ਤਾਜਾ ਖ਼ਬਰਾਂ


ਭਾਰਤ ਬਨਾਮ ਨਿਊਜ਼ੀਲੈਂਡ ਤੀਜਾ ਟੀ-20 : ਭਾਰਤ ਨੇ ਨਿਊਜ਼ੀਲੈਂਡ ਨੂੰ ਦਿੱਤਾ 235 ਦੌੜਾਂ ਦਾ ਟੀਚਾ
. . .  51 minutes ago
ਬਨਾਮ ਨਿਊਜ਼ੀਲੈਂਡ ਤੀਜਾ ਟੀ-20 : ਪੰਜਾਬ ਦੇ ਪੁੱਤਰ ਸ਼ੁਭਮਨ ਗਿੱਲ ਦਾ ਸ਼ਾਨਦਾਰ ਸੈਂਕੜਾ
. . .  about 1 hour ago
ਡੀਆਰਆਈ ਮੁੰਬਈ ਨੇ ਅਦੀਸ ਅਬਾਬਾ ਤੋਂ ਮੁੰਬਈ ਪਹੁੰਚਣ ਵਾਲੇ ਇਕ ਭਾਰਤੀ ਨਾਗਰਿਕ ਤੋਂ ਲਗਭਗ 33.60 ਕਰੋੜ ਦੀ3360 ਗ੍ਰਾਮ ਕੋਕੀਨ ਕੀਤੀ ਬਰਾਮਦ
. . .  about 1 hour ago
ਫਿਲੀਪੀਨਜ਼ ਦੇ ਬੇਬਾਗ 'ਚ 6.0 ਤੀਬਰਤਾ ਦਾ ਆਇਆ ਭੁਚਾਲ
. . .  about 1 hour ago
ਭਾਰਤ ਬਨਾਮ ਨਿਊਜ਼ੀਲੈਂਡ ਤੀਜਾ ਟੀ-20 : 10 ਓਵਰਾਂ ਦੇ ਬਾਅਦ ਭਾਰਤ 102/2
. . .  about 1 hour ago
ਬਜਟ ਨੇ ਭਾਰਤ ਦੇ ਉੱਜਵਲ ਭਵਿੱਖ ਲਈ ਮਜ਼ਬੂਤ ਆਧਾਰ ਬਣਾਇਆ ਹੈ, ਹਰ ਖੇਤਰ ਅਤੇ ਹਰ ਰਾਜ ਦੇ ਲੋਕਾਂ ਨੂੰ ਦਾ ਫਾਇਦਾ ਹੋਵੇਗਾ - ਅਨੁਰਾਗ ਠਾਕੁਰ
. . .  about 2 hours ago
ਪੰਜਾਬ ਪੁਲਿਸ ਅਤੇ ਬੀ.ਐਸ.ਐਫ. ਨੂੰ 2 ਕਿੱਲੋ 500 ਗ੍ਰਾਮ ਹੈਰੋਇਨ ਦੀ ਹੋਰ ਹੋਈ ਬਰਾਮਦਗੀ
. . .  about 2 hours ago
ਫ਼ਾਜ਼ਿਲਕਾ, 1 ਫ਼ਰਵਰੀ (ਪ੍ਰਦੀਪ ਕੁਮਾਰ) - ਭਾਰਤ ਪਾਕਿਸਤਾਨ ਕੌਮਾਂਤਰੀ ਸਰਹੱਦ ਦੇ ਫ਼ਾਜ਼ਿਲਕਾ ਇਲਾਕੇ ਵਿਚ ਪੰਜਾਬ ਪੁਲਿਸ ਅਤੇ ਬੀ.ਐਸ.ਐਫ. ਨੂੰ ਇਕ ਹੋਰ ਬਰਾਮਦਗੀ ਹੋਈ ਹੈ । ਤਲਾਸ਼ੀ ਮੁਹਿੰਮ ਦੌਰਾਨ ਇਹ ਕਰੋੜਾਂ ...
ਭਾਰਤ ਬਨਾਮ ਨਿਊਜ਼ੀਲੈਂਡ ਤੀਜਾ ਟੀ-20, ਭਾਰਤ ਨੇ ਟਾਸ ਜਿੱਤ ਕੇ ਪਹਿਲਾਂ ਬੱਲੇਬਾਜ਼ੀ ਕਰਨ ਦਾ ਫ਼ੈਸਲਾ ਕੀਤਾ
. . .  about 2 hours ago
ਭਾਰਤ ਬਨਾਮ ਨਿਊਜ਼ੀਲੈਂਡ ਤੀਜਾ ਟੀ-20, ਭਾਰਤ ਨੇ ਟਾਸ ਜਿੱਤ ਕੇ ਪਹਿਲਾਂ ਬੱਲੇਬਾਜ਼ੀ ਕਰਨ ਦਾ ਫ਼ੈਸਲਾ ਕੀਤਾ
ਭੇਦਭਰੀ ਹਾਲਤ ’ਚ ਔਰਤ ਲਾਪਤਾ
. . .  about 3 hours ago
ਚੌਗਾਵਾਂ, 1 ਫਰਵਰੀ (ਗੁਰਵਿੰਦਰ ਸਿੰਘ ਕਲਸੀ)- ਸਰਹੱਦੀ ਪਿੰਡ ਲੋਧੀਗੁੱਜਰ ਵਿਖੇ ਭੇਦਭਰੀ ਹਾਲਤ ਵਿਚ ਇਕ ਔਰਤ ਦੇ ਲਾਪਤਾ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਹਰਦੇਵ ਸਿੰਘ ਪਿੰਡ ਲੋਧੀਗੁੱਜਰ ਨੇ ਦੱਸਿਆ ਕਿ ਉਸਦੀ ਪਤਨੀ ਕੁਲਵਿੰਦਰ ਕੌਰ (45) ਜਿਸਦੀ ਦਿਮਾਗੀ ਹਾਲਤ ਕੁਝ...
ਦਿੱਲੀ ਦੇ ਉਪ ਰਾਜਪਾਲ ਨੇ 6 ਫਰਵਰੀ ਨੂੰ ਮੇਅਰ ਚੁਣਨ ਲਈ ਐਮ.ਸੀ.ਡੀ. ਹਾਊਸ ਸੈਸ਼ਨ ਨੂੰ ਬੁਲਾਉਣ ਦੀ ਮੰਨਜ਼ੂਰੀ ਦੇ ਦਿੱਤੀ ਹੈ।
. . .  about 3 hours ago
ਨਵੀਂ ਦਿੱਲੀ, 1 ਫਰਵਰੀ- ਦਿੱਲੀ ਦੇ ਉਪ ਰਾਜਪਾਲ ਨੇ 6 ਫਰਵਰੀ ਨੂੰ ਮੇਅਰ ਚੁਣਨ ਲਈ ਐਮ.ਸੀ.ਡੀ. ਹਾਊਸ ਸੈਸ਼ਨ ਨੂੰ ਬੁਲਾਉਣ ਦੀ ਮੰਨਜ਼ੂਰੀ ਦੇ ਦਿੱਤੀ ਹੈ।
ਬਜਟ ਵਿਚ ਪੰਜਾਬ ਲਈ ਕੁੱਝ ਨਹੀਂ- ਸੁਖਬੀਰ ਸਿੰਘ ਬਾਦਲ
. . .  about 3 hours ago
ਚੰਡੀਗੜ੍ਹ, 1 ਫਰਵਰੀ- ਵਿੱਤ ਮੰਤਰੀ ਵਲੋਂ ਪੇਸ਼ ਕੀਤੇ ਗਏ ਬਜਟ ਸੰਬੰਧੀ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਟਵੀਟ ਕਰਦਿਆਂ ਇਸ ਨੂੰ ਪੰਜਾਬ ਲਈ ਅਸਫ਼ਲ ਬਜਟ ਕਰਾਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਬਜਟ ਵਿਚ ਪੰਜਾਬ ਲਈ ਵੀ ਕੁਝ ਨਹੀਂ ਕੀਤਾ ਗਿਆ। ਉਨ੍ਹਾਂ ਕਿਹਾ ਕਿ 2022...
ਇਹ ਬਜਟ ਕਿਸੇ ਵੀ ਤਰ੍ਹਾਂ ਦੇਸ਼ ਦੇ ਲੋਕਾਂ ਦੀ ਸਾਂਝੀ ਸਮੱਸਿਆ ਦਾ ਹੱਲ ਨਹੀਂ - ਡਾ. ਅਮਰ ਸਿੰਘ
. . .  about 3 hours ago
ਨਵੀਂ ਦਿੱਲੀ, 1 ਫ਼ਰਵਰੀ- ਲੋਕ ਸਭਾ ਮੈਂਬਰ ਡਾ. ਅਮਰ ਸਿੰਘ ਨੇ ਕਿਹਾ ਕਿ ਇਸ ਬਜਟ ਵਿਚ ਮਹਿੰਗਾਈ, ਬੇਰੁਜ਼ਗਾਰੀ ਘਟਾਉਣ ਲਈ ਕੋਈ ਕਦਮ ਨਹੀਂ ਸੁਝਾਇਆ ਗਿਆ ਅਤੇ ਕਿਸਾਨਾਂ, ਮਜ਼ਦੂਰਾਂ ਅਤੇ ਨੌਜਵਾਨਾਂ ਦੇ ਮੁੱਦਿਆਂ ਨੂੰ ਵੀ ਨਹੀਂ ਛੂਹਿਆ ਗਿਆ। ਪੈਟਰੋਲ, ਡੀਜ਼ਲ ਅਤੇ ਰਸੋਈ ਗੈਸ ’ਤੇ ਸੈੱਸ ਅਤੇ ਸਰਚਾਰਜ ਘਟਾਉਣ ਦਾ...
ਭਾਜਪਾ ਦੀ ਕੇਂਦਰੀ ਚੋਣ ਕਮੇਟੀ ਦੀ ਮੀਟਿੰਗ ਸ਼ੁਰੂ
. . .  about 3 hours ago
ਨਵੀਂ ਦਿੱਲੀ, 1 ਫ਼ਰਵਰੀ- ਮੇਘਾਲਿਆ ਅਤੇ ਨਾਗਾਲੈਂਡ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਭਾਜਪਾ ਹੈਡਕੁਆਰਟਰ ’ਚ ਭਾਜਪਾ ਕੇਂਦਰੀ ਚੋਣ ਕਮੇਟੀ ਦੀ ਬੈਠਕ ਚੱਲ ਰਹੀ ਹੈ। ਮੀਟਿੰਗ ਵਿਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਭਾਜਪਾ ਦੇ ਕੌਮੀ ਪ੍ਰਧਾਨ ਜੇ.ਪੀ. ਨੱਡਾ, ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ...
ਦੇਸ਼ ਅੰਦਰ ਨਸ਼ੇ ਦਾ ਪ੍ਰਕੋਪ ਵੱਡੀ ਚਿੰਤਾ ਦਾ ਵਿਸ਼ਾ- ਬਨਵਾਰੀ ਲਾਲ ਪੁਰੋਹਿਤ
. . .  about 4 hours ago
ਗੁਰਦਾਸਪੁਰ, 1 ਫ਼ਰਵਰੀ- ਗਵਰਨਰ ਪੰਜਾਬ ਬਨਵਾਰੀ ਲਾਲ ਪੁਰੋਹਿਤ ਸਰਹੱਦੀ ਜ਼ਿਲ੍ਹੇ ਦੇ ਦੌਰੇ ’ਤੇ ਪਹੁੰਚੇ ਅਤੇ ਸਰਹੱਦੀ ਖ਼ੇਤਰ ਦੇ ਲੋਕਾਂ ਅਤੇ ਪੰਚਾਂ ਸਰਪੰਚਾਂ ਨਾਲ ਗੱਲਬਾਤ ਕੀਤੀ। ਇਸ ਦੌਰਾਨ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੇ ਕਿਹਾ ਕਿ ਸਰਹੱਦੀ ਜ਼ਿਲ੍ਹਿਆਂ ਅੰਦਰ ਨਸ਼ੇ ਦਾ ਪ੍ਰਕੋਪ ਬਹੁਤ ਚਿੰਤਾ ਦਾ...
ਸਿਹਤ ਮੰਤਰਾਲੇ ਲਈ ਇਸ ਬਜਟ ਵਿਚ ਅਹਿਮ ਐਲਾਨ ਹਨ- ਕੇਂਦਰੀ ਸਿਹਤ ਮੰਤਰੀ
. . .  about 4 hours ago
ਨਵੀਂ ਦਿੱਲੀ, 1 ਫ਼ਰਵਰੀ- ਕੇਂਦਰੀ ਸਿਹਤ ਮੰਤਰੀ ਡਾ. ਮਨਸੁਖ ਮਾਂਡਵੀਆ ਨੇ ਬਜਟ ਵਿਚ ਸਿਹਤ ਸੰਬੰਧੀ ਕੀਤੇ ਐਲਾਨਾਂ ਬਾਰੇ ਗੱਲ ਕਰਦਿਆਂ ਕਿਹਾ ਕਿ ਸਿਕਲ ਸੈਲ ਅਨੀਮੀਆ ਸਾਡੀ ਕਬਾਇਲੀ ਆਬਾਦੀ ਵਿਚ ਇਕ ਬਹੁਤ ਹੀ ਆਮ ਬਿਮਾਰੀ ਹੈ। ਇਸ ਬਜਟ ਵਿਚ ਐਲਾਨ ਕੀਤਾ ਗਿਆ ਹੈ ਕਿ ਸਿਕਲ ਸੈਲ ਅਨੀਮੀਆ ਨੂੰ ਖ਼ਤਮ ਕਰਨ ਲਈ ਮਿਸ਼ਨ ਮੋਡ...
ਸ਼੍ਰੋਮਣੀ ਕਮੇਟੀ ਨੇ ਸ੍ਰੀ ਦਰਬਾਰ ਸਾਹਿਬ ਦੀ ਪਰਕਰਮਾ ਵਿਚ ਤੈਨਾਤ ਕੀਤੇ ਪੰਜ ਗਾਈਡ
. . .  about 4 hours ago
ਅੰਮ੍ਰਿਤਸਰ, 1 ਫ਼ਰਵਰੀ (ਜਸਵੰਤ ਸਿੰਘ ਜੱਸ)- ਸ਼੍ਰੋਮਣੀ ਕਮੇਟੀ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣ ਪੁੱਜਦੀ ਦੇਸ਼ ਵਿਦੇਸ਼ ਦੀ ਸੰਗਤ ਨੂੰ ਲੋੜੀਂਦੀ ਜਾਣਕਾਰੀ ਦੇਣ ਲਈ ਪਰਕਰਮਾ ਅੰਦਰ ਪੰਜ ਗਾਈਡ ਤਾਇਨਾਤ ਕੀਤੇ ਹਨ। ਬੀਤੇ ਕੁਝ ਦਿਨ ਪਹਿਲਾਂ ਲਗਾਏ ਗਏ ਇਨ੍ਹਾਂ ਕਰਮਚਾਰੀਆਂ ਨੂੰ ਸ੍ਰੀ ਦਰਬਾਰ ਸਾਹਿਬ ਵਿਖੇ ਪੰਜਾਬ ਤੋਂ ਬਾਹਰੋਂ ਪੁੱਜਦੀ ਸੰਗਤ ਨੂੰ...
ਦੇਸ਼ ਦੇ ਬਜਟ ਵਿਚ ਮੋਦੀ ਸਰਕਾਰ ਨੇ ਕਿਸਾਨਾਂ ਮਜਦੂਰਾਂ ਨਾਲ ਕੀਤਾ ਧੋਖਾ- ਪਨੂੰ, ਪੰਧੇਰ
. . .  about 4 hours ago
ਜੰਡਿਆਲਾ ਗੁਰੂ, 1 ਫ਼ਰਵਰੀ (ਰਣਜੀਤ ਸਿੰਘ ਜੋਸਨ)- ਅੱਜ ਭਾਰਤ ਸਰਕਾਰ ਵਲੋਂ ਆਮ ਬਜਟ ਪੇਸ਼ ਕੀਤੇ ਜਾਣ ’ਤੇ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੇ ਸੂਬਾ ਪ੍ਰਧਾਨ ਸਤਨਾਮ ਸਿੰਘ ਪਨੂੰ ਅਤੇ ਸੂਬਾ ਜਨਰਲ ਸਕੱਤਰ ਸਰਵਣ ਸਿੰਘ ਪੰਧੇਰ ਨੇ ਤਿੱਖੀ ਪ੍ਰਤੀਕਿਰਿਆ ਦਿੰਦੇ ਕਿਹਾ ਕਿ ਸਰਕਾਰ ਵਲੋਂ ਪੇਸ਼ ਕੀਤੇ ਗਏ ਬਜਟ ਨੂੰ ਆਮ ਬਜਟ ਕਹਿਣਾ ਵੀ...
ਸ਼੍ਰੋਮਣੀ ਕਮੇਟੀ ਬੰਦੀ ਸਿੰਘਾਂ ਦੀ ਰਿਹਾਈ ਲਈ 30 ਲੱਖ ਪ੍ਰੋਫ਼ਾਰਮੇ ਭਰ ਕੇ ਰਾਸ਼ਟਰਪਤੀ ਨੂੰ ਭੇਜੇਗੀ- ਐਡਵੋਕੇਟ ਧਾਮੀ
. . .  about 5 hours ago
ਅੰਮ੍ਰਿਤਸਰ, 1 ਫ਼ਰਵਰੀ (ਜਸਵੰਤ ਸਿੰਘ ਜੱਸ)- ਸ਼੍ਰੋਮਣੀ ਕਮੇਟੀ ਨੇ ਬੰਦੀ ਸਿੰਘਾਂ ਦੀ ਰਿਹਾਈ ਲਈ ਆਰੰਭੀ ਦਸਤਖ਼ਤੀ ਮੁਹਿੰਮ ਹੋਰ ਸਰਗਰਮੀ ਨਾਲ ਅੱਗੇ ਵਧਾਉਣ ਦਾ ਫ਼ੈਸਲਾ ਕੀਤਾ ਹੈ। ਇਸ ਮੁਹਿੰਮ ਤਹਿਤ 13 ਲੱਖ ਤੋਂ ਵੱਧ ਲੋਕਾਂ ਵਲੋਂ ਸਵੈ-ਇੱਛਾ ਅਨੁਸਾਰ ਪ੍ਰੋਫ਼ਾਰਮੇ ਭਰੇ ਜਾ ਚੁੱਕੇ ਹਨ ਅਤੇ ਸ਼੍ਰੋਮਣੀ ਕਮੇਟੀ ਨੇ ਹੁਣ ਇਸ ਦਾ ਵਿਸਥਾਰ ਕਰਦਿਆਂ ਕਰੀਬ 30 ਲੱਖ ਲੋਕਾਂ...
ਜੇਲ੍ਹ ਅੰਦਰ ਨਸ਼ੇ ਸਪਲਾਈ ਕਰਨ ਦੇ ਦੋਸ਼ਾਂ ਹੇਠ ਜੇਲ੍ਹ ਵਾਰਡਨ ਪੁੱਤਰ ਸਮੇਤ ਕਾਬੂ
. . .  about 5 hours ago
ਫਿਰੋਜ਼ਪੁਰ, 1 ਫ਼ਰਵਰੀ (ਤਪਿੰਦਰ ਸਿੰਘ, ਗੁਰਿੰਦਰ ਸਿੰਘ)- ਕਾਊਂਟਰ ਇੰਟੈਲੀਜੈਂਸ ਫ਼ਿਰੋਜ਼ਪੁਰ ਵਲੋਂ ਅੱਜ ਜੇਲ੍ਹ ਅੰਦਰ ਨਸ਼ੇ ਦੀ ਸਪਲਾਈ ਕਰਨ ਵਾਲੇ ਗਿਰੋਹ ਦਾ ਪਰਦਾਫ਼ਾਸ਼ ਕਰਦਿਆਂ ਜੇਲ੍ਹ ਵਾਰਡਨ, ਉਸ ਦੇ ਪੁੱਤਰ ਅਤੇ ਨਸ਼ਾ ਤਸਕਰਾਂ ਨੂੰ ਕਾਬੂ ਕੀਤਾ ਹੈ। ਇਹ ਜਾਣਕਾਰੀ ਦਿੰਦਿਆਂ ਕਾਉਂਟਰ ਇੰਟੈਲੀਜੈਂਸ ਫ਼ਿਰੋਜ਼ਪੁਰ ਦੇ ਏ....
ਲੁਟੇਰਿਆਂ ਨੇ ਸਕੂਲੀ ਬੱਚਿਆਂ ਤੋਂ ਖੋਹੀ ਬਾਈਕ
. . .  about 5 hours ago
ਜਲੰਧਰ, 1 ਫ਼ਰਵਰੀ (ਅੰਮ੍ਰਿਤਪਾਲ)- ਜਲੰਧਰ ਦੇ ਸਲੇਮਪੁਰ ’ਚ ਲੁਟੇਰਿਆਂ ਨੇ ਹਵਾ ’ਚ ਗੋਲੀਆਂ ਚਲਾ ਕੇ ਸਕੂਲੀ ਬੱਚਿਆਂ ਤੋਂ ਮੋਟਰਸਾਈਕਲ ਲੁੱਟ ਲਿਆ। ਜਾਣਕਾਰੀ ਅਨੁਸਾਰ ਲੁੱਟ ਤੋਂ ਪਹਿਲਾਂ ਹਾਦਸੇ ਦੇ ਬਹਾਨੇ ਝਗੜਾ ਹੋਇਆ ਸੀ। ਪੁਲਿਸ ਨੇ ਮੌਕੇ ’ਤੋਂ ਦੋ ਤੋਂ ਤਿੰਨ ਗੋਲੀਆਂ ਦੇ ਖੋਲ...
ਬਜਟ 2-4 ਰਾਜਾਂ ਦੀਆਂ ਚੋਣਾਂ ਨੂੰ ਧਿਆਨ ਵਿਚ ਰੱਖ ਕੇ ਪੇਸ਼ ਕੀਤਾ ਗਿਆ- ਕਾਂਗਰਸ ਪ੍ਰਧਾਨ
. . .  about 5 hours ago
ਨਵੀਂ ਦਿੱਲੀ, 1 ਫ਼ਰਵਰੀ- ਬਜਟ ਸੰਬੰਧੀ ਕਾਂਗਰਸ ਪ੍ਰਧਾਨ ਮਲਿਕਾਅਰਜੁਨ ਖੜਗੇ ਨੇ ਕਿਹਾ ਕਿ ਬਜਟ 2-4 ਰਾਜਾਂ ਦੀਆਂ ਚੋਣਾਂ ਨੂੰ ਧਿਆਨ ਵਿਚ ਰੱਖ ਕੇ ਪੇਸ਼ ਕੀਤਾ ਗਿਆ ਹੈ। ਇਹ ਬਜਟ ਨਹੀਂ ਸਗੋਂ ਚੋਣ ਭਾਸ਼ਣ ਹੈ। ਬਾਹਰੋਂ ਜੋ ਵੀ ਕਿਹਾ ਹੈ, ਉਸ ਨੂੰ ਇਸ ਬਜਟ ਵਿਚ ਜੁਮਲੇ ਲਗਾ ਕੇ ਮੁੜ ਸੁਰਜੀਤ ਕੀਤਾ ਹੈ। ਬਜਟ ’ਚ ਮਹਿੰਗਾਈ ਤੋਂ ਕੋਈ...
ਧਨਬਾਦ ਤ੍ਰਾਸਦੀ ਵਿਚ ਮਾਰੇ ਗਏ ਲੋਕਾਂ ਲਈ ਮੁੱਖ ਮੰਤਰੀ ਨੇ ਕੀਤਾ 4 ਲੱਖ ਰੁਪਏ ਮੁਆਵਜ਼ੇ ਦਾ ਐਲਾਨ
. . .  about 5 hours ago
ਰਾਂਚੀ, 1 ਫ਼ਰਵਰੀ- ਝਾਰਖ਼ੰਡ ਦੇ ਮੁੱਖ ਮੰਤਰੀ ਹੇਮੰਤ ਸੋਰੇਨ ਨੇ ਧਨਬਾਦ ਦੇ ਆਸ਼ੀਰਵਾਦ ਅਪਾਰਟਮੈਂਟ ਤ੍ਰਾਸਦੀ ਅਤੇ ਹੋਰ ਘਟਨਾਵਾਂ ਵਿਚ ਮਾਰੇ ਗਏ ਲੋਕਾਂ ਦੇ ਪਰਿਵਾਰਕ ਮੈਂਬਰਾਂ ਲਈ 4 ਲੱਖ ਰੁਪਏ ਦੇ ਮੁਆਵਜ਼ੇ ਦਾ ਐਲਾਨ...
ਜੰਮੂ-ਕਸ਼ਮੀਰ: ਗੁਲਮਰਗ 'ਚ ਖ਼ਿਸਕੀ ਜ਼ਮੀਨ, 2 ਵਿਦੇਸ਼ੀ ਨਾਗਰਿਕਾਂ ਦੀ ਮੌਤ
. . .  about 6 hours ago
ਸ਼੍ਰੀਨਗਰ, 1 ਫਰਵਰੀ-ਜੰਮੂ-ਕਸ਼ਮੀਰ 'ਚ ਗੁਲਮਰਗ ਦੀ ਮਸ਼ਹੂਰ ਅਫਰਾਵਤ ਚੋਟੀ 'ਤੇ ਬਰਫ਼ ਦਾ ਤੋਦਾ ਡਿੱਗ ਗਿਆ। ਬਾਰਾਮੂਲਾ ਪੁਲਿਸ ਨੇ ਹੋਰ ਏਜੰਸੀਆਂ ਨਾਲ ਮਿਲ ਕੇ ਬਚਾਅ ਕਾਰਜ ਸ਼ੁਰੂ ਕਰ...
ਰੋਹ ਵਿਚ ਆਏ ਪ੍ਰਦਰਸ਼ਨਕਾਰੀਆਂ ਨੇ ਬਰਨਾਲਾ-ਮਾਨਸਾ ਮੁੱਖ ਮਾਰਗ ਕੀਤਾ ਜਾਮ
. . .  about 6 hours ago
ਬਰਨਾਲਾ / ਰੂੜੇਕੇ ਕਲਾਂ, 1 ਫਰਵਰੀ (ਗੁਰਪ੍ਰੀਤ ਸਿੰਘ ਕਾਹਨੇਕੇ)-ਸਬ ਸਿਡਰੀ ਹੈਲਥ ਸੈਟਰ ਧੂਰਕੋਟ ਦੇ ਡਾਕਟਰ ਤੇ ਸਟਾਫ ਦੀ ਬਦਲੀ ਆਮ ਆਮ ਆਦਮੀ ਕਲੀਨਿਕ ਰੂੜੇਕੇ ਕਲਾਂ ਵਿਖੇ ਕਰਨ ਵਿਰੁੱਧ ਬਰਨਾਲਾ-ਮਾਨਸਾ ਮੁੱਖ ਮਾਰਗ ਬੱਸ ਸਟੈਡ ਰੂੜੇਕੇ ਕਲਾਂ ਵਿਖੇ ਪ੍ਰਦਰਸ਼ਨਕਾਰੀਆਂ...
ਪੰਜਾਬ ਦੇ ਇਸ ਜ਼ਿਲ੍ਹੇ 'ਚ ਅੱਧੇ ਦਿਨ ਦੀ ਛੁੱਟੀ ਦਾ ਐਲਾਨ, ਸਾਰੇ ਸਕੂਲ-ਕਾਲਜ ਰਹਿਣਗੇ ਬੰਦ
. . .  about 6 hours ago
ਜਲੰਧਰ, 1 ਫਰਵਰੀ- ਪੰਜਾਬ ਸਰਕਾਰ ਦੇ ਆਦੇਸ਼ਾਂ ਦੀ ਪਾਲਣਾ ਕਰਦਿਆਂ ਹੋਇਆ ਜਲੰਧਰ ਦੇ ਡਿਪਟੀ ਕਮਿਸ਼ਨਰ ਵਲੋਂ 4 ਫਰਵਰੀ 2023 ਵਾਲੇ ਦਿਨ ਅੱਧੇ ਦਿਨ ਦੀ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਇਹ ਅੱਧੇ ਦਿਨ ਦੀ ਛੁੱਟੀ ਗੁਰੂ ਰਵਿਦਾਸ ਮਹਾਰਾਜ ਦੇ ਪ੍ਰਕਾਸ਼ ਉਤਸਵ ਦੇ ਸੰਬੰਧ ਵਿਚ ਕੀਤੀ ਗਈ ਹੈ।
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 9 ਅੱਸੂ ਸੰਮਤ 553

ਮੋਗਾ

ਚੋਰੀ ਦੇ ਮੋਟਰਸਾਈਕਲਾਂ ਸਬੰਧੀ ਤਫ਼ਤੀਸ਼ ਕਰਨ ਆਈ ਲੁਧਿਆਣਾ ਪੁਲਿਸ ਨਾਲ ਉਲਝਿਆ ਨਗਰ ਨਿਗਮ ਦਾ ਡਿਪਟੀ ਮੇਅਰ

ਮੋਗਾ, 23 ਸਤੰਬਰ (ਗੁਰਤੇਜ ਸਿੰਘ)- ਅੱਜ ਦੇਰ ਸ਼ਾਮ ਲੁਧਿਆਣਾ ਦੀ 5 ਨੰਬਰ ਡਵੀਜ਼ਨ ਪੁਲਿਸ ਚੋਰੀ ਦੇ ਮੋਟਰਸਾਈਕਲਾਂ ਸਬੰਧੀ ਮਾਮਲੇ ਦੀ ਤਫ਼ਤੀਸ਼ ਕਰਨ ਜਦ ਮੋਗਾ ਦੇ ਕਬਾੜੀਆ ਬਾਜ਼ਾਰ ਪੁੱਜੀ ਤਾਂ ਫੜੇ ਗਏ ਦੋਸ਼ੀ ਦੀ ਨਿਸ਼ਾਨਦੇਹੀ 'ਤੇ ਜਦ ਪੁਲਿਸ ਤਫ਼ਤੀਸ਼ ਲਈ ...

ਪੂਰੀ ਖ਼ਬਰ »

ਮੋਹਲੇਧਾਰ ਬਾਰਿਸ਼ ਨਾਲ ਸ਼ਹਿਰ ਹੋਇਆ ਜਲਥਲ, ਠੱਪ ਹੋਈ ਸੀਵਰੇਜ ਵਿਵਸਥਾ

ਮੋਗਾ, 23 ਸਤੰਬਰ (ਸੁਰਿੰਦਰਪਾਲ ਸਿੰਘ/ਗੁਰਤੇਜ ਸਿੰਘ)- ਅੱਜ ਸਵੇਰ ਤੋਂ ਪੈ ਰਹੀ ਮੋਹਲੇਧਾਰ ਬਾਰਸ਼ ਨਾਲ ਸ਼ਹਿਰ ਤੇ ਆਸ-ਪਾਸ ਦਾ ਇਲਾਕਾ ਪੂਰੀ ਤਰ੍ਹਾਂ ਜਲਥਲ ਬਣ ਗਿਆ ਤੇ ਅੱਜ ਦੀ ਬਾਰਸ਼ ਨੇ ਨਗਰ ਨਿਗਮ ਦੀ ਪੂਰੀ ਤਰ੍ਹਾਂ ਪੋਲ ਖੋਲ੍ਹ ਕੇ ਰੱਖ ਦਿੱਤੀ ਕਿਉਂਕਿ ਇਸ ਤੋਂ ...

ਪੂਰੀ ਖ਼ਬਰ »

ਖੇਤ ਮਜ਼ਦੂਰਾਂ ਵਲੋਂ ਬਿਜਲੀ ਦਫ਼ਤਰ ਸਮਾਧ ਭਾਈ ਮੂਹਰੇ ਧਰਨਾ

ਬਾਘਾ ਪੁਰਾਣਾ/ਸਮਾਧ ਭਾਈ, 23 ਸਤੰਬਰ (ਗੁਰਮੀਤ ਸਿੰਘ ਮਾਣੂੰਕੇ, ਰਾਜਵਿੰਦਰ ਸਿੰਘ ਰੌਂਤਾ)-ਪੰਜਾਬ ਖੇਤ ਮਜ਼ਦੂਰ ਯੂਨੀਅਨ ਦੀ ਅਗਵਾਈ ਵਿਚ ਸੈਂਕੜੇ ਆਦਮੀ/ਔਰਤਾਂ ਤੇ ਨੌਜਵਾਨਾਂ ਵਲੋਂ ਸਮਾਧ ਭਾਈ ਦੇ ਬਾਬਾ ਵਾਲਮੀਕ ਮੰਦਰ ਵਿਚ ਮਜ਼ਦੂਰ ਮੰਗਾਂ ਬਾਰੇ ਵਿਸ਼ਾਲ ਰੈਲੀ ...

ਪੂਰੀ ਖ਼ਬਰ »

ਬਾਬਾ ਬੰਦਾ ਸਿੰਘ ਬਹਾਦਰ ਫ਼ਤਹਿ ਮਾਰਚ ਲਈ ਰੌਲੀ ਤੋਂ ਧਾਰਮਿਕ ਸ਼ਖ਼ਸੀਅਤਾਂ ਸੰਗਤ ਸਮੇਤ ਰਵਾਨਾ

ਅਜੀਤਵਾਲ, 23 ਸਤੰਬਰ (ਹਰਦੇਵ ਸਿੰਘ ਮਾਨ)- ਸੰਯੁਕਤ ਕਿਸਾਨ ਮੋਰਚੇ ਵਲੋਂ ਕਾਲੇ ਕਾਨੰੂਨਾਂ ਨੂੰ ਰੱਦ ਕਰਵਾਉਣ ਲਈ ਦਿੱਲੀ ਬਾਰਡਰਾਂ ਤੇ ਚੱਲ ਰਹੇ ਕਿਸਾਨੀ ਸੰਘਰਸ਼ ਲਈ ਸੰਤ ਸਮਾਜ ਵਲੋਂ ਹੋਰ ਧਾਰਮਿਕ, ਸਮਾਜਕ, ਵਪਾਰਕ ਤੇ ਹਮਿਖ਼ਆਲੀ ਕਿਸਾਨ ਹਿਤੈਸ਼ੀ ਜਥੇਬੰਦੀਆਂ ...

ਪੂਰੀ ਖ਼ਬਰ »

ਨਸ਼ੀਲੀਆਂ ਦਵਾਈਆਂ ਰੱਖਣ ਦੇ ਦੋਸ਼ 'ਚ 10 ਸਾਲ ਕੈਦ ਤੇ ਜੁਰਮਾਨਾ

ਮੋਗਾ, 23 ਸਤੰਬਰ (ਗੁਰਤੇਜ ਸਿੰਘ)- ਅੱਜ ਜ਼ਿਲ੍ਹਾ ਵਧੀਕ ਸੈਸ਼ਨ ਜੱਜ ਮੈਡਮ ਅੰਜਨਾ ਦੀ ਅਦਾਲਤ ਨੇ ਇਕ ਵਿਅਕਤੀ ਨੂੰ ਨਸ਼ੀਲੀਆਂ ਦਵਾਈਆਂ ਰੱਖਣ ਦੇ ਦੋਸ਼ ਵਿਚ 10 ਸਾਲ ਕੈਦ ਅਤੇ 1 ਲੱਖ ਰੁਪਏ ਜੁਰਮਾਨਾ ਭਰਨ ਦੇ ਆਦੇਸ਼ ਦਿੱਤੇ ਹਨ | ਜੁਰਮਾਨਾ ਨਾ ਦੇਣ ਦੀ ਸੂਰਤ ਵਿਚ ਦੋਸ਼ੀ 1 ...

ਪੂਰੀ ਖ਼ਬਰ »

2 ਕੁਵੰਟਲ 70 ਕਿੱਲੋ ਚੂਰਾ ਪੋਸਤ ਸਮੇਤ ਦੋ ਕਾਬੂ

ਮੋਗਾ, 23 ਸਤੰਬਰ (ਗੁਰਤੇਜ ਸਿੰਘ)- ਜ਼ਿਲ੍ਹਾ ਪੁਲਿਸ ਮੁਖੀ ਧਰੂਮਨ ਐਚ ਨਿੰਬਾਲੇ ਵਲੋਂ ਮਾੜੇ ਅਨਸਰਾਂ ਤੇ ਨਸ਼ਾ ਤਸਕਰਾਂ ਖ਼ਿਲਾਫ਼ ਵਿੱਢੀ ਮੁਹਿੰਮ ਤਹਿਤ ਮੋਗਾ ਪੁਲਿਸ ਨੂੰ ਉਸ ਵੇਲੇ ਵੱਡੀ ਸਫਲਤਾ ਮਿਲੀ ਜਦੋਂ ਉਨ੍ਹਾਂ ਨੂੰ ਮਿਲੀ ਇਤਲਾਹ 'ਤੇ ਨਾਕਾਬੰਦੀ ਦੌਰਾਨ ...

ਪੂਰੀ ਖ਼ਬਰ »

ਲੰਗੇਆਣਾ ਡਰੇਨ ਦੀ ਸਫ਼ਾਈ ਨਾ ਹੋਣ ਕਾਰਨ ਝੋਨੇ ਦੀ ਫ਼ਸਲ ਦੇ ਖ਼ਰਾਬ ਹੋਣ ਦਾ ਖ਼ਦਸ਼ਾ

ਨੱਥੂਵਾਲਾ ਗਰਬੀ, 23 ਸਤੰਬਰ (ਸਾਧੂ ਰਾਮ ਲੰਗੇਆਣਾ)- ਡਰੇਨਜ਼ ਵਿਭਾਗ ਵਲੋਂ ਇਸ ਸਾਲ ਲੰਗੇਆਣਾ ਡਰੇਨ ਦੀ ਸਫ਼ਾਈ ਨਹੀਂ ਕਰਵਾਈ ਗਈ ਜਿਸ ਨਾਲ ਪੂਰੀ ਡਰੇਨ ਵਿਚ ਕਲਾਲ ਬੂਟੀ ਫੈਲ ਗਈ ਹੈ ਤੇ ਹੁਣ ਕੱਲ੍ਹ ਸਵੇਰ ਤੋਂ ਪੈ ਰਹੇ ਮੀਂਹ ਦੇ ਕਾਰਨ ਪਾਣੀ ਖੇਤਾਂ ਵਿਚ ਹੀ ਭਰ ਗਿਆ ਹੈ ...

ਪੂਰੀ ਖ਼ਬਰ »

ਪੇਂਡੂ ਮਜ਼ਦੂਰ ਯੂਨੀਅਨ ਨੇ ਮੀਟਿੰਗ ਕਰਕੇ ਮੰਗਾਂ ਨੂੰ ਹੱਲ ਕਰਵਾਉਣ ਲਈ ਤਿਆਰੀ ਕਮੇਟੀ ਚੁਣੀ

ਮੋਗਾ, 23 ਸਤੰਬਰ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ)- ਪਿੰਡ ਚੜਿੱਕ ਵਿਚ ਅੱਜ ਪੇਂਡੂ ਮਜ਼ਦੂਰ ਯੂਨੀਅਨ ਪੰਜਾਬ ਵਲੋਂ ਮੀਟਿੰਗ ਕਰਕੇ ਮਜ਼ਦੂਰਾਂ ਦੀਆਂ ਮੰਗਾਂ ਨੂੰ ਹੱਲ ਕਰਵਾਉਣ ਲਈ ਤਿਆਰੀ ਲਈ ਕਮੇਟੀ ਚੁਣੀ ਗਈ | ਪੇਂਡੂ ਮਜ਼ਦੂਰ ਯੂਨੀਅਨ ਦੇ ਜ਼ਿਲ੍ਹਾ ਸਕੱਤਰ ...

ਪੂਰੀ ਖ਼ਬਰ »

ਜ਼ਿਲ੍ਹਾ ਪ੍ਰਸ਼ਾਸਨ ਨੇ ਕਿਸਾਨਾਂ ਲਈ 3 ਕਰੋੜ ਰੁਪਏ ਦੇ ਖ਼ਰੀਦੇ 20 ਬੇਲਰ - ਡੀ.ਸੀ.

ਮੋਗਾ, 23 ਸਤੰਬਰ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ)- ਝੋਨੇ ਦੀ ਪਰਾਲੀ ਦੇ ਸੁਚੱਜੇ ਪ੍ਰਬੰਧਨ ਲਈ ਪੰਜਾਬ ਸਰਕਾਰ ਦਾ ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਕਿਸਾਨਾਂ ਦੀ ਹਰ ਸੰਭਵ ਸਹਾਇਤਾ ਕਰ ਰਿਹਾ ਹੈ ਤੇ ਇਸ ਤਹਿਤ ਹੁਣੇ ਤੋਂ ਹੀ ਕਿਸਾਨਾਂ ਨੂੰ ਝੋਨੇ ਦੀ ਪਰਾਲੀ ...

ਪੂਰੀ ਖ਼ਬਰ »

ਮੀਂਹ ਦੇ ਪਾਣੀ ਨਾਲ ਨੀਵੀਂਆਂ ਬਸਤੀਆਂ ਝੀਲਾਂ 'ਚ ਤਬਦੀਲ

ਬਾਘਾ ਪੁਰਾਣਾ, 23 ਸਤੰਬਰ (ਕਿ੍ਸ਼ਨ ਸਿੰਗਲਾ)- ਅੱਜ ਤੜਕਸਾਰ ਹੀ ਸ਼ੁਰੂ ਹੋਈ ਮੋਹਲੇਧਾਰ ਵਰਖਾ ਨਾਲ ਜਿੱਥੇ ਲੋਕਾਂ ਨੂੰ ਗਰਮੀ ਤੋਂ ਰਾਹਤ ਮਿਲੀ ਉੱਥੇ ਨੀਵੀਂਆਂ ਬਸਤੀਆਂ, ਬੇ-ਆਬਾਦ ਪਈਆਂ ਖ਼ਾਲੀ ਥਾਵਾਂ ਅਤੇ ਸੜਕਾਂ ਉੱਪਰ ਮੀਂਹ ਦਾ ਪਾਣੀ ਭਰਨ ਨਾਲ ਝੀਲਾਂ ਦੇ ਰੂਪ ...

ਪੂਰੀ ਖ਼ਬਰ »

7 ਗ੍ਰਾਮ ਹੈਰੋਇਨ ਸਮੇਤ ਇਕ ਕਾਬੂ

ਮੋਗਾ, 23 ਸਤੰਬਰ (ਗੁਰਤੇਜ ਸਿੰਘ)- ਥਾਣਾ ਕੋਟ ਈਸੇ ਖਾਂ ਪੁਲਿਸ ਵਲੋਂ ਗਸ਼ਤ ਦੌਰਾਨ ਇਕ ਨੌਜਵਾਨ ਨੂੰ 7 ਗ੍ਰਾਮ ਹੈਰੋਇਨ ਸਮੇਤ ਗਿ੍ਫ਼ਤਾਰ ਕਰਕੇ ਉਸ ਖ਼ਿਲਾਫ਼ ਮਾਮਲਾ ਦਰਜ ਕੀਤਾ ਗਿਆ ਹੈ | ਥਾਣਾ ਕੋਟ ਈਸੇ ਖਾਂ ਦੇ ਸਹਾਇਕ ਥਾਣੇਦਾਰ ਮੇਜਰ ਸਿੰਘ ਅਤੇ ਸਹਾਇਕ ਥਾਣੇਦਾਰ ...

ਪੂਰੀ ਖ਼ਬਰ »

ਗੈਰ-ਕਾਨੂੰਨੀ ਢੰਗ ਨਾਲ ਮਾਈਨਿੰਗ ਕਰਦੇ 5-6 ਅਣਪਛਾਤਿਆਂ ਸਮੇਤ 12 ਨਾਮਜ਼ਦ

ਮੋਗਾ, 23 ਸਤੰਬਰ (ਗੁਰਤੇਜ ਸਿੰਘ)- ਮੋਗਾ ਜ਼ਿਲ੍ਹੇ ਦੇ ਥਾਣਾ ਧਰਮਕੋਟ ਅਧੀਨ ਆਉਂਦੇ ਪਿੰਡ ਚੱਕ ਭੌਰੇ 'ਚ ਨਜਾਇਜ਼ ਮਾਈਨਿੰਗ ਕਰਨ ਤੇ ਪੁਲਿਸ ਦੀ ਡਿਊਟੀ 'ਚ ਵਿਘਨ ਪਾਉਣ ਦੇ ਦੋਸ਼ 'ਚ ਪੁਲਿਸ ਵਲੋਂ 5-6 ਅਣਪਛਾਤਿਆਂ ਸਮੇਤ 12 ਜਣਿਆਂ ਖ਼ਿਲਾਫ਼ ਮਾਮਲਾ ਦਰਜ ਕੀਤਾ ਗਿਆ ਹੈ | ਥਾਣਾ ਧਰਮਕੋਟ ਦੇ ਸਹਾਇਕ ਥਾਣੇਦਾਰ ਸੁਲੱਖਣ ਸਿੰਘ ਨੇ ਦੱਸਿਆ ਕਿ ਪੁਲਿਸ ਨੂੰ ਗੁਪਤ ਸੂਚਨਾ ਮਿਲੀ ਕਿ ਪ੍ਰੀਤ ਸਿੰਘ ਪੁੱਤਰ ਅਜੀਤ ਸਿੰਘ, ਲੱਡੂ ਪੁੱਤਰ ਪ੍ਰੀਤਮ ਸਿੰਘ, ਬੱਬੂ ਪੁੱਤਰ ਪ੍ਰੀਤਮ ਸਿੰਘ ਵਾਸੀਆਨ ਪਿੰਡ ਚੱਕ ਭੌਰੇ, ਦਿਲਬਾਗ ਸਿੰਘ ਪੁੱਤਰ ਸੁਰਜੀਤ ਸਿੰਘ, ਬਲਵਿੰਦਰ ਸਿੰਘ ਪੁੱਤਰ ਸੁਰਜੀਤ ਸਿੰਘ, ਸੁਰਜੀਤ ਸਿੰਘ ਪੁੱਤਰ ਹਰਨਾਮ ਸਿੰਘ ਵਾਸੀਆਨ ਗੱਟੀ ਜੱਟਾਂ ਅਤੇ 5-6 ਅਣਪਛਾਤੇ ਵਿਅਕਤੀ ਸਤਲੁਜ ਦਰਿਆ 'ਚੋਂ ਨਜਾਇਜ਼ ਮਾਈਨਿੰਗ ਕਰਵਾ ਰਹੇ ਹਨ ਜੇਕਰ ਛਾਪਾਮਾਰੀ ਕੀਤੀ ਜਾਵੇ ਤਾਂ ਉਹ ਕਾਬੂ ਆ ਸਕਦੇ ਹਨ | ਸੂਚਨਾ ਮਿਲਣ 'ਤੇ ਪੁਲਿਸ ਪਾਰਟੀ ਵਲੋਂ ਛਾਪਾ ਮਾਰਨ 'ਤੇ ਉਕਤ ਵਿਅਕਤੀ 265 ਡੀ.ਆਈ. ਟਰੈਕਟਰ ਨੰਬਰ ਪੀ.ਬੀ. 10 ਬੀ ਜੀ 4067 ਸਮੇਤ ਰੇਤਾ ਦੀ ਭਰੀ ਟਰਾਲੀ ਛੱਡ ਕੇ ਮੌਕਾ ਤੋਂ ਫ਼ਰਾਰ ਹੋ ਗਏ | ਜਦੋਂ ਪੁਲਿਸ ਪਾਰਟੀ ਵਲੋਂ ਮੌਕੇ ਤੋਂ ਟਰੈਕਟਰ ਬਰਾਮਦ ਕਰਕੇ ਥਾਣੇ ਆ ਰਹੇ ਸੀ ਤਾਂ ਉਕਤ ਵਿਅਕਤੀ ਮੋਟਰਸਾਈਕਲਾਂ 'ਤੇ ਸਵਾਰ ਹੋ ਕੇ ਜ਼ਬਰਦਸਤੀ ਟਰੈਕਟਰ ਸਮੇਤ ਰੇਤਾ ਦੀ ਭਰੀ ਟਰਾਲੀ ਖੋਹਣ ਆਏ ਅਤੇ ਟਰੈਕਟਰ ਦੀ ਚਾਬੀ ਕੱਢ ਕੇ ਮੌਕੇ ਤੋਂ ਫ਼ਰਾਰ ਹੋ ਗਏ ਜਿਨ੍ਹਾਂ ਨੇ ਅਜਿਹਾ ਕਰਕੇ ਪੁਲਿਸ ਦੀ ਡਿਊਟੀ 'ਚ ਵਿਘਨ ਪਾਇਆ ਜਿਸ 'ਤੇ ਪੁਲਿਸ ਵਲੋਂ ਕਾਰਵਾਈ ਕਰਦਿਆਂ ਉਕਤ ਵਿਅਕਤੀਆਂ ਖ਼ਿਲਾਫ਼ ਥਾਣਾ ਧਰਮਕੋਟ 'ਚ ਮਾਮਲਾ ਦਰਜ ਕਰ ਲਿਆ ਹੈ |

ਖ਼ਬਰ ਸ਼ੇਅਰ ਕਰੋ

 

ਸਫ਼ਾਈ ਸੇਵਕਾਂ ਦਾ ਰੋਸ ਪ੍ਰਦਰਸ਼ਨ ਚੌਥੇ ਦਿਨ 'ਚ ਸ਼ਾਮਿਲ

ਬਾਘਾ ਪੁਰਾਣਾ, 23 ਸਤੰਬਰ (ਕਿ੍ਸ਼ਨ ਸਿੰਗਲਾ)-ਸਥਾਨਕ ਨਗਰ ਕੌਂਸਲ ਦੀ ਸਫ਼ਾਈ ਸੇਵਕ ਯੂਨੀਅਨ ਦੇ ਪ੍ਰਧਾਨ ਮਾਤਾਦੀਨ ਦੀ ਅਗਵਾਈ ਹੇਠ ਸਮੂਹ ਸਫ਼ਾਈ ਸੇਵਕਾਂ ਵਲੋਂ ਕੱਚੇ ਕਾਮੇ ਪੱਕੇ ਕਰਨ ਦੀ ਮੰਗ ਨੂੰ ਲੈ ਕੇ ਕੀਤਾ ਜਾ ਰਿਹਾ ਰੋਸ ਪ੍ਰਦਰਸ਼ਨ ਚੌਥੇ ਦਿਨ ਵਿਚ ਸ਼ਾਮਿਲ ਹੋ ...

ਪੂਰੀ ਖ਼ਬਰ »

ਜ਼ੀਰਾ ਰੋਡ ਦੁਕਾਨਾਂ ਮੂਹਰੇ ਜਮ੍ਹਾਂ ਹੁੰਦੇ ਗੰਦੇ ਪਾਣੀ ਦਾ ਹੱਲ ਨਾ ਹੋਣ 'ਤੇ ਦੁਕਾਨਦਾਰਾਂ ਨੇ ਆਪਣੇ ਪੱਧਰ 'ਤੇ ਕੰਮ ਸ਼ੁਰੂ ਕਰਵਾਇਆ

ਕੋਟ ਈਸੇ ਖਾਂ, 23 ਸਤੰਬਰ (ਨਿਰਮਲ ਸਿੰਘ ਕਾਲੜਾ)- ਭਾਵੇਂ ਪੰਜਾਬ ਸਰਕਾਰ ਸ਼ਹਿਰ ਦੇ ਵਿਕਾਸ ਕਰਾਉਣ ਦੇ ਢੰਡੋਰੇ ਪਿੱਟ ਰਹੀ ਹੈ ਪਰ ਹਕੀਕਤ ਕੋਹਾਂ ਦੂਰ ਸ਼ਹਿਰ ਕੋਟ ਈਸੇ ਖਾਂ ਦੀ ਜ਼ੀਰਾ ਰੋਡ ਹੇਮਕੁੰਟ ਸਕੂਲ ਦੇ ਬਿਲਕੁਲ ਸਾਹਮਣੇ ਦੁਕਾਨਾਂ ਮੂਹਰੇ ਸ਼ਹਿਰ ਦੇ ਗੰਦੇ ...

ਪੂਰੀ ਖ਼ਬਰ »

ਸੀਨੀਅਰ ਸਿਟੀਜ਼ਨ ਵੈੱਲਫੇਅਰ ਸੁਸਾਇਟੀ ਦੀ ਮੀਟਿੰਗ

ਮੋਗਾ, 23 ਸਤੰਬਰ (ਜਸਪਾਲ ਸਿੰਘ ਬੱਬੀ)- ਸੀਨੀਅਰ ਸਿਟੀਜ਼ਨ ਵੈੱਲਫੇਅਰ ਸੁਸਾਇਟੀ ਮੋਗਾ ਕਾਰਜਕਾਰੀ ਕਮੇਟੀ ਦੀ ਮੀਟਿੰਗ ਚੇਅਰਮੈਨ ਚਮਨ ਲਾਲ ਗੋਇਲ ਅਤੇ ਪ੍ਰਧਾਨ ਵੀ.ਪੀ. ਸੇਠੀ ਦੀ ਅਗਵਾਈ ਹੇਠ ਹੋਈ | ਚਮਨ ਲਾਲ ਗੋਇਲ ਤੇ ਐਸ.ਕੇ. ਬਾਂਸਲ ਨੇ ਦੱਸਿਆ ਕਿ ਅੰਤਰ-ਰਾਸ਼ਟਰੀ ...

ਪੂਰੀ ਖ਼ਬਰ »

ਡਰੀਮ ਬਿਲਡਰਜ਼ ਦੀ ਵਿਦਿਆਰਥਣ ਨੇ ਓਵਰਆਲ 6 ਬੈਂਡ ਪ੍ਰਾਪਤ ਕੀਤੇ

ਬਾਘਾ ਪੁਰਾਣਾ, 23 ਸਤੰਬਰ (ਕਿ੍ਸ਼ਨ ਸਿੰਗਲਾ)- ਸਥਾਨਕ ਸ਼ਹਿਰ ਦੀ ਕੋਟਕਪੂਰਾ ਸੜਕ ਉੱਪਰ ਬੱਸ ਸਟੈਂਡ ਦੇ ਸਾਹਮਣੇ ਵਾਲੀ ਗਲੀ 'ਚ ਸਥਿਤ ਮਾਲਵੇ ਦੀ ਪ੍ਰਸਿੱਧ ਸੰਸਥਾ ਡਰੀਮ ਬਿਲਡਰਜ਼ ਆਈਲਟਸ ਐਂਡ ਇਮੀਗ੍ਰੇਸ਼ਨ ਵਿਖੇ ਵਿਦਿਆਰਥੀ ਆਈਲਟਸ ਦੀ ਕੋਚਿੰਗ ਲੈ ਕੇ ਵਧੀਆ ਬੈਂਡ ...

ਪੂਰੀ ਖ਼ਬਰ »

ਅਕਾਲੀ ਦਲ (ਬ) ਕਿਸਾਨ ਜਥੇਬੰਦੀਆਂ ਨੂੰ ਬਦਨਾਮ ਕਰਕੇ ਮੋਰਚੇ ਨੂੰ ਢਾਹ ਲਾਉਣ ਦੀ ਕੋਸ਼ਿਸ਼ ਕਰ ਰਿਹੈ - ਖੋਸਾ

ਕੋਟ ਈਸੇ ਖਾਂ, 23 ਸਤੰਬਰ (ਨਿਰਮਲ ਸਿੰਘ ਕਾਲੜਾ)- ਸਭ ਤੋਂ ਪਹਿਲਾ ਸੈਂਟਰ ਦੀ ਬੀ.ਜੇ. ਪੀ. ਸਰਕਾਰ ਤੋਂ ਕਿਸਾਨ ਮਾਰੂ ਕਾਲੇ ਕਾਨੂੰਨ ਪਾਸ ਕਰਵਾਉਣ 'ਚ ਮੋਹਰੀ ਰੋਲ ਅਦਾ ਕਰਨ ਵਾਲਾ ਬਾਦਲ ਦਲ ਅੱਜ ਜਥੇਬੰਦੀਆਂ ਨੂੰ ਬਦਨਾਮ ਕਰਕੇ ਮੋਰਚੇ ਨੂੰ ਫ਼ੇਲ੍ਹ ਕਰਨ ਦੀ ਹਰ ਕੋਸ਼ਿਸ਼ ...

ਪੂਰੀ ਖ਼ਬਰ »

ਪੰਜਾਬ ਐਂਡ ਸਿੰਧ ਬੈਂਕ ਵਲੋਂ ਨਵੀਨਤਮ ਸਕੀਮਾਂ ਤੇ ਲਾਭਕਾਰੀ ਪਾਲਿਸੀ ਸਬੰਧੀ ਜਾਗਰੂਕਤਾ ਮੀਟ

ਮੋਗਾ, 23 ਸਤੰਬਰ (ਜਸਪਾਲ ਸਿੰਘ ਬੱਬੀ)- ਕਿੰਗਡਮ ਹੋਟਲ ਮੋਗਾ ਵਿਖੇ ਸ੍ਰੀ ਐਸ. ਕ੍ਰਿਸ਼ਨਨ ਮੈਨੇਜਿੰਗ ਨਿਰਦੇਸ਼ਕ ਅਤੇ ਸੀ.ਈ.ਓ. ਪੰਜਾਬ ਐਂਡ ਸਿੰਧ ਬੈਂਕ ਦੇ ਦਿਸ਼ਾ ਨਿਰਦੇਸ਼ਾਂ ਦੀ ਪਾਲਣਾ ਕਰਦਿਆਂ ਨਵੀਨਤਮ ਸਕੀਮਾਂ ਤੇ ਲਾਭਕਾਰੀ ਬੈਂਕ ਪਾਲਿਸੀਆਂ ਗ੍ਰਾਹਕਾਂ ਤੱਕ ...

ਪੂਰੀ ਖ਼ਬਰ »

27 ਨੂੰ ਬਾਘਾ ਪੁਰਾਣਾ ਮੁੱਖ ਚੌਕ 'ਚ ਲਗਾਇਆ ਜਾਵੇਗਾ ਧਰਨਾ- ਕੇ.ਕੇ.ਯੂ.

ਬਾਘਾ ਪੁਰਾਣਾ, 23 ਸਤੰਬਰ (ਕਿ੍ਸ਼ਨ ਸਿੰਗਲਾ)- ਕਿਰਤੀ ਕਿਸਾਨ ਯੂਨੀਅਨ ਵਲੋਂ ਰਿਲਾਇੰਸ ਪੰਪ ਰਾਜੇਆਣਾ ਵਿਖੇ ਪਿਛਲੇ ਇਕ ਸਾਲ ਤੋਂ ਮੋਰਚਾ ਜਾਰੀ ਹੈ | ਜਥੇਬੰਦੀ ਵਲੋਂ ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ਤਹਿਤ ਭਾਰਤ ਬੰਦ ਨੂੰ ਸਫਲ ਬਣਾਉਣ ਲਈ 27 ਸਤੰਬਰ ਨੂੰ ਵੱਡਾ ਇਕੱਠ ...

ਪੂਰੀ ਖ਼ਬਰ »

ਐਲ.ਏ. ਆਈਲਟਸ ਗਰੁੱਪ ਆਫ਼ ਇੰਸਟੀਚਿਊਟ ਦੇ ਵਿਦਿਆਰਥੀ ਨੇ ਲਏ 7 ਬੈਂਡ

ਬਾਘਾ ਪੁਰਾਣਾ, 23 ਸਤੰਬਰ (ਗੁਰਮੀਤ ਸਿੰਘ ਮਾਣੂੰਕੇ)- ਸਥਾਨਕ ਸ਼ਹਿਰ ਦੀ ਕੋਟਕਪੂਰਾ ਰੋਡ 'ਤੇ ਨਾਮਵਰ ਸੰਸਥਾ ਐਲ.ਏ. ਆਈਲਟਸ ਗਰੁੱਪ ਆਫ਼ ਇੰਸਟੀਚਿਊਟ ਦੇ ਵਿਦਿਆਰਥੀ ਚੰਗੇ ਬੈਂਡ ਪ੍ਰਾਪਤ ਕਰ ਕੇ ਵਿਦੇਸ਼ ਜਾਣ ਦਾ ਸੁਪਨਾ ਸਾਕਾਰ ਕਰ ਰਹੇ ਹਨ | ਸੰਸਥਾ ਦੇ ਪ੍ਰਬੰਧਕ ...

ਪੂਰੀ ਖ਼ਬਰ »

27 ਨੂੰ ਭਾਰਤ ਬੰਦ ਪੂਰਨ ਸਫਲ ਬਣਾਵਾਂਗੇ-ਭਾਕਿਯੂ ਕਾਦੀਆਂ

ਕੋਟ ਈਸੇ ਖਾਂ, 23 ਸਤੰਬਰ (ਗੁਰਮੀਤ ਸਿੰਘ ਖ਼ਾਲਸਾ/ਯਸ਼ਪਾਲ ਗੁਲਾਟੀ)-ਕਾਲੇ ਕਾਨੂੰਨਾਂ ਦੇ ਵਿਰੋਧ 'ਚ ਸੰਯੁਕਤ ਕਿਸਾਨ ਮੋਰਚੇ ਦੇ ਸੱਦੇ 'ਤੇ 27 ਸਤੰਬਰ ਦੇ ਭਾਰਤ ਬੰਦ ਨੂੰ ਭਾਰਤੀ ਕਿਸਾਨ ਯੂਨੀਅਨ ਕਾਦੀਆਂ ਵਲੋਂ ਪੂਰਨ ਸਫਲ ਬਣਾਇਆ ਜਾਵੇਗਾ | ਇਹ ਪ੍ਰਗਟਾਵਾ ਯੂਨੀਅਨ ਦੇ ...

ਪੂਰੀ ਖ਼ਬਰ »

ਪਿੰਡ ਰਾਮਾਂ ਵਿਖੇ ਵੀ ਭੁਪਿੰਦਰ ਸਿੰਘ ਸਾਹੋਕੇ ਦੇ ਹੱਕ 'ਚ ਉੱਤਰਨ ਦਾ ਐਲਾਨ

ਬੱਧਨੀ ਕਲਾਂ, 23 ਸਤੰਬਰ (ਸੰਜੀਵ ਕੋਛੜ)-ਸ਼੍ਰੋਮਣੀ ਅਕਾਲੀ ਦਲ ਦੇ ਵਰਕਰਾਂ ਦੀ ਅਹਿਮ ਮੀਟਿੰਗ ਰਾਮਾਂ ਦੇ ਇਕ ਪੈਲੇਸ 'ਚ ਹੋਈ ਜਿਸ ਦੌਰਾਨ ਇਕੱਤਰ ਹੋਏ ਆਗੂਆਂ ਤੇ ਵਰਕਰਾਂ ਨੇ ਹਲਕਾ ਨਿਹਾਲ ਸਿੰਘ ਵਾਲਾ ਵਿਖੇ ਪਿਛਲੇ ਲੰਮੇ ਸਮੇਂ ਤੋਂ ਪਾਰਟੀ ਦੀਆਂ ਨੀਤੀਆਂ ਨੂੰ ਘਰ-ਘਰ ...

ਪੂਰੀ ਖ਼ਬਰ »

ਆਪ ਦੀ ਸਰਕਾਰ ਆਉਣ 'ਤੇ ਪੰਜਾਬ 'ਚ ਹੋਵੇਗਾ ਅਸਲੀ ਲੋਕਤੰਤਰ- ਲਾਡੀ ਢੋਸ

ਕੋਟ ਈਸੇ ਖਾਂ, 23 ਸਤੰਬਰ (ਗੁਰਮੀਤ ਸਿੰਘ ਖ਼ਾਲਸਾ, ਯਸ਼ਪਾਲ ਗੁਲਾਟੀ)- ਲੰਮੇ ਸਮੇਂ ਤੋਂ ਰਾਜ ਕਰਦੀਆਂ ਰਵਾਇਤੀ ਪਾਰਟੀਆਂ ਕਾਂਗਰਸ ਅਕਾਲੀ ਦਲ ਤੇ ਭਾਜਪਾ ਨੇ ਆਪਣੇ ਨਿੱਜੀ ਮੁਫਾਦਾਂ ਦੇ ਚੱਲਦਿਆਂ ਅੱਜ ਤੱਕ ਲੋਕਾਂ ਦਾ ਕੁੱਝ ਨਹੀਂ ਸੰਵਾਰਿਆ ਜਦ ਕਿ ਦੂਜੇ ਪਾਸੇ ਸੂਬੇ ...

ਪੂਰੀ ਖ਼ਬਰ »

ਸੰਤ ਬਾਬਾ ਕਾਰਜ ਸਿੰਘ ਜੀਂਦੜੇ ਵਾਲਿਆਂ ਦੇ ਬਰਸੀ ਸਮਾਗਮ ਭਲਕੇ

ਕਿਸ਼ਨਪੁਰਾ ਕਲਾਂ, 23 ਸਤੰਬਰ (ਅਮੋਲਕ ਸਿੰਘ ਕਲਸੀ)- ਸੱਚਖੰਡ ਵਾਸੀ ਸੰਤ ਬਾਬਾ ਕਾਰਜ ਸਿੰਘ ਜੀਂਦੜੇ ਵਾਲਿਆਂ ਦੀ ਬਰਸੀ 25 ਸਤੰਬਰ ਸਨਿੱਚਰਵਾਰ ਨੂੰ ਗੁਰਦੁਆਰਾ ਅਕਾਲਸਰ ਦੂਖ ਨਿਵਾਰਨ ਸਾਹਿਬ ਪਿੰਡ ਜੀਂਦੜਾ ਵਿਖੇ ਮੱੁਖ ਸੇਵਾਦਾਰ ਭਾਈ ਗੁਰਮੇਲ ਸਿੰਘ, ਜਸਵੰਤ ਸਿੰਘ ...

ਪੂਰੀ ਖ਼ਬਰ »

ਓਮ ਪ੍ਰਕਾਸ਼ ਸੋਨੀ ਦੇ ਉਪ ਮੁੱਖ ਮੰਤਰੀ ਬਣਨ ਨਾਲ ਹਰ ਵਰਗ 'ਚ ਖ਼ੁਸ਼ੀ ਦੀ ਲਹਿਰ- ਐਡਵੋਕੇਟ ਸੋਨੂੰ ਪੁਰੀ

ਮੋਗਾ, 23 ਸਤੰਬਰ (ਸੁਰਿੰਦਰਪਾਲ ਸਿੰਘ/ਗੁਰਤੇਜ ਸਿੰਘ)- ਹੁਣੇ ਹੁਣੇ ਬਣਾਏ ਗਏ ਉਪ ਮੁੱਖ ਮੰਤਰੀ ਓ.ਪੀ. ਸੋਨੀ ਇਕ ਉੱਘੇ ਸਿਆਸਤਦਾਨ ਹਨ ਜਿਨ੍ਹਾਂ ਨੂੰ ਰਾਜਨੀਤੀ ਦੀ ਗੁੜ੍ਹਤੀ ਬਚਪਨ ਤੋਂ ਹੀ ਮਿਲੀ, ਜੇਕਰ ਉਨ੍ਹਾਂ ਦਾ ਪਿਛਲਾ ਇਤਿਹਾਸ ਵਾਚਿਆ ਜਾਵੇ ਤਾਂ ਉਹ ਇਕ ਸਮਰੱਥ ...

ਪੂਰੀ ਖ਼ਬਰ »

ਰਾਮਗੜ੍ਹੀਆ ਸੰਮੇਲਨ ਸਬੰਧੀ ਫੋਕਲ ਪੁਆਇੰਟ ਰਾਮਗੜ੍ਹੀਆ ਸਨਅਤਕਾਰਾਂ ਦੀ ਮੀਟਿੰਗ

ਮੋਗਾ, 23 ਸਤੰਬਰ (ਜਸਪਾਲ ਸਿੰਘ ਬੱਬੀ)- ਰਾਮਗੜ੍ਹੀਆ ਵੈੱਲਫੇਅਰ ਸੁਸਾਇਟੀ ਮੋਗਾ ਦੇ ਸਾਬਕਾ ਪ੍ਰਧਾਨ ਰਾਜਾ ਸਿੰਘ ਭਾਰਤ ਵਾਲੇ, ਚਮਕੌਰ ਸਿੰਘ ਝੰਡੇਆਣਾ, ਬਲਦੇਵ ਸਿੰਘ ਭਾਰਤ ਵਾਲੇ ਦੇ ਉੱਦਮ ਸਦਕਾ ਫੋਕਲ ਪੁਆਇੰਟ ਮੋਗਾ ਵਿਖੇ ਰਾਮਗੜ੍ਹੀਆ ਸਨਅਤਕਾਰਾਂ ਦੀ ਮੀਟਿੰਗ ...

ਪੂਰੀ ਖ਼ਬਰ »

ਬਲਦੇਵ ਸਿੰਘ ਰਾਜਨ ਸ਼੍ਰੋਮਣੀ ਅਕਾਲੀ ਦਲ ਸੀਨੀਅਰ ਮੀਤ ਪ੍ਰਧਾਨ ਜ਼ਿਲ੍ਹਾ ਮੋਗਾ ਬਣੇ

ਮੋਗਾ, 23 ਸਤੰਬਰ (ਜਸਪਾਲ ਸਿੰਘ ਬੱਬੀ)- ਸ਼੍ਰੋਮਣੀ ਅਕਾਲੀ ਦਲ ਦੇ ਵਰਕਰਾਂ ਨੂੰ ਪਾਰਟੀ ਵਿਚ ਬਣਦਾ ਮਾਣ ਸਨਮਾਨ ਦੇਣ ਲਈ ਸੁਖਬੀਰ ਸਿੰਘ ਬਾਦਲ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਸ਼੍ਰੋਮਣੀ ਅਕਾਲੀ ਦਲ ਬਸਪਾ ਗੱਠਜੋੜ ਵਲੋਂ ਐਲਾਨੇ ਵਿਧਾਨ ...

ਪੂਰੀ ਖ਼ਬਰ »

ਉਪਭੋਗਤਾ ਅਧਿਕਾਰ ਸੰਗਠਨ ਦੇ ਕੌਮੀ ਪ੍ਰਧਾਨ ਦੀ 6 ਦਿਨਾ ਪੰਜਾਬ ਫੇਰੀ ਦੇ ਪ੍ਰੋਗਰਾਮਾਂ ਦੀ ਸੂਚੀ ਜਾਰੀ

ਮੋਗਾ, 23 ਸਤੰਬਰ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ)- ਉਪਭੋਗਤਾ ਅਧਿਕਾਰ ਸੰਗਠਨ ਦੇ ਪੰਜਾਬ ਪ੍ਰਧਾਨ ਪੰਕਜ ਸੂਦ ਨੇ ਇਕ ਪੈ੍ਰੱਸ ਰਿਲੀਜ਼ ਜਾਰੀ ਕਰਦੇ ਹੋਏ ਦੱਸਿਆ ਕਿ 25 ਤੋਂ 30 ਸਤੰਬਰ ਤੱਕ ਪੰਜਾਬ 'ਚ ਵੱਖ-ਵੱਖ ਜ਼ਿਲਿ੍ਹਆਂ ਵਿਚ ਉਪਭੋਗਤਾ ਅਧਿਕਾਰ ਸੰਗਠਨ ਦੇ ...

ਪੂਰੀ ਖ਼ਬਰ »

ਚੁੱਘਾ ਕਲਾਂ ਗੁਰਦੁਆਰਾ ਨਿੰਮ ਵਾਲਾ ਦੇ ਲੰਗਰ ਹਾਲ ਲਈ ਜਗ੍ਹਾ ਖਰੀਦੀ

ਕਿਸ਼ਨਪੁਰਾ ਕਲਾਂ/ਧਰਮਕੋਟ, 23 ਸਤੰਬਰ (ਅਮੋਲਕ ਸਿੰਘ ਕਲਸੀ, ਪਰਮਜੀਤ ਸਿੰਘ)- ਸਤਿ ਸੰਗਤ ਸਾਹਿਬ ਗੁਰਦੁਆਰਾ ਨਿੰਮ ਵਾਲਾ ਚੁੱਘਾ ਕਲਾਂ ਦੇ ਸਾਬਕਾ ਸਰਪੰਚ ਡਾ. ਸੁਖਦੇਵ ਸਿੰਘ, ਸੁਖਜੀਤ ਸਿੰਘ ਠਾਣੇਦਾਰ ਦੇ ਉੱਦਮ ਸਦਕਾ ਤੇ ਸਰਪ੍ਰਸਤ ਬਾਬਾ ਦਰਸ਼ਨ ਸਿੰਘ ਰੌਲੀ ਵਾਲੇ ਤੇ ...

ਪੂਰੀ ਖ਼ਬਰ »

ਫਿਊਚਰ ਓਵਰਸੀਜ਼ ਐਜੂਕੇਸ਼ਨ ਨੇ ਕੈਨੇਡਾ ਦਾ ਲਗਵਾਇਆ ਸਟੱਡੀ ਵੀਜ਼ਾ

ਫ਼ਤਿਹਗੜ੍ਹ ਪੰਜਤੂਰ, 23 ਸਤੰਬਰ (ਜਸਵਿੰਦਰ ਸਿੰਘ ਪੋਪਲੀ)- ਫਿਊਚਰ ਓਵਰਸੀਜ਼ ਐਜੂਕੇਸ਼ਨ ਬਰਾਂਚ ਦੇ ਐਮ.ਡੀ. ਦਵੇਸ਼ ਖੰਨਾ ਦੀ ਅਗਵਾਈ ਹੇਠ ਫ਼ਤਿਹਗੜ੍ਹ ਪੰਜਤੂਰ ਬਰਾਂਚ ਦੇ ਹੈੱਡ ਚੰਦਰ ਸ਼ੇਖਰ ਬਾਂਸਲ ਫ਼ਤਿਹਗੜ੍ਹ ਪੰਜਤੂਰ ਨੇ ਦੱਸਿਆ ਕਿ ਸੰਸਥਾ ਵਲੋਂ ਕੋਮਲ ...

ਪੂਰੀ ਖ਼ਬਰ »

ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਇਕਾਈ ਖੋਸਾ ਰਣਧੀਰ ਦੀ ਮੀਟਿੰਗ

ਕੋਟ ਈਸੇ ਖਾਂ, 23 ਸਤੰਬਰ (ਨਿਰਮਲ ਸਿੰਘ ਕਾਲੜਾ)- ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਇਕਾਈ ਖੋਸਾ ਰਣਧੀਰ ਦੀ ਮੀਟਿੰਗ ਸਥਾਨਕ ਗੁਰਦੁਆਰਾ ਭਾਗ ਸਿੰਘ ਇਕਾਈ ਪ੍ਰਧਾਨ ਜਗਦੇਵ ਸਿੰਘ ਦੀ ਪ੍ਰਧਾਨਗੀ ਹੇਠ ਹੋਈ ਜਿਸ ਵਿਚ ਜ਼ਿਲ੍ਹਾ ਪ੍ਰਧਾਨ ਰਣਧੀਰ ਸਿੰਘ ਰਾਣਾ ਵਿਸ਼ੇਸ਼ ਤੌਰ ...

ਪੂਰੀ ਖ਼ਬਰ »

ਭਾਰਤੀ ਕਿਸਾਨ ਯੂਨੀਅਨ ਕਾਦੀਆਂ ਦੀ ਪਿੰਡ ਦੌਲਤਪੁਰਾ ਉੱਚਾ ਦੀ ਇਕਾਈ ਦੀ ਚੋਣ

ਮੋਗਾ, 23 ਸਤੰਬਰ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ)- ਪਿੰਡ ਦੌਲਤਪੁਰਾ ਉੱਚਾ ਵਿਖੇ ਭਾਰਤੀ ਕਿਸਾਨ ਯੂਨੀਅਨ ਕਾਦੀਆਂ ਦੇ ਜ਼ਿਲ੍ਹਾ ਪ੍ਰਧਾਨ ਨਿਰਮਲ ਸਿੰਘ ਮਾਣੂੰਕੇ ਦੀ ਪ੍ਰਧਾਨਗੀ ਹੇਠ ਮੀਟਿੰਗ ਹੋਈ ਜਿਸ ਵਿਚ ਸੰਯੁਕਤ ਕਿਸਾਨ ਮੋਰਚਾ ਦਿੱਲੀ ਵਿਚ ਪਿਛਲੇ 10 ...

ਪੂਰੀ ਖ਼ਬਰ »

ਭਾਰਤੀ ਕਿਸਾਨ ਯੂਨੀਅਨ (ਖੋਸਾ) ਇਕਾਈ ਦੀ ਚੋਣ

ਬਾਘਾ ਪੁਰਾਣਾ, 23 ਸਤੰਬਰ (ਗੁਰਮੀਤ ਸਿੰਘ ਮਾਣੂੰਕੇ)-ਭਾਰਤੀ ਕਿਸਾਨ ਯੂਨੀਅਨ ਖੋਸਾ ਪੰਜਾਬ ਦੀ ਮੀਟਿੰਗ ਚੰਨੂਵਾਲਾ ਪਿੰਡ ਦੇ ਗੁਰਦੁਆਰਾ ਗੋਬਿੰਦਗੜ੍ਹ ਸਾਹਿਬ ਵਿਖੇ ਪੰਜਾਬ ਪ੍ਰਧਾਨ ਸੁਖਜਿੰਦਰ ਸਿੰਘ ਖੋਸਾ ਦੀ ਅਗਵਾਈ ਵਿਚ ਹੋਈ | ਮੀਟਿੰਗ ਦੌਰਾਨ ਸਟੇਟ ਕਮੇਟੀ ...

ਪੂਰੀ ਖ਼ਬਰ »

ਐੱਸ.ਡੀ. ਕਾਲਜ ਫ਼ਾਰ ਵੁਮੈਨ ਮੋਗਾ ਕੁਇਜ਼ ਮੁਕਾਬਲੇ ਕਰਵਾਏ

ਮੋਗਾ, 23 ਸਤੰਬਰ (ਜਸਪਾਲ ਸਿੰਘ ਬੱਬੀ)- ਐੱਸ.ਡੀ. ਕਾਲਜ ਫ਼ਾਰ ਵੁਮੈਨ ਮੋਗਾ ਵਿਖੇ ਕੰਪਿਊਟਰ ਵਿਭਾਗ ਵਲੋਂ ਕੁਇਜ਼ ਮੁਕਾਬਲੇ ਪਿ੍ੰਸੀਪਲ ਡਾ: ਨੀਨਾ ਅਨੇਜਾ ਦੀ ਅਗਵਾਈ ਹੇਠ ਕਰਵਾਏ ਗਏ | ਉਨ੍ਹਾਂ ਕਿਹਾ ਕਿ ਕੰਪਿਊਟਰ ਬੇਸ਼ੱਕ ਇਕ ਮਸ਼ੀਨ ਹੈ ਪਰ ਇਸ ਨੇ ਮਨੁੱਖ ਦੀ ਤਾਕਤ ...

ਪੂਰੀ ਖ਼ਬਰ »

ਪੰਜਾਬ ਰਾਜ ਅਧਿਆਪਕ ਗੱਠਜੋੜ ਵਲੋਂ ਖਰੜ ਵਿਖੇ ਕੀਤੀ ਜਾਵੇਗੀ ਸੰਕੇਤਿਕ ਰੈਲੀ - ਕਿਸ਼ਨਪੁਰਾ

ਮੋਗਾ, 23 ਸਤੰਬਰ (ਸੁਰਿੰਦਰਪਾਲ ਸਿੰਘ)- ਬੀ. ਐੱਡ. ਅਧਿਆਪਕ ਫ਼ਰੰਟ ਪੰਜਾਬ ਦੀ ਸੂਬਾ ਕਮੇਟੀ ਦੀ ਅਹਿਮ ਮੀਟਿੰਗ ਮੋਗਾ ਵਿਖੇ ਹੋਈ | ਸੂਬਾ ਚੇਅਰਮੈਨ ਪ੍ਰਗਟਜੀਤ ਸਿੰਘ ਕਿਸ਼ਨਪੁਰਾ ਨੇ ਦੱਸਿਆ ਕਿ ਮੀਟਿੰਗ ਵਿਚ ਪੰਜਾਬ ਰਾਜ ਅਧਿਆਪਕ ਗੱਠਜੋੜ ਵਲੋਂ ਗਰੁੱਪ ਆਫ਼ ਆਫ਼ੀਸਰ ...

ਪੂਰੀ ਖ਼ਬਰ »

ਦਿੱਲੀ ਕਾਨਵੈਂਟ ਸਕੂਲ ਵਿਖੇ ਨੈਤਿਕ ਸਿੱਖਿਆ ਤੇ ਚੰਗੇ ਸੰਸਕਾਰਾਂ ਬਾਰੇ ਕੀਤਾ ਜਾਗਰੂਕ

ਫ਼ਤਿਹਗੜ੍ਹ ਪੰਜਤੂਰ, 23 ਸਤੰਬਰ (ਜਸਵਿੰਦਰ ਸਿੰਘ ਪੋਪਲੀ)- ਨਾਮਵਰ ਵਿੱਦਿਅਕ ਸੰਸਥਾ ਦਿੱਲੀ ਕਾਨਵੈਂਟ ਸਕੂਲ ਮੁੰਡੀ ਜਮਾਲ ਵਿਖੇ ਸਕੂਲ ਪਿ੍ੰਸੀਪਲ ਵਿਪਨ ਕੁਮਾਰ ਵਲੋਂ ਸੱਤਵੀਂ ਤੋਂ ਗਿਆਰ੍ਹਵੀਂ ਕਲਾਸ ਦੇ ਵਿਦਿਆਰਥੀਆਂ ਨੂੰ ਨੈਤਿਕ ਸਿੱਖਿਆ ਬਾਰੇ ਦੱਸਦੇ ਹੋਏ ...

ਪੂਰੀ ਖ਼ਬਰ »

ਰਾਸ਼ਟਰੀ ਬਾਲ ਸੁਰੱਖਿਆ ਪ੍ਰੋਗਰਾਮ ਤਹਿਤ ਕਰਵਾਇਆ ਬੱਚੇ ਦਾ ਸਫਲ ਆਪ੍ਰੇਸ਼ਨ

ਕੋਟ ਈਸੇ ਖਾਂ, 23 ਸਤੰਬਰ (ਨਿਰਮਲ ਸਿੰਘ ਕਾਲੜਾ)-ਸੀਨੀਅਰ ਮੈਡੀਕਲ ਅਫ਼ਸਰ ਕੋਟ ਈਸੇ ਖਾਂ ਡਾ. ਰਾਕੇਸ਼ ਕੁਮਾਰ ਬਾਲੀ ਨੇ ਦੱਸਿਆ ਕਿ ਰਾਸ਼ਟਰੀ ਬਾਲ ਸੁਰੱਖਿਆ ਪ੍ਰੋਗਰਾਮ ਤਹਿਤ ਆਰ.ਬੀ.ਐਸ.ਕੇ. ਟੀਮ ਕੋਟ ਈਸੇ ਖਾਂ ਵਲੋਂ ਹਲਕਾ ਧਰਮਕੋਟ ਦੇ ਇਕ ਬੱਚੇ ਦਾ ਜੋ ਕਿ ਸੁਣਨ ਅਤੇ ...

ਪੂਰੀ ਖ਼ਬਰ »

ਮਿਡ-ਡੇ-ਮੀਲ ਕੁੱਕ ਯੂਨੀਅਨ (ਇੰਟਕ) ਦੀ ਮੀਟਿੰਗ ਹੋਈ

ਮੋਗਾ, 23 ਸਤੰਬਰ (ਜਸਪਾਲ ਸਿੰਘ ਬੱਬੀ)- ਬਾਬਾ ਜੀਵਨ ਸਿੰਘ ਨਗਰ ਦੁੱਨੇਕੇ (ਮੋਗਾ) ਵਿਖੇ ਮਿਡ-ਡੇ-ਮੀਲ ਕੁੱਕ ਯੂਨੀਅਨ (ਇੰਟਕ) ਦੀ ਮੀਟਿੰਗ ਸੂਬਾ ਪ੍ਰਧਾਨ ਕਰਮ ਚੰਦ ਚਿੰਡਾਲੀਆ ਦੀ ਪ੍ਰਧਾਨਗੀ ਹੇਠ ਹੋਈ | ਕਰਮਚੰਦ ਚਿੰਡਾਲੀਆ ਨੇ ਦੱਸਿਆ ਕਿ ਮਿਡ-ਡੇ-ਮੀਲ ਕੁੱਕਾਂ ਨੂੰ ...

ਪੂਰੀ ਖ਼ਬਰ »

ਮਾਉਂਟ ਲਿਟਰਾ ਜੀ ਸਕੂਲ 'ਚ ਚੰਗਾ ਭੋਜਨ ਖਾਣ ਬਾਰੇ ਵਿਦਿਆਰਥੀਆਂ ਨੂੰ ਕੀਤਾ ਜਾਗਰੂਕ

ਮੋਗਾ, 23 ਸਤੰਬਰ (ਸੁਰਿੰਦਰਪਾਲ ਸਿੰਘ)- ਮੋਗਾ ਦੇ ਲੁਧਿਆਣਾ ਜੀ.ਟੀ. ਰੋਡ 'ਤੇ ਪਿੰਡ ਪੁਰਾਣੇ ਵਾਲਾ ਵਿਖੇ ਸਥਿਤ ਸ਼ਹਿਰ ਦੀ ਪ੍ਰਮੁੱਖ ਵਿੱਦਿਅਕ ਸੰਸਥਾ ਮਾਊਾਟ ਲਿਟਰਾ ਜੀ ਸਕੂਲ ਵਿਖੇ ਚੇਅਰਮੈਨ ਤੇ ਉਦਯੋਗਪਤੀ ਅਸ਼ੋਕ ਗੁਪਤਾ, ਡਾਇਰੈਕਟਰ ਅਨੁਜ ਗੁਪਤਾ ਤੇ ਡਾਇਰੈਕਟਰ ...

ਪੂਰੀ ਖ਼ਬਰ »

ਕਿਸਾਨੀ ਸੰਘਰਸ਼ ਨੂੰ ਫ਼ੇਲ੍ਹ ਕਰਨ ਲਈ ਸਰਕਾਰਾਂ ਆਏ ਦਿਨ ਨਵੀਆਂ ਚਾਲਾਂ ਚੱਲ ਰਹੀਆਂ-ਕਿਸਾਨ ਆਗੂ

ਬਾਘਾ ਪੁਰਾਣਾ, 23 ਸਤੰਬਰ (ਕਿ੍ਸ਼ਨ ਸਿੰਗਲਾ)-ਭਾਰਤੀ ਕਿਸਾਨ ਯੂਨੀਅਨ (ਏਕਤਾ ਉਗਰਾਹਾਂ) ਬਾਘਾ ਪੁਰਾਣਾ ਵਲੋਂ ਪਿਛਲੇ ਲੰਮੇ ਸਮੇਂ ਤੋਂ ਟੋਲ-ਪਲਾਜ਼ਾ ਚੰਦ ਪੁਰਾਣਾ ਵਿਖੇ ਚੱਲ ਰਿਹਾ ਧਰਨਾ 356ਵੇਂ ਦਿਨ 'ਚ ਦਾਖ਼ਲ ਹੋ ਚੁੱਕਾ ਹੈ | ਇਸ ਮੌਕੇ ਪੰਡਾਲ ਵਿਚ ਬੈਠੇ ਕਿਰਤੀ ...

ਪੂਰੀ ਖ਼ਬਰ »

ਪਿੰਡ ਫੂਲੇਵਾਲਾ ਤੋਂ ਨਾਨਕਸਰ ਠਾਠ ਸਮਾਧ ਭਾਈ ਨੂੰ ਜਾਂਦੀ ਰੋਡ ਬੁਰੀ ਤਰ੍ਹਾਂ ਨਾਲ ਨੁਕਸਾਨੀ

ਬਾਘਾ ਪੁਰਾਣਾ, 23 ਸਤੰਬਰ (ਗੁਰਮੀਤ ਸਿੰਘ ਮਾਣੂੰਕੇ)- ਪਿੰਡ ਫੂਲੇਵਾਲਾ ਤੋਂ ਨਾਨਕਸਰ ਠਾਠ ਸਮਾਧ ਭਾਈ ਨੂੰ ਜਾਂਦਾ ਰੋਡ ਬੁਰੀ ਤਰ੍ਹਾਂ ਨਾਲ ਟੁੱਟਣ ਕਰ ਕੇ ਮੀਂਹ ਤੇ ਨਾਲੀਆਂ ਦਾ ਪਾਣੀ ਸੜਕ 'ਤੇ ਆਉਣ ਕਾਰਨ ਨੇੜੇ ਸਥਿਤ ਬਸਤੀ ਦੇ ਲੋਕਾਂ ਨੇ ਹਲਕਾ ਵਿਧਾਇਕ ਅਤੇ ...

ਪੂਰੀ ਖ਼ਬਰ »

ਜੇਕਰ ਕਾਂਗਰਸ ਗ਼ਰੀਬਾਂ ਦੀ ਹਿਤੈਸ਼ੀ ਹੈ ਤਾਂ ਆਉਂਦੀਆਂ ਵਿਧਾਨ ਸਭਾ ਚੋਣਾਂ ਲਈ ਅਨੁਸੂਚਿਤ ਜਾਤੀ ਦਾ ਮੁੱਖ ਮੰਤਰੀ ਚਿਹਰਾ ਐਲਾਨੇ-ਐਡਵੋਕੇਟ ਨਸੀਬ ਬਾਵਾ

ਮੋਗਾ, 23 ਸਤੰਬਰ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ)- ਗਰੀਬ ਜਾਂ ਅਨੁਸੂਚਿਤ ਜਾਤੀ ਦੇ ਕਿਸੇ ਵਿਧਾਇਕ ਨੂੰ ਜਿਸ ਨੇ ਐਮ.ਸੀ. ਤੋਂ ਸੀ.ਐਮ. ਤੱਕ ਦਾ ਸਫ਼ਰ ਤੈਅ ਕੀਤਾ, ਕਾਂਗਰਸ ਵਲੋਂ ਸੂਬੇ ਦਾ ਮੁੱਖ ਮੰਤਰੀ ਬਣਾਉਣਾ ਬਹੁਤ ਚੰਗੀ ਗੱਲ ਹੈ | ਇਹ ਵੀ ਠੀਕ ਹੈ ਕਿ ਇਕ ਗਰੀਬੀ ...

ਪੂਰੀ ਖ਼ਬਰ »

ਗਊਸ਼ਾਲਾ ਵਿਖੇ ਸੰਤ ਮਹੇਸ਼ ਮੁਨੀ ਬੋਰੇ ਵਾਲਿਆਂ ਦੀ ਬਰਸੀ ਸ਼ਰਧਾ ਪੂਰਵਕ ਮਨਾਈ

ਬਾਘਾ ਪੁਰਾਣਾ, 23 ਸਤੰਬਰ (ਕਿ੍ਸ਼ਨ ਸਿੰਗਲਾ)- ਸ੍ਰੀ ਸ੍ਰੀ 1008 ਸੰਤ ਸਵਾਮੀ ਮਹੇਸ਼ ਮੁਨੀ ਬੋਰੇ ਵਾਲਿਆਂ ਦਾ ਬਰਸੀ ਸਮਾਗਮ ਸਥਾਨਕ ਸ਼ਹਿਰ ਦੀ ਜੈ ਸਿੰਘ ਵਾਲਾ ਸੜਕ ਉੱਪਰ ਸਥਿਤ ਗਊਸ਼ਾਲਾ ਵਿਖੇ ਸ਼ਰਧਾਲੂ ਸੰਗਤ ਦੇ ਸਹਿਯੋਗ ਨਾਲ ਵੱਡੇ ਪੱਧਰ 'ਤੇ ਕਰਵਾਇਆ ਗਿਆ | ਇਸ ਮੌਕੇ ...

ਪੂਰੀ ਖ਼ਬਰ »

ਭਿੰਡਰਾਂ ਦਾ ਕਬੱਡੀ ਟੂਰਨਾਮੈਂਟ ਸ਼ਾਨੋ-ਸ਼ੌਕਤ ਨਾਲ ਸਮਾਪਤ

ਕਿਸ਼ਨਪੁਰਾ ਕਲਾਂ, 23 ਸਤੰਬਰ (ਪਰਮਿੰਦਰ ਸਿੰਘ ਗਿੱਲ/ਅਮੋਲਕ ਸਿੰਘ ਕਲਸੀ)- ਸੰਤ ਬਾਬਾ ਖ਼ਜਾਨ ਸਿੰਘ ਦੀ ਯਾਦ ਨੂੰ ਸਮਰਪਿਤ ਸਾਲਾਨਾ ਕਬੱਡੀ ਟੂਰਨਾਮੈਂਟ ਸੁਰਜਣ ਸਿੰਘ ਯੂ.ਕੇ., ਗੁਰਮੇਲ ਸਿੰਘ ਗੇਲਾ ਕੈਨੇਡਾ, ਬਲਜਿੰਦਰ ਸਿੰਘ ਯੂ.ਕੇ., ਭਿੰਦਾ ਯੂ.ਕੇ., ਮਨਜਿੰਦਰ ਸਿੰਘ ...

ਪੂਰੀ ਖ਼ਬਰ »

ਐਜੂਕੇਸ਼ਨ ਹੱਬ ਆਈਲਟਸ ਇੰਸਟੀਚਿਊਟ ਦੇ ਵਿਦਿਆਰਥੀ ਨੇ ਓਵਰਆਲ 6.5 ਬੈਂਡ ਪ੍ਰਾਪਤ ਕੀਤੇ

ਫ਼ਤਿਹਗੜ੍ਹ ਪੰਜਤੂਰ, 23 ਸਤੰਬਰ (ਜਸਵਿੰਦਰ ਸਿੰਘ ਪੋਪਲੀ)-ਐਜੂਕੇਸ਼ਨ ਹੱਬ ਆਈਲਟਸ ਇੰਸਟੀਚਿਊਟ ਫ਼ਤਿਹਗੜ੍ਹ ਪੰਜਤੂਰ ਜੋ ਕਿ ਇਲਾਕੇ ਦੇ ਬੱਚਿਆਂ ਲਈ ਵਰਦਾਨ ਸਾਬਤ ਹੋ ਰਹੀ ਹੈ ਅਤੇ ਇਸ ਸੰਸਥਾ ਦੇ ਵਿਦਿਆਰਥੀ ਪਰਮਿੰਦਰ ਸਿੰਘ ਪੁੱਤਰ ਲਖਵੀਰ ਸਿੰਘ ਵਾਸੀ ਪਿੰਡ ਖੰਬਾ ...

ਪੂਰੀ ਖ਼ਬਰ »

ਥਾਣਾ ਦਿੜ੍ਹਬਾ ਵਿਖੇ ਬਣਿਆ ਸਾਂਝ ਕੇਂਦਰ ਜ਼ਿਆਦਾਤਰ ਬੰਦ ਰਹਿਣ ਕਾਰਨ ਲੋਕ ਪ੍ਰੇਸ਼ਾਨ

ਦਿੜ੍ਹਬਾ ਮੰਡੀ, 23 ਸਤੰਬਰ (ਪਰਵਿੰਦਰ ਸੋਨੂੰ)-ਸਥਾਨਕ ਪੁਲਿਸ ਸਟੇਸ਼ਨ ਅੰਦਰ ਲੋਕਾਂ ਦੀ ਸਹੂਲਤ ਲਈ ਬਣਾਇਆ ਗਿਆ ਸਾਂਝ ਕੇਂਦਰ ਹਫ਼ਤੇ ਵਿਚ ਕਈ ਦਿਨ ਬੰਦ ਰਹਿਣ ਕਰਕੇ ਲੋਕਾਂ ਲਈ ਵੱਡੀ ਪੇ੍ਰਸ਼ਾਨੀ ਦਾ ਸਬੱਬ ਬਣਿਆ ਹੋਇਆ ਹੈ | ਸਾਂਝ ਕੇਂਦਰ ਨੂੰ ਹਫ਼ਤੇ ਵਿਚ ਤਿੰਨ ਦਿਨ ...

ਪੂਰੀ ਖ਼ਬਰ »

ਚਰਨਜੀਤ ਸਿੰਘ ਚੰਨੀ ਦਾ ਹੋ ਰਿਹੈ ਪੰਜਾਬ 'ਚ ਜ਼ੋਰਦਾਰ ਸਵਾਗਤ-ਟੀਟੂ

ਸੰਗਰੂਰ, 23 ਸਤੰਬਰ (ਚੌਧਰੀ ਨੰਦ ਲਾਲ ਗਾਂਧੀ)-ਪੰਜਾਬ ਦੇ ਨਵ-ਨਿਯੁਕਤ ਬਣੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦਾ ਥਾਂ-ਥਾਂ 'ਤੇ ਭਰਵਾਂ ਸਵਾਗਤ ਕੀਤਾ ਜਾ ਰਿਹਾ ਹੈ ਅਤੇ ਨੌਜਵਾਨ ਵਰਗ ਨੂੰ ਇਕ ਨਵੀਂ ਦਿਸ਼ਾ ਮਿਲੀ ਹੈ | ਇਨ੍ਹਾਂ ਗੱਲਾਂ ਦਾ ਪ੍ਰਗਟਾਵਾ ਆਲ ਇੰਡੀਆ ...

ਪੂਰੀ ਖ਼ਬਰ »

ਡੀ.ਸੀ. ਵਲੋਂ ਜ਼ਿਲ੍ਹਾ ਮਲੇਰਕੋਟਲਾ ਦੇ ਸਮੂਹ ਦਫ਼ਤਰਾਂ 'ਚ ਸਟਾਫ਼ ਦੀ ਸਮੇਂ ਸਿਰ ਹਾਜ਼ਰੀ ਨੂੰ ਯਕੀਨੀ ਬਣਾਉਣ ਦੀਆਂ ਹਦਾਇਤਾਂ

ਮਲੇਰਕੋਟਲਾ, 23 ਸਤੰਬਰ (ਮੁਹੰਮਦ ਹਨੀਫ਼ ਥਿੰਦ)-ਡਿਪਟੀ ਕਮਿਸ਼ਨਰ ਸ੍ਰੀਮਤੀ ਅੰਮਿ੍ਤ ਕੌਰ ਗਿੱਲ ਨੇ ਮੁੱਖ ਮੰਤਰੀ ਪੰਜਾਬ ਸਰਦਾਰ ਚਰਨਜੀਤ ਸਿੰਘ ਚੰਨੀ ਵਲੋਂ ਸਰਕਾਰੀ ਦਫ਼ਤਰਾਂ ਵਿਚ ਆਉਣ ਵਾਲੇ ਆਮ ਲੋਕਾਂ ਨੂੰ ਕੋਈ ਮੁਸ਼ਕਿਲ ਪੇਸ਼ ਨਾ ਆਉਣ ਦੇਣ ਅਤੇ ਸਰਕਾਰੀ ...

ਪੂਰੀ ਖ਼ਬਰ »

ਮਾ. ਰਟੋਲ ਨੇ ਸਿੱਧੂ ਨੂੰ ਹਲਕੇ ਦੀਆਂ ਮੁਸ਼ਕਿਲਾਂ ਤੋਂ ਕਰਵਾਇਆ ਜਾਣੂ

ਕੌਹਰੀਆਂ, 23 ਸਤੰਬਰ (ਮਾਲਵਿੰਦਰ ਸਿੰਘ ਸਿੱਧੂ)-ਹਲਕਾ ਦਿੜ੍ਹਬਾ 'ਚ ਚੱਲ ਰਹੇ ਵਿਕਾਸ ਕਾਰਜਾਂ ਨੂੰ ਜਲਦੀ ਨੇਪਰੇ ਚਾੜ੍ਹਨ ਲਈ ਮਾਸਟਰ ਅਜੈਬ ਸਿੰਘ ਰਟੋਲ ਹਲਕਾ ਇੰਚਾਰਜ ਕਾਂਗਰਸ ਪਾਰਟੀ ਵਲੋਂ ਨਵਜੋਤ ਸਿੰਘ ਸਿੱਧੂ ਪ੍ਰਧਾਨ ਕਾਂਗਰਸ ਪੰਜਾਬ ਨਾਲ ਮੁਲਾਕਾਤ ਕੀਤੀ ਗਈ | ...

ਪੂਰੀ ਖ਼ਬਰ »

'ਭਾਰਤ ਬੰਦ' ਨੂੰ ਸਫਲ ਬਣਾਉਣ ਲਈ ਨੌਜਵਾਨਾਂ ਵਲੋਂ ਮੀਟਿੰਗ

ਕੌਹਰੀਆਂ, 23 ਸਤੰਬਰ (ਮਾਲਵਿੰਦਰ ਸਿੰਘ ਸਿੱਧੂ)-ਕੇਂਦਰ ਸਰਕਾਰ ਵਲੋਂ ਪਾਸ ਕੀਤੇ ਖੇਤੀ ਕਾਨੂੰਨਾਂ ਦੇ ਖ਼ਿਲਾਫ਼ ਸੰਯੁਕਤ ਕਿਸਾਨ ਮੋਰਚੇ ਵਲੋਂ 27 ਸਤੰਬਰ ਨੂੰ ਭਾਰਤ ਬੰਦ ਦਾ ਸੱਦਾ ਦਿੱਤਾ ਹੈ | ਜਿਸ ਨੂੰ ਸਫਲ ਬਣਾਉਣ ਲਈ ਨੌਜਵਾਨਾਂ ਵਲੋਂ ਆਪਣੀ ਪੱਧਰ 'ਤੇ ਮੀਟਿੰਗਾਂ ...

ਪੂਰੀ ਖ਼ਬਰ »

ਪਲਾਸਟਿਕ ਲਿਫ਼ਾਫ਼ੇ ਦੀ ਵਰਤੋਂ ਵਿਰੁੱਧ ਚੇਤਨਾ ਮਾਰਚ

ਚੀਮਾ ਮੰਡੀ, 23 ਸਤੰਬਰ (ਜਗਰਾਜ ਮਾਨ)-ਨਾਮਵਾਰ ਸੰਸਥਾ ਪੈਰਾਮਾਊਾਟ ਪਬਲਿਕ ਸਕੂਲ ਚੀਮਾਂ ਵਿਖੇ ਤਿੰਨ ਪੰਜਾਬ ਨੇਵਲ ਯੂਨਿਟ ਐਨ.ਸੀ.ਸੀ ਬਠਿੰਡਾ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਪਲਾਸਟਿਕ ਲਿਫ਼ਾਫ਼ੇ ਅਤੇ ਇੱਕ ਵਾਰ ਵਰਤੋਂ ਵਿਚ ਆਉਣ ਵਾਲੀਆਂ ਪਲਾਸਟਿਕ ਦੀਆਂ ...

ਪੂਰੀ ਖ਼ਬਰ »

ਪਰਮਿੰਦਰ ਸਿੰਘ ਢੀਂਡਸਾ ਵਲੋਂ ਦੱਖ ਪ੍ਰਗਟ

ਲੌਂਗੋਵਾਲ, 23 ਸਤੰਬਰ (ਵਿਨੋਦ, ਖੰਨਾ)-ਇਲਾਕੇ ਦੇ ਪ੍ਰਸਿੱਧ ਪਰਿਵਾਰ ਗੱਡੇਵਾਲਾ ਪਰਿਵਾਰ ਦੇ ਮੋਢੀ ਨਿਰਮਲ ਸਿੰਘ ਗੱਡੇਵਾਲਾ ਦੇ ਅਕਾਲ ਚਲਾਣੇ 'ਤੇ ਵਿਧਾਇਕ ਪਰਮਿੰਦਰ ਸਿੰਘ ਢੀਂਡਸਾ ਨੇ ਉਨ੍ਹਾਂ ਦੇ ਗ੍ਰਹਿ ਪੁੱਜ ਕੇ ਪਰਿਵਾਰ ਨਾਲ ਦੁੱਖ ਦਾ ਪ੍ਰਗਟਾਵਾ ਕੀਤਾ ਹੈ | ਇਸ ...

ਪੂਰੀ ਖ਼ਬਰ »

ਸੇਵਾ ਪੰਜਾਬ ਸਵੈ-ਰੁਜ਼ਗਾਰ ਸੰਗਠਨ ਵਲੋ ਸ਼ੁਰੂ ਕੀਤਾ ਕੁਕਿੰਗ ਕੋਰਸ ਸ਼ਲਾਘਾਯੋਗ ਕਦਮ-ਐਸ.ਡੀ.ਐਮ.

ਮਲੇਰਕੋਟਲਾ, 23 ਸਤੰਬਰ (ਪਾਰਸ ਜੈਨ)-ਔਰਤਾਂ ਦੇ ਅਧਿਕਾਰਾਂ ਲਈ ਕੰਮ ਕਰ ਰਹੀ ਜਥੇਬੰਦੀ ਸੇਵਾ ਪੰਜਾਬ ਸਵੈ-ਰੁਜ਼ਗਾਰ ਔਰਤਾਂ ਦੇ ਸੰਗਠਨ ਵਲੋਂ ਅਪਣੇ ਦਫ਼ਤਰ ਵਿਖੇ ਕੁਕਿੰਗ ਕੋਰਸ ਆਈ.ਸੀ.ਆਈ.ਸੀ.ਆਈ. ਫਾਉਂਡੇਸ਼ਨ ਦੇ ਸਹਿਯੋਗ ਨਾਲ ਸ਼ੁਰੂ ਕਰਵਾਇਆ ਗਿਆ, ਜਿਸ ਦਾ ਉਦਘਾਟਨ ...

ਪੂਰੀ ਖ਼ਬਰ »

ਕਿਸਾਨ ਆਗੂਆਂ ਨੇ ਭਾਰਤ ਬੰਦ ਨੂੰ ਸਫਲ ਬਣਾਉਣ ਲਈ ਮੰਗਿਆ ਸਹਿਯੋਗ

ਅਮਰਗੜ੍ਹ, 23 ਸਤੰਬਰ (ਸੁਖਜਿੰਦਰ ਸਿੰਘ ਝੱਲ)-ਸੰਯੁਕਤ ਕਿਸਾਨ ਮੋਰਚੇ ਵਲੋਂ ਦਿੱਤੇ ਭਾਰਤ ਬੰਦ ਦੇ ਸੱਦੇ ਨੂੰ ਸਫਲ ਬਣਾਉਣ ਲਈ ਕਿਸਾਨ ਆਗੂਆਂ ਵਲੋਂ ਆਮ ਲੋਕਾਂ ਦਾ ਸਹਿਯੋਗ ਮੰਗਿਆ ਗਿਆ ਹੈ | ਇਸ ਸੰਬੰਧੀ ਪੱਤਰਕਾਰਾਂ ਨਾਲ ਰਾਬਤਾ ਕਰਦਿਆਂ ਭਾਰਤੀ ਕਿਸਾਨ ਯੂਨੀਅਨ ...

ਪੂਰੀ ਖ਼ਬਰ »

ਰੰਧਾਵਾ ਨੂੰ ਉਮੀਦਵਾਰ ਚੁਣਨ ਦੀ ਪਾਰਟੀ ਮੈਂਬਰਾਂ ਵਲੋਂ ਮੁੜ ਅਪੀਲ

ਧੂਰੀ, 23 ਸਤੰਬਰ (ਸੁਖਵੰਤ ਸਿੰਘ ਭੁੱਲਰ)-ਸ਼੍ਰੋਮਣੀ ਅਕਾਲੀ ਦਲ (ਬ) ਦੇ ਹਲਕਾ ਧੂਰੀ ਦੇ ਪਾਰਟੀ ਅਹੁਦੇਦਾਰ ਅਤੇ ਇਕਾਈ ਮੈਂਬਰਾਂ ਵਲੋਂ ਮੀਟਿੰਗ ਕੀਤੀ ਗਈ ਅਤੇ ਇਲਾਕੇ ਦੇ ਅਕਾਲੀ ਦਲ ਦੀ ਚੁਣੀ ਕਮੇਟੀ ਦੇ ਮੈਂਬਰਾਂ 'ਚੋਂ ਚਾਂਗਲੀ ਇਕਾਈ ਦੇ ਮੈਂਬਰਾਨ ਸਮੇਤ ਵੱਖੋ-ਵੱਖ ...

ਪੂਰੀ ਖ਼ਬਰ »

ਚੰਨੀ ਦੇ ਮੁੱਖ ਮੰਤਰੀ ਬਣਨ ਨਾਲ ਪੰਜਾਬ ਦੀ ਫ਼ਿਜ਼ਾ ਬਦਲੇਗੀ-ਸਿੰਗਲਾ

ਸ਼ੇਰਪੁਰ, 23 ਸਤੰਬਰ (ਦਰਸ਼ਨ ਸਿੰਘ ਖੇੜੀ)-ਕਾਂਗਰਸ ਪਾਰਟੀ ਨੇ ਇਕ ਮਿਹਨਤੀ ਅਤੇ ਕਰਮਸ਼ੀਲ ਆਗੂ ਨੂੰ ਪੰਜਾਬ ਦਾ ਮੁੱਖ ਮੰਤਰੀ ਬਣਾ ਕੇ ਹੋਰਨਾਂ ਪਾਰਟੀਆਂ ਲਈ ਮਿਸਾਲ ਪੈਦਾ ਕੀਤੀ ਹੈ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਕਾਂਗਰਸ ਪਾਰਟੀ ਦੇ ਸੀਨੀਅਰ ਆਗੂ ਸੰਜੇ ਸਿੰਗਲਾ ...

ਪੂਰੀ ਖ਼ਬਰ »

ਟੈਂਕੀ 'ਤੇ ਚੜੇ੍ਹ ਮਨੀਸ਼ ਦੇ ਪਿੰਡ ਦੀ ਪੰਚਾਇਤ ਨੇ ਬੇਰੁਜ਼ਗਾਰ ਅਧਿਆਪਕਾਂ ਦੇ ਸੰਘਰਸ਼ 'ਚ ਭਰੀ ਹਾਜ਼ਰੀ

ਸੰਗਰੂਰ, 23 ਸਤੰਬਰ (ਧੀਰਜ ਪਸ਼ੋਰੀਆਂ)-ਸਥਾਨਕ ਸਿਵਲ ਹਸਪਤਾਲ ਦੀ ਪਾਣੀ ਵਾਲੀ ਟੈਂਕੀ 'ਤੇ ਫ਼ਾਜ਼ਲਿਕਾ ਜ਼ਿਲੇ੍ਹ ਦੇ ਪਿੰਡ ਟਾਹਲੀ ਬੋਦਲਾ ਦੇ ਬੇਰੁਜ਼ਗਾਰ ਮੁਨੀਸ਼ ਕੁਮਾਰ ਨੂੰ ਹੌਸਲਾ ਦੇਣ ਲਈ ਅੱਜ ਪਿੰਡ ਦੀ ਪੰਚਾਇਤ ਨੇ ਹਾਜ਼ਰੀ ਭਰੀ | ਮੁਨੀਸ਼ ਦੇ ਭਰਾ ਰਾਜ ...

ਪੂਰੀ ਖ਼ਬਰ »

ਮੋਰਿੰਡਾ ਧਰਨੇ ਤੋਂ ਪਹਿਲਾਂ ਵਫ਼ਦ ਕੱਲ੍ਹ ਮੁੱਖ ਮੰਤਰੀ ਨਾਲ ਕਰੇਗਾ ਮੁਲਾਕਾਤ-ਮੰਗਵਾਲ

ਸੰਗਰੂਰ, 23 ਸਤੰਬਰ (ਬਿੱਟਾ)-ਪੰਜਾਬ ਸੁਬਾਰਡੀਨੇਟ ਸਰਵਿਸ ਫੈਡਰੇਸ਼ਨ ਦੇ ਸੂਬਾਈ ਆਗੂ ਅਤੇ ਮਲਟੀਪਰਪਜ਼ ਹੈਲਥ ਇੰਪਲਾਈਜ਼ ਮੇਲ ਯੂਨੀਅਨ ਪੰਜਾਬ ਦੇ ਪ੍ਰਧਾਨ ਗੁਰਪ੍ਰੀਤ ਸਿੰਘ ਮੰਗਵਾਲ ਨੇ ਕਿਹਾ ਕਿ ਪਿਛਲੇ ਦਿਨੀਂ ਸਾਂਝੇ ਫ਼ਰੰਟ ਦਾ ਇਹ ਫ਼ੈਸਲਾ ਸੀ ਕਿ ਮੁਲਾਜ਼ਮਾਂ ...

ਪੂਰੀ ਖ਼ਬਰ »

ਬੇਰੁਜ਼ਗਾਰ ਸਾਂਝਾ ਮੋਰਚਾ 26 ਨੂੰ ਕਰੇਗਾ ਮੁੱਖ ਮੰਤਰੀ ਦੀ ਕੋਠੀ ਦਾ ਘਿਰਾਓ

ਸੰਗਰੂਰ, 23 ਸਤੰਬਰ (ਧੀਰਜ ਪਸ਼ੋਰੀਆ)-ਪਿਛਲੇ ਕਰੀਬ 9 ਮਹੀਨੇ ਤੋਂ ਸੰਗਰੂਰ 'ਚ ਪੱਕਾ ਮੋਰਚਾ ਲਗਾ ਕੇ ਬੈਠਾ ਪੰਜ ਬੇਰੁਜ਼ਗਾਰ ਜਥੇਬੰਦੀਆਂ 'ਤੇ ਆਧਾਰਿਤ 'ਬੇਰੁਜ਼ਗਾਰ ਸਾਂਝਾ ਮੋਰਚਾ' ਹੁਣ 26 ਸਤੰਬਰ ਨੂੰ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਖਰੜ ਸਥਿਤ ਕੋਠੀ ਦਾ ...

ਪੂਰੀ ਖ਼ਬਰ »

ਪੰਜਾਬ 'ਵਰਸਿਟੀ ਦੀ ਸੈਨੇਟ ਚੋਣ ਸੰਬੰਧੀ ਕੀਤੀ ਮੀਟਿੰਗ

ਜਖੇਪਲ, 23 ਸਤੰਬਰ (ਮੇਜਰ ਸਿੰਘ ਸਿੱਧੂ)-ਸਟੇਟ ਬੈਂਕ ਆਫ਼ ਇੰਡੀਆਂ ਦੇ ਕਰਮਚਾਰੀਆਂ ਵਲੋਂ ਜਖੇਪਲ ਵਿਖੇ ਪੰਜਾਬ ਯੂਨੀਵਰਸਿਟੀ ਦੀ ਸੈਨੇਟ ਚੋਣ ਸਬੰਧੀ ਮੀਟਿੰਗ ਕੀਤੀ ਗਈ | ਮੀਟਿੰਗ ਨੂੰ ਸੰਬੋਧਨ ਕਰਦੇ ਹੋਏ ਐਸ.ਬੀ.ਆਈ. ਦੇ ਸਟਾਫ਼ ਐਸੋਸੀਏਸ਼ਨ ਸਕੱਤਰ ਵਿੱਕੀ ਅਬਦਾਲ ...

ਪੂਰੀ ਖ਼ਬਰ »

ਅੱਖਾਂ ਦਾ ਮੁਫ਼ਤ ਜਾਂਚ ਕੈਂਪ ਲਾਇਆ

ਲੌਂਗੋਵਾਲ, 23 ਸਤੰਬਰ (ਵਿਨੋਦ, ਖੰਨਾ)-ਇਲਾਕੇ ਦੀ ਅਗਾਂਹਵਧੂ ਔਰਤਾਂ ਦੀ ਸਮਾਜਸੇਵੀ ਸੰਸਥਾ ਇਨਰਵੀਲ ਕਲੱਬ ਆਫ਼ ਸੁਨਾਮ ਵਲੋਂ ਗੁਰਦੁਆਰਾ ਸੰਤ ਅਤਰ ਸਿੰਘ ਪ੍ਰਬੰਧਕ ਕਮੇਟੀ ਸ਼ੇਰੋਂ ਦੇ ਸਹਿਯੋਗ ਨਾਲ ਅੱਖਾਂ ਦੀ ਜਾਂਚ ਦਾ ਮੁਫ਼ਤ ਕੈਂਪ ਲਾਇਆ ਗਿਆ, ਜਿਸ 'ਚ ਡਾ. ਸੰਦੀਪ ...

ਪੂਰੀ ਖ਼ਬਰ »

ਪਰਮਿੰਦਰ ਸਿੰਘ ਢੀਂਡਸਾ ਅੱਜ ਦਿੜ੍ਹਬਾ ਹਲਕੇ 'ਚ

ਮਹਿਲਾਂ ਚੌਂਕ, 23 ਸਤੰਬਰ (ਸੁਖਵੀਰ ਸਿੰਘ ਢੀਂਡਸਾ)-ਸ਼ੋ੍ਰਮਣੀ ਅਕਾਲੀ ਦਲ ਸੰਯੁਕਤ ਦੇ ਸਕੱਤਰ ਜਨਰਲ ਹਰਪਾਲ ਸਿੰਘ ਖਡਿਆਲ ਦੇ ਘਰ ਦਿੜ੍ਹਬਾ ਹਲਕੇ ਦੇ ਆਗੂਆਂ ਦੀ ਮੀਟਿੰਗ ਹੋਈ, ਜਿਸ 'ਚ ਉਨ੍ਹਾਂ ਵਲੋਂ ਸੰਯੁਕਤ ਕਿਸਾਨ ਮੋਰਚੇ ਵਲੋਂ 27 ਸਤੰਬਰ ਨੂੰ ਭਾਰਤ ਬੰਦ ਦੇ ਸੱਦੇ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX