ਤਾਜਾ ਖ਼ਬਰਾਂ


ਦਿੱਲੀ 'ਚ ਵਕੀਲ ਦੀ ਗੋਲੀ ਮਾਰ ਕੇ ਹੱਤਿਆ
. . .  7 minutes ago
ਨਵੀਂ ਦਿੱਲੀ, 1 ਅਪ੍ਰੈਲ-ਐਡਵੋਕੇਟ ਵਰਿੰਦਰ ਕੁਮਾਰ ਦੀ ਅੱਜ ਸ਼ਾਮ ਦਵਾਰਕਾ ਇਲਾਕੇ ਵਿਚ ਮੋਟਰਸਾਈਕਲ ਸਵਾਰ ਹਮਲਾਵਰਾਂ ਨੇ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ। ਦਿੱਲੀ ਪੁਲਿਸ ਦੇ ਅਧਿਕਾਰੀ ਅਨੁਸਾਰ...
ਰਿਆਸਤ ਮਲੇਰਕੋਟਲਾ ਦੀ ਆਖ਼ਰੀ ਬੇਗਮ ਫ਼ਤਹਿਗੜ੍ਹ ਸਾਹਿਬ ਹੋਏ ਨਤਮਸਤਕ
. . .  27 minutes ago
ਸੰਦੋੜ, 1 ਅਪ੍ਰੈਲ ( ਜਸਵੀਰ ਸਿੰਘ ਜੱਸੀ)- ਮਲੇਰਕੋਟਲਾ ਰਿਆਸਤ ਦੀ 8ਵੀਂ ਪੀੜ੍ਹੀ ਦੇ ਆਖ਼ਰੀ ਬੇਗਮ ਮੁਨਾਬਰ ਉਨ ਨਿਸ਼ਾ ਜੋਂ 100 ਸਾਲ ਤੋਂ ਵਧੇਰੇ ਉਮਰ ਦੇ ਹਨ, ਅੱਜ ਫ਼ਤਹਿਗੜ੍ਹ ਸਾਹਿਬ ਦੇ ਗੁਰਦੁਆਰੇ ਵਿਖੇ ਨਤਮਸਤਕ....
ਸਾਬਕਾ ਕੈਬਨਿਟ ਮੰਤਰੀ ਚੌਧਰੀ ਸਵਰਨਾ ਰਾਮ ਦਾ ਦਿਹਾਂਤ
. . .  23 minutes ago
ਫਗਵਾੜਾ, 1 ਅਪ੍ਰੈਲ (ਹਰਜੋਤ ਸਿੰਘ ਚਾਨਾ)- ਪੰਜਾਬ ਦੇ ਸੀਨੀਅਰ ਭਾਜਪਾ ਆਗੂ ਤੇ ਸਾਬਕਾ ਕੈਬਨਿਟ ਮੰਤਰੀ ਚੌਧਰੀ ਸਵਰਨਾ ਰਾਮ ਦਾ ਅੱਜ ਬਿਮਾਰੀ ਪਿਛੋਂ ਦਿਹਾਂਤ ਹੋ ਗਿਆ। ਉਹ....
ਕਾਨੂੰਨ ਵਿਵਸਥਾ ਬਾਰੇ ਸਿੱਧੂ ਮੂਸੇਵਾਲਾ ਦੇ ਘਰ ਜਾ ਕੇ ਬੋਲਾਂਗਾ- ਨਵਜੋਤ ਸਿੰਘ ਸਿੱਧੂ
. . .  35 minutes ago
ਪਟਿਆਲਾ, 1 ਅਪ੍ਰੈਲ- ਜੇਲ੍ਹ ਤੋਂ ਬਾਹਰ ਆਏ ਨਵਜੋਤ ਸਿੰਘ ਸਿੱਧੂ ਨੇ ਮੁੱਖ ਮੰਤਰੀ ਭਗਵੰਤ ਮਾਨ ’ਤੇ ਨਿਸ਼ਾਨਾ ਸਾਧਦਿਆਂ ਕਿਹਾ ਕਿ ਉਹ ਹੁਣ ਅਖ਼ਬਾਰੀ ਮੁੱਖ ਮੰਤਰੀ ਬਣ ਕੇ ਰਹਿ ਗਿਆ ਹੈ। ਉਨ੍ਹਾਂ ਕਿਹਾ ਕਿ ਪੰਜਾਬ ਵਿਚ ਖ਼ੌਫ਼ ਦਾ ਮਾਹੌਲ ਸਿਰਜਿਆ ਜਾ ਰਿਹਾ ਹੈ। ਕਾਨੂੰਨ ਵਿਵਸਥਾ ਬਾਰੇ....
ਜੋ ਪੰਜਾਬ ਨੂੰ ਕੰਮਜ਼ੋਰ ਕਰੇਗਾ, ਉਹ ਖ਼ੁਦ ਕੰਮਜ਼ੋਰ ਹੋ ਜਾਵੇਗਾ- ਨਵਜੋਤ ਸਿੰਘ ਸਿੱਧੂ
. . .  about 1 hour ago
ਪਟਿਆਲਾ, 1 ਅਪ੍ਰੈਲ- ਜੇਲ੍ਹ ਤੋਂ ਬਾਹਰ ਆਉਂਦਿਆਂ ਹੀ ਨਵਜੋਤ ਸਿੰਘ ਸਿੱਧੂ ਨੇ ਪੱਤਰਕਾਰਾਂ ਨਾਲ ਗੱਲ ਕਰਦਿਆਂ ਰਾਹੁਲ ਗਾਂਧੀ ਦੀ ਤਾਰੀਫ਼ ਕੀਤੀ ਅਤੇ ਕਿਹਾ ਕਿ ਜਦੋਂ ਵੀ ਤਾਨਾਸ਼ਾਹੀ ਹੋਈ ਹੈ ਤਾਂ ਦੇਸ਼ ਵਿਚ ਇਕ ਕ੍ਰਾਂਤੀ ਆਈ ਹੈ ਅਤੇ ਉਸ ਕ੍ਰਾਂਤੀ ਦਾ ਨਾਮ ਹੈ ਰਾਹੁਲ ਗਾਂਧੀ। ਉਨ੍ਹਾਂ ਕਿਹਾ ਕਿ ਜੋ...
ਜੇਲ੍ਹ ਤੋਂ ਬਾਹਰ ਆਏ ਨਵਜੋਤ ਸਿੰਘ ਸਿੱਧੂ
. . .  about 1 hour ago
ਜੇਲ੍ਹ ਤੋਂ ਬਾਹਰ ਆਏ ਨਵਜੋਤ ਸਿੰਘ ਸਿੱਧੂ
ਕਾਰ ਵਿਚ ਟੱਕਰ ਵੱਜਣ ਨਾਲ ਭਾਰਤੀ ਨੌਜਵਾਨ ਦਰਬਾਰਾ ਸਿੰਘ ਪਿਹੋਵਾ ਦੀ ਮੌਤ
. . .  about 2 hours ago
ਇਟਲੀ, 1 ਅਪ੍ਰੈਲ (ਹਰਦੀਪ ਸਿੰਘ ਕੰਗ)-ਇਟਲੀ ਵਿਚ ਜ਼ਿਲ੍ਹਾ ਲਾਤੀਨਾ ਦੇ ਪੁਨਤੀਨੀਆਂ ਸ਼ਹਿਰ ਨੇੜੇ ਬੀਤੇ ਦਿਨ ਇਕ ਵਧੇਰੀ ਉਮਰ ਦੇ ਇਟਾਲੀਅਨ ਨੇ ਸਾਇਕਲ ਉੱਪਰ ਜਾ ਰਹੇ ਭਾਰਤੀ ਨੂੰ ਪਿੱਛੋ ਅਜਿਹੀ ਜ਼ਬਰਦਸਤ ਟੱਕਰ ਮਾਰੀ ਕਿ ਉਸ ਦੀ ਮੌਕੇ ’ਤੇ ਹੀ ਮੌਤ ਹੋ ਗਈ। ਇਸ ਸੰਬੰਧੀ ਮ੍ਰਿਤਕ ਦੇ ਛੋਟੇ ਭਰਾ ਸੁਰਜੀਤ ਸਿੰਘ.....
ਡਾ. ਪ੍ਰਭਲੀਨ ਸਿੰਘ ਦੀ ਲਿਖੀ ਪੁਸਤਕ ਸਿੱਖ ਬਿਜਨਸ ਲੀਡਰਸ ਆਫ਼ ਇੰਡੀਆ ਰਿਲੀਜ਼
. . .  about 2 hours ago
ਨਵੀਂ ਦਿੱਲੀ, 1 ਅਪ੍ਰੈਲ (ਬਲਵਿੰਦਰ ਸਿੰਘ ਸੋਢੀ)- ਪ੍ਰਸਿੱਧ ਲੇਖਕ ਡਾ. ਪ੍ਰਭਲੀਨ ਸਿੰਘ ਦੀ ਲਿਖੀ ਪੁਸਤਕ ਸਿੱਖ ਬਿਜਨਸ ਲੀਡਰਸ ਆਫ਼ ਇੰਡੀਆ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੇ ਰੀਲੀਜ਼ ਕੀਤੀ। ਇਸ ਵਿਚ ਵੱਖ ਵੱਖ 37 ਵਪਾਰਕ ਸ਼ਖ਼ਸੀਅਤਾਂ ਦੇ ਬਾਰੇ ਜ਼ਿਕਰ ਕੀਤਾ ਗਿਆ ਹੈ, ਜਿਨ੍ਹਾਂ ਨੇ ਸਮਾਜ, ਰਾਜ....
ਪ੍ਰਧਾਨ ਮੰਤਰੀ ਨੇ ਭੋਪਾਲ-ਨਵੀਂ ਦਿੱਲੀ ਵੰਦੇ ਭਾਰਤ ਰੇਲਗੱਡੀ ਨੂੰ ਦਿਖਾਈ ਹਰੀ ਝੰਡੀ
. . .  about 3 hours ago
ਭੋਪਾਲ, 1 ਅਪ੍ਰੈਲ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਰਾਣੀ ਕਮਲਾਪਤੀ ਰੇਲਵੇ ਸਟੇਸ਼ਨ ’ਤੇ ਭੋਪਾਲ-ਨਵੀਂ ਦਿੱਲੀ ਵੰਦੇ ਭਾਰਤ ਰੇਲਗੱਡੀ ਨੂੰ ਹਰੀ ਝੰਡੀ ਦਿਖਾਈ। ਇਸ ਮੌਕੇ ਮੱਧ ਪ੍ਰਦੇਸ਼ ਦੇ ਮੁੱਖ ਮੰਤਰੀ ਸ਼ਿਵਰਾਜ ਸਿੰਘ ਚੌਹਾਨ....
ਆਈ. ਪੀ.ਐਲ. ਕ੍ਰਿਕਟ: ਕੋਲਕਾਤਾ ਨਾਈਟ ਰਾਈਡਰਜ਼ ਨੇ ਜਿੱਤਿਆ ਟਾਸ
. . .  about 3 hours ago
ਐਸ. ਏ. ਐਸ. ਨਗਰ. 1 ਅਪ੍ਰੈਲ (ਤਰਵਿੰਦਰ ਸਿੰਘ ਬੈਨੀਪਾਲ)- ਮੁਹਾਲੀ ਦੇ ਪੀ. ਸੀ. ਏ. ਸਟੇਡੀਅਮ ਵਿਖੇ ਖ਼ੇਡੇ ਜਾ ਰਹੇ ਆਈ. ਪੀ. ਐਲ. ਦੇ ਦੂਜੇ ਮੈਚ ਵਿਚ ਕੋਲਕਾਤਾ ਨਾਈਟ ਰਾਈਡਰਜ਼ ਨੇ ਟਾਸ ਜਿੱਤ ਕੇ ਪੰਜਾਬ ਕਿੰਗਜ਼ ਨੂੰ ਬੱਲੇਬਾਜ਼ੀ ਦਾ ਸੱਦਾ ਦਿੱਤਾ ਹੈ। ਕੁੱਝ ਮਿੰਟਾਂ ਬਾਅਦ ਮੈਚ ਸ਼ੁਰੂ ਹੋਵੇਗਾ। ਦੋਹਾਂ ਟੀਮਾਂ....
ਦਿੱਲੀ ਏਅਰਪੋਰਟ ’ਤੇ ਐਮਰਜੈਂਸੀ ਘੋਸ਼ਿਤ
. . .  about 3 hours ago
ਨਵੀਂ ਦਿੱਲੀ, 1 ਅਪ੍ਰੈਲ- ਦਿੱਲੀ ਏਅਰਪੋਰਟ ਤੋਂ ਦੁਬਈ ਜਾ ਰਹੇ ਫੈਡਐਕਸ ਜਹਾਜ਼ ਨੇ ਜਿਵੇਂ ਹੀ ਉਡਾਣ ਭਰੀ ਤਾਂ ਉਹ ਇਕ ਪੰਛੀ ਨਾਲ ਟਕਰਾ ਗਿਆ, ਜਿਸ ਤੋਂ ਬਾਅਦ ਇਸ ਦੀ ਐਮਰਜੈਂਸੀ ਲੈਂਡਿੰਗ ਕਰਵਾਈ ਜਾ ਰਹੀ ਹੈ। ਇਸ ਕਾਰਨ ਹਵਾਈ ਅੱਡਾ ਪ੍ਰਸ਼ਾਸਨ ਨੇ ਐਮਰਜੈਂਸੀ ਘੋਸ਼ਿਤ ਕਰ ਦਿੱਤੀ ਹੈ,...
ਭੂਟਾਨ ਦੇ ਰਾਜਾ 3 ਤੋਂ 5 ਅਪ੍ਰੈਲ ਤੱਕ ਭਾਰਤੀ ਦੌਰੇ ’ਤੇ
. . .  1 minute ago
ਨਵੀਂ ਦਿੱਲੀ, 1 ਅਪ੍ਰੈਲ- ਭਾਰਤੀ ਵਿਦੇਸ਼ ਮੰਤਰਾਲੇ ਦੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਭੂਟਾਨ ਦੇ ਰਾਜਾ ਜਿਗਮੇ ਖ਼ੇਸਰ ਨਾਮਗਾਇਲ ਵਾਂਗਚੱਕ 3 ਤੋਂ 5 ਅਪ੍ਰੈਲ ਤੱਕ ਭਾਰਤ ਦੇ ਅਧਿਕਾਰਤ ਦੌਰੇ ’ਤੇ ਹੋਣਗੇ। ਉਨ੍ਹਾਂ ਦੇ ਨਾਲ ਵਿਦੇਸ਼ ਮਾਮਲਿਆਂ ਅਤੇ ਵਿਦੇਸ਼ ਵਪਾਰ ਮੰਤਰੀ ਡਾ. ਟਾਂਡੀ ਦੋਰਜੀ ਅਤੇ ਭੂਟਾਨ ਦੀ ਸ਼ਾਹੀ ਸਰਕਾਰ ਦੇ....
ਕੋਟਕਪੂਰਾ ਗੋਲੀਕਾਂਡ ਮਾਮਲਾ: ਸੁਮੇਧ ਸੈਣੀ ਅਦਾਲਤ ਵਿਚ ਹੋਏ ਪੇਸ਼
. . .  1 minute ago
ਫਰੀਦਕੋਟ, 1 ਅਪ੍ਰੈਲ (ਜਸਵੰਤ ਪੁਰਬਾ, ਸਰਵਜੀਤ ਸਿੰਘ)- ਕੋਟਕਪੂਰਾ ਗੋਲੀਕਾਂਡ ਵਿਚ ਪੰਜਾਬ ਦੇ ਸਾਬਕਾ ਡੀ.ਜੀ.ਪੀ. ਸੁਮੇਧ ਸੈਣੀ ਅੱਜ ਇਥੇ ਇਲਾਕਾ ਮੈਜਿਸਟਰੇਟ ਅਜੇਪਾਲ ਸਿੰਘ ਦੀ ਅਦਾਲਤ ਵਿਚ ਪੇਸ਼ ਹੋਏ। ਅਦਾਲਤ ਨੇ ਸਾਬਕਾ ਡੀ.ਜੀ.ਪੀ. ਨੂੰ ਚਲਦੇ ਮੁਕੱਦਮੇ ਤੱਕ ਜ਼ਮਾਨਤ.....
ਮੁੰਬਈ: ਰਾਜ ਸਭਾ ਸਾਂਸਦ ਨੂੰ ਧਮਕੀ ਦੇਣ ਦੇ ਮਾਮਲੇ ਵਿਚ ਲਾਰੈਂਸ ਬਿਸ਼ਨੋਈ ਵਿਰੁੱਧ ਕੇਸ ਦਰਜ
. . .  about 4 hours ago
ਮਹਾਰਾਸ਼ਟਰ, 1 ਅਪ੍ਰੈਲ- ਰਾਜ ਸਭਾ ਸਾਂਸਦ ਸੰਜੇ ਰਾਉਤ ਨੂੰ ਜਾਨੋਂ ਮਾਰਨ ਦੀ ਧਮਕੀ ਦੇਣ ਦੇ ਮਾਮਲੇ ਵਿਚ ਮੁੰਬਈ ਦੇ ਕੰਜੂਰ ਮਾਰਗ ਪੁਲਿਸ ਸਟੇਸ਼ਨ ਵਿਚ ਲਾਰੈਂਸ ਬਿਸ਼ਨੋਈ ਵਿਰੁੱਧ ਧਾਰਾ 506(2) ਅਤੇ 504 ਆਈ.ਪੀ.ਸੀ.....
ਕਾਗਜ਼ੀ ਕਾਰਵਾਈ ਕਾਰਨ ਰਿਹਾਈ ’ਚ ਹੋ ਰਹੀ ਦੇਰੀ- ਕਰਨ ਸਿੱਧੂ
. . .  about 4 hours ago
ਪਟਿਆਲਾ, 1 ਅਪ੍ਰੈਲ- ਜੇਲ੍ਹ ਤੋਂ ਬਾਹਰ ਨਵਜੋਤ ਸਿੰਘ ਸਿੱਧੂ ਦੇ ਬੇਟੇ ਕਰਨ ਸਿੱਧੂ ਜਾਣਕਾਰੀ ਦਿੰਦਿਆਂ ਦੱਸਿਆ ਕਿ ਅੰਦਰ ਫ਼ਿਲਹਾਲ ਕੁੱਝ ਰਸਮੀ ਕਾਰਵਾਈਆਂ ਕੀਤੀਆਂ ਜਾ ਰਹੀਆਂ ਹਨ, ਜਿਸ ਕਾਰਨ ਰਿਹਾਈ ਵਿਚ ਦੇਰੀ ਹੋ ਰਹੀ ਹੈ। ਇਹ ਕਾਰਵਾਈ ਪੂਰੀ....
ਕੰਝਾਵਲਾ ਕੇਸ: ਪੁਲਿਸ ਵਲੋਂ 7 ਮੁਲਜ਼ਮਾਂ ਖ਼ਿਲਾਫ਼ ਚਾਰਜਸ਼ੀਟ ਦਾਖ਼ਲ
. . .  about 4 hours ago
ਨਵੀਂ ਦਿੱਲੀ, 1 ਅਪ੍ਰੈਲ- ਦਿੱਲੀ ਪੁਲਿਸ ਨੇ ਅੱਜ ਕੰਝਾਵਲਾ ਹਿੱਟ ਐਂਡ ਡਰੈਗ ਕੇਸ ਵਿਚ ਸੱਤ ਮੁਲਜ਼ਮਾਂ ਖ਼ਿਲਾਫ਼ 800 ਪੰਨਿਆਂ ਦੀ ਚਾਰਜਸ਼ੀਟ ਦਾਖ਼ਲ ਕੀਤੀ ਹੈ। ਦਿੱਲੀ ਪੁਲਿਸ ਨੇ ਚਾਰ ਮੁਲਜ਼ਮਾਂ ਖ਼ਿਲਾਫ਼ ਕਤਲ ਅਤੇ ਸਾਜ਼ਿਸ਼ ਦੀਆਂ ਧਾਰਾਵਾਂ ਲਾਈਆਂ ਹਨ ਅਤੇ ਤਿੰਨ ਮੁਲਜ਼ਮਾਂ ਖ਼ਿਲਾਫ਼ ਸਬੂਤਾਂ ਨੂੰ ਨਸ਼ਟ ਕਰਨ....
ਮਿਜ਼ੋਰਮ: ਕੇਂਦਰੀ ਗ੍ਰਹਿ ਮੰਤਰੀ ਕਰਨਗੇ 2415 ਕਰੋੜ ਰੁਪਏ ਦੇ ਪ੍ਰਾਜੈਕਟਾਂ ਦਾ ਉਦਘਾਟਨ
. . .  about 5 hours ago
ਮਿਜ਼ੋਰਮ, 1 ਅਪ੍ਰੈਲ- ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ 2,415 ਕਰੋੜ ਰੁਪਏ ਦੇ ਵੱਖ-ਵੱਖ ਪ੍ਰੋਜੈਕਟਾਂ ਦਾ ਉਦਘਾਟਨ ਕਰਨ ਅਤੇ ਨੀਂਹ ਪੱਥਰ ਰੱਖਣ ਲਈ ਅੱਜ ਆਈਜ਼ਵਾਲ...
ਯੂ.ਐਸ. ਜਾਰਜੀਆ ਅਸੈਂਬਲੀ ਨੇ ਹਿੰਦੂਫੋਬੀਆ ਦੀ ਨਿੰਦਾ ਕਰਨ ਵਾਲਾ ਪਹਿਲਾ ਮਤਾ ਕੀਤਾ ਪਾਸ
. . .  about 5 hours ago
ਵਾਸ਼ਿੰਗਟਨ, 1 ਅਪ੍ਰੈਲ- ਇਕ ਇਤਿਹਾਸਕ ਕਦਮ ਵਿਚ ਯੂ.ਐਸ. ਜਾਰਜੀਆ ਅਸੈਂਬਲੀ ਨੇ ਹਿੰਦੂਫੋਬੀਆ ਦੀ ਨਿੰਦਾ ਕਰਨ ਵਾਲਾ ਪਹਿਲਾ ਮਤਾ ਪਾਸ ਕੀਤਾ ਹੈ ਅਤੇ ਅਜਿਹਾ ਕਰਨ ਵਾਲਾ ਇਹ ਪਹਿਲਾ ਅਮਰੀਕੀ ਰਾਜ ਬਣ ਗਿਆ ਹੈ। ਉੱਤਰੀ ਅਮਰੀਕਾ ਦੇ ਹਿੰਦੂਆਂ ਦੇ ਗੱਠਜੋੜ ਦੇ ਅਧਿਕਾਰਤ...
ਅੱਜ ਸਾਰਾ ਪੰਜਾਬ ਨਵਜੋਤ ਸਿੰਘ ਸਿੱਧੂ ਦੇ ਸਾਹਮਣੇ ਆਉਣ ਦੀ ਉਡੀਕ ’ਚ- ਮੀਡੀਆ ਸਲਾਹਕਾਰ ਨਵਜੋਤ ਸਿੰਘ ਸਿੱਧੂ
. . .  about 6 hours ago
ਪਟਿਆਲਾ, 1 ਆਪ੍ਰੈਲ- ਅੱਜ ਜੇਲ੍ਹ ਤੋਂ ਰਿਹਾਅ ਹੋ ਰਹੇ ਨਵਜੋਤ ਸਿੰਘ ਸਿੱਧੂ ਦੇ ਮੀਡੀਆ ਸਲਾਹਕਾਰ ਸੁਰਿੰਦਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਨਵਜੋਤ ਸਿੰਘ ਸਿੱਧੂ ਨੇ ਇਕ ਦਿਨ ਵੀ ਜੇਲ੍ਹ ਤੋਂ ਛੁੱਟੀ ਨਹੀਂ ਲਈ ਅਤੇ ਉਹ ਅਨੁਸ਼ਾਸਿਤ ਰਹੇ। ਉਨ੍ਹਾਂ ਕਿਹਾ ਕਿ ਅੱਜ ਸਾਰਾ ਪੰਜਾਬ ਉਸ ਦੇ ਸਾਹਮਣੇ ਆਉਣ ਦੀ ਉਡੀਕ....
ਸਾਬਕਾ ਡੀ.ਸੀ.ਪੀ. ਰਜਿੰਦਰ ਸਿੰਘ ਭਾਜਪਾ ’ਚ ਹੋਏ ਸ਼ਾਮਿਲ
. . .  about 7 hours ago
ਚੰਡੀਗੜ੍ਹ, 1 ਅਪ੍ਰੈਲ- ਪੰਜਾਬ ਪੁਲਿਸ ਦੇ ਸਾਬਕਾ ਡੀ.ਸੀ.ਪੀ. ਰਜਿੰਦਰ ਸਿੰਘ ਅੱਜ ਚੰਡੀਗੜ੍ਹ ਵਿਖੇ ਕੇਂਦਰੀ ਮੰਤਰੀ ਗਜੇਂਦਰ ਸਿੰਘ ਸ਼ੇਖ਼ਾਵਤ ਦੀ ਮੌਜੂਦਗੀ ਵਿਚ ਭਾਰਤੀ ਜਨਤਾ ਪਾਰਟੀ ’ਚ ਸ਼ਾਮਿਲ ਹੋ ਗਏ ਹਨ। ਉਨ੍ਹਾਂ ਬਾਰੇ ਇਹ ਵੀ ਕਿਆਸ....
ਪੰਜਾਬ ਵਿਚ ਨਸ਼ਿਆਂ ਤੇ ਬੰਦੂਕਾਂ ਦਾ ਮਾਫ਼ੀਆ ਹਾਵੀ- ਗਜੇਂਦਰ ਸਿੰਘ ਸ਼ੇਖ਼ਾਵਤ
. . .  about 7 hours ago
ਚੰਡੀਗੜ੍ਹ, 1 ਅਪ੍ਰੈਲ- ਅੱਜ ਇੱਥੇ ਪੱਤਰਕਾਰਾਂ ਨੂੰ ਸੰਬੋਧਨ ਕਰਦਿਆਂ ਕੇਂਦਰੀ ਮੰਤਰੀ ਗਜੇਂਦਰ ਸਿੰਘ ਸ਼ੇਖ਼ਾਵਤ ਨੇ ਕਿਹਾ ਕਿ ਪੰਜਾਬ ਵਿਚ ਗੀਤ-ਸੰਗੀਤ ਅਤੇ ਧੁਨ ਫ਼ੈਲਾਉਣ ਵਾਲੇ ਲੋਕਾਂ ਨੂੰ ਧਮਕੀਆਂ ਦਿੱਤੀਆਂ ਗਈਆਂ ਅਤੇ ਉਨ੍ਹਾਂ ਨੂੰ ਜਾਨੋਂ ਮਾਰ ਦਿੱਤਾ ਗਿਆ। ਉਨ੍ਹਾਂ ਕਿਹਾ ਕਿ ਅੱਜ ਇੱਥੇ ਨਸ਼ਿਆਂ....
ਭਾਰਤ ਵਿਚ ਕੋਰੋਨਾ ਦੇ 2,994 ਨਵੇਂ ਮਾਮਲੇ ਆਏ ਸਾਹਮਣੇ
. . .  about 5 hours ago
ਨਵੀਂ ਦਿੱਲੀ, 1 ਅਪ੍ਰੈਲ- ਭਾਰਤ ਵਿਚ ਪਿਛਲੇ 24 ਘੰਟਿਆਂ ਵਿਚ ਕੋਵਿਡ-19 ਦੇ 2,994 ਨਵੇਂ ਮਾਮਲੇ ਸਾਹਮਣੇ ਆਏ ਹਨ, ਹੁਣ ਸਰਗਰਮ ਮਰੀਜ਼ਾਂ ਦੀ ਕੁੱਲ ਗਿਣਤੀ...
ਜੰਮੂ-ਕਸ਼ਮੀਰ: ਪਾਕਿਸਤਾਨ ਵਲੋਂ ਆਇਆ ਡਰੋਨ
. . .  about 7 hours ago
ਸ੍ਰੀਨਗਰ, 1 ਅਪ੍ਰੈਲ- ਬੀ.ਐਸ.ਐਫ਼. ਅਧਿਕਾਰੀਆਂ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਬੀਤੀ ਰਾਤ ਕਰੀਬ 12.15 ਵਜੇ ਜਵਾਨਾਂ ਨੇ ਸਾਂਬਾ ਜ਼ਿਲ੍ਹੇ ਦੇ ਰਾਮਗੜ੍ਹ ਵਿਚ ਅੰਤਰਰਾਸ਼ਟਰੀ ਸਰਹੱਦ ’ਤੇ ਉਨ੍ਹਾਂ ਵਲੋਂ ਦੇਖੀ ਗਈ ਇਕ ਝਪਕਦੀ ਰੌਸ਼ਨੀ ਵੱਲ ਗੋਲੀਬਾਰੀ ਕੀਤੀ ਗਈ, ਜਿਸ ਤੋਂ ਬਾਅਦ ਇਕ ਡਰੋਨ ਪਾਕਿਸਤਾਨ....
ਪਟਿਆਲਾ ਦੀਆਂ ਸੜਕਾਂ ’ਤੇ ਨਵਜੋਤ ਸਿੰਘ ਸਿੱਧੂ ਦੇ ਬੈਨਰ ਅਤੇ ਹੋਰਡਿੰਗ ਲੱਗੇ ਆਏ ਨਜ਼ਰ
. . .  about 9 hours ago
ਪਟਿਆਲਾ, 1 ਅਪ੍ਰੈਲ- ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਅੱਜ ਪਟਿਆਲਾ ਜੇਲ੍ਹ ਤੋਂ ਰਿਹਾਅ ਹੋਣਗੇ। ਪਟਿਆਲਾ ਦੀਆਂ ਸੜਕਾਂ ’ਤੇ ਨਵਜੋਤ ਸਿੰਘ ਸਿੱਧੂ ਦੇ ਬੈਨਰ ਅਤੇ ਹੋਰਡਿੰਗ ਲੱਗੇ ਨਜ਼ਰ ਆਏ।
ਪੱਛਮੀ ਬੰਗਾਲ: ਹਾਵੜਾ ਦੇ ਸ਼ਿਬਪੁਰ ਇਲਾਕੇ ’ਚ ਸੁਰੱਖਿਆ ਕਰਮਚਾਰੀਆਂ ਦੀ ਕੀਤੀ ਗਈ ਤਾਇਨਾਤੀ
. . .  about 10 hours ago
ਪੱਛਮੀ ਬੰਗਾਲ, 1 ਅਪ੍ਰੈਲ-ਹਾਵੜਾ ਦੇ ਸ਼ਿਬਪੁਰ ਇਲਾਕੇ ’ਚ ਸੁਰੱਖਿਆ ਕਰਮਚਾਰੀਆਂ ਦੀ ਤਾਇਨਾਤੀ ਕੀਤੀ ਗਈ ਹੈ। ਸਥਿਤੀ ਹੁਣ ਸਾਧਾਰਣ ਹੈ। ਇੱਥੇ ‘ਰਾਮਨੌਮੀ’ ’ਤੇ ਅੱਗ ਦੀ ਘਟਨਾ ਤੋਂ ਬਾਅਦ ਕੱਲ੍ਹ ਫਿਰ ਤੋਂ ਹਿੰਸਾ ਹੋਈ ਸੀ।
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 8 ਅੱਸੂ ਸੰਮਤ 553

ਲੁਧਿਆਣਾ

ਖ਼ਤਰਨਾਕ ਲੁਟੇਰਾ ਗਰੋਹ ਦੇ ਦੋ ਮੈਂਬਰ ਹਥਿਆਰਾਂ ਸਮੇਤ ਗਿ੍ਫ਼ਤਾਰ

ਲੁਧਿਆਣਾ, 22 ਸਤੰਬਰ (ਪਰਮਿੰਦਰ ਸਿੰਘ ਆਹੂਜਾ)-ਲੁਧਿਆਣਾ ਪੁਲਿਸ ਨੇ ਖਤਰਨਾਕ ਲੁਟੇਰਾ ਗਰੋਹ ਦੇ ਦੋ ਮੈਂਬਰਾਂ ਨੂੰ ਗਿ੍ਫ਼ਤਾਰ ਕਰਕੇ ਉਨ੍ਹਾਂ ਦੇ ਕਬਜ਼ੇ ਵਿਚੋਂ ਭਾਰੀ ਮਾਤਰਾ ਵਿਚ ਹਥਿਆਰ ਤੇ ਹੋਰ ਸਾਮਾਨ ਬਰਾਮਦ ਕੀਤਾ ਹੈ | ਇਸ ਸਬੰਧੀ ਏ.ਡੀ.ਸੀ.ਪੀ. ਜਸਕਿਰਨਜੀਤ ਸਿੰਘ ...

ਪੂਰੀ ਖ਼ਬਰ »

ਪੱਤਰਕਾਰ ਲੱਕੀ ਘੁਮੈਤ ਦੇ ਨੌਜਵਾਨ ਸਪੁੱਤਰ ਦੀ ਸੜਕ ਹਾਦਸੇ 'ਚ ਮੌਤ

ਭਾਮੀਆਂ ਕਲਾਂ, 22 ਸਤੰਬਰ (ਜਤਿੰਦਰ ਭੰਬੀ)-ਹਲਕਾ ਸਾਹਨੇਵਾਲ ਤੋਂ ਪੱਤਰਕਾਰ ਲੱਕੀ ਘੁਮੈਤ ਨੂੰ ਅੱਜ ਉਸ ਸਮੇਂ ਗਹਿਰਾ ਸਦਮਾ ਲੱਗਾ ਜਦੋਂ ਉਸਦੇ ਛੋਟੇ ਸਪੁੱਤਰ ਨਰਿੰਦਰ ਸਿੰਘ ਉਰਫ਼ ਗਗਨ (20) ਦੀ ਵਾਪਰੇ ਦਰਦਨਾਕ ਸੜਕ ਹਾਦਸੇ ਵਿਚ ਮੌਤ ਹੋ ਗਈ | ਪ੍ਰਾਪਤ ਜਾਣਕਾਰੀ ਅਨੁਸਾਰ ...

ਪੂਰੀ ਖ਼ਬਰ »

ਚਰਨਜੀਤ ਸਿੰਘ ਚੰਨੀ ਨੂੰ ਪੰਜਾਬ ਦਾ ਮੁੱਖ ਮੰਤਰੀ ਬਣਾਉਣ ਦਾ ਕਾਂਗਰਸ ਹਾਈਕਮਾਂਡ ਨੇ ਇਤਿਹਾਸਕ ਫੈਸਲਾ ਲਿਆ-ਟਿੱਕਾ

ਲੁਧਿਆਣਾ, 22 ਸਤੰਬਰ (ਕਵਿਤਾ ਖੁੱਲਰ/ਅਮਰੀਕ ਸਿੰਘ ਬੱਤਰਾ)-ਪੰਜਾਬ ਮੀਡੀਅਮ ਇੰਡਸਟਰੀ ਵੈੱਲਫੇਅਰ ਬੋਰਡ ਦੇ ਚੇਅਰਮੈਨ ਅਮਰਜੀਤ ਸਿੰਘ ਟਿੱਕਾ ਨੇ ਕਿਹਾ ਹੈ ਕਿ ਕਾਂਗਰਸ ਪ੍ਰਧਾਨ ਸੋਨੀਆ ਗਾਂਧੀ, ਰਾਹੁਲ ਗਾਂਧੀ ਅਤੇ ਪੰਜਾਬ ਕਾਂਗਰਸ ਦੇ ਇੰਚਾਰਜ ਹਰੀਸ਼ ਰਾਵਤ ਨੇ ...

ਪੂਰੀ ਖ਼ਬਰ »

ਭਗੌੜੇ ਕਰਾਰ ਦਿੱਤੇ ਵਿਅਕਤੀਆਂ ਖ਼ਿਲਾਫ਼ ਕੇਸ ਦਰਜ

ਲੁਧਿਆਣਾ, 22 ਸਤੰਬਰ (ਪਰਮਿੰਦਰ ਸਿੰਘ ਆਹੂਜਾ)-ਅਦਾਲਤ ਵਲੋਂ ਭਗੌੜੇ ਕਰਾਰ ਦਿੱਤੇ ਵਿਅਕਤੀਆਂ ਖ਼ਿਲਾਫ਼ ਪੁਲਿਸ ਵਲੋਂ ਕੇਸ ਦਰਜ ਕੀਤੇ ਗਏ ਹਨ | ਜਾਣਕਾਰੀ ਅਨੁਸਾਰ ਜਿਨ੍ਹਾਂ ਵਿਅਕਤੀਆਂ ਖ਼ਿਲਾਫ਼ ਕੇਸ ਦਰਜ ਕੀਤੇ ਗਏ ਹਨ | ਉਨ੍ਹਾਂ ਵਿਚ ਹਰਮਨ ਸਿੰਘ ਵਾਸੀ ਜੀ.ਕੇ. ਅਸਟੇਟ, ...

ਪੂਰੀ ਖ਼ਬਰ »

ਮੁੱਖ ਮੰਤਰੀ ਦੀ ਪੋਸਟ ਖ਼ਿਲਾਫ਼ ਕੁਮੈਂਟ ਕਰਨ ਵਾਲੇ ਸਰਕਲ ਪ੍ਰਧਾਨ ਨੇ ਮੰਗੀ ਸਮਾਜ ਦੇ ਭਾਈਚਾਰੇ ਅਤੇ ਹੋਰਾਂ ਤੋਂ ਮੁਆਫ਼ੀ

ਲਾਡੋਵਾਲ, 22 ਸਤੰਬਰ (ਬਲਬੀਰ ਸਿੰਘ ਰਾਣਾ)-ਬੀਤੇ ਦਿਨੀਂ ਸ਼੍ਰੋਮਣੀ ਅਕਾਲੀ ਦਲ ਦੇ ਸਰਕਲ ਲਾਡੋਵਾਲ ਦੇ ਪ੍ਰਧਾਨ ਮਨਜਿੰਦਰ ਸਿੰਘ ਲਾਡੋਵਾਲ ਵਲੋਂ ਪੰਜਾਬ ਦੇ ਨਵ ਨਿਯੁਕਤ ਸੀ.ਐੱਮ. ਚਰਨਜੀਤ ਸਿੰਘ ਚੰਨੀ ਦੀ ਫੇਸਬੁੱਕ 'ਤੇ ਪਾਈ ਪੋਸਟ ਖ਼ਿਲਾਫ਼ ਜੋ ਅਪਸ਼ਬਦ ਲਿਖੇ ਸਨ, ਉਸ ...

ਪੂਰੀ ਖ਼ਬਰ »

-ਮਾਮਲਾ ਮੁੱਖ ਮੰਤਰੀ ਵਲੋਂ 9 ਵਜੇ ਦਫ਼ਤਰ ਪੁੱਜਣ ਦੇ ਹੁਕਮ ਦਾ-

ਡਿਪਟੀ ਕਮਿਸ਼ਨਰ ਸਮੇਂ ਸਿਰ ਪੁੱਜੇ, ਪਰ ਕਈ ਅਧਿਕਾਰੀ ਹੁਕਮ ਦੀ ਨਹੀਂ ਕਰ ਰਹੇ ਪ੍ਰਵਾਹ

ਲੁਧਿਆਣਾ, 22 ਸਤੰਬਰ (ਪੁਨੀਤ ਬਾਵਾ)-ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵਲੋਂ ਲੋਕਾਂ ਨੂੰ ਸਾਫ਼ ਸੁਥਰਾ ਤੇ ਵਧੀਆ ਪ੍ਰਸ਼ਾਸਨ ਦੇਣ ਦੇ ਮਕਸਦ ਨਾਲ ਅਧਿਕਾਰੀਆਂ ਤੇ ਮੁਲਾਜ਼ਮਾਂ ਨੂੰ ਆਪਣੇ ਦਫ਼ਤਰਾਂ ਵਿਚ ਸਵੇਰੇ 9 ਵਜੇ ਪੁੱਜਣ ਦਾ ਹੁਕਮ ਜਾਰੀ ਕੀਤਾ ਗਿਆ ਹੈ ...

ਪੂਰੀ ਖ਼ਬਰ »

ਚੰਨੀ, ਰੰਧਾਵਾ ਅਤੇ ਸੋਨੀ ਦੀ ਨਿਯੁਕਤੀ ਨੇ ਕਾਂਗਰਸੀ ਵਰਕਰਾਂ 'ਚ ਭਰਿਆ ਉਤਸ਼ਾਹ

ਫੁੱਲਾਂਵਾਲ, 22 ਸਤੰਬਰ (ਮਨਜੀਤ ਸਿੰਘ ਦੁੱਗਰੀ)-ਪੰਜਾਬ ਦੇ ਨਵ ਨਿਯੁਕਤ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਮੁੱਖ ਮੰਤਰੀ ਬਣਨ ਨਾਲ ਕਾਂਗਰਸੀ ਵਰਕਰਾਂ ਵਿਚ ਭਾਰੀ ਉਤਸ਼ਾਹ ਹੈ | ਮੁੱਖ ਮੰਤਰੀ ਦੀ ਸਹੁੰ ਚੁੱਕਣ ਤੋਂ ਬਾਅਦ ਜਿਮੇਂ ਚੰਨੀ ਆਪਣੇ ਸਾਥੀਆਂ ਸਮੇਤ ...

ਪੂਰੀ ਖ਼ਬਰ »

ਦੁਕਾਨ ਤੋਂ ਚੋਰੀ ਕਰਦਾ ਨੌਜਵਾਨ ਗਿ੍ਫ਼ਤਾਰ

ਲੁਧਿਆਣਾ, 22 ਸਤੰਬਰ (ਪਰਮਿੰਦਰ ਸਿੰਘ ਆਹੂਜਾ)-ਪੁਲਿਸ ਨੇ ਨੂਰਵਾਲਾ ਰੋਡ 'ਤੇ ਇਕ ਦੁਕਾਨ ਵਿਚ ਚੋਰੀ ਕਰ ਰਹੇ ਨੌਜਵਾਨ ਨੂੰ ਗਿ੍ਫ਼ਤਾਰ ਕੀਤਾ ਹੈ | ਪੁਲਿਸ ਵਲੋਂ ਇਹ ਕਾਰਵਾਈ ਤਰਸੇਮ ਸਿੰਘ ਵਾਸੀ ਨੂਰਵਾਲਾ ਰੋਡ ਦੀ ਸ਼ਿਕਾਇਤ 'ਤੇ ਅਮਲ ਵਿਚ ਲਿਆਂਦੀ ਤੇ ਇਸ ਮਾਮਲੇ ਵਿਚ ...

ਪੂਰੀ ਖ਼ਬਰ »

ਕਾਂਗਰਸ ਪਾਰਟੀ ਨੇ ਮਾਰੀ ਬਾਜ਼ੀ, ਚੰਨੀ ਨੂੰ ਮੁੱਖ ਮੰਤਰੀ ਬਣਾ ਕੇ ਰਚਿਆ ਇਤਿਹਾਸ-ਢੰਡਾਰੀ

ਢੰਡਾਰੀ ਕਲਾਂ, 22 ਸਤੰਬਰ (ਪਰਮਜੀਤ ਸਿੰਘ ਮਠਾੜੂ)-ਕਾਂਗਰਸ ਪਾਰਟੀ ਨੇ ਦਲਿਤ ਸਮਾਜ ਵਿਚ ਜਨਮੇ ਚਰਨਜੀਤ ਸਿੰਘ ਚੰਨੀ ਨੂੰ ਪੰਜਾਬ ਦਾ ਮੁੱਖ ਮੰਤਰੀ ਬਣਾ ਕੇ ਇਕ ਇਤਿਹਾਸ ਰਚ ਦਿੱਤਾ ਹੈ | ਇਹ ਪ੍ਰਗਟਾਵਾ ਵਾਰਡ ਨੰਬਰ 28 ਤੋਂ ਸੀਨੀਅਰ ਕਾਂਗਰਸੀ ਮਹਿੰਦਰ ਸਿੰਘ ਢੰਡਾਰੀ ਨੇ ...

ਪੂਰੀ ਖ਼ਬਰ »

ਲੋਕ ਇਨਸਾਫ਼ ਪਾਰਟੀ ਦੇ ਸਰਪ੍ਰਸਤ ਤੇ ਵਿਧਾਇਕ ਬੈਂਸ ਵਲੋਂ ਵਾਰਡ ਨੰਬਰ 22 'ਚ ਸੰਗਤ ਦਰਸ਼ਨ

ਲੁਧਿਆਣਾ, 22 ਸਤੰਬਰ (ਪੁਨੀਤ ਬਾਵਾ)-ਲੋਕ ਇਨਸਾਫ਼ ਪਾਰਟੀ ਦੇ ਸਰਪ੍ਰਸਤ ਤੇ ਵਿਧਾਇਕ ਜਥੇਦਾਰ ਬਲਵਿੰਦਰ ਸਿੰਘ ਬੈਂਸ ਵਲੋਂ ਅੱਜ ਵਾਰਡ ਨੰਬਰ 22 ਵਿਖੇ ਸੰਗਤ ਦਰਸ਼ਨ ਕੀਤਾ ਗਿਆ, ਜਿਸ ਦੌਰਾਨ ਜਥੇਦਾਰ ਬੈਂਸ ਨੇ ਲੋਕਾਂ ਦੀਆਂ ਮੁਸ਼ਕਿਲਾਂ ਸੁਣੀਆਂ ਅਤੇ ਕਈ ਮੁਸ਼ਕਿਲਾਂ ...

ਪੂਰੀ ਖ਼ਬਰ »

ਖਪਤਕਾਰਾਂ ਨੂੰ ਰਸੋਈ ਗੈਸ ਦੀ ਸਪਲਾਈ ਡੀ. ਏ. ਸੀ. ਸਿਸਟਮ ਰਾਹੀਂ ਮਿਲ ਰਹੀ

ਲੁਧਿਆਣਾ, 22 ਸਤੰਬਰ (ਜੁਗਿੰਦਰ ਸਿੰਘ ਅਰੋੜਾ)-ਖਪਤਕਾਰਾਂ ਨੂੰ ਇਨ੍ਹਾਂ ਦਿਨਾਂ ਵਿਚ ਡੀ.ਏ.ਸੀ. ਸਿਸਟਮ ਰਾਹੀਂ ਰਸੋਈ ਗੈਸ ਦੀ ਸਪਲਾਈ ਮਿਲ ਰਹੀ ਹੈ | ਗੈਸ ਕੰਪਨੀਆਂ ਵਲੋਂ ਨਵੀਂ ਤਕਨੀਕ ਦਾ ਇਸਤੇਮਾਲ ਕਰਦੇ ਹੋਏ ਡੀ.ਏ.ਸੀ. ਸਿਸਟਮ ਲਾਗੂ ਕਰ ਦਿੱਤਾ ਗਿਆ ਹੈ ਜਿਸ ਨੂੰ ...

ਪੂਰੀ ਖ਼ਬਰ »

ਕੋਰੋਨਾ ਤੋਂ ਪ੍ਰਭਾਵਿਤ 6 ਹੋਰ ਮਰੀਜ਼ ਆਏ ਸਾਹਮਣੇ

ਲੁਧਿਆਣਾ, 22 ਸਤੰਬਰ (ਸਲੇਮਪੁਰੀ)-ਜ਼ਿਲ੍ਹਾ ਲੁਧਿਆਣਾ ਵਿਚ ਕੋਰੋਨਾ ਨਾਲ ਨਜਿੱਠਣ ਲਈ ਹਰ ਰੋਜ਼ ਵੱਡੀ ਗਿਣਤੀ ਵਿਚ ਸ਼ੱਕੀ ਕੋਰੋਨਾ ਤੋਂ ਪ੍ਰਭਾਵਿਤ ਮਰੀਜ਼ਾਂ ਦੀ ਲੈਬ ਜਾਂਚ ਕੀਤੀ ਜਾ ਰਹੀ ਹੈ | ਸਿਹਤ ਵਿਭਾਗ ਤੋਂ ਮਿਲੀ ਜਾਣਕਾਰੀ ਲੁਧਿਆਣਾ ਵਿਚ ਅੱਜ ਤੱਕ 2456357 ਸ਼ੱਕੀ ...

ਪੂਰੀ ਖ਼ਬਰ »

ਖ਼ਤਰਨਾਕ ਚੋਰ ਗਰੋਹ ਦੇ 2 ਮੈਂਬਰ ਗਿ੍ਫ਼ਤਾਰ

ਲੁਧਿਆਣਾ, 22 ਸਤੰਬਰ (ਪਰਮਿੰਦਰ ਸਿੰਘ ਆਹੂਜਾ)-ਪੁਲਿਸ ਨੇ ਖ਼ਤਰਨਾਕ ਚੋਰ ਗਰੋਹ ਦੇ 2 ਮੈਂਬਰਾਂ ਨੂੰ ਗਿ੍ਫ਼ਤਾਰ ਕੀਤਾ ਹੈ | ਜਾਣਕਾਰੀ ਅਨੁਸਾਰ ਕਾਬੂ ਕੀਤੇ ਗਏ ਕਥਿਤ ਦੋਸ਼ੀਆਂ ਦੀ ਸ਼ਨਾਖਤ ਪਰਮਜੀਤ ਸਿੰਘ ਪੁੱਤਰ ਰਜਿੰਦਰ ਸਿੰਘ ਵਾਸੀ ਹੈਬੋਵਾਲ, ਜਸਮੀਤ ਸਿੰਘ ਪੁੱਤਰ ...

ਪੂਰੀ ਖ਼ਬਰ »

ਹੈਬੋਵਾਲ ਡੇਅਰੀ ਕੰਪਲੈਕਸ 'ਚ ਲੈਂਟਰ ਡਿੱਗਣ ਕਾਰਨ ਇਕ ਦਰਜਨ ਮੱਝਾਂ ਮਰੀਆਂ

ਲੁਧਿਆਣਾ, 22 ਸਤੰਬਰ (ਅਮਰੀਕ ਸਿੰਘ ਬੱਤਰਾ)-ਹੈਬੋਵਾਲ ਡੇਅਰੀ ਕੰਪਲੈਕਸ ਬਲਾਕ-ਏ ਵਿਚ ਮੰਗਲਵਾਰ ਰਾਤ ਨੂੰ ਇਕ ਡੇਅਰੀ ਦਾ ਲੈਂਟਰ ਡਿੱਗ ਜਾਣ ਕਾਰਨ ਕਰੀਬ ਇਕ ਦਰਜਨ ਮੱਝਾਂ ਜਿਨ੍ਹਾਂ ਵਿਚ ਅੱਧੀ ਦਰਜਨ ਗਰਭਵਤੀ ਸਨ ਦੀ ਮੌਤ ਹੋ ਗਈ | ਡੇਅਰੀ ਮਾਲਿਕ ਹੀਰੋ ਵਾਸਨ ਨੇ ਦੱਸਿਆ ...

ਪੂਰੀ ਖ਼ਬਰ »

ਰਾਸ਼ਨ ਡੀਪੂਆਂ ਰਾਹੀਂ ਦਿੱਤੀ ਜਾਂਦੀ ਹੈ ਸਮਾਰਟ ਰਾਸ਼ਨ ਧਾਰਕਾਂ ਨੂੰ ਸਸਤੀ ਕਣਕ

ਲੁਧਿਆਣਾ, 22 ਸਤੰਬਰ (ਜੁਗਿੰਦਰ ਸਿੰਘ ਅੋਰੜਾ)-ਖ਼ੁਰਾਕ ਸਪਲਾਈ ਵਿਭਾਗ ਤੋਂ ਮਿਲੀ ਜਾਣਕਾਰੀ ਅਨੁਸਾਰ ਜ਼ਿਲ੍ਹਾ ਲੁਧਿਆਣਾ ਵਿਚ ਦੋ ਹਜ਼ਾਰ ਦੇ ਕਰੀਬ ਰਾਸ਼ਨ ਡਿਪੂ ਚੱਲ ਰਹੇ ਹਨ, ਜਿਨ੍ਹਾਂ ਤੋਂ ਸਰਕਾਰ ਦੀਆਂ ਵੱਖ-ਵੱਖ ਸਕੀਮਾਂ ਤਹਿਤ ਖਪਤਕਾਰਾਂ ਨੂੰ ਰਾਸ਼ਨ ਦਿੱਤਾ ...

ਪੂਰੀ ਖ਼ਬਰ »

ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵਲੋਂ ਸ਼ਿਮਲਾਪੁਰੀ ਵਿਖੇ ਬਾਲ ਘਰ ਦਾ ਦੌਰਾ

ਲੁਧਿਆਣਾ, 22 ਸਤੰਬਰ (ਪਰਮਿੰਦਰ ਸਿੰਘ ਆਹੂਜਾ)-ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਸਕੱਤਰ ਮਾਣਯੋਗ ਜੱਜ ਪੀ.ਐੱਸ. ਕਾਲੇਕਾ ਵਲੋਂ ਸ਼ਿਮਲਾਪੁਰੀ ਸਥਿਤ ਬਾਲ ਘਰ ਦਾ ਦੌਰਾ ਕੀਤਾ ਗਿਆ | ਇਸ ਮੌਕੇ ਮਾਣਯੋਗ ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵਲੋਂ ...

ਪੂਰੀ ਖ਼ਬਰ »

ਸਿੱਖਿਆ ਸਕੱਤਰ ਦਾ 25 ਨੂੰ ਫੂਕਿਆ ਜਾਵੇਗਾ ਪੁਤਲਾ-ਡੀ.ਟੀ.ਐੱਫ.

ਲੁਧਿਆਣਾ, 22 ਸਤੰਬਰ (ਅਮਰੀਕ ਸਿੰਘ ਬੱਤਰਾ)-ਪੰਜਾਬ ਸਰਕਾਰ ਦੇ ਸਕੂਲ ਸਿੱਖਿਆ ਵਿਭਾਗ ਦੇ ਸਕੱਤਰ ਕਿ੍ਸ਼ਨ ਕੁਮਾਰ ਵਲੋਂ ਜਿੱਥੇ ਪਿਛਲੇ ਲੰਮੇ ਸਮੇਂ ਤੋਂ ਸਰਕਾਰਾਂ ਦੀਆਂ ਨਿੱਜੀਕਰਨ ਦੀਆਂ ਨੀਤੀਆਂ ਨੂੰ ਲਾਗੂ ਕਰਨ ਲਈ ਸਿੱਖਿਆ ਖੇਤਰ ਦੇ ਉਜਾੜੇ ਦਾ ਬੀੜਾ ਚੁੱਕਿਆ ...

ਪੂਰੀ ਖ਼ਬਰ »

ਲਾਪਤਾ ਹੋਏ ਨੌਜਵਾਨ ਦੀ ਲਾਸ਼ ਬਰਾਮਦ

ਲੁਧਿਆਣਾ, 22 ਸਤੰਬਰ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਡਾਬਾ ਇਲਾਕੇ ਵਿਚ ਕੁਝ ਦਿਨ ਪਹਿਲਾਂ ਲਾਪਤਾ ਹੋਏ ਨੌਜਵਾਨ ਦੀ ਲਾਸ਼ ਪੁਲਿਸ ਨੇ ਬਰਾਮਦ ਕੀਤੀ ਹੈ | ਜਾਣਕਾਰੀ ਅਨੁਸਾਰ ਮਿ੍ਤਕ ਵਿਅਕਤੀ ਦੀ ਸ਼ਨਾਖਤ ਰਾਮ ਲਖਨ (30) ਵਜੋਂ ਕੀਤੀ ਗਈ ਹੈ | ਏ.ਡੀ.ਸੀ.ਪੀ. ਜਸਕਿਰਨਜੀਤ ...

ਪੂਰੀ ਖ਼ਬਰ »

ਸੁਖਬੀਰ ਦੀ ਅਗਵਾਈ 'ਚ ਸੀਨੀਅਰ ਕਾਂਗਰਸੀ ਆਗੂ ਇੰਜੀਨੀਅਰ ਬੋਪਾਰਾਏ ਸਾਥੀਆਂ ਸਮੇਤ ਅਕਾਲੀ ਦਲ ਵਿਚ ਸ਼ਾਮਿਲ

ਪਾਇਲ, 22 ਸਤੰਬਰ (ਨਿਜ਼ਾਮਪੁਰ, ਰਜਿੰਦਰ ਸਿੰਘ)-ਹਲਕਾ ਪਾਇਲ ਵਿਚ ਕਾਂਗਰਸ ਪਾਰਟੀ ਨੂੰ ਅੱਜ ਉਸ ਸਮੇਂ ਵੱਡਾ ਝਟਕਾ ਲੱਗਾ, ਜਦੋਂ ਹਲਕਾ ਵਿਧਾਇਕ ਦੇ ਅਤਿ ਨਜ਼ਦੀਕੀ ਤੇ ਹਰ ਵਿਧਾਨ ਸਭਾ ਚੋਣਾਂ ਵਿਚ ਅਹਿਮ ਭੂਮਿਕਾ ਨਿਭਾਉਣ ਵਾਲੇ ਬੋਪਾਰਾਏ ਇਲੈਕਟਰੀਕਲ ਤੇ ਇਲੈਕਟਰੋਨਿਕਸ ਦੇ ਐੱਮ. ਡੀ. ਇੰਜੀਨੀਅਰ ਜਗਦੇਵ ਸਿੰਘ ਬੋਪਾਰਾਏ ਆਪਣੇ ਸਾਥੀਆਂ ਸਮੇਤ ਕਾਂਗਰਸ ਪਾਰਟੀ ਨੂੰ ਅਲਵਿਦਾ ਆਖ ਕੇ ਅਕਾਲੀ ਦਲ ਵਿਚ ਸ਼ਾਮਿਲ ਹੋ ਗਏ ¢ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਉਨ੍ਹਾਂ ਨੂੰ ਜੀ ਆਇਆਂ ਕਹਿੰਦਿਆਂ ਕਿਹਾ ਕਿ ਇੰਜੀਨੀਅਰ ਜਗਦੇਵ ਸਿੰਘ ਬੋਪਾਰਾਏ ਦੇ ਅਕਾਲੀ ਦਲ ਵਿਚ ਸ਼ਾਮਿਲ ਹੋਣ ਨਾਲ ਸਮੁੱਚੀ ਪਾਰਟੀ ਨੂੰ ਬਹੁਤ ਮਜ਼ਬੂਤੀ ਮਿਲੇਗੀ, ਕਿਉਂਕਿ ਇੰਜੀਨੀਅਰ ਬੋਪਾਰਾਏ ਕਹਿਣੀ ਤੇ ਕਰਨੀ ਵਿਚ ਪੱਕੇ ਰਹਿਣ ਵਾਲੇ ਇਨਸਾਨ ਹਨ ਤੇ ਹਲਕਾ ਪਾਇਲ ਦੇ ਵਿਚ ਬੇਦਾਗ਼ ਅਤੇ ਸ਼ਰੀਫ਼ ਇਨਸਾਨ ਵਜੋਂ ਜਾਣੇ ਜਾਂਦੇ ਹਨ ¢ ਬਾਦਲ ਨੇ ਅੱਗੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਇਕ ਅਜਿਹੀ ਪਾਰਟੀ ਹੈ ਜਿਹੜੀ ਹਰ ਔਕੜ ਸਮੇਂ ਆਪਣੇ ਵਰਕਰ ਨਾਲ ਚੱਟਾਨ ਵਾਂਗ ਨਾਲ ਖੜ੍ਹਦੀ ਹੈ ¢ ਇਸ ਮੌਕੇ ਬਾਦਲ ਵਲੋਂ ਇੰਜੀਨੀਅਰ ਜਗਦੇਵ ਸਿੰਘ ਬੋਪਾਰਾਏ ਸਮੇਤ ਸ਼ਾਮਿਲ ਹੋਣ ਵਾਲੇ ਸਾਥੀਆਂ ਨੂੰ ਸਿਰੋਪਾਉ ਦੇ ਕੇ ਸਨਮਾਨਿਤ ਕੀਤਾ ਗਿਆ ¢ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਇੰਜੀਨੀਅਰ ਜਗਦੇਵ ਸਿੰਘ ਬੋਪਾਰਾਏ ਨੂੰ ਕੌਮੀ ਮੀਤ ਪ੍ਰਧਾਨ ਨਿਯੁਕਤ ਕਰਕੇ ਜ਼ਿਲ੍ਹਾ ਲੁਧਿਆਣੇ ਦੇ ਹਰ ਹਲਕੇ ਵਿਚ ਪਾਰਟੀ ਨੂੰ ਮਜ਼ਬੂਤ ਕਰਨ ਦੀ ਜ਼ਿੰਮੇਵਾਰੀ ਦਿੱਤੀ ਗਈ ¢ ਇਸ ਮੌਕੇ ਇੰਜੀਨੀਅਰ ਬੋਪਾਰਾਏ ਨੇ ਵਿਸ਼ਵਾਸ ਦਿਵਾਇਆ ਕਿ ਪਾਰਟੀ ਵਲੋਂ ਉਨ੍ਹਾਂ ਨੂੰ ਜੋ ਜ਼ਿੰਮੇਵਾਰੀ ਦਿੱਤੀ ਗਈ ਹੈ ਉਸ ਨੰੂ ਉਹ ਪੂਰੀ ਤਨਦੇਹੀ ਤੇ ਇਮਾਨਦਾਰੀ ਨਾਲ ਨਿਭਾਉਣਗੇ ¢ ਇਸ ਮੌਕੇ ਸ਼ਾਮਿਲ ਹੋਣ ਵਾਲਿਆਂ ਇੰਜੀਨੀਅਰ ਹਰਦੀਪ ਸਿੰਘ ਬੋਪਾਰਾਏ, ਮੋਹਣ ਸਿੰਘ, ਲਖਵਿੰਦਰ ਸਿੰਘ ਪਾਇਲ, ਵਿਜੈ ਕੁਮਾਰ ਪਾਇਲ, ਕਰਨੈਲ ਸਿੰਘ ਪਾਇਲ਼, ਸੁਰਜੀਤ ਸਿੰਘ ਘੁਡਾਣੀ ਖ਼ੁਰਦ, ਸੁਖਵਿੰਦਰ ਸਿੰਘ, ਲਖਵਿੰਦਰ ਸਿੰਘ ਘੁਡਾਣੀ, ਗੁਰਵਿੰਦਰ ਸਿੰਘ ਹੈਪੀ, ਗੁਰਮੇਲ ਸਿੰਘ ਮਕਸੂਦੜਾ, ਜਸਪਰੀਤ ਸਿੰਘ ਮਕਸੂਦੜਾ ਨੰੂ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਸਨਮਾਨਿਤ ਕੀਤਾ ਗਿਆ ¢ ਇਸ ਮੌਕੇ ਵਿਧਾਇਕ ਸ਼ਰਨਜੀਤ ਸਿੰਘ ਢਿੱਲੋਂ, ਐਡਵੋਕੇਟ ਹਰੀਸ਼ ਢਾਂਡਾ, ਸਾਬਕਾ ਮੰਤਰੀ ਈਸ਼ਰ ਸਿੰਘ ਮਿਹਰਬਾਨ, ਜ਼ਿਲ੍ਹਾ ਜਥੇਦਾਰ ਰਘਵੀਰ ਸਿੰਘ ਸਹਾਰਨਮਾਜਰਾ, ਪ੍ਰਧਾਨ ਸੰਜੀਵ ਪੁਰੀ, ਅਮਨ ਸੋਹੀ, ਨਿਰਮਲ ਸਿੰਘ ਧਾਲੀਵਾਲ, ਸਰਕਲ ਜਥੇਦਾਰ ਜਸਵੀਰ ਸਿੰਘ ਬਿੱਲੂ ਨਿਜ਼ਾਮਪੁਰ, ਸਰਕਲ ਜਥੇਦਾਰ ਜਗਦੇਵ ਸਿੰਘ ਦੋਬੁਰਜੀ, ਸਰਕਲ ਜਥੇਦਾਰ ਜਗਜੀਤ ਸਿੰਘ ਦੌਲਤਪੁਰ ਹਾਜ਼ਰ ਸਨ |

ਖ਼ਬਰ ਸ਼ੇਅਰ ਕਰੋ

 

ਨਵੇਂ ਪੁਲਿਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ਨੇ ਸੰਭਾਲਿਆ ਅਹੁਦਾ

ਕਿਹਾ! ਅਪਰਾਧ ਨੂੰ ਠੱਲ੍ਹ ਪਾਉਣਾ ਮੁੱਖ ਤਰਜੀਹ ਲੁਧਿਆਣਾ, 22 ਸਤੰਬਰ (ਪਰਮਿੰਦਰ ਸਿੰਘ ਆਹੂਜਾ)-ਲੁਧਿਆਣਾ ਦੇ ਨਵੇਂ ਪੁਲਿਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ਨੇ ਅੱਜ ਕਿਹਾ ਹੈ ਕਿ ਸ਼ਹਿਰ ਵਿਚ ਅਪਰਾਧ ਨੂੰ ਰੋਕਣਾ ਅਤੇ ਠੱਲ੍ਹ ਪਾਉਣ ਦੇ ਨਾਲ-ਨਾਲ ਲੋਕਾਂ ਦੀਆਂ ...

ਪੂਰੀ ਖ਼ਬਰ »

ਨਵੇਂ ਪੁਲਿਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ਨੇ ਸੰਭਾਲਿਆ ਅਹੁਦਾ

ਲੁਧਿਆਣਾ, 22 ਸਤੰਬਰ (ਪਰਮਿੰਦਰ ਸਿੰਘ ਆਹੂਜਾ)-ਲੁਧਿਆਣਾ ਦੇ ਨਵੇਂ ਪੁਲਿਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ਨੇ ਅੱਜ ਕਿਹਾ ਹੈ ਕਿ ਸ਼ਹਿਰ ਵਿਚ ਅਪਰਾਧ ਨੂੰ ਰੋਕਣਾ ਅਤੇ ਠੱਲ੍ਹ ਪਾਉਣ ਦੇ ਨਾਲ-ਨਾਲ ਲੋਕਾਂ ਦੀਆਂ ਸਮੱਸਿਆਵਾਂ ਨੂੰ ਤੁਰੰਤ ਹੱਲ ਕਰਨ ਨੂੰ ਮੁੱਖ ...

ਪੂਰੀ ਖ਼ਬਰ »

ਗੁਰੂ ਨਾਨਕ ਦਰਬਾਰ ਝਾਂਡੇ ਵਿਖੇ ਮੈਡੀਕਲ ਕੈਂਪ ਦੌਰਾਨ ਮਾਨਸਿਕ ਰੋਗੀਆਂ ਦੀ ਕੀਤੀ ਮੁਫ਼ਤ ਜਾਂਚ

ਇਯਾਲੀ/ਥਰੀਕੇ, 22 ਸਤੰਬਰ (ਮਨਜੀਤ ਸਿੰਘ ਦੁੱਗਰੀ)-ਫਿਰੋਜ਼ਪੁਰ ਸੜਕ ਸਥਿਤ ਧਰਮ ਦੇ ਪ੍ਰਚਾਰ ਵਿਚ ਮੋਹਰੀ ਭੂਮਿਕਾ ਨਿਭਾਉਣ ਦੇ ਨਾਲ ਨਾਲ ਸਮਾਜ ਸੇਵਾ ਦੇ ਕੰਮਾਂ ਵਿਚ ਵਧ ਚੜ੍ਹ ਕੇ ਹਿੱਸਾ ਲੈਣ ਵਾਲੀ ਸੰਸਥਾ ਗੁਰੂ ਨਾਨਕ ਦਰਬਾਰ ਝਾਂਡੇ ਵਿਖੇ ਸੰਤ ਰਾਮਪਾਲ ਸਿੰਘ ਦੀ ...

ਪੂਰੀ ਖ਼ਬਰ »

ਚਰਨਜੀਤ ਚੰਨੀ ਨੂੰ ਮੁੱਖ ਮੰਤਰੀ ਬਣਾਉਣ 'ਤੇ ਬਲਾਕ ਪ੍ਰਧਾਨ ਸ਼ਿਮਲਾਪੁਰੀ ਨੇ ਲੱਡੂ ਵੰਡ ਕੇ ਮਨਾਈ ਖੁਸ਼ੀ

ਲੁਧਿਆਣਾ, 22 ਸਤੰਬਰ (ਪਰਮਿੰਦਰ/ਆਹੂਜਾ)-ਜ਼ਿਲ੍ਹਾ ਕਾਂਗਰਸ ਕਮੇਟੀ ਵਲੋਂ ਜਰਨੈਲ ਸਿੰਘ ਸ਼ਿਮਲਾਪੁਰੀ ਬਲਾਕ ਪ੍ਰਧਾਨ ਹਲਕਾ ਦੱਖਣੀ ਦੀ ਅਗਵਾਈ ਹੇਠ ਪਿੰਡ ਲੁਹਾਰਾ ਵਿਖੇ ਚਰਨਜੀਤ ਸਿੰਘ ਚੰਨੀ ਨੂੰ ਪੰਜਾਬ ਦਾ ਮੁੱਖ ਮੰਤਰੀ ਬਣਾਉਣ ਦੀ ਖੁਸ਼ੀ 'ਚ ਲੱਡੂ ਵੰਡੇ ਤੇ ...

ਪੂਰੀ ਖ਼ਬਰ »

ਪੌਸ਼ਟਿਕ ਖੁਰਾਕ ਦੀ ਮਹੱਤਤਾ ਬਾਰੇ ਲੋਕਾਂ ਨੂੰ ਕੀਤਾ ਜਾਗਰੂਕ

ਲੁਧਿਆਣਾ, 22 ਸਤੰਬਰ (ਸਲੇਮਪੁਰੀ)-ਸਿਵਲ ਸਰਜਨ ਡਾ. ਕਿਰਨ ਆਹਲੂਵਾਲੀਆ ਨੇ ਦੱਸਿਆ ਕਿ ਸਤੰਬਰ ਮਹੀਨਾ ਪੋਸ਼ਣ ਮਹੀਨੇ ਦੇ ਤੌਰ 'ਤੇ ਮਨਾਇਆ ਜਾ ਰਿਹਾ ਹੈ | ਇਸ ਸਬੰਧੀ ਜ਼ਿਲੇ ਭਰ ਦੇ ਸਾਰੇ ਸਰਕਾਰੀ ਸਿਹਤ ਕੇਦਰਾਂ ਵਿਚ ਆਉਣ ਵਾਲੇ ਲੋਕਾਂ ਨੂੰ ਇਸ ਸਬੰਧੀ ਜਾਗਰੂਕ ਕੀਤਾ ਜਾ ...

ਪੂਰੀ ਖ਼ਬਰ »

ਉਪ ਸਿੱਖਿਆ ਅਫ਼ਸਰ ਦੀ ਬਦਲੀ ਸਾਡਾ ਮੰਤਵ ਹੀ ਨਹੀਂ, ਇਸ ਨੂੰ ਬਣਦੇ ਅੰਜਾਮ ਤੱਕ ਪਹੁੰਚਾਉਣਾ ਮਕਸਦ ਹੈ-ਸੇਖੋਂ

ਲੁਧਿਆਣਾ, 22 ਸਤੰਬਰ (ਕਵਿਤਾ ਖੁੱਲਰ)-ਐਲੀਮੈਂਟਰੀ ਟੀਚਰਜ਼ ਯੂਨੀਅਨ ਸੇਖੋਂ ਦੇ ਪ੍ਰਧਾਨ ਸੁਖਧੀਰ ਸਿੰਘ ਸੇਖੋਂ ਨੇ ਕਿਹਾ ਹੈ ਕਿ ਉੱਪ ਸਿੱਖਿਆ ਅਫ਼ਸਰ ਕੁਲਦੀਪ ਸੈਣੀ ਹੀ ਬਦਲੀ ਹੀ ਸਾਡਾ ਮੰਤਵ ਨਹੀਂ, ਸਗੋਂ ਇਸ ਨੂੰ ਬੰਣਦੇ ਅੰਜਾਮ ਤੱਕ ਪਹੁੰਚਾਉਣਾ ਸਾਡਾ ਮਕਸਦ ਹੈ | ...

ਪੂਰੀ ਖ਼ਬਰ »

ਜਸਦੇਵ ਸਿੰਘ ਸੇਖੋਂ ਨੂੰ ਲਗਾਇਆ ਜ਼ੋਨ-ਏ ਦਾ ਜ਼ੋਨਲ ਕਮਿਸ਼ਨਰ

ਲੁਧਿਆਣਾ, 22 ਸਤੰਬਰ (ਅਮਰੀਕ ਸਿੰਘ ਬੱਤਰਾ)-ਨਗਰ ਨਿਗਮ ਪ੍ਰਸ਼ਾਸਨ ਵਲੋਂ ਸਕੱਤਰ ਜਸਦੇਵ ਸਿੰਘ ਸੇਖੋਂ ਨੂੰ ਤਜਿੰਦਰ ਸਿੰਘ ਪੰਛੀ ਦੀ ਥਾਂ ਜ਼ੋਨ-ਏ ਦਾ ਜ਼ੋਨਲ ਕਮਿਸ਼ਨਰ ਲਗਾਇਆ ਗਿਆ ਹੈ | ਕਮਿਸ਼ਨਰ ਪ੍ਰਦੀਪ ਕੁਮਾਰ ਸਭਰਵਾਲ ਵਲੋਂ ਜਾਰੀ ਹੁਕਮ ਨੰਬਰ 61/ਪੀ.ਐੱਸ. ਮਿਤੀ 22 ...

ਪੂਰੀ ਖ਼ਬਰ »

ਚੈੱਕ ਫੇਲ੍ਹ ਮਾਮਲੇ 'ਚ ਪ੍ਰਾਪਰਟੀ ਡੀਲਰ ਨੂੰ ਕੈਦ

ਲੁਧਿਆਣਾ, 22 ਸਤੰਬਰ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਅਦਾਲਤ ਨੇ ਚੈੱਕ ਫੇਲ੍ਹ ਦੇ ਮਾਮਲੇ ਦਾ ਨਿਪਟਾਰਾ ਕਰਦਿਆਂ ਪ੍ਰਾਪਰਟੀ ਡੀਲਰ ਨੂੰ ਇਕ ਸਾਲ ਕੈਦ ਦੀ ਸਜ਼ਾ ਸੁਣਾਈ ਹੈ | ਜਾਣਕਾਰੀ ਅਨੁਸਾਰ ਪ੍ਰਾਪਰਟੀ ਡੀਲਰ ਜਤਿੰਦਰਪਾਲ ਸਿੰਘ ਛਾਬੜਾ ਖ਼ਿਲਾਫ਼ ਵਪਾਰੀ ਐਸ.ਕੇ. ...

ਪੂਰੀ ਖ਼ਬਰ »

ਮੰਦਰ ਵਿਚ ਨਕਲੀ ਘਿਉ ਸਪਲਾਈ ਕਰਨ ਦੇ ਮਾਮਲੇ ਵਿਚ ਕੇਸ ਦਰਜ

ਲੁਧਿਆਣਾ, 22 ਸਤੰਬਰ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਜਗਰਾਉਂ ਪੁਲ ਨੇੜੇ ਸਥਿਤ ਦੁਰਗਾ ਮਾਤਾ ਮੰਦਿਰ ਵਿਚ ਨਕਲੀ ਘਿਓ ਸਪਲਾਈ ਕਰਨ ਦੇ ਮਾਮਲੇ ਵਿਚ ਪੁਲਿਸ ਨੇ ਅਪਰਾਧਿਕ ਮਾਮਲਾ ਦਰਜ ਕੀਤਾ ਹੈ | ਜਾਣਕਾਰੀ ਅਨੁਸਾਰ ਪੁਲਿਸ ਵਲੋਂ ਇਹ ਕਾਰਵਾਈ ਮੰਦਿਰ ਦੇ ਟਰੱਸਟੀ ਬੀ.ਕੇ. ...

ਪੂਰੀ ਖ਼ਬਰ »

ਖੇਤੀਬਾੜੀ ਯੂਨੀਵਰਸਿਟੀ ਵਿਖੇ ਨਸ਼ੇ ਵਿਚ ਧੁੱਤ ਵਿਦਿਆਰਥੀ ਨੇ ਸਾਥੀਆਂ 'ਤੇ ਚੜ੍ਹਾਈ ਕਾਰ, 3 ਜ਼ਖ਼ਮੀ

ਲੁਧਿਆਣਾ, 22 ਸਤੰਬਰ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਕੈਂਪਸ ਵਿਚ ਬੀਤੀ ਦੇਰ ਰਾਤ ਹੋਏ ਇਕ ਹਾਦਸੇ ਵਿਚ ਤਿੰਨ ਵਿਦਿਆਰਥੀ ਜ਼ਖ਼ਮੀ ਹੋ ਗਏ ਹਨ, ਜਿਨ੍ਹਾਂ ਨੂੰ ਇਲਾਜ ਲਈ ਦਯਾਨੰਦ ਹਸਪਤਾਲ ਲਿਆਂਦਾ ਗਿਆ ਹੈ | ਹਾਦਸੇ ਤੋਂ ਬਾਅਦ ਕਾਰ ...

ਪੂਰੀ ਖ਼ਬਰ »

ਭਾਜਪਾ ਆਗੂਆਂ ਨੇ ਮੁੱਖ ਮੰਤਰੀ ਨੂੰ ਨਗਰ ਸੁਧਾਰ ਟਰੱਸਟ ਦੇ ਚੇਅਰਮੈਨ ਦੇ ਕੰਮਾਂ 'ਤੇ ਵੀ ਨਜ਼ਰ ਮਾਰਨ ਲਈ ਆਖਿਆ

ਲੁਧਿਆਣਾ, 22 ਸਤੰਬਰ (ਪੁਨੀਤ ਬਾਵਾ)-ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਮੁੱਖ ਮੰਤਰੀ ਬਣਨ ਤੋਂ ਬਾਅਦ ਅੱਜ ਨਗਰ ਸੁਧਾਰ ਟਰੱਸਟ ਅੰਮਿ੍ਤਸਰ ਅਤੇ ਨਗਰ ਸੁਧਾਰ ਟਰੱਸਟ ਬਟਾਲਾ ਦੇ ਚੇਅਰਮੈਨ ਨੂੰ ਆਹੁਦੇ ਤੋਂ ਹਟਾ ਦਿੱਤਾ ਹੈ | ਜਿਸ ਤੋਂ ਬਾਅਦ ਅੱਜ ਭਾਜਪਾ ਯੁਵਾ ...

ਪੂਰੀ ਖ਼ਬਰ »

ਗੁਜਰਾਂਵਾਲਾ ਗੁਰੂ ਨਾਨਕ ਖ਼ਾਲਸਾ ਕਾਲਜ ਵਿਖੇ ਪੋ੍ਰ:ਗਿੱਲ ਦੀ ਸਾਹਿਤਕ ਦੇਣ ਬਾਰੇ ਸਮਾਗਮ

ਲੁਧਿਆਣਾ, 22 ਸਤੰਬਰ (ਪੁਨੀਤ ਬਾਵਾ)-ਗੁਜਰਾਂਵਾਲਾ ਗੁਰੂ ਨਾਨਕ ਖ਼ਾਲਸਾ ਕਾਲਜ ਲੁਧਿਆਣਾ ਦੇ ਪੋਸਟ ਗ੍ਰੈਜੂਏਟ ਪੰਜਾਬੀ ਵਿਭਾਗ ਵਲੋਂ ਪ੍ਰੋ: ਗੁਰਭਜਨ ਗਿੱਲ ਦੀ ਸਾਹਿਤਕ ਦੇਣ ਸਬੰਧੀ ਸਮਾਗਮ ਕਰਵਾਇਆ ਗਿਆ | ਜਿਸ ਦੀ ਸ਼ੁਰੂਵਾਤ ਡਾ. ਐੱਸ.ਪੀ. ਸਿੰਘ ਸਾਬਕਾ ਉੱਪ ਕੁਲਪਤੀ ...

ਪੂਰੀ ਖ਼ਬਰ »

ਜਥੇ. ਡੰਗ ਨੇ ਅਕਾਲੀ ਦਲ ਦੇ ਸਰਕਲ ਪ੍ਰਧਾਨਾਂ ਨੂੰ ਕਿਹਾ ਚੋਣਾਂ ਲਈ ਡਟ ਜਾਓ

ਲੁਧਿਆਣਾ, 22 ਸਤੰਬਰ (ਕਵਿਤਾ ਖੁੱਲਰ)-ਸ੍ਰੋਮਣੀ ਅਕਾਲੀ ਦਲ ਦੇ ਜ਼ਿਲ੍ਹਾ ਲੁਧਿਆਣਾ ਦੇ ਸਰਕਲ ਪ੍ਰਧਾਨਾਂ ਦੀ ਇਕ ਅਹਿਮ ਮੀਟਿੰਗ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਜਥੇਦਾਰ ਹਰਭਜਨ ਸਿੰਘ ਡੰਗ ਦੀ ਪ੍ਰਧਾਨਗੀ ਹੇਠ ਉਨ੍ਹਾਂ ਦੇ ਦਫ਼ਤਰ ਵਿਖੇ ਹੋਈ | ਮੀਟਿੰਗ ਨੂੰ ...

ਪੂਰੀ ਖ਼ਬਰ »

ਚੌਧਰੀ ਬੱਗਾ ਦੀ ਹਾਜ਼ਰੀ 'ਚ ਕਾਂਗਰਸ ਪਾਰਟੀ ਦੇ ਸਾਬਕਾ ਬਲਾਕ ਸੀਨੀਅਰ ਮੀਤ ਪ੍ਰਧਾਨ ਗੌਤਮ ਰਿਸ਼ੀ 'ਆਪ' 'ਚ ਸ਼ਾਮਿਲ

ਲੁਧਿਆਣਾ, 22 ਸਤੰਬਰ (ਪੁਨੀਤ ਬਾਵਾ)-ਆਮ ਆਦਮੀ ਪਾਰਟੀ ਹਲਕਾ ਲੁਧਿਆਣਾ ਉੱਤਰੀ ਦੀ ਇਕ ਅਹਿਮ ਮੀਟਿੰਗ ਹਲਕਾ ਇੰਚਾਰਜ ਚੌਧਰੀ ਮਦਨ ਲਾਲ ਬੱਗਾ ਦੀ ਅਗਵਾਈ ਵਿਚ ਹੋਈ | ਜਿਸ ਵਿਚ 'ਆਪ' ਨੂੰ ਉਸ ਸਮੇਂ ਭਾਰੀ ਬਲ ਮਿਲਿਆ ਜਦੋਂ ਕਾਂਗਰਸ ਪਾਰਟੀ ਦੇ ਸਾਬਕਾ ਬਲਾਕ ਸੀਨੀਅਰ ਮੀਤ ...

ਪੂਰੀ ਖ਼ਬਰ »

ਜਾਇਦਾਦ ਦੇ ਮਾਮਲੇ ਵਿਚ ਠੱਗੀ ਕਰਨ ਦੇ ਦੋਸ਼ ਤਹਿਤ ਦੋ ਖ਼ਿਲਾਫ਼ ਕੇਸ ਦਰਜ

ਲਧਿਆਣਾ, 22 ਸਤੰਬਰ (ਪਰਮਿੰਦਰ ਸਿੰਘ ਆਹੂਜਾ)-ਪੁਲਿਸ ਨੇ ਬਲੌਸਮ ਸਿੰਘ ਵਾਸੀ ਮੋਹਾਲੀ ਦੀ ਸ਼ਿਕਾਇਤ ਤੇ ਜਰਨੈਲ ਸਿੰਘ ਪੁੱਤਰ ਪੂਰਨ ਸਿੰਘ ਵਾਸੀ ਚੰਡੀਗੜ੍ਹ ਅਤੇ ਸਤਿੰਦਰਪਾਲ ਸਿੰਘ ਪੁੱਤਰ ਨਰੈਣ ਸਿੰਘ ਵਾਸੀ ਲਲਤੋਂ ਖ਼ੁਰਦ ਖ਼ਿਲਾਫ਼ ਕੇਸ ਦਰਜ ਕੀਤਾ ਹੈ | ਪੁਲਿਸ ਪਾਸ ...

ਪੂਰੀ ਖ਼ਬਰ »

ਪੀਣ ਵਾਲਾ ਪਾਣੀ ਗੰਦਾ ਆਉਣ ਤੋਂ ਪ੍ਰੇਸ਼ਾਨ ਲੋਕਾਂ ਨੇ ਨਗਰ ਨਿਗਮ ਜ਼ੋਨ-ਬੀ ਦਫਤਰ ਦਾ ਕੀਤਾ ਘਿਰਾਓ

ਲੁਧਿਆਣਾ, 22 ਸਤੰਬਰ (ਅਮਰੀਕ ਸਿੰਘ ਬੱਤਰਾ)-ਨਗਰ ਨਿਗਮ ਵਾਰਡ 17 ਅਧੀਨ ਪੈਂਦੀ ਤਾਜਪੁਰ ਰੋਡ ਅਤੇ ਆਸ-ਪਾਸ ਦੇ ਕਈ ਇਲਾਕਿਆਂ ਵਿਚ ਪਿਛਲੇ ਕਰੀਬ ਇਕ ਮਹੀਨੇ ਤੋਂ ਪੀਣ ਵਾਲਾ ਪਾਣੀ ਗੰਦਾ ਆਉਣ ਤੋਂ ਪ੍ਰੇਸ਼ਾਨ ਇਲਾਕਾ ਨਿਵਾਸੀਆਂ ਵਲੋਂ ਮਾਮਲਾ ਕੌਂਸਲਰ ਜਸਮੀਤ ਕੌਰ ਦੇ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX