ਅੰਮਿ੍ਤਸਰ, 22 ਸਤੰਬਰ (ਜਸਵੰਤ ਸਿੰਘ ਜੱਸ, ਰੇਸ਼ਮ ਸਿੰਘ)-ਪੰਜਾਬ ਦੇ ਨਵ-ਨਿਯੁਕਤ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਆਪਣੇ ਸਾਥੀ ਉਪ ਮੁੱਖ ਮੰਤਰੀਆਂ ਓਮ ਪ੍ਰਕਾਸ਼ ਸੋਨੀ ਤੇ ਸੁਖਜਿੰਦਰ ਸਿੰਘ ਰੰਧਾਵਾ ਅਤੇ ਸੂਬਾ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਸਮੇਤ ਅੱਜ ...
ਕਿਸੇ ਵੀ ਹਾਲਤ 'ਚ ਸਿੱਧੂ ਨੂੰ ਮੁੱਖ ਮੰਤਰੀ ਨਹੀਂ ਬਣਨ ਦਿਆਂਗਾ
ਵਿਕਰਮਜੀਤ ਸਿੰਘ ਮਾਨ
ਚੰਡੀਗੜ੍ਹ, 22 ਸਤੰਬਰ-ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਸਿਸਵਾਂ ਫਾਰਮ ਹਾਊਸ ਵਿਖੇ 'ਅਜੀਤ' ਨਾਲ ਵਿਸ਼ੇਸ਼ ਗੱਲਬਾਤ ਕਰਦਿਆਂ ਐਲਾਨ ਕੀਤਾ ਕਿ ਉਹ ਨਵਜੋਤ ਸਿੰਘ ਸਿੱਧੂ ਨੂੰ ਪੰਜਾਬ ਦਾ ਮੁੱਖ ਮੰਤਰੀ ਬਣਨ ਤੋਂ ਰੋਕਣਗੇ ਅਤੇ ਸਿੱਧੂ ਦਾ ਡਟ ਕੇ ਵਿਰੋਧ ਕਰਨਗੇ | ਜਦੋਂ ਉਨ੍ਹਾਂ ਨੂੰ ਪੁੱਛਿਆ ਗਿਆ ਕਿ ਕੀ ਉਹ ਖ਼ੁਦ ਸਿੱਧੂ ਖ਼ਿਲਾਫ਼ ਚੋਣ ਮੈਦਾਨ 'ਚ ਉਤਰਨਗੇ ਤਾਂ ਉਨ੍ਹਾਂ ਕਿਹਾ ਕੀ ਉਸ ਦੇ ਖ਼ਿਲਾਫ਼ ਮੈਂ ਕੀ ਚੋਣ ਮੈਦਾਨ 'ਚ ਉਤਰਨਾ ਉਹ ਤਾਂ ਅਜੇ ਬੱਚਾ ਹੈ, ਪਰ ਉਹ ਆਉਂਦੀਆਂ ਵਿਧਾਨ ਸਭਾ ਚੋਣਾਂ 'ਚ ਸਿੱਧੂ ਦੀ ਹਾਰ ਯਕੀਨੀ ਬਣਾਉਣ ਲਈ ਉਸ ਦੇ ਖ਼ਿਲਾਫ਼ ਇਕ ਮਜਬੂਤ ਉਮੀਦਵਾਰ ਖੜ੍ਹਾ ਕਰਨਗੇ ਅਤੇ ਉਸ ਉਮੀਦਵਾਰ ਦੀ ਜਿੱਤ ਵੀ ਯਕੀਨੀ ਬਣਾਉਣਗੇ | ਸਿਆਸੀ ਤੌਰ 'ਤੇ ਅਗਲੀ ਰਣਨੀਤੀ ਅਤੇ ਕਦਮ ਸਬੰਧੀ ਉਨ੍ਹਾਂ ਐਲਾਨ ਕਰਦਿਆਂ ਕਿਹਾ ਕਿ 3 ਹਫ਼ਤੇ ਅੰਦਰ ਆਪਣੇ ਸਾਥੀਆਂ ਅਤੇ ਸਮਰਥਕਾਂ ਨਾਲ ਰਾਏ ਸਲਾਹ ਲੈ ਕੇ ਅਗਲੀ ਰਣਨੀਤੀ ਦਾ ਐਲਾਨ ਕਰਨਗੇ | ਇਕ ਹੋਰ ਸਵਾਲ ਦੇ ਜਵਾਬ 'ਚ ਉਨ੍ਹਾਂ ਸਿੱਧੂ ਦੇ ਜਨਰਲ ਬਾਜਵਾ ਨਾਲ ਸਬੰਧ ਹੋਣ ਦੀ ਗੱਲ ਕੀਤੀ ਅਤੇ ਉਸ ਨੂੰ ਦੇਸ਼ ਲਈ ਖ਼ਤਰਾ ਦੱਸਿਆ | ਉਨ੍ਹਾਂ ਕਿਹਾ ਕਿ ਸੋਨੀਆ ਗਾਂਧੀ, ਰਾਹੁਲ ਗਾਂਧੀ ਅਤੇ ਪਿ੍ਅੰਕਾ ਗਾਂਧੀ ਖ਼ਿਲਾਫ਼ ਭੱਦੀਆਂ ਟਿੱਪਣੀਆਂ ਕਰਨ ਵਾਲੇ ਸਿੱਧੂ ਨੂੰ ਪੰਜਾਬ ਦੀ ਕਮਾਨ ਸੌਂਪ ਦਿੱਤੀ ਗਈ, ਜਦਕਿ ਸਾਡੀ ਪਰਿਵਾਰਕ ਸਾਂਝ ਹੋਣ ਦੇ ਬਾਵਜੂਦ ਮੈਨੂੰ ਬੇਇੱਜ਼ਤ ਕੀਤਾ ਗਿਆ, ਇਸ ਗੱਲ ਦਾ ਬੇਹੱਦ ਦੁੱਖ ਹੋਇਆ | ਉਨ੍ਹਾਂ ਕਿਹਾ ਕਿ ਮੈਂ ਖ਼ੁਦ ਸੋਨੀਆ ਗਾਂਧੀ ਨੂੰ ਕਿਹਾ ਕਿ ਇਕ ਵਾਰ ਮੈਨੂੰ ਕਹਿ ਦਿੰਦੇ ਤਾਂ ਮੈਂ ਖ਼ੁਦ ਹੀ ਪਾਸੇ ਹੋ ਜਾਂਦਾ, ਪਰ ਇਸ ਤਰ੍ਹਾਂ ਨਹੀਂ ਕੀਤਾ ਜਾਣਾ ਚਾਹੀਦਾ ਸੀ |
ਕੈਪਟਨ ਨੇ ਕਿਹਾ ਕਿ ਉਨ੍ਹਾਂ ਤਿੰਨ ਹਫ਼ਤੇ ਪਹਿਲਾਂ ਸੋਨੀਆ ਗਾਂਧੀ ਨੂੰ ਆਪਣਾ ਅਸਤੀਫ਼ਾ ਦੇਣ ਦੀ ਪੇਸ਼ਕਸ਼ ਕੀਤੀ ਸੀ ਪਰ ਸੋਨੀਆ ਗਾਂਧੀ ਨੇ ਉਨ੍ਹਾਂ ਨੂੰ ਆਪਣਾ ਕੰਮ ਜਾਰੀ ਰੱਖਣ ਲਈ ਕਿਹਾ ਸੀ | ਉਨ੍ਹਾਂ ਕਿਹਾ ਕਿ ਜੇ ਉਨ੍ਹਾਂ ਨੇ ਮੈਨੂੰ ਬੁਲਾਇਆ ਹੁੰਦਾ ਅਤੇ ਮੈਨੂੰ ਅਹੁਦਾ ਛੱਡਣ ਲਈ ਕਿਹਾ ਹੁੰਦਾ, ਤਾਂ ਮੈਂ ਉਸੇ ਵੇਲੇ ਛੱਡ ਦਿੰਦਾ, ਪਰ ਜਿਸ ਤਰੀਕੇ ਨਾਲ ਸਭ ਕੀਤਾ ਗਿਆ ਉਹ ਅਫ਼ਸੋਸਜਨਕ ਰਿਹਾ | ਮੈਨੂੰ ਦੱਸੇ ਬਿਨਾਂ ਤੇ ਮੇਰੀ ਸਹਿਮਤੀ ਤੋਂ ਬਿਨਾਂ ਸੀ.ਐਲ.ਪੀ ਦੀ ਮੀਟਿੰਗ ਬੁਲਾਉਣਾ ਮੇਰੇ ਲਈ ਅਪਮਾਨਜਨਕ ਸੀ | ਨਵੇਂ ਮੁੱਖ ਮੰਤਰੀ ਨੂੰ ਉਹ ਜ਼ਰੂਰ ਸਹਿਯੋਗ ਦੇਣਗੇ, ਚੰਨੀ ਸੁਲਝੇ ਹੋਏ ਅਤੇ ਸਮਝਦਾਰ ਇਨਸਾਨ ਹਨ | ਉਨ੍ਹਾਂ ਪੀ.ਐਚ.ਡੀ ਵੀ ਕੀਤੀ ਹੈ ਪਰ ਜ਼ਾਹਿਰ ਤੌਰ 'ਤੇ ਸਿੱਧੂ ਉਸ ਨੂੰ ਚੱਲਣ ਨਹੀਂ ਦੇਵੇਗਾ ਅਤੇ ਆਪਣੀ ਹੀ ਚਲਾਵੇਗਾ | ਜਾਤੀ ਆਧਾਰਿਤ ਸਿਆਸਤ ਸ਼ੁਰੂ ਹੋਣ ਬਾਰੇ ਪੁੱਛੇ ਜਾਣ 'ਤੇ ਉਨ੍ਹਾਂ ਕਿਹਾ ਕਿ ਸਾਡਾ ਧਰਮ ਸਾਨੂੰ ਸਿਖਾਉਂਦਾ ਹੈ ਕਿ ਸਾਰੇ ਬਰਾਬਰ ਹਨ | ਮੈਂ ਲੋਕਾਂ ਨੂੰ ਉਨ੍ਹਾਂ ਦੀ ਜਾਤੀ ਦੇ ਆਧਾਰ 'ਤੇ ਨਹੀਂ ਦੇਖਦਾ, ਇਹ ਉਨ੍ਹਾਂ ਦੀ ਕੁਸ਼ਲਤਾ ਬਾਰੇ ਹੈ | ਕੈਪਟਨ ਨੇ ਕਿਹਾ ਕਿ ਜਦੋਂ ਉਨ੍ਹਾਂ ਸਰਕਾਰ ਬਣਾਈ ਸੀ ਤਾਂ ਉਨ੍ਹਾਂ ਨੇ ਮੁੱਖ ਮੰਤਰੀ ਵਜੋਂ ਯੋਗਤਾ ਦੇ ਹਿਸਾਬ ਨਾਲ ਆਪਣੇ ਮੰਤਰੀਆਂ ਨੂੰ ਨਿਯੁਕਤ ਕੀਤਾ ਸੀ, ਕਿਉਂਕਿ ਉਹ ਉਨ੍ਹਾਂ 'ਚੋਂ ਹਰੇਕ ਦੀ ਯੋਗਤਾ ਨੂੰ ਜਾਣਦੇ ਸੀ | ਉਨ੍ਹਾਂ ਸਵਾਲ ਕੀਤਾ ਕਿ ਵੇਣੂ ਗੋਪਾਲ ਜਾਂ ਅਜੈ ਮਾਕਨ ਜਾਂ ਰਣਦੀਪ ਸੁਰਜੇਵਾਲਾ ਵਰਗੇ ਕਾਂਗਰਸੀ ਨੇਤਾ ਕਿਵੇਂ ਫ਼ੈਸਲਾ ਕਰ ਸਕਦੇ ਹਨ ਕਿ ਕਿਸ ਮੰਤਰਾਲੇ ਲਈ ਕਿਹੜਾ ਮੰਤਰੀ ਚੰਗਾ ਹੈ | ਉਹ ਆਪਣੇ ਸੂਬੇ ਬਾਰੇ ਫ਼ੈਸਲੇ ਖ਼ੁਦ ਲੈਂਦੇ ਸੀ ਜਦਕਿ ਹੁਣ ਪੰਜਾਬ ਨੂੰ ਦਿੱਲੀ ਤੋਂ ਚਲਾਇਆ ਜਾ ਰਿਹਾ ਹੈ | ਉਨ੍ਹਾਂ ਕਿਹਾ ਕਿ ਮੈਂ ਚਲਾਕੀ ਨਹੀਂ ਕਰਦਾ ਅਤੇ ਇਸ ਬਾਰੇ ਗਾਂਧੀ ਭੈਣ-ਭਰਾ ਜਾਣਦੇ ਹਨ ਕਿ ਇਹ ਮੇਰਾ ਤਰੀਕਾ ਨਹੀਂ ਹੈ | ਉਨ੍ਹਾਂ ਕਿਹਾ ਕਿ ਪਿ੍ਅੰਕਾ ਅਤੇ ਰਾਹੁਲ ਗਾਂਧੀ ਮੇਰੇ ਬੱਚਿਆਂ ਵਰਗੇ ਹਨ, ਪਰ ਇਹ ਸਭ ਇਸ ਤਰ੍ਹਾਂ ਖ਼ਤਮ ਨਹੀਂ ਹੋਣਾ ਚਾਹੀਦਾ ਸੀ, ਮੈਨੂੰ ਦੁੱਖ ਲੱਗਿਆ ਹੈ | ਉਨ੍ਹਾਂ ਕਿਹਾ ਕਿ ਗਾਂਧੀ ਪਰਿਵਾਰ ਦੇ ਬੱਚੇ ਕਾਫ਼ੀ ਗੈਰ-ਤਜ਼ਰਬੇਕਾਰ ਹਨ ਅਤੇ ਉਨ੍ਹਾਂ ਦੇ ਸਲਾਹਕਾਰ ਸਪਸ਼ਟ ਤੌਰ 'ਤੇ ਉਨ੍ਹਾਂ ਨੂੰ ਗੁੰਮਰਾਹ ਕਰ ਰਹੇ ਸਨ | ਮੁੱਖ ਮੰਤਰੀ ਰਹਿੰਦਿਆਂ ਪੰਜਾਬ ਦੇ ਮੁੱਦਿਆਂ ਬੇਅਦਬੀ ਮਾਮਲਾ, ਬਹਿਬਲਕਲਾਂ ਗੋਲੀ ਕਾਂਡ, ਡਰੱਗ ਮਾਮਲੇ 'ਚ ਸਰਕਾਰ ਵਲੋਂ ਵੱਡਾ ਐਕਸ਼ਨ ਨਹੀਂ ਲਿਆ ਗਿਆ ਬਾਰੇ ਕੈਪਟਨ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਵਲੋਂ ਦੇਸ਼ ਦੇ ਕਾਨੂੰਨ ਅਨੁਸਾਰ ਸਖ਼ਤੀ ਨਾਲ ਕੰਮ ਕੀਤਾ ਗਿਆ ਪਰ ਕਾਨੂੰਨ ਤੋਂ ਬਾਹਰ ਜਾ ਕੇ ਕੁਝ ਨਹੀਂ ਕੀਤਾ ਜਾ ਸਕਦਾ | ਕੈਪਟਨ ਨੇ ਕਿਹਾ ਕਿ ਜੋ ਪਹਿਲਾਂ ਰੌਲਾ ਪਾ ਰਹੇ ਸੀ ਕਿ ਮੈਂ ਬਾਦਲ ਪਰਿਵਾਰ ਖ਼ਿਲਾਫ਼ ਜਾਂ ਮਜੀਠੀਆ ਖ਼ਿਲਾਫ਼ ਕੁਝ ਨਹੀਂ ਕੀਤਾ ਤਾਂ ਹੁਣ ਉਹ ਸਰਕਾਰ ਚਲਾ ਰਹੇ ਹਨ, ਕਰ ਦੇਣ ਜਿਸ ਨੂੰ ਅੰਦਰ ਕਰਨਾ ਹੈ | ਪੰਜਾਬ 'ਚ ਸਾਢੇ ਚਾਰ ਸਾਲ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਸਰਕਾਰ 'ਤੇ ਅਫ਼ਸਰਸ਼ਾਹੀ ਭਾਰੂ ਰਹਿਣ ਬਾਰੇ ਪੁੱਛੇ ਜਾਣ 'ਤੇ ਉਨ੍ਹਾਂ ਕਿਹਾ ਕਿ ਜੇਕਰ ਉਦੋਂ ਅਫ਼ਸਰਸ਼ਾਹੀ ਭਾਰੂ ਸੀ ਤਾਂ ਹੁਣ ਨਵੀਂ ਸਰਕਾਰ ਸਭ ਠੀਕ ਕਰ ਲਵੇ | ਮੰਤਰੀਆਂ ਅਤੇ ਵਿਧਾਇਕਾਂ ਦੇ ਬੱਚਿਆਂ ਨੂੰ ਹੀ ਰੁਜ਼ਗਾਰ ਦੇਣ ਬਾਰੇ ਪੁੱਛੇ ਜਾਣ 'ਤੇ ਉਨ੍ਹਾਂ ਕਿਹਾ ਕਿ ਜਿਨ੍ਹਾਂ ਦੇ ਪਰਿਵਾਰਾਂ ਦੀਆਂ ਸੂਬੇ ਲਈ ਕੁਰਬਾਨੀਆਂ ਸਨ ਉਨ੍ਹਾਂ ਨੂੰ ਹੀ ਰੁਜ਼ਗਾਰ ਦਿੱਤਾ ਗਿਆ | ਉਨ੍ਹਾਂ ਕਿਹਾ ਕਿ ਅੰਬਿਕਾ ਸੋਨੀ ਨਾਲ ਮੇਰੇ ਕਰੀਬੀ ਸਬੰਧ ਹਨ ਅਤੇ ਜੇਕਰ ਉਹ ਮੁੱਖ ਮੰਤਰੀ ਬਣਦੇ ਜਾਂ ਜਾਖੜ ਨੂੰ ਵੀ ਮੁੱਖ ਮੰਤਰੀ ਦਾ ਚਿਹਰਾ ਬਣਾਇਆ ਜਾਂਦਾ ਤਾਂ ਉਨ੍ਹਾਂ ਨੂੰ ਕੋਈ ਇਤਰਾਜ਼ ਨਹੀਂ ਹੋਣਾ ਸੀ ਸਗੋਂ ਉਹ ਇਨ੍ਹਾਂ ਦਾ ਸਮਰਥਨ ਕਰਦੇ | ਇਹ ਪੁੱਛੇ ਜਾਣ 'ਤੇ ਕਿ ਨਵੇਂ ਮੁੱਖ ਮੰਤਰੀ ਵਲੋਂ ਹੁਕਮ ਦਿੱਤੇ ਗਏ ਹਨ ਕਿ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀਆਂ ਫੋਟੋਆਂ ਸਰਕਾਰੀ ਬੱਸਾਂ ਤੋਂ ਉਤਾਰੀਆਂ ਜਾਣ ਅਤੇ ਹੁਣ ਨਵੇਂ ਮੁੱਖ ਮੰਤਰੀ ਦੀਆਂ ਫੋਟੋਆਂ ਹੀ ਬੱਸਾਂ 'ਤੇ ਲੱਗਣਗੀਆਂ, ਤਾਂ ਕੈਪਟਨ ਨੇ ਜਵਾਬ ਦਿੰਦਿਆਂ ਕਿਹਾ ਕਿ ਮੈਨੂੰ ਤਾਂ ਪਤਾ ਵੀ ਨਹੀਂ ਕਿ ਮੇਰੀਆਂ ਫੋਟੋਆਂ ਬੱਸਾਂ 'ਤੇ ਲੱਗੀਆਂ ਹੋਈਆਂ ਹਨ ਅਤੇ ਮੈਨੂੰ ਇਨ੍ਹਾਂ ਛੋਟੀਆਂ ਚੀਜ਼ਾਂ ਨਾਲ ਕੋਈ ਫ਼ਰਕ ਵੀ ਨਹੀਂ ਪੈਂਦਾ |
ਨਵੀਂ ਦਿੱਲੀ, 22 ਸਤੰਬਰ (ਉਪਮਾ ਡਾਗਾ ਪਾਰਥ)-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਬੁੱਧਵਾਰ ਨੂੰ ਅਮਰੀਕਾ ਦੇ ਤਿੰਨ ਦਿਨਾਂ ਦੌਰੇ ਲਈ ਰਵਾਨਾ ਹੋ ਗਏ | ਦੌਰੇ 'ਤੇ ਰਵਾਨਾ ਹੋਣ ਤੋਂ ਪਹਿਲਾਂ ਪ੍ਰਧਾਨ ਮੰਤਰੀ ਵਲੋਂ ਜਾਰੀ ਬਿਆਨ 'ਚ ਕਿਹਾ ਗਿਆ ਕਿ ਇਹ ਦੌਰਾ ਅਮਰੀਕਾ ਨਾਲ ਰਣਨੀਤਕ ...
• ਅੱਜ ਸੁਣਾਈ ਜਾਵੇਗੀ ਸਜ਼ਾ • ਮਾਮਲੇ 'ਚ ਨਾਮਜ਼ਦ ਥਾਣਾ ਮੁਖੀ ਵੱਸਣ ਸਿੰਘ ਦੀ ਹੋ ਚੁੱਕੀ ਹੈ ਮੌਤ
ਐੱਸ. ਏ. ਐੱਸ. ਨਗਰ, 22 ਸਤੰਬਰ (ਜਸਬੀਰ ਸਿੰਘ ਜੱਸੀ)-ਸੀ. ਬੀ. ਆਈ. ਅਦਾਲਤ ਦੇ ਵਿਸ਼ੇਸ਼ ਜੱਜ ਹਰਿੰਦਰ ਕੌਰ ਸਿੱਧੂ ਦੀ ਅਦਾਲਤ ਨੇ ਜੁਲਾਈ 1992 'ਚ ਪੁਲਿਸ ਵਲੋਂ ਗੁਰਵਿੰਦਰ ...
ਨਾਰਾਜ਼ ਕਾਂਗਰਸੀਆਂ ਨੂੰ ਮਨਾਉਣ ਲਈ ਭੱਜ-ਦੌੜ ਹੋਈ ਸ਼ੁਰੂ
ਹਰਕਵਲਜੀਤ ਸਿੰਘ
ਚੰਡੀਗੜ੍ਹ, 22 ਸਤੰਬਰ- ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਪੰਜਾਬ ਕਾਂਗਰਸ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੂੰ ਹਰਾਉਣ ਲਈ ਉਮੀਦਵਾਰ ਖੜ੍ਹਾ ਕਰਨ ਦੇ ਐਲਾਨ ਤੇ ਰਾਹੁਲ ...
ਨਵੀਂ ਦਿੱਲੀ, 22 ਸਤੰਬਰ (ਉਪਮਾ ਡਾਗਾ ਪਾਰਥ)-ਸੁਪਰੀਮ ਕੋਰਟ ਨੇ ਕੇਂਦਰ ਨੂੰ ਇਸ ਸਾਲ ਨਵੰਬਰ 'ਚ ਐੱਨ.ਡੀ.ਏ. ਦੀ ਦਾਖ਼ਲਾ ਪ੍ਰੀਖਿਆ 'ਚ ਔਰਤ ਉਮੀਦਵਾਰਾਂ ਨੂੰ ਸ਼ਾਮਿਲ ਹੋਣ ਦੀ ਇਜਾਜ਼ਤ ਦੇਣ ਦਾ ਆਦੇਸ਼ ਦਿੱਤਾ ਹੈ | ਸਰਬਉੱਚ ਅਦਾਲਤ ਨੇ ਇਸ ਸਬੰਧ 'ਚ ਕੇਂਦਰ ਵਲੋਂ ਮਈ 2022 ਤੱਕ ...
ਸਾਲਾਨਾ 500-600 ਕਰੋੜ ਦੇ ਨਿਗਮ ਦੇ ਖਰਚੇ ਤੋਂ ਇਲਾਵਾ ਬਿਜਲੀ ਦਰਾਂ ਘਟਣ ਦੇ ਆਸਾਰ
ਧਰਮਿੰਦਰ ਸਿੰਘ ਸਿੱਧੂ
ਪਟਿਆਲਾ, 22 ਸਤੰਬਰ -ਪਿਛਲੇ ਤਕਰੀਬਨ 5 ਸਾਲਾਂ ਤੋਂ ਪੰਜਾਬ ਬਿਜਲੀ ਨਿਗਮ ਦੀ ਬੰਦ ਪਈ ਝਾਰਖੰਡ ਵਿਚਲੀ ਪਛਵਾੜਾ ਕੋਲਾ ਖਾਣ ਦੇ ਚੱਲਣ ਦੇ ਆਸਾਰ ਬਣਦੇ ਨਜ਼ਰ ਆ ਰਹੇ ...
ਲੰਡਨ/ਲੈਸਟਰ, 22 ਸਤੰਬਰ (ਮਨਪ੍ਰੀਤ ਸਿੰਘ ਬੱਧਨੀ ਕਲਾਂ, ਸੁਖਜਿੰਦਰ ਸਿੰਘ ਢੱਡੇ)- ਬਰਤਾਨੀਆ ਸਰਕਾਰ ਨੇ ਭਾਰਤ 'ਚ ਤਿਆਰ ਕੋਰੋਨਾ ਵੈਕਸੀਨ ਕੋਵੀਸ਼ੀਲਡ ਨੂੰ ਮਾਨਤਾ ਦੇ ਦਿੱਤੀ ਹੈ ਤੇ ਇਸ ਨੂੰ ਯਾਤਰਾ ਨਿਯਮਾਂ 'ਚ ਸ਼ਾਮਿਲ ਕਰ ਲਿਆ ਹੈ | ਕੋਵੀਸ਼ੀਲਡ ਲੈਣ ਵਾਲੇ ਭਾਰਤੀ ...
• ਸਿੱਧੂ ਤੇ ਹੋਰ ਨੇਤਾਵਾਂ ਨਾਲ ਲਿਆ ਸ਼ੇਅਰੋ-ਸ਼ਾਇਰੀ ਦਾ ਲੁਤਫ਼
• ਡੈਨੀ, ਡਾ: ਰਾਜ ਕੁਮਾਰ, ਸਰਕਾਰੀਆ ਤੇ ਔਜਲਾ ਦੇ ਘਰ ਵੀ ਗਏ ਚੰਨੀ
ਅੰਮਿ੍ਤਸਰ, 22 ਸਤੰਬਰ (ਰੇਸ਼ਮ ਸਿੰਘ)-ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਅੱਜ ਸਵੇਰੇ ਸ੍ਰੀ ਹਰਿਮੰਦਰ ਸਾਹਿਬ ਤੇ ਹੋਰ ਧਾਰਮਿਕ ...
ਚੰਡੀਗੜ੍ਹ, 22 ਸਤੰਬਰ (ਏਜੰਸੀ)-ਹਰਿਆਣਾ ਸਰਕਾਰ ਵਲੋਂ ਕੇਂਦਰ ਦੇ ਤਿੰਨ ਵਿਵਾਦਿਤ ਖੇਤੀ ਕਾਨੂੰਨਾਂ ਦਾ ਵਿਰੋਧ ਕਰ ਰਹੇ ਕਿਸਾਨਾਂ 'ਤੇ ਪਿਛਲੇ ਮਹੀਨੇ ਕਰਨਾਲ ਵਿਖੇ ਪੁਲਿਸ ਵਲੋਂ ਕੀਤੇ ਲਾਠੀਚਾਰਜ ਦੀ ਜਾਂਚ ਲਈ ਹਾਈ ਕੋਰਟ ਦੇ ਇਕ ਸੇਵਾ ਮੁਕਤ ਜੱਜ ਦੀ ਅਗਵਾਈ 'ਚ ਇਕ ...
ਨਵੀਂ ਦਿੱਲੀ, 22 ਸਤੰਬਰ (ਜਗਤਾਰ ਸਿੰਘ)-ਦੇਸ਼ ਦੀ 86 ਸਾਲ ਪੁਰਾਣੀ ਸੰਸਥਾ ਆਲ ਇੰਡੀਆ ਮੋਟਰ ਟਰਾਂਸਪੋਰਟ ਕਾਂਗਰਸ ਵਲੋਂ ਸੰਯੁਕਤ ਕਿਸਾਨ ਮੋਰਚੇ ਦੇ 27 ਸਤੰਬਰ ਦੇ ਭਾਰਤ ਬੰਦ ਦੇ ਸੱਦੇ ਦੀ ਹਮਾਇਤ ਕਰਨ ਦਾ ਐਲਾਨ ਕੀਤਾ ਹੈ | ਟਰਾਂਸਪੋਰਟ ਕਾਂਗਰਸ ਦੇ ਪ੍ਰਧਾਨ ਕੁਲਤਾਰਨ ...
ਚੰਡੀਗੜ੍ਹ, 22 ਸਤੰਬਰ (ਏਜੰਸੀ)-ਹਰਿਆਣਾ ਦੇ ਗ੍ਰਹਿ ਮੰਤਰੀ ਅਨਿਲ ਵਿਜ ਨੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਸੋਨੀਪਤ ਤੇ ਝੱਜਰ ਜ਼ਿਲਿ੍ਹਆਂ 'ਚੋਂ ਦੀ ਦਿੱਲੀ ਜਾਣ ਵਾਲੇ ਬਦਲਵੇ ਰਸਤੇ ਤੁਰੰਤ ਖੋਲ੍ਹੇ ਜਾਣ, ਕਿਉਂਕਿ ਕਿਸਾਨ ਅੰਦੋਲਨ ਦੇ ਚਲਦਿਆਂ ਸਿੰਘੂ ਤੇ ...
ਭਰੋਸੇਯੋਗ ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਬਿਜਲੀ ਨਿਗਮ ਨੂੰ ਪਛਵਾੜਾ ਕੋਲਾ ਖਾਣ 2002 'ਚ ਮਿਲੀ ਸੀ ਅਤੇ ਕਾਂਗਰਸ ਸਰਕਾਰ ਆਉਣ 'ਤੇ 2006 'ਚ ਚਾਲੂ ਕੀਤੀ ਗਈ ਸੀ | ਫਿਰ ਕੁਝ ਨਿੱਜੀ ਕੰਪਨੀਆਂ ਤੇ ਕਾਰਪੋਰੇਟਾਂ ਦੀ ਦਖ਼ਲਅੰਦਾਜ਼ੀ ਨਾਲ ਇਹ ਖਾਣ ਵਿਵਾਦਾਂ 'ਚ ਘਿਰੀ ਰਹੀ ...
ਨਵੀਂ ਦਿੱਲੀ, 22 ਸਤੰਬਰ (ਏਜੰਸੀ)-ਕੇਂਦਰ ਦੇ ਵਿਵਾਦਿਤ ਤਿੰਨ ਖੇਤੀਬਾੜੀ ਕਾਨੂੰਨਾਂ ਖ਼ਿਲਾਫ਼ ਕਿਸਾਨ ਅੰਦੋਲਨ ਦੇ 300 ਦਿਨ ਪੂਰੇ ਹੋਣ 'ਤੇ ਸੰਯੁਕਤ ਕਿਸਾਨ ਮੋਰਚਾ (ਐਸ.ਕੇ.ਐਮ.) ਨੇ ਕਿਹਾ ਕਿ ਅੰਦੋਲਨ ਦੇਸ਼ ਭਰ ਦੇ ਲੱਖਾਂ ਕਿਸਾਨਾਂ ਦੀ ਇੱਛਾ ਤੇ ਦਿ੍ੜ ਇਰਾਦੇ ਦਾ ਪ੍ਰਮਾਣ ...
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.
Powered by REFLEX