ਤਾਜਾ ਖ਼ਬਰਾਂ


ਅਹਿਮਦਾਬਾਦ, ਗੁਜਰਾਤ : ਹਿਲੇਰੀ ਕਲਿੰਟਨ ਨੇ ਸਵੈ-ਰੁਜ਼ਗਾਰ ਮਹਿਲਾ ਐਸੋਸੀਏਸ਼ਨ ਦੁਆਰਾ ਇਕ ਸਮਾਗਮ ਵਿਚ ਕੀਤੀ ਸ਼ਿਰਕਤ
. . .  1 day ago
ਸ਼੍ਰੋਮਣੀ ਕਮੇਟੀ ਵਲੋਂ ਸ੍ਰੀ ਗੁਰੂ ਰਵਿਦਾਸ ਦੇ ਜਨਮ ਦਿਹਾੜੇ ਮੌਕੇ ਗੁਰਮਤਿ ਸਮਾਗਮ ਸਜਾਇਆ
. . .  1 day ago
ਅੰਮ੍ਰਿਤਸਰ, 5 ਫ਼ਰਵਰੀ (ਜਸਵੰਤ ਸਿੰਘ ਜੱਸ)- ਸ਼੍ਰੋਮਣੀ ਕਮੇਟੀ ਵਲੋਂ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਸ੍ਰੀ ਗੁਰੂ ਰਵਿਦਾਸ ਜੀ ਦਾ ਜਨਮ ਦਿਹਾੜਾ ਸ਼ਰਧਾ ਨਾਲ ਮਨਾਇਆ ਗਿਆ ...
ਰਾਮ ਰਹੀਮ ਨੂੰ ਸਿੱਖ ਧਰਮ ਵਿਚ ਦਖ਼ਲ ਅੰਦਾਜ਼ੀ ਦਾ ਕੋਈ ਅਧਿਕਾਰ ਨਹੀਂ - ਧਾਲੀਵਾਲ
. . .  1 day ago
ਅਜਨਾਲਾ, 5 ਫਰਵਰੀ (ਗੁਰਪ੍ਰੀਤ ਸਿੰਘ ਢਿੱਲੋਂ) - ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਡੇਰਾ ਸੱਚਾ ਸੌਦਾ ਦੇ ਮੁਖੀ ਗੁਰਮੀਤ ਰਾਮ ਰਹੀਮ ਵਲੋਂ ਨਸ਼ਿਆਂ ਸੰਬੰਧੀ ਦਿੱਤੇ ਬਿਆਨ ਦੀ ਨਿੰਦਾ ...
ਦੁਬਈ ਗਿਆ ਬ੍ਰਹਮਪੁਰ ਦਾ ਨੌਜਵਾਨ ਪਿਛਲੇ ਇਕ ਹਫ਼ਤੇ ਤੋਂ ਲਾਪਤਾ
. . .  1 day ago
ਚੋਹਲਾ ਸਾਹਿਬ, 5 ਫਰਵਰੀ (ਬਲਵਿੰਦਰ ਸਿੰਘ)-ਪਰਿਵਾਰ ਦੇ ਉੱਜਵਲ ਭਵਿੱਖ ਅਤੇ ਰੋਟੀ-ਰੋਜ਼ੀ ਦੀ ਤਲਾਸ਼ 'ਚ ਪਿਛਲੇ ਦੋ ਮਹੀਨੇ ਪਹਿਲਾਂ ਦੁਬਈ ਗਿਆ ਨੌਜਵਾਨ ਲੰਘੇ ਇਕ ਹਫ਼ਤੇ ਤੋਂ ਲਾਪਤਾ ਹੈ, ਜਿਸ ਦੀ ਤਲਾਸ਼ ਵਾਸਤੇ ਪਰਿਵਾਰਿਕ ਮੈਂਬਰਾਂ ਨੇ...
ਸਾਨੂੰ ਸ੍ਰੀ ਗੁਰੂ ਰਵਿਦਾਸ ਜੀ ਦੀਆਂ ਸਿੱਖਿਆਵਾਂ ਤੇ ਚੱਲਣ ਦੀ ਲੋੜ-ਮੁਨੀਸ਼ ਤਿਵਾੜੀ
. . .  1 day ago
ਸੰਧਵਾਂ, 5 ਫਰਵਰੀ (ਪ੍ਰੇਮੀ ਸੰਧਵਾਂ)- ਸ੍ਰੀ ਗੁਰੂ ਰਵਿਦਾਸ ਜੀ ਦੇ ਜਨਮ-ਦਿਹਾੜੇ ਦੀ ਦੇਸ਼-ਵਿਦੇਸ਼ ਦੀਆਂ ਸੰਗਤਾਂ ਨੂੰ ਪਾਰਲੀਮੈਂਟ ਮੈਂਬਰ ਮੁਨੀਸ਼ ਤਿਵਾੜੀ ਨੇ ਇਕ ਸਮਾਗਮ ਦੌਰਾਨ ਵਧਾਈ ਦਿੰਦਿਆਂ ਕਿਹਾ ਕਿ ਸਾਨੂੰ ਗੁਰੂ ਸਾਹਿਬ ਜੀ ਦੀਆਂ ਸਿੱਖਿਆਵਾਂ...
ਪਰਮਿੰਦਰ ਕੌਰ ਬਰਾੜ ਦੀ ਨਗਰ ਕੌਂਸਲ ਪ੍ਰਧਾਨ ਦੇ ਪ੍ਰਧਾਨ ਵਜੋਂ ਹੋਈ ਤਾਜਪੋਸ਼ੀ
. . .  1 day ago
ਲੌਂਗੋਵਾਲ, 5 ਫਰਵਰੀ (ਸ.ਸ.ਖੰਨਾ,ਵਿਨੋਦ ਸ਼ਰਮਾ)- ਬੀਤੇ ਕੁਝ ਦਿਨ ਪਹਿਲਾਂ ਨਗਰ ਕੌਂਸਲ ਲੌਂਗੋਵਾਲ ਦੇ ਪ੍ਰਧਾਨ ਦੀ ਚੋਣ ਕੀਤੀ ਗਈ ਸੀ, ਜਿਸ ਵਿਚ ਅੱਜ ਪਰਮਿੰਦਰ ਕੌਰ ਬਰਾੜ ਪਤਨੀ ਕਮਲਪਾਲ ਸਿੰਘ ਬਰਾੜ ਨੇ...
ਬਹਿਬਲਕਲਾਂ ਇਨਸਾਫ਼ ਮੋਰਚੇ ਵਲੋਂ ਬਠਿੰਡਾ ਅੰਮ੍ਰਿਤਸਰ ਨੈਸ਼ਨਲ ਹਾਈਵੇ 54 ਮੁਕੰਮਲ ਜਾਮ
. . .  1 day ago
ਫਰੀਦਕੋਟ, 5 ਫਰਵਰੀ- ਬਹਿਬਲਕਲਾਂ ਇਨਸਾਫ਼ ਮੋਰਚੇ ਵਲੋਂ ਬਠਿੰਡਾ ਅੰਮ੍ਰਿਤਸਰ ਨੈਸ਼ਨਲ ਹਾਈਵੇ 54 ਮੁਕੰਮਲ ਜਾਮ ਕੀਤਾ ਗਿਆ ਹੈ।
ਦੇਸ਼ ਦੀ ਸੁਰੱਖਿਆ ਦੇ ਸਵਾਲ 'ਤੇ ਰਾਜਸਥਾਨ ਦੇ ਨੌਜਵਾਨ ਕਿਸੇ ਤੋਂ ਪਿੱਛੇ ਨਹੀਂ ਰਹਿੰਦੇ-ਪ੍ਰਧਾਨ ਮੰਤਰੀ
. . .  1 day ago
ਜੈਪੁਰ, 5 ਫਰਵਰੀ-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜੈਪੁਰ ਮਹਾਖੇਲ ਦੇ ਭਾਗੀਦਾਰਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਦੇਸ਼ ਵਿਚ ਸ਼ੁਰੂ ਹੋਏ ਖੇਡ ਸਮਾਗਮਾਂ ਅਤੇ ਖੇਡ ਮਹਾਕੁੰਭਾਂ ਦੀ ਲੜੀ ਇਕ ਵੱਡੀ ਤਬਦੀਲੀ...
ਅੰਮ੍ਰਿਤਸਰ: ਬਾਬਾ ਦੀਪ ਸਿੰਘ ਜੀ ਦੇ ਜਨਮ ਦਿਹਾੜੇ ਦੇ ਸੰਬੰਧ 'ਚ ਸਜਾਇਆ ਗਿਆ ਨਗਰ ਕੀਰਤਨ
. . .  1 day ago
ਅੰਮ੍ਰਿਤਸਰ, 5 ਫਰਵਰੀ (ਹਰਮਿੰਦਰ ਸਿੰਘ)- ਅਮਰ ਸ਼ਹੀਦ ਬਾਬਾ ਦੀਪ ਸਿੰਘ ਜੀ ਦੇ ਜਨਮ ਦਿਹਾੜੇ ਦੇ ਸੰਬੰਧ 'ਚ ਗੁਰਦੁਆਰਾ ਸ਼ਹੀਦਗੰਜ ਸਾਹਿਬ ਤੋਂ ਬਾਬਾ ਜੀ ਦੇ ਜਨਮ ਸਥਾਨ ਪਹੁਵਿੰਡ ਸਥਿਤ ਗੁਰਦੁਆਰਾ ਸਾਹਿਬ ਲਈ...
ਗ੍ਰਹਿ ਮੰਤਰਾਲੇ ਵਲੋਂ ਚੀਨੀ ਲਿੰਕਾਂ ਨਾਲ ਸੰਬੰਧਿਤ 138 ਸੱਟੇਬਾਜ਼ੀ ਐਪਸ ਨੂੰ ਪਾਬੰਦੀ ਲਗਾਉਣ ਅਤੇ ਬਲਾਕ ਕਰਨ ਦੀ ਪ੍ਰਕਿਰਿਆ ਸ਼ੁਰੂ
. . .  1 day ago
ਨਵੀਂ ਦਿੱਲੀ, 5 ਫਰਵਰੀ-ਗ੍ਰਹਿ ਮੰਤਰਾਲੇ ਦੇ ਇਕ ਸੰਚਾਰ 'ਤੇ, ਇਲੈਕਟ੍ਰੋਨਿਕਸ ਅਤੇ ਸੂਚਨਾ ਤਕਨਾਲੋਜੀ ਮੰਤਰਾਲੇ ਨੇ "ਜ਼ਰੂਰੀ" ਅਤੇ "ਐਮਰਜੈਂਸੀ" ਆਧਾਰ 'ਤੇ ਚੀਨੀ ਲਿੰਕਾਂ ਨਾਲ ਸੰਬੰਧਿਤ 138 ਸੱਟੇਬਾਜ਼ੀ ਐਪਸ ਅਤੇ 94 ਲੋਨ ਦੇਣ ਵਾਲੇ ਐਪਸ ਉੱਪਰ ਪਾਬੰਦੀ ਲਗਾਉਣ ਅਤੇ ਬਲਾਕ ਕਰਨ ਦੀ ਪ੍ਰਕਿਰਿਆ...
ਵੱਡੀ ਖ਼ਬਰ: ਪਾਕਿਸਤਾਨ ਦੇ ਸਾਬਕਾ ਰਾਸ਼ਟਰਪਤੀ ਪਰਵੇਜ਼ ਮੁਸ਼ੱਰਫ਼ ਦਾ ਦਿਹਾਂਤ
. . .  1 day ago
ਇਸਲਾਮਾਬਾਦ, 5 ਫਰਵਰੀ-ਪਾਕਿਸਤਾਨ ਦੇ ਸਾਬਕਾ ਰਾਸ਼ਟਰਪਤੀ, ਜਨਰਲ ਪਰਵੇਜ਼ ਮੁਸ਼ੱਰਫ (ਸੇਵਾਮੁਕਤ) ਦਾ ਲੰਬੀ ਬਿਮਾਰੀ ਤੋਂ ਬਾਅਦ ਦੁਬਈ ਦੇ ਇਕ ਹਸਪਤਾਲ 'ਚ ਦਿਹਾਂਤ ਹੋ ਗਿਆ ਹੈ।
ਭਾਰਤੀ ਅਮਰੀਕੀ ਸਾਂਸਦ ਸਦਨ ਦੀ ਵਿਸ਼ੇਸ਼ ਅਧਿਕਾਰ ਕਮੇਟੀ ਦੇ ਮੈਂਬਰ ਨਿਯੁਕਤ
. . .  1 day ago
ਸੈਕਰਾਮੈਂਟੋ, ਕੈਲੀਫੋਰਨੀਆ (ਹੁਸਨ ਲੜੋਆ ਬੰਗਾ)-ਭਾਰਤੀ ਮੂਲ ਦੇ ਅਮਰੀਕੀ ਸਾਂਸਦ ਰਾਜਾ ਕ੍ਰਿਸ਼ਨਾਮੂਰਤੀ ਨੂੰ ਅਮਰੀਕਾ ਤੇ ਚੀਨ ਦੀ ਕਮਿਊਨਿਸਟ ਪਾਰਟੀ ਵਿਚਾਲੇ ਰਣਨੀਤਿਕ ਮੁਕਾਬਲੇਬਾਜ਼ੀ ਬਾਰੇ ਸਦਨ ਦੀ ਵਿਸ਼ੇਸ਼ ਅਧਿਕਾਰੀ...
ਨਿਪਾਲ:ਜਬਰ ਜਨਾਹ ਦੇ ਦੋਸ਼ੀ ਕ੍ਰਿਕਟਰ ਸੰਦੀਪ ਲਾਮਿਛਨੇ ਨੂੰ ਟ੍ਰੇਨਿੰਗ ਕੈਂਪ 'ਚ ਸ਼ਾਮਿਲ ਕਰਨ ਖ਼ਿਲਾਫ਼ ਪ੍ਰਦਰਸ਼ਨ
. . .  1 day ago
ਕਾਠਮੰਡੂ, 5 ਫਰਵਰੀ-ਜਬਰ ਜਨਾਹ ਦੇ ਦੋਸ਼ੀ ਕ੍ਰਿਕਟਰ ਸੰਦੀਪ ਲਾਮਿਛਨੇ ਨੂੰ ਟ੍ਰੇਨਿੰਗ ਕੈਂਪ 'ਚ ਸ਼ਾਮਿਲ ਕਰਨ ਖ਼ਿਲਾਫ਼ ਕਾਠਮੰਡੂ 'ਚ ਪ੍ਰਦਰਸ਼ਨ ਕੀਤਾ...
ਸਾਡਾ ਕੋਈ ਵੀ ਵਿਰੋਧੀ ਸਾਡੇ ਨਾਲ ਲੜ ਨਹੀਂ ਸਕਦਾ-ਮੁੱਖ ਮੰਤਰੀ ਤ੍ਰਿਪੁਰਾ
. . .  1 day ago
ਅਗਰਤਲਾ, 5 ਫਰਵਰੀ-ਤ੍ਰਿਪੁਰਾ ਦੇ ਮੁੱਖ ਮੰਤਰੀ ਮਾਨਿਕ ਸਾਹਾ ਦਾ ਕਹਿਣਾ ਹੈ ਕਿ ਸਾਡਾ ਕੋਈ ਵੀ ਵਿਰੋਧੀ, ਭਾਵੇਂ ਉਹ ਮੋਥਾ (ਟਿਪਰਾ ਮੋਥਾ ਪਾਰਟੀ), ਕਾਂਗਰਸ ਜਾਂ ਸੀ.ਪੀ.ਆਈ. (ਐਮ) ਸਾਡੇ ਨਾਲ ਲੜ ਨਹੀਂ ਸਕਦਾ। ਅਸੀਂ ਇੱਥੇ ਪਾਰਦਰਸ਼ਤਾ ਨਾਲ ਚੰਗਾ ਕੰਮ ਕੀਤਾ ਹੈ। ਅਸੀਂ ਵੀ ਉਸ...
ਚਿਲੀ ਦੇ ਜੰਗਲਾਂ 'ਚ ਲੱਗੀ ਅੱਗ ਕਾਰਨ ਮਰਨ ਵਾਲਿਆਂ ਦੀ ਗਿਣਤੀ ਵੱਧ ਕੇ ਹੋਈ 22
. . .  1 day ago
ਸੈਂਟੀਆਗੋ (ਚਿੱਲੀ), 5 ਫਰਵਰੀ -ਸਰਕਾਰੀ ਅਧਿਕਾਰੀਆਂ ਅਨੁਸਾਰ ਦੱਖਣੀ-ਮੱਧ ਚਿਲੀ ਦੇ ਜੰਗਲਾਂ ਵਿਚ ਲੱਗੀ ਅੱਗ ਵਿਚ ਮਰਨ ਵਾਲਿਆਂ ਦੀ ਗਿਣਤੀ ਵੱਧ ਕੇ 22 ਹੋ ਗਈ...
ਸਪੇਸਐਕਸ ਮਾਰਚ ਵਿਚ ਸਟਾਰਸ਼ਿਪ ਲਾਂਚ ਦੀ ਕਰ ਸਕਦਾ ਹੈ ਕੋਸ਼ਿਸ਼ -ਐਲੋਨ ਮਸਕ
. . .  1 day ago
ਵਾਸ਼ਿੰਗਟਨ, 5 ਫਰਵਰੀ -ਸਪੇਸਐਕਸ ਦੇ ਮੁਖੀ ਐਲੋਨ ਮਸਕ ਨੇ ਘੋਸ਼ਣਾ ਕੀਤੀ ਹੈ ਕਿ ਜੇਕਰ ਸਭ ਕੁਝ ਯੋਜਨਾ ਅਨੁਸਾਰ ਹੁੰਦਾ ਹੈ ਤਾਂ ਇਸ ਦਾ ਵਿਸ਼ਾਲ ਸਟਾਰਸ਼ਿਪ ਰਾਕੇਟ ਸਿਸਟਮ ਅਗਲੇ ਮਹੀਨੇ ਪਹਿਲੀ ਵਾਰ ਆਰਬਿਟਲ...
ਸਾਬਕਾ ਕ੍ਰਿਕਟਰ ਵਿਨੋਦ ਕਾਂਬਲੀ ਖ਼ਿਲਾਫ਼ ਪਤਨੀ ਦੀ ਸ਼ਿਕਾਇਤ 'ਤੇ ਮਾਮਲਾ ਦਰਜ
. . .  1 day ago
ਮੁੰਬਈ, 5 ਫਰਵਰੀ-ਸਾਬਕਾ ਕ੍ਰਿਕਟਰ ਵਿਨੋਦ ਕਾਂਬਲੀ ਖ਼ਿਲਾਫ਼ ਉਨ੍ਹਾਂ ਦੀ ਪਤਨੀ ਐਂਡਰੀਆ ਦੀ ਸ਼ਿਕਾਇਤ 'ਤੇ ਮੁੰਬਈ ਦੇ ਬਾਂਦਰਾ ਪੁਲਿਸ ਥਾਣੇ 'ਚ ਮਾਮਲਾ ਦਰਜ ਕੀਤਾ ਗਿਆ ਹੈ। ਐਂਡਰੀਆ ਦੀ ਸ਼ਿਕਾਇਤ ਵਿਚ ਕਿਹਾ ਗਿਆ ਹੈ ਕਿ ਉਸ (ਵਿਨੋਦ ਕਾਂਬਲੀ) ਨੇ ਸ਼ਰਾਬ ਦੇ ਨਸ਼ੇ ਵਿਚ ਉਸ...
ਪ੍ਰਧਾਨ ਮੰਤਰੀ ਮੋਦੀ ਅੱਜ ਜੈਪੁਰ ਮਹਾਖੇਲ ਦੇ ਭਾਗੀਦਾਰਾਂ ਨੂੰ ਕਰਨਗੇ ਸੰਬੋਧਨ
. . .  1 day ago
ਨਵੀਂ ਦਿੱਲੀ, 5 ਫਰਵਰੀ-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਜੈਪੁਰ ਮਹਾਖੇਲ ਦੇ ਭਾਗੀਦਾਰਾਂ ਨੂੰ ਸੰਬੋਧਨ...
ਪਿੰਡ ਸਹਿਜੜਾ ਵਿਖੇ ਮਾਪਿਆਂ ਦੇ ਇਕਲੌਤੇ ਪੁੱਤਰ ਦਾ ਕਤਲ
. . .  1 day ago
ਮਹਿਲ ਕਲਾਂ, 5 ਫਰਵਰੀ (ਤਰਸੇਮ ਸਿੰਘ ਗਹਿਲ)-ਜਿਲ੍ਹਾ ਬਰਨਾਲਾ ਦੇ ਪੁਲਿਸ ਥਾਣਾ ਮਹਿਲ ਕਲਾਂ ਅਧੀਨ ਆਉਂਦੇ ਪਿੰਡ ਸਹਿਜੜਾ ਵਿਖੇ ਬੀਤੀ ਰਾਤ ਇਕ 19 ਸਾਲਾ ਨੌਜਵਾਨ ਦਾ ਕਤਲ ਹੋਣ ਦਾ ਪਤਾ ਲੱਗਿਆ ਹੈ। ਮ੍ਰਿਤਕ ਨੌਜਵਾਨ ਦੀ ਪਹਿਚਾਣ ਗੁਰਦੀਪ ਸਿੱਘ ਪੁੱਤਰ ਨਰੋਤਮ ਸਿੱਘ ਵਾਸੀ ਸਹਿਜੜਾ...
ਅਮਰੀਕਾ ਵਲੋਂ ਸ਼ੱਕੀ ਜਾਸੂਸੀ ਗੁਬਾਰੇ ਨੂੰ ਡੇਗਣ ਤੋਂ ਬਾਅਦ ਚੀਨ ਦੁਆਰਾ ਸਖ਼ਤ ਅਸੰਤੁਸ਼ਟੀ ਜ਼ਾਹਰ
. . .  1 day ago
ਬੀਜਿੰਗ, 5 ਫਰਵਰੀ -ਗਲੋਬਲ ਟਾਈਮਜ਼ ਦੀ ਰਿਪੋਰਟ ਅਨੁਸਾਰ ਚੀਨ ਨੇ ਆਪਣੇ ਗੁਬਾਰੇ ਨੂੰ ਮਾਰਨ ਲਈ ਸੰਯੁਕਤ ਰਾਜ ਦੁਆਰਾ ਤਾਕਤ ਦੀ ਵਰਤੋਂ 'ਤੇ ਸਖ਼ਤ ਅਸੰਤੁਸ਼ਟੀ ਅਤੇ ਵਿਰੋਧ ਜ਼ਾਹਰ ਕੀਤਾ ਹੈ, ਜਿਸ ਨੂੰ ਇਸ ਨੇ ਨਾਗਰਿਕ ਹਵਾਈ...
⭐ਮਾਣਕ-ਮੋਤੀ⭐
. . .  1 day ago
⭐ਮਾਣਕ-ਮੋਤੀ⭐
ਉੜੀਸ਼ਾ:ਗੈਸ ਪਾਈਪ ਲਾਈਨ ਵਿਚ ਧਮਾਕੇ ਦੌਰਾਨ ਦੋ ਮਜ਼ਦੂਰਾਂ ਦੀ ਮੌਤ, 3 ਤਿੰਨ ਜ਼ਖ਼ਮੀ
. . .  2 days ago
ਭੁਵਨੇਸ਼ਵਰ, 4 ਫਰਵਰੀ-ਅੱਜ ਉੜੀਸ਼ਾ ਦੇ ਨਯਾਗੜ੍ਹ ਦੇ ਅਧੀਨ ਪੈਂਦੇ ਸੁਨਾਲਟੀ ਵਿਚ ਗੈਸ ਪਾਈਪ ਲਾਈਨ ਵਿਚ ਧਮਾਕੇ ਵਿਚ ਦੋ ਮਜ਼ਦੂਰਾਂ ਦੀ ਮੌਤ ਹੋ ਗਈ ਅਤੇ ਤਿੰਨ ਜ਼ਖ਼ਮੀ ਹੋ...
ਸੀ.ਆਈ.ਏ. ਸਟਾਫ ਦੇ ਇੰਚਾਰਜ ਸਮੇਤ ਚੌਂਕੀ ਇੰਚਾਰਜ ਮੁਅੱਤਲ
. . .  2 days ago
ਲੁਧਿਆਣਾ, 4 ਫਰਵਰੀ (ਪਰਮਿੰਦਰ ਸਿੰਘ ਆਹੂਜਾ)-ਲੁਧਿਆਣਾ ਪੁਲਿਸ ਵਲੋਂ ਅੱਜ ਇਕ ਵੱਡੀ ਕਾਰਵਾਈ ਕਰਦਿਆਂ ਸੀ.ਆਈ.ਏ. ਸਟਾਫ ਦੇ ਇੰਚਾਰਜ ਇੰਸਪੈਕਟਰ ਰਾਜੇਸ਼ ਕੁਮਾਰ ਅਤੇ ਚੌਂਕੀ ਕੋਚਰ ਮਾਰਕਿਟ ਦੇ ਇੰਚਾਰਜ ਭੀਸ਼ਮ ਦੇਵ ਨੂੰ ਡਿਊਟੀ ਵਿਚ ਕੁਤਾਹੀ ਦੇ ਦੋਸ਼ ਤਹਿਤ ਮੁਅੱਤਲ...
ਅਜੀਤ ਡੋਭਾਲ ਅੱਜ ਲੰਡਨ ਵਿਚ ਆਪਣੇ ਬ੍ਰਿਟੇਨ ਦੇ ਹਮਰੁਤਬਾ ਟਿਮ ਬੈਰੋ ਨਾਲ ਕਰਨਗੇ ਮੁਲਾਕਾਤ
. . .  2 days ago
ਵਾਸ਼ਿੰਗਟਨ, 4 ਫਰਵਰੀ- ਭਾਰਤ ਦੇ ਰਾਸ਼ਟਰੀ ਸੁਰੱਖਿਆ ਸਲਾਹਕਾਰ ਅਜੀਤ ਡੋਭਾਲ ਅੱਜ ਲੰਡਨ ਵਿਚ ਆਪਣੇ ਬ੍ਰਿਟੇਨ ਦੇ ਹਮਰੁਤਬਾ ਟਿਮ ਬੈਰੋ ਨਾਲ ਮੁਲਾਕਾਤ ਕਰਨਗੇ।
ਖ਼ੇਡ ਮੰਤਰੀ ਵਲੋਂ ਖ਼ੇਲੋ ਇੰਡੀਆ ਵਿੰਟਰ ਗੇਮਜ਼ ਮਾਸਕੌਟ ਦਾ ਥੀਮ ਗੀਤ ਲਾਂਚ
. . .  2 days ago
ਸ੍ਰੀਨਗਰ, 4 ਫਰਵਰੀ- ਕੇਂਦਰੀ ਖ਼ੇਡ ਮੰਤਰੀ ਅਨੁਰਾਗ ਠਾਕੁਰ ਅਤੇ ਜੰਮੂ-ਕਸ਼ਮੀਰ ਦੇ ਉਪ ਰਾਜਪਾਲ ਮਨੋਜ ਸਿਨਹਾ ਨੇ ਅੱਜ ਜੰਮੂ ਦੇ ਰਾਜ ਭਵਨ ਵਿਖੇ ਖ਼ੇਲੋ ਇੰਡੀਆ ਵਿੰਟਰ ਗੇਮਜ਼ ਮਾਸਕੌਟ ਦੇ ਥੀਮ ਗੀਤ ਅਤੇ ਜਰਸੀ ਲਾਂਚ ਕੀਤੀ।
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 9 ਕੱਤਕ ਸੰਮਤ 553

ਪਟਿਆਲਾ

ਬੇਮੌਸਮੀ ਬਰਸਾਤ ਨੇ ਕਿਸਾਨਾਂ ਦਾ ਕੀਤਾ ਵੱਡਾ ਨੁਕਸਾਨ

ਰਾਜਪੁਰਾ, 24 ਅਕਤੂਬਰ (ਰਣਜੀਤ ਸਿੰਘ)-ਅੱਜ ਹਲਕੇ 'ਚ ਪਈ ਮੋਹਲ਼ੇਧਾਰ ਬਾਰਿਸ਼ ਨਾਲ ਕਿਸਾਨਾਂ ਦੀ ਸਾਲ ਭਰ ਦੀ ਕਮਾਈ 'ਤੇ ਕੁਦਰਤੀ ਕਰੋਪੀ ਦਾ ਪਾਣੀ ਫਿਰ ਗਿਆ ਹੈ ਅਤੇ ਕਈਆਂ ਪਿੰਡਾਂ 'ਚ ਝੋਨੇ ਦੀ ਫ਼ਸਲ ਧਰਤੀ 'ਤੇ ਚਾਦਰ ਵਾਂਗ ਵਿਛ ਗਈ ਹੈ | ਕਿਸਾਨਾਂ ਦੀ ਸਾਲ ਦੀ ਕਮਾਈ ...

ਪੂਰੀ ਖ਼ਬਰ »

ਤੇਜ਼ ਹਵਾਵਾਂ ਨੇ ਪੱਕੀ ਹੋਈ ਝੋਨੇ ਦੀ ਫ਼ਸਲ ਧਰਤੀ 'ਤੇ ਵਿਛਾਈ

ਬਨੂੜ, 24 ਅਕਤੂਬਰ (ਭੁਪਿੰਦਰ ਸਿੰਘ)-ਬੇਮੌਸਮੀ ਬਰਸਾਤ ਨੇ ਝੋਨੇ ਦੀ ਕਟਾਈ ਅਤੇ ਖ਼ਰੀਦ ਨੂੰ ਬਰੇਕਾਂ ਲਗਾ ਦਿੱਤੀਆਂ ਹਨ | ਬਨੂੜ, ਮਾਣਕਪੁਰ, ਖੇੜਾ ਗੱਜੂ ਦੀਆਂ ਮੰਡੀਆਂ ਅਤੇ ਖੇੜੀ ਗੁਰਨਾ, ਜਲਾਲਪੁਰ ਆਦਿ ਦੇ ਖ਼ਰੀਦ ਕੇਂਦਰਾਂ 'ਚ ਅੱਜ ਝੋਨੇ ਦੇ ਇਕ ਦਾਣੇ ਦੀ ਵੀ ਖ਼ਰੀਦ ...

ਪੂਰੀ ਖ਼ਬਰ »

ਪਾਰਟੀ ਬਣਾਉਣ ਤੋਂ ਪਹਿਲਾਂ ਆਪਣੇ ਵਿਧਾਨ ਸਭਾਈ ਹਲਕੇ 'ਚ ਧਰਾਤਲ 'ਤੇ ਪਰ ਤੋਲਣ ਲਗੇ ਕੈਪਟਨ

ਪਟਿਆਲਾ, 24 ਅਕਤੂਬਰ (ਅਮਰਬੀਰ ਸਿੰਘ ਆਹਲੂਵਾਲੀਆ)-ਸੰਕੇਤਕ ਰਾਜਨੀਤਕ ਟਿੱਪਣੀਆਂ ਤੋਂ ਅੱਗੇ ਹੋ ਕੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਆਪਣੇ ਵਿਧਾਨ ਸਭਾਈ ਹਲਕੇ ਪਟਿਆਲਾ ਸ਼ਹਿਰੀ ਵਿਚ ਧਰਾਤਲ 'ਤੇ ਪਰ ਤੋਲਣੇ ਆਰੰਭ ਦਿੱਤੇ ਹਨ | ਜਿਸ ਵਿਚ ਉਨ੍ਹਾਂ ...

ਪੂਰੀ ਖ਼ਬਰ »

ਜ਼ਿਲ੍ਹਾ ਖੇਤੀਬਾੜੀ ਅਫ਼ਸਰ ਦੀ ਅਗਵਾਈ 'ਚ ਡੀ. ਏ. ਪੀ. ਸਬੰਧੀ ਪੜਤਾਲ

ਪਾਤੜਾਂ, 24 ਅਕਤੂਬਰ (ਜਗਦੀਸ਼ ਸਿੰਘ ਕੰਬੋਜ)-ਮੁੱਖ ਖੇਤੀਬਾੜੀ ਅਫ਼ਸਰ ਪਟਿਆਲਾ ਡਾ. ਜਸਵਿੰਦਰਪਾਲ ਸਿੰਘ ਗਰੇਵਾਲ ਦੀ ਅਗਵਾਈ ਹੇਠਲੀ ਟੀਮ ਨੇ ਸਬ-ਡਵੀਜ਼ਨ ਪਾਤੜਾਂ ਦੇ ਪਿੰਡ ਬਰਾਸ ਪਹੁੰਚ ਕੇ ਡੀ.ਏ.ਪੀ. ਸਬੰਧੀ ਮਿਲੀ ਸ਼ਿਕਾਇਤ 'ਤੇ ਪੜਤਾਲ ਕੀਤੀ | ਮੁੱਖ ਖੇਤੀਬਾੜੀ ਅਫ਼ਸਰ ਡਾ. ਜਸਵਿੰਦਰਪਾਲ ਸਿੰਘ ਗਰੇਵਾਲ ਨੇ ਪੈੱ੍ਰਸ ਨੂੰ ਜਾਰੀ ਬਿਆਨ ਵਿਚ ਦੱਸਿਆ ਕਿ ਸਰਪੰਚ ਸਤਨਾਮ ਸਿੰਘ ਵਲੋਂ ਕੀਤੀ ਸ਼ਿਕਾਇਤ ਦੇ ਅਧਾਰ 'ਤੇ ਖੇਤੀਬਾੜੀ ਮਾਮਲੇ ਦੀ ਪੜਤਾਲ ਕੀਤੀ ਗਈ ਹੈ | ਇਸ ਦੌਰਾਨ ਕੁਝ ਕਿਸਾਨਾਂ ਨੇ ਲਿਖਤੀ ਬਿਆਨ ਕੀਤਾ ਕਿ ਉਨ੍ਹਾਂ ਨੂੰ ਡੀ ਏ ਪੀ ਨਕਲੀ ਹੋਣ ਸਬੰਧੀ ਕੋਈ ਸ਼ਿਕਾਇਤ ਨਹੀਂ ਅਤੇ ਫ਼ਸਲ ਦੀ ਉੱਗਣ ਸ਼ਕਤੀ ਤਸੱਲੀਬਖ਼ਸ਼ ਹੈ | ਪਰੰਤੂ ਸਰਪੰਚ ਸਤਨਾਮ ਸਿੰਘ ਸਮੇਤ ਦੋ ਕਿਸਾਨਾਂ ਨੇ ਡੀ ਏ ਪੀ ਖਾਦ ਦੀ ਕੁਆਲਿਟੀ ਮਾੜੀ ਹੋਣ ਉੱਪਰ ਖ਼ਦਸ਼ਾ ਜ਼ਾਹਿਰ ਕੀਤਾ ਹੈ | ਉਨ੍ਹਾਂ ਦੱਸਿਆ ਕਿ ਕਿਸਾਨਾਂ ਕੋਲ ਮੌਕੇ 'ਤੇ ਕੋਈ ਖਾਦ ਦਾ ਸਾਬਤ ਥੈਲਾ ਪ੍ਰਾਪਤ ਨਹੀਂ ਹੋਇਆ | ਸਰਪੰਚ ਵਲੋਂ ਖੁੱਲ੍ਹੇ ਥੈਲੇ ਵਿਚੋਂ ਸੈਂਪਲ ਭਰਨ ਸਬੰਧੀ ਜੋਰ ਪਾਇਆ ਗਿਆ ਪ੍ਰੰਤੂ ਖਾਦ ਕੰਟਰੋਲ ਆਰਡਰ ਅਨੁਸਾਰ ਕਿਸਾਨਾਂ ਪਾਸ ਮੌਜੂਦ ਖਾਦ ਵਿਚੋਂ ਸੈਂਪਲ ਭਰਨਾ ਅਸੰਭਵ ਹੈ | ਇਸ ਤੋਂ ਇਲਾਵਾ ਪਿੰਡ ਦੇ ਸਰਪੰਚ ਜਾਂ ਕਿਸੇ ਵੀ ਕਿਸਾਨ ਵਲੋਂ ਡੀ ਏ ਪੀ ਖਾਦ ਦੇ ਸਪਲਾਈਕਰਤਾ ਦਾ ਨਾਮ ਪਤਾ ਨਹੀ ਦੱਸਿਆ ਗਿਆ | ਉਨ੍ਹਾਂ ਕਿਹਾ ਕਿ ਜੇਕਰ ਕੋਈ ਵੀ ਖਾਦ ਵਿਕਰੇਤਾ ਇਸ ਸਬੰਧੀ ਦੋਸ਼ੀ ਪਾਇਆ ਗਿਆ ਤਾਂ ਉਸ ਖ਼ਿਲਾਫ਼ ਖਾਦ ਕੰਟਰੋਲ ਆਰਡਰ 1985 ਤਹਿਤ ਸਖ਼ਤ ਕਾਰਵਾਈ ਕੀਤੀ ਜਾਵੇਗੀ | ਇਸ ਟੀਮ ਵਿਚ ਕੁਲਦੀਪ ਇੰਦਰ ਸਿੰਘ ਢਿੱਲੋਂ, ਦਿਲਪ੍ਰੀਤ ਸਿੰਘ ਆਦਿ ਸ਼ਾਮਿਲ ਸਨ |

ਖ਼ਬਰ ਸ਼ੇਅਰ ਕਰੋ

 

ਸੜਕ ਹਾਦਸੇ 'ਚ ਇਕ ਅÏਰਤ ਦੀ ਮÏਤ, ਦੋ ਔਰਤਾਂ ਗੰਭੀਰ ਜ਼ਖ਼ਮੀ

ਬਨੂੜ, 24 ਅਕਤੂਬਰ (ਭੁਪਿੰਦਰ ਸਿੰਘ)-ਬਨੂੜ-ਲਾਂਡਰਾਂ ਮਾਰਗ 'ਤੇ ਪੈਂਦੇ ਪਿੰਡ ਫ਼ੌਜੀ ਕਲੋਨੀ ਕੋਲ ਇਕ ਟੈਂਪੂ ਟਰੈਵਲਰ ਤੇ ਟਰੈਕਟਰ-ਟਰਾਲੀ ਦਰਮਿਆਨ ਵਾਪਰੇ ਸੜਕ ਹਾਦਸੇ 'ਚ ਇਕ ਅÏਰਤ ਦੀ ਮÏਤ ਤੇ ਦੋ ਅÏਰਤਾਂ ਗੰਭੀਰ ਰੂਪ 'ਚ ਜ਼ਖਮੀ ਹੋ ਗਈਆਂ ਤੇ ਬਾਕੀਆਂ ਸਵਾਰੀਆਂ ਦਾ ...

ਪੂਰੀ ਖ਼ਬਰ »

ਵਪਾਰੀਆਂ ਵਲੋਂ ਖ਼ਰੀਦ ਬੰਦ ਕਰਨ 'ਤੇ ਕਿਸਾਨ ਜਥੇਬੰਦੀਆਂ ਵਲੋਂ ਹੰਗਾਮੀ ਮੀਟਿੰਗ

ਸ਼ੁਤਰਾਣਾ, 24 ਅਕਤੂਬਰ (ਬਲਦੇਵ ਸਿੰਘ ਮਹਿਰੋਕ)-ਪੰਜਾਬ ਵਿਚ ਬਾਹਰੀ ਸੂਬਿਆਂ 'ਚੋਂ ਆ ਰਹੇ ਝੋਨੇ (ਬਾਸਮਤੀ ਆਦਿ) ਨੂੰ ਪਿਛਲੇ ਦਿਨੀਂ ਕਿਸਾਨ ਜਥੇਬੰਦੀਆਂ ਵਲੋਂ ਰੋਕਣ 'ਤੇ ਪਾਤੜਾਂ ਇਲਾਕੇ ਦੇ ਸੇਲਾ ਪਲਾਂਟ ਮਾਲਕਾਂ ਤੇ ਵਪਾਰੀਆਂ 'ਚ ਖਲਬਲੀ ਮੱਚ ਗਈ ਸੀ | ਬਾਹਰੀ ...

ਪੂਰੀ ਖ਼ਬਰ »

ਹਥਿਆਰਾਂ ਦੀ ਨੋਕ 'ਤੇ ਰਾਹਗੀਰਾਂ ਨੂੰ ਲੁੱਟਣ ਵਾਲੇ ਗਰੋਹ ਦੇ ਚਾਰ ਮੈਂਬਰ ਗਿ੍ਫ਼ਤਾਰ

ਪਟਿਆਲਾ, 24 ਅਕਤੂਬਰ (ਮਨਦੀਪ ਸਿੰਘ ਖਰੌੜ)-ਜ਼ਿਲ੍ਹਾ ਪਟਿਆਲਾ ਦੀ ਵੱਖ-ਵੱਖ ਸੜਕਾਂ 'ਤੇ ਰਾਤ ਨੂੰ ਹਥਿਆਰਾਂ ਦੀ ਨੋਕ 'ਤੇ ਰਾਹਗੀਰਾਂ ਨੂੰ ਰੋਕ ਕੇ ਉਨ੍ਹਾਂ ਦੇ ਨਗਦੀ ਗਹਿਣੇ ਅਤੇ ਵਾਹਨ ਖੋਹ ਲੈਣ ਵਾਲੇ ਗਰੋਹ ਦੇ ਚਾਰ ਮੈਂਬਰਾਂ ਨੂੰ ਪਟਿਆਲਾ ਸੀ.ਆਈ.ਏ. ਦੇ ਮੁਖੀ ...

ਪੂਰੀ ਖ਼ਬਰ »

ਗੜਿਆਂ ਨਾਲ ਹੋਏ ਨੁਕਸਾਨ ਦਾ ਮੁਆਵਜ਼ਾ ਦਿੱਤਾ ਜਾਵੇਗਾ-ਵਿਧਾਇਕ ਰਜਿੰਦਰ ਸਿੰਘ

ਸਮਾਣਾ, 24 ਅਕਤੂਬਰ (ਸਾਹਿਬ ਸਿੰਘ)-ਸਮਾਣਾ ਦੇ ਵਿਧਾਇਕ ਰਜਿੰਦਰ ਸਿੰਘ ਨੇ ਹਲਕੇ ਦੇ ਦਰਜਨ ਤੋਂ ਵੱਧ ਪਿੰਡਾਂ ਵਿਚ ਹੋਈ ਭਾਰੀ ਗੜੇਮਾਰੀ 'ਤੇ ਡੂੰਘੀ ਚਿੰਤਾ ਦਾ ਪ੍ਰਗਟਾਵਾ ਕਰਦਿਆਂ ਕਿਸਾਨਾਂ ਨੂੰ ਭਰੋਸਾ ਦਿੱਤਾ ਹੈ ਕਿ ਗੜੇਮਾਰੀ ਨਾਲ ਝੋਨੇ ਸਮੇਤ ਹੋਰ ਫ਼ਸਲਾਂ ਦੇ ...

ਪੂਰੀ ਖ਼ਬਰ »

ਭੁੱਕੀ ਡੋਡੇ ਪੋਸਤ ਸਮੇਤ ਔਰਤ ਪਾਤੜਾਂ ਪੁਲਿਸ ਵਲੋਂ ਗਿ੍ਫ਼ਤਾਰ

ਪਾਤੜਾਂ, 24 ਅਕਤੂਬਰ (ਖ਼ਾਲਸਾ)-ਥਾਣਾ ਪਾਤੜਾਂ ਦੀ ਪੁਲਿਸ ਨੇ ਪਿੰਡ ਦਿਓਗੜ੍ਹ ਦੀ ਇਕ ਔਰਤ ਤੋਂ ਭੁੱਕੀ ਡੋਡੇ ਪੋਸਤ ਬਰਾਮਦ ਕਰ ਕੇ ਇਸ ਦੇ ਖ਼ਿਲਾਫ਼ ਕੇਸ ਦਰਜ ਕੀਤਾ ਹੈ | ਪਹਿਲਾਂ ਵੀ ਅਜਿਹੇ ਕੇਸਾਂ ਦਾ ਸਾਹਮਣਾ ਕਰ ਰਹੀ ਇਸ ਔਰਤ ਨੂੰ ਅਦਾਲਤ ਨੇ ਜੁਡੀਸ਼ਲ ਹਿਰਾਸਤ 'ਚ ਭੇਜ ...

ਪੂਰੀ ਖ਼ਬਰ »

ਸੇਵਾ ਕੇਂਦਰ ਦੀਆਂ ਬੈਟਰੀਆਂ ਚੋਰੀ

ਰਾਜਪੁਰਾ, 24 ਅਕਤੂਬਰ (ਜੀ.ਪੀ. ਸਿੰਘ)-ਥਾਣਾ ਸਦਰ ਦੀ ਪੁਲਿਸ ਨੇ ਸੇਵਾ ਕੇਂਦਰ ਦੀਆਂ 8 ਬੈਟਰੀਆਂ ਚੋਰੀ ਹੋਣ ਦੇ ਮਾਮਲੇ 'ਚ ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ | ਜਾਣਕਾਰੀ ਅਨੁਸਾਰ ਸਤਨਾਮ ਸਿੰਘ ਵਾਸੀ ਪਿੰਡ ਨਲਾਸ ...

ਪੂਰੀ ਖ਼ਬਰ »

ਜ਼ਿਲ੍ਹਾ ਸਵੀਪ ਟੀਮ ਵਲੋਂ ਵੋਟਰ ਜਾਗਰੂਕਤਾ ਤੇ ਕੋਵਿਡ ਵੈਕਸੀਨ ਕੈਂਪ

ਪਟਿਆਲਾ, 24 ਅਕਤੂਬਰ (ਅ.ਸ. ਆਹਲੂਵਾਲੀਆ)- ਜ਼ਿਲ੍ਹਾ ਸਵੀਪ ਟੀਮ ਵੱਲੋਂ ਵੋਟਰ ਸਾਖਰਤਾ ਦੇ ਨਾਲ-ਨਾਲ ਕੋਵਿਡ ਟੀਕਾਕਰਨ ਕੈਂਪ ਸਥਾਨਕ ਇਤਿਹਾਸਕ ਸ੍ਰੀ ਤੁੰਗ ਨਾਥ ਮੰਦਿਰ ਰਾਜਪੁਰਾ ਰੋਡ ਪਟਿਆਲਾ ਵਿਖੇ ਆਯੋਜਿਤ ਕੀਤਾ ਗਿਆ ਤੇ ਵਿਧਾਨ ਸਭਾ ਚੋਣਾਂ 2022 ਤੋਂ ਪਹਿਲਾਂ ਵੋਟਰ ...

ਪੂਰੀ ਖ਼ਬਰ »

ਗੋਲੀ ਚਲਾਉਣ ਤੇ ਕੁੱਟਮਾਰ ਕਰਨ 'ਤੇ ਇਰਾਦਾ ਕਤਲ ਦਾ ਪਰਚਾ ਦਰਜ

ਪਟਿਆਲਾ, 24 ਅਕਤੂਬਰ (ਮਨਦੀਪ ਸਿੰਘ ਖਰੌੜ)-ਘਲੋੜੀ ਗੇਟ ਲਾਗੇ ਇਕ ਵਿਅਕਤੀ ਦੀ ਕੁੱਟਮਾਰ ਕਰਨ ਤੇ ਉਸ ਦੇ ਪੱਟ 'ਚ ਗੋਲੀ ਮਾਰਨ ਦੇ ਮਾਮਲੇ 'ਚ ਥਾਣਾ ਕੋਤਵਾਲੀ ਦੀ ਪੁਲਿਸ ਨੇ ਚਾਰ ਵਿਅਕਤੀਆਂ ਖ਼ਿਲਾਫ਼ ਇਰਾਦਾ ਕਤਲ ਦਾ ਪਰਚਾ ਦਰਜ ਕਰ ਲਿਆ ਹੈ | ਉਕਤ ਸ਼ਿਕਾਇਤ ਪ੍ਰਵੀਨ ਵਾਸੀ ...

ਪੂਰੀ ਖ਼ਬਰ »

ਚੋਰੀ ਦੇ ਮੋਟਰਸਾਈਕਲ ਸਮੇਤ ਚਾਰ ਗਿ੍ਫ਼ਤਾਰ

ਪਟਿਆਲਾ, 24 ਅਕਤੂਬਰ (ਮਨਦੀਪ ਸਿੰਘ ਖਰੌੜ)-ਸਥਾਨਕ 23 ਨੰਬਰ ਫਾਟਕ ਨੇੜੇ ਚੋਰੀ ਦੇ 2 ਮੋਟਰਸਾਈਕਲ ਸਮੇਤ ਚਾਰ ਵਿਅਕਤੀਆਂ ਨੂੰ ਥਾਣਾ ਸਿਵਲ ਲਾਈਨ ਦੀ ਪੁਲਿਸ ਨੇ ਗਿ੍ਫ਼ਤਾਰ ਕਰ ਲਿਆ ਹੈ | ਇਸ ਸਬੰਧੀ ਸਹਾਇਕ ਥਾਣੇਦਾਰ ਪਵਨ ਕੁਮਾਰ ਨੇ ਦੱਸਿਆ ਕਿ ਗੁਪਤ ਸੂਚਨਾ ਦੇ ਅਧਾਰ 'ਤੇ ...

ਪੂਰੀ ਖ਼ਬਰ »

ਸ਼ੇਖਪੁਰਾ ਬੀ. ਸੀ. ਵਿੰਗ ਸ਼੍ਰੋਮਣੀ ਅਕਾਲੀ ਦਲ ਦੇ ਤਿੰਨ ਜ਼ਿਲਿ੍ਹਆਂ ਦੇ ਆਬਜ਼ਰਵਰ ਨਿਯੁਕਤ

ਪਟਿਆਲਾ, 24 ਅਕਤੂਬਰ (ਅ.ਸ. ਆਹਲੂਵਾਲੀਆ)-ਜ਼ਿਲ੍ਹਾ ਪ੍ਰਧਾਨ ਗੁਰਦੀਪ ਸਿੰਘ ਸ਼ੇਖਪੁਰਾ ਨੂੰ ਉਨ੍ਹਾਂ ਦੀਆਂ ਪਾਰਟੀ ਪ੍ਰਤੀ ਸੇਵਾਵਾਂ ਨੂੰ ਦੇਖਦੇ ਹੋਏ ਕੌਮੀ ਪ੍ਰਧਾਨ ਬੀ.ਸੀ. ਵਿੰਗ ਸ਼੍ਰੋਮਣੀ ਅਕਾਲੀ ਦਲ ਹੀਰਾ ਸਿੰਘ ਗਾਬੜੀਆ ਨੇ ਜ਼ਿਲ੍ਹਾ ਸੰਗਰੂਰ, ਮਲੇਰਕੋਟਲਾ ...

ਪੂਰੀ ਖ਼ਬਰ »

ਲੋਕ ਭਲਾਈ ਟਰੱਸਟ ਵਲੋਂ ਸੁਪਰ ਕਿਡਜ਼ ਮੁਕਾਬਲੇ 'ਚ ਹਿੱਸਾ ਲੈਣ ਵਾਲਿਆਂ ਬੱਚਿਆਂ ਨੂੰ ਇਨਾਮ ਤਕਸੀਮ

ਰਾਜਪੁਰਾ, 24 ਅਕਤੂਬਰ (ਜੀ.ਪੀ. ਸਿੰਘ)-ਲੋਕ ਭਲਾਈ ਟਰੱਸਟ ਵਲੋਂ ਲੰਘੇ ਦਿਨੀਂ ਕਰਵਾਏ ਸੁਪਰ ਕਿਡਜ਼ ਮੁਕਾਬਲਿਆਂ 'ਚ ਹਿੱਸਾ ਲੈਣ ਵਾਲੇ ਬੱਚਿਆਂ ਨੂੰ ਟਰੱਸਟ ਦੇ ਚੇਅਰਮੈਨ ਜਗਦੀਸ਼ ਕੁਮਾਰ ਜੱਗਾ ਵਲੋਂ ਦਿਲਾਸੇ ਵਜੋਂ ਦਿੱਤੇ ਜਾਣ ਵਾਲੇ ਇਨਾਮਾਂ ਦੀ ਦਮਨ ਹੇੜੀ, ...

ਪੂਰੀ ਖ਼ਬਰ »

ਸ਼੍ਰੋਮਣੀ ਕਮੇਟੀ ਦੀ ਧਰਮ ਪ੍ਰਚਾਰ ਕਮੇਟੀ ਨੇ ਕਰਵਾਇਆ 'ਲਾਟੀਟ ਐਂਡ ਸਾਊਾਡ ਸ਼ੋਅ'

ਸਮਾਣਾ, 24 ਅਕਤੂਬਰ (ਹਰਵਿੰਦਰ ਸਿੰਘ ਟੋਨੀ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਧਰਮ ਪ੍ਰਚਾਰ ਕਮੇਟੀ ਵਲੋਂ ਸ਼੍ਰੋਮਣੀ ਕਮੇਟੀ ਪ੍ਰਧਾਨ ਬੀਬੀ ਜਗੀਰ ਕੌਰ ਦੀ ਯੋਗ ਅਗਵਾਈ 'ਚ 'ਸਮਾਣਾ ਫ਼ਤਹਿ' ਦਿਵਸ ਨੂੰ ਸਮਰਪਿਤ ਸਿੱਖ ਪੰਥ ਦੇ ਮਹਾਨ ਜਰਨੈਲ ਸਿੰਘ ਬਾਬਾ ...

ਪੂਰੀ ਖ਼ਬਰ »

ਕਰਵਾ ਚੌਥ ਦਾ ਤਿਉਹਾਰ ਮਨਾਇਆ

ਪਟਿਆਲਾ, 24 ਅਕਤੂਬਰ (ਅ.ਸ. ਆਹਲੂਵਾਲੀਆ)-ਪਟਿਆਲਾ ਵਿਖੇ ਅੱਜ ਕਰਵਾ ਚੌਥ ਦਾ ਤਿਉਹਾਰ ਔਰਤਾਂ ਵਲੋਂ ਬੜੇ ਉਤਸ਼ਾਹ ਨਾਲ ਮਨਾਇਆ ਗਿਆ | ਆਪਣੇ ਪਤੀ ਦੀ ਲੰਬੀ ਉਮਰ ਲਈ ਰੱਖੇ ਇਸ ਵਰਤ ਨੂੰ ਤਕਰੀਬਨ 8.30 ਵਜੇ ਚੰਦਰਮਾ ਦੇਖ ਕੇ ਤੋੜਿਆ ਗਿਆ | ਅੱਜ ਸਾਰਾ ਦਿਨ ਔਰਤਾਂ ਬਾਜ਼ਾਰਾਂ 'ਚ ...

ਪੂਰੀ ਖ਼ਬਰ »

'ਤੀਜਾ ਨਾਭਾ ਕਬੱਡੀ ਕੱਪ' 31 ਨੂੰ ਰਿਪੁਦਮਨ ਕਾਲਜ ਮੈਦਾਨ 'ਚ-ਜੱਸੀ ਸੋਹੀਆਂ ਵਾਲਾ

ਨਾਭਾ, 24 ਅਕਤੂਬਰ (ਅਮਨਦੀਪ ਸਿੰਘ ਲਵਲੀ)-ਆਜ਼ਾਦ ਵੈੱਲਫੇਅਰ ਐਂਡ ਸਪੋਰਟਸ ਕਲੱਬ ਰਜਿ. ਨਾਭਾ ਵਲੋਂ ਦਿੱਲੀ ਦੀਆਂ ਬਰੂਹਾਂ 'ਤੇ ਕਿਸਾਨੀ ਸੰਘਰਸ਼ ਦੌਰਾਨ ਸ਼ਹੀਦ ਹੋਏ ਕਿਸਾਨਾਂ ਅਤੇ ਕਲੱਬ ਦੇ ਜਨਰਲ ਸਕੱਤਰ ਸਵ. ਕੁਲਵੰਤ ਸਿੰਘ ਚੌਧਰੀ ਮਾਜਰਾ ਦੀ ਨਿੱਘੀ ਯਾਦ ਨੂੰ ...

ਪੂਰੀ ਖ਼ਬਰ »

ਕੋ-ਆਪਰੇਟਿਵ ਸੁਸਾਇਟੀ ਰੌਹੜ ਜਗੀਰ ਦੇ 9 ਪਿੰਡਾਂ ਦੇ ਬੇਜ਼ਮੀਨੇ ਤੇ ਮਜ਼ਦੂਰਾਂ ਦੇ 43 ਲੱਖ ਦੇ ਕਰਜ਼ੇ ਮੁਆਫ਼ ਕੀਤੇ-ਹੈਰੀਮਾਨ

ਦੇਵੀਗੜ੍ਹ, 24 ਅਕਤੂਬਰ (ਰਾਜਿੰਦਰ ਸਿੰਘ ਮੌਜੀ)-ਹਲਕਾ ਸਨੌਰ ਦੇ ਮੁਖੀ ਹਰਿੰਦਰਪਾਲ ਸਿੰਘ ਹੈਰੀਮਾਨ ਨੇ ਅੱਜ ਕੋਆਪਰੇਟਿਵ ਸੁਸਾਇਟੀ ਰੋਹੜ ਜਗੀਰ ਵਿਖੇ ਬੇਜ਼ਮੀਨੇ ਅਤੇ ਮਜ਼ਦੂਰਾਂ ਦੇ ਸਰਕਾਰ ਵਲੋਂ ਮੁਆਫ਼ ਕੀਤੇ ਕਰਜ਼ੇ ਦੇ ਚੈੱਕ ਵੰਡੇ ਗਏ | ਪੰਜਾਬ ਕਾਂਗਰਸ ਦੇ ...

ਪੂਰੀ ਖ਼ਬਰ »

ਸਾਢੇ ਪੰਜ ਕਿੱਲੋ ਭੰਗ ਸਮੇਤ ਦੋ ਵਿਅਕਤੀ ਕਾਬੂ

ਪਟਿਆਲਾ, 24 ਅਕਤੂਬਰ (ਮਨਦੀਪ ਸਿੰਘ ਖਰੌੜ)-ਗੁਪਤ ਸੂਚਨਾ ਦੇ ਅਧਾਰ 'ਤੇ ਥਾਣਾ ਅਨਾਜ ਮੰਡੀ ਦੀ ਪੁਲਿਸ ਨੇ ਰੇਲਵੇ ਸਟੇਸ਼ਨ ਲਾਗੇ ਤੋਂ ਸਾਹਿਬ ਸਿੰਘ ਅਤੇ ਚਰਨਜੀਤ ਸਿੰਘ ਵਾਸੀਆਨ ਪਟਿਆਲਾ ਨੂੰ ਸਾਢੇ ਪੰਜ ਕਿੱਲੋ ਗਿੱਲੀ ਭੰਗ ਸਮੇਤ ਗਿ੍ਫ਼ਤਾਰ ਕਰ ਲਿਆ ਹੈ | ਜਿਸ ਅਧਾਰ 'ਤੇ ...

ਪੂਰੀ ਖ਼ਬਰ »

ਧੋਖੇ ਨਾਲ ਵਿਆਹ ਕਰਵਾਉਣ ਵਾਲੇ ਖ਼ਿਲਾਫ਼ ਪਰਚਾ ਦਰਜ

ਪਟਿਆਲਾ, 24 ਅਕਤੂਬਰ (ਕੁਲਵੀਰ ਸਿੰਘ ਧਾਲੀਵਾਲ)-ਜਲੰਧਰ ਦੇ ਰਹਿਣ ਵਾਲੇ ਇਕ ਵਿਅਕਤੀ ਨੇ ਤਿੰਨ ਵਿਆਹ ਪਹਿਲਾਂ ਕਰਵਾਏ ਹੋਣ ਦੇ ਬਾਵਜੂਦ ਇਕ ਹੋਰ ਔਰਤ ਨਾਲ ਵਿਆਹ ਕਰਵਾ ਕੇ ਉਸ ਤੋਂ ਹੋਰ ਦਾਜ ਮੰਗ ਕਰਨ ਦੀ ਘਟਨਾ ਸਾਹਮਣੇ ਆਈ ਹੈ | ਉਕਤ ਸ਼ਿਕਾਇਤ ਪਰਮਜੀਤ ਕੌਰ ਵਾਸੀ ...

ਪੂਰੀ ਖ਼ਬਰ »

ਜਲ ਸਪਲਾਈ ਅਤੇ ਸੈਨੀਟੇਸ਼ਨ ਵਰਕਰ ਯੂਨੀਅਨ ਪੰਜਾਬ ਵਲੋਂ ਭਲਕੇ ਸਿੱਧੂ ਦੀ ਕੋਠੀ ਦਾ ਘਿਰਾਓ

ਪਟਿਆਲਾ, 24 ਅਕਤੂਬਰ (ਅ.ਸ. ਆਹਲੂਵਾਲੀਆ)-ਜਲ ਸਪਲਾਈ ਇਨਲਿਸਟਮੈਂਟ ਕਾਮਿਆਂ ਦਾ ਲਗਾਤਾਰ ਮੋਰਚਾ ਮੁੱਖ ਦਫ਼ਤਰ ਪਟਿਆਲਾ ਵਿਖੇ 104ਵੇਂ ਦਿਨ ਵਿਚ ਸੂਬਾ ਪ੍ਰਧਾਨ ਸੰਦੀਪ ਕੁਮਾਰ ਸ਼ਰਮਾ ਦੀ ਅਗਵਾਈ ਵਿਚ ਸ਼ਾਮਿਲ ਹੋ ਗਿਆ ਹੈ | ਦਵਿੰਦਰ ਸਿੰਘ ਨਾਭਾ ਅਤੇ ਬਲਜਿੰਦਰ ਸਿੰਘ ...

ਪੂਰੀ ਖ਼ਬਰ »

ਸ਼ਹਿਰ 'ਚੋਂ 2 ਮੋਟਰਸਾਈਕਲ ਚੋਰੀ

ਪਟਿਆਲਾ, 24 ਅਕਤੂਬਰ (ਮਨਦੀਪ ਸਿੰਘ ਖਰੌੜ)-ਸ਼ਹਿਰ ਦੀਆਂ ਵੱਖ-ਵੱਖ ਥਾਵਾਂ ਤੋਂ ਦੋ ਮੋਟਰਸਾਈਕਲ ਚੋਰੀ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ | ਪਹਿਲੇ ਮਾਮਲੇ 'ਚ ਸੰਜੀਵ ਕੁਮਾਰ ਵਾਸੀ ਪਟਿਆਲਾ ਨੇ ਥਾਣਾ ਲਾਹੌਰੀ ਗੇਟ ਦੀ ਪੁਲਿਸ ਨੂੰ ਦੱਸਿਆ ਕਿ ਉਸ ਨੇ ਆਪਣਾ ਮੋਟਰਸਾਈਕਲ ...

ਪੂਰੀ ਖ਼ਬਰ »

ਸ਼ਹੀਦ ਕਿਸਾਨ ਜਸਵੰਤ ਸਿੰਘ ਨੰਡਿਆਲੀ ਦੇ ਨਾਂਅ 'ਤੇ ਬਣਨ ਵਾਲੇ ਕਮਿਊਨਿਟੀ ਸੈਂਟਰ ਦਾ ਵਿਧਾਇਕ ਕੰਬੋਜ ਨੇ ਰੱਖਿਆ ਨੀਂਹ-ਪੱਥਰ

ਬਨੂੜ, 24 ਅਕਤੂਬਰ (ਭੁਪਿੰਦਰ ਸਿੰਘ)-ਪਿਛਲੇ ਦਿਨੀਂ ਕਿਸਾਨੀ ਸੰਘਰਸ਼ ਦੌਰਾਨ ਸ਼ਹੀਦ ਹੋਏ ਭਾਰਤੀ ਕਿਸਾਨ ਯੂਨੀਅਨ ਸਿੱਧੂਪੁਰ ਦੇ ਜਨਰਲ ਸਕੱਤਰ ਜਸਵੰਤ ਸਿੰਘ ਨੰਡਿਆਲੀ ਦੀ ਯਾਦ 'ਚ ਪਿੰਡ ਨੰਡਿਆਲੀ ਵਿਖੇ ਬਣਨ ਵਾਲੇ ਕੰਮਿਊਨਿਟੀ ਸੈਂਟਰ ਦਾ ਨੀਂਹ ਪੱਥਰ ਹਲਕਾ ...

ਪੂਰੀ ਖ਼ਬਰ »

26 ਨੂੰ ਕਿਸਾਨ ਸ਼ਹੀਦ ਹੋਏ ਕਿਸਾਨਾਂ ਨੂੰ ਸ਼ਰਧਾਂਜਲੀਆਂ ਭੇਟ ਕਰਨ-ਸ਼ਾਦੀਪੁਰ, ਦਦਹੇੜਾ

ਪਟਿਆਲਾ, 24 ਅਕਤੂਬਰ (ਅ.ਸ. ਆਹਲੂਵਾਲੀਆ)-ਭਾਰਤੀ ਕਿਸਾਨ ਮੰਚ ਏਕਤਾ ਸ਼ਾਦੀਪੁਰ ਦੀ ਬੈਠਕ ਪ੍ਰਧਾਨ ਬੂਟਾ ਸਿੰਘ ਸ਼ਾਦੀਪੁਰ ਦੀ ਪ੍ਰਧਾਨਗੀ ਹੇਠ ਹੋਈ | ਇਸ ਮੌਕੇ ਕੌਮੀ ਪੈੱ੍ਰਸ ਸਕੱਤਰ ਜਥੇ. ਹਰਬੰਸ ਸਿੰਘ ਦਦਹੇੜਾ ਵੀ ਨਾਲ ਹਾਜ਼ਰ ਸਨ | ਇਸ ਮੌਕੇ ਸ਼ਾਦੀਪੁਰ ਅਤੇ ਦਦਹੇੜਾ ...

ਪੂਰੀ ਖ਼ਬਰ »

ਅਜੈ ਥਾਪਰ ਨੇ ਐੱਸ. ਐੱਸ. ਪੀ. ਨੂੰ ਮਿਲ ਕੇ ਸ਼ਹਿਰ ਦੀਆਂ ਸਮੱਸਿਆਵਾਂ ਦੱਸੀਆਂ

ਪਟਿਆਲਾ, 24 ਅਕਤੂਬਰ (ਅ.ਸ. ਆਹਲੂਵਾਲੀਆ)-ਭਾਰਤੀ ਜਨਤਾ ਪਾਰਟੀ ਦੇ ਪੰਜਾਬ ਦੇ ਕਾਰਜਕਾਰੀ ਮੈਂਬਰ ਅਤੇ ਸਾਬਕਾ ਡਾਇਰੈਕਟਰ ਇੰਡਸਟਰੀ ਪੰਜਾਬ ਅਜੈ ਥਾਪਰ ਆਪਣੀ ਟੀਮ ਦੇ ਨਾਲ ਪਟਿਆਲਾ ਦੇ ਨਵ-ਨਿਯੁਕਤ ਐੱਸ.ਐੱਸ. ਪੀ. ਹਰਚਰਨ ਸਿੰਘ ਭੁੱਲਰ ਨੂੰ ਮਿਲੇ | ਇਸ ਮੌਕੇ ਜਿੱਥੇ ਟੀਮ ...

ਪੂਰੀ ਖ਼ਬਰ »

ਜ਼ਮੀਨੀ ਮਾਮਲੇ 'ਚ ਧੋਖਾਧੜੀ ਕਰਨ 'ਤੇ 8 ਨਾਮਜ਼ਦ

ਰਾਜਪੁਰਾ, 24 ਅਕਤੂਬਰ (ਜੀ.ਪੀ. ਸਿੰਘ)-ਥਾਣਾ ਸ਼ਹਿਰੀ ਦੀ ਪੁਲਿਸ ਨੇ ਇਕ ਜ਼ਮੀਨੀ ਮਾਮਲੇ 'ਚ ਕਰੋੜਾਂ ਰੁਪਏ ਦੀ ਠੱਗੀ ਮਾਰਨ ਦੇ ਦੋਸ਼ ਹੇਠ ਅੱਧਾ ਦਰਜਨ ਤੋਂ ਵੱਧ ਵਿਅਕਤੀਆਂ ਦੇ ਖ਼ਿਲਾਫ਼ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ | ਜਾਣਕਾਰੀ ਅਨੁਸਾਰ ...

ਪੂਰੀ ਖ਼ਬਰ »

ਜੋਗਿੰਦਰ ਸਿੰਘ ਕਾਕੜਾ ਵਲੋਂ ਵਿਕਾਸ ਬੈਂਕ ਦੇ ਚੇਅਰਮੈਨਾਂ ਦਾ ਸਨਮਾਨ

ਦੇਵੀਗੜ੍ਹ, 24 ਅਕਤੂਬਰ (ਰਾਜਿੰਦਰ ਸਿੰਘ ਮੌਜੀ)-ਬੀਤੇ ਦਿਨੀਂ ਖੇਤੀਬਾੜੀ ਵਿਕਾਸ ਬੈਂਕ ਦੇਵੀਗੜ੍ਹ ਦੀ ਪ੍ਰਬੰਧਕੀ ਕਮੇਟੀ ਦੇ ਚੇਅਰਮੈਨਾਂ ਦੀ ਨਿਯੁਕਤੀ ਕੀਤੀ ਗਈ ਸੀ ਤਾਂ ਕਿ ਇਹ ਬੈਂਕ ਕਿਸਾਨਾਂ ਦੀ ਆਰਥਿਕ ਮਜ਼ਬੂਤੀ ਲਈ ਕੰਮਕਾਰ ਸੁਚਾਰੂ ਢੰਗ ਨਾਲ ਚਲਾ ਸਕੇ | ਇਹ ...

ਪੂਰੀ ਖ਼ਬਰ »

ਤਿੰਨ ਦੜਾ ਸੱਟਾ ਏਜੰਟ ਨਕਦੀ ਸਣੇ ਕਾਬੂ

ਸਮਾਣਾ, 24 ਅਕਤੂਬਰ (ਹਰਵਿੰਦਰ ਸਿੰਘ ਟੋਨੀ)-ਸਮਾਣਾ ਪੁਲਿਸ ਨੇ ਵੱਖ-ਵੱਖ ਰੇਡਾਂ ਦੌਰਾਨ ਤਿੰਨ ਦੜਾ ਸੱਟਾ ਏਜੰਟਾਂ ਨੂੰ ਕਾਬੂ ਕੀਤਾ ਹੈ | ਸਿਟੀ ਪੁਲਿਸ ਮੁਖੀ ਸਬ-ਇੰਸਪੈਕਟਰ ਸੁਰਿੰਦਰ ਭੱਲਾ ਨੇ ਦੱਸਿਆ ਕਿ ਪੁਲਿਸ ਪਾਰਟੀ ਨੂੰ ਗਸ਼ਤ ਦੌਰਾਨ ਮਿਲੀ ਸੂਚਨਾ ਦੇ ਅਧਾਰ ...

ਪੂਰੀ ਖ਼ਬਰ »

ਕੈਂਸਰ ਦੀ ਬਿਮਾਰੀ ਸੰਬੰਧੀ ਲਾਇਆ ਜਾਗਰੂਕਤਾ ਕੈਂਪ

ਰਾਜਪੁਰਾ, 24 ਅਕਤੂਬਰ (ਰਣਜੀਤ ਸਿੰਘ)-ਨੇੜਲੇ ਪਿੰਡ ਨਲਾਸ ਵਿਖੇ ਗਲੋਬਲ ਕੈਂਸਰ ਕੰਸਰਨ ਇੰਡੀਆ ਵਲੋਂ ਇਕ ਜਾਗਰੂਕਤਾ ਕੈਂਪ ਲਾਇਆ ਗਿਆ ਅਤੇ ਇਸ ਮੌਕੇ ਪਿੰਡ ਵਾਸੀਆਂ ਨੂੰ ਕੈਂਸਰ ਦੀ ਬਿਮਾਰੀ ਸਬੰਧੀ ਭਰਪੂਰ ਜਾਣਕਾਰੀ ਦਿੱਤੀ | ਜਾਣਕਾਰੀ ਮੁਤਾਬਿਕ ਪਿੰਡ ਨਲਾਸ 'ਚ ...

ਪੂਰੀ ਖ਼ਬਰ »

ਪਾਤੜਾਂ ਦੀ ਅਨਾਜ ਮੰਡੀ 'ਚ ਕਈ ਦਿਨਾਂ ਤੋਂ ਬਾਸਮਤੀ ਦੀ ਖ਼ਰੀਦ ਬੰਦ ਹੋਣ 'ਤੇ ਕਿਸਾਨ ਪ੍ਰੇਸ਼ਾਨ

ਪਾਤੜਾਂ, 24 ਅਕਤੂਬਰ (ਜਗਦੀਸ਼ ਸਿੰਘ ਕੰਬੋਜ)-ਬੀਤੀ ਰਾਤ ਲੱਖ ਸਿਧਾਣਾਂ ਵਲੋਂ ਫਿਰ ਤੋਂ ਬਾਸਮਤੀ ਦੇ ਟਰੱਕ ਬਾਰਡਰ 'ਤੇ ਰੋਕੇ ਜਾਣ ਦੇ ਰੋਸ ਵਜੋਂ ਪਾਤੜਾਂ ਦੀ ਅਨਾਜ ਮੰਡੀ 'ਚ ਸੇਲਾ ਪਲਾਂਟ ਵਾਲਿਆਂ ਵਲੋਂ ਬੋਲੀ ਬੰਦ ਕਰਨ 'ਤੇ 5 ਦਿਨਾਂ ਤੋਂ ਬਾਸਮਤੀ ਲੈ ਕੇ ਪਾਤੜਾਂ ਦੀ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX