਿਮਾਚਲ ਪ੍ਰਦੇਸ਼ ਵਿਧਾਨ ਸਭਾ...
ਰਾਜ ਕੁੰਦਰਾ ਨੂੰ ਮਿਲੀ ਜ਼ਮਾਨਤ
. . .  1 day ago
ਮੁੰਬਈ, 20 ਸਤੰਬਰ - ਮੁੰਬਈ ਦੀ ਅਦਾਲਤ ਨੇ ਅਸ਼ਲੀਲ ਫ਼ਿਲਮਾਂ ਬਣਾਉਣ ਦੇ ਮਾਮਲੇ ਵਿਚ ਕਾਰੋਬਾਰੀ ਅਤੇ ਅਦਾਕਾਰਾ ਸ਼ਿਲਪਾ ਸ਼ੈੱਟੀ ਦੇ ਪਤੀ ਰਾਜ ਕੁੰਦਰਾ ਨੂੰ 50,000 ਰੁਪਏ ਦੇ ਜੁਰਮਾਨੇ 'ਤੇ ਜ਼ਮਾਨਤ ਦੇ...
ਸੋਨੂੰ ਸੂਦ ਨੇ 20 ਕਰੋੜ ਰੁਪਏ ਦੇ ਟੈਕਸ ਚੋਰੀ ਦੇ ਇਲਜ਼ਾਮ 'ਤੇ ਕੀਤਾ ਬਿਆਨ ਜਾਰੀ
. . .  1 day ago
ਮੁੰਬਈ, 20 ਸਤੰਬਰ - ਸੋਨੂੰ ਸੂਦ ਦੇ ਘਰ ਅਤੇ ਕਈ ਹੋਰ ਟਿਕਾਣਿਆਂ 'ਤੇ ਆਮਦਨ ਕਰ ਵਿਭਾਗ ਵਲੋਂ ਸਰਵੇਖਣ ਕੀਤਾ ਜਾ ਰਿਹਾ ਹੈ | ਹੁਣ ਅਦਾਕਾਰ ਨੇ ਸੋਸ਼ਲ ਮੀਡੀਆ 'ਤੇ ਇੱਕ ਬਿਆਨ ਜਾਰੀ ਕੀਤਾ ਹੈ ...
ਮਾਮਲਾ ਤਖ਼ਤ ਸ਼੍ਰੀ ਕੇਸਗੜ੍ਹ ਸਾਹਿਬ ਵਿਖੇ ਹੋਈ ਬੇਅਦਬੀ ਦਾ, ਇਕ ਨਿਹੰਗ ਸਿੰਘ ਨਿਸ਼ਾਨ ਸਾਹਿਬ ਲੈ ਕੇ ਮੋਬਾਈਲ ਟਾਵਰ 'ਤੇ ਚੜਿਆ
. . .  1 day ago
ਸ੍ਰੀ ਅਨੰਦਪੁਰ ਸਾਹਿਬ, 20 ਸਤੰਬਰ (ਨਿੱਕੂਵਾਲ, ਕਰਨੈਲ ਸਿੰਘ) - ਖ਼ਾਲਸਾ ਪੰਥ ਦੇ ਜਨਮ ਸਥਾਨ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਹੋਈ ਬੇਅਦਬੀ ਦੀ ਘਟਨਾ ਨੂੰ ਲੈ ਕੇ ਜਿੱਥੇ ਕਈ ਦਿਨ ਨਿਹੰਗ ਸਿੰਘਾਂ ਸਣੇ ਸੰਗਤੀ ...
ਸਠਿਆਲਾ ਵਿਚ ਬਜ਼ੁਰਗ ਦਾ ਕਤਲ
. . .  1 day ago
ਸਠਿਆਲਾ, 20 ਸਤੰਬਰ (ਸਫਰੀ) - ਸਬ ਡਵੀਜ਼ਨ ਬਾਬਾ ਬਕਾਲਾ ਦੇ ਕਸਬਾ ਸਠਿਆਲਾ ਵਿਚ ਮੱਝ ਚੋਰਾਂ ਵਲੋਂ ਇਕ ਬਜ਼ੁਰਗ ਦਾ ਕਤਲ ਕੀਤਾ ਗਿਆ ਹੈ ...
ਭਿਆਨਕ ਸੜਕ ਹਾਦਸੇ ਵਿਚ ਇਕ ਦੀ ਮੌਤ ਅਤੇ ਦੂਜਾ ਗੰਭੀਰ ਜ਼ਖ਼ਮੀ
. . .  1 day ago
ਪਠਾਨਕੋਟ, 20 ਸਤੰਬਰ (ਚੌਹਾਨ) - ਐਤਵਾਰ ਰਾਤ ਨੂੰ ਪਠਾਨਕੋਟ ਜਲੰਧਰ ਹਾਈਵੇ 'ਤੇ ਤੋਕੀ ਦੇ ਕੋਲ ਹੋਏ ਇਕ ਭਿਆਨਕ ਸੜਕ ਹਾਦਸੇ ਵਿਚ ਮੋਟਰਸਾਈਕਲ ਸਵਾਰ ਇਕ ਨੌਜਵਾਨ ...
ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਅਗਵਾਈ ਵਿਚ ਪਹਿਲੀ ਕੈਬਨਿਟ ਬੈਠਕ ਰਾਤ 8 ਵਜੇ
. . .  1 day ago
ਚੰਡੀਗੜ੍ਹ, 20 ਸਤੰਬਰ - ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਅਗਵਾਈ 'ਚ ਪੰਜਾਬ ਕੈਬਨਿਟ ਦੀ ਪਹਿਲੀ ਮੀਟਿੰਗ ਰਾਤ 8 ਵਜੇ...
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 7 ਸਾਉਣ ਸੰਮਤ 553
ਵਿਚਾਰ ਪ੍ਰਵਾਹ: ਜੀਵਨ ਦੇ ਸੰਘਰਸ਼ ਵਿਚ ਉਹ ਜਿੱਤਦੇ ਹਨ, ਜਿਨ੍ਹਾਂ ਵਿਚ ਹਾਲਾਤ \'ਤੇ ਕਾਬੂ ਪਾਉਣ ਦੀ ਯੋਗਤਾ ਹੁੰਦੀ ਹੈ। -ਚਾਰਲਿਸ ਡਾਰਵਿਨ

ਸਾਡੀ ਸਿਹਤ

ਬਰਸਾਤ ਦਾ ਮਜ਼ਾ ਲਓ ਪਰ ਬਚ ਕੇ

ਬਰਸਾਤ ਦਾ ਮੌਸਮ ਜਿਥੇ ਬਹੁਤ ਸਾਰੀਆਂ ਖੁਸ਼ੀਆਂ ਲੈ ਕੇ ਆਉਂਦਾ ਹੈ, ਉਥੇ ਇਸ ਮੌਸਮ ਵਿਚ ਅਨੇਕਾਂ ਤਰ੍ਹਾਂ ਦੀਆਂ ਬਿਮਾਰੀਆਂ ਦਾ ਖ਼ਤਰਾ ਵੀ ਵਧ ਜਾਂਦਾ ਹੈ। ਆਓ ਜਾਣੀਏ, ਇਸ ਮੌਸਮ ਵਿਚ ਹੋਣ ਵਾਲੀਆਂ ਬਿਮਾਰੀਆਂ, ਉਨ੍ਹਾਂ ਦੇ ਕਾਰਨ ਅਤੇ ਇਸ ਤੋਂ ਬਚਣ ਦਾ ਉਪਾਅ: ਦੂਸ਼ਿਤ ਪਾਣੀ ...

ਪੂਰੀ ਖ਼ਬਰ »

ਸੌ ਰੋਗਾਂ ਦੀ ਇਕ ਦਵਾ : ਹਾਸਾ

ਅੱਜ ਦੀ ਭੱਜ-ਦੌੜ ਵਾਲੀ ਜ਼ਿੰਦਗੀ ਵਿਚ ਆਦਮੀ ਏਨਾ ਰੁਝਿਆ ਹੋਇਆ ਹੈ ਕਿ ਉਸ ਨੂੰ ਹੱਸਣ ਤੱਕ ਦੀ ਫੁਰਸਤ ਨਹੀਂ ਹੈ। ਪਰ ਨਾ ਹੱਸਣਾ ਵੀ ਜ਼ਿੰਦਗੀ ਵਿਚ ਪ੍ਰੇਸ਼ਾਨੀ ਦਾ ਸਬੱਬ ਬਣ ਸਕਦਾ ਹੈ। ਸਿਹਤ ਮਾਹਰਾਂ ਅਨੁਸਾਰ ਹੱਸਣਾ ਸਿਹਤ ਲਈ ਬਹੁਤ ਲਾਭਦਾਇਕ ਹੈ ਅਤੇ ਇਹ ਇਕ ਚੰਗੇ ਟਾਨਿਕ ਦਾ ਕੰਮ ਕਰਦਾ ਹੈ।
ਹੱਸਣ ਨਾਲ ਸਰੀਰ ਵਿਚ ਕੁਝ ਅਜਿਹੇ ਹਾਰਮੋਨਜ਼ ਵਧੇਰੇ ਤੇਜ਼ੀ ਨਾਲ ਬਣਨ ਲਗਦੇ ਹਨ ਜੋ ਸਿਹਤ ਲਈ ਬਹੁਤ ਫਾਇਦੇਮੰਦ ਹਨ। ਵੈਸੇ ਨਿਉਰੋਪੇਪਟਾਈਡ ਨਾਮੀ ਇਹ ਹਾਰਮੋਨ ਸਾਡੇ ਸਰੀਰ ਵਿਚ ਆਮ ਤੌਰ 'ਤੇ ਬਣਦੇ ਰਹਿੰਦੇ ਹਨ ਪਰ ਹੱਸਣ ਨਾਲ ਇਹ ਹਾਰਮੋਨਜ਼ ਜ਼ਿਆਦਾ ਮਾਤਰਾ ਵਿਚ ਬਣਨ ਲਗਦੇ ਹਨ।
ਹੱਸਣ ਨਾਲ ਸਰੀਰ ਦੀ ਕਸਰਤ ਹੁੰਦੀ ਹੈ, ਜਿਸ ਨਾਲ ਸਰੀਰ ਅਤੇ ਦਿਮਾਗ ਦੋਵੇਂ ਤੰਦਰੁਸਤ ਰਹਿੰਦੇ ਹਨ। ਇਹੀ ਕਾਰਨ ਹੈ ਕਿ ਅੱਜਕਲ੍ਹ ਦੁਨੀਆ ਭਰ 'ਚ ਅਨੇਕਾਂ ਥਾਵਾਂ 'ਤੇ ਹੱਸਣ ਵਾਲੇ ਭਾਵ 'ਲਾਫਿੰਗ ਕਲੱਬ' ਵੀ ਖੁੱਲ੍ਹਦੇ ਜਾ ਰਹੇ ਹਨ। ਖੁੱਲ੍ਹ ਕੇ ਹੱਸਣ ਨਾਲ ਵਿਅਕਤੀ ਦੇ ਖ਼ੂਨ ਸੰਚਾਰ ਦੀ ਗਤੀ ਵਧ ਜਾਂਦੀ ਹੈ ਅਤੇ ਪਾਚਨਤੰਤਰ ਵਧੇਰੇ ਕੁਸ਼ਲਤਾ ਨਾਲ ਕੰਮ ਕਰਨ ਲਗਦਾ ਹੈ। ਹੱਸਣ ਨਾਲ ਆਕਸੀਜਨ ਦਾ ਪ੍ਰਵਾਹ ਵਧੇਰੇ ਮਾਤਰਾ ਵਿਚ ਹੁੰਦਾ ਹੈ ਅਤੇ ਦੂਸ਼ਿਤ ਹਵਾ ਸਰੀਰ ਵਿਚੋਂ ਬਾਹਰ ਨਿਕਲ ਜਾਂਦੀ ਹੈ। ਹੱਸਣ ਨਾਲ ਪੇਟ ਦੇ ਕਈ ਹਿੱਸਿਆਂ ਦੀ ਹਲਕੀ ਮਾਲਿਸ਼ ਵੀ ਹੋ ਜਾਂਦੀ ਹੈ ਅਤੇ ਪਾਚਨ ਕਿਰਿਆ ਵੀ ਠੀਕ ਹੋ ਜਾਂਦੀ ਹੈ।
ਹੱਸਣ ਨਾਲ ਸਿਰਦਰਦ ਅਤੇ ਵੱਧ ਖੂਨ ਦਬਾਅ ਵਰਗੇ ਅਨੇਕਾਂ ਰੋਗਾਂ ਤੋਂ ਪੀੜਤ ਵਿਅਕਤੀ ਨੂੰ ਰਾਹਤ ਮਿਲਦੀ ਹੈ। ਹੱਸਣ ਨਾਲ ਫੇਫੜੇ ਵੀ ਮਜ਼ਬੂਤ ਹੁੰੰਦੇ ਹਨ ਅਤੇ ਸਾਹ ਕਿਰਿਆ ਵੀ ਠੀਕ ਹੋ ਜਾਂਦੀ ਹੈ। ਹੱਸਣ ਨਾਲ ਥਕਾਵਟ, ਮਾਨਸਿਕ ਤਣਾਅ ਅਤੇ ਸਰੀਰਕ ਦਰਦ ਵਿਚ ਵੀ ਕਮੀ ਆਉਂਦੀ ਹੈ। ਪਸੀਨਾ ਵੀ ਵਧੇਰੇ ਨਿਕਲਦਾ ਹੈ, ਜਿਸ ਕਰਕੇ ਸਰੀਰ ਵਿਚੋਂ ਜ਼ਹਿਰੀਲੇ ਤੱਤ ਆਸਾਨੀ ਨਾਲ ਬਾਹਰ ਨਿਕਲ ਜਾਂਦੇ ਹਨ। ਠਹਾਕਾ ਮਾਰ ਕੇ ਹੱਸਣ ਨਾਲ ਨਾ ਕੇਵਲ ਸਰੀਰ ਆਪਣਾ ਕੰਮ ਸੁਚਾਰੂ ਢੰਗ ਨਾਲ ਕਰਦਾ ਹੈ ਸਗੋਂ ਮਹੱਤਵਪੂਰਨ ਅੰਗ ਜਿਵੇਂ ਫੇਫੜੇ, ਦਿਲ, ਪੇਟ ਆਦਿ ਵੀ ਸੁਚੇਤ ਹੋ ਕੇ ਆਪਣਾ ਕੰਮ ਠੀਕ ਢੰਗ ਨਾਲ ਕਰਨ ਲਗਦੇ ਹਨ।
ਸਹੀ ਅਰਥਾਂ 'ਚ ਦੇਖਿਆ ਜਾਵੇ ਤਾਂ ਹੱਸਣ-ਹਸਾਉਣ ਦੀ ਪ੍ਰਕਿਰਿਆ ਨਾਲ ਮਨੁੱਖੀ ਸਰੀਰ ਦੀ ਰੋਗ ਰੋਕੂ ਪ੍ਰਣਾਲੀ ਨੂੰ ਵੀ ਮਜ਼ਬੂਤੀ ਮਿਲਦੀ ਹੈ, ਜਿਸ ਨਾਲ ਸਰੀਰ ਵਿਚ ਰੋਗਾਂ ਨੂੰ ਰੋਕਣ ਦੀ ਸ਼ਕਤੀ ਵਧਦੀ ਹੈ। ਹਾਸਰਸ ਵਾਤਾਵਰਨ ਵਿਚ ਰਹਿਣ ਨਾਲ ਚਿੰਤਾਵਾਂ ਦੂਰ ਹੁੰਦੀਆਂ ਹਨ ਅਤੇ ਡਰ ਖ਼ਤਮ ਹੁੰਦਾ ਹੈ ਭਾਵ ਗੁੱਸੇ ਦੀ ਭਾਵਨਾ ਵੀ ਖ਼ਤਮ ਹੋ ਜਾਂਦੀ ਹੈ। ਅਜਿਹਾ ਦੇਖਿਆ ਗਿਆ ਹੈ ਕਿ ਹੱਸਮੁਖ ਵਿਅਕਤੀ ਸਿਹਤਮੰਦ ਹੁੰਦਾ ਅਤੇ ਗੰਭੀਰ ਤੋਂ ਗੰਭੀਰ ਕੰਮਾਂ ਨੂੰ ਵੀ ਆਸਾਨੀ ਨਾਲ ਕਰ ਦਿੰਦਾ ਹੈ। ਜ਼ਿਆਦਾ ਹੱਸਣਾ ਸਰੀਰ ਦੀ ਅੰਦਰੂਨੀ ਕਸਰਤ ਹੈ। ਅੱਜਕਲ੍ਹ ਤਣਾਅ ਭਰਪੂਰ ਜੀਵਨ ਵਿਚ ਹੱਸਣਾ ਸਿਹਤ ਲਈ ਅੰਮ੍ਰਿਤ ਦੇ ਬਰਾਬਰ ਹੈ ਕਿਉਂਕਿ ਜਿਸ ਨੂੰ ਹਾਸਾ ਮਿਲ ਗਿਆ, ਸਮਝੋ ਦੌਲਤ ਮਿਲ ਗਈ। ਹੱਸਣਾ ਇਕ ਅਦਭੁਤ ਕਲਾ ਹੈ ਜੋ ਜੀਵਨ ਵਿਚ ਮਨੁੱਖ ਲਈ ਸਾਰਥਕ ਅਤੇ ਉਪਯੋਗੀ ਹੈ। ਜਿਥੋਂ ਤੱਕ ਹੋ ਸਕੇ ਖੁਦ ਤਾਂ ਹੱਸੋ ਹੀ ਸਗੋਂ ਦੂਸਰਿਆਂ ਨੂੰ ਹਸਾਉਣ ਦੀ ਵੀ ਹਰ ਸੰਭਵ ਕੋਸ਼ਿਸ਼ ਕਰੋ।

ਖ਼ਬਰ ਸ਼ੇਅਰ ਕਰੋ

 

ਹਮੇਸ਼ਾ ਚੁਸਤੀ-ਫੁਰਤੀ ਨਾਲ ਜਿਊਣਾ ਸਿੱਖੋ

ਭੁੱਖ ਲੱਗਣ 'ਤੇ ਹੀ ਖਾਓ : ਚੁਸਤੀ-ਫੁਰਤੀ ਲਈ ਭੋਜਨ ਉਦੋਂ ਹੀ ਕਰੋ ਜਦੋਂ ਤੁਹਾਨੂੰ ਭੁੱਖ ਮਹਿਸੂਸ ਹੋਵੇ। ਭੁੱਖ ਨਾ ਮਹਿਸੂਸ ਹੋਣ 'ਤੇ ਜ਼ਬਰਦਸਤੀ ਭੋਜਨ ਨਾ ਕਰੋ। ਇਸ ਨਾਲ ਸਰੀਰ ਆਲਸੀ ਹੁੰਦਾ ਹੈ ਅਤੇ ਪੇਟ ਖ਼ਰਾਬ ਹੁੰਦਾ ਹੈ। ਹਾਂ ਭੁੱਖ ਲੱਗਣ 'ਤੇ ਨਾ ਖਾਣ ਨਾਲ ਸਰੀਰ ਨੂੰ ...

ਪੂਰੀ ਖ਼ਬਰ »

ਟੈਟਨੈੱਸ ਤੋਂ ਬਚਾਅ ਲਈ ਜ਼ਰੂਰੀ ਸੁਝਾਅ

ਟੈਟਨੈੱਸ ਇਕ ਬਹੁਤ ਪੁਰਾਣਾ ਰੋਗ ਹੈ, ਜੋ ਇਕ ਸੂਖਮ ਬੈਕਟੀਰੀਆ 'ਸਲੋਸੀਟੂਡੀਅਮ ਟਿਟੈਨੀ' ਦੀ ਇਨਫੈਕਸ਼ਨ ਨਾਲ ਹੁੰਦਾ ਹੈ। ਇਸ ਕੀਟਾਣੂ ਦੇ ਬੀਜ ਜਦੋਂ ਜ਼ਖ਼ਮ ਜਾਂ ਖਰੋਚ 'ਚ ਜਾਂਦੇ ਹਨ ਤਾਂ ਇਹ ਬਿਮਾਰੀ ਲੱਗ ਜਾਂਦੀ ਹੈ। ਇਹ ਬੀਜਾਣੂ ਸੜਕ, ਖੇਤ, ਘਰ ਆਦਿ ਦੀ ਮਿਟੀ 'ਚ ਮਿਲੇ ...

ਪੂਰੀ ਖ਼ਬਰ »

ਅੱਖਾਂ ਦੀ ਰੌਸ਼ਨੀ ਲਈ ਵੀ ਖ਼ਤਰਨਾਕ ਹੈ ਸ਼ੂਗਰ

ਸ਼ੂਗਰ ਨੂੰ ਅੰਗਰੇਜ਼ੀ ਵਿਚ ਡਾਇਬਿਟੀਜ਼ ਕਹਿੰਦੇ ਹਨ। ਸ਼ੂਗਰ ਦਾ ਰੋਗੀ ਸਰੀਰਕ ਰੂਪ ਵਿਚ ਬੜੀ ਤੇਜ਼ੀ ਨਾਲ ਕਮਜ਼ੋਰ ਹੋਣ ਲਗਦਾ ਹੈ। ਮਦਰਾਸ ਸਥਿਤ ਇਕ ਡਾਇਬਿਟੀਜ਼ ਸਪੈਸ਼ਲਿਸਟ ਸੈਂਟਰ ਦੇ ਅਧਿਐਨ ਅਨੁਸਾਰ ਸਾਰੇ ਸ਼ੂਗਰ ਰੋਗੀਆਂ ਨੂੰ ਆਪਣੀਆਂ ਅੱਖਾਂ ਦੀ ਜਾਂਚ ਕਰਵਾਉਂਦੇ ...

ਪੂਰੀ ਖ਼ਬਰ »

ਬਹੁਤ ਗੁਣਕਾਰੀ ਹਨ ਕੌੜੀਆਂ ਮਿਰਚਾਂ

ਹਰੀ ਮਿਰਚ : ਹਰੀ ਮਿਰਚ ਵਿਚ ਵਿਟਾਮਿਨ 'ਏ' ਅਤੇ 'ਸੀ' ਪਾਇਆ ਜਾਂਦਾ ਹੈ। ਹਰੀ ਮਿਰਚ ਨੂੰ ਪੀਹ ਕੇ ਦਾਲ, ਕੜ੍ਹੀ, ਸਬਜ਼ੀ, ਸਾਂਭਰ ਆਦਿ ਵਿਚ ਵਰਤਿਆ ਜਾਂਦਾ ਹੈ। ਹਰੀ ਮਿਰਚ ਦੀਆਂ ਪਕੌੜੀਆਂ ਵੀ ਵੇਸਣ ਵਿਚ ਮਿਲਾ ਕੇ ਵਰਤੀਆਂ ਜਾ ਸਕਦੀਆਂ ਹਨ। ਇਸ ਦੀਆਂ ਪਕੌੜੀ ਖਾਣ ਨਾਲ ਜ਼ੁਕਾਮ ...

ਪੂਰੀ ਖ਼ਬਰ »

ਸਿਹਤ ਲਈ ਫ਼ਾਇਦੇਮੰਦ ਹਨ ਮਿੱਟੀ ਦੇ ਭਾਂਡੇ

ਇਕ ਪੁਰਾਣੀ ਪਰੰਪਰਾ ਹੈ ਮਿੱਟੀ ਦੇ ਭਾਂਡਿਆਂ ਵਿਚ ਬਣਿਆ ਭੋਜਨ। ਮਿੱਟੀ ਦੇ ਭਾਂਡਿਆਂ ਵਿਚ ਭੋਜਨ ਬਣਾਉਣਾ ਅੱਜ ਇਸ ਲਈ ਸੰਭਵ ਨਹੀਂ ਹੈ, ਕਿਉਂਕਿ ਇਸ ਲਈ ਸਾਨੂੰ ਜਿੰਨਾ ਸਮਾਂ ਚਾਹੀਦਾ ਹੈ, ਜਿੰਨਾ ਹੌਸਲਾ ਚਾਹੀਦਾ ਹੈ, ਜਿੰਨੀ ਊਰਜਾ ਚਾਹੀਦੀ ਹੈ ਅਤੇ ਜਿੰਨੀ ਬੇਫ਼ਿਕਰੀ ...

ਪੂਰੀ ਖ਼ਬਰ »

ਸਿਹਤ ਖ਼ਬਰਨਾਮਾ

ਬੰਦ ਕਮਰਿਆਂ ਵਿਚ ਹੁੰਦੀਆਂ ਹਨ ਜ਼ਿਆਦਾ ਬਿਮਾਰੀਆਂ ਮਾਹਿਰਾਂ ਦਾ ਕਹਿਣਾ ਹੈ ਕਿ ਬਹੁਮੰਜ਼ਿਲਾ ਇਮਾਰਤਾਂ ਵਿਚ ਉਪਰਾਲੇ ਕਮਰਿਆਂ 'ਚ ਰਹਿਣ ਵਾਲੇ ਵਿਅਕਤੀਆਂ ਦੇ ਬਿਮਾਰ ਹੋਣ ਦੀ ਸੰਭਾਵਨਾ ਤਿੰਨ ਗੁਣਾ ਜ਼ਿਆਦਾ ਹੋ ਜਾਂਦੀ ਹੈ। ਇਸ ਦੇ ਅਨੁਸਾਰ ਅਜਿਹਾ ਇਸ ਲਈ ਹੁੰਦਾ ਹੈ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX