ਤਾਜਾ ਖ਼ਬਰਾਂ


ਦਸਮੇਸ਼ ਗਰਲਜ਼ ਕਾਲਜ ਬਾਦਲ ਦੀ ਵਿਦਿਆਰਥਣ ਨੇ ਸ਼ੂਟਿੰਗ ਵਿਸ਼ਵ ਕੱਪ ਵਿਚ ਸੋਨ ਤਗਮਾ ਕੀਤਾ ਪ੍ਰਾਪਤ
. . .  2 minutes ago
ਮਲੋਟ, 7 ਜੂਨ (ਅਜਮੇਰ ਸਿੰਘ ਬਰਾੜ)- ਦਸ਼ਮੇਸ਼ ਗਰਲਜ਼ ਕਾਲਜ ਬਾਦਲ ਦੀ ਲੜਕੀ ਨੇ ਜਰਮਨੀ ਵਿਚ ਚੱਲ ਰਹੇ ਵਿਸ਼ਵ ਕੱਪ ਮੁਕਾਬਲਿਆਂ ਵਿਚੋਂ 25 ਮੀਟਰ ਰੈਪਿਡ ਪਿਸਟਲ ਸ਼ੂਟਿੰਗ ਵਿਚੋਂ ਸੋਨੇ ਦਾ ਤਗਮਾ ਪ੍ਰਾਪਤ ਕਰਦਿਆਂ....
ਉੱਤਰ ਪ੍ਰਦੇਸ਼: ਗੈਂਗਸਟਰ ਸੰਜੀਵ ਜੀਵਾ ’ਤੇ ਹਮਲਾ
. . .  13 minutes ago
ਲਖਨਊ, 7 ਜੂਨ- ਗੈਂਗਸਟਰ ਸੰਜੀਵ ਜੀਵਾ ਨੂੰ ਅੱਜ ਇਥੋਂ ਦੀ ਸਿਵਲ ਅਦਾਲਤ ਦੇ ਬਾਹਰ ਗੋਲੀ ਮਾਰ ਦਿੱਤੀ ਗਈ ਹੈ। ਪੁਲਿਸ ਅਧਿਕਾਰੀਆਂ ਅਨੁਸਾਰ ਹਮਲਾਵਰ ਵਕੀਲ ਦੇ ਭੇਸ ਵਿਚ ਅਦਾਲਤ ਵਿਚ ਦਾਖ਼ਲ....
ਕੇਂਦਰ ਸਰਕਾਰ ਨੇ ਖ਼ੁਸ਼ ਕੀਤੇ ਕਿਸਾਨ, ਪੜ੍ਹੋ ਇਸ ਫ਼ਸਲ ’ਤੇ ਇੰਨੀ ਮਿਲੇਗੀ ਐਮ.ਐਸ.ਪੀ.
. . .  43 minutes ago
ਕੇਂਦਰ ਸਰਕਾਰ ਨੇ ਖ਼ੁਸ਼ ਕੀਤੇ ਕਿਸਾਨ, ਪੜ੍ਹੋ ਇਸ ਫ਼ਸਲ ’ਤੇ ਇੰਨੀ ਮਿਲੇਗੀ ਐਮ.ਐਸ.ਪੀ.
ਵਿਸ਼ਵ ਟੈਸਟ ਚੈਂਪੀਅਨਸ਼ਿਪ ਫਾਈਨਲ:ਬਾਂਹ ਉੱਤੇ ਕਾਲੀਆਂ ਪੱਟੀਆਂ ਬੰਨ੍ਹ ਕੇ ਖੇਡ ਰਹੀ ਹੈ ਭਾਰਤੀ ਕ੍ਰਿਕਟ ਟੀਮ
. . .  about 1 hour ago
ਲੰਡਨ, 7 ਜੂਨ-ਓਡੀਸ਼ਾ ਰੇਲ ਹਾਦਸੇ ਵਿਚ ਮਾਰੇ ਗਏ ਲੋਕਾਂ ਦੇ ਸੋਗ ਲਈ ਆਈ.ਸੀ.ਸੀ. ਵਿਸ਼ਵ ਟੈਸਟ ਚੈਂਪੀਅਨਸ਼ਿਪ ਦੇ ਫਾਈਨਲ 'ਚ ਭਾਰਤੀ ਕ੍ਰਿਕਟ ਟੀਮ ਬਾਂਹ ਉੱਤੇ ਕਾਲੀਆਂ ਪੱਟੀਆਂ ਬੰਨ੍ਹ ਕੇ...
ਪੰਜਾਬ ਯੂਨੀਵਰਸਿਟੀ ’ਤੇ ਆਰ. ਐਸ. ਐਸ. ਦਾ ਕਰਵਾਇਆ ਜਾ ਰਿਹੈ ਕਬਜ਼ਾ- ਪਰਮਬੰਸ ਸਿੰਘ ਬੰਟੀ ਰੋਮਾਣਾ
. . .  55 minutes ago
ਚੰਡੀਗੜ੍ਹ, 7 ਜੂਨ (ਦਵਿੰਦਰ ਸਿੰਘ)- ਪੰਜਾਬ ਯੂਨੀਵਰਸਿਟੀ ’ਤੇ ਆਰ. ਐਸ. ਐਸ. ਦਾ ਕਬਜ਼ਾ ਕਰਵਾਇਆ ਜਾ ਰਿਹਾ ਹੈ ਅਤੇ ਸਾਨੂੰ ਸਾਰਿਆਂ ਨੂੰ ਇਸ ਖ਼ਿਲਾਫ਼ ਇਕੱਠੇ ਹੋ ਕੇ ਇਹ ਲੜਾਈ ਲੜਨ ਦੀ ਲੋੜ....
ਸਾਬਕਾ ਮੰਤਰੀ ਸਿੰਗਲਾ ਦੀ ਕੋਠੀ ’ਤੇ ਵੀ ਪਹੁੰਚੀ ਵਿਜੀਲੈਂਸ
. . .  about 2 hours ago
ਸੰਗਰੂਰ, 7 ਜੂਨ (ਦਮਨਜੀਤ ਸਿੰਘ)- ਸਾਬਕਾ ਕੈਬਨਿਟ ਮੰਤਰੀ ਵਿਜੇਇੰਦਰ ਸਿੰਗਲਾ ਦੀ ਸੰਗਰੂਰ ਕੋਠੀ ’ਤੇ ਵੀ ਅੱਜ ਵਿਜੀਲੈਂਸ ਵਲੋਂ ਛਾਪੇਮਾਰੀ ਕੀਤੀ ਗਈ ਹੈ। ਜਾਣਕਾਰੀ ਅਨੁਸਾਰ 2 ਘੰਟਿਆਂ ਤੱਕ ਸਿੰਗਲਾ ਦੀ....
ਕਿਸਾਨਾਂ ’ਤੇ ਕੀਤੇ ਗਏ ਲਾਠੀਚਾਰਜ ਤੋਂ ਬਾਅਦ ਕਿਸਾਨ ਆਗੂ ਰਾਕੇਸ਼ ਟਿਕੈਤ ਪਹੁੰਚੇ ਕਰਨਾਲ
. . .  about 2 hours ago
ਕਰਨਾਲ, 7 ਜੂਨ (ਗੁਰਮੀਤ ਸਿੰਘ ਸੱਗੂ)- ਸ਼ਾਹਬਾਦ ਮਾਰਕੰਡਾ ਵਿਖੇ ਕਿਸਾਨਾਂ ’ਤੇ ਕੀਤੇ ਗਏ ਲਾਠੀਚਾਰਜ ਤੋਂ ਬਾਅਦ ਭਾਰਤੀ ਕਿਸਾਨ ਯੂਨੀਅਨ ਦੇ ਸੀਨੀਅਰ ਕਿਸਾਨ ਆਗੂ ਰਾਕੇਸ਼ ਟਿਕੈਤ ਕਰਨਾਲ ਪਹੁੰਚੇ। ਉਨ੍ਹਾਂ....
ਵਿਸ਼ਵ ਟੈਸਟ ਚੈਂਪੀਅਨਸ਼ਿਪ ਫਾਈਨਲ:ਟਾਸ ਜਿੱਤ ਕੇ ਭਾਰਤ ਵਲੋਂ ਪਹਿਲਾਂ ਗੇਂਦਬਾਜ਼ੀ ਦਾ ਫ਼ੈਸਲਾ
. . .  about 2 hours ago
ਲੰਡਨ, 7 ਜੂਨ- ਭਾਰਤ ਨੇ ਵਿਸ਼ਵ ਟੈਸਟ ਚੈਂਪੀਅਨਸ਼ਿਪ ਦੇ ਫਾਈਨਲ 'ਚ ਆਸਟ੍ਰੇਲੀਆ ਵਿਰੁੱਧ ਟਾਸ ਜਿੱਤ ਕੇ ਪਹਿਲਾਂ ਗੇਂਦਬਾਜ਼ੀ ਕਰਨ ਦਾ ਫ਼ੈਸਲਾ ਕੀਤਾ ਹੈ।
ਕੇਂਦਰੀ ਮੰਤਰੀ ਮੰਡਲ ਨੇ ਸਾਉਣੀ ਦੀਆਂ ਫ਼ਸਲਾਂ ਲਈ ਵਧੇ ਹੋਏ ਸਮਰਥਨ ਮੁੱਲ ਨੂੰ ਦਿੱਤੀ ਮਨਜ਼ੂਰੀ- ਪੀਯੂਸ਼ ਗੋਇਲ
. . .  about 3 hours ago
ਨਵੀਂ ਦਿੱਲੀ, 7 ਜੂਨ- ਕੇਂਦਰੀ ਮੰਤਰੀ ਪੀਯੂਸ਼ ਗੋਇਲ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਕੇਂਦਰੀ ਮੰਤਰੀ ਮੰਡਲ ਨੇ ਮੰਡੀਕਰਨ ਸੀਜ਼ਨ 2023-24 ਲਈ ਸਾਉਣੀ ਦੀਆਂ ਫ਼ਸਲਾਂ ਲਈ ਵਧੇ ਹੋਏ ਘੱਟੋ-ਘੱਟ ਸਮਰਥਨ.....
ਸਿਵਲ ਹਸਪਤਾਲ ’ਚ ਮੈਡੀਕਲ ਕਰਵਾਉਣ ਆਇਆ ਦੋਸ਼ੀ ਹਥਕੜੀ ਸਮੇਤ ਫ਼ਰਾਰ
. . .  about 3 hours ago
ਕਪੂਰਥਲਾ, 7 ਜੂਨ (ਅਮਨਜੋਤ ਸਿੰਘ ਵਾਲੀਆ)- ਸਿਵਲ ਹਸਪਤਾਲ ਵਿਚ ਅੱਜ ਮੈਡੀਕਲ ਕਰਵਾਉਣ ਆਇਆ ਚੋਰੀ ਦੇ ਮਾਮਲੇ ਵਿਚ ਇਕ ਕਥਿਤ ਦੋਸ਼ੀ ਦੇ ਹਥਕੜੀ ਸਮੇਤ ਫ਼ਰਾਰ ਹੋਣ ਦੀ ਖ਼ਬਰ ਹੈ.....
ਹੁਸ਼ਿਆਰਪੁਰ: ਖ਼ੇਤ ’ਚੋਂ ਬੰਬ ਮਿਲਣ ਕਾਰਨ ਪਿੰਡ ਵਿਚ ਦਹਿਸ਼ਤ ਦਾ ਮਾਹੌਲ
. . .  about 4 hours ago
ਮੁਕੇਰੀਆਂ, 7 ਜੂਨ- ਇੱਥੋਂ ਦੇ ਇਕ ਪਿੰਡ ਧਰਮਪੁਰ ’ਚ ਬੰਬ ਮਿਲਣ ਦੀ ਖ਼ਬਰ ਸਾਹਮਣੇ ਆਈ ਹੈ, ਜਿਸ ਤੋਂ ਬਾਅਦ ਪੁਲਿਸ ਨੇ ਮੌਕੇ ’ਤੇ ਪਹੁੰਚ ਕੇ ਪਿੰਡ ਨੂੰ ਸੀਲ ਕਰ ਦਿੱਤਾ ਹੈ। ਫ਼ਿਲਹਾਲ ਪੁਲਿਸ ਵਲੋਂ ਜਾਂਚ....
ਭਾਰਤੀ ਕਿਸਾਨ ਯੂਨੀਅਨ ਚੜੂਨੀ ਨੇ ਲਾਢੂਵਾਲ ਟੋਲ ਪਲਾਜ਼ਾ ਕਰਵਾਇਆ ਮੁਫ਼ਤ
. . .  about 4 hours ago
ਲੁਧਿਆਣਾ, 7 ਜੂਨ (ਰੂਪੇਸ਼ ਕੁਮਾਰ)- ਭਾਰਤੀ ਕਿਸਾਨ ਯੂਨੀਅਨ ਚੜੂਨੀ ਵਲੋਂ ਲੁਧਿਆਣੇ ਦਾ ਲਾਢੂਵਾਲ ਟੋਲ ਪਲਾਜ਼ਾ ਮੁਫ਼ਤ ਕਰਵਾਇਆ ਗਿਆ.......
ਹਰਿਆਣਾ: ਕਿਸਾਨਾਂ ਦਾ ਪ੍ਰਦਰਸ਼ਰਨ ਜਾਰੀ
. . .  about 4 hours ago
ਕੁਰੂਕਸ਼ੇਤਰ, 7 ਜੂਨ- ਸੂਰਜਮੁਖੀ ਦੇ ਬੀਜਾਂ ਦੇ ਘੱਟੋ-ਘੱਟ ਸਮਰਥਨ ਮੁੱਲ ਦੀ ਮੰਗ ਨੂੰ ਲੈ ਕੇ ਕੁਰੂਕਸ਼ੇਤਰ ਦੇ ਸ਼ਾਹਾਬਾਦ ਵਿਚ ਕਿਸਾਨਾਂ ਦਾ ਪ੍ਰਦਰਸ਼ਨ ਜਾਰੀ ਹੈ। ਇਸ ਮੌਕੇ ਡੀ.ਐਸ.ਪੀ. ਰਣਧੀਰ ਸਿੰਘ ਅਤੇ ਐਸ.ਡੀ.ਐਮ.....
ਭਗਵੰਤ ਮਾਨ ਨੇ ਕੇਜਰੀਵਾਲ ਨੂੰ ਦਿੱਤੀਆਂ ਢਾਈ ਕਰੋੜ ਦੀਆਂ ਦੋ ਗੱਡੀਆਂ- ਪ੍ਰਤਾਪ ਸਿੰਘ ਬਾਜਵਾ
. . .  about 4 hours ago
ਮੁਹਾਲੀ, 7 ਜੂਨ (ਦਵਿੰਦਰ ਸਿੰਘ)- ਅੱਜ ਇੱਥੇ ਪੱਤਰਕਾਰਾਂ ਨੂੰ ਸੰਬੋਧਨ ਕਰਦਿਆਂ ਪ੍ਰਤਾਪ ਸਿੰਘ ਬਾਜਵਾ ਨੇ ਕਿਹਾ ਕਿ ਭਗਵੰਤ ਮਾਨ....
ਪਾਵਰਕਾਮ ਐਂਡ ਟਰਾਂਸਕੋ ਠੇਕਾ ਮੁਲਾਜ਼ਮ ਯੂਨੀਅਨ ਦੇ ਮੁਲਾਜ਼ਮਾਂ ਨੇ ਐਸ. ਡੀ. ਓ. ਦੀਆਂ ਵਧੀਕੀਆਂ ਵਿਰੁੱਧ ਦਿੱਤਾ ਧਰਨਾ
. . .  about 5 hours ago
ਕੋਟਫਤੂਹੀ, 7 ਜੂਨ (ਅਵਤਾਰ ਸਿੰਘ ਅਟਵਾਲ)- ਪਾਵਰਕਾਮ ਐਂਡ ਟਰਾਂਸਕੋ ਠੇਕਾ ਮੁਲਾਜ਼ਮ ਯੂਨੀਅਨ (ਬਿਜਲੀ ਬੋਰਡ) ਪੰਜਾਬ ਦੇ ਸਥਾਨਕ ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਲਿਮਟਿਡ ਉਪ ਮੰਡਲ ਪਾਲਦੀ (ਕੋਟਫ਼ਤੂਹੀ) ਦੇ....
ਅਨੁਰਾਗ ਠਾਕੁਰ ਦੀ ਰਿਹਾਇਸ਼ ’ਤੇ ਨਹੀਂ ਪੁੱਜੇ ਰਾਕੇਸ਼ ਟਿਕੈਤ
. . .  about 5 hours ago
ਨਵੀਂ ਦਿੱਲੀ, 7 ਜੂਨ- ਪ੍ਰਦਰਸ਼ਕਾਰੀ ਪਹਿਲਵਾਨਾਂ ਨਾਲ ਗੱਲਬਾਤ ਲਈ ਸਰਕਾਰ ਦੇ ਸੱਦੇ ਤੋਂ ਬਾਅਦ ਪਹਿਲਵਾਨ ਬਜਰੰਗ ਪੂਨੀਆ ਹੀ ਉਨ੍ਹਾਂ ਦੀ....
ਅਨੁਰਾਗ ਠਾਕੁਰ ਦੇ ਘਰ ਪੁੱਜੀ ਸਾਕਸ਼ੀ ਮਲਿਕ
. . .  about 5 hours ago
ਨਵੀਂ ਦਿੱਲੀ, 7 ਜੂਨ- ਪ੍ਰਦਰਸ਼ਨਕਾਰੀ ਪਹਿਲਵਾਨਾਂ ਨਾਲ ਗੱਲਬਾਤ ਲਈ ਸਰਕਾਰ ਦੇ ਸੱਦੇ ਤੋਂ ਬਾਅਦ ਪਹਿਲਵਾਨ ਸਾਕਸ਼ੀ ਮਲਿਕ ਕੇਂਦਰੀ ਖ਼ੇਡ ਮੰਤਰੀ ਅਨੁਰਾਗ ਠਾਕੁਰ ਦੇ ਘਰ ਪਹੁੰਚੀ।
ਸਰਕਾਰ ਪਹਿਲਵਾਨਾਂ ਨਾਲ ਗੱਲਬਾਤ ਕਰਨ ਲਈ ਤਿਆਰ- ਅਨੁਰਾਗ ਠਾਕੁਰ
. . .  about 5 hours ago
ਨਵੀਂ ਦਿੱਲੀ, 7 ਜੂਨ- ਪ੍ਰਦਰਸ਼ਨ ਕਰ ਰਹੇ ਪਹਿਲਵਾਨਾਂ ਸੰਬੰਧੀ ਗੱਲ ਕਰਦਿਆਂ ਕੇਂਦਰੀ ਮੰਤਰੀ ਅਨੁਰਾਗ ਠਾਕੁਰ ਨੇ ਕਿਹਾ ਕਿ ਸਰਕਾਰ ਪਹਿਲਵਾਨਾਂ ਨਾਲ ਉਨ੍ਹਾਂ ਦੇ ਮੁੱਦਿਆਂ ’ਤੇ ਗੱਲਬਾਤ ਕਰਨ ਲਈ....
ਅਨੁਰਾਗ ਠਾਕੁਰ ਨੂੰ ਮਿਲਣ ਪੁੱਜੇ ਬਜਰੰਗ ਪੂਨੀਆ ਤੇ ਰਾਕੇਸ਼ ਟਿਕੈਤ
. . .  about 6 hours ago
ਨਵੀਂ ਦਿੱਲੀ, 7 ਜੂਨ- ਪਹਿਲਵਾਨ ਬਜਰੰਗ ਪੂਨੀਆ ਅਤੇ ਕਿਸਾਨ ਆਗੂ ਰਾਕੇਸ਼ ਟਿਕੈਤ ਕੇਂਦਰੀ ਖ਼ੇਡ ਮੰਤਰੀ ਅਨੁਰਾਗ ਠਾਕੁਰ ਦੇ ਘਰ ਉਨ੍ਹਾਂ ਨਾਲ ਮੁਲਾਕਾਤ ਕਰਨ ਲਈ ਪਹੁੰਚੇ।
ਹਰਿਆਣਾ:ਸੂਰਜਮੁਖੀ ਦੇ ਬੀਜ ਲਈ ਘੱਟੋ-ਘੱਟ ਸਮਰਥਨ ਮੁੱਲ ਦੀ ਮੰਗ ਨੂੰ ਲੈ ਕੇ ਕਿਸਾਨਾਂ ਦਾ ਧਰਨਾ ਜਾਰੀ
. . .  about 6 hours ago
ਕੁਰੂਕਸ਼ੇਤਰ, 7 ਜੂਨ-ਕੁਰੂਕਸ਼ੇਤਰ ਦੇ ਸ਼ਾਹਾਬਾਦ ਵਿਚ ਸੂਰਜਮੁਖੀ ਦੇ ਬੀਜ ਲਈ ਘੱਟੋ-ਘੱਟ ਸਮਰਥਨ ਮੁੱਲ ਦੀ ਮੰਗ ਨੂੰ ਲੈ ਕੇ ਕਿਸਾਨਾਂ ਨੇ ਆਪਣਾ ਧਰਨਾ ਜਾਰੀ ਰੱਖਿਆ...
ਕੇਂਦਰੀ ਖੇਡ ਮੰਤਰੀ ਅਨੁਰਾਗ ਠਾਕੁਰ ਵਲੋਂ ਪ੍ਰਦਰਸ਼ਨਕਾਰੀ ਪਹਿਲਵਾਨਾਂ ਨੂੰ ਗੱਲਬਾਤ ਲਈ ਸੱਦਾ ਦੇਣ ਬਾਰੇ ਬੋਲੀ ਸਾਕਸ਼ੀ ਮਲਿਕ
. . .  about 6 hours ago
ਨਵੀਂ ਦਿੱਲੀ, 7 ਜੂਨ-ਪਹਿਲਵਾਨ ਸਾਕਸ਼ੀ ਮਲਿਕ ਨੇ ਕੇਂਦਰੀ ਖੇਡ ਮੰਤਰੀ ਅਨੁਰਾਗ ਠਾਕੁਰ ਵਲੋਂ ਪ੍ਰਦਰਸ਼ਨਕਾਰੀ ਪਹਿਲਵਾਨਾਂ ਨੂੰ ਗੱਲਬਾਤ ਲਈ ਸੱਦਾ ਦੇਣ ਬਾਰੇ ਨਿਊਜ ਏਜੰਸੀ ਨਾਲ ਗੱਲਬਾਤ ਕਰਦਿਆ ਕਿਹਾ "ਅਸੀਂ ਆਪਣੇ ਸੀਨੀਅਰਾਂ ਅਤੇ ਸਮਰਥਕਾਂ ਨਾਲ ਸਰਕਾਰ ਦੁਆਰਾ ਦਿੱਤੇ ਪ੍ਰਸਤਾਵ...
ਮੱਧ ਪ੍ਰਦੇਸ਼:ਐਲ.ਪੀ.ਜੀ. ਲੈ ਕੇ ਜਾ ਰਹੀ ਮਾਲ ਗੱਡੀ ਦੇ ਦੋ ਡੱਬੇ ਪਟੜੀ ਤੋਂ ਉਤਰੇ
. . .  about 6 hours ago
ਜਬਲਪੁਰ, 7 ਜੂਨ -ਮੱਧ ਪ੍ਰਦੇਸ਼ ਦੇ ਜਬਲਪੁਰ ਦੇ ਸ਼ਾਹਪੁਰਾ ਭਿਟੋਨੀ ਵਿਚ ਇਕ ਮਾਲ ਰੇਲਗੱਡੀ ਦੇ ਐਲ.ਪੀ.ਜੀ. ਰੇਕ ਦੇ ਦੋ ਡੱਬੇ ਪਟੜੀ ਤੋਂ ਉਤਰ...
ਮੱਧ ਪ੍ਰਦੇਸ਼:ਬੋਰਵੈੱਲ 'ਚ ਡਿੱਗੀ ਢਾਈ ਸਾਲਾ ਬੱਚੀ ਨੂੰ ਬਚਾਉਣ ਦੀਆਂ ਕੋਸ਼ਿਸ਼ਾਂ ਜਾਰੀ
. . .  about 6 hours ago
ਭੋਪਾਲ, 7 ਜੂਨ-ਮੱਧ ਪ੍ਰਦੇਸ਼ ਦੇ ਸਿਹੋਰ ਜ਼ਿਲ੍ਹੇ ਦੇ ਪਿੰਡ ਮੁੰਗੌਲੀ 'ਚ ਖੇਤ 'ਚ ਖੇਡਦੇ ਹੋਏ ਬੋਰਵੈੱਲ 'ਚ ਡਿੱਗੀ ਢਾਈ ਸਾਲਾ ਬੱਚੀ ਨੂੰ ਬਚਾਉਣ ਲਈ ਬਚਾਅ ਕਾਰਜ ਪੂਰੇ ਜ਼ੋਰਾਂ 'ਤੇ ਚੱਲ...
ਲੋਪੋਕੇ ਪੁਲਿਸ ਵਲੋਂ 5 ਲੱਖ 95 ਹਜ਼ਾਰ ਦੀ ਡਰੱਗ ਮਨੀ ਤੇ ਹੈਰੋਇਨ ਸਮੇਤ ਤਿੰਨ ਕਾਬੂ
. . .  about 6 hours ago
ਚੋਗਾਵਾਂ, 7 ਜੂਨ (ਗੁਰਵਿੰਦਰ ਸਿੰਘ ਕਲਸੀ)-ਡੀ.ਐਸ.ਪੀ. ਅਟਾਰੀ ਪ੍ਰਵੇਸ਼ ਚੋਪੜਾ ਦੀ ਅਗਵਾਈ ਹੇਠ ਥਾਣਾ ਲੋਪੋਕੇ ਦੇ ਐਸ.ਐਚ.ਓ. ਹਰਪਾਲ ਸਿੰਘ ਸੋਹੀ ਤੇ ਪੁਲਿਸ ਪਾਰਟੀਆਂ ਵਲੋਂ ਟੀਮਾਂ ਬਣਾਕੇ ਪਿੰਡਾਂ ਵਿਚ ਗਸ਼ਤ ਦੌਰਾਨ...
ਅਗਲੇ 24 ਘੰਟਿਆਂ ਦੌਰਾਨ ਗੰਭੀਰ ਚੱਕਰਵਾਤੀ ਤੂਫਾਨ-ਮੌਸਮ ਵਿਭਾਗ
. . .  about 6 hours ago
ਨਵੀਂ ਦਿੱਲੀ, 7 ਜੂਨ-ਮੌਸਮ ਵਿਭਾਗ ਅਨੁਸਾਰ ਪੂਰਬੀ ਮੱਧ ਅਤੇ ਨਾਲ ਲੱਗਦੇ ਦੱਖਣ-ਪੂਰਬੀ ਅਰਬ ਸਾਗਰ ਉੱਤੇ ਗੰਭੀਰ ਚੱਕਰਵਾਤੀ ਤੂਫ਼ਾਨ ਬਿਪਰਜੋਏ ਗੋਆ ਦੇ ਪੱਛਮ-ਦੱਖਣ-ਪੱਛਮ ਵਿਚ ਲਗਭਗ 890 ਕਿਲੋਮੀਟਰ...
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 14 ਅੱਸੂ ਸੰਮਤ 553

ਅੰਮ੍ਰਿਤਸਰ / ਦਿਹਾਤੀ

ਖੇਤੀਬਾੜੀ ਕਾਨੂੰਨਾਂ ਦੇ ਵਿਰੋਧ 'ਚ ਭਾਰਤ ਬੰਦ ਨੂੰ ਭਰਵਾਂ ਹੁੰਗਾਰਾ

ਕਸਬਾ ਖਿਲਚੀਆਂ ਵਿਖੇ ਭਾਰਤ ਬੰਦ ਨੂੰ ਭਰਵਾਂ ਹੁੰਗਾਰਾ ਖਿਲਚੀਆਂ, 28 ਸਤੰਬਰ (ਕਰਮਜੀਤ ਸਿੰਘ ਮੁੱਛਲ)-ਸੰਯੁਕਤ ਕਿਸਾਨ ਮੋਰਚੇ ਵਲੋਂ ਭਾਰਤ ਬੰਦ ਦੇ ਸੱਦੇ ਨੂੰ ਕਸਬਾ ਖਿਲਚੀਆਂ ਵਿਖੇ ਭਰਵਾਂ ਹੁੰਗਾਰਾ ਮਿਲਿਆ ਤੇ ਕਿਸਾਨਾਂ ਵਲੋਂ ਅੰਮਿ੍ਤਸਰ-ਦਿੱਲੀ ਨੈਸ਼ਨਲ ...

ਪੂਰੀ ਖ਼ਬਰ »

ਉਲੰਪੀਅਨ ਗੁਰਜੀਤ ਕੌਰ ਮਿਆਦੀਆਂ ਨੇ ਸਵਰਾਜ ਸਪੋਰਟਸ ਕਲੱਬ ਦੇ ਖਿਡਾਰੀਆਂ ਨੂੰ ਭੇਜੀਆਂ ਵਰਦੀਆਂ

ਅਜਨਾਲਾ, 28 ਸਤੰਬਰ (ਗੁਰਪ੍ਰੀਤ ਸਿੰਘ ਢਿੱਲੋਂ)-ਸੰਸਾਰ ਪੱਧਰ 'ਤੇ ਪੰਜਾਬ ਅਤੇ ਆਪਣੇ ਇਲਾਕੇ ਦਾ ਨਾਂਅ ਰੌਸ਼ਨ ਕਰਨ ਵਾਲੀ ਭਾਰਤੀ ਮਹਿਲਾ ਹਾਕੀ ਟੀਮ 'ਚ ਪੰਜਾਬ ਦੀ ਇਕਲੌਤੀ ਖਿਡਾਰਨ ਓਲੰਪੀਅਨ ਗੁਰਜੀਤ ਕੌਰ ਮਿਆਦੀਆਂ ਵਲੋਂ ਸਵਰਾਜ ਸਪੋਰਟਸ ਕਲੱਬ ਅਜਨਾਲਾ ਦੇ ...

ਪੂਰੀ ਖ਼ਬਰ »

ਭੱਖਾ ਦੀ ਅਗਵਾਈ 'ਚ ਚੰਨੀ ਸਰਕਾਰ ਦੇ ਹੱਥ ਮਜਬੂਤ ਕਰਨ ਲਈ ਕਾਂਗਰਸ ਵਰਕਰਾਂ ਦੀ ਮੀਟਿੰਗ

ਅਜਨਾਲਾ, 28 ਸਤੰਬਰ (ਐਸ. ਪ੍ਰਸ਼ੋਤਮ)-ਅੱਜ ਸਥਾਨਕ ਵਾਰਡ ਨੰ : 10 ਭੱਖਾ ਤਾਰਾ ਸਿੰਘ ਵਿਖੇ ਵਾਰਡ ਇੰਚਾਰਜ ਤੇ ਸੀਨੀਅਰ ਕਾਂਗਰਸੀ ਦਲਿਤ ਆਗੂ ਨਿਸ਼ਾਨ ਸਿੰਘ ਭੱਖਾ ਦੀ ਪ੍ਰਧਾਨਗੀ 'ਚ ਕਾਂਗਰਸ ਦੇ ਸਰਗਰਮ ਆਗੂਆਂ ਤੇ ਕਾਰਕੁੰਨਾਂ ਦੀ ਕਰਵਾਈ ਗਈ ਪ੍ਰਭਾਵਸ਼ਾਲੀ ਮੀਟਿੰਗ ...

ਪੂਰੀ ਖ਼ਬਰ »

ਮਲਕੀਅਤ ਸਿੰਘ ਏ. ਆਰ. ਵਲੋਂ ਭਿੱਲਾ ਦੇ ਦਫ਼ਤਰ ਦਾ ਉਦਘਾਟਨ

ਜੰਡਿਆਲਾ ਗੁਰੂ, 24 ਸਤੰਬਰ (ਰਣਜੀਤ ਸਿੰਘ ਜੋਸਨ)-ਸ਼੍ਰੋਮਣੀ ਅਕਾਲੀ ਦਲ (ਬ) ਦੇ ਹਲਕਾ ਜੰਡਿਆਲਾ ਗੁਰੂ ਤੋਂ ਉਮੀਦਵਾਰ ਤੇ ਸਾਬਕਾ ਵਿਧਾਇਕ ਮਲਕੀਤ ਸਿੰਘ ਏ. ਆਰ. ਵਲੋਂ ਯੂਥ ਅਕਾਲੀ ਦਲ (ਬ) ਪੰਜਾਬ ਦੇ ਮੀਤ ਪ੍ਰਧਾਨ ਵਿਜੈ ਕੁਮਾਰ ਭਿੱਲਾ ਦੇ ਦਫ਼ਤਰ ਦਾ ਗਹਿਰੀ ਮੰਡੀ ਵਿਖੇ ...

ਪੂਰੀ ਖ਼ਬਰ »

ਸਿੱਧੂ ਵਲੋਂ ਅਸਤੀਫ਼ਾ ਦੇਣ ਨਾਲ ਕਾਂਗਰਸ ਦੀ ਫੁੱਟ ਜੱਗ ਜ਼ਾਹਰ ਹੋਈ- ਰਣੀਕੇ

ਜੇਠੂਵਾਲ, 28 ਸਤੰਬਰ (ਮਿੱਤਰਪਾਲ ਸਿੰਘ ਰੰਧਾਵਾ)-ਪੰਜਾਬ ਦੀ ਕਾਂਗਰਸ ਪਾਰਟੀ 'ਚ ਜਿਹੜਾ ਘਮਸਾਨ ਮੱਚਿਆ ਹੋਇਆ ਹੈ, ਉਹ ਅਜੇ ਰੁਕਣ ਦਾ ਨਾਮ ਨਹੀਂ ਲੈ ਰਿਹਾ ਜਿਸ ਦੀ ਮਿਸਾਲ ਅੱਜ ਪੰਜਾਬ ਕਾਂਗਰਸ ਦੇ ਪੰਜਾਬ ਪ੍ਰਧਾਨ ਨਵਜੋਤ ਸਿੰਘ ਸਿੱਧੂ ਵਲੋਂ ਅਸਤੀਫਾ ਦੇਣ ਤੋਂ ਮਿਲਦਾ ...

ਪੂਰੀ ਖ਼ਬਰ »

ਬੀਬੀ ਰਾਮੂਵਾਲੀਆ ਦੇ ਗੁਰੂ ਨਗਰੀ ਪਹੁੰਚਣ 'ਤੇ ਭਾਜਪਾ ਆਗੂੁਆਂ ਵਲੋਂ ਸਵਾਗਤ

ਅੰਮਿ੍ਤਸਰ, 28 ਸਤੰਬਰ (ਜੱਸ, ਹਰਮਿੰਦਰ)-ਭਾਰਤੀ ਜਨਤਾ ਪਾਰਟੀ 'ਚ ਹਾਲ ਹੀ ਵਿਚ ਸ਼ਾਮਿਲ ਹੋਏ ਤੇ ਪਾਰਟੀ ਦੇ ਬੁਲਾਰਾ ਬੀਬੀ ਅਮਨਜੋਤ ਕੌਰ ਰਾਮੂਵਾਲੀਆ ਦਾ ਅੱਜ ਗੁਰੂ ਨਗਰੀ ਅੰਮਿ੍ਤਸਰ ਪਹੁੰਚਣ 'ਤੇ ਭਾਰਤੀ ਜਨਤਾ ਪਾਰਟੀ ਦੇ ਅੰਮਿ੍ਤਸਰ ਦਿਹਾਤੀ ਪ੍ਰਧਾਨ ਹਰਦਿਆਲ ਸਿੰਘ ...

ਪੂਰੀ ਖ਼ਬਰ »

ਬਾਰ ਐਸੋਸੀਏਸ਼ਨ ਅਜਨਾਲਾ ਵਲੋਂ ਹੜਤਾਲ ਕਰ ਕੇ ਬੰਦ ਦਾ ਕੀਤਾ ਸਮਰਥਨ

ਅਜਨਾਲਾ, 28 ਸਤੰਬਰ (ਗੁਰਪ੍ਰੀਤ ਸਿੰਘ ਢਿੱਲੋਂ)-ਬਾਰ ਐਸੋਸੀਏਸ਼ਨ ਅਜਨਾਲਾ ਦੇ ਸਮੂਹ ਮੈਂਬਰਾਂ ਵਲੋਂ ਪ੍ਰਧਾਨ ਐਡਵੋਕੇਟ ਹਰਪਾਲ ਸਿੰਘ ਨਿੱਝਰ ਦੀ ਅਗਵਾਈ 'ਚ ਹੜਤਾਲ ਕਰਕੇ ਅਦਾਲਤਾਂ ਦਾ ਕੰਮਕਾਜ ਮੁਕੰਮਲ ਤੌਰ ਠੱਪ ਰੱਖ ਕੇ ਸੰਯੁਕਤ ਕਿਸਾਨ ਮੋਰਚੇ ਵੱਲੋਂ ਭਾਰਤ ਬੰਦ ...

ਪੂਰੀ ਖ਼ਬਰ »

ਅਗਾਮੀ ਚੋਣਾਂ ਦੌਰਾਨ ਪੰਜਾਬ 'ਚੋਂ ਕਾਂਗਰਸ ਨੂੰ ਮੂੰਹ ਦੀ ਖਾਣੀ ਪਵੇਗੀ-ਬੋਨੀ ਅਜਨਾਲਾ

ਗੱਗੋਮਾਹਲ, 28 ਸਤੰਬਰ (ਬਲਵਿੰਦਰ ਸਿੰਘ ਸੰਧੂ)-ਪੰਜਾਬ 'ਚ ਕਾਂਗਰਸ ਮੁੱਖ ਮੰਤਰੀ ਬਦਲਣ ਸਮੇਤ ਕੋਈ ਵੀ ਪੱਤਾ ਖੇਡ ਲਵੇ, ਪੰਜਾਬੀਆਂ ਦੇ ਦਿਲਾਂ ਵਿਚ ਇਸ ਦੀ ਕੋਈ ਕਦਰ ਨਹੀਂ ਰਹੀ ਤੇ ਅਗਾਮੀ ਚੋਣਾਂ ਦੌਰਾਨ ਪੰਜਾਬ 'ਚੋਂ ਕਾਂਗਰਸ ਨੂੰ ਮੂੰਹ ਦੀ ਖਾਣੀ ਪਵੇਗੀ | ਉਕਤ ...

ਪੂਰੀ ਖ਼ਬਰ »

ਮੋਦੀ ਸਰਕਾਰ ਤਿੰਨ ਖੇਤੀ ਕਾਨੂੰਨਾਂ ਸਮੇਤ ਬਿਜਲੀ ਬਿੱਲ 2020 ਤੁਰੰਤ ਰੱਦ ਕਰੇ-ਕੰਵਰਪ੍ਰਤਾਪ

ਗੱਗੋਮਾਹਲ, 28 ਸਤੰਬਰ (ਬਲਵਿੰਦਰ ਸਿੰਘ ਸੰਧੂ)-ਪੰਜਾਬ ਅੰਦਰ ਕਾਂਗਰਸ ਦੀ ਨਵ-ਗਠਿਤ ਸਰਕਾਰ 4 ਮਹੀਨਿਆਂ 'ਚ ਰਹਿੰਦੇ ਵਾਅਦੇ ਪੂਰੇ ਕਰਨ ਲਈ ਦਿਨ ਰਾਤ ਇਕ ਕਰ ਦੇਵੇਗੀ | ਉਕਤ ਵਿਚਾਰਾਂ ਦਾ ਪ੍ਰਗਟਾਵਾ ਹਲਕਾ ਵਿਧਾਇਕ ਹਰਪ੍ਰਤਾਪ ਸਿੰਘ ਅਜਨਾਲਾ ਦੇ ਸਪੁੱਤਰ ਤੇ ਕਾਂਗਰਸ ਦੇ ...

ਪੂਰੀ ਖ਼ਬਰ »

'ਆਪ' ਵਲੋਂ ਚੋਗਾਵਾਂ 'ਚ ਮੀਟਿੰਗ

ਚੋਗਾਵਾਂ, 28 ਸਤੰਬਰ (ਗੁਰਬਿੰਦਰ ਸਿੰਘ ਬਾਗੀ)-ਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ 'ਆਪ' ਦੇ ਸੀਨੀ: ਆਗੂ ਬਲਦੇਵ ਸਿੰਘ ਮਿਆਦੀਆਂ ਦੀ ਅਗਵਾਈ ਵਿਚ ਕਸਬਾ ਚੋਗਾਵਾਂ ਅੱਡੇ ਵਾਲੇ ਗੁਰਦੁਆਰਾ ਸਾਹਿਬ ਵਿਖੇ ਮੀਟਿੰਗ ਹੋਈ ਜਿਸ 'ਚ ਬਜ਼ਾਰ ਦੇ ਦੁਕਾਨਦਾਰਾਂ, ਰਿਕਸ਼ੇ, ਰੇਹੜੀਆਂ ਵਾਲਿਆਂ ਨੇ ਭਾਗ ਲਿਆ | ਇਸ ਮੌਕੇ 'ਆਪ' ਆਗੂ ਬਲਦੇਵ ਸਿੰਘ ਮਿਆਦੀਆਂ ਨੇ ਕਿਹਾ ਕਿ ਪਾਰਟੀ ਦੇ ਕਨਵੀਨਰ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਵਲੋਂ ਪੰਜਾਬ ਦੀ ਬਿਹਤਰੀ ਤੇ ਇਥੋਂ ਦੀ ਗ਼ਰੀਬੀ ਰੇਖਾਂ ਤੋਂ ਹੇਠਾਂ ਰਹਿ ਰਹੇ ਲੋਕਾਂ ਲਈ ਦੂਸਰੀ ਗਾਰੰਟੀ ਯੋਜਨਾ ਤਹਿਤ ਅਹਿਮ ਯੋਜਨਾਵਾਂ ਉਲੀਕੀਆਂ ਹਨ ਜਿਨ੍ਹਾਂ ਨੂੰ ਕੇਜਰੀਵਾਲ 'ਆਪ' ਪੰਜਾਬ ਆ ਕੇ ਦੱਸਣਗੇ | ਇਸ ਮੌਕੇ ਦਲਜੀਤ ਸਿੰਘ, ਗੁਰਵਿੰਦਰ ਸਿੰਘ ਫੌਜੀ ਚੱਕ ਮਿਸ਼ਰੀ ਖਾਂ, ਸੁਖਵਿੰਦਰ ਸਿੰਘ ਅਵਾਣ, ਜਤਿੰਦਰ ਸਿੰਘ ਰਾਜਾਸਾਂਸੀ, ਬਲਦੇਵ ਸਿੰਘ, ਪਲਵਿੰਦਰ ਸਿੰਘ, ਰਜਿੰਦਰ ਸਿੰਘ, ਹੈਪੀ, ਮੁਖਤਾਰ ਸਿੰਘ, ਗੁਰਮੀਤ ਸਿੰਘ, ਬਲਦੇਵ ਸਿੰਘ, ਜਗਰੂਪ ਸਿੰਘ ਭੁੱਲਰ ਆਦਿ ਸਨ |

ਖ਼ਬਰ ਸ਼ੇਅਰ ਕਰੋ

 

ਮੁਫ਼ਤ ਮੈਡੀਕਲ ਕੈਂਪ ਲਗਾਇਆ

ਰਾਮ ਤੀਰਥ , 28 ਸਤੰਬਰ (ਧਰਵਿੰਦਰ ਸਿੰਘ ਔਲਖ)-ਭਾਈ ਗੁਰਇਕਬਾਲ ਸਿੰਘ ਤੇ ਭਾਈ ਅਮਨਦੀਪ ਸਿੰਘ ਬੀਬੀ ਕੌਲਾਂ ਵਾਲਿਆਂ ਵਲੋਂ ਅੱਜ ਬਾਬਾ ਦੀਪ ਸਿੰਘ ਹੈਲਥ ਕੇਅਰ ਚੈਰੀਟੇਬਲ ਹਸਪਤਾਲ ਅੱਡਾ ਬਾਉਲੀ, ਰਾਮ ਤੀਰਥ ਰੋਡ ਵਿਖੇ ਮੁਫ਼ਤ ਮੈਡੀਕਲ ਕੈਂਪ ਲਗਾਇਆ ਗਿਆ | ਜਿਸ ਦੀ ...

ਪੂਰੀ ਖ਼ਬਰ »

ਸ਼ਹੀਦ-ਏ-ਆਜ਼ਮ ਭਗਤ ਸਿੰਘ ਦਾ ਜਨਮ ਦਿਨ ਮਨਾਇਆ

ਬਾਬਾ ਬਕਾਲਾ ਸਾਹਿਬ, 28 ਸਤੰਬਰ (ਸ਼ੇਲਿੰਦਰਜੀਤ ਸਿੰਘ ਰਾਜਨ)-ਮਨੁੱਖੀ ਤੇ ਸਾਬਕਾ ਸੈਨਿਕ ਭਲਾਈ ਸੰਸਥਾ ਨੇ ਸੰਸਥਾ ਦੇ ਮੁੱਖ ਦਫ਼ਤਰ ਬਾਬਾ ਬਕਾਲਾ ਸਾਹਿਬ ਵਿਖੇ ਬਲਜੀਤ ਸਿੰਘ ਸਰਪ੍ਰਸਤ ਦੀ ਅਗਵਾਈ ਹੇਠ ਸ਼ਹੀਦ-ਏ-ਆਜ਼ਮ ਭਗਤ ਸਿੰਘ ਦਾ ਜਨਮ ਦਿਨ ਮਨਾਇਆ | ਜਿਸ ਵਿਚ ...

ਪੂਰੀ ਖ਼ਬਰ »

'ਆਪ' ਵਲੋਂ ਪਿੰਡਾਂ 'ਚ ਚੋਣ ਮੀਟਿੰਗਾਂ

ਚੋਗਾਵਾਂ, 28 ਸਤੰਬਰ (ਗੁਰਬਿੰਦਰ ਸਿੰਘ ਬਾਗੀ)-ਬਲਾਕ ਚੋਗਾਵਾਂ ਦੇ ਦਰਜਨਾਂ ਸਰਹੱਦੀ ਸਕੂਲਾਂ ਦੀ ਹਾਲਤ ਬਹੁਤ ਮਾੜੀ ਹੈ, ਬਹੁਤਿਆਂ ਸਕੂਲਾਂ 'ਚ ਸਟਾਫ ਨਹੀਂ ਹੈ, ਚਾਰ ਦੀਵਾਰੀ ਤੋਂ ਸੱਖਣੇ ਹਨ, ਗਰਾਊਾਡਾਂ ਨੀਵੀਆਂ ਤੇ ਛੱਤਾਂ ਬਰਸਾਤਾਂ ਵਿਚ ਚੋਂਦੀਆਂ ਹਨ ਜਿਸ ਨਾਲ ...

ਪੂਰੀ ਖ਼ਬਰ »

ਸ੍ਰੀ ਗੁਰੂ ਗੋਬਿੰਦ ਸਿੰਘ ਧਰਮ ਪ੍ਰਚਾਰ ਕਵੀਸ਼ਰ ਸਭਾ ਦੀ ਮੀਟਿੰਗ

ਬਾਬਾ ਬਕਾਲਾ ਸਾਹਿਬ, 28 ਸਤੰਬਰ (ਸ਼ੇਲਿੰਦਰਜੀਤ ਸਿੰਘ ਰਾਜਨ)-ਅੱਜ ਇੱਥੇ ਬਾਬਾ ਮੱਖਣ ਸਾਹ ਲੁਬਾਣਾਂ ਸਰਾਂ ਵਿਖੇ ਸ੍ਰੀ ਗੁਰੂ ਗੋਬਿੰਦ ਸਿੰਘ ਧਰਮ ਪ੍ਰਚਾਰ ਕਵੀਸ਼ਰ ਸਭਾ ਪੰਜਾਬ ਦੀ ਇਕ ਅਹਿਮ ਮੀਟਿੰਗ ਪ੍ਰਧਾਨ ਭਾਈ ਜਸਬੀਰ ਸਿੰਘ ਦੀ ਅਗਵਾਈ ਹੇਠ ਹੋਈ | ਜਿਸ ਵਿਚ ...

ਪੂਰੀ ਖ਼ਬਰ »

ਸੂਬਾ ਇੰਚਾਰਜ ਵਲੋਂ ਆਪ ਆਗੂਆਂ ਨਾਲ ਮੀਟਿੰਗ

ਲੋਪੋਕੇ, 28 ਸਤੰਬਰ (ਗੁਰਵਿੰਦਰ ਸਿੰਘ ਕਲਸੀ)-ਅਗਾਮੀ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਹਲਕਾ ਰਾਜਾਸਾਂਸੀ ਦੇ ਸੀਨੀਅਰ ਆਮ ਆਦਮੀ ਪਾਰਟੀ ਦੇ ਆਗੂ ਐਡਵੋਕੇਟ ਜੈਦੀਪ ਸੰਧੂ ਵਲੋਂ ਆਮ ਆਦਮੀ ਪਾਰਟੀ ਦੇ ਸੂਬਾ ਇੰਚਾਰਜ ਰਾਘਵ ਚੱਡਾ ਨਾਲ ਅਹਿਮ ਮੀਟਿੰਗ ਚੰਡੀਗੜ੍ਹ ਵਿਖੇ ...

ਪੂਰੀ ਖ਼ਬਰ »

ਇੰਪਲਾਈਜ਼ ਯੂਨੀਅਨ ਵਲੋਂ ਸ਼ਹੀਦ-ਏ-ਆਜ਼ਮ ਭਗਤ ਸਿੰਘ ਦਾ ਜਨਮ ਦਿਨ ਮਨਾਇਆ

ਬਾਬਾ ਬਕਾਲਾ ਸਾਹਿਬ, 28 ਸਤੰਬਰ (ਸ਼ੇਲਿੰਦਰਜੀਤ ਸਿੰਘ ਰਾਜਨ)-ਅੱਜ ਇੱਥੇ ਦੀ ਕਲਾਸ ਫੌਰ ਗੌਰਮਿੰਟ ਇੰਪਲਾਈਜ਼ ਯੂਨੀਅਨ ਪੰਜਾਬ ਦੀ ਤਹਿਸੀਲ ਬਾਬਾ ਬਕਾਲਾ ਸਾਹਿਬ ਵਲੋਂ ਤਹਿਸੀਲ ਪ੍ਰਧਾਨ ਬਲਵਿੰਦਰ ਸਿੰਘ ਠੱਠੀਆਂ ਦੀ ਅਗਵਾਈ ਹੇਠ ਸ਼ਹੀਦ-ਏ-ਆਜ਼ਮ ਸ: ਭਗਤ ਸਿੰਘ ਦਾ ਜਨਮ ...

ਪੂਰੀ ਖ਼ਬਰ »

ਵਿਆਹ ਪੁਰਬ ਨੂੰ ਸਮਰਪਿਤ ਸਮਾਗਮਾਂ 'ਚ ਪੁੱਜੀ ਸੰਗਤ ਦਾ ਗੁ: ਬਾਬਾ ਬਕਾਲਾ ਸਾਹਿਬ ਵਿਖੇ ਸਵਾਗਤ

ਬਾਬਾ ਬਕਾਲਾ ਸਾਹਿਬ, 28 ਸਤੰਬਰ (ਸ਼ੇਲਿੰਦਰਜੀਤ ਸਿੰਘ ਰਾਜਨ)-ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਤੇ ਮਾਤਾ ਗੁਜਰੀ ਜੀ ਦੇ ਵਿਆਹ ਪੁਰਬ 'ਤੇ ਇਤਿਹਾਸਕ ਗੁਰਦੁਆਰਾ ਨੌਵੀਂ ਪਾਤਸ਼ਾਹੀ ਬਾਬਾ ਬਕਾਲਾ ਸਾਹਿਬ ਤੋਂ ਸ੍ਰੀ ਕਰਤਾਰਪੁਰ ਸਾਹਿਬ ਤੱਕ ਇਕ ਵਿਸ਼ਾਲ ਨਗਰ ਕੀਰਤਨ 29 ...

ਪੂਰੀ ਖ਼ਬਰ »

ਬੱਬੂ ਜਸਰਾਊਰ ਤੇ ਪ੍ਰਾਸ਼ਰ ਦੀ ਅਗਵਾਈ 'ਚ ਮਨਾਇਆ ਸ਼ਹੀਦ ਭਗਤ ਸਿੰਘ ਦਾ ਜਨਮ ਦਿਨ

ਅਜਨਾਲਾ, 28 ਸਤੰਬਰ (ਐਸ. ਪ੍ਰਸ਼ੋਤਮ)-ਅੱਜ ਇਥੇ ਭਾਜਪਾ ਯੁਵਾ ਮੋਰਚਾ ਪੰਜਾਬ ਦੇ ਸੂਬਾ ਕਾਰਜਕਾਰਨੀ ਮੈਂਬਰ ਬੱਬੂ ਜਸਰਾਊਰ ਦੀ ਅਗਵਾਈ 'ਚ ਸ਼ਹੀਦ-ਏ-ਆਜ਼ਮ ਭਗਤ ਸਿੰਘ ਦੇ ਮਨਾਏ ਗਏ ਜਨਮ ਦਿਨ ਸਮਾਗਮ 'ਚ ਭਾਜਪਾ ਸੂਬਾ ਆਗੂ ਤੇ ਪੰਜਾਬ ਇਨਫੋਟੈਕ ਕਾਰਪੋਰੇਸ਼ਨ ਲਿਮ: ਚੰਡੀਗੜ ...

ਪੂਰੀ ਖ਼ਬਰ »

ਨੇਤਰਹੀਣ ਔਰਤ ਨੇ ਪਿੰਡ ਦੇ ਹੀ ਵਿਅਕਤੀਆਂ ਉੱਪਰ ਨੂੰ ਹ ਨੂੰ ਵਰਗਲਾ ਕੇ ਲੈ ਜਾਣ ਦੇ ਲਗਾਏ ਦੋਸ਼

ਚੋਗਾਵਾਂ, 28 ਸਤੰਬਰ (ਗੁਰਬਿੰਦਰ ਸਿੰਘ ਬਾਗੀ)-ਪਿੰਡ ਓਡਰ ਦੀ ਅੱਖਾਂ ਤੋਂ ਨੇਤਰਹੀਣ ਬਜ਼ੁਰਗ ਔਰਤ ਅਕਲਵੰਤੀ ਜਿਸ ਦਾ ਇਕੋ-ਇਕ ਸਹਾਰਾ ਪੁੱਤਰ ਸਰਵਨ ਜੋ ਕਿ ਪੀਰਾਂ ਦੀ ਦਰਗਾਹ ਉੱਪਰ ਸੇਵਾ ਕਰਕੇ ਘਰ ਪਰਿਵਾਰ ਤੇ ਬੱਚੇ ਪਾਲ ਰਿਹਾ ਸੀ, ਦੀ ਪਤਨੀ ਬਲਜੀਤ ਕੌਰ ਨੂੰ ਪਿੰਡ ਦੇ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX