ਤਾਜਾ ਖ਼ਬਰਾਂ


ਡੇਰਾ ਸਿਰਸਾ ਮੁਖੀ ਦੀ ਪੈਰੋਲ ਰੱਦ ਕਰਨ ਵਾਲੀ ਪਟੀਸ਼ਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਲਈ ਵਾਪਿਸ
. . .  19 minutes ago
ਚੰਡੀਗੜ੍ਹ, 6 ਫਰਵਰੀ- ਡੇਰਾ ਸਿਰਸਾ ਮੁਖੀ ਰਾਮ ਰਹੀਮ ਦੀ ਪੈਰੋਲ ਰੱਦ ਕਰਨ ਵਾਲੀ ਪਟੀਸ਼ਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਪੰਜਾਬ-ਹਰਿਆਣਾ ਹਾਈ ਕੋਰਟ ਵਿਚੋਂ ਵਾਪਸ ਲੈ ਲਈ ਗਈ ਹੈ। ਸ਼੍ਰੋਮਣੀ ਕਮੇਟੀ ਦੀ ਪਟੀਸ਼ਨ ’ਤੇ ਹਾਈਕੋਰਟ ਨੇ ਇਤਰਾਜ਼ ਜਤਾਇਆ ਸੀ, ਜਿਸ ਤੋਂ ਬਾਅਦ ਇਹ ਪਟੀਸ਼ਨ....
ਬਜਟ ਵਿਚ ਪੰਜਾਬ ਨੂੰ ਵੀ ਬਾਕੀ ਸੂਬਿਆ ਦੀ ਤਰ੍ਹਾਂ ਬਣਦਾ ਹੱਕ ਦਿੱਤਾ ਗਿਆ- ਭਾਜਪਾ ਆਗੂ ਸਇਯਦ ਜਫ਼ਰ
. . .  37 minutes ago
ਅੰਮ੍ਰਿਤਸਰ, 6 ਫਰਵਰੀ (ਹਰਮਿੰਦਰ ਸਿੰਘ)- ਕੇਂਦਰ ਸਰਕਾਰ ਦੀ ਸੋਚ ਦੇਸ਼ ਦੀ ਅਰਥਿਕਤਾ ਦੀ ਮਜ਼ਬੂਤੀ ਹੈ। ਕੇਂਦਰ ਸਰਕਾਰ ਦੇ ਬਜਟ ਵਿਚ ਹਰ ਵਰਗ ਨੂੰ ਧਿਆਨ ’ਚ ਰੱਖਿਆ ਗਿਆ ਹੈ । ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਭਾਜਪਾ ਦੇ ਕੌਮੀ ਬੁਲਾਰੇ ਸਇਯਦ ਜਫ਼ਰ ਇਸਲਾਮ ਵਲੋਂ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਕੀਤਾ ਗਿਆ। ਉਨ੍ਹਾਂ ਕਿਹਾ ਕਿ...
ਭਾਜਪਾ ਨੇ ਕਸ਼ਮੀਰ ਨੂੰ ਅਫ਼ਗਾਨਿਸਤਾਨ ਬਣਾ ਦਿੱਤਾ: ਮਹਿਬੂਬਾ ਮੁਫ਼ਤੀ
. . .  53 minutes ago
ਸ੍ਰੀਨਗਰ, 6 ਫਰਵਰੀ- ਪੀ.ਡੀ.ਪੀ ਮੁਖੀ ਮਹਿਬੂਬਾ ਮੁਫ਼ਤੀ ਨੇ ਕਿਹਾ ਕਿ ਜੇਕਰ ਤੁਸੀਂ ਅੱਜ ਕਸ਼ਮੀਰ ’ਚ ਜਾਓਗੇ ਤਾਂ ਤੁਹਾਨੂੰ ਅਫ਼ਗਾਨਿਸਤਾਨ ਵਰਗਾ ਮਿਲੇਗਾ, ਕਿਉਂਕਿ ਇੱਥੇ ਬਹੁਤ ਸਾਰੇ ਬੁਲਡੋਜ਼ਰ ਹਨ, ਲੋਕਾਂ ਨੂੰ ਕਬਜ਼ੇ ਦੇ ਨਾਂ ’ਤੇ ਉਨ੍ਹਾਂ ਦੀ ਜ਼ਮੀਨ ਤੋਂ ਬਾਹਰ ਕੱਢਿਆ ਜਾ ਰਿਹਾ ਹੈ, ਭਾਜਪਾ ਨੇ ਸ਼ਾਇਦ ਇਜ਼ਰਾਈਲ ਤੋਂ ਸਬਕ ਲਿਆ....
ਅਗਲੇ ਸਾਲ ਭਾਰਤ ਆ ਸਕਦੇ ਹਨ ਪੋਪ ਫ਼ਰਾਂਸਿਸ
. . .  59 minutes ago
ਵੈਟੀਕਨ, 6 ਫਰਵਰੀ- ਵੈਟੀਕਨ ਨਿਊਜ਼ ਅਨੁਸਾਰ ਪੋਪ ਫ਼ਰਾਂਸਿਸ ਅਗਲੇ ਸਾਲ ਭਾਰਤ ਆਉਣ ਦੀ ਯੋਜਨਾ ਬਣਾ ਰਹੇ ਹਨ ਅਤੇ 2023 ਦੇ ਬਾਅਦ ਵਿਚ ਮੰਗੋਲੀਆ ਦੀ ਯਾਤਰਾ ਕਰਨ ਦੀ ਵੀ...
ਪਿਛਲੇ ਇਕ ਸਾਲ ਵਿਚ 63 ਯਾਤਰੀ ਨੋ ਫ਼ਲਾਈ ਲਿਸਟ ਵਿਚ- ਸ਼ਹਿਰੀ ਹਵਾਬਾਜ਼ੀ ਮੰਤਰਾਲਾ
. . .  about 1 hour ago
ਨਵੀਂ ਦਿੱਲੀ, 6 ਫਰਵਰੀ- ਸ਼ਹਿਰੀ ਹਵਾਬਾਜ਼ੀ ਮੰਤਰਾਲੇ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪਿਛਲੇ ਇਕ ਸਾਲ ਵਿਚ 63 ਯਾਤਰੀਆਂ ਨੂੰ ਨੋ ਫ਼ਲਾਈ ਲਿਸਟ ਵਿਚ ਰੱਖਿਆ ਗਿਆ ਹੈ। ਇਨ੍ਹਾਂ ਵਿਚ ਜ਼ਿਆਦਾਤਰ ਯਾਤਰੀ ਉਹ ਹਨ ਜਿਨ੍ਹਾਂ ਨੇ ਜਾਂ ਤਾਂ ਮਾਸਕ ਨਹੀਂ ਪਾਇਆ ਸੀ ਜਾਂ ਫ਼ਿਰ ਜੋ ਚਾਲਕ ਦਲ ਦੇ ਮੈਂਬਰਾਂ ਨਾਲ...
ਬਿਹਾਰ: ਸਰਕਾਰ ਨੇ ਲਗਾਈ 23 ਸੋਸ਼ਲ ਨੈਟਵਰਕਿੰਗ ਐਪਲੀਕੇਸ਼ਨਾਂ ’ਤੇ ਪਾਬੰਦੀ
. . .  about 1 hour ago
ਪਟਨਾ, 6 ਫਰਵਰੀ- ਬਿਹਾਰ ਸਰਕਾਰ ਨੇ ਸ਼ਾਂਤੀ ਬਣਾਈ ਰੱਖਣ ਲਈ ਸਾਰਨ ਜ਼ਿਲ੍ਹੇ ਵਿਚ 8 ਫਰਵਰੀ 12 ਵਜੇ ਤੱਕ 23 ਸੋਸ਼ਲ ਨੈਟਵਰਕਿੰਗ ਅਤੇ ਮੈਸੇਜਿੰਗ ਐਪਲੀਕੇਸ਼ਨਾਂ ’ਤੇ ਅਸਥਾਈ ਤੌਰ ’ਤੇ ਪਾਬੰਦੀ ਲਗਾ...
ਪ੍ਰਧਾਨ ਮੰਤਰੀ ਨੇ ਕੀਤਾ ਐਚ.ਏ.ਐਲ ਫ਼ੈਕਟਰੀ ਦਾ ਉਦਘਾਟਨ
. . .  about 2 hours ago
ਬੈਂਗਲੁਰੂ, 6 ਫਰਵਰੀ- ਪ੍ਰਧਾਨ ਮੰਤਰੀ ਮੋਦੀ ਨੇ ਤੁਮਾਕੁਰੂ ਵਿਚ ਹਿੰਦੁਸਤਾਨ ਏਅਰੋਨੌਟਿਕਸ ਲਿਮਟਿਡ (ਐਚ.ਏ.ਐਲ.) ਦੀ ਹੈਲੀਕਾਪਟਰ ਫ਼ੈਕਟਰੀ ਦਾ ਉਦਘਾਟਨ ਕੀਤਾ। ਇਸ ਦੇ ਨਾਲ ਹੀ ਉਨ੍ਹਾਂ ਲਾਈਟ ਯੂਟੀਲਿਟੀ ਹੈਲੀਕਾਪਟਰ ਦਾ ਵੀ ਉਦਘਾਟਨ ਕੀਤਾ। ਇਸ ਮੌਕੇ ਰੱਖਿਆ ਮੰਤਰੀ ਰਾਜਨਾਥ ਸਿੰਘ...
ਤੁਰਕੀ ਭੂਚਾਲ : ਮਰਨ ਵਾਲਿਆਂ ਦੀ ਗਿਣਤੀ ਪਹੁੰਚੀ 1300
. . .  about 2 hours ago
ਅੰਕਾਰਾ, 6 ਫਰਵਰੀ- ਤੁਰਕੀ ਵਿਚ ਆਏ ਭੂਚਾਲ ’ ਹੁਣ ਤੱਕ ਮਰਨ ਵਾਲਿਆਂ ਦੀ ਗਿਣਤੀ 1300 ’ਤੇ ਪਹੁੰਚ ਗਈ ਹੈ। ਨਿਊਜ਼ ਏਜੰਸੀ ਏ. ਪੀ. ਨੇ ਦੱਸਿਆ ਕਿ ਮਲਬੇ ਵਿਚ ਹਾਲੇ ਵੀ ...
ਤੁਰਕੀ ਵਿਚ 7.6 ਤੀਬਰਤਾ ਦਾ ਆਇਆ ਇਕ ਹੋਰ ਭੂਚਾਲ
. . .  about 2 hours ago
ਅੰਕਾਰਾ, 6 ਫਰਵਰੀ- ਤੁਰਕੀ ਦੀ ਅਨਾਦੋਲੂ ਨਿਊਜ਼ ਏਜੰਸੀ ਨੇ ਦੇਸ਼ ਦੀ ਆਫ਼ਤ ਏਜੰਸੀ ਦਾ ਹਵਾਲਾ ਦਿੰਦੇ ਹੋਏ ਦੱਸਿਆ ਕਿ ਦੱਖਣੀ ਤੁਰਕੀ ਦੇ ਕਹਰਾਮਨਮਾਰਾਸ ਸੂਬੇ ਦੇ ਐਲਬਿਸਤਾਨ ਜ਼ਿਲ੍ਹੇ ਵਿਚ 7.6 ਤੀਬਰਤਾ ਦਾ ਇਕ ਹੋਰ ਤਾਜ਼ਾ ਭੂਚਾਲ...
ਸਿੱਖ ਰਹਿਣੀ ਦੇ ਮਾਮਲੇ ’ਚ ਕਿਸੇ ਵੀ ਤਰ੍ਹਾਂ ਦੀ ਦਖ਼ਲ ਅੰਦਾਜ਼ੀ ਬਰਦਾਸ਼ਤ ਨਹੀਂ ਕੀਤੀ ਜਾ ਸਕਦੀ - ਸਕੱਤਰ ਸ਼੍ਰੋਮਣੀ ਕਮੇਟੀ
. . .  about 2 hours ago
ਅੰਮ੍ਰਿਤਸਰ, 6 ਫਰਵਰੀ (ਜਸਵੰਤ ਸਿੰਘ ਜੱਸ)- ਕੌਮੀ ਘੱਟ ਗਿਣਤੀ ਕਮਿਸ਼ਨ ਦੇ ਚੇਅਰਮੈਨ ਇਕਬਾਲ ਸਿੰਘ ਲਾਲਪੁਰਾ ਵਲੋਂ ਭਾਰਤ ਸਰਕਾਰ ਦੁਆਰਾ ਸਿੱਖ ਫ਼ੌਜੀਆਂ ਨੂੰ ਲੋਹਟੋਪ ਪਹਿਨਾਉਣ ਬਾਰੇ ਤਜਵੀਜ਼ ਦੀ ਕੀਤੀ ਜਾ ਰਹੀ ਵਕਾਲਤ ਤੇ ਪ੍ਰਤੀਕ੍ਰਿਆ ਦਿੰਦਿਆਂ ਸ਼੍ਰੋਮਣੀ ਕਮੇਟੀ ਦੇ ਸਕੱਤਰ ਸ. ਪ੍ਰਤਾਪ ਸਿੰਘ ਤੇ ਮੀਤ ਸਕੱਤਰ ਸ. ਜਸਵਿੰਦਰ ਸਿੰਘ ਜੱਸੀ ਨੇ ਕਿਹਾ ਸਿੱਖ ਰਹਿਣੀ...
ਤਿੰਨ ਕਰੋੜ ਦੀ ਫਿਰੌਤੀ ਮੰਗਣ ਵਾਲੇ ਇਕ ਅੰਤਰਰਾਸ਼ਟਰੀ ਗਰੋਹ ਦੇ 8 ਮੈਂਬਰ ਗ੍ਰਿਫ਼ਤਾਰ
. . .  about 2 hours ago
ਕਪੂਰਥਲਾ, 6 ਫਰਵਰੀ (ਅਮਰਜੀਤ ਕੋਮਲ)-ਕਪੂਰਥਲਾ ਪੁਲਿਸ ਨੇ ਤਿੰਨ ਕਰੋੜ ਦੀ ਫਿਰੌਤੀ ਮੰਗਣ ਵਾਲੇ ਇਕ ਅੰਤਰਰਾਸ਼ਟਰੀ ਗਰੋਹ ਦਾ ਪਰਦਾਫਾਸ਼ ਕਰਕੇ ਗਰੋਹ ਦੇ 8 ਮੈਂਬਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ ਤੇ 7 ਹੋਰ ਕਥਿਤ ਦੋਸ਼ੀਆਂ ਦੀ ਸ਼ਨਾਖ਼ਤ ਕੀਤੀ ਹੈ। ਐਸ.ਐਸ.ਪੀ. ਕਪੂਰਥਲਾ ਨਵਨੀਤ ਸਿੰਘ ਬੈਂਸ ਨੇ ਦੱਸਿਆ ਕਿ ਪੁਲਿਸ ਨੇ ਇਸ ਗਰੋਹ ਦੇ ਮੈਂਬਰਾਂ ਕੋਲੋਂ ਇਕ ਸਫ਼ਾਰੀ...
ਸ੍ਰੀ ਮੁਕਤਸਰ ਸਾਹਿਬ ਵਿਖੇ ਲੱਗਾ ਮੇਲਾ ਬਜ਼ਾਰ ਨਗਰ ਕੌਂਸਲ ਅਤੇ ਪੁਲਿਸ ਨੇ ਹਟਵਾਇਆ
. . .  about 2 hours ago
ਸ੍ਰੀ ਮੁਕਤਸਰ ਸਾਹਿਬ, 6 ਫਰਵਰੀ (ਬਲਕਰਨ ਸਿੰਘ ਖਾਰਾ)- ਸ੍ਰੀ ਮੁਕਤਸਰ ਸਾਹਿਬ ਵਿਖੇ ਮੇਲਾ ਮਾਘੀ ਸੰਬੰਧੀ ਮਲੋਟ ਰੋਡ ’ਤੇ ਲੱਗੇ ਮੇਲਾ ਬਾਜ਼ਾਰ ਜੋ ਕਿ ਸੜਕ ਦੇ ਦੋਵਾਂ ਕਿਨਾਰਿਆਂ ’ਤੇ ਲੱਗਾ ਹੋਇਆ ਸੀ, ਨੂੰ ਅੱਜ ਨਗਰ ਕੌਂਸ਼ਲ ਅਤੇ ਪੁਲਿਸ ਵਲੋਂ ਹਟਵਾਇਆ ਗਿਆ। ਦੱਸ ਦੇਈਏ ਕਿ ਮੇਲੇ ਮੌਕੇ ਲੱਗਣ ਵਾਲੇ ਇਸ ਬਜ਼ਾਰ ਦੌਰਾਨ ਮਲੋਟ,....
ਪਰਨੀਤ ਕੌਰ ਵਲੋਂ ਦਿੱਤੇ ਜਵਾਬ ’ਤੇ ਪੰਜਾਬ ਕਾਂਗਰਸ ਪ੍ਰਧਾਨ ਦਾ ਬਿਆਨ: ਤੁਹਾਨੂੰ ਨੈਤਿਕ ਤੌਰ ’ਤੇ ਅਸਤੀਫ਼ਾ ਦੇ ਦੇਣਾ ਚਾਹੀਦਾ ਸੀ
. . .  about 2 hours ago
ਚੰਡੀਗੜ੍ਹ, 6 ਫਰਵਰੀ- ਪ੍ਰਨੀਤ ਕੌਰ ਵਲੋਂ ਨੋਟਿਸ ’ਤੇ ਦਿੱਤੇ ਜਵਾਬ ਤੋਂ ਬਾਅਦ ਪੰਜਾਬ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿ੍ਹੰਗ ਨੇ ਉਨ੍ਹਾਂ ਨੂੰ ਕਿਹਾ ਕਿ ਨੈਤਿਕ ਤੌਰ ’ਤੇ, ਤੁਹਾਨੂੰ ਅਸਤੀਫ਼ਾ ਦੇ ਦੇਣਾ ਚਾਹੀਦਾ ਸੀ ਅਤੇ ਆਪਣੇ ਹਲਕੇ ਦਾ ਸਾਹਮਣਾ ਕਰਨਾ ਚਾਹੀਦਾ ਸੀ, ਕਿਉਂਕਿ ਜਨਤਾ ਨੇ ਤੁਹਾਨੂੰ ਕਾਂਗਰਸੀ ਉਮੀਦਵਾਰ ਵਜੋਂ ਵੋਟ ਦਿੱਤੀ ਸੀ। ਆਮ...
ਭਾਰਤ ਦੇ ਮੋਂਟੀ ਦੇਸਾਈ ਨਿਪਾਲ ਦੀ ਪੁਰਸ਼ ਰਾਸ਼ਟਰੀ ਕ੍ਰਿਕਟ ਟੀਮ ਦਾ ਮੁੱਖ ਕੋਚ ਨਿਯੁਕਤ
. . .  about 3 hours ago
ਕਾਠਮੰਡੂ, 6 ਫਰਵਰੀ- ਨਿਪਾਲ ਦੇ ਕ੍ਰਿਕਟ ਸੰਘ ਨੇ ਘੋਸ਼ਣਾ ਕਰਦਿਆਂ ਦੱਸਿਆ ਕਿ ਭਾਰਤ ਦੇ ਮੋਂਟੀ ਦੇਸਾਈ ਨੂੰ ਨਿਪਾਲ ਦੀ ਪੁਰਸ਼ ਰਾਸ਼ਟਰੀ ਕ੍ਰਿਕਟ ਟੀਮ ਦਾ ਮੁੱਖ ਕੋਚ ਨਿਯੁਕਤ ਕੀਤਾ ...
ਭਾਜਪਾ ਸੰਸਦੀ ਦਲ ਦੀ ਮੀਟਿੰਗ ਭਲਕੇ
. . .  about 3 hours ago
ਨਵੀਂ ਦਿੱਲੀ, 6 ਫਰਵਰੀ- ਭਾਜਪਾ ਸੰਸਦੀ ਦਲ ਦੀ ਮੀਟਿੰਗ ਭਲਕੇ 7 ਫਰਵਰੀ ਨੂੰ ਦਿੱਲੀ ਵਿਚ ਸੰਸਦ ਲਾਇਬ੍ਰੇਰੀ ਭਵਨ ਵਿਚ ਹੋਵੇਗੀ।
ਸਰਕਾਰ ਦੀ ਪੂਰੀ ਕੋਸ਼ਿਸ਼ ਕੇ ਅਡਾਨੀ ਮੁੱਦੇ ’ਤੇ ਚਰਚਾ ਨਾ ਹੋਵੇ- ਰਾਹੁਲ ਗਾਂਧੀ
. . .  about 3 hours ago
ਨਵੀਂ ਦਿੱਲੀ, 6 ਫਰਵਰੀ- ਕਾਂਗਰਸ ਸੰਸਦ ਮੈਂਬਰ ਰਾਹੁਲ ਗਾਂਧੀ ਨੇ ਅਡਾਨੀ ਮੁੱਦੇ ’ਤੇ ਗੱਲ ਕਰਦਿਆਂ ਕਿਹਾ ਕਿ ਸਰਕਾਰ ਪੂਰੀ ਕੋਸ਼ਿਸ਼ ਕਰੇਗੀ ਕਿ ਅਡਾਨੀ ਮੁੱਦੇ ’ਤੇ ਸੰਸਦ ’ਚ ਕੋਈ ਚਰਚਾ ਨਾ ਹੋਵੇ। ਸਰਕਾਰ ਨੂੰ ਇਸ ’ਤੇ ਸੰਸਦ ’ਚ ਚਰਚਾ ਦੀ ਇਜਾਜ਼ਤ...
ਜਲ ਸੈਨਾ ਦੇ ਪਾਇਲਟਾਂ ਨੇ ਆਈ.ਐਨ. ਐਸ. ਵਿਕਰਾਂਤ ’ਤੇ ਐਲ.ਸੀ.ਏ. (ਨੇਵੀ) ਦੀ ਕਰਵਾਈ ਸਫ਼ਲ ਲੈਂਡਿੰਗ
. . .  about 3 hours ago
ਨਵੀਂ ਦਿੱਲੀ, 6 ਫਰਵਰੀ- ਭਾਰਤੀ ਜਲ ਸੈਨਾ ਵਲੋਂ ਉਦੋਂ ਆਤਮਨਿਰਭਰ ਭਾਰਤ ਵੱਲ ਇਕ ਇਤਿਹਾਸਕ ਮੀਲ ਪੱਥਰ ਪ੍ਰਾਪਤ ਕੀਤਾ ਗਿਆ, ਜਦੋਂ ਜਲ ਸੈਨਾ ਦੇ ਪਾਇਲਟਾਂ ਨੇ ਆਈ.ਐਨ. ਐਸ. ਵਿਕਰਾਂਤ ’ਤੇ ਐਲ.ਸੀ.ਏ. (ਨੇਵੀ) ਦੀ ਲੈਂਡਿੰਗ ਕੀਤੀ। ਇਹ ਸਵਦੇਸ਼ੀ ਲੜਾਕੂ ਜਹਾਜ਼ਾਂ ਦੇ ਨਾਲ ਸਵਦੇਸ਼ੀ ਏਅਰਕ੍ਰਾਫ਼ਟ ਕੈਰੀਅਰ ਦੇ ਡਿਜ਼ਾਈਨ, ਵਿਕਾਸ,...
ਸਾਨੂੰ ਅਡਾਨੀ ਮੁੱਦੇ ’ਤੇ ਪ੍ਰਧਾਨ ਮੰਤਰੀ ਮੋਦੀ ਦੇ ਬਿਆਨ ਦੀ ਜ਼ਰੂਰਤ- ਦਿਗਵਿਜੇ ਸਿੰਘ
. . .  about 3 hours ago
ਨਵੀਂ ਦਿੱਲੀ, 6 ਫਰਵਰੀ- ਕਾਂਗਰਸ ਸੰਸਦ ਮੈਂਬਰ ਦਿਗਵਿਜੈ ਸਿੰਘ ਨੇ ਕਿਹਾ ਕਿ ਸਾਨੂੰ ਅਡਾਨੀ ਮੁੱਦੇ ’ਤੇ ਪ੍ਰਧਾਨ ਮੰਤਰੀ ਮੋਦੀ ਦੇ ਬਿਆਨ ਦੀ ਜ਼ਰੂਰਤ ਹੈ, ਜਿਸ ਨਾਲ ਲੋਕਾਂ ਦੀ ਜ਼ਿੰਦਗੀ ਪ੍ਰਭਾਵਿਤ ਹੋਈ ਹੈ ਅਤੇ ਕਰੋੜਾਂ ਰੁਪਏ ਦਾ ਨੁਕਸਾਨ ਹੋਇਆ ਹੈ। ਉਨ੍ਹਾਂ ਕਿਹਾ ਕਿ ਅਸੀਂ ਨਿਯਮ 267 ਦੇ ਤਹਿਤ ਚਰਚਾ ਚਾਹੁੰਦੇ ਹਾਂ। ਅਸੀਂ ਉਦੋਂ ਤੱਕ ਪਿੱਛੇ...
ਭਾਰਤ ਸਰਕਾਰ ਵਲੋਂ ਐਨ.ਡੀ.ਆਰ.ਐਫ਼ ਟੀਮਾਂ ਰਾਹਤ ਸਮੱਗਰੀ ਸਮੇਤ ਤੁਰਕੀ ਜਾਣ ਲਈ ਤਿਆਰ- ਪੀ.ਐਮ.ਓ.
. . .  about 3 hours ago
ਨਵੀਂ ਦਿੱਲੀ, 6 ਫਰਵਰੀ- ਪ੍ਰਧਾਨ ਮੰਤਰੀ ਦਫ਼ਤਰ ਤੋਂ ਜਾਰੀ ਇਕ ਬਿਆਨ ਅਨੁਸਾਰ ਤੁਰਕੀ ਸਰਕਾਰ ਨਾਲ ਤਾਲਮੇਲ ਕਰਕੇ ਐਨ.ਡੀ.ਆਰ. ਐਫ਼ ਦੀਆਂ ਖ਼ੋਜ, ਬਚਾਅ ਅਤੇ ਮੈਡੀਕਲ ਟੀਮਾਂ ਰਾਹਤ ਸਮੱਗਰੀ ਦੇ ਨਾਲ ਤੁਰੰਤ ਤੁਰਕੀ ਰਵਾਨਾ ਕੀਤੀਆਂ ਜਾਣਗੀਆਂ। ਇਸ ਦੇ ਨਾਲ ਹੀ 100 ਕਰਮਚਾਰੀਆਂ ਦੀਆਂ 2 ਐਨ.ਡੀ.ਆਰ.ਐਫ਼ ਟੀਮਾਂ ਵਿਸ਼ੇਸ਼ ਤੌਰ ’ਤੇ ਸਿਖਲਾਈ ਪ੍ਰਾਪਤ...
ਆਸਟ੍ਰੀਆ ’ਚ ਬਰਫ਼ੀਲੇ ਤੂਫ਼ਾਨ ਕਾਰਨ ਘੱਟੋ-ਘੱਟ ਅੱਠ ਲੋਕਾਂ ਦੀ ਮੌਤ
. . .  about 4 hours ago
ਵਿਆਨਾ, 6 ਫਰਵਰੀ- ਇਸ ਹਫ਼ਤੇ ਦੇ ਅੰਤ ’ਚ ਆਸਟ੍ਰੀਆ ’ਚ ਬਰਫ਼ੀਲੇ ਤੂਫ਼ਾਨ ਕਾਰਨ ਘੱਟੋ-ਘੱਟ ਅੱਠ ਲੋਕਾਂ ਦੀ ਮੌਤ ਹੋ ਗਈ। ਸਥਾਨਕ ਮੀਡੀਆ ਮੁਤਾਬਕ ਪੁਲਿਸ ਨੇ ਮੌਤ ਦੀ ਸੂਚਨਾ ਦਿੱਤੀ ਹੈ। ਪੁਲਿਸ ਦੇ ਅਨੁਸਾਰ ਸਕੂਲ ਦੀਆਂ ਛੁੱਟੀਆਂ ਦੌਰਾਨ ਵਿਆਨਾ ਵਿਚ ਸਕੀ ਰਿਜ਼ੋਰਟ ਭਰੇ ਹੋਏ ਸਨ। ਰਿਪੋਰਟ ਮੁਤਾਬਕ ਟਾਇਰੋਲ ਅਤੇ ਵੋਰਾਰਲਬਰਗ...
ਅਸੀਂ ਪ੍ਰਧਾਨ ਮੰਤਰੀ ਵਲੋਂ ਦਿੱਤੇ ਐਚ. ਆਈ. ਆਰ. ਏ. ਮੰਤਰ ’ਦੇ ਆਧਾਰ ’ਤੇ ਤ੍ਰਿਪੁਰਾ ਵਿਚ ਵਿਕਾਸ ਕੀਤਾ- ਕੇਂਦਰੀ ਗ੍ਰਹਿ ਮੰਤਰੀ
. . .  about 4 hours ago
ਅਗਰਤਲਾ, 6 ਫਰਵਰੀ- ਆ ਰਹੀਆਂ ਤ੍ਰਿਪੁਰਾ ਚੋਣਾਂ ਸੰਬੰਧੀ ਇੱਥੇ ਇਕ ਰੈਲੀ ਨੂੰ ਸੰਬੋਧਨ ਕਰਦਿਆਂ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਕਿਹਾ ਕਿ ਕਮਿਊਨਿਸਟ, ਕਾਂਗਰਸ ਅਤੇ ਮੋਥਾ ਪਾਰਟੀ ਤਿੰਨੋਂ ਇਕਜੁੱਟ ਹਨ। ਕਾਂਗਰਸ ਅਤੇ ਕਮਿਊਨਿਸਟ ਆਹਮੋ-ਸਾਹਮਣੇ ਤੋਂ ਮਿਲੇ ਹਨ ਪਰ ਮੋਥਾ ਮੇਜ਼ ਦੇ ਹੇਠਾਂ ਤੋਂ ਰਲੇ ਹਨ। ਉਨ੍ਹਾਂ ਕਿਹਾ ਕਿ ਪਹਿਲਾਂ ਰਾਸ਼ਨ ਕਾਰਡ...
ਰਾਜ ਸਭਾ ਤੇ ਲੋਕ ਸਭਾ ਭਲਕੇ 11 ਵਜੇ ਤੱਕ ਮੁਲਤਵੀ
. . .  about 4 hours ago
ਨਵੀ ਦਿੱਲੀ, 6 ਫਰਵਰੀ- ਅਡਾਨੀ ਮਾਮਲੇ ਨੂੰ ਲੈ ਕੇ ਵਿਰੋਧੀ ਧਿਰ ਦੇ ਸੰਸਦ ਮੈਂਬਰਾਂ ਵਲੋਂ ਨਾਅਰੇਬਾਜ਼ੀ ਦੌਰਾਨ ਲੋਕ ਸਭਾ ਤੇ ਰਾਜ ਸਭਾ ਨੂੰ ਭਲਕੇ 7 ਫਰਵਰੀ ਸਵੇਰੇ 11 ਵਜੇ ਤੱਕ ਮੁਲਤਵੀ ਕਰ ਦਿੱਤਾ ...
ਮੁੰਬਈ ਵਿਚ ਪ੍ਰਧਾਨ ਮੰਤਰੀ 10 ਫਰਵਰੀ ਨੂੰ ਕਰਨਗੇ ਵੰਦੇ ਭਾਰਤ ਐਕਸਪ੍ਰੈਸ ਦਾ ਉਦਘਾਟਨ
. . .  about 4 hours ago
ਮਹਾਰਾਸ਼ਟਰ, 6 ਫਰਵਰੀ- ਪ੍ਰਧਾਨ ਮੰਤਰੀ ਨਰਿੰਦਰ ਮੋਦੀ 10 ਫਰਵਰੀ ਨੂੰ ਮੁੰਬਈ ਵਿਚ ਵੰਦੇ ਭਾਰਤ ਐਕਸਪ੍ਰੈਸ ਦਾ ਉਦਘਾਟਨ ਕਰਨਗੇ। ਪ੍ਰਧਾਨ ਮੰਤਰੀ ਦੀ ਫ਼ੇਰੀ ਦੇ ਮੱਦੇਨਜ਼ਰ ਏਅਰਪੋਰਟ, ਸਹਾਰ , ਕੋਲਾਬਾ , ਐਮ.ਆਰ.ਏ. ਮਾਰਗ, ਐਮ.ਆਈ.ਡੀ.ਸੀ. ਅਤੇ ਅੰਧੇਰੀ ਪੁਲਿਸ ਸਟੇਸ਼ਨ ਦੇ ਅਧਿਕਾਰ ਖ਼ੇਤਰ ਵਿਚ ਡਰੋਨ ਅਤੇ...
ਜੇਲ੍ਹ ’ਚ ਬੰਦ ਸਿੱਧੂ ਮੂਸੇਵਾਲਾ ਹੱਤਿਆ ਕਾਂਡ ਦੇ ਦੋਸ਼ੀ ਮੋਨੂੰ ਡਾਂਗਰ ਤੋਂ ਮੋਬਾਈਲ ਬਰਾਮਦ
. . .  about 5 hours ago
ਫ਼ਰੀਦਕੋਟ, 6 ਫ਼ਰਵਰੀ (ਜਸਵੰਤ ਸਿੰਘ ਪੁਰਬਾ)- ਫ਼ਰੀਦਕੋਟ ਦੀ ਕੇਂਦਰੀ ਮਾਡਰਨ ਜੇਲ ’ਚ ਬੰਦ ਪ੍ਰਸਿੱਧ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਹੱਤਿਆ ਕਾਂਡ ਦੇ ਦੋਸ਼ੀ ਅਤੇ ਹਰਿਆਣਾ ਦੇ ਗੈਂਗਸਟਰ ਮੋਨੂੰ ਡਾਂਗਰ ਤੋਂ ਟੱਚ ਸਕਰੀਨ ਮੋਬਾਈਲ ਫ਼ੋਨ ਬਰਾਮਦ ਕੀਤਾ ਗਿਆ ਹੈ। ਜ਼ਿਕਰਯੋਗ ਹੈ ਕਿ ਮੋਨੂੰ ਡਾਂਗਰਸ ਜੇਲ੍ਹ ਵਿਚ ਹਾਈ ਸਿਕਉਰਿਟੀ ਜ਼ੋਨ ’ਚ ਬੰਦ...
ਕੌਮੀ ਇਨਸਾਫ਼ ਮੋਰਚੇ ਤੋਂ ਰਵਾਨਾ ਹੋਇਆ 31 ਮੈਬਰਾਂ ਦਾ ਜਥਾ ਚੰਡੀਗੜ੍ਹ ਪੁਲਿਸ ਨੇ ਕੀਤਾ ਗ੍ਰਿਫ਼ਤਾਰ
. . .  about 5 hours ago
ਚੰਡੀਗੜ੍ਹ, 6 ਫਰਵਰੀ (ਦਵਿੰਦਰ) - ਅੱਜ ਕੌਮੀ ਇਨਸਾਫ਼ ਮੋਰਚੇ ਤੋਂ ਭਾਈ ਰੇਸ਼ਮ ਸਿੰਘ ਬਡਾਲੀ ਦੀ ਅਗਵਾਈ ਹੇਠ ਰਵਾਨਾ ਹੋਏ 31 ਮੈਂਬਰੀ ਜਥੇ ਨੂੰ ਚੰਡੀਗੜ੍ਹ ਪੁਲਿਸ ਨੇ ਗ੍ਰਿਫ਼ਤਾਰ ਕਰ ਲਿਆ ਹੈ
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 3 ਕੱਤਕ ਸੰਮਤ 553

ਗੁਰਦਾਸਪੁਰ / ਬਟਾਲਾ / ਪਠਾਨਕੋਟ

ਕਿਸਾਨ-ਮਜ਼ਦੂਰਾਂ ਨੇ ਰੇਲਾਂ ਦਾ ਕੀਤਾ ਚੱਕਾ ਜਾਮ, ਰੇਲਵੇ ਸਟੇਸ਼ਨ ਦੇ ਟਰੈਕ 'ਤੇ ਦਿੱਤਾ ਧਰਨਾ

ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੇ 7 ਜ਼ੋਨਾਂ ਵਲੋਂ ਬਟਾਲਾ ਵਿਖੇ ਰੇਲਾਂ ਰੋਕ ਕੇ ਚੱਕਾ ਜਾਮ ਬਟਾਲਾ, (ਕਾਹਲੋਂ)-ਕਿਸਾਨ, ਮਜ਼ਦੂਰ ਸੰਘਰਸ਼ ਕਮੇਟੀ ਜ਼ਿਲ੍ਹਾ ਗੁਰਦਾਸਪੁਰ ਦੇ 7 ਜ਼ੋਨਾਂ ਵਲੋਂ ਅੰਮਿ੍ਤਸਰ-ਪਠਾਨਕੋਟ ਰੇਲ ਲਾਈਨ ਬਟਾਲਾ ਵਿਖੇ ਪ੍ਰਧਾਨ ਹਰਭਜਨ ਸਿੰਘ ...

ਪੂਰੀ ਖ਼ਬਰ »

ਪਿੰਡ ਰਾਜੇਕੇ ਦੇ ਨੌਜਵਾਨ ਮੈਂਬਰ ਪੰਚਾਇਤ ਦੀ ਭੇਦਭਰੀ ਹਾਲਤ 'ਚ ਮੌਤ

ਕੋਟਲੀ ਸੂਰਤ ਮੱਲ੍ਹੀ, 18 ਅਕਤੂਬਰ (ਕੁਲਦੀਪ ਸਿੰਘ ਨਾਗਰਾ)-ਨੇੜਲੇ ਪਿੰਡ ਰਾਜੇਕੇ ਦੇ ਨੌਜਵਾਨ ਮੈਂਬਰ ਪੰਚਇਤ ਦੀ ਬੀਤੇ ਦਿਨ ਭੇਦਭਰੀ ਹਾਲਤ 'ਚ ਮੌਤ ਹੋਣ ਨਾਲ ਇਲਾਕੇ ਅੰਦਰ ਸਨਸਨੀ ਫੈਲ ਗਈ ਹੈ | ਇਸ ਸਬੰਧੀ ਸਰਪੰਚ ਪ੍ਰੀਤਮ ਸਿੰਘ ਧਾਲੀਵਾਲ ਸਮੇਤ ਜਾਣਕਾਰੀ ਦਿੰਦਿਆਂ ਮਿ੍ਤਕ ਨੌਜਵਾਨ ਮੈਂਬਰ ਪੰਚਾਇਤ ਬਲਬੀਰ ਸਿੰਘ (28) ਪੁੱਤਰ ਗੁਰਮੁੱਖ ਸਿੰਘ ਦੇ ਭਰਾ ਕੁਲਬੀਰ ਸਿੰਘ ਤੇ ਜਸਬੀਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਦਾ ਭਰਾ ਬਲਬੀਰ ਸਿੰਘ ਘਰੋ ਸਵੇਰੇ 9 ਕੁ ਵਜੇ ਗਿਆ ਤਾਂ ਦੇਰ ਸ਼ਾਮ ਤੱਕ ਜਦੋਂ ਘਰ ਵਾਪਸ ਨਾ ਪਰਤਿਆ ਤਾਂ ਉਨ੍ਹਾਂ ਨੇ ਉਸ ਦੀ ਭਾਲ ਕਰਨੀ ਸ਼ੁਰੂ ਕਰ ਦਿੱਤੀ ਤੇ ਉਨ੍ਹਾਂ ਨੂੰ ਦੇਰ ਸ਼ਾਮ ਉਸ ਦੀ ਲਾਸ਼ ਪਿੰਡ ਰੂਪੋਵਾਲੀ ਦੇ ਨੇੜਿਉਂ ਨਹਿਰ 'ਚੋਂ ਮਿਲੀ, ਜਿਸ ਸਬੰਧੀ ਉਨ੍ਹਾਂ ਤੁਰੰਤ ਪੁਲਿਸ ਨੂੰ ਸੂਚਿਤ ਕੀਤਾ | ਉਨ੍ਹਾਂ ਦੱਸਿਆਂ ਕਿ ਉਨ੍ਹਾਂ ਦੇ ਭਰਾ ਦੇ ਮੂੰਹ 'ਤੇ ਸੱਟਾਂ ਦੇ ਨਿਸ਼ਾਨ ਸਨ ਤੇ ਉਸ ਦਾ ਕਤਲ ਹੋਇਆ ਹੈ | ਉਨ੍ਹਾਂ ਨੇ ਉਚ ਪੁਲਿਸ ਅਧਿਕਾਰੀਆਂ ਕੋਲੋਂ ਮੰਗ ਕੀਤੀ ਹੈ ਕਿ ਮਾਮਲੇ ਦੀ ਜਾਂਚ ਕਰਕੇ ਉਨ੍ਹਾਂ ਇਨਸਾਫ਼ ਦਿਵਾਇਆ ਜਾਵੇ | ਮਿ੍ਤਕ ਨੌਜਵਾਨ ਆਪਣੇ ਪਿੱਛੇ ਵਿਧਵਾ ਪਤਨੀ ਤੇ ਦੋ ਲੜਕੀਆਂ ਤੇ ਇਕ ਲੜਕਾ ਛੱਡ ਗਿਆ ਹੈ | ਇਸ ਸਬੰਧੀ ਪੁਲਿਸ ਅਧਿਕਾਰੀ ਦਲਵਿੰਦਰ ਸਿੰਘ ਦਾ ਕਹਿਣਾ ਹੈ ਕਿ ਪੁਲਿਸ ਵਲੋਂ ਮਿ੍ਤਕ ਨੌਜਵਾਨ ਦੇ ਭਰਾ ਦੇ ਬਿਆਨਾਂ 'ਤੇ 174 ਤਹਿਤ ਮਾਮਲਾ ਦਰਜ ਕੀਤਾ ਗਿਆ ਹੈ |

ਖ਼ਬਰ ਸ਼ੇਅਰ ਕਰੋ

 

ਮੋਟਰਸਾਈਕਲ ਚੋਰੀ

ਪੁਰਾਣਾ ਸ਼ਾਲਾ, 18 ਅਕਤੂਬਰ (ਅਸ਼ੋਕ ਸ਼ਰਮਾ)-ਪੁਲਿਸ ਸਟੇਸ਼ਨ ਪੁਰਾਣਾ ਸ਼ਾਲਾ ਅੰਦਰ ਪੈਂਦੇ ਪਿੰਡ ਕ੍ਰਿਸ਼ਨਾ ਨਗਰ ਦੇ ਨਿਵਾਸੀ ਦਾ ਮੋਟਰਸਾਈਕਲ ਚੋਰੀ ਹੋਣ ਦੀ ਖ਼ਬਰ ਪ੍ਰਾਪਤ ਹੋਈ ਹੈ | ਮੌਕੇ 'ਤੇ ਪ੍ਰਾਪਤ ਕੀਤੀ ਜਾਣਕਾਰੀ ਅਨੁਸਾਰ ਮੈਨੂਅਲ ਪੁੱਤਰ ਨਾਜ਼ਰ ਮਸੀਹ ...

ਪੂਰੀ ਖ਼ਬਰ »

ਸਰਕਾਰੀ ਦਫ਼ਤਰਾਂ 'ਚ ਸੇਵਾਵਾਂ ਮੁਹੱਈਆ ਕਰਵਾਉਣ 'ਚ ਢਿੱਲਮੱਠ ਬਰਦਾਸ਼ਤ ਨਹੀਂ ਕੀਤੀ ਜਾਵੇਗੀ-ਡੀ.ਸੀ.

ਗੁਰਦਾਸਪੁਰ, 18 ਅਕਤੂਬਰ (ਆਰਿਫ਼)-ਡਿਪਟੀ ਕਮਿਸ਼ਨਰ ਮੁਹੰਮਦ ਇਸ਼ਫਾਕ ਨੇ ਕਿਹਾ ਕਿ ਵੱਖ-ਵੱਖ ਸਰਕਾਰੀ ਸਕੀਮਾਂ ਦਾ ਲਾਭ ਅਤੇ ਸਰਕਾਰੀ ਦਫ਼ਤਰਾਂ ਵਿਚ ਲੋਕਾਂ ਨੂੰ ਸੇਵਾਵਾਂ ਦੇਣ ਵਿਚ ਕੋਈ ਢਿੱਲਮੱਠ ਬਰਦਾਸ਼ਤ ਨਹੀਂ ਕੀਤੀ ਜਾਵੇਗੀ ਅਤੇ ਅਣਗਹਿਲੀ ਕਰਨ ਵਾਲੇ ...

ਪੂਰੀ ਖ਼ਬਰ »

ਕੰਬਾਈਨ ਦਾ ਛੱਜਾ ਵੱਜਣ ਨਾਲ ਬੁਲਟ ਮੋਟਰਸਾਈਕਲ ਸਵਾਰ ਨÏਜਵਾਨ ਦੀ ਮੌਤ

ਵਡਾਲਾ ਗ੍ਰੰਥੀਆਂ, 18 ਅਕਤੂਬਰ (ਗੁਰਪ੍ਰਤਾਪ ਸਿੰਘ ਕਾਹਲੋਂ)-ਬੀਤੀ ਰਾਤ ਬਟਾਲਾ-ਕਾਹਨੂੰਵਾਨ ਰੋਡ 'ਤੇ ਕਾਹਲੋਂ ਫਿਲਿੰਗ ਸਟੇਸ਼ਨ ਮਮਰਾਵਾਂ ਦੇ ਨਜ਼ਦੀਕ ਜਾ ਰਹੀ ਇਕ ਕੰਬਾਈਨ ਦੇ ਛੱਜੇ ਨਾਲ ਬੁਲਟ ਮੋਟਰਸਾਈਕਲ ਵੱਜਣ ਕਰਕੇ ਇਕ ਨÏਜਵਾਨ ਦੀ ਮੌਤ ਹੋ ਗਈ | ਜਾਣਕਾਰੀ ...

ਪੂਰੀ ਖ਼ਬਰ »

ਬੀ.ਐੱਸ.ਐੱਫ. ਦਾ ਘੇਰਾ ਵਧਾ ਕੇ ਕੇਂਦਰ ਨੇ ਪੰਜਾਬ ਦੇ ਸੰਘੀ ਢਾਂਚੇ ਨੂੰ ਲਗਾਈ ਸੰਨ੍ਹ-ਗੁਰਮੁੱਖ ਸਿੰਘ/ਸਾਬੀ ਬਾਜਵਾ

ਪੁਰਾਣਾ ਸ਼ਾਲਾ, 18 ਅਕਤੂਬਰ (ਗੁਰਵਿੰਦਰ ਸਿੰਘ ਗੋਰਾਇਆ)-ਕਿਸੇ ਵੀ ਦੇਸ਼ ਦੀ ਸਰਹੱਦ 'ਤੇ ਉੱਥੋਂ ਦੀ ਫ਼ੌਜ ਦਾ ਏਰੀਆ ਹਮੇਸ਼ਾ ਇਸ ਲਈ ਸੀਮਤ ਖੇਤਰ ਤੱਕ ਰੱਖਿਆ ਹੁੰਦਾ ਹੈ ਤਾਂ ਕਿ ਉਸ ਸੀਮਤ ਖੇਤਰ ਤੱਕ ਫ਼ੌਜ ਦੀ ਹਰ ਪਲ ਤਿੱਖੀ ਨਜ਼ਰ ਬਣੀ ਰਹੇ | ਪਰ ਮੋਦੀ ਸਰਕਾਰ ਵਲੋਂ ...

ਪੂਰੀ ਖ਼ਬਰ »

ਥਾਣੇ ਨੇੜੇ ਮੁੱਖ ਮਾਰਗ ਖ਼ਸਤਾ ਹਾਲਤ 'ਚ, ਕਈ ਲੋਕ ਡਿੱਗ ਕੇ ਸੱਟਾਂ ਲਗਵਾ ਚੁੱਕੇ

ਧਾਰੀਵਾਲ, 18 ਅਕਤੂਬਰ (ਸਵਰਨ ਸਿੰਘ)-ਸਥਾਨਕ ਪੁਲਿਸ ਸਟੇਸ਼ਨ ਤੋਂ ਰਣੀਆਂ ਵਿਚੋਂ ਲੰਘਦੇ ਮੁੱਖ ਮਾਰਗ ਅਤਿ ਖ਼ਸਤਾ ਹਾਲਤ ਵਿਚ ਹੈ | ਇਥੇ ਦੱਸਣਯੋਗ ਹੈ ਕਿ ਅੰਮਿ੍ਤਸਰ ਤੋਂ ਪਠਾਨਕੋਟ, ਹਿਮਾਚਲ ਪ੍ਰਦੇਸ਼ ਅਤੇ ਜੰਮੂ ਕਸ਼ਮੀਰ ੂਨੂੰ ਜਾਣ ਵਾਲੇ ਰਾਹਗੀਰ ਵੀ ਇਸੇ ਹੀ ਮੁੱਖ ...

ਪੂਰੀ ਖ਼ਬਰ »

ਆਗਾਮੀ ਚੋਣਾਂ 'ਚ ਪੰਜਾਬ ਅੰਦਰ ਬਣੇਗੀ ਅਕਾਲੀ ਦਲ ਦੀ ਸਰਕਾਰ-ਕੱਤੋਵਾਲ/ਮੱਲ੍ਹੀ/ਭਿੰਡਰ/ਚੰਦਰਭਾਨ

ਪੁਰਾਣਾ ਸ਼ਾਲਾ, 18 ਅਕਤੂਬਰ (ਅਸ਼ੋਕ ਸ਼ਰਮਾ)-ਪੰਜਾਬ ਅੰਦਰ ਆਗਾਮੀ ਵਿਧਾਨ ਸਭਾ ਚੋਣਾਂ ਵਿਚ ਅਕਾਲੀ ਦਲ ਦੀ ਹੀ ਸਰਕਾਰ ਬਣੇਗੀ, ਕਿਉਂਕਿ ਮੌਜੂਦਾ ਕਾਂਗਰਸ ਸਰਕਾਰ ਤੋਂ ਇਸ ਸਮੇਂ ਹਰ ਵਰਗ ਦੁਖੀ ਹੋਇਆ ਪਿਆ ਹੈ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਨੌਜਵਾਨ ਅਕਾਲੀ ਆਗੂ ...

ਪੂਰੀ ਖ਼ਬਰ »

ਹਲਕੀ ਬਾਰਿਸ਼ ਨੇ ਕੀਤੇ ਕਿਸਾਨ ਉਦਾਸ, ਨਹੀਂ ਮਿਲਿਆ ਪੂਰਾ ਮੁੱਲ

ਬਟਾਲਾ, 18 ਅਕਤੂਬਰ (ਹਰਦੇਵ ਸਿੰਘ ਸੰਧੂ)-ਪੰਜਾਬ ਸਰਕਾਰ ਨੇ ਝੋਨੇ ਦਾ ਮੁੱਲ ਪ੍ਰਤੀ ਕੁਇੰਟਲ 1960 ਰੁਪਏ ਪੱਕਾ ਕਰਨ ਦੇ ਬਾਵਜੂਦ ਵੀ ਕਿਸਾਨ ਮੰਡੀਆਂ 'ਚ ਉਦਾਸ ਘੁੰਮ ਰਿਹਾ ਹੈ | ਬਟਾਲਾ ਦਾਣਾ ਮੰਡੀ 'ਚ ਕਿਸਾਨਾਂ ਨੇ ਦੁਖੀ ਮਨ ਨਾਲ 'ਅਜੀਤ' ਨੂੰ ਦੱਸਿਆ ਕਿ ਸਰਕਾਰ ਵਲੋਂ ਝੋਨੇ ...

ਪੂਰੀ ਖ਼ਬਰ »

5-5 ਮਰਲੇ ਦੇ ਪਲਾਟ ਦੇਣ ਲਈ ਬਰੀਲਾ ਖੁਰਦ ਦਾ ਆਮ ਇਜਲਾਸ ਕਰਵਾਇਆ

ਕਲਾਨੌਰ, 18 ਅਕਤੂਬਰ (ਪੁਰੇਵਾਲ)-ਪੰਜਾਬ ਸਰਕਾਰ ਵਲੋਂ ਬੇਘਰੇ ਅਤੇ ਬੇ-ਜ਼ਮੀਨੇ ਪਰਿਵਾਰਾਂ ਨੂੰ 5-5 ਮਰਲੇ ਦੇ ਪਲਾਟ ਦੇਣ ਲਈ ਕੀਤੇ ਗਏ ਐਲਾਨ ਨੂੰ ਅਮਲੀਜਾਮਾ ਪਹਿਨਾਉਂਦਿਆਂ ਨੇੜਲੇ ਸਰਹੱਦੀ ਪਿੰਡ ਬਰੀਲਾ ਖੁਰਦ ਦੀ ਸਰਪੰਚ ਨਰਿੰਦਰਜੀਤ ਕੌਰ ਦੀ ਅਗਵਾਈ ਹੇਠ ਪੰਚਾਇਤ ...

ਪੂਰੀ ਖ਼ਬਰ »

ਲੰਬੇ ਗੈਪ ਵਾਲੇ ਸਪਾਊਸ ਵਿਦਿਆਰਥੀਆਂ ਲਈ ਬਗੈਰ ਆਈਲੈਟਸ ਯੂ.ਕੇ ਜਾਣ ਦਾ ਬਿਹਤਰੀਨ ਮੌਕਾ

ਗੁਰਦਾਸਪੁਰ, 18 ਅਕਤੂਬਰ (ਆਰਿਫ਼)-'ਸੈਵਨਸੀਜ਼ ਇਮੀਗ੍ਰੇਸ਼ਨ' ਵਲੋਂ ਯੂ.ਕੇ. ਦੇ ਸਪਾਊਸ ਵੀਜ਼ੇ ਸਬੰਧੀ ਸ਼ਾਨਦਾਰ ਨਤੀਜੇ ਦਿੱਤੇ ਜਾ ਰਹੇ ਹਨ | ਬੀਤੇ ਦਿਨ ਇਕ ਹੋਰ ਵਿਦਿਆਰਥਣ ਰਸ਼ਮੀ ਪਤਨੀ ਰਾਜਬੀਰ ਸਿੰਘ ਦਾ ਯੂ.ਕੇ ਦਾ ਸਪਾਊਸ ਵੀਜ਼ਾ ਪ੍ਰਾਪਤ ਹੋਇਆ ਹੈ | ਇਸ ਸਬੰਧੀ ...

ਪੂਰੀ ਖ਼ਬਰ »

ਉਪ ਮੁੱਖ ਮੰਤਰੀ ਰੰਧਾਵਾ ਦਾ ਸਰਜੇਚੱਕ, ਅਲਾਵਲਪੁਰ, ਲੋਪਾ ਤੇ ਬਰੀਲਾ ਦੀਆਂ ਸਰਪੰਚਣੀਆਂ ਵਲੋਂ ਸਵਾਗਤ

ਕਲਾਨੌਰ, 18 ਅਕਤੂਬਰ (ਪੁਰੇਵਾਲ)-ਸਰਹੱਦੀ ਪਿੰਡਾਂ ਦੇ ਦੌਰੇ 'ਤੇ ਪਹੁੰਚੇ ਉਪ ਮੁੱਖ ਮੰਤਰੀ ਪੰਜਾਬ ਸੁਖਜਿੰਦਰ ਸਿੰਘ ਰੰਧਾਵਾ ਵਾ ਪਿੰਡ ਸਰਜੇਚੱਕ ਦੀ ਸਰਪੰਚ ਸੁਖਰਾਜ ਕੌਰ, ਅਲਾਵਲਪੁਰ ਦੀ ਸਰਪੰਚ ਸਰਬਜੀਤ ਕੌਰ, ਲੋਪਾ ਦੀ ਸਰਪੰਚ ਗੁਰਜੀਤ ਕੌਰ ਅਤੇ ਬਰੀਲਾ ਖੁਰਦ ਦੀ ...

ਪੂਰੀ ਖ਼ਬਰ »

ਸੇਵਾ ਮੁਕਤ ਬਿਜਲੀ ਮੁਲਾਜ਼ਮਾਂ ਨੰੂ ਵੀ ਬਿਜਲੀ ਰਿਆਇਤ ਦਿੱਤੀ ਜਾਵੇ-ਪੱਪੂ

ਗੁਰਦਾਸਪੁਰ, 18 ਅਕਤੂਬਰ (ਆਰਿਫ਼)-ਟੈਕਨੀਕਲ ਸਰਵਿਸਿਜ਼ ਯੂਨੀਅਨ ਪੰਜਾਬ ਦੇ ਸਾਬਕਾ ਵਿੱਤ ਸਕੱਤਰ ਸੁਰਿੰਦਰ ਪੱਪੂ ਨੇ ਵਿਸ਼ੇਸ਼ ਗੱਲਬਾਤ ਦੌਰਾਨ ਕਿਹਾ ਕਿ ਪੰਜਾਬ ਰਾਜ ਬਿਜਲੀ ਬੋਰਡ ਦੀ ਉਸਾਰੀ ਕਰਨ 'ਤੇ ਜੋਗਿੰਦਰ ਨਗਰ ਤੋਂ ਪੰਜਾਬ ਵਿਚ ਬਿਜਲੀ ਪਹੁੰਚਾਉਣ ਲਈ ਸੇਵਾ ...

ਪੂਰੀ ਖ਼ਬਰ »

ਲਖਬੀਰ ਸਿੰਘ ਦੇ ਪਰਿਵਾਰ ਨੂੰ ਨਿਆਂ ਦੇਣ ਦੀ ਮੰਗ ਨੂੰ ਲੈ ਕੇ ਏ.ਡੀ.ਸੀ. ਨੂੰ ਦਿੱਤਾ ਮੰਗ-ਪੱਤਰ

ਦੀਨਾਨਗਰ, 18 ਅਕਤੂਬਰ (ਸੰਧੂ/ਸੋਢੀ)-ਗੁਰੂ ਰਵਿਦਾਸ ਸਭਾ ਦੀਨਾਨਗਰ ਦੇ ਪ੍ਰਧਾਨ ਯਸ਼ਪਾਲ ਕੁੰਡਲ ਵਲੋਂ ਸਿੰਘੂ ਬਾਰਡਰ 'ਤੇ ਅਨੁਸੂਚਿਤ ਜਾਤੀ ਨਾਲ ਸਬੰਧਿਤ ਵਿਅਕਤੀ ਦੇ ਹੋਏ ਕਤਲ ਦੇ ਸਬੰਧ ਵਿਚ ਪੰਜਾਬ ਦੇ ਰਾਜਪਾਲ ਦੇ ਨਾਂਅ ਵਧੀਕ ਡਿਪਟੀ ਕਮਿਸ਼ਨਰ ਗੁਰਦਾਸਪੁਰ ਨੂੰ ...

ਪੂਰੀ ਖ਼ਬਰ »

ਸ੍ਰੀ ਸਾਈਾ ਬਾਬਾ ਜੀ ਦੀ ਪਾਲਕੀ ਦੀ ਸ਼ੋਭਾ ਯਾਤਰਾ ਕੱਢੀ

ਗੁਰਦਾਸਪੁਰ, 18 ਅਕਤੂਬਰ (ਪੰਕਜ ਸ਼ਰਮਾ)-ਸਥਾਨਕ ਸ਼ਿਵਾਲਾ ਮੰਦਰ ਵਿਖੇ ਸਾਈਾ ਮੰਦਰ ਦੇ ਨਿਰਮਾਣ ਦਿਵਸ ਮੌਕੇ ਸ੍ਰੀ ਸਾਈਾ ਪਰਿਵਾਰ ਤੇ ਸੱਤਿਆ ਸੇਵਾ ਸਾਈਾ ਸਮਿਤੀ ਵਲੋਂ ਸ੍ਰੀ ਸਾਈਾ ਬਾਬਾ ਜੀ ਦੀ ਪਾਲਕੀ ਦੀ ਸ਼ੋਭਾ ਯਾਤਰਾ ਕੱਢੀ ਗਈ | ਜਿਸ ਵਿਚ ਅਕਾਲੀ ਦਲ ਦੇ ਜ਼ਿਲ੍ਹਾ ...

ਪੂਰੀ ਖ਼ਬਰ »

ਗੋਲਡਨ ਗਰੁੱਪ ਵਿਖੇ ਬਣਾਉਟੀ ਅੰਗ ਲਗਾਉਣ ਲਈ ਰਜਿਸਟ੍ਰੇਸ਼ਨ ਅੱਜ ਤੋਂ ਸ਼ੁਰੂ-ਡਾ: ਮੋਹਿਤ ਮਹਾਜਨ

ਗੁਰਦਾਸਪੁਰ, 18 ਅਕਤੂਬਰ (ਆਰਿਫ਼)-ਗੋਲਡਨ ਗਰੁੱਪ ਆਫ਼ ਇੰਸਟੀਚਿਊਟ ਵਲੋਂ ਸ੍ਰੀ ਸਤਿਆ ਸਾਈਾ ਸੇਵਾ ਸਮਿਤੀ ਤੇ ਸ੍ਰੀ ਸਾਈਾ ਬਾਬਾ ਦੇ 96ਵੇਂ ਜਨਮ ਦਿਵਸ ਮੌਕੇ 26ਵਾਂ ਮੁਫ਼ਤ ਰਾਜ ਪੱਧਰੀ ਵਿਕਲਾਂਗ ਕੈਂਪ ਲਗਾਇਆ ਜਾ ਰਿਹਾ ਹੈ | ਜਿਸ ਦੀ ਰਜਿਸਟ੍ਰੇਸ਼ਨ ਅੱਜ 19 ਅਕਤੂਬਰ ਤੋਂ ...

ਪੂਰੀ ਖ਼ਬਰ »

ਪੇਂਡੂ ਮਜ਼ਦੂਰ ਯੂਨੀਅਨ ਵਲੋਂ ਐੱਸ.ਐੱਸ.ਪੀ. ਦਫ਼ਤਰ ਅੱਗੇ ਧਰਨਾ ਲਾ ਕੇ ਕੀਤੀ ਇਨਸਾਫ਼ ਦੀ ਮੰਗ

-ਮਾਮਲਾ ਪਿੰਡ ਮਸਾਣੀਆਂ 'ਚ ਮਜ਼ਦੂਰਾਂ 'ਤੇ ਹੋਏ ਹਮਲੇ ਦਾ- ਬਟਾਲਾ, 18 ਅਕਤੂਬਰ (ਕਾਹਲੋਂ)-ਪੇਂਡੂ ਮਜ਼ਦੂਰ ਯੂਨੀਅਨ ਪੰਜਾਬ ਤੇ ਹੋਰ ਜਥੇਬੰਦੀਆਂ ਵਲੋਂ ਪਿੰਡ ਮਸਾਣੀਆਂ ਦੇ ਸੰਘਰਸ਼ ਕਰ ਰਹੇ ਮਜ਼ਦੂਰਾਂ 'ਤੇ ਕੀਤੇ ਗਏ ਹਮਲੇ ਨੂੰ ਲੈ ਕੇੇ ਸਥਾਨਕ ਭਾਈ ਸੁੱਖਾ ...

ਪੂਰੀ ਖ਼ਬਰ »

ਸ਼ਾਂਤਮਈ ਢੰਗ ਨਾਲ ਅੰਦੋਲਨ ਕਰ ਰਹੇ ਕਿਸਾਨਾਂ ਦਾ ਕਤਲੇਆਮ ਕਰਨਾ ਬਹੁਤ ਮਾੜੀ ਗੱਲ : ਚੇਅਰਮੈਨ ਮੰਗਲ ਸਿੰਘ

ਊਧਨਵਾਲ, 18 ਅਕਤੂਬਰ (ਪਰਗਟ ਸਿੰਘ)-ਪਿਛਲੇ ਦਿਨੀਂ ਯੂ.ਪੀ. ਦੇ ਲਖੀਮਪੁਰ ਖੀਰੀ 'ਚ ਸ਼ਾਂਤਮਈ ਢੰਗ ਨਾਲ ਅੰਦੋਲਨ ਕਰ ਰਹੇ ਕਿਸਾਨਾਂ ਦਾ ਕਤਲੇਆਮ ਕਰ ਦਿੱਤਾ ਗਿਆ,¢ਜੋ ਕਿ ਬਹੁਤ ਹੀ ਨਿੰਦਣਯੋਗ ਘਟਨਾ ਹੈ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਚੇਅਰਮੈਨ ਮੰਗਲ ਸਿੰਘ ਖੁਜਾਲਾ ...

ਪੂਰੀ ਖ਼ਬਰ »

ਅਕਾਲੀ ਦਲ ਮਾਨ ਵਲੋਂ ਨਿਰਮਲ ਸਿੰਘ ਰਜ਼ੋਆ ਜ਼ਿਲ੍ਹਾ ਮੀਤ ਪ੍ਰਧਾਨ ਤੇ ਗੁਰਮੀਤ ਸਿੰਘ ਖ਼ਾਲਸਾ ਸਰਕਲ ਪ੍ਰਧਾਨ ਨਿਯੁਕਤ

ਊਧਨਵਾਲ, 18 ਅਕਤੂਬਰ (ਪਰਗਟ ਸਿੰਘ)-ਸ਼ੋ੍ਰਮਣੀ ਅਕਾਲੀ ਦਲ ਅੰਮਿ੍ਤਸਰ ਦੇ ਜ਼ਿਲ੍ਹਾ ਗੁਰਦਾਸਪੁਰ ਦੇ ਪ੍ਰਧਾਨ ਗੁਰਬਚਨ ਸਿੰਘ ਪਵਾਰ ਨੇ ਸਥਾਨਕ ਕਸਬੇ ਵਿਚ ਪਾਰਟੀ ਵਰਕਰਾਂ ਨਾਲ ਮੀਟਿੰਗ ਕੀਤੀ¢ਅਤੇ ਪਾਰਟੀ ਵਿਚ ਚੰਗੀ ਕਾਰਗੁਜ਼ਾਰੀ ਨਿਭਾ ਰਹੇ ਨਿਰਮਲ ਸਿੰਘ ਰਜ਼ੋਆ ...

ਪੂਰੀ ਖ਼ਬਰ »

ਉਪ ਮੁੱਖ ਮੰਤਰੀ ਰੰਧਾਵਾ ਦਾ ਅੱਡਾ ਖੁਸ਼ੀਪੁਰ ਦੇ ਗੁਰਦੁਆਰਾ ਲੋਹਲੰਗਰ ਵਿਖੇ ਨਤਮਸਤਕ ਹੋਣ 'ਤੇ ਸਨਮਾਨ

ਕਲਾਨੌਰ, 18 ਅਕਤੂਬਰ (ਪੁਰੇਵਾਲ)-ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇੜਲੇ ਪਿੰਡ ਖੁਸ਼ੀਪੁਰ ਅੱਡਾ ਵਿਖੇ ਸਥਿਤ ਗੁਰਦੁਆਰਾ ਲੋਹਲੰਗਰ ਵਿਖੇ ਵਿਖੇ ਨਤਮਸਤਕ ਹੋਏ | ਸ: ਰੰਧਾਵਾ ਵਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਲਈ ਰੁਮਾਲਾ ਸਾਹਿਬ ਭੇਟ ਕੀਤਾ ਗਿਆ ਅਤੇ ...

ਪੂਰੀ ਖ਼ਬਰ »

ਕਲੈਰੀਕਲ ਕਾਮਿਆਂ ਦੀ ਹੜਤਾਲ 24 ਤੱਕ ਵਧੀ-ਸਾਵਨ ਸਿੰਘ

ਗੁਰਦਾਸਪੁਰ, 18 ਅਕਤੂਬਰ (ਆਰਿਫ਼)-ਸਰਕਾਰ ਖ਼ਿਲਾਫ਼ ਕਲੈਰੀਕਲ ਕਾਮਿਆਂ ਦੀ ਹੜਤਾਲ 24 ਤੱਕ ਵਧਾਈ ਗਈ ਹੈ | ਇਸ ਸਬੰਧੀ ਪੀ.ਐਸ.ਐਮ.ਐਸ ਯੂ ਦੇ ਜ਼ਿਲ੍ਹਾ ਯੂਨਿਟ ਦੇ ਪ੍ਰਧਾਨ ਸਾਵਨ ਸਿੰਘ ਨੇ ਕਿਹਾ ਕਿ 8 ਅਕਤੂਬਰ ਤੋਂ 24 ਅਕਤੂਬਰ ਤੱਕ ਕਲਮ ਛੋੜ ਹੜਤਾਲ ਲਗਾਤਾਰ ਜਾਰੀ ਰਹੇਗੀ ...

ਪੂਰੀ ਖ਼ਬਰ »

ਕਾਂਗਰਸੀ ਸਰਪੰਚਾਂ ਨੇ ਚੇਅਰਮੈਨ ਨਿੱਕੂ ਬਾਜਵਾ ਨਾਲ ਕੀਤੀ ਮੁਲਾਕਾਤ

ਬਟਾਲਾ, 18 ਅਕਤੂਬਰ (ਕਾਹਲੋਂ)-ਕਾਂਗਰਸੀ ਸਰਪੰਚ ਸੁਖਜਿੰਦਰ ਸਿੰਘ ਦਾਬਾਂਵਾਲ ਖੁਰਦ, ਦੁਰਲਭਜੀਤ ਸਿੰਘ ਸਰਪੰਚ ਪੱਤੀ ਪਕੀਵਾਂ, ਰਣਜੀਤ ਸਿੰਘ ਸਰਪੰਚ ਕੋਟਲੀ ਥਾਬਲਾ, ਹਰਜੋਤ ਸਿੰਘ ਸਰਪੰਚ ਸੈਦਪੁਰ ਖੁਰਦ ਤੇ ਕੁਲਜਿੰਦਰ ਸਿੰਘ ਸਰਪੰਚ ਦਾਬਾਂਵਾਲ ਕਲਾਂ ਨੇ ਜ਼ਿਲ੍ਹਾ ...

ਪੂਰੀ ਖ਼ਬਰ »

ਮਕੌੜਾ ਪਤਨ 'ਤੇ ਬਣ ਰਹੇ ਪਲਟੂਨ ਪੁਲ ਦਾ ਕੰਮ ਰੁਕਿਆ

ਬਹਿਰਾਮਪੁਰ, 18 ਅਕਤੂਬਰ (ਬਲਬੀਰ ਸਿੰਘ ਕੋਲਾ)-ਰਾਵੀ ਦਰਿਆ ਦੇ ਪਤਨ ਮਕੌੜਾ 'ਤੇ ਬਣ ਰਹੇ ਪਲਟੂਨ ਪੁਲ ਦਾ ਕੰਮ ਸਾਮਾਨ ਦੀ ਘਾਟ ਆਉਣ ਕਾਰਨ ਰੁਕ ਗਿਆ ਹੈ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਪੁਲ ਨਿਗਰਾਨ ਸੁਰਿੰਦਰ ਸਿੰਘ ਨੇ ਦੱਸਿਆ ਕਿ ਪਲਟੂਨ ਪੁਲ ਬਣਾਉਣ ਦਾ ਕੰਮ ਆਰੰਭ ...

ਪੂਰੀ ਖ਼ਬਰ »

ਮਗਨਰੇਗਾ ਦੇ ਪੈਸਿਆਂ ਦੀ ਦੁਰਵਰਤੋਂ ਕਰਨ ਵਾਲਿਆਂ ਖ਼ਿਲਾਫ਼ ਕਾਰਵਾਈ ਕਰਨ ਗ੍ਰਹਿ ਮੰਤਰੀ : ਇੰਦਰਜੀਤ ਰੰਧਾਵਾ

ਕਲਾਨੌਰ, 18 ਅਕਤੂਬਰ (ਪੁਰੇਵਾਲ)-ਇਥੇ ਪੱਤਰਕਾਰਾਂ ਦੀ ਸੱਦੀ ਗਈ ਵਿਸ਼ੇਸ਼ ਬੈਠਕ ਦੌਰਾਨ ਗੱਲਬਾਤ ਕਰਦਿਆਂ ਸ਼ੋ੍ਰਮਣੀ ਅਕਾਲੀ ਦਲ ਦੇ ਪੀ.ਏ.ਸੀ. ਮੈਂਬਰ ਇੰਦਰਜੀਤ ਸਿੰਘ ਰੰਧਾਵਾ ਨੇ ਸੂਬੇ ਦੇ ਗ੍ਰਹਿ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਕੋਲੋਂ ਮੰਗ ਕੀਤੀ ਕਿ ਉਨ੍ਹਾਂ ...

ਪੂਰੀ ਖ਼ਬਰ »

ਆਮ ਆਦਮੀ ਪਾਰਟੀ ਨੇ ਅਮਿਤ ਸ਼ਾਹ ਤੇ ਚੰਨੀ ਦੇ ਫ਼ੂਕੇ ਪੁਤਲੇ

ਗੁਰਦਾਸਪੁਰ, 18 ਅਕਤੂਬਰ (ਆਰਿਫ਼)-ਆਮ ਆਦਮੀ ਪਾਰਟੀ ਵਲੋਂ ਉਲੀਕੇ ਗਏ ਪ੍ਰੋਗਰਾਮ ਤਹਿਤ ਜ਼ਿਲ੍ਹਾ ਗੁਰਦਾਸਪੁਰ ਵਿਖੇ ਅਮਿਤ ਸ਼ਾਹ ਅਤੇ ਮੁੱਖ ਮੰਤਰੀ ਪੰਜਾਬ ਚੰਨੀ ਦੇ ਪੁਤਲੇ ਫ਼ੂਕੇ ਗਏ | ਜਿਸ ਦੀ ਅਗਵਾਈ ਜ਼ਿਲ੍ਹਾ ਪ੍ਰਧਾਨ ਕਸ਼ਮੀਰ ਸਿੰਘ ਵਾਹਲਾ, ਪ੍ਰੀਤਮ ਸਿੰਘ ...

ਪੂਰੀ ਖ਼ਬਰ »

ਜ਼ਿਲ੍ਹੇ ਦੀਆਂ ਮੰਡੀਆਂ 'ਚ 210341 ਮੀਟਰਿਕ ਟਨ ਹੋਈ ਖ਼ਰੀਦ

ਗੁਰਦਾਸਪੁਰ, 18 ਅਕਤੂਬਰ (ਆਰਿਫ਼)-ਜ਼ਿਲ੍ਹਾ ਮੰਡੀ ਅਫ਼ਸਰ ਕੁਲਜੀਤ ਸਿੰਘ ਨੇ ਦੱਸਿਆ ਕਿ ਜ਼ਿਲ੍ਹੇ ਵਿਚ 17 ਅਕਤੂਬਰ ਤੱਕ 240207 ਮੀਟਰਿਕ ਟਨ ਝੋਨੇ ਦੀ ਆਮਦ ਹੋਈ ਸੀ, ਜਿਸ 'ਚੋਂ 210341 ਮੀਟਰਿਕ ਟਨ ਝੋਨੇ ਦੀ ਖ਼ਰੀਦ ਹੋ ਚੁੱਕੀ ਹੈ | ਪਨਗਰੇਨ ਵਲੋਂ 78750, ਮਾਰਕਫੈੱਡ ਵਲੋਂ 59553, ਪਨਸਪ ...

ਪੂਰੀ ਖ਼ਬਰ »

ਭਾਰਤ ਦੇ ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਦੀ ਸਿਹਤਯਾਬੀ ਲਈ ਬੁੱਧੀਜੀਵੀਆਂ ਨੇ ਕੀਤੀ ਅਰਦਾਸ

ਬਟਾਲਾ, 18 ਅਕਤੂਬਰ (ਕਾਹਲੋਂ)-ਬੁੱਧੀਜੀਵੀ ਤੇ ਸੀਨੀਅਰ ਸਿਟੀਜ਼ਨ ਫ਼ੋਰਮ ਦੀ ਵਿਸ਼ੇਸ਼ ਇਕੱਤਰਤਾ ਸੰਸਥਾ ਦੇ ਪ੍ਰਧਾਨ ਪਿ੍ੰ. ਹਰਬੰਸ ਸਿੰਘ ਦੀ ਅਗਵਾਈ ਵਿਚ ਸਥਾਨਕ ਬੀ.ਐੱਚ. ਰਿਜ਼ਾਰਟ ਵਿਚ ਹੋਈ | ਮੀਟਿੰਗ ਦੌਰਾਨ ਬੁੱਧੀਜੀਵੀਆਂ ਨੇ ਭਾਰਤ ਦੇ ਸਾ. ਪ੍ਰਧਾਨ ਮੰਤਰੀ ਡਾ. ...

ਪੂਰੀ ਖ਼ਬਰ »

ਬੇਰਿੰਗ ਕਾਲਜ ਦੇ ਕਾਮਰਸ ਵਿਭਾਗ ਵਲੋਂ ਚਾਰਟ ਬਣਾਉਣ ਤੇ ਮਹਿੰਦੀ ਮੁਕਾਬਲੇ ਕਰਵਾਏ

ਬਟਾਲਾ, 18 ਅਕਤੂਬਰ (ਕਾਹਲੋਂ)-ਬੇਰਿੰਗ ਯੂਨੀਅਨ ਕ੍ਰਿਸ਼ਚੀਅਨ ਕਾਲਜ ਬਟਾਲਾ ਵਲੋਂ ਪਿ੍ੰ. ਡਾ. ਐਡਵਰਡ ਮਸੀਹ ਦੀ ਅਗਵਾਈ ਵਿਚ ਕਾਮਰਸ ਵਿਭਾਗ ਦੇ ਮੁਖੀ ਡਾ. ਅਸ਼ਵਨੀ ਕਾਂਸਰਾ ਵਲੋਂ ਚਾਰਟ ਬਣਾਉਣ ਤੇ ਮਹਿੰਦੀ ਦੇ ਮੁਕਾਬਲੇ ਕਰਵਾਏ ਗਏ | ਕਾਲਜ ਵਿਦਿਆਰਥੀਆਂ ਨੇ ਕੁਦਰਤ ...

ਪੂਰੀ ਖ਼ਬਰ »

25 ਨੂੰ ਨਿਰੰਤਰ ਚੱਲੇਗਾ ਦੇਸੀ ਘਿਓ ਦੀਆਂ ਜਲੇਬੀਆਂ ਦਾ ਲੰਗਰ : ਬਾਬਾ ਅਮਰੀਕ ਸਿੰਘ

ਬਟਾਲਾ, 18 ਅਕਤੂਬਰ (ਕਾਹਲੋਂ)-ਸੰਤ ਬਾਬਾ ਹਜ਼ਾਰਾ ਸਿੰਘ ਜੀ ਦੀ ਮਿੱਠੀ ਯਾਦ 'ਚ 33ਵਾਂ ਗੁਰਮਤਿ ਸਮਾਗਮ 23, 24 ਤੇ 25 ਅਕਤੂਬਰ ਨੂੰ ਗੁਰਦੁਆਰਾ ਤਪ ਅਸਥਾਨ ਸਾਹਿਬ ਨਿੱਕੇ ਘੁੰਮਣ ਵਿਖੇ ਬਾਬਾ ਅਮਰੀਕ ਸਿੰਘ ਕਾਰ ਸੇਵਾ ਵਾਲਿਆਂ ਵਲੋਂ ਸਮੂਹ ਇਲਾਕੇ ਦੀਆਂ ਸੰਗਤਾਂ ਦੇ ਸਹਿਯੋਗ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX