ਤਾਜਾ ਖ਼ਬਰਾਂ


⭐ਮਾਣਕ - ਮੋਤੀ⭐
. . .  12 minutes ago
⭐ਮਾਣਕ - ਮੋਤੀ⭐
ਈ.ਡੀ. ਛਾਪੇ ਮਾਰੀ - ਮੁੱਖ ਮੰਤਰੀ ਦੇ ਕਰੀਬੀ ਰਿਸ਼ਤੇਦਾਰ ਦੇ ਟਿਕਾਣਿਆਂ ਤੋਂ 6 ਕਰੋੜ ਰੁਪਏ ਬਰਾਮਦ
. . .  1 day ago
ਲੁਧਿਆਣਾ, 18 ਜਨਵਰੀ (ਪੁਨੀਤ ਬਾਵਾ)-ਇਨਫੋਰਸਮੈਂਟ ਡਾਇਰੈਕਟੋਰੇਟ (ਈ.ਡੀ.) ਦੀਆਂ ਟੀਮਾਂ ਵਲੋਂ ਰੇਤ ਦੀ ਨਾਜਾਇਜ਼ ਮਾਇਨਿੰਗ ਦੇ ਮਾਮਲੇ ਵਿਚ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਕਰੀਬੀ ਰਿਸ਼ਤੇਦਾਰ ਦੇ ...
15-18 ਉਮਰ ਵਰਗ ਦੇ 50% ਤੋਂ ਵੱਧ ਨੌਜਵਾਨਾਂ ਨੇ ਵੈਕਸੀਨ ਦੀ ਲਈ ਪਹਿਲੀ ਖ਼ੁਰਾਕ - ਕੇਂਦਰੀ ਸਿਹਤ ਮੰਤਰੀ ਮਨਸੁੱਖ ਮਾਂਡਵੀਆ
. . .  1 day ago
ਚੋਣ ਕਮਿਸ਼ਨ ਦੇ ਹੁਕਮਾਂ ਅਨੁਸਾਰ ਹੋਰ ਪੁਲਿਸ ਅਧਿਕਾਰੀਆਂ ਦੇ ਤਬਾਦਲੇ
. . .  1 day ago
ਚੰਡੀਗੜ੍ਹ, 18 ਜਨਵਰੀ- ਚੋਣ ਕਮਿਸ਼ਨ ਦੇ ਹੁਕਮਾਂ ਅਨੁਸਾਰ ਹੋਰ ਪੁਲਿਸ ਅਧਿਕਾਰੀਆਂ ਦੇ ਤਬਾਦਲੇ...
ਆਂਧਰਾ ਪ੍ਰਦੇਸ਼ 'ਚ ਪਿਛਲੇ 24 ਘੰਟਿਆਂ 'ਚ 6,996 ਨਵੇਂ ਮਾਮਲੇ ਆਏ ਸਾਹਮਣੇ, 5 ਮੌਤਾਂ
. . .  1 day ago
ਵਿਸ਼ਾਖਾਪਟਨਮ, 18 ਜਨਵਰੀ-ਆਂਧਰਾ ਪ੍ਰਦੇਸ਼ 'ਚ ਪਿਛਲੇ 24 ਘੰਟਿਆਂ 'ਚ 6,996 ਕੋਵਿਡ-19 ਦੇ ਨਵੇਂ ਮਾਮਲੇ ਸਾਹਮਣੇ ਆਏ ਹਨ। ਜਾਣਕਾਰੀ ਮੁਤਾਬਿਕ 1066 ਰਿਕਵਰੀ ਹੋਈ ਅਤੇ 5 ਮੌਤਾਂ ਦਰਜ ਕੀਤੀਆਂ ਗਈਆਂ ਹਨ। ਸੂਬੇ 'ਚ ਕੁੱਲ ਕੋਵਿਡ...
ਕੁਲਦੀਪ ਸਿੰਘ ਓਬਰਾਏ ਦੀ ਗ੍ਰਹਿ ਵਿਖੇ ਪੁੱਜੇ ਸੁਖਬੀਰ ਸਿੰਘ ਬਾਦਲ
. . .  1 day ago
ਜਲੰਧਰ, 18 ਜਨਵਰੀ (ਸੁਖਮਿੰਦਰ)- ਅੱਜ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਜਲੰਧਰ ਫੇਰੀ ਦੌਰਾਨ ਅਚਾਨਕ ਸਰਦਾਰ ਕੁਲਦੀਪ ਸਿੰਘ ਓਬਰਾਏ ਜੀ ਦੇ ਗ੍ਰਹਿ ਵਿਖੇ ਪਹੁੰਚੇ। ਜ਼ਿਕਰਯੋਗ ਹੈ ਕਿ ਕੁਲਦੀਪ ਸਿੰਘ ਓਬਰਾਏ ਲਗਾਤਾਰ 4 ਵਾਰ...
ਯੂਥ ਅਕਾਲੀ ਦਲ ਨੇ ਸੈਂਟਰਲ ਹਲਕੇ 'ਚ ਕੀਤੀਆਂ ਨਿਯੁਕਤੀਆਂ
. . .  1 day ago
ਜਲੰਧਰ, 18 ਜਨਵਰੀ (ਸੁਖਮਿੰਦਰ)- ਅੱਜ ਜਲੰਧਰ ਸੈਂਟਰਲ ਦੇ ਵਿਚ ਲੱਧੇਵਾਲੀ ਵਿਖੇ ਇਕ ਮੀਟਿੰਗ ਦਾ ਆਯੋਜਨ ਯੂਥ ਅਕਾਲੀ ਦਲ ਵਲੋਂ ਕੀਤਾ ਗਿਆ, ਜਿਸ ਵਿਚ ਵੱਡੀ ਗਿਣਤੀ ਵਿਚ ਨੌਜਵਾਨਾਂ ਨੇ ਸ਼ਿਰਕਤ ਕੀਤੀ। ਇਸ ਮੌਕੇ ਪਾਰਟੀ ਵਿਚ ਪਿਛਲੇ ਲੰਮੇ ਸਮੇਂ ਤੋਂ ਸੇਵਾ...
ਆਬੂਧਾਬੀ ਵਿਖੇ ਡਰੋਨ ਹਮਲੇ 'ਚ ਮਹਿਸਪੁਰ ਦੇ ਨੌਜਵਾਨ ਦੀ ਮੌਤ, ਕੁੱਝ ਮਹੀਨੇ ਪਹਿਲਾਂ ਹੋਇਆ ਸੀ ਵਿਆਹ
. . .  1 day ago
ਚੌਂਕ ਮਹਿਤਾ, 18 ਜਨਵਰੀ (ਧਰਮਿੰਦਰ ਸਿੰਘ ਭੰਮਰਾ)- ਸੰਯੁਕਤ ਅਰਬ ਅਮੀਰਾਤ ਯੂ.ਏ.ਈ. ਦੀ ਰਾਜਧਾਨੀ ਆਬੂ ਧਾਬੀ ਦੇ ਹਵਾਈ ਅੱਡੇ ਨੇੜੇ ਬੀਤੇ ਕੱਲ੍ਹ ਸ਼ੱਕੀ ਹੂਤੀਆਂ ਵਲੋਂ ਕੀਤੇ ਗਏ ਡਰੋਨ ਹਮਲੇ ਵਿਚ ਦੋ ਭਾਰਤੀਆਂ ਦੀ ਮੌਤ ਹੋਈ ਹੈ। ਇਨ੍ਹਾਂ 'ਚੋਂ ਇਕ ਨੌਜਵਾਨ...
ਵੱਡੀ ਖ਼ਬਰ: ਚੋਣ ਕਮਿਸ਼ਨ ਦੇ ਹੁਕਮਾਂ ’ਤੇ ਪੰਜਾਬ ਦੇ 8 ਜ਼ਿਲ੍ਹਿਆਂ ਦੇ ਐੱਸ.ਐੱਸ.ਪੀ. ਦਾ ਤਬਾਦਲਾ
. . .  1 day ago
ਅਜਨਾਲਾ, 18 ਜਨਵਰੀ (ਗੁਰਪ੍ਰੀਤ ਢਿੱਲੋਂ)-ਵੱਡੀ ਖ਼ਬਰ: ਚੋਣ ਕਮਿਸ਼ਨ ਦੇ ਹੁਕਮਾਂ ’ਤੇ ਪੰਜਾਬ ਦੇ 8 ਜ਼ਿਲ੍ਹਿਆਂ ਦੇ ਐੱਸ.ਐੱਸ.ਪੀ. ਦਾ ਤਬਾਦਲਾ...
ਭਾਜਪਾ ਨੂੰ ਝਟਕਾ, ਕੌਂਸਲਰ ਮਨਜਿੰਦਰ ਸਿੰਘ ਚੱਠਾ ਅਕਾਲੀ ਦਲ 'ਚ ਸ਼ਾਮਿਲ
. . .  1 day ago
ਜਲੰਧਰ, 18 ਜਨਵਰੀ -ਅੱਜ ਸ਼ਰੋਮਣੀ ਅਕਾਲੀ ਦਲ ਨੂੰ ਵਿਧਾਨ ਸਭਾ ਹਲਕਾ ਜਲੰਧਰ ਕੈਂਟ ਤੋਂ ਉਸ ਵੇਲੇ ਭਾਰੀ ਬੱਲ ਮਿਲਿਆ ਜਦ ਪਾਰਟੀ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਨੇ ਭਾਜਪਾਈ ਕੌਂਸਲਰ ਮਨਜਿੰਦਰ ਸਿੰਘ ਚੱਠਾ ਨੂੰ ਸ਼੍ਰੋਮਣੀ ਅਕਾਲੀ ਦਲ...
ਸਾਬਕਾ ਫ਼ੌਜ ਮੁਖੀ ਜਨਰਲ ਜੇ.ਜੇ ਸਿੰਘ ਭਾਜਪਾ ਵਿਚ ਸ਼ਾਮਿਲ
. . .  1 day ago
ਚੰਡੀਗੜ੍ਹ, 18 ਜਨਵਰੀ-ਸਾਬਕਾ ਫ਼ੌਜ ਮੁਖੀ ਜਨਰਲ ਜੇ.ਜੇ ਸਿੰਘ ਭਾਜਪਾ ਵਿਚ ਸ਼ਾਮਿਲ..
2 ਟਰੱਕਾਂ ਦੀ ਟੱਕਰ 'ਚ ਪੰਜਾਬੀ ਨੌਜਵਾਨ ਦੀ ਮੌਤ
. . .  1 day ago
ਆਕਲੈਂਡ, 18 ਜਨਵਰੀ (ਹਰਮਨਪ੍ਰੀਤ ਸਿੰਘ)-ਨਿਊਜ਼ੀਲੈਂਡ ਦੇ ਦੱਖਣੀ ਹਿੱਸੇ 'ਚ ਪੈਂਦੇ ਸ਼ਹਿਰ ਕ੍ਰਾਈਮਟਚਰਚ ਤੋਂ ਰੋਲਰਸਟੇਨ ਸ਼ਹਿਰ ਨੂੰ ਜਾਂਦੇ ਸਟੋਰਵੇਅ 'ਤੇ ਅੱਜ ਸਵੇਰੇ ਵਾਪਰੇ ਭਿਆਨਕ ਸੜਕ ਹਾਦਸੇ 'ਚ ਇਕ ਪੰਜਾਬੀ ਨੌਜਵਾਨ ਦੀ ਮੌਤ ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ..
ਲਖਵਿੰਦਰ ਕੌਰ ਗਰਚਾ ਭਾਜਪਾ 'ਚ ਸ਼ਾਮਿਲ
. . .  1 day ago
ਚੰਡੀਗੜ੍ਹ, 18 ਜਨਵਰੀ-ਵਿਰੋਧੀ ਸਿਆਸੀ ਪਾਰਟੀਆਂ ਦੇ ਦਿੱਗਜ ਆਗੂਆਂ ਵਲੋਂ ਭਾਜਪਾ ਵਿਚ ਸ਼ਾਮਲ ਹੋਣ ਦਾ ਸਿਲਸਿਲਾ ਜਾਰੀ ਹੈ। ਜਾਣਕਾਰੀ ਮੁਤਾਬਿਕ ਅੱਜ ਕੈਪਟਨ ਅਮਰਿੰਦਰ ਸਿੰਘ ਦੀ ਸਾਬਕਾ ਓ.ਐੱਸ.ਡੀ. ਲਖਵਿੰਦਰ ਕੌਰ ਗਰਚਾ ਭਾਜਪਾ 'ਚ ਸ਼ਾਮਿਲ...
ਕਾਂਗਰਸ ਪਾਰਟੀ ਦੇ ਮੌਜੂਦਾ ਕੌਂਸਲਰ ਰੋਹਿਤ ਸਿਆਲ ਕਾਂਗਰਸ ਪਾਰਟੀ ਨੂੰ ਛੱਡ ਕੇ ਆਮ ਆਦਮੀ ਪਾਰਟੀ ਵਿਚ ਹੋਏ ਸ਼ਾਮਿਲ
. . .  1 day ago
ਪਠਾਨਕੋਟ, 18 ਜਨਵਰੀ (ਸੰਧੂ)-ਕਾਂਗਰਸ ਪਾਰਟੀ ਦੇ ਵਾਰਡ ਨੰਬਰ 34 ਤੋਂ ਮੌਜੂਦਾ ਕੌਂਸਲਰ ਰੋਹਿਤ ਸਿਆਲ ਅੱਜ ਕਾਂਗਰਸ ਪਾਰਟੀ ਨੂੰ ਅਲਵਿਦਾ ਕਹਿ ਕੇ ਆਮ ਆਦਮੀ ਪਾਰਟੀ ਵਿਚ ਸ਼ਾਮਿਲ ਹੋ ਗਏ। ਉਨ੍ਹਾਂ ਨੂੰ ਆਮ ਆਦਮੀ ਪਾਰਟੀ ਦੇ ਹਲਕਾ ਵਿਧਾਨਸਭਾ...
ਫਿਰੋਜ਼ਪੁਰ 'ਚ ਕੋਰੋਨਾ ਬਲਾਸਟ, 215 ਨਵੇਂ ਮਾਮਲੇ ਆਏ ਸਾਹਮਣੇ, 3 ਮਰੀਜ਼ਾਂ ਦੀ ਮੌਤ
. . .  1 day ago
ਫਿਰੋਜ਼ਪੁਰ, 18 ਜਨਵਰੀ (ਜਸਵਿੰਦਰ ਸਿੰਘ ਸੰਧੂ)- ਦੁਨੀਆਂ 'ਚ ਫੈਲੀ ਕੋਰੋਨਾ ਮਹਾਂਮਾਰੀ ਨੇ ਅੱਜ ਜ਼ਿਲ੍ਹਾ ਫਿਰੋਜ਼ਪੁਰ 'ਚ ਬਲਾਸਟ ਕਰਦਿਆਂ ਜਿੱਥੇ 215 ਵਿਅਕਤੀਆਂ ਨੂੰ ਆਪਣੀ ਲਪੇਟ 'ਚ ਲੈ ਲਿਆ ਹੈ, ਉੱਥੇ ਇਲਾਜ ਅਧੀਨ ਚੱਲਦੇ ਕੋਰੋਨਾ ਮਰੀਜ਼ਾਂ 'ਚੋਂ 3 ਜਣਿਆਂ ਦੀ ਜਾਨ ਵੀ ਲੈ ...
ਭਗਵੰਤ ਮਾਨ ਨੂੰ ਮੁੱਖ ਮੰਤਰੀ ਐਲਾਨੇ ਜਾਣ ਤੋਂ ਬਾਅਦ ਭੈਣ ਮਨਪ੍ਰੀਤ ਕੌਰ ਦਾ ਬਿਆਨ ਆਇਆ ਸਾਹਮਣੇ
. . .  1 day ago
ਚੰਡੀਗੜ੍ਹ, 18 ਜਨਵਰੀ- ਪੰਜਾਬ ਵਿਧਾਨ ਸਭਾ ਚੋਣਾਂ ਲਈ ਆਮ ਆਦਮੀ ਪਾਰਟੀ ਨੇ ਭਗਵੰਤ ਮਾਨ ਨੂੰ ਮੁੱਖ ਮੰਤਰੀ ਐਲਾਨ ਜਾਣ 'ਤੇ ਉਨ੍ਹਾਂ ਦੀ ਭੈਣ ਨੇ ਮਨਪ੍ਰੀਤ ਕੌਰ ਨੇ ਕਿਹਾ ਕਿ ਮੇਰੇ ਭਰਾ ਨੂੰ ਮਿਲ ਰਿਹਾ ਸਤਿਕਾਰ ਅਤੇ ਪਿਆਰ ਦੇਖ ਕੇ ਮੈਂ ਬਹੁਤ...
ਜ਼ਿਲ੍ਹਾ ਪਠਾਨਕੋਟ ਦੇ ਹਲਕਾ ਸੁਜਾਨਪੁਰ ਤੋਂ ਕਾਂਗਰਸ ਪਾਰਟੀ ਦੇ ਪ੍ਰਮੁੱਖ ਆਗੂ ਠਾਕੁਰ ਅਮਿਤ ਸਿੰਘ ਮੰਟੂ ਆਮ ਆਦਮੀ ਪਾਰਟੀ 'ਚ ਹੋਏ ਸ਼ਾਮਿਲ
. . .  1 day ago
ਪਠਾਨਕੋਟ, 18 ਜਨਵਰੀ (ਸੰਧੂ)-ਕਾਂਗਰਸ ਪਾਰਟੀ ਵਲੋਂ ਜਾਰੀ ਕੀਤੀ ਗਈ ਉਮੀਦਵਾਰਾਂ ਦੀ ਸੂਚੀ ਵਿਚ ਹਲਕਾ ਸੁਜਾਨਪੁਰ ਤੋਂ ਨਰੇਸ਼ ਪੁਰੀ ਨੂੰ ਉਮੀਦਵਾਰ ਬਣਾਉਣ ਤੋਂ ਬਾਅਦ ਪਿਛਲੀਆਂ ਵਿਧਾਨ ਸਭਾ ਚੋਣਾਂ ਵਿਚ ਕਾਂਗਰਸ ਪਾਰਟੀ ਵਲੋਂ ਚੋਣਾਂ ਲੜ ਚੁੱਕੇ ਠਾਕੁਰ ਅਮਿਤ ਸਿੰਘ...
ਕੋਲਕਾਤਾ : ਪਾਰਕ ਸ਼ੋਅ ਸਿਨੇਮਾ ਹਾਲ 'ਚ ਲੱਗੀ ਅੱਗ
. . .  1 day ago
ਕੋਲਕਾਤਾ, 18 ਜਨਵਰੀ - ਪੱਛਮੀ ਬੰਗਾਲ ਵਿਚ ਕੋਲਕਾਤਾ ਦੇ ਪਾਰਕ ਸ਼ੋਅ ਸਿਨੇਮਾ ਹਾਲ 'ਚ ਅੱਗ ਲੱਗ ਗਈ ਹੈ | ਜ਼ਿਕਰਯੋਗ ਹੈ ਕਿ ਮੌਕੇ 'ਤੇ 5 ਫਾਇਰ ਟੈਂਡਰ ਪਹੁੰਚੇ ਹੋਏ ਹਨ, ਜੋ ਅੱਗ 'ਤੇ ਕਾਬੂ ਪਾਉਣ ਦੀ ਕੋਸ਼ਿਸ਼ ...
ਗੱਠਜੋੜ ਦੀ ਸਰਕਾਰ ਬਣਨ 'ਤੇ ਪੰਜਾਬ ਦੇ ਵੱਡੇ ਮਸਲੇ ਵੀ ਕੇਂਦਰ ਤੋਂ ਕਰਵਾਏ ਜਾਣਗੇ ਹੱਲ-ਪਰਮਿੰਦਰ ਸਿੰਘ ਢੀਂਡਸਾ
. . .  1 day ago
ਸੁਨਾਮ ਊਧਮ ਸਿੰਘ ਵਾਲਾ, 18 ਜਨਵਰੀ (ਹਰਚੰਦ ਸਿੰਘ ਭੁੱਲਰ,ਸਰਬਜੀਤ ਸਿੰਘ ਧਾਲੀਵਾਲ)-ਸੁਨਾਮ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸਾਬਕਾ ਵਿੱਤ ਮੰਤਰੀ ਪਰਮਿੰਦਰ ਸਿੰਘ ਢੀਂਡਸਾ ਨੇ ਕਿਹਾ ਕਿ ਚੋਣਾਂ ਦੇ ਮੱਦੇਨਜ਼ਰ ਪੰਜਾਬ ਵਿਚ ਸਿਆਸੀ ਆਗੂਆਂ ਵਲੋਂ ਧੜ-ਧੜਾ...
ਅਵਤਾਰ ਹੈਨਰੀ ਨੂੰ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦਾ ਸੀਨੀਅਰ ਮੀਤ ਪ੍ਰਧਾਨ ਕੀਤਾ ਗਿਆ ਨਿਯੁਕਤ
. . .  1 day ago
ਚੰਡੀਗੜ੍ਹ, 18 ਜਨਵਰੀ-ਅਵਤਾਰ ਹੈਨਰੀ (ਸਾਬਕਾ ਕੈਬਨਿਟ ਮੰਤਰੀ, ਪੰਜਾਬ) ਨੂੰ ਤੁਰੰਤ ਪ੍ਰਭਾਵ ਨਾਲ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦਾ ਸੀਨੀਅਰ ਮੀਤ ਪ੍ਰਧਾਨ ਨਿਯੁਕਤ ਕੀਤਾ ਗਿਆ...
ਈ.ਡੀ. ਦੀ ਛਾਪੇਮਾਰੀ ਨੂੰ ਲੈ ਕੇ ਜਾਖੜ ਦਾ ਕੇਂਦਰ ਸਰਕਾਰ 'ਤੇ ਤਨਜ਼
. . .  1 day ago
ਚੰਡੀਗੜ੍ਹ, 18 ਜਨਵਰੀ - ਈ. ਡੀ ਦੀ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਰਿਸ਼ਤੇਦਾਰਾਂ ਦੇ ਠਿਕਾਣਿਆਂ 'ਤੇ ਹੋ ਰਹੀ ਛਾਪੇਮਾਰੀ ਨੂੰ ਲੈ ਕੇ ਸੁਨੀਲ ਜਾਖੜ ਵਲੋਂ ਕੇਂਦਰ ਸਰਕਾਰ 'ਤੇ ਤਨਜ਼ ਕੱਸਿਆ ਗਿਆ...
ਰੇਤਾ ਦੇ ਮੁੱਲ ਨੂੰ ਲੈ ਕੇ ਨਵਜੋਤ ਸਿੰਘ ਸਿੱਧੂ ਨੇ ਦਿੱਤਾ ਇਹ ਬਿਆਨ
. . .  1 day ago
ਚੰਡੀਗੜ੍ਹ, 18 ਜਨਵਰੀ- ਪੰਜਾਬ ਕਾਂਗਰਸ ਪ੍ਰਧਾਨ ਨਵਜੋਤ ਸਿੰਘ ਸਿੱਧੂ ਵਲੋਂ ਟਵੀਟ ਕੀਤਾ ਗਿਆ ਹੈ। ਟਵੀਟ ਕਰਕੇ ਉਨ੍ਹਾਂ ਨੇ ਰੇਤ ਮਾਈਨਿੰਗ ਤੇ ਕਾਰਪੋਰੇਸ਼ਨ ਬਣਾਉਣ ਦੀ ਹਮਾਇਤ ਕੀਤੀ ਹੈ। ਉਨ੍ਹਾਂ ਨੇ ਕਿਹਾ ਕਿ ਰੇਤ ਅਤੇ ਟਰਾਂਸਪੋਰਟ ਮਾਫ਼ੀਆ...
ਕਾਂਗਰਸੀ ਕੌਂਸਲਰ ਬੀਬੀ ਸ਼ਰਨਜੀਤ ਕੌਰ ਸੋਢੀ ਹੋਏ ਅਕਾਲੀ ਦਲ 'ਚ ਸ਼ਾਮਿਲ
. . .  1 day ago
ਗੁਰੂ ਹਰ ਸਹਾਏ,18 ਜਨਵਰੀ (ਹਰਚਰਨ ਸਿੰਘ ਸੰਧੂ) - ਗੁਰੂ ਹਰ ਸਹਾਏ ਹਲਕੇ ਦੇ ਅਕਾਲੀ ਉਮੀਦਵਾਰ ਵਰਦੇਵ ਸਿੰਘ ਮਾਨ ਨੂੰ ਉਸ ਵੇਲੇ ਬਲ ਮਿਲਿਆ ਜਦੋਂ ਨਗਰ ਕੌਂਸਲ ਗੁਰੂ ਹਰ ਸਹਾਏ ਦੇ ਵਾਰਡ ਨੰਬਰ 11 ਤੋਂ ਕਾਂਗਰਸ ਦੀ ਮੌਜੂਦਾ ਕੌਂਸਲਰ ਬੀਬੀ ਸ਼ਰਨਜੀਤ ਕੌਰ ਸੋਢੀ ਨੇ...
ਹੁਸ਼ਿਆਰਪੁਰ ਦੀ ਅਦਾਲਤ 'ਚ ਅੱਜ ਫਿਰ ਪੇਸ਼ ਨਹੀਂ ਹੋਏ ਸ. ਪ੍ਰਕਾਸ਼ ਸਿੰਘ ਬਾਦਲ
. . .  1 day ago
ਹੁਸ਼ਿਆਰਪੁਰ, 18 ਜਨਵਰੀ (ਬਲਜਿੰਦਰਪਾਲ ਸਿੰਘ)-ਸ਼੍ਰੋਮਣੀ ਅਕਾਲੀ ਦਲ (ਬ) ਦੇ ਦੋਹਰੇ ਸੰਵਿਧਾਨ ਨੂੰ ਲੈ ਕੇ ਏ.ਸੀ.ਜੇ.ਐਮ. ਹੁਸ਼ਿਆਰਪੁਰ ਰੁਪਿੰਦਰ ਸਿੰਘ ਦੀ ਅਦਾਲਤ 'ਚ ਚੱਲ ਰਹੇ ਮਾਮਲੇ ਦੀ ਸੁਣਵਾਈ ਦੌਰਾਨ ਅੱਜ ਫਿਰ ਸਾਬਕਾ ਮੁੱਖ ਮੰਤਰੀ ਸ. ਪ੍ਰਕਾਸ਼ ਸਿੰਘ ਬਾਦਲ...
ਫਿਰੋਜ਼ਪੁਰ ਜੇਲ੍ਹ 'ਚ ਬੰਦ ਗੈਂਗਸਟਰਾਂ ਕੋਲੋਂ 4 ਮੋਬਾਇਲ ਫੋਨ ਤੇ ਸਹਾਇਕ ਸਮਗਰੀ ਬਰਾਮਦ
. . .  1 day ago
ਫਿਰੋਜ਼ਪੁਰ, 18 ਜਨਵਰੀ (ਗੁਰਿੰਦਰ ਸਿੰਘ)- ਸੁਰਖ਼ੀਆਂ 'ਚ ਰਹਿਣ ਵਾਲੀ ਫਿਰੋਜ਼ਪੁਰ ਦੀ ਕੇਂਦਰੀ ਜੇਲ੍ਹ ਅੰਦਰ ਬੰਦ ਗੈਂਗਸਟਰ ਸੁਖਚੈਨ ਸਿੰਘ ਉਰਫ਼ ਸੁੱਖੀ ਅਤੇ ਗੈਂਗਸਟਰ ਰਜਨੀਸ਼ ਕੁਮਾਰ ਉਰਫ਼ ਪ੍ਰੀਤ ਕੋਲੋਂ ਤਲਾਸ਼ੀ ਦੌਰਾਨ ਵੱਖ-ਵੱਖ ਕੰਪਨੀਆਂ ਦੇ ਚਾਰ ਮੋਬਾਈਲ ਫੋਨ...
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 10 ਮੱਘਰ ਸੰਮਤ 553
ਵਿਚਾਰ ਪ੍ਰਵਾਹ: ਭੁੱਖਮਰੀ ਦੇ ਵਿਰੁੱਧ ਜੰਗ ਸਹੀ ਅਰਥਾਂ ਵਿਚ ਮਨੁੱਖਤਾ ਲਈ ਲੜੀ ਗਈ ਲੜਾਈ ਹੈ। ਜਾਹਨ ਐਫ. ਕੈਨੇਡੀ

ਪਟਿਆਲਾ

ਬਿਜਲੀ ਮੁਲਾਜ਼ਮਾਂ ਵਲੋਂ ਮੁੱਖ ਦਫ਼ਤਰ ਅੱਗੇ ਜਾਰੀ ਸੰਘਰਸ਼ 14ਵੇਂ ਦਿਨ 'ਚ ਦਾਖ਼ਲ

ਪਟਿਆਲਾ, 24 ਨਵੰਬਰ (ਧਰਮਿੰਦਰ ਸਿੰਘ ਸਿੱਧੂ)-ਪੰਜਾਬ ਸਰਕਾਰ ਨਾਲ ਲਗਾਤਾਰ ਤਿੰਨ ਦਿਨਾਂ ਤੋਂ ਮੁਲਾਜ਼ਮ ਮਸਲੇ ਹੱਲ ਕਰਨ ਦੇ ਯਤਨਾਂ ਦੇ ਬਾਵਜੂਦ ਬਿਜਲੀ ਮੁਲਾਜ਼ਮਾਂ ਦੀਆਂ ਪ੍ਰਮੁੱਖ ਜਥੇਬੰਦੀਆਂ ਇੰਪਲਾਈਜ਼ ਫੈਡਰੇਸ਼ਨ ਏਟਕ, ਇੰਪਲਾਈਜ਼ ਫੈਡਰੇਸ਼ਨ ਚਾਹਲ, ...

ਪੂਰੀ ਖ਼ਬਰ »

ਗੁਰਪ੍ਰੀਤ ਕੌਰ ਮਾਨ ਵਲੋਂ ਹਲਕਾ ਸਨੌਰ ਵਿਖੇ ਪਿੰਡਾਂ ਦੀਆਂ ਔਰਤਾਂ ਨਾਲ ਮੀਟਿੰਗਾਂ

ਦੇਵੀਗੜ੍ਹ, 24 ਨਵੰਬਰ (ਰਾਜਿੰਦਰ ਸਿੰਘ ਮੌਜੀ)-''ਬੇਰੁਜ਼ਗਾਰੀ ਤੇ ਸਿੱਖਿਆ ਹਲਕੇ ਦੇ ਲੋਕਾਂ ਦੀਆਂ ਵੱਡੀਆਂ ਸਮੱਸਿਆਵਾਂ ਹਨ | ਜਿਨ੍ਹਾਂ ਦਾ ਹੱਲ ਕਾਂਗਰਸ ਦੀ ਅਗਲੀ ਸਰਕਾਰ ਬਣਨ ਤੇ ਹੈਰੀਮਾਨ ਦੇ ਵਿਧਾਇਕ ਚੁਣੇ ਜਾਣ 'ਤੇ ਕੀਤਾ ਜਾਵੇਗਾ | ਇਨ੍ਹਾਂ ਵਿਚਾਰਾਂ ਦਾ ...

ਪੂਰੀ ਖ਼ਬਰ »

ਸਰਕਾਰੀ ਸਕੂਲ ਦੇਵੀਗੜ੍ਹ 'ਚ ਸਮਾਗਮ

ਦੇਵੀਗੜ੍ਹ, 24 ਨਵੰਬਰ (ਰਾਜਿੰਦਰ ਸਿੰਘ ਮੌਜੀ)-ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਦੇਵੀਗੜ੍ਹ ਵਿਖੇ ਪਿ੍ੰਸੀਪਲ ਸੁਨੀਤਾ ਕੁਮਾਰੀ ਦੀ ਅਗਵਾਈ ਹੇਠ ਸਾਲਾਨਾ ਸਮਾਗਮ ਕਰਾਇਆ ਗਿਆ | ਜਿਸ ਦਾ ਆਗਾਜ਼ ਉਪ ਜ਼ਿਲ੍ਹਾ ਸਿੱਖਿਆ ਅਫਸਰ ਸੁਖਵਿੰਦਰ ਕੁਮਾਰ ਖੋਸਲਾ ਨੇ ...

ਪੂਰੀ ਖ਼ਬਰ »

ਕੇਜਰੀਵਾਲ ਵਲੋਂ ਹਰੇਕ ਔਰਤ ਨੂੰ ਇਕ ਹਜ਼ਾਰ ਦੇ ਐਲਾਨ ਨਾਲ ਔਰਤਾਂ 'ਚ ਖ਼ੁਸ਼ੀ-ਦੇਵ ਮਾਨ

ਨਾਭਾ, 24 ਨਵੰਬਰ (ਅਮਨਦੀਪ ਸਿੰਘ ਲਵਲੀ)-ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਵਲੋਂ ਮੋਗਾ ਵਿਖੇ ਦਿੱਤੀ ਤੀਜੀ ਗਰੰਟੀ ਤਹਿਤ ਪੰਜਾਬ ਦੀਆਂ 18 ਸਾਲ ਤੋਂ ਵੱਧ ਭੈਣਾਂ ਤੇ ਮਹਿਲਾਵਾਂ ਨੂੰ ਪ੍ਰਤੀ ਮਹੀਨਾ 1000 ਦੇਣ ਦੇ ਐਲਾਨ ਨਾਲ ਪੂਰੇ ਪੰਜਾਬ ਦੀਆ ...

ਪੂਰੀ ਖ਼ਬਰ »

ਹਿੰਮਤ ਫਾਊਾਡੇਸ਼ਨ ਨੇ ਆਰ.ਐਸ. ਜੈਨ ਪਬਲਿਕ ਸਕੂਲ ਵਿਖੇ 75 ਵਿਦਿਆਰਥੀਆਂ ਨੂੰ ਦਿੱਤੀਆਂ ਕੋਟੀਆਂ ਤੇ ਬੂਟ

ਨਾਭਾ, 24 ਨਵੰਬਰ (ਕਰਮਜੀਤ ਸਿੰਘ)-ਹਿੰਮਤ ਫਾਊਾਡੇਸ਼ਨ ਨਾਭਾ ਵਲੋਂ ਸਥਾਨਕ ਆਰ.ਐਸ. ਜੈਨ ਪਬਲਿਕ ਸਕੂਲ ਵਿਖੇ ਕਰੀਬ 75 ਵਿਦਿਆਰਥੀਆਂ ਨੂੰ ਬੂਟ ਤੇ ਕੋਟੀਆਂ ਦਿੱਤੀਆਂ ਗਈਆਂ, ਇਹ ਸੰਸਥਾ ਪਿਛਲੇ ਕੁਝ ਸਾਲਾਂ ਤੋਂ ਸਕੂਲਾਂ 'ਚ ਬੱਚਿਆਂ ਨੂੰ ਕੋਟੀਆਂ, ਬੂਟ ਤੇ ਕਿਤਾਬਾਂ ...

ਪੂਰੀ ਖ਼ਬਰ »

5 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ

ਪਟਿਆਲਾ, 24 ਨਵੰਬਰ (ਮਨਦੀਪ ਸਿੰਘ ਖਰੌੜ)-ਨਾਭਾ ਰੋਡ 'ਤੇ ਪੀ.ਆਰ.ਟੀ.ਸੀ. ਵਰਕਸ਼ਾਪ ਲਾਗੇ ਇਕ ਵਿਅਕਤੀ ਨੂੰ ਸ਼ੱਕ ਦੇ ਅਧਾਰ 'ਤੇ ਰੋਕ ਕੇ ਤਲਾਸ਼ੀ ਲੈਣ ਦੌਰਾਨ ਮੁਲਜ਼ਮ ਦੇ ਕਬਜ਼ੇ 'ਚੋਂ 5 ਪੇਟੀਆਂ ਪੰਜਾਬ ਦੀ ਦੇਸੀ ਸ਼ਰਾਬ ਥਾਣਾ ਸਿਵਲ ਲਾਈਨ ਦੀ ਪੁਲਿਸ ਨੂੰ ਬਰਾਮਦ ਹੋਈ ਹੈ ...

ਪੂਰੀ ਖ਼ਬਰ »

ਕਿਸਾਨਾਂ ਦੀ ਹੜਤਾਲ 345ਵੇਂ ਦਿਨ 'ਚ ਦਾਖ਼ਲ

ਗੂਹਲਾ ਚੀਕਾ, 24 ਨਵੰਬਰ (ਓ.ਪੀ. ਸੈਣੀ)-ਰਿਲਾਇੰਸ ਪੈਟਰੋਲ ਪੰਪ ਚੀਕਾ ਵਿਖੇ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੀ ਹੜਤਾਲ ਅੱਜ 345ਵੇਂ ਦਿਨ 'ਚ ਦਾਖ਼ਲ ਹੋ ਗਈ | ਅੱਜ ਧਰਨੇ 'ਤੇ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੀ ਪਿੰਡ ਸਲੇਮਪੁਰ ਇਕਾਈ ਦੇ ਵਰਕਰਾਂ ਤੇ ...

ਪੂਰੀ ਖ਼ਬਰ »

ਡੀ.ਏ.ਵੀ. ਸਕੂਲ ਵਿਖੇ ਸੰਪਰਦਾਇਕ ਸਦਭਾਵਨਾ ਦਿਵਸ ਮਨਾਇਆ

ਪਟਿਆਲਾ, 24 ਨਵੰਬਰ (ਧਰਮਿੰਦਰ ਸਿੰਘ ਸਿੱਧੂ)-ਸੰਪਰਦਾਇਕ ਸਦਭਾਵਨਾ ਉਸ ਸਿਧਾਂਤ ਨੂੰ ਦਰਸਾਉਂਦੀ ਹੈ ਜੋ ਸਮਾਜ ਨੂੰ ਆਪਸੀ ਟੀਚਿਆਂ ਦੀ ਪ੍ਰਾਪਤੀ ਲਈ ਸ਼ਾਂਤੀ ਨਾਲ ਰਹਿਣ ਲਈ ਮਾਰਗ ਦਰਸ਼ਨ ਕਰਦਾ ਹੈ | ਇਹ ਸ਼ਬਦ ਡੀ.ਏ.ਵੀ. ਸਕੂਲ ਦੇ ਪਿ੍ੰਸੀਪਲ ਵਿਵੇਕ ਤਿਵਾਰੀ ਨੇ ...

ਪੂਰੀ ਖ਼ਬਰ »

ਪਟੇਲ ਸਕੁੂਲ ਵਲੋਂ ਸਾਲਾਨਾ ਸਮਾਗਮ

ਰਾਜਪੁਰਾ, 24 ਨਵੰਬਰ (ਰਣਜੀਤ ਸਿੰਘ)-ਸਾਡੇ ਸਮਾਜ 'ਚ ਬਦਲਾਅ ਲਿਆਉਣ 'ਚ ਅਧਿਆਪਕਾਂ ਦੀ ਅਹਿਮ ਭੂਮਿਕਾ ਹੁੰਦੀ ਹੈ | ਇਸ ਲਈ ਸਖ਼ਤ ਮਿਹਨਤ ਤੇ ਲਗਨ ਦੀ ਲੋੜ ਹੁੰਦੀ ਹੈ, ਸਕੂਲਾਂ ਦੀਆਂ ਸਟੇਜਾਂ ਨੇ ਕਈ ਰਾਸ਼ਟਰੀ ਤੇ ਅੰਤਰ ਰਾਸ਼ਟਰੀ ਕਲਾਕਾਰ ਪੈਦਾ ਕੀਤੇ ਹਨ | ਇਨ੍ਹਾਂ ...

ਪੂਰੀ ਖ਼ਬਰ »

ਯੂਥ ਆਗੂ ਕਿ੍ਸ਼ਨ ਧਨੌਲਾ ਯੂਥ ਅਕਾਲੀ ਦਲ ਦੇ ਕੌਮੀ ਮੀਤ ਪ੍ਰਧਾਨ ਨਿਯੁਕਤ

ਪਟਿਆਲਾ, 24 ਨਵੰਬਰ (ਗੁਰਪ੍ਰੀਤ ਸਿੰਘ ਚੱਠਾ)-ਲੰਬੇ ਸਮੇਂ ਤੋਂ ਸ਼੍ਰੋਮਣੀ ਅਕਾਲੀ ਦਲ ਦੀ ਯੂਥ ਇਕਾਈ ਐੱਸ.ਓ.ਆਈ ਨੂੰ ਸੂਬੇ ਅੰਦਰ ਬੂਥ ਪੱਧਰ ਤੱਕ ਤੇ ਯੂਥ ਅਕਾਲੀ ਦਲ 'ਚ ਚੰਗੀਆਂ ਸੇਵਾਵਾਂ ਨਿਭਾਅ ਚੁੱਕੇ ਯੂਥ ਆਗੂ ਕਿ੍ਸ਼ਨ ਧਨੌਲਾ ਨੂੰ ਯੂਥ ਅਕਾਲੀ ਦਲ ਦੇ ਪ੍ਰਧਾਨ ...

ਪੂਰੀ ਖ਼ਬਰ »

ਭਾਰਤੀ ਫ਼ੌਜ ਦੇ ਸਾਬਕਾ ਸੈਨਿਕਾਂ ਤੇ ਜਵਾਨਾਂ ਵਲੋਂ ਸਾਈਕਲ ਰੈਲੀ

ਪਟਿਆਲਾ, 24 ਨਵੰਬਰ (ਮਨਦੀਪ ਸਿੰਘ ਖਰੌੜ)-1971 ਦੀ ਪਾਕਿਸਤਾਨ ਉੱਤੇ ਭਾਰਤ ਦੀ ਜਿੱਤ ਦੇ 50 ਸਾਲ ਪੂਰੇ ਹੋਣ 'ਤੇ ਮਨਾਏ ਜਾ ਰਹੇ ਜਸ਼ਨਾਂ ਤਹਿਤ ਅੱਜ ਏਰਾਵਤ ਡਵੀਜ਼ਨ ਵਲੋਂ ਸਾਈਕਲ ਰੈਲੀ ਕਰਵਾਈ ਗਿਆ | ਇਸ ਮੌਕੇ ਏਅਰਾਵਤ ਡਿਵੀਜ਼ਨ ਦੇ ਜਨਰਲ ਅਫ਼ਸਰ ਕਮਾਂਡਿੰਗ ਮੇਜਰ ਜਨਰਲ ...

ਪੂਰੀ ਖ਼ਬਰ »

ਮੁੱਖ ਮੰਤਰੀ ਦੇ ਪੰਜਾਬੀ ਯੂਨੀਵਰਸਿਟੀ ਦੇ ਦੌਰੇ ਦੌਰਾਨ ਵੱਖ-ਵੱਖ ਯੂਨੀਅਨਾਂ ਵਲੋਂ ਪ੍ਰਦਰਸ਼ਨ ਤੇ ਨਾਅਰੇਬਾਜ਼ੀ

ਪਟਿਆਲਾ, 24 ਨਵੰਬਰ (ਕੁਲਵੀਰ ਸਿੰਘ ਧਾਲੀਵਾਲ)-ਅੱਜ ਜਦੋਂ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਪੰਜਾਬੀ ਯੂਨੀਵਰਸਿਟੀ ਵਿਖੇ ਇਕ ਸਮਾਗਮ 'ਚ ਸ਼ਿਰਕਤ ਕਰਨ ਪਹੁੰਚੇ ਤਾਂ ਬੇਰੁਜ਼ਗਾਰ ਈ.ਟੀ.ਟੀ. ਟੈੱਟ ਪਾਸ ਅਧਿਆਪਕ ਯੂਨੀਅਨ, ਗੈਸਟ ਫੈਕਲਟੀ ਅਧਿਆਪਕ ਯੂਨੀਅਨ, ਕੋਵਿਡ ...

ਪੂਰੀ ਖ਼ਬਰ »

ਹੈਰੀਮਾਨ ਵਲੋਂ ਮੁੱਖ ਮੰਤਰੀ ਚੰਨੀ ਨਾਲ ਮੁਲਾਕਾਤ

ਪਟਿਆਲਾ, 24 ਨਵੰਬਰ (ਕੁਲਵੀਰ ਸਿੰਘ ਧਾਲੀਵਾਲ)- ਪੰਜਾਬੀ ਯੂਨੀਵਰਸਿਟੀ ਵਿਖੇ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ 'ਪੇਂਡੂ ਕਾਰੋਬਾਰੀ ਪਹਿਲਕਦਮੀ ਤੇ ਹੁਨਰ ਵਿਕਾਸ ਕੇਂਦਰ' ਦੇ ਉਦਘਾਟਨੀ ਸਮਾਗਮ ਵਿਚ ਸ਼ਿਰਕਤ ਕੀਤੀ | ਇਸ ਮੌਕੇ ਸਿੰਡੀਕੇਟ ਮੈਂਬਰ ...

ਪੂਰੀ ਖ਼ਬਰ »

ਮੇਅਰ ਦੀ ਕੁਰਸੀ ਦਾ ਫ਼ੈਸਲਾ ਅੱਜ ਮੇਅਰ ਵਲੋਂ ਜਾਰੀ ਦੋ ਏਜੰਡੇ ਵਧਾ ਸਕਦੇ ਹਨ ਮੇਅਰ ਦੀਆਂ ਸਮੱਸਿਆਵਾਂ

ਪਟਿਆਲਾ, 24 ਨਵੰਬਰ (ਗੁਰਵਿੰਦਰ ਸਿੰਘ ਔਲਖ)-ਸ਼ਾਹੀ ਸ਼ਹਿਰ ਦੇ ਮੇਅਰ ਦੀ ਕੁਰਸੀ ਨੂੰ ਲੈ ਕੇ ਚੱਲ ਰਹੀ ਸਿਆਸੀ ਜੱਦੋ-ਜਹਿਦ ਦੇ ਸਿੱਟੇ ਅੱਜ ਜਰਨਲ ਹਾਊਸ ਦੀ ਬੈਠਕ ਤੋਂ ਬਾਅਦ ਨਿਕਲ ਆਉਣਗੇ ਜਿਸ ਨੂੰ ਲੈ ਕੇ ਲੋਕਾਂ 'ਚ ਉਤਸੁਕਤਾ ਬਣੀ ਹੋਈ ਹੈ | ਪਿਛਲੇ ਦਿਨਾਂ ਤੋਂ ਮੇਅਰ ...

ਪੂਰੀ ਖ਼ਬਰ »

ਅਧਿਆਪਕ, ਵਿਦਿਆਰਥੀ ਤੇ ਕਰਮਚਾਰੀ ਜਥੇਬੰਦੀਆਂ ਵਲੋਂ ਮੁੱਖ ਮੰਤਰੀ ਦੇ ਐਲਾਨ ਦਾ ਸਵਾਗਤ

ਪਟਿਆਲਾ, 24 ਨਵੰਬਰ (ਕੁਲਵੀਰ ਸਿੰਘ ਧਾਲੀਵਾਲ)-ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵਲੋਂ ਅੱਜ ਪੰਜਾਬੀ ਯੂਨੀਵਰਸਿਟੀ ਦੇ ਦੌਰੇ ਦੌਰਾਨ ਯੂਨੀਵਰਸਿਟੀ ਦੀ ਮਾੜੀ ਹਾਲਤ ਨੂੰ ਮੁੱਖ ਰੱਖਦੇ ਹੋਏ ਚਰਨਜੀਤ ਸਿੰਘ ਚੰਨੀ ਵਲੋਂ ਪੰਜਾਬੀ ਯੂਨੀਵਰਸਿਟੀ ਪਟਿਆਲਾ ਦਾ ...

ਪੂਰੀ ਖ਼ਬਰ »

ਪਾਵਰਕਾਮ ਦੇ ਜੂਨੀਅਰ ਇੰਜੀਨੀਅਰਜ਼ ਵਲੋਂ ਲੜੀਵਾਰ ਭੁੱਖ ਹੜਤਾਲ

ਪਟਿਆਲਾ, 24 ਨਵੰਬਰ (ਧਰਮਿੰਦਰ ਸਿੰਘ ਸਿੱਧੂ)-ਇੰਜ. ਦਵਿੰਦਰ ਸਿੰਘ ਸੂਬਾ ਜਨਰਲ ਸਕੱਤਰ ਕੌਂਸਲ ਆਫ ਜੂਨੀਅਰ ਇੰਜੀਨੀਅਰਜ਼ ਵਲੋਂ ਦੱਸਿਆ ਕਿ ਪਾਵਰ ਜੂਨੀਅਰ ਇੰਜੀਨੀਅਰਜ਼ ਦੀ 17 ਨਵੰਬਰ, 2021 ਤੋਂ ਚੱਲ ਰਹੀ ਲੜੀਵਾਰ ਭੁੱਖ ਹੜਤਾਲ ਦੇ ਅੱਜ 8ਵੇਂ ਦਿਨ ਜੇ.ਈਜ਼ ਕੌਂਸਲ ਦੀ ...

ਪੂਰੀ ਖ਼ਬਰ »

ਉਪ ਮੁੱਖ ਮੰਤਰੀ ਰੰਧਾਵਾ ਨੇ ਥਾਣਿਆਂ 'ਚ ਪਿਆ ਸਾਮਾਨ ਲੋਕਾਂ ਦੇ ਸਪੁਰਦ ਕਰਨ ਲਈ ਰਾਜ ਪੱਧਰੀ ਮੁਹਿੰਮ ਦੀ ਸ਼ੁਰੂਆਤ ਕਰਵਾਈ

ਪਟਿਆਲਾ, 24 ਨਵੰਬਰ (ਮਨਦੀਪ ਸਿੰਘ ਖਰੌੜ)-ਪੰਜਾਬ ਦੇ ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਪਟਿਆਲਾ ਦੀ ਪੁਲਿਸ ਲਾਈਨ 'ਚ ਰਾਜ ਦੇ ਥਾਣਿਆਂ 'ਚ ਪਏ ਜਨਤਾ ਦੇ ਸਮਾਨ ਤੇ ਵਾਹਨਾਂ ਨੂੰ ਲੋਕਾਂ ਦੇ ਸਪੁਰਦ ਕਰਨ ਲਈ ਪੰਜਾਬ ਪੁਲਿਸ ਵਲੋਂ ਅਰੰਭੀ ਰਾਜ ਪੱਧਰੀ ਮੁਹਿੰਮ ਦੀ ਸ਼ੁਰੂਆਤ ਕਰਦਿਆਂ ਕਿਹਾ ਕਿ ਪੰਜਾਬ ਪੁਲਿਸ, ਹਿੰਦੁਸਤਾਨ ਦੀ ਸਭ ਤੋਂ ਬਿਹਤਰ ਪੁਲਿਸ ਹੈ | ਇਸ ਮੌਕੇ ਸ. ਰੰਧਾਵਾ ਨੇ ਪਟਿਆਲਾ ਜ਼ਿਲ੍ਹੇ 'ਚ 248 ਮੁਕੱਦਮਿਆਂ ਨਾਲ ਸਬੰਧਿਤ 32.5 ਕਰੋੜ ਰੁਪਏ ਦੇ ਸਮਾਨ ਸਮੇਤ 184 ਵਾਹਨ ਵੀ ਲੋਕਾਂ ਦੇ ਸਪੁਰਦ ਕੀਤਾ | ਉਨ੍ਹਾਂ ਦੱਸਿਆ ਕਿ ਹਰ ਜ਼ਿਲ੍ਹੇ 'ਚ ਹੁਣ ਅਜਿਹੇ ਪ੍ਰਬੰਧ ਕਰ ਦਿੱਤੇ ਗਏ ਹਨ ਕਿ ਦਾਜ ਦਹੇਜ ਦੇ ਮਾਮਲਿਆਂ 'ਚ ਪਿਆ ਸਮਾਨ ਵੀ ਤੁਰੰਤ ਲੋਕਾਂ ਦੇ ਸਪੁਰਦ ਕੀਤਾ ਜਾਵੇ ਤੇ ਮਾਲਖ਼ਾਨੇ ਖ਼ਾਲੀ ਕੀਤੇ ਜਾਣ ਤਾਂ ਕਿ ਲੋਕਾਂ ਦਾ ਸਮਾਨ ਖ਼ਰਾਬ ਨਾ ਹੋਵੇ | ਉਨ੍ਹਾਂ ਦੱਸਿਆ ਕਿ ਇਕੱਲੇ ਪਟਿਆਲਾ ਜ਼ਿਲ੍ਹੇ 'ਚ 19 ਹਜ਼ਾਰ ਦਰਖਾਸਤਾਂ ਲੰਬਿਤ ਸਨ, ਜਿਨ੍ਹਾਂ 'ਚੋਂ 6500 ਦਰਖਾਸਤਾਂ ਦਾ ਨਿਪਟਾਰਾ ਕੀਤਾ ਹੈ | ਗੱਲਬਾਤ ਕਰਦਿਆਂ ਸ. ਰੰਧਾਵਾ ਨੇ ਦੱਸਿਆ ਕਿ ਰੱਦ ਕੀਤੀ ਗਈ ਸਬ ਇੰਸਪੈਕਟਰਾਂ ਦੀ ਭਰਤੀ ਮੁੜ ਕਰਵਾਈ ਜਾਵੇਗੀ | ਸ. ਰੰਧਾਵਾ ਨੇ ਇਸ ਮੌਕੇ ਪਟਿਆਲਾ ਪੁਲਿਸ ਲਾਇਨ ਦੇ ਸਟੇਡੀਅਮ ਲਈ 2 ਕਰੋੜ ਰੁਪਏ ਤੇ ਪੁਲਿਸ ਵੈੱਲਫੇਅਰ ਫ਼ੰਡ ਲਈ 20 ਲੱਖ ਰੁਪਏ ਦੇਣ ਦਾ ਐਲਾਨ ਕੀਤਾ ਤੇ ਪੀ.ਸੀ.ਆਰ. ਲਈ ਨਵੇਂ ਵਾਹਨ ਵੀ ਦਿੱਤੇ ਜਾ ਰਹੇ ਹਨ | ਇਸ ਤੋਂ ਪਹਿਲਾਂ ਸਮਾਗਮ ਨੂੰ ਸੰਬੋਧਨ ਕਰਦਿਆਂ ਸੁਖਜਿੰਦਰ ਸਿੰਘ ਰੰਧਾਵਾ ਨੇ ਕਿਹਾ ਕਿ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਗ੍ਰਹਿ ਵਿਭਾਗ ਖ਼ੁਦ ਰੱਖਣ ਦੀ ਥਾਂ ਉਨ੍ਹਾਂ ਨੂੰ ਦਿੱਤਾ ਹੈ ਅਤੇ ਉਹ ਕੈਂਸਰ ਦੀ ਬਿਮਾਰੀ ਵਾਂਗ ਸਮਾਜ ਨੂੰ ਚਿੰਬੜੇ ਗੁੰਡਾ ਅਨਸਰਾਂ ਦਾ ਸਫ਼ਾਇਆ ਕਰਨ ਲਈ ਦਿਨ ਰਾਤ ਮਿਹਨਤ ਕਰ ਰਹੇ ਹਨ | ਇਸ ਤੋਂ ਪਹਿਲਾਂ ਪੰਜਾਬ ਪੁਲਿਸ ਦੇ ਮੁਖੀ ਇਕਬਾਲ ਪ੍ਰੀਤ ਸਿੰਘ ਸਹੋਤਾ ਨੇ ਦੱਸਿਆ ਕਿ ਲੋਕਾਂ ਨੂੰ ਨਿਆਂ ਦਿਵਾਉਣ ਲਈ ਪੰਜਾਬ ਪੁਲਿਸ ਨਿਰੰਤਰ ਉਪਰਾਲੇ ਕਰ ਰਹੀ ਹੈ | ਇਸ ਤੋਂ ਬਾਅਦ ਆਈ.ਜੀ. ਪਟਿਆਲਾ ਰੇਂਜ ਮੁਖਵਿੰਦਰ ਸਿੰਘ ਛੀਨਾ ਨੇ ਸ. ਰੰਧਾਵਾ ਤੇ ਸ. ਸਹੋਤਾ ਦਾ ਧੰਨਵਾਦ ਕਰਦਿਆਂ ਵਿਸ਼ਵਾਸ਼ ਦੁਆਇਆ ਕਿ ਪੁਲਿਸ ਆਪਣੀ ਡਿਊਟੀ ਪੂਰੀ ਤਨਦੇਹੀ ਤੇ ਇਮਾਨਦਾਰੀ ਨਾਲ ਨਿਭਾਏਗੀ | ਐਸ.ਐਸ.ਪੀ. ਹਰਚਰਨ ਸਿੰਘ ਭੁੱਲਰ ਨੇ ਸਾਰਿਆਂ ਦਾ ਸਵਾਗਤ ਕਰਦਿਆਂ ਪਟਿਆਲਾ ਪੁਲਿਸ ਦੀ ਕਾਰਗੁਜ਼ਾਰੀ ਦੀ ਰਿਪੋਰਟ ਪੇਸ਼ ਕੀਤੀ | ਇਸ ਮੌਕੇ ਐਸ.ਐਸ.ਪੀ. ਸੰਗਰੂਰ ਸਵਪਨ ਸ਼ਰਮਾ, ਐਸ.ਐਸ.ਪੀ. ਬਰਨਾਲਾ ਅਲਕਾ ਮੀਨਾ ਸਮੇਤ ਏ.ਆਈ.ਜੀ. ਜ਼ੋਨਲ ਸੀ.ਆਈ.ਡੀ. ਦਲਜੀਤ ਸਿੰਘ ਰਾਣਾ, ਐਸ.ਪੀ. ਸਥਾਨਕ ਹਰਕਮਲ ਕੌਰ, ਐਸ.ਪੀ. ਜਾਂਚ ਡਾ. ਮਹਿਤਾਬ ਸਿੰਘ, ਐਸ.ਪੀ. ਸਿਟੀ ਹਰਪਾਲ ਸਿੰਘ ਆਦਿ ਮੌਜੂਦ ਸਨ |

ਖ਼ਬਰ ਸ਼ੇਅਰ ਕਰੋ

 

 

ਦਾਜ ਵਿਰੋਧੀ ਕਾਨੂੰਨ ਤਹਿਤ ਪਤੀ ਖ਼ਿਲਾਫ਼ ਕੇਸ ਦਰਜ

ਪਟਿਆਲਾ, 24 ਨਵੰਬਰ (ਮਨਦੀਪ ਸਿੰਘ ਖਰੌੜ)-ਵਿਆਹੁਤਾ ਨੂੰ ਹੋਰ ਦਾਜ ਲਿਆਉਣ ਲਈ ਤੰਗ ਕਰਨ ਦੇ ਮਾਮਲੇ 'ਚ ਥਾਣਾ ਔਰਤਾਂ ਦੀ ਪੁਲਿਸ ਨੇ ਪੀੜਤ ਦੇ ਪਤੀ ਤੇ ਸੱਸ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ | ਉਕਤ ਸ਼ਿਕਾਇਤ ਸੰਦੀਪ ਕੌਰ ਵਾਸੀ ਘਨੌਰ ਨੇ ਪੁਲਿਸ ਨੂੰ ਦੱਸਿਆ ਕਿ ਉਸ ਦਾ ਵਿਆਹ ...

ਪੂਰੀ ਖ਼ਬਰ »

ਸੜਕ ਹਾਦਸੇ 'ਚ ਜ਼ਖ਼ਮੀ ਹੋਈ ਬੱਚੀ ਦੀ ਇਲਾਜ ਦੌਰਾਨ ਮੌਤ

ਪਟਿਆਲਾ, 24 ਨਵੰਬਰ (ਮਨਦੀਪ ਸਿੰਘ ਖਰੌੜ)-ਸਥਾਨਕ ਰਾਜਪੁਰਾ ਕਾਲੋਨੀ ਲਾਗੇ 6 ਸਾਲਾ ਜੈਸਮੀਨ ਆਪਣੇ ਦਾਦਾ ਨਾਲ ਰਿਕਸ਼ੇ 'ਤੇ ਬੈਠੀ ਜਾ ਰਹੀ ਸੀ, ਇਸ ਦੌਰਾਨ ਇਕ ਅਣਪਛਾਤੇ ਮੋਟਰਸਾਈਕਲ ਚਾਲਕ ਨੇ ਉਨ੍ਹਾਂ ਦੇ ਰਿਕਸ਼ੇ ਨੂੰ ਟੱਕਰ ਮਾਰ ਕਾਰਨ ਇਸ ਹਾਦਸੇ 'ਚ ਜੈਸਮੀਨ ਕੌਰ ...

ਪੂਰੀ ਖ਼ਬਰ »

ਪਟਵਾਰੀਆਂ 'ਚ ਵਿਜੀਲੈਂਸ ਖ਼ਿਲਾਫ਼ ਰੋਸ- ਮੱਲ੍ਹੇਵਾਲ

ਪਟਿਆਲਾ, 24 ਨਵੰਬਰ (ਗੁਰਪ੍ਰੀਤ ਸਿੰਘ ਚੱਠਾ)-ਦੀ ਰੈਵੀਨਿਊ ਪਟਵਾਰ ਯੂਨੀਅਨ ਦੇ ਆਗੂਆਂ ਦੀ ਮੀਟਿੰਗ ਤਹਿਸੀਲ ਪਟਿਆਲਾ ਦੇ ਪ੍ਰਧਾਨ ਟਹਿਲ ਸਿੰਘ ਮੱਲ੍ਹੇਵਾਲ ਦੀ ਪ੍ਰਧਾਨਗੀ ਹੇਠ ਹੋਈ | ਮੱਲੇ੍ਹਵਾਲ ਨੇ ਦੱਸਿਆ ਕਿ ਨਾਇਬ ਤਹਿਸੀਲਦਾਰ ਸੰਦੀਪ ਕੁਮਾਰ ਜੋ ਕਿ ਜ਼ਿਲ੍ਹਾ ...

ਪੂਰੀ ਖ਼ਬਰ »

ਬਿਜਲੀ ਕਾਮਿਆਂ ਦਾ ਸੰਘਰਸ਼ 9ਵੇਂ ਦਿਨ ਵੀ ਜਾਰੀ

ਪਟਿਆਲਾ, 24 ਨਵੰਬਰ (ਧਰਮਿੰਦਰ ਸਿੰਘ ਸਿੱਧੂ)-ਬਿਜਲੀ ਮੁਲਾਜ਼ਮਾਂ ਦੀਆਂ 14 ਪ੍ਰਮੁੱਖ ਜਥੇਬੰਦੀਆਂ ਤੇ ਭਰਾਤਰੀ ਜਥੇਬੰਦੀਆਂ ਵਲੋਂ ਪੀ.ਐਸ.ਈ.ਬੀ. ਇੰਪਲਾਈਜ਼ ਜੁਆਇੰਟ ਫੋਰਮ ਦੇ ਸੱਦੇ 'ਤੇ ਲਗਾਤਾਰ ਨੌਵੇਂ ਦਿਨ ਹੈੱਡ ਆਫ਼ਿਸ ਪਟਿਆਲਾ ਦੇ ਤਿੰਨੇ ਮੁੱਖ ਗੇਟਾਂ 'ਤੇ ਰੋਸ ...

ਪੂਰੀ ਖ਼ਬਰ »

ਸਿਵਲ ਸਰਜਨ ਵਲੋਂ ਸਿਹਤ ਕੇਂਦਰ 'ਚ ਸਹੂਲਤਾਂ ਦਾ ਜਾਇਜ਼ਾ

ਫ਼ਤਹਿਗੜ੍ਹ ਸਾਹਿਬ, 24 ਨਵੰਬਰ (ਰਵਿੰਦਰ ਮੌਦਗਿਲ)-ਸਿਵਲ ਸਰਜਨ ਫ਼ਤਹਿਗੜ੍ਹ ਸਾਹਿਬ ਡਾ. ਹਰਵਿੰਦਰ ਸਿੰਘ ਵਲੋਂ ਪੀ.ਐਚ.ਸੀ. ਨੰਦਪੁਰ ਕਲੌੜ ਦਾ ਅਚਨਚੇਤ ਦੌਰਾ ਕੀਤਾ ਗਿਆ | ਜਿਸ ਦੌਰਾਨ ਉਨ੍ਹਾਂ ਸਰਕਾਰ ਵਲੋਂ ਲੋਕਾਂ ਲਈ ਮੁਹੱਈਆ ਕਰਵਾਈਆਂ ਜਾ ਰਹੀਆਂ ਸਿਹਤ ਸਹੂਲਤਾਂ ...

ਪੂਰੀ ਖ਼ਬਰ »

ਪੰਜਾਬ ਵਾਸੀ ਬੈਲਟ ਪੇਪਰਾਂ ਰਾਹੀਂ ਚੋਣ ਕਰਵਾਏ ਜਾਣ ਦੀ ਕਰਨ ਮੰਗ-ਮਾਜਰੀ

ਖਮਾਣੋਂ, 24 ਨਵੰਬਰ (ਮਨਮੋਹਣ ਸਿੰਘ ਕਲੇਰ)-ਸਰਪੰਚ ਐਸੋਸੀਏਸ਼ਨ ਬਲਾਕ ਖਮਾਣੋਂ ਦੇ ਸਰਪ੍ਰਸਤ ਤੇ ਸੀਨੀਅਰ ਕਿਸਾਨ ਆਗੂ ਦਵਿੰਦਰ ਸਿੰਘ ਮਾਜਰੀ ਨੇ ਪੰਜਾਬ ਵਾਸੀਆਂ ਨੂੰ ਅਪੀਲ ਕਰਦਿਆਂ ਕਿਹਾ ਕਿ ਜਿਸ ਤਰ੍ਹਾਂ ਕਿਸਾਨੀ ਸੰਘਰਸ਼ ਨੂੰ ਪੰਜਾਬ ਵਾਸੀਆਂ ਨੇ ਆਪਣੇ ਸਹਿਯੋਗ ...

ਪੂਰੀ ਖ਼ਬਰ »

ਡੀ. ਏ. ਵੀ. ਸਕੂਲ ਵਿਖੇ ਜੰਗਲੀ ਜੀਵਾਂ ਦੀ ਸੰਭਾਲ 'ਤੇ ਚਿੰਤਾ ਜਤਾਈ

ਪਟਿਆਲਾ, 24 ਨਵੰਬਰ (ਧਰਮਿੰਦਰ ਸਿੰਘ ਸਿੱਧੂ)-ਜੰਗਲੀ ਜੀਵ-ਜੰਤੂਆਂ 'ਚ ਝਾਤ ਮਾਰਨ ਤੇ ਜਾਨਵਰਾਂ ਪ੍ਰਤੀ ਪਿਆਰ ਪੈਦਾ ਕਰਨ ਤੇ ਉਨ੍ਹਾਂ ਨੂੰ ਇਹ ਸੋਚਣ ਲਈ ਕਿ ਮਨੁੱਖ ਬੁੱਧੀ 'ਚ ਉੱਤਮ ਹੈ ਤੇ ਦੂਜੀਆਂ ਨਸਲਾਂ ਦੇ ਵਿਕਾਸ 'ਚ ਪ੍ਰਮੁੱਖ ਭੂਮਿਕਾ ਨਿਭਾਉਂਦਾ ਹੈ, ਇਕ ਫੈਂਸੀ ...

ਪੂਰੀ ਖ਼ਬਰ »

ਪੰਜਾਬੀ ਯੂਨੀਵਰਸਿਟੀ ਦੀ 58ਵੀਂ ਸਾਲਾਨਾ ਐਥਲੈਟਿਕ ਮੀਟ ਆਰੰਭ

ਪਟਿਆਲਾ, 24 ਨਵੰਬਰ (ਕੁਲਵੀਰ ਸਿੰਘ ਧਾਲੀਵਾਲ)-ਪੰਜਾਬੀ ਯੂਨੀਵਰਸਿਟੀ ਦੇ ਖੇਡ ਵਿਭਾਗ ਵਲੋਂ ਉਪ ਕੁਲਪਤੀ ਪ੍ਰੋ. ਅਰਵਿੰਦ ਦੀ ਸਰਪ੍ਰਸਤੀ ਹੇਠ ਕਰਵਾਈ ਜਾ ਰਹੀ ਪੰਜਾਬੀ ਯੂਨੀਵਰਸਿਟੀ ਦੀ 58ਵੀਂ ਸਾਲਾਨਾ ਐਥਲੈਟਿਕ ਮੀਟ, 2021-22 ਅੱਜ ਆਰੰਭ ਹੋ ਗਈ | ਡਾ. ਗੁਰਦੀਪ ਕੌਰ ...

ਪੂਰੀ ਖ਼ਬਰ »

ਪੁਲਿਸ ਨੇ ਸੜਕ ਦੇ ਦੋਵੇਂ ਪਾਸੇ ਖੜ੍ਹੇ ਵਾਹਨ ਹਟਾਏ

ਗੂਹਲਾ ਚੀਕਾ/ਕੈਥਲ, 24 ਨਵੰਬਰ (ਓ.ਪੀ. ਸੈਣੀ)-ਕੈਥਲ 'ਚ ਸੁਚਾਰੂ ਤੇ ਸੁਰੱਖਿਅਤ ਟ੍ਰੈਫਿਕ ਵਿਵਸਥਾ ਸਥਾਪਤ ਕਰਨ ਲਈ ਚਲਾਈ ਜਾ ਰਹੀ ਮੁਹਿੰਮ ਦੇ ਤਹਿਤ ਟ੍ਰੈਫਿਕ ਪੁਲਿਸ ਦੀ ਟੀਮ ਵਲੋਂ ਐੱਸ.ਪੀ. ਲੋਕੇਂਦਰ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਕਮੇਟੀ ਚੌਂਕ ਤੋਂ ਪੁਰਾਣੀ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX