ਤਾਜਾ ਖ਼ਬਰਾਂ


ਭਾਰਤੀ ਮੁੱਕੇਬਾਜ਼ ਲਵਲੀਨਾ ਬੋਰਗੋਹੇਨ ਆਸਟ੍ਰੇਲੀਆ ਦੀ ਕੈਟਲਿਨ ਪਾਰਕਰ ਨੂੰ ਹਰਾ ਕੇ ਵਿਸ਼ਵ ਚੈਂਪੀਅਨ ਬਣੀ
. . .  3 minutes ago
ਨਵੀਂ ਦਿੱਲੀ, 26 ਮਾਰਚ - ਭਾਰਤੀ ਮੁੱਕੇਬਾਜ਼ ਲਵਲੀਨਾ ਬੋਰਗੋਹੇਨ (75 ਕਿਲੋ) ਆਸਟ੍ਰੇਲੀਆ ਦੀ ਕੈਟਲਿਨ ਪਾਰਕਰ ਨੂੰ 5-2 ਨਾਲ ਹਰਾ ਕੇ ਵਿਸ਼ਵ ਚੈਂਪੀਅਨ ਬਣੀ । ਲਵਲੀਨਾ ਬੋਰਗੋਹੇਨ ਨੇ ਆਸਟ੍ਰੇਲੀਆ ਦੀ ਕੈਟਲਿਨ ...
ਬੰਗਲਾਦੇਸ਼ ਦੇ ਡਿਪਟੀ ਹਾਈ ਕਮਿਸ਼ਨ ਨੇ ਆਜ਼ਾਦੀ ਦੀ 52ਵੀਂ ਵਰ੍ਹੇਗੰਢ ਅਤੇ ਬੰਗਲਾਦੇਸ਼ ਦਾ ਰਾਸ਼ਟਰੀ ਦਿਵਸ ਮਨਾਇਆ
. . .  55 minutes ago
ਕੋਚੀ ਹਵਾਈ ਅੱਡੇ 'ਤੇ 52.5 ਲੱਖ ਰੁਪਏ ਦਾ ਸੋਨਾ ਕੀਤਾ ਜ਼ਬਤ
. . .  1 minute ago
ਕੋਚੀ, 26 ਮਾਰਚ - ਏਅਰ ਇੰਟੈਲੀਜੈਂਸ ਯੂਨਿਟ (ਏ.ਆਈ.ਯੂ.) ਨੇ ਐਤਵਾਰ ਨੂੰ ਕੋਚੀ ਹਵਾਈ ਅੱਡੇ 'ਤੇ 52.5 ਲੱਖ ਰੁਪਏ ਮੁੱਲ ਦਾ 1139 ਗ੍ਰਾਮ ਜ਼ਬਤ ਕੀਤਾ ਸੋਨਾ ।
ਸਰਹਿੰਦ ਨਹਿਰ ’ਚ ਪਿਆ ਪਾੜ, ਪਾਣੀ ਰਾਜਸਥਾਨ ਨਹਿਰ ’ਚ ਰਲਿਆ
. . .  about 2 hours ago
ਫ਼ਰੀਦਕੋਟ, 26 ਮਾਰਚ (ਜਸਵੰਤ ਸਿੰਘ ਪੁਰਬਾ)-ਸ਼ਾਮ ਤਕਰੀਬਨ 6 ਵਜੇ ਚਹਿਲ ਪੁਲ ਤੋਂ ਕੁਝ ਹੀ ਦੂਰੀ ’ਤੇ ਸਰਹਿੰਦ ਤੇ ਰਾਜਸਥਾਨ ਨਹਿਰਾਂ ਦੇ ਵਿਚਕਾਰ ਸਰਹਿੰਦ ਨਹਿਰ ਵਿਚ ਪਾੜ ਪੈਣ ਨਾਲ ਪਾਣੀ ਦਾ ਵਹਾਅ ਰਾਜਸਥਾਨ ਨਹਿਰ ਵੱਲ ...
ਨਿਖਤ ਜ਼ਰੀਨ ਬਣੀ ਵਿਸ਼ਵ ਚੈਂਪੀਅਨ, ਦੋ ਵਾਰ ਦੀ ਏਸ਼ੀਅਨ ਚੈਂਪੀਅਨ ਨੂੰ ਹਰਾ ਕੇ ਸੋਨ ਤਗ਼ਮਾ ਜਿੱਤਿਆ
. . .  about 2 hours ago
ਨਵੀਂ ਦਿੱਲੀ, 26 ਮਾਰਚ - ਭਾਰਤ ਦੀ ਨਿਖਤ ਜ਼ਰੀਨ ਨੇ ਆਈ.ਬੀ.ਏ .ਮਹਿਲਾ ਵਿਸ਼ਵ ਮੁੱਕੇਬਾਜ਼ੀ ਚੈਂਪੀਅਨਸ਼ਿਪ 2023 'ਚ 50 ਕਿਲੋਗ੍ਰਾਮ ਲਾਈਟ ਫਲਾਈਵੇਟ ਵਰਗ ਦੇ ਫਾਈਨਲ 'ਚ ਵੀਅਤਨਾਮ ਦੀ ਦੋ ਵਾਰ ਦੀ ਏਸ਼ਿਆਈ ...
ਅਕਾਲੀ ਆਗੂ ਹਰਜੀਤ ਸਿੰਘ ਨੀਲਾ ਮਾਨ ਸ਼੍ਰੋਮਣੀ ਅਕਾਲੀ ਦਲ ਦੀ ਮੁਢਲੀ ਮੈਂਬਰਸ਼ਿਪ ਤੋਂ ਖ਼ਾਰਜ
. . .  about 3 hours ago
ਸ੍ਰੀ ਮੁਕਤਸਰ ਸਾਹਿਬ ,26 ਮਾਰਚ (ਰਣਜੀਤ ਸਿੰਘ ਢਿੱਲੋਂ)-ਅਕਾਲੀ ਆਗੂ ਹਰਜੀਤ ਸਿੰਘ ਨੀਲਾ ਮਾਨ ਪੁੱਤਰ ਸਵ: ਸੁਰਜੀਤ ਸਿੰਘ ਮਾਨ ਚੱਕ ਗਿਲਜੇਵਾਲਾ ਸਾਬਕਾ ਚੇਅਰਮੈਨ ਮਾਰਕਿਟ ਕਮੇਟੀ ਗਿੱਦੜਬਾਹਾ ਨੂੰ ਸ਼੍ਰੋਮਣੀ ਅਕਾਲੀ ...
ਨੌਜਵਾਨ ਦੀ ਦਰਦਨਾਕ ਹਾਦਸੇ ’ਚ ਮੌਤ
. . .  about 3 hours ago
ਸੰਧਵਾਂ ,26 ਮਾਰਚ ( ਪ੍ਰੇਮੀ ਸੰਧਵਾਂ )- ਨਵਾਂਸ਼ਹਿਰ ਦੇ ਪਿੰਡ ਚੇਤਾ ਤੇ ਕੰਗਰੌੜ ਵਿਚਕਾਰ ਇਕ ਮੋਟਰਸਾਈਕਲ ਸਵਾਰ ਦੀ ਬੀਤੀ ਰਾਤ ਦਰਖਤ ਨਾਲ ਅਚਾਨਕ ਟਕਰਾਉਣ ਕਾਰਨ ਮੌਤ ਹੋ ਗਈ ...
ਰਾਹੁਲ ਗਾਂਧੀ ਦੀ ਲੋਕ ਸਭਾ ਮੈਂਬਰਸ਼ਿਪ ਖਤਮ ਕਰਨ ਤੋਂ ਭੜਕੇ ਕਾਂਗਰਸੀਆਂ ਵਲੋਂ 'ਸੱਤਿਆਗ੍ਰਹਿ'
. . .  about 5 hours ago
ਬਠਿੰਡਾ, 26 ਮਾਰਚ (ਅੰਮਿ੍ਤਪਾਲ ਸਿੰਘ ਵਲਾਣ) - ਅੱਜ ਕਾਂਗਰਸ ਪਾਰਟੀ ਵਲੋਂ ਰਾਹੁਲ ਗਾਂਧੀ ਦੀ ਲੋਕ ਸਭਾ ਮੈਂਬਰਸ਼ਿਪ ਰੱਦ ਕਰਨ ਦੇ ਰੋਸ ਵਜੋਂ ਸਥਾਨਕ ਮਿੰਨੀ ਸਕੱਤਰੇਤ ਕੋਲ ਅੰਬੇਡਕਰ ਪਾਰਕ ਵਿਚ ਜ਼ਿਲ੍ਹਾ ...
ਅੰਮ੍ਰਿਤਪਾਲ ਸਿੰਘ ਦਾ ਸਾਥੀ ਈਸ਼ਵਰ ਸਿੰਘ 29 ਮਾਰਚ ਤੱਕ ਪੁਲਿਸ ਰਿਮਾਂਡ 'ਤੇ
. . .  about 6 hours ago
ਅਜਨਾਲਾ, 26 ਮਾਰਚ (ਗੁਰਪ੍ਰੀਤ ਸਿੰਘ ਢਿੱਲੋਂ)-'ਵਾਰਿਸ ਪੰਜਾਬ ਦੇ' ਜਥੇਬੰਦੀ ਦੇ ਮੁਖੀ ਅੰਮ੍ਰਿਤਪਾਲ ਸਿੰਘ ਦੇ ਇਕ ਸਾਥੀ ਨੂੰ ਲੁਧਿਆਣਾ ਤੋਂ ਪ੍ਰੋਡਕਸ਼ਨ ਵਾਰੰਟ 'ਤੇ ਲਿਆ ਕੇ ਅਜਨਾਲਾ ਦੀ ਅਦਾਲਤ ਵਿਚ ਪੇਸ਼...
"ਮੁਸਲਮਾਨਾਂ ਨੂੰ ਦਿੱਤਾ ਗਿਆ ਰਾਖਵਾਂਕਰਨ ਸੰਵਿਧਾਨ ਅਨੁਸਾਰ ਨਹੀਂ"-ਅਮਿਤ ਸ਼ਾਹ
. . .  about 6 hours ago
ਬਿਦਰ (ਕਰਨਾਟਕ) , 26 ਮਾਰਚ -ਕਰਨਾਟਕ ਵਿਚ ਮੁਸਲਮਾਨਾਂ ਲਈ ਚਾਰ ਫ਼ੀਸਦੀ ਓ.ਬੀ.ਸੀ. ਰਾਖਵੇਂਕਰਨ ਨੂੰ ਹਟਾਉਣ ਤੋਂ ਬਾਅਦ, ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਕਾਂਗਰਸ 'ਤੇ ਵਰ੍ਹਦਿਆਂ ਕਿਹਾ ਕਿ ਸੰਵਿਧਾਨ ਵਿਚ ਅਜਿਹਾ ਕੋਈ ਪ੍ਰਬੰਧ ਨਹੀਂ ਹੈ ਕਿ ਧਰਮ ਦੇ ਆਧਾਰ 'ਤੇ ਰਾਖਵਾਂਕਰਨ...
ਭੋਜਪੁਰੀ ਅਦਾਕਾਰਾ ਆਕਾਂਕਸ਼ਾ ਦੂਬੇ ਵਲੋਂ ਖੁਦਕੁਸ਼ੀ
. . .  about 6 hours ago
ਵਾਰਾਣਸੀ, 26 ਮਾਰਚ-ਭੋਜਪੁਰੀ ਅਦਾਕਾਰਾ ਆਕਾਂਕਸ਼ਾ ਦੂਬੇ ਨੇ ਉੱਤਰ ਪ੍ਰਦੇਸ਼ ਦੇ ਵਾਰਾਣਸੀ ਦੇ ਇਕ ਹੋਟਲ ਵਿਚ ਕਥਿਤ ਤੌਰ 'ਤੇ ਖੁਦਕੁਸ਼ੀ ਕਰ ਲਈ। ਵੇਰਵਿਆਂ ਦੀ ਉਡੀਕ ਕੀਤੀ ਜਾ ਰਹੀ...
ਅੰਮ੍ਰਿਤਪਾਲ ਸਿੰਘ ਦੇ ਇਕ ਸਾਥੀ ਨੂੰ ਅਦਾਲਤ 'ਚ ਕੀਤਾ ਗਿਆ ਪੇਸ਼
. . .  about 7 hours ago
ਅਜਨਾਲਾ, 26 ਮਾਰਚ (ਗੁਰਪ੍ਰੀਤ ਸਿੰਘ ਢਿੱਲੋਂ)-'ਵਾਰਿਸ ਪੰਜਾਬ ਦੇ' ਜਥੇਬੰਦੀ ਦੇ ਮੁਖੀ ਅੰਮ੍ਰਿਤਪਾਲ ਸਿੰਘ ਦੇ ਇਕ ਸਾਥੀ ਨੂੰ ਲੁਧਿਆਣਾ ਤੋਂ ਪ੍ਰੋਡਕਸ਼ਨ ਵਾਰੰਟ 'ਤੇ ਲਿਆ ਕੇ ਅਜਨਾਲਾ ਦੀ ਅਦਾਲਤ...
ਮੇਰੇ ਪਰਿਵਾਰ ਦਾ ਕਈ ਵਾਰ ਕੀਤਾ ਗਿਆ ਅਪਮਾਨ, ਪਰ ਅਸੀਂ ਚੁੱਪ ਰਹੇ-ਪ੍ਰਿਅੰਕਾ ਗਾਂਧੀ
. . .  1 minute ago
ਨਵੀਂ ਦਿੱਲੀ, 26 ਮਾਰਚ-ਕਾਂਗਰਸ ਦੀ ਜਨਰਲ ਸਕੱਤਰ ਪ੍ਰਿਅੰਕਾ ਗਾਂਧੀ ਵਾਡਰਾ ਨੇ ਕਿਹਾ ਕਿ ਤੁਸੀਂ (ਭਾਜਪਾ) 'ਪਰਿਵਾਰਵਾਦ' ਦੀ ਗੱਲ ਕਰਦੇ ਹੋ, ਮੈਂ ਪੁੱਛਣਾ ਚਾਹੁੰਦਾ ਹਾਂ ਕਿ ਭਗਵਾਨ ਰਾਮ ਕੌਣ ਸਨ? ਕੀ ਉਹ 'ਪਰਿਵਾਰਵਾਦੀ' ਸਨ, ਜਾਂ ਪਾਂਡਵ 'ਪਰਿਵਾਰਵਾਦੀ' ਸਨ...
ਫ਼ਿਲਮ 'ਫ਼ਤਿਹ' ਦੀ ਸ਼ੂਟਿੰਗ ਲਈ ਸੋਨੂੰ ਸੂਦ ਤੇ ਜੈਕਲੀਨ ਫਰਨਾਂਡਿਜ਼ ਅੰਮ੍ਰਿਤਸਰ 'ਚ
. . .  about 8 hours ago
ਅੰਮ੍ਰਿਤਸਰ 26 ਮਾਰਚ (ਸੁਰਿੰਦਰਪਾਲ ਸਿੰਘ ਵਰਪਾਲ)-ਫ਼ਿਲਮ 'ਫ਼ਤਿਹ' ਦੀ ਸ਼ੂਟਿੰਗ ਲਈ ਅਦਾਕਾਰ ਸੋਨੂੰ ਸੂਦ ਤੇ ਅਦਾਕਾਰਾ ਜੈਕਲੀਨ ਫਰਨਾਂਡਿਜ਼ ਅੰਮ੍ਰਿਤਸਰ ਪਹੁੰਚੇ ਹਨ। ਸਭ ਤੋਂ ਪਹਿਲਾਂ ਉਹ...
ਸਾਬਕਾ ਵਿਧਾਇਕ ਜਗਬੀਰ ਸਿੰਘ ਬਰਾੜ 'ਆਪ' 'ਚ ਸ਼ਾਮਿਲ
. . .  about 8 hours ago
ਜਲੰਧਰ, 26 ਮਾਰਚ-ਜਲੰਧਰ ਕੈਂਟ ਤੋਂ ਸਾਬਕਾ ਵਿਧਾਇਕ ਜਗਬੀਰ ਸਿੰਘ ਬਰਾੜ 'ਆਮ ਆਦਮੀ ਪਾਰਟੀ ਵਿਚ ਸ਼ਾਮਿਲ ਹੋ ਗਏ। ਇਸ ਤੋਂ ਪਹਿਲਾਂ ਉਹ ਅਕਾਲੀ ਦਲ ਅਤੇ ਕਾਂਗਰਸ 'ਚ ਰਹਿ...
ਕਾਂਗਰਸ ਪਾਰਟੀ ਵਲੋਂ ਕਾਂਗਰਸ ਭਵਨ ਪਠਾਨਕੋਟ ਵਿਖੇ ਸੱਤਿਆਗ੍ਰਹਿ ਸੁਰੂ
. . .  about 9 hours ago
ਪਠਾਨਕੋਟ 26 ਮਾਰਚ (ਸੰਧੂ)-ਰਾਹੁਲ ਗਾਂਧੀ ਨੂੰ ਲੋਕ ਸਭਾ 'ਚ ਅਯੋਗ ਠਹਿਰਾਏ ਜਾਣ ਦੇ ਵਿਰੋਧ 'ਚ ਕਾਂਗਰਸ ਭਵਨ ਪਠਾਨਕੋਟ ਵਿਖੇ ਵੀ ਕਾਂਗਰਸ ਵਲੋਂ ਸੱਤਿਆਗ੍ਰਹਿ ਚਾਲੂ ਕੀਤਾ ਗਿਆ। ਰੋਸ ਧਰਨੇ ਨੂੰ ਜੋਗਿੰਦਰ ਪਾਲ ਸਾਬਕਾ...
ਸ੍ਰੀ ਮੁਕਤਸਰ ਸਾਹਿਬ:ਮੋਦੀ ਸਰਕਾਰ ਵਿਰੁੱਧ ਕਾਂਗਰਸ ਦਾ ਸੱਤਿਆਗ੍ਰਹਿ
. . .  about 9 hours ago
ਸ੍ਰੀ ਮੁਕਤਸਰ ਸਾਹਿਬ, 26 ਮਾਰਚ (ਰਣਜੀਤ ਸਿੰਘ ਢਿੱਲੋਂ)-ਰਾਹੁਲ ਗਾਂਧੀ ਨੂੰ ਲੋਕ ਸਭਾ 'ਚ ਅਯੋਗ ਠਹਿਰਾਏ ਜਾਣ ਦੇ ਵਿਰੋਧ 'ਚ ਮੋਦੀ ਸਰਕਾਰ ਖ਼ਿਲਾਫ਼ ਦੇਸ਼ ਭਰ ਵਿਚ ਕਾਂਗਰਸ ਦੇ ਸੱਤਿਆਗ੍ਰਹਿ ਤਹਿਤ ਸ੍ਰੀ ਮੁਕਤਸਰ ਸਾਹਿਬ ਦੇ ਡੀ.ਸੀ. ਦਫ਼ਤਰ ਨੇੜੇ ਵੀ ਜ਼ਿਲ੍ਹਾ ਪ੍ਰਧਾਨ ਸੁਭਦੀਪ ਸਿੰਘ ਬਿੱਟੂ ਦੀ ਅਗਵਾਈ...
ਪੂਰੇ ਦੇਸ਼ ਵਿਚ ਕੀਤੇ ਜਾਣਗੇ ਅਜਿਹੇ ਸੱਤਿਆਗ੍ਰਹਿ-ਖੜਗੇ
. . .  about 10 hours ago
ਨਵੀਂ ਦਿੱਲੀ, 26 ਮਾਰਚ-ਕਾਂਗਰਸ ਪ੍ਰਧਾਨ ਮਲਿਕ ਅਰਜੁਨ ਖੜਗੇ ਨੇ ਕਿਹਾ ਕਿ ਇਹ ਸੱਤਿਆਗ੍ਰਹਿ ਸਿਰਫ਼ ਅੱਜ ਲਈ ਹੈ, ਪਰ ਅਜਿਹੇ ਸੱਤਿਆਗ੍ਰਹਿ ਪੂਰੇ ਦੇਸ਼ ਵਿਚ ਕੀਤੇ ਜਾਣਗੇ। ਰਾਹੁਲ ਗਾਂਧੀ ਆਮ ਲੋਕਾਂ...
ਉਭਰਦੀ ਭਾਰਤੀ ਸ਼ਕਤੀ ਵਿਚ ਮਹਿਲਾ ਸ਼ਕਤੀ ਨਿਭਾ ਰਹੀ ਹੈ ਮਹੱਤਵਪੂਰਨ ਭੂਮਿਕਾ-ਪ੍ਰਧਾਨ ਮੰਤਰੀ
. . .  about 10 hours ago
ਨਵੀਂ ਦਿੱਲੀ, 26 ਮਾਰਚ-'ਮਨ ਕੀ ਬਾਤ' 'ਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ ਕਿ ਉਭਰਦੀ ਭਾਰਤੀ ਸ਼ਕਤੀ ਵਿਚ ਮਹਿਲਾ ਸ਼ਕਤੀ ਮਹੱਤਵਪੂਰਨ ਭੂਮਿਕਾ ਨਿਭਾ ਰਹੀ ਹੈ। ਨਾਗਾਲੈਂਡ ਵਿਚ, 75 ਸਾਲਾਂ ਵਿਚ ਪਹਿਲੀ...
ਪ੍ਰਧਾਨ ਮੰਤਰੀ ਨੇ 'ਮਨ ਕੀ ਬਾਤ' ਦੇ 100ਵੇਂ ਸੰਸਕਰਨ ਲਈ ਮੰਗੇ ਲੋਕਾਂ ਦੇ ਸੁਝਾਅ
. . .  about 10 hours ago
ਨਵੀਂ ਦਿੱਲੀ, 26 ਮਾਰਚ-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ 'ਮਨ ਕੀ ਬਾਤ' ਦੇ 100ਵੇਂ ਸੰਸਕਰਨ ਲਈ ਲੋਕਾਂ ਦੇ ਸੁਝਾਅ ਮੰਗੇ ਹਨ। 'ਮਨ ਕੀ ਬਾਤ' ਦੇ 99ਵੇਂ ਸੰਸਕਰਨ 'ਚ ਉਨ੍ਹਾਂ ਕਿਹਾ ਕਿ ਸਾਰਿਆਂ...
ਬਿਹਾਰ ਦੀ ਅਦਾਲਤ ਵਲੋਂ 9 ਸਾਲ ਪੁਰਾਣੇ ਰੇਲ ਰੋਕੂ ਮਾਮਲੇ 'ਚ ਭਾਜਪਾ ਨੇਤਾ ਗਿਰੀਰਾਜ ਸਿੰਘ ਸਮੇਤ 22 ਹੋਰ ਬਰੀ
. . .  about 10 hours ago
ਪਟਨਾ, 26 ਮਾਰਚ-ਬਿਹਾਰ ਦੀ ਅਦਾਲਤ ਨੇ 9 ਸਾਲ ਪੁਰਾਣੇ ਰੇਲ ਰੋਕੂ ਮਾਮਲੇ 'ਚ ਭਾਜਪਾ ਨੇਤਾ ਗਿਰੀਰਾਜ ਸਿੰਘ ਸਮੇਤ 22 ਹੋਰਾਂ ਨੂੰ ਬਰੀ ਕਰ ਦਿੱਤਾ...
'ਮਨ ਕੀ ਬਾਤ' ਦੇ 100ਵੇਂ ਸੰਸਕਰਨ ਨੂੰ ਲੈ ਕੇ ਲੋਕਾਂ 'ਚ ਭਾਰੀ ਉਤਸ਼ਾਹ-ਪ੍ਰਧਾਨ ਮੰਤਰੀ
. . .  about 10 hours ago
ਪ੍ਰਧਾਨ ਮੰਤਰੀ ਮੋਦੀ ਕਰ ਰਹੇ ਨੇ 'ਮਨ ਕੀ ਬਾਤ'
. . .  about 10 hours ago
ਦਿੱਲੀ ਤੋਂ ਧਰਮਸ਼ਾਲਾ ਲਈ ਸ਼ੁਰੂ ਕੀਤੇ ਨਵੇਂ ਹਵਾਈ ਮਾਰਗ ਨੂੰ ਲੈ ਕੇ ਅਨੁਰਾਗ ਠਾਕੁਰ ਨੇ ਪ੍ਰਧਾਨ ਮੰਤਰੀ ਦਾ ਕੀਤਾ ਧੰਨਵਾਦ
. . .  about 11 hours ago
ਨਵੀਂ ਦਿੱਲੀ, 26 ਮਾਰਚ-ਕੇਂਦਰੀ ਮੰਤਰੀ ਅਨੁਰਾਗ ਠਾਕੁਰ ਨੇ ਦਿੱਲੀ ਤੋਂ ਧਰਮਸ਼ਾਲਾ ਲਈ ਸ਼ੁਰੂ ਕੀਤੇ ਨਵੇਂ ਹਵਾਈ ਮਾਰਗ 'ਤੇ ਬੋਲਦਿਆਂ ਕਿਹਾ ਕਿ ਧਰਮਸ਼ਾਲਾ ਨੂੰ ਦੇਸ਼ ਨਾਲ ਜੋੜਨ ਦੇ ਇਸ ਕਦਮ...
ਭਾਜਪਾ ਰਾਹੁਲ ਗਾਂਧੀ ਨੂੰ ਬੋਲਣ ਨਹੀਂ ਦੇ ਰਹੀ-ਖੜਗੇ
. . .  about 11 hours ago
ਨਵੀਂ ਦਿੱਲੀ, 26 ਮਾਰਚ-ਕਾਂਗਰਸ ਪ੍ਰਧਾਨ ਮਲਿਕ ਅਰਜੁਨ ਖੜਗੇ ਦਾ ਕਹਿਣਾ ਹੈ ਕਿ ਭਾਜਪਾ ਰਾਹੁਲ ਗਾਂਧੀ ਨੂੰ ਬੋਲਣ ਨਹੀਂ ਦੇ ਰਹੀ ਹੈ। ਰਾਹੁਲ ਗਾਂਧੀ ਦੇਸ਼ ਅਤੇ ਜਨਤਾ ਦੇ ਹੱਕ ਲਈ ਲੜ ਰਹੇ ਹਨ...
ਹੋਰ ਖ਼ਬਰਾਂ..
ਜਲੰਧਰ : ਐਤਵਾਰ 4 ਅੱਸੂ ਸੰਮਤ 553

ਤਰਨਤਾਰਨ

ਹਲਕਾ ਵਿਧਾਇਕ ਸੰਤੋਖ ਸਿੰਘ ਭਲਾਈਪੁਰ ਨੇ ਦੂਸਰੇ ਦਿਨ ਵੀ ਵੰਡੇ ਸਵਾ ਦੋ ਕਰੋੜ ਦੇ ਚੈੱਕ

ਮੀਆਂਵਿੰਡ, 18 ਸਤੰਬਰ (ਗੁਰਪ੍ਰਤਾਪ ਸਿੰਘ ਸੰਧੂ)- ਹਲਕਾ ਬਾਬਾ ਬਕਾਲਾ ਸਾਹਿਬ ਦੇ ਪਿੰਡਾਂ ਦੇ ਵਿਕਾਸ ਲਈ 10 ਕਰੋੜ ਰੁਪਏ ਦੀ ਗ੍ਰਾਂਟ ਜਾਰੀ ਕਰਵਾਈ ਗਈ ਹੈ | ਇਹ ਜਾਣਕਾਰੀ ਹਲਕਾ ਵਿਧਾਇਕ ਸੰਤੋਖ ਸਿੰਘ ਭਲਾਈਪੁਰ ਨੇ ਗੱਲਬਾਤ ਕਰਦਿਆਂ ਸਾਂਝੀ ਕੀਤੀ | ਉਨ੍ਹਾਂ ਵਲੋਂ ਬੀਤੇ ...

ਪੂਰੀ ਖ਼ਬਰ »

ਕਿਸਾਨ ਸੰਘਰਸ਼ 'ਚ ਵਿਛੜ ਗਏ ਕਿਸਾਨਾਂ ਨੂੰ ਕੈਂਡਲ ਮਾਰਚ ਕੱਢ ਕੇ ਦਿੱਤੀ ਸ਼ਰਧਾਂਜਲੀ

ਤਰਨ ਤਾਰਨ, 18 ਸਤੰਬਰ (ਜੋਸ਼ੀ)-ਇਕ ਸਾਲ ਪਹਿਲਾਂ ਮੋਦੀ ਸਰਕਾਰ ਵਲੋਂ ਪਾਸ ਕੀਤੇ ਗਏ ਕਾਲੇ ਕਾਨੂੰਨਾਂ ਖਿਲਾਫ਼ ਕਿਸਾਨ ਦਿੱਲੀ ਦੇ ਬਾਰਡਰਾਂ 'ਤੇ ਆਪਣੇ ਹੱਕਾਂ ਲਈ ਧਰਨੇ 'ਤੇ ਬੈਠੇ ਹੋਏ ਹਨ | ਇਨ੍ਹਾਂ ਕਾਲੇ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਕਿਸਾਨ ਅੱਤ ਦੀ ਸਰਦੀ, ਗਰਮੀ ...

ਪੂਰੀ ਖ਼ਬਰ »

ਅਕਾਲੀ ਜਥਾ ਸਰਹਾਲੀ ਵਲੋਂ ਐਂਟੀ ਡਰੱਗ ਕਮੇਟੀ ਦੇ ਸਾਥ ਦਾ ਐਲਾਨ

ਸਰਹਾਲੀ ਕਲਾਂ, 18 ਸਤੰਬਰ (ਅਜੇ ਸਿੰਘ ਹੁੰਦਲ)-ਪਿੰਡ ਸਰਹਾਲੀ ਕਲਾਂ ਅਤੇ ਆਸ-ਪਾਸ ਦੇ ਇਲਾਕੇ ਵਿਚ ਵਧ ਰਹੇ ਨਸ਼ਿਆਂ ਤੋਂ ਲੋਕਾਂ ਨੂੰ ਜਾਗਰੂਕ ਕਰਨ ਲਈ ਐਂਟੀ ਡਰੱਗ ਕਮੇਟੀ ਸਰਹਾਲੀ ਵਲੋਂ ਐਤਵਾਰ 19 ਸਤੰਬਰ ਨੂੰ ਕੀਤੇ ਜਾ ਰਹੇ ਪੈਦਲ ਮਾਰਚ ਦਾ ਅਕਾਲੀ ਜਥਾ ਸਰਹਾਲੀ ਵਲੋਂ ...

ਪੂਰੀ ਖ਼ਬਰ »

ਨਸ਼ੀਲੇ ਕੈਪਸੂਲ ਅਤੇ ਨਾਜਾਇਜ਼ ਸ਼ਰਾਬ ਸਮੇਤ 2 ਕਾਬੂ

ਤਰਨ ਤਾਰਨ, 18 ਸਤੰਬਰ (ਪਰਮਜੀਤ ਜੋਸ਼ੀ)-ਥਾਣਾ ਝਬਾਲ ਅਤੇ ਥਾਣਾ ਸਦਰ ਤਰਨ ਤਾਰਨ ਦੀ ਪੁਲਿਸ ਨੇ ਨਸ਼ੀਲੇ ਕੈਪਸੂਲ ਅਤੇ ਨਾਜਾਇਜ਼ ਸ਼ਰਾਬ ਸਮੇਤ 2 ਵਿਅਕਤੀਆਂ ਨੂੰ ਕਾਬੂ ਕਰਨ ਵਿਚ ਸਫ਼ਲਤਾ ਪ੍ਰਾਪਤ ਕੀਤੀ ਹੈ | ਥਾਣਾ ਝਬਾਲ ਦੇ ਏ.ਐੱਸ.ਆਈ. ਵਿਪਨ ਕੁਮਾਰ ਨੇ ਦੱਸਿਆ ਕਿ ...

ਪੂਰੀ ਖ਼ਬਰ »

ਰਾਮਗੜ੍ਹੀਆ ਬੁੰਗਾ ਅੰਮਿ੍ਤਸਰ ਨੂੰ ਸ੍ਰੀ ਦਰਬਾਰ ਸਾਹਿਬ ਦੀ ਪਰਿਕਰਮਾ ਵਿਚੋਂ ਰਸਤਾ ਦਿੱਤਾ ਜਾਵੇ-ਰਾਮਗੜ੍ਹੀਆ ਸਿੰਘ ਸਭਾ

ਤਰਨ ਤਾਰਨ, 18 ਸਤੰਬਰ (ਹਰਿੰਦਰ ਸਿੰਘ)-ਰਾਮਗੜ੍ਹੀਆ ਸਿੰਘ ਸਭਾ ਤਰਨ ਤਾਰਨ ਦੀ ਮੀਟਿੰਗ ਸੁਖਵਿੰਦਰ ਸਿੰਘ ਐਦਨ ਸੀਨੀਅਰ ਵਾਈਸ ਪ੍ਰਧਾਨ ਅਤੇ ਪ੍ਰਚਾਰ ਸਕੱਤਰ ਬਲਦੇਵ ਸਿੰਘ ਮੌਜੀ ਦੀ ਪ੍ਰਧਾਨਗੀ ਹੇਠ ਰਾਮਗੜੀਆ ਬੁੰਗਾ ਵਿਖੇ ਹੋਈ, ਜਿਸ ਵਿਚ ਦੇਸ਼ ਅੰਦਰ ਹੋ ਰਹੀ ਜਨਗਣਨਾ ...

ਪੂਰੀ ਖ਼ਬਰ »

ਨੈਸ਼ਨਲ ਅਚੀਵਮੈਂਟ ਸਰਵੇ ਸਬੰਧੀ ਪੰਜ-ਰੋਜ਼ਾ ਟ੍ਰੇਨਿੰਗ ਸਮਾਪਤ

ਤਰਨ ਤਾਰਨ, 18 ਸਤੰਬਰ (ਪਰਮਜੀਤ ਜੋਸ਼ੀ)-ਸਿੱਖਿਆ ਵਿਭਾਗ, ਭਾਰਤ ਸਰਕਾਰ ਵਲੋਂ ਸਮੁੱਚੇ ਭਾਰਤ ਦੇ ਸਕੂਲਾਂ ਦੇ ਮੁੱਲਾਂਕਣ ਸਰਵੇ ਵਿਚ ਵਿਦਿਆਰਥੀਆਂ ਦੀ ਕਾਰਗੁਜਾਰੀ ਦੇ ਅਧਾਰ 'ਤੇ ਰਾਜਾਂ ਅਤੇ ਕੇਂਦਰੀ ਸ਼ਾਸਤ ਪ੍ਰਦੇਸ਼ਾਂ ਦੇ ਨਾਲ-ਨਾਲ ਜ਼ਿਲਿ੍ਹਆਂ ਦੀ ਦਰਜਾਬੰਦੀ ...

ਪੂਰੀ ਖ਼ਬਰ »

ਕਿਸਾਨ ਜਥੇਬੰਦੀ ਰਾਜੇਵਾਲ ਦੀ ਇਕਾਈ ਦਾ ਗਠਨ

ਸਰਹਾਲੀ ਕਲਾਂ, 18 ਸਤੰਬਰ (ਅਜੇ ਸਿੰਘ ਹੁੰਦਲ)- ਕਸਬਾ ਨੌਸ਼ਹਿਰਾ ਪੰਨੂੰਆਂ ਵਿਖੇ ਕਿਸਾਨ ਜਥੇਬੰਦੀ ਰਾਜੇਵਾਲ ਗਰੁੱਪ ਦਾ ਯੂਨਿਟ ਸਥਾਪਿਤ ਕੀਤਾ ਗਿਆ | ਅਜੈਬ ਸਿੰਘ ਜ਼ਿਲ੍ਹਾ ਪ੍ਰਧਾਨ ਦੀ ਪ੍ਰਧਾਨਗੀ ਹੇਠ ਗੁਰਦੁਆਰਾ ਬਖਸ਼ਿਸ਼ ਪ੍ਰਕਾਸ਼ ਕਵੀਰਾਜ ਭਾਈ ਧੰਨਾ ਸਿੰਘ ...

ਪੂਰੀ ਖ਼ਬਰ »

ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਦੀ ਦਿਲਾਵਲਪੁਰ ਇਕਾਈ ਦਾ ਗਠਨ

ਫਤਿਆਬਾਦ, 18 ਸਤੰਬਰ (ਹਰਵਿੰਦਰ ਸਿੰਘ ਧੂੰਦਾ)-ਕੇਂਦਰ ਦੀ ਮੋਦੀ ਸਰਕਾਰ ਵਲੋਂ ਕਿਸਾਨਾਂ ਖਿਲਾਫ ਲਿਆਂਦੇ ਗਏ ਕਾਲੇ ਕਾਨੂੰਨ ਦੇ ਵਿਰੱੁਧ ਦਿੱਲੀ ਵਿਖੇ ਕਿਸਾਨ ਸੰਯੁਕਤ ਮੋਰਚੇ 'ਚ ਅਹਿਮ ਭੂਮਿਕਾ ਨਿਭਾਉਣ ਵਾਲੇ ਬਲਬੀਰ ਸਿੰਘ ਰਾਜੇਵਾਲ ਦੀ ਅਗਵਾਈ ਵਾਲੀ ਭਾਰਤੀ ...

ਪੂਰੀ ਖ਼ਬਰ »

ਗੋਇੰਦਵਾਲ ਸਾਹਿਬ ਦੇ ਸਾਲਾਨਾ ਜੋੜ ਮੇਲੇ ਸੰਬੰਧੀ ਤਿਆਰੀਆਂ ਮੁਕੰਮਲ- ਮੈਨੇਜਰ ਰੱਤੋਕੇ

ਗੋਇੰਦਵਾਲ ਸਾਹਿਬ, 18 ਸਤੰਬਰ (ਸਕੱਤਰ ਸਿੰਘ ਅਟਵਾਲ)-ਸਥਾਨਕ ਇਤਿਹਾਸਕ ਗੁਰਦੁਆਰਾ ਸ੍ਰੀ ਬਾਉਲੀ ਸਾਹਿਬ ਵਿਖੇ ਮਨਾਏ ਜਾ ਰਹੇ ਸਾਲਾਨਾ ਜੋੜ ਮੇਲੇ ਦੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ | ਜੋੜ ਮੇਲਾ ਇਸ ਵਾਰ ਵੀ 19-20 ਸਤੰਬਰ ਨੂੰ ਮਨਾਇਆ ਜਾ ਰਿਹਾ ਹੈ | ਇਨ੍ਹਾਂ ...

ਪੂਰੀ ਖ਼ਬਰ »

ਫਾਇਰਿੰਗ ਕਰਕੇ ਇਕ ਵਿਅਕਤੀ ਨੂੰ ਜ਼ਖ਼ਮੀ ਕਰਨ 'ਤੇ 24 ਵਿਅਕਤੀਆਂ ਖਿਲਾਫ਼ ਮਾਮਲਾ ਦਰਜ

ਖਾਲੜਾ, 18 ਸਤੰਬਰ (ਜੱਜਪਾਲ ਜੱਜ)-ਥਾਣਾ ਖਾਲੜਾ ਦੀ ਪੁਲਿਸ ਨੇ ਹਥਿਆਰਾਂ ਨਾਲ ਲੈਸ ਹੋ ਕੇ ਘਰ ਉਪਰ ਹਮਲਾ ਕਰਨ ਅਤੇ ਕੀਤੀ ਗਈ ਫਾਇਰਿੰਗ ਨਾਲ ਇਕ ਵਿਅਕਤੀ ਦੇ ਜ਼ਖਮੀ ਹੋਣ ਦੇ ਮਾਮਲੇ ਵਿਚ 5 ਵਿਅਕਤੀਆਂ ਤੋਂ ਇਲਾਵਾ 20 ਅਣਪਛਾਤੇ ਵਿਅਕਤੀਆਂ ਖਿਲਾਫ਼ ਵੱਖ-ਵੱਖ ਧਾਰਾਵਾਂ ...

ਪੂਰੀ ਖ਼ਬਰ »

ਬਿਨਾਂ ਤਲਾਕ ਦਿੱਤੇ ਵਿਅਕਤੀ ਨੇ ਕਰਵਾਇਆ ਦੂਸਰਾ ਵਿਆਹ, ਕੇਸ ਦਰਜ

ਤਰਨ ਤਾਰਨ, 18 ਸਤੰਬਰ (ਪਰਮਜੀਤ ਜੋਸ਼ੀ)-ਥਾਣਾ ਵੈਰੋਂਵਾਲ ਦੀ ਪੁਲਿਸ ਨੇ ਪਤਨੀ ਦੀ ਕੁੱਟਮਾਰ ਕਰਨ ਤੋਂ ਇਲਾਵਾ ਬਿਨ੍ਹਾ ਤਲਾਕ ਦਿੱਤੇ ਦੂਸਰਾ ਵਿਆਹ ਕਰਵਾਉਣ ਦੇ ਦੋਸ਼ ਹੇਠ ਔਰਤ ਦੇ ਪਤੀ ਤੋਂ ਇਲਾਵਾ 3 ਹੋਰ ਵਿਅਕਤੀਆਂ ਖਿਲਾਫ਼ ਕੇਸ ਦਰਜ ਕੀਤਾ ਹੈ | ਥਾਣਾ ਵੈਰੋਂਵਾਲ ...

ਪੂਰੀ ਖ਼ਬਰ »

ਟਰੱਕ ਦੀ ਟੱਕਰ ਨਾਲ ਮੋਪਡ ਸਵਾਰ ਲੜਕੀ ਦੀ ਮੌਤ-ਮਾਂ ਗੰਭੀਰ ਜ਼ਖ਼ਮੀ

ਤਰਨ ਤਾਰਨ, 18 ਸਤੰਬਰ (ਹਰਿੰਦਰ ਸਿੰਘ)-ਤਰਨ ਤਾਰਨ ਦੇ ਜੰਡਿਆਲਾ ਬਾਈਪਾਸ ਚੌਂਕ ਵਿਖੇ ਇਕ ਮੋਪੇਡ 'ਤੇ ਸਵਾਰ ਹੋ ਕੇ ਜਾ ਰਹੀਆਂ ਮਾਵਾਂ-ਧੀਆਂ ਨੂੰ ਟਰੱਕ ਵਲੋਂ ਟੱਕਰ ਮਾਰ ਦਿੱਤੀ ਗਈ, ਜਿਸ ਕਾਰਨ ਮੋਪੇਡ ਸਵਾਰ 17 ਸਾਲਾ ਲੜਕੀ ਦੀ ਮੌਤ ਹੋ ਗਈ ਹੋ ਗਈ ਜਦਕਿ ਲੜਕੀ ਦੀ ਮਾਂ ਨੂੰ ...

ਪੂਰੀ ਖ਼ਬਰ »

270 ਗ੍ਰਾਮ ਹੈਰੋਇਨ ਸਮੇਤ ਇਕ ਵਿਅਕਤੀ ਕਾਬੂ

ਪੱਟੀ, 18 ਸਤੰਬਰ (ਕੁਲਵਿੰਦਰਪਾਲ ਸਿੰਘ ਕਾਲੇਕੇ, ਅਵਤਾਰ ਸਿੰਘ ਖਹਿਰਾ)-270 ਗ੍ਰਾਮ ਹੈਰੋਇਨ ਸਮੇਤ ਇਕ ਵਿਅਕਤੀ ਨੂੰ ਥਾਣਾ ਸਦਰ ਪੱਟੀ ਦੀ ਪੁਲਿਸ ਵਲੋਂ ਕਾਬੂ ਕਰਨ ਵਿਚ ਸਫਲਤਾ ਪ੍ਰਾਪਤ ਕੀਤੀ ਹੈ | ਇਸ ਸੰਬੰਧੀ ਜਾਣਕਾਰੀ ਦਿੰਦਿਆਂ ਪੁਲਿਸ ਥਾਣਾ ਸਦਰ ਪੱਟੀ ਦੇ ...

ਪੂਰੀ ਖ਼ਬਰ »

ਸੰਯੁਕਤ ਕਿਸਾਨ ਮੋਰਚੇ ਦੀ ਮੀਟਿੰਗ ਹੋਈ

ਤਰਨ ਤਾਰਨ, 18 ਸਤੰਬਰ (ਹਰਿੰਦਰ ਸਿੰਘ)-ਸੰਯੁਕਤ ਕਿਸਾਨ ਮੋਰਚੇ ਦੀ ਵਿਸ਼ੇਸ਼ ਮੀਟਿੰਗ ਇੱਥੇ ਅਜੈਬ ਸਿੰਘ ਅਲਾਦੀਨਪੁਰ ਦੀ ਪ੍ਰਧਾਨਗੀ ਹੇਠ ਗਾਂਧੀ ਪਾਰਕ ਵਿਖੇ ਹੋਈ ਜਿਸ ਦੇ ਫੈਸਲਿਆਂ ਸੰਬੰਧੀ ਜਾਣਕਾਰੀ ਦਿੰਦਿਆਂ ਜਮਹੂਰੀ ਕਿਸਾਨ ਸਭਾ, ਪੰਜਾਬ ਦੇ ਜ਼ਿਲ੍ਹਾ ਜਨਰਲ ...

ਪੂਰੀ ਖ਼ਬਰ »

ਜੋੜ ਮੇਲੇ ਦੀਆਂ ਤਿਆਰੀਆਂ ਸਬੰਧੀ ਮੀਟਿੰਗ 21 ਨੂੰ

ਝਬਾਲ, 18 ਸਤੰਬਰ (ਸੁਖਦੇਵ ਸਿੰਘ)- ਪੰਜ ਗੁਰੂ ਸਾਹਿਬਾਨ ਨੂੰ ਗੁਰਿਆਈ ਤਿਲਕ ਲਗਾਉਣ 'ਤੇ ਛੇ ਗੁਰੂਆਂ ਦੇ ਦਰਸ਼ਨਾਂ ਦਾ ਸੁਭਾਗ ਪ੍ਰਾਪਤ ਕਰਨ ਅਤੇ ਸੱਚ ਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਪਹਿਲੇ ਹੈੈੱਡ ਗ੍ਰੰਥੀ ਬ੍ਰਹਮ ਗਿਆਨੀ ਬਾਬਾ ਬੁੱਢਾ ਸਾਹਿਬ ਜੀ ਦੀ ਯਾਦ ਵਿਚ ...

ਪੂਰੀ ਖ਼ਬਰ »

ਜ਼ਿਲ੍ਹਾ ਪ੍ਰਧਾਨ ਡਿਆਲ ਨੇ ਪੱਖੋਕੇ 'ਤੇ ਐੱਸ. ਸੀ. ਵਿੰਗ ਨੂੰ ਨਜ਼ਰ ਅੰਦਾਜ਼ ਕਰਨ ਦੇ ਲਗਾਏ ਦੋਸ਼

ਤਰਨ ਤਾਰਨ, 18 ਸਤੰਬਰ (ਹਰਿੰਦਰ ਸਿੰਘ)-ਐੱਸ.ਸੀ. ਵਿੰਗ ਦੇ ਜ਼ਿਲ੍ਹਾ ਪ੍ਰਧਾਨ ਬਖਸ਼ੀਸ ਸਿੰਘ ਡਿਆਲ ਨੇ ਸ਼੍ਰੋਮਣੀ ਅਕਾਲੀ ਦੇ ਸੀਨੀਅਰ ਆਗੂ ਅਤੇ ਸਾਬਕਾ ਪ੍ਰਧਾਨ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਲਵਿੰਦਰਪਾਲ ਸਿੰਘ ਪੱਖੋਕੇ ਵਲੋਂ ਐੱਸ.ਸੀ. ਵਿੰਗ ਨੂੰ ਨਜ਼ਰ ...

ਪੂਰੀ ਖ਼ਬਰ »

ਜੋੜ ਮੇਲੇ ਸਬੰਧੀ ਦੋ ਥਾਵਾਂ 'ਤੇ ਸੰਗਤਾਂ ਲਈ ਲੰਗਰ ਸ਼ੁਰੂ

ਫਤਿਆਬਾਦ, 18 ਸਤੰਬਰ (ਹਰਵਿੰਦਰ ਸਿੰਘ ਧੂੰਦਾ)-ਸ੍ਰੀ ਗੁਰੂ ਅਮਰਦਾਸ ਜੀ ਦੇ ਜੋਤੀ ਜੋਤ ਦਿਵਸ ਸਬੰਧੀ ਮਨਾਏ ਜਾ ਰਹੇ ਸਲਾਨਾ ਜੋੜ ਮੇਲੇ ਦੇ ਸਬੰਧ ਵਿਚ ਹਰ ਸਾਲ ਦੀ ਤਰ੍ਹਾਂ ਕਸਬਾ ਫਤਿਆਬਾਦ ਵਿਖੇ ਦੂਰ ਦੁਰਾਡੇ ਤੋਂ ਆਉਣ ਵਾਲੇ ਯਾਤਰੂਆਂ ਲਈ ਸ੍ਰੀ ਗੁਰੂ ਅਮਰਦਾਸ ਸੇਵਕ ...

ਪੂਰੀ ਖ਼ਬਰ »

ਤੰਬਾਕੂ ਦੇ ਸੇਵਨ ਨਾਲ ਹੋਣ ਵਾਲੀਆਂ ਬਿਮਾਰੀਆਂ ਸਬੰਧੀ ਲੋਕਾਂ ਨੂੰ ਜਾਗਰੂਕ ਕੀਤਾ

ਗੋਇੰਦਵਾਲ ਸਾਹਿਬ, 18 ਸਤੰਬਰ (ਸਕੱਤਰ ਸਿੰਘ ਅਟਵਾਲ)-ਸਿਵਲ ਸਰਜਨ ਤਰਨ ਤਾਰਨ ਡਾ. ਰੋਹਿਤ ਮਹਿਤਾ ਦੇ ਦਿਸ਼ਾ ਨਿਰਦੇਸ਼ਾਂ 'ਤੇ ਜ਼ਿਲ੍ਹਾ ਸਿਹਤ ਅਫਸਰ ਡਾ.ਪਿ੍ਤਪਾਲ ਸਿੰਘ ਦੀ ਰਹਿਨੁਮਾਈ ਅਤੇ ਸੀਨੀਅਰ ਮੈਡੀਕਲ ਅਫ਼ਸਰ ਸੀ.ਐੱਚ.ਸੀ.ਮੀਆਂਵਿੰਡ ਡਾ.ਵਿਪਨ ਭਾਟੀਆ ਦੀ ਯੋਗ ਅਗਵਾਈ ਹੇਠ ਸ਼੍ਰੀ ਗੋਇੰਦਵਾਲ ਸਾਹਿਬ ਵਿਖੇ ਤੰਬਾਕੂ ਪਦਾਰਥਾਂ ਦਾ ਸੇਵਨ ਕਰਨ ਵਾਲਿਆਂ ਨੂੰ ਇਸ ਦੇ ਮਾੜੇ ਪ੍ਰਭਾਵਾਂ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ ਗਈ ਅਤੇ ਤੰਬਾਕੂ ਪਦਾਰਥਾਂ ਨਾਲ ਮੂੰਹ ਦੇ ਕੈਂਸਰ, ਫੇਫੜਿਆਂ ਦੇ ਕਾਸਰ ਆਦਿ ਬਾਰੇ ਜਾਗਰੂਕ ਕੀਤਾ ਗਿਆ | ਤੰਬਾਕੂ ਪਦਾਰਥ ਵੇਚਣ ਵਾਲਿਆਂ ਨੂੰ ਵਿਦਿਅਕ ਸੰਸਥਾਵਾਂ ਅਤੇ ਸਿਹਤ ਸੰਸਥਾਵਾਂ ਤੋਂ ਘੱਟੋ-ਘੱਟ 100 ਗਜ ਦੀ ਦੂਰੀ ਰੱਖਣ ਸੰਬੰਧੀ ਹਦਾਇਤ ਕੀਤੀ ਗਈ ਅਤੇ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਦੇ ਕੋਟਪਾ ਐਕਟ ਅਧੀਨ ਚਲਾਨ ਵੀ ਕੱਟੇ ਗਏ | ਇਸ ਮੌਕੇ ਜੋਗਿੰਦਰ ਸਿੰਘ ਹੈਲਥ ਇੰਸਪੈਕਟਰ, ਤੇਜਿੰਦਰ ਸਿੰਘ ਹੈਲਥ ਇੰਸਪੈਕਟਰ , ਬਲਵਿੰਦਰ ਸਿੰਘ ਹੈਲਥ ਵਰਕਰ ਅਤੇ ਜਸ਼ਨਪਰੀਤ ਸਿੰਘ ਸੈਕਟਰ ਖਡੂਰ ਸਾਹਿਬ ਆਦਿ ਹਾਜਰ ਸਨ |

ਖ਼ਬਰ ਸ਼ੇਅਰ ਕਰੋ

 

ਚੂਸਲੇਵੜ ਮੋੜ 'ਤੇ 21 ਸਤੰਬਰ ਨੂੰ ਧਰਨਾ ਦਿੱਤਾ ਜਾਵੇਗਾ- ਜਮਹੂਰੀ ਕਿਸਾਨ ਸਭਾ

ਪੱਟੀ, 18 ਸਤੰਬਰ (ਅਵਤਾਰ ਸਿੰਘ ਖਹਿਰਾ, ਕੁਲਵਿੰਦਰਪਾਲ ਕਾਲੇਕੇ)- ਚੂਸਲੇਵੜ ਮੋੜ ਨਜ਼ਦੀਕ ਰੇਲਵੇ ਫਾਟਕ 'ਤੇ ਰਸਤਾ ਬੰਦ ਹੋਣ ਕਾਰਨ ਆ ਰਹੀ ਭਾਰੀ ਮੁਸ਼ਕਿਲ ਨੂੰ ਲੈ ਕੇ ਇਲਾਕਾ ਨਿਵਾਸੀਆਂ ਦੀ ਇਕ ਮੀਟਿੰਗ ਕੁਲਬੀਰ ਸਿੰਘ ਦੀ ਪ੍ਰਧਾਨਗੀ ਹੇਠ ਗੁਰਦੁਆਰਾ ਬਾਬਾ ਚਰਨਦਾਸ ...

ਪੂਰੀ ਖ਼ਬਰ »

ਖੇਤੀਬਾੜੀ ਵਿਭਾਗ ਵਲੋਂ ਕਿਸਾਨ ਸਿਖਲਾਈ ਕੈਂਪ ਲਗਾਇਆ

ਪੱਟੀ, 18 ਸਤੰਬਰ (ਕੁਲਵਿੰਦਰਪਾਲ ਸਿੰਘ ਕਾਲੇਕੇ, ਅਵਤਾਰ ਸਿੰਘ ਖਹਿਰਾ) -ਜੋ ਕਿਸਾਨ ਪਰਾਲੀ ਨੂੰ ਅੱਗ ਲਗਾਉਣ ਦੀ ਬਿਜਾਏ ਖੇਤ ਵਿਚ ਹੀ ਵਾਹੁਣ ਨੂੰ ਤਰਜੀਹ ਦਿੰਦੇ ਹਨ ਉਨ੍ਹਾਂ ਦੇ ਖੇਤਾਂ ਦੀ ਉਪਜਾਊ ਸ਼ਕਤੀ ਵਿਚ ਵਾਧਾ ਤਾਂ ਹੁੰਦਾ ਹੀ ਹੈ ਨਾਲ-ਨਾਲ ਪੈਦਾ ਹੋਣ ਵਾਲੀਆਂ ...

ਪੂਰੀ ਖ਼ਬਰ »

ਗੀਤ ਮੁਕਾਬਲੇ 'ਚ ਸਰਕਾਰੀ ਸਕੂਲ ਦੇਸੂਵਾਲ ਦੇ ਵਿਦਿਆਰਥੀ ਨੇ ਮਾਰੀਆਂ ਮੱਲਾਂ

ਤਰਨ ਤਾਰਨ, 18 ਸਤੰਬਰ (ਪਰਮਜੀਤ ਜੋਸ਼ੀ)- ਸਕੂਲ ਸਿੱਖਿਆ ਵਿਭਾਗ ਪੰਜਾਬ ਵਲੋਂ 75 ਸਾਲਾ ਆਜ਼ਾਦੀ ਦਿਵਸ ਸਮਾਰੋਹ ਨੂੰ ਸਮਰਪਤ ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ ਰਾਜੇਸ਼ ਕੁਮਾਰ ਸ਼ਰਮਾ ਦੇ ਦਿਸ਼ਾ ਨਿਰਦੇਸ਼ ਤਹਿਤ ਕਰਵਾਏ ਗਏ ਬਲਾਕ ਤੇ ਤਹਿਸੀਲ ਪੱਧਰੀ ਆਨਲਾਈਨ ...

ਪੂਰੀ ਖ਼ਬਰ »

ਨੌਜਵਾਨ ਲੜਕੇ ਨੂੰ ਦੋਸਤਾਂ ਨੇ ਅਗਵਾ ਕਰ ਉਤਾਰਿਆ ਮੌਤ ਦੇ ਘਾਟ-2 ਗਿ੍ਫ਼ਤਾਰ

ਬਿਆਸ, 18 ਸਤੰਬਰ (ਪਰਮਜੀਤ ਸਿੰਘ ਰੱਖੜਾ)-ਬੀਤੇ ਦਿਨੀਂ ਬਿਆਸ ਤੋਂ ਭੇਦਭਰੇ ਹਾਲਾਤ ਵਿਚ ਲਾਪਤਾ ਹੋਏ ਇਕ ਨੌਜਵਾਨ ਦੇ ਮਾਮਲੇ ਵਿਚ ਪੁਲਿਸ ਨੇ ਲਾਪਤਾ ਨੌਜਵਾਨ ਦੀ ਲਾਸ਼ ਬਰਾਮਦ ਕਰ ਇਸ ਅੰਨੇ ਕਤਲ ਕੇਸ ਦੀ ਗੁੱਥੀ ਸੁਲਝਾਉਣ ਦਾ ਦਾਅਵਾ ਕੀਤਾ ਗਿਆ ਹੈ | ਥਾਣਾ ਬਿਆਸ ਵਿਚ ...

ਪੂਰੀ ਖ਼ਬਰ »

ਅਕਾਲੀ ਦਲ ਵਲੋਂ ਕਾਲਾ ਦਿਵਸ ਮਨਾਉਣ ਦੇ ਡਰਾਮੇ ਨੂੰ ਸਮਝਦੇ ਹਨ ਲੋਕ-ਸ਼ਫੀਪੁਰ

ਤਰਨ ਤਾਰਨ, 18 ਸਤੰਬਰ (ਵਿਕਾਸ ਮਰਵਾਹਾ)-ਬੀਤੇ ਕੱਲ੍ਹ ਅਕਾਲੀ ਦਲ ਵਲੋਂ ਦਿੱਲੀ ਜਾ ਕੇ ਰੋਸ ਮਾਰਚ ਕਰਨਾ ਇਕ ਝੂਠੇ ਵਿਖਾਵੇ ਦੇ ਸਿਵਾ ਕੁਝ ਵੀ ਨਹੀਂ | ਤਿੰਨ ਖੇਤੀ ਕਾਨੂੰਨ ਬਣਾਉਣ ਮੌਕੇ ਸੁਖਬੀਰ ਸਿੰਘ ਬਾਦਲ ਅਤੇ ਬੀਬਾ ਹਰਸਿਮਰਤ ਕੌਰ ਬਾਦਲ ਵਲੋਂ ਖੇਤੀ ਬਿੱਲਾਂ ਦੇ ...

ਪੂਰੀ ਖ਼ਬਰ »

ਪੀ.ਏ.ਡੀ.ਬੀ. ਬੈਂਕ ਭਿੱਖੀਵਿੰਡ ਨੇ ਕਰਜ਼ੇ ਦੇ ਚੈੱਕ ਵੰਡੇ

ਭਿੱਖੀਵਿੰਡ, 18 ਸਤੰਬਰ (ਬੌਬੀ)-ਦੀ ਭਿੱਖੀਵਿੰਡ ਪ੍ਰਾਇਮਰੀ ਸਹਿਕਾਰੀ ਖੇਤੀਬਾੜੀ ਵਿਕਾਸ ਬੈਂਕ ਲਿਮਿਟਿਡ ਦੀ ਪ੍ਰਬੰਧਕ ਕਮੇਟੀ 'ਤੇ ਕਿਸਾਨਾਂ ਦੀ ਮੀਟਿੰਗ ਚੇਅਰਮੈਨ ਸੂਰਜ ਉਦੇ ਪ੍ਰਤਾਪ ਸਿੰਘ ਨਾਰਲੀ ਦੀ ਰਹਿਨੁਮਾਈ 'ਤੇ ਡਾਇਰੈਕਟਰ ਵਿਨੋਦ ਸ਼ਰਮਾ ਦੀ ਅਗਵਾਈ ਹੇਠ ...

ਪੂਰੀ ਖ਼ਬਰ »

ਜੀ.ਓ.ਜੀ. ਨੇ ਰੁਜ਼ਗਾਰ ਮੇਲੇ ਦੌਰਾਨ ਦਿੱਤੀਆਂ ਸੇਵਾਵਾਂ

ਖਡੂਰ ਸਾਹਿਬ, 18 ਸਤੰਬਰ (ਰਸ਼ਪਾਲ ਸਿੰਘ ਕੁਲਾਰ)-ਗੁਰੂ ਅੰਗਦ ਦੇਵ ਕਾਲਜ ਖਡੂਰ ਸਾਹਿਬ ਵਿਚ ਪੰਜਾਬ ਸਰਕਾਰ ਵਲੋਂ ਬੇਰੁਜ਼ਗਾਰ ਨੌਜਵਾਨਾਂ ਅਤੇ ਲੜਕੀਆਂ ਨੂੰ ਰੁਜ਼ਗਾਰ ਦੇਣ ਲਈ 7ਵਾਂ ਰੁਜ਼ਗਾਰ ਮੇਲਾ ਲਗਾਇਆ ਗਿਆ | ਜਿਸ ਵਿਚ ਤਹਿਸੀਲ ਖਡੂਰ ਸਾਹਿਬ ਦੇ ਜੀ.ਓ.ਜੀ. ਨੇ ...

ਪੂਰੀ ਖ਼ਬਰ »

ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵਲੋਂ ਇਕਾਈ ਦਾ ਗਠਨ

ਅਮਰਕੋਟ, 18 ਸਤੰਬਰ (ਗੁਰਚਰਨ ਸਿੰਘ ਭੱਟੀ)-ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਮੀਤ ਪ੍ਰਧਾਨ ਦਲੇਰ ਸਿੰਘ ਰਾਜੋਕੇ ਦੀ ਅਗਵਾਈ ਹੇਠ ਪਿੰਡ ਕਲੰਜਰ ਉਤਾੜ ਵਿਖੇ ਇਕਾਈ ਦਾ ਗਠਨ ਕੀਤਾ ਗਿਆ | ਜਿਸ ਵਿਚ ਨਿਸ਼ਾਨ ਸਿੰਘ ਪ੍ਰਧਾਨ, ਗੁਰਸਹਿਬ ਸਿੰਘ ਮੀਤ ਪ੍ਰਧਾਨ, ...

ਪੂਰੀ ਖ਼ਬਰ »

ਸੰਪਰਕ ਸੜਕ ਦੀ ਮਾੜੀ ਹਾਲਤ ਕਾਰਨ ਰਾਹਗੀਰ ਪ੍ਰੇਸ਼ਾਨ

ਹਰੀਕੇ ਪੱਤਣ, 18 ਸਤੰਬਰ (ਸੰਜੀਵ ਕੁੰਦਰਾ)-ਕਸਬਾ ਹਰੀਕੇ ਪੱਤਣ ਵਿਖੇ ਗੁਰਦੁਆਰਾ ਬਾਬਾ ਭਗਤ ਸਿੰਘ ਸਿੱਧ ਮਸਤ ਅਤੇ ਹਥਾੜ ਇਲਾਕੇ ਨੂੰ ਜਾਂਦੀ ਸੰਪਰਕ ਸੜਕ ਦੀ ਮਾੜੀ ਹਾਲਤ ਕਾਰਨ ਲੋਕਾਂ ਨੂੰ ਭਾਰੀ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ | ਕਸਬੇ ਦੇ ਟਾਵਰ ...

ਪੂਰੀ ਖ਼ਬਰ »

ਪੱਟੀ - ਖੇਮਕਰਨ ਰੋਡ ਉੱਪਰ ਸੜਕ ਕਿਨਾਰੇ ਫੈਲੀਆਂ ਝਾੜੀਆਂ ਦੇ ਰਹੀਆਂ ਨੇ ਹਾਦਸਿਆਂ ਸੱਦਾ

ਪੱਟੀ, 18 ਸਤੰਬਰ (ਕੁਲਵਿੰਦਰਪਾਲ ਸਿੰਘ ਕਾਲੇਕੇ, ਅਵਤਾਰ ਸਿੰਘ ਖਹਿਰਾ)-ਪੱਟੀ ਤੋਂ ਖੇਮਕਰਨ ਜਾਣ ਵਾਲੀ ਮੇਨ ਸੜਕ ਉਪਰ ਉੱਗੀ ਬੂਟੀ ਤੇ ਫੈਲੀਆਂ ਝਾੜੀਆਂ ਨਿੱਤ ਦਿਨ ਹਾਦਸਿਆਂ ਨੂੰ ਸੱਦਾ ਦੇ ਰਹੀਆਂ ਹਨ | ਇਸ ਸਬੰਧੀ ਸੁਖਦੇਵ ਸਿੰਘ, ਅਮਨਦੀਪ ਸਿੰਘ, ਗਗਨਦੀਪ ਸਿੰਘ, ...

ਪੂਰੀ ਖ਼ਬਰ »

ਅਕਾਲੀ ਦਲ ਵਲੋਂ ਕਾਲਾ ਦਿਵਸ ਮਨਾਉਣ ਦੇ ਡਰਾਮੇ ਨੂੰ ਸਮਝਦੇ ਹਨ ਲੋਕ-ਸ਼ਫੀਪੁਰ

ਨਵਰੀਤ ਸਿੰਘ ਸਫ਼ੀਪੁਰ ਤਰਨ ਤਾਰਨ, 18 ਸਤੰਬਰ (ਵਿਕਾਸ ਮਰਵਾਹਾ)-ਬੀਤੇ ਕੱਲ੍ਹ ਅਕਾਲੀ ਦਲ ਵਲੋਂ ਦਿੱਲੀ ਜਾ ਕੇ ਰੋਸ ਮਾਰਚ ਕਰਨਾ ਇਕ ਝੂਠੇ ਵਿਖਾਵੇ ਦੇ ਸਿਵਾ ਕੁਝ ਵੀ ਨਹੀਂ | ਤਿੰਨ ਖੇਤੀ ਕਾਨੂੰਨ ਬਣਾਉਣ ਮੌਕੇ ਸੁਖਬੀਰ ਸਿੰਘ ਬਾਦਲ ਅਤੇ ਬੀਬਾ ਹਰਸਿਮਰਤ ਕੌਰ ਬਾਦਲ ...

ਪੂਰੀ ਖ਼ਬਰ »

ਸਕੂਲਾਂ ਵਿਚ ਕੋਵਿਡ ਦੀ ਰੋਕਥਾਮ ਲਈ ਆਰ.ਟੀ.ਪੀ.ਸੀ.ਆਰ ਅਤੇ ਰੈਪਿਡ ਟੈਸਟ ਲਈ ਸੈਂਪਲ ਲਏ

ਪੱਟੀ, 18 ਸਤੰਬਰ (ਕੁਲਵਿੰਦਰਪਾਲ ਸਿੰਘ ਕਾਲੇਕੇ, ਅਵਤਾਰ ਸਿੰਘ ਖਹਿਰਾ) -ਡਿਪਟੀ ਕਮਿਸ਼ਨਰ ਤਰਨ ਤਾਰਨ ਅਤੇ ਸਿਵਲ ਸਰਜਨ ਤਰਨਤਾਰਨ ਡਾ .ਰੋਹਿਤ ਮਹਿਤਾ ਵਲੋਂ ਮਿਲੀਆਂ ਹਦਾਇਤਾਂ ਅਨੁਸਾਰ ਸੀ.ਐੱਚ.ਸੀ ਕੈਰੋਂ ਦੇ ਐੱਸ.ਐੱਮ.ਓ. ਡਾਕਟਰ ਸੰਜੀਵ ਕੁਮਾਰ ਕੋਹਲੀ ਦੀ ਅਗਵਾਈ ਵਿਚ ...

ਪੂਰੀ ਖ਼ਬਰ »

ਹਰਮੀਤ ਸਿੰਘ ਸੰਧੂ ਨੇ ਅਕਾਲੀ ਵਰਕਰਾਂ ਨਾਲ ਚੋਣਾਂ ਸਬੰਧੀ ਮੀਟਿੰਗ ਕੀਤੀ

ਸਰਾਏ ਅਮਾਨਤ ਖਾਂ, 18 ਸਤੰਬਰ (ਨਰਿੰਦਰ ਸਿੰਘ ਦੋਦੇ)- ਪਿੰਡ ਲਹੀਆਂ ਦੇ ਉਘੇ ਅਕਾਲੀ ਆਗੂ ਆੜ੍ਹਤੀ ਜੰਗਸੇਰ ਸਿੰਘ ਦੇ ਗ੍ਰਹਿ ਵਿਖੇ ਸ਼੍ਰੋਮਣੀ ਅਕਾਲੀ ਦਲ ਦੇ ਕੌਮੀ ਜਨਰਲ ਸਕੱਤਰ ਹਰਮੀਤ ਸਿੰਘ ਸੰਧੂ ਨੇ ਅਕਾਲੀ ਵਰਕਰਾਂ ਨਾਲ ਮੀਟਿੰਗ ਕੀਤੀ | ਇਸ ਸਮੇਂ ਪੱਤਰਕਾਰਾਂ ਨਾਲ ...

ਪੂਰੀ ਖ਼ਬਰ »

ਸ੍ਰੀ ਗੁਰੂੁ ਅੰਗਦ ਦੇਵ ਜੀ ਦੇ ਗੁਰਗੱਦੀ ਦਿਵਸ ਨੂੰ ਸਮਰਪਿਤ ਕਵੀਸ਼ਰੀ ਦਰਬਾਰ 25 ਨੂੰ

ਖਡੂਰ ਸਾਹਿਬ, 18 ਸਤੰਬਰ (ਰਸ਼ਪਾਲ ਸਿੰਘ ਕੁਲਾਰ)- ਸ੍ਰੀ ਗੁਰੁੂ ਅੰਗਦ ਦੇਵ ਜੀ ਦੇ ਗੁਰਤਾ ਗੱਦੀ ਦਿਵਸ ਅਤੇ ਖਡੂਰ ਸਾਹਿਬ ਦੇ ਸਲਾਨਾ ਜੋੜ ਮੇਲੇ ਮੌਕੇ ਗੁਰਦੁਆਰਾ ਸ੍ਰੀ ਦਰਬਾਰ ਸਾਹਿਬ (ਅੰਗੀਠਾ) ਸਾਹਿਬ ਵਿਖੇ ਗੁਰੁੂ ਗੋਬਿੰਦ ਸਿੰਘ ਕਵੀਸ਼ਰੀ ਸਭਾ ਅਤੇ ਅਖੰਡ ਪਾਠੀ ...

ਪੂਰੀ ਖ਼ਬਰ »

ਠੇਕੇਦਾਰ ਅਜੀਤ ਸਿੰਘ ਵਲੋਂ ਮੰਦਰ ਦੇ ਨਵ ਨਿਰਮਾਣ ਲਈ ਇੱਕ ਲੱਖ ਰੁਪਏ ਦਾ ਯੋਗਦਾਨ

ਹਰੀਕੇ ਪੱਤਣ, 18 ਸਤੰਬਰ ( ਸੰਜੀਵ ਕੁੰਦਰਾ)- ਸਥਾਨਕ ਸ੍ਰੀ ਦੁਰਗਾ ਮੰਦਰ ਦੇ ਨਵ ਨਿਰਮਾਣ ਦਾ ਕੰਮ ਜ਼ੋਰਾਂ ਸ਼ੋਰਾਂ ਨਾਲ ਚੱਲ ਰਿਹਾ ਹੈ 'ਤੇ ਇਸ ਨਿਰਮਾਣ ਦੇ ਕੰਮ ਵਿੱਚ ਯੋਗਦਾਨ ਪਾਉਂਦਿਆਂ ਇਲਾਕੇ ਦੀ ਨਾਮਵਰ ਸਖਸ਼ੀਅਤ ਅਤੇ ਸਮਾਜ ਸੇਵੀ ਠੇਕੇਦਾਰ ਅਜੀਤ ਸਿੰਘ ਪੈਟਰੋਲ ...

ਪੂਰੀ ਖ਼ਬਰ »

ਕੈਪਟਨ ਦਾ ਅਸਤੀਫ਼ਾ ਕਾਂਗਰਸ ਵਲੋਂ ਸਿਆਸੀ ਡਰਾਮਾ-ਜਥੇ. ਜਹਾਂਗੀਰ

ਖਡੂਰ ਸਾਹਿਬ, 18 ਸਤੰਬਰ (ਰਸ਼ਪਾਲ ਸਿੰਘ ਕੁਲਾਰ)- ਅੱਜ ਕਾਂਗਰਸ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਆਪਣੇ ਪਦ ਤੋਂ ਦਿੱਤਾ ਗਿਆ ਅਸਤੀਫਾ ਸਿਆਸੀ ਡਰਾਮੇ ਤੋਂ ਇਲਾਵਾ ਕੁਝ ਵੀ ਨਹੀਂ ਹੈ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਜਥੇਦਾਰ ਦਲਬੀਰ ਸਿੰਘ ਜਹਾਂਗੀਰ ...

ਪੂਰੀ ਖ਼ਬਰ »

ਦੇਰ ਰਾਤ ਨਿਊ ਹਮੀਦਪੁਰਾ ਕਾਲੋਨੀ ਵਿਖੇ ਚੱਲੇ ਇੱਟਾਂ-ਵੱਟੇ

ਛੇਹਰਟਾ, 18 ਸਤੰਬਰ (ਸੁਰਿੰਦਰ ਸਿੰਘ ਵਿਰਦੀ)-ਪੁਲਿਸ ਥਾਣਾ ਘਰਿੰਡਾ ਅਧੀਨ ਆਉਂਦੇ ਇਲਾਕਾ ਨਿਊ ਹਮੀਦਪੁਰਾ ਕਾਲੋਨੀ ਵਿਖੇ ਰਹਿੰਦੇ ਵਿਸ਼ਾਲ ਨਾਮਕ ਵਿਅਕਤੀ ਵਲੋਂ ਆਪਣੇ ਕੁਝ ਸਾਥੀਆਂ ਸਮੇਤ ਪਲਾਟ ਦੇ ਵਿਚ ਕਬਜਾ ਕਰਨ ਨੂੰ ਲੈ ਕੇ ਗੁਆਂਢ ਵਿਚ ਰਹਿੰਦੇ ਲੋਕਾਂ ਦੇ ਘਰ ...

ਪੂਰੀ ਖ਼ਬਰ »

ਕੋਰੋਨਾ ਦੇ ਮਿਲੇ ਕੇਵਲ 2 ਮਾਮਲੇ : ਸਰਗਰਮ ਮਾਮਲੇ 16

ਅੰਮਿ੍ਤਸਰ, 18 ਸਤੰਬਰ (ਰੇਸ਼ਮ ਸਿੰਘ)-ਕੋਰੋਨਾ ਦੇ ਅੱਜ ਇਥੇ 2 ਨਵੇਂ ਮਰੀਜ਼ ਮਿਲੇ ਹਨ ਇਨਾਂ 'ਚੋਂ 1 ਮਰੀਜ਼ ਸਮਾਜਿਕ ਅਤੇ ਦੂਜਾ ਸੰਪਰਕ ਵਾਲਾ ਹੈ | ਇਸ ਦੇ ਨਾਲ ਹੀ ਚੰਗੀ ਖ਼ਬਰ ਹੈ ਕਿ ਅੱਜ ਕੋਰੋਨਾ ਮੁਕਤ ਹੋਣ ਵਾਲੇ ਮਰੀਜ਼ਾਂ ਦੀ ਗਿਣਤੀ ਵੀ 2 ਹੈ ਜਿਨਾਂ ਦੀ ਰਿਪੋਰਟ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX