ਤਾਜਾ ਖ਼ਬਰਾਂ


ਤੇਲ ਟੈਂਕਰ ਟਿਫ਼ਨ ਬੰਬ ਧਮਾਕਾ ਮਾਮਲੇ ਦੀ ਜਾਂਚ ਲਈ ਅਜਨਾਲਾ ਪੁੱਜੀ ਐਨ.ਐੱਸ.ਜੀ. ਟੀਮ
. . .  about 1 hour ago
ਅਜਨਾਲਾ, 17 ਸਤੰਬਰ (ਗੁਰਪ੍ਰੀਤ ਸਿੰਘ ਢਿੱਲੋਂ) - ਅਜਨਾਲਾ ਦੇ ਸ਼ਰਮਾ ਫਿਲਿੰਗ ਸਟੇਸ਼ਨ 'ਤੇ ਹੋਏ ਆਈ.ਈ.ਡੀ ਟਿਫ਼ਨ ਬੰਬ ਧਮਾਕਾ ਮਾਮਲੇ ਦੀ ਜਾਂਚ ਲਈ ਅੱਜ ਐਨ.ਐੱਸ.ਜੀ. ਦੀ ਇਕ ਟੀਮ ਅਜਨਾਲਾ ਪੁੱਜੀ ਹੈ। ਇਸ ਟੀਮ ਦੇ ਮੈਂਬਰਾਂ ਵਲੋਂ ਧਮਾਕੇ ਨਾਲ ਜੁੜੇ ਵੱਖ-ਵੱਖ ਪਹਿਲੂਆਂ ਤੋਂ ਜਾਂਚ ਕੀਤੀ ਜਾ ਰਹੀ ਹੈ...
ਦਿੱਲੀ ਦੀ ਰੋਹਿਣੀ ਅਦਾਲਤ ਨੇ ਲੱਖਾ ਸਿਧਾਣਾ ਨੂੰ ਦਿੱਤੀ ਅਗਾਊਂ ਜ਼ਮਾਨਤ
. . .  about 1 hour ago
ਨਵੀਂ ਦਿੱਲੀ, 17 ਸਤੰਬਰ - ਦਿੱਲੀ ਦੀ ਰੋਹਿਣੀ ਅਦਾਲਤ ਨੇ ਗਣਤੰਤਰ ਦਿਹਾੜੇ ਦੇ ਹਿੰਸਾ ਮਾਮਲੇ ਵਿਚ ਲਖਬੀਰ ਸਿੰਘ ਉਰਫ ਲੱਖਾ ਸਿਧਾਣਾ ਨੂੰ ਅਗਾਊਂ...
ਜ਼ਿਲ੍ਹਾ ਬਰਨਾਲਾ ਦੇ ਪਿੰਡ ਸੱਦੋਵਾਲ ਤੋ ਮਾਂ ਤੇ ਧੀ ਨੂੰ ਕੀਤਾ ਅਗਵਾ
. . .  about 1 hour ago
ਟੱਲੇਵਾਲ, 17 ਸਤੰਬਰ (ਸੋਨੀ ਚੀਮਾ) - ਜ਼ਿਲ੍ਹਾ ਬਰਨਾਲਾ ਦੇ ਪਿੰਡ ਸੱਦੋਵਾਲ ਤੋ ਮਾਂ ਤੇ ਧੀ ਨੂੰ ਇਕ ਕਾਰ ਸਵਾਰ ਵਿਅਕਤੀਆਂ ਵਲੋਂ ਅਗਵਾ ਕਰ ਲਿਆ ਗਿਆ | ਸਾਰਾ ਦਿਨ ਬੀਤ ਜਾਣ ਦੇ ਬਾਵਜੂਦ ਪੁਲਿਸ ਦੇ ਹੱਥ ਕੁਝ ਨਹੀਂ ਲੱਗਿਆ...
ਸ੍ਰੀ ਹਰਿਮੰਦਰ ਸਾਹਿਬ ਪਰਿਵਾਰ ਸਮੇਤ ਪਹੁੰਚੇ ਨੀਦਰਲੈਂਡ ਦੇ ਭਾਰਤ ਵਿਚ ਰਾਜਦੂਤ ਮਾਰਟਿਨ ਵਾਨ ਡੇਨ ਬਰਗ
. . .  about 1 hour ago
ਅੰਮ੍ਰਿਤਸਰ, 17 ਸਤੰਬਰ (ਜਸਵੰਤ ਸਿੰਘ ਜੱਸ) - ਨੀਦਰਲੈਂਡ ਦੇ ਭਾਰਤ ਵਿਚ ਰਾਜਦੂਤ ਮਾਰਟਿਨ ਵਾਨ ਡੇਨ ਬਰਗ ਅੱਜ ਸ਼ਾਮ ਆਪਣੇ ਪਰਿਵਾਰ ਸਮੇਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਦਰਸ਼ਨ ਕਰਨ ਪੁੱਜੇ...
ਐਨ.ਆਈ.ਏ. ਨੇ ਇਕ ਹੌਟਲਾਈਨ ਨੰਬਰ ਕੀਤਾ ਜਾਰੀ, ਆਈ.ਐਸ.ਆਈ.ਐਸ. ਦੀ ਵਿਚਾਰਧਾਰਾ ਦਾ ਪ੍ਰਚਾਰ ਕਰਨ ਵਾਲਿਆਂ ਖ਼ਿਲਾਫ਼ ਹੋਵੇਗੀ ਕਾਰਵਾਈ
. . .  about 2 hours ago
ਨਵੀਂ ਦਿੱਲੀ, 17 ਸਤੰਬਰ - ਰਾਸ਼ਟਰੀ ਜਾਂਚ ਏਜੰਸੀ (ਐਨ.ਆਈ.ਏ.) ਨੇ ਸੋਸ਼ਲ ਮੀਡੀਆ 'ਤੇ ਆਈ.ਐਸ.ਆਈ.ਐਸ. ਦੀ ਵਿਚਾਰਧਾਰਾ ਦਾ ਪ੍ਰਚਾਰ ਕਰਨ ਵਾਲੇ ਲੋਕਾਂ ਵਿਰੁੱਧ ਸ਼ਿਕਾਇਤਾਂ ਦਰਜ ਕਰਨ ਲਈ ਇਕ ਹੌਟਲਾਈਨ ਨੰਬਰ...
ਦਰਜਨ ਦੇ ਕਰੀਬ ਲੁੱਟ ਖੋਹ ਦੀਆਂ ਵਾਰਦਾਤਾਂ ਨੂੰ ਅੰਜਾਮ ਦੇਣ ਵਾਲੇ ਲੁਟੇਰੇ ਕਾਬੂ
. . .  about 2 hours ago
ਅੰਮ੍ਰਿਤਸਰ, 17 ਸਤੰਬਰ (ਰੇਸ਼ਮ ਸਿੰਘ) - ਅੰਮ੍ਰਿਤਸਰ 'ਚ ਦਰਜਨ ਦੇ ਕਰੀਬ ਲੁੱਟ ਖੋਹ ਦੀਆਂ ਵਾਰਦਾਤਾਂ ਨੂੰ ਅੰਜਾਮ ਦੇਣ ਵਾਲੇ ਦੋ ਲੁਟੇਰੇ ਕਾਬੂ ਕੀਤੇ ਗਏ ਹਨ | ਇਹ ਲੁਟੇਰੇ ਸਪਲੈਂਡਰ ਮੋਟਰਸਾਈਕਲ 'ਤੇ ਪਿਸਤੌਲ ...
ਕੈਬਨਿਟ ਮੀਟਿੰਗ ਵਿਚ ਪੰਜਾਬ ਕਸਟਮ ਮਿਲਿੰਗ ਨੀਤੀ ਨੂੰ ਪ੍ਰਵਾਨਗੀ
. . .  about 2 hours ago
ਚੰਡੀਗੜ੍ਹ, 17 ਸਤੰਬਰ - ਪੰਜਾਬ ਕੈਬਨਿਟ ਮੀਟਿੰਗ ਵਿਚ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਝੋਨੇ ਦੇ ਖਰੀਦ ਪ੍ਰਬੰਧਾਂ ਦੀ ਸਮੀਖਿਆ ਕੀਤੀ ਗਈ | ਇਸ ਦੌਰਾਨ ਸਾਉਣੀ 2021-22 ਲਈ ...
18 ਨਵੇਂ ਸਰਕਾਰੀ ਕਾਲਜਾਂ ਲਈ 160 ਸਹਾਇਕ ਪ੍ਰੋਫੈਸਰਾਂ ਅਤੇ 17 ਲਾਇਬ੍ਰੇਰੀਅਨਾਂ ਦੀ ਭਰਤੀ ਨੂੰ ਮਨਜ਼ੂਰੀ
. . .  about 2 hours ago
ਚੰਡੀਗੜ੍ਹ, 17 ਸਤੰਬਰ (ਵਿਕਰਮਜੀਤ ਸਿੰਘ ਮਾਨ) - ਪੰਜਾਬ ਕੈਬਨਿਟ ਦੀ ਅਗਵਾਈ ਵਿਚ ਐੱਸ.ਬੀ.ਐੱਸ. ਨਗਰ ਵਿਚ 'ਲੈਮਰਿਨ ਟੈਕ ਸਕਿੱਲਜ਼ ਯੂਨੀਵਰਸਿਟੀ ਦੀ ਸਥਾਪਨਾ ਨੂੰ ਪ੍ਰਵਾਨਗੀ ਦੇ ਦਿੱਤੀ ਹੈ....
5 ਬੰਗਲਾਦੇਸ਼ੀ ਨਾਗਰਿਕ ਭਾਰਤੀ ਪਾਸਪੋਰਟ ਸਮੇਤ ਗ੍ਰਿਫ਼ਤਾਰ
. . .  about 3 hours ago
ਨਵੀਂ ਦਿੱਲੀ, 17 ਸਤੰਬਰ - ਡੀ.ਸੀ.ਪੀ. (ਏਅਰਪੋਰਟ) ਵਿਕਰਮ ਪੋਰਵਾਲ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ 6 ਦੋਸ਼ੀ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ, ਜਿਨ੍ਹਾਂ ਵਿਚ 5 ਬੰਗਲਾਦੇਸ਼ੀ ਨਾਗਰਿਕ ਵੀ ਸ਼ਾਮਿਲ ਹਨ...
ਗਾਇਕ ਹਰਜੀਤ ਹਰਮਨ ਦਾ ਕਹਿਣਾ, ਮਹਿਲਾ ਕਮਿਸ਼ਨ ਸਾਹਮਣੇ ਪੇਸ਼ ਹੋ ਕੇ ਰੱਖਣਗੇ ਆਪਣਾ ਪੱਖ
. . .  about 3 hours ago
ਚੰਡੀਗੜ੍ਹ, 17 ਸਤੰਬਰ - ਪੰਜਾਬ ਮਹਿਲਾ ਕਮਿਸ਼ਨ ਵਲੋਂ ਪੰਜਾਬੀ ਗਾਇਕ ਹਰਜੀਤ ਹਰਮਨ ਸਮੇਤ ਕਰਨ ਔਜਲਾ ਨੂੰ ਨਿੱਜੀ ਸੁਣਵਾਈ ਲਈ ਬੁਲਾਇਆ ਗਿਆ ...
ਸ਼੍ਰੋਮਣੀ ਅਕਾਲੀ ਦਲ ਵਲੋਂ ਦਿੱਤਾ ਗਿਆ ਪ੍ਰਧਾਨ ਮੰਤਰੀ ਦੇ ਨਾਂਅ ਮੰਗ ਪੱਤਰ
. . .  about 3 hours ago
ਨਵੀਂ ਦਿੱਲੀ, 17 ਸਤੰਬਰ - ਸ਼੍ਰੋਮਣੀ ਅਕਾਲੀ ਦਲ ਵਲੋਂ ਤਿੰਨ ਖੇਤੀ ਕਾਨੂੰਨਾਂ ਦੇ ਖ਼ਿਲਾਫ਼ ਕਾਰਜਕਾਰੀ ਮੈਜਿਸਟ੍ਰੇਟ ਰਾਹੀਂ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਨਾਂਅ ਮੰਗ ਪੱਤਰ ਦਿੱਤਾ ਗਿਆ ਹੈ ...
ਐੱਸ.ਸੀ. ਸਕਾਲਰਸ਼ਿਪ ਘੁਟਾਲੇ ਨੂੰ ਲੈ ਕੇ ਵਿਜੇ ਸਾਂਪਲਾ ਦਾ ਵੱਡਾ ਬਿਆਨ
. . .  about 3 hours ago
ਚੰਡੀਗੜ੍ਹ, 17 ਸਤੰਬਰ (ਸੁਰਿੰਦਰ ) - ਪੰਜਾਬ ਦੇ ਐੱਸ.ਸੀ. ਸਕਾਲਰਸ਼ਿਪ ਘੁਟਾਲੇ ਨੂੰ ਲੈ ਕੇ ਵਿਜੇ ਸਾਂਪਲਾ ਦਾ ਕਹਿਣਾ ਹੈ ਕਿ ਕੇਂਦਰ ਸਰਕਾਰ ਵਲੋਂ ਕੋਈ ਵੀ ਬਕਾਇਆ...
ਜੰਗਲਾਤ ਮੰਤਰੀ ਦੀ ਰਿਹਾਇਸ਼ ਵਲ ਮਾਰਚ ਕਰਨਗੇ ਜੰਗਲਾਤ ਕਾਮੇ
. . .  about 3 hours ago
ਨਾਭਾ, 17 ਸਤੰਬਰ (ਕਰਮਜੀਤ ਸਿੰਘ) - ਜੰਗਲਾਤ ਵਰਕਰਜ਼ ਯੂਨੀਅਨ ਪੰਜਾਬ ਨੇ ਫ਼ੈਸਲਾ ਕੀਤਾ ਕਿ ਲੰਮੇ ਸਮੇਂ ਤੋ ਕੰਮ ਕਰਦੇ ਕੱਚੇ ਕਾਮੇ ਆਪਣੀਆਂ ਸੇਵਾਵਾਂ ਰੈਗੂਲਰ ਕਰਵਾਉਣ ਲਈ ਜੰਗਲਾਤ ...
ਬਿਕਰਮ ਸਿੰਘ ਮਜੀਠੀਆ ਮਾਣਹਾਨੀ ਕੇਸ ਦੀ ਅਗਲੀ ਸੁਣਵਾਈ 1 ਅਕਤੂਬਰ ਤਕ ਮੁਲਤਵੀ
. . .  about 3 hours ago
ਲੁਧਿਆਣਾ, 17 ਸਤੰਬਰ (ਪਰਮਿੰਦਰ ਸਿੰਘ ਆਹੂਜਾ) - ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ ਅਤੇ ਸੀਨੀਅਰ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਵਲੋਂ ਆਮ ਆਦਮੀ ਪਾਰਟੀ ਦੇ ਸਾਂਸਦ ਸੰਜੇ ਸਿੰਘ ਖ਼ਿਲਾਫ਼ ...
ਮੁੱਖ ਮੰਤਰੀ 20 ਸਤੰਬਰ ਨੂੰ ਬਰਨਾਲਾ ਵਿਖੇ ਸੁਪਰ ਮਲਟੀ ਸਪੈਸ਼ਲਿਟੀ ਹਸਪਤਾਲ ਦਾ ਰੱਖਣਗੇ ਨੀਂਹ ਪੱਥਰ
. . .  about 4 hours ago
ਬਰਨਾਲਾ, 17 ਸਤੰਬਰ (ਗੁਰਪ੍ਰੀਤ ਸਿੰਘ ਲਾਡੀ) - ਪੰਜਾਬ ਕਾਂਗਰਸ ਦੇ ਸੀਨੀਅਰ ਆਗੂ ਤੇ ਸਾਬਕਾ ਵਿਧਾਇਕ ਕੇਵਲ ਸਿੰਘ ਢਿੱਲੋਂ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਬਰਨਾਲਾ ਜ਼ਿਲ੍ਹੇ ਦੇ ਲੋਕਾਂ ਨਾਲ ਕੀਤੇ ਵਾਅਦੇ ਅਨੁਸਾਰ....
ਨਿਊਜ਼ੀਲੈਂਡ ਦੀ ਕ੍ਰਿਕਟ ਟੀਮ ਨੇ ਪਾਕਿਸਤਾਨ ਦਾ ਦੌਰਾ ਕੀਤਾ ਰੱਦ
. . .  about 2 hours ago
ਨਵੀਂ ਦਿੱਲੀ, 17 ਸਤੰਬਰ - ਨਿਊਜ਼ੀਲੈਂਡ ਦੀ ਕ੍ਰਿਕਟ ਟੀਮ ਨੇ ਨਿਊਜ਼ੀਲੈਂਡ ਸਰਕਾਰ ਦੀ ਸੁਰੱਖਿਆ ਚਿਤਾਵਨੀ ਤੋਂ ਬਾਅਦ ਆਪਣਾ ਪਾਕਿਸਤਾਨ ਦਾ ਦੌਰਾ ਰੱਦ ਕਰ...
ਟਿਫ਼ਨ ਬੰਬ ਮਾਮਲੇ ਨਾਲ ਸਬੰਧਿਤ ਗੁਰਮੁਖ ਸਿੰਘ ਰੋਡੇ ਨਾਲ ਜੁੜੇ ਦਰਵੇਸ਼ ਸਿੰਘ 'ਤੇ ਪੁਲਿਸ ਨੇ ਲਾਇਆ ਯੂ. ਏ. ਪੀ. ਏ. ਐਕਟ
. . .  about 4 hours ago
ਮਮਦੋਟ, 17 ਸਤੰਬਰ (ਸੁਖਦੇਵ ਸਿੰਘ ਸੰਗਮ) - ਅਸਲਾ ਅਤੇ ਧਮਾਕਾਖ਼ੇਜ਼ ਸਮਗਰੀ ਤੇ ਹੈਰੋਇਨ ਸਮਗਲਿੰਗ ਦੇ ਦੋਸ਼ ਹੇਠ ਮਮਦੋਟ ਪੁਲਿਸ ਵਲੋਂ ਫੜੇ ਗਏ ਨਜ਼ਦੀਕੀ ਪਿੰਡ ਨਿਹਾਲਾ ਕਿਲਚਾ ਵਾਸੀ ਦਰਵੇਸ਼ ਸਿੰਘ ਖ਼ਿਲਾਫ਼ ਪੁਲਿਸ ਵਲੋਂ ...
ਨਵਜੋਤ ਸਿੰਘ ਸਿੱਧੂ ਪੰਜਾਬ ਦੀ ਸਿਆਸਤ ਦੀ ਰਾਖੀ ਸਾਵੰਤ - ਰਾਘਵ ਚੱਢਾ
. . .  about 4 hours ago
ਨਵੀਂ ਦਿੱਲੀ, 17 ਸਤੰਬਰ - ਨਵਜੋਤ ਸਿੰਘ ਸਿੱਧੂ 'ਤੇ ਪਲਟਵਾਰ ਕਰਦੇ ਹੋਏ ਆਪ ਦੇ ਆਗੂ ਰਾਘਵ ਚੱਢਾ ਦਾ ਕਹਿਣਾ ਹੈ ਕਿ ਨਵਜੋਤ ਸਿੰਘ ਸਿੱਧੂ ਪੰਜਾਬ ਦੀ ਸਿਆਸਤ ਦੀ ਰਾਖੀ ਸਾਵੰਤ ਹੈ | ਜ਼ਿਕਰਯੋਗ ਹੈ ਕਿ ਸਿੱਧੂ ਵਲੋਂ ਖੇਤੀ ...
ਪਿੰਡ ਰਾਮਪੁਰ ਵਿਚ ਖ਼ੁਫ਼ੀਆ ਪੁਲਿਸ ਦੀ ਰੇਡ, ਇਕ ਘਰ ਵਿਚੋਂ ਬਰਾਮਦ ਕੀਤੀ ਖ਼ਾਲਿਸਤਾਨੀ ਸਮਗਰੀ
. . .  about 4 hours ago
ਦੋਰਾਹਾ,17 ਸਤੰਬਰ (ਜਸਵੀਰ ਝੱਜ, ਮਨਜੀਤ ਸਿੰਘ ਗਿੱਲ) - ਦੋਰਾਹਾ ਦੇ ਨੇੜਲੇ ਪਿੰਡ ਰਾਮਪੁਰ ਵਿਖੇ ਇਕ ਘਰ ਵਿਚ ਖ਼ੁਫ਼ੀਆ ਏਜੰਸੀਆਂ ਨੇ ਸਵੇਰ ਤੋਂ ਛਾਪਾ ਮਾਰਿਆ। ਜਿਸ ਦੇ ਵਿਚ ਕੁਝ ਖ਼ਾਲਸਾਤਾਨੀ ਸਮਗਰੀ ਤੇ ਪ੍ਰਿੰਟਿੰਗ ਪ੍ਰੈੱਸ ਬਰਾਮਦ ਕੀਤੀ ...
ਸ੍ਰੀ ਹੇਮਕੁੰਟ ਸਾਹਿਬ ਦੀ ਯਾਤਰਾ ਕੱਲ੍ਹ ਤੋਂ ਸ਼ੁਰੂ
. . .  about 4 hours ago
ਅੰਮ੍ਰਿਤਸਰ, 17 ਸਤੰਬਰ (ਸੁਰਿੰਦਰਪਾਲ ਸਿੰਘ ਵਰਪਾਲ) - ਸ੍ਰੀ ਹੇਮਕੁੰਟ ਸਾਹਿਬ ਦੀ ਯਾਤਰਾ 18 ਸਤੰਬਰ ਤੋਂ ਸ਼ੁਰੂ ਹੋਵੇਗੀ | ਉਕਤ ਜਾਣਕਾਰੀ ਸ੍ਰੀ ਹੇਮਕੁੰਟ ਸਾਹਿਬ ਟਰੱਸਟ ਦੇ ਉਪ ਪ੍ਰਧਾਨ ਨਰਿੰਦਰਜੀਤ...
ਕਿਸਾਨੀ ਮੁੱਦੇ 'ਤੇ ਅਕਾਲੀ ਦਲ ਮਗਰਮੱਛ ਦੇ ਅੱਥਰੂ ਵਹਾ ਰਿਹਾ - ਰਾਣਾ ਸੋਢੀ
. . .  about 5 hours ago
ਲੁਧਿਆਣਾ, 17 ਸਤੰਬਰ (ਪਰਮਿੰਦਰ ਸਿੰਘ ਆਹੂਜਾ) - ਪੰਜਾਬ ਦੇ ਖੇਡ ਮੰਤਰੀ ਰਾਣਾ ਸੋਢੀ ਨੇ ਕਿਹਾ ਕਿ ਅਕਾਲੀ ਦਲ ਕਿਸਾਨੀ ਮੁੱਦੇ 'ਤੇ ਮਗਰਮੱਛ ਦੇ ਅੱਥਰੂ ਵਹਾ ਰਿਹਾ ਹੈ ਅਤੇ ਸਿਆਸਤ ਕੀਤੀ ਜਾ ...
ਖੇਤੀ ਕਾਨੂੰਨ ਰੱਦ ਕਰੇ ਕੇਂਦਰ ਸਰਕਾਰ - ਕੈਪਟਨ
. . .  about 5 hours ago
ਚੰਡੀਗੜ੍ਹ, 17 ਸਤੰਬਰ - ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਦੇ ਤੀਜੇ ਰਾਜ ਪੱਧਰੀ ਵਰਚੂਅਲ ਕਿਸਾਨ ਮੇਲੇ ਦਾ ਉਦਘਾਟਨ ਕਰਨ ਸਮੇਂ ਮੁੱਖ ਮੰਤਰੀ ਵਲੋਂ ਕੇਂਦਰ ਸਰਕਾਰ ਨੂੰ ਖੇਤੀ ਕਾਨੂੰਨ ਤੁਰੰਤ ਰੱਦ ਕਰਨ ਲਈ ਕਿਹਾ...
ਸਿੱਧੂ ਦਾ ਆਪ ਅਤੇ ਅਕਾਲੀ ਦਲ 'ਤੇ ਨਿਸ਼ਾਨਾ
. . .  about 5 hours ago
ਚੰਡੀਗੜ੍ਹ, 17 ਸਤੰਬਰ - ਨਵਜੋਤ ਸਿੰਘ ਸਿੱਧੂ ਵਲੋਂ ਸ਼੍ਰੋਮਣੀ ਅਕਾਲੀ ਦਲ ਵਲੋਂ ਖੇਤੀ ਕਾਨੂੰਨਾਂ ਦੇ ਵਿਰੋਧ ਵਿਚ ਜੋ ਰੋਸ ਮਾਰਚ ਕੀਤਾ ਜਾ ਰਿਹਾ ਹੈ...
ਨੈਸ਼ਨਲ ਅਥਲੈਟਿਕਸ ਚੈਂਪੀਅਨਸ਼ਿਪ 'ਚ ਪੰਜਾਬਣ ਰਮਨਦੀਪ ਕੌਰ ਨੇ ਰਾਸ਼ਟਰੀ ਰਿਕਾਰਡ ਬਣਾਉਂਦਿਆਂ ਜਿੱਤਿਆ ਸੋਨ ਤਗਮਾ
. . .  about 5 hours ago
ਪਟਿਆਲਾ,(ਅਮਰਬੀਰ ਸਿੰਘ ਆਹਲੂਵਾਲੀਆ), 17 ਸਤੰਬਰ - ਤੇਲੰਗਾਨਾ ਦੇ ਵਾਰੰਗਲ 'ਚ ਓਪਨ ਨੈਸ਼ਨਲ ਅਥਲੈਟਿਕਸ ਚੈਂਪੀਅਨਸ਼ਿਪ ਦੌਰਾਨ ਪਟਿਆਲਾ ਦੀ ਰਮਨਦੀਪ ਕੌਰ ਨੇ 35 ਕਿੱਲੋਮੀਟਰ ਵਾਕਿੰਗ...
ਸੁਖਬੀਰ ਸਿੰਘ ਬਾਦਲ,ਹਰਸਿਮਰਤ ਕੌਰ ਬਾਦਲ ਸਮੇਤ 15 ਪਾਰਟੀ ਲੀਡਰਾਂ ਦੀ ਗ੍ਰਿਫ਼ਤਾਰੀ
. . .  about 4 hours ago
ਨਵੀਂ ਦਿੱਲੀ, 17 ਸਤੰਬਰ - ਦਿੱਲੀ ਵਿਚ ਸ਼੍ਰਮੋਣੀ ਅਕਾਲੀ ਦਲ ਵਲੋਂ ਖੇਤੀ ਕਾਨੂੰਨਾਂ ਦੇ ਖ਼ਿਲਾਫ਼ ਕੀਤੇ ਜਾ ਰਹੇ ਰੋਸ ਮਾਰਚ ਦੌਰਾਨ ਸੁਖਬੀਰ ਸਿੰਘ ਬਾਦਲ,ਹਰਸਿਮਰਤ ਕੌਰ ਬਾਦਲ ਸਮੇਤ 15 ਪਾਰਟੀ ਲੀਡਰਾਂ ਦੀ ਗ੍ਰਿਫ਼ਤਾਰੀ ਪੁਲਿਸ ਵਲੋਂ ਕੀਤੀ ...
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 7 ਸਾਉਣ ਸੰਮਤ 553
ਵਿਚਾਰ ਪ੍ਰਵਾਹ: ਜੀਵਨ ਦੇ ਸੰਘਰਸ਼ ਵਿਚ ਉਹ ਜਿੱਤਦੇ ਹਨ, ਜਿਨ੍ਹਾਂ ਵਿਚ ਹਾਲਾਤ \'ਤੇ ਕਾਬੂ ਪਾਉਣ ਦੀ ਯੋਗਤਾ ਹੁੰਦੀ ਹੈ। -ਚਾਰਲਿਸ ਡਾਰਵਿਨ

ਕਪੂਰਥਲਾ / ਫਗਵਾੜਾ

ਈਦ-ਉਲ-ਅਜ਼ਹਾ ਦਾ ਤਿਉਹਾਰ ਜ਼ਿਲ੍ਹੇ ਭਰ ਵਿਚ ਮੁਸਲਿਮ ਭਾਈਚਾਰੇ ਨੇ ਧੂਮਧਾਮ ਨਾਲ ਮਨਾਇਆ

ਕਪੂਰਥਲਾ, 21 ਜੁਲਾਈ (ਅਮਰਜੀਤ ਕੋਮਲ)-ਕੁਰਬਾਨੀ ਦਾ ਪ੍ਰਤੀਕ ਈਦ-ਉਲ-ਅਜ਼ਹਾ (ਬਕਰੀਦ) ਦਾ ਤਿਉਹਾਰ ਅੱਜ ਜ਼ਿਲ੍ਹੇ ਭਰ ਵਿਚ ਮੁਸਲਿਮ ਭਾਈਚਾਰੇ ਵਲੋਂ ਧੂਮਧਾਮ ਨਾਲ ਮਨਾਇਆ ਗਿਆ | ਸਵੇਰ ਤੋਂ ਹੋ ਰਹੀ ਬਾਰਿਸ਼ ਦੇ ਬਾਵਜੂਦ ਵੀ ਨਮਾਜ਼ੀਆਂ ਵਿਚ ਨਮਾਜ਼ ਅਦਾ ਕਰਨ ਲਈ ਭਾਰੀ ...

ਪੂਰੀ ਖ਼ਬਰ »

ਜ਼ਿਲ੍ਹੇ 'ਚ ਕੋਰੋਨਾ ਵਾਇਰਸ ਦੇ 2 ਮਾਮਲੇ ਆਏ ਸਾਹਮਣੇ

ਕਪੂਰਥਲਾ, 21 ਜੁਲਾਈ (ਸਡਾਨਾ)-ਜ਼ਿਲ੍ਹੇ ਵਿਚ ਕੋਰੋਨਾ ਵਾਇਰਸ ਦੇ 2 ਮਾਮਲੇ ਸਾਹਮਣੇ ਆਏ ਹਨ, ਜਦਕਿ 1659 ਵਿਅਕਤੀਆਂ ਦੀ ਰਿਪੋਰਟ ਨੈਗੇਟਿਵ ਆਈ ਹੈ | ਜ਼ਿਲ੍ਹੇ ਵਿਚ ਮਰੀਜ਼ਾਂ ਦੀ ਗਿਣਤੀ 17720 ਹੈ, ਜਿਨ੍ਹਾਂ ਵਿਚੋਂ 29 ਐਕਟਿਵ ਮਾਮਲੇ ਹਨ ਤੇ 17140 ਮਰੀਜ਼ ਸਿਹਤਯਾਬ ਹੋ ਚੁੱਕੇ ਹਨ | ...

ਪੂਰੀ ਖ਼ਬਰ »

ਦੁਕਾਨਦਾਰਾਂ ਨਾਲ ਠੱਗੀਆਂ ਮਾਰਨ ਵਾਲੀ ਔਰਤ ਕਾਬੂ

ਕਪੂਰਥਲਾ, 21 ਜੁਲਾਈ (ਬਜਾਜ, ਸਡਾਨਾ)-ਬੀਤੀ ਰਾਤ ਸਦਰ ਬਾਜ਼ਾਰ ਵਿਖੇ ਉਸ ਸਮੇਂ ਹੰਗਾਮੇ ਦਾ ਮਾਹੌਲ ਹੋ ਗਿਆ ਜਦੋਂ ਸਥਾਨਕ ਦੁਕਾਨਦਾਰਾਂ ਨੇ ਦੁਕਾਨਾਂ 'ਤੇ ਠੱਗੀਆਂ ਮਾਰਨ ਤੇ ਚੋਰੀਆਂ ਕਰਨ ਵਾਲੀ ਮਹਿਲਾ ਨੂੰ ਮੌਕੇ 'ਤੇ ਕਾਬੂ ਕਰ ਕੇ ਪੁਲਿਸ ਦੇ ਹਵਾਲੇ ਕਰ ਦਿੱਤਾ | ਦੋ ...

ਪੂਰੀ ਖ਼ਬਰ »

ਸਦਰ ਪੁਲਿਸ ਵਲੋਂ ਲੁੱਟਾਂ-ਖੋਹਾਂ ਕਰਨ ਵਾਲੇ ਗਰੋਹ ਦੇ ਦੋ ਮੈਂਬਰ ਗਿ੍ਫ਼ਤਾਰ

ਕਪੂਰਥਲਾ, 21 ਜੁਲਾਈ (ਸਡਾਨਾ)-ਸਦਰ ਪੁਲਿਸ ਨੇ ਲੁੱਟਾਂ-ਖੋਹਾਂ ਕਰਨ ਵਾਲੇ ਗਰੋਹ ਦੇ ਦੋ ਮੈਂਬਰਾਂ ਨੂੰ ਕਾਬੂ ਕਰ ਕੇ ਖੋਹ ਦੀਆਂ 9 ਵਾਰਦਾਤਾਂ ਨੂੰ ਹੱਲ ਕਰਨ ਦਾ ਦਾਅਵਾ ਕੀਤਾ ਹੈ | ਕਾਬੂ ਕੀਤੇ ਗਏ ਵਿਅਕਤੀਆਂ ਦੀ ਪਹਿਚਾਣ ਅਜੈ ਉਰਫ਼ ਫੁੱਲ ਵਾਸੀ ਲਕਸ਼ਮੀ ਨਗਰ ਤੇ ...

ਪੂਰੀ ਖ਼ਬਰ »

ਪਿੰਡ ਸਪਰੋੜ ਵਿਖੇ ਵੀ ਲੱਗੇ ਸਿਆਸੀ ਲੀਡਰਾਂ ਦੇ ਪਿੰਡ ਵਿਚ ਨਾ ਆਉਣ ਦੇ ਬੋਰਡ

ਫਗਵਾੜਾ, 21 ਜੁਲਾਈ (ਅਸ਼ੋਕ ਕੁਮਾਰ ਵਾਲੀਆ)-ਪੰਜਾਬ ਵਿਧਾਨ ਸਭਾ ਦੀਆਂ ਚੋਣਾ ਦਾ ਸਮਾਂ ਜਿੳਾੁ-ਜਿਉਂ ਨੇੜੇ ਆਉਂਦਾ ਜਾ ਰਿਹਾ ਹੈ ਪੰਜਾਬ ਦੇ ਪਿੰਡਾਂ ਵਿਚ ਕਿਸਾਨ-ਮਜ਼ਦੂਰ ਏਕਤਾ ਦੇ ਬੋਰਡ ਲਗਾ ਕੇ 'ਰਾਜਨੀਤਕ ਲੀਡਰਾਂ ਦਾ ਪਿੰਡ ਵਿਚ ਆਉਣਾ ਮਨਾ ਹੈ' ਦੇ ਬੋਰਡ ਲੱਗ ਰਹੇ ਹਨ ...

ਪੂਰੀ ਖ਼ਬਰ »

ਖਲਵਾੜਾ ਕਲੋਨੀ ਤੇ ਬੀੜ ਪੁਆਦ ਦੇ ਲੋਕ ਪਾਣੀ ਦੀ ਬੂੰਦ-ਬੂੰਦ ਨੂੰ ਤਰਸਣ ਲੱਗੇ

ਖਲਵਾੜਾ, 21 ਜੁਲਾਈ (ਮਨਦੀਪ ਸਿੰਘ ਸੰਧੂ)-ਜੰਗਲਾਤ ਮੰਤਰੀ ਸਾਧੂ ਸਿੰਘ ਧਰਮਸੋਤ ਦੇ ਸਹੁਰਾ ਪਿੰਡ ਖਲਵਾੜਾ ਕਲੋਨੀ ਵਿਖੇ ਸਥਿਤ ਪਾਣੀ ਵਾਲੀ ਟੈਂਕੀ ਤੋਂ ਪੀਣ ਵਾਲੇ ਪਾਣੀ ਦੀ ਸਪਲਾਈ ਜਲ ਸਪਲਾਈ, ਪਾਵਰਕਾਮ ਅਤੇ ਵਣ ਵਿਭਾਗ ਦੀ ਨਾਲਾਇਕੀ ਕਰਕੇ ਪਿਛਲੇ ਇਕ ਹਫ਼ਤੇ ਤੋਂ ...

ਪੂਰੀ ਖ਼ਬਰ »

ਮੈਣਵਾਂ, ਨੱਥੂ ਚਾਹਲ ਤੇ ਕਾਂਜਲੀ 'ਚ ਲੋਕਾਂ ਵਲੋਂ ਬਸਪਾ 'ਚ ਸ਼ਾਮਿਲ ਹੋਣ ਦਾ ਐਲਾਨ

ਕਪੂਰਥਲਾ, 21 ਜੁਲਾਈ (ਵਿ.ਪ੍ਰ.)-ਬਹੁਜਨ ਸਮਾਜ ਪਾਰਟੀ ਦੇ ਖਡੂਰ ਸਾਹਿਬ ਹਲਕੇ ਦੇ ਜ਼ੋਨਲ ਇੰਚਾਰਜ ਤਰਸੇਮ ਸਿੰਘ ਥਾਪਰ, ਜ਼ਿਲ੍ਹਾ ਇੰਚਾਰਜ ਹਰਿੰਦਰ ਸ਼ੀਤਲ ਤੇ ਉਪ ਪ੍ਰਧਾਨ ਜਿੰਦਰ ਪਹਿਲਵਾਨ ਨੇ ਅੱਜ ਮੈਣਵਾਂ, ਨੱਥੂਚਾਹਲ, ਕਾਂਜਲੀ ਆਦਿ ਪਿੰਡਾਂ ਵਿਚ ਮੀਟਿੰਗਾਂ ...

ਪੂਰੀ ਖ਼ਬਰ »

6 ਗ੍ਰਾਮ ਹੈਰੋਇਨ ਸਮੇਤ 3 ਵਿਅਕਤੀ ਕਾਬੂ

ਢਿਲਵਾਂ, 21 ਜੁਲਾਈ (ਗੋਬਿੰਦ ਸੁਖੀਜਾ, ਪ੍ਰਵੀਨ)-ਥਾਣਾ ਸੁਭਾਨਪੁਰ ਪੁਲਿਸ ਵਲੋਂ 6 ਗਾ੍ਰਮ ਹੈਰੋਇਨ ਸਮੇਤ 3 ਵਿਅਕਤੀਆਂ ਨੂੰ ਕਾਬੂ ਕੀਤਾ ਹੈ | ਪ੍ਰਾਪਤ ਜਾਣਕਾਰੀ ਅਨੁਸਾਰ ਸੁਰਜੀਤ ਸਿੰਘ ਪੱਡਾ ਥਾਣਾ ਮੁਖੀ, ਸਬ ਇੰਸਪੈਕਟਰ ਗੁਰਜਸਵੰਤ ਸਿੰਘ ਸਮੇਤ ਪੁਲਿਸ ਪਾਰਟੀ ...

ਪੂਰੀ ਖ਼ਬਰ »

ਨਸ਼ੀਲੀਆਂ ਗੋਲੀਆਂ ਸਮੇਤ ਇਕ ਕਾਬੂ

ਕਪੂਰਥਲਾ, 21 ਜੁਲਾਈ (ਸਡਾਨਾ)-ਥਾਣਾ ਸਿਟੀ ਪੁਲਿਸ ਨੇ ਇਕ ਵਿਅਕਤੀ ਨੂੰ ਨਸ਼ੀਲੀਆਂ ਗੋਲੀਆਂ ਸਮੇਤ ਗਿ੍ਫ਼ਤਾਰ ਕੀਤਾ ਹੈ | ਪ੍ਰਾਪਤ ਵੇਰਵੇ ਅਨੁਸਾਰ ਏ.ਐਸ.ਆਈ. ਲਖਵਿੰਦਰ ਸਿੰਘ ਨੂੰ ਗਸ਼ਤ ਦੌਰਾਨ ਮੁਹੱਲਾ ਮਹਿਤਾਬਗੜ੍ਹ ਨੇੜੇ ਕਥਿਤ ਦੋਸ਼ੀ ਦਵਿੰਦਰ ਸਿੰਘ ਉਰਫ਼ ਦਇਆ ...

ਪੂਰੀ ਖ਼ਬਰ »

48 ਬੋਲਤਾਂ ਨਾਜਾਇਜ਼ ਸ਼ਰਾਬ ਸਮੇਤ ਇਕ ਕਾਬੂ

ਕਪੂਰਥਲਾ, 21 ਜੁਲਾਈ (ਸਡਾਨਾ)-ਸੀ.ਆਈ.ਏ. ਸਟਾਫ਼ ਦੀ ਪੁਲਿਸ ਪਾਰਟੀ ਨੇ ਇਕ ਵਿਅਕਤੀ ਨੂੰ ਨਜਾਇਜ਼ ਸ਼ਰਾਬ ਸਮੇਤ ਕਾਬੂ ਕੀਤਾ ਹੈ | ਏ.ਐਸ.ਆਈ. ਜਰਨੈਲ ਸਿੰਘ ਦੀ ਪੁਲਿਸ ਪਾਰਟੀ ਨੂੰ ਮੁਖ਼ਬਰ ਖ਼ਾਸ ਨੇ ਇਤਲਾਹ ਦਿੱਤੀ ਕਿ ਕਥਿਤ ਦੋਸ਼ੀ ਗੋਪਾਲ ਸਿੰਘ ਉਰਫ਼ ਗੋਰਾ ਵਾਸੀ ...

ਪੂਰੀ ਖ਼ਬਰ »

ਦੀ ਪੰਜਾਬ ਸਟੇਟ ਖੇਤੀਬਾੜੀ ਸਹਿਕਾਰੀ ਸਭਾਵਾਂ ਕਰਮਚਾਰੀ ਯੂਨੀਅਨ ਦਾ ਆਮ ਇਜਲਾਸ ਕੱਲ੍ਹ

ਕਪੂਰਥਲਾ, 21 ਜੁਲਾਈ (ਵਿ.ਪ੍ਰ.)-ਦੀ ਪੰਜਾਬ ਸਟੇਟ ਖੇਤੀਬਾੜੀ ਸਹਿਕਾਰੀ ਸਭਾਵਾਂ ਕਰਮਚਾਰੀ ਯੂਨੀਅਨ ਜ਼ਿਲ੍ਹਾ ਕਪੂਰਥਲਾ ਦਾ ਆਮ ਇਜਲਾਸ 23 ਜੁਲਾਈ ਦਿਨ ਸ਼ੁੱਕਰਵਾਰ ਨੂੰ ਸਵੇਰੇ 10 ਵਜੇ ਰਤਨ ਰੈਸਟੋਰੈਂਟ ਕਾਂਜਲੀ ਰੋਡ ਕਪੂਰਥਲਾ ਵਿਖੇ ਹੋਵੇਗਾ | ਯੂਨੀਅਨ ਦੇ ਸੂਬਾਈ ...

ਪੂਰੀ ਖ਼ਬਰ »

ਸੰਤ ਪ੍ਰੇਮ ਸਿੰਘ ਯਾਦਗਾਰੀ ਕਿ੍ਕਟ ਟੂਰਨਾਮੈਂਟ ਦੀ ਟਰਾਫ਼ੀ 'ਤੇ ਬੇਗੋਵਾਲ ਦਾ ਰਿਹਾ ਕਬਜ਼ਾ

ਬੇਗੋਵਾਲ, 21 ਜੁਲਾਈ (ਸੁਖਜਿੰਦਰ ਸਿੰਘ)-ਕਸਬਾ ਬੇਗੋਵਾਲ ਦੇ ਸੰਤ ਪੇ੍ਰਮ ਸਿੰਘ ਕਰਮਸਰ ਖ਼ਾਲਸਾ ਕਾਲਜ ਬੇਗੋਵਾਲ 'ਚ ਆਜ਼ਾਦ ਕਲੱਬ ਬੇਗੋਵਾਲ ਵਲੋਂ ਕਾਲਜ ਦੀ ਗਰਾਊਾਡ 'ਚ ਪ੍ਰਧਾਨ ਮਨਪ੍ਰੀਤ ਸਿੰਘ ਤੇ ਵਾਈਸ ਪ੍ਰਧਾਨ ਮਨੀ ਸੈਕਟਰੀ ਦੀ ਅਗਵਾਈ 'ਚ ਕਰਵਾਇਆ 4 ਰੋਜ਼ਾ ਸੰਤ ...

ਪੂਰੀ ਖ਼ਬਰ »

ਮਦੀਨਾ ਮਸਜਿਦ ਪਲਾਹੀ ਵਿਖੇ ਮਨਾਇਆ ਗਿਆ 'ਈਦ-ਉਲ-ਅਜ਼ਹਾ' ਦਾ ਪਵਿੱਤਰ ਤਿਉਹਾਰ

ਫਗਵਾੜਾ, 21 ਜੁਲਾਈ (ਅਸ਼ੋਕ ਕੁਮਾਰ ਵਾਲੀਆ)-ਈਦ-ਉਲ-ਅਜ਼ਹਾ ਦਾ ਪਵਿੱਤਰ ਤਿਉਹਾਰ ਪੂਰੇ ਦੇਸ ਭਰ ਵਿਚ ਉਤਸ਼ਾਹ ਨਾਲ ਮਨਾਇਆ ਗਿਆ | ਪੂਰੇ ਮੁਸਲਿਮ ਭਾਈਚਾਰੇ ਵਲੋਂ ਵੱਖ-ਵੱਖ ਈਦਗਾਹਾਂ 'ਤੇ ਮਸਜਿਦਾਂ ਵਿਚ ਜਾ ਕੇ ਈਦ ਦੀ ਨਮਾਜ਼ ਅਦਾ ਕੀਤੀ | ਇਸੇ ਤਰ੍ਹਾਂ ਪਲਾਹੀ ਦੀ ਮਦੀਨਾ ...

ਪੂਰੀ ਖ਼ਬਰ »

ਪੀਰ ਬਾਬਾ ਸ਼ਾਹ ਹੁਸੈਨ ਦੇ ਦਰਬਾਰ 'ਤੇ ਤਿੰਨ ਰੋਜ਼ਾ ਜੋੜ ਮੇਲਾ ਸ਼ੁਰੂ

ਤਲਵੰਡੀ ਚੌਧਰੀਆਂ, 21 ਜੁਲਾਈ (ਪਰਸਨ ਲਾਲ ਭੋਲਾ)-ਬਾਬਾ ਸੁਖਜੀਤ ਸਿੰਘ ਜੋਗੀ ਬਲਾਕ ਪ੍ਰਧਾਨ ਵਿਸ਼ਵ ਸੂਫ਼ੀ ਸੰਤ ਸਮਾਜ ਸੁਲਤਾਨਪੁਰ ਲੋਧੀ (ਪੰਜਾਬ) ਵਲੋਂ ਨਵੇਂ ਬਣਾਏ ਪੀਰ ਬਾਬਾ ਸ਼ਾਹ ਹੁਸੈਨ ਜੀ ਦੇ ਦਰਬਾਰ 'ਤੇ ਅੱਜ ਸਮੂਹ ਸੰਗਤਾਂ ਤੇ ਐਨ.ਆਰ.ਆਈਜ਼ ਵੀਰਾਂ ਦੇ ਸਹਿਯੋਗ ਨਾਲ ਤਿੰਨ ਰੋਜ਼ਾ ਜੋੜ ਮੇਲਾ ਆਰੰਭ ਹੋਇਆ | ਜਿਸ ਦੀ ਆਰੰਭਤਾ 9 ਲੜਕੀਆਂ ਦੇ ਅਨੰਦ ਕਾਰਜ ਕਰਵਾਉਣ ਨਾਲ ਹੋਈ | ਰੱਖੇ ਗਏ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ ਤੇ ਧਾਰਮਿਕ ਦੀਵਾਨ ਸਜਾਏ ਗਏ | ਜਿਸ ਵਿਚ ਇੰਟਰਨੈਸ਼ਨਲ ਢਾਡੀ ਜਥਾ ਗਿਆਨੀ ਸੁਖਦੇਵ ਸਿੰਘ ਬੂਹ ਤਰਨਤਾਰਨ ਵਾਲਿਆਂ ਸੰਗਤਾਂ ਨੂੰ ਗੁਰੂ ਘਰ ਨਾਲ ਜੋੜਿਆ | ਲੜਕੀਆਂ ਦੀਆਂ ਬਰਾਤਾਂ ਦੀ ਆਮਦ ਉਪਰੰਤ ਗੁਰ ਮਰਿਆਦਾ ਨਾਲ ਵਿਆਹ ਕੀਤੇ ਗਏ | ਬਾਬਾ ਸੁਖਜੀਤ ਸਿੰਘ ਜੋਗੀ, ਉਨ੍ਹਾਂ ਦੇ ਮਾਤਾ ਬੀਬੀ ਸੁਰਿੰਦਰ ਕੌਰ, ਉਨ੍ਹਾਂ ਦੀ ਧਰਮ ਪਤਨੀ ਤੇ ਕੁੱਝ ਸੰਗਤਾਂ ਵਲੋਂ ਵਿਆਹੇ ਜੋੜਿਆਂ ਨੂੰ ਬਣਦਾ ਸਗਨ ਤੇ ਆਸ਼ੀਰਵਾਦ ਦਿੱਤਾ | ਵਿਸ਼ੇਸ਼ ਸੱਦੇ 'ਤੇ ਪੁੱਜੇ ਵਿਸ਼ਵ ਸੂਫ਼ੀ ਸੰਤ ਸਮਾਜ ਦੇ ਪੰਜਾਬ ਪ੍ਰਧਾਨ ਬਾਬਾ ਦੀਪਕ ਸ਼ਾਹ, ਬਾਬਾ ਸ਼ਿੰਗਾਰਾ ਸਿੰਘ ਪ੍ਰਚਾਰ ਸਕੱਤਰ, ਜ਼ਿਲ੍ਹਾ ਕਪੂਰਥਲਾ ਦੇ ਪ੍ਰਧਾਨ ਬਾਬਾ ਕਾਕੂ ਸ਼ਾਹ ਤੇ ਸਾਈਾ ਕਮਲ ਸ਼ਾਹ ਨੇ ਵੀ ਧੀਆਂ ਨੂੰ ਆਸ਼ੀਰਵਾਦ ਦਿੱਤਾ | ਬਰਾਤਾਂ ਦੀ ਰਵਾਨਗੀ ਤੋਂ ਪਹਿਲਾਂ ਸਾਰੀਆਂ ਧੀਆਂ ਨੂੰ ਘਰੇਲੂ ਸਮਾਨ ਵੀ ਦਿੱਤਾ ਗਿਆ | ਬਰਾਤੀਆਂ ਦੀ ਚਾਹ ਪਕੌੜਿਆਂ ਦੀ ਸੇਵਾ ਤੋਂ ਇਲਾਵਾ ਗੁਰੂ ਕੇ ਲੰਗਰ ਅਤੁੱਟ ਵਰਤਾਏ ਗਏ | ਸੇਵਾਦਾਰਾਂ ਸਿੰਘ ਨਸੀਬ ਸਿੰਘ ਏ.ਐਸ.ਆਈ., ਬਲਜਿੰਦਰ ਸਿੰਘ ਯੂ.ਕੇ., ਜਸ਼ਨਪ੍ਰੀਤ ਪਹਿਲਵਾਨ, ਬਾਬਾ ਜੀ ਦੇ ਉਸਤਾਦ ਭਲਵਾਨ ਜੀਤ ਸਿੰਘ, ਭਲਵਾਨ ਰੇਸ਼ਮ ਸਿੰਘ, ਰੌਣਕੀ, ਬਿੰਦਰ ਮੰਡ, ਅੰਗਰੇਜ ਸਿੰਘ, ਮਲਕੀਤ ਸਿੰਘ, ਲਵਪ੍ਰੀਤ ਸਿੰਘ, ਰਾਜਨ ਨਾਹਰ, ਦਿਲਬਾਗ ਸਿੰਘ ਮਹਿਤਪੁਰ, ਮਨਿੰਦਰ ਮਨੂੰ, ਗੋਪੀ ਅਮਰ ਕੋਟ, ਹਰਬੰਸ ਬੰਸੀ, ਮਾਸਟਰ ਮਹਿੰਦਰ ਸਿੰਘ ਅਮਰਕੋਟ ਤੇ ਮਾਸਟਰ ਜੀਤ ਸਿੰਘ ਟਿੱਬਾ, ਤਰਸੇਮ ਸਿੰਘ ਅਮਰਕੋਟ, ਸਿਤਾਰ ਸਿੰਘ ਲੱਡੂ, ਕਾਲਾ ਮਹਿਜੀਤਪੁਰ, ਰਣਜੀਤ ਰਾਜਾ, ਲਵ ਅਮਰਕੋਟ, ਤੋਂ ਇਲਾਵਾ ਸਰਪੰਚ ਬਖ਼ਸ਼ੀਸ਼ ਸਿੰਘ, ਰਣਜੀਤ ਸਿੰਘ ਨੰਢਾ, ਧਰਮਿੰਦਰ ਸਿੰਘ ਪ੍ਰਧਾਨ, ਬਲਵਿੰਦਰ ਸਿੰਘ ਢਿੱਲੋਂ, ਪ੍ਰੇਮ ਲਾਲ, ਕਮਲ ਭੋਲਾਟ, ਸੁਰਿੰਦਰ ਸਿੰਘ ਰਿੱਕੀ ਲਾਡੀ ਸਿੱਧੂ ਆਦਿ ਹਾਜ਼ਰ ਸਨ |

ਖ਼ਬਰ ਸ਼ੇਅਰ ਕਰੋ

 

ਸੰਗਤ ਸਿੰਘ ਗਿਲਜੀਆ ਨੂੰ ਮਿਲੇ ਕਾਂਗਰਸੀ ਆਗੂ ਦਲਜੀਤ ਰਾਜੂ

ਫਗਵਾੜਾ, 21 ਜੁਲਾਈ (ਤਰਨਜੀਤ ਸਿੰਘ ਕਿੰਨੜਾ)-ਕਾਂਗਰਸ ਪਾਰਟੀ ਦੇ ਜ਼ਿਲ੍ਹਾ ਕੋਆਰਡੀਨੇਟਰ ਤੇ ਬਲਾਕ ਕਾਂਗਰਸ ਫਗਵਾੜਾ ਦਿਹਾਤੀ ਦੇ ਪ੍ਰਧਾਨ ਦਲਜੀਤ ਰਾਜੂ ਦਰਵੇਸ਼ ਪਿੰਡ ਨੇ ਪੰਜਾਬ ਕਾਂਗਰਸ ਦੇ ਨਵ ਨਿਯੁਕਤ ਕਾਰਜਕਾਰੀ ਪ੍ਰਧਾਨ ਸੰਗਤ ਸਿੰਘ ਗਿਲਜੀਆ ਨਾਲ ਮੁਲਾਕਾਤ ...

ਪੂਰੀ ਖ਼ਬਰ »

ਆੜ੍ਹਤੀ ਅਮਰੀਕ ਸਿੰਘ ਬਰਾੜ ਨੂੰ ਸਦਮਾ, ਪੁੱਤਰ ਦਾ ਦਿਹਾਂਤ

ਨਡਾਲਾ, 21 ਜੁਲਾਈ (ਮਾਨ)-ਪਿੰਡ ਲੱਖਣ ਕੇ ਪੱਡਾ ਵਾਸੀ ਕਿਸਾਨੀ ਸੰਘਰਸ਼ ਵਿਚ ਅਹਿਮ ਯੋਗਦਾਨ ਪਾਉਣ ਵਾਲੇ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੇ ਮੈਂਬਰ ਤੇ ਆੜ੍ਹਤੀ ਅਮਰੀਕ ਸਿੰਘ ਬਰਾੜ ਦੇ ਇਕਲੌਤੇ ਸਪੁੱਤਰ ਜੋਬਨਪ੍ਰੀਤ ਸਿੰਘ ਬਰਾੜ ਦਾ ਅਚਾਨਕ ਦਿਹਾਂਤ ਹੋ ਗਿਆ ਹੈ | ...

ਪੂਰੀ ਖ਼ਬਰ »

ਬਾਬਾ ਸ਼ਾਹ ਹੁਸੈਨ ਜੀ ਦੇ ਜੋੜ ਮੇਲੇ 'ਤੇ ਅੱਜ ਲੱਗੇਗਾ ਮੁਫ਼ਤ ਮੈਡੀਕਲ ਕੈਂਪ

ਤਲਵੰਡੀ ਚੌਧਰੀਆਂ, 21 ਜੁਲਾਈ (ਪਰਸਨ ਲਾਲ ਭੋਲਾ)-ਸ੍ਰੀ ਗੁਰੂ ਅਮਰ ਦਾਸ ਜੀ ਦੇ ਸਮਕਾਲੀ ਹਜ਼ਰਤ ਮੀਰਾਂ ਪਾਤਸ਼ਾਹ ਪੀਰ ਬਾਬਾ ਸ਼ਾਹ ਹੁਸੈਨ ਜੀ ਦਾ ਸਾਲਾਨਾ ਉਰਸ ਮੇਲਾ ਪ੍ਰਬੰਧਕ ਕਮੇਟੀ ਬਾਬਾ ਸ਼ਾਹ ਤਲਵੰਡੀ ਚੌਧਰੀਆਂ ਵਲੋਂ ਸਮੂਹ ਨਗਰ ਨਿਵਾਸੀਆਂ ਤੇ ਐਨ.ਆਰ.ਆਈਜ਼. ...

ਪੂਰੀ ਖ਼ਬਰ »

ਕਾਲੇਵਾਲ 'ਚ 88ਵਾਂ ਗੁਰੂ ਨਾਨਕ ਯਾਦਗਾਰੀ ਜੰਗਲ ਲਗਾਇਆ

ਡਡਵਿੰਡੀ, 21 ਜੁਲਾਈ (ਦਿਲਬਾਗ ਸਿੰਘ ਝੰਡ) - ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ 550 ਮਿੰਨੀ ਜੰਗਲ ਲਗਾਉਣ ਦੀ ਪਦਮਸ੍ਰੀ ਸੰਤ ਸੇਵਾ ਸਿੰਘ ਖਡੂਰ ਸਾਹਿਬ ਵਾਲਿਆਂ ਵਲੋਂ ਕਰਵਾਈ ਜਾ ਰਹੀ ਸੇਵਾ ਤਹਿਤ 88ਵਾਂ ਜੰਗਲ ਪਿੰਡ ਕਾਲੇਵਾਲ 'ਚ ਲਗਾਇਆ ...

ਪੂਰੀ ਖ਼ਬਰ »

'ਅਜੀਤ' ਦੇ ਸਰਕੁਲੇਸ਼ਨ ਮੈਨੇਜਰ ਨਰਿੰਦਰਪਾਲ ਸਿੰਘ ਨੂੰ ਸਦਮਾ, ਭੈਣ ਦਾ ਦਿਹਾਂਤ

ਫਗਵਾੜਾ, 21 ਜੁਲਾਈ (ਅਸ਼ੋਕ ਕੁਮਾਰ ਵਾਲੀਆ)-'ਅਜੀਤ' ਜਲੰਧਰ ਦੇ ਸਰਕੁਲੇਸ਼ਨ ਮੈਨੇਜਰ ਨਰਿੰਦਰਪਾਲ ਸਿੰਘ ਤੇ ਫ਼ੋਟੋ ਆਰਟਿਸਟ ਰਾਜਵਿੰਦਰ ਸਿੰਘ ਦੇ ਵੱਡੇ ਭੈਣ ਜੀ ਬਲਵਿੰਦਰ ਕੌਰ (54) ਸੰਖੇਪ ਬਿਮਾਰੀ ਪਿੱਛੋਂ ਅੱਜ ਸਵੇਰੇ ਇੱਥੇ ਅਕਾਲ ਚਲਾਣਾ ਕਰ ਗਏ | ਉਨ੍ਹਾਂ ਦਾ ਅੰਤਿਮ ...

ਪੂਰੀ ਖ਼ਬਰ »

ਅਕਾਲੀ-ਬਸਪਾ ਗੱਠਜੋੜ ਸਰਕਾਰ ਬਣਨ 'ਤੇ ਲੋਕ ਭਲਾਈ ਸਕੀਮਾਂ ਨੂੰ ਮੁੜ ਚਾਲੂ ਕੀਤਾ ਜਾਵੇਗਾ-ਜਥੇ: ਜੁਗਨੂੰ

ਕਪੂਰਥਲਾ, 21 ਜੁਲਾਈ (ਸਡਾਨਾ)-ਨਵਜੋਤ ਸਿੰਘ ਸਿੱਧੂ ਦੇ ਕਾਂਗਰਸ ਪ੍ਰਧਾਨ ਬਣਨ ਨਾਲ ਪਾਰਟੀ ਦੀ ਡੁੱਬਦੀ ਬੇੜੀ ਨੂੰ ਕੋਈ ਫਾਇਦਾ ਨਹੀਂ ਹੋਵੇਗਾ ਤੇ ਸਿੱਧੂ ਕਾਂਗਰਸ ਦੇ ਜਹਾਜ ਨੂੰ ਡੋਬ ਦੇਣਗੇ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਸ਼ੋ੍ਰਮਣੀ ਅਕਾਲੀ ਦਲ ਦੇ ਸਲਾਹਕਾਰ ਤੇ ...

ਪੂਰੀ ਖ਼ਬਰ »

ਬਾਲ ਵਿਕਾਸ ਪ੍ਰੋਜੈਕਟ ਅਫ਼ਸਰਾਂ ਵਲੋਂ ਅਣਮਿੱਥੇ ਸਮੇਂ ਲਈ ਹੜਤਾਲ 'ਤੇ ਜਾਣ ਦੀ ਚਿਤਾਵਨੀ

ਲੁਧਿਆਣਾ, 21 ਜੁਲਾਈ (ਸਲੇਮਪੁਰੀ)-ਪੰਜਾਬ ਸਰਕਾਰ ਦੇ ਸੁਰੱਖਿਆ ਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ 'ਚ ਤਾਇਨਾਤ ਬਾਲ ਵਿਕਾਸ ਪ੍ਰੋਜੈਕਟ ਅਫ਼ਸਰਾਂ ਦੀ ਸੂਬਾ ਪੱਧਰੀ ਜਥੇਬੰਦੀ ਸੀ.ਡੀ.ਪੀ.ਓ. ਡੈਮੋਕ੍ਰੇਟਿਕ ਐਸੋਸੀਏਸ਼ਨ ਪੰਜਾਬ ਦੀ ਮੀਟਿੰਗ ਲੁਧਿਆਣਾ ਵਿਖੇ ਜਥੇਬੰਦੀ ...

ਪੂਰੀ ਖ਼ਬਰ »

2022 ਵਿਚ ਪੰਜਾਬ 'ਚ 'ਆਪ' ਦੀ ਸਰਕਾਰ ਬਣੇਗੀ-ਖੱਖ

ਨਡਾਲਾ, 21 ਜੁਲਾਈ (ਮਾਨ)-ਆਮ ਆਦਮੀ ਪਾਰਟੀ ਹਲਕਾ ਭੁਲੱਥ ਦੇ ਆਗੂ ਬਲਵਿੰਦਰ ਸਿੰਘ ਬਿੱਟੂ ਖੱਖ ਨੇ ਕਿਹਾ ਕਿ ਪੰਜਾਬ ਦੇ ਲੋਕ ਰਵਾਇਤੀ ਪਾਰਟੀਆਂ ਕਾਂਗਰਸ ਅਤੇ ਅਕਾਲੀ ਦਲ ਨੂੰ ਪਰਖ ਚੁੱਕੇ ਹਨ | ਇਨ੍ਹਾਂ ਪਾਰਟੀਆਂ ਦੀਆਂ ਸਰਕਾਰਾਂ ਨੇ ਪੰਜਾਬ ਦੇ ਵਿਕਾਸ ਤੇ ਲੋਕਾਂ ਦੀ ...

ਪੂਰੀ ਖ਼ਬਰ »

ਨਗਰ ਪੰਚਾਇਤ ਢਿਲਵਾਂ ਨੇ ਛੱਪੜ ਦੀ ਸਫ਼ਾਈ ਕਰਵਾਈ

ਢਿਲਵਾਂ, 21 ਜੁਲਾਈ (ਸੁਖੀਜਾ, ਪ੍ਰਵੀਨ)-ਨਗਰ ਪੰਚਾਇਤ ਢਿਲਵਾਂ ਦੇ ਕਾਰਜ ਸਾਧਕ ਅਫ਼ਸਰ ਚੰਦਰ ਮੋਹਣ ਭਾਟੀਆ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਨਗਰ ਪੰਚਾਇਤ ਦਫ਼ਤਰ ਢਿਲਵਾਂ ਵਿਖੇ ਕਸਬੇ ਦਾ ਸੁੰਦਰੀਕਰਨ ਕਰਨ ਲਈ ਵਿਕਾਸ ਕੰਮ ਤੇਜੀ ਨਾਲ ਕਰਵਾਏ ਜਾ ਰਹੇ ਹਨ | ਇਸ ਸਬੰਧ ਵਿਚ ...

ਪੂਰੀ ਖ਼ਬਰ »

ਸਾਬਕਾ ਕੌਂਸਲਰ ਕਾਂਗਰਸ ਨੂੰ ਛੱਡ ਅਕਾਲੀ ਦਲ 'ਚ ਸ਼ਾਮਿਲ

ਭੁਲੱਥ, 21 ਜੁਲਾਈ (ਮਨਜੀਤ ਸਿੰਘ ਰਤਨ)-ਕਸਬਾ ਭੁਲੱਥ ਦੇ ਸਾਬਕਾ ਕਾਂਗਰਸੀ ਕੌਂਸਲਰ ਮਹਿੰਦਰ ਸਿੰਘ ਐਸ.ਜੀ.ਪੀ.ਸੀ. ਦੇ ਪ੍ਰਧਾਨ ਬੀਬੀ ਜਗੀਰ ਕੌਰ ਦੀ ਅਗਵਾਈ ਹੇਠ ਅਕਾਲੀ ਦਲ ਵਿਚ ਸ਼ਾਮਿਲ ਹੋ ਗਏ | ਮਹਿੰਦਰ ਸਿੰਘ ਸੁਖਵੰਤ ਸਿੰਘ ਤੱਖਰ ਸ਼੍ਰੌਮਣੀ ਅਕਾਲੀ ਦਲ ਜ਼ੋਨ ...

ਪੂਰੀ ਖ਼ਬਰ »

ਭਾਰਤੀ ਕਿਸਾਨ ਯੂਨੀਅਨ (ਕਾਦੀਆਂ) ਦੀ ਮੀਟਿੰਗ ਦੌਰਾਨ ਹੋਈਆਂ ਅਹਿਮ ਵਿਚਾਰਾਂ

ਭੁਲੱਥ, 21 ਜੁਲਾਈ (ਮਨਜੀਤ ਸਿੰਘ ਰਤਨ)-ਭਾਰਤੀ ਕਿਸਾਨ ਯੂਨੀਅਨ (ਕਾਦੀਆਂ) ਦੀ ਇਕ ਅਹਿਮ ਮੀਟਿੰਗ ਕਸਬਾ ਭੁਲੱਥ ਵਿਖੇ ਜ਼ਿਲ੍ਹਾ ਪ੍ਰਧਾਨ ਜਸਬੀਰ ਸਿੰਘ ਲਿੱਟਾਂ ਅਤੇ ਬਲਾਕ ਪ੍ਰਧਾਨ ਪੂਰਨ ਸਿੰਘ ਖੱਸਣ ਦੀ ਪ੍ਰਧਾਨਗੀ ਹੇਠ ਹੋਈ ਜਿਸ ਵਿਚ ਕਿਸਾਨੀ ਮੁੱਦਿਆਂ 'ਤੇ ਅਹਿਮ ...

ਪੂਰੀ ਖ਼ਬਰ »

ਪਰਲਜ਼ ਵਫ਼ਦ ਵਲੋਂ ਐਸ.ਡੀ.ਐਮ. ਨੂੰ ਮੰਗ ਪੱਤਰ

ਨਡਾਲਾ, 21 ਜੁਲਾਈ (ਮਾਨ) - ਇਨਸਾਫ਼ ਦੀ ਆਵਾਜ਼ ਪੰਜਾਬ ਪਰਲਜ਼ ਕੰਪਨੀ ਵਿਚ ਜਮ੍ਹਾ ਹੋਏ ਪੈਸੇ ਵਾਪਸ ਲੈਣ ਲਈ ਵਿਧਾਨ ਸਭਾ ਚੋਣਾਂ ਵਿਚ ਮੁੱਖ ਮੰਤਰੀ ਪੰਜਾਬ ਨੇ ਜੋ ਵਾਅਦਾ ਕੀਤਾ ਸੀ, ਉਸ ਵਾਅਦੇ ਨੂੰ ਪੂਰਾ ਕਰਨ ਸਬੰਧੀ ਪਰਲਜ਼ ਕੰਪਨੀ ਵਿਚ ਕੰਮ ਕਰਨ ਵਾਲੇ ਇਕ ਵਫ਼ਦ ਨੇ ...

ਪੂਰੀ ਖ਼ਬਰ »

ਪੀੜਤ ਔਰਤ ਬਿਮਲਾ ਨੂੰ ਇਨਸਾਫ਼ ਨਾ ਮਿਲਿਆ ਤਾਂ ਥਾਣਾ ਸਿਟੀ ਦਾ ਘਿਰਾਓ ਕਰਾਂਗੇ-ਕਸ਼ਯਪ

ਕਪੂਰਥਲਾ, 21 ਜੁਲਾਈ (ਵਿ.ਪ੍ਰ.)-ਬਹੁਜਨ ਸਮਾਜ ਪਾਰਟੀ ਅੰਬੇਡਕਰ ਦੇ ਸ਼ਹਿਰੀ ਯੂਥ ਵਿੰਗ ਦੇ ਪ੍ਰਧਾਨ ਅੰਮਿ੍ਤ ਲਾਲ ਕਸ਼ਯਪ ਨੇ ਕਿਹਾ ਕਿ ਜੇਕਰ ਥਾਣਾ ਸਿਟੀ ਪੁਲਿਸ ਨੇ ਸਥਾਨਕ ਅਜੀਤ ਨਗਰ ਦੀ ਪ੍ਰਵਾਸੀ ਔਰਤ ਬਿਮਲਾ ਦੀ ਮਾਰਕੁਟਾਈ ਕਰਨ ਵਾਲਿਆਂ ਵਿਰੁੱਧ ਬਣਦੀਆਂ ...

ਪੂਰੀ ਖ਼ਬਰ »

ਬਨਵਾਲੀਪੁਰ ਤੇ ਨਵਾਂ ਪਿੰਡ ਦੇ ਅਨੇਕਾਂ ਪਰਿਵਾਰ ਕਾਂਗਰਸ 'ਚ ਸ਼ਾਮਿਲ

ਕਾਲਾ ਸੰਘਿਆਂ, 21 ਜੁਲਾਈ (ਸੰਘਾ) - ਪਿੰਡ ਬਨਵਾਲੀਪੁਰ ਅਤੇ ਨਵਾਂ ਪਿੰਡ ਦੇ ਦਸ ਪਰਿਵਾਰ ਵਿਧਾਇਕ ਰਾਣਾ ਗੁਰਜੀਤ ਸਿੰਘ ਦੀ ਹਾਜ਼ਰੀ ਵਿਚ ਕਾਂਗਰਸ ਪਾਰਟੀ ਵਿਚ ਸ਼ਾਮਲ ਹੋਏ | ਇਸ ਮੌਕੇ ਵਿਧਾਇਕ ਰਾਣਾ ਨੇ ਪਾਰਟੀ ਵਿਚ ਸ਼ਾਮਲ ਹੋਏ ਪਰਿਵਾਰਾਂ ਦਾ ਸਵਾਗਤ ਕੀਤਾ | ਵਿਧਾਇਕ ...

ਪੂਰੀ ਖ਼ਬਰ »

ਅਧੂਰੀ ਇੱਬਣ ਮਾਈਨਰ ਨਹਿਰ 'ਚ ਪਾਣੀ ਛੱਡਣ ਕਾਰਨ ਫ਼ਸਲਾਂ ਦਾ ਨੁਕਸਾਨੀਆਂ

ਸਿੱਧਵਾਂ ਦੋਨਾ, 21 ਜੁਲਾਈ (ਅਵਿਨਾਸ਼ ਸ਼ਰਮਾ)-ਇੱਬਣ ਮਾਈਨਰ ਨਹਿਰ ਜੋ ਕਿ ਪਿੰਡ ਸਿੱਧਵਾਂ ਦੋਨਾ ਨੇੜਿਓ ਲੰਘਦੀ ਹੈ, ਵਿਚ ਵਿਭਾਗ ਵਲੋਂ ਅਚਨਚੇਤ ਦੂਸਰੀ ਵਾਰ ਵੱਡੀ ਮਾਤਰਾ ਵਿਚ ਪਾਣੀ ਛੱਡ ਦੇਣ ਕਾਰਨ ਨਹਿਰ ਦੇ ਆਸ ਪਾਸ ਦੇ ਕਿਸਾਨਾਂ ਨੂੰ ਹੱਥਾਂ ਪੈਰਾਂ ਦੀ ਪੈ ਗਈ | ...

ਪੂਰੀ ਖ਼ਬਰ »

ਗੁਰੂ ਨਾਨਕ ਭਾਈ ਲਾਲੋ ਕਾਲਜ ਵਿਖੇ ਆਜ਼ਾਦੀ ਦਿਵਸ ਨੂੰ ਸਮਰਪਿਤ ਗਤੀਵਿਧੀਆਂ ਦਾ ਆਗਾਜ਼

ਫਗਵਾੜਾ, 21 ਜੁਲਾਈ (ਤਰਨਜੀਤ ਸਿੰਘ ਕਿੰਨੜਾ)-ਰਾਮਗੜ੍ਹੀਆ ਐਜੂਕੇਸ਼ਨਲ ਕੌਂਸਲ ਫਗਵਾੜਾ ਦੇ ਸਫਲ ਪ੍ਰਬੰਧ ਅਧੀਨ 1969 ਤੋਂ ਸਫਲਤਾ ਪੂਰਵਕ ਤੇ ਪ੍ਰਾਪਤੀਆਂ ਭਰਪੂਰ ਚੱਲ ਰਹੇ ਗੁਰੂ ਨਾਨਕ ਭਾਈ ਲਾਲੋ ਰਾਮਗੜ੍ਹੀਆ ਕਾਲਜ ਫ਼ਾਰ ਵੁਮੈਨ ਵਿਖੇ ਪ੍ਰਧਾਨ ਮਨਪ੍ਰੀਤ ਕੌਰ ਭੋਗਲ, ...

ਪੂਰੀ ਖ਼ਬਰ »

ਵਿਕਾਸ ਕਾਰਜਾਂ ਵਿਚ ਮੋਹਰੀ ਪਿੰਡ ਸੰਗੋਵਾਲ

ਗੋਬਿੰਦ ਸੁਖੀਜਾ 98786-05929 ਢਿਲਵਾਂ-ਕਸਬਾ ਢਿਲਵਾਂ ਤੋਂ ਪਿੰਡ ਲੱਖਣ ਕੇ ਪੱਡੇ-ਕਪੂਰਥਲਾ ਨੂੰ ਜਾਂਦਿਆਂ ਕਰੀਬ 2 ਕਿੱਲੋਮੀਟਰ ਦੀ ਦੂਰੀ 'ਤੇ ਪਿੰਡ ਸੰਗੋਵਾਲ ਵਸਿਆ ਹੋਇਆ ਹੈ | ਪਿੰਡ ਦੇ ਬਜ਼ੁਰਗਾਂ ਅਨੁਸਾਰ ਦੇਸ਼ ਦੀ ਵੰਡ ਤੋਂ ਪਹਿਲਾਂ ਦਾ ਇਹ ਪਿੰਡ ਵਸਿਆ ਹੋਇਆ ਹੈ | ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX