ਤਾਜਾ ਖ਼ਬਰਾਂ


ਆਸਟਰੀਆ 'ਚ ਸਿੱਖ ਧਰਮ ਰਜਿਸਟਰਡ ਕਰਵਾਉਣ ਵਾਲੇ ਸਿੱਖ ਨੌਜਵਾਨ ਸਨਮਾਨਿਤ
. . .  22 minutes ago
ਅੰਮ੍ਰਿਤਸਰ, 31 ਜਨਵਰੀ (ਜਸਵੰਤ ਸਿੰਘ ਜੱਸ)- ਆਸਟਰੀਆ 'ਚ ਸਿੱਖ ਧਰਮ ਰਜਿਸਟਰਡ ਕਰਵਾਉਣ ਦੇ ਯਤਨ ਕਰਨ ਵਾਲੇ ਸਿੱਖ ਨੌਜਵਾਨਾਂ ਨੂੰ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਵਲੋਂ ਸਨਮਾਨਿਤ ਕੀਤਾ ਗਿਆ...
ਨਸ਼ੇ ਦੀ ਓਵਰਡੋਜ਼ ਨਾਲ ਨੌਜਵਾਨ ਦੀ ਮੌਤ
. . .  29 minutes ago
ਝਬਾਲ, 31 ਜਨਵਰੀ (ਸੁਖਦੇਵ ਸਿੰਘ)- ਥਾਣਾ ਝਬਾਲ ਅਧੀਨ ਆਉਂਦੇ ਪਿੰਡ ਮੂਸੇ ਵਿਖੇ ਨਸ਼ੇ ਦੀ ਓਵਰਡੋਜ਼ ਨਾਲ ਮੌਤ ਹੋ ਗਈ। ਮ੍ਰਿਤਕ ਭੁਪਿੰਦਰ ਸਿੰਘ ਦੇ ਪਿਤਾ ਮਹਿੰਦਰ ਸਿੰਘ ਨੇ ਦੱਸਿਆ ਕਿ ਉਸ ਦਾ ਪੁੱਤਰ....
ਬਾਪੂ ਆਸਾਰਾਮ ਨੂੰ ਮਿਲੀ ਉਮਰ ਕੈਦ
. . .  47 minutes ago
ਸੂਰਤ, 31 ਜਨਵਰੀ- ਗਾਂਧੀਨਗਰ ਸੈਸ਼ਨ ਕੋਰਟ ਨੇ ਇਕ ਦਹਾਕੇ ਪੁਰਾਣੇ ਜਿਨਸੀ ਸ਼ੋਸ਼ਣ ਦੇ ਮਾਮਲੇ ਵਿਚ ਸਵੈ-ਸਟਾਇਲ ਧਰਮ ਗੁਰੂ ਆਸਾਰਾਮ ਨੂੰ ਉਮਰ ਕੈਦ ਦੀ ਸਜ਼ਾ ...
ਛੱਤੀਸਗੜ੍ਹ: ਮਲਬੇ ਹੇਠ ਦੱਬਣ ਕਾਰਨ 3 ਲੋਕਾਂ ਦੀ ਮੌਤ
. . .  51 minutes ago
ਰਾਏਪੁਰ, 31 ਜਨਵਰੀ- ਰਾਏਪੁਰ ਸਿਟੀ ਦੇ ਐਡੀਸ਼ਨਲ ਐਸ.ਪੀ. ਅਭਿਸ਼ੇਕ ਮਹੇਸ਼ਵਰੀ ਨੇ ਦੱਸਿਆ ਕਿ ਸਿਲਟਾਰਾ ਦੇ ਪਿੰਡ ਸਕਰਾ ਨੇੜੇ ਸੁਆਹ ਦੀ ਖ਼ੁਦਾਈ ਵਾਲੀ ਥਾਂ ’ਤੇ ਸੁਆਹ ਡਿੱਗਣ ਕਾਰਨ 5 ਲੋਕਾਂ ਦੇ ਮਲਬੇ ਹੇਠਾਂ ਦੱਬਣ ਕਾਰਨ 3 ਲੋਕਾਂ ਦੀ ਮੌਤ ਹੋ ਗਈ। ਪੁਲਿਸ ਨੇ ਜ਼ਮੀਨ ਮਾਲਕ ਖ਼ਿਲਾਫ਼...
ਮੋਰਬੀ ਪੁਲ ਹਾਦਸਾ: ਓਰੇਵਾ ਗਰੁੱਪ ਦੇ ਜੈਸੁਖ ਪਟੇਲ ਨੇ ਕੀਤਾ ਆਤਮ ਸਮਰਪਣ
. . .  55 minutes ago
ਸੂਰਤ, 31 ਜਨਵਰੀ- ਮੋਰਬੀ ਪੁਲ ਹਾਦਸੇ ਵਿਚ ਓਰੇਵਾ ਗਰੁੱਪ ਦੇ ਜੈਸੁਖ ਪਟੇਲ ਨੇ ਚੀਫ਼ ਜੁਡੀਸ਼ੀਅਲ ਮੈਜਿਸਟਰੇਟ ਦੀ ਅਦਾਲਤ ਵਿਚ ਆਤਮ ਸਮਰਪਣ ਕਰ ਦਿੱਤਾ।
ਪਿਸ਼ਾਵਰ ਵਿਚ ਹੋਏ ਅੱਤਵਾਦੀ ਹਮਲੇ ਦੀ ਭਾਰਤ ਵਲੋਂ ਸਖ਼ਤ ਸ਼ਬਦਾਂ ਵਿਚ ਨਿੰਦਾ
. . .  about 1 hour ago
ਨਵੀਂ ਦਿੱਲੀ, 31 ਜਨਵਰੀ- ਭਾਰਤ ਨੇ ਕੱਲ੍ਹ ਪਿਸ਼ਾਵਰ ਵਿਚ ਹੋਏ ਅੱਤਵਾਦੀ ਹਮਲੇ ਦੇ ਪੀੜਤਾਂ ਦੇ ਪਰਿਵਾਰਾਂ ਪ੍ਰਤੀ ਡੂੰਘੀ ਸੰਵੇਦਨਾ ਪ੍ਰਗਟ ਕੀਤੀ ਹੈ। ਵਿਦੇਸ਼ ਮੰਤਰਾਲੇ ਦੇ ਬੁਲਾਰੇ ਅਰਿੰਦਮ ਬਾਗਚੀ ਨੇ ਕਿਹਾ ਕਿ ਅਸੀਂ ਇਸ ਹਮਲੇ ਦੀ ਸਖ਼ਤ ਨਿੰਦਾ ਕਰਦੇ ਹਾਂ, ਜਿਸ...
ਸਦਨ ਦੀ ਕਾਰਵਾਈ 13 ਦੀ ਬਜਾਏ 10 ਫ਼ਰਵਰੀ ਤੱਕ ਕੀਤੀ ਜਾਏ- ਸਿਆਸੀ ਪਾਰਟੀਆਂ
. . .  about 1 hour ago
ਨਵੀਂ ਦਿੱਲੀ, 31 ਜਨਵਰੀ- ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਅੱਜ ਦੀ ਲੋਕ ਸਭਾ ਕਾਰੋਬਾਰੀ ਸਲਾਹਕਾਰ ਕਮੇਟੀ ਦੀ ਮੀਟਿੰਗ ਵਿਚ ਸਾਰੀਆਂ ਪਾਰਟੀਆਂ ਨੇ ਸਰਕਾਰ ਨੂੰ ਸਦਨ ਦੀ ਕਾਰਵਾਈ 13 ਫ਼ਰਵਰੀ ਦੀ ਬਜਾਏ 10 ਫ਼ਰਵਰੀ ਤੱਕ ਕਰਨ ਦੀ ਅਪੀਲ ਕੀਤੀ ਹੈ, ਕਿਉਂਕਿ ਰਾਸ਼ਟਰਪਤੀ ਦੇ ਭਾਸ਼ਣ ਅਤੇ ਬਜਟ ਦੀ ਪੇਸ਼ਕਾਰੀ ’ਤੇ ਚਰਚਾ 10 ਫ਼ਰਵਰੀ...
ਭੀਮ ਸੈਨਾ ਦੇ ਮੁਖੀ ਚੰਦਰ ਸ਼ੇਖਰ ਨੇ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਨਾਲ ਕੀਤੀ ਮੁਲਾਕਾਤ
. . .  about 1 hour ago
ਅੰਮ੍ਰਿਤਸਰ, 31 ਜਨਵਰੀ (ਜਸਵੰਤ ਸਿੰਘ ਜੱਸ)-ਭੀਮ ਆਰਮੀ ਦੇ ਮੁਖੀ ਚੰਦਰ ਸ਼ੇਖਰ ਅੱਜ ਆਪਣੇ ਸਾਥੀਆਂ ਸਮੇਤ ਸ੍ਰੀ ਹਰਿਮੰਦਰ ਸਾਹਿਬ ਵਿਖੇ ਦਰਸ਼ਨ ਕਰਨ ਪੁੱਜੇ। ਇਸ ਉਪਰੰਤ ਉਨ੍ਹਾਂ ਜਥੇਦਾਰ ਸ੍ਰੀ ਅਕਾਲ ਤਖ਼ਤ ਗਿਆਨੀ ਹਰਪ੍ਰੀਤ ਸਿੰਘ...
ਰਾਸ਼ਟਰਪਤੀ ਦਾ ਭਾਸ਼ਣ ਚੋਣ ਭਾਸ਼ਣ ਵਾਂਗ ਸੀ- ਸ਼ਸ਼ੀ ਥਰੂਰ
. . .  about 1 hour ago
ਨਵੀਂ ਦਿੱਲੀ, 31 ਜਨਵਰੀ- ਕਾਂਗਰਸ ਦੇ ਸੰਸਦ ਮੈਂਬਰ ਸ਼ਸ਼ੀ ਥਰੂਰ ਨੇ ਰਾਸ਼ਟਰਪਤੀ ਵਲੋਂ ਦਿੱਤੇ ਭਾਸ਼ਣ ’ਤੇ ਟਿੱਪਣੀ ਕਰਦਿਆਂ ਕਿਹਾ ਕਿ ਰਾਸ਼ਟਰਪਤੀ ਚੋਣ ਨਹੀਂ ਲੜਦੇ, ਪਰ ਲੱਗਦਾ ਸੀ ਕਿ ਭਾਜਪਾ ਸਰਕਾਰ ਉਨ੍ਹਾਂ ਰਾਹੀਂ ਆਪਣੀ ਅਗਲੀ ਚੋਣ ਮੁਹਿੰਮ ਚਲਾ ਰਹੀ ਹੈ। ਉਨ੍ਹਾਂ ਦਾ ਸਾਰਾ ਭਾਸ਼ਣ ਚੋਣ ਭਾਸ਼ਣ ਵਰਗਾ ਲੱਗ ਰਿਹਾ ਸੀ। ਉਹ...
ਵਿਸ਼ਾਖਾਪਟਨਮ ਹੋਵੇਗੀ ਆਂਧਰਾ ਪ੍ਰਦੇਸ਼ ਦੀ ਨਵੀਂ ਰਾਜਧਾਨੀ- ਮੁੱਖ ਮੰਤਰੀ
. . .  about 1 hour ago
ਨਵੀਂ ਦਿੱਲੀ, 31 ਜਨਵਰੀ- ਮੁੱਖ ਮੰਤਰੀ ਵਾਈ.ਐਸ. ਜਗਨ ਮੋਹਨ ਰੈੱਡੀ ਨੇ ਅੱਜ ਵਿਸ਼ਾਖਾਪਟਨਮ ਨੂੰ ਆਂਧਰਾ ਪ੍ਰਦੇਸ਼ ਦੀ ਨਵੀਂ ਰਾਜਧਾਨੀ ਬਣਾਉਣ ਦਾ ਐਲਾਨ ਕੀਤਾ ਹੈ। ਰੈੱਡੀ ਨੇ ਅੱਜ ਰਾਸ਼ਟਰੀ ਰਾਜਧਾਨੀ ਵਿਚ ਅੰਤਰਰਾਸ਼ਟਰੀ ਨਿਵੇਸ਼ਕਾਂ ਦੀ ਮੀਟਿੰਗ ਦੌਰਾਨ ਇਹ ਐਲਾਨ ਕੀਤਾ...
ਏਅਰ ਮਾਰਸ਼ਲ ਅਮਰਪ੍ਰੀਤ ਸਿੰਘ ਬਣਨਗੇ ਹਵਾਈ ਸੈਨਾ ਦੇ ਨਵੇਂ ਉਪ ਮੁਖੀ
. . .  about 1 hour ago
ਨਵੀਂ ਦਿੱਲੀ, 31 ਜਨਵਰੀ- ਏਅਰ ਮਾਰਸ਼ਲ ਅਮਰਪ੍ਰੀਤ ਸਿੰਘ ਹਵਾਈ ਸੈਨਾ ਦੇ ਨਵੇਂ ਉਪ ਮੁਖੀ ਵਜੋਂ ਭਲਕੇ ਅਹੁਦਾ ਸੰਭਾਲਣਗੇ। ਉਹ ਅੱਜ ਸੇਵਾਮੁਕਤ ਹੋ ਰਹੇ ਏਅਰ ਮਾਰਸ਼ਲ ਸੰਦੀਪ ਸਿੰਘ ਦੀ ਥਾਂ ਲੈਣਗੇ।
ਜਲੰਧਰ ਪਹੁੰਚੇ ਵੈਸਟਇੰਡੀਜ਼ ਦੇ ਮਸ਼ਹੂਰ ਗੇਂਦਬਾਜ਼ ਅਤੇ ਬੱਲੇਬਾਜ਼ ਕ੍ਰਿਸ ਗੇਲ
. . .  about 2 hours ago
ਜਲੰਧਰ, 31 ਜਨਵਰੀ (ਅੰਮ੍ਰਿਤ)- ਵੈਸਟਇੰਡੀਜ਼ ਦੇ ਮਸ਼ਹੂਰ ਗੇਂਦਬਾਜ਼ ਅਤੇ ਬੱਲੇਬਾਜ਼ ਕ੍ਰਿਸ ਗੇਲ ਜਲੰਧਰ ਵਿਖੇ ਸਪਾਰਟਨ ਕੰਪਨੀ ਵਿਚ ਪਹੁੰਚੇ। ਉਨ੍ਹਾਂ ਦੇ ਨਾਲ ‘ਆਪ’ ਵਿਧਾਇਕ ਸ਼ੀਤਲ ਅੰਗੁਰਾਲ ਵੀ ਸਨ।
ਸਰਬ ਪਾਰਟੀ ਮੀਟਿੰਗ ’ਚ ਵਿਰੋਧੀ ਧਿਰ ਵਲੋਂ ਉਠਾਏ ਗਏ ਮੁੱਦਿਆਂ ਨੂੰ ਲੈ ਕੇ ਸਾਰੇ ਮਿਲ ਕੇ ਲੜਾਗੇਂ- ਕਾਂਗਰਸ ਪ੍ਰਧਾਨ
. . .  about 2 hours ago
ਨਵੀਂ ਦਿੱਲੀ, 31 ਜਨਵਰੀ- ਕਾਂਗਰਸ ਦੇ ਪ੍ਰਧਾਨ ਮਲਿਕਾਰਜੁਨ ਖੜਗੇ ਨੇ ਕਿਹਾ ਕਿ ਰਾਸ਼ਟਰਪਤੀ ਦੇ ਭਾਸ਼ਣ ’ਤੇ ਪਹੁੰਚਣ ਦੀ ਬਹੁਤ ਇੱਛਾ ਸੀ, ਪਰ ਮੌਸਮ ਦੇ ਕਾਰਨ ਅਜਿਹਾ ਨਹੀਂ ਹੋ ਸਕਿਆ, ਮੈਂ ਮੁਆਫੀ ਮੰਗਦਾ ਹਾਂ। ਉਨ੍ਹਾਂ ਕਿਹਾ ਕਿ ਸਰਬ ਪਾਰਟੀ ਮੀਟਿੰਗ ’ਚ ਵਿਰੋਧੀ ਧਿਰ ਵਲੋਂ ਉਠਾਏ ਗਏ ਮੁੱਦਿਆਂ ਨੂੰ ਲੈ ਕੇ ਸਾਰੇ ਮਿਲ ਕੇ ਲੜਨਗੇ। ਸਾਡੇ...
ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਆਰਥਿਕ ਸਰਵੇਖਣ ਕੀਤਾ ਪੇਸ਼
. . .  about 2 hours ago
ਨਵੀਂ ਦਿੱਲੀ, 31 ਜਨਵਰੀ- ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਕੇਂਦਰੀ ਬਜਟ ਤੋਂ ਪਹਿਲਾਂ ਲੋਕ ਸਭਾ ਵਿਚ ਆਰਥਿਕ ਸਰਵੇਖਣ ਪੇਸ਼ ਕੀਤਾ ਹੈ। ਉਨ੍ਹਾਂ ਦੱਸਿਆ ਕਿ ਭਾਰਤ ਦੀ ਆਰਥਿਕਤਾ 2023-24 ਵਿਚ ਮੌਜੂਦਾ ਵਿੱਤੀ ਸਾਲ ਵਿਚ 7% ਦੇ ਮੁਕਾਬਲੇ 6.5% ਦੀ ਦਰ ਨਾਲ ਵੱਧਣ...
3 ਫ਼ਰਵਰੀ ਨੂੰ ਲੱਗਣ ਵਾਲਾ ਕਿਸਾਨ ਮੋਰਚਾ ਮੁਅੱਤਲ : ਬਲਬੀਰ ਸਿੰਘ ਰਾਜੇਵਾਲ
. . .  about 2 hours ago
ਚੰਡੀਗੜ੍ਹ, 31 ਜਨਵਰੀ (ਅਜਾਇਬ ਸਿੰਘ ਔਜਲਾ)- 3 ਫ਼ਰਵਰੀ ਨੂੰ ਚੰਡੀਗੜ੍ਹ ਵਿਖੇ ਪੱਕਾ ਮੋਰਚਾ ਲਗਾਉਣ ਦੀ ਤਿਆਰੀ ਕਰ ਰਹੀਆਂ ਕਿਸਾਨ ਜਥੇਬੰਦੀਆਂ ਨੇ ਬਲਬੀਰ ਸਿੰਘ ਰਾਜੇਵਾਲ ਦੀ ਪ੍ਰਧਾਨਗੀ ਹੇਠ ਹੋਈ ਮੀਟਿੰਗ ਦੌਰਾਨ ਕੌਮੀ ਇਨਸਾਫ਼ ਮੋਰਚਾ ਵਲੋਂ ਪਹਿਲਾਂ ਹੀ ਲਗਾਏ ਗਏ ਧਰਨੇ ਨੂੰ ਦੇਖ਼ਦਿਆਂ 3 ਫਰਵਰੀ ਨੂੰ...
ਪਿ੍ਅੰਕਾ ਚੋਪੜਾ ਨੇ ਪਹਿਲੀ ਵਾਰ ਬੇਟੀ ਮਾਲਤੀ ਨੂੰ ਲਿਆਂਦਾ ਸਾਹਮਣੇ, ਦੇਖੋ ਤਸਵੀਰਾਂ
. . .  about 3 hours ago
ਪਿ੍ਅੰਕਾ ਚੋਪੜਾ ਨੇ ਪਹਿਲੀ ਵਾਰ ਬੇਟੀ ਮਾਲਤੀ ਨੂੰ ਲਿਆਂਦਾ ਸਾਹਮਣੇ, ਦੇਖੋ ਤਸਵੀਰਾਂ
ਓ.ਪੀ.ਸੋਨੀ ਦੇ ਦਫ਼ਤਰ ਵਿਚ ਵੀ ਵਿਜੀਲੈਂਸ ਵਲੋਂ ਦਸਤਕ
. . .  about 3 hours ago
ਅੰਮ੍ਰਿਤਸਰ, 31 ਜਨਵਰੀ (ਰੇਸ਼ਮ ਸਿੰਘ)- ਅੱਜ ਇੱਥੇ ਵਿਜੀਲੈਂਸ ਟੀਮ ਵਲੋਂ ਸਾਬਕਾ ਉਪ ਮੁੱਖ ਮੰਤਰੀ ਓ.ਪੀ.ਸੋਨੀ ਦੇ ਹੋਟਲ ਵਿਚ ਦਸਤਕ ਦਿੱਤੀ ਗਈ ਹੈ, ਜਿੱਥੇ ਉਨ੍ਹਾਂ ਦੀ ਜਾਇਦਾਦ ਦੇ ਵੇਰਵੇ ਇਕੱਠੇ ਕੀਤੇ ਜਾ ਰਹੇ ਹਨ। ਇਸ ਦੀ ਪੁਸ਼ਟੀ ਐਸ.ਐਸ.ਪੀ. ਵਿਜੀਲੈਂਸ ਵਰਿੰਦਰ ਸਿੰਘ...
ਖ਼ੋਜੇਵਾਲ ਵਿਖੇ ਇਕ ਚਰਚ ’ਤੇ ਈ.ਡੀ. ਟੀਮ ਦੀ ਰੇਡ
. . .  about 2 hours ago
ਕਪੂਰਥਲਾ, 31 ਜਨਵਰੀ (ਅਮਰਜੀਤ ਕੋਮਲ, ਅਮਨਜੋਤ ਸਿੰਘ ਵਾਲੀਆ)-ਜ਼ਿਲ੍ਹਾ ਕਪੂਰਥਲਾ ਦੇ ਪਿੰਡ ਖ਼ੋਜੇਵਾਲ ਵਿਖੇ ਸਥਿਤ ਇਕ ਚਰਚ ’ਤੇ ਈ.ਡੀ. ਟੀਮ ਦੀ ਵਲੋਂ ਅੱਜ ਸਵੇਰੇ ਰੇਡ ਕੀਤੀ ਗਈ ਹੈ। ਦੱਸਿਆ ਜਾ ਰਿਹਾ ਹੈ ਕਿ ਇਸ ਟੀਮ ਵਿਚ 100 ਤੋਂ ਵੱਧ ਮੈਂਬਰ ਹਨ ਅਤੇ ਮੌਕੇ ’ਤੇ ਵੱਡੀ ਗਿਣਤੀ ਵਿਚ ਪੈਰਾਮਿਲਟਰੀ ਫ਼ੋਰਸ ਤਾਇਨਾਤ ਕੀਤੀ...
ਜੀ.ਐਮ.ਐਫ਼.ਸੀ. ਲੈਬ ਪ੍ਰਾਈਵੇਟ ਲਿਮਟਿਡ ਦੇ ਇਕ ਰਿਐਕਟਰ ਵਿਚ ਧਮਾਕਾ
. . .  about 3 hours ago
ਅਮਰਾਵਤੀ, 31 ਜਨਵਰੀ- ਆਂਧਰਾ ਪ੍ਰਦੇਸ਼ ਦੇ ਅਨਾਕਾਪੱਲੇ ਜ਼ਿਲ੍ਹੇ ’ਚ ਜੀ.ਐਮ.ਐਫ਼.ਸੀ. ਲੈਬ ਪ੍ਰਾਈਵੇਟ ਲਿਮਟਿਡ ਦੇ ਰਿਐਕਟਰ ’ਚ ਧਮਾਕਾ ਹੋਣ ਦੀ ਖ਼ਬਰ ਹੈ। ਮੌਕੇ ’ਤੇ ਫ਼ਾਇਰ ਬ੍ਰਿਗੇਡ ਦੀਆਂ ਤਿੰਨ ਗੱਡੀਆਂ ਪਹੁੰਚ ਗਈਆਂ ਤੇ ਅੱਗ ’ਤੇ ਕਾਬੂ ਪਾ ਲਿਆ ਗਿਆ ਹੈ। ਖ਼ਤਰੇ ਨੂੰ ਦੇਖਦੇ ਹੋਏ ਆਸ-ਪਾਸ ਦੀਆਂ...
ਕੌਮਾਂਤਰੀ ਸਰਹੱਦ ਤੋਂ 15 ਕਰੋੜ ਦੀ ਹੈਰੋਇਨ ਬਰਾਮਦ
. . .  about 3 hours ago
ਫਿਰੋਜ਼ਪੁਰ, 31 ਜਨਵਰੀ (ਤਪਿੰਦਰ ਸਿੰਘ)- ਕੌਮਾਂਤਰੀ ਸਰਹੱਦ ’ਤੇ ਵਰਤੀ ਜਾਂਦੀ ਚੌਕਸੀ ਵਜੋਂ ਬੀ.ਐਸ.ਐਫ਼. ਦੀ 136 ਬਟਾਲੀਅਨ ਵਲੋਂ ਅੱਜ ਸਵੇਰੇ ਫ਼ਿਰੋਜ਼ਪੁਰ ਸੈਕਟਰ ਅਧੀਨ ਪੈਂਦੀ ਮੱਬੋ ਕੀ ਚੌਂਕੀ ਨੇੜੇ ਪਈਆਂ ਸ਼ੱਕੀ ਪੈੜਾਂ ਨੱਪਦਿਆਂ ਬਲਜਿੰਦਰ ਸਿੰਘ ਦੇ ਖੇਤਾਂ ’ਚੋਂ ਪੀਲੇ ਰੰਗ ਦੇ ਪਲਾਸਟਿਕ ਬੈਗ ’ਚ ਲਪੇਟੇ ਤਿੰਨ ਪੈਕਟ ਹੈਰੋਇਨ ਬਰਾਮਦ ਕੀਤੀ...
ਬਰਫ਼ਬਾਰੀ ਕਾਰਨ ਹਿਮਾਚਲ ਵਿਚ 476 ਸੜਕਾਂ ਬੰਦ
. . .  about 3 hours ago
ਸ੍ਰੀਨਗਰ, 31 ਜਨਵਰੀ- ਰਾਜ ਆਫ਼ਤ ਪ੍ਰਬੰਧਨ ਅਥਾਰਟੀ ਨੇ ਜਾਣਕਾਰੀ ਸਾਂਝੀ ਕਰਦਿਆਂ ਕਿਹਾ ਕਿ ਹਿਮਾਚਲ ਪ੍ਰਦੇਸ਼ ਦੇ ਵੱਖ-ਵੱਖ ਹਿੱਸਿਆਂ ਵਿਚ ਬਰਫ਼ਬਾਰੀ ਕਾਰਨ 3 ਰਾਸ਼ਟਰੀ ਰਾਜਮਾਰਗਾਂ ਸਮੇਤ...
ਆਸਾਰਾਮ ਨੂੰ ਉਮਰ ਕੈਦ ਦੀ ਸਜ਼ਾ ਦਿੱਤੀ ਜਾਵੇ- ਸਰਕਾਰੀ ਵਕੀਲ
. . .  about 3 hours ago
ਸੂਰਤ, 31 ਜਨਵਰੀ- ਜਬਰ ਜਨਾਹ ਦੇ ਦੋਸ਼ਾਂ ਦਾ ਸਾਹਮਣਾ ਕਰ ਰਹੇ ਆਸਾਰਾਮ ਸੰਬੰਧੀ ਗੱਲ ਕਰਦਿਆਂ ਵਿਸ਼ੇਸ਼ ਸਰਕਾਰੀ ਵਕੀਲ ਆਰ.ਸੀ. ਕੋਡੇਕਰ ਨੇ ਕਿਹਾ ਕਿ ਅਸੀਂ ਅਦਾਲਤ ਨੂੰ ਅਪੀਲ ਕੀਤੀ ਹੈ ਕਿ ਆਸਾਰਾਮ ਨੂੰ ਉਮਰ ਕੈਦ ਦੀ ਸਜ਼ਾ ਅਤੇ ਭਾਰੀ ਜੁਰਮਾਨਾ ਲਗਾਇਆ ਜਾਵੇ। ਅਸੀਂ ਇਹ ਵੀ ਕਿਹਾ ਕਿ ਪੀੜਤ ਨੂੰ ਮੁਆਵਜ਼ਾ...
ਸਿੱਖਾਂ ਵਿਰੁੱਧ ਸਾਜ਼ਿਸ਼ ਰਚੀ ਗਈ- ਦਲਜੀਤ ਸਿੰਘ ਚੀਮਾ
. . .  about 4 hours ago
ਚੰਡੀਗੜ੍ਹ, 31 ਜਨਵਰੀ- ਸ਼ੋਮਣੀ ਅਕਾਲੀ ਦਲ ਦੇ ਆਗੂ ਦਲਜੀਤ ਸਿੰਘ ਚੀਮਾ ਨੇ ਕਿਹਾ ਕਿ ਸਿੱਖਾਂ ਵਿਰੁੱਧ ਸਾਜ਼ਿਸ਼ ਰਚੀ ਗਈ। ਸਿੱਖਾਂ ਵਿਰੁੱਧ ਧਰੁਵੀਕਰਨ ਦਾ ਮਾਹੌਲ ਬਣਾ ਕੇ ਸਾਰੇ ਸਿੱਖਾਂ ਨੂੰ ਅੱਤਵਾਦੀ, ਉਦਾਰਵਾਦੀ ਕਰਾਰ ਦੇ ਕੇ ਇੰਦਰਾ ਗਾਂਧੀ ਨੇ ਦੇਸ਼ ਵਿਚ ਇਸ ਦਾ ਲਾਹਾ ਲੈਣ...
ਸੰਸਦ ਦੇ ਸਾਂਝੇ ਸੈਸ਼ਨ ਵਿਚ ਰਾਸ਼ਟਰਪਤੀ ਦਰੋਪਦੀ ਮੁਰਮੂ ਦੇ ਸੰਬੋਧਨ ਦੀਆਂ ਅਹਿਮ ਗੱਲਾਂ
. . .  about 4 hours ago
ਸੰਸਦ ਦੇ ਸਾਂਝੇ ਸੈਸ਼ਨ ਵਿਚ ਰਾਸ਼ਟਰਪਤੀ ਦਰੋਪਦੀ ਮੁਰਮੂ ਦੇ ਸੰਬੋਧਨ ਦੀਆਂ ਅਹਿਮ ਗੱਲਾਂ
ਕੇਰਲ ਦੇ ਟੂਰਿਜ਼ਮ ਨੂੰ ਸਫ਼ਲ ਬਣਾਉਣਾ ਦੇਸ਼ ਦੀ ਲੋੜ- ਕੇਰਲ ਦੇ ਸੈਰ ਸਪਾਟਾ ਮੰਤਰੀ
. . .  about 4 hours ago
ਤਿਰੂਵੰਨਤਪੁਰਮ, 31 ਜਨਵਰੀ- ਕੇਰਲ ਦੇ ਸੈਰ ਸਪਾਟਾ ਮੰਤਰੀ ਪੀ.ਏ. ਮੁਹੰਮਦ ਰਿਆਸ ਨੇ 2023 ਕੇਂਦਰੀ ਬਜਟ ਕੇਂਦਰੀ ਬਜਟ ਸੰਬੰਧੀ ਗੱਲ ਕਰਦਿਆਂ ਕਿਹਾ ਕਿ ਕੇਰਲ ਦੇ ਸੈਰ-ਸਪਾਟੇ ਨੂੰ ਵਿਸ਼ਵ ਮਾਨਤਾ ਦੇਣ ਦਾ ਸਮਾਂ ਆ ਗਿਆ ਹੈ। ਕੇਰਲ ਦੇ ਟੂਰਿਜ਼ਮ ਨੂੰ ਸਫ਼ਲ ਬਣਾਉਣਾ ਸਾਡੇ ਦੇਸ਼ ਦੀ ਲੋੜ ਹੈ। ਮੈਨੂੰ ਉਮੀਦ ਹੈ ਕਿ ਕੇਂਦਰ...
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 10 ਅੱਸੂ ਸੰਮਤ 553

ਅੰਮ੍ਰਿਤਸਰ / ਦਿਹਾਤੀ

ਵੈਟਰਨਰੀ ਫਾਰਮਾਸਿਸਟਾਂ ਨੂੰ ਰੈਗੂਲਰ ਨਾ ਕੀਤਾ ਤਾਂ ਤੇਜ਼ ਸੰਘਰਸ਼ ਕਰਨ ਲਈ ਮਜਬੂਰ ਹੋਣਗੇ

ਗੱਗੋਮਾਹਲ, 24 ਸਤੰਬਰ (ਬਲਵਿੰਦਰ ਸਿੰਘ ਸੰਧੂ)-ਰੂਰਲ ਵੈਟਰਨਰੀ ਫਾਰਮਾਸਿਸਟ ਐਕਸ਼ਨ ਕਮੇਟੀ ਅੰਮਿ੍ਤਸਰ ਦੀ ਮੀਟਿੰਗ ਜ਼ਿਲ੍ਹਾ ਪ੍ਰਧਾਨ ਸਿਮਰਨਜੀਤ ਸਿੰਘ ਮਾਹਲ ਦੀ ਪ੍ਰਧਾਨਗੀ ਹੇਠ ਪਿੰਡ ਅਵਾਣ ਦੇ ਪਸ਼ੂ ਹਸਪਤਾਲ 'ਚ ਹੋਈ ਜਿਸ 'ਚ ਬੁਲਾਰਿਆਂ ਨੇ ਕਿਹਾ ਕਿ ਪਿਛਲੇ ਡੇਢ ...

ਪੂਰੀ ਖ਼ਬਰ »

ਸ਼ਹਿਰੀ ਅਕਾਲੀ ਕੌਂਸਲਰਾਂ, ਵਾਰਡ ਇੰਚਾਰਜਾਂ ਦੀ ਮੀਟਿੰਗ

ਅਜਨਾਲਾ, 24 ਸਤੰਬਰ (ਐਸ. ਪ੍ਰਸ਼ੋਤਮ)-ਅੱਜ ਇਥੇ ਅਕਾਲੀ ਦਲ (ਬ) ਦੇ ਮੁੱਖ ਦਫ਼ਤਰ ਵਿਖੇ ਇਸਤਰੀ ਅਕਾਲੀ ਦਲ (ਬ) ਦੇ ਸੂਬਾ ਆਗੂ ਡਾ: ਅਵਤਾਰ ਕੌਰ ਅਜਨਾਲਾ ਦੀ ਪ੍ਰਧਾਨਗੀ ਹੇਠ ਸ਼ਹਿਰੀ ਅਕਾਲੀ ਕੌਂਸਲਰਾਂ, ਵਾਰਡ ਇੰਚਾਰਜਾਂ, ਸ਼ਹਿਰੀ ਆਗੂਆਂ ਦੀ ਕਰਵਾਈ ਪ੍ਰਭਾਵਸ਼ਾਲੀ ਮੀਟਿੰਗ 'ਚ ਜਿੱਥੇ ਸੂਬਾ ਕਾਂਗਰਸ ਸਰਕਾਰ ਦੇ ਕਾਰਜਕਾਲ 'ਚ ਸਥਾਨਕ ਸ਼ਹਿਰੀਆਂ ਸਮੇਤ ਆਮ ਲੋਕਾਂ ਨੂੰ ਵਿਕਾਸ ਪੱਖੋਂ ਦਰਪੇਸ਼ ਸਮੱਸਿਆਵਾਂ ਦਾ ਮੰਥਨ ਕੀਤਾ ਗਿਆ, ਉਥੇ ਅਕਾਲੀ ਹਲਕੇ ਤੋਂ ਅਕਾਲੀ ਬਸਪਾ ਗੱਠਜੋੜ ਦੇ ਐਲਾਨੇ ਗਏ ਉਮੀਦਵਾਰ ਬੋਨੀ ਅਮਰਪਾਲ ਸਿੰਘ ਅਜਨਾਲਾ ਦੀ ਅਗਾਮੀ ਚੋਣਾਂ 'ਚ ਜਿੱਤ ਯਕੀਨੀ ਬਣਾਉਣ ਲਈ ਬੂਥ ਪੱਧਰ 'ਤੇ ਪਾਰਟੀ ਦੀ ਮਜਬੂਤੀ ਲਈ ਵਿਚਾਰਾਂ ਕੀਤੀਆਂ ਗਈਆਂ | ਉਪਰੰਤ ਗੱਲਬਾਤ ਦੌਰਾਨ ਸੂਬਾ ਆਗੂ ਡਾ: ਅਵਤਾਰ ਕੌਰ ਅਜਨਾਲਾ ਨੇ ਕਿਹਾ ਕਿ ਸਥਾਨਕ ਦੁਕਾਨਦਾਰਾਂ ਤੇ ਬਾਹਰੋਂ ਆਉਣ ਜਾਣ ਵਾਲੇ ਰਾਹਗੀਰਾਂ ਦੀ ਸਹੂਲਤ ਲਈ ਬਜ਼ਾਰਾਂ 'ਚ ਕਮਿਊਨਿਟੀ ਪਖਾਨੇ ਬਣਾਉਣ ਦਾ ਵਾਅਦਾ ਪੂਰਾ ਕਰਨ 'ਚ ਕਾਂਗਰਸ ਸਰਕਾਰ ਬੁਰੀ ਤਰ੍ਹਾਂ ਫੇਲ੍ਹ ਰਹੀ ਹੈ, ਜਦੋਂਕਿ ਹੋਰ ਵੀ ਵਿਕਾਸਮੁੱਖੀ ਦਾਅਵਿਆਂ ਨੂੰ ਅਜੇ ਤੱਕ ਬੂਰ ਨਹੀਂ ਪਿਆ | ਉਨ੍ਹਾਂ ਦੱਸਿਆ ਕਿ ਮੀਟਿੰਗ ਦੌਰਾਨ ਨਗਰ ਪੰਚਾਇਤ ਦੀ 22 ਏਕੜ ਉਪਜਾਊ ਜ਼ਮੀਨ ਨੂੰ ਪਾਰਦਰਸ਼ਤਾ ਨਾਲ ਠੇਕੇ 'ਤੇ ਦੇਣ ਲਈ ਪ੍ਰਸ਼ਾਸਨ ਵਲੋਂ ਵਰਤੀ ਜਾ ਰਹੀ ਕਥਿਤ ਲਾਪਰਵਾਹੀ ਦੀ ਨਿੰਦਾ ਕੀਤੀ ਗਈ | ਅਤੇ ਕਿਹਾ ਗਿਆ ਕਿ ਨਗਰ ਪੰਚਾਇਤ ਨੂੰ ਪੁੱਜ ਰਹੇ ਵਿੱਤੀ ਨੁਕਸਾਨ ਨੂੰ ਰੋਕਣ ਲਈ ਫੌਰੀ ਤੌਰ 'ਤੇ ਨਿਯਮਾਂ ਅਨੁਸਾਰ ਜ਼ਮੀਨ ਨੂੰ ਠੇਕੇ 'ਤੇ ਦੇਣ ਲਈ ਬੋਲੀ ਕਰਵਾਈ ਜਾਵੇ | ਇਸ ਮੌਕੇ ਚੇਅਰਮੈਨ ਚੌਧਰੀ ਅਸ਼ੋਕ ਮੰਨਣ, ਚੇਅਰਮੈਨ ਐਡਵੋਕੇਟ ਜਤਿੰਦਰ ਸਿੰਘ ਚੌਹਾਨ, ਕੌਂਸਲਰ ਭੱਟੀ ਜਸਪਾਲ ਸਿੰਘ ਢਿੱਲੋਂ, ਵਿਕਰਮ ਬੇਦੀ, ਨੰਦ ਲਾਲ ਬਾਓ, ਸਿੰਮੀ ਸਰੀਨ, ਰਾਜਬੀਰ ਕੌਰ ਚਾਹਲ, ਬਲਜਿੰਦਰ ਕੌਰ ਗਿੱਲ, ਸੁਨੀਤਾ ਕੁਮਾਰੀ, ਦੀਪੂ ਅਰੋੜਾ, ਸ਼ਿਵ ਚਾਹਲ, ਡਾ: ਦੀਪਕ ਸਰਪਾਲ, ਅਵਤਾਰ ਸਿੰਘ ਟੀਟੂ ਚਾਵਲਾ, ਡਾ: ਬਲਜੀਤ ਸਿੰਘ ਅਜਨਾਲਾ, ਰਣਬੀਰ ਕੌਰ ਰਾਣੋ, ਜਗਦੀਸ਼ ਕੌਰ ਅਜਨਾਲਾ, ਪ੍ਰਦੀਪ ਬੰਟਾ, ਸੁਖਤਿੰਦਰ ਸਿੰਘ ਰਾਜੂ, ਸਿੰਟੂ ਚਾਵਲਾ ਅਜਨਾਲਾ, ਹਰਪ੍ਰੀਤ ਸਿੰਘ ਹੈਪੀ ਗਿੱਲ, ਲੱਕੀ ਬੇਦੀ, ਯੁਧਵੀਰ ਬੇਦੀ, ਵਿਪਨ ਖੱਤਰੀ, ਬੀ. ਸੀ. ਵਿੰਗ ਹਲਕਾ ਪ੍ਰਧਾਨ ਜਸਬੀਰ ਸਿੰਘ ਸਰਾਫ, ਹਰੀਸਿਮਰਨ ਸਿੰਘ ਸੰਧੂ, ਗੁਰਜੀਤ ਨਗੀਨਾ ਆਦਿ ਮੌਜੂਦ ਸਨ |

ਖ਼ਬਰ ਸ਼ੇਅਰ ਕਰੋ

 

ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ

ਰਾਮ ਤੀਰਥ, 24 ਸਤੰਬਰ (ਧਰਵਿੰਦਰ ਸਿੰਘ ਔਲਖ)-ਬਿਜਲੀ ਦਾ ਜ਼ੋਰਦਾਰ ਕਰੰਟ ਲੱਗਣ ਨਾਲ ਪਿੰਡ ਕੋਹਾਲੀ ਦੇ ਇੱਕ ਪਹਿਲਵਾਨ ਨੌਜਵਾਨ ਨਿਸ਼ਾਨ ਸਿੰਘ (26) ਪੁੱਤਰ ਹਰਭਜਨ ਸਿੰਘ ਦੀ ਦਰਦਨਾਕ ਮੌਤ ਹੋ ਗਈ, ਜੋ ਦੋ ਭੈਣਾਂ ਦਾ ਇਕਲੌਤਾ ਲਾਡਲਾ ਵੀਰ ਸੀ | ਪ੍ਰਾਪਤ ਵੇਰਵੇ ਅਨੁਸਾਰ ਉਕਤ ...

ਪੂਰੀ ਖ਼ਬਰ »

ਗੁੰਗਾ ਬੋਲਾ ਨੌਜਵਾਨ ਘਰੋਂ ਲਾਪਤਾ

ਓਠੀਆਂ, 24 ਸਤੰਬਰ (ਗੁਰਵਿੰਦਰ ਸਿੰਘ ਛੀਨਾ)-ਪਿੰਡ ਓਠੀਆਂ ਦਾ 35-36 ਸਾਲ ਦਾ ਨੌਜਵਾਨ ਮਨਪੀਤ ਸਿੰਘ ਪੁੱਤਰ ਸੁਰਜੀਤ ਸਿੰਘ ਜੋ ਗੁੰਗਾ ਤੇ ਬੋਲਾ, ਨਾ ਕੰਨਾਂ ਤੋਂ ਸੁਣ ਸਕਦਾ ਤੇ ਨਾ ਬੋਲ ਸਕਦਾ ਹੈ, ਬੀਤੀ ਰਾਤ ਘਰ ਦੇ ਬਾਹਰੋਂ ਕੋਈ ਇਸ ਨੂੰ ਅਗਵਾ ਕਰਕੇ ਲੈ ਗਿਆ | ਘਰ ਵਾਲਿਆਂ ...

ਪੂਰੀ ਖ਼ਬਰ »

ਕਿਸਾਨ-ਮਜ਼ਦੂਰ ਸੰਘਰਸ਼ ਕਮੇਟੀ ਦੇ 2 ਦਿਨ ਧਰਨਿਆਂ ਦੀ ਬੀਬੀਆਂ ਕਰਨਗੀਆਂ ਅਗਵਾਈ-ਰਸੂਲਪੁਰ

ਨਵਾਂ ਪਿੰਡ, 24 ਸਤੰਬਰ (ਜਸਪਾਲ ਸਿੰਘ)-3 ਖੇਤੀ ਸੋਧ ਕੇਂਦਰੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਦਿੱਲੀ ਸਰਹੱਦਾਂ 'ਤੇ ਪਿਛਲੇ 10 ਮਹੀਨਿਆਂ ਤੋਂ ਮੋਰਚਿਆਂ 'ਤੇ ਡਟੇ ਕਿਸਾਨ ਤੇ ਇਸ ਦੌਰਾਨ ਹੁਣ ਤੱਕ 700 ਤੋਂ ਵੀ ਵੱਧ ਸ਼ਹੀਦ ਹੋ ਚੁੱਕੇ ਕਿਸਾਨਾਂ ਦੇ ਬਾਵਜੂਦ ਇਨ੍ਹਾਂ ...

ਪੂਰੀ ਖ਼ਬਰ »

ਸਰਪੰਚ ਪਰਜੀਤ ਸਿੰਘ ਨਬੀਪੁਰ ਨੂੰ ਸ਼ਰਧਾਂਜਲੀਆਂ ਭੇਟ

ਨਵਾਂ ਪਿੰਡ, 24 ਸਤੰਬਰ (ਜਸਪਾਲ ਸਿੰਘ)-ਮੈਂਬਰ ਜ਼ਿਲ੍ਹਾ ਪ੍ਰੀਸ਼ਦ ਬੀਬੀ ਬਲਵਿੰਦਰ ਕੌਰ ਦੇ ਪਤੀ ਸੀਨੀਅਰ ਕਾਂਗਰਸੀ ਆਗੂ ਤੇ ਸਾਬਕਾ ਸਰਪੰਚ ਪਰਜੀਤ ਸਿੰਘ ਨਬੀਪੁਰ ਜਿਨ੍ਹਾਂ ਦਾ 15 ਸਤੰਬਰ 2021 ਨੂੰ ਦਿਹਾਂਤ ਹੋ ਗਿਆ ਸੀ | ਪਰਜੀਤ ਸਿੰਘ ਨਮਿਤ ਸ੍ਰੀ ਆਖੰਡ ਪਾਠ ਸਾਹਿਬ ਦਾ ...

ਪੂਰੀ ਖ਼ਬਰ »

ਆਂਗਣਵਾੜੀ ਵਰਕਰਾਂ ਵਲੋਂ ਸੀ. ਡੀ. ਪੀ. ਓ. ਦੇ ਦਫ਼ਤਰ ਸਾਹਮਣੇ ਮੁਜ਼ਾਹਰਾ

ਮਜੀਠਾ, 24 ਸਤੰਬਰ (ਜਗਤਾਰ ਸਿੰਘ ਸਹਿਮੀ)-ਆਂਗਣਵਾੜੀ ਮੁਲਾਜ਼ਮ ਯੂਨੀਅਨ ਪੰਜਾਬ ਵਲੋਂ ਆਲ ਇੰਡੀਆ ਫੈਡਰੇਸ਼ਨ ਤੇ ਹੋਰ ਜਥੇਬੰਦੀਆਂ ਦੇ ਸੱਦੇ 'ਤੇ ਦੇਸ਼ ਵਿਆਪੀ ਸਕੀਮ ਵਰਕਰ ਦੀ ਹੜਤਾਲ 'ਚ ਭਾਗ ਲੈਂਦੇ ਹੋਏ ਮਜੀਠਾ ਦੀਆਂ ਵਰਕਰਾਂ ਹੈਲਪਰਾਂ ਨੇ ਮੁਕੰਮਲ ਹੜਤਾਲ ਕਰਕੇ ...

ਪੂਰੀ ਖ਼ਬਰ »

27 ਨੂੰ ਅਜਨਾਲਾ ਬੰਦ ਨੂੰ ਸਫ਼ਲ ਬਣਾਉਣ ਲਈ ਕਿਸਾਨ ਤੇ ਮਜ਼ਦੂਰ ਸੰਗਠਨਾਂ ਵਲੋਂ ਜਥਾ ਮਾਰਚ

ਅਜਨਾਲਾ, 24 ਸਤੰਬਰ (ਐਸ. ਪ੍ਰਸ਼ੋਤਮ)-ਅੱਜ ਇਥੇ ਸੰਯੁਕਤ ਕਿਸਾਨ ਮੋਰਚੇ 'ਚ ਸ਼ਾਮਿਲ ਜਮਹੂਰੀ ਕਿਸਾਨ ਸਭਾ ਪੰਜਾਬ ਦੇ ਸੂਬਾ ਕਮੇਟੀ ਮੈਂਬਰ ਸ਼ੀਤਲ ਸਿੰਘ ਤਲਵੰਡੀ, ਕਿਰਤੀ ਕਿਸਾਨ ਯੂਨੀਅਨ ਪੰਜਾਬ ਦੇ ਜ਼ਿਲ੍ਹਾ ਸੀਨੀਅਰ ਆਗੂ ਵਿਜੇ ਸ਼ਾਹ ਧਾਰੀਵਾਲ, ਕੁੱਲ ਹਿੰਦ ਕਿਸਾਨ ...

ਪੂਰੀ ਖ਼ਬਰ »

ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਵਲੋਂ 28 ਦੇ ਧਰਨੇ ਸਬੰਧੀ ਮੀਟਿੰਗ

ਤਰਸਿੱਕਾ, 24 ਸਤੰਬਰ (ਅਤਰ ਸਿੰਘ ਤਰਸਿੱਕਾ)-ਸੰਯੁਕਤ ਕਿਸਾਨ ਮੋਰਚੇ ਦੇ ਸੱਦੇ 'ਤੇ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਬਲਾਕ ਤਰਸਿੱਕਾ ਦੀ ਅਹਿਮ ਮੀਟਿੰਗ ਬਲਜੀਤ ਸਿੰਘ ਲਾਲੀ ਪ੍ਰਧਾਨ ਬਲਾਕ ਤਰਸਿੱਕਾ ਦੀ ਪ੍ਰਧਾਨਗੀ ਹੇਠ ਕਸਬਾ ਪੁਲ ਨਹਿਰ ਤਰਸਿੱਕਾ ਵਿਖੇ ਹੋਈ, ਜਿਸ 'ਚ ...

ਪੂਰੀ ਖ਼ਬਰ »

ਮੁੱਖ ਮੰਤਰੀ ਚੰਨੀ ਤੇ ਉੱਪ ਮੁੱਖ ਮੰਤਰੀ ਰੰਧਾਵਾ ਦੀ ਨਿਯੁਕਤੀ ਨਾਲ ਕਾਂਗਰਸ ਮਜਬੂਤ ਹੋਈ-ਸੱਚਰ

ਜੈਂਤੀਪੁਰ, 24 ਸਤੰਬਰ (ਭੁਪਿੰਦਰ ਸਿੰਘ ਗਿੱਲ)-ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਤੇ ਉੱਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਵਲੋਂ ਆਪਣੀ ਪਲੇਠੀ ਕਾਨਫਰੰਸ 'ਚ ਪੰਜਾਬ ਦੇ ਕਿਸਾਨਾਂ ਤੇ ਆਮ ਲੋਕਾਂ ਲਈ ਵੱਡੇ ਫੈਸਲਿਆਂ ਨੇ ਕਾਂਗਰਸੀ ਵਰਕਰਾਂ 'ਚ ਵੀ ਇੱਕ ਨਿਵੇਕਲੀ ...

ਪੂਰੀ ਖ਼ਬਰ »

ਐੱਸ. ਸੀ./ਬੀ. ਸੀ. ਟੀਚਰ ਯੂਨੀਅਨ ਪੰਜਾਬ ਦਾ ਵਫ਼ਦ ਡੀ. ਪੀ. ਆਈ. (ਐਲੀ.) ਨੂੰ ਮਿਲਿਆ

ਜੇਠੂਵਾਲ, 24 ਸਤੰਬਰ (ਮਿੱਤਰਪਾਲ ਸਿੰਘ ਰੰਧਾਵਾ)-ਐੱਸ. ਸੀ./ਬੀ. ਸੀ. ਟੀਚਰ ਯੂਨੀਅਨ ਪੰਜਾਬ ਦਾ ਵਫ਼ਦ ਸਿੱਖਿਆ ਵਿਭਾਗ ਦੇ ਡੀ. ਪੀ. ਆਈ. (ਐਲੀ.) ਸ੍ਰੀਮਤੀ ਹਰਿੰਦਰ ਕੌਰ ਨਾਲ ਉਨ੍ਹਾਂ ਵਲੋਂ ਦਿੱਤੇ ਗਏ ਸਮੇਂ ਅਨੁਸਾਰ ਮੁਹਾਲੀ ਵਿਖੇ ਸੂਬਾ ਪ੍ਰਧਾਨ ਬਲਕਾਰ ਸਿੰਘ ਸਫਰੀ ਦੀ ...

ਪੂਰੀ ਖ਼ਬਰ »

ਭਾਈ ਲਾਲੋ ਜੀ ਦਾ ਜਨਮ ਦਿਹਾੜਾ ਮਨਾਇਆ

ਲੋਪੋਕੇ, 24 ਸਤੰਬਰ (ਗੁਰਵਿੰਦਰ ਸਿੰਘ ਕਲਸੀ)-ਕਸਬਾ ਲੋਪੋਕੇ ਦੇ ਗੁਰਦੁਆਰਾ ਭਾਈ ਲਾਲੋ ਜੀ ਵਿਖੇ ਭਾਈ ਲਾਲੋ ਜੀ ਦਾ ਜਨਮ ਦਿਹਾੜਾ ਸਮੂਹ ਸਾਧ ਸੰਗਤ ਦੇ ਸਹਿਯੋਗ ਨਾਲ ਸ਼ਰਧਾ ਨਾਲ ਮਨਾਇਆ ਗਿਆ | ਇਸ ਮੌਕੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ | ਉੁਪਰੰਤ ਕੀਰਤਨੀ ਜਥੇ ...

ਪੂਰੀ ਖ਼ਬਰ »

ਮਾਕੋਵਾਲ ਤੇ ਗੁੰਮਟਾਲਾ ਦੀ ਅਗਵਾਈ 'ਚ ਭਾਜਪਾ ਦੀ ਮੀਟਿੰਗ

ਅਜਨਾਲਾ, 24 ਸਤੰਬਰ (ਐਸ. ਪ੍ਰਸ਼ੋਤਮ)-ਅੱਜ ਇਥੇ ਭਾਜਪਾ ਜ਼ਿਲ੍ਹਾ ਮਜੀਠਾ ਦੇ ਮੁੱਖ ਦਫ਼ਤਰ ਵਿਖੇ ਮੰਡਲ ਪ੍ਰਧਾਨ ਅਸ਼ੋਕ ਕੁਕਰੇਜਾ ਦੀ ਪ੍ਰਧਾਨਗੀ 'ਚ ਕਰਵਾਈ ਗਈ ਮੀਟਿੰਗ ਦੌਰਾਨ ਹਲਕੇ 'ਚ 25 ਸਤੰਬਰ ਨੂੰ ਅਜਨਾਲਾ ਵਿਖੇ ਪਾਰਟੀ ਦੇ ਸੰਸਥਾਪਕ ਤੇ ਰਾਸ਼ਟਰਵਾਦੀ ਪੱਤਰਕਾਰ ...

ਪੂਰੀ ਖ਼ਬਰ »

ਕਾਂਗਰਸੀ ਵਰਕਰਾਂ ਦੀ ਮੀਟਿੰਗ

ਜੈਂਤੀਪੁਰ, 24 ਸਤੰਬਰ (ਭੁਪਿੰਦਰ ਸਿੰਘ ਗਿੱਲ)-ਪੰਜਾਬ ਦੇ ਨਵ-ਨਿਯੁਕਤ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਆਉਣ ਨਾਲ ਕਾਂਗਰਸ ਪਾਰਟੀ ਨੂੰ ਮਜਬੂਤੀ ਮਿਲੀ ਹੈ ਤੇ ਆਉਣ ਵਾਲੀਆਂ 2022 ਦੀਆਂ ਵਿਧਾਨ ਸਭਾ ਚੋਣਾਂ 'ਚ ਕਾਂਗਰਸ ਪਾਰਟੀ ਮੁੜ ਸਰਕਾਰ ਬਣਾਏਗੀ | ਇਨ੍ਹਾਂ ...

ਪੂਰੀ ਖ਼ਬਰ »

ਆਂਗਣਵਾੜੀ ਮੁਲਾਜ਼ਮ ਯੂਨੀਅਨ ਬਲਾਕ ਤਰਸਿੱਕਾ ਵਲੋਂ ਪ੍ਰਦਰਸ਼ਨ 'ਚ ਸ਼ਾਮਿਲ ਹੋਣ ਦਾ ਫ਼ੈਸਲਾ

ਤਰਸਿੱਕਾ, 24 ਸਤੰਬਰ (ਅਤਰ ਸਿੰਘ ਤਰਸਿੱਕਾ)-ਆਲ ਪੰਜਾਬ ਆਂਗਣਵਾੜੀ ਮੁਲਾਜ਼ਮ ਯੂਨੀਅਨ ਵਲੋਂ ਲੰਬੇ ਸਮੇਂ ਤੋਂ ਲਟਕਦੀਆਂ ਆ ਰਹੀਆਂ ਮੰਗਾਂ ਨੂੰ ਮਨਵਾਉਣ ਲਈ ਇਕ ਅਕਤੂਬਰ ਸ਼ੁੱਕਰਵਾਰ ਨੂੰ ਪੰਜਾਬ ਸਕੂਲ ਸਿੱਖਿਆ ਬੋਰਡ ਮੁਹਾਲੀ ਦੇ ਦਫ਼ਤਰ ਸਾਹਮਣੇ ਹਰਗੋਬਿੰਦ ਕੌਰ ...

ਪੂਰੀ ਖ਼ਬਰ »

ਭਾਰਤੀ ਕਿਸਾਨ ਯੂਨੀਅਨ (ਲੱਖੋਵਾਲ) ਵਲੋਂ ਪਿੰਡ ਜਮਾਲਪੁਰ ਇਕਾਈ ਦੀ ਚੋਣ

ਬਾਬਾ ਬਕਾਲਾ ਸਾਹਿਬ, 24 ਸਤੰਬਰ (ਸ਼ੇਲਿੰਦਰਜੀਤ ਸਿੰਘ ਰਾਜਨ)-ਅੱਜ ਇੱਥੇ ਬਾਬਾ ਬਕਾਲਾ ਸਾਹਿਬ ਸਬ ਡਵੀਜ਼ਨ ਦੇ ਪਿੰਡ ਜਮਾਲਪੁਰ ਵਿਖੇ ਭਾਰਤੀ ਕਿਸਾਨ ਯੂਨੀਅਨ ਪੰਜਾਬ (ਲੱਖੋਵਾਲ) ਦੀ ਮੀਟਿੰਗ ਜ਼ਿਲ੍ਹਾ ਪ੍ਰਧਾਨ ਸੁਖਦੇਵ ਸਿੰਘ ਤੇ ਸਹਾਇਕ ਪ੍ਰਧਾਨ ਅਮਰੀਕ ਸਿੰਘ ...

ਪੂਰੀ ਖ਼ਬਰ »

ਸ੍ਰੀ ਗੁਰੂ ਹਰਿਕਿ੍ਸ਼ਨ ਸਕੂਲ ਸੈਂਸਰਾ ਵਿਖੇ ਨਾਟਕ ਦੀ ਪੇਸ਼ਕਾਰੀ

ਜਗਦੇਵ ਕਲਾਂ, 24 ਸਤੰਬਰ (ਸ਼ਰਨਜੀਤ ਸਿੰਘ ਗਿੱਲ)-ਚੀਫ਼ ਖਾਲਸਾ ਦੀਵਾਨ ਦੇ ਪ੍ਰਬੰਧ ਅਧੀਨ ਸ੍ਰੀ ਗੁਰੂ ਹਰਿਕਿ੍ਸ਼ਨ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਸੈਂਸਰਾ ਵਿਖੇ ਸਾਂਝ ਆਰਟ ਗਰੁੱਪ, ਗੁਰਬਖ਼ਸ਼ ਸਿੰਘ, ਨਾਨਕ ਸਿੰਘ ਫਾਂਊਡੇਸ਼ਨ ਪ੍ਰੀਤ ਨਗਰ ਵਲੋਂ ਇੱਕ ਨਾਟਕ 'ਰੁੱਖ ...

ਪੂਰੀ ਖ਼ਬਰ »

ਪੰਜਾਬੀ ਸਾਹਿਤ ਸਭਾ ਬਾਬਾ ਬਕਾਲਾ ਸਾਹਿਬ (ਮਹਿਲਾ ਵਿੰਗ) ਵਲੋਂ ਹਰਮੇਸ਼ ਕੌਰ ਜੋਧੇ ਸਨਮਾਨਿਤ

ਬਾਬਾ ਬਕਾਲਾ ਸਾਹਿਬ, 24 ਸਤੰਬਰ (ਸ਼ੇਲਿੰਦਰਜੀਤ ਸਿੰਘ ਰਾਜਨ)-ਕੇਂਦਰੀ ਪੰਜਾਬੀ ਲੇਖਕ ਸਭਾ ਨਾਲ ਚਿਰਾਂ ਤੋਂ ਜੁੜੀ ਤੇ ਪਿਛਲੇ 36 ਸਾਲਾਂ ਤੋਂ ਲਗਾਤਾਰ ਪੰਜਾਬੀ ਮਾਂ ਬੋਲੀ ਦੀ ਸੇਵਾ 'ਚ ਜੁਟੀ ਚਰਚਿਤ ਸਾਹਿਤਕ ਸੰਸਥਾ ਪੰਜਾਬੀ ਸਾਹਿਤ ਸਭਾ ਬਾਬਾ ਬਕਾਲਾ ਸਾਹਿਬ (ਮਹਿਲਾ ...

ਪੂਰੀ ਖ਼ਬਰ »

ਬਾਬਾ ਬੁੱਢਾ ਸਾਹਿਬ ਜੀ ਦੀ ਬਰਸੀ ਮੌਕੇ ਲੱਖਾਂ ਦੀ ਗਿਣਤੀ 'ਚ ਸ਼ਰਧਾਲੂ ਗੁਰੂ ਘਰ ਪਹੁੰਚੇ

ਗੱਗੋਮਾਹਲ, 24 ਸਤੰਬਰ (ਬਲਵਿੰਦਰ ਸਿੰਘ ਸੰਧੂ)-ਪੂਰਨ ਬ੍ਰਹਮ ਗਿਆਨੀ ਬਾਬਾ ਬੁੱਢਾ ਸਾਹਿਬ ਜੀ ਦੀ ਸਾਲਾਨਾ ਬਰਸੀ ਦੇ ਆਖਰੀ ਦਿਨ ਲੱਖਾਂ ਦੀ ਗਿਣਤੀ 'ਚ ਸ਼ਰਧਾਲੂ ਗੁਰੂ ਘਰ ਦੇ ਦਰਸ਼ਨ ਇਸ਼ਨਾਨ ਕਰਨ ਪਹੁੰਚੇ | ਸ਼ਰਧਾਲੂ ਸੰਗਤਾਂ ਨੇ ਗੁਰਦੁਆਰਾ ਸਮਾਧ ਬਾਬਾ ਬੁੱਢਾ ...

ਪੂਰੀ ਖ਼ਬਰ »

ਸਿਡਾਨਾ ਇੰਸਟੀਚਿਊਟ ਆਫ ਐਜੂਕੇਸ਼ਨ ਖਿਆਲਾ ਖੁਰਦ ਵਿਖੇ ਦਾਖ਼ਲੇ ਸਬੰਧੀ ਹੈਲਪ ਡੈਸਕ ਸਥਾਪਤ

ਰਾਮ ਤੀਰਥ, 24 ਸਤੰਬਰ (ਧਰਵਿੰਦਰ ਸਿੰਘ ਔਲਖ)-ਸਿਡਾਨਾ ਇੰਸਟੀਚਿਊਟ ਆਫ ਐਜੂਕੇਸ਼ਨ, ਅੰਮਿ੍ਤਸਰ ਜ਼ਿਲ੍ਹੇ ਦੇ ਨਾਮਵਰ ਕਾਲਜਾਂ 'ਚੋਂ ਇਕ ਕਾਲਜ ਹੈ | ਜਿੱਥੇ ਇਸ ਕਾਲਜ ਨੇ ਪਿਛਲੇ 10 ਸਾਲਾਂ 'ਚ ਸਮਾਜ ਨੂੰ ਵਧੀਆ ਅਧਿਆਪਕ ਦਿੱਤੇ ਹਨ , ਉਸਦੇ ਨਾਲ-ਨਾਲ ਆਪਣੇ ਵਿਦਿਆਰਥੀਆਂ ...

ਪੂਰੀ ਖ਼ਬਰ »

ਸਿਵਲ ਹਸਪਤਾਲ ਵਲੋਂ ਖ਼ੂਨਦਾਨ ਕੈਂਪ

ਗੱਗੋਮਾਹਲ, 24 ਸਤੰਬਰ (ਬਲਵਿੰਦਰ ਸਿੰਘ ਸੰਧੂ)-ਸਿਵਲ ਹਸਪਤਾਲ ਅੰਮਿ੍ਤਸਰ ਵਲੋਂ ਹਰ ਸਾਲ ਦੀ ਤਰ੍ਹਾਂ ਬ੍ਰਹਮ ਗਿਆਨੀ ਬਾਬਾ ਬੁੱਢਾ ਸਾਹਿਬ ਜੀ ਦੀ ਬਰਸੀ ਮੌਕੇ ਕਸਬਾ ਰਮਦਾਸ ਵਿਖੇ ਬਾਬਾ ਬੁੱਢਾ ਸਪੋਰਟਸ ਤੇ ਕਬੱਡੀ ਕਲੱਬ ਦੇ ਸਹਿਯੋਗ ਨਾਲ ਖ਼ੂਨਦਾਨ ਕੈਂਪ ਲਗਾਇਆ ਗਿਆ, ...

ਪੂਰੀ ਖ਼ਬਰ »

26 ਨੂੰ ਕੱਚੇ ਅਧਿਆਪਕ ਮਹਾਂ ਰੈਲੀ ਦੇ ਰੂਪ 'ਚ ਮੁੱਖ ਮੰਤਰੀ ਦੀ ਰਿਹਾਇਸ਼ ਦਾ ਕਰਨਗੇ ਘਿਰਾਓ

ਗੱਗੋਮਾਹਲ, 24 ਸਤੰਬਰ (ਬਲਵਿੰਦਰ ਸਿੰਘ ਸੰਧੂ)-ਪੰਜਾਬ ਦੇ ਸਮੂਹ ਕੱਚੇ ਅਧਿਆਪਕ ਜਿਨ੍ਹਾਂ ਦੀ ਗਿਣਤੀ 13 ਹਜਾਰ ਦੇ ਕਰੀਬ ਹੈ, ਜੋ ਪੰਜਾਬ ਦੇ ਪ੍ਰਾਇਮਰੀ ਸਕੂਲਾਂ 'ਚ ਨਿਗੂਣੀਆਂ ਤਨਖ਼ਾਹਾਂ 'ਤੇ ਸੇਵਾ ਨਿਭਾਅ ਰਹੇ ਹਨ | ਰੈਗੂਲਰ ਕਰਨ ਦੀ ਮੰਗ ਨੂੰ ਲੈ ਕੇ ਪਿਛਲੇ 100 ਦਿਨਾਂ ...

ਪੂਰੀ ਖ਼ਬਰ »

ਵਿਧਾਇਕ ਭਲਾਈਪੁਰ ਵਲੋਂ ਸਕੂਲ ਸਠਿਆਲਾ ਦੇ ਮੁੱਖ ਗੇਟ ਦਾ ਨੀਂਹ ਪੱਥਰ

ਸਠਿਆਲਾ, 24 ਸਤੰਬਰ (ਸਫਰੀ)-ਸ਼ਹੀਦ ਇੰਸ: ਰਘਬੀਰ ਸਿੰਘ ਸਰਕਾਰੀ ਸੀਨੀ: ਸੈਕੰਡਰੀ ਸਕੂਲ ਸਠਿਆਲਾ ਦੇ ਮੁੱਖ ਪ੍ਰਵੇਸ਼ ਗੇਟ ਦਾ ਉਦਘਾਟਨ ਵਿਧਾਇਕ ਸੰਤੋਖ ਸਿੰਘ ਵਲੋਂ ਕੀਤਾ ਗਿਆ | ਇਸ ਮੌਕੇ 'ਤੇ ਵਿਧਾਇਕ ਸੰਤੋਖ ਸਿੰਘ ਭਲਾਈਪੁਰ ਨੇ ਦੱਸਿਆ ਹੈ ਕਿ ਇੰਸ: ਰਘਬੀਰ ਸਿੰਘ ਚਾਰ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX