ਤਾਜਾ ਖ਼ਬਰਾਂ


ਰਾਜਸਥਾਨ ਸਰਕਾਰ ਦੇ ਸਿਹਤ ਅਧਿਕਾਰ ਬਿੱਲ ਦੇ ਵਿਰੋਧ 'ਚ ਇੰਡੀਅਨ ਮੈਡੀਕਲ ਐਸੋਸੀਏਸ਼ਨ 27 ਨੂੰ ਕਰੇਗੀ ਕਾਲੇ ਦਿਵਸ ਦਾ ਆਯੋਜਨ
. . .  about 1 hour ago
ਨਵੀਂ ਦਿੱਲੀ, 25 ਮਾਰਚ-ਰਾਜਸਥਾਨ ਸਰਕਾਰ ਦੇ ਸਿਹਤ ਅਧਿਕਾਰ ਬਿੱਲ ਦੇ ਵਿਰੋਧ ਵਿਚ ਇੰਡੀਅਨ ਮੈਡੀਕਲ ਐਸੋਸੀਏਸ਼ਨ 27 ਮਾਰਚ ਨੂੰ ਕਾਲੇ ਦਿਵਸ ਦਾ ਆਯੋਜਨ...
ਪੰਜਾਬ ਚ ਮੀਂਹ ਤੇ ਹਨੇਰੀ ਕਾਰਨ 70 ਫ਼ਸਦੀ ਤੋਂ ਵੱਧ ਕਣਕ ਦਾ ਨੁਕਸਾਨ-ਸੁਖਬੀਰ ਸਿੰਘ ਬਾਦਲ
. . .  about 1 hour ago
ਗੁਰੂਹਰਸਹਾਏ , 25 ਮਾਰਚ (ਹਰਚਰਨ ਸਿੰਘ ਸੰਧੂ)- ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਸੰਸਦ ਮੈਂਬਰ ਫ਼ਿਰੋਜ਼ਪੁਰ ਨੇ‌ ਕਿਹਾ ਨੇ ਕਿਹਾ ਕਿ ਪੰਜਾਬ ਅੰਦਰ ਮੀਂਹ ਤੇ ਹਨੇਰੀ, ਗੜੇਮਾਰੀ ਨਾਲ‌ 70 ਫ਼ੀਸਦੀ ਤੋਂ ਵੱਧ ਕਣਕ ਦੀ ਫ਼ਸਲ ਦਾ ਨੁਕਸਾਨ ਹੋਇਆ ਹੈ। ਸੁਖਬੀਰ ਸਿੰਘ ਬਾਦਲ...
ਕੇਂਦਰ ਸਰਕਾਰ ਦੀ ਸਿਆਸੀ ਸਾਜ਼ਿਸ਼ ਦੀ ਮਿਸਾਲ ਹੈ, ਰਾਹੁਲ ਗਾਂਧੀ ਦੀ ਸੰਸਦੀ ਮੈਂਬਰਸ਼ਿਪ ਰੱਦ ਕੀਤੇ ਜਾਣਾ-ਸੁਖਵਿੰਦਰ ਸਿੰਘ ਸੁੱਖੂ
. . .  about 2 hours ago
ਸ਼ਿਮਲਾ, 25 ਮਾਰਚ-ਰਾਹੁਲ ਗਾਂਧੀ ਦੀ ਸੰਸਦੀ ਮੈਂਬਰਸ਼ਿਪ ਰੱਦ ਕੀਤੇ ਜਾਣ 'ਤੇ ਹਿਮਾਚਲ ਪ੍ਰਦੇਸ਼ ਦੇ ਮੁੱਖ ਮੰਤਰੀ ਸੁਖਵਿੰਦਰ ਸਿੰਘ ਸੁੱਖੂ ਨੇ ਕਿਹਾ ਕਿ ਇਹ ਕੇਂਦਰ ਸਰਕਾਰ ਦੀ ਸਿਆਸੀ ਸਾਜ਼ਿਸ਼ ਦੀ ਮਿਸਾਲ ਹੈ। ਰਾਹੁਲ ਗਾਂਧੀ...
ਸੋਸ਼ਲ ਮੀਡੀਆ 'ਤੇ ਪੋਸਟਾਂ ਪਾਉਣ ਵਾਲੇ ਨੌਜਵਾਨਾਂ ਦੀ ਗ੍ਰਿਫ਼ਤਾਰੀ ਮੰਦਭਾਗੀ-ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ
. . .  about 3 hours ago
ਤਲਵੰਡੀ ਸਾਬੋ, 25 ਮਾਰਚ (ਰਣਜੀਤ ਸਿੰਘ ਰਾਜੂ)-ਪੰਜਾਬ ਦੀ ਸਰਕਾਰ ਸੋਸ਼ਲ ਮੀਡੀਆ 'ਤੇ ਪੋਸਟਾਂ ਸ਼ੇਅਰ ਕਰਨ ਵਾਲੇ ਸਿੱਖ ਨੌਜਵਾਨਾਂ ਨੂੰ ਵੀ ਫੜ ਰਹੀ ਹੈ ਅਤੇ ਕਈ ਹਸਤੀਆਂ ਦੇ ਸੋਸ਼ਲ ਮੀਡੀਆ ਅਕਾਊਂਟ ਬੰਦ ਕਰ ਦਿੱਤੇ ਗਏ ਹਨ ਜੋ ਵਿਚਾਰਾਂ ਦੇ ਪ੍ਰਗਟਾਵੇ ਦੀ ਆਜ਼ਾਦੀ ਦੇ ਅਧਿਕਾਰ...
ਕਾਂਗਰਸ ਵਲੋਂ ਜ਼ਿਲ੍ਹਾ ਹੈਡਕੁਆਰਟਰਾਂ 'ਤੇ ਰੋਸ ਧਰਨੇ 26 ਨੂੰ
. . .  about 4 hours ago
ਸ੍ਰੀ ਮੁਕਤਸਰ ਸਾਹਿਬ, 25 ਮਾਰਚ (ਰਣਜੀਤ ਸਿੰਘ ਢਿੱਲੋਂ)-ਰਾਹੁਲ ਗਾਂਧੀ ਦੀ ਸੰਸਦ ਮੈਂਬਰਸ਼ਿਪ ਰੱਦ ਕਰਨ ਦੇ ਰੋਸ ਵਜੋਂ ਕਾਂਗਰਸ ਵਲੋਂ ਪੰਜਾਬ ਭਰ ਵਿੱਚ ਜ਼ਿਲ੍ਹਾ ਹੈਡਕੁਆਰਟਰਾਂ 'ਤੇ 26 ਮਾਰਚ ਨੂੰ ਸਵੇਰੇ 10 ਵਜੇ ਤੋਂ ਸ਼ਾਮ 5 ਵਜੇ ਤੱਕ ਰੋਸ ਧਰਨੇ ਦਿੱਤੇ ਜਾ ਰਹੇ ਹਨ। ਜਾਣਕਾਰੀ ਦਿੰਦਿਆਂ ਬਲਾਕ...
ਅੰਮ੍ਰਿਤਪਾਲ ਸਿੰਘ ਦੇ 2 ਸਾਥੀਆਂ ਦੀ ਐਚ.ਆਈ.ਵੀ ਰਿਪੋਰਟ ਆਈ ਪਾਜ਼ੀਟਿਵ
. . .  about 5 hours ago
ਅਜਨਾਲਾ, 25 ਮਾਰਚ (ਗੁਰਪ੍ਰੀਤ ਸਿੰਘ ਢਿੱਲੋਂ)- ਪੁਲਿਸ ਵਲੋਂ ਅੱਜ ਅੰਮ੍ਰਿਤਪਾਲ ਸਿੰਘ ਦੇ 11 ਸਾਥੀਆਂ ਨੂੰ ਅਜਨਾਲਾ ਅਦਾਲਤ ਵਿਚ ਪੇਸ਼ ਕਰਨ ਤੋਂ ਪਹਿਲਾਂ ਸਿਵਲ ਹਸਪਤਾਲ ਅਜਨਾਲਾ ਤੋਂ ਆਈ ਟੀਮ ਵਲੋਂ ਅਦਾਲਤੀ ਕੰਪਲੈਕਸ ਅੰਦਰ ਹੀ ਮੈਡੀਕਲ ਚੈੱਕਅਪ ਕਰਵਾਇਆ ਗਿਆ। ਸੂਤਰਾਂ....
ਭਾਰਤੀ ਮੁੱਕੇਬਾਜ਼ ਨੀਤੂ ਘੰਘਾਸ ਬਣੀ ਵਿਸ਼ਵ ਚੈਂਪੀਅਨ
. . .  about 5 hours ago
ਨਵੀਂ ਦਿੱਲੀ, 25 ਮਾਰਚ- ਭਾਰਤੀ ਮੁੱਕੇਬਾਜ਼ ਨੀਤੂ ਘੰਘਾਸ ਨੇ ਮਹਿਲਾ ਮੁੱਕੇਬਾਜ਼ੀ ਚੈਂਪੀਅਨਸ਼ਿਪ ਵਿਚ ਮੰਗੋਲੀਆਈ ਮੁੱਕੇਬਾਜ਼ ਲੁਤਸਾਈਖ਼ਾਨ ਨੂੰ 5-0 ਨਾਲ ਹਰਾ ਕੇ 48 ਕਿਲੋਗ੍ਰਾਮ ਦੇ...
ਕਰਨਾਟਕ: ਲੋਕਾਂ ਨੇ ਡਬਲ ਇੰਜਣ ਵਾਲੀ ਸਰਕਾਰ ਨੂੰ ਧੱਕਾ ਦੇ ਕੇ ਵਾਪਸੀ ਦਾ ਫ਼ੈਸਲਾ ਕੀਤਾ- ਪ੍ਰਧਾਨ ਮੰਤਰੀ
. . .  about 5 hours ago
ਬੈਂਗਲੁਰੂ, 25 ਮਾਰਚ- ਅੱਜ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਬੈਂਗਲੁਰੂ ਦੇ ਦਾਵਨਗੇਰੇ ’ਚ ਰੋਡ ਸ਼ੋਅ ਕੀਤਾ। ਇਸ ਦੌਰਾਨ ਪ੍ਰਧਾਨ ਮੰਤਰੀ ਮੋਦੀ ਨੇ ਇਕ ਜਨ ਸਭਾ ਨੂੰ ਵੀ ਸੰਬੋਧਨ ਕੀਤਾ। ਉਨ੍ਹਾਂ ਕਿਹਾ ਕਿ ਅੱਜ ਇੱਥੇ ਵਿਜੇ ਸੰਕਲਪ ਰੈਲੀ ਕੀਤੀ ਜਾ ਰਹੀ ਹੈ, ਉਸੇ ਸਮੇਂ ਵਿਚ ਸਾਡੇ ਕਰਨਾਟਕ ਵਿਚ ਕਾਂਗਰਸ ਪਾਰਟੀ ਦੇ....
ਦਿੱਲੀ ਦੇ ਸਰਕਾਰੀ ਹਸਪਤਾਲਾਂ ਵਿਚ ਕੋਵਿਡ ਨੂੰ ਲੈ ਕੇ ਭਲਕੇ ਹੋਵੇਗੀ ਮੌਕ ਡਰਿੱਲ
. . .  about 5 hours ago
ਨਵੀਂ ਦਿੱਲੀ, 25 ਮਾਰਚ- ਦਿੱਲੀ ਸਰਕਾਰ ਨੇ ਸਾਰੇ ਸਰਕਾਰੀ ਹਸਪਤਾਲਾਂ ਨੂੰ ਭਲਕੇ ਕੋਵਿਡ-19 ਅਤੇ ਇਨਫ਼ਲੂਐਂਜ਼ਾ ਕਿਸਮ ਦੇ ਵਧਦੇ ਮਾਮਲਿਆਂ ਦੇ ਮੱਦੇਨਜ਼ਰ ਆਕਸੀਜਨ ਦੀ ਉਪਲਬਧਤਾ ਸਮੇਤ ਸਿਹਤ, ਬੁਨਿਆਦੀ ਢਾਂਚੇ ਅਤੇ ਲੌਜਿਸਟਿਕਸ ਦੀ...
ਕਿਸਾਨ ਹਿਤੈਸ਼ੀ ਅਖਵਾਉਣ ਵਾਲੀ ‘ਆਪ’ ਸਰਕਾਰ ਕਿਸਾਨਾਂ ਦੀ ਸਾਰ ਲੈਣਾ ਭੁੱਲੀ- ਵਿਧਾਇਕ ਸਰਕਾਰੀਆ
. . .  about 5 hours ago
ਚੋਗਾਵਾਂ, 25 ਮਾਰਚ (ਗੁਰਵਿੰਦਰ ਸਿੰਘ ਕਲਸੀ)- ਪਿਛਲੇ ਦਿਨੀਂ ਹੋਈ ਬੇਮੌਸਮੀ ਬਾਰਿਸ਼ ਅਤੇ ਹਨੇਰੀ ਨਾਲ ਜਿੱਥੇ ਕਿਸਾਨਾਂ ਦੀ ਕਣਕ ਦੀ ਫ਼ਸਲ ਦਾ ਭਾਰੀ ਨੁਕਸਾਨ ਹੋਇਆ ਉੱਥੇ ਮੁੜ ਖ਼ਰਾਬ ਹੋਏ ਮੌਸਮ ਨੇ ਕਿਸਾਨਾਂ ਦੇ ਸਾਹ ਸੂਤੇ ਹੋਏ ਹਨ। ਤੇਜ਼ ਹਵਾਵਾਂ ਕਾਰਨ ਅਤੇ ਮੀਂਹ ਪੈਣ ਕਾਰਨ ਕਣਕ ਦੀ ਫ਼ਸਲ ਧਰਤੀ ’ਤੇ.....
ਕਿਸਾਨਾਂ ਨੇ ਬਠਿੰਡਾ-ਸ੍ਰੀ ਅੰਮ੍ਰਿਤਸਰ ਸਾਹਿਬ ਰੋਡ ’ਤੇ ਧਰਨਾ ਲਗਾ ਕੇ ਸਰਕਾਰ ਵਿਰੁੱਧ ਕੀਤਾ ਪ੍ਰਦਰਸ਼ਨ
. . .  1 minute ago
ਜੈਤੋ, 25 ਮਾਰਚ (ਗੁਰਚਰਨ ਸਿੰਘ ਗਾਬੜੀਆ)- ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਦੇ ਕਿਸਾਨਾਂ ਵਲੋਂ ਪਿੰਡ ਗੁੰਮਟੀ ਖ਼ੁਰਦ ਵਿਖੇ ਧਰਨਾ ਲਗਾ ਕੇ ਬਠਿੰਡਾ-ਸ੍ਰੀ ਅੰਮ੍ਰਿਤਸਰ ਸਾਹਿਬ ਰੋਡ ਨੂੰ ਜਾਮ ਕਰ ਦਿੱਤਾ ਅਤੇ ਪੰਜਾਬ ਸਰਕਾਰ ਵਿਰੁੱਧ ਨਾਅਰੇਬਾਜ਼ੀ ਕੀਤੀ। ਧਰਨੇ ਦੌਰਾਨ ਬੁਲਾਰਿਆਂ ਨੇ ਕਿਹਾ ਕਿ ਪਿਛਲੇ ਕਈ ਦਿਨਾਂ ਤੋਂ.....
ਜੰਮੂ ਕਸ਼ਮੀਰ: ਧਮਾਕੇ ਵਿਚ ਇਕ ਵਿਅਕਤੀ ਦੀ ਮੌਤ
. . .  about 6 hours ago
ਸ੍ਰੀਨਗਰ, 25 ਮਾਰਚ- ਜੰਮੂ ਕਸ਼ਮੀਰ ਦੇ ਸਾਂਬਾ ਜ਼ਿਲ੍ਹੇ ਵਿਚ ਇਕ ਸਕਰੈਪ ਫ਼ੈਕਟਰੀ ਵਿਚ ਮੋਰਟਾਰ ਦੇ ਗੋਲੇ ਨਾਲ ਹੋਏ ਧਮਾਕੇ ਵਿਚ ਇਕ ਵਿਅਕਤੀ ਦੀ ਮੌਤ ਹੋ ਗਈ ਅਤੇ 6 ਲੋਕ ਜ਼ਖ਼ਮੀ ਹੋ ਗਏ ਹਨ। ਇਹ ਜਾਣਕਾਰੀ ਉੱਥੋਂ ਦੇ ਐਸ.ਐਸ.ਪੀ. ਬੇਨਾਮ ਤੋਸ਼ ਨੇ ਸਾਂਝੀ ਕੀਤੀ। ਮ੍ਰਿਤਕ ਦੀ ਪਛਾਣ ਮੋਹਨ.....
ਬੀ.ਐਸ.ਐਫ਼ ਨੇ ਚਾਹ ਦੇ ਡੱਬੇ ’ਚੋਂ ਬਰਾਮਦ ਕੀਤੇ ਨਸ਼ੀਲੇ ਪਦਾਰਥ
. . .  about 6 hours ago
ਅੰਮ੍ਰਿਤਸਰ, 25 ਮਾਰਚ- ਬੀ.ਐਸ. ਐਫ਼. ਦੇ ਅਧਿਕਾਰੀਆਂ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸੀਮਾ ਸੁਰੱਖਿਆ ਬਲ ਦੇ ਜਵਾਨਾਂ ਨੇ ਅੱਜ ਜ਼ਿਲ੍ਹੇ ਦੇ ਭੈਰੋਪਾਲ ਵਿਚ 810 ਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ....
ਦੋਸ਼ੀਆਂ ਦੀ ਗ੍ਰਿਫ਼ਤਾਰੀ ਨੂੰ ਲੈ ਕੇ ਕਿਸਾਨ ਜਥੇਬੰਦੀ ਨੇ ਮੁੱਖ ਮਾਰਗ ’ਤੇ ਲਾਇਆ ਧਰਨਾ
. . .  about 6 hours ago
ਤਪਾ ਮੰਡੀ, 25 ਮਾਰਚ (ਪ੍ਰਵੀਨ ਗਰਗ)- ਜੱਥੇਬੰਦੀ ਦੇ ਜ਼ਿਲ੍ਹਾ ਮੀਤ ਪ੍ਰਧਾਨ ਦਰਸ਼ਨ ਸਿੰਘ ਮਹਿਤਾ ਦੇ ਘਰ ਪਿੰਡ ਦੇ ਹੀ ਕੁਝ ਵਿਅਕਤੀਆਂ ਨੇ ਹਮਲਾ ਕਰਕੇ ਜ਼ਖ਼ਮੀ ਕਰ ਦਿੱਤਾ ਸੀ, ਜਿਸ ’ਤੇ ਪੁਲਿਸ ਨੇ ਮਾਮਲੇ ’ਚ ਸ਼ਾਮਿਲ ਦੋਸ਼ੀਆਂ ’ਤੇ ਕਰੀਬ ਦੋ ਮਹੀਨਾਂ ਪਹਿਲਾਂ ਮਾਮਲਾ ਦਰਜ ਕੀਤਾ ਸੀ, ਪ੍ਰੰਤੂ ਦੋਸ਼ੀ ਪੁਲਿਸ ਦੇ ਬਿਨਾਂ ਕਿਸੇ ਡਰ ਤੋਂ....
ਚੀਫ਼ ਖ਼ਾਲਸਾ ਦੀਵਾਨ ਵਲੋਂ ਸਾਲ 2023—24 ਲਈ 157 ਕਰੋੜ 35 ਲੱਖ ਰੁਪਏ ਦਾ ਬਜਟ ਪਾਸ
. . .  about 6 hours ago
ਅੰਮ੍ਰਿਤਸਰ 25 ਮਾਰਚ (ਜਸਵੰਤ ਸਿੰਘ ਜੱਸ)- ਪੁਰਾਤਨ ਸਿੱਖ ਸੰਸਥਾ ਚੀਫ਼ ਖ਼ਾਲਸਾ ਦੀਵਾਨ ਵਲੋਂ ਸਾਲ 2023—24 ਲਈ 157 ਕਰੋੜ 35 ਲੱਖ ਰੁਪਏ ਦਾ ਬਜਟ ਪਾਸ ਕੀਤਾ ਗਿਆ। ਅੱਜ ਦੁਪਹਿਰ ਦੀਵਾਨ ਦੇ ਗੁਰਦੁਆਰਾ ਸਾਹਿਬ ਵਿਖੇ ਹੋਏ ਬਜਟ ਇਜਲਾਸ ਵਿਚ ਦੀਵਾਨ ਦੇ ਪ੍ਰਧਾਨ ਡਾ. ਇੰਦਰਬੀਰ ਸਿੰਘ......
ਮੀਂਹ ਤੇ ਗੜੇਮਾਰੀ ਨਾਲ ਪਿੰਡਾਂ ’ਚ ਖੜ੍ਹੀ ਕਣਕ ਦਾ ਵੱਡਾ ਨੁਕਸਾਨ
. . .  about 7 hours ago
ਗੱਗੋਮਾਹਲ/ਰਮਦਾਸ/ ਜੈਤੋ, 25 ਮਾਰਚ (ਬਲਵਿੰਦਰ ਸਿੰਘ ਸੰਧੂ/ਗੁਰਚਰਨ ਸਿੰਘ ਗਾਬੜੀਆ)- ਸਰਹੱਦੀ ਖ਼ੇਤਰ ਗੱਗੋਮਾਹਲ ਵਿਚ ਬੀਤੀ ਰਾਤ ਹੋਈ ਬੇਮੌਸਮੀ ਬਰਸਾਤ ਤੇ ਝੱਖੜ ਕਾਰਨ ਕਿਸਾਨਾਂ ਦਾ ਵੱਡਾ ਨੁਕਸਾਨ ਹੋਇਆ ਹੈ। ਇਸੇ ਤਰ੍ਹਾਂ ਹੀ ਸਬ-ਡਵੀਜਨ ਜੈਤੋ ਦੇ ਪਿੰਡਾਂ ’ਚ ਖ਼ੜ੍ਹ੍ਹੀ ਕਣਕ.....
ਭਾਕਿਯੂ ਏਕਤਾ ਉਗਰਾਹਾਂ ਨੇ ਐਸ.ਡੀ.ਐਮ ਦਫ਼ਤਰ ਅੱਗੇ ਧਰਨਾ ਲਗਾ ਪੰਜਾਬ ਸਰਕਾਰ ਵਿਰੁੱਧ ਕੀਤੀ ਨਾਅਰੇਬਾਜ਼ੀ
. . .  about 7 hours ago
ਜੈਤੋ, 25 ਮਾਰਚ (ਗੁਰਚਰਨ ਸਿੰਘ ਗਾਬੜੀਆ, ਨਿੱਜੀ ਪੱਤਰ ਪ੍ਰੇਰਕ)- ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵਲੋਂ ਬਾਰਿਸ਼ ਅਤੇ ਗੜੇਮਾਰੀ ਕਾਰਨ ਤਬਾਹ ਹੋਈਆਂ ਫ਼ਸਲਾਂ ਅਤੇ ਸਬਜ਼ੀਆਂ ਦੇ ਯੋਗ ਮੁਆਵਜ਼ੇ ਦੀ ਮੰਗ ਲਈ ਸਥਾਨਕ ਐਸ.ਡੀ.ਐਮ ਦਫ਼ਤਰ ਅੱਗੇ ਧਰਨਾ ਲਗਾ ਕੇ ਪੰਜਾਬ ਸਰਕਾਰ ਵਿਰੁੱਧ ਸਖ਼ਤ....
ਕਿਸਾਨ ਜੱਥੇਬੰਦੀ ਵਲੋਂ ਘਰਾਂ ’ਚ ਚਿੱਪ ਵਾਲੇ ਮੀਟਰ ਲਾਉਣ ਦਾ ਪੁਰਜ਼ੋਰ ਵਿਰੋਧ
. . .  about 7 hours ago
ਤਪਾ ਮੰਡੀ, 25 ਮਾਰਚ (ਪ੍ਰਵੀਨ ਗਰਗ)- ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਇਕਾਈ ਤਪਾ ਦੇ ਪ੍ਰਧਾਨ ਰਾਜ ਸਿੱਧੂ ਦੀ ਅਗਵਾਈ ਹੇਠ ਕਿਸਾਨ ਜਥੇਬੰਦੀ ਵਲੋਂ ਘਰਾਂ ’ਚ ਚਿਪ ਵਾਲੇ ਮੀਟਰ ਲਾਉਣ ਆਏ ਪਾਵਰਕਾਮ ਦੇ ਮੁਲਾਜ਼ਮਾਂ ਦਾ ਪੁਰਜ਼ੋਰ ਵਿਰੋਧ ਕੀਤੇ ਜਾਣ ਦੀ ਖ਼ਬਰ ਹੈ। ਜਾਣਕਾਰੀ ਦਿੰਦੇ ਹੋਏ ਜਥੇਬੰਦੀ.....
ਅੰਮ੍ਰਿਤਪਾਲ ਦੀ ਗਿ੍ਫ਼ਤਾਰੀ ਬਾਰੇ ਫ਼ੈਲਾਏ ਜਾ ਰਹੇ ਝੂਠ ’ਤੇ ਯਕੀਨ ਨਾ ਕਰਨ ਲੋਕ- ਐਸ.ਐਸ.ਪੀ. ਬਠਿੰਡਾ
. . .  about 8 hours ago
ਬਠਿੰਡਾ, 25 ਮਾਰਚ- ਇੱਥੋਂ ਦੇ ਐਸ.ਐਸ.ਪੀ. ਗੁਲਨੀਤ ਖ਼ੁਰਾਣਾ ਨੇ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਅੰਮ੍ਰਿਤਪਾਲ ਸਿੰਘ ਦੀ ਗ੍ਰਿਫ਼ਤਾਰੀ ਬਾਰੇ ਜੋ ਜਾਅਲੀ ਜਾਣਕਾਰੀ ਸੋਸ਼ਲ ਮੀਡੀਆ ’ਤੇ ਫੈਲਾਈ ਜਾ ਰਹੀ ਹੈ, ਲੋਕ ਉਸ ’ਤੇ ਯਕੀਨ ਨਾ ਕਰਨ। ਜਦੋਂ ਵੀ ਕੋਈ ਗ੍ਰਿਫ਼ਤਾਰੀ ਹੁੰਦੀ ਹੈ ਤਾਂ.....
ਅਦਾਲਤ ਨੇ ਅੰਮ੍ਰਿਤਪਾਲ ਦੇ 10 ਸਾਥੀ ਭੇਜੇ ਜੇਲ੍ਹ
. . .  about 7 hours ago
ਅਜਨਾਲਾ, 25 ਮਾਰਚ (ਗੁਰਪ੍ਰੀਤ ਸਿੰਘ ਢਿੱਲੋਂ)- ਅੰਮ੍ਰਿਤਪਾਲ ਦੇ 10 ਸਾਥੀਆਂ ਨੂੰ ਅਦਾਲਤ ਵਲੋਂ 6 ਅਪ੍ਰੈਲ ਤੱਕ ਜੇਲ੍ਹ ਵਿਚ ਭੇਜ ਦਿੱਤਾ ਗਿਆ ਹੈ ਅਤੇ ਇਕ ਸਾਥੀ ਨੂੰ 4 ਦਿਨ ਦੇ ਪੁਲਿਸ ਰਿਮਾਂਡ ’ਤੇ ਭੇਜ ਦਿੱਤਾ ਗਿਆ ਹੈ। ਇਹ ਜਾਣਕਾਰੀ ਇਸ....
ਸੁਖਦੇਵ ਸਿੰਘ ਢੀਂਡਸਾ ਦੇ ਅਗਵਾਈ ਵਿਚ ਵਫ਼ਦ ਨੇ ਕੀਤੀ ਰਾਜਪਾਲ ਨਾਲ ਮੁਲਾਕਾਤ
. . .  about 9 hours ago
ਚੰਡੀਗੜ੍ਹ, 25 ਮਾਰਚ (ਸਤਾਂਸ਼ੂ)- ਸ਼੍ਰੋਮਣੀ ਅਕਾਲੀ ਦਲ (ਯੂਨਾਈਟਿਡ) ਦੇ ਪ੍ਰਧਾਨ ਸੁਖਦੇਵ ਸਿੰਘ ਢੀਂਡਸਾ ਦੀ ਅਗਵਾਈ ਹੇਠ ਪਾਰਟੀ ਦੇ ਵਫ਼ਦ ਜਿਸ ਵਿਚ ਬੀਬੀ ਜਗੀਰ ਕੌਰ, ਜਗਮੀਤ ਸਿੰਘ ਬਰਾੜ, ਜਸਟਿਸ ਨਿਰਮਲ ਸਿੰਘ ਅਤੇ ਕਰਨੈਲ ਸਿੰਘ ਪੰਜੋਲੀ ਸ਼ਾਮਿਲ ਸਨ, ਨੇ ਅੱਜ ਮਾਣਯੋਗ ਰਾਜਪਾਲ ਬਨਵਾਰੀ ਲਾਲ ਪੁਰੋਹਿਤ.....
ਅੰਮ੍ਰਿਤਪਾਲ ਦੇ ਸਾਥੀਆਂ ਦੀ ਅਦਾਲਤ ਵਿਚ ਪੇਸ਼ੀ, ਮੀਡੀਆ ਕਰਮੀਆਂ ਨੂੰ ਰੱਖਿਆ ਦੂਰ
. . .  about 9 hours ago
ਅਜਨਾਲਾ, 25 ਮਾਰਚ (ਗੁਰਪ੍ਰੀਤ ਸਿੰਘ ਢਿੱਲੋਂ)- ਅੰਮ੍ਰਿਤਪਾਲ ਦੇ ਸਾਥੀਆਂ ਦਾ ਪੁਲਿਸ ਰਿਮਾਂਡ ਪੂਰਾ ਹੋਣ ਤੋਂ ਬਾਅਦ ਮੁੜ ਅੱਜ ਅਦਾਲਤ ਵਿਚ ਪੇਸ਼ ਕੀਤਾ ਗਿਆ। ਪੁਲਿਸ ਵਲੋਂ ਸੁਰੱਖਿਆ ਦੇ ਮੱਦੇਨਜ਼ਰ ਮੀਡੀਆਕਰਮੀਆਂ ਨੂੰ ਵੀ ਅਦਾਲਤ....
ਮੈਂ ਪ੍ਰਧਾਨ ਮੰਤਰੀ ਮੋਦੀ ਅਤੇ ਅਡਾਨੀ ਦੇ ਸੰਬੰਧਾਂ ’ਤੇ ਸਵਾਲ ਚੁੱਕਦਾ ਰਹਾਂਗਾ- ਰਾਹੁਲ ਗਾਂਧੀ
. . .  about 10 hours ago
ਨਵੀਂ ਦਿੱਲੀ, 25 ਮਾਰਚ- ਰਾਹੁਲ ਗਾਂਧੀ ਨੇ ਕਿਹਾ ਕਿ ਸੰਸਦ ਵਿਚ ਦਿੱਤੇ ਮੇਰੇ ਭਾਸ਼ਣ ਨੂੰ ਕੱਢ ਦਿੱਤਾ ਗਿਆ ਅਤੇ ਬਾਅਦ ਵਿਚ ਮੈਂ ਲੋਕ ਸਭਾ ਸਪੀਕਰ ਨੂੰ ਇਕ ਵਿਸਤ੍ਰਿਤ ਜਵਾਬ ਲਿਖਿਆ ਅਤੇ ਉਨ੍ਹਾਂ ਨੂੰ ਸ਼ਿਕਾਇਤ ਵੀ ਕੀਤੀ ਪਰ ਕੋਈ ਜਵਾਬ ਨਹੀਂ ਮਿਲਿਆ। ਉਨ੍ਹਾਂ ਕਿਹਾ ਕਿ ਕੁਝ ਮੰਤਰੀਆਂ ਨੇ ਮੇਰੇ....
ਦੇਸ਼ ਵਿਚ ਲੋਕਤੰਤਰ ’ਤੇ ਹਮਲਾ ਹੋ ਰਿਹਾ ਹੈ- ਰਾਹੁਲ ਗਾਂਧੀ
. . .  about 10 hours ago
ਨਵੀਂ ਦਿੱਲੀ, 25 ਮਾਰਚ- ਸੂਰਤ ਦੀ ਅਦਾਲਤ ਵਲੋਂ ਮਾਣਹਾਨੀ ਦੇ ਇਕ ਕੇਸ ਵਿਚ ਦੋਸ਼ੀ ਕਰਾਰ ਦਿੱਤੇ ਜਾਣ ਅਤੇ ਲੋਕ ਸਭਾ ਦੀ ਮੈਂਬਰਸ਼ਿਪ ਗੁਆਉਣ ਤੋਂ ਬਾਅਦ ਕਾਂਗਰਸ ਆਗੂ ਰਾਹੁਲ ਗਾਂਧੀ ਨੇ ਅੱਜ ਮੀਡੀਆ ਨੂੰ ਸੰਬੋਧਨ ਕੀਤਾ। ਇਸ ਦੌਰਾਨ ਉਨ੍ਹਾਂ ਕਿਹਾ ਕਿ ਮੈਂ ਪਹਿਲਾਂ ਵੀ ਕਈ ਵਾਰ ਕਿਹਾ ਹੈ ਕਿ ਦੇਸ਼.....
ਪੰਜਾਬ ਸਰਕਾਰ ਸੰਕਟ ਦੀ ਘੜੀ ’ਚ ਕਿਸਾਨਾਂ ਦੀ ਬਾਂਹ ਫੜ੍ਹੇ- ਕਿਸਾਨ ਆਗੂ
. . .  about 10 hours ago
ਸੰਧਵਾਂ, 25 ਮਾਰਚ (ਪ੍ਰੇਮੀ ਸੰਧਵਾਂ)- ਕੁਦਰਤ ਦੇ ਕਹਿਰ ਕਾਰਨ ਪੱਕ ਰਹੀ ਕਣਕ ਦੀ ਬਰਬਾਦ ਹੋਈ ਫ਼ਸਲ ਦਾ ਜਾਇਜ਼ਾ ਲੈਣ ਉਪਰੰਤ ਸੀਨੀਅਰ ਕਿਸਾਨ ਆਗੂ ਨਿਰਮਲ ਸਿੰਘ ਸੰਧੂ ਨੇ ਪੀੜਤ ਕਿਸਾਨਾਂ ਨਾਲ ਦੁੱਖ ਸਾਂਝਾ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਨੂੰ ਇਸ ਅਤਿ ਸੰਕਟ ਦੀ ਘੜੀ ’ਚ ਕਿਸਾਨਾਂ ਦੀ.....
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 9 ਅੱਸੂ ਸੰਮਤ 553

ਸੰਪਾਦਕੀ

ਸੂਬੇ ਅਤੇ ਸਮਾਜ ਪ੍ਰਤੀ ਜ਼ਿੰਮੇਵਾਰੀ

ਇਸ ਵਾਰ ਝੋਨੇ ਦੀ ਵਾਢੀ ਦਾ ਸੀਜ਼ਨ ਸਿਰ 'ਤੇ ਹੈ। ਪੰਜਾਬ ਵਿਚ 190 ਲੱਖ ਮੀਟ੍ਰਿਕ ਟਨ ਤੋਂ ਵਧੇਰੇ ਝੋਨਾ ਹੋਣ ਦੀ ਸੰਭਾਵਨਾ ਹੈ। ਪਹਿਲਾਂ ਬੀਜਿਆ ਪਰਮਲ ਝੋਨਾ ਅਤੇ ਬਾਸਮਤੀ ਮੰਡੀਆਂ ਵਿਚ ਆਉਣੇ ਵੀ ਸ਼ੁਰੂ ਹੋ ਗਏ ਹਨ। ਇਸ ਦੇ ਨਾਲ ਹੀ ਦਹਾਕਿਆਂ ਤੋਂ ਚਲੀ ਆਉਂਦੀ ਸੂਬੇ ਦੀ ਗੰਭੀਰ ਸਮੱਸਿਆ ਫਿਰ ਉਜਾਗਰ ਹੋਣੀ ਸ਼ੁਰੂ ਹੋ ਗਈ ਹੈ। ਇਹ ਹੈ ਪਰਾਲੀ ਸਾੜਨ ਨਾਲ ਪ੍ਰਦੂਸ਼ਿਤ ਹੁੰਦੇ ਵਾਤਾਵਰਨ ਅਤੇ ਇਸੇ ਕਾਰਨ ਜ਼ਮੀਨ ਦੀ ਉੱਤਮਤਾ ਘਟਣ ਦੀ। ਲੰਮੇ ਸਮੇਂ ਤੱਕ ਇਸ ਸੰਬੰਧੀ ਸਮੇਂ ਦੀਆਂ ਸਰਕਾਰਾਂ ਅਤੇ ਅਫ਼ਸਰਸ਼ਾਹੀ ਨਾ ਤਾਂ ਕਿਸਾਨਾਂ ਨੂੰ ਕੋਈ ਢੁਕਵੇਂ ਬਦਲ ਮੁਹੱਈਆ ਕਰ ਸਕੀਆਂ ਹਨ ਅਤੇ ਨਾ ਹੀ ਸਮਾਜ ਵਿਚ ਕੋਈ ਜ਼ਾਬਤਾ ਕਾਇਮ ਕਰ ਸਕੀਆਂ ਹਨ। ਉਂਜ ਇਸ ਵਾਰ ਵੀ ਝੋਨੇ ਦੀ ਫ਼ਸਲ ਦੇ ਮੰਡੀਆਂ ਵਿਚ ਆਉਣ ਤੋਂ ਪਹਿਲਾਂ ਸੂਬਾ ਸਰਕਾਰ ਨੇ ਲੋੜੀਂਦੇ ਪ੍ਰਬੰਧ ਕਰਨ ਦਾ ਦਾਅਵਾ ਕੀਤਾ ਸੀ। ਪਰਾਲੀ ਸਾੜਨ ਦੀਆਂ ਘਟਨਾਵਾਂ ਨੂੰ ਰੋਕਣ ਲਈ 8500 ਨੋਡਲ ਅਫਸਰ ਵੀ ਤਾਇਨਾਤ ਕੀਤੇ ਗਏ ਸਨ। ਜ਼ਿਲ੍ਹਾ ਪੱਧਰ 'ਤੇ ਕੰਟਰੋਲ ਰੂਮ ਸਥਾਪਤ ਕੀਤੇ ਗਏ ਸਨ ਅਤੇ ਸਰਕਾਰੀ ਹਦਾਇਤਾਂ ਦੀ ਪਾਲਣਾ ਨਾ ਕਰਨ 'ਤੇ ਕੇਸ ਵੀ ਦਰਜ ਕੀਤੇ ਜਾਣ ਦੀ ਯੋਜਨਾ ਬਣਾਈ ਗਈ ਸੀ ਪਰ ਅਫ਼ਸੋਸ ਅਤੇ ਹੈਰਾਨੀ ਦੀ ਗੱਲ ਇਹ ਹੈ ਕਿ ਅਜਿਹੇ ਪ੍ਰਬੰਧਾਂ ਦੇ ਬਾਵਜੂਦ ਮੰਡੀਆਂ ਵਿਚ ਝੋਨਾ ਤਾਂ ਬਾਅਦ ਵਿਚ ਆਇਆ ਹੈ ਪਰ ਖੇਤਾਂ ਨੂੰ ਅੱਗਾਂ ਲਾਉਣ ਦੀਆਂ ਖ਼ਬਰਾਂ ਪਹਿਲਾਂ ਆਉਣ ਲੱਗ ਪਈਆਂ ਹਨ।
ਹੁਣ ਤੱਕ 3 ਦਰਜਨ ਦੇ ਕਰੀਬ ਅਜਿਹੀਆਂ ਘਟਨਾਵਾਂ ਦੀਆਂ ਖ਼ਬਰਾਂ ਮਿਲ ਚੁੱਕੀਆਂ ਹਨ। ਇਨ੍ਹਾਂ ਵਿਚ ਅੰਮ੍ਰਿਤਸਰ ਅਤੇ ਪਟਿਆਲਾ ਜ਼ਿਲ੍ਹੇ ਸਭ ਤੋਂ ਅੱਗੇ ਹਨ। ਤਰਨ ਤਾਰਨ ਤੇ ਫ਼ਰੀਦਕੋਟ ਵੀ ਯਤਨ ਕਰ ਰਹੇ ਹਨ ਕਿ ਉਹ ਇਸ ਨਾਂਹ-ਪੱਖੀ ਵਰਤਾਰੇ ਵਿਚ ਪਿੱਛੇ ਨਾ ਰਹਿ ਜਾਣ। ਇਸ ਦੀ ਸ਼ੁਰੂਆਤ ਪਿਛਲੇ ਵੀਰਵਾਰ ਹੋਈ ਸੀ। ਅੰਮ੍ਰਿਤਸਰ ਜ਼ਿਲ੍ਹੇ ਵਿਚ 2 ਅੱਗ ਲਾਉਣ ਦੀਆਂ ਘਟਨਾਵਾਂ ਦੀਆਂ ਖ਼ਬਰਾਂ ਮਿਲੀਆਂ ਸਨ। ਇਨ੍ਹਾਂ ਵਿਚ ਲਗਾਤਾਰ ਵਾਧਾ ਹੋਣ ਦੀਆਂ ਰਿਪੋਰਟਾਂ ਹਨ। ਇਹ ਵੀ ਅੰਦਾਜ਼ਾ ਲਗਾਇਆ ਜਾ ਰਿਹਾ ਹੈ ਕਿ ਅਕਤੂਬਰ ਦੇ ਅੱਧ ਵਿਚ ਫ਼ਸਲ ਦੇ ਮੰਡੀਆਂ ਵਿਚ ਆਉਣ ਨਾਲ ਇਨ੍ਹਾਂ ਵਿਚ ਹੋਰ ਵੀ ਵਾਧਾ ਹੋ ਜਾਏਗਾ। ਸਰਕਾਰ ਨੇ ਇਸ ਲਈ ਕੇਸ ਦਰਜ ਕਰਨ ਦੇ ਨਾਲ-ਨਾਲ ਸੰਬੰਧਿਤ ਕਿਸਾਨਾਂ ਨੂੰ ਜੁਰਮਾਨੇ ਵੀ ਲਗਾਏ ਹਨ ਪਰ ਲਗਦਾ ਹੈ ਕਿ ਇਨ੍ਹਾਂ ਦੀ ਪ੍ਰਵਾਹ ਕੋਈ ਨਹੀਂ ਕਰ ਰਿਹਾ। ਉਂਜ ਹੁਣ ਸਰਕਾਰ ਪਹਿਲਾਂ ਦੇ ਮੁਕਾਬਲੇ ਇਸ ਵਰਤਾਰੇ ਨੂੰ ਰੋਕਣ ਲਈ ਵਧੇਰੇ ਯਤਨ ਕਰਦੀ ਜ਼ਰੂਰ ਨਜ਼ਰ ਆ ਰਹੀ ਹੈ। ਵੱਡੀ ਪੱਧਰ 'ਤੇ ਪ੍ਰਚਾਰ ਵੀ ਕੀਤਾ ਗਿਆ ਹੈ ਅਤੇ ਪਿੰਡਾਂ ਆਦਿ ਵਿਚ ਪੈਂਫਲੈਟ ਆਦਿ ਵੀ ਵੰਡੇ ਹਨ।
ਪਿਛਲੇ ਸਮੇਂ ਵਿਚ ਜਿਨ੍ਹਾਂ ਕਿਸਾਨਾਂ ਨੇ ਪਰਾਲੀ ਦਾ ਸੁਚੱਜਾ ਪ੍ਰਬੰਧ ਕੀਤਾ ਸੀ, ਜ਼ਿਲ੍ਹਾ ਪ੍ਰਸ਼ਾਸਨਾਂ ਵਲੋਂ ਉਨ੍ਹਾਂ ਨੂੰ ਸਨਮਾਨਿਤ ਵੀ ਕੀਤਾ ਗਿਆ ਸੀ। ਇਸ ਦੇ ਪ੍ਰਬੰਧਨ ਲਈ ਮਸ਼ੀਨਰੀ ਦਾ ਪ੍ਰਬੰਧ ਵੀ ਕੀਤਾ ਗਿਆ ਸੀ। ਪਿਛਲੇ 3 ਸਾਲਾਂ ਵਿਚ ਕਿਸਾਨਾਂ, ਸਹਿਕਾਰੀ ਸਭਾਵਾਂ, ਪੰਚਾਇਤਾਂ ਅਤੇ ਕਸਟਮ ਹਾਇਰਿੰਗ ਸੈਂਟਰਜ਼ ਨੂੰ ਸਬਸਿਡੀ 'ਤੇ 76,000 ਤੋਂ ਵਧੇਰੇ ਖੇਤੀ ਮਸ਼ੀਨਾਂ ਅਤੇ ਸੰਦ ਵੀ ਸਪਲਾਈ ਕੀਤੇ ਗਏ। ਇਸ ਵਾਰ ਵੀ ਇਨ੍ਹਾਂ ਅਦਾਰਿਆਂ ਵਲੋਂ ਮਿਲੀਆਂ ਅਰਜ਼ੀਆਂ ਦੇ ਆਧਾਰ 'ਤੇ 31,000 ਤੋਂ ਵਧੇਰੇ ਮਸ਼ੀਨਾਂ ਖ਼ਰੀਦਣ ਦੀ ਪ੍ਰਵਾਨਗੀ ਦਿੱਤੀ ਗਈ ਹੈ। ਪਰ ਉਪਰੋਕਤ ਦੱਸੇ ਗਏ ਜ਼ਿਲ੍ਹਿਆਂ ਤੋਂ ਇਲਾਵਾ ਮੁਕਤਸਰ, ਮੋਗਾ ਤੇ ਮਾਨਸਾ ਆਦਿ ਵਿਚ ਅਜਿਹੇ ਪ੍ਰਬੰਧ ਕਰਨ ਲਈ ਵਿਸ਼ੇਸ਼ ਟੀਮਾਂ ਨੂੰ ਵੀ ਤਾਇਨਾਤ ਕੀਤਾ ਗਿਆ ਹੈ, ਕਿਉਂਕਿ ਪਿਛਲੇ ਸਾਲ ਇਨ੍ਹਾਂ ਜ਼ਿਲ੍ਹਿਆਂ ਤੋਂ ਖੇਤਾਂ ਨੂੰ ਅੱਗ ਲੱਗਣ ਦੀਆਂ ਵਧੇਰੇ ਸ਼ਿਕਾਇਤਾਂ ਮਿਲੀਆਂ ਸਨ। ਇਨ੍ਹਾਂ 'ਚੋਂ ਹਰ ਜ਼ਿਲ੍ਹੇ ਵਿਚ 4,000 ਤੋਂ ਵੱਧ ਅਜਿਹੇ ਮਾਮਲੇ ਸਾਹਮਣੇ ਆਏ ਸਨ।
ਅੱਜ ਜਦੋਂ ਕਿ ਸੂਬਾ ਸਰਕਾਰ ਦੀਆਂ ਚੂਲਾਂ ਪੂਰੀ ਤਰ੍ਹਾਂ ਹਿੱਲੀਆਂ ਦਿਖਾਈ ਦਿੰਦੀਆਂ ਹਨ, ਪੰਜਾਬ ਇਕ ਵਾਰ ਫਿਰ ਅਨਿਸਚਿਤ ਸਿਆਸੀ ਦੌਰ 'ਚੋਂ ਗੁਜ਼ਰ ਰਿਹਾ ਹੈ। ਕਿਸਾਨ ਅੰਦੋਲਨ ਦੇ ਚੱਲਣ ਨਾਲ ਵੀ ਪ੍ਰਸ਼ਾਸਨ ਸਹਿਮ ਦੇ ਸਾਏ ਹੇਠ ਕਿਸੇ ਤਰ੍ਹਾਂ ਦੇ ਸਖ਼ਤ ਕਦਮ ਚੁੱਕਣ ਤੋਂ ਹਿਚਕਿਚਾ ਰਿਹਾ ਹੈ ਤਾਂ ਅਜਿਹੇ ਸਮੇਂ ਵਿਚ ਸੰਬੰਧਿਤ ਧਿਰਾਂ ਨੂੰ ਆਪ ਸਮੁੱਚੇ ਸਮਾਜ ਬਾਰੇ ਸੋਚਦਿਆਂ ਵਧੇਰੇ ਜਾਗਰੂਕ ਹੋਣ ਦੀ ਜ਼ਰੂਰਤ ਹੈ। ਹਾਲੇ ਤੱਕ ਵੀ ਕੋਰੋਨਾ ਮਹਾਂਮਾਰੀ ਦਾ ਸਾਇਆ ਸਿਰਾਂ 'ਤੇ ਮੰਡਰਾ ਰਿਹਾ ਹੈ। ਸਿਹਤ ਸੇਵਾਵਾਂ ਕਮਜ਼ੋਰੀ ਦੀ ਹਾਲਤ ਵਿਚ ਵਿਚਰ ਰਹੀਆਂ ਹਨ। ਅਸੀਂ ਜਾਣਦੇ ਹਾਂ ਕਿ ਅਜਿਹੇ ਸਮੇਂ ਵਿਚ ਅੱਗ ਲਾਉਣ ਦੇ ਅਜਿਹੇ ਕੰਮਾਂ ਦੇ ਅਨੇਕਾਂ ਨੁਕਸਾਨ ਸਾਹਮਣੇ ਆਉਂਦੇ ਹਨ। ਪਿੰਡਾਂ ਕਸਬਿਆਂ ਅਤੇ ਸ਼ਹਿਰਾਂ ਸਮੇਤ ਫੈਲੇ ਪ੍ਰਦੂਸ਼ਣ ਕਰਕੇ ਲੋਕਾਂ ਨੂੰ ਅਨੇਕਾਂ ਤਰ੍ਹਾਂ ਦੀਆਂ ਬਿਮਾਰੀਆਂ ਲੱਗ ਚੁੱਕੀਆਂ ਹਨ। ਇਕ ਤਰ੍ਹਾਂ ਨਾਲ ਅੱਜ ਹਰ ਪੱਖ ਤੋਂ ਸਮੁੱਚਾ ਸਮਾਜ ਹੀ ਬਿਮਾਰ ਹੋਇਆ ਦਿਖਾਈ ਦਿੰਦਾ ਹੈ। ਅਜਿਹੀ ਸੂਰਤ ਵਿਚ ਸਾਡਾ ਸਭ ਦਾ ਫ਼ਰਜ਼ ਬਣ ਜਾਂਦਾ ਹੈ ਕਿ ਅਸੀਂ ਆਪ ਵੀ ਜਾਗਰੂਕ ਹੋ ਕੇ ਸਮਾਜ ਦੇ ਹਰ ਵਰਗ ਨੂੰ ਸੁਚੇਤ ਅਤੇ ਵਧੇਰੇ ਜ਼ਿੰਮੇਵਾਰ ਬਣਾਉਣ ਵਿਚ ਆਪਣਾ ਯੋਗਦਾਨ ਪਾਈਏ ਤਾਂ ਜੋ ਸਾਡਾ ਸੂਬਾ ਇਕ ਵਾਰ ਫਿਰ ਚੰਗੀਆਂ ਮਿਸਾਲਾਂ ਕਾਇਮ ਕਰਨ ਵਿਚ ਮੋਹਰੀ ਬਣਿਆ ਦਿਖਾਈ ਦੇਣ ਲੱਗੇ।


-ਬਰਜਿੰਦਰ ਸਿੰਘ ਹਮਦਰਦ

ਖ਼ਬਰ ਸ਼ੇਅਰ ਕਰੋ

 

ਪੰਜਾਬ ਵਿਚ ਵੀ ਵਧ ਰਹੀ ਹੈ ਧਰਮ ਤੇ ਜਾਤ ਆਧਾਰਿਤ ਰਾਜਨੀਤੀ

ਕਾਗਜ਼ ਪੇ ਹੂਏ ਮੇਰੇ ਵਤਨ ਕੇ ਕਈ ਟੁਕੜੇ, ਪੰਜਾਬ ਕੀ ਬਾਹੋਂ ਕੋ ਕਟਾ ਦੇਖ ਰਹਾ ਹੂੰ। ਸ਼ਾਇਰ ਸਾਬਿਰ ਦੱਤ ਨੇ ਸ਼ਾਇਦ ਇਹ ਸ਼ਿਅਰ ਹਿੰਦੁਸਤਾਨ ਪਾਕਿਸਤਾਨ ਦੀ ਵੰਡ ਬਾਰੇ ਲਿਖਿਆ ਹੋਵੇਗਾ ਪਰ ਉਸ ਤੋਂ ਬਾਅਦ ਵੀ ਪੰਜਾਬ ਦੇ ਹੋਰ ਟੁਕੜੇ ਹੋਏ ਤੇ ਅਖ਼ੀਰ ਪੰਜਾਬੀ ਜ਼ਬਾਨ ਦੇ ਆਧਾਰ ...

ਪੂਰੀ ਖ਼ਬਰ »

ਆਰਥਿਕ ਸੁਧਾਰਾਂ ਦੇ 30 ਸਾਲਾਂ ਦਾ ਮੁਲਾਂਕਣ (2)

(ਕੱਲ੍ਹ ਤੋਂ ਅੱਗੇ) ਖੇਤੀ ਖੇਤਰ ਨੂੰ ਉਤਪਾਦਨ ਨਾਲ ਸੰਬੰਧਿਤ ਸਮੱਸਿਆਵਾਂ ਤੋਂ ਛੁੱਟ ਆਪਣੀ ਪੈਦਾ ਕੀਤੀ ਜਿਣਸ ਦੇ ਮੰਡੀਕਰਨ ਲਈ ਅਨੇਕਾਂ ਸਮੱਸਿਆਵਾਂ ਦਾ ਸਾਹਮਣਾ ਕਰਨਾ ਪੈਂਦਾ ਹੈ। ਇਨ੍ਹਾਂ ਦੇ ਹੱਲ ਲਈ ਸਰਕਾਰ ਵਲੋਂ ਵਿੱਤ ਮੁਹੱਈਆ ਕਰਨ ਦੇ ਨਾਲ-ਨਾਲ ਸੰਗਠਿਤ ...

ਪੂਰੀ ਖ਼ਬਰ »

ਵਿਰੋਧੀ ਪਾਰਟੀਆਂ ਲਈ ਭਾਜਪਾ ਦਾ ਮੁਕਾਬਲਾ ਕਰਨਾ ਸੌਖਾ ਨਹੀਂ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਬਹੁਤ ਹੀ ਦ੍ਰਿੜ੍ਹ ਸੰਕਲਪੀ, ਲੋਕਾਂ ਦੀ ਨਬਜ਼ ਪਹਿਚਾਨਣ ਵਾਲਾ ਅਤੇ ਹਰ ਵਰਗ ਦੀ ਵੋਟ 'ਤੇ ਤਿੱਖੀ ਨਜ਼ਰ ਰੱਖਣ ਵਾਲਾ ਬਹੁਤ ਤਜਰਬੇਕਾਰ ਤੇ ਕਾਮਯਾਬ ਲੀਡਰ ਹੈ। ਵੱਖ-ਵੱਖ ਵਰਗਾਂ ਨੂੰ, ਵੱਖ-ਵੱਖ ਖੇਤਰਾਂ ਨੂੰ ਜੋੜਨ ਲਈ ਉਹ ਪੂਰੀ ਤਿਆਰੀ ਨਾਲ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX