ਤਾਜਾ ਖ਼ਬਰਾਂ


ਦਿੱਲੀ ਵਿਚ ਪਿਛਲੇ 24 ਘੰਟਿਆਂ ਵਿਚ 300 ਨਵੇਂ ਕੋਵਿਡ ਦੇ ਸਕਾਰਾਤਮਕ ਮਾਮਲੇ, 163 ਰਿਕਵਰੀ ਅਤੇ 2 ਦੀ ਮੌਤ
. . .  1 day ago
ਅਤੀਕ ਅਹਿਮਦ ਨੂੰ ਅਹਿਮਦਾਬਾਦ ਦੀ ਸਾਬਰਮਤੀ ਜੇਲ੍ਹ ਵਾਪਸ ਲਿਆਂਦਾ ਗਿਆ
. . .  1 day ago
ਅਹਿਮਦਾਬਾਦ, 29 ਮਾਰਚ - ਮਾਫੀਆ ਤੋਂ ਸਿਆਸਤਦਾਨ ਬਣੇ ਅਤੀਕ ਅਹਿਮਦ ਨੂੰ ਗੁਜਰਾਤ ਦੇ ਅਹਿਮਦਾਬਾਦ ਦੀ ਸਾਬਰਮਤੀ ਜੇਲ੍ਹ 'ਚ ਵਾਪਸ ਲਿਆਂਦਾ ਗਿਆ । ਉਮੇਸ਼ ਪਾਲ ਅਗਵਾ ਮਾਮਲੇ 'ਚ ਅਤੀਕ ਨੂੰ ਉਮਰ ਕੈਦ ਦੀ ਸਜ਼ਾ ਸੁਣਾਈ ...
ਨਗਰ ਕੌਂਸਲ ਦੇ ਸਾਬਕਾ ਪ੍ਰਧਾਨ ਦੇ ਭਰਾ ਦੀ ਸੜਕ ਹਾਦਸੇ ’ਚ ਮੌਤ
. . .  1 day ago
ਭਵਾਨੀਗੜ੍ਹ, 29 ਮਾਰਚ (ਰਣਧੀਰ ਸਿੰਘ ਫੱਗੂਵਾਲਾ)- ਸਥਾਨਕ ਅਨਾਜ ਮੰਡੀ ਵਿਖੇ ਇਕ ਮੋਟਰਸਾਈਕਲ ਬੇਕਾਬੂ ਹੋ ਕੇ ਖੰਭੇ ਵਿਚ ਲੱਗਣ ਕਾਰਨ ਮੋਟਰਸਾਈਕਲ ਸਵਾਰ ਦੀ ਮੌਕੇ ’ਤੇ ਹੀ ਮੌਤ ਹੋ ਗਈ। ਜਾਣਕਾਰੀ ਅਨੁਸਾਰ ਨਗਰ ਕੌਂਸਲ ਦੇ ਸਾਬਕਾ ਪ੍ਰਧਾਨ ਅਤੇ ਅਕਾਲੀ ਦਲ ਦੇ ਸੀਨੀਅਰ ਆਗੂ....
ਕਪੂਰਥਲਾ: ਪੁਲਿਸ ਨੇ ਬਰਾਮਦ ਕੀਤੀ ਲਾਵਾਰਿਸ ਕਾਰ
. . .  1 day ago
ਕਪੂਰਥਲਾ, 29 ਮਾਰਚ- ਪੰਜਾਬ ਪੁਲਿਸ ਵਲੋਂ ਭਗੌੜੇ ਖ਼ਾਲਿਸਤਾਨ ਸਮਰਥਕ ਅੰਮ੍ਰਿਤਪਾਲ ਸਿੰਘ ਨੂੰ ਫੜਨ ਲਈ ਤਲਾਸ਼ੀ ਮੁਹਿੰਮ ਚਲਾਈ ਜਾ ਰਹੀ ਹੈ, ਜਿਸ ਤਹਿਤ ਅੱਜ ਇਥੋਂ ਦੇ ਇਕ ਗੁਰਦੁਆਰੇ ਨੇੜਿਓਂ ਇਕ ਲਾਵਾਰਿਸ ਕਾਰ ਬਰਾਮਦ ਕੀਤੀ ਹੈ। ਪੁਲਿਸ ਵਲੋਂ....
ਗਿ੍ਫ਼ਤਾਰੀ ਵਾਹਿਗੁਰੂ ਦੇ ਹੱਥ ਵਿਚ- ਅੰਮ੍ਰਿਤਪਾਲ
. . .  1 day ago
ਜਲੰਧਰ, 29 ਮਾਰਚ- 18 ਮਾਰਚ ਤੋਂ ਬਾਅਦ ਅੱਜ ਅੰਮ੍ਰਿਤਪਾਲ ਸਿੰਘ ਦੀ ਪਹਿਲੀ ਵੀਡੀਓ ਸਾਹਮਣੇ ਆਈ ਹੈ। ਇਸ ਵਿਚ ਉਸ ਵਲੋਂ ਜਥੇਦਾਰ ਨੂੰ ਅਪੀਲ ਕਰਦਿਆਂ ਕਿਹਾ ਗਿਆ ਕਿ ਵਿਸਾਖੀ ’ਤੇ ਸਰਬਤ ਖ਼ਾਲਸਾ....
ਕਾਂਗੜਾ ਦੀ ਚਾਹ ਨੂੰ ਮਿਲਿਆ ਜੀ.ਆਈ. ਟੈਗ
. . .  1 day ago
ਨਵੀਂ ਦਿੱਲੀ, 29 ਮਾਰਚ- ਭਾਰਤ ਦੀ ਕਾਂਗੜਾ ਚਾਹ ਨੂੰ ਯੂਰਪੀਅਨ ਕਮਿਸ਼ਨ ਦਾ ਜੀ.ਆਈ. ਟੈਗ ਮਿਲਿਆ...
ਮੱਧ ਪ੍ਰਦੇਸ਼: ਨਾਮੀਬੀਆਈ ਤੋਂ ਆਈ ਮਾਦਾ ਚੀਤਾ ਨੇ ਦਿੱਤਾ 4 ਸ਼ਾਵਕਾਂ ਨੂੰ ਜਨਮ
. . .  1 day ago
ਭੋਪਾਲ, 29 ਮਾਰਚ- ਸ਼ਿਓਪੁਰ ਦੇ ਕੁਨੋ ਨੈਸ਼ਨਲ ਪਾਰਕ ਵਿਚ ਨਾਮੀਬੀਆਈ ਤੋਂ ਆਈ ਮਾਦਾ ਚੀਤਾ ਨੇ 4 ਸ਼ਾਵਕਾਂ ਨੂੰ ਜਨਮ ਦਿੱਤਾ ਹੈ। ਵਾਤਾਵਰਣ, ਜੰਗਲਾਤ ਅਤੇ ਜਲਵਾਯੂ ਪਰਿਵਰਤਨ ਬਾਰੇ ਕੇਂਦਰੀ ਕੈਬਨਿਟ ਮੰਤਰੀ ਭੂਪੇਂਦਰ ਯਾਦਵ ਨੇ 17 ਸਤੰਬਰ 2022 ਨੂੰ ਭਾਰਤ ਵਿਚ ਲਿਆਂਦੇ ਚੀਤਿਆਂ...
ਅੰਮ੍ਰਿਤਪਾਲ ਖ਼ਿਲਾਫ਼ ਪੁਲਿਸ ਨੇ ਜਾਰੀ ਕੀਤਾ ‘ਹਿਊ ਐਂਡ ਕ੍ਰਾਈ’ ਨੋਟਿਸ
. . .  1 day ago
ਅੰਮ੍ਰਿਤਸਰ, 29 ਮਾਰਚ- ਅੰਮ੍ਰਿਤਸਰ ਦਿਹਾਤੀ ਪੁਲਿਸ ਨੇ ਅੱਜ ਵਾਰਿਸ ਪੰਜਾਬ ਦੇ ਮੁਖੀ ਅੰਮ੍ਰਿਤਪਾਲ ਸਿੰਘ ਦੇ ਖ਼ਿਲਾਫ਼ ‘ਹਿਊ ਐਂਡ ਕ੍ਰਾਈ’ ਨੋਟਿਸ ਜਾਰੀ ਕੀਤਾ ਕਿਉਂਕਿ ਖੁਫ਼ੀਆ ਸੂਚਨਾਵਾਂ ਦੇ ਸੁਝਾਅ ਤੋਂ ਬਾਅਦ ਅੰਮ੍ਰਿਤਸਰ, ਤਲਵੰਡੀ ਸਾਬੋ ਬਠਿੰਡਾ ਅਤੇ ਆਨੰਦਪੁਰ ਸਾਹਿਬ ਵਿਚ ਹਾਈ ਅਲਰਟ ਜਾਰੀ ਕੀਤਾ....
ਮੁੱਖ ਮੰਤਰੀ ਗਿਆਨੀ ਹਰਪ੍ਰੀਤ ਸਿੰਘ ਸੰਬੰਧੀ ਕੀਤੀ ਟਵੀਟ ਲਈ ਤੁਰੰਤ ਮਾਫ਼ੀ ਮੰਗਣ- ਐਡਵੋਕੇਟ ਧਾਮੀ
. . .  1 day ago
ਅੰਮ੍ਰਿਤਸਰ, 29 ਮਾਰਚ (ਜਸਵੰਤ ਸਿੰਘ ਜੱਸ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਅਤੇ ਸ਼੍ਰੋਮਣੀ ਕਮੇਟੀ ਦੀਆਂ ਟਵਿੱਟਰ ਪੋਸਟਾਂ ਨੂੰ ਭਾਰਤ ਅੰਦਰ ਬੈਨ ਕਰਨ ਦੀ ਕਰੜੀ ਨਿਖੇਧੀ ਕਰਦਿਆਂ ਸਰਕਾਰਾਂ ਨੂੰ ਜ਼ਾਬਤੇ ਅੰਦਰ ਰਹਿਣ.....
ਭਾਰਤ ਤੇਜ਼ੀ ਨਾਲ ਵਿਕਾਸ ਕਰਨ ਵਾਲੀ ਪ੍ਰਮੁੱਖ ਅਰਥਵਿਵਸਥਾ- ਪ੍ਰਧਾਨ ਮੰਤਰੀ
. . .  1 day ago
ਨਵੀਂ ਦਿੱਲੀ, 29 ਮਾਰਚ- ਅੱਜ ਇੱਥੇ ਹੋਏ ਲੋਕਤੰਤਰ ਲਈ ਸੰਮੇਲਨ ਵਿਚ ਬੋਲਦਿਆਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ ਕਿ ਲੋਕਤੰਤਰ ਸਿਰਫ਼ ਇਕ ਢਾਂਚਾ ਨਹੀਂ ਹੈ। ਇਹ ਆਤਮਾ ਵੀ ਹੈ। ਇਹ ਇਸ ਵਿਸ਼ਵਾਸ ’ਤੇ ਅਧਾਰਤ ਹੈ ਕਿ ਹਰੇਕ ਮਨੁੱਖ ਦੀਆਂ ਲੋੜਾਂ ਅਤੇ ਇੱਛਾਵਾਂ ਬਰਾਬਰ ਮਹੱਤਵਪੂਰਨ ਹਨ। ਇਸ ਲਈ ਭਾਰਤ ਵਿਚ ਸਾਡਾ....
ਹਿਰਾਸਤ ਵਿਚ ਲਏ ਜ਼ਿਆਦਾਤਰ ਨੌਜਵਾਨ ਹੋਏ ਰਿਹਾਅ- ਪੰਜਾਬ ਸਰਕਾਰ
. . .  1 day ago
ਅੰਮ੍ਰਿਤਸਰ, 29 ਮਾਰਚ (ਸੁਰਿੰਦਰਪਾਲ ਸਿੰਘ ਵਰਪਾਲ)- ਪੰਜਾਬ ਸਰਕਾਰ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਸਰਕਾਰ ਨੇ 360 ਨੌਜਵਾਨਾਂ ਨੂੰ ਹਿਰਾਸਤ ਵਿਚ ਲਿਆ ਸੀ, ਜਿੰਨ੍ਹਾ ਵਿਚੋਂ ਸਰਕਾਰ ਨੇ 348 ਨੌਜਵਾਨਾਂ ਨੂੰ ਰਿਹਾਅ ਕਰ ਦਿੱਤਾ ਗਿਆ ਹੈ ਅਤੇ ਰਹਿੰਦੇ 12 ਨੂੰ ਜਲਦ ਰਿਹਾਅ ਕਰ ਦਿੱਤਾ ਜਾਵੇਗਾ। ਸ੍ਰੀ ਅਕਾਲ....
ਅੰਮ੍ਰਿਤਪਾਲ ਸਿੰਘ ਦੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਪਹੁੰਚਣ ਦੀਆਂ ਕਨਸੋਆਂ ’ਤੇ ਪੁਲਿਸ ਹੋਈ ਅਲਰਟ
. . .  1 day ago
ਸ੍ਰੀ ਅਨੰਦਪੁਰ ਸਾਹਿਬ, 29 ਮਾਰਚ (ਜੇ.ਐਸ.ਨਿੱਕੂਵਾਲ/ਕਰਨੈਲ ਸਿੰਘ)- ਵਾਰਿਸ ਪੰਜਾਬ ਦੇ ਸੰਸਥਾ ਦੇ ਮੁਖੀ ਅੰਮ੍ਰਿਤਪਾਲ ਸਿੰਘ ਦੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਸ੍ਰੀ ਅਨੰਦਪੁਰ ਸਾਹਿਬ ਵਿਖੇ ਪਹੁੰਚਣ ਦੀਆਂ ਕਨਸੌਆਂ ਤੋਂ ਬਾਅਦ ਜ਼ਿਲ੍ਹਾ ਪੁਲਿਸ ਰੂਪਨਗਰ ਵਲੋਂ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਸਖ਼ਤ ਸੁਰੱਖਿਆ ਪ੍ਰਬੰਧ ਕਰ ਦਿੱਤੇ ਗਏ ਹਨ। ਪੁਲਿਸ.....
ਬੀ. ਐਸ. ਐਫ਼. ਨੇ ਬਰਾਮਦ ਕੀਤੀ ਦੋ ਪੈਕਟ ਹੈਰੋਇਨ
. . .  1 day ago
ਅਟਾਰੀ, 29 ਮਾਰਚ (ਗੁਰਦੀਪ ਸਿੰਘ ਅਟਾਰੀ)- ਕੌਮਾਂਤਰੀ ਅਟਾਰੀ ਸਰਹੱਦ ’ਤੇ ਤਾਇਨਾਤ ਬੀ.ਐਸ.ਐਫ਼. ਦੀ 144 ਬਟਾਲੀਅਨ ਨੇ ਭਾਰਤ ਪਾਕਿਸਤਾਨ ਸਰਹੱਦ ’ਤੇ ਸਥਿਤ ਬੀ.ਓ.ਪੀ. ਭਰੋਭਾਲ ਦੇ ਇਲਾਕੇ ਵਿਚੋ ਦੋ ਕੰਟੇਨਰ ਬਰਾਮਦ ਕੀਤੇ। ਕੰਟੇਨਰਾਂ ਨੂੰ ਖੋਲ੍ਹਣ ’ਤੇ ਉਨ੍ਹਾਂ ਵਿਚੋਂ ਦੋ ਪੈਕਟ ਹੈਰੋਇਨ ਦੇ ਬਰਾਮਦ ਹੋਏ, ਜਿਨ੍ਹਾਂ....
ਅੰਮ੍ਰਿਤਪਾਲ ਦੇ ਤਿੰਨ ਸਾਥੀਆਂ ਨੂੰ ਭੇਜਿਆ ਗਿਆ ਨਿਆਂਇਕ ਹਿਰਾਸਤ ’ਚ
. . .  1 day ago
ਅਜਨਾਲਾ, 29 ਮਾਰਚ (ਗੁਰਪ੍ਰੀਤ ਸਿੰਘ ਢਿੱਲੋਂ)- ਅੰਮ੍ਰਿਤਪਾਲ ਸਿੰਘ ਦੇ ਤਿੰਨ ਸਾਥੀਆਂ ਈਸ਼ਵਰ ਸਿੰਘ, ਸੁਖਪ੍ਰੀਤ ਸਿੰਘ ਅਤੇ ਕੁਲਵੰਤ ਸਿੰਘ ਨੂੰ ਅੱਜ ਇੱਥੇ ਅਦਾਲਤ ਵਿਚ ਪੇਸ਼ ਕੀਤਾ ਗਿਆ। ਅਦਾਲਤ ਵਲੋਂ ਤਿੰਨਾਂ ਨੂੰ ਨਿਆਂਇਕ ਹਿਰਾਸਤ ਲਈ ਜੇਲ੍ਹ....
ਨਹੀਂ ਬੈਨ ਹੋਇਆ ਗਿਆਨੀ ਹਰਪ੍ਰੀਤ ਸਿੰਘ ਦਾ ਟਵਿਟਰ ਅਕਾਊਂਟ
. . .  1 day ago
ਅੰਮ੍ਰਿਤਸਰ, 29 ਮਾਰਚ (ਜਸਵੰਤ ਸਿੰਘ ਜੱਸ)- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਵਲੋਂ ਬੀਤੇ ਦਿਨੀਂ 27 ਮਾਰਚ ਨੂੰ ਸਿੱਖ ਜਥੇਬੰਦੀਆਂ ਦੀ ਬੁਲਾਈ ਗਈ ਵਿਸ਼ੇਸ਼ ਇਕੱਤਰਤਾ ਕਰਨ ਸੰਬੰਧੀ ਟਵਿੱਟਰ ਖ਼ਾਤੇ ’ਤੇ ਅਪਲੋਡ ਕੀਤਾ ਗਿਆ ਪੋਸਟਰ ਭਾਰਤ ਵਿਚ ਹੁਣ ਟਵਿੱਟਰ ’ਤੇ ਦਿਖਾਈ ਨਹੀਂ ਦੇਵੇਗਾ। ਪ੍ਰਾਪਤ ਜਾਣਕਾਰੀ....
ਲੋਕ ਸਭਾ ਤੇ ਰਾਜ ਸਭਾ ਦੀ ਕਾਰਵਾਈ 3 ਅਪ੍ਰੈਲ ਸਵੇਰੇ 11 ਵਜੇ ਤੱਕ ਲਈ ਮੁਲਤਵੀ
. . .  1 day ago
ਲੋਕ ਸਭਾ ਤੇ ਰਾਜ ਸਭਾ ਦੀ ਕਾਰਵਾਈ 3 ਅਪ੍ਰੈਲ ਸਵੇਰੇ 11 ਵਜੇ ਤੱਕ ਲਈ ਮੁਲਤਵੀ
ਅੰਮ੍ਰਿਤਪਾਲ ਸਿੰਘ ਦੇ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਆਉਣ ਦੀ ਚਰਚਾ ਦੇ ਚਲਦਿਆਂ ਪੁਲਿਸ ਵਲੋਂ ਸ੍ਰੀ ਦਰਬਾਰ ਸਹਿਬ ਦੁਆਲੇ ਸਖ਼ਤ ਸੁਰੱਖਿਆ ਪ੍ਰਬੰਧ
. . .  1 day ago
ਅੰਮ੍ਰਿਤਸਰ, 29 ਮਾਰਚ (ਜਸਵੰਤ ਸਿੰਘ ਜੱਸ)- ਵਾਰਸ ਪੰਜਾਬ ਦੇ ਜਥੇਬੰਦੀ ਦੇ ਮੁਖੀ ਅੰਮ੍ਰਿਤਪਾਲ ਸਿੰਘ, ਜਿਸ ਦੀ ਗ੍ਰਿਫ਼ਤਾਰੀ ਨੂੰ ਲੈ ਕੇ ਪੁਲਿਸ ਕਈ ਦਿਨਾਂ ਤੋਂ ਉਸ ਦੀ ਭਾਲ ਕਰ ਰਹੀ ਹੈ, ਦੇ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਆ ਕੇ ਆਤਮ ਸਮਰਪਣ ਕਰਨ ਦੀ ਚੱਲ ਰਹੀ ਚਰਚਾ ਦੌਰਾਨ ਪੁਲਿਸ ਵਲੋਂ ਸ੍ਰੀ ਦਰਬਾਰ ਸਾਹਿਬ ਦੇ ਆਲੇ....
ਅੰਮ੍ਰਿਤਪਾਲ ਸਿੰਘ ਦੇ ਦਮਦਮਾ ਸਾਹਿਬ ਪੁੱਜਣ ਦੀਆਂ ਅਫ਼ਵਾਹਾਂ ਦੌਰਾਨ ਵੱਡੀ ਗਿਣਤੀ ਪੁੱਜੀ ਫ਼ੋਰਸ
. . .  1 day ago
ਤਲਵੰਡੀ ਸਾਬੋ, 29 ਮਾਰਚ (ਰਣਜੀਤ ਸਿੰਘ ਰਾਜੂ)- ਵਾਰਿਸ ਪੰਜਾਬ ਦੇ ਜਥੇਬੰਦੀ ਦੇ ਮੁਖੀ ਭਾਈ ਅੰਮ੍ਰਿਤਪਾਲ ਸਿੰਘ ਦੇ ਹੁਣ ਸਿੱਖ ਕੌਮ ਦੇ ਚੌਥੇ ਤਖ਼ਤ, ਤਖ਼ਤ ਸ੍ਰੀ ਦਮਦਮਾ ਸਾਹਿਬ ਪੁੱਜਣ ਦੀ ਅਫ਼ਵਾਹ ਉਪਰੰਤ ਅਚਾਨਕ ਤਲਵੰਡੀ ਸਾਬੋ ’ਚ ਵੱਡੀ ਗਿਣਤੀ ’ਚ ਪੁਲਿਸ ਫ਼ੋਰਸ ਨਜ਼ਰ ਆਉਣ ਲੱਗ ਗਈ ਹੈ। ਨਗਰ ਦੇ ਨਿਸ਼ਾਨ-ਏ-ਖ਼ਾਲਸਾ ਚੌਂਕ ਤੋਂ ਲੈ....
ਲੁਧਿਆਣਾ ਵਿਚ ਹਾਈ ਅਲਰਟ
. . .  1 day ago
ਲੁਧਿਆਣਾ, 30 ਮਾਰਚ (ਪਰਮਿੰਦਰ ਸਿੰਘ ਆਹੂਜਾ)- ਲੁਧਿਆਣਾ ਪੁਲਿਸ ਵਲੋਂ ਅੱਜ ਬਾਅਦ ਦੁਪਹਿਰ ਅਚਾਨਕ ਸ਼ਹਿਰ ਵਿਚ ਹਾਈ ਅਲਰਟ ਜਾਰੀ ਕਰ ਦਿੱਤਾ ਗਿਆ ਹੈ। ਜਾਣਕਾਰੀ ਅਨੁਸਾਰ ਸ਼ਹਿਰ ਵਿਚ ਪੁਲਿਸ ਵਲੋਂ ਸਖ਼ਤ ਨਾਕੇਬੰਦੀ ਕੀਤੀ ਗਈ ਹੈ ਅਤੇ ਵਾਹਨਾਂ ਦੀ ਤਲਾਸ਼ੀ ਲਈ ਜਾ ਰਹੀ ਹੈ। ਸ਼ਹਿਰ ਵਿਚ ਆਉਣ ਵਾਲੇ....
ਰਾਹੁਲ ਗਾਂਧੀ ਮੀਟਿੰਗ ਲਈ ਪਹੁੰਚੇ ਸੀ.ਪੀ.ਪੀ. ਦਫ਼ਤਰ
. . .  1 day ago
ਨਵੀਂ ਦਿੱਲੀ, 29 ਮਾਰਚ- ਕਾਂਗਰਸ ਨੇਤਾ ਰਾਹੁਲ ਗਾਂਧੀ ਸੀ.ਪੀ.ਪੀ. ਦਫ਼ਤਰ ਵਿਚ ਲੋਕ ਸਭਾ ਅਤੇ ਰਾਜ ਸਭਾ ਦੇ ਕਾਂਗਰਸੀ ਸੰਸਦ ਮੈਂਬਰਾਂ ਦੀ ਮੀਟਿੰਗ ਵਿਚ.....
ਡੀ.ਐਸ.ਪੀ. ਪੱਧਰ ਦੇ 24 ਅਧਿਕਾਰੀਆਂ ਦੇ ਹੋਏ ਤਬਾਦਲੇ
. . .  1 day ago
ਚੰਡੀਗੜ੍ਹ, 29 ਮਾਰਚ- ਪੰਜਾਬ ਪੁਲਿਸ ਦੇ ਡੀ.ਜੀ.ਪੀ. ਵਲੋਂ ਪੱਤਰ ਜਾਰੀ ਕਰਕੇ ਡੀ.ਐਸ. ਪੀ. ਪੱਧਰ ਦੇ 24 ਅਧਿਕਾਰੀਆਂ.....
ਸਾਬਕਾ ਵਿਧਾਇਕ ਵੈਦ ਮੁੜ ਵਿਜੀਲੈਂਸ ਦਫ਼ਤਰ ਪੁੱਜੇ
. . .  1 day ago
ਲੁਧਿਆਣਾ, 29 ਮਾਰਚ (ਪਰਮਿੰਦਰ ਸਿੰਘ ਆਹੂਜਾ)- ਆਮਦਨ ਤੋਂ ਵੱਧ ਜਾਇਦਾਦ ਬਣਾਉਣ ਦੇ ਮਾਮਲੇ ਵਿਚ ਵਿਜੀਲੈਂਸ ਬਿਊਰੋ ਵਲੋਂ ਸ਼ੁਰੂ ਕੀਤੀ ਗਈ ਜਾਂਚ ਵਿਚ ਸ਼ਾਮਿਲ ਹੋਣ ਲਈ ਅੱਜ ਸਾਬਕਾ ਵਿਧਾਇਕ ਕੁਲਦੀਪ ਸਿੰਘ ਵੈਦ ਵਿਜੀਲੈਂਸ ਦਫ਼ਤਰ ਪੁੱਜੇ ਹਨ, ਇਹ ਉਨ੍ਹਾਂ ਦੀ ਦੂਜੀ ਪੇਸ਼ੀ ਹੈ। ਇਸ ਤੋਂ ਪਹਿਲਾਂ ਪਿਛਲੇ ਹਫ਼ਤੇ ਵੀ...
ਰਾਮਨੌਵੀਂ ਦੀ ਛੁੱਟੀ ਦੌਰਾਨ ਵੀ ਹੋਵੇਗਾ ਰਜਿਸਟਰੀਆਂ ਦਾ ਕੰਮ
. . .  1 day ago
ਚੰਡੀਗੜ੍ਹ, 29 ਮਾਰਚ- ਪੰਜਾਬ ਸਰਕਾਰ ਵਲੋਂ ਅੱਜ ਇਕ ਹੁਕਮ ਜਾਰੀ ਕਰਕੇ ਰਾਮਨੌਵੀਂ ਦੀ ਛੁੱਟੀ ਦੌਰਾਨ ਵੀ ਸੂਬੇ ਭਰ ਵਿਚ ਜਾਇਦਾਦ ਦੀਆਂ ਰਜਿਸਟਰੀਆਂ ਦਾ ਕੰਮਕਾਜ ਕੀਤੇ ਜਾਣ ਦੇ ਹੁਕਮ ਜਾਰੀ ਕੀਤੇ ਹਨ। ਇਸ ਸੰਬੰਧੀ ਸਮੂਹ ਸਬ ਰਜਿਸਟਰਾਰਾਂ ਨੂੰ ਇਨ੍ਹਾਂ ਹੁਕਮਾਂ....
ਪੰਜਾਬ ਪੁਲਿਸ ਵਿਚ ਆਈ.ਪੀ.ਐਸ. ਅਤੇ ਪੀ.ਪੀ.ਐਸ.ਅਧਿਕਾਰੀਆਂ ਦੇ ਹੋਏ ਤਬਾਦਲੇ
. . .  1 day ago
ਚੰਡੀਗੜ੍ਹ, 29 ਮਾਰਚ- ਪੰਜਾਬ ਸਰਕਾਰ ਵਲੋਂ 1 ਆਈ.ਪੀ. ਐਸ. ਅਤੇ 8 ਪੀ.ਪੀ.ਐਸ.ਅਧਿਕਾਰੀਆਂ ਦੇ ਤਬਾਦਲੇ ਕਰ ਦਿੱਤੇ ਗਏ ਹਨ। ਸਰਕਾਰ ਵਲੋਂ ਇਸ ਸੰਬੰਧੀ ਪੱਤਰ ਕਰ...
ਜਲੰਧਰ ਵਿਚ 10 ਮਈ ਨੂੰ ਹੋਣਗੀਆਂ ਉਪ- ਚੋਣਾਂ- ਭਾਰਤੀ ਚੋਣ ਕਮਿਸ਼ਨ
. . .  1 day ago
ਨਵੀਂ ਦਿੱਲੀ, 29 ਮਾਰਚ- ਮੁੱਖ ਚੋਣ ਅਧਿਕਾਰੀ ਰਾਜੀਵ ਕੁਮਾਰ ਵਲੋਂ ਪ੍ਰੈਸ ਕਾਨਫ਼ਰੰਸ ਦੌਰਾਨ ਜਲੰਧਰ ਵਿਚ ਹੋਣ ਵਾਲੀ ਜ਼ਿਮਨੀ ਚੋਣ ਦੀ ਮਿਤੀ ਦਾ ਐਲਾਨ ਕਰ ਦਿੱਤਾ ਗਿਆ ਹੈ। ਜ ਲੰਧਰ ਵਿਚ 10 ਮਈ ਨੂੰ ਵੋਟਾਂ ਪਾਈਆਂ ਜਾਣਗੀਆਂ ਅਤੇ ਇਨ੍ਹਾਂ ਦੀ ਗਿਣਤੀ 13 ਮਈ ਨੂੰ ਕੀਤੀ ਜਾਵੇਗੀ। ਦੱਸ...
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 10 ਮੱਘਰ ਸੰਮਤ 553

ਅੰਮ੍ਰਿਤਸਰ

ਗੁਰੂ ਨਾਨਕ ਦੇਵ ਯੂਨੀਵਰਸਿਟੀ ਨੇ ਮਨਾਇਆ ਆਪਣਾ 52ਵਾਂ ਸਥਾਪਨਾ ਦਿਵਸ

ਅੰਮਿ੍ਤਸਰ, 24 ਨਵੰਬਰ (ਸੁਰਿੰਦਰਪਾਲ ਸਿੰਘ ਵਰਪਾਲ)-ਗੁਰੂ ਨਾਨਕ ਦੇਵ ਯੂਨੀਵਰਸਿਟੀ ਵਲੋਂ ਅੱਜ ਆਪਣਾ 52ਵਾਂ ਸਥਾਪਨਾ ਦਿਵਸ ਮਨਾਇਆ ਗਿਆ | ਸਥਾਪਨਾ ਦਿਵਸ ਦੀ ਸ਼ੁਰੂਆਤ ਦੌਰਾਨ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ, ਉਪਰੰਤ ਸ੍ਰੀ ਦਰਬਾਰ ਸਾਹਿਬ ਦੇ ਹਜ਼ੂਰੀ ਰਾਗੀ ...

ਪੂਰੀ ਖ਼ਬਰ »

ਦੀ ਰੈਵੀਨਿਊ ਪਟਵਾਰ ਯੂਨੀਅਨ ਵਲੋਂ 5ਵਾਂ ਖ਼ੂਨਦਾਨ ਕੈਂਪ ਅੱਜ

ਅੰਮਿ੍ਤਸਰ, 24 ਨਵੰਬਰ (ਰੇਸ਼ਮ ਸਿੰਘ)-ਦੀ ਰੈਵੀਨਿਊ ਪਟਵਾਰ ਯੂਨੀਅਨ ਵਲੋਂ ਹਰ ਸਾਲ ਦੀ ਤਰ੍ਹਾਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਆਗਮਨ ਪੁਰਬ ਨੂੰ ਸਮਰਪਿਤ ਸਰਬੱਤ ਦੇ ਭਲੇ ਲਈ ਵਿਸ਼ਾਲ ਖੂਨਦਾਨ ਕੈਂਪ ਗੁਰਦੁਆਰਾ ਛੇਵੀਂ ਪਾਤਸ਼ਾਹੀ ਏ ਬਲਾਕ ਰਣਜੀਤ ਐਵੀਨਿਊ ਵਿਖੇ ...

ਪੂਰੀ ਖ਼ਬਰ »

ਜ਼ਿਲ੍ਹਾ ਪੁਲਿਸ ਮੁਖੀ ਕੌਸਲ ਵਲੋਂ ਰਾਤ ਸਮੇਂ ਥਾਣਿਆਂ ਦੀ ਅਚਨਚੇਤੀ ਜਾਂਚ

ਅੰਮਿ੍ਤਸਰ, 24 ਨਵੰਬਰ (ਰੇਸ਼ਮ ਸਿੰਘ)-ਜ਼ਿਲ੍ਹਾ ਪੁਲਿਸ ਮੁਖੀ ਦਿਹਾਤੀ ਸ੍ਰੀ ਰਾਕੇਸ਼ ਕੌਸਲ ਵਲੋਂ ਪੁਲਿਸ ਨੂੰ ਚੁਸਤ-ਦਰੁਸਤ ਕਰਨ ਲਈ ਨਾਕਿਆਂ ਤੇ ਥਾਣਿਆਂ ਦੀ ਅਚਨਚੇਤੀ ਚੈਕਿੰਗ ਸ਼ੁਰੂ ਕਰ ਦਿੱਤੀ ਗਈ ਹੈ ਜਿਸ ਤਹਿਤ ਉਨ੍ਹਾਂ ਬੀਤੀ ਅੱਧੀ ਰਾਤ ਤੋਂ ਬਾਅਦ ਕਰੀਬ ਡੇਢ ...

ਪੂਰੀ ਖ਼ਬਰ »

ਸਿੱਖਿਆ ਨੂੰ ਹਾਈਟੈੱਕ ਕਰਨ ਵਾਲੇ ਕੰਪਿਊਟਰ ਅਧਿਆਪਕ ਹੋਏ ਸਰਕਾਰੀ ਬੇਰੁਖ਼ੀ ਦਾ ਸ਼ਿਕਾਰ

ਅਮਿ੍ਤਸਰ 24 ਨਵੰਬਰ (ਸੁਰਿੰਦਰਪਾਲ ਸਿੰਘ ਵਰਪਾਲ)-ਪੰਜਾਬ ਸਰਕਾਰ ਦੀ ਪਿਕਟਸ ਸੋਸਾਇਟੀ ਅਧੀਨ ਰੈਗੂਲਰ ਤੌਰ 'ਤੇ ਕੰਮ ਕਰ ਰਹੇ ਕੰਪਿਊਟਰ ਅਧਿਆਪਕਾਂ ਨੂੰ ਸਿੱਖਿਆ ਵਿਭਾਗ ਵਿਚ ਮਰਜ਼ ਕਰਨ ਦੀ ਮੰਗ ਨੂੰ ਜਾਇਜ਼ ਐਲਾਨਦਿਆਂ ਡੈਮੋਕ੍ਰੇਟਿਕ ਟੀਚਰਜ਼ ਫਰੰਟ ਪੰਜਾਬ ਦੇ ...

ਪੂਰੀ ਖ਼ਬਰ »

ਕਿਸਾਨ ਅੰਦੋਲਨ ਸਮਾਪਤ ਕਰ ਕੇ ਆਪਣੇ ਘਰਾਂ ਨੂੰ ਪਰਤ ਆਉਣ-ਪ੍ਰੋ: ਚਾਵਲਾ

ਅੰਮਿ੍ਤਸਰ, 24 ਨਵੰਬਰ (ਹਰਮਿੰਦਰ ਸਿੰਘ)-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਲੋਂ ਤਿੰਨ ਖੇਤੀ ਕਾਨੂੰਨ ਵਾਪਸ ਲੈਣ ਦਾ ਐਲਾਣ ਕੀਤਾ ਜਾਣਾ ਅਤੇ ਅੱਜ ਕੈਬਨਿਟ ਵਿਚ ਕਾਨੂੰਨ ਵਾਪਸ ਲੈਣ ਤੇ ਮੋਹਰ ਲਗਾਏ ਜਾਣਾ ਦੇਸ਼ ਲਈ ਚੰਗੀ ਖਬਰ ਹੈ | ਕਿਸਾਨ ਆਗੂਆਂ ਤੋਂ ਇਹ ਉਮੀਦ ਕੀਤੀ ...

ਪੂਰੀ ਖ਼ਬਰ »

ਸੰਤ ਸਿੰਘ ਸੁੱਖਾ ਸਿੰਘ ਕਾਲਜ ਆਫ਼ ਕਾਮਰਸ ਫਾਰ ਵਿਮੈਨ ਦੀ ਪਲੇਸਮੈਂਟ ਕਮੇਟੀ ਵਲੋਂ ਵਿਸ਼ੇਸ਼ ਸੈਮੀਨਾਰ

ਅੰਮਿ੍ਤਸਰ, 24 ਨਵੰਬਰ (ਜੱਸ)-ਸੰਤ ਸਿੰਘ ਸੁੱਖਾ ਸਿੰਘ ਕਾਲਜ ਆਫ ਕਾਮਰਸ ਫਾਰ ਵਿਮੈਨ ਦੀ ਪਲੇਸਮੈਂਟ ਕਮੇਟੀ ਵਲੋਂ ਕਾਲਜ ਵਿਖੇ ਇਕ ਸਪੈਸ਼ਲ ਸੈਸ਼ਨ 'ਸਕਸੈਸ ਮੰਤਰਾ ਫਾਰ ਗਵਰਨਮੈਂਟ ਕੰਪੀਟੀਟਿਵ ਐਗਜ਼ਾਮਸ' ਕਰਵਾਇਆ ਗਿਆ | ਇਸ ਵਿਸ਼ੇਸ਼ ਸੈਸ਼ਨ ਦਾ ਉਦੇਸ਼ ਵਿਦਿਆਰਥੀਆਂ ...

ਪੂਰੀ ਖ਼ਬਰ »

ਮੇਅਰ ਵਲੋਂ ਕੇਂਦਰੀ ਹਲਕੇ 'ਚ ਐੱਲ. ਈ. ਡੀ. ਸਟਰੀਟ ਲਾਈਟਾਂ ਲਗਾਉਣ ਦੇ ਕੰਮ ਦਾ ਉਦਘਾਟਨ

ਅੰਮਿ੍ਤਸਰ, 24 ਨਵੰਬਰ (ਹਰਮਿੰਦਰ ਸਿੰਘ)-ਗੁਰੂ ਦੀ ਨਗਰੀ 'ਚ ਕਰਵਾਏ ਜਾ ਰਹੇ ਵਿਕਾਸ ਕਾਰਜਾਂ ਦੀ ਲੜੀ ਤਹਿਤ ਮੇਅਰ ਕਰਮਜੀਤ ਸਿੰਘ ਰਿੰਟੂ ਵਲੋਂ ਵਿਧਾਨ ਸਭਾ ਹਲਕਾ ਕੇਂਦਰੀ ਅਧੀਨ ਵਾਡਰ ਨੰ: 54 ਦੇ ਇਸਲਾਮਾਬਾਦ ਦੀ 12 ਮਕਾਨ ਆਬਾਦੀ ਵਿਖੇ ਆਧੁਨਿਕ ਐੱਲ. ਈ. ਡੀ. ਸਮਾਰਟ ਸਟਰੀਟ ...

ਪੂਰੀ ਖ਼ਬਰ »

ਅੰਮਿ੍ਤਸਰ ਬੱਸ ਅੱਡੇ 'ਤੇ ਯਾਤਰੀਆਂ ਦੀ ਸੁਰੱਖਿਆ 'ਰੱਬ ਭਰੋਸੇ'

ਅੰਮਿ੍ਤਸਰ, 24 ਨਵੰਬਰ (ਗਗਨਦੀਪ ਸ਼ਰਮਾ)-ਸ਼ਹੀਦ ਮਦਨ ਲਾਲ ਢੀਂਗਰਾ ਅੰਤਰਰਾਜੀ ਬੱਸ ਅੱਡਾ (ਅੰਮਿ੍ਤਸਰ) 'ਤੇ ਯਾਤਰੀਆਂ ਦੀ ਸੁਰੱਖਿਆ 'ਰੱਬ ਭਰੋਸੇ' ਹੈ | ਕਿਉਂਕਿ ਕਿਧਰੇ ਪੁਲਿਸ ਮੁਲਾਜ਼ਮ ਤਾਇਨਾਤ ਨਹੀਂ ਹਨ ਤੇ ਵਧੇਰੇਤਰ ਸੀ. ਸੀ. ਟੀ. ਵੀ ਕੈਮਰੇ ਵੀ ਕੰਮ ਨਹੀਂ ਕਰ ਰਹੇ | ...

ਪੂਰੀ ਖ਼ਬਰ »

ਗੁਰਮੀਤ ਬਾਵਾ ਦੀਆਂ ਅਸਥੀਆਂ ਗੋਇੰਦਵਾਲ ਸਾਹਿਬ ਬਿਆਸ 'ਚ ਜਲ ਪ੍ਰਵਾਹ

ਅੰਮਿ੍ਤਸਰ, 24 ਨਵੰਬਰ (ਹਰਮਿੰਦਰ ਸਿੰਘ)-ਸਵ: ਪੰਜਾਬੀ ਲੋਕ ਗਾਇਕਾ ਗੁਰਮੀਤ ਬਾਵਾ ਦੀਆਂ ਅਸਥੀਆਂ ਅੱਜ ਚਾਟੀਵਿੰਡ ਨੇੜੇ ਸ਼ਮਸ਼ਾਨਘਾਟ ਤੋਂ ਚੁੱਗਣ ਉਪਰੰਤ ਅੱਜ ਸ੍ਰੀ ਗੋਇੰਦਵਾਲ ਸਾਹਿਬ ਬਿਆਸ ਦਰਿਆ 'ਚ ਜਲ ਪ੍ਰਵਾਹ ਕੀਤੀਆਂ ਗਈਆਂ | ਇਸ ਮੌਕੇ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ 'ਚੋਂ ਬੇਟੀ ਗਲੋਰੀ ਬਾਵਾ, ਦੋਹਤਾ ਰਿਦਾਨ, ਦੋਹਤਰੀ ਪੂਰਵਾ, ਰਾਵੀ ਤੋਂ ਇਲਾਵਾ ਵਿਰਸਾ ਵਿਹਾਰ ਵਲੋਂ ਭੁਪਿੰਦਰ ਸੰਧੂ, ਬਾਬਾ ਬਾਲੀ ਸਿੰਘ ਉਨ੍ਹਾਂ ਦਾ ਬੇਟਾ ਭੁਪਿੰਦਰ ਸਿੰਘ ਗੋਇੰਦਵਾਲ ਵੀ ਮੌਜੂਦ ਸਨ |

ਖ਼ਬਰ ਸ਼ੇਅਰ ਕਰੋ

 

ਹੋਲੀ ਹਾਰਟ ਪ੍ਰੈਜ਼ੀਡੈਂਸੀ ਸਕੂਲ ਦੀ ਵਿਦਿਆਰਥਣ ਗੁਨਵੀਨ ਕੌਰ ਨੇ ਕੀਤਾ ਸ਼ਾਨਦਾਰ ਪ੍ਰਦਰਸ਼ਨ

ਅੰਮਿ੍ਤਸਰ, 24 ਨਵੰਬਰ (ਸੁਰਿੰਦਰਪਾਲ ਸਿੰਘ ਵਰਪਾਲ)-ਹੋਲੀ ਹਾਰਟ ਪ੍ਰੈਜ਼ੀਡੈਂਸੀ ਸਕੂਲ ਦੀ ਵਿਦਿਆਰਥਣ ਨੇ ਸ਼ਹੀਦ ਏ ਪੰਜਾਬ ਸਪੋਰਟਸ ਕਲੱਬ ਵਲੋਂ ਕਰਵਾਏ ਗਏ ਇੰਟਰ ਸਕੂਲ ਅਥਲੈਟਿਕਸ ਪ੍ਰਤੀਯੋਗਿਤਾ 'ਚ ਸ਼ਾਨਦਾਰ ਪ੍ਰਦਰਸ਼ਨ ਕੀਤਾ | ਇਸ ਦੌਰਾਨ 30 ਵਿਦਿਆਰਥੀਆਂ ਨੇ ...

ਪੂਰੀ ਖ਼ਬਰ »

ਜੁੱਤੀਆਂ ਦੇ ਤਿੰਨ ਮੰਜ਼ਿਲੀ ਸ਼ੋਅ ਨੂੰ ਲੱਗੀ ਭਿਆਨਕ ਅੱਗ

ਅੰਮਿ੍ਤਸਰ, 24 ਨਵੰਬਰ (ਹਰਮਿੰਦਰ ਸਿੰਘ)-ਸਥਾਨਕ ਸੁਲਤਾਨਵਿੰਡ ਚੌਕ ਨੇੜੇ ਜੁੱਤੀਆਂ ਦੇ ਤਿੰਨ ਮੰਜ਼ਿਲੀ ਸ਼ੋਅ-ਰੂਮ ਵਿਚ ਅਚਾਨਕ ਅੱਗ ਲੱਗਣ ਕਾਰਨ ਉਸ ਵਿਚ ਪਿਆ ਲੱਖਾਂ ਰੁਪਏ ਦਾ ਸਾਮਾਨ ਸੜ ਕੇ ਸੁਆਹ ਹੋ ਗਿਆ | ਇਸ ਸਬੰਧ ਵਿਚ ਜ਼ਿਲ੍ਹਾ ਸਹਾਇਕ ਫਾਇਰ ਅਫ਼ਸਰ ਲਵਪ੍ਰੀਤ ...

ਪੂਰੀ ਖ਼ਬਰ »

ਕਿਸਾਨ ਮੋਰਚਿਆਂ ਦੇ ਇੱਕ ਸਾਲ ਪੂਰਾ ਹੋਣ 'ਤੇ ਦਿੱਲੀ ਕੂਚ ਕਰਨਗੇ ਪੰਜਾਬ ਦੇ ਅਧਿਆਪਕ

ਅੰਮਿ੍ਤਸਰ, 24 ਨਵੰਬਰ (ਸੁਰਿੰਦਰਪਾਲ ਸਿੰਘ ਵਰਪਾਲ)-ਦਿੱਲੀ ਦੇ ਵੱਖ-ਵੱਖ ਬਾਰਡਰਾਂ 'ਤੇ ਚੱਲ ਰਹੇ ਕਿਸਾਨ ਮੋਰਚਿਆਂ ਦਾ ਇਕ ਸਾਲ ਪੂਰਾ ਹੋਣ ਮੌਕੇ ਸੰਯੁਕਤ ਕਿਸਾਨ ਮੋਰਚੇ ਵਲੋਂ ਦਿੱਤੇ ਸੱਦੇ ਤਹਿਤ ਡੈਮੋਕ੍ਰੇਟਿਕ ਟੀਚਰਜ਼ ਫਰੰਟ ਦੀ ਅਗਵਾਈ ਵਿਚ ਪੰਜਾਬ ਦੇ ...

ਪੂਰੀ ਖ਼ਬਰ »

ਤਾਲਿਬਾਨ ਨੇ ਪਾਕਿ ਭੇਜੇ ਅਮਰੀਕੀ ਹਥਿਆਰ ਤੇ ਬਖ਼ਤਰਬੰਦ ਵਾਹਨ

ਅੰਮਿ੍ਤਸਰ, 23 ਨਵੰਬਰ (ਸੁਰਿੰਦਰ ਕੋਛੜ)-ਅਫ਼ਗਾਨ ਸ਼ਾਸਕਾਂ ਵਲੋਂ ਹਥਿਆਰ ਅਤੇ ਬਖਤਰਬੰਦ ਗੱਡੀਆਂ ਅਫ਼ਗਾਨਿਸਤਾਨ ਤੋਂ ਪਾਕਿਸਤਾਨ ਨੂੰ ਵੱਡੇ ਟਰਾਲੀਆਂ ਰਾਹੀਂ ਭੇਜੀਆਂ ਜਾ ਰਹੀਆਂ ਹਨ | ਇਹ ਉਹੀ ਹਥਿਆਰ ਤੇ ਗੱਡੀਆਂ ਹਨ ਜੋ ਅਮਰੀਕੀ ਫ਼ੌਜ ਨੇ ਅਫ਼ਗਾਨਿਸਤਾਨ ਛੱਡਣ ...

ਪੂਰੀ ਖ਼ਬਰ »

ਪ੍ਰਧਾਨ ਨਵਜੋਤ ਸਿੰਘ ਸਿੱਧੂ ਵਲੋਂ 14 ਕਰੋੜ ਦੇ ਵਿਕਾਸ ਕਾਰਜਾਂ ਦੇ ਉਦਘਾਟਨ

ਵੇਰਕਾ, 24 ਨਵੰਬਰ (ਪਰਮਜੀਤ ਸਿੰਘ ਬੱਗਾ)-ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਅੱਜ ਆਪਣੇ ਹਲਕਾ ਪੂਰਬੀ ਦੇ ਇਲਾਕੇ ਦੀਨ ਦਿਆਲ ਕਲੋਨੀ ਵੇਰਕਾ ਵਿਖੇ 14 ਕਰੋੜ ਰੁਪਏ ਦੀ ਲਾਗਤ ਨਾਲ ਨਗਰ ਸੁਧਾਰ ਟਰੱਸਟ ਦੁਆਰਾ ਕਰਵਾਏ ਜਾਣ ਵਾਲੇ ਵਿਕਾਸ ...

ਪੂਰੀ ਖ਼ਬਰ »

ਸ਼ੋ੍ਰਮਣੀ ਢਾਡੀ ਸਭਾ ਵਲੋਂ ਮਜੀਠੀਆ ਦੇ ਭਰੋਸੇ ਬਾਅਦ ਮਰਨ ਵਰਤ 4 ਦਸੰਬਰ ਤੱਕ ਮੁਲਤਵੀ-ਪ੍ਰਧਾਨ ਭਾਈ ਐੱਮ. ਏ.

ਅੰਮਿ੍ਤਸਰ, 24 ਨਵੰਬਰ (ਜਸਵੰਤ ਸਿੰਘ ਜੱਸ)-ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਸ਼੍ਰੋਮਣੀ ਢਾਡੀ ਸਭਾ ਵਲੋਂ ਢਾਡੀ ਸਿੰਘਾਂ ਦੇ ਕੁੱਝ ਸ਼ੋ੍ਰਮਣੀ ਕਮੇਟੀ ਅਧਿਕਾਰੀਆਂ ਤੇ ਮੈਂਬਰਾਂ ਨਾਲ ਚੱਲ ਰਹੇ ਵਿਵਾਦ ਦੌਰਾਨ 25 ਨਵੰਬਰ ਨੂੰ ਪ੍ਰਸਤਾਵਿਤ ਮਰਨ ਵਰਤ ਰੱਖਣ ਦਾ ...

ਪੂਰੀ ਖ਼ਬਰ »

7000 ਕੰਪਿਊਟਰ ਅਧਿਆਪਕਾਂ ਵਲੋਂ ਸੂਬਾ ਪੱਧਰੀ ਰੈਲੀ ਅੱਜ

ਅੰਮਿ੍ਤਸਰ, 24 ਨਵੰਬਰ (ਸੁਰਿੰਦਰਪਾਲ ਸਿੰਘ ਵਰਪਾਲ)-ਕੰਪਿਊਟਰ ਅਧਿਆਪਕ ਯੂਨੀਅਨ ਪੰਜਾਬ, ਜ਼ਿਲ੍ਹਾ ਅੰਮਿ੍ਤਸਰ ਦੇ ਪ੍ਰਧਾਨ ਗਗਨਪ੍ਰੀਤ ਸਿੰਘ ਸੰਧੂ ਅਤੇ ਸੀਨੀ: ਮੀਤ ਪ੍ਰਧਾਨ ਗੁਰਇਕਬਾਲ ਸਿੰਘ, ਹਰਪਾਲ ਸਿੰਘ ਨੇ ਦੱਸਿਆ ਕਿ 25 ਨਵੰਬਰ ਨੂੰ ਪੂਰੇ ਪੰਜਾਬ ਵਿਚੋਂ ...

ਪੂਰੀ ਖ਼ਬਰ »

ਗੁ. ਅਟਾਰੀ ਸਾਹਿਬ ਵਿਖੇ ਹੋਏ ਸਮਾਗਮ ਦੌਰਾਨ ਭਾਈ ਰਾਮ ਸਿੰਘ ਹਾਲੈਂਡ ਸਨਮਾਨਿਤ

ਸੁਲਤਾਨਵਿੰਡ, 24 ਨਵੰਬਰ (ਗੁਰਨਾਮ ਸਿੰਘ ਬੁੱਟਰ)-ਇਤਿਹਾਸਕ ਪਿੰਡ ਸੁਲਤਾਨਵਿੰਡ ਸਥਿਤ ਗੁਰਦੁਆਰਾ ਅਟਾਰੀ ਸਾਹਿਬ ਵਿਖੇ ਵਿਸ਼ਵ ਯੁੱਧ ਪਹਿਲਾਂ ਤੇ ਦੂਜਾ ਸ਼ਹੀਦ ਵੈਲਫੇਅਰ ਸੁਸਾਇਟੀ ਵਲੋਂ ਵਿਸ਼ਵ ਯੁੱਧਾਂ ਵਿਚ ਸ਼ਹੀਦ ਹੋਏ ਸਿੱਖ ਫੌਜੀਆਂ ਦੀ ਯਾਦ ਨੂੰ ਸਮਰਪਿਤ ...

ਪੂਰੀ ਖ਼ਬਰ »

ਸਵ: ਕੁਲਵੰਤ ਸਿੰਘ ਸੂਰੀ ਨਮਿਤ ਅੰਤਿਮ ਅਰਦਾਸ ਹੋਈ

ਅੰਮਿ੍ਤਸਰ, 24 ਨਵੰਬਰ (ਹਰਮਿੰਦਰ ਸਿੰਘ)-ਸਵ: ਨਾਵਲਕਾਰ ਨਾਨਕ ਸਿੰਘ ਦੇ ਬੇਟੇ ਕੁਲਵੰਤ ਸਿੰਘ ਸੂਰੀ ਨਮਿਤ ਕੀਰਤਨ ਤੇ ਅੰਤਿਮ ਅਰਦਾਸ ਗੁ: ਸ੍ਰੀ ਗੁਰੂ ਨਾਨਕ ਪ੍ਰਕਾਸ਼ ਰਣਜੀਤ ਐਵੀਨਿਊ ਡੀ. ਬਲਾਕ ਵਿਖੇ ਹੋਈ ਜਿਸ ਵਿਚ ਪਰਿਵਾਰਕ ਮੈਂਬਰਾਂ, ਰਿਸ਼ਤੇਦਾਰਾਂ ਤੋਂ ਇਲਾਵਾ ...

ਪੂਰੀ ਖ਼ਬਰ »

ਸ਼ਹੀਦ ਸਿੰਘਾਂ ਦੇ ਸ਼ਹੀਦੀ ਅਸਥਾਨ 'ਤੇ ਸਰਬੱਤ ਦੇ ਭਲੇ ਲਈ ਧਾਰਮਿਕ ਸਮਾਗਮ

ਚੱਬਾ, 24 ਨਵੰਬਰ (ਜੱਸਾ ਅਨਜਾਣ)-ਸ੍ਰੀ ਹਰਿਮੰਦਰ ਸਾਹਿਬ ਦੀ ਪਵਿੱਤਰਤਾ ਲਈ 1757 ਈ: ਵਿਚ ਅਹਿਮਦ ਸ਼ਾਹ ਅਬਦਾਲੀ ਦੀਆਂ ਫੌਜਾਂ ਨਾਲ ਜੰਗ-ਏ-ਮੈਦਾਨ ਵਿਚ ਲੋਹਾ ਲੈਣ ਵਾਲੇ ਸ਼ਹੀਦ ਬਾਬਾ ਦੀਪ ਸਿੰਘ ਜੀ ਦੇ ਜਥੇ ਦੇ ਮਹਾਨ ਸੂਰਬੀਰ ਜਰਨੈਲ ਸ਼ਹੀਦ ਬਾਬਾ ਪ੍ਰੇਮ ਸਿੰਘ ਤੇ ਸ਼ਹੀਦ ...

ਪੂਰੀ ਖ਼ਬਰ »

ਸੂਬੇ ਦੇ ਲੋਕ ਚੰਨੀ ਦੇ ਫੋਕੇ ਐਲਾਨਾਂ ਤੇ ਕੇਜਰੀਵਾਲ ਦੀਆਂ ਗਾਰੰਟੀਆਂ 'ਚ ਨਹੀਂ ਆਉਣਗੇ-ਮਜੀਠੀਆ

ਚੱਬਾ, 24 ਨਵੰਬਰ (ਜੱਸਾ ਅਨਜਾਣ)-ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵਲੋਂ ਸੂਬੇ ਦੀ ਜਨਤਾ ਨੂੰ ਭਰਮਾਉਣ ਲਈ ਆਏ ਦਿਨ ਹੀ ਨਵੇਂ-ਨਵੇਂ ਐਲਾਨ ਕੀਤੇ ਜਾ ਰਹੇ ਹਨ | ਜਿਸ ਤਰ੍ਹਾਂ ਪਹਿਲਾਂ ਕੈਪਟਨ ਅਮਰਿੰਦਰ ਸਿੰਘ ਨੇ ਨੌਜਵਾਨਾਂ ਨੂੰ ਘਰ-ਘਰ ਨੌਕਰੀ, ਕਰਜ਼ਾ ਮੁਆਫ਼ ਤੇ ਨਸ਼ੇ ...

ਪੂਰੀ ਖ਼ਬਰ »

ਅਸਟੇਟ ਵਿਭਾਗ ਨੇ ਸਥਾਈ ਤੇ ਅਸਥਾਈ ਨਾਜਾਇਜ਼ ਕਬਜ਼ੇ ਛੁਡਵਾਏ

ਅੰਮਿ੍ਤਸਰ, 24 ਨਵੰਬਰ (ਹਰਮਿੰਦਰ ਸਿੰਘ)-ਨਗਰ ਨਿਗਮ ਦੇ ਅਸਟੇਟ ਵਿਭਾਗ ਵਲੋਂ ਗਲੀ ਨੰ: 10, 11 ਮਕਬੂਲਪੁਰਾ, ਮਹਿਤਾ ਰੋਡ ਦੇ ਪਿਛਲੇ ਪਾਸੇ ਸਰਕਾਰੀ 60 ਵਰਗ ਗਜ਼ ਜ਼ਮੀਨ ਉਪਰ ਚਾਰਦੀਵਾਰੀ ਕਰਕੇ ਕੀਤੇ ਨਾਜਾਇਜ਼ ਕਬਜ਼ੇ ਨੂੰ ਮੌਕੇ ਤੋਂ ਹਟਾਇਆ ਗਿਆ ਤੇ ਮੌਕੇ 'ਤੇ ਹੋਈ ...

ਪੂਰੀ ਖ਼ਬਰ »

ਨਿਗਮ ਦੇ ਸਿਹਤ ਵਿਭਾਗ ਨੇ ਹੋਟਲ, ਢਾਬੇ ਤੇ ਰੇਹੜੀ ਵਾਲਿਆਂ ਨੂੰ ਕੀਤਾ ਜਾਗਰੂਕ

ਅੰਮਿ੍ਤਸਰ, 24 ਨਵੰਬਰ (ਹਰਮਿੰਦਰ ਸਿੰਘ)-ਮੇਅਰ ਦੇ ਦਿਸ਼ਾ-ਨਿਰਦੇਸ਼ਾਂ ਤੇ ਸਿਹਤ ਅਫ਼ਸਰ ਦੀ ਹਦਾਇਤਾਂ ਮੁਤਾਬਕ ਅੱਜ ਸੈਨੇਟਰੀ ਇੰਸਪੈਕਟਰ ਵਿਜੈ ਗਿੱਲ ਤੇ ਉਨ੍ਹਾਂ ਦੀ ਟੀਮ ਵਲੋਂ ਬੱਸ ਅੱਡੇ ਦੇ ਆਸ-ਪਾਸ ਸਥਿਤ ਹੋਟਲ, ਢਾਬੇ ਤੇ ਰੇਹੜੀ ਵਾਲਿਆਂ ਨੂੰ ਜਾਗਰੂਕ ਕੀਤਾ ...

ਪੂਰੀ ਖ਼ਬਰ »

ਕਿਸਾਨ ਮਜ਼ਦੂਰ ਜਥੇਬੰਦੀ ਦਾ 35ਵਾਂ ਵਿਸ਼ਾਲ ਕਾਫ਼ਲਾ ਸਿੰਘੂ ਬਾਰਡਰ ਲਈ ਰਵਾਨਾ

ਅੰਮਿ੍ਤਸਰ, 24 ਨਵੰਬਰ (ਸੁਰਿੰਦਰਪਾਲ ਸਿੰਘ ਵਰਪਾਲ)-ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੀ ਅਗਵਾਈ ਹੇਠ ਅੱਜ ਅੰਮਿ੍ਤਸਰ ਜ਼ਿਲ੍ਹੇ ਨਾਲ ਸਬੰਧਤ ਸੈਂਕੜੇ ਕਿਸਾਨ ਮਜ਼ਦੂਰਾਂ, ਬੀਬੀਆਂ, ਨੌਜਵਾਨਾਂ ਦਾ 35ਵਾਂ ਵਿਸ਼ਾਲ ਕਾਫ਼ਲਾ ਦਿੱਲੀ ਦੇ ਸਿੰਘੂ ਕੁੰਡਲੀ ਬਾਰਡਰ ...

ਪੂਰੀ ਖ਼ਬਰ »

ਸਿੱਧੂ ਵਲੋਂ ਰਣਜੀਤ ਐਵੀਨਿਊ ਵਿਖੇ ਹਲਕਾ ਪੂਰਬੀ ਤੇ ਉੱਤਰੀ ਦੇ ਵਿਕਾਸ ਕਾਰਜਾਂ ਦੇ ਉਦਘਾਟਨ

ਅੰਮਿ੍ਤਸਰ, 24 ਨਵੰਬਰ (ਰੇਸ਼ਮ ਸਿੰਘ)-ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵਲੋਂ 100 ਰੁਪਏ 'ਚ ਕੇਬਲ ਦੇਣ ਦੇ ਐਲਾਨ ਉਪਰੰਤ ਸੂਬਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਕਿਹਾ ਕਿ ਭਾਵੇਂ 100 ਰੁਪਏ ਕਿਰਾਏ 'ਚ ਕੇਬਲ ਦੇਣਾ ਸੰਭਵ ਨਹੀਂ ਹੈ, ਜਦੋਂ ਕਿ ਟਰਾਈ ਦਾ ਰੇਟ ਹੀ 130 ਰੁਪਏ ਹੈ, ...

ਪੂਰੀ ਖ਼ਬਰ »

ਸੰਤ ਸਿੰਘ ਸੁੱਖਾ ਸਿੰਘ ਮਾਡਰਨ ਹਾਈ ਸਕੂਲ ਵਿਖੇ ਪ੍ਰਕਾਸ਼ ਪੁਰਬ ਮਨਾਇਆ

ਅੰਮਿ੍ਤਸਰ, 24 ਨਵੰਬਰ (ਜਸਵੰਤ ਸਿੰਘ ਜੱਸ)-ਸਿੱਖ ਧਰਮ ਦੇ ਬਾਨੀ ਸ਼੍ਰੀ ਗੁਰੂ ਨਾਨਕ ਦੇਵ ਜੀ ਦਾ 552ਵਾਂ ਪ੍ਰਕਾਸ਼ ਪੁਰਬ ਸੰਤ ਸਿੰਘ ਸੁੱਖਾ ਸਿੰਘ ਮਾਡਰਨ ਹਾਈ ਸਕੂਲ ਸਮੇਤਫੋਰ ਐੱਸ ਸੰਸਥਾਵਾਂ ਵਲੋਂ ਨਵੇਂ ਬਣੇ ਲੜਕਿਆਂ ਦੇ ਕਾਲਜ ਫੋਰ ਐੱਸ ਕਾਲਜ ਆਫ ਕਾਮਰਸ ਐਂਡ ਅਲਾਈਡ ...

ਪੂਰੀ ਖ਼ਬਰ »

ਬੀ. ਕੇ. ਸਕੂਲ ਦਾ ਸਾਬਕਾ ਵਿਦਿਆਰਥੀ ਵਿਸ਼ਵ ਦੇ 2 ਫ਼ੀਸਦੀ ਵਿਗਿਆਨਕਾਂ 'ਚ ਸ਼ਾਮਿਲ

ਅੰਮਿ੍ਤਸਰ, 24 ਨਵੰਬਰ (ਗਗਨਦੀਪ ਸ਼ਰਮਾ)-ਬੀ. ਕੇ. ਸਕੂਲ ਸੀਨੀਅਰ ਸੈਕੰਡਰੀ ਸਕੂਲ, ਘਿਓ ਮੰਡੀ ਅੰਮਿ੍ਤਸਰ ਦਾ ਸਾਬਕਾ ਵਿਦਿਆਰਥੀ ਡਾ: ਰੋਹਿਤ ਮਹਿਰਾ ਨੰੂ ਵਿਸ਼ਵ ਦੇ 2 ਫ਼ੀਸਦੀ ਵਿਗਿਆਨਕਾਂ 'ਚ ਸ਼ਾਮਿਲ ਕੀਤਾ ਗਿਆ ਹੈ | ਪਿ੍ੰਸੀਪਲ ਇੰਦਰਜੀਤ ਭੰਡਾਰੀ ਨੇ ਇਹ ਅਹਿਮ ...

ਪੂਰੀ ਖ਼ਬਰ »

ਸ਼ਹਿਰ ਦੇ ਸ਼ਮਸ਼ਾਨਘਾਟਾਂ 'ਚ ਸਫੇਦ ਹਾਥੀ ਸਾਬਤ ਹੋ ਰਹੇ 'ਐੱਲ. ਪੀ. ਜੀ. ਸੰਸਕਾਰ ਯੂਨਿਟ'

ਅੰਮਿ੍ਤਸਰ, 24 ਨਵੰਬਰ (ਰਾਜੇਸ਼ ਕੁਮਾਰ ਸ਼ਰਮਾ)-ਵਾਤਾਵਰਣ ਪ੍ਰਦੂਸ਼ਨ ਤੇਜ਼ੀ ਨਾਲ ਵੱਧ ਰਿਹਾ ਹੈ | ਵੱਡੇ ਸ਼ਹਿਰਾਂ 'ਚ ਇਸਦੀ ਹਾਲਤ ਹੋਰ ਵੀ ਜ਼ਿਆਦਾ ਨਾਜ਼ੁਕ ਹੁੰਦੀ ਜਾ ਰਹੀ ਹੈ | ਦੂਜੇ ਪਾਸੇ ਲਗਾਤਾਰ ਰੱੁਖਾਂ ਦੀ ਅੰਨ੍ਹੇਵਾਹ ਕਟਾਈ ਵੀ ਵਧਦੇ ਪ੍ਰਦੂਸ਼ਨ ਦਾ ਮੱੁਖ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX