ਤਾਜਾ ਖ਼ਬਰਾਂ


ਦੱਖਣੀ ਅਫਰੀਕਾ – ਭਾਰਤ : ਤੀਜੇ ਮੈਚ 'ਚ ਵੀ ਟੀਮ ਇੰਡੀਆ ਦੀ ਹਾਰ, ਦੱਖਣੀ ਅਫਰੀਕਾ ਨੇ 4 ਦੌੜਾਂ ਨਾਲ ਹਰਾਇਆ
. . .  1 day ago
ਵਨਡੇ ਸੀਰੀਜ਼ ਦੇ ਆਖਰੀ ਮੈਚ 'ਚ ਨਜ਼ਰ ਆਈ ਅਨੁਸ਼ਕਾ ਸ਼ਰਮਾ ਤੇ ​ਵਿਰਾਟ ਕੋਹਲੀ ਦੀ ਲਾਡਲੀ ਵਾਮਿਕਾ
. . .  1 day ago
ਕੇਪਟਾਊਨ, 23 ਜਨਵਰੀ -ਭਾਰਤ ਅਤੇ ਦੱਖਣੀ ਅਫਰੀਕਾ ਵਿਚਾਲੇ 3 ਮੈਚਾਂ ਦੀ ਵਨਡੇ ਸੀਰੀਜ਼ ਦਾ ਆਖਰੀ ਮੈਚ ਕੇਪਟਾਊਨ 'ਚ ਖੇਡਿਆ ਜਾ ਰਿਹਾ ਹੈ। ਵਿਰਾਟ ਕੋਹਲੀ ਨੂੰ ਚੀਅਰ ਕਰਨ ਲਈ ਉਨ੍ਹਾਂ ਦੀ ...
ਲੁਧਿਆਣਾ ਵਿਚ ਕੋਰੋਨਾ ਦਾ ਕਹਿਰ ਜਾਰੀ ,11 ਮਰੀਜ਼ਾਂ ਦੀ ਮੌਤ ,932 ਨਵੇਂ ਮਾਮਲੇ
. . .  1 day ago
ਲੁਧਿਆਣਾ,23 ਜਨਵਰੀ {ਸਲੇਮਪੁਰੀ} - ਲੁਧਿਆਣਾ ਵਿਚ ਅੱਜ 14ਵੇਂ ਦਿਨ ਵੀ ਕੋਰੋਨਾ ਦਾ ਕਹਿਰ ਜਾਰੀ ਰਿਹਾ ਹੈ, ਪਰ ਅੱਜ ਪਿਛਲੇ ਦਿਨਾਂ ਦੇ ਮੁਕਾਬਲੇ ਕੋਰੋਨਾ ਕਾਰਨ ਸੱਭ ਤੋਂ ਜ਼ਿਆਦਾ ਗਿਣਤੀ ਵਿਚ 11 ਮਰੀਜ਼ਾਂ ...
ਚੰਡੀਗੜ੍ਹ : ਚਾਰ ਤਹਿਸੀਲਦਾਰਾਂ ਨੂੰ ਮਿਲੀ ਨਵੀਂ ਪੋਸਟਿੰਗ
. . .  1 day ago
ਦਿੱਲੀ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਇੰਡੀਆ ਗੇਟ 'ਤੇ ਨੇਤਾ ਜੀ ਸੁਭਾਸ਼ ਚੰਦਰ ਬੋਸ ਦੀ ਹੋਲੋਗ੍ਰਾਮ ਮੂਰਤੀ ਦਾ ਕੀਤਾ ਉਦਘਾਟਨ
. . .  1 day ago
ਪਿੰਡ ਕੱਲੇਵਾਲ ਤੋਂ 25 ਕੱਟੜ ਕਾਂਗਰਸੀ ਪਰਿਵਾਰ ਸ਼੍ਰੋਮਣੀ ਅਕਾਲੀ ਦਲ 'ਚ ਹੋਏ ਸ਼ਾਮਿਲ
. . .  1 day ago
ਅਟਾਰੀ, 23 ਜਨਵਰੀ (ਗੁਰਦੀਪ ਸਿੰਘ ਅਟਾਰੀ)- ਵਿਧਾਨ ਸਭਾ ਹਲਕਾ ਅਟਾਰੀ ਅਧੀਨ ਆਉਂਦੇ ਪਿੰਡ ਕੱਲੇਵਾਲ ਵਿਖੇ ਕਾਂਗਰਸ ਪਾਰਟੀ ਨੂੰ ਉਸ ਸਮੇਂ ਵੱਡਾ ਝਟਕਾ ਲੱਗਾ ਜਦੋਂ 25 ਕੱਟੜ ਕਾਂਗਰਸੀ ਪਰਿਵਾਰ ਕਾਂਗਰਸ ਪਾਰਟੀ ਨੂੰ ਛੱਡ ਕੇ ਸ਼੍ਰੋਮਣੀ ਅਕਾਲੀ ਦਲ..
ਸ਼੍ਰੋਮਣੀ ਕਮੇਟੀ ਮੈਂਬਰ ਜਥੇ. ਅਮਰੀਕ ਸਿੰਘ ਸ਼ਾਹਪੁਰ ਵੀ ਆਏ ਰਵੀਕਰਨ ਸਿੰਘ ਕਾਹਲੋਂ ਦੀ ਹਮਾਇਤ 'ਤੇ
. . .  1 day ago
ਡੇਰਾ ਬਾਬਾ ਨਾਨਕ, 23 ਜਨਵਰੀ (ਅਵਤਾਰ ਸਿੰਘ ਰੰਧਾਵਾ)-ਅਕਾਲੀ ਦਲ ਤੇ ਬਸਪਾ ਗੱਠਜੋੜ ਦੇ ਸਾਂਝੇ ਉਮੀਦਵਾਰ ਰਵੀਕਰਨ ਸਿੰਘ ਕਾਹਲੋਂ ਦੀ ਚੋਣ ਮੁਹਿੰਮ ਉਦੋਂ ਹੋਰ ਮਜ਼ਬੂਤ ਹੋ ਗਈ, ਜਦੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਜਥੇ. ਅਮਰੀਕ ਸਿੰਘ ..
ਸੰਯੁਕਤ ਸਮਾਜ ਮੋਰਚੇ ਵਲੋਂ 8 ਉਮੀਦਵਾਰਾਂ ਦੀ ਸੂਚੀ ਜਾਰੀ
. . .  1 day ago
ਗੜ੍ਹਸ਼ੰਕਰ, 23 ਜਨਵਰੀ (ਧਾਲੀਵਾਲ)- ਸੰਯੁਕਤ ਸਮਾਜ ਮੋਰਚੇ ਵਲੋਂ ਵਿਧਾਨ ਸਭਾ ਚੋਣਾਂ ਲਈ 8 ਉਮੀਦਵਾਰਾਂ ਦੀ ਸੂਚੀ ਜਾਰੀ ਕੀਤੀ ਗਈ ਹੈ। ਮੋਰਚੇ ਵਲੋਂ ਬਾਬਾ ਚਮਕੌਰ ਸਿੰਘ ਨੂੰ ਬਠਿੰਡਾ ਰੂਰਲ, ਰਾਜ ਕੁਮਾਰ ਮਾਹਿਲ ਖੁਰਦ ਨੂੰ ਬੰਗਾ, ਰਸ਼ਪਾਲ ਸਿੰਘ ਰਾਜੂ ਨੂੰ ਚੱਬੇਵਾਲ...
ਅਰੁਣ ਬਾਲੀ ਨੂੰ ਹਸਪਤਾਲ 'ਚ ਕਰਵਾਇਆ ਗਿਆ ਦਾਖ਼ਲ
. . .  1 day ago
ਮੁੰਬਈ, 23 ਜਨਵਰੀ- ਦਿੱਗਜ ਅਭਿਨੇਤਾ ਅਰੁਣ ਬਾਲੀ '3 ਇਡੀਅਟਸ', 'ਕੇਦਾਰਨਾਥ', 'ਪਾਨੀਪਤ' ਵਿਚ ਆਪਣੀਆਂ ਭੂਮਿਕਾਵਾਂ ਲਈ ਜਾਣੇ ਜਾਂਦੇ ਮਸ਼ਹੂਰ ਅਦਾਕਾਰ ਅਰੁਣ ਬਾਲੀ ਨੂੰ ਇੱਕ ਦੁਰਲੱਭ ਲੰਬੇ ਸਮੇਂ ਦੀ ਨਿਊਰੋਮਸਕੁਲਰ ਬਿਮਾਰੀ ਮਾਈਸਥੇਨੀਆ ਗ੍ਰੇਵਿਸ ਦਾ ਪਤਾ ਲੱਗਿਆ...
ਰਵੀਕਰਨ ਸਿੰਘ ਕਾਹਲੋਂ ਦੀ ਚੋਣ ਮੁਹਿੰਮ ਨੂੰ ਵੱਡਾ ਹੁੰਗਾਰਾ- ਗੁਰਦੁਆਰਾ ਤਪ ਅਸਥਾਨ ਸਾਹਿਬ ਨਿੱਕੇ ਘੁੰਮਣ ਦੇ ਮੁਖੀ ਬਾਬਾ ਅਮਰੀਕ ਸਿੰਘ, ਸਰਪੰਚਾਂ ਸਮੇਤ ਆਏ ਹਮਾਇਤ 'ਤੇ
. . .  1 day ago
ਨਿੱਕੇ ਘੁੰਮਣ, 23 ਜਨਵਰੀ (ਸਤਬੀਰ ਸਿੰਘ ਘੁੰਮਣ)-ਵਿਧਾਨ ਸਭਾ ਹਲਕਾ ਡੇਰਾ ਬਾਬਾ ਨਾਨਕ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਸ. ਰਵੀਕਰਨ ਸਿੰਘ ਕਾਹਲੋਂ ਦੀ ਚੋਣ ਮੁਹਿੰਮ ਨੂੰ ਉਦੋਂ ਭਰਵਾਂ ਹੁੰਗਾਰਾ ਮਿਲਿਆ, ਜਦੋਂ ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ...
ਕਾਂਗਰਸ ਦੇ ਸੀਨੀਅਰ ਆਗੂ ਐਡਵੋਕੇਟ ਪਲਵਿੰਦਰ ਸਿੰਘ ਬਾਜਵਾ ਸਾਥੀਆਂ ਸਮੇਤ ਭਾਜਪਾ 'ਚ ਸ਼ਾਮਿਲ
. . .  1 day ago
ਕਲਾਨੌਰ, 23 ਜਨਵਰੀ (ਪੁਰੇਵਾਲ)- ਵਿਧਾਨ ਸਭਾ ਹਲਕਾ ਡੇਰਾ ਬਾਬਾ ਨਾਨਕ ਵਿਖੇ ਆਪਣਾ ਵੱਡਾ ਆਧਾਰ ਰੱਖਣ ਵਾਲੇ ਸੀਨੀਅਰ ਕਾਂਗਰਸੀ ਆਗੂ ਐਡਵੋਕੇਟ ਪਲਵਿੰਦਰ ਸਿੰਘ ਬਾਜਵਾ ਵਲੋਂ ਸਾਥੀਆਂ ਸਮੇਤ ਭਾਜਪਾ 'ਚ ਸ਼ਾਮਿਲ ਹੋਣ ਨਾਲ ਕਾਂਗਰਸ...
ਅੱਜ ਸ਼ਾਮ 6 ਵਜੇ ਪ੍ਰਧਾਨ ਮੰਤਰੀ ਮੋਦੀ ਇੰਡੀਆ ਗੇਟ 'ਤੇ ਨੇਤਾ ਜੀ ਸੁਭਾਸ਼ ਚੰਦਰ ਬੋਸ ਦੀ ਹੋਲੋਗ੍ਰਾਮ ਮੂਰਤੀ ਦਾ ਕਰਨਗੇ ਉਦਘਾਟਨ
. . .  1 day ago
ਨਵੀਂ ਦਿੱਲੀ, 23 ਜਨਵਰੀ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਸ਼ਾਮ ਕਰੀਬ 6 ਵਜੇ ਇੰਡੀਆ ਗੇਟ 'ਤੇ ਨੇਤਾ ਜੀ ਸੁਭਾਸ਼ ਚੰਦਰ ਬੋਸ ਦੀ ਹੋਲੋਗ੍ਰਾਮ ਮੂਰਤੀ ਦਾ ਉਦਘਾਟਨ ਕਰਨਗੇ...
ਪ੍ਰੋ.ਦਵਿੰਦਰਪਾਲ ਸਿੰਘ ਭੁੱਲਰ ਦੀ ਰਿਹਾਈ ਤੁਰੰਤ ਮਨਜ਼ੂਰ ਕਰੇ ਕੇਜਰੀਵਾਲ-ਸ. ਪ੍ਰਕਾਸ਼ ਸਿੰਘ ਬਾਦਲ
. . .  1 day ago
ਚੰਡੀਗੜ੍ਹ, 23 ਜਨਵਰੀ- ਸ਼੍ਰੋਮਣੀ ਅਕਾਲੀ ਦਲ ਦੇ ਸਰਪ੍ਰਸਤ ਸ. ਪ੍ਰਕਾਸ਼ ਸਿੰਘ ਬਾਦਲ ਵਲੋਂ ਪ੍ਰੋ ਦਵਿੰਦਰਪਾਲ ਸਿੰਘ ਭੁੱਲਰ ਦੀ ਰਿਹਾਈ ਨੂੰ ਲੈ ਕੇ ਕੇਜਰੀਵਾਲ ਨੂੰ ਕਿਹਾ ਕਿ ਉਹ ਪ੍ਰੋ ਦਵਿੰਦਰਪਾਲ ਸਿੰਘ ਭੁੱਲਰ ਦੀ ਰਿਹਾਈ ਤੁਰੰਤ ਮਨਜ਼ੂਰ ਕਰਨ। ਉਨ੍ਹਾਂ ਕਿਹਾ ਕਿ...
ਉੱਪ ਰਾਸ਼ਟਰਪਤੀ ਐੱਮ. ਵੈਂਕਈਆ ਨਾਇਡੂ ਕੋਰੋਨਾ ਪਾਜ਼ੀਟਿਵ
. . .  1 day ago
ਨਵੀਂ ਦਿੱਲੀ, 23 ਜਨਵਰੀ-ਉੱਪ ਰਾਸ਼ਟਰਪਤੀ ਐੱਮ. ਵੈਂਕਈਆ ਨਾਇਡੂ ਕੋਰੋਨਾ ਪਾਜ਼ੀਟਿਵ ਪਾਏ ਗਏ ਹਨ। ਇਸ ਦੀ ਜਾਣਕਾਰੀ ਉਨ੍ਹਾਂ ਨੇ ਸੋਸ਼ਲ ਮੀਡੀਆ 'ਤੇ ਦਿੱਤੀ ਹੈ...
ਭਾਜਪਾ ਆਪਣੇ ਮਨਸੂਬਿਆਂ 'ਚ ਸਫਲ ਨਹੀਂ ਹੋਵੇਗੀ: ਸਿਮਰਨਜੀਤ ਸਿੰਘ ਮਾਨ
. . .  1 day ago
ਮਹਿਲ ਕਲਾਂ, 23 ਜਨਵਰੀ (ਅਵਤਾਰ ਸਿੰਘ ਅਣਖੀ)- ਕੇਂਦਰ ਦੀ ਭਾਰਤੀ ਜਨਤਾ ਪਾਰਟੀ ਸਰਕਾਰ ਵਲੋਂ ਬਾਂਹ ਮਰੋੜ ਕੇ ਵੱਖ-ਵੱਖ ਪਾਰਟੀਆਂ ਦੇ ਆਗੂਆਂ ਨੂੰ ਭਾਜਪਾ 'ਚ ਸ਼ਾਮਿਲ ਕਰਕੇ ਵਿਧਾਨ ਸਭਾ ਚੋਣਾਂ 'ਚ ਸਫਲਤਾ ਹਾਸਲ ਕਰਕੇ ਪੰਜਾਬ 'ਚ ਭਾਜਪਾ
ਪੀਵੀ ਸਿੰਧੂ ਨੇ ਫਾਈਨਲ ਵਿਚ ਮਾਲਵਿਕਾ ਬੰਸੌਦ ਨੂੰ ਹਰਾ ਕੇ ਜਿੱਤਿਆ ਖ਼ਿਤਾਬ
. . .  1 day ago
ਨਵੀਂ ਦਿੱਲੀ, 23 ਜਨਵਰੀ- ਦੋ ਵਾਰ ਦੀ ਓਲੰਪਿਕ ਤਮਗਾ ਜੇਤੂ ਪੀਵੀ ਸਿੰਧੂ ਨੇ ਸੈਯਦ ਮੋਦੀ ਇੰਟਰਨੈਸ਼ਨਲ ਬੈਡਮਿੰਟਨ ਟੂਰਨਾਮੈਂਟ ਦਾ ਖਿਤਾਬ ਜਿੱਤ ਲਿਆ ਹੈ। ਸਾਬਕਾ ਵਿਸ਼ਵ ਚੈਂਪੀਅਨ ਸਿੰਧੂ ਨੇ ਐਤਵਾਰ ਨੂੰ ਫਾਈਨਲ ’ਚ ਹਮਵਤਨ ਮਾਲਵਿਕਾ ਬੰਸੋਦ...
ਸੜਕ ਸੰਘਰਸ਼ ਕਮੇਟੀ ਨੇ ਡਰੋਨ ਰਾਹੀਂ ਸਰਵੇ ਕਰ ਰਹੇ ਮੁਲਾਜ਼ਮਾਂ ਦੀ ਕੀਤੀ ਘੇਰਾਬੰਦੀ
. . .  1 day ago
ਸ਼ਹਿਣਾ/ਬਰਨਾਲਾ, 23 ਜਨਵਰੀ (ਸੁਰੇਸ਼ ਗੋਗੀ)-ਸ਼ਹਿਣਾ ਨੇੜੇ ਪਿੰਡ ਲੀਲੋਕੋਠੇ ਨੇੜੇ ਨਿਕਲ ਰਹੀ ਨੈਸ਼ਨਲ ਹਾਈਵੇਅ ਦੇ ਵਿਰੋਧ 'ਚ ਸੜਕ ਸੰਘਰਸ਼ ਕਮੇਟੀ ਨੇ ਵੱਖ-ਵੱਖ ਕਿਸਾਨ ਜਥੇਬੰਦੀਆਂ ਦੇ ਸਹਿਯੋਗ ਨਾਲ ਡਰੋਨ ਰਾਹੀਂ ਸਰਵੇ ਕਰ ...
ਪਠਾਨਕੋਟ ਵਿਚ ਅੱਜ ਫਿਰ ਕੋਰੋਨਾ ਦਾ ਹੋਇਆ ਧਮਾਕਾ, 174 ਨਵੇਂ ਕੇਸ ਆਏ ਸਾਹਮਣੇ
. . .  1 day ago
ਪਠਾਨਕੋਟ, 23 ਜਨਵਰੀ (ਸੰਧੂ)- ਪਠਾਨਕੋਟ ਵਿਚ ਅੱਜ ਫਿਰ ਕੋਰੋਨਾ ਦਾ ਵੱਡਾ ਧਮਾਕਾ ਹੋਇਆ ਹੈ। ਅੱਜ ਸਿਹਤ ਵਿਭਾਗ ਨੂੰ ਮਿਲੀਆਂ ਰਿਪੋਰਟਾਂ ਮੁਤਾਬਿਕ 174 ਨਵੇਂ ਕੋਰੋਨਾ ਦੇ ਕੇਸ ਆਏ ਹਨ ਤੇ 3 ਮਰੀਜ਼ਾਂ ਦੀ ਮੌਤ ਹੋ ਗਈ ਹੈ, ਜਿਸ ਨਾਲ ਜ਼ਿਲ੍ਹਾ ਪਠਾਨਕੋਟ ਵਿਚ..
ਅਨੋਖੇ ਅਮਰ ਸ਼ਹੀਦ ਬਾਬਾ ਦੀਪ ਸਿੰਘ ਜੀ ਦੇ ਜਨਮ ਦਿਹਾੜੇ ਦੀ ਖ਼ੁਸ਼ੀ ਵਿਚ ਸਜਾਏ ਨਗਰ ਕੀਰਤਨ
. . .  1 day ago
ਅਟਾਰੀ, 23 ਜਨਵਰੀ(ਗੁਰਦੀਪ ਸਿੰਘ ਅਟਾਰੀ) ਅਨੋਖੇ ਅਮਰ ਸ਼ਹੀਦ ਬਾਬਾ ਦੀਪ ਸਿੰਘ ਜੀ ਦੇ ਜਨਮ ਦਿਹਾੜੇ ਦੀ ਖ਼ੁਸ਼ੀ ਵਿਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਹੇਠ ਅਤੇ ਪੰਜ ਪਿਆਰਿਆਂ ....
ਕਾਂਗਰਸ ਦੀ ਫੁੱਟ: ਕਾਂਗਰਸ ਦੇ ਇਕ ਧੜੇ ਵਲੋਂ ਆਪਣੀ ਹੀ ਪਾਰਟੀ ਦੇ ਜ਼ਿਲ੍ਹਾ ਕਾਰਜਕਾਰੀ ਪ੍ਰਧਾਨ ਤੇ ਉਸ ਦੇ ਸਾਥੀ ਖ਼ਿਲਾਫ਼ ਕਰਵਾਇਆ ਕੇਸ ਦਰਜ
. . .  1 day ago
ਫਗਵਾੜਾ, 23 ਜਨਵਰੀ (ਹਰਜੋਤ ਸਿੰਘ ਚਾਨਾ) - ਮਹਿਲਾ ਕਾਂਗਰਸ ਦੇ ਗਰੁੱਪ ਦੇ ਲੀਕ ਹੋਏ ਮੈਸੇਜ ਨੂੰ ਹੋਰ ਗਰੁੱਪਾਂ 'ਚ ਪਾਉਣ ਤੇ ਮਾੜੀ ਸ਼ਬਦਾਵਲੀ ਵਰਤਣ ਦੇ ਮਾਮਲੇ 'ਚ ਕਾਂਗਰਸ ਦੇ ਇਕ ਧੜੇ....
ਪੰਜਾਬ ਵਿਧਾਨ ਸਭਾ ਚੋਣਾਂ: ਕੈਪਟਨ ਅਮਰਿੰਦਰ ਸਿੰਘ ਨੇ ਜਾਰੀ ਕੀਤੀ 22 ਉਮੀਦਵਾਰਾਂ ਦੀ ਪਹਿਲੀ ਸੂਚੀ
. . .  1 day ago
ਚੰਡੀਗੜ੍ਹ, 23 ਜਨਵਰੀ- ਪੰਜਾਬ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਕੈਪਟਨ ਅਮਰਿੰਦਰ ਸਿੰਘ ਵਲੋਂ ਅੱਜ 22 ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ ਕੀਤੀ ਗਈ ਹੈ, ਜਿਸ ’ਚ ਮਾਲਵਾ ਤੋਂ 17, ਮਾਝਾ ਤੋਂ 2 ਤੇ ਅਤੇ ਦੋਆਬਾ ਤੋਂ 3 ਉਮੀਦਵਾਰਾਂ ਦਾ ਐਲਾਨ ਕੀਤਾ ਗਿਆ ਹੈ...
ਫਗਵਾੜਾ: ਬੇਕਾਬੂ ਹੋਈ ਰਿਕਵਰੀ ਵੈੱਨ ਨਾਲ ਇਕ ਵਿਅਕਤੀ ਦੀ ਮੌਤ, ਦੋ ਕਾਰਾਂ ਨੁਕਸਾਨੀਆਂ
. . .  1 day ago
ਫਗਵਾੜਾ, 23 ਜਨਵਰੀ (ਹਰਜੋਤ ਸਿੰਘ ਚਾਨਾ)- ਅੱਜ ਇੱਥੇ ਮੁਹੱਲਾ ਸੰਤੋਖਪੁਰਾ ਲਾਗੇ ਬੇਕਾਬੂ ਹੋਈ ਰਿਕਵਰੀ ਵੈਨ ਦੇ ਹੇਠਾਂ ਆਉਣ ਕਾਰਨ ਇੱਕ ਵਿਅਕਤੀ ਦੀ ਮੌਤ ਹੋ ਗਈ, ਜਦਕਿ ਦੋ ਕਾਰਾਂ ਨੁਕਸਾਨੀਆਂ ਗਈਆਂ। ਮ੍ਰਿਤਕ ਵਿਅਕਤੀ ਦੀ ਪਛਾਣ...
ਬੈਂਸ ਦੀ ਗ੍ਰਿਫ਼ਤਾਰੀ ਲਈ ਪੀੜਤ ਔਰਤ ਨੇ ਕੀਤੀ ਚੋਣ ਕਮਿਸ਼ਨ ਨੂੰ ਸ਼ਿਕਾਇਤ
. . .  1 day ago
ਲੁਧਿਆਣਾ 23 ਜਨਵਰੀ (ਪਰਮਿੰਦਰ ਸਿੰਘ ਆਹੂਜਾ)-ਜਬਰ-ਜਨਾਹ ਦੇ ਸੰਗੀਨ ਦੋਸ਼ਾਂ ਦਾ ਸਾਹਮਣਾ ਕਰ ਰਹੇ ਲੋਕ ਇਨਸਾਫ਼ ਪਾਰਟੀ ਦੇ ਮੁਖੀ ਅਤੇ ਹਲਕਾ ਆਤਮ ਨਗਰ ਤੋਂ ਵਿਧਾਇਕ ਸਿਮਰਜੀਤ ਸਿੰਘ ਬੈਂਸ ਦੀ ਗ੍ਰਿਫ਼ਤਾਰੀ ਲਈ ਪੀੜਤ ਔਰਤ ਵਲੋਂ ਚੋਣ..
ਸਾਬਕਾ ਡੀ.ਜੀ.ਪੀ. ਮੁਹੰਮਦ ਮੁਸਤਫ਼ਾ ਖ਼ਿਲਾਫ਼ ਮਲੇਰਕੋਟਲਾ ’ਚ ਐੱਫ.ਆਈ.ਆਰ ਦਰਜ
. . .  1 day ago
ਚੰਡੀਗੜ੍ਹ, 23 ਜਨਵਰੀ- ਕਾਂਗਰਸ ਦੇ ਸੂਬਾ ਪ੍ਰਧਾਨ ਨਵਜੋਤ ਸਿੱਧੂ ਦੇ ਸਿਆਸੀ ਸਲਾਹਕਾਰ ਅਤੇ ਪੰਜਾਬ ਦੇ ਸਾਬਕਾ ਡੀ.ਜੀ.ਪੀ. ਮੁਹੰਮਦ ਮੁਸਤਫ਼ਾ ਵਿਰੁੱਧ ਆਈ.ਪੀ.ਸੀ. ਦੀ ਧਾਰਾ 153ਏ ਤਹਿਤ ਮਲੇਰਕੋਟਲਾ ਪੁਲਿਸ ਵਲੋਂ ਮੁਕੱਦਮਾ ਦਰਜ ਕੀਤਾ ਹੈ...
ਵਿਜੈਇੰਦਰ ਸਿੰਗਲਾ ਜਿੰਨਾ ਭ੍ਰਿਸ਼ਟਾਚਾਰ ਪੰਜਾਬ 'ਚ ਕਿਸੇ ਨੇ ਨਹੀਂ ਕੀਤਾ- ਸੁਖਬੀਰ ਸਿੰਘ ਬਾਦਲ
. . .  1 day ago
ਸੰਗਰੂਰ, 23 ਜਨਵਰੀ (ਦਮਨਜੀਤ ਸਿੰਘ)- ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਅਤੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਨੇ ਕਿਹਾ ਹੈ ਕਿ ਪੰਜਾਬ ਅੰਦਰ ਸਭ ਤੋਂ ਵੱਧ ਭ੍ਰਿਸ਼ਟਾਚਾਰ ਕੈਬਨਿਟ ਮੰਤਰੀ ਵਿਜੈਇੰਦਰ ਸਿੰਗਲਾ ਨੇ ਕੀਤਾ ਹੈ। ਉਨ੍ਹਾਂ ਕਿਹਾ ਕਿ ਸਿੰਗਲਾ...
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 10 ਮੱਘਰ ਸੰਮਤ 553
ਵਿਚਾਰ ਪ੍ਰਵਾਹ: ਭੁੱਖਮਰੀ ਦੇ ਵਿਰੁੱਧ ਜੰਗ ਸਹੀ ਅਰਥਾਂ ਵਿਚ ਮਨੁੱਖਤਾ ਲਈ ਲੜੀ ਗਈ ਲੜਾਈ ਹੈ। ਜਾਹਨ ਐਫ. ਕੈਨੇਡੀ

ਫਾਜ਼ਿਲਕਾ / ਅਬੋਹਰ

ਐਨ. ਐੱਚ. ਐਮ. ਇੰਪਲਾਈਜ਼ ਯੂਨੀਅਨ ਵਲੋਂ ਮੰਗਾਂ ਸੰਬੰਧੀ ਰੋਸ ਰੈਲੀ

ਫ਼ਾਜ਼ਿਲਕਾ, 24 ਨਵੰਬਰ (ਦਵਿੰਦਰ ਪਾਲ ਸਿੰਘ)- ਸਿਹਤ ਵਿਭਾਗ ਨਾਲ ਸਬੰਧਿਤ ਐਨ. ਐੱਚ. ਐਮ. ਇੰਪਲਾਈਜ਼ ਯੂਨੀਅਨ ਦੇ ਵਰਕਰਾਂ ਨੇ ਆਪਣੀਆਂ ਮੰਗਾਂ ਨੂੰ ਲੈ ਕੇ ਫ਼ਾਜ਼ਿਲਕਾ ਸ਼ਹਿਰ ਦੇ ਵੱਖ-ਵੱਖ ਬਾਜ਼ਾਰਾਂ ਵਿਚ ਪੰਜਾਬ ਸਰਕਾਰ ਖ਼ਿਲਾਫ਼ ਰੋਸ ਪ੍ਰਦਰਸ਼ਨ ਕਰਦਿਆਂ ਬੱਤੀਆਂ ...

ਪੂਰੀ ਖ਼ਬਰ »

ਦੋਸ਼ੀਆਂ ਨੂੰ ਗਿ੍ਫ਼ਤਾਰ ਕੀਤੇ ਜਾਣ ਦੀ ਮੰਗ

ਮੰਡੀ ਲਾਧੂਕਾ, 24 ਨਵੰਬਰ (ਰਾਕੇਸ਼ ਛਾਬੜਾ)-ਪਿੰਡ ਫ਼ਤਿਹਗੜ੍ਹ ਦੇ ਵਾਸੀ ਇਕ ਵਿਅਕਤੀ ਨੇ ਮੁਕੱਦਮੇ ਵਿਚ ਨਾਮਜ਼ਦ ਦੋਸ਼ੀਆਂ ਨੂੰ ਗਿ੍ਫ਼ਤਾਰ ਕੀਤੇ ਜਾਣ ਦੀ ਮੰਗ ਕੀਤੀ ਹੈ | ਇਸ ਪਿੰਡ ਦੇ ਹੰਸਾ ਸਿੰਘ ਪੁੱਤਰ ਸਤਨਾਮ ਸਿੰਘ ਨੇ ਦੱਸਿਆ ਹੈ ਕਿ ਉਸ ਦੇ ਬਿਆਨਾਂ ਦੇ ਆਧਾਰ ...

ਪੂਰੀ ਖ਼ਬਰ »

ਬਿਜਲੀ ਕਾਮਿਆਂ ਨੇ ਕੀਤੀ ਗੇਟ ਰੈਲੀ

ਫ਼ਾਜ਼ਿਲਕਾ, 24 ਨਵੰਬਰ (ਦਵਿੰਦਰ ਪਾਲ ਸਿੰਘ)- ਪੰਜਾਬ ਰਾਜ ਬਿਜਲੀ ਬੋਰਡ ਸਾਂਝਾ ਮੋਰਚਾ ਪੰਜਾਬ ਅਤੇ ਬਿਜਲੀ ਮੁਲਾਜ਼ਮ ਏਕਤਾ ਮੰਚ ਦੇ ਸੱਦੇ 'ਤੇ ਪਾਵਰਕਾਮ ਮੁਲਾਜ਼ਮ ਯੂਨੀਅਨ ਵਲੋਂ ਅੱਜ ਦਸਵੇਂ ਦਿਨ ਗੇਟ ਰੈਲੀ ਕੀਤੀ ਗਈ | ਇਸ ਦੌਰਾਨ ਪੰਜਾਬ ਸਰਕਾਰ ਅਤੇ ਪਾਵਰਕਾਮ ...

ਪੂਰੀ ਖ਼ਬਰ »

ਮੁਫ਼ਤ ਤੇ ਲਾਜ਼ਮੀ ਸਿੱਖਿਆ ਦੇ ਅਧਿਕਾਰਾਂ ਨੂੰ ਮੂੰਹ ਚਿੜਾਉਂਦਾ ਹੈ ਵਿਦਿਆਰਥੀਆਂ ਕੋਲੋਂ ਫ਼ੀਸਾਂ ਤੇ ਜੁਰਮਾਨੇ ਵਸੂਲਣ ਦਾ ਹੁਕਮ

ਜ਼ੀਰਾ, 24 ਨਵੰਬਰ (ਜੋਗਿੰਦਰ ਸਿੰਘ ਕੰਡਿਆਲ)- ਦੇਸ਼ ਵਿਚ ਰਾਈਟ ਟੂ ਐਜੂਕੇਸ਼ਨ ਐਕਟ 2009 ਲਾਗੂ ਹੋਣ ਦੇ ਨਾਲ 6 ਤੋਂ 14 ਸਾਲ ਦੇ ਸਮੂਹ ਵਿਦਿਆਰਥੀਆਂ ਨੂੰ ਮੁਫ਼ਤ ਤੇ ਲਾਜ਼ਮੀ ਸਿੱਖਿਆ ਦਾ ਅਧਿਕਾਰ ਪ੍ਰਾਪਤ ਹੈ, ਪਰ ਇਸ ਨਿਯਮ ਨੂੰ ਛਿੱਕੇ ਟੰਗਦਿਆਂ ਪੰਜਾਬ ਸਰਕਾਰ ਦੇ ਪੰਜਾਬ ...

ਪੂਰੀ ਖ਼ਬਰ »

ਮਾਸੂਮ ਬੱਚੀ ਦੇ ਮਾਪਿਆਂ ਨੇ ਬੱਚੀ ਵਾਪਸ ਲੈਣ ਦੀ ਲਾਈ ਗੁਹਾਰ

ਅਬੋਹਰ, 24 ਨਵੰਬਰ (ਵਿਵੇਕ ਹੂੜੀਆ)-ਕਰੀਬ ਚਾਰ ਮਹੀਨੇ ਪਹਿਲਾਂ ਅਬੋਹਰ ਰੇਲਵੇ ਸਟੇਸ਼ਨ ਦੀ ਰੇਲਵੇ ਲਾਈਨਾਂ 'ਤੇ ਮਿਲੀ ਮਾਸੂਮ ਬੱਚੀ ਨੂੰ ਸਥਾਨਕ ਪ੍ਰਸ਼ਾਸਨ ਵਲੋਂÐ ਗੋਦ ਲੈਣ ਵਾਲੀ ਏਜੰਸੀ ਨੂੰ ਸੌਂਪ ਦਿੱਤਾ ਗਿਆ ਅਤੇ ਜ਼ਿਲ੍ਹਾ ਬਾਲ ਸੁਰੱਖਿਆ ਟੀਮ ਨੂੰ ਲੜਕੀ ਦੇ ...

ਪੂਰੀ ਖ਼ਬਰ »

ਦੋਸ਼ੀਆਂ ਦੀ ਗਿ੍ਫ਼ਤਾਰੀ ਤੇ ਚਲਾਨ ਪੇਸ਼ ਕਰਨ ਸੰਬੰਧੀ ਪੁਲਿਸ ਅਧਿਕਾਰੀਆਂ ਨੂੰ ਮੰਗ ਪੱਤਰ

ਫ਼ਾਜ਼ਿਲਕਾ, 24 ਨਵੰਬਰ (ਦਵਿੰਦਰ ਪਾਲ ਸਿੰਘ)-ਫ਼ਾਜ਼ਿਲਕਾ ਦੇ ਪਿੰਡ ਰੋੜਾਂ ਵਾਲਾ ਉਰਫ਼ ਤਾਰੇ ਵਾਲਾ ਦੇ ਵਸਨੀਕ ਕੁਲਦੀਪ ਸਿੰਘ ਨੇ ਐਸ.ਐਸ.ਪੀ. ਫ਼ਾਜ਼ਿਲਕਾ ਦਫ਼ਤਰ ਵਿਖੇ ਦਿੱਤੇ ਮੰਗ ਪੱਤਰ ਵਿਚ ਪੁਲਿਸ 'ਤੇ ਹਮਲਾ ਕਰਨ ਵਾਲੇ ਦੋਸ਼ੀਆਂ ਨੂੰ ਤੁਰੰਤ ਗਿ੍ਫ਼ਤਾਰ ਕਰਨ ...

ਪੂਰੀ ਖ਼ਬਰ »

ਕਾਂਗਰਸੀ ਆਗੂ ਦੀ ਆੜ੍ਹਤ ਦੀ ਦੁਕਾਨ ਤੋਂ ਝੋਨਾ ਚੋਰੀ

ਫ਼ਾਜ਼ਿਲਕਾ, 24 ਨਵੰਬਰ (ਦਵਿੰਦਰ ਪਾਲ ਸਿੰਘ)-ਫ਼ਾਜ਼ਿਲਕਾ ਅਨਾਜ ਮੰਡੀ ਅੰਦਰ ਬਾਸਮਤੀ ਝੋਨਾ ਚੋਰੀ ਹੋਣ ਦੀਆਂ ਘਟਨਾਵਾਂ ਰੁਕਣ ਦਾ ਨਾਂਅ ਨਹੀਂ ਲੈ ਰਹੀਆਂ | ਬੀਤੀ ਰਾਤ ਚੋਰਾਂ ਨੇ ਫ਼ਾਜ਼ਿਲਕਾ ਜ਼ਿਲ੍ਹੇ ਦੇ ਸੀਨੀਅਰ ਕਾਂਗਰਸ ਆਗੂ, ਜ਼ਿਲ੍ਹਾ ਪਰਿਸ਼ਦ ਮੈਂਬਰ ਕੌਸ਼ਲ ...

ਪੂਰੀ ਖ਼ਬਰ »

ਪੰਜਾਬ ਦੀ ਕਾਂਗਰਸ ਸਰਕਾਰ ਲੋਕਾਂ ਨੂੰ ਕਰ ਰਹੀ ਗੁੰਮਰਾਹ-ਜੋਸਨ

ਫ਼ਾਜ਼ਿਲਕਾ, 24 ਨਵੰਬਰ (ਦਵਿੰਦਰ ਪਾਲ ਸਿੰਘ)- ਮੱੁਖ ਮੰਤਰੀ ਪੰਜਾਬ ਲੋਕਾਂ ਦੀਆਂ ਅੱਖਾਂ ਵਿਚ ਘੱਟਾ ਪਾਉਣ ਦਾ ਕੰਮ ਕਰ ਰਹੇ ਹਨ | ਪੂਰੇ ਪੰਜਾਬ ਵਿਚ ਸਸਤੀ ਬਿਜਲੀ ਦੇ ਨਾਂਅ 'ਤੇ ਕਾਂਗਰਸ ਵਲੋਂ ਕੀਤਾ ਜਾ ਰਿਹਾ ਪ੍ਰਚਾਰ ਸਿਰਫ਼ ਵੋਟਾਂ ਬਟੋਰਨ ਲਈ ਹੈ | ਇਹ ਸ਼ਬਦ ...

ਪੂਰੀ ਖ਼ਬਰ »

ਇਸਤਰੀ ਅਕਾਲੀ ਦਲ ਨੇ ਘਰ-ਘਰ ਕੀਤਾ ਪ੍ਰਚਾਰ

ਫ਼ਾਜ਼ਿਲਕਾ, 24 ਨਵੰਬਰ (ਦਵਿੰਦਰ ਪਾਲ ਸਿੰਘ)- ਪੰਜਾਬ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਫ਼ਾਜ਼ਿਲਕਾ ਸ਼ਹਿਰ ਅੰਦਰ ਵਾਰਡ ਨੰਬਰ 2 ਵਿਚ ਨਗਰ ਕੌਂਸਲ ਦੇ ਸਾਬਕਾ ਉਪ ਪ੍ਰਧਾਨ ਸਤਿੰਦਰ ਸਿੰਘ ਸਵੀ ਅਤੇ ਇਸਤਰੀ ਅਕਾਲੀ ਦਲ ਫ਼ਾਜ਼ਿਲਕਾ ਸ਼ਹਿਰ ਦੀਆਂ ਮੈਂਬਰਾਂ ਵਲੋਂ ਪਾਰਟੀ ...

ਪੂਰੀ ਖ਼ਬਰ »

ਸਬ ਡਵੀਜ਼ਨ ਲਾਧੂਕਾ 'ਚ ਬਿਜਲੀ ਮੁਲਾਜ਼ਮਾਂ ਵਲੋਂ ਰੋਸ ਪ੍ਰਦਰਸ਼ਨ ਜਾਰੀ

ਮੰਡੀ ਲਾਧੂਕਾ, 24 ਨਵੰਬਰ (ਮਨਪ੍ਰੀਤ ਸਿੰਘ ਸੈਣੀ)- ਅੱਜ 10 ਵੇਂ ਦਿਨ ਵੀਂ ਸਬ ਡਵੀਜ਼ਨ ਲਾਧੂਕਾ ਵਿਖੇ ਬਿਜਲੀ ਮੁਲਾਜ਼ਮਾਂ ਵਲੋਂ ਦਫ਼ਤਰ ਦੇ ਮੇਨ ਗੇਟ ਅੱਗੇ ਬੈਠ ਕੇ ਪਾਵਰ ਕਾਮ ਮੈਨੇਜਮੈਂਟ ਤੇ ਸਰਕਾਰ ਵਿਰੋਧ ਰੋਸ ਪ੍ਰਦਰਸ਼ਨ ਕੀਤਾ ਗਿਆ | ਇਸ ਦੌਰਾਨ ਪੀ. ਐਸ. ਪੀ. ਸੀ. ਐੱਲ. ਸਬ ਡਵੀਜ਼ਨ ਲਾਧੂਕਾ ਵਿਖੇ ਸਾਂਝੇ ਫ਼ਰੰਟ ਵਲੋਂ ਪੇ ਬੈਂਡ ਲਾਗੂ ਨਾ ਕਰਨ ਕਰਕੇ ਅੱਜ 10 ਵੇਂ ਦਿਨ ਵੀਂ ਦਫ਼ਤਰੀ ਅਤੇ ਟੈਕਨੀਕਲ ਕੰਮਕਾਜ ਪੂਰੀ ਤਰ੍ਹਾਂ ਠੱਪ ਰਿਹਾ | ਇਸ ਦੌਰਾਨ ਬਿਜਲੀ ਕਰਮਚਾਰੀਆਂ ਨੇ ਕਿਹਾ ਕਿ ਜੇਕਰ ਸਾਡੀਆਂ ਮੰਗਾਂ ਨਾ ਮੰਨੀਆਂ ਗਈਆਂ ਤਾਂ ਸੰਘਰਸ਼ ਨੂੰ ਹੋਰ ਤਿੱਖਾ ਕੀਤਾ ਜਾਵੇਗਾ | ਇਸ ਮੌਕੇ ਤੇ ਕੇਵਲ ਕ੍ਰਿਸ਼ਨ, ਜਸਵੰਤ ਸਿੰਘ, ਮਨਜੋਤ ਸਿੰਘ, ਰਾਕੇਸ਼ ਕੁਮਾਰ, ਦਰਸ਼ਨ ਸਿੰਘ, ਖ਼ਰੈਤ ਲਾਲ, ਗੁਰਲਾਲ ਸਿੰਘ, ਛਿੰਦਰ ਸਿੰਘ, ਮਹਿੰਦਰ ਸਿੰਘ, ਮੇਜਰ ਸਿੰਘ, ਸੰਦੀਪ ਕੁਮਾਰ ਧਮੀਜਾ ਆਦਿ ਹਾਜ਼ਰ ਸਨ |

ਖ਼ਬਰ ਸ਼ੇਅਰ ਕਰੋ

 

 

ਭਲਵਾਨ ਲਵਪ੍ਰੀਤ ਦੀ ਅਫ਼ਰੀਕਾ 'ਚ ਹੋਣ ਵਾਲੀ ਕਾਮਨਵੈਲਥ ਖੇਡਾਂ ਲਈ ਚੋਣ

ਅਬੋਹਰ, 24 ਨਵੰਬਰ (ਸੁਖਜੀਤ ਸਿੰਘ ਬਰਾੜ)- ਸਥਾਨਕ ਕੁਸ਼ਤੀ ਅਖਾੜੇ ਦੇ ਭਲਵਾਨ ਲਵਪ੍ਰੀਤ ਸਿੰਘ ਪੁੱਤਰ ਸੁਖਵਿੰਦਰ ਸਿੰਘ ਦੀ ਆਉਂਦੇ ਦਿਨਾਂ ਵਿਚ ਸਾਊਥ ਅਫ਼ਰੀਕਾ ਵਿਖੇ ਹੋਣ ਵਾਲੀ ਸੀਨੀਅਰ ਕਾਮਨਵੈਲਥ ਕੁਸ਼ਤੀ ਚੈਂਪੀਅਨਸ਼ਿਪ ਲਈ ਚੋਣ ਹੋਈ ਹੈ | ਇਹ ਜਾਣਕਾਰੀ ...

ਪੂਰੀ ਖ਼ਬਰ »

ਕੁੱਟਮਾਰ ਦੇ ਦੋਸ਼ 'ਚ ਮਾਮਲਾ ਦਰਜ

ਫ਼ਾਜ਼ਿਲਕਾ, 24 ਨਵੰਬਰ (ਦਵਿੰਦਰ ਪਾਲ ਸਿੰਘ)-ਕੁੱਟਮਾਰ ਦੇ ਦੋਸ਼ ਤਹਿਤ ਖੂਈਖੇੜਾ ਥਾਣਾ ਪੁਲਿਸ ਨੇ 2 ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ | ਪੁਲਿਸ ਨੂੰ ਦਿੱਤੇ ਬਿਆਨ ਵਿਚ ਸ਼ੰਕਰ ਪੁੱਤਰ ਬੀਰਬਲ ਰਾਮ ਵਾਸੀ ਪਿੰਡ ਨਿਹਾਲ ਖੇੜਾ ਨੇ ਦੱਸਿਆ ਕਿ ਪ੍ਰਭਦਿਆਲ ...

ਪੂਰੀ ਖ਼ਬਰ »

ਖ਼ੁਸ਼ੀ ਬੱਬਰ ਦੀਆਂ ਅੱਖਾਂ ਰੌਸ਼ਨ ਕਰਨਗੀਆਂ ਦੋ ਜ਼ਿੰਦਗੀਆਂ

ਫ਼ਾਜ਼ਿਲਕਾ, 24 ਨਵੰਬਰ (ਅਮਰਜੀਤ ਸ਼ਰਮਾ)-ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਲੜਕੀਆਂ ਦੇ ਲੈਕਚਰਾਰ ਪਵਨ ਬੱਬਰ ਦੀ 12 ਸਾਲਾਂ ਧੀ ਖ਼ੁਸ਼ੀ ਬੱਬਰ ਦੀ ਅਚਾਨਕ ਮੌਤ ਹੋ ਗਈ | ਪਵਨ ਬੱਬਰ ਦੀ ਪਤਨੀ ਰਿਤੂ ਬੱਬਰ ਅਤੇ 18 ਸਾਲਾ ਪੁੱਤਰ ਅਭੀ ਬੱਬਰ ਨੇ ਹਿੰਮਤ ਦਿਖਾਉਂਦੇ ...

ਪੂਰੀ ਖ਼ਬਰ »

28 ਨੂੰ ਬਰਗਾੜੀ ਪਹੁੰਚਣ ਦੀ ਅਪੀਲ-ਬੁਰਜ ਮੁਹਾਰ

ਅਬੋਹਰ, 24 ਨਵੰਬਰ (ਸੁਖਜੀਤ ਸਿੰਘ ਬਰਾੜ)- ਸ਼ੋ੍ਰਮਣੀ ਅਕਾਲੀ ਦਲ ਅੰਮਿ੍ਤਸਰ ਦੇ ਜ਼ਿਲ੍ਹਾ ਪ੍ਰਧਾਨ ਪਰਮਜੀਤ ਸਿੰਘ ਬੁਰਜ ਮੁਹਾਰ ਨੇ ਇਲਾਕੇ ਦੀਆਂ ਸਮੂਹ ਪੰਥਕ ਜਥੇਬੰਦੀਆਂ ਤੇ ਇਲਾਕਾ ਵਾਸੀਆਂ ਨੂੰ 28 ਨਵੰਬਰ ਨੂੰ ਬਰਗਾੜੀ ਵਿਖੇ ਕਰਵਾਈ ਜਾ ਰਹੀ 'ਗ੍ਰੰਥ ਬਚਾਓ ਪੰਥ ...

ਪੂਰੀ ਖ਼ਬਰ »

ਕੰਨਿਆ ਸਕੂਲ 'ਚ ਗੋ ਗਰੀਨ ਨਾਲ ਸੰਬੰਧਿਤ ਪੈਨਸਿਲਾਂ ਵੰਡੀਆਂ

ਅਬੋਹਰ, 24 ਨਵੰਬਰ (ਸੁਖਜੀਤ ਸਿੰਘ ਬਰਾੜ)- ਰੋਟਰੀ ਕਲੱਬ ਵਲੋਂ ਸਥਾਨਕ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਵਿਚ ਰਹਿੰਦ-ਖੂੰਹਦ ਅਤੇ ਰੀਸਾਈਕਲ ਸਮਗਰੀ ਤੋਂ ਬਣੀਆਂ 900 ਪੈਨਸਿਲਾਂ ਵੰਡੀਆਂ ਗਈਆਂ | ਇਨ੍ਹਾਂ ਪੈਨਸਿਲਾਂ ਦੇ ਇਕ ਸਿਰੇ 'ਤੇ ਟਮਾਟਰ, ਪਾਲਕ, ਧਨੀਆ, ...

ਪੂਰੀ ਖ਼ਬਰ »

ਮਲੂਕਪੁਰਾ ਸਕੂਲ 'ਚ ਸੱਭਿਆਚਾਰਕ ਪ੍ਰੋਗਰਾਮ

ਬੱਲੂਆਣਾ, 24 ਨਵੰਬਰ (ਜਸਮੇਲ ਸਿੰਘ ਢਿੱਲੋਂ)-ਪੰਜਾਬੀ ਮਾਂ ਬੋਲੀ ਨੂੰ ਪ੍ਰਫੁੱਲਿਤ ਕਰਨ ਲਈ ਅਤੇ ਫ਼ਿੱਟ ਇੰਡੀਆ ਅਭਿਆਨ ਦੇ ਤਹਿਤ ਸਰਕਾਰੀ ਹਾਈ ਸਕੂਲ ਮਲੂਕਪੁਰਾ ਵਿਖੇ ਇੱਕ ਸਭਿਆਚਾਰਕ ਪ੍ਰੋਗਰਾਮ ਕਰਵਾਇਆ ਗਿਆ | ਇਸ ਪ੍ਰੋਗਰਾਮ ਵਿਚ ਸਾਰੀਆਂ ਜਮਾਤਾਂ ਦੇ ਬੱਚਿਆਂ ...

ਪੂਰੀ ਖ਼ਬਰ »

ਬਿਜਲੀ ਮੁਲਾਜ਼ਮਾਂ ਵਲੋਂ ਗੇਟ ਰੈਲੀ

ਮੰਡੀ ਅਰਨੀਵਾਲਾ, 24 ਨਵੰਬਰ (ਨਿਸ਼ਾਨ ਸਿੰਘ ਸੰਧੂ)-ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਸਬ ਡਵੀਜਨ ਅਰਨੀਵਾਲਾ ਵਿਚ ਸਮੂਹ ਮੁਲਾਜ਼ਮ ਜਥੇਬੰਦੀਆਂ ਵਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਗੇਟ ਰੈਲੀ ਦਾ ਆਯੋਜਨ ਕੀਤਾ ਗਿਆ | ਇਸ ਰੈਲੀ ਵਿਚ ਸਮੂਹ ਬੁਲਾਰਿਆਂ ਨੇ ਪੰਜਾਬ ਸਰਕਾਰ ...

ਪੂਰੀ ਖ਼ਬਰ »

ਹੀਰਾਂ ਵਾਲੀ ਦੇ ਸਕੂਲ 'ਚ ਮਨਾਇਆ ਪੰਜਾਬੀ ਹਫ਼ਤਾ

ਫ਼ਾਜ਼ਿਲਕਾ, 24 ਨਵੰਬਰ (ਦਵਿੰਦਰ ਪਾਲ ਸਿੰਘ)- ਪੰਜਾਬੀ ਮਾਂ ਬੋਲੀ ਨੂੰ ਪ੍ਰਫੁੱਲਿਤ ਕਰਨ ਲਈ ਸਰਕਾਰੀ ਹਾਈ ਸਕੂਲ ਹੀਰਾਂ ਵਾਲੀ ਵਿਖੇ ਸਮੂਹ ਅਧਿਆਪਕਾਂ ਅਤੇ ਵਿਦਿਆਰਥੀਆਂ ਵਲੋਂ ਮਾਸਟਰ ਅਮਰਜੀਤ ਸਿੰਘ ਦੀ ਅਗਵਾਈ ਹੇਠ ਪੰਜਾਬੀ ਹਫ਼ਤਾ ਮਨਾਇਆ ਗਿਆ ਜਿਸ ਵਿਚ ...

ਪੂਰੀ ਖ਼ਬਰ »

ਮਹਾਤਮ ਨਗਰ ਦੇ ਸਕੂਲ 'ਚ ਵਿਗਿਆਨ ਮੇਲਾ

ਫ਼ਾਜ਼ਿਲਕਾ, 24 ਨਵੰਬਰ (ਦਵਿੰਦਰ ਪਾਲ ਸਿੰਘ)- ਸਰਕਾਰੀ ਮਿਡਲ ਸਕੂਲ ਮਹਾਤਮ ਨਗਰ ਵਿਖੇ ਵਿਗਿਆਨ ਮੇਲੇ ਦਾ ਆਯੋਜਨ ਕੀਤਾ ਗਿਆ ਜਿਸ ਵਿਚ ਵਿਦਿਆਰਥੀਆਂ ਨੇ ਆਪਣੀਆਂ ਤਿਆਰ ਕੀਤੀਆਂ ਵਿਗਿਆਨ ਦੀਆਂ ਕਿਰਿਆਵਾਂ ਪੇਸ਼ ਕੀਤੀਆਂ | ਜਾਣਕਾਰੀ ਦਿੰਦਿਆਂ ਵਿਗਿਆਨ ਅਧਿਆਪਕ ...

ਪੂਰੀ ਖ਼ਬਰ »

ਜ਼ਿਲ੍ਹਾ ਸਿੱਖਿਆ ਅਧਿਕਾਰੀ ਵਲੋਂ ਲੈਕ. ਮੀਰਾ ਨਰੂਲਾ ਦੀ ਕਿਤਾਬ ਜਾਰੀ

ਫ਼ਾਜ਼ਿਲਕਾ, 24 ਨਵੰਬਰ (ਦਵਿੰਦਰ ਪਾਲ ਸਿੰਘ)-ਨਿਹਾਲ ਖੇੜਾ ਪਿੰਡ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਦੀ ਅੰਗਰੇਜ਼ੀ ਲੈਕਚਰਾਰ ਮੀਰਾ ਨਰੂਲਾ ਵਲੋਂ 11ਵੀਂ ਜਮਾਤ ਦੇ ਅੰਗਰੇਜ਼ੀ ਵਿਸ਼ੇ ਦੇ ਵਿਦਿਆਰਥੀਆਂ ਲਈ ਕਿਤਾਬ 'ਵਾਈਜ਼ ਚੁਆਇਸ' ਲਿਖੀ ਗਈ ਹੈ | ਜਿਸ ਦੀ ...

ਪੂਰੀ ਖ਼ਬਰ »

ਕੇਰਾਖੇੜਾ ਸਕੂਲ 'ਚ ਭਾਸ਼ਨ ਮੁਕਾਬਲੇ

ਬੱਲੂਆਣਾ, 24 ਨਵੰਬਰ (ਜਸਮੇਲ ਸਿੰਘ ਢਿੱਲੋਂ)- ਪਿੰਡ ਕੇਰਾਖੇੜਾ ਦੇ ਸਰਕਾਰੀ ਸਮਾਰਟ ਹਾਈ ਸਕੂਲ ਵਿਖੇ ਸਿੱਖਿਆ ਵਿਭਾਗ ਦੀਆਂ ਹਦਾਇਤਾਂ ਮੁਤਾਬਿਕ ਮਾਂ ਬੋਲੀ ਨੂੰ ਸਮਰਪਿਤ ਭਾਸ਼ਨ ਮੁਕਾਬਲੇ ਕਰਵਾਏ ਗਏ | ਇਸ ਮੌਕੇ 6ਵੀਂ ਤੋਂ ਲੈ ਕੇ 10ਵੀਂ ਜਮਾਤ ਦੇ ਵਿਦਿਆਰਥੀਆਂ ਨੇ ...

ਪੂਰੀ ਖ਼ਬਰ »

ਜ਼ਿਲ੍ਹਾ ਸਿੱਖਿਆ ਅਧਿਕਾਰੀ ਨੇ ਪ੍ਰਦਰਸ਼ਨੀਆਂ ਦਾ ਕੀਤਾ ਨਿਰੀਖਣ

ਫ਼ਾਜ਼ਿਲਕਾ, 24 ਨਵੰਬਰ (ਦਵਿੰਦਰ ਪਾਲ ਸਿੰਘ)-ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਬੰਨਵਾਲਾ ਹਨੂਵੰਤਾ ਵਿਖੇ ਸਾਇੰਸ ਮੇਲੇ ਦਾ ਆਯੋਜਨ ਕੀਤਾ ਗਿਆ | ਇਸ ਦੌਰਾਨ ਵੱਖ-ਵੱਖ ਤਰ੍ਹਾਂ ਦੀਆਂ ਪ੍ਰਦਰਸ਼ਨੀਆਂ ਲਗਾਈਆਂ ਗਈਆਂ ਜਿਨ੍ਹਾਂ ਦਾ ਜ਼ਿਲ੍ਹਾ ਸਿੱਖਿਆ ਅਫ਼ਸਰ ਡਾ. ...

ਪੂਰੀ ਖ਼ਬਰ »

ਭਾਕਿਯੂ ਸਿੱਧੂਪੁਰ ਦਾ ਜਥਾ ਟਿਕਰੀ ਬਾਰਡਰ ਲਈ ਰਵਾਨਾ

ਮੰਡੀ ਲਾਧੂਕਾ, 24 ਨਵੰਬਰ (ਮਨਪ੍ਰੀਤ ਸਿੰਘ ਸੈਣੀ)- ਕਿਸਾਨ ਅੰਦੋਲਨ ਵਿਚ ਮਿਲੀ ਜਿੱਤ ਤੋਂ ਬਾਅਦ ਭਾਰਤੀ ਕਿਸਾਨ ਯੂਨੀਅਨ ਸਿੱਧੂਪੁਰ ਦਾ ਜਥਾ ਪਿੰਡ ਖੁੰਡ ਵਾਲਾ ਸੈਣੀਆਂ ਦੇ ਇਕਾਈ ਪ੍ਰਧਾਨ ਰਾਜਵਿੰਦਰ ਸਿੰਘ ਦੀ ਅਗਵਾਈ ਹੇਠ ਟਿਕਰੀ ਬਾਰਡਰ ਲਈ ਰਵਾਨਾ ਹੋਇਆ | ਇਸ ਮੌਕੇ ...

ਪੂਰੀ ਖ਼ਬਰ »

'ਆਪ' ਅਬਜ਼ਰਵਰ ਵਲੋਂ ਬਲਾਕ ਪ੍ਰਧਾਨ ਤੇ ਸਰਕਲ ਇੰਚਾਰਜਾਂ ਨਾਲ ਮੀਟਿੰਗ

ਫ਼ਿਰੋਜ਼ਪੁਰ, 24 ਨਵੰਬਰ (ਕੁਲਬੀਰ ਸਿੰਘ ਸੋਢੀ)- ਪੰਜਾਬ 'ਚ ਆਮ ਆਦਮੀ ਪਾਰਟੀ ਦੀ ਸਰਕਾਰ ਬਣਨ 'ਤੇ ਭਿ੍ਸ਼ਟਾਚਾਰ ਖ਼ਤਮ ਕਰਕੇ ਭਿ੍ਸ਼ਟਾਚਾਰੀਆਂ ਨੂੰ ਜੇਲ੍ਹਾਂ ਵਿਚ ਬੰਦ ਕਰਕੇ ਲੋਕਾਂ ਨੂੰ ਇਨਸਾਫ਼ ਦਿੱਤਾ ਜਾਵੇਗਾ | ਇਹ ਪ੍ਰਗਟਾਵਾ ਲੋਕ ਸਭਾ ਹਲਕਾ ਫ਼ਿਰੋਜ਼ਪੁਰ ਦੇ ...

ਪੂਰੀ ਖ਼ਬਰ »

ਕੈਂਪਾਂ ਦੇ ਨਾਂਅ 'ਤੇ ਵਿਧਾਇਕ ਦੀ ਕੋਠੀ 'ਚ ਹੁੰਦੀ ਰਹੀ ਖੱਜਲ-ਖੁਆਰੀ-ਨੰਨੂ

ਫ਼ਿਰੋਜ਼ਪੁਰ, 24 ਨਵੰਬਰ (ਰਾਕੇਸ਼ ਚਾਵਲਾ)- ਫ਼ਿਰੋਜ਼ਪੁਰ ਦਾ ਇਕ ਵਿਧਾਇਕ ਆਪਣੇ-ਆਪ ਨੂੰ ਜਨਤਾ ਦਾ ਮਸੀਹਾ ਅਖਵਾਉਣ ਦਾ ਡਰਾਮਾ ਕਰਦਾ ਹੋਇਆ ਲੋਕਤੰਤਰੀ ਰਵਾਇਤਾਂ ਨੂੰ ਛਿੱਕੇ ਟੰਗ ਕੇ ਆਪਣੀ ਕੋਠੀ ਨੂੰ ਹੀ 'ਰਾਜੇ ਦਾ ਦਰਬਾਰ' ਬਣਾ ਕੇ ਪ੍ਰਸ਼ਾਸਨਿਕ ਪੋ੍ਰਟੋਕਾਲ ...

ਪੂਰੀ ਖ਼ਬਰ »

28 ਦੀ ਲੁਧਿਆਣਾ ਮਹਾਂਰੈਲੀ ਲਈ ਮਗਨਰੇਗਾ ਮਜ਼ਦੂਰਾਂ 'ਚ ਭਾਰੀ ਉਤਸ਼ਾਹ

ਫ਼ਿਰੋਜ਼ਪੁਰ, 24 ਨਵੰਬਰ (ਤਪਿੰਦਰ ਸਿੰਘ)- ਪੰਜਾਬ ਬਚਾਓ ਸੰਯੁਕਤ ਮੋਰਚੇ ਵਲੋਂ 28 ਨਵੰਬਰ ਨੂੰ ਲੁਧਿਆਣਾ ਵਿਖੇ ਕੀਤੀ ਜਾ ਰਹੀ ਮਹਾਂਰੈਲੀ ਕਾਰਪੋਰੇਟ ਭਜਾਓ, ਦੇਸ਼ ਬਚਾਓ ਦੀਆਂ ਤਿਆਰੀਆਂ ਲਈ ਮਗਨਰੇਗਾ ਮਜ਼ਦੂਰਾਂ ਤੇ ਜੰਗਲਾਤ ਵਰਕਰਾਂ 'ਚ ਭਾਰੀ ਉਤਸ਼ਾਹ ਪਾਇਆ ਜਾ ...

ਪੂਰੀ ਖ਼ਬਰ »

ਮੁੱਖ ਮੰਤਰੀ ਗੁਰੂਹਰਸਹਾਏ ਨੂੰ ਜਾਣ ਵਾਲੇ ਸਵਾਗਤੀ ਗੇਟ ਗੋਲੂ ਕਾ ਮੋੜ ਦਾ ਕਰਨਗੇ ਉਦਘਾਟਨ

ਗੁਰੂਹਰਸਹਾਏ 'ਚ ਹੋਰ ਕਈ ਵਿਕਾਸ ਕਾਰਜਾਂ ਦੇ ਰੱਖਣਗੇ ਨੀਂਹ ਪੱਥਰ ਗੋਲੂ ਕਾ ਮੋੜ, 24 ਨਵੰਬਰ (ਸੁਰਿੰਦਰ ਸਿੰਘ ਪੁਪਨੇਜਾ)- ਪੰਜਾਬ ਸਰਕਾਰ ਸੂਬੇ 'ਚ ਹੋਏ ਕਾਰਜਾਂ ਦਾ ਉਦਘਾਟਨ ਤੇ ਵਿਕਾਸ ਲਈ ਨੀਂਹ ਪੱਥਰ ਰੱਖਣ ਵਿਚ ਯਤਨਸ਼ੀਲ ਹੈ, ਇਸੇ ਤਹਿਤ ਗੋਲੂ ਕਾ ਮੋੜ ਵਿਖੇ ...

ਪੂਰੀ ਖ਼ਬਰ »

ਮੁੱਖ ਮੰਤਰੀ ਅੱਜ ਗੁਰੂਹਰਸਹਾਏ ਵਿਖੇ ਆਉਣਗੇ

ਗੁਰੂਹਰਸਹਾਏ, 24 ਨਵੰਬਰ (ਹਰਚਰਨ ਸਿੰਘ ਸੰਧੂ)- ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ 25 ਨਵੰਬਰ ਨੂੰ ਸਵੇਰੇ 10:30 ਵਜੇ ਗੁਰੂਹਰਸਹਾਏ ਵਿਖੇ ਆਉਣਗੇ ਤੇ ਵੱਖ-ਵੱਖ ਵਿਕਾਸ ਕਾਰਜਾਂ ਦਾ ਨੀਂਹ ਪੱਥਰ ਰੱਖਣਗੇ | ਉਪਰੰਤ ਮੁੱਖ ਮੰਤਰੀ ਕਾਂਗਰਸ ਦੇ ਵਿਧਾਇਕ ਰਾਣਾ ਗੁਰਮੀਤ ਸਿੰਘ ...

ਪੂਰੀ ਖ਼ਬਰ »

ਸ. ਸੈ. ਸਕੂਲ ਹਜ਼ਾਰਾ ਸਿੰਘ ਵਾਲਾ ਵਿਖੇ ਸਾਇੰਸ ਮੇਲਾ

ਮਮਦੋਟ, 24 ਨਵੰਬਰ (ਸੁਖਦੇਵ ਸਿੰਘ ਸੰਗਮ)- ਪਿ੍ੰ. ਮਨਦੀਪ ਸਿੰਘ ਥਿੰਦ ਦੀ ਅਗਵਾਈ 'ਚ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਹਜ਼ਾਰਾ ਸਿੰਘ ਵਾਲਾ ਵਿਖੇ ਬਲਾਕ ਪੱਧਰੀ ਸਾਇੰਸ ਮੇਲਾ ਕਰਵਾਇਆ ਗਿਆ, ਜਿਸ ਦੌਰਾਨ ਬੱਚਿਆਂ ਦੇ ਮੁਕਾਬਲੇ ਕਰਵਾਏ ਗਏ, ਜਿਨ੍ਹਾਂ 'ਚ ਪਹਿਲਾ ਸਥਾਨ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX