ਤਾਜਾ ਖ਼ਬਰਾਂ


ਅਰਵਿੰਦ ਕੇਜਰੀਵਾਲ ਦੇ 10 ਏਜੰਡਿਆਂ ’ਤੇ ਜਾਖੜ ਨੇ ਚੁੱਕੇ ਸਵਾਲ
. . .  25 minutes ago
ਚੰਡੀਗੜ੍ਹ, 29 ਜਨਵਰੀ- ਅਰਵਿੰਦ ਕੇਜਰੀਵਾਲ ਦੇ 10 ਏਜੰਡਿਆਂ ’ਤੇ ਜਾਖੜ ਨੇ ਚੁੱਕੇ ਸਵਾਲ
1000 ਡਰੋਨਾਂ ਨਾਲ ਜਗਮਗ ਹੋਇਆ ਵਿਜੇ ਚੌਕ,ਦੇਖੋ ਖੂਬਸੂਰਤ ਤਸਵੀਰਾਂ
. . .  36 minutes ago
ਨਵੀਂ ਦਿੱਲੀ, 29 ਜਨਵਰੀ-ਵਿਜੇ ਚੌਕ 'ਤੇ ਬੀਟਿੰਗ ਰੀਟਰੀਟ ਦਾ ਸ਼ਾਨਦਾਰ ਸਮਾਪਤੀ ਸਮਾਰੋਹ ਹੋਇਆ। ਰਾਸ਼ਟਰਪਤੀ ਰਾਮ ਨਾਥ ਕੋਵਿੰਦ, ਹਥਿਆਰਬੰਦ ਸੈਨਾਵਾਂ ਦੇ ਸੁਪਰੀਮ ਕਮਾਂਡਰ, ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਰੱਖਿਆ ਮੰਤਰੀ ਰਾਜਨਾਥ ਸਿੰਘ ਇਸ ਸਮਾਗਮ ਵਿਚ...
ਚੋਣ ਜ਼ਾਬਤਾ ਲਾਗੂ ਹੋਣ ਉਪਰੰਤ ਸੂਬੇ 'ਚੋਂ 100 ਕਰੋੜ ਰੁਪਏ ਦੀਆਂ ਵਸਤਾਂ ਜ਼ਬਤ: ਮੁੱਖ ਚੋਣ ਅਧਿਕਾਰੀ ਪੰਜਾਬ
. . .  about 1 hour ago
ਚੰਡੀਗੜ੍ਹ, 29 ਜਨਵਰੀ- ਪੰਜਾਬ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਸੂਬੇ 'ਚ ਆਦਰਸ਼ ਚੋਣ ਜ਼ਾਬਤਾ ਲਾਗੂ ਹੋਣ ਉਪਰੰਤ ਵੱਖ-ਵੱਖ ਇਨਫੋਰਸਮੈਂਟ ਟੀਮਾਂ ਵਲੋਂ ਸੂਬੇ 'ਚੋਂ 28 ਜਨਵਰੀ, 2022 ਤੱਕ ਜ਼ਾਬਤੇ ਦੀ ਉਲੰਘਣਾ ਦੇ ਸੰਬੰਧ 'ਚ...
ਸ਼੍ਰੋਮਣੀ ਅਕਾਲੀ ਦਲ ਬਸਪਾ ਗੱਠਜੋੜ ਦੇ ਉਮੀਦਵਾਰ ਐਡਵੋਕੇਟ ਜੋਤੀ ਲਾਲ ਭੀਮ ਨੇ ਨਾਮਜ਼ਦਗੀ ਪੱਤਰ ਕੀਤੇ ਦਾਖ਼ਲ
. . .  about 1 hour ago
ਪਠਾਨਕੋਟ, 29 ਜਨਵਰੀ (ਸੰਧੂ)- ਵਿਧਾਨ ਸਭਾ ਹਲਕਾ ਪਠਾਨਕੋਟ ਤੋਂ ਸ਼੍ਰੋਮਣੀ ਅਕਾਲੀ ਦਲ ਬਸਪਾ ਗੱਠਜੋੜ ਦੇ ਉਮੀਦਵਾਰ ਐਡਵੋਕੇਟ ਜੋਤੀ ਲਾਲ ਭੀਮ ਵਲੋਂ ਅੱਜ ਐੱਸ.ਡੀ.ਐੱਮ. ਪਠਾਨਕੋਟ ਗੁਰਸਿਮਰਨ ਸਿੰਘ ਢਿੱਲੋਂ ਨੂੰ ਨਾਮਜ਼ਦਗੀ ਪੱਤਰ ਦਾਖ਼ਲ ਕੀਤੇ...
30 ਜਨਵਰੀ ਨੂੰ ਨਾਮਜ਼ਦਗੀਆਂ ਨਹੀਂ ਕੀਤੀਆਂ ਜਾ ਸਕਣਗੀਆਂ ਦਾਖ਼ਲ : ਸੀ.ਈ.ਓ. ਡਾ. ਰਾਜੂ
. . .  about 1 hour ago
ਚੰਡੀਗੜ੍ਹ, 29 ਜਨਵਰੀ- ਮੁੱਖ ਚੋਣ ਅਫ਼ਸਰ, ਪੰਜਾਬ ਡਾ.ਐੱਸ ਕਰੁਣਾ ਰਾਜੂ ਨੇ ਕਿਹਾ ਕਿ ਵਿਧਾਨ ਸਭਾ ਚੋਣਾਂ 2022 ਸੰਬੰਧੀ ਨਾਮਜ਼ਦਗੀ ਪੱਤਰ ਮਿਤੀ 30 ਜਨਵਰੀ, 2022 ਨੂੰ ਨਹੀਂ ਦਾਖਲ ਕਰਵਾਏ ਜਾ ਸਕਣਗੇ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਮੁੱਖ ਚੋਣ ਅਫ਼ਸਰ...
ਹਲਕਾ ਬਾਬਾ ਬਕਾਲਾ ਸਾਹਿਬ ਤੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਸੰਤੋਖ ਸਿੰਘ ਭਲਾਈਪੁਰ ਵਲੋਂ ਨਾਮਜ਼ਦਗੀ ਪੱਤਰ ਦਾਖ਼ਲ
. . .  about 1 hour ago
ਬਾਬਾ ਬਕਾਲਾ ਸਾਹਿਬ, 29 ਜਨਵਰੀ (ਸ਼ੇਲਿੰਦਰਜੀਤ ਸਿੰਘ ਰਾਜਨ)- ਅੱਜ ਇੱਥੇ ਤਹਿਸੀਲ ਕੰਪਲੈਕਸ ਬਾਬਾ ਬਕਾਲਾ ਸਾਹਿਬ ਵਿਖੇ ਵਿਧਾਨ ਸਭਾ ਹਲਕਾ ਬਾਬਾ ਬਕਾਲਾ ਸਾਹਿਬ-25 ਵਿਚ ਹੋਣ ਵਾਲੀਆਂ ਨਾਮਜ਼ਦਗੀਆਂ ਲਈ ਅੱਜ ਚੌਥੇ ਦਿਨ ...
ਪੰਜਾਬ ਲੋਕ ਕਾਂਗਰਸ ਪਾਰਟੀ ਵਲੋਂ 7 ਹੋਰ ਉਮੀਦਵਾਰਾਂ ਦਾ ਕੀਤਾ ਐਲਾਨ
. . .  about 1 hour ago
ਚੰਡੀਗੜ੍ਹ, 29 ਜਨਵਰੀ- ਪੰਜਾਬ ਲੋਕ ਕਾਂਗਰਸ ਪਾਰਟੀ ਵਲੋਂ 7 ਹੋਰ ਉਮੀਦਵਾਰਾਂ ਦਾ ਕੀਤਾ ਐਲਾਨ...
ਭਾਜਪਾ ਨੂੰ ਛੱਡ, ਮਦਨ ਮੋਹਨ ਮਿੱਤਲ ਸ਼੍ਰੋਮਣੀ ਅਕਾਲੀ ਦਲ ’ਚ ਹੋਏ ਸ਼ਾਮਿਲ
. . .  about 2 hours ago
ਚੰਡੀਗੜ੍ਹ, 29 ਜਨਵਰੀ- ਸ੍ਰੀ ਅਨੰਦਪੁਰ ਸਾਹਿਬ ਹਲਕੇ ਤੋਂ ਚਾਰ ਵਾਰ ਵਿਧਾਇਕ ਰਹੇ ਮਦਨ ਮੋਹਨ ਮਿੱਤਲ ਨੇ ਭਾਰਤੀ ਜਨਤਾ ਪਾਰਟੀ ਨੂੰ ਅਲਵਿਦਾ ਆਖ ਸ਼੍ਰੋਮਣੀ ਅਕਾਲੀ ਦਲ 'ਚ ਸ਼ਾਮਿਲ ਹੋ ਗਏ ਹਨ। ਦੱਸਣਯੋਗ ਹੈ ਕਿ ਉਹ ਆਪਣੇ ਨੌਜਵਾਨ ਪੁੱਤਰ ਭਾਜਪਾ ਦੇ ਸੂਬਾ...
ਦਰਸ਼ਨ ਸਿੰਘ ਢਿੱਲਵਾਂ ਨੇ ਕਾਂਗਰਸ ਪਾਰਟੀ ਵਲੋਂ ਹਲਕਾ ਜੈਤੋ ਤੋਂ ਆਪਣੇ ਨਾਮਜ਼ਦਗੀ ਪੱਤਰ ਕੀਤੇ ਦਾਖ਼ਲ
. . .  about 2 hours ago
ਜੈਤੋ, 29 ਜਨਵਰੀ (ਗੁਰਚਰਨ ਸਿੰਘ ਗਾਬੜੀਆ, ਨਿੱਜੀ ਪੱਤਰ ਪ੍ਰੇਰਕ)- ਸਥਾਨਕ ਉਪ ਮੰਡਲ ਪ੍ਰਬੰਧਕੀ ਕੰਪੈਲਕਸ ਸਥਿਤ ਐੱਸ.ਡੀ.ਐਮ.ਦਫ਼ਤਰ ਵਿਖੇ ਡਾ. ਨਿਰਮਲ ਓਸੇਪਚਨ ਆਈ.ਏ.ਐੱਸ. ਰਿਟਰਨਿੰਗ ਅਫ਼ਸਰ (089) ਵਿਧਾਨ ਸਭਾ ਹਲਕਾ ਜੈਤੋ, (ਐੱਸ.ਸੀ.)-ਕਮ-ਉਪ ਮੰਡਲ...
ਭਾਜਪਾ ਉਮੀਦਵਾਰ ਨਿਮਿਸ਼ਾ ਮਹਿਤਾ ਵਲੋਂ ਨਾਮਜ਼ਦਗੀ ਪੱਤਰ ਦਾਖ਼ਲ
. . .  about 2 hours ago
ਗੜ੍ਹਸ਼ੰਕਰ, 29 ਜਨਵਰੀ (ਧਾਲੀਵਾਲ)-ਹਲਕਾ ਗੜ੍ਹਸ਼ੰਕਰ ਤੋਂ ਭਾਜਪਾ ਉਮੀਦਵਾਰ ਨਿਮਿਸ਼ਾ ਮਹਿਤਾ ਵਲੋਂ ਇੱਥੇ ਉਪ ਮੰਡਲ ਮੈਜਿਸਟ੍ਰੇਟ-ਕਮ-ਰਿਟਰਨਿੰਗ ਅਫ਼ਸਰ ਅਰਵਿੰਦ ਕੁਮਾਰ ਪਾਸ ਨਾਮਜ਼ਦਗੀ ਪੇਪਰ ਦਾਖ਼ਲ ਕੀਤੇ ਗਏ ਕੀਤੇ। ਐੱਸ.ਡੀ.ਐੱਮ. ਦਫ਼ਤਰ ਤੱਕ ...
ਬਾਦਲ ਦਲ ਨੂੰ ਦਿੱਲੀ 'ਚ ਲੱਗਾ ਝਟਕਾ,ਬੀਬੀ ਰਣਜੀਤ ਕੌਰ ਆਮ ਆਦਮੀ ਪਾਰਟੀ 'ਚ ਸ਼ਾਮਿਲ
. . .  about 2 hours ago
ਨਵੀਂ ਦਿੱਲੀ, 29 ਜਨਵਰੀ (ਜਗਤਾਰ ਸਿੰਘ)- ਸ਼੍ਰੋਮਣੀ ਇਸਤਰੀ ਅਕਾਲੀ ਦਲ ਦਿੱਲੀ ਪ੍ਰਦੇਸ਼ ਦੀ ਪ੍ਰਧਾਨ ਬੀਬੀ ਰਣਜੀਤ ਕੌਰ ਆਮ ਆਦਮੀ ਪਾਰਟੀ 'ਚ ਸ਼ਾਮਿਲ ਹੋਏ। ਬੀਬੀ ਰਣਜੀਤ ਕੌਰ ਦਿੱਲੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਵੀ ਹਨ ਅਤੇ ਇਸਤਰੀ ਵਿੰਗ ਦੇ ਕੌਮੀ ...
ਕਾਂਗਰਸੀ ਉਮੀਦਵਾਰ ਅਮਿਤ ਵਿਜ ਨੇ ਨਾਮਜ਼ਦਗੀ ਪੱਤਰ ਕੀਤੇ ਦਾਖ਼ਲ
. . .  about 3 hours ago
ਪਠਾਨਕੋਟ, 29 ਜਨਵਰੀ (ਸੰਧੂ)-ਵਿਧਾਨ ਸਭਾ ਹਲਕਾ ਪਠਾਨਕੋਟ ਤੋਂ ਕਾਂਗਰਸ ਉਮੀਦਵਾਰ ਅਤੇ ਮੌਜੂਦਾ ਵਿਧਾਇਕ ਅਮਿਤ ਵਿਜ ਵਲੋਂ ਅੱਜ ਐੱਸ.ਡੀ.ਐੱਮ ਪਠਾਨਕੋਟ ਗੁਰਸਿਮਰਨ ਸਿੰਘ ਢਿੱਲੋਂ ਨੂੰ ਨਾਮਜ਼ਦਗੀ ਪੱਤਰ ਦਾਖ਼ਲ ਕੀਤੇ...
ਕੈਪਟਨ ਨੂੰ ਵੱਡਾ ਝਟਕਾ, 6 ਉਮੀਦਵਾਰਾਂ ਨੇ ਚੋਣ ਲੜਨ ਤੋਂ ਕੀਤਾ ਇਨਕਾਰ
. . .  about 3 hours ago
ਚੰਡੀਗੜ੍ਹ, 29 ਜਨਵਰੀ- ਪੰਜਾਬ ਲੋਕ ਕਾਂਗਰਸ ਦੇ ਛੇ ਉਮੀਦਵਾਰਾਂ ਨੇ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ 'ਚ ਚੋਣ ਲੜਨ ਤੋਂ ਇਨਕਾਰ ਕਰ ਦਿੱਤਾ ਹੈ। ਉਨ੍ਹਾਂ ਵਲੋਂ ਭਾਜਪਾ ਦੇ ਕਮਲ ਦੇ ਫੁੱਲ 'ਤੇ ਚੋਣ ਲੜਨ ਦੀ ਗੱਲ ਕਹੀ ਜਾ ਰਹੀ ਹੈ...
ਏ.ਆਈ.ਸੀ.ਸੀ. ਦੇ ਆਬਜ਼ਰਵਰਾਂ ਦੀ ਹੋਈ ਨਿਯੁਕਤੀ
. . .  about 3 hours ago
ਨਵੀਂ ਦਿੱਲੀ, 29 ਜਨਵਰੀ- ਏ.ਆਈ.ਸੀ.ਸੀ. ਦੇ ਆਬਜ਼ਰਵਰਾਂ ਦੀ ਹੋਈ ਨਿਯੁਕਤੀ..
'ਆਪ' ਉਮੀਦਵਾਰ ਪ੍ਰੋ.ਬਲਜਿੰਦਰ ਕੌਰ ਨੇ ਕੀਤੇ ਆਪਣੇ ਨਾਮਜ਼ਦਗੀ ਕਾਗਜ਼ ਦਾਖ਼ਲ
. . .  about 3 hours ago
ਤਲਵੰਡੀ ਸਾਬੋ, 29 ਜਨਵਰੀ (ਰਣਜੀਤ ਸਿੰਘ ਰਾਜੂ) - ਵਿਧਾਨ ਸਭਾ ਚੋਣਾਂ ਲਈ ਨਾਮਜ਼ਦਗੀ ਪੱਤਰ ਦਾਖ਼ਲ ਕਰਨ ਦੀ ਚੱਲ ਰਹੀ ਪ੍ਰਕਿਰਿਆ ਤਹਿਤ ਅੱਜ ਹਲਕਾ ਤਲਵੰਡੀ ਸਾਬੋ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਅਤੇ ਮੌਜੂਦਾ ...
ਜੁਗਰਾਜ ਪਾਲ ਸਿੰਘ ਸ਼ਾਹੀ ਵਲੋਂ ਨਾਮਜ਼ਦਗੀ ਪੱਤਰ ਦਾਖ਼ਲ
. . .  about 3 hours ago
ਸੁਲਤਾਨਪੁਰ ਲੋਧੀ, 29 ਜਨਵਰੀ (ਲਾਡੀ,ਹੈਪੀ,ਥਿੰਦ) - ਸ਼੍ਰੋਮਣੀ ਅਕਾਲੀ ਦਲ ਸੰਯੁਕਤ ਅਤੇ ਭਾਜਪਾ, ਪੰਜਾਬ ਲੋਕ ਕਾਂਗਰਸ ਗਠਜੋੜ ਦੇ ਉਮੀਦਵਾਰ ਜੁਗਰਾਜ ਪਾਲ ਸਿੰਘ ਸ਼ਾਹੀ ਵਲੋਂ ਸੁਲਤਾਨਪੁਰ ਲੋਧੀ...
ਸ਼੍ਰੋਮਣੀ ਅਕਾਲੀ ਦਲ ਨੇ ਕੱਸੇ ਅਰਵਿੰਦ ਕੇਜਰੀਵਾਲ 'ਤੇ ਤਨਜ਼
. . .  about 4 hours ago
ਚੰਡੀਗੜ੍ਹ, 29 ਜਨਵਰੀ - ਸ਼੍ਰੋਮਣੀ ਅਕਾਲੀ ਦਲ ਦੇ ਹਰਚਰਨ ਸਿੰਘ ਬੈਂਸ ਦਾ ਕਹਿਣਾ ਹੈ ਕਿ ਅਰਵਿੰਦ ਕੇਜਰੀਵਾਲ ਲੋਕਾਂ ਨਾਲ ਝੂਠ ਬੋਲ ਰਹੇ ਹਨ | ਉਨ੍ਹਾਂ ਨੇ ਇਸ ਮੌਕੇ ਪ੍ਰੈੱਸ ਵਾਰਤਾ ਦੌਰਾਨ ਕਿਹਾ ਕਿ ਮੈਂ ....
ਵਿਧਾਨ ਸਭਾ ਹਲਕਾ ਸੁਜਾਨਪੁਰ ਤੋਂ ਭਾਜਪਾ ਉਮੀਦਵਾਰ ਦਿਨੇਸ਼ ਸਿੰਘ ਬੱਬੂ ਨੇ ਆਪਣੇ ਨਾਮਜ਼ਦਗੀ ਪੱਤਰ ਕੀਤੇ ਦਾਖ਼ਲ
. . .  about 4 hours ago
ਸ਼ਾਹਪੁਰ ਕੰਢੀ, 29 ਜਨਵਰੀ (ਰਣਜੀਤ ਸਿੰਘ)-ਵਿਧਾਨ ਸਭਾ ਹਲਕਾ ਸੁਜਾਨਪੁਰ ਤੋਂ ਭਾਜਪਾ ਉਮੀਦਵਾਰ ਦਿਨੇਸ਼ ਸਿੰਘ ਬੱਬੂ ਨੇ ਚੋਣਕਾਰ ਅਫ਼ਸਰ ਐੱਸ.ਡੀ.ਐੱਮ. ਧਾਰਕਲਾਂ ਜਗਨੂਰ ਸਿੰਘ ਗਰੇਵਾਲ ਕੋਲ ਆਪਣੇ ਨਾਮਜ਼ਦਗੀ ਪੱਤਰ ਦਾਖ਼ਲ ਕਰਵਾਏ...
ਜਲੰਧਰ ਪਹੁੰਚੇ ਅਰਵਿੰਦ ਕੇਜਰੀਵਾਲ ਨੇ ਸ਼ਹਿਰਾਂ ਲਈ ਦਿੱਤੀਆਂ ਨਵੀਆਂ ਗਾਰੰਟੀਆਂ
. . .  about 4 hours ago
ਜਲੰਧਰ, 29 ਜਨਵਰੀ- ਜਲੰਧਰ ਪਹੁੰਚੇ ਅਰਵਿੰਦ ਕੇਜਰੀਵਾਲ ਵਲੋਂ ਪ੍ਰੈੱਸ ਕਾਨਫ਼ਰੰਸ ਕੀਤੀ ਗਈ। ਇਸ ਦੌਰਾਨ ਉਨ੍ਹਾਂ ਨੇ ਸ਼ਹਿਰਾਂ ਲਈ ਨਵੀਆਂ ਗਾਰੰਟੀਆਂ ਦਿੱਤੀਆਂ ਹਨ। ਉਨ੍ਹਾਂ ਨੇ ਕਿਹਾ ਕਿ ਸ਼ਹਿਰਾਂ ਨੂੰ ਸਾਫ਼-ਸੁਥਰਾ ਬਣਾਵਾਂਗੇ ਅਤੇ ਦਿੱਲੀ ਦੇ ਤਰਜ਼ 'ਤੇ ...
ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਗੁਰੂ ਹਰਸਹਾਏ ਤੋਂ ਉਮੀਦਵਾਰ ਜਤਿੰਦਰ ਸਿੰਘ ਥਿੰਦ ਵਲੋਂ ਭਰਿਆ ਆਪਣਾ ਨਾਮਜ਼ਦਗੀ ਪੱਤਰ
. . .  about 4 hours ago
ਗੁਰੂ ਹਰਸਹਾਏ, 29 ਜਨਵਰੀ (ਕਪਿਲ ਕੰਧਾਰੀ, ਹਰਚਰਨ ਸਿੰਘ ਸੰਧੂ) - ਪੰਜਾਬ ਵਿਧਾਨ ਸਭਾ ਚੋਣਾਂ ਲਈ ਨਾਮਜ਼ਦਗੀ ਭਰਨ ਦੀ ਪ੍ਰਕਿਰਿਆ ਤਹਿਤ ਅੱਜ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਗੁਰੂ ਹਰਸਹਾਏ ਤੋਂ ਉਮੀਦਵਾਰ ਜਤਿੰਦਰ ਸਿੰਘ...
ਭਾਜਪਾ ਉਮੀਦਵਾਰ ਰਣਜੀਤ ਸਿੰਘ ਖੋਜੇਵਾਲ ਨੇ ਨਾਮਜ਼ਦਗੀ ਪਰਚੇ ਭਰੇ
. . .  about 4 hours ago
ਕਪੂਰਥਲਾ, 29 ਜਨਵਰੀ (ਅਮਰਜੀਤ ਕੋਮਲ) - ਕਪੂਰਥਲਾ ਵਿਧਾਨ ਸਭਾ ਹਲਕੇ ਤੋਂ ਭਾਜਪਾ ਦੇ ਉਮੀਦਵਾਰ ਜਥੇਦਾਰ ਰਣਜੀਤ ਸਿੰਘ ਖੋਜੇਵਾਲ ਨੇ ਆਪਣੇ ਨਾਮਜ਼ਦਗੀ ਪਰਚੇ ਰਿਟਰਨਿੰਗ ਅਫ਼ਸਰ ਡਾਕਟਰ ਜੈ...
ਰਾਮਪੁਰਾ ਫੂਲ ਤੋਂ ਸਿਕੰਦਰ ਸਿੰਘ ਮਲੂਕਾ ਵਲੋਂ ਪੇਪਰ ਦਾਖ਼ਲ
. . .  about 4 hours ago
ਭਗਤਾ ਭਾਈਕਾ, 29 ਜਨਵਰੀ (ਸੁਖਪਾਲ ਸਿੰਘ ਸੋਨੀ)- ਵਿਧਾਨ ਸਭਾ ਹਲਕਾ ਰਾਮਪੁਰਾ ਫੂਲ ਤੋਂ ਸ਼੍ਰੋਮਣੀ ਅਕਾਲੀ ਦਲ ਅਤੇ ਬਹੁਜਨ ਸਮਾਜ ਪਾਰਟੀ ਦੇ ਸਾਂਝੇ ਉਮੀਦਵਾਰ ਸਿਕੰਦਰ ਸਿੰਘ ਮਲੂਕਾ ਵਲੋਂ ਅੱਜ ਆਪਣੇ ਨਾਮਜ਼ਦਗੀ ਪੇਪਰ ਦਾਖ਼ਲ ਕਰ ਦਿੱਤੇ ਗਏ ਹਨ..
ਰਾਮਪੁਰਾ ਫੂਲ ਤੋਂ ਕਾਂਗਰਸੀ ਉਮੀਦਵਾਰ ਕਾਂਗੜ ਵਲੋਂ ਨਾਮਜ਼ਦਗੀ ਪੱਤਰ ਦਾਖ਼ਲ
. . .  about 4 hours ago
ਭਗਤਾ ਭਾਈਕਾ, 29 ਜਨਵਰੀ (ਸੁਖਪਾਲ ਸਿੰਘ ਸੋਨੀ)-2022 ਦੀਆਂ ਚੋਣਾਂ ਲਈ ਵਿਧਾਨ ਸਭਾ ਹਲਕਾ ਰਾਮਪੁਰਾ ਫੂਲ ਤੋਂ ਕਾਂਗਰਸ ਦੇ ਉਮੀਦਵਾਰ ਗੁਰਪ੍ਰੀਤ ਸਿੰਘ ਕਾਂਗੜ ਵਲੋਂ ਸਬ-ਡਵੀਜ਼ਨਲ ਮੈਜਿਸਟਰੇਟ ਕਮ ਚੋਣ ਅਧਿਕਾਰੀ ਫੂਲ ਵਿਖੇ ਆਪਣੇ ਨਾਮਜ਼ਦਗੀ ਪੇਪਰ...
ਸ਼੍ਰੋਮਣੀ ਪੰਥ ਰਤਨ ਅਤੇ ਪਦਮ ਸ੍ਰੀ ਬਾਬਾ ਇਕਬਾਲ ਸਿੰਘ ਬੜੂ ਸਾਹਿਬ ਵਾਲੇ ਨਹੀਂ ਰਹੇ
. . .  about 3 hours ago
ਧਰਮਗੜ੍ਹ, 29 ਜਨਵਰੀ (ਗੁਰਜੀਤ ਸਿੰਘ ਚਹਿਲ)- ਕਲਗੀਧਰ ਟਰੱਸਟ ਬੜੂ ਸਾਹਿਬ ਦੇ ਪ੍ਰਧਾਨ ਸ਼੍ਰੋਮਣੀ ਪੰਥ ਰਤਨ ਅਤੇ ਪਦਮ ਸ੍ਰੀ ਬਾਬਾ ਇਕਬਾਲ ਸਿੰਘ ਬੜੂ ਸਾਹਿਬ ਵਾਲੇ ਸੱਚਖੰਡ ਜਾ ਬਿਰਾਜੇ ਹਨ। ਜਾਣਕਾਰੀ ਦਿੰਦਿਆਂ ਬੜੂ ਸਾਹਿਬ ਟਰੱਸਟ ਦੇ ਸੇਵਾਦਾਰ ਭਾਈ ਜਗਜੀਤ ਸਿੰਘ...
ਕਰਾਚੀ: ਭਾਰਤੀ ਮਛੇਰੇ ਦੀ ਮ੍ਰਿਤਕ ਦੇਹ ਅੱਜ ਭਾਰਤ ਨੂੰ ਜਾਵੇਗੀ ਸੌਂਪੀ
. . .  about 5 hours ago
ਕਰਾਚੀ, 29 ਜਨਵਰੀ-ਭਾਰਤੀ ਮਛੇਰੇ ਨੂੰ ਜਿਸ ਦੀ ਕਰਾਚੀ ਦੀ ਕੇਂਦਰੀ ਜੇਲ੍ਹ 'ਚ ਬਿਮਾਰੀ ਦੇ ਚੱਲਦਿਆਂ ਮੌਤ ਹੋ ਗਈ ਸੀ। ਉਸ ਦੀ ਅੱਜ ਮ੍ਰਿਤਕ ਦੇਹ ਵਾਹਗਾ/ ਅਟਾਰੀ ਬਾਰਡਰ 'ਤੇ ਬੀ.ਐੱਸ.ਐੱਫ. ਭਾਰਤ ਨੂੰ ਸੌਂਪ ਦਿੱਤੀ ਜਾਵੇਗੀ...
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 10 ਮੱਘਰ ਸੰਮਤ 553
ਵਿਚਾਰ ਪ੍ਰਵਾਹ: ਭੁੱਖਮਰੀ ਦੇ ਵਿਰੁੱਧ ਜੰਗ ਸਹੀ ਅਰਥਾਂ ਵਿਚ ਮਨੁੱਖਤਾ ਲਈ ਲੜੀ ਗਈ ਲੜਾਈ ਹੈ। ਜਾਹਨ ਐਫ. ਕੈਨੇਡੀ

ਫਰੀਦਕੋਟ

ਵਿਕਾਸ ਦੇ ਖੇਤਰ 'ਚ ਪੰਜਾਬ ਦੀ ਚੰਨੀ ਸਰਕਾਰ ਮੀਲ ਪੱਥਰ ਸਥਾਪਿਤ ਕਰੇਗੀ-ਮੁਹੰਮਦ ਸਦੀਕ

ਜੈਤੋ, 24 ਨਵੰਬਰ (ਭੋਲਾ ਸ਼ਰਮਾ, ਗੁਰਚਰਨ ਸਿੰਘ ਗਾਬੜੀਆ)-ਪੰਜਾਬ ਦੀ ਚੰਨੀ ਸਰਕਾਰ ਵਿਕਾਸ ਦੇ ਖੇਤਰ ਵਿਚ ਮੀਲ ਪੱਥਰ ਸਥਾਪਿਤ ਕਰ ਰਹੀ ਹੈ ਅਤੇ ਸਰਕਾਰ ਵਲੋਂ ਪੰਜਾਬ ਦੇ ਸ਼ਹਿਰਾਂ ਦਾ ਵਿਕਾਸ ਜੰਗੀ ਪੱਧਰ 'ਤੇ ਕੀਤਾ ਜਾ ਰਿਹਾ ਹੈ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਲੋਕ ...

ਪੂਰੀ ਖ਼ਬਰ »

ਅਕਾਲੀ ਸਰਕਾਰ ਸਮੇਂ ਹੀ ਔਰਤਾਂ ਦਾ ਸਰਬਪੱਖੀ ਵਿਕਾਸ ਹੋਇਆ-ਸੁਖਜੀਵ ਕੌਰ ਰੋਮਾਣਾ

ਫ਼ਰੀਦਕੋਟ, 24 ਨਵੰਬਰ (ਜਸਵੰਤ ਸਿੰਘ ਪੁਰਬਾ)-ਸ਼ੋ੍ਰਮਣੀ ਅਕਾਲੀ ਦਲ ਦੀ ਸਰਕਾਰ ਸਮੇਂ ਹੀ ਔਰਤਾਂ ਦਾ ਸਰਵਪੱਖੀ ਵਿਕਾਸ ਹੋਇਆ ਹੈ | ਹੁਣ ਸ਼ੋ੍ਰਮਣੀ ਅਕਾਲੀ ਦਲ ਵਲੋਂ ਔਰਤਾਂ ਲਈ ਮਾਤਾ ਖੀਵੀ ਰਸੋਈ ਯੋਜਨਾ ਵੀ ਔਰਤਾਂ ਲਈ ਲਾਹੇਵੰਦ ਸਾਬਿਤ ਹੋਵੇਗੀ | ਇਨ੍ਹਾਂ ਵਿਚਾਰਾਂ ...

ਪੂਰੀ ਖ਼ਬਰ »

ਕਿਸਾਨੀ ਸੰਘਰਸ਼ ਦੇ ਅੰਤ 'ਚ ਸੱਚ ਤੇ ਨਿਆਂ ਦੀ ਵੱਡੀ ਜਿੱਤ ਹੋਈ-ਰਾਜਦੀਪ ਸਿੰਘ ਔਲਖ ਰਾਮੇਆਣਾ

ਜੈਤੋ, 24 ਨਵੰਬਰ (ਭੋਲਾ ਸ਼ਰਮਾ)-ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਲੋਂ ਤਿੰਨੇ ਕਾਲੇ ਖੇਤੀ ਕਾਨੂੰਨ ਵਾਪਸ ਲਏ ਜਾਣ ਦੇ ਫ਼ੈਸਲੇ ਦਾ 'ਦੀ ਟਰੱਕ ਆਪ੍ਰੇਟਰਜ਼ ਐਸੋਸੀਏਸ਼ਨ ਜੈਤੋ ਦੇ ਪ੍ਰਧਾਨ ਤੇ ਸੀਨੀਅਰ ਕਾਂਗਰਸੀ ਆਗੂ ਰਾਜਦੀਪ ਸਿੰਘ ਔਲਖ ਰਾਮੇਆਣਾ ਨੇ ਸਵਾਗਤ ...

ਪੂਰੀ ਖ਼ਬਰ »

ਬਿਜਲੀ ਨਿਗਮ ਮੁਲਾਜ਼ਮਾਂ ਵਲੋਂ ਨੌਵੇਂ ਦਿਨ ਵੀ ਹੜਤਾਲ ਜਾਰੀ

ਫ਼ਰੀਦਕੋਟ, 24 ਨਵੰਬਰ (ਸਰਬਜੀਤ ਸਿੰਘ)-ਬਿਜਲੀ ਨਿਗਮ ਦੇ ਕਰਮਚਾਰੀਆਂ ਦੀ ਹੜਤਾਲ ਅੱਜ ਨੌਵੇਂ ਦਿਨ ਵੀ ਜਾਰੀ ਰਹੀ | ਕਰਮਚਾਰੀਆਂ ਵਲੋਂ ਸ਼ਹਿਰੀ ਦਫ਼ਤਰ ਨੂੰ ਤਾਲਾ ਲਾ ਕੇ ਗੇਟ ਅੱਗੇ ਰੋਸ ਧਰਨਾ ਲਗਾਇਆ ਗਿਆ | ਧਰਨਾਕਾਰੀਆਂ ਵਲੋਂ ਬਿਜਲੀ ਨਿਗਮ ਮੈਨੇਜਮੈਂਟ ਅਤੇ ਪੰਜਾਬ ...

ਪੂਰੀ ਖ਼ਬਰ »

ਕਾਮਨਵੈਲਥ ਕੁਸ਼ਤੀ ਚੈਂਪੀਅਨਸ਼ਿਪ 'ਚ ਬਾਬਾ ਫ਼ਰੀਦ ਕੁਸ਼ਤੀ ਅਖਾੜੇ ਦੇ ਦੋ ਭਲਵਾਨ ਹੋਣਗੇ ਸ਼ਾਮਿਲ

ਫ਼ਰੀਦਕੋਟ, 24 ਨਵੰਬਰ (ਚਰਨਜੀਤ ਸਿੰਘ ਗੋਂਦਾਰਾ)-ਸਾਊਥ ਅਫ਼ਰੀਕਾ 'ਚ 2 ਤੋਂ 5 ਦਸੰਬਰ 2021 ਨੂੰ ਹੋ ਰਹੀ ਕਾਮਨਵੈਲਥ ਕੁਸ਼ਤੀ ਚੈਂਪੀਅਨਸ਼ਿਪ ਲਈ ਸਥਾਨਕ ਬਾਬਾ ਫ਼ਰੀਦ ਕੁਸ਼ਤੀ ਅਖਾੜੇ ਦੇ ਦੋ ਪਹਿਲਵਾਨ ਹਰਪ੍ਰੀਤ ਸਿੰਘ ਅਤੇ ਸਚਿਨ ਕੁਮਾਰ ਦੀ ਚੋਣ ਹੋਈ ਹੈ ਜੋ ਕਿ ਜ਼ਿਲ੍ਹਾ ...

ਪੂਰੀ ਖ਼ਬਰ »

ਜਨਰਲ ਵਰਗ 'ਚ 26 ਦੀ ਭੁੱਖ ਹੜਤਾਲ ਸੰਬੰਧੀ ਭਾਰੀ ਉਤਸਾਹ-ਫ਼ੈੱਡਰੇਸ਼ਨ

ਫ਼ਰੀਦਕੋਟ, 24 ਨਵੰਬਰ (ਹਰਮਿੰਦਰ ਸਿੰਘ ਮਿੰਦਾ)-26 ਨਵੰਬਰ ਨੂੰ ਸ੍ਰੀ ਚਮਕੌਰ ਸਾਹਿਬ ਵਿਖੇ ਭੁੱਖ ਹੜਤਾਲ ਸ਼ੁਰੂ ਕੀਤੀ ਜਾ ਰਹੀ ਹੈ | ਜਿਸ ਸਬੰਧੀ ਸਾਰੇ ਪੰਜਾਬ ਵਿਚ ਤੇ ਖਾਸ ਕਰਕੇ ਫ਼ਰੀਦਕੋਟ ਦੇ ਲੋਕਾਂ ਵਿਚ ਭੁੱਖ ਹੜਤਾਲ ਵਿਚ ਸ਼ਮੂਲੀਅਤ ਕਰਨ ਲਈ ਭਾਰੀ ਉਤਸਾਹ ਦੇਖਿਆ ...

ਪੂਰੀ ਖ਼ਬਰ »

ਅਫ਼ੀਮ ਸਮੇਤ ਪੁਲਿਸ ਵਲੋਂ ਇਕ ਗਿ੍ਫ਼ਤਾਰ

ਕੋਟਕਪੂਰਾ, 24 ਨਵੰਬਰ (ਮੋਹਰ ਸਿੰਘ ਗਿੱਲ)-ਏ.ਐਸ.ਆਈ ਸੁਖਦਰਸ਼ਨ ਸਿੰਘ ਸੀ.ਆਈ.ਏ ਸਟਾਫ਼ ਫ਼ਰੀਦਕੋਟ ਸਮੇਤ ਸਾਥੀ ਕਰਮਚਾਰੀਆਂ ਦੇ ਗਸ਼ਤ ਵਾ ਚੈਕਿੰਗ ਸ਼ੱਕੀ ਪੁਰਸ਼ਾਂ ਦੇ ਸਬੰਧ ਵਿਚ ਗਸ਼ਤ ਕਰਦੇ ਹੋਏ ਲਿੰਕ ਰੋਡ ਪਿੰਡ ਵਾਂਦਰ ਜਟਾਣਾ ਤੋਂ ਮੇਨ ਰੋਡ ਕੋਟਕਪੂਰਾ-ਸ੍ਰੀ ...

ਪੂਰੀ ਖ਼ਬਰ »

ਕੇਂਦਰੀ ਜੇਲ੍ਹ ਦੇ ਹਵਾਲਾਤੀ ਤੋਂ ਮੋਬਾਈਲ ਫ਼ੋਨ ਬਰਾਮਦ

ਫ਼ਰੀਦਕੋਟ, 24 ਨਵੰਬਰ (ਸਰਬਜੀਤ ਸਿੰਘ)-ਇੱਥੋਂ ਦੀ ਕੇਂਦਰੀ ਮਾਡਰਨ ਜੇਲ੍ਹ ਦੀ ਜੇਲ੍ਹ ਅਧਿਕਾਰੀਆਂ ਵਲੋਂ ਕੀਤੀ ਗਈ ਅਚਾਨਕ ਤਲਾਸ਼ੀ ਦੌਰਾਨ ਇਕ ਹਵਾਲਾਤੀ ਪਾਸੋਂ ਮੋਬਾਈਲ ਫੋਨ ਬਰਾਮਦ ਕਰਨ ਦਾ ਦਾਅਵਾ ਕੀਤਾ ਗਿਆ ਹੈ | ਜੇਲ੍ਹ ਅਧਿਕਾਰੀਆਂ ਵਲੋਂ ਪੁਲਿਸ ਨੂੰ ਦਿੱਤੀ ਗਈ ...

ਪੂਰੀ ਖ਼ਬਰ »

ਡਿਪਟੀ ਕਮਿਸ਼ਨਰ ਕਰਮਚਾਰੀਆਂ ਵਲੋਂ ਅਣਮਿੱਥੇ ਸਮੇਂ ਲਈ ਧਰਨਾ ਸ਼ੁਰੂ

ਫ਼ਰੀਦਕੋਟ, 24 ਨਵੰਬਰ (ਸਰਬਜੀਤ ਸਿੰਘ)-ਪੰਜਾਬ ਰਾਜ ਜ਼ਿਲ੍ਹਾ (ਡੀ.ਸੀ) ਦਫ਼ਤਰ ਕਰਮਚਾਰੀ ਯੂਨੀਅਨ ਪੰਜਾਬ ਦੀ ਸੂਬਾ ਕਮੇਟੀ ਵਲੋਂ ਦਿੱਤੇ ਗਏ ਸੱਦੇ ਤਹਿਤ ਹੁਸ਼ਿਆਰਪੁਰ ਵਿਖੇ ਮਾਹਿਲਪੁਰ ਦੇ ਰਜਿਸਟਰੀ ਕਲਰਕ ਮਨਜੀਤ ਸਿੰਘ ਅਤੇ ਨਾਇਬ ਤਹਿਸੀਲਦਾਰ ਸੰਦੀਪ ਕੁਮਾਰ ...

ਪੂਰੀ ਖ਼ਬਰ »

ਸੜਕ ਹਾਦਸੇ 'ਚ ਮਾਂ ਦੀ ਮੌਤ, ਪੁੱਤ ਜ਼ਖ਼ਮੀ

ਕੋਟਕਪੂਰਾ, 24 ਨਵੰਬਰ (ਮੋਹਰ ਸਿੰਘ ਗਿੱਲ)-ਭਿਆਨਕ ਸੜਕ ਹਾਦਸੇ 'ਚ ਇਕ ਔਰਤ ਦੀ ਮੌਤ ਅਤੇ ਉਸ ਦਾ ਲੜਕਾ ਗੰਭੀਰ ਰੂਪ 'ਚ ਜ਼ਖ਼ਮੀ ਹੋ ਗਿਆ | ਇਨ੍ਹਾਂ ਦੀ ਪਹਿਚਾਣ ਵੀਰਪਾਲ ਕੌਰ (25) ਪਤਨੀ ਕੁਲਜੀਤ ਸਿੰਘ ਵਾਸੀ ਕੋਟਕਪੂਰਾ ਅਤੇ ਸਹਿਜਦੀਪ ਸਿੰਘ (4) ਪੁੱਤਰ ਕੁਲਜੀਤ ਸਿੰਘ ਵਾਸੀ ...

ਪੂਰੀ ਖ਼ਬਰ »

ਭਾਕਿਯੂ ਲੱਖੋਵਾਲ ਵਲੋਂ ਕਿਸਾਨਾਂ ਨੂੰ ਕੱਲ੍ਹ ਨੂੰ ਦਿੱਲੀ ਬਾਰਡਰਾਂ 'ਤੇ ਪੁੱਜਣ ਦਾ ਸੱਦਾ

ਫ਼ਰੀਦਕੋਟ, 24 ਨਵੰਬਰ (ਸਤੀਸ਼ ਬਾਗ਼ੀ)-ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਦੀ ਮੀਟਿੰਗ ਬੀਬੀ ਅਮਰਪਾਲ ਕੌਰ ਜ਼ਿਲ੍ਹਾ ਇੰਚਾਰਜ ਦੀ ਪ੍ਰਧਾਨਗੀ ਹੇਠ ਹੋਈ | ਜਿਸ ਵਿਚ ਸਰਬਜੀਤ ਕੌਰ, ਪਰਮਿੰਦਰ ਕੌਰ, ਆਸ਼ਾ ਰਾਣੀ, ਗੁਰਮੀਤ ਕੌਰ, ਸੁਖਜੀਤ ਕੌਰ, ਚਰਨਜੀਤ ਕੌਰ, ਅੰਮਿ੍ਤਪਾਲ ...

ਪੂਰੀ ਖ਼ਬਰ »

ਪਿੰਡ ਦੀਪ ਸਿੰਘ ਵਾਲਾ ਦੇ ਨੌਜਵਾਨ ਦੀ ਹਾਦਸੇ 'ਚ ਮੌਤ

ਸਾਦਿਕ, 24 ਨਵੰਬਰ (ਗੁਰਭੇਜ ਸਿੰਘ ਚੌਹਾਨ)-ਬੀਤੀ ਸ਼ਾਮ ਗੁਰੂਹਰਸਹਾਏ ਸੜਕ 'ਤੇ ਔਲਖ ਪੰਪ ਦੇ ਨੇੜੇ ਸੜਕ 'ਤੇ ਦੌੜ ਲਗਾ ਰਹੇ ਨੌਜਵਾਨ ਹਰਵਿੰਦਰ ਸਿੰਘ (25) ਪੁੱਤਰ ਗੁਰਮੀਤ ਸਿੰਘ ਵਿਚ ਪਿੱਛੋਂ ਇਕ ਸ਼ਰਾਬੀ ਜੋਗੀ ਵਲੋਂ ਜੋ ਗੁਰੂਹਰਸਹਾਏ ਤੋਂ ਦੱਸਿਆ ਜਾ ਰਿਹਾ ਹੈ, ਦੇ ...

ਪੂਰੀ ਖ਼ਬਰ »

ਭਾਰਤੀ ਕਿਸਾਨ ਯੂਨੀਅਨ ਇਕਾਈ ਵਾੜਾਦਰਾਕਾ ਦੀ ਮੀਟਿੰਗ

ਕੋਟਕਪੂਰਾ, 24 ਨਵੰਬਰ (ਮੋਹਰ ਸਿੰਘ ਗਿੱਲ)-ਪਿੰਡ ਵਾੜਾਦਰਾਕਾ ਵਿਖੇ ਬੀ.ਕੇ.ਯੂ (ਡਕੌਂਦਾ) ਦੇ ਪ੍ਰਧਾਨ ਜਸਵਿੰਦਰ ਸਿੰਘ ਅਤੇ ਸੀਨੀਅਰ ਮੀਤ ਪ੍ਰਧਾਨ ਗੁਰਭੇਜ ਸਿੰਘ ਬਰਾੜ ਦੀ ਅਗਵਾਈ ਹੇਠ ਗੁਰਦੁਆਰਾ ਸਾਹਿਬ ਵਿਖੇ ਮੀਟਿੰਗ ਹੋਈ, ਜਿਸ ਵਿਚ ਜ਼ਿਲ੍ਹਾ ਮੀਤ ਪ੍ਰਧਾਨ ...

ਪੂਰੀ ਖ਼ਬਰ »

ਮਾਊਾਟ ਲਿਟਰਾ ਜ਼ੀ ਸਕੂਲ ਦੇ ਕਿੰਡਰ ਗਾਰਟਨ ਦੇ ਵਿਦਿਆਰਥੀਆਂ ਨੂੰ ਸਿਖਾਏ ਟੇਬਲ ਮੈਨਰਜ਼

ਫ਼ਰੀਦਕੋਟ, 24 ਨਵੰਬਰ (ਜਸਵੰਤ ਸਿੰਘ ਪੁਰਬਾ)-ਮਾਊਾਟ ਲਿਟਰਾ ਜ਼ੀ ਸਕੂਲ ਕਿੰਡਰ ਗਾਰਟਨ ਵਿਭਾਗ ਦੇ ਅਧਿਆਪਕਾਂ ਵਲੋਂ ਨਰਸਰੀ ਤੋਂ ਸੀਨੀਅਰ ਕੇ.ਜੀ. ਜਮਾਤ ਦੇ ਵਿਦਿਆਰਥੀਆਂ ਲਈ ਟੇਬਲ ਮੈਨਰਜ਼ ਗਤੀਵਿਧੀ ਕਰਵਾਈ ਗਈ | ਜਿਸ ਵਿਚ ਸਭ ਵਿਦਿਆਰਥੀਆਂ ਨੇ ਉਤਸ਼ਾਹ ਨਾਲ ਭਾਗ ...

ਪੂਰੀ ਖ਼ਬਰ »

28 ਦੀ ਰੈਲੀ ਸੰਬੰਧੀ ਕੀਤਾ ਵਿਚਾਰ-ਵਟਾਂਦਰਾ

ਕੋਟਕਪੂਰਾ, 24 ਨਵੰਬਰ (ਮੋਹਰ ਸਿੰਘ ਗਿੱਲ)-ਜੇ.ਪੀ.ਐਮ.ਓ ਦਫ਼ਤਰ ਕੋਟਕਪੂਰਾ ਵਿਖੇ ਮੀਟਿੰਗ ਕਰ ਕੇ ਪੰਜਾਬ ਬਚਾਓ ਸੰਯੁਕਤ ਮੋਰਚੇ ਵਲੋਂ 'ਕਾਰਪੋਰੇਟ ਭਜਾਓ, ਦੇਸ਼ ਬਚਾਓ, ਪੰਜਾਬ ਬਚਾਓ' ਲੁਧਿਆਣਾ ਵਿਖੇ 28 ਨਵੰਬਰ ਨੂੰ ਵਿਸ਼ਾਲ ਸਾਂਝੀ ਰੈਲੀ ਵਿਚ ਪਰਿਵਾਰਾਂ ਸਮੇਤ ...

ਪੂਰੀ ਖ਼ਬਰ »

ਕਿਸਾਨੀ ਸੰਘਰਸ਼ ਅੱਗੇ ਕੇਂਦਰ ਦੀ ਮੋਦੀ ਸਰਕਾਰ ਨੇ ਗੋਡੇ ਟੇਕੇ-ਅਮਰਜੀਤ ਕੌਰ ਪੰਜਗਰਾੲੀਂ

ਪੰਜਗਰਾੲੀਂ ਕਲਾਂ, 24 ਨਵੰਬਰ (ਸੁਖਮੰਦਰ ਸਿੰਘ ਬਰਾੜ)-ਲਗਪਗ 1 ਵਰ੍ਹੇ ਤੋਂ ਕਿਸਾਨ ਵਿਰੋਧੀ ਕਾਲੇ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਦਿੱਲੀ ਦੀਆਂ ਬਰੂਹਾਂ 'ਤੇ ਬੈਠੇ ਕਿਸਾਨਾਂ ਅਤੇ ਮਜ਼ਦੂਰਾਂ ਦੇ ਸੰਘਰਸ਼ ਅੱਗੇ ਗੋਢੇ ਟੇਕਦਿਆਂ ਕੇਂਦਰ ਦੀ ਮੋਦੀ ਸਰਕਾਰ ਨੇ ਕਾਲੇ ...

ਪੂਰੀ ਖ਼ਬਰ »

ਪੰਜਾਬ ਅੰਦਰ ਮੁੜ ਕਾਂਗਰਸ ਪਾਰਟੀ ਦੀ ਸਰਕਾਰ ਬਣੇਗੀ-ਲਵਲੀ ਭੱਟੀ

ਬਾਜਾਖਾਨਾ/ਜੈਤੋ 24 ਨਵੰਬਰ (ਜਗਦੀਪ ਸਿੰਘ ਗਿੱਲ/ਗੁਰਚਰਨ ਸਿੰਘ ਗਾਬੜੀਆ) ਘਰ-ਘਰ ਮੁੱਖ ਮੰਤਰੀ ਪੰਜਾਬ ਚਰਨਜੀਤ ਸਿੰਘ ਚੰਨੀ ਸਰਕਾਰ ਦੀਆÐ ਲੋਕ ਪੱਖੀ ਨੀਤੀਆਂÐ ਪਹੁੰਚਾਉਣ ਦੇ ਮਕਸਦ ਤਹਿਤ ਵਿਧਾਨ ਸਭਾ ਹਲਕਾ ਜੈਤੋ ਤੋÐ ਕਾਂਗਰਸ ਪਾਰਟੀ ਦੇ ਸੰਭਾਵੀ ਉਮੀਦਵਾਰ ਤੇ ...

ਪੂਰੀ ਖ਼ਬਰ »

ਸ਼ਹੀਦ ਲੈਫ਼: ਕਰਨਲ ਅਬਜੀਤ ਸਿੰਘ ਸੇਖੋਂ ਚੌਕ 'ਚ ਲੱਗੇਗਾ ਸੌ ਫੁੱਟ ਉੱਚਾ ਰਾਸ਼ਟਰੀ ਝੰਡਾ

ਫ਼ਰੀਦਕੋਟ, 24 ਨਵੰਬਰ (ਚਰਨਜੀਤ ਸਿੰਘ ਗੋਂਦਾਰਾ)-ਸਥਾਨਕ ਸ਼ਹਿਰ ਦੇ ਤਕਰੀਬਨ ਵਿਚਕਾਰ ਬਣਿਆ ਹੋਇਆ ਸ਼ਹੀਦ ਲੈਫ਼: ਕਰਨਲ ਅਬਜੀਤ ਸਿੰਘ ਸੇਖੋਂ ਚੌਕ ਜੋ ਕਿ ਜੁੁਬਲੀ ਸਿਨੇਮਾ ਚੌਕ ਦੇ ਨਾਂਅ ਨਾਲ ਵੀ ਜਾਣਿਆ ਜਾਂਦਾ ਹੈ, ਇਥੇ ਸਥਾਨਕ ਨਗਰ ਕੌਂਸਲ ਵਲੋਂ ਸੌ ਫੁੱਟ ਉੱਚਾ ...

ਪੂਰੀ ਖ਼ਬਰ »

28 ਦੀ ਬਰਗਾੜੀ ਰੈਲੀ ਕੇਂਦਰ ਸਰਕਾਰ ਦਾ ਪੰਜਾਬ ਪ੍ਰਤੀ ਪੱਖਪਾਤੀ ਰਵੱਈਆ ਕਰੇਗੀ ਜੱਗ ਜ਼ਾਹਿਰ-ਆਗੂ

ਬਰਗਾੜੀ, 24 ਨਵੰਬਰ (ਲਖਵਿੰਦਰ ਸ਼ਰਮਾ)-ਸ਼੍ਰੋਮਣੀ ਅਕਾਲੀ ਦਲ ਅੰਮਿ੍ਤਸਰ ਦੇ ਜਨਰਲ ਸਕੱਤਰ ਜਸਕਰਨ ਸਿੰਘ ਕਾਹਨ ਸਿੰਘ ਵਾਲਾ ਅਤੇ ਜ਼ਿਲ੍ਹਾ ਪ੍ਰਧਾਨ ਗੁਰਦੀਪ ਸਿੰਘ ਢੁੱਡੀ ਨੇ ਬਰਗਾੜੀ ਵਿਖੇ ਧਰਮ ਯੁੱਧ ਮੋਰਚੇ ਤੋਂ 144ਵੇਂ ਜਥੇ ਨੂੰ ਗਿ੍ਫ਼ਤਾਰੀ ਲਈ ਰਵਾਨਾ ਕਰਨ ...

ਪੂਰੀ ਖ਼ਬਰ »

ਮਿਲੇਨੀਅਮ ਵਰਲਡ ਸਕੂਲ ਦੇ ਵਿਦਿਆਰਥੀਆਂ ਨੇ ਤਾਈਕਮਾਂਡੋ 'ਚ ਮੱਲਾਂ ਮਾਰੀਆਂ

ਪੰਜਗਰਾਈਾ ਕਲਾਂ, 24 ਨਵੰਬਰ (ਕੁਲਦੀਪ ਸਿੰਘ ਗੋਂਦਾਰਾ)-ਮਿਲੇਨੀਅਮ ਵਰਲਡ ਸਕੂਲ ਦੇ ਵਿਦਿਆਰਥੀਆਂ ਨੇ ਪਹਿਲਾ ਓਪਨ ਸਟੇਟ ਵਾਹਦ ਅਲੀ ਮੈਮੋਰੀਅਲ ਤਾਈਕਮਾਡੋ ਚੈਂਪੀਅਨਸ਼ਿਪ 2021 ਖਾਲਸਾ ਸੀਨੀਅਰ ਸੈਕੰਡਰੀ ਸਕੂਲ ਮੋਗਾ ਵਿਖੇ ਹੋਇਆ ਸੀ, ਵਿਚ ਹਿੱਸਾ ਲਿਆ | ਸਕੂਲ ਦੇ ...

ਪੂਰੀ ਖ਼ਬਰ »

ਕੇਜਰੀਵਾਲ ਪੰਜਾਬ 'ਚ ਆਧਾਰ ਗੁਆ ਰਹੇ ਹਨ-ਸਰਵਨ ਸਿੰਘ ਚੰਨੀ

ਫ਼ਰੀਦਕੋਟ, 24 ਨਵੰਬਰ (ਜਸਵੰਤ ਸਿੰਘ ਪੁਰਬਾ)-ਭਾਰਤੀ ਜਨਤਾ ਪਾਰਟੀ ਦੀ ਪੰਜਾਬ ਇਕਾਈ ਦੇ ਮੁੱਖ ਬੁਲਾਰੇ ਅਤੇ ਸੇਵਾ ਮੁਕਤ ਆਈ.ਏ.ਐਸ. ਸਰਵਨ ਸਿੰਘ ਚੰਨੀ ਨੇ ਅੱਜ ਇੱਥੇ ਕਿਹਾ ਕਿ ਦਿੱਲੀ ਦੇ ਮੁੱਖ ਮੰਤਰੀ ਅਤੇ ਆਮ ਆਦਮੀ ਪਾਰਟੀ ਦੇ ਕਨਵੀਨਰ ਅਰਵਿੰਦ ਕੇਜਰੀਵਾਲ ਆਪਣਾ ...

ਪੂਰੀ ਖ਼ਬਰ »

ਪੈਨਸ਼ਨਰਜ਼ ਐਸੋਸੀਏਸ਼ਨ ਦੀ ਮੀਟਿੰਗ

ਕੋਟਕਪੂਰਾ, 24 ਨਵੰਬਰ (ਮੇਘਰਾਜ)-ਅੱਜ ਵੰਡ ਮੰਡਲ ਕੋਟਕਪੂਰਾ ਦੇ ਪੈਨਸ਼ਨਰਜ਼ ਐਸੋਸੀਏਸ਼ਨ ਦੀ ਮਹੀਨਾਵਾਰ ਮੀਟਿੰਗ ਦਰਸ਼ਨ ਕੁਮਾਰ ਬਾਵਾ ਦੀ ਪ੍ਰਧਾਨਗੀ ਹੇਠ ਸਥਾਨਕ ਮਿਉਂਸਪਲ ਪਾਰਕ ਵਿਖੇ ਹੋਈ | ਇਸ ਮੀਟਿੰਗ 'ਚ ਵੱਡੀ ਗਿਣਤੀ 'ਚ ਸੇਵਾਮੁਕਤ ਮੁਲਾਜ਼ਮਾਂ ਨੇ ਹਿੱਸਾ ...

ਪੂਰੀ ਖ਼ਬਰ »

ਪੁਲਿਸ ਲਾਠੀਚਾਰਜ ਦੀ ਨਿਖੇਧੀ

ਫ਼ਰੀਦਕੋਟ, 24 ਨਵੰਬਰ (ਸਰਬਜੀਤ ਸਿੰਘ)-ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਲਗਾਤਾਰ ਮੀਡੀਏ ਵਿਚ ਪੰਜਾਬ ਦੇ ਇਕ ਲੱਖ ਬੇਰੁਜ਼ਗਾਰ ਨੌਜਵਾਨਾਂ ਨੂੰ ਰੁਜ਼ਗਾਰ ਦੇਣ ਦਾ ਐਲਾਨ ਕਰ ਰਹੇ ਹਨ | ਦੂਸਰੇ ਪਾਸੇ ਪਿਛਲੇ ਕਈ ਮਹੀਨਿਆਂ ਤੋਂ ਆਪਣਾ ਰੁਜ਼ਗਾਰ ਲੈਣ ਦੀ ...

ਪੂਰੀ ਖ਼ਬਰ »

ਖੇਤੀਬਾੜੀ ਵਿਭਾਗ ਵਲੋਂ ਵੱਖ-ਵੱਖ ਪਿੰਡਾਂ 'ਚ ਕਿਸਾਨ ਸਿਖਲਾਈ ਕੈਂਪ

ਕੋਟਕਪੂਰਾ, 24 ਨਵੰਬਰ (ਮੇਘਰਾਜ)-ਖੇਤੀਬਾੜੀ ਵਿਭਾਗ ਪੰਜਾਬ ਵਲੋਂ ਮੁੱਖ ਖੇਤੀਬਾੜੀ ਅਫ਼ਸਰ ਡਾ. ਕਰਨਜੀਤ ਸਿੰਘ ਗਿੱਲ ਦੀਆਂ ਹਦਾਇਤਾਂ ਅਤੇ ਬਲਾਕ ਖੇਤੀਬਾੜੀ ਅਫ਼ਸਰ ਡਾ. ਗੁਰਪ੍ਰੀਤ ਸਿੰਘ ਦੀ ਯੋਗ ਅਗਵਾਈ ਹੇਠ ਬਲਾਕ ਕੋਟਕਪੂਰਾ ਦੇ ਵੱਖ-ਵੱਖ ਪਿੰਡਾਂ 'ਚ ਕਿਸਾਨ ...

ਪੂਰੀ ਖ਼ਬਰ »

ਸੁਖਜੀਵ ਕੌਰ ਰੋਮਾਣਾ ਵਲੋਂ ਬੰਟੀ ਰੋਮਾਣਾ ਦੇ ਹੱਕ 'ਚ ਮੀਟਿੰਗਾਂ ਜਾਰੀ

ਫ਼ਰੀਦਕੋਟ, 24 ਨਵੰਬਰ (ਜਸਵੰਤ ਸਿੰਘ ਪੁਰਬਾ)-ਵਿਧਾਨ ਸਭਾ ਹਲਕਾ ਫ਼ਰੀਦਕੋਟ ਤੋਂ ਐਲਾਨੇ ਗਏ ਸ੍ਰੋਮਣੀ ਅਕਾਲੀ ਦਲ ਅਤੇ ਬਹੁਜਨ ਸਮਾਜ ਪਾਰਟੀ ਗਠਜੋੜ ਦੇ ਸਾਂਝੇ ਉਮੀਦਵਾਰ ਪਰਮਬੰਸ ਸਿੰਘ ਬੰਟੀ ਰੋਮਾਣਾ ਦੇ ਹੱਕ 'ਚ ਸ਼ਹਿਰ ਦੇ ਵਾਰਡ ਨੰ: 15 ਅਤੇ 22 ਦੇ ਮੁਹੱਲਾ ਮਾਹੀਖਾਨਾ ...

ਪੂਰੀ ਖ਼ਬਰ »

ਸ਼ਹਾਦਤਾਂ ਦੇਣ ਵਾਲੇ ਕਿਸਾਨਾਂ ਦੇ ਪਰਿਵਾਰਕ ਮੈਂਬਰਾਂ ਨੂੰ ਨੌਕਰੀ ਅਤੇ ਯੋਗ ਮੁੁਆਵਜ਼ਾ ਦਿੱਤਾ ਜਾਵੇ-ਅਕਾਲੀ ਆਗੂ

ਜੈਤੋ, 24 ਨਵੰਬਰ (ਗੁਰਚਰਨ ਸਿੰਘ ਗਾਬੜੀਆ)-ਸ਼੍ਰੋਮਣੀ ਅਕਾਲੀ ਦਲ ਦੇ ਵਿਦਿਆਰਥੀ ਵਿੰਗ ਐਸ.ਓ.ਆਈ ਦੇ ਕੌਮੀ ਜਨਰਲ ਸਕੱਤਰ ਅਮਰੀਕ ਸਿੰਘ ਰਾਮੇਆਣਾ ਸਰਕਲ ਪ੍ਰਧਾਨ ਸੁਖਜਿੰਦਰ ਸਿੰਘ ਧਾਲੀਵਾਲ ਰਾਮੇਆਣਾ, ਸਾਬਕਾ ਸਰਪੰਚ ਸਿਕੰਦਰ ਸਿੰਘ ਗਿੱਲ, ਨਿਰਮਲ ਸਿੰਘ ਧਾਲੀਵਾਲ ...

ਪੂਰੀ ਖ਼ਬਰ »

ਕਿਸਾਨੀ ਸੰਘਰਸ਼ 'ਚ ਯੋਗਦਾਨ ਪਾਉਣ ਵਾਲੇ ਆਗੂ ਤੇ ਕਿਸਾਨ ਸਨਮਾਨਿਤ

ਜੈਤੋ, 24 ਨਵੰਬਰ (ਗੁਰਚਰਨ ਸਿੰਘ ਗਾਬੜੀਆ)-ਸ੍ਰੀਮਾਨ ਵੈਦ ਰਾਜ ਸੰਤ ਹਰੀ ਸਿੰਘ (ਜੈ ਵਾਲੇ) ਡੇਰਾ ਪਿੰਡ ਢੈਪਈ ਦੇ ਪ੍ਰਧਾਨ ਮਾ: ਨਛੱਤਰ ਸਿੰਘ ਅਤੇ ਸਾਬਕਾ ਸਰਪੰਚ ਲਖਵਿੰਦਰ ਸਿੰਘ ਲੱਖਾ ਵਲੋਂ ਕਿਸਾਨੀ ਸੰਘਰਸ਼ ਨੂੰ ਸਮਰਪਿਤ ਪ੍ਰੋਗਰਾਮ ਕਰਵਾਇਆ ਗਿਆ | ਜਿਸ ਵਿਚ ਪਿੰਡ ...

ਪੂਰੀ ਖ਼ਬਰ »

ਕੇਂਦਰ ਸਰਕਾਰ ਵਲੋਂ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਲਈ ਦੇਰ ਨਾਲ ਲਿਆ ਗਿਆ ਸਹੀ ਫ਼ੈਸਲਾ-ਗੋਰੀਆ

ਜੈਤੋ, 24 ਨਵੰਬਰ (ਭੋਲਾ ਸ਼ਰਮਾ)-ਸ੍ਰੀ ਗੁਰੂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਦਿਹਾੜੇ ਮੌਕੇ ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਲੋਂ ਤਿੰਨੇ ਕਾਲੇ ਖੇਤੀ ਕਾਨੂੰਨ ਵਾਪਸ ਲਏ ਜਾਣ ਦੇ ਫ਼ੈਸਲੇ ਦਾ ਐਸ.ਵੀ.ਆਈ.ਈ.ਟੀ. ਬਨੂੰੜ ਦੇ ਚੇਅਰਮੈਨ, ਸ਼ਿਵਾਲਿਕ ...

ਪੂਰੀ ਖ਼ਬਰ »

ਐਨ. ਐਚ. ਐਮ. ਆਊਟ ਸੋਰਸ ਵਰਕਰਾਂ ਨੇ ਹਸਪਤਾਲ ਦਾ ਮੇਨ ਗੇਟ ਬੰਦ ਕਰ ਕੇ ਕੀਤਾ ਪ੍ਰਦਰਸ਼ਨ

ਫ਼ਰੀਦਕੋਟ, 24 ਨਵੰਬਰ (ਜਸਵੰਤ ਸਿੰਘ ਪੁਰਬਾ)-ਰਾਸ਼ਟਰੀ ਸਿਹਤ ਮਿਸ਼ਨ (ਐਨ.ਐਚ.ਐਮ.ਆਊਟ ਸੋਰਸ) ਜ਼ਿਲ੍ਹਾ ਫ਼ਰੀਦਕੋਟ ਦੀ ਹੜਤਾਲ ਅੱਜ ਨੌਵੇਂ ਦਿਨ ਵੀ ਜਾਰੀ ਹੈ | ਅੱਜ ਜ਼ਿਲ੍ਹੇ ਦੇ ਸਾਰੇ ਐਨ.ਐਚ.ਐਮ.ਆਊਟ ਸੋਰਸ ਕਰਮਚਾਰੀ ਇਸ ਹੜਤਾਲ ਵਿਚ ਸ਼ਾਮਿਲ ਹੋਏ ਅਤੇ ਸਿਵਲ ਹਸਪਤਾਲ ...

ਪੂਰੀ ਖ਼ਬਰ »

ਬੇਅੰਤ ਸਿੰਘ ਬੁਰਜ ਨੂੰ ਐਸ. ਸੀ. ਸੈੱਲ ਦਾ ਇੰਚਰਜ ਲਗਾਏ ਜਾਣ 'ਤੇ ਖੁਸ਼ੀ ਦਾ ਪ੍ਰਗਟਾਵਾ

ਬਰਗਾੜੀ, 24 ਨਵੰਬਰ (ਸੁਖਰਾਜ ਸਿੰਘ ਗੋਂਦਾਰਾ)-ਪੰਜਾਬ ਕਾਂਗਰਸ ਦੇ ਐਸ.ਸੀ. ਸੈੱਲ ਪੰਜਾਬ ਦੇ ਜਨਰਲ ਸਕੱਤਰ ਬੇਅੰਤ ਸਿੰਘ ਬੁਰਜ ਜਵਾਹਰ ਸਿੰਘ ਵਾਲਾ ਨੂੰ ਚਰਨਜੀਤ ਸਿੰਘ ਚੰਨੀ ਮੁੱਖ ਮੰਤਰੀ ਪੰਜਾਬ, ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੱਧੂ, ਡਾ. ਰਾਜ ਕੁਮਾਰ ...

ਪੂਰੀ ਖ਼ਬਰ »

ਪਿੰਡ ਘਣੀਏ ਵਾਲਾ ਵਿਖੇ ਕਿਸਾਨ ਸਿਖਲਾਈ ਕੈਂਪ ਲਗਾਇਆ

ਪੰਜਗਰਾਈਾ ਕਲਾਂ, 24 ਨਵੰਬਰ (ਕੁਲਦੀਪ ਸਿੰਘ ਗੋਂਦਾਰਾ)-ਪਿੰਡ ਘਣੀਏ ਵਾਲਾ ਵਿਖੇ ਬਲਾਕ ਖੇਤੀਬਾੜੀ ਅਫ਼ਸਰ ਕੋਟਕਪੂਰਾ ਦੀ ਯੋਗ ਅਗਵਾਈ ਹੇਠ ਕਿਸਾਨ ਸਿਖਲਾਈ ਕੈਂਪ ਲਗਾਇਆ ਗਿਆ | ਕੈਂਪ 'ਚ ਡਾ. ਸ਼ੁਭਕਰਨ ਸਿੰਘ ਖੇਤੀਬਾੜੀ ਵਿਕਾਸ ਅਫ਼ਸਰ ਨੇ ਹਾੜ੍ਹੀ ਦੀ ਮੁੱਖ ਫ਼ਸਲ ...

ਪੂਰੀ ਖ਼ਬਰ »

ਆਪਣੀ ਖੇਡ ਨੂੰ ਪ੍ਰਫੁੱਲਤ ਕਰਨ ਲਈ ਖਿਡਾਰੀਆਂ ਨੂੰ ਨਸ਼ਿਆਂ ਤੋਂ ਦੂਰ ਰਹਿਣਾ ਚਾਹੀਦੈ-ਬੱਬੂ ਬਰਾੜ

ਸਾਦਿਕ, 24 ਨਵੰਬਰ (ਆਰ.ਐਸ.ਧੁੰਨਾ)-ਖੇਡਾਂ ਸਾਡੇ ਜੀਵਨ ਦਾ ਅਹਿਮ ਅੰਗ ਹਨ ਤੇ ਆਪਣੀ ਖੇਡ ਨੂੰ ਪ੍ਰਫੁੱਲਤ ਕਰਨ ਲਈ ਖਿਡਾਰੀਆਂ ਨੂੰ ਨਸ਼ਿਆਂ ਤੋਂ ਦੂਰ ਰਹਿਣਾ ਚਾਹੀਦਾ ਹੈ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਸੀਨੀਅਰ ਕਾਂਗਰਸੀ ਆਗੂ ਨਵਦੀਪ ਸਿੰਘ ਬੱਬੂ ਬਰਾੜ ਸਾਬਕਾ ...

ਪੂਰੀ ਖ਼ਬਰ »

ਲੋੜਵੰਦ ਪਰਿਵਾਰਾਂ ਦੇ ਵਿਦਿਆਰਥੀਆਂ ਨੂੰ ਬੂਟ-ਜੁਰਾਬਾਂ ਤੇ ਕੋਟੀਆਂ ਵੰਡੀਆਂ

ਫ਼ਰੀਦਕੋਟ, 24 ਨਵੰਬਰ (ਹਰਮਿੰਦਰ ਸਿੰਘ ਮਿੰਦਾ)-ਸੇਵ ਹਿਊਮੈਨਿਟੀ ਫ਼ਾਊਾਡੇਸ਼ਨ ਨੇ ਸਰਕਾਰੀ ਪ੍ਰਾਇਮਰੀ ਸਕੂਲ ਦਾਨਾ ਰੋਮਾਣਾ ਦੇ ਲੋੜਵੰਦ ਪਰਿਵਾਰਾਂ ਦੇ ਬੱਚਿਆਂ ਨੂੰ ਬੂਟ-ਜੁਰਾਬਾਂ ਅਤੇ ਕੋਟੀਆਂ ਵੰਡੀਆਂ | ਫ਼ਾਊਾਡੇਸ਼ਨ ਦੇ ਸੇਵਾਦਾਰਾਂ ਭਾਈ ਸ਼ਿਵਜੀਤ ਸਿੰਘ ਸੰਘਾ ਅਤੇ ਹਰਪ੍ਰੀਤ ਸਿੰਘ ਭਿੰਡਰ ਨੇ ਦੱਸਿਆ ਕਿ ਅਮਰੀਕਾ ਨਿਵਾਸੀ ਗੁਰਲਾਲ ਸਿੰਘ ਨੇ ਆਪਣੇ ਬੱਚਿਆਂ ਅਭਿਰਾਜ ਸਿੰਘ ਤੇ ਸਹਿਜ ਕੌਰ ਦੇ ਜਨਮ ਦਿਨ ਦੀ ਖੁਸ਼ੀ 'ਚ ਸਰਕਾਰੀ ਪ੍ਰਾਇਮਰੀ ਸਕੂਲ ਦਾਨਾ ਰੋਮਾਣਾ ਦੇ ਲੋੜਵੰਦ ਪਰਿਵਾਰਾਂ ਨਾਲ ਸਬੰਧਿਤ ਪ੍ਰੀ-ਪ੍ਰਾਇਮਰੀ ਦੇ 28 ਬੱਚਿਆਂ ਨੂੰ ਕੋਟੀਆਂ ਅਤੇ ਪ੍ਰਾਇਮਰੀ ਦੇ 105 ਬੱਚਿਆਂ ਨੂੰ ਬੂਟ ਜ਼ੁਰਾਬਾਂ ਦੀ ਵੰਡ ਕੀਤੀ | ਵਿਦਿਆਰਥੀਆਂ ਨੂੰ ਬੂਟ-ਜ਼ੁਰਾਬਾਂ ਅਤੇ ਕੋਟੀਆਂ ਵੰਡਣ ਸਮੇਂ ਫ਼ਰੈਸਕੋ ਵੈੱਬ ਸਰਵਿਸਜ ਮੋਹਾਲੀ ਦੇ ਫ਼ਾਊਾਡਰ ਡਾਇਰੈਕਟਰ ਸੁਖਵਿੰਦਰ ਸਿੰਘ ਬਰਾੜ ਅਤੇ ਹੈੱਡ ਮਾਸਟਰ ਗੁਰਦਵਿੰਦਰ ਸਿੰਘ ਢਿੱਲੋਂ ਹਾਜ਼ਰ ਸਨ | ਸਕੂਲ ਮੁਖੀ ਹਰਵਿੰਦਰ ਸਿੰਘ ਅਤੇ ਅਧਿਆਪਕ ਜੈਪ੍ਰੀਤ ਸਿੰਘ ਨੇ ਫ਼ਾਊਾਡੇਸ਼ਨ ਦੇ ਇਸ ਉਪਰਾਲੇ ਲਈ ਧੰਨਵਾਦ ਕੀਤਾ |

ਖ਼ਬਰ ਸ਼ੇਅਰ ਕਰੋ

 

 

ਸੀਵਰੇਜ ਸਫ਼ਾਈ ਦੀ ਮਸ਼ੀਨ ਨੂੰ ਚਲਾਉਣ ਲਈ ਦਿੱਤਾ ਮੰਗ ਪੱਤਰ

ਜੈਤੋ, 24 ਨਵੰਬਰ (ਭੋਲਾ ਸ਼ਰਮਾ)-ਉੱਘੇ ਸਮਾਜ ਸੇਵੀ ਸੁਸ਼ੀਲ ਕੁਮਾਰ ਸ਼ਰਮਾ ਨੇ ਦੱਸਿਆ ਕਿ ਕੁਝ ਸਾਲ ਪਹਿਲਾਂ ਸਥਾਨਕ ਲੋਕਾਂ ਦੀ ਸੀਵਰੇਜ ਦੀ ਸਮੱਸਿਆ ਨੂੰ ਧਿਆਨ ਵਿਚ ਰਖਦਿਆਂ ਤਤਕਾਲੀ ਮੈਂਬਰ ਪਾਰਲੀਮੈਂਟ ਪ੍ਰੋ. ਸਾਧੂ ਸਿੰਘ ਨੇ ਆਪਣੇ ਫ਼ੰਡ ਵਿਚੋਂ 35 ਲੱਖ ਰੁਪਏ ਖਰਚ ...

ਪੂਰੀ ਖ਼ਬਰ »

ਸਾਦਿਕ ਤੋਂ ਕਿਸਾਨਾਂ ਦਾ ਜਥਾ ਦਿੱਲੀ ਲਈ ਰਵਾਨਾ

ਸਾਦਿਕ, 24 ਨਵੰਬਰ (ਆਰ.ਐਸ.ਧੁੰਨਾ)-ਸੰਯੁਕਤ ਕਿਸਾਨ ਮੋਰਚੇ ਵਲੋਂ ਦਿੱਲੀ ਦੇ ਬਾਰਡਰਾਂ 'ਤੇ ਕਿਸਾਨੀ ਸੰਘਰਸ਼ ਨੂੰ ਲੜਦਿਆਂ ਸਾਲ ਪੂਰਾ ਹੋਣ 'ਤੇ ਸੰਘਰਸ਼ ਨੂੰ ਹੋਰ ਮਜ਼ਬੂਤ ਕਰਨ ਲਈ ਕਿਸਾਨਾਂ ਦੀ ਆਮਦ ਦੇ ਦਿੱਤੇ ਗਏ ਸੱਦੇ 'ਤੇ ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ...

ਪੂਰੀ ਖ਼ਬਰ »

ਪੰਜਾਬ ਅੰਦਰ ਮੁੜ ਕਾਂਗਰਸ ਪਾਰਟੀ ਦੀ ਸਰਕਾਰ ਬਣੇਗੀ-ਬਲਵਿੰਦਰ ਸਿੰਘ 'ਲਵਲੀ ਭੱਟੀ'

ਜੈਤੋ, 24 ਨਵੰਬਰ (ਭੋਲਾ ਸ਼ਰਮਾ)-ਘਰ-ਘਰ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਸਰਕਾਰ ਦੀਆਂ ਲੋਕ ਪੱਖੀ ਨੀਤੀਆਂ ਪਹੁੰਚਾਉਣ ਦੇ ਮਕਸਦ ਤਹਿਤ ਵਿਧਾਨ ਸਭਾ ਹਲਕਾ ਜੈਤੋ ਤੋਂ ਕਾਂਗਰਸ ਪਾਰਟੀ ਦੇ ਸੰਭਾਵੀ ਉਮੀਦਵਾਰ, ਜ਼ਿਲ੍ਹਾ ਕਾਂਗਰਸ ਐਸ.ਸੀ.ਸੈੱਲ ਫ਼ਰੀਦਕੋਟ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX