ਤਾਜਾ ਖ਼ਬਰਾਂ


ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਹੈੱਡ ਗ੍ਰੰਥੀ ਤੇ ਮੈਨੇਜਰ ਦਾ ਹੋਇਆ ਤਬਾਦਲਾ
. . .  56 minutes ago
ਸ੍ਰੀ ਅਨੰਦਪੁਰ ਸਾਹਿਬ, 22 ਸਤੰਬਰ (ਨਿੱਕੂਵਾਲ , ਕਰਨੈਲ ਸਿੰਘ)-ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਹੈੱਡ ਗ੍ਰੰਥੀ ਗਿਆਨੀ ਫੂਲਾ ਸਿੰਘ ਅਤੇ ਮੈਨੇਜਰ ਮਲਕੀਤ ਸਿੰਘ ਦਾ ਅੱਜ ਤਬਾਦਲਾ ਹੋ ਗਿਆ ਹੈ। ਜ਼ਿਕਰਯੋਗ ਹੈ ਕਿ ਪਿਛਲੀ 13 ...
ਸਿੱਧੂ ਨੂੰ ਮੁੱਖ ਮੰਤਰੀ ਬਣਨ ਤੋਂ ਰੋਕਣ ਲਈ ਕੋਈ ਵੀ ਕੁਰਬਾਨੀ ਦੇਣ ਲਈ ਤਿਆਰ ਹਨ ਕੈਪਟਨ
. . .  about 1 hour ago
ਏਅਰ ਚੀਫ ਮਾਰਸ਼ਲ ਆਰ.ਕੇ.ਐਸ. ਭਦੌਰੀਆ, ਹਵਾਈ ਸੈਨਾ ਮੁਖੀ ਨੇ ਅੱਜ ਰਾਸ਼ਟਰਪਤੀ ਰਾਮ ਨਾਥ ਕੋਵਿੰਦ ਨਾਲ ਕੀਤੀ ਮੁਲਾਕਾਤ
. . .  about 1 hour ago
ਅਮਰੀਕਾ ਦੁਨੀਆ ਨੂੰ 50 ਕਰੋੜ ਟੀਕਾ ਕਰੇਗਾ ਦਾਨ
. . .  about 1 hour ago
ਚਰਨਜੀਤ ਚੰਨੀ ਦੇ ਘਰ ਪਹੁੰਚਣ 'ਤੇ ਬ੍ਰਹਮ ਮਹਿੰਦਰਾ ਨੇ ਕੀਤਾ ਸਵਾਗਤ
. . .  about 1 hour ago
ਪ੍ਰਿਯੰਕਾ-ਰਾਹੁਲ ਮੇਰੇ ਬੱਚਿਆਂ ਵਰਗੇ, ਸਾਡਾ ਰਿਸ਼ਤਾ ਇਸ ਤਰ੍ਹਾਂ ਖਤਮ ਨਹੀਂ ਹੋਣਾ ਚਾਹੀਦਾ ਸੀ, ਮੈਨੂੰ ਸੱਟ ਲੱਗੀ -ਕੈਪਟਨ ਅਮਰਿੰਦਰ ਸਿੰਘ
. . .  49 minutes ago
ਅਸੀਂ ਕਿਸੇ ਨੂੰ ਵੀ ਭਾਰਤ ਨੂੰ ਵੰਡਣ ਨਹੀਂ ਦੇਵਾਂਗੇ - ਮਮਤਾ ਬੈਨਰਜੀ
. . .  about 2 hours ago
ਭਵਾਨੀਪੁਰ, 22 ਸਤੰਬਰ - ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਭਵਾਨੀਪੁਰ ਵਿਚ ਇਕ ਜਨਤਕ ਰੈਲੀ ਨੂੰ ਸੰਬੋਧਨ ਕਰ ਰਹੇ ਸਨ ਜਿਸ ਦੌਰਾਨ ਉਨ੍ਹਾਂ ਨੇ ਭਾਜਪਾ ਨੂੰ ਨਿਸ਼ਾਨੇ 'ਤੇ ਲੈਂਦੇ ਹੋਏ ਕਿਹਾ ਕਿ ਭਾਜਪਾ ਇਕ 'ਜੁਮਲਾ' ਪਾਰਟੀ...
ਕੈਨੇਡਾ ਸੰਸਦੀ ਚੋਣਾਂ 'ਚ ਜਿੱਤ ਹਾਸਲ ਕਰਨ ਵਾਲੇ ਪੰਜਾਬੀਆਂ ਤੇ ਜਸਟਿਨ ਟਰੂਡੋ ਨੂੰ ਬੀਬੀ ਜਗੀਰ ਕੌਰ ਨੇ ਦਿੱਤੀ ਵਧਾਈ
. . .  about 2 hours ago
ਅੰਮ੍ਰਿਤਸਰ, 22 ਸਤੰਬਰ (ਜਸਵੰਤ ਸਿੰਘ ਜੱਸ) - ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਨੇ ਕੈਨੇਡਾ ਦੀਆਂ ਸੰਸਦੀ ਚੋਣਾਂ ਵਿਚ 16 ਪੰਜਾਬੀਆਂ ਦੇ ਜਿੱਤ ਹਾਸਲ ਕਰਨ 'ਤੇ ਉਨ੍ਹਾਂ ਨੂੰ ਵਧਾਈ ਦਿੱਤੀ ਹੈ...
ਜੰਮੂ -ਕਸ਼ਮੀਰ ਸਰਕਾਰ ਨੇ 6 ਕਰਮਚਾਰੀਆਂ ਨੂੰ 'ਅੱਤਵਾਦੀ ਸੰਬੰਧਾਂ' ਦੇ ਕਾਰਨ ਕੀਤਾ ਬਰਖ਼ਾਸਤ
. . .  about 2 hours ago
ਸ੍ਰੀਨਗਰ, 22 ਸਤੰਬਰ - ਜੰਮੂ -ਕਸ਼ਮੀਰ ਸਰਕਾਰ ਨੇ ਬੁੱਧਵਾਰ ਨੂੰ ਆਪਣੇ ਛੇ ਕਰਮਚਾਰੀਆਂ ਨੂੰ ਕਥਿਤ ਤੌਰ 'ਤੇ ਅੱਤਵਾਦੀ ਸੰਬੰਧ ਰੱਖਣ ਅਤੇ ਜ਼ਮੀਨੀ ਕਰਮਚਾਰੀਆਂ ਦੇ ਤੌਰ' ਤੇ ਕੰਮ ਕਰਨ ਦੇ...
ਅਫ਼ਗਾਨਿਸਤਾਨ : ਅਣਪਛਾਤੇ ਬੰਦੂਕਧਾਰੀਆਂ ਦੀ ਗੋਲੀਬਾਰੀ ਵਿਚ ਤਿੰਨ ਦੀ ਮੌਤ
. . .  about 2 hours ago
ਕਾਬੁਲ, 22 ਸਤੰਬਰ - ਅਫ਼ਗਾਨਿਸਤਾਨ ਦੇ ਜਲਾਲਾਬਾਦ ਵਿਚ ਅੱਜ ਸਵੇਰੇ ਹੋਏ ਹਮਲੇ ਵਿਚ ਤਿੰਨ ਲੋਕ ਮਾਰੇ ਗਏ ਹਨ। ਚਸ਼ਮਦੀਦਾਂ ਦਾ ਕਹਿਣਾ ਹੈ ਕਿ ਮਾਰੇ ਗਏ ਲੋਕਾਂ ਵਿਚੋਂ ਦੋ ਤਾਲਿਬਾਨ ਫ਼ੌਜ ਦੇ ...
ਪਾਕਿਸਤਾਨੀ ਏਅਰ ਫੋਰਸ ਦਾ ਜਹਾਜ਼ ਹਾਦਸਾਗ੍ਰਸਤ
. . .  about 2 hours ago
ਇਸਲਾਮਾਬਾਦ, 22 ਸਤੰਬਰ - ਪਾਕਿਸਤਾਨੀ ਮੀਡੀਆ ਦੇ ਹਵਾਲੇ ਤੋਂ ਇਹ ਖ਼ਬਰ ਸਾਹਮਣੇ ਆਈ ਹੈ ਕਿ ਪਾਕਿਸਤਾਨੀ ਏਅਰ ਫੋਰਸ (ਪੀ.ਏ.ਐਫ.) ਦਾ ਇਕ ਛੋਟਾ ਟ੍ਰੇਨਰ ਜਹਾਜ਼ ਅੱਜ ਇਕ...
ਰਾਜੀਵ ਬਾਂਸਲ ਸ਼ਹਿਰੀ ਹਵਾਬਾਜ਼ੀ ਮੰਤਰਾਲੇ ਵਿਚ ਸਕੱਤਰ ਨਿਯੁਕਤ
. . .  about 3 hours ago
ਨਵੀਂ ਦਿੱਲੀ , 22 ਸਤੰਬਰ - ਏਅਰ ਇੰਡੀਆ ਦੇ ਚੇਅਰਮੈਨ ਰਾਜੀਵ ਬਾਂਸਲ ਨੂੰ ਸ਼ਹਿਰੀ ਹਵਾਬਾਜ਼ੀ ਮੰਤਰਾਲੇ ਵਿਚ ਸਕੱਤਰ ਨਿਯੁਕਤ...
3 ਮਹੀਨਿਆਂ ਵਿਚ ਕੀਤਾ ਜਾਵੇਗਾ 6 ਮਹੀਨਿਆਂ ਦਾ ਕੰਮ - ਕੁਲਦੀਪ ਸਿੰਘ ਵੈਦ
. . .  about 3 hours ago
ਲੁਧਿਆਣਾ, 22 ਸਤੰਬਰ - ਵਿਧਾਇਕ ਕੁਲਦੀਪ ਸਿੰਘ ਵੈਦ ਦਾ ਕਹਿਣਾ ਹੈ ਕਿ ਅਸੀਂ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਅਧੀਨ ਕੰਮ ਕਰ ਰਹੀ ਪੁਰਾਣੀ ਨੌਕਰਸ਼ਾਹੀ ਨੂੰ ਨਵੇਂ ਨਿਯੁਕਤ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਨਵੀਂ ...
ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵਲੋਂ ਅਟਾਰੀ ਬਿਜਲੀ ਘਰ ਵਿਖੇ ਧਰਨਾ
. . .  about 3 hours ago
ਅਟਾਰੀ, 22 ਅਕਤੂਬਰ (ਸੁਖਵਿੰਦਰਜੀਤ ਸਿੰਘ ਘਰਿੰਡਾ) - ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਬਲਾਕ ਅਟਾਰੀ ਵਲੋਂ ਬਿਜਲੀ ਘਰ ਅਟਾਰੀ (ਸਬਡਵੀਜ਼ਨ) ਵਿਖੇ ਧਰਨਾ ਲਗਾਇਆ ਗਿਆ...
ਪਾਣੀ ਦੀ ਵਾਰੀ ਨੂੰ ਲੈ ਕੇ ਹੋਏ ਝਗੜੇ 'ਚ ਬਜ਼ੁਰਗ ਦੀ ਮੌਤ, ਪੁੱਤਰ ਗੰਭੀਰ ਜ਼ਖ਼ਮੀ
. . .  about 3 hours ago
ਅਬੋਹਰ, 22 ਸਤੰਬਰ (ਕੁਲਦੀਪ ਸਿੰਘ ਸੰਧੂ) - ਉਪਮੰਡਲ ਦੇ ਪਿੰਡ ਅਮਰਪੁਰਾ ਵਿਖੇ ਪਾਣੀ ਦੀ ਵਾਰੀ ਨੂੰ ਲੈ ਕੇ ਦੋ ਗੁੱਟਾਂ ਦਰਮਿਆਨ ਹੋਏ ਝਗੜੇ ਵਿਚ ਇਕ ਬਜ਼ੁਰਗ ਦੀ ਮੌਤ ਹੋ ਗਈ...
ਐੱਸ. ਡੀ. ਐਮ. ਯਸ਼ਪਾਲ ਸ਼ਰਮਾ ਨੇ ਗ਼ੈਰ ਹਾਜ਼ਰ ਮਿਲ਼ੇ ਮੁਲਾਜ਼ਮਾਂ ਤੋਂ ਮੰਗਿਆ ਸਪਸ਼ਟੀਕਰਨ
. . .  about 4 hours ago
ਬੱਸੀ ਪਠਾਣਾਂ, 22 ਸਤੰਬਰ (ਰਵਿੰਦਰ ਮੌਦਗਿਲ, ਐੱਚ ਐੱਸ ਗੌਤਮ) - ਬੁੱਧਵਾਰ ਨੂੰ ਐੱਸ.ਡੀ.ਐਮ. ਬੱਸੀ ਪਠਾਣਾ ਅਤੇ ਨਾਇਬ ਤਹਿਸੀਲਦਾਰ ਏ.ਪੀ.ਐੱਸ. ਸੋਮਲ ਵਲੋਂ ਲੋਕਾਂ ਨੂੰ ਪ੍ਰੇਸ਼ਾਨੀ ਤੋਂ ਬਚਾਉਣ ਤੇ ਦਫ਼ਤਰਾਂ...
ਸਨਰਾਈਜ਼ਰਸ ਹੈਦਰਾਬਾਦ ਦੇ ਗੇਂਦਬਾਜ਼ ਟੀ. ਨਟਰਾਜਨ ਕੋਰੋਨਾ ਪਾਜ਼ੀਟਿਵ
. . .  about 4 hours ago
ਨਵੀਂ ਦਿੱਲੀ, 22 ਸਤੰਬਰ - ਸਨਰਾਈਜ਼ਰਸ ਹੈਦਰਾਬਾਦ ਦੇ ਗੇਂਦਬਾਜ਼ ਟੀ. ਨਟਰਾਜਨ ਕੋਰੋਨਾ ਪਾਜ਼ੀਟਿਵ ਪਾਏ ਗਏ ਹਨ | ਆਈ. ਪੀ. ਐਲ. ਵਿਚ ਕੋਰੋਨਾ ਦੀ ਐਂਟਰੀ ਤੋਂ ਬਾਅਦ ਨਟਰਾਜਨ ਦੇ ਸੰਪਰਕ ਵਿਚ ...
ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਬੇਅਦਬੀ ਘਟਨਾ ਸੰਬੰਧੀ ਸ਼੍ਰੋਮਣੀ ਕਮੇਟੀ ਨੇ ਕਰਵਾਇਆ ਪਸ਼ਚਾਤਾਪ ਸਮਾਗਮ
. . .  about 4 hours ago
ਸ੍ਰੀ ਅਨੰਦਪੁਰ ਸਾਹਿਬ, 22 ਸਤੰਬਰ (ਕਰਨੈਲ ਸਿੰਘ, ਜੇ ਐੱਸ ਨਿੱਕੂਵਾਲ) - ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਸ੍ਰੀ ਅਨੰਦਪੁਰ ਸਾਹਿਬ ਵਿਖੇ ਬੀਤੇ ਦਿਨੀਂ ਵਾਪਰੀ ਬੇਅਦਬੀ ਦੀ ਘਟਨਾ 'ਤੇ ਅੱਜ ਤਖ਼ਤ ਸਾਹਿਬ ਵਿਖੇ...
ਯੂ.ਕੇ. ਨੇ ਕੋਵਿਡਸ਼ੀਲਡ ਨੂੰ ਦਿੱਤੀ ਮਾਨਤਾ
. . .  about 4 hours ago
ਨਵੀਂ ਦਿੱਲੀ, 22 ਸਤੰਬਰ - ਬ੍ਰਿਟੇਨ ਨੇ ਆਖ਼ਰਕਾਰ ਸੀਰਮ ਇੰਸਟੀਚਿਊਟ ਆਫ਼ ਇੰਡੀਆ ਦੁਆਰਾ ਬਣਾਈ ਗਈ ਕੋਰੋਨਾ ਵੈਕਸੀਨ 'ਕੋਵੀਸ਼ਲਿਡ' ਨੂੰ ਆਪਣੇ ਨਵੇਂ ਯਾਤਰਾ ਨਿਯਮਾਂ ਵਿਚ ਮਨਜ਼ੂਰੀ ਦੇ ਦਿੱਤੀ...
ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵਲੋ ਖਟਕੜ ਕਲਾਂ 'ਚ ਸ਼ਹੀਦਾਂ ਨੂੰ ਸਿਜਦਾ
. . .  about 5 hours ago
ਬੰਗਾ, 22 ਸਤੰਬਰ (ਜਸਬੀਰ ਸਿੰਘ ਨੂਰਪੁਰ) - ਖਟਕੜ ਕਲਾਂ ਵਿਖੇ ‍ਚਰਨਜੀਤ ਸਿੰਘ ਚੰਨੀ ਮੁੱਖ ਮੰਤਰੀ ਪੰਜਾਬ ਵਲੋਂ ਸ਼ਹੀਦਾਂ ਨੂੰ ਸਿਜਦਾ ਕੀਤਾ ਗਿਆ | ਉਨ੍ਹਾਂ ਆਖਿਆ ਕਿ ਸ਼ਹੀਦਾਂ ਦੀਆਂ ਕੁਰਬਾਨੀਆਂ ਸਦਕਾ...
ਲੋਕਾਂ ਦੀਆਂ ਮੁਸ਼ਕਲਾਂ ਪਹਿਲ ਦੇ ਆਧਾਰ 'ਤੇ ਹੱਲ ਕੀਤੀਆਂ ਜਾਣਗੀਆਂ - ਕਮਿਸ਼ਨਰ ਭੁੱਲਰ
. . .  about 5 hours ago
ਲੁਧਿਆਣਾ, 22 ਸਤੰਬਰ (ਪਰਮਿੰਦਰ ਸਿੰਘ ਆਹੂਜਾ ) - ਲੁਧਿਆਣਾ ਦੇ ਨਵ ਨਿਯੁਕਤ ਪੁਲਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ਨੇ ਕਿਹਾ ਹੈ ਕਿ ਲੋਕਾਂ ਦੀਆਂ ਮੁਸ਼ਕਲਾਂ ਨੂੰ ਪਹਿਲ ਦੇ ਆਧਾਰ 'ਤੇ ਹੱਲ ਕੀਤਾ...
ਸ੍ਰੀ ਮੁਕਤਸਰ ਸਾਹਿਬ ਵਿਖੇ ਨਰਮੇ ਦੀ ਖ਼ਰੀਦ 'ਚ ਲੁੱਟ ਨੂੰ ਲੈ ਕੇ ਕਿਸਾਨਾਂ ਵਲੋਂ ਰੋਸ ਪ੍ਰਦਰਸ਼ਨ
. . .  about 5 hours ago
ਸ੍ਰੀ ਮੁਕਤਸਰ ਸਾਹਿਬ, 22 ਸਤੰਬਰ (ਰਣਜੀਤ ਸਿੰਘ ਢਿੱਲੋਂ) - ਸ੍ਰੀ ਮੁਕਤਸਰ ਸਾਹਿਬ ਦੀ ਮੁੱਖ ਅਨਾਜ ਮੰਡੀ ਵਿਚ ਨਰਮੇ ਦੀ ਹੋ ਰਹੀ ਬੇਕਦਰੀ ਨੂੰ ਲੈ ਕੇ ਕਿਸਾਨਾਂ ਵਿਚ ਭਾਰੀ ਰੋਸ ਵੇਖਣ ਨੂੰ ਮਿਲਿਆ...
ਥਾਣਾ ਸੰਗਤ ਦੀ ਪੁਲਿਸ ਨੇ 5400 ਨਸ਼ੀਲੀਆਂ ਗੋਲੀਆਂ ਸਮੇਤ ਮਾਸੀ ਭਾਣਜੀ ਨੂੰ ਕੀਤਾ ਕਾਬੂ
. . .  about 5 hours ago
ਸੰਗਤ ਮੰਡੀ, 22 ਸਤੰਬਰ (ਦੀਪਕ ਸ਼ਰਮਾ) - ਥਾਣਾ ਸੰਗਤ ਮੰਡੀ ਦੀ ਪੁਲਿਸ ਨੇ ਇਕ ਗਸ਼ਤ ਦੌਰਾਨ ਦੋ ਔਰਤਾਂ ਕੋਲੋਂ 5400 ਨਸ਼ੀਲੀਆਂ ਗੋਲੀਆਂ ਬਰਾਮਦ ਕੀਤੀਆਂ ਹਨ ...
ਜਗਦੇਵ ਸਿੰਘ ਬੋਪਾਰਾਏ ਅਕਾਲੀ ਦਲ ਵਿਚ ਹੋਏ ਸ਼ਾਮਿਲ
. . .  about 5 hours ago
ਚੰਡੀਗੜ੍ਹ, 22 ਸਤੰਬਰ( ਸੁਰਿੰਦਰ ) - ਕਾਂਗਰਸ ਛੱਡ ਜਗਦੇਵ ਸਿੰਘ ਬੋਪਾਰਾਏ ਸੁਖਬੀਰ ਸਿੰਘ ਬਾਦਲ ਦੀ ਮੌਜੂਦਗੀ ਵਿਚ ਅਕਾਲੀ ਦਲ ਵਿਚ ਸ਼ਾਮਿਲ ਹੋਏ...
ਫ਼ਿਰੋਜ਼ਪੁਰ ਕੇਂਦਰੀ ਜੇਲ੍ਹ 'ਚੋਂ ਹਵਾਲਾਤੀਆਂ ਕੋਲੋਂ ਨਸ਼ੀਲਾ ਪਾਊਡਰ, 7 ਮੋਬਾਈਲ ਫ਼ੋਨ ਤੇ ਡਾਟਾ ਕੇਬਲ ਬਰਾਮਦ
. . .  about 5 hours ago
ਫ਼ਿਰੋਜ਼ਪੁਰ, 22 ਸਤੰਬਰ (ਗੁਰਿੰਦਰ ਸਿੰਘ) - ਕੇਂਦਰੀ ਜੇਲ੍ਹ ਫ਼ਿਰੋਜ਼ਪੁਰ ਅੰਦਰ ਤਲਾਸ਼ੀ ਦੌਰਾਨ ਹਵਾਲਾਤੀਆਂ ਕੋਲੋਂ 3 ਗ੍ਰਾਮ ਨਸ਼ੀਲਾ ਪਾਊਡਰ, ਵੱਖ ਵੱਖ ਕੰਪਨੀਆਂ ਦੇ 7 ਮੋਬਾਈਲ ਫ਼ੋਨ ਸਮੇਤ ਬੈਟਰੀ ਤੇ ਸਿੰਮ ...
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 7 ਸਾਉਣ ਸੰਮਤ 553
ਵਿਚਾਰ ਪ੍ਰਵਾਹ: ਜੀਵਨ ਦੇ ਸੰਘਰਸ਼ ਵਿਚ ਉਹ ਜਿੱਤਦੇ ਹਨ, ਜਿਨ੍ਹਾਂ ਵਿਚ ਹਾਲਾਤ \'ਤੇ ਕਾਬੂ ਪਾਉਣ ਦੀ ਯੋਗਤਾ ਹੁੰਦੀ ਹੈ। -ਚਾਰਲਿਸ ਡਾਰਵਿਨ

ਸੰਪਾਦਕੀ

ਆਸ਼ਾਵਾਦੀ ਰੁਝਾਨ

ਕੋਰੋਨਾ ਮਹਾਂਮਾਰੀ ਦੇ ਮਾਮਲੇ ਵਿਚ ਕਾਫੀ ਸੰਤੁਸ਼ਟੀਜਨਕ ਖ਼ਬਰਾਂ ਮਿਲਣ ਲੱਗੀਆਂ ਹਨ। ਦੇਸ਼ ਭਰ ਵਿਚ ਜਿਥੇ ਨਵੇਂ ਕੇਸਾਂ ਦੀ ਗਿਣਤੀ ਘਟ ਰਹੀ ਹੈ, ਉਥੇ ਮੌਤਾਂ ਦੀ ਗਿਣਤੀ ਵਿਚ ਵੀ ਪਹਿਲਾਂ ਨਾਲੋਂ ਵੱਡਾ ਅੰਤਰ ਆਇਆ ਹੈ। ਪਿਛਲੇ 4 ਮਹੀਨਿਆਂ ਤੋਂ ਦਿਨ-ਪ੍ਰਤੀਦਿਨ ਇਸ ਦਾ ...

ਪੂਰੀ ਖ਼ਬਰ »

ਪੈਗਾਸਸ ਸਪਾਈਵੇਅਰ ਸਬੰਧੀ ਸਰਕਾਰ ਸਥਿਤੀ ਸਪੱਸ਼ਟ ਕਰੇ

ਜੇਕਰ ਧੂੰਆਂ ਦਿਖਾਈ ਦੇ ਰਿਹਾ ਹੈ ਤਾਂ ਅੱਗ ਵੀ ਕਿਤੇ ਜ਼ਰੂਰ ਲੱਗੀ ਹੋਵੇਗੀ। ਇਸ ਲਈ ਇਸ ਖ਼ਬਰ ਨੂੰ ਸਿਰੇ ਤੋਂ ਖ਼ਾਰਜ ਕਰਨਾ ਉਚਿਤ ਨਹੀਂ ਹੋਵੇਗਾ ਕਿ ਪੈਗਾਸਸ ਸਪਾਈਵੇਅਰ ਰਾਹੀਂ ਕਾਂਗਰਸੀ ਆਗੂ ਰਾਹੁਲ ਗਾਂਧੀ ਸਮੇਤ ਕਈ ਸਿਆਸਤਦਾਨਾਂ, ਮੰਤਰੀਆਂ, ਪੱਤਰਕਾਰਾਂ, ...

ਪੂਰੀ ਖ਼ਬਰ »

ਜਾਗਰੂਕ ਲੋਕ ਹੀ ਜੁਰਮ ਰੋਕ ਸਕਦੇ ਹਨ

ਜਿਉਂ ਹੀ ਸਵੇਰ ਹੁੰਦੀ ਹੈ, ਅਖ਼ਬਾਰ ਦੇ ਵਰਕੇ ਦੇਖਦੇ ਹਾਂ ਤਾਂ ਜੁਰਮਾਂ 'ਤੇ ਨਜ਼ਰ ਜਾਂਦੇ ਹੀ ਮੱਥੇ 'ਤੇ ਚਿੰਤਾ ਦੀਆਂ ਲਕੀਰਾਂ ਉੱਭਰ ਆਉਂਦੀਆਂ ਹਨ। ਵਧਦੇ ਜੁਰਮਾਂ ਦੀ ਚਿੰਤਾ ਨਾਲ ਮਨੁੱਖ ਨੂੰ ਭਵਿੱਖ ਧੁੰਦਲਾ ਜਿਹਾ ਨਜ਼ਰ ਆਉਂਦਾ ਹੈ। ਇਕ ਥਾਂ ਪੜ੍ਹ ਰਿਹਾ ਸੀ ਕਿ ਇਕ ...

ਪੂਰੀ ਖ਼ਬਰ »

ਸਿਹਤ, ਸਿੱਖਿਆ ਤੇ ਰੁਜ਼ਗਾਰ ਦੀ ਮੰਗ ਕਰਨ ਲੋਕ

(ਕੱਲ੍ਹ ਤੋਂ ਅੱਗੇ)
ਦੂਸਰੀ ਅਹਿਮ ਸਹੂਲਤ ਜੋ ਦੇਸ਼ ਦੇ ਹਰ ਕਿਸਾਨ ਨੂੰ ਲੋੜੀਂਦੀ ਹੈ ਉਹ ਹੈ ਦਰਾਮਦ-ਬਰਾਮਦ ਲਈ ਸਿਖਲਾਈ ਅਤੇ ਲੋੜੀਂਦੀ ਪ੍ਰਵਾਨਗੀ ਮੁਹੱਈਆ ਕਰਵਾਉਣਾ। ਕਿਸਾਨਾਂ ਨੂੰ ਕਰਜ਼ੇ ਦੇ ਜਾਲ ਵਿਚੋਂ ਬਾਹਰ ਕੱਢਣ ਅਤੇ ਉਨ੍ਹਾਂ ਦੀ ਮਾਲੀ ਹਾਲਤ ਸੁਧਾਰਨ ਲਈ ਇਸ ਤੋਂ ਵਧੀਆ ਕਾਰਗਾਰ ਹਥਿਆਰ ਹੋਰ ਦੂਸਰਾ ਕੋਈ ਨਹੀਂ ਹੋ ਸਕਦਾ। ਇਸ ਸਹੂਲਤ ਦੇ ਮਿਲਣ ਨਾਲ ਇਸ ਖੇਤਰ ਵਿਚਲੀ ਇਜ਼ਾਰੇਦਾਰੀ ਖ਼ਤਮ ਹੋਵੇਗੀ, ਪੈਦਾਵਾਰ ਕਿਸਾਨ ਕਰਦਾ ਹੈ ਬਰਾਮਦ ਕੋਈ ਅਜਿਹਾ ਸ਼ਖ਼ਸ ਜਾਂ ਕੰਪਨੀ ਕਰ ਰਹੀ ਹੈ ਜਿਸ ਦਾ ਖੇਤੀ ਨਾਂਅ ਦੀ ਕਿਸੇ ਵਲਾ ਨਾਲ ਦੂਰ-ਦੂਰ ਦਾ ਵੀ ਕੋਈ ਵਾਸਤਾ ਨਹੀਂ। ਜੇਕਰ ਕਿਸਾਨ ਨੂੰ ਇਹ ਪ੍ਰਵਾਨਗੀ ਮਿਲਦੀ ਹੈ ਤਾਂ ਉਹ ਆਪਣੇ ਆਪ ਸੋਚਣ ਲੱਗ ਪਵੇਗਾ ਕਿ ਕਿਹੜੀ ਉਪਜ ਕਿਸ ਜਗ੍ਹਾ ਕਿਹੜੀ ਕੀਮਤ 'ਤੇ ਵਿਕ ਰਹੀ ਹੈ। ਸੁਭਾਵਿਕ ਹੈ ਕਿ ਫ਼ਿਰ ਉਹ ਵਧੇਰੇ ਮੁਨਾਫ਼ਾ ਦੇਣ ਵਾਲੀ ਖੇਤੀ ਦੀ ਹੀ ਕਾਸ਼ਤ ਕਰੇਗਾ। ਉਪਭੋਗਤਾ ਨੂੰ ਵੀ ਫ਼ਾਇਦਾ ਹੋਵੇਗਾ, ਕਿਉਂਕਿ ਮੁਕਾਬਲੇਬਾਜ਼ੀ ਵਿਚ ਵਸਤੂ ਦੀ ਗੁਣਵੱਤਾ ਵਧਦੀ ਹੈ ਅਤੇ ਕੀਮਤਾਂ ਵਿਚ ਗਿਰਾਵਟ ਆਉਂਦੀ ਹੈ। ਕਿਸਾਨਾਂ ਦੀ ਆਮਦਨ ਵਧੇਗੀ ਅਤੇ ਉਨ੍ਹਾਂ ਲਈ ਵਪਾਰਕ ਮੌਕਿਆਂ ਦੇ ਨਵੇਂ ਰਾਹ ਖੁੱਲ੍ਹਣਗੇ।
ਤੀਸਰੀ ਸਹੂਲਤ ਜੋ ਸਾਡੇ ਕਿਸਾਨਾਂ ਨੂੰ ਚਾਹੀਦੀ ਹੈ, ਉਹ ਹੈ ਕਣਕ ਝੋਨੇ ਦੀ ਤਰ੍ਹਾਂ ਬਾਕੀ ਫ਼ਸਲਾਂ 'ਤੇ ਪਹਿਲਾਂ ਹੀ ਨਿਰਧਾਰਿਤ ਘੱਟੋ-ਘੱਟ ਸਮਰਥਨ ਮੁੱਲ ਨੂੰ ਲਾਗੂ ਕਰਨਾ। ਕਣਕ ਝੋਨੇ ਤੋਂ ਇਲਾਵਾ ਮੱਕੀ, ਦਾਲਾਂ, ਤੇਲ ਬੀਜ ਫ਼ਸਲਾਂ ਸਮੇਤ ਜਿਹੜੀਆਂ ਬਾਕੀ 19 ਫ਼ਸਲਾਂ ਦੇ ਮੁੱਲ ਪਹਿਲਾਂ ਹੀ ਨਿਰਧਾਰਿਤ ਹਨ, ਉਨ੍ਹਾਂ ਦੇ ਮੰਡੀਕਰਨ ਦੀ ਵਿਵਸਥਾ ਸਰਕਾਰ ਨੂੰ ਯਕੀਨੀ ਬਣਾਉਣੀ ਚਾਹੀਦੀ ਹੈ। ਇਸੇ ਤਰ੍ਹਾਂ ਤੁਪਕਾ ਸਿੰਜਾਈ, ਫ਼ੁਆਰਾ ਜਲ ਪ੍ਰਬੰਧਨ ਸਕੀਮਾਂ ਵੀ ਬੇਲੋੜੀਆਂ ਸ਼ਰਤਾਂ ਹਟਾ ਕੇ ਆਮ ਆਦਮੀ ਦੀ ਪਹੁੰਚ ਵਿਚ ਕੀਤੀਆਂ ਜਾਣ। ਇਨ੍ਹਾਂ ਦੋਵਾਂ ਸਹੂਲਤਾਂ ਦੇ ਲਾਗੂ ਹੋਣ ਨਾਲ ਫ਼ਸਲੀ ਵਿਭਿੰਨਤਾ ਲਈ ਰਾਹ ਖੁੱਲ੍ਹੇਗਾ। ਕਿਸਾਨ ਕੋਲ ਆਪਣੀ ਜ਼ਮੀਨ ਅਤੇ ਮਿੱਟੀ ਦੇ ਅਨੁਕੂਲ ਦੂਸਰੀਆਂ ਫ਼ਸਲਾਂ ਦੇ ਬਦਲ ਨਾ ਹੋਣ ਦੀ ਵਜ੍ਹਾ ਕਾਰਨ ਝੋਨੇ ਦੀ ਕਾਸ਼ਤ ਮਜਬੂਰੀ ਵੱਸ ਹੀ ਕਰਦਾ ਹੈ। ਕਣਕ-ਉਹ ਝੋਨੇ ਦਾ ਫ਼ਸਲੀ ਚੱਕਰ ਤੋੜ ਕੇ ਫ਼ਸਲ ਵਿਭਿੰਨਤਾ ਅਪਣਾਉਣ ਦੇ ਪ੍ਰਚਾਰ 'ਤੇ ਸਰਕਾਰਾਂ ਵਲੋਂ ਜੋ ਹਰ ਸਾਲ ਕਰੋੜਾਂ ਰੁਪਏ ਖਰਚ ਕੀਤੇ ਜਾਂਦੇ ਹਨ, ਉਸ ਦੀ ਬੱਚਤ ਹੋਵੇਗੀ। ਦੂਸਰਾ ਝੋਨੇ ਹੇਠਾਂ ਰਕਬਾ ਘਟਣ ਨਾਲ ਧਰਤੀ ਹੇਠਲੇ ਪਾਣੀ ਦੇ ਪੱਧਰ ਵਿਚ ਵੀ ਸੁਧਾਰ ਆਵੇਗਾ। ਚਾਵਲ ਪੰਜਾਬ ਦੀ ਖੁਰਾਕ ਨਹੀਂ ਇਹ ਸਾਡੇ ਸਿਰ ਥੋਪੀ ਗਈ ਫ਼ਸਲ ਹੈ।
ਜਿਸਮਾਨੀ ਅਤੇ ਮਾਨਸਿਕ ਰੂਪ ਵਿਚ ਨਿਰਬਲ ਵਿਅਕਤੀ ਧਨ ਦੇ ਸਹਾਰੇ ਜਿਊਣਾ ਲੋਚਦਾ ਹੈ। ਧਨ ਦੀ ਅਣਹੋਂਦ ਉਸ ਨੂੰ ਅਸੁਰੱਖਿਅਤ ਮਹਿਸੂਸ ਕਰਵਾਉਂਦੀ ਹੈ। ਲਿਹਾਜ਼ਾ ਬੁਢਾਪਾ ਪੈਨਸ਼ਨ ਦੇ ਰੂਪ ਵਿਚ ਮਿਲਣ ਵਾਲੀ ਮਾਇਕ ਸਹਾਇਤਾ ਨੂੰ ਤਰਕ ਸੰਗਤ ਬਣਾਉਣ ਦੀ ਜ਼ਰੂਰਤ ਹੈ ਜੇਕਰ ਸੱਚਮੁੱਚ ਅਸੀਂ ਬਜ਼ੁਰਗਾਂ ਦੇ ਸਵੈ-ਮਾਣ ਦੀ ਰੱਖਿਆ ਚਾਹੁੰਦੇ ਹਾਂ। ਸੱਤ ਸਾਢੇ ਸੱਤ ਸੌ ਰੁਪਏ ਦੀ ਅੱਜ ਦੇ ਮਹਿੰਗਾਈ ਦੇ ਯੁੱਗ ਵਿਚ ਕਿੰਨੀ ਕੁ ਵਿੱਤੀ ਅਹਿਮੀਅਤ ਹੈ, ਅਸੀਂ ਸਭ ਜਾਣਦੇ ਹਾਂ। ਆਪਣੇ ਨਾਗਰਿਕਾਂ ਦੀ ਸਾਂਭ-ਸੰਭਾਲ ਦਾ ਜ਼ਿੰਮਾ ਸਰਕਾਰਾਂ ਦੀ ਅਹਿਮ ਜ਼ਿੰਮੇਵਾਰੀ ਦਾ ਹਿੱਸਾ ਹੈ। ਬੀਤੇ ਵਰ੍ਹੇ ਕੋਰੋਨਾ-ਕਾਲ ਦੌਰਾਨ ਵਿਦੇਸ਼ਾਂ ਵਿਚ, ਖ਼ਾਸ ਕਰਕੇ ਕੈਨੇਡਾ ਵਿਚ ਪੜ੍ਹਾਈ ਕਰਨ ਗਏ ਸਾਡੇ ਨੌਜਵਾਨਾਂ ਦੀ ਉਥੋਂ ਦੀ ਸਰਕਾਰ ਨੇ ਕਿਵੇਂ ਦਿਲ ਖੋਲ੍ਹ ਕੇ ਮਦਦ ਕੀਤੀ ਹੈ, ਉਸ ਦੀ ਸਭ ਪਾਸਿਉਂ ਸ਼ਲਾਘਾ ਹੋਈ। ਕਾਗਜ਼ੀ ਕਾਰਵਾਈ ਦੀ ਘੋਖ-ਪੜਤਾਲ ਦੇ ਨਾਂਅ ਹੇਠ ਜੇਕਰ ਉਥੋਂਂ ਦੀਆਂ ਸਰਕਾਰਾਂ ਨੇ ਸਮਾਂ ਟਪਾਉਣ ਵਾਲੀ ਨੀਤੀ ਅਖ਼ਤਿਆਰ ਕਰਨੀ ਹੁੰਦੀ ਤਾਂ ਕਰ ਸਕਦੀਆਂ ਸਨ। ਹਾਲਾਂਕਿ ਪੜ੍ਹਾਈ ਕਰਨ ਗਏ ਨੌਜਵਾਨਾਂ ਦੀ ਮਾਇਕ ਮਦਦ ਕਰਨ ਲਈ ਉਹ ਕਾਨੂੰਨੀ ਰੂਪ ਵਿਚ ਕਿਸੇ ਵੀ ਤਰ੍ਹਾਂ ਜਵਾਬਦੇਹ ਨਹੀਂ ਸਨ। ਸਿਸਟਮ ਦੀ ਸਥਾਪਤੀ ਕਹੋ ਜਾਂ ਨੀਅਤ ਵਿਚ ਇਮਾਨਦਾਰੀ-ਜਿਸ ਨੇ ਵੀ ਗੁਹਾਰ ਲਗਾਈ ਉਸ ਨੂੰ ਇਕ ਨਿਰਧਾਰਿਤ ਰਾਸ਼ੀ ਜ਼ਰੂਰ ਹਾਸਲ ਹੋਈ।
ਅੰਤ ਵਿਚ ਜੇਕਰ ਸਿਹਤ ਅਤੇ ਸਿੱਖਿਆ ਸਹੂਲਤਾਂ ਦਾ ਜ਼ਿਕਰ ਨਾ ਕੀਤਾ ਤਾਂ ਇਹ ਲੇਖ ਅਧੂਰਾ ਜਾਪੇਗਾ। ਇਹ ਦੋਵੇਂ ਖੇਤਰਾਂ ਵਿਚ ਵਿਵਸਥਾਗਤ ਢਾਂਚੇ ਦੀ ਕੋਈ ਕਮੀ ਨਹੀਂ। ਬੱਸ, ਜ਼ਰੂਰਤ ਹੈ ਇਨ੍ਹਾਂ ਦੋਵੇਂ ਅਦਾਰਿਆਂ 'ਤੇ ਲੋਕ ਵਿਸ਼ਵਾਸ ਦੀ ਬਹਾਲੀ ਦੀ। ਦਵਾਈਆਂ ਹਸਪਤਾਲ ਵਿਚੋਂ ਮਿਲਣਗੀਆਂ ਅਤੇ ਆਮ ਜਨਤਾ ਨੂੰ ਮਹਿੰਗੇ ਟੈਸਟ ਕਰਵਾਉਣ ਲਈ ਨਿੱਜੀ ਖੇਤਰ ਦੀਆਂ ਸੰਸਥਾਵਾਂ ਵੱਲ ਨਹੀਂ ਦੌੜਨਾ ਪਵੇਗਾ, ਅਜਿਹਾ ਐਲਾਨ ਅਜੇ ਹੋਣਾ ਬਾਕੀ ਹੈ ਜਿਸ ਦੀ ਸਭ ਉਡੀਕ ਕਰ ਰਹੇ ਹਨ। ਜਦੋਂ ਸੂਬੇ ਦੇ ਆਗੂ ਹੀ ਸਰਕਾਰੀ ਹਸਪਤਾਲ ਤੋਂ ਇਲਾਜ ਕਰਵਾਉਣ ਤੋਂ ਝਿਜਕਦੇ ਦਿਖਾਈ ਦੇਣ ਤਾਂ ਪਾਠਕ ਸਹਿਜੇ ਹੀ ਅੰਦਾਜ਼ਾ ਲਗਾ ਸਕਦਾ ਹੈ ਕਿ ਇਕ ਆਮ ਇਨਸਾਨ ਸਿਹਤ ਨਾਲ ਜੁੜੇ ਤੌਖਲਿਆਂ ਤੋਂ ਕਿਵੇਂ ਨਿਜਾਤ ਪਾ ਸਕਦਾ ਹੈ। ਜਿੱਥੇ ਸਿਹਤ ਸੇਵਾਵਾਂ ਵੀ ਵਪਾਰਕ ਦ੍ਰਿਸ਼ਟੀਕੋਣ ਤੋਂ ਮੁਹੱਈਆ ਕਰਵਾਈਆਂ ਜਾਂਦੀਆਂ ਹੋਣ ਤਾਂ ਜ਼ਿਆਦਾ ਤਫ਼ਸੀਲ ਦੀ ਜ਼ਰੂਰਤ ਹੀ ਨਹੀਂ ਰਹਿੰਦੀ ਕਿ ਆਮ ਲੋਕਾਂ ਨੂੰ ਇਲਾਜ ਲਈ ਕਿੰਨੀਆਂ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈਂਦਾ ਹੈ। ਇਸੇ ਤਰਜ਼ 'ਤੇ ਸਿੱਖਿਆ ਦੇ ਖੇਤਰ ਵਿਚ ਵੀ ਅਜੇ ਬੜਾ ਕੁਝ ਕੀਤਾ ਜਾਣਾ ਬਾਕੀ ਹੈ। ਜਿੰਨੀ ਦੇਰ ਸਮਾਜ ਦੇ ਸਭ ਵਰਗਾਂ ਦੇ ਬੱਚੇ ਇਕੋ ਸਾਂਝੇ ਸਕੂਲ ਵਿਚ ਪੜ੍ਹਾਈ ਕਰਦੇ ਨਜ਼ਰ ਨਹੀਂ ਆਉਂਦੇ ਤਾਂ ਇਹੀ ਸਮਝਿਆ ਜਾਵੇਗਾ ਕਿ ਅਸੀਂ ਅਜੇ 'ਸਿੱਖਿਆ ਸਭ ਲਈ ਬਰਾਬਰ' ਨਹੀਂ ਕਰ ਸਕੇ। ਖੈਰ, ਸਿੱਖਿਆ ਸੇਵਾਵਾਂ ਦੀ ਬਿਹਤਰੀ ਅਤੇ ਨਵੀਨੀਕਰਨ ਹਿਤ ਜੋ ਢੁਕਵੇਂ ਕਦਮ ਚੁੱਕੇ ਗਏ ਹਨ ਉਹ ਨਿਰਸੰਦੇਹ ਸ਼ਲਾਘਾਯੋਗ ਹਨ। ਸਿੱਖਿਆ ਸੰਦਰਭ ਵਿਚ ਕੀ ਕੁਝ ਕੀਤਾ ਜਾਣਾ ਬਾਕੀ ਹੈ ਅਤੇ ਸਿੱਖਿਆ ਕਿਵੇਂ ਆਪਣੇ ਮੁਕਾਮ ਨੂੰ ਪਹੁੰਚ ਸਕਦੀ ਹੈ, ਇਹ ਇਕ ਵੱਖਰਾ ਵਿਸ਼ਾ ਹੈ, ਇਸ ਦੀ ਵਜ਼ਾਹਤ ਕਦੀ ਫ਼ਿਰ ਸਹੀ।
ਇਸ ਸਾਰੇ ਵਿਚਾਰ-ਵਟਾਂਦਰੇ ਨੂੰ ਸਮੇਟਦੇ ਹੋਏ ਵਾਰ-ਵਾਰ ਜ਼ਿਹਨ ਵਿਚ ਉੱਠਦੇ ਸਵਾਲ ਨੂੰ ਮੁੜ ਪਾਠਕਾਂ ਦੇ ਸਨਮੁੱਖ ਕਰਨ ਲੱਗਾ ਹਾਂ। ਕੀ ਹੁਣ ਉਹ ਵੇਲਾ ਆ ਗਿਆ ਹੈ ਕਿ ਰਾਜਸੀ ਲੋਕਾਂ ਵਲੋਂ ਚੋਣਾਂ ਤੋਂ ਐਨ ਪਹਿਲਾਂ ਮੁਫ਼ਤ ਵਿਚ ਮੁਹੱਈਆ ਕਰਵਾਉਣ ਵਾਲੀਆਂ ਸਹੂਲਤਾਂ ਦੇ ਵਾਅਦਿਆਂ ਨੂੰ ਆਮ ਲੋਕਾਂ ਦੁਆਰਾ ਠੁਕਰਾ ਦੇਣਾ ਚਾਹੀਦਾ ਹੈ ਤਾਂ ਜੋ ਇਕ ਸਪੱੱੱਸ਼ਟ ਸੰਦੇਸ਼ ਰਾਜਨੀਤਕ ਗਲਿਆਰਿਆਂ ਤੱਕ ਪਹੁੰਚ ਸਕੇ ਕਿ ਲੋਕਾਂ ਨੂੰ ਮੁਫ਼ਤਖੋਰੀ ਨਹੀਂ ਬਲਕਿ ਸਵੈ-ਮਾਣ ਵਾਲੀ ਜ਼ਿੰਦਗੀ ਜਿਊਣ ਦੇ ਮੌਕੇ ਪ੍ਰਦਾਨ ਕਰਨੇ ਪੈਣਗੇ। ਚੋਣ ਰੈਲੀਆਂ ਵਿਚ ਲੋਕ ਆਪਣੇ ਮਹਿਬੂਬ ਆਗੂਆਂ ਤੋਂ ਇਹ ਪ੍ਰਣ ਲੈਣ ਕਿ ਕਾਗਜ਼ਾਂ ਵਿਚ ਚੱਲ ਰਹੀਆਂ ਸਹੂਲਤਾਂ ਨੂੰ ਧਰਾਤਲ ਪੱਧਰ 'ਤੇ ਲਾਗੂ ਕੀਤਾ ਜਾਵੇ। ਇੱਥੇ ਪਾਠਕ ਗ਼ੌਰ-ਮੁਤਾਅਲਾ ਕਰਨ ਕਿ ਇਸ ਸਭ ਸਹੂਲਤਾਂ ਲਈ ਨਵਾਂ ਕੁਝ ਵੀ ਕਰਨ ਵਾਲਾ ਨਹੀਂ, ਸਰਕਾਰੀ ਖਜ਼ਾਨੇ 'ਤੇ ਕੋਈ ਵਿੱਤੀ ਬੋਝ ਨਹੀਂ ਉਲਟਾ ਟੈਕਸ ਦੇ ਰੂਪ ਵਿਚ ਸਰਕਾਰਾਂ ਦੇ ਧਨ-ਸਰੋਤਾਂ ਵਿਚ ਇਜ਼ਾਫ਼ਾ ਹੀ ਹੋਵੇਗਾ। ਆਮ ਜਨਤਾ ਪਿੰਡ ਪੱਧਰ ਦੀਆਂ ਇਕਾਈਆਂ ਦੀ ਸਥਾਪਨਾ ਕਰਕੇ ਆਪਣਾ 'ਵੋਟ ਮਨੋਰਥ ਪੱਤਰ' ਜਾਰੀ ਕਰਨ ਜਿਸ ਵਿਚ ਪਹਿਲੀ ਅਤੇ ਮੁੱਖ ਮੰਗ ਇਹੋ ਹੋਵੇ ਕਿ 'ਮੁਫ਼ਤ ਵਿਚ ਦਿੱਤੀਆਂ ਜਾਂਦੀਆਂ ਸਹੂਲਤਾਂ ਅਤੇ ਰਿਆਇਤਾਂ ਨੂੰ ਵਾਪਸ ਲਿਆ ਜਾਵੇ'। ਤੁਹਾਨੂੰ ਸ਼ਾਇਦ ਇਹ ਗੱਲ ਆਪਣੇ ਹਿਤਾਂ ਦੇ ਵਿਰੁੱਧ ਜਾਂਦੀ ਪ੍ਰਤੀਤ ਹੋਵੇ ਪਰ ਸੱਚ ਜਾਣਿਓ, ਤੁਹਾਡੇ ਹਿਤਾਂ ਦੀ ਰਾਖੀ ਸਹੀ ਮਾਅਨਿਆਂ ਵਿਚ ਉਸ ਦਿਨ ਹੋਣੀ ਸ਼ੁਰੂ ਹੋਵੇਗੀ ਜਿਸ ਦਿਨ ਇਹ 'ਮੁਫ਼ਤ-ਮੁਫ਼ਤ' ਦਾ ਸ਼ੋਰ ਥੰਮ੍ਹ ਜਾਵੇਗਾ। ਬਣ ਚੁੱਕੇ ਅਤੇ ਸਥਾਪਤ ਹੋ ਚੁਕੇ ਵਰਤਮਾਨ ਹਾਲਾਤ ਲਈ ਕਿਸੇ ਵੀ ਧਿਰ ਨੂੰ ਕਸੂਰਵਾਰ ਨਹੀਂ ਠਹਿਰਾਇਆ ਜਾ ਸਕਦਾ। ਜੋ ਵਿਕਦਾ ਹੈ, ਦੁਕਾਨ ਵਿਚ ਅਗਲਾ ਉਹੀ ਸੌਦਾ ਲਗਾਉਣ 'ਚ ਭਲਾਈ ਸਮਝਦਾ ਹੈ। ਸਾਨੂੰ ਮੁਫ਼ਤ ਲਾਭ ਵੰਡਣ ਖ਼ਾਤਰ ਸਰਕਾਰਾਂ ਨਹੀਂ ਬਣਦੀਆਂ, ਸਰਕਾਰਾਂ ਬਣਦੀਆਂ ਹਨ ਰਾਜ-ਪ੍ਰਬੰਧ ਚਲਾਉਣ ਲਈ ਅਤੇ ਇਸ ਰਾਜ-ਪ੍ਰਬੰਧ 'ਤੇ ਤਿਰਛੀ ਨਜ਼ਰ ਬਣਾ ਕੇ ਰੱਖਣ ਦੀ ਜ਼ਿੰਮੇਵਾਰੀ (ਬਿਨ ਲਿਖਤ, ਬਿਨ ਬੋਲੇ) ਹੁੰਦੀ ਹੈ ਅਵਾਮ ਦੀ। ਕਿਉਂਕਿ 'ਸਰਕਾਰ ਲੋਕਾਂ ਦੇ ਵਾਸਤੇ' ਬਣਾਈ ਜਾਂਦੀ ਹੈ। ਹੁਣ ਫ਼ੈਸਲਾ ਵੀ ਲੋਕਾਂ ਦੇ ਹੱਥ ਹੀ ਹੈ ਕਿ ਇਨ੍ਹਾਂ ਨੇ ਆਪਣੇ ਨਿੱਕੇ-ਨਿੱਕੇ ਲਾਭਾਂ ਨੂੰ ਪਰਮ-ਅਗੇਤ ਦੇਣੀ ਹੈ ਜਾਂ ਸੂਬੇ ਦੀਆਂ ਹੱਕੀ ਮੰਗਾਂ ਨੂੰ ਸਮਝ ਕੇ ਉਨ੍ਹਾਂ ਦੀ ਪ੍ਰਾਪਤੀ ਲਈ ਆਵਾਜ਼ ਉਠਾਉਣ ਦਾ ਤਹੱਈਆ ਕਰਨਾ ਹੈ। (ਸਮਾਪਤ)

-ਸਰਕਾਰੀ ਕਾਲਜ ਮਲੇਰਕੋਟਲਾ
ਮੋ: 94652-09891

ਖ਼ਬਰ ਸ਼ੇਅਰ ਕਰੋ

 



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX