ਤਾਜਾ ਖ਼ਬਰਾਂ


ਪੇਸ਼ਾਵਰ ਵਿਚ ਹੋਇਆ ਧਮਾਕਾ
. . .  4 minutes ago
ਇਸਲਾਮਾਬਾਦ, 30 ਜਨਵਰੀ- ਪੇਸ਼ਾਵਰ ਦੇ ਪੁਲਿਸ ਲਾਈਨ ਇਲਾਕੇ ’ਚ ਧਮਾਕਾ ਹੋਣ ਦੀ ਸੂਚਨਾ ਹੈ। ਇਸ ਸੰਬੰਧੀ ਹੋਰ ਵੇਰਵਿਆਂ ਦੀ ਉਡੀਕ ਕੀਤੀ ਜਾ ਰਹੀ ਹੈ।
ਭਾਜਪਾ ਦਾ ਕੋਈ ਆਗੂ ਇਸ ਤਰ੍ਹਾਂ ਪੈਦਲ ਨਹੀਂ ਚੱਲ ਸਕਦਾ, ਕਿਉਂਕਿ ਉਹ ਡਰਦੇ ਹਨ- ਰਾਹੁਲ ਗਾਂਧੀ
. . .  8 minutes ago
ਸ੍ਰੀਨਗਰ, 30 ਜਨਵਰੀ- ਸ੍ਰੀਨਗਰ ਵਿਚ ਭਾਰਤ ਜੋੜੋ ਯਾਤਰਾ ਦੇ ਸਮਾਪਤੀ ਸਮਾਰੋਹ ਦੌਰਾਨ ਬੋਲਦਿਆਂ ਰਾਹੁਲ ਗਾਂਧੀ ਨੇ ਕਿਹਾ ਕਿ ਮੋਦੀ ਜੀ, ਅਮਿਤ ਸ਼ਾਹ ਜੀ ਤੇ ਆਰ.ਐਸ.ਐਸ. ਵਾਲਿਆਂ ਨੇ ਹਿੰਸਾ ਨਹੀਂ ਦੇਖੀ। ਉਹ ਡਰਦੇ ਹਨ। ਭਾਜਪਾ ਦਾ ਕੋਈ ਵੀ ਆਗੂ ਇੱਥੇ ਇੰਝ ਪੈਦਲ ਨਹੀਂ ਤੁਰ ਸਕਦਾ ਇਸ ਲਈ ਨਹੀਂ ਕਿ ਜੰਮੂ-...
ਲਸ਼ਕਰ ਦੇ 4 ਅੱਤਵਾਦੀ ਕੀਤੇ ਗਿ੍ਫ਼ਤਾਰ
. . .  14 minutes ago
ਸ੍ਰੀਨਗਰ, 30 ਜਨਵਰੀ- ਕਸ਼ਮੀਰ ਪੁਲਿਸ ਨੇ ਦੱਸਿਆ ਕਿ ਪੁਲਿਸ ਨੇ ਸੁਰੱਖਿਆ ਬਲਾਂ ਨਾਲ ਮਿਲ ਕੇ ਅਵੰਤੀਪੋਰਾ ਦੇ ਹਾਫ਼ੂ ਨਗੇਨਪੋਰਾ ਜੰਗਲਾਂ ਵਿਚ ਅੱਤਵਾਦੀ ਟਿਕਾਣੇ ਦਾ ਪਰਦਾਫਾਸ਼ ਕਰ ਦਿੱਤਾ ਹੈ। ਉਨ੍ਹਾਂ ਲਸ਼ਕਰ ਦੇ 4 ਅੱਤਵਾਦੀ ਗ੍ਰਿਫ਼ਤਾਰ ਉਨ੍ਹਾਂ ਕੋਲੋਂ ਅਪਰਾਧਕ ਸਮੱਗਰੀ ਅਤੇ ਹੋਰ ਵਸਤੂਆਂ ਬਰਾਮਦ ਕੀਤੀਆਂ ...
ਟੀ.ਐਮ.ਸੀ. ਨੇ ਚੁੱਕਿਆ ਬੀ.ਬੀ.ਸੀ. ਦਸਤਾਵੇਜ਼ੀ ’ਤੇ ਪਾਬੰਦੀ ਲਾਉਣ ਦਾ ਮੁੱਦਾ
. . .  19 minutes ago
ਨਵੀਂ ਦਿੱਲੀ, 30 ਜਨਵਰੀ- ਸੰਸਦ ਦੇ ਬਜਟ ਸੈਸ਼ਨ ਤੋਂ ਪਹਿਲਾਂ ਅੱਜ ਸਰਕਾਰ ਵਲੋਂ ਬੁਲਾਈ ਗਈ ਸਰਬ ਪਾਰਟੀ ਮੀਟਿੰਗ ਵਿਚ ਆਰ.ਜੇ.ਡੀ. ਨੇ ਅਡਾਨੀ ਦਾ ਮੁੱਦਾ ਚੁੱਕਿਆ ਅਤੇ ਟੀ.ਐਮ.ਸੀ. ਨੇ ਪ੍ਰਧਾਨ ਮੰਤਰੀ ਮੋਦੀ ਉੱਤੇ ਬੀ.ਬੀ.ਸੀ. ਦਸਤਾਵੇਜ਼ੀ ’ਤੇ ਪਾਬੰਦੀ ਲਾਉਣ ਦਾ ਮੁੱਦਾ...
ਟਰਾਂਸਪੋਰਟ ਤੇ ਸੈਰ-ਸਪਾਟਾ ਬਾਰੇ ਸੰਸਦੀ ਸਥਾਈ ਕਮੇਟੀ ਅੱਜ ਹਵਾਬਾਜ਼ੀ ਮੰਤਰਾਲੇ ਸਾਹਮਣੇ ਉਡਾਣਾਂ ਵਿਚ ਮੁਸਾਫ਼ਰਾਂ ਦੇ ਗ਼ਲਤ ਵਤੀਰੇ ਦਾ ਮੁੱਦਾ ਚੁੱਕੇਗੀ
. . .  30 minutes ago
ਨਵੀਂ ਦਿੱਲੀ, 30 ਜਨਵਰੀ- ਟਰਾਂਸਪੋਰਟ, ਸੈਰ-ਸਪਾਟਾ ਅਤੇ ਸੱਭਿਆਚਾਰ ਬਾਰੇ ਸੰਸਦੀ ਸਥਾਈ ਕਮੇਟੀ ਅੱਜ ਹਵਾਬਾਜ਼ੀ ਮੰਤਰਾਲੇ ਸਾਹਮਣੇ ਉਡਾਣਾਂ ਵਿਚ ਮੁਸਾਫ਼ਰਾਂ ਦੇ ਗ਼ਲਤ ਵਤੀਰੇ ਦਾ ਮੁੱਦਾ ਉਠਾਏਗੀ ਅਤੇ ਇਸ ਸੰਬੰਧ ਵਿਚ ਏਅਰਲਾਈਨਾਂ ਨੂੰ ਕੀ ਕਰਨ ਦੀ ਲੋੜ ਹੈ। ਇਸ ਵਿਚ ਸ਼ਹਿਰੀ ਹਵਾਬਾਜ਼ੀ ਮੰਤਰਾਲੇ ਦੇ ਕਈ...
ਤ੍ਰਿਪੁਰਾ ਚੋਣਾਂ: ਮੁੱਖ ਮੰਤਰੀ ਮਾਨਿਕ ਸਾਹਾ ਨੇ ਦਾਖ਼ਲ ਕੀਤੇ ਨਾਮਜ਼ਦਗੀ ਕਾਗਜ਼
. . .  35 minutes ago
ਅਗਰਤਲਾ, 30 ਜਨਵਰੀ- ਤ੍ਰਿਪੁਰਾ ਦੇ ਮੁੱਖ ਮੰਤਰੀ ਮਾਨਿਕ ਸਾਹਾ ਨੇ ਅੱਜ ਵਿਧਾਨ ਸਭਾ ਚੋਣਾਂ ਲਈ ਆਪਣੇ ਨਾਮਜ਼ਦਗੀ ਕਾਗਜ਼ ਦਾਖ਼ਲ ਕਰ ਦਿੱਤੇ ਹਨ
ਇਹ ਯਾਤਰਾ ਨਫ਼ਰਤ ਵਿਰੁੱਧ ਆਵਾਜ਼ ਬੁਲੰਦ ਕਰਨ ਲਈ ਸੀ- ਕਾਂਗਰਸ ਪ੍ਰਧਾਨ
. . .  43 minutes ago
ਸ੍ਰੀਨਗਰ, 30 ਜਨਵਰੀ- ਸ੍ਰੀਨਗਰ ਵਿਚ ਭਾਰਤ ਜੋੜੋ ਯਾਤਰਾ ਦੇ ਸਮਾਪਤੀ ਸਮਾਰੋਹ ਦੌਰਾਨ ਕਾਂਗਰਸ ਪ੍ਰਧਾਨ ਮਲਿਕਾਰਜੁਨ ਖੜਗੇ ਨੇ ਕਿਹਾ ਕਿ ਇਹ ਯਾਤਰਾ ਚੋਣਾਂ ਜਿੱਤਣ ਜਾਂ ਕਾਂਗਰਸ ਪਾਰਟੀ ਨੂੰ ਅੱਗੇ ਵਧਾਉਣ ਲਈ ਨਹੀਂ ਕੱਢੀ ਗਈ ਸੀ, ਸਗੋਂ ਨਫ਼ਰਤ ਵਿਰੁੱਧ ਆਵਾਜ਼ ਬੁਲੰਦ ...
ਦੋ ਸਕੂਲੀ ਬੱਸਾਂ ਦੀ ਆਪਸ ਵਿਚ ਟੱਕਰ, ਕੋਈ ਜਾਨੀ ਨੁਕਸਾਨ ਨਹੀਂ
. . .  47 minutes ago
ਨਵੀਂ ਦਿੱਲੀ, 30 ਜਨਵਰੀ- ਅੱਜ ਸਵੇਰੇ ਆਈ.ਜੀ.ਆਈ. ਸਟੇਡੀਅਮ ਨੇੜੇ ਦੋ ਸਕੂਲੀ ਬੱਸਾਂ ਦੀ ਟੱਕਰ ਹੋ ਗਈ। ਮਿਲੀ ਜਾਣਕਾਰੀ ਅਨੁਸਾਰ ਇਸ ਹਾਦਸੇ ਵਿਚ ਡਰਾਈਵਰ ਨੂੰ ਮਾਮੂਲੀ ਸੱਟਾਂ ਲੱਗੀਆਂ ਹਨ ਪਰ ਵਿਦਿਆਰਥੀਆਂ ਨੂੰ ਸੁਰੱਖਿਅਤ ਬਚਾ ਲਿਆ...
ਸਰਬ ਪਾਰਟੀ ਮੀਟਿੰਗ ਵਿਚ ਨਹੀਂ ਪਹੁੰਚੇ ਕਾਂਗਰਸੀ ਮੈਂਬਰ
. . .  50 minutes ago
ਨਵੀਂ ਦਿੱਲੀ, 30 ਜਨਵਰੀ- ਸੰਸਦ ਦੇ ਬਜਟ ਸੈਸ਼ਨ ਤੋਂ ਪਹਿਲਾਂ ਸਰਕਾਰ ਵਲੋਂ ਸੱਦੀ ਗਈ ਸਰਬ ਪਾਰਟੀ ਮੀਟਿੰਗ ਅੱਜ ਸਵੇਰੇ ਸ਼ੁਰੂ ਹੋ ਗਈ। ਸੰਸਦ ਭਵਨ ਕੰਪਲੈਕਸ ’ਚ ਹੋਈ ਬੈਠਕ ’ਚ ਸਦਨ ਦੇ ਉਪ ਨੇਤਾ ਰਾਜਨਾਥ ਸਿੰਘ, ਸੰਸਦੀ ਮਾਮਲਿਆਂ ਬਾਰੇ ਮੰਤਰੀ ਪ੍ਰਹਿਲਾਦ ਜੋਸ਼ੀ, ਸਦਨ ਦੇ ਨੇਤਾ ਪੀਯੂਸ਼ ਗੋਇਲ, ਸੰਸਦੀ ਮਾਮਲਿਆਂ ਦੇ ਰਾਜ ਮੰਤਰੀ ਅਰਜੁਨ...
ਰਾਹੁਲ ਗਾਂਧੀ ਜਿੱਥੇ ਵੀ ਗਏ ਲੋਕ ਉਨ੍ਹਾਂ ਲਈ ਬਾਹਰ ਆ ਗਏ- ਪਿ੍ਅੰਕਾ ਗਾਂਧੀ
. . .  55 minutes ago
ਸ੍ਰੀਨਗਰ, 30 ਜਨਵਰੀ- ‘ਭਾਰਤ ਜੋੜੋ ਯਾਤਰਾ’ ਦੇ ਸਮਾਪਤੀ ਸਮਾਗਮ ’ਤੇ ਬੋਲਦਿਆਂ ਪਿ੍ਅੰਕਾ ਗਾਂਧੀ ਵਾਡਰਾ ਨੇ ਕਿਹਾ ਕਿ ਮੇਰਾ ਭਰਾ ਕੰਨਿਆਕੁਮਾਰੀ ਤੋਂ 4-5 ਮਹੀਨੇ ਤੁਰਿਆ। ਉਹ ਜਿੱਥੇ ਵੀ ਗਏ, ਲੋਕ ਉਨ੍ਹਾਂ ਲਈ ਬਾਹਰ ਆ ਗਏ। ਕਿਉਂਕਿ ਇਸ ਦੇਸ਼ ਵਿਚ ਅਜੇ ਵੀ ਇਕ ਜਨੂੰਨ ਹੈ, ਆਪਣੇ ਦੇਸ਼ ਲਈ,ਇਸ ਧਰਤੀ ਲਈ, ਇਸ ਦੀ ਵਿਭਿੰਨਤਾ...
ਭਾਰਤ ਜੋੜੋ ਯਾਤਰਾ ਦੀ ਸਮਾਪਤੀ ਮੌਕੇ ਕਈ ਪਾਰਟੀਆਂ ਨੇ ਕੀਤੀ ਸ਼ਮੂਲੀਅਤ
. . .  59 minutes ago
ਸ੍ਰੀਨਗਰ, 30 ਜਨਵਰੀ- ਭਾਰਤ ਜੋੜੋ ਯਾਤਰਾ ਦੀ ਸਮਾਪਤੀ ’ਤੇ ਰਾਹੁਲ ਅਤੇ ਪ੍ਰਿਅੰਕਾ ਦੇ ਨਾਲ ਪਾਰਟੀ ਪ੍ਰਧਾਨ ਮੱਲਿਕਾਰਜੁਨ ਖੜਗੇ, ਡੀ.ਐਮ.ਕੇ., ਐਨ.ਸੀ., ਪੀ.ਡੀ.ਪੀ., ਸੀ.ਪੀ.ਆਈ., ਆਰ.ਐਸ.ਪੀ. ਅਤੇ ਆਈ.ਯੂ.ਐਮ.ਐਲ. ਦੇ ਨੇਤਾਵਾਂ ਨੇ ਰੈਲੀ ਵਿਚ ਸ਼ਿਰਕਤ..
ਬੀ.ਬੀ.ਸੀ. ਡਾਕੂਮੈਂਟਰੀ ’ਤੇ ਪਾਬੰਦੀ ਲਗਾਉਣ ਦੇ ਕੇਂਦਰ ਦੇ ਫ਼ੈਸਲੇ ਦੀ ਸੁਪਰੀਮ ਕੋਰਟ ਵਿਚ ਸੁਣਵਾਈ ਸਮੇਂ ਦੀ ਬਰਬਾਦੀ- ਕਿਰਨ ਰਿਜਿਜੂ
. . .  about 1 hour ago
ਨਵੀਂ ਦਿੱਲੀ, 30 ਜਨਵਰੀ- ਕੇਂਦਰੀ ਕਾਨੂੰਨ ਮੰਤਰੀ ਕਿਰਨ ਰਿਜਿਜੂ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ’ਤੇ ਬੀ.ਬੀ.ਸੀ. ਡਾਕੂਮੈਂਟਰੀ ’ਤੇ ਪਾਬੰਦੀ ਲਗਾਉਣ ਦੇ ਕੇਂਦਰ ਦੇ ਫ਼ੈਸਲੇ ਨੂੰ ਚੁਣੌਤੀ ਦੇਣ ਵਾਲੇ ਪੱਤਰਕਾਰ ਐਨ ਰਾਮ, ਐਡਵੋਕੇਟ ਪ੍ਰਸ਼ਾਂਤ ਭੂਸ਼ਣ ਅਤੇ ਟੀ.ਐਮ.ਸੀ. ਸੰਸਦ ਮੈਂਬਰ ਮਹੂਆ ਮੋਇਤਰਾ ਦੀ ਪਟੀਸ਼ਨ ’ਤੇ...
ਕੌਮ ਨੂੰ ਅਜਿਹੀ ਯਾਤਰਾ ਦੀ ਲੋੜ ਸੀ- ਉਮਰ ਅਬਦੁੱਲਾ
. . .  about 1 hour ago
ਸ੍ਰੀਨਗਰ, 30 ਜਨਵਰੀ- ਜੰਮੂ ਕਸ਼ਮੀਰ ਦੇ ਸਾਬਕਾ ਮੁੱਖ ਮੰਤਰੀ ਉਮਰ ਅਬਦੁੱਲਾ ਨੇ ‘ਭਾਰਤ ਜੋੜੋ ਯਾਤਰਾ’ ਸੰਬੰਧੀ ਕਿਹਾ ਕਿ ਇਹ ਬਹੁਤ ਸਫ਼ਲ ਯਾਤਰਾ ਰਹੀ ਹੈ। ਕੌਮ ਨੂੰ ਇਸ ਦੀ ਲੋੜ ਸੀ। ਇਸ ਨੇ ਸਾਬਤ ਕਰ ਦਿੱਤਾ ਹੈ ਕਿ ਅਜਿਹੇ ਲੋਕ ਹਨ ਜੋ ਭਾਜਪਾ ਨੂੰ ਪਸੰਦ ਕਰਦੇ ਹਨ ਅਤੇ ਅਜਿਹੇ ਲੋਕ ਹਨ ਜੋ ਭਾਜਪਾ ਨੂੰ ਛੱਡ ਕੇ ਨਵੀਂ ਸਰਕਾਰ...
ਦੇਸ਼ ਨੂੰ ਰਾਹੁਲ ਗਾਂਧੀ ਵਿਚ ਉਮੀਦ ਦੀ ਕਿਰਨ ਦਿਖਾਈ ਦੇ ਰਹੀ ਹੈ- ਮਹਿਬੂਬਾ ਮੁਫ਼ਤੀ
. . .  about 1 hour ago
ਸ੍ਰੀਨਗਰ, 30 ਜਨਵਰੀ- ਮਹਿਬੂਬਾ ਮੁਫ਼ਤੀ ਨੇ ‘ਭਾਰਤ ਜੋੜੋ ਯਾਤਰਾ’ ਦੌਰਾਨ ਕਿਹਾ ਕਿ ਰਾਹੁਲ ਤੁਸੀਂ ਕਿਹਾ ਸੀ ਕਿ ਤੁਸੀਂ ਕਸ਼ਮੀਰ ਆਪਣੇ ਘਰ ਆਏ ਹੋ। ਇਹ ਤੁਹਾਡਾ ਘਰ ਹੈ। ਮੈਂ ਉਮੀਦ ਕਰਦੀ ਹਾਂ ਕਿ ਗੋਡਸੇ ਦੀ ਵਿਚਾਰਧਾਰਾ ਨੇ ਜੰਮੂ-ਕਸ਼ਮੀਰ ਤੋਂ ਜੋ ਖੋਹਿਆ ਸੀ, ਉਹ ਇਸ ਦੇਸ਼ ਤੋਂ ਬਹਾਲ ਕੀਤਾ ਜਾਵੇਗਾ। ਗਾਂਧੀ...
ਵਿਸ਼ਵ ਚੁਣੌਤੀਆਂ ’ਤੇ ਭਾਰਤ ਦੀ ਅਗਵਾਈ ਮਿਸਾਲੀ- ਕਸਾਬਾ ਕੋਰੋਸੀ
. . .  about 1 hour ago
ਨਵੀਂ ਦਿੱਲੀ, 30 ਜਨਵਰੀ- 77ਵੀਂ ਸੰਯੁਕਤ ਰਾਸ਼ਟਰ ਮਹਾਂਸਭਾ ਦੇ ਪ੍ਰਧਾਨ ਕਸਾਬਾ ਕੋਰੋਸੀ ਨੇ ਕਿਹਾ ਕਿ ਵਿਸ਼ਵ ਚੁਣੌਤੀਆਂ ’ਤੇ ਭਾਰਤ ਦੀ ਅਗਵਾਈ ਮਿਸਾਲੀ ਰਹੀ ਹੈ। ਉਨ੍ਹਾਂ ਕਿਹਾ ਕਿ 7 ਦਹਾਕਿਆਂ ਤੋਂ ਭਾਰਤ ਅਤੇ ਸੰਯੁਕਤ ਰਾਸ਼ਟਰ ਨੇ ਹੱਥ ਨਾਲ ਹੱਥ ਮਿਲ ਕੇ ਯਾਤਰਾ ਕੀਤੀ ਹੈ। ਭਾਰਤ ਸ਼ਾਂਤੀ...
ਕਸ਼ਮੀਰ ਵਿਚ ‘ਭਾਰਤ ਜੋੜੋ ਯਾਤਰਾ’ ਦੌਰਾਨ ਰਾਹੁਲ ਤੇ ਪਿ੍ਅੰਕਾ ਦੀ ਮਸਤੀ ਦੀਆਂ ਤਸਵੀਰਾਂ ਆਈਆਂ ਸਾਹਮਣੇ
. . .  about 1 hour ago
ਸ੍ਰੀਨਗਰ, 30 ਜਨਵਰੀ- ਕਾਂਗਰਸ ਦੇ ਸੰਸਦ ਮੈਂਬਰ ਰਾਹੁਲ ਗਾਂਧੀ ਅਤੇ ਪਾਰਟੀ ਦੀ ਜਨਰਲ ਸਕੱਤਰ ਪ੍ਰਿਅੰਕਾ ਗਾਂਧੀ ਵਾਡਰਾ ਸ੍ਰੀਨਗਰ ਵਿਚ ਪਾਰਟੀ ਦਫ਼ਤਰ ਵਿਚ ਤਿਰੰਗਾ ਲਹਿਰਾਉਣ ਤੋਂ ਬਾਅਦ ਮਸਤੀ ਕਰਦੇ ਹੋਏ ਨਜ਼ਰ...
ਸੁਪਰੀਮ ਕੋਰਟ ਵਲੋਂ ਬੀ.ਬੀ.ਸੀ. ਡਾਕੂਮੈਂਟਰੀ ’ਤੇ ਪਾਬੰਦੀ ਦੀ ਪਟੀਸ਼ਨ ’ਤੇ ਸੁਣਵਾਈ 6 ਫ਼ਰਵਰੀ ਨੂੰ
. . .  about 2 hours ago
ਨਵੀਂ ਦਿੱਲੀ, 30 ਜਨਵਰੀ- ਸੁਪਰੀਮ ਕੋਰਟ ਵਲੋਂ 6 ਫਰਵਰੀ ਨੂੰ ਦੇਸ਼ ਵਿਚ 2002 ਦੇ ਗੁਜਰਾਤ ਦੰਗਿਆਂ ’ਤੇ ਬੀ.ਬੀ.ਸੀ. ਦਸਤਾਵੇਜ਼ੀ ’ਤੇ ਪਾਬੰਦੀ ਲਗਾਉਣ ਦੇ ਕੇਂਦਰ ਦੇ ਫ਼ੈਸਲੇ ਦੇ ਖ਼ਿਲਾਫ਼ ਇਕ ਜਨਹਿਤ ਪਟੀਸ਼ਨ ’ਤੇ ਸੁਣਵਾਈ ਕੀਤੀ ਜਾਵੇਗੀ। ਐਡਵੋਕੇਟ ਐਮ.ਐਲ. ਸ਼ਰਮਾ ਨੇ ਚੀਫ਼ ਜਸਟਿਸ ਡੀ.ਵਾਈ. ਚੰਦਰਚੂੜ...
ਇਟਾਲੀਅਨ ਨੇਵੀ ਵਿਚ ਭਰਤੀ ਹੋਈ ਪੰਜਾਬ ਦੀ ਧੀ ਮਨਰੂਪ ਕੌਰ
. . .  about 2 hours ago
ਵੈਨਿਸ (ਇਟਲੀ), 30ਜਨਵਰੀ (ਹਰਦੀਪ ਸਿੰਘ ਕੰਗ)- ਇਟਲੀ ਤੋਂ ਇਕ ਵਾਰ ਫਿਰ ਵੱਡੀ ਖ਼ਬਰ ਸਾਹਮਣੇ ਆਈ ਹੈ। ਪੰਜਾਬ ਦੇ ਜਲੰਧਰ ਜ਼ਿਲ੍ਹੇ ਦੇ ਭੰਗਾਲਾ ਪਿੰਡ ਨਾਲ ਸੰਬੰਧਿਤ ਅਤੇ ਇਟਲੀ ਦੇ ਵਿਚੈਂਸਾ ਨੇੜਲੇ ਸ਼ਹਿਰ ਕਿਆਂਪੋ ਵਿਖੇ ਰਹਿੰਦੇ ਇਕ ਪੰਜਾਬੀ ਪਰਿਵਾਰ ਦੀ ਹੋਣਹਾਰ ਧੀ ਮਨਰੂਪ ਕੌਰ ਨੇ ਇਟਾਲੀਅਨ ਨੇਵੀ ਵਿਚ ਭਰਤੀ ਹੋ...
ਕਾਂਗਰਸ ਦਫ਼ਤਰ ’ਤੇ ਪਾਰਟੀ ਪ੍ਰਧਾਨ ਨੇ ਲਹਿਰਾਇਆ ਤਿਰੰਗਾ
. . .  about 2 hours ago
ਸ੍ਰੀਨਗਰ, 30 ਜਨਵਰੀ- ਸ੍ਰੀਨਗਰ ’ਚ ਪਾਰਟੀ ਪ੍ਰਧਾਨ ਮਲਿਕਾਰਜੁਨ ਖੜਗੇ ਅਤੇ ਪਾਰਟੀ ਨੇਤਾ ਰਾਹੁਲ ਗਾਂਧੀ ਦੀ ਮੌਜੂਦਗੀ ’ਚ ਇੱਥੇ ਸਥਿਤ ਕਾਂਗਰਸ ਦਫ਼ਤਰ ’ਤੇ ਰਾਸ਼ਟਰੀ ਝੰਡਾ ਲਹਿਰਾਇਆ ਗਿਆ। ਦੱਸ ਦਈਏ ਕਿ ਅੱਜ ਕਾਂਗਰਸ ਦੀ ‘ਭਾਰਤ ਜੋੜੋ ਯਾਤਰਾ’ ਦਾ...
ਕਰਨਾਟਕ: ਹੰਪੀ ਉਤਸਵ ਦੌਰਾਨ ਗਾਇਕ ਕੈਲਾਸ਼ ਖ਼ੇਰ ’ਤੇ ਹਮਲਾ
. . .  about 2 hours ago
ਬੈਂਗਲੁਰੂ, 30 ਜਨਵਰੀ- ਬੀਤੇ ਦਿਨ ਹੰਪੀ ਵਿਜੇਨਗਰ ਵਿਖੇ ਹੰਪੀ ਉਤਸਵ ਦੇ ਸਮਾਪਤੀ ਸਮਾਰੋਹ ਦੌਰਾਨ ਗਾਇਕ ਕੈਲਾਸ਼ ਖ਼ੇਰ ’ਤੇ ਕੰਨੜ ਗਾਣੇ ਨਾ ਗਾਉਣ ਕਾਰਨ ਗੁੱਸੇ ਵਿਚ ਲੋਕਾਂ ਵਲੋਂ ਬੋਤਲ ਸੁੱਟੀ ਗਈ। ਪੁਲਿਸ ਨੇ ਦੱਸਿਆ ਕਿ ਇਸ ਘਟਨਾ ਸੰਬੰਧੀ 2 ਵਿਅਕਤੀਆਂ ਨੂੰ ਹਿਰਾਸਤ...
ਜਲਵਾਯੂ ਵਿਚ ਬਦਲਾਅ ਖ਼ੇਤੀਬਾੜੀ ਨੂੰ ਪ੍ਰਭਾਵਿਤ ਕਰਦਾ ਹੈ- ਕੇਂਦਰੀ ਮੰਤਰੀ ਨਰਿੰਦਰ ਸਿੰਘ ਤੋਮਰ
. . .  1 minute ago
ਚੰਡੀਗੜ੍ਹ, 30 ਜਨਵਰੀ (ਮਨਜੋਤ ਸਿੰਘ) - ਇੱਥੇ ਜੀ-20 ਸੰਮੇਲਨ ਦਾ ਅੱਜ ਆਗਾਜ਼ ਹੋ ਗਿਆ ਹੈ। ਕੇਂਦਰੀ ਮੰਤਰੀ ਨਰਿੰਦਰ ਸਿੰਘ ਤੋਮਰ ਵਲੋਂ ਜੀ-20 ਸੰਮੇਲਨ ਦਾ ਉਦਘਾਟਨ ਕੀਤਾ ਗਿਆ। ਇਸ ਮੌਕੇ ਉਨ੍ਹਾਂ ਕਿਹਾ ਕਿ ਮੀਟਿੰਗ ਵਿਚ ਵਾਤਾਵਰਨ ਵਿਚ ਬਦਲਾਅ ’ਤੇ ਚਰਚਾ ਕੀਤੀ ਜਾਵੇਗੀ। ਉਨ੍ਹਾਂ ਅੱਗੇ ਕਿਹਾ ਕਿ ਜਲਵਾਯੂ ਵਿਚ ਹੋਣ ਵਾਲਾ ਬਦਲਾਅ...
ਸਰਦੀ ਰੁੱਤ ਦਾ ਪਹਿਲਾ ਮੀਂਹ ਫ਼ਸਲਾਂ ਲਈ ਲਾਹੇਵੰਦ-ਖ਼ੇਤੀ ਮਾਹਿਰ
. . .  about 3 hours ago
ਹੰਡਿਆਇਆ,30ਜਨਵਰੀ (ਗੁਰਜੀਤ ਸਿੰਘ ਖੁੱਡੀ )-ਹੰਡਿਆਇਆ ਇਲਾਕੇ ਵਿਚ ਅੱਜ ਸਵੇਰ ਤੋਂ ਪੈ ਮੀਂਹ ਨਾਲ ਮੌਸਮ ’ਚ ਤਬਦੀਲੀ ਆਈ। ਇਹ ਸਰਦੀ ਰੁੱਤ ਦੀ ਪਹਿਲੀ ਬਰਸਾਤ ਹੈ। ਖ਼ੇਤੀ ਮਾਹਿਰਾਂ ਅਨੁਸਾਰ ਇਹ ਮੀਂਹ ਫ਼ਸਲਾਂ ਲਈ...
ਪ੍ਰਧਾਨ ਮੰਤਰੀ ਸਮੇਤ ਹੋਰ ਨੇਤਾਵਾਂ ਵਲੋਂ ਮਹਾਤਮਾ ਗਾਂਧੀ ਨੂੰ ਸ਼ਰਧਾਂਜਲੀ ਭੇਟ
. . .  about 3 hours ago
ਨਵੀਂ ਦਿੱਲੀ, 30 ਜਨਵਰੀ- ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਰੱਖਿਆ ਮੰਤਰੀ ਰਾਜਨਾਥ ਸਿੰਘ ਅਤੇ ਲੋਕ ਸਭਾ ਸਪੀਕਰ ਓਮ ਬਿਰਲਾ ਨੇ ਰਾਜਘਾਟ ਵਿਖੇ ਮਹਾਤਮਾ ਗਾਂਧੀ ਨੂੰ ਉਨ੍ਹਾਂ ਦੀ ਬਰਸੀ ’ਤੇ ਸ਼ਰਧਾਂਜਲੀ ਭੇਟ..
ਸ੍ਰੀਨਗਰ ਵਿਚ ਹੋਈ ਤਾਜ਼ਾ ਬਰਫ਼ਬਾਰੀ
. . .  about 2 hours ago
ਸ੍ਰੀਨਗਰ, 30 ਜਨਵਰੀ- ਜੰਮੂ ਕਸ਼ਮੀਰ ਦੇ ਸ੍ਰੀਨਗਰ ’ਚ ਤਾਜ਼ਾ ਬਰਫ਼ਬਾਰੀ ਦੇਖਣ ਨੂੰ ਮਿਲ ਰਹੀ ਹੈ। ਲੋਕ ਬਰਫ਼ਬਾਰੀ ਦਾ ਆਨੰਦ ਲੈ ਰਹੇ ਹਨ। ਇਕ ਵਿਅਕਤੀ ਨੇ ਦੱਸਿਆ ਕਿ ਇਹ ਬਰਫ਼ ਕਸ਼ਮੀਰ ਦੀ ਪਛਾਣ ਹੈ। ਇਸ ਮਹੀਨੇ ਵਿਚ ਚੰਗੀ ਬਰਫ਼ਬਾਰੀ ਹੁੰਦੀ ਹੈ, ਜਿਸ ਕਾਰਨ...
ਪ੍ਰਧਾਨ ਮੰਤਰੀ ਨੇ ਜੋ ਮੰਤਰ ਦਿੱਤਾ ਉਸ ਨੂੰ ਹਰੇਕ ਤੱਕ ਪਹੁੰਚਾਇਆ ਜਾਵੇਗਾ- ਪੁਸ਼ਕਰ ਸਿੰਘ ਧਾਮੀ
. . .  about 3 hours ago
ਦੇਹਰਾਦੂਨ, 30 ਜਨਵਰੀ- ਭਾਜਪਾ ਦੀ ਸੂਬਾਈ ਕਾਰਜਕਾਰਨੀ ਦੀ ਦੋ ਦਿਨਾਂ ਹੋਈ ਮੀਟਿੰਗ ਤੋਂ ਬਾਅਦ ਉੱਤਰਾਖੰਡ ਦੇ ਮੁੱਖ ਮੰਤਰੀ ਪੁਸ਼ਕਰ ਸਿੰਘ ਧਾਮੀ ਨੇ ਕਿਹਾ ਕਿ ਪ੍ਰਧਾਨ ਮੰਤਰੀ ਮੋਦੀ ਨੇ ਰਾਸ਼ਟਰੀ ਕਾਰਜਕਾਰਨੀ ’ਚ ਜੋ ਮੰਤਰ ਦਿੱਤਾ ਹੈ ਉਸ ਨੂੰ ਸੂਬੇ ਦੇ ਦੂਰ-ਦੁਰਾਡੇ ਇਲਾਕਿਆਂ ’ਚ ਆਖ਼ਰੀ ਸਿਰੇ ’ਤੇ ਖੜ੍ਹੇ ਵਿਅਕਤੀ ਤੱਕ ਪਹੁੰਚਾਉਣ ਦਾ...
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 9 ਅੱਸੂ ਸੰਮਤ 553

ਪਹਿਲਾ ਸਫ਼ਾ

ਵਾਸ਼ਿੰਗਟਨ ਪੁੱਜੇ ਮੋਦੀ ਦਾ ਗਰਮਜੋਸ਼ੀ ਨਾਲ ਸਵਾਗਤ

• ਬਾਈਡਨ ਨਾਲ ਮੁਲਾਕਾਤ ਅੱਜ • ਸੰਯੁਕਤ ਰਾਸ਼ਟਰ ਨੂੰ ਕੱਲ੍ਹ ਕਰਨਗੇ ਸੰਬੋਧਨ ਹਰਮਨਪ੍ਰੀਤ ਸਿੰਘ, ਐਸ. ਅਸ਼ੋਕ ਭੌਰਾ ਸਿਆਟਲ/ਸਾਨ ਫਰਾਂਸਿਸਕੋ, 23 ਸਤੰਬਰ -ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਆਪਣੀ ਅਮਰੀਕਾ ਫੇਰੀ ਦੌਰਾਨ ਵਾਸ਼ਿੰਗਟਨ ਡੀ.ਸੀ. ਪੁੱਜੇ | ਖ਼ੁਦ ...

ਪੂਰੀ ਖ਼ਬਰ »

ਪ੍ਰਧਾਨ ਮੰਤਰੀ ਵਲੋਂ ਕਮਲਾ ਹੈਰਿਸ ਨਾਲ ਮੁਲਾਕਾਤ

ਪੰਜ ਪ੍ਰਮੁੱਖ ਅਮਰੀਕੀ ਸੀ.ਈ.ਓਜ਼ ਨਾਲ ਕੀਤੀ ਗੱਲਬਾਤ ਵਾਸ਼ਿੰਗਟਨ, 23 ਸਤੰਬਰ (ਏਜੰਸੀ)-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵਾਈਟ ਹਾਊਸ 'ਚ ਅਮਰੀਕਾ ਦੀ ਉੱਪ ਰਾਸ਼ਟਰਪਤੀ ਕਮਲਾ ਹੈਰਿਸ ਨਾਲ ਮੁਲਾਕਾਤ ਕੀਤੀ ਅਤੇ ਇਸ ਦੌਰਾਨ ਦੋਵੇਂ ਆਗੂਆਂ ਨੇ ਦੋਵੇਂ ਦੇਸ਼ਾਂ ਦਰਮਿਆਨ ...

ਪੂਰੀ ਖ਼ਬਰ »

ਲਗਾਤਾਰ ਪੈ ਰਹੇ ਭਾਰੀ ਮੀਂਹ ਨਾਲ ਕਿਸਾਨਾਂ ਦੀ ਚਿੰਤਾ ਵਧੀ

ਜਲੰਧਰ, 23 ਸਤੰਬਰ (ਜਸਪਾਲ ਸਿੰਘ)-ਪਿਛਲੇ ਕੁੱਝ ਦਿਨਾਂ ਤੋਂ ਲਗਾਤਾਰ ਪੈ ਰਹੇ ਭਾਰੀ ਮੀਂਹ ਨੇ ਕਿਸਾਨਾਂ ਦੀ ਚਿੰਤਾ ਵਧਾ ਦਿੱਤੀ ਹੈ | ਮੀਂਹ ਕਾਰਨ ਜਿੱਥੇ ਆਮ ਜਨ ਜੀਵਨ ਪ੍ਰਭਾਵਿਤ ਹੋ ਗਿਆ ਹੈ ਉਥੇ ਕਈ ਦਰਿਆਵਾਂ ਤੇ ਨਦੀਆਂ 'ਚ ਪਾਣੀ ਦਾ ਪੱਧਰ ਕਾਫੀ ਵਧ ਗਿਆ ਹੈ | ਕਈ ਥਾਈਾ ...

ਪੂਰੀ ਖ਼ਬਰ »

ਘੁਸਪੈਠ ਦੀ ਕੋਸ਼ਿਸ਼ ਨਾਕਾਮ 3 ਅੱਤਵਾਦੀ ਹਲਾਕ

ਭਾਰੀ ਅਸਲ੍ਹਾ ਬਰਾਮਦ ਸ੍ਰੀਨਗਰ, 23 ਸਤੰਬਰ (ਮਨਜੀਤ ਸਿੰਘ)-ਉੱਤਰੀ ਕਸ਼ਮੀਰ ਦੇ ਜ਼ਿਲ੍ਹਾ ਬਾਰਾਮੁਲਾ ਦੇ ਉੜੀ ਇਲਾਕੇ ਦੇ ਰਾਮਪੋਰਾ ਸੈਕਟਰ 'ਚ 3 ਅੱਤਵਾਦੀਆਂ ਨੂੰ ਹਲਾਕ ਕਰ ਕੇ ਇਨ੍ਹਾਂ ਦੇ ਕਬਜ਼ੇ 'ਚੋ ਭਾਰੀ ਮਾਤਰਾ 'ਚ ਅਸਲ੍ਹਾ, ਕਰੰਸੀ ਅਤੇ ਹੋਰ ਸਾਜ਼-ਸਾਮਾਨ ਬਰਾਮਦ ...

ਪੂਰੀ ਖ਼ਬਰ »

ਸ਼ੋਪੀਆਂ ਮੁਕਾਬਲੇ 'ਚ ਅੱਤਵਾਦੀ ਹਲਾਕ

ਸ੍ਰੀਨਗਰ, 23 ਸਤੰਬਰ (ਮਨਜੀਤ ਸਿੰਘ)-ਦੱਖਣੀ ਕਸ਼ਮੀਰ ਦੇ ਜ਼ਿਲ੍ਹਾ ਸ਼ੋਪੀਆਂ 'ਚ ਮੁਕਾਬਲੇ ਦੌਰਾਨ ਇਕ ਅੱਤਵਾਦੀ ਮਾਰਿਆ ਗਿਆ | ਪੁਲਿਸ ਮੁਤਾਬਿਕ ਸ਼ੋਪੀਆਂ ਦੇ ਕੇਸ਼ਵਾ ਪਿੰਡ 'ਚ ਬੀਤੀ ਦੇਰ ਰਾਤ ਗਏ ਅੱਤਵਾਦੀ ਇਨਾਯਤ ਨੇ ਆਪਣੇ ਪਿੰਡ ਦੇ ਦੁਕਾਨਦਾਰ ਜ਼ਵੀਰ ਹਮੀਦ ਭੱਟ ...

ਪੂਰੀ ਖ਼ਬਰ »

ਬਰੈਂਪਟਨ 'ਚ ਗੋਲੀਆਂ ਮਾਰ ਕੇ ਪੰਜਾਬੀ ਦੀ ਹੱਤਿਆ, ਮਾਂ ਜ਼ਖ਼ਮੀ

ਟੋਰਾਂਟੋ, 23 ਸਤੰਬਰ (ਸਤਪਾਲ ਸਿੰਘ ਜੌਹਲ)- ਕੈਨੇਡਾ 'ਚ ਪੰਜਾਬੀਆਂ ਦੇ ਮਨਪਸੰਦ ਸ਼ਹਿਰਾਂ ਬਰੈਂਪਟਨ ਅਤੇ ਮਿਸੀਸਾਗਾ 'ਚ ਬੀਤੇ ਕੱਲ• ਕੁਝ ਘੰਟਿਆਂ ਦੇ ਵਕਫੇ ਮਗਰੋਂ ਅਣਪਛਾਤੇ ਹਮਲਾਵਰਾਂ ਨੇ ਗੋਲੀਆਂ ਮਾਰ ਕੇ ਦੋ ਵਿਅਕਤੀਆਂ ਦੀ ਹੱਤਿਆ ਕਰ ਦਿੱਤੀ | ਬਰੈਂਪਟਨ 'ਚ ...

ਪੂਰੀ ਖ਼ਬਰ »

ਮੰਤਰੀ ਮੰਡਲ ਦੇ ਗਠਨ ਲਈ ਚੰਨੀ ਵਲੋਂ ਹਾਈਕਮਾਨ ਨਾਲ ਮੀਟਿੰਗਾਂ

ਬ੍ਰਹਮ ਮਹਿੰਦਰਾ ਨੂੰ ਦੂਜੇ ਨੰਬਰ ਦਾ ਮੰਤਰੀ ਰੱਖਿਆ ਜਾਵੇਗਾ — ਹਰਕਵਲਜੀਤ ਸਿੰਘ — ਚੰਡੀਗੜ੍ਹ, 23 ਸਤੰਬਰ -ਮੁੱਖ ਮੰਤਰੀ ਪੰਜਾਬ ਚਰਨਜੀਤ ਸਿੰਘ ਚੰਨੀ ਵਲੋਂ ਆਪਣੇ ਮੰਤਰੀ ਮੰਡਲ ਦੇ ਗਠਨ ਸਬੰਧੀ ਦਿੱਲੀ ਵਿਖੇ ਪਾਰਟੀ ਹਾਈਕਮਾਨ ਨਾਲ ਮੀਟਿੰਗਾਂ ਦਾ ਦੌਰ ਜਾਰੀ ਹੈ | ਸ: ...

ਪੂਰੀ ਖ਼ਬਰ »

ਰਾਜਨੀਤੀ 'ਚ ਗੁੱਸਾ, ਈਰਖਾ, ਦੁਸ਼ਮਣੀ ਤੇ ਬਦਲੇ ਦੀ ਕੋਈ ਜਗ੍ਹਾ ਨਹੀਂ-ਕਾਂਗਰਸ

ਕੈਪਟਨ ਨੇ ਦਿੱਤਾ ਸਖ਼ਤ ਪ੍ਰਤੀਕਰਮ ਨਵੀਂ ਦਿੱਲੀ, 23 ਸਤੰਬਰ (ਏਜੰਸੀ)-ਕਾਂਗਰਸ ਨੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਰਾਹੁਲ ਗਾਂਧੀ ਤੇ ਪਿ੍ਅੰਕਾ ਗਾਂਧੀ ਖ਼ਿਲਾਫ਼ ਗੁੱਸੇ 'ਚ ਨਾਰਾਜ਼ਗੀ ਪ੍ਰਗਟਾਉਣ ਬਾਅਦ ਉਮੀਦ ਜ਼ਾਹਰ ਕੀਤੀ ਹੈ ਕਿ ਉਹ ...

ਪੂਰੀ ਖ਼ਬਰ »

ਤਰਨ ਤਾਰਨ ਪੁਲਿਸ ਵਲੋਂ ਤਿੰਨ ਖਾੜਕੂ ਗਿ੍ਫ਼ਤਾਰ

• ਸਰਹੱਦੀ ਇਲਾਕੇ 'ਚ ਡੰਪ ਕੀਤੀ ਹਥਿਆਰਾਂ ਤੇ ਬਾਰੂਦ ਦੀ ਖੇਪ ਲੈਣ ਲਈ ਪਹੁੰਚੇ ਸਨ • ਦੋ ਟਿਫ਼ਨ ਬੰਬ, ਦੋ ਹੈਾਡ ਗ੍ਰਨੇਡ, ਤਿੰਨ ਪਿਸਤੌਲ ਬਰਾਮਦ ਤਰਨ ਤਾਰਨ / ਭਿੱਖੀਵਿੰਡ, 23 ਸਤੰਬਰ (ਹਰਿੰਦਰ ਸਿੰਘ, ਸੁਰਜੀਤ ਕੁਮਾਰ ਬੌਬੀ)-ਤਰਨ ਤਾਰਨ ਪੁਲਿਸ ਨੇ ਸਰਹੱਦੀ ਪਿੰਡ ...

ਪੂਰੀ ਖ਼ਬਰ »

ਅਨਿਰੁੱਧ ਤਿਵਾੜੀ ਬਣੇ ਪੰਜਾਬ ਦੇ ਨਵੇਂ ਮੁੱਖ ਸਕੱਤਰ

ਕਿ੍ਪਾ ਸ਼ੰਕਰ ਸਰੋਜ ਸਮੇਤ 5 ਨੂੰ ਬਣਾਇਆ ਵਿਸ਼ੇਸ਼ ਮੁੱਖ ਸਕੱਤਰ ਚੰਡੀਗੜ੍ਹ, 23 ਸਤੰਬਰ (ਵਿਕਰਮਜੀਤ ਸਿੰਘ ਮਾਨ)- ਪੰਜਾਬ ਦੀ ਚਰਨਜੀਤ ਸਿੰਘ ਚੰਨੀ ਸਰਕਾਰ ਨੇ ਪ੍ਰਸ਼ਾਸਕੀ ਫੇਰਬਦਲ ਨੂੰ ਤੇਜ਼ ਕਰਦੇ ਹੋਏ ਰਾਜ ਦੀ ਮੁੱਖ ਸਕੱਤਰ ਵਿੰਨੀ ਮਹਾਜਨ ਨੂੰ ਹਟਾ ਕੇ ਉਨ੍ਹਾਂ ...

ਪੂਰੀ ਖ਼ਬਰ »

ਡੀ. ਐਸ. ਪਟਵਾਲੀਆ ਹੋ ਸਕਦੇ ਹਨ ਨਵੇਂ ਐਡਵੋਕੇਟ ਜਨਰਲ

ਚੰਡੀਗੜ੍ਹ, 23 ਸਤੰਬਰ (ਬਿ੍ਜੇਂਦਰ ਗੌੜ)-ਪੰਜਾਬ ਦੇ ਐਡਵੋਕੇਟ ਜਨਰਲ ਅਤੁਲ ਨੰਦਾ ਦੇ ਐਡਵੋਕੇਟ ਜਨਰਲ ਦੇ ਅਹੁਦੇ ਤੋਂ ਅਸਤੀਫ਼ਾ ਦੇਣ ਤੋਂ ਬਾਅਦ ਸਰਕਾਰ ਵਲੋਂ ਇਹ ਅਹਿਮ ਅਹੁਦਾ ਸੀਨੀਅਰ ਵਕੀਲ ਦੀਪਇੰਦਰ ਸਿੰਘ ਪਟਵਾਲੀਆ ਨੂੰ ਸੌਂਪਿਆ ਜਾ ਰਿਹਾ ਹੈ | ਪਟਵਾਲੀਆ ਰਾਜ ਦੇ ...

ਪੂਰੀ ਖ਼ਬਰ »

ਗੁਰਵਿੰਦਰ ਸਿੰਘ ਝੂਠਾ ਪੁਲਿਸ ਮੁਕਾਬਲਾ ਮਾਮਲੇ 'ਚ ਸੇਵਾ ਮੁਕਤ ਸਬ-ਇੰਸਪੈਕਟਰ ਨੂੰ 10 ਸਾਲ ਦੀ ਕੈਦ

ਐੱਸ. ਏ. ਐੱਸ. ਨਗਰ, 23 ਸਤੰਬਰ (ਜਸਬੀਰ ਸਿੰਘ ਜੱਸੀ)-ਸੀ.ਬੀ. ਆਈ. ਅਦਾਲਤ ਦੀ ਵਿਸ਼ੇਸ਼ ਜੱਜ ਹਰਿੰਦਰ ਕੌਰ ਸਿੱਧੂ ਦੀ ਅਦਾਲਤ ਨੇ ਜੁਲਾਈ 1992 'ਚ ਪੁਲਿਸ ਵਲੋਂ ਗੁਰਵਿੰਦਰ ਸਿੰਘ (20) ਵਾਸੀ ਫੇਰੂਮਾਨ ਜ਼ਿਲ੍ਹਾ ਅੰਮਿ੍ਤਸਰ ਨੂੰ ਜਬਰੀ ਚੁੱਕ ਕੇ ਲਿਜਾਣ ਤੇ ਉਸ ਨੂੰ ਨਾਜਾਇਜ਼ ...

ਪੂਰੀ ਖ਼ਬਰ »

ਡਾ. ਭੀਮ ਰਾਓ ਅੰਬੇਡਕਰ ਮਿਊਜ਼ੀਅਮ ਆਉਣ ਵਾਲੀਆਂ ਪੀੜ੍ਹੀਆਂ ਲਈ ਚਾਨਣ ਮੁਨਾਰਾ ਹੋਵੇਗਾ-ਚੰਨੀ

ਡਾ. ਬੀ.ਆਰ. ਅੰਬੇਡਕਰ ਮੈਨੇਜਮੈਂਟ ਇੰਸਟੀਚਿਊਟ ਸਥਾਪਤ ਕਰਨ ਦਾ ਐਲਾਨ

ਕਪੂਰਥਲਾ, 23 ਸਤੰਬਰ (ਅਮਰਜੀਤ ਕੋਮਲ)-ਪੰਜਾਬ ਦੇ ਸੈਰ ਸਪਾਟਾ ਤੇ ਸੱਭਿਆਚਾਰਕ ਮਾਮਲੇ ਪੰਜਾਬ ਵਲੋਂ ਆਈ.ਕੇ. ਗੁਜਰਾਲ ਪੰਜਾਬ ਤਕਨੀਕੀ ਯੂਨੀਵਰਸਿਟੀ 'ਚ 150 ਕਰੋੜ ਰੁਪਏ ਦੀ ਲਾਗਤ ਨਾਲ 10 ਏਕੜ ਰਕਬੇ 'ਚ ਉਸਾਰਿਆ ਜਾਣ ਵਾਲਾ ਡਾ: ਭੀਮ ਰਾਓ ਅੰਬੇਡਕਰ ਮਿਊਜ਼ੀਅਮ ਆਉਣ ਵਾਲੀਆਂ ...

ਪੂਰੀ ਖ਼ਬਰ »

ਅਕਾਲੀ ਦਲ ਵਲੋਂ ਕੋ-ਆਪਸ਼ਨ ਲਈ ਸਿਰਸਾ ਨੂੰ ਅਯੋਗ ਕਰਾਰ ਦੇਣ 'ਤੇ 'ਆਪ' ਸਰਕਾਰ ਦੀ ਨਿਖੇਧੀ

ਚੰਡੀਗੜ੍ਹ, 23 ਸਤੰਬਰ (ਅਜੀਤ ਬਿਊਰੋ)- ਸ਼੍ਰੋਮਣੀ ਅਕਾਲੀ ਦਲ ਨੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ 'ਚ ਸ਼੍ਰੋਮਣੀ ਕਮੇਟੀ ਦੇ ਨੁਮਾਇੰਦੇ ਵਜੋਂ ਪਾਰਟੀ ਦੇ ਸੀਨੀਅਰ ਆਗੂ ਮਨਜਿੰਦਰ ਸਿੰਘ ਸਿਰਸਾ ਦੀ ਕੋ-ਆਪਸ਼ਨ ਰੋਕਣ ਲਈ 'ਆਪ' ਸਰਕਾਰ ਦੀ ਨਿਖੇਧੀ ਕੀਤੀ ਹੈ ਅਤੇ ...

ਪੂਰੀ ਖ਼ਬਰ »

ਮੁੱਖ ਮੰਤਰੀ ਨੇ ਸੁਰੱਖਿਆ ਮੁਲਾਜ਼ਮਾਂ ਦੀ ਫ਼ੌਜ ਘਟਾਉਣ ਨੂੰ ਕਿਹਾ

ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਕਿਹਾ ਕਿ ਸਕਿਉਰਿਟੀ ਅਸਰ ਰਸੂਖ਼ ਵਾਲੇ ਤੇ ਰਾਜਨੀਤਿਕ ਆਗੂਆਂ ਤੇ ਅਫ਼ਸਰਸ਼ਾਹੀ ਦਾ 'ਸਟੇਟਸ ਸਿੰਬਲ' ਬਣ ਚੁੱਕੀ ਹੈ ਤੇ ਜਦੋਂ ਮੈਂ ਮੁੱਖ ਮੰਤਰੀ ਬਣਿਆ ਤਾਂ ਮੈਂ ਆਪਣੇ ਅੱਗੇ ਪਿੱਛੇ ਗੱਡੀਆਂ ਦਾ ਕਾਫ਼ਲਾ ਦੇਖ ਕੇ ਬਹੁਤ ਹੈਰਾਨ ...

ਪੂਰੀ ਖ਼ਬਰ »

ਪੰਜ ਪ੍ਰਮੁੱਖ ਅਮਰੀਕੀ ਸੀ.ਈ.ਓਜ਼ ਨਾਲ ਮੁਲਾਕਾਤ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਪੰਜ ਵੱਖ-ਵੱਖ ਖ਼ੇਤਰਾਂ ਦੇ ਪ੍ਰਮੁੱਖ ਅਮਰੀਕੀ ਸੀ.ਈ.ਓਜ਼ (ਮੁੱਖ ਕਾਰਜਕਾਰੀ ਅਧਿਕਾਰੀਆਂ) ਨਾਲ ਮੁਲਾਕਾਤ ਕੀਤੀ ਅਤੇ ਭਾਰਤ 'ਚ ਆਰਥਿਕ ਮੌਕਿਆਂ ਨੂੰ ਉਜਾਗਰ ਕੀਤਾ ਅਤੇ ਉਨ੍ਹਾਂ ਨੂੰ ਭਾਰਤ 'ਚ ਨਿਵੇਸ਼ ਕਰਨ ਲਈ ਉਤਸ਼ਾਹਿਤ ਕੀਤਾ | ਪ੍ਰਧਾਨ ਮੰਤਰੀ ਮੋਦੀ ਨੇ ਇਥੇ ਕੁਆਲਕਾਮ, ਅਡੋਬ, ਫਸਟ ਸੋਲਰ, ਜਨਰਲ ਐਟੋਮਿਕਸ ਅਤੇ ਬਲੈਕਸਟੋਨ ਦੇ ਸੀ.ਈ.ਓਜ਼ ਨਾਲ ਵੱਖ-ਵੱਖ ਮੀਟਿੰਗਾਂ ਕੀਤੀਆਂ | ਜਿਨ੍ਹਾਂ 'ਚੋਂ ਦੋ ਭਾਰਤੀ ਮੂਲ ਦੇ ਅਮਰੀਕੀ ਸਨ, ਇਨ੍ਹਾਂ 'ਚ ਅਡੋਬ ਤੋਂ ਸ਼ਾਂਤਨੂ ਨਰਾਇਣ ਅਤੇ ਜਨਰਲ ਐਟੋਮਿਕਸ ਤੋਂ ਵਿਵੇਕ ਲਾਲ ਸੀ | ਜਦਕਿ ਕੁਆਲਕਾਮ ਤੋਂ ਕ੍ਰਿਸਟਿਆਨੋ ਈ ਆਮੋਨ, ਫਸਟ ਸੋਲਰ ਤੋਂ ਮਾਰਕ ਵਿਡਮਾਰ ਅਤੇ ਬਲੈਕਸਟੋਨ ਤੋਂ ਸਟੀਫਨ ਏ ਸ਼ਵਾਰਜ਼ਮੈਨ ਨੇ ਮੋਦੀ ਨਾਲ ਮੁਲਾਕਾਤ ਕੀਤੀ | ਪ੍ਰਧਾਨ ਮੰਤਰੀ ਮੋਦੀ ਨਾਲ ਮੀਟਿੰਗ ਦੌਰਾਨ ਸ਼ਾਂਤਨੂ ਨਰਾਇਣ ਨੇ ਆਈ.ਟੀ. ਅਤੇ ਡਿਜੀਟਲ ਤਰਜੀਹ 'ਤੇ ਜ਼ੋਰ ਦਿੱਤਾ ਜਦਕਿ ਮੋਦੀ ਦੀ ਵਿਵੇਕ ਲਾਲ ਨਾਲ ਮੀਟਿੰਗ ਵੀ ਅਹਿਮ ਰਹੀ ਕਿਉਂਕਿ ਜਨਰਲ ਐਟੋਮਿਕਸ ਨਾ ਸਿਰਫ ਫ਼ੌਜੀ ਡਰੋਨ ਤਕਨਾਲੋਜੀ ਦੇ ਖ਼ੇਤਰ 'ਚ ਮੋਹਰੀ ਹੈ, ਬਲਕਿ ਅਤਿ-ਆਧੁਨਿਕ ਫ਼ੌਜੀ ਡਰੋਨਾਂ ਦੀ ਵਿਸ਼ਵ ਦੀ ਪ੍ਰਮੁੱਖ ਨਿਰਮਾਤਾ ਵੀ ਹੈ | ਕੁਆਲਕਾਮ ਦੇ ਕ੍ਰਿਸਟਿਆਨੋ ਈ ਆਮੋਨ ਨੇ ਪ੍ਰਧਾਨ ਮੰਤਰੀ ਮੋਦੀ ਨਾਲ ਮੁਲਾਕਾਤ ਦੌਰਾਨ ਭਾਰਤ ਦੇ ਨਾਲ 5ਜੀ ਅਤੇ ਹੋਰ ਖ਼ੇਤਰਾਂ 'ਚ ਕੰਮ ਕਰਨ ਦੀ ਇੱਛਾ ਪ੍ਰਗਟ ਕੀਤੀ | ਫਸਟ ਸੋਲਰ ਕੰਪਨੀ ਦੇ ਸੀ.ਈ.ਓ. ਮਾਰਕ ਵਿਡਮਾਰ ਨੇ ਸੌਰ ਸ਼ਕਤੀ ਉਪਕਰਨਾਂ 'ਚ ਨਿਰਮਾਣ ਨੂੰ ਲੈ ਕੇ ਆਪਣੀ ਪੀ.ਐਲ.ਆਈ. ਯੋਜਨਾ ਬਾਰੇ ਦੱਸਿਆ |

ਖ਼ਬਰ ਸ਼ੇਅਰ ਕਰੋ

 


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX