ਤਾਜਾ ਖ਼ਬਰਾਂ


ਜੰਮੂ -ਕਸ਼ਮੀਰ ਸਰਕਾਰ ਨੇ 6 ਕਰਮਚਾਰੀਆਂ ਨੂੰ 'ਅੱਤਵਾਦੀ ਸੰਬੰਧਾਂ' ਦੇ ਕਾਰਨ ਕੀਤਾ ਬਰਖ਼ਾਸਤ
. . .  15 minutes ago
ਸ੍ਰੀਨਗਰ, 22 ਸਤੰਬਰ - ਜੰਮੂ -ਕਸ਼ਮੀਰ ਸਰਕਾਰ ਨੇ ਬੁੱਧਵਾਰ ਨੂੰ ਆਪਣੇ ਛੇ ਕਰਮਚਾਰੀਆਂ ਨੂੰ ਕਥਿਤ ਤੌਰ 'ਤੇ ਅੱਤਵਾਦੀ ਸੰਬੰਧ ਰੱਖਣ ਅਤੇ ਜ਼ਮੀਨੀ ਕਰਮਚਾਰੀਆਂ ਦੇ ਤੌਰ' ਤੇ ਕੰਮ ਕਰਨ ਦੇ...
ਅਫ਼ਗਾਨਿਸਤਾਨ : ਅਣਪਛਾਤੇ ਬੰਦੂਕਧਾਰੀਆਂ ਦੀ ਗੋਲੀਬਾਰੀ ਵਿਚ ਤਿੰਨ ਦੀ ਮੌਤ
. . .  19 minutes ago
ਕਾਬੁਲ, 22 ਸਤੰਬਰ - ਅਫ਼ਗਾਨਿਸਤਾਨ ਦੇ ਜਲਾਲਾਬਾਦ ਵਿਚ ਅੱਜ ਸਵੇਰੇ ਹੋਏ ਹਮਲੇ ਵਿਚ ਤਿੰਨ ਲੋਕ ਮਾਰੇ ਗਏ ਹਨ। ਚਸ਼ਮਦੀਦਾਂ ਦਾ ਕਹਿਣਾ ਹੈ ਕਿ ਮਾਰੇ ਗਏ ਲੋਕਾਂ ਵਿਚੋਂ ਦੋ ਤਾਲਿਬਾਨ ਫ਼ੌਜ ਦੇ ...
ਪਾਕਿਸਤਾਨੀ ਏਅਰ ਫੋਰਸ ਦਾ ਜਹਾਜ਼ ਹਾਦਸਾਗ੍ਰਸਤ
. . .  28 minutes ago
ਇਸਲਾਮਾਬਾਦ, 22 ਸਤੰਬਰ - ਪਾਕਿਸਤਾਨੀ ਮੀਡੀਆ ਦੇ ਹਵਾਲੇ ਤੋਂ ਇਹ ਖ਼ਬਰ ਸਾਹਮਣੇ ਆਈ ਹੈ ਕਿ ਪਾਕਿਸਤਾਨੀ ਏਅਰ ਫੋਰਸ (ਪੀ.ਏ.ਐਫ.) ਦਾ ਇਕ ਛੋਟਾ ਟ੍ਰੇਨਰ ਜਹਾਜ਼ ਅੱਜ ਇਕ...
ਰਾਜੀਵ ਬਾਂਸਲ ਸ਼ਹਿਰੀ ਹਵਾਬਾਜ਼ੀ ਮੰਤਰਾਲੇ ਵਿਚ ਸਕੱਤਰ ਨਿਯੁਕਤ
. . .  36 minutes ago
ਨਵੀਂ ਦਿੱਲੀ , 22 ਸਤੰਬਰ - ਏਅਰ ਇੰਡੀਆ ਦੇ ਚੇਅਰਮੈਨ ਰਾਜੀਵ ਬਾਂਸਲ ਨੂੰ ਸ਼ਹਿਰੀ ਹਵਾਬਾਜ਼ੀ ਮੰਤਰਾਲੇ ਵਿਚ ਸਕੱਤਰ ਨਿਯੁਕਤ...
3 ਮਹੀਨਿਆਂ ਵਿਚ ਕੀਤਾ ਜਾਵੇਗਾ 6 ਮਹੀਨਿਆਂ ਦਾ ਕੰਮ - ਕੁਲਦੀਪ ਸਿੰਘ ਵੈਦ
. . .  42 minutes ago
ਲੁਧਿਆਣਾ, 22 ਸਤੰਬਰ - ਵਿਧਾਇਕ ਕੁਲਦੀਪ ਸਿੰਘ ਵੈਦ ਦਾ ਕਹਿਣਾ ਹੈ ਕਿ ਅਸੀਂ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਅਧੀਨ ਕੰਮ ਕਰ ਰਹੀ ਪੁਰਾਣੀ ਨੌਕਰਸ਼ਾਹੀ ਨੂੰ ਨਵੇਂ ਨਿਯੁਕਤ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਨਵੀਂ ...
ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵਲੋਂ ਅਟਾਰੀ ਬਿਜਲੀ ਘਰ ਵਿਖੇ ਧਰਨਾ
. . .  about 1 hour ago
ਅਟਾਰੀ, 22 ਅਕਤੂਬਰ (ਸੁਖਵਿੰਦਰਜੀਤ ਸਿੰਘ ਘਰਿੰਡਾ) - ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਬਲਾਕ ਅਟਾਰੀ ਵਲੋਂ ਬਿਜਲੀ ਘਰ ਅਟਾਰੀ (ਸਬਡਵੀਜ਼ਨ) ਵਿਖੇ ਧਰਨਾ ਲਗਾਇਆ ਗਿਆ...
ਪਾਣੀ ਦੀ ਵਾਰੀ ਨੂੰ ਲੈ ਕੇ ਹੋਏ ਝਗੜੇ 'ਚ ਬਜ਼ੁਰਗ ਦੀ ਮੌਤ, ਪੁੱਤਰ ਗੰਭੀਰ ਜ਼ਖ਼ਮੀ
. . .  about 1 hour ago
ਅਬੋਹਰ, 22 ਸਤੰਬਰ (ਕੁਲਦੀਪ ਸਿੰਘ ਸੰਧੂ) - ਉਪਮੰਡਲ ਦੇ ਪਿੰਡ ਅਮਰਪੁਰਾ ਵਿਖੇ ਪਾਣੀ ਦੀ ਵਾਰੀ ਨੂੰ ਲੈ ਕੇ ਦੋ ਗੁੱਟਾਂ ਦਰਮਿਆਨ ਹੋਏ ਝਗੜੇ ਵਿਚ ਇਕ ਬਜ਼ੁਰਗ ਦੀ ਮੌਤ ਹੋ ਗਈ...
ਐੱਸ. ਡੀ. ਐਮ. ਯਸ਼ਪਾਲ ਸ਼ਰਮਾ ਨੇ ਗ਼ੈਰ ਹਾਜ਼ਰ ਮਿਲ਼ੇ ਮੁਲਾਜ਼ਮਾਂ ਤੋਂ ਮੰਗਿਆ ਸਪਸ਼ਟੀਕਰਨ
. . .  about 1 hour ago
ਬੱਸੀ ਪਠਾਣਾਂ, 22 ਸਤੰਬਰ (ਰਵਿੰਦਰ ਮੌਦਗਿਲ, ਐੱਚ ਐੱਸ ਗੌਤਮ) - ਬੁੱਧਵਾਰ ਨੂੰ ਐੱਸ.ਡੀ.ਐਮ. ਬੱਸੀ ਪਠਾਣਾ ਅਤੇ ਨਾਇਬ ਤਹਿਸੀਲਦਾਰ ਏ.ਪੀ.ਐੱਸ. ਸੋਮਲ ਵਲੋਂ ਲੋਕਾਂ ਨੂੰ ਪ੍ਰੇਸ਼ਾਨੀ ਤੋਂ ਬਚਾਉਣ ਤੇ ਦਫ਼ਤਰਾਂ...
ਸਨਰਾਈਜ਼ਰਸ ਹੈਦਰਾਬਾਦ ਦੇ ਗੇਂਦਬਾਜ਼ ਟੀ. ਨਟਰਾਜਨ ਕੋਰੋਨਾ ਪਾਜ਼ੀਟਿਵ
. . .  about 1 hour ago
ਨਵੀਂ ਦਿੱਲੀ, 22 ਸਤੰਬਰ - ਸਨਰਾਈਜ਼ਰਸ ਹੈਦਰਾਬਾਦ ਦੇ ਗੇਂਦਬਾਜ਼ ਟੀ. ਨਟਰਾਜਨ ਕੋਰੋਨਾ ਪਾਜ਼ੀਟਿਵ ਪਾਏ ਗਏ ਹਨ | ਆਈ. ਪੀ. ਐਲ. ਵਿਚ ਕੋਰੋਨਾ ਦੀ ਐਂਟਰੀ ਤੋਂ ਬਾਅਦ ਨਟਰਾਜਨ ਦੇ ਸੰਪਰਕ ਵਿਚ ...
ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਬੇਅਦਬੀ ਘਟਨਾ ਸੰਬੰਧੀ ਸ਼੍ਰੋਮਣੀ ਕਮੇਟੀ ਨੇ ਕਰਵਾਇਆ ਪਸ਼ਚਾਤਾਪ ਸਮਾਗਮ
. . .  about 2 hours ago
ਸ੍ਰੀ ਅਨੰਦਪੁਰ ਸਾਹਿਬ, 22 ਸਤੰਬਰ (ਕਰਨੈਲ ਸਿੰਘ, ਜੇ ਐੱਸ ਨਿੱਕੂਵਾਲ) - ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਸ੍ਰੀ ਅਨੰਦਪੁਰ ਸਾਹਿਬ ਵਿਖੇ ਬੀਤੇ ਦਿਨੀਂ ਵਾਪਰੀ ਬੇਅਦਬੀ ਦੀ ਘਟਨਾ 'ਤੇ ਅੱਜ ਤਖ਼ਤ ਸਾਹਿਬ ਵਿਖੇ...
ਯੂ.ਕੇ. ਨੇ ਕੋਵਿਡਸ਼ੀਲਡ ਨੂੰ ਦਿੱਤੀ ਮਾਨਤਾ
. . .  about 2 hours ago
ਨਵੀਂ ਦਿੱਲੀ, 22 ਸਤੰਬਰ - ਬ੍ਰਿਟੇਨ ਨੇ ਆਖ਼ਰਕਾਰ ਸੀਰਮ ਇੰਸਟੀਚਿਊਟ ਆਫ਼ ਇੰਡੀਆ ਦੁਆਰਾ ਬਣਾਈ ਗਈ ਕੋਰੋਨਾ ਵੈਕਸੀਨ 'ਕੋਵੀਸ਼ਲਿਡ' ਨੂੰ ਆਪਣੇ ਨਵੇਂ ਯਾਤਰਾ ਨਿਯਮਾਂ ਵਿਚ ਮਨਜ਼ੂਰੀ ਦੇ ਦਿੱਤੀ...
ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵਲੋ ਖਟਕੜ ਕਲਾਂ 'ਚ ਸ਼ਹੀਦਾਂ ਨੂੰ ਸਿਜਦਾ
. . .  about 2 hours ago
ਬੰਗਾ, 22 ਸਤੰਬਰ (ਜਸਬੀਰ ਸਿੰਘ ਨੂਰਪੁਰ) - ਖਟਕੜ ਕਲਾਂ ਵਿਖੇ ‍ਚਰਨਜੀਤ ਸਿੰਘ ਚੰਨੀ ਮੁੱਖ ਮੰਤਰੀ ਪੰਜਾਬ ਵਲੋਂ ਸ਼ਹੀਦਾਂ ਨੂੰ ਸਿਜਦਾ ਕੀਤਾ ਗਿਆ | ਉਨ੍ਹਾਂ ਆਖਿਆ ਕਿ ਸ਼ਹੀਦਾਂ ਦੀਆਂ ਕੁਰਬਾਨੀਆਂ ਸਦਕਾ...
ਲੋਕਾਂ ਦੀਆਂ ਮੁਸ਼ਕਲਾਂ ਪਹਿਲ ਦੇ ਆਧਾਰ 'ਤੇ ਹੱਲ ਕੀਤੀਆਂ ਜਾਣਗੀਆਂ - ਕਮਿਸ਼ਨਰ ਭੁੱਲਰ
. . .  about 3 hours ago
ਲੁਧਿਆਣਾ, 22 ਸਤੰਬਰ (ਪਰਮਿੰਦਰ ਸਿੰਘ ਆਹੂਜਾ ) - ਲੁਧਿਆਣਾ ਦੇ ਨਵ ਨਿਯੁਕਤ ਪੁਲਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ਨੇ ਕਿਹਾ ਹੈ ਕਿ ਲੋਕਾਂ ਦੀਆਂ ਮੁਸ਼ਕਲਾਂ ਨੂੰ ਪਹਿਲ ਦੇ ਆਧਾਰ 'ਤੇ ਹੱਲ ਕੀਤਾ...
ਸ੍ਰੀ ਮੁਕਤਸਰ ਸਾਹਿਬ ਵਿਖੇ ਨਰਮੇ ਦੀ ਖ਼ਰੀਦ 'ਚ ਲੁੱਟ ਨੂੰ ਲੈ ਕੇ ਕਿਸਾਨਾਂ ਵਲੋਂ ਰੋਸ ਪ੍ਰਦਰਸ਼ਨ
. . .  about 3 hours ago
ਸ੍ਰੀ ਮੁਕਤਸਰ ਸਾਹਿਬ, 22 ਸਤੰਬਰ (ਰਣਜੀਤ ਸਿੰਘ ਢਿੱਲੋਂ) - ਸ੍ਰੀ ਮੁਕਤਸਰ ਸਾਹਿਬ ਦੀ ਮੁੱਖ ਅਨਾਜ ਮੰਡੀ ਵਿਚ ਨਰਮੇ ਦੀ ਹੋ ਰਹੀ ਬੇਕਦਰੀ ਨੂੰ ਲੈ ਕੇ ਕਿਸਾਨਾਂ ਵਿਚ ਭਾਰੀ ਰੋਸ ਵੇਖਣ ਨੂੰ ਮਿਲਿਆ...
ਥਾਣਾ ਸੰਗਤ ਦੀ ਪੁਲਿਸ ਨੇ 5400 ਨਸ਼ੀਲੀਆਂ ਗੋਲੀਆਂ ਸਮੇਤ ਮਾਸੀ ਭਾਣਜੀ ਨੂੰ ਕੀਤਾ ਕਾਬੂ
. . .  about 3 hours ago
ਸੰਗਤ ਮੰਡੀ, 22 ਸਤੰਬਰ (ਦੀਪਕ ਸ਼ਰਮਾ) - ਥਾਣਾ ਸੰਗਤ ਮੰਡੀ ਦੀ ਪੁਲਿਸ ਨੇ ਇਕ ਗਸ਼ਤ ਦੌਰਾਨ ਦੋ ਔਰਤਾਂ ਕੋਲੋਂ 5400 ਨਸ਼ੀਲੀਆਂ ਗੋਲੀਆਂ ਬਰਾਮਦ ਕੀਤੀਆਂ ਹਨ ...
ਜਗਦੇਵ ਸਿੰਘ ਬੋਪਾਰਾਏ ਅਕਾਲੀ ਦਲ ਵਿਚ ਹੋਏ ਸ਼ਾਮਿਲ
. . .  about 3 hours ago
ਚੰਡੀਗੜ੍ਹ, 22 ਸਤੰਬਰ( ਸੁਰਿੰਦਰ ) - ਕਾਂਗਰਸ ਛੱਡ ਜਗਦੇਵ ਸਿੰਘ ਬੋਪਾਰਾਏ ਸੁਖਬੀਰ ਸਿੰਘ ਬਾਦਲ ਦੀ ਮੌਜੂਦਗੀ ਵਿਚ ਅਕਾਲੀ ਦਲ ਵਿਚ ਸ਼ਾਮਿਲ ਹੋਏ...
ਫ਼ਿਰੋਜ਼ਪੁਰ ਕੇਂਦਰੀ ਜੇਲ੍ਹ 'ਚੋਂ ਹਵਾਲਾਤੀਆਂ ਕੋਲੋਂ ਨਸ਼ੀਲਾ ਪਾਊਡਰ, 7 ਮੋਬਾਈਲ ਫ਼ੋਨ ਤੇ ਡਾਟਾ ਕੇਬਲ ਬਰਾਮਦ
. . .  about 3 hours ago
ਫ਼ਿਰੋਜ਼ਪੁਰ, 22 ਸਤੰਬਰ (ਗੁਰਿੰਦਰ ਸਿੰਘ) - ਕੇਂਦਰੀ ਜੇਲ੍ਹ ਫ਼ਿਰੋਜ਼ਪੁਰ ਅੰਦਰ ਤਲਾਸ਼ੀ ਦੌਰਾਨ ਹਵਾਲਾਤੀਆਂ ਕੋਲੋਂ 3 ਗ੍ਰਾਮ ਨਸ਼ੀਲਾ ਪਾਊਡਰ, ਵੱਖ ਵੱਖ ਕੰਪਨੀਆਂ ਦੇ 7 ਮੋਬਾਈਲ ਫ਼ੋਨ ਸਮੇਤ ਬੈਟਰੀ ਤੇ ਸਿੰਮ ...
ਵਾਲਮੀਕੀ ਆਸ਼ਰਮ ਦੇ ਵਿਕਾਸ ਲਈ 100 ਕਰੋੜ ਖ਼ਰਚਣ ਦਾ ਮੁੱਖ ਮੰਤਰੀ ਚੰਨੀ ਨੇ ਕੀਤਾ ਵਾਅਦਾ
. . .  about 3 hours ago
ਰਾਮ ਤੀਰਥ , 22 ਸਤੰਬਰ ( ਧਰਵਿੰਦਰ ਸਿੰਘ ਔਲਖ ) ਪੰਜਾਬ ਦੇ ਮੁੱਖ ਮੰਤਰੀ ਬਣਨ ਤੋਂ ਬਾਅਦ ਚਰਨਜੀਤ ਸਿੰਘ ਚੰਨੀ ਅੱਜ ਪਹਿਲੀ ਵਾਰ ਵਾਲਮੀਕੀ ਤੀਰਥ ਵਿਖੇ ਨਤਮਸਤਕ ਹੋਣ ਲਈ ਪਹੁੰਚੇ , ਜਿੱਥੇ ਉਨ੍ਹਾਂ ਨੇ ਸ਼ਰਧਾ ਨਾਲ ਭਗਵਾਨ ਵਾਲਮੀਕੀ ...
ਬਟਾਲਾ 'ਚ ਤ੍ਰਿਪਤ ਰਜਿੰਦਰ ਸਿੰਘ ਬਾਜਵਾ ਦਾ ਧੜਾ ਮੁੜ ਭਾਰੀ, ਪ੍ਰਤਾਪ ਸਿੰਘ ਬਾਜਵਾ ਦਾ ਚੇਅਰਮੈਨ ਹਟਾਇਆ
. . .  about 3 hours ago
ਬਟਾਲਾ, 22 ਸਤੰਬਰ (ਕਾਹਲੋਂ) - ਪੰਜਾਬ ਦੀ ਕਾਂਗਰਸ ਸਰਕਾਰ 'ਚ ਆਏ ਬਦਲਾਅ ਤੋਂ ਬਾਅਦ ਬਟਾਲਾ 'ਚ ਸ. ਤ੍ਰਿਪਤ ਰਜਿੰਦਰ ਸਿੰਘ ਬਾਜਵਾ ਦਾ ਧੜਾ ਮੁੜ ਭਾਰੀ ਪੈਣਾ ਸ਼ੁਰੂ ਹੋ ਗਿਆ ਹੈ ...
ਡੀ.ਏ.ਵੀ. ਯੂਨੀਵਰਸਿਟੀ ਪਹੁੰਚੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ
. . .  about 3 hours ago
ਜਲੰਧਰ, 22 ਸਤੰਬਰ - ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਡੀ.ਏ.ਵੀ. ਯੂਨੀਵਰਸਿਟੀ ਪਹੁੰਚੇ ਅਤੇ ਵਿਦਿਆਰਥੀਆਂ ਨਾਲ ...
ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਡੇਰਾ ਸੱਚਖੰਡ ਬੱਲਾਂ ਵਿਖੇ ਪਹੁੰਚੇ
. . .  about 4 hours ago
ਕਿਸ਼ਨਗੜ੍ਹ, 22 ਸਤੰਬਰ (ਹੁਸਨ ਲਾਲ) - ਪੰਜਾਬ ਦੇ ਨਵੇਂ ਬਣੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਡੇਰਾ ਸੱਚਖੰਡ ਬੱਲਾਂ ਵਿਖੇ ਪਹੁੰਚ ਗਏ ਹਨ | ਸਭ ਤੋਂ ਪਹਿਲਾਂ ਉਨ੍ਹਾਂ ਨੇ ਸੰਤ ...
ਸੁਪਰੀਮ ਕੋਰਟ ਨੇ ਕੇਂਦਰ ਨੂੰ ਦਿੱਤਾ ਆਦੇਸ਼, ਇਸੇ ਸਾਲ ਤੋਂ ਮਹਿਲਾਵਾਂ ਨੂੰ ਮਿਲੇ ਐਨ.ਡੀ.ਏ.ਦੀ ਪ੍ਰੀਖਿਆ ਵਿਚ ਬੈਠਣ ਦੀ ਇਜਾਜ਼ਤ
. . .  about 4 hours ago
ਨਵੀਂ ਦਿੱਲੀ, 22 ਸਤੰਬਰ - ਸੁਪਰੀਮ ਕੋਰਟ ਨੇ ਕੇਂਦਰ ਸਰਕਾਰ ਨੂੰ ਮਹਿਲਾਵਾਂ ਨੂੰ ਇਸ ਸਾਲ ਤੋਂ ਹੀ ਐਨ.ਡੀ.ਏ. ਦੀ ਪ੍ਰਵੇਸ਼ ਪ੍ਰੀਖਿਆ ਵਿਚ ਬੈਠਣ ਦੀ ਆਗਿਆ ਦੇਣ ਦਾ ਆਦੇਸ਼ ਦਿੱਤਾ ਹੈ। ਕੇਂਦਰ ...
ਭੇਦ - ਭਰੇ ਹਾਲਾਤ ਅੰਦਰ ਨੌਜਵਾਨ ਦੀ ਮੌਤ
. . .  about 4 hours ago
ਬਲਾਚੌਰ, 22 ਸਤੰਬਰ (ਨਰੇਸ਼ ਧੌਲ) - ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦੀ ਤਹਿਸੀਲ ਬਲਾਚੌਰ ਦੇ ਪਿੰਡ ਜੋਗੇਵਾਲ ਵਿਖੇ ਇਕ ਨੌਜਵਾਨ ਦੀ ਬੀਤੀ ਰਾਤ ਭੇਦ - ਭਰੇ ਹਲਾਤਾਂ ਅੰਦਰ ਮੌਤ ਹੋਣ ਦਾ ਮਾਮਲਾ ਸਾਹਮਣੇ...
ਨੈਸ਼ਨਲ ਐਵਾਰਡੀ ਅਧਿਆਪਕ ਦੀ ਬਦਲੀ ਖ਼ਿਲਾਫ਼ ਪੰਚਾਇਤ ਤੇ ਪਿੰਡ ਵਾਸੀਆਂ ਨੇ ਸਰਕਾਰੀ ਸਕੂਲ ਦੀ ਕੀਤੀ ਤਾਲਾਬੰਦੀ
. . .  about 4 hours ago
ਐੱਸ. ਏ. ਐੱਸ. ਨਗਰ, 22 ਸਤੰਬਰ (ਤਰਵਿੰਦਰ ਸਿੰਘ ਬੈਨੀਪਾਲ) - ਇੱਥੋਂ ਨੇੜਲੇ ਪਿੰਡ ਸਿਆਊ ਦੇ ਸਰਕਾਰੀ ਮਿਡਲ ਸਕੂਲ ਦੇ ਨੈਸ਼ਨਲ ਐਵਾਰਡੀ ਪੰਜਾਬੀ ਅਧਿਆਪਕ ਜਸਵਿੰਦਰ ਸਿੰਘ ਔਲਖ ਦੀ...
ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਦੇ ਘਰ ਪਹੁੰਚੇ
. . .  about 3 hours ago
ਅੰਮ੍ਰਿਤਸਰ , 22 ਸਤੰਬਰ (ਰੇਸ਼ਮ ਸਿੰਘ ) - ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ...
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 7 ਸਾਉਣ ਸੰਮਤ 553
ਵਿਚਾਰ ਪ੍ਰਵਾਹ: ਜੀਵਨ ਦੇ ਸੰਘਰਸ਼ ਵਿਚ ਉਹ ਜਿੱਤਦੇ ਹਨ, ਜਿਨ੍ਹਾਂ ਵਿਚ ਹਾਲਾਤ \'ਤੇ ਕਾਬੂ ਪਾਉਣ ਦੀ ਯੋਗਤਾ ਹੁੰਦੀ ਹੈ। -ਚਾਰਲਿਸ ਡਾਰਵਿਨ

ਸ੍ਰੀ ਮੁਕਤਸਰ ਸਾਹਿਬ

ਈਦ ਉਲ ਅਜ਼ਹਾ ਦਾ ਦਿਹਾੜਾ ਸ਼ਰਧਾਪੂਰਵਕ ਮਨਾਇਆ

ਫ਼ਰੀਦਕੋਟ, 21 ਜੁਲਾਈ (ਸਤੀਸ਼ ਬਾਗ਼ੀ)-ਜ਼ਿਲ੍ਹਾ ਮੁਸਲਿਮ ਵੈਲਫ਼ੇਅਰ ਸੁਸਾਇਟੀ ਦੇ ਪ੍ਰਧਾਨ ਹਾਜੀ ਦਿਲਾਵਰ ਹੁਸੈਨ ਦੀ ਅਗਵਾਈ ਹੇਠ ਸਥਾਨਕ ਈਦਗਾਹ ਵਿਖੇ ਈਦ ਉਲ ਅਜ਼ਹਾ ਦਾ ਦਿਹਾੜਾ ਸ਼ਰਧਾ ਪੂਰਵਕ ਮਨਾਇਆ ਗਿਆ | ਇਸ ਮੌਕੇ ਮੋਲਾਨਾ ਜਾਇਜ਼ ਦੀ ਅਗਵਾਈ ਹੇਠ ਨਮਾਜ਼ ਅਤਾ ...

ਪੂਰੀ ਖ਼ਬਰ »

ਕੋਰੋਨਾ ਵਾਇਰਸ ਨੂੰ ਫੈਲਣ ਤੋਂ ਰੋਕਣ ਲਈ ਜ਼ਿਲ੍ਹਾ ਪ੍ਰਸ਼ਾਸਨ ਵਲੋਂ 31 ਤੱਕ ਨਵੇਂ ਹੁਕਮ ਜਾਰੀ

ਸ੍ਰੀ ਮੁਕਤਸਰ ਸਾਹਿਬ, 21 ਜੁਲਾਈ (ਰਣਜੀਤ ਸਿੰਘ ਢਿੱਲੋਂ, ਹਰਮਹਿੰਦਰ ਪਾਲ)-ਸ੍ਰੀ ਐਮ.ਕੇ.ਅਰਾਵਿੰਦ ਕੁਮਾਰ ਜ਼ਿਲ੍ਹਾ ਮੈਜਿਸਟਰੇਟ ਸ੍ਰੀ ਮੁਕਤਸਰ ਸਾਹਿਬ ਨੇ ਪੰਜਾਬ ਸਰਕਾਰ ਵਲੋਂ ਜਾਰੀ ਕੀਤੇ ਗਏ ਨਵੇਂ ਨਿਰਦੇਸ਼ਾਂ ਅਨੁਸਾਰ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਿਚ ...

ਪੂਰੀ ਖ਼ਬਰ »

ਪਿਸਤੌਲ ਦੇ ਜ਼ੋਰ 'ਤੇ ਪਤਨੀ ਨੂੰ ਲਿਜਾਣ ਵਾਲਾ ਪਤੀ ਗਿ੍ਫ਼ਤਾਰ-ਪਰਚਾ ਦਰਜ

ਮਲੋਟ, 21 ਜੁਲਾਈ (ਅਜਮੇਰ ਸਿੰਘ ਬਰਾੜ)-ਉਤਰਾਂਚਲ ਸੂਬੇ ਦੇ ਊਧਮ ਸਿੰਘ ਨਗਰ ਦੇ ਵਾਸੀ ਕੁਲਦੀਪ ਸਿੰਘ ਪੁੱਤਰ ਪੂਰਨ ਸਿੰਘ ਜੋ ਆਪਣੀ ਪਤਨੀ ਨੂੰ ਧੱਕੇ ਨਾਲ ਲਿਜਾਣ ਲਈ ਪਿੰਡ ਤਰਮਾਲਾ ਵਿਖੇ ਆਇਆ ਸੀ ਤੇ ਜਦ ਉਸ ਦੀ ਪਤਨੀ ਬਿਮਲਾ ਨੇ ਜਾਣ ਤੋਂ ਇਨਕਾਰ ਕੀਤਾ ਤਾਂ ਕੁਲਦੀਪ ...

ਪੂਰੀ ਖ਼ਬਰ »

ਪਾਣੀ ਦੀ ਥੁੜ ਤੇ ਮੀਂਹਾਂ ਸਮੇਂ ਨਹਿਰੀ ਪਾੜ ਬਣਿਆ ਟੇਲ ਵਾਲੇ ਕਿਸਾਨਾਂ ਦੀ ਹੱਥਾਂ ਦੀ ਲਕੀਰ

ਮੰਡੀ ਕਿੱਲਿਆਂਵਾਲੀ, 21 ਜੁਲਾਈ (ਇਕਬਾਲ ਸਿੰਘ ਸ਼ਾਂਤ)-ਨਿੱਤ ਪਾਣੀ ਦੀ ਕਿੱਲਤ ਅਤੇ ਮੀਂਹਾਂ ਸਮੇਂ ਨਹਿਰੀ ਪਾੜ ਟੇਲ 'ਤੇ ਸਥਿਤ ਵੜਿੰਗ ਖੇੜਾ ਅਤੇ ਲੁਹਾਰਾ ਦੀ ਕਿਰਸਾਨੀ ਲਈ ਹੱਥਾਂ ਦੀਆਂ ਲਕੀਰਾਂ 'ਤੇ ਉਕੇਰੀ ਕਿਸਮਤ ਬਣ ਗਿਆ ਹੈ | ਸਾਲ ਵਿਚ ਤਿੰਨ-ਚਾਰ ਵਾਰ ਟੁੱਟਣ ...

ਪੂਰੀ ਖ਼ਬਰ »

ਖੇਤ ਮਜ਼ਦੂਰਾਂ ਵਲੋਂ ਪਟਿਆਲਾ 'ਚ ਤਿੰਨ ਰੋਜ਼ਾ ਮੋਰਚੇ ਲਈ ਮੁਜ਼ਾਹਰਾ

ਮੰਡੀ ਕਿੱਲਿਆਂਵਾਲੀ, 21 ਜੁਲਾਈ (ਇਕਬਾਲ ਸਿੰਘ ਸ਼ਾਂਤ)-ਪੰਜਾਬ ਦੀ ਕੈਪਟਨ ਸਰਕਾਰ ਵਲੋਂ ਚੋਣਾਂ ਦੌਰਾਨ ਮਜ਼ਦੂਰਾਂ, ਕਿਸਾਨਾਂ ਦੇ ਸਮੁੱਚੇ ਕਰਜ਼ੇ ਮੁਆਫ਼ ਕਰਨ ਦਾ ਵਾਅਦਾ ਮਜ਼ਾਕ ਬਣ ਕੇ ਰਹਿ ਗਿਆ ਹੈ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਪੰਜਾਬ ਖੇਤ ਮਜ਼ਦੂਰ ਯੂਨੀਅਨ ...

ਪੂਰੀ ਖ਼ਬਰ »

ਫ਼ਰੀਦਕੋਟ ਸ਼ਹਿਰ 'ਚ ਵੱਖ-ਵੱਖ ਚੌ ਕਾਂ 'ਚ ਬੰਦ ਪਏ ਸੀ.ਸੀ.ਟੀ.ਵੀ. ਕੈਮਰੇ ਚਲਾਉਣ ਦੀ ਮੰਗ

ਫ਼ਰੀਦਕੋਟ, 21 ਜੁਲਾਈ (ਚਰਨਜੀਤ ਸਿੰਘ ਗੋਂਦਾਰਾ)-ਸਥਾਨਕ ਸ਼ਹਿਰ ਦੇ ਵੱਖ-ਵੱਖ ਚੌਂਕਾਂ 'ਚ ਸੁਰੱਖਿਆ ਪੱਖੋਂ ਲੱਗੇ ਹੋਏ ਸੀ.ਸੀ.ਟੀ.ਵੀ.ਕੈਮਰੇ ਪਿਛਲੇ ਕੁਝ ਸਮੇਂ ਤੋਂ ਬੰਦ ਹੋਣ ਦੀ ਜਾਣਕਾਰੀ ਮਿਲੀ ਹੈ | ਪ੍ਰਾਪਤ ਜਾਣਕਾਰੀ ਅਨੁਸਾਰ ਜ਼ਿਲ੍ਹਾ ਫ਼ਰੀਦਕੋਟ ਦੇ ਰਹਿ ਚੁੱਕੇ ...

ਪੂਰੀ ਖ਼ਬਰ »

ਦਾਜ ਦੀ ਮੰਗ ਪੂਰੀ ਨਾ ਹੋਣ 'ਤੇ ਪਤੀ ਵਲੋਂ ਪਤਨੀ ਦੀ ਗਲਾ ਘੁੱਟ ਕੇ ਹੱਤਿਆ

ਮੰਡੀ ਲੱਖੇਵਾਲੀ, 21 ਜੁਲਾਈ (ਮਿਲਖ ਰਾਜ)-ਪੁਲਿਸ ਥਾਣਾ ਕਬਰਵਾਲਾ ਅਧੀਨ ਪੈਂਦੀ ਪੁਲਿਸ ਚੌਕੀ ਪੰਨੀਵਾਲਾ ਫੱਤਾ ਦੀ ਹਦੂਦ ਅੰਦਰ ਪੈਂਦੇ ਪਿੰਡ ਰੱਤਾਟਿੱਬਾ ਵਿਖੇ ਬੀਤੀ ਰਾਤ ਇਕ ਪਤੀ ਵਲੋਂ ਦਿਲ ਦਹਿਲਾ ਦੇਣ ਵਾਲੀ ਘਟਨਾ ਨੂੰ ਅੰਜਾਮ ਦਿੰਦਿਆਂ ਆਪਣੀ ਹੀ ਪਤਨੀ ਦੀ ਗਲਾ ...

ਪੂਰੀ ਖ਼ਬਰ »

7 ਗ੍ਰਾਮ ਹੈਰੋਇਨ ਸਮੇਤ ਇਕ ਗਿ੍ਫ਼ਤਾਰ

ਕੋਟਕਪੂਰਾ, 21 ਜੁਲਾਈ (ਮੋਹਰ ਸਿੰਘ ਗਿੱਲ)-ਐਸ.ਆਈ ਅਮਨਦੀਪ ਕੌਰ ਆਧਾਰਿਤ ਪੁਲਿਸ ਪਾਰਟੀ ਨੂੰ ਸ਼ਹਿਰੀ ਪੁਲਿਸ ਸਟੇਸ਼ਨ ਕੋਟਕਪੂਰਾ ਦੇ ਸਹਾਇਕ ਥਾਣੇਦਾਰ ਗੁਰਬਿੰਦਰ ਸਿੰਘ ਦਾ ਫੋਨ ਆਇਆ ਕਿ ਉਹ ਗਸ਼ਤ ਅਤੇ ਚੈਕਿੰਗ ਸਬੰਧੀ ਕੋਠੇ ਵੜਿੰਗ ਕੋਟਕਪੂਰਾ ਮੌਜੂਦ ਸੀ ਤਾਂ ਇਕ ...

ਪੂਰੀ ਖ਼ਬਰ »

ਸ੍ਰੀ ਮੁਕਤਸਰ ਸਾਹਿਬ ਵਿਖੇ 3 ਹੋਰ ਕੋਰੋਨਾ ਮਰੀਜ਼ਾਂ ਦੀ ਪੁਸ਼ਟੀ

ਸ੍ਰੀ ਮੁਕਤਸਰ ਸਾਹਿਬ, 21 ਜੁਲਾਈ (ਰਣਜੀਤ ਸਿੰਘ ਢਿੱਲੋਂ)-ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਿਖੇ ਅੱਜ ਕੋਰੋਨਾ ਵਾਇਰਸ ਦੇ 3 ਹੋਰ ਪਾਜ਼ੀਟਿਵ ਮਰੀਜ਼ਾਂ ਦੀ ਪੁਸ਼ਟੀ ਹੋਈ ਹੈ, ਜਿਨ੍ਹਾਂ ਵਿਚ ਲੰਬੀ ਦਾ 1, ਪਿੰਡ ਘੁਮਿਆਰਾ ਦਾ 1 ਅਤੇ ਪਿੰਡ ਚੰਨੂੰ ਦਾ 1 ਮਰੀਜ਼ ਸ਼ਾਮਿਲ ਹੈ | ...

ਪੂਰੀ ਖ਼ਬਰ »

ਫ਼ਰੀਦਕੋਟ 'ਚ ਕੋਰੋਨਾ ਦੇ 4 ਨਵੇਂ ਮਾਮਲੇ ਆਏ, 1 ਕੋਰੋਨਾ ਮਰੀਜ਼ ਦੀ ਮੌਤ

ਫ਼ਰੀਦਕੋਟ, 21 ਜੁਲਾਈ (ਜਸਵੰਤ ਸਿੰਘ ਪੁਰਬਾ)-ਸਿਵਲ ਸਰਜਨ ਫ਼ਰੀਦਕੋਟ ਡਾ. ਸੰਜੇ ਕਪੂਰ ਨੇ ਦੱਸਿਆ ਕਿ ਅੱਜ ਪ੍ਰਾਪਤ ਹੋਈਆਂ ਰਿਪੋਰਟਾਂ ਵਿਚ ਜ਼ਿਲੇ੍ਹ ਅੰਦਰ 4 ਨਵੇਂ ਕੋਰੋਨਾ ਮਾਮਲੇ ਸਾਹਮਣੇ ਆਏ ਹਨ | ਜਦਕਿ 1 ਕੋਰੋਨਾ ਮਰੀਜ਼ ਦੀ ਮੌਤ ਹੋ ਗਈ ਹੈ | ਜ਼ਿਲ੍ਹੇ ਅੰਦਰ ਐਕਟਿਵ ...

ਪੂਰੀ ਖ਼ਬਰ »

ਪਤਨੀ ਨੇ ਭਰਾਵਾਂ ਤੋਂ ਕੁਟਵਾਇਆ ਪਤੀ, ਮਾਮਲਾ ਦਰਜ

ਫ਼ਰੀਦਕੋਟ, 21 ਜੁਲਾਈ (ਸਰਬਜੀਤ ਸਿੰਘ)-ਪਿੰਡ ਘੁਗਿਆਣਾ ਵਿਖੇ ਪਤਨੀ ਵਲੋਂ ਹੀ ਆਪਣੇ ਪਤੀ ਨੂੰ ਭਰਾਵਾਂ ਤੋਂ ਕੁਟਵਾਉਣ ਦਾ ਮਾਮਲਾ ਸਾਹਮਣੇ ਆਇਆ ਹੈ | ਪੁਲਿਸ ਵਲੋਂ ਪੀੜਤ ਪਤੀ ਦੇ ਬਿਆਨਾਂ ਦੇ ਆਧਾਰ 'ਤੇ ਪਤਨੀ ਅਤੇ ਉਸ ਦੇ ਭਰਾ ਸਮੇਤ 6 ਵਿਅਕਤੀਆਂ ਵਿਰੁੱਧ ਮਾਮਲਾ ਦਰਜ ...

ਪੂਰੀ ਖ਼ਬਰ »

ਐੱਨ.ਪੀ.ਏ. ਨੂੰ ਲੈ ਕੇ ਡਾਕਟਰਾਂ ਦੀ ਹੜਤਾਲ ਜਾਰੀ

ਸ੍ਰੀ ਮੁਕਤਸਰ ਸਾਹਿਬ, 21 ਜੁਲਾਈ (ਰਣਜੀਤ ਸਿੰਘ ਢਿੱਲੋਂ)-ਜੁਆਇੰਟ ਗੌਰਮਿੰਟ ਡਾਕਟਰਜ਼ ਕਮੇਟੀ ਦੇ ਸੱਦੇ 'ਤੇ ਪੰਜਾਬ ਭਰ ਵਿਚ ਸਾਰੇ ਡਾਕਟਰਾਂ ਵਲੋਂ ਐੱਨ.ਪੀ.ਏ. ਦੇ ਮੁੱਦੇ ਸਬੰਧੀ ਸੰਘਰਸ਼ 'ਤੇ ਚੱਲਦਿਆਂ ਪਿਛਲੇ ਦਿਨੀਂ ਚੰਡੀਗੜ੍ਹ ਵਿਖੇ ਹੰਗਾਮੀ ਮੀਟਿੰਗ ਕੀਤੀ ਗਈ ...

ਪੂਰੀ ਖ਼ਬਰ »

ਮੁਲਾਜ਼ਮ ਤੇ ਪੈਨਸ਼ਨਰਜ਼ ਤਾਲਮੇਲ ਸੰਘਰਸ਼ ਕਮੇਟੀ ਸਰਕਲ ਸ੍ਰੀ ਮੁਕਤਸਰ ਸਾਹਿਬ ਦੀ ਮੀਟਿੰਗ

ਸ੍ਰੀ ਮੁਕਤਸਰ ਸਾਹਿਬ, 21 ਜੁਲਾਈ (ਰਣਜੀਤ ਸਿੰਘ ਢਿੱਲੋਂ, ਹਰਮਹਿੰਦਰ ਪਾਲ)-ਸੂਬਾ ਕਮੇਟੀ ਦੇ ਫ਼ੈਸਲੇ ਅਨੁਸਾਰ ਮੁਲਾਜ਼ਮ ਅਤੇ ਪੈਨਸ਼ਨਰਜ਼ ਤਾਲਮੇਲ ਸੰਘਰਸ਼ ਕਮੇਟੀ ਸਰਕਲ ਸ੍ਰੀ ਮੁਕਤਸਰ ਸਾਹਿਬ ਦੀ ਮੀਟਿੰਗ ਸ਼ੰਕਰ ਦਾਸ ਕਨਵੀਨਰ, ਬਲਜੀਤ ਸਿੰਘ ਮੋਦਲਾ ਕਨਵੀਨਰ, ...

ਪੂਰੀ ਖ਼ਬਰ »

'ਆਪ' ਦੇ ਹਲਕਾ ਇੰਚਾਰਜ ਨੇ ਵੱਖ-ਵੱਖ ਪਿੰਡਾਂ 'ਚ ਕੀਤੀਆਂ ਮੀਟਿੰਗਾਂ
ਪੰਜਾਬ ਦੇ ਲੋਕਾਂ ਨੂੰ ਲਾਵਾਰਸ ਛੱਡ ਸੂਬਾ ਸਰਕਾਰ ਸੁੱਤੀ ਪਈ-ਕਾਕਾ ਬਰਾੜ

ਸ੍ਰੀ ਮੁਕਤਸਰ ਸਾਹਿਬ, 21 ਜੁਲਾਈ (ਰਣਜੀਤ ਸਿੰਘ ਢਿੱਲੋਂ)-ਆਮ ਆਦਮੀ ਪਾਰਟੀ ਵਲੋਂ 2022 ਦੀਆਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਗਈਆਂ ਹਨ | ਆਮ ਆਦਮੀ ਪਾਰਟੀ ਵਲੋਂ ਸ਼ੁਰੂ ਕੀਤੇ ਗਏ ਬਿਜਲੀ ਅੰਦੋਲਨ ਤਹਿਤ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ...

ਪੂਰੀ ਖ਼ਬਰ »

23 ਜੁਲਾਈ ਨੂੰ ਮੁੱਖ ਮੰਤਰੀ ਦੀ ਰਿਹਾਇਸ਼ ਵੱਲ ਮਾਰਚ ਕਰਨ ਦਾ ਐਲਾਨ
ਐੱਨ.ਪੀ.ਏ. ਨੂੰ ਲੈ ਕੇ ਡਾਕਟਰਾਂ ਦੀ ਹੜਤਾਲ ਜਾਰੀ

ਸ੍ਰੀ ਮੁਕਤਸਰ ਸਾਹਿਬ, 21 ਜੁਲਾਈ (ਰਣਜੀਤ ਸਿੰਘ ਢਿੱਲੋਂ)-ਜੁਆਇੰਟ ਗੌਰਮਿੰਟ ਡਾਕਟਰਜ਼ ਕਮੇਟੀ ਦੇ ਸੱਦੇ 'ਤੇ ਪੰਜਾਬ ਭਰ ਵਿਚ ਸਾਰੇ ਡਾਕਟਰਾਂ ਵਲੋਂ ਐੱਨ.ਪੀ.ਏ. ਦੇ ਮੁੱਦੇ ਸਬੰਧੀ ਸੰਘਰਸ਼ 'ਤੇ ਚੱਲਦਿਆਂ ਪਿਛਲੇ ਦਿਨੀਂ ਚੰਡੀਗੜ੍ਹ ਵਿਖੇ ਹੰਗਾਮੀ ਮੀਟਿੰਗ ਕੀਤੀ ਗਈ ...

ਪੂਰੀ ਖ਼ਬਰ »

ਆਰ.ਟੀ.ਆਈ. ਐਂਡ ਹਿਊਮਨ ਰਾਇਟਸ ਸੰਸਥਾ (ਯੂਥ) ਮਲੋਟ ਨੇ ਲੋੜਵੰਦ ਪਰਿਵਾਰ ਦੀ ਮਦਦ ਕੀਤੀ

ਮਲੋਟ, 21 ਜੁਲਾਈ (ਰਣਜੀਤ ਸਿੰਘ ਪਾਟਿਲ)-ਗਰਮੀ ਤੋਂ ਰਾਹਤ ਲਈ ਆਰ.ਟੀ.ਆਈ. ਐਂਡ ਹਿਊਮਨ ਰਾਇਟਸ ਸੰਸਥਾ (ਯੂਥ) ਮਲੋਟ ਵਲੋਂ ਇਕ ਲੋੜਵੰਦ ਪਰਿਵਾਰ ਨੂੰ ਫਰਾਟਾ ਪੱਖਾ ਭੇਟ ਕੀਤਾ ਗਿਆ | ਸੰਸਥਾ ਦੇ ਸਮੂਹ ਮੈਂਬਰਾਂ ਦੇ ਸਹਿਯੋਗ ਨਾਲ ਲੋੜਵੰਦ ਪਰਿਵਾਰ ਦੀ ਮਦਦ ਕੀਤੀ ਗਈ ਹੈ | ਇਸ ...

ਪੂਰੀ ਖ਼ਬਰ »

ਮੁਕਤਸਰ ਹੋਮਗਾਰਡਜ਼ ਵੈੱਲਫ਼ੇਅਰ ਐਸੋਸੀਏਸ਼ਨ ਨੇ ਹਨੀ ਫ਼ੱਤਣਵਾਲਾ ਨੂੰ ਸੌਂਪਿਆ ਮੰਗ ਪੱਤਰ

ਸ੍ਰੀ ਮੁਕਤਸਰ ਸਾਹਿਬ, 21 ਜੁਲਾਈ (ਰਣਜੀਤ ਸਿੰਘ ਢਿੱਲੋਂ)-ਮੁਕਤਸਰ ਹੋਮਗਾਰਡਜ਼ ਵੈੱਲਫ਼ੇਅਰ ਐਸੋਸੀਏਸ਼ਨ ਦਾ ਇਕ ਵਫ਼ਦ ਆਪਣੀਆਂ ਮੰਗਾਂ ਸਬੰਧੀ ਪੰਜਾਬ ਪ੍ਰਦੇਸ਼ ਕਾਂਗਰਸ ਦੇ ਜਨਰਲ ਸਕੱਤਰ ਜਗਜੀਤ ਸਿੰਘ ਹਨੀ ਫ਼ੱਤਣਵਾਲਾ ਨੂੰ ਸਥਾਨਕ ਕੋਟਕਪੂਰਾ ਰੋਡ ਸਥਿਤ ...

ਪੂਰੀ ਖ਼ਬਰ »

ਨਵਜੋਤ ਸਿੰਘ ਸਿੱਧੂ ਨੂੰ ਕਾਂਗਰਸ ਪ੍ਰਧਾਨ ਬਣਾਏ ਜਾਣ 'ਤੇ ਵੱਖ-ਵੱਖ ਆਗੂਆਂ ਵਲੋਂ ਸਵਾਗਤ

ਸ੍ਰੀ ਮੁਕਤਸਰ ਸਾਹਿਬ, 21 ਜੁਲਾਈ (ਰਣਜੀਤ ਸਿੰਘ ਢਿੱਲੋਂ)-ਸ: ਨਵਜੋਤ ਸਿੰਘ ਸਿੱਧੂ ਨੂੰ ਪੰਜਾਬ ਪ੍ਰਦੇਸ਼ ਕਾਂਗਰਸ ਦਾ ਪ੍ਰਧਾਨ ਬਣਾਏ ਜਾਣ 'ਤੇ ਵੱਖ-ਵੱਖ ਆਗੂਆਂ ਨੇ ਸਵਾਗਤ ਕੀਤਾ ਹੈ | ਇਸ ਸਬੰਧ ਵਿਚ ਜ਼ਿਲ੍ਹਾ ਕਾਂਗਰਸ ਕਮੇਟੀ ਦੇ ਪ੍ਰਧਾਨ ਹਰਚਰਨ ਸਿੰਘ ਬਰਾੜ, ਟਕਸਾਲੀ ...

ਪੂਰੀ ਖ਼ਬਰ »

ਪੈਨਸ਼ਨਰਜ਼ ਐਸੋਸੀਏਸ਼ਨ ਵਲੋਂ 29 ਨੂੰ ਪਟਿਆਲਾ ਵਿਖੇ ਰੈਲੀ 'ਚ ਹਿੱਸਾ ਲੈਣ ਦੀ ਅਪੀਲ

ਮਲੋਟ, 21 ਜੁਲਾਈ (ਅਜਮੇਰ ਸਿੰਘ ਬਰਾੜ, ਰਣਜੀਤ ਸਿੰਘ ਪਾਟਿਲ)-ਪੰਜਾਬ ਸਰਕਾਰ ਪੈਨਸ਼ਨਰਜ਼ ਐਸੋਸੀਏਸ਼ਨ ਦੀ ਮੀਟਿੰਗ ਅੱਜ ਸਾਥੀ ਹਿੰਮਤ ਸਿੰਘ ਦੀ ਅਗਵਾਈ ਵਿਚ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਮੁੰਡੇ) ਮਲੋਟ ਵਿਖੇ ਹੋਈ | ਮੀਟਿੰਗ ਵਿਚ ਮੁਲਾਜ਼ਮ ਪੈਨਸ਼ਨਰਜ਼ ਸਾਂਝਾ ...

ਪੂਰੀ ਖ਼ਬਰ »

ਮਲੋਟ 'ਚ ਕਾਂਗਰਸੀਆਂ ਦੇ ਵੱਡੇ ਇਕੱਠ ਨੇ ਨਵਜੋਤ ਸਿੱਧੂ ਦੇ ਪ੍ਰਧਾਨ ਬਣਨ ਦੀ ਮਨਾਈ ਖ਼ੁਸ਼ੀ

ਮਲੋਟ, 21 ਜੁਲਾਈ (ਰਣਜੀਤ ਸਿੰਘ ਪਾਟਿਲ, ਅਜਮੇਰ ਸਿੰਘ ਬਰਾੜ)-ਮਲੋਟ ਦੇ ਕਾਂਗਰਸੀਆਂ ਵਲੋਂ ਪੁਰਾਣੀ ਕੋਰਟ-ਤਹਿਸੀਲ ਰੋਡ ਵਿਖੇ ਨਵਜੋਤ ਸਿੰਘ ਸਿੱਧੂ ਨੂੰ ਪੰਜਾਬ ਕਾਂਗਰਸ ਦਾ ਪ੍ਰਧਾਨ ਬਣਾਏ ਜਾਣ 'ਤੇ ਵੱਡੇ ਇਕੱਠ ਦੌਰਾਨ ਖ਼ੁਸ਼ੀ ਮਨਾਈ ਅਤੇ ਲੱਡੂ ਵੰਡੇ ਗਏ | ਖ਼ੁਸ਼ੀ ...

ਪੂਰੀ ਖ਼ਬਰ »

ਪੰਜਾਬ ਦੇ ਲੋਕਾਂ ਨੂੰ ਲਾਵਾਰਸ ਛੱਡ ਸੂਬਾ ਸਰਕਾਰ ਸੁੱਤੀ ਪਈ-ਕਾਕਾ ਬਰਾੜ

ਸ੍ਰੀ ਮੁਕਤਸਰ ਸਾਹਿਬ, 21 ਜੁਲਾਈ (ਰਣਜੀਤ ਸਿੰਘ ਢਿੱਲੋਂ)-ਆਮ ਆਦਮੀ ਪਾਰਟੀ ਵਲੋਂ 2022 ਦੀਆਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਗਈਆਂ ਹਨ | ਆਮ ਆਦਮੀ ਪਾਰਟੀ ਵਲੋਂ ਸ਼ੁਰੂ ਕੀਤੇ ਗਏ ਬਿਜਲੀ ਅੰਦੋਲਨ ਤਹਿਤ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ...

ਪੂਰੀ ਖ਼ਬਰ »

ਪ੍ਰਧਾਨ ਲੱਖਾ ਸ਼ਰਮਾ ਨੇ ਭਗਤ ਸਿੰਘ ਜਿੰਮ ਦਾ ਕੀਤਾ ਉਦਘਾਟਨ

ਮਲੋਟ, 21 ਜੁਲਾਈ (ਰਣਜੀਤ ਸਿੰਘ ਪਾਟਿਲ)-ਬਾਬਾ ਮੋਤੀ ਰਾਮ ਜੀ ਡੇਰਾ ਪਿੰਡ ਝੋਰੜ ਵਿਖੇ ਸ: ਭਗਤ ਸਿੰਘ ਜਿੰਮ ਦਾ ਉਦਘਾਟਨ ਕਿਸਾਨ ਆਗੂ ਲੱਖਾ ਸ਼ਰਮਾ ਬਲਾਕ ਪ੍ਰਧਾਨ ਸਿੱਧੂਪੁਰ ਨੇ ਕੀਤਾ | ਇਸ ਮੌਕੇ ਭਾਈ ਸਤਿਨਾਮ ਸਿੰਘ ਨੇ ਲੱਖਾ ਸ਼ਰਮਾ ਨੂੰ ਸਿਰਪਾਓ ਭੇਟ ਕੀਤਾ | ਉਦਘਾਟਨ ...

ਪੂਰੀ ਖ਼ਬਰ »

'ਆਪ' ਹੀ ਪੰਜਾਬ ਹਿਤੈਸ਼ੀ-ਐਡਵੋਕੇਟ ਪਿ੍ਤਪਾਲ ਸ਼ਰਮਾ

ਗਿੱਦੜਬਾਹਾ, 21 ਜੁਲਾਈ (ਪਰਮਜੀਤ ਸਿੰਘ ਥੇੜ੍ਹੀ)-ਆਉਣ ਵਾਲੀਆਂ 2022 ਦੀਆਂ ਵਿਧਾਨ ਸਭਾ ਚੋਣਾਂ 'ਚ ਜਿੱਤ ਪ੍ਰਾਪਤ ਕਰਨ ਲਈ ਰਾਜਨੀਤਿਕ ਪਾਰਟੀਆਂ ਨੂੰ ਪੰਜਾਬ ਦੇ ਲੋਕਾਂ ਨੂੰ ਜਾਤ-ਪਾਤ ਦੇ ਆਧਾਰ 'ਤੇ ਅਹੁਦੇ ਵੰਡ ਕੇ ਭਰਮਾਉਣ ਦੀ ਥਾਂ ਲੋਕ ਹਿੱਤਾਂ ਨੂੰ ਸਾਹਮਣੇ ਰੱਖ ਕੇ ...

ਪੂਰੀ ਖ਼ਬਰ »

ਰੇਲਵੇ ਲਾਈਨ ਦੇ ਨਾਲ ਖੜ੍ਹੇ ਪਾਣੀ ਦੀ ਨਿਕਾਸੀ ਦਾ ਹੱਲ ਕੀਤਾ ਜਾਵੇ

ਮੰਡੀ ਬਰੀਵਾਲਾ, 21 ਜੁਲਾਈ (ਨਿਰਭੋਲ ਸਿੰਘ)-ਰੇਲਵੇ ਲਾਈਨ ਬਰੀਵਾਲਾ ਦੇ ਨਾਲ-ਨਾਲ ਬਾਰਿਸ਼ ਦਾ ਪਾਣੀ ਭਾਰੀ ਮਾਤਰਾ ਵਿਚ ਜਮ੍ਹਾਂ ਹੋ ਗਿਆ ਹੈ, ਜਿਸ ਕਾਰਨ ਲੋਕਾਂ ਨੂੰ ਆਉਣ ਜਾਣ ਵਿਚ ਭਾਰੀ ਦਿੱਕਤ ਮਹਿਸੂਸ ਹੋ ਰਹੀ ਹੈ | ਰੇਲਵੇ ਲਾਈਨ ਦੇ ਨਾਲ-ਨਾਲ ਪਾਣੀ ਖੜ੍ਹਨ ਨਾਲ ...

ਪੂਰੀ ਖ਼ਬਰ »

ਬਾਵਰੀਆ ਸਮਾਜ ਤੇ ਵਿਮੁਕਤ ਕਬੀਲਿਆਂ ਦੀ ਮੀਟਿੰਗ

ਸ੍ਰੀ ਮੁਕਤਸਰ ਸਾਹਿਬ, 21 ਜੁਲਾਈ (ਰਣਜੀਤ ਸਿੰਘ ਢਿੱਲੋਂ)-ਬਾਵਰੀਆ ਸਮਾਜ ਸੰਗਠਨ ਵਲੋਂ ਪਿਛਲੇ ਦਿਨੀਂ ਕੋਟਕਪੂਰਾ ਵਿਖੇ ਹੋਈ ਮੀਟਿੰਗ ਦੌਰਾਨ ਸਰਬਸੰਮਤੀ ਨਾਲ ਫ਼ੈਸਲਾ ਲਿਆ ਗਿਆ ਕਿ ਵਿਮੁਕਤ ਜਾਤੀਆਂ ਦੀਆਂ ਜਾਇਜ਼ ਤੇ ਹੱਕੀ ਮੰਗਾਂ ਦੀ ਪ੍ਰਾਪਤੀ ਲਈ ਅਖਿਲ ਭਾਰਤੀਯ ...

ਪੂਰੀ ਖ਼ਬਰ »

ਸ਼ੋ੍ਰਮਣੀ ਅਕਾਲੀ ਦਲ (ਸੰਯੁਕਤ) ਵਲੋਂ ਪਿੰਡ ਕਾਨਿਆਂਵਾਲੀ ਵਿਖੇ ਮੀਟਿੰਗ

ਸ੍ਰੀ ਮੁਕਤਸਰ ਸਾਹਿਬ, 21 ਜੁਲਾਈ (ਰਣਜੀਤ ਸਿੰਘ ਢਿੱਲੋਂ)-ਤਿੰਨ ਖੇਤੀ ਕਾਨੂੰਨਾਂ ਨੂੰ ਲੈ ਕੇ ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹੇ ਅੰਦਰ ਚਲਾਈ ਲਹਿਰ ਆਪਣਾ ਅਸਰ ਦਿਖਾਉਣ ਲੱਗੀ ਹੈ ਅਤੇ ਹਰ ਪਿੰਡ ਵਿਚ ਸਿਆਸੀ ਲੀਡਰਾਂ ਦਾ ਵਿਰੋਧ ਹੋ ਰਿਹਾ ਹੈ, ਪਰ ਦੂਜੇ ਪਾਸੇ ਸ਼ੋ੍ਰਮਣੀ ...

ਪੂਰੀ ਖ਼ਬਰ »

ਸੰਸਦ ਅੱਗੇ ਪ੍ਰਦਰਸ਼ਨ 'ਚ ਸ਼ਾਮਿਲ ਹੋਣ ਲਈ ਜਥੇ ਰਵਾਨਾ

ਸਾਦਿਕ, 21 ਜੁਲਾਈ (ਗੁਰਭੇਜ ਸਿੰਘ ਚੌਹਾਨ)-ਕੇਂਦਰ ਸਰਕਾਰ ਵਲੋਂ ਥੋਪੇ ਤਿੰਨ ਕਾਲੇ ਖੇਤੀ ਕਾਨੂੰਨਾਂ ਖ਼ਿਲਾਫ਼ ਪਿਛਲੇ 8 ਮਹੀਨਿਆਂ ਦੇ ਕਰੀਬ ਕਿਸਾਨ ਜਥੇਬੰਦੀਆਂ ਦਿੱਲੀ ਦੀਆਂ ਸਰਹੱਦਾਂ 'ਤੇ ਮੋਰਚੇ ਲਾਈ ਬੈਠੀਆਂ ਹਨ ਪਰ ਸਰਕਾਰ ਅਜੇ ਤੱਕ ਟੱਸ ਤੋਂ ਮੱਸ ਨਹੀਂ ਹੋਈ | ...

ਪੂਰੀ ਖ਼ਬਰ »

ਬੈਡਮਿੰਟਨ ਟੂਰਨਾਮੈਂਟ 'ਚ ਸ੍ਰੀ ਮੁਕਤਸਰ ਸਾਹਿਬ ਨੇ ਜਿੱਤੇ ਸੋਨੇ ਦੇ ਤਗ਼ਮੇ

ਸ੍ਰੀ ਮੁਕਤਸਰ ਸਾਹਿਬ, 21 ਜੁਲਾਈ (ਰਣਜੀਤ ਸਿੰਘ ਢਿੱਲੋਂ, ਹਰਮਹਿੰਦਰ ਪਾਲ)-ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੇ 400 ਸਾਲਾਂ ਗੁਰਪੁਰਬ ਨੂੰ ਸਮਰਪਿਤ ਪ੍ਰੀ-ਸਾਈ ਬੈਡਮਿੰਟਨ ਟੂਰਨਾਮੈਂਟ ਆਰ.ਐੱਸ. ਬੈਡਮਿੰਟਨ ਅਕੈਡਮੀ ਰੋਪੜ ਵਲੋਂ ਕਰਵਾਇਆ ਗਿਆ | ਇਸ ਟੂਰਨਾਮੈਂਟ ਵਿਚ 5 ਸੂਬਿਆਂ ਪੰਜਾਬ, ਰਾਜਸਥਾਨ, ਹਰਿਆਣਾ, ਹਿਮਾਚਲ ਪ੍ਰਦੇਸ਼ ਅਤੇ ਚੰਡੀਗੜ੍ਹ ਤੋਂ ਵੱਖ-ਵੱਖ ਵਰਗਾਂ ਵਿਚ ਲਗਪਗ 200 ਖਿਡਾਰੀਆਂ ਨੇ ਹਿੱਸਾ ਲਿਆ | ਸ੍ਰੀ ਮੁਕਤਸਰ ਸਾਹਿਬ ਤੋਂ ਬੈਡਮਿੰਟਨ ਕੋਚ ਜਤਿੰਦਰਪਾਲ ਸਿੰਘ ਸੰਧੂ ਨੇ ਆਪਣੀ ਖੇਡ ਦੇ ਜੌਹਰ ਦਿਖਾਏ ਅਤੇ ਚਾਰ ਅਲੱਗ-ਅਲੱਗ ਵਰਗਾਂ, ਜਿਸ ਵਿਚੋਂ ਦੋ ਸਿੰਗਲਜ਼ ਅਤੇ ਦੋ ਡਬਲਜ਼ ਵਰਗਾਂ ਵਿਚ ਸੋਨੇ ਦੇ ਤਗ਼ਮੇ ਜਿੱਤ ਕੇ ਜ਼ਿਲ੍ਹੇ ਦਾ ਨਾਂਅ ਰੋਸ਼ਨ ਕੀਤਾ | ਡਬਲਜ਼ ਦੇ ਮਾਸਟਰ ਕੈਟਾਗਰੀ ਵਿਚ ਜਤਿੰਦਰਪਾਲ ਸਿੰਘ ਸੰਧੂ ਦਾ ਸਾਥ ਭੁਪਿੰਦਰ ਸਿੰਘ ਰੋਪੜ ਅਤੇ ਰੋਹਿਤ ਕੁਮਾਰ ਮਾਨਸਾ ਨੇ ਦਿੱਤਾ | ਟੂਰਨਾਮੈਂਟ ਦੇ ਅਖੀਰਲੇ ਦਿਨ ਸਪਾਂਸਰ ਕਰਤਾ ਅਤੇ ਮੁੱਖ ਮਹਿਮਾਨ ਡਾ: ਸਾਰਿਕਾ ਜੈਸਵਾਲ ਵਲੋਂ ਜੇਤੂ ਖਿਡਾਰੀਆਂ ਨੂੰ ਨਗਦੀ ਅਤੇ ਟਰਾਫ਼ੀਆਂ ਨਾਲ ਸਨਮਾਨਿਤ ਕੀਤਾ ਗਿਆ | ਜ਼ਿਲ੍ਹਾ ਬੈਡਮਿੰਟਨ ਐਸੋਸੀਏਸ਼ਨ ਸ੍ਰੀ ਮੁਕਤਸਰ ਸਾਹਿਬ ਦੇ ਪ੍ਰਧਾਨ ਮੋਹਕਮ ਸਿੰਘ ਸੰਧੂ ਅਤੇ ਹੋਰ ਅਹੁਦੇਦਾਰਾਂ ਨੇ ਇਸ ਸ਼ਾਨਦਾਰ ਜਿੱਤ 'ਤੇ ਜਤਿੰਦਰਪਾਲ ਸਿੰਘ ਸੰਧੂ ਨੂੰ ਵਧਾਈ ਦਿੱਤੀ |

ਖ਼ਬਰ ਸ਼ੇਅਰ ਕਰੋ

 

ਗੈਸ ਪਾਈਪ ਲਾਈਨ ਪਾਉਣ ਮਗਰੋਂ ਦਰੱਖ਼ਤਾਂ ਦਾ ਡਿੱਗਣਾ ਜਾਰੀ

ਸ੍ਰੀ ਮੁਕਤਸਰ ਸਾਹਿਬ, 21 ਜੁਲਾਈ (ਰਣਜੀਤ ਸਿੰਘ ਢਿੱਲੋਂ)-ਸ੍ਰੀ ਮੁਕਤਸਰ ਸਾਹਿਬ ਤੋਂ ਕੋਟਕਪੂਰਾ ਮੁੱਖ ਸੜਕ 'ਤੇ ਪਿਛਲੇ ਸਮੇਂ ਵਿਚ ਗੈਸ ਪਾਈਪ ਲਾਇਨ ਪਾਈ ਗਈ ਹੈ, ਜਿਸ ਰਾਹੀਂ ਰਸੋਈ ਗੈਸ ਘਰ-ਘਰ ਤੱਕ ਪਹੁੰਚੇਗੀ | ਇਹ ਪਾਈਪ ਲਾਇਨ ਪਾਉਣ ਲਈ ਸੜਕ ਦੇ ਕਿਨਾਰੇ ਖਾਲੀ ...

ਪੂਰੀ ਖ਼ਬਰ »

ਸਿੱਧੂ ਨੂੰ ਪ੍ਰਧਾਨ ਬਣਾਉਣ ਦਾ ਫ਼ੈਸਲਾ ਸ਼ਲਾਘਾਯੋਗ-ਗੁਰਸੰਤ ਸਿੰਘ ਬਰਾੜ

ਸ੍ਰੀ ਮੁਕਤਸਰ ਸਾਹਿਬ, 21 ਜੁਲਾਈ (ਰਣਜੀਤ ਸਿੰਘ ਢਿੱਲੋਂ)-ਕਾਂਗਰਸ ਪਾਰਟੀ ਦੇ ਸੀਨੀਅਰ ਆਗੂ ਅਤੇ ਸਾਬਕਾ ਜ਼ਿਲ੍ਹਾ ਪ੍ਰਧਾਨ ਗੁਰਸੰਤ ਸਿੰਘ ਬਰਾੜ ਨੇ ਨਵਜੋਤ ਸਿੰਘ ਸਿੱਧੂ ਨੂੰ ਪੰਜਾਬ ਪ੍ਰਦੇਸ਼ ਕਾਂਗਰਸ ਦਾ ਪ੍ਰਧਾਨ ਬਣਾਉਣ ਦੇ ਫ਼ੈਸਲੇ ਦਾ ਸਵਾਗਤ ਕਰਦਿਆਂ ...

ਪੂਰੀ ਖ਼ਬਰ »

ਖੁਦਕੁਸ਼ੀ ਕਰ ਗਏ ਕਿਸਾਨ ਦੀ ਕਰਜ਼ਾ ਮੁਆਫ਼ੀ ਤੇ ਪਰਿਵਾਰਕ ਮੈਂਬਰ ਲਈ ਨੌਕਰੀ ਦੀ ਮੰਗ

ਸ੍ਰੀ ਮੁਕਤਸਰ ਸਾਹਿਬ, 21 ਜੁਲਾਈ (ਹਰਮਹਿੰਦਰ ਪਾਲ)-ਪਿੰਡ ਮੱਲਣ ਦੇ ਕਿਸਾਨ ਨਿਰਭੈ ਸਿੰਘ (42 ਸਾਲ) ਨੇ ਖ਼ੁਦਕੁਸ਼ੀ ਕਰ ਲਈ ਸੀ | ਉਹ ਪੌਣੇ ਚਾਰ ਏਕੜ ਜ਼ਮੀਨ ਵਾਲਾ ਛੋਟਾ ਕਿਸਾਨ ਸੀ | ਕਬੀਲਦਾਰ ਤੋਰਨ ਲਈ ਉਹ ਖੇਤੀ ਦੇ ਨਾਲ ਮਜ਼ਦੂਰੀ ਵੀ ਕਰਦਾ ਸੀ | ਉਹ ਤੇ ਉਸਦਾ ਪਿਤਾ ਲਾਭ ...

ਪੂਰੀ ਖ਼ਬਰ »

ਸੜਕ ਹਾਦਸੇ 'ਚ ਮਜ਼ਦੂਰ ਦੀ ਮੌਤ

ਰੁਪਾਣਾ, 21 ਜੁਲਾਈ (ਜਗਜੀਤ ਸਿੰਘ)-ਬੱਸ ਅਤੇ ਮੋਟਰਸਾਈਕਲ ਦੀ ਟੱਕਰ ਵਿਚ ਮੋਟਰਸਾਈਕਲ ਚਾਲਕ ਦੀ ਮੌਤ ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ | ਜਾਣਕਾਰੀ ਅਨੁਸਾਰ ਜਸਵਿੰਦਰ ਸਿੰਘ ਪੁੱਤਰ ਬੋਹੜ ਸਿੰਘ ਵਾਸੀ ਗੂੜ੍ਹੀ ਸੰਘਰ ਜੋ ਕਿ ਆਪਣੀ ਮਿਹਨਤ ਮਜ਼ਦੂਰੀ ਨਾਲ ਆਪਣੇ ...

ਪੂਰੀ ਖ਼ਬਰ »

ਗਿੱਦੜਬਾਹਾ ਹਲਕੇ 'ਚ ਵਾਲੀਬਾਲ ਦੇ ਟੂਰਨਾਮੈਂਟ ਦੀਆਂ ਤਿਆਰੀਆਂ ਜ਼ੋਰਾਂ 'ਤੇ-ਕੋਟਭਾਈ

ਗਿੱਦੜਬਾਹਾ, 21 ਜੁਲਾਈ (ਪਰਮਜੀਤ ਸਿੰਘ ਥੇੜ੍ਹੀ)-ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਲਈ ਗਿੱਦੜਬਾਹਾ ਹਲਕੇ ਵਿਚ ਆਉਣ ਵਾਲੇ ਦਿਨਾਂ ਵਿਚ ਵਾਲੀਬਾਲ ਦੇ ਵੱਖ-ਵੱਖ ਚਾਰ ਜੋਨਾਂ ਵਿਚ ਟੂਰਨਾਮੈਂਟ ਕਰਵਾਏ ਜਾਣਗੇ ਤੇ ਇਨ੍ਹਾਂ ਦੀਆਂ ਤਿਆਰੀਆਂ ਜ਼ੋਰਾਂ 'ਤੇ ਚੱਲ ...

ਪੂਰੀ ਖ਼ਬਰ »

ਬੰਤਾ ਸਿੰਘ ਮੱਲ ਨਮਿਤ ਅੰਤਿਮ ਅਰਦਾਸ ਭਲਕੇ

ਰੁਪਾਣਾ, 21 ਜੁਲਾਈ (ਜਗਜੀਤ ਸਿੰਘ)-ਪਿੰਡ ਸੁੰਦਰ ਰੁਪਾਣਾ ਦੇ ਬੋਹੜ ਸਿੰਘ ਸੰਧੂ ਤੇ ਪਿੱਪਲ ਸਿੰਘ ਸੰਧੂ ਨੂੰ ਉਸ ਵਕਤ ਭਾਰੀ ਸਦਮਾ ਪੁੱਜਾ, ਜਦ ਉਨ੍ਹਾਂ ਦੇ ਪਿਤਾ ਬੰਤਾ ਸਿੰਘ ਮੱਲ ਦੀ ਬੀਤੇ ਦਿਨੀਂ ਮੌਤ ਹੋ ਗਈ | ਉਨ੍ਹਾਂ ਦੀ ਮੌਤ 'ਤੇ ਵੱਖ-ਵੱਖ ਰਾਜਨੀਤਿਕ ਅਤੇ ਸਮਾਜਿਕ ...

ਪੂਰੀ ਖ਼ਬਰ »

ਨਵਜੋਤ ਸਿੰਘ ਸਿੱਧੂ ਦੀ ਚੜ੍ਹਦੀਕਲਾ ਲਈ ਹਵਨ ਯੱਗ ਕਰਵਾਇਆ

ਗਿੱਦੜਬਾਹਾ, 21 ਜੁਲਾਈ (ਪਰਮਜੀਤ ਸਿੰਘ ਥੇੜ੍ਹੀ)-ਨਵਜੋਤ ਸਿੰਘ ਸਿੱਧੂ ਦੀ ਸਿਹਤਯਾਬੀ ਤੇ ਚੜ੍ਹਦੀਕਲਾ ਲਈ ਦੀਪਕ ਗਰਗ ਸ਼ਹਿਰੀ ਪ੍ਰਧਾਨ ਬਲਾਕ ਗਿੱਦੜਬਾਹਾ ਕਾਂਗਰਸ ਕਮੇਟੀ ਦੀ ਅਗਵਾਈ ਹਵਨ ਯੱਗ ਵੀ ਕਰਵਾਇਆ ਗਿਆ ਤੇ ਪੰਜਾਬ ਕਾਂਗਰਸ ਦੇ ਪ੍ਰਧਾਨ ਬਣਾਏ ਜਾਣ ਦੀ ...

ਪੂਰੀ ਖ਼ਬਰ »

ਅਸਥੀਆਂ ਜ਼ਮੀਨ 'ਚ ਦਬਾ ਕੇ ਉੱਪਰ ਬੂਟਾ ਲਾਇਆ

ਗਿੱਦੜਬਾਹਾ, 21 ਜੁਲਾਈ (ਪਰਮਜੀਤ ਸਿੰਘ ਥੇੜ੍ਹੀ)-ਜਸਕਰਨ ਸਿੰਘ ਤੇ ਫ਼ੋਟੋਗ੍ਰਾਫਰ ਬਲਕਰਨ ਸਿੰਘ ਵਾਸੀ ਪਿੰਡ ਚੋਟੀਆਂ ਦੀ ਮਾਤਾ ਮਨਜੀਤ ਕੌਰ ਪਤਨੀ ਵੀਰ ਸਿੰਘ ਦਾ ਦਿਹਾਂਤ ਹੋ ਗਿਆ | ਪਰਿਵਾਰ ਨੇ ਸਵ: ਮਾਤਾ ਮਨਜੀਤ ਕੌਰ ਦੇ ਅੰਗੀਠਾ ਸੰਭਾਲਣ ਤੇ ਫੁੱਲਾਂ ਦੀ ਰਸਮ ਅਦਾ ...

ਪੂਰੀ ਖ਼ਬਰ »

ਸੰਦੀਪ ਕੁਮਾਰ ਗੱਲਾ ਮਜ਼ਦੂਰ ਯੂਨੀਅਨ ਬਰੀਵਾਲਾ ਦੇ ਪ੍ਰਧਾਨ ਚੁਣੇ

ਮੰਡੀ ਬਰੀਵਾਲਾ, 21 ਜੁਲਾਈ (ਨਿਰਭੋਲ ਸਿੰਘ)-ਸੰਦੀਪ ਕੁਮਾਰ ਨੂੰ ਸਰਬਸੰਮਤੀ ਨਾਲ ਗੱਲਾ ਮਜ਼ਦੂਰ ਯੂਨੀਅਨ ਬਰੀਵਾਲਾ ਦਾ ਪ੍ਰਧਾਨ ਚੁਣ ਲਿਆ ਗਿਆ ਹੈ | ਇਸ ਤੋਂ ਇਲਾਵਾ ਵਿਨੋਦ ਕੁਮਾਰ ਨੂੰ ਵਾਈਸ ਪ੍ਰਧਾਨ ਚੁਣਿਆ ਗਿਆ ਹੈ | ਅਜੇ ਕੁਮਾਰ, ਰਾਹੁਲ ਕੁਮਾਰ, ਅਮਨਦੀਪ, ਕਾਲਾ ...

ਪੂਰੀ ਖ਼ਬਰ »

ਗਿੱਦੜਬਾਹਾ ਪਿੰਡ ਨੂੰ ਜਾਣ ਵਾਲੀ ਮੁੱਖ ਗਲੀ ਨੇ ਧਾਰਿਆ ਝੀਲ ਦਾ ਰੂਪ

ਗਿੱਦੜਬਾਹਾ, 21 ਜੁਲਾਈ (ਪਰਮਜੀਤ ਸਿੰਘ ਥੇੜ੍ਹੀ)-ਪਿਉਰੀ ਫਾਟਕ ਗਿੱਦੜਬਾਹਾ ਤੋਂ ਗਿੱਦੜਬਾਹਾ ਪਿੰਡ ਨੂੰ ਜਾਣ ਵਾਲੀ ਮੁੱਖ ਗਲੀ ਪਿਛਲੇ ਕਈ ਮਹੀਨਿਆਂ ਤੋਂ ਨਰਕ ਦਾ ਰੂਪ ਧਾਰਨ ਕਰ ਚੁੱਕੀ ਹੈ ਅਤੇ ਰਾਹਗੀਰਾਂ ਲਈ ਪੇ੍ਰਸ਼ਾਨੀਆਂ ਦਾ ਸਬੱਬ ਬਣੀ ਹੋਈ, ਉੱਥੇ ਹੀ ਪਈ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX