ਤਾਜਾ ਖ਼ਬਰਾਂ


ਈ.ਡੀ. ਛਾਪੇ ਮਾਰੀ - ਮੁੱਖ ਮੰਤਰੀ ਦੇ ਕਰੀਬੀ ਰਿਸ਼ਤੇਦਾਰ ਦੇ ਟਿਕਾਣਿਆਂ ਤੋਂ 6 ਕਰੋੜ ਰੁਪਏ ਬਰਾਮਦ
. . .  1 day ago
ਲੁਧਿਆਣਾ, 18 ਜਨਵਰੀ (ਪੁਨੀਤ ਬਾਵਾ)-ਇਨਫੋਰਸਮੈਂਟ ਡਾਇਰੈਕਟੋਰੇਟ (ਈ.ਡੀ.) ਦੀਆਂ ਟੀਮਾਂ ਵਲੋਂ ਰੇਤ ਦੀ ਨਾਜਾਇਜ਼ ਮਾਇਨਿੰਗ ਦੇ ਮਾਮਲੇ ਵਿਚ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਕਰੀਬੀ ਰਿਸ਼ਤੇਦਾਰ ਦੇ ...
15-18 ਉਮਰ ਵਰਗ ਦੇ 50% ਤੋਂ ਵੱਧ ਨੌਜਵਾਨਾਂ ਨੇ ਵੈਕਸੀਨ ਦੀ ਲਈ ਪਹਿਲੀ ਖ਼ੁਰਾਕ - ਕੇਂਦਰੀ ਸਿਹਤ ਮੰਤਰੀ ਮਨਸੁੱਖ ਮਾਂਡਵੀਆ
. . .  1 day ago
ਚੋਣ ਕਮਿਸ਼ਨ ਦੇ ਹੁਕਮਾਂ ਅਨੁਸਾਰ ਹੋਰ ਪੁਲਿਸ ਅਧਿਕਾਰੀਆਂ ਦੇ ਤਬਾਦਲੇ
. . .  1 day ago
ਚੰਡੀਗੜ੍ਹ, 18 ਜਨਵਰੀ- ਚੋਣ ਕਮਿਸ਼ਨ ਦੇ ਹੁਕਮਾਂ ਅਨੁਸਾਰ ਹੋਰ ਪੁਲਿਸ ਅਧਿਕਾਰੀਆਂ ਦੇ ਤਬਾਦਲੇ...
ਆਂਧਰਾ ਪ੍ਰਦੇਸ਼ 'ਚ ਪਿਛਲੇ 24 ਘੰਟਿਆਂ 'ਚ 6,996 ਨਵੇਂ ਮਾਮਲੇ ਆਏ ਸਾਹਮਣੇ, 5 ਮੌਤਾਂ
. . .  1 day ago
ਵਿਸ਼ਾਖਾਪਟਨਮ, 18 ਜਨਵਰੀ-ਆਂਧਰਾ ਪ੍ਰਦੇਸ਼ 'ਚ ਪਿਛਲੇ 24 ਘੰਟਿਆਂ 'ਚ 6,996 ਕੋਵਿਡ-19 ਦੇ ਨਵੇਂ ਮਾਮਲੇ ਸਾਹਮਣੇ ਆਏ ਹਨ। ਜਾਣਕਾਰੀ ਮੁਤਾਬਿਕ 1066 ਰਿਕਵਰੀ ਹੋਈ ਅਤੇ 5 ਮੌਤਾਂ ਦਰਜ ਕੀਤੀਆਂ ਗਈਆਂ ਹਨ। ਸੂਬੇ 'ਚ ਕੁੱਲ ਕੋਵਿਡ...
ਕੁਲਦੀਪ ਸਿੰਘ ਓਬਰਾਏ ਦੀ ਗ੍ਰਹਿ ਵਿਖੇ ਪੁੱਜੇ ਸੁਖਬੀਰ ਸਿੰਘ ਬਾਦਲ
. . .  1 day ago
ਜਲੰਧਰ, 18 ਜਨਵਰੀ (ਸੁਖਮਿੰਦਰ)- ਅੱਜ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਜਲੰਧਰ ਫੇਰੀ ਦੌਰਾਨ ਅਚਾਨਕ ਸਰਦਾਰ ਕੁਲਦੀਪ ਸਿੰਘ ਓਬਰਾਏ ਜੀ ਦੇ ਗ੍ਰਹਿ ਵਿਖੇ ਪਹੁੰਚੇ। ਜ਼ਿਕਰਯੋਗ ਹੈ ਕਿ ਕੁਲਦੀਪ ਸਿੰਘ ਓਬਰਾਏ ਲਗਾਤਾਰ 4 ਵਾਰ...
ਯੂਥ ਅਕਾਲੀ ਦਲ ਨੇ ਸੈਂਟਰਲ ਹਲਕੇ 'ਚ ਕੀਤੀਆਂ ਨਿਯੁਕਤੀਆਂ
. . .  1 day ago
ਜਲੰਧਰ, 18 ਜਨਵਰੀ (ਸੁਖਮਿੰਦਰ)- ਅੱਜ ਜਲੰਧਰ ਸੈਂਟਰਲ ਦੇ ਵਿਚ ਲੱਧੇਵਾਲੀ ਵਿਖੇ ਇਕ ਮੀਟਿੰਗ ਦਾ ਆਯੋਜਨ ਯੂਥ ਅਕਾਲੀ ਦਲ ਵਲੋਂ ਕੀਤਾ ਗਿਆ, ਜਿਸ ਵਿਚ ਵੱਡੀ ਗਿਣਤੀ ਵਿਚ ਨੌਜਵਾਨਾਂ ਨੇ ਸ਼ਿਰਕਤ ਕੀਤੀ। ਇਸ ਮੌਕੇ ਪਾਰਟੀ ਵਿਚ ਪਿਛਲੇ ਲੰਮੇ ਸਮੇਂ ਤੋਂ ਸੇਵਾ...
ਆਬੂਧਾਬੀ ਵਿਖੇ ਡਰੋਨ ਹਮਲੇ 'ਚ ਮਹਿਸਪੁਰ ਦੇ ਨੌਜਵਾਨ ਦੀ ਮੌਤ, ਕੁੱਝ ਮਹੀਨੇ ਪਹਿਲਾਂ ਹੋਇਆ ਸੀ ਵਿਆਹ
. . .  1 day ago
ਚੌਂਕ ਮਹਿਤਾ, 18 ਜਨਵਰੀ (ਧਰਮਿੰਦਰ ਸਿੰਘ ਭੰਮਰਾ)- ਸੰਯੁਕਤ ਅਰਬ ਅਮੀਰਾਤ ਯੂ.ਏ.ਈ. ਦੀ ਰਾਜਧਾਨੀ ਆਬੂ ਧਾਬੀ ਦੇ ਹਵਾਈ ਅੱਡੇ ਨੇੜੇ ਬੀਤੇ ਕੱਲ੍ਹ ਸ਼ੱਕੀ ਹੂਤੀਆਂ ਵਲੋਂ ਕੀਤੇ ਗਏ ਡਰੋਨ ਹਮਲੇ ਵਿਚ ਦੋ ਭਾਰਤੀਆਂ ਦੀ ਮੌਤ ਹੋਈ ਹੈ। ਇਨ੍ਹਾਂ 'ਚੋਂ ਇਕ ਨੌਜਵਾਨ...
ਵੱਡੀ ਖ਼ਬਰ: ਚੋਣ ਕਮਿਸ਼ਨ ਦੇ ਹੁਕਮਾਂ ’ਤੇ ਪੰਜਾਬ ਦੇ 8 ਜ਼ਿਲ੍ਹਿਆਂ ਦੇ ਐੱਸ.ਐੱਸ.ਪੀ. ਦਾ ਤਬਾਦਲਾ
. . .  1 day ago
ਅਜਨਾਲਾ, 18 ਜਨਵਰੀ (ਗੁਰਪ੍ਰੀਤ ਢਿੱਲੋਂ)-ਵੱਡੀ ਖ਼ਬਰ: ਚੋਣ ਕਮਿਸ਼ਨ ਦੇ ਹੁਕਮਾਂ ’ਤੇ ਪੰਜਾਬ ਦੇ 8 ਜ਼ਿਲ੍ਹਿਆਂ ਦੇ ਐੱਸ.ਐੱਸ.ਪੀ. ਦਾ ਤਬਾਦਲਾ...
ਭਾਜਪਾ ਨੂੰ ਝਟਕਾ, ਕੌਂਸਲਰ ਮਨਜਿੰਦਰ ਸਿੰਘ ਚੱਠਾ ਅਕਾਲੀ ਦਲ 'ਚ ਸ਼ਾਮਿਲ
. . .  1 day ago
ਜਲੰਧਰ, 18 ਜਨਵਰੀ -ਅੱਜ ਸ਼ਰੋਮਣੀ ਅਕਾਲੀ ਦਲ ਨੂੰ ਵਿਧਾਨ ਸਭਾ ਹਲਕਾ ਜਲੰਧਰ ਕੈਂਟ ਤੋਂ ਉਸ ਵੇਲੇ ਭਾਰੀ ਬੱਲ ਮਿਲਿਆ ਜਦ ਪਾਰਟੀ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਨੇ ਭਾਜਪਾਈ ਕੌਂਸਲਰ ਮਨਜਿੰਦਰ ਸਿੰਘ ਚੱਠਾ ਨੂੰ ਸ਼੍ਰੋਮਣੀ ਅਕਾਲੀ ਦਲ...
ਸਾਬਕਾ ਫ਼ੌਜ ਮੁਖੀ ਜਨਰਲ ਜੇ.ਜੇ ਸਿੰਘ ਭਾਜਪਾ ਵਿਚ ਸ਼ਾਮਿਲ
. . .  1 day ago
ਚੰਡੀਗੜ੍ਹ, 18 ਜਨਵਰੀ-ਸਾਬਕਾ ਫ਼ੌਜ ਮੁਖੀ ਜਨਰਲ ਜੇ.ਜੇ ਸਿੰਘ ਭਾਜਪਾ ਵਿਚ ਸ਼ਾਮਿਲ..
2 ਟਰੱਕਾਂ ਦੀ ਟੱਕਰ 'ਚ ਪੰਜਾਬੀ ਨੌਜਵਾਨ ਦੀ ਮੌਤ
. . .  1 day ago
ਆਕਲੈਂਡ, 18 ਜਨਵਰੀ (ਹਰਮਨਪ੍ਰੀਤ ਸਿੰਘ)-ਨਿਊਜ਼ੀਲੈਂਡ ਦੇ ਦੱਖਣੀ ਹਿੱਸੇ 'ਚ ਪੈਂਦੇ ਸ਼ਹਿਰ ਕ੍ਰਾਈਮਟਚਰਚ ਤੋਂ ਰੋਲਰਸਟੇਨ ਸ਼ਹਿਰ ਨੂੰ ਜਾਂਦੇ ਸਟੋਰਵੇਅ 'ਤੇ ਅੱਜ ਸਵੇਰੇ ਵਾਪਰੇ ਭਿਆਨਕ ਸੜਕ ਹਾਦਸੇ 'ਚ ਇਕ ਪੰਜਾਬੀ ਨੌਜਵਾਨ ਦੀ ਮੌਤ ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ..
ਲਖਵਿੰਦਰ ਕੌਰ ਗਰਚਾ ਭਾਜਪਾ 'ਚ ਸ਼ਾਮਿਲ
. . .  1 day ago
ਚੰਡੀਗੜ੍ਹ, 18 ਜਨਵਰੀ-ਵਿਰੋਧੀ ਸਿਆਸੀ ਪਾਰਟੀਆਂ ਦੇ ਦਿੱਗਜ ਆਗੂਆਂ ਵਲੋਂ ਭਾਜਪਾ ਵਿਚ ਸ਼ਾਮਲ ਹੋਣ ਦਾ ਸਿਲਸਿਲਾ ਜਾਰੀ ਹੈ। ਜਾਣਕਾਰੀ ਮੁਤਾਬਿਕ ਅੱਜ ਕੈਪਟਨ ਅਮਰਿੰਦਰ ਸਿੰਘ ਦੀ ਸਾਬਕਾ ਓ.ਐੱਸ.ਡੀ. ਲਖਵਿੰਦਰ ਕੌਰ ਗਰਚਾ ਭਾਜਪਾ 'ਚ ਸ਼ਾਮਿਲ...
ਕਾਂਗਰਸ ਪਾਰਟੀ ਦੇ ਮੌਜੂਦਾ ਕੌਂਸਲਰ ਰੋਹਿਤ ਸਿਆਲ ਕਾਂਗਰਸ ਪਾਰਟੀ ਨੂੰ ਛੱਡ ਕੇ ਆਮ ਆਦਮੀ ਪਾਰਟੀ ਵਿਚ ਹੋਏ ਸ਼ਾਮਿਲ
. . .  1 day ago
ਪਠਾਨਕੋਟ, 18 ਜਨਵਰੀ (ਸੰਧੂ)-ਕਾਂਗਰਸ ਪਾਰਟੀ ਦੇ ਵਾਰਡ ਨੰਬਰ 34 ਤੋਂ ਮੌਜੂਦਾ ਕੌਂਸਲਰ ਰੋਹਿਤ ਸਿਆਲ ਅੱਜ ਕਾਂਗਰਸ ਪਾਰਟੀ ਨੂੰ ਅਲਵਿਦਾ ਕਹਿ ਕੇ ਆਮ ਆਦਮੀ ਪਾਰਟੀ ਵਿਚ ਸ਼ਾਮਿਲ ਹੋ ਗਏ। ਉਨ੍ਹਾਂ ਨੂੰ ਆਮ ਆਦਮੀ ਪਾਰਟੀ ਦੇ ਹਲਕਾ ਵਿਧਾਨਸਭਾ...
ਫਿਰੋਜ਼ਪੁਰ 'ਚ ਕੋਰੋਨਾ ਬਲਾਸਟ, 215 ਨਵੇਂ ਮਾਮਲੇ ਆਏ ਸਾਹਮਣੇ, 3 ਮਰੀਜ਼ਾਂ ਦੀ ਮੌਤ
. . .  1 day ago
ਫਿਰੋਜ਼ਪੁਰ, 18 ਜਨਵਰੀ (ਜਸਵਿੰਦਰ ਸਿੰਘ ਸੰਧੂ)- ਦੁਨੀਆਂ 'ਚ ਫੈਲੀ ਕੋਰੋਨਾ ਮਹਾਂਮਾਰੀ ਨੇ ਅੱਜ ਜ਼ਿਲ੍ਹਾ ਫਿਰੋਜ਼ਪੁਰ 'ਚ ਬਲਾਸਟ ਕਰਦਿਆਂ ਜਿੱਥੇ 215 ਵਿਅਕਤੀਆਂ ਨੂੰ ਆਪਣੀ ਲਪੇਟ 'ਚ ਲੈ ਲਿਆ ਹੈ, ਉੱਥੇ ਇਲਾਜ ਅਧੀਨ ਚੱਲਦੇ ਕੋਰੋਨਾ ਮਰੀਜ਼ਾਂ 'ਚੋਂ 3 ਜਣਿਆਂ ਦੀ ਜਾਨ ਵੀ ਲੈ ...
ਭਗਵੰਤ ਮਾਨ ਨੂੰ ਮੁੱਖ ਮੰਤਰੀ ਐਲਾਨੇ ਜਾਣ ਤੋਂ ਬਾਅਦ ਭੈਣ ਮਨਪ੍ਰੀਤ ਕੌਰ ਦਾ ਬਿਆਨ ਆਇਆ ਸਾਹਮਣੇ
. . .  1 day ago
ਚੰਡੀਗੜ੍ਹ, 18 ਜਨਵਰੀ- ਪੰਜਾਬ ਵਿਧਾਨ ਸਭਾ ਚੋਣਾਂ ਲਈ ਆਮ ਆਦਮੀ ਪਾਰਟੀ ਨੇ ਭਗਵੰਤ ਮਾਨ ਨੂੰ ਮੁੱਖ ਮੰਤਰੀ ਐਲਾਨ ਜਾਣ 'ਤੇ ਉਨ੍ਹਾਂ ਦੀ ਭੈਣ ਨੇ ਮਨਪ੍ਰੀਤ ਕੌਰ ਨੇ ਕਿਹਾ ਕਿ ਮੇਰੇ ਭਰਾ ਨੂੰ ਮਿਲ ਰਿਹਾ ਸਤਿਕਾਰ ਅਤੇ ਪਿਆਰ ਦੇਖ ਕੇ ਮੈਂ ਬਹੁਤ...
ਜ਼ਿਲ੍ਹਾ ਪਠਾਨਕੋਟ ਦੇ ਹਲਕਾ ਸੁਜਾਨਪੁਰ ਤੋਂ ਕਾਂਗਰਸ ਪਾਰਟੀ ਦੇ ਪ੍ਰਮੁੱਖ ਆਗੂ ਠਾਕੁਰ ਅਮਿਤ ਸਿੰਘ ਮੰਟੂ ਆਮ ਆਦਮੀ ਪਾਰਟੀ 'ਚ ਹੋਏ ਸ਼ਾਮਿਲ
. . .  1 day ago
ਪਠਾਨਕੋਟ, 18 ਜਨਵਰੀ (ਸੰਧੂ)-ਕਾਂਗਰਸ ਪਾਰਟੀ ਵਲੋਂ ਜਾਰੀ ਕੀਤੀ ਗਈ ਉਮੀਦਵਾਰਾਂ ਦੀ ਸੂਚੀ ਵਿਚ ਹਲਕਾ ਸੁਜਾਨਪੁਰ ਤੋਂ ਨਰੇਸ਼ ਪੁਰੀ ਨੂੰ ਉਮੀਦਵਾਰ ਬਣਾਉਣ ਤੋਂ ਬਾਅਦ ਪਿਛਲੀਆਂ ਵਿਧਾਨ ਸਭਾ ਚੋਣਾਂ ਵਿਚ ਕਾਂਗਰਸ ਪਾਰਟੀ ਵਲੋਂ ਚੋਣਾਂ ਲੜ ਚੁੱਕੇ ਠਾਕੁਰ ਅਮਿਤ ਸਿੰਘ...
ਕੋਲਕਾਤਾ : ਪਾਰਕ ਸ਼ੋਅ ਸਿਨੇਮਾ ਹਾਲ 'ਚ ਲੱਗੀ ਅੱਗ
. . .  1 day ago
ਕੋਲਕਾਤਾ, 18 ਜਨਵਰੀ - ਪੱਛਮੀ ਬੰਗਾਲ ਵਿਚ ਕੋਲਕਾਤਾ ਦੇ ਪਾਰਕ ਸ਼ੋਅ ਸਿਨੇਮਾ ਹਾਲ 'ਚ ਅੱਗ ਲੱਗ ਗਈ ਹੈ | ਜ਼ਿਕਰਯੋਗ ਹੈ ਕਿ ਮੌਕੇ 'ਤੇ 5 ਫਾਇਰ ਟੈਂਡਰ ਪਹੁੰਚੇ ਹੋਏ ਹਨ, ਜੋ ਅੱਗ 'ਤੇ ਕਾਬੂ ਪਾਉਣ ਦੀ ਕੋਸ਼ਿਸ਼ ...
ਗੱਠਜੋੜ ਦੀ ਸਰਕਾਰ ਬਣਨ 'ਤੇ ਪੰਜਾਬ ਦੇ ਵੱਡੇ ਮਸਲੇ ਵੀ ਕੇਂਦਰ ਤੋਂ ਕਰਵਾਏ ਜਾਣਗੇ ਹੱਲ-ਪਰਮਿੰਦਰ ਸਿੰਘ ਢੀਂਡਸਾ
. . .  1 day ago
ਸੁਨਾਮ ਊਧਮ ਸਿੰਘ ਵਾਲਾ, 18 ਜਨਵਰੀ (ਹਰਚੰਦ ਸਿੰਘ ਭੁੱਲਰ,ਸਰਬਜੀਤ ਸਿੰਘ ਧਾਲੀਵਾਲ)-ਸੁਨਾਮ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸਾਬਕਾ ਵਿੱਤ ਮੰਤਰੀ ਪਰਮਿੰਦਰ ਸਿੰਘ ਢੀਂਡਸਾ ਨੇ ਕਿਹਾ ਕਿ ਚੋਣਾਂ ਦੇ ਮੱਦੇਨਜ਼ਰ ਪੰਜਾਬ ਵਿਚ ਸਿਆਸੀ ਆਗੂਆਂ ਵਲੋਂ ਧੜ-ਧੜਾ...
ਅਵਤਾਰ ਹੈਨਰੀ ਨੂੰ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦਾ ਸੀਨੀਅਰ ਮੀਤ ਪ੍ਰਧਾਨ ਕੀਤਾ ਗਿਆ ਨਿਯੁਕਤ
. . .  1 day ago
ਚੰਡੀਗੜ੍ਹ, 18 ਜਨਵਰੀ-ਅਵਤਾਰ ਹੈਨਰੀ (ਸਾਬਕਾ ਕੈਬਨਿਟ ਮੰਤਰੀ, ਪੰਜਾਬ) ਨੂੰ ਤੁਰੰਤ ਪ੍ਰਭਾਵ ਨਾਲ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦਾ ਸੀਨੀਅਰ ਮੀਤ ਪ੍ਰਧਾਨ ਨਿਯੁਕਤ ਕੀਤਾ ਗਿਆ...
ਈ.ਡੀ. ਦੀ ਛਾਪੇਮਾਰੀ ਨੂੰ ਲੈ ਕੇ ਜਾਖੜ ਦਾ ਕੇਂਦਰ ਸਰਕਾਰ 'ਤੇ ਤਨਜ਼
. . .  1 day ago
ਚੰਡੀਗੜ੍ਹ, 18 ਜਨਵਰੀ - ਈ. ਡੀ ਦੀ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਰਿਸ਼ਤੇਦਾਰਾਂ ਦੇ ਠਿਕਾਣਿਆਂ 'ਤੇ ਹੋ ਰਹੀ ਛਾਪੇਮਾਰੀ ਨੂੰ ਲੈ ਕੇ ਸੁਨੀਲ ਜਾਖੜ ਵਲੋਂ ਕੇਂਦਰ ਸਰਕਾਰ 'ਤੇ ਤਨਜ਼ ਕੱਸਿਆ ਗਿਆ...
ਰੇਤਾ ਦੇ ਮੁੱਲ ਨੂੰ ਲੈ ਕੇ ਨਵਜੋਤ ਸਿੰਘ ਸਿੱਧੂ ਨੇ ਦਿੱਤਾ ਇਹ ਬਿਆਨ
. . .  1 day ago
ਚੰਡੀਗੜ੍ਹ, 18 ਜਨਵਰੀ- ਪੰਜਾਬ ਕਾਂਗਰਸ ਪ੍ਰਧਾਨ ਨਵਜੋਤ ਸਿੰਘ ਸਿੱਧੂ ਵਲੋਂ ਟਵੀਟ ਕੀਤਾ ਗਿਆ ਹੈ। ਟਵੀਟ ਕਰਕੇ ਉਨ੍ਹਾਂ ਨੇ ਰੇਤ ਮਾਈਨਿੰਗ ਤੇ ਕਾਰਪੋਰੇਸ਼ਨ ਬਣਾਉਣ ਦੀ ਹਮਾਇਤ ਕੀਤੀ ਹੈ। ਉਨ੍ਹਾਂ ਨੇ ਕਿਹਾ ਕਿ ਰੇਤ ਅਤੇ ਟਰਾਂਸਪੋਰਟ ਮਾਫ਼ੀਆ...
ਕਾਂਗਰਸੀ ਕੌਂਸਲਰ ਬੀਬੀ ਸ਼ਰਨਜੀਤ ਕੌਰ ਸੋਢੀ ਹੋਏ ਅਕਾਲੀ ਦਲ 'ਚ ਸ਼ਾਮਿਲ
. . .  1 day ago
ਗੁਰੂ ਹਰ ਸਹਾਏ,18 ਜਨਵਰੀ (ਹਰਚਰਨ ਸਿੰਘ ਸੰਧੂ) - ਗੁਰੂ ਹਰ ਸਹਾਏ ਹਲਕੇ ਦੇ ਅਕਾਲੀ ਉਮੀਦਵਾਰ ਵਰਦੇਵ ਸਿੰਘ ਮਾਨ ਨੂੰ ਉਸ ਵੇਲੇ ਬਲ ਮਿਲਿਆ ਜਦੋਂ ਨਗਰ ਕੌਂਸਲ ਗੁਰੂ ਹਰ ਸਹਾਏ ਦੇ ਵਾਰਡ ਨੰਬਰ 11 ਤੋਂ ਕਾਂਗਰਸ ਦੀ ਮੌਜੂਦਾ ਕੌਂਸਲਰ ਬੀਬੀ ਸ਼ਰਨਜੀਤ ਕੌਰ ਸੋਢੀ ਨੇ...
ਹੁਸ਼ਿਆਰਪੁਰ ਦੀ ਅਦਾਲਤ 'ਚ ਅੱਜ ਫਿਰ ਪੇਸ਼ ਨਹੀਂ ਹੋਏ ਸ. ਪ੍ਰਕਾਸ਼ ਸਿੰਘ ਬਾਦਲ
. . .  1 day ago
ਹੁਸ਼ਿਆਰਪੁਰ, 18 ਜਨਵਰੀ (ਬਲਜਿੰਦਰਪਾਲ ਸਿੰਘ)-ਸ਼੍ਰੋਮਣੀ ਅਕਾਲੀ ਦਲ (ਬ) ਦੇ ਦੋਹਰੇ ਸੰਵਿਧਾਨ ਨੂੰ ਲੈ ਕੇ ਏ.ਸੀ.ਜੇ.ਐਮ. ਹੁਸ਼ਿਆਰਪੁਰ ਰੁਪਿੰਦਰ ਸਿੰਘ ਦੀ ਅਦਾਲਤ 'ਚ ਚੱਲ ਰਹੇ ਮਾਮਲੇ ਦੀ ਸੁਣਵਾਈ ਦੌਰਾਨ ਅੱਜ ਫਿਰ ਸਾਬਕਾ ਮੁੱਖ ਮੰਤਰੀ ਸ. ਪ੍ਰਕਾਸ਼ ਸਿੰਘ ਬਾਦਲ...
ਫਿਰੋਜ਼ਪੁਰ ਜੇਲ੍ਹ 'ਚ ਬੰਦ ਗੈਂਗਸਟਰਾਂ ਕੋਲੋਂ 4 ਮੋਬਾਇਲ ਫੋਨ ਤੇ ਸਹਾਇਕ ਸਮਗਰੀ ਬਰਾਮਦ
. . .  1 day ago
ਫਿਰੋਜ਼ਪੁਰ, 18 ਜਨਵਰੀ (ਗੁਰਿੰਦਰ ਸਿੰਘ)- ਸੁਰਖ਼ੀਆਂ 'ਚ ਰਹਿਣ ਵਾਲੀ ਫਿਰੋਜ਼ਪੁਰ ਦੀ ਕੇਂਦਰੀ ਜੇਲ੍ਹ ਅੰਦਰ ਬੰਦ ਗੈਂਗਸਟਰ ਸੁਖਚੈਨ ਸਿੰਘ ਉਰਫ਼ ਸੁੱਖੀ ਅਤੇ ਗੈਂਗਸਟਰ ਰਜਨੀਸ਼ ਕੁਮਾਰ ਉਰਫ਼ ਪ੍ਰੀਤ ਕੋਲੋਂ ਤਲਾਸ਼ੀ ਦੌਰਾਨ ਵੱਖ-ਵੱਖ ਕੰਪਨੀਆਂ ਦੇ ਚਾਰ ਮੋਬਾਈਲ ਫੋਨ...
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਮੈਂਬਰ ਅਤੇ ਹਲਕੇ ਦੇ ਸਿਰਕੱਢ ਆਗੂ ਮੋਖਾ ਸ਼੍ਰੋ.ਅ.ਦ.ਸੰਯੁਕਤ 'ਚ ਸ਼ਾਮਿਲ
. . .  1 day ago
ਸੁਨਾਮ ਊਧਮ ਸਿੰਘ ਵਾਲਾ,18 ਜਨਵਰੀ (ਸਰਬਜੀਤ ਸਿੰਘ ਧਾਲੀਵਾਲ,ਹਰਚੰਦ ਸਿੰਘ ਭੁੱਲਰ) - ਹਲਕਾ ਸੁਨਾਮ 'ਚ ਅੱਜ ਸ਼੍ਰੋਮਣੀ ਅਕਾਲੀ ਦਲ ਸੰਯੁਕਤ ਅਤੇ ਖ਼ਾਸਕਰ ਢੀਂਡਸਾ ਪਰਿਵਾਰ ਨੂੰ ਉਸ ਵੇਲੇ ਹੋਰ ਵੱਡਾ ਬਲ ਮਿਲਿਆ ਜਦੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਮੈਂਬਰ ਅਤੇ ...
ਹੋਰ ਖ਼ਬਰਾਂ..
ਜਲੰਧਰ : ਐਤਵਾਰ 8 ਕੱਤਕ ਸੰਮਤ 553
ਵਿਚਾਰ ਪ੍ਰਵਾਹ: ਅਮਨ ਦੀ ਉਸਾਰੀ ਭਾਵੇਂ ਜਿੰਨੀ ਵੀ ਨੀਰਸ ਹੋਵੇ, ਜਾਰੀ ਰਹਿਣੀ ਚਾਹੀਦੀ ਹੈ। -ਜੋਨ ਐਫ. ਕੈਨੇਡੀ

ਫ਼ਤਹਿਗੜ੍ਹ ਸਾਹਿਬ

ਚੋਰੀ ਦੇ ਮੋਟਰਸਾਈਕਲ ਤੇ ਹੋਰ ਕੀਮਤੀ ਸਾਮਾਨ ਸਮੇਤ 2 ਗਿ੍ਫ਼ਤਾਰ

ਫ਼ਤਹਿਗੜ੍ਹ ਸਾਹਿਬ, 23 ਅਕਤੂਬਰ (ਬਲਜਿੰਦਰ ਸਿੰਘ)-ਫ਼ਤਹਿਗੜ੍ਹ ਸਾਹਿਬ ਪੁਲਿਸ ਵਲੋਂ 2 ਵਿਅਕਤੀਆਂ ਨੂੰ 1 ਮੋਟਰਸਾਈਕਲ ਅਤੇ ਕਾਰਾਂ ਤੇ ਟਰੱਕਾਂ 'ਚੋਂ ਚੋਰੀ ਕੀਤੇ ਸਾਮਾਨ ਸਮੇਤ ਗਿ੍ਫ਼ਤਾਰ ਕਰਨ ਦਾ ਦਾਅਵਾ ਕੀਤਾ ਗਿਆ ਹੈ | ਜਾਣਕਾਰੀ ਦਿੰਦਿਆਂ ਥਾਣਾ ਫ਼ਤਹਿਗੜ੍ਹ ...

ਪੂਰੀ ਖ਼ਬਰ »

ਬਿਜਲੀ ਬਿੱਲਾਂ ਦੀ ਬਕਾਇਆ ਰਾਸ਼ੀ ਮੁਆਫ਼ ਹੋਣ ਨਾਲ ਲੋਕਾਂ ਨੰੂ ਮਿਲੇਗੀ ਰਾਹਤ-ਖਨਿਆਣ

ਅਮਲੋਹ, 23 ਅਕਤੂਬਰ (ਕੇਵਲ ਸਿੰਘ)-ਹਲਕਾ ਅਮਲੋਹ ਦੇ ਪਿੰਡ ਖਨਿਆਣ ਵਿਖੇ ਪੰਜਾਬ ਰਾਜ ਬਿਜਲੀ ਬੋਰਡ ਵਲੋਂ ਪੰਜਾਬ ਸਰਕਾਰ ਵਲੋਂ ਦੋ ਕਿੱਲੋਵਾਟ ਤੱਕ ਘਰੇਲੂ ਬਿਜਲੀ ਦੇ ਬਿੱਲਾਂ ਦੀ ਬਕਾਇਆ ਰਾਸ਼ੀ ਮੁਆਫ਼ ਕਰਨ ਲਈ ਲੋਕਾਂ ਦੇ ਫਾਰਮ ਭਰਨ ਲਈ ਕੈਂਪ ਲਗਾਇਆ ਗਿਆ | ਇਸ ਮੌਕੇ ...

ਪੂਰੀ ਖ਼ਬਰ »

ਖੇਤੀਬਾੜੀ ਵਿਕਾਸ ਬੈਂਕ ਵਲੋਂ ਚੁੱਪ-ਚੁਪੀਤੇ ਕਰਵਾਈ ਜਾ ਰਹੀ ਚੋਣ ਬਣੀ ਚਰਚਾ ਦਾ ਵਿਸ਼ਾ

ਅਮਲੋਹ, 23 ਅਕਤੂਬਰ (ਰਿਸ਼ੂ ਗੋਇਲ)-ਦੀ ਅਮਲੋਹ ਪ੍ਰਾਇਮਰੀ ਸਹਿਕਾਰੀ ਖੇਤੀਬਾੜੀ ਵਿਕਾਸ ਬੈਂਕ ਲਿਮਟਿਡ ਅਮਲੋਹ ਨਾਲ ਸਬੰਧਿਤ ਅਧਿਕਾਰੀਆਂ ਵਲੋਂ ਬੈਂਕ ਦੇ 9 ਪ੍ਰਬੰਧਕਾਂ ਦੀਆਂ ਚੋਣਾਂ ਚੁੱਪ ਚੁਪੀਤੇ ਢੰਗ ਨਾਲ ਕਰਵਾਈਆਂ ਜਾ ਰਹੀਆਂ ਹਨ ਤਾਂ ਜੋ ਆਪਣੀ ਮਨਮਰਜ਼ੀ ਨਾਲ ...

ਪੂਰੀ ਖ਼ਬਰ »

ਮੰਦਰ ਢਾਹੁਣ ਤੇ ਹੱਤਿਆਵਾਂ ਦੇ ਰੋਸ ਵਜੋਂ ਹਿੰਦੂ ਜਥੇਬੰਦੀਆਂ ਨੇ ਬੰਗਲਾਦੇਸ਼ ਦਾ ਫੂਕਿਆ ਪੁਤਲਾ

ਫ਼ਤਹਿਗੜ੍ਹ ਸਾਹਿਬ, 23 ਅਕਤੂਬਰ (ਬਲਜਿੰਦਰ ਸਿੰਘ)-ਬੰਗਲਾ ਦੇਸ਼ ਵਿਚ ਸ਼ਰਾਰਤੀ ਅਨਸਰਾਂ ਤੇ ਦਹਿਸ਼ਤਗਰਦਾਂ ਵਲੋਂ ਹਿੰਦੂ ਮੰਦਰਾਂ ਨੂੰ ਨੁਕਸਾਨ ਪਹੁੰਚਾਏ ਜਾਣ ਦੇ ਰੋਸ ਵਜੋਂ ਅੱਜ ਫੁਹਾਰਾ ਚੌਂਕ ਸਰਹਿੰਦ ਮੰਡੀ ਵਿਚ ਸਮੂਹ ਹਿੰਦੂ ਜਥੇਬੰਦੀਆਂ ਅਤੇ ਧਾਰਮਿਕ ...

ਪੂਰੀ ਖ਼ਬਰ »

ਮੁੱਖ ਚੋਣ ਅਫ਼ਸਰ ਪੰਜਾਬ ਨੇ ਵਿਧਾਨ ਸਭਾ ਚੋਣਾਂ ਦੀਆਂ ਤਿਆਰੀਆਂ ਦੀ ਕੀਤੀ ਸਮੀਖਿਆ

ਫ਼ਤਹਿਗੜ੍ਹ ਸਾਹਿਬ, 23 ਅਕਤੂਬਰ (ਬਲਜਿੰਦਰ ਸਿੰਘ)-ਮੁੱਖ ਚੋਣ ਅਧਿਕਾਰੀ ਪੰਜਾਬ ਡਾ. ਐਸ ਕਰੁਣਾ ਰਾਜੂ ਵਲੋਂ ਅੱਜ ਆਗਾਮੀ 2022 ਦੀਆਂ ਵਿਧਾਨ ਸਭਾ ਚੋਣਾਂ ਦੀਆਂ ਤਿਆਰੀ ਦੀ ਸਮੀਖਿਆ ਕਰਨ ਲਈ ਫ਼ਤਹਿਗੜ੍ਹ ਸਾਹਿਬ ਦਾ ਦੌਰਾ ਕੀਤਾ ਗਿਆ | ਇਸ ਮੌਕੇ ਉਨ੍ਹਾਂ ਡਿਪਟੀ ਕਮਿਸ਼ਨਰ ...

ਪੂਰੀ ਖ਼ਬਰ »

ਮੋਟਰਸਾਈਕਲ ਚੋਰੀ ਦਾ ਮੁਕੱਦਮਾ ਦਰਜ

ਖਮਾਣੋਂ, 23 ਅਕਤੂਬਰ (ਮਨਮੋਹਣ ਸਿੰਘ ਕਲੇਰ)-ਖਮਾਣੋਂ ਪੁਲਿਸ ਨੇ ਮੋਟਰਸਾਈਕਲ ਚੋਰੀ ਕਰਨ ਦੇ ਕਥਿਤ ਦੋਸ਼ ਹੇਠ ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਮੁਕੱਦਮਾ ਦਰਜ ਕੀਤਾ ਹੈ | ਪਿੰਡ ਮੰਡੇਰਾਂ ਦੇ ਵਸਨੀਕ ਕਰਮ ਚੰਦ ਨੇ ਥਾਣਾ ਖਮਾਣੋਂ ਦੀ ਪੁਲਿਸ ਨੂੰ ਦਿੱਤੇ ਬਿਆਨਾਂ ਵਿਚ ...

ਪੂਰੀ ਖ਼ਬਰ »

ਸੁਹਾਗਣਾਂ ਅੱਜ ਕਰਵਾ ਚੌਥ 'ਤੇ ਪਤੀ ਦੀ ਲੰਬੀ ਉਮਰ ਲਈ ਰੱਖਣਗੀਆਂ ਵਰਤ

ਅਮਲੋਹ, 23 ਅਕਤੂਬਰ (ਕੇਵਲ ਸਿੰਘ)-ਕਰਵਾ ਚੌਥ ਨੂੰ ਮੁੱਖ ਰੱਖਦਿਆਂ ਅੱਜ ਅਮਲੋਹ ਸ਼ਹਿਰ ਦੇ ਬਾਜ਼ਾਰਾਂ ਵਿਚ ਬਣੇ ਬਿਊਟੀ ਪਾਰਲਰਾਂ ਉੱਪਰ ਵੱਡੀ ਗਿਣਤੀ ਵਿਆਹੁਤਾ ਔਰਤਾਂ ਅਤੇ ਮੁਟਿਆਰਾਂ ਵਲੋਂ ਮਹਿੰਦੀ ਲਗਵਾਉਣ ਲਈ ਭਾਰੀ ਉਤਸ਼ਾਹ ਦੇਖਣ ਨੂੰ ਮਿਲਿਆ | ਇਸ ਮੌਕੇ ...

ਪੂਰੀ ਖ਼ਬਰ »

ਸਾਂਝੇ ਅਧਿਆਪਕ ਮੋਰਚੇ ਨੇ ਡੀ. ਪੀ. ਆਈ. (ਐ: ਸਿੱ:) ਨਾਲ ਕੀਤੀ ਅਹਿਮ ਬੈਠਕ

ਪਟਿਆਲਾ, 23 ਅਕਤੂਬਰ (ਧਰਮਿੰਦਰ ਸਿੰਘ ਸਿੱਧੂ)-ਸਾਂਝਾ ਅਧਿਆਪਕ ਮੋਰਚਾ ਪੰਜਾਬ ਦੇ ਸੂਬਾਈ ਕਨਵੀਨਰਾਂ ਅਤੇ ਕੋ ਕਨਵੀਨਰਾਂ ਆਧਾਰਿਤ ਵਫ਼ਦ ਵਲੋਂ ਡੀ.ਪੀ.ਆਈ.(ਐ: ਸਿੱ:) ਹਰਿੰਦਰ ਕੌਰ ਨਾਲ ਪ੍ਰਾਇਮਰੀ ਅਧਿਆਪਕਾਂ ਅਤੇ ਸਿੱਖਿਆ ਨਾਲ ਸਬੰਧਿਤ ਮੰਗਾਂ ਨੂੰ ਲੈ ਕੇ ਅਹਿਮ ...

ਪੂਰੀ ਖ਼ਬਰ »

ਪਿੰਡ ਘਿਉਰਾ ਵਿਖੇ ਭਗਵਾਨ ਸ੍ਰੀ ਵਾਲਮੀਕਿ ਜੀ ਦਾ ਮਨਾਇਆ ਪ੍ਰਗਟ ਦਿਵਸ

ਸਮਾਣਾ, ਅਕਤੂਬਰ (ਹਰਵਿੰਦਰ ਸਿੰਘ ਟੋਨੀ)-ਨੇੜਲੇ ਪਿੰਡ ਘਿਉਰਾ ਵਿਖੇ ਭਗਵਾਨ ਵਾਲਮੀਕਿ ਪ੍ਰਗਟ ਦਿਵਸ ਮੌਕੇ ਬੀਬਾ ਗੁਰਸ਼ਰਨ ਕੌਰ ਰੰਧਾਵਾ ਚੇਅਰਪਰਸਨ ਪੰਜਾਬ ਰਾਜ ਸਮਾਜ ਭਲਾਈ ਬੋਰਡ ਵਿਸ਼ੇਸ਼ ਤੌਰ 'ਤੇ ਬਾਲਮੀਕੀ ਮੰਦਿਰ 'ਚ ਨਤਮਸਤਕ ਹੋਏ ਤੇ ਵਾਲਮੀਕਿ ਜੀ ਦਾ ...

ਪੂਰੀ ਖ਼ਬਰ »

ਸੋਹਣ ਸਿੰਘ ਭਾਰਤੀ ਜੀਵਨ ਬੀਮਾ ਨਿਗਮ ਵਲੋਂ ਸ਼ਲਾਘਾਯੋਗ ਕੰਮ ਲਈ ਸਨਮਾਨਿਤ

ਮੰਡੀ ਗੋਬਿੰਦਗੜ੍ਹ, 23 ਅਕਤੂਬਰ (ਮੁਕੇਸ਼ ਘਈ)-ਐਲ.ਆਈ.ਸੀ. ਆਫ਼ ਇੰਡੀਆ ਲਾਈਫ਼ ਪਲੱਸ ਆਫ਼ਿਸ ਬੀ.ਡੀ. ਕੰਪਲੈਕਸ ਜੀ.ਟੀ. ਰੋਡ ਮੰਡੀ ਗੋਬਿੰਦਗੜ੍ਹ ਵਿਖੇ ਇਕ ਸਨਮਾਨ ਸਮਾਗਮ ਕਰਵਾਇਆ ਗਿਆ | ਜਿਸ ਵਿਚ ਉਚੇਚੇ ਤੌਰ 'ਤੇ ਪਹੁੰਚੇ ਸੀਨੀਅਰ ਬਿਜ਼ਨਸ ਐਸੋਸੀਏਟ (ਡਿਵੈਲਪਮੈਂਟ ...

ਪੂਰੀ ਖ਼ਬਰ »

ਬਸੀ ਪਠਾਣਾਂ ਵਿਖੇ ਅਕਾਲੀ ਦਲ-ਬਸਪਾ ਉਮੀਦਵਾਰ ਐਡਵੋਕੇਟ ਕਲਿਆਣ ਵਲੋਂ ਨੁਕੱੜ ਮੀਟਿੰਗ

ਬਸੀ ਪਠਾਣਾ, 23 ਅਕਤੂਬਰ (ਰਵਿੰਦਰ ਮੌਦਗਿਲ)-ਬਸੀ ਪਠਾਣਾਂ ਦੇ ਮੁਹੱਲਾ ਬਹਿਲੋਲਪੁਰੀ ਵਿਖੇ ਸਾਬਕਾ ਕੌਂਸਲਰ ਵਰਿੰਦਰਪਾਲ ਕੌਰ ਦੀ ਅਗਵਾਈ ਹੇਠ ਬਹੁਜਨ ਸਮਾਜ ਪਾਰਟੀ ਤੇ ਸ਼੍ਰੋਮਣੀ ਅਕਾਲੀ ਦਲ ਦੇ ਸਾਂਝੇ ਉਮੀਦਵਾਰ ਐਡਵੋਕੇਟ ਸ਼ਿਵ ਕੁਮਾਰ ਕਲਿਆਣ ਵਲੋਂ 2022 ਦੀਆਂ ...

ਪੂਰੀ ਖ਼ਬਰ »

ਮਹਿਲਾ ਪੁਲਿਸ ਕਰਮਚਾਰੀਆਂ ਲਈ ਪੁਲਿਸ ਲਾਈਨ ਵਿਖੇ ਲਗਾਇਆ ਵੈੱਲਨੈੱਸ ਕੈਂਪ

ਫ਼ਤਹਿਗੜ੍ਹ ਸਾਹਿਬ, 23 ਅਕਤੂਬਰ (ਬਲਜਿੰਦਰ ਸਿੰਘ)-ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਦੇ ਸੀਨੀਅਰ ਕਪਤਾਨ ਪੁਲਿਸ ਸੰਦੀਪ ਗੋਇਲ ਵਲੋਂ ਪੁਲਿਸ ਅਧਿਕਾਰੀਆਂ ਅਤੇ ਮੁਲਾਜ਼ਮਾਂ ਦੀ ਕਾਰਜਸ਼ੈਲੀ 'ਚ ਸੁਧਾਰ ਲਿਆਉਣ ਦੇ ਨਾਲ-ਨਾਲ ਪੁਲਿਸ ਮੁਲਾਜ਼ਮਾਂ ਦੀ ਭਲਾਈ ਲਈ ਕੀਤੇ ...

ਪੂਰੀ ਖ਼ਬਰ »

ਬਾਬਾ ਬੰਦਾ ਸਿੰਘ ਬਹਾਦਰ ਦੇ ਜਨਮ ਦਿਹਾੜੇ ਸੰਬੰਧੀ ਇੰਜੀਨੀਅਰਿੰਗ ਕਾਲਜ ਵਲੋਂ ਫ਼ਤਹਿ ਮੈਰਾਥਨ ਤੇ ਸਾਈਕਲੋਥੋਨ

ਫ਼ਤਹਿਗੜ੍ਹ ਸਾਹਿਬ, 23 ਅਕਤੂਬਰ (ਬਲਜਿੰਦਰ ਸਿੰਘ)-ਬਾਬਾ ਬੰਦਾ ਸਿੰਘ ਬਹਾਦਰ ਦੇ 351ਵੇਂ ਜਨਮ ਦਿਹਾੜੇ ਸਬੰਧੀ ਬਾਬਾ ਬੰਦਾ ਸਿੰਘ ਬਹਾਦਰ ਇੰਜੀਨੀਅਰਿੰਗ ਕਾਲਜ ਫ਼ਤਹਿਗੜ੍ਹ ਸਾਹਿਬ ਵਲੋਂ ਫ਼ਤਹਿ ਮੈਰਾਥਨ ਅਤੇ ਸਾਈਕਲੋਥਨ ਦਾ ਆਯੋਜਨ ਕੀਤਾ ਗਿਆ | ਇਸ 5 ਕਿੱਲੋਮੀਟਰ ...

ਪੂਰੀ ਖ਼ਬਰ »

ਪੰਚਾਇਤ ਨੇ ਬਿਜਲੀ ਬਿੱਲਾਂ ਦੇ ਬਕਾਇਆ ਰਾਸ਼ੀ ਦੀ ਮੁਆਫ਼ੀ ਦੇ ਫਾਰਮ ਭਰੇ

ਅਮਲੋਹ, 23 ਅਕਤੂਬਰ (ਰਿਸ਼ੂ ਗੋਇਲ)-ਪੰਜਾਬ ਸਰਕਾਰ ਦੇ ਨਵੇਂ ਬਣੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵਲੋਂ ਸੂਬੇ ਦੇ ਸਾਰੇ ਲੋਕਾਂ ਦੇ 2 ਕਿੱਲੋਵਾਟ ਤੱਕ ਦੇ ਘਰੇਲੂ ਕੁਨੈਕਸ਼ਨਾਂ ਦੇ ਬਿਜਲੀ ਦੇ ਬਿੱਲਾਂ ਦੀ ਬਕਾਇਆ ਰਾਸ਼ੀ ਨੂੰ ਮੁਆਫ਼ ਕਰਨ ਦਾ ਐਲਾਨ ਕੀਤਾ ਗਿਆ ਹੈ | ...

ਪੂਰੀ ਖ਼ਬਰ »

ਪੜ੍ਹਾਈ ਨੂੰ ਹੋਰ ਵਧੀਆ ਬਣਾਉਣ ਲਈ ਕਲੱਸਟਰ ਅਕਾਦਮਿਕ ਮੀਟਿੰਗ ਕਰਵਾਈ

ਖਮਾਣੋਂ, 23 ਅਕਤੂਬਰ (ਮਨਮੋਹਣ ਸਿੰਘ ਕਲੇਰ)-ਖਮਾਣੋਂ ਬਲਾਕ ਦੇ ਰਤਨਗੜ੍ਹ ਕਲੱਸਟਰ ਦੇ ਸਰਕਾਰੀ ਪ੍ਰਾਇਮਰੀ ਸਕੂਲ, ਰਤਨਗੜ੍ਹ 'ਚ ਬਲਾਕ ਮਾਸਟਰ ਟ੍ਰੇਨਰ ਸਰਬਜੀਤ ਸਿੰਘ ਦੀ ਅਗਵਾਈ 'ਚ ਪਹਿਲੀ ਕਲੱਸਟਰ ਅਕਾਦਮਿਕ ਮੀਟਿੰਗ ਕਰਵਾਈ ਗਈ | ਇਸ ਮੀਟਿੰਗ ਦੌਰਾਨ ਅਧਿਆਪਕਾਂ ਦੇ ...

ਪੂਰੀ ਖ਼ਬਰ »

ਕੇਂਦਰ ਤੇ ਪੰਜਾਬ ਸਰਕਾਰ ਡੀਜ਼ਲ ਪੈਟਰੋਲ 'ਤੇ ਵਾਧੂ ਟੈਕਸਾਂ ਰਾਹੀਂ ਲੋਕਾਂ ਦੀਆਂ ਜੇਬਾਂ ਖਾਲੀ ਕਰ ਰਹੀ ਹੈ-ਭੁੱਟਾ

ਜਖਵਾਲੀ, 23 ਅਕਤੂਬਰ (ਨਿਰਭੈ ਸਿੰਘ)-ਕੇਂਦਰ ਸਰਕਾਰ ਤੇ ਪੰਜਾਬ ਸਰਕਾਰ ਵਲੋਂ ਡੀਜ਼ਲ, ਪੈਟਰੋਲ, ਗੈਸ ਦੇ ਰੋਜ਼ਾਨਾ ਵਧ ਰਹੇ ਰੇਟਾਂ ਨੂੰ ਲੈ ਕੇ ਅਤੇ ਕਿਸਾਨਾਂ ਨੂੰ ਡੀ.ਏ.ਪੀ. ਖਾਦ ਨਾ ਮਿਲਣ ਕਰਕੇ ਜ਼ਿਲ੍ਹਾ ਪ੍ਰੀਸ਼ਦ ਦੇ ਸਾਬਕਾ ਚੇਅਰਮੈਨ ਬਲਜੀਤ ਸਿੰਘ ਭੁੱਟਾ ਨੇ ...

ਪੂਰੀ ਖ਼ਬਰ »

ਮੋਦੀ ਸਰਕਾਰ ਪੰਜਾਬ ਦੇ ਅਮਨਮਈ ਮਾਹੌਲ ਨੂੰ ਲਾਂਬੂ ਲਾਉਣਾ ਚਾਹੰੁਦੀ ਹੈ-ਕੈਬਨਿਟ ਮੰਤਰੀ ਨਾਭਾ

ਮੰਡੀ ਗੋਬਿੰਦਗੜ੍ਹ, 23 ਅਕਤੂਬਰ (ਬਲਜਿੰਦਰ ਸਿੰਘ, ਮੁਕੇਸ਼ ਘਈ)-ਕੇਂਦਰ ਦੀ ਮੋਦੀ ਸਰਕਾਰ ਪੰਜਾਬ ਦੀ ਸਰਹੱਦ 'ਤੇ ਕੇਂਦਰੀ ਸੁਰੱਖਿਆ ਬਲਾਂ ਨੂੰ 50 ਕਿੱਲੋਮੀਟਰ ਤੱਕ ਦੇ ਅਧਿਕਾਰ ਦੇ ਕੇ ਪੰਜਾਬ ਦੇ ਅਮਨਮਈ ਮਾਹੌਲ ਨੂੰ ਖ਼ਰਾਬ ਕਰਨਾ ਚਾਹੁੰਦੀ ਹੈ ਤਾਂ ਜੋ ਉਹ ਆਪਣੀਆਂ ਸਿਆਸੀ ਰੋਟੀਆਂ ਸੇਕਣ ਦੀਆਂ ਕੋਸ਼ਿਸ਼ਾਂ 'ਚ ਸਫਲ ਹੋ ਸਕੇ | ਇਸ ਗੱਲ ਦਾ ਪ੍ਰਗਟਾਵਾ ਖੇਤੀਬਾੜੀ ਅਤੇ ਫੂਡ ਪ੍ਰੋਸੈਸਿੰਗ ਮੰਤਰੀ ਰਣਦੀਪ ਸਿੰਘ ਨਾਭਾ ਨੇ ਅੱਜ ਸਬ ਡਵੀਜ਼ਨ ਮੰਡੀ ਗੋਬਿੰਦਗੜ੍ਹ ਵਿਖੇ ਪੰਜਾਬ ਸਰਕਾਰ ਵਲੋਂ 2 ਕਿੱਲੋਵਾਟ ਬਿਜਲੀ ਲੋਡ ਤੱਕ ਵਾਲੇ ਸਾਰੇ ਖਪਤਕਾਰਾਂ ਦੇ ਬਕਾਏ ਮੁਆਫ਼ ਕਰਨ ਦੇ ਕੀਤੇ ਐਲਾਨ ਤੋਂ ਬਾਅਦ ਇਸ ਸਕੀਮ ਦੇ ਲਾਭਪਾਤਰੀਆਂ ਨੂੰ ਰਾਹਤ ਸਰਟੀਫਿਕੇਟ ਦੇਣ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ | ਸ੍ਰੀ ਨਾਭਾ ਨੇ ਕਿਹਾ ਕਿ ਅੱਜ ਇਕੱਲੇ ਮੰਡੀ ਗੋਬਿੰਦਗੜ੍ਹ ਵਿਚ 5300 ਪਰਿਵਾਰਾਂ ਨੂੰ ਇਸ ਦਾ ਫ਼ਾਇਦਾ ਮਿਲਿਆ ਹੈ ਜਿਸ ਦੇ ਅਨੁਸਾਰ ਸਾਢੇ 4 ਕਰੋੜ ਰੁਪਏ ਦੇ ਬਿਜਲੀ ਬਿਲ ਮੁਆਫ਼ ਕਰਕੇ ਲੋਕਾਂ ਨੂੰ ਰਾਹਤ ਪ੍ਰਦਾਨ ਕੀਤੀ ਗਈ ਹੈ | ਇਸ ਸਕੀਮ ਤਹਿਤ ਪੰਜਾਬ ਭਰ 'ਚ ਸੂਬਾ ਸਰਕਾਰ 'ਤੇ 1200 ਕਰੋੜ ਰੁਪਏ ਦਾ ਵਾਧੂ ਬੋਝ ਪਵੇਗਾ | ਆਮ ਆਦਮੀ ਪਾਰਟੀ ਦੇ ਨੇਤਾ ਰਾਘਵ ਚੱਢਾ ਵਲੋਂ ਮੁੱਖ ਮੰਤਰੀ ਚਰਨਜੀਤ ਚੰਨੀ 'ਤੇ ਚੁੱਕੇ ਗਏ ਸਵਾਲਾਂ 'ਤੇ ਸਖ਼ਤ ਇਤਰਾਜ਼ ਜਿਤਾਉਂਦਿਆਂ ਰਣਦੀਪ ਸਿੰਘ ਨਾਭਾ ਨੇ ਕਿਹਾ ਕਿ ਕਿਸੇ ਨੂੰ ਨੀਵਾਂ ਵਿਖਾ ਕੋਈ ਇਨਸਾਨ ਉੱਚਾ ਨਹੀਂ ਉੱਠ ਸਕਦਾ ਪ੍ਰੰਤੂ ਉਹ ਆਪਣੀ ਪਾਰਟੀ ਦੀ ਭੂਮਿਕਾ ਬਣਾਉਣ ਲਈ ਮੁੱਖ ਮੰਤਰੀ ਦੀ ਕਾਰਜਸ਼ੈਲੀ 'ਤੇ ਸਵਾਲ ਚੁੱਕ ਰਹੇ ਹਨ ਕਿਉਂਕਿ ਅੱਜ ਚੰਨੀ ਲੋਕਾਂ ਵਿਚ ਕਾਫ਼ੀ ਚਰਚਾ ਦਾ ਵਿਸ਼ਾ ਬਣ ਚੁੱਕੇ ਹਨ ਅਤੇ ਹੁਣ ਉਨ੍ਹਾਂ ਨੂੰ ਬੇਚੈਨੀ ਹੋਣ ਲੱਗ ਗਈ ਹੈ ਕਿ ਕਿਤੇ ਸੂਬੇ ਵਿਚ ਦੋਬਾਰਾ ਕਾਂਗਰਸ ਦੀ ਸਰਕਾਰ ਨਾ ਬਣ ਜਾਵੇ ਅਤੇ ਸਾਨੂੰ ਭਰੋਸਾ ਹੈ ਕਿ 2022 ਵਿਚ ਫਿਰ ਵਲੋਂ ਕਾਂਗਰਸ ਦੀ ਸਰਕਾਰ ਬਣੇਗੀ | ਇਸ ਮੌਕੇ ਕੈਬਨਿਟ ਮੰਤਰੀ ਦੀ ਧਰਮ ਪਤਨੀ ਬਹਿਸਤਾ ਸਿੰਘ, ਹਰਪ੍ਰੀਤ ਸਿੰਘ ਪਿ੍ੰਸ ਪ੍ਰਧਾਨ ਨਗਰ ਕੌਂਸਲ ਗੋਬਿੰਦਗੜ੍ਹ,ਉਪ ਪ੍ਰਧਾਨ ਅਸ਼ੋਕ ਕੁਮਾਰ ਸ਼ਰਮਾ, ਰਾਜਿੰਦਰ ਬਿੱਟੂ ਉਪ ਚੇਅਰਮੈਨ ਮਾਰਕੀਟ ਕਮੇਟੀ ਅਮਲੋਹ, ਰਾਮ ਕਿ੍ਸ਼ਨ ਭੱਲਾ, ਸੰਜੀਵ ਦੱਤਾ ਪ੍ਰਧਾਨ ਬਲਾਕ ਕਾਂਗਰਸ, ਨੀਲਮ ਰਾਣੀ ਪ੍ਰਧਾਨ ਜ਼ਿਲ੍ਹਾ ਮਹਿਲਾ ਕਾਂਗਰਸ, ਚਰਨਜੀਤ ਸਿੰਘ ਬਾਜਵਾ, ਵਿਨੀਤ ਬਿੱਟੂ, ਰਣਧੀਰ ਹੈਪੀ, ਲਾਲ ਸਿੰਘ ਲਾਲੀ, ਐਡਵੋਕੇਟ ਹਰਿੰਦਰ ਸਿੰਘ ਰੰਧਾਵਾ, ਪਰਮਜੀਤ ਵਾਲੀਆ, ਅਮਿੱਤ ਜੈ ਚੰਦ ਸ਼ਰਮਾ (ਸਾਰੇ ਕੌਂਸਲਰ), ਡਾ. ਮਨਮੋਹਨ ਕੌਸ਼ਲ ਤੋਂ ਇਲਾਵਾ ਪਤਵੰਤੇ ਮੌਜੂਦ ਸਨ |

ਖ਼ਬਰ ਸ਼ੇਅਰ ਕਰੋ

 

 

ਕੇਂਦਰ ਸਰਕਾਰ ਪੰਜਾਬੀਆਂ ਨਾਲ ਵਿਤਕਰਾ ਬੰਦ ਕਰੇ-ਲੋਟ

ਨਾਭਾ, 23 ਅਕਤੂਬਰ (ਕਰਮਜੀਤ ਸਿੰਘ)-ਕੇਂਦਰ ਦੀ ਐੱਨ.ਡੀ.ਏ ਸਰਕਾਰ ਪੰਜਾਬੀਆਂ ਨਾਲ ਪੈਰ-ਪੈਰ 'ਤੇ ਵਿਤਕਰਾ ਕਰ ਰਹੀ ਹੈ ਅਤੇ ਨਿੱਤ ਪੰਜਾਬ ਦੇ ਖ਼ਿਲਾਫ਼ ਨਵੇਂ ਫ਼ੈਸਲੇ ਲਏ ਜਾ ਰਹੇ ਹਨ | ਇਹ ਗੱਲ ਸ਼ੋ੍ਰਮਣੀ ਅਕਾਲੀ ਦਲ ਦੇ ਪੀ.ਏ.ਸੀ ਮੈਂਬਰ ਜਥੇ. ਲਖਵੀਰ ਸਿੰਘ ਲੋਟ ਨੇ ਕੁੱਝ ...

ਪੂਰੀ ਖ਼ਬਰ »

ਕੁਲਾਰ ਹਸਪਤਾਲ ਬੀਜਾ ਵਿਖੇ 2 ਦਹਾਕਿਆਂ ਤੋਂ ਦਰਦ ਨਾਲ ਪੀੜਤ ਬਜ਼ੁਰਗ ਮਾਤਾ ਦੇ ਗੋਡੇ ਦਾ ਜੋੜ ਬਦਲ ਕੇ ਜ਼ਿੰਦਗੀ ਹੀ ਬਦਲ ਦਿੱਤੀ

ਬੀਜਾ, 23 ਅਕਤੂਬਰ (ਕਸ਼ਮੀਰਾ ਸਿੰਘ ਬਗ਼ਲੀ)-ਕੁਲਾਰ ਹਸਪਤਾਲ ਬੀਜਾ (ਖੰਨਾ) ਦੇ ਡਾਇਰੈਕਟਰ ਤੇ ਇੰਟਰਨੈਸ਼ਨਲ ਮੋਟਾਪਾ ਸਰਜਨ ਡਾਕਟਰ ਕੁਲਦੀਪ ਸਿੰਘ ਕੁਲਾਰ ਦੀ ਅਗਵਾਈ ਵਿਚ ਕਈ ਦਹਾਕਿਆਂ ਤੋਂ ਸਫਲਤਾਪੂਰਵਕ ਨਾਲ ਚੱਲ ਰਹੇ ਅਰਥੋ ਵਿਭਾਗ ਦੇ ਮੁਖੀ ਡਾਕਟਰ ਦੀਪਕ ਮਹਿਤਾ ...

ਪੂਰੀ ਖ਼ਬਰ »

ਮਾਤਾ ਗੁਜਰੀ ਕਾਲਜ ਦੇ ਵਿਦਿਆਰਥੀਆਂ ਨੇ ਬਜ਼ੁਰਗਾਂ ਨੂੰ ਰਾਸ਼ਨ ਸਮਗਰੀ ਦਿੱਤੀ

ਫ਼ਤਹਿਗੜ੍ਹ ਸਾਹਿਬ, 23 ਅਕਤੂਬਰ (ਬਲਜਿੰਦਰ ਸਿੰਘ)-ਮਾਤਾ ਗੁਜਰੀ ਕਾਲਜ ਫ਼ਤਹਿਗੜ੍ਹ ਸਾਹਿਬ ਦੇ ਪੰਜਾਬੀ ਵਿਭਾਗ ਦੇ ਮੁਖੀ ਤੇ ਵਾਈਸ ਪਿ੍ੰਸੀਪਲ ਡਾ. ਰਜਿੰਦਰ ਕੌਰ ਅਤੇ ਡਾ. ਸੁਖਵਿੰਦਰ ਸਿੰਘ ਢਿੱਲੋਂ ਦੀ ਅਗਵਾਈ ਹੇਠ ਬੀ.ਏ. ਦੇ 50 ਵਿਦਿਆਰਥੀਆਂ ਵਲੋਂ ਬਸੀ ਪਠਾਣਾਂ ਦੀ ...

ਪੂਰੀ ਖ਼ਬਰ »

ਘਰ-ਘਰ ਕਾਨੂੰਨੀ ਜਾਗਰੂਕਤਾ ਲਿਆਉਣ ਦਾ ਉਪਰਾਲਾ

ਫ਼ਤਹਿਗੜ੍ਹ ਸਾਹਿਬ, 23 ਅਕਤੂਬਰ (ਬਲਜਿੰਦਰ ਸਿੰਘ)-ਕੌਮੀ ਕਾਨੂੰਨੀ ਸੇਵਾਵਾਂ ਅਥਾਰਟੀ, ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਅਤੇ ਜ਼ਿਲ੍ਹਾ ਅਤੇ ਸੈਸ਼ਨਜ਼ ਜੱਜ-ਕਮ-ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਫ਼ਤਹਿਗੜ੍ਹ ਸਾਹਿਬ ਦੀ ਅਗਵਾਈ ਹੇਠ ...

ਪੂਰੀ ਖ਼ਬਰ »

ਵਿਧਾਇਕ ਨਾਗਰਾ ਨੇ ਲੋੜਵੰਦਾਂ ਨੂੰ 2-2 ਮਰਲੇ ਦੇ ਪਲਾਟ ਵੰਡੇ

ਜਖਵਾਲੀ, 23 ਅਕਤੂਬਰ (ਨਿਰਭੈ ਸਿੰਘ)-ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦਾ ਇਹ ਯਤਨ ਹੈ ਕਿ ਹਰ ਲੋੜਵੰਦ ਦੀ ਰਿਹਾਇਸ਼ ਸਬੰਧੀ ਦਿੱਕਤਾਂ ਦੂਰ ਕੀਤੀਆਂ ਜਾਣ ਤਾਂ ਜੋ ਕੋਈ ਵੀ ਵਿਅਕਤੀ ਇਕ ਚੰਗੀ ਜ਼ਿੰਦਗੀ ਜਿਊਣ ਤੋਂ ਸੱਖਣਾ ਨਾ ਰਹੇ | ...

ਪੂਰੀ ਖ਼ਬਰ »

ਚੌਥੇ ਪਾਤਸ਼ਾਹ ਦਾ ਪ੍ਰਕਾਸ਼ ਪੁਰਬ ਮਨਾਇਆ

ਮੰਡੀ ਗੋਬਿੰਦਗੜ੍ਹ, 23 ਅਕਤੂਬਰ (ਬਲਜਿੰਦਰ ਸਿੰਘ)-ਸਥਾਨਕ ਮੁਹੱਲਾ ਗੁਰੂ ਕੀ ਨਗਰੀ ਸਥਿਤ ਗੁਰਦੁਆਰਾ ਸਾਹਿਬ ਪਾਤਸ਼ਾਹੀ ਛੇਵੀਂ ਵਿਚ ਚੌਥੇ ਪਾਤਸ਼ਾਹ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਮੌਕੇ ਧਾਰਮਿਕ ਸਮਾਗਮ ਕਰਵਾਇਆ ਗਿਆ | ਜਿਸ ਦੌਰਾਨ ਸ੍ਰੀ ਅਖੰਡ ...

ਪੂਰੀ ਖ਼ਬਰ »

ਪ੍ਰਤੀਯੋਗਤਾ ਜੇਤੂ ਵਿਦਿਆਰਥੀ ਕੀਤੇ ਸਨਮਾਨਿਤ

ਮੰਡੀ ਗੋਬਿੰਦਗੜ੍ਹ, 23 ਅਕਤੂਬਰ (ਮੁਕੇਸ਼ ਘਈ)-ਗੋਬਿੰਦਗੜ੍ਹ ਪਬਲਿਕ ਸਕੂਲ ਵਿਚ ਸਵੇਰ ਦੀ ਸਭਾ ਕਰਵਾਈ ਗਈ | ਜਿਸ ਦਾ ਆਰੰਭ ਵਿਦਿਆਰਥੀਆਂ ਵਲੋਂ ਗਾਏ ਧਾਰਮਿਕ ਸ਼ਬਦ ਨਾਲ ਕੀਤਾ ਗਿਆ | ਇਸ ਤੋਂ ਬਾਅਦ ਵਿਦਿਆਰਥੀਆਂ ਨੇ ਜੀਵਨ ਹੁਨਰ ਅਤੇ ਹਫ਼ਤਾਵਾਰ ਵਿਚਾਰ ਪੇਸ਼ ਕੀਤੇ | ...

ਪੂਰੀ ਖ਼ਬਰ »

ਬਾਹਰਲੇ ਰਾਜਾਂ ਤੋਂ ਝੋਨਾ ਨਾ ਆਉਣਾ ਯਕੀਨੀ ਬਣਾਉਣ ਲਈ ਵਾਹਨਾਂ ਦੀ ਕੀਤੀ ਚੈਕਿੰਗ

ਫ਼ਤਹਿਗੜ੍ਹ ਸਾਹਿਬ, 23 ਅਕਤੂਬਰ (ਰਾਜਿੰਦਰ ਸਿੰਘ)-ਪੰਜਾਬ ਸਰਕਾਰ ਵਲੋਂ ਬਾਹਰੋਂ ਆਉਣ ਵਾਲੇ ਝੋਨੇ ਨੂੰ ਰੋਕਣ ਲਈ ਖ਼ੁਰਾਕ ਤੇ ਸਪਲਾਈ ਵਿਭਾਗ ਦਾ ਚੌਕਸੀ ਵਿੰਗ ਪੂਰੀ ਮਿਹਨਤ ਨਾਲ ਕੰਮ ਕਰ ਰਿਹਾ ਹੈ | ਇਹ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਖ਼ੁਰਾਕ ਸਪਲਾਈ ਕੰਟਰੋਲਰ ਡਾ. ...

ਪੂਰੀ ਖ਼ਬਰ »

ਦੀ ਨਰਸਿੰਘਪੁਰਾ ਦੁੱਧ ਉਤਪਾਦਕ ਸਹਿਕਾਰੀ ਸਭਾ ਵਲੋਂ ਮੈਂਬਰਾਂ ਨੂੰ ਮੁਨਾਫ਼ਾ ਵੰਡਿਆ

ਬਸੀ ਪਠਾਣਾਂ, 23 ਅਕਤੂਬਰ (ਰਵਿੰਦਰ ਮੌਦਗਿਲ)-ਦੀ ਨਰਸਿੰਘਪੁਰਾ ਦੁੱਧ ਉਤਪਾਦਕ ਸਹਿਕਾਰੀ ਸਭਾ ਵਲੋਂ ਪ੍ਰਧਾਨ ਬਲਜਿੰਦਰ ਸਿੰਘ ਦੀ ਅਗਵਾਈ ਹੇਠ ਸਮਾਗਮ ਕਰਵਾਇਆ ਗਿਆ | ਜਿਸ ਦੌਰਾਨ ਉਚੇਚੇ ਤੌਰ 'ਤੇ ਪਹੁੰਚੇ ਵੇਰਕਾ ਅਧਿਕਾਰੀ ਦਵਿੰਦਰ ਸਿੰਘ ਰੰਧਾਵਾ ਨੇ ਮੈਂਬਰਾਂ ਨੂੰ ...

ਪੂਰੀ ਖ਼ਬਰ »

ਭਾਜਪਾ ਖਮਾਣੋਂ ਤੇ ਕਿਸਾਨ ਮੋਰਚਾ ਫ਼ਤਹਿਗੜ੍ਹ ਸਾਹਿਬ ਵਲੋਂ ਸਨਮਾਨ ਸਮਾਰੋਹ

ਖਮਾਣੋਂ, 23 ਅਕਤੂਬਰ (ਜੋਗਿੰਦਰ ਪਾਲ)-ਭਾਰਤੀ ਜਨਤਾ ਪਾਰਟੀ ਖਮਾਣੋਂ ਤੇ ਕਿਸਾਨ ਮੋਰਚਾ ਫ਼ਤਹਿਗੜ੍ਹ ਸਾਹਿਬ ਵਲੋਂ ਸਿਵਲ ਹਸਪਤਾਲ ਖਮਾਣੋਂ ਵਿਖੇ ਸਨਮਾਨ ਸਮਾਰੋਹ ਕਰਵਾਇਆ ਗਿਆ | ਇਸ ਸਮਾਗਮ ਦੌਰਾਨ ਭਾਜਪਾ ਆਗੂਆਂ ਵਲੋਂ ਡਾ. ਨਰੇਸ਼ ਚੌਹਾਨ ਸੀਨੀਅਰ ਮੈਡੀਕਲ ਅਫ਼ਸਰ ...

ਪੂਰੀ ਖ਼ਬਰ »

ਸਰਕਾਰੀ ਜਵਾਹਰ ਲਾਲ ਨਹਿਰੂ ਕਾਲਜ ਵਿਖੇ ਕਰਵਾਇਆ ਟੇਲੈਂਟ ਹੰਟ

ਅਮਲੋਹ, 23 ਅਕਤੂਬਰ (ਰਿਸ਼ੂ ਗੋਇਲ)-ਸਰਕਾਰੀ ਜਵਾਹਰ ਲਾਲ ਨਹਿਰੂ ਕਾਲਜ ਵਿਖੇ ਅੱਜ ਟੇਲੈਂਟ ਹੰਟ ਕਰਵਾਇਆ ਗਿਆ ਜਿਸ ਵਿਚ ਕਾਲਜ ਦੇ ਵੱਖ-ਵੱਖ ਮੁਕਾਬਲਿਆਂ ਵਿਚ ਵਿਦਿਆਰਥੀਆਂ ਵਲੋਂ ਦਿਲਚਸਪੀ ਦਿਖਾਈ ਗਈ ਹੈ | ਇਸ ਮੌਕੇ ਕਾਲਜ ਦੀਆਂ ਵਿਦਿਆਰਥੀਆਂ ਵਲੋਂ ਪੋਸਟਰ ਬਣਾਉਣ, ...

ਪੂਰੀ ਖ਼ਬਰ »

ਵਿਧਾਇਕ ਜੀ. ਪੀ. ਸੰਤ ਨਿਰਮਲ ਆਸ਼ਰਮ ਖੇੜਾ ਹੰਸਾਲੀ ਵਿਖੇ ਨਤਮਸਤਕ

ਬਸੀ ਪਠਾਣਾ, 23 ਅਕਤੂਬਰ (ਰਵਿੰਦਰ ਮੌਦਗਿਲ)-ਵਿਧਾਇਕ ਗੁਰਪ੍ਰੀਤ ਸਿੰਘ ਜੀ.ਪੀ. ਸ਼ਨੀਵਾਰ ਨੂੰ ਸੰਤ ਬਾਬਾ ਅਜੀਤ ਸਿੰਘ ਹੰਸਾਲੀ ਦੇ ਤਪ ਸਥਾਨ ਗੁਰਦੁਆਰਾ ਗੁਰੂ ਹਰਿਗੋਬਿੰਦ ਸਾਹਿਬ ਸੰਤ ਨਿਰਮਲ ਆਸ਼ਰਮ ਖੇੜਾ ਹੰਸਾਲੀ ਵਿਖੇ ਨਤਮਸਤਕ ਹੋਏ | ਉਨ੍ਹਾਂ ਡੇਰੇ ਦੇ ਮੁੱਖ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX